ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏੇ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏੇ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏੇ ॥ ਜੋ ਉਸੁ ਪੂਜੇ ਸੋ ਫਲੁ ਪਾਏੇ ਦੀਖਿਆ ਦੇਵੈ ਸਾਚੁ ਬੁਝਾਏੇ ॥੨॥ ਵਿਣੁ ਪਾਰਸੈ ਪੂਜ ਨ ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏੇ ॥ ਗੁਰੂ ਸਦਾਏੇ ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪਾਏੇ ॥੩॥ ਨਾਨਕ ਵਿਣੁ ਨਦਰੀ ਕਿਛੂ ਨ ਪਾਈਐੈ ਜਿਸੁ ਨਦਰਿ ਕਰੇ ਸੋ ਪਾਏੇ ॥ ਗੁਰ ਪਰਸਾਦੀ ਦੇ ਵਡਿਆਈ ਅਪਣਾ ਸਬਦੁ ਵਰਤਾਏੇ ॥੪॥੫॥੭॥

Hukamnama from SikhNet.com