ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ> ਸਤਿਗੁਰ ਪ੍ਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏੇ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏੇ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏੇ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ ਭੂਮਿ ਬਹੁ ਅਰਪੇ ਨਹ ਮਿਲੀਐੈ ਹਰਿ ਦੁਆਰਾ ॥੪॥ ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐੈ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏੇ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕਿ®ਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥

Hukamnama from SikhNet.com