ਰਾਗੁ ਸੂਹੀ ਮਹਲਾ ੧ ਕੁਚਜੀ ੴ> ਸਤਿਗੁਰ ਪ੍ਸਾਦਿ ॥ ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨ੍ੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏੇਹਿ ਜੀਉ ॥ ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥ ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ ॥ ਇਕਤੁ ਟੋਲਿ ਨ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥ ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ ॥ ਸੇ ਵਸਤੂ ਸਹਿ ਦਿਤੀਆ ਮੈ ਤਿਨ੍ ਸਿਉ ਲਾਇਆ ਚਿਤੁ ਜੀਉ ॥ ਮੰਦਰ ਮਿਟੀ ਸੰਦੜੇ ਪਥਰ ਕੀਤੇ ਰਾਸਿ ਜੀਉ ॥ ਹਉ ਏੇਨੀ ਟੋਲੀ ਭੁਲੀਅਸੁ ਤਿਸੁ ਕੰਤ ਨ ਬੈਠੀ ਪਾਸਿ ਜੀਉ ॥ ਅੰਬਰਿ ਕੂੰਜਾ ਕੁਰਲੀਆ ਬਗ ਬਹਿਠੇ ਆਇ ਜੀਉ ॥ ਸਾ ਧਨ ਚਲੀ ਸਾਹੁਰੈ ਕਿਆ ਮੁਹੁ ਦੇਸੀ ਅਗੈ ਜਾਇ ਜੀਉ ॥ ਸੁਤੀ ਸੁਤੀ ਝਾਲੁ ਥੀਆ ਭੁਲੀ ਵਾਟੜੀਆਸੁ ਜੀਉ ॥ ਤੈ ਸਹ ਨਾਲਹੁ ਮੁਤੀਅਸੁ ਦੁਖਾ ਕੂੰ ਧਰੀਆਸੁ ਜੀਉ ॥ ਤੁਧੁ ਗੁਣ ਮੈ ਸਭਿ ਅਵਗਣਾ ਇਕ ਨਾਨਕ ਕੀ ਅਰਦਾਸਿ ਜੀਉ ॥ ਸਭਿ ਰਾਤੀ ਸੋਹਾਗਣੀ ਮੈ ਡੋਹਾਗਣਿ ਕਾਈ ਰਾਤਿ ਜੀਉ ॥੧॥

Hukamnama from SikhNet.com