AUDIO GURBANI: Recent Episodes

Gurjit Singh Jhampur

Welcome to Audio Gurbani. This is your host Gurjit Singh Jhampur Whatsapp Number +15106578205 from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. Support this podcast: https://anchor.fm/gsjhampur/support

View Details

ਸਲੋਕੁ ਮਃ ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥

ਅਰਥ: ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ।

ਮਃ ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥

ਅਰਥ: ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ) ।੨।

ਪਉੜੀ ॥ ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥

ਅਰਥ: ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹ ਅੰਦਰੋਂ ਹਰੀ-ਨਾਮ ਵਿਚ ਰੰਗੇ ਜਾਂਦੇ ਹਨ; ਜਿਨ੍ਹਾਂ ਨੇ ਇਕਾਗ੍ਰ ਚਿੱਤ ਹੋ ਕੇ ਇਕ ਹਰੀ ਨੂੰ ਅਰਾਧਿਆ ਹੈ, ਉਹ ਉਸ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਜਾਣਦੇ।

ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥ ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥

ਅਰਥ: (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਜਿਨ੍ਹਾਂ ਦੇ ਮੱਥੇ ਤੇ (ਸੰਸਕਾਰ-ਰੂਪ) ਲੇਖ ਉੱਕਰਿਆ ਹੋਇਆ ਹੈ, ਉਹ ਮਨੁੱਖ ਹਰੀ ਨੂੰ ਜਪਦੇ ਹਨ; ਉਹ ਸਦਾ ਹਰੀ ਦੇ ਗੁਣ ਗਾਉਂਦੇ ਹਨ, ਗੁਣ ਗਾ ਕੇ ਗੁਣਾਂ ਦੇ ਮਾਲਕ ਹਰੀ ਦੀ (ਹੋਰਨਾਂ ਨੂੰ) ਸਿੱਖਿਆ ਦੇਂਦੇ ਹਨ। ਗੁਰਮੁਖਾਂ ਵਿਚ ਇਹ ਵੱਡਾ ਗੁਣ ਹੈ ਕਿ ਪੂਰੇ ਸਤਿਗੁਰੂ ਦੀ ਰਾਹੀਂ ਹਰੀ ਦੇ ਨਾਮ ਵਿਚ ਲੀਨ ਹੁੰਦੇ ਹਨ।੧੭।

SHALOK, THIRD MEHL:

O Nanak, forsaking the Name, he loses everything, in this world and the next. Chanting, deep meditation and austere self-disciplined practices are all wasted; he is deceived by the love of duality. He is bound and gagged at the door of the Messenger of Death. He is beaten, and receives terrible punishment. || 1 || THIRD MEHL: They inflict their hatred upon the Saints, and they love the wicked sinners. They find no peace in either this world or the next; they are born only to die, again and again. Their hunger is never satisfied, and they are ruined by duality. The faces of these slanderers are blackened in the Court of the True Lord. O Nanak, without the Naam, they find no shelter on either this shore, or the one beyond. || 2 || PAUREE: Those who meditate on the Lord’s Name, are imbued with the Name of the Lord, Har, Har, in their minds. For those who worship the One Lord in their conscious minds, there is no other than the One Lord. They alone serve the Lord, upon whose foreheads such pre-ordained destiny is written. They continually sing the Glorious Praises of the Lord, and singing the Glories of the Glorious Lord, they are uplifted. Great is the greatness of the Gurmukhs, who, through the Perfect Guru, remain absorbed in the Lord’s Name. || 17 ||

--- Support this podcast: https://podcasters.spotify.com/pod/show/gsjhampur/support

View Details

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ਅਰਥ: ਹੇ ਸੰਤ ਜਨੋ! ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ।ਰਹਾਉ।(ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ।੧।(ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਹੇ ਦਾਸ ਕਬੀਰ! ਹੁਣ) ਆਖ-ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ।੨।੧੦।ਸ਼ਬਦ ਦਾ ਭਾਵ: ਜਦੋਂ ਗੁਰੂ ਮਨੁੱਖ ਨੂੰ ਸਮਝਾ ਦੇਂਦਾ ਹੈ ਕਿ ਵਿਕਾਰ ਕਿਵੇਂ ਹੱਲਾ ਆ ਕਰਦੇ ਹਨ, ਤੇ ਜਦੋਂ ਸਿਮਰਨ ਦੀ ਸਹਾਇਤਾ ਨਾਲ ਮਨੁੱਖ ਉਹਨਾਂ ਹੱਲਿਆਂ ਤੋਂ ਬਚਾਉ ਕਰ ਲੈਂਦਾ ਹੈ, ਤਾਂ ਮਨ ਚੰਚਲਤਾ ਵਲੋਂ ਹਟ ਕੇ ਆਤਮਕ ਸੁਖ ਵਿਚ ਟਿਕ ਜਾਂਦਾ ਹੈ।੧੦।O Saints, my windy mind has now become peaceful and still. It seems that I have learned something of the science of Yoga. || Pause || The Guru has shown me the hole, through which the deer carefully enters. I have now closed off the doors, and the unstruck celestial sound current resounds. || 1 || The pitcher of my heart-lotus is filled with water; I have spilled out the water, and set it upright. Says Kabeer, the Lord’s humble servant, this I know. Now that I know this, my mind is pleased and appeased. || 2 || 10 ||

--- Support this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।

ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।

ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।

ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।

DHANAASAREE, FOURTH MEHL:

O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ||

ਰਾਮਕਲੀ ਮਹਲਾ ੪ ॥

ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ ॥ ਦੁਰਮਤਿ ਮੈਲੁ ਗਈ ਸਭ ਨੀਕਲਿ ਸਤਸੰਗਤਿ ਮਿਲਿ ਬੁਧਿ ਪਾਇ ॥੧॥ ਰਾਮ ਜਨ ਗੁਰਮਤਿ ਰਾਮੁ ਬੋਲਾਇ ॥ ਜੋ ਜੋ ਸੁਣੈ ਕਹੈ ਸੋ ਮੁਕਤਾ ਰਾਮ ਜਪਤ ਸੋਹਾਇ ॥੧॥ ਰਹਾਉ ॥ ਜੇ ਵਡ ਭਾਗ ਹੋਵਹਿ ਮੁਖਿ ਮਸਤਕਿ ਹਰਿ ਰਾਮ ਜਨਾ ਭੇਟਾਇ ॥ ਦਰਸਨੁ ਸੰਤ ਦੇਹੁ ਕਰਿ ਕਿਰਪਾ ਸਭੁ ਦਾਲਦੁ ਦੁਖੁ ਲਹਿ ਜਾਇ ॥੨॥ ਹਰਿ ਕੇ ਲੋਗ ਰਾਮ ਜਨ ਨੀਕੇ ਭਾਗਹੀਣ ਨ ਸੁਖਾਇ ॥ ਜਿਉ ਜਿਉ ਰਾਮ ਕਹਹਿ ਜਨ ਊਚੇ ਨਰ ਨਿੰਦਕ ਡੰਸੁ ਲਗਾਇ ॥੩॥ ਧ੍ਰਿਗੁ ਧ੍ਰਿਗੁ ਨਰ ਨਿੰਦਕ ਜਿਨ ਜਨ ਨਹੀ ਭਾਏ ਹਰਿ ਕੇ ਸਖਾ ਸਖਾਇ ॥ ਸੇ ਹਰਿ ਕੇ ਚੋਰ ਵੇਮੁਖ ਮੁਖ ਕਾਲੇ ਜਿਨ ਗੁਰ ਕੀ ਪੈਜ ਨ ਭਾਇ ॥੪॥ ਦਇਆ ਦਇਆ ਕਰਿ ਰਾਖਹੁ ਹਰਿ ਜੀਉ ਹਮ ਦੀਨ ਤੇਰੀ ਸਰਣਾਇ ॥ ਹਮ ਬਾਰਿਕ ਤੁਮ ਪਿਤਾ ਪ੍ਰਭ ਮੇਰੇ ਜਨ ਨਾਨਕ ਬਖਸਿ ਮਿਲਾਇ ॥੫॥੨॥

ਹੇ ਭਾਈ! ਪ੍ਰਭੂ ਦੇ ਸੇਵਕਾਂ ਨੂੰ ਮਿਲ ਕੇ (ਮਨ ਵਿਚ) ਆਨੰਦ ਪੈਦਾ ਹੁੰਦਾ ਹੈ । (ਪ੍ਰਭੂ ਦਾ ਸੇਵਕ) ਪ੍ਰਭੂ ਦੀ ਸੋਹਣੀ ਸਿਫ਼ਤਿ-ਸਾਲਾਹ ਸੁਣਾ ਕੇ (ਸੁਣਨ ਵਾਲੇ ਦੇ ਹਿਰਦੇ ਵਿਚ ਆਨੰਦ ਪੈਦਾ ਕਰ ਦੇਂਦਾ ਹੈ) । ਸਾਧ ਸੰਗਤਿ ਵਿਚ ਮਿਲ ਕੇ ਮਨੁੱਖ (ਸ੍ਰੇਸ਼ਟ) ਅਕਲ ਸਿੱਖ ਲੈਂਦਾ ਹੈ, (ਉਸ ਦੇ ਅੰਦਰੋਂ) ਭੈੜੀ ਮਤਿ ਵਾਲੀ ਸਾਰੀ ਮੈਲ ਦੂਰ ਹੋ ਜਾਂਦੀ ਹੈ ।੧।ਹੇ ਪ੍ਰਭੂ ਦੇ ਭਗਤ-ਜਨੋ! (ਮੈਨੂੰ) ਗੁਰੂ ਦੀ ਸਿਖਿਆ ਦੇ ਕੇ ਪ੍ਰਭੂ ਦਾ ਨਾਮ ਸਿਮਰਨ ਲਈ ਮਦਦ ਕਰੋ । ਜੇਹੜਾ ਜੇਹੜਾ ਮਨੁੱਖ ਪ੍ਰਭੂ ਦਾ ਨਾਮ ਸੁਣਦਾ ਹੈ (ਜਾਂ) ਉਚਾਰਦਾ ਹੈ, ਉਹ (ਦੁਰਮਤਿ ਤੋਂ) ਸੁਤੰਤਰ ਹੋ ਜਾਂਦਾ ਹੈ । ਪ੍ਰਭੂ ਦਾ ਨਾਮ ਜਪ ਜਪ ਕੇ ਉਹ ਸੋਹਣੇ ਜੀਵਨ ਵਾਲਾ ਬਣ ਜਾਂਦਾ ਹੈ ।੧।ਰਹਾਉ।ਹੇ ਭਾਈ! ਜੇ ਕਿਸੇ ਮਨੁੱਖ ਦੇ ਮੱਥੇ ਉਤੇ ਚੰਗੇ ਭਾਗ ਜਾਗ ਪੈਣ, ਤਾਂ ਪਰਮਾਤਮਾ ਉਸ ਨੂੰ ਸੰਤ ਜਨਾਂ ਨਾਲ ਮਿਲਾਂਦਾ ਹੈ । ਹੇ ਪ੍ਰਭੂ! ਕਿਰਪਾ ਕਰ ਕੇ (ਮੈਨੂੰ) ਸੰਤ ਜਨਾਂ ਦਾ ਦਰਸ਼ਨ ਬਖ਼ਸ਼, (ਸੰਤ ਜਨਾਂ ਦਾ ਦਰਸ਼ਨ ਕਰ ਕੇ) ਸਾਰਾ ਦਰਿੱਦਰ ਦੁੱਖ ਦੂਰ ਹੋ ਜਾਂਦਾ ਹੈ ।੨।ਹੇ ਭਾਈ! ਪ੍ਰਭੂ ਦੀ ਭਗਤੀ ਕਰਨ ਵਾਲੇ ਬੰਦੇ ਸੋਹਣੇ (ਜੀਵਨ ਵਾਲੇ) ਹੁੰਦੇ ਹਨ, ਪਰ ਮੰਦ-ਭਾਗੀ ਮਨੁੱਖਾਂ ਨੂੰ (ਉਹਨਾਂ ਦਾ ਦਰਸ਼ਨ) ਚੰਗਾ ਨਹੀਂ ਲੱਗਦਾ । ਹੇ ਭਾਈ! ਸੰਤ ਜਨ ਜਿਉਂ ਜਿਉਂ ਹਰਿ-ਨਾਮ ਸਿਮਰਦੇ ਹਨ, ਤਿਉਂ ਤਿਉਂ ਉੱਚੇ ਜੀਵਨ ਵਾਲੇ ਬਣਦੇ ਜਾਂਦੇ ਹਨ, ਪਰ ਉਹਨਾਂ ਦੀ ਨਿੰਦਾ ਕਰਨ ਵਾਲਿਆਂ ਨੂੰ ਉਹਨਾਂ ਦਾ ਜੀਵਨ ਇਉਂ ਲੱਗਦਾ ਹੈ ਜਿਵੇਂ ਡੰਗ ਵੱਜ ਜਾਂਦਾ ਹੈ ।੩।ਹੇ ਭਾਈ! ਨਿੰਦਕ ਮਨੁੱਖ ਫਿਟਕਾਰ-ਜੋਗ (ਜੀਵਨ ਵਾਲੇ) ਹੋ ਜਾਂਦੇ ਹਨ, ਕਿਉਂਕਿ ਉਹਨਾਂ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੁੜੇ ਰਹਿਣ ਵਾਲੇ ਸੰਤ ਜਨ ਚੰਗੇ ਨਹੀਂ ਲੱਗਦੇ । ਜਿਨ੍ਹਾਂ ਮਨੁੱਖਾਂ ਨੂੰ ਗੁਰੂ ਦੀ ਇੱਜ਼ਤ (ਹੁੰਦੀ) ਪਸੰਦ ਨਹੀਂ ਆਉਂਦੀ, ਉਹ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ, ਉਹ ਰੱਬ ਦੇ ਭੀ ਚੋਰ ਬਣ ਜਾਂਦੇ ਹਨ (ਪ੍ਰਭੂ ਨੂੰ ਭੀ ਮੂੰਹ ਦੇਣ-ਜੋਗੇ ਨਹੀਂ ਰਹਿੰਦੇ, ਵਿਕਾਰਾਂ ਦੇ ਕਾਰਨ) ਉਹ ਭ੍ਰਿਸ਼ਟੇ ਹੋਏ ਮੂੰਹ ਵਾਲੇ ਹੋ ਜਾਂਦੇ ਹਨ ।੪।ਹੇ ਪ੍ਰਭੂ! ਅਸੀ ਗਰੀਬ (ਜੀਵ) ਤੇਰੀ ਸਰਨ ਆਏ ਹਾਂ, ਕਿਰਪਾ ਕਰ ਕੇ (ਸਾਨੂੰ ਆਪਣੀ) ਸਰਨ ਵਿਚ ਰੱਖੀ ਰੱਖੋ । ਹੇ ਮੇਰੇ ਪ੍ਰਭੂ! ਤੂੰ ਸਾਡਾ ਪਿਤਾ ਹੈਂ, ਅਸੀ ਤੇਰੇ ਬੱਚੇ ਹਾਂ । ਦਾਸ ਨਾਨਕ ਉਤੇ ਬਖ਼ਸ਼ਸ਼ ਕਰ ਕੇ ਆਪਣੇ ਚਰਨਾਂ ਵਿਚ ਟਿਕਾਈ ਰੱਖ ।੫।੨।

RAAMKALEE, FOURTH MEHL:

Meeting with the humble servants of the Lord, I am in ecstasy; they preach the sublime sermon of the Lord. The filth of evil-mindedness is totally washed away; joining the Sat Sangat, the True Congregation, one is blessed with understanding. || 1 || O humble servant of the Lord, follow the Gurus Teachings, and chant the Name of the Lord. Whoever hears and speaks it is liberated; chanting the Lords Name, one is embellished with beauty. || 1 || Pause || If someone has supremely high destiny written on his forehead, the Lord leads him to meet the humble servants of the Lord. Be merciful, and grant me the Blessed Vision of the Saints Darshan, which shall rid me of all poverty and pain. || 2 || The Lords people are good and sublime; the unfortunate ones do not like them at all. The more the Lords exalted servants speak of Him, the more the slanderers attack and sting them. || 3 || Cursed, cursed are the slanderers who do not like the humble, the friends and companions of the Lord. Those who do not like the honor and glory of the Guru are faithless, black-faced thieves, who have turned their backs on the Lord. || 4 || Have mercy, have mercy, please save me, Dear Lord. I am meek and humble I seek Your protection. I am Your child, and You are my father, God. Please forgive servant Nanak and merge him with Yourself. || 5 || 2 ||

  • ਰਾਮਕਲੀ ਮਹਲਾ ੪ ॥

--- Support this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥

ਅਰਥ: (ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇ) ਗੁਣ ਚੇਤੇ ਕਰਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ। ਪਰਮਾਤਮਾ ਦੇ ਗੁਣ ਗਾਵਣੇ, ਮਾਨੋ, ਇਕ ਪੌੜੀ ਹੈ ਜੋ ਗੁਰੂ ਨੇਦਿੱਤੀ ਹੈ ਤੇ ਇਸ ਪੌੜੀ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤਕ ਪਹੁੰਚ ਸਕੀਦਾ ਹੈ, (ਇਸ ਪੌੜੀ ਤੇ ਚੜ੍ਹਨ ਦੀ ਬਰਕਤਿਨਾਲ ਮੇਰੇ ਅੰਦਰ) ਸਦਾ-ਥਿਰ ਰਹਿਣ ਵਾਲਾ ਆਨੰਦ ਬਣ ਰਿਹਾ ਹੈ।

ਜੇਹੜਾ ਮਨੁੱਖ (ਇਸ ਪੌੜੀ ਦੀ ਬਰਕਤਿ ਨਾਲ) ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਪਹੁੰਚਦਾ ਹੈ ਉਹ ਸਦਾ-ਥਿਰ ਪ੍ਰਭੂਨੂੰ ਪਿਆਰਾ ਲੱਗਦਾ ਹੈ। ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਉਸ ਦੀ ਮਤਿ ਅਟੱਲ ਹੋ ਜਾਂਦੀ ਹੈ। ਪਰਮਾਤਮਾ ਅਟੱਲ ਹੈ। (ਜੇ ਗੁਣਗਾਵਣ ਵਾਲੀ ਮਤਿ ਨਹੀਂ ਬਣੀ, ਤਾਂ) ਕੋਈ ਇਸ਼ਨਾਨ, ਕੋਈ ਦਾਨ, ਕੋਈ ਚੁੰਚ-ਗਿਆਨਤਾ, ਤੇ ਕੋਈ ਤੀਰਥ-ਇਸ਼ਨਾਨ ਪਰਮਾਤਮਾਨੂੰ ਖ਼ੁਸ਼ ਨਹੀਂ ਕਰ ਸਕਦਾ। (ਗੁਣ ਗਾਵਣ ਵਾਲੇ ਮਨੁੱਖ ਦੇ ਮਨ ਵਿਚੋਂ) ਧੋਖੇ-ਫ਼ਰੇਬ, ਮੋਹ ਦੇ ਚਮਤ-ਕਾਰੇ, ਵਿਕਾਰ ਆਦਿਕ ਸਭ ਮੁੱਕਜਾਂਦੇ ਹਨ। ਉਸ ਦੇ ਅੰਦਰ ਨਾਹ ਝੂਠ ਰਹਿ ਜਾਂਦਾ ਹੈ, ਨਾਹ ਠੱਗੀ ਰਹਿੰਦੀ ਹੈ, ਨਾਹ ਮੇਰ-ਤੇਰ ਰਹਿੰਦੀ ਹੈ।

(ਪ੍ਰਭੂ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪ੍ਰਭੂ ਦੇ) ਗੁਣ ਗਾਂਵਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪ੍ਰਭੂਹੀ ਪਿਆਰਾ ਲੱਗਦਾ ਜਾ ਰਿਹਾ ਹੈ।੧।

ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥ ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ ॥ ਮਥਿ ਅੰਮ੍ਰਿਤੁ ਪੀਆ ਇਹੁ ਮਨੁਦੀਆ ਗੁਰ ਪਹਿ ਮੋਲੁ ਕਰਾਇਆ ॥ ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥ ਤਿਸੁ ਨਾਲਿ ਗੁਣ ਗਾਵਾ ਜੇ ਤਿਸੁਭਾਵਾ ਕਿਉ ਮਿਲੈ ਹੋਇ ਪਰਾਇਆ ॥ ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥

ਅਰਥ: ਉਸ ਮਾਲਕ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ ਜਗਤ ਪੈਦਾ ਕੀਤਾ ਹੈ। (ਸਿਫ਼ਤਿ-ਸਾਲਾਹ ਕਰਨ ਤੋਂਬਿਨਾ ਮਨੁੱਖ ਦੇ ਮਨ ਵਿਚ ਵਿਕਾਰਾਂ ਦੀ) ਮੈਲ ਲੱਗੀ ਰਹਿੰਦੀ ਹੈ, ਤੇ, ਜੇ ਮਨ (ਵਿਕਾਰਾਂ ਨਾਲ) ਮੈਲਾ ਟਿਕਿਆ ਰਹੇ ਤਾਂ ਕੋਈ ਭੀਨਾਮ-ਅੰਮ੍ਰਿਤ ਪੀ ਨਹੀਂ ਸਕਦਾ। (ਪਰ ਇਸ ਨਾਮ-ਅੰਮ੍ਰਿਤ ਦੀ ਪ੍ਰਾਪਤੀ ਵਾਸਤੇ ਭੀ ਮੁੱਲ ਦੇਣਾ ਪੈਂਦਾ ਹੈ) ਮੈਂ ਗੁਰੂ ਪਾਸੋਂ ਮੁੱਲ ਪੁਆਇਆ(ਤਾਂ ਉਸਨੇ ਦੱਸਿਆ ਕਿ) ਜਿਸ ਨੇ ਆਪਣਾ ਇਹ ਮਨ (ਗੁਰੂ ਦੇ) ਹਵਾਲੇ ਕੀਤਾ ਉਸ ਨੇ ਮੁੜ ਮੁੜ ਸਿਮਰ ਕੇ ਨਾਮ-ਅੰਮ੍ਰਿਤ ਪੀ ਲਿਆ।(ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਜਦੋਂ ਕਿਸੇ ਮਨੁੱਖ ਨੇ ਆਪਣਾ ਮਨ (ਮੈਲੇ ਪਾਸੇ ਵਲੋਂ ਹਟਾ ਕੇ) ਸਦਾ-ਥਿਰ ਪ੍ਰਭੂ ਵਿਚ ਜੋੜਿਆ ਤਾਂ ਉਸਨੇ ਆਤਮਕ ਅਡੋਲਤਾ ਵਿਚ ਟਿਕ ਕੇ ਆਪਣੇ ਪ੍ਰੀਤਮ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ।

(ਪਰ) ਮੈਂ ਤਦੋਂ ਹੀ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਪ੍ਰਭੂ ਦੇ ਗੁਣ ਗਾ ਸਕਦਾ ਹਾਂ ਜੇ ਪ੍ਰਭੂ ਦੀ ਰਜ਼ਾ ਹੀ ਹੋਵੇ (ਜੇ ਉਸ ਨੂੰ ਮੈਂ ਚੰਗਾ ਲੱਗਪਵਾਂ) । ਪ੍ਰਭੂ ਤੋਂ ਓਪਰੇ ਓਪਰੇ ਰਿਹਾਂ ਪ੍ਰਭੂ ਨਾਲ ਮਿਲਾਪ ਨਹੀਂ ਹੋ ਸਕਦਾ।

(ਸੋ, ਹੇ ਭਾਈ!) ਉਸ ਮਾਲਕ-ਪ੍ਰਭੂ ਦੀ (ਸਦਾ) ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ (ਇਹ) ਜਗਤ ਪੈਦਾ ਕੀਤਾ ਹੈ।੨।

--- Support this podcast: https://podcasters.spotify.com/pod/show/gsjhampur/support

View Details

SOOHEE, FIRST MEHL:

My mind is imbued with His Glorious Praises; I chant them, and He is pleasing to my mind. Truth is the ladder to the Guru; climbing up to the True Lord, peace is obtained. Celestial peace comes; the Truth pleases me. How could these True Teachings ever be erased? He Himself is Undeceivable; how could He ever be deceived by cleansing baths, charity, spiritual wisdom or ritual bathings? Fraud, attachment and corruption are taken away, as are falsehood, hypocrisy and duality. My mind is imbued with His Glorious Praises; I chant them, and He is pleasing to my mind. || 1 || So praise your Lord and Master, who created the creation. Filth sticks to the polluted mind; how rare are those who drink in the Ambrosial Nectar. Churn this Ambrosial Nectar, and drink it in; dedicate this mind to the Guru, and He will value it highly. I intuitively realized my God, when I linked my mind to the True Lord. I will sing the Lord’s Glorious Praises with Him, if it pleases Him; how could I meet Him by being a stranger to Him? So praise your Lord and Master, who created the creation. || 2 || When He comes, what else remains behind? How can there be any coming or going then? When the mind is reconciled with its Beloved Lord, it is blended with Him. True is the speech of one who is imbued with the Love of his Lord and Master, who fashioned the body fortress from a mere bubble. He is the Master of the five elements; He Himself is the Creator Lord. He embellished the body with Truth. I am worthless; please hear me, O my Beloved! Whatever pleases You is True. One who is blessed with true understanding, does not come and go. || 3 || Apply such an ointment to your eyes, which is pleasing to your Beloved. I realize, understand and know Him, only if He Himself causes me to know Him. He Himself shows me the Way, and He Himself leads me to it, attracting my mind. He Himself causes us to do good and bad deeds; who can know the value of the Mysterious Lord? I know nothing of Tantric spells, magical mantras and hypocritical rituals; enshrining the Lord within my heart, my mind is satisfied. The ointment of the Naam, the Name of the Lord, is only understood by one who realizes the Lord, through the Word of the Guru’s Shabad. || 4 || I have my own friends; why should I go to the home of a stranger? My friends are imbued with the True Lord; He is with them, in their minds. In their minds, these friends celebrate in happiness; all good karma, righteousness and Dharma, the sixty-eight holy places of pilgrimage, charity and worship, are found in the love of the True Name. He Himself creates, establishes and beholds all, by the Pleasure of His Will. My friends are happy in the Love of the Lord; they nurture love for their Beloved. || 5 || If a blind man is made the leader, how will he know the way? He is impaired, and his understanding is inadequate; how will he know the way? How can he follow the path and reach the Mansion of the Lord’s Presence? Blind is the understanding of the blind. Without the Lord’s Name, they cannot see anything; the blind are drowned in worldly entanglements. Day and night, the Divine Light shines forth and joy wells up, when the Word of the Guru’s Shabad abides in the mind. With your palms pressed together, pray to the Guru to show you the way. || 6 || If the man becomes a stranger to God, then all the world becomes a stranger to him. Unto whom should I tie up and give the bundle of my pains? The whole world is overflowing with pain and suffering; who can know the state of my inner self? Comings and goings are terrible and dreadful; there is no end to the rounds of reincarnation. Without the Naam, he is vacant and sad; he does not listen to the Word of the Guru’s Shabad. If the mind becomes a stranger to God, then all the world becomes a stranger to him. || 7 ||

--- Support this podcast: https://podcasters.spotify.com/pod/show/gsjhampur/support

View Details

SHALOK, FIFTH MEHL:

Please grant Your Grace, O Merciful Lord; please forgive me. Forever and ever, I chant Your Name; I fall at the feet of the True Guru. Please, dwell within my mind and body, and end my sufferings. Please give me Your hand, and save me, that fear may not afflict me. May I sing Your Glorious Praises day and night; please commit me to this task. Associating with the humble Saints, the disease of egotism is eradicated. The One Lord and Master is all-pervading, permeating everywhere. By Gurus Grace, I have truly found the Truest of the True. Please bless me with Your Kindness, O Kind Lord, and bless me with Your Praises. Gazing upon the Blessed Vision of Your Darshan, I am in ecstasy; this is what Nanak loves. || 1 || FIFTH MEHL: Meditate on the One Lord within your mind, and enter the Sanctuary of the One Lord alone. Be in love with the One Lord; there is no other at all. Beg from the One Lord, the Great Giver, and you will be blessed with everything. In your mind and body, with each breath and morsel of food, meditate on the One and only Lord God. The Gurmukh obtains the true treasure, the Ambrosial Naam, the Name of the Lord. Very fortunate are those humble Saints, within whose minds the Lord has come to abide. He is pervading and permeating the water, the land and the sky; there is no other at all. Meditating on the Naam, and chanting the Naam, Nanak abides in the Will of his Lord and Master. || 2 || PAUREE: One who has You as his Saving Grace who can kill him? One who has You as his Saving Grace conquers the three worlds. One who has You on his side his face is radiant and bright. One who has You on his side, is the purest of the Pure. One who is blessed with Your Grace is not called to give his account. One with whom You are pleased, obtains the nine treasures. One who has You on his side, God unto whom is he subservient? One who is blessed with Your Kind Mercy is dedicated to Your worship. || 8 ||

ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈਸੰਗਿ ਹਉਮੈ ਰੋਗੁ ਜਾਇ ॥ ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥ ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥ ਦਇਆਕਰਹੁ ਦਇਆਲ ਅਪਣੀ ਸਿਫਤਿ ਦੇਹੁ ॥ ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥੧॥

ਅਰਥ: ਹੇ ਕਿਰਪਾਲ (ਪ੍ਰਭੂ) ! ਮੇਹਰ ਕਰ, ਤੇ ਤੂੰ ਆਪ ਹੀ ਮੈਨੂੰ ਬਖ਼ਸ਼ ਲੈ, ਸਤਿਗੁਰੂ ਦੇ ਚਰਨਾਂ ਉਤੇ ਢਹਿ ਕੇ ਮੈਂ ਸਦਾ ਹੀ ਤੇਰਾ ਨਾਮਜਪਦਾ ਰਹਾਂ।

(ਹੇ ਕਿਰਪਾਲ!) ਮੇਰੇ ਮਨ ਵਿਚ ਤਨ ਵਿਚ ਆ ਵੱਸ (ਤਾਕਿ) ਮੇਰੇ ਦੁੱਖ ਮੁੱਕ ਜਾਣ; ਤੂੰ ਆਪ ਮੈਨੂੰ ਆਪਣੇ ਹੱਥ ਦੇ ਕੇ ਰੱਖ, ਕੋਈ ਡਰਮੇਰੇ ਉਤੇ ਜ਼ੋਰ ਨਾ ਪਾ ਸਕੇ।

(ਹੇ ਕਿਰਪਾਲ!) ਮੈਨੂੰ ਇਸੇ ਕੰਮ ਲਾਈ ਰੱਖ ਕਿ ਮੈਂ ਦਿਨ ਰਾਤ ਤੇਰੇ ਗੁਣ ਗਾਂਦਾ ਰਹਾਂ, ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਮੇਰਾ ਹਉਮੈਦਾ ਰੋਗ ਕੱਟਿਆ ਜਾਏ।

(ਹੇ ਭਾਈ! ਭਾਵੇਂ) ਖਸਮ-ਪ੍ਰਭੂ ਹੀ ਸਭ ਜੀਵਾਂ ਵਿਚ ਇਕ-ਰਸ ਵਿਆਪਕ ਹੈ, ਪਰ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਜਿਸ ਨੇਲੱਭਾ ਹੈ ਗੁਰੂ ਦੀ ਮੇਹਰ ਨਾਲ ਲੱਭਾ ਹੈ।

ਹੇ ਦਿਆਲ ਪ੍ਰਭੂ! ਦਇਆ ਕਰ, ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼, (ਮੈਨੂੰ) ਨਾਨਕ ਨੂੰ ਇਹੀ ਤਾਂਘ ਹੈ ਕਿ ਤੇਰਾ ਦਰਸਨ ਕਰ ਕੇਖਿੜਿਆ ਰਹਾਂ।1।

ਮਃ ੫ ॥ ਏਕੋ ਜਪੀਐ ਮਨੈ ਮਾਹਿ ਇਕਸ ਕੀ ਸਰਣਾਇ ॥ ਇਕਸੁ ਸਿਉ ਕਰਿ ਪਿਰਹੜੀ ਦੂਜੀ ਨਾਹੀ ਜਾਇ ॥ ਇਕੋ ਦਾਤਾ ਮੰਗੀਐਸਭੁ ਕਿਛੁ ਪਲੈ ਪਾਇ ॥ ਮਨਿ ਤਨਿ ਸਾਸਿ ਗਿਰਾਸਿ ਪ੍ਰਭੁ ਇਕੋ ਇਕੁ ਧਿਆਇ ॥ ਅੰਮ੍ਰਿਤੁ ਨਾਮੁ ਨਿਧਾਨੁ ਸਚੁ ਗੁਰਮੁਖਿ ਪਾਇਆਜਾਇ ॥ ਵਡਭਾਗੀ ਤੇ ਸੰਤ ਜਨ ਜਿਨ ਮਨਿ ਵੁਠਾ ਆਇ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਦੂਜਾ ਕੋਈ ਨਾਹਿ ॥ ਨਾਮੁਧਿਆਈ ਨਾਮੁ ਉਚਰਾ ਨਾਨਕ ਖਸਮ ਰਜਾਇ ॥੨॥

ਅਰਥ: ਇਕ ਪ੍ਰਭੂ ਨੂੰ ਹੀ ਮਨ ਵਿਚ ਧਿਆਉਣਾ ਚਾਹੀਦਾ ਹੈ, ਇਕ ਪ੍ਰਭੂ ਦੀ ਹੀ ਸਰਨ ਲੈਣੀ ਚਾਹੀਦੀ ਹੈ। ਹੇ ਮਨ! ਇਕ ਪ੍ਰਭੂ ਨਾਲ ਹੀਪ੍ਰੇਮ ਪਾ, ਉਸ ਤੋਂ ਬਿਨਾ ਹੋਰ ਕੋਈ ਥਾਂ ਟਿਕਾਣਾ ਨਹੀਂ ਹੈ। ਇਕ ਪ੍ਰਭੂ ਦਾਤੇ ਪਾਸੋਂ ਹੀ ਮੰਗਣਾ ਚਾਹੀਦਾ ਹੈ, ਹਰੇਕ ਚੀਜ਼ ਉਸੇ ਪਾਸੋਂਮਿਲਦੀ ਹੈ। ਹੇ ਭਾਈ! ਮਨ ਦੀ ਰਾਹੀਂ ਸਰੀਰ ਦੀ ਰਾਹੀਂ ਸੁਆਸ ਸੁਆਸ ਖਾਂਦਿਆਂ ਪੀਂਦਿਆਂ ਇਕ ਪ੍ਰਭੂ ਨੂੰ ਹੀ ਸਿਮਰ।

ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਕਾਇਮ ਰਹਿਣ ਵਾਲਾ ਖ਼ਜ਼ਾਨਾ ਗੁਰੂ ਦੀ ਰਾਹੀਂ ਹੀ ਮਿਲਦਾ ਹੈ। ਉਹ ਗੁਰਮੁਖਿ ਬੰਦੇਬੜੇ ਭਾਗਾਂ ਵਾਲੇ ਹਨ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਆ ਵੱਸਦਾ ਹੈ।

ਪ੍ਰਭੂ ਜਲ ਵਿਚ ਧਰਤੀ ਵਿਚ ਆਕਾਸ਼ ਵਿਚ (ਹਰ ਥਾਂ) ਮੌਜੂਦ ਹੈ, ਉਸ ਤੋਂ ਬਿਨਾ (ਕਿਤੇ ਭੀ) ਕੋਈ ਹੋਰ ਨਹੀਂ ਹੈ। ਹੇ ਨਾਨਕ! (ਅਰਦਾਸਕਰ ਕਿ) ਮੈਂ ਵੀ ਉਸ ਪ੍ਰਭੂ ਦਾ ਨਾਮ ਸਿਮਰਾਂ, ਨਾਮ (ਮੂੰਹ ਨਾਲ) ਉਚਾਰਾਂ ਤੇ ਉਸ ਖਸਮ-ਪ੍ਰਭੂ ਦੀ ਰਜ਼ਾ ਵਿਚ ਰਹਾਂ।2।

ਪਉੜੀ ॥ ਜਿਸ ਨੋ ਤੂ ਰਖਵਾਲਾ ਮਾਰੇ ਤਿਸੁ ਕਉਣੁ ॥ ਜਿਸ ਨੋ ਤੂ ਰਖਵਾਲਾ ਜਿਤਾ ਤਿਨੈ ਭੈਣੁ ॥ ਜਿਸ ਨੋ ਤੇਰਾ ਅੰਗੁ ਤਿਸੁ ਮੁਖੁਉਜਲਾ ॥ ਜਿਸ ਨੋ ਤੇਰਾ ਅੰਗੁ ਸੁ ਨਿਰਮਲੀ ਹੂੰ ਨਿਰਮਲਾ ॥ ਜਿਸ ਨੋ ਤੇਰੀ ਨਦਰਿ ਨ ਲੇਖਾ ਪੁਛੀਐ ॥ ਜਿਸ ਨੋ ਤੇਰੀ ਖੁਸੀ ਤਿਨਿਨਉ ਨਿਧਿ ਭੁੰਚੀਐ ॥ ਜਿਸ ਨੋ ਤੂ ਪ੍ਰਭ ਵਲਿ ਤਿਸੁ ਕਿਆ ਮੁਹਛੰਦਗੀ ॥ ਜਿਸ ਨੋ ਤੇਰੀ ਮਿਹਰ ਸੁ ਤੇਰੀ ਬੰਦਿਗੀ ॥੮॥

ਅਰਥ: (ਹੇ ਪ੍ਰਭੂ!) ਜਿਸ ਮਨੁੱਖ ਨੂੰ ਤੂੰ ਰਾਖਾ ਮਿਲਿਆ ਹੈਂ, ਉਸ ਨੂੰ ਕੋਈ (ਵਿਕਾਰ ਆਦਿਕ) ਮਾਰ ਨਹੀਂ ਸਕਦਾ, ਕਿਉਂਕਿ ਉਸ ਨੇ ਤਾਂ(ਸਾਰਾ) ਜਗਤ (ਹੀ) ਜਿੱਤ ਲਿਆ ਹੈ।

(ਹੇ ਪ੍ਰਭੂ!) ਜਿਸ ਨੂੰ ਤੇਰਾ ਆਸਰਾ ਪ੍ਰਾਪਤ ਹੈ ਉਹ (ਮਨੁੱਖਤਾ ਦੀ ਜ਼ਿੰਮੇਵਾਰੀ ਵਿਚ) ਸੁਰਖ਼ਰੂ ਹੋ ਗਿਆ ਹੈ, ਉਹ ਬੜੇ ਹੀ ਪਵਿਤ੍ਰ ਜੀਵਨਵਾਲਾ ਬਣ ਗਿਆ ਹੈ।

(ਹੇ ਪ੍ਰਭੂ!) ਜਿਸ ਨੂੰ ਤੇਰੀ (ਮੇਹਰ ਦੀ) ਨਜ਼ਰ ਨਸੀਬ ਹੋਈ ਹੈ ਉਸ ਨੂੰ (ਜ਼ਿੰਦਗੀ ਵਿਚ ਕੀਤੇ ਕੰਮਾਂ ਦਾ) ਹਿਸਾਬ ਨਹੀਂ ਪੁੱਛਿਆ ਜਾਂਦਾ, ਕਿਉਂਕਿ ਹੇ ਪ੍ਰਭੂ! ਜਿਸ ਨੂੰ ਤੇਰੀ ਖ਼ੁਸ਼ੀ ਪ੍ਰਾਪਤ ਹੋਈ ਹੈ ਉਸ ਨੇ ਤੇਰੇ ਨਾਮ-ਰੂਪ ਨੌ ਖ਼ਜ਼ਾਨੇ ਮਾਣ ਲਏ ਹਨ।

ਹੇ ਪ੍ਰਭੂ! ਜਿਸ ਬੰਦੇ ਦੇ ਧੜੇ ਤੇ ਤੂੰ ਹੈਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ (ਕਿਉਂਕਿ) ਜਿਸ ਉਤੇ ਤੇਰੀ ਮੇਹਰ ਹੈ ਉਹ ਤੇਰੀ ਭਗਤੀਕਰਦਾ ਹੈ।8।

--- Support this podcast: https://podcasters.spotify.com/pod/show/gsjhampur/support

View Details

ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁਪਾਵੈ ਬਿਸ੍ਰਾਮ ॥੨॥੧॥੬॥

ਅਰਥ: ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ।੧।ਰਹਾਉ।

ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿਸਕਦੇ) । ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮਵਿਅਰਥ ਚਲੇ ਜਾਂਦੇ ਹਨ।੧।

ਹੇ ਨਾਨਕ! ਆਖ-(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ। ਮੈਂਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ।੨।੧।੯।

TODEE, FIFTH MEHL, SECOND HOUSE, DU-PADAS:

ONE UNIVERSAL CREATOR GOD. BY THE GRACE OF THE TRUE GURU:

I beg for the Gift of Your Name, O my Lord and Master. Nothing else shall go along with me in the end; by Your Grace, please allow me to sing Your Glorious Praises. || 1 || Pause || Power, wealth, various pleasures and enjoyments, all are just like the shadow of a tree. He runs, runs, runs around in many directions, but all of his pursuits are useless. || 1 || Except for the Lord of the Universe, everything he desires appears transitory. Says Nanak, I beg for the dust of the feet of the Saints, so that my mind may find peace and tranquility. || 2 || 1 || 6 ||

--- Support this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁਜਾਚੈ ਸਾਚੁ ਸਰੂਪੁ ॥੮॥੧॥

--- Support this podcast: https://podcasters.spotify.com/pod/show/gsjhampur/support

View Details

ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥

ਅਰਥ: ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ।ਰਹਾਉ।

ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ!l ਜੇਹੜਾ ਭੀ ਮਨੁੱਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ।੧।

ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰਰੱਖਿਆ ਹੋਇਆ ਹੈ। ਹੇ ਦਾਸ ਨਾਨਕ! ਆਖ-ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖਦੂਰ ਕਰ ਲਏ।੨।੫।੬੯।

SORAT’H, FIFTH MEHL:

I am a sacrifice to my Guru. He has totally preserved my honor. I have obtained the fruits of my mind’s desires. I meditate forever on my God. || 1 || O Saints, without Him, there is no other at all. He is God, the Cause of causes. || Pause || My God has given me His Blessing. He has made all creatures subject to me. Servant Nanak meditates on the Naam, the Name of the Lord, and all his sorrows depart. || 2 || 5 || 69 ||

--- Support this podcast: https://podcasters.spotify.com/pod/show/gsjhampur/support

View Details

ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥

(ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ।ਰਹਾਉ।

ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਸਾਰੇ ਜਗਤ ਵਿਚ ਹਰ ਥਾਂ ਉਸ ਦੀ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ।੧।

ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈ, ਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ। ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ।੨।੧੨।੩੦।

BILAAVAL, FIFTH MEHL:

The Perfect Guru has blessed me with celestial Samaadhi, bliss and peace. God is always my Helper and Companion; I contemplate His Ambrosial Virtues. || Pause || Triumphant cheers greet me all across the world, and all beings yearn for me. The True Guru and God are totally pleased with me; no obstacle blocks my way. || 1 || One who has the Merciful Lord God on his side — everyone becomes his slave. Forever and ever, O Nanak, glorious greatness rests with the Guru. || 2 || 12 || 30

--- Support this podcast: https://podcasters.spotify.com/pod/show/gsjhampur/support

View Details

ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥ ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥੨॥

ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥ ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥੩॥ ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲ੍ਹ੍ਹਈਆ ॥ ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥੪॥ ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥ ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥੫॥

ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥ ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥੬॥ ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥ ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥੭॥ ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥ ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥੮॥੨॥੫॥

--- Support this podcast: https://podcasters.spotify.com/pod/show/gsjhampur/support

View Details

ਬਿਲਾਵਲੁ ਮਹਲਾ ੫ ॥ ਮੋਰੀ ਅਹੰ ਜਾਇ ਦਰਸਨ ਪਾਵਤ ਹੇ ॥ ਰਾਚਹੁ ਨਾਥ ਹੀ ਸਹਾਈ ਸੰਤਨਾ ॥ ਅਬ ਚਰਨ ਗਹੇ ॥੧॥ ਰਹਾਉ ॥ ਆਹੇ ਮਨ ਅਵਰੁ ਨ ਭਾਵੈ ਚਰਨਾਵੈ ਚਰਨਾਵੈ ਉਲਝਿਓ ਅਲਿ ਮਕਰੰਦ ਕਮਲ ਜਿਉ ॥ ਅਨ ਰਸ ਨਹੀ ਚਾਹੈ ਏਕੈ ਹਰਿ ਲਾਹੈ ॥੧॥ ਅਨ ਤੇ ਟੂਟੀਐ ਰਿਖ ਤੇ ਛੂਟੀਐ ॥ ਮਨ ਹਰਿ ਰਸ ਘੂਟੀਐ ਸੰਗਿ ਸਾਧੂ ਉਲਟੀਐ ॥ ਅਨ ਨਾਹੀ ਨਾਹੀ ਰੇ ॥ ਨਾਨਕ ਪ੍ਰੀਤਿ ਚਰਨ ਚਰਨ ਹੇ ॥੨॥੨॥੧੨੯॥

ਬਿਲਾਵਲੁ ਮਹਲਾ ੫ ॥

ਹੇ ਭਾਈ! ਸੰਤਾਂ ਦੇ ਸਹਾਈ ਖਸਮ-ਪ੍ਰਭੂ ਦੇ ਚਰਨਾਂ ਵਿਚ ਸਦਾ ਜੁੜੇ ਰਹੋ। ਮੈਂ ਤਾਂ ਹੁਣ ਉਸੇ ਦੇ ਹੀ ਚਰਨ ਫੜ ਲਏ ਹਨ। ਖਸਮ-ਪ੍ਰਭੂ ਦਾ ਦਰਸਨ ਕਰਨ ਨਾਲ ਮੇਰੀ ਹਉਮੈ ਦੂਰ ਹੋ ਗਈ ਹੈ।੧।ਰਹਾਉ।

(ਹੇ ਭਾਈ! ਪ੍ਰਭੂ ਦੇ ਦਰਸਨ ਦੀ ਬਰਕਤ ਨਾਲ) ਮੇਰੇ ਮਨ ਨੂੰ ਹੋਰ ਕੁਝ ਭੀ ਚੰਗਾ ਨਹੀਂ ਲੱਗਦਾ, (ਪ੍ਰਭੂ ਦੇ ਦਰਸਨ ਨੂੰ ਹੀ) ਤਾਂਘਦਾ ਰਹਿੰਦਾ ਹੈ। ਜਿਵੇਂ ਭੌਰਾ ਕੌਲ-ਫੁੱਲ ਦੀ ਧੂੜੀ ਵਿਚ ਲਪਟਿਆ ਰਹਿੰਦਾ ਹੈ, ਤਿਵੇਂ ਮੇਰਾ ਮਨ ਪ੍ਰਭੂ ਦੇ ਚਰਨਾਂ ਵਲ ਹੀ ਮੁੜ ਮੁੜ ਪਰਤਦਾ ਹੈ। ਮੇਰਾ ਮਨ ਹੋਰ (ਪਦਾਰਥਾਂ ਦੇ) ਸੁਆਦਾਂ ਨੂੰ ਨਹੀਂ ਲੋੜਦਾ, ਇਕ ਪਰਮਾਤਮਾ ਨੂੰ ਲੱਭਦਾ ਹੈ।੧।

(ਹੇ ਭਾਈ! ਪ੍ਰਭੂ ਦੇ ਦਰਸਨ ਦੀ ਬਰਕਤ ਨਾਲ) ਹੋਰ (ਪਦਾਰਥਾਂ ਦੇ ਮੋਹ) ਤੋਂ ਸੰਬੰਧ ਤੋੜ ਲਈਦਾ ਹੈ, ਇੰਦ੍ਰੀਆਂ ਦੇ ਪਕੜ ਤੋਂ ਖ਼ਲਾਸੀ ਪਾ ਲਈਦੀ ਹੈ। ਹੇ ਮਨ! ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦਾ ਨਾਮ-ਰਸ ਚੁੰਘੀਦਾ ਹੈ, ਤੇ (ਮਾਇਆ ਦੇ ਮੋਹ ਵਲੋਂ ਬ੍ਰਿਤੀ) ਪਰਤ ਜਾਂਦੀ ਹੈ। ਹੇ ਨਾਨਕ! ਆਖ-) ਹੇ ਭਾਈ! (ਦਰਸਨ ਦੀ ਬਰਕਤ ਨਾਲ) ਹੋਰ ਮੋਹ ਉੱਕਾ ਹੀ ਨਹੀਂ ਭਾਉਂਦਾ, ਹਰ ਵੇਲੇ ਪ੍ਰਭੂ ਦੇ ਚਰਨਾਂ ਨਾਲ ਹੀ ਪਿਆਰ ਬਣਿਆ ਰਹਿੰਦਾ ਹੈ।੨।੨।੧੨੯।

BILAAVAL, FIFTH MEHL:

My ego is gone; I have obtained the Blessed Vision of the Lord’s Darshan. I am absorbed in my Lord and Master, the help and support of the Saints. Now, I hold tight to His Feet. || 1 || Pause || My mind longs for Him, and does not love any other. I am totally absorbed, in love with His Lotus Feet, like the bumble bee attached to the honey of the lotus flower. I do not desire any other taste; I seek only the One Lord. || 1 || I have broken away from the others, and I have been released from the Messenger of Death. O mind, drink in the subtle essence of the Lord; join the Saadh Sangat, the Company of the Holy, and turn away from the world. There is no other, none other than the Lord. O Nanak, love the Feet, the Feet of the Lord. || 2 || 2 || 129 ||

--- Support this podcast: https://podcasters.spotify.com/pod/show/gsjhampur/support

View Details

ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥ ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥ ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥੩॥ ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥੪॥੨॥

ਅਰਥ: ਹੇ ਮੇਰੇ ਮਨ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ। ਸ਼ਬਦ ਤੋਂ ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ।ਰਹਾਉ।

(ਹੇ ਭਾਈ! ਗੁਰੂ) ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ। ਹਰਿ-ਨਾਮ-ਧਨ ਕਦੇ ਮੁੱਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ) । ਜਿਨ੍ਹਾਂ ਨੇ ਇਹ ਸਦਾ-ਥਿਰ ਹਰਿ-ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ-ਧਨ ਦੀ ਬਰਕਤਿ ਨਾਲ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ।੧।

ਹੇ ਭਾਈ! ਇਸ ਸਰੀਰ ਵਿਚ ਕਾਮ ਕ੍ਰੋਧ ਲੋਭ ਮੋਹ ਅਹੰਕਾਰ ਪੰਜ ਚੋਰ ਵੱਸਦੇ ਹਨ, (ਇਹ ਮਨੁੱਖ ਦੇ ਅੰਦਰ) ਆਤਮਕ ਜੀਵਨ ਦੇਣ ਵਾਲਾ ਨਾਮ-ਧਨ ਲੁੱਟਦੇ ਰਹਿੰਦੇ ਹਨ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਇਹ ਸਮਝਦੇ ਨਹੀਂ। (ਜਦੋਂ ਸਭ ਕੁਝ ਲੁਟਾ ਕੇ ਉਹ ਦੁੱਖੀ ਹੁੰਦੇ ਹਨ, ਤਾਂ) ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ) । ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜਗਤ ਅੰਨਿ੍ਹਆਂ ਵਾਲੀ ਕਰਤੂਤ ਕਰਦਾ ਰਹਿੰਦਾ ਹੈ, ਗੁਰੂ ਤੋਂ ਖੁੰਝ ਕੇ (ਇਸ ਦੇ ਆਤਮਕ ਜੀਵਨ ਦੇ ਰਸਤੇ ਵਿਚ) ਹਨੇਰਾ ਹੋਇਆ ਰਹਿੰਦਾ ਹੈ।੨।

'ਮੈਂ ਵੱਡਾ ਹਾਂ', 'ਇਹ ਧਨ ਪਦਾਰਥ ਮੇਰਾ ਹੈ'-ਇਹ ਆਖ ਆਖ ਕੇ (ਮਾਇਆ-ਵੇੜ੍ਹੇ ਮਨੁੱਖ) ਖ਼ੁਆਰ ਹੁੰਦੇ ਰਹਿੰਦੇ ਹਨ, ਪਰ ਜਗਤ ਤੋਂ ਤੁਰਨ ਵੇਲੇ ਕੋਈ ਚੀਜ਼ ਭੀ ਕਿਸੇ ਦੇ ਨਾਲ ਨਹੀਂ ਤੁਰਦੀ। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਸਦਾ ਪਰਮਾਤਮਾ ਦੇ ਨਾਮ ਨੂੰ ਹਿਰਦੇ ਵਿਚ ਵਸਾ ਕੇ ਨਾਮ ਸਿਮਰਦਾ ਰਹਿੰਦਾ ਹੈ, ਉਹ ਸਦਾ-ਥਿਰ ਰਹਿਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਰਾਹੀਂ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਪਰਮਾਤਮਾ ਦੀ ਮੇਹਰ ਦੀ ਨਜ਼ਰ ਨਾਲ ਉਹ ਸਦਾ ਸੁਖੀ ਰਹਿੰਦਾ ਹੈ।੩।

ਜਿਨ੍ਹਾਂ ਦੇ ਹਿਰਦੇ ਵਿਚ ਗੁਰੂ ਦਾ ਬਖ਼ਸ਼ਿਆ ਗਿਆਨ ਸਦਾ ਚਾਨਣ ਕਰੀ ਰੱਖਦਾ ਹੈ ਉਹਨਾਂ ਦਾ ਹੁਕਮ (ਦੁਨੀਆ ਦੇ) ਬਾਦਸ਼ਾਹਾਂ ਦੇ ਸਿਰ ਉਤੇ (ਭੀ) ਚੱਲਦਾ ਹੈ, ਉਹ ਹਰ ਵੇਲੇ ਦਿਨ ਰਾਤ ਪਰਮਾਤਮਾ ਦੀ ਭਗਤੀ ਕਰਦੇ ਰਹਿੰਦੇ ਹਨ, ਉਹ ਹਰਿ-ਨਾਮ ਦਾ ਲਾਭ ਖੱਟਦੇ ਹਨ ਜੋ ਸਦਾ ਕਾਇਮ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦੇ ਨਾਮ ਦੀ ਰਾਹੀਂ ਸੰਸਾਰ ਤੋਂ ਪਾਰ-ਉਤਾਰਾ ਹੋ ਜਾਂਦਾ ਹੈ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਦੇ ਰੰਗ ਵਿਚ ਰੰਗੇ ਰਹਿੰਦੇ ਹਨ, ਪਰਮਾਤਮਾ ਉਹਨਾਂ ਦੇ ਨੇੜੇ ਵੱਸਦਾ ਹੈ।੪।੨।

SORAT’H, THIRD MEHL:

The True Lord has blessed His devotees with the treasure of devotional worship, and the wealth of the Lord’s Name. The wealth of the Naam, shall never be exhausted; no one can estimate its worth. With the wealth of the Naam, their faces are radiant, and they attain the True Lord. || 1 || O my mind, through the Word of the Guru’s Shabad, the Lord is found. Without the Shabad, the world wanders around, and receives its punishment in the Court of the Lord. || Pause || Within this body dwell the five thieves: sexual desire, anger, greed, emotional attachment and egotism. They plunder the Nectar, but the self-willed manmukh does not realize it; no one hears his complaint. The world is blind, and its dealings are blind as well; without the Guru, there is only pitch darkness. || 2 || Indulging in egotism and possessiveness, they are ruined; when they depart, nothing goes along with them. But one who becomes Gurmukh meditates on the Naam, and ever contemplates the Lord’s Name. Through the True Word of Gurbani, he sings the Glorious Praises of the Lord; blessed with the Lord’s Glance of Grace, he is enraptured. || 3 || The spiritual wisdom of the True Guru is a steady light within the heart. The Lord’s decree is over the heads of even kings. Night and day, the Lord’s devotees worship Him; night and day, they gather in the true profit of the Lord’s Name. O Nanak, through the Lord’s Name, one is emancipated; attuned to the Shabad, he finds the Lord. || 4 || 2 ||

--- Support this podcast: https://podcasters.spotify.com/pod/show/gsjhampur/support

View Details

ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥

ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ।

(ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧।

ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ।੨।

ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ। ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ।੩।

ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ। ਹੇ ਨਾਨਕ! ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ।੪।੫।੧੬।

SORAT’H, FIFTH MEHL:

As the king is entangled in kingly affairs, and the egotist in his own egotism, and the greedy man is enticed by greed, so is the spiritually enlightened being absorbed in the Love of the Lord. || 1 || This is what befits the Lord’s servant. Beholding the Lord near at hand, he serves the True Guru, and he is satisfied through the Kirtan of the Lord’s Praises. || Pause || The addict is addicted to his drug, and the landlord is in love with his land. As the baby is attached to his milk, so the Saint is in love with God. || 2 || The scholar is absorbed in scholarship, and the eyes are happy to see. As the tongue savors the tastes, so does the humble servant of the Lord sing the Glorious Praises of the Lord. || 3 || As is the hunger, so is the fulfiller; He is the Lord and Master of all hearts. Nanak thirsts for the Blessed Vision of the Lord’s Darshan; he has met God, the Inner-knower, the Searcher of hearts. || 4 || 5 || 16 ||

--- Support this podcast: https://podcasters.spotify.com/pod/show/gsjhampur/support

View Details

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥

ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧।

ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬।

He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. || 1 || FOURTH MEHL: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru’s feet. || 2 || PAUREE: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. || 26 ||

SHALOK, FOURTH MEHL:

ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥ ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥ ਜਿੰਨ੍ਹ੍ਹੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥ ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥ ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥ ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥ ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥

ਅਰਥ: ਹੇ ਮਾਂ! (ਭਾਦਰੋਂ ਦੇ ਘੁੰਮੇ ਤੇ ਤ੍ਰਾਟਕੇ ਲੰਘਣ ਪਿੱਛੋਂ) ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ (ਮੇਰੇ ਅੰਦਰ ਪ੍ਰਭੂ-ਪਤੀ ਦੇ) ਪਿਆਰ ਦਾ ਉਛਾਲਾ ਆ ਰਿਹਾ ਹੈ (ਮਨ ਤੜਫਦਾ ਹੈ ਕਿ) ਕਿਸੇ ਨਾ ਕਿਸੇ ਤਰ੍ਹਾਂ ਚੱਲ ਕੇ ਪ੍ਰਭੂ-ਪਤੀ ਨੂੰ ਮਿਲਾਂ। ਮੇਰੇ ਮਨ ਵਿਚ ਮੇਰੇ ਤਨ ਵਿਚ ਪ੍ਰਭੂ ਦੇ ਦਰਸਨ ਦੀ ਬੜੀ ਪਿਆਸ ਲੱਗੀ ਹੋਈ ਹੈ (ਚਿੱਤ ਲੋਚਦਾ ਹੈ ਕਿ) ਕੋਈ (ਉਸ ਪਤੀ ਨੂੰ) ਲਿਆ ਕੇ ਮੇਲ ਕਰਾ ਦੇਵੇ। (ਇਹ ਸੁਣ ਕੇ ਕਿ) ਸੰਤ ਜਨ ਪ੍ਰੇਮ ਵਧਾਣ ਵਿਚ ਸਹੈਤਾ ਕਰਿਆ ਕਰਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗੀ ਹਾਂ। (ਹੇ ਮਾਂ!) ਪ੍ਰਭੂ ਤੋਂ ਬਿਨਾ ਸੁਖ ਆਨੰਦ ਨਹੀਂ ਮਿਲ ਸਕਦਾ (ਕਿਉਂਕਿ ਸੁਖ-ਆਨੰਦ ਦੀ) ਹੋਰ ਕੋਈ ਥਾਂ ਹੀ ਨਹੀਂ।

ਜਿਨ੍ਹਾਂ (ਵਡ-ਭਾਗੀਆਂ) ਨੇ ਪ੍ਰਭੂ-ਪਿਆਰ ਦਾ ਸੁਆਦ (ਇਕ ਵਾਰੀ) ਚੱਖ ਲਿਆ ਹੈ (ਉਹਨਾਂ ਨੂੰ ਮਾਇਆ ਦੇ ਸੁਆਦ ਭੁੱਲ ਜਾਂਦੇ ਹਨ, ਮਾਇਆ ਵੱਲੋਂ) ਉਹ ਰੱਜ ਜਾਂਦੇ ਹਨ, ਆਪਾ-ਭਾਵ ਛੱਡ ਕੇ ਉਹ ਸਦਾ ਅਰਦਾਸਾਂ ਕਰਦੇ ਰਹਿੰਦੇ ਹਨ– ਹੇ ਪ੍ਰਭੂ! ਸਾਨੂੰ ਆਪਣੇ ਲੜ ਲਾਈ ਰੱਖ।

ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ ਖਸਮ ਨੇ ਆਪਣੇ ਨਾਲ ਮਿਲਾ ਲਿਆ ਹੈ, ਉਹ (ਉਸ ਮਿਲਾਪ ਵਿਚੋਂ) ਵਿੱਛੁੜ ਕੇ ਹੋਰ ਕਿਸੇ ਥਾਂ ਨਹੀਂ ਜਾਂਦੀ, (ਕਿਉਂਕਿ) ਹੇ ਨਾਨਕ (ਉਸ ਨੂੰ ਨਿਸਚਾ ਆ ਜਾਂਦਾ ਹੈ ਕਿ ਸਦੀਵੀ ਸੁਖ ਵਾਸਤੇ) ਪ੍ਰਭੂ ਦੀ ਸਰਨ ਤੋਂ ਬਿਨਾ ਹੋਰ ਕੋਈ ਥਾਂ ਨਹੀਂ ਹੈ। ਉਹ ਸਦਾ ਪ੍ਰਭੂ ਦੀ ਸਰਨ ਪਈ ਰਹਿੰਦੀ ਹੈ।

ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ ਉਹ ਜੀਵ-ਇਸਤ੍ਰੀਆਂ ਸੁਖ ਵਿਚ ਵੱਸਦੀਆਂ ਹਨ, ਜਿਨ੍ਹਾਂ ਉੱਤੇ ਪਰਮਾਤਮਾ ਦੀ ਕਿਰਪਾ ਹੁੰਦੀ ਹੈ।8।

BAARAH MAAHAA ~ THE TWELVE MONTHS: MAAJH, FIFTH MEHL, FOURTH HOUSE:ONE UNIVERSAL CREATOR GOD. BY THE GRACE OF THE TRUE GURU:

In the month of Assu, my love for the Lord overwhelms me. How can I go and meet the Lord? My mind and body are so thirsty for the Blessed Vision of His Darshan. Won’t someone please come and lead me to him, O my mother. The Saints are the helpers of the Lord’s lovers; I fall and touch their feet. Without God, how can I find peace? There is nowhere else to go. Those who have tasted the sublime essence of His Love, remain satisfied and fulfilled. They renounce their selfishness and conceit, and they pray, “God, please attach me to the hem of Your robe.” Those whom the Husband Lord has united with Himself, shall not be separated from Him again. Without God, there is no other at all. Nanak has entered the Sanctuary of the Lord. In Assu, the Lord, the Sovereign King, has granted His Mercy, and they dwell in peace. || 8 ||

--- Support this podcast: https://podcasters.spotify.com/pod/show/gsjhampur/support

View Details

ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥

ਅਰਥ: ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ।ਰਹਾਉ।

ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧।

ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋਜਾਂਦੇ ਹਨ, ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾਰਹਿੰਦਾ ਹੈ।੨।

(ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮਕਰਦਾ ਹੈ। (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ।੩।

ਹੇ ਨਾਨਕ! ਆਖ-) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈਆਸਰਾ ਨਹੀਂ ਹੈ। ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ।੪।੧੫।੨੬।

SORAT’H, FIFTH MEHL:

Infatuated with the darkness of emotional attachment to Maya, he does not know the Lord, the Great Giver. The Lord created his body and fashioned his soul, but he claims that his power is his, weighed down by the chains of egotism. || 2 || Behind closed doors, hidden by many screensown. || 1 || O foolish mind, God, your Lord and Master is watching over you. Whatever you do, He knows; nothing can remain concealed from Him. || Pause || You are intoxicated with the tastes of the tongue, with greed and pride; countless sins spring from these. You wandered in pain through countless incarnations, the man takes his pleasure with another man’s wife. When Chitr and Gupt, the celestial accountants of the conscious and subconscious, call for your account, who will screen you then? || 3 || O Perfect Lord, Merciful to the meek, Destroyer of pain, without You, I have no shelter at all. Please, lift me up out of the world-ocean; O God, I have come to Your Sanctuary. || 4 || 15 || 26 ||

--- Support this podcast: https://podcasters.spotify.com/pod/show/gsjhampur/support

View Details

ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ ॥੧॥ ਰਹਾਉ ॥ ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥ ਲਾਲਨੁ ਮੋਹਿ ਮਿਲਾਵਹੁ ॥ ਕਬ ਘਰਿ ਆਵੈ ਰੀ ॥੧॥ ਸੁਨਹੁ ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥ ਤਬ ਰਸ ਮੰਗਲ ਗੁਨ ਗਾਵਹੁ ॥ ਆਨਦ ਰੂਪ ਧਿਆਵਹੁ ॥ਨਾਨਕੁ ਦੁਆਰੈ ਆਇਓ ॥ ਤਉ ਮੈ ਲਾਲਨੁ ਪਾਇਓ ਰੀ ॥੨॥ ਮੋਹਨ ਰੂਪੁ ਦਿਖਾਵੈ ॥ ਅਬ ਮੋਹਿ ਨੀਦ ਸੁਹਾਵੈ ॥ ਸਭ ਮੇਰੀ ਤਿਖਾ ਬੁਝਾਨੀ ॥ ਅਬ ਮੈ ਸਹਜਿ ਸਮਾਨੀ ॥ ਮੀਠੀ ਪਿਰਹਿ ਕਹਾਨੀ ॥ ਮੋਹਨੁ ਲਾਲਨੁ ਪਾਇਓ ਰੀ ॥ ਰਹਾਉ ਦੂਜਾ ॥੧॥੧੨੮॥

ਹੇ ਮੋਹਨ-ਪ੍ਰਭੂ! ਜਿਵੇਂ ਪਤੀ ਤੋਂ ਵਿਛੁੜੀ ਹੋਈ ਇਸਤ੍ਰੀ ਭਾਵੇਂ ਜੀਕਰ) ਹਾਰ, ਕੱਜਲ, ਕਪੜੇ, ਗਹਿਣੇ ਪਾਂਦੀ ਹੈ, (ਪਰ ਵਿਛੋੜੇ ਦੇ ਕਾਰਨ) ਹਾਹੁਕੇ ਵਿਚ (ਉਸ ਨੂੰ) ਨੀਂਦ ਨਹੀਂ ਆਉਂਦੀ, (ਪਤੀ ਦੀ ਉਡੀਕ ਵਿਚ ਉਹ) ਹਰ ਵੇਲੇ ਉਦਾਸ ਉਦਾਸ ਰਹਿੰਦੀ ਹੈ, (ਤੇ ਸਹੇਲੀ ਪਾਸੋਂ ਪੁੱਛਦੀ ਹੈ-) ਹੇ ਭੈਣ! ਮੇਰਾ ਪਤੀ) ਕਦੋਂ ਘਰ ਆਵੇਗਾ (ਇਸੇ ਤਰ੍ਹਾਂ, ਹੇ ਮੋਹਨ! ਤੈਥੋਂ ਵਿਛੁੜ ਕੇ ਮੈਨੂੰ ਸ਼ਾਂਤੀ ਨਹੀਂ ਆਉਂਦੀ) ।੧।ਰਹਾਉ।

ਹੇ ਮੋਹਨ ਪ੍ਰਭੂ! ਮੈਂ ਗੁਰਮੁਖ ਸੁਹਾਗਣ ਦੀ ਸਰਨ ਪੈਂਦੀ ਹਾਂ, ਉਸ ਦੇ ਚਰਨਾਂ ਉਤੇ (ਆਪਣਾ) ਸਿਰ ਧਰ ਕੇ (ਪੁੱਛਦੀ ਹਾਂ-) ਹੇ ਭੈਣ! ਮੈਨੂੰ ਸੋਹਣਾ ਲਾਲ ਮਿਲਾ ਦੇ (ਦੱਸ, ਉਹ) ਕਦੋਂ ਮੇਰੇ ਹਿਰਦੇ-ਘਰ ਵਿਚ ਆਵੇਗਾ।੧।

(ਸੁਹਾਗਣ ਆਖਦੀ ਹੈ-) ਹੇ ਸਹੇਲੀਏ! ਸੁਣ, ਮੈਂ ਤੈਨੂੰ ਮੋਹਨ-ਪ੍ਰਭੂ ਦੇ ਮਿਲਣ ਦੀ ਗੱਲ ਸੁਣਾਂਦੀ ਹਾਂ। ਤੂੰ (ਆਪਣੇ ਅੰਦਰੋਂ) ਸਾਰਾ ਅਹੰਕਾਰ ਦੂਰ ਕਰ ਦੇ। ਤਦੋਂ ਤੂੰ ਆਪਣੇ ਹਿਰਦੇ-ਘਰ ਵਿਚ ਹੀ ਉਸ ਸੋਹਣੇ ਲਾਲ ਨੂੰ ਲੱਭ ਲਏਂਗੀ। (ਹਿਰਦੇ-ਘਰ ਵਿਚ ਉਸ ਦਾ ਦਰਸਨ ਕਰ ਕੇ) ਫਿਰ ਤੂੰ ਖ਼ੁਸ਼ੀ ਆਨੰਦ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰੀਂ, ਅਤੇ ਉਸ ਪ੍ਰਭੂ ਦਾ ਸਿਮਰਨ ਕਰਿਆ ਕਰੀਂ ਜੋ ਨਿਰਾ ਆਨੰਦ ਹੀ ਆਨੰਦ-ਰੂਪ ਹੈ।

ਹੇ ਭੈਣ! ਨਾਨਕ (ਭੀ ਉਸ ਗੁਰੂ ਦੇ) ਦਰ ਤੇ ਆ ਗਿਆ ਹੈ, (ਗੁਰੂ ਦੇ ਦਰ ਤੇ ਆ ਕੇ) ਮੈਂ (ਨਾਨਕ ਨੇ ਹਿਰਦੇ-ਘਰ ਵਿਚ ਹੀ) ਸੋਹਣਾ ਲਾਲ ਲੱਭ ਲਿਆ ਹੈ।੨।

ਹੇ ਭੈਣ! ਹੁਣ) ਮੋਹਨ ਪ੍ਰਭੂ ਮੈਨੂੰ ਦਰਸਨ ਦੇ ਰਿਹਾ ਹੈ, ਹੁਣ (ਮਾਇਆ ਦੇ ਮੋਹ ਵਲੋਂ ਪੈਦਾ ਹੋਈ) ਉਪਰਾਮਤਾ ਮੈਨੂੰ ਮਿੱਠੀ ਲੱਗ ਰਹੀ ਹੈ, ਮੇਰੀ ਸਾਰੀ ਮਾਇਆ ਦੀ ਤ੍ਰਿਸ਼ਨਾ ਮਿਟ ਗਈ ਹੈ। ਹੁਣ ਮੈਂ ਆਤਮਕ ਅਡੋਲਤਾ ਵਿਚ ਟਿਕ ਗਈ ਹਾਂ। ਪ੍ਰਭੂ-ਪਤੀ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਮੈਨੂੰ ਪਿਆਰੀਆਂ ਲੱਗ ਰਹੀਆਂ ਹਨ। ਹੇ ਭੈਣ! ਹੁਣ ਮੈਂ ਸੋਹਣਾ ਲਾਲ ਮੋਹਣ ਲੱਭ ਲਿਆ ਹੈ।ਰਹਾਉ ਦੂਜਾ।੧।੧੨੮।

O Mohan-Prabhu! Just as a woman separated from her husband wears necklaces, kajal, clothes, jewels, (but because of separation) she does not get sleep, (waiting for her husband) she is always sad and sad, ( And the friend asks -) O sister! When will my husband) come home (Likewise, O Mohan! I am not at peace after parting from you). 1. Stay.

O Mohan Prabhu! I bow down to Gurmukh Suhagan, resting (my) head on his feet (asking-) O sister! Give me the beautiful Lal Mila (tell me) when he will come to my heart-house. 1.

(Suhagan says-) Hey friend! Listen, I am listening to you about meeting Mohan-Prabhu. Remove all ego (from within yourself). Then you will find that beautiful red in your heart-house. (By seeing Him in the heart-house) Then you should sing the Hari-guna that creates happiness and joy, and meditate on that Lord who is only joy in the form of joy.

Hey sister! Nanak has come to (that Guru's) court, (having come to the Guru's court) I (Nanak in the heart-house itself) have found the beautiful red. 2.

Hey sister! Now) Mohan Prabhu is giving me darshan, now (born from the attachment of maya) I feel sweet, all my desire for maya is gone. Now I have rested in spiritual stability. The words of praise of the Lord are dear to me. Hey sister! Now I have found the beautiful red mohan. Stay second. 1.128.

--- Support this podcast: https://podcasters.spotify.com/pod/show/gsjhampur/support

View Details

ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥

ਅਰਥ: ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ; ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; (ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ।

ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥

ਅਰਥ: ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ; ਹੇ ਨਾਨਕ! ਆਖ-) ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ।੧।

ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥

ਅਰਥ: ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾਹਰ ਹੈ, ਕਿਉਂਕਿ ਉਹ ਮਾਇਆ ਵਿਚ ਜਾ ਕੇ ਲੱਗਾ ਹੋਇਆ ਹੈ; (ਸਿੱਟਾ ਇਹ ਕਿ) ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ, (ਉਸ ਦੀ ਉਮਰ) ਸਦਾ ਦੁੱਖ ਵਿਚ ਹੀ ਗੁਜ਼ਰਦੀ ਹੈ।

ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥ ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥

ਅਰਥ: ਅਨੇਕਾਂ ਪੰਡਿਤ ਲੋਕ ਪੜ੍ਹ ਪੜ੍ਹ ਕੇ ਤੇ ਸਿੱਧ ਸਮਾਧੀਆਂ ਲਾ ਲਾ ਕੇ ਥੱਕ ਗਏ ਹਨ, ਕਈ ਕਰਮ ਕਰ ਕੇ ਥੱਕ ਗਏ ਹਨ; (ਪੜ੍ਹਨ ਨਾਲ ਤੇ ਸਮਾਧੀਆਂ ਨਾਲ) ਇਹ ਮਨ ਕਾਬੂ ਨਹੀਂ ਆਉਂਦਾ।

ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥ ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥

ਅਰਥ: ਭੇਖ ਕਰਨ ਵਾਲੇ ਮਨੁੱਖ (ਭਾਵ, ਸਾਧੂ ਲੋਕ) ਕਈ ਭੇਖ ਕਰ ਕੇ ਤੇ ਅਠਾਹਠ ਤੀਰਥਾਂ ਤੇ ਨ੍ਹਾ ਕੇ ਥੱਕ ਗਏ ਹਨ; ਹਉਮੈ ਤੇ ਭਰਮ ਵਿਚ ਭੁੱਲੇ ਹੋਇਆਂ ਨੂੰ ਮਨ ਦੀ ਸਾਰ ਨਹੀਂ ਆਈ।

ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥ ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥

ਅਰਥ: ਵੱਡੇ ਭਾਗ ਨਾਲ ਸਤਿਗੁਰੂ ਦੀ ਕਿਰਪਾ ਰਾਹੀਂ ਭਉ ਉਪਜਦਾ ਹੈ ਤੇ ਮਨ ਵਿਚ ਆ ਕੇ ਵੱਸਦਾ ਹੈ; (ਹਰੀ ਦਾ) ਭਉ ਉਪਜਿਆਂ ਹੀ, ਤੇ ਹਉਮੈ ਸਤਿਗੁਰੂ ਦੇ ਸ਼ਬਦ ਨਾਲ ਸਾੜ ਕੇ ਹੀ ਮਨ ਵੱਸ ਵਿਚ ਆਉਂਦਾ ਹੈ।

ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥ ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥੨॥

ਅਰਥ: ਜੋ ਮਨੁੱਖ ਜੋਤੀ-ਪ੍ਰਭੂ ਵਿਚ ਆਪਣੀ ਬ੍ਰਿਤੀ ਮਿਲਾ ਕੇ ਸੱਚੇ ਵਿਚ ਰੰਗੇ ਗਏ ਹਨ, ਉਹ ਨਿਰਮਲ ਹੋ ਗਏ ਹਨ; (ਪਰ) ਹੇ ਨਾਨਕ! ਸਤਿਗੁਰੂ ਦੇ ਮਿਲਿਆਂ ਹੀ ਨਾਮ ਮਿਲਦਾ ਹੈ ਤੇ ਸੁਖ ਵਿਚ ਸਮਾਈ ਹੁੰਦੀ ਹੈ।੨।

ਪਉੜੀ ॥ ਏਹ ਭੂਪਤਿ ਰਾਣੇ ਰੰਗ ਦਿਨ ਚਾਰਿ ਸੁਹਾਵਣਾ ॥ ਏਹੁ ਮਾਇਆ ਰੰਗੁ ਕਸੁੰਭ ਖਿਨ ਮਹਿ ਲਹਿ ਜਾਵਣਾ ॥ ਚਲਦਿਆ ਨਾਲਿ ਨ ਚਲੈ ਸਿਰਿ ਪਾਪ ਲੈ ਜਾਵਣਾ ॥

ਅਰਥ: ਰਾਜਿਆਂ ਤੇ ਰਾਣਿਆਂ ਦੇ ਇਹ ਰੰਗ ਚਾਰ ਦਿਨਾਂ (ਭਾਵ, ਥੋੜੇ ਚਿਰ) ਲਈ ਸੋਭਨੀਕ ਹੁੰਦੇ ਹਨ; ਮਾਇਆ ਦਾ ਇਹ ਰੰਗ ਕਸੁੰਭੇ ਦਾ ਰੰਗ ਹੈ (ਭਾਵ, ਕਸੁੰਭੇ ਵਾਂਗ ਛਿਨ-ਭੰਗੁਰ ਹੈ) , ਛਿਨ ਮਾਤ੍ਰ ਵਿਚ ਲਹਿ ਜਾਏਗਾ, (ਸੰਸਾਰ ਤੋਂ) ਤੁਰਨ ਵੇਲੇ ਮਾਇਆ ਨਾਲ ਨਹੀਂ ਜਾਂਦੀ, (ਪਰ ਇਸ ਦੇ ਕਾਰਨ ਕੀਤੇ) ਪਾਪ ਆਪਣੇ ਸਿਰ ਤੇ ਲੈ ਜਾਈਦੇ ਹਨ।

ਜਾਂ ਪਕੜਿ ਚਲਾਇਆ ਕਾਲਿ ਤਾਂ ਖਰਾ ਡਰਾਵਣਾ ॥ ਓਹ ਵੇਲਾ ਹਥਿ ਨ ਆਵੈ ਫਿਰਿ ਪਛੁਤਾਵਣਾ ॥੬॥

ਅਰਥ: ਜਦੋਂ ਜਮ-ਕਾਲ ਨੇ ਫੜ ਕੇ ਅੱਗੇ ਲਾ ਲਿਆ, ਤਾਂ (ਜੀਵ) ਡਾਢਾ ਭੈ-ਭੀਤ ਹੁੰਦਾ ਹੈ; (ਮਨੁੱਖ-ਜਨਮ ਵਾਲਾ) ਉਹ ਸਮਾ ਫੇਰ ਮਿਲਦਾ ਨਹੀਂ, ਇਸ ਵਾਸਤੇ ਪਛੁਤਾਉਂਦਾ ਹੈ।੬।

SHALOK, THIRD MEHL:

Service to the True Guru is fruitful and rewarding, if one performs it with his mind focused on it. The fruits of the mind’s desires are obtained, and egotism departs from within. His bonds are broken, and he is liberated; he remains absorbed in the True Lord. It is so difficult to obtain the Naam in this world; it comes to dwell in the mind of the Gurmukh. O Nanak, I am a sacrifice to one who serves his True Guru. || 1 || THIRD MEHL: The mind of the self-willed manmukh is so very stubborn; it is stuck in the love of duality. He does not find peace, even in dreams; he passes his life in misery and suffering. The Pandits have grown weary of going door to door, reading and reciting their scriptures; the Siddhas have gone into their trances of Samaadhi. This mind cannot be controlled; they are tired of performing religious rituals. The impersonators

--- Support this podcast: https://podcasters.spotify.com/pod/show/gsjhampur/support

View Details

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

JAITSREE, FOURTH MEHL, FIRST HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1

--- Support this podcast: https://podcasters.spotify.com/pod/show/gsjhampur/support

View Details

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥

ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।

ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ।

ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨।

ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩।

ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥

ਅਰਥ: ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ।੫।

ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ।੬।

ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ।੭।

ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਹੇ ਨਾਨਕ! ਆਖ-ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ।੮।

ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ।੧।੩।|

--- Support this podcast: https://podcasters.spotify.com/pod/show/gsjhampur/support

View Details

ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥

ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ।

ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧।

ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ) , ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।੨।

ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।੩।

ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕ! ਆਖ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ।੪।੧।੫੧।

SORAT’H, FIFTH MEHL, THIRD HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 || Now, I do not go searching anywhere else, because I have met the Guru, the Lord of the Universe. || Pause || When I came to God’s Darbaar, His Holy Court, then all of my cries and complaints were settled. Now that I have attained what I had sought, where should I come and where should I go? || 2 || There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 || He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 ||

--- Support this podcast: https://podcasters.spotify.com/pod/show/gsjhampur/support

View Details

ਜ਼ਿੰਦਗੀ ਦੀ ਸਚਾਈ

--- Support this podcast: https://podcasters.spotify.com/pod/show/gsjhampur/support

View Details

ਨਾਮ ਸਿਮਰਨ ਤੇ ਆਤਮਿਕ ਅਨੰਦ ਚਿੰਤਨ

ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥

SORAT’H, FIRST MEHL:

Those who serve the True Guru, O Beloved, their companions are saved as well. No one blocks their way, O Beloved, and the Lord’s Ambrosial Nectar is on their tongue. Without the Fear of God, they are so heavy that they sink and drown, O Beloved; but the Lord, casting His Glance of Grace, carries them across. || 1 || I ever praise You, O Beloved, I ever sing Your Praises. Without the boat, one is drowned in the sea of fear, O Beloved; how can I reach the distant shore? || 1 || Pause || I praise the Praiseworthy Lord, O Beloved; there is no other one to praise. Those who praise my God are good, O Beloved; they are imbued with the Word of the Shabad, and His Love. If I join them, O Beloved, I can churn the essence and so find joy. || 2 || The gateway to honor is Truth, O Beloved; it bears the Insignia of the True Name of the Lord. We come into the world, and we depart, with our destiny written and pre-ordained, O Beloved; realize the Command of the Commander. Without the Guru, this Command is not understood, O Beloved; True is the Power of the True Lord. || 3 || By His Command, we are conceived, O Beloved, and by His Command, we grow in the womb. By His Command, we are born, O Beloved, head-first, and upside-down. The Gurmukh is honored in the Court of the Lord, O Beloved; he departs after resolving his affairs. || 4 || By His Command, one comes into the world, O Beloved, and by His Will, he goes. By His Will, some are bound and gagged and driven away, O Beloved; the self-willed manmukhs suffer their punishment. By His Command, the Word of the Shabad, is realized, O Beloved, and one goes to the Court of the Lord robed in honor. || 5 || By His Command, some accounts are accounted for, O Beloved; by His Command, some suffer in egotism and duality. By His Command, one wanders in reincarnation, O Beloved; deceived by sins and demerits, he cries out in his suffering. If he comes to realize the Command of the Lord’s Will, O Beloved, then he is blessed with Truth and Honor. || 6 || It is so difficult to speak it, O Beloved; how can we speak, and hear, the True Name? I am a sacrifice to those who praise the Lord, O Beloved. I have obtained the Name, and I am satisfied, O Beloved; by His Grace, I am united in His Union. || 7 || If my body were to become the paper, O Beloved, and my mind the inkpot; and if my tongue became the pen, O Beloved, I would write, and contemplate, the Glorious Praises of the True Lord. Blessed is that scribe, O Nanak, who writes the True Name, and enshrines it within his heart. || 8 || 3 ||

--- Support this podcast: https://podcasters.spotify.com/pod/show/gsjhampur/support

View Details

ਸੋਰਠਿ ਮਹਲਾ ੧ ॥ ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨੑਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨੑੀ ਸੋ ਸਾਲਾਹਿਆ ਪਿਆਰੇ ਹਉ ਤਿਨੑ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ {

--- Support this podcast: https://podcasters.spotify.com/pod/show/gsjhampur/support

View Details

ਨਾਮ ਸਿਮਰਨ ਤੇ ਚਮਤਕਾਰ

ਨਾਮ ਸਿਮਰਨ ਤੇ ਚਮਤਕਾਰ

ਬਿਹਾਗੜਾ ਮਹਲਾ ੫ ॥

ਅਤਿ ਪ੍ਰੀਤਮ ਮਨ ਮੋਹਨਾ ਘਟ ਸੋਹਨਾ ਪ੍ਰਾਨ ਅਧਾਰਾ ਰਾਮ ॥ ਸੁੰਦਰ ਸੋਭਾ ਲਾਲ ਗੋਪਾਲ ਦਇਆਲ ਕੀ ਅਪਰ ਅਪਾਰਾ ਰਾਮ ॥ ਗੋਪਾਲ ਦਇਆਲ ਗੋਬਿੰਦ ਲਾਲਨ ਮਿਲਹੁ ਕੰਤ ਨਿਮਾਣੀਆ ॥ ਨੈਨ ਤਰਸਨ ਦਰਸ ਪਰਸਨ ਨਹ ਨੀਦ ਰੈਣਿ ਵਿਹਾਣੀਆ ॥ ਗਿਆਨ ਅੰਜਨ ਨਾਮ ਬਿੰਜਨ ਭਏ ਸਗਲ ਸੀਗਾਰਾ ॥ ਨਾਨਕੁ ਪਇਅੰਪੈ ਸੰਤ ਜੰਪੈ ਮੇਲਿ ਕੰਤੁ ਹਮਾਰਾ ॥੧॥ ਲਾਖ ਉਲਾਹਨੇ ਮੋਹਿ ਹਰਿ ਜਬ ਲਗੁ ਨਹ ਮਿਲੈ ਰਾਮ ॥ ਮਿਲਨ ਕਉ ਕਰਉ ਉਪਾਵ ਕਿਛੁ ਹਮਾਰਾ ਨਹ ਚਲੈ ਰਾਮ ॥ ਚਲ ਚਿਤ ਬਿਤ ਅਨਿਤ ਪ੍ਰਿਅ ਬਿਨੁ ਕਵਨ ਬਿਧੀ ਨ ਧੀਜੀਐ ॥ ਖਾਨ ਪਾਨ ਸੀਗਾਰ ਬਿਰਥੇ ਹਰਿ ਕੰਤ ਬਿਨੁ ਕਿਉ ਜੀਜੀਐ ॥ ਆਸਾ ਪਿਆਸੀ ਰੈਨਿ ਦਿਨੀਅਰੁ ਰਹਿ ਨ ਸਕੀਐ ਇਕੁ ਤਿਲੈ ॥ ਨਾਨਕੁ ਪਇਅੰਪੈ ਸੰਤ ਦਾਸੀ ਤਉ ਪ੍ਰਸਾਦਿ ਮੇਰਾ ਪਿਰੁ ਮਿਲੈ ॥੨॥ ਸੇਜ ਏਕ ਪ੍ਰਿਉ ਸੰਗਿ ਦਰਸੁ ਨ ਪਾਈਐ ਰਾਮ ॥ ਅਵਗਨ ਮੋਹਿ ਅਨੇਕ ਕਤ ਮਹਲਿ ਬੁਲਾਈਐ ਰਾਮ ॥ ਨਿਰਗੁਨਿ ਨਿਮਾਣੀ ਅਨਾਥਿ ਬਿਨਵੈ ਮਿਲਹੁ ਪ੍ਰਭ ਕਿਰਪਾ ਨਿਧੇ ॥ ਭ੍ਰਮ ਭੀਤਿ ਖੋਈਐ ਸਹਜਿ ਸੋਈਐ ਪ੍ਰਭ ਪਲਕ ਪੇਖਤ ਨਵ ਨਿਧੇ ॥ ਗ੍ਰਿਹਿ ਲਾਲੁ ਆਵੈ ਮਹਲੁ ਪਾਵੈ ਮਿਲਿ ਸੰਗਿ ਮੰਗਲੁ ਗਾਈਐ ॥ ਨਾਨਕੁ ਪਇਅੰਪੈ ਸੰਤ ਸਰਣੀ ਮੋਹਿ ਦਰਸੁ ਦਿਖਾਈਐ ॥੩॥ ਸੰਤਨ ਕੈ ਪਰਸਾਦਿ ਹਰਿ ਹਰਿ ਪਾਇਆ ਰਾਮ ॥ ਇਛ ਪੁੰਨੀ ਮਨਿ ਸਾਂਤਿ ਤਪਤਿ ਬੁਝਾਇਆ ਰਾਮ ॥ ਸਫਲਾ ਸੁ ਦਿਨਸ ਰੈਣੇ ਸੁਹਾਵੀ ਅਨਦ ਮੰਗਲ ਰਸੁ ਘਨਾ ॥ ਪ੍ਰਗਟੇ ਗੁਪਾਲ ਗੋਬਿੰਦ ਲਾਲਨ ਕਵਨ ਰਸਨਾ ਗੁਣ ਭਨਾ ॥ ਭ੍ਰਮ ਲੋਭ ਮੋਹ ਬਿਕਾਰ ਥਾਕੇ ਮਿਲਿ ਸਖੀ ਮੰਗਲੁ ਗਾਇਆ ॥ ਨਾਨਕੁ ਪਇਅੰਪੈ ਸੰਤ ਜੰਪੈ ਜਿਨਿ ਹਰਿ ਹਰਿ ਸੰਜੋਗਿ ਮਿਲਾਇਆ ॥੪॥੨॥

ਰਾਗੁ ਬਿਹਾਗੜਾ ਮਹਲਾ ੫ ॥

(ਹੇ ਭਾਈ!) ਪਰਮਾਤਮਾ ਬਹੁਤ ਹੀ ਪਿਆਰਾ ਲੱਗਣ ਵਾਲਾ ਹੈ, ਸਭ ਦੇ ਮਨ ਨੂੰ ਮੋਹ ਲੈਣ ਵਾਲਾ ਹੈ, ਸਭ ਸਰੀਰਾਂ ਵਿਚ ਸੋਭ ਰਿਹਾ ਹੈ, ਸਭ ਦੇ ਜੀਵਨ ਦਾ ਸਹਾਰਾ ਹੈ । ਉਸ ਦਇਆ ਦੇ ਘਰ ਗੋਪਾਲ ਪਿਆਰੇ ਦੀ ਸੋਹਣੀ ਸੋਭਾ (ਪਸਰ ਰਹੀ) ਹੈ, ਬੜੀ ਬੇਅੰਤ ਸੋਭਾ ਹੈ । ਹੇ ਦਿਆਲ ਗੋਬਿੰਦ! ਹੇ ਗੋਪਾਲ ਹੇ ਪਿਆਰੇ ਕੰਤ! ਮੈਨੂੰ ਨਿਮਾਣੀ ਨੂੰ ਮਿਲ । ਮੇਰੀਆਂ ਅੱਖਾਂ ਤੇਰੇ ਦਰਸਨ ਦੀ ਛੂਹ ਹਾਸਲ ਕਰਨ ਲਈ ਤਰਸਦੀਆਂ ਰਹਿੰਦੀਆਂ ਹਨ । ਮੇਰੀ ਜ਼ਿੰਦਗੀ ਦੀ ਰਾਤ ਲੰਘਦੀ ਜਾ ਰਹੀ ਹੈ, (ਪਰ ਮੈਨੂੰ ਤੇਰੇ ਮਿਲਾਪ ਤੋਂ ਪੈਦਾ ਹੋਣ ਵਾਲੀ) ਸ਼ਾਂਤੀ ਨਹੀਂ ਮਿਲ ਰਹੀ । ਜਿਸ ਨੂੰ ਗੁਰੂ ਦੇ ਬਖ਼ਸ਼ੇ ਗਿਆਨ ਦਾ ਸੁਰਮਾ ਮਿਲ ਗਿਆ, ਜਿਸ ਨੂੰ (ਆਤਮਕ ਜੀਵਨ ਦਾ) ਭੋਜਨ ਹਰਿ-ਨਾਮ ਮਿਲ ਗਿਆ, ਉਸ ਦੇ ਸਾਰੇ (ਆਤਮਕ) ਸਿੰਗਾਰ ਸਫਲ ਹੋ ਗਏ । ਨਾਨਕ ਸੰਤ ਜਨਾਂ ਦੀ ਚਰਨੀਂ ਪੈਂਦਾ ਹੈ, ਸੰਤਾਂ ਜਨਾਂ ਅੱਗੇ ਅਰਜ਼ੋਈ ਕਰਦਾ ਹੈ, ਕਿ ਮੈਨੂੰ ਮੇਰਾ ਪ੍ਰਭੂ-ਪਤੀ ਮਿਲਾਵੋ ।੧।ਜਦ ਤਕ ਪਰਮਾਤਮਾ ਨਹੀਂ ਮਿਲਦਾ, ਜਦ ਤਕ (ਮੇਰੀਆਂ ਭੁੱਲਾਂ ਦੇ) ਮੈਨੂੰ ਲੱਖਾਂ ਉਲਾਂਭੇ ਮਿਲਦੇ ਰਹਿੰਦੇ ਹਨ । ਮੈਂ ਪਰਮਾਤਮਾ ਨੂੰ ਮਿਲਣ ਵਾਸਤੇ ਅਨੇਕਾਂ ਹੀਲੇ ਕਰਦੀ ਹਾਂ, ਪਰ ਮੇਰੀ ਕੋਈ ਪੇਸ਼ ਨਹੀਂ ਜਾਂਦੀ । ਪਿਆਰੇ ਪ੍ਰਭੂ ਦੇ ਮਿਲਾਪ ਤੋਂ ਬਿਨਾ ਕਿਸੇ ਤਰ੍ਹਾਂ ਭੀ ਮਨ ਨੂੰ ਧੀਰਜ ਨਹੀਂ ਆਉਂਦੀ, ਚਿੱਤ (ਧਨ ਦੀ ਖ਼ਾਤਰ) ਹਰ ਵੇਲੇ ਨੱਠਾ ਫਿਰਦਾ ਹੈ; ਤੇ, ਧਨ ਭੀ ਸਦਾ ਨਾਲ ਨਹੀਂ ਨਿਭਦਾ । ਸਾਰੇ ਖਾਣ ਪੀਣ ਸਿੰਗਾਰ ਪ੍ਰਭੂ-ਪਤੀ ਤੋਂ ਬਿਨਾ ਵਿਅਰਥ ਹਨ, ਪ੍ਰਭੂ-ਪਤੀ ਤੋਂ ਬਿਨਾ ਜੀਵਨ ਦਾ ਕੋਈ ਕਜ ਨਹੀਂ । ਪ੍ਰਭੂ-ਪਤੀ ਤੋਂ ਬਿਨਾ (ਦੁਨੀਆ ਵਾਲੀਆਂ) ਆਸਾਂ (ਵਿਆਕੁਲ ਕਰੀ ਰੱਖਦੀਆਂ ਹਨ) ਮਾਇਆ ਦੀ ਤਿ੍ਰਸ਼ਨਾ ਦਿਨ ਰਾਤ ਲੱਗੀ ਰਹਿੰਦੀ ਹੈ । ਰਤਾ ਜਿਤਨੇ ਸਮੇ ਲਈ ਭੀ ਜਿੰਦ ਟਿਕਾਣੇ ਨਹੀਂ ਆਉਂਦੀ । ਨਾਨਕ ਬੇਨਤੀ ਕਰਦਾ ਹੈ ਹੇ ਗੁਰੂ! ਮੈਂ (ਜੀਵ-ਇਸਤ੍ਰੀ) ਤੇਰੀ ਦਾਸੀ ਆ ਬਣੀ ਹਾਂ, ਤੇਰੀ ਕਿਰਪਾ ਨਾਲ (ਹੀ) ਮੇਰਾ ਪ੍ਰਭੂ ਪਤੀ (ਮੈਨੂੰ) ਮਿਲ ਸਕਦਾ ਹੈ ।੨। (ਮੇਰੀ ਇਸ) ਇਕੋ ਹਿਰਦਾ-ਸੇਜ ਉਤੇ ਪ੍ਰਭੂ-ਪਤੀ (ਮੇਰੇ) ਨਾਲ (ਵੱਸਦਾ) ਹੈ, ਪਰ ਮੈਨੂੰ ਦਰਸਨ ਪ੍ਰਾਪਤ ਨਹੀਂ ਹੁੰਦਾ! ਮੈਨੂੰ ਪ੍ਰਭੂ ਦੀ ਹਜ਼ੂਰੀ ਵਿਚ ਸੱਦਿਆ ਭੀ ਕਿਵੇਂ ਜਾਏ? ਮੇਰੇ ਵਿਚ (ਤਾਂ) ਅਨੇਕਾਂ ਅਉਗਣ ਹਨ । ਗੁਣ-ਹੀਨ, ਨਿਮਾਣੀ, ਨਿਆਸਰੀ (ਜੀਵ-ਇਸਤ੍ਰੀ) ਬੇਨਤੀ ਕਰਦੀ ਹੈ ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਨੂੰ ਮਿਲ । ਹੇ ਨੌ ਖ਼ਜ਼ਾਨਿਆਂ ਦੇ ਮਾਲਕ ਪ੍ਰਭੂ! ਇਕ ਪਲਕ ਮਾਤ੍ਰ ਤੇਰਾ ਦਰਸਨ ਕੀਤਿਆਂ (ਤੈਥੋਂ ਵਿਛੋੜਨ ਵਾਲੀ) ਭਟਕਣਾ ਦੀ ਕੰਧ ਦੂਰ ਹੋ ਜਾਂਦੀ ਹੈ, ਆਤਮਕ ਅਡੋਲਤਾ ਵਿਚ ਲੀਨਤਾ ਹੋ ਜਾਂਦੀ ਹੈ । ਜਦੋਂ ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ ਪਿਆਰਾ ਪ੍ਰਭੂ-ਪਤੀ ਆ ਵੱਸਦਾ ਹੈ ਜਦੋਂ ਜੀਵ-ਇਸਤ੍ਰੀ ਪ੍ਰਭੂ ਦੀ ਹਜ਼ੂਰੀ ਪ੍ਰਾਪਤ ਕਰ ਲੈਂਦੀ ਹੈ, ਤਦੋਂ ਪ੍ਰਭੂ ਦੇ ਨਾਲ ਮਿਲ ਕੇ ਖ਼ੁਸ਼ੀ ਦਾ ਗੀਤ ਗਾਇਆ ਜਾ ਸਕਦਾ ਹੈ । ਹੇ ਗੁਰੂ! ਨਾਨਕ ਤੇਰੇ ਚਰਨਾਂ ਵਿਚ ਆ ਪਿਆ ਹੈ, ਤੇਰੀ ਸਰਨ ਆ ਗਿਆ ਹੈ (ਮੈਨੂੰ ਨਾਨਕ ਨੂੰ) ਪਰਮਾਤਮਾ-ਪਤੀ ਦਾ ਦਰਸਨ ਕਰਾ ਦੇ ।੩। ਸਤਿਗੁਰੂ ਜੀ ਦੀ ਕਿਰਪਾ ਨਾਲ ਮੈਂ ਪਰਮਾਤਮਾ ਲੱਭ ਲਿਆ ਹੈ, ਮੇਰੀ (ਚਿਰਾਂ ਦੀ) ਤਾਂਘ ਪੂਰੀ ਹੋ ਗਈ ਹੈ, ਮੇਰੇ ਮਨ ਵਿਚ ਠੰਢ ਪੈ ਗਈ ਹੈ, (ਮੇਰੇ ਅੰਦਰੋਂ ਤਿ੍ਰਸ਼ਨਾ ਦੀ) ਤਪਸ਼ ਬੁੱਝ ਗਈ ਹੈ । ਉਹ ਦਿਨ (ਮੇਰੇ ਵਾਸਤੇ) ਭਾਗਾਂ ਵਾਲਾ ਹੈ ਉਹ ਰਾਤ ਸੋਹਣੀ ਹੈ (ਜਦੋਂ ਮੈਨੂੰ ਪਰਮਾਤਮਾ ਮਿਲਿਆ । ਮਿਲਾਪ ਦੀ ਬਰਕਤਿ ਨਾਲ ਮੇਰੇ ਅੰਦਰ) ਬਹੁਤ ਆਨੰਦ ਖ਼ੁਸ਼ੀਆਂ ਸਵਾਦ ਬਣੇ ਪਏ ਹਨ, (ਮੇਰੇ ਹਿਰਦੇ ਵਿਚ) ਪਿਆਰੇ ਗੋਪਾਲ ਗੋਬਿੰਦ ਜੀ ਪਰਗਟ ਹੋ ਗਏ ਹਨ, ਮੈਂ ਆਪਣੀ ਜੀਭ ਨਾਲ (ਉਸ ਮਿਲਾਪ ਦੇ) ਕੇਹੜੇ ਕੇਹੜੇ ਗੁਣ (ਲਾਭ) ਦੱਸਾਂ? (ਮੇਰੇ ਅੰਦਰੋਂ) ਭਟਕਣਾ, ਲੋਭ, ਮੋਹ, ਆਦਿਕ ਸਾਰੇ ਵਿਕਾਰ ਦੂਰ ਹੋ ਗਏ ਹਨ, ਮੇਰੇ ਗਿਆਨ-ਇੰਦ੍ਰੇ ਮਿਲ ਕੇ ਸਿਫ਼ਤਿ-ਸਾਲਾਹ ਦਾ ਗੀਤ ਗਾ ਰਹੇ ਹਨ । ਹੁਣ ਨਾਨਕ ਗੁਰੂ ਦੇ ਚਰਨਾਂ ਵਿਚ ਢਹਿ ਪਿਆ ਹੈ, ਗੁਰੂ ਅੱਗੇ ਹੀ ਅਰਜ਼ੋਈ ਕਰਦਾ ਰਹਿੰਦਾ ਹੈ, ਕਿਉਂਕਿ ਉਸ ਗੁਰੂ ਨੇ ਮਿਲਾਪ ਦੇ ਲੇਖ ਦੀ ਰਾਹੀਂ (ਮਿਲਾਪ ਦੇ ਲੇਖ ਨੂੰ ਉਜਾਗਰ ਕਰ ਕੇ) ਮੈਨੂੰ ਪਰਮਾਤਮਾ ਮਿਲਾ ਦਿੱਤਾ ਹੈ ।੪।੨।

RAAG BIHAAGRAA, FIFTH MEHL:

He is so dear to me; He fascinates my mind; the Lord is the ornament of my heart, the support of the breath of life. The Glory of the Beloved, the Merciful Lord of the Universe, is beautiful; He is infinite and unlimited. O Compassionate Lord of the World, Beloved Lord of the Universe, please join with Your humble soul-bride. My eyes long for the Blessed Vision of Your Darshan; the night passes, but I cannot sleep. I have applied the healing ointment of spiritual wisdom to my eyes; the Naam, the Name of the Lord, is my food. These are all my decorations. Prays Nanak, meditate on the Saint, that he may unite us with our Husband Lord. || 1 || I endure thousands of reprimands, but still, my Lord has not met with me. I try to meet with my Lord, but nothing works. My consciousness is unsteady, and my wealth is unstable; without my Beloved, I cannot be consoled. Food, drink and decorations are useless; without my Husband Lord, how can I live? I yearn for Him, and desire Him night and day. I cannot live without Him, even for an instant. Prays Nanak: O Saint, I am Your slave; by Your Grace, I meet my Husband Lord. || 2 ||||

--- Support this podcast: https://podcasters.spotify.com/pod/show/gsjhampur/support

View Details

ਬਿਲਾਵਲੁ ਮਹਲਾ ੫ ॥ ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥੧॥ ਤਉ ਸਰਣਾਗਤਿ ਮਾਧਵੇ ਪੂਰਨ ਦਇਆਲ ॥ ਛੂਟਿ ਜਾਇ ਸੰਸਾਰ ਤੇ ਰਾਖੈ ਗੋਪਾਲ ॥੧॥ ਰਹਾਉ ॥ਆਸਾ ਭਰਮ ਬਿਕਾਰ ਮੋਹ ਇਨ ਮਹਿ ਲੋਭਾਨਾ ॥ ਝੂਠੁ ਸਮਗ੍ਰੀ ਮਨਿ ਵਸੀ ਪਾਰਬ੍ਰਹਮੁ ਨ ਜਾਨਾ ॥੨॥ ਪਰਮ ਜੋਤਿ ਪੂਰਨ ਪੁਰਖ ਸਭਿ ਜੀਅ ਤੁਮ੍ਹ੍ਹਾਰੇ ॥ ਜਿਉ ਤੂ ਰਾਖਹਿ ਤਿਉ ਰਹਾ ਪ੍ਰਭ ਅਗਮ ਅਪਾਰੇ ॥੩॥ ਕਰਣ ਕਾਰਣ ਸਮਰਥ ਪ੍ਰਭ ਦੇਹਿ ਅਪਨਾ ਨਾਉ ॥ ਨਾਨਕ ਤਰੀਐ ਸਾਧਸੰਗਿ ਹਰਿ ਹਰਿ ਗੁਣ ਗਾਉ ॥੪॥੨੭॥੫੭॥ਹੇ ਮਾਇਆ ਦੇ ਪਤੀ ਪ੍ਰਭੂ! ਹੇ (ਸਾਰੇ ਗੁਣਾਂ ਨਾਲ) ਭਰਪੂਰ ਪ੍ਰਭੂ! ਹੇ ਦਇਆ ਦੇ ਸੋਮੇ ਪ੍ਰਭੂ! ਮੈਂ) ਤੇਰੀ ਸਰਨ ਆਇਆ (ਹਾਂ ਮੇਰੀ ਸੰਸਾਰ ਦੇ ਮੋਹ ਤੋਂ ਰੱਖਿਆ ਕਰ) । (ਹੇ ਭਾਈ!) ਸ੍ਰਿਸ਼ਟੀ ਦਾ ਪਾਲਕ ਪ੍ਰਭੂ (ਜਿਸ ਮਨੁੱਖ ਦੀ) ਰੱਖਿਆ ਕਰਦਾ ਹੈ, ਉਹ ਮਨੁੱਖ ਸੰਸਾਰ ਦੇ ਮੋਹ ਤੋਂ ਬਚ ਜਾਂਦਾ ਹੈ।੧।ਰਹਾਉ।ਹੇ ਭਾਈ! ਜਿਸ ਪ੍ਰਭੂ ਦੇ ਹੱਥਾਂ ਵਿਚ (ਹਰੇਕ) ਤਾਕਤ ਹੈ, ਉਹ ਪ੍ਰਭੂ (ਸਰਨ ਪਏ ਮਨੁੱਖ ਦੇ ਮਾਇਆ ਦੇ ਸਾਰੇ) ਬੰਧਨ ਕੱਟ ਦੇਂਦਾ ਹੈ। (ਹੇ ਭਾਈ! ਪ੍ਰਭੂ ਦੀ ਸਰਨ ਪੈਣ ਤੋਂ ਬਿਨਾ) ਹੋਰ ਕੰਮਾਂ ਦੇ ਕਰਨ ਨਾਲ (ਇਹਨਾਂ ਬੰਧਨਾਂ ਤੋਂ ਖ਼ਲਾਸੀ ਨਹੀਂ ਮਿਲ ਸਕਦੀ (ਬੱਸ! ਹਰ ਵੇਲੇ ਇਹ ਅਰਦਾਸ ਕਰੋ-) ਹੇ ਹਰੀ! ਹੇ ਨਾਥ! ਸਾਡੀ ਰੱਖਿਆ ਕਰ।੧।(ਹੇ ਭਾਈ! ਮੰਦ-ਭਾਗੀ ਜੀਵ) ਦੁਨੀਆ ਦੀਆਂ ਆਸਾਂ, ਵਹਿਮ, ਵਿਕਾਰ, ਮਾਇਆ ਦਾ ਮੋਹ-ਇਹਨਾਂ ਵਿਚ ਹੀ ਫਸਿਆ ਰਹਿੰਦਾ ਹੈ। ਜੇਹੜੀ ਮਾਇਆ, ਨਾਲ ਤੋੜ ਸਾਥ ਨਹੀਂ ਨਿਭਣਾ, ਉਹੀ ਇਸ ਦੇ ਮਨ ਵਿਚ ਟਿਕੀ ਰਹਿੰਦੀ ਹੈ, (ਕਦੇ ਭੀ ਇਹ) ਪਰਮਾਤਮਾ ਨਾਲ ਸਾਂਝ ਨਹੀਂ ਪਾਂਦਾ।੨।ਹੇ ਸਭ ਤੋਂ ਉਚੇ ਚਾਨਣ ਦੇ ਸੋਮੇ! ਹੇ ਸਭ ਗੁਣਾਂ ਨਾਲ ਭਰਪੂਰ ਪ੍ਰਭੂ! ਹੇ ਸਰਬ-ਵਿਆਪਕ ਪ੍ਰਭੂ! ਅਸੀ) ਸਾਰੇ ਜੀਵ ਤੇਰੇ ਹੀ ਪੈਦਾ ਕੀਤੇ ਹੋਏ ਹਾਂ। ਹੇ ਅਪਹੁੰਚ ਤੇ ਬੇਅੰਤ ਪ੍ਰਭੂ! ਜਿਵੇਂ ਤੂੰ ਹੀ ਮੈਨੂੰ ਰੱਖਦਾ ਹੈਂ, ਮੈਂ ਉਸੇ ਤਰ੍ਹਾਂ ਹੀ ਰਹਿ ਸਕਦਾ ਹਾਂ (ਮਾਇਆ ਦੇ ਬੰਧਨਾਂ ਤੋਂ ਤੂੰ ਹੀ ਮੈਨੂੰ ਬਚਾ ਸਕਦਾ ਹੈਂ) ।੩।ਹੇ ਨਾਨਕ! ਆਖ-) ਹੇ ਜਗਤ ਦੇ ਰਚਨਹਾਰ ਪ੍ਰਭੂ! ਹੇ ਸਭ ਕੁਝ ਕਰ ਸਕਣ ਵਾਲੇ ਪ੍ਰਭੂ! ਮੈਨੂੰ) ਆਪਣਾ ਨਾਮ ਬਖ਼ਸ਼। (ਹੇ ਭਾਈ!) ਸਾਧ ਸੰਗਤਿ ਵਿਚ ਟਿਕ ਕੇ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰ, (ਇਸੇ ਤਰ੍ਹਾਂ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕਦਾ ਹੈਂ।੪।੨੭।੫੭।BILAAVAL, FIFTH MEHL:God breaks the bonds which hold us; He holds all power in His hands. No other actions will bring release; save me, O my Lord and Master. || 1 || I have entered Your Sanctuary, O Perfect Lord of Mercy. Those whom You preserve and protect, O Lord of the Universe, are saved from the trap of the world. || 1 || Pause || Hope, doubt, corruption and emotional attachment — in Jthese, he is engrossed. The false material world abides in his mind, and he does not understand the Supreme Lord God. || 2 || O Perfect Lord of Supreme Light, all beings belong to You. As You keep us, we live, O infinite, inaccessible God. || 3 || Cause of causes, All-powerful Lord God, please bless me with Your Name. Nanak is carried across in the Saadh Sangat, the Company of the Holy, singing the Glorious Praises of the Lord, Har, Har. || 4 || 27 || 57 ||--- Support this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥

ਅਰਥ: ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।ਰਹਾਉ।

ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ।੧।

ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ।੨।

(ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ।੩।

(ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਹੇ ਨਾਨਕ! ਆਖ-ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ।੪।੫।

DHANAASAREE, FIFTH MEHL:

Body, mind, wealth and everything belong to Him; He alone is all-wise and all-knowing. He listens to my pains and pleasures, and then my condition improves. || 1 || My soul is satisfied with the One Lord alone. People make all sorts of other efforts, but they have no value at all. || Pause || The Ambrosial Naam, the Name of the Lord, is a priceless jewel. The Guru has given me this advice. It cannot be lost, and it cannot be shaken off; it remains steady, and I am perfectly satisfied with it. || 2 || Those things which tore me away from You, Lord, are now gone. When golden ornaments are melted down into a lump, they are still said to be gold. || 3 || The Divine Light has illuminated me, and I am filled with celestial peace and glory; the unstruck melody of the Lord’s Bani resounds within me. Says Nanak, I have built my eternal home; the Guru has constructed it for me. || 4 || 5 ||

--- Support this podcast: https://podcasters.spotify.com/pod/show/gsjhampur/support

View Details

ਵਡਹੰਸੁ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥

ਅਰਥ: ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਹੇ ਹਰੀ! ਤੇਰਾ ਦਰਸਨ ਕਰ ਸਕਾਂ। (ਇਸ ਵਾਸਤੇ) ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ, ਤੇ, ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ। ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ, ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ।੧।

ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭ ਸਾਚੇ ਭਾਵਾ ॥ ਸੋ ਪਿਰੁ ਪਿਆਰਾ ਮੈ ਨਦਰਿ ਨ ਦੇਖੈ ਹਉ ਕਿਉ ਕਰਿ ਧੀਰਜੁ ਪਾਵਾ ॥ ਜਿਸੁ ਕਾਰਣਿ ਹਉ ਸੀਗਾਰੁ ਸੀਗਾਰੀ ਸੋ ਪਿਰੁ ਰਤਾ ਮੇਰਾ ਅਵਰਾ ॥ ਨਾਨਕ ਧਨੁ ਧੰਨੁ ਧੰਨੁ ਸੋਹਾਗਣਿ ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥੨॥

ਅਰਥ: ਮੈਂ ਪ੍ਰਭੂ-ਪਤੀ ਮਿਲਣ ਦੀ ਖ਼ਾਤਰ ਸਾਰੇ ਵੇਸ (ਧਾਰਮਿਕ ਪਹਿਰਾਵੇ ਆਦਿਕ) ਕਰਦੀ ਹਾਂ, ਤਾਂ ਕਿ ਮੈਂ ਉਸ ਸਦਾ ਕਾਇਮ ਰਹਿਣ ਵਾਲੇ ਹਰੀ ਪ੍ਰਭੂ ਨੂੰ ਪਸੰਦ ਆ ਜਾਵਾਂ। ਪਰ ਉਹ ਪਿਆਰਾ ਪ੍ਰਭੂ ਮੇਰੇ ਵਲ (ਮੇਰੇ ਇਹਨਾਂ ਵੇਸਾਂ ਵਲ) ਨਿਗਾਹ ਕਰ ਕੇ ਭੀ ਨਹੀਂ ਤੱਕਦਾ, (ਤਾਂ ਫਿਰ ਇਹਨਾਂ ਬਾਹਰਲੇ ਵੇਸਾਂ ਨਾਲ) ਮੈਂ ਕਿਵੇਂ ਸ਼ਾਂਤੀ ਹਾਸਲ ਕਰ ਸਕਦੀ ਹਾਂ? ਜਿਸ ਪ੍ਰਭੂ-ਪਤੀ ਦੀ ਖ਼ਾਤਰ ਮੈਂ (ਇਹ ਬਾਹਰਲਾ) ਸਿੰਗਾਰ ਕਰਦੀ ਹਾਂ, ਮੇਰਾ ਉਹ ਪ੍ਰਭੂ-ਪਤੀ ਤਾਂ ਹੋਰਨਾਂ (ਅੰਦਰਲੇ ਆਤਮਕ ਸੁਹਜਾਂ) ਵਿਚ ਪ੍ਰਸੰਨ ਹੁੰਦਾ ਹੈ। ਹੇ ਨਾਨਕ! ਆਖ-) ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਭਾਗਾਂ ਵਾਲੀ ਹੈ ਜਿਸ ਨੇ ਉਸ ਸਦਾ ਕਾਇਮ ਰਹਿਣ ਵਾਲੇ ਸੁੰਦਰ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ।੨।

ਹਉ ਜਾਇ ਪੁਛਾ ਸੋਹਾਗ ਸੁਹਾਗਣਿ ਤੁਸੀ ਕਿਉ ਪਿਰੁ ਪਾਇਅੜਾ ਪ੍ਰਭੁ ਮੇਰਾ ॥ ਮੈ ਊਪਰਿ ਨਦਰਿ ਕਰੀ ਪਿਰਿ ਸਾਚੈ ਮੈ ਛੋਡਿਅੜਾ ਮੇਰਾ ਤੇਰਾ ॥ ਸਭੁ ਮਨੁ ਤਨੁ ਜੀਉ ਕਰਹੁ ਹਰਿ ਪ੍ਰਭ ਕਾ ਇਤੁ ਮਾਰਗਿ ਭੈਣੇ ਮਿਲੀਐ ॥ ਆਪਨੜਾ ਪ੍ਰਭੁ ਨਦਰਿ ਕਰਿ ਦੇਖੈ ਨਾਨਕ ਜੋਤਿ ਜੋਤੀ ਰਲੀਐ ॥੩॥

ਅਰਥ: ਪ੍ਰਭੂ-ਖਸਮ ਦੀ ਪਿਆਰੀ (ਜੀਵ-ਇਸਤ੍ਰੀ) ਨੂੰ ਮੈਂ ਜਾ ਕੇ ਪੁੱਛਦੀ ਹਾਂ-(ਹੇ ਭੈਣ!) ਤੂੰ ਪਿਆਰਾ ਪ੍ਰਭੂ-ਪਤੀ ਕਿਵੇਂ ਲੱਭਾ? (ਉਹ ਉੱਤਰ ਦੇਂਦੀ ਹੈ-ਹੇ ਭੈਣ!) ਸਦਾ ਕਾਇਮ ਰਹਿਣ ਵਾਲੇ ਪ੍ਰਭੂ-ਪਤੀ ਨੇ ਮੇਰੇ ਉਤੇ ਮੇਹਰ ਦੀ ਨਜ਼ਰ ਕੀਤੀ, ਤਾਂ ਮੈਂ ਮੇਰ-ਤੇਰ (=ਵਿਤਕਰਾ) ਛੱਡ ਦਿੱਤੀ। ਹੇ ਭੈਣ! ਆਪਣਾ ਮਨ, ਆਪਣਾ ਸਰੀਰ, ਆਪਣੀ ਜਿੰਦ-ਸਭ ਕੁਝ ਪ੍ਰਭੂ ਦੇ ਹਵਾਲੇ ਕਰ ਦਿਉ-ਇਸ ਰਾਹ ਉਤੇ ਤੁਰਿਆਂ ਹੀ ਉਸ ਨੂੰ ਮਿਲ ਸਕੀਦਾ ਹੈ। ਹੇ ਨਾਨਕ! ਆਖ-ਹੇ ਭੈਣ!) ਪਿਆਰਾ ਪ੍ਰਭੂ ਜਿਸ ਜੀਵ ਨੂੰ ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦੀ ਜਿੰਦ ਪ੍ਰਭੂ ਦੀ ਜੋਤਿ ਨਾਲ ਇਕ-ਮਿਕ ਹੋ ਜਾਂਦੀ ਹੈ।੩।

ਜੋ ਹਰਿ ਪ੍ਰਭ ਕਾ ਮੈ ਦੇਇ ਸਨੇਹਾ ਤਿਸੁ ਮਨੁ ਤਨੁ ਅਪਣਾ ਦੇਵਾ ॥ ਨਿਤ ਪਖਾ ਫੇਰੀ ਸੇਵ ਕਮਾਵਾ ਤਿਸੁ ਆਗੈ ਪਾਣੀ ਢੋਵਾਂ ॥ ਨਿਤ ਨਿਤ ਸੇਵ ਕਰੀ ਹਰਿ ਜਨ ਕੀ ਜੋ ਹਰਿ ਹਰਿ ਕਥਾ ਸੁਣਾਏ ॥ ਧਨੁ ਧੰਨੁ ਗੁਰੂ ਗੁਰ ਸਤਿਗੁਰੁ ਪੂਰਾ ਨਾਨਕ ਮਨਿ ਆਸ ਪੁਜਾਏ ॥੪॥

ਅਰਥ: ਜੇਹੜਾ (ਗੁਰਮੁਖਿ) ਮੈਨੂੰ ਹਰੀ-ਪ੍ਰਭੂ (ਦੀ ਸਿਫ਼ਤਿ-ਸਾਲਾਹ) ਦਾ ਸੁਨੇਹਾ ਦੇਵੇ, ਮੈਂ ਆਪਣਾ ਮਨ ਆਪਣਾ ਹਿਰਦਾ ਉਸ ਦੇ ਹਵਾਲੇ ਕਰਨ ਨੂੰ ਤਿਆਰ ਹਾਂ; ਮੈਂ ਸਦਾ ਉਸ ਨੂੰ ਪੱਖਾ ਝੱਲਣ ਨੂੰ ਤਿਆਰ ਹਾਂ, ਉਸ ਦੀ ਸੇਵਾ ਕਰਨ ਨੂੰ ਤਿਆਰ ਹਾਂ, ਤੇ, ਉਸ ਦੇ ਵਾਸਤੇ ਪਾਣੀ ਢੋਣ ਨੂੰ ਤਿਆਰ ਹਾਂ। ਪਰਮਾਤਮਾ ਦਾ ਜੇਹੜਾ ਭਗਤ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਏ, ਮੈਂ ਉਸ ਦੀ ਸੇਵਾ ਕਰਨ ਨੂੰ ਸਦਾ ਤਿਆਰ ਹਾਂ ਸਦਾ ਤਿਆਰ ਹਾਂ। ਹੇ ਨਾਨਕ! ਆਖ-) ਧੰਨ ਹੈ ਮੇਰਾ ਗੁਰੂ, ਸ਼ਾਬਾਸ਼ ਹੈ ਮੇਰੇ ਪੂਰੇ ਗੁਰੂ ਨੂੰ, ਜੇਹੜਾ ਮੇਰੇ ਮਨ ਵਿਚ (ਪ੍ਰਭੂ-ਮਿਲਾਪ ਦੀ ਟਿਕੀ ਹੋਈ) ਆਸ ਪੂਰੀ ਕਰਦਾ ਹੈ।੪।

ਗੁਰੁ ਸਜਣੁ ਮੇਰਾ ਮੇਲਿ ਹਰੇ ਜਿਤੁ ਮਿਲਿ ਹਰਿ ਨਾਮੁ ਧਿਆਵਾ ॥ ਗੁਰ ਸਤਿਗੁਰ ਪਾਸਹੁ ਹਰਿ ਗੋਸਟਿ ਪੂਛਾਂ ਕਰਿ ਸਾਂਝੀ ਹਰਿ ਗੁਣ ਗਾਵਾਂ ॥ ਗੁਣ ਗਾਵਾ ਨਿਤ ਨਿਤ ਸਦ ਹਰਿ ਕੇ ਮਨੁ ਜੀਵੈ ਨਾਮੁ ਸੁਣਿ ਤੇਰਾ ॥ ਨਾਨਕ ਜਿਤੁ ਵੇਲਾ ਵਿਸਰੈ ਮੇਰਾ ਸੁਆਮੀ ਤਿਤੁ ਵੇਲੈ ਮਰਿ ਜਾਇ ਜੀਉ ਮੇਰਾ ॥੫॥

WADAHANS, FOURTH MEHL, SECOND HOUSE:ONE UNIVERSAL CREATOR GOD. BY THE GRACE OF THE TRUE GURU:

Within my mind there is such a great yearning; how will I attain the Blessed Vision of the Lord’s Darshan? I go and ask my True Guru; with the Guru’s advice, I shall teach my foolish mind. The deluded mind is instructed in the Word of the Guru’s Shabad, and meditates forever on the Lord, Har, Har. O Nanak, one whom my Beloved blesses with His Glance of Grace, focuses his consciousness on the Lord’s Feet. || 1 || I dress myself in all sorts of robes for the sake of my Husband, so that my True Lord God will be pleased. But my Beloved Husband Lord does not even cast a glance in my direction; how can I be consoled? For His sake, I adorn myself with adornments, but my Husband is imbued with another.

--- Support this podcast: https://podcasters.spotify.com/pod/show/gsjhampur/support

View Details

GUJRI, FIFTH MEHL:

Serve your Guru forever, and chant the Glorious Praises of the Lord of the Universe. With each and every breath, worship the Lord, Har, Har, in adoration, and the anxiety of your mind will be dispelled. || 1 || O my mind, chant the Name of God. You shall be blessed with peace, poise and pleasure, and you shall find the immaculate place. || 1 || Pause || In the Saadh Sangat, the Company of the Holy, redeem your mind, and and adore the Lord, twenty-four hours a day. Sexual desire, anger and egotism will be dispelled, and all troubles shall end. || 2 || The Lord Master is immovable, immortal and inscrutable; seek His Sanctuary. Worship in adoration the lotus feet of the Lord in your heart, and center your consciousness lovingly on Him alone. || 3 || The Supreme Lord God has shown mercy to me, and He Himself has forgiven me. The Lord has given me His Name, the treasure of peace; O Nanak, meditate on that God. || 4 || 2 || 28 ||

ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥੧॥ ਰਹਾਉ ॥ ਸਾਧਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ ॥ ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਟੈ ਸਗਲ ਉਪਾਧਿ ॥੨॥ ਅਟਲ ਅਛੇਦ ਅਭੇਦ ਸੁਆਮੀ ਸਰਣਿ ਤਾ ਕੀ ਆਉ ॥ ਚਰਣ ਕਮਲ ਅਰਾਧਿ ਹਿਰਦੈ ਏਕ ਸਿਉ ਲਿਵ ਲਾਉ ॥੩॥ ਪਾਰਬ੍ਰਹਮਿ ਪ੍ਰਭਿ ਦਇਆ ਧਾਰੀ ਬਖਸਿ ਲੀਨ੍ਹ੍ਹੇ ਆਪਿ ॥ ਸਰਬ ਸੁਖ ਹਰਿ ਨਾਮੁ ਦੀਆ ਨਾਨਕ ਸੋ ਪ੍ਰਭੁ ਜਾਪਿ ॥੪॥੨॥੨੮॥

ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਜਪਦਾ ਰਹੁ (ਸਿਮਰਨ ਦੀ ਬਰਕਤਿ ਨਾਲ) ਸੁਖ, ਆਤਮਕ ਅਡੋਲਤਾ, ਅਨੰਦ ਪ੍ਰਾਪਤ ਕਰੇਂਗਾ, ਤੈਨੂੰ ਉਹ ਥਾਂ ਮਿਲਿਆ ਰਹੇਗਾ ਜੇਹੜਾ ਤੈਨੂੰ ਸਦਾ ਸੁੱਚਾ ਰੱਖ ਸਕੇ।੧।ਰਹਾਉ।

ਹੇ ਭਾਈ! ਆਪਣੇ ਗੁਰੂ ਦੀ ਸਰਨ ਪੈ ਕੇ ਸਦਾ ਹੀ ਗੋਵਿੰਦ ਦੇ ਗੁਣ ਯਾਦ ਕਰਦਾ ਰਹੁ, ਆਪਣੇ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਆਰਾਧਨ ਕਰਦਾ ਰਹੁ, ਤੇਰੇ ਮਨ ਦੀ ਹਰੇਕ ਚਿੰਤਾ ਦੂਰ ਹੋ ਜਾਇਗੀ।੧।

ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਆਪਣੇ ਇਸ ਮਨ ਨੂੰ (ਵਿਕਾਰਾਂ ਤੋਂ) ਬਚਾਈ ਰੱਖ, ਅੱਠੇ ਪਹਰ ਪਰਮਾਤਮਾ ਦਾ ਆਰਾਧਨ ਕਰਦਾ ਰਹੁ, (ਤੇਰੇ ਅੰਦਰੋਂ) ਕਾਮ ਕ੍ਰੋਧ ਅਹੰਕਾਰ ਨਾਸ ਹੋ ਜਾਇਗਾ, ਤੇਰਾ ਹਰੇਕ ਰੋਗ ਦੂਰ ਹੋ ਜਾਇਗਾ।੨।

ਹੇ ਭਾਈ! ਉਸ ਮਾਲਕ-ਪ੍ਰਭੂ ਦੀ ਸਰਨ ਵਿਚ ਟਿਕਿਆ ਰਹੁ ਜੋ ਸਦਾ ਕਾਇਮ ਰਹਿਣ ਵਾਲਾ ਹੈ ਜੋ ਨਾਸ-ਰਹਿਤ ਹੈ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ। ਹੇ ਭਾਈ! ਆਪਣੇ ਹਿਰਦੇ ਵਿਚ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਦਾ ਆਰਾਧਨ ਕਰਿਆ ਕਰ, ਪਰਮਾਤਮਾ ਦੇ ਚਰਨਾਂ ਨਾਲ ਪਿਆਰ ਪਾਈ ਰੱਖ।੩।

ਹੇ ਭਾਈ! ਪਾਰਬ੍ਰਹਮ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ ਉਹਨਾਂ ਨੂੰ ਉਸ ਨੇ ਆਪ ਬਖ਼ਸ਼ ਲਿਆ (ਉਹਨਾਂ ਦੇ ਪਿਛਲੇ ਪਾਪ ਖਿਮਾ ਕਰ ਦਿੱਤੇ) ਉਹਨਾਂ ਨੂੰ ਉਸਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਆਪਣਾ ਹਰਿ-ਨਾਮ ਦੇ ਦਿੱਤਾ। ਹੇ ਨਾਨਕ! ਆਖ-ਹੇ ਭਾਈ!) ਤੂੰ ਭੀ ਉਸ ਪ੍ਰਭੂ ਦਾ ਨਾਮ ਜਪਿਆ ਕਰ।੪।੨।੨੮।

--- Support this podcast: https://podcasters.spotify.com/pod/show/gsjhampur/support

View Details

ਬਿਹਾਗੜਾ ਮਹਲਾ ੫ ॥

ਅਤਿ ਪ੍ਰੀਤਮ ਮਨ ਮੋਹਨਾ ਘਟ ਸੋਹਨਾ ਪ੍ਰਾਨ ਅਧਾਰਾ ਰਾਮ ॥ ਸੁੰਦਰ ਸੋਭਾ ਲਾਲ ਗੋਪਾਲ ਦਇਆਲ ਕੀ ਅਪਰ ਅਪਾਰਾ ਰਾਮ ॥ ਗੋਪਾਲ ਦਇਆਲ ਗੋਬਿੰਦ ਲਾਲਨ ਮਿਲਹੁ ਕੰਤ ਨਿਮਾਣੀਆ ॥ ਨੈਨ ਤਰਸਨ ਦਰਸ ਪਰਸਨ ਨਹ ਨੀਦ ਰੈਣਿ ਵਿਹਾਣੀਆ ॥ ਗਿਆਨ ਅੰਜਨ ਨਾਮ ਬਿੰਜਨ ਭਏ ਸਗਲ ਸੀਗਾਰਾ ॥ ਨਾਨਕੁ ਪਇਅੰਪੈ ਸੰਤ ਜੰਪੈ ਮੇਲਿ ਕੰਤੁ ਹਮਾਰਾ ॥੧॥ ਲਾਖ ਉਲਾਹਨੇ ਮੋਹਿ ਹਰਿ ਜਬ ਲਗੁ ਨਹ ਮਿਲੈ ਰਾਮ ॥ ਮਿਲਨ ਕਉ ਕਰਉ ਉਪਾਵ ਕਿਛੁ ਹਮਾਰਾ ਨਹ ਚਲੈ ਰਾਮ ॥ ਚਲ ਚਿਤ ਬਿਤ ਅਨਿਤ ਪ੍ਰਿਅ ਬਿਨੁ ਕਵਨ ਬਿਧੀ ਨ ਧੀਜੀਐ ॥ ਖਾਨ ਪਾਨ ਸੀਗਾਰ ਬਿਰਥੇ ਹਰਿ ਕੰਤ ਬਿਨੁ ਕਿਉ ਜੀਜੀਐ ॥ ਆਸਾ ਪਿਆਸੀ ਰੈਨਿ ਦਿਨੀਅਰੁ ਰਹਿ ਨ ਸਕੀਐ ਇਕੁ ਤਿਲੈ ॥ ਨਾਨਕੁ ਪਇਅੰਪੈ ਸੰਤ ਦਾਸੀ ਤਉ ਪ੍ਰਸਾਦਿ ਮੇਰਾ ਪਿਰੁ ਮਿਲੈ ॥੨॥ ਸੇਜ ਏਕ ਪ੍ਰਿਉ ਸੰਗਿ ਦਰਸੁ ਨ ਪਾਈਐ ਰਾਮ ॥ ਅਵਗਨ ਮੋਹਿ ਅਨੇਕ ਕਤ ਮਹਲਿ ਬੁਲਾਈਐ ਰਾਮ ॥ ਨਿਰਗੁਨਿ ਨਿਮਾਣੀ ਅਨਾਥਿ ਬਿਨਵੈ ਮਿਲਹੁ ਪ੍ਰਭ ਕਿਰਪਾ ਨਿਧੇ ॥ ਭ੍ਰਮ ਭੀਤਿ ਖੋਈਐ ਸਹਜਿ ਸੋਈਐ ਪ੍ਰਭ ਪਲਕ ਪੇਖਤ ਨਵ ਨਿਧੇ ॥ ਗ੍ਰਿਹਿ ਲਾਲੁ ਆਵੈ ਮਹਲੁ ਪਾਵੈ ਮਿਲਿ ਸੰਗਿ ਮੰਗਲੁ ਗਾਈਐ ॥ ਨਾਨਕੁ ਪਇਅੰਪੈ ਸੰਤ ਸਰਣੀ ਮੋਹਿ ਦਰਸੁ ਦਿਖਾਈਐ ॥੩॥ ਸੰਤਨ ਕੈ ਪਰਸਾਦਿ ਹਰਿ ਹਰਿ ਪਾਇਆ ਰਾਮ ॥ ਇਛ ਪੁੰਨੀ ਮਨਿ ਸਾਂਤਿ ਤਪਤਿ ਬੁਝਾਇਆ ਰਾਮ ॥ ਸਫਲਾ ਸੁ ਦਿਨਸ ਰੈਣੇ ਸੁਹਾਵੀ ਅਨਦ ਮੰਗਲ ਰਸੁ ਘਨਾ ॥ ਪ੍ਰਗਟੇ ਗੁਪਾਲ ਗੋਬਿੰਦ ਲਾਲਨ ਕਵਨ ਰਸਨਾ ਗੁਣ ਭਨਾ ॥ ਭ੍ਰਮ ਲੋਭ ਮੋਹ ਬਿਕਾਰ ਥਾਕੇ ਮਿਲਿ ਸਖੀ ਮੰਗਲੁ ਗਾਇਆ ॥ ਨਾਨਕੁ ਪਇਅੰਪੈ ਸੰਤ ਜੰਪੈ ਜਿਨਿ ਹਰਿ ਹਰਿ ਸੰਜੋਗਿ ਮਿਲਾਇਆ ॥੪॥੨॥

(ਹੇ ਭਾਈ!) ਪਰਮਾਤਮਾ ਬਹੁਤ ਹੀ ਪਿਆਰਾ ਲੱਗਣ ਵਾਲਾ ਹੈ, ਸਭ ਦੇ ਮਨ ਨੂੰ ਮੋਹ ਲੈਣ ਵਾਲਾ ਹੈ, ਸਭ ਸਰੀਰਾਂ ਵਿਚ ਸੋਭ ਰਿਹਾ ਹੈ, ਸਭ ਦੇ ਜੀਵਨ ਦਾ ਸਹਾਰਾ ਹੈ । ਉਸ ਦਇਆ ਦੇ ਘਰ ਗੋਪਾਲ ਪਿਆਰੇ ਦੀ ਸੋਹਣੀ ਸੋਭਾ (ਪਸਰ ਰਹੀ) ਹੈ, ਬੜੀ ਬੇਅੰਤ ਸੋਭਾ ਹੈ । ਹੇ ਦਿਆਲ ਗੋਬਿੰਦ! ਹੇ ਗੋਪਾਲ ਹੇ ਪਿਆਰੇ ਕੰਤ! ਮੈਨੂੰ ਨਿਮਾਣੀ ਨੂੰ ਮਿਲ । ਮੇਰੀਆਂ ਅੱਖਾਂ ਤੇਰੇ ਦਰਸਨ ਦੀ ਛੂਹ ਹਾਸਲ ਕਰਨ ਲਈ ਤਰਸਦੀਆਂ ਰਹਿੰਦੀਆਂ ਹਨ । ਮੇਰੀ ਜ਼ਿੰਦਗੀ ਦੀ ਰਾਤ ਲੰਘਦੀ ਜਾ ਰਹੀ ਹੈ, (ਪਰ ਮੈਨੂੰ ਤੇਰੇ ਮਿਲਾਪ ਤੋਂ ਪੈਦਾ ਹੋਣ ਵਾਲੀ) ਸ਼ਾਂਤੀ ਨਹੀਂ ਮਿਲ ਰਹੀ । ਜਿਸ ਨੂੰ ਗੁਰੂ ਦੇ ਬਖ਼ਸ਼ੇ ਗਿਆਨ ਦਾ ਸੁਰਮਾ ਮਿਲ ਗਿਆ, ਜਿਸ ਨੂੰ (ਆਤਮਕ ਜੀਵਨ ਦਾ) ਭੋਜਨ ਹਰਿ-ਨਾਮ ਮਿਲ ਗਿਆ, ਉਸ ਦੇ ਸਾਰੇ (ਆਤਮਕ) ਸਿੰਗਾਰ ਸਫਲ ਹੋ ਗਏ । ਨਾਨਕ ਸੰਤ ਜਨਾਂ ਦੀ ਚਰਨੀਂ ਪੈਂਦਾ ਹੈ, ਸੰਤਾਂ ਜਨਾਂ ਅੱਗੇ ਅਰਜ਼ੋਈ ਕਰਦਾ ਹੈ, ਕਿ ਮੈਨੂੰ ਮੇਰਾ ਪ੍ਰਭੂ-ਪਤੀ ਮਿਲਾਵੋ ।੧।ਜਦ ਤਕ ਪਰਮਾਤਮਾ ਨਹੀਂ ਮਿਲਦਾ, ਜਦ ਤਕ (ਮੇਰੀਆਂ ਭੁੱਲਾਂ ਦੇ) ਮੈਨੂੰ ਲੱਖਾਂ ਉਲਾਂਭੇ ਮਿਲਦੇ ਰਹਿੰਦੇ ਹਨ । ਮੈਂ ਪਰਮਾਤਮਾ ਨੂੰ ਮਿਲਣ ਵਾਸਤੇ ਅਨੇਕਾਂ ਹੀਲੇ ਕਰਦੀ ਹਾਂ, ਪਰ ਮੇਰੀ ਕੋਈ ਪੇਸ਼ ਨਹੀਂ ਜਾਂਦੀ । ਪਿਆਰੇ ਪ੍ਰਭੂ ਦੇ ਮਿਲਾਪ ਤੋਂ ਬਿਨਾ ਕਿਸੇ ਤਰ੍ਹਾਂ ਭੀ ਮਨ ਨੂੰ ਧੀਰਜ ਨਹੀਂ ਆਉਂਦੀ, ਚਿੱਤ (ਧਨ ਦੀ ਖ਼ਾਤਰ) ਹਰ ਵੇਲੇ ਨੱਠਾ ਫਿਰਦਾ ਹੈ; ਤੇ, ਧਨ ਭੀ ਸਦਾ ਨਾਲ ਨਹੀਂ ਨਿਭਦਾ । ਸਾਰੇ ਖਾਣ ਪੀਣ ਸਿੰਗਾਰ ਪ੍ਰਭੂ-ਪਤੀ ਤੋਂ ਬਿਨਾ ਵਿਅਰਥ ਹਨ, ਪ੍ਰਭੂ-ਪਤੀ ਤੋਂ ਬਿਨਾ ਜੀਵਨ ਦਾ ਕੋਈ ਕਜ ਨਹੀਂ । ਪ੍ਰਭੂ-ਪਤੀ ਤੋਂ ਬਿਨਾ (ਦੁਨੀਆ ਵਾਲੀਆਂ) ਆਸਾਂ (ਵਿਆਕੁਲ ਕਰੀ ਰੱਖਦੀਆਂ ਹਨ) ਮਾਇਆ ਦੀ ਤਿ੍ਰਸ਼ਨਾ ਦਿਨ ਰਾਤ ਲੱਗੀ ਰਹਿੰਦੀ ਹੈ । ਰਤਾ ਜਿਤਨੇ ਸਮੇ ਲਈ ਭੀ ਜਿੰਦ ਟਿਕਾਣੇ ਨਹੀਂ ਆਉਂਦੀ । ਨਾਨਕ ਬੇਨਤੀ ਕਰਦਾ ਹੈ ਹੇ ਗੁਰੂ! ਮੈਂ (ਜੀਵ-ਇਸਤ੍ਰੀ) ਤੇਰੀ ਦਾਸੀ ਆ ਬਣੀ ਹਾਂ, ਤੇਰੀ ਕਿਰਪਾ ਨਾਲ (ਹੀ) ਮੇਰਾ ਪ੍ਰਭੂ ਪਤੀ (ਮੈਨੂੰ) ਮਿਲ ਸਕਦਾ ਹੈ ।੨। (ਮੇਰੀ ਇਸ) ਇਕੋ ਹਿਰਦਾ-ਸੇਜ ਉਤੇ ਪ੍ਰਭੂ-ਪਤੀ (ਮੇਰੇ) ਨਾਲ (ਵੱਸਦਾ) ਹੈ, ਪਰ ਮੈਨੂੰ ਦਰਸਨ ਪ੍ਰਾਪਤ ਨਹੀਂ ਹੁੰਦਾ! ਮੈਨੂੰ ਪ੍ਰਭੂ ਦੀ ਹਜ਼ੂਰੀ ਵਿਚ ਸੱਦਿਆ ਭੀ ਕਿਵੇਂ ਜਾਏ? ਮੇਰੇ ਵਿਚ (ਤਾਂ) ਅਨੇਕਾਂ ਅਉਗਣ ਹਨ । ਗੁਣ-ਹੀਨ, ਨਿਮਾਣੀ, ਨਿਆਸਰੀ (ਜੀਵ-ਇਸਤ੍ਰੀ) ਬੇਨਤੀ ਕਰਦੀ ਹੈ ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਨੂੰ ਮਿਲ । ਹੇ ਨੌ ਖ਼ਜ਼ਾਨਿਆਂ ਦੇ ਮਾਲਕ ਪ੍ਰਭੂ! ਇਕ ਪਲਕ ਮਾਤ੍ਰ ਤੇਰਾ ਦਰਸਨ ਕੀਤਿਆਂ (ਤੈਥੋਂ ਵਿਛੋੜਨ ਵਾਲੀ) ਭਟਕਣਾ ਦੀ ਕੰਧ ਦੂਰ ਹੋ ਜਾਂਦੀ ਹੈ, ਆਤਮਕ ਅਡੋਲਤਾ ਵਿਚ ਲੀਨਤਾ ਹੋ ਜਾਂਦੀ ਹੈ । ਜਦੋਂ ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ ਪਿਆਰਾ ਪ੍ਰਭੂ-ਪਤੀ ਆ ਵੱਸਦਾ ਹੈ ਜਦੋਂ ਜੀਵ-ਇਸਤ੍ਰੀ ਪ੍ਰਭੂ ਦੀ ਹਜ਼ੂਰੀ ਪ੍ਰਾਪਤ ਕਰ ਲੈਂਦੀ ਹੈ, ਤਦੋਂ ਪ੍ਰਭੂ ਦੇ ਨਾਲ ਮਿਲ ਕੇ ਖ਼ੁਸ਼ੀ ਦਾ ਗੀਤ ਗਾਇਆ ਜਾ ਸਕਦਾ ਹੈ । ਹੇ ਗੁਰੂ! ਨਾਨਕ ਤੇਰੇ ਚਰਨਾਂ ਵਿਚ ਆ ਪਿਆ ਹੈ, ਤੇਰੀ ਸਰਨ ਆ ਗਿਆ ਹੈ (ਮੈਨੂੰ ਨਾਨਕ ਨੂੰ) ਪਰਮਾਤਮਾ-ਪਤੀ ਦਾ ਦਰਸਨ ਕਰਾ ਦੇ ।੩। ਸਤਿਗੁਰੂ ਜੀ ਦੀ ਕਿਰਪਾ ਨਾਲ ਮੈਂ ਪਰਮਾਤਮਾ ਲੱਭ ਲਿਆ ਹੈ, ਮੇਰੀ (ਚਿਰਾਂ ਦੀ) ਤਾਂਘ ਪੂਰੀ ਹੋ ਗਈ ਹੈ, ਮੇਰੇ ਮਨ ਵਿਚ ਠੰਢ ਪੈ ਗਈ ਹੈ, (ਮੇਰੇ ਅੰਦਰੋਂ ਤਿ੍ਰਸ਼ਨਾ ਦੀ) ਤਪਸ਼ ਬੁੱਝ ਗਈ ਹੈ । ਉਹ ਦਿਨ (ਮੇਰੇ ਵਾਸਤੇ) ਭਾਗਾਂ ਵਾਲਾ ਹੈ ਉਹ ਰਾਤ ਸੋਹਣੀ ਹੈ (ਜਦੋਂ ਮੈਨੂੰ ਪਰਮਾਤਮਾ ਮਿਲਿਆ । ਮਿਲਾਪ ਦੀ ਬਰਕਤਿ ਨਾਲ ਮੇਰੇ ਅੰਦਰ) ਬਹੁਤ ਆਨੰਦ ਖ਼ੁਸ਼ੀਆਂ ਸਵਾਦ ਬਣੇ ਪਏ ਹਨ, (ਮੇਰੇ ਹਿਰਦੇ ਵਿਚ) ਪਿਆਰੇ ਗੋਪਾਲ ਗੋਬਿੰਦ ਜੀ ਪਰਗਟ ਹੋ ਗਏ ਹਨ, ਮੈਂ ਆਪਣੀ ਜੀਭ ਨਾਲ (ਉਸ ਮਿਲਾਪ ਦੇ) ਕੇਹੜੇ ਕੇਹੜੇ ਗੁਣ (ਲਾਭ) ਦੱਸਾਂ? (ਮੇਰੇ ਅੰਦਰੋਂ) ਭਟਕਣਾ, ਲੋਭ, ਮੋਹ, ਆਦਿਕ ਸਾਰੇ ਵਿਕਾਰ ਦੂਰ ਹੋ ਗਏ ਹਨ, ਮੇਰੇ ਗਿਆਨ-ਇੰਦ੍ਰੇ ਮਿਲ ਕੇ ਸਿਫ਼ਤਿ-ਸਾਲਾਹ ਦਾ ਗੀਤ ਗਾ ਰਹੇ ਹਨ । ਹੁਣ ਨਾਨਕ ਗੁਰੂ ਦੇ ਚਰਨਾਂ ਵਿਚ ਢਹਿ ਪਿਆ ਹੈ, ਗੁਰੂ ਅੱਗੇ ਹੀ ਅਰਜ਼ੋਈ ਕਰਦਾ ਰਹਿੰਦਾ ਹੈ, ਕਿਉਂਕਿ ਉਸ ਗੁਰੂ ਨੇ ਮਿਲਾਪ ਦੇ ਲੇਖ ਦੀ ਰਾਹੀਂ (ਮਿਲਾਪ ਦੇ ਲੇਖ ਨੂੰ ਉਜਾਗਰ ਕਰ ਕੇ) ਮੈਨੂੰ ਪਰਮਾਤਮਾ ਮਿਲਾ ਦਿੱਤਾ ਹੈ ।੪।੨।

--- Support this podcast: https://podcasters.spotify.com/pod/show/gsjhampur/support

View Details

ਸਲੋਕੁ ਮਃ ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥

ਅਰਥ: ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ।

ਮਃ ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥

ਅਰਥ: ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ) ।੨।

ਪਉੜੀ ॥ ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥

ਅਰਥ: ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹ ਅੰਦਰੋਂ ਹਰੀ-ਨਾਮ ਵਿਚ ਰੰਗੇ ਜਾਂਦੇ ਹਨ; ਜਿਨ੍ਹਾਂ ਨੇ ਇਕਾਗ੍ਰ ਚਿੱਤ ਹੋ ਕੇ ਇਕ ਹਰੀ ਨੂੰ ਅਰਾਧਿਆ ਹੈ, ਉਹ ਉਸ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਜਾਣਦੇ।

ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥ ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥

ਅਰਥ: (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਜਿਨ੍ਹਾਂ ਦੇ ਮੱਥੇ ਤੇ (ਸੰਸਕਾਰ-ਰੂਪ) ਲੇਖ ਉੱਕਰਿਆ ਹੋਇਆ ਹੈ, ਉਹ ਮਨੁੱਖ ਹਰੀ ਨੂੰ ਜਪਦੇ ਹਨ; ਉਹ ਸਦਾ ਹਰੀ ਦੇ ਗੁਣ ਗਾਉਂਦੇ ਹਨ, ਗੁਣ ਗਾ ਕੇ ਗੁਣਾਂ ਦੇ ਮਾਲਕ ਹਰੀ ਦੀ (ਹੋਰਨਾਂ ਨੂੰ) ਸਿੱਖਿਆ ਦੇਂਦੇ ਹਨ। ਗੁਰਮੁਖਾਂ ਵਿਚ ਇਹ ਵੱਡਾ ਗੁਣ ਹੈ ਕਿ ਪੂਰੇ ਸਤਿਗੁਰੂ ਦੀ ਰਾਹੀਂ ਹਰੀ ਦੇ ਨਾਮ ਵਿਚ ਲੀਨ ਹੁੰਦੇ ਹਨ।੧੭।

O Nanak, forsaking the Name, he loses everything, in this world and the next. Chanting, deep meditation and austere self-disciplined practices are all wasted; he is deceived by the love of duality. He is bound and gagged at the door of the Messenger of Death. He is beaten, and receives terrible punishment. || 1 || THIRD MEHL: They inflict their hatred upon the Saints, and they love the wicked sinners. They find no peace in either this world or the next; they are born only to die, again and again. Their hunger is never satisfied, and they are ruined by duality. The faces of these slanderers are blackened in the Court of the True Lord. O Nanak, without the Naam, they find no shelter on either this shore, or the one beyond. || 2 || PAUREE: Those who meditate on the Lord’s Name, are imbued with the Name of the Lord, Har, Har, in their minds. For those who worship the One Lord in their conscious minds, there is no other than the One Lord. They alone serve the Lord, upon whose foreheads such pre-ordained destiny is written. They continually sing the Glorious Praises of the Lord, and singing the Glories of the Glorious Lord, they are uplifted. Great is the greatness of the Gurmukhs, who, through the Perfect Guru, remain absorbed in the Lord’s Name. || 17 ||

View Details

ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥

ਅਰਥ: (ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧।

(ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ।੧।ਰਹਾਉ।

(ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ।੨।

ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ।੩।

(ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ।

ਹੇ ਨਾਨਕ! ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਵਾ ਨਹੀਂ ਰੱਖਦਾ) ।੪।੩।੫।

My soul burns, over and over again. Burning and burning, it is ruined, and it falls into evil. That body, which forgets the Word of the Guru’s Bani, cries out in pain, like a chronic patient. || 1 || To speak too much and babble is useless. Even without our speaking, He knows everything. || 1 || Pause || He created our ears, eyes and nose. He gave us our tongue to speak so fluently. He preserved the mind in the fire of the womb; at His Command, the wind blows everywhere.|| 2 ||These worldly attachments, loves and pleasurable tastes, all are just black stains. One who departs, with these black stains of sin on his face shall find no place to sit in the Court of the Lord. || 3 || By Your Grace, we chant Your Name. Becoming attached to it, one is saved; there is no other way. Even if one is drowning, still, he may be saved. O Nanak, the True Lord is the Giver of all. || 4 || 3 || 5 ||

DHANAASAREE, FIRST MEHL:

View Details

ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ ਸੋਹਾਗਨਿ ਗਲਿ ਸੋਹੈ ਹਾਰੁ ॥ ਸੰਤ ਕਉ ਬਿਖੁ ਬਿਗਸੈ ਸੰਸਾਰੁ ॥ ਕਰਿ ਸੀਗਾਰੁ ਬਹੈ ਪਖਿਆਰੀ ॥ ਸੰਤ ਕੀ ਠਿਠਕੀ ਫਿਰੈ ਬਿਚਾਰੀ ॥੨॥ ਸੰਤ ਭਾਗਿ ਓਹ ਪਾਛੈ ਪਰੈ ॥ ਗੁਰ ਪਰਸਾਦੀ ਮਾਰਹੁ ਡਰੈ ॥ ਸਾਕਤ ਕੀ ਓਹ ਪਿੰਡ ਪਰਾਇਣਿ ॥ ਹਮ ਕਉ ਦ੍ਰਿਸਟਿ ਪਰੈ ਤ੍ਰਖਿ ਡਾਇਣਿ ॥੩॥ ਹਮ ਤਿਸ ਕਾ ਬਹੁ ਜਾਨਿਆ ਭੇਉ ॥ ਜਬ ਹੂਏ ਕ੍ਰਿਪਾਲ ਮਿਲੇ ਗੁਰਦੇਉ ॥ ਕਹੁ ਕਬੀਰ ਅਬ ਬਾਹਰਿ ਪਰੀ ॥ ਸੰਸਾਰੈ ਕੈ ਅੰਚਲਿ ਲਰੀ ॥੪॥੪॥੭॥

GOND:

When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. || 1 || The world loves only the one bride, Maya. She is the wife of all beings and creatures. || 1 || Pause || With her necklace around her neck, this bride looks beautiful. She is poison to the Saint, but the world is delighted with her. Adorning herself, she sits like a prostitute. Cursed by the Saints, she wanders around like a wretch. || 2 || She runs around, chasing after the Saints. She is afraid of being beaten by those blessed with the Gurus Grace. She is the body, the breath of life, of the faithless cynics. She appears to me like a blood-thirsty witch. || 3 || I know her secrets well - in His Mercy, the Divine Guru met me. Says Kabeer, now I have thrown her out. She clings to the skirt of the world. || 4 || 4 || 7 ||

ਅਰਥ: (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ) ।੧।ਰਹਾਉ।

(ਪਰ ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ) । (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧।

ਇਸ ਸੋਹਾਗਣ ਨਾਰ ਦੇ ਗਲ ਵਿਚ ਹਾਰ ਸੋਭਦਾ ਹੈ, (ਭਾਵ, ਜੀਵਾਂ ਦੇ ਮਨ ਮੋਹਣ ਨੂੰ ਸਦਾ ਸੁਹਣੀ ਬਣੀ ਰਹਿੰਦੀ ਹੈ) । (ਇਸ ਨੂੰ ਵੇਖ ਵੇਖ ਕੇ) ਜਗਤ ਖ਼ੁਸ਼ ਹੁੰਦਾ ਹੈ, ਪਰ ਸੰਤਾਂ ਨੂੰ ਇਹ ਜ਼ਹਿਰ (ਵਾਂਗ) ਦਿੱਸਦੀ ਹੈ। ਵੇਸਵਾ (ਵਾਂਗ) ਸਦਾ ਸ਼ਿੰਗਾਰ ਕਰੀ ਰੱਖਦੀ ਹੈ, ਪਰ ਸੰਤਾਂ ਦੀ ਫਿਟਕਾਰੀ ਹੋਈ ਵਿਚਾਰੀ (ਸੰਤਾਂ ਤੋਂ) ਪਰੇ ਪਰੇ ਹੀ ਫਿਰਦੀ ਹੈ।੨।

(ਇਹ ਮਾਇਆ) ਭੱਜ ਕੇ ਸੰਤਾਂ ਦੇ ਲੜ ਲੱਗਣ ਦੀ ਕੋਸ਼ਸ਼ ਕਰਦੀ ਹੈ, ਪਰ (ਸੰਤਾਂ ਉੱਤੇ) ਗੁਰੂ ਦੀ ਮਿਹਰ ਹੋਣ ਕਰ ਕੇ (ਇਹ ਸੰਤਾਂ ਦੀ) ਮਾਰ ਤੋਂ ਭੀ ਡਰਦੀ ਹੈ (ਇਸ ਵਾਸਤੇ ਨੇੜੇ ਨਹੀਂ ਢੁੱਕਦੀ) । ਇਹ ਮਾਇਆ ਪ੍ਰਭੂ ਨਾਲੋਂ ਟੁੱਟੇ ਹੋਏ ਬੰਦਿਆਂ ਦੀ ਜਿੰਦ-ਜਾਨ ਬਣੀ ਰਹਿੰਦੀ ਹੈ, ਪਰ ਮੈਨੂੰ ਤਾਂ ਇਹ ਭਿਆਨਕ ਡੈਣ ਦਿੱਸਦੀ ਹੈ।੩।

ਜਦੋਂ ਮੇਰੇ ਸਤਿਗੁਰੂ ਜੀ ਮੇਰੇ ਉੱਤੇ ਦਿਆਲ ਹੋਏ ਤੇ ਮੈਨੂੰ ਮਿਲ ਪਏ, ਤਦੋਂ ਤੋਂ ਮੈਂ ਇਸ ਮਾਇਆ ਦਾ ਭੇਤ ਪਾ ਲਿਆ ਹੈ। ਹੇ ਕਬੀਰ! ਹੁਣ ਤੂੰ ਬੇਸ਼ੱਕ ਆਖ-ਮੈਥੋਂ ਤਾਂ ਇਹ ਮਾਇਆ ਪਰੇ ਹਟ ਗਈ ਹੈ, ਤੇ ਸੰਸਾਰੀ ਜੀਵਾਂ ਦੇ ਪੱਲੇ ਜਾ ਲੱਗੀ ਹੈ।੪।੪।੭।

--- Support this podcast: https://podcasters.spotify.com/pod/show/gsjhampur/support

View Details

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

JAITSREE, FOURTH MEHL, FIRST HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||

View Details

ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥ ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥ ਪਕੜਿ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥ ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ॥ ਹਥ ਮਰੋੜੈ ਤਨੁ ਕਪੇ ਸਿਆਹਹੁ ਹੋਆ ਸੇਤੁ ॥ ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ ਪ੍ਰਭ ਦੇਤੁ ॥ ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ ॥੭॥

ਅਰਥ: (ਜਿਵੇਂ) ਭਾਦਰੋਂ (ਦੇ ਤ੍ਰਾਟਕੇ ਤੇ ਘੁੰਮੇ) ਵਿਚ (ਮਨੁੱਖ ਬਹੁਤ ਘਬਰਾਂਦਾ ਹੈ, ਤਿਵੇਂ) ਜਿਸ ਜੀਵ-ਇਸਤ੍ਰੀ ਦਾ ਪਿਆਰ ਪ੍ਰਭੂ-ਪਤੀ ਤੋਂ ਬਿਨਾ ਕਿਸੇ ਹੋਰ ਨਾਲ ਲੱਗਦਾ ਹੈ ਉਹ ਭਟਕਣਾ ਦੇ ਕਾਰਨ ਜੀਵਨ ਦੇ ਸਹੀ ਰਸਤੇ ਤੋਂ ਖੁੰਝ ਜਾਂਦੀ ਹੈ, ਉਹ ਭਾਵੇਂ ਲੱਖਾਂ ਹਾਰ ਸਿੰਗਾਰ ਕਰੇ, (ਉਸ ਦੇ) ਕਿਸੇ ਕੰਮ ਨਹੀਂ ਆਉਂਦੇ।

ਜਿਸ ਦਿਨ ਮਨੁੱਖ ਦਾ ਸਰੀਰ ਨਾਸ ਹੋਵੇਗਾ (ਜਦੋਂ ਮਨੁੱਖ ਮਰ ਜਾਇਗਾ) ਉਸ ਵੇਲੇ (ਸਾਰੇ ਸਾਕ-ਅੰਗ) ਆਖਣਗੇ ਕਿ ਇਹ ਹੁਣ ਗੁਜ਼ਰ ਗਿਆ ਹੈ। (ਲੋਥ ਅਪਵਿਤ੍ਰ ਪਈ ਹੈ, ਇਸ ਨੂੰ ਛੇਤੀ ਬਾਹਰ ਲੈ ਚੱਲੋ) । ਜਮਦੂਤ (ਜਿੰਦ ਨੂੰ) ਫੜ ਕੇ ਅੱਗੇ ਲਾ ਲੈਂਦੇ ਹਨ, ਕਿਸੇ ਨੂੰ (ਇਹ) ਭੇਤ ਨਹੀਂ ਦੱਸਦੇ (ਕਿ ਕਿੱਥੇ ਲੈ ਚੱਲੇ ਹਾਂ) । (ਜਿਨ੍ਹਾਂ ਸੰਬੰਧੀਆਂ ਨਾਲ (ਸਾਰੀ ਉਮਰ ਬੜਾ) ਪਿਆਰ ਬਣਿਆ ਰਹਿੰਦਾ ਹੈ ਉਹ ਪਲ ਵਿਚ ਹੀ ਸਾਥ ਛੱਡ ਬੈਠਦੇ ਹਨ।

(ਮੌਤ ਆਈ ਵੇਖ ਕੇ ਮਨੁੱਖ) ਬੜਾ ਪਛੁਤਾਂਦਾ ਹੈ, ਉਸ ਦਾ ਸਰੀਰ ਔਖਾ ਹੁੰਦਾ ਹੈ, ਉਹ ਕਾਲੁ ਤੋਂ ਚਿੱਟਾ ਪਿਆ ਹੁੰਦਾ ਹੈ (ਘਬਰਾਹਟ ਨਾਲ ਇਕ ਰੰਗ ਆਉਂਦਾ ਹੈ ਇਕ ਜਾਂਦਾ ਹੈ) । ਇਹ ਸਰੀਰ ਮਨੁੱਖ ਦੇ ਕੀਤੇ ਕਰਮਾਂ ਦਾ ਖੇਤ ਹੈ, ਜੋ ਕੁਝ ਮਨੁੱਖ ਇਸ ਵਿਚ ਬੀਜਦਾ ਹੈ ਉਹੀ ਫ਼ਸਲ ਵੱਢਦਾ ਹੈ (ਜੇਹੇ ਕਰਮ ਕਰਦਾ ਹੈ, ਤੇਹਾ ਫਲ ਪਾਂਦਾ ਹੈ) ।

ਹੇ ਨਾਨਕ! ਜਿਨ੍ਹਾਂ ਦਾ ਰਾਖਾ ਤੇ ਹਿਤੂ ਗੁਰੂ ਬਣਦਾ ਹੈ, ਉਹ ਨਰਕ ਵਿਚ ਨਹੀਂ ਪਾਏ ਜਾਂਦੇ, (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹ ਪ੍ਰਭੂ ਦੀ ਸਰਨ ਵਿਚ ਆ ਜਾਂਦੇ ਹਨ, ਗੁਰੂ ਉਹਨਾਂ ਨੂੰ ਪ੍ਰਭੂ ਦੇ ਚਰਨ-ਰੂਪ ਜਹਾਜ਼ (ਵਿਚ ਚੜ੍ਹਾ) ਦੇਂਦਾ ਹੈ।7।

In the month of Bhaadon, she is deluded by doubt, because of her attachment to duality. She may wear thousands of ornaments, but they are of no use at all. On that day when the body perishes-at that time, she becomes a ghost. The Messenger of Death seizes and holds her, and does not tell anyone his secret. And her loved ones-in an instant, they move on, leaving her all alone. She wrings her hands, her body writhes in pain, and she turns from black to white. As she has planted, so does she harvest; such is the field of karma. Nanak seeks God’s Sanctuary; God has given him the Boat of His Feet. Those who love the Guru, the Protector and Savior, in Bhaadon, shall not be thrown down into hell. || 7 ||

BAARAH MAAHAA ~ THE TWELVE MONTHS: MAAJH, FIFTH MEHL, FOURTH HOUSE:ONE UNIVERSAL CREATOR GOD. BY THE GRACE OF THE TRUE GURU:

View Details

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ

ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥

ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ।

ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧।

ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।

View Details

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥

ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ।

ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧।

ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ (ਇਸ ਨੇ) ਭੁਲਾਈ ਹੋਈ ਹੈ।੨।

ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯।

In this world, I have not found any true friend. The whole world is attached to its own pleasures, and when trouble comes, no one is with you. || 1 || Pause || Wives, friends, children and relatives — all are attached to wealth. When they see a poor man, they all forsake his company and run away. || 1 || So what should I say to this crazy mind, which is affectionately attached to them? The Lord is the Master of the meek, the Destroyer of all fears, and I have forgotten to praise Him. || 2 || Like a dog’s tail, which will never straighten out, the mind will not change, no matter how many things are tried. Says Nanak, please, Lord, uphold the honor of Your innate nature; I chant Your Name. || 3 || 9 ||

SORAT’H, NINTH MEHL:

ਧਨਾਸਰੀ ਮਹਲਾ ੧ ਘਰੁ ੧ ਚਉਪਦੇ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥

ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧।

(ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।

ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨।

ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।

ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩।

ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।

(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪।

ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।

My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 |

DHANAASAREE, FIRST MEHL, FIRST HOUSE, CHAU-PADAS:ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥

ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥

ਅਰਥ: (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧।

ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ?।੧।ਰਹਾਉ।

ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ) । ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨।

ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩।

ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ) । ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ।੪।੨।

ਸ਼ਬਦ ਦਾ ਭਾਵ: ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ। ਮਾਇਆ ਦਾ ਮੋਹ ਸਗੋਂ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੋਤਾ ਬਿਗਾਨੀ ਕੈਦ ਵਿਚ ਫਸਦਾ ਹੈ।

When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. || 1 || Why, O Siblings of Destiny, do you strut around, all puffed up with pride? Have you forgotten those days, when you were hanging, face down, for ten months? || 1 || Pause || Like the bee which collects honey, the fool eagerly gathers and collects wealth. At the time of death, they shout, “Take him away, take him away! Why leave a ghost lying around?” || 2 || His wife accompanies his to the threshold, and his friends and companions beyond. All the people and relatives go as far as the cremation grounds, and then, the soul-swan goes on alone. || 3 || Says Kabeer, listen, O mortal being: you have been seized by Death, and you have fallen into the deep, dark pit. You have entangled yourself in the false wealth of Maya, like the parrot caught in the trap. || 4 || 2 ||

RAAG SORAT’H, THE WORD OF DEVOTEE KABEER JEE, FIRST HOUSE:ONE UNIVERSAL CREATOR GOD. BY THE GRACE OF THE TRUE GURU:

View Details

ਸੂਹੀ ਮਹਲਾ ੪ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥

ਅਰਥ: ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ।੧।ਰਹਾਉ।

ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ। ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ।੧।

ਹੇ ਭਾਈ! ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ। ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ। ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ।੨।

ਹੇ ਭਾਈ! ਭਗਤ) ਨਾਮਦੇਵ ਦੀ ਪਰਮਾਤਮਾ ਨਾਲ ਪ੍ਰੀਤਿ ਬਣ ਗਈ। ਜਗਤ ਉਸ ਨੂੰ ਛੀਂਬਾ ਆਖ ਕੇ ਸੱਦਿਆ ਕਰਦਾ ਸੀ। ਪਰਮਾਤਮਾ ਨੇ ਖਤ੍ਰੀਆਂ ਬ੍ਰਾਹਮਣਾਂ ਨੂੰ ਪਿੱਠ ਦੇ ਦਿੱਤੀ, ਤੇ, ਨਾਮਦੇਵ ਨੂੰ ਮੱਥੇ ਲਾਇਆ ਸੀ।੩।

ਹੇ ਭਾਈ! ਪਰਮਾਤਮਾ ਦੇ ਜਿਤਨੇ ਭੀ ਭਗਤ ਹਨ, ਸੇਵਕ ਹਨ, ਉਹਨਾਂ ਦੇ ਮੱਥੇ ਉਤੇ ਅਠਾਹਠ ਤੀਰਥ ਤਿਲਕ ਲਾਂਦੇ ਹਨ (ਸਾਰੇ ਹੀ ਤੀਰਥ ਭੀ ਉਹਨਾਂ ਦਾ ਆਦਰ-ਮਾਣ ਕਰਦੇ ਹਨ) । ਹੇ ਭਾਈ! ਜੇ ਪ੍ਰਭੂ-ਪਾਤਿਸ਼ਾਹ ਮੇਹਰ ਕਰੇ, ਤਾਂ ਦਾਸ ਨਾਨਕ ਹਰ ਵੇਲੇ ਉਹਨਾਂ (ਭਗਤਾਂ ਸੇਵਕਾਂ) ਦੇ ਚਰਨ ਛੁੰਹਦਾ ਰਹੇ।੪।੧।੮।

ਨੋਟ: 'ਘਰੁ ੨' ਦੇ ਸ਼ਬਦਾਂ ਦਾ ਸੰਗ੍ਰਹਿ ਖ਼ਤਮ ਹੋ ਗਿਆ ਹੈ। ਅਗਾਂਹ 'ਘਰੁ ੬' ਦੇ ਸੰਗ੍ਰਹਿ ਦਾ ਇਹ ਪਹਿਲਾ ਸ਼ਬਦ ਹੈ। ਕੁੱਲ ਜੋੜ ੮ ਹੈ।

When someone of low social class chants the Lord’s Name, he obtains the state of highest dignity. Go and ask Bidar, the son of a maid; Krishna himself stayed in his house. || 1 || Listen, O humble Siblings of Destiny, to the Unspoken Speech of the Lord; it removes all anxiety, pain and hunger. || 1 || Pause || Ravi Daas, the leather-worker, praised the Lord, and sang the Kirtan of His Praises each and every instant. Although he was of low social status, he was exalted and elevated, and people of all four castes came and bowed at his feet. || 2 || Naam Dayv loved the Lord; the people called him a fabric dyer. The Lord turned His back on the high-class Kh’shaatriyas and Brahmins, and showed His face to Naam Dayv. || 3 || All of the devotees and servants of the Lord have the tilak, the ceremonial mark, applied to their foreheads at the sixty-eight sacred shrines of pilgrimage. Servant Nanak shall touch their feet night and day, if the Lord, the King, grants His Grace. || 4 || 1 || 8 ||

SOOHEE, FOURTH MEHL, SIXTH HOUSE:ONE UNIVERSAL CREATOR GOD. BY THE GRACE OF THE TRUE GURU:

View Details

ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥

JAITSREE 9th Mehal

O Dear Lord, please, save my honor! The fear of death has entered my heart; I cling to the Protection of Your Sanctuary, O Lord, ocean of mercy. || 1 || Pause || I am a great sinner, foolish and greedy; but now, at last, I have grown weary of committing sins. I cannot forget the fear of dying; this anxiety is consuming my body. || 1 || I have been trying to liberate myself, running around in the ten directions. The pure, immaculate Lord abides deep within my heart, but I do not understand the secret of His mystery. || 2 || I have no merit, and I know nothing about meditation or austerities; what should I do now? O Nanak, I am exhausted; I seek the shelter of Your Sanctuary; O God, please bless me with the gift of fearlessness. || 3 || 2 ||

ਅਰਥ: ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ।੧।ਰਹਾਉ।

ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ।੧।

ਹੇ ਭਾਈ! ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ।੨।

ਹੇ ਨਾਨਕ! ਆਖ-ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਹੇ ਪ੍ਰਭੂ! ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ।੩।੨।|

View Details

ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥ ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥ ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥ ਦਇਆ ਕਰਹੁ ਦਇਆਲ ਅਪਣੀ ਸਿਫਤਿ ਦੇਹੁ ॥ ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥੧॥

ਮਃ ੫ ॥ ਏਕੋ ਜਪੀਐ ਮਨੈ ਮਾਹਿ ਇਕਸ ਕੀ ਸਰਣਾਇ ॥ ਇਕਸੁ ਸਿਉ ਕਰਿ ਪਿਰਹੜੀ ਦੂਜੀ ਨਾਹੀ ਜਾਇ ॥ ਇਕੋ ਦਾਤਾ ਮੰਗੀਐ ਸਭੁ ਕਿਛੁ ਪਲੈ ਪਾਇ ॥ ਮਨਿ ਤਨਿ ਸਾਸਿ ਗਿਰਾਸਿ ਪ੍ਰਭੁ ਇਕੋ ਇਕੁ ਧਿਆਇ ॥ ਅੰਮ੍ਰਿਤੁ ਨਾਮੁ ਨਿਧਾਨੁ ਸਚੁ ਗੁਰਮੁਖਿ ਪਾਇਆ ਜਾਇ ॥ ਵਡਭਾਗੀ ਤੇ ਸੰਤ ਜਨ ਜਿਨ ਮਨਿ ਵੁਠਾ ਆਇ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਦੂਜਾ ਕੋਈ ਨਾਹਿ ॥ ਨਾਮੁ ਧਿਆਈ ਨਾਮੁ ਉਚਰਾ ਨਾਨਕ ਖਸਮ ਰਜਾਇ ॥੨॥

ਪਉੜੀ ॥ ਜਿਸ ਨੋ ਤੂ ਰਖਵਾਲਾ ਮਾਰੇ ਤਿਸੁ ਕਉਣੁ ॥ ਜਿਸ ਨੋ ਤੂ ਰਖਵਾਲਾ ਜਿਤਾ ਤਿਨੈ ਭੈਣੁ ॥ ਜਿਸ ਨੋ ਤੇਰਾ ਅੰਗੁ ਤਿਸੁ ਮੁਖੁ ਉਜਲਾ ॥ ਜਿਸ ਨੋ ਤੇਰਾ ਅੰਗੁ ਸੁ ਨਿਰਮਲੀ ਹੂੰ ਨਿਰਮਲਾ ॥ ਜਿਸ ਨੋ ਤੇਰੀ ਨਦਰਿ ਨ ਲੇਖਾ ਪੁਛੀਐ ॥ ਜਿਸ ਨੋ ਤੇਰੀ ਖੁਸੀ ਤਿਨਿ ਨਉ ਨਿਧਿ ਭੁੰਚੀਐ ॥ ਜਿਸ ਨੋ ਤੂ ਪ੍ਰਭ ਵਲਿ ਤਿਸੁ ਕਿਆ ਮੁਹਛੰਦਗੀ ॥ ਜਿਸ ਨੋ ਤੇਰੀ ਮਿਹਰ ਸੁ ਤੇਰੀ ਬੰਦਿਗੀ ॥੮॥

SHALOK, FIFTH MEHL:

Please grant Your Grace, O Merciful Lord; please forgive me. Forever and ever, I chant Your Name; I fall at the feet of the True Guru. Please, dwell within my mind and body, and end my sufferings. Please give me Your hand, and save me, that fear may not afflict me. May I sing Your Glorious Praises day and night; please commit me to this task. Associating with the humble Saints, the disease of egotism is eradicated. The One Lord and Master is all-pervading, permeating everywhere. By Gurus Grace, I have truly found the Truest of the True. Please bless me with Your Kindness, O Kind Lord, and bless me with Your Praises. Gazing upon the Blessed Vision of Your Darshan, I am in ecstasy; this is what Nanak loves. || 1 || FIFTH MEHL: Meditate on the One Lord within your mind, and enter the Sanctuary of the One Lord alone. Be in love with the One Lord; there is no other at all. Beg from the One Lord, the Great Giver, and you will be blessed with everything. In your mind and body, with each breath and morsel of food, meditate on the One and only Lord God. The Gurmukh obtains the true treasure, the Ambrosial Naam, the Name of the Lord. Very fortunate are those humble Saints, within whose minds the Lord has come to abide. He is pervading and permeating the water, the land and the sky; there is no other at all. Meditating on the Naam, and chanting the Naam, Nanak abides in the Will of his Lord and Master. || 2 || PAUREE: One who has You as his Saving Grace who can kill him? One who has You as his Saving Grace conquers the three worlds. One who has You on his side his face is radiant and bright. One who has You on his side, is the purest of the Pure. One who is blessed with Your Grace is not called to give his account. One with whom You are pleased, obtains the nine treasures. One who has You on his side, God unto whom is he subservient? One who is blessed with Your Kind Mercy is dedicated to Your worship. || 8 ||

View Details

ਰਾਮਕਲੀ ਮਹਲਾ ੫ ॥ ਜੋ ਤਿਸੁ ਭਾਵੈ ਸੋ ਥੀਆ ॥ ਸਦਾ ਸਦਾ ਹਰਿ ਕੀ ਸਰਣਾਈ ਪ੍ਰਭ ਬਿਨੁ ਨਾਹੀ ਆਨ ਬੀਆ ॥੧॥ ਰਹਾਉ ॥ ਪੁਤੁ ਕਲਤ੍ਰੁ ਲਖਿਮੀ ਦੀਸੈ ਇਨ ਮਹਿ ਕਿਛੂ ਨ ਸੰਗਿ ਲੀਆ ॥ ਬਿਖੈ ਠਗਉਰੀ ਖਾਇ ਭੁਲਾਨਾ ਮਾਇਆ ਮੰਦਰੁ ਤਿਆਗਿ ਗਇਆ ॥੧॥ ਨਿੰਦਾ ਕਰਿ ਕਰਿ ਬਹੁਤੁ ਵਿਗੂਤਾ ਗਰਭ ਜੋਨਿ ਮਹਿ ਕਿਰਤਿ ਪਇਆ ॥ ਪੁਰਬ ਕਮਾਣੇ ਛੋਡਹਿ ਨਾਹੀ ਜਮਦੂਤਿ ਗ੍ਰਾਸਿਓ ਮਹਾ ਭਇਆ ॥੨॥ ਬੋਲੈ ਝੂਠੁ ਕਮਾਵੈ ਅਵਰਾ ਤ੍ਰਿਸਨ ਨ ਬੂਝੈ ਬਹੁਤੁ ਹਇਆ ॥ ਅਸਾਧ ਰੋਗੁ ਉਪਜਿਆ ਸੰਤ ਦੂਖਨਿ ਦੇਹ ਬਿਨਾਸੀ ਮਹਾ ਖਇਆ ॥੩॥ ਜਿਨਹਿ ਨਿਵਾਜੇ ਤਿਨ ਹੀ ਸਾਜੇ ਆਪੇ ਕੀਨੇ ਸੰਤ ਜਇਆ ॥ ਨਾਨਕ ਦਾਸ ਕੰਠਿ ਲਾਇ ਰਾਖੇ ਕਰਿ ਕਿਰਪਾ ਪਾਰਬ੍ਰਹਮ ਮਇਆ ॥੪॥੪੪॥੫੫॥

ਅਰਥ: ਹੇ ਭਾਈ! ਜੋ ਕੁਝ ਪ੍ਰਭੂ ਨੂੰ ਚੰਗਾ ਲੱਗਦਾ ਹੈ ਉਹੀ ਹੋ ਰਿਹਾ ਹੈ। (ਇਸ ਵਾਸਤੇ) ਸਦਾ ਹੀ ਉਸ ਪ੍ਰਭੂ ਦੀ ਸਰਨ ਪਿਆ ਰਹੁ। ਪ੍ਰਭੂ ਤੋਂ ਬਿਨਾ ਕੋਈ ਹੋਰ ਦੂਜਾ (ਕੁਝ ਕਰਨ-ਜੋਗਾ) ਨਹੀਂ ਹੈ।੧।ਰਹਾਉ।

ਹੇ ਭਾਈ! ਪੁੱਤਰ, ਇਸਤ੍ਰੀ, ਮਾਇਆ-ਇਹ ਜੋ ਕੁਝ ਦਿੱਸ ਰਿਹਾ ਹੈ, ਇਹਨਾਂ ਵਿਚੋਂ ਕੁਝ ਭੀ (ਅੰਤ ਵੇਲੇ ਜੀਵ) ਆਪਣੇ ਨਾਲ ਨਹੀਂ ਲੈ ਜਾਂਦਾ। ਵਿਸ਼ੇ-ਵਿਕਾਰਾਂ ਦੀ ਠਗਬੂਟੀ ਖਾ ਕੇ ਜੀਵ ਕੁਰਾਹੇ ਪਿਆ ਰਹਿੰਦਾ ਹੈ, ਆਖ਼ਰ ਇਹ ਮਾਇਆ, ਇਹ ਸੋਹਣਾ ਘਰ (ਸਭ ਕੁਝ) ਛੱਡ ਕੇ ਤੁਰ ਜਾਂਦਾ ਹੈ।੧।

ਹੇ ਭਾਈ! ਜੀਵ ਦੂਜਿਆਂ ਦੀ ਨਿੰਦਾ ਕਰ ਕਰ ਕੇ ਬਹੁਤ ਖ਼ੁਆਰ ਹੁੰਦਾ ਰਹਿੰਦਾ ਹੈ, ਤੇ ਆਪਣੇ ਇਸ ਕੀਤੇ ਅਨੁਸਾਰ ਜਨਮ ਮਰਨ ਦੇ ਗੇੜ ਵਿਚ ਜਾ ਪੈਂਦਾ ਹੈ। (ਇਹ ਆਮ ਅਸੂਲ ਦੀ ਗੱਲ ਹੈ ਕਿ) ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰ ਜੀਵ ਨੂੰ ਛੱਡਦੇ ਨਹੀਂ ਹਨ, ਤੇ ਵੱਡਾ ਭਿਆਨਕ ਜਮਦੂਤ ਇਸ ਨੂੰ ਕਾਬੂ ਕਰੀ ਰੱਖਦਾ ਹੈ।

(ਮਾਇਆ ਦੇ ਮੋਹ ਦੀ ਠਗਬੂਟੀ ਖਾ ਕੇ ਮਾਇਆ ਦੀ ਖ਼ਾਤਰ ਜੀਵ) ਝੂਠ ਬੋਲਦਾ ਹੈ (ਮੂੰਹੋਂ ਆਖਦਾ ਹੋਰ ਹੈ, ਤੇ) ਕਮਾਂਦਾ ਕੁਝ ਹੋਰ ਹੈ, ਇਸ ਦੀ ਮਾਇਆ ਦੀ ਤ੍ਰਿਸ਼ਨਾ ਬੁੱਝਦੀ ਨਹੀਂ, ਮਾਇਆ ਦੀ 'ਹਾਇ ਹਾਇ' ਸਦਾ ਇਸ ਨੂੰ ਲੱਗੀ ਰਹਿੰਦੀ ਹੈ। ਸੰਤ ਜਨਾਂ ਦੀ ਨਿੰਦਾ ਕਰਨ ਦੇ ਕਾਰਨ (ਮਾਇਆ ਦੀ ਤ੍ਰਿਸ਼ਨਾ ਦਾ) ਲਾ-ਇਲਾਜ ਰੋਗ (ਜੀਵ ਦੇ ਅੰਦਰ) ਪੈਦਾ ਹੋ ਜਾਂਦਾ ਹੈ, ਇਸ ਵੱਡੇ ਖਈ ਰੋਗ ਦੇ ਵਿਚ ਹੀ ਇਸ ਦਾ ਸਰੀਰ ਨਾਸ ਹੋ ਜਾਂਦਾ ਹੈ।੩।

(ਪਰ, ਹੇ ਭਾਈ! ਸੰਤ ਜਨਾਂ ਦੀ ਨਿੰਦਾ ਤੋਂ ਜੀਵ ਨੂੰ ਹਾਸਲ ਕੁਝ ਨਹੀਂ ਹੁੰਦਾ) ਪ੍ਰਭੂ ਨੇ ਆਪ ਹੀ ਸੰਤ ਜਨਾਂ ਨੂੰ ਜਿੱਤ ਦਾ ਮਾਲਕ ਬਣਾਇਆ ਹੁੰਦਾ ਹੈ, ਉਹਨਾਂ ਨੂੰ ਉਸੇ ਪ੍ਰਭੂ ਨੇ ਪੈਦਾ ਕੀਤਾ ਹੋਇਆ ਹੈ ਜਿਸ ਨੇ ਉਹਨਾਂ ਨੂੰ ਆਦਰ-ਸਤਕਾਰ ਦਿੱਤਾ ਹੋਇਆ ਹੈ। ਹੇ ਨਾਨਕ! ਪਰਮਾਤਮਾ ਮਿਹਰ ਕਰ ਕੇ ਦਇਆ ਕਰ ਕੇ ਆਪਣੇ ਦਾਸਾਂ ਨੂੰ ਆਪ ਹੀ ਆਪਣੇ ਗਲ ਨਾਲ ਲਾਈ ਰੱਖਦਾ ਹੈ।੪।੪੪।੫੫।

Meaning: O brother! Whatever pleases the Lord is happening. (For this) stay always under the shelter of that Lord. There is no other (doing) other than the Lord. 1. Stay.Hey brother! Son, wife, maya - all that is visible, none of these (the living being at the end) takes with it. Being cheated by subject-defects, the living being lies astray, finally leaves this Maya, this beautiful house (everything) and walks away. 1.Hey brother! By condemning others, the living being becomes very bitter, and according to what he has done, he goes through the cycle of birth and death. (It is a matter of general principle that) the rites of previous deeds do not leave the living being, and the great terrible Jamdut keeps it in check.Being cheated by the love of Maya, for the sake of Maya, the living being tells a lie (says there is more, and) earns something else, his thirst for Maya is not quenched, Maya's 'hi hi' is always attached to him. Because of slandering the saints (of desire for Maya) an incurable disease arises (within the organism), its body is destroyed in the midst of this great disease. 3.But, O brother! The living being gains nothing from the condemnation of the saints) The Lord himself has made the saints the master of victory, they have been created by the same Lord who has given them respect. O Nanak! God, by showing mercy and mercy, keeps his servants on his neck. 4.44.55.

--- Support this podcast: https://podcasters.spotify.com/pod/show/gsjhampur/support

View Details

The daily Hukamnama Sahib from Sri Darbar Sahib Amritsar including translations in English and Punjabi audio, ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧।ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ।ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨।ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩।(ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪।ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫।ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।SOOHEE, FIRST MEHL, SIXTH HOUSE:ONE UNIVERSAL CREATOR GOD. BY THE GRACE OF THE TRUE GURU:Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||--- Support this podcast: https://podcasters.spotify.com/pod/show/gsjhampur/support

View Details

ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ ਅਰਥ: ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ।ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧।ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ।੨।ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ।੩।ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ) । ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।੪।ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ) । ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ।੫।ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ।ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ।੬।ਹੇ ਭਾਈ! ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ) । ਹੇ ਭਾਈ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ ਹੈ। (ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ।੭।ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤਿ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ। ਹੇ ਨਾਨਕ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰ--- Support this podcast: https://podcasters.spotify.com/pod/show/gsjhampur/support

View Details

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥--- Support this podcast: https://podcasters.spotify.com/pod/show/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audio ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫। ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩। SOOHEE, FIRST MEHL, SIXTH HOUSE: ONE UNIVERSAL CREATOR GOD. BY THE GRACE OF THE TRUE GURU: Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||--- Support this podcast: https://podcasters.spotify.com/pod/show/gsjhampur/support

View Details

ਸਲੋਕੁ ਮਃ ੩ ॥ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥ ਨਾਨਕ ਵਾਹੁ ਵਾਹੁ ਕਰਤਿਆ ਪ੍ਰਭੁ ਪਾਇਆ ਕਰਮਿ ਪਰਾਪਤਿ ਹੋਇ ॥੧॥ ਮਃ ੩ ॥ ਵਾਹੁ ਵਾਹੁ ਕਰਤੀ ਰਸਨਾ ਸਬਦਿ ਸੁਹਾਈ ॥ ਪੂਰੈ ਸਬਦਿ ਪ੍ਰਭੁ ਮਿਲਿਆ ਆਈ ॥ ਵਡਭਾਗੀਆ ਵਾਹੁ ਵਾਹੁ ਮੁਹਹੁ ਕਢਾਈ ॥ ਵਾਹੁ ਵਾਹੁ ਕਰਹਿ ਸੇਈ ਜਨ ਸੋਹਣੇ ਤਿਨੑ ਕਉ ਪਰਜਾ ਪੂਜਣ ਆਈ ॥ ਵਾਹੁ ਵਾਹੁ ਕਰਮਿ ਪਰਾਪਤਿ ਹੋਵੈ ਨਾਨਕ ਦਰਿ ਸਚੈ ਸੋਭਾ ਪਾਈ ॥੨॥ ਪਉੜੀ ॥ ਬਜਰ ਕਪਾਟ ਕਾਇਆ ਗੜੑ ਭੀਤਰਿ ਕੂੜੁ ਕੁਸਤੁ ਅਭਿਮਾਨੀ ॥ ਭਰਮਿ ਭੂਲੇ ਨਦਰਿ ਨ ਆਵਨੀ ਮਨਮੁਖ ਅੰਧ ਅਗਿਆਨੀ ॥ ਉਪਾਇ ਕਿਤੈ ਨ ਲਭਨੀ ਕਰਿ ਭੇਖ ਥਕੇ ਭੇਖਵਾਨੀ ॥ ਗੁਰ ਸਬਦੀ ਖੋਲਾਈਅਨਿੑ ਹਰਿ ਨਾਮੁ ਜਪਾਨੀ ॥ ਹਰਿ ਜੀਉ ਅੰਮ੍ਰਿਤ ਬਿਰਖੁ ਹੈ ਜਿਨ ਪੀਆ ਤੇ ਤ੍ਰਿਪਤਾਨੀ ॥੧੪॥

ਕੋਈ (ਵਿਰਲਾ) ਗੁਰਮੁਖ ਸਮਝਦਾ ਹੈ ਕਿ ਵਾਹ ਵਾਹ ਆਖਣਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੈ, ਉਹ ਸੱਚਾ ਪ੍ਰਭੂ ਆਪ ਹੀ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਮਨੁੱਖ ਪਾਸੋਂ) ਵਾਹੁ ਵਾਹੁ ਅਖਵਾਂਦਾ ਹੈ (ਭਾਵ, ਸਿਫ਼ਤਿ-ਸਾਲਾਹ ਕਰਾਂਦਾ ਹੈ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਪਰਮਾਤਮਾ ਦਾ ਰੂਪ ਹੈ, (ਇਸ ਨਾਲ) ਪਰਮਾਤਮਾ ਵਿਚ ਮੇਲ ਹੁੰਦਾ ਹੈ । ਹੇ ਨਾਨਕ! (ਪ੍ਰਭੂ ਦੀ) ਸਿਫ਼ਤਿ-ਸਾਲਾਹ ਕਰਦਿਆਂ ਪ੍ਰਭੂ ਮਿਲ ਪੈਂਦਾ ਹੈ; (ਪਰ, ਇਹ ਸਿਫ਼ਤਿ-ਸਾਲਾਹ) ਪ੍ਰਭੂ ਦੀ ਮਿਹਰ ਨਾਲ ਮਿਲਦੀ ਹੈ ।੧। ਗੁਰੂ ਦੇ ਸ਼ਬਦ ਦੁਆਰਾ ਵਾਹੁ ਵਾਹੁ ਆਖਦੀ ਜੀਭ ਸੋਹਣੀ ਲੱਗਦੀ ਹੈ, ਪ੍ਰਭੂ ਮਿਲਦਾ ਹੀ ਗੁਰੂ ਦੇ ਪੂਰਨ ਸ਼ਬਦ ਦੀ ਰਾਹੀਂ ਹੈ । ਵੱਡੇ ਭਾਗਾਂ ਵਾਲਿਆਂ ਦੇ ਮੂੰਹ ਵਿਚੋਂ ਪ੍ਰਭੂ ਵਾਹੁ ਵਾਹੁ ਅਖਵਾਉਂਦਾ ਹੈ, ਜੋ ਮਨੁੱਖ ਵਾਹੁ ਵਾਹੁ ਕਰਦੇ ਹਨ, ਉਹ ਸੋਹਣੇ ਲੱਗਦੇ ਹਨ ਤੇ ਸਾਰੀ ਦੁਨੀਆ ਉਹਨਾਂ ਦੇ ਚਰਨ ਪਰਸਣ ਆਉਂਦੀ ਹੈ । ਹੇ ਨਾਨਕ! ਪ੍ਰਭੂ ਦੀ ਮੇਹਰ ਨਾਲ ਪ੍ਰਭੂ ਦੀ ਸਿਫ਼ਤਿ-ਸਾਲਾਹ ਹੁੰਦੀ ਹੈ ਤੇ ਸੱਚੇ ਦਰ ਤੇ ਸੋਭਾ ਮਿਲਦੀ ਹੈ ।੨। ਅਹੰਕਾਰੀ ਮਨੁੱਖਾਂ ਦੇ ਸਰੀਰ-ਰੂਪ ਕਿਲੇ੍ਹ ਵਿਚ ਕੂੜ ਤੇ ਕੁਸੱਤ-ਰੂਪ ਕਰੜੇ ਫਾਟਕ ਲੱਗੇ ਹੋਏ ਹਨ, ਪਰ ਅੰਨ੍ਹੇ ਤੇ ਅਗਿਆਨੀ ਮਨਮੁਖਾਂ ਨੂੰ ਭਰਮ ਵਿਚ ਭੁੱਲੇ ਹੋਣ ਕਰ ਕੇ ਦਿੱਸਦੇ ਨਹੀਂ ਹਨ । ਭੇਖ ਕਰਨ ਵਾਲੇ ਲੋਕ ਭੇਖ ਕਰ ਕਰ ਕੇ ਥੱਕ ਗਏ ਹਨ, ਪਰ ਉਹਨਾਂ ਨੂੰ ਭੀ ਕਿਸੇ ਉਪਾਉ ਕਰਨ ਨਾਲ (ਇਹ ਫਾਟਕ) ਨਹੀਂ ਦਿੱਸੇ, (ਹਾਂ) ਜੋ ਮਨੁੱਖ ਹਰੀ ਦਾ ਨਾਮ ਜਪਦੇ ਹਨ, ਉਹਨਾਂ ਦੇ ਕਪਾਟ ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਖੁਲ੍ਹਦੇ ਹਨ । ਪ੍ਰਭੂ (ਦਾ ਨਾਮ) ਅੰਮ੍ਰਿਤ ਦਾ ਰੁੱਖ ਹੈ, ਜਿਨ੍ਹਾਂ ਨੇ (ਇਸ ਦਾ ਰਸ) ਪੀਤਾ ਹੈ ਉਹ ਰੱਜ ਗਏ ਹਨ ।੧੪।

Waaho! Waaho! The Lord Himself causes us to praise Him, through the True Word of the Gurus Shabad. Waaho! Waaho! is His Eulogy and Praise; how rare are the Gurmukhs who understand this. Waaho! Waaho! is the True Word of His Bani, by which we meet our True Lord. O Nanak, chanting Waaho! Waaho! God is attained; by His Grace, He is obtained. || 1 || THIRD MEHL: Chanting Waaho! Waaho! the tongue is adorned with the Word of the Shabad. Through the Perfect Shabad, one comes to meet God. How very fortunate are those, who with their mouths, chant Waaho! Waaho! How beautiful are those persons who chant Waaho! Waaho! and worship the Lord in adoration. Waaho! Waaho! is obtained by His Grace; O Nanak, honor is obtained at the Gate of the True Lord. || 2 || PAUREE: Within the fortress of body, are the hard and rigid doors of falsehood, deception and pride. Deluded by doubt, the blind and ignorant self-willed manmukhs cannot see them. They cannot be found by any efforts; wearing their religious robes, the wearers have grown weary of trying. The doors are opened only by the Word of the Gurus Shabad, and then, one chants the Name of the Lord. The Dear Lord is the Tree of Ambrosial Nectar; those who drink in this Nectar are satisfied. || 14 ||

ਸਲੋਕੁ ਮਃ ੩ ॥SHALOK, THIRD MEHL:

--- Support this podcast: https://podcasters.spotify.com/pod/show/gsjhampur/support

View Details

ਸਲੋਕੁ ਮਃ ੩ ॥ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥ ਨਾਨਕ ਵਾਹੁ ਵਾਹੁ ਕਰਤਿਆ ਪ੍ਰਭੁ ਪਾਇਆ ਕਰਮਿ ਪਰਾਪਤਿ ਹੋਇ ॥੧॥ ਮਃ ੩ ॥ ਵਾਹੁ ਵਾਹੁ ਕਰਤੀ ਰਸਨਾ ਸਬਦਿ ਸੁਹਾਈ ॥ ਪੂਰੈ ਸਬਦਿ ਪ੍ਰਭੁ ਮਿਲਿਆ ਆਈ ॥ ਵਡਭਾਗੀਆ ਵਾਹੁ ਵਾਹੁ ਮੁਹਹੁ ਕਢਾਈ ॥ ਵਾਹੁ ਵਾਹੁ ਕਰਹਿ ਸੇਈ ਜਨ ਸੋਹਣੇ ਤਿਨੑ ਕਉ ਪਰਜਾ ਪੂਜਣ ਆਈ ॥ ਵਾਹੁ ਵਾਹੁ ਕਰਮਿ ਪਰਾਪਤਿ ਹੋਵੈ ਨਾਨਕ ਦਰਿ ਸਚੈ ਸੋਭਾ ਪਾਈ ॥੨॥ ਪਉੜੀ ॥ ਬਜਰ ਕਪਾਟ ਕਾਇਆ ਗੜੑ ਭੀਤਰਿ ਕੂੜੁ ਕੁਸਤੁ ਅਭਿਮਾਨੀ ॥ ਭਰਮਿ ਭੂਲੇ ਨਦਰਿ ਨ ਆਵਨੀ ਮਨਮੁਖ ਅੰਧ ਅਗਿਆਨੀ ॥ ਉਪਾਇ ਕਿਤੈ ਨ ਲਭਨੀ ਕਰਿ ਭੇਖ ਥਕੇ ਭੇਖਵਾਨੀ ॥ ਗੁਰ ਸਬਦੀ ਖੋਲਾਈਅਨਿੑ ਹਰਿ ਨਾਮੁ ਜਪਾਨੀ ॥ ਹਰਿ ਜੀਉ ਅੰਮ੍ਰਿਤ ਬਿਰਖੁ ਹੈ ਜਿਨ ਪੀਆ ਤੇ ਤ੍ਰਿਪਤਾਨੀ ॥੧੪॥ਸਲੋਕੁ ਮਃ ੩ ॥ਕੋਈ (ਵਿਰਲਾ) ਗੁਰਮੁਖ ਸਮਝਦਾ ਹੈ ਕਿ ਵਾਹ ਵਾਹ ਆਖਣਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੈ, ਉਹ ਸੱਚਾ ਪ੍ਰਭੂ ਆਪ ਹੀ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਮਨੁੱਖ ਪਾਸੋਂ) ਵਾਹੁ ਵਾਹੁ ਅਖਵਾਂਦਾ ਹੈ (ਭਾਵ, ਸਿਫ਼ਤਿ-ਸਾਲਾਹ ਕਰਾਂਦਾ ਹੈ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਪਰਮਾਤਮਾ ਦਾ ਰੂਪ ਹੈ, (ਇਸ ਨਾਲ) ਪਰਮਾਤਮਾ ਵਿਚ ਮੇਲ ਹੁੰਦਾ ਹੈ । ਹੇ ਨਾਨਕ! (ਪ੍ਰਭੂ ਦੀ) ਸਿਫ਼ਤਿ-ਸਾਲਾਹ ਕਰਦਿਆਂ ਪ੍ਰਭੂ ਮਿਲ ਪੈਂਦਾ ਹੈ; (ਪਰ, ਇਹ ਸਿਫ਼ਤਿ-ਸਾਲਾਹ) ਪ੍ਰਭੂ ਦੀ ਮਿਹਰ ਨਾਲ ਮਿਲਦੀ ਹੈ ।੧। ਗੁਰੂ ਦੇ ਸ਼ਬਦ ਦੁਆਰਾ ਵਾਹੁ ਵਾਹੁ ਆਖਦੀ ਜੀਭ ਸੋਹਣੀ ਲੱਗਦੀ ਹੈ, ਪ੍ਰਭੂ ਮਿਲਦਾ ਹੀ ਗੁਰੂ ਦੇ ਪੂਰਨ ਸ਼ਬਦ ਦੀ ਰਾਹੀਂ ਹੈ । ਵੱਡੇ ਭਾਗਾਂ ਵਾਲਿਆਂ ਦੇ ਮੂੰਹ ਵਿਚੋਂ ਪ੍ਰਭੂ ਵਾਹੁ ਵਾਹੁ ਅਖਵਾਉਂਦਾ ਹੈ, ਜੋ ਮਨੁੱਖ ਵਾਹੁ ਵਾਹੁ ਕਰਦੇ ਹਨ, ਉਹ ਸੋਹਣੇ ਲੱਗਦੇ ਹਨ ਤੇ ਸਾਰੀ ਦੁਨੀਆ ਉਹਨਾਂ ਦੇ ਚਰਨ ਪਰਸਣ ਆਉਂਦੀ ਹੈ । ਹੇ ਨਾਨਕ! ਪ੍ਰਭੂ ਦੀ ਮੇਹਰ ਨਾਲ ਪ੍ਰਭੂ ਦੀ ਸਿਫ਼ਤਿ-ਸਾਲਾਹ ਹੁੰਦੀ ਹੈ ਤੇ ਸੱਚੇ ਦਰ ਤੇ ਸੋਭਾ ਮਿਲਦੀ ਹੈ ।੨। ਅਹੰਕਾਰੀ ਮਨੁੱਖਾਂ ਦੇ ਸਰੀਰ-ਰੂਪ ਕਿਲੇ੍ਹ ਵਿਚ ਕੂੜ ਤੇ ਕੁਸੱਤ-ਰੂਪ ਕਰੜੇ ਫਾਟਕ ਲੱਗੇ ਹੋਏ ਹਨ, ਪਰ ਅੰਨ੍ਹੇ ਤੇ ਅਗਿਆਨੀ ਮਨਮੁਖਾਂ ਨੂੰ ਭਰਮ ਵਿਚ ਭੁੱਲੇ ਹੋਣ ਕਰ ਕੇ ਦਿੱਸਦੇ ਨਹੀਂ ਹਨ । ਭੇਖ ਕਰਨ ਵਾਲੇ ਲੋਕ ਭੇਖ ਕਰ ਕਰ ਕੇ ਥੱਕ ਗਏ ਹਨ, ਪਰ ਉਹਨਾਂ ਨੂੰ ਭੀ ਕਿਸੇ ਉਪਾਉ ਕਰਨ ਨਾਲ (ਇਹ ਫਾਟਕ) ਨਹੀਂ ਦਿੱਸੇ, (ਹਾਂ) ਜੋ ਮਨੁੱਖ ਹਰੀ ਦਾ ਨਾਮ ਜਪਦੇ ਹਨ, ਉਹਨਾਂ ਦੇ ਕਪਾਟ ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਖੁਲ੍ਹਦੇ ਹਨ । ਪ੍ਰਭੂ (ਦਾ ਨਾਮ) ਅੰਮ੍ਰਿਤ ਦਾ ਰੁੱਖ ਹੈ, ਜਿਨ੍ਹਾਂ ਨੇ (ਇਸ ਦਾ ਰਸ) ਪੀਤਾ ਹੈ ਉਹ ਰੱਜ ਗਏ ਹਨ ।੧੪।SHALOK, THIRD MEHL:Waaho! Waaho! The Lord Himself causes us to praise Him, through the True Word of the Gurus Shabad. Waaho! Waaho! is His Eulogy and Praise; how rare are the Gurmukhs who understand this. Waaho! Waaho! is the True Word of His Bani, by which we meet our True Lord. O Nanak, chanting Waaho! Waaho! God is attained; by His Grace, He is obtained. || 1 || THIRD MEHL: Chanting Waaho! Waaho! the tongue is adorned with the Word of the Shabad. Through the Perfect Shabad, one comes to meet God. How very fortunate are those, who with their mouths, chant Waaho! Waaho! How beautiful are those persons who chant Waaho! Waaho! and worship the Lord in adoration. Waaho! Waaho! is obtained by His Grace; O Nanak, honor is obtained at the Gate of the True Lord. || 2 || PAUREE: Within the fortress of body, are the hard and rigid doors of falsehood, deception and pride. Deluded by doubt, the blind and ignorant self-willed manmukhs cannot see them. They cannot be found by any efforts; wearing their religious robes, the wearers have grown weary of trying. The doors are opened only by the Word of the Gurus Shabad, and then, one chants the Name of the Lord. The Dear Lord is the Tree of Ambrosial Nectar; those who drink in this Nectar are satisfied. || 14 ||--- Support this podcast: https://podcasters.spotify.com/pod/show/gsjhampur/support

View Details

ਆਸਾ ਮਹਲਾ ੫ ਛੰਤ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥ ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥੧॥ ਛੰਤ ॥ ਭਿੰਨੀ ਰੈਨੜੀਐ ਚਾਮਕਨਿ ਤਾਰੇ ॥ ਜਾਗਹਿ ਸੰਤ ਜਨਾ ਮੇਰੇ ਰਾਮ ਪਿਆਰੇ ॥ ਰਾਮ ਪਿਆਰੇ ਸਦਾ ਜਾਗਹਿ ਨਾਮੁ ਸਿਮਰਹਿ ਅਨਦਿਨੋ ॥ ਚਰਣ ਕਮਲ ਧਿਆਨੁ ਹਿਰਦੈ ਪ੍ਰਭ ਬਿਸਰੁ ਨਾਹੀ ਇਕੁ ਖਿਨੋ ॥ ਤਜਿ ਮਾਨੁ ਮੋਹੁ ਬਿਕਾਰੁ ਮਨ ਕਾ ਕਲਮਲਾ ਦੁਖ ਜਾਰੇ ॥ ਬਿਨਵੰਤਿ ਨਾਨਕ ਸਦਾ ਜਾਗਹਿ ਹਰਿ ਦਾਸ ਸੰਤ ਪਿਆਰੇ ॥

O Nanak! (Akh-) O God! Please, let me forget the name of Vira for a moment, let me always think of Bhant, keep chanting the name of Gobind, let me be the holy companion of the Guru. 1.

(O brother!) The stars shine in the dew-soaked night (in Akhya) (Thus, the lovers of the Lord write beautiful spiritual qualities in the miraculous art of a heart soaked in love). Saints dear to my Rama (blessed by meditation) stay alert. Saints of the Lord are always alert, they meditate on the name of the Hari Atma Prabhu. Saints meditate on the beautiful tender feet of the Lord in their hearts (and, at different times, O Lord, they are always far from our hearts). Sant Jan is showing all his sorrows by giving up the honor of his mind, getting rid of attachment and disorder. Nanak pleads – (O brother!) Beloved saints of the Lord Prabhu Das are ever aware (of Maya circles).

O Sakhi! When I heard the Lord coming (to me), joy arose in my heart, my heart became an ornament on the beautiful sedge.

O Sakhi! Those who meet the auspicious lord, their hearts are filled with joy and happiness. They remain attached to the limbs (feet) of the Lord, their sorrows are removed, their life their mind their body = all become green (with spiritual life). (By falling on the Guru's head) Those people who meditate on the Lord, every desire of their mind is fulfilled (to unite them with the Guru God).

Nanak requests - those who meet the Lord, all the joys in their hearts, the encouragement remains. 2.

The friends together ask (me) to tell me any sign of Khasam-Prabhu. I am engrossed in the joy of his union, my heart is filled with his love, but I do not know any sign of him. The merits of (my) Creator are deep, mysterious and endless, even the physicians cannot find the end of His merits, (His servants) by joining in His love in the color of His devotion, always paying attention to Him. Gunas keep singing.

Nanak pleads – The living woman who is colored in the color of the love of that Khasam-Lord, she remains immersed in spiritual stability, she becomes dear to her Lord who is the possessor of all virtues, who has supreme knowledge. which is universal in all.3.

Hey brother! When God's devotees (Hari-Jana) start singing beautiful songs of God's soothing praise, then (the auspicious qualities within them) friends flourish, their sorrows (and lustful) enemies disappear. The happiness of spiritual calmness flows between them, with the blessing of God's name they remain happy, but all this grace is done by the Lord himself. (The Lord has mercy on His servants) Those servants remain attached to the feet of God (from the attacks of vices) are always alert, and the lord of the world meets the Lord. Hey brother! Good days have come for the saints, they stay in spiritual stability and pour the treasures of all virtues at the Lord's feet.

Nanak requests - God's servants come to the abode of the Lord-Lord and love him forever. 4.1.10.

--- Support this podcast: https://podcasters.spotify.com/pod/show/gsjhampur/support

View Details

ਆਸਾ ਮਹਲਾ ੫ ਛੰਤ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥ ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥੧॥ ਛੰਤ ॥ ਭਿੰਨੀ ਰੈਨੜੀਐ ਚਾਮਕਨਿ ਤਾਰੇ ॥ ਜਾਗਹਿ ਸੰਤ ਜਨਾ ਮੇਰੇ ਰਾਮ ਪਿਆਰੇ ॥ ਰਾਮ ਪਿਆਰੇ ਸਦਾ ਜਾਗਹਿ ਨਾਮੁ ਸਿਮਰਹਿ ਅਨਦਿਨੋ ॥ ਚਰਣ ਕਮਲ ਧਿਆਨੁ ਹਿਰਦੈ ਪ੍ਰਭ ਬਿਸਰੁ ਨਾਹੀ ਇਕੁ ਖਿਨੋ ॥ ਤਜਿ ਮਾਨੁ ਮੋਹੁ ਬਿਕਾਰੁ ਮਨ ਕਾ ਕਲਮਲਾ ਦੁਖ ਜਾਰੇ ॥ ਬਿਨਵੰਤਿ ਨਾਨਕ ਸਦਾ ਜਾਗਹਿ ਹਰਿ ਦਾਸ ਸੰਤ ਪਿਆਰੇ ॥੧॥ ਅਰਥ: ਹੇ ਨਾਨਕ! (ਆਖ–) ਹੇ ਭਗਵਾਨ! (ਮੇਰੇ ਉਤੇ) ਮੇਹਰ ਕਰ, ਮੈਂ ਇਕ ਘੜੀ ਵਾਸਤੇ ਭੀ ਤੇਰਾ ਨਾਮ ਨਾਹ ਭੁੱਲਾਂ, ਮੈਂ ਸਦਾ ਭਲੀਆਂ ਸੋਚਾਂ ਸੋਚਦਾ ਰਹਾਂ, ਮੈਂ ਗੋਬਿੰਦ ਦਾ ਨਾਮ ਜਪਦਾ ਰਹਾਂ, ਮੈਂ ਗੁਰੂ ਦੀ ਪਵਿਤ੍ਰ ਸੰਗਤਿ ਕਰਦਾ ਰਹਾਂ।1। (ਹੇ ਭਾਈ!) ਤ੍ਰੇਲ ਭਿੱਜੀ ਰਾਤ ਵਿਚ (ਆਕਾਸ਼ ਵਿਚ) ਤਾਰੇ ਡਲ੍ਹਕਦੇ ਹਨ (ਤਿਵੇਂ, ਪਰਮਾਤਮਾ ਦੇ ਪ੍ਰੇਮ ਵਿਚ ਭਿੱਜੇ ਹੋਏ ਹਿਰਦੇ ਵਾਲੇ ਮਨੁੱਖਾਂ ਦੇ ਚਿੱਤ-ਆਕਾਸ਼ ਵਿਚ ਸੋਹਣੇ ਆਤਮਕ ਗੁਣ ਲਿਸ਼ਕਾਂ ਮਾਰਦੇ ਹਨ) । ਮੇਰੇ ਰਾਮ ਦੇ ਪਿਆਰੇ ਸੰਤ ਜਨ (ਸਿਮਰਨ ਦੀ ਬਰਕਤਿ ਨਾਲ ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ। ਪਰਮਾਤਮਾ ਦੇ ਪਿਆਰੇ ਸੰਤ ਜਨ ਸਦਾ ਹੀ ਸੁਚੇਤ ਰਹਿੰਦੇ ਹਨ, ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਦੇ ਹਨ। ਸੰਤ ਜਨ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਸੋਹਣੇ ਕੋਮਲ ਚਰਨਾਂ ਦਾ ਧਿਆਨ ਧਰਦੇ ਹਨ (ਤੇ, ਉਸ ਦੇ ਦਰ ਤੇ ਅਰਦਾਸ ਕਰਦੇ ਹਨ–) ਹੇ ਪ੍ਰਭੂ ਰਤਾ ਜਿਤਨੇ ਸਮੇ ਲਈ ਭੀ ਸਾਡੇ ਦਿਲ ਤੋਂ ਦੂਰ ਨਾਹ ਹੋ। ਸੰਤ ਜਨ ਆਪਣੇ ਮਨ ਦਾ ਮਾਣ ਛੱਡ ਕੇ, ਮੋਹ ਤੇ ਵਿਕਾਰ ਦੂਰ ਕਰਕੇ ਆਪਣੇ ਸਾਰੇ ਦੁੱਖ ਪਾਪ ਸਾੜ ਲੈਂਦੇ ਹਨ। ਨਾਨਕ ਬੇਨਤੀ ਕਰਦਾ ਹੈ– (ਹੇ ਭਾਈ!) ਪਰਮਾਤਮਾ ਦੇ ਪਿਆਰੇ ਸੰਤ ਪਰਮਾਤਮਾ ਦੇ ਦਾਸ ਸਦਾ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ।1। ਮੇਰੀ ਸੇਜੜੀਐ ਆਡੰਬਰੁ ਬਣਿਆ ॥ ਮਨਿ ਅਨਦੁ ਭਇਆ ਪ੍ਰਭੁ ਆਵਤ ਸੁਣਿਆ ॥ ਪ੍ਰਭ ਮਿਲੇ ਸੁਆਮੀ ਸੁਖਹ ਗਾਮੀ ਚਾਵ ਮੰਗਲ ਰਸ ਭਰੇ ॥ ਅੰਗ ਸੰਗਿ ਲਾਗੇ ਦੂਖ ਭਾਗੇ ਪ੍ਰਾਣ ਮਨ ਤਨ ਸਭਿ ਹਰੇ ॥ ਮਨ ਇਛ ਪਾਈ ਪ੍ਰਭ ਧਿਆਈ ਸੰਜੋਗੁ ਸਾਹਾ ਸੁਭ ਗਣਿਆ ॥ ਬਿਨਵੰਤਿ ਨਾਨਕ ਮਿਲੇ ਸ੍ਰੀਧਰ ਸਗਲ ਆਨੰਦ ਰਸੁ ਬਣਿਆ ॥੨॥ ਅਰਥ: ਹੇ ਸਖੀ! ਜਦੋਂ ਮੈਂ ਪ੍ਰਭੂ ਨੂੰ (ਆਪਣੇ ਵਲ) ਆਉਂਦਾ ਸੁਣਿਆ, ਤਾਂ ਮੇਰੇ ਮਨ ਵਿਚ ਆਨੰਦ ਪੈਦਾ ਹੋ ਗਿਆ, ਮੇਰੇ ਹਿਰਦੇ ਦੀ ਸੋਹਣੀ ਸੇਜ ਉੱਤੇ ਸਜਾਵਟ ਬਣ ਗਈ। ਹੇ ਸਖੀ! ਜਿਨ੍ਹਾਂ ਵਡ-ਭਾਗੀਆਂ ਨੂੰ ਸੁਖ ਦੇਣ ਵਾਲੇ ਮਾਲਕ-ਪ੍ਰਭੂ ਜੀ ਮਿਲ ਪੈਂਦੇ ਹਨ, ਉਹਨਾਂ ਦੇ ਹਿਰਦੇ ਚਾਵਾਂ ਨਾਲ ਖ਼ੁਸ਼ੀਆਂ ਨਾਲ ਆਨੰਦ ਨਾਲ ਭਰ ਜਾਂਦੇ ਹਨ। ਉਹ ਪ੍ਰਭੂ ਦੇ ਅੰਗ (ਚਰਨਾਂ) ਨਾਲ ਜੁੜੇ ਰਹਿੰਦੇ ਹਨ, ਉਹਨਾਂ ਦੇ ਦੁੱਖ ਦੂਰ ਜੋ ਜਾਂਦੇ ਹਨ, ਉਹਨਾਂ ਦੀ ਜਿੰਦ ਉਹਨਾਂ ਦਾ ਮਨ ਉਹਨਾਂ ਦਾ ਸਰੀਰ = ਸਾਰੇ ਹੀ (ਆਤਮਕ ਜੀਵਨ ਨਾਲ) ਹਰੇ ਹੋ ਜਾਂਦੇ ਹਨ। (ਗੁਰੂ ਦੀ ਸਰਨ ਪੈ ਕੇ) ਜੇਹੜੇ ਮਨੁੱਖ ਪ੍ਰਭੂ ਦਾ ਧਿਆਨ ਧਰਦੇ ਹਨ, ਉਹਨਾਂ ਦੇ ਮਨ ਦੀ ਹਰੇਕ ਇੱਛਾ ਪੂਰੀ ਹੋ ਜਾਂਦੀ ਹੈ (ਗੁਰੂ ਪਰਮਾਤਮਾ ਨਾਲ ਉਹਨਾਂ ਦਾ ਮਿਲਾਪ ਕਰਾਣ ਲਈ) ਭਲਾ ਸੰਜੋਗ ਬਣਾ ਦੇਂਦਾ ਹੈ, ਚੰਗਾ ਮੁਹੂਰਤ ਕੱਢ ਦੇਂਦਾ ਹੈ। ਨਾਨਕ ਬੇਨਤੀ ਕਰਦਾ ਹੈ– ਜਿਨ੍ਹਾਂ ਵਡ-ਭਾਗੀਆਂ ਨੂੰ ਪ੍ਰਭੂ ਜੀ ਮਿਲ ਪੈਂਦੇ ਹਨ, ਉਹਨਾਂ ਦੇ ਹਿਰਦੇ ਵਿਚ ਸਾਰੇ ਆਨੰਦ ਬਣ ਜਾਂਦੇ ਹਨ, ਹੁਲਾਰਾ ਬਣਿਆ ਰਹਿੰਦਾ ਹੈ।2। ਮਿਲਿ ਸਖੀਆ ਪੁਛਹਿ ਕਹੁ ਕੰਤ ਨੀਸਾਣੀ ॥ ਰਸਿ ਪ੍ਰੇਮ ਭਰੀ ਕਛੁ ਬੋਲਿ ਨ ਜਾਣੀ ॥ ਗੁਣ ਗੂੜ ਗੁਪਤ ਅਪਾਰ ਕਰਤੇ ਨਿਗਮ ਅੰਤੁ ਨ ਪਾਵਹੇ ॥ ਭਗਤਿ ਭਾਇ ਧਿਆਇ ਸੁਆਮੀ ਸਦਾ ਹਰਿ ਗੁਣ ਗਾਵਹੇ ॥ ਸਗਲ ਗੁਣ ਸੁਗਿਆਨ ਪੂਰਨ ਆਪਣੇ ਪ੍ਰਭ ਭਾਣੀ ॥ ਬਿਨਵੰਤਿ ਨਾਨਕ ਰੰਗਿ ਰਾਤੀ ਪ੍ਰੇਮ ਸਹਜਿ ਸਮਾਣੀ ॥੩॥ ਅਰਥ: ਸਹੇਲੀਆਂ ਮਿਲ ਕੇ (ਮੈਨੂੰ) ਪੁੱਛਦੀਆਂ ਹਨ ਕਿ ਖਸਮ-ਪ੍ਰਭੂ ਦੀ ਕੋਈ ਨਿਸ਼ਾਨੀ ਦੱਸ। ਮੈਂ ਉਸ ਦੇ ਮਿਲਾਪ ਦੇ ਆਨੰਦ ਵਿਚ ਮਗਨ ਤਾਂ ਹਾਂ, ਉਸ ਦੇ ਪ੍ਰੇਮ ਨਾਲ ਮੇਰਾ ਹਿਰਦਾ ਭਰਿਆ ਹੋਇਆ ਭੀ ਹੈ, ਪਰ ਮੈਂ ਉਸ ਦੀ ਕੋਈ ਨਿਸ਼ਾਨੀ ਦੱਸਣਾ ਨਹੀਂ ਜਾਣਦੀ। (ਮੇਰੇ ਉਸ) ਕਰਤਾਰ ਦੇ ਗੁਣ ਡੂੰਘੇ ਹਨ ਗੁੱਝੇ ਹਨ ਬੇਅੰਤ ਹਨ, ਵੈਦ ਭੀ ਉਸ ਦੇ ਗੁਣਾਂ ਦਾ ਅੰਤ ਨਹੀਂ ਪਾ ਸਕਦੇ, (ਉਸ ਦੇ ਸੇਵਕ) ਉਸ ਦੀ ਭਗਤੀ ਦੇ ਰੰਗ ਵਿਚ ਉਸਦੇ ਪ੍ਰੇਮ ਵਿਚ ਜੁੜ ਕੇ ਉਸ ਦਾ ਧਿਆਨ ਧਰ ਕੇ ਸਦਾ ਉਸ ਮਾਲਕ ਦੇ ਗੁਣ ਗਾਂਦੇ ਰਹਿੰਦੇ ਹਨ। ਨਾਨਕ ਬੇਨਤੀ ਕਰਦਾ ਹੈ– ਜੇਹੜੀ ਜੀਵ-ਇਸਤ੍ਰੀ ਉਸ ਖਸਮ-ਪ੍ਰਭੂ ਦੇ ਪ੍ਰੇਮ ਦੇ ਰੰਗ ਵਿਚ ਰੰਗੀ ਜਾਂਦੀ ਹੈ ਉਹ ਆਤਮਕ ਅਡੋਲਤਾ ਵਿਚ ਲੀਨ ਰਹਿੰਦੀ ਹੈ, ਉਹ ਆਪਣੇ ਉਸ ਪ੍ਰਭੂ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ ਜੋ ਸਾਰੇ ਗੁਣਾਂ ਦਾ ਮਾਲਕ ਹੈ ਜੋ ਸ੍ਰੇਸ਼ਟ ਗਿਆਨ ਵਾਲਾ ਹੈ ਜੋ ਸਭ ਵਿਚ ਵਿਆਪਕ ਹੈ।3। ਸੁਖ ਸੋਹਿਲੜੇ ਹਰਿ ਗਾਵਣ ਲਾਗੇ ॥ ਸਾਜਨ ਸਰਸਿਅੜੇ ਦੁਖ ਦੁਸਮਨ ਭਾਗੇ ॥ ਸੁਖ ਸਹਜ ਸਰਸੇ ਹਰਿ ਨਾਮਿ ਰਹਸੇ ਪ੍ਰਭਿ ਆਪਿ ਕਿਰਪਾ ਧਾਰੀਆ ॥ ਹਰਿ ਚਰਣ ਲਾਗੇ ਸਦਾ ਜਾਗੇ ਮਿਲੇ ਪ੍ਰਭ ਬਨਵਾਰੀਆ ॥ ਸੁਭ ਦਿਵਸ ਆਏ ਸਹਜਿ ਪਾਏ ਸਗਲ ਨਿਧਿ ਪ੍ਰਭ ਪਾਗੇ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਸਦਾ ਹਰਿ ਜਨ ਤਾਗੇ ॥੪॥੧॥੧੦॥ ਅਰਥ: ਹੇ ਭਾਈ! ਪਰਮਾਤਮਾ ਦੇ ਭਗਤ (ਹਰਿ-ਜਨ) ਜਦੋਂ ਪਰਮਾਤਮਾ ਦੇ ਸੁਖਦਾਈ ਸਿਫ਼ਤਿ-ਸਾਲਾਹ ਦੇ ਸੋਹਣੇ ਗੀਤ ਗਾਣ ਲੱਗ ਪੈਂਦੇ ਹਨ ਤਾਂ (ਉਹਨਾਂ ਦੇ ਅੰਦਰ ਸ਼ੁਭ ਗੁਣ) ਮਿੱਤਰ ਵਧਦੇ ਫੁੱਲਦੇ ਹਨ, ਉਹਨਾਂ ਦੇ ਦੁੱਖ (ਤੇ ਕਾਮਾਦਿਕ) ਵੈਰੀ ਨੱਸ ਜਾਂਦੇ ਹਨ। ਆਤਮਕ ਅਡੋਲਤਾ ਦੇ ਸੁਖ ਉਹਨਾਂ ਦੇ ਅੰਤਰ ਮੌਲਦੇ ਹਨ, ਪਰਮਾਤਮਾ ਦੇ ਨਾਮ ਦੀ ਬਰਕਤਿ ਨਾਲ ਉਹ ਪ੍ਰਸੰਨ-ਚਿੱਤ ਰਹਿੰਦੇ ਹਨ, ਪਰ ਇਹ ਸਾਰੀ ਮੇਹਰ ਪ੍ਰਭੂ ਨੇ ਆਪ ਹੀ ਕੀਤੀ ਹੁੰਦੀ ਹੈ। (ਆਪਣੇ ਸੇਵਕਾਂ ਤੇ ਪ੍ਰਭੂ ਮੇਹਰ ਕਰਦਾ ਹੈ) ਉਹ ਸੇਵਕ ਪਰਮਾਤਮਾ ਦੇ ਚਰਨਾਂ ਵਿਚ ਜੁੜੇ ਰਹਿੰਦੇ ਹਨ (ਵਿਕਾਰਾਂ ਦੇ ਹੱਲਿਆਂ ਵਲੋਂ) ਸਦਾ ਸੁਚੇਤ ਰਹਿੰਦੇ ਹਨ, ਤੇ ਜਗਤ ਦੇ ਮਾਲਕ ਪ੍ਰਭੂ ਨੂੰ ਮਿਲ ਪੈਂਦੇ ਹਨ। ਹੇ ਭਾਈ! ਸੰਤ ਜਨਾਂ ਵਾਸਤੇ (ਜੀਵਨ ਦੇ ਇਹ) ਭਲੇ ਦਿਨ ਆਏ ਹੁੰਦੇ ਹਨ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸਾਰੇ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੇ ਚਰਨ ਪਰਸਦੇ ਰਹਿੰਦੇ ਹਨ। ਨਾਨਕ ਬੇਨਤੀ ਕਰਦਾ ਹੈ– ਪਰਮਾਤਮਾ ਦੇ ਸੇਵਕ ਮਾਲਕ-ਪ੍ਰਭੂ ਦੀ ਸਰਨ ਆ ਕੇ ਸਦਾ ਲਈ ਉਸ ਨਾਲ ਪ੍ਰੀਤਿ ਨਿਬਾਹੁੰਦੇ ਹਨ।4।1।10।O Nanak! (Akh-) O God! Please, let me forget the name of Vira for a moment, let me always think of Bhant, keep chanting the name of Gobind, let me be the holy companion of the Guru. 1.(O brother!) The stars shine in the dew-soaked night (in Akhya) (Thus, the lovers of the Lord write beautiful spiritual qualities in the miraculous art of a heart soaked in love). Saints dear to my Rama (blessed by meditation) stay alert. Saints of the Lord are always alert, they meditate on the name of the Hari Atma Prabhu. Saints meditate on the beautiful tender feet of the Lord in their hearts (and, at different times, O Lord, they are always far from our hearts). Sant Jan is showing all his sorrows by giving up the honor of his mind, getting rid of attachment and disorder. Nanak pleads – (O brother!) Beloved saints of the Lord Prabhu Das are ever aware (of Maya circles).O Sakhi! When I heard the Lord coming (to me), joy arose in my heart, my heart became an ornament on the beautiful sedge.--- Support this podcast: https://podcasters.spotify.com/pod/show/gsjhampur/support

View Details

ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥ ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥ ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥ ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ ॥ ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥੪॥੨॥

ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ। ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ।1। ਰਹਾਉ।

(ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ।1।

ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤ੍ਰਿਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ। ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ।2।

ਵੱਡੇ ਵੱਡੇ ਜੋਗੀ (ਆਪਣੇ ਹੀ ਉੱਦਮ ਦੀ ਟੇਕ ਰੱਖ ਕੇ) ਸਮਾਧੀਆਂ ਲਾਂਦੇ ਹਨ ਤੇ ਮਨ ਨੂੰ ਜਿੱਤਣ ਦੇ ਜਤਨ ਕਰਦੇ ਹਨ (ਪਰ ਜੇਹੜਾ ਮਨੁੱਖ ਆਪਣੇ ਉੱਦਮ ਉਤੇ ਹੀ ਟੇਕ ਰੱਖੇ, ਉਸ ਨੂੰ) ਉਹ ਅੰਦਰ-ਵੱਸਦੀ ਜੋਤਿ ਇਹਨਾਂ ਅੱਖਾਂ ਨਾਲ ਨਹੀਂ ਦਿੱਸਦੀ। (ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ) ਉਸ ਦਾ ਮਨ ਵਾਲਾ ਝਗੜਾ ਗੁਰੂ ਮੁਕਾ ਦੇਂਦਾ ਹੈ, ਉਸ ਦੇ ਅੰਦਰ ਗੁਰੂ ਦਾ ਸ਼ਬਦ-ਰੂਪ ਮਿੱਠੀ ਲਗਨ ਲੱਗ ਪੈਂਦੀ ਹੈ, ਉਸ ਦੇ ਅੰਦਰ ਪਰਮਾਤਮਾ ਦੀ ਜੋਤਿ ਜਗ ਪੈਂਦੀ ਹੈ।3।

ਹੇ ਨਾਨਕ! (ਅਰਦਾਸ ਕਰ =) ਹੇ ਦੇਵਤਿਆਂ ਤੇ ਮਨੁੱਖਾਂ ਦੇ ਖਸਮ! ਹੇ ਬੇਅੰਤ! ਹੇ ਜੂਨ-ਰਹਿਤ! ਤੇ ਅਟੱਲ ਮਹਲ ਵਿਚ ਟਿਕੇ ਰਹਿਣ ਵਾਲੇ ਅਪਾਰ ਪ੍ਰਭੂ! ਹੇ ਜਗਤ ਦੇ ਜੀਵਨ! (ਮੇਹਰ ਕਰ ਮੈਨੂੰ) ਅਡੋਲਤਾ ਵਿਚ ਨਿਵਾਸ ਮਿਲੇ। ਮੇਹਰ ਦੀ ਨਿਗਾਹ ਕਰ ਕੇ ਮੇਰਾ ਬੇੜਾ ਪਾਰ ਕਰ।4।2।

O beloved, support of my life! Don't forget me. You are the one whose devotion is always worshiped by the great ancestors, who is worshiped by the wisdom given by the Rishi Muni Guru. Always remember.1. Stay.

(There is a story in the Puranas that the Vedas were composed by Brahma (the learned people) in a sweet tone from the mouth to the throat. Read daily, that Brahma was born from the cowl growing from the breath of Vishnu (on his birth-father To find the end of nature, I went with him, kept coming and going in darkness with him for many ages, but he Couldn't find the end of.1.

That Lord is so big that the sun and the moon are like lamps in his glorious world, all His light is widespread in the world. If a person follows the path shown by his Guru and attains it day and night, he becomes one with a pure life. The man who follows his mind spends the night of his life in the darkness (of ignorance).2.

Great yogis (relying on their own efforts) bring about samadhi and try to conquer the mind (but If a person focuses only on his own efforts, that inner light cannot be seen by his eyes. (The person who faces the Guru) the Guru stops the conflict in his mind, the Guru's presence within him Sweet devotion is felt in the form of words, the light of God awakens within it.3.

Hey Nanak! (Pray =) O destroyer of gods and humans! O infinite! O June-free! And the immense Lord who resides in the stable palace! O life of the world! (Please grant me) may I reside in steadfastness. Cross my boat with an eye of mercy. 4.2.

ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥ ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥ ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥ ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ ॥ ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥੪॥੨॥ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ। ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ।1। ਰਹਾਉ। (ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ।1। ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤ੍ਰਿਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ। ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ।2। ਵੱਡੇ ਵੱਡੇ ਜੋਗੀ (ਆਪਣੇ ਹੀ ਉੱਦਮ ਦੀ ਟੇਕ ਰੱਖ ਕੇ) ਸਮਾਧੀਆਂ ਲਾਂਦੇ ਹਨ ਤੇ ਮਨ ਨੂੰ ਜਿੱਤਣ ਦੇ ਜਤਨ ਕਰਦੇ ਹਨ (ਪਰ ਜੇਹੜਾ ਮਨੁੱਖ ਆਪਣੇ ਉੱਦਮ ਉਤੇ ਹੀ ਟੇਕ ਰੱਖੇ, ਉਸ ਨੂੰ) ਉਹ ਅੰਦਰ-ਵੱਸਦੀ ਜੋਤਿ ਇਹਨਾਂ ਅੱਖਾਂ ਨਾਲ ਨਹੀਂ ਦਿੱਸਦੀ। (ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ) ਉਸ ਦਾ ਮਨ ਵਾਲਾ ਝਗੜਾ ਗੁਰੂ ਮੁਕਾ ਦੇਂਦਾ ਹੈ, ਉਸ ਦੇ ਅੰਦਰ ਗੁਰੂ ਦਾ ਸ਼ਬਦ-ਰੂਪ ਮਿੱਠੀ ਲਗਨ ਲੱਗ ਪੈਂਦੀ ਹੈ, ਉਸ ਦੇ ਅੰਦਰ ਪਰਮਾਤਮਾ ਦੀ ਜੋਤਿ ਜਗ ਪੈਂਦੀ ਹੈ।3। ਹੇ ਨਾਨਕ! (ਅਰਦਾਸ ਕਰ =) ਹੇ ਦੇਵਤਿਆਂ ਤੇ ਮਨੁੱਖਾਂ ਦੇ ਖਸਮ! ਹੇ ਬੇਅੰਤ! ਹੇ ਜੂਨ-ਰਹਿਤ! ਤੇ ਅਟੱਲ ਮਹਲ ਵਿਚ ਟਿਕੇ ਰਹਿਣ ਵਾਲੇ ਅਪਾਰ ਪ੍ਰਭੂ! ਹੇ ਜਗਤ ਦੇ ਜੀਵਨ! (ਮੇਹਰ ਕਰ ਮੈਨੂੰ) ਅਡੋਲਤਾ ਵਿਚ ਨਿਵਾਸ ਮਿਲੇ। ਮੇਹਰ ਦੀ ਨਿਗਾਹ ਕਰ ਕੇ ਮੇਰਾ ਬੇੜਾ ਪਾਰ ਕਰ।4।2।O beloved, support of my life! Don't forget me. You are the one whose devotion is always worshiped by the great ancestors, who is worshiped by the wisdom given by the Rishi Muni Guru. Always remember.1. Stay.(There is a story in the Puranas that the Vedas were composed by Brahma (the learned people) in a sweet tone from the mouth to the throat. Read daily, that Brahma was born from the cowl growing from the breath of Vishnu (on his birth-father To find the end of nature, I went with him, kept coming and going in darkness with him for many ages, but he Couldn't find the end of.1.That Lord is so big that the sun and the moon are like lamps in his glorious world, all His light is widespread in the world. If a person follows the path shown by his Guru and attains it day and night, he becomes one with a pure life. The man who follows his mind spends the night of his life in the darkness (of ignorance).2.Great yogis (relying on their own efforts) bring about samadhi and try to conquer the mind (but If a person focuses only on his own efforts, that inner light cannot be seen by his eyes. (The person who faces the Guru) the Guru stops the conflict in his mind, the Guru's presence within him Sweet devotion is felt in the form of words, the light of God awakens within it.3.Hey Nanak! (Pray =) O destroyer of gods and humans! O infinite! O June-free! And the immense Lord who resides in the stable palace! O life of the world! (Please grant me) may I reside in steadfastness. Cross my boat with an eye of mercy. 4.2.--- Support this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥

ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।

ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।

ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।

ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

You are the Giver, O Lord, O Cherisher, my Master, my Husband Lord. Each and every moment, You cherish and nurture me; I am Your child, and I rely upon You alone. || 1 || I have only one tongue — which of Your Glorious Virtues can I describe? Unlimited, infinite Lord and Master — no one knows Your limits. || 1 || Pause || You destroy millions of my sins, and teach me in so many ways. I am so ignorant — I understand nothing at all. Please honor Your innate nature, and save me! || 2 || I seek Your Sanctuary — You are my only hope. You are my companion, and my best friend. Save me, O Merciful Saviour Lord; Nanak is the slave of Your home. || 3 || 12 ||.

DHANAASAREE, FIFTH MEHL:

--- Support this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।DHANAASAREE, FIFTH MEHL:You are the Giver, O Lord, O Cherisher, my Master, my Husband Lord. Each and every moment, You cherish and nurture me; I am Your child, and I rely upon You alone. || 1 || I have only one tongue — which of Your Glorious Virtues can I describe? Unlimited, infinite Lord and Master — no one knows Your limits. || 1 || Pause || You destroy millions of my sins, and teach me in so many ways. I am so ignorant — I understand nothing at all. Please honor Your innate nature, and save me! || 2 || I seek Your Sanctuary — You are my only hope. You are my companion, and my best friend. Save me, O Merciful Saviour Lord; Nanak is the slave of Your home. || 3 || 12 ||.--- Support this podcast: https://podcasters.spotify.com/pod/show/gsjhampur/support

View Details

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ English translationSOOHEE, FIRST MEHL, SIXTH HOUSE:ONE UNIVERSAL CREATOR GOD. BY THE GRACE OF THE TRUE GURU:Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧।ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ।ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨।ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩।(ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪।ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫।ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।--- Support this podcast: https://podcasters.spotify.com/pod/show/gsjhampur/support

View Details

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧।ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ।ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨।ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩।(ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪।ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫।ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।SOOHEE, FIRST MEHL, SIXTH HOUSE:ONE UNIVERSAL CREATOR GOD. BY THE GRACE OF THE TRUE GURU:Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||

View Details

ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥ਅਰਥ: ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ।ਰਹਾਉ।ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ।੧।ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ। ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ। (ਭਗਤੀ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ (ਉਹਨਾਂ ਦੇ ਅੰਦਰੋਂ) ਚਿੰਤਾ ਨਾਸ ਹੋ ਜਾਂਦੀ ਹੈ।੨।ਹੇ ਭਾਈ! ਸਾਧ ਸੰਤ ਜਿੱਥੇ (ਭੀ) ਇਕੱਠੇ ਹੁੰਦੇ ਹਨ ਉਥੇ ਉਹ ਸਾਜ ਵਰਤ ਕੇ ਬਾਣੀ ਪੜ੍ਹ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ (ਹੀ) ਗਾਂਦੇ ਹਨ। ਹੇ ਭਾਈ! ਸੰਤਾਂ ਦੀ ਸੰਗਤਿ ਵਿਚ ਬੈਠਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਸ਼ਾਂਤੀ ਹਾਸਲ ਹੁੰਦੀ ਹੈ। ਪਰ, ਉਹਨਾਂ ਦੀ ਸੰਗਤਿ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉੱਤੇ ਬਖ਼ਸ਼ਸ਼ (ਦਾ ਲੇਖ ਲਿਖਿਆ ਹੋਵੇ) ।੩।ਹੇ ਭਾਈ! ਮੈਂ ਆਪਣੇ ਦੋਵੇਂ ਹੱਥ ਜੋੜ ਕੇ ਅਰਦਾਸ ਕਰਦਾ ਹਾਂ ਕਿ ਮੈਂ ਸੰਤ ਜਨਾਂ ਦੇ ਚਰਨ ਧੋ ਕੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਉਚਾਰਦਾ ਰਹਾਂ। ਹੇ ਭਾਈ! ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਤੋਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ ਜੇਹੜੇ ਦਇਆਲ ਕਿਰਪਾਲ ਪ੍ਰਭੂ ਦੀ ਹਜ਼ੂਰੀ ਵਿਚ (ਸਦਾ ਟਿਕੇ ਰਹਿੰਦੇ ਹਨ) ।੪।੨।੨੩।DHANASREE, FIFTH MEHL:I am meek and poor; the Name of God is my only Support. The Name of the Lord, Har, Har, is my occupation and earnings. I gather only the Lord’s Name. It is useful in both this world and the next. || 1 || Imbued with the Love of the Lord God’s Infinite Name, the Holy Saints sing the Glorious Praises of the One Lord, the Formless Lord. || Pause || The Glory of the Holy Saints comes from their total humility. The Saints realize that their greatness rests in the Praises of the Lord. Meditating on the Lord of the Universe, the Saints are in bliss. The Saints find peace, and their anxieties are dispelled. || 2 || Wherever the Holy Saints gather, there they sing the Praises of the Lord, in music and poetry. In the Society of the Saints, there is bliss and peace. They alone obtain this Society, upon whose foreheads such destiny is written. || 3 || With my palms pressed together, I offer my prayer. I wash their feet, and chant the Praises of the Lord, the treasure of virtue. O God, merciful and compassionate, let me remain in Your Presence. Nanak lives, in the dust of the Saints. || 4 || 2 || 23 ||

View Details

ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।JAITSREE, FOURTH MEHL, FIRST HOUSE, CHAU-PADAS:ONE UNIVERSAL CREATOR GOD. BY THE GRACE OF THE TRUE GURU:The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||

View Details

ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥ ਅਰਥ: ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ।ਰਹਾਉ।ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ।੧।ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ। ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ। (ਭਗਤੀ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ (ਉਹਨਾਂ ਦੇ ਅੰਦਰੋਂ) ਚਿੰਤਾ ਨਾਸ ਹੋ ਜਾਂਦੀ ਹੈ।੨।ਹੇ ਭਾਈ! ਸਾਧ ਸੰਤ ਜਿੱਥੇ (ਭੀ) ਇਕੱਠੇ ਹੁੰਦੇ ਹਨ ਉਥੇ ਉਹ ਸਾਜ ਵਰਤ ਕੇ ਬਾਣੀ ਪੜ੍ਹ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ (ਹੀ) ਗਾਂਦੇ ਹਨ। ਹੇ ਭਾਈ! ਸੰਤਾਂ ਦੀ ਸੰਗਤਿ ਵਿਚ ਬੈਠਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਸ਼ਾਂਤੀ ਹਾਸਲ ਹੁੰਦੀ ਹੈ। ਪਰ, ਉਹਨਾਂ ਦੀ ਸੰਗਤਿ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉੱਤੇ ਬਖ਼ਸ਼ਸ਼ (ਦਾ ਲੇਖ ਲਿਖਿਆ ਹੋਵੇ) ।੩।ਹੇ ਭਾਈ! ਮੈਂ ਆਪਣੇ ਦੋਵੇਂ ਹੱਥ ਜੋੜ ਕੇ ਅਰਦਾਸ ਕਰਦਾ ਹਾਂ ਕਿ ਮੈਂ ਸੰਤ ਜਨਾਂ ਦੇ ਚਰਨ ਧੋ ਕੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਉਚਾਰਦਾ ਰਹਾਂ। ਹੇ ਭਾਈ! ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਤੋਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ ਜੇਹੜੇ ਦਇਆਲ ਕਿਰਪਾਲ ਪ੍ਰਭੂ ਦੀ ਹਜ਼ੂਰੀ ਵਿਚ (ਸਦਾ ਟਿਕੇ ਰਹਿੰਦੇ ਹਨ) ।੪।੨।੨੩।DHANAASAREE, FIFTH MEHL:I am meek and poor; the Name of God is my only Support. The Name of the Lord, Har, Har, is my occupation and earnings. I gather only the Lord’s Name. It is useful in both this world and the next. || 1 || Imbued with the Love of the Lord God’s Infinite Name, the Holy Saints sing the Glorious Praises of the One Lord, the Formless Lord. || Pause || The Glory of the Holy Saints comes from their total humility. The Saints realize that their greatness rests in the Praises of the Lord. Meditating on the Lord of the Universe, the Saints are in bliss. The Saints find peace, and their anxieties are dispelled. || 2 || Wherever the Holy Saints gather, there they sing the Praises of the Lord, in music and poetry. In the Society of the Saints, there is bliss and peace. They alone obtain this Society, upon whose foreheads such destiny is written. || 3 || With my palms pressed together, I offer my prayer. I wash their feet, and chant the Praises of the Lord, the treasure of virtue. O God, merciful and compassionate, let me remain in Your Presence. Nanak lives, in the dust of the Saints. || 4 || 2 || 23 ||

View Details

ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥

View Details

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ . ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥ ਇਹ ਜਗਤ (ਭਾਵ, ਹਰੇਕ ਜੀਵ) (ਇਹ ਚੀਜ਼ 'ਮੇਰੀ' ਬਣ ਜਾਏ, ਇਹ ਚੀਜ਼ 'ਮੇਰੀ' ਹੋ ਜਾਏ-ਇਸ) ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ) ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖਿ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ।੧।ਜਿਨ੍ਹਾਂ ਮਨੁੱਖਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ, ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਉਹਨਾਂ ਨੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ।ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ। ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ)।੨।ਜਦੋਂ ਪ੍ਰਭੂ ਨੇ ਆਪਣਾ ਆਪ (ਹੀ) ਪੈਦਾ ਕੀਤਾ ਹੋਇਆ ਸੀ ਤਦੋਂ ਕੋਈ ਹੋਰ ਦੂਜਾ ਨਹੀਂ ਸੀ, ਸਲਾਹ ਮਸ਼ਵਰਾ ਭੀ ਆਪ ਹੀ ਕਰਦਾ ਸੀ, ਜੋ ਕਰਦਾ ਸੀ ਸੋ ਹੁੰਦਾ ਸੀ। ਉਸ ਵੇਲੇ ਨਾਹ ਆਕਾਸ਼ ਨਾਹ ਪਾਤਾਲ ਤੇ ਨਾਹ ਇਹ ਤ੍ਰੈਵੇ ਲੋਕ ਸਨ, ਕੋਈ ਉਤਪੱਤੀ ਅਜੇ ਨਹੀਂ ਸੀ ਹੋਈ, ਆਕਾਰ-ਰਹਿਤ ਪਰਮਾਤਮਾ ਅਜੇ ਆਪ ਹੀ ਆਪ ਸੀ।ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਕਰਦਾ ਹੈ ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ।੧।This world (meaning, every living being) (this thing becomes 'mine', this thing becomes 'mine'-this) is so stuck in the unknown that it is not trying to live. Those who walk on the words of Satguru, they learn the way of life, those who attach their mind to the Lord's feet, understand, they live forever, (because) O Nanak! Faced with the Guru, Lord Lord of Mercy comes to dwell in the mind and Gurmukhs reach that state where the mind is not swayed by material things. 1.Those people who are infatuated with Maya, who are infatuated with the love of Maya, never wake up (from this oblivion), they have anxiety and conflict in their minds, they have brought this burden of the world's lamps on their heads. has happened The habit of the people who follow their own mind is that they never think about the Gur Shabad. O Nanak! They have not been blessed with the name of God, they are lost in birth and life kills them and destroys them (ie, they are always suffering from the hands of death). 2.stanza Take care of yourself, then there is no one else. The decision is to do whatever you want to do. Tadhu akasu na patalu hai na trai loi ॥ Then you are self-deprecating. Jiu tisu bhavai tivai kare tisu binu avaru na koi.1.

View Details

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।JAITSREE, FOURTH MEHL, FIRST HOUSE, CHAU-PADAS:ONE UNIVERSAL CREATOR GOD. BY THE GRACE OF THE TRUE GURU:The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||

View Details

ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥ਅਰਥ: ਹੇ ਮੇਰੇ ਮਨ! ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ। ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ। ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ।ਰਹਾਉ।(ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ।੧।(ਹੇ ਭਾਈ!) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ। ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ। (ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂ, ਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ।੨।(ਹੇ ਭਾਈ!) ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭ? ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ।੩।(ਹੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ। ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ।ਹੇ ਦਾਸ ਨਾਨਕ! ਪ੍ਰਭੂ-ਦਰ ਤੇ ਅਰਦਾਸ ਕਰ ਕੇ ਆਖ-) ਹੇ ਹਰੀ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ।੪।੯।SORAT’H, FIRST MEHL:The treasure of the Name, for which you have come into the world — that Ambrosial Nectar is with the Guru. Renounce costumes, disguises and clever tricks; this fruit is not obtained by duplicity. || 1 || O my mind, remain steady, and do not wander away. By searching around on the outside, you shall only suffer great pain; the Ambrosial Nectar is found within the home of your own being. || Pause || Renounce corruption, and seek virtue; committing sins, you shall only come to regret and repent. You do not know the difference between good and evil; again and again, you sink into the mud. || 2 || Within you is the great filth of greed and falsehood; why do you bother to wash your body on the outside? Chant the Immaculate Naam, the Name of the Lord always, under Guru’s Instruction; only then will your innermost being be emancipated. || 3 || Let greed and slander be far away from you, and renounce falsehood; through the True Word of the Guru’s Shabad, you shall obtain the true fruit. As it pleases You, You preserve me, Dear Lord; servant Nanak sings the Praises of Your Shabad. || 4 || 9 ||--- Support this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।DHANAASAREE, FIFTH MEHL:People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 || They believe that You are far away, but You, O God, are near at hand. Looking around, this way and that, the greedy people come and go. || Pause || As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 ||--- Support this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।DHANAASAREE, FIFTH MEHL:One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 ||--- Support this podcast: https://podcasters.spotify.com/pod/show/gsjhampur/support

View Details

ਬਿਲਾਵਲੁ ਮਹਲਾ ੪ ॥ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥ ਮਨ ਕੀ ਬਿਰਥਾ ਮਨ ਹੀ ਜਾਣੈ ਅਵਰੁ ਕਿ ਜਾਣੈ ਕੋ ਪੀਰ ਪਰਈਆ ॥੧॥ ਰਾਮ ਗੁਰਿ ਮੋਹਨਿ ਮੋਹਿ ਮਨੁ ਲਈਆ ॥ ਹਉ ਆਕਲ ਬਿਕਲ ਭਈ ਗੁਰ ਦੇਖੇ ਹਉ ਲੋਟ ਪੋਟ ਹੋਇ ਪਈਆ ॥੧॥ ਰਹਾਉ ॥ ਹਉ ਨਿਰਖਤ ਫਿਰਉ ਸਭਿ ਦੇਸ ਦਿਸੰਤਰ ਮੈ ਪ੍ਰਭ ਦੇਖਨ ਕੋ ਬਹੁਤੁ ਮਨਿ ਚਈਆ ॥ ਮਨੁ ਤਨੁ ਕਾਟਿ ਦੇਉ ਗੁਰ ਆਗੈ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਈਆ ॥੨॥ ਕੋਈ ਆਣਿ ਸਦੇਸਾ ਦੇਇ ਪ੍ਰਭ ਕੇਰਾ ਰਿਦ ਅੰਤਰਿ ਮਨਿ ਤਨਿ ਮੀਠ ਲਗਈਆ ॥ ਮਸਤਕੁ ਕਾਟਿ ਦੇਉ ਚਰਣਾ ਤਲਿ ਜੋ ਹਰਿ ਪ੍ਰਭੁ ਮੇਲੇ ਮੇਲਿ ਮਿਲਈਆ ॥੩॥ ਚਲੁ ਚਲੁ ਸਖੀ ਹਮ ਪ੍ਰਭੁ ਪਰਬੋਧਹ ਗੁਣ ਕਾਮਣ ਕਰਿ ਹਰਿ ਪ੍ਰਭੁ ਲਹੀਆ ॥ ਭਗਤਿ ਵਛਲੁ ਉਆ ਕੋ ਨਾਮੁ ਕਹੀਅਤੁ ਹੈ ਸਰਣਿ ਪ੍ਰਭੂ ਤਿਸੁ ਪਾਛੈ ਪਈਆ ॥੪॥ ਖਿਮਾ ਸੀਗਾਰ ਕਰੇ ਪ੍ਰਭ ਖੁਸੀਆ ਮਨਿ ਦੀਪਕ ਗੁਰ ਗਿਆਨੁ ਬਲਈਆ ॥ ਰਸਿ ਰਸਿ ਭੋਗ ਕਰੇ ਪ੍ਰਭੁ ਮੇਰਾ ਹਮ ਤਿਸੁ ਆਗੈ ਜੀਉ ਕਟਿ ਕਟਿ ਪਈਆ ॥੫॥ ਹਰਿ ਹਰਿ ਹਾਰੁ ਕੰਠਿ ਹੈ ਬਨਿਆ ਮਨੁ ਮੋਤੀਚੂਰੁ ਵਡ ਗਹਨ ਗਹਨਈਆ ॥ ਹਰਿ ਹਰਿ ਸਰਧਾ ਸੇਜ ਵਿਛਾਈ ਪ੍ਰਭੁ ਛੋਡਿ ਨ ਸਕੈ ਬਹੁਤੁ ਮਨਿ ਭਈਆ ॥੬॥ਕਹੈ ਪ੍ਰਭੁ ਅਵਰੁ ਅਵਰੁ ਕਿਛੁ ਕੀਜੈ ਸਭੁ ਬਾਦਿ ਸੀਗਾਰੁ ਫੋਕਟ ਫੋਕਟਈਆ ॥ ਕੀਓ ਸੀਗਾਰੁ ਮਿਲਣ ਕੈ ਤਾਈ ਪ੍ਰਭੁ ਲੀਓ ਸੁਹਾਗਨਿ ਥੂਕ ਮੁਖਿ ਪਈਆ ॥੭॥ ਹਮ ਚੇਰੀ ਤੂ ਅਗਮ ਗੁਸਾਈ ਕਿਆ ਹਮ ਕਰਹ ਤੇਰੈ ਵਸਿ ਪਈਆ ॥ ਦਇਆ ਦੀਨ ਕਰਹੁ ਰਖਿ ਲੇਵਹੁ ਨਾਨਕ ਹਰਿ ਗੁਰ ਸਰਣਿ ਸਮਈਆ ॥੮॥੫॥੮॥--- Support this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥ ਅਰਥ: ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ। ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ) । ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ। ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ।੧।ਹੇ ਨਾਨਕ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ) ।੧।ਰਹਾਉ।ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ। ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ। ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ। (ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ।੨।ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ। ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ। ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ, ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ।੩।ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ। ਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ। ਉਹੀ ਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ।੪।DHANAASAREE, FIRST MEHL:The body is the paper, and the mind is the inscription written upon it. The ignorant fool does not read what is written on his forehead. In the Court of the Lord, three inscriptions are recorded. Behold, the counterfeit coin is worthless there. || 1 || O Nanak, if there is silver in it, then everyone proclaims, “It is genuine, it is genuine.” || 1 || Pause || The Qazi tells lies and eats filth; the Brahmin kills and then takes cleansing baths. The Yogi is blind, and does not know the Way. The three of them devise their own destruction. || 2 || He alone is a Yogi, who understands the Way. By Guru’s Grace, he knows the One Lord. He alone is a Qazi, who turns away from the world, and who, by Guru’s Grace, remains dead while yet alive. He alone is a Brahmin, who contemplates God. He saves himself, and saves all his generations as well. || 3 || One who cleanses his own mind is wise. One who cleanses himself of impurity is a Muslim. One who reads and understands is acceptable. Upon his forehead is the Insignia of the Court of the Lord. || 4 || 5 || 7 ||--- Support this podcast: https://podcasters.spotify.com/pod/show/gsjhampur/support

View Details

ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥--- Support this podcast: https://podcasters.spotify.com/pod/show/gsjhampur/support

View Details

ਸਲੋਕੁ ਮਃ ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥ਅਰਥ: ਪਿਆਰਾ ਪ੍ਰਭੂ ਆਪਣੇ ਭਗਤਾਂ ਤੇ ਆਪ ਪ੍ਰਸੰਨ ਹੁੰਦਾ ਹੈ ਤੇ ਆਪ ਹੀ ਉਸ ਨੇ ਉਹਨਾਂ ਨੂੰ ਆਪਣੇ ਨਾਲ ਜੋੜ ਲਿਆ ਹੈ, ਭਗਤਾਂ ਦੇ ਸਿਰ ਤੇ ਸੱਚਾ ਛੱਤ੍ਰ ਝੁਲਾ ਕੇ ਉਸ ਨੇ ਭਗਤਾਂ ਨੂੰ ਪਾਤਸ਼ਾਹੀ ਬਖ਼ਸ਼ੀ ਹੈ; ਸਤਿਗੁਰੂ ਦੀ ਦੱਸੀ ਕਾਰ ਕਮਾ ਕੇ ਉਹ ਸਦਾ ਸੁਖੀਏ ਤੇ ਪਵਿਤ੍ਰ ਰਹਿੰਦੇ ਹਨ।ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥ ਨਾਨਕ ਵਿਣੁ ਨਾਵੈ ਨਕੀ ਵਢੀ ਫਿਰਹਿ ਸੋਭਾ ਮੂਲਿ ਨ ਪਾਹਿ ॥੧॥ ਅਰਥ: ਰਾਜੇ ਉਹਨਾਂ ਨੂੰ ਨਹੀਂ ਆਖੀਦਾ ਜੋ ਆਪੋ ਵਿਚ ਲੜ ਮਰਦੇ ਹਨ ਤੇ ਫਿਰ ਜੂਨਾਂ ਵਿਚ ਪੈ ਜਾਂਦੇ ਹਨ, (ਕਿਉਂਕਿ) ਹੇ ਨਾਨਕ! ਨਾਮ ਤੋਂ ਸੱਖਣੇ ਰਾਜੇ ਭੀ ਨਕ-ਵੱਢੇ ਫਿਰਦੇ ਹਨ ਤੇ ਕਦੇ ਸੋਭਾ ਨਹੀਂ ਪਾਂਦੇ।੧।ਮਃ ੩ ॥ ਸੁਣਿ ਸਿਖਿਐ ਸਾਦੁ ਨ ਆਇਓ ਜਿਚਰੁ ਗੁਰਮੁਖਿ ਸਬਦਿ ਨ ਲਾਗੈ ॥ ਸਤਿਗੁਰਿ ਸੇਵਿਐ ਨਾਮੁ ਮਨਿ ਵਸੈ ਵਿਚਹੁ ਭ੍ਰਮੁ ਭਉ ਭਾਗੈ ॥ ਅਰਥ: ਜਦ ਤਾਈਂ ਸਤਿਗੁਰੂ ਦੇ ਸਨਮੁਖ ਹੋ ਕੇ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਨਹੀਂ ਜੁੜਦਾ ਤਦ ਤਾਈਂ ਸਤਿਗੁਰੂ ਦੀ ਸਿੱਖਿਆ ਨਿਰੀ ਸੁਣ ਕੇ ਸੁਆਦ ਨਹੀਂ ਆਉਂਦਾ, ਸਤਿਗੁਰੂ ਦੀ ਦੱਸੀ ਸੇਵਾ ਕੀਤਿਆਂ ਹੀ ਨਾਮ ਮਨ ਵਿਚ ਵੱਸਦਾ ਹੈ ਤੇ ਅੰਦਰੋਂ ਭਰਮ ਤੇ ਡਰ ਦੂਰ ਹੋ ਜਾਂਦਾ ਹੈ।ਜੇਹਾ ਸਤਿਗੁਰ ਨੋ ਜਾਣੈ ਤੇਹੋ ਹੋਵੈ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਨਾਮਿ ਮਿਲੈ ਵਡਿਆਈ ਹਰਿ ਦਰਿ ਸੋਹਨਿ ਆਗੈ ॥੨॥ ਅਰਥ: ਜਦੋਂ ਮਨੁੱਖ ਜਿਹੋ ਜਿਹਾ ਆਪਣੇ ਸਤਿਗੁਰੂ ਨੂੰ ਸਮਝਦਾ ਹੈ, ਤਿਹੋ ਜਿਹਾ ਆਪ ਬਣ ਜਾਏ (ਭਾਵ, ਜਦੋਂ ਆਪਣੇ ਸਤਿਗੁਰੂ ਵਾਲੇ ਗੁਣ ਧਾਰਨ ਕਰੇ) ਤਦੋਂ ਉਸ ਦੀ ਬ੍ਰਿਤੀ ਸੱਚੇ ਨਾਮ ਵਿਚ ਜੁੜਦੀ ਹੈ; ਹੇ ਨਾਨਕ! ਇਹੋ ਜਿਹੇ ਜੀਊੜਿਆਂ ਨੂੰ) ਨਾਮ ਦੇ ਕਾਰਨ ਏਥੇ ਆਦਰ ਮਿਲਦਾ ਹੈ ਤੇ ਅੱਗੇ ਹਰੀ ਦੀ ਨਿਗਾਹ ਦੀ ਦਰਗਾਹ ਵਿਚ ਉਹ ਸੋਭਾ ਪਾਉਂਦੇ ਹਨ।੨।ਪਉੜੀ ॥ ਗੁਰਸਿਖਾਂ ਮਨਿ ਹਰਿ ਪ੍ਰੀਤਿ ਹੈ ਗੁਰੁ ਪੂਜਣ ਆਵਹਿ ॥ ਹਰਿ ਨਾਮੁ ਵਣੰਜਹਿ ਰੰਗ ਸਿਉ ਲਾਹਾ ਹਰਿ ਨਾਮੁ ਲੈ ਜਾਵਹਿ ॥ ਅਰਥ: ਗੁਰਸਿੱਖਾਂ ਦੇ ਮਨ ਵਿਚ ਹਰੀ ਦਾ ਪਿਆਰ ਹੁੰਦਾ ਹੈ ਤੇ (ਉਸ ਪਿਆਰ ਦਾ ਸਦਕਾ ਉਹ) ਆਪਣੇ ਸਤਿਗੁਰੂ ਦੀ ਸੇਵਾ ਕਰਨ ਆਉਂਦੇ ਹਨ; (ਸਤਿਗੁਰੂ ਦੇ ਕੋਲ ਆ ਕੇ) ਪਿਆਰ ਨਾਲ ਹਰੀ-ਨਾਮ ਦਾ ਵਪਾਰ ਕਰਦੇ ਹਨ ਤੇ ਹਰੀ-ਨਾਮ ਦਾ ਲਾਭ ਖੱਟ ਕੇ ਲੈ ਜਾਂਦੇ ਹਨ।ਗੁਰਸਿਖਾ ਕੇ ਮੁਖ ਉਜਲੇ ਹਰਿ ਦਰਗਹ ਭਾਵਹਿ ॥ ਅਰਥ: (ਇਹੋ ਜਿਹੇ) ਗੁਰਸਿੱਖਾਂ ਦੇ ਮੂੰਹ ਉਜਲੇ ਹੁੰਦੇ ਹਨ ਤੇ ਹਰੀ ਦੀ ਦਰਗਾਹ ਵਿਚ ਉਹ ਪਿਆਰੇ ਲੱਗਦੇ ਹਨ।ਗੁਰੁ ਸਤਿਗੁਰੁ ਬੋਹਲੁ ਹਰਿ ਨਾਮ ਕਾ ਵਡਭਾਗੀ ਸਿਖ ਗੁਣ ਸਾਂਝ ਕਰਾਵਹਿ ॥ ਤਿਨਾ ਗੁਰਸਿਖਾ ਕੰਉ ਹਉ ਵਾਰਿਆ ਜੋ ਬਹਦਿਆ ਉਠਦਿਆ ਹਰਿ ਨਾਮੁ ਧਿਆਵਹਿ ॥੧੧॥ ਅਰਥ: ਗੁਰੂ ਸਤਿਗੁਰੂ ਹਰੀ ਦੇ ਨਾਮ ਦਾ (ਮਾਨੋ) ਬੋਹਲ ਹੈ, ਵੱਡੇ ਭਾਗਾਂ ਵਾਲੇ ਸਿੱਖ ਆ ਕੇ ਗੁਣਾਂ ਦੀ ਭਿਆਲੀ ਪਾਉਂਦੇ ਹਨ; ਸਦਕੇ ਹਾਂ ਉਹਨਾਂ ਗੁਰਸਿੱਖਾਂ ਤੋਂ, ਜੋ ਬਹਦਿਆਂ ਉਠਦਿਆਂ (ਭਾਵ, ਹਰ ਵੇਲੇ) ਹਰੀ ਦਾ ਨਾਮ ਸਿਮਰਦੇ ਹਨ।੧੧।SHALOK, THIRD MEHL:He Himself is pleased with His humble devotees; my Beloved Lord attaches them to Himself. The Lord blesses His humble devotees with royalty; He fashions the true crown upon their heads. They are always at peace, and immaculately pure; they perform service for the True Guru. They are not said to be kings, who die in conflict, and then enter again the cycle of reincarnation. O Nanak, without the Name of the Lord, they wander about with their noses cut off in disgrace; they get no respect at all. || 1 || THIRD MEHL: Hearing the teachings, he does not appreciate them, as long as he is not Gurmukh, attajched to the Word of the Shabad. Serving the True Guru, the Naam comes to abide in the mind, and doubts and fears run away. As he knows the True Guru, so he is transformed, and then, he lovingly focuses his consciousness on the Naam. O Nanak, through the Naam, the Name of the Lord, greatness is obtained; he shall be resplendent in the Court of the Lord hereafter. || 2 || PAUREE: The minds of the Gursikhs are filled with the love of the Lord; they come and worship the Guru. They trade lovingly in the Lord’s Name, and depart after earning the profit of the Lord’s Name. The faces of the Gursikhs are radiant; in the Court of the Lord, they are approved. The Guru, the True Guru, is the treasure of the Lord’s Name; how very fortunate are the Sikhs who share in this treasure of virtue. I am a sacrifice to those Gursikhs who, sitting and standing, meditate on the Lord’s Name. || 11 ||--- Support this podcast: https://podcasters.spotify.com/pod/show/gsjhampur/support

View Details

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥ਅਰਥ: ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ) , ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।੧।ਰਹਾਉ।(ਸੋ, ਹੇ ਮਾਧੋ!) ਜੇ ਅਸੀ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?।(ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ) ।੨।ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ। (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ।੩।ਰਵਿਦਾਸ ਆਖਦਾ ਹੈ-(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ) ।੪।੨।ਸ਼ਬਦ ਦਾ ਭਾਵ: ਮਾਇਆ ਦੇ ਮੋਹ ਦੀ ਫਾਹੀ ਨੂੰ ਤੋੜਨ ਦਾ ਇਕੋ ਇਕ ਤਰੀਕਾ ਹੈ-ਪ੍ਰਭੂ-ਚਰਨਾਂ ਵਿਚ ਪਿਆਰ।RAAG SORAT’H, THE WORD OF DEVOTEE RAVI DAAS JEE:ONE UNIVERSAL CREATOR GOD. BY THE GRACE OF THE TRUE GURU:If I am bound by the noose of emotional attachment, then I shall bind You, Lord, with the bonds of love. Go ahead and try to escape, Lord; I have escaped by worshipping and adoring You. || 1 || O Lord, You know my love for You. Now, what will You do? || 1 || Pause || A fish is caught, cut up, and cooked it in many different ways. Bit by bit, it is eaten, but still, it does not forget the water. || 2 || The Lord, our King, is father to no one, except those who love Him. The veil of emotional attachment has been cast over the entire world, but it does not bother the Lord’s devotee. || 3 || Says Ravi Daas, my devotion to the One Lord is increasing; now, who can I tell this to? That which brought me to worship and adore You — I am still suffering that pain. || 4 || 2 ||--- Support this podcast: https://podcasters.spotify.com/pod/show/gsjhampur/support

View Details

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧।ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ।ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩।SHALOKHe grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||--- Support this podcast: https://podcasters.spotify.com/pod/show/gsjhampur/support

View Details

DHANAASAREE, FIRST MEHL, SECOND HOUSE, ASHTAPADEES:ONE UNIVERSAL CREATOR GOD. BY THE GRACE OF THE TRUE GURU:The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. || 1 || What can the poor crane accomplish by bathing in the mud puddle? It sinks into the mire, and its filth is not washed away. || 1 || Pause || After careful deliberation, the thoughtful person takes a step. Forsaking duality, he becomes a devotee of the Formless Lord. He obtains the treasure of liberation, and enjoys the sublime essence of the Lord. His comings and goings end, and the Guru protects him. || 2 || The swan do not leave this pool. In loving devotional worship, they merge in the Celestial Lord. The swans are in the pool, and the pool is in the swans. They speak the Unspoken Speech, and they honor and revere the Guru’s Word. || 3 || The Yogi, the Primal Lord, sits within the celestial sphere of deepest Samaadhi. He is not male, and He is not female; how can anyone describe Him? The three worlds continue to center their attention on His Light. The silent sages and the Yogic masters seek the Sanctuary of the True Lord. || 4 || The Lord is the source of bliss, the support of the helpless. The Gurmukhs worship and contemplate the Celestial Lord. God is the Lover of His devotees, the Destroyer of fear. Subduing ego, one meets the Lord, and places his feet on the Path. || 5 || He makes many efforts, but still, the Messenger of Death tortures him. Destined only to die, he comes into the world. He wastes this precious human life through duality. He does not know his own self, and trapped by doubts, he cries out in pain. || 6 || Speak, read and hear of the One Lord. The Support of the earth shall bless you with courage, righteousness and protection. Chastity, purity and self-restraint are infused into the heart, when one centers his mind in the fourth state. || 7 || They are immaculate and true, and filth does not stick to them. Through the Word of the Guru’s Shabad, their doubt and fear depart. The form and personality of the Primal Lord are incomparably beautiful. Nanak begs for the Lord, the Embodiment of Truth. || 8 || 1 ||--- Support this podcast: https://podcasters.spotify.com/pod/show/gsjhampur/support

View Details

If you are survived means God the Almighty wants to put large responsibility on you.--- Support this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥ਅਰਥ: ਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ (ਤੇ, ਉਸ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ।(ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧।ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ।੨।੧੭।DHANAASAREE, FIFTH MEHL:I have fallen in love with the Lord. My True Guru is always my help and support; He has torn down the banner of pain. || 1 || Pause || Giving me His hand, He has protected me as His own, and removed all my troubles. He has blackened the faces of the slanderers, and He Himself has become the help and support of His humble servant. || 1 || The True Lord and Master has become my Saviour; hugging me close in His embrace, He has saved me. Nanak has become fearless, and he enjoys eternal peace, singing the Glorious Praises of the Lord. || 2 || 17 ||--- Support this podcast: https://podcasters.spotify.com/pod/show/gsjhampur/support

View Details

ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥ ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥ ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥ --- Support this podcast: https://podcasters.spotify.com/pod/show/gsjhampur/support

View Details

ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ।ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧।ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ) , ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।੨।ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।੩।ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕ! ਆਖ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ।੪।੧।੫੧।SORAT’H, FIFTH MEHL, THIRD HOUSE, CHAU-PADAS:ONE UNIVERSAL CREATOR GOD. BY THE GRACE OF THE TRUE GURU:Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 || Now, I do not go searching anywhere else, because I have met the Guru, the Lord of the Universe. || Pause || When I came to God’s Darbaar, His Holy Court, then all of my cries and complaints were settled. Now that I have attained what I had sought, where should I come and where should I go? || 2 || There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 || He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥ ਅਰਥ: ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ।ਰਹਾਉ।ਹੇ ਭਾਈ! ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ। ਪਸ਼ੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ।੧।(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅੰਦਰ ਆਨੰਦ ਖ਼ੁਸ਼ੀਆਂ ਦਾ ਟਿਕਾਣਾ ਬਣਾ ਦੇਂਦਾ ਹੈ। ਉਸ ਮਨੁੱਖ ਨੂੰ ਅਚਨਚੇਤ ਮਨ-ਇੱਛਤ ਫਲ ਮਿਲ ਜਾਂਦੇ ਹਨ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ।੨।ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦੇ ਮਨ ਵਿਚ ਭਾ ਜਾਂਦੇ ਹਨ, ਉਹਨਾਂ ਨੂੰ ਇਸ ਲੋਕ ਵਿਚ ਸੁਖ ਪ੍ਰਾਪਤ ਰਹਿੰਦਾ ਹੈ, ਪਰਲੋਕ ਵਿਚ ਭੀ ਉਹ ਸੁਰਖ਼-ਰੂ ਹੋ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ, ਉਹਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ।੩।ਹੇ ਨਾਨਕ! ਆਖ-ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ, ਉਹ ਮਨੁੱਖ ਉੱਠਦਾ ਬੈਠਦਾ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਸ ਦੇ ਅੰਦਰੋਂ ਹਰੇਕ ਦੁੱਖ ਪੀੜ ਭਟਕਣਾ ਖ਼ਤਮ ਹੋ ਜਾਂਦੀ ਹੈ।੪।੧੦।੨੧।SORAT’H, FIFTH MEHL:He infuses the breath into the dead bodies, and he reunited the separated ones. Even beasts, demons and fools become attentive listeners, when He sings the Praises of the Lord’s Name. || 1 || Behold the glorious greatness of the Perfect Guru. His worth cannot be described. || Pause || He has demolished the abode of sorrow and disease, and brought bliss, joy and happiness. He effortlessly awards the fruits of the mind’s desire, and all works are brought to perfection. || 2 || He finds peace in this world, and his face is radiant in the world hereafter; his comings and goings are finished. He becomes fearless, and his heart is filled with the Naam, the Name of the Lord; his mind is pleasing to the True Guru. || 3 || Standing up and sitting down, he sings the Glorious Praises of the Lord; his pain, sorrow and doubt are dispelled. Says Nanak, his karma is perfect; his mind is attached to the Guru’s feet. || 4 || 10 || 21 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸਲੋਕ ਮਃ ੧ ॥ ਭੈ ਵਿਚਿ ਪਵਣੁ ਵਹੈ ਸਦਵਾਉ ॥ ਭੈ ਵਿਚਿ ਚਲਹਿ ਲਖ ਦਰੀਆਉ ॥ ਭੈ ਵਿਚਿ ਅਗਨਿ ਕਢੈ ਵੇਗਾਰਿ ॥ ਭੈ ਵਿਚਿ ਧਰਤੀ ਦਬੀ ਭਾਰਿ ॥ ਭੈ ਵਿਚਿ ਇੰਦੁ ਫਿਰੈ ਸਿਰ ਭਾਰਿ ॥ ਭੈ ਵਿਚਿ ਰਾਜਾ ਧਰਮ ਦੁਆਰੁ ॥ ਭੈ ਵਿਚਿ ਸੂਰਜੁ ਭੈ ਵਿਚਿ ਚੰਦੁ ॥ ਕੋਹ ਕਰੋੜੀ ਚਲਤ ਨ ਅੰਤੁ ॥ ਭੈ ਵਿਚਿ ਸਿਧ ਬੁਧ ਸੁਰ ਨਾਥ ॥ ਭੈ ਵਿਚਿ ਆਡਾਣੇ ਆਕਾਸ ॥ ਭੈ ਵਿਚਿ ਜੋਧ ਮਹਾਬਲ ਸੂਰ ॥ ਭੈ ਵਿਚਿ ਆਵਹਿ ਜਾਵਹਿ ਪੂਰ ॥ ਸਗਲਿਆ ਭਉ ਲਿਖਿਆ ਸਿਰਿ ਲੇਖੁ ॥ ਨਾਨਕ ਨਿਰਭਉ ਨਿਰੰਕਾਰੁ ਸਚੁ ਏਕੁ ॥੧॥ ਹਵਾ ਸਦਾ ਹੀ ਰੱਬ ਦੇ ਡਰ ਵਿਚ ਚੱਲ ਰਹੀ ਹੈ। ਲੱਖਾਂ ਦਰੀਆਉ ਭੀ ਭੈ ਵਿਚ ਹੀ ਵਗ ਰਹੇ ਹਨ। ਅੱਗ ਜੋ ਸੇਵਾ ਕਰ ਰਹੀ ਹੈ, ਇਹ ਭੀ ਰੱਬ ਦੇ ਭੈ ਵਿਚ ਹੀ ਹੈ। ਸਾਰੀ ਧਰਤੀ ਰੱਬ ਦੇ ਡਰ ਦੇ ਕਾਰਨ ਹੀ ਭਾਰ ਹੇਠ ਨੱਪੀ ਪਈ ਹੈ। ਰੱਬ ਦੇ ਭੈ ਵਿਚ ਇੰਦਰ ਰਾਜਾ ਸਿਰ ਦੇ ਭਾਰ ਫਿਰ ਰਿਹਾ ਹੈ (ਭਾਵ, ਮੇਘ ਉਸ ਦੀ ਰਜ਼ਾ ਵਿਚ ਹੀ ਉੱਡ ਰਹੇ ਹਨ) । ਧਰਮ-ਰਾਜ ਦਾ ਦਰਬਾਰ ਭੀ ਰੱਬ ਦੇ ਡਰ ਵਿਚ ਹੈ। ਸੂਰਜ ਭੀ ਤੇ ਚੰਦ੍ਰਮਾ ਭੀ ਰੱਬ ਦੇ ਹੁਕਮ ਵਿਚ ਹਨ, ਕ੍ਰੋੜਾਂ ਕੋਹਾਂ ਚਲਦਿਆਂ ਦੇ ਪੈਂਡੇ ਦਾ ਓੜਕ ਨਹੀਂ ਆਉਂਦਾ। ਸਿੱਧ, ਬੁਧ, ਦੇਵਤੇ ਤੇ ਨਾਥ = ਸਾਰੇ ਰੱਬ ਦੇ ਭੈ ਵਿਚ ਹਨ। ਇਹ ਉੱਪਰ ਤਣੇ ਹੋਏ ਅਕਾਸ਼ (ਜੋ ਦਿੱਸਦੇ ਹਨ, ਇਹ ਭੀ) ਭੈ ਵਿਚ ਹੀ ਹਨ। ਬੜੇ ਬੜੇ ਬਲ ਵਾਲੇ ਜੋਧੇ ਤੇ ਸੂਰਮੇ ਸਭ ਰੱਬ ਦੇ ਭੈ ਵਿਚ ਹਨ। ਪੂਰਾਂ ਦੇ ਪੂਰ ਜੀਵ ਜੋ ਜਗਤ ਵਿਚ ਜੰਮਦੇ ਤੇ ਮਰਦੇ ਹਨ, ਸਭ ਭੈ ਵਿਚ ਹਨ। ਸਾਰੇ ਹੀ ਜੀਵਾਂ ਦੇ ਮੱਥੇ ਤੇ ਭਉ-ਰੂਪ ਲੇਖ ਲਿਖਿਆ ਹੋਇਆ ਹੈ, ਭਾਵ, ਪ੍ਰਭੂ ਦਾ ਨਿਯਮ ਹੀ ਐਸਾ ਹੈ ਕਿ ਸਾਰੇ ਉਸ ਦੇ ਭੈ ਵਿਚ ਹਨ। ਹੇ ਨਾਨਕ! ਕੇਵਲ ਇਕ ਸੱਚਾ ਨਿਰੰਕਾਰ ਹੀ ਭੈ-ਰਹਿਤ ਹੈ।1।ਮਃ ੧ ॥ ਨਾਨਕ ਨਿਰਭਉ ਨਿਰੰਕਾਰੁ ਹੋਰਿ ਕੇਤੇ ਰਾਮ ਰਵਾਲ ॥ ਕੇਤੀਆ ਕੰਨ੍ਹ੍ਹ ਕਹਾਣੀਆ ਕੇਤੇ ਬੇਦ ਬੀਚਾਰ ॥ ਕੇਤੇ ਨਚਹਿ ਮੰਗਤੇ ਗਿੜਿ ਮੁੜਿ ਪੂਰਹਿ ਤਾਲ ॥ ਬਾਜਾਰੀ ਬਾਜਾਰ ਮਹਿ ਆਇ ਕਢਹਿ ਬਾਜਾਰ ॥ ਗਾਵਹਿ ਰਾਜੇ ਰਾਣੀਆ ਬੋਲਹਿ ਆਲ ਪਤਾਲ ॥ ਲਖ ਟਕਿਆ ਕੇ ਮੁੰਦੜੇ ਲਖ ਟਕਿਆ ਕੇ ਹਾਰ ॥ ਜਿਤੁ ਤਨਿ ਪਾਈਅਹਿ ਨਾਨਕਾ ਸੇ ਤਨ ਹੋਵਹਿ ਛਾਰ ॥ ਗਿਆਨੁ ਨ ਗਲੀਈ ਢੂਢੀਐ ਕਥਨਾ ਕਰੜਾ ਸਾਰੁ ॥ ਕਰਮਿ ਮਿਲੈ ਤਾ ਪਾਈਐ ਹੋਰ ਹਿਕਮਤਿ ਹੁਕਮੁ ਖੁਆਰੁ ॥੨॥ ਹੇ ਨਾਨਕ! ਇਕ ਨਿਰੰਕਾਰ ਹੀ ਭੈ-ਰਹਿਤ ਹੈ, (ਅਵਤਾਰੀ) ਰਾਮ (ਜੀ) ਵਰਗੇ ਕਈ ਹੋਰ (ਉਸ ਨਿਰੰਕਾਰ ਦੇ ਸਾਮ੍ਹਣੇ) ਤੁੱਛ ਹਨ; (ਉਸ ਨਿਰੰਕਾਰ ਦੇ ਗਿਆਨ ਦੇ ਟਾਕਰੇ ਤੇ) ਕ੍ਰਿਸ਼ਨ (ਜੀ) ਦੀਆਂ ਕਈ ਸਾਖੀਆਂ ਤੇ ਵੇਦਾਂ ਦੇ ਕਈ ਵੀਚਾਰ ਭੀ ਤੁੱਛ ਹਨ। (ਉਸ ਨਿਰੰਕਾਰ ਦਾ ਗਿਆਨ ਪ੍ਰਾਪਤ ਕਰਨ ਲਈ) ਕਈ ਮਨੁੱਖ ਮੰਗਤੇ ਬਣ ਕੇ ਨੱਚਦੇ ਹਨ ਤੇ ਕਈ ਤਰ੍ਹਾਂ ਦੇ ਤਾਲ ਪੂਰਦੇ ਹਨ, ਰਾਸਧਾਰੀਏ ਭੀ ਬਜ਼ਾਰਾਂ ਵਿਚ ਆ ਕੇ ਰਾਸਾਂ ਪਾਂਦੇ ਹਨ, ਰਾਜਿਆਂ ਤੇ ਰਾਣੀਆਂ ਦੇ ਸਰੂਪ ਬਣਾ ਬਣਾ ਕੇ ਗਾਉਂਦੇ ਹਨ ਤੇ (ਮੂੰਹੋਂ) ਕਈ ਢੰਗਾਂ ਦੇ ਬਚਨ ਬੋਲਦੇ ਹਨ, ਲੱਖਾਂ ਰੁਪਇਆਂ ਦੇ (ਭਾਵ, ਕੀਮਤੀ) ਵਾਲੇ ਤੇ ਹਾਰ ਪਾਂਦੇ ਹਨ; ਪਰ, ਹੇ ਨਾਨਕ! (ਉਹ ਵਿਚਾਰੇ ਇਹ ਨਹੀਂ ਜਾਣਦੇ ਕਿ ਇਹ ਵਾਲੇ ਤੇ ਹਾਰ ਤਾਂ) ਜਿਸ ਜਿਸ ਸਰੀਰ ਉੱਤੇ ਪਾਈਦੇ ਹਨ, ਉਹ ਸਰੀਰ (ਅੰਤ ਨੂੰ) ਸੁਆਹ ਹੋ ਜਾਂਦੇ ਹਨ (ਤੇ ਇਸ ਗਾਉਣ ਨੱਚਣ ਨਾਲ, ਇਹਨਾਂ ਵਾਲਿਆਂ ਤੇ ਹਾਰਾਂ ਦੇ ਪਹਿਨਣ ਨਾਲ 'ਗਿਆਨ' ਕਿਵੇਂ ਮਿਲ ਸਕਦਾ ਹੈ?) ਗਿਆਨ ਨਿਰੀਆਂ ਗੱਲਾਂ ਨਾਲ ਨਹੀਂ ਭਾਲਿਆ ਜਾ ਸਕਦਾ, (ਗਿਆਨ ਕਿਵੇਂ ਮਿਲ ਸਕਦਾ ਹੈ– ਇਸ ਗੱਲ ਦਾ) ਬਿਆਨ ਕਰਨਾ ਇਉਂ ਕਰੜਾ ਹੈ ਜਿਵੇਂ ਲੋਹਾ (ਭਾਵ, ਬਹੁਤ ਔਖਾ ਹੈ) । (ਹਾਂ) ਰੱਬ ਦੀ ਮੇਹਰ ਨਾਲ ਮਿਲ ਜਾਏ ਤਾਂ ਮਿਲ ਪੈਂਦਾ ਹੈ, (ਮੇਹਰ ਤੋਂ ਬਿਨਾ ਕੋਈ) ਹੋਰ ਚਾਰਾਜੋਈ ਤੇ ਹੁਕਮ (ਵਰਤਣਾ) ਵਿਅਰਥ ਹੈ।2।ਪਉੜੀ ॥ ਨਦਰਿ ਕਰਹਿ ਜੇ ਆਪਣੀ ਤਾ ਨਦਰੀ ਸਤਿਗੁਰੁ ਪਾਇਆ ॥ ਏਹੁ ਜੀਉ ਬਹੁਤੇ ਜਨਮ ਭਰੰਮਿਆ ਤਾ ਸਤਿਗੁਰਿ ਸਬਦੁ ਸੁਣਾਇਆ ॥ ਸਤਿਗੁਰ ਜੇਵਡੁ ਦਾਤਾ ਕੋ ਨਹੀ ਸਭਿ ਸੁਣਿਅਹੁ ਲੋਕ ਸਬਾਇਆ ॥ ਸਤਿਗੁਰਿ ਮਿਲਿਐ ਸਚੁ ਪਾਇਆ ਜਿਨ੍ਹ੍ਹੀ ਵਿਚਹੁ ਆਪੁ ਗਵਾਇਆ ॥ ਜਿਨਿ ਸਚੋ ਸਚੁ ਬੁਝਾਇਆ ॥੪॥ ਅਰਥ: ਹੇ ਪ੍ਰਭੂ! ਜੇ ਤੂੰ (ਜੀਵ ਉੱਤੇ) ਮਿਹਰ ਦੀ ਨਜ਼ਰ ਕਰੇਂ, ਤਾਂ ਉਸ ਨੂੰ ਤੇਰੀ ਕਿਰਪਾ-ਦ੍ਰਿਸ਼ਟੀ ਨਾਲ ਸਤਿਗੁਰੂ ਮਿਲ ਪੈਂਦਾ ਹੈ। ਇਹ (ਵਿਚਾਰਾ) ਜੀਵ (ਜਦੋਂ) ਬਹੁਤੇ ਜਨਮਾਂ ਵਿਚ ਭਟਕ ਚੁਕਿਆ (ਤੇ ਤੇਰੀ ਮਿਹਰ ਦੀ ਨਜ਼ਰ ਹੋਈ) ਤਾਂ ਇਸ ਨੂੰ ਸਤਿਗੁਰੂ ਨੇ ਆਪਣਾ ਸ਼ਬਦ ਸੁਣਾਇਆ। ਹੇ ਸਾਰੇ ਲੋਕੋ! ਧਿਆਨ ਦੇ ਕੇ ਸੁਣੋ, ਸਤਿਗੁਰੂ ਦੇ ਬਰਾਬਰ ਦਾ ਹੋਰ ਕੋਈ ਦਾਤਾ ਨਹੀਂ ਹੈ। ਜਿਨ੍ਹਾਂ ਮਨੁੱਖਾਂ ਨੇ ਆਪਣੇ ਅੰਦਰੋਂ ਆਪਾ-ਭਾਵ ਗਵਾ ਦਿੱਤਾ ਹੈ, ਉਹਨਾਂ ਨੂੰ ਉਸ ਸਤਿਗੁਰੂ ਦੇ ਮਿਲਣ ਨਾਲ ਸੱਚੇ ਪ੍ਰਭੂ ਦੀ ਪ੍ਰਾਪਤੀ ਹੋ ਗਈ, ਜਿਸ ਸਤਿਗੁਰੂ ਨੇ ਨਿਰੋਲ ਸੱਚੇ ਪ੍ਰਭੂ ਦੀ ਸੂਝ ਪਾਈ ਹੈ (ਭਾਵ, ਜੋ ਮਨੁੱਖ ਆਪਣੇ ਅੰਦਰੋਂ ਆਪਾ-ਭਾਵ ਗਵਾਉਂਦੇ ਹਨ, ਉਹਨਾਂ ਨੂੰ ਉਸ ਸਤਿਗੁਰੂ ਦੇ ਮਿਲਣ ਨਾਲ ਸੱਚੇ ਰੱਬ ਦੀ ਪ੍ਰਾਪਤੀ ਹੋ ਜਾਂਦੀ ਹੈ, ਜੋ ਸਤਿਗੁਰੂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਸੂਝ ਦੇਂਦਾ ਹੈ) ।4।--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥ ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥ ਵਿਣੁ ਪਾਰਸੈ ਪੂਜ ਨ ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏ ॥ ਗੁਰੂ ਸਦਾਏ ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪਾਏ ॥੩॥ ਨਾਨਕ ਵਿਣੁ ਨਦਰੀ ਕਿਛੂ ਨ ਪਾਈਐ ਜਿਸੁ ਨਦਰਿ ਕਰੇ ਸੋ ਪਾਏ ॥ ਗੁਰ ਪਰਸਾਦੀ ਦੇ ਵਡਿਆਈ ਅਪਣਾ ਸਬਦੁ ਵਰਤਾਏ ॥੪॥੫॥੭॥,ਅਰਥ: ਹੇ (ਮੇਰੇ ਗਾਫ਼ਲ ਮਨ! ਪਰਮਾਤਮਾ ਨੂੰ ਚੇਤੇ ਕਰਦਾ ਰਹੁ, ਤੈਨੂੰ ਉਹੀ ਫਲ ਮਿਲ ਜਾਏਗਾ ਜੇਹੜਾ ਤੂੰ ਮੰਗੇਂਗਾ। (ਗੁਰੂ ਦੀ ਸਰਨ ਪਉ) ਗੁਰੂ ਦੀ ਕਿਰਪਾ ਨਾਲ ਤੂੰ ਪਰਮਾਤਮਾ ਦੇ ਨਾਮ ਦਾ ਰਸ ਹਾਸਲ ਕਰ ਲਏਂਗਾ, ਤੇ, ਜੇ ਤੂੰ ਉਸ ਰਸ ਨੂੰ ਪੀਂਦਾ ਰਹੇਂਗਾ, ਤਾਂ ਤੈਨੂੰ ਸਦਾ ਆਨੰਦ ਮਿਲਿਆ ਰਹੇਗਾ।1। ਰਹਾਉ।ਹੇ ਭਾਈ! ਪਰਮਾਤਮਾ ਜਿਸ ਮਨੁੱਖ ਦਾ ਅਹੰਕਾਰ ਦੂਰ ਕਰ ਦੇਂਦਾ ਹੈ, ਉਸ ਮਨੁੱਖ ਨੂੰ ਆਤਮਕ ਸ਼ਾਂਤੀ ਪ੍ਰਾਪਤ ਹੋ ਜਾਂਦੀ ਹੈ, ਉਸ ਦੀ ਅਕਲ (ਮਾਇਆ-ਮੋਹ ਵਿਚ) ਡੋਲਣੋਂ ਹਟ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਇਹ ਭੇਤ) ਸਮਝ ਲੈਂਦਾ ਹੈ, ਤੇ, ਪਰਮਾਤਮਾ ਦੇ ਚਰਨਾਂ ਵਿਚ ਆਪਣਾ ਚਿੱਤ ਜੋੜਦਾ ਹੈ, ਉਹ ਮਨੁੱਖ ਪਵਿਤ੍ਰ ਜੀਵਨ ਵਾਲਾ ਬਣ ਜਾਂਦਾ ਹੈ।1।ਹੇ ਭਾਈ! ਜਦੋਂ ਕਿਸੇ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਪਾਰਸ ਬਣ ਜਾਂਦਾ ਹੈ (ਉਹ ਹੋਰ ਮਨੁੱਖਾਂ ਨੂੰ ਭੀ ਉੱਚੇ ਜੀਵਨ ਵਾਲਾ ਬਣਾਣ-ਜੋਗਾ ਹੋ ਜਾਂਦਾ ਹੈ) , ਜਦੋਂ ਉਹ ਪਾਰਸ ਬਣਦਾ ਹੈ ਤਦੋਂ ਲੋਕਾਂ ਪਾਸੋਂ ਆਦਰ-ਮਾਣ ਹਾਸਲ ਕਰਦਾ ਹੈ। ਜੇਹੜਾ ਭੀ ਮਨੁੱਖ ਉਸ ਦਾ ਆਦਰ ਕਰਦਾ ਹੈ ਉਹ (ਉੱਚਾ ਆਤਮਕ ਜੀਵਨ-ਰੂਪ) ਫਲ ਪ੍ਰਾਪਤ ਕਰਦਾ ਹੈ। (ਪਾਰਸ ਬਣਿਆ ਹੋਇਆ ਮਨੁੱਖ ਹੋਰਨਾਂ ਨੂੰ ਉੱਚੇ ਜੀਵਨ ਦੀ) ਸਿੱਖਿਆ ਦੇਂਦਾ ਹੈ, ਤੇ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਸਿਮਰਨ ਦੀ ਅਕਲ ਦੇਂਦਾ ਹੈ।2।(ਪਰ, ਹੇ ਭਾਈ!) ਪਾਰਸ ਬਣਨ ਤੋਂ ਬਿਨਾ (ਦੁਨੀਆ ਪਾਸੋਂ) ਆਦਰ-ਮਾਣ ਨਹੀਂ ਮਿਲਦਾ, (ਕਿਉਂਕਿ) ਆਪਣਾ ਮਨ ਸਿਮਰਨ ਵਿਚ ਪਤੀਜਣ ਤੋਂ ਬਿਨਾ ਹੀ ਉਹ ਮਨੁੱਖ ਹੋਰਨਾਂ ਨੂੰ (ਸਿਮਰਨ ਦੀ) ਸਿੱਖਿਆ ਦੇਂਦਾ ਹੈ। ਜੇਹੜਾ ਮਨੁੱਖ ਆਪ ਤਾਂ ਗਿਆਨ ਤੋਂ ਸੱਖਣਾ ਹੈ, ਆਪ ਤਾਂ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਪਿਆ ਹੈ, ਪਰ ਆਪਣੇ ਆਪ ਨੂੰ ਗੁਰੂ ਅਖਵਾਂਦਾ ਹੈ ਉਹ ਕਿਸੇ ਹੋਰ ਨੂੰ (ਸਹੀ ਜੀਵਨ ਦੇ) ਰਸਤੇ ਉਤੇ ਨਹੀਂ ਪਾ ਸਕਦਾ।3।ਹੇ ਨਾਨਕ! (ਕਿਸੇ ਦੇ ਵੱਸ ਦੀ ਗੱਲ ਨਹੀਂ) ਪਰਮਾਤਮਾ ਦੀ ਮੇਹਰ ਦੀ ਨਿਗਾਹ ਤੋਂ ਬਿਨਾ ਕੁਝ ਭੀ ਪ੍ਰਾਪਤ ਨਹੀਂ ਹੁੰਦਾ (ਆਤਮਕ ਜੀਵਨ ਦੀ ਦਾਤਿ ਨਹੀਂ ਮਿਲਦੀ)। ਜਿਸ ਮਨੁੱਖ ਉਤੇ ਮੇਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਇਹ ਦਾਤਿ ਹਾਸਲ ਕਰ ਲੈਂਦਾ ਹੈ। ਗੁਰੂ ਦੀ ਕਿਰਪਾ ਦੀ ਬਰਕਤਿ ਨਾਲ ਪਰਮਾਤਮਾ (ਜਿਸ ਮਨੁੱਖ ਨੂੰ) ਵਡਿਆਈ ਬਖ਼ਸ਼ਦਾ ਹੈ ਉਸ ਦੇ ਹਿਰਦੇ ਵਿਚ ਆਪਣੀ ਸਿਫ਼ਤਿ-ਸਾਲਾਹ ਦੀ ਬਾਣੀ ਵਸਾਂਦਾ ਹੈ।4।GUJRI, THIRD MEHL:That humble being who eliminates his ego is at peace; he is blessed with an ever-stable intellect. That humble being is immaculately pure, who, as Gurmukh, understands the Lord, and focuses his consciousness on the Lord’s Feet. || 1 || O my unconscious mind, remain conscious of the Lord, and you shall obtain the fruits of your desires. By Guru’s Grace, you shall obtain the sublime elixir of the Lord; by continually drinking it in, you shall have eternal peace. || 1 || Pause || When one meets the True Guru, he becomes the philosopher’s stone, with the ability to transform others, inspiring them to worship the Lord. One who worships the Lord in adoration, obtains his rewards; instructing others, he reveals the Truth. || 2 || Without becoming the philosopher’s stone, he does not inspire others to worship the Lord; without instructing his own mind, how can he instruct others? The ignorant, blind man calls himself the guru, but to whom can he show the way? || 3 || O Nanak, without His Mercy, nothing can be obtained. One upon whom He casts His Glance of Grace, obtains Him. By Guru’s Grace, God bestows greatness, and projects the Word of His Shabad. || 4 || 5 || 7 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ BAIRAAREE, FOURTH MEHL:The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. || 1 || Pause || Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. || 1 || The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. || 2 || 3 || ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।BAIRAAREE, FOURTH MEHL:The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. || 1 || Pause || Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. || 1 || The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. || 2 || 3 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਰਾਮਕਲੀ ਮਹਲਾ ੫ ॥ ਰਾਖਨਹਾਰ ਦਇਆਲ ॥ ਕੋਟਿ ਭਵ ਖੰਡੇ ਨਿਮਖ ਖਿਆਲ ॥ ਸਗਲ ਅਰਾਧਹਿ ਜੰਤ ॥ ਮਿਲੀਐ ਪ੍ਰਭ ਗੁਰ ਮਿਲਿ ਮੰਤ ॥੧॥ ਜੀਅਨ ਕੋ ਦਾਤਾ ਮੇਰਾ ਪ੍ਰਭੁ ॥ ਪੂਰਨ ਪਰਮੇਸਰੁ ਸੁਆਮੀ ਘਟਿ ਘਟਿ ਰਾਤਾ ਮੇਰਾ ਪ੍ਰਭੁ ॥੧॥ ਰਹਾਉ ॥ ਤਾ ਕੀ ਗਹੀ ਮਨ ਓਟ ॥ ਬੰਧਨ ਤੇ ਹੋਈ ਛੋਟ ॥ ਹਿਰਦੈ ਜਪਿ ਪਰਮਾਨੰਦ ॥ ਮਨ ਮਾਹਿ ਭਏ ਅਨੰਦ ॥੨॥ ਤਾਰਣ ਤਰਣ ਹਰਿ ਸਰਣ ॥ ਜੀਵਨ ਰੂਪ ਹਰਿ ਚਰਣ ॥ ਸੰਤਨ ਕੇ ਪ੍ਰਾਣ ਅਧਾਰ ॥ ਊਚੇ ਤੇ ਊਚ ਅਪਾਰ ॥੩॥ ਸੁ ਮਤਿ ਸਾਰੁ ਜਿਤੁ ਹਰਿ ਸਿਮਰੀਜੈ ॥ ਕਰਿ ਕਿਰਪਾ ਜਿਸੁ ਆਪੇ ਦੀਜੈ ॥ ਸੂਖ ਸਹਜ ਆਨੰਦ ਹਰਿ ਨਾਉ ॥ ਨਾਨਕ ਜਪਿਆ ਗੁਰ ਮਿਲਿ ਨਾਉ ॥੪॥੨੭॥੩੮॥bu`Dvwr, 13 hwV (sMmq 556 nwnkSwhI)(AMg: 894)ਰਾਮਕਲੀ ਮਹਲਾ ੫ ॥ਹੇ ਭਾਈ! ਪਰਮਾਤਮਾ ਸਭ ਜੀਵਾਂ ਦੀ ਰੱਖਿਆ ਕਰਨ ਦੇ ਸਮਰੱਥ ਹੈ, ਦਇਆ ਦਾ ਸੋਮਾ ਹੈ । ਜੇ ਅੱਖ ਫਰਕਣ ਜਿਤਨੇ ਸਮੇ ਵਾਸਤੇ ਭੀ ਉਸ ਦਾ ਧਿਆਨ ਧਰੀਏ, ਤਾਂ ਕੋ੍ਰੜਾਂ ਜਨਮ ਦੇ ਗੇੜ ਕੱਟੇ ਜਾਂਦੇ ਹਨ । ਸਾਰੇ ਜੀਵ ਉਸੇ ਦਾ ਆਰਾਧਨ ਕਰਦੇ ਹਨ । ਹੇ ਭਾਈ! ਗੁਰੂ ਨੂੰ ਮਿਲ ਕੇ, ਗੁਰੂ ਦਾ ਉਪਦੇਸ਼ ਲੈ ਕੇ ਉਸ ਪ੍ਰਭੂ ਨੂੰ ਮਿਲ ਸਕੀਦਾ ਹੈ ।੧। ਹੇ ਭਾਈ! ਮੇਰਾ ਪ੍ਰਭੂ ਸਭ ਜੀਆਂ ਨੂੰ ਦਾਤਾਂ ਦੇਣ ਵਾਲਾ ਹੈ । ਉਹ ਮੇਰਾ ਮਾਲਕ ਪਰਮੇਸਰ ਪ੍ਰਭੂ ਸਭ ਵਿਚ ਵਿਆਪਕ ਹੈ, ਹਰੇਕ ਸਰੀਰ ਵਿਚ ਰਮਿਆ ਹੋਇਆ ਹੈ ।੧।ਰਹਾਉ। ਹੇ ਮਨ! ਜਿਸ ਮਨੁੱਖ ਨੇ ਉਸ ਪਰਮਾਤਮਾ ਦਾ ਆਸਰਾ ਲੈ ਲਿਆ, (ਮਾਇਆ ਦੇ ਮੋਹ ਦੇ) ਬੰਧਨਾਂ ਤੋਂ ਉਸ ਦੀ ਖ਼ਲਾਸੀ ਹੋ ਗਈ । ਸਭ ਤੋਂ ਉੱਚੇ ਸੁਖ ਦੇ ਮਾਲਕ ਪ੍ਰਭੂ ਨੂੰ ਹਿਰਦੇ ਵਿਚ ਜਪ ਕੇ ਮਨ ਵਿਚ ਖ਼ੁਸ਼ੀਆਂ ਹੀ ਖ਼ੁਸ਼ੀਆਂ ਬਣ ਜਾਂਦੀਆਂ ਹਨ ।੨। ਹੇ ਭਾਈ! ਪਰਮਾਤਮਾ ਦਾ ਆਸਰਾ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਲਈ ਜਹਾਜ਼ ਹੈ । ਪ੍ਰਭੂ ਦੇ ਚਰਨਾਂ ਦੀ ਓਟ ਆਤਮਕ ਜੀਵਨ ਦੇਣ ਵਾਲੀ ਹੈ । ਪਰਮਾਤਮਾ ਸੰਤ ਜਨਾਂ ਦੀ ਜਿੰਦ ਦਾ ਆਸਰਾ ਹੈ, ਉਹ ਸਭਨਾਂ ਤੋਂ ਉੱਚਾ ਤੇ ਬੇਅੰਤ ਹੈ ।੩। ਹੇ ਭਾਈ! ਉਹ ਮਤਿ ਗ੍ਰਹਿਣ ਕਰ, ਜਿਸ ਦੀ ਰਾਹੀਂ ਪਰਮਾਤਮਾ ਦਾ ਸਿਮਰਨ ਕੀਤਾ ਜਾ ਸਕੇ, (ਪਰ ਉਹੀ ਮਨੁੱਖ ਅਜਿਹੀ ਮਤਿ ਗ੍ਰਹਿਣ ਕਰਦਾ ਹੈ) ਜਿਸ ਨੂੰ ਪ੍ਰਭੂ ਕਿਰਪਾ ਕਰ ਕੇ ਆਪ ਹੀ ਦੇਂਦਾ ਹੈ । ਪਰਮਾਤਮਾ ਦਾ ਨਾਮ ਸੁਖ ਆਤਮਕ ਅਡੋਲਤਾ ਤੇ ਆਨੰਦ (ਦਾ ਸੋਮਾ ਹੈ) । ਹੇ ਨਾਨਕ! (ਜਿਸ ਨੇ) ਇਹ ਨਾਮ (ਜਪਿਆ ਹੈ) ਗੁਰੂ ਨੂੰ ਮਿਲ ਕੇ ਹੀ ਜਪਿਆ ਹੈ ।੪।੨੭।੩੮।RAAMKALEE, FIFTH MEHL:The Savior Lord is merciful. Millions of incarnations are eradicated in an instant, contemplating the Lord. All beings worship and adore Him. Receiving the Gurus Mantra, one meets God. || 1 || My God is the Giver of souls. The Perfect Transcendent Lord Master, my God, imbues each and every heart. || 1 || Pause || My mind has grasped His Support. My bonds have been shattered. Within my heart, I meditate on the Lord, the embodiment of supreme bliss. My mind is filled with ecstasy. || 2 || The Lords Sanctuary is the boat to carry us across. The Lords Feet are the embodiment of life itself. They are the Support of the breath of life of the Saints. God is infinite, the highest of the high. || 3 || That mind is excellent and sublime, which meditates in remembrance on the Lord. In His Mercy, the Lord Himself bestows it. Peace, intuitive poise and bliss are found in the Lords Name. Meeting with the Guru, Nanak chants the Name. || 4 || 27 || 38 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਬਿਲਾਵਲੁ ਬਾਣੀ ਭਗਤਾ ਕੀ ॥ ਕਬੀਰ ਜੀਉ ਕੀ ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥ ਬਿਲਾਵਲੁ ॥ ਰਾਖਿ ਲੇਹੁ ਹਮ ਤੇ ਬਿਗਰੀ ॥ ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥ ਅਮਰ ਜਾਨਿ ਸੰਚੀ ਇਹ ਕਾਇਆ ਇਹ ਮਿਥਿਆ ਕਾਚੀ ਗਗਰੀ ॥ ਜਿਨਹਿ ਨਿਵਾਜਿ ਸਾਜਿ ਹਮ ਕੀਏ ਤਿਸਹਿ ਬਿਸਾਰਿ ਅਵਰ ਲਗਰੀ ॥੧॥ ਸੰਧਿਕ ਤੋਹਿ ਸਾਧ ਨਹੀ ਕਹੀਅਉ ਸਰਨਿ ਪਰੇ ਤੁਮਰੀ ਪਗਰੀ ॥ ਕਹਿ ਕਬੀਰ ਇਹ ਬਿਨਤੀ ਸੁਨੀਅਹੁ ਮਤ ਘਾਲਹੁ ਜਮ ਕੀ ਖਬਰੀ ॥੨॥੬॥ ਹੇ ਪ੍ਰਭੂ! ਮੇਰੀ ਲਾਜ ਰੱਖ ਲੈ। ਮੈਥੋਂ ਬੜਾ ਮਾੜਾ ਕੰਮ ਹੋਇਆ ਹੈ ਕਿ ਨਾਹ ਮੈਂ ਚੰਗਾ ਸੁਭਾਵ ਬਣਾਇਆ, ਨਾਹ ਮੈਂ ਜੀਵਨ ਦਾ ਫ਼ਰਜ਼ ਕਮਾਇਆ, ਤੇ ਨਾਹ ਤੇਰੀ ਬੰਦਗੀ, ਤੇਰੀ ਭਗਤੀ ਕੀਤੀ। ਮੈਂ ਸਦਾ ਅਹੰਕਾਰ ਕਰਦਾ ਰਿਹਾ, ਤੇ ਵਿੰਗੇ ਰਾਹ ਪਿਆ ਰਿਹਾ ਹਾਂ (ਟੇਢਾ-ਪਨ ਫੜਿਆ ਹੋਇਆ ਹੈ) ।੧।ਰਹਾਉ।ਇਸ ਸਰੀਰ ਨੂੰ ਕਦੇ ਨਾਹ ਮਰਨ ਵਾਲਾ ਸਮਝ ਕੇ ਮੈਂ ਸਦਾ ਇਸ ਨੂੰ ਹੀ ਪਾਲਦਾ ਰਿਹਾ, (ਇਹ ਸੋਚ ਹੀ ਨਾਹ ਫੁਰੀ ਕਿ) ਇਹ ਸਰੀਰ ਤਾਂ ਕੱਚੇ ਘੜੇ ਵਾਂਗ ਨਾਸਵੰਤ ਹੈ। ਜਿਸ ਪ੍ਰਭੂ ਨੇ ਮਿਹਰ ਕਰ ਕੇ ਮੇਰਾ ਇਹ ਸੁਹਣਾ ਸਰੀਰ ਬਣਾ ਕੇ ਮੈਨੂੰ ਪੈਦਾ ਕੀਤਾ, ਉਸ ਨੂੰ ਵਿਸਾਰ ਕੇ ਮੈਂ ਹੋਰਨੀਂ ਪਾਸੀਂ ਲੱਗਾ ਰਿਹਾ।੧।(ਸੋ) ਕਬੀਰ ਆਖਦਾ ਹੈ-(ਹੇ ਪ੍ਰਭੂ!) ਮੈਂ ਤੇਰਾ ਚੋਰ ਹਾਂ, ਮੈਂ ਭਲਾ ਨਹੀਂ ਅਖਵਾ ਸਕਦਾ। ਫਿਰ ਭੀ (ਹੇ ਪ੍ਰਭੂ!) ਮੈਂ ਤੇਰੇ ਚਰਨਾਂ ਦੀ ਸ਼ਰਨ ਆ ਪਿਆ ਹਾਂ; ਮੇਰੀ ਇਹ ਅਰਜ਼ੋਈ ਸੁਣ, ਮੈਨੂੰ ਜਮਾਂ ਦੀ ਸੋਇ ਨਾਹ ਘੱਲੀਂ (ਭਾਵ, ਮੈਨੂੰ ਜਨਮ ਮਰਨ ਦੇ ਗੇੜ ਵਿਚ ਨਾਹ ਪੈਣ ਦੇਈਂ)English Translation:BILAAVAL:Save me! I have disobeyed You. I have not practiced humility, righteousness or devotional worship; I am proud and egotistical, and I have taken a crooked path. || 1 || Pause || Believing this body to be immortal, I pampered it, but it is a fragile and perishable vessel. Forgetting the Lord who formed, fashioned and embellished me, I have become attached to another. || 1 || I am Your thief; I cannot be called holy. I have fallen at Your feet, seeking Your Sanctuary. Says Kabeer, please listen to this prayer of mine, O Lord; please do not send me sommons of the Messenger of Death. || 2 || 6 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

SHALOK, FIFTH MEHL:Please grant Your Grace, O Merciful Lord; please forgive me. Forever and ever, I chant Your Name; I fall at the feet of the True Guru. Please, dwell within my mind and body, and end my sufferings. Please give me Your hand, and save me, that fear may not afflict me. May I sing Your Glorious Praises day and night; please commit me to this task. Associating with the humble Saints, the disease of egotism is eradicated. The One Lord and Master is all-pervading, permeating everywhere. By Gurus Grace, I have truly found the Truest of the True. Please bless me with Your Kindness, O Kind Lord, and bless me with Your Praises. Gazing upon the Blessed Vision of Your Darshan, I am in ecstasy; this is what Nanak loves. || 1 || FIFTH MEHL: Meditate on the One Lord within your mind, and enter the Sanctuary of the One Lord alone. Be in love with the One Lord; there is no other at all. Beg from the One Lord, the Great Giver, and you will be blessed with everything. In your mind and body, with each breath and morsel of food, meditate on the One and only Lord God. The Gurmukh obtains the true treasure, the Ambrosial Naam, the Name of the Lord. Very fortunate are those humble Saints, within whose minds the Lord has come to abide. He is pervading and permeating the water, the land and the sky; there is no other at all. Meditating on the Naam, and chanting the Naam, Nanak abides in the Will of his Lord and Master. || 2 || PAUREE: One who has You as his Saving Grace who can kill him? One who has You as his Saving Grace conquers the three worlds. One who has You on his side his face is radiant and bright. One who has You on his side, is the purest of the Pure. One who is blessed with Your Grace is not called to give his account. One with whom You are pleased, obtains the nine treasures. One who has You on his side, God unto whom is he subservient? One who is blessed with Your Kind Mercy is dedicated to Your worship. || 8 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧ ੴ ਸਤਿਗੁਰ ਪ੍ਰਸਾਦਿ ॥ ਆਪੈ ਆਪੁ ਖਾਇ ਹਉ ਮੇਟੈ ਅਨਦਿਨੁ ਹਰਿ ਰਸ ਗੀਤ ਗਵਈਆ ॥ ਗੁਰਮੁਖਿ ਪਰਚੈ ਕੰਚਨ ਕਾਇਆ ਨਿਰਭਉ ਜੋਤੀ ਜੋਤਿ ਮਿਲਈਆ ॥੧॥ ਮੈ ਹਰਿ ਹਰਿ ਨਾਮੁ ਅਧਾਰੁ ਰਮਈਆ ॥ ਖਿਨੁ ਪਲੁ ਰਹਿ ਨ ਸਕਉ ਬਿਨੁ ਨਾਵੈ ਗੁਰਮੁਖਿ ਹਰਿ ਹਰਿ ਪਾਠ ਪੜਈਆ ॥੧॥ ਰਹਾਉ ॥ ਏਕੁ ਗਿਰਹੁ ਦਸ ਦੁਆਰ ਹੈ ਜਾ ਕੇ ਅਹਿਨਿਸਿ ਤਸਕਰ ਪੰਚ ਚੋਰ ਲਗਈਆ ॥ ਧਰਮੁ ਅਰਥੁ ਸਭੁ ਹਿਰਿ ਲੇ ਜਾਵਹਿ ਮਨਮੁਖ ਅੰਧੁਲੇ ਖਬਰਿ ਨ ਪਈਆ ॥੨॥--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥ ਅਰਥ: ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ।ਰਹਾਉ।ਹੇ ਮਨ! ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ। (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ। ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ-ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ।੧।ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ਨਹੀਂ। ਉਹ (ਧਨ-ਪਦਾਰਥ) ਅਖ਼ੀਰ ਵੇਲੇ ਨਾਲ ਨਹੀਂ ਜਾਂਦਾ। ਆਪਣੇ ਮਨ ਵਿਚ ਹਿਰਦੇ ਵਿਚ ਤੂੰ ਪਰਮਾਤਮਾ ਦਾ ਨਾਮ ਸਿਮਰਿਆ ਕਰ। ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨਾਂ (ਦੀ ਸੰਗਤਿ ਕਰਿਆ ਕਰ) , ਕਿਉਂਕਿ ਉਹਨਾਂ (ਸੰਤ ਜਨਾਂ ਦੀ) ਸੰਗਤਿ ਵਿਚ ਤੇਰੇ (ਮਾਇਆ ਦੇ) ਬੰਧਨ ਮੁੱਕ ਸਕਦੇ ਹਨ।੨।ਹੇ ਭਾਈ! ਪਰਮਾਤਮਾ ਦਾ ਆਸਰਾ ਫੜ, (ਆਪਣੇ) ਹਿਰਦੇ ਵਿਚ (ਪਰਮਾਤਮਾ ਦੇ) ਕੋਮਲ ਚਰਨ (ਵਸਾ) (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ, ਕੋਈ ਹੋਰ ਆਸਰਾ ਨਹੀਂ ਢੂੰਢਣਾ ਚਾਹੀਦਾ। ਹੇ ਨਾਨਕ! ਉਹੀ ਮਨੁੱਖ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਸੁਰਤਿ-ਅਭਿਆਸੀ ਹੈ, ਉਹੀ ਤਪਸ੍ਵੀ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ।੩।੧।੨੯।DHANAASAREE, FIFTH MEHL, SIXTH HOUSE:ONE UNIVERSAL CREATOR GOD. BY THE GRACE OF THE TRUE GURU:Listen, O Dear Beloved Saints, to my prayer. Without the Lord, no one is liberated. || Pause || O mind, do only deeds of purity; the Lord is the only boat to carry you across. Other entanglements shall be of no use to you. True living is serving the Divine, Supreme Lord God; the Guru has imparted this teaching to me. || 1 || Do not fall in love with trivial things; in the end, they shall not go along with you. Worship and adore the Lord with your mind and body, O Beloved Saint of the Lord; in the Saadh Sangat, the Company of the Holy, you shall be released from bondage. || 2 || In your heart, hold fast to the Sanctuary of the lotus feet of the Supreme Lord God; do not place your hopes in any other support. He alone is a devotee, spiritually wise, a meditator, and a penitent, O Nanak, who is blessed by the Lord’s Mercy. || 3 || 1 || 29 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ . ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥ ਇਹ ਜਗਤ (ਭਾਵ, ਹਰੇਕ ਜੀਵ) (ਇਹ ਚੀਜ਼ 'ਮੇਰੀ' ਬਣ ਜਾਏ, ਇਹ ਚੀਜ਼ 'ਮੇਰੀ' ਹੋ ਜਾਏ-ਇਸ) ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ) ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖਿ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ।੧।ਜਿਨ੍ਹਾਂ ਮਨੁੱਖਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ, ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਉਹਨਾਂ ਨੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ।ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ। ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ)।੨।ਜਦੋਂ ਪ੍ਰਭੂ ਨੇ ਆਪਣਾ ਆਪ (ਹੀ) ਪੈਦਾ ਕੀਤਾ ਹੋਇਆ ਸੀ ਤਦੋਂ ਕੋਈ ਹੋਰ ਦੂਜਾ ਨਹੀਂ ਸੀ, ਸਲਾਹ ਮਸ਼ਵਰਾ ਭੀ ਆਪ ਹੀ ਕਰਦਾ ਸੀ, ਜੋ ਕਰਦਾ ਸੀ ਸੋ ਹੁੰਦਾ ਸੀ। ਉਸ ਵੇਲੇ ਨਾਹ ਆਕਾਸ਼ ਨਾਹ ਪਾਤਾਲ ਤੇ ਨਾਹ ਇਹ ਤ੍ਰੈਵੇ ਲੋਕ ਸਨ, ਕੋਈ ਉਤਪੱਤੀ ਅਜੇ ਨਹੀਂ ਸੀ ਹੋਈ, ਆਕਾਰ-ਰਹਿਤ ਪਰਮਾਤਮਾ ਅਜੇ ਆਪ ਹੀ ਆਪ ਸੀ।ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਕਰਦਾ ਹੈ ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ।੧।This world (meaning, every living being) (this thing becomes 'mine', this thing becomes 'mine'-this) is so stuck in the unknown that it is not trying to live. Those who walk on the words of Satguru, they learn the way of life, those who attach their mind to the Lord's feet, understand, they live forever, (because) O Nanak! Faced with the Guru, Lord Lord of Mercy comes to dwell in the mind and Gurmukhs reach that state where the mind is not swayed by material things. 1.Those people who are infatuated with Maya, who are infatuated with the love of Maya, never wake up (from this oblivion), they have anxiety and conflict in their minds, they have brought this burden of the world's lamps on their heads. has happened The habit of the people who follow their own mind is that they never think about the Gur Shabad. O Nanak! They have not been blessed with the name of God, they are lost in birth and life kills them and destroys them (ie, they are always suffering from the hands of death). 2.stanza Take care of yourself, then there is no one else. The decision is to do whatever you want to do. Tadhu akasu na patalu hai na trai loi ॥ Then you are self-deprecating. Jiu tisu bhavai tivai kare tisu binu avaru na koi.1.--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ।ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ।ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧।ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646}ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨।ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ।ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥ ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।SHALOK, THIRD MEHL:O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥ ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥ਅਰਥ: ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ। ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ। ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ।੧।ਰਹਾਉ।ਹੇ ਭਾਈ! ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ। ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ੍ਹ ਕਰਾਂਦਾ ਹੈ ਜਪਾਂਦਾ ਹੈ (ਜਪਣ ਲਈ ਪ੍ਰੇਰਨਾ ਕਰਦਾ ਹੈ) ।੧।ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਜਿਸ ਮਨੁੱਖ ਦੇ ਪਾਸ ਹੈ, ਉਹੀ ਪੂਰਾ ਸਾਹੂਕਾਰ ਹੈ। ਉਹ ਮਨੁੱਖ ਹਰਿ-ਨਾਮ ਸਿਮਰਨ ਨੂੰ ਹੀ ਆਪਣਾ ਅਸਲੀ ਵਿਹਾਰ ਸਮਝਦਾ ਹੈ, ਨਾਮ ਦਾ ਹੀ ਉਸ ਨੂੰ ਆਸਰਾ ਰਹਿੰਦਾ ਹੈ, ਨਾਮ ਦੀ ਹੀ ਉਹ ਖੱਟੀ ਖੱਟਦਾ ਹੈ।੨।੬।੩੭।DHANASAREE MEHLA 5My Guru gives the Naam, the Name of the Lord, to those who have such karma written on their foreheads.He implants the Naam, and inspires us to chant the Naam; this is Dharma, true religion, in this world. ||1||The Naam is the glory and greatness of the Lord's humble servant.The Naam is his salvation, and the Naam is his honor; he accepts whatever comes to pass. ||1||Pause||That humble servant, who has the Naam as his wealth, is the perfect banker.The Naam is his occupation, O Nanak, and his only support; the Naam is the profit he earns. ||2||6||37||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਗੋਂਡ ਮਹਲਾ ੫ ॥ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥ ਨਾਰਾਇਣ ਸਭ ਮਾਹਿ ਨਿਵਾਸ ॥ ਨਾਰਾਇਣ ਘਟਿ ਘਟਿ ਪਰਗਾਸ ॥ ਨਾਰਾਇਣ ਕਹਤੇ ਨਰਕਿ ਨ ਜਾਹਿ ॥ ਨਾਰਾਇਣ ਸੇਵਿ ਸਗਲ ਫਲ ਪਾਹਿ ॥ ੧॥ ਨਾਰਾਇਣ ਮਨ ਮਾਹਿ ਅਧਾਰ ॥ ਨਾਰਾਇਣ ਬੋਹਿਥ ਸੰਸਾਰ ॥ ਨਾਰਾਇਣ ਕਹਤ ਜਮੁ ਭਾਗਿ ਪਲਾਇਣ ॥ ਨਾਰਾਇਣ ਦੰਤ ਭਾਨੇ ਡਾਇਣ ॥੨॥ ਨਾਰਾਇਣ ਸਦ ਸਦ ਬਖਸਿੰਦ ॥ ਨਾਰਾਇਣ ਕੀਨੇ ਸੂਖ ਅਨੰਦ ॥ ਨਾਰਾਇਣ ਪ੍ਰਗਟ ਕੀਨੋ ਪਰਤਾਪ ॥ ਨਾਰਾਇਣ ਸੰਤ ਕੋ ਮਾਈ ਬਾਪ ॥੩॥ ਨਾਰਾਇਣ ਸਾਧਸੰਗਿ ਨਰਾਇਣ ॥ ਬਾਰੰ ਬਾਰ ਨਰਾਇਣ ਗਾਇਣ ॥ ਬਸਤੁ ਅਗੋਚਰ ਗੁਰ ਮਿਲਿ ਲਹੀ ॥ ਨਾਰਾਇਣ ਓਟ ਨਾਨਕ ਦਾਸ ਗਹੀ ॥੪॥੧੭॥੧੯॥ਗੋਂਡ ਮਹਲਾ ੫ ॥ਹੇ ਭਾਈ! ਨਾਰਾਇਣ ਦਾ ਨਾਮ ਮਾਇਆ ਦੀ ਕਾਲਖ ਤੋਂ ਬਚਾਣ ਵਾਲਾ (ਹੈ, ਇਸ ਨੂੰ ਆਪਣੇ ਹਿਰਦੇ ਵਿਚ) ਸਿੰਜ । (ਇਹ ਨਾਮ) ਜੀਭ ਨਾਲ ਜਪਦਿਆਂ (ਸਾਰੇ) ਪਾਪ ਦੂਰ ਹੋ ਜਾਂਦੇ ਹਨ ।੧।ਰਹਾਉ। ਹੇ ਭਾਈ! ਸਭ ਜੀਵਾਂ ਵਿਚ ਨਾਰਾਇਣ ਦਾ ਨਿਵਾਸ ਹੈ, ਹਰੇਕ ਸਰੀਰ ਵਿਚ ਨਾਰਾਇਣ (ਦੀ ਜੋਤਿ) ਦਾ ਹੀ ਚਾਨਣ ਹੈ। ਨਾਰਾਇਣ (ਦਾ ਨਾਮ) ਜਪਣ ਵਾਲੇ ਜੀਵ ਨਰਕ ਵਿਚ ਨਹੀਂ ਪੈਂਦੇ । ਨਾਰਾਇਣ ਦੀ ਭਗਤੀ ਕਰ ਕੇ ਸਾਰੇ ਫਲ ਪ੍ਰਾਪਤ ਕਰ ਲੈਂਦੇ ਹਨ ।੧। ਹੇ ਭਾਈ! ਨਾਰਾਇਣ (ਦੇ ਨਾਮ) ਨੂੰ (ਆਪਣੇ) ਮਨ ਵਿਚ ਆਸਰਾ ਬਣਾ ਲੈ, ਨਾਰਾਇਣ (ਦਾ ਨਾਮ) ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਲਈ ਜਹਾਜ਼ ਹੈ । ਨਾਰਾਇਣ ਦਾ ਨਾਮ ਜਪਦਿਆਂ ਜਮ ਭੱਜ ਕੇ ਪਰੇ ਚਲਾ ਜਾਂਦਾ ਹੈ । ਨਾਰਾਇਣ (ਦਾ ਨਾਮ ਮਾਇਆ) ਡੈਣ ਦੇ ਦੰਦ ਭੰਨ ਦੇਂਦਾ ਹੈ ।੨। ਹੇ ਭਾਈ! ਨਾਰਾਇਣ ਸਦਾ ਹੀ ਬਖ਼ਸ਼ਣਹਾਰ ਹੈ । ਨਾਰਾਇਣ (ਆਪਣੇ ਸੇਵਕਾਂ ਦੇ ਹਿਰਦੇ ਵਿਚ) ਸੁਖ ਆਨੰਦ ਪੈਦਾ ਕਰਦਾ ਹੈ, (ਉਹਨਾਂ ਦੇ ਅੰਦਰ ਆਪਣਾ) ਤੇਜ-ਪਰਤਾਪ ਪਰਗਟ ਕਰਦਾ ਹੈ । ਹੇ ਭਾਈ! ਨਾਰਾਇਣ ਆਪਣੇ ਸੇਵਕਾਂ ਸੰਤਾਂ ਦਾ ਮਾਂ ਪਿਉ (ਵਾਂਗ ਰਾਖਾ) ਹੈ ।੩। ਹੇ ਭਾਈ! ਜੇਹੜੇ ਮਨੁੱਖ ਸਾਧ ਸੰਗਤਿ ਵਿਚ ਟਿਕ ਕੇ ਸਦਾ ਨਾਰਾਇਣ ਦਾ ਨਾਮ ਜਪਦੇ ਹਨ, ਮੁੜ ਮੁੜ ਉਸ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ, ਉਹ ਮਨੁੱਖ ਗੁਰੂ ਨੂੰ ਮਿਲ ਕੇ (ਉਹ ਮਿਲਾਪ-ਰੂਪ ਕੀਮਤੀ) ਚੀਜ਼ ਲੱਭ ਲੈਂਦੇ ਹਨ ਜੇਹੜੀ ਇਹਨਾਂ ਇੰਦਰਿਆਂ ਦੀ ਪਹੁੰਚ ਤੋਂ ਪਰੇ ਹੈ । ਹੇ ਨਾਨਕ! ਨਾਰਾਇਣ ਦੇ ਦਾਸ ਸਦਾ ਨਾਰਾਇਣ ਦਾ ਆਸਰਾ ਲਈ ਰੱਖਦੇ ਹਨ ।੪।੧੭।੧੯।GOND, FIFTH MEHL:The Name of the Immaculate Lord is the Ambrosial Water. Chanting it with the tongue, sins are washed away. || 1 || Pause || The Lord abides in everyone. The Lord illumines each and every heart. Chanting the Lords Name, one does not fall into hell. Serving the Lord, all fruitful rewards are obtained. || 1 || Within my mind is the Support of the Lord. The Lord is the boat to cross over the world-ocean. Chant the Lords Name, and the Messenger of Death will run away. The Lord breaks the teeth of Maya, the witch. || 2 || The Lord is forever and ever the Forgiver. The Lord blesses us with peace and bliss. The Lord has revealed His glory. The Lord is the mother and father of His Saint. || 3 || The Lord, the Lord, is in the Saadh Sangat, the Company of the Holy. Time and time again, I sing the Lords Praises. Meeting with the Guru, I have attained the incomprehensible object. Slave Nanak has grasped the Support of the Lord. || 4 || 17 || 19 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥ਅਰਥ: ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।੧।ਹੇ ਸੰਤ ਜਨੋ! ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।੧।ਰਹਾਉ।(ਪਰ) ਕਬੀਰ ਆਖਦਾ ਹੈ-ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ) , ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩।ਸ਼ਬਦ ਦਾ ਭਾਵ: ਪ੍ਰਭੂ ਨਾਲ ਮਿਲਾਪ ਦਾ ਵਸੀਲਾ ਪ੍ਰਭੂ ਦਾ ਸਿਮਰਨ ਹੀ ਹੈ, ਕਿਸੇ ਖ਼ਾਸ ਤੀਰਥ-ਯਾਤ੍ਰਾ ਨਾਲ ਇਸ ਦਾ ਸੰਬੰਧ ਨਹੀਂ ਹੈ।੩।RAAG DHANAASAREE, THE WORD OF DEVOTEE KABEER JEE:ONE UNIVERSAL CREATOR GOD. BY THE GRACE OF THE TRUE GURU:That humble being, who knows even a little about loving devotional worship — what surprises are there for him? Like water, dripping into water, which cannot be separated out again, so is the weaver Kabeer, with softened heart, merged into the Lord. || 1 || O people of the Lord, I am just a simple-minded fool. If Kabeer were to leave his body at Benares, and so liberate himself, what obligation would he have to the Lord? || 1 || Pause || Says Kabeer, listen, O people — do not be deluded by doubt. What is the difference between Benares and the barren land of Maghar, if the Lord is within one’s heart? || 2 || 3 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।DHANAASAREE, FIFTH MEHL:You are the Giver, O Lord, O Cherisher, my Master, my Husband Lord. Each and every moment, You cherish and nurture me; I am Your child, and I rely upon You alone. || 1 || I have only one tongue — which of Your Glorious Virtues can I describe? Unlimited, infinite Lord and Master — no one knows Your limits. || 1 || Pause || You destroy millions of my sins, and teach me in so many ways. I am so ignorant — I understand nothing at all. Please honor Your innate nature, and save me! || 2 || I seek Your Sanctuary — You are my only hope. You are my companion, and my best friend. Save me, O Merciful Saviour Lord; Nanak is the slave of Your home. || 3 || 12 ||.--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।:ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।SHALOK:The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸਲੋਕੁ ਮਃ ੩ ॥ ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥ ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥ ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥ ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥੧॥ਅਰਥ: ਹੇ ਨਾਨਕ! ਗੁਰੂ ਨੂੰ ਮਿਲਣ ਤੋਂ ਬਿਨਾ ਸੰਸਾਰ ਅੰਨ੍ਹਾ ਹੈ ਤੇ ਅੰਨ੍ਹੇ ਹੀ ਕੰਮ ਕਰਦਾ ਹੈ, ਸਤਿਗੁਰੂ ਦੇ ਸ਼ਬਦ ਨਾਲ ਮਨ ਨਹੀਂ ਜੋੜਦਾ ਜਿਸ ਕਰਕੇ ਹਿਰਦੇ ਵਿਚ ਸੁਖ ਆ ਵੱਸੇ। ਤਮੋ ਗੁਣ ਵਿਚ ਮਸਤ ਹੋਇਆ ਹੋਇਆ ਸਦਾ ਭਟਕਦਾ ਹੈ ਤੇ ਦਿਨ ਰਾਤ (ਤਮੋ ਗੁਣ ਵਿਚ) ਸੜਦਿਆਂ (ਉਸ ਦੀ ਉਮਰ) ਗੁਜ਼ਰਦੀ ਹੈ।(ਇਸ ਬਾਰੇ) ਕੁਝ ਆਖਿਆ ਨਹੀਂ ਜਾ ਸਕਦਾ, ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ, ਸੋਈ ਹੁੰਦਾ ਹੈ।੧।ਮਃ ੩ ॥ ਸਤਿਗੁਰੂ ਫੁਰਮਾਇਆ ਕਾਰੀ ਏਹ ਕਰੇਹੁ ॥ ਗੁਰੂ ਦੁਆਰੈ ਹੋਇ ਕੈ ਸਾਹਿਬੁ ਸੰਮਾਲੇਹੁ ॥ ਸਾਹਿਬੁ ਸਦਾ ਹਜੂਰਿ ਹੈ ਭਰਮੈ ਕੇ ਛਉੜ ਕਟਿ ਕੈ ਅੰਤਰਿ ਜੋਤਿ ਧਰੇਹੁ ॥ ਹਰਿ ਕਾ ਨਾਮੁ ਅੰਮ੍ਰਿਤੁ ਹੈ ਦਾਰੂ ਏਹੁ ਲਾਏਹੁ ॥ ਸਤਿਗੁਰ ਕਾ ਭਾਣਾ ਚਿਤਿ ਰਖਹੁ ਸੰਜਮੁ ਸਚਾ ਨੇਹੁ ॥ ਨਾਨਕ ਐਥੈ ਸੁਖੈ ਅੰਦਰਿ ਰਖਸੀ ਅਗੈ ਹਰਿ ਸਿਉ ਕੇਲ ਕਰੇਹੁ ॥੨॥ਅਰਥ: ਸਤਿਗੁਰੂ ਨੇ ਹੁਕਮ ਦਿੱਤਾ ਹੈ (ਭਰਮ ਦਾ ਛਉੜ ਕੱਟਣ ਲਈ) ਇਹ ਕਾਰ (ਭਾਵ, ਇਲਾਜ) ਕਰੋ-ਗੁਰੂ ਦੇ ਦਰ ਤੇ ਜਾ ਕੇ (ਭਾਵ, ਗੁਰੂ ਦੀ ਚਰਨੀਂ ਲੱਗ ਕੇ) ਮਾਲਕ ਨੂੰ ਯਾਦ ਕਰੋ, ਮਾਲਕ ਸਦਾ ਅੰਗ ਸੰਗ ਹੈ (ਅੱਖਾਂ ਅਗੋਂ) ਭਰਮ ਦੇ ਜਾਲੇ ਨੂੰ ਲਾਹ ਕੇ ਹਿਰਦੇ ਵਿਚ ਉਸ ਦੀ ਜੋਤ ਟਿਕਾਉ।ਹਰੀ ਦਾ ਨਾਮ ਅਮਰ ਕਰਨ ਵਾਲਾ ਹੈ-ਇਹ ਦਾਰੂ ਵਰਤੋ, ਸਤਿਗੁਰੂ ਦਾ ਭਾਣਾ (ਮੰਨਣਾ) ਚਿਤ ਵਿਚ ਰੱਖੋ ਤੇ ਸਚਾ ਪਿਆਰ (ਰੂਪ) ਰਹਿਣੀ (ਧਾਰਨ ਕਰੋ) , ਹੇ ਨਾਨਕ! ਇਹ ਦਾਰੂ) ਏਥੇ (ਸੰਸਾਰ ਵਿਚ) ਸੁਖੀ ਰਖੇਗਾ ਤੇ ਅੱਗੇ (ਪਰਲੋਕ ਵਿਚ) ਹਰੀ ਨਾਲ ਰਲੀਆਂ ਮਾਣੋਗੇ।੨।ਪਉੜੀ ॥ ਆਪੇ ਭਾਰ ਅਠਾਰਹ ਬਣਸਪਤਿ ਆਪੇ ਹੀ ਫਲ ਲਾਏ ॥ ਆਪੇ ਮਾਲੀ ਆਪਿ ਸਭੁ ਸਿੰਚੈ ਆਪੇ ਹੀ ਮੁਹਿ ਪਾਏ ॥ ਆਪੇ ਕਰਤਾ ਆਪੇ ਭੁਗਤਾ ਆਪੇ ਦੇਇ ਦਿਵਾਏ ॥ ਆਪੇ ਸਾਹਿਬੁ ਆਪੇ ਹੈ ਰਾਖਾ ਆਪੇ ਰਹਿਆ ਸਮਾਏ ॥ ਜਨੁ ਨਾਨਕ ਵਡਿਆਈ ਆਖੈ ਹਰਿ ਕਰਤੇ ਕੀ ਜਿਸ ਨੋ ਤਿਲੁ ਨ ਤਮਾਏ ॥੧੫॥ਅਰਥ: ਪ੍ਰਭੂ ਆਪ ਹੀ ਬਨਸਪਤੀ ਦੇ ਅਠਾਰਾਂ ਭਾਰ ਹੈ (ਭਾਵ, ਸਾਰੀ ਸ੍ਰਿਸ਼ਟੀ ਦੀ ਬਨਸਪਤੀ ਆਪ ਹੀ ਹੈ) , ਆਪ ਹੀ ਉਸ ਨੂੰ ਫਲ ਲਾਉਂਦਾ ਹੈ, ਆਪ ਹੀ ਮਾਲੀ ਹੈ, ਆਪ ਹੀ ਪਾਣੀ ਦੇਂਦਾ ਹੈ ਤੇ ਆਪ ਹੀ (ਫਲ) ਖਾਂਦਾ ਹੈ, ਆਪ ਹੀ ਕਰਨ ਵਾਲਾ ਹੈ, ਆਪ ਹੀ ਭੋਗਣ ਵਾਲਾ ਹੈ, ਆਪ ਹੀ ਦੇਂਦਾ ਹੈ ਤੇ ਆਪ ਹੀ ਦਿਵਾਉਂਦਾ ਹੈ, ਮਾਲਕ ਭੀ ਆਪ ਹੈ ਤੇ ਰਾਖਾ ਭੀ ਆਪ ਹੈ, ਆਪ ਹੀ ਸਭ ਥਾਈਂ ਵਿਆਪਕ ਹੈ।ਹੇ ਨਾਨਕ! ਕੋਈ ਵਿਰਲਾ) ਸੇਵਕ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਜਿਸ ਨੂੰ ਸਾਰੀ ਸ੍ਰਿਸ਼ਟੀ ਦਾ ਕਰਤਾ ਭੁਗਤਾ ਹੁੰਦਿਆਂ ਭੀ) ਰਤਾ ਮਾਤ੍ਰ ਭੀ ਕੋਈ ਤਮ੍ਹਾ ਨਹੀਂ ਹੈ।੧੫।SHALOK, THIRD MEHL:O Nanak, without meeting the True Guru, the world is blind; in blindness, it does its deeds. It does not focus its consciousness on the Word of the Shabad, which would bring peace to abide in the mind. Always afflicted with the dark passions of low energy, it wanders around, passing its days and nights burning. Whatever pleases Him, comes to pass; no one has any say in this. || 1 || THIRD MEHL: The True Guru has commanded us to do this: through the Guru’s Gate, meditate on your Lord and Master. The Lord and Master is ever-present. He rips away the veil of doubt, and installs His Light deep within. The Name of the Lord is Ambrosial Nectar — take this healing medicine! Enshrine the Will of the True Guru in your consciousness, and make the Love of the True One your self-discipline. O Nanak, you shall be kept in peace here, and hereafter you shall celebrate with the Lord. || 2 || PAUREE: He Himself is the vast variety of Nature, and He Himself makes it bear fruit. He Himself is the Gardener, He Himself irrigates all the plants, and He Himself puts them in His mouth. He Himself is the Creator, and He Himself is the Enjoyer; He Himself gives, and inspires others to give. He Himself is the Lord and Master, and He Himself is the Protector; He Himself is pervading everywhere. Servant Nanak speaks of the greatness of the Lord, the Creator, who has no greed at all. || 15 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥ ਅਰਥ: ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੨।ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨।ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ।੧੦।SHALOK:Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go along with him in the end. || 1 || Beholding the bitter melon, he is deceived, since it appears so pretty. But it is not worth even a shell, O Nanak; the riches of Maya will not go along with anyone. || 2 || PAUREE: It shall not go along with you when you depart — why do you bother to collect it? Tell me, why do you try so hard to acquire that which you must leave behind in the end? Forgetting the Lord, how can you be satisfied? Your mind cannot be pleased. One who forsakes God, and attaches himself to another, shall be immersed in hell. Be kind and compassionate to Nanak, O Lord, and dispel his fear. || 10 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧।ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ।ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ।DHANAASAREE, DEVOTEE RAVI DAAS JEE:ONE UNIVERSAL CREATOR GOD. BY THE GRACE OF THE TRUE GURU:There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥ਅਰਥ: ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ।੧।ਰਹਾਉ।(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੧।(ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੨।(ਹੇ ਭਾਈ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, (ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ।੩।ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ।੪।੭।WADAHANS, THIRD MEHL:My tongue is intuitively attracted to the taste of the Lord. My mind is satisfied, meditating on the Name of the Lord. || 1 || Lasting peace is obtained, contemplating the True Word of the Shabad. I am forever a sacrifice to my True Guru. || 1 || Pause || My eyes are content, lovingly focused on the One Lord. My mind is content, having forsaken the love of duality. || 2 || The frame of my body is at peace, through the Shabad, and the Name of the Lord. The fragrance of the Naam permeates my heart. || 3 || O Nanak, one who has such great destiny written upon his forehead, through the Word of the Gurus Bani, easily and intuitively becomes free of desire. || 4 || 7 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧।ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ।ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨।ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩।(ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪।ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫।ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।SOOHEE, FIRST MEHL, SIXTH HOUSE:ONE UNIVERSAL CREATOR GOD. BY THE GRACE OF THE TRUE GURU:Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ।ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ।ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧।ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646}ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨।ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ।ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥ ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।SHALOK, THIRD MEHL:O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ . ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥ ਇਹ ਜਗਤ (ਭਾਵ, ਹਰੇਕ ਜੀਵ) (ਇਹ ਚੀਜ਼ 'ਮੇਰੀ' ਬਣ ਜਾਏ, ਇਹ ਚੀਜ਼ 'ਮੇਰੀ' ਹੋ ਜਾਏ-ਇਸ) ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ) ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖਿ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ।੧।ਜਿਨ੍ਹਾਂ ਮਨੁੱਖਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ, ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਉਹਨਾਂ ਨੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ।ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ। ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ)।੨।ਜਦੋਂ ਪ੍ਰਭੂ ਨੇ ਆਪਣਾ ਆਪ (ਹੀ) ਪੈਦਾ ਕੀਤਾ ਹੋਇਆ ਸੀ ਤਦੋਂ ਕੋਈ ਹੋਰ ਦੂਜਾ ਨਹੀਂ ਸੀ, ਸਲਾਹ ਮਸ਼ਵਰਾ ਭੀ ਆਪ ਹੀ ਕਰਦਾ ਸੀ, ਜੋ ਕਰਦਾ ਸੀ ਸੋ ਹੁੰਦਾ ਸੀ। ਉਸ ਵੇਲੇ ਨਾਹ ਆਕਾਸ਼ ਨਾਹ ਪਾਤਾਲ ਤੇ ਨਾਹ ਇਹ ਤ੍ਰੈਵੇ ਲੋਕ ਸਨ, ਕੋਈ ਉਤਪੱਤੀ ਅਜੇ ਨਹੀਂ ਸੀ ਹੋਈ, ਆਕਾਰ-ਰਹਿਤ ਪਰਮਾਤਮਾ ਅਜੇ ਆਪ ਹੀ ਆਪ ਸੀ।ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਕਰਦਾ ਹੈ ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ।੧।This world (meaning, every living being) (this thing becomes 'mine', this thing becomes 'mine'-this) is so stuck in the unknown that it is not trying to live. Those who walk on the words of Satguru, they learn the way of life, those who attach their mind to the Lord's feet, understand, they live forever, (because) O Nanak! Faced with the Guru, Lord Lord of Mercy comes to dwell in the mind and Gurmukhs reach that state where the mind is not swayed by material things. 1.Those people who are infatuated with Maya, who are infatuated with the love of Maya, never wake up (from this oblivion), they have anxiety and conflict in their minds, they have brought this burden of the world's lamps on their heads. has happened The habit of the people who follow their own mind is that they never think about the Gur Shabad. O Nanak! They have not been blessed with the name of God, they are lost in birth and life kills them and destroys them (ie, they are always suffering from the hands of death). 2.stanza Take care of yourself, then there is no one else. The decision is to do whatever you want to do. Tadhu akasu na patalu hai na trai loi ॥ Then you are self-deprecating. Jiu tisu bhavai tivai kare tisu binu avaru na koi.1.--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।SORAT’H, FIFTH MEHL:He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧।ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ।ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩।SHALOKHe grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸਲੋਕੁ ਮਃ ੩ ॥ ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥ਅਰਥ: ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈ; ਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ।ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥ਅਰਥ: ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ, ਹੇ ਨਾਨਕ! ਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁੰਆਂ ਜੁਗਾਂ ਵਿਚ (ਭਾਵ, ਸਦਾ) ਸੁਖ ਪਾਂਦਾ ਹੈ।੧।ਮਃ ੩ ॥ ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥ ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥ ਅਰਥ: ਜਵਾਨ ਹੋਵੇ ਭਾਵੇਂ ਬੁੱਢਾ-ਮਨਮੁਖ ਦੀ ਤ੍ਰਿਸ਼ਨਾ ਭੁੱਖ ਦੂਰ ਨਹੀਂ ਹੁੰਦੀ, ਸਤਿਗੁਰੂ ਦੇ ਸਨਮੁਖ ਹੋਏ ਮਨੁੱਖ ਸ਼ਬਦ ਵਿਚ ਰੱਤੇ ਹੋਣ ਕਰ ਕੇ ਤੇ ਅਹੰਕਾਰ ਗਵਾ ਕੇ ਅੰਦਰੋਂ ਸੰਤੋਖੀ ਹੁੰਦੇ ਹਨ।ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ ਨ ਲਗੈ ਆਇ ॥ ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥੨॥ ਅਰਥ: (ਉਹਨਾਂ ਦਾ) ਹਿਰਦਾ ਤ੍ਰਿਪਤੀ ਦੇ ਕਾਰਨ ਸੰਤੋਖੀ ਹੁੰਦਾ ਹੈ, ਤੇ ਫਿਰ (ਉਹਨਾਂ ਨੂੰ ਮਾਇਆ ਦੀ) ਭੁੱਖ ਨਹੀਂ ਲੱਗਦੀ। ਹੇ ਨਾਨਕ! ਗੁਰਮੁਖ ਮਨੁੱਖ ਜੋ ਕੁਝ ਕਰਦੇ ਹਨ, ਉਹ ਕਬੂਲ ਹੁੰਦਾ ਹੈ, ਕਿਉਂਕਿ ਉਹ ਨਾਮ ਵਿਚ ਬ੍ਰਿਤੀ ਜੋੜੀ ਰੱਖਦੇ ਹਨ।੨।ਪਉੜੀ ॥ ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥ ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥ ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥ ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥ ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥੧੯॥ ਅਰਥ: ਜੋ ਸਿੱਖ ਸਤਿਗੁਰੂ ਦੇ ਸਨਮੁਖ ਹਨ, ਮੈਂ ਉਹਨਾਂ ਤੋਂ ਸਦਕੇ ਹਾਂ। ਜੋ ਹਰੀ-ਨਾਮ ਸਿਮਰਦੇ ਹਨ (ਜੀ ਚਾਹੁੰਦਾ ਹੈ) ਮੈਂ ਉਹਨਾਂ ਦਾ ਦਰਸ਼ਨ ਕਰਾਂ, (ਉਹਨਾਂ ਪਾਸੋਂ) ਕੀਰਤਨ ਸੁਣ ਕੇ ਹਰੀ ਦੇ ਗੁਣ ਗਾਵਾਂ ਤੇ ਹਰੀ-ਜਸ ਮਨ ਵਿਚ ਉੱਕਰ ਲਵਾਂ, ਪ੍ਰੇਮ ਨਾਲ ਹਰੀ-ਨਾਮ ਦੀ ਸਿਫ਼ਤਿ ਕਰਾਂ ਤੇ (ਆਪਣੇ) ਸਾਰੇ ਪਾਪ ਕੱਟ ਦਿਆਂ। ਉਹ ਸਰੀਰ-ਥਾਂ ਧੰਨ ਹੈ, ਸੁੰਦਰ ਹੈ ਜਿਥੇ ਪਿਆਰਾ ਸਤਿਗੁਰੂ ਪੈਰ ਰੱਖਦਾ ਹੈ (ਭਾਵ, ਆ ਵੱਸਦਾ ਹੈ) ।੧੯।SHALOK, THIRD MEHL:One who knows God, and who lovingly focuses his attention on the One Word of the Shabad, keeps his spirituality intact. The nine treasures and the eighteen spiritual powers of the Siddhas follow him, who keeps the Lord enshrined in his heart. Without the True Guru, the Name is not found; understand this, and reflect upon it. O Nanak, through perfect good destiny, one meets the True Guru, and finds peace, throughout the four ages. || 1 || THIRD MEHL: Whether he is young or old, the self-willed manmukh cannot escape hunger and thirst. The Gurmukhs are imbued with the Word of the Shabad; they are at peace, having lost their self-conceit. They are satisfied and satiated within; they never feel hungry again. O Nanak, whatever the Gurmukhs do is acceptable; they remain lovingly absorbed in the Naam, the Name of the Lord. || 2 || PAUREE: I am a sacrifice to those Sikhs who are Gurmukhs. I behold the Blessed Vision, the Darshan of those who meditate on the Lord’s Name. Listening to the Kirtan of the Lord’s Praises, I contemplate His virtues; I write His Praises on the fabric of my mind. I praise the Lord’s Name with love, and eradicate all my sins. Blessed, blessed and beauteous is that body and place, where my Guru places His feet. || 19 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਸੁਖ ਸਾਗਰੁ ਸੁਰਤਰ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥ ਚਾਰਿ ਪਦਾਰਥ ਅਸਟ ਦਸਾ ਸਿਧਿ ਨਵ ਨਿਧਿ ਕਰ ਤਲ ਤਾ ਕੇ ॥੧॥ ਹਰਿ ਹਰਿ ਹਰਿ ਨ ਜਪਹਿ ਰਸਨਾ ॥ ਅਵਰ ਸਭ ਤਿਆਗਿ ਬਚਨ ਰਚਨਾ ॥੧॥ ਰਹਾਉ ॥ ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਖਰ ਮਾਂਹੀ ॥ ਬਿਆਸ ਬਿਚਾਰਿ ਕਹਿਓ ਪਰਮਾਰਥੁ ਰਾਮ ਨਾਮ ਸਰਿ ਨਾਹੀ ॥੨॥ ਸਹਜ ਸਮਾਧਿ ਉਪਾਧਿ ਰਹਤ ਫੁਨਿ ਬਡੈ ਭਾਗਿ ਲਿਵ ਲਾਗੀ ॥ ਕਹਿ ਰਵਿਦਾਸ ਪ੍ਰਗਾਸੁ ਰਿਦੈ ਧਰਿ ਜਨਮ ਮਰਨ ਭੈ ਭਾਗੀ ॥੩॥੪॥English Translation:He is the ocean of peace; the miraculous tree of life, the wish-fulfilling jewel, and the Kaamadhayna, the cow which fulfills all desires, all are in His power. The four great blessings, the eighteen supernatural spiritual powers of the Siddhas, and the nine treasures, are all in the palm of His hand. || 1 || You do not chant with your tongue the Name of the Lord, Har, Har, Har. Abandon your involvement in all other words. || 1 || Pause || The various Shaastras, Puranaas, and the Vedas of Brahma, are made up of thirty-four letters. After deep contemplation, Vyaas spoke of the supreme objective; there is nothing equal to the Lord’s Name. || 2 || Very fortunate are those who are absorbed in celestial bliss, and released from their entanglements; they are lovingly attached to the Lord. Says Ravi Daas, enshrine the Lord’s Light within your heart, and your fear of birth and death shall run away from you. || 3 || 4 || ਅਰਥ: (ਹੇ ਪੰਡਿਤ!) ਜੋ ਪ੍ਰਭੂ ਸੁਖਾਂ ਦਾ ਸਮੁੰਦਰ ਹੈ, ਜਿਸ ਪ੍ਰਭੂ ਦੇ ਵੱਸ ਵਿਚ ਸੁਰਗ ਦੇ ਪੰਜੇ ਰੁੱਖ, ਚਿੰਤਾਮਣਿ ਤੇ ਕਾਮਧੇਨ ਹਨ, ਧਰਮ ਅਰਥ ਕਾਮ ਮੋਖ ਚਾਰੇ ਪਦਾਰਥ, ਅਠਾਰਾਂ ਸਿੱਧੀਆਂ ਤੇ ਨੌ ਨਿਧੀਆਂ ਇਹ ਸਭ ਉਸੇ ਦੇ ਹੱਥਾਂ ਦੀਆਂ ਤਲੀਆਂ ਉੱਤੇ ਹਨ।੧।(ਹੇ ਪੰਡਿਤ!) ਤੂੰ ਹੋਰ ਸਾਰੀਆਂ ਫੋਕੀਆਂ ਗੱਲਾਂ ਛੱਡ ਕੇ (ਆਪਣੀ) ਜੀਭ ਨਾਲ ਸਦਾ ਇਕ ਪਰਮਾਤਮਾ ਦਾ ਨਾਮ ਕਿਉਂ ਨਹੀਂ ਸਿਮਰਦਾ?।੧।ਰਹਾਉ।(ਹੇ ਪੰਡਿਤ!) ਪੁਰਾਣਾਂ ਦੇ ਅਨੇਕ ਕਿਸਮਾਂ ਦੇ ਪ੍ਰਸੰਗ, ਵੇਦਾਂ ਦੀਆਂ ਦੱਸੀਆਂ ਹੋਈਆਂ ਵਿਧੀਆਂ, ਇਹ ਸਭ ਵਾਕ-ਰਚਨਾ ਹੀ ਹਨ (ਅਨੁਭਵੀ ਗਿਆਨ ਨਹੀਂ ਜੋ ਪ੍ਰਭੂ ਦੇ ਚਰਨਾਂ ਵਿਚ ਜੁੜਿਆਂ ਹਿਰਦੇ ਵਿਚ ਪੈਦਾ ਹੁੰਦਾ ਹੈ) । (ਹੇ ਪੰਡਿਤ! ਵੇਦਾਂ ਦੇ ਖੋਜੀ) ਵਿਆਸ (ਰਿਸ਼ੀ) ਨੇ ਸੋਚ ਵਿਚਾਰ ਕੇ ਇਹੀ ਧਰਮ-ਤੱਤ ਦੱਸਿਆ ਹੈ ਕਿ (ਇਹਨਾਂ ਪੁਸਤਕਾਂ ਦੇ ਪਾਠ ਆਦਿਕ) ਪਰਮਾਤਮਾ ਦੇ ਨਾਮ ਦਾ ਸਿਮਰਨ ਕਰਨ ਦੀ ਬਰਾਬਰੀ ਨਹੀਂ ਕਰ ਸਕਦੇ। (ਫਿਰ, ਤੂੰ ਕਿਉਂ ਨਾਮ ਨਹੀਂ ਸਿਮਰਦਾ?) ।੨।ਰਵਿਦਾਸ ਆਖਦਾ ਹੈ-ਵੱਡੀ ਕਿਸਮਤ ਨਾਲ ਜਿਸ ਮਨੁੱਖ ਦੀ ਸੁਰਤਿ ਪ੍ਰਭੂ-ਚਰਨਾਂ ਵਿਚ ਜੁੜਦੀ ਹੈ ਉਸ ਦਾ ਮਨ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਕੋਈ ਵਿਕਾਰ ਉਸ ਵਿਚ ਨਹੀਂ ਉੱਠਦਾ, ਉਹ ਮਨੁੱਖ ਆਪਣੇ ਹਿਰਦੇ ਵਿਚ ਚਾਨਣ ਪ੍ਰਾਪਤ ਕਰਦਾ ਹੈ, ਤੇ, ਜਨਮ ਮਰਨ (ਭਾਵ, ਸਾਰੀ ਉਮਰ) ਦੇ ਉਸ ਦੇ ਡਰ ਨਾਸ ਹੋ ਜਾਂਦੇ ਹਨ।੩।੪।--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਗੂਜਰੀ ਮਹਲਾ ੫ ॥ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥ ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ ॥ ਪ੍ਰਭੁ ਤਜਿ ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥੧॥ ਰਹਾਉ ॥ ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ ਕਾਮਿ ਨ ਆਇਆ ॥ ਹਰਿ ਕਾ ਦਾਸੁ ਨੀਚ ਕੁਲੁ ਊਚਾ ਤਿਸੁ ਸੰਗਿ ਮਨ ਬਾਂਛਤ ਫਲ ਪਾਇਆ ॥੨॥ ਲਾਖ ਕੋਟਿ ਬਿਖਿਆ ਕੇ ਬਿੰਜਨ ਤਾ ਮਹਿ ਤ੍ਰਿਸਨ ਨ ਬੂਝੀ ॥ ਸਿਮਰਤ ਨਾਮੁ ਕੋਟਿ ਉਜੀਆਰਾ ਬਸਤੁ ਅਗੋਚਰ ਸੂਝੀ ॥੩॥ ਫਿਰਤ ਫਿਰਤ ਤੁਮੑਰੈ ਦੁਆਰਿ ਆਇਆ ਭੈ ਭੰਜਨ ਹਰਿ ਰਾਇਆ ॥ ਸਾਧ ਕੇ ਚਰਨ ਧੂਰਿ ਜਨੁ ਬਾਛੈ ਸੁਖੁ ਨਾਨਕ ਇਹੁ ਪਾਇਆ ॥੪॥੬॥੭॥ਗੂਜਰੀ ਮਹਲਾ ੫ ॥ਹੇ ਭਾਈ! ਮੈਂ ਜਿਸ ਭੀ ਮਨੁੱਖ ਕੋਲ ਆਪਣੇ ਦੁੱਖ ਦੀ ਗੱਲ ਕਰਦਾ ਹਾਂ, ਉਹ ਆਪਣੇ ਦੁੱਖ ਨਾਲ ਭਰਿਆ ਹੋਇਆ ਦਿੱਸਦਾ ਹੈ, ਉਹ ਮੇਰਾ ਦੁਖ ਕੀਹ ਨਿਵਿਰਤ ਕਰੇ? ਹੇ ਭਾਈ! ਜਿਸ ਮਨੁੱਖ ਨੇ ਆਪਣੇ ਹਿਰਦੇ ਵਿਚ ਪਰਮਾਤਮਾ ਨੂੰ ਆਰਾਧਿਆ ਹੈ, ਉਸ ਨੇ ਹੀ ਇਹ ਡਰ (ਭਰਿਆ ਸੰਸਾਰ) ਸਮੁੰਦਰ ਪਾਰ ਕੀਤਾ ਹੈ।੧।ਹੇ ਭਾਈ! ਗੁਰੂ ਤੋਂ ਬਿਨਾ ਪਰਮਾਤਮਾ ਤੋਂ ਬਿਨਾ ਕੋਈ ਹੋਰ ਧਿਰ ਕਿਸੇ ਦਾ ਦੁੱਖ ਪੀੜ ਕੱਟ ਨਹੀਂ ਸਕਦਾ। ਪਰਮਾਤਮਾ ਦਾ ਆਸਰਾ ਛੱਡ ਕੇ ਜੇ ਕਿਸੇ ਹੋਰ ਦਾ ਸੇਵਕ ਬਣੀਏ, ਤਾਂ ਇਸ ਕੰਮ ਵਿਚ ਇੱਜ਼ਤ ਵਡਿਆਈ ਸੋਭਾ ਘਟ ਜਾਂਦੀ ਹੈ।੧।ਰਹਾਉ।ਹੇ ਭਾਈ! ਮਾਇਆ ਦੇ ਕਾਰਨ ਬਣੇ ਹੋਏ ਇਹ ਸਾਕ ਸੱਜਣ ਰਿਸ਼ਤੇਦਾਰ ਦੁੱਖਾਂ ਦੀ ਨਿਵਿਰਤੀ ਵਾਸਤੇ ਕਿਸੇ ਭੀ ਕੰਮ ਨਹੀਂ ਆ ਸਕਦੇ। ਪਰਮਾਤਮਾ ਦਾ ਭਗਤ ਜੇ ਨੀਵੀਂ ਕੁਲ ਦਾ ਭੀ ਹੋਵੇ, ਉਸ ਨੂੰ ਸ੍ਰੇਸ਼ਟ ਜਾਣੋ, ਉਸ ਦੀ ਸੰਗਤਿ ਵਿਚ ਰਿਹਾਂ ਮਨ-ਇੱਛਤ ਫਲ ਹਾਸਲ ਕਰ ਲਈਦੇ ਹਨ।੨। ਹੇ ਭਾਈ! ਜੇ ਮਾਇਆ ਦੇ ਲੱਖਾਂ ਕ੍ਰੋੜਾਂ ਸੁਆਦਲੇ ਖਾਣੇ ਹੋਣ, ਉਹਨਾਂ ਵਿਚ ਲੱਗਿਆਂ ਖਾਣ ਦੀ ਤ੍ਰਿਸ਼ਨਾ ਨਹੀਂ ਮੁੱਕਦੀ। ਪਰਮਾਤਮਾ ਦਾ ਨਾਮ ਸਿਮਰਦਿਆਂ ਅੰਦਰ, ਮਾਨੋਂ ਕ੍ਰੋੜਾਂ ਸੂਰਜਾਂ ਦਾ ਚਾਨਣ ਹੋ ਜਾਂਦਾ ਹੈ, ਤੇ ਅੰਦਰ ਉਹ ਕੀਮਤੀ ਨਾਮ-ਪਦਾਰਥ ਦਿੱਸ ਪੈਂਦਾ ਹੈ ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ।੩। ਹੇ ਨਾਨਕ! ਆਖ- ਹੇ ਪ੍ਰਭੂ ਪਾਤਿਸ਼ਾਹ! ਹੇ ਜੀਵਾਂ ਦੇ ਸਾਰੇ ਡਰ ਨਾਸ ਕਰਨ ਵਾਲੇ ਹਰੀ! ਜੇਹੜਾ ਮਨੁੱਖ ਭਟਕਦਾ ਭਟਕਦਾ ਆਖ਼ਰ ਤੇਰੇ ਦਰ ਤੇ ਆ ਪਹੁੰਚਦਾ ਹੈ ਉਹ ਤੇਰੇ ਦਰ ਤੋਂ ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ, ਤੇ ਤੇਰੇ ਦਰ ਤੋਂ ਇਹ ਸੁਖ ਪ੍ਰਾਪਤ ਕਰਦਾ ਹੈ।੪।੬।੭।GUJRI, FIFTH MEHL:Whoever I approach to ask for help, I find him full of his own troubles. One who worships in his heart the Supreme Lord God, crosses over the terrifying world-ocean. || 1 || No one, except the Guru-Lord, can dispel our pain and sorrow. Forsaking God, and serving another, ones honor, dignity and reputation are decreased. || 1 || Pause || Relatives, relations and family bound through Maya are of no avail. The Lords servant, although of lowly birth, is exalted. Associating with him, one obtains the fruits of his minds desires. || 2 || Through corruption, one may obtain thousands and millions of enjoyments, but even so, his desires are not satisfied through them. Remembering the Naam, the Name of the Lord, millions of lights appear, and the incomprehensible is understood. || 3 || Wandering and roaming around, I have come to Your Door, Destroyer of fear, O Lord King. Servant Nanak yearns for the dust of the feet of the Holy; in it, he finds peace. || 4 || 6 || 7 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥ ਆਨੀਲੇ ਦੂਧੁ ਰੀਧਾਈਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ ॥ ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥੩॥ ਈਭੈ ਬੀਠਲੁ ਊਭੈ ਬੀਠਲੁ ਬੀਠਲ ਬਿਨੁ ਸੰਸਾਰੁ ਨਹੀ ॥ ਥਾਨ ਥਨੰਤਰਿ ਨਾਮਾ ਪ੍ਰਣਵੈ ਪੂਰਿ ਰਹਿਓ ਤੂੰ ਸਰਬ ਮਹੀ ॥੪॥੨॥ ਅਰਥ: ਘੜਾ ਲਿਆ ਕੇ (ਉਸ ਵਿਚ) ਪਾਣੀ ਭਰਾ ਕੇ (ਜੇ) ਮੈਂ ਮੂਰਤੀ ਨੂੰ ਇਸ਼ਨਾਨ ਕਰਾਵਾਂ (ਤਾਂ ਉਹ ਇਸ਼ਨਾਨ ਪਰਵਾਨ ਨਹੀਂ, ਪਾਣੀ ਜੂਠਾ ਹੈ, ਕਿਉਂਕਿ) ਪਾਣੀ ਵਿਚ ਬਿਤਾਲੀ ਲੱਖ (ਜੂਨਾਂ ਦੇ) ਜੀਵ ਰਹਿੰਦੇ ਹਨ। (ਪਰ ਮੇਰਾ) ਨਿਰਲੇਪ ਪ੍ਰਭੂ ਤਾਂ ਪਹਿਲਾਂ ਹੀ (ਉਹਨਾਂ ਜੀਵਾਂ ਵਿਚ) ਵੱਸਦਾ ਸੀ (ਤੇ ਇਸ਼ਨਾਨ ਕਰ ਰਿਹਾ ਸੀ; ਤਾਂ ਫਿਰ ਮੂਰਤੀ ਨੂੰ) ਮੈਂ ਕਾਹਦੇ ਲਈ ਇਸ਼ਨਾਨ ਕਰਾਵਾਂ?।1। ਮੈਂ ਜਿੱਧਰ ਜਾਂਦਾ ਹਾਂ, ਉੱਧਰ ਹੀ ਨਿਰਲੇਪ ਪ੍ਰਭੂ ਮੌਜੂਦ ਹੈ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਬੜੇ ਅਨੰਦ ਚੋਜ ਤਮਾਸ਼ੇ ਕਰ ਰਿਹਾ ਹੈ।1। ਰਹਾਉ। ਫੁੱਲ ਲਿਆ ਕੇ ਤੇ ਮਾਲਾ ਪ੍ਰੋ ਕੇ ਜੇ ਮੈਂ ਮੂਰਤੀ ਦੀ ਪੂਜਾ ਕਰਾਂ (ਤਾਂ ਉਹ ਫੁੱਲ ਜੂਠੇ ਹੋਣ ਕਰ ਕੇ ਉਹ ਪੂਜਾ ਪਰਵਾਨ ਨਹੀਂ, ਕਿਉਂਕਿ ਉਹਨਾਂ ਫੁੱਲਾਂ ਦੀ) ਸੁਗੰਧੀ ਪਹਿਲਾਂ ਭੌਰੇ ਨੇ ਲੈ ਲਈ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਭੌਰੇ ਵਿਚ) ਵੱਸਦਾ ਸੀ (ਤੇ ਸੁਗੰਧੀ ਲੈ ਰਿਹਾ ਸੀ, ਤਾਂ ਫਿਰ ਇਹਨਾਂ ਫੁੱਲਾਂ ਨਾਲ) ਮੂਰਤੀ ਦੀ ਪੂਜਾ ਮੈਂ ਕਾਹਦੇ ਲਈ ਕਰਾਂ?।2। ਦੁੱਧ ਲਿਆ ਕੇ ਖੀਰ ਰਿੰਨ੍ਹਾ ਕੇ ਜੇ ਮੈਂ ਇਹ ਖਾਣ ਵਾਲਾ ਉੱਤਮ ਪਦਾਰਥ ਮੂਰਤੀ ਅੱਗੇ ਭੇਟ ਰੱਖਾਂ (ਤਾਂ ਦੁੱਧ ਜੂਠਾ ਹੋਣ ਕਰ ਕੇ ਭੋਜਨ ਪਰਵਾਨ ਨਹੀਂ, ਕਿਉਂਕਿ ਚੋਣ ਵੇਲੇ) ਪਹਿਲਾਂ ਵੱਛੇ ਨੇ ਦੁੱਧ ਜੂਠਾ ਕਰ ਦਿੱਤਾ ਸੀ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਵੱਛੇ ਵਿਚ) ਵੱਸਦਾ ਸੀ (ਤੇ ਦੁੱਧ ਪੀ ਰਿਹਾ ਸੀ, ਤਾਂ ਇਸ ਮੂਰਤੀ ਅੱਗੇ) ਮੈਂ ਕਿਉਂ ਨੈਵੇਦ ਭੇਟ ਧਰਾਂ?।3। (ਜਗਤ ਵਿਚ) ਹੇਠਾਂ ਉਤਾਂਹ (ਹਰ ਥਾਂ) ਬੀਠਲ ਹੀ ਬੀਠਲ ਹੈ, ਬੀਠਲ ਤੋਂ ਸੱਖਣਾ ਜਗਤ ਰਹਿ ਹੀ ਨਹੀਂ ਸਕਦਾ। ਨਾਮਦੇਵ ਉਸ ਬੀਠਲ ਅੱਗੇ ਬੇਨਤੀ ਕਰਦਾ ਹੈ– (ਹੇ ਬੀਠਲ!) ਤੂੰ ਸਾਰੀ ਸ੍ਰਿਸ਼ਟੀ ਵਿਚ ਹਰ ਥਾਂ ਵਿਚ ਭਰਪੂਰ ਹੈਂ।4।2।English Translation:AASAA: Bringing the pitcher, I fill it with water, to bathe the Lord. But 4.2 million species of beings are in the water — how can I use it for the Lord, O Siblings of Destiny? || 1 || Wherever I go, the Lord is there. He continually plays in supreme bliss. || 1 || Pause || I bring flowers to weave a garland, in worshipful adoration of the Lord. But the bumble bee has already sucked out the fragrance — how can I use it for the Lord, O Siblings of Destiny? || 2 || I carry milk and cook it to make pudding, with which to feed the Lord. But the calf has already tasted the milk — how can I use it for the Lord, O Siblings of Destiny? || 3 || The Lord is here, the Lord is there; without the Lord, there is no world at all. Prays Naam Dayv, O Lord, You are totally permeating and pervading all places and interspaces. || 4 || 2 || --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

AASAA, CHHANT, FIFTH MEHL, FOURTH HOUSE: ONE UNIVERSAL CREATOR GOD. BY THE GRACE OF THE TRUE GURU: My mind is pierced by the Lord’s Lotus Feet; He alone is sweet to my mind, the Lord King. Joining the Society of the Saints, I meditate on the Lord in adoration; I behold the Lord King in each and every heart. I behold the Lord in each and every heart, and the Ambrosial Nectar rains down upon me; the pains of birth and death are gone. Singing the Praises of the Lord, the treasure of virtue, all my pains are erased, and the knot of ego has been untied. My Beloved shall not leave me to go anywhere — this is His natural way; my mind is imbued with the lasting color of the Lord’s Love. The Lotus Feet of the Lord have pierced Nanak’s mind, and now, nothing else seems sweet to him. || 1 || Just like the fish which revels in water, I am intoxicated with the sublime essence of the Lord, my Lord King. The Perfect Guru has instructed me, and blessed me with salvation in my life; I love the Lord, my King. The Lord Master, the Searcher of hearts, blesses me with salvation in my life; He Himself attaches me to His Love. The Lord is the treasure of jewels, the perfect manifestation; He shall not forsake us to go anywhere else. God, the Lord Master, is so accomplished, beauteous, and all-knowing; His gifts are never exhausted. As the fish is enraptured by the water, so is Nanak intoxicated by the Lord. || 2 || As the song-bird yearns for the rain-drop, the Lord, the Lord my King, is the Support of my breath of life. My Lord King is more beloved than all wealth, treasure, children, siblings and friends. The absolute Lord, the Primal Being, is more beloved than all; His condition cannot be known. I shall never forget the Lord, for an instant, for a single breath; through the Word of the Guru’s Shabad, I enjoy His Love. The Primal Lord God is the Life of the Universe; His Saints drink in the Lord’s sublime essence. Meditating on Him, doubts, attachments and pains are shaken off. As the song-bird yearns for the rain-drop, so does Nanak love the Lord. || 3 || Meeting the Lord, my Lord King, my desires are fulfilled. The walls of doubt have been torn down, meeting the Brave Guru, O Lord King. The Perfect Guru is obtained by perfect pre-ordained destiny; God is the Giver of all treasures — He is merciful to the meek. In the beginning, in the middle, and in the end, is God, the most beautiful Guru, the Sustainer of the World. The dust of the feet of the Holy purifies sinners, and brings great joy, bliss and ecstasy. The Lord, the Infinite Lord, has met with Nanak, and his desires are fulfilled. || 4 || 1 || 3 || ਆਸਾ ਛੰਤ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥ ਮਿਲਿ ਸੰਤਸੰਗਤਿ ਆਰਾਧਿਆ ਹਰਿ ਘਟਿ ਘਟੇ ਡੀਠਾ ਰਾਮ ਰਾਜੇ ॥ ਹਰਿ ਘਟਿ ਘਟੇ ਡੀਠਾ ਅੰਮ੍ਰਿਤੋੁ ਵੂਠਾ ਜਨਮ ਮਰਨ ਦੁਖ ਨਾਠੇ ॥ ਗੁਣ ਨਿਧਿ ਗਾਇਆ ਸਭ ਦੂਖ ਮਿਟਾਇਆ ਹਉਮੈ ਬਿਨਸੀ ਗਾਠੇ ॥ ਪ੍ਰਿਉ ਸਹਜ ਸੁਭਾਈ ਛੋਡਿ ਨ ਜਾਈ ਮਨਿ ਲਾਗਾ ਰੰਗੁ ਮਜੀਠਾ ॥ ਹਰਿ ਨਾਨਕ ਬੇਧੇ ਚਰਨ ਕਮਲ ਕਿਛੁ ਆਨ ਨ ਮੀਠਾ ॥੧॥ ਅਰਥ: (ਹੇ ਭਾਈ! ਜਿਸ ਮਨੁੱਖ ਦਾ) ਮਨ ਪਰਮਾਤਮਾ ਦੇ ਸੋਹਣੇ ਕੋਮਲ ਚਰਨਾਂ ਵਿਚ ਪ੍ਰੋਤਾ ਜਾਂਦਾ ਹੈ, ਉਸ ਨੂੰ (ਪਰਮਾਤਮਾ ਦੀ ਯਾਦ ਤੋਂ ਬਿਨਾ) ਕੋਈ ਹੋਰ ਚੀਜ਼ ਮਿੱਠੀ ਨਹੀਂ ਲੱਗਦੀ। ਸਾਧ ਸੰਗਤਿ ਵਿਚ ਮਿਲ ਕੇ ਉਹ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਉਸ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਵੱਸਦਾ ਦਿੱਸ ਪੈਂਦਾ ਹੈ (ਉਸ ਮਨੁੱਖ ਦੇ ਹਿਰਦੇ ਵਿਚ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ) ਜਨਮ ਮਰਨ ਦੇ ਦੁੱਖ (ਜ਼ਿੰਦਗੀ ਦੇ ਸਾਰੇ ਦੁੱਖ) ਦੂਰ ਹੋ ਜਾਂਦੇ ਹਨ। ਉਹ ਮਨੁੱਖ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਆਪਣੇ ਸਾਰੇ ਦੁੱਖ ਮਿਟਾ ਲੈਂਦਾ ਹੈ, (ਉਸ ਦੇ ਅੰਦਰੋਂ) ਹਉਮੈ ਦੀ (ਬੱਝੀ ਹੋਈ) ਗੰਢ ਖੁਲ੍ਹ ਜਾਂਦੀ ਹੈ। ਆਤਮਕ ਅਡੋਲਤਾ ਨੂੰ ਪਿਆਰ ਕਰਨ ਵਾਲਾ ਪਿਆਰਾ ਪ੍ਰਭੂ ਉਸ ਨੂੰ ਛੱਡ ਨਹੀਂ ਜਾਂਦਾ, ਉਸ ਦੇ ਮਨ ਵਿਚ (ਪ੍ਰਭੂ-ਪ੍ਰੇਮ ਦਾ ਪੱਕਾ) ਰੰਗ ਚੜ੍ਹ ਜਾਂਦਾ ਹੈ (ਜਿਵੇਂ) ਮਜੀਠ (ਦਾ ਪੱਕਾ ਰੰਗ) । ਹੇ ਨਾਨਕ! ਜਿਸ ਮਨੁੱਖ ਦਾ ਮਨ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਵਿਚ ਵਿੱਝ ਗਿਆ, ਉਸ ਨੂੰ (ਪ੍ਰਭੂ ਦੀ ਯਾਦ ਤੋਂ ਬਿਨਾ) ਕੋਈ ਹੋਰ ਚੀਜ਼ ਮਿੱਠੀ ਨਹੀਂ ਲੱਗਦੀ।1।--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥ ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥ ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥੪॥੭॥੫੭॥ ਅਰਥ: ਹੇ ਸੰਤ ਜਨੋ! ਸਾਧ ਸੰਗਤਿ (ਇਕ) ਸੁੰਦਰ (ਅਸਥਾਨ) ਹੈ। ਜੇਹੜਾ ਮਨੁੱਖ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ (ਮਨ ਨੂੰ ਨਾਮ-ਜਲ ਨਾਲ ਪਵਿਤ੍ਰ ਕਰਦਾ ਹੈ) , ਉਸ ਦੀ ਜਿੰਦ ਦਾ (ਵਿਕਾਰਾਂ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ, ਉਹ ਆਪਣੀ ਸਾਰੀ ਕੁਲ ਨੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੧।ਰਹਾਉ।(ਹੇ ਭਾਈ! ਸਾਧ ਸੰਗਤਿ ਵਿਚ ਜਿਸ ਮਨੁੱਖ ਦਾ) ਆਤਮਕ ਇਸ਼ਨਾਨ ਗੁਰੂ ਨੇ ਸਫਲ ਕਰ ਦਿੱਤਾ, ਉਹ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪ ਜਪ ਕੇ (ਆਪਣੇ ਸਾਰੇ) ਪਾਪ ਨਾਸ ਕਰ ਲੈਂਦਾ ਹੈ। ਸਰਬ-ਵਿਆਪਕ ਕਰਤਾਰ ਆਪ ਉਸ ਦੀ ਸਹੈਤਾ ਕਰਦਾ ਹੈ, (ਉਸ ਦੀ ਆਤਮਕ ਰਾਸਿ-ਪੂੰਜੀ ਦਾ) ਰਤਾ ਭਰ ਭੀ ਨੁਕਸਾਨ ਨਹੀਂ ਹੁੰਦਾ।੧।ਹੇ ਭਾਈ! ਜੇਹੜਾ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ ਟਿਕ ਕੇ) ਆਪਣੇ ਪਰਮਾਤਮਾ ਦਾ ਆਰਾਧਨ ਕਰਦਾ ਹੈ, (ਉਹ ਮਨੁੱਖ ਇਸ ਸਤਸੰਗ-ਸਰੋਵਰ ਵਿਚ ਆਤਮਕ) ਇਸ਼ਨਾਨ ਕਰ ਕੇ ਆਪਣੀ ਆਤਮਕ ਜੀਵਨ ਦੀ ਰਾਸਿ-ਪੂੰਜੀ ਨੂੰ ਪੂਰਨ ਤੌਰ ਤੇ ਬਚਾ ਲੈਂਦਾ ਹੈ। ਸਾਰਾ ਜਗਤ ਉਸ ਦੀ ਸੋਭਾ ਦਾ ਗੀਤ ਗਾਂਦਾ ਹੈ, ਉਹ ਮਨੁੱਖ ਮਨ-ਚਿਤਵੇ ਫਲ ਹਾਸਲ ਕਰ ਲੈਂਦਾ ਹੈ।੨।ਹੇ ਭਾਈ! ਜੇਹੜਾ ਮਨੁੱਖ ਸੰਤਾਂ ਦੇ ਸਰੋਵਰ ਵਿਚ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ, ਉਹ ਮਨੁੱਖ ਸਭ ਤੋਂ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ।੩।ਹੇ ਭਾਈ! ਪਰਮਾਤਮਾ ਨਾਲ ਮਿਲਾਪ ਦੀ ਇਸ ਵਿਚਾਰ ਨੂੰ ਉਹ ਮਨੁੱਖ ਸਮਝਦਾ ਹੈ, ਜਿਸ ਉੱਤੇ ਪਰਮਾਤਮਾ ਆਪ ਦਇਆਵਾਨ ਹੁੰਦਾ ਹੈ। ਹੇ ਨਾਨਕ! (ਆਖ-) ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੀ ਸ਼ਰਨ ਪਿਆ ਰਹਿੰਦਾ ਹੈ, ਉਹ ਆਪਣਾ ਹਰੇਕ ਕਿਸਮ ਦਾ ਚਿੰਤਾ-ਫ਼ਿਕਰ ਦੂਰ ਕਰ ਲੈਂਦਾ ਹੈ।੪।੭।੫੭।SORATH, FIFTH MEHL:The Creator Lord Himself stood between us, and not a hair upon my head was touched. The Guru made my cleansing bath successful; meditating on the Lord, Har, Har, my sins were erased. || 1 || O Saints, the purifying pool of Ram Das is sublime. Whoever bathes in it, his family and ancestry are saved, and his soul is saved as well. || 1 || Pause || The world sings cheers of victory, and the fruits of his mind痴 desires are obtained. Whoever comes and bathes here, and meditates on his God, is safe and sound. || 2 || One who bathes in the healing pool of the Saints, that humble being obtains the supreme status. He does not die, or come and go in reincarnation; he meditates on the Name of the Lord, Har, Har. || 3 || He alone knows this about God, whom God blesses with His kindness. Baba Nanak seeks the Sanctuary of God; all his worries and anxieties are dispelled. || 4 || 7 || 57 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਬਿਲਾਵਲੁ ਮਹਲਾ ੧ ॥ ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥ ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥੧॥ ਮਨੁ ਬੇਧਿਆ ਦਇਆਲ ਸੇਤੀ ਮੇਰੀ ਮਾਈ ॥ ਕਉਣੁ ਜਾਣੈ ਪੀਰ ਪਰਾਈ ॥ ਹਮ ਨਾਹੀ ਚਿੰਤ ਪਰਾਈ ॥੧॥ ਰਹਾਉ ॥ਅਗਮ ਅਗੋਚਰ ਅਲਖ ਅਪਾਰਾ ਚਿੰਤਾ ਕਰਹੁ ਹਮਾਰੀ ॥ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਘਟਿ ਘਟਿ ਜੋਤਿ ਤੁਮ੍ਹ੍ਹਾਰੀ ॥੨॥ ਸਿਖ ਮਤਿ ਸਭ ਬੁਧਿ ਤੁਮ੍ਹ੍ਹਾਰੀ ਮੰਦਿਰ ਛਾਵਾ ਤੇਰੇ ॥ ਤੁਝ ਬਿਨੁ ਅਵਰੁ ਨ ਜਾਣਾ ਮੇਰੇ ਸਾਹਿਬਾ ਗੁਣ ਗਾਵਾ ਨਿਤ ਤੇਰੇ ॥੩॥ ਜੀਅ ਜੰਤ ਸਭਿ ਸਰਣਿ ਤੁਮ੍ਹ੍ਹਾਰੀ ਸਰਬ ਚਿੰਤ ਤੁਧੁ ਪਾਸੇ ॥ ਜੋ ਤੁਧੁ ਭਾਵੈ ਸੋਈ ਚੰਗਾ ਇਕ ਨਾਨਕ ਕੀ ਅਰਦਾਸੇ ॥੪॥੨॥ BILAAWAL, FIRST MEHL:My mind is the temple, and my body is the simple cloth of the humble seeker; deep within my heart, I bathe at the sacred shrine. The One Word of the Shabad abides within my mind; I shall not come to be born again. || 1 || My mind is pierced through by the Merciful Lord, O my mother! Who can know the pain of another? I think of none other than the Lord. || 1 || Pause || O Lord, inaccessible, unfathomable, invisible and infinite: please, take care of me! In the water, on the land and in sky, You are totally pervading. Your Light is in each and every heart. || 2 || All teachings, instructions and understandings are Yours; the mansions and sanctuaries are Yours as well. Without You, I know no other, O my Lord and Master; I continually sing Your Glorious Praises. || 3 || All beings and creatures seek the Protection of Your Sanctuary; all thought of their care rests with You. That which pleases Your Will is good; this alone is Nanak’s prayer. || 4 || 2 ||ਅਰਥ: ਹੇ ਮੇਰੀ ਮਾਂ! ਮੇਰਾ) ਮਨ ਦਇਆ-ਦੇ-ਘਰ ਪ੍ਰਭੂ (ਦੇ ਚਰਨਾਂ) ਵਿਚ ਵਿੱਝ ਗਿਆ ਹੈ। ਹੁਣ ਮੈਂ (ਪ੍ਰਭੂ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਰੱਖਦਾ, ਕਿਉਂਕਿ ਮੈਨੂੰ ਯਕੀਨ ਹੋ ਗਿਆ ਹੈ ਕਿ (ਪਰਮਾਤਮਾ ਤੋਂ ਬਿਨਾ) ਕੋਈ ਹੋਰ ਕਿਸੇ ਦੂਜੇ ਦਾ ਦੁੱਖ-ਦਰਦ ਸਮਝ ਨਹੀਂ ਸਕਦਾ।੧।ਰਹਾਉ।ਮੇਰਾ ਮਨ (ਪ੍ਰਭੂ-ਦੇਵ ਦੇ ਰਹਿਣ ਲਈ) ਮੰਦਰ (ਬਣ ਗਿਆ) ਹੈ, ਮੇਰਾ ਸਰੀਰ (ਭਾਵ, ਮੇਰਾ ਹਰੇਕ ਗਿਆਨ-ਇੰਦ੍ਰਾ ਮੰਦਰ ਦੀ ਜਾਤ੍ਰਾ ਕਰਨ ਵਾਲਾ) ਰਮਤਾ ਸਾਧੂ ਬਣ ਗਿਆ ਹੈ (ਭਾਵ, ਮੇਰੇ ਗਿਆਨ-ਇੰਦ੍ਰੇ ਬਾਹਰ ਭਟਕਣ ਦੇ ਥਾਂ ਅੰਦਰ-ਵੱਸਦੇ ਪਰਮਾਤਮਾ ਵਲ ਪਰਤ ਪਏ ਹਨ) , ਹੁਣ ਮੈਂ ਹਿਰਦੇ-ਤੀਰਥ ਉਤੇ ਹੀ ਇਸ਼ਨਾਨ ਕਰਦਾ ਹਾਂ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਮੇਰੀ ਜਿੰਦ ਵਿਚ ਟਿਕ ਗਿਆ ਹੈ (ਮੇਰੀ ਜਿੰਦ ਦਾ ਆਸਰਾ ਬਣ ਗਿਆ। ਇਸ ਵਾਸਤੇ ਮੈਨੂੰ ਯਕੀਨ ਹੋ ਗਿਆ ਹੈ ਕਿ) ਮੈਂ ਮੁੜ ਜਨਮ ਵਿਚ ਨਹੀਂ ਆਵਾਂਗਾ।੧।ਹੇ ਅਪਹੁੰਚ! ਹੇ ਅਗੋਚਰ! ਹੇ ਅਦ੍ਰਿਸ਼ਟ! ਹੇ ਬੇਅੰਤ ਪ੍ਰਭੂ! ਤੂੰ ਹੀ ਸਾਡੀ ਸਭ ਜੀਵਾਂ ਦੀ ਸੰਭਾਲ ਕਰਦਾ ਹੈਂ। ਤੂੰ ਜਲ ਵਿਚ, ਧਰਤੀ ਵਿਚ, ਆਕਾਸ਼ ਵਿਚ ਹਰ ਥਾਂ ਨਕਾਨਕ ਵਿਆਪਕ ਹੈਂ, ਹਰੇਕ (ਜੀਵ ਦੇ) ਹਿਰਦੇ ਵਿਚ ਤੇਰੀ ਜੋਤਿ ਮੌਜੂਦ ਹੈ।੨।ਹੇ ਮੇਰੇ ਮਾਲਕ-ਪ੍ਰਭੂ! ਸਭ ਜੀਵਾਂ ਦੇ ਮਨ ਤੇ ਸਰੀਰ ਤੇਰੇ ਹੀ ਰਚੇ ਹੋਏ ਹਨ, ਸਿੱਖਿਆ ਅਕਲ ਸਮਝ ਸਭ ਜੀਵਾਂ ਨੂੰ ਤੈਥੋਂ ਹੀ ਮਿਲਦੀ ਹੈ। ਤੇਰੇ ਬਰਾਬਰ ਦਾ ਮੈਂ ਕਿਸੇ ਹੋਰ ਨੂੰ ਨਹੀਂ ਜਾਣਦਾ। ਮੈਂ ਨਿਤ ਤੇਰੇ ਹੀ ਗੁਣ ਗਾਂਦਾ ਹਾਂ।੩।ਸਾਰੇ ਜੀਵ ਜੰਤ ਤੇਰੇ ਹੀ ਆਸਰੇ ਹਨ, ਤੈਨੂੰ ਹੀ ਸਭ ਦੀ ਸੰਭਾਲ ਦਾ ਫ਼ਿਕਰ ਹੈ। ਨਾਨਕ ਦੀ (ਤੇਰੇ ਦਰ ਤੇ) ਸਿਰਫ਼ ਇਹੀ ਬੇਨਤੀ ਹੈ ਕਿ ਜੋ ਤੇਰੀ ਰਜ਼ਾ ਹੋਵੇ ਉਹ ਮੈਨੂੰ ਚੰਗੀ ਲੱਗੇ (ਮੈਂ ਸਦਾ ਤੇਰੀ ਰਜ਼ਾ ਵਿਚ ਰਾਜ਼ੀ ਰਹਾਂ) ।੪।੨।--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ ਸੋਹਾਗਨਿ ਗਲਿ ਸੋਹੈ ਹਾਰੁ ॥ ਸੰਤ ਕਉ ਬਿਖੁ ਬਿਗਸੈ ਸੰਸਾਰੁ ॥ ਕਰਿ ਸੀਗਾਰੁ ਬਹੈ ਪਖਿਆਰੀ ॥ ਸੰਤ ਕੀ ਠਿਠਕੀ ਫਿਰੈ ਬਿਚਾਰੀ ॥੨॥ ਸੰਤ ਭਾਗਿ ਓਹ ਪਾਛੈ ਪਰੈ ॥ ਗੁਰ ਪਰਸਾਦੀ ਮਾਰਹੁ ਡਰੈ ॥ ਸਾਕਤ ਕੀ ਓਹ ਪਿੰਡ ਪਰਾਇਣਿ ॥ ਹਮ ਕਉ ਦ੍ਰਿਸਟਿ ਪਰੈ ਤ੍ਰਖਿ ਡਾਇਣਿ ॥੩॥ ਹਮ ਤਿਸ ਕਾ ਬਹੁ ਜਾਨਿਆ ਭੇਉ ॥ ਜਬ ਹੂਏ ਕ੍ਰਿਪਾਲ ਮਿਲੇ ਗੁਰਦੇਉ ॥ ਕਹੁ ਕਬੀਰ ਅਬ ਬਾਹਰਿ ਪਰੀ ॥ ਸੰਸਾਰੈ ਕੈ ਅੰਚਲਿ ਲਰੀ ॥੪॥੪॥੭॥ਅਰਥ: (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ) ।੧।ਰਹਾਉ।(ਪਰ ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ) । (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧।ਇਸ ਸੋਹਾਗਣ ਨਾਰ ਦੇ ਗਲ ਵਿਚ ਹਾਰ ਸੋਭਦਾ ਹੈ, (ਭਾਵ, ਜੀਵਾਂ ਦੇ ਮਨ ਮੋਹਣ ਨੂੰ ਸਦਾ ਸੁਹਣੀ ਬਣੀ ਰਹਿੰਦੀ ਹੈ) । (ਇਸ ਨੂੰ ਵੇਖ ਵੇਖ ਕੇ) ਜਗਤ ਖ਼ੁਸ਼ ਹੁੰਦਾ ਹੈ, ਪਰ ਸੰਤਾਂ ਨੂੰ ਇਹ ਜ਼ਹਿਰ (ਵਾਂਗ) ਦਿੱਸਦੀ ਹੈ। ਵੇਸਵਾ (ਵਾਂਗ) ਸਦਾ ਸ਼ਿੰਗਾਰ ਕਰੀ ਰੱਖਦੀ ਹੈ, ਪਰ ਸੰਤਾਂ ਦੀ ਫਿਟਕਾਰੀ ਹੋਈ ਵਿਚਾਰੀ (ਸੰਤਾਂ ਤੋਂ) ਪਰੇ ਪਰੇ ਹੀ ਫਿਰਦੀ ਹੈ।੨।(ਇਹ ਮਾਇਆ) ਭੱਜ ਕੇ ਸੰਤਾਂ ਦੇ ਲੜ ਲੱਗਣ ਦੀ ਕੋਸ਼ਸ਼ ਕਰਦੀ ਹੈ, ਪਰ (ਸੰਤਾਂ ਉੱਤੇ) ਗੁਰੂ ਦੀ ਮਿਹਰ ਹੋਣ ਕਰ ਕੇ (ਇਹ ਸੰਤਾਂ ਦੀ) ਮਾਰ ਤੋਂ ਭੀ ਡਰਦੀ ਹੈ (ਇਸ ਵਾਸਤੇ ਨੇੜੇ ਨਹੀਂ ਢੁੱਕਦੀ) । ਇਹ ਮਾਇਆ ਪ੍ਰਭੂ ਨਾਲੋਂ ਟੁੱਟੇ ਹੋਏ ਬੰਦਿਆਂ ਦੀ ਜਿੰਦ-ਜਾਨ ਬਣੀ ਰਹਿੰਦੀ ਹੈ, ਪਰ ਮੈਨੂੰ ਤਾਂ ਇਹ ਭਿਆਨਕ ਡੈਣ ਦਿੱਸਦੀ ਹੈ।੩।ਜਦੋਂ ਮੇਰੇ ਸਤਿਗੁਰੂ ਜੀ ਮੇਰੇ ਉੱਤੇ ਦਿਆਲ ਹੋਏ ਤੇ ਮੈਨੂੰ ਮਿਲ ਪਏ, ਤਦੋਂ ਤੋਂ ਮੈਂ ਇਸ ਮਾਇਆ ਦਾ ਭੇਤ ਪਾ ਲਿਆ ਹੈ। ਹੇ ਕਬੀਰ! ਹੁਣ ਤੂੰ ਬੇਸ਼ੱਕ ਆਖ-ਮੈਥੋਂ ਤਾਂ ਇਹ ਮਾਇਆ ਪਰੇ ਹਟ ਗਈ ਹੈ, ਤੇ ਸੰਸਾਰੀ ਜੀਵਾਂ ਦੇ ਪੱਲੇ ਜਾ ਲੱਗੀ ਹੈ।੪।੪।੭।GOND:When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. || 1 || The world loves only the one bride, Maya. She is the wife of all beings and creatures. || 1 || Pause || With her necklace around her neck, this bride looks beautiful. She is poison to the Saint, but the world is delighted with her. Adorning herself, she sits like a prostitute. Cursed by the Saints, she wanders around like a wretch. || 2 || She runs around, chasing after the Saints. She is afraid of being beaten by those blessed with the Gurus Grace. She is the body, the breath of life, of the faithless cynics. She appears to me like a blood-thirsty witch. || 3 || I know her secrets well - in His Mercy, the Divine Guru met me. Says Kabeer, now I have thrown her out. She clings to the skirt of the world. || 4 || 4 || 7 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

SHALOK, FIFTH MEHL:The Bani of the Guru’s Word is Ambrosial Nectar; its taste is sweet. The Name of the Lord is Ambrosial Nectar. Meditate in remembrance on the Lord in your mind, body and heart; twenty-four hours a day, sing His Glorious Praises. Listen to these Teachings, O Sikhs of the Guru. This is the true purpose of life. This priceless human life will be made fruitful; embrace love for the Lord in your mind. Celestial peace and absolute bliss come when one meditates on God — suffering is dispelled. O Nanak, chanting the Naam, the Name of the Lord, peace wells up, and one obtains a place in the Court of the Lord. || 1 || FIFTH MEHL: O Nanak, meditate on the Naam, the Name of the Lord; this is the Teaching imparted by the Perfect Guru. In the Lord’s Will, they practice meditation, austerity and self-discipline; in the Lord’s Will, they are released. In the Lord’s Will, they are made to wander in reincarnation; in the Lord’s Will, they are forgiven. In the Lord’s Will, pain and pleasure are experienced; in the Lord’s Will, actions are performed. In the Lord’s Will, clay is fashioned into form; in the Lord’s Will, His Light is infused into it. In the Lord’s Will, enjoyments are enjoyed; in the Lord’s Will, these enjoyments are denied. In the Lord’s Will, they are incarnated in heaven and hell; in the Lord’s Will, they fall to the ground. In the Lord’s Will, they are committed to His devotional worship and Praise; O Nanak, how rare are these! || 2 || PAUREE: Hearing, hearing of the glorious greatness of the True Name, I live. Even ignorant beasts and goblins can be saved, in an instant. Day and night, chant the Name, forever and ever. The most horrible thirst and hunger is satisfied through Your Name, O Lord. Disease, sorrow and pain run away, when the Name dwells within the mind. He alone attains his Beloved, who loves the Word of the Guru’s Shabad. The worlds and solar systems are saved by the Infinite Lord. Your glory is Yours alone, O my Beloved True Lord. || 12 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥ SOOHEE, FOURTH MEHL:I chant and vibrate the Name of the Lord God, the Supreme Being, Har, Har; my poverty and problems have all been eradicated. The fear of birth and death has been erased, through the Word of the Guru’s Shabad; serving the Unmoving, Unchanging Lord, I am absorbed in peace. || 1 || O my mind, vibrate the Name of the most Beloved, Darling Lord. I have dedicated my mind and body, and placed them in offering before the Guru; I have sold my head to the Guru, for a very dear price. || 1 || Pause || The kings and the rulers of men enjoy pleasures and delights, but without the Name of the Lord, death seizes and dispatches them all. The Righteous Judge of Dharma strikes them over the heads with his staff, and when the fruits of their actions come into their hands, then they regret and repent. || 2 || Save me, save me, Lord; I am Your humble servant, a mere worm. I seek the Protection of Your Sanctuary, O Primal Lord, Cherisher and Nourisher. Please bless me with the Blessed Vision of the Saint’s Darshan, that I may find peace. O God, please fulfill the desires of Your humble servant. || 3 || You are the All-powerful, Great, Primal God, my Lord and Master. O Lord, please bless me with the gift of humility. Servant Nanak has found the Naam, the Name of the Lord, and is at peace; I am forever a sacrifice to the Naam. || 4 || 2 || ਅਰਥ: ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ।੧।ਰਹਾਉ।ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ।੧।ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ। ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ।੨।ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ। ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ।੩।ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ। ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ। ਹੇ ਦਾਸ ਨਾਨਕ! ਆਖ-) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ। ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ।੪।੨।--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।:ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।SHALOK:The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audio ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧। ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬। SHALOK, FOURTH MEHL: He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. || 1 || FOURTH MEHL: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru’s feet. || 2 || PAUREE: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. || 26 || --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।JAITSREE, FOURTH MEHL, FIRST HOUSE, CHAU-PADAS:ONE UNIVERSAL CREATOR GOD. BY THE GRACE OF THE TRUE GURU:The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।JAITSREE, FOURTH MEHL, FIRST HOUSE, CHAU-PADAS:ONE UNIVERSAL CREATOR GOD. BY THE GRACE OF THE TRUE GURU:The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।DHANAASAREE, FIFTH MEHL:People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 || They believe that You are far away, but You, O God, are near at hand. Looking around, this way and that, the greedy people come and go. || Pause || As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) ।ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧।SHALOK, THIRD MEHL:ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ।ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ।ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।Great men speak the teachings by relating them to individual situations, but the whole world shares in them. One who becomes Gurmukh knows the Fear of God, and realizes his own self. If, by Guru’s Grace, one remains dead while yet alive, the mind becomes content in itself. Those who have no faith in their own minds, O Nanak — how can they speak of spiritual wisdom? || 1 || THIRD MEHL: Those who do not focus their consciousness on the Lord, as Gurmukh, suffer pain and grief in the end. They are blind, inwardly and outwardly, and they do not understand anything. O Pandit, O religious scholar, the whole world is fed for the sake of those who are attuned to the Lord’s Name. Those who praise the Word of the Guru’s Shabad, remain blended with the Lord. O Pandit, O religious scholar, no one is satisfied, and no one finds true wealth through the love of duality. They have grown weary of reading scriptures, but still, they do not find contentment, and they pass their lives burning, night and day. Their cries and complaints never end, and doubt does not depart from within them. O Nanak, without the Naam, the Name of the Lord, they rise up and depart with blackened faces. || 2 || PAUREE: O Beloved, lead me to meet my True Friend; meeting with Him, I shall ask Him to show me the Path. I am a sacrifice to that Friend, who shows it to me. I share His Virtues with Him, and meditate on the Lord’s Name. I serve my Beloved Lord forever; serving the Lord, I have found peace. I am a sacrifice to the True Guru, who has imparted this understanding to me. || 12 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।BAIRAAREE, FOURTH MEHL:The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. || 1 || Pause || Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. || 1 || The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. || 2 || 3 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

SORAT’H, FIRST MEHL:Those who serve the True Guru, O Beloved, their companions are saved as well. No one blocks their way, O Beloved, and the Lord’s Ambrosial Nectar is on their tongue. Without the Fear of God, they are so heavy that they sink and drown, O Beloved; but the Lord, casting His Glance of Grace, carries them across. || 1 || I ever praise You, O Beloved, I ever sing Your Praises. Without the boat, one is drowned in the sea of fear, O Beloved; how can I reach the distant shore? || 1 || Pause || I praise the Praiseworthy Lord, O Beloved; there is no other one to praise. Those who praise my God are good, O Beloved; they are imbued with the Word of the Shabad, and His Love. If I join them, O Beloved, I can churn the essence and so find joy. || 2 || The gateway to honor is Truth, O Beloved; it bears the Insignia of the True Name of the Lord. We come into the world, and we depart, with our destiny written and pre-ordained, O Beloved; realize the Command of the Commander. Without the Guru, this Command is not understood, O Beloved; True is the Power of the True Lord. || 3 || By His Command, we are conceived, O Beloved, and by His Command, we grow in the womb. By His Command, we are born, O Beloved, head-first, and upside-down. The Gurmukh is honored in the Court of the Lord, O Beloved; he departs after resolving his affairs. || 4 || By His Command, one comes into the world, O Beloved, and by His Will, he goes. By His Will, some are bound and gagged and driven away, O Beloved; the self-willed manmukhs suffer their punishment. By His Command, the Word of the Shabad, is realized, O Beloved, and one goes to the Court of the Lord robed in honor. || 5 || By His Command, some accounts are accounted for, O Beloved; by His Command, some suffer in egotism and duality. By His Command, one wanders in reincarnation, O Beloved; deceived by sins and demerits, he cries out in his suffering. If he comes to realize the Command of the Lord’s Will, O Beloved, then he is blessed with Truth and Honor. || 6 || It is so difficult to speak it, O Beloved; how can we speak, and hear, the True Name? I am a sacrifice to those who praise the Lord, O Beloved. I have obtained the Name, and I am satisfied, O Beloved; by His Grace, I am united in His Union. || 7 || If my body were to become the paper, O Beloved, and my mind the inkpot; and if my tongue became the pen, O Beloved, I would write, and contemplate, the Glorious Praises of the True Lord. Blessed is that scribe, O Nanak, who writes the True Name, and enshrines it within his heart. || 8 || 3 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥ਅਰਥ: ਹੇ ਪ੍ਰਭੂ! ਵਿਕਾਰਾਂ ਵਿਚ) ਸੜ ਰਹੇ ਸੰਸਾਰ ਨੂੰ ਆਪਣੀ ਮਿਹਰ ਕਰ ਕੇ ਬਚਾ ਲੈ, ਜਿਸ ਭੀ ਤਰੀਕੇ ਨਾਲ ਇਹ ਬਚ ਸਕਦਾ ਹੋਵੇ ਉਸੇ ਤਰ੍ਹਾਂ ਬਚਾ ਲੈ।ਹੇ ਨਾਨਕ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਮਨ ਵਿਚ ਵਸਾ ਕੇ (ਜਿਸ ਮਨੁੱਖ ਨੂੰ) ਸਤਿਗੁਰੂ ਨੇ (ਸਿਮਰਨ ਦਾ) ਆਤਮਕ ਆਨੰਦ ਵਿਖਾਲ ਦਿੱਤਾ, ਉਸ ਨੂੰ ਇਹ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਤੋਂ ਬਿਨਾ ਕੋਈ ਹੋਰ ਇਹ ਬਖ਼ਸ਼ਸ਼ ਕਰਨ ਵਾਲਾ ਨਹੀਂ ਹੈ।੧।ਮਃ ੩ ॥ ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥ ਨਾ ਇਹ ਮਾਰੀ ਨ ਮਰੈ ਨਾ ਇਹ ਹਟਿ ਵਿਕਾਇ ॥ ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾਇ ॥ ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥ ਨਾਨਕ ਮਾਇਆ ਕਾ ਮਾਰਣੁ ਸਬਦੁ ਹੈ ਗੁਰਮੁਖਿ ਪਾਇਆ ਜਾਇ ॥੨॥ਅਰਥ: ਹੇ ਭਾਈ! ਮਾਇਆ ਦੀ ਹਉਮੈ (ਸਾਰੇ ਸੰਸਾਰ ਨੂੰ) ਆਪਣੇ ਵੱਸ ਵਿਚ ਕਰਨ ਦੀ ਸਮਰਥਾ ਵਾਲੀ ਹੈ, (ਇਸ ਦੇ ਅਸਰ ਹੇਠ ਜੀਵ ਪਰਮਾਤਮਾ ਨੂੰ ਵਿਸਾਰ ਕੇ) ਹੋਰ (ਦੇ ਮੋਹ) ਵਿਚ ਜਾ ਫਸਦਾ ਹੈ। ਇਹ ਹਉਮੈ ਨਾਹ (ਕਿਸੇ ਪਾਸੋਂ) ਮਾਰੀ ਜਾ ਸਕਦੀ ਹੈ, ਨਾਹ ਹੀ ਇਹ ਆਪ ਮਰਦੀ ਹੈ, ਨਾਹ ਹੀ ਇਹ ਕਿਸੇ ਹੱਟੀ ਤੇ ਵੇਚੀ ਜਾ ਸਕਦੀ ਹੈ। ਜਦੋਂ ਇਸ ਨੂੰ ਗੁਰੂ ਦੇ ਸ਼ਬਦ ਦੀ ਰਾਹੀਂ ਚੰਗੀ ਤਰ੍ਹਾਂ ਸਾੜ ਦੇਈਏ, ਤਦੋਂ ਹੀ ਇਹ (ਜੀਵ ਦੇ) ਅੰਦਰੋਂ ਮੁੱਕਦੀ ਹੈ। (ਹੇ ਭਾਈ! ਜਿਸ ਮਨੁੱਖ ਦੇ ਅੰਦਰੋਂ ਮਾਇਆ ਦੀ ਹਉਮੈ ਮੁੱਕਦੀ ਹੈ ਉਸ ਦਾ) ਤਨ (ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, ਉਸ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ।ਹੇ ਨਾਨਕ! ਗੁਰੂ ਦਾ ਸ਼ਬਦ ਹੀ ਮਾਇਆ ਦਾ ਪ੍ਰਭਾਵ ਮੁਕਾਣ ਦਾ ਵਸੀਲਾ ਹੈ, ਤੇ, ਇਹ ਸ਼ਬਦ ਗੁਰੂ ਦੀ ਸਰਨ ਪਿਆਂ ਮਿਲਦਾ ਹੈ।੨।ਪਉੜੀ ॥ ਸਤਿਗੁਰ ਕੀ ਵਡਿਆਈ ਸਤਿਗੁਰਿ ਦਿਤੀ ਧੁਰਹੁ ਹੁਕਮੁ ਬੁਝਿ ਨੀਸਾਣੁ ॥ ਪੁਤੀ ਭਾਤੀਈ ਜਾਵਾਈ ਸਕੀ ਅਗਹੁ ਪਿਛਹੁ ਟੋਲਿ ਡਿਠਾ ਲਾਹਿਓਨੁ ਸਭਨਾ ਕਾ ਅਭਿਮਾਨੁ ॥ ਜਿਥੈ ਕੋ ਵੇਖੈ ਤਿਥੈ ਮੇਰਾ ਸਤਿਗੁਰੂ ਹਰਿ ਬਖਸਿਓਸੁ ਸਭੁ ਜਹਾਨੁ ॥ ਜਿ ਸਤਿਗੁਰ ਨੋ ਮਿਲਿ ਮੰਨੇ ਸੁ ਹਲਤਿ ਪਲਤਿ ਸਿਝੈ ਜਿ ਵੇਮੁਖੁ ਹੋਵੈ ਸੁ ਫਿਰੈ ਭਰਿਸਟ ਥਾਨੁ ॥ ਜਨ ਨਾਨਕ ਕੈ ਵਲਿ ਹੋਆ ਮੇਰਾ ਸੁਆਮੀ ਹਰਿ ਸਜਣ ਪੁਰਖੁ ਸੁਜਾਨੁ ॥ ਪਉਦੀ ਭਿਤਿ ਦੇਖਿ ਕੈ ਸਭਿ ਆਇ ਪਏ ਸਤਿਗੁਰ ਕੀ ਪੈਰੀ ਲਾਹਿਓਨੁ ਸਭਨਾ ਕਿਅਹੁ ਮਨਹੁ ਗੁਮਾਨੁ ॥੧੦॥ਅਰਥ: (ਜਿਹੜੀ) ਇੱਜ਼ਤ ਗੁਰੂ (ਅਮਰਦਾਸ ਜੀ) ਦੀ (ਹੋਈ, ਉਹ) ਗੁਰੂ (ਅੰਗਦ ਸਾਹਿਬ) ਨੇ ਪਰਮਾਤਮਾ ਦੀ ਹਜ਼ੂਰੀ ਤੋਂ (ਮਿਲਿਆ) ਹੁਕਮ ਸਮਝ ਕੇ ਪਰਵਾਨਾ ਸਮਝ ਕੇ (ਉਹਨਾਂ ਨੂੰ) ਦਿੱਤੀ। ਪੁੱਤਰਾਂ ਨੇ, ਭਤੀਜਿਆਂ ਨੇ, ਜਵਾਈਆਂ ਨੇ, ਹੋਰ ਸੱਕੇ ਸਾਕ ਅੰਗਾਂ ਨੇ ਚੰਗੀ ਤਰ੍ਹਾਂ ਪਰਖ ਕੇ ਵੇਖ ਲਿਆ ਸੀ (ਗੁਰੂ ਨੇ) ਸਭਨਾਂ ਦਾ ਮਾਣ ਦੂਰ ਕਰ ਦਿੱਤਾ।ਹੇ ਭਾਈ! ਪਰਮਾਤਮਾ ਨੇ (ਗੁਰੂ ਦੀ ਰਾਹੀਂ) ਸਾਰੇ ਸੰਸਾਰ ਨੂੰ (ਨਾਮ ਦੀ) ਬਖ਼ਸ਼ਸ਼ ਕੀਤੀ ਹੈ; ਜਿੱਥੇ ਭੀ ਕੋਈ ਵੇਖਦਾ ਹੈ ਉਥੇ ਹੀ ਪਿਆਰਾ ਗੁਰੂ (ਨਾਮ ਦੀ ਦਾਤਿ ਦੇਣ ਲਈ ਮੌਜੂਦ) ਹੈ। ਜਿਹੜਾ ਮਨੁੱਖ ਗੁਰੂ ਨੂੰ ਮਿਲ ਕੇ ਪਤੀਜਦਾ ਹੈ ਉਹ ਇਸ ਲੋਕ ਵਿਚ ਤੇ ਪਰਲੋਕ ਵਿਚ ਕਾਮਯਾਬ ਹੋ ਜਾਂਦਾ ਹੈ, ਪਰ ਜਿਹੜਾ ਮਨੁੱਖ ਗੁਰੂ ਵਲੋਂ ਮੂੰਹ ਮੋੜਦਾ ਹੈ, ਉਹ ਭਟਕਦਾ ਫਿਰਦਾ ਹੈ, ਉਸ ਦਾ ਹਿਰਦਾ-ਥਾਂ (ਵਿਕਾਰਾਂ ਨਾਲ) ਗੰਦਾ ਟਿਕਿਆ ਰਹਿੰਦਾ ਹੈ। ਹੇ ਨਾਨਕ! ਆਖ-) ਸਭ ਦੇ ਦਿਲ ਦੀ ਜਾਣਨ ਵਾਲਾ ਸਭ ਦਾ ਮਿੱਤਰ ਸਭ ਵਿਚ ਵਿਆਪਕ ਪ੍ਰਭੂ ਆਪਣੇ ਸੇਵਕ ਦੇ ਪੱਖ ਤੇ ਰਹਿੰਦਾ ਹੈ।ਹੇ ਭਾਈ! ਗੁਰੂ ਦੇ ਦਰ ਤੋਂ) ਆਤਮਕ ਖ਼ੁਰਾਕ ਮਿਲਦੀ ਵੇਖ ਕੇ ਸਾਰੇ ਲੋਕ ਗੁਰੂ ਦੀ ਚਰਨੀਂ ਆ ਲੱਗੇ। ਗੁਰੂ ਨੇ ਸਭਨਾਂ ਦੇ ਮਨ ਤੋਂ ਅਹੰਕਾਰ ਦੂਰ ਕਰ ਦਿੱਤਾ।੧੦।Shalok third mahalO Lord! In vices) save the decaying world by your mercy, save it in whatever way you can. O Nanak! By instilling in the mind the praises of the ever-changing Lord, (to whom) the Satguru has shown the spiritual joy (of meditation), he understands that there is none other than God who is the bestower of this. 1.Hey brother! Maya's ego is capable of controlling (the whole world), (under its influence the living being forgets God) and falls into other (love). This ego cannot be killed (by any side), nor does it die itself, nor can it be sold to anyone. When we burn it thoroughly through the Guru's word, only then does it disappear from within (the organism). (O brother! The person from whom the ego of maya is removed) his body (his) mind becomes pure, the name of God dwells in his mind.O Nanak! The Guru's word is the means to show the effect of Maya, and this word is found in the Guru's head. 2.(Which) honor Guru (Amardas Ji) (was, that) Guru (Angad Sahib) gave (to them) as a command (received) from the presence of God. Sons, nephews, sons-in-law, other able-bodied members had thoroughly tested and seen (the Guru) removed the pride of all.Hey brother! God has bestowed (the name of) the whole world (through the Guru); Wherever one looks there is the Beloved Guru (present to bestow the gift of Name). The person who meets the Guru becomes successful in this world and the Hereafter, but the person who turns away from the Guru wanders, his heart remains dirty --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

Tgank you very much for listening Audio Gurbani . --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਬੈਰਾੜੀ ਮਹਲਾ ੪ ॥ ਜਪਿ ਮਨ ਰਾਮ ਨਾਮੁ ਨਿਸਤਾਰਾ ॥ ਕੋਟ ਕੋਟੰਤਰ ਕੇ ਪਾਪ ਸਭਿ ਖੋਵੈ ਹਰਿ ਭਵਜਲੁ ਪਾਰਿ ਉਤਾਰਾ ॥੧॥ ਰਹਾਉ ॥ ਕਾਇਆ ਨਗਰਿ ਬਸਤ ਹਰਿ ਸੁਆਮੀ ਹਰਿ ਨਿਰਭਉ ਨਿਰਵੈਰੁ ਨਿਰੰਕਾਰਾ ॥ ਹਰਿ ਨਿਕਟਿ ਬਸਤ ਕਛੁ ਨਦਰਿ ਨ ਆਵੈ ਹਰਿ ਲਾਧਾ ਗੁਰ ਵੀਚਾਰਾ ॥੧॥ ਹਰਿ ਆਪੇ ਸਾਹੁ ਸਰਾਫੁ ਰਤਨੁ ਹੀਰਾ ਹਰਿ ਆਪਿ ਕੀਆ ਪਾਸਾਰਾ ॥ ਨਾਨਕ ਜਿਸੁ ਕ੍ਰਿਪਾ ਕਰੇ ਸੁ ਹਰਿ ਨਾਮੁ ਵਿਹਾਝੇ ਸੋ ਸਾਹੁ ਸਚਾ ਵਣਜਾਰਾ ॥੨॥੪||O (my) mind! By chanting the name of God, (this name from the world-ocean) will be removed. (God's name) destroys all the sins (committed) of many souls, God makes (the meditator) pass across the world-ocean. 1. Stay.(O brother!) The Master-Lord dwells in (our) body-city, (yet) He has no fear, He has no enmity, He has no particular shape. God dwells (always) close to us, (but we) do not see (yes,) He is found green with the grace of the Guru. 1.(With Guru's Bakhshi Mati, it is understood that) God Himself is the Diamond, Himself the Gem, Himself (the one who wields it) is the King, is the Seraph, He Himself has created this universe. O Nanak! The person on whom God favors, that person speaks his name, that person becomes the moneylender (of the name-gem), he continues to trade (this name-gem) forever. 2.4.ਹੇ (ਮੇਰੇ) ਮਨ! ਪਰਮਾਤਮਾ ਦਾ ਨਾਮ ਜਪਿਆ ਕਰ, (ਇਹ ਨਾਮ ਸੰਸਾਰ-ਸਮੁੰਦਰ ਤੋਂ) ਪਾਰ-ਉਤਾਰਾ ਕਰ ਦੇਂਦਾ ਹੈ। (ਪਰਮਾਤਮਾ ਦਾ ਨਾਮ) ਅਨੇਕਾਂ ਜੂਨਾਂ ਦੇ (ਕੀਤੇ ਸਾਰੇ ਪਾਪ ਨਾਸ ਕਰ ਦੇਂਦਾ ਹੈ, ਪਰਮਾਤਮਾ (ਸਿਮਰਨ ਕਰਨ ਵਾਲੇ ਜੀਵ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ।੧।ਰਹਾਉ।(ਹੇ ਭਾਈ!) ਮਾਲਕ-ਪ੍ਰਭੂ (ਸਾਡੇ) ਸਰੀਰ-ਸ਼ਹਰ ਵਿਚ ਵੱਸਦਾ ਹੈ, (ਫਿਰ ਭੀ) ਉਸ ਨੂੰ ਕੋਈ ਡਰ ਨਹੀਂ ਪੋਂਹਦਾ, ਉਸ ਨੂੰ ਕਿਸੇ ਨਾਲ ਵੈਰ ਨਹੀਂ, ਉਸ ਦਾ ਕੋਈ ਖ਼ਾਸ ਆਕਾਰ ਨਹੀਂ। ਪਰਮਾਤਮਾ (ਸਦਾ ਸਾਡੇ) ਨੇੜੇ ਵੱਸਦਾ ਹੈ, (ਪਰ ਸਾਨੂੰ) ਦਿੱਸਦਾ ਨਹੀਂ (ਹਾਂ,) ਗੁਰੂ ਦੀ ਬਖ਼ਸ਼ੀ ਸੂਝ ਨਾਲ ਉਹ ਹਰੀ ਲੱਭ ਪੈਂਦਾ ਹੈ।੧।(ਗੁਰੂ ਦੀ ਬਖ਼ਸ਼ੀ ਮਤਿ ਨਾਲ ਇਹ ਸਮਝ ਆ ਜਾਂਦੀ ਹੈ ਕਿ) ਪਰਮਾਤਮਾ ਆਪ ਹੀ ਹੀਰਾ ਹੈ ਆਪ ਹੀ ਰਤਨ ਹੈ, ਆਪ ਹੀ (ਇਸ ਨੂੰ ਵਿਹਾਝਣ ਵਾਲਾ) ਸ਼ਾਹ ਹੈ ਸਰਾਫ਼ ਹੈ, ਉਸ ਨੇ ਆਪ ਹੀ ਇਹ ਜਗਤ ਦਾ ਖਿਲਾਰਾ ਰਚਿਆ ਹੋਇਆ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਪਰਮਾਤਮਾ ਕਿਰਪਾ ਕਰਦਾ ਹੈ, ਉਹ ਮਨੁੱਖ ਉਸ ਦਾ ਨਾਮ ਵਿਹਾਝਦਾ ਹੈ, ਉਹ ਮਨੁੱਖ (ਨਾਮ-ਰਤਨ ਦਾ) ਸਾਹੂਕਾਰ ਬਣ ਜਾਂਦਾ ਹੈ, ਉਹ ਸਦਾ ਲਈ (ਇਸ ਨਾਮ-ਰਤਨ ਦਾ) ਵਣਜ ਕਰਦਾ ਰਹਿੰਦਾ ਹੈ।੨।੪।--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ ਸੋਹਾਗਨਿ ਗਲਿ ਸੋਹੈ ਹਾਰੁ ॥ ਸੰਤ ਕਉ ਬਿਖੁ ਬਿਗਸੈ ਸੰਸਾਰੁ ॥ ਕਰਿ ਸੀਗਾਰੁ ਬਹੈ ਪਖਿਆਰੀ ॥ ਸੰਤ ਕੀ ਠਿਠਕੀ ਫਿਰੈ ਬਿਚਾਰੀ ॥੨॥ ਸੰਤ ਭਾਗਿ ਓਹ ਪਾਛੈ ਪਰੈ ॥ ਗੁਰ ਪਰਸਾਦੀ ਮਾਰਹੁ ਡਰੈ ॥ ਸਾਕਤ ਕੀ ਓਹ ਪਿੰਡ ਪਰਾਇਣਿ ॥ ਹਮ ਕਉ ਦ੍ਰਿਸਟਿ ਪਰੈ ਤ੍ਰਖਿ ਡਾਇਣਿ ॥੩॥ ਹਮ ਤਿਸ ਕਾ ਬਹੁ ਜਾਨਿਆ ਭੇਉ ॥ ਜਬ ਹੂਏ ਕ੍ਰਿਪਾਲ ਮਿਲੇ ਗੁਰਦੇਉ ॥ ਕਹੁ ਕਬੀਰ ਅਬ ਬਾਹਰਿ ਪਰੀ ॥ ਸੰਸਾਰੈ ਕੈ ਅੰਚਲਿ ਲਰੀ ॥੪॥੪॥੭॥ਅਰਥ: (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ) ।੧।ਰਹਾਉ।(ਪਰ ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ) । (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧।ਇਸ ਸੋਹਾਗਣ ਨਾਰ ਦੇ ਗਲ ਵਿਚ ਹਾਰ ਸੋਭਦਾ ਹੈ, (ਭਾਵ, ਜੀਵਾਂ ਦੇ ਮਨ ਮੋਹਣ ਨੂੰ ਸਦਾ ਸੁਹਣੀ ਬਣੀ ਰਹਿੰਦੀ ਹੈ) । (ਇਸ ਨੂੰ ਵੇਖ ਵੇਖ ਕੇ) ਜਗਤ ਖ਼ੁਸ਼ ਹੁੰਦਾ ਹੈ, ਪਰ ਸੰਤਾਂ ਨੂੰ ਇਹ ਜ਼ਹਿਰ (ਵਾਂਗ) ਦਿੱਸਦੀ ਹੈ। ਵੇਸਵਾ (ਵਾਂਗ) ਸਦਾ ਸ਼ਿੰਗਾਰ ਕਰੀ ਰੱਖਦੀ ਹੈ, ਪਰ ਸੰਤਾਂ ਦੀ ਫਿਟਕਾਰੀ ਹੋਈ ਵਿਚਾਰੀ (ਸੰਤਾਂ ਤੋਂ) ਪਰੇ ਪਰੇ ਹੀ ਫਿਰਦੀ ਹੈ।੨।(ਇਹ ਮਾਇਆ) ਭੱਜ ਕੇ ਸੰਤਾਂ ਦੇ ਲੜ ਲੱਗਣ ਦੀ ਕੋਸ਼ਸ਼ ਕਰਦੀ ਹੈ, ਪਰ (ਸੰਤਾਂ ਉੱਤੇ) ਗੁਰੂ ਦੀ ਮਿਹਰ ਹੋਣ ਕਰ ਕੇ (ਇਹ ਸੰਤਾਂ ਦੀ) ਮਾਰ ਤੋਂ ਭੀ ਡਰਦੀ ਹੈ (ਇਸ ਵਾਸਤੇ ਨੇੜੇ ਨਹੀਂ ਢੁੱਕਦੀ) । ਇਹ ਮਾਇਆ ਪ੍ਰਭੂ ਨਾਲੋਂ ਟੁੱਟੇ ਹੋਏ ਬੰਦਿਆਂ ਦੀ ਜਿੰਦ-ਜਾਨ ਬਣੀ ਰਹਿੰਦੀ ਹੈ, ਪਰ ਮੈਨੂੰ ਤਾਂ ਇਹ ਭਿਆਨਕ ਡੈਣ ਦਿੱਸਦੀ ਹੈ।੩।ਜਦੋਂ ਮੇਰੇ ਸਤਿਗੁਰੂ ਜੀ ਮੇਰੇ ਉੱਤੇ ਦਿਆਲ ਹੋਏ ਤੇ ਮੈਨੂੰ ਮਿਲ ਪਏ, ਤਦੋਂ ਤੋਂ ਮੈਂ ਇਸ ਮਾਇਆ ਦਾ ਭੇਤ ਪਾ ਲਿਆ ਹੈ। ਹੇ ਕਬੀਰ! ਹੁਣ ਤੂੰ ਬੇਸ਼ੱਕ ਆਖ-ਮੈਥੋਂ ਤਾਂ ਇਹ ਮਾਇਆ ਪਰੇ ਹਟ ਗਈ ਹੈ, ਤੇ ਸੰਸਾਰੀ ਜੀਵਾਂ ਦੇ ਪੱਲੇ ਜਾ ਲੱਗੀ ਹੈ।੪।੪।੭।GOND:When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. || 1 || The world loves only the one bride, Maya. She is the wife of all beings and creatures. || 1 || Pause || With her necklace around her neck, this bride looks beautiful. She is poison to the Saint, but the world is delighted with her. Adorning herself, she sits like a prostitute. Cursed by the Saints, she wanders around like a wretch. || 2 || She runs around, chasing after the Saints. She is afraid of being beaten by those blessed with the Gurus Grace. She is the body, the breath of life, of the faithless cynics. She appears to me like a blood-thirsty witch. || 3 || I know her secrets well - in His Mercy, the Divine Guru met me. Says Kabeer, now I have thrown her out. She clings to the skirt of the world. || 4 || 4 || 7 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।SORAT’H, FIFTH MEHL:He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ਅਰਥ: ਹੇ ਪ੍ਰਭੂ ਜੀ! ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ।ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧।ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।੨।ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩।ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੪।੬।DHANAASAREE, FOURTH MEHL:Tell me, O Siblings of Destiny, the religion for this Dark Age of Kali Yuga. I seek emancipation — how can I be emancipated? Meditation on the Lord, Har, Har, is the boat, the raft; meditating on the Lord, the swimmer swims across. || 1 || O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause || The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased. || 2 || The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. || 3 || You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. || 4 || 6 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

RAAMKALEE, FIRST MEHL:You calculate the auspicious days, but you do not understand that the One Creator Lord is above these auspicious days. He alone knows the way, who meets the Guru. When one follows the Guru’s Teachings, then he realizes the Hukam of God’s Command. || 1 || Do not tell lies, O Pandit; O religious scholar, speak the Truth. When egotism is eradicated through the Word of the Shabad, then one finds His home. || 1 || Pause || Calculating and counting, the astrologer draws the horoscope. He studies it and announces it, but he does not understand reality. Understand, that the Word of the Guru’s Shabad is above all. Do not speak of anything else; it is all just ashes. || 2 || You bathe, wash, and worship stones. But without being imbued with the Lord, you are the filthiest of the filthy. Subduing your pride, you shall receive the supreme wealth of God. The mortal is liberated and emancipated, meditating on the Lord. || 3 || You study the arguments, but do not contemplate the Vedas. You drown yourself — how will you save your ancestors? How rare is that person who realizes that God is in each and every heart. When one meets the True Guru, then he understands. || 4 || Making his calculations, cynicism and suffering afflict his soul. Seeking the Sanctuary of the Guru, peace is found. I sinned and made mistakes, but now I seek Your Sanctuary. The Guru led me to meet the Lord, according to my past actions. || 5 || If one does not enter the Guru’s Sanctuary, God cannot be found. Deluded by doubt, one is born, only to die, and come back again. Dying in corruption, he is bound and gagged at Death’s door. The Naam, the Name of the Lord, is not in his heart, and he does not act according to the Shabad. || 6 || Some call themselves Pandits, religious scholars and spiritual teachers. Tinged with double-mindedness, they do not find the Mansion of the Lord’s Presence. One who takes the Support of the Naam, by Guru’s Grace, is a rare person, one among millions, incomparable. || 7 || One is bad, and another good, but the One True Lord is contained in all. Understand this, O spiritual teacher, through the support of the True Guru: rare indeed is that Gurmukh, who realizes the One Lord. His comings and goings cease, and he merges in the Lord. || 8 || Those who have the One Universal Creator Lord within their hearts, possess all virtues; they contemplate the True Lord. One who acts in harmony with the Guru’s Will, O Nanak, is absorbed in the Truest of the True. || 9 || 4 || ਰਾਮਕਲੀ ਮਹਲਾ ੧ ॥ ਸਾਹਾ ਗਣਹਿ ਨ ਕਰਹਿ ਬੀਚਾਰੁ ॥ ਸਾਹੇ ਊਪਰਿ ਏਕੰਕਾਰੁ ॥ ਜਿਸੁ ਗੁਰੁ ਮਿਲੈ ਸੋਈ ਬਿਧਿ ਜਾਣੈ ॥ ਗੁਰਮਤਿ ਹੋਇ ਤ ਹੁਕਮੁ ਪਛਾਣੈ ॥੧॥ ਝੂਠੁ ਨ ਬੋਲਿ ਪਾਡੇ ਸਚੁ ਕਹੀਐ ॥ ਹਉਮੈ ਜਾਇ ਸਬਦਿ ਘਰੁ ਲਹੀਐ ॥੧॥ ਰਹਾਉ ॥ ਗਣਿ ਗਣਿ ਜੋਤਕੁ ਕਾਂਡੀ ਕੀਨੀ ॥ ਪੜੈ ਸੁਣਾਵੈ ਤਤੁ ਨ ਚੀਨੀ ॥ ਸਭਸੈ ਊਪਰਿ ਗੁਰ ਸਬਦੁ ਬੀਚਾਰੁ ॥ ਹੋਰ ਕਥਨੀ ਬਦਉ ਨ ਸਗਲੀ ਛਾਰੁ ॥੨॥ ਨਾਵਹਿ ਧੋਵਹਿ ਪੂਜਹਿ ਸੈਲਾ ॥ ਬਿਨੁ ਹਰਿ ਰਾਤੇ ਮੈਲੋ ਮੈਲਾ ॥ ਗਰਬੁ ਨਿਵਾਰਿ ਮਿਲੈ ਪ੍ਰਭੁ ਸਾਰਥਿ ॥ ਮੁਕਤਿ ਪ੍ਰਾਨ ਜਪਿ ਹਰਿ ਕਿਰਤਾਰਥਿ ॥੩॥ ਵਾਚੈ ਵਾਦੁ ਨ ਬੇਦੁ ਬੀਚਾਰੈ ॥ ਆਪਿ ਡੁਬੈ ਕਿਉ ਪਿਤਰਾ ਤਾਰੈ ॥ ਘਟਿ ਘਟਿ ਬ੍ਰਹਮੁ ਚੀਨੈ ਜਨੁ ਕੋਇ ॥ ਸਤਿਗੁਰੁ ਮਿਲੈ ਤ ਸੋਝੀ ਹੋਇ ॥੪॥ ਗਣਤ ਗਣੀਐ ਸਹਸਾ ਦੁਖੁ ਜੀਐ ॥ ਗੁਰ ਕੀ ਸਰਣਿ ਪਵੈ ਸੁਖੁ ਥੀਐ ॥ ਕਰਿ ਅਪਰਾਧ ਸਰਣਿ ਹਮ ਆਇਆ ॥ ਗੁਰ ਹਰਿ ਭੇਟੇ ਪੁਰਬਿ ਕਮਾਇਆ ॥੫॥ ਗੁਰ ਸਰਣਿ ਨ ਆਈਐ ਬ੍ਰਹਮੁ ਨ ਪਾਈਐ ॥ ਭਰਮਿ ਭੁਲਾਈਐ ਜਨਮਿ ਮਰਿ ਆਈਐ ॥ ਜਮ ਦਰਿ ਬਾਧਉ ਮਰੈ ਬਿਕਾਰੁ ॥ ਨਾ ਰਿਦੈ ਨਾਮੁ ਨ ਸਬਦੁ ਅਚਾਰੁ ॥੬॥ ਇਕਿ ਪਾਧੇ ਪੰਡਿਤ ਮਿਸਰ ਕਹਾਵਹਿ ॥ ਦੁਬਿਧਾ ਰਾਤੇ ਮਹਲੁ ਨ ਪਾਵਹਿ ॥ ਜਿਸੁ ਗੁਰ ਪਰਸਾਦੀ ਨਾਮੁ ਅਧਾਰੁ ॥ ਕੋਟਿ ਮਧੇ ਕੋ ਜਨੁ ਆਪਾਰੁ ॥੭॥ ਏਕੁ ਬੁਰਾ ਭਲਾ ਸਚੁ ਏਕੈ ॥ ਬੂਝੁ ਗਿਆਨੀ ਸਤਗੁਰ ਕੀ ਟੇਕੈ ॥ ਗੁਰਮੁਖਿ ਵਿਰਲੀ ਏਕੋ ਜਾਣਿਆ ॥ ਆਵਣੁ ਜਾਣਾ ਮੇਟਿ ਸਮਾਣਿਆ ॥੮॥ ਜਿਨ ਕੈ ਹਿਰਦੈ ਏਕੰਕਾਰੁ ॥ ਸਰਬ ਗੁਣੀ ਸਾਚਾ ਬੀਚਾਰੁ ॥ ਗੁਰ ਕੈ ਭਾਣੈ ਕਰਮ ਕਮਾਵੈ ॥ ਨਾਨਕ ਸਾਚੇ ਸਾਚਿ ਸਮਾਵੈ ॥੯॥੪॥ --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧।ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨।ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩।ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।DHANAASAREE, FIFTH MEHL:I am satisfied and satiated, eating the food of Truth. With my mind, body and tongue, I meditate on the Naam, the Name of the Lord. || 1 || Life, spiritual life, is in the Lord. Spiritual life consists of chanting the Lord’s Name in the Saadh Sangat, the Company of the Holy. || 1 || Pause || He is dressed in robes of all sorts, if he sings the Kirtan of the Lord’s Glorious Praises, day and night. || 2 || He rides upon elephants, chariots and horses, if he sees the Lord’s Path within his own heart. || 3 || Meditating on the Lord’s Feet, deep within his mind and body, slave Nanak has found the Lord, the treasure of peace. || 4 || 2 || 56 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥ SOOHEE, FOURTH MEHL:I chant and vibrate the Name of the Lord God, the Supreme Being, Har, Har; my poverty and problems have all been eradicated. The fear of birth and death has been erased, through the Word of the Guru’s Shabad; serving the Unmoving, Unchanging Lord, I am absorbed in peace. || 1 || O my mind, vibrate the Name of the most Beloved, Darling Lord. I have dedicated my mind and body, and placed them in offering before the Guru; I have sold my head to the Guru, for a very dear price. || 1 || Pause || The kings and the rulers of men enjoy pleasures and delights, but without the Name of the Lord, death seizes and dispatches them all. The Righteous Judge of Dharma strikes them over the heads with his staff, and when the fruits of their actions come into their hands, then they regret and repent. || 2 || Save me, save me, Lord; I am Your humble servant, a mere worm. I seek the Protection of Your Sanctuary, O Primal Lord, Cherisher and Nourisher. Please bless me with the Blessed Vision of the Saint’s Darshan, that I may find peace. O God, please fulfill the desires of Your humble servant. || 3 || You are the All-powerful, Great, Primal God, my Lord and Master. O Lord, please bless me with the gift of humility. Servant Nanak has found the Naam, the Name of the Lord, and is at peace; I am forever a sacrifice to the Naam. || 4 || 2 ||ਅਰਥ: ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ।੧।ਰਹਾਉ।ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ।੧।ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ। ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ।੨।ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ। ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ।੩।ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ। ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ। ਹੇ ਦਾਸ ਨਾਨਕ! ਆਖ-) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ। ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ।੪।੨।--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨॥ ਗਰਬਿ ਗਹੇਲੀ ਮਹਲੁ ਨ ਪਾਵੈ ॥ ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥ ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥ ਬਿਨਉ ਕਰੀ ਜੇ ਜਾਣਾ ਦੂਰਿ ॥ ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥ ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥ਅਰਥ: ਹੇ ਸਹੇਲੀਏ! ਪਰਮਾਤਮਾ ਨੂੰ ਮਿਲਣ ਦੀ ਨਿਸ਼ਾਨੀ (ਮੈਥੋਂ) ਸੁਣ ਲੈ। (ਉਹ ਨਿਸ਼ਾਨੀ ਉਹ ਤਰੀਕਾ ਇਹ ਹੈ ਕਿ) ਲੋਕ-ਲਾਜ ਦੀ ਖ਼ਾਤਰ ਕੰਮ ਕਰਨੇ ਛੱਡ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਹ।੧।ਰਹਾਉ।ਹੇ ਸਹੇਲੀਏ! ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਸੁਹਾਗ-ਭਾਗ ਵਾਲੀ ਹੈ, ਜੇਹੜੀ ਪ੍ਰਭੂ-ਪਤੀ ਨਾਲ ਸਾਂਝ ਬਣਾਂਦੀ ਹੈ, ਜੇਹੜੀ ਅਹੰਕਾਰ ਛੱਡ ਕੇ ਪ੍ਰਭੂ-ਪਤੀ ਦਾ ਹੁਕਮ ਮੰਨਦੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਪਭੂ-ਪਤੀ (ਦੇ ਪਿਆਰ-ਰੰਗ) ਵਿਚ ਰੰਗੀ ਹੋਈ ਉਸ ਦੇ ਮਿਲਾਪ ਦਾ ਆਤਮਕ ਆਨੰਦ ਮਾਣਦੀ ਰਹਿੰਦੀ ਹੈ।੧।(ਇਕ ਸਤਸੰਗੀ) ਸਹੇਲੀ (ਦੂਜੇ ਸਤਸੰਗੀ) ਸਹੇਲੀ ਨੂੰ (ਪ੍ਰਭੂ-ਪਤੀ ਦੇ ਮਿਲਾਪ ਦੇ ਤਰੀਕੇ ਬਾਰੇ) ਸਮਝਾਂਦੀ ਹੈ (ਤੇ ਆਖਦੀ ਹੈ ਕਿ) ਜੇਹੜੀ ਜੀਵ-ਇਸਤ੍ਰੀ ਉਹੀ ਕੁਝ ਕਰਦੀ ਹੈ ਜੋ ਪ੍ਰਭੂ-ਪਤੀ ਨੂੰ ਪਸੰਦ ਆ ਜਾਂਦਾ ਹੈ, ਉਹ ਸੁਹਾਗ-ਭਾਗ ਵਾਲੀ ਜੀਵ-ਇਸਤ੍ਰੀ ਉਸ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ।੨।(ਪਰ) ਜੇਹੜੀ ਜੀਵ-ਇਸਤ੍ਰੀ ਅਹੰਕਾਰ ਵਿਚ ਫਸੀ ਰਹਿੰਦੀ ਹੈ, ਉਹ ਪ੍ਰਭੂ-ਪਤੀ ਦੇ ਚਰਨਾਂ ਵਿਚ ਥਾਂ ਪ੍ਰਾਪਤ ਨਹੀਂ ਕਰ ਸਕਦੀ। ਜਦੋਂ (ਜ਼ਿੰਦਗੀ ਦੀ) ਰਾਤ ਬੀਤ ਜਾਂਦੀ ਹੈ, ਤਦੋਂ ਉਹ ਪਛੁਤਾਂਦੀ ਹੈ। ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੀ ਉਹ ਮੰਦ-ਭਾਗਣ ਜੀਵ-ਇਸਤ੍ਰੀ ਸਦਾ ਦੁੱਖ ਪਾਂਦੀ ਰਹਿੰਦੀ ਹੈ।੩।ਹੇ ਭਾਈ! ਲੋਕ-ਲਾਜ ਦੀ ਖ਼ਾਤਰ ਮੈਂ ਤਾਂ ਹੀ ਪਰਮਾਤਮਾ ਦੇ ਦਰ ਤੇ) ਅਰਦਾਸ ਕਰਾਂ, ਜੇ ਮੈਂ ਉਸ ਨੂੰ ਕਿਤੇ ਦੂਰ ਵੱਸਦਾ ਸਮਝਾਂ। ਉਹ ਨਾਸ-ਰਹਿਤ ਪਰਮਾਤਮਾ ਤਾਂ ਹਰ ਥਾਂ ਵਿਆਪਕ ਹੈ। ਦਾਸ ਨਾਨਕ (ਤਾਂ ਉਸ ਨੂੰ ਆਪਣੇ) ਅੰਗ-ਸੰਗ (ਵੱਸਦਾ) ਵੇਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ।੪।੩।SOOHEE, FIFTH MEHL:Blessed is that soul-bride, who realizes God. She obeys the Hukam of His Order, and abandons her self-conceit. Imbued with her Beloved, she celebrates in delight. || 1 || Listen, O my companions — these are the signs on the Path to meet God. Dedicate your mind and body to Him; stop living to please others. || 1 || Pause || One soul-bride counsels another, to do only that which pleases God. Such a soul-bride merges into the Being of God. || 2 || One who is in the grip of pride does not obtain the Mansion of the Lord’s Presence. She regrets and repents, when her life-night passes away. The unfortunate self-willed manmukhs suffer in pain. || 3 || I pray to God, but I think that He is far away. God is imperishable and eternal; He is pervading and permeating everywhere. Servant Nanak sings of Him; I see Him Ever-present everywhere. || 4 || 3 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ।ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧।ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥ ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥ ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥੩॥ ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥ ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥੪॥੮॥ਅਰਥ: ਹੇ ਮੇਰੇ ਪ੍ਰਭੂ! ਮੈਨੂੰ ਆਪਣੀ) ਮੇਹਰ ਦਾ ਜਲ ਦੇਹ। ਹੇ ਹਰੀ! ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇਹ। ਮੈਂ ਆਪਣੇ ਹਿਰਦੇ ਵਿਚ ਦਿਨ ਰਾਤ ਤੇਰਾ ਨਾਮ (ਹੀ) ਮੰਗਦਾ ਹਾਂ (ਕਿਉਂਕਿ ਤੇਰੇ) ਨਾਮ ਵਿਚ ਜੁੜਿਆਂ ਹੀ ਆਤਮਕ ਠੰਡ ਪ੍ਰਾਪਤ ਹੋ ਸਕਦੀ ਹੈ।ਰਹਾਉ।ਹੇ ਭਾਈ! ਪਰਮਾਤਮਾ ਨਾਲ ਪਿਆਰ ਦੀ ਰਾਹੀਂ ਜਿਸ ਮਨੁੱਖ ਦਾ ਹਿਰਦਾ ਜਿਸ ਮਨੁੱਖ ਦਾ ਮਨ ਵਿੱਝ ਜਾਂਦਾ ਹੈ, ਉਹ ਪਰਮਾਤਮਾ (ਦੀ ਯਾਦ) ਤੋਂ ਬਿਨਾ ਰਹਿ ਨਹੀਂ ਸਕਦਾ। ਜਿਵੇਂ ਪਾਣੀ ਤੋਂ ਬਿਨਾ ਮੱਛੀ ਮਰ ਜਾਂਦੀ ਹੈ, ਤਿਵੇਂ ਉਹ ਮਨੁੱਖ ਪ੍ਰਭੂ ਦੇ ਨਾਮ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ।੧।ਹੇ ਭਾਈ! ਜਿਵੇਂ ਵਰਖਾ-ਜਲ ਤੋਂ ਬਿਨਾ ਪਪੀਹਾ ਵਿਲਕਦਾ ਹੈ, ਵਰਖਾ ਦੀ ਬੂੰਦ ਤੋਂ ਬਿਨਾ ਉਸ ਦੀ ਤ੍ਰੇਹ ਨਹੀਂ ਮਿਟਦੀ, ਤਿਵੇਂ ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਤਦੋਂ ਪ੍ਰਭੂ ਦੀ ਬਰਕਤਿ ਨਾਲ ਆਤਮਕ ਜੀਵਨ ਵਾਲਾ ਬਣਦਾ ਹੈ ਜਦੋਂ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਆਤਮਕ ਆਨੰਦ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ) ਹਾਸਲ ਕਰਦਾ ਹੈ।੨।ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੀ ਭੁੱਖ ਦੇ ਮਾਰੇ ਹੋਏ ਦਸੀਂ ਪਾਸੀਂ ਡੋਲਦੇ ਫਿਰਦੇ ਹਨ। ਮਨ ਦਾ ਮੁਰੀਦ ਮਨੁੱਖ ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਦੁੱਖ ਪਾਂਦਾ ਰਹਿੰਦਾ ਹੈ। ਉਹ ਜੰਮਦਾ ਹੈ ਮਰਦਾ ਹੈ, ਮੁੜ ਮੁੜ ਜੂਨਾਂ ਵਿਚ ਪਿਆ ਰਹਿੰਦਾ ਹੈ, ਪਰਮਾਤਮਾ ਦੀ ਦਰਗਾਹ ਵਿਚ ਉਸ ਨੂੰ (ਇਹ) ਸਜ਼ਾ ਮਿਲਦੀ ਹੈ।੩।ਹੇ ਹਰੀ! ਜੇ ਤੂੰ (ਆਪ) ਮੇਹਰ ਕਰੇਂ, ਤਾਂ ਹੀ ਅਸੀ ਜੀਵ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾ ਸਕਦੇ ਹਾਂ। (ਜਿਸ ਉੱਤੇ ਮੇਹਰ ਹੋਵੇ, ਉਹੀ ਮਨੁੱਖ) ਆਪਣੇ ਹਿਰਦੇ ਵਿਚ ਹਰਿ-ਨਾਮ ਦਾ ਸੁਆਦ ਅਨੁਭਵ ਕਰਦਾ ਹੈ। ਹੇ ਨਾਨਕ! ਦੀਨਾਂ ਉਤੇ ਦਇਆ ਕਰਨ ਵਾਲਾ ਪ੍ਰਭੂ ਜਿਸ ਮਨੁੱਖ ਉੱਤੇ ਤ੍ਰੁੱਠਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ (ਮਾਇਆ ਦੀ) ਤ੍ਰੇਹ ਬੁਝਾ ਦੇਂਦਾ ਹੈ।੪।੮।SORAT’H, FOURTH MEHL:The inner depths of my mind are pierced by love for the Lord; I cannot live without the Lord. Just as the fish dies without water, I die without the Lord’s Name. || 1 || O my God, please bless me with the water of Your Name. I beg for Your Name, deep within myself, day and night; through the Name, I find peace. || Pause || The song-bird cries out for lack of water — without water, its thirst cannot be quenched. The Gurmukh obtains the water of celestial bliss, and is rejuvenated, blossoming forth through the blessed Love of the Lord. || 2 || The self-willed manmukhs are hungry, wandering around in the ten directions; without the Name, they suffer in pain. They are born, only to die, and enter into reincarnation again; in the Court of the Lord, they are punished. || 3 || But if the Lord shows His Mercy, then one comes to sing His Glorious Praises; deep within the nucleus of his own self, he finds the sublime essence of the Lord’s elixir. The Lord has become Merciful to meek Nanak, and through the Word of the Shabad, his desires are quenched. || 4 || 8 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥ --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।TILANG, SECOND HOUSE, FIFTH MEHL:There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ।ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ।ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ।ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ।੧।ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ।ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ।ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ! ਉਹਨਾਂ ਦੇ ਸਿਰ ਕੀਹ ਦੋਸ਼?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ।੧।ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ।ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ।ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥ (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ।੩।SHALOK, THIRD MEHL:He acts according to pre-ordained destiny, written by the Creator Himself. Emotional attachment has drugged him, and he has forgotten the Lord, the treasure of virtue. Don’t think that he is alive in the world — he is dead, through the love of duality. Those who do not meditate on the Lord, as Gurmukh, are not permitted to sit near the Lord. They suffer the most horrible pain and suffering, and neither their sons nor their wives go along with them. Their faces are blackened among men, and they sigh in deep regret. No one places any reliance in the self-willed manmukhs; trust in them is lost. O Nanak, the Gurmukhs live in absolute peace; the Naam, the Name of the Lord, abides within them. || 1 || THIRD MEHL: They alone are relatives, and they alone are friends, who, as Gurmukh, join together in love. Night and day, they act according to the True Guru’s Will; they remain absorbed in the True Name. Those who are attached to the love of duality are not called friends; they practice egotism and corruption. The self-willed manmukhs are selfish; they cannot resolve anyone’s affairs. O Nanak, they act according to their pre-ordained destiny; no one can erase it. || 2 || PAUREE: You Yourself created the world, and You Yourself arranged the play of it. You Yourself created the three qualities, and fostered emotional attachment to Maya. He is called to account for his deeds done in egotism; he continues coming and going in reincarnation. The Guru instructs those whom the Lord Himself blesses with Grace. I am a sacrifice to my Guru; forever and ever, I am a sacrifice to Him. || 3||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

Welcome to Audio Gurbani. This is your host Gurjit Singh Jhampur fom whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ।The daily Hukamnama sahib from Sri Darbar Sahib Amritsar including Punjabi and English translation audioਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥ ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ।ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧।ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ (ਇਸ ਨੇ) ਭੁਲਾਈ ਹੋਈ ਹੈ।੨।ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯।SORAT’H, NINTH MEHL:In this world, I have not found any true friend. The whole world is attached to its own pleasures, and when trouble comes, no one is with you. || 1 || Pause || Wives, friends, children and relatives — all are attached to wealth. When they see a poor man, they all forsake his company and run away. || 1 || So what should I say to this crazy mind, which is affectionately attached to them? The Lord is the Master of the meek, the Destroyer of all fears, and I have forgotten to praise Him. || 2 || Like a dog’s tail, which will never straighten out, the mind will not change, no matter how many things are tried. Says Nanak, please, Lord, uphold the honor of Your innate nature; I chant Your Name. || 3 || 9 ||Brought to you by @ Gs jhampur --Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ।(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧।ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨।ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩।ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦।DHANAASAREE, FIFTH MEHL:I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to God’s Mind. Chanting the Naam, all thirst and desire is satisfied; Nanak is satisfied and fulfilled. || 4 || 10 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗਪਾਲਾ ॥੪॥੧੦॥ਅਰਥ: ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ।ਰਹਾਉ।ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ।੧।ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ) , ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ।੨।ਹੇ ਭਾਈ! ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ, ਉਸ (ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ।੩।ਹੇ ਗੋਪਾਲ! ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ।੪।੧੦।Sorat'h, Fifth Mehla:I have searched and searched and searched, and found that the Lord's Name is the most sublime reality.Contemplating it for even an instant, sins are erased; the Gurmukh is carried across and saved. ||1||Drink in the sublime essence of the Lord's Name, O man of spiritual wisdom.Listening to the Ambrosial Words of the Holy Saints, the mind finds absolute fulfillment and satisfaction. ||Pause||Liberation, pleasures, and the true way of life are obtained from the Lord, the Giver of all peace.The Perfect Lord, the Architect of Destiny, blesses His slave with the gift of devotional worship. ||2||Hear with your ears, and sing with your tongue, and meditate within your heart on Him.The Lord and Master is all-powerful, the Cause of causes; without Him, there is nothing at all. ||3||By great good fortune, I have obtained the jewel of human life; have mercy on me, O Merciful Lord.In the Saadh Sangat, the Company of the Holy, Nanak sings the Glorious Praises of the Lord, and contemplates Him forever in meditation. ||4||10||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

AASAA, FOURTH MEHL, CHHANT:My Lord of the Universe is great, unapproachable, unfathomable, primal, immaculate and formless. His condition cannot be described; His Glorious Greatness is immeasurable. My Lord of the Universe is invisible and infinite. The Lord of the Universe is invisible, infinite and unlimited. He Himself knows Himself. What should these poor creatures say? How can they speak of and describe You? That Gurmukh who is blessed by Your Glance of Grace contemplates You. My Lord of the Universe is great, unapproachable, unfathomable, primal, immaculate and formless. || 1 || You, O Lord, O Primal Being, are the Limitless Creator; Your limits cannot be found. You are pervading and permeating each and every heart, everywhere, You are contained in all. Within the heart is the Transcendent, Supreme Lord God, whose limits cannot be found. He has no form or shape; He is unseen and unknown. The Gurmukh sees the unseen Lord. He remains in continual ecstasy, day and night, and is spontaneously absorbed into the Naam. You, O Lord, O Primal Being, are the Limitless Creator; Your limits cannot be found. || 2 || You are the True, Transcendent Lord, forever imperishable. The Lord, Har, Har, is the treasure of virtue. The Lord God, Har, Har, is the One and only; there is no other at all. You Yourself are the all-knowing Lord. You are the all-knowing Lord, the most exalted and auspicious; there is no other as great as You. The Word of Your Shabad is pervading in all; whatever You do, comes to pass. The One Lord God is permeating all; the Gurmukh comes to understand the Lords Name. You are the True, Transcendent Lord, forever imperishable. The Lord, Har, Har, is the treasure of virtue. || 3 || You are the Creator of all, and all greatness is Yours. As it pleases Your Will, so do we act. As it pleases Your Will, so do we act. All are merged into Your Shabad. When it pleases Your Will, we obtain greatness through Your Shabad. The Gurmukh obtains wisdom, and eliminates his self-conceit, and remains absorbed in the Shabad. The Gurmukh obtains Your incomprehensible Shabad; O Nanak, he remains merged in the Naam. You are the Creator of all, and all greatness is Yours. As it pleases Your Will, so do we act. || 4 || 7 || 1--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਆਸਾ ॥ ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥ ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥ ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥੨॥ ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥ ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥ ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ॥ ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਸਾਈ ॥੪॥੯॥hਅਰਥ: (ਜਿਵੇਂ) ਜਦ ਤਕ ਦੀਵੇ ਵਿਚ ਤੇਲ ਹੈ, ਤੇ ਦੀਵੇ ਦੇ ਮੂੰਹ ਵਿਚ ਵੱਟੀ ਹੈ, ਤਦ ਤਕ (ਘਰ ਵਿਚ) ਹਰੇਕ ਚੀਜ਼ ਨਜ਼ਰੀਂ ਆਉਂਦੀ ਹੈ। ਤੇਲ ਸੜ ਜਾਏ, ਵੱਟੀ ਬੁੱਝ ਜਾਏ, ਤਾਂ ਘਰ ਸੁੰਞਾ ਹੋ ਜਾਂਦਾ ਹੈ (ਤਿਵੇਂ, ਸਰੀਰ ਵਿਚ ਜਦ ਤਕ ਸੁਆਸ ਹਨ ਤੇ ਜ਼ਿੰਦਗੀ ਕਾਇਮ ਹੈ, ਤਦ ਤਕ ਹਰੇਕ ਚੀਜ਼ 'ਆਪਣੀ' ਜਾਪਦੀ ਹੈ, ਪਰ ਸੁਆਸ ਮੁੱਕ ਜਾਣ ਅਤੇ ਜ਼ਿੰਦਗੀ ਦੀ ਜੋਤ ਬੁੱਝ ਜਾਣ ਤੇ ਇਹ ਸਰੀਰ ਇਕੱਲਾ ਰਹਿ ਜਾਂਦਾ ਹੈ)।1। (ਉਸ ਵੇਲੇ) ਹੇ ਕਮਲੇ! ਤੈਨੂੰ ਕਿਸੇ ਨੇ ਇਕ ਘੜੀ ਭੀ ਘਰ ਵਿਚ ਰਹਿਣ ਨਹੀਂ ਦੇਣਾ। ਸੋ, ਰੱਬ ਦਾ ਨਾਮ ਜਪ, ਉਹੀ ਸਾਥ ਨਿਭਾਉਣ ਵਾਲਾ ਹੈ।1। ਰਹਾਉ। ਇੱਥੇ ਦੱਸੋ, ਕਿਸ ਦੀ ਮਾਂ? ਕਿਸ ਦਾ ਪਿਉ? ਤੇ ਕਿਸ ਦੀ ਵਹੁਟੀ? ਜਦੋਂ ਸਰੀਰ-ਰੂਪ ਭਾਂਡਾ ਭੱਜਦਾ ਹੈ, ਕੋਈ (ਇਸ ਦੀ) ਵਾਤ ਨਹੀਂ ਪੁੱਛਦਾ, (ਤਦੋਂ) ਇਹੀ ਪਿਆ ਹੁੰਦਾ ਹੈ (ਭਾਵ, ਹਰ ਪਾਸਿਓਂ ਇਹੀ ਆਵਾਜ਼ ਆਉਂਦੀ ਹੈ) ਕਿ ਇਸ ਨੂੰ ਛੇਤੀ ਬਾਹਰ ਕੱਢੋ।2। ਘਰ ਦੀ ਦਲੀਜ਼ ਤੇ ਬੈਠੀ ਮਾਂ ਰੋਂਦੀ ਹੈ, (ਤੇ) ਭਰਾ ਮੰਜਾ ਚੁੱਕ ਕੇ (ਮਸਾਣਾਂ ਨੂੰ) ਲੈ ਜਾਂਦੇ ਹਨ। ਕੇਸ ਖਿਲਾਰ ਕੇ ਵਹੁਟੀ ਪਈ ਰੋਂਦੀ ਹੈ, (ਪਰ) ਜੀਵਾਤਮਾ ਇਕੱਲਾ (ਹੀ) ਜਾਂਦਾ ਹੈ।3। ਕਬੀਰ ਕਹਿੰਦਾ ਹੈ– ਹੇ ਸੰਤ ਜਨੋ! ਇਸ ਡਰਾਉਣੇ ਸਮੁੰਦਰ ਦੀ ਬਾਬਤ ਸੁਣੋ (ਭਾਵ, ਆਖ਼ਰ ਸਿੱਟਾ ਇਹ ਨਿਕਲਦਾ ਹੈ) (ਕਿ ਜਿਨ੍ਹਾਂ ਨੂੰ 'ਆਪਣਾ' ਸਮਝਦਾ ਰਿਹਾ ਸੀ, ਉਹਨਾਂ ਨਾਲੋਂ ਸਾਥ ਟੁੱਟ ਜਾਣ ਤੇ, ਇਕੱਲੇ) ਇਸ ਜੀਵ ਉੱਤੇ (ਇਸ ਦੇ ਕੀਤੇ ਵਿਕਰਮਾਂ ਅਨੁਸਾਰ) ਮੁਸੀਬਤ ਆਉਂਦੀ ਹੈ, ਜਮ (ਦਾ ਡਰ) ਸਿਰੋਂ ਟਲਦਾ ਨਹੀਂ ਹੈ।4।9। ਨੋਟ: ਦੋ ਦੋ ਤੁਕਾਂ ਦੇ 'ਬੰਦ' ਵਾਲੇ ਇਹ 9 ਸ਼ਬਦ ਹਨ।AASAA:As long as the oil and the wick are in the lamp, everything is illuminated. But when the oil is burnt, the wick goes out, and the mansion becomes desolate. || 1 || O mad-man, no one will keep you, for even a moment. Meditate on the Name of that Lord. || 1 || Pause || Tell me, whose mother is that, whose father is that, and which man has a wife? When the pitcher of the body breaks, no one cares for you at all. Everyone says, Take him away, take him away || 2 || Sitting on the threshold, his mother cries, and his brothers take away the coffin. Taking down her hair, his wife cries out in sorrow, and the swan-soul departs all alone. || 3 || Says Kabeer, listen, O Saints, about the terrifying world-ocean. This human suffers torture and the Messenger of Death will not leave him alone, O Lord of the World. || 4 || 9 || DU-TUKAS ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸਲੋਕੁ ਮਃ ੩ ॥ ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥ਅਰਥ: ਕਈ ਜਨਮਾਂ ਦੀ ਇਸ ਮਨ ਨੂੰ ਮੈਲ ਲੱਗੀ ਹੋਈ ਹੈ ਜਿਸ ਕਰਕੇ ਇਹ ਬਹੁਤ ਹੀ ਕਾਲਾ ਹੋਇਆ ਪਿਆ ਹੈ (ਚਿੱਟਾ ਨਹੀਂ ਹੋ ਸਕਦਾ) , ਜਿਵੇਂ ਤੇਲੀ ਦੀ ਲੀਰ ਧੋਤਿਆਂ ਚਿੱਟੀ ਨਹੀਂ ਹੁੰਦੀ, ਭਾਵੇਂ ਸੌ ਵਾਰੀ ਧੋਣ ਦਾ ਜਤਨ ਕਰੋ।ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥ ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥੧॥ਅਰਥ: ਹੇ ਨਾਨਕ! ਜੇ ਗੁਰੂ ਦੀ ਕਿਰਪਾ ਨਾਲ ਮਨ ਜੀਊਂਦਾ ਹੀ ਮਰੇ ਤੇ ਮਤਿ ਬਦਲ ਕੇ (ਮਾਇਆ ਵਲੋਂ) ਉਲਟ ਹੋ ਜਾਏ, ਤਾਂ ਮੈਲ ਭੀ ਨਹੀਂ ਲੱਗਦੀ ਤੇ ਫਿਰ ਜੂਨਾਂ ਵਿਚ ਭੀ ਨਹੀਂ ਪੈਂਦਾ।੧।ਮਃ ੩ ॥ ਚਹੁ ਜੁਗੀ ਕਲਿ ਕਾਲੀ ਕਾਂਢੀ ਇਕ ਉਤਮ ਪਦਵੀ ਇਸੁ ਜੁਗ ਮਾਹਿ ॥ ਅਰਥ: ਚਹੁੰ ਜੁਗਾਂ ਵਿਚ ਕਲਜੁਗ ਹੀ ਕਾਲਾ ਆਖੀਦਾ ਹੈ, ਪਰ ਇਸ ਜੁਗ ਵਿਚ ਭੀ ਇਕ ਉੱਤਮ ਪਦਵੀ (ਮਿਲ ਸਕਦੀ) ਹੈ।ਗੁਰਮੁਖਿ ਹਰਿ ਕੀਰਤਿ ਫਲੁ ਪਾਈਐ ਜਿਨ ਕਉ ਹਰਿ ਲਿਖਿ ਪਾਹਿ ॥ ਨਾਨਕ ਗੁਰ ਪਰਸਾਦੀ ਅਨਦਿਨੁ ਭਗਤਿ ਹਰਿ ਉਚਰਹਿ ਹਰਿ ਭਗਤੀ ਮਾਹਿ ਸਮਾਹਿ ॥੨॥ ਅਰਥ: (ਉਹ ਪਦਵੀ ਇਹ ਹੈ ਕਿ) ਜਿਨ੍ਹਾਂ ਦੇ ਹਿਰਦੇ ਵਿਚ ਹਰੀ (ਭਗਤੀ-ਰੂਪ ਲੇਖ ਪਿਛਲੀ ਕੀਤੀ ਕਮਾਈ ਅਨੁਸਾਰ) ਲਿਖ ਦੇਂਦਾ ਹੈ ਉਹ ਗੁਰਮੁਖ ਹਰੀ ਦੀ ਸਿਫ਼ਤਿ (-ਰੂਪ) ਫਲ (ਇਸੇ ਜੁਗ ਵਿਚ) ਪ੍ਰਾਪਤ ਕਰਦੇ ਹਨ, ਤੇ ਹੇ ਨਾਨਕ! ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਹਰ ਰੋਜ਼ ਹਰੀ ਦੀ ਭਗਤੀ ਕਰਦੇ ਹਨ ਤੇ ਭਗਤੀ ਵਿਚ ਹੀ ਲੀਨ ਹੋ ਜਾਂਦੇ ਹਨ।੨।ਪਉੜੀ ॥ ਹਰਿ ਹਰਿ ਮੇਲਿ ਸਾਧ ਜਨ ਸੰਗਤਿ ਮੁਖਿ ਬੋਲੀ ਹਰਿ ਹਰਿ ਭਲੀ ਬਾਣਿ ॥ ਹਰਿ ਗੁਣ ਗਾਵਾ ਹਰਿ ਨਿਤ ਚਵਾ ਗੁਰਮਤੀ ਹਰਿ ਰੰਗੁ ਸਦਾ ਮਾਣਿ ॥ ਹਰਿ ਜਪਿ ਜਪਿ ਅਉਖਧ ਖਾਧਿਆ ਸਭਿ ਰੋਗ ਗਵਾਤੇ ਦੁਖਾ ਘਾਣਿ ॥ ਅਰਥ: ਹੇ ਹਰੀ! ਮੈਨੂੰ ਸਾਧ ਜਨਾਂ ਦੀ ਸੰਗਤ ਮਿਲਾ, ਮੈਂ ਮੂੰਹੋਂ ਤੇਰੇ ਨਾਮ ਦੀ ਸੁੰਦਰ ਬੋਲੀ ਬੋਲਾਂ; ਹਰੀ-ਗੁਣ ਗਾਵਾਂ ਤੇ ਨਿੱਤ ਹਰੀ-ਨਾਮ ਉਚਾਰਾਂ ਤੇ ਗੁਰੂ ਦੀ ਮੱਤ ਲੈ ਕੇ ਸਦਾ ਹਰੀ-ਰੰਗ ਮਾਣਾਂ। ਹਰੀ ਦਾ ਭਜਨ ਕਰ ਕੇ ਤੇ (ਭਜਨ-ਰੂਪ) ਦਵਾਈ ਖਾਧਿਆਂ ਸਾਰੇ ਦੁੱਖ ਰੋਗ ਦੂਰ ਹੋ ਜਾਂਦੇ ਹਨ।ਜਿਨਾ ਸਾਸਿ ਗਿਰਾਸਿ ਨ ਵਿਸਰੈ ਸੇ ਹਰਿ ਜਨ ਪੂਰੇ ਸਹੀ ਜਾਣਿ ॥ ਜੋ ਗੁਰਮੁਖਿ ਹਰਿ ਆਰਾਧਦੇ ਤਿਨ ਚੂਕੀ ਜਮ ਕੀ ਜਗਤ ਕਾਣਿ ॥੨੨॥ ਉਹਨਾਂ ਹਰੀ ਜਨਾਂ ਨੂੰ ਸਚ-ਮੁੱਚ ਪੂਰੇ ਸਮਝੋ, ਜਿਨ੍ਹਾਂ ਨੂੰ ਸਾਹ ਲੈਂਦਿਆਂ ਤੇ ਖਾਂਦਿਆਂ (ਕਦੇ ਭੀ) ਪਰਮਾਤਮਾ ਨਹੀਂ ਵਿਸਰਦਾ; ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੋ ਕੇ ਹਰੀ ਨੂੰ ਸਿਮਰਦੇ ਹਨ, ਉਹਨਾਂ ਲਈ ਜਮ ਦੀ ਤੇ ਜਗਤ ਦੀ ਮੁਥਾਜੀ ਮੁੱਕ ਜਾਂਦੀ ਹੈ।੨੨।SHALOK, THIRD MEHL:The filth of countless incarnations sticks to this mind; it has become pitch black. The oily rag cannot be cleaned by merely washing it, even if it is washed a hundred times. By Guru’s Grace, one remains dead while yet alive; his intellect is transformed, and he becomes detached from the world. O Nanak, no filth sticks to him, and he does not fall into the womb again. || 1 || THIRD MEHL: Kali Yuga is called the Dark Age, but the most sublime state is attained in this age. The Gurmukh obtains the fruit, the Kirtan of the Lord’s Praises; this is his destiny, ordained by the Lord. O Nanak, by Guru’s Grace, he worships the Lord night and day; he chants the Lord’s Name, and remains absorbed in the Lord’s devotional worship. || 2 || PAUREE: O Lord, unite me with the Saadh Sangat, the Company of the Holy, so that with my mouth, I may speak the sublime Word of the Guru’s Bani. I sing the Glorious Praises of the Lord, and constantly chant the Lord’s Name; through the Guru’s Teachings, I enjoy the Lord’s Love constantly. I take the medicine of meditation on the Lord’s Name, which has cured all diseases and multitudes of sufferings. Those who do not forget the Lord, while breathing or eating — know them to be the perfect servants of the Lord. Those Gurmukhs who worship the Lord in adoration end their subservience to the Messenger of Death, and to the world. || 22 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਰਾਗੁ ਸੂਹੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥ ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥ ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥ ਘਟ ਘਟ ਵਾਸੀ ਸਰਬ ਨਿਵਾਸੀ ਨੇਰੈ ਹੀ ਤੇ ਨੇਰਾ ॥ ਨਾਨਕ ਦਾਸੁ ਸਦਾ ਸਰਣਾਗਤਿ ਹਰਿ ਅੰਮ੍ਰਿਤ ਸਜਣੁ ਮੇਰਾ ॥੧॥ ਅਰਥ: ਹੇ ਭਾਈ! ਮੇਰਾ ਮਾਲਕ-ਪ੍ਰਭੂ ਮਿੱਠੇ ਬੋਲ ਬੋਲਣ ਵਾਲਾ ਪਿਆਰਾ ਮਿੱਤਰ ਹੈ। ਮੈਂ ਚੇਤੇ ਕਰ ਕਰ ਕੇ ਥੱਕ ਗਈ ਹਾਂ (ਕਿ ਉਸ ਦਾ ਕਦੇ ਕੌੜਾ ਬੋਲ ਬੋਲਿਆ ਯਾਦ ਆ ਜਾਏ, ਪਰ) ਉਹ ਕਦੇ ਭੀ ਕੌੜਾ ਬੋਲ ਨਹੀਂ ਬੋਲਦਾ।ਹੇ ਭਾਈ! ਉਹ ਸਾਰੇ ਗੁਣਾਂ ਨਾਲ ਭਰਪੂਰ ਭਗਵਾਨ ਕੌੜਾ (ਖਰਵਾ) ਬੋਲਣਾ ਜਾਣਦਾ ਹੀ ਨਹੀਂ, (ਕਿਉਂਕਿ ਉਹ ਸਾਡਾ) ਕੋਈ ਭੀ ਔਗੁਣ ਚੇਤੇ ਹੀ ਨਹੀਂ ਰੱਖਦਾ। ਉਹ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ ਹੈ-ਇਹ ਉਸ ਦਾ ਮੁੱਢ-ਕਦੀਮਾਂ ਦਾ ਸੁਭਾਉ ਦੱਸਿਆ ਜਾਂਦਾ ਹੈ, (ਅਤੇ ਉਹ ਕਿਸੇ ਦੀ ਭੀ) ਕੀਤੀ ਘਾਲ-ਕਮਾਈ ਨੂੰ ਰਤਾ ਭਰ ਭੀ ਵਿਅਰਥ ਨਹੀਂ ਜਾਣ ਦੇਂਦਾ।ਹੇ ਭਾਈ! ਮੇਰਾ ਸੱਜਣ ਹਰੇਕ ਸਰੀਰ ਵਿਚ ਵੱਸਦਾ ਹੈ, ਸਭ ਜੀਵਾਂ ਵਿਚ ਵੱਸਦਾ ਹੈ, ਹਰੇਕ ਜੀਵ ਦੇ ਅੱਤ ਨੇੜੇ ਵੱਸਦਾ ਹੈ। ਦਾਸ ਨਾਨਕ ਸਦਾ ਉਸ ਦੀ ਸਰਨ ਪਿਆ ਰਹਿੰਦਾ ਹੈ। ਹੇ ਭਾਈ! ਮੇਰਾ ਸੱਜਣ ਪ੍ਰਭੂ ਆਤਮਕ ਜੀਵਨ ਦੇਣ ਵਾਲਾ ਹੈ।੧।ਹਉ ਬਿਸਮੁ ਭਈ ਜੀ ਹਰਿ ਦਰਸਨੁ ਦੇਖਿ ਅਪਾਰਾ ॥ ਮੇਰਾ ਸੁੰਦਰੁ ਸੁਆਮੀ ਜੀ ਹਉ ਚਰਨ ਕਮਲ ਪਗ ਛਾਰਾ ॥ ਪ੍ਰਭ ਪੇਖਤ ਜੀਵਾ ਠੰਢੀ ਥੀਵਾ ਤਿਸੁ ਜੇਵਡੁ ਅਵਰੁ ਨ ਕੋਈ ॥ ਆਦਿ ਅੰਤਿ ਮਧਿ ਪ੍ਰਭੁ ਰਵਿਆ ਜਲਿ ਥਲਿ ਮਹੀਅਲਿ ਸੋਈ ॥ ਚਰਨ ਕਮਲ ਜਪਿ ਸਾਗਰੁ ਤਰਿਆ ਭਵਜਲ ਉਤਰੇ ਪਾਰਾ ॥ ਨਾਨਕ ਸਰਣਿ ਪੂਰਨ ਪਰਮੇਸੁਰ ਤੇਰਾ ਅੰਤੁ ਨ ਪਾਰਾਵਾਰਾ ॥੨॥ ਅਰਥ: ਹੇ ਭਾਈ! ਉਸ ਬੇਅੰਤ ਹਰੀ ਦਾ ਦਰਸਨ ਕਰ ਕੇ ਮੈਂ ਹੈਰਾਨ ਪਈ ਹੁੰਦੀ ਹਾਂ। ਹੇ ਭਾਈ! ਉਹ ਮੇਰਾ ਸੋਹਣਾ ਮਾਲਕ ਹੈ, ਮੈਂ ਉਸ ਦੇ ਸੋਹਣੇ ਚਰਨਾਂ ਦੀ ਧੂੜ ਹਾਂ।ਹੇ ਭਾਈ! ਪ੍ਰਭੂ ਦਾ ਦਰਸਨ ਕਰਦਿਆਂ ਮੇਰੇ ਅੰਦਰ ਜਿੰਦ ਪੈ ਜਾਂਦੀ ਹੈ, ਮੈਂ ਸ਼ਾਂਤ-ਚਿੱਤ ਹੋ ਜਾਂਦੀ ਹਾਂ, ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ। ਜਗਤ ਦੇ ਸ਼ੁਰੂ ਵਿਚ ਉਹੀ ਸੀ, ਜਗਤ ਦੇ ਅਖ਼ੀਰ ਵਿਚ ਉਹੀ ਹੋਵੇਗਾ, ਹੁਣ ਇਸ ਵੇਲੇ ਭੀ ਉਹੀ ਹੈ। ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ ਉਹੀ ਵੱਸਦਾ ਹੈ।ਹੇ ਭਾਈ! ਉਸ ਦੇ ਸੋਹਣੇ ਚਰਨਾਂ ਦਾ ਧਿਆਨ ਧਰ ਕੇ ਸੰਸਾਰ-ਸਮੁੰਦਰ ਤਰਿਆ ਜਾ ਸਕਦਾ ਹੈ, ਅਨੇਕਾਂ ਹੀ ਜੀਵ ਸੰਸਾਰ-ਸਮੁੰਦਰ ਤੋਂ ਪਾਰ ਲੰਘਦੇ ਆ ਰਹੇ ਹਨ। ਹੇ ਨਾਨਕ! ਆਖ-) ਹੇ ਪੂਰਨ ਪਰਮੇਸਰ! ਮੈਂ ਤੇਰੀ ਸਰਨ ਆਇਆ ਹਾਂ, ਤੇਰੀ ਹਸਤੀ ਦਾ ਅੰਤ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ ਹੈ।੨।ਹਉ ਨਿਮਖ ਨ ਛੋਡਾ ਜੀ ਹਰਿ ਪ੍ਰੀਤਮ ਪ੍ਰਾਨ ਅਧਾਰੋ ॥ ਗੁਰਿ ਸਤਿਗੁਰ ਕਹਿਆ ਜੀ ਸਾਚਾ ਅਗਮ ਬੀਚਾਰੋ ॥ ਮਿਲਿ ਸਾਧੂ ਦੀਨਾ ਤਾ ਨਾਮੁ ਲੀਨਾ ਜਨਮ ਮਰਣ ਦੁਖ ਨਾਠੇ ॥ ਸਹਜ ਸੂਖ ਆਨੰਦ ਘਨੇਰੇ ਹਉਮੈ ਬਿਨਠੀ ਗਾਠੇ ॥ ਸਭ ਕੈ ਮਧਿ ਸਭ ਹੂ ਤੇ ਬਾਹਰਿ ਰਾਗ ਦੋਖ ਤੇ ਨਿਆਰੋ ॥ ਨਾਨਕ ਦਾਸ ਗੋਬਿੰਦ ਸਰਣਾਈ ਹਰਿ ਪ੍ਰੀਤਮੁ ਮਨਹਿ ਸਧਾਰੋ ॥੩॥ਅਰਥ: ਹੇ ਭਾਈ! ਪ੍ਰੀਤਮ ਹਰੀ (ਅਸਾਂ ਜੀਵਾਂ ਦੀ) ਜਿੰਦ ਦਾ ਆਸਰਾ ਹੈ, ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਉਸ ਦੀ ਯਾਦ ਨਹੀਂ ਛੱਡਾਂਗਾ-ਗੁਰੂ ਨੇ (ਮੈਨੂੰ) ਅਪਹੁੰਚ ਪਰਮਾਤਮਾ (ਨਾਲ ਮਿਲਾਪ) ਬਾਰੇ ਇਹ ਅਟੱਲ ਵਿਚਾਰ ਦੀ ਗੱਲ ਦੱਸੀ ਹੈ।ਹੇ ਭਾਈ! ਗੁਰੂ ਨੂੰ ਮਿਲ ਕੇ (ਜਦੋਂ ਗੁਰੂ ਦੀ ਰਾਹੀਂ ਨਾਮ ਦਾਤਿ) ਮਿਲਦੀ ਹੈ, ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ, (ਜਿਹੜਾ ਮਨੁੱਖ ਨਾਮ ਜਪਦਾ ਹੈ, ਉਸ ਦੇ) ਜਨਮ ਤੋਂ ਮਰਨ ਤਕ ਦੇ ਸਾਰੇ ਦੁੱਖ ਨਾਸ ਹੋ ਜਾਂਦੇ ਹਨ, (ਉਸ ਦੇ ਅੰਦਰ) ਆਤਮਕ ਅਡੋਲਤਾ ਦੇ ਅਨੇਕਾਂ ਸੁਖ ਆਨੰਦ ਪੈਦਾ ਹੋ ਜਾਂਦੇ ਹਨ, (ਉਸ ਦੇ ਅੰਦਰੋਂ) ਹਉਮੈ ਦੀ ਗੰਢ ਨਾਸ ਹੋ ਜਾਂਦੀ ਹੈ।ਹੇ ਨਾਨਕ! ਪਰਮਾਤਮਾ ਸਭ ਜੀਵਾਂ ਦੇ ਅੰਦਰ ਹੈ, ਸਭ ਤੋਂ ਵੱਖਰਾ ਭੀ ਹੈ, (ਸਭ ਦੇ ਅੰਦਰ ਹੁੰਦਾ ਹੋਇਆ ਭੀ ਉਹ) ਮੋਹ ਅਤੇ ਈਰਖਾ (ਆਦਿਕ) ਤੋਂ ਨਿਰਲੇਪ ਰਹਿੰਦਾ ਹੈ। ਉਸ ਦੇ ਸੇਵਕ ਸਦਾ ਉਸ ਦੀ ਸਰਨ ਪਏ ਰਹਿੰਦੇ ਹਨ, ਉਹ ਪ੍ਰੀਤਮ ਹਰੀ ਸਭ ਜੀਵਾਂ ਦੇ ਮਨ ਦਾ ਆਸਰਾ (ਬਣਿਆ ਰਹਿੰਦਾ ਹੈ) ।੩।ਮੈ ਖੋਜਤ ਖੋਜਤ ਜੀ ਹਰਿ ਨਿਹਚਲੁ ਸੁ ਘਰੁ ਪਾਇਆ ॥ ਸਭਿ ਅਧ੍ਰੁਵ ਡਿਠੇ ਜੀਉ ਤਾ ਚਰਨ ਕਮਲ ਚਿਤੁ ਲਾਇਆ ॥ ਪ੍ਰਭੁ ਅਬਿਨਾਸੀ ਹਉ ਤਿਸ ਕੀ ਦਾਸੀ ਮਰੈ ਨ ਆਵੈ ਜਾਏ ॥ ਧਰਮ ਅਰਥ ਕਾਮ ਸਭਿ ਪੂਰਨ ਮਨਿ ਚਿੰਦੀ ਇਛ ਪੁਜਾਏ ॥ ਸ੍ਰੁਤਿ ਸਿਮ੍ਰਿਤਿ ਗੁਨ ਗਾਵਹਿ ਕਰਤੇ ਸਿਧ ਸਾਧਿਕ ਮੁਨਿ ਜਨ ਧਿਆਇਆ ॥ ਨਾਨਕ ਸਰਨਿ ਕ੍ਰਿਪਾ ਨਿਧਿ ਸੁਆਮੀ ਵਡਭਾਗੀ ਹਰਿ ਹਰਿ ਗਾਇਆ ॥੪॥੧॥੧੧॥ ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਮੈਂ ਹਰੀ ਪ੍ਰਭੂ ਦਾ ਉਹ ਟਿਕਾਣਾ ਲੱਭ ਲਿਆ ਹੈ ਜੋ ਕਦੇ ਭੀ ਡੋਲਦਾ ਨਹੀਂ। ਜਦੋਂ ਮੈਂ ਵੇਖਿਆ ਕਿ (ਜਗਤ ਦੇ) ਸਾਰੇ (ਪਦਾਰਥ) ਨਾਸਵੰਤ ਹਨ, ਤਦੋਂ ਮੈਂ ਪ੍ਰਭੂ ਦੇ ਸੋਹਣੇ ਚਰਨਾਂ ਵਿਚ (ਆਪਣਾ) ਮਨ ਜੋੜ ਲਿਆ।ਹੇ ਭਾਈ! ਪਰਮਾਤਮਾ ਕਦੇ ਨਾਸ ਹੋਣ ਵਾਲਾ ਨਹੀਂ, ਮੈਂ (ਤਾਂ) ਉਸ ਦੀ ਦਾਸੀ ਬਣ ਗਈ ਹਾਂ, ਉਹ ਕਦੇ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ। (ਦੁਨੀਆ ਦੇ ਵੱਡੇ ਵੱਡੇ ਪ੍ਰਸਿੱਧ ਪਦਾਰਥ) ਧਰਮ ਅਰਥ ਕਾਮ (ਆਦਿਕ) ਸਾਰੇ ਹੀ (ਉਸ ਪ੍ਰਭੂ ਵਿਚ) ਮੌਜੂਦ ਹਨ, ਉਹ ਪ੍ਰਭੂ (ਜੀਵ ਦੇ) ਮਨ ਵਿਚ ਚਿਤਵੀ ਹੋਈ ਹਰੇਕ ਕਾਮਨਾ ਪੂਰੀ ਕਰ ਦੇਂਦਾ ਹੈ।ਹੇ ਭਾਈ! ਢੇਰ ਪੁਰਾਤਨ ਸਮਿਆਂ ਤੋਂ ਹੀ ਪੁਰਾਣੇ ਧਰਮ-ਪੁਸਤਕ) ਸਿਮ੍ਰਿਤੀਆਂ ਵੇਦ (ਆਦਿਕ) ਉਸ ਕਰਤਾਰ ਦੇ ਗੁਣ ਗਾਂਦੇ ਆ ਰਹੇ ਹਨ। ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ, ਜੋਗ-ਸਾਧਨ ਕਰਨ ਵਾਲੇ ਜੋਗੀ, ਸਾਰੇ ਰਿਸ਼ੀ ਮੁਨੀ (ਉਸੇ ਦਾ ਨਾਮ) ਸਿਮਰਦੇ ਆ ਰਹੇ ਹਨ। ਹੇ ਨਾਨਕ! ਉਹ ਮਾਲਕ-ਪ੍ਰਭੂ ਕਿਰਪਾ ਦਾ ਖ਼ਜ਼ਾਨਾ ਹੈ, ਮਨੁੱਖ ਵੱਡੇ ਭਾਗਾਂ ਨਾਲ ਉਸ ਦੀ ਸਰਨ ਪੈਂਦਾ ਹੈ, ਤੇ, ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ।੪।੧।੧੧।--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥ਅਰਥ: ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ।੧।ਰਹਾਉ।ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧।ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨।ਹੇ ਭਾਈ! ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ। ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ-ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ।੩।ਹੇ ਨਾਨਕ! ਆਖ-(ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ।੪।੧੨।੧੮।SOOHEE, FIFTH MEHL:Within my heart, I meditate on the Word of the Guru’s Teachings. With my tongue, I chant the Chant of the Lord. || 1 || The image of His vision is fruitful; I am a sacrifice to it. His Lotus Feet are the Support of the mind, the Support of the very breath of life. || 1 || Pause || In the Saadh Sangat, the Company of the Holy, the cycle of birth and death is ended. To hear the Ambrosial Sermon is the support of my ears. || 2 || I have renounced sexual desire, anger, greed and emotional attachment. I have enshrined the Naam within myself, with charity, true cleansing and righteous conduct. || 3 || Says Nanak, I have contemplated this essence of reality; chanting --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

RAAG BILAAVAL, FIFTH MEHL, DU-PADAS, FIFTH HOUSE:ONE UNIVERSAL CREATOR GOD. BY THE GRACE OF THE TRUE GURU:I have given up all other efforts, and have taken the medicine of the Naam, the Name of the Lord. Fevers, sins and all diseases are eradicated, and my mind is cooled and soothed. || 1 || Worshipping the Perfect Guru in adoration, all pains are dispelled. The Savior Lord has saved me; He has blessed me with His Kind Mercy. || 1 || Pause || Grabbing hold of my arm, God has pulled me up and out; He has made me His own. Meditating, meditating in remembrance, my mind and body are at peace; Nanak has become fearless. || 2 || 1 || 65 ||ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫ ੴ ਸਤਿਗੁਰ ਪ੍ਰਸਾਦਿ ॥ ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥ ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥ ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥੧॥ ਰਹਾਉ ॥ਬਾਹ ਪਕੜਿ ਪ੍ਰਭਿ ਕਾਢਿਆ ਕੀਨਾ ਅਪਨਇਆ ॥ ਸਿਮਰਿ ਸਿਮਰਿ ਮਨ ਤਨ ਸੁਖੀ ਨਾਨਕ ਨਿਰਭਇਆ ॥੨॥੧॥੬੫॥ ਰਾਗ ਬਿਲਾਵਲੁ, ਪੰਜਵਾਂ ਮਹੱਲ, ਦੁ-ਪਦ, ਪੰਜਵਾਂ ਘਰ:ਮੈਂ ਹੋਰ ਸਾਰੇ ਜਤਨ ਤਿਆਗ ਦਿੱਤੇ ਹਨ, ਅਤੇ ਪ੍ਰਭੂ ਦੇ ਨਾਮ ਦੀ ਦਵਾਈ ਲੈ ਲਈ ਹੈ। ਬੁਖਾਰ, ਪਾਪ ਅਤੇ ਸਾਰੇ ਰੋਗ ਨਾਸ ਹੋ ਜਾਂਦੇ ਹਨ ਅਤੇ ਮੇਰਾ ਚਿੱਤ ਠੰਡਾ ਅਤੇ ਸ਼ਾਂਤ ਹੋ ਜਾਂਦਾ ਹੈ। || 1 || ਪੂਰਨ ਗੁਰਾਂ ਦੀ ਅਰਾਧਨਾ ਕਰਨ ਦੁਆਰਾ, ਸਾਰੇ ਦੁੱਖ ਦੂਰ ਹੋ ਜਾਂਦੇ ਹਨ। ਮੁਕਤੀਦਾਤੇ ਪ੍ਰਭੂ ਨੇ ਮੈਨੂੰ ਬਚਾ ਲਿਆ ਹੈ; ਉਸ ਨੇ ਮੈਨੂੰ ਆਪਣੀ ਮਿਹਰ ਨਾਲ ਬਖ਼ਸ਼ਿਆ ਹੈ। || 1 || ਵਿਰਾਮ || ਮੇਰੀ ਬਾਂਹ ਫੜ ਕੇ, ਰੱਬ ਨੇ ਮੈਨੂੰ ਬਾਹਰ ਕੱਢਿਆ ਹੈ; ਉਸ ਨੇ ਮੈਨੂੰ ਆਪਣਾ ਬਣਾ ਲਿਆ ਹੈ। ਸਿਮਰਨ ਕਰ ਕੇ, ਸਿਮਰਨ ਕਰਨ ਦੁਆਰਾ, ਮੇਰਾ ਮਨ ਅਤੇ ਦੇਹ ਸੁਖੀ ਹੋ ਜਾਂਦੇ ਹਨ; ਨਾਨਕ ਨਿਰਭਉ ਹੋ ਗਿਆ ਹੈ। || 2 || 1 || ੬੫ ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audio ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩। BAIRAAREE, FOURTH MEHL: The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. || 1 || Pause || Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. || 1 || The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. || 2 || 3 || --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

RAAMKALEE, FIFTH MEHL:Some pass their lives enjoying pleasures and beauty. Some pass their lives with their mothers, fathers and children. Some pass their lives in power, estates and trade. The Saints pass their lives with the support of the Lords Name. || 1 || The world is the creation of the True Lord. He alone is the Master of all. || 1 || Pause || Some pass their lives in arguments and debates about scriptures. Some pass their lives tasting flavors. Some pass their lives attached to women. The Saints are absorbed only in the Name of the Lord. || 2 || Some pass their lives gambling. Some pass their lives getting drunk. Some pass their lives stealing the property of others. The humble servants of the Lord pass their lives meditating on the Naam. || 3 || Some pass their lives in Yoga, strict meditation, worship and adoration. Some, in sickness, sorrow and doubt. Some pass their lives practicing control of the breath. The Saints pass their lives singing the Kirtan of the Lords Praises. || 4 || Some pass their lives walking day and night. Some pass their lives on the fields of battle. Some pass their lives teaching children. The Saints pass their lives singing the Lords Praise. || 5 || Some pass their lives as actors, acting and dancing. Some pass their lives taking the lives of others. Some pass their lives ruling by intimidation. The Saints pass their lives chanting the Lords Praises. || 6 || Some pass their lives counseling and giving advice. Some pass their lives forced to serve others. Some pass their lives exploring lifes mysteries. The Saints pass their lives drinking in the sublime essence of the Lord. || 7 || As the Lord attaches us, so we are attached. No one is foolish, and no one is wise. Nanak is a sacrifice, a sacrifice to those who are blessed by His Grace to receive His Name. || 8 || 3 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥ ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ ॥ ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ ॥ ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ ॥ ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ ਅਵਰੁ ਨ ਕੋਇ ॥ ਪ੍ਰੀਤਮ ਚਰਣੀ ਜੋ ਲਗੇ ਤਿਨ ਕੀ ਨਿਰਮਲ ਸੋਇ ॥ ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ ॥ ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ ॥੩॥ ਅਰਥ: (ਵੈਸਾਖੀ ਵਾਲਾ ਦਿਨ ਹਰੇਕ ਇਸਤ੍ਰੀ ਮਰਦ ਵਾਸਤੇ ਰੀਝਾਂ ਵਾਲਾ ਦਿਨ ਹੁੰਦਾ ਹੈ, ਪਰ) ਵੈਸਾਖ ਵਿਚ ਉਹਨਾਂ ਇਸਤ੍ਰੀਆਂ ਦਾ ਦਿਲ ਕਿਵੇਂ ਖਲੋਵੇ ਜੋ ਪਤੀ ਤੋਂ ਵਿੱਛੁੜੀਆਂ ਪਈਆਂ ਹਨ, ਜਿਨ੍ਹਾਂ ਦੇ ਅੰਦਰ ਪਿਆਰ (ਦੇ ਪ੍ਰਗਟਾਵੇ) ਦੀ ਅਣਹੋਂਦ ਹੈ, (ਇਸ ਤਰ੍ਹਾਂ ਉਸ ਜੀਵ ਨੂੰ ਧੀਰਜ ਕਿਵੇਂ ਆਵੇ ਜਿਸ ਨੂੰ) ਸੱਜਣ-ਪ੍ਰਭੂ ਵਿਸਾਰ ਕੇ ਮਨ-ਮੋਹਣੀ ਮਾਇਆ ਚੰਬੜੀ ਹੋਈ ਹੈ?ਨਾਹ ਪੁਤ੍ਰ, ਨਾਹ ਇਸਤ੍ਰੀ, ਨਾਹ ਧਨ, ਕੋਈ ਭੀ ਮਨੁੱਖ ਦੇ ਨਾਲ ਨਹੀਂ ਨਿਭਦਾ ਇਕ ਅਬਿਨਾਸੀ ਪਰਮਾਤਮਾ ਹੀ ਅਸਲ ਸਾਥੀ ਹੈ। ਨਾਸਵੰਤ ਧੰਧੇ ਦਾ ਮੋਹ (ਸਾਰੀ ਲੁਕਾਈ ਨੂੰ ਹੀ) ਵਿਆਪ ਰਿਹਾ ਹੈ, (ਮਾਇਆ ਦੇ ਮੋਹ ਵਿਚ) ਮੁੜ ਮੁੜ ਫਸ ਕੇ ਸਾਰੀ ਲੁਕਾਈ ਹੀ (ਆਤਮਕ ਮੌਤੇ) ਮਰ ਰਹੀ ਹੈ। ਇਕ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਹੋਰ ਜਿਤਨੇ ਭੀ ਕਰਮ ਇਥੇ ਕਰੀਦੇ ਹਨ, ਉਹ ਸਾਰੇ ਮਰਨ ਤੋਂ ਪਹਿਲਾਂ ਹੀ ਖੋਹ ਲਏ ਜਾਂਦੇ ਹਨ (ਭਾਵ, ਉਹ ਉੱਚੇ ਆਤਮਕ ਜੀਵਨ ਦਾ ਅੰਗ ਨਹੀਂ ਬਣ ਸਕਦੇ) ।ਪਿਆਰ-ਸਰੂਪ ਪ੍ਰਭੂ ਨੂੰ ਵਿਸਾਰ ਕੇ ਖ਼ੁਆਰੀ ਹੀ ਹੁੰਦੀ ਹੈ, ਪਰਮਾਤਮਾ ਤੋਂ ਬਿਨਾ ਜਿੰਦ ਦਾ ਹੋਰ ਕੋਈ ਸਾਥੀ ਹੀ ਨਹੀਂ ਹੁੰਦਾ। ਪ੍ਰਭੂ ਪ੍ਰੀਤਮ ਦੀ ਚਰਨੀਂ ਜੇਹੜੇ ਬੰਦੇ ਲਗਦੇ ਹਨ, ਉਹਨਾਂ ਦੀ (ਲੋਕ ਪਰਲੋਕ ਵਿਚ) ਭਲੀ ਸੋਭਾ ਹੁੰਦੀ ਹੈ।ਹੇ ਪ੍ਰਭੂ! (ਤੇਰੇ ਦਰ ਤੇ) ਮੇਰੀ ਬੇਨਤੀ ਹੈ ਕਿ ਮੈਨੂੰ ਤੇਰਾ ਦਿਲ-ਰੱਜਵਾਂ ਮਿਲਾਪ ਨਸੀਬ ਹੋਵੇ। (ਰੁੱਤ ਫਿਰਨ ਨਾਲ ਚੁਫੇਰੇ ਬਨਸਪਤੀ ਪਈ ਸੁਹਾਵਣੀ ਹੋ ਜਾਏ, ਪਰ) ਜਿੰਦ ਨੂੰ ਵੈਸਾਖ ਦਾ ਮਹੀਨਾ ਤਦੋਂ ਹੀ ਸੋਹਣਾ ਲੱਗ ਸਕਦਾ ਹੈ ਜੇ ਹਰੀ ਸੰਤ-ਪ੍ਰਭੂ ਮਿਲ ਪਏ।3।BAARAH MAAHAA ~ THE TWELVE MONTHS: MAAJH, FIFTH MEHL, FOURTH HOUSE:ONE UNIVERSAL CREATOR GOD. BY THE GRACE OF THE TRUE GURU:In the month of Vaisaakh, how can the bride be patient? She is separated from her Beloved. She has forgotten the Lord, her Life-companion, her Master; she has become attached to Maya, the deceitful one. Neither son, nor spouse, nor wealth shall go along with you—only the Eternal Lord. Entangled and enmeshed in the love of false occupations, the whole world is perishing. Without the Naam, the Name of the One Lord, they lose their lives in the hereafter. Forgetting the Merciful Lord, they are ruined. Without God, there is no other at all. Pure is the reputation of those who are attached to the Feet of the Beloved Lord. Nanak makes this prayer to God: “Please, come and unite me with Yourself.” The month of Vaisaakh is beautiful and pleasant, when the Saint causes me to meet the Lord. || 3 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

DHANAASAREE, FIRST MEHL:I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. Infinite is the spiritual wisdom imparted by the Guru. The Creator Lord who created, shall also destroy. The call of death is sent out by the Lord’s Command; no one can challenge it. He Himself creates, and watches; His written command is above each and every head. He Himself imparts understanding and awareness. O Nanak, the Lord Master is inaccessible and unfathomable; I live by His True Name. || 1 || No one can compare to You, Lord; all come and go. By Your Command, the account is settled, and doubt is dispelled. The Guru dispels doubt, and makes us speak the Unspoken Speech; the true ones are absorbed into Truth. He Himself creates, and He Himself destroys; I accept the Command of the Commander Lord. True greatness comes from the Guru; You alone are the mind’s companion in the end. O Nanak, there is no other than the Lord and Master; greatness comes from Your Name. || 2 || You are the True Creator Lord, the unknowable Maker. There is only the One Lord and Master, but there are two paths, by which conflict increases. All follow these two paths, by the Hukam of the Lord’s Command; the world is born, only to die. Without the Naam, the Name of the Lord, the mortal has no friend at all; he carries loads of sin on his head. By the Hukam of the Lord’s Command, he comes, but he does not understand this Hukam; the Lord’s Hukam is the Embellisher. O Nanak, through the Shabad, the Word of the Lord and Master, the True Creator Lord is realized. || 3 || Your devotees look beautiful in Your Court, embellished with the Shabad. They chant the Ambrosial Word of His Bani, savoring it with their tongues. Savoring it with their tongues, they thirst for the Naam; they are a sacrifice to the Word of the Guru’s Shabad. Touching the philosopher’s stone, they become the philosopher’s stone, which transforms lead into gold; O Lord, they become pleasing to your mind. They attain the immortal status and eradicate their self-conceit; how rare is that person, who contemplates spiritual wisdom. O Nanak, the devotees look beautiful in the Court of the True Lord; they are dealers in the Truth. || 4 || I am hungry and thirsty for wealth; how will I be able to go to the Lord’s Court? I shall go and ask the True Guru, and meditate on the Naam, the Name of the Lord. I meditate on the True Name, chant the True Name, and as Gurmukh, I realize the True Name. Night and day, I chant the Name of the merciful, immaculate Lord, the Master of the poor. The Primal Lord has ordained the tasks to be done; self-conceit is overcome, and the mind is subdued. O Nanak, the Naam is the sweetest essence; through the Naam, thirst and desire are stilled. || 5 || 2 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਰਾਮਕਲੀ ਮਹਲਾ ੫ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥ ਸਤਿਗੁਰੁ ਪਰਮੇਸਰੁ ਮੇਰਾ ॥ ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥ ਚੀਤਿ ਨ ਆਵਸਿ ਦੂਜੀ ਬਾਤਾ ਸਿਰ ਊਪਰਿ ਰਖਵਾਰਾ ॥ ਬੇਪਰਵਾਹੁ ਰਹਤ ਹੈ ਸੁਆਮੀ ਇਕ ਨਾਮ ਕੈ ਆਧਾਰਾ ॥੨॥ ਪੂਰਨ ਹੋਇ ਮਿਲਿਓ ਸੁਖਦਾਈ ਊਨ ਨ ਕਾਈ ਬਾਤਾ ॥ ਤਤੁ ਸਾਰੁ ਪਰਮ ਪਦੁ ਪਾਇਆ ਛੋਡਿ ਨ ਕਤਹੂ ਜਾਤਾ ॥੩॥ ਬਰਨਿ ਨ ਸਾਕਉ ਜੈਸਾ ਤੂ ਹੈ ਸਾਚੇ ਅਲਖ ਅਪਾਰਾ ॥ ਅਤੁਲ ਅਥਾਹ ਅਡੋਲ ਸੁਆਮੀ ਨਾਨਕ ਖਸਮੁ ਹਮਾਰਾ ॥੪॥੫॥ਅਰਥ: ਹੇ ਭਾਈ! ਮੇਰਾ ਤਾਂ ਗੁਰੂ ਰਾਖਾ ਹੈ, ਪਰਮਾਤਮਾ ਰਾਖਾ ਹੈ (ਉਹੀ ਮੈਨੂੰ ਕਾਮਾਦਿਕ ਵੈਰੀਆਂ ਤੋਂ ਬਚਾਣ ਵਾਲਾ ਹੈ। ਹੇ ਪ੍ਰਭੂ! ਮੈਨੂੰ ਤੇਰਾ ਹੀ ਆਸਰਾ ਹੈ (ਮੇਹਰ ਕਰ) ਮੈਂ ਤੇਰਾ ਨਾਮ ਜਪਦਾ ਰਹਾਂ (ਨਾਮ ਦੀ ਬਰਕਤ ਨਾਲ ਇਉਂ ਜਾਪਦਾ ਹੈ ਕਿ) ਮੈਂ ਰਾਜ ਦੇ ਅਨੇਕਾਂ ਭੋਗ ਤੇ ਰਸ ਮਾਣ ਰਿਹਾ ਹਾਂ।੧।ਰਹਾਉ।ਹੇ ਭਾਈ! ਪਿਆਰੇ ਪ੍ਰਭੂ ਨੇ ਜਿਸ ਮਨੁੱਖ ਨੂੰ ਆਪਣੀ ਚਰਨੀਂ ਲਾ ਲਿਆ, ਉਸ ਦੇ ਉਸ ਨੇ (ਕਾਮਾਦਿਕ) ਸਾਰੇ ਹੀ ਵੈਰੀ ਵੱਸ ਵਿਚ ਕਰ ਦਿੱਤੇ। (ਕਾਮਾਦਿਕ) ਜਿਸ ਜਿਸ ਵੈਰੀ ਨੇ ਇਹ ਜਗਤ ਲੁੱਟ ਲਿਆ ਹੈ, (ਪ੍ਰਭੂ ਨੇ ਉਸ ਦੇ) ਉਹ ਸਾਰੇ ਵੈਰੀ ਫੜ ਕੇ ਬੰਨ੍ਹ ਦਿੱਤੇ।੧।ਹੇ ਭਾਈ! ਪਰਮਾਤਮਾ (ਜਿਸ ਮਨੁੱਖ ਦੇ) ਸਿਰ ਉੱਤੇ ਰਾਖਾ ਬਣਦਾ ਹੈ, ਉਸ ਮਨੁੱਖ ਦੇ ਚਿੱਤ ਵਿਚ (ਪਰਮਾਤਮਾ ਦੇ ਨਾਮ ਤੋਂ ਬਿਨਾ, ਕਾਮਾਦਿਕ ਦਾ) ਕੋਈ ਹੋਰ ਫੁਰਨਾ ਉਠਦਾ ਹੀ ਨਹੀਂ। ਹੇ ਮਾਲਕ-ਪ੍ਰਭੂ! ਸਿਰਫ਼ ਤੇਰੇ ਨਾਮ ਦੇ ਆਸਰੇ ਉਹ ਮਨੁੱਖ (ਦੁਨੀਆ ਦੀਆਂ ਹੋਰ ਗ਼ਰਜ਼ਾਂ ਵਲੋਂ) ਬੇ-ਪਰਵਾਹ ਰਹਿੰਦਾ ਹੈ।੨।ਹੇ ਭਾਈ! ਜਿਸ ਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਹ (ਉੱਚੇ ਆਤਮਕ ਗੁਣਾਂ ਨਾਲ) ਭਰਪੂਰ ਹੋ ਜਾਂਦਾ ਹੈ। ਉਹ ਕਿਸੇ ਗੱਲੇ ਮੁਥਾਜ ਨਹੀਂ ਰਹਿੰਦਾ। ਉਹ ਮਨੁੱਖ ਜਗਤ ਦੇ ਮੂਲ-ਪ੍ਰਭੂ ਨੂੰ ਲੱਭ ਲੈਂਦਾ ਹੈ, ਉਹ ਜੀਵਨ ਦਾ ਅਸਲ ਮਨੋਰਥ ਹਾਸਲ ਕਰ ਲੈਂਦਾ ਹੈ, ਉਹ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲੈਂਦਾ ਹੈ, ਤੇ, ਇਸ ਨੂੰ ਛੱਡ ਕੇ ਕਿਸੇ ਹੋਰ ਪਾਸੇ ਨਹੀਂ ਭਟਕਦਾ।੩।ਹੇ ਸਦਾ ਕਾਇਮ ਰਹਿਣ ਵਾਲੇ! ਹੇ ਅਲੱਖ! ਹੇ ਬੇਅੰਤ! ਮੈਂ ਬਿਆਨ ਨਹੀਂ ਕਰ ਸਕਦਾ ਕਿ ਤੂੰ ਕਿਹੋ ਜਿਹਾ ਹੈਂ। ਹੇ ਨਾਨਕ! (ਆਖ-) ਹੇ ਬੇ-ਮਿਸਾਲ ਪ੍ਰਭੂ! ਹੇ ਅਥਾਹ! ਹੇ ਅਡੋਲ ਮਾਲਕ! ਤੂੰ ਹੀ ਮੇਰਾ ਖਸਮ ਹੈਂ।੪।੫।RAAMKALEE, FIFTH MEHL:God has made me His own, and vanquished all my enemies. Those enemies who have plundered this world, have all been placed in bondage. || 1 || The True Guru is my Transcendent Lord. I enjoy countless pleasures of power and tasty delights, chanting Your Name, and placing my faith in You. || 1 || Pause || I do not think of any other at all. The Lord is my protector, above my head. I am carefree and independent, when I have the Support of Your Name, O my Lord and Master. || 2 || I have become perfect, meeting with the Giver of peace, and now, I lack nothing at all. I have obtained the essence of excellence, the supreme status; I shall not forsake it to go anywhere else. || 3 || I cannot describe how You are, O True Lord, unseen, infinite, immeasurable, unfathomable and unmoving Lord. O Nanak, He is my Lord and Master. || 4 || 5 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audio ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।DHANAASAREE, FOURTH MEHL:O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ll Brought to you by @ Gs jhampur ---------------Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥ ਅਰਥ: ਦੁਨੀਆ ਤ੍ਰਿਸ਼ਨਾ ਦੀ ਸਾੜੀ ਹੋਈ ਦੁੱਖੀ ਹੋ ਰਹੀ ਹੈ, ਸੜ ਸੜ ਕੇ ਵਿਲਕ ਰਹੀ ਹੈ; ਜੇ ਇਹ ਠੰਡ ਪਾਣ ਵਾਲੇ ਗੁਰੂ ਨੂੰ ਮਿਲ ਪਏ, ਤਾਂ ਫਿਰ ਦੂਜੀ ਵਾਰੀ ਨਾਹ ਸੜੇ; (ਕਿਉਂਕਿ) ਹੇ ਨਾਨਕ! ਜਦ ਤਕ ਗੁਰੂ ਦੇ ਸ਼ਬਦ ਦੀ ਰਾਹੀਂ ਮਨੁੱਖ ਪ੍ਰਭੂ ਦੀ ਵਿਚਾਰ ਨਾਹ ਕਰੇ ਤਦ ਤਕ (ਨਾਮ ਨਹੀਂ ਮਿਲਦਾ, ਤੇ) ਨਾਮ ਤੋਂ ਬਿਨਾ ਕਿਸੇ ਦਾ ਭੀ ਡਰ ਨਹੀਂ ਮੁੱਕਦਾ (ਇਹ ਡਰ ਤੇ ਸਹਿਮ ਹੀ ਮੁੜ ਮੁੜ ਤ੍ਰਿਸ਼ਨਾ ਦੇ ਅਧੀਨ ਕਰਦਾ ਹੈ) ।੧।ਮਃ ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥ ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥ ਅਰਥ: ਭੇਖ ਧਾਰਿਆਂ (ਤ੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ, ਮਨ ਵਿਚ ਚਿੰਤਾ ਟਿਕੀ ਰਹਿੰਦੀ ਹੈ; ਜਿਵੇਂ ਸੱਪ ਦੀ ਰੁੱਡ ਬੰਦ ਕੀਤਿਆਂ ਸੱਪ ਨਹੀਂ ਮਰਦਾ, ਤਿਵੇਂ ਹੀ ਉਹ ਮਨੁੱਖ ਕਰਮ ਕਰਦੇ ਹਨ ਜੋ ਗੁਰੂ ਦੀ ਸ਼ਰਨ ਨਹੀਂ ਆਉਂਦੇ (ਗੁਰੂ ਦੀ ਸ਼ਰਨ ਪੈ ਕੇ ਆਪਾ-ਭਾਵ ਮਿਟਾਉਣ ਤੋਂ ਬਿਨਾ ਤ੍ਰਿਸ਼ਨਾ ਦੀ ਅੱਗ ਬੁੱਝਦੀ ਨਹੀਂ) । ਜੇ (ਨਾਮ ਦੀ ਦਾਤਿ) ਦੇਣ ਵਾਲੇ ਗੁਰੂ ਦੀ ਦੱਸੀ ਹੋਈ ਕਾਰ ਕਰੀਏ ਤਾਂ ਗੁਰੂ ਦਾ ਸ਼ਬਦ ਮਨ ਵਿਚ ਆ ਵੱਸਦਾ ਹੈ, ਮਨ ਤਨ ਠੰਢਾ ਠਾਰ ਹੋ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁਝ ਜਾਂਦੀ ਹੈ ਤੇ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ; (ਗੁਰੂ ਦੀ ਸੇਵਾ ਵਿਚ) ਜਦੋਂ ਮਨੁੱਖ ਅਹੰਕਾਰ ਦੂਰ ਕਰਦਾ ਹੈ ਤਾਂ ਸਭ ਤੋਂ ਸ੍ਰੇਸ਼ਟ ਸੁਖ ਮਿਲਦਾ ਹੈ। ਗੁਰੂ ਦੇ ਸਨਮੁਖ ਹੋਇਆ ਹੋਇਆ ਉਹ ਮਨੁੱਖ ਹੀ (ਤ੍ਰਿਸ਼ਨਾ ਵਲੋਂ) ਤਿਆਗ ਕਰਦਾ ਹੈ ਜੋ ਸੱਚੇ ਨਾਮ ਵਿਚ ਸੁਰਤਿ ਜੋੜੀ ਰੱਖਦਾ ਹੈ, ਉਸ ਨੂੰ ਚਿੰਤਾ ਉੱਕਾ ਹੀ ਨਹੀਂ ਹੁੰਦੀ, ਪ੍ਰਭੂ ਦੇ ਨਾਲ ਹੀ ਉਹ ਚੰਗੀ ਤਰ੍ਹਾਂ ਰੱਜਿਆ ਰਹਿੰਦਾ ਹੈ।ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਤ੍ਰਿਸ਼ਨਾ ਦੀ ਅੱਗ ਤੋਂ) ਬਚ ਨਹੀਂ ਸਕੀਦਾ, (ਨਾਮ ਤੋਂ ਬਿਨਾ) ਜੀਵ ਅਹੰਕਾਰ ਵਿਚ ਪਏ ਸੜਦੇ ਹਨ।ਪਉੜੀ ॥ ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥ ਸਭੁ ਜਨਮੁ ਤਿਨਾ ਕਾ ਸਫਲੁ ਹੈ ਜਿਨ ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥ ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ ਗਏ ਸਭਿ ਦੁਖਾ ॥ ਤੇ ਸੰਤ ਭਲੇ ਗੁਰਸਿਖ ਹੈ ਜਿਨ ਨਾਹੀ ਚਿੰਤ ਪਰਾਈ ਚੁਖਾ ॥ ਧਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ ਲਾਗੇ ਮੁਖਾ ॥੬॥ ਅਰਥ: ਜਿਨ੍ਹਾਂ ਮਨੁੱਖਾਂ ਨੇ ਪ੍ਰਭੂ ਦਾ ਨਾਮ ਸਿਮਰਿਆ ਹੈ, ਉਹਨਾਂ ਨੂੰ ਸਾਰੇ ਸੁਖ ਮਿਲ ਗਏ ਹਨ, ਉਹਨਾਂ ਦਾ ਸਾਰਾ ਮਨੁੱਖਾ ਜੀਵਨ ਸਫਲ ਹੋਇਆ ਹੈ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਭੁੱਖ ਲੱਗੀ ਹੋਈ ਹੈ (ਭਾਵ, 'ਨਾਮ' ਜਿਨ੍ਹਾਂ ਦੀ ਜ਼ਿੰਦਗੀ ਦਾ ਆਸਰਾ ਹੋ ਜਾਂਦਾ ਹੈ) । ਜਿਨ੍ਹਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦਾ ਸਿਮਰਨ ਕੀਤਾ ਹੈ, ਉਹਨਾਂ ਦੇ ਸਾਰੇ ਦੁਖ ਦੂਰ ਹੋ ਗਏ ਹਨ।ਉਹ ਗੁਰਸਿੱਖ ਚੰਗੇ ਸੰਤ ਹਨ ਜਿਨ੍ਹਾਂ ਨੇ (ਪ੍ਰਭੂ ਤੋਂ ਬਿਨਾ) ਹੋਰ ਕਿਸੇ ਦੀ ਰਤਾ ਭੀ ਆਸ ਨਹੀਂ ਰੱਖੀ; ਉਹਨਾਂ ਦਾ ਗੁਰੂ ਭੀ ਧੰਨ ਹੈ, ਭਾਗਾਂ ਵਾਲਾ ਹੈ, ਜਿਸ ਦੇ ਮੂੰਹ ਨੂੰ (ਪ੍ਰਭੂ ਦੀ ਸਿਫ਼ਤਿ-ਸਾਲਾਹ ਰੂਪ) ਅਮਰ ਕਰਨ ਵਾਲੇ ਫਲ ਲੱਗੇ ਹੋਏ ਹਨ (ਭਾਵ, ਜਿਸ ਦੇ ਮੂੰਹੋਂ ਪ੍ਰਭੂ ਦੀ ਵਡਿਆਈ ਦੇ ਬਚਨ ਨਿਕਲਦੇ ਹਨ) ।੬।SHALOK, THIRD MEHL:Consumed by desire, the world is burning and dying; burning and burning, it screams. But if it meets with the cooling and soothing True Guru, it does not burn any longer. O Nanak, without the Name, and without contemplating the Word of the Shabad, no one becomes fearless. || 1 || THIRD MEHL: Wearing ceremonial robes, the fire is not quenched, and the mind is filled with anxiety. Destroying the snake’s hole, the snake is not killed; it is just like doing deeds without a Guru. Serving the Giver, the True Guru, the Word of the Shabad comes to abide in the mind. The mind and body are cooled and soothed; peace ensues, and the fire of desire is quenched. The greatest comforts and lasting peace are obtained, when one eradicates selfishness from within. He alone becomes a detached Gurmukh, who lovingly focuses his awareness on the True Lord. Anxiety does not affect him at all; he is satisfied and satiated with the Name of the Lord. O Nanak, without the Naam, no one is saved; they are utterly ruined by egotism. || 2 || PAUREE: Those who meditate on the Name of the Lord, Har, Har, obtain all peace and comforts. Fruitful is the entire life of those, who feel hunger for the Name of the Lord in their minds. Those who worship and adore the Lord through the Guru’s Word, forget all their pain and suffering. Those Gursikhs are good Saints, who care for nothing other than the Lord. Blessed, blessed is their Guru, whose mouth tastes the Ambrosial Fruit of the Lord. || 6 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸਲੋਕੁ ਮਰਦਾਨਾ ੧ ॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥ ਨੋਟ: ਭਾ: ਮਰਦਾਨਾ ਆਪਣੀ ਕਿਸੇ ਰਚਨਾ ਵਿਚ ਲਫ਼ਜ਼ 'ਨਾਨਕ' ਨਹੀਂ ਸੀ ਵਰਤ ਸਕਦਾ। ਸਲੋਕ ਮ: ੧ ਹੈ ਅਤੇ ਮਰਦਾਨੇ ਨੂੰ ਸੰਬੋਧਨ ਕੀਤਾ ਹੈ। ਤਿੰਨੇ ਹੀ ਸਲੋਕ ਮ: ੧ ਦੇ ਹਨ।ਅਰਥ: ਕਲਜੁਗੀ ਸੁਭਾਉ (ਮਾਨੋ) (ਸ਼ਰਾਬ ਕੱਢਣ ਵਾਲੀ) ਮੱਟੀ ਹੈ; ਕਾਮ (ਮਾਨੋ) ਸ਼ਰਾਬ ਹੈ ਤੇ ਇਸ ਨੂੰ ਪੀਣ ਵਾਲਾ (ਮਨੁੱਖ ਦਾ) ਮਨ ਹੈ, ਮੋਹ ਨਾਲ ਭਰੀ ਹੋਈ ਕ੍ਰੋਧ ਦੀ (ਮਾਨੋ) ਕਟੋਰੀ ਹੈ ਤੇ ਅਹੰਕਾਰ (ਮਾਨੋ) ਪਿਲਾਉਣ ਵਾਲਾ ਹੈ, ਕੂੜੇ ਲੱਬ ਦੀ (ਮਾਨੋ) ਮਜਲਸ ਹੈ (ਜਿਸ ਵਿਚ ਬਹਿ ਕੇ) ਮਨ (ਕਾਮ ਦੀ ਸ਼ਰਾਬ ਨੂੰ) ਪੀ ਪੀ ਕੇ ਖ਼ੁਆਰ ਹੁੰਦਾ ਹੈ।ਚੰਗੀ ਕਰਣੀ ਨੂੰ (ਸ਼ਰਾਬ ਕੱਢਣ ਵਾਲੀ) ਲਾਹਣ, ਸੱਚ ਬੋਲਣ ਨੂੰ ਗੁੜ ਬਣਾ ਕੇ ਸੱਚੇ ਨਾਮ ਨੂੰ ਸ੍ਰੇਸ਼ਟ ਸ਼ਰਾਬ ਬਣਾ। ਗੁਣਾਂ ਨੂੰ ਮੰਡੇ, ਸੀਤਲ ਸੁਭਾਉ ਨੂੰ ਘਿਉ ਤੇ ਸ਼ਰਮ ਨੂੰ ਮਾਸ-(ਇਹ ਸਾਰੀ) ਖ਼ੁਰਾਕ ਬਣਾ; ਹੇ ਨਾਨਕ! ਇਹ ਖ਼ੁਰਾਕ ਸਤਿਗੁਰੂ ਦੇ ਸਨਮੁਖ ਹੋਇਆਂ ਮਿਲਦੀ ਹੈ ਤੇ ਇਸ ਦੇ ਖਾਧਿਆਂ ਸਾਰੇ ਵਿਕਾਰ ਦੂਰ ਹੋ ਜਾਂਦੇ ਹਨ।੧।ਮਰਦਾਨਾ ੧ ॥ ਕਾਇਆ ਲਾਹਣਿ ਆਪੁ ਮਦੁ ਮਜਲਸ ਤ੍ਰਿਸਨਾ ਧਾਤੁ ॥ ਮਨਸਾ ਕਟੋਰੀ ਕੂੜਿ ਭਰੀ ਪੀਲਾਏ ਜਮਕਾਲੁ ॥ ਇਤੁ ਮਦਿ ਪੀਤੈ ਨਾਨਕਾ ਬਹੁਤੇ ਖਟੀਅਹਿ ਬਿਕਾਰ ॥ ਗਿਆਨੁ ਗੁੜੁ ਸਾਲਾਹ ਮੰਡੇ ਭਉ ਮਾਸੁ ਆਹਾਰੁ ॥ ਨਾਨਕ ਇਹੁ ਭੋਜਨੁ ਸਚੁ ਹੈ ਸਚੁ ਨਾਮੁ ਆਧਾਰੁ ॥੨॥ਅਰਥ: ਸਰੀਰ (ਮਾਨੋ) (ਸ਼ਰਾਬ ਕੱਢਣ ਵਾਲੀ ਸਮਗਰੀ ਸਮੇਤ) ਮੱਟੀ ਹੈ, ਅਹੰਕਾਰ ਸ਼ਰਾਬ, ਤੇ ਤ੍ਰਿਸ਼ਨਾ ਵਿਚ ਭਟਕਣਾ (ਮਾਨੋ) ਮਹਿਫ਼ਲ ਹੈ, ਕੂੜ ਨਾਲ ਭਰੀ ਹੋਈ ਵਾਸ਼ਨਾਂ (ਮਾਨੋ) ਕਟੋਰੀ ਹੈ ਤੇ ਜਮ ਕਾਲ (ਮਾਨੋ) ਪਿਲਾਉਂਦਾ ਹੈ। ਹੇ ਨਾਨਕ! ਇਸ ਸ਼ਰਾਬ ਦੇ ਪੀਤਿਆਂ ਬਹੁਤੇ ਵਿਕਾਰ ਖੱਟੇ ਜਾਂਦੇ ਹਨ (ਭਾਵ, ਅਹੰਕਾਰ ਤ੍ਰਿਸ਼ਨਾ ਕੂੜ ਆਦਿਕ ਦੇ ਕਾਰਨ ਵਿਕਾਰ ਹੀ ਵਿਕਾਰ ਪੈਦਾ ਹੋ ਰਹੇ ਹਨ) ।ਪ੍ਰਭੂ ਦਾ ਗਿਆਨ (ਮਾਨੋ) ਗੁੜ ਹੋਵੇ, ਸਿਫ਼ਤਿ-ਸਾਲਾਹ ਰੋਟੀਆਂ, (ਪ੍ਰਭੂ ਦਾ) ਡਰ ਮਾਸ-ਇਹ ਖ਼ੁਰਾਕ ਹੋਵੇ, ਹੇ ਨਾਨਕ! ਇਹ ਭੋਜਨ ਸੱਚਾ ਹੈ, ਕਿਉਂਕਿ ਸੱਚਾ ਨਾਮ ਹੀ (ਜ਼ਿੰਦਗੀ ਦਾ) ਆਸਰਾ ਹੋ ਸਕਦਾ ਹੈ।੨।ਕਾਂਯਾਂ ਲਾਹਣਿ ਆਪੁ ਮਦੁ ਅੰਮ੍ਰਿਤ ਤਿਸ ਕੀ ਧਾਰ ॥ ਸਤਸੰਗਤਿ ਸਿਉ ਮੇਲਾਪੁ ਹੋਇ ਲਿਵ ਕਟੋਰੀ ਅੰਮ੍ਰਿਤ ਭਰੀ ਪੀ ਪੀ ਕਟਹਿ ਬਿਕਾਰ ॥੩॥ (ਜੇ) ਸਰੀਰ ਮੱਟੀ ਹੋਵੇ, ਆਪੇ ਦੀ ਪਛਾਣ ਸ਼ਰਾਬ ਤੇ ਉਸ ਦੀ ਧਾਰ (ਭਾਵ, ਜਿਸ ਦੀ ਧਾਰ) ਅਮਰ ਕਰਨ ਵਾਲੀ ਹੋਵੇ, ਸਤਸੰਗਤਿ ਨਾਲ ਮੇਲ ਹੋਵੇ (ਭਾਵ, ਮਜਲਸ ਸਤਸੰਗਤਿ ਹੋਵੇ) , ਅੰਮ੍ਰਿਤ (ਨਾਮ) ਦੀ ਭਰੀ ਹੋਈ ਲਿਵ (ਰੂਪ) ਕਟੋਰੀ ਹੋਵੇ, (ਤਾਂ ਹੀ ਮਨੁੱਖ) (ਇਸ ਸ਼ਰਾਬ ਨੂੰ) ਪੀ ਪੀ ਕੇ ਸਾਰੇ ਵਿਕਾਰ ਪਾਪ ਦੂਰ ਕਰਦੇ ਹਨ।੧।ਪਉੜੀ ॥ ਆਪੇ ਸੁਰਿ ਨਰ ਗਣ ਗੰਧਰਬਾ ਆਪੇ ਖਟ ਦਰਸਨ ਕੀ ਬਾਣੀ ॥ ਆਪੇ ਸਿਵ ਸੰਕਰ ਮਹੇਸਾ ਆਪੇ ਗੁਰਮੁਖਿ ਅਕਥ ਕਹਾਣੀ ॥ ਆਪੇ ਜੋਗੀ ਆਪੇ ਭੋਗੀ ਆਪੇ ਸੰਨਿਆਸੀ ਫਿਰੈ ਬਿਬਾਣੀ ॥ ਆਪੈ ਨਾਲਿ ਗੋਸਟਿ ਆਪਿ ਉਪਦੇਸੈ ਆਪੇ ਸੁਘੜੁ ਸਰੂਪੁ ਸਿਆਣੀ ॥ ਆਪਣਾ ਚੋਜੁ ਕਰਿ ਵੇਖੈ ਆਪੇ ਆਪੇ ਸਭਨਾ ਜੀਆ ਕਾ ਹੈ ਜਾਣੀ ॥੧੨॥ਪ੍ਰਭੂ ਆਪ ਹੀ ਦੇਵਤੇ, ਮਨੁੱਖ, (ਸ਼ਿਵ ਜੀ ਦੇ) ਗਣ, ਦੇਵਤਿਆਂ ਦੇ ਰਾਗੀ, ਅਤੇ ਆਪ ਹੀ ਛੇ ਦਰਸ਼ਨਾਂ ਦੀ ਬੋਲੀ (ਬਨਾਣ ਵਾਲਾ) ਹੈ, ਆਪ ਹੀ ਸ਼ਿਵ, ਸ਼ੰਕਰ ਤੇ ਮਹੇਸ਼ (ਦਾ ਕਰਤਾ) ਹੈ, ਆਪ ਹੀ ਗੁਰੂ ਦੇ ਸਨਮੁਖ ਹੋ ਕੇ ਆਪਣੇ ਅਕੱਥ ਸਰੂਪ ਦੀਆਂ ਵਡਿਆਈਆਂ (ਕਰਦਾ ਹੈ) , ਆਪ ਹੀ ਜੋਗ ਦੀ ਸਾਧਨਾ ਕਰਨ ਵਾਲਾ ਹੈ, ਆਪ ਹੀ ਭੋਗਾਂ ਵਿਚ ਪਰਵਿਰਤ ਹੈ ਤੇ ਆਪ ਹੀ ਸੰਨਿਆਸੀ ਬਣ ਕੇ ਉਜਾੜਾਂ ਵਿਚ ਫਿਰਦਾ ਹੈ, ਆਪ ਹੀ ਆਪਣੇ ਨਾਲ ਚਰਚਾ ਕਰਦਾ ਹੈ, ਆਪ ਹੀ ਉਪਦੇਸ਼ ਕਰਦਾ ਹੈ, ਆਪ ਹੀ ਸਿਆਣੀ ਮਤਿ ਵਾਲਾ ਸੁੰਦਰ ਸਰੂਪ ਵਾਲਾ ਹੈ, ਆਪਣਾ ਕੌਤਕ ਕਰ ਕੇ ਆਪ ਹੀ ਵੇਖਦਾ ਹੈ ਤੇ ਆਪ ਹੀ ਸਾਰੇ ਜੀਵਾਂ ਦੇ ਹਿਰਦੇ ਦੀ ਜਾਣਨ ਵਾਲਾ ਹੈ।੧੨।SHALOK, MARDAANAA 1:The Dark Age of Kali Yuga is the vessel, filled with the wine of sex; the mind is the drinker. Anger is the cup, filled with emotional attachment; egotism is the bartender. Drinking too much in the company of falsehood and greed, one is ruined. So let good deeds be your distillery, and let Truth be the molasses you ferment; make the most excellent wine of Truth. Make virtue your bread, good conduct the ghee, and modesty the dish of meat. As Gurmukh, these are obtained, O Nanak; consuming them, evil and corruption depart. || 1 || MARDAANAA: The body is the bottle, self-conceit is the wine, and desire is the company of drinking buddies. The glass of the mind’s longing is filled to overflowing with falsehood; the Messenger of Death is the bartender. Drinking in this wine, O Nanak, one takes on countless vices and corruption. So make spiritual wisdom your molasses, and the Praise of God your bread; let the Fear of God be the dish of meat. O Nanak, this is the true food; let the True Name be your only Support. || 2 || If the human body is the pitcher, and self-realization is the wine, then the Ambrosial Nectar streams down. Joining the Sat Sangat, the True Congregation, the glass of the Lord’s Love is filled with this Ambrosial Nectar; drinking it in, one’s evil and corruption are eradicated. || 3 || PAUREE: He Himself is the angelic being, the heavenly herald, and the celestial singer. He Himself is the one who explains the six schools of philosophy. He Himself is Shiva, Shankara and Mahaysh; He Himself is the Gurmukh, who speaks the Unspoken Speech. He Himself is the Yogi, He Himself is the Enjoyer of pleasures, and He Himself is the Sannyaasee, wandering through the wilderness. He discusses with Himself, and He teaches Himself; He Himself is discrete, graceful and wise. Staging His own play, He Himself watches it; He Himself is the Knower of all beings. || 12 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।JAITSREE, FOURTH MEHL, FIRST HOUSE, CHAU-PADAS:ONE UNIVERSAL CREATOR GOD. BY THE GRACE OF THE TRUE GURU:The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

The daily Hukamnama sahib from sri Darbar Sahib Amritsar including Punjabi and English translation audio ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫। DHANAASAREE, FOURTH MEHL: The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 || --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥ਅਰਥ: ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ।ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ।੧।ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ। ਹੇ ਨਾਨਕ! ਆਖ-ਹੇ ਭਾਈ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਭੀ ਮਾਲਕ-ਪ੍ਰਭੂ ਦਾ ਆਸਰਾ ਲਿਆ ਹੈ, ਮੈਂ (ਉਸ ਦੇ ਦਰ ਤੇ) ਮੁੜ ਮੁੜ ਸਿਰ ਨਿਵਾਂਦਾ ਹਾਂ।੨।੯।੨੭।TODEE, FIFTH MEHL:In the Saadh Sangat, the Company of the Holy, I contemplate the Name of the Lord, Har, Har. I am in peaceful poise and bliss, day and night; the seed of my destiny has sprouted. || Pause || I have met the True Guru, by great good fortune; He has no end or limitation. Taking His humble servant by the hand, He pulls him out of the poisonous world-ocean. || 1 || Birth and death are ended for me, by the Word of the Guru’s Teachings; I shall no longer pass through the door of pain and suffering. Nanak holds tight to the Sanctuary of his Lord and Master; again and again, he bows in humility and reverence to Him. || 2 || 9 || 28 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

The daily Hukamnama sahib from Sri Darbar Sahib Amritsar including Punjabi and English translation audio ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਅਰਥ: ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨। ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥ ਅਰਥ: ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭। SHALOK THIRD MEHL: Those who turn their faces away from the True Guru, suffer in sorrow and bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak, if the Gracious Lord forgives, then one is united in Union with the Word of the Shabad. || 1 || THIRD MEHL: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak, the Gurmukhs are forgiven, and united in Union with the True Guru. || 2 || PAUREE: Those who serve the True Lord, the Destroyer of ego, cross over the terrifying world-ocean. Those who chant the Name of the Lord, Har, Har, are passed over by the Messenger of Death. Those who meditate on the Lord, go to His Court in robes of honor. They alone serve You, O Lord, whom You bless with Grace. I sing continually Your Glorious Praises, O Beloved; as Gurmukh, my doubts and fears have been dispelled. || 7 || -----------------------------------------Brought to you by @ Gs jhampur ----------------------------------------Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audio ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।DHANAASAREE, FOURTH MEHL:O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ll Brought to you by @ Gs jhampur ---------------Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।DHANAASAREE, FIFTH MEHL:One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਬਿਲਾਵਲੁ ਮਹਲਾ ੫ ॥ ਸੰਤ ਸਰਣਿ ਸੰਤ ਟਹਲ ਕਰੀ ॥ ਧੰਧੁ ਬੰਧੁ ਅਰੁ ਸਗਲ ਜੰਜਾਰੋ ਅਵਰ ਕਾਜ ਤੇ ਛੂਟਿ ਪਰੀ ॥੧॥ ਰਹਾਉ ॥ ਸੂਖ ਸਹਜ ਅਰੁ ਘਨੋ ਅਨੰਦਾ ਗੁਰ ਤੇ ਪਾਇਓ ਨਾਮੁ ਹਰੀ ॥ ਐਸੋ ਹਰਿ ਰਸੁ ਬਰਨਿ ਨ ਸਾਕਉ ਗੁਰਿ ਪੂਰੈ ਮੇਰੀ ਉਲਟਿ ਧਰੀ ॥੧॥ ਪੇਖਿਓ ਮੋਹਨੁ ਸਭ ਕੈ ਸੰਗੇ ਊਨ ਨ ਕਾਹੂ ਸਗਲ ਭਰੀ ॥ ਪੂਰਨ ਪੂਰਿ ਰਹਿਓ ਕਿਰਪਾ ਨਿਧਿ ਕਹੁ ਨਾਨਕ ਮੇਰੀ ਪੂਰੀ ਪਰੀ ॥੨॥੭॥੯੩॥ਹੇ ਭਾਈ! ਜਦੋਂ ਮੈਂ ਗੁਰੂ ਦੀ ਸਰਨ ਆ ਪਿਆ, ਜਦੋਂ ਮੈਂ ਗੁਰੂ ਦੀ ਸੇਵਾ ਕਰਨ ਲੱਗ ਪਿਆ, (ਮੇਰੇ ਅੰਦਰੋਂ) ਧੰਧਾ, ਬੰਧਨ ਅਤੇ ਸਾਰਾ ਜੰਜਾਲ (ਮੁੱਕ ਗਿਆ) , ਮੇਰੀ ਬ੍ਰਿਤੀ ਹੋਰ ਹੋਰ ਕੰਮਾਂ ਤੋਂ ਅਟੰਕ ਹੋ ਗਈ।੧।ਰਹਾਉ।ਹੇ ਭਾਈ! ਗੁਰੂ ਪਾਸੋਂ ਮੈਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ (ਜਿਸ ਦੀ ਬਰਕਤਿ ਨਾਲ) ਆਤਮਕ ਅਡੋਲਤਾ ਦਾ ਸੁਖ ਅਤੇ ਆਨੰਦ (ਮੇਰੇ ਅੰਦਰ ਉਤਪੰਨ ਹੋ ਗਿਆ) । ਹਰਿ-ਨਾਮ ਦਾ ਸੁਆਦ ਮੈਨੂੰ ਅਜੇਹਾ ਆਇਆ ਕਿ ਮੈਂ ਉਹ ਬਿਆਨ ਨਹੀਂ ਕਰ ਸਕਦਾ। ਗੁਰੂ ਨੇ ਮੇਰੀ ਬ੍ਰਿਤੀ ਮਾਇਆ ਵਲੋਂ ਪਰਤਾ ਦਿੱਤੀ।੧।ਹੇ ਭਾਈ! ਗੁਰੂ ਦੀ ਕਿਰਪਾ ਨਾਲ) ਸੋਹਣੇ ਪ੍ਰਭੂ ਨੂੰ ਮੈਂ ਸਭ ਵਿਚ ਵੱਸਦਾ ਵੇਖ ਲਿਆ ਹੈ, ਕੋਈ ਭੀ ਥਾਂ ਉਸ ਪ੍ਰਭੂ ਤੋਂ ਸੱਖਣਾ ਨਹੀਂ ਦਿੱਸਦਾ, ਸਾਰੀ ਹੀ ਸ੍ਰਿਸ਼ਟੀ ਪ੍ਰਭੂ ਦੀ ਜੀਵਨ-ਰੌ ਨਾਲ ਭਰਪੂਰ ਦਿੱਸ ਰਹੀ ਹੈ। ਕਿਰਪਾ ਦਾ ਖ਼ਜ਼ਾਨਾ ਪਰਮਾਤਮਾ ਹਰ ਥਾਂ ਪੂਰਨ ਤੌਰ ਤੇ ਵਿਆਪਕ ਦਿੱਸ ਰਿਹਾ ਹੈ। ਹੇ ਨਾਨਕ! ਆਖ-(ਹੇ ਭਾਈ! ਗੁਰੂ ਦੀ ਮੇਹਰ ਨਾਲ) ਮੇਰੀ ਮੇਹਨਤ ਸਫਲ ਹੋ ਗਈ ਹੈ।੨।੭।੯੩।BILAAVAL, FIFTH MEHL:I seek the Sanctuary of the Saints, and I serve the Saints. I am rid of all worldly concerns, bonds, entanglements and other affairs. || 1 || Pause || I have obtained peace, poise and great bliss from the Guru, through the Lord’s Name. Such is the sublime essence of the Lord, that I cannot describe it. The Perfect Guru has turned me away from the world. || 1 || I behold the Fascinating Lord with everyone. No one is without Him — He is pervading everywhere. The Perfect Lord, the treasure of mercy, is permeating everywhere. Says Nanak, I am fully fulfilled. || 2 || 7 || 93 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

Welcome to Audio Gurbani. This is your host Gurjit Singh Jhampur fom whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ।The daily Hukamnama sahib from Sri Darbar Sahib Amritsar including Punjabi and English translation audioਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥ ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ।ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧।ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ (ਇਸ ਨੇ) ਭੁਲਾਈ ਹੋਈ ਹੈ।੨।ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯।SORAT’H, NINTH MEHL:In this world, I have not found any true friend. The whole world is attached to its own pleasures, and when trouble comes, no one is with you. || 1 || Pause || Wives, friends, children and relatives — all are attached to wealth. When they see a poor man, they all forsake his company and run away. || 1 || So what should I say to this crazy mind, which is affectionately attached to them? The Lord is the Master of the meek, the Destroyer of all fears, and I have forgotten to praise Him. || 2 || Like a dog’s tail, which will never straighten out, the mind will not change, no matter how many things are tried. Says Nanak, please, Lord, uphold the honor of Your innate nature; I chant Your Name. || 3 || 9 ||Brought to you by @ Gs jhampur --Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੫ ਛੰਤੴ ਸਤਿਗੁਰ ਪ੍ਰਸਾਦਿ ॥ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ ॥ ਅੰਮ੍ਰਿਤੁ ਹਰਿ ਕਾ ਨਾਮੁ ਸਾਧਸੰਗਿ ਰਾਵੀਐ ਜੀਉ ॥ ਭਜੁ ਸੰਗਿ ਸਾਧੂ ਇਕੁ ਅਰਾਧੂ ਜਨਮ ਮਰਨ ਦੁਖ ਨਾਸਏ ॥ ਧੁਰਿ ਕਰਮੁ ਲਿਖਿਆ ਸਾਚੁ ਸਿਖਿਆ ਕਟੀ ਜਮ ਕੀ ਫਾਸਏ ॥ ਭੈ ਭਰਮ ਨਾਠੇ ਛੁਟੀ ਗਾਠੇ ਜਮ ਪੰਥਿ ਮੂਲਿ ਨ ਆਵੀਐ ॥ਬਿਨਵੰਤਿ ਨਾਨਕ ਧਾਰਿ ਕਿਰਪਾ ਸਦਾ ਹਰਿ ਗੁਣ ਗਾਵੀਐ ॥੧॥ ਨਿਧਰਿਆ ਧਰ ਏਕੁ ਨਾਮੁ ਨਿਰੰਜਨੋ ਜੀਉ ॥ ਤੂ ਦਾਤਾ ਦਾਤਾਰੁ ਸਰਬ ਦੁਖ ਭੰਜਨੋ ਜੀਉ ॥ ਦੁਖ ਹਰਤ ਕਰਤਾ ਸੁਖਹ ਸੁਆਮੀ ਸਰਣਿ ਸਾਧੂ ਆਇਆ॥ਸੰਸਾਰੁ ਸਾਗਰੁ ਮਹਾ ਬਿਖੜਾ ਪਲ ਏਕ ਮਾਹਿ ਤਰਾਇਆ ॥ ਪੂਰਿ ਰਹਿਆ ਸਰਬ ਥਾਈ ਗੁਰ ਗਿਆਨੁ ਨੇਤ੍ਰੀ ਅੰਜਨੋ ॥ ਬਿਨਵੰਤਿ ਨਾਨਕ ਸਦਾ ਸਿਮਰੀ ਸਰਬ ਦੁਖ ਭੈ ਭੰਜਨੋ ॥੨॥ ਆਪਿ ਲੀਏ ਲੜਿ ਲਾਇ ਕਿਰਪਾ ਧਾਰੀਆ ਜੀਉ॥ ਮੋਹਿ ਨਿਰਗੁਣੁ ਨੀਚੁ ਅਨਾਥੁ ਪ੍ਰਭ ਅਗਮ ਅਪਾਰੀਆ ਜੀਉ ॥ ਦਇਆਲ ਸਦਾ ਕ੍ਰਿਪਾਲ ਸੁਆਮੀ ਨੀਚ ਥਾਪਣਹਾਰਿਆ ॥ ਜੀਅ ਜੰਤ ਸਭਿ ਵਸਿ ਤੇਰੈ ਸਗਲ ਤੇਰੀ ਸਾਰਿਆ ॥ ਆਪਿ ਕਰਤਾ ਆਪਿ ਭੁਗਤਾ ਆਪਿ ਸਗਲ ਬੀਚਾਰੀਆ ॥ ਬਿਨਵੰਤ ਨਾਨਕ ਗੁਣ ਗਾਇ ਜੀਵਾ ਹਰਿ ਜਪੁ ਜਪਉ ਬਨਵਾਰੀਆ ॥੩॥ ਤੇਰਾ ਦਰਸੁ ਅਪਾਰੁ ਨਾਮੁ ਅਮੋਲਈ ਜੀਉ ॥ ਨਿਤਿ ਜਪਹਿ ਤੇਰੇ ਦਾਸ ਪੁਰਖ ਅਤੋਲਈ ਜੀਉ ॥ ਸੰਤ ਰਸਨ ਵੂਠਾ ਆਪਿ ਤੂਠਾ ਹਰਿ ਰਸਹਿ ਸੇਈ ਮਾਤਿਆ ॥ ਗੁਰ ਚਰਨ ਲਾਗੇ ਮਹਾ ਭਾਗੇ ਸਦਾ ਅਨਦਿਨੁ ਜਾਗਿਆ ॥ ਸਦ ਸਦਾ ਸਿੰਮ੍ਰਤਬੵ ਸੁਆਮੀ ਸਾਸਿ ਸਾਸਿ ਗੁਣ ਬੋਲਈ ॥ ਬਿਨਵੰਤਿ ਨਾਨਕ ਧੂਰਿ ਸਾਧੂ ਨਾਮੁ ਪ੍ਰਭੂ ਅਮੋਲਈ ॥੪॥੧॥--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧। ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646} ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨। ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥ ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧। SHALOK, THIRD MEHL: O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audio ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ।(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧।ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨।ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩।ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦।DHANAASAREE, FIFTH MEHL:I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to God’s Mind. Chanting the Naam, all thirst and desire is satisfied; Nanak is satisfied and fulfilled. || 4 || 10 ||Email ThisBlogThis!Share to TwitterShare to FacebookShare to Pinterest Brought to you by @ Gs jhampur ---------------------------------------------------------------------. ---------------------------------------------------------------------------------------Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧।ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ।ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩।SHALOKHe grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਅਰਥ: (ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤਿ ਹੈ। ਹੇ ਪਤੀ (ਪ੍ਰਭੂ) ! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ।੧।ਮਃ ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥ਅਰਥ: ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ)।੨।ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨ੍ਹ੍ਹਿ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨ੍ਹ੍ਹਿ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥ ਅਰਥ: (ਹੇ ਪ੍ਰਭੂ!) ਤੇਰੇ ਭਗਤਾਂ ਦਾ ਦਰਸ਼ਨ ਕੀਤਿਆਂ ਤੂੰ ਮਾਲਕ ਅਸਾਡੇ ਮਨ ਵਿਚ ਆ ਵੱਸਦਾ ਹੈਂ, ਸਾਧ ਸੰਗਤਿ ਵਿਚ ਅੱਪੜਿਆਂ ਮਨ ਦੀ ਮੈਲ ਕੱਟੀ ਜਾਂਦੀ ਹੈ, (ਸਾਧ ਸੰਗਤਿ ਵਿਚ ਰਹਿ ਕੇ) ਸਿਫ਼ਤਿ-ਸਾਲਾਹ ਦੀ ਬਾਣੀ ਪੜ੍ਹਿਆਂ ਸੇਵਕ ਦਾ ਜਨਮ ਮਰਨ ਦਾ (ਭਾਵ, ਸਾਰੀ ਉਮਰ ਦਾ) ਡਰ ਕੱਟਿਆ ਜਾਂਦਾ ਹੈ, ਕਿਉਂਕਿ ਸੰਤ (ਜਿਸ ਮਨੁੱਖ ਦੇ ਮਾਇਆ ਵਾਲੇ) ਬੰਧਨ ਖੋਲ੍ਹਦੇ ਹਨ (ਉਸ ਦੇ ਵਿਕਾਰ ਰੂਪ) ਸਾਰੇ ਜਿੰਨ ਭੂਤ ਲੁਕ ਜਾਂਦੇ ਹਨ।ਇਹ ਸਾਰੀ ਸ੍ਰਿਸ਼ਟੀ ਜਿਸ ਪ੍ਰਭੂ ਦੀ ਟਿਕਾਈ ਹੋਈ ਹੈ, ਜਿਸ ਦਾ ਅਸਥਾਨ ਸਭ ਤੋਂ ਉੱਚਾ ਹੈ, ਜੋ ਅਪਹੁੰਚ ਤੇ ਬੇਅੰਤ ਹੈ, ਸੰਤ ਉਸ ਪਰਮਾਤਮਾ ਨਾਲ (ਅਸਾਡਾ) ਪਿਆਰ ਜੋੜ ਦੇਂਦੇ ਹਨ।(ਹੇ ਭਾਈ!) ਦਿਨ ਰਾਤਿ ਸੁਆਸ ਸੁਆਸ ਹੱਥ ਜੋੜ ਕੇ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ, ਜਦੋਂ ਪ੍ਰਭੂ ਆਪ ਹੀ ਦਿਆਲ ਹੁੰਦਾ ਹੈ ਤਾਂ ਉਸ ਦੇ ਭਗਤਾਂ ਦੀ ਸੰਗਤਿ ਪ੍ਰਾਪਤ ਹੁੰਦੀ l9lSalok Fifth Mahalla My foot (in the mire of attachment) does not get lost in the (world-) river, because I have Thy love in my Hirda. O Husband (Lord)! I have placed my humble heart at your feet, O God! To swim across the world-ocean, Thou art Nanak's raft and boat.l1lOur (real) friends are the same human beings whose evil wisdom is dispelled by sight, but, O servant Nanak! I have searched the whole world, some rare (such human beings are found).l2lPauree (O Lord!) Seeing Thy devotees, Thou Master comest abide in our mind, the filth of the mind is cut off when we enter the Sadh Sangat, , (All ages) fear is cut off, because all the jinn and ghosts are hidden by the Sant (the one whose Maya) bonds are untied (his perverted form).This whole creation is the abode of the Lord, whose abode is the highest, which is inaccessible and infinite, the saints attach (our) love to that God.(O brother!) Day and night one should meditate on the Lord with folded hands, when the Lord Himself is kind, the company of His devotees would be obtained.l9l--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ . ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥ ਇਹ ਜਗਤ (ਭਾਵ, ਹਰੇਕ ਜੀਵ) (ਇਹ ਚੀਜ਼ 'ਮੇਰੀ' ਬਣ ਜਾਏ, ਇਹ ਚੀਜ਼ 'ਮੇਰੀ' ਹੋ ਜਾਏ-ਇਸ) ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ) ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖਿ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ।੧।ਜਿਨ੍ਹਾਂ ਮਨੁੱਖਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ, ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਉਹਨਾਂ ਨੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ।ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ। ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ)।੨।ਜਦੋਂ ਪ੍ਰਭੂ ਨੇ ਆਪਣਾ ਆਪ (ਹੀ) ਪੈਦਾ ਕੀਤਾ ਹੋਇਆ ਸੀ ਤਦੋਂ ਕੋਈ ਹੋਰ ਦੂਜਾ ਨਹੀਂ ਸੀ, ਸਲਾਹ ਮਸ਼ਵਰਾ ਭੀ ਆਪ ਹੀ ਕਰਦਾ ਸੀ, ਜੋ ਕਰਦਾ ਸੀ ਸੋ ਹੁੰਦਾ ਸੀ। ਉਸ ਵੇਲੇ ਨਾਹ ਆਕਾਸ਼ ਨਾਹ ਪਾਤਾਲ ਤੇ ਨਾਹ ਇਹ ਤ੍ਰੈਵੇ ਲੋਕ ਸਨ, ਕੋਈ ਉਤਪੱਤੀ ਅਜੇ ਨਹੀਂ ਸੀ ਹੋਈ, ਆਕਾਰ-ਰਹਿਤ ਪਰਮਾਤਮਾ ਅਜੇ ਆਪ ਹੀ ਆਪ ਸੀ।ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਕਰਦਾ ਹੈ ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ।੧।#bulamama sahib--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਵਡਹੰਸੁ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥ ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ ॥ ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਬਿਨੁ ਦਰਸਨ ਕਿਉ ਮਨੁ ਧੀਰੇ ॥੧॥--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

The daily Hukamnama sahib from sri Darbar Sahib Amritsar including Punjabi and English translation audio ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫। DHANAASAREE, FOURTH MEHL: The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 || --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਵਡਹੰਸੁ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥ਅਰਥ: ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਹੇ ਹਰੀ! ਤੇਰਾ ਦਰਸਨ ਕਰ ਸਕਾਂ। (ਇਸ ਵਾਸਤੇ) ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ, ਤੇ, ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ। ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ, ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ।੧।ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭ ਸਾਚੇ ਭਾਵਾ ॥ ਸੋ ਪਿਰੁ ਪਿਆਰਾ ਮੈ ਨਦਰਿ ਨ ਦੇਖੈ ਹਉ ਕਿਉ ਕਰਿ ਧੀਰਜੁ ਪਾਵਾ ॥ ਜਿਸੁ ਕਾਰਣਿ ਹਉ ਸੀਗਾਰੁ ਸੀਗਾਰੀ ਸੋ ਪਿਰੁ ਰਤਾ ਮੇਰਾ ਅਵਰਾ ॥ ਨਾਨਕ ਧਨੁ ਧੰਨੁ ਧੰਨੁ ਸੋਹਾਗਣਿ ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥੨॥ ਅਰਥ: ਮੈਂ ਪ੍ਰਭੂ-ਪਤੀ ਮਿਲਣ ਦੀ ਖ਼ਾਤਰ ਸਾਰੇ ਵੇਸ (ਧਾਰਮਿਕ ਪਹਿਰਾਵੇ ਆਦਿਕ) ਕਰਦੀ ਹਾਂ, ਤਾਂ ਕਿ ਮੈਂ ਉਸ ਸਦਾ ਕਾਇਮ ਰਹਿਣ ਵਾਲੇ ਹਰੀ ਪ੍ਰਭੂ ਨੂੰ ਪਸੰਦ ਆ ਜਾਵਾਂ। ਪਰ ਉਹ ਪਿਆਰਾ ਪ੍ਰਭੂ ਮੇਰੇ ਵਲ (ਮੇਰੇ ਇਹਨਾਂ ਵੇਸਾਂ ਵਲ) ਨਿਗਾਹ ਕਰ ਕੇ ਭੀ ਨਹੀਂ ਤੱਕਦਾ, (ਤਾਂ ਫਿਰ ਇਹਨਾਂ ਬਾਹਰਲੇ ਵੇਸਾਂ ਨਾਲ) ਮੈਂ ਕਿਵੇਂ ਸ਼ਾਂਤੀ ਹਾਸਲ ਕਰ ਸਕਦੀ ਹਾਂ? ਜਿਸ ਪ੍ਰਭੂ-ਪਤੀ ਦੀ ਖ਼ਾਤਰ ਮੈਂ (ਇਹ ਬਾਹਰਲਾ) ਸਿੰਗਾਰ ਕਰਦੀ ਹਾਂ, ਮੇਰਾ ਉਹ ਪ੍ਰਭੂ-ਪਤੀ ਤਾਂ ਹੋਰਨਾਂ (ਅੰਦਰਲੇ ਆਤਮਕ ਸੁਹਜਾਂ) ਵਿਚ ਪ੍ਰਸੰਨ ਹੁੰਦਾ ਹੈ। ਹੇ ਨਾਨਕ! ਆਖ-) ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਭਾਗਾਂ ਵਾਲੀ ਹੈ ਜਿਸ ਨੇ ਉਸ ਸਦਾ ਕਾਇਮ ਰਹਿਣ ਵਾਲੇ ਸੁੰਦਰ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ।੨।ਹਉ ਜਾਇ ਪੁਛਾ ਸੋਹਾਗ ਸੁਹਾਗਣਿ ਤੁਸੀ ਕਿਉ ਪਿਰੁ ਪਾਇਅੜਾ ਪ੍ਰਭੁ ਮੇਰਾ ॥ ਮੈ ਊਪਰਿ ਨਦਰਿ ਕਰੀ ਪਿਰਿ ਸਾਚੈ ਮੈ ਛੋਡਿਅੜਾ ਮੇਰਾ ਤੇਰਾ ॥ ਸਭੁ ਮਨੁ ਤਨੁ ਜੀਉ ਕਰਹੁ ਹਰਿ ਪ੍ਰਭ ਕਾ ਇਤੁ ਮਾਰਗਿ ਭੈਣੇ ਮਿਲੀਐ ॥ ਆਪਨੜਾ ਪ੍ਰਭੁ ਨਦਰਿ ਕਰਿ ਦੇਖੈ ਨਾਨਕ ਜੋਤਿ ਜੋਤੀ ਰਲੀਐ ॥੩॥ਅਰਥ: ਪ੍ਰਭੂ-ਖਸਮ ਦੀ ਪਿਆਰੀ (ਜੀਵ-ਇਸਤ੍ਰੀ) ਨੂੰ ਮੈਂ ਜਾ ਕੇ ਪੁੱਛਦੀ ਹਾਂ-(ਹੇ ਭੈਣ!) ਤੂੰ ਪਿਆਰਾ ਪ੍ਰਭੂ-ਪਤੀ ਕਿਵੇਂ ਲੱਭਾ? (ਉਹ ਉੱਤਰ ਦੇਂਦੀ ਹੈ-ਹੇ ਭੈਣ!) ਸਦਾ ਕਾਇਮ ਰਹਿਣ ਵਾਲੇ ਪ੍ਰਭੂ-ਪਤੀ ਨੇ ਮੇਰੇ ਉਤੇ ਮੇਹਰ ਦੀ ਨਜ਼ਰ ਕੀਤੀ, ਤਾਂ ਮੈਂ ਮੇਰ-ਤੇਰ (=ਵਿਤਕਰਾ) ਛੱਡ ਦਿੱਤੀ। ਹੇ ਭੈਣ! ਆਪਣਾ ਮਨ, ਆਪਣਾ ਸਰੀਰ, ਆਪਣੀ ਜਿੰਦ-ਸਭ ਕੁਝ ਪ੍ਰਭੂ ਦੇ ਹਵਾਲੇ ਕਰ ਦਿਉ-ਇਸ ਰਾਹ ਉਤੇ ਤੁਰਿਆਂ ਹੀ ਉਸ ਨੂੰ ਮਿਲ ਸਕੀਦਾ ਹੈ। ਹੇ ਨਾਨਕ! ਆਖ-ਹੇ ਭੈਣ!) ਪਿਆਰਾ ਪ੍ਰਭੂ ਜਿਸ ਜੀਵ ਨੂੰ ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦੀ ਜਿੰਦ ਪ੍ਰਭੂ ਦੀ ਜੋਤਿ ਨਾਲ ਇਕ-ਮਿਕ ਹੋ ਜਾਂਦੀ ਹੈ।੩।ਜੋ ਹਰਿ ਪ੍ਰਭ ਕਾ ਮੈ ਦੇਇ ਸਨੇਹਾ ਤਿਸੁ ਮਨੁ ਤਨੁ ਅਪਣਾ ਦੇਵਾ ॥ ਨਿਤ ਪਖਾ ਫੇਰੀ ਸੇਵ ਕਮਾਵਾ ਤਿਸੁ ਆਗੈ ਪਾਣੀ ਢੋਵਾਂ ॥ ਨਿਤ ਨਿਤ ਸੇਵ ਕਰੀ ਹਰਿ ਜਨ ਕੀ ਜੋ ਹਰਿ ਹਰਿ ਕਥਾ ਸੁਣਾਏ ॥ ਧਨੁ ਧੰਨੁ ਗੁਰੂ ਗੁਰ ਸਤਿਗੁਰੁ ਪੂਰਾ ਨਾਨਕ ਮਨਿ ਆਸ ਪੁਜਾਏ ॥੪॥ਅਰਥ: ਜੇਹੜਾ (ਗੁਰਮੁਖਿ) ਮੈਨੂੰ ਹਰੀ-ਪ੍ਰਭੂ (ਦੀ ਸਿਫ਼ਤਿ-ਸਾਲਾਹ) ਦਾ ਸੁਨੇਹਾ ਦੇਵੇ, ਮੈਂ ਆਪਣਾ ਮਨ ਆਪਣਾ ਹਿਰਦਾ ਉਸ ਦੇ ਹਵਾਲੇ ਕਰਨ ਨੂੰ ਤਿਆਰ ਹਾਂ; ਮੈਂ ਸਦਾ ਉਸ ਨੂੰ ਪੱਖਾ ਝੱਲਣ ਨੂੰ ਤਿਆਰ ਹਾਂ, ਉਸ ਦੀ ਸੇਵਾ ਕਰਨ ਨੂੰ ਤਿਆਰ ਹਾਂ, ਤੇ, ਉਸ ਦੇ ਵਾਸਤੇ ਪਾਣੀ ਢੋਣ ਨੂੰ ਤਿਆਰ ਹਾਂ। ਪਰਮਾਤਮਾ ਦਾ ਜੇਹੜਾ ਭਗਤ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਏ, ਮੈਂ ਉਸ ਦੀ ਸੇਵਾ ਕਰਨ ਨੂੰ ਸਦਾ ਤਿਆਰ ਹਾਂ ਸਦਾ ਤਿਆਰ ਹਾਂ। ਹੇ ਨਾਨਕ! ਆਖ-) ਧੰਨ ਹੈ ਮੇਰਾ ਗੁਰੂ, ਸ਼ਾਬਾਸ਼ ਹੈ ਮੇਰੇ ਪੂਰੇ ਗੁਰੂ ਨੂੰ, ਜੇਹੜਾ ਮੇਰੇ ਮਨ ਵਿਚ (ਪ੍ਰਭੂ-ਮਿਲਾਪ ਦੀ ਟਿਕੀ ਹੋਈ) ਆਸ ਪੂਰੀ ਕਰਦਾ ਹੈ।੪।ਗੁਰੁ ਸਜਣੁ ਮੇਰਾ ਮੇਲਿ ਹਰੇ ਜਿਤੁ ਮਿਲਿ ਹਰਿ ਨਾਮੁ ਧਿਆਵਾ ॥ ਗੁਰ ਸਤਿਗੁਰ ਪਾਸਹੁ ਹਰਿ ਗੋਸਟਿ ਪੂਛਾਂ ਕਰਿ ਸਾਂਝੀ ਹਰਿ ਗੁਣ ਗਾਵਾਂ ॥ ਗੁਣ ਗਾਵਾ ਨਿਤ ਨਿਤ ਸਦ ਹਰਿ ਕੇ ਮਨੁ ਜੀਵੈ ਨਾਮੁ ਸੁਣਿ ਤੇਰਾ ॥ ਨਾਨਕ ਜਿਤੁ ਵੇਲਾ ਵਿਸਰੈ ਮੇਰਾ ਸੁਆਮੀ ਤਿਤੁ ਵੇਲੈ ਮਰਿ ਜਾਇ ਜੀਉ ਮੇਰਾ ॥੫॥ਅਰਥ: ਹੇ ਹਰੀ! ਮੈਨੂੰ ਮੇਰਾ ਮਿੱਤਰ ਗੁਰੂ ਮਿਲਾ, ਜਿਸ (ਦੇ ਚਰਨਾਂ) ਵਿਚ ਲੀਨ ਹੋ ਕੇ ਮੈਂ ਹਰਿ-ਨਾਮ ਸਿਮਰਦਾ ਰਹਾਂ, ਗੁਰੂ ਪਾਸੋਂ ਮੈਂ ਹਰਿ-ਮਿਲਾਪ (ਦੀਆਂ ਗੱਲਾਂ) ਪੁੱਛਦਾ ਰਹਾਂ, ਗੁਰੂ ਦੀ ਸੰਗਤਿ ਕਰ ਕੇ ਮੈਂ ਹਰਿ-ਗੁਣ ਗਾਂਦਾ ਰਹਾਂ। (ਗੁਰੂ ਦੇ ਮਿਲਾਪ ਦੀ ਬਰਕਤਿ ਨਾਲ) ਮੈਂ ਸਦਾ ਹੀ ਸਦਾ ਹੀ ਹਰੀ ਦੇ ਗੁਣ ਗਾਂਦਾ ਰਹਾਂ। ਹੇ ਹਰੀ! ਤੇਰਾ ਨਾਮ ਸੁਣ ਕੇ ਮੇਰਾ ਮਨ ਆਤਮਕ ਜੀਵਨ ਪ੍ਰਾਪਤ ਕਰਦਾ ਹੈ। ਹੇ ਨਾਨਕ! ਆਖ-) ਜਦੋਂ ਮੈਨੂੰ ਮੇਰਾ ਮਾਲਕ-ਪ੍ਰਭੂ ਭੁੱਲ ਜਾਂਦਾ ਹੈ, ਉਸ ਵੇਲੇ ਮੇਰੀ ਜਿੰਦ ਆਤਮਕ ਮੌਤੇ ਮਰ ਜਾਂਦੀ ਹੈ।੫।ਹਰਿ ਵੇਖਣ ਕਉ ਸਭੁ ਕੋਈ ਲੋਚੈ ਸੋ ਵੇਖੈ ਜਿਸੁ ਆਪਿ ਵਿਖਾਲੇ ॥ ਜਿਸ ਨੋ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਹਰਿ ਸਦਾ ਸਮਾਲੇ ॥ ਸੋ ਹਰਿ ਹਰਿ ਨਾਮੁ ਸਦਾ ਸਦਾ ਸਮਾਲੇ ਜਿਸੁ ਸਤਗੁਰੁ ਪੂਰਾ ਮੇਰਾ ਮਿਲਿਆ ॥ ਨਾਨਕ ਹਰਿ ਜਨ ਹਰਿ ਇਕੇ ਹੋਏ ਹਰਿ ਜਪਿ ਹਰਿ ਸੇਤੀ ਰਲਿਆ ॥੬॥੧॥੩॥ਅਰਥ: ਪਰਮਾਤਮਾ ਦਾ ਦਰਸਨ ਕਰਨ ਵਾਸਤੇ ਹਰੇਕ ਜੀਵ ਤਾਂਘ ਤਾਂ ਕਰ ਲੈਂਦਾ ਹੈ, ਪਰ ਉਹੀ ਮਨੁੱਖ ਦਰਸਨ ਕਰ ਸਕਦਾ ਹੈ ਜਿਸ ਨੂੰ ਪਰਮਾਤਮਾ ਆਪ ਦਰਸਨ ਕਰਾਂਦਾ ਹੈ। ਪਿਆਰਾ ਪ੍ਰਭੂ ਜਿਸ ਮਨੁੱਖ ਉੱਤੇ ਮੇਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਸਦਾ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ। (ਹੇ ਭਾਈ!) ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਮਨੁੱਖ ਪਰਮਾਤਮਾ ਦਾ ਨਾਮ ਸਦਾ ਆਪਣੇ ਹਿਰਦੇ ਵਿਚ ਵਸਾਂਦਾ ਹੈ। ਹੇ ਨਾਨਕ! ਮਨੁੱਖ ਪਰਮਾਤਮਾ ਦਾ ਨਾਮ ਜਪ ਜਪ ਕੇ ਪਰਮਾਤਮਾ ਦੇ ਨਾਲ ਮਿਲ ਜਾਂਦਾ ਹੈ (ਇਸ ਤਰ੍ਹਾਂ) ਪਰਮਾਤਮਾ ਤੇ ਪਰਮਾਤਮਾ ਦੇ ਭਗਤ ਇੱਕ-ਰੂਪ ਹੋ ਜਾਂਦੇ ਹਨ।੬।੧।੩।--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥

ਅਰਥ: ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ।ਰਹਾਉ।

ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ।੧।

ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯।

--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥ ਅਰਥ: ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ।ਰਹਾਉ।ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ।੧।ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯।--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਬਿਲਾਵਲੁ ਮਹਲਾ ੫ ॥ ਰਾਖਿ ਲੀਏ ਅਪਨੇ ਜਨ ਆਪ ॥ ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥ ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ ॥ ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ ਰਸਾਇਣਿ ਆਤਮ ਧ੍ਰਾਪ ॥੧॥ ਚਰਣ ਗਹੇ ਸਰਣਿ ਸੁਖਦਾਤੇ ਗੁਰ ਕੈ ਬਚਨਿ ਜਪੇ ਹਰਿ ਜਾਪ ॥ ਸਾਗਰ ਤਰੇ ਭਰਮ ਭੈ ਬਿਨਸੇ ਕਹੁ ਨਾਨਕ ਠਾਕੁਰ ਪਰਤਾਪ ॥੨॥੫॥੮੫॥ਅਰਥ: ਹੇ ਭਾਈ! ਪਰਮਾਤਮਾ ਨੇ ਆਪਣੇ ਸੇਵਕਾਂ ਦੀ ਸਦਾ ਹੀ ਰੱਖਿਆ ਕੀਤੀ ਹੈ। ਮੇਹਰ ਕਰ ਕੇ (ਆਪਣੇ ਸੇਵਕਾਂ ਨੂੰ) ਆਪਣੇ ਨਾਮ ਦੀ ਦਾਤਿ ਦੇਂਦਾ ਆਇਆ ਹੈ (ਜਿਨ੍ਹਾਂ ਨੂੰ ਨਾਮ ਦੀ ਦਾਤਿ ਬਖ਼ਸ਼ਦਾ ਹੈ ਉਹਨਾਂ ਦੇ) ਸਾਰੇ ਚਿੰਤਾ-ਫ਼ਿਕਰ ਤੇ ਦੁੱਖ-ਕਲੇਸ਼ ਨਾਸ ਹੋ ਜਾਂਦੇ ਹਨ।੧।ਰਹਾਉ।ਹੇ ਸੰਤ ਜਨੋ! ਸਾਰੇ (ਰਲ ਕੇ) ਪ੍ਰਭੂ ਦੇ ਗੁਣ ਗਾਂਦੇ ਰਿਹਾ ਕਰੋ, ਜੀਭ ਨਾਲ ਸੋਹਣੇ ਰਾਗਾਂ ਦੀ ਰਾਹੀਂ ਉਸ ਦੇ ਗੁਣਾਂ ਦਾ ਉਚਾਰਣ ਕਰਦੇ ਰਿਹਾ ਕਰੋ। (ਜੇਹੜੇ ਮਨੁੱਖ ਪ੍ਰਭੂ ਦੇ ਗੁਣਾਂ ਦਾ ਉਚਾਰਨ ਕਰਦੇ ਹਨ, ਉਹਨਾਂ ਦੀ) ਕ੍ਰੋੜਾਂ ਜਨਮਾਂ ਦੀ (ਮਾਇਆ ਦੀ) ਤ੍ਰਿਸ਼ਨਾ ਦੂਰ ਹੋ ਜਾਂਦੀ ਹੈ, ਸਭ ਰਸਾਂ ਤੋਂ ਸ੍ਰੇਸ਼ਟ ਨਾਮ-ਰਸ ਦੀ ਬਰਕਤਿ ਨਾਲ ਉਹਨਾਂ ਦਾ ਮਨ ਰੱਜ ਜਾਂਦਾ ਹੈ।੧।ਹੇ ਭਾਈ! ਜੇਹੜੇ ਮਨੁੱਖ ਸੁਖਾਂ ਦੇ ਦੇਣ ਵਾਲੇ ਪ੍ਰਭੂ ਦੇ ਚਰਨ ਫੜੀ ਰੱਖਦੇ ਹਨ, ਸੁਖਦਾਤੇ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, ਗੁਰੂ ਦੇ ਉਪਦੇਸ਼ ਦੀ ਰਾਹੀਂ ਪ੍ਰਭੂ ਦੇ ਨਾਮ ਦਾ ਜਾਪ ਜਪਦੇ ਰਹਿੰਦੇ ਹਨ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ, ਉਹਨਾਂ ਦੇ ਸਾਰੇ ਡਰ ਭਰਮ ਨਾਸ ਹੋ ਜਾਂਦੇ ਹਨ। ਹੇ ਨਾਨਕ! ਆਖ-ਇਹ ਸਾਰੀ ਵਡਿਆਈ ਮਾਲਕ-ਪ੍ਰਭੂ ਦੀ ਹੀ ਹੈ।੨।੫।੮੫।BILAAVAL, FIFTH MEHL:He Himself has saved His humble servant. In His Mercy, the Lord, Har, Har, has blessed me with His Name, and all my pains and afflictions have been dispelled. || 1 || Pause || Sing the Glorious Praises of the Lord of the Universe, all you humble servants of the Lord; chant the jewels, the songs of the Lord with your tongue. The desires of millions of incarnations shall be quenched, and your soul shall be satisfied with the sweet, sublime essence of the Lord. || 1 || I have grasped the Sanctuary of the Lord’s Feet; He is the Giver of peace; through the Word of the Guru’s Teachings, I meditate and chant the Chant of the Lord. I have crossed over the world-ocean, and my doubt and fear are dispelled, says Nanak, through the glorious granduer of our Lord and Master. || 2 || 5 || 85 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।JAITSREE, FOURTH MEHL, FIRST HOUSE, CHAU-PADAS:ONE UNIVERSAL CREATOR GOD. BY THE GRACE OF THE TRUE GURU:The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ਅਰਥ: ਹੇ ਪ੍ਰਭੂ ਜੀ! ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ।ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧।ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।੨।ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩।ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੪।੬।DHANAASAREE, FOURTH MEHL:Tell me, O Siblings of Destiny, the religion for this Dark Age of Kali Yuga. I seek emancipation — how can I be emancipated? Meditation on the Lord, Har, Har, is the boat, the raft; meditating on the Lord, the swimmer swims across. || 1 || O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause || The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased. || 2 || The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. || 3 || You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. || 4 || 6 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ।(ਪਰ, ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ।੧।ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨।ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤਿ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ।੩।(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਹੇ ਨਾਨਕ! ਆਖ-ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ।੪।੧੫।੭੯।SORAT�H, FIFTH MEHL:When it was pleasing to the Perfect True Guru, then I chanted the Naam, the Name of the Pervading Lord. The Lord of the Universe extended His Mercy to me, and God saved my honor. || 1 || The Lord�s feet are forever peace-giving. Whatever fruit one desires, he receives; his hopes shall not go in vain. || 1 || Pause || That Saint, unto whom the Lord of Life, the Great Giver, extends His Mercy � he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. || 2 || Twenty-four hours a day, he chants the Praises of the Lord, and the bitter poison does not affect him. My Creator Lord has united me with Himself, and the Holy Saints have become my companions. || 3 || Taking me by the hand, He has given me everything, and blended me with Himself. Says Nanak, everything has been perfectly resolved; I have found the Perfect True Guru. || 4 || 15 || 79 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ।ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧।ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ) , ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।੨।ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।੩।ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕ! ਆਖ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ।੪।੧।੫੧।SORAT’H, FIFTH MEHL, THIRD HOUSE, CHAU-PADAS:ONE UNIVERSAL CREATOR GOD. BY THE GRACE OF THE TRUE GURU:Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 || Now, I do not go searching anywhere else, because I have met the Guru, the Lord of the Universe. || Pause || When I came to God’s Darbaar, His Holy Court, then all of my cries and complaints were settled. Now that I have attained what I had sought, where should I come and where should I go? || 2 || There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 || He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਰਾਮਕਲੀ ਮਹਲਾ ੫ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥ ਸਤਿਗੁਰੁ ਪਰਮੇਸਰੁ ਮੇਰਾ ॥ ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥ ਚੀਤਿ ਨ ਆਵਸਿ ਦੂਜੀ ਬਾਤਾ ਸਿਰ ਊਪਰਿ ਰਖਵਾਰਾ ॥ ਬੇਪਰਵਾਹੁ ਰਹਤ ਹੈ ਸੁਆਮੀ ਇਕ ਨਾਮ ਕੈ ਆਧਾਰਾ ॥੨॥ ਪੂਰਨ ਹੋਇ ਮਿਲਿਓ ਸੁਖਦਾਈ ਊਨ ਨ ਕਾਈ ਬਾਤਾ ॥ ਤਤੁ ਸਾਰੁ ਪਰਮ ਪਦੁ ਪਾਇਆ ਛੋਡਿ ਨ ਕਤਹੂ ਜਾਤਾ ॥੩॥ ਬਰਨਿ ਨ ਸਾਕਉ ਜੈਸਾ ਤੂ ਹੈ ਸਾਚੇ ਅਲਖ ਅਪਾਰਾ ॥ ਅਤੁਲ ਅਥਾਹ ਅਡੋਲ ਸੁਆਮੀ ਨਾਨਕ ਖਸਮੁ ਹਮਾਰਾ ॥੪॥੫॥ਅਰਥ: ਹੇ ਭਾਈ! ਮੇਰਾ ਤਾਂ ਗੁਰੂ ਰਾਖਾ ਹੈ, ਪਰਮਾਤਮਾ ਰਾਖਾ ਹੈ (ਉਹੀ ਮੈਨੂੰ ਕਾਮਾਦਿਕ ਵੈਰੀਆਂ ਤੋਂ ਬਚਾਣ ਵਾਲਾ ਹੈ। ਹੇ ਪ੍ਰਭੂ! ਮੈਨੂੰ ਤੇਰਾ ਹੀ ਆਸਰਾ ਹੈ (ਮੇਹਰ ਕਰ) ਮੈਂ ਤੇਰਾ ਨਾਮ ਜਪਦਾ ਰਹਾਂ (ਨਾਮ ਦੀ ਬਰਕਤ ਨਾਲ ਇਉਂ ਜਾਪਦਾ ਹੈ ਕਿ) ਮੈਂ ਰਾਜ ਦੇ ਅਨੇਕਾਂ ਭੋਗ ਤੇ ਰਸ ਮਾਣ ਰਿਹਾ ਹਾਂ।੧।ਰਹਾਉ।ਹੇ ਭਾਈ! ਪਿਆਰੇ ਪ੍ਰਭੂ ਨੇ ਜਿਸ ਮਨੁੱਖ ਨੂੰ ਆਪਣੀ ਚਰਨੀਂ ਲਾ ਲਿਆ, ਉਸ ਦੇ ਉਸ ਨੇ (ਕਾਮਾਦਿਕ) ਸਾਰੇ ਹੀ ਵੈਰੀ ਵੱਸ ਵਿਚ ਕਰ ਦਿੱਤੇ। (ਕਾਮਾਦਿਕ) ਜਿਸ ਜਿਸ ਵੈਰੀ ਨੇ ਇਹ ਜਗਤ ਲੁੱਟ ਲਿਆ ਹੈ, (ਪ੍ਰਭੂ ਨੇ ਉਸ ਦੇ) ਉਹ ਸਾਰੇ ਵੈਰੀ ਫੜ ਕੇ ਬੰਨ੍ਹ ਦਿੱਤੇ।੧।ਹੇ ਭਾਈ! ਪਰਮਾਤਮਾ (ਜਿਸ ਮਨੁੱਖ ਦੇ) ਸਿਰ ਉੱਤੇ ਰਾਖਾ ਬਣਦਾ ਹੈ, ਉਸ ਮਨੁੱਖ ਦੇ ਚਿੱਤ ਵਿਚ (ਪਰਮਾਤਮਾ ਦੇ ਨਾਮ ਤੋਂ ਬਿਨਾ, ਕਾਮਾਦਿਕ ਦਾ) ਕੋਈ ਹੋਰ ਫੁਰਨਾ ਉਠਦਾ ਹੀ ਨਹੀਂ। ਹੇ ਮਾਲਕ-ਪ੍ਰਭੂ! ਸਿਰਫ਼ ਤੇਰੇ ਨਾਮ ਦੇ ਆਸਰੇ ਉਹ ਮਨੁੱਖ (ਦੁਨੀਆ ਦੀਆਂ ਹੋਰ ਗ਼ਰਜ਼ਾਂ ਵਲੋਂ) ਬੇ-ਪਰਵਾਹ ਰਹਿੰਦਾ ਹੈ।੨।ਹੇ ਭਾਈ! ਜਿਸ ਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਹ (ਉੱਚੇ ਆਤਮਕ ਗੁਣਾਂ ਨਾਲ) ਭਰਪੂਰ ਹੋ ਜਾਂਦਾ ਹੈ। ਉਹ ਕਿਸੇ ਗੱਲੇ ਮੁਥਾਜ ਨਹੀਂ ਰਹਿੰਦਾ। ਉਹ ਮਨੁੱਖ ਜਗਤ ਦੇ ਮੂਲ-ਪ੍ਰਭੂ ਨੂੰ ਲੱਭ ਲੈਂਦਾ ਹੈ, ਉਹ ਜੀਵਨ ਦਾ ਅਸਲ ਮਨੋਰਥ ਹਾਸਲ ਕਰ ਲੈਂਦਾ ਹੈ, ਉਹ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲੈਂਦਾ ਹੈ, ਤੇ, ਇਸ ਨੂੰ ਛੱਡ ਕੇ ਕਿਸੇ ਹੋਰ ਪਾਸੇ ਨਹੀਂ ਭਟਕਦਾ।੩।ਹੇ ਸਦਾ ਕਾਇਮ ਰਹਿਣ ਵਾਲੇ! ਹੇ ਅਲੱਖ! ਹੇ ਬੇਅੰਤ! ਮੈਂ ਬਿਆਨ ਨਹੀਂ ਕਰ ਸਕਦਾ ਕਿ ਤੂੰ ਕਿਹੋ ਜਿਹਾ ਹੈਂ। ਹੇ ਨਾਨਕ! (ਆਖ-) ਹੇ ਬੇ-ਮਿਸਾਲ ਪ੍ਰਭੂ! ਹੇ ਅਥਾਹ! ਹੇ ਅਡੋਲ ਮਾਲਕ! ਤੂੰ ਹੀ ਮੇਰਾ ਖਸਮ ਹੈਂ।੪।੫।RAAMKALEE, FIFTH MEHL:God has made me His own, and vanquished all my enemies. Those enemies who have plundered this world, have all been placed in bondage. || 1 || The True Guru is my Transcendent Lord. I enjoy countless pleasures of power and tasty delights, chanting Your Name, and placing my faith in You. || 1 || Pause || I do not think of any other at all. The Lord is my protector, above my head. I am carefree and independent, when I have the Support of Your Name, O my Lord and Master. || 2 || I have become perfect, meeting with the Giver of peace, and now, I lack nothing at all. I have obtained the essence of excellence, the supreme status; I shall not forsake it to go anywhere else. || 3 || I cannot describe how You are, O True Lord, unseen, infinite, immeasurable, unfathomable and unmoving Lord. O Nanak, He is my Lord and Master. || 4 || 5 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸਲੋਕੁ ਮਃ ੩ ॥ ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥ ਮਃ ੩ ॥ ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥ ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥ ਪਉੜੀ ॥ ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ ॥ ਘਰ ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ ਨ ਜਾਈ ॥ ਹਰ ਰੰਗੀ ਤੁਰੇ ਨਿਤ ਪਾਲੀਅਹਿ ਕਿਤੈ ਕਾਮਿ ਨ ਆਈ ॥ ਜਨ ਲਾਵਹੁ ਚਿਤੁ ਹਰਿ ਨਾਮ ਸਿਉ ਅੰਤਿ ਹੋਇ ਸਖਾਈ ॥ ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਸੁਖੁ ਪਾਈ ॥੧੫॥ਅਰਥ: ਹੇ ਨਾਨਕ ਜੀ! ਅੰਨ੍ਹੇ ਅਗਿਆਨੀ ਨਾਮ ਨਹੀਂ ਸਿਮਰਦੇ ਤੇ ਹੋਰ ਹੋਰ ਕੰਮ ਕਰਦੇ ਹਨ। (ਸਿੱਟਾ ਇਹ ਨਿਕਲਦਾ ਹੈ, ਕਿ) ਜਮ ਦੇ ਦਰ ਤੇ ਬੱਧੇ ਮਾਰ ਖਾਂਦੇ ਹਨ ਤੇ ਫਿਰ (ਵਿਕਾਰ-ਰੂਪ) ਵਿਸ਼ਟੇ ਵਿਚ ਸੜਦੇ ਹਨ ॥੧॥ ਹੇ ਨਾਨਕ ਜੀ! ਜੋ ਮ niਨੁੱਖ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ਉਹ ਮਨੁੱਖ ਸੱਚੇ ਤੇ ਕਬੂਲ ਹਨ; ਉਹ ਹਰੀ ਦੇ ਨਾਮ ਵਿਚ ਲੀਨ ਰਹਿੰਦੇ ਹਨ ਤੇ ਉਹਨਾਂ ਦਾ ਜੰਮਣਾ ਮਰਣਾ ਮੁੱਕ ਜਾਂਦਾ ਹੈ ॥੨॥ ਧਨ, ਦੌਲਤ ਤੇ ਮਾਇਆ ਇਕੱਠੀ ਕਰੀਦੀ ਹੈ, ਪਰ ਅਖ਼ੀਰ ਨੂੰ ਦੁਖਦਾਈ ਹੁੰਦੀ ਹੈ; ਘਰ, ਮੰਦਰ ਤੇ ਮਹਿਲ ਬਣਾਈਦੇ ਹਨ, ਪਰ ਕੁਝ ਨਾਲ ਨਹੀਂ ਜਾਂਦਾ; ਕਈ ਰੰਗਾਂ ਦੇ ਘੋੜੇ ਸਦਾ ਪਾਲੀਦੇ ਹਨ, ਪਰ ਕਿਸੇ ਕੰਮ ਨਹੀਂ ਆਉਂਦੇ। ਹੇ ਭਾਈ ਸੱਜਣੋ! ਹਰੀ ਦੇ ਨਾਮ ਨਾਲ ਚਿੱਤ ਜੋੜੋ, ਜੋ ਅਖ਼ੀਰ ਨੂੰ ਸਾਥੀ ਬਣੇ। ਹੇ ਦਾਸ ਨਾਨਕ ਜੀ! ਜੋ ਮਨੁੱਖ ਨਾਮ ਸਿਮਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਰਹਿ ਕੇ ਸੁਖ ਪਾਂਦਾ ਹੈ ॥੧੫॥Meaning: O Nanak Ji, the blind, ignorant fools do not remember the Naam, the Name of the Lord; they involve themselves in other activities. They are bound and gagged at the door of the Messenger of Death; they are punished, and in the end, they rot away in manure. ||1|| Third Mahalaa: O Nanak Ji, those humble beings are true and approved, who serve their True Guru. They remain absorbed in the Name of the Lord, and their comings and goings cease. ||2|| Paurree: Gathering the wealth and property of Maya, brings only pain in the end. Homes, mansions and adorned palaces will not go with anyone. He may breed horses of various colors, but these will not be of any use to him. O human, link your consciousness to the Lord’s Name, and in the end, it shall be your companion and helper. Daas Nanak Ji meditates on the Naam, the Name of the Lord; the Gurmukh is blessed with peace. ||15||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥ ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥ ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥ ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥ ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥ ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥ ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥ ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥ ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥ ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥ ਆਨੰਦ ਅਨਦਿਨੁ ਵਜਹਿ ਵਾਜੇ ਅਹੰ ਮਤਿ ਮਨ ਕੀ ਤਿਆਗੀ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਸੰਤਸੰਗਿ ਲਿਵ ਲਾਗੀ ॥੪॥੧॥ਅਰਥ: ਹੇ ਸਹੇਲੀਏ! ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵਿਆਂ (ਮਨ ਵਿਚ) ਖ਼ੁਸ਼ੀ ਦਾ ਰੰਗ-ਢੰਗ ਬਣ ਜਾਂਦਾ ਹੈ। ਉਸ ਕਦੇ ਨਾਹ ਮਰਨ ਵਾਲੇ ਖਸਮ-ਪ੍ਰਭੂ (ਦਾ ਨਾਮ) ਸੁਣਿਆਂ ਮਨ ਵਿਚ ਚਾਉ ਪੈਦਾ ਹੋ ਜਾਂਦਾ ਹੈ।(ਜਦੋਂ) ਵੱਡੀ ਕਿਸਮਤ ਨਾਲ (ਕਿਸੇ ਜੀਵ-ਇਸਤ੍ਰੀ ਦੇ) ਮਨ ਵਿਚ ਪਰਮਾਤਮਾ-ਪਤੀ ਦਾ ਪਿਆਰ ਪੈਦਾ ਹੁੰਦਾ ਹੈ, (ਤਦੋਂ ਉਹ ਉਤਾਵਲੀ ਹੋ ਹੋ ਪੈਂਦੀ ਹੈ ਕਿ ਉਸ) ਸਾਰੇ ਗੁਣਾਂ ਦੇ ਮਾਲਕ ਪ੍ਰਭੂ-ਪਤੀ ਨੂੰ ਕਦੋਂ ਮਿਲਿਆ ਜਾ ਸਕੇਗਾ। (ਉਸ ਨੂੰ ਅੱਗੋਂ ਇਹ ਉੱਤਰ ਮਿਲਦਾ ਹੈ-ਜੇ) ਆਤਮਕ ਅਡੋਲਤਾ ਵਿਚ ਲੀਨ ਰਹੀਏ ਤਾਂ ਪਰਮਾਤਮਾ-ਪਤੀ ਮਿਲ ਪੈਂਦਾ ਹੈ। (ਉਹ ਭਾਗਾਂ ਵਾਲੀ ਜੀਵ-ਇਸਤ੍ਰੀ ਮੁੜ ਮੁੜ ਪੁੱਛਦੀ ਹੈ-) ਹੇ ਸਹੇਲੀਏ! ਮੈਨੂੰ ਮਤਿ ਦੇਹਿ, ਕਿ ਕਿਸ ਤਰੀਕੇ ਨਾਲ ਪ੍ਰਭੂ-ਪਤੀ ਮਿਲ ਸਕਦਾ ਹੈ (ਹੇ ਸਹੇਲੀਏ! ਦੱਸ) ਮੈਂ ਦਿਨ ਰਾਤ ਖਲੋਤੀ ਤੇਰੀ ਸੇਵਾ ਕਰਾਂਗੀ।ਨਾਨਕ (ਭੀ) ਬੇਨਤੀ ਕਰਦਾ ਹੈ-(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ, (ਮੈਨੂੰ ਆਪਣੇ) ਲੜ ਨਾਲ ਲਾਈ ਰੱਖ।੧।ਹੇ ਭਾਈ! ਪਰਮਾਤਮਾ ਦਾ ਨਾਮ ਕੀਮਤੀ ਰਤਨ ਹੈ, ਜਿਹੜਾ ਮਨੁੱਖ ਇਹ) ਹਰਿ-ਨਾਮ ਵਿਹਾਝਦਾ ਹੈ, (ਉਸ ਦੇ ਅੰਦਰ) ਧੀਰਜ ਪੈਦਾ ਹੋ ਜਾਂਦੀ ਹੈ। ਪਰ ਇਹ ਨਾਮ-ਰਤਨ (ਕੋਈ ਵਿਰਲਾ) ਖੋਜ ਕਰਨ ਵਾਲਾ ਮਨੁੱਖ ਭਾਲ ਕਰ ਕੇ ਸੰਤ ਜਨਾਂ ਪਾਸੋਂ ਹੀ ਹਾਸਲ ਕਰਦਾ ਹੈ। ਜਿਸ ਵਡ-ਭਾਗੀ ਮਨੁੱਖ ਨੂੰ ਪਿਆਰੇ ਸੰਤ ਜਨ ਮਿਲ ਪੈਂਦੇ ਹਨ, (ਉਹੀ) ਮਿਹਰ ਕਰ ਕੇ (ਉਸ ਨੂੰ) ਅਕੱਥ ਪ੍ਰਭੂ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਂਦੇ ਹਨ।ਹੇ ਭਾਈ! ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਸੁਰਤਿ ਜੋੜ ਕੇ, ਮਨ ਲਾ ਕੇ ਪ੍ਰਭੂ-ਚਰਨਾਂ ਨਾਲ ਪਿਆਰ ਪਾ ਕੇ (ਪਰਮਾਤਮਾ ਦਾ) ਨਾਮ ਸਿਮਰਿਆ ਕਰ। ਪ੍ਰਭੂ ਦੇ ਦਰ ਤੇ (ਦੋਵੇਂ) ਹੱਥ ਜੋੜ ਕੇ ਅਰਦਾਸ ਕਰਿਆ ਕਰ। (ਜਿਹੜਾ ਮਨੁੱਖ ਨਿੱਤ ਅਰਦਾਸ ਕਰਦਾ ਰਹਿੰਦਾ ਹੈ, ਉਸ ਨੂੰ ਮਨੁੱਖਾ ਜੀਵਨ ਦੀ) ਖੱਟੀ (ਵਜੋਂ) ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦੀ ਦਾਤਿ) ਮਿਲਦੀ ਹੈ।ਹੇ ਅਪਹੁੰਚ ਤੇ ਆਥਾਹ ਪ੍ਰਭੂ! ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ-ਮੈਂ ਤੇਰਾ ਦਾਸ ਹਾਂ, ਤੂੰ ਮੇਰਾ ਮਾਲਕ ਹੈਂ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਬਖ਼ਸ਼) ।੨। (ਕੁੜੀ ਮੁੰਡੇ ਦੇ ਵਿਆਹ ਦਾ ਮੁਹੂਰਤ ਮਿਥਿਆ ਜਾਂਦਾ ਹੈ। ਲਾੜੇ ਦੇ ਨਾਲ ਜਾਂਞੀ ਆਉਂਦੇ ਹਨ, ਲੜਕੀ ਵਾਲਿਆਂ ਦੇ ਘਰ ਢੁਕਦੇ ਹਨ, ਲੜਕੀ ਦੇ ਸਨ-ਬੰਧੀਆਂ ਦੇ ਮਨ ਵਿਚ ਉਸ ਵੇਲੇ ਖ਼ੁਸ਼ੀ ਹੁੰਦੀ ਹੈ। ਜਾਂਞੀਆਂ ਨੂੰ ਉਹ ਕਈ ਸੁਆਦਲੇ ਭੋਜਨ ਖੁਆਂਦੇ ਹਨ। ਪਾਂਧਾ ਲਾਵਾਂ ਪੜ੍ਹ ਕੇ ਲੜਕੇ ਲੜਕੀ ਦਾ ਮੇਲ ਕਰ ਦੇਂਦਾ ਹੈ) । (ਇਸੇ ਤਰ੍ਹਾਂ ਸਾਧ ਸੰਗਤਿ ਦੀ ਬਰਕਤ ਨਾਲ ਜੀਵ-ਇਸਤ੍ਰੀ ਅਤੇ ਪ੍ਰਭੂ-ਪਤੀ ਦੇ ਮਿਲਾਪ ਦਾ) ਕਦੇ ਨਾਹ ਖੁੰਝਣ ਵਾਲਾ ਮੁਹੂਰਤ ਸੋਧਿਆ ਜਾਂਦਾ ਹੈ। (ਸਾਧ ਸੰਗਤਿ ਦੀ ਕਿਰਪਾ ਨਾਲ ਜੀਵ-ਇਸਤ੍ਰੀ ਦਾ) ਪੂਰਨ ਪਰਮਾਤਮਾ ਨਾਲ ਮਿਲਾਪ (ਵਿਆਹ) ਹੋ ਜਾਂਦਾ ਹੈ, (ਜੀਵ-ਇਸਤ੍ਰੀ ਦੇ ਹਿਰਦੇ ਵਿਚ) ਸਾਰੇ ਸੁਖ ਆ ਵੱਸਦੇ ਹਨ (ਪ੍ਰਭੂ-ਪਤੀ ਨਾਲੋਂ ਉਸਦਾ) ਵਿਛੋੜਾ ਮੁੱਕ ਜਾਂਦਾ ਹੈ।ਸੰਤ ਜਨ ਮਿਲ ਕੇ (ਸਾਧ ਸੰਗਤਿ ਵਿਚ) ਆਉਂਦੇ ਹਨ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ (ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨਾਲ ਮਿਲਾਣ ਵਾਸਤੇ ਇਹ ਸਤਸੰਗੀ) ਅਸਚਰਜ ਜਾਂਞੀ ਬਣ ਜਾਂਦੇ ਹਨ। (ਸੰਤ ਜਨ) ਮਿਲ ਕੇ (ਸਾਧ ਸੰਗਤਿ ਵਿਚ) ਇਕੱਠੇ ਹੁੰਦੇ ਹਨ, ਆਤਮਕ ਅਡੋਲਤਾ ਵਿਚ (ਟਿਕਦੇ ਹਨ, ਮਾਨੋ, ਲੜਕੀ ਵਾਲਿਆਂ ਦੇ ਘਰ) ਢੁਕਾਉ ਹੋ ਰਿਹਾ ਹੈ, (ਜਿਵੇਂ,) ਲੜਕੀ ਦੇ ਸਨਬੰਧੀਆਂ ਦੇ ਮਨ ਵਿਚ ਚਾਉ ਪੈਦਾ ਹੁੰਦਾ ਹੈ (ਤਿਵੇਂ, ਜਿੰਦ ਦੇ ਸਾਥੀਆਂ ਦੇ ਮਨ ਵਿਚ, ਸਾਰੇ ਗਿਆਨ-ਇੰਦ੍ਰਿਆਂ ਦੇ ਅੰਦਰ ਉਤਸ਼ਾਹ ਪੈਦਾ ਹੁੰਦਾ ਹੈ) । (ਸਾਧ ਸੰਗਤਿ ਦੇ ਪਰਤਾਪ ਨਾਲ ਜੀਵ-ਇਸਤ੍ਰੀ ਦੀ) ਜਿੰਦ ਪ੍ਰਭੂ ਦੀ ਜੋਤਿ ਵਿਚ ਮਿਲ ਕੇ ਤਾਣੇ-ਪੇਟੇ ਵਾਂਗ ਇਕ-ਮਿਕ ਹੋ ਜਾਂਦੀ ਹੈ (ਜਿਵੇਂ ਜਾਂਞੀਆਂ ਮਾਂਞੀਆਂ ਨੂੰ) ਸਾਰੇ ਸੁਆਦਲੇ ਭੋਜਨ ਛਕਾਏ ਜਾਂਦੇ ਹਨ, (ਤਿਵੇਂ ਜੀਵ-ਇਸਤ੍ਰੀ ਨੂੰ) ਪਰਮਾਤਮਾ ਦਾ ਨਾਮ-ਭੋਜਨ ਪ੍ਰਾਪਤ ਹੁੰਦਾ ਹੈ।ਨਾਨਕ ਬੇਨਤੀ ਕਰਦਾ ਹੈ-(ਇਹ ਸਾਰੀ ਗੁਰੂ ਦੀ ਹੀ ਮਿਹਰ ਹੈ) ਗੁਰੂ-ਸੰਤ ਨੇ (ਸਰਨ ਪਈ) ਸਾਰੀ ਲੁਕਾਈ ਨੂੰ ਸਾਰੇ ਜਗਤ ਦਾ ਮੂਲ ਸਭਨਾਂ ਤਾਕਤਾਂ ਦਾ ਮਾਲਕ ਪਰਮਾਤਮਾ ਮਿਲਾਇਆ ਹੈ।੩। (ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਚਰਨੀਂ ਲੱਗਦੀ ਹੈ, ਉਸ ਦੇ (ਹਿਰਦੇ-) ਘਰ ਵਿਚ ਪ੍ਰਭੂ-ਪਤੀ ਆ ਬੈਠਦਾ ਹੈ, ਉਸ ਦਾ (ਸਰੀਰ-) ਭਵਨ ਸੋਹਣਾ ਹੋ ਜਾਂਦਾ ਹੈ, ਉਸ ਦੀ (ਹਿਰਦਾ-) ਧਰਤੀ ਭਾਗਾਂ ਵਾਲੀ ਬਣ ਜਾਂਦੀ ਹੈ। (ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਚਰਨੀਂ ਲੱਗਦੀ ਹੈ, ਉਹ ਆਤਮਕ ਅਡੋਲਤਾ ਵਿਚ (ਟਿਕ ਕੇ ਵਿਕਾਰਾਂ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੀ ਹੈ, ਉਸ ਦੀਆਂ ਸਾਰੀਆਂ ਇੱਛਾਂ ਪੂਰੀਆਂ ਹੋ ਜਾਂਦੀਆਂ ਹਨ। ਸਾਧ ਸੰਗਤਿ ਦੀ ਚਰਨ-ਧੂੜ ਦੇ ਪਰਤਾਪ ਨਾਲ (ਉਸ ਦੇ ਅੰਦਰੋਂ) ਮਮਤਾ ਵਧਾਣ ਵਾਲੀ ਆਸ ਖ਼ਤਮ ਹੋ ਜਾਂਦੀ ਹੈ, ਉਸ ਨੂੰ ਚਿਰਾਂ ਦੇ ਵਿਛੁੜੇ ਹੋਏ ਪ੍ਰਭੂ-ਕੰਤ ਜੀ ਮਿਲ ਪੈਂਦੇ ਹਨ।ਨਾਨਕ ਬੇਨਤੀ ਕਰਦਾ ਹੈ-(ਗੁਰੂ ਦੀ ਚਰਨੀਂ ਲੱਗੀ ਹੋਈ ਜੀਵ-ਇਸਤ੍ਰੀ ਦੇ ਅੰਦਰ) ਹਰ ਵੇਲੇ ਆਤਮਕ ਆਨੰਦ ਦੇ ਵਾਜੇ ਵੱਜਦੇ ਰਹਿੰਦੇ ਹਨ (ਜਿਸ ਦਾ ਸਦਕਾ ਉਹ ਆਪਣੇ) ਮਨ ਦੀ ਹਉਮੈ ਵਾਲੀ ਮਤਿ ਤਿਆਗ ਦੇਂਦੀ ਹੈ ਸਾਧ ਸੰਗਤਿ ਵਿਚ ਰਹਿ ਕੇ ਉਸ ਦੀ ਸੁਰਤਿ ਮਾਲਕ-ਪ੍ਰਭੂ ਵਿਚ ਲੱਗੀ ਰਹਿੰਦੀ ਹੈ, ਉਹ ਜੀਵ-ਇਸਤ੍ਰੀ ਮਾਲਕ-ਪ੍ਰਭੂ ਦੀ ਸਰਨ ਪਈ ਰਹਿੰਦੀ ਹੈ।੪।੧।--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ ਸੇਵਾ ਲਾਏ ॥ ਜਨਮ ਮਰਣ ਦੁਖ ਮੇਟਿ ਮਿਲਾਏ ॥੨॥ ਕਰਮ ਧਰਮ ਇਹੁ ਤਤੁ ਗਿਆਨੁ ॥ ਸਾਧਸੰਗਿ ਜਪੀਐ ਹਰਿ ਨਾਮੁ ॥ ਸਾਗਰ ਤਰਿ ਬੋਹਿਥ ਪ੍ਰਭ ਚਰਣ ॥ ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥ ਰਾਖਿ ਲੀਏ ਅਪਨੀ ਕਿਰਪਾ ਧਾਰਿ ॥ ਪੰਚ ਦੂਤ ਭਾਗੇ ਬਿਕਰਾਲ ॥ ਜੂਐ ਜਨਮੁ ਨ ਕਬਹੂ ਹਾਰਿ ॥ ਨਾਨਕ ਕਾ ਅੰਗੁ ਕੀਆ ਕਰਤਾਰਿ ॥੪॥੧੨॥੧੪॥gਅਰਥ: ਹੇ ਭਾਈ! ਜਿਸ ਪਰਮਾਤਮਾ ਦਾ ਦਿੱਤਾ ਹੋਇਆ ਸਾਡਾ ਇਹ ਸਰੀਰ ਹੈ, ਇਹ ਜਿੰਦ ਹੈ ਅਤੇ ਧਨ ਹੈ, ਉਸ ਦੀ ਸਿਫ਼ਤਿ-ਸਾਲਾਹ ਅੱਠੇ ਪਹਿਰ (ਹਰ ਵੇਲੇ) ਕਰਨੀ ਚਾਹੀਦੀ ਹੈ।੧।ਰਹਾਉ।(ਹੇ ਭਾਈ! ਕਰਮ ਕਾਂਡੀ ਲੋਕ ਦੇਵੀ ਦੇਵਤਿਆਂ ਦੀ ਪੂਜਾ ਕਰਦੇ ਹਨ, ਉਹਨਾਂ ਦੇ ਅੱਗੇ ਧੂਪ ਧੁਖਾਂਦੇ ਹਨ ਅਤੇ ਦੀਵੇ ਬਾਲਦੇ ਹਨ, ਪਰ) ਜਿਸ ਮਨੁੱਖ ਉਤੇ ਵੱਡੀ ਕਿਸਮਤ ਨਾਲ ਗੁਰੂ ਮੇਹਰਬਾਨ ਹੋ ਪਏ, ਉਹ (ਧੂਪ ਦੀਪ ਆਦਿਕ ਵਾਲੀ) ਸਾਰੀ ਕ੍ਰਿਆ ਛੱਡ ਕੇ ਪ੍ਰਭੂ ਦਾ ਆਸਰਾ ਲੈਂਦਾ ਹੈ, ਪਰਮਾਤਮਾ ਦੇ ਦਰ ਤੇ ਹਰ ਵੇਲੇ ਸਿਰ ਨਿਵਾਣਾ, ਪਰਮਾਤਮਾ ਦੀ ਭਗਤੀ ਕਰਨੀ ਹੀ ਉਸ ਮਨੁੱਖ ਵਾਸਤੇ 'ਧੂਪ ਦੀਪ' ਦੀ ਕ੍ਰਿਆ ਹੈ।੧।ਹੇ ਭਾਈ! ਪਰਮਾਤਮਾ ਮੇਹਰ ਕਰ ਕੇ ਆਪਣੇ ਸੇਵਕਾਂ ਨੂੰ ਆਪਣੀ ਭਗਤੀ ਵਿਚ ਜੋੜਦਾ ਹੈ, ਉਹਨਾਂ ਦੇ ਜਨਮ ਤੋਂ ਲੈ ਕੇ ਮਰਨ ਤਕ ਦੇ ਸਾਰੇ ਦੁੱਖ ਮਿਟਾ ਕੇ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ। ਸਰਬ-ਵਿਆਪਕ ਬਖ਼ਸ਼ੰਦ ਪਰਮਾਤਮਾ ਦੇ ਗੁਣ ਗਾਂਦਿਆਂ ਦੇ ਅੰਦਰ ਆਨੰਦ ਬਣਿਆ ਰਹਿੰਦਾ ਹੈ।੨।ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦੇ ਰਹਿਣਾ ਚਾਹੀਦਾ ਹੈ, ਇਹੀ ਹੈ ਧਾਰਮਿਕ ਕਰਮ ਅਤੇ ਇਹੀ ਹੈ ਅਸਲ ਗਿਆਨ। ਹੇ ਭਾਈ! ਸਭ ਦੇ ਦਿਲ ਦੀ ਜਾਣਨ ਵਾਲੇ ਅਤੇ ਜਗਤ ਦੇ ਪੈਦਾ ਕਰਨ ਵਾਲੇ ਪਰਮਾਤਮਾ ਦੇ ਚਰਨਾਂ ਨੂੰ ਜਹਾਜ਼ ਬਣਾ ਕੇ ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘ।੩।ਹੇ ਭਾਈ! ਪ੍ਰਭੂ ਆਪਣੀ ਮੇਹਰ ਕਰ ਕੇ ਜਿਨ੍ਹਾਂ ਦੀ ਰੱਖਿਆ ਕਰਦਾ ਹੈ, (ਕਾਮਾਦਿਕ) ਪੰਜੇ ਡਰਾਉਣੇ ਵੈਰੀ ਉਹਨਾਂ ਤੋਂ ਪਰੇ ਭੱਜ ਜਾਂਦੇ ਹਨ। ਹੇ ਨਾਨਕ! ਜਿਸ ਭੀ ਮਨੁੱਖ ਦਾ ਪੱਖ ਪਰਮਾਤਮਾ ਨੇ ਕੀਤਾ ਹੈ, ਉਹ ਮਨੁੱਖ (ਵਿਕਾਰਾਂ ਦੇ) ਜੂਏ ਵਿਚ ਆਪਣਾ ਜੀਵਨ ਕਦੇ ਭੀ ਨਹੀਂ ਗਵਾਂਦਾ।੪।੧੨।੧੪।Meaning: O brother! The God to whom this body is given to us, it is life and wealth, should be praised for eight hours (at all times). 1. Stay. (O brother! The people of Karma Kandi worship the gods and goddesses, burn incense and light lamps before them, but) the person on whom the Guru is blessed with great fortune, that person (with incense lamp etc.) Takes the shelter of God, always resting his head at God's feet, worshiping God is the action of 'Dhup Deep' for that person. 1.Hey brother! God joins His servants in His devotion by His grace, removes all their sufferings from birth to death and merges them in His feet. Joy remains within those who sing the praises of the All-Blessing God. 2. Hey brother! One should remain in the company of the Guru and chant the name of God, this is the religious act and this is the real knowledge. Hey brother! Make the feet of God, the knower of everyone's heart and the creator of the world, a ship and cross this world-sea. 3.Hey brother! Those whom the Lord protects by His mercy, the (Kamadika) claws of fearsome foes flee beyond them. O Nanak! Whatever man God has favored, that man never loses his life in gambling (of vices). 4.12.14.--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audio ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥ ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥ ਵਿਣੁ ਪਾਰਸੈ ਪੂਜ ਨ ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏ ॥ ਗੁਰੂ ਸਦਾਏ ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪਾਏ ॥੩॥ ਨਾਨਕ ਵਿਣੁ ਨਦਰੀ ਕਿਛੂ ਨ ਪਾਈਐ ਜਿਸੁ ਨਦਰਿ ਕਰੇ ਸੋ ਪਾਏ ॥ ਗੁਰ ਪਰਸਾਦੀ ਦੇ ਵਡਿਆਈ ਅਪਣਾ ਸਬਦੁ ਵਰਤਾਏ ॥੪॥੫॥੭॥,ਅਰਥ: ਹੇ (ਮੇਰੇ ਗਾਫ਼ਲ ਮਨ! ਪਰਮਾਤਮਾ ਨੂੰ ਚੇਤੇ ਕਰਦਾ ਰਹੁ, ਤੈਨੂੰ ਉਹੀ ਫਲ ਮਿਲ ਜਾਏਗਾ ਜੇਹੜਾ ਤੂੰ ਮੰਗੇਂਗਾ। (ਗੁਰੂ ਦੀ ਸਰਨ ਪਉ) ਗੁਰੂ ਦੀ ਕਿਰਪਾ ਨਾਲ ਤੂੰ ਪਰਮਾਤਮਾ ਦੇ ਨਾਮ ਦਾ ਰਸ ਹਾਸਲ ਕਰ ਲਏਂਗਾ, ਤੇ, ਜੇ ਤੂੰ ਉਸ ਰਸ ਨੂੰ ਪੀਂਦਾ ਰਹੇਂਗਾ, ਤਾਂ ਤੈਨੂੰ ਸਦਾ ਆਨੰਦ ਮਿਲਿਆ ਰਹੇਗਾ।1। ਰਹਾਉ।ਹੇ ਭਾਈ! ਪਰਮਾਤਮਾ ਜਿਸ ਮਨੁੱਖ ਦਾ ਅਹੰਕਾਰ ਦੂਰ ਕਰ ਦੇਂਦਾ ਹੈ, ਉਸ ਮਨੁੱਖ ਨੂੰ ਆਤਮਕ ਸ਼ਾਂਤੀ ਪ੍ਰਾਪਤ ਹੋ ਜਾਂਦੀ ਹੈ, ਉਸ ਦੀ ਅਕਲ (ਮਾਇਆ-ਮੋਹ ਵਿਚ) ਡੋਲਣੋਂ ਹਟ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਇਹ ਭੇਤ) ਸਮਝ ਲੈਂਦਾ ਹੈ, ਤੇ, ਪਰਮਾਤਮਾ ਦੇ ਚਰਨਾਂ ਵਿਚ ਆਪਣਾ ਚਿੱਤ ਜੋੜਦਾ ਹੈ, ਉਹ ਮਨੁੱਖ ਪਵਿਤ੍ਰ ਜੀਵਨ ਵਾਲਾ ਬਣ ਜਾਂਦਾ ਹੈ।1।ਹੇ ਭਾਈ! ਜਦੋਂ ਕਿਸੇ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਪਾਰਸ ਬਣ ਜਾਂਦਾ ਹੈ (ਉਹ ਹੋਰ ਮਨੁੱਖਾਂ ਨੂੰ ਭੀ ਉੱਚੇ ਜੀਵਨ ਵਾਲਾ ਬਣਾਣ-ਜੋਗਾ ਹੋ ਜਾਂਦਾ ਹੈ) , ਜਦੋਂ ਉਹ ਪਾਰਸ ਬਣਦਾ ਹੈ ਤਦੋਂ ਲੋਕਾਂ ਪਾਸੋਂ ਆਦਰ-ਮਾਣ ਹਾਸਲ ਕਰਦਾ ਹੈ। ਜੇਹੜਾ ਭੀ ਮਨੁੱਖ ਉਸ ਦਾ ਆਦਰ ਕਰਦਾ ਹੈ ਉਹ (ਉੱਚਾ ਆਤਮਕ ਜੀਵਨ-ਰੂਪ) ਫਲ ਪ੍ਰਾਪਤ ਕਰਦਾ ਹੈ। (ਪਾਰਸ ਬਣਿਆ ਹੋਇਆ ਮਨੁੱਖ ਹੋਰਨਾਂ ਨੂੰ ਉੱਚੇ ਜੀਵਨ ਦੀ) ਸਿੱਖਿਆ ਦੇਂਦਾ ਹੈ, ਤੇ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਸਿਮਰਨ ਦੀ ਅਕਲ ਦੇਂਦਾ ਹੈ।2।(ਪਰ, ਹੇ ਭਾਈ!) ਪਾਰਸ ਬਣਨ ਤੋਂ ਬਿਨਾ (ਦੁਨੀਆ ਪਾਸੋਂ) ਆਦਰ-ਮਾਣ ਨਹੀਂ ਮਿਲਦਾ, (ਕਿਉਂਕਿ) ਆਪਣਾ ਮਨ ਸਿਮਰਨ ਵਿਚ ਪਤੀਜਣ ਤੋਂ ਬਿਨਾ ਹੀ ਉਹ ਮਨੁੱਖ ਹੋਰਨਾਂ ਨੂੰ (ਸਿਮਰਨ ਦੀ) ਸਿੱਖਿਆ ਦੇਂਦਾ ਹੈ। ਜੇਹੜਾ ਮਨੁੱਖ ਆਪ ਤਾਂ ਗਿਆਨ ਤੋਂ ਸੱਖਣਾ ਹੈ, ਆਪ ਤਾਂ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਪਿਆ ਹੈ, ਪਰ ਆਪਣੇ ਆਪ ਨੂੰ ਗੁਰੂ ਅਖਵਾਂਦਾ ਹੈ ਉਹ ਕਿਸੇ ਹੋਰ ਨੂੰ (ਸਹੀ ਜੀਵਨ ਦੇ) ਰਸਤੇ ਉਤੇ ਨਹੀਂ ਪਾ ਸਕਦਾ।3।ਹੇ ਨਾਨਕ! (ਕਿਸੇ ਦੇ ਵੱਸ ਦੀ ਗੱਲ ਨਹੀਂ) ਪਰਮਾਤਮਾ ਦੀ ਮੇਹਰ ਦੀ ਨਿਗਾਹ ਤੋਂ ਬਿਨਾ ਕੁਝ ਭੀ ਪ੍ਰਾਪਤ ਨਹੀਂ ਹੁੰਦਾ (ਆਤਮਕ ਜੀਵਨ ਦੀ ਦਾਤਿ ਨਹੀਂ ਮਿਲਦੀ)। ਜਿਸ ਮਨੁੱਖ ਉਤੇ ਮੇਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਇਹ ਦਾਤਿ ਹਾਸਲ ਕਰ ਲੈਂਦਾ ਹੈ। ਗੁਰੂ ਦੀ ਕਿਰਪਾ ਦੀ ਬਰਕਤਿ ਨਾਲ ਪਰਮਾਤਮਾ (ਜਿਸ ਮਨੁੱਖ ਨੂੰ) ਵਡਿਆਈ ਬਖ਼ਸ਼ਦਾ ਹੈ ਉਸ ਦੇ ਹਿਰਦੇ ਵਿਚ ਆਪਣੀ ਸਿਫ਼ਤਿ-ਸਾਲਾਹ ਦੀ ਬਾਣੀ ਵਸਾਂਦਾ ਹੈ।4।GUJRI, THIRD MEHL:That humble being who eliminates his ego is at peace; he is blessed with an ever-stable intellect. That humble being is immaculately pure, who, as Gurmukh, understands the Lord, and focuses his consciousness on the Lord’s Feet. || 1 || O my unconscious mind, remain conscious of the Lord, and you shall obtain the fruits of your desires. By Guru’s Grace, you shall obtain the sublime elixir of the Lord; by continually drinking it in, you shall have eternal peace. || 1 || Pause || When one meets the True Guru, he becomes the philosopher’s stone, with the ability to transform others, inspiring them to worship the Lord. One who worships the Lord in adoration, obtains his rewards; instructing others, he reveals the Truth. || 2 || Without becoming the philosopher’s stone, he does not inspire others to worship the Lord; without instructing his own mind, how can he instruct others? The ignorant, blind man calls himself the guru, but to whom can he show the way? || 3 || O Nanak, without His Mercy, nothing can be obtained. One upon whom He casts His Glance of Grace, obtains Him. By Guru’s Grace, God bestows greatness, and projects the Word of His Shabad. || 4 || 5 || 7 || Brought to you by @ Gs jhampur ---------------------------------------------------------------------. ---------------------------------------------------------------------------------------Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।JAITSREE, FOURTH MEHL, FIRST HOUSE, CHAU-PADAS:ONE UNIVERSAL CREATOR GOD. BY THE GRACE OF THE TRUE GURU:The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥ਅਰਥ: ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ। ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ। ਰਹਾਉ।(ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ।੧।ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ।੨।ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ।੩।ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ।੪।੬।DHANAASAREE, FIFTH MEHL:The desires of the greatest of the great kings and landlords cannot be satisfied. They remain engrossed in Maya, intoxicated with the pleasures of their wealth; their eyes see nothing else at all. || 1 || No one has ever found satisfaction in sin and corruption. The flame is not satisfied by more fuel; how can one be satisfied without the Lord? || Pause || Day after day, he eats his meals with many different foods, but his hunger is not eradicated. He runs around like a dog, searching in the four directions. || 2 || The lustful, lecherous man desires many women, and he never stops peeking into the homes of others. Day after day, he commits adultery again and again, and then he regrets his actions; he wastes away in misery and greed. || 3 || The Name of the Lord, Har, Har, is incomparable and priceless; it is the treasure of Ambrosial Nectar. The Saints abide in peace, poise and bliss; O Nanak, through the Guru,--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥ ਆਨੀਲੇ ਦੂਧੁ ਰੀਧਾਈਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ ॥ ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥੩॥ ਈਭੈ ਬੀਠਲੁ ਊਭੈ ਬੀਠਲੁ ਬੀਠਲ ਬਿਨੁ ਸੰਸਾਰੁ ਨਹੀ ॥ ਥਾਨ ਥਨੰਤਰਿ ਨਾਮਾ ਪ੍ਰਣਵੈ ਪੂਰਿ ਰਹਿਓ ਤੂੰ ਸਰਬ ਮਹੀ ॥੪॥੨॥ {ਅਰਥ: ਘੜਾ ਲਿਆ ਕੇ (ਉਸ ਵਿਚ) ਪਾਣੀ ਭਰਾ ਕੇ (ਜੇ) ਮੈਂ ਮੂਰਤੀ ਨੂੰ ਇਸ਼ਨਾਨ ਕਰਾਵਾਂ (ਤਾਂ ਉਹ ਇਸ਼ਨਾਨ ਪਰਵਾਨ ਨਹੀਂ, ਪਾਣੀ ਜੂਠਾ ਹੈ, ਕਿਉਂਕਿ) ਪਾਣੀ ਵਿਚ ਬਿਤਾਲੀ ਲੱਖ (ਜੂਨਾਂ ਦੇ) ਜੀਵ ਰਹਿੰਦੇ ਹਨ। (ਪਰ ਮੇਰਾ) ਨਿਰਲੇਪ ਪ੍ਰਭੂ ਤਾਂ ਪਹਿਲਾਂ ਹੀ (ਉਹਨਾਂ ਜੀਵਾਂ ਵਿਚ) ਵੱਸਦਾ ਸੀ (ਤੇ ਇਸ਼ਨਾਨ ਕਰ ਰਿਹਾ ਸੀ; ਤਾਂ ਫਿਰ ਮੂਰਤੀ ਨੂੰ) ਮੈਂ ਕਾਹਦੇ ਲਈ ਇਸ਼ਨਾਨ ਕਰਾਵਾਂ?।1। ਮੈਂ ਜਿੱਧਰ ਜਾਂਦਾ ਹਾਂ, ਉੱਧਰ ਹੀ ਨਿਰਲੇਪ ਪ੍ਰਭੂ ਮੌਜੂਦ ਹੈ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਬੜੇ ਅਨੰਦ ਚੋਜ ਤਮਾਸ਼ੇ ਕਰ ਰਿਹਾ ਹੈ।1। ਰਹਾਉ। ਫੁੱਲ ਲਿਆ ਕੇ ਤੇ ਮਾਲਾ ਪ੍ਰੋ ਕੇ ਜੇ ਮੈਂ ਮੂਰਤੀ ਦੀ ਪੂਜਾ ਕਰਾਂ (ਤਾਂ ਉਹ ਫੁੱਲ ਜੂਠੇ ਹੋਣ ਕਰ ਕੇ ਉਹ ਪੂਜਾ ਪਰਵਾਨ ਨਹੀਂ, ਕਿਉਂਕਿ ਉਹਨਾਂ ਫੁੱਲਾਂ ਦੀ) ਸੁਗੰਧੀ ਪਹਿਲਾਂ ਭੌਰੇ ਨੇ ਲੈ ਲਈ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਭੌਰੇ ਵਿਚ) ਵੱਸਦਾ ਸੀ (ਤੇ ਸੁਗੰਧੀ ਲੈ ਰਿਹਾ ਸੀ, ਤਾਂ ਫਿਰ ਇਹਨਾਂ ਫੁੱਲਾਂ ਨਾਲ) ਮੂਰਤੀ ਦੀ ਪੂਜਾ ਮੈਂ ਕਾਹਦੇ ਲਈ ਕਰਾਂ?।2। ਦੁੱਧ ਲਿਆ ਕੇ ਖੀਰ ਰਿੰਨ੍ਹਾ ਕੇ ਜੇ ਮੈਂ ਇਹ ਖਾਣ ਵਾਲਾ ਉੱਤਮ ਪਦਾਰਥ ਮੂਰਤੀ ਅੱਗੇ ਭੇਟ ਰੱਖਾਂ (ਤਾਂ ਦੁੱਧ ਜੂਠਾ ਹੋਣ ਕਰ ਕੇ ਭੋਜਨ ਪਰਵਾਨ ਨਹੀਂ, ਕਿਉਂਕਿ ਚੋਣ ਵੇਲੇ) ਪਹਿਲਾਂ ਵੱਛੇ ਨੇ ਦੁੱਧ ਜੂਠਾ ਕਰ ਦਿੱਤਾ ਸੀ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਵੱਛੇ ਵਿਚ) ਵੱਸਦਾ ਸੀ (ਤੇ ਦੁੱਧ ਪੀ ਰਿਹਾ ਸੀ, ਤਾਂ ਇਸ ਮੂਰਤੀ ਅੱਗੇ) ਮੈਂ ਕਿਉਂ ਨੈਵੇਦ ਭੇਟ ਧਰਾਂ?।3। (ਜਗਤ ਵਿਚ) ਹੇਠਾਂ ਉਤਾਂਹ (ਹਰ ਥਾਂ) ਬੀਠਲ ਹੀ ਬੀਠਲ ਹੈ, ਬੀਠਲ ਤੋਂ ਸੱਖਣਾ ਜਗਤ ਰਹਿ ਹੀ ਨਹੀਂ ਸਕਦਾ। ਨਾਮਦੇਵ ਉਸ ਬੀਠਲ ਅੱਗੇ ਬੇਨਤੀ ਕਰਦਾ ਹੈ– (ਹੇ ਬੀਠਲ!) ਤੂੰ ਸਾਰੀ ਸ੍ਰਿਸ਼ਟੀ ਵਿਚ ਹਰ ਥਾਂ ਵਿਚ ਭਰਪੂਰ ਹੈਂ।4।2।English Translation:AASAA: Bringing the pitcher, I fill it with water, to bathe the Lord. But 4.2 million species of beings are in the water — how can I use it for the Lord, O Siblings of Destiny? || 1 || Wherever I go, the Lord is there. He continually plays in supreme bliss. || 1 || Pause || I bring flowers to weave a garland, in worshipful adoration of the Lord. But the bumble bee has already sucked out the fragrance — how can I use it for the Lord, O Siblings of Destiny? || 2 || I carry milk and cook it to make pudding, with which to feed the Lord. But the calf has already tasted the milk — how can I use it for the Lord, O Siblings of Destiny? || 3 || The Lord is here, the Lord is there; without the Lord, there is no world at all. Prays Naam Dayv, O Lord, You are totally permeating and pervading all places and interspaces. || 4 || 2 || --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਵਡਹੰਸੁ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥ਅਰਥ: ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਹੇ ਹਰੀ! ਤੇਰਾ ਦਰਸਨ ਕਰ ਸਕਾਂ। (ਇਸ ਵਾਸਤੇ) ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ, ਤੇ, ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ। ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ, ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ।੧।ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭ ਸਾਚੇ ਭਾਵਾ ॥ ਸੋ ਪਿਰੁ ਪਿਆਰਾ ਮੈ ਨਦਰਿ ਨ ਦੇਖੈ ਹਉ ਕਿਉ ਕਰਿ ਧੀਰਜੁ ਪਾਵਾ ॥ ਜਿਸੁ ਕਾਰਣਿ ਹਉ ਸੀਗਾਰੁ ਸੀਗਾਰੀ ਸੋ ਪਿਰੁ ਰਤਾ ਮੇਰਾ ਅਵਰਾ ॥ ਨਾਨਕ ਧਨੁ ਧੰਨੁ ਧੰਨੁ ਸੋਹਾਗਣਿ ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥੨॥ ਅਰਥ: ਮੈਂ ਪ੍ਰਭੂ-ਪਤੀ ਮਿਲਣ ਦੀ ਖ਼ਾਤਰ ਸਾਰੇ ਵੇਸ (ਧਾਰਮਿਕ ਪਹਿਰਾਵੇ ਆਦਿਕ) ਕਰਦੀ ਹਾਂ, ਤਾਂ ਕਿ ਮੈਂ ਉਸ ਸਦਾ ਕਾਇਮ ਰਹਿਣ ਵਾਲੇ ਹਰੀ ਪ੍ਰਭੂ ਨੂੰ ਪਸੰਦ ਆ ਜਾਵਾਂ। ਪਰ ਉਹ ਪਿਆਰਾ ਪ੍ਰਭੂ ਮੇਰੇ ਵਲ (ਮੇਰੇ ਇਹਨਾਂ ਵੇਸਾਂ ਵਲ) ਨਿਗਾਹ ਕਰ ਕੇ ਭੀ ਨਹੀਂ ਤੱਕਦਾ, (ਤਾਂ ਫਿਰ ਇਹਨਾਂ ਬਾਹਰਲੇ ਵੇਸਾਂ ਨਾਲ) ਮੈਂ ਕਿਵੇਂ ਸ਼ਾਂਤੀ ਹਾਸਲ ਕਰ ਸਕਦੀ ਹਾਂ? ਜਿਸ ਪ੍ਰਭੂ-ਪਤੀ ਦੀ ਖ਼ਾਤਰ ਮੈਂ (ਇਹ ਬਾਹਰਲਾ) ਸਿੰਗਾਰ ਕਰਦੀ ਹਾਂ, ਮੇਰਾ ਉਹ ਪ੍ਰਭੂ-ਪਤੀ ਤਾਂ ਹੋਰਨਾਂ (ਅੰਦਰਲੇ ਆਤਮਕ ਸੁਹਜਾਂ) ਵਿਚ ਪ੍ਰਸੰਨ ਹੁੰਦਾ ਹੈ। ਹੇ ਨਾਨਕ! ਆਖ-) ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਭਾਗਾਂ ਵਾਲੀ ਹੈ ਜਿਸ ਨੇ ਉਸ ਸਦਾ ਕਾਇਮ ਰਹਿਣ ਵਾਲੇ ਸੁੰਦਰ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ।੨।ਹਉ ਜਾਇ ਪੁਛਾ ਸੋਹਾਗ ਸੁਹਾਗਣਿ ਤੁਸੀ ਕਿਉ ਪਿਰੁ ਪਾਇਅੜਾ ਪ੍ਰਭੁ ਮੇਰਾ ॥ ਮੈ ਊਪਰਿ ਨਦਰਿ ਕਰੀ ਪਿਰਿ ਸਾਚੈ ਮੈ ਛੋਡਿਅੜਾ ਮੇਰਾ ਤੇਰਾ ॥ ਸਭੁ ਮਨੁ ਤਨੁ ਜੀਉ ਕਰਹੁ ਹਰਿ ਪ੍ਰਭ ਕਾ ਇਤੁ ਮਾਰਗਿ ਭੈਣੇ ਮਿਲੀਐ ॥ ਆਪਨੜਾ ਪ੍ਰਭੁ ਨਦਰਿ ਕਰਿ ਦੇਖੈ ਨਾਨਕ ਜੋਤਿ ਜੋਤੀ ਰਲੀਐ ॥੩॥ਅਰਥ: ਪ੍ਰਭੂ-ਖਸਮ ਦੀ ਪਿਆਰੀ (ਜੀਵ-ਇਸਤ੍ਰੀ) ਨੂੰ ਮੈਂ ਜਾ ਕੇ ਪੁੱਛਦੀ ਹਾਂ-(ਹੇ ਭੈਣ!) ਤੂੰ ਪਿਆਰਾ ਪ੍ਰਭੂ-ਪਤੀ ਕਿਵੇਂ ਲੱਭਾ? (ਉਹ ਉੱਤਰ ਦੇਂਦੀ ਹੈ-ਹੇ ਭੈਣ!) ਸਦਾ ਕਾਇਮ ਰਹਿਣ ਵਾਲੇ ਪ੍ਰਭੂ-ਪਤੀ ਨੇ ਮੇਰੇ ਉਤੇ ਮੇਹਰ ਦੀ ਨਜ਼ਰ ਕੀਤੀ, ਤਾਂ ਮੈਂ ਮੇਰ-ਤੇਰ (=ਵਿਤਕਰਾ) ਛੱਡ ਦਿੱਤੀ। ਹੇ ਭੈਣ! ਆਪਣਾ ਮਨ, ਆਪਣਾ ਸਰੀਰ, ਆਪਣੀ ਜਿੰਦ-ਸਭ ਕੁਝ ਪ੍ਰਭੂ ਦੇ ਹਵਾਲੇ ਕਰ ਦਿਉ-ਇਸ ਰਾਹ ਉਤੇ ਤੁਰਿਆਂ ਹੀ ਉਸ ਨੂੰ ਮਿਲ ਸਕੀਦਾ ਹੈ। ਹੇ ਨਾਨਕ! ਆਖ-ਹੇ ਭੈਣ!) ਪਿਆਰਾ ਪ੍ਰਭੂ ਜਿਸ ਜੀਵ ਨੂੰ ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦੀ ਜਿੰਦ ਪ੍ਰਭੂ ਦੀ ਜੋਤਿ ਨਾਲ ਇਕ-ਮਿਕ ਹੋ ਜਾਂਦੀ ਹੈ।੩।ਜੋ ਹਰਿ ਪ੍ਰਭ ਕਾ ਮੈ ਦੇਇ ਸਨੇਹਾ ਤਿਸੁ ਮਨੁ ਤਨੁ ਅਪਣਾ ਦੇਵਾ ॥ ਨਿਤ ਪਖਾ ਫੇਰੀ ਸੇਵ ਕਮਾਵਾ ਤਿਸੁ ਆਗੈ ਪਾਣੀ ਢੋਵਾਂ ॥ ਨਿਤ ਨਿਤ ਸੇਵ ਕਰੀ ਹਰਿ ਜਨ ਕੀ ਜੋ ਹਰਿ ਹਰਿ ਕਥਾ ਸੁਣਾਏ ॥ ਧਨੁ ਧੰਨੁ ਗੁਰੂ ਗੁਰ ਸਤਿਗੁਰੁ ਪੂਰਾ ਨਾਨਕ ਮਨਿ ਆਸ ਪੁਜਾਏ ॥੪॥ਅਰਥ: ਜੇਹੜਾ (ਗੁਰਮੁਖਿ) ਮੈਨੂੰ ਹਰੀ-ਪ੍ਰਭੂ (ਦੀ ਸਿਫ਼ਤਿ-ਸਾਲਾਹ) ਦਾ ਸੁਨੇਹਾ ਦੇਵੇ, ਮੈਂ ਆਪਣਾ ਮਨ ਆਪਣਾ ਹਿਰਦਾ ਉਸ ਦੇ ਹਵਾਲੇ ਕਰਨ ਨੂੰ ਤਿਆਰ ਹਾਂ; ਮੈਂ ਸਦਾ ਉਸ ਨੂੰ ਪੱਖਾ ਝੱਲਣ ਨੂੰ ਤਿਆਰ ਹਾਂ, ਉਸ ਦੀ ਸੇਵਾ ਕਰਨ ਨੂੰ ਤਿਆਰ ਹਾਂ, ਤੇ, ਉਸ ਦੇ ਵਾਸਤੇ ਪਾਣੀ ਢੋਣ ਨੂੰ ਤਿਆਰ ਹਾਂ। ਪਰਮਾਤਮਾ ਦਾ ਜੇਹੜਾ ਭਗਤ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਏ, ਮੈਂ ਉਸ ਦੀ ਸੇਵਾ ਕਰਨ ਨੂੰ ਸਦਾ ਤਿਆਰ ਹਾਂ ਸਦਾ ਤਿਆਰ ਹਾਂ। ਹੇ ਨਾਨਕ! ਆਖ-) ਧੰਨ ਹੈ ਮੇਰਾ ਗੁਰੂ, ਸ਼ਾਬਾਸ਼ ਹੈ ਮੇਰੇ ਪੂਰੇ ਗੁਰੂ ਨੂੰ, ਜੇਹੜਾ ਮੇਰੇ ਮਨ ਵਿਚ (ਪ੍ਰਭੂ-ਮਿਲਾਪ ਦੀ ਟਿਕੀ ਹੋਈ) ਆਸ ਪੂਰੀ ਕਰਦਾ ਹੈ।੪।ਗੁਰੁ ਸਜਣੁ ਮੇਰਾ ਮੇਲਿ ਹਰੇ ਜਿਤੁ ਮਿਲਿ ਹਰਿ ਨਾਮੁ ਧਿਆਵਾ ॥ ਗੁਰ ਸਤਿਗੁਰ ਪਾਸਹੁ ਹਰਿ ਗੋਸਟਿ ਪੂਛਾਂ ਕਰਿ ਸਾਂਝੀ ਹਰਿ ਗੁਣ ਗਾਵਾਂ ॥ ਗੁਣ ਗਾਵਾ ਨਿਤ ਨਿਤ ਸਦ ਹਰਿ ਕੇ ਮਨੁ ਜੀਵੈ ਨਾਮੁ ਸੁਣਿ ਤੇਰਾ ॥ ਨਾਨਕ ਜਿਤੁ ਵੇਲਾ ਵਿਸਰੈ ਮੇਰਾ ਸੁਆਮੀ ਤਿਤੁ ਵੇਲੈ ਮਰਿ ਜਾਇ ਜੀਉ ਮੇਰਾ ॥੫॥ਅਰਥ: ਹੇ ਹਰੀ! ਮੈਨੂੰ ਮੇਰਾ ਮਿੱਤਰ ਗੁਰੂ ਮਿਲਾ, ਜਿਸ (ਦੇ ਚਰਨਾਂ) ਵਿਚ ਲੀਨ ਹੋ ਕੇ ਮੈਂ ਹਰਿ-ਨਾਮ ਸਿਮਰਦਾ ਰਹਾਂ, ਗੁਰੂ ਪਾਸੋਂ ਮੈਂ ਹਰਿ-ਮਿਲਾਪ (ਦੀਆਂ ਗੱਲਾਂ) ਪੁੱਛਦਾ ਰਹਾਂ, ਗੁਰੂ ਦੀ ਸੰਗਤਿ ਕਰ ਕੇ ਮੈਂ ਹਰਿ-ਗੁਣ ਗਾਂਦਾ ਰਹਾਂ। (ਗੁਰੂ ਦੇ ਮਿਲਾਪ ਦੀ ਬਰਕਤਿ ਨਾਲ) ਮੈਂ ਸਦਾ ਹੀ ਸਦਾ ਹੀ ਹਰੀ ਦੇ ਗੁਣ ਗਾਂਦਾ ਰਹਾਂ। ਹੇ ਹਰੀ! ਤੇਰਾ ਨਾਮ ਸੁਣ ਕੇ ਮੇਰਾ ਮਨ ਆਤਮਕ ਜੀਵਨ ਪ੍ਰਾਪਤ ਕਰਦਾ ਹੈ। ਹੇ ਨਾਨਕ! ਆਖ-) ਜਦੋਂ ਮੈਨੂੰ ਮੇਰਾ ਮਾਲਕ-ਪ੍ਰਭੂ ਭੁੱਲ ਜਾਂਦਾ ਹੈ, ਉਸ ਵੇਲੇ ਮੇਰੀ ਜਿੰਦ ਆਤਮਕ ਮੌਤੇ ਮਰ ਜਾਂਦੀ ਹੈ।੫।ਹਰਿ ਵੇਖਣ ਕਉ ਸਭੁ ਕੋਈ ਲੋਚੈ ਸੋ ਵੇਖੈ ਜਿਸੁ ਆਪਿ ਵਿਖਾਲੇ ॥ ਜਿਸ ਨੋ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਹਰਿ ਸਦਾ ਸਮਾਲੇ ॥ ਸੋ ਹਰਿ ਹਰਿ ਨਾਮੁ ਸਦਾ ਸਦਾ ਸਮਾਲੇ ਜਿਸੁ ਸਤਗੁਰੁ ਪੂਰਾ ਮੇਰਾ ਮਿਲਿਆ ॥ ਨਾਨਕ ਹਰਿ ਜਨ ਹਰਿ ਇਕੇ ਹੋਏ ਹਰਿ ਜਪਿ ਹਰਿ ਸੇਤੀ ਰਲਿਆ ॥੬॥੧॥੩॥--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥ਅਰਥ: ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ। ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ। ਰਹਾਉ।(ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ।੧।ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ।੨।ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ।੩।ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ।੪।੬।DHANAASAREE, FIFTH MEHL:The desires of the greatest of the great kings and landlords cannot be satisfied. They remain engrossed in Maya, intoxicated with the pleasures of their wealth; their eyes see nothing else at all. || 1 || No one has ever found satisfaction in sin and corruption. The flame is not satisfied by more fuel; how can one be satisfied without the Lord? || Pause || Day after day, he eats his meals with many different foods, but his hunger is not eradicated. He runs around like a dog, searching in the four directions. || 2 || The lustful, lecherous man desires many women, and he never stops peeking into the homes of others. Day after day, he commits adultery again and again, and then he regrets his actions; he wastes away in misery and greed. || 3 || The Name of the Lord, Har, Har, is incomparable and priceless; it is the treasure of Ambrosial Nectar. The Saints abide in peace, poise and bliss; O Nanak, through the Guru, this is known. || 4 || 6 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥ ਅਰਥ: (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧।ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ?।੧।ਰਹਾਉ।ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ) । ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨।ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩।ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ) । ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ।੪।੨।ਸ਼ਬਦ ਦਾ ਭਾਵ: ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ। ਮਾਇਆ ਦਾ ਮੋਹ ਸਗੋਂ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੋਤਾ ਬਿਗਾਨੀ ਕੈਦ ਵਿਚ ਫਸਦਾ ਹੈ।RAAG SORAT’H, THE WORD OF DEVOTEE KABEER JEE, FIRST HOUSE:ONE UNIVERSAL CREATOR GOD. BY THE GRACE OF THE TRUE GURU:When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. || 1 || Why, O Siblings of Destiny, do you strut around, all puffed up with pride? Have you forgotten those days, when you were hanging, face down, for ten months? || 1 || Pause || Like the bee which collects honey, the fool eagerly gathers and collects wealth. At the time of death, they shout, “Take him away, take him away! Why leave a ghost lying around?” || 2 || His wife accompanies his to the threshold, and his friends and companions beyond. All the people and relatives go as far as the cremation grounds, and then, the soul-swan goes on alone. || 3 || Says Kabeer, listen, O mortal being: you have been seized by Death, and you have fallen into the deep, dark pit. You have entangled yourself in the false wealth of Maya, like the parrot caught in the trap. || 4 || 2 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।:ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।SHALOK:The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥ਅਰਥ: ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ।ਰਹਾਉ।ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧।ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ, ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ।੨।(ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ। (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ।੩।ਹੇ ਨਾਨਕ! ਆਖ-) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ।੪।੧੫।੨੬।SORAT’H, FIFTH MEHL:Infatuated with the darkness of emotional attachment to Maya, he does not know the Lord, the Great Giver. The Lord created his body and fashioned his soul, but he claims that his power is his, weighed down by the chains of egotism. || 2 || Behind closed doors, hidden by many screensown. || 1 || O foolish mind, God, your Lord and Master is watching over you. Whatever you do, He knows; nothing can remain concealed from Him. || Pause || You are intoxicated with the tastes of the tongue, with greed and pride; countless sins spring from these. You wandered in pain through countless incarnations, the man takes his pleasure with another man’s wife. When Chitr and Gupt, the celestial accountants of the conscious and subconscious, call for your account, who will screen you then? || 3 || O Perfect Lord, Merciful to the meek, Destroyer of pain, without You, I have no shelter at all. Please, lift me up out of the world-ocean; O God, I have come to Your Sanctuary. || 4 || 15 || 26 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ।(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧।ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨।ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩।ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦।DHANAASAREE, FIFTH MEHL:I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to God’s Mind. Chanting the Naam, all thirst and desire is satisfied; Nanak is satisfied and fulfilled. || 4 || 10 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥ ਅਰਥ: ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ।ਰਹਾਉ।ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ।੧।ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ। ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ। (ਭਗਤੀ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ (ਉਹਨਾਂ ਦੇ ਅੰਦਰੋਂ) ਚਿੰਤਾ ਨਾਸ ਹੋ ਜਾਂਦੀ ਹੈ।੨।ਹੇ ਭਾਈ! ਸਾਧ ਸੰਤ ਜਿੱਥੇ (ਭੀ) ਇਕੱਠੇ ਹੁੰਦੇ ਹਨ ਉਥੇ ਉਹ ਸਾਜ ਵਰਤ ਕੇ ਬਾਣੀ ਪੜ੍ਹ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ (ਹੀ) ਗਾਂਦੇ ਹਨ। ਹੇ ਭਾਈ! ਸੰਤਾਂ ਦੀ ਸੰਗਤਿ ਵਿਚ ਬੈਠਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਸ਼ਾਂਤੀ ਹਾਸਲ ਹੁੰਦੀ ਹੈ। ਪਰ, ਉਹਨਾਂ ਦੀ ਸੰਗਤਿ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉੱਤੇ ਬਖ਼ਸ਼ਸ਼ (ਦਾ ਲੇਖ ਲਿਖਿਆ ਹੋਵੇ) ।੩।ਹੇ ਭਾਈ! ਮੈਂ ਆਪਣੇ ਦੋਵੇਂ ਹੱਥ ਜੋੜ ਕੇ ਅਰਦਾਸ ਕਰਦਾ ਹਾਂ ਕਿ ਮੈਂ ਸੰਤ ਜਨਾਂ ਦੇ ਚਰਨ ਧੋ ਕੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਉਚਾਰਦਾ ਰਹਾਂ। ਹੇ ਭਾਈ! ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਤੋਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ ਜੇਹੜੇ ਦਇਆਲ ਕਿਰਪਾਲ ਪ੍ਰਭੂ ਦੀ ਹਜ਼ੂਰੀ ਵਿਚ (ਸਦਾ ਟਿਕੇ ਰਹਿੰਦੇ ਹਨ) ।੪।੨।੨੩।DHANAASAREE, FIFTH MEHL:I am meek and poor; the Name of God is my only Support. The Name of the Lord, Har, Har, is my occupation and earnings. I gather only the Lord’s Name. It is useful in both this world and the next. || 1 || Imbued with the Love of the Lord God’s Infinite Name, the Holy Saints sing the Glorious Praises of the One Lord, the Formless Lord. || Pause || The Glory of the Holy Saints comes from their total humility. The Saints realize that their greatness rests in the Praises of the Lord. Meditating on the Lord of the Universe, the Saints are in bliss. The Saints find peace, and their anxieties are dispelled. || 2 || Wherever the Holy Saints gather, there they sing the Praises of the Lord, in music and poetry. In the Society of the Saints, there is bliss and peace. They alone obtain this Society, upon whose foreheads such destiny is written. || 3 || With my palms pressed together, I offer my prayer. I wash their feet, and chant the Praises of the Lord, the treasure of virtue. O God, merciful and compassionate, let me remain in Your Presence. Nanak lives, in the dust of the Saints. || 4 || 2 || 23 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਰਾਗੁ ਗੋਂਡ ਬਾਣੀ ਰਵਿਦਾਸ ਜੀਉ ਕੀ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੁਕੰਦ ਮੁਕੰਦ ਜਪਹੁ ਸੰਸਾਰ ॥ ਬਿਨੁ ਮੁਕੰਦ ਤਨੁ ਹੋਇ ਅਉਹਾਰ ॥ ਸੋਈ ਮੁਕੰਦੁ ਮੁਕਤਿ ਕਾ ਦਾਤਾ ॥ ਸੋਈ ਮੁਕੰਦੁ ਹਮਰਾ ਪਿਤ ਮਾਤਾ ॥੧॥ ਜੀਵਤ ਮੁਕੰਦੇ ਮਰਤ ਮੁਕੰਦੇ ॥ ਤਾ ਕੇ ਸੇਵਕ ਕਉ ਸਦਾ ਅਨੰਦੇ ॥੧॥ ਰਹਾਉ ॥ਮੁਕੰਦ ਮੁਕੰਦ ਹਮਾਰੇ ਪ੍ਰਾਨੰ ॥ ਜਪਿ ਮੁਕੰਦ ਮਸਤਕਿ ਨੀਸਾਨੰ ॥ ਸੇਵ ਮੁਕੰਦ ਕਰੈ ਬੈਰਾਗੀ ॥ ਸੋਈ ਮੁਕੰਦੁ ਦੁਰਬਲ ਧਨੁ ਲਾਧੀ ॥੨॥ ਏਕੁ ਮੁਕੰਦੁ ਕਰੈ ਉਪਕਾਰੁ ॥ ਹਮਰਾ ਕਹਾ ਕਰੈ ਸੰਸਾਰੁ ॥ ਮੇਟੀ ਜਾਤਿ ਹੂਏ ਦਰਬਾਰਿ ॥ ਤੁਹੀ ਮੁਕੰਦ ਜੋਗ ਜੁਗ ਤਾਰਿ ॥੩॥ ਉਪਜਿਓ ਗਿਆਨੁ ਹੂਆ ਪਰਗਾਸ ॥ ਕਰਿ ਕਿਰਪਾ ਲੀਨੇ ਕੀਟ ਦਾਸ ॥ ਕਹੁ ਰਵਿਦਾਸ ਅਬ ਤ੍ਰਿਸਨਾ ਚੂਕੀ ॥ ਜਪਿ ਮੁਕੰਦ ਸੇਵਾ ਤਾਹੂ ਕੀ ॥੪॥੧॥ਅਰਥ: ਮਾਇਆ ਦੇ ਬੰਧਨਾਂ ਤੋਂ ਖ਼ਲਾਸੀ ਦੇਣ ਵਾਲੇ ਪ੍ਰਭੂ ਦੀ ਬੰਦਗੀ ਕਰਨ ਵਾਲੇ ਨੂੰ ਸਦਾ ਹੀ ਅਨੰਦ ਬਣਿਆ ਰਹਿੰਦਾ ਹੈ, ਕਿਉਂਕਿ ਉਹ ਜਿਊਂਦਾ ਭੀ ਪ੍ਰਭੂ ਨੂੰ ਸਿਮਰਦਾ ਹੈ ਤੇ ਮਰਦਾ ਭੀ ਉਸੇ ਨੂੰ ਯਾਦ ਕਰਦਾ ਹੈ (ਸਾਰੀ ਉਮਰ ਹੀ ਪ੍ਰਭੂ ਨੂੰ ਚੇਤੇ ਰੱਖਦਾ ਹੈ) ।੧।ਰਹਾਉ।ਹੇ ਲੋਕੋ! ਮੁਕਤੀ-ਦਾਤੇ ਪ੍ਰਭੂ ਨੂੰ ਸਦਾ ਸਿਮਰੋ, ਉਸ ਦੇ ਸਿਮਰਨ ਤੋਂ ਬਿਨਾ ਇਹ ਸਰੀਰ ਵਿਅਰਥ ਹੀ ਚਲਾ ਜਾਂਦਾ ਹੈ। ਮੇਰਾ ਤਾਂ ਮਾਂ ਪਿਉ ਹੀ ਉਹ ਪ੍ਰਭੂ ਹੈ, ਉਹੀ ਦੁਨੀਆ ਦੇ ਬੰਧਨਾਂ ਤੋਂ ਮੇਰੀ ਰਾਖੀ ਕਰ ਸਕਦਾ ਹੈ।੧।ਪ੍ਰਭੂ ਦਾ ਸਿਮਰਨ ਮੇਰੀ ਜਿੰਦ (ਦਾ ਆਸਰਾ ਬਣ ਗਿਆ) ਹੈ, ਪ੍ਰਭੂ ਨੂੰ ਸਿਮਰ ਕੇ ਮੇਰੇ ਮੱਥੇ ਉੱਤੇ ਭਾਗ ਜਾਗ ਪਏ ਹਨ; ਪ੍ਰਭੂ ਦੀ ਭਗਤੀ (ਮਨੁੱਖ ਨੂੰ) ਵੈਰਾਗਵਾਨ ਕਰ ਦੇਂਦੀ ਹੈ, ਮੈਨੂੰ ਗ਼ਰੀਬ ਨੂੰ ਪ੍ਰਭੂ ਦਾ ਨਾਮ ਹੀ ਧਨ ਲੱਭ ਪਿਆ ਹੈ।੨।ਜੇ ਇੱਕ ਪਰਮਾਤਮਾ ਮੇਰੇ ਉੱਤੇ ਮਿਹਰ ਕਰੇ, ਤਾਂ (ਮੈਨੂੰ ਚਮਾਰ ਚਮਾਰ ਆਖਣ ਵਾਲੇ ਇਹ) ਲੋਕ ਮੇਰਾ ਕੁਝ ਭੀ ਵਿਗਾੜ ਨਹੀਂ ਸਕਦੇ। ਹੇ ਪ੍ਰਭੂ! ਤੇਰੀ ਭਗਤੀ ਨੇ) ਮੇਰੀ (ਨੀਵੀਂ) ਜਾਤ (ਵਾਲੀ ਢਹਿੰਦੀ ਕਲਾ ਮੇਰੇ ਅੰਦਰੋਂ) ਮਿਟਾ ਦਿੱਤੀ ਹੈ, ਕਿਉਂਕਿ ਮੈਂ ਸਦਾ ਤੇਰੇ ਦਰ ਤੇ ਹੁਣ ਰਹਿੰਦਾ ਹਾਂ; ਤੂੰ ਹੀ ਸਦਾ ਮੈਨੂੰ (ਦੁਨੀਆ ਦੇ ਬੰਧਨਾਂ ਤੇ ਮੁਥਾਜੀਆਂ ਤੋਂ) ਪਾਰ ਲੰਘਾਉਣ ਵਾਲਾ ਹੈਂ।੩।(ਪ੍ਰਭੂ ਦੀ ਬੰਦਗੀ ਨਾਲ ਮੇਰੇ ਅੰਦਰ) ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ, ਚਾਨਣ ਹੋ ਗਿਆ ਹੈ। ਮਿਹਰ ਕਰ ਕੇ ਮੈਨੂੰ ਨਿਮਾਣੇ ਦਾਸ ਨੂੰ ਪ੍ਰਭੂ ਨੇ ਆਪਣਾ ਬਣਾ ਲਿਆ ਹੈ। ਹੇ ਰਵਿਦਾਸ! ਆਖ-ਹੁਣ ਮੇਰੀ ਤ੍ਰਿਸ਼ਨਾ ਮੁੱਕ ਗਈ ਹੈ, ਮੈਂ ਹੁਣ ਪ੍ਰਭੂ ਨੂੰ ਸਿਮਰਦਾ ਹਾਂ, ਨਿੱਤ ਪ੍ਰਭੂ ਦੀ ਹੀ ਭਗਤੀ ਕਰਦਾ ਹਾਂ।੪।੧।RAAG GOND, THE WORD OF RAVI DAAS JEE, SECOND HOUSE:ONE UNIVERSAL CREATOR GOD. BY THE GRACE OF THE TRUE GURU:Meditate on the Lord Mukanday, the Liberator, O people of the world. Without Mukanday, the body shall be reduced to ashes. Mukanday is the Giver of liberation. Mukanday is my father and mother. || 1 || Meditate on Mukanday in life, and meditate on Mukanday in death. His servant is blissful forever. || 1 || Pause || The Lord, Mukanday, is my breath of life. Meditating on Mukanday, one’s forehead will bear the Lord’s insignia of approval. The renunciate serves Mukanday. Mukanday is the wealth of the poor and forlorn. || 2 || When the One Liberator does me a favor, then what can the world do to me? Erasing my social status, I have entered His Court. You, Mukanday, are potent throughout the four ages. || 3 || Spiritual wisdom has welled up, and I have been enlightened. In His Mercy, the Lord has made this worm His slave. Says Ravi Daas, now my thirst is quenched; I meditate on Mukanday the Liberator, and I serve Him. || 4 || 1 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ ॥੧॥੩॥ --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।JAITSREE, FOURTH MEHL, FIRST HOUSE, CHAU-PADAS:ONE UNIVERSAL CREATOR GOD. BY THE GRACE OF THE TRUE GURU:The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 |--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸਲੋਕੁ ਮਃ ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਅਰਥ: ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ।ਮਃ ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥ ਅਰਥ: ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ) ।੨।ਪਉੜੀ ॥ ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥ ਅਰਥ: ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹ ਅੰਦਰੋਂ ਹਰੀ-ਨਾਮ ਵਿਚ ਰੰਗੇ ਜਾਂਦੇ ਹਨ; ਜਿਨ੍ਹਾਂ ਨੇ ਇਕਾਗ੍ਰ ਚਿੱਤ ਹੋ ਕੇ ਇਕ ਹਰੀ ਨੂੰ ਅਰਾਧਿਆ ਹੈ, ਉਹ ਉਸ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਜਾਣਦੇ।ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥ ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥ ਅਰਥ: (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਜਿਨ੍ਹਾਂ ਦੇ ਮੱਥੇ ਤੇ (ਸੰਸਕਾਰ-ਰੂਪ) ਲੇਖ ਉੱਕਰਿਆ ਹੋਇਆ ਹੈ, ਉਹ ਮਨੁੱਖ ਹਰੀ ਨੂੰ ਜਪਦੇ ਹਨ; ਉਹ ਸਦਾ ਹਰੀ ਦੇ ਗੁਣ ਗਾਉਂਦੇ ਹਨ, ਗੁਣ ਗਾ ਕੇ ਗੁਣਾਂ ਦੇ ਮਾਲਕ ਹਰੀ ਦੀ (ਹੋਰਨਾਂ ਨੂੰ) ਸਿੱਖਿਆ ਦੇਂਦੇ ਹਨ। ਗੁਰਮੁਖਾਂ ਵਿਚ ਇਹ ਵੱਡਾ ਗੁਣ ਹੈ ਕਿ ਪੂਰੇ ਸਤਿਗੁਰੂ ਦੀ ਰਾਹੀਂ ਹਰੀ ਦੇ ਨਾਮ ਵਿਚ ਲੀਨ ਹੁੰਦੇ ਹਨ।੧੭।SHALOK, THIRD MEHL:O Nanak, forsaking the Name, he loses everything, in this world and the next. Chanting, deep meditation and austere self-disciplined practices are all wasted; he is deceived by the love of duality. He is bound and gagged at the door of the Messenger of Death. He is beaten, and receives terrible punishment. || 1 || THIRD MEHL: They inflict their hatred upon the Saints, and they love the wicked sinners. They find no peace in either this world or the next; they are born only to die, again and again. Their hunger is never satisfied, and they are ruined by duality. The faces of these slanderers are blackened in the Court of the True Lord. O Nanak, without the Naam, they find no shelter on either this shore, or the one beyond. || 2 || PAUREE: Those who meditate on the Lord’s Name, are imbued with the Name of the Lord, Har, Har, in their minds. For those who worship the One Lord in their conscious minds, there is no other than the One Lord. They alone serve the Lord, upon whose foreheads such pre-ordained destiny is written. They continually sing the Glorious Praises of the Lord, and singing the Glories of the Glorious Lord, they are uplifted. Great is the greatness of the Gurmukhs, who, through the Perfect Guru, remain absorbed in the Lord’s Name. || 17 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਗੂਜਰੀ ਮਹਲਾ ੪ ॥ ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥ ਸਭਿ ਸੁਖ ਸਭਿ ਗੁਣ ਸਭਿ ਨਿਧਾਨ ਹਰਿ ਜਿਤੁ ਜਪਿਐ ਦੁਖ ਭੁਖ ਸਭ ਲਹਿ ਜਾਈ ॥੧॥ ਮਨ ਮੇਰੇ ਮੇਰਾ ਰਾਮ ਨਾਮੁ ਸਖਾ ਹਰਿ ਭਾਈ ॥ ਗੁਰਮਤਿ ਰਾਮ ਨਾਮੁ ਜਸੁ ਗਾਵਾ ਅੰਤਿ ਬੇਲੀ ਦਰਗਹ ਲਏ ਛਡਾਈ ॥੧॥ ਰਹਾਉ ॥ ਤੂੰ ਆਪੇ ਦਾਤਾ ਪ੍ਰਭੁ ਅੰਤਰਜਾਮੀ ਕਰਿ ਕਿਰਪਾ ਲੋਚ ਮੇਰੈ ਮਨਿ ਲਾਈ ॥ ਮੈ ਮਨਿ ਤਨਿ ਲੋਚ ਲਗੀ ਹਰਿ ਸੇਤੀ ਪ੍ਰਭਿ ਲੋਚ ਪੂਰੀ ਸਤਿਗੁਰ ਸਰਣਾਈ ॥੨॥ ਮਾਣਸ ਜਨਮੁ ਪੁੰਨਿ ਕਰਿ ਪਾਇਆ ਬਿਨੁ ਨਾਵੈ ਧ੍ਰਿਗੁ ਧ੍ਰਿਗੁ ਬਿਰਥਾ ਜਾਈ ॥ ਨਾਮ ਬਿਨਾ ਰਸ ਕਸ ਦੁਖੁ ਖਾਵੈ ਮੁਖੁ ਫੀਕਾ ਥੁਕ ਥੂਕ ਮੁਖਿ ਪਾਈ ॥੩॥ ਜੋ ਜਨ ਹਰਿ ਪ੍ਰਭ ਹਰਿ ਹਰਿ ਸਰਣਾ ਤਿਨ ਦਰਗਹ ਹਰਿ ਹਰਿ ਦੇ ਵਡਿਆਈ ॥ ਧੰਨੁ ਧੰਨੁ ਸਾਬਾਸਿ ਕਹੈ ਪ੍ਰਭੁ ਜਨ ਕਉ ਜਨ ਨਾਨਕ ਮੇਲਿ ਲਏ ਗਲਿ ਲਾਈ ॥੪॥੪॥GUJRI, FOURTH MEHL:Be Merciful and attune my mind, so that I might meditate continually on the Lord�s Name, night and day. The Lord is all peace, all virtue and all wealth; remembering Him, all misery and hunger depart. || 1 || O my mind, the Lord�s Name is my companion and brother. Under Guru�s Instruction, I sing the Praises of the Lord�s Name; it shall be my help and support in the end, and it shall deliver me in the Court of the Lord. || 1 || Pause || You Yourself are the Giver, O God, Inner-knower, Searcher of hearts; by Your Grace, You have infused longing for You in my mind. My mind and body long for the Lord; God has fulfilled my longing. I have entered the Sanctuary of the True Guru. || 2 || Human birth is obtained through good actions; without the Name, it is cursed, totally cursed, and it passes away in vain. Without the Naam, the Name of the Lord, one obtains only suffering for his delicacies to eat. His mouth is insipid, and his face is spat upon, again and again. || 3 || Those humble beings, who have entered the Sanctuary of the Lord God, Har, Har, are blessed with glory in the Court of the Lord, Har, Har. Blessed, blessed and congratulations, says God to His humble servant. O servant Nanak, He embraces him, and blends him with Himself. || 4 || ਗੁਜਰੀ, ਚੌਥਾ ਮਹਿਲ:ਮਿਹਰਬਾਨ ਹੋ ਅਤੇ ਮੇਰੇ ਚਿੱਤ ਨੂੰ ਰੰਗਤ ਕਰ, ਤਾਂ ਜੋ ਮੈਂ ਦਿਨ ਰਾਤ ਪ੍ਰਭੂ ਦੇ ਨਾਮ ਦਾ ਸਿਮਰਨ ਕਰਾਂ। ਪ੍ਰਭੂ ਸਾਰੇ ਸ਼ਾਂਤੀ, ਸਾਰੀਆਂ ਨੇਕੀ ਅਤੇ ਸਾਰੀ ਦੌਲਤ ਹੈ; ਉਸ ਨੂੰ ਯਾਦ ਕਰਨ ਦੁਆਰਾ ਸਾਰੇ ਦੁੱਖ ਅਤੇ ਭੁੱਖ ਦੂਰ ਹੋ ਜਾਂਦੇ ਹਨ। || 1 || ਹੇ ਮੇਰੇ ਮਨ, ਸੁਆਮੀ ਦਾ ਨਾਮ ਮੇਰਾ ਸਾਥੀ ਅਤੇ ਭਰਾ ਹੈ। ਗੁਰਾਂ ਦੇ ਉਪਦੇਸ਼ ਅਧੀਨ, ਮੈਂ ਪ੍ਰਭੂ ਦੇ ਨਾਮ ਦਾ ਜੱਸ ਗਾਇਨ ਕਰਦਾ ਹਾਂ; ਇਹ ਅੰਤ ਵਿੱਚ ਮੇਰੀ ਸਹਾਇਤਾ ਅਤੇ ਆਸਰਾ ਹੋਵੇਗਾ, ਅਤੇ ਇਹ ਮੈਨੂੰ ਪ੍ਰਭੂ ਦੇ ਦਰਬਾਰ ਵਿੱਚ ਪੇਸ਼ ਕਰੇਗਾ। || 1 || ਵਿਰਾਮ || ਤੂੰ ਆਪ ਹੀ ਦਾਤਾਰ ਹੈਂ, ਹੇ ਹਰੀ, ਅੰਤਰਜਾਮੀ, ਦਿਲਾਂ ਦੀ ਖੋਜ ਕਰਨ ਵਾਲਾ; ਤੇਰੀ ਰਹਿਮਤ ਸਦਕਾ, ਤੂੰ ਮੇਰੇ ਚਿੱਤ ਅੰਦਰ ਤੇਰੇ ਲਈ ਤਾਂਘ ਪੈਦਾ ਕਰ ਦਿੱਤੀ ਹੈ। ਮੇਰਾ ਮਨ ਅਤੇ ਸਰੀਰ ਪ੍ਰਭੂ ਲਈ ਤਰਸਦਾ ਹੈ; ਰੱਬ ਨੇ ਮੇਰੀ ਤਾਂਘ ਪੂਰੀ ਕਰ ਦਿੱਤੀ ਹੈ। ਮੈਂ ਸੱਚੇ ਗੁਰਾਂ ਦੀ ਪਨਾਹ ਲਈ ਹੈ। || 2 || ਮਨੁੱਖਾ ਜਨਮ ਚੰਗੇ ਕਰਮਾਂ ਦੁਆਰਾ ਪ੍ਰਾਪਤ ਹੁੰਦਾ ਹੈ; ਨਾਮ ਦੇ ਬਾਝੋਂ, ਇਹ ਸਰਾਪਿਆ ਹੋਇਆ ਹੈ, ਪੂਰੀ ਤਰ੍ਹਾਂ ਸਰਾਪਿਆ ਹੋਇਆ ਹੈ, ਅਤੇ ਇਹ ਵਿਅਰਥ ਚਲਾ ਜਾਂਦਾ ਹੈ। ਪ੍ਰਭੂ ਦੇ ਨਾਮ ਦੇ ਬਾਝੋਂ ਮਨੁੱਖ ਨੂੰ ਉਸ ਦੇ ਸੁਆਦਲੇ ਖਾਣ ਲਈ ਦੁੱਖ ਹੀ ਮਿਲਦਾ ਹੈ। ਉਸ ਦਾ ਮੂੰਹ ਬੇਕਾਰ ਹੈ, ਅਤੇ ਉਸ ਦੇ ਚਿਹਰੇ ਉੱਤੇ ਵਾਰ-ਵਾਰ ਥੁੱਕਿਆ ਜਾਂਦਾ ਹੈ। || 3 || ਜਿਨ੍ਹਾਂ ਮਨੁੱਖਾਂ ਨੇ ਵਾਹਿਗੁਰੂ ਸੁਆਮੀ ਵਾਹਿਗੁਰੂ ਦੀ ਪਨਾਹ ਲਈ ਹੈ, ਉਹ ਵਾਹਿਗੁਰੂ ਵਾਹਿਗੁਰੂ ਦੇ ਦਰਬਾਰ ਅੰਦਰ ਵਡਿਆਈ ਪ੍ਰਾਪਤ ਕਰਦੇ ਹਨ। ਧੰਨ ਧੰਨ, ਮੁਬਾਰਕ ਅਤੇ ਮੁਬਾਰਕ, ਵਾਹਿਗੁਰੂ ਆਪਣੇ ਨਿਮਾਣੇ ਸੇਵਕ ਨੂੰ ਆਖਦਾ ਹੈ। ਹੇ ਦਾਸ ਨਾਨਕ, ਉਹ ਉਸ ਨੂੰ ਗਲਵੱਕੜੀ ਪਾ ਲੈਂਦਾ ਹੈ ਅਤੇ ਉਸ ਨੂੰ ਆਪਣੇ ਨਾਲ ਮਿਲਾ ਲੈਂਦਾ ਹੈ। || ੪|| ੪||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audiooਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧। ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬। SHALOK, FOURTH MEHL: He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. || 1 || FOURTH MEHL: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru’s feet. || 2 || PAUREE: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. || 26 || --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥. Sort by date Show all postsHukamnama Sahib April 11,2021/ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥ਅਰਥ: ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ।ਰਹਾਉ।ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ।੧।ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ।੨।ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ। (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ।੩।ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ। ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ।੪।੩।DHANAASAREE, THIRD MEHL:Gather in and cherish forever the wealth of the Lord’s Name, deep within; He cherishes and nurtures all beings and creatures. They alone obtain the treasure of Liberation, who are lovingly imbued with, and focused on the Lord’s Name. || 1 || Serving the Guru, one obtains the wealth of the Lord’s Name. He is illumined and enlightened within, and he meditates on the Lord’s Name. || Pause || This love for the Lord is like the love of the bride for her husband. God ravishes and enjoys the soul-bride who is adorned with peace and tranquility. No one finds God through egotism. Wandering away from the Primal Lord, the root of all, one wastes his life in vain. || 2 || Tranquility, celestial peace, pleasure and the Word of His Bani come from the Guru. True is that service, which leads one to merge in the Naam. Blessed with the Word of the Shabad, he meditates forever on the Lord, the Beloved. Through the True Name, glorious greatness is obtained. || 3 || The Creator Himself abides throughout the ages. If He casts His Glance of Grace, then we meet Him. Through the Word of Gurbani, the Lord comes to dwell in the mind. O Nanak, God unites with Himself those who are imbued with Truth. || 4 || 3 ll--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸਲੋਕੁ ਮਃ ੩ ॥ ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥ ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥ ਇਸੁ ਭੇਖੈ ਥਾਵਹੁ ਗਿਰਹੋ ਭਲਾ ਜਿਥਹੁ ਕੋ ਵਰਸਾਇ ॥ ਸਬਦਿ ਰਤੇ ਤਿਨਾ ਸੋਝੀ ਪਈ ਦੂਜੈ ਭਰਮਿ ਭੁਲਾਇ ॥ ਪਇਐ ਕਿਰਤਿ ਕਮਾਵਣਾ ਕਹਣਾ ਕਛੂ ਨ ਜਾਇ ॥ ਨਾਨਕ ਜੋ ਤਿਸੁ ਭਾਵਹਿ ਸੇ ਭਲੇ ਜਿਨ ਕੀ ਪਤਿ ਪਾਵਹਿ ਥਾਇ ॥੧॥ਅਰਥ: ਗੁਰੂ ਨੂੰ ਮਿਲਿਆਂ ਹੀ (ਮਨੁੱਖ ਦੇ ਮਨ ਦੀ) ਭੁੱਖ ਦੂਰ ਹੋ ਸਕਦੀ ਹੈ, ਭੇਖਾਂ ਨਾਲ ਤ੍ਰਿਸ਼ਨਾ ਨਹੀਂ ਜਾਂਦੀ; (ਭੇਖੀ ਸਾਧੂ ਤ੍ਰਿਸ਼ਨਾ ਦੇ) ਦੁੱਖ ਵਿਚ ਕਲਪਦਾ ਹੈ, ਘਰ ਘਰ ਭਟਕਦਾ ਫਿਰਦਾ ਹੈ, ਤੇ ਪਰਲੋਕ ਵਿਚ ਇਸ ਨਾਲੋਂ ਭੀ ਵਧੀਕ ਸਜ਼ਾ ਭੁਗਤਦਾ ਹੈ।ਭੇਖੀ ਸਾਧੂ ਦੇ ਮਨ ਵਿਚ ਸ਼ਾਂਤੀ ਨਹੀਂ ਆਉਂਦੀ, ਜਿਸ ਸ਼ਾਂਤੀ ਦੀ ਬਰਕਤਿ ਨਾਲ ਉਹ ਜੋ ਕੁਝ ਉਸ ਨੂੰ ਕਿਸੇ ਪਾਸੋਂ ਮਿਲੇ, ਲੈ ਕੇ ਖਾ ਲਏ (ਭਾਵ, ਤ੍ਰਿਪਤ ਹੋ ਜਾਏ) ; ਪਰ ਮਨ ਦੇ ਹਠ ਦੇ ਆਸਰੇ (ਭਿੱਖਿਆ) ਮੰਗਿਆਂ (ਦੋਹੀਂ ਧਿਰੀਂ) ਕਲੇਸ਼ ਪੈਦਾ ਕਰ ਕੇ ਹੀ ਭਿੱਖਿਆ ਲਈਦੀ ਹੈ। ਇਸ ਭੇਖ ਨਾਲੋਂ ਗ੍ਰਿਹਸਥ ਚੰਗਾ ਹੈ, ਕਿਉਂਕਿ ਇਥੋਂ ਮਨੁੱਖ ਆਪਣੀ ਆਸ ਪੂਰੀ ਕਰ ਸਕਦਾ ਹੈ।ਜੋ ਮਨੁੱਖ ਗੁਰੂ ਦੇ ਸ਼ਬਦ ਵਿਚ ਰੱਤੇ ਜਾਂਦੇ ਹਨ, ਉਹਨਾਂ ਨੂੰ ਉੱਚੀ ਸੂਝ ਪ੍ਰਾਪਤ ਹੁੰਦੀ ਹੈ; ਪਰ, ਜੋ ਮਨੁੱਖ ਮਾਇਆ ਵਿਚ ਫਸੇ ਰਹਿੰਦੇ ਹਨ, ਉਹ ਭਟਕਦੇ ਹਨ। (ਇਸ ਬਾਰੇ ਕਿ ਕੋਈ ਚੰਗੇ ਰਾਹ ਪਿਆ ਹੈ ਤੇ ਕੋਈ ਮੰਦੇ ਪਾਸੇ) ਕੁਝ ਆਖਿਆ ਨਹੀਂ ਜਾ ਸਕਦਾ, (ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੀ) ਕਾਰ ਕਮਾਉਣੀ ਪੈਂਦੀ ਹੈ।ਹੇ ਨਾਨਕ! ਜੋ ਜੀਵ ਉਸ ਪ੍ਰਭੂ ਨੂੰ ਪਿਆਰੇ ਲੱਗਦੇ ਹਨ, ਉਹੀ ਚੰਗੇ ਹਨ, ਕਿਉਂਕਿ, ਹੇ ਪ੍ਰਭੂ! ਤੂੰ ਉਹਨਾਂ ਦੀ ਇੱਜ਼ਤ ਥਾਂਇ ਪਾਉਂਦਾ ਹੈ (ਭਾਵ, ਲਾਜ ਰੱਖਦਾ ਹੈਂ) ।੧।ਮਃ ੩ ॥ ਸਤਿਗੁਰਿ ਸੇਵਿਐ ਸਦਾ ਸੁਖੁ ਜਨਮ ਮਰਣ ਦੁਖੁ ਜਾਇ ॥ ਚਿੰਤਾ ਮੂਲਿ ਨ ਹੋਵਈ ਅਚਿੰਤੁ ਵਸੈ ਮਨਿ ਆਇ ॥ ਅੰਤਰਿ ਤੀਰਥੁ ਗਿਆਨੁ ਹੈ ਸਤਿਗੁਰਿ ਦੀਆ ਬੁਝਾਇ ॥ ਮੈਲੁ ਗਈ ਮਨੁ ਨਿਰਮਲੁ ਹੋਆ ਅੰਮ੍ਰਿਤ ਸਰਿ ਤੀਰਥਿ ਨਾਇ ॥ ਸਜਣ ਮਿਲੇ ਸਜਣਾ ਸਚੈ ਸਬਦਿ ਸੁਭਾਇ ॥ ਘਰ ਹੀ ਪਰਚਾ ਪਾਇਆ ਜੋਤੀ ਜੋਤਿ ਮਿਲਾਇ ॥ ਪਾਖੰਡਿ ਜਮਕਾਲੁ ਨ ਛੋਡਈ ਲੈ ਜਾਸੀ ਪਤਿ ਗਵਾਇ ॥ ਨਾਨਕ ਨਾਮਿ ਰਤੇ ਸੇ ਉਬਰੇ ਸਚੇ ਸਿਉ ਲਿਵ ਲਾਇ ॥੨॥ ਅਰਥ: ਗੁਰੂ ਦੇ ਦੱਸੇ ਰਾਹ ਉੱਤੇ ਤੁਰਿਆਂ ਸਦਾ ਸੁਖ ਮਿਲਦਾ ਹੈ, ਸਾਰੀ ਉਮਰ ਦਾ ਦੁੱਖ ਦੂਰ ਹੋ ਜਾਂਦਾ ਹੈ; ਉੱਕਾ ਹੀ ਚਿੰਤਾ ਨਹੀਂ ਰਹਿੰਦੀ (ਕਿਉਂਕਿ) ਚਿੰਤਾ ਤੋਂ ਰਹਿਤ ਪ੍ਰਭੂ ਮਨ ਵਿਚ ਆ ਵੱਸਦਾ ਹੈ। ਮਨੁੱਖ ਦੇ ਅੰਦਰ ਹੀ ਗਿਆਨ (-ਰੂਪ) ਤੀਰਥ ਹੈ, (ਜਿਸ ਮਨੁੱਖ ਨੂੰ) ਸਤਿਗੁਰੂ ਨੇ (ਇਸ ਤੀਰਥ ਦੀ) ਸਮਝ ਬਖ਼ਸ਼ੀ ਹੈ ਉਹ ਮਨੁੱਖ ਨਾਮ-ਅੰਮ੍ਰਿਤ ਦੇ ਸਰੋਵਰ ਵਿਚ, ਅੰਮ੍ਰਿਤ ਦੇ ਤੀਰਥ ਤੇ ਨ੍ਹਾਉਂਦਾ ਹੈ, ਤੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ (ਮਨ ਦੀ ਵਿਕਾਰਾਂ ਦੀ) ਮੈਲ ਦੂਰ ਹੋ ਜਾਂਦੀ ਹੈ। ਸਤਿਗੁਰੂ ਦੇ ਸੱਚੇ ਸ਼ਬਦ ਦੀ ਬਰਕਤਿ ਨਾਲ ਸੁਤੇ ਹੀ ਸਤਸੰਗੀ ਸਤਸੰਗੀਆਂ ਨੂੰ ਮਿਲਦੇ ਹਨ, (ਸਤਸੰਗ ਦੀ ਰਾਹੀਂ) ਪ੍ਰਭੂ ਵਿਚ ਬਿਰਤੀ ਜੋੜ ਕੇ, ਹਿਰਦੇ-ਰੂਪ ਘਰ ਵਿਚ ਉਹਨਾਂ ਨੂੰ (ਪ੍ਰਭੂ-ਸਿਮਰਨ ਰੂਪ) ਆਹਰ ਮਿਲ ਜਾਂਦਾ ਹੈ।ਪਰ, ਪਖੰਡ ਕੀਤਿਆਂ ਮੌਤ ਦਾ ਸਹਮ ਨਹੀਂ ਛੱਡਦਾ, (ਪਖੰਡ ਦੀ) ਇੱਜ਼ਤ ਮਿਟਾ ਕੇ ਮੌਤ ਇਸ ਨੂੰ ਲੈ ਤੁਰਦੀ ਹੈ। ਹੇ ਨਾਨਕ! ਜੋ ਮਨੁੱਖ ਨਾਮ ਵਿਚ ਰੰਗੇ ਹੋਏ ਹਨ ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ (ਦੇ ਚਰਨਾਂ) ਵਿਚ ਸੁਰਤਿ ਜੋੜ ਕੇ (ਇਸ ਸਹਮ ਤੋਂ) ਬਚ ਜਾਂਦੇ ਹਨ।੨।ਪਉੜੀ ॥ ਤਿਤੁ ਜਾਇ ਬਹਹੁ ਸਤਸੰਗਤੀ ਜਿਥੈ ਹਰਿ ਕਾ ਹਰਿ ਨਾਮੁ ਬਿਲੋਈਐ ॥ ਸਹਜੇ ਹੀ ਹਰਿ ਨਾਮੁ ਲੇਹੁ ਹਰਿ ਤਤੁ ਨ ਖੋਈਐ ॥ ਨਿਤ ਜਪਿਅਹੁ ਹਰਿ ਹਰਿ ਦਿਨਸੁ ਰਾਤਿ ਹਰਿ ਦਰਗਹ ਢੋਈਐ ॥ ਸੋ ਪਾਏ ਪੂਰਾ ਸਤਗੁਰੂ ਜਿਸੁ ਧੁਰਿ ਮਸਤਕਿ ਲਿਲਾਟਿ ਲਿਖੋਈਐ ॥ ਤਿਸੁ ਗੁਰ ਕੰਉ ਸਭਿ ਨਮਸਕਾਰੁ ਕਰਹੁ ਜਿਨਿ ਹਰਿ ਕੀ ਹਰਿ ਗਾਲ ਗਲੋਈਐ ॥੪॥ --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸਲੋਕੁ ਮਃ ੩ ॥ ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥ ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥ ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥ ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥੧॥ਅਰਥ: ਹੇ ਨਾਨਕ! ਗੁਰੂ ਨੂੰ ਮਿਲਣ ਤੋਂ ਬਿਨਾ ਸੰਸਾਰ ਅੰਨ੍ਹਾ ਹੈ ਤੇ ਅੰਨ੍ਹੇ ਹੀ ਕੰਮ ਕਰਦਾ ਹੈ, ਸਤਿਗੁਰੂ ਦੇ ਸ਼ਬਦ ਨਾਲ ਮਨ ਨਹੀਂ ਜੋੜਦਾ ਜਿਸ ਕਰਕੇ ਹਿਰਦੇ ਵਿਚ ਸੁਖ ਆ ਵੱਸੇ। ਤਮੋ ਗੁਣ ਵਿਚ ਮਸਤ ਹੋਇਆ ਹੋਇਆ ਸਦਾ ਭਟਕਦਾ ਹੈ ਤੇ ਦਿਨ ਰਾਤ (ਤਮੋ ਗੁਣ ਵਿਚ) ਸੜਦਿਆਂ (ਉਸ ਦੀ ਉਮਰ) ਗੁਜ਼ਰਦੀ ਹੈ।(ਇਸ ਬਾਰੇ) ਕੁਝ ਆਖਿਆ ਨਹੀਂ ਜਾ ਸਕਦਾ, ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ, ਸੋਈ ਹੁੰਦਾ ਹੈ।੧।ਮਃ ੩ ॥ ਸਤਿਗੁਰੂ ਫੁਰਮਾਇਆ ਕਾਰੀ ਏਹ ਕਰੇਹੁ ॥ ਗੁਰੂ ਦੁਆਰੈ ਹੋਇ ਕੈ ਸਾਹਿਬੁ ਸੰਮਾਲੇਹੁ ॥ ਸਾਹਿਬੁ ਸਦਾ ਹਜੂਰਿ ਹੈ ਭਰਮੈ ਕੇ ਛਉੜ ਕਟਿ ਕੈ ਅੰਤਰਿ ਜੋਤਿ ਧਰੇਹੁ ॥ ਹਰਿ ਕਾ ਨਾਮੁ ਅੰਮ੍ਰਿਤੁ ਹੈ ਦਾਰੂ ਏਹੁ ਲਾਏਹੁ ॥ ਸਤਿਗੁਰ ਕਾ ਭਾਣਾ ਚਿਤਿ ਰਖਹੁ ਸੰਜਮੁ ਸਚਾ ਨੇਹੁ ॥ ਨਾਨਕ ਐਥੈ ਸੁਖੈ ਅੰਦਰਿ ਰਖਸੀ ਅਗੈ ਹਰਿ ਸਿਉ ਕੇਲ ਕਰੇਹੁ ॥੨॥ਅਰਥ: ਸਤਿਗੁਰੂ ਨੇ ਹੁਕਮ ਦਿੱਤਾ ਹੈ (ਭਰਮ ਦਾ ਛਉੜ ਕੱਟਣ ਲਈ) ਇਹ ਕਾਰ (ਭਾਵ, ਇਲਾਜ) ਕਰੋ-ਗੁਰੂ ਦੇ ਦਰ ਤੇ ਜਾ ਕੇ (ਭਾਵ, ਗੁਰੂ ਦੀ ਚਰਨੀਂ ਲੱਗ ਕੇ) ਮਾਲਕ ਨੂੰ ਯਾਦ ਕਰੋ, ਮਾਲਕ ਸਦਾ ਅੰਗ ਸੰਗ ਹੈ (ਅੱਖਾਂ ਅਗੋਂ) ਭਰਮ ਦੇ ਜਾਲੇ ਨੂੰ ਲਾਹ ਕੇ ਹਿਰਦੇ ਵਿਚ ਉਸ ਦੀ ਜੋਤ ਟਿਕਾਉ।ਹਰੀ ਦਾ ਨਾਮ ਅਮਰ ਕਰਨ ਵਾਲਾ ਹੈ-ਇਹ ਦਾਰੂ ਵਰਤੋ, ਸਤਿਗੁਰੂ ਦਾ ਭਾਣਾ (ਮੰਨਣਾ) ਚਿਤ ਵਿਚ ਰੱਖੋ ਤੇ ਸਚਾ ਪਿਆਰ (ਰੂਪ) ਰਹਿਣੀ (ਧਾਰਨ ਕਰੋ) , ਹੇ ਨਾਨਕ! ਇਹ ਦਾਰੂ) ਏਥੇ (ਸੰਸਾਰ ਵਿਚ) ਸੁਖੀ ਰਖੇਗਾ ਤੇ ਅੱਗੇ (ਪਰਲੋਕ ਵਿਚ) ਹਰੀ ਨਾਲ ਰਲੀਆਂ ਮਾਣੋਗੇ।੨।ਪਉੜੀ ॥ ਆਪੇ ਭਾਰ ਅਠਾਰਹ ਬਣਸਪਤਿ ਆਪੇ ਹੀ ਫਲ ਲਾਏ ॥ ਆਪੇ ਮਾਲੀ ਆਪਿ ਸਭੁ ਸਿੰਚੈ ਆਪੇ ਹੀ ਮੁਹਿ ਪਾਏ ॥ ਆਪੇ ਕਰਤਾ ਆਪੇ ਭੁਗਤਾ ਆਪੇ ਦੇਇ ਦਿਵਾਏ ॥ ਆਪੇ ਸਾਹਿਬੁ ਆਪੇ ਹੈ ਰਾਖਾ ਆਪੇ ਰਹਿਆ ਸਮਾਏ ॥ ਜਨੁ ਨਾਨਕ ਵਡਿਆਈ ਆਖੈ ਹਰਿ ਕਰਤੇ ਕੀ ਜਿਸ ਨੋ ਤਿਲੁ ਨ ਤਮਾਏ ॥੧੫॥ਅਰਥ: ਪ੍ਰਭੂ ਆਪ ਹੀ ਬਨਸਪਤੀ ਦੇ ਅਠਾਰਾਂ ਭਾਰ ਹੈ (ਭਾਵ, ਸਾਰੀ ਸ੍ਰਿਸ਼ਟੀ ਦੀ ਬਨਸਪਤੀ ਆਪ ਹੀ ਹੈ) , ਆਪ ਹੀ ਉਸ ਨੂੰ ਫਲ ਲਾਉਂਦਾ ਹੈ, ਆਪ ਹੀ ਮਾਲੀ ਹੈ, ਆਪ ਹੀ ਪਾਣੀ ਦੇਂਦਾ ਹੈ ਤੇ ਆਪ ਹੀ (ਫਲ) ਖਾਂਦਾ ਹੈ, ਆਪ ਹੀ ਕਰਨ ਵਾਲਾ ਹੈ, ਆਪ ਹੀ ਭੋਗਣ ਵਾਲਾ ਹੈ, ਆਪ ਹੀ ਦੇਂਦਾ ਹੈ ਤੇ ਆਪ ਹੀ ਦਿਵਾਉਂਦਾ ਹੈ, ਮਾਲਕ ਭੀ ਆਪ ਹੈ ਤੇ ਰਾਖਾ ਭੀ ਆਪ ਹੈ, ਆਪ ਹੀ ਸਭ ਥਾਈਂ ਵਿਆਪਕ ਹੈ।ਹੇ ਨਾਨਕ! ਕੋਈ ਵਿਰਲਾ) ਸੇਵਕ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਜਿਸ ਨੂੰ ਸਾਰੀ ਸ੍ਰਿਸ਼ਟੀ ਦਾ ਕਰਤਾ ਭੁਗਤਾ ਹੁੰਦਿਆਂ ਭੀ) ਰਤਾ ਮਾਤ੍ਰ ਭੀ ਕੋਈ ਤਮ੍ਹਾ ਨਹੀਂ ਹੈ।੧੫।SHALOK, THIRD MEHL:O Nanak, without meeting the True Guru, the world is blind; in blindness, it does its deeds. It does not focus its consciousness on the Word of the Shabad, which would bring peace to abide in the mind. Always afflicted with the dark passions of low energy, it wanders around, passing its days and nights burning. Whatever pleases Him, comes to pass; no one has any say in this. || 1 || THIRD MEHL: The True Guru has commanded us to do this: through the Guru’s Gate, meditate on your Lord and Master. The Lord and Master is ever-present. He rips away the veil of doubt, and installs His Light deep within. The Name of the Lord is Ambrosial Nectar — take this healing medicine! Enshrine the Will of the True Guru in your consciousness, and make the Love of the True One your self-discipline. O Nanak, you shall be kept in peace here, and hereafter you shall celebrate with the Lord. || 2 || PAUREE: He Himself is the vast variety of Nature, and He Himself makes it bear fruit. He Himself is the Gardener, He Himself irrigates all the plants, and He Himself puts them in His mouth. He Himself is the Creator, and He Himself is the Enjoyer; He Himself gives, and inspires others to give. He Himself is the Lord and Master, and He Himself is the Protector; He Himself is pervading everywhere. Servant Nanak speaks of the greatness of the Lord, the Creator, who has no greed at all. || 15 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਦੇਵਗੰਧਾਰੀ ਮਹਲਾ ੫ ॥ ਉਲਟੀ ਰੇ ਮਨ ਉਲਟੀ ਰੇ ॥ ਸਾਕਤ ਸਿਉ ਕਰਿ ਉਲਟੀ ਰੇ ॥ ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥੧॥ ਰਹਾਉ ॥ ਜਿਉ ਕਾਜਰ ਭਰਿ ਮੰਦਰੁ ਰਾਖਿਓ ਜੋ ਪੈਸੈ ਕਾਲੂਖੀ ਰੇ ॥ ਦੂਰਹੁ ਹੀ ਤੇ ਭਾਗਿ ਗਇਓ ਹੈ ਜਿਸੁ ਗੁਰ ਮਿਲਿ ਛੁਟਕੀ ਤ੍ਰਿਕੁਟੀ ਰੇ ॥੧॥ ਮਾਗਉ ਦਾਨੁ ਕ੍ਰਿਪਾਲ ਕ੍ਰਿਪਾ ਨਿਧਿ ਮੇਰਾ ਮੁਖੁ ਸਾਕਤ ਸੰਗਿ ਨ ਜੁਟਸੀ ਰੇ ॥ ਜਨ ਨਾਨਕ ਦਾਸ ਦਾਸ ਕੋ ਕਰੀਅਹੁ ਮੇਰਾ ਮੂੰਡੁ ਸਾਧ ਪਗਾ ਹੇਠਿ ਰੁਲਸੀ ਰੇ ॥੨॥੪॥੩੭॥ਦੇਵਗੰਧਾਰੀ ਮਹਲਾ ੫ ॥ਹੇ ਮੇਰੇ ਮਨ! ਜੇਹੜੇ ਮਨੁੱਖ ਪਰਮਾਤਮਾ ਨਾਲੋਂ ਸਦਾ ਟੁੱਟੇ ਰਹਿੰਦੇ ਹਨ, ਉਹਨਾਂ ਨਾਲੋਂ ਆਪਣੇ ਆਪ ਨੂੰ ਸਦਾ ਪਰੇ ਰੱਖ, ਪਰੇ ਰੱਖ । ਹੇ ਮਨ! ਸਾਕਤ ਝੂਠੇ ਮਨੁੱਖ ਦੀ ਪ੍ਰੀਤ ਨੂੰ ਭੀ ਝੂਠ ਹੀ ਸਮਝ, ਇਹ ਕਦੇ ਤੋੜ ਨਹੀਂ ਨਿਭਦੀ, ਇਹ ਜ਼ਰੂਰ ਟੁੱਟ ਜਾਂਦੀ ਹੈ । ਫਿਰ, ਸਾਕਤ ਦੀ ਸੰਗਤਿ ਵਿਚ ਰਿਹਾਂ ਵਿਕਾਰਾਂ ਤੋਂ ਕਦੇ ਖ਼ਲਾਸੀ ਨਹੀਂ ਹੋ ਸਕਦੀ ।੧।ਰਹਾਉ।ਹੇ ਮਨ! ਜਿਵੇਂ ਕੋਈ ਘਰ ਕੱਜਲ ਨਾਲ ਭਰ ਲਿਆ ਜਾਏ, ਉਸ ਵਿਚ ਜੇਹੜਾ ਭੀ ਮਨੁੱਖ ਵੜੇਗਾ ਉਹ ਕਾਲਖ ਨਾਲ ਭਰ ਜਾਏਗਾ (ਤਿਵੇਂ ਪਰਮਾਤਮਾ ਨਾਲੋਂ ਟੁੱਟੇ ਮਨੁੱਖ ਨਾਲ ਮੂੰਹ ਜੋੜਿਆਂ ਵਿਕਾਰਾਂ ਦੀ ਕਾਲਖ ਹੀ ਮਿਲੇਗੀ) । ਗੁਰੂ ਨੂੰ ਮਿਲ ਕੇ ਜਿਸ ਮਨੁੱਖ ਦੀ ਮੱਥੇ ਦੀ ਤਿ੍ਰਊੜੀ ਮਿਟ ਜਾਂਦੀ ਹੈ (ਜਿਸ ਦੇ ਅੰਦਰੋਂ ਵਿਕਾਰਾਂ ਦੀ ਖਿੱਚ ਦੂਰ ਹੋ ਜਾਂਦੀ ਹੈ) ਉਹ ਦੂਰ ਤੋਂ ਹੀ ਸਾਕਤ ਮਨੁੱਖ ਕੋਲੋਂ ਪਰੇ ਪਰੇ ਰਹਿੰਦਾ ਹੈ ।੧। ਹੇ ਕਿਰਪਾ ਦੇ ਘਰ ਪ੍ਰਭੂ! ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰੇ ਪਾਸੋਂ ਇਕ ਦਾਨ ਮੰਗਦਾ ਹਾਂ (ਮੇਹਰ ਕਰ) ਮੈਨੂੰ ਕਿਸੇ ਸਾਕਤ ਨਾਲ ਵਾਹ ਨਾਹ ਪਏ । ਹੇ ਦਾਸ ਨਾਨਕ! (ਆਖ - ਹੇ ਪ੍ਰਭੂ!) ਮੈਨੂੰ ਆਪਣੇ ਦਾਸਾਂ ਦਾ ਦਾਸ ਬਣਾ ਲੈ, ਮੇਰਾ ਸਿਰ ਤੇਰੇ ਸੰਤ ਜਨਾਂ ਦੇ ਪੈਰਾਂ ਹੇਠ ਪਿਆ ਰਹੇ ।੨।੪।੩੭।DAYV-GANDHAAREE, FIFTH MEHL:Turn away, O my mind, turn away. Turn away from the faithless cynic. False is the love of the false one; break the ties, O my mind, and your ties shall be broken. Break your ties with the faithless cynic. || 1 || Pause || One who enters a house filled with soot is blackened. Run far away from such people! One who meets the Guru escapes from the bondage of the three dispositions. || 1 || I beg this blessing of You, O Merciful Lord, ocean of mercy - please, dont bring me face to face with the faithless cyincs. Make servant Nanak the slave of Your slave; let his head roll in the dust under the feet of the Holy. || 2 || 4 || 37 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

Kirtan class with grand daughter Meher Ksur unedited--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧।ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩।ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।SORAT’H, THIRD MEHL:Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru’s Shabad, my mind is enlightened. || 1 || Dear Lord, You Yourself bestow understanding. Dear Lord, I am forever a sacrifice to You; I am dedicated and devoted to Your Name. || Pause || I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated. Through the Shabad, my mind and body have been purified, and the Lord has come to dwell within my mind. The Guru is the Giver of the Shabad; my mind is imbued with it, and I remain absorbed in the Lord. || 2 || Those who do not know the Shabad are blind and deaf; why did they even bother to come into the world? They do not obtain the subtle essence of the Lord’s elixir; they waste away their lives, and are reincarnated over and over again. The blind, idiotic, self-willed manmukhs are like maggots in manure, and in manure they rot away. || 3 || The Lord Himself creates us, watches over us, and places us on the Path, O Siblings of Destiny; there is no one other than Him. No one can erase that which is pre-ordained, O Siblings of Destiny; whatever the Creator wills, comes to pass. O Nanak, the Naam, the Name of the Lord, abides deep within the mind; O Siblings of Destiny, there is no other at all. || 4 || 4 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਗੂਜਰੀ ਅਸਟਪਦੀਆ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥ ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥੧॥ ਚੇਤਹੁ ਬਾਸੁਦੇਉ ਬਨਵਾਲੀ ॥ ਰਾਮੁ ਰਿਦੈ ਜਪਮਾਲੀ ॥੧॥ ਰਹਾਉ ॥ ਉਰਧ ਮੂਲ ਜਿਸੁ ਸਾਖ ਤਲਾਹਾ ਚਾਰਿ ਬੇਦ ਜਿਤੁ ਲਾਗੇ ॥ ਸਹਜ ਭਾਇ ਜਾਇ ਤੇ ਨਾਨਕ ਪਾਰਬ੍ਰਹਮ ਲਿਵ ਜਾਗੇ ॥੨॥ ਪਾਰਜਾਤੁ ਘਰਿ ਆਗਨਿ ਮੇਰੈ ਪੁਹਪ ਪਤ੍ਰ ਤਤੁ ਡਾਲਾ ॥ ਸਰਬ ਜੋਤਿ ਨਿਰੰਜਨ ਸੰਭੂ ਛੋਡਹੁ ਬਹੁਤੁ ਜੰਜਾਲਾ ॥੩॥ ਸੁਣਿ ਸਿਖਵੰਤੇ ਨਾਨਕੁ ਬਿਨਵੈ ਛੋਡਹੁ ਮਾਇਆ ਜਾਲਾ ॥ ਮਨਿ ਬੀਚਾਰਿ ਏਕ ਲਿਵ ਲਾਗੀ ਪੁਨਰਪਿ ਜਨਮੁ ਨ ਕਾਲਾ ॥੪॥ ਸੋ ਗੁਰੂ ਸੋ ਸਿਖੁ ਕਥੀਅਲੇ ਸੋ ਵੈਦੁ ਜਿ ਜਾਣੈ ਰੋਗੀ ॥ ਤਿਸੁ ਕਾਰਣਿ ਕੰਮੁ ਨ ਧੰਧਾ ਨਾਹੀ ਧੰਧੈ ਗਿਰਹੀ ਜੋਗੀ ॥੫॥ ਕਾਮੁ ਕ੍ਰੋਧੁ ਅਹੰਕਾਰੁ ਤਜੀਅਲੇ ਲੋਭੁ ਮੋਹੁ ਤਿਸ ਮਾਇਆ ॥ ਮਨਿ ਤਤੁ ਅਵਿਗਤੁ ਧਿਆਇਆ ਗੁਰ ਪਰਸਾਦੀ ਪਾਇਆ ॥੬॥ ਗਿਆਨੁ ਧਿਆਨੁ ਸਭ ਦਾਤਿ ਕਥੀਅਲੇ ਸੇਤ ਬਰਨ ਸਭਿ ਦੂਤਾ ॥ ਬ੍ਰਹਮ ਕਮਲ ਮਧੁ ਤਾਸੁ ਰਸਾਦੰ ਜਾਗਤ ਨਾਹੀ ਸੂਤਾ ॥੭॥ ਮਹਾ ਗੰਭੀਰ ਪਤ੍ਰ ਪਾਤਾਲਾ ਨਾਨਕ ਸਰਬ ਜੁਆਇਆ ॥ ਉਪਦੇਸ ਗੁਰੂ ਮਮ ਪੁਨਹਿ ਨ ਗਰਭੰ ਬਿਖੁ ਤਜਿ ਅੰਮ੍ਰਿਤੁ ਪੀਆਇਆ ॥੮॥੧॥ --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥ਅਰਥ: ਹੇ ਬਹੁਤ ਅੰਞਾਣ ਜਿੰਦੇ! ਇਤਨਾ ਕੋਝਾ ਮਾਣ ਤੂੰ ਕਿਉਂ ਕਰਦੀ ਹੈਂ? ਪਰਮਾਤਮਾ ਤੇਰੇ ਆਪਣੇ ਹੀ ਹਿਰਦੇ-ਘਰ ਵਿਚ ਹੈ, ਤੂੰ ਉਸ (ਦੇ ਮਿਲਾਪ) ਦਾ ਆਨੰਦ ਕਿਉਂ ਨਹੀਂ ਮਾਣਦੀ? ਹੇ ਭੋਲੀ ਜੀਵ-ਇਸਤ੍ਰੀਏ! ਪਤੀ-ਪ੍ਰਭੂ (ਤੇਰੇ ਅੰਦਰ ਹੀ ਤੇਰੇ) ਨੇੜੇ ਵੱਸ ਰਿਹਾ ਹੈ, ਤੂੰ (ਜੰਗਲ ਆਦਿਕ) ਬਾਹਰਲਾ ਸੰਸਾਰ ਕਿਉਂ ਭਾਲਦੀ ਫਿਰਦੀ ਹੈਂ? (ਜੇ ਤੂੰ ਉਸ ਦਾ ਦੀਦਾਰ ਕਰਨਾ ਹੈ, ਤਾਂ ਆਪਣੀਆਂ ਗਿਆਨ ਦੀਆਂ) ਅੱਖਾਂ ਵਿਚ (ਪ੍ਰਭੂ ਦੇ) ਡਰ-ਅਦਬ (ਦੇ ਸੁਰਮੇ) ਦੀਆਂ ਸਲਾਈਆਂ ਪਾ, ਪ੍ਰਭੂ ਦੇ ਪਿਆਰ ਦਾ ਹਾਰ-ਸਿੰਗਾਰ ਕਰ।ਜੀਵ-ਇਸਤ੍ਰੀ ਤਦੋਂ ਹੀ ਸੋਹਾਗ ਭਾਗ ਵਾਲੀ ਤੇ ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਸਮਝੀ ਜਾਂਦੀ ਹੈ, ਜਦੋਂ ਪ੍ਰਭੂ-ਪਤੀ ਉਸ ਨਾਲ ਪਿਆਰ ਕਰੇ।੧।(ਪਰ) ਅੰਞਾਣ ਜੀਵ-ਇਸਤ੍ਰੀ ਭੀ ਕੀਹ ਕਰ ਸਕਦੀ ਹੈ ਜੇ ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਚੰਗੀ ਹੀ ਨਾਹ ਲੱਗੇ? ਅਜੇਹੀ ਜੀਵ-ਇਸਤ੍ਰੀ ਭਾਵੇਂ ਕਿਤਨੇ ਹੀ ਤਰਲੇ ਪਈ ਕਰੇ, ਉਹ ਪਤੀ-ਪ੍ਰਭੂ ਦਾ ਮਹਲ-ਘਰ ਲੱਭ ਹੀ ਨਹੀਂ ਸਕਦੀ। (ਅਸਲ ਗੱਲ ਇਹ ਹੈ ਕਿ) ਜੀਵ-ਇਸਤ੍ਰੀ ਭਾਵੇਂ ਕਿਤਨੀ ਹੀ ਦੌੜ-ਭੱਜ ਕਰੇ, ਪ੍ਰਭੂ ਦੀ ਮੇਹਰ ਦੀ ਨਜ਼ਰ ਤੋਂ ਬਿਨਾ ਕੁਝ ਭੀ ਹਾਸਲ ਨਹੀਂ ਹੁੰਦਾ।ਜੇ ਜੀਵ-ਇਸਤ੍ਰੀ ਜੀਭ ਦੇ ਚਸਕੇ ਲਾਲਚ ਤੇ ਅਹੰਕਾਰ (ਆਦਿਕ) ਵਿਚ ਹੀ ਮਸਤ ਰਹੇ, ਅਤੇ ਸਦਾ ਮਾਇਆ (ਦੇ ਮੋਹ) ਵਿਚ ਡੁੱਬੀ ਰਹੇ, ਤਾਂ ਇਹਨੀਂ ਗੱਲੀਂ ਖਸਮ ਪ੍ਰਭੂ ਨਹੀਂ ਮਿਲਦਾ। ਉਹ ਜੀਵ-ਇਸਤ੍ਰੀ ਅੰਞਾਣ ਹੀ ਰਹੀ (ਜੋ ਵਿਕਾਰਾਂ ਵਿਚ ਭੀ ਮਸਤ ਰਹੇ ਤੇ ਫਿਰ ਭੀ ਸਮਝੇ ਕਿ ਉਹ ਪਤੀ-ਪ੍ਰਭੂ ਨੂੰ ਪ੍ਰਸੰਨ ਕਰ ਸਕਦੀ ਹੈ) ।੨।(ਜਿਨ੍ਹਾਂ ਨੂੰ ਪਤੀ-ਪ੍ਰਭੂ ਮਿਲ ਪਿਆ ਹੈ, ਬੇਸ਼ਕ) ਉਹਨਾਂ ਸੁਹਾਗ ਭਾਗ ਵਾਲੀਆਂ ਨੂੰ ਜਾ ਕੇ ਪੁੱਛ ਵੇਖੋ ਕਿ ਕਿਹਨੀਂ ਗੱਲੀਂ ਖਸਮ-ਪ੍ਰਭੂ ਮਿਲਦਾ ਹੈ, (ਉਹ ਇਹੀ ਉੱਤਰ ਦੇਂਦੀਆਂ ਹਨ ਕਿ) ਚਲਾਕੀ ਤੇ ਧੱਕਾ ਛੱਡ ਦਿਉ, ਜੋ ਕੁਝ ਪ੍ਰਭੂ ਕਰਦਾ ਹੈ ਉਸ ਨੂੰ ਚੰਗਾ ਸਮਝ ਕੇ (ਸਿਰ ਮੱਥੇ ਤੇ) ਮੰਨੋ, ਜਿਸ ਪ੍ਰਭੂ ਦੇ ਪ੍ਰੇਮ ਦਾ ਸਦਕਾ ਨਾਮ-ਵਸਤ ਮਿਲਦੀ ਹੈ ਉਸ ਦੇ ਚਰਨਾਂ ਵਿਚ ਮਨ ਜੋੜੋ, ਖਸਮ-ਪ੍ਰਭੂ ਜੋ ਹੁਕਮ ਕਰਦਾ ਹੈ ਉਹ ਕਰੋ, ਆਪਣਾ ਸਰੀਰ ਤੇ ਮਨ ਉਸ ਦੇ ਹਵਾਲੇ ਕਰੋ, ਬੱਸ! ਇਹ ਸੁਗੰਧੀ (ਜਿੰਦ ਵਾਸਤੇ) ਵਰਤੋ। ਸੋਹਾਗ ਭਾਗ ਵਾਲੀਆਂ ਇਹੀ ਆਖਦੀਆਂ ਹਨ ਕਿ ਹੇ ਭੈਣ! ਇਹਨੀਂ ਗੱਲੀਂ ਹੀ ਖਸਮ-ਪ੍ਰਭੂ ਮਿਲਦਾ ਹੈ।੩।ਖਸਮ-ਪ੍ਰਭੂ ਤਦੋਂ ਹੀ ਮਿਲਦਾ ਹੈ ਜਦੋਂ ਆਪਾ-ਭਾਵ ਦੂਰ ਕਰੀਏ। ਇਸ ਤੋਂ ਬਿਨਾ ਕੋਈ ਹੋਰ ਉੱਦਮ ਵਿਅਰਥ ਚਲਾਕੀ ਹੈ। (ਜ਼ਿੰਦਗੀ ਦਾ) ਉਹ ਦਿਨ ਸਫਲ ਜਾਣੋ ਜਦੋਂ ਪਤੀ-ਪ੍ਰਭੂ ਮੇਹਰ ਦੀ ਨਿਹਾਗ ਨਾਲ ਤੱਕੇ, (ਜਿਸ) ਜੀਵ-ਇਸਤ੍ਰੀ (ਵਲ ਮੇਹਰ ਦੀ) ਨਿਗਾਹ ਕਰਦਾ ਹੈ ਉਹ ਮਾਨੋ ਨੌ ਖ਼ਜ਼ਾਨੇ ਲੱਭ ਲੈਂਦੀ ਹੈ।ਹੇ ਨਾਨਕ! ਜੇਹੜੀ ਜੀਵ-ਇਸਤ੍ਰੀ ਆਪਣੇ ਖਸਮ-ਪ੍ਰਭੂ ਨੂੰ ਪਿਆਰੀ ਹੈ ਉਹ ਸੁਹਾਗ ਭਾਗ ਵਾਲੀ ਹੈ ਉਹ (ਜਗਤ-) ਪਰਵਾਰ ਵਿਚ ਆਦਰ-ਮਾਣ ਪ੍ਰਾਪਤ ਕਰਦੀ ਹੈ। ਜੇਹੜੀ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੀ ਰਹਿੰਦੀ ਹੈ, ਜੇਹੜੀ ਅਡੋਲਤਾ ਵਿਚ ਮਸਤ ਰਹਿੰਦੀ ਹੈ, ਜੇਹੜੀ ਦਿਨ ਰਾਤ ਪ੍ਰਭੂ ਦੇ ਪ੍ਰੇਮ ਵਿਚ ਮਗਨ ਰਹਿੰਦੀ ਹੈ, ਉਹੀ ਸੋਹਣੀ ਹੈ ਸੋਹਣੇ ਰੂਪ ਵਾਲੀ ਹੈ ਅਕਲ ਵਾਲੀ ਹੈ ਤੇ ਸਿਆਣੀ ਕਹੀ ਜਾਂਦੀ ਹੈ।੪।੨।੪।--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁAND ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ।੪।ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।DHANAASAREE, FIFTH MEHL, TWELFTH HOUSE:ONE UNIVERSAL CREATOR GOD. BY THE GRACE OF THE TRUE GURU:I bow in reverence to the Lord, I bow in reverence. I sing the Glorious Praises of the Lord, my King. || Pause || By great good fortune, one meets the Divine Guru. Millions of sins are erased by serving the Lord. || 1 || One whose mind is imbued with the Lord’s lotus feet is not afflicted by the fire of sorrow. || 2 || He crosses over the world-ocean in the Saadh Sangat, the Company of the Holy. He chants the Name of the Fearless Lord, and is imbued with the Lord’s Love. || 3 || One who does not steal the wealth of others, who does not commit evil deeds or sinful acts — the Messenger of Death does not even approach him. || 4 || God Himself quenches the fires of desire. O Nanak, in God’s Sanctuary, one is saved. || 5 || 1 || 55 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥ ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥ ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥ ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੁ ਭੇਟੈ ਕਾਢੈ ਬਾਹ ਫਰੇ ॥੨॥੧੦॥੯੬॥ ਬਿਲਾਵਲੁ ਮਹਲਾ ੫ ॥(ਹੇ ਭਾਈ! ਪਤਾ ਨਹੀਂ ਜੀਵ) ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ । (ਜੀਵ ਸਾਰੇ ਮੰਦੇ ਕਰਮ) ਕਰਦੇ ਕਰਾਂਦੇ ਭੀ ਹਨ, (ਫਿਰ) ਮੁੱਕਰ ਭੀ ਜਾਂਦੇ ਹਨ (ਕਿ ਅਸਾਂ ਨਹੀਂ ਕੀਤੇ) । ਪਰ ਪਰਮਾਤਮਾ ਸਦਾ ਸਭ ਜੀਵਾਂ ਦੇ ਨਾਲ ਵੱਸਦਾ (ਸਭਨਾਂ ਦੀਆਂ ਕਰਤੂਤਾਂ) ਵੇਖਦਾ ਸੁਣਦਾ ਹੈ ।੧।ਰਹਾਉ। ਹੇ ਭਾਈ! ਕੱਚ ਦਾ ਵਪਾਰ ਕਰਨਾ, ਸੋਨਾ ਛੱਡ ਦੇਣਾ, ਸੱਚੇ ਮਿੱਤਰ ਤਿਆਗ ਕੇ ਵੈਰੀ ਨਾਲ ਪਿਆਰ (ਇਹ ਹਨ ਜੀਵਾਂ ਦੀਆਂ ਕਰਤੂਤਾਂ) । ਪਰਮਾਤਮਾ (ਦਾ ਨਾਮ) ਕੌੜਾ ਲੱਗਣਾ, ਮਾਇਆ ਦਾ ਮੋਹ ਮਿੱਠਾ ਲੱਗਣਾ (ਇਹ ਹੈ ਨਿੱਤ ਦਾ ਸੁਭਾਉ ਜੀਵਾਂ ਦਾ । ਮਾਇਆ ਦੇ ਮੋਹ ਵਿਚ ਫਸ ਕੇ ਸਦਾ ਖਿੱਝਦੇ ਰਹਿੰਦੇ ਹਨ) ।੧। ਹੇ ਭਾਈ! ਜੀਵ (ਸਦਾ) ਮੋਹ ਦੇ ਅੰਨ੍ਹੇ (ਹਨੇਰੇ) ਖੂਹ ਵਿਚ ਪਏ ਰਹਿੰਦੇ ਹਨ, (ਜੀਵਾਂ ਨੂੰ ਸਦਾ) ਭਟਕਣਾ ਲੱਗੀ ਰਹਿੰਦੀ ਹੈ, ਮੋਹ ਦੇ ਹਨੇਰੇ ਜਕੜ ਵਿਚ ਫਸੇ ਰਹਿੰਦੇ ਹਨ (ਪਤਾ ਨਹੀਂ ਇਹ ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ) । ਹੇ ਨਾਨਕ! ਆਖ ਜਿਸ ਮਨੁੱਖ ਉੱਤੇ ਪ੍ਰਭੂ ਦਇਆਵਾਨ ਹੁੰਦਾ ਹੈ, ਉਸ ਨੂੰ ਗੁਰੂ ਮਿਲ ਪੈਂਦਾ ਹੈ (ਤੇ, ਗੁਰੂ ਉਸ ਦੀ) ਬਾਂਹ ਫੜ ਕੇ (ਉਸ ਨੂੰ ਹਨੇਰੇ ਖੂਹ ਵਿਚੋਂ) ਕੱਢ ਲੈਂਦਾ ਹੈ ।੨।੧੦।੯੬।BILAAVAL, FIFTH MEHL:Why do you wander in delusion like this? You act, and incite others to act, and then deny it. The Lord is always with you; He sees and hears everything. || 1 || Pause || You purchase glass, and discard gold; you are in love with your enemy, while you renounce your true friend. That which exists, seems bitter; that which does not exist, seems sweet to you. Engrossed in corruption, you are burning away. || 1 || The mortal has fallen into the deep, dark pit, and is entangled in the darkness of doubt, and the bondage of emotional attachment. Says Nanak, when God becomes merciful, one meets with the Guru, who takes him by the arm, and lifts him out. || 2 || 10 || 96 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਗੂਜਰੀ ਅਸਟਪਦੀਆ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥ ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥੧॥ ਚੇਤਹੁ ਬਾਸੁਦੇਉ ਬਨਵਾਲੀ ॥ ਰਾਮੁ ਰਿਦੈ ਜਪਮਾਲੀ ॥੧॥ ਰਹਾਉ ॥ ਉਰਧ ਮੂਲ ਜਿਸੁ ਸਾਖ ਤਲਾਹਾ ਚਾਰਿ ਬੇਦ ਜਿਤੁ ਲਾਗੇ ॥ ਸਹਜ ਭਾਇ ਜਾਇ ਤੇ ਨਾਨਕ ਪਾਰਬ੍ਰਹਮ ਲਿਵ ਜਾਗੇ ॥੨॥ ਪਾਰਜਾਤੁ ਘਰਿ ਆਗਨਿ ਮੇਰੈ ਪੁਹਪ ਪਤ੍ਰ ਤਤੁ ਡਾਲਾ ॥ ਸਰਬ ਜੋਤਿ ਨਿਰੰਜਨ ਸੰਭੂ ਛੋਡਹੁ ਬਹੁਤੁ ਜੰਜਾਲਾ ॥੩॥ ਸੁਣਿ ਸਿਖਵੰਤੇ ਨਾਨਕੁ ਬਿਨਵੈ ਛੋਡਹੁ ਮਾਇਆ ਜਾਲਾ ॥ ਮਨਿ ਬੀਚਾਰਿ ਏਕ ਲਿਵ ਲਾਗੀ ਪੁਨਰਪਿ ਜਨਮੁ ਨ ਕਾਲਾ ॥੪॥ ਸੋ ਗੁਰੂ ਸੋ ਸਿਖੁ ਕਥੀਅਲੇ ਸੋ ਵੈਦੁ ਜਿ ਜਾਣੈ ਰੋਗੀ ॥ ਤਿਸੁ ਕਾਰਣਿ ਕੰਮੁ ਨ ਧੰਧਾ ਨਾਹੀ ਧੰਧੈ ਗਿਰਹੀ ਜੋਗੀ ॥੫॥ ਕਾਮੁ ਕ੍ਰੋਧੁ ਅਹੰਕਾਰੁ ਤਜੀਅਲੇ ਲੋਭੁ ਮੋਹੁ ਤਿਸ ਮਾਇਆ ॥ ਮਨਿ ਤਤੁ ਅਵਿਗਤੁ ਧਿਆਇਆ ਗੁਰ ਪਰਸਾਦੀ ਪਾਇਆ ॥੬॥ ਗਿਆਨੁ ਧਿਆਨੁ ਸਭ ਦਾਤਿ ਕਥੀਅਲੇ ਸੇਤ ਬਰਨ ਸਭਿ ਦੂਤਾ ॥ ਬ੍ਰਹਮ ਕਮਲ ਮਧੁ ਤਾਸੁ ਰਸਾਦੰ ਜਾਗਤ ਨਾਹੀ ਸੂਤਾ ॥੭॥ ਮਹਾ ਗੰਭੀਰ ਪਤ੍ਰ ਪਾਤਾਲਾ ਨਾਨਕ ਸਰਬ ਜੁਆਇਆ ॥ ਉਪਦੇਸ ਗੁਰੂ ਮਮ ਪੁਨਹਿ ਨ ਗਰਭੰ ਬਿਖੁ ਤਜਿ ਅੰਮ੍ਰਿਤੁ ਪੀਆਇਆ ॥੮॥੧॥ --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥ --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥ ਅਰਥ: ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ।ਰਹਾਉ।ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ।੧।ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯।TODEE, FIFTH MEHL:My foolish heart is in the grip of pride. By the Will of my Lord God, Maya, like a witch, has swallowed by soul. || Pause || More and more, he continually yearns for more; but unless he is destined to receive, how can he obtain it? He is entangled in wealth, bestowed by the Lord God; the unfortunate one attaches himself to the fire of desires. || 1 || Listen, O mind, to the Teachings of the Holy Saints, and all your sins shall be totally washed away. One who is destined to receive from the Lord, O servant Nanak, shall not be cast into the womb of reincarnation again. || 2 || 2 || 19 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audio ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।DHANAASAREE, FIFTH MEHL:One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 || Brought to you by @ Gs jhampur ---------------------------------------------------------------------. ---------------------------------------------------------------------------------------Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸਲੋਕ ਮਃ ੩ ॥ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥ ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥ ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥ ਮਃ ੩ ॥ ਧੁਰਿ ਖਸਮੈ ਕਾ ਹੁਕਮੁ ਪਇਆ ਵਿਣੁ ਸਤਿਗੁਰ ਚੇਤਿਆ ਨ ਜਾਇ ॥ ਸਤਿਗੁਰਿ ਮਿਲਿਐ ਅੰਤਰਿ ਰਵਿ ਰਹਿਆ ਸਦਾ ਰਹਿਆ ਲਿਵ ਲਾਇ ॥ ਦਮਿ ਦਮਿ ਸਦਾ ਸਮਾਲਦਾ ਦੰਮੁ ਨ ਬਿਰਥਾ ਜਾਇ ॥ ਜਨਮ ਮਰਨ ਕਾ ਭਉ ਗਇਆ ਜੀਵਨ ਪਦਵੀ ਪਾਇ ॥ ਨਾਨਕ ਇਹੁ ਮਰਤਬਾ ਤਿਸ ਨੋ ਦੇਇ ਜਿਸ ਨੋ ਕਿਰਪਾ ਕਰੇ ਰਜਾਇ ॥੨॥ ਪਉੜੀ ॥ ਆਪੇ ਦਾਨਾਂ ਬੀਨਿਆ ਆਪੇ ਪਰਧਾਨਾਂ ॥ ਆਪੇ ਰੂਪ ਦਿਖਾਲਦਾ ਆਪੇ ਲਾਇ ਧਿਆਨਾਂ ॥ ਆਪੇ ਮੋਨੀ ਵਰਤਦਾ ਆਪੇ ਕਥੈ ਗਿਆਨਾਂ ॥ ਕਉੜਾ ਕਿਸੈ ਨ ਲਗਈ ਸਭਨਾ ਹੀ ਭਾਨਾ ॥ ਉਸਤਤਿ ਬਰਨਿ ਨ ਸਕੀਐ ਸਦ ਸਦ ਕੁਰਬਾਨਾ ॥੧੯॥ਸਲੋਕ ਮਃ ੩ ॥ਸੰਸਾਰ ਹਉਮੈ ਵਿਚ ਮੁਇਆ ਪਿਆ ਹੈ, ਨਿੱਤ (ਹਿਠਾਂ ਹਿਠਾਂ) ਪਿਆ ਗਰਕਦਾ ਹੀ ਹੈ; ਜਦ ਤਾਈਂ ਸਰੀਰ ਵਿਚ ਦਮ ਹੈ, ਪ੍ਰਭੂ ਨੂੰ ਯਾਦ ਨਹੀਂ ਕਰਦਾ; (ਸੰਸਾਰੀ ਜੀਵ ਹਉਮੈ ਵਿਚ ਰਹਿ ਕੇ ਕਦੇ ਨਹੀਂ ਸੋਚਦਾ ਕਿ) ਅਗਾਂਹ ਦਰਗਾਹ ਵਿਚ ਜਾ ਕੇ ਕੀਹ ਹਾਲ ਹੋਵੇਗਾ । ਜੋ ਮਨੁੱਖ ਗਿਆਨਵਾਨ ਹੁੰਦਾ ਹੈ, ਉਹ ਸੁਚੇਤ ਰਹਿੰਦਾ ਹੈ ਤੇ ਅਗਿਆਨੀ ਮਨੁੱਖ ਅਗਿਆਨਤਾ ਦਾ ਕੰਮ ਹੀ ਕਰਦਾ ਹੈ; ਹੇ ਨਾਨਕ! ਮਨੁੱਖਾ ਜਨਮ ਵਿਚ ਜੋ ਕੁਝ ਮਨੁੱਖ ਕਮਾਈ ਕਰਦਾ ਹੈ, ਉਹੋ ਮਿਲਦੀ ਹੈ, ਪਰਲੋਕ ਵਿਚ ਭੀ ਜਾ ਕੇ ਉਹੋ ਮਿਲਦੀ ਹੈ ।੧। ਧੁਰੋਂ ਹੀ ਪ੍ਰਭੂ ਦਾ ਹੁਕਮ ਚਲਿਆ ਆਉਂਦਾ ਹੈ ਕਿ ਸਤਿਗੁਰੂ ਤੋਂ ਬਿਨਾਂ ਪ੍ਰਭੂ ਸਿਮਰਿਆ ਨਹੀਂ ਜਾ ਸਕਦਾ; ਸਤਿਗੁਰੂ ਦੇ ਮਿਲਿਆਂ ਪ੍ਰਭੂ ਮਨੁੱਖ ਦੇ ਹਿਰਦੇ ਵਿਚ ਵੱਸ ਪੈਂਦਾ ਹੈ ਤੇ ਮਨੁੱਖ ਸਦਾ ਉਸ ਵਿਚ ਬਿਰਤੀ ਜੋੜੀ ਰੱਖਦਾ ਹੈ; ਸੁਆਸ ਸੁਆਸ ਉਸ ਨੂੰ ਚੇਤਦਾ ਹੈ, ਇੱਕ ਭੀ ਸੁਆਸ ਖ਼ਾਲੀ ਨਹੀਂ ਜਾਂਦਾ; (ਇਸ ਤਰ੍ਹਾਂ ਉਸ ਦਾ) ਜੰਮਣ ਮਰਨ ਦਾ ਡਰ ਮੁੱਕ ਜਾਂਦਾ ਹੈ ਤੇ ਉਸ ਨੂੰ (ਅਸਲ ਮਨੁੱਖਾ) ਜੀਵਨ ਦਾ ਮਰਤਬਾ ਮਿਲ ਜਾਂਦਾ ਹੈ । ਹੇ ਨਾਨਕ! ਪ੍ਰਭੂ ਇਹ ਦਰਜਾ (ਭਾਵ, ਜੀਵਨ-ਪਦਵੀ) ਉਸ ਮਨੁੱਖ ਨੂੰ ਦੇਂਦਾ ਹੈ ਜਿਸ ਤੇ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ।੨। ਪ੍ਰਭੂ ਆਪ ਹੀ ਸਿਆਣਾ ਹੈ, ਆਪ ਹੀ ਚਤੁਰ ਹੈ ਤੇ ਆਪ ਹੀ ਆਗੂ ਹੈ, ਆਪ ਹੀ (ਆਪਣੇ) ਰੂਪ ਵਿਖਾਲਦਾ ਹੈ ਤੇ ਆਪ ਹੀ ਬਿਰਤੀ ਜੋੜਦਾ ਹੈ, ਆਪ ਹੀ ਮੋਨਧਾਰੀ ਹੈ ਤੇ ਆਪ ਹੀ ਗਿਆਨ ਦੀਆਂ ਗੱਲਾਂ ਕਰਨ ਵਾਲਾ ਹੈ, ਕਿਸੇ ਨੂੰ ਕੌੜਾ ਨਹੀਂ ਲੱਗਦਾ (ਕਿਸੇ ਨੂੰ ਕਿਸੇ ਰੰਗ ਵਿਚ, ਕਿਸੇ ਨੂੰ ਕਿਸੇ ਰੰਗ ਵਿਚ) ਸਭਨਾਂ ਨੂੰ ਪਿਆਰਾ ਲੱਗਦਾ ਹੈ । ਐਸੇ ਪ੍ਰਭੂ ਤੋਂ ਮੈਂ ਸਦਕੇ ਹਾਂ, ਉਸ ਦੇ ਗੁਣ ਬਿਆਨ ਨਹੀਂ ਕੀਤੇ ਜਾ ਸਕਦੇ ।੧੯।SHALOK, THIRD MEHL:In egotism, the world is dead; it dies and dies, again and again. As long as there is breath in the body, he does not remember God; what will he do when he goes beyond? One who remembers the Lord is spiritually wise; the ignorant act blindly. O Nanak, whatever one does in this world determines what he shall receive in the world beyond. || 1 || THIRD MEHL: It is the pre-ordained Command of the Lord and Master, that one cannot be conscious of Him without the True Guru. Meeting the True Guru, one realizes that the Lord is permeating and pervading deep within; he remains forever absorbed in the Lords Love. With each and every breath, he constantly remembers the Lord in meditation; not a single breath passes in vain. The fear of birth and death departs, and one obtains the honored state of eternal life. O Nanak, this rank is bestowed upon those whom He showers with His Mercy. || 2 || PAUREE: He Himself is all-wise and all-knowing; He Himself is supreme. He Himself reveals His form, and He Himself enjoins us to His meditation. He Himself poses as a silent sage, and He Himself speaks spiritual wisdom. He does not seem bitter to anyone; He is pleasing to all. His Praises cannot be described; I am forever and ever a sacrifice to Him. || 19 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ ੴ ਸਤਿ ਗੁਪ੍ਰਸਾਦਿ॥ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ॥ ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ॥ ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ॥ ੧ ॥ ਸਾਹਿਬੁ ਸਿਮਰਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ॥ ਏਥੈ ਧੰਧਾ ਕੂੜਾ ਚਾਰਿ ਦਿਹਾ ਆਗੈ ਸਰਪਰ ਜਾਣਾ॥ ਆਗੈ ਸਰਪਰ ਜਾਣਾ ਜਿਉ ਮਿਹਮਾਣਾ ਕਾਹੇ ਗਾਰਬੁ ਕੀਜੈ॥ ਜਿਤੁ ਸੇਵਿਐ ਦਰਗਹ ਸੁਖੁ ਪਾਈਐ ਨਾਮੁ ਤਿਸੈ ਕਾ ਲੀਜੈ॥ ਆਗੈ ਹੁਕਮੁ ਨ ਚਲੈ ਮੂਲੇ ਸਿਰਿ ਸਿਰਿ ਕਿਆ ਵਿਹਾਣਾ॥ ਸਾਹਿਬੁ ਸਿਮਰਿਹੁ ਮੇਰੇ ਭਾਈਹੋ ਸਭਨਾ ਇਹੁ ਪਇਆਣਾ॥ ੨ ॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ॥ ਜਲਿ ਥਲਿ ਮਹੀਅਲਿ ਰਵਿ ਰਹਿਆ ਸਾਚੜਾ ਸਿਰਜਣਹਾਰੋ॥ ਸਾਚਾ ਸਿਰਜਣਹਾਰੋ ਅਲਖ ਅਪਾਰੋ ਤਾ ਕਾ ਅੰਤੁ ਨ ਪਾਇਆ॥ ਆਇਆ ਤਿਨ ਕਾ ਸਫਲੁ ਭਇਆ ਹੈ ਇੱਕ ਮਨਿ ਜਿਨੀ ਧਿਆਇਆ॥ ਢਾਹੇ ਢਾਹਿ ਉਸਾਰੇ ਆਪੇ ਹੁਕਮਿ ਸਵਾਰਣਹਾਰੋ॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ॥ ੩ ॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ॥ ਵਾਲੇਵੇ ਕਾਰਣਿ ਬਾਬਾ ਰੋਈਐ ਰੋਵਣੁ ਸਗਲ ਬਿਕਾਰੋ॥ ਰੋਵਣੁ ਸਗਲ ਬਿਕਾਰੋ ਗਾਫਲੁ ਸੰਸਾਰੋ ਮਾਇਆ ਕਾਰਣਿ ਰੋਵੈ॥ ਚੰਗਾ ਮੰਦਾ ਕਿਛੁ ਸੂਝੈ ਨਾਹੀ ਇਹੁ ਤਨੁ ਏਵੈ ਖੋਵੈ॥ ਐਥੈ ਆਇਆ ਸਭੁ ਕੋ ਜਾਸੀ ਕੂੜਿ ਕਰਹੁ ਅਹੰਕਾਰੋ॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ॥ ੪ ॥ ੧ ॥--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸੋਰਠਿ ਮਹਲਾ ੩ ॥ ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥ ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥੧॥ ਹਰਿ ਕੇ ਦਾਸ ਸੁਹੇਲੇ ਭਾਈ ॥ ਜਨਮ ਜਨਮ ਕੇ ਕਿਲਬਿਖ ਦੁਖ ਕਾਟੇ ਆਪੇ ਮੇਲਿ ਮਿਲਾਈ ॥ ਰਹਾਉ ॥ ਇਹੁ ਕੁਟੰਬੁ ਸਭੁ ਜੀਅ ਕੇ ਬੰਧਨ ਭਾਈ ਭਰਮਿ ਭੁਲਾ ਸੈਂਸਾਰਾ ॥ ਬਿਨੁ ਗੁਰ ਬੰਧਨ ਟੂਟਹਿ ਨਾਹੀ ਗੁਰਮੁਖਿ ਮੋਖ ਦੁਆਰਾ ॥ ਕਰਮ ਕਰਹਿ ਗੁਰ ਸਬਦੁ ਨ ਪਛਾਣਹਿ ਮਰਿ ਜਨਮਹਿ ਵਾਰੋ ਵਾਰਾ ॥੨॥ ਹਉ ਮੇਰਾ ਜਗੁ ਪਲਚਿ ਰਹਿਆ ਭਾਈ ਕੋਇ ਨ ਕਿਸ ਹੀ ਕੇਰਾ ॥ ਗੁਰਮੁਖਿ ਮਹਲੁ ਪਾਇਨਿ ਗੁਣ ਗਾਵਨਿ ਨਿਜ ਘਰਿ ਹੋਇ ਬਸੇਰਾ ॥ ਐਥੈ ਬੂਝੈ ਸੁ ਆਪੁ ਪਛਾਣੈ ਹਰਿ ਪ੍ਰਭੁ ਹੈ ਤਿਸੁ ਕੇਰਾ ॥੩॥ ਸਤਿਗੁਰੂ ਸਦਾ ਦਇਆਲੁ ਹੈ ਭਾਈ ਵਿਣੁ ਭਾਗਾ ਕਿਆ ਪਾਈਐ ॥ ਏਕ ਨਦਰਿ ਕਰਿ ਵੇਖੈ ਸਭ ਊਪਰਿ ਜੇਹਾ ਭਾਉ ਤੇਹਾ ਫਲੁ ਪਾਈਐ ॥ ਨਾਨਕ ਨਾਮੁ ਵਸੈ ਮਨ ਅੰਤਰਿ ਵਿਚਹੁ ਆਪੁ ਗਵਾਈਐ ॥੪॥੬॥--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audio ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥ ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥ ਵਿਣੁ ਪਾਰਸੈ ਪੂਜ ਨ ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏ ॥ ਗੁਰੂ ਸਦਾਏ ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪਾਏ ॥੩॥ ਨਾਨਕ ਵਿਣੁ ਨਦਰੀ ਕਿਛੂ ਨ ਪਾਈਐ ਜਿਸੁ ਨਦਰਿ ਕਰੇ ਸੋ ਪਾਏ ॥ ਗੁਰ ਪਰਸਾਦੀ ਦੇ ਵਡਿਆਈ ਅਪਣਾ ਸਬਦੁ ਵਰਤਾਏ ॥੪॥੫॥੭॥,ਅਰਥ: ਹੇ (ਮੇਰੇ ਗਾਫ਼ਲ ਮਨ! ਪਰਮਾਤਮਾ ਨੂੰ ਚੇਤੇ ਕਰਦਾ ਰਹੁ, ਤੈਨੂੰ ਉਹੀ ਫਲ ਮਿਲ ਜਾਏਗਾ ਜੇਹੜਾ ਤੂੰ ਮੰਗੇਂਗਾ। (ਗੁਰੂ ਦੀ ਸਰਨ ਪਉ) ਗੁਰੂ ਦੀ ਕਿਰਪਾ ਨਾਲ ਤੂੰ ਪਰਮਾਤਮਾ ਦੇ ਨਾਮ ਦਾ ਰਸ ਹਾਸਲ ਕਰ ਲਏਂਗਾ, ਤੇ, ਜੇ ਤੂੰ ਉਸ ਰਸ ਨੂੰ ਪੀਂਦਾ ਰਹੇਂਗਾ, ਤਾਂ ਤੈਨੂੰ ਸਦਾ ਆਨੰਦ ਮਿਲਿਆ ਰਹੇਗਾ।1। ਰਹਾਉ।ਹੇ ਭਾਈ! ਪਰਮਾਤਮਾ ਜਿਸ ਮਨੁੱਖ ਦਾ ਅਹੰਕਾਰ ਦੂਰ ਕਰ ਦੇਂਦਾ ਹੈ, ਉਸ ਮਨੁੱਖ ਨੂੰ ਆਤਮਕ ਸ਼ਾਂਤੀ ਪ੍ਰਾਪਤ ਹੋ ਜਾਂਦੀ ਹੈ, ਉਸ ਦੀ ਅਕਲ (ਮਾਇਆ-ਮੋਹ ਵਿਚ) ਡੋਲਣੋਂ ਹਟ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਇਹ ਭੇਤ) ਸਮਝ ਲੈਂਦਾ ਹੈ, ਤੇ, ਪਰਮਾਤਮਾ ਦੇ ਚਰਨਾਂ ਵਿਚ ਆਪਣਾ ਚਿੱਤ ਜੋੜਦਾ ਹੈ, ਉਹ ਮਨੁੱਖ ਪਵਿਤ੍ਰ ਜੀਵਨ ਵਾਲਾ ਬਣ ਜਾਂਦਾ ਹੈ।1।ਹੇ ਭਾਈ! ਜਦੋਂ ਕਿਸੇ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਪਾਰਸ ਬਣ ਜਾਂਦਾ ਹੈ (ਉਹ ਹੋਰ ਮਨੁੱਖਾਂ ਨੂੰ ਭੀ ਉੱਚੇ ਜੀਵਨ ਵਾਲਾ ਬਣਾਣ-ਜੋਗਾ ਹੋ ਜਾਂਦਾ ਹੈ) , ਜਦੋਂ ਉਹ ਪਾਰਸ ਬਣਦਾ ਹੈ ਤਦੋਂ ਲੋਕਾਂ ਪਾਸੋਂ ਆਦਰ-ਮਾਣ ਹਾਸਲ ਕਰਦਾ ਹੈ। ਜੇਹੜਾ ਭੀ ਮਨੁੱਖ ਉਸ ਦਾ ਆਦਰ ਕਰਦਾ ਹੈ ਉਹ (ਉੱਚਾ ਆਤਮਕ ਜੀਵਨ-ਰੂਪ) ਫਲ ਪ੍ਰਾਪਤ ਕਰਦਾ ਹੈ। (ਪਾਰਸ ਬਣਿਆ ਹੋਇਆ ਮਨੁੱਖ ਹੋਰਨਾਂ ਨੂੰ ਉੱਚੇ ਜੀਵਨ ਦੀ) ਸਿੱਖਿਆ ਦੇਂਦਾ ਹੈ, ਤੇ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਸਿਮਰਨ ਦੀ ਅਕਲ ਦੇਂਦਾ ਹੈ।2।(ਪਰ, ਹੇ ਭਾਈ!) ਪਾਰਸ ਬਣਨ ਤੋਂ ਬਿਨਾ (ਦੁਨੀਆ ਪਾਸੋਂ) ਆਦਰ-ਮਾਣ ਨਹੀਂ ਮਿਲਦਾ, (ਕਿਉਂਕਿ) ਆਪਣਾ ਮਨ ਸਿਮਰਨ ਵਿਚ ਪਤੀਜਣ ਤੋਂ ਬਿਨਾ ਹੀ ਉਹ ਮਨੁੱਖ ਹੋਰਨਾਂ ਨੂੰ (ਸਿਮਰਨ ਦੀ) ਸਿੱਖਿਆ ਦੇਂਦਾ ਹੈ। ਜੇਹੜਾ ਮਨੁੱਖ ਆਪ ਤਾਂ ਗਿਆਨ ਤੋਂ ਸੱਖਣਾ ਹੈ, ਆਪ ਤਾਂ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਪਿਆ ਹੈ, ਪਰ ਆਪਣੇ ਆਪ ਨੂੰ ਗੁਰੂ ਅਖਵਾਂਦਾ ਹੈ ਉਹ ਕਿਸੇ ਹੋਰ ਨੂੰ (ਸਹੀ ਜੀਵਨ ਦੇ) ਰਸਤੇ ਉਤੇ ਨਹੀਂ ਪਾ ਸਕਦਾ।3।ਹੇ ਨਾਨਕ! (ਕਿਸੇ ਦੇ ਵੱਸ ਦੀ ਗੱਲ ਨਹੀਂ) ਪਰਮਾਤਮਾ ਦੀ ਮੇਹਰ ਦੀ ਨਿਗਾਹ ਤੋਂ ਬਿਨਾ ਕੁਝ ਭੀ ਪ੍ਰਾਪਤ ਨਹੀਂ ਹੁੰਦਾ (ਆਤਮਕ ਜੀਵਨ ਦੀ ਦਾਤਿ ਨਹੀਂ ਮਿਲਦੀ)। ਜਿਸ ਮਨੁੱਖ ਉਤੇ ਮੇਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਇਹ ਦਾਤਿ ਹਾਸਲ ਕਰ ਲੈਂਦਾ ਹੈ। ਗੁਰੂ ਦੀ ਕਿਰਪਾ ਦੀ ਬਰਕਤਿ ਨਾਲ ਪਰਮਾਤਮਾ (ਜਿਸ ਮਨੁੱਖ ਨੂੰ) ਵਡਿਆਈ ਬਖ਼ਸ਼ਦਾ ਹੈ ਉਸ ਦੇ ਹਿਰਦੇ ਵਿਚ ਆਪਣੀ ਸਿਫ਼ਤਿ-ਸਾਲਾਹ ਦੀ ਬਾਣੀ ਵਸਾਂਦਾ ਹੈ।4।GUJRI, THIRD MEHL:That humble being who eliminates his ego is at peace; he is blessed with an ever-stable intellect. That humble being is immaculately pure, who, as Gurmukh, understands the Lord, and focuses his consciousness on the Lord’s Feet. || 1 || O my unconscious mind, remain conscious of the Lord, and you shall obtain the fruits of your desires. By Guru’s Grace, you shall obtain the sublime elixir of the Lord; by continually drinking it in, you shall have eternal peace. || 1 || Pause || When one meets the True Guru, he becomes the philosopher’s stone, with the ability to transform others, inspiring them to worship the Lord. One who worships the Lord in adoration, obtains his rewards; instructing others, he reveals the Truth. || 2 || Without becoming the philosopher’s stone, he does not inspire others to worship the Lord; without instructing his own mind, how can he instruct others? The ignorant, blind man calls himself the guru, but to whom can he show the way? || 3 || O Nanak, without His Mercy, nothing can be obtained. One upon whom He casts His Glance of Grace, obtains Him. By Guru’s Grace, God bestows greatness, and projects the Word of His Shabad. || 4 || 5 || 7 || Brought to you Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥ ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥ ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦॥ ਹੇ ਭਾਈ! ਪਰਮਾਤਮਾ ਸਭ ਤੋਂ ਵੱਡਾ ਦੇਵਤਾ (ਹੈ, ਅਸੀ ਜੀਵ ਉਸ ਦੇ ਬੱਚੇ ਹਾਂ) ਆਪਣੇ ਬੱਚਿਆਂ ਦੀ ਉਹ ਸਦਾ ਹੀ ਆਪ ਰੱਖਿਆ ਕਰਦਾ ਆਇਆ ਹੈ। (ਜੇਹੜੇ ਮਨੁੱਖ ਉਸ ਦੀ ਸਰਨ ਪੈਂਦੇ ਹਨ, ਉਹਨਾਂ ਦੇ ਅੰਦਰ) ਸ਼ਾਂਤੀ, ਆਤਮਕ ਅਡੋਲਤਾ ਦੇ ਸੁਖ ਆਨੰਦ ਪੈਦਾ ਹੁੰਦੇ ਹਨ, ਉਹਨਾਂ ਦੀ ਸੇਵਾ-ਸਿਮਰਨ ਦੀ ਘਾਲ ਸਫਲ ਹੋ ਜਾਂਦੀ ਹੈ।੧।ਰਹਾਉ।ਹੇ ਭਾਈ! ਜਿਸ ਪ੍ਰਭੂ ਦਾ (ਸਭ ਤੋਂ) ਵੱਡਾ ਤੇਜ-ਪ੍ਰਤਾਪ ਹੈ ਉਸ ਨੇ ਆਪਣੇ ਭਗਤਾਂ ਦੀ ਅਰਜ਼ੋਈ (ਸਦਾ) ਸੁਣੀ ਹੈ (ਉਹਨਾਂ ਦੇ ਅੰਦਰੋਂ) ਰੋਗ ਮਿਟਾ ਕੇ ਉਹਨਾਂ ਨੂੰ ਆਤਮਕ ਜੀਵਨ ਦੀ ਦਾਤਿ ਬਖ਼ਸ਼ੀ ਹੈ।੧।ਹੇ ਭਾਈ! ਉਸ ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਦੇ ਐਬ ਸਦਾ ਬਖ਼ਸ਼ੇ ਹਨ, ਅਤੇ ਸਾਡੇ ਅੰਦਰ ਆਪਣੇ ਨਾਮ ਦੀ ਤਾਕਤ ਭਰੀ ਹੈ। ਹੇ ਨਾਨਕ! ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਨੂੰ ਸਦਾ ਮਨ-ਮੰਗੇ ਫਲ ਦਿੱਤੇ ਹਨ, ਉਸ ਪ੍ਰਭੂ ਤੋਂ ਸਦਾ ਸਦਕੇ ਜਾਣਾ ਚਾਹੀਦਾ ਹੈ।੨।੧੬।੮੦।Hey brother! God is the greatest god (he is, we creatures are his children) He has always protected his children. (Those people who take refuge in him, within them) peace, spiritual stability, happiness and joy arise, their service-meditation becomes successful. 1. Stay. Hey brother! The Lord who has (the most) glory has heard the pleas of his devotees (forever) and has given them the gift of spiritual life by eradicating the disease (from them). 1.Hey brother! That Lord-Father has blessed us children forever, and has filled us with the power of His name. O Nanak! The Lord-Father has always given us children the fruits we want, we should always be grateful to that Lord. 2.16.80.--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥ਅਰਥ: ਹੇ ਪ੍ਰਭੂ! ਵਿਕਾਰਾਂ ਵਿਚ) ਸੜ ਰਹੇ ਸੰਸਾਰ ਨੂੰ ਆਪਣੀ ਮਿਹਰ ਕਰ ਕੇ ਬਚਾ ਲੈ, ਜਿਸ ਭੀ ਤਰੀਕੇ ਨਾਲ ਇਹ ਬਚ ਸਕਦਾ ਹੋਵੇ ਉਸੇ ਤਰ੍ਹਾਂ ਬਚਾ ਲੈ।ਹੇ ਨਾਨਕ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਮਨ ਵਿਚ ਵਸਾ ਕੇ (ਜਿਸ ਮਨੁੱਖ ਨੂੰ) ਸਤਿਗੁਰੂ ਨੇ (ਸਿਮਰਨ ਦਾ) ਆਤਮਕ ਆਨੰਦ ਵਿਖਾਲ ਦਿੱਤਾ, ਉਸ ਨੂੰ ਇਹ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਤੋਂ ਬਿਨਾ ਕੋਈ ਹੋਰ ਇਹ ਬਖ਼ਸ਼ਸ਼ ਕਰਨ ਵਾਲਾ ਨਹੀਂ ਹੈ।੧।ਮਃ ੩ ॥ ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥ ਨਾ ਇਹ ਮਾਰੀ ਨ ਮਰੈ ਨਾ ਇਹ ਹਟਿ ਵਿਕਾਇ ॥ ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾਇ ॥ ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥ ਨਾਨਕ ਮਾਇਆ ਕਾ ਮਾਰਣੁ ਸਬਦੁ ਹੈ ਗੁਰਮੁਖਿ ਪਾਇਆ ਜਾਇ ॥੨॥ਅਰਥ: ਹੇ ਭਾਈ! ਮਾਇਆ ਦੀ ਹਉਮੈ (ਸਾਰੇ ਸੰਸਾਰ ਨੂੰ) ਆਪਣੇ ਵੱਸ ਵਿਚ ਕਰਨ ਦੀ ਸਮਰਥਾ ਵਾਲੀ ਹੈ, (ਇਸ ਦੇ ਅਸਰ ਹੇਠ ਜੀਵ ਪਰਮਾਤਮਾ ਨੂੰ ਵਿਸਾਰ ਕੇ) ਹੋਰ (ਦੇ ਮੋਹ) ਵਿਚ ਜਾ ਫਸਦਾ ਹੈ। ਇਹ ਹਉਮੈ ਨਾਹ (ਕਿਸੇ ਪਾਸੋਂ) ਮਾਰੀ ਜਾ ਸਕਦੀ ਹੈ, ਨਾਹ ਹੀ ਇਹ ਆਪ ਮਰਦੀ ਹੈ, ਨਾਹ ਹੀ ਇਹ ਕਿਸੇ ਹੱਟੀ ਤੇ ਵੇਚੀ ਜਾ ਸਕਦੀ ਹੈ। ਜਦੋਂ ਇਸ ਨੂੰ ਗੁਰੂ ਦੇ ਸ਼ਬਦ ਦੀ ਰਾਹੀਂ ਚੰਗੀ ਤਰ੍ਹਾਂ ਸਾੜ ਦੇਈਏ, ਤਦੋਂ ਹੀ ਇਹ (ਜੀਵ ਦੇ) ਅੰਦਰੋਂ ਮੁੱਕਦੀ ਹੈ। (ਹੇ ਭਾਈ! ਜਿਸ ਮਨੁੱਖ ਦੇ ਅੰਦਰੋਂ ਮਾਇਆ ਦੀ ਹਉਮੈ ਮੁੱਕਦੀ ਹੈ ਉਸ ਦਾ) ਤਨ (ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, ਉਸ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ।ਹੇ ਨਾਨਕ! ਗੁਰੂ ਦਾ ਸ਼ਬਦ ਹੀ ਮਾਇਆ ਦਾ ਪ੍ਰਭਾਵ ਮੁਕਾਣ ਦਾ ਵਸੀਲਾ ਹੈ, ਤੇ, ਇਹ ਸ਼ਬਦ ਗੁਰੂ ਦੀ ਸਰਨ ਪਿਆਂ ਮਿਲਦਾ ਹੈ।੨।ਪਉੜੀ ॥ ਸਤਿਗੁਰ ਕੀ ਵਡਿਆਈ ਸਤਿਗੁਰਿ ਦਿਤੀ ਧੁਰਹੁ ਹੁਕਮੁ ਬੁਝਿ ਨੀਸਾਣੁ ॥ ਪੁਤੀ ਭਾਤੀਈ ਜਾਵਾਈ ਸਕੀ ਅਗਹੁ ਪਿਛਹੁ ਟੋਲਿ ਡਿਠਾ ਲਾਹਿਓਨੁ ਸਭਨਾ ਕਾ ਅਭਿਮਾਨੁ ॥ ਜਿਥੈ ਕੋ ਵੇਖੈ ਤਿਥੈ ਮੇਰਾ ਸਤਿਗੁਰੂ ਹਰਿ ਬਖਸਿਓਸੁ ਸਭੁ ਜਹਾਨੁ ॥ ਜਿ ਸਤਿਗੁਰ ਨੋ ਮਿਲਿ ਮੰਨੇ ਸੁ ਹਲਤਿ ਪਲਤਿ ਸਿਝੈ ਜਿ ਵੇਮੁਖੁ ਹੋਵੈ ਸੁ ਫਿਰੈ ਭਰਿਸਟ ਥਾਨੁ ॥ ਜਨ ਨਾਨਕ ਕੈ ਵਲਿ ਹੋਆ ਮੇਰਾ ਸੁਆਮੀ ਹਰਿ ਸਜਣ ਪੁਰਖੁ ਸੁਜਾਨੁ ॥ ਪਉਦੀ ਭਿਤਿ ਦੇਖਿ ਕੈ ਸਭਿ ਆਇ ਪਏ ਸਤਿਗੁਰ ਕੀ ਪੈਰੀ ਲਾਹਿਓਨੁ ਸਭਨਾ ਕਿਅਹੁ ਮਨਹੁ ਗੁਮਾਨੁ ॥੧੦॥ਅਰਥ: (ਜਿਹੜੀ) ਇੱਜ਼ਤ ਗੁਰੂ (ਅਮਰਦਾਸ ਜੀ) ਦੀ (ਹੋਈ, ਉਹ) ਗੁਰੂ (ਅੰਗਦ ਸਾਹਿਬ) ਨੇ ਪਰਮਾਤਮਾ ਦੀ ਹਜ਼ੂਰੀ ਤੋਂ (ਮਿਲਿਆ) ਹੁਕਮ ਸਮਝ ਕੇ ਪਰਵਾਨਾ ਸਮਝ ਕੇ (ਉਹਨਾਂ ਨੂੰ) ਦਿੱਤੀ। ਪੁੱਤਰਾਂ ਨੇ, ਭਤੀਜਿਆਂ ਨੇ, ਜਵਾਈਆਂ ਨੇ, ਹੋਰ ਸੱਕੇ ਸਾਕ ਅੰਗਾਂ ਨੇ ਚੰਗੀ ਤਰ੍ਹਾਂ ਪਰਖ ਕੇ ਵੇਖ ਲਿਆ ਸੀ (ਗੁਰੂ ਨੇ) ਸਭਨਾਂ ਦਾ ਮਾਣ ਦੂਰ ਕਰ ਦਿੱਤਾ।ਹੇ ਭਾਈ! ਪਰਮਾਤਮਾ ਨੇ (ਗੁਰੂ ਦੀ ਰਾਹੀਂ) ਸਾਰੇ ਸੰਸਾਰ ਨੂੰ (ਨਾਮ ਦੀ) ਬਖ਼ਸ਼ਸ਼ ਕੀਤੀ ਹੈ; ਜਿੱਥੇ ਭੀ ਕੋਈ ਵੇਖਦਾ ਹੈ ਉਥੇ ਹੀ ਪਿਆਰਾ ਗੁਰੂ (ਨਾਮ ਦੀ ਦਾਤਿ ਦੇਣ ਲਈ ਮੌਜੂਦ) ਹੈ। ਜਿਹੜਾ ਮਨੁੱਖ ਗੁਰੂ ਨੂੰ ਮਿਲ ਕੇ ਪਤੀਜਦਾ ਹੈ ਉਹ ਇਸ ਲੋਕ ਵਿਚ ਤੇ ਪਰਲੋਕ ਵਿਚ ਕਾਮਯਾਬ ਹੋ ਜਾਂਦਾ ਹੈ, ਪਰ ਜਿਹੜਾ ਮਨੁੱਖ ਗੁਰੂ ਵਲੋਂ ਮੂੰਹ ਮੋੜਦਾ ਹੈ, ਉਹ ਭਟਕਦਾ ਫਿਰਦਾ ਹੈ, ਉਸ ਦਾ ਹਿਰਦਾ-ਥਾਂ (ਵਿਕਾਰਾਂ ਨਾਲ) ਗੰਦਾ ਟਿਕਿਆ ਰਹਿੰਦਾ ਹੈ। ਹੇ ਨਾਨਕ! ਆਖ-) ਸਭ ਦੇ ਦਿਲ ਦੀ ਜਾਣਨ ਵਾਲਾ ਸਭ ਦਾ ਮਿੱਤਰ ਸਭ ਵਿਚ ਵਿਆਪਕ ਪ੍ਰਭੂ ਆਪਣੇ ਸੇਵਕ ਦੇ ਪੱਖ ਤੇ ਰਹਿੰਦਾ ਹੈ।ਹੇ ਭਾਈ! ਗੁਰੂ ਦੇ ਦਰ ਤੋਂ) ਆਤਮਕ ਖ਼ੁਰਾਕ ਮਿਲਦੀ ਵੇਖ ਕੇ ਸਾਰੇ ਲੋਕ ਗੁਰੂ ਦੀ ਚਰਨੀਂ ਆ ਲੱਗੇ। ਗੁਰੂ ਨੇ ਸਭਨਾਂ ਦੇ ਮਨ ਤੋਂ ਅਹੰਕਾਰ ਦੂਰ ਕਰ ਦਿੱਤਾ।੧੦।Shalok third mahalO Lord! In vices) save the decaying world by your mercy, save it in whatever way you can. O Nanak! By instilling in the mind the praises of the ever-changing Lord, (to whom) the Satguru has shown the spiritual joy (of meditation), he understands that there is none other than God who is the bestower of this. 1.Hey brother! Maya's ego is capable of controlling (the whole world), (under its influence the living being forgets God) and falls into other (love). This ego cannot be killed (by any side), nor does it die itself, nor can it be sold to anyone. When we burn it thoroughly through the Guru's word, only then does it disappear from within (the organism). (O brother! The person from whom the ego of maya is removed) his body (his) mind becomes pure, the name of God dwells in his mind.O Nanak! The Guru's word is the means to show the effect of Maya, and this word is found in the Guru's head. 2.(Which) honor Guru (Amardas Ji) (was, that) Guru (Angad Sahib) gave (to them) as a command (received) from the presence of God. Sons, nephews, sons-in-law, other able-bodied members had thoroughly tested and seen (the Guru) removed the pride of all.Hey brother! God has bestowed (the name of) the whole world (through the Guru); Wherever one looks there is the Beloved Guru (present to bestow the gift of Name). The person who meets the Guru becomes successful in this world and the Hereafter, but the person who turns away from the Guru wanders, his heart remains dirty (with vices). O Nanak! Aha-) The knower of all hearts, the friend of all, the omnipresent Lord abides by His servant's side.Hey brother! Seeing spiritual food from the Guru's door, all the people came to the Guru's feet. The Guru removed the ego from everyone's mind. 10.--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਰਾਮਕਲੀ ਮਹਲਾ ੫ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥ ਸਤਿਗੁਰੁ ਪਰਮੇਸਰੁ ਮੇਰਾ ॥ ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥ ਚੀਤਿ ਨ ਆਵਸਿ ਦੂਜੀ ਬਾਤਾ ਸਿਰ ਊਪਰਿ ਰਖਵਾਰਾ ॥ ਬੇਪਰਵਾਹੁ ਰਹਤ ਹੈ ਸੁਆਮੀ ਇਕ ਨਾਮ ਕੈ ਆਧਾਰਾ ॥੨॥ ਪੂਰਨ ਹੋਇ ਮਿਲਿਓ ਸੁਖਦਾਈ ਊਨ ਨ ਕਾਈ ਬਾਤਾ ॥ ਤਤੁ ਸਾਰੁ ਪਰਮ ਪਦੁ ਪਾਇਆ ਛੋਡਿ ਨ ਕਤਹੂ ਜਾਤਾ ॥੩॥ ਬਰਨਿ ਨ ਸਾਕਉ ਜੈਸਾ ਤੂ ਹੈ ਸਾਚੇ ਅਲਖ ਅਪਾਰਾ ॥ ਅਤੁਲ ਅਥਾਹ ਅਡੋਲ ਸੁਆਮੀ ਨਾਨਕ ਖਸਮੁ ਹਮਾਰਾ ॥੪॥੫॥ਅਰਥ: ਹੇ ਭਾਈ! ਮੇਰਾ ਤਾਂ ਗੁਰੂ ਰਾਖਾ ਹੈ, ਪਰਮਾਤਮਾ ਰਾਖਾ ਹੈ (ਉਹੀ ਮੈਨੂੰ ਕਾਮਾਦਿਕ ਵੈਰੀਆਂ ਤੋਂ ਬਚਾਣ ਵਾਲਾ ਹੈ। ਹੇ ਪ੍ਰਭੂ! ਮੈਨੂੰ ਤੇਰਾ ਹੀ ਆਸਰਾ ਹੈ (ਮੇਹਰ ਕਰ) ਮੈਂ ਤੇਰਾ ਨਾਮ ਜਪਦਾ ਰਹਾਂ (ਨਾਮ ਦੀ ਬਰਕਤ ਨਾਲ ਇਉਂ ਜਾਪਦਾ ਹੈ ਕਿ) ਮੈਂ ਰਾਜ ਦੇ ਅਨੇਕਾਂ ਭੋਗ ਤੇ ਰਸ ਮਾਣ ਰਿਹਾ ਹਾਂ।੧।ਰਹਾਉ।ਹੇ ਭਾਈ! ਪਿਆਰੇ ਪ੍ਰਭੂ ਨੇ ਜਿਸ ਮਨੁੱਖ ਨੂੰ ਆਪਣੀ ਚਰਨੀਂ ਲਾ ਲਿਆ, ਉਸ ਦੇ ਉਸ ਨੇ (ਕਾਮਾਦਿਕ) ਸਾਰੇ ਹੀ ਵੈਰੀ ਵੱਸ ਵਿਚ ਕਰ ਦਿੱਤੇ। (ਕਾਮਾਦਿਕ) ਜਿਸ ਜਿਸ ਵੈਰੀ ਨੇ ਇਹ ਜਗਤ ਲੁੱਟ ਲਿਆ ਹੈ, (ਪ੍ਰਭੂ ਨੇ ਉਸ ਦੇ) ਉਹ ਸਾਰੇ ਵੈਰੀ ਫੜ ਕੇ ਬੰਨ੍ਹ ਦਿੱਤੇ।੧।ਹੇ ਭਾਈ! ਪਰਮਾਤਮਾ (ਜਿਸ ਮਨੁੱਖ ਦੇ) ਸਿਰ ਉੱਤੇ ਰਾਖਾ ਬਣਦਾ ਹੈ, ਉਸ ਮਨੁੱਖ ਦੇ ਚਿੱਤ ਵਿਚ (ਪਰਮਾਤਮਾ ਦੇ ਨਾਮ ਤੋਂ ਬਿਨਾ, ਕਾਮਾਦਿਕ ਦਾ) ਕੋਈ ਹੋਰ ਫੁਰਨਾ ਉਠਦਾ ਹੀ ਨਹੀਂ। ਹੇ ਮਾਲਕ-ਪ੍ਰਭੂ! ਸਿਰਫ਼ ਤੇਰੇ ਨਾਮ ਦੇ ਆਸਰੇ ਉਹ ਮਨੁੱਖ (ਦੁਨੀਆ ਦੀਆਂ ਹੋਰ ਗ਼ਰਜ਼ਾਂ ਵਲੋਂ) ਬੇ-ਪਰਵਾਹ ਰਹਿੰਦਾ ਹੈ।੨।ਹੇ ਭਾਈ! ਜਿਸ ਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਹ (ਉੱਚੇ ਆਤਮਕ ਗੁਣਾਂ ਨਾਲ) ਭਰਪੂਰ ਹੋ ਜਾਂਦਾ ਹੈ। ਉਹ ਕਿਸੇ ਗੱਲੇ ਮੁਥਾਜ ਨਹੀਂ ਰਹਿੰਦਾ। ਉਹ ਮਨੁੱਖ ਜਗਤ ਦੇ ਮੂਲ-ਪ੍ਰਭੂ ਨੂੰ ਲੱਭ ਲੈਂਦਾ ਹੈ, ਉਹ ਜੀਵਨ ਦਾ ਅਸਲ ਮਨੋਰਥ ਹਾਸਲ ਕਰ ਲੈਂਦਾ ਹੈ, ਉਹ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲੈਂਦਾ ਹੈ, ਤੇ, ਇਸ ਨੂੰ ਛੱਡ ਕੇ ਕਿਸੇ ਹੋਰ ਪਾਸੇ ਨਹੀਂ ਭਟਕਦਾ।੩।ਹੇ ਸਦਾ ਕਾਇਮ ਰਹਿਣ ਵਾਲੇ! ਹੇ ਅਲੱਖ! ਹੇ ਬੇਅੰਤ! ਮੈਂ ਬਿਆਨ ਨਹੀਂ ਕਰ ਸਕਦਾ ਕਿ ਤੂੰ ਕਿਹੋ ਜਿਹਾ ਹੈਂ। ਹੇ ਨਾਨਕ! (ਆਖ-) ਹੇ ਬੇ-ਮਿਸਾਲ ਪ੍ਰਭੂ! ਹੇ ਅਥਾਹ! ਹੇ ਅਡੋਲ ਮਾਲਕ! ਤੂੰ ਹੀ ਮੇਰਾ ਖਸਮ ਹੈਂ।੪।੫।RAAMKALEE, FIFTH MEHL:God has made me His own, and vanquished all my enemies. Those enemies who have plundered this world, have all been placed in bondage. || 1 || The True Guru is my Transcendent Lord. I enjoy countless pleasures of power and tasty delights, chanting Your Name, and placing my faith in You. || 1 || Pause || I do not think of any other at all. The Lord is my protector, above my head. I am carefree and independent, when I have the Support of Your Name, O my Lord and Master. || 2 || I have become perfect, meeting with the Giver of peace, and now, I lack nothing at all. I have obtained the essence of excellence, the supreme status; I shall not forsake it to go anywhere else. || 3 || I cannot describe how You are, O True Lord, unseen, infinite, immeasurable, unfathomable and unmoving Lord. O Nanak, He is my Lord and Master. || 4 || 5 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸਲੋਕੁ ਮਃ ੩ ॥ ਰੈਣਾਇਰ ਮਾਹਿ ਅਨੰਤੁ ਹੈ ਕੂੜੀ ਆਵੈ ਜਾਇ ॥ ਭਾਣੈ ਚਲੈ ਆਪਣੈ ਬਹੁਤੀ ਲਹੈ ਸਜਾਇ ॥ ਰੈਣਾਇਰ ਮਹਿ ਸਭੁ ਕਿਛੁ ਹੈ ਕਰਮੀ ਪਲੈ ਪਾਇ ॥ ਨਾਨਕ ਨਉ ਨਿਧਿ ਪਾਈਐ ਜੇ ਚਲੈ ਤਿਸੈ ਰਜਾਇ ॥੧॥ ਅਰਥ: (ਇਸ ਸੰਸਾਰ-) ਸਮੁੰਦਰ ਵਿਚ ਬੇਅੰਤ ਪ੍ਰਭੂ ਆਪ ਵੱਸ ਰਿਹਾ ਹੈ, ਪਰ (ਉਸ 'ਅਨੰਤ' ਨੂੰ ਛੱਡ ਕੇ) ਨਾਸਵੰਤ ਪਦਾਰਥਾਂ ਵਿਚ ਲੱਗੀ ਹੋਈ ਜਿੰਦ ਜੰਮਦੀ ਮਰਦੀ ਰਹਿੰਦੀ ਹੈ। ਜੋ ਮਨੁੱਖ ਆਪਣੀ ਮਰਜ਼ੀ ਅਨੁਸਾਰ ਤੁਰਦਾ ਹੈ ਉਸ ਨੂੰ ਬਹੁਤ ਦੁੱਖ ਪ੍ਰਾਪਤ ਹੁੰਦਾ ਹੈ (ਕਿਉਂਕਿ ਉਹ "ਅਨੰਤ" ਨੂੰ ਛੱਡ ਕੇ ਨਾਸਵੰਤ ਪਦਾਰਥਾਂ ਪਿੱਛੇ ਦੌੜਦਾ ਹੈ) ; ਸਭ ਕੁਝ ਇਸ ਸਾਗਰ ਵਿਚ ਮੌਜੂਦ ਹੈ, ਪਰ ਪ੍ਰਭੂ ਦੀ ਮਿਹਰ ਨਾਲ ਮਿਲਦਾ ਹੈ। ਹੇ ਨਾਨਕ! ਮਨੁੱਖ ਨੂੰ ਸਾਰੇ ਹੀ ਨੌ ਖ਼ਜ਼ਾਨੇ ਮਿਲ ਜਾਂਦੇ ਹਨ ਜੇ ਮਨੁੱਖ (ਇਸ ਸਾਗਰ ਵਿਚ ਵਿਆਪਕ ਪ੍ਰਭੂ ਦੀ) ਰਜ਼ਾ ਵਿਚ ਤੁਰੇ।1। In (this world-) ocean, the infinite Lord himself is residing, but (apart from that 'infinite') the life engrossed in perishable matter continues to be born and die. The man who walks according to his own will receives great suffering (for he runs after imperishables, abandoning the "infinite") ; Everything exists in this ocean, but it is met by the grace of the Lord. O Nanak! Man gets all the nine treasures if man walks in the will (of the Lord who pervades this ocean). 1.ਮਃ ੩ ॥ ਸਹਜੇ ਸਤਿਗੁਰੁ ਨ ਸੇਵਿਓ ਵਿਚਿ ਹਉਮੈ ਜਨਮਿ ਬਿਨਾਸੁ ॥ ਰਸਨਾ ਹਰਿ ਰਸੁ ਨ ਚਖਿਓ ਕਮਲੁ ਨ ਹੋਇਓ ਪਰਗਾਸੁ ॥ ਬਿਖੁ ਖਾਧੀ ਮਨਮੁਖੁ ਮੁਆ ਮਾਇਆ ਮੋਹਿ ਵਿਣਾਸੁ ॥ ਇਕਸੁ ਹਰਿ ਕੇ ਨਾਮ ਵਿਣੁ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥ ਜਾ ਆਪੇ ਨਦਰਿ ਕਰੇ ਪ੍ਰਭੁ ਸਚਾ ਤਾ ਹੋਵੈ ਦਾਸਨਿ ਦਾਸੁ ॥ ਤਾ ਅਨਦਿਨੁ ਸੇਵਾ ਕਰੇ ਸਤਿਗੁਰੂ ਕੀ ਕਬਹਿ ਨ ਛੋਡੈ ਪਾਸੁ ॥ ਜਿਉ ਜਲ ਮਹਿ ਕਮਲੁ ਅਲਿਪਤੋ ਵਰਤੈ ਤਿਉ ਵਿਚੇ ਗਿਰਹ ਉਦਾਸੁ ॥ ਜਨ ਨਾਨਕ ਕਰੇ ਕਰਾਇਆ ਸਭੁ ਕੋ ਜਿਉ ਭਾਵੈ ਤਿਵ ਹਰਿ ਗੁਣਤਾਸੁ ॥੨॥ ਅਰਥ: ਜੋ ਮਨੁੱਖ ਸਿਦਕ ਸਰਧਾ ਨਾਲ ਸਤਿਗੁਰੁ ਦੇ ਹੁਕਮ ਵਿਚ ਨਹੀਂ ਤੁਰਿਆ, ਉਹ ਹਉਮੈ ਵਿਚ (ਰਹਿ ਕੇ) (ਜਗਤ ਵਿਚ) ਜਨਮ ਲੈ ਕੇ (ਜੀਵਨ) ਅਜਾਂਈ ਗਵਾ ਗਿਆ; ਜਿਸ ਨੇ ਜੀਭ ਨਾਲ ਪ੍ਰਭੂ ਦੇ ਨਾਮ ਦਾ ਆਨੰਦ ਨਹੀਂ ਲਿਆ ਉਸ ਦਾ ਹਿਰਦਾ-ਰੂਪ ਕਉਲ ਫੁੱਲ ਨਹੀਂ ਖਿੜਿਆ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਵਿਕਾਰਾਂ ਦੀ) ਵਿਹੁ ਖਾਂਦਾ ਰਿਹਾ, (ਅਸਲ ਜੀਵਨ ਵੱਲੋਂ) ਮੋਇਆ ਹੀ ਰਿਹਾ ਤੇ ਮਾਇਆ ਦੇ ਮੋਹ ਵਿਚ ਉਸ ਦੀ ਜ਼ਿੰਦਗੀ ਤਬਾਹ ਹੋ ਗਈ। ਇਕ ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਜਗਤ ਵਿਚ) ਜੀਊਣਾ ਵੱਸਣਾ ਫਿਟਕਾਰ-ਜੋਗ ਹੈ। The man who did not walk in the order of Satguru with Siddak Sardha, he (staying) in the ego (in the world) was born (in the world) and lost forever; He who does not enjoy the Lord's name with his tongue, his heart-form Kaul flower has not blossomed. A man who follows his mind continues to eat the marriage (of vices), he remains lost (from real life) and his life is destroyed in the love of illusion. To dwell (in the world) without meditating on the name of one Lord is reprehensible.ਜਦੋਂ ਸੱਚਾ ਪ੍ਰਭੂ ਆਪ ਹੀ ਮੇਹਰ ਦੀ ਨਜ਼ਰ ਕਰਦਾ ਹੈ ਤਾਂ ਮਨੁੱਖ (ਪ੍ਰਭੂ ਦੇ) ਸੇਵਕਾਂ ਦਾ ਸੇਵਕ ਬਣ ਜਾਂਦਾ ਹੈ, ਨਿੱਤ ਸਤਿਗੁਰੂ ਦੇ ਹੁਕਮ ਵਿਚ ਤੁਰਦਾ ਹੈ, ਕਦੇ ਗੁਰੂ ਦਾ ਪੱਲਾ ਨਹੀਂ ਛੱਡਦਾ, (ਫਿਰ) ਉਹ ਗ੍ਰਿਹਸਤ ਵਿਚ ਰਹਿੰਦਾ ਹੋਇਆ ਭੀ ਇਉਂ ਉਪਰਾਮ ਜਿਹਾ ਰਹਿੰਦਾ ਹੈ ਜਿਵੇਂ ਪਾਣੀ ਵਿਚ (ਉੱਗਾ ਹੋਇਆ) ਕਉਲ-ਫੁੱਲ (ਪਾਣੀ ਦੇ ਅਸਰ ਤੋਂ) ਬਚਿਆ ਰਹਿੰਦਾ ਹੈ। ਹੇ ਦਾਸ ਨਾਨਕ! ਜਿਵੇਂ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਨੂੰ ਭਾਉਂਦਾ ਹੈ ਤਿਵੇਂ ਹਰੇਕ ਜੀਵ ਉਸ ਦਾ ਕਰਾਇਆ ਕਰਦਾ ਹੈ।2। When the true Lord Himself looks upon Mehar, then man becomes the servant of (the Lord's) servants, walks daily under the command of the Satguru, never leaves the Guru's side, (then) he lives in the world, even as upram. Remains like a cauliflower (grown) in water survives (from the effect of water). O slave Nanak! Just as the treasure of qualities is pleasing to God, so every living being is paying for it. 2.ਪਉੜੀ ॥ ਛਤੀਹ ਜੁਗ ਗੁਬਾਰੁ ਸਾ ਆਪੇ ਗਣਤ ਕੀਨੀ ॥ ਆਪੇ ਸ੍ਰਿਸਟਿ ਸਭ ਸਾਜੀਅਨੁ ਆਪਿ ਮਤਿ ਦੀਨੀ ॥ ਸਿਮ੍ਰਿਤਿ ਸਾਸਤ ਸਾਜਿਅਨੁ ਪਾਪ ਪੁੰਨ ਗਣਤ ਗਣੀਨੀ ॥ ਜਿਸੁ ਬੁਝਾਏ ਸੋ ਬੁਝਸੀ ਸਚੈ ਸਬਦਿ ਪਤੀਨੀ ॥ ਸਭੁ ਆਪੇ ਆਪਿ ਵਰਤਦਾ ਆਪੇ ਬਖਸਿ ਮਿਲਾਈ ॥੭॥ ਅਰਥ: (ਪਹਿਲਾਂ ਜਦੋਂ ਪ੍ਰਭੂ ਨਿਰਗੁਣ ਰੂਪ ਵਿਚ ਸੀ ਤਦੋਂ) ਬੇਅੰਤ ਸਮਾ ਹਨੇਰਾ ਸੀ (ਭਾਵ, ਤਦੋਂ ਕੀਹ ਸਰੂਪ ਸੀ = ਇਹ ਗੱਲ ਦੱਸੀ ਨਹੀਂ ਜਾ ਸਕਦੀ) , (ਫਿਰ ਸਰਗੁਣ ਰੂਪ ਰਚ ਕੇ) ਉਸ ਨੇ ਆਪ ਹੀ (ਜਗਤ-ਰਚਨਾ ਦੀ) ਵਿਚਾਰ ਕੀਤੀ; ਉਸ (ਪ੍ਰਭੂ) ਨੇ ਆਪ ਹੀ ਸ੍ਰਿਸ਼ਟੀ ਪੈਦਾ ਕੀਤੀ ਤੇ ਆਪ ਹੀ (ਜੀਵਾਂ ਨੂੰ) ਅਕਲ ਦਿੱਤੀ; (ਇਸ ਤਰ੍ਹਾਂ ਮਨੁੱਖ ਬੁੱਧਵਾਨਾਂ ਦੀ ਰਾਹੀਂ ਉਸ ਨੇ ਆਪ ਹੀ ਸਿਮ੍ਰਿਤੀਆਂ ਤੇ ਸ਼ਾਸਤ੍ਰ (ਆਦਿਕ ਧਰਮ-ਪੁਸਤਕ) ਬਣਾਏ, (ਉਹਨਾਂ ਵਿਚ) ਪਾਪ ਤੇ ਪੁੰਨ ਦਾ ਨਿਖੇੜਾ ਕੀਤਾ (ਭਾਵ, ਦੱਸਿਆ ਕਿ 'ਪਾਪ' ਕੀਹ ਹੈ ਤੇ 'ਪੁੰਨ' ਕੀਹ ਹੈ) । (First when the Lord was in nirguna form) the infinite time was dark (meaning, what form he was then = this matter cannot be told), (then taking the form of sarguna) he himself thought (of the creation of the world); He (the Lord) Himself created creation and Himself gave intelligence (to creatures); (In this way, through human sages, he himself created the Smritis and the Shastras (primary religious books), (in them) classified sin and virtue (ie, told what is 'sin' and what is 'virtue').ਜਿਸ ਮਨੁੱਖ ਨੂੰ (ਇਹ ਸਾਰਾ ਰਾਜ਼) ਸਮਝਾਂਦਾ ਹੈ ਉਹੀ ਸਮਝਦਾ ਹੈ, ਉਸ ਮਨੁੱਖ ਦਾ ਮਨ ਗੁਰੂ ਦੇ ਸੱਚੇ ਸ਼ਬਦ ਵਿਚ ਸਰਧਾ ਧਾਰ ਲੈਂਦਾ ਹੈ। ਹਰੇਕ ਕਾਰਜ ਵਿਚ ਪ੍ਰਭੂ ਆਪ ਹੀ ਆਪ ਮੌਜੂਦ ਹੈ, ਆਪ ਹੀ ਮੇਹਰ ਕਰ ਕੇ (ਜੀਵ ਨੂੰ ਆਪਣੇ ਵਿਚ) ਮਿਲਾਂਦਾ ਹੈ।7।The man who understands (all this secret) understands, the mind of that man becomes attentive to the true words of the Guru. In every action, the Lord Himself is present, He Himself graciously merges (the living being into Himself). 7.--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥ ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥ ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥ ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥ ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥ ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥ ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥ ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ ॥੪॥੩॥--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਰਾਮਕਲੀ ਮਹਲਾ ੫ ॥ ਤਨ ਤੇ ਛੁਟਕੀ ਅਪਨੀ ਧਾਰੀ ॥ ਪ੍ਰਭ ਕੀ ਆਗਿਆ ਲਗੀ ਪਿਆਰੀ ॥ ਜੋ ਕਿਛੁ ਕਰੈ ਸੁ ਮਨਿ ਮੇਰੈ ਮੀਠਾ ॥ ਤਾ ਇਹੁ ਅਚਰਜੁ ਨੈਨਹੁ ਡੀਠਾ ॥੧॥ ਅਬ ਮੋਹਿ ਜਾਨੀ ਰੇ ਮੇਰੀ ਗਈ ਬਲਾਇ ॥ ਬੁਝਿ ਗਈ ਤ੍ਰਿਸਨ ਨਿਵਾਰੀ ਮਮਤਾ ਗੁਰਿ ਪੂਰੈ ਲੀਓ ਸਮਝਾਇ ॥੧॥ ਰਹਾਉ ॥ਕਰਿ ਕਿਰਪਾ ਰਾਖਿਓ ਗੁਰਿ ਸਰਨਾ ॥ ਗੁਰਿ ਪਕਰਾਏ ਹਰਿ ਕੇ ਚਰਨਾ ॥ ਬੀਸ ਬਿਸੁਏ ਜਾ ਮਨ ਠਹਰਾਨੇ ॥ ਗੁਰ ਪਾਰਬ੍ਰਹਮ ਏਕੈ ਹੀ ਜਾਨੇ ॥੨॥ ਜੋ ਜੋ ਕੀਨੋ ਹਮ ਤਿਸ ਕੇ ਦਾਸ ॥ ਪ੍ਰਭ ਮੇਰੇ ਕੋ ਸਗਲ ਨਿਵਾਸ ॥ ਨਾ ਕੋ ਦੂਤੁ ਨਹੀ ਬੈਰਾਈ ॥ ਗਲਿ ਮਿਲਿ ਚਾਲੇ ਏਕੈ ਭਾਈ ॥੩॥ ਜਾ ਕਉ ਗੁਰਿ ਹਰਿ ਦੀਏ ਸੂਖਾ ॥ ਤਾ ਕਉ ਬਹੁਰਿ ਨ ਲਾਗਹਿ ਦੂਖਾ ॥ ਆਪੇ ਆਪਿ ਸਰਬ ਪ੍ਰਤਿਪਾਲ ॥ ਨਾਨਕ ਰਾਤਉ ਰੰਗਿ ਗੋਪਾਲ ॥੪॥੫॥੧੬॥ਅਰਥ: ਹੇ ਭਾਈ! ਹੁਣ ਮੈਂ (ਆਤਮਕ ਜੀਵਨ ਦੀ ਮਰਯਾਦਾ) ਸਮਝ ਲਈ ਹੈ, ਮੇਰੇ ਅੰਦਰੋਂ (ਚਿਰਾਂ ਦੀ ਚੰਬੜੀ ਹੋਈ ਮਮਤਾ ਦੀ) ਡੈਣ ਨਿਕਲ ਗਈ ਹੈ। ਪੂਰੇ ਗੁਰੂ ਨੇ ਮੈਨੂੰ (ਜੀਵਨ ਦੀ) ਸੂਝ ਬਖ਼ਸ਼ ਦਿੱਤੀ ਹੈ। (ਮੇਰੇ ਅੰਦਰੋਂ) ਮਾਇਆ ਦੇ ਲਾਲਚ ਦੀ ਅੱਗ ਬੁੱਝ ਗਈ ਹੈ, ਗੁਰੂ ਨੇ ਮੇਰਾ ਮਾਇਆ ਦਾ ਮੋਹ ਦੂਰ ਕਰ ਦਿੱਤਾ ਹੈ।੧।ਰਹਾਉ।(ਹੇ ਭਾਈ! ਗੁਰੂ ਦੀ ਕਿਰਪਾ ਨਾਲ) ਮੇਰੇ ਸਰੀਰ ਵਿਚੋਂ ਇਹ ਮਿੱਥ ਮੁੱਕ ਗਈ ਹੈ ਕਿ ਇਹ ਸਰੀਰ ਮੇਰਾ ਹੈ, ਇਹ ਸਰੀਰ ਮੇਰਾ ਹੈ। ਹੁਣ ਮੈਨੂੰ ਪਰਮਾਤਮਾ ਦੀ ਰਜ਼ਾ ਮਿੱਠੀ ਲੱਗਣ ਲੱਗ ਪਈ ਹੈ। ਜੋ ਕੁਝ ਪਰਮਾਤਮਾ ਕਰਦਾ ਹੈ, ਉਹ (ਹੁਣ) ਮੇਰੇ ਮਨ ਵਿਚ ਮਿੱਠਾ ਲੱਗ ਰਿਹਾ ਹੈ। (ਇਸ ਆਤਮਕ ਤਬਦੀਲੀ ਦਾ) ਇਹ ਅਚਰਜ ਤਮਾਸ਼ਾ ਮੈਂ ਪਰਤੱਖ ਵੇਖ ਲਿਆ ਹੈ।੧।(ਹੇ ਭਾਈ! ਗੁਰੂ ਨੇ ਮੇਹਰ ਕਰ ਕੇ ਮੈਨੂੰ ਆਪਣੀ ਸਰਨ ਵਿਚ ਰੱਖਿਆ ਹੋਇਆ ਹੈ। ਗੁਰੂ ਨੇ ਪ੍ਰਭੂ ਦੇ ਚਰਨ ਫੜਾ ਦਿੱਤੇ ਹਨ। ਹੁਣ ਜਦੋਂ ਮੇਰਾ ਮਨ ਪੂਰੇ ਤੌਰ ਤੇ ਠਹਿਰ ਗਿਆ ਹੈ, (ਟਿਕ ਗਿਆ ਹੈ) , ਮੈਨੂੰ ਗੁਰੂ ਅਤੇ ਪਰਮਾਤਮਾ ਇੱਕ-ਰੂਪ ਦਿੱਸ ਰਹੇ ਹਨ।੨।(ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਦਿੱਸ ਪਿਆ ਹੈ ਕਿ) ਸਾਰੇ ਹੀ ਜੀਵਾਂ ਵਿਚ ਮੇਰੇ ਪਰਮਾਤਮਾ ਦਾ ਨਿਵਾਸ ਹੈ, (ਇਸ ਵਾਸਤੇ) ਜੇਹੜਾ ਜੇਹੜਾ ਜੀਵ ਪਰਮਾਤਮਾ ਨੇ ਪੈਦਾ ਕੀਤਾ ਹੈ ਮੈਂ ਹਰੇਕ ਦਾ ਸੇਵਕ ਬਣ ਗਿਆ ਹਾਂ। ਮੈਨੂੰ ਕੋਈ ਭੀ ਜੀਵ ਆਪਣਾ ਦੁਸ਼ਮਨ ਵੈਰੀ ਨਹੀਂ ਦਿੱਸਦਾ। ਹੁਣ ਮੈਂ ਸਭਨਾਂ ਦੇ ਗਲ ਨਾਲ ਮਿਲ ਕੇ ਤੁਰਦਾ ਹਾਂ (ਜਿਵੇਂ ਅਸੀ) ਇੱਕੋ ਪਿਤਾ (ਦੇ ਪੁੱਤਰ) ਭਰਾ ਹਾਂ।੩।ਹੇ ਨਾਨਕ! ਜਿਸ ਮਨੁੱਖ ਨੂੰ ਗੁਰੂ ਨੇ ਪ੍ਰਭੂ ਨੇ (ਇਹ) ਸੁਖ ਦੇ ਦਿੱਤੇ, ਉਸ ਉੱਤੇ ਦੁੱਖ ਮੁੜ ਆਪਣਾ ਜ਼ੋਰ ਨਹੀਂ ਪਾ ਸਕਦੇ। (ਉਸ ਨੂੰ ਇਹ ਦਿੱਸ ਪੈਂਦਾ ਹੈ ਕਿ) ਪਰਮਾਤਮਾ ਆਪ ਹੀ ਸਭਨਾਂ ਦੀ ਪਾਲਣਾ ਕਰਨ ਵਾਲਾ ਹੈ। ਉਹ ਮਨੁੱਖ ਸ੍ਰਿਸ਼ਟੀ ਦੇ ਰੱਖਿਅਕ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ।੪।੫।੧੬।RAAMKALEE, FIFTH MEHL:My self-conceit has been eliminated from my body. The Will of God is dear to me. Whatever He does, seems sweet to my mind. And then, these eyes behold the wondrous Lord. || 1 || Now, I have become wise and my demons are gone. My thirst is quenched, and my attachment is dispelled. The Perfect Guru has instructed me. || 1 || Pause || In His Mercy, the Guru has kept me under His protection. The Guru has attached me to the Lord’s Feet. When the mind is totally held in check, one sees the Guru and the Supreme Lord God as one and the same. || 2 || Whoever You have created, I am his slave. My God dwells in all. I have no enemies, no adversaries. I walk arm in arm, like brothers, with all. || 3 || One whom the Guru, the Lord, blesses with peace, does not suffer in pain any longer. He Himself cherishes all. Nanak is imbued with the love of the Lord of the World. || 4 || 5 || 16 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧।ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ।ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨।ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩।(ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪।ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫।ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।SOOHEE, FIRST MEHL, SIXTH HOUSE:ONE UNIVERSAL CREATOR GOD. BY THE GRACE OF THE TRUE GURU:Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।DHANAASAREE, FIFTH MEHL:You are the Giver, O Lord, O Cherisher, my Master, my Husband Lord. Each and every moment, You cherish and nurture me; I am Your child, and I rely upon You alone. || 1 || I have only one tongue — which of Your Glorious Virtues can I describe? Unlimited, infinite Lord and Master — no one knows Your limits. || 1 || Pause || You destroy millions of my sins, and teach me in so many ways. I am so ignorant — I understand nothing at all. Please honor Your innate nature, and save me! || 2 || I seek Your Sanctuary — You are my only hope. You are my companion, and my best friend. Save me, O Merciful Saviour Lord; Nanak is the slave of Your home. || 3 || 12 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥ ਅਰਥ: ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ। ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ) । ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ। ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ।੧।ਹੇ ਨਾਨਕ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ) ।੧।ਰਹਾਉ।ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ। ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ। ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ। (ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ।੨।ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ। ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ। ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ, ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ।੩।ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ। ਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ। ਉਹੀ ਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ।੪।DHANAASAREE, FIRST MEHL:The body is the paper, and the mind is the inscription written upon it. The ignorant fool does not read what is written on his forehead. In the Court of the Lord, three inscriptions are recorded. Behold, the counterfeit coin is worthless there. || 1 || O Nanak, if there is silver in it, then everyone proclaims, “It is genuine, it is genuine.” || 1 || Pause || The Qazi tells lies and eats filth; the Brahmin kills and then takes cleansing baths. The Yogi is blind, and does not know the Way. The three of them devise their own destruction. || 2 || He alone is a Yogi, who understands the Way. By Guru’s Grace, he knows the One Lord. He alone is a Qazi, who turns away from the world, and who, by Guru’s Grace, remains dead while yet alive. He alone is a Brahmin, who contemplates God. He saves himself, and saves all his generations as well. || 3 || One who cleanses his own mind is wise. One who cleanses himself of impurity is a Muslim. One who reads and understands is acceptable. Upon his forehead is the Insignia of the Court of the Lord. || 4 || 5 || 7 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਵਡਹੰਸੁ ਮਹਲਾ ੧ ਘਰੁ ੨ ॥ ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥ ਤੇਰੇ ਮੁੰਧ ਕਟਾਰੇ ਜੇਵਡਾ ਤਿਨਿ ਲੋਭੀ ਲੋਭ ਲੁਭਾਇਆ ॥ ਤੇਰੇ ਦਰਸਨ ਵਿਟਹੁ ਖੰਨੀਐ ਵੰਞਾ ਤੇਰੇ ਨਾਮ ਵਿਟਹੁ ਕੁਰਬਾਣੋ ॥ ਜਾ ਤੂ ਤਾ ਮੈ ਮਾਣੁ ਕੀਆ ਹੈ ਤੁਧੁ ਬਿਨੁ ਕੇਹਾ ਮੇਰਾ ਮਾਣੋ ॥ਅਰਥ: ਹੇ ਭੈਣ! ਸਾਵਨ (ਦਾ ਮਹੀਨਾ) ਆ ਗਿਆ ਹੈ (ਸਾਵਨ ਦੀਆਂ ਕਾਲੀਆਂ ਘਟਾਂ ਵੇਖ ਕੇ ਸੋਹਣੇ) ਮੋਰਾਂ ਨੇ ਮਿੱਠੇ ਗੀਤ ਸ਼ੁਰੂ ਕਰ ਦਿੱਤੇ ਹਨ (ਤੇ ਪੈਲਾਂ ਪਾਣੀਆਂ ਸ਼ੁਰੂ ਕਰ ਦਿੱਤੀਆਂ ਹਨ) । (ਹੇ ਪ੍ਰਭੂ!) ਤੇਰੀ ਇਹ ਸੋਹਣੀ ਕੁਦਰਤਿ ਮੈਂ ਜੀਵ-ਇਸਤ੍ਰੀ ਵਾਸਤੇ, ਮਾਨੋ, ਕਟਾਰ ਹੈ (ਜੋ ਮੇਰੇ ਅੰਦਰ ਬਿਰਹੋਂ ਦੀ ਚੋਟ ਲਾ ਰਹੀ ਹੈ) ਫਾਹੀ ਹੈ, ਇਸ ਨੇ ਮੈਨੂੰ ਤੇਰੇ ਦੀਦਾਰ ਦੀ ਪ੍ਰੇਮਣ ਨੂੰ ਮੋਹ ਲਿਆ ਹੈ (ਤੇ ਮੈਨੂੰ ਤੇਰੇ ਚਰਨਾਂ ਵਿਚ ਖਿੱਚੀ ਜਾ ਰਹੀ ਹੈ) । (ਹੇ ਪ੍ਰਭੂ!) ਤੇਰੇ ਇਸ ਸੋਹਣੇ ਸਰੂਪ ਤੋਂ ਜੋ ਹੁਣ ਦਿੱਸ ਰਿਹਾ ਹੈ ਮੈਂ ਸਦਕੇ ਹਾਂ ਸਦਕੇ ਹਾਂ (ਤੇਰਾ ਇਹ ਸਰੂਪ ਮੈਨੂੰ ਤੇਰਾ ਨਾਮ ਚੇਤੇ ਕਰਾ ਰਿਹਾ ਹੈ, ਤੇ) ਮੈਂ ਤੇਰੇ ਨਾਮ ਤੋਂ ਕੁਰਬਾਨ ਹਾਂ। (ਹੇ ਪ੍ਰਭੂ!) ਚੂੰਕਿ ਤੂੰ (ਇਸ ਕੁਦਰਤਿ ਵਿਚ ਮੈਨੂੰ ਦਿੱਸ ਰਿਹਾ ਹੈਂ) ਮੈਂ ਇਹ ਆਖਣ ਦਾ ਹੌਸਲਾ ਕੀਤਾ ਹੈ (ਕਿ ਤੇਰੀ ਇਹ ਕੁਦਰਤਿ ਸੁਹਾਵਣੀ ਹੈ) । ਜੇ ਕੁਦਰਤਿ ਵਿਚ ਤੂੰ ਨ ਦਿੱਸੇਂ ਤਾਂ ਇਹ ਆਖਣ ਵਿਚ ਕੀਹ ਸਵਾਦ ਰਹਿ ਜਾਏ ਕਿ ਕੁਦਰਤਿ ਸੋਹਣੀ ਹੈ?ਚੂੜਾ ਭੰਨੁ ਪਲੰਘ ਸਿਉ ਮੁੰਧੇ ਸਣੁ ਬਾਹੀ ਸਣੁ ਬਾਹਾ ॥ ਏਤੇ ਵੇਸ ਕਰੇਦੀਏ ਮੁੰਧੇ ਸਹੁ ਰਾਤੋ ਅਵਰਾਹਾ ॥ ਨਾ ਮਨੀਆਰੁ ਨ ਚੂੜੀਆ ਨਾ ਸੇ ਵੰਗੁੜੀਆਹਾ ॥ ਜੋ ਸਹ ਕੰਠਿ ਨ ਲਗੀਆ ਜਲਨੁ ਸਿ ਬਾਹੜੀਆਹਾ ॥ ਸਭਿ ਸਹੀਆ ਸਹੁ ਰਾਵਣਿ ਗਈਆ ਹਉ ਦਾਧੀ ਕੈ ਦਰਿ ਜਾਵਾ ॥ ਅੰਮਾਲੀ ਹਉ ਖਰੀ ਸੁਚਜੀ ਤੈ ਸਹ ਏਕਿ ਨ ਭਾਵਾ ॥ ਮਾਠਿ ਗੁੰਦਾਈ ਪਟੀਆ ਭਰੀਐ ਮਾਗ ਸੰਧੂਰੇ ॥ ਅਗੈ ਗਈ ਨ ਮੰਨੀਆ ਮਰਉ ਵਿਸੂਰਿ ਵਿਸੂਰੇ ॥ ਅਰਥ: ਹੇ ਭੋਲੀ ਇਸਤ੍ਰੀਏ! ਤੂੰ ਪਤੀ ਨੂੰ ਮਿਲਣ ਲਈ ਆਪਣੀਆਂ ਬਾਹਾਂ ਵਿਚ ਚੂੜਾ ਪਾਇਆ, ਤੇ ਹੋਰ ਭੀ ਕਈ ਸਿੰਗਾਰ ਕੀਤੇ, ਪਰ) ਹੇ ਇਤਨੇ ਸਿੰਗਾਰ ਕਰਦੀਏ ਨਾਰੇ! ਜੇ ਤੇਰਾ ਪਤੀ (ਫਿਰ ਭੀ) ਹੋਰਨਾਂ ਨਾਲ ਹੀ ਪਿਆਰ ਕਰਦਾ ਰਿਹਾ (ਤਾਂ ਇਹਨਾਂ ਸਿੰਗਾਰਾਂ ਦਾ ਕੀਹ ਲਾਭ?, ਫਿਰ) ਪਲੰਘ ਨਾਲ ਮਾਰ ਕੇ ਆਪਣਾ ਚੂੜਾ ਭੰਨ ਦੇ, ਪਲੰਘ ਦੀਆਂ ਹੀਆਂ ਭੀ ਭੰਨ ਦੇ ਤੇ ਆਪਣੀਆਂ ਸਜਾਈਆਂ ਬਾਹਾਂ ਭੀ ਭੰਨ ਦੇ ਕਿਉਂਕਿ ਨਾਹ ਇਹਨਾਂ ਬਾਹਾਂ ਨੂੰ ਸਜਾਣ ਵਾਲਾ ਮਨਿਆਰ ਹੀ ਤੇਰਾ ਕੁਝ ਸਵਾਰ ਸਕਿਆ, ਨਾਹ ਹੀ ਉਸ ਦੀਆਂ ਦਿੱਤੀਆਂ ਚੂੜੀਆਂ ਤੇ ਵੰਗਾਂ ਕਿਸੇ ਕੰਮ ਆਈਆਂ। ਸੜ ਜਾਣ ਉਹ (ਸਜਾਈਆਂ) ਬਾਹਾਂ ਜੋ ਖਸਮ ਦੇ ਗਲ ਨਾਹ ਲੱਗ ਸਕੀਆਂ। (ਭਾਵ, ਜੇ ਜੀਵ-ਇਸਤ੍ਰੀ ਸਾਰੀ ਉਮਰ ਧਾਰਮਿਕ ਭੇਖ ਕਰਨ ਵਿਚ ਹੀ ਗੁਜ਼ਾਰ ਦੇਵੇ, ਇਸ ਨੂੰ ਧਰਮ-ਉਪਦੇਸ਼ ਦੇਣ ਵਾਲਾ ਭੀ ਜੇ ਬਾਹਰਲੇ ਭੇਖ ਵਲ ਹੀ ਪ੍ਰੇਰਦਾ ਰਹੇ, ਤਾਂ ਇਹ ਸਾਰੇ ਉੱਦਮ ਵਿਅਰਥ ਚਲੇ ਗਏ, ਕਿਉਂਕਿ ਧਾਰਮਿਕ ਭੇਖਾਂ ਨਾਲ ਪਰਮਾਤਮਾ ਨੂੰ ਪ੍ਰਸੰਨ ਨਹੀਂ ਕਰ ਸਕੀਦਾ। ਉਸ ਦੇ ਨਾਲ ਤਾਂ ਸਿਰਫ਼ ਆਤਮਕ ਮਿਲਾਪ ਹੀ ਹੋ ਸਕਦਾ ਹੈ) ।(ਪ੍ਰਭੂ-ਚਰਨਾਂ ਵਿਚ ਜੁੜਨ ਵਾਲੀਆਂ) ਸਾਰੀਆਂ ਸਹੇਲੀਆਂ (ਤਾਂ) ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਦੇ ਜਤਨ ਕਰ ਰਹੀਆਂ ਹਨ (ਪਰ ਮੈਂ ਜੇਹੜੀ ਨਿਰੇ ਵਿਖਾਵੇ ਦੇ ਹੀ ਧਰਮ-ਭੇਖ ਕਰਦੀ ਰਹੀ) ਮੈਂ ਸੜੇ ਕਰਮਾਂ ਵਾਲੀ ਕਿਸ ਦੇ ਦਰ ਤੇ ਜਾਵਾਂ? ਹੇ ਸਖੀ! ਮੈਂ (ਇਹਨਾਂ ਧਰਮ-ਭੇਖਾਂ ਤੇ ਹੀ ਟੇਕ ਰੱਖ ਕੇ) ਆਪਣੇ ਵਲੋਂ ਤਾਂ ਬੜੀ ਚੰਗੀ ਕਰਤੂਤ ਵਾਲੀ ਬਣੀ ਬੈਠੀ ਹਾਂ। ਪਰ, ਪ੍ਰਭੂ ਪਤੀ! ਕਿਸੇ ਇੱਕ ਭੀ ਗੁਣ ਕਰ ਕੇ ਮੈਂ ਤੈਨੂੰ ਪਸੰਦ ਨਹੀਂ ਆ ਰਹੀ। ਮੈਂ ਸਵਾਰ ਸਵਾਰ ਕੇ ਪੱਟੀਆਂ ਗੁੰਦਾਂਦੀ ਹਾਂ, ਮੇਰੀਆਂ ਪੱਟੀਆਂ ਦੇ ਚੀਰ ਵਿਚ ਸੰਧੂਰ ਭੀ ਭਰਿਆ ਜਾਂਦਾ ਹੈ, ਪਰ ਤੇਰੀ ਹਜ਼ੂਰੀ ਵਿਚ ਮੈਂ ਫਿਰ ਭੀ ਪ੍ਰਵਾਨ ਨਹੀਂ ਹੋ ਰਹੀ, (ਇਸ ਵਾਸਤੇ) ਝੂਰ ਝੂਰ ਕੇ ਮਰ ਰਹੀ ਹਾਂ।ਮੈ ਰੋਵੰਦੀ ਸਭੁ ਜਗੁ ਰੁਨਾ ਰੁੰਨੜੇ ਵਣਹੁ ਪੰਖੇਰੂ ॥ ਇਕੁ ਨ ਰੁਨਾ ਮੇਰੇ ਤਨ ਕਾ ਬਿਰਹਾ ਜਿਨਿ ਹਉ ਪਿਰਹੁ ਵਿਛੋੜੀ ॥ ਸੁਪਨੈ ਆਇਆ ਭੀ ਗਇਆ ਮੈ ਜਲੁ ਭਰਿਆ ਰੋਇ ॥ ਆਇ ਨ ਸਕਾ ਤੁਝ ਕਨਿ ਪਿਆਰੇ ਭੇਜਿ ਨ ਸਕਾ ਕੋਇ ॥ ਆਉ ਸਭਾਗੀ ਨੀਦੜੀਏ ਮਤੁ ਸਹੁ ਦੇਖਾ ਸੋਇ ॥ ਤੈ ਸਾਹਿਬ ਕੀ ਬਾਤ ਜਿ ਆਖੈ ਕਹੁ ਨਾਨਕ ਕਿਆ ਦੀਜੈ ॥ ਸੀਸੁ ਵਢੇ ਕਰਿ ਬੈਸਣੁ ਦੀਜੈ ਵਿਣੁ ਸਿਰ ਸੇਵ ਕਰੀਜੈ ॥ ਕਿਉ ਨ ਮਰੀਜੈ ਜੀਅੜਾ ਨ ਦੀਜੈ ਜਾ ਸਹੁ ਭਇਆ ਵਿਡਾਣਾ ॥੧॥੩॥--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥ --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

The daily Hukamnama sahib from Sri Darbar Sahib Amritsar including Punjabi and English translation audioਤਿਲੰਗ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥ ਅਰਥ: ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ⁷ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ।੧।ਰਹਾਉ।ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ।੧।(ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ।੨।ਹੇ ਪਿਆਰੇ (ਸੱਜਣ!) ਜਿਨ੍ਹਾਂ ਜੀਵ-ਇਸਤ੍ਰੀਆਂ ਦੇ (ਸਰੀਰ-) ਚੋਲੇ (ਜੀਵਨ ਨਾਮ-ਰੰਗ ਨਾਲ) ਰੰਗੇ ਗਏ ਹਨ, ਖਸਮ-ਪ੍ਰਭੂ (ਸਦਾ) ਉਹਨਾਂ ਦੇ ਕੋਲ (ਵੱਸਦਾ) ਹੈ। ਹੇ ਸੱਜਣ! ਨਾਨਕ ਵਲੋਂ ਉਹਨਾਂ ਪਾਸ ਬੇਨਤੀ ਕਰ, ਭਲਾ ਕਿਤੇ ਨਾਨਕ ਨੂੰ ਉਹਨਾਂ ਦੇ ਚਰਨਾਂ ਦੀ ਧੂੜ ਮਿਲ ਜਾਏ।੩।ਹੇ ਨਾਨਕ! ਜਿਸ ਜੀਵ-ਇਸਤ੍ਰੀ ਉਤੇ ਪ੍ਰਭੂ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਉਹ ਆਪ ਹੀ ਸੰਵਾਰਦਾ ਹੈ ਆਪ ਹੀ (ਨਾਮ ਦਾ) ਰੰਗ ਚਾੜ੍ਹਦਾ ਹੈ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਸ ਨੂੰ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ।੪।੧।੩।TILANG, FIRST MEHL, THIRD HOUSE:ONE UNIVERSAL CREATOR GOD. BY THE GRACE OF THE TRUE GURU:This body fabric is conditioned by Maya, O beloved; this cloth is dyed in greed. My Husband Lord is not pleased by these clothes, O Beloved; how can the soul-bride go to His bed? || 1 || I am a sacrifice, O Dear Merciful Lord; I am a sacrifice to You. I am a sacrifice to those who take to Your Name. Unto those who take to Your Name, I am forever a sacrifice. || 1 || Pause || If the body becomes the dyer’s vat, O Beloved, and the Name is placed within it as the dye, and if the Dyer who dyes this cloth is the Lord Master — O, such a color has never been seen before! || 2 || Those whose shawls are so dyed, O Beloved, their Husband Lord is always with them. Bless me with the dust of those humble beings, O Dear Lord. Says Nanak, this is my prayer. || 3 || He Himself creates, and He Himself imbues us. He Himself bestows His Glance of Grace. O Nanak, if the soul-bride becomes pleasing to her Husband Lord, He Himself enjoys her. || 4 || 1 || 3 || --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ।ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ) । (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧।ਹੇ ਨਾਨਕ! ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨।TODEE, FIFTH MEHL:Forgetting the Lord, one is ruined forever. How can anyone be deceived, who has Your Support, O Lord? || Pause || Without meditating in remembrance on the Lord, life is like a burning fire, even if one lives long, like a snake. One may rule over the nine regions of the earth, but in the end, he shall have to depart, losing the game of life. || 1 || He alone sings the Glorious Praises of the Lord, the treasure of virtue, upon whom the Lord showers His Grace. He is at peace, and his birth is blessed; Nanak is a sacrifice to him. || 2 || 2 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥ ਅਰਥ: ਹੇ ਮਿੱਤਰ! ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ।ਹੇ ਮਿੱਤਰ! ਜਦੋਂ ਮਨੁੱਖ) ! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧।ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ।੨।ਹੇ ਨਾਨਕ! ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯।SORATH, NINTH MEHL:O dear friend, know this in your mind. The world is entangled in its own pleasures; no one is for anyone else. || 1 || Pause || In good times, many come and sit together, surrounding you on all four sides. But when hard times come, they all leave, and no one comes near you. || 1 || Your wife, whom you love so much, and who has remained ever attached to you, runs away crying, Ghost Ghost, as soon as the swan-soul leaves this body. || 2 || This is the way they act - those whom we love so much. At the very last moment, O Nanak, no one is any use at all, except the Dear Lord. || 3 || 12 || 139 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧।ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ।ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨।ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩।(ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪।ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫।ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।SOOHEE, FIRST MEHL, SIXTH HOUSE:ONE UNIVERSAL CREATOR GOD. BY THE GRACE OF THE TRUE GURU:Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥ ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥ ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥ ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥ ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥ ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥ ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥ ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ ॥੪॥੩॥--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ।ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ।ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ।ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ।੧।ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ।ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ।ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ! ਉਹਨਾਂ ਦੇ ਸਿਰ ਕੀਹ ਦੋਸ਼?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ।੧।ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ।ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ।ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥ (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ।੩।SHALOK, THIRD MEHL:He acts according to pre-ordained destiny, written by the Creator Himself. Emotional attachment has drugged him, and he has forgotten the Lord, the treasure of virtue. Don’t think that he is alive in the world — he is dead, through the love of duality. Those who do not meditate on the Lord, as Gurmukh, are not permitted to sit near the Lord. They suffer the most horrible pain and suffering, and neither their sons nor their wives go along with them. Their faces are blackened among men, and they sigh in deep regret. No one places any reliance in the self-willed manmukhs; trust in them is lost. O Nanak, the Gurmukhs live in absolute peace; the Naam, the Name of the Lord, abides within them. || 1 || THIRD MEHL: They alone are relatives, and they alone are friends, who, as Gurmukh, join together in love. Night and day, they act according to the True Guru’s Will; they remain absorbed in the True Name. Those who are attached to the love of duality are not called friends; they practice egotism and corruption. The self-willed manmukhs are selfish; they cannot resolve anyone’s affairs. O Nanak, they act according to their pre-ordained destiny; no one can erase it. || 2 || PAUREE: You Yourself created the world, and You Yourself arranged the play of it. You Yourself created the three qualities, and fostered emotional attachment to Maya. He is called to account for his deeds done in egotism; he continues coming and going in reincarnation. The Guru instructs those whom the Lord Himself blesses with Grace. I am a sacrifice to my Guru; forever and ever, I am a sacrifice to Him. || 3||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥ ਅਰਥ: ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ।ਰਹਾਉ।ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ।੧।ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ। ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ। (ਭਗਤੀ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ (ਉਹਨਾਂ ਦੇ ਅੰਦਰੋਂ) ਚਿੰਤਾ ਨਾਸ ਹੋ ਜਾਂਦੀ ਹੈ।੨।ਹੇ ਭਾਈ! ਸਾਧ ਸੰਤ ਜਿੱਥੇ (ਭੀ) ਇਕੱਠੇ ਹੁੰਦੇ ਹਨ ਉਥੇ ਉਹ ਸਾਜ ਵਰਤ ਕੇ ਬਾਣੀ ਪੜ੍ਹ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ (ਹੀ) ਗਾਂਦੇ ਹਨ। ਹੇ ਭਾਈ! ਸੰਤਾਂ ਦੀ ਸੰਗਤਿ ਵਿਚ ਬੈਠਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਸ਼ਾਂਤੀ ਹਾਸਲ ਹੁੰਦੀ ਹੈ। ਪਰ, ਉਹਨਾਂ ਦੀ ਸੰਗਤਿ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉੱਤੇ ਬਖ਼ਸ਼ਸ਼ (ਦਾ ਲੇਖ ਲਿਖਿਆ ਹੋਵੇ) ।੩।ਹੇ ਭਾਈ! ਮੈਂ ਆਪਣੇ ਦੋਵੇਂ ਹੱਥ ਜੋੜ ਕੇ ਅਰਦਾਸ ਕਰਦਾ ਹਾਂ ਕਿ ਮੈਂ ਸੰਤ ਜਨਾਂ ਦੇ ਚਰਨ ਧੋ ਕੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਉਚਾਰਦਾ ਰਹਾਂ। ਹੇ ਭਾਈ! ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਤੋਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ ਜੇਹੜੇ ਦਇਆਲ ਕਿਰਪਾਲ ਪ੍ਰਭੂ ਦੀ ਹਜ਼ੂਰੀ ਵਿਚ (ਸਦਾ ਟਿਕੇ ਰਹਿੰਦੇ ਹਨ) ।੪।੨।੨੩।DHANAASAREE, FIFTH MEHL:I am meek and poor; the Name of God is my only Support. The Name of the Lord, Har, Har, is my occupation and earnings. I gather only the Lord’s Name. It is useful in both this world and the next. || 1 || Imbued with the Love of the Lord God’s Infinite Name, the Holy Saints sing the Glorious Praises of the One Lord, the Formless Lord. || Pause || The Glory of the Holy Saints comes from their total humility. The Saints realize that their greatness rests in the Praises of the Lord. Meditating on the Lord of the Universe, the Saints are in bliss. The Saints find peace, and their anxieties are dispelled. || 2 || Wherever the Holy Saints gather, there they sing the Praises of the Lord, in music and poetry. In the Society of the Saints, there is bliss and peace. They alone obtain this Society, upon whose foreheads such destiny is written. || 3 || With my palms pressed together, I offer my prayer. I wash their feet, and chant the Praises of the Lord, the treasure of virtue. O God, merciful and compassionate, let me remain in Your Presence. Nanak lives, in the dust of the Saints. || 4 || 2 || 23 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥ ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥ ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ ॥ ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ ॥ ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥ ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥ ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ ॥ ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ ॥ ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ ॥੧੨॥ ਅਰਥ: ਮਾਘ ਵਿਚ (ਮਾਘੀ ਵਾਲੇ ਦਿਨ ਲੋਕ ਪ੍ਰਯਾਗ ਆਦਿਕ ਤੀਰਥਾਂ ਤੇ ਇਸ਼ਨਾਨ ਕਰਨਾ ਬੜਾ ਪੁੰਨ ਸਮਝਦੇ ਹਨ, ਪਰ ਤੂੰ ਹੇ ਭਾਈ!) ਗੁਰਮੁਖਾਂ ਦੀ ਸੰਗਤਿ ਵਿਚ (ਬੈਠ, ਇਹੀ ਹੈ ਤੀਰਥਾਂ ਦਾ) ਇਸ਼ਨਾਨ, ਉਹਨਾਂ ਦੀ ਚਰਨ ਧੂੜ ਵਿਚ ਇਸ਼ਨਾਨ ਕਰ (ਨਿਮ੍ਰਤਾ-ਭਾਵ ਨਾਲ ਗੁਰਮੁਖਾਂ ਦੀ ਸੰਗਤਿ ਕਰ, ਉਥੇ) ਪਰਮਾਤਮਾ ਦਾ ਨਾਮ ਜਪ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ, ਹੋਰ ਸਭਨਾਂ ਨੂੰ ਇਹ ਨਾਮ ਦੀ ਦਾਤਿ ਵੰਡ, (ਇਸ ਤਰ੍ਹਾਂ) ਕਈ ਜਨਮਾਂ ਦੇ ਕੀਤੇ ਕਰਮਾਂ ਤੋਂ ਪੈਦਾ ਹੋਈ ਵਿਕਾਰਾਂ ਦੀ ਮੈਲ (ਤੇਰੇ ਮਨ ਤੋਂ) ਲਹਿ ਜਾਇਗੀ, ਤੇਰੇ ਮਨ ਵਿਚੋਂ ਅਹੰਕਾਰ ਦੂਰ ਹੋ ਜਾਇਗਾ।(ਸਿਮਰਨ ਦੀ ਬਰਕਤਿ ਨਾਲ) ਕਾਮ ਵਿਚ ਕ੍ਰੋਧ ਵਿਚ ਨਹੀਂ ਫਸੀਦਾ, ਲੋਭ-ਕੁੱਤਾ ਭੀ ਮੁੱਕ ਜਾਂਦਾ ਹੈ (ਲੋਭ, ਜਿਸ ਦੇ ਅਸਰ ਹੇਠ ਮਨੁੱਖ ਕੁੱਤੇ ਵਾਂਗ ਦਰ ਦਰ ਤੇ ਭਟਕਦਾ ਹੈ) । ਇਸ ਸੱਚੇ ਰਸਤੇ ਉੱਤੇ ਤੁਰਿਆਂ ਜਗਤ ਦੀ ਸੋਭਾ ਕਰਦਾ ਹੈ। ਅਠਾਹਠ ਤੀਰਥਾਂ ਦਾ ਇਸ਼ਨਾਨ, ਸਾਰੇ ਪੁੰਨ ਕਰਮ, ਜੀਵਾਂ ਉੱਤੇ ਦਇਆ ਕਰਨੀ ਜੋ ਧਾਰਮਿਕ ਕੰਮ ਮੰਨੀ ਗਈ ਹੈ (ਇਹ ਸਭ ਕੁਝ ਸਿਮਰਨ ਦੇ ਵਿਚ ਹੀ ਆ ਜਾਂਦਾ ਹੈ) ।ਪਰਮਾਤਮਾ ਕਿਰਪਾ ਕਰ ਕੇ ਜਿਸ ਮਨੁੱਖ ਨੂੰ (ਸਿਮਰਨ ਦੀ ਦਾਤਿ) ਦੇਂਦਾ ਹੈ, ਉਹ ਮਨੁੱਖ (ਜ਼ਿੰਦਗੀ ਦੇ ਸਹੀ ਰਸਤੇ ਦੀ ਪਛਾਣ ਵਾਲਾ) ਸਿਆਣਾ ਹੋ ਜਾਂਦਾ ਹੈ।ਹੇ ਨਾਨਕ! (ਆਖ–) ਜਿਨ੍ਹਾਂ ਨੂੰ ਪਿਆਰਾ ਪ੍ਰਭੂ ਮਿਲ ਪਿਆ ਹੈ, ਮੈਂ ਉਹਨਾਂ ਤੋਂ ਸਦਕੇ ਹਾਂ। ਮਾਘ ਮਹੀਨੇ ਵਿਚ ਸਿਰਫ਼ ਉਹੀ ਸੁੱਚੇ ਬੰਦੇ ਆਖੇ ਜਾਂਦੇ ਹਨ, ਜਿਨ੍ਹਾਂ ਉੱਤੇ ਪੂਰਾ ਸਤਿਗੁਰੂ ਦਇਆਵਾਨ ਹੁੰਦਾ ਹੈ (ਤੇ ਜਿਨ੍ਹਾਂ ਨੂੰ ਸਿਮਰਨ ਦੀ ਦਾਤਿ ਦੇਂਦਾ ਹੈ) ।12।BAARAH MAAHAA ~ THE TWELVE MONTHS: MAAJH, FIFTH MEHL, FOURTH HOUSE:ONE UNIVERSAL CREATOR GOD. BY THE GRACE OF THE TRUE GURU:In the month of Maagh, let your cleansing bath be the dust of the Saadh Sangat, the Company of the Holy. Meditate and listen to the Name of the Lord, and give it to everyone. In this way, the filth of lifetimes of karma shall be removed, and egotistical pride shall vanish from your mind. Sexual desire and anger shall not seduce you, and the dog of greed shall depart. Those who walk on the Path of Truth shall be praised throughout the world. Be kind to all beings—this is more meritorious than bathing at the sixty-eight sacred shrines of pilgrimage and the giving of charity. That person, upon whom the Lord bestows His Mercy, is a wise person. Nanak is a sacrifice to those who have merged with God. In Maagh, they alone are known as true, unto whom the Perfect Guru is Merciful. || 12 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਜੈਤਸਰੀ ਮਃ ੪ ॥ ਹਮ ਬਾਰਿਕ ਕਛੂਅ ਨ ਜਾਨਹ ਗਤਿ ਮਿਤਿ ਤੇਰੇ ਮੂਰਖ ਮੁਗਧ ਇਆਨਾ ॥ ਹਰਿ ਕਿਰਪਾ ਧਾਰਿ ਦੀਜੈ ਮਤਿ ਊਤਮ ਕਰਿ ਲੀਜੈ ਮੁਗਧੁ ਸਿਆਨਾ ॥੧॥ ਮੇਰਾ ਮਨੁ ਆਲਸੀਆ ਉਘਲਾਨਾ ॥ ਹਰਿ ਹਰਿ ਆਨਿ ਮਿਲਾਇਓ ਗੁਰੁ ਸਾਧੂ ਮਿਲਿ ਸਾਧੂ ਕਪਟ ਖੁਲਾਨਾ ॥ ਰਹਾਉ ॥ ਗੁਰ ਖਿਨੁ ਖਿਨੁ ਪ੍ਰੀਤਿ ਲਗਾਵਹੁ ਮੇਰੈ ਹੀਅਰੈ ਮੇਰੇ ਪ੍ਰੀਤਮ ਨਾਮੁ ਪਰਾਨਾ ॥ ਬਿਨੁ ਨਾਵੈ ਮਰਿ ਜਾਈਐ ਮੇਰੇ ਠਾਕੁਰ ਜਿਉ ਅਮਲੀ ਅਮਲਿ ਲੁਭਾਨਾ ॥੨॥ ਜਿਨ ਮਨਿ ਪ੍ਰੀਤਿ ਲਗੀ ਹਰਿ ਕੇਰੀ ਤਿਨ ਧੁਰਿ ਭਾਗ ਪੁਰਾਨਾ ॥ ਤਿਨ ਹਮ ਚਰਣ ਸਰੇਵਹ ਖਿਨੁ ਖਿਨੁ ਜਿਨ ਹਰਿ ਮੀਠ ਲਗਾਨਾ ॥੩॥ ਹਰਿ ਹਰਿ ਕ੍ਰਿਪਾ ਧਾਰੀ ਮੇਰੈ ਠਾਕੁਰਿ ਜਨੁ ਬਿਛੁਰਿਆ ਚਿਰੀ ਮਿਲਾਨਾ ॥ ਧਨੁ ਧਨੁ ਸਤਿਗੁਰੁ ਜਿਨਿ ਨਾਮੁ ਦ੍ਰਿੜਾਇਆ ਜਨੁ ਨਾਨਕੁ ਤਿਸੁ ਕੁਰਬਾਨਾ ॥੪॥੩॥ ਰਥ: ਹੇ ਭਾਈ! ਮੇਰਾ ਸੁਸਤ ਮਨ (ਮਾਇਆ ਦੀ ਨੀਂਦ ਵਿਚ) ਸੌਂ ਗਿਆ ਸੀ। ਪਰਮਾਤਮਾ ਨੇ ਮੈਨੂੰ ਗੁਰੂ ਲਿਆ ਕੇ ਮਿਲਾ ਦਿੱਤਾ। ਗੁਰੂ ਨੂੰ ਮਿਲ ਕੇ (ਮੇਰੇ ਮਨ ਦੇ) ਕਿਵਾੜ ਖੁੱਲ੍ਹ ਗਏ ਹਨ।ਰਹਾਉ।ਹੇ ਭਾਈ! ਅਸੀ ਤੇਰੇ ਅੰਞਾਣ ਮੂਰਖ ਬੱਚੇ ਹਾਂ, ਅਸੀ ਨਹੀਂ ਜਾਣ ਸਕਦੇ ਕਿ ਤੂੰ ਕਿਹੋ ਜਿਹਾ ਹੈਂ, ਅਤੇ ਕੇਡਾ ਵੱਡਾ ਹੈਂ। ਹੇ ਹਰੀ! ਮੇਹਰ ਕਰ ਕੇ ਮੈਨੂੰ ਚੰਗੀ ਅਕਲ ਦੇਹ, ਮੈਨੂੰ ਮੂਰਖ ਨੂੰ ਸਿਆਣਾ ਬਣਾ ਲੈ।੧।ਹੇ ਗੁਰੂ! ਮੇਰੇ ਹਿਰਦੇ ਵਿਚ ਪ੍ਰਭੂ ਵਾਸਤੇ ਹਰ ਵੇਲੇ ਦੀ ਪ੍ਰੀਤਿ ਪੈਦਾ ਕਰ ਦੇਹ, ਮੇਰੇ ਪ੍ਰੀਤਮ-ਪ੍ਰਭੂ ਦਾ ਨਾਮ ਮੇਰੇ ਪ੍ਰਾਣ ਬਣ ਜਾਏ। ਹੇ ਮੇਰੇ ਮਾਲਕ-ਪ੍ਰਭੂ! ਜਿਵੇਂ ਨਸ਼ਈ ਮਨੁੱਖ ਨਸ਼ੇ ਵਿਚ ਖ਼ੁਸ਼ ਰਹਿੰਦਾ ਹੈ (ਤੇ ਨਸ਼ੇ ਤੋਂ ਬਿਨਾ ਘਬਰਾ ਉਠਦਾ ਹੈ, ਤਿਵੇਂ) ਤੇਰੇ ਨਾਮ ਤੋਂ ਬਿਨਾ ਜਿੰਦ ਵਿਆਕੁਲ ਹੋ ਜਾਂਦੀ ਹੈ।੨।ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਦੀ ਪ੍ਰੀਤਿ ਪੈਦਾ ਹੋ ਜਾਂਦੀ ਹੈ, ਉਹਨਾਂ ਦੇ ਧੁਰ ਦਰਗਾਹ ਤੋਂ ਮਿਲੇ ਚਿਰ ਦੇ ਭਾਗ ਜਾਗ ਪੈਂਦੇ ਹਨ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਅਸੀ ਹਰ ਵੇਲੇ ਉਹਨਾਂ ਦੇ ਚਰਨਾਂ ਦੀ ਸੇਵਾ ਕਰਦੇ ਹਾਂ।੩।ਹੇ ਭਾਈ! ਮੇਰੇ ਮਾਲਕ-ਪ੍ਰਭੂ ਨੇ ਜਿਸ ਮਨੁੱਖ ਉਤੇ ਮੇਹਰ ਦੀ ਨਿਗਾਹ ਕੀਤੀ, ਉਸ ਨੂੰ ਚਿਰ ਦੇ ਵਿਛੁੜੇ ਹੋਏ ਨੂੰ ਉਸ ਨੇ ਆਪਣੇ ਨਾਲ ਮਿਲਾ ਲਿਆ। ਧੰਨ ਹੈ ਗੁਰੂ, ਧੰਨ ਹੈ ਗੁਰੂ, ਜਿਸ ਨੇ ਉਸ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਪੱਕਾ ਕਰ ਦਿੱਤਾ। ਦਾਸ ਨਾਨਕ ਉਸ ਗੁਰੂ ਤੋਂ (ਸਦਾ) ਸਦਕੇ ਜਾਂਦਾ ਹੈ।੪।੩।JAITSREE, FOURTH MEHL:I am Your child; I know nothing about Your state and extent; I am foolish, idiotic and ignorant. O Lord, shower me with Your Mercy; bless me with an enlightened intellect; I am foolish � make me clever. || 1 || My mind is lazy and sleepy. The Lord, Har, Har, has led me to meet the Holy Guru; meeting the Holy, the shutters have been opened wide. || Pause || O Guru, each and every instant, fill my heart with love; the Name of my Beloved is my breath of life. Without the Name, I would die; the Name of my Lord and Master is to me like the drug to the addict. || 2 || Those who enshrine love for the Lord within their minds fulfill their pre-ordained destiny. I worship their feet, each and every instant; the Lord seems very sweet to them. || 3 || My Lord and Master, Har, Har, has showered His Mercy upon His humble servant; separated for so long, he is now re-united with the Lord. Blessed, blessed is the True Guru, who has implanted the Naam, the Name of the Lord within me; servant Nanak is a sacrifice to Him. || 4 || 3 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥ ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥ ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥ ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥ ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥ ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥ ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥ ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ ॥੪॥੩॥--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥ ਅਰਥ: ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ। ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧। ਪਰ, ਹੇ ਭਾਈ! ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯। SORAT’H, FIFTH MEHL: The True Guru is the Giver of all peace and comfort — seek His Sanctuary. Beholding the Blessed Vision of His Darshan, bliss ensues, pain is dispelled, and one sings the Lord’s Praises. || 1 || Drink in the sublime essence of the Lord, O Siblings of Destiny. Chant the Naam, the Name of the Lord; worship the Naam in adoration, and enter the Sanctuary of the Perfect Guru. || Pause || Only one who has such pre-ordained destiny receives it; he alone becomes perfect, O Siblings of Destiny. Nanak’s prayer, O Dear God, is to remain lovingly absorbed in the Naam. || 2 || 25 || 89 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

The daily Hukamnama sahib from sri Darbar Sahib Amritsar including Punjabi and English translation audio ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫। DHANAASAREE, FOURTH MEHL: The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 || --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।(ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨।(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩।ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।DHANAASAREE, FIFTH MEHL:The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. || 1 || Come back to your home, O my friend. The Lord Himself has eliminated your enemies, and your misfortunes are past. || Pause || God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. || 2 || Remain firm and steady, and do not ever waver; take the Guru’s Word as your Support. You shall be applauded and congratulated all over the world, and your face shall be radiant in the Court of the Lord. || 3 || All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. || 4 || 4 || 28 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥ ਅਰਥ: ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ।ਰਹਾਉ। ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ।੧। ਹੇ ਭਾਈ! ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ। ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ।੨। ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ। ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ। (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ) ।੩। ਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ, ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ। ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਹੇ ਨਾਨਕ! ਸਦਾ-ਥਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ ਹੈ। ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ ਆਇਆ ਹੈ।੪।੬।੫੬। SORAT’H, FIFTH MEHL: The Creator has brought utter peace to my home; the fever has left my family. The Perfect Guru has saved us. I sought the Sanctuary of the True Lord. || 1 || The Transcendent Lord Himself has become my Protector. Tranquility, intuitive peace and poise welled up in an instant, and my mind was comforted forever. || Pause || The Lord, Har, Har, gave me the medicine of His Name, which has cured all disease. He extended His Mercy to me, and resolved all these affairs. || 2 || God confirmed His loving nature; He did not take my merits or demerits into account. The Word of the Guru’s Shabad has become manifest, and through it, my honor was totally preserved. || 3 || I speak as You cause me to speak; O Lord and Master, You are the ocean of excellence. Nanak chants the Naam, the Name of the Lord, according to the Teachings of Truth. God preserves the honor of His slaves. || 4 || 6 || 56 || --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਵਡਹੰਸੁ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥ ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ ॥ ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਬਿਨੁ ਦਰਸਨ ਕਿਉ ਮਨੁ ਧੀਰੇ ॥੧॥ ਸੁਣਿ ਸਜਣ ਮੇਰੇ ਪ੍ਰੀਤਮ ਭਾਈ ਮੈ ਮੇਲਿਹੁ ਮਿਤ੍ਰੁ ਸੁਖਦਾਤਾ ॥ ਓਹੁ ਜੀਅ ਕੀ ਮੇਰੀ ਸਭ ਬੇਦਨ ਜਾਣੈ ਨਿਤ ਸੁਣਾਵੈ ਹਰਿ ਕੀਆ ਬਾਤਾ ॥ ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਾ ਜਿਉ ਚਾਤ੍ਰਿਕੁ ਜਲ ਕਉ ਬਿਲਲਾਤਾ ॥ ਹਉ ਕਿਆ ਗੁਣ ਤੇਰੇ ਸਾਰਿ ਸਮਾਲੀ ਮੈ ਨਿਰਗੁਣ ਕਉ ਰਖਿ ਲੇਤਾ ॥੨॥ਹਉ ਭਈ ਉਡੀਣੀ ਕੰਤ ਕਉ ਅੰਮਾਲੀ ਸੋ ਪਿਰੁ ਕਦਿ ਨੈਣੀ ਦੇਖਾ ॥ ਸਭਿ ਰਸ ਭੋਗਣ ਵਿਸਰੇ ਬਿਨੁ ਪਿਰ ਕਿਤੈ ਨ ਲੇਖਾ ॥ ਇਹੁ ਕਾਪੜੁ ਤਨਿ ਨ ਸੁਖਾਵਈ ਕਰਿ ਨ ਸਕਉ ਹਉ ਵੇਸਾ ॥ ਜਿਨੀ ਸਖੀ ਲਾਲੁ ਰਾਵਿਆ ਪਿਆਰਾ ਤਿਨ ਆਗੈ ਹਮ ਆਦੇਸਾ ॥੩॥ਮੈ ਸਭਿ ਸੀਗਾਰ ਬਣਾਇਆ ਅੰਮਾਲੀ ਬਿਨੁ ਪਿਰ ਕਾਮਿ ਨ ਆਏ ॥ ਜਾ ਸਹਿ ਬਾਤ ਨ ਪੁਛੀਆ ਅੰਮਾਲੀ ਤਾ ਬਿਰਥਾ ਜੋਬਨੁ ਸਭੁ ਜਾਏ ॥ ਧਨੁ ਧਨੁ ਤੇ ਸੋਹਾਗਣੀ ਅੰਮਾਲੀ ਜਿਨ ਸਹੁ ਰਹਿਆ ਸਮਾਏ ॥ ਹਉ ਵਾਰਿਆ ਤਿਨ ਸੋਹਾਗਣੀ ਅੰਮਾਲੀ ਤਿਨ ਕੇ ਧੋਵਾ ਸਦ ਪਾਏ ॥੪॥ਜਿਚਰੁ ਦੂਜਾ ਭਰਮੁ ਸਾ ਅੰਮਾਲੀ ਤਿਚਰੁ ਮੈ ਜਾਣਿਆ ਪ੍ਰਭੁ ਦੂਰੇ ॥ ਜਾ ਮਿਲਿਆ ਪੂਰਾ ਸਤਿਗੁਰੂ ਅੰਮਾਲੀ ਤਾ ਆਸਾ ਮਨਸਾ ਸਭ ਪੂਰੇ ॥ ਮੈ ਸਰਬ ਸੁਖਾ ਸੁਖ ਪਾਇਆ ਅੰਮਾਲੀ ਪਿਰੁ ਸਰਬ ਰਹਿਆ ਭਰਪੂਰੇ ॥ ਜਨ ਨਾਨਕ ਹਰਿ ਰੰਗੁ ਮਾਣਿਆ ਅੰਮਾਲੀ ਗੁਰ ਸਤਿਗੁਰ ਕੈ ਲਗਿ ਪੈਰੇ ॥੫॥੧॥੯॥ਅਰਥ: ਹੇ ਪਿਆਰੇ! ਮੇਰੇ ਮਨ ਵਿਚ (ਗੁਰੂ ਨੂੰ) ਮਿਲਣ ਦੀ ਤਾਂਘ ਹੈ। ਮੈਂ ਕਿਸ ਤਰ੍ਹਾਂ ਪੂਰੇ ਗੁਰੂ ਨੂੰ ਲੱਭਾਂ? ਹੇ ਸਹੇਲੀ! ਜੇ ਬਾਲਕ ਨੂੰ ਸੌ ਖੇਡਾਂ ਨਾਲ ਖਿਡਾਇਆ ਜਾਏ (ਪਰਚਾਇਆ ਜਾਏ) , ਤਾਂ ਭੀ ਉਹ ਦੁੱਧ ਤੋਂ ਬਿਨਾ ਨਹੀਂ ਰਹਿ ਸਕਦਾ। (ਤਿਵੇਂ ਹੀ) ਹੇ ਸਖੀ! ਜੇ ਮੈਨੂੰ ਸੌ ਭੋਜਨ ਭੀ ਦਿੱਤੇ ਜਾਣ, ਤਾਂ ਭੀ ਮੇਰੇ ਅੰਦਰ (ਵੱਸਦੀ ਪ੍ਰਭੂ-ਮਿਲਾਪ ਦੀ) ਭੁੱਖ ਲਹਿ ਨਹੀਂ ਸਕਦੀ। ਹੇ ਸਹੇਲੀ! ਮੇਰੇ ਮਨ ਵਿਚ ਮੇਰੇ ਹਿਰਦੇ ਵਿਚ, ਪਿਆਰੇ ਪ੍ਰਭੂ ਦਾ ਪ੍ਰੇਮ ਵੱਸ ਰਿਹਾ ਹੈ। (ਉਸ ਦੇ) ਦਰਸਨ ਤੋਂ ਬਿਨਾ ਮੇਰਾ ਮਨ ਸ਼ਾਂਤੀ ਨਹੀਂ ਹਾਸਲ ਕਰ ਸਕਦਾ।੧।ਹੇ ਮੇਰੇ ਸੱਜਣ! ਹੇ ਮੇਰੇ ਪਿਆਰੇ ਵੀਰ! ਮੇਰੀ ਬੇਨਤੀ) ਸੁਣ। ਮੈਨੂੰ ਆਤਮਕ ਆਨੰਦ ਦੇਣ ਵਾਲਾ ਮਿਤ੍ਰ-ਗੁਰੂ ਮਿਲਾ। ਉਹ (ਗੁਰੂ) ਮੇਰੀ ਜਿੰਦ ਦੀ ਸਾਰੀ ਪੀੜਾ ਜਾਣਦਾ ਹੈ, ਤੇ, ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਂਦਾ ਹੈ। (ਹੇ ਵੀਰ!) ਮੈਂ ਉਸ (ਪਰਮਾਤਮਾ) ਤੋਂ ਬਿਨਾ ਰਤਾ ਭਰ ਸਮਾ ਭੀ ਨਹੀਂ ਰਹਿ ਸਕਦਾ (ਉਸ ਦੇ ਵਿਛੋੜੇ ਵਿਚ ਮੈਂ ਤੜਫਦਾ ਹਾਂ) ਜਿਵੇਂ ਪਪੀਹਾ ਵਰਖਾ ਦੀ ਬੂੰਦ ਦੀ ਖ਼ਾਤਰ ਵਿਲਕਦਾ ਹੈ।ਹੇ ਪ੍ਰਭੂ! ਤੇਰੇ ਕੇਹੜੇ ਕੇਹੜੇ ਗੁਣ ਚੇਤੇ ਕਰ ਕੇ ਮੈਂ ਆਪਣੇ ਹਿਰਦੇ ਵਿਚ ਵਸਾਵਾਂ? ਤੂੰ ਮੈਨੂੰ ਗੁਣ-ਹੀਣ ਨੂੰ (ਸਦਾ) ਬਚਾ ਲੈਂਦਾ ਹੈਂ।੨।ਹੇ ਸਖੀ! ਮੈਂ ਪ੍ਰਭੂ-ਪਤੀ ਨੂੰ ਮਿਲਣ ਵਾਸਤੇ ਉਤਾਵਲੀ ਹੋ ਰਹੀ ਹਾਂ। ਮੈਂ ਕਦੋਂ ਉਸ ਪਤੀ ਨੂੰ ਆਪਣੀਆਂ ਅੱਖਾਂ ਨਾਲ ਵੇਖਾਂਗੀ? ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਮੈਨੂੰ ਸਾਰੇ ਪਦਾਰਥਾਂ ਦੇ ਭੋਗ ਭੁੱਲ ਚੁੱਕੇ ਹਨ, ਇਹ ਪਦਾਰਥ ਪ੍ਰਭੂ-ਪਤੀ ਤੋਂ ਬਿਨਾ ਮੇਰੇ ਕਿਸੇ ਕੰਮ ਨਹੀਂ। ਹੇ ਸਹੇਲੀ! ਮੈਨੂੰ ਤਾਂ ਆਪਣੇ ਸਰੀਰ ਉੱਤੇ ਇਹ ਕੱਪੜਾ ਭੀ ਨਹੀਂ ਸੁਖਾਂਦਾ, ਤਾਹੀਏਂ ਮੈਂ ਕੋਈ ਪਹਿਰਾਵਾ ਨਹੀਂ ਕਰ ਸਕਦੀ। ਜਿਨ੍ਹਾਂ ਸਹੇਲੀਆਂ ਨੇ ਪਿਆਰੇ ਲਾਲ ਨੂੰ ਪ੍ਰਸੰਨ ਕਰ ਲਿਆ ਹੈ, ਮੈਂ ਉਹਨਾਂ ਅੱਗੇ ਅਰਜ਼ੋਈ ਕਰਦੀ ਹਾਂ (ਕਿ ਮੈਨੂੰ ਭੀ ਉਸ ਦੇ ਚਰਨਾਂ ਵਿਚ ਜੋੜ ਦੇਣ) ।੩।ਹੇ ਸਹੇਲੀ! ਜੇ ਮੈਂ ਸਾਰੇ ਸਿੰਗਾਰ ਕਰ ਭੀ ਲਏ, ਤਾਂ ਭੀ ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ (ਇਹ ਸਿੰਗਾਰ) ਕਿਸੇ ਕੰਮ ਨਹੀਂ ਆਉਂਦੇ। ਹੇ ਸਖੀ! ਜੇ ਪ੍ਰਭੂ-ਪਤੀ ਨੇ ਮੇਰੀ ਵਾਤ ਹੀ ਨਾਹ ਪੁੱਛੀ (ਮੇਰੇ ਵਲ ਧਿਆਨ ਹੀ ਨਾਹ ਕੀਤਾ) ਤਾਂ ਮੇਰੀ ਤਾਂ ਸਾਰੀ ਜਵਾਨੀ ਹੀ ਵਿਅਰਥ ਚਲੀ ਜਾਵੇਗੀ। ਹੇ ਸਖੀ! ਉਹ ਸੁਹਾਗਣਾਂ ਬਹੁਤ ਭਾਗਾਂ ਵਾਲੀਆਂ ਹਨ ਜਿਨ੍ਹਾਂ ਦੇ ਹਿਰਦੇ ਵਿਚ ਖਸਮ-ਪ੍ਰਭੂ ਸਦਾ ਟਿਕਿਆ ਰਹਿੰਦਾ ਹੈ। ਹੇ ਸਹੇਲੀ! ਮੈਂ ਉਹਨਾਂ ਸੁਹਾਗਣਾਂ ਤੋਂ ਕੁਰਬਾਨ ਹਾਂ, ਮੈਂ ਸਦਾ ਉਹਨਾਂ ਦੇ ਪੈਰ ਧੋਂਦੀ ਹਾਂ (ਧੋਣ ਨੂੰ ਤਿਆਰ ਹਾਂ) ।੪।ਹੇ ਸਹੇਲੀ! ਜਿਤਨਾ ਚਿਰ ਮੈਨੂੰ ਕਿਸੇ ਹੋਰ (ਦੇ ਆਸਰੇ) ਦਾ ਭੁਲੇਖਾ ਸੀ, ਉਤਨਾ ਚਿਰ ਮੈਂ ਪ੍ਰਭੂ ਨੂੰ (ਆਪਣੇ ਤੋਂ) ਦੂਰ (-ਵੱਸਦਾ) ਜਾਣਦੀ ਰਹੀ। ਪਰ, ਹੇ ਸਹੇਲੀ! ਜਦੋਂ ਮੈਨੂੰ ਪੂਰਾ ਗੁਰੂ ਮਿਲ ਪਿਆ, ਤਾਂ ਮੇਰੀ ਹਰੇਕ ਆਸ ਹਰੇਕ ਤਾਂਘ ਪੂਰੀ ਹੋ ਗਈ (ਕਿਉਂਕਿ) ਹੇ ਸਖੀ! ਮੈਂ ਸਾਰੇ ਸੁਖਾਂ ਤੋਂ ਸ੍ਰੇਸ਼ਟ (ਪ੍ਰਭੂ-ਮਿਲਾਪ ਦਾ) ਸੁਖ ਪਾ ਲਿਆ, ਮੈਨੂੰ ਉਹ ਪ੍ਰਭੂ-ਪਤੀ ਸਭਨਾਂ ਵਿਚ ਵੱਸਦਾ ਦਿੱਸ ਪਿਆ। ਹੇ ਦਾਸ ਨਾਨਕ! ਆਖ-) ਹੇ ਸਹੇਲੀ! ਗੁਰੂ ਦੀ ਚਰਨੀਂ ਲੱਗ ਕੇ ਮੈਂ ਪਰਮਾਤਮਾ ਦੇ ਮਿਲਾਪ ਦਾ ਆਨੰਦ ਪ੍ਰਾਪਤ ਕਰ ਲਿਆ ਹੈ।੫।੧।੯।Translation English WADAHANS, FIFTH MEHL, SECOND HOUSE:ONE UNIVERSAL CREATOR GOD. BY THE GRACE OF THE TRUE GURU:Deep within my inner being, is the longing to meet my Beloved; how can I find the Perfect Guru? Even though a baby may play hundreds of games, he cannot survive without milk. The hunger deep within me is not satisfied, O my friend, even though I am served hundreds of dishes. My mind and body are filled with love for my Beloved; how can my mind be comforted, without the Blessed Vision of His Darshan? || 1 || Listen, O my dear friends and Siblings of Destiny — lead me to my True Friend, the Giver of peace. He knows all the troubles of my soul; every day, he tells me stories of the Lord. I cannot survive without Him, even for an instant. I cry out for Him, as the song-bird cries for water. Which of Your Excellent Virtues should I contemplate? You save even worthless beings like me. || 2 || I--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸਲੋਕੁ ਮਃ ੩ ॥ ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥ ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥ ਇਸੁ ਭੇਖੈ ਥਾਵਹੁ ਗਿਰਹੋ ਭਲਾ ਜਿਥਹੁ ਕੋ ਵਰਸਾਇ ॥ ਸਬਦਿ ਰਤੇ ਤਿਨਾ ਸੋਝੀ ਪਈ ਦੂਜੈ ਭਰਮਿ ਭੁਲਾਇ ॥ ਪਇਐ ਕਿਰਤਿ ਕਮਾਵਣਾ ਕਹਣਾ ਕਛੂ ਨ ਜਾਇ ॥ ਨਾਨਕ ਜੋ ਤਿਸੁ ਭਾਵਹਿ ਸੇ ਭਲੇ ਜਿਨ ਕੀ ਪਤਿ ਪਾਵਹਿ ਥਾਇ ॥੧॥ਅਰਥ: ਗੁਰੂ ਨੂੰ ਮਿਲਿਆਂ ਹੀ (ਮਨੁੱਖ ਦੇ ਮਨ ਦੀ) ਭੁੱਖ ਦੂਰ ਹੋ ਸਕਦੀ ਹੈ, ਭੇਖਾਂ ਨਾਲ ਤ੍ਰਿਸ਼ਨਾ ਨਹੀਂ ਜਾਂਦੀ; (ਭੇਖੀ ਸਾਧੂ ਤ੍ਰਿਸ਼ਨਾ ਦੇ) ਦੁੱਖ ਵਿਚ ਕਲਪਦਾ ਹੈ, ਘਰ ਘਰ ਭਟਕਦਾ ਫਿਰਦਾ ਹੈ, ਤੇ ਪਰਲੋਕ ਵਿਚ ਇਸ ਨਾਲੋਂ ਭੀ ਵਧੀਕ ਸਜ਼ਾ ਭੁਗਤਦਾ ਹੈ।ਭੇਖੀ ਸਾਧੂ ਦੇ ਮਨ ਵਿਚ ਸ਼ਾਂਤੀ ਨਹੀਂ ਆਉਂਦੀ, ਜਿਸ ਸ਼ਾਂਤੀ ਦੀ ਬਰਕਤਿ ਨਾਲ ਉਹ ਜੋ ਕੁਝ ਉਸ ਨੂੰ ਕਿਸੇ ਪਾਸੋਂ ਮਿਲੇ, ਲੈ ਕੇ ਖਾ ਲਏ (ਭਾਵ, ਤ੍ਰਿਪਤ ਹੋ ਜਾਏ) ; ਪਰ ਮਨ ਦੇ ਹਠ ਦੇ ਆਸਰੇ (ਭਿੱਖਿਆ) ਮੰਗਿਆਂ (ਦੋਹੀਂ ਧਿਰੀਂ) ਕਲੇਸ਼ ਪੈਦਾ ਕਰ ਕੇ ਹੀ ਭਿੱਖਿਆ ਲਈਦੀ ਹੈ। ਇਸ ਭੇਖ ਨਾਲੋਂ ਗ੍ਰਿਹਸਥ ਚੰਗਾ ਹੈ, ਕਿਉਂਕਿ ਇਥੋਂ ਮਨੁੱਖ ਆਪਣੀ ਆਸ ਪੂਰੀ ਕਰ ਸਕਦਾ ਹੈ।ਜੋ ਮਨੁੱਖ ਗੁਰੂ ਦੇ ਸ਼ਬਦ ਵਿਚ ਰੱਤੇ ਜਾਂਦੇ ਹਨ, ਉਹਨਾਂ ਨੂੰ ਉੱਚੀ ਸੂਝ ਪ੍ਰਾਪਤ ਹੁੰਦੀ ਹੈ; ਪਰ, ਜੋ ਮਨੁੱਖ ਮਾਇਆ ਵਿਚ ਫਸੇ ਰਹਿੰਦੇ ਹਨ, ਉਹ ਭਟਕਦੇ ਹਨ। (ਇਸ ਬਾਰੇ ਕਿ ਕੋਈ ਚੰਗੇ ਰਾਹ ਪਿਆ ਹੈ ਤੇ ਕੋਈ ਮੰਦੇ ਪਾਸੇ) ਕੁਝ ਆਖਿਆ ਨਹੀਂ ਜਾ ਸਕਦਾ, (ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੀ) ਕਾਰ ਕਮਾਉਣੀ ਪੈਂਦੀ ਹੈ।ਹੇ ਨਾਨਕ! ਜੋ ਜੀਵ ਉਸ ਪ੍ਰਭੂ ਨੂੰ ਪਿਆਰੇ ਲੱਗਦੇ ਹਨ, ਉਹੀ ਚੰਗੇ ਹਨ, ਕਿਉਂਕਿ, ਹੇ ਪ੍ਰਭੂ! ਤੂੰ ਉਹਨਾਂ ਦੀ ਇੱਜ਼ਤ ਥਾਂਇ ਪਾਉਂਦਾ ਹੈ (ਭਾਵ, ਲਾਜ ਰੱਖਦਾ ਹੈਂ) ।੧।ਮਃ ੩ ॥ ਸਤਿਗੁਰਿ ਸੇਵਿਐ ਸਦਾ ਸੁਖੁ ਜਨਮ ਮਰਣ ਦੁਖੁ ਜਾਇ ॥ ਚਿੰਤਾ ਮੂਲਿ ਨ ਹੋਵਈ ਅਚਿੰਤੁ ਵਸੈ ਮਨਿ ਆਇ ॥ ਅੰਤਰਿ ਤੀਰਥੁ ਗਿਆਨੁ ਹੈ ਸਤਿਗੁਰਿ ਦੀਆ ਬੁਝਾਇ ॥ ਮੈਲੁ ਗਈ ਮਨੁ ਨਿਰਮਲੁ ਹੋਆ ਅੰਮ੍ਰਿਤ ਸਰਿ ਤੀਰਥਿ ਨਾਇ ॥ ਸਜਣ ਮਿਲੇ ਸਜਣਾ ਸਚੈ ਸਬਦਿ ਸੁਭਾਇ ॥ ਘਰ ਹੀ ਪਰਚਾ ਪਾਇਆ ਜੋਤੀ ਜੋਤਿ ਮਿਲਾਇ ॥ ਪਾਖੰਡਿ ਜਮਕਾਲੁ ਨ ਛੋਡਈ ਲੈ ਜਾਸੀ ਪਤਿ ਗਵਾਇ ॥ ਨਾਨਕ ਨਾਮਿ ਰਤੇ ਸੇ ਉਬਰੇ ਸਚੇ ਸਿਉ ਲਿਵ ਲਾਇ ॥੨॥ ਅਰਥ: ਗੁਰੂ ਦੇ ਦੱਸੇ ਰਾਹ ਉੱਤੇ ਤੁਰਿਆਂ ਸਦਾ ਸੁਖ ਮਿਲਦਾ ਹੈ, ਸਾਰੀ ਉਮਰ ਦਾ ਦੁੱਖ ਦੂਰ ਹੋ ਜਾਂਦਾ ਹੈ; ਉੱਕਾ ਹੀ ਚਿੰਤਾ ਨਹੀਂ ਰਹਿੰਦੀ (ਕਿਉਂਕਿ) ਚਿੰਤਾ ਤੋਂ ਰਹਿਤ ਪ੍ਰਭੂ ਮਨ ਵਿਚ ਆ ਵੱਸਦਾ ਹੈ। ਮਨੁੱਖ ਦੇ ਅੰਦਰ ਹੀ ਗਿਆਨ (-ਰੂਪ) ਤੀਰਥ ਹੈ, (ਜਿਸ ਮਨੁੱਖ ਨੂੰ) ਸਤਿਗੁਰੂ ਨੇ (ਇਸ ਤੀਰਥ ਦੀ) ਸਮਝ ਬਖ਼ਸ਼ੀ ਹੈ ਉਹ ਮਨੁੱਖ ਨਾਮ-ਅੰਮ੍ਰਿਤ ਦੇ ਸਰੋਵਰ ਵਿਚ, ਅੰਮ੍ਰਿਤ ਦੇ ਤੀਰਥ ਤੇ ਨ੍ਹਾਉਂਦਾ ਹੈ, ਤੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ (ਮਨ ਦੀ ਵਿਕਾਰਾਂ ਦੀ) ਮੈਲ ਦੂਰ ਹੋ ਜਾਂਦੀ ਹੈ। ਸਤਿਗੁਰੂ ਦੇ ਸੱਚੇ ਸ਼ਬਦ ਦੀ ਬਰਕਤਿ ਨਾਲ ਸੁਤੇ ਹੀ ਸਤਸੰਗੀ ਸਤਸੰਗੀਆਂ ਨੂੰ ਮਿਲਦੇ ਹਨ, (ਸਤਸੰਗ ਦੀ ਰਾਹੀਂ) ਪ੍ਰਭੂ ਵਿਚ ਬਿਰਤੀ ਜੋੜ ਕੇ, ਹਿਰਦੇ-ਰੂਪ ਘਰ ਵਿਚ ਉਹਨਾਂ ਨੂੰ (ਪ੍ਰਭੂ-ਸਿਮਰਨ ਰੂਪ) ਆਹਰ ਮਿਲ ਜਾਂਦਾ ਹੈ।ਪਰ, ਪਖੰਡ ਕੀਤਿਆਂ ਮੌਤ ਦਾ ਸਹਮ ਨਹੀਂ ਛੱਡਦਾ, (ਪਖੰਡ ਦੀ) ਇੱਜ਼ਤ ਮਿਟਾ ਕੇ ਮੌਤ ਇਸ ਨੂੰ ਲੈ ਤੁਰਦੀ ਹੈ। ਹੇ ਨਾਨਕ! ਜੋ ਮਨੁੱਖ ਨਾਮ ਵਿਚ ਰੰਗੇ ਹੋਏ ਹਨ ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ (ਦੇ ਚਰਨਾਂ) ਵਿਚ ਸੁਰਤਿ ਜੋੜ ਕੇ (ਇਸ ਸਹਮ ਤੋਂ) ਬਚ ਜਾਂਦੇ ਹਨ।੨।ਪਉੜੀ ॥ ਤਿਤੁ ਜਾਇ ਬਹਹੁ ਸਤਸੰਗਤੀ ਜਿਥੈ ਹਰਿ ਕਾ ਹਰਿ ਨਾਮੁ ਬਿਲੋਈਐ ॥ ਸਹਜੇ ਹੀ ਹਰਿ ਨਾਮੁ ਲੇਹੁ ਹਰਿ ਤਤੁ ਨ ਖੋਈਐ ॥ ਨਿਤ ਜਪਿਅਹੁ ਹਰਿ ਹਰਿ ਦਿਨਸੁ ਰਾਤਿ ਹਰਿ ਦਰਗਹ ਢੋਈਐ ॥ ਸੋ ਪਾਏ ਪੂਰਾ ਸਤਗੁਰੂ ਜਿਸੁ ਧੁਰਿ ਮਸਤਕਿ ਲਿਲਾਟਿ ਲਿਖੋਈਐ ॥ ਤਿਸੁ ਗੁਰ ਕੰਉ ਸਭਿ ਨਮਸਕਾਰੁ ਕਰਹੁ ਜਿਨਿ ਹਰਿ ਕੀ ਹਰਿ ਗਾਲ ਗਲੋਈਐ ॥੪॥ ਅਰਥ: (ਹੇ ਭਾਈ!) ਉਸ ਸਤਸੰਗ ਵਿਚ ਜਾ ਕੇ ਬੈਠੋ, ਜਿਥੇ ਪ੍ਰਭੂ ਦੇ ਨਾਮ ਦੀ ਵਿਚਾਰ ਹੁੰਦੀ ਹੈ, (ਉਥੇ ਜਾ ਕੇ) ਮਨ ਟਿਕਾ ਕੇ ਹਰੀ ਦਾ ਨਾਮ ਜਪੋ, ਤਾਂ ਜੋ ਨਾਮ-ਤੱਤ ਖੁੱਸ ਨਾਹ ਜਾਏ। (ਸਤ ਸੰਗ ਵਿਚ) ਸਦਾ ਦਿਨ ਰਾਤ ਹਰੀ ਦਾ ਨਾਮ ਜਪੋ, ਇਹ ਨਾਮ-ਰੂਪ ਢੋਆ ਲੈ ਕੇ ਹੀ ਪ੍ਰਭੂ ਦੀ ਹਜ਼ੂਰੀ ਵਿਚ ਅੱਪੜੀਦਾ ਹੈ।(ਪਰ, ਸਤਸੰਗ ਵਿਚ ਭੀ) ਉਸੇ ਮਨੁੱਖ ਨੂੰ ਪੂਰਾ ਗੁਰੂ ਲੱਭਦਾ ਹੈ, ਜਿਸ ਦੇ ਮੱਥੇ ਉਤੇ ਧੁਰੋਂ (ਭਲੇ ਕਰਮਾਂ ਦੇ ਸੰਸਕਾਰਾਂ ਦਾ ਲੇਖ) ਲਿਖਿਆ ਹੋਇਆ ਹੈ।(ਹੇ ਭਾਈ!) ਸਾਰੇ ਉਸ ਗੁਰੂ ਨੂੰ ਸਿਰ ਨਿਵਾਓ ਜੋ ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰਦਾ ਹੈ।੪।--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ ਅਰਥ: ਜਿਨ੍ਹਾਂ ਨੂੰ ਸਤਿਗੁਰੂ ਮਿਲਿਆ ਹੈ, ਉਹ ਸਦਾ ਹਰੀ ਦੀ ਸਿਫ਼ਤਿ-ਸਾਲਾਹ ਕਰਦੇ ਹਨ; ਚਿੰਤਾ ਤੋਂ ਰਹਿਤ (ਕਰਨ ਵਾਲੇ) ਹਰੀ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਹੈ ਤੇ ਉਹ ਸਤਿਗੁਰੂ ਦੇ ਸੱਚੇ ਸ਼ਬਦ ਵਿਚ ਲੀਨ ਰਹਿੰਦੇ ਹਨ।ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥ ਅਰਥ: ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਭੀ ਮੁਕਤੀ ਦਾ ਦਰਜਾ ਹਾਸਲ ਕਰ ਲੈਂਦੇ ਹਨ। ਜੋ ਮਨੁੱਖ ਸਤਿਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਤੇ ਪਰਮਾਤਮਾ ਪ੍ਰਸੰਨ ਹੋ ਜਾਂਦਾ ਹੈ।ਜਨੁ ਨਾਨਕੁ ਹਰਿ ਕਾ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ ॥੧॥ ਅਰਥ: ਦਾਸ ਨਾਨਕ (ਭੀ) ਉਸ ਹਰੀ ਦਾ ਦਾਸ ਹੈ, ਹਰੀ ਮੇਹਰ ਕਰ ਕੇ (ਆਪਣੇ ਦਾਸ ਦੀ) ਲਾਜ ਰੱਖਦਾ ਹੈ।੧।ਮਃ ੩ ॥ ਹੰਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ ॥ ਹੰਉਮੈ ਵਡਾ ਰੋਗੁ ਹੈ ਮਰਿ ਜੰਮੈ ਆਵੈ ਜਾਇ ॥ ਅਰਥ: ਅਹੰਕਾਰ ਵਿਚ ਰਿਹਾਂ ਮਨੁੱਖ ਦੇ ਮਨ ਵਿਚ ਅਸ਼ਾਂਤੀ ਬਣੀ ਰਹਿੰਦੀ ਹੈ ਤੇ ਉਸ ਦੀ ਉਮਰ ਇਸ ਅਸ਼ਾਂਤੀ ਵਿਚ ਹੀ ਗੁਜ਼ਰ ਜਾਂਦੀ ਹੈ; ਅਹੰਕਾਰ (ਮਨੁੱਖ ਲਈ) ਇਕ ਤਗੜਾ ਰੋਗ ਹੈ (ਇਸ ਰੋਗ ਵਿਚ ਹੀ) ਮਨੁੱਖ ਮਰਦਾ ਹੈ, ਜੰਮਦਾ ਹੈ, ਆਉਂਦਾ ਹੈ ਫੇਰ ਜਾਂਦਾ ਹੈ (ਭਾਵ, ਜੰਮਣ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ) ।ਜਿਨ ਕਉ ਪੂਰਬਿ ਲਿਖਿਆ ਤਿਨਾ ਸਤਗੁਰੁ ਮਿਲਿਆ ਪ੍ਰਭੁ ਆਇ ॥ ਨਾਨਕ ਗੁਰ ਪਰਸਾਦੀ ਉਬਰੇ ਹਉਮੈ ਸਬਦਿ ਜਲਾਇ ॥੨॥ ਅਰਥ: ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦਾ ਸੰਸਕਾਰ-ਰੂਪ ਲੇਖ) ਉੱਕਰਿਆ ਹੋਇਆ ਹੈ, ਉਹਨਾਂ ਨੂੰ ਸਤਿਗੁਰੂ ਮਿਲਦਾ ਹੈ (ਤੇ ਸਤਿਗੁਰੂ ਦੇ ਮਿਲਿਆਂ) ਪਰਮਾਤਮਾ (ਭੀ) ਆ ਮਿਲਦਾ ਹੈ; ਹੇ ਨਾਨਕ! ਉਹ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਉਮੈ ਦੂਰ ਕਰ ਕੇ ਸਤਿਗੁਰੂ ਦੀ ਕਿਰਪਾ ਨਾਲ ('ਹਉਮੈ ਰੋਗ' ਤੋਂ) ਬਚ ਜਾਂਦੇ ਹਨ।੨।ਪਉੜੀ ॥ ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ ਅਬਿਨਾਸੀ ਪੁਰਖੁ ਬਿਧਾਤਾ ॥ ਹਰਿ ਨਾਮੁ ਹਮ ਸ੍ਰੇਵਹ ਹਰਿ ਨਾਮੁ ਹਮ ਪੂਜਹ ਹਰਿ ਨਾਮੇ ਹੀ ਮਨੁ ਰਾਤਾ ॥ਅਰਥ: ਜੋ ਹਰੀ ਅਦ੍ਰਿਸ਼ਟ ਹੈ, ਜੋ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਨਾਸ ਤੋਂ ਰਹਿਤ ਹੈ, ਹਰ ਥਾਂ ਵਿਆਪਕ ਹੈ ਤੇ ਸਿਰਜਣਹਾਰ ਹੈ, ਉਸ ਦਾ ਨਾਮ ਸਾਡਾ (ਰਾਖਾ) ਹੈ; ਅਸੀ ਉਸ ਹਰੀ-ਨਾਮ ਨੂੰ ਸੇਂਵਦੇ ਹਾਂ, ਨਾਮ ਨੂੰ ਪੂਜਦੇ ਹਾਂ, ਨਾਮ ਵਿਚ ਹੀ ਸਾਡਾ ਮਨ ਰੱਤਾ ਹੋਇਆ ਹੈ।ਹਰਿ ਨਾਮੈ ਜੇਵਡੁ ਕੋਈ ਅਵਰੁ ਨ ਸੂਝੈ ਹਰਿ ਨਾਮੋ ਅੰਤਿ ਛਡਾਤਾ ॥ ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ ਧੰਨੁ ਗੁਰੂ ਕਾ ਪਿਤਾ ਮਾਤਾ ॥ਅਰਥ: ਹਰੀ ਦੇ ਨਾਮ ਜੇਡਾ ਮੈਨੂੰ ਕੋਈ ਹੋਰ ਸੁੱਝਦਾ ਨਹੀਂ, ਨਾਮ ਹੀ ਅਖ਼ੀਰ ਵੇਲੇ ਛਡਾਉਂਦਾ ਹੈ। ਧੰਨ ਹੈ ਉਸ ਪਰਉਪਕਾਰੀ ਸਤਿਗੁਰੂ ਦਾ ਮਾਂ ਪਿਉ, ਜਿਸ ਗੁਰੂ ਨੇ ਸਾਨੂੰ ਨਾਮ ਬਖ਼ਸ਼ਿਆ ਹੈ।ਹੰਉ ਸਤਿਗੁਰ ਅਪੁਣੇ ਕੰਉ ਸਦਾ ਨਮਸਕਾਰੀ ਜਿਤੁ ਮਿਲਿਐ ਹਰਿ ਨਾਮੁ ਮੈ ਜਾਤਾ ॥੧੬॥SHALOK, THIRD MEHL:Those who meet the True Guru, ever sing the Kirtan of the Lord’s Praises. The Lord’s Name naturally fills their minds, and they are absorbed in the Shabad, the Word of the True Lord. They redeem their generations, and they themselves obtain the state of liberation. The Supreme Lord God is pleased with those who fall at the Guru’s Feet. Servant Nanak is the Lord’s slave; by His Grace, the Lord preserves his honor. || 1 || THIRD MEHL: In egotism, one is assailed by fear; he passes his life totally troubled by fear. Egotism is such a terrible disease; he dies, to be reincarnated — he continues coming and going. Those who have such pre-ordained destiny meet with the True Guru, God Incarnate. O Nanak, by Guru’s Grace, they are redeemed; their egos are burnt away through the Word of the Shabad. || 2 || PAUREE: The Lord’s Name is my immortal, unfathomable, imperishable Creator Lord, the Architect of Destiny. I serve the Lord’s Name, I worship the Lord’s Name, and my soul is imbued with the Lord’s Name. I know of no other as great as the Lord’s Name; the Lord’s Name shall deliver me in the end. The Generous Guru has given me the Lord’s Name; blessed, blessed are the Guru’s mother and father. I ever bow in humble reverence to my True Guru; meeting Him, I have come to know the Lord’s Name. || 16 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ . ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥ ਇਹ ਜਗਤ (ਭਾਵ, ਹਰੇਕ ਜੀਵ) (ਇਹ ਚੀਜ਼ 'ਮੇਰੀ' ਬਣ ਜਾਏ, ਇਹ ਚੀਜ਼ 'ਮੇਰੀ' ਹੋ ਜਾਏ-ਇਸ) ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ) ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖਿ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ।੧।ਜਿਨ੍ਹਾਂ ਮਨੁੱਖਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ, ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਉਹਨਾਂ ਨੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ।ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ। ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ)।੨।ਜਦੋਂ ਪ੍ਰਭੂ ਨੇ ਆਪਣਾ ਆਪ (ਹੀ) ਪੈਦਾ ਕੀਤਾ ਹੋਇਆ ਸੀ ਤਦੋਂ ਕੋਈ ਹੋਰ ਦੂਜਾ ਨਹੀਂ ਸੀ, ਸਲਾਹ ਮਸ਼ਵਰਾ ਭੀ ਆਪ ਹੀ ਕਰਦਾ ਸੀ, ਜੋ ਕਰਦਾ ਸੀ ਸੋ ਹੁੰਦਾ ਸੀ। ਉਸ ਵੇਲੇ ਨਾਹ ਆਕਾਸ਼ ਨਾਹ ਪਾਤਾਲ ਤੇ ਨਾਹ ਇਹ ਤ੍ਰੈਵੇ ਲੋਕ ਸਨ, ਕੋਈ ਉਤਪੱਤੀ ਅਜੇ ਨਹੀਂ ਸੀ ਹੋਈ, ਆਕਾਰ-ਰਹਿਤ ਪਰਮਾਤਮਾ ਅਜੇ ਆਪ ਹੀ ਆਪ ਸੀ।ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਕਰਦਾ ਹੈ ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ।੧।This world (meaning, every living being) (this thing becomes 'mine', this thing becomes 'mine'-this) is so stuck in the unknown that it is not trying to live. Those who walk on the words of Satguru, they learn the way of life, those who attach their mind to the Lord's feet, understand, they live forever, (because) O Nanak! Faced with the Guru, Lord Lord of Mercy comes to dwell in the mind and Gurmukhs reach that state where the mind is not swayed by material things. 1.Those people who are infatuated with Maya, who are infatuated with the love of Maya, never wake up (from this oblivion), they have anxiety and conflict in their minds, they have brought this burden of the world's lamps on their heads. has happened The habit of the people who follow their own mind is that they never think about the Gur Shabad. O Nanak! They have not been blessed with the name of God, they are lost in birth and life kills them and destroys them (ie, they are always suffering from the hands of death). 2.stanza Take care of yourself, then there is no one else. The decision is to do whatever you want to do. Tadhu akasu na patalu hai na trai loi ॥ Then you are self-deprecating. Jiu tisu bhavai tivai kare tisu binu avaru na koi.1.--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥g ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥ {ਅਰਥ: ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧।ਹੇ ਭਾਈ! ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ।ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ) , ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ।੨।(ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ) , ਉਹ ਹਰ ਥਾਂ ਮੌਜੂਦ ਹੈ।੩।ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ) , ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ! ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ।੪।੧।ਨੋਟ: ਇਸ ਸ਼ਬਦ ਦੇ ਦੂਜੇ ਬੰਦ ਦੇ ਲਫ਼ਜ਼ 'ਬਾਦੁ' ਤੇ 'ਸਿਆਮ ਮੂਰਤਿ' ਤੋਂ ਇਉਂ ਪ੍ਰਤੀਤ ਹੁੰਦਾ ਹੈ ਕਿ ਕਬੀਰ ਜੀ ਕਿਸੇ ਕਾਜ਼ੀ ਤੇ ਪੰਡਿਤ ਦੀ ਬਹਿਸ ਨੂੰ ਨਾ-ਪਸੰਦ ਕਰਦੇ ਹੋਏ ਇਹ ਸ਼ਬਦ ਉਚਾਰ ਰਹੇ ਹਨ। ਬਹਿਸਾਂ ਵਿਚ ਆਮ ਤੌਰ ਤੇ ਇਕ-ਦੂਜੇ ਦੇ ਧਰਮ-ਪੁਸਤਕਾਂ ਉੱਤੇ ਚਿੱਕੜ ਸੁੱਟਣ ਦੇ ਜਤਨ ਕੀਤੇ ਜਾਂਦੇ ਹਨ, ਦੂਜੇ ਮਤ ਨੂੰ ਝੂਠਾ ਸਾਬਤ ਕਰਨ ਦੀ ਕੋਸ਼ਸ਼ ਕੀਤੀ ਜਾਂਦੀ ਹੈ। ਪਰ ਬਹਿਸ ਕਰਨ ਵਾਲੇ ਨੂੰ ਪੁੱਛੋ ਕਿ ਕਦੇ ਇਸ ਵਿਚੋਂ ਦਿਲ ਨੂੰ ਭੀ ਕੋਈ ਸ਼ਾਂਤੀ ਹਾਸਲ ਹੋਈ ਹੈ? ਕੋਈ ਆਖਦਾ ਹੈ ਰੱਬ ਸਤਵੇਂ ਅਸਮਾਨ ਤੇ ਹੈ, ਕੋਈ ਆਖਦਾ ਹੈ ਕ੍ਰਿਸ਼ਨ ਜੀ ਦੀ ਮੂਰਤੀ ਹੀ ਪਰਮਾਤਮਾ ਹੈ; ਪਰ ਇਹ ਭੇਤ ਬੰਦਗੀ ਕਰਨ ਵਾਲੇ ਨੂੰ ਸਮਝ ਵਿਚ ਆਉਂਦਾ ਹੈ ਕਿ ਪਰਮਾਤਮਾ ਖ਼ਲਕਤ ਵਿਚ ਵੱਸਦਾ ਹੈ, ਪਰਮਾਤਮਾ ਹਰ ਥਾਂ ਮੌਜੂਦ ਹੈ।੪।ਸ਼ਬਦ ਦਾ ਭਾਵ: ਦੂਜਿਆਂ ਦੀਆਂ ਧਰਮ-ਪੁਸਤਕਾਂ ਉੱਤੇ ਚਿੱਕੜ ਸੁੱਟਿਆਂ ਮਨ ਵਿਚ ਸ਼ਾਂਤੀ ਨਹੀਂ ਹੋ ਸਕਦੀ। ਅੰਦਰ-ਵੱਸਦੇ ਰੱਬ ਦੀ ਬੰਦਗੀ ਕਰੋ, ਸਾਰੀ ਖ਼ਲਕਤ ਵਿਚ ਦਿੱਸ ਪਏਗਾ।TILANG, THE WORD OF DEVOTEE KABEER JEE:ONE UNIVERSAL CREATOR GOD. BY THE GRACE OF THE TRUE GURU:The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 || O human being, search your own heart every day, and do not wander around in confusion. This world is just a magic-show; no one will be holding your hand. || 1 || Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 || Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 || The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 || 1 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥ਅਰਥ: ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ।੧।ਰਹਾਉ।ਵਹੁਟੀ, ਪੁੱਤਰ, ਸਰੀਰ, ਘਰ, ਦੌਲਤ-ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ।੧।ਅਜਾਮਲ, ਗਜ, ਗਨਿਕਾ-ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ।੨।(ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ) । ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ?।੩।(ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ-ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਹੇ ਦਾਸ ਕਬੀਰ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ।੪।੫।ਸ਼ਬਦ ਦਾ ਭਾਵ: ਪਰਮਾਤਮਾ ਦਾ ਨਾਮ ਸਿਮਰੋ-ਇਹੀ ਹੈ ਸਦਾ ਦਾ ਸਾਥੀ, ਤੇ ਇਸ ਦੀ ਬਰਕਤਿ ਨਾਲ ਬੜੇ ਬੜੇ ਵਿਕਾਰੀ ਭੀ ਤਰ ਜਾਂਦੇ ਹਨ। ਕਰਮ-ਕਾਂਡ ਦੇ ਭੁਲੇਖਿਆਂ ਵਿਚ ਨਾਹ ਪਵੋ।ENGLISH TRANSLATION Remember the Lord, remember the Lord, remember the Lord in meditation, O Siblings of Destiny.Without remembering the Lord's Name in meditation, a great many are drowned. ||1||Pause||Your spouse, children, body, house and possessions - you think these will give you peace.But none of these shall be yours, when the time of death comes. ||1||Ajaamal, the elephant, and the prostitute committed many sins,but still, they crossed over the world-ocean, by chanting the Lord's Name. ||2||You have wandered in reincarnation, as pigs and dogs - did you feel no shame?Forsaking the Ambrosial Name of the Lord, why do you eat poison? ||3||Abandon your doubts about do's and dont's, and take to the Lord's Name.By Guru's Grace, O servant Kabeer, love the Lord.--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ ॥੧॥੩॥ --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਰਾਮਕਲੀ ਮਹਲਾ ੫ ॥(ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ) ਨਾਮ ਦੇ ਦਿੱਤਾ, (ਉਸ ਦਾ ਜੀਵਨ) ਪਵਿੱਤਰ ਬਣਾ ਦਿੱਤਾ । (ਜਿਸ ਨੂੰ ਗੁਰੂ ਨੇ) ਹਰਿ-ਨਾਮ ਧਨ ਸਰਮਾਇਆ (ਬਖ਼ਸ਼ਿਆ, ਦੁਨੀਆ ਵਾਲਾ) ਇਹ ਧਨ (ਵੇਖ ਕੇ), ਉਹ (ਇਸ ਵਲੋਂ) ਉਪਰਾਮ-ਚਿੱਤ ਹੀ ਰਹਿੰਦਾ ਹੈ । (ਗੁਰੂ ਨੇ ਜਿਸ ਮਨੁੱਖ ਦੇ ਜੀਵਨ-ਰਾਹ ਵਿਚੋਂ ਮਾਇਆ ਦੇ ਮੋਹ ਦੀ) ਰੁਕਾਵਟ ਕੱਟ ਦਿੱਤੀ, ਉਸ ਨੂੰ ਉਸ ਨੇ ਪਰਮਾਤਮਾ ਦੀ ਭਗਤੀ ਵਿਚ ਜੋੜ ਦਿੱਤਾ, ਉਹ ਮਨੁੱਖ (ਸਦਾ) ਪਰਮਾਤਮਾ ਦੀ ਭਗਤੀ ਕਰਦਾ ਹੈ, (ਸਦਾ) ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ । (ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ) ਆਪਣੇ (ਪਿਆਰੇ) ਗੁਰਦੇਵ ਨੇ ਮਿਹਰ ਕੀਤੀ, ਹਰੀ ਦੇ ਉਹ ਸੇਵਕ ਬੜੇ ਆਨੰਦ ਨਾਲ ਹਰੀ ਦੇ ਗੁਣ ਗਾਂਦੇ ਰਹਿੰਦੇ ਹਨ । ਉਹਨਾਂ ਦੇ ਅੰਦਰ (ਇਉਂ ਖਿੜਾਉ ਬਣਿਆ ਰਹਿੰਦਾ ਹੈ, ਮਾਨੋ, ਉਹਨਾਂ ਦੇ ਅੰਦਰ) ਇੱਕ-ਰਸ ਵਾਜੇ ਵੱਜ ਰਹੇ ਹਨ ।੧।ਰਹਾਉ।(ਹੇ ਭਾਈ!) ਗੁਰੂ ਦੀ ਸੰਗਤਿ ਵਿਚ (ਰਿਹਾਂ ਮਨੁੱਖ ਦੇ ਅੰਦਰੋਂ ਦੂਜਿਆਂ ਵਾਸਤੇ) ਨਫ਼ਰਤ ਦੂਰ ਹੋ ਜਾਂਦੀ ਹੈ, ਮਨੁੱਖ ਦਾ ਮਨ ਤੇ ਤਨ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਜਾਂਦਾ ਹੈ । (ਗੁਰੂ ਦੀ ਸੰਗਤਿ ਦੀ ਬਰਕਤਿ ਨਾਲ ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਕਈ ਜਨਮਾਂ ਦਾ ਸੁੱਤਾ ਹੋਇਆ ਜਾਗ ਪੈਂਦਾ ਹੈ, (ਸੰਗਤਿ ਦਾ ਸਦਕਾ) ਉਸ ਦਾ ਪਹਿਲੇ ਜਨਮਾਂ ਦਾ ਚੰਗਾ ਭਾਗ ਮਿਲਣ ਦਾ ਸਬੱਬ ਆ ਬਣਦਾ ਹੈ ।੨।(ਹੇ ਭਾਈ! ਗੁਰੂ ਦੀ ਸੰਗਤਿ ਵਿਚ ਰਿਹਾਂ ਜਿਸ ਮਨੁੱਖ ਉੱਤੇ) ਪ੍ਰਭੂ ਨੇ ਕਿਰਪਾ ਕੀਤੀ, ਦਇਆ ਕੀਤੀ, ਉਸ ਨੂੰ ਦੁੱਖਾਂ ਵਿਚ ਡੁੱਬਦੇ ਨੂੰ (ਪ੍ਰਭੂ ਨੇ ਬਾਹੋਂ ਫੜ ਕੇ) ਬਚਾ ਲਿਆ, ਪ੍ਰਭੂ ਨੇ ਉਸ ਦੀ ਕੀਤੀ ਕੋਈ ਸੇਵਾ ਨਹੀਂ ਵੇਖੀ ਕੋਈ ਮਿਹਨਤ ਨਹੀਂ ਵੇਖੀ, (ਦੁੱਖਾਂ ਤੋਂ) ਬਚਾਣ ਦੀ ਸਮਰੱਥਾ ਵਾਲੇ ਨੇ ਦਇਆ ਦੇ ਸੋਮੇ ਨੇ ਉਸ ਦੀ ਰੱਖਿਆ ਕਰ ਦਿੱਤੀ ।੩।ਹੇ ਨਾਨਕ! (ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ) ਮੁੜ ਮੁੜ ਸੁਣ ਕੇ (ਜਿਸ ਮਨੁੱਖ ਦੇ) ਮਨ ਵਿਚ (ਸਿਫ਼ਤਿ-ਸਾਲਾਹ ਕਰਨ ਦਾ) ਚਾਉ ਪੈਦਾ ਹੋ ਗਿਆ, ਉਹ ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੇ ਗੁਣ ਗਾਣ ਲੱਗ ਪਿਆ । (ਗੁਣ) ਗਾਂਦਿਆਂ ਗਾਂਦਿਆਂ ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ । ਗੁਰੂ ਦੀ ਕਿਰਪਾ ਨਾਲ ਉਸ ਨੇ (ਪ੍ਰਭੂ-ਚਰਨਾਂ ਵਿਚ) ਸੁਰਤਿ ਜੋੜ ਲਈ ।੪।੨੦।੩੧।RAAMKALEE, FIFTH MEHL:Blessing me with His Name, He has purified and sanctified me. The Lords wealth is my capital. False hope has left me; this is my wealth. Breaking my bonds, the Lord has linked me to His service. I am a devotee of the Lord, Har, Har; I sing the Glorious Praises of the Lord. || 1 || The unstruck sound current vibrates and resounds. The Lords humble servants sing His Glorious Praises with love and delight; they are honored by the Divine Guru. || 1 || Pause || My pre-ordained destiny has been activated; I have awakened from the sleep of countless incarnations. In the Saadh Sangat, the Company of the Holy, my aversion is gone. My mind and body are imbued with love for the Lord. || 2 || The Merciful Savior Lord has saved me. I have no service or work to my credit. In His Mercy, God has taken pity on me; He lifted me up and pulled me out, when I was suffering in pain. || 3 || Listening, listening to His Praises, joy has welled up within my mind. Twenty-four hours a day, I sing the Glorious Praises of the Lord. Singing, singing His Praises, I have obtained the supreme status. By Gurus Grace, Nanak is lovingly focused on the Lord. || 4 || 20 || 31 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥ ਅਰਥ: ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।ਰਹਾਉ।ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ।੧।ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ।੨।(ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ।੩।(ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਹੇ ਨਾਨਕ! ਆਖ-ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ।੪।੫।DHANAASAREE, FIFTH MEHL:Body, mind, wealth and everything belong to Him; He alone is all-wise and all-knowing. He listens to my pains and pleasures, and then my condition improves. || 1 || My soul is satisfied with the One Lord alone. People make all sorts of other efforts, but they have no value at all. || Pause || The Ambrosial Naam, the Name of the Lord, is a priceless jewel. The Guru has given me this advice. It cannot be lost, and it cannot be shaken off; it remains steady, and I am perfectly satisfied with it. || 2 || Those things which tore me away from You, Lord, are now gone. When golden ornaments are melted down into a lump, they are still said to be gold. || 3 || The Divine Light has illuminated me, and I am filled with celestial peace and glory; the unstruck melody of the Lord’s Bani resounds within me. Says Nanak, I have built my eternal home; the Guru has constructed it for me. || 4 || 5 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥ ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥ ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥ ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥ ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥ ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥ ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥ ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥ ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥ ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥ ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥ ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥ ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥ ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥ --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧।ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ।੧।--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਮੀਤਾ ਐਸੇ ਹਰਿ ਜੀਉ ਪਾਏ ॥ ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥ ਮਿਲਿਓ ਮਨੋਹਰੁ ਸਰਬ ਸੁਖੈਨਾ ਤਿਆਗਿ ਨ ਕਤਹੂ ਜਾਏ ॥ ਅਨਿਕ ਅਨਿਕ ਭਾਤਿ ਬਹੁ ਪੇਖੇ ਪ੍ਰਿਅ ਰੋਮ ਨ ਸਮਸਰਿ ਲਾਏ ॥੧॥ ਮੰਦਰਿ ਭਾਗੁ ਸੋਭ ਦੁਆਰੈ ਅਨਹਤ ਰੁਣੁ ਝੁਣੁ ਲਾਏ ॥ ਕਹੁ ਨਾਨਕ ਸਦਾ ਰੰਗੁ ਮਾਣੇ ਗ੍ਰਿਹ ਪ੍ਰਿਅ ਥੀਤੇ ਸਦ ਥਾਏ ॥੨॥੧॥੨੭॥ ਹੇ ਭਾਈ! ਮੈਂ ਅਜੇਹੇ ਮਿੱਤਰ ਪ੍ਰਭੂ ਜੀ ਲੱਭ ਲਏ ਹਨ, ਜੋ ਮੈਨੂੰ ਛੱਡ ਕੇ ਨਹੀਂ ਜਾਂਦਾ, ਸਦਾ ਮੇਰੇ ਨਾਲ ਰਹਿੰਦਾ ਹੈ, ਗੁਰੂ ਨੂੰ ਮਿਲ ਕੇ ਮੈਂ ਹਰ ਵੇਲੇ ਉਸ ਦੇ ਗੁਣ ਗਾਂਦਾ ਰਹਿੰਦਾ ਹਾਂ।੧।ਰਹਾਉ।|ਹੇ ਭਾਈ! ਮੇਰੇ ਮਨ ਨੂੰ ਮੋਹ ਲੈਣ ਵਾਲਾ, ਮੈਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪਿਆ ਹੈ, ਮੈਨੂੰ ਛੱਡ ਕੇ ਉਹ ਹੋਰ ਕਿਤੇ ਭੀ ਨਹੀਂ ਜਾਂਦਾ, (ਸੁਖਾਂ ਦੇ ਇਕਰਾਰ ਕਰਨ ਵਾਲੇ) ਹੋਰ ਬਥੇਰੇ ਅਨੇਕਾਂ ਕਿਸਮਾਂ ਦੇ (ਵਿਅਕਤੀ) ਵੇਖ ਲਏ ਹਨ, ਪਰ ਕੋਈ ਭੀ ਪਿਆਰੇ ਪ੍ਰਭੂ ਦੇ ਇਕ ਵਾਲ ਦੀ ਭੀ ਬਰਾਬਰੀ ਨਹੀਂ ਕਰ ਸਕਦਾ।੧।ਹੇ ਨਾਨਕ! ਆਖ-ਜਿਸ ਜੀਵ ਦੇ ਹਿਰਦੇ-ਘਰ ਵਿਚ ਪ੍ਰਭੂ ਜੀ ਸਦਾ ਲਈ ਆ ਟਿਕਦੇ ਹਨ, ਉਹ ਸਦਾ ਆਤਮਕ ਆਨੰਦ ਮਾਣਦਾ ਹੈ, ਉਸ ਦੇ ਹਿਰਦੇ-ਘਰ ਵਿਚ ਭਾਗ ਜਾਗ ਪੈਂਦਾ ਹੈ, ਉਸ ਦੇ ਹਿਰਦੇ ਵਿਚ ਇਕ ਰਸ ਧੀਮਾ ਧੀਮਾ ਖ਼ੁਸ਼ੀ ਦਾ ਗੀਤ ਹੁੰਦਾ ਰਹਿੰਦਾ ਹੈ, ਉਸ ਨੂੰ ਪ੍ਰਭੂ ਦੇ ਦਰ ਤੇ ਸੋਭਾ ਮਿਲਦੀ ਹੈ।੨।੧।੨੭।O brother! I have found such a friend Lord, who does not leave me, abides with me forever, meeting the Guru, I keep on singing His praises at all times.O brother! The one who captivates my mind, I have found the Lord, the giver of all comforts, he leaves me nowhere else, Cannot equal even one hair of the Lord.O Nanak! Say, in the Hirda-ghar of the creature in which the Lord abides forever, he always enjoys the spiritual bliss, in his Hirda-ghar the fortune awakens, in his Hirda there is a song of slow and slow joy, He gets glory at the Lord's door.--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਗੂਜਰੀ ਮਹਲਾ ੫ ॥ ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥ ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥ ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥੨॥੧੬॥੨੫॥ਅਰਥ: (ਹੇ ਭਾਈ! ਮਾਇਆ-ਮੋਹਿਆ ਜੀਵ) ਕਦੇ ਆਪਣਾ ਮਨ ਪਰਮਾਤਮਾ (ਦੇ ਚਰਨਾਂ) ਨਾਲ ਨਹੀਂ ਜੋੜਦਾ। (ਮਾਇਆ ਦੀ ਖ਼ਾਤਰ) ਦੌੜ-ਭੱਜ ਕਰਦਿਆਂ (ਇਸ ਦੀ) ਉਮਰ ਗੁਜ਼ਰ ਜਾਂਦੀ ਹੈ ਸਾਰੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਨਹੀਂ ਜਪਦਾ।੧।ਰਹਾਉ।ਠੱਗੀ ਨਾਲ ਇਕ ਇਕ ਕੌਡੀ ਕਰ ਕੇ ਮਾਇਆ ਇਕੱਠੀ ਕਰਦਾ ਰਹਿੰਦਾ ਹੈ ਅਨੇਕਾਂ ਢੰਗ ਵਰਤ ਕੇ ਮਾਇਆ ਦੀ ਖ਼ਾਤਰ ਦੌੜਿਆ ਫਿਰਦਾ ਹੈ। ਪਰਮਾਤਮਾ ਦਾ ਨਾਮ ਭੁਲਾਣ ਦੇ ਕਾਰਨ ਇਸ ਨੂੰ ਅਨੇਕਾਂ ਹੀ ਦੁੱਖ ਆ ਵਾਪਰਦੇ ਹਨ। ਮਨ ਨੂੰ ਮੋਹ ਲੈਣ ਵਾਲੀ ਪ੍ਰਬਲ ਮਾਇਆ ਇਸ ਦੇ ਆਤਮਕ ਜੀਵਨ ਨੂੰ ਖਾ ਜਾਂਦੀ ਹੈ।੧।ਹੇ ਨਾਨਕ! ਆਖ-) ਹੇ ਗੋਬਿੰਦ! ਹੇ ਦਇਆਲ! ਹੇ ਕ੍ਰਿਪਾਲ! ਹੇ ਸੁਖਾਂ ਦੇ ਸਮੁੰਦਰ! ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ। ਹੇ ਮੇਰੇ ਮਾਲਕ! ਮੇਰੇ ਉਤੇ ਮੇਹਰ ਕਰ, ਮੇਰੇ ਕੀਤੇ ਕਰਮਾਂ ਵਲ ਧਿਆਨ ਨਾਹ ਕਰੀਂ।੨।੧੬।੨੫।Meaning: (O brother! Maya-Mohya Jiva) never attaches his mind to God (the feet of God). Running (for the sake of Maya), (its) life passes away, the treasure of all virtues does not chant the name of God. 1. Stay. He continues to accumulate wealth by cheating one by one, using many methods to run around for the sake of wealth. Due to forgetting the name of God, many sorrows befall him. The strong illusion that captivates the mind eats away at its spiritual life. 1.O Nanak! Say-) O Gobind! O mercy! O Kripal! O sea of ​​happiness! Oh Hari! I have come to you. O my lord! Have mercy on me, do not focus on my deeds. 2.16.25.--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸਲੋਕੁ ਮਹਲਾ ੨ ॥ ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥ ਗਲਾ ਕਰੇ ਘਣੇਰੀਆ ਖਸਮ ਨ ਪਾਏ ਸਾਦੁ ॥ ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ ॥ ਨਾਨਕ ਜਿਸ ਨੋ ਲਗਾ ਤਿਸੁ ਮਿਲੈ ਲਗਾ ਸੋ ਪਰਵਾਨੁ ॥੧॥ ਅਰਥ: ਜੋ ਕੋਈ ਨੌਕਰ ਆਪਣੇ ਮਾਲਕ ਦੀ ਨੌਕਰੀ ਭੀ ਕਰੇ, ਤੇ ਨਾਲ ਨਾਲ ਆਪਣੇ ਮਾਲਕ ਅੱਗੇ ਆਕੜ ਦੀਆਂ ਗੱਲਾਂ ਭੀ ਕਰੀ ਜਾਏ ਅਤੇ ਇਹੋ ਜਿਹੀਆਂ ਬਾਹਰਲੀਆਂ ਗੱਲਾਂ ਮਾਲਕ ਦੇ ਸਾਮ੍ਹਣੇ ਕਰੇ, ਤਾਂ ਉਹ ਨੌਕਰ ਮਾਲਕ ਦੀ ਖ਼ੁਸ਼ੀ ਹਾਸਲ ਨਹੀਂ ਕਰ ਸਕਦਾ। ਮਨੁੱਖ ਆਪਣਾ ਆਪ ਮਿਟਾ ਕੇ (ਮਾਲਕ ਦੀ) ਸੇਵਾ ਕਰੇ ਤਾਂ ਹੀ ਉਸ ਨੂੰ (ਮਾਲਕ ਦੇ ਦਰ ਤੋਂ) ਕੁਝ ਆਦਰ ਮਿਲਦਾ ਹੈ, ਤਾਂ ਹੀ, ਹੇ ਨਾਨਕ! ਉਹ ਮਨੁੱਖ ਆਪਣੇ ਉਸ ਮਾਲਕ ਨੂੰ ਮਿਲ ਪੈਂਦਾ ਹੈ ਜਿਸ ਦੀ ਸੇਵਾ ਵਿਚ ਲੱਗਾ ਹੋਇਆ ਹੈ। (ਆਪਣਾ ਆਪ ਗੁਆ ਕੇ ਸੇਵਾ ਵਿਚ) ਲੱਗਾ ਹੋਇਆ ਮਨੁੱਖ ਹੀ (ਮਾਲਕ ਦੇ ਦਰ ਤੇ) ਕਬੂਲ ਹੁੰਦਾ ਹੈ।1। ਮਹਲਾ ੨ ॥ ਜੋ ਜੀਇ ਹੋਇ ਸੁ ਉਗਵੈ ਮੁਹ ਕਾ ਕਹਿਆ ਵਾਉ ॥ ਬੀਜੇ ਬਿਖੁ ਮੰਗੈ ਅੰਮ੍ਰਿਤੁ ਵੇਖਹੁ ਏਹੁ ਨਿਆਉ ॥੨॥ {ਅਰਥ: ਜੋ ਕੁਝ ਮਨੁੱਖ ਦੇ ਦਿਲ ਵਿਚ ਹੁੰਦਾ ਹੈ, ਉਹੀ ਪਰਗਟ ਹਂੁੰਦਾ ਹੈ, (ਭਾਵ, ਜਿਹੋ ਜਿਹੀ ਮਨੁੱਖ ਦੀ ਨੀਯਤ ਹੁੰਦੀ ਹੈ, ਤਿਹੋ ਜਿਹਾ ਉਸ ਨੂੰ ਫਲ ਲੱਗਦਾ ਹੈ) , (ਜੇ ਅੰਦਰ ਨੀਯਤ ਕੁਝ ਹੋਰ ਹੋਵੇ, ਤਾਂ ਉਸ ਦੇ ਉਲਟ) ਮੂੰਹੋਂ ਆਖ ਦੇਣਾ ਵਿਅਰਥ ਹੈ। ਇਹ ਕੇਡੀ ਅਚਰਜ ਗੱਲ ਹੈ ਕਿ ਮਨੁੱਖ ਬੀਜਦਾ ਤਾਂ ਜ਼ਹਿਰ ਹੈ (ਭਾਵ, ਨੀਯਤ ਤਾਂ ਵਿਕਾਰਾਂ ਵਲ ਹੈ) (ਪਰ ਉਸ ਦੇ ਫਲ ਵਜੋਂ) ਮੰਗਦਾ ਅੰਮ੍ਰਿਤ ਹੈ।2। ਮਹਲਾ ੨ ॥ ਨਾਲਿ ਇਆਣੇ ਦੋਸਤੀ ਕਦੇ ਨ ਆਵੈ ਰਾਸਿ ॥ ਜੇਹਾ ਜਾਣੈ ਤੇਹੋ ਵਰਤੈ ਵੇਖਹੁ ਕੋ ਨਿਰਜਾਸਿ ॥ ਵਸਤੂ ਅੰਦਰਿ ਵਸਤੁ ਸਮਾਵੈ ਦੂਜੀ ਹੋਵੈ ਪਾਸਿ ॥ ਸਾਹਿਬ ਸੇਤੀ ਹੁਕਮੁ ਨ ਚਲੈ ਕਹੀ ਬਣੈ ਅਰਦਾਸਿ ॥ ਕੂੜਿ ਕਮਾਣੈ ਕੂੜੋ ਹੋਵੈ ਨਾਨਕ ਸਿਫਤਿ ਵਿਗਾਸਿ ॥੩॥ ਅਰਥ: ਕੋਈ ਭੀ ਮਨੁੱਖ ਪਰਖ ਕੇ ਵੇਖ ਲਏ, ਕਿਸੇ ਅੰਞਾਣ ਨਾਲ ਲਾਈ ਹੋਈ ਮਿੱਤਰਤਾ ਕਦੇ ਸਿਰੇ ਨਹੀਂ ਚੜ੍ਹਦੀ, ਕਿਉਂਕਿ ਉਸ ਅੰਞਾਣ ਦਾ ਰਵੱਈਆ ਉਹੋ ਜਿਹਾ ਹੀ ਰਹਿੰਦਾ ਹੈ ਜਿਹੋ ਜਹੀ ਉਸ ਦੀ ਸਮਝ ਹੁੰਦੀ ਹੈ; (ਇਸੇ ਤਰ੍ਹਾਂ ਇਸ ਮੂਰਖ ਮਨ ਦੇ ਆਖੇ ਲੱਗਿਆਂ ਕਦੇ ਲਾਭ ਨਹੀਂ ਹੁੰਦਾ, ਇਹ ਮਨ ਆਪਣੀ ਸਮਝ ਅਨੁਸਾਰ ਵਿਕਾਰਾਂ ਵਲ ਹੀ ਲਈ ਫਿਰਦਾ ਹੈ) । ਕਿਸੇ ਇਕ ਚੀਜ਼ ਵਿਚ ਕੋਈ ਹੋਰ ਚੀਜ਼ ਤਾਂ ਹੀ ਪੈ ਸਕਦੀ ਹੈ, ਜੇ ਉਸ ਵਿਚੋਂ ਪਹਿਲੀ ਪਈ ਹੋਈ ਚੀਜ਼ ਕੱਢ ਲਈ ਜਾਏ; (ਇਸੇ ਤਰ੍ਹਾਂ ਇਸ ਮਨ ਨੂੰ ਪ੍ਰਭੂ ਵਲ ਜੋੜਨ ਲਈ ਇਹ ਜ਼ਰੂਰੀ ਹੈ ਕਿ ਇਸ ਦਾ ਪਹਿਲਾ ਸੁਭਾਉ ਤਬਦੀਲ ਕੀਤਾ ਜਾਏ) । ਖਸਮ ਨਾਲ ਹੁਕਮ ਕੀਤਾ ਹੋਇਆ ਕਾਮਯਾਬ ਨਹੀਂ ਹੋ ਸਕਦਾ, ਉਸ ਦੇ ਅੱਗੇ ਤਾਂ ਨਿਮ੍ਰਤਾ ਹੀ ਫਬਦੀ ਹੈ। ਹੇ ਨਾਨਕ! ਧੋਖੇ ਦਾ ਕੰਮ ਕੀਤਿਆਂ ਧੋਖਾ ਹੀ ਹੁੰਦਾ ਹੈ, (ਭਾਵ, ਜਿਤਨਾ ਚਿਰ ਮਨੁੱਖ ਦੁਨੀਆ ਦੇ ਧੰਦਿਆਂ ਵਿਚ ਲੱਗਾ ਰਹਿੰਦਾ ਹੈ, ਉਤਨਾ ਚਿਰ ਚਿੰਤਾ ਵਿਚ ਹੀ ਫਸਿਆ ਰਹਿੰਦਾ ਹੈ, ਮਨ) ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤਿਆਂ ਹੀ ਖਿੜਾਉ ਵਿਚ ਆਉਂਦਾ ਹੈ।3। ਮਹਲਾ ੨ ॥ ਨਾਲਿ ਇਆਣੇ ਦੋਸਤੀ ਵਡਾਰੂ ਸਿਉ ਨੇਹੁ ॥ ਪਾਣੀ ਅੰਦਰਿ ਲੀਕ ਜਿਉ ਤਿਸ ਦਾ ਥਾਉ ਨ ਥੇਹੁ ॥੪॥ਮਹਲਾ ੨ ॥ ਹੋਇ ਇਆਣਾ ਕਰੇ ਕੰਮੁ ਆਣਿ ਨ ਸਕੈ ਰਾਸਿ ॥ ਜੇ ਇਕ ਅਧ ਚੰਗੀ ਕਰੇ ਦੂਜੀ ਭੀ ਵੇਰਾਸਿ ॥੫॥ ਅਰਥ: ਜੇ ਕੋਈ ਅੰਞਾਣ ਹੋਵੇ ਤੇ ਉਹ ਕੋਈ ਕੰਮ ਕਰੇ, ਉਹ ਕੰਮ ਨੂੰ ਸਿਰੇ ਨਹੀਂ ਚਾੜ੍ਹ ਸਕਦਾ; ਜੇ ਭਲਾ ਉਹ ਕਦੇ ਕੋਈ ਮਾੜਾ-ਮੋਟਾ ਇਕ ਕੰਮ ਕਰ ਭੀ ਲਵੇ, ਤਾਂ ਭੀ ਦੂਜੇ ਕੰਮ ਨੂੰ ਵਿਗਾੜ ਦਏਗਾ।5। ਪਉੜੀ ॥ ਚਾਕਰੁ ਲਗੈ ਚਾਕਰੀ ਜੇ ਚਲੈ ਖਸਮੈ ਭਾਇ ॥ ਹੁਰਮਤਿ ਤਿਸ ਨੋ ਅਗਲੀ ਓਹੁ ਵਜਹੁ ਭਿ ਦੂਣਾ ਖਾਇ ॥ ਖਸਮੈ ਕਰੇ ਬਰਾਬਰੀ ਫਿਰਿ ਗੈਰਤਿ ਅੰਦਰਿ ਪਾਇ ॥ ਵਜਹੁ ਗਵਾਏ ਅਗਲਾ ਮੁਹੇ ਮੁਹਿ ਪਾਣਾ ਖਾਇ ॥ ਜਿਸ ਦਾ ਦਿਤਾ ਖਾਵਣਾ ਤਿਸੁ ਕਹੀਐ ਸਾਬਾਸਿ ॥ ਨਾਨਕ ਹੁਕਮੁ ਨ ਚਲਈ ਨਾਲਿ ਖਸਮ ਚਲੈ ਅਰਦਾਸਿ ॥੨੨॥ਅਰਥ: ਜੋ ਨੌਕਰ ਆਪਣੇ ਮਾਲਕ ਦੀ ਮਰਜ਼ੀ ਅਨੁਸਾਰ ਤੁਰੇ (ਤਾਂ ਹੀ ਸਮਝੋ, ਕਿ) ਉਹ ਮਾਲਕ ਦੀ ਨੌਕਰੀ ਕਰ ਰਿਹਾ ਹੈ, ਉਸ ਨੂੰ ਇਕ ਤਾਂ ਬੜੀ ਇੱਜ਼ਤ ਮਿਲਦੀ ਹੈ, ਦੂਜੇ ਤਨਖ਼ਾਹ ਭੀ ਮਾਲਕ ਪਾਸੋਂ ਦੂਣੀ ਲੈਂਦਾ ਹੈ। ਪਰ ਜੇ ਸੇਵਕ ਆਪਣੇ ਮਾਲਕ ਦੀ ਬਰਾਬਰੀ ਕਰਦਾ ਹੈ (ਭਾਵ, ਮਾਲਕ ਨਾਲ ਸਾਵਾਂ ਹੋਣ ਦਾ ਜਤਨ ਕਰਦਾ ਹੈ) , ਉਹ ਮਨ ਵਿਚ ਸ਼ਰਮਿੰਦਗੀ ਹੀ ਉਠਾਂਦਾ ਹੈ, ਆਪਣੀ ਪਹਿਲੀ ਤਨਖ਼ਾਹ ਭੀ ਗਵਾ ਬੈਠਦਾ ਹੈ ਤੇ ਸਦਾ ਮੂੰਹ ਤੇ ਜੁੱਤੀਆਂ ਖਾਂਦਾ ਹੈ। ਹੇ ਨਾਨਕ! ਜਿਸ ਮਾਲਕ ਦਾ ਦਿੱਤਾ ਖਾਈਏ, ਉਸ ਦੀ ਸਦਾ ਵਡਿਆਈ ਕਰਨੀ ਚਾਹੀਦੀ ਹੈ; ਮਾਲਕ ਉੱਤੇ ਹੁਕਮ ਨਹੀਂ ਕੀਤਾ ਜਾ ਸਕਦਾ, ਉਸ ਦੇ ਅੱਗੇ ਅਰਜ਼ ਕਰਨੀ ਹੀ ਫਬਦੀ ਹੈ।12।Shalom Second MahalThis l passage is of Guru Angad Dev ji It offers profound wisdom about humility, service, and true attachmentHumility and service: The central theme of the first few verses is the importance of humility in performing service. True honor comes not from boasting or self-importance, but from serving with a willing heart and a humble spirit. This resonates with many philosophies and religions, emphasizing the value of putting others first and finding fulfillment in selfless actions.Inner thoughts and actions: The passage also highlights the connection between our inner thoughts and outward actions. What we sow within ourselves eventually manifests in the world around us. This reminds us to cultivate positive thoughts and intentions, as they guide our behavior and shape our relationships.Detachment and devotion: The later verses touch upon the concept of detachment. True attachment, according to the passage, lies not in clinging to possessions or relationships, but in merging with the divine source. This requires letting go of ego and surrendering to a higher power, a concept found in various spiritual traditions.Prayer and gratitude: Finally, the passage concludes with a reminder of the importance of prayer and gratitude. Recognizing the source of our blessings and approaching life with humility and reverence brings peace and fulfillment.Overall, this passage offers a timeless message about living a meaningful life. It emphasizes the importance of serving others, cultivating inner purity, and aligning ourselves with something greater than ourselves. These are valuable lessons that resonate across cultures and religions, and can guide us towards a more fulfilling and harmonious existence.--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਰਾਗੁ ਸੂਹੀ ਮਹਲਾ ੧ ਕੁਚਜੀ ੴ ਸਤਿਗੁਰ ਪ੍ਰਸਾਦਿ ॥ ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨ੍ਹ੍ਹੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥ ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥ ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ ॥ ਇਕਤੁ ਟੋਲਿ ਨ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥ ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ ॥ ਸੇ ਵਸਤੂ ਸਹਿ ਦਿਤੀਆ ਮੈ ਤਿਨ੍ਹ੍ਹ ਸਿਉ ਲਾਇਆ ਚਿਤੁ ਜੀਉ ॥ ਮੰਦਰ ਮਿਟੀ ਸੰਦੜੇ ਪਥਰ ਕੀਤੇ ਰਾਸਿ ਜੀਉ ॥ ਹਉ ਏਨੀ ਟੋਲੀ ਭੁਲੀਅਸੁ ਤਿਸੁ ਕੰਤ ਨ ਬੈਠੀ ਪਾਸਿ ਜੀਉ ॥ ਅੰਬਰਿ ਕੂੰਜਾ ਕੁਰਲੀਆ ਬਗ ਬਹਿਠੇ ਆਇ ਜੀਉ ॥ ਸਾ ਧਨ ਚਲੀ ਸਾਹੁਰੈ ਕਿਆ ਮੁਹੁ ਦੇਸੀ ਅਗੈ ਜਾਇ ਜੀਉ ॥ ਸੁਤੀ ਸੁਤੀ ਝਾਲੁ ਥੀਆ ਭੁਲੀ ਵਾਟੜੀਆਸੁ ਜੀਉ ॥ ਤੈ ਸਹ ਨਾਲਹੁ ਮੁਤੀਅਸੁ ਦੁਖਾ ਕੂੰ ਧਰੀਆਸੁ ਜੀਉ ॥ ਤੁਧੁ ਗੁਣ ਮੈ ਸਭਿ ਅਵਗਣਾ ਇਕ ਨਾਨਕ ਕੀ ਅਰਦਾਸਿ ਜੀਉ ॥ ਸਭਿ ਰਾਤੀ ਸੋਹਾਗਣੀ ਮੈ ਡੋਹਾਗਣਿ ਕਾਈ ਰਾਤਿ ਜੀਉ ॥੧॥ਅਰਥ: (ਹੇ ਸਹੇਲੀਏ!) ਮੈਂ ਸਹੀ ਜੀਵਨ ਦਾ ਚੱਜ ਨਹੀਂ ਸਿੱਖਿਆ, ਮੇਰੇ ਅੰਦਰ ਇਤਨੇ ਐਬ ਹਨ ਕਿ ਅੰਦਰ ਸਮਾ ਹੀ ਨਹੀਂ ਸਕਦੇ (ਇਸ ਹਾਲਤ ਵਿਚ) ਮੈਂ ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਲਈ ਕਿਵੇਂ ਜਾ ਸਕਦੀ ਹਾਂ? (ਉਸ ਦੇ ਦਰ ਤੇ ਤਾਂ) ਇਕ ਦੂਜੀ ਤੋਂ ਵਧੀਆ ਤੋਂ ਵਧੀਆ ਹਨ, ਮੇਰਾ ਤਾਂ ਉਥੇ ਕੋਈ ਨਾਮ ਭੀ ਨਹੀਂ ਜਾਣਦਾ।ਜਿਨ੍ਹਾਂ ਸਹੇਲੀਆਂ ਨੇ ਪ੍ਰਭੂ-ਪਤੀ ਨੂੰ ਪ੍ਰਸੰਨ ਕਰ ਲਿਆ ਹੈ ਉਹ, ਮਾਨੋ, (ਚੁਮਾਸੇ ਵਿਚ) ਅੰਬਾਂ ਦੀਆਂ (ਠੰਢੀਆਂ) ਛਾਵਾਂ ਵਿਚ ਬੈਠੀਆਂ ਹੋਈਆਂ ਹਨ। ਮੇਰੇ ਅੰਦਰ ਤਾਂ ਉਹ ਗੁਣ ਹੀ ਨਹੀਂ ਹਨ (ਜਿਨ੍ਹਾਂ ਉਤੇ ਪ੍ਰਭੂ-ਪਤੀ ਰੀਝਦਾ ਹੈ) ਮੈਂ (ਆਪਣੀ ਇਸ ਅਭਾਗਤਾ ਦਾ) ਦੋਸ ਹੋਰ ਕਿਸ ਨੂੰ ਦੇ ਸਕਦੀ ਹਾਂ?ਹੇ ਪ੍ਰਭੂ-ਪਤੀ! ਤੂੰ ਬੇਅੰਤ ਗੁਣਾਂ ਦਾ ਮਾਲਕ ਹੈਂ) ਮੈਂ ਤੇਰੇ ਕੇਹੜੇ ਕੇਹੜੇ ਗੁਣ ਵਿਸਥਾਰ ਨਾਲ ਦੱਸਾਂ? ਤੇ ਮੈਂ ਤੇਰਾ ਕੇਹੜਾ ਕੇਹੜਾ ਨਾਮ ਲਵਾਂ? (ਤੇਰੇ ਅਨੇਕਾਂ ਗੁਣਾਂ ਨੂੰ ਵੇਖ ਕੇ ਤੇਰੇ ਅਨੇਕਾਂ ਹੀ ਨਾਮ ਜੀਵ ਲੈ ਰਹੇ ਹਨ) । ਤੇਰੇ ਬਖ਼ਸ਼ੇ ਹੋਏ ਕਿਸੇ ਇੱਕ ਸੁੰਦਰ ਪਦਾਰਥ ਦੀ ਰਾਹੀਂ ਭੀ (ਤੇਰੀਆਂ ਦਾਤਾਂ ਦੇ ਲੇਖੇ ਤਕ) ਨਹੀਂ ਪਹੁੰਚ ਸਕਦੀ (ਬਸ!) ਮੈਂ ਤੈਥੋਂ ਕੁਰਬਾਨ ਹੀ ਕੁਰਬਾਨ ਜਾਂਦੀ ਹਾਂ।(ਹੇ ਸਹੇਲੀਏ! ਵੇਖ ਮੇਰੀ ਅਭਾਗਤਾ!) ਸੋਨਾ, ਚਾਂਦੀ, ਮੋਤੀ ਤੇ ਹੀਰਾ ਆਦਿਕ ਸੋਹਣੇ ਕੀਮਤੀ ਪਦਾਰਥ-ਇਹ ਚੀਜ਼ਾਂ ਪ੍ਰਭੂ-ਪਤੀ ਨੇ ਮੈਨੂੰ ਦਿੱਤੀਆਂ, ਮੈਂ (ਉਸ ਨੂੰ ਭੁਲਾ ਕੇ ਉਸ ਦੀਆਂ ਦਿੱਤੀਆਂ) ਇਹਨਾਂ ਚੀਜ਼ਾਂ ਨਾਲ ਪਿਆਰ ਪਾ ਲਿਆ। ਮਿੱਟੀ ਪੱਥਰ ਆਦਿਕ ਦੇ ਬਣਾਏ ਹੋਏ ਸੋਹਣੇ ਘਰ-ਇਹੀ ਮੈਂ ਆਪਣੀ ਰਾਸ-ਪੂੰਜੀ ਬਣਾ ਲਏ। ਮੈਂ ਇਹਨਾਂ ਸੋਹਣੇ ਪਦਾਰਥਾਂ ਵਿਚ ਹੀ (ਫਸ ਕੇ) ਗ਼ਲਤੀ ਖਾ ਗਈ, (ਇਹ ਪਦਾਰਥ ਦੇਣ ਵਾਲੇ) ਉਸ ਖਸਮ-ਪ੍ਰਭੂ ਦੇ ਪਾਸ ਮੈਂ ਨਾਹ ਬੈਠੀ।ਮਾਇਆ ਦੇ ਮੋਹ ਵਿਚ ਫਸ ਕੇ ਜਿਸ ਜੀਵ-ਇਸਤ੍ਰੀ ਦੇ ਸ਼ੁਭ ਗੁਣ ਉਸ ਤੋਂ ਦੂਰ ਪਰੇ ਚਲੇ ਜਾਣ, ਤੇ ਉਸ ਦੇ ਅੰਦਰ ਨਿਰੇ ਪਖੰਡ ਹੀ ਇਕੱਠੇ ਹੋ ਜਾਣ, ਉਹ ਜਦੋਂ ਇਸ ਹਾਲ ਵਿਚ ਪਰਲੋਕ ਜਾਵੇ ਤਾਂ ਜਾ ਕੇ ਪਰਲੋਕ ਵਿਚ (ਪ੍ਰਭੂ ਦੀ ਹਜ਼ੂਰੀ ਵਿਚ) ਕੀਹ ਮੂੰਹ ਵਿਖਾਵੇਗੀ?ਹੇ ਪ੍ਰਭੂ! ਮਾਇਆ ਦੇ ਮੋਹ ਦੀ ਨੀਂਦ ਵਿਚ ਗ਼ਾਫ਼ਿਲ ਪਏ ਰਿਹਾਂ ਮੈਨੂੰ ਬੁਢੇਪਾ ਆ ਗਿਆ ਹੈ, ਜੀਵਨ ਦੇ ਸਹੀ ਰਸਤੇ ਤੋਂ ਮੈਂ ਖੁੰਝੀ ਹੋਈ ਹਾਂ। ਹੇ ਪਤੀ! ਮੈਂ ਤੇਰੇ ਨਾਲੋਂ ਵਿਛੁੜੀ ਹੋਈ ਹਾਂ, ਮੈਂ ਨਿਰੇ ਦੁੱਖ ਹੀ ਦੁੱਖ ਸਹੇੜੇ ਹੋਏ ਹਨ।ਹੇ ਪ੍ਰਭੂ! ਤੂੰ ਬੇਅੰਤ ਗੁਣਾਂ ਵਾਲਾ ਹੈਂ, ਮੇਰੇ ਅੰਦਰ ਸਾਰੇ ਔਗੁਣ ਹੀ ਔਗੁਣ ਹਨ, ਫਿਰ ਭੀ ਨਾਨਕ ਦੀ ਬੇਨਤੀ (ਤੇਰੇ ਹੀ ਦਰ ਤੇ) ਹੈ ਕਿ ਭਾਗਾਂ ਵਾਲੀਆਂ ਜੀਵ-ਇਸਤ੍ਰੀਆਂ ਤਾਂ ਸਦਾ ਹੀ ਤੇਰੇ ਨਾਮ-ਰੰਗ ਵਿਚ ਰੰਗੀਆਂ ਹੋਈਆਂ ਹਨ, ਮੈਨੂੰ ਅਭਾਗਣ ਨੂੰ ਭੀ ਕੋਈ ਇਕ ਰਾਤ ਬਖ਼ਸ਼ (ਮੇਰੇ ਉਤੇ ਭੀ ਕਦੇ ਮੇਹਰ ਦੀ ਨਿਗਾਹ ਕਰ) ।੧।RAAG SOOHEE, FIRST MEHL, KUCHAJEE ~ THE UNGRACEFUL BRIDE:ONE UNIVERSAL CREATOR GOD. BY THE GRACE OF THE TRUE GURU:I am ungraceful and ill-mannered, full of endless faults. How can I go to enjoy my Husband Lord? Each of His soul-brides is better than the rest — who even knows my name? Those brides who enjoy their Husband Lord are very blessed, resting in the shade of the mango tree. I do not have their virtue — who can I blame for this? Which of Your Virtues, O Lord, should I speak of? Which of Your Names should I chant? I cannot even reach one of Your Virtues. I am forever a sacrifice to You. Gold, silver, pearls and rubies are pleasing. My Husband Lord has blessed me with these things, and I have focused my thoughts on them. Palaces of brick and mud are built and decorated with stones; I have been fooled by these decorations, and I do not sit near my Husband Lord. The cranes shriek overhead in the sky, and the herons have come to rest. The bride has gone to her father-in-law’s house; in the world hereafter, what face will she show? She kept sleeping as the day dawned; she forgot all about her journey. She separated herself from her Husband Lord, and now she suffers in pain. Virtue is in You, O Lord; I am totally without virtue. This is Nanak’s only prayer: You give all Your nights to the virtuous soul-brides. I know I am unworthy, but isn’t there a night for me as well? || 1 |--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ੍ਹ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥ ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥ਅਰਥ: ਹੇ ਪਿਆਰੇ ਪ੍ਰਭੂ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ, ਤੇਰਾ ਹੀ ਆਸਰਾ ਹੈ। ਹੇ ਪਿਆਰੇ ਪ੍ਰਭੂ! ਸਿਰਫ਼ ਤੂੰ ਹੀ (ਅਸਾਂ ਜੀਵਾਂ ਦੀ) ਰੱਖਿਆ ਕਰਨ ਜੋਗਾ ਹੈਂ। (ਤੈਨੂੰ ਭੁਲਾ ਕੇ ਰੱਖਿਆ ਵਾਸਤੇ) ਹੋਰ ਹੋਰ ਚਤੁਰਾਈਆਂ (ਸੋਚਣੀਆਂ) ਕਿਸੇ ਵੀ ਕੰਮ ਨਹੀਂ।੧।ਰਹਾਉ।ਹੇ ਭਾਈ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਏ, ਉਹ ਸਦਾ ਖਿੜਿਆ ਰਹਿੰਦਾ ਹੈ। ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਜਿਸ ਉਤੇ (ਪ੍ਰਭੂ ਆਪ) ਦਇਆਵਾਨ ਹੁੰਦਾ ਹੈ। ਹੇ ਭਾਈ! ਗੁਰੂ ਸੁਆਮੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰਨ ਦੇ ਸਮਰੱਥ ਹੈ (ਕਿਉਂਕਿ) ਉਹ ਸਾਰੀਆਂ ਤਾਕਤਾਂ ਦਾ ਮਾਲਕ ਹੈ। ਹੇ ਨਾਨਕ! ਗੁਰੂ ਪਰਮਾਤਮਾ ਦਾ ਰੂਪ ਹੈ। (ਆਪਣੇ ਸੇਵਕਾਂ ਦੇ) ਸਦਾ ਹੀ ਅੰਗ-ਸੰਗ ਰਹਿੰਦਾ ਹੈ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ, ਉਹਨਾਂ ਦੀ ਸੋਭਾ ਸੁਣ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ। (ਉਹ ਵਡ-ਭਾਗੀ ਮਨੁੱਖ ਸਦਾ) ਪਰਮਾਤਮਾ ਦਾ ਨਾਮ ਸਿਮਰਦੇ ਹਨ, ਪਰਮਾਤਮਾ ਦਾ ਨਾਮ ਉਚਾਰਦੇ ਹਨ, ਪਰਮਾਤਮਾ ਦੇ ਨਾਮ ਵਿਚ ਹੀ ਉਹਨਾਂ ਦਾ ਮਨ ਰੰਗਿਆ ਰਹਿੰਦਾ ਹੈ। ਹੇ ਪ੍ਰਭੂ! ਤੇਰਾ ਇਹ) ਸੇਵਕ (ਤੇਰੇ ਉਹਨਾਂ) ਸੇਵਕਾਂ ਦੀ ਸੇਵਾ (ਦੀ ਦਾਤਿ ਤੇਰੇ ਪਾਸੋਂ) ਮੰਗਦਾ ਹੈ, (ਤੇਰੀ) ਪੂਰਨ ਬਖ਼ਸ਼ਸ਼ ਨਾਲ (ਹੀ) ਮੈਂ (ਉਹਨਾਂ ਦੀ) ਸੇਵਾ ਦੀ ਕਾਰ ਕਰ ਸਕਦਾ ਹਾਂ। ਹੇ ਮਾਲਕ-ਪ੍ਰਭੂ! ਤੇਰੇ ਸੇਵਕ) ਨਾਨਕ ਦੀ (ਤੇਰੇ ਦਰ ਤੇ) ਅਰਦਾਸ ਹੈ, (-ਮੇਹਰ ਕਰ) ਮੈਂ ਤੇਰੇ ਸੇਵਕਾਂ ਦਾ ਦਰਸਨ ਕਰ ਸਕਾਂ।੨।ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਬਹਿਣ-ਖਲੋਣ ਸਦਾ ਗੁਰਮੁਖਾਂ ਦੀ ਸੰਗਤਿ ਵਿਚ ਹੈ, ਉਹ ਮਨੁੱਖ ਵੱਡੇ ਭਾਗਾਂ ਵਾਲੇ ਆਖੇ ਜਾ ਸਕਦੇ ਹਨ। (ਗੁਰਮੁਖਾਂ ਦੀ ਸੰਗਤਿ ਵਿਚ ਹੀ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਪਵਿੱਤਰ ਨਾਮ ਸਿਮਰਿਆ ਜਾ ਸਕਦਾ ਹੈ, ਅਤੇ ਮਨ ਵਿਚ (ਉੱਚੇ ਆਤਮਕ ਜੀਵਨ ਦਾ) ਚਾਨਣ (ਗਿਆਨ) ਪੈਦਾ ਹੁੰਦਾ ਹੈ। ਹੇ ਭਾਈ! ਗੁਰਮੁਖਾਂ ਦੀ ਸੰਗਤਿ ਵਿਚ ਹੀ) ਸਾਰੀ ਉਮਰ ਦਾ ਦੁੱਖ ਕੱਟਿਆ ਜਾ ਸਕਦਾ ਹੈ, ਅਤੇ ਜਮਰਾਜ ਦੀ ਧੌਂਸ ਭੀ ਮੁੱਕ ਜਾਂਦੀ ਹੈ। ਪਰ, ਹੇ ਨਾਨਕ! ਗੁਰਮੁਖਾਂ ਦਾ) ਦਰਸਨ ਉਹਨਾਂ ਮਨੁੱਖਾਂ ਨੂੰ ਹੀ ਨਸੀਬ ਹੁੰਦਾ ਹੈ ਜੋ ਆਪਣੇ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ।੩।ਹੇ ਸਭ ਤੋਂ ਉੱਚੇ, ਅਪਾਰ ਅਤੇ ਬੇਅੰਤ ਮਾਲਕ-ਪ੍ਰਭੂ! ਕੋਈ ਭੀ ਮਨੁੱਖ ਤੇਰੇ (ਸਾਰੇ) ਗੁਣ ਨਹੀਂ ਜਾਣ ਸਕਦਾ। ਜੇਹੜੇ ਮਨੁੱਖ (ਤੇਰੇ ਗੁਣ) ਗਾਂਦੇ ਹਨ, ਉਹ ਵਿਕਾਰਾਂ ਤੋਂ ਬਚ ਨਿਕਲਦੇ ਹਨ। ਜੇਹੜੇ ਮਨੁੱਖ (ਤੇਰੀਆਂ ਸਿਫ਼ਤਾਂ) ਸੁਣਦੇ ਹਨ, ਉਹਨਾਂ ਦੇ ਅਨੇਕਾਂ ਪਾਪ ਨਾਸ ਹੋ ਜਾਂਦੇ ਹਨ।ਹੇ ਭਾਈ! ਪਰਮਾਤਮਾ ਪਸ਼ੂ-ਸੁਭਾਵ ਬੰਦਿਆਂ ਨੂੰ, ਅਤੇ ਮਹਾ ਮੂਰਖਾਂ ਨੂੰ (ਸੰਸਾਰ-ਸਮੁੰਦਰ ਤੋਂ) ਤਾਰ ਦੇਂਦਾ ਹੈ, ਬੜੇ ਬੜੇ ਕਠੋਰ-ਚਿੱਤ ਮਨੁੱਖਾਂ ਨੂੰ ਪਾਰ ਲੰਘਾ ਲੈਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ!) ਤੇਰੇ ਦਾਸ ਤੇਰੀ ਸਰਨ ਪਏ ਰਹਿੰਦੇ ਹਨ, ਅਤੇ ਸਦਾ ਹੀ ਤੈਥੋਂ ਸਦਕੇ ਹੁੰਦੇ ਹਨ।੪।੧।੪।RAAG BILAAVAL, FIFTH MEHL, SECOND HOUSE, TO BE SUNG TO THE TUNE OF YAAN-REE-AY:ONE UNIVERSAL CREATOR GOD. BY THE GRACE OF THE TRUE GURU:You are the Support of my mind, O my Beloved, You are the Support of my mind. All other clever tricks are useless, O Beloved; You alone are my Protector. || 1 || Pause || One who meets with the Perfect True Guru, O Beloved, that humble person is enraptured. He alone serves the Guru, O Beloved, unto whom the Lord becomes merciful. Fruitful is the form of the Divine Guru, O Lord and Master; He is overflowing with all powers. O Nanak, the Guru is the Supreme Lord God, the Transcendent Lord; He is ever-present, forever and ever. || 1 || I live by hearing, hearing of those who know their God. They contemplate the Lord’s Name, they chant the Lord’s Name, and their minds are imbued with the Lord’s Name. I am Your servant; I beg to serve Your humble servants. By the karma of perfect destiny, I do this. This is Nanak’s prayer: O my Lord and Master, may I obtain the Blessed Vision of Your humble servants. || 2 || They are said to be very fortunate, O Beloved, who who dwell in the Society of the Saints. They contemplate the Immaculate, Ambrosial Naam, and their minds are illuminated. The pains of birth and death are eradicated, O Beloved, and the fear of the Messenger of Death is ended. They alone obtain the Blessed Vision of this Darshan, O Nanak, who are pleasing to their God. || 3 || O my lofty, incomparable and infinite Lord and Master, who can know Your Glorious Virtues? Those who sing them are saved, and those who listen to them are saved; all their sins are erased. You save the beasts, demons and fools, and even stones are carried across. Slave Nanak seeks Your Sanctuary; he is forever and ever a sacrifice to You. || 4 || 1 || 4 ||1--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਬਿਲਾਵਲੁ ਮਹਲਾ ੩ ॥ ਆਦਿ ਪੁਰਖੁ ਆਪੇ ਸ੍ਰਿਸਟਿ ਸਾਜੇ ॥ ਜੀਅ ਜੰਤ ਮਾਇਆ ਮੋਹਿ ਪਾਜੇ ॥ ਦੂਜੈ ਭਾਇ ਪਰਪੰਚਿ ਲਾਗੇ ॥ ਆਵਹਿ ਜਾਵਹਿ ਮਰਹਿ ਅਭਾਗੇ ॥ ਸਤਿਗੁਰਿ ਭੇਟਿਐ ਸੋਝੀ ਪਾਇ ॥ ਪਰਪੰਚੁ ਚੂਕੈ ਸਚਿ ਸਮਾਇ ॥੧॥ ਜਾ ਕੈ ਮਸਤਕਿ ਲਿਖਿਆ ਲੇਖੁ ॥ ਤਾ ਕੈ ਮਨਿ ਵਸਿਆ ਪ੍ਰਭੁ ਏਕੁ ॥੧॥ ਰਹਾਉ ॥ ਸ੍ਰਿਸਟਿ ਉਪਾਇ ਆਪੇ ਸਭੁ ਵੇਖੈ ॥ ਕੋਇ ਨ ਮੇਟੈ ਤੇਰੈ ਲੇਖੈ ॥ ਸਿਧ ਸਾਧਿਕ ਜੇ ਕੋ ਕਹੈ ਕਹਾਏ ॥ ਭਰਮੇ ਭੂਲਾ ਆਵੈ ਜਾਏ ॥ ਸਤਿਗੁਰੁ ਸੇਵੈ ਸੋ ਜਨੁ ਬੂਝੈ ॥ ਹਉਮੈ ਮਾਰੇ ਤਾ ਦਰੁ ਸੂਝੈ ॥੨॥ ਏਕਸੁ ਤੇ ਸਭੁ ਦੂਜਾ ਹੂਆ ॥ ਏਕੋ ਵਰਤੈ ਅਵਰੁ ਨ ਬੀਆ ॥ ਦੂਜੇ ਤੇ ਜੇ ਏਕੋ ਜਾਣੈ ॥ ਗੁਰ ਕੈ ਸਬਦਿ ਹਰਿ ਦਰਿ ਨੀਸਾਣੈ ॥ ਸਤਿਗੁਰੁ ਭੇਟੇ ਤਾ ਏਕੋ ਪਾਏ ॥ ਵਿਚਹੁ ਦੂਜਾ ਠਾਕਿ ਰਹਾਏ ॥੩॥{ਜਿਸ ਦਾ ਸਾਹਿਬੁ ਡਾਢਾ ਹੋਇ ॥ ਤਿਸ ਨੋ ਮਾਰਿ ਨ ਸਾਕੈ ਕੋਇ ॥ ਸਾਹਿਬ ਕੀ ਸੇਵਕੁ ਰਹੈ ਸਰਣਾਈ ॥ ਆਪੇ ਬਖਸੇ ਦੇ ਵਡਿਆਈ ॥ ਤਿਸ ਤੇ ਊਪਰਿ ਨਾਹੀ ਕੋਇ ॥ ਕਉਣੁ ਡਰੈ ਡਰੁ ਕਿਸ ਕਾ ਹੋਇ ॥੪॥ ਗੁਰਮਤੀ ਸਾਂਤਿ ਵਸੈ ਸਰੀਰ ॥ ਸਬਦੁ ਚੀਨ੍ਹ੍ਹਿ ਫਿਰਿ ਲਗੈ ਨ ਪੀਰ ॥ ਆਵੈ ਨ ਜਾਇ ਨਾ ਦੁਖੁ ਪਾਏ ॥ ਨਾਮੇ ਰਾਤੇ ਸਹਜਿ ਸਮਾਏ ॥ ਨਾਨਕ ਗੁਰਮੁਖਿ ਵੇਖੈ ਹਦੂਰਿ ॥ ਮੇਰਾ ਪ੍ਰਭੁ ਸਦ ਰਹਿਆ ਭਰਪੂਰਿ ॥੫॥ ਇਕਿ ਸੇਵਕ ਇਕਿ ਭਰਮਿ ਭੁਲਾਏ ॥ ਆਪੇ ਕਰੇ ਹਰਿ ਆਪਿ ਕਰਾਏ ॥ ਏਕੋ ਵਰਤੈ ਅਵਰੁ ਨ ਕੋਇ ॥ ਮਨਿ ਰੋਸੁ ਕੀਜੈ ਜੇ ਦੂਜਾ ਹੋਇ ॥ ਸਤਿਗੁਰੁ ਸੇਵੇ ਕਰਣੀ ਸਾਰੀ ॥ ਦਰਿ ਸਾਚੈ ਸਾਚੇ ਵੀਚਾਰੀ ॥੬॥ ਥਿਤੀ ਵਾਰ ਸਭਿ ਸਬਦਿ ਸੁਹਾਏ ॥ ਸਤਿਗੁਰੁ ਸੇਵੇ ਤਾ ਫਲੁ ਪਾਏ ॥ ਥਿਤੀ ਵਾਰ ਸਭਿ ਆਵਹਿ ਜਾਹਿ ॥ ਗੁਰ ਸਬਦੁ ਨਿਹਚਲੁ ਸਦਾ ਸਚਿ ਸਮਾਹਿ ॥ ਥਿਤੀ ਵਾਰ ਤਾ ਜਾ ਸਚਿ ਰਾਤੇ ॥ ਬਿਨੁ ਨਾਵੈ ਸਭਿ ਭਰਮਹਿ ਕਾਚੇ ॥੭॥ ਮਨਮੁਖ ਮਰਹਿ ਮਰਿ ਬਿਗਤੀ ਜਾਹਿ ॥ ਏਕੁ ਨ ਚੇਤਹਿ ਦੂਜੈ ਲੋਭਾਹਿ ॥ ਅਚੇਤ ਪਿੰਡੀ ਅਗਿਆਨ ਅੰਧਾਰੁ ॥ ਬਿਨੁ ਸਬਦੈ ਕਿਉ ਪਾਏ ਪਾਰੁ ॥ ਆਪਿ ਉਪਾਏ ਉਪਾਵਣਹਾਰੁ ॥ ਆਪੇ ਕੀਤੋਨੁ ਗੁਰ ਵੀਚਾਰੁ ॥੮॥ ਬਹੁਤੇ ਭੇਖ ਕਰਹਿ ਭੇਖਧਾਰੀ ॥ ਭਵਿ ਭਵਿ ਭਰਮਹਿ ਕਾਚੀ ਸਾਰੀ ॥ ਐਥੈ ਸੁਖੁ ਨ ਆਗੈ ਹੋਇ ॥ ਮਨਮੁਖ ਮੁਏ ਅਪਣਾ ਜਨਮੁ ਖੋਇ ॥ ਸਤਿਗੁਰੁ ਸੇਵੇ ਭਰਮੁ ਚੁਕਾਏ ॥ ਘਰ ਹੀ ਅੰਦਰਿ ਸਚੁ ਮਹਲੁ ਪਾਏ ॥੯॥ ਆਪੇ ਪੂਰਾ ਕਰੇ ਸੁ ਹੋਇ ॥ ਏਹਿ ਥਿਤੀ ਵਾਰ ਦੂਜਾ ਦੋਇ ॥ ਸਤਿਗੁਰ ਬਾਝਹੁ ਅੰਧੁ ਗੁਬਾਰੁ ॥ ਥਿਤੀ ਵਾਰ ਸੇਵਹਿ ਮੁਗਧ ਗਵਾਰ ॥ ਨਾਨਕ ਗੁਰਮੁਖਿ ਬੂਝੈ ਸੋਝੀ ਪਾਇ ॥ ਇਕਤੁ ਨਾਮਿ ਸਦਾ ਰਹਿਆ ਸਮਾਇ ॥੧੦॥੨॥ --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਰਾਮਕਲੀ ਮਹਲਾ ੫ ॥ ਨਾ ਤਨੁ ਤੇਰਾ ਨਾ ਮਨੁ ਤੋਹਿ ॥ ਮਾਇਆ ਮੋਹਿ ਬਿਆਪਿਆ ਧੋਹਿ ॥ ਕੁਦਮ ਕਰੈ ਗਾਡਰ ਜਿਉ ਛੇਲ ॥ ਅਚਿੰਤੁ ਜਾਲੁ ਕਾਲੁ ਚਕ੍ਰੁ ਪੇਲ ॥੧॥ ਹਰਿ ਚਰਨ ਕਮਲ ਸਰਨਾਇ ਮਨਾ ॥ ਰਾਮ ਨਾਮੁ ਜਪਿ ਸੰਗਿ ਸਹਾਈ ਗੁਰਮੁਖਿ ਪਾਵਹਿ ਸਾਚੁ ਧਨਾ ॥੧॥ ਰਹਾਉ ॥ ਊਨੇ ਕਾਜ ਨ ਹੋਵਤ ਪੂਰੇ ॥ ਕਾਮਿ ਕ੍ਰੋਧਿ ਮਦਿ ਸਦ ਹੀ ਝੂਰੇ ॥ ਕਰੈ ਬਿਕਾਰ ਜੀਅਰੇ ਕੈ ਤਾਈ ॥ ਗਾਫਲ ਸੰਗਿ ਨ ਤਸੂਆ ਜਾਈ ॥੨॥ ਧਰਤ ਧੋਹ ਅਨਿਕ ਛਲ ਜਾਨੈ ॥ ਕਉਡੀ ਕਉਡੀ ਕਉ ਖਾਕੁ ਸਿਰਿ ਛਾਨੈ ॥ ਜਿਨਿ ਦੀਆ ਤਿਸੈ ਨ ਚੇਤੈ ਮੂਲਿ ॥ ਮਿਥਿਆ ਲੋਭੁ ਨ ਉਤਰੈ ਸੂਲੁ ॥੩॥ ਪਾਰਬ੍ਰਹਮ ਜਬ ਭਏ ਦਇਆਲ ॥ ਇਹੁ ਮਨੁ ਹੋਆ ਸਾਧ ਰਵਾਲ ॥ ਹਸਤ ਕਮਲ ਲੜਿ ਲੀਨੋ ਲਾਇ ॥ ਨਾਨਕ ਸਾਚੈ ਸਾਚਿ ਸਮਾਇ ॥੪॥੪੧॥੫੨॥ਅਰਥ: ਹੇ (ਮੇਰੇ) ਮਨ! ਪ੍ਰਭੂ ਦੇ ਸੋਹਣੇ ਚਰਨਾਂ ਦੀ ਸਰਨ ਪਿਆ ਰਹੁ। ਪਰਮਾਤਮਾ ਦਾ ਨਾਮ ਜਪਦਾ ਰਿਹਾ ਕਰ, ਇਹੀ ਤੇਰੇ ਨਾਲ ਅਸਲ ਮਦਦਗਾਰ ਹੈ। ਪਰ ਇਹ ਸਦਾ ਕਾਇਮ ਰਹਿਣ ਵਾਲਾ ਨਾਮ-ਧਨ ਤੂੰ ਗੁਰੂ ਦੀ ਸਰਨ ਪੈ ਕੇ ਲੱਭ ਸਕੇਂਗਾ।੧।ਰਹਾਉ।(ਹੇ ਭਾਈ! ਇਸ ਸਰੀਰ ਦੀ ਖ਼ਾਤਰ) ਤੂੰ ਮਾਇਆ ਦੇ ਮੋਹ ਵਿਚ ਦੀ ਠੱਗੀ ਵਿਚ ਫਸਿਆ ਰਹਿੰਦਾ ਹੈਂ, ਨਾਹ ਉਹ ਸਰੀਰ ਤੇਰਾ ਹੈ, ਤੇ, ਨਾਹ ਹੀ (ਉਸ ਸਰੀਰ ਵਿਚ ਵੱਸਦਾ) ਮਨ ਤੇਰਾ ਹੈ। (ਵੇਖ!) ਜਿਵੇਂ ਭੇਡ ਦਾ ਬੱਚਾ ਭੇਡ ਨਾਲ ਕਲੋਲ ਕਰਦਾ ਹੈ (ਉਸ ਵਿਚਾਰੇ ਉਤੇ) ਅਚਨਚੇਤ (ਮੌਤ ਦਾ) ਜਾਲ ਆ ਪੈਂਦਾ ਹੈ, (ਉਸ ਉਤੇ) ਮੌਤ ਅਪਣਾ ਚੱਕਰ ਚਲਾ ਦੇਂਦੀ ਹੈ (ਇਹੀ ਹਾਲ ਹਰੇਕ ਜੀਵ ਦਾ ਹੁੰਦਾ ਹੈ) ।੧।ਜੀਵ ਦੇ ਇਹ ਕਦੇ ਨਾਹ ਮੁੱਕ ਸਕਣ ਵਾਲੇ ਕੰਮ ਕਦੇ ਸਿਰੇ ਨਹੀਂ ਚੜ੍ਹਦੇ; ਕਾਮ-ਵਾਸਨਾ ਵਿਚ, ਕ੍ਰੋਧ ਵਿਚ, ਮਾਇਆ ਦੇ ਨਸ਼ੇ ਵਿਚ ਜੀਵ ਸਦਾ ਹੀ ਗਿਲੇ-ਗੁਜ਼ਾਰੀਆਂ ਕਰਦਾ ਰਹਿੰਦਾ ਹੈ। ਆਪਣੀ ਇਸ ਜਿੰਦ (ਨੂੰ ਸੁਖ ਦੇਣ) ਦੀ ਖ਼ਾਤਰ ਜੀਵ ਵਿਕਾਰ ਕਰਦਾ ਰਹਿੰਦਾ ਹੈ, ਪਰ (ਰੱਬ ਦੀ ਯਾਦ ਵਲੋਂ) ਅਵੇਸਲੇ ਹੋ ਚੁਕੇ ਜੀਵ ਦੇ ਨਾਲ (ਦੁਨੀਆ ਦੇ ਪਦਾਰਥਾਂ ਵਿਚੋਂ) ਰਤਾ ਭੀ ਨਹੀਂ ਜਾਂਦਾ।੨।ਮੂਰਖ ਜੀਵ ਅਨੇਕਾਂ ਠੱਗੀਆਂ ਕਰਦਾ ਹੈ, ਅਨੇਕਾਂ ਫ਼ਰੇਬ ਕਰਨੇ ਜਾਣਦਾ ਹੈ। ਕੌਡੀ ਕੌਡੀ ਕਮਾਣ ਦੀ ਖ਼ਾਤਰ ਆਪਣੇ ਸਿਰ ਉਤੇ (ਦਗ਼ੇ-ਫ਼ਰੇਬ ਦੇ ਕਾਰਨ ਬਦਨਾਮੀ ਦੀ) ਸੁਆਹ ਪਾਂਦਾ ਫਿਰਦਾ ਹੈ। ਜਿਸ (ਪ੍ਰਭੂ) ਨੇ (ਇਸ ਨੂੰ ਇਹ ਸਭ ਕੁਝ) ਦਿੱਤਾ ਹੈ ਉਸ ਨੂੰ ਇਹ ਬਿਲਕੁਲ ਯਾਦ ਨਹੀਂ ਕਰਦਾ। (ਇਸ ਦੇ ਅੰਦਰ) ਨਾਸਵੰਤ ਪਦਾਰਥਾਂ ਦਾ ਲੋਭ ਟਿਕਿਆ ਰਹਿੰਦਾ ਹੈ (ਇਹਨਾਂ ਦੀ) ਚੋਭ (ਇਸ ਦੇ ਅੰਦਰੋਂ) ਕਦੇ ਨਹੀਂ ਦੂਰ ਹੁੰਦੀ।੩।ਹੇ ਨਾਨਕ! ਪਰਮਾਤਮਾ ਜਦੋਂ ਕਿਸੇ ਜੀਵ ਉਤੇ ਦਇਆਵਾਨ ਹੁੰਦਾ ਹੈ, ਉਸ ਜੀਵ ਦਾ ਇਹ ਮਨ ਗੁਰੂ ਦੇ ਚਰਨਾਂ ਦੀ ਧੂੜ ਬਣਦਾ ਹੈ। ਗੁਰੂ ਉਸ ਨੂੰ ਆਪਣੇ ਸੋਹਣੇ ਹੱਥਾਂ ਨਾਲ ਆਪਣੇ ਪੱਲੇ ਲਾ ਲੈਂਦਾ ਹੈ, ਤੇ, (ਉਹ ਭਾਗਾਂ ਵਾਲਾ) ਸਦਾ ਹੀ ਸਦਾ-ਥਿਰ ਪ੍ਰਭੂ ਵਿਚ ਲੀਨ ਹੋਇਆ ਰਹਿੰਦਾ ਹੈ।੪।੪੧।੫੨।RAAMKALEE, FIFTH MEHL:Neither your body nor your mind belong to you. Attached to Maya, you are entangled in fraud. You play like a baby lamb. But suddenly, Death will catch you in its noose. || 1 || Seek the Sanctuary of the Lord’s lotus feet, O my mind. Chant the Name of the Lord, which will be your help and support. As Gurmukh, you shall obtain the true wealth. || 1 || Pause || Your unfinished worldly affairs will never be resolved. You shall always regret your sexual desire, anger and pride. You act in corruption in order to survive, but not even an iota will go along with you, you ignorant fool! || 2 || You practice deception, and you know many tricks; for the sake of mere shells, you throw dust upon your head. You never even think of the One who gave you life. The pain of false greed never leaves you. || 3 || When the Supreme Lord God becomes merciful, this mind becomes the dust of the feet of the Holy. With His lotus hands, He has attached us to the hem of His robe. Nanak merges in the Truest of the True. || 4 || 41 || 52 |--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਰਾਮਕਲੀ ਮਹਲਾ ੫ ॥ ਮਹਿਮਾ ਨ ਜਾਨਹਿ ਬੇਦ ॥ ਬ੍ਰਹਮੇ ਨਹੀ ਜਾਨਹਿ ਭੇਦ ॥ ਅਵਤਾਰ ਨ ਜਾਨਹਿ ਅੰਤੁ ॥ ਪਰਮੇਸਰੁ ਪਾਰਬ੍ਰਹਮ ਬੇਅੰਤੁ ॥੧॥ ਅਪਨੀ ਗਤਿ ਆਪਿ ਜਾਨੈ ॥ ਸੁਣਿ ਸੁਣਿ ਅਵਰ ਵਖਾਨੈ ॥੧॥ ਰਹਾਉ ॥ਸੰਕਰਾ ਨਹੀ ਜਾਨਹਿ ਭੇਵ ॥ ਖੋਜਤ ਹਾਰੇ ਦੇਵ ॥ ਦੇਵੀਆ ਨਹੀ ਜਾਨੈ ਮਰਮ ॥ ਸਭ ਊਪਰਿ ਅਲਖ ਪਾਰਬ੍ਰਹਮ ॥੨॥ ਅਪਨੈ ਰੰਗਿ ਕਰਤਾ ਕੇਲ ॥ ਆਪਿ ਬਿਛੋਰੈ ਆਪੇ ਮੇਲ ॥ ਇਕਿ ਭਰਮੇ ਇਕਿ ਭਗਤੀ ਲਾਏ ॥ ਅਪਣਾ ਕੀਆ ਆਪਿ ਜਣਾਏ ॥੩॥ ਸੰਤਨ ਕੀ ਸੁਣਿ ਸਾਚੀ ਸਾਖੀ ॥ ਸੋ ਬੋਲਹਿ ਜੋ ਪੇਖਹਿ ਆਖੀ ॥ ਨਹੀ ਲੇਪੁ ਤਿਸੁ ਪੁੰਨਿ ਨ ਪਾਪਿ ॥ ਨਾਨਕ ਕਾ ਪ੍ਰਭੁ ਆਪੇ ਆਪਿ ॥੪॥੨੫॥੩੬॥ ਅਰਥ: (ਹੇ ਭਾਈ!) ਪਰਮਾਤਮਾ ਕਿਹੋ ਜਿਹਾ ਹੈ-ਇਹ ਗੱਲ ਉਹ ਆਪ ਹੀ ਜਾਣਦਾ ਹੈ। (ਜੀਵ) ਹੋਰਨਾਂ ਪਾਸੋਂ ਸੁਣ ਸੁਣ ਕੇ ਹੀ (ਪਰਮਾਤਮਾ ਬਾਰੇ) ਜ਼ਿਕਰ ਕਰਦਾ ਰਹਿੰਦਾ ਹੈ।੧।ਰਹਾਉ।(ਹੇ ਭਾਈ! ਪ੍ਰਭੂ ਕੇਡਾ ਵੱਡਾ ਹੈ-ਇਹ ਗੱਲ (ਚਾਰੇ) ਵੇਦ (ਭੀ) ਨਹੀਂ ਜਾਣਦੇ। ਅਨੇਕਾਂ ਬ੍ਰਹਮਾ ਭੀ (ਉਸ ਦੇ) ਦਿਲ ਦੀ ਗੱਲ ਨਹੀਂ ਜਾਣਦੇ। ਸਾਰੇ ਅਵਤਾਰ ਭੀ ਉਸ (ਪਰਮਾਤਮਾ ਦੇ ਗੁਣਾਂ) ਦਾ ਅੰਤ ਨਹੀਂ ਜਾਣਦੇ। ਹੇ ਭਾਈ! ਪਾਰਬ੍ਰਹਮ ਪਰਮੇਸਰ ਬੇਅੰਤ ਹੈ।੧।(ਹੇ ਭਾਈ!) ਅਨੇਕਾਂ ਸ਼ਿਵ ਜੀ ਪਰਮਾਤਮਾ ਦੇ ਦਿਲ ਦੀ ਗੱਲ ਨਹੀਂ ਜਾਣਦੇ, ਅਨੇਕਾਂ ਦੇਵਤੇ ਉਸ ਦੀ ਖੋਜ ਕਰਦੇ ਕਰਦੇ ਥੱਕ ਗਏ। ਦੇਵੀਆਂ ਵਿਚੋਂ ਭੀ ਕੋਈ ਉਸ ਪ੍ਰਭੂ ਦਾ ਭੇਦ ਨਹੀਂ ਜਾਣਦੀ। ਹੇ ਭਾਈ! ਪਰਮਾਤਮਾ ਸਭਨਾਂ ਤੋਂ ਵੱਡਾ ਹੈ, ਉਸ ਦੇ ਸਹੀ ਸਰੂਪ ਦਾ ਬਿਆਨ ਨਹੀਂ ਕੀਤਾ ਜਾ ਸਕਦਾ।੨।(ਹੇ ਭਾਈ!) ਪਰਮਾਤਮਾ ਆਪਣੀ ਮੌਜ ਵਿਚ (ਜਗਤ ਦੇ ਸਾਰੇ) ਕੌਤਕ ਕਰ ਰਿਹਾ ਹੈ, ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੇ ਚਰਨਾਂ ਤੋਂ) ਵਿਛੋੜਦਾ ਹੈ, ਆਪ ਹੀ ਮਿਲਾਂਦਾ ਹੈ। ਅਨੇਕਾਂ ਜੀਵਾਂ ਨੂੰ ਉਸ ਨੇ ਭਟਕਣਾ ਵਿਚ ਪਾਇਆ ਹੋਇਆ ਹੈ, ਤੇ ਅਨੇਕਾਂ ਜੀਵਾਂ ਨੂੰ ਆਪਣੀ ਭਗਤੀ ਵਿਚ ਜੋੜਿਆ ਹੋਇਆ ਹੈ। (ਇਹ ਜਗਤ ਉਸ ਦਾ) ਆਪਣਾ ਹੀ ਪੈਦਾ ਕੀਤਾ ਹੋਇਆ ਹੈ, (ਇਸ ਨੂੰ ਉਹ) ਆਪ ਹੀ ਸੂਝ ਬਖ਼ਸ਼ਦਾ ਹੈ।੩।(ਹੇ ਭਾਈ!) ਸੰਤ-ਜਨਾਂ ਬਾਰੇ ਇਹ ਸੱਚੀ ਗੱਲ ਸੁਣ। ਸੰਤ ਜਨ ਉਹ ਕੁਝ ਆਖਦੇ ਹਨ ਜੋ ਉਹ ਆਪਣੀਆਂ ਅੱਖਾਂ ਨਾਲ ਵੇਖਦੇ ਹਨ। (ਸੰਤ ਜਨ ਆਖਦੇ ਹਨ ਕਿ) ਉਸ ਪਰਮਾਤਮਾ ਉਤੇ ਨਾਹ ਕਿਸੇ ਪੁੰਨ ਨੇ ਨਾਹ ਕਿਸੇ ਪਾਪ ਨੇ (ਕਦੇ ਆਪਣਾ) ਪ੍ਰਭਾਵ ਪਾਇਆ ਹੈ। ਹੇ ਭਾਈ! ਨਾਨਕ ਦਾ ਪਰਮਾਤਮਾ (ਆਪਣੇ ਵਰਗਾ) ਆਪ ਹੀ ਆਪ ਹੈ।੪।੨੫।੩੬।RAAMKALEE, FIFTH MEHL:The Vedas do not know His greatness. Brahma does not know His mystery. Incarnated beings do not know His limit. The Transcendent Lord, the Supreme Lord God, is infinite. || 1 || Only He Himself knows His own state. Others speak of Him only by hearsay. || 1 || Pause || Shiva does not know His mystery. The gods gave grown weary of searching for Him. The goddesses do not know His mystery. Above all is the unseen, Supreme Lord God. || 2 || The Creator Lord plays His own plays. He Himself separates, and He Himself unites. Some wander around, while others are linked to His devotional worship. By His actions, He makes Himself known. || 3 || Listen to the true story of the Saints. They speak only of what they see with their eyes. He is not involved with virtue or vice. Nanaks God is Himself all-in-all. || 4 || 25 || 36 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ਅਰਥ: ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ ਵਿਚ ਲੀਨ ਰਹਿੰਦੀ ਹੈ; ਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈ; ਨਾਮ (ਰੂਪ) ਸੁੰਦਰ ਵਸਤ ਲੱਭ ਕੇ ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ।ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥ਅਰਥ: ਜੇ ਗੁਰੂ ਮਿਲ ਪਏ ਤਾਂ ਨਾਮ (ਹਿਰਦੇ ਵਿਚ) ਪੁੰਗਰਦਾ ਹੈ, ਤ੍ਰਿਸ਼ਨਾ ਦੂਰ ਹੋ ਜਾਂਦੀ ਹੈ (ਮਾਇਆ ਦੀ) ਭੁੱਖ ਸਾਰੀ ਦੂਰ ਹੋ ਜਾਂਦੀ ਹੈ। ਹੇ ਨਾਨਕ! ਨਾਮ ਵਿਚ ਰੰਗੇ ਜਾਣ ਕਰਕੇ ਨਾਮ ਹੀ (ਹਿਰਦੇ-ਰੂਪ) ਪੱਲੇ ਵਿਚ ਉੱਕਰਿਆ ਜਾਂਦਾ ਹੈ।੧।ਮਃ ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥ਅਰਥ: ਜੋ ਮਨੁੱਖ ਗੁਰੂ ਪਰਮੇਸਰ ਵਲੋਂ ਮਾਰਿਆ ਹੋਇਆ ਹੈ (ਭਾਵ, ਜਿਸਨੂੰ ਰੱਬ ਵਾਲੇ ਪਾਸੇ ਤੋਂ ਉੱਕਾ ਹੀ ਨਫ਼ਰਤ ਹੈ) ਉਹ ਭਰਮ ਵਿਚ ਭਟਕਦਾ ਹੋਇਆ ਆਪਣੇ ਟਿਕਾਣੇ ਤੋਂ ਹਿੱਲ ਜਾਂਦਾ ਹੈ। ਉਸ ਦੇ ਪਿੱਛੇ ਲੋਕ ਫੱਕੜੀ ਵਜਾਂਦੇ ਹਨ, ਤੇ ਅੱਗੇ (ਜਿਥੇ ਜਾਂਦਾ ਹੈ) ਮੁਕਾਲਖ ਖੱਟਦਾ ਹੈ।ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥ ਕਿਆ ਹੋਵੈ ਕਿਸੈ ਹੀ ਦੈ ਕੀਤੈ ਜਾਂ ਧੁਰਿ ਕਿਰਤੁ ਓਸ ਦਾ ਏਹੋ ਜੇਹਾ ਪਇਆ ॥ਅਰਥ: ਉਸ ਦੇ ਮੂੰਹੋਂ ਨਿਰਾ ਬਕਵਾਸ ਹੀ ਨਿਕਲਦਾ ਹੈ ਉਹ ਸਦਾ ਨਿੰਦਾ ਕਰ ਕੇ ਹੀ ਦੁੱਖੀ ਹੁੰਦਾ ਰਹਿੰਦਾ ਹੈ। ਕਿਸੇ ਦੇ ਭੀ ਕੀਤਿਆਂ ਕੁਝ ਨਹੀਂ ਹੋ ਸਕਦਾ (ਭਾਵ, ਕੋਈ ਉਸ ਨੂੰ ਸੁਮੱਤ ਨਹੀਂ ਦੇ ਸਕਦਾ) , ਕਿਉਂਕਿ ਮੁੱਢ ਤੋਂ (ਕੀਤੇ ਮੰਦੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੁਣ ਭੀ) ਇਹੋ ਜਿਹੀ (ਭਾਵ, ਨਿੰਦਾ ਦੀ ਮੰਦੀ) ਕਮਾਈ ਕਰਨੀ ਪਈ ਹੈ।ਜਿਥੈ ਓਹੁ ਜਾਇ ਤਿਥੈ ਓਹੁ ਝੂਠਾ ਕੂੜੁ ਬੋਲੇ ਕਿਸੈ ਨ ਭਾਵੈ ॥ ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥ ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਚੈ ਅਗੋ ਦੇ ਜਨੁ ਨਾਨਕੁ ਆਖਿ ਸੁਣਾਵੈ ॥੨॥ {ਪੰਨਾ 653}ਅਰਥ: ਉਹ (ਮਨਮੁਖ) ਜਿਥੇ ਜਾਂਦਾ ਹੈ ਉਥੇ ਹੀ ਝੂਠਾ ਹੁੰਦਾ ਹੈ, ਝੂਠ ਬੋਲਦਾ ਹੈ ਤੇ ਕਿਸੇ ਨੂੰ ਚੰਗਾ ਨਹੀਂ ਲੱਗਦਾ। ਹੇ ਸੰਤ ਜਨੋਂ! ਪਿਆਰੇ ਮਾਲਕ ਪ੍ਰਭੂ ਦੀ ਵਡਿਆਈ ਵੇਖੋ, ਕਿ ਜਿਹੋ ਜਿਹੀ ਕੋਈ ਕਮਾਈ ਕਰਦਾ ਹੈ, ਉਹੋ ਜਿਹਾ ਉਸ ਨੂੰ ਫਲ ਮਿਲਦਾ ਹੈ। ਇਹ ਸੱਚੀ ਵਿਚਾਰ ਸੱਚੀ ਦਰਗਾਹ ਵਿਚ ਹੁੰਦੀ ਹੈ, ਦਾਸ ਨਾਨਕ ਪਹਿਲਾਂ ਹੀ ਤੁਹਾਨੂੰ ਆਖ ਕੇ ਸੁਣਾ ਰਿਹਾ ਹੈ (ਤਾਂ ਜੁ ਭਲਾ ਬੀਜ ਬੀਜ ਕੇ ਭਲੇ ਫਲ ਦੀ ਆਸ ਹੋ ਸਕੇ) ।੨।ਪਉੜੀ ॥ ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥ ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥ ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥ ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥ ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥੨੭॥ਅਰਥ: ਸੱਚੇ ਸਤਿਗੁਰੂ ਨੇ (ਸਤਸੰਗ-ਰੂਪ) ਪਿੰਡ ਵਸਾਇਆ ਹੈ, (ਉਸ ਪਿੰਡ ਲਈ ਸਤਸੰਗੀ) ਰਾਖੇ ਭੀ ਸਤਿਗੁਰੂ ਨੇ ਹੀ ਦਿੱਤੇ ਹਨ, ਜਿਨ੍ਹਾਂ ਦੇ ਮਨ ਗੁਰੂ ਦੇ ਚਰਨਾਂ ਵਿਚ ਜੁੜੇ ਹਨ, ਉਹਨਾਂ ਦੀ ਆਸ ਪੂਰਨ ਹੋ ਗਈ ਹੈ (ਭਾਵ, ਤ੍ਰਿਸ਼ਨਾ ਮਿਟ ਗਈ ਹੈ) ; ਦਿਆਲ ਤੇ ਬੇਅੰਤ ਗੁਰੂ ਨੇ ਉਹਨਾਂ ਦੇ ਸਾਰੇ ਪਾਪ ਨਾਸ ਕਰ ਦਿੱਤੇ ਹਨ; ਆਪਣੀ ਮੇਹਰ ਕਰ ਕੇ ਸਤਿਗੁਰੂ ਨੇ ਉਹਨਾਂ ਨੂੰ ਆਪਣਾ ਬਣਾ ਲਿਆ ਹੈ। ਹੇ ਨਾਨਕ! ਮੈਂ ਸਦਾ ਉਸ ਸਤਿਗੁਰੂ ਤੋਂ ਸਦਕੇ ਹਾਂ, ਜਿਸ ਵਿਚ ਇਤਨੇ ਗੁਣ ਹਨ।੨੭।SHALOK, FOURTH MEHL:Within the Gurmukh is peace and tranquility; his mind and body are absorbed in the Naam, the Name of the Lord. He contemplates the Naam, he studies the Naam, and he remains lovingly absorbed in the Naam. He obtains the treasure of the Naam, and his anxiety is dispelled. Meeting with the Guru, the Naam wells up, and his thirst and hunger are completely relieved. O Nanak, imbued with the Naam, he gathers in the Naam. || 1 || FOURTH MEHL: One who is cursed by the True Guru, abandons his home, and wanders around aimlessly. He is jeered at, and his face is blackened in the world hereafter. He babbles incoherently, and foaming at the mouth, he dies. What can anyone do? Such is his destiny, according to his past deeds. Wherever he goes, he is a liar, and by telling lies, he not liked by anyone. O Siblings of Destiny, behold this, the glorious greatness of our Lord and Master, O Saints; as one behaves, so does he receive. This shall be God’s determination in His True Court; servant Nanak predicts and proclaims this. || 2 || PAUREE: The True Guru has established the village; the Guru has appointed its guards and protectors. My hopes are fulfilled, and my mind is imbued with the love of the Guru’s Feet. The Guru is infinitely merciful; He has erased all my sins. The Guru has showered me with His Mercy, and He has made me His own. Nanak is forever a sacrifice to the Guru, who has countless virtues. || 27 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧।ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ।ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨।ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩।(ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪।ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫।ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।SOOHEE, FIRST MEHL, SIXTH HOUSE:ONE UNIVERSAL CREATOR GOD. BY THE GRACE OF THE TRUE GURU:Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥ {ਅਰਥ: ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧।ਹੇ ਭਾਈ! ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ।ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ) , ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ।੨।(ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ) , ਉਹ ਹਰ ਥਾਂ ਮੌਜੂਦ ਹੈ।੩।ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ) , ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ! ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ।੪।੧।ਨੋਟ: ਇਸ ਸ਼ਬਦ ਦੇ ਦੂਜੇ ਬੰਦ ਦੇ ਲਫ਼ਜ਼ 'ਬਾਦੁ' ਤੇ 'ਸਿਆਮ ਮੂਰਤਿ' ਤੋਂ ਇਉਂ ਪ੍ਰਤੀਤ ਹੁੰਦਾ ਹੈ ਕਿ ਕਬੀਰ ਜੀ ਕਿਸੇ ਕਾਜ਼ੀ ਤੇ ਪੰਡਿਤ ਦੀ ਬਹਿਸ ਨੂੰ ਨਾ-ਪਸੰਦ ਕਰਦੇ ਹੋਏ ਇਹ ਸ਼ਬਦ ਉਚਾਰ ਰਹੇ ਹਨ। ਬਹਿਸਾਂ ਵਿਚ ਆਮ ਤੌਰ ਤੇ ਇਕ-ਦੂਜੇ ਦੇ ਧਰਮ-ਪੁਸਤਕਾਂ ਉੱਤੇ ਚਿੱਕੜ ਸੁੱਟਣ ਦੇ ਜਤਨ ਕੀਤੇ ਜਾਂਦੇ ਹਨ, ਦੂਜੇ ਮਤ ਨੂੰ ਝੂਠਾ ਸਾਬਤ ਕਰਨ ਦੀ ਕੋਸ਼ਸ਼ ਕੀਤੀ ਜਾਂਦੀ ਹੈ। ਪਰ ਬਹਿਸ ਕਰਨ ਵਾਲੇ ਨੂੰ ਪੁੱਛੋ ਕਿ ਕਦੇ ਇਸ ਵਿਚੋਂ ਦਿਲ ਨੂੰ ਭੀ ਕੋਈ ਸ਼ਾਂਤੀ ਹਾਸਲ ਹੋਈ ਹੈ? ਕੋਈ ਆਖਦਾ ਹੈ ਰੱਬ ਸਤਵੇਂ ਅਸਮਾਨ ਤੇ ਹੈ, ਕੋਈ ਆਖਦਾ ਹੈ ਕ੍ਰਿਸ਼ਨ ਜੀ ਦੀ ਮੂਰਤੀ ਹੀ ਪਰਮਾਤਮਾ ਹੈ; ਪਰ ਇਹ ਭੇਤ ਬੰਦਗੀ ਕਰਨ ਵਾਲੇ ਨੂੰ ਸਮਝ ਵਿਚ ਆਉਂਦਾ ਹੈ ਕਿ ਪਰਮਾਤਮਾ ਖ਼ਲਕਤ ਵਿਚ ਵੱਸਦਾ ਹੈ, ਪਰਮਾਤਮਾ ਹਰ ਥਾਂ ਮੌਜੂਦ ਹੈ।੪।ਸ਼ਬਦ ਦਾ ਭਾਵ: ਦੂਜਿਆਂ ਦੀਆਂ ਧਰਮ-ਪੁਸਤਕਾਂ ਉੱਤੇ ਚਿੱਕੜ ਸੁੱਟਿਆਂ ਮਨ ਵਿਚ ਸ਼ਾਂਤੀ ਨਹੀਂ ਹੋ ਸਕਦੀ। ਅੰਦਰ-ਵੱਸਦੇ ਰੱਬ ਦੀ ਬੰਦਗੀ ਕਰੋ, ਸਾਰੀ ਖ਼ਲਕਤ ਵਿਚ ਦਿੱਸ ਪਏਗਾ।TILANG, THE WORD OF DEVOTEE KABEER JEE:ONE UNIVERSAL CREATOR GOD. BY THE GRACE OF THE TRUE GURU:The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 || O human being, search your own heart every day, and do not wander around in confusion. This world is just a magic-show; no one will be holding your hand. || 1 || Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 || Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 || The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 || 1 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।JAITSREE, FOURTH MEHL, FIRST HOUSE, CHAU-PADAS:ONE UNIVERSAL CREATOR GOD. BY THE GRACE OF THE TRUE GURU:The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਬਿਲਾਵਲੁ ਮਹਲਾ ੫ ॥ਸਾਧਸੰਗਤਿ ਕੈ ਬਾਸਬੈ ਕਲਮਲ ਸਭਿ ਨਸਨਾ ॥ ਪ੍ਰਭ ਸੇਤੀ ਰੰਗਿ ਰਾਤਿਆ ਤਾ ਤੇ ਗਰਭਿ ਨ ਗ੍ਰਸਨਾ ॥੧॥ ਨਾਮੁ ਕਹਤ ਗੋਵਿੰਦ ਕਾ ਸੂਚੀ ਭਈ ਰਸਨਾ ॥ ਮਨ ਤਨ ਨਿਰਮਲ ਹੋਈ ਹੈ ਗੁਰ ਕਾ ਜਪੁ ਜਪਨਾ ॥੧॥ ਰਹਾਉ ॥ ਹਰਿ ਰਸੁ ਚਾਖਤ ਧ੍ਰਾਪਿਆ ਮਨਿ ਰਸੁ ਲੈ ਹਸਨਾ ॥ ਬੁਧਿ ਪ੍ਰਗਾਸ ਪ੍ਰਗਟ ਭਈ ਉਲਟਿ ਕਮਲੁ ਬਿਗਸਨਾ ॥੨॥ ਸੀਤਲ ਸਾਂਤਿ ਸੰਤੋਖੁ ਹੋਇ ਸਭ ਬੂਝੀ ਤ੍ਰਿਸਨਾ ॥ ਦਹ ਦਿਸ ਧਾਵਤ ਮਿਟਿ ਗਏ ਨਿਰਮਲ ਥਾਨਿ ਬਸਨਾ ॥੩॥ ਰਾਖਨਹਾਰੈ ਰਾਖਿਆ ਭਏ ਭ੍ਰਮ ਭਸਨਾ ॥ ਨਾਮੁ ਨਿਧਾਨ ਨਾਨਕ ਸੁਖੀ ਪੇਖਿ ਸਾਧ ਦਰਸਨਾ ॥੪॥੧੩॥੪੩॥ਬਿਲਾਵਲੁ ਮਹਲਾ ੫ ॥ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕੇ ਰਹਿਣ ਨਾਲ ਸਾਰੇ ਪਾਪ ਦੂਰ ਹੋ ਜਾਂਦੇ ਹਨ । (ਸਾਧ ਸੰਗਤਿ ਦੀ ਬਰਕਤਿ ਨਾਲ) ਪਰਮਾਤਮਾ ਨਾਲ (ਸਾਂਝ ਬਣਿਆਂ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗੇ ਜਾਈਦਾ ਹੈ, ਜਿਸ ਕਰਕੇ ਜਨਮ ਮਰਨ ਦੇ ਗੇੜ ਵਿਚ ਨਹੀਂ ਫਸੀਦਾ ।੧। ਹੇ ਭਾਈ! ਪਰਮਾਤਮਾ ਦਾ ਨਾਮ ਜਪਿਆਂ (ਮਨੁੱਖ ਦੀ) ਜੀਭ ਪਵਿੱਤਰ ਹੋ ਜਾਂਦੀ ਹੈ । ਗੁਰੂ ਦਾ (ਦੱਸਿਆ ਹੋਇਆ ਹਰਿ-ਨਾਮ ਦਾ) ਜਾਪ ਜਪਿਆਂ ਮਨ ਪਵਿੱਤਰ ਹੋ ਜਾਂਦਾ ਹੈ, ਸਰੀਰ ਪਵਿੱਤਰ ਹੋ ਜਾਂਦਾ ਹੈ ।੧।ਰਹਾਉ। (ਹੇ ਭਾਈ! ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦੇ ਨਾਮ ਦਾ ਰਸ ਚੱਖਿਆਂ (ਮਾਇਆ ਦੇ ਲਾਲਚ ਵਲੋਂ) ਰੱਜ ਜਾਈਦਾ ਹੈ, ਪਰਮਾਤਮਾ ਦਾ ਨਾਮ-ਰਸ ਮਨ ਵਿਚ ਵਸਾ ਕੇ ਸਦਾ ਖਿੜੇ ਰਹੀਦਾ ਹੈ । ਬੁੱਧੀ ਵਿਚ (ਸਹੀ ਜੀਵਨ ਦਾ) ਚਾਨਣ ਹੋ ਜਾਂਦਾ ਹੈ, ਬੁੱਧੀ ਉੱਜਲ ਹੋ ਜਾਂਦੀ ਹੈ । ਹਿਰਦਾ-ਕੌਲ (ਮਾਇਆ ਦੇ ਮੋਹ ਵਲੋਂ) ਪਰਤ ਕੇ ਸਦਾ ਖਿੜਿਆ ਰਹਿੰਦਾ ਹੈ ।੨। (ਹੇ ਭਾਈ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਦਾ ਜਾਪ ਕੀਤਿਆਂ ਮਨੁੱਖ ਦਾ ਮਨ) ਠੰਢਾ-ਠਾਰ ਹੋ ਜਾਂਦਾ ਹੈ, (ਮਨ ਵਿਚ) ਸ਼ਾਂਤੀ ਤੇ ਸੰਤੋਖ ਪੈਦਾ ਹੋ ਜਾਂਦਾ ਹੈ, ਮਾਇਆ ਵਾਲੀ ਸਾਰੀ ਤਿ੍ਰਸ਼ਨਾ ਮੁੱਕ ਜਾਂਦੀ ਹੈ । (ਮਾਇਆ ਦੀ ਖ਼ਾਤਰ) ਦਸੀਂ ਪਾਸੀਂ (ਸਾਰੇ ਜਗਤ ਵਿਚ) ਦੌੜ-ਭੱਜ ਮਿਟ ਜਾਂਦੀ ਹੈ, (ਪ੍ਰਭੂ ਦੇ ਚਰਨਾਂ ਦੇ) ਪਵਿੱਤਰ ਥਾਂ ਵਿਚ ਨਿਵਾਸ ਹੋ ਜਾਂਦਾ ਹੈ ।੩। ਹੇ ਨਾਨਕ! ਰੱਖਿਆ ਕਰਨ ਦੇ ਸਮਰੱਥ ਪ੍ਰਭੂ ਨੇ ਜਿਸ ਮਨੁੱਖ ਦੀ (ਵਿਕਾਰਾਂ ਵਲੋਂ) ਰਾਖੀ ਕੀਤੀ, ਉਸ ਦੀਆਂ ਸਾਰੀਆਂ ਹੀ ਭਟਕਣਾਂ (ਸੜ ਕੇ) ਸੁਆਹ ਹੋ ਗਈਆਂ । ਗੁਰੂ ਦਾ ਦਰਸਨ ਕਰ ਕੇ ਉਸ ਮਨੁੱਖ ਨੇ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ (ਜੋ, ਮਾਨੋ, ਦੁਨੀਆ ਦੇ ਸਾਰੇ ਹੀ) ਖ਼ਜ਼ਾਨੇ (ਹੈ), (ਤੇ ਨਾਮ ਦੀ ਬਰਕਤਿ ਨਾਲ ਉਹ ਸਦਾ ਲਈ) ਸੁਖੀ ਹੋ ਗਿਆ ।੪।੧੩।੪੩।BILAAVAL, FIFTH MEHL:Dwelling in the Saadh Sangat, the Company of the Holy, all sinful residues are erased. One who is attuned to the Love of God, is not cast into the womb of reincarnation. || 1 || Chanting the Name of the Lord of the Universe, the tongue becomes holy. The mind and body become immaculate and pure, chanting the Chant of the Guru. || 1 || Pause || Tasting the subtle essence of the Lord, one is satisfied; receiving this essence, the mind becomes happy. The intellect is brightened and illuminated; turning away from the world, the heart-lotus blossoms forth. || 2 || He is cooled and soothed, peaceful and content; all his thirst is quenched. The minds wandering in the ten directions is stopped, and one dwells in the immaculate place. || 3 || The Savior Lord saves him, and his doubts are burnt to ashes. Nanak is blessed with the treasure of the Naam, the Name of the Lord. He finds peace, gazing upon the Blessed Vision of the Saints Darshan. || 4 || 13 || 43--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥ ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥ ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥ ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥ ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥ ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥ ਪੋਖੁ ਸੋੁਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥ਅਰਥ: ਪੋਹ ਦੇ ਮਹੀਨੇ ਜਿਸ ਜੀਵ-ਇਸਤ੍ਰੀ ਦੇ ਗਲ ਨਾਲ (ਹਿਰਦੇ ਵਿਚ) ਪ੍ਰਭੂ-ਪਤੀ ਲੱਗਾ ਹੋਇਆ ਹੋਵੇ ਉਸ ਨੂੰ ਕੱਕਰ (ਮਨ ਦੀ ਕਠੋਰਤਾ, ਕੋਰਾਪਨ) ਜ਼ੋਰ ਨਹੀਂ ਪਾ ਸਕਦਾ, (ਕਿਉਂਕਿ) ਉਸਦੀ ਬ੍ਰਿਤੀ ਪ੍ਰਭੂ ਦੇ ਦੀਦਾਰ ਦੀ ਤਾਂਘ ਵਿਚ ਜੁੜੀ ਰਹਿੰਦੀ ਹੈ, ਉਸ ਦਾ ਮਨ ਪ੍ਰਭੂ ਦੇ ਸੋਹਣੇ ਚਰਨਾਂ ਵਿਚ ਵਿੱਝਾ ਰਹਿੰਦਾ ਹੈ।ਜਿਸ ਜੀਵ-ਇਸਤ੍ਰੀ ਨੇ ਗੋਬਿੰਦ ਗੋਪਾਲ ਦਾ ਆਸਰਾ ਲਿਆ ਹੈ, ਉਸ ਨੇ ਪ੍ਰਭੂ-ਪਤੀ ਦੀ ਸੇਵਾ ਦਾ ਲਾਭ ਖੱਟਿਆ ਹੈ, ਮਾਇਆ ਉਸ ਨੂੰ ਪੋਹ ਨਹੀਂ ਸਕਦੀ, ਗੁਰੂ ਨੂੰ ਮਿਲ ਕੇ ਉਸ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਚੁੱਭੀ ਲਾਈ ਹੈ। ਜਿਸ ਪਰਮਾਤਮਾ ਤੋਂ ਉਸ ਨੇ ਜਨਮ ਲਿਆ ਹੈ, ਉਸੇ ਵਿਚ ਉਹ ਜੁੜੀ ਰਹਿੰਦੀ ਹੈ, ਉਸ ਦੀ ਲਿਵ ਪ੍ਰਭੂ ਦੀ ਪ੍ਰੀਤ ਵਿਚ ਲੱਗੀ ਰਹਿੰਦੀ ਹੈ। ਪਾਰਬ੍ਰਹਮ ਨੇ (ਉਸ ਦਾ) ਹੱਥ ਫੜ ਕੇ (ਉਸ ਨੂੰ ਆਪਣੇ ਚਰਨਾਂ ਵਿਚ) ਜੋੜਿਆ ਹੁੰਦਾ ਹੈ, ਉਹ ਮੁੜ (ਉਸ ਦੇ ਚਰਨਾਂ ਤੋਂ) ਵਿੱਛੁੜਦੀ ਨਹੀਂ। (ਪਰ) ਉਹ ਸੱਜਣ ਪ੍ਰਭੂ ਬੜਾ ਅਪਹੁੰਚ ਹੈ, ਬੜਾ ਡੂੰਘਾ ਹੈ, ਮੈਂ ਉਸ ਤੋਂ ਲਖ ਵਾਰੀ ਕੁਰਬਾਨ ਹਾਂ। ਹੇ ਨਾਨਕ! (ਉਹ ਬੜਾ ਦਿਆਲ ਹੈ) ਦਰ ਉੱਤੇ ਡਿੱਗਿਆਂ ਦੀ ਉਸ ਪ੍ਰਭੂ ਨੂੰ ਇੱਜ਼ਤ ਰੱਖਣੀ ਹੀ ਪੈਂਦੀ ਹੈ।ਜਿਸ ਉੱਤੇ ਉਹ ਬੇ-ਪਰਵਾਹ ਪ੍ਰਭੂ ਮਿਹਰ ਕਰਦਾ ਹੈ, ਉਸ ਨੂੰ ਪੋਹ ਦਾ ਮਹੀਨਾ ਸੁਹਾਵਣਾ ਲੱਗਦਾ ਹੈ ਉਸ ਨੂੰ ਸਾਰੇ ਹੀ ਸੁਖ ਮਿਲ ਜਾਂਦੇ ਹਨ।11।BAARAH MAAHAA ~ THE TWELVE MONTHS: MAAJH, FIFTH MEHL, FOURTH HOUSE:ONE UNIVERSAL CREATOR GOD. BY THE GRACE OF THE TRUE GURU:In the month of Poh, the cold does not touch those, whom the Husband Lord hugs close in His Embrace. Their minds are transfixed by His Lotus Feet. They are attached to the Blessed Vision of the Lord’s Darshan. Seek the Protection of the Lord of the Universe; His service is truly profitable. Corruption shall not touch you, when you join the Holy Saints and sing the Lord’s Praises. From where it originated, there the soul is blended again. It is absorbed in the Love of the True Lord. When the Supreme Lord God grasps someone’s hand, he shall never again suffer separation from Him. I am a sacrifice, 100,000 times, to the Lord, my Friend, the Unapproachable and Unfathomable. Please preserve my honor, Lord; Nanak begs at Your Door. Poh is beautiful, and all comforts come to that one, whom the Carefree Lord has forgiven. || 11 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥ ਅਰਥ: ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ। ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ) । ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ। ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ।੧।ਹੇ ਨਾਨਕ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ) ।੧।ਰਹਾਉ।ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ। ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ। ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ। (ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ।੨।ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ। ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ। ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ, ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ।੩।ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ। ਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ। ਉਹੀ ਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ।੪।DHANAASAREE, FIRST MEHL:The body is the paper, and the mind is the inscription written upon it. The ignorant fool does not read what is written on his forehead. In the Court of the Lord, three inscriptions are recorded. Behold, the counterfeit coin is worthless there. || 1 || O Nanak, if there is silver in it, then everyone proclaims, “It is genuine, it is genuine.” || 1 || Pause || The Qazi tells lies and eats filth; the Brahmin kills and then takes cleansing baths. The Yogi is blind, and does not know the Way. The three of them devise their own destruction. || 2 || He alone is a Yogi, who understands the Way. By Guru’s Grace, he knows the One Lord. He alone is a Qazi, who turns away from the world, and who, by Guru’s Grace, remains dead while yet alive. He alone is a Brahmin, who contemplates God. He saves himself, and saves all his generations as well. || 3 || One who cleanses his own mind is wise. One who cleanses himself of impurity is a Muslim. One who reads and understands is acceptable. Upon his forehead is the Insignia of the Court of the Lord. || 4 || 5 || 7 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਆਸਾ ਬਾਣੀ ਭਗਤ ਧੰਨੇ ਜੀ ਕੀੴ ਸਤਿਗੁਰ ਪ੍ਰਸਾਦਿ ॥ਭ੍ਰਮਤ ਫਿਰਤ ਬਹੁ ਜਨਮ ਬਿਲਾਨੇ ਤਨੁ ਮਨੁ ਧਨੁ ਨਹੀ ਧੀਰੇ ॥ ਲਾਲਚ ਬਿਖੁ ਕਾਮ ਲੁਬਧ ਰਾਤਾ ਮਨਿ ਬਿਸਰੇ ਪ੍ਰਭ ਹੀਰੇ ॥੧॥ ਰਹਾਉ ॥ ਬਿਖੁ ਫਲ ਮੀਠ ਲਗੇ ਮਨ ਬਉਰੇ ਚਾਰ ਬਿਚਾਰ ਨ ਜਾਨਿਆ ॥ ਗੁਨ ਤੇ ਪ੍ਰੀਤਿ ਬਢੀ ਅਨ ਭਾਂਤੀ ਜਨਮ ਮਰਨ ਫਿਰਿ ਤਾਨਿਆ ॥੧॥ ਜੁਗਤਿ ਜਾਨਿ ਨਹੀ ਰਿਦੈ ਨਿਵਾਸੀ ਜਲਤ ਜਾਲ ਜਮ ਫੰਧ ਪਰੇ ॥ ਬਿਖੁ ਫਲ ਸੰਚਿ ਭਰੇ ਮਨ ਐਸੇ ਪਰਮ ਪੁਰਖ ਪ੍ਰਭ ਮਨ ਬਿਸਰੇ ॥੨॥ ਗਿਆਨ ਪ੍ਰਵੇਸੁ ਗੁਰਹਿ ਧਨੁ ਦੀਆ ਧਿਆਨੁ ਮਾਨੁ ਮਨ ਏਕ ਮਏ ॥ ਪ੍ਰੇਮ ਭਗਤਿ ਮਾਨੀ ਸੁਖੁ ਜਾਨਿਆ ਤ੍ਰਿਪਤਿ ਅਘਾਨੇ ਮੁਕਤਿ ਭਏ ॥੩॥ ਜੋਤਿ ਸਮਾਇ ਸਮਾਨੀ ਜਾ ਕੈ ਅਛਲੀ ਪ੍ਰਭੁ ਪਹਿਚਾਨਿਆ ॥ ਧੰਨੈ ਧਨੁ ਪਾਇਆ ਧਰਣੀਧਰੁ ਮਿਲਿ ਜਨ ਸੰਤ ਸਮਾਨਿਆ ॥੪॥੧॥ਆਸਾ ਬਾਣੀ ਭਗਤ ਧੰਨੇ ਜੀ ਕੀੴ ਸਤਿਗੁਰ ਪ੍ਰਸਾਦਿ ॥(ਮਾਇਆ ਦੇ ਮੋਹ ਵਿਚ) ਭਟਕਦਿਆਂ ਕਈ ਜਨਮ ਗੁਜ਼ਰ ਜਾਂਦੇ ਹਨ, ਇਹ ਸਰੀਰ ਨਾਸ ਹੋ ਜਾਂਦਾ ਹੈ, ਮਨ ਭਟਕਦਾ ਰਹਿੰਦਾ ਹੈ ਤੇ ਧਨ ਭੀ ਟਿਕਿਆ ਨਹੀਂ ਰਹਿੰਦਾ । ਲੋਭੀ ਜੀਵ ਜ਼ਹਿਰ-ਰੂਪ ਪਦਾਰਥਾਂ ਦੇ ਲਾਲਚ ਵਿਚ, ਕਾਮ-ਵਾਸ਼ਨਾਂ ਵਿਚ, ਰੰਗਿਆ ਰਹਿੰਦਾ ਹੈ, ਇਸ ਦੇ ਮਨ ਵਿਚੋਂ ਅਮੋਲਕ ਪ੍ਰਭੂ ਵਿਸਰ ਜਾਂਦਾ ਹੈ ।੧।ਰਹਾਉ।ਹੇ ਕਮਲੇ ਮਨ! ਇਹ ਜ਼ਹਿਰ-ਰੂਪ ਫਲ ਤੈਨੂੰ ਮਿੱਠੇ ਲੱਗਦੇ ਹਨ, ਤੈਨੂੰ ਸੋਹਣੀ ਵਿਚਾਰ ਨਹੀਂ ਫੁਰਦੀ; ਗੁਣਾਂ ਵਲੋਂ ਹੱਟ ਕੇ ਹੋਰ ਹੋਰ ਕਿਸਮ ਦੀ ਪ੍ਰੀਤ ਤੇਰੇ ਅੰਦਰ ਵਧ ਰਹੀ ਹੈ, ਤੇ ਤੇਰਾ ਜਨਮ ਮਰਨ ਦਾ ਤਾਣਾ ਤਣਿਆ ਜਾ ਰਿਹਾ ਹੈ ।੧।ਹੇ ਮਨ! ਤੂੰ ਜੀਵਨ ਦੀ ਜੁਗਤ ਸਮਝ ਕੇ ਇਹ ਜੁਗਤਿ ਆਪਣੇ ਅੰਦਰ ਪੱਕੀ ਨਾਹ ਕੀਤੀ; ਤਿ੍ਰਸ਼ਨਾ ਵਿਚ ਸੜਦੇ ਤੈਨੂੰ ਜਮਾਂ ਦਾ ਜਾਲ, ਜਮਾਂ ਦੇ ਫਾਹੇ ਪੈ ਗਏ ਹਨ । ਹੇ ਮਨ! ਤੂੰ ਵਿਸ਼ੇ-ਰੂਪ ਜ਼ਹਿਰ ਦੇ ਫਲ ਹੀ ਇਕੱਠੇ ਕਰ ਕੇ ਸਾਂਭਦਾ ਰਿਹਾ, ਤੇ ਅਜਿਹਾ ਸਾਂਭਦਾ ਰਿਹਾ ਕਿ ਤੈਨੂੰ ਪਰਮ ਪੁਰਖ ਪ੍ਰਭੂ ਭੁੱਲ ਗਿਆ ।੨।ਜਿਸ ਮਨੁੱਖ ਨੂੰ ਗੁਰੂ ਨੇ ਗਿਆਨ ਦਾ ਪ੍ਰਵੇਸ਼-ਰੂਪ ਧਨ ਦਿੱਤਾ, ਉਸ ਦੀ ਸੁਰਤਿ ਪ੍ਰਭੂ ਵਿਚ ਜੁੜ ਗਈ, ਉਸ ਦੇ ਅੰਦਰ ਸ਼ਰਧਾ ਬਣ ਗਈ, ਉਸ ਦਾ ਮਨ ਪ੍ਰਭੂ ਨਾਲ ਇੱਕ-ਮਿੱਕ ਹੋ ਗਿਆ; ਉਸ ਨੂੰ ਪ੍ਰਭੂ ਦਾ ਪਿਆਰ, ਪ੍ਰਭੂ ਦੀ ਭਗਤੀ ਚੰਗੀ ਲੱਗੀ, ਉਸ ਦੀ ਸੁਖ ਨਾਲ ਸਾਂਝ ਬਣ ਗਈ, ਉਹ ਮਾਇਆ ਵਲੋਂ ਚੰਗੀ ਤਰ੍ਹਾਂ ਰੱਜ ਗਿਆ, ਤੇ ਬੰਧਨਾਂ ਤੋੰ ਮੁਕਤ ਹੋ ਗਿਆ ।੩।ਜਿਸ ਮਨੁੱਖ ਦੇ ਅੰਦਰ ਪ੍ਰਭੂ ਦੀ ਸਰਬ-ਵਿਆਪਕ ਜੋਤਿ ਟਿਕ ਗਈ, ਉਸ ਨੇ ਮਾਇਆ ਵਿਚ ਨਾਹ ਛਲੇ ਜਾਣ ਵਾਲੇ ਪ੍ਰਭੂ ਨੂੰ ਪਛਾਣ ਲਿਆ ।ਮੈਂ ਧੰਨੇ ਨੇ ਭੀ ਉਸ ਪ੍ਰਭੂ ਦਾ ਨਾਮ-ਰੂਪ ਧਨ ਲੱਭ ਲਿਆ ਹੈ ਜੋ ਸਾਰੀ ਧਰਤੀ ਦਾ ਆਸਰਾ ਹੈ; ਮੈਂ ਧੰਨਾ ਭੀ ਸੰਤ ਜਨਾਂ ਨੂੰ ਮਿਲ ਕੇ ਪ੍ਰਭੂ ਵਿਚ ਲੀਨ ਹੋ ਗਿਆ ਹਾਂ ।੪।੧।AASAA, THE WORD OF DEVOTEE DHANNA JEE:ONE UNIVERSAL CREATOR GOD. BY THE GRACE OF THE TRUE GURU:I wandered through countless incarnations, but mind, body and wealth never remain stable. Attached to, and stained by the poisons of sexual desire and greed, the mind has forgotten the jewel of the Lord. || 1 || Pause || The poisonous fruit seems sweet to the demented mind, which does not know the difference between good and evil. Turning away from virtue, his love for other things increases, and he weaves again the web of birth and death. || 1 || He does not know the way to the Lord, who dwells within his heart; burning in the trap, he is caught by the noose of death. Gathering the poisonous fruits, he fills his mind with them, and he forgets God, the Supreme Being, from his mind. || 2 || The Guru has given the wealth of spiritual wisdom; practicing meditation, the mind becomes one with Him. Embracing loving devotional worship for the Lord, I have come to know peace; satisfied and satiated, I have been liberated. || 3 || One who is filled with the Divine Light, recognizes the undeceivable Lord God. Dhanna has obtained the Lord, the Sustainer of the World, as his wealth; meeting the humble Saints, he merges in the Lord. || 4 || 1 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

The daily Hukamnama Sahib and Sangrand Hukamnama Sahib from Sri Darbar Sahib Amritsar including translation in English and Punjabi audio ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥ ਅਰਥ: ਹੇ ਮੇਰੇ ਮਨ! ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ। ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ। ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ।ਰਹਾਉ। (ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ।੧। (ਹੇ ਭਾਈ!) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ। ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ। (ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂ, ਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ।੨। (ਹੇ ਭਾਈ!) ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭ? ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ।੩। (ਹੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ। ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ। ਹੇ ਦਾਸ ਨਾਨਕ! ਪ੍ਰਭੂ-ਦਰ ਤੇ ਅਰਦਾਸ ਕਰ ਕੇ ਆਖ-) ਹੇ ਹਰੀ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ।੪।੯। SORAT’H, FIRST MEHL: The treasure of the Name, for which you have come into the world — that Ambrosial Nectar is with the Guru. Renounce costumes, disguises and clever tricks; this fruit is not obtained by duplicity. || 1 || O my mind, remain steady, and do not wander away. By searching around on the outside, you shall only suffer great pain; the Ambrosial Nectar is found within the home of your own being. || Pause || Renounce corruption, and seek virtue; committing sins, you shall only come to regret and repent. You do not know the difference between good and evil; again and again, you sink into the mud. || 2 || Within you is the great filth of greed and falsehood; why do you bother to wash your body on the outside? Chant the Immaculate Naam, the Name of the Lord always, under Guru’s Instruction; only then will your innermost being be emancipated. || 3 || Let greed and slander be far away from you, and renounce falsehood; through the True Word of the Guru’s Shabad, you shall obtain the true fruit. As it pleases You, You preserve me, Dear Lord; servant Nanak sings the Praises of Your Shabad. || 4 || 9 || --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥ --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਗੂਜਰੀ ਮਹਲਾ ੫ ॥ ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥ ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥ ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥੨॥੧੬॥੨੫॥ਅਰਥ: (ਹੇ ਭਾਈ! ਮਾਇਆ-ਮੋਹਿਆ ਜੀਵ) ਕਦੇ ਆਪਣਾ ਮਨ ਪਰਮਾਤਮਾ (ਦੇ ਚਰਨਾਂ) ਨਾਲ ਨਹੀਂ ਜੋੜਦਾ। (ਮਾਇਆ ਦੀ ਖ਼ਾਤਰ) ਦੌੜ-ਭੱਜ ਕਰਦਿਆਂ (ਇਸ ਦੀ) ਉਮਰ ਗੁਜ਼ਰ ਜਾਂਦੀ ਹੈ ਸਾਰੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਨਹੀਂ ਜਪਦਾ।੧।ਰਹਾਉ।ਠੱਗੀ ਨਾਲ ਇਕ ਇਕ ਕੌਡੀ ਕਰ ਕੇ ਮਾਇਆ ਇਕੱਠੀ ਕਰਦਾ ਰਹਿੰਦਾ ਹੈ ਅਨੇਕਾਂ ਢੰਗ ਵਰਤ ਕੇ ਮਾਇਆ ਦੀ ਖ਼ਾਤਰ ਦੌੜਿਆ ਫਿਰਦਾ ਹੈ। ਪਰਮਾਤਮਾ ਦਾ ਨਾਮ ਭੁਲਾਣ ਦੇ ਕਾਰਨ ਇਸ ਨੂੰ ਅਨੇਕਾਂ ਹੀ ਦੁੱਖ ਆ ਵਾਪਰਦੇ ਹਨ। ਮਨ ਨੂੰ ਮੋਹ ਲੈਣ ਵਾਲੀ ਪ੍ਰਬਲ ਮਾਇਆ ਇਸ ਦੇ ਆਤਮਕ ਜੀਵਨ ਨੂੰ ਖਾ ਜਾਂਦੀ ਹੈ।੧।ਹੇ ਨਾਨਕ! ਆਖ-) ਹੇ ਗੋਬਿੰਦ! ਹੇ ਦਇਆਲ! ਹੇ ਕ੍ਰਿਪਾਲ! ਹੇ ਸੁਖਾਂ ਦੇ ਸਮੁੰਦਰ! ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ। ਹੇ ਮੇਰੇ ਮਾਲਕ! ਮੇਰੇ ਉਤੇ ਮੇਹਰ ਕਰ, ਮੇਰੇ ਕੀਤੇ ਕਰਮਾਂ ਵਲ ਧਿਆਨ ਨਾਹ ਕਰੀਂ।੨।੧੬।੨੫।Meaning: (O brother! Maya-Mohya Jiva) never attaches his mind to God (the feet of God). Running (for the sake of Maya), (its) life passes away, the treasure of all virtues does not chant the name of God. 1. Stay. He continues to accumulate wealth by cheating one by one, using many methods to run around for the sake of wealth. Due to forgetting the name of God, many sorrows befall him. The strong illusion that captivates the mind eats away at its spiritual life. 1.O Nanak! Say-) O Gobind! O mercy! O Kripal! O sea of ​​happiness! Oh Hari! I have come to you. O my lord! Have mercy on me, do not focus on my deeds. 2.16.25.--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥ ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨। (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩।ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ 'ਹਾਇ ਹਾਇ' ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਗ੍ਰਸੀ ਰੱਖਦੀ ਹੈ, ਮਾਇਆ ਦੇ ਮੋਹ ਦੇਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ।੪।ਹੇ ਹਰੀ! ਜਿਸ ਮਨੁੱਖ ਨੂੰ ਤੂੰ (ਆਪਣੀ) ਕਿਰਪਾ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ। (ਹੇ ਭਾਈ! ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ) ਸਦਾ ਹੱਥ ਜੋੜ ਕੇ ਟਿਕਿਆ ਰਹਿੰਦਾ ਹੈ, ਉਸ ਨੂੰ (ਆਪਣੇ) ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ। ਜਦੋਂ ਮਨੁੱਖ ਨੂੰ ਆਪਣੇ ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ, ਤਦੋਂ ਉਹ ਪ੍ਰਭੂ ਦੀ ਰਜ਼ਾ ਵਿਚ ਟਿਕ ਜਾਂਦਾ ਹੈ, ਤੇ, ਹੁਕਮ ਮੰਨ ਕੇ ਆਤਮਕ ਆਨੰਦ ਮਾਣਦਾ ਹੈ। ਉਹ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਹਰਿ-ਨਾਮ ਸਿਮਰਦਾ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦਾ (ਹਰ ਵੇਲੇ) ਨਾਮ-ਸਿਮਰਨ (ਹੀ) ਉਸ ਨੂੰ ਵਡਿਆਈ ਮਿਲੀ ਰਹਿੰਦੀ ਹੈ, ਪ੍ਰਭੂ ਦਾ ਨਾਮ (ਉਸ ਨੂੰ ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ। ਹੇ ਹਰੀ! (ਆਪਣੀ) ਕਿਰਪਾ ਕਰ ਕੇ (ਜਿਸ ਮਨੁੱਖ ਨੂੰ ਤੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥ --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

RAAG DHANAASAREE, THE WORD OF DEVOTEE KABEER JEE:ONE UNIVERSAL CREATOR GOD. BY THE GRACE OF THE TRUE GURU:ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥ hਅਰਥ: ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ।੧।ਰਹਾਉ।ਵਹੁਟੀ, ਪੁੱਤਰ, ਸਰੀਰ, ਘਰ, ਦੌਲਤ-ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ।੧।ਅਜਾਮਲ, ਗਜ, ਗਨਿਕਾ-ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ।੨।(ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ) । ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ?।੩।(ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ-ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਹੇ ਦਾਸ ਕਬੀਰ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ।੪।੫।ਸ਼ਬਦ ਦਾ ਭਾਵ: ਪਰਮਾਤਮਾ ਦਾ ਨਾਮ ਸਿਮਰੋ-ਇਹੀ ਹੈ ਸਦਾ ਦਾ ਸਾਥੀ, ਤੇ ਇਸ ਦੀ ਬਰਕਤਿ ਨਾਲ ਬੜੇ ਬੜੇ ਵਿਕਾਰੀ ਭੀ ਤਰ ਜਾਂਦੇ ਹਨ। ਕਰਮ-ਕਾਂਡ ਦੇ ਭੁਲੇਖਿਆਂ ਵਿਚ ਨਾਹ ਪਵੋ।RAAG DHANAASAREE, THE WORD OF DEVOTEE KABEER JEE:ONE UNIVERSAL CREATOR GOD. BY THE GRACE OF THE TRUE GURU:Remember the Lord, remember the Lord, remember the Lord in meditation, O Siblings of Destiny. Without remembering the Lord’s Name in meditation, a great many are drowned. || 1 || Pause || Your spouse, children, body, house and possessions — you think these will give you peace. But none of these shall be yours, when the time of death comes. || 1 || Ajaamal, the elephant, and the prostitute committed many sins, but still, they crossed over the world-ocean, by chanting the Lord’s Name. || 2 || You have wandered in reincarnation, as pigs and dogs — did you feel no shame? Forsaking the Ambrosial Name of the Lord, why do you eat poison? || 3 || Abandon your doubts about do’s and dont’s, and take to the Lord’s Name. By Guru’s Grace, O servant Kabeer, love the Lord. || 4 || 5 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ਅਰਥ: ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ ਵਿਚ ਲੀਨ ਰਹਿੰਦੀ ਹੈ; ਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈ; ਨਾਮ (ਰੂਪ) ਸੁੰਦਰ ਵਸਤ ਲੱਭ ਕੇ ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ।ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥ਅਰਥ: ਜੇ ਗੁਰੂ ਮਿਲ ਪਏ ਤਾਂ ਨਾਮ (ਹਿਰਦੇ ਵਿਚ) ਪੁੰਗਰਦਾ ਹੈ, ਤ੍ਰਿਸ਼ਨਾ ਦੂਰ ਹੋ ਜਾਂਦੀ ਹੈ (ਮਾਇਆ ਦੀ) ਭੁੱਖ ਸਾਰੀ ਦੂਰ ਹੋ ਜਾਂਦੀ ਹੈ। ਹੇ ਨਾਨਕ! ਨਾਮ ਵਿਚ ਰੰਗੇ ਜਾਣ ਕਰਕੇ ਨਾਮ ਹੀ (ਹਿਰਦੇ-ਰੂਪ) ਪੱਲੇ ਵਿਚ ਉੱਕਰਿਆ ਜਾਂਦਾ ਹੈ।੧।ਮਃ ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥ਅਰਥ: ਜੋ ਮਨੁੱਖ ਗੁਰੂ ਪਰਮੇਸਰ ਵਲੋਂ ਮਾਰਿਆ ਹੋਇਆ ਹੈ (ਭਾਵ, ਜਿਸਨੂੰ ਰੱਬ ਵਾਲੇ ਪਾਸੇ ਤੋਂ ਉੱਕਾ ਹੀ ਨਫ਼ਰਤ ਹੈ) ਉਹ ਭਰਮ ਵਿਚ ਭਟਕਦਾ ਹੋਇਆ ਆਪਣੇ ਟਿਕਾਣੇ ਤੋਂ ਹਿੱਲ ਜਾਂਦਾ ਹੈ। ਉਸ ਦੇ ਪਿੱਛੇ ਲੋਕ ਫੱਕੜੀ ਵਜਾਂਦੇ ਹਨ, ਤੇ ਅੱਗੇ (ਜਿਥੇ ਜਾਂਦਾ ਹੈ) ਮੁਕਾਲਖ ਖੱਟਦਾ ਹੈ।ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥ ਕਿਆ ਹੋਵੈ ਕਿਸੈ ਹੀ ਦੈ ਕੀਤੈ ਜਾਂ ਧੁਰਿ ਕਿਰਤੁ ਓਸ ਦਾ ਏਹੋ ਜੇਹਾ ਪਇਆ ॥ਅਰਥ: ਉਸ ਦੇ ਮੂੰਹੋਂ ਨਿਰਾ ਬਕਵਾਸ ਹੀ ਨਿਕਲਦਾ ਹੈ ਉਹ ਸਦਾ ਨਿੰਦਾ ਕਰ ਕੇ ਹੀ ਦੁੱਖੀ ਹੁੰਦਾ ਰਹਿੰਦਾ ਹੈ। ਕਿਸੇ ਦੇ ਭੀ ਕੀਤਿਆਂ ਕੁਝ ਨਹੀਂ ਹੋ ਸਕਦਾ (ਭਾਵ, ਕੋਈ ਉਸ ਨੂੰ ਸੁਮੱਤ ਨਹੀਂ ਦੇ ਸਕਦਾ) , ਕਿਉਂਕਿ ਮੁੱਢ ਤੋਂ (ਕੀਤੇ ਮੰਦੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੁਣ ਭੀ) ਇਹੋ ਜਿਹੀ (ਭਾਵ, ਨਿੰਦਾ ਦੀ ਮੰਦੀ) ਕਮਾਈ ਕਰਨੀ ਪਈ ਹੈ।ਜਿਥੈ ਓਹੁ ਜਾਇ ਤਿਥੈ ਓਹੁ ਝੂਠਾ ਕੂੜੁ ਬੋਲੇ ਕਿਸੈ ਨ ਭਾਵੈ ॥ ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥ ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਚੈ ਅਗੋ ਦੇ ਜਨੁ ਨਾਨਕੁ ਆਖਿ ਸੁਣਾਵੈ ॥੨॥ {ਪੰਨਾ 653}ਅਰਥ: ਉਹ (ਮਨਮੁਖ) ਜਿਥੇ ਜਾਂਦਾ ਹੈ ਉਥੇ ਹੀ ਝੂਠਾ ਹੁੰਦਾ ਹੈ, ਝੂਠ ਬੋਲਦਾ ਹੈ ਤੇ ਕਿਸੇ ਨੂੰ ਚੰਗਾ ਨਹੀਂ ਲੱਗਦਾ। ਹੇ ਸੰਤ ਜਨੋਂ! ਪਿਆਰੇ ਮਾਲਕ ਪ੍ਰਭੂ ਦੀ ਵਡਿਆਈ ਵੇਖੋ, ਕਿ ਜਿਹੋ ਜਿਹੀ ਕੋਈ ਕਮਾਈ ਕਰਦਾ ਹੈ, ਉਹੋ ਜਿਹਾ ਉਸ ਨੂੰ ਫਲ ਮਿਲਦਾ ਹੈ। ਇਹ ਸੱਚੀ ਵਿਚਾਰ ਸੱਚੀ ਦਰਗਾਹ ਵਿਚ ਹੁੰਦੀ ਹੈ, ਦਾਸ ਨਾਨਕ ਪਹਿਲਾਂ ਹੀ ਤੁਹਾਨੂੰ ਆਖ ਕੇ ਸੁਣਾ ਰਿਹਾ ਹੈ (ਤਾਂ ਜੁ ਭਲਾ ਬੀਜ ਬੀਜ ਕੇ ਭਲੇ ਫਲ ਦੀ ਆਸ ਹੋ ਸਕੇ) ।੨।ਪਉੜੀ ॥ ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥ ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥ ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥ ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥ ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥੨੭॥ਅਰਥ: ਸੱਚੇ ਸਤਿਗੁਰੂ ਨੇ (ਸਤਸੰਗ-ਰੂਪ) ਪਿੰਡ ਵਸਾਇਆ ਹੈ, (ਉਸ ਪਿੰਡ ਲਈ ਸਤਸੰਗੀ) ਰਾਖੇ ਭੀ ਸਤਿਗੁਰੂ ਨੇ ਹੀ ਦਿੱਤੇ ਹਨ, ਜਿਨ੍ਹਾਂ ਦੇ ਮਨ ਗੁਰੂ ਦੇ ਚਰਨਾਂ ਵਿਚ ਜੁੜੇ ਹਨ, ਉਹਨਾਂ ਦੀ ਆਸ ਪੂਰਨ ਹੋ ਗਈ ਹੈ (ਭਾਵ, ਤ੍ਰਿਸ਼ਨਾ ਮਿਟ ਗਈ ਹੈ) ; ਦਿਆਲ ਤੇ ਬੇਅੰਤ ਗੁਰੂ ਨੇ ਉਹਨਾਂ ਦੇ ਸਾਰੇ ਪਾਪ ਨਾਸ ਕਰ ਦਿੱਤੇ ਹਨ; ਆਪਣੀ ਮੇਹਰ ਕਰ ਕੇ ਸਤਿਗੁਰੂ ਨੇ ਉਹਨਾਂ ਨੂੰ ਆਪਣਾ ਬਣਾ ਲਿਆ ਹੈ। ਹੇ ਨਾਨਕ! ਮੈਂ ਸਦਾ ਉਸ ਸਤਿਗੁਰੂ ਤੋਂ ਸਦਕੇ ਹਾਂ, ਜਿਸ ਵਿਚ ਇਤਨੇ ਗੁਣ ਹਨ।੨੭।SHALOK, FOURTH MEHL:Within the Gurmukh is peace and tranquility; his mind and body are absorbed in the Naam, the Name of the Lord. He contemplates the Naam, he studies the Naam, and he remains lovingly absorbed in the Naam. He obtains the treasure of the Naam, and his anxiety is dispelled. Meeting with the Guru, the Naam wells up, and his thirst and hunger are completely relieved. O Nanak, imbued with the Naam, he gathers in the Naam. || 1 || FOURTH MEHL: One who is cursed by the True Guru, abandons his home, and wanders around aimlessly. He is jeered at, and his face is blackened in the world hereafter. He babbles incoherently, and foaming at the mouth, he dies. What can anyone do? Such is his destiny, according to his past deeds. Wherever he goes, he is a liar, and by telling lies, he not liked by anyone. O Siblings of Destiny, behold this, the glorious greatness of our Lord and Master, O Saints; as one behaves, so does he receive. This shall be God’s determination in His True Court; servant Nanak predicts and proclaims this. || 2 || PAUREE: The True Guru has established the village; the Guru has appointed its guards and protectors. My hopes are fulfilled, and my mind is imbued with the love of the Guru’s Feet. The Guru is infinitely merciful; He has erased all my sins. The Guru has showered me with His Mercy, and He has made me His own. Nanak is forever a sacrifice to the Guru, who has countless virtues. || 27 ||- December 07, 2023 --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ਅਰਥ: ਹੇ ਪ੍ਰਭੂ ਜੀ! ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ।ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧।ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।੨।ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩।ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੪।੬।DHANAASAREE, FOURTH MEHL:Tell me, O Siblings of Destiny, the religion for this Dark Age of Kali Yuga. I seek emancipation — how can I be emancipated? Meditation on the Lord, Har, Har, is the boat, the raft; meditating on the Lord, the swimmer swims across. || 1 || O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause || The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased. || 2 || The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. || 3 || You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. || 4 || 6 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਬਿਲਾਵਲੁ ਮਹਲਾ ੧ ॥ ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥ ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥ ਅਵਿਗਤੋ ਹਰਿ ਨਾਥੁ ਨਾਥਹ ਤਿਸੈ ਭਾਵੈ ਸੋ ਥੀਐ ॥ ਕਿਰਪਾਲੁ ਸਦਾ ਦਇਆਲੁ ਦਾਤਾ ਜੀਆ ਅੰਦਰਿ ਤੂੰ ਜੀਐ ॥ ਮੈ ਅਵਰੁ ਗਿਆਨੁ ਨ ਧਿਆਨੁ ਪੂਜਾ ਹਰਿ ਨਾਮੁ ਅੰਤਰਿ ਵਸਿ ਰਹੇ ॥ ਭੇਖੁ ਭਵਨੀ ਹਠੁ ਨ ਜਾਨਾ ਨਾਨਕਾ ਸਚੁ ਗਹਿ ਰਹੇ ॥੧॥ਭਿੰਨੜੀ ਰੈਣਿ ਭਲੀ ਦਿਨਸ ਸੁਹਾਏ ਰਾਮ ॥ ਨਿਜ ਘਰਿ ਸੂਤੜੀਏ ਪਿਰਮੁ ਜਗਾਏ ਰਾਮ ॥ ਨਵ ਹਾਣਿ ਨਵ ਧਨ ਸਬਦਿ ਜਾਗੀ ਆਪਣੇ ਪਿਰ ਭਾਣੀਆ ॥ ਤਜਿ ਕੂੜੁ ਕਪਟੁ ਸੁਭਾਉ ਦੂਜਾ ਚਾਕਰੀ ਲੋਕਾਣੀਆ ॥ ਮੈ ਨਾਮੁ ਹਰਿ ਕਾ ਹਾਰੁ ਕੰਠੇ ਸਾਚ ਸਬਦੁ ਨੀਸਾਣਿਆ ॥ ਕਰ ਜੋੜਿ ਨਾਨਕੁ ਸਾਚੁ ਮਾਗੈ ਨਦਰਿ ਕਰਿ ਤੁਧੁ ਭਾਣਿਆ ॥੨॥ ਜਾਗੁ ਸਲੋਨੜੀਏ ਬੋਲੈ ਗੁਰਬਾਣੀ ਰਾਮ ॥ ਜਿਨਿ ਸੁਣਿ ਮੰਨਿਅੜੀ ਅਕਥ ਕਹਾਣੀ ਰਾਮ ॥ ਅਕਥ ਕਹਾਣੀ ਪਦੁ ਨਿਰਬਾਣੀ ਕੋ ਵਿਰਲਾ ਗੁਰਮੁਖਿ ਬੂਝਏ ॥ ਓਹੁ ਸਬਦਿ ਸਮਾਏ ਆਪੁ ਗਵਾਏ ਤ੍ਰਿਭਵਣ ਸੋਝੀ ਸੂਝਏ ॥ ਰਹੈ ਅਤੀਤੁ ਅਪਰੰਪਰਿ ਰਾਤਾ ਸਾਚੁ ਮਨਿ ਗੁਣ ਸਾਰਿਆ ॥ ਓਹੁ ਪੂਰਿ ਰਹਿਆ ਸਰਬ ਠਾਈ ਨਾਨਕਾ ਉਰਿ ਧਾਰਿਆ ॥੩॥ਮਹਲਿ ਬੁਲਾਇੜੀਏ ਭਗਤਿ ਸਨੇਹੀ ਰਾਮ ॥ ਗੁਰਮਤਿ ਮਨਿ ਰਹਸੀ ਸੀਝਸਿ ਦੇਹੀ ਰਾਮ ॥ ਮਨੁ ਮਾਰਿ ਰੀਝੈ ਸਬਦਿ ਸੀਝੈ ਤ੍ਰੈ ਲੋਕ ਨਾਥੁ ਪਛਾਣਏ ॥ ਮਨੁ ਡੀਗਿ ਡੋਲਿ ਨ ਜਾਇ ਕਤ ਹੀ ਆਪਣਾ ਪਿਰੁ ਜਾਣਏ ॥ ਮੈ ਆਧਾਰੁ ਤੇਰਾ ਤੂ ਖਸਮੁ ਮੇਰਾ ਮੈ ਤਾਣੁ ਤਕੀਆ ਤੇਰਓ ॥ ਸਾਚਿ ਸੂਚਾ ਸਦਾ ਨਾਨਕ ਗੁਰ ਸਬਦਿ ਝਗਰੁ ਨਿਬੇਰਓ ॥੪॥੨॥ਅਰਥ: ਹੇ ਸਹੇਲੀਏ! ਅਬਿਨਾਸ਼ੀ ਪਿਆਰੇ ਪ੍ਰਭੂ ਨੇ (ਮੇਰੇ ਮਨ ਨੂੰ ਆਪਣੇ) ਪ੍ਰੇਮ (ਦੀ ਖਿੱਚ ਨਾਲ) ਮਸਤ ਕਰ ਰੱਖਿਆ ਹੈ, ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੇ ਨਾਮ) ਵਿਚ (ਟਿਕ ਕੇ) ਮੇਰਾ ਮਨ ਖਿੜਿਆ ਰਹਿੰਦਾ ਹੈ, ਮੇਰੇ ਮਨ ਵਿਚ ਬਹੁਤ ਚਾਉੇ ਬਣਿਆ ਰਹਿੰਦਾ ਹੈ। ਹੇ ਸਹੇਲੀਏ! ਉਹ ਪਰਮਾਤਮਾ ਇਹਨਾਂ ਅੱਖਾਂ ਨਾਲ ਨਹੀਂ ਦਿੱਸਦਾ, ਪਰ ਉਹ ਪਰਮਾਤਮਾ (ਵੱਡੇ ਵੱਡੇ) ਨਾਥਾਂ ਦਾ (ਭੀ) ਨਾਥ ਹੈ, (ਜਗਤ ਵਿਚ) ਉਹ ਹੀ ਹੁੰਦਾ ਹੈ, ਜੋ ਉਸ ਪਰਮਾਤਮਾ ਨੂੰ ਹੀ ਚੰਗਾ ਲੱਗਦਾ ਹੈ।ਹੇ ਪ੍ਰਭੂ! ਤੂੰ ਮਿਹਰ ਦਾ ਸਮੁੰਦਰ ਹੈਂ, ਤੂੰ ਸਦਾ ਹੀ ਦਇਆ ਦਾ ਸੋਮਾ ਹੈਂ, ਤੂੰ ਹੀ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਸਭ ਜੀਵਾਂ ਦੇ ਅੰਦਰ ਜਿੰਦ ਹੈਂ।ਹੇ ਸਹੇਲੀਏ! ਮੇਰੇ) ਮਨ ਵਿਚ ਪਰਮਾਤਮਾ ਦਾ ਨਾਮ ਵੱਸ ਰਿਹਾ ਹੈ (ਇਸ ਹਰਿ-ਨਾਮ ਦੇ ਬਰਾਬਰ ਦੀ) ਮੈਨੂੰ ਕੋਈ ਧਰਮ-ਚਰਚਾ, ਕੋਈ ਸਮਾਧੀ, ਕੋਈ ਦੇਵ-ਪੂਜਾ ਨਹੀਂ ਸੁੱਝਦੀ। ਹੇ ਨਾਨਕ! ਆਖ-ਹੇ ਸਹੇਲੀਏ!) ਮੈਂ ਸਦਾ ਕਾਇਮ ਰਹਿਣ ਵਾਲੇ ਹਰਿ-ਨਾਮ ਨੂੰ (ਆਪਣੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਲਿਆ ਹੈ (ਇਸ ਦੇ ਬਰਾਬਰ ਦਾ) ਮੈਂ ਕੋਈ ਭੇਖ, ਕੋਈ ਤੀਰਥ-ਰਟਨ, ਕੋਈ ਹਠ-ਜੋਗ ਨਹੀਂ ਸਮਝਦੀ।੧।॥ ਹੇ ਆਪਣੇ ਆਪ ਵਿਚ ਹੀ ਮਸਤ ਰਹਿਣ ਵਾਲੀ ਜੀਵ-ਇਸਤ੍ਰੀਏ! ਵੇਖ, ਜਿਸ ਜੀਵ-ਇਸਤ੍ਰੀ ਨੂੰ) ਪਰਮਾਤਮਾ ਦਾ ਪਿਆਰ (ਮਾਇਆ ਦੇ ਮੋਹ ਤੋਂ) ਸੁਚੇਤ ਕਰਦਾ ਹੈ, ਜਿਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਮਾਇਆ ਦੇ ਮੋਹ ਤੋਂ) ਸੁਚੇਤ ਹੁੰਦੀ ਹੈ, ਉਹ ਜੀਵ-ਇਸਤ੍ਰੀ ਵਿਕਾਰਾਂ ਤੋਂ ਬਚੀ ਰਹਿੰਦੀ ਹੈ, ਹਰਿ-ਨਾਮ-ਰਸ ਵਿਚ ਭਿੱਜੀ ਹੋਈ ਉਸ ਜੀਵ-ਇਸਤ੍ਰੀ ਨੂੰ (ਜ਼ਿੰਦਗੀ ਦੀਆਂ) ਰਾਤਾਂ ਤੇ ਦਿਨ ਸਭ ਸੁਹਾਵਣੇ ਲੱਗਦੇ ਹਨ। ਉਹ ਜੀਵ-ਇਸਤ੍ਰੀ ਨਾਸਵੰਤ ਪਦਾਰਥਾਂ ਦਾ ਮੋਹ, ਠੱਗੀ-ਫ਼ਰੇਬ, ਮਾਇਆ ਨਾਲ ਪਿਆਰ ਪਾਈ ਰੱਖਣ ਵਾਲੀ ਆਦਤ, ਅਤੇ ਲੋਕਾਂ ਦੀ ਮੁਥਾਜੀ ਛੱਡ ਕੇ ਆਪਣੇ ਪ੍ਰਭੂ-ਪਤੀ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ।ਹੇ ਸਹੇਲੀਏ! ਜਿਵੇਂ) ਗਲ ਵਿਚ ਹਾਰ (ਪਾਈਦਾ ਹੈ, ਤਿਵੇਂ) ਪਰਮਾਤਮਾ ਦਾ ਨਾਮ ਮੈਂ (ਆਪਣੇ ਗਲੇ ਵਿਚ ਪ੍ਰੋ ਲਿਆ ਹੈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ (ਮੇਰੀ ਜ਼ਿੰਦਗੀ ਦੀ ਅਗਵਾਈ ਕਰਨ ਵਾਲਾ) ਪਰਵਾਨਾ ਹੈ। ਨਾਨਕ (ਦੋਵੇਂ) ਹੱਥ ਜੋੜ ਕੇ (ਪਰਮਾਤਮਾ ਦੇ ਦਰ ਤੋਂ ਉਸ ਦਾ) ਸਦਾ-ਥਿਰ ਰਹਿਣ ਵਾਲਾ ਨਾਮ ਮੰਗਦਾ ਰਹਿੰਦਾ ਹੈ (ਅਤੇ ਆਖਦਾ ਹੈ-ਹੇ ਪ੍ਰਭੂ!) ਜੇ ਤੈਨੂੰ ਚੰਗਾ ਲੱਗੇ (ਤਾਂ ਮੇਰੇ ਉੱਤੇ) ਮਿਹਰ ਦੀ ਨਿਗਾਹ ਕਰ (ਮੈਨੂੰ ਆਪਣਾ ਨਾਮ ਦੇਹ) ।੨। ਹੇ ਸੋਹਣੇ ਨੇਤ੍ਰਾਂ ਵਾਲੀ ਜੀਵ-ਇਸਤ੍ਰੀਏ! ਮਾਇਆ ਦੇ ਹੱਲਿਆਂ ਵਲੋਂ) ਸਾਵਧਾਨ ਰਹੁ, (ਤੈਨੂੰ) ਗੁਰੂ ਦੀ ਬਾਣੀ ਜਗਾ ਰਹੀ ਹੈ। ਜਿਸ (ਜੀਵ-ਇਸਤ੍ਰੀ) ਨੇ (ਗੁਰੂ ਦੀ ਬਾਣੀ) ਸੁਣ ਕੇ (ਉਸ ਵਿਚ) ਸਰਧਾ ਬਣਾਈ ਹੈ, ਉਹ ਅਕੱਥ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਲੱਗ ਪੈਂਦੀ ਹੈ। ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਰਕਤ ਨਾਲ ਉਹ ਉਸ ਆਤਮਕ ਦਰਜੇ ਤੇ ਪਹੁੰਚ ਜਾਂਦੀ ਹੈ ਜਿੱਥੇ ਕੋਈ ਵਾਸਨਾ ਪੋਹ ਨਹੀਂ ਸਕਦੀ।ਪਰ ਗੁਰੂ ਦੇ ਸਨਮੁਖ ਰਹਿਣ ਵਾਲਾ ਕੋਈ ਵਿਰਲਾ ਮਨੁੱਖ ਇਹ ਗੱਲ ਸਮਝਦਾ ਹੈ, ਉਹ (ਗੁਰਮੁਖ) ਮਨੁੱਖ ਗੁਰੂ ਦੇ ਸਬਦ ਵਿਚ ਲੀਨ ਰਹਿੰਦਾ ਹੈ, (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲੈਂਦਾ ਹੈ, ਜਗਤ ਵਿਚ ਵਿਆਪਕ ਪਰਮਾਤਮਾ ਨਾਲ ਉਸ ਦੀ ਡੂੰਘੀ ਸਾਂਝ ਹੋ ਜਾਂਦੀ ਹੈ। ਉਹ ਮਨੁੱਖ ਮਾਇਆ ਦੇ ਮੋਹ ਤੋਂ ਬਚਿਆ ਰਹਿੰਦਾ ਹੈ, ਬੇਅੰਤ ਪ੍ਰਭੂ (ਦੇ ਪ੍ਰੇਮ) ਵਿਚ ਮਸਤ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲਾ ਪਰਮਾਤਮਾ (ਹਰ ਵੇਲੇ ਉਸ ਦੇ) ਮਨ ਵਿਚ (ਵੱਸਿਆ ਰਹਿੰਦਾ ਹੈ) , ਉਹ (ਪਰਮਾਤਮਾ ਦੇ) ਗੁਣਾਂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ। ਹੇ ਨਾਨਕ! ਉਹ ਮਨੁੱਖ ਉਸ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ ਜਿਹੜਾ ਸਭਨੀਂ ਥਾਈਂ ਵਿਆਪਕ ਹੋ ਰਿਹਾ ਹੈ।੩।--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ ॥ ਜੀਉ ਪਿੰਡੁ ਸਭੁ ਗੁਰ ਤੇ ਉਪਜੈ ਗੁਰਮੁਖਿ ਕਾਰਜ ਸਵਾਰੇ ॥ ਮਨਮੁਖਿ ਅੰਧਾ ਅੰਧੁ ਕਮਾਵੈ ਬਿਖੁ ਖਟੇ ਸੰਸਾਰੇ ॥ ਮਾਇਆ ਮੋਹਿ ਸਦਾ ਦੁਖੁ ਪਾਏ ਬਿਨੁ ਗੁਰ ਅਤਿ ਪਿਆਰੇ ॥੨॥ਸੋਈ ਸੇਵਕੁ ਜੇ ਸਤਿਗੁਰ ਸੇਵੇ ਚਾਲੈ ਸਤਿਗੁਰ ਭਾਏ ॥ ਸਾਚਾ ਸਬਦੁ ਸਿਫਤਿ ਹੈ ਸਾਚੀ ਸਾਚਾ ਮੰਨਿ ਵਸਾਏ ॥ ਸਚੀ ਬਾਣੀ ਗੁਰਮੁਖਿ ਆਖੈ ਹਉਮੈ ਵਿਚਹੁ ਜਾਏ ॥ ਆਪੇ ਦਾਤਾ ਕਰਮੁ ਹੈ ਸਾਚਾ ਸਾਚਾ ਸਬਦੁ ਸੁਣਾਏ ॥੩॥ ਗੁਰਮੁਖਿ ਘਾਲੇ ਗੁਰਮੁਖਿ ਖਟੇ ਗੁਰਮੁਖਿ ਨਾਮੁ ਜਪਾਏ ॥ ਸਦਾ ਅਲਿਪਤੁ ਸਾਚੈ ਰੰਗਿ ਰਾਤਾ ਗੁਰ ਕੈ ਸਹਜਿ ਸੁਭਾਏ ॥ ਮਨਮੁਖੁ ਸਦ ਹੀ ਕੂੜੋ ਬੋਲੈ ਬਿਖੁ ਬੀਜੈ ਬਿਖੁ ਖਾਏ ॥ ਜਮਕਾਲਿ ਬਾਧਾ ਤ੍ਰਿਸਨਾ ਦਾਧਾ ਬਿਨੁ ਗੁਰ ਕਵਣੁ ਛਡਾਏ ॥੪॥ਸਚਾ ਤੀਰਥੁ ਜਿਤੁ ਸਤ ਸਰਿ ਨਾਵਣੁ ਗੁਰਮੁਖਿ ਆਪਿ ਬੁਝਾਏ ॥ ਅਠਸਠਿ ਤੀਰਥ ਗੁਰ ਸਬਦਿ ਦਿਖਾਏ ਤਿਤੁ ਨਾਤੈ ਮਲੁ ਜਾਏ ॥ ਸਚਾ ਸਬਦੁ ਸਚਾ ਹੈ ਨਿਰਮਲੁ ਨਾ ਮਲੁ ਲਗੈ ਨ ਲਾਏ ॥ ਸਚੀ ਸਿਫਤਿ ਸਚੀ ਸਾਲਾਹ ਪੂਰੇ ਗੁਰ ਤੇ ਪਾਏ ॥੫॥ ਤਨੁ ਮਨੁ ਸਭੁ ਕਿਛੁ ਹਰਿ ਤਿਸੁ ਕੇਰਾ ਦੁਰਮਤਿ ਕਹਣੁ ਨ ਜਾਏ ॥ ਹੁਕਮੁ ਹੋਵੈ ਤਾ ਨਿਰਮਲੁ ਹੋਵੈ ਹਉਮੈ ਵਿਚਹੁ ਜਾਏ ॥ ਗੁਰ ਕੀ ਸਾਖੀ ਸਹਜੇ ਚਾਖੀ ਤ੍ਰਿਸਨਾ ਅਗਨਿ ਬੁਝਾਏ ॥ ਗੁਰ ਕੈ ਸਬਦਿ ਰਾਤਾ ਸਹਜੇ ਮਾਤਾ ਸਹਜੇ ਰਹਿਆ ਸਮਾਏ ॥੬॥ਹਰਿ ਕਾ ਨਾਮੁ ਸਤਿ ਕਰਿ ਜਾਣੈ ਗੁਰ ਕੈ ਭਾਇ ਪਿਆਰੇ ॥ ਸਚੀ ਵਡਿਆਈ ਗੁਰ ਤੇ ਪਾਈ ਸਚੈ ਨਾਇ ਪਿਆਰੇ ॥ ਏਕੋ ਸਚਾ ਸਭ ਮਹਿ ਵਰਤੈ ਵਿਰਲਾ ਕੋ ਵੀਚਾਰੇ ॥ ਆਪੇ ਮੇਲਿ ਲਏ ਤਾ ਬਖਸੇ ਸਚੀ ਭਗਤਿ ਸਵਾਰੇ ॥੭॥ ਸਭੋ ਸਚੁ ਸਚੁ ਸਚੁ ਵਰਤੈ ਗੁਰਮੁਖਿ ਕੋਈ ਜਾਣੈ ॥ ਜੰਮਣ ਮਰਣਾ ਹੁਕਮੋ ਵਰਤੈ ਗੁਰਮੁਖਿ ਆਪੁ ਪਛਾਣੈ ॥ ਨਾਮੁ ਧਿਆਏ ਤਾ ਸਤਿਗੁਰੁ ਭਾਏ ਜੋ ਇਛੈ ਸੋ ਫਲੁ ਪਾਏ ॥ ਨਾਨਕ ਤਿਸ ਦਾ ਸਭੁ ਕਿਛੁ ਹੋਵੈ ਜਿ ਵਿਚਹੁ ਆਪੁ ਗਵਾਏ ॥੮॥੧॥--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥ਅਰਥ: (ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ। ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ) ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ। (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ।ਰਹਾਉ।(ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ। (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕ੍ਰੋਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ। (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ।੧।ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ। ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ। ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ।੨।ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ। (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ।੩।ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ। ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ) , ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ।੪।੧੨।੨੩।SORAT'H, FIFTH MEHL:Sing the Glorious Praises of the Perfect, Imperishable Lord, and the poison of sexual desire and anger shall be burnt away. You shall cross over the awesome, arduous ocean of fire, in the Saadh Sangat, the Company of the Holy. || 1 || The Perfect Guru has dispelled the darkness of doubt. Remember God with love and devotion; He is near at hand. || Pause || Drink in the sublime essence, the treasure of the Name of the Lord, Har, Har, and your mind and body shall remain satisfied. The Transcendent Lord is totally permeating and pervading everywhere; where would He come from, and where would He go? || 2 || One whose mind is filled with the Lord, is a person of meditation, penance, self-restraint and spiritual wisdom, and a knower of reality. The Gurmukh obtains the jewel of the Naam; his efforts come to perfect fruition. || 3 || All his struggles, sufferings and pains are dispelled, and the noose of death is cut away from him. Says Nanak, God has extended His Mercy, and so his mind and body blossom forth. || 4 || 12 || 23 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥ਅਰਥ: ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ।ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧।ਪਰ, ਹੇ ਭਾਈ! ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯।SORAT’H, FIFTH MEHL:The True Guru is the Giver of all peace and comfort — seek His Sanctuary. Beholding the Blessed Vision of His Darshan, bliss ensues, pain is dispelled, and one sings the Lord’s Praises. || 1 || Drink in the sublime essence of the Lord, O Siblings of Destiny. Chant the Naam, the Name of the Lord; worship the Naam in adoration, and enter the Sanctuary of the Perfect Guru. || Pause || Only one who has such pre-ordained destiny receives it; he alone becomes perfect, O Siblings of Destiny. Nanak’s prayer, O Dear God, is to remain lovingly absorbed in the Naam. || 2 || 25 || 89 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਦੇਵਗੰਧਾਰੀ ਮਹਲਾ ੫ ॥ ਉਲਟੀ ਰੇ ਮਨ ਉਲਟੀ ਰੇ ॥ ਸਾਕਤ ਸਿਉ ਕਰਿ ਉਲਟੀ ਰੇ ॥ ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥੧॥ ਰਹਾਉ ॥ ਜਿਉ ਕਾਜਰ ਭਰਿ ਮੰਦਰੁ ਰਾਖਿਓ ਜੋ ਪੈਸੈ ਕਾਲੂਖੀ ਰੇ ॥ ਦੂਰਹੁ ਹੀ ਤੇ ਭਾਗਿ ਗਇਓ ਹੈ ਜਿਸੁ ਗੁਰ ਮਿਲਿ ਛੁਟਕੀ ਤ੍ਰਿਕੁਟੀ ਰੇ ॥੧॥ ਮਾਗਉ ਦਾਨੁ ਕ੍ਰਿਪਾਲ ਕ੍ਰਿਪਾ ਨਿਧਿ ਮੇਰਾ ਮੁਖੁ ਸਾਕਤ ਸੰਗਿ ਨ ਜੁਟਸੀ ਰੇ ॥ ਜਨ ਨਾਨਕ ਦਾਸ ਦਾਸ ਕੋ ਕਰੀਅਹੁ ਮੇਰਾ ਮੂੰਡੁ ਸਾਧ ਪਗਾ ਹੇਠਿ ਰੁਲਸੀ ਰੇ ॥੨॥੪॥੩੭॥ਦੇਵਗੰਧਾਰੀ ਮਹਲਾ ੫ ॥ਹੇ ਮੇਰੇ ਮਨ! ਜੇਹੜੇ ਮਨੁੱਖ ਪਰਮਾਤਮਾ ਨਾਲੋਂ ਸਦਾ ਟੁੱਟੇ ਰਹਿੰਦੇ ਹਨ, ਉਹਨਾਂ ਨਾਲੋਂ ਆਪਣੇ ਆਪ ਨੂੰ ਸਦਾ ਪਰੇ ਰੱਖ, ਪਰੇ ਰੱਖ । ਹੇ ਮਨ! ਸਾਕਤ ਝੂਠੇ ਮਨੁੱਖ ਦੀ ਪ੍ਰੀਤ ਨੂੰ ਭੀ ਝੂਠ ਹੀ ਸਮਝ, ਇਹ ਕਦੇ ਤੋੜ ਨਹੀਂ ਨਿਭਦੀ, ਇਹ ਜ਼ਰੂਰ ਟੁੱਟ ਜਾਂਦੀ ਹੈ । ਫਿਰ, ਸਾਕਤ ਦੀ ਸੰਗਤਿ ਵਿਚ ਰਿਹਾਂ ਵਿਕਾਰਾਂ ਤੋਂ ਕਦੇ ਖ਼ਲਾਸੀ ਨਹੀਂ ਹੋ ਸਕਦੀ ।੧।ਰਹਾਉ।ਹੇ ਮਨ! ਜਿਵੇਂ ਕੋਈ ਘਰ ਕੱਜਲ ਨਾਲ ਭਰ ਲਿਆ ਜਾਏ, ਉਸ ਵਿਚ ਜੇਹੜਾ ਭੀ ਮਨੁੱਖ ਵੜੇਗਾ ਉਹ ਕਾਲਖ ਨਾਲ ਭਰ ਜਾਏਗਾ (ਤਿਵੇਂ ਪਰਮਾਤਮਾ ਨਾਲੋਂ ਟੁੱਟੇ ਮਨੁੱਖ ਨਾਲ ਮੂੰਹ ਜੋੜਿਆਂ ਵਿਕਾਰਾਂ ਦੀ ਕਾਲਖ ਹੀ ਮਿਲੇਗੀ) । ਗੁਰੂ ਨੂੰ ਮਿਲ ਕੇ ਜਿਸ ਮਨੁੱਖ ਦੀ ਮੱਥੇ ਦੀ ਤਿ੍ਰਊੜੀ ਮਿਟ ਜਾਂਦੀ ਹੈ (ਜਿਸ ਦੇ ਅੰਦਰੋਂ ਵਿਕਾਰਾਂ ਦੀ ਖਿੱਚ ਦੂਰ ਹੋ ਜਾਂਦੀ ਹੈ) ਉਹ ਦੂਰ ਤੋਂ ਹੀ ਸਾਕਤ ਮਨੁੱਖ ਕੋਲੋਂ ਪਰੇ ਪਰੇ ਰਹਿੰਦਾ ਹੈ ।੧। ਹੇ ਕਿਰਪਾ ਦੇ ਘਰ ਪ੍ਰਭੂ! ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰੇ ਪਾਸੋਂ ਇਕ ਦਾਨ ਮੰਗਦਾ ਹਾਂ (ਮੇਹਰ ਕਰ) ਮੈਨੂੰ ਕਿਸੇ ਸਾਕਤ ਨਾਲ ਵਾਹ ਨਾਹ ਪਏ । ਹੇ ਦਾਸ ਨਾਨਕ! (ਆਖ - ਹੇ ਪ੍ਰਭੂ!) ਮੈਨੂੰ ਆਪਣੇ ਦਾਸਾਂ ਦਾ ਦਾਸ ਬਣਾ ਲੈ, ਮੇਰਾ ਸਿਰ ਤੇਰੇ ਸੰਤ ਜਨਾਂ ਦੇ ਪੈਰਾਂ ਹੇਠ ਪਿਆ ਰਹੇ ।੨।੪।੩੭।DAYV-GANDHAAREE, FIFTH MEHL:Turn away, O my mind, turn away. Turn away from the faithless cynic. False is the love of the false one; break the ties, O my mind, and your ties shall be broken. Break your ties with the faithless cynic. || 1 || Pause || One who enters a house filled with soot is blackened. Run far away from such people! One who meets the Guru escapes from the bondage of the three dispositions. || 1 || I beg this blessing of You, O Merciful Lord, ocean of mercy - please, dont bring me face to face with the faithless cyincs. Make servant Nanak the slave of Your slave; let his head roll in the dust under the feet of the Holy. || 2 || 4 || 37 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸਲੋਕ ਮਃ ੩ ॥ ਸਭਨਾ ਕਾ ਸਹੁ ਏਕੁ ਹੈ ਸਦ ਹੀ ਰਹੈ ਹਜੂਰਿ ॥ ਨਾਨਕ ਹੁਕਮੁ ਨ ਮੰਨਈ ਤਾ ਘਰ ਹੀ ਅੰਦਰਿ ਦੂਰਿ ॥ ਹੁਕਮੁ ਭੀ ਤਿਨ੍ਹ੍ਹਾ ਮਨਾਇਸੀ ਜਿਨ੍ਹ੍ਹ ਕਉ ਨਦਰਿ ਕਰੇਇ ॥ ਹੁਕਮੁ ਮੰਨਿ ਸੁਖੁ ਪਾਇਆ ਪ੍ਰੇਮ ਸੁਹਾਗਣਿ ਹੋਇ ॥੧॥ ਮਃ ੩ ॥ ਰੈਣਿ ਸਬਾਈ ਜਲਿ ਮੁਈ ਕੰਤ ਨ ਲਾਇਓ ਭਾਉ ॥ ਨਾਨਕ ਸੁਖਿ ਵਸਨਿ ਸਹਾਗਣੀ ਜਿਨ੍ਹ੍ਹ ਪਿਆਰਾ ਪੁਰਖੁ ਹਰਿ ਰਾਉ ॥੨॥ ਪਉੜੀ ॥ ਸਭੁ ਜਗੁ ਫਿਰਿ ਮੈ ਦੇਖਿਆ ਹਰਿ ਇਕੋ ਦਾਤਾ ॥ ਉਪਾਇ ਕਿਤੈ ਨ ਪਾਈਐ ਹਰਿ ਕਰਮ ਬਿਧਾਤਾ ॥ ਗੁਰ ਸਬਦੀ ਹਰਿ ਮਨਿ ਵਸੈ ਹਰਿ ਸਹਜੇ ਜਾਤਾ ॥ ਅੰਦਰਹੁ ਤ੍ਰਿਸਨਾ ਅਗਨਿ ਬੁਝੀ ਹਰਿ ਅੰਮ੍ਰਿਤ ਸਰਿ ਨਾਤਾ ॥ ਵਡੀ ਵਡਿਆਈ ਵਡੇ ਕੀ ਗੁਰਮੁਖਿ ਬੋਲਾਤਾ ॥੬॥ ਸਲੋਕ ਮਃ ੩ ॥ਸਭ (ਜੀਵ-ਇਸਤ੍ਰੀਆਂ) ਦਾ ਖਸਮ ਇਕ ਪਰਮਾਤਮਾ ਹੈ ਜੋ ਸਦਾ ਹੀ ਇਹਨਾਂ ਦੇ ਅੰਗ-ਸੰਗ ਰਹਿੰਦਾ ਹੈ, ਪਰ, ਹੇ ਨਾਨਕ! ਜੋ (ਜੀਵ-ਇਸਤ੍ਰੀ) ਉਸ ਦਾ ਹੁਕਮ ਨਹੀਂ ਮੰਨਦੀ (ਉਸ ਦੀ ਰਜ਼ਾ ਵਿਚ ਨਹੀਂ ਤੁਰਦੀ) ਉਸ ਨੂੰ ਉਹ ਖਸਮ ਹਿਰਦੇ-ਘਰ ਵਿਚ ਵੱਸਦਾ ਹੋਇਆ ਭੀ ਕਿਤੇ ਦੂਰ ਵੱਸਦਾ ਜਾਪਦਾ ਹੈ ।ਹੁਕਮ ਭੀ ਉਹਨਾਂ ਹੀ (ਜੀਵ-ਇਸਤ੍ਰੀਆਂ) ਤੋਂ ਮਨਾਂਦਾ ਹੈ ਜਿਨ੍ਹਾਂ ਉੱਤੇ ਮਿਹਰ ਦੀ ਨਜ਼ਰ ਕਰਦਾ ਹੈ; ਜਿਸ ਨੇ ਹੁਕਮ ਮੰਨ ਕੇ ਸੁਖ ਹਾਸਲ ਕੀਤਾ ਹੈ, ਉਹ ਪ੍ਰੇਮ ਵਾਲੀ ਚੰਗੇ ਭਾਗਾਂ ਵਾਲੀ ਹੋ ਜਾਂਦੀ ਹੈ ।੧। ਜਿਸ ਜੀਵ-ਇਸਤ੍ਰੀ ਨੇ ਕੰਤ ਪ੍ਰਭੂ ਨਾਲ ਪਿਆਰ ਨਾਹ ਕੀਤਾ, ਉਹ (ਜ਼ਿੰਦਗੀ ਰੂਪ) ਸਾਰੀ ਰਾਤ ਸੜ ਮੁਈ (ਉਸ ਦੀ ਸਾਰੀ ਉਮਰ ਦੁੱਖਾਂ ਵਿਚ ਲੰਘੀ) । ਪਰ, ਹੇ ਨਾਨਕ! ਜਿਨ੍ਹਾਂ ਦਾ ਪਿਆਰਾ ਅਕਾਲ ਪੁਰਖ (ਖਸਮ) ਹੈ ਉਹ ਭਾਗਾਂ ਵਾਲੀਆਂ ਸੁਖ ਨਾਲ ਸੌਂਦੀਆਂ ਹਨ (ਜ਼ਿੰਦਗੀ ਦੀ ਰਾਤ ਸੁਖ ਨਾਲ ਗੁਜ਼ਾਰਦੀਆਂ ਹਨ) ।੨। ਮੈਂ ਸਾਰਾ ਸੰਸਾਰ ਟੋਲ ਕੇ ਵੇਖ ਲਿਆ ਹੈ, ਇਕ ਪਰਮਾਤਮਾ ਹੀ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ; ਜੀਵਾਂ ਦੇ ਕਰਮਾਂ ਦੀ ਬਿਧ ਬਨਾਣ ਵਾਲਾ ਉਹ ਪ੍ਰਭੂ ਕਿਸੇ ਚਤੁਰਾਈ ਸਿਆਣਪ ਨਾਲ ਨਹੀਂ ਲੱਭਦਾ; ਸਿਰਫ਼ ਗੁਰੂ ਦੇ ਸ਼ਬਦ ਦੁਆਰਾ ਹਿਰਦੇ ਵਿਚ ਵੱਸਦਾ ਹੈ ਤੇ ਸੌਖਾ ਹੀ ਪਛਾਣਿਆ ਜਾ ਸਕਦਾ ਹੈ । ਜੋ ਮਨੁੱਖ ਪ੍ਰਭੂ ਦੇ ਨਾਮ-ਅੰਮ੍ਰਿਤ ਦੇ ਸਰੋਵਰ ਵਿਚ ਨ੍ਹਾਉਂਦਾ ਹੈ ਉਸ ਦੇ ਅੰਦਰੋਂ ਤਿ੍ਰਸਨਾ ਦੀ ਅੱਗ ਬੁਝ ਜਾਂਦੀ ਹੈ; ਇਹ ਉਸ ਵੱਡੇ ਦੀ ਵਡਿਆਈ ਹੈ ਕਿ (ਜੀਵ ਪਾਸੋਂ) ਗੁਰੂ ਦੀ ਰਾਹੀਂ ਆਪਣੀ ਸਿਫ਼ਤਿ-ਸਾਲਾਹ ਕਰਾਂਦਾ ਹੈ ।੬।SHALOK, THIRD MEHL:There is One Lord God of all; He remains ever present. O Nanak, if one does not obey the Hukam of the Lord s Command, then within one s own home, the Lord seems far away. They alone obey the Lord s Command, upon whom He casts His Glance of Grace. Obeying His Command, one obtains peace, and becomes the happy, loving soul bride. || 1 || THIRD MEHL: She who does not love her Husband Lord, burns and wastes away all through the night of her life. O Nanak, the soul-brides dwell in peace; they have the Lord, their King, as their Husband. || 2 || PAUREE: Roaming over the entire world, I have seen that the Lord is the only Giver. The Lord cannot be obtained by any device at all; He is the Architect of Karma. Through the Word of the Guru s Shabad, the Lord comes to dwell in the mind, and the Lord is easily revealed within. The fire of desire within is quenched, and one bathes in the Lord s Pool of Ambrosial Nectar. The great greatness of the great Lord God the Gurmukh speaks of this. || 6 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

The daily Hukamnama sahib from sri Darbar Sahib Amritsar including Punjabi and English translation audio ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫। DHANAASAREE, FOURTH MEHL: The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 || --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

RAAG SORAT’H, THE WORD OF DEVOTEE RAVI DAAS JEE:ONE UNIVERSAL CREATOR GOD. BY THE GRACE OF THE TRUE GURU:ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥ {ਪੰਨਾ 658}ਅਰਥ: (ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ।੧।ਰਹਾਉ।ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ; (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ।੧।(ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ, ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ।੨।ਅਸੀ ਆਖਦੇ ਹੋਰ ਹਾਂ ਤੇ ਕਰਦੇ ਕੁਝ ਹੋਰ ਹਾਂ, ਮਾਇਆ ਇਤਨੀ ਬਲਵਾਨ ਹੋ ਰਹੀ ਹੈ ਕਿ ਅਸਾਨੂੰ (ਆਪਣੀ ਮੂਰਖਤਾ ਦੀ) ਸਮਝ ਹੀ ਨਹੀਂ ਪੈਂਦੀ। (ਹੇ ਪ੍ਰਭੂ!) ਤੇਰਾ ਦਾਸ ਰਵਿਦਾਸ ਆਖਦਾ ਹੈ-ਮੈਂ ਹੁਣ ਇਸ (ਮੂਰਖ-ਪੁਣੇ) ਤੋਂ ਉਪਰਾਮ ਹੋ ਗਿਆ ਹਾਂ, (ਮੇਰੇ ਅੰਞਾਣਪੁਣੇ ਤੇ) ਗੁੱਸਾ ਨਾਹ ਕਰਨਾ ਤੇ ਮੇਰੀ ਆਤਮਾ ਉਤੇ ਮਿਹਰ ਕਰਨੀ।੩।੩।RAAG SORAT’H, THE WORD OF DEVOTEE RAVI DAAS JEE:ONE UNIVERSAL CREATOR GOD. BY THE GRACE OF THE TRUE GURU:I obtained this precious human life as a reward for my past actions, but without discriminating wisdom, it is wasted in vain. Tell me, without devotional worship of the Lord, of what use are mansions and thrones like those of King Indra? || 1 || You have not considered the sublime essence of the Name of the Lord, our King; this sublime essence shall cause you to forget all other essences. || 1 || Pause || We do not know what we need to know, and we have become insane. We do not consider what we should consider; our days are passing away. Our passions are strong, and our discriminating intellect is weak; we have no access to the supreme objective. || 2 || We say one thing, and do something else; entangled in endless Maya, we do not understand anything. Says Ravi Daas, Your slave, O Lord, I am disillusioned and detached; please, spare me Your anger, and have mercy on myf soul. || 3 || 3 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸਲੋਕੁ ਮਃ ੩ ॥ ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥ਅਰਥ: ਕਈ ਜਨਮਾਂ ਦੀ ਇਸ ਮਨ ਨੂੰ ਮੈਲ ਲੱਗੀ ਹੋਈ ਹੈ ਜਿਸ ਕਰਕੇ ਇਹ ਬਹੁਤ ਹੀ ਕਾਲਾ ਹੋਇਆ ਪਿਆ ਹੈ (ਚਿੱਟਾ ਨਹੀਂ ਹੋ ਸਕਦਾ) , ਜਿਵੇਂ ਤੇਲੀ ਦੀ ਲੀਰ ਧੋਤਿਆਂ ਚਿੱਟੀ ਨਹੀਂ ਹੁੰਦੀ, ਭਾਵੇਂ ਸੌ ਵਾਰੀ ਧੋਣ ਦਾ ਜਤਨ ਕਰੋ।ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥ ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥੧॥ਅਰਥ: ਹੇ ਨਾਨਕ! ਜੇ ਗੁਰੂ ਦੀ ਕਿਰਪਾ ਨਾਲ ਮਨ ਜੀਊਂਦਾ ਹੀ ਮਰੇ ਤੇ ਮਤਿ ਬਦਲ ਕੇ (ਮਾਇਆ ਵਲੋਂ) ਉਲਟ ਹੋ ਜਾਏ, ਤਾਂ ਮੈਲ ਭੀ ਨਹੀਂ ਲੱਗਦੀ ਤੇ ਫਿਰ ਜੂਨਾਂ ਵਿਚ ਭੀ ਨਹੀਂ ਪੈਂਦਾ।੧।ਮਃ ੩ ॥ ਚਹੁ ਜੁਗੀ ਕਲਿ ਕਾਲੀ ਕਾਂਢੀ ਇਕ ਉਤਮ ਪਦਵੀ ਇਸੁ ਜੁਗ ਮਾਹਿ ॥ ਅਰਥ: ਚਹੁੰ ਜੁਗਾਂ ਵਿਚ ਕਲਜੁਗ ਹੀ ਕਾਲਾ ਆਖੀਦਾ ਹੈ, ਪਰ ਇਸ ਜੁਗ ਵਿਚ ਭੀ ਇਕ ਉੱਤਮ ਪਦਵੀ (ਮਿਲ ਸਕਦੀ) ਹੈ।ਗੁਰਮੁਖਿ ਹਰਿ ਕੀਰਤਿ ਫਲੁ ਪਾਈਐ ਜਿਨ ਕਉ ਹਰਿ ਲਿਖਿ ਪਾਹਿ ॥ ਨਾਨਕ ਗੁਰ ਪਰਸਾਦੀ ਅਨਦਿਨੁ ਭਗਤਿ ਹਰਿ ਉਚਰਹਿ ਹਰਿ ਭਗਤੀ ਮਾਹਿ ਸਮਾਹਿ ॥੨॥ ਅਰਥ: (ਉਹ ਪਦਵੀ ਇਹ ਹੈ ਕਿ) ਜਿਨ੍ਹਾਂ ਦੇ ਹਿਰਦੇ ਵਿਚ ਹਰੀ (ਭਗਤੀ-ਰੂਪ ਲੇਖ ਪਿਛਲੀ ਕੀਤੀ ਕਮਾਈ ਅਨੁਸਾਰ) ਲਿਖ ਦੇਂਦਾ ਹੈ ਉਹ ਗੁਰਮੁਖ ਹਰੀ ਦੀ ਸਿਫ਼ਤਿ (-ਰੂਪ) ਫਲ (ਇਸੇ ਜੁਗ ਵਿਚ) ਪ੍ਰਾਪਤ ਕਰਦੇ ਹਨ, ਤੇ ਹੇ ਨਾਨਕ! ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਹਰ ਰੋਜ਼ ਹਰੀ ਦੀ ਭਗਤੀ ਕਰਦੇ ਹਨ ਤੇ ਭਗਤੀ ਵਿਚ ਹੀ ਲੀਨ ਹੋ ਜਾਂਦੇ ਹਨ।੨।ਪਉੜੀ ॥ ਹਰਿ ਹਰਿ ਮੇਲਿ ਸਾਧ ਜਨ ਸੰਗਤਿ ਮੁਖਿ ਬੋਲੀ ਹਰਿ ਹਰਿ ਭਲੀ ਬਾਣਿ ॥ ਹਰਿ ਗੁਣ ਗਾਵਾ ਹਰਿ ਨਿਤ ਚਵਾ ਗੁਰਮਤੀ ਹਰਿ ਰੰਗੁ ਸਦਾ ਮਾਣਿ ॥ ਹਰਿ ਜਪਿ ਜਪਿ ਅਉਖਧ ਖਾਧਿਆ ਸਭਿ ਰੋਗ ਗਵਾਤੇ ਦੁਖਾ ਘਾਣਿ ॥ ਅਰਥ: ਹੇ ਹਰੀ! ਮੈਨੂੰ ਸਾਧ ਜਨਾਂ ਦੀ ਸੰਗਤ ਮਿਲਾ, ਮੈਂ ਮੂੰਹੋਂ ਤੇਰੇ ਨਾਮ ਦੀ ਸੁੰਦਰ ਬੋਲੀ ਬੋਲਾਂ; ਹਰੀ-ਗੁਣ ਗਾਵਾਂ ਤੇ ਨਿੱਤ ਹਰੀ-ਨਾਮ ਉਚਾਰਾਂ ਤੇ ਗੁਰੂ ਦੀ ਮੱਤ ਲੈ ਕੇ ਸਦਾ ਹਰੀ-ਰੰਗ ਮਾਣਾਂ। ਹਰੀ ਦਾ ਭਜਨ ਕਰ ਕੇ ਤੇ (ਭਜਨ-ਰੂਪ) ਦਵਾਈ ਖਾਧਿਆਂ ਸਾਰੇ ਦੁੱਖ ਰੋਗ ਦੂਰ ਹੋ ਜਾਂਦੇ ਹਨ।ਜਿਨਾ ਸਾਸਿ ਗਿਰਾਸਿ ਨ ਵਿਸਰੈ ਸੇ ਹਰਿ ਜਨ ਪੂਰੇ ਸਹੀ ਜਾਣਿ ॥ ਜੋ ਗੁਰਮੁਖਿ ਹਰਿ ਆਰਾਧਦੇ ਤਿਨ ਚੂਕੀ ਜਮ ਕੀ ਜਗਤ ਕਾਣਿ ॥੨੨॥ ਉਹਨਾਂ ਹਰੀ ਜਨਾਂ ਨੂੰ ਸਚ-ਮੁੱਚ ਪੂਰੇ ਸਮਝੋ, ਜਿਨ੍ਹਾਂ ਨੂੰ ਸਾਹ ਲੈਂਦਿਆਂ ਤੇ ਖਾਂਦਿਆਂ (ਕਦੇ ਭੀ) ਪਰਮਾਤਮਾ ਨਹੀਂ ਵਿਸਰਦਾ; ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੋ ਕੇ ਹਰੀ ਨੂੰ ਸਿਮਰਦੇ ਹਨ, ਉਹਨਾਂ ਲਈ ਜਮ ਦੀ ਤੇ ਜਗਤ ਦੀ ਮੁਥਾਜੀ ਮੁੱਕ ਜਾਂਦੀ ਹੈ।੨੨।SHALOK, THIRD MEHL:The filth of countless incarnations sticks to this mind; it has become pitch black. The oily rag cannot be cleaned by merely washing it, even if it is washed a hundred times. By Guru’s Grace, one remains dead while yet alive; his intellect is transformed, and he becomes detached from the world. O Nanak, no filth sticks to him, and he does not fall into the womb again. || 1 || THIRD MEHL: Kali Yuga is called the Dark Age, but the most sublime state is attained in this age. The Gurmukh obtains the fruit, the Kirtan of the Lord’s Praises; this is his destiny, ordained by the Lord. O Nanak, by Guru’s Grace, he worships the Lord night and day; he chants the Lord’s Name, and remains absorbed in the Lord’s devotional worship. || 2 || PAUREE: O Lord, unite me with the Saadh Sangat, the Company of the Holy, so that with my mouth, I may speak the sublime Word of the Guru’s Bani. I sing the Glorious Praises of the Lord, and constantly chant the Lord’s Name; through the Guru’s Teachings, I enjoy the Lord’s Love constantly. I take the medicine of meditation on the Lord’s Name, which has cured all diseases and multitudes of sufferings. Those who do not forget the Lord, while breathing or eating — know them to be the perfect servants of the Lord. Those Gurmukhs who worship the Lord in adoration end their subservience to the Messenger of Death, and to the world. || 22 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸੂਹੀ ਮਹਲਾ ੫ ॥ ਬੈਕੁੰਠ ਨਗਰੁ ਜਹਾ ਸੰਤ ਵਾਸਾ ॥ ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥ ਸੁਣਿ ਮਨ ਤਨ ਤੁਝੁ ਸੁਖੁ ਦਿਖਲਾਵਉ ॥ ਹਰਿ ਅਨਿਕ ਬਿੰਜਨ ਤੁਝੁ ਭੋਗ ਭੁੰਚਾਵਉ ॥੧॥ ਰਹਾਉ ॥ ਅੰਮ੍ਰਿਤ ਨਾਮੁ ਭੁੰਚੁ ਮਨ ਮਾਹੀ ॥ ਅਚਰਜ ਸਾਦ ਤਾ ਕੇ ਬਰਨੇ ਨ ਜਾਹੀ ॥੨॥ ਲੋਭੁ ਮੂਆ ਤ੍ਰਿਸਨਾ ਬੁਝਿ ਥਾਕੀ ॥ ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥੩॥ ਜਨਮ ਜਨਮ ਕੇ ਭੈ ਮੋਹ ਨਿਵਾਰੇ ॥ ਨਾਨਕ ਦਾਸ ਪ੍ਰਭ ਕਿਰਪਾ ਧਾਰੇ ॥੪॥੨੧॥੨੭॥ਸੂਹੀ ਮਹਲਾ ੫ ॥ਹੇ ਭਾਈ! ਜਿਸ ਥਾਂ (ਪਰਮਾਤਮਾ ਦੇ) ਸੰਤ ਜਨ ਵੱਸਦੇ ਹੋਣ, ਉਹੀ ਹੈ (ਅਸਲ) ਬੈਕੁੰਠ ਦਾ ਸ਼ਹਰ । (ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਪ੍ਰਭੂ ਦੇ ਸੋਹਣੇ ਚਰਨ ਹਿਰਦੇ ਵਿਚ ਆ ਵੱਸਦੇ ਹਨ ।੧। ਹੇ ਭਾਈ! (ਮੇਰੀ ਗੱਲ) ਸੁਣ, (ਆ,) ਮੈਂ (ਤੇਰੇ) ਮਨ ਨੂੰ (ਤੇਰੇ) ਤਨ ਨੂੰ ਆਤਮਕ ਆਨੰਦ ਵਿਖਾ ਦਿਆਂ । ਪ੍ਰਭੂ ਦਾ ਨਾਮ (ਮਾਨੋ) ਅਨੇਕਾਂ ਸੁਆਦਲੇ ਭੋਜਨ ਹੈ, (ਆ, ਸਾਧ ਸੰਗਤਿ ਵਿਚ) ਮੈਂ ਤੈਨੂੰ ਉਹ ਸੁਆਦਲੇ ਭੋਜ ਖਵਾਵਾਂ ।੧।ਰਹਾਉ।ਹੇ ਭਾਈ! (ਸਾਧ ਸੰਗਤਿ ਵਿਚ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ (ਭੋਜਨ) ਆਪਣੇ ਮਨ ਵਿਚ ਖਾਇਆ ਕਰ, ਇਸ ਭੋਜਨ ਦੇ ਹੈਰਾਨ ਕਰਨ ਵਾਲੇ ਸੁਆਦ ਹਨ, ਬਿਆਨ ਨਹੀਂ ਕੀਤੇ ਜਾ ਸਕਦੇ ।੨। ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ (ਸਾਧ ਸੰਗਤਿ-ਬੈਕੁੰਠ ਵਿਚ ਆ ਕੇ) ਪਰਮਾਤਮਾ ਦਾ ਆਸਰਾ ਤੱਕ ਲਿਆ (ਉਹਨਾਂ ਦੇ ਅੰਦਰੋਂ) ਲੋਭ ਮੁੱਕ ਜਾਂਦਾ ਹੈ, ਤਿ੍ਰਸ਼ਨਾ ਦੀ ਅੱਗ ਬੁੱਝ ਕੇ ਖ਼ਤਮ ਹੋ ਜਾਂਦੀ ਹੈ ।੩। ਹੇ ਨਾਨਕ! (ਆਖ ਹੇ ਭਾਈ!) ਪ੍ਰਭੂ ਆਪਣੇ ਦਾਸਾਂ ਉਤੇ ਮੇਹਰ ਕਰਦਾ ਹੈ, ਅਤੇ, ਉਹਨਾਂ ਦੇ ਅਨੇਕਾਂ ਜਨਮਾਂ ਦੇ ਡਰ ਮੋਹ ਦੂਰ ਕਰ ਦੇਂਦਾ ਹੈ ।੪।੨੧। SOOHEE, FIFTH MEHL:The city of heaven is where the Saints dwell. They enshrine the Lotus Feet of God within their hearts. || 1 || Listen, O my mind and body, and let me show you the way to find peace, so that you may eat and enjoy the various delicacies of the Lord || 1 || Pause || Taste the Ambrosial Nectar of the Naam, the Name of the Lord, within your mind. Its taste is wondrous it cannot be described. || 2 || Your greed shall die, and your thirst shall be quenched. The humble beings seek the Sanctuary of the Supreme Lord God. || 3 || The Lord dispels the fears and attachments of countless incarnations. God has showered His Mercy and Grace upon slave Nanak. || 4 || 21 || 27 || --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ।ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ।ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ।ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ।੧।ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ।ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ।ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ! ਉਹਨਾਂ ਦੇ ਸਿਰ ਕੀਹ ਦੋਸ਼?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ।੧।ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ।ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ।ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥ (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ।੩।SHALOK, THIRD MEHL:He acts according to pre-ordained destiny, written by the Creator Himself. Emotional attachment has drugged him, and he has forgotten the Lord, the treasure of virtue. Don’t think that he is alive in the world — he is dead, through the love of duality. Those who do not meditate on the Lord, as Gurmukh, are not permitted to sit near the Lord. They suffer the most horrible pain and suffering, and neither their sons nor their wives go along with them. Their faces are blackened among men, and they sigh in deep regret. No one places any reliance in the self-willed manmukhs; trust in them is lost. O Nanak, the Gurmukhs live in absolute peace; the Naam, the Name of the Lord, abides within them. || 1 || THIRD MEHL: They alone are relatives, and they alone are friends, who, as Gurmukh, join together in love. Night and day, they act according to the True Guru’s Will; they remain absorbed in the True Name. Those who are attached to the love of duality are not called friends; they practice egotism and corruption. The self-willed manmukhs are selfish; they cannot resolve anyone’s affairs. O Nanak, they act according to their pre-ordained destiny; no one can erase it. || 2 || PAUREE: You Yourself created the world, and You Yourself arranged the play of it. You Yourself created the three qualities, and fostered emotional attachment to Maya. He is called to account for his deeds done in egotism; he continues coming and going in reincarnation. The Guru instructs those whom the Lord Himself blesses with Grace. I am a sacrifice to my Guru; forever and ever, I am a sacrifice to Him. || 3||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥ ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾਹ ਰਹਿ ਗਏ)।੧।ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ)। ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ?।੧।ਰਹਾਉ।ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ) , ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ।੨।ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ) , (ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ?।੩।(ਹੇ ਪ੍ਰਭੂ!) ਮੈਂ ਆਪਣਾ ਤਨ ਤੇ ਮਨ ਅਰਪਣ ਕਰਦਾ ਹਾਂ, ਤੇਰੀ ਪੂਜਾ ਵਜੋਂ ਭੇਟ ਕਰਦਾ ਹਾਂ; (ਇਸੇ ਭੇਟਾ ਨਾਲ ਹੀ) ਸਤਿਗੁਰ ਦੀ ਮਿਹਰ ਦੀ ਬਰਕਤਿ ਨਾਲ ਤੈਨੂੰ ਮਾਇਆ-ਰਹਿਤ ਨੂੰ ਲੱਭ ਸਕਦਾ ਹਾਂ।੪।ਰਵਿਦਾਸ ਆਖਦਾ ਹੈ-(ਹੇ ਪ੍ਰਭੂ! ਜੇ ਸੁੱਚੇ ਦੁੱਧ, ਫੁੱਲ, ਧੂਪ, ਚੰਦਨ ਤੇ ਨੈਵੇਦ ਆਦਿਕ ਦੀ ਭੇਟਾ ਨਾਲ ਹੀ ਤੇਰੀ ਪੂਜਾ ਹੋ ਸਕਦੀ ਤਾਂ ਕਿਤੇ ਭੀ ਇਹ ਸ਼ੈਆਂ ਸੁੱਚੀਆਂ ਨਾਹ ਮਿਲਣ ਕਰ ਕੇ) ਮੈਥੋਂ ਤੇਰੀ ਪੂਜਾ ਤੇ ਤੇਰੀ ਭਗਤੀ ਹੋ ਹੀ ਨਾਹ ਸਕਦੀ, ਤਾਂ ਫਿਰ (ਹੇ ਪ੍ਰਭੂ!) ਮੇਰਾ ਕੀਹ ਹਾਲ ਹੁੰਦਾ?।੫।੧।Translation : The calf wasted milk from the teats; The flower broth (sniffed) and the water was spoiled by the fish (so, the milk, the flower, the water, these three became false and could not be offered before the Lord).l1lO mother! Where can I get something to worship Gobind? No other (true) flower (adik mill) can (can). Shall I not (by doing this) attain that beautiful Lord?Sandalwood plants are bitten by snakes (and they have made sandalwood false), poison and nectar (also in the ocean) live together.l2lEven the incense lamps and Naveds (become false) as they become fragrant, (then, O Lord! If Thy worship can be done with these things only, then by placing these false things before Thee) how can Thy devotees worship Thee? I3I(O Lord!) I dedicate my body and mind, offering as Thy worship; (Only with this offering) with the blessing of Satguru's grace I can find you without Maya.l4lSays Ravidas, (O Lord, if you can be worshiped only with the offering of pure milk, flowers, incense, sandalwood and Naved etc., then by not meeting these pure things anywhere)l4l. I cannot have your worship and devotion. Then (O Lord!) What would have happened to me? .l5l1l--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥ ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥ਅਰਥ: ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ। ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ। ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ।੧।ਰਹਾਉ।ਹੇ ਭਾਈ! ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ। ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ੍ਹ ਕਰਾਂਦਾ ਹੈ ਜਪਾਂਦਾ ਹੈ (ਜਪਣ ਲਈ ਪ੍ਰੇਰਨਾ ਕਰਦਾ ਹੈ) ।੧।ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਜਿਸ ਮਨੁੱਖ ਦੇ ਪਾਸ ਹੈ, ਉਹੀ ਪੂਰਾ ਸਾਹੂਕਾਰ ਹੈ। ਉਹ ਮਨੁੱਖ ਹਰਿ-ਨਾਮ ਸਿਮਰਨ ਨੂੰ ਹੀ ਆਪਣਾ ਅਸਲੀ ਵਿਹਾਰ ਸਮਝਦਾ ਹੈ, ਨਾਮ ਦਾ ਹੀ ਉਸ ਨੂੰ ਆਸਰਾ ਰਹਿੰਦਾ ਹੈ, ਨਾਮ ਦੀ ਹੀ ਉਹ ਖੱਟੀ ਖੱਟਦਾ ਹੈ।੨।੬।੩੭।DHANASAREE MEHLA ll5llMy Guru gives the Naam, the Name of the Lord, to those who have such karma written on their foreheads.He implants the Naam, and inspires us to chant the Naam; this is Dharma, true religion, in this world. ||1||The Naam is the glory and greatness of the Lord's humble servant.The Naam is his salvation, and the Naam is his honor; he accepts whatever comes to pass. ||1||Pause||That humble servant, who has the Naam as his wealth, is the perfect banker.The Naam is his occupation, O Nanak, and his only support; the Naam is the profit he earns. ||2||6||37||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧।ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ।੧।--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥ਅਰਥ: ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।੧।ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ) , ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ।੨।ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ) ! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ। ਹੇ ਹਰੀ! ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ।੩।ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ। ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ। ਹੇ ਨਾਨਕ! ਆਖ-) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ। ਹੇ ਗੁਰੂ! ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ।੪।੧।੭।JAITSREE, FOURTH MEHL, SECOND HOUSE:ONE UNIVERSAL CREATOR GOD. BY THE GRACE OF THE TRUE GURU:Remember in meditation the Lord, Har, Har, the unfathomable, infinite Lord. Remembering Him in meditation, pains are dispelled. O Lord, Har, Har, lead me to meet the True Guru; meeting the Guru, I am at peace. || 1 || Sing the Glorious Praises of the Lord, O my friend. Cherish the Name of the Lord, Har, Har, in your heart. Read the Ambrosial Words of the Lord, Har, Har; meeting with the Guru, the Lord is revealed. || 2 || The Lord, the Slayer of demons, is my breath of life. His Ambrosial Amrit is so sweet to my mind and body. O Lord, Har, Har, have mercy upon me, and lead me to meet the Guru, the immaculate Primal Being. || 3 || The Name of the Lord, Har, Har, is forever the Giver of peace. My mind is imbued with the Lord’s Love. O Lord Har, Har, lead me to meet the Guru, the Greatest Being; through the Name of Guru Nanak, I have found peace. || 4 || 1 || 7 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।RAAG DHANAASAREE, THIRD MEHL, FOURTH HOUSE:ONE UNIVERSAL CREATOR GOD. BY THE GRACE OF THE TRUE GURU:I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

BAARAH MAAHAA ~ THE TWELVE MONTHS: MAAJH, FIFTH MEHL, FOURTH HOUSE:ONE UNIVERSAL CREATOR GOD. BY THE GRACE OF THE TRUE GURU: ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥ ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥ ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥ ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥ ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥ ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥ ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥ਅਰਥ: ਮੱਘਰ (ਦੇ ਠੰਢੇ-ਮਿੱਠੇ) ਮਹੀਨੇ ਵਿਚ ਉਹ ਜੀਵ-ਇਸਤ੍ਰੀਆਂ ਸੋਹਣੀਆਂ ਲੱਗਦੀਆਂ ਹਨ ਜੋ ਹਰੀ-ਪਤੀ ਦੇ ਨਾਲ ਬੈਠੀਆਂ ਹੁੰਦੀਆਂ ਹਨ। ਜਿਨ੍ਹਾਂ ਨੂੰ ਮਾਲਕ-ਪ੍ਰਭੂ ਨੇ ਆਪਣੇ ਨਾਲ ਮਿਲਾ ਲਿਆ, ਉਹਨਾਂ ਦੀ ਸੋਭਾ ਬਿਆਨ ਨਹੀਂ ਹੋ ਸਕਦੀ। ਸਤ-ਸੰਗੀ ਸਹੇਲੀਆਂ ਦੀ ਸੰਗਤਿ ਵਿਚ ਪ੍ਰਭੂ ਦੇ ਨਾਲ (ਚਿੱਤ ਜੋੜ ਕੇ) ਉਹਨਾਂ ਦਾ ਸਰੀਰ ਉਹਨਾਂ ਦਾ ਮਨ ਸਦਾ ਖਿੜਿਆ ਰਹਿੰਦਾ ਹੈ।ਪਰ ਜੇਹੜੀਆਂ ਜੀਵ-ਇਸਤ੍ਰੀਆਂ ਸਤਸੰਗੀਆਂ (ਦੀ ਸੰਗਤਿ) ਤੋਂ ਵਾਂਜੀਆਂ ਰਹਿੰਦੀਆਂ ਹਨ, ਉਹ ਇਕੱਲੀਆਂ (ਛੁੱਟੜ) ਹੀ ਰਹਿੰਦੀਆਂ ਹਨ (ਜਿਵੇਂ ਸੜੇ ਹੋਏ ਤਿਲਾਂ ਦਾ ਬੂਟਾ ਪੈਲੀ ਵਿਚ ਨਿਖਸਮਾ ਰਹਿੰਦਾ ਹੈ। ਇਕੱਲੀ ਨਿਖਸਮੀ ਜਿੰਦ ਨੂੰ ਵੇਖ ਕੇ ਕਾਮਾਦਿਕ ਕਈ ਵੈਰੀ ਆ ਕੇ ਘੇਰ ਲੈਂਦੇ ਹਨ, ਤੇ) ਉਹਨਾਂ ਦਾ (ਵਿਕਾਰਾਂ ਤੋਂ ਉਪਜਿਆ) ਦੁੱਖ ਕਦੇ ਲਹਿੰਦਾ ਨਹੀਂ, ਉਹ ਜਮਾਂ ਦੇ ਵੱਸ ਪਈਆਂ ਰਹਿੰਦੀਆਂ ਹਨ।ਜਿਨ੍ਹਾਂ ਜੀਵ-ਇਸਤ੍ਰੀਆਂ ਨੇ ਪਤੀ-ਪ੍ਰਭੂ ਦਾ ਸਾਥ ਮਾਣਿਆ ਹੈ, ਉਹ (ਵਿਕਾਰਾਂ ਦੇ ਹੱਲੇ ਵਲੋਂ) ਸਦਾ ਸੁਚੇਤ ਦਿੱਸਦੀਆਂ ਹਨ (ਵਿਕਾਰ ਉਹਨਾਂ ਉਤੇ ਚੋਟ ਨਹੀਂ ਕਰ ਸਕਦੇ, ਕਿਉਂਕਿ) ਪਰਮਾਤਮਾ ਦੇ ਗੁਣਾਨੁਵਾਦ ਉਹਨਾਂ ਦੇ ਹਿਰਦੇ ਵਿਚ ਪ੍ਰੋਤੇ ਰਹਿੰਦੇ ਹਨ, ਜਿਵੇਂ ਹੀਰੇ ਜਵਾਹਰ ਤੇ ਲਾਲਾਂ ਦਾ ਗਲ ਵਿਚ ਪਾਇਆ ਹੁੰਦਾ ਹੈ।ਨਾਨਕ ਉਹਨਾਂ ਸਤਸੰਗੀਆਂ ਦੇ ਚਰਨਾਂ ਦੀ ਧੂੜ ਮੰਗਦਾ ਹੈ ਜੋ ਪ੍ਰਭੂ ਦੇ ਦਰ ਤੇ ਪਏ ਰਹਿੰਦੇ ਹਨ ਜੋ ਪ੍ਰਭੂ ਦੀ ਸਰਨ ਵਿਚ ਰਹਿੰਦੇ ਹਨ। ਮੱਘਰ ਵਿਚ ਪਰਮਾਤਮਾ ਦਾ ਸਿਮਰਨ ਕੀਤਿਆਂ ਮੁੜ ਜਨਮ ਮਰਨ ਦਾ ਗੇੜ ਨਹੀਂ ਵਾਪਰਦਾ।10।BAARAH MAAHAA ~ THE TWELVE MONTHS: MAAJH, FIFTH MEHL, FOURTH HOUSE:ONE UNIVERSAL CREATOR GOD. BY THE GRACE OF THE TRUE GURU:In the month of Maghar, those who sit with their Beloved Husband Lord are beautiful. How can their glory be measured? Their Lord and Master blends them with Himself. Their bodies and minds blossom forth in the Lord; they have the companionship of the Holy Saints. Those who lack the Company of the Holy, remain all alone. Their pain never departs, and they fall into the grip of the Messenger of Death. Those who have ravished and enjoyed their God, are seen to be continually exalted and uplifted. They wear the Necklace of the jewels, emeralds and rubies of the Lord’s Name. Nanak seeks the dust of the feet of those who take to the Sanctuary of the Lord’s Door. Those who worship and adore God in Maghar, do not suffer the cycle of reincarnation ever again.|| 10 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

The daily Hukamnama Sahib from Sri Darbar Sahib Amritsar including Translation in Punjabi and English audioRAAG DHANAASAREE, THE WORD OF DEVOTEE KABEER JEE:ONE UNIVERSAL CREATOR GOD. BY THE GRACE OF THE TRUE GURU:ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥ਅਰਥ: ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।੧।ਹੇ ਸੰਤ ਜਨੋ! ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।੧।ਰਹਾਉ।(ਪਰ) ਕਬੀਰ ਆਖਦਾ ਹੈ-ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ) , ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩।ਸ਼ਬਦ ਦਾ ਭਾਵ: ਪ੍ਰਭੂ ਨਾਲ ਮਿਲਾਪ ਦਾ ਵਸੀਲਾ ਪ੍ਰਭੂ ਦਾ ਸਿਮਰਨ ਹੀ ਹੈ, ਕਿਸੇ ਖ਼ਾਸ ਤੀਰਥ-ਯਾਤ੍ਰਾ ਨਾਲ ਇਸ ਦਾ ਸੰਬੰਧ ਨਹੀਂ ਹੈ।੩।RAAG DHANAASAREE, THE WORD OF DEVOTEE KABEER JEE:ONE UNIVERSAL CREATOR GOD. BY THE GRACE OF THE TRUE GURU:That humble being, who knows even a little about loving devotional worship — what surprises are there for him? Like water, dripping into water, which cannot be separated out again, so is the weaver Kabeer, with softened heart, merged into the Lord. || 1 || O people of the Lord, I am just a simple-minded fool. If Kabeer were to leave his body at Benares, and so liberate himself, what obligation would he have to the Lord? || 1 || Pause || Says Kabeer, listen, O people — do not be deluded by doubt. What is the difference between Benares and the barren land of Maghar, if the Lord is within one’s heart? || 2 || 3 ||Brought to you by @ Gs jhampur ------------------------------------------------------------Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audio ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।DHANAASAREE, FIFTH MEHL:One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 || Brought to you by @ Gs jhampur ---------------------------------------------------------------------. ---------------------------------------------------------------------------------------Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਅਰਥ: ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨। ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥ ਅਰਥ: ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭। SHALOK THIRD MEHL: Those who turn their faces away from the True Guru, suffer in sorrow and bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak, if the Gracious Lord forgives, then one is united in Union with the Word of the Shabad. || 1 || THIRD MEHL: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak, the Gurmukhs are forgiven, and united in Union with the True Guru. || 2 || PAUREE: Those who serve the True Lord, the Destroyer of ego, cross over the terrifying world-ocean. Those who chant the Name of the Lord, Har, Har, are passed over by the Messenger of Death. Those who meditate on the Lord, go to His Court in robes of honor. They alone serve You, O Lord, whom You bless with Grace. I sing continually Your Glorious Praises, O Beloved; as Gurmukh, my doubts and fears have been dispelled. || 7 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਰਾਗੁ ਸੂਹੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥ ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥ਅਰਥ: ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! ਹੇ ਨਾਰਾਇਣ! ਅਸੀ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ) ।੧।ਰਹਾਉ।ਹੇ ਸੋਹਣੇ ਹਰੀ! ਨਾਸਵੰਤ ਪਦਾਰਥਾਂ ਦੇ ਮੋਹ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ ਕਿਰਪਾ ਕਰ ਕੇ (ਸਾਨੂੰ) ਬਚਾ ਲੈ।੧।ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! ਮੈਨੂੰ ਗੁਰੂ ਦੀ ਸੰਗਤਿ ਬਖ਼ਸ਼) ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ) ।੨।ਹੇ ਜ਼ਿੰਦਗੀ ਦੇ ਸੋਮੇ! ਹੇ ਅਦੁੱਤੀ ਪ੍ਰਭੂ! ਹੇ ਦਇਆ ਦੇ ਘਰ! ਆਪਣੀ ਸਿਫ਼ਤਿ-ਸਾਲਾਹ ਬਖ਼ਸ਼) , ਤੇਰੇ ਗੁਣਾਂ ਨੂੰ ਯਾਦ ਕੀਤਿਆਂ ਮੌਤ ਦੀ ਫਾਹੀ ਕੱਟੀ ਜਾਂਦੀ ਹੈ।੩।ਹੇ ਭਾਈ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦਾ ਹੈ, ਉਸ ਉਤੇ ਇਹ ਮਾਇਆ ਜ਼ੋਰ ਨਹੀਂ ਪਾ ਸਕਦੀ, ਜੇਹੜੀ ਸਾਰੇ ਰੋਗਾਂ ਦਾ ਮੂਲ ਹੈ।੪।ਹੇ ਭਾਈ! ਸਦਾ ਪਰਾਮਤਮਾ ਦਾ ਨਾਮ ਜਪਿਆ ਕਰ (ਜੇਹੜਾ ਜਪਦਾ ਹੈ) ਉਹ (ਆਪਣੇ) ਸਾਰੇ ਸਾਥੀਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ਪੰਜੇ ਲੁਟੇਰੇ ਉਸ ਉਤੇ ਦਬਾਉ ਨਹੀਂ ਪਾ ਸਕਦੇ।੫।ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਨਾਲ, ਕੰਮਾਂ ਨਾਲ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈ, ਉਹੀ ਮਨੁੱਖ (ਮਨੁੱਖਾ ਜਨਮ ਦੇ) ਸਾਰੇ ਫਲ ਹਾਸਲ ਕਰ ਲੈਂਦਾ ਹੈ।੬।ਹੇ ਭਾਈ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਬਣਾ ਲਿਆ, ਉਸ ਨੂੰ ਉਸ ਨੇ ਆਪਣਾ ਨਾਮ ਬਖ਼ਸ਼ਿਆ, ਉਸ ਨੂੰ ਆਪਣੀ ਭਗਤੀ ਦਾ ਸੁਆਦ ਦਿੱਤਾ।੭।ਹੇ ਨਾਨਕ! ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ, ਜਗਤ ਦੇ ਅਖ਼ੀਰ ਵਿਚ ਭੀ ਹੋਵੇਗਾ। ਉਸ ਤੋਂ ਬਿਨਾ (ਉਸ ਦੇ ਵਰਗਾ) ਹੋਰ ਕੋਈ ਨਹੀਂ ਹੈ।੮।੧।੨।RAAG SOOHEE, FIFTH MEHL, THIRD HOUSE:ONE UNIVERSAL CREATOR GOD. BY THE GRACE OF THE TRUE GURU:Attachment to sex is an ocean of fire and pain. By Your Grace, O Sublime Lord, please save me from it. || 1 || I seek the Sanctuary of the Lotus Feet of the Lord. He is the Master of the meek, the Support of His devotees. || 1 || Pause || Master of the masterless, Patron of the forlorn, Eradicator of fear of His devotees. In the Saadh Sangat, the Company of the Holy, the Messenger of Death cannot even touch them. || 2 || The Merciful, Incomparably Beautiful, Embodiment of Life. Vibrating the Glorious Virtues of the Lord, the noose of the Messenger of Death is cut away. || 3 || One who constantly chants the Ambrosial Nectar of the Naam with his tongue, is not touched or affected by Maya, the embodiment of disease. || 4 || Chant and meditate on God, the Lord of the Universe, and all of your companions shall be carried across; the five thieves will not even approach. || 5 || One who meditates on the One God in thought, word and deed — that humble being receives the fruits of all rewards. || 6 || Showering His Mercy, God has made me His own; He has blessed me with the unique and singular Naam, and the sublime essence of devotion. || 7 || In the beginning, in the middle, and in the end, He is God. O Nanak, without Him, there is no other at all. || 8 || 1 || 2 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

RAAMKALEE, FOURTH MEHL:Meeting with the humble servants of the Lord, I am in ecstasy; they preach the sublime sermon of the Lord. The filth of evil-mindedness is totally washed away; joining the Sat Sangat, the True Congregation, one is blessed with understanding. || 1 || O humble servant of the Lord, follow the Gurus Teachings, and chant the Name of the Lord. Whoever hears and speaks it is liberated; chanting the Lords Name, one is embellished with beauty. || 1 || Pause || If someone has supremely high destiny written on his forehead, the Lord leads him to meet the humble servants of the Lord. Be merciful, and grant me the Blessed Vision of the Saints Darshan, which shall rid me of all poverty and pain. || 2 || The Lords people are good and sublime; the unfortunate ones do not like them at all. The more the Lords exalted servants speak of Him, the more the slanderers attack and sting them. || 3 || Cursed, cursed are the slanderers who do not like the humble, the friends and companions of the Lord. Those who do not like the honor and glory of the Guru are faithless, black-faced thieves, who have turned their backs on the Lord. || 4 || Have mercy, have mercy, please save me, Dear Lord. I am meek and humble I seek Your protection. I am Your child, and You are my father, God. Please forgive servant Nanak and merge him with Yourself. || 5 || 2 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

Ragu Gond Astpadiya Mahla 5 House 2 ।God is one obtained only by grace of GuruHey brother! Guru Gobind is (the form of), Guru Gopal is (the form of), who is able to save his servant (from condemnation etc.). 1. Stay. Hey brother! By always bowing your head before the whole Satguru, his darshan fulfills your life-desire, your life becomes successful. Hey brother! Guru remains colored in the color of the name of the Lord who is the knower of everyone's heart, who is universal in all and who is the creator of all. 1.Hey brother! The Guru instills the love of God in the human beings, they become kings, kings and rich people in the spiritual world. He makes the wicked go astray by wrongdoing the proud. In the mouth of a man who condemns (a servant), the disease (of condemnation) becomes itself, the whole world always praises (that man) (who lies under the shelter of the Guru). 2.Hey brother! Those people who remain under the shelter of the Guru, the saints have great spiritual joy in their minds, the saints keep the Guru, the Lord, in their hearts. The mouths of the servants who stay with the Guru (in the Hereafter) become bright, but the people who criticize (the Hereafter) are all lost. 3.Hey brother! A devotee who takes shelter of the Guru continues to praise God and the unfathomable Guru with every breath he takes. Hey brother! To whom all fear and pity are removed, he casts the people who slander the Guru's servants (from his rank) into the pit of low conduct (ie, the slanderers do not like the Guru's rank. The conclusion is that they fall into condemnation after missing the Guru-dar, and they become lower and lower in conduct. 4.Therefore, O brother!) no human being should condemn the servant of the Guru. Whoever condemns (the good), he himself remains miserable. The Guru's servant always keeps his attention on one God, even Jama-Raj does not come close to him. 5. Hey brother! The servants of the Guru do not hold enmity with anyone, but the people who condemn them are steeped in ego. Servants ask for the good of all, condemning people remain trapped in the misdeeds of their evil Chitwan.Hey brother! The Guru's Sikh has always placed his head at his Guru's (feet). (For this reason) the servants escape (from the hell of condemnation etc.), but the slanderers keep (themselves in this) hell. 6. O my lord! O dear friend! Hear (I tell you the) immutable rules (which) happen (always) at the rate of God. (Those immutable rules are that) according to the deeds a person does, he gets the fruits. The root of an egoistic man will surely (grow). 7.Hey Satguru! Desperate men have only you as their refuge. You keep the lodge of your servants by mercy. O Nanak! Say-I go to that Guru for whose sake Ot Chitaran kept my respect (and saved me from censure etc.). 8.1.29. Note: This is the same Astapadi, but with the word 'astapadia' (plural) in the title. ਰਾਗੁ ਗੋਂਡ ਅਸਟਪਦੀਆ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕਰਿ ਨਮਸਕਾਰ ਪੂਰੇ ਗੁਰਦੇਵ ॥ ਸਫਲ ਮੂਰਤਿ ਸਫਲ ਜਾ ਕੀ ਸੇਵ ॥ ਅੰਤਰਜਾਮੀ ਪੁਰਖੁ ਬਿਧਾਤਾ ॥ ਆਠ ਪਹਰ ਨਾਮ ਰੰਗਿ ਰਾਤਾ ॥੧॥ ਗੁਰੁ ਗੋਬਿੰਦ ਗੁਰੂ ਗੋਪਾਲ ॥ ਅਪਨੇ ਦਾਸ ਕਉ ਰਾਖਨਹਾਰ ॥੧॥ ਰਹਾਉ ॥ ਪਾਤਿਸਾਹ ਸਾਹ ਉਮਰਾਉ ਪਤੀਆਏ ॥ ਦੁਸਟ ਅਹੰਕਾਰੀ ਮਾਰਿ ਪਚਾਏ ॥ ਨਿੰਦਕ ਕੈ ਮੁਖਿ ਕੀਨੋ ਰੋਗੁ ॥ ਜੈ ਜੈ ਕਾਰੁ ਕਰੈ ਸਭੁ ਲੋਗੁ ॥੨॥ ਸੰਤਨ ਕੈ ਮਨਿ ਮਹਾ ਅਨੰਦੁ ॥ ਸੰਤ ਜਪਹਿ ਗੁਰਦੇਉ ਭਗਵੰਤੁ ॥ ਸੰਗਤਿ ਕੇ ਮੁਖ ਊਜਲ ਭਏ ॥ ਸਗਲ ਥਾਨ ਨਿੰਦਕ ਕੇ ਗਏ ॥੩॥ ਸਾਸਿ ਸਾਸਿ ਜਨੁ ਸਦਾ ਸਲਾਹੇ ॥ ਪਾਰਬ੍ਰਹਮ ਗੁਰ ਬੇਪਰਵਾਹੇ ॥ ਸਗਲ ਭੈ ਮਿਟੇ ਜਾ ਕੀ ਸਰਨਿ ॥ ਨਿੰਦਕ ਮਾਰਿ ਪਾਏ ਸਭਿ ਧਰਨਿ ॥੪॥ ਜਨ ਕੀ ਨਿੰਦਾ ਕਰੈ ਨ ਕੋਇ ॥ ਜੋ ਕਰੈ ਸੋ ਦੁਖੀਆ ਹੋਇ ॥ ਆਠ ਪਹਰ ਜਨੁ ਏਕੁ ਧਿਆਏ ॥ ਜਮੂਆ ਤਾ ਕੈ ਨਿਕਟਿ ਨ ਜਾਏ ॥੫॥ ਜਨ ਨਿਰਵੈਰ ਨਿੰਦਕ ਅਹੰਕਾਰੀ ॥ ਜਨ ਭਲ ਮਾਨਹਿ ਨਿੰਦਕ ਵੇਕਾਰੀ ॥ ਗੁਰ ਕੈ ਸਿਖਿ ਸਤਿਗੁਰੂ ਧਿਆਇਆ ॥ ਜਨ ਉਬਰੇ ਨਿੰਦਕ ਨਰਕਿ ਪਾਇਆ ॥੬॥ ਸੁਣਿ ਸਾਜਨ ਮੇਰੇ ਮੀਤ ਪਿਆਰੇ ॥ ਸਤਿ ਬਚਨ ਵਰਤਹਿ ਹਰਿ ਦੁਆਰੇ ॥ ਜੈਸਾ ਕਰੇ ਸੁ ਤੈਸਾ ਪਾਏ ॥ ਅਭਿਮਾਨੀ ਕੀ ਜੜ ਸਰਪਰ ਜਾਏ ॥੭॥ ਨੀਧਰਿਆ ਸਤਿਗੁਰ ਧਰ ਤੇਰੀ ॥ ਕਰਿ ਕਿਰਪਾ ਰਾਖਹੁ ਜਨ ਕੇਰੀ ॥ ਕਹੁ ਨਾਨਕ ਤਿਸੁ ਗੁਰ ਬਲਿਹਾਰੀ ॥ ਜਾ ਕੈ ਸਿਮਰਨਿ ਪੈਜ ਸਵਾਰੀ ॥੮॥੧॥੨੯॥ --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

GUJRI, FIFTH MEHL:Serve your Guru forever, and chant the Glorious Praises of the Lord of the Universe. With each and every breath, worship the Lord, Har, Har, in adoration, and the anxiety of your mind will be dispelled. || 1 || O my mind, chant the Name of God. You shall be blessed with peace, poise and pleasure, and you shall find the immaculate place. || 1 || Pause || In the Saadh Sangat, the Company of the Holy, redeem your mind, and and adore the Lord, twenty-four hours a day. Sexual desire, anger and egotism will be dispelled, and all troubles shall end. || 2 || The Lord Master is immovable, immortal and inscrutable; seek His Sanctuary. Worship in adoration the lotus feet of the Lord in your heart, and center your consciousness lovingly on Him alone. || 3 || The Supreme Lord God has shown mercy to me, and He Himself has forgiven me. The Lord has given me His Name, the treasure of peace; O Nanak, meditate on that God. || 4 || 2 || 28 || ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥੧॥ ਰਹਾਉ ॥ ਸਾਧਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ ॥ ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਟੈ ਸਗਲ ਉਪਾਧਿ ॥੨॥ ਅਟਲ ਅਛੇਦ ਅਭੇਦ ਸੁਆਮੀ ਸਰਣਿ ਤਾ ਕੀ ਆਉ ॥ ਚਰਣ ਕਮਲ ਅਰਾਧਿ ਹਿਰਦੈ ਏਕ ਸਿਉ ਲਿਵ ਲਾਉ ॥੩॥ ਪਾਰਬ੍ਰਹਮਿ ਪ੍ਰਭਿ ਦਇਆ ਧਾਰੀ ਬਖਸਿ ਲੀਨ੍ਹ੍ਹੇ ਆਪਿ ॥ ਸਰਬ ਸੁਖ ਹਰਿ ਨਾਮੁ ਦੀਆ ਨਾਨਕ ਸੋ ਪ੍ਰਭੁ ਜਾਪਿ ॥੪॥੨॥੨੮॥ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਜਪਦਾ ਰਹੁ (ਸਿਮਰਨ ਦੀ ਬਰਕਤਿ ਨਾਲ) ਸੁਖ, ਆਤਮਕ ਅਡੋਲਤਾ, ਅਨੰਦ ਪ੍ਰਾਪਤ ਕਰੇਂਗਾ, ਤੈਨੂੰ ਉਹ ਥਾਂ ਮਿਲਿਆ ਰਹੇਗਾ ਜੇਹੜਾ ਤੈਨੂੰ ਸਦਾ ਸੁੱਚਾ ਰੱਖ ਸਕੇ।੧।ਰਹਾਉ।ਹੇ ਭਾਈ! ਆਪਣੇ ਗੁਰੂ ਦੀ ਸਰਨ ਪੈ ਕੇ ਸਦਾ ਹੀ ਗੋਵਿੰਦ ਦੇ ਗੁਣ ਯਾਦ ਕਰਦਾ ਰਹੁ, ਆਪਣੇ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਆਰਾਧਨ ਕਰਦਾ ਰਹੁ, ਤੇਰੇ ਮਨ ਦੀ ਹਰੇਕ ਚਿੰਤਾ ਦੂਰ ਹੋ ਜਾਇਗੀ।੧।ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਆਪਣੇ ਇਸ ਮਨ ਨੂੰ (ਵਿਕਾਰਾਂ ਤੋਂ) ਬਚਾਈ ਰੱਖ, ਅੱਠੇ ਪਹਰ ਪਰਮਾਤਮਾ ਦਾ ਆਰਾਧਨ ਕਰਦਾ ਰਹੁ, (ਤੇਰੇ ਅੰਦਰੋਂ) ਕਾਮ ਕ੍ਰੋਧ ਅਹੰਕਾਰ ਨਾਸ ਹੋ ਜਾਇਗਾ, ਤੇਰਾ ਹਰੇਕ ਰੋਗ ਦੂਰ ਹੋ ਜਾਇਗਾ।੨।ਹੇ ਭਾਈ! ਉਸ ਮਾਲਕ-ਪ੍ਰਭੂ ਦੀ ਸਰਨ ਵਿਚ ਟਿਕਿਆ ਰਹੁ ਜੋ ਸਦਾ ਕਾਇਮ ਰਹਿਣ ਵਾਲਾ ਹੈ ਜੋ ਨਾਸ-ਰਹਿਤ ਹੈ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ। ਹੇ ਭਾਈ! ਆਪਣੇ ਹਿਰਦੇ ਵਿਚ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਦਾ ਆਰਾਧਨ ਕਰਿਆ ਕਰ, ਪਰਮਾਤਮਾ ਦੇ ਚਰਨਾਂ ਨਾਲ ਪਿਆਰ ਪਾਈ ਰੱਖ।੩।ਹੇ ਭਾਈ! ਪਾਰਬ੍ਰਹਮ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ ਉਹਨਾਂ ਨੂੰ ਉਸ ਨੇ ਆਪ ਬਖ਼ਸ਼ ਲਿਆ (ਉਹਨਾਂ ਦੇ ਪਿਛਲੇ ਪਾਪ ਖਿਮਾ ਕਰ ਦਿੱਤੇ) ਉਹਨਾਂ ਨੂੰ ਉਸਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਆਪਣਾ ਹਰਿ-ਨਾਮ ਦੇ ਦਿੱਤਾ। ਹੇ ਨਾਨਕ! ਆਖ-ਹੇ ਭਾਈ!) ਤੂੰ ਭੀ ਉਸ ਪ੍ਰਭੂ ਦਾ ਨਾਮ ਜਪਿਆ ਕਰ।੪।੨।੨੮।--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਗੂਜਰੀ ਮਹਲਾ ੫ ॥ ਮਤਾ ਕਰੈ ਪਛਮ ਕੈ ਤਾਈ ਪੂਰਬ ਹੀ ਲੈ ਜਾਤ ॥ ਖਿਨ ਮਹਿ ਥਾਪਿ ਉਥਾਪਨਹਾਰਾ ਆਪਨ ਹਾਥਿ ਮਤਾਤ ॥੧॥ ਸਿਆਨਪ ਕਾਹੂ ਕਾਮਿ ਨ ਆਤ ॥ ਜੋ ਅਨਰੂਪਿਓ ਠਾਕੁਰਿ ਮੇਰੈ ਹੋਇ ਰਹੀ ਉਹ ਬਾਤ ॥੧॥ ਰਹਾਉ ॥ ਦੇਸੁ ਕਮਾਵਨ ਧਨ ਜੋਰਨ ਕੀ ਮਨਸਾ ਬੀਚੇ ਨਿਕਸੇ ਸਾਸ ॥ ਲਸਕਰ ਨੇਬ ਖਵਾਸ ਸਭ ਤਿਆਗੇ ਜਮ ਪੁਰਿ ਊਠਿ ਸਿਧਾਸ ॥੨॥ ਹੋਇ ਅਨੰਨਿ ਮਨਹਠ ਕੀ ਦ੍ਰਿੜਤਾ ਆਪਸ ਕਉ ਜਾਨਾਤ ॥ ਜੋ ਅਨਿੰਦੁ ਨਿੰਦੁ ਕਰਿ ਛੋਡਿਓ ਸੋਈ ਫਿਰਿ ਫਿਰਿ ਖਾਤ ॥੩॥ ਸਹਜ ਸੁਭਾਇ ਭਏ ਕਿਰਪਾਲਾ ਤਿਸੁ ਜਨ ਕੀ ਕਾਟੀ ਫਾਸ ॥ ਕਹੁ ਨਾਨਕ ਗੁਰੁ ਪੂਰਾ ਭੇਟਿਆ ਪਰਵਾਣੁ ਗਿਰਸਤ ਉਦਾਸ ॥੪॥੪॥੫॥ਅਰਥ: (ਹੇ ਭਾਈ! ਮਨੁੱਖ ਦੀ ਆਪਣੀ) ਚਤੁਰਾਈ ਕਿਸੇ ਕੰਮ ਨਹੀਂ ਆਉਂਦੀ। ਜੋ ਗੱਲ ਮੇਰੇ ਠਾਕੁਰ ਨੇ ਮਿਥੀ ਹੁੰਦੀ ਹੈ ਉਹੀ ਹੋ ਕੇ ਰਹਿੰਦੀ ਹੈ।1। ਰਹਾਉ।ਹੇ ਭਾਈ! ਮਨੁੱਖ ਪੱਛਮ ਵਲ ਜਾਣ ਦੀ ਸਲਾਹ ਬਣਾਂਦਾ ਹੈ, ਪਰਮਾਤਮਾ ਉਸ ਨੂੰ ਚੜ੍ਹਦੇ ਪਾਸੇ ਲੈ ਤੁਰਦਾ ਹੈ। ਹੇ ਭਾਈ! ਪਰਮਾਤਮਾ ਇਕ ਖਿਨ ਵਿਚ ਪੈਦਾ ਕਰ ਕੇ ਨਾਸ ਕਰਨ ਦੀ ਤਾਕਤ ਰੱਖਣ ਵਾਲਾ ਹੈ। ਹਰੇਕ ਫ਼ੈਸਲਾ ਉਸ ਨੇ ਆਪਣੇ ਹੱਥ ਵਿਚ ਰੱਖਿਆ ਹੁੰਦਾ ਹੈ।1।(ਵੇਖ, ਹੇ ਭਾਈ!) ਹੋਰ ਦੇਸ ਮੱਲਣ ਤੇ ਧਨ ਇਕੱਠਾ ਕਰਨ ਦੀ ਲਾਲਸਾ ਦੇ ਵਿੱਚ ਹੀ ਮਨੁੱਖ ਦੇ ਪ੍ਰਾਣ ਨਿਕਲ ਜਾਂਦੇ ਹਨ, ਫ਼ੌਜਾਂ ਅਹਿਲਕਾਰ ਚੋਬਦਾਰ ਆਦਿਕ ਸਭ ਨੂੰ ਛੱਡ ਕੇ ਉਹ ਪਰਲੋਕ ਵਲ ਤੁਰ ਪੈਂਦਾ ਹੈ। (ਉਸ ਦੀ ਆਪਣੀ ਸਿਆਣਪ ਧਰੀ ਦੀ ਧਰੀ ਰਹਿ ਜਾਂਦੀ ਹੈ)।2।(ਦੂਜੇ ਪਾਸੇ ਵੇਖੋ ਉਸ ਦਾ ਹਾਲ ਜੋ ਆਪਣੇ ਵੱਲੋਂ ਦੁਨੀਆ ਛੱਡ ਚੁਕਾ ਹੈ) ਆਪਣੇ ਮਨ ਦੇ ਹਠ ਦੀ ਪਕਿਆਈ ਦੇ ਆਸਰੇ ਮਾਇਆ ਵਾਲਾ ਪਾਸਾ ਛੱਡ ਕੇ (ਗ੍ਰਿਹਸਤ ਤਿਆਗ ਕੇ, ਇਸ ਨੂੰ ਬੜਾ ਸ੍ਰੇਸ਼ਟ ਕੰਮ ਸਮਝ ਕੇ ਤਿਆਗੀ ਬਣਿਆ ਹੋਇਆ ਉਹ ਮਨੁੱਖ) ਆਪਣੇ ਆਪ ਨੂੰ ਵੱਡਾ ਜਤਾਂਦਾ ਹੈ ਇਹ ਗ੍ਰਿਹਸਤ ਨਿੰਦਣ-ਜੋਗ ਨਹੀਂ ਸੀ ਪਰ ਇਸ ਨੂੰ ਨਿੰਦਣ-ਜੋਗ ਮਿਥ ਕੇ ਇਸ ਨੂੰ ਛੱਡ ਦੇਂਦਾ ਹੈ (ਛੱਡ ਕੇ ਭੀ) ਮੁੜ ਮੁੜ (ਗ੍ਰਿਹਸਤੀਆਂ ਪਾਸੋਂ ਹੀ ਲੈ ਲੈ ਕੇ) ਖਾਂਦਾ ਹੈ।3।(ਸੋ, ਨਾਹ ਧਨ-ਪਦਾਰਥ ਇਕੱਠਾ ਕਰਨ ਵਾਲੀ ਚਤੁਰਾਈ ਕਿਸੇ ਕੰਮ ਹੈ ਤੇ ਨਾਹ ਹੀ ਤਿਆਗ ਦਾ ਮਾਣ ਕੋਈ ਲਾਭ ਪੁਚਾਂਦਾ ਹੈ) ਉਹ ਪਰਮਾਤਮਾ ਆਪਣੇ ਸੁਭਾਵਿਕ ਪਿਆਰ ਦੀ ਪ੍ਰੇਰਨਾ ਨਾਲ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ ਉਸ ਮਨੁੱਖ ਦੀ (ਮਾਇਆ ਦੇ ਮੋਹ ਦੀ) ਫਾਹੀ ਕੱਟ ਦੇਂਦਾ ਹੈ। ਹੇ ਨਾਨਕ! ਆਖ– ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਗ੍ਰਿਹਸਤ ਵਿਚ ਰਹਿੰਦਾ ਹੋਇਆ ਮਾਇਆ ਵਲੋਂ ਨਿਰਮੋਹ ਹੋ ਕੇ ਪਰਮਾਤਮਾ ਦੀ ਹਜ਼ੂਰੀ ਵਿਚ ਕਬੂਲ ਹੋ ਜਾਂਦਾ ਹੈ।4। 4।5।GUJRI, FIFTH MEHL:He decides to go to the west, but the Lord leads him away to the east. In an instant, He establishes and disestablishes; He holds all matters in His hands. || 1 || Cleverness is of no use at all. Whatever my Lord and Master deems to be right — that alone comes to pass. || 1 || Pause || In his desire to acquire land and accumulate wealth, one’s breath escapes him. He must leave all his armies, assistants and servants; rising up, he departs to the City of Death. || 2 || Believing himself to be unique, he clings to his stubborn mind, and shows himself off. That food, which the blameless people have condemned and discarded, he eats again and again. || 3 || One, unto whom the Lord shows His natural mercy, has the noose of Death cut away from him. Says Nanak, one who meets the Perfect Guru, is celebrated as a householder as well as a renunciate. || 4 || 4 || 5 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥ਅਰਥ: ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ।(ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧।(ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ।੨।ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ।੩।ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ।੪।੪।RAAMKALEE, FIRST MEHL:Awareness of the Shabad and the Teachings is my horn; the people hear the sound of its vibrations. Honor is my begging-bowl, and the Naam, the Name of the Lord, is the charity I receive. || 1 || O Baba, Gorakh is the Lord of the Universe; He is always awake and aware. He alone is Gorakh, who sustains the earth; He created it in an instant. || 1 || Pause || Binding together water and air, He infused the breath of life into the body, and made the lamps of the sun and the moon. To die and to live, He gave us the earth, but we have forgotten these blessings. || 2 || There are so many Siddhas, seekers, Yogis, wandering pilgrims, spiritual teachers and good people. If I meet them, I chant the Lord’s Praises, and then, my mind serves Him. || 3 || Paper and salt, protected by ghee, remain untouched by water, as the lotus remains unaffected in water. Those who meet with such devotees, O servant Nanak — what can death do to them? || 4 || 4 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧।ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ।ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨।ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩।(ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪।ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫।ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।SOOHEE, FIRST MEHL, SIXTH HOUSE:ONE UNIVERSAL CREATOR GOD. BY THE GRACE OF THE TRUE GURU:Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥ ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ।ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧।(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨।ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩।(ਹੇ ਭਾਈ! ਭਾਵੇਂ) ਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰ) ਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇ) ਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ।੪।DHANAASAREE, THIRD MEHL, SECOND HOUSE, CHAU-PADAS:ONE UNIVERSAL CREATOR GOD. BY THE GRACE OF THE TRUE GURU:This wealth is inexhaustible. It shall never be exhausted, and it shall never be lost. The Perfect True Guru has revealed it to me. I am forever a sacrifice to my True Guru. By Guru’s Grace, I have enshrined the Lord within my mind. || 1 || They alone are wealthy, who lovingly attune themselves to the Lord’s Name. The Perfect Guru has revealed to me the Lord’s treasure; by the Lord’s Grace, it has come to abide in my mind. || Pause || He is rid of his demerits, and his heart is permeated with merit and virtue. By Guru’s Grace, he naturally dwells in celestial peace. True is the Word of the Perfect Guru’s Bani. They bring peace to the mind, and celestial peace is absorbed within. || 2 || O my humble Siblings of Destiny, behold this strange and wonderful thing: duality is overcome, and the Lord dwells within his mind. The Naam, the Name of the Lord, is priceless; it cannot be taken. By Guru’s Grace, it comes to abide in the mind. || 3 || He is the One God, abiding within all. Through the Guru’s Teachings, He is revealed in the heart. One who intuitively knows and realizes God, O Nanak, obtains the Naam; his mind is pleased and appeased. || 4 || 1 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸਲੋਕ ਮਃ ੩ ॥ ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥ ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥ ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥੧॥ ਮਃ ੩ ॥ ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ ॥ ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥ ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥ ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ ॥੨॥ ਪਉੜੀ ॥ ਆਪੇ ਧਰਤੀ ਆਪੇ ਹੈ ਰਾਹਕੁ ਆਪਿ ਜੰਮਾਇ ਪੀਸਾਵੈ ॥ ਆਪਿ ਪਕਾਵੈ ਆਪਿ ਭਾਂਡੇ ਦੇਇ ਪਰੋਸੈ ਆਪੇ ਹੀ ਬਹਿ ਖਾਵੈ ॥ ਆਪੇ ਜਲੁ ਆਪੇ ਦੇ ਛਿੰਗਾ ਆਪੇ ਚੁਲੀ ਭਰਾਵੈ ॥ ਆਪੇ ਸੰਗਤਿ ਸਦਿ ਬਹਾਲੈ ਆਪੇ ਵਿਦਾ ਕਰਾਵੈ ॥ ਜਿਸ ਨੋ ਕਿਰਪਾਲੁ ਹੋਵੈ ਹਰਿ ਆਪੇ ਤਿਸ ਨੋ ਹੁਕਮੁ ਮਨਾਵੈ ॥੬॥ਅਰਥ: ਕੋਈ ਵਿਰਲਾ ਫ਼ਕੀਰ ਫ਼ਕੀਰੀ (ਦੇ ਆਦਰਸ਼) ਨੂੰ ਸਮਝਦਾ ਹੈ, (ਫ਼ਕੀਰ ਹੋ ਕੇ) ਜੇ ਘਰ ਘਰ ਮੰਗਦਾ ਫਿਰੇ, ਤਾਂ ਉਹਦੇ ਜੀਊਣ ਨੂੰ ਫਿਟਕਾਰ ਹੈ ਤੇ ਉਸ ਦੇ (ਫ਼ਕੀਰੀ-) ਜਾਮੇ ਨੂੰ ਫਿਟਕਾਰ ਹੈ।ਜੇ (ਦਰਵੇਸ਼ ਹੋ ਕੇ) ਆਸਾ ਤੇ ਚਿੰਤਾ ਨੂੰ ਛੱਡ ਦੇਵੇ ਤੇ ਸਤਿਗੁਰੂ ਦੇ ਸਨਮੁਖ ਰਹਿ ਕੇ ਨਾਮ ਦੀ ਭਿਖਿਆ ਮੰਗੇ, ਤਾਂ, ਹੇ ਨਾਨਕ! ਮੈਂ ਉਸ ਤੋਂ ਸਦਕੇ ਹਾਂ, ਉਸ ਦੇ ਚਰਨ ਧੋਣੇ ਚਾਹੀਦੇ ਹਨ।੧। ਹੇ ਨਾਨਕ! ਸੰਸਾਰ ਰੂਪ) ਰੁੱਖ (ਹੈ, ਇਸ) ਨੂੰ (ਮਾਇਆ ਦਾ ਮੋਹ ਰੂਪ) ਇਕ ਫਲ (ਲੱਗਾ ਹੋਇਆ ਹੈ) , (ਉਸ ਰੁੱਖ ਉਤੇ) ਦੋ (ਕਿਸਮ ਦੇ, ਗੁਰਮੁਖ ਤੇ ਮਨਮੁਖ) ਪੰਛੀ ਹਨ, ਉਹਨਾਂ ਪੰਛੀਆਂ ਨੂੰ ਖੰਭ ਨਹੀਂ ਹਨ ਤੇ ਉਹ ਆਉਂਦੇ ਜਾਂਦੇ ਦਿੱਸਦੇ ਨਹੀਂ, (ਭਾਵ, ਇਹ ਨਹੀਂ ਪਤਾ ਲੱਗਦਾ ਕਿ ਇਹ ਜੀਵ-ਪੰਛੀ ਕਿਧਰੋਂ ਆਉਂਦੇ ਹਨ ਤੇ ਕਿਧਰ ਚਲੇ ਜਾਂਦੇ ਹਨ) ਬਹੁਤੇ ਰੰਗਾਂ (ਵਿਚ ਸੁਆਦ ਲੈਣ) ਵਾਲੇ ਨੇ ਰਸਾਂ ਨੂੰ ਚੱਖਿਆ ਹੈ ਤੇ ਨਿਰ-ਚਾਹ (ਪੰਛੀ) ਸ਼ਬਦ ਵਿਚ (ਲੀਨ) ਰਹਿੰਦਾ ਹੈ।ਹੇ ਨਾਨਕ! ਹਰੀ ਦੀ ਕਿਰਪਾ ਨਾਲ (ਜਿਨ੍ਹਾਂ ਦੇ ਮੱਥੇ ਤੇ) ਸੱਚਾ ਟਿੱਕਾ ਹੈ, ਉਹ ਨਾਮ ਦੇ ਰਸ (ਰੂਪ) ਫਲ (ਦੇ ਸੁਆਦ) ਵਿਚ ਮਸਤ ਹਨ।੨। ਪ੍ਰਭੂ ਆਪ ਹੀ ਭੁਇਂ ਹੈ ਆਪ ਹੀ ਉਸ ਦਾ ਵਾਹੁਣ ਵਾਲਾ ਹੈ, ਆਪ ਹੀ (ਅੰਨ) ਉਗਾਉਂਦਾ ਹੈ ਤੇ ਆਪ ਹੀ ਪਿਹਾਉਂਦਾ ਹੈ, ਆਪੇ ਹੀ ਪਕਾਉਂਦਾ ਹੈ ਤੇ ਆਪ ਹੀ ਭਾਂਡੇ ਦੇ ਕੇ ਵਰਤਾਉਂਦਾ ਹੈ ਤੇ ਆਪ ਹੀ ਬਹਿ ਕੇ ਖਾਂਦਾ ਹੈ। ਆਪ ਹੀ ਜਲ ਦਿੰਦਾ ਹੈ ਤੇ ਛਿੰਗਾ ਭੀ ਆਪ ਦੇਂਦਾ ਹੈ ਤੇ ਆਪ ਹੀ ਚੁਲੀ ਕਰਾਉਂਦਾ ਹੈ।ਹਰੀ ਆਪ ਹੀ ਸੰਗਤਿ ਨੂੰ ਸੱਦ ਕੇ ਬਿਠਾਉਂਦਾ ਹੈ ਤੇ ਆਪ ਹੀ ਵਿਦਾ ਕਰਦਾ ਹੈ। ਜਿਸ ਉਤੇ ਪ੍ਰਭੂ ਆਪ ਦਇਆਲ ਹੁੰਦਾ ਹੈ ਉਸ ਨੂੰ ਆਪਣੀ ਰਜ਼ਾ (ਮਿੱਠੀ ਕਰ ਕੇ) ਮਨਾਂਦਾ ਹੈ।੬।SHALOK, THIRD MEHL:How rare is the dervish, the Saintly renunciate, who understands renunciation. Cursed is the life, and cursed are the clothes, of one who wanders around, begging from door to door. But if he gives up hope and anxiety and becomes Gurmukh, and takes the Name as his charity, then Nanak washes his feet; I am a sacrifice to him. || 1 || THIRD MEHL: O Nanak, the tree has one fruit, but two birds are perched upon it. They are not seen coming or going; these birds have no wings. The soul enjoys all sorts of pleasures; through the Word of the Shabad, it remains in Nirvaanaa. Imbued with the subtle essence of the fruit of the Lord’s Name, O Nanak, it bears the True Insignia of God’s Grace. || 2 || PAUREE: He Himself is the field, and He Himself is the farmer. He Himself grows and grinds the grain. He Himself cooks it, He Himself puts the food in the dishes, and He Himself sits down to eat. He Himself is the water, He Himself gives the tooth-pick, and He Himself offers the mouthwash. He Himself calls and seats the congregation, and He Himself bids them goodbye. One whom the Lord Himself blesses with His Mercy — the Lord inspires him to obey the Hukam of His Command. || 6 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਆਸਾ ॥ ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥ ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥ ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥੨॥ ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥ ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥ ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ॥ ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਸਾਈ ॥੪॥੯॥hਅਰਥ: (ਜਿਵੇਂ) ਜਦ ਤਕ ਦੀਵੇ ਵਿਚ ਤੇਲ ਹੈ, ਤੇ ਦੀਵੇ ਦੇ ਮੂੰਹ ਵਿਚ ਵੱਟੀ ਹੈ, ਤਦ ਤਕ (ਘਰ ਵਿਚ) ਹਰੇਕ ਚੀਜ਼ ਨਜ਼ਰੀਂ ਆਉਂਦੀ ਹੈ। ਤੇਲ ਸੜ ਜਾਏ, ਵੱਟੀ ਬੁੱਝ ਜਾਏ, ਤਾਂ ਘਰ ਸੁੰਞਾ ਹੋ ਜਾਂਦਾ ਹੈ (ਤਿਵੇਂ, ਸਰੀਰ ਵਿਚ ਜਦ ਤਕ ਸੁਆਸ ਹਨ ਤੇ ਜ਼ਿੰਦਗੀ ਕਾਇਮ ਹੈ, ਤਦ ਤਕ ਹਰੇਕ ਚੀਜ਼ 'ਆਪਣੀ' ਜਾਪਦੀ ਹੈ, ਪਰ ਸੁਆਸ ਮੁੱਕ ਜਾਣ ਅਤੇ ਜ਼ਿੰਦਗੀ ਦੀ ਜੋਤ ਬੁੱਝ ਜਾਣ ਤੇ ਇਹ ਸਰੀਰ ਇਕੱਲਾ ਰਹਿ ਜਾਂਦਾ ਹੈ)।1। (ਉਸ ਵੇਲੇ) ਹੇ ਕਮਲੇ! ਤੈਨੂੰ ਕਿਸੇ ਨੇ ਇਕ ਘੜੀ ਭੀ ਘਰ ਵਿਚ ਰਹਿਣ ਨਹੀਂ ਦੇਣਾ। ਸੋ, ਰੱਬ ਦਾ ਨਾਮ ਜਪ, ਉਹੀ ਸਾਥ ਨਿਭਾਉਣ ਵਾਲਾ ਹੈ।1। ਰਹਾਉ। ਇੱਥੇ ਦੱਸੋ, ਕਿਸ ਦੀ ਮਾਂ? ਕਿਸ ਦਾ ਪਿਉ? ਤੇ ਕਿਸ ਦੀ ਵਹੁਟੀ? ਜਦੋਂ ਸਰੀਰ-ਰੂਪ ਭਾਂਡਾ ਭੱਜਦਾ ਹੈ, ਕੋਈ (ਇਸ ਦੀ) ਵਾਤ ਨਹੀਂ ਪੁੱਛਦਾ, (ਤਦੋਂ) ਇਹੀ ਪਿਆ ਹੁੰਦਾ ਹੈ (ਭਾਵ, ਹਰ ਪਾਸਿਓਂ ਇਹੀ ਆਵਾਜ਼ ਆਉਂਦੀ ਹੈ) ਕਿ ਇਸ ਨੂੰ ਛੇਤੀ ਬਾਹਰ ਕੱਢੋ।2। ਘਰ ਦੀ ਦਲੀਜ਼ ਤੇ ਬੈਠੀ ਮਾਂ ਰੋਂਦੀ ਹੈ, (ਤੇ) ਭਰਾ ਮੰਜਾ ਚੁੱਕ ਕੇ (ਮਸਾਣਾਂ ਨੂੰ) ਲੈ ਜਾਂਦੇ ਹਨ। ਕੇਸ ਖਿਲਾਰ ਕੇ ਵਹੁਟੀ ਪਈ ਰੋਂਦੀ ਹੈ, (ਪਰ) ਜੀਵਾਤਮਾ ਇਕੱਲਾ (ਹੀ) ਜਾਂਦਾ ਹੈ।3। ਕਬੀਰ ਕਹਿੰਦਾ ਹੈ– ਹੇ ਸੰਤ ਜਨੋ! ਇਸ ਡਰਾਉਣੇ ਸਮੁੰਦਰ ਦੀ ਬਾਬਤ ਸੁਣੋ (ਭਾਵ, ਆਖ਼ਰ ਸਿੱਟਾ ਇਹ ਨਿਕਲਦਾ ਹੈ) (ਕਿ ਜਿਨ੍ਹਾਂ ਨੂੰ 'ਆਪਣਾ' ਸਮਝਦਾ ਰਿਹਾ ਸੀ, ਉਹਨਾਂ ਨਾਲੋਂ ਸਾਥ ਟੁੱਟ ਜਾਣ ਤੇ, ਇਕੱਲੇ) ਇਸ ਜੀਵ ਉੱਤੇ (ਇਸ ਦੇ ਕੀਤੇ ਵਿਕਰਮਾਂ ਅਨੁਸਾਰ) ਮੁਸੀਬਤ ਆਉਂਦੀ ਹੈ, ਜਮ (ਦਾ ਡਰ) ਸਿਰੋਂ ਟਲਦਾ ਨਹੀਂ ਹੈ।4।9। ਨੋਟ: ਦੋ ਦੋ ਤੁਕਾਂ ਦੇ 'ਬੰਦ' ਵਾਲੇ ਇਹ 9 ਸ਼ਬਦ ਹਨ।AASAA:As long as the oil and the wick are in the lamp, everything is illuminated. But when the oil is burnt, the wick goes out, and the mansion becomes desolate. || 1 || O mad-man, no one will keep you, for even a moment. Meditate on the Name of that Lord. || 1 || Pause || Tell me, whose mother is that, whose father is that, and which man has a wife? When the pitcher of the body breaks, no one cares for you at all. Everyone says, Take him away, take him away || 2 || Sitting on the threshold, his mother cries, and his brothers take away the coffin. Taking down her hair, his wife cries out in sorrow, and the swan-soul departs all alone. || 3 || Says Kabeer, listen, O Saints, about the terrifying world-ocean. This human suffers torture and the Messenger of Death will not leave him alone, O Lord of the World. || 4 || 9 || DU-TUKAS ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਵਡਹੰਸੁ ਮਹਲਾ ੧ ਛੰਤ ੴ ਸਤਿਗੁਰ ਪ੍ਰਸਾਦਿ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁ ਕਮਾਈਐ ॥ ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾ ਪਾਈਐ ॥ ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿ ਗਵਾਈਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਸੁਰਤਿ ਸਬਦੁ ਲਿਖਾਈਐ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥੧॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਮੇਰੈ ਮਨਿ ਭਾਇਆ ॥ ਨਾਮੁ ਮੀਠਾ ਮਨਹਿ ਲਾਗਾ ਦੂਖਿ ਡੇਰਾ ਢਾਹਿਆ ॥ ਸੂਖੁ ਮਨ ਮਹਿ ਆਇ ਵਸਿਆ ਜਾਮਿ ਤੈ ਫੁਰਮਾਇਆ ॥ ਨਦਰਿ ਤੁਧੁ ਅਰਦਾਸਿ ਮੇਰੀ ਜਿੰਨਿ ਆਪੁ ਉਪਾਇਆ ॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥੨॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥ ਮੰਦਾ ਕਿਸੈ ਨ ਆਖਿ ਝਗੜਾ ਪਾਵਣਾ ॥ ਨਹ ਪਾਇ ਝਗੜਾ ਸੁਆਮਿ ਸੇਤੀ ਆਪਿ ਆਪੁ ਵਞਾਵਣਾ ॥ ਜਿਸੁ ਨਾਲਿ ਸੰਗਤਿ ਕਰਿ ਸਰੀਕੀ ਜਾਇ ਕਿਆ ਰੂਆਵਣਾ ॥ ਜੋ ਦੇਇ ਸਹਣਾ ਮਨਹਿ ਕਹਣਾ ਆਖਿ ਨਾਹੀ ਵਾਵਣਾ ॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥੩॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥ ਕਉੜਾ ਕੋਇ ਨ ਮਾਗੈ ਮੀਠਾ ਸਭ ਮਾਗੈ ॥ ਸਭੁ ਕੋਇ ਮੀਠਾ ਮੰਗਿ ਦੇਖੈ ਖਸਮ ਭਾਵੈ ਸੋ ਕਰੇ ॥ ਕਿਛੁ ਪੁੰਨ ਦਾਨ ਅਨੇਕ ਕਰਣੀ ਨਾਮ ਤੁਲਿ ਨ ਸਮਸਰੇ ॥ ਨਾਨਕਾ ਜਿਨ ਨਾਮੁ ਮਿਲਿਆ ਕਰਮੁ ਹੋਆ ਧੁਰਿ ਕਦੇ ॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥੪॥੧॥ --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥ਅਰਥ: ਹੇ ਪਿਆਰੇ ਪ੍ਰਭੂ ਜੀ! ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ।ਰਹਾਉ।ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀ (ਜੀਵ, ਤੇਰੇ ਦਰ ਦੇ) ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧।(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂ-ਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ (ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ) ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ।੨।ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਵੋ, ਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।੩।ਹੇ ਭਾਈ! ਦਾਤਾਰ ਨੇ (ਨਾਮ ਦੀ ਇਹ) ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ (ਇਥੇ) ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ।੪।੧੧।SORAT’H, THIRD MEHL:Without serving the True Guru, he suffers in terrible pain, and throughout the four ages, he wanders aimlessly. I am poor and meek, and throughout the ages, You are the Great Giver - please, grant me the understanding of the Shabad. || 1 || O Dear Beloved Lord, please show mercy to me. Unite me in the Union of the True Guru, the Great Giver, and give me the support of the Lord’s Name.|| Pause || Conquering my desires and duality, I have merged in celestial peace, and I have found the Naam, the Name of the Infinite Lord. I have tasted the sublime essence of the Lord, and my soul has become immaculately pure; the Lord is the Destroyer of sins. || 2 || Dying in the Word of the Shabad, you shall live forever, and you shall never die again. The Ambrosial Nectar of the Naam is ever-sweet to the mind; but how few are those who obtain the Shabad. || 3 || The Great Giver keeps His Gifts in His Hand; He gives them to those with whom He is pleased. O Nanak, imbued with the Naam, they find peace, and in the Court of the Lord, they are exalted. || 4 || 11 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥ ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧।ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ।ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨।ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ।੩।੩।੨੧।DHANAASAREE, FIFTH MEHL:Wandering and roaming around, I met the Holy Perfect Guru, who has taught me. All other devices did not work, so I meditate on the Name of the Lord, Har, Har. || 1 || For this reason, I sought the Protection and Support of my Lord, the Cherisher of the Universe. I sought the Sanctuary of the Perfect Transcendent Lord, and all my entanglements were dissolved. || Pause || Paradise, the earth, the nether regions of the underworld, and the globe of the world — all are engrossed in Maya. To save your soul, and liberate all your ancestors, meditate on the Name of the Lord, Har, Har. || 2 || O Nanak, singing the Naam, the Name of the Immaculate Lord, all treasures are obtained. Only that rare person, whom the Lord and Master blesses with His Grace, comes to know this. || 3 || 3 || 21 --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਬਿਹਾਗੜੇ ਕੀ ਵਾਰ ਮਹਲਾ ੪ ੴ ਸਤਿਗੁਰ ਪ੍ਰਸਾਦਿ ॥Bihagre kee vaar mahalla 4 one universal creater by the grace of The Master Guruਸਲੋਕ ਮਃ ੩ ॥ ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥ ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥ ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥੧॥ ਅਰਥ: ਕੋਈ ਵਿਰਲਾ ਫ਼ਕੀਰ ਫ਼ਕੀਰੀ (ਦੇ ਆਦਰਸ਼) ਨੂੰ ਸਮਝਦਾ ਹੈ, (ਫ਼ਕੀਰ ਹੋ ਕੇ) ਜੇ ਘਰ ਘਰ ਮੰਗਦਾ ਫਿਰੇ, ਤਾਂ ਉਹਦੇ ਜੀਊਣ ਨੂੰ ਫਿਟਕਾਰ ਹੈ ਤੇ ਉਸ ਦੇ (ਫ਼ਕੀਰੀ-) ਜਾਮੇ ਨੂੰ ਫਿਟਕਾਰ ਹੈ।ਜੇ (ਦਰਵੇਸ਼ ਹੋ ਕੇ) ਆਸਾ ਤੇ ਚਿੰਤਾ ਨੂੰ ਛੱਡ ਦੇਵੇ ਤੇ ਸਤਿਗੁਰੂ ਦੇ ਸਨਮੁਖ ਰਹਿ ਕੇ ਨਾਮ ਦੀ ਭਿਖਿਆ ਮੰਗੇ, ਤਾਂ, ਹੇ ਨਾਨਕ! ਮੈਂ ਉਸ ਤੋਂ ਸਦਕੇ ਹਾਂ, ਉਸ ਦੇ ਚਰਨ ਧੋਣੇ ਚਾਹੀਦੇ ਹਨ।੧।ਮਃ ੩ ॥ ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ ॥ ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥ ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥ ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ ॥੨॥ਅਰਥ: ਹੇ ਨਾਨਕ! ਸੰਸਾਰ ਰੂਪ) ਰੁੱਖ (ਹੈ, ਇਸ) ਨੂੰ (ਮਾਇਆ ਦਾ ਮੋਹ ਰੂਪ) ਇਕ ਫਲ (ਲੱਗਾ ਹੋਇਆ ਹੈ) , (ਉਸ ਰੁੱਖ ਉਤੇ) ਦੋ (ਕਿਸਮ ਦੇ, ਗੁਰਮੁਖ ਤੇ ਮਨਮੁਖ) ਪੰਛੀ ਹਨ, ਉਹਨਾਂ ਪੰਛੀਆਂ ਨੂੰ ਖੰਭ ਨਹੀਂ ਹਨ ਤੇ ਉਹ ਆਉਂਦੇ ਜਾਂਦੇ ਦਿੱਸਦੇ ਨਹੀਂ, (ਭਾਵ, ਇਹ ਨਹੀਂ ਪਤਾ ਲੱਗਦਾ ਕਿ ਇਹ ਜੀਵ-ਪੰਛੀ ਕਿਧਰੋਂ ਆਉਂਦੇ ਹਨ ਤੇ ਕਿਧਰ ਚਲੇ ਜਾਂਦੇ ਹਨ) ਬਹੁਤੇ ਰੰਗਾਂ (ਵਿਚ ਸੁਆਦ ਲੈਣ) ਵਾਲੇ ਨੇ ਰਸਾਂ ਨੂੰ ਚੱਖਿਆ ਹੈ ਤੇ ਨਿਰ-ਚਾਹ (ਪੰਛੀ) ਸ਼ਬਦ ਵਿਚ (ਲੀਨ) ਰਹਿੰਦਾ ਹੈ।ਹੇ ਨਾਨਕ! ਹਰੀ ਦੀ ਕਿਰਪਾ ਨਾਲ (ਜਿਨ੍ਹਾਂ ਦੇ ਮੱਥੇ ਤੇ) ਸੱਚਾ ਟਿੱਕਾ ਹੈ, ਉਹ ਨਾਮ ਦੇ ਰਸ (ਰੂਪ) ਫਲ (ਦੇ ਸੁਆਦ) ਵਿਚ ਮਸਤ ਹਨ।੨।ਪਉੜੀ ॥ ਆਪੇ ਧਰਤੀ ਆਪੇ ਹੈ ਰਾਹਕੁ ਆਪਿ ਜੰਮਾਇ ਪੀਸਾਵੈ ॥ ਆਪਿ ਪਕਾਵੈ ਆਪਿ ਭਾਂਡੇ ਦੇਇ ਪਰੋਸੈ ਆਪੇ ਹੀ ਬਹਿ ਖਾਵੈ ॥ ਆਪੇ ਜਲੁ ਆਪੇ ਦੇ ਛਿੰਗਾ ਆਪੇ ਚੁਲੀ ਭਰਾਵੈ ॥ ਆਪੇ ਸੰਗਤਿ ਸਦਿ ਬਹਾਲੈ ਆਪੇ ਵਿਦਾ ਕਰਾਵੈ ॥ ਜਿਸ ਨੋ ਕਿਰਪਾਲੁ ਹੋਵੈ ਹਰਿ ਆਪੇ ਤਿਸ ਨੋ ਹੁਕਮੁ ਮਨਾਵੈ ॥੬॥ ਪ੍ਰਭੂ ਆਪ ਹੀ ਭੁਇਂ ਹੈ ਆਪ ਹੀ ਉਸ ਦਾ ਵਾਹੁਣ ਵਾਲਾ ਹੈ, ਆਪ ਹੀ (ਅੰਨ) ਉਗਾਉਂਦਾ ਹੈ ਤੇ ਆਪ ਹੀ ਪਿਹਾਉਂਦਾ ਹੈ, ਆਪੇ ਹੀ ਪਕਾਉਂਦਾ ਹੈ ਤੇ ਆਪ ਹੀ ਭਾਂਡੇ ਦੇ ਕੇ ਵਰਤਾਉਂਦਾ ਹੈ ਤੇ ਆਪ ਹੀ ਬਹਿ ਕੇ ਖਾਂਦਾ ਹੈ। ਆਪ ਹੀ ਜਲ ਦਿੰਦਾ ਹੈ ਤੇ ਛਿੰਗਾ ਭੀ ਆਪ ਦੇਂਦਾ ਹੈ ਤੇ ਆਪ ਹੀ ਚੁਲੀ ਕਰਾਉਂਦਾ ਹੈ।ਹਰੀ ਆਪ ਹੀ ਸੰਗਤਿ ਨੂੰ ਸੱਦ ਕੇ ਬਿਠਾਉਂਦਾ ਹੈ ਤੇ ਆਪ ਹੀ ਵਿਦਾ ਕਰਦਾ ਹੈ। ਜਿਸ ਉਤੇ ਪ੍ਰਭੂ ਆਪ ਦਇਆਲ ਹੁੰਦਾ ਹੈ ਉਸ ਨੂੰ ਆਪਣੀ ਰਜ਼ਾ (ਮਿੱਠੀ ਕਰ ਕੇ) ਮਨਾਂਦਾ ਹੈ।੬।Bihagre kee vaar mahalla 4 one universal creater by the grace of The Master Guru. A fakir understands the fakir (ideal), (being a fakir) if he goes from house to house begging, then his life is cursed and his (fakir-) clothes are cursed.If (being a Darvish) one gives up hope and anxiety and begs for the Name in the presence of SatGuru, then, O Nanak! I am a sacrifice to him, his feet should be washed.O Nanak! The world form (the tree) has (a) attachment to (the form of attachment to Maya), (on that tree) there are two (kind, Gurmukh and Munnmukh) birds, those birds do not have wings and they come They do not seem to go, (meaning, it is not known where these creatures come from and where they go.) Remains.O Nanak! By the grace of God (on whose forehead) is the true abode, they are intoxicated in the juice (form) of Naam.The Lord Himself is the earth, He Himself is the bearer of it, He Himself grows (food) and He Himself feeds, He Himself cooks and He Himself gives utensils and He Himself sits and eats. He Himself gives water and He Himself also gives water and He Himself makes the furnace.God Himself invites the Sangat and sends them away. He, on whom the Lord Himself is merciful, obeys His will (sweetening).--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥ ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧।ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ।ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨।ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ।੩।੩।੨੧।DHANAASAREE, FIFTH MEHL:Wandering and roaming around, I met the Holy Perfect Guru, who has taught me. All other devices did not work, so I meditate on the Name of the Lord, Har, Har. || 1 || For this reason, I sought the Protection and Support of my Lord, the Cherisher of the Universe. I sought the Sanctuary of the Perfect Transcendent Lord, and all my entanglements were dissolved. || Pause || Paradise, the earth, the nether regions of the underworld, and the globe of the world — all are engrossed in Maya. To save your soul, and liberate all your ancestors, meditate on the Name of the Lord, Har, Har. || 2 || O Nanak, singing the Naam, the Name of the Immaculate Lord, all treasures are obtained. Only that rare person, whom the Lord and Master blesses with His Grace, comes to know this. || 3 || 3 || 21 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥ ਅਰਥ: ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ। (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ।ਰਹਾਉ।ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹ ੈ। ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ। ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ।੧।ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ। ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ। ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ।੨।ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ, ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ। ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ।੩।ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ। ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ। ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ। ਹੇ ਨਾਨਕ! ਆਖ-) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ।੪।੧।SORAT’H, FOURTH MEHL, FIRST HOUSE:ONE UNIVERSAL CREATOR GOD. BY THE GRACE OF THE TRUE GURU:My Beloved Lord Himself pervades and permeates all; He Himself is, all by Himself. My Beloved Himself is the trader in this world; He Himself is the true banker. My Beloved Himself is the trade and the trader; He Himself is the true credit. || 1 || O mind, meditate on the Lord, Har, Har, and praise His Name. By Guru’s Grace, the Beloved, Ambrosial, unapproachable and unfathomable Lord is obtained. || Pause || The Beloved Himself sees and hears everything; He Himself speaks through the mouths of all beings. The Beloved Himself leads us into the wilderness, and He Himself shows us the Way. The Beloved Himself is Himself all-in-all; He Himself is carefree. || 2 || The Beloved Himself, all by Himself, created everything; He Himself links all to their tasks. The Beloved Himself creates the Creation, and He Himself destroys it. He Himself is the wharf, and He Himself is the ferryman, who ferries us across. || 3 || The Beloved Himself is the ocean, and the boat; He Himself is the Guru, the boatman who steers it. The Beloved Himself sets sail and crosses over; He, the King, beholds His wondrous play. The Beloved Himself is the Merciful Master; O servant Nanak, He forgives and blends with Himself. || 4 || 1 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ਅਰਥ: ਹੇ ਪ੍ਰਭੂ ਜੀ! ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ।ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧।ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।੨।ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩।ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੪।੬।DHANAASAREE, FOURTH MEHL:Tell me, O Siblings of Destiny, the religion for this Dark Age of Kali Yuga. I seek emancipation — how can I be emancipated? Meditation on the Lord, Har, Har, is the boat, the raft; meditating on the Lord, the swimmer swims across. || 1 || O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause || The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased. || 2 || The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. || 3 || You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. || 4 || 6 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭। SHALOK: The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audio

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ।

(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧।

ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨।

ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩।

ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦।

DHANAASAREE, FIFTH MEHL:

I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to God’s Mind. Chanting the Naam, all thirst and desire is satisfied; Nanak is satisfied and fulfilled. || 4 || 10 ||

Email ThisBlogThis!Share to TwitterShare to FacebookShare to Pinterest

Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

ਸਲੋਕੁ ਮਃ ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਅਰਥ: ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ।ਮਃ ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥ ਅਰਥ: ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ) ।੨।ਪਉੜੀ ॥ ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥ ਅਰਥ: ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹ ਅੰਦਰੋਂ ਹਰੀ-ਨਾਮ ਵਿਚ ਰੰਗੇ ਜਾਂਦੇ ਹਨ; ਜਿਨ੍ਹਾਂ ਨੇ ਇਕਾਗ੍ਰ ਚਿੱਤ ਹੋ ਕੇ ਇਕ ਹਰੀ ਨੂੰ ਅਰਾਧਿਆ ਹੈ, ਉਹ ਉਸ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਜਾਣਦੇ।ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥ ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥ ਅਰਥ: (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਜਿਨ੍ਹਾਂ ਦੇ ਮੱਥੇ ਤੇ (ਸੰਸਕਾਰ-ਰੂਪ) ਲੇਖ ਉੱਕਰਿਆ ਹੋਇਆ ਹੈ, ਉਹ ਮਨੁੱਖ ਹਰੀ ਨੂੰ ਜਪਦੇ ਹਨ; ਉਹ ਸਦਾ ਹਰੀ ਦੇ ਗੁਣ ਗਾਉਂਦੇ ਹਨ, ਗੁਣ ਗਾ ਕੇ ਗੁਣਾਂ ਦੇ ਮਾਲਕ ਹਰੀ ਦੀ (ਹੋਰਨਾਂ ਨੂੰ) ਸਿੱਖਿਆ ਦੇਂਦੇ ਹਨ। ਗੁਰਮੁਖਾਂ ਵਿਚ ਇਹ ਵੱਡਾ ਗੁਣ ਹੈ ਕਿ ਪੂਰੇ ਸਤਿਗੁਰੂ ਦੀ ਰਾਹੀਂ ਹਰੀ ਦੇ ਨਾਮ ਵਿਚ ਲੀਨ ਹੁੰਦੇ ਹਨ।੧੭।SHALOK, THIRD MEHL:O Nanak, forsaking the Name, he loses everything, in this world and the next. Chanting, deep meditation and austere self-disciplined practices are all wasted; he is deceived by the love of duality. He is bound and gagged at the door of the Messenger of Death. He is beaten, and receives terrible punishment. || 1 || THIRD MEHL: They inflict their hatred upon the Saints, and they love the wicked sinners. They find no peace in either this world or the next; they are born only to die, again and again. Their hunger is never satisfied, and they are ruined by duality. The faces of these slanderers are blackened in the Court of the True Lord. O Nanak, without the Naam, they find no shelter on either this shore, or the one beyond. || 2 || PAUREE: Those who meditate on the Lord’s Name, are imbued with the Name of the Lord, Har, Har, in their minds. For those who worship the One Lord in their conscious minds, there is no other than the One Lord. They alone serve the Lord, upon whose foreheads such pre-ordained destiny is written. They continually sing the Glorious Praises of the Lord, and singing the Glories of the Glorious Lord, they are uplifted. Great is the greatness of the Gurmukhs, who, through the Perfect Guru, remain absorbed in the Lord’s Name. || 17 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥ --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ।ਰਹਾਉ।ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ।੧।ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ।੨।ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ। ਨਾਨਕ ਆਖਦਾ ਹੈ-(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ।੩।੪।SORAT’H, NINTH MEHL:O mind, contemplate the Sanctuary of God. Meditating on Him in remembrance, Ganika the prostitute was saved; enshrine His Praises within your heart. || 1 || Pause || Meditating on Him in remembrance, Dhroo became immortal, and obtained the state of fearlessness. The Lord and Master removes suffering in this way — why have you forgotten Him? || 1 || As soon as the elephant took to the protective Sanctuary of the Lord, the ocean of mercy, he escaped from the crocodile. How much can I describe the Glorious Praises of the Naam? Whoever chants the Lord’s Name, his bonds are broken. || 2 || Ajaamal, known throughout the world as a sinner, was redeemed in an instant. Says Nanak, remember the Chintaamani, the jewel which fulfills all desires, and you too shall be carried across and saved. || 3 || 4 ||Email ThisBlogThis!Share to TwitterShare to FacebookShare to Pinterest--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

RAAG SORAT’H, THE WORD OF DEVOTEE RAVI DAAS JEE:ONE UNIVERSAL CREATOR GOD. BY THE GRACE OF THE TRUE GURU:ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥ {ਪੰਨਾ 658}ਅਰਥ: (ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ।੧।ਰਹਾਉ।ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ; (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ।੧।(ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ, ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ।੨।ਅਸੀ ਆਖਦੇ ਹੋਰ ਹਾਂ ਤੇ ਕਰਦੇ ਕੁਝ ਹੋਰ ਹਾਂ, ਮਾਇਆ ਇਤਨੀ ਬਲਵਾਨ ਹੋ ਰਹੀ ਹੈ ਕਿ ਅਸਾਨੂੰ (ਆਪਣੀ ਮੂਰਖਤਾ ਦੀ) ਸਮਝ ਹੀ ਨਹੀਂ ਪੈਂਦੀ। (ਹੇ ਪ੍ਰਭੂ!) ਤੇਰਾ ਦਾਸ ਰਵਿਦਾਸ ਆਖਦਾ ਹੈ-ਮੈਂ ਹੁਣ ਇਸ (ਮੂਰਖ-ਪੁਣੇ) ਤੋਂ ਉਪਰਾਮ ਹੋ ਗਿਆ ਹਾਂ, (ਮੇਰੇ ਅੰਞਾਣਪੁਣੇ ਤੇ) ਗੁੱਸਾ ਨਾਹ ਕਰਨਾ ਤੇ ਮੇਰੀ ਆਤਮਾ ਉਤੇ ਮਿਹਰ ਕਰਨੀ।੩।੩।RAAG SORAT’H, THE WORD OF DEVOTEE RAVI DAAS JEE:ONE UNIVERSAL CREATOR GOD. BY THE GRACE OF THE TRUE GURU:I obtained this precious human life as a reward for my past actions, but without discriminating wisdom, it is wasted in vain. Tell me, without devotional worship of the Lord, of what use are mansions and thrones like those of King Indra? || 1 || You have not considered the sublime essence of the Name of the Lord, our King; this sublime essence shall cause you to forget all other essences. || 1 || Pause || We do not know what we need to know, and we have become insane. We do not consider what we should consider; our days are passing away. Our passions are strong, and our discriminating intellect is weak; we have no access to the supreme objective. || 2 || We say one thing, and do something else; entangled in endless Maya, we do not understand anything. Says Ravi Daas, Your slave, O Lord, I am disillusioned and detached; please, spare me Your anger, and have mercy on myf soul. || 3 || 3 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।RAAG DHANAASAREE, THIRD MEHL, FOURTH HOUSE:ONE UNIVERSAL CREATOR GOD. BY THE GRACE OF THE TRUE GURU:I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਵਡਹੰਸੁ ਮਹਲਾ ੪ ਘੋੜੀਆ ੴ ਸਤਿਗੁਰ ਪ੍ਰਸਾਦਿ ॥ ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥੧॥ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ ॥ ਚੜਿ ਲੰਘਾ ਜੀ ਬਿਖਮੁ ਭੁਇਅੰਗਾ ਰਾਮ ॥ ਬਿਖਮੁ ਭੁਇਅੰਗਾ ਅਨਤ ਤਰੰਗਾ ਗੁਰਮੁਖਿ ਪਾਰਿ ਲੰਘਾਏ ॥ ਹਰਿ ਬੋਹਿਥਿ ਚੜਿ ਵਡਭਾਗੀ ਲੰਘੈ ਗੁਰੁ ਖੇਵਟੁ ਸਬਦਿ ਤਰਾਏ ॥ ਅਨਦਿਨੁ ਹਰਿ ਰੰਗਿ ਹਰਿ ਗੁਣ ਗਾਵੈ ਹਰਿ ਰੰਗੀ ਹਰਿ ਰੰਗਾ ॥ ਜਨ ਨਾਨਕ ਨਿਰਬਾਣ ਪਦੁ ਪਾਇਆ ਹਰਿ ਉਤਮੁ ਹਰਿ ਪਦੁ ਚੰਗਾ ॥੨॥ਕੜੀਆਲੁ ਮੁਖੇ ਗੁਰਿ ਗਿਆਨੁ ਦ੍ਰਿੜਾਇਆ ਰਾਮ ॥ ਤਨਿ ਪ੍ਰੇਮੁ ਹਰਿ ਚਾਬਕੁ ਲਾਇਆ ਰਾਮ ॥ ਤਨਿ ਪ੍ਰੇਮੁ ਹਰਿ ਹਰਿ ਲਾਇ ਚਾਬਕੁ ਮਨੁ ਜਿਣੈ ਗੁਰਮੁਖਿ ਜੀਤਿਆ ॥ ਅਘੜੋ ਘੜਾਵੈ ਸਬਦੁ ਪਾਵੈ ਅਪਿਉ ਹਰਿ ਰਸੁ ਪੀਤਿਆ ॥ ਸੁਣਿ ਸ੍ਰਵਣ ਬਾਣੀ ਗੁਰਿ ਵਖਾਣੀ ਹਰਿ ਰੰਗੁ ਤੁਰੀ ਚੜਾਇਆ ॥ ਮਹਾ ਮਾਰਗੁ ਪੰਥੁ ਬਿਖੜਾ ਜਨ ਨਾਨਕ ਪਾਰਿ ਲੰਘਾਇਆ ॥੩॥ ਘੋੜੀ ਤੇਜਣਿ ਦੇਹ ਰਾਮਿ ਉਪਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧਨੁ ਧੰਨੁ ਤੁਖਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧੰਨੁ ਸਾਬਾਸੈ ਧੁਰਿ ਪਾਇਆ ਕਿਰਤੁ ਜੁੜੰਦਾ ॥ ਚੜਿ ਦੇਹੜਿ ਘੋੜੀ ਬਿਖਮੁ ਲਘਾਏ ਮਿਲੁ ਗੁਰਮੁਖਿ ਪਰਮਾਨੰਦਾ ॥ ਹਰਿ ਹਰਿ ਕਾਜੁ ਰਚਾਇਆ ਪੂਰੈ ਮਿਲਿ ਸੰਤ ਜਨਾ ਜੰਞ ਆਈ ॥ ਜਨ ਨਾਨਕ ਹਰਿ ਵਰੁ ਪਾਇਆ ਮੰਗਲੁ ਮਿਲਿ ਸੰਤ ਜਨਾ ਵਾਧਾਈ ॥੪॥੧॥੫॥ --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸਲੋਕੁ ਮਃ ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥ਅਰਥ: ਪਿਆਰਾ ਪ੍ਰਭੂ ਆਪਣੇ ਭਗਤਾਂ ਤੇ ਆਪ ਪ੍ਰਸੰਨ ਹੁੰਦਾ ਹੈ ਤੇ ਆਪ ਹੀ ਉਸ ਨੇ ਉਹਨਾਂ ਨੂੰ ਆਪਣੇ ਨਾਲ ਜੋੜ ਲਿਆ ਹੈ, ਭਗਤਾਂ ਦੇ ਸਿਰ ਤੇ ਸੱਚਾ ਛੱਤ੍ਰ ਝੁਲਾ ਕੇ ਉਸ ਨੇ ਭਗਤਾਂ ਨੂੰ ਪਾਤਸ਼ਾਹੀ ਬਖ਼ਸ਼ੀ ਹੈ; ਸਤਿਗੁਰੂ ਦੀ ਦੱਸੀ ਕਾਰ ਕਮਾ ਕੇ ਉਹ ਸਦਾ ਸੁਖੀਏ ਤੇ ਪਵਿਤ੍ਰ ਰਹਿੰਦੇ ਹਨ।ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥ ਨਾਨਕ ਵਿਣੁ ਨਾਵੈ ਨਕੀ ਵਢੀ ਫਿਰਹਿ ਸੋਭਾ ਮੂਲਿ ਨ ਪਾਹਿ ॥੧॥ ਅਰਥ: ਰਾਜੇ ਉਹਨਾਂ ਨੂੰ ਨਹੀਂ ਆਖੀਦਾ ਜੋ ਆਪੋ ਵਿਚ ਲੜ ਮਰਦੇ ਹਨ ਤੇ ਫਿਰ ਜੂਨਾਂ ਵਿਚ ਪੈ ਜਾਂਦੇ ਹਨ, (ਕਿਉਂਕਿ) ਹੇ ਨਾਨਕ! ਨਾਮ ਤੋਂ ਸੱਖਣੇ ਰਾਜੇ ਭੀ ਨਕ-ਵੱਢੇ ਫਿਰਦੇ ਹਨ ਤੇ ਕਦੇ ਸੋਭਾ ਨਹੀਂ ਪਾਂਦੇ।੧।ਮਃ ੩ ॥ ਸੁਣਿ ਸਿਖਿਐ ਸਾਦੁ ਨ ਆਇਓ ਜਿਚਰੁ ਗੁਰਮੁਖਿ ਸਬਦਿ ਨ ਲਾਗੈ ॥ ਸਤਿਗੁਰਿ ਸੇਵਿਐ ਨਾਮੁ ਮਨਿ ਵਸੈ ਵਿਚਹੁ ਭ੍ਰਮੁ ਭਉ ਭਾਗੈ ॥ ਅਰਥ: ਜਦ ਤਾਈਂ ਸਤਿਗੁਰੂ ਦੇ ਸਨਮੁਖ ਹੋ ਕੇ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਨਹੀਂ ਜੁੜਦਾ ਤਦ ਤਾਈਂ ਸਤਿਗੁਰੂ ਦੀ ਸਿੱਖਿਆ ਨਿਰੀ ਸੁਣ ਕੇ ਸੁਆਦ ਨਹੀਂ ਆਉਂਦਾ, ਸਤਿਗੁਰੂ ਦੀ ਦੱਸੀ ਸੇਵਾ ਕੀਤਿਆਂ ਹੀ ਨਾਮ ਮਨ ਵਿਚ ਵੱਸਦਾ ਹੈ ਤੇ ਅੰਦਰੋਂ ਭਰਮ ਤੇ ਡਰ ਦੂਰ ਹੋ ਜਾਂਦਾ ਹੈ।ਜੇਹਾ ਸਤਿਗੁਰ ਨੋ ਜਾਣੈ ਤੇਹੋ ਹੋਵੈ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਨਾਮਿ ਮਿਲੈ ਵਡਿਆਈ ਹਰਿ ਦਰਿ ਸੋਹਨਿ ਆਗੈ ॥੨॥ ਅਰਥ: ਜਦੋਂ ਮਨੁੱਖ ਜਿਹੋ ਜਿਹਾ ਆਪਣੇ ਸਤਿਗੁਰੂ ਨੂੰ ਸਮਝਦਾ ਹੈ, ਤਿਹੋ ਜਿਹਾ ਆਪ ਬਣ ਜਾਏ (ਭਾਵ, ਜਦੋਂ ਆਪਣੇ ਸਤਿਗੁਰੂ ਵਾਲੇ ਗੁਣ ਧਾਰਨ ਕਰੇ) ਤਦੋਂ ਉਸ ਦੀ ਬ੍ਰਿਤੀ ਸੱਚੇ ਨਾਮ ਵਿਚ ਜੁੜਦੀ ਹੈ; ਹੇ ਨਾਨਕ! ਇਹੋ ਜਿਹੇ ਜੀਊੜਿਆਂ ਨੂੰ) ਨਾਮ ਦੇ ਕਾਰਨ ਏਥੇ ਆਦਰ ਮਿਲਦਾ ਹੈ ਤੇ ਅੱਗੇ ਹਰੀ ਦੀ ਨਿਗਾਹ ਦੀ ਦਰਗਾਹ ਵਿਚ ਉਹ ਸੋਭਾ ਪਾਉਂਦੇ ਹਨ।੨।ਪਉੜੀ ॥ ਗੁਰਸਿਖਾਂ ਮਨਿ ਹਰਿ ਪ੍ਰੀਤਿ ਹੈ ਗੁਰੁ ਪੂਜਣ ਆਵਹਿ ॥ ਹਰਿ ਨਾਮੁ ਵਣੰਜਹਿ ਰੰਗ ਸਿਉ ਲਾਹਾ ਹਰਿ ਨਾਮੁ ਲੈ ਜਾਵਹਿ ॥ ਅਰਥ: ਗੁਰਸਿੱਖਾਂ ਦੇ ਮਨ ਵਿਚ ਹਰੀ ਦਾ ਪਿਆਰ ਹੁੰਦਾ ਹੈ ਤੇ (ਉਸ ਪਿਆਰ ਦਾ ਸਦਕਾ ਉਹ) ਆਪਣੇ ਸਤਿਗੁਰੂ ਦੀ ਸੇਵਾ ਕਰਨ ਆਉਂਦੇ ਹਨ; (ਸਤਿਗੁਰੂ ਦੇ ਕੋਲ ਆ ਕੇ) ਪਿਆਰ ਨਾਲ ਹਰੀ-ਨਾਮ ਦਾ ਵਪਾਰ ਕਰਦੇ ਹਨ ਤੇ ਹਰੀ-ਨਾਮ ਦਾ ਲਾਭ ਖੱਟ ਕੇ ਲੈ ਜਾਂਦੇ ਹਨ।ਗੁਰਸਿਖਾ ਕੇ ਮੁਖ ਉਜਲੇ ਹਰਿ ਦਰਗਹ ਭਾਵਹਿ ॥ ਅਰਥ: (ਇਹੋ ਜਿਹੇ) ਗੁਰਸਿੱਖਾਂ ਦੇ ਮੂੰਹ ਉਜਲੇ ਹੁੰਦੇ ਹਨ ਤੇ ਹਰੀ ਦੀ ਦਰਗਾਹ ਵਿਚ ਉਹ ਪਿਆਰੇ ਲੱਗਦੇ ਹਨ।ਗੁਰੁ ਸਤਿਗੁਰੁ ਬੋਹਲੁ ਹਰਿ ਨਾਮ ਕਾ ਵਡਭਾਗੀ ਸਿਖ ਗੁਣ ਸਾਂਝ ਕਰਾਵਹਿ ॥ ਤਿਨਾ ਗੁਰਸਿਖਾ ਕੰਉ ਹਉ ਵਾਰਿਆ ਜੋ ਬਹਦਿਆ ਉਠਦਿਆ ਹਰਿ ਨਾਮੁ ਧਿਆਵਹਿ ॥੧੧॥ ਅਰਥ: ਗੁਰੂ ਸਤਿਗੁਰੂ ਹਰੀ ਦੇ ਨਾਮ ਦਾ (ਮਾਨੋ) ਬੋਹਲ ਹੈ, ਵੱਡੇ ਭਾਗਾਂ ਵਾਲੇ ਸਿੱਖ ਆ ਕੇ ਗੁਣਾਂ ਦੀ ਭਿਆਲੀ ਪਾਉਂਦੇ ਹਨ; ਸਦਕੇ ਹਾਂ ਉਹਨਾਂ ਗੁਰਸਿੱਖਾਂ ਤੋਂ, ਜੋ ਬਹਦਿਆਂ ਉਠਦਿਆਂ (ਭਾਵ, ਹਰ ਵੇਲੇ) ਹਰੀ ਦਾ ਨਾਮ ਸਿਮਰਦੇ ਹਨ।੧੧।SHALOK, THIRD MEHL:He Himself is pleased with His humble devotees; my Beloved Lord attaches them to Himself. The Lord blesses His humble devotees with royalty; He fashions the true crown upon their heads. They are always at peace, and immaculately pure; they perform service for the True Guru. They are not said to be kings, who die in conflict, and then enter again the cycle of reincarnation. O Nanak, without the Name of the Lord, they wander about with their noses cut off in disgrace; they get no respect at all. || 1 || THIRD MEHL: Hearing the teachings, he does not appreciate them, as long as he is not Gurmukh, attajched to the Word of the Shabad. Serving the True Guru, the Naam comes to abide in the mind, and doubts and fears run away. As he knows the True Guru, so he is transformed, and then, he lovingly focuses his consciousness on the Naam. O Nanak, through the Naam, the Name of the Lord, greatness is obtained; he shall be resplendent in the Court of the Lord hereafter. || 2 || PAUREE: The minds of the Gursikhs are filled with the love of the Lord; they come and worship the Guru. They trade lovingly in the Lord’s Name, and depart after earning the profit of the Lord’s Name. The faces of the Gursikhs are radiant; in the Court of the Lord, they are approved. The Guru, the True Guru, is the treasure of the Lord’s Name; how very fortunate are the Sikhs who share in this treasure of virtue. I am a sacrifice to those Gursikhs who, sitting and standing, meditate on the Lord’s Name. || 11 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥ ਅਰਥ: ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾਹ ਰਹਿ ਗਏ)।੧।ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ)। ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ?।੧।ਰਹਾਉ।ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ) , ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ।੨।ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ) , (ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ?।੩।(ਹੇ ਪ੍ਰਭੂ!) ਮੈਂ ਆਪਣਾ ਤਨ ਤੇ ਮਨ ਅਰਪਣ ਕਰਦਾ ਹਾਂ, ਤੇਰੀ ਪੂਜਾ ਵਜੋਂ ਭੇਟ ਕਰਦਾ ਹਾਂ; (ਇਸੇ ਭੇਟਾ ਨਾਲ ਹੀ) ਸਤਿਗੁਰ ਦੀ ਮਿਹਰ ਦੀ ਬਰਕਤਿ ਨਾਲ ਤੈਨੂੰ ਮਾਇਆ-ਰਹਿਤ ਨੂੰ ਲੱਭ ਸਕਦਾ ਹਾਂ।੪।ਰਵਿਦਾਸ ਆਖਦਾ ਹੈ-(ਹੇ ਪ੍ਰਭੂ! ਜੇ ਸੁੱਚੇ ਦੁੱਧ, ਫੁੱਲ, ਧੂਪ, ਚੰਦਨ ਤੇ ਨੈਵੇਦ ਆਦਿਕ ਦੀ ਭੇਟਾ ਨਾਲ ਹੀ ਤੇਰੀ ਪੂਜਾ ਹੋ ਸਕਦੀ ਤਾਂ ਕਿਤੇ ਭੀ ਇਹ ਸ਼ੈਆਂ ਸੁੱਚੀਆਂ ਨਾਹ ਮਿਲਣ ਕਰ ਕੇ) ਮੈਥੋਂ ਤੇਰੀ ਪੂਜਾ ਤੇ ਤੇਰੀ ਭਗਤੀ ਹੋ ਹੀ ਨਾਹ ਸਕਦੀ, ਤਾਂ ਫਿਰ (ਹੇ ਪ੍ਰਭੂ!) ਮੇਰਾ ਕੀਹ ਹਾਲ ਹੁੰਦਾ?।੫।੧।ਭਾਵ: ਲੋਕ ਦੇਵੀ ਦੇਵਤਿਆਂ ਦੀਆਂ ਮੂਰਤੀਆਂ ਨੂੰ ਆਪਣੇ ਵੱਲੋਂ ਸੁੱਚੇ ਜਲ, ਫੁੱਲ ਤੇ ਦੁੱਧ ਆਦਿਕ ਨਾਲ ਪ੍ਰਸੰਨ ਕਰਨ ਦੇ ਜਤਨ ਕਰਦੇ ਹਨ; ਪਰ ਇਹ ਚੀਜ਼ਾਂ ਤਾਂ ਪਹਿਲਾਂ ਹੀ ਜੂਠੀਆਂ ਹੋ ਜਾਂਦੀਆਂ ਹਨ। ਪਰਮਾਤਮਾ ਅਜਿਹੀਆਂ ਚੀਜ਼ਾਂ ਦੀ ਭੇਟਾ ਨਾਲ ਖ਼ੁਸ਼ ਨਹੀਂ ਹੁੰਦਾ। ਉਹ ਤਾਂ ਤਨ ਮਨ ਦੀ ਭੇਟ ਮੰਗਦਾ ਹੈ।GUJRI, PADAS OF RAVI DAAS JEE, THIRD HOUSE:ONE UNIVERSAL CREATOR GOD. BY THE GRACE OF THE TRUE GURU:The calf has contaminated the milk in the breasts. The bumble bee has contaminated the flower, and the fish the water. || 1 || O mother, where shall I find any offering for the Lord’s worship? I cannot find any other flowers worthy of the incomparable Lord. || 1 || Pause || The snakes encircle the sandalwood trees. Poison and nectar dwell there together. || 2 || Even with incense, lamps, offerings of food and fragrant flowers, how are Your slaves to worship You? || 3 || I dedicate and offer my body and mind to You. By Guru’s Grace, I attain the immaculate Lord. || 4 || I cannot worship You, nor offer You flowers. Says Ravi Daas, what shall my condition be hereafter? || 5 || 1 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਰਾਮਕਲੀ ਮਹਲਾ ੫ ॥ ਦਰਸਨ ਕਉ ਜਾਈਐ ਕੁਰਬਾਨੁ ॥ ਚਰਨ ਕਮਲ ਹਿਰਦੈ ਧਰਿ ਧਿਆਨੁ ॥ ਧੂਰਿ ਸੰਤਨ ਕੀ ਮਸਤਕਿ ਲਾਇ ॥ ਜਨਮ ਜਨਮ ਕੀ ਦੁਰਮਤਿ ਮਲੁ ਜਾਇ ॥੧॥ ਜਿਸੁ ਭੇਟਤ ਮਿਟੈ ਅਭਿਮਾਨੁ ॥ ਪਾਰਬ੍ਰਹਮੁ ਸਭੁ ਨਦਰੀ ਆਵੈ ਕਰਿ ਕਿਰਪਾ ਪੂਰਨ ਭਗਵਾਨ ॥੧॥ ਰਹਾਉ ॥ਗੁਰ ਕੀ ਕੀਰਤਿ ਜਪੀਐ ਹਰਿ ਨਾਉ ॥ ਗੁਰ ਕੀ ਭਗਤਿ ਸਦਾ ਗੁਣ ਗਾਉ ॥ ਗੁਰ ਕੀ ਸੁਰਤਿ ਨਿਕਟਿ ਕਰਿ ਜਾਨੁ ॥ ਗੁਰ ਕਾ ਸਬਦੁ ਸਤਿ ਕਰਿ ਮਾਨੁ ॥੨॥ ਗੁਰ ਬਚਨੀ ਸਮਸਰਿ ਸੁਖ ਦੂਖ ॥ ਕਦੇ ਨ ਬਿਆਪੈ ਤ੍ਰਿਸਨਾ ਭੂਖ ॥ ਮਨਿ ਸੰਤੋਖੁ ਸਬਦਿ ਗੁਰ ਰਾਜੇ ॥ ਜਪਿ ਗੋਬਿੰਦੁ ਪੜਦੇ ਸਭਿ ਕਾਜੇ ॥੩॥ ਗੁਰੁ ਪਰਮੇਸਰੁ ਗੁਰੁ ਗੋਵਿੰਦੁ ॥ ਗੁਰੁ ਦਾਤਾ ਦਇਆਲ ਬਖਸਿੰਦੁ ॥ ਗੁਰ ਚਰਨੀ ਜਾ ਕਾ ਮਨੁ ਲਾਗਾ ॥ ਨਾਨਕ ਦਾਸ ਤਿਸੁ ਪੂਰਨ ਭਾਗਾ ॥੪॥੩੬॥੪੭॥ ਅਰਥ: ਹੇ ਸਭ ਗੁਣਾਂ ਵਾਲੇ ਭਗਵਾਨ! ਮੇਰੇ ਉਤੇ) ਕਿਰਪਾ ਕਰ (ਮੈਨੂੰ ਉਹ ਗੁਰੂ ਮਿਲਾ) ਜਿਸ ਗੁਰੂ ਨੂੰ ਮਿਲਿਆਂ (ਮਨ ਵਿਚੋਂ) ਅਹੰਕਾਰ ਦੂਰ ਹੋ ਜਾਂਦਾ ਹੈ, ਅਤੇ ਪਾਰਬ੍ਰਹਮ ਪ੍ਰਭੂ ਹਰ ਥਾਂ ਦਿੱਸ ਪੈਂਦਾ ਹੈ।੧।ਰਹਾਉ।(ਹੇ ਭਾਈ! ਗੁਰੂ ਦੇ) ਸੋਹਣੇ ਚਰਨਾਂ ਦਾ ਧਿਆਨ ਹਿਰਦੇ ਵਿਚ ਧਰ ਕੇ (ਗੁਰੂ ਦੇ) ਦਰਸ਼ਨ ਤੋਂ ਸਦਕੇ ਜਾਣਾ ਚਾਹੀਦਾ ਹੈ (ਦਰਸ਼ਨ ਦੀ ਖ਼ਾਤਰ ਆਪਾ-ਭਾਵ ਕੁਰਬਾਨ ਕਰ ਦੇਣਾ ਚਾਹੀਦਾ ਹੈ) । (ਹੇ ਭਾਈ! ਗੁਰੂ ਦੇ ਦਰ ਤੇ ਰਹਿਣ ਵਾਲੇ) ਸੰਤ ਜਨਾਂ ਦੀ ਚਰਨ-ਧੂੜ ਮੱਥੇ ਉਤੇ ਲਾਇਆ ਕਰ, (ਇਸ ਤਰ੍ਹਾਂ) ਅਨੇਕਾਂ ਜਨਮਾਂ ਦੀ ਖੋਟੀ ਮਤਿ ਦੀ ਮੈਲ ਲਹਿ ਜਾਂਦੀ ਹੈ।੧।ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ-ਇਹੀ ਹੈ ਗੁਰੂ ਦੀ ਸੋਭਾ (ਕਰਨੀ) । ਹੇ ਭਾਈ! ਸਦਾ ਪ੍ਰਭੂ ਦੇ ਗੁਣ ਗਾਇਆ ਕਰ-ਇਹੀ ਹੈ ਗੁਰੂ ਦੀ ਭਗਤੀ! ਹੇ ਭਾਈ! ਪਰਮਾਤਮਾ ਨੂੰ ਸਦਾ ਆਪਣੇ ਨੇੜੇ ਵੱਸਦਾ ਜਾਣ-ਇਹੀ ਹੈ ਗੁਰੂ ਦੇ ਚਰਨਾਂ ਵਿਚ ਧਿਆਨ ਧਰਨਾ। ਹੇ ਭਾਈ! ਗੁਰੂ ਦੇ ਸ਼ਬਦ ਨੂੰ (ਸਦਾ) ਸੱਚਾ ਕਰਕੇ ਮੰਨ।੨।ਹੇ ਭਾਈ! ਗੁਰੂ ਦੇ ਬਚਨਾਂ ਦੀ ਰਾਹੀਂ (ਸਾਰੇ) ਸੁਖ ਦੁਖ ਇਕੋ ਜਿਹੇ ਜਾਪਣ ਲੱਗ ਪੈਂਦੇ ਹਨ, ਮਾਇਆ ਦੀ ਤ੍ਰਿਸ਼ਨਾ ਮਾਇਆ ਦੀ ਭੁੱਖ ਕਦੇ ਆਪਣਾ ਜ਼ੋਰ ਨਹੀਂ ਪਾ ਸਕਦੀ। ਗੁਰੂ ਦੇ ਸ਼ਬਦ ਦੀ ਰਾਹੀਂ ਮਨ ਵਿਚ ਸੰਤੋਖ ਪੈਦਾ ਹੋ ਜਾਂਦਾ ਹੈ, (ਮਨ) ਰੱਜ ਜਾਂਦਾ ਹੈ। ਪਰਮਾਤਮਾ ਦਾ ਨਾਮ ਜਪ ਕੇ ਸਾਰੇ ਪੜਦੇ ਕੱਜੇ ਜਾਂਦੇ ਹਨ (ਲੋਕ ਪਰਲੋਕ ਵਿਚ ਇੱਜ਼ਤ ਬਣ ਜਾਂਦੀ ਹੈ) ।੩।ਹੇ ਭਾਈ! ਗੁਰੂ ਪਰਮਾਤਮਾ (ਦਾ ਰੂਪ) ਹੈ, ਗੁਰੂ ਗੋਬਿੰਦ (ਦਾ ਰੂਪ) ਹੈ। ਗੁਰੂ ਦਾਤਾਰ (ਪ੍ਰਭੂ ਦਾ ਰੂਪ) ਹੈ, ਗੁਰੂ ਦਇਆ ਦੇ ਸੋਮੇ ਬਖ਼ਸ਼ਣਹਾਰ ਪ੍ਰਭੂ (ਦਾ ਰੂਪ) ਹੈ। ਹੇ ਨਾਨਕ! ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਟਿਕ ਜਾਂਦਾ ਹੈ, ਉਸ ਦਾਸ ਦੇ ਪੂਰੇ ਭਾਗ ਜਾਗ ਪੈਂਦੇ ਹਨ।੪।੩੬।੪੭।RAAMKALEE, FIFTH MEHL:Let yourself be a sacrifice to the Blessed Vision of the Lord�s Darshan. Focus your heart�s meditation on the Lord�s lotus feet. Apply the dust of the feet of the Saints to your forehead, and the filthy evil-mindedness of countless incarnations will be washed off. || 1 || Meeting Him, egotistical pride is eradicated, and you will come to see the Supreme Lord God in all. The Perfect Lord God has showered His Mercy. || 1 || Pause || This is the Guru�s Praise, to chant the Name of the Lord. This is devotion to the Guru, to sing forever the Glorious Praises of the Lord. This is contemplation upon the Guru, to know that the Lord is close at hand. Accept the Word of the Guru�s Shabad as Truth. || 2 || Through the Word of the Guru�s Teachings, look upon pleasure and pain as one and the same. Hunger and thirst shall never afflict you. The mind becomes content and satisfied through the Word of the Guru�s Shabad. Meditate on the Lord of the Universe, and He will cover all your faults. || 3 || The Guru is the Supreme Lord God; the Guru is the Lord of the Universe. The Guru is the Great Giver, merciful and forgiving. One whose mind is attached to the Guru�s feet, O slave Nanak, is blessed with perfect destiny. || 4 || 36 || 47 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਰਾਮਕਲੀ ਮਹਲਾ ੫ ॥ ਭੇਟਤ ਸੰਗਿ ਪਾਰਬ੍ਰਹਮੁ ਚਿਤਿ ਆਇਆ ॥ ਸੰਗਤਿ ਕਰਤ ਸੰਤੋਖੁ ਮਨਿ ਪਾਇਆ ॥ ਸੰਤਹ ਚਰਨ ਮਾਥਾ ਮੇਰੋ ਪਉਤ ॥ ਅਨਿਕ ਬਾਰ ਸੰਤਹ ਡੰਡਉਤ ॥੧॥ ਇਹੁ ਮਨੁ ਸੰਤਨ ਕੈ ਬਲਿਹਾਰੀ ॥ ਜਾ ਕੀ ਓਟ ਗਹੀ ਸੁਖੁ ਪਾਇਆ ਰਾਖੇ ਕਿਰਪਾ ਧਾਰੀ ॥੧॥ ਰਹਾਉ ॥ਸੰਤਹ ਚਰਣ ਧੋਇ ਧੋਇ ਪੀਵਾ ॥ ਸੰਤਹ ਦਰਸੁ ਪੇਖਿ ਪੇਖਿ ਜੀਵਾ ॥ ਸੰਤਹ ਕੀ ਮੇਰੈ ਮਨਿ ਆਸ ॥ ਸੰਤ ਹਮਾਰੀ ਨਿਰਮਲ ਰਾਸਿ ॥੨॥ ਸੰਤ ਹਮਾਰਾ ਰਾਖਿਆ ਪੜਦਾ ॥ ਸੰਤ ਪ੍ਰਸਾਦਿ ਮੋਹਿ ਕਬਹੂ ਨ ਕੜਦਾ ॥ ਸੰਤਹ ਸੰਗੁ ਦੀਆ ਕਿਰਪਾਲ ॥ ਸੰਤ ਸਹਾਈ ਭਏ ਦਇਆਲ ॥੩॥ ਸੁਰਤਿ ਮਤਿ ਬੁਧਿ ਪਰਗਾਸੁ ॥ ਗਹਿਰ ਗੰਭੀਰ ਅਪਾਰ ਗੁਣਤਾਸੁ ॥ ਜੀਅ ਜੰਤ ਸਗਲੇ ਪ੍ਰਤਿਪਾਲ ॥ ਨਾਨਕ ਸੰਤਹ ਦੇਖਿ ਨਿਹਾਲ ॥੪॥੧੦॥੨੧॥

ਹੇ ਭਾਈ! ਮੇਰਾ ਇਹ ਮਨ ਸੰਤ-ਜਨਾਂ ਤੋਂ ਸਦਕੇ ਜਾਂਦਾ ਹੈ, ਜਿਨ੍ਹਾਂ ਦਾ ਆਸਰਾ ਲੈ ਕੇ ਮੈਂ (ਆਤਮਕ) ਆਨੰਦ ਹਾਸਲ ਕੀਤਾ ਹੈ। ਸੰਤ ਜਨ ਕਿਰਪਾ ਕਰ ਕੇ (ਵਿਕਾਰ ਆਦਿਕਾਂ ਤੋਂ) ਰੱਖਿਆ ਕਰਦੇ ਹਨ।੧।ਰਹਾਉ। ਹੇ ਭਾਈ! ਸੰਤ ਜਨਾਂ ਨਾਲ ਮਿਲਦਿਆਂ ਪਰਮਾਤਮਾ (ਮੇਰੇ) ਚਿਤ ਵਿਚ ਆ ਵੱਸਿਆ ਹੈ, ਸੰਤ ਜਨਾਂ ਦੀ ਸੰਗਤਿ ਕਰਦਿਆਂ ਮੈਂ ਮਨ ਵਿਚ ਸੰਤੋਖ ਪ੍ਰਾਪਤ ਕਰ ਲਿਆ ਹੈ। (ਪ੍ਰਭੂ ਮੇਹਰ ਕਰੇ) ਮੇਰਾ ਮੱਥਾ ਸੰਤ ਜਨਾਂ ਦੇ ਚਰਨਾਂ ਤੇ ਪਿਆ ਰਹੇ, ਮੈਂ ਅਨੇਕਾਂ ਵਾਰੀ ਸੰਤ ਜਨਾਂ ਨੂੰ ਨਮਸਕਾਰ ਕਰਦਾ ਹਾਂ।੧। ਹੇ ਭਾਈ! ਜੇ ਪ੍ਰਭੂ ਕਿਰਪਾ ਕਰੇ, ਤਾਂ) ਮੈਂ ਸੰਤ ਜਨਾਂ ਦੇ ਚਰਨ ਧੋ ਧੋ ਕੇ ਪੀਂਦਾ ਰਹਾਂ, ਸੰਤ ਜਨਾਂ ਦਾ ਦਰਸਨ ਕਰ ਕਰ ਕੇ ਮੈਨੂੰ ਆਤਮਕ ਜੀਵਨ ਮਿਲਦਾ ਰਹਿੰਦਾ ਹੈ। ਮੇਰੇ ਮਨ ਵਿਚ ਸੰਤ ਜਨਾਂ ਦੀ ਸਹਾਇਤਾ ਦਾ ਧਰਵਾਸ ਬਣਿਆ ਰਹਿੰਦਾ ਹੈ, ਸੰਤ ਜਨਾਂ ਦੀ ਸੰਗਤਿ ਹੀ ਮੇਰੇ ਵਾਸਤੇ ਪਵਿੱਤ੍ਰ ਸਰਮਾਇਆ ਹੈ।੨। ਹੇ ਭਾਈ! ਸੰਤ ਜਨਾਂ ਨੇ (ਵਿਕਾਰ ਆਦਿਕਾਂ ਤੋਂ) ਮੇਰੀ ਇੱਜ਼ਤ ਬਚਾ ਲਈ ਹੈ, ਸੰਤ ਜਨਾਂ ਦੀ ਕਿਰਪਾ ਨਾਲ ਮੈਨੂੰ ਕਦੇ ਭੀ ਕੋਈ ਚਿੰਤਾ-ਫ਼ਿਕਰ ਨਹੀਂ ਵਿਆਪਦਾ। ਕਿਰਪਾ ਦੇ ਸੋਮੇ ਪਰਮਾਤਮਾ ਨੇ ਆਪ ਹੀ ਮੈਨੂੰ ਸੰਤ ਜਨਾਂ ਦਾ ਸਾਥ ਬਖ਼ਸ਼ਿਆ ਹੈ। ਜਦੋਂ ਸੰਤ ਜਨ ਮਦਦਗਾਰ ਬਣਦੇ ਹਨ, ਤਾਂ ਪ੍ਰਭੂ ਦਇਆਵਾਨ ਹੋ ਜਾਂਦਾ ਹੈ।੩। (ਹੇ ਭਾਈ! ਸੰਤ ਜਨਾਂ ਦੀ ਸੰਗਤਿ ਦੀ ਬਰਕਤਿ ਨਾਲ ਮੇਰੀ) ਸੁਰਤਿ ਵਿਚ ਮਤਿ ਵਿਚ ਬੁੱਧਿ ਵਿਚ (ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ। ਹੇ ਨਾਨਕ! ਅਥਾਹ, ਬੇਅੰਤ, ਗੁਣਾਂ ਦਾ ਖ਼ਜ਼ਾਨਾ, ਅਤੇ ਸਾਰੇ ਜੀਵਾਂ ਦੀ ਪਾਲਣਾ ਕਰਨ ਵਾਲਾ ਪਰਮਾਤਮਾ (ਆਪਣੇ) ਸੰਤ ਜਨਾਂ ਨੂੰ ਵੇਖ ਕੇ ਲੂੰ-ਲੂੰ ਖ਼ੁਸ਼ ਹੋ ਜਾਂਦਾ ਹੈ।੪।੧੦।੨੧।

RAAMKALEE, FIFTH MEHL: Meeting with the Sangat, the Congregation, the Supreme Lord God has come into my consciousness. In the Sangat, my mind has found contentment. I touch my forehead to the feet of the Saints. Countless times, I humbly bow to the Saints. || 1 || This mind is a sacrifice to the Saints; holding tight to their support, I have found peace, and in their mercy, they have protected me. || 1 || Pause || I wash the feet of the Saints, and drink in that water. Gazing upon the Blessed Vision of the Saints� Darshan, I live. My mind rests its hopes in the Saints. The Saints are my immaculate wealth. || 2 || The Saints have covered my faults. By the Grace of the Saints, I am no longer tormented. The Merciful Lord has blessed me with the Saints� Congregation. The Compassionate Saints have become my help and support. || 3 || My consciousness, intellect and wisdom have been enlightened. The Lord is profound, unfathomable, infinite, the treasure of virtue. He cherishes all beings and creatures. Nanak is enraptured, seeing the Saints. || 4 || 10 || 21 ||

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੫॥ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮੑ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮੑ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥Ang (673)ਧਨਾਸਰੀ ਮਹਲਾ ੫॥(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ । ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ।੧। ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ । ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ।੧।ਰਹਾਉ। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ।੨। ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ । ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕੋ੍ਰੜਾਂ ਸੁਖ ਆਨੰਦ ਮਾਣ ਲਏ ਹਨ ।੩। ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ । ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤਿ੍ਰਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ।੪।੧੦।DHANAASAREE, FIFTH MEHL:I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to Gods Mind. Chanting the Naam, all thirst and desire is satisfied; Nanak is satisfied and fulfilled. || 4 || 10 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥ ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥ ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥ ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥ ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥ ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ ॥ ਇਨ੍ਹ੍ਹ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ ਬਪੁੜੇ ਇਨ੍ਹ੍ਹ ਕਾ ਵਾਹਿਆ ਕਛੁ ਨ ਵਸਾਈ ॥ ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝੁ ਤਾਰੈ ਤੇਰਾ ਕੁਟੰਬੁ ਸਭੁ ਛਡਾਈ ॥੨॥ ਜੇ ਕਿਛੁ ਆਸ ਅਵਰ ਕਰਹਿ ਪਰਮਿਤ੍ਰੀ ਮਤ ਤੂੰ ਜਾਣਹਿ ਤੇਰੈ ਕਿਤੈ ਕੰਮਿ ਆਈ ॥ ਇਹ ਆਸ ਪਰਮਿਤ੍ਰੀ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥ ਮੇਰੇ ਮਨ ਆਸਾ ਕਰਿ ਹਰਿ ਪ੍ਰੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥੩॥ ਆਸਾ ਮਨਸਾ ਸਭ ਤੇਰੀ ਮੇਰੇ ਸੁਆਮੀ ਜੈਸੀ ਤੂ ਆਸ ਕਰਾਵਹਿ ਤੈਸੀ ਕੋ ਆਸ ਕਰਾਈ ॥ ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐਸੀ ਮੇਰੈ ਸਤਿਗੁਰਿ ਬੂਝ ਬੁਝਾਈ ॥ ਜਨ ਨਾਨਕ ਕੀ ਆਸ ਤੂ ਜਾਣਹਿ ਹਰਿ ਦਰਸਨੁ ਦੇਖਿ ਹਰਿ ਦਰਸਨਿ ਤ੍ਰਿਪਤਾਈ ॥੪॥੧॥ ਅਰਥ: ਹੇ ਮੇਰੇ ਮਨ! ਜਗਤ ਦੇ ਮਾਲਕ ਧਰਤੀ ਦੇ ਸਾਈਂ ਦੀ (ਸਹਾਇਤਾ ਦੀ) ਆਸ ਰੱਖਿਆ ਕਰ। ਪਰਮਾਤਮਾ ਤੋਂ ਬਿਨਾ ਜੇਹੜੀ ਭੀ ਕਿਸੇ ਹੋਰ ਦੀ ਆਸ ਕਰੀਦੀ ਹੈ, ਉਹ ਆਸ ਸਫਲ ਨਹੀਂ ਹੁੰਦੀ, ਉਹ ਆਸ ਵਿਅਰਥ ਜਾਂਦੀ ਹੈ।੧।ਰਹਾਉ। ਹੇ ਭਾਈ! ਜੇ ਤੂੰ ਆਪਣੇ ਮਨ ਵਿਚ ਆਪਣੇ ਚਿੱਤ ਵਿਚ ਸਿਰਫ਼ ਪਰਮਾਤਮਾ ਉਤੇ ਭਰੋਸਾ ਰੱਖੇਂ, ਤਾਂ ਤੂੰ ਅਨੇਕਾਂ ਹੀ ਮਨ-ਮੰਗੇ ਫਲ ਹਾਸਲ ਕਰ ਲਏਂਗਾ, (ਕਿਉਂਕਿ) ਪਰਮਾਤਮਾ ਉਹ ਸਭ ਕੁਝ ਜਾਣਦਾ ਹੈ ਜੋ (ਅਸਾਂ ਜੀਵਾਂ ਦੇ) ਮਨ ਵਿਚ ਵਰਤਦਾ ਹੈ, ਅਤੇ, ਪਰਮਾਤਮਾ ਕਿਸੇ ਦੀ ਕੀਤੀ ਹੋਈ ਮੇਹਨਤ ਰਤਾ ਭਰ ਭੀ ਅਜਾਈਂ ਨਹੀਂ ਜਾਣ ਦੇਂਦਾ। ਸੋ, ਹੇ ਮੇਰੇ ਮਨ! ਉਸ ਮਾਲਕ-ਪਰਮਾਤਮਾ ਦੀ ਸਦਾ ਆਸ ਰੱਖ, ਜੇਹੜਾ ਸਭ ਜੀਵਾਂ ਵਿਚ ਮੌਜੂਦ ਹੈ।੧। ਹੇ ਮੇਰੇ ਮਨ! ਜੋ ਇਹ ਸਾਰਾ ਪਰਵਾਰ ਦਿੱਸ ਰਿਹਾ ਹੈ, ਇਹ ਮਾਇਆ ਦੇ ਮੋਹ (ਦਾ ਮੂਲ) ਹੈ। ਇਸ ਪਰਵਾਰ ਦੀ ਆਸ ਰੱਖ ਕੇ ਕਿਤੇ ਆਪਣਾ ਜੀਵਨ ਵਿਅਰਥ ਨਾਹ ਗਵਾ ਲਈਂ। ਇਹਨਾਂ ਸੰਬੰਧੀਆਂ ਦੇ ਹੱਥ ਵਿਚ ਕੁਝ ਨਹੀਂ। ਇਹ ਵਿਚਾਰੇ ਕੀਹ ਕਰ ਸਕਦੇ ਹਨ? ਇਹਨਾਂ ਦਾ ਲਾਇਆ ਹੋਇਆ ਜ਼ੋਰ ਸਫਲ ਨਹੀਂ ਹੋ ਸਕਦਾ। ਸੋ, ਹੇ ਮੇਰੇ ਮਨ! ਆਪਣੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖ, ਉਹੀ ਤੈਨੂੰ ਪਾਰ ਲੰਘਾ ਸਕਦਾ ਹੈ, ਤੇਰੇ ਪਰਵਾਰ ਨੂੰ ਭੀ (ਹਰੇਕ ਬਿਪਤਾ ਤੋਂ) ਛੁਡਾ ਸਕਦਾ ਹੈ।੨। ਹੇ ਭਾਈ! ਜੇ ਤੂੰ (ਪ੍ਰਭੂ ਨੂੰ ਛੱਡ ਕੇ) ਹੋਰ ਮਾਇਆ ਆਦਿਕ ਦੀ ਆਸ ਬਣਾਏਂਗਾ, ਕਿਤੇ ਇਹ ਨਾਹ ਸਮਝ ਲਈਂ ਕਿ ਮਾਇਆ ਤੇਰੇ ਕਿਸੇ ਕੰਮ ਆਵੇਗੀ। ਮਾਇਆ ਵਾਲੀ ਆਸ (ਪ੍ਰਭੂ ਤੋਂ ਬਿਨਾ) ਦੂਜਾ ਪਿਆਰ ਹੈ, ਇਹ ਸਾਰਾ ਝੂਠਾ ਪਿਆਰ ਹੈ, ਇਹ ਤਾਂ ਇਕ ਖਿਨ ਵਿਚ ਨਾਸ ਹੋ ਜਾਇਗਾ। ਹੇ ਮੇਰੇ ਮਨ! ਸਦਾ ਕਾਇਮ ਰਹਿਣ ਵਾਲੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖ, ਉਹ ਪ੍ਰਭੂ ਤੇਰੀ ਕੀਤੀ ਹੋਈ ਸਾਰੀ ਮੇਹਨਤ ਸਫਲ ਕਰੇਗਾ।੩। ਪਰ, ਹੇ ਮੇਰੇ ਮਾਲਕ-ਪ੍ਰਭੂ! ਤੇਰੀ ਹੀ ਪ੍ਰੇਰਨਾ ਨਾਲ ਜੀਵ ਆਸਾਂ ਧਾਰਦਾ ਹੈ, ਮਨ ਦੇ ਫੁਰਨੇ ਬਣਾਂਦਾ ਹੈ। ਹਰੇਕ ਜੀਵ ਉਹੋ ਜਿਹੀ ਹੀ ਆਸ ਧਾਰਦਾ ਹੈ ਜਿਹੋ ਜਿਹੀ ਤੂੰ ਪ੍ਰੇਰਨਾ ਕਰਦਾ ਹੈਂ। ਹੇ ਮੇਰੇ ਮਾਲਕ! ਕਿਸੇ ਭੀ ਜੀਵ ਦੇ ਕੁਝ ਵੱਸ ਨਹੀਂ-ਮੈਨੂੰ ਤਾਂ ਮੇਰੇ ਗੁਰੂ ਨੇ ਇਹ ਸੂਝ ਬਖ਼ਸ਼ੀ ਹੈ। ਹੇ ਪ੍ਰਭੂ! (ਆਪਣੇ) ਦਾਸ ਨਾਨਕ ਦੀ (ਧਾਰੀ ਹੋਈ) ਆਸ ਤੂੰ ਆਪ ਹੀ ਜਾਣਦਾ ਹੈਂ (ਉਹ ਤਾਂਘ ਇਹ ਹੈ ਕਿ) ਪ੍ਰਭੂ ਦਾ ਦਰਸ਼ਨ ਕਰ ਕੇ (ਨਾਨਕ ਦਾ ਮਨ) ਦਰਸ਼ਨ ਦੀ ਬਰਕਤ ਨਾਲ (ਮਾਇਆ ਦੀਆਂ ਆਸਾਂ ਵੱਲੋਂ) ਰੱਜਿਆ ਰਹੇ।੪।੧। Translation English ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE: RAAG GOND, CHAU-PADAS, FOURTH MEHL, FIRST HOUSE: Oh my mind! Hope for (the help of) the Lord of the world. Whoever hopes for someone else besides God, that hope is not successful, that hope goes in vain. 1. Stay.

Hey brother! If you trust only in God in your mind, then you will get many desired fruits, (because) God knows everything that is used in the mind (of those beings), and God does not know anything. He does not let his hard work go to waste. So, oh my mind! Always have hope of that Master-God, who is present in all beings. 1. Oh my mind! What this whole family is showing is (the root of) Maya's attachment. Don't waste your life hoping for this family. There is nothing in the hands of those concerned. What can these ideas do? Their efforts cannot be successful. So, oh my mind! Hope only in your beloved Lord, He can pass you through, can also save your family (from every calamity). 2. Hey brother! If you (apart from the Lord) hope for other illusions etc., do not think that illusion will be of any use to you. Maya wali aasa (apart from Lord) is another love, it is all false love, it will perish in a moment. Oh my mind! Have hope only in the beloved Lord who is eternal, that Lord will make all your hard work successful. 3. But, O my Lord! With your inspiration, the living being hopes, the mind becomes full of joy. Every living being hopes as you inspire. O my lord! No creature can control anything - my Guru has given me this insight. O Lord! You yourself know the (held) hope of (your) slave Nanak (that longing is that) by seeing the Lord (Nanak's mind) be satisfied with the blessing of the vision (from Maya's hopes). 4.1.

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੫॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮੑ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮੑ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

673)

ਧਨਾਸਰੀ ਮਹਲਾ ੫॥ (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ । ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ।੧। ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ । ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ।੧।ਰਹਾਉ। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ।੨। ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ । ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕੋ੍ਰੜਾਂ ਸੁਖ ਆਨੰਦ ਮਾਣ ਲਏ ਹਨ ।੩। ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ । ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤਿ੍ਰਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ।੪।੧੦।

DHANAASAREE, FIFTH MEHL: I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to Gods Mind. Chanting the Naam, all thirst and desire is satisfied; Nanak is satisfied and fulfilled. || 4 || 10 ||

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥ ਅਰਥ: ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ।੧। ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ-ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ। ਪਰਮਾਤਮਾ ਦੇ ਦਰਸਨ ਨਾਲ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ।੨।੮।੧੨। JAITSREE, FIFTH MEHL: After wandering through so many incarnations, I have come to Your Sanctuary. Save me — lift my body up out of the deep, dark pit of the world, and attach me to Your feet. || 1 || Pause || I do not know anything about spiritual wisdom, meditation or karma, and my way of life is not clean and pure. Please attach me to the hem of the robe of the Saadh Sangat, the Company of the Holy; help me to cross over the terrible river. || 1 || Comforts, riches and the sweet pleasures of Maya — do not implant these within your mind. Slave Nanak is satisfied and satiated by the Blessed Vision of the Lord’s Darshan; his only ornamentation is the love of the Lord’s Name. || 2 || 8 || 12 ||

ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥ ਸਗਲ ਜੋਤਿ ਇਨਿ ਹੀਰੈ ਬੇਧੀ ਸਤਿਗੁਰ ਬਚਨੀ ਮੈ ਪਾਈ ॥੧॥ ਹਰਿ ਕੀ ਕਥਾ ਅਨਾਹਦ ਬਾਨੀ ॥ ਹੰਸੁ ਹੁਇ ਹੀਰਾ ਲੇਇ ਪਛਾਨੀ ॥੧॥ ਰਹਾਉ ॥ ਕਹਿ ਕਬੀਰ ਹੀਰਾ ਅਸ ਦੇਖਿਓ ਜਗ ਮਹ ਰਹਾ ਸਮਾਈ ॥ ਗੁਪਤਾ ਹੀਰਾ ਪ੍ਰਗਟ ਭਇਓ ਜਬ ਗੁਰ ਗਮ ਦੀਆ ਦਿਖਾਈ ॥੨॥੧॥੩੧॥

Sunday, e11th Bhaadon (Samvat 555 Nanakshahi)(Page: 483)

ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਜਦੋਂ (ਜੀਵ-) ਹੀਰਾ (ਪ੍ਰਭੂ-) ਹੀਰੇ ਨੂੰ ਵਿੰਨ੍ਹ ਲੈਂਦਾ ਹੈ (ਭਾਵ, ਜਦੋਂ ਜੀਵ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜ ਲੈਂਦਾ ਹੈ) ਤਾਂ ਇਸ ਦਾ ਚੰਚਲ ਮਨ ਅਡੋਲ ਅਵਸਥਾ ਵਿਚ ਸਦਾ ਟਿਕਿਆ ਰਹਿੰਦਾ ਹੈ । ਇਹ ਪ੍ਰਭੂ-ਹੀਰਾ ਐਸਾ ਹੈ ਜੋ ਸਾਰੇ ਜੀਆ-ਜੰਤਾਂ ਵਿਚ ਮੌਜੂਦ ਹੈ�ਇਹ ਗੱਲ ਮੈਂ ਸਤਿਗੁਰੂ ਦੇ ਉਪਦੇਸ਼ ਦੀ ਬਰਕਤ ਨਾਲ ਸਮਝੀ ਹੈ ।੧।ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਤੇ ਇੱਕ-ਰਸ ਗੁਰੂ ਦੀ ਬਾਣੀ ਵਿਚ ਜੁੜ ਕੇ ਜੋ ਜੀਵ ਹੰਸ ਬਣ ਜਾਂਦਾ ਹੈ ਉਹ (ਪ੍ਰਭੂ-) ਹੀਰੇ ਨੂੰ ਪਛਾਣ ਲੈਂਦਾ ਹੈ (ਜਿਵੇਂ ਹੰਸ ਮੋਤੀ ਪਛਾਣ ਲੈਂਦਾ ਹੈ) ।੧।ਰਹਾਉ।ਕਬੀਰ ਆਖਦਾ ਹੈ�ਜੋ ਪ੍ਰਭੂ-ਹੀਰਾ ਸਾਰੇ ਜਗਤ ਵਿਚ ਵਿਆਪਕ ਹੈ, ਜਦੋਂ ਉਸ ਤਕ ਪਹੁੰਚ ਵਾਲੇ ਸਤਿਗੁਰੂ ਨੇ ਮੈਨੂੰ ਉਸ ਦਾ ਦੀਦਾਰ ਕਰਾਇਆ, ਤਾਂ ਮੈਂ ਉਹ ਹੀਰਾ (ਆਪਣੇ ਅੰਦਰ ਹੀ) ਵੇਖ ਲਿਆ, ਉਹ ਲੁਕਿਆ ਹੋਇਆ ਹੀਰਾ (ਮੇਰੇ ਅੰਦਰ ਹੀ) ਪ੍ਰਤੱਖ ਹੋ ਗਿਆ ।੨।੧।੩੧।

AASAA OF KABEER JEE, DU-PADAS: ONE UNIVERSAL CREATOR GOD. BY THE GRACE OF THE TRUE GURU: When the Diamond of the Lord pierces the diamond of my mind, the fickle mind waving in the wind is easily absorbed into Him. This Diamond fills all with Divine Light; through the True Guru�s Teachings, I have found Him. || 1 || The sermon of the Lord is the unstruck, endless song. Becoming a swan, one recognizes the Diamond of the Lord. || 1 || Pause || Says Kabeer, I have seen such a Diamond, permeating and pervading the world. The hidden diamond became visible, when the Guru revealed it to me. || 2 || 1 || 31 ||

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

ਆਸਾ ॥ ਕਾਹੂ ਦੀਨ੍ਹ੍ਹੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥ ਅਹਿਰਖ ਵਾਦੁ ਨ ਕੀਜੈ ਰੇ ਮਨ ॥ ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥ ਕੁਮ੍ਹ੍ਹਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥ ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥ ਸੂਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥ ਜਮ ਕਾ ਡੰਡੁ ਮੂੰਡ ਮਹਿ ਲਾਗੈ ਖਿਨ ਮਹਿ ਕਰੈ ਨਿਬੇਰਾ ॥੩॥ ਹਰਿ ਜਨੁ ਊਤਮੁ ਭਗਤੁ ਸਦਾਵੈ ਆਗਿਆ ਮਨਿ ਸੁਖੁ ਪਾਈ ॥ ਜੋ ਤਿਸੁ ਭਾਵੈ ਸਤਿ ਕਰਿ ਮਾਨੈ ਭਾਣਾ ਮੰਨਿ ਵਸਾਈ ॥੪॥ ਕਹੈ ਕਬੀਰੁ ਸੁਨਹੁ ਰੇ ਸੰਤਹੁ ਮੇਰੀ ਮੇਰੀ ਝੂਠੀ ॥ ਚਿਰਗਟ ਫਾਰਿ ਚਟਾਰਾ ਲੈ ਗਇਓ ਤਰੀ ਤਾਗਰੀ ਛੂਟੀ ॥੫॥੩॥੧੬॥

(ਪਰਮਾਤਮਾ ਨੇ) ਕਈ ਬੰਦਿਆਂ ਨੂੰ ਰੇਸ਼ਮ ਦੇ ਕੱਪੜੇ (ਪਾਣ ਨੂੰ) ਦਿੱਤੇ ਹਨ ਤੇ ਨਿਵਾਰੀ ਪਲੰਘ (ਸੌਣ ਨੂੰ) ; ਪਰ ਕਈ (ਵਿਚਾਰਿਆਂ) ਨੂੰ ਗਲੀ ਹੋਈ ਜੁੱਲੀ ਭੀ ਨਹੀਂ ਮਿਲਦੀ, ਤੇ ਕਈ ਘਰਾਂ ਵਿਚ (ਬਿਸਤਰੇ ਦੇ ਥਾਂ) ਪਰਾਲੀ ਹੀ ਹੈ।1। (ਪਰ) ਹੇ ਮਨ! ਈਰਖਾ ਤੇ ਝਗੜਾ ਕਿਉਂ ਕਰਦਾ ਹੈਂ? ਨੇਕ ਕਮਾਈ ਕਰੀ ਜਾਹ ਤੇ ਤੂੰ ਭੀ (ਇਹ ਸੁਖ) ਹਾਸਲ ਕਰ ਲੈ।1। ਰਹਾਉ। ਘੁਮਿਆਰ ਨੇ ਇਕੋ ਹੀ ਮਿੱਟੀ ਗੁੰਨ੍ਹੀ ਤੇ ਉਸ ਨੂੰ ਕਈ ਕਿਸਮ ਦੇ ਰੰਗ ਲਾ ਦਿੱਤੇ (ਭਾਵ, ਕਈ ਵੰਨਗੀਆਂ ਦੇ ਭਾਂਡੇ ਬਣਾ ਦਿੱਤੇ)। ਕਿਸੇ ਭਾਂਡੇ ਵਿਚ ਮੋਤੀ ਤੇ ਮੋਤੀਆਂ ਦੀਆਂ ਮਾਲਾਂ (ਮਨੁੱਖ ਨੇ) ਪਾ ਦਿੱਤੀਆਂ ਤੇ ਕਿਸੇ ਵਿਚ (ਸ਼ਰਾਬ ਆਦਿਕ) ਰੋਗ ਲਾਣ ਵਾਲੀਆਂ ਚੀਜ਼ਾਂ।2। ਸ਼ੂਮ ਨੂੰ ਧਨ ਜੋੜ ਕੇ ਰੱਖਣ ਲਈ ਜੁੜਿਆ ਹੈ, (ਅਤੇ) ਮੂਰਖ (ਸ਼ੂਮ) ਆਖਦਾ ਹੈ– ਇਹ ਧਨ ਮੇਰਾ ਹੈ। (ਪਰ ਜਿਸ ਵੇਲੇ) ਜਮ ਦਾ ਡੰਡਾ ਸਿਰ ਤੇ ਆ ਵੱਜਦਾ ਹੈ ਤਦੋਂ ਇਕ ਪਲਕ ਵਿਚ ਫ਼ੈਸਲਾ ਕਰ ਦੇਂਦਾ ਹੈ (ਕਿ ਅਸਲ ਵਿਚ ਇਹ ਧਨ ਕਿਸੇ ਦਾ ਭੀ ਨਹੀਂ)।3। ਜੋ ਮਨੁੱਖ ਪਰਮਾਤਮਾ ਦਾ ਸੇਵਕ (ਬਣ ਕੇ ਰਹਿੰਦਾ) ਹੈ, ਉਹ ਪਰਮਾਤਮਾ ਦਾ ਹੁਕਮ ਮੰਨ ਕੇ ਸੁਖ ਮਾਣਦਾ ਹੈ ਤੇ ਜਗਤ ਵਿਚ ਨੇਕ ਭਗਤ ਸਦਾਂਦਾ ਹੈ (ਭਾਵ, ਸੋਭਾ ਪਾਂਦਾ ਹੈ) , ਪ੍ਰਭੂ ਦੀ ਰਜ਼ਾ ਮਨ ਵਿਚ ਵਸਾਂਦਾ ਹੈ, ਜੋ ਪ੍ਰਭੂ ਨੂੰ ਭਾਂਦਾ ਹੈ ਉਸੇ ਨੂੰ ਹੀ ਠੀਕ ਸਮਝਦਾ ਹੈ।4। ਕਬੀਰ ਕਹਿੰਦਾ ਹੈ– ਹੇ ਸੰਤ ਜਨੋ! ਸੁਣੋ, "ਇਹ ਧਨ ਪਦਾਰਥ ਆਦਿਕ ਮੇਰਾ ਹੈ" = ਇਹ ਖ਼ਿਆਲ ਕੂੜਾ ਹੈ (ਭਾਵ, ਦੁਨੀਆ ਦੇ ਪਦਾਰਥਾਂ ਵਾਲੀ ਅਪਣੱਤ ਸਦਾ ਨਹੀਂ ਰਹਿ ਸਕਦੀ) ; (ਜਿਵੇਂ, ਜੇ) ਪਿੰਜਰੇ ਨੂੰ ਪਾੜ ਕੇ (ਕੋਈ ਬਿੱਲਾ) ਚਿੜੇ ਨੂੰ ਫੜ ਕੇ ਲੈ ਜਾਏ ਤਾਂ (ਉਸ ਪਿੰਜਰੇ-ਪਏ ਪੰਛੀ ਦੀ) ਕੁੱਜੀ ਤੇ ਠੂਠੀ ਧਰੀ ਹੀ ਰਹਿ ਜਾਂਦੀ ਹੈ (ਤਿਵੇਂ, ਮੌਤ ਆਇਆਂ ਬੰਦੇ ਦੇ ਖਾਣ-ਪੀਣ ਵਾਲੇ ਪਦਾਰਥ ਇਥੇ ਹੀ ਧਰੇ ਰਹਿ ਜਾਂਦੇ ਹਨ)।5।3। 16। (God) has given many men silk clothes (to drink) and comfortable beds (to sleep) ; But many (thoughts) do not even get a worn cobweb, and in many houses there is only straw (instead of a bed). 1.

(But) O mind! Why do you quarrel with jealousy? Earn good things and you too will get (this happiness). 1. stay The potter kneaded the same clay and applied different colors to it (ie, made different types of vessels). (Man) put pearls and pearl goods in some vessel and disease-causing things (alcohol etc.) in another. 2. Miser is attached to keep wealth, (and) the fool (Shum) says – This wealth is mine. (But when) Jam's stick hits his head, then he decides in a blink of an eye (that in fact this money does not belong to anyone). 3. A person who is a servant of God, he enjoys happiness by obeying the command of God and is a good devotee in the world (meaning, brings glory), the will of the Lord dwells in his mind, he who loves the Lord is the same. 4. Kabir says – O saints! Hear, "This wealth, material, etc. is mine" = this thought is rubbish (ie, an immaturity with worldly material cannot last forever) ; (For example, if) the cage is torn open and (a cat) takes away the sparrow, then (the caged bird's) hooves and beak are left behind. are left).5.3. 16.

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

August 25, 2023, Friday 05:00 AM. IST] ਗੂਜਰੀ ਮਹਲਾ ੫ ॥ ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥ ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ ॥ ਪ੍ਰਭੁ ਤਜਿ ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥੧॥ ਰਹਾਉ ॥ ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ ਕਾਮਿ ਨ ਆਇਆ ॥ ਹਰਿ ਕਾ ਦਾਸੁ ਨੀਚ ਕੁਲੁ ਊਚਾ ਤਿਸੁ ਸੰਗਿ ਮਨ ਬਾਂਛਤ ਫਲ ਪਾਇਆ ॥੨॥ ਲਾਖ ਕੋਟਿ ਬਿਖਿਆ ਕੇ ਬਿੰਜਨ ਤਾ ਮਹਿ ਤ੍ਰਿਸਨ ਨ ਬੂਝੀ ॥ ਸਿਮਰਤ ਨਾਮੁ ਕੋਟਿ ਉਜੀਆਰਾ ਬਸਤੁ ਅਗੋਚਰ ਸੂਝੀ ॥੩॥ ਫਿਰਤ ਫਿਰਤ ਤੁਮੑਰੈ ਦੁਆਰਿ ਆਇਆ ਭੈ ਭੰਜਨ ਹਰਿ ਰਾਇਆ ॥ ਸਾਧ ਕੇ ਚਰਨ ਧੂਰਿ ਜਨੁ ਬਾਛੈ ਸੁਖੁ ਨਾਨਕ ਇਹੁ ਪਾਇਆ ॥੪॥੬॥੭॥

Friday, 9th Bhaadon (Samvat 555 Nanakshahi) (Page: 497)

ਗੂਜਰੀ ਮਹਲਾ ੫ ॥ ਹੇ ਭਾਈ! ਮੈਂ ਜਿਸ ਭੀ ਮਨੁੱਖ ਕੋਲ ਆਪਣੇ ਦੁੱਖ ਦੀ ਗੱਲ ਕਰਦਾ ਹਾਂ, ਉਹ ਆਪਣੇ ਦੁੱਖ ਨਾਲ ਭਰਿਆ ਹੋਇਆ ਦਿੱਸਦਾ ਹੈ, ਉਹ ਮੇਰਾ ਦੁਖ ਕੀਹ ਨਿਵਿਰਤ ਕਰੇ? ਹੇ ਭਾਈ! ਜਿਸ ਮਨੁੱਖ ਨੇ ਆਪਣੇ ਹਿਰਦੇ ਵਿਚ ਪਰਮਾਤਮਾ ਨੂੰ ਆਰਾਧਿਆ ਹੈ, ਉਸ ਨੇ ਹੀ ਇਹ ਡਰ (ਭਰਿਆ ਸੰਸਾਰ) ਸਮੁੰਦਰ ਪਾਰ ਕੀਤਾ ਹੈ।੧।ਹੇ ਭਾਈ! ਗੁਰੂ ਤੋਂ ਬਿਨਾ ਪਰਮਾਤਮਾ ਤੋਂ ਬਿਨਾ ਕੋਈ ਹੋਰ ਧਿਰ ਕਿਸੇ ਦਾ ਦੁੱਖ ਪੀੜ ਕੱਟ ਨਹੀਂ ਸਕਦਾ। ਪਰਮਾਤਮਾ ਦਾ ਆਸਰਾ ਛੱਡ ਕੇ ਜੇ ਕਿਸੇ ਹੋਰ ਦਾ ਸੇਵਕ ਬਣੀਏ, ਤਾਂ ਇਸ ਕੰਮ ਵਿਚ ਇੱਜ਼ਤ ਵਡਿਆਈ ਸੋਭਾ ਘਟ ਜਾਂਦੀ ਹੈ।੧।ਰਹਾਉ।ਹੇ ਭਾਈ! ਮਾਇਆ ਦੇ ਕਾਰਨ ਬਣੇ ਹੋਏ ਇਹ ਸਾਕ ਸੱਜਣ ਰਿਸ਼ਤੇਦਾਰ ਦੁੱਖਾਂ ਦੀ ਨਿਵਿਰਤੀ ਵਾਸਤੇ ਕਿਸੇ ਭੀ ਕੰਮ ਨਹੀਂ ਆ ਸਕਦੇ। ਪਰਮਾਤਮਾ ਦਾ ਭਗਤ ਜੇ ਨੀਵੀਂ ਕੁਲ ਦਾ ਭੀ ਹੋਵੇ, ਉਸ ਨੂੰ ਸ੍ਰੇਸ਼ਟ ਜਾਣੋ, ਉਸ ਦੀ ਸੰਗਤਿ ਵਿਚ ਰਿਹਾਂ ਮਨ-ਇੱਛਤ ਫਲ ਹਾਸਲ ਕਰ ਲਈਦੇ ਹਨ।੨। ਹੇ ਭਾਈ! ਜੇ ਮਾਇਆ ਦੇ ਲੱਖਾਂ ਕ੍ਰੋੜਾਂ ਸੁਆਦਲੇ ਖਾਣੇ ਹੋਣ, ਉਹਨਾਂ ਵਿਚ ਲੱਗਿਆਂ ਖਾਣ ਦੀ ਤ੍ਰਿਸ਼ਨਾ ਨਹੀਂ ਮੁੱਕਦੀ। ਪਰਮਾਤਮਾ ਦਾ ਨਾਮ ਸਿਮਰਦਿਆਂ ਅੰਦਰ, ਮਾਨੋਂ ਕ੍ਰੋੜਾਂ ਸੂਰਜਾਂ ਦਾ ਚਾਨਣ ਹੋ ਜਾਂਦਾ ਹੈ, ਤੇ ਅੰਦਰ ਉਹ ਕੀਮਤੀ ਨਾਮ-ਪਦਾਰਥ ਦਿੱਸ ਪੈਂਦਾ ਹੈ ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ।੩। ਹੇ ਨਾਨਕ! ਆਖ- ਹੇ ਪ੍ਰਭੂ ਪਾਤਿਸ਼ਾਹ! ਹੇ ਜੀਵਾਂ ਦੇ ਸਾਰੇ ਡਰ ਨਾਸ ਕਰਨ ਵਾਲੇ ਹਰੀ! ਜੇਹੜਾ ਮਨੁੱਖ ਭਟਕਦਾ ਭਟਕਦਾ ਆਖ਼ਰ ਤੇਰੇ ਦਰ ਤੇ ਆ ਪਹੁੰਚਦਾ ਹੈ ਉਹ ਤੇਰੇ ਦਰ ਤੋਂ ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ, ਤੇ ਤੇਰੇ ਦਰ ਤੋਂ ਇਹ ਸੁਖ ਪ੍ਰਾਪਤ ਕਰਦਾ ਹੈ।੪।੬।੭।

GUJRI, FIFTH MEHL: Whoever I approach to ask for help, I find him full of his own troubles. One who worships in his heart the Supreme Lord God, crosses over the terrifying world-ocean. || 1 || No one, except the Guru-Lord, can dispel our pain and sorrow. Forsaking God, and serving another, ones honor, dignity and reputation are decreased. || 1 || Pause || Relatives, relations and family bound through Maya are of no avail. The Lords servant, although of lowly birth, is exalted. Associating with him, one obtains the fruits of his minds desires. || 2 || Through corruption, one may obtain thousands and millions of enjoyments, but even so, his desires are not satisfied through them. Remembering the Naam, the Name of the Lord, millions of lights appear, and the incomprehensible is understood. || 3 || Wandering and roaming around, I have come to Your Door, Destroyer of fear, O Lord King. Servant Nanak yearns for the dust of the feet of the Holy; in it, he finds peace. || 4 || 6 || 7 ||

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ। ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬। DHANAASAREE, FIFTH MEHL: People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 || They believe that You are far away, but You, O God, are near at hand. Looking around, this way and that, the greedy people come and go. || Pause || As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 |

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

[August 23, 2023, Wednesday 05:00 AM. IST] ਸਲੋਕੁ ਮਃ ੩ ॥ ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥ ਨਾਨਕ ਵਾਹੁ ਵਾਹੁ ਕਰਤਿਆ ਪ੍ਰਭੁ ਪਾਇਆ ਕਰਮਿ ਪਰਾਪਤਿ ਹੋਇ ॥੧॥ ਮਃ ੩ ॥ ਵਾਹੁ ਵਾਹੁ ਕਰਤੀ ਰਸਨਾ ਸਬਦਿ ਸੁਹਾਈ ॥ ਪੂਰੈ ਸਬਦਿ ਪ੍ਰਭੁ ਮਿਲਿਆ ਆਈ ॥ ਵਡਭਾਗੀਆ ਵਾਹੁ ਵਾਹੁ ਮੁਹਹੁ ਕਢਾਈ ॥ ਵਾਹੁ ਵਾਹੁ ਕਰਹਿ ਸੇਈ ਜਨ ਸੋਹਣੇ ਤਿਨੑ ਕਉ ਪਰਜਾ ਪੂਜਣ ਆਈ ॥ ਵਾਹੁ ਵਾਹੁ ਕਰਮਿ ਪਰਾਪਤਿ ਹੋਵੈ ਨਾਨਕ ਦਰਿ ਸਚੈ ਸੋਭਾ ਪਾਈ ॥੨॥ ਪਉੜੀ ॥ ਬਜਰ ਕਪਾਟ ਕਾਇਆ ਗੜੑ ਭੀਤਰਿ ਕੂੜੁ ਕੁਸਤੁ ਅਭਿਮਾਨੀ ॥ ਭਰਮਿ ਭੂਲੇ ਨਦਰਿ ਨ ਆਵਨੀ ਮਨਮੁਖ ਅੰਧ ਅਗਿਆਨੀ ॥ ਉਪਾਇ ਕਿਤੈ ਨ ਲਭਨੀ ਕਰਿ ਭੇਖ ਥਕੇ ਭੇਖਵਾਨੀ ॥ ਗੁਰ ਸਬਦੀ ਖੋਲਾਈਅਨਿੑ ਹਰਿ ਨਾਮੁ ਜਪਾਨੀ ॥ ਹਰਿ ਜੀਉ ਅੰਮ੍ਰਿਤ ਬਿਰਖੁ ਹੈ ਜਿਨ ਪੀਆ ਤੇ ਤ੍ਰਿਪਤਾਨੀ ॥੧੪॥

bu`Dvwr, 7 BwdoN (sMmq 555 nwnkSwhI) (AMg 514)

ਸਲੋਕੁ ਮਃ ੩ ॥ ਕੋਈ (ਵਿਰਲਾ) ਗੁਰਮੁਖ ਸਮਝਦਾ ਹੈ ਕਿ ਵਾਹ ਵਾਹ ਆਖਣਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੈ, ਉਹ ਸੱਚਾ ਪ੍ਰਭੂ ਆਪ ਹੀ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਮਨੁੱਖ ਪਾਸੋਂ) ਵਾਹੁ ਵਾਹੁ ਅਖਵਾਂਦਾ ਹੈ (ਭਾਵ, ਸਿਫ਼ਤਿ-ਸਾਲਾਹ ਕਰਾਂਦਾ ਹੈ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਪਰਮਾਤਮਾ ਦਾ ਰੂਪ ਹੈ, (ਇਸ ਨਾਲ) ਪਰਮਾਤਮਾ ਵਿਚ ਮੇਲ ਹੁੰਦਾ ਹੈ । ਹੇ ਨਾਨਕ! (ਪ੍ਰਭੂ ਦੀ) ਸਿਫ਼ਤਿ-ਸਾਲਾਹ ਕਰਦਿਆਂ ਪ੍ਰਭੂ ਮਿਲ ਪੈਂਦਾ ਹੈ; (ਪਰ, ਇਹ ਸਿਫ਼ਤਿ-ਸਾਲਾਹ) ਪ੍ਰਭੂ ਦੀ ਮਿਹਰ ਨਾਲ ਮਿਲਦੀ ਹੈ ।੧। ਗੁਰੂ ਦੇ ਸ਼ਬਦ ਦੁਆਰਾ ਵਾਹੁ ਵਾਹੁ ਆਖਦੀ ਜੀਭ ਸੋਹਣੀ ਲੱਗਦੀ ਹੈ, ਪ੍ਰਭੂ ਮਿਲਦਾ ਹੀ ਗੁਰੂ ਦੇ ਪੂਰਨ ਸ਼ਬਦ ਦੀ ਰਾਹੀਂ ਹੈ । ਵੱਡੇ ਭਾਗਾਂ ਵਾਲਿਆਂ ਦੇ ਮੂੰਹ ਵਿਚੋਂ ਪ੍ਰਭੂ ਵਾਹੁ ਵਾਹੁ ਅਖਵਾਉਂਦਾ ਹੈ, ਜੋ ਮਨੁੱਖ ਵਾਹੁ ਵਾਹੁ ਕਰਦੇ ਹਨ, ਉਹ ਸੋਹਣੇ ਲੱਗਦੇ ਹਨ ਤੇ ਸਾਰੀ ਦੁਨੀਆ ਉਹਨਾਂ ਦੇ ਚਰਨ ਪਰਸਣ ਆਉਂਦੀ ਹੈ । ਹੇ ਨਾਨਕ! ਪ੍ਰਭੂ ਦੀ ਮੇਹਰ ਨਾਲ ਪ੍ਰਭੂ ਦੀ ਸਿਫ਼ਤਿ-ਸਾਲਾਹ ਹੁੰਦੀ ਹੈ ਤੇ ਸੱਚੇ ਦਰ ਤੇ ਸੋਭਾ ਮਿਲਦੀ ਹੈ ।੨। ਅਹੰਕਾਰੀ ਮਨੁੱਖਾਂ ਦੇ ਸਰੀਰ-ਰੂਪ ਕਿਲੇ੍ਹ ਵਿਚ ਕੂੜ ਤੇ ਕੁਸੱਤ-ਰੂਪ ਕਰੜੇ ਫਾਟਕ ਲੱਗੇ ਹੋਏ ਹਨ, ਪਰ ਅੰਨ੍ਹੇ ਤੇ ਅਗਿਆਨੀ ਮਨਮੁਖਾਂ ਨੂੰ ਭਰਮ ਵਿਚ ਭੁੱਲੇ ਹੋਣ ਕਰ ਕੇ ਦਿੱਸਦੇ ਨਹੀਂ ਹਨ । ਭੇਖ ਕਰਨ ਵਾਲੇ ਲੋਕ ਭੇਖ ਕਰ ਕਰ ਕੇ ਥੱਕ ਗਏ ਹਨ, ਪਰ ਉਹਨਾਂ ਨੂੰ ਭੀ ਕਿਸੇ ਉਪਾਉ ਕਰਨ ਨਾਲ (ਇਹ ਫਾਟਕ) ਨਹੀਂ ਦਿੱਸੇ, (ਹਾਂ) ਜੋ ਮਨੁੱਖ ਹਰੀ ਦਾ ਨਾਮ ਜਪਦੇ ਹਨ, ਉਹਨਾਂ ਦੇ ਕਪਾਟ ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਖੁਲ੍ਹਦੇ ਹਨ । ਪ੍ਰਭੂ (ਦਾ ਨਾਮ) ਅੰਮ੍ਰਿਤ ਦਾ ਰੁੱਖ ਹੈ, ਜਿਨ੍ਹਾਂ ਨੇ (ਇਸ ਦਾ ਰਸ) ਪੀਤਾ ਹੈ ਉਹ ਰੱਜ ਗਏ ਹਨ ।੧੪।

SHALOK, THIRD MEHL: Waaho! Waaho! The Lord Himself causes us to praise Him, through the True Word of the Gurus Shabad. Waaho! Waaho! is His Eulogy and Praise; how rare are the Gurmukhs who understand this. Waaho! Waaho! is the True Word of His Bani, by which we meet our True Lord. O Nanak, chanting Waaho! Waaho! God is attained; by His Grace, He is obtained. || 1 || THIRD MEHL: Chanting Waaho! Waaho! the tongue is adorned with the Word of the Shabad. Through the Perfect Shabad, one comes to meet God. How very fortunate are those, who with their mouths, chant Waaho! Waaho! How beautiful are those persons who chant Waaho! Waaho! and worship the Lord in adoration. Waaho! Waaho! is obtained by His Grace; O Nanak, honor is obtained at the Gate of the True Lord. || 2 || PAUREE: Within the fortress of body, are the hard and rigid doors of falsehood, deception and pride. Deluded by doubt, the blind and ignorant self-willed manmukhs cannot see them. They cannot be found by any efforts; wearing their religious robes, the wearers have grown weary of trying. The doors are opened only by the Word of the Gurus Shabad, and then, one chants the Name of the Lord. The Dear Lord is the Tree of Ambrosial Nectar; those who drink in this Nectar are satisfied. || 14 ||

Wednesday, 7th Bhaadon (Samvat 555 Nanakshahi) (Page 514)

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।

ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।

ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।

ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।

DHANAASAREE, FOURTH MEHL: O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ll

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩। SHALOK He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥ ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥ ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥ ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥ ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥ ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥ ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥ ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥ ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥ ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥ ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥ ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥ ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥ ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥

ਅਰਥ: ਹੇ ਮੇਰੀ ਮਾਂ! ਮੇਰਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਗਿਆ ਹੈ (ਪ੍ਰੋਤਾ ਗਿਆ ਹੈ। ਸ਼ਬਦ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਪੈਦਾ ਹੋ ਗਿਆ ਹੈ) । ਉਹੀ ਮਨੁੱਖ (ਅਸਲ) ਤਿਆਗੀ ਹੈ ਜਿਸ ਦਾ ਮਨ ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਰੰਗਿਆ ਗਿਆ ਹੈ। ਉਸ (ਬੈਰਾਗੀ) ਦੇ ਅੰਦਰ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਵਿਚ (ਮਸਤ ਰਹਿੰਦਾ ਹੈ) , ਸਦਾ ਕਾਇਮ ਰਹਿਣ ਵਾਸਤੇ ਮਾਲਕ-ਪ੍ਰਭੂ (ਦੇ ਚਰਨਾਂ ਵਿਚ) ਉਸ ਦੀ ਸੁਰਤਿ ਜੁੜੀ ਰਹਿੰਦੀ ਹੈ।੧।ਰਹਾਉ।6 ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ। ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ। ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ। ਹੇ ਮੇਰੇ ਸਾਈਂ! ਇਹ ਸਭ ਤੇਰੀ ਹੀ ਮੇਹਰ ਹੈ) ਤੂੰ ਆਪ ਹੀ (ਮੇਰੇ ਦਿਲ ਦੀ) ਜਾਣਨ-ਵਾਲਾ ਹੈਂ; ਆਪ ਹੀ ਪਛਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਚੰਗੀ) ਮਤਿ ਦੇਂਦਾ ਹੈਂ (ਜਿਸ ਕਰਕੇ ਤੇਰਾ ਦਰ ਛੱਡ ਕੇ ਹੋਰ ਪਾਸੇ ਨਹੀਂ ਭਟਕਦਾ) ।੧। ਅਨੇਕਾਂ ਹੀ ਵੈਰਾਗੀ ਵੈਰਾਗ ਦੀਆਂ ਗੱਲਾਂ ਕਰਦੇ ਹਨ, ਪਰ ਅਸਲ ਵੈਰਾਗ ਉਹ ਹੈ ਜੋ (ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਇਤਨਾ ਰੰਗਿਆ ਹੋਇਆ ਹੈ ਕਿ ਉਹ) ਖਸਮ-ਪ੍ਰਭੂ ਨੂੰ ਪਿਆਰਾ ਲੱਗਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ (ਪਰਮਾਤਮਾ ਦੀ ਯਾਦ ਨੂੰ ਵਸਾਂਦਾ ਹੈ ਤੇ) ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਮਸਤ (ਰਹਿ ਕੇ) ਗੁਰੂ ਦੀ ਦੱਸੀ ਹੋਈ ਕਾਰ ਕਰਦਾ ਹੈ। ਉਹ ਬੈਰਾਗੀ ਸਿਰਫ਼ ਪਰਮਾਤਮਾ ਨੂੰ ਚੇਤਦਾ ਹੈ (ਜਿਸ ਕਰਕੇ ਉਸ ਦਾ) ਮਨ (ਮਾਇਆ ਵਾਲੇ ਪਾਸੇ) ਨਹੀਂ ਡੋਲਦਾ, ਉਹ ਬੈਰਾਗੀ (ਮਾਇਆ ਵਲ) ਦੌੜਦੇ ਮਨ ਨੂੰ ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ। ਅਡੋਲ ਅਵਸਥਾ ਵਿਚ ਮਸਤ ਉਹ ਬੈਰਾਗੀ ਸਦਾ (ਪ੍ਰਭੂ ਦੇ ਨਾਮ-) ਰੰਗ ਵਿਚ ਰੰਗਿਆ ਰਹਿੰਦਾ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ।੨। ਹੇ ਭਾਈ! ਜਿਸ ਮਨੁੱਖ ਦਾ) ਚੰਚਲ ਮਨ ਰਤਾ ਭਰ ਭੀ ਆਤਮਕ ਆਨੰਦ ਵਿਚ ਨਿਵਾਸ ਦੇਣ ਵਾਲੇ ਨਾਮ ਵਿਚ ਵੱਸਦਾ ਹੈ (ਉਹ ਮਨੁੱਖ ਅਸਲ ਬੈਰਾਗੀ ਹੈ, ਤੇ ਉਹ ਬੈਰਾਗੀ) ਆਤਮਕ ਆਨੰਦ (ਮਾਣਦਾ ਹੈ) । ਹੇ ਪ੍ਰਭੂ! ਤੂੰ ਆਪ (ਉਸ ਬੈਰਾਗੀ ਨੂੰ ਜੀਵਨ ਦੇ ਸਹੀ ਰਸਤੇ ਦੀ) ਸਮਝ ਦਿੱਤੀ ਹੈ, (ਜਿਸ ਦੀ ਬਰਕਤਿ ਨਾਲ ਉਸ ਦੀ ਤ੍ਰਿਸ਼ਨਾ-) ਅੱਗ ਬੁਝ ਗਈ ਹੈ, ਤੇ ਉਸ ਦੀ ਜੀਭ ਉਸ ਦੀਆਂ ਅੱਖਾਂ (ਆਦਿਕ) ਇੰਦ੍ਰੇ ਸਦਾ-ਥਿਰ (ਹਰਿ-ਨਾਮ) ਵਿਚ ਰੰਗੇ ਰਹਿੰਦੇ ਹਨ। ਉਹ ਬੈਰਾਗੀ ਦੁਨੀਆ ਦੀਆਂ ਆਸਾਂ ਤੋਂ ਨਿਰਮੋਹ ਹੋ ਕੇ ਜੀਵਨ ਬਿਤੀਤ ਕਰਦਾ ਹੈ, ਉਹ (ਦੁਨੀਆ ਵਾਲੇ ਘਰ-ਘਾਟ ਦੀ ਅਪਣੱਤ ਛੱਡ ਕੇ) ਉਸ ਘਰ ਵਿਚ ਸੁਰਤਿ ਜੋੜੀ ਰੱਖਦਾ ਹੈ ਜੋ ਸਚ ਮੁਚ ਉਸ ਦਾ ਆਪਣਾ ਹੀ ਰਹੇਗਾ। ਅਜੇਹੇ ਬੈਰਾਗੀ (ਗੁਰੂ-ਦਰ ਤੋਂ ਮਿਲੀ) ਨਾਮ-ਭਿੱਛਿਆ ਨਾਲ ਰੱਜੇ ਰਹਿੰਦੇ ਹਨ, ਸੰਤੋਖੀ ਰਹਿੰਦੇ ਹਨ, (ਕਿਉਂਕਿ ਉਹਨਾਂ ਨੂੰ ਗੁਰੂ ਨੇ) ਅਡੋਲ ਆਤਮਕ ਅਵਸਥਾ ਵਿਚ ਟਿਕਾ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪਿਲਾ ਦਿੱਤਾ ਹੈ।੩। ਜਦ ਤਕ (ਮਨ ਵਿਚ) ਰਤਾ ਭਰ ਭੀ ਕੋਈ ਹੋਰ ਝਾਕ ਹੈ ਕਿਸੇ ਹੋਰ ਆਸਰੇ ਦੀ ਭਾਲ ਹੈ ਤਦ ਤਕ ਬਿਰਹੋਂ-ਅਵਸਥਾ ਪੈਦਾ ਨਹੀਂ ਹੋ ਸਕਦੀ। (ਪਰ ਹੇ ਪ੍ਰਭੂ! ਇਹ ਬਿਰਹੋਂ ਦੀ) ਦਾਤ ਦੇਣ ਵਾਲਾ ਤੂੰ ਇਕ ਆਪ ਹੀ ਹੈਂ, ਤੈਥੋਂ ਬਿਨਾ ਕੋਈ ਹੋਰ (ਇਹ ਦਾਤਿ) ਦੇਣ ਵਾਲਾ ਨਹੀਂ ਹੈ, ਤੇ ਇਹ ਸਾਰਾ ਜਗਤ ਤੇਰਾ ਆਪਣਾ ਹੀ (ਰਚਿਆ ਹੋਇਆ) ਹੈ।

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥ ਅਰਥ: ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧। ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ, ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ।੨। (ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ। (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ।੩। ਹੇ ਨਾਨਕ! ਆਖ-) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ।੪।੧੫।੨੬। SORAT’H, FIFTH MEHL: Infatuated with the darkness of emotional attachment to Maya, he does not know the Lord, the Great Giver. The Lord created his body and fashioned his soul, but he claims that his power is his, weighed down by the chains of egotism. || 2 || Behind closed doors, hidden by many screensown. || 1 || O foolish mind, God, your Lord and Master is watching over you. Whatever you do, He knows; nothing can remain concealed from Him. || Pause || You are intoxicated with the tastes of the tongue, with greed and pride; countless sins spring from these. You wandered in pain through countless incarnations, the man takes his pleasure with another man’s wife. When Chitr and Gupt, the celestial accountants of the conscious and subconscious, call for your account, who will screen you then? || 3 || O Perfect Lord, Merciful to the meek, Destroyer of pain, without You, I have no shelter at all. Please, lift me up out of the world-ocean; O God, I have come to Your Sanctuary. || 4 || 15 || 26 ||

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥ ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥ ਪਕੜਿ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥ ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ॥ ਹਥ ਮਰੋੜੈ ਤਨੁ ਕਪੇ ਸਿਆਹਹੁ ਹੋਆ ਸੇਤੁ ॥ ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ ਪ੍ਰਭ ਦੇਤੁ ॥ ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ ॥੭॥

ਅਰਥ: (ਜਿਵੇਂ) ਭਾਦਰੋਂ (ਦੇ ਤ੍ਰਾਟਕੇ ਤੇ ਘੁੰਮੇ) ਵਿਚ (ਮਨੁੱਖ ਬਹੁਤ ਘਬਰਾਂਦਾ ਹੈ, ਤਿਵੇਂ) ਜਿਸ ਜੀਵ-ਇਸਤ੍ਰੀ ਦਾ ਪਿਆਰ ਪ੍ਰਭੂ-ਪਤੀ ਤੋਂ ਬਿਨਾ ਕਿਸੇ ਹੋਰ ਨਾਲ ਲੱਗਦਾ ਹੈ ਉਹ ਭਟਕਣਾ ਦੇ ਕਾਰਨ ਜੀਵਨ ਦੇ ਸਹੀ ਰਸਤੇ ਤੋਂ ਖੁੰਝ ਜਾਂਦੀ ਹੈ, ਉਹ ਭਾਵੇਂ ਲੱਖਾਂ ਹਾਰ ਸਿੰਗਾਰ ਕਰੇ, (ਉਸ ਦੇ) ਕਿਸੇ ਕੰਮ ਨਹੀਂ ਆਉਂਦੇ।

ਜਿਸ ਦਿਨ ਮਨੁੱਖ ਦਾ ਸਰੀਰ ਨਾਸ ਹੋਵੇਗਾ (ਜਦੋਂ ਮਨੁੱਖ ਮਰ ਜਾਇਗਾ) ਉਸ ਵੇਲੇ (ਸਾਰੇ ਸਾਕ-ਅੰਗ) ਆਖਣਗੇ ਕਿ ਇਹ ਹੁਣ ਗੁਜ਼ਰ ਗਿਆ ਹੈ। (ਲੋਥ ਅਪਵਿਤ੍ਰ ਪਈ ਹੈ, ਇਸ ਨੂੰ ਛੇਤੀ ਬਾਹਰ ਲੈ ਚੱਲੋ) । ਜਮਦੂਤ (ਜਿੰਦ ਨੂੰ) ਫੜ ਕੇ ਅੱਗੇ ਲਾ ਲੈਂਦੇ ਹਨ, ਕਿਸੇ ਨੂੰ (ਇਹ) ਭੇਤ ਨਹੀਂ ਦੱਸਦੇ (ਕਿ ਕਿੱਥੇ ਲੈ ਚੱਲੇ ਹਾਂ) । (ਜਿਨ੍ਹਾਂ ਸੰਬੰਧੀਆਂ ਨਾਲ (ਸਾਰੀ ਉਮਰ ਬੜਾ) ਪਿਆਰ ਬਣਿਆ ਰਹਿੰਦਾ ਹੈ ਉਹ ਪਲ ਵਿਚ ਹੀ ਸਾਥ ਛੱਡ ਬੈਠਦੇ ਹਨ।

(ਮੌਤ ਆਈ ਵੇਖ ਕੇ ਮਨੁੱਖ) ਬੜਾ ਪਛੁਤਾਂਦਾ ਹੈ, ਉਸ ਦਾ ਸਰੀਰ ਔਖਾ ਹੁੰਦਾ ਹੈ, ਉਹ ਕਾਲੁ ਤੋਂ ਚਿੱਟਾ ਪਿਆ ਹੁੰਦਾ ਹੈ (ਘਬਰਾਹਟ ਨਾਲ ਇਕ ਰੰਗ ਆਉਂਦਾ ਹੈ ਇਕ ਜਾਂਦਾ ਹੈ) । ਇਹ ਸਰੀਰ ਮਨੁੱਖ ਦੇ ਕੀਤੇ ਕਰਮਾਂ ਦਾ ਖੇਤ ਹੈ, ਜੋ ਕੁਝ ਮਨੁੱਖ ਇਸ ਵਿਚ ਬੀਜਦਾ ਹੈ ਉਹੀ ਫ਼ਸਲ ਵੱਢਦਾ ਹੈ (ਜੇਹੇ ਕਰਮ ਕਰਦਾ ਹੈ, ਤੇਹਾ ਫਲ ਪਾਂਦਾ ਹੈ) ।

ਹੇ ਨਾਨਕ! ਜਿਨ੍ਹਾਂ ਦਾ ਰਾਖਾ ਤੇ ਹਿਤੂ ਗੁਰੂ ਬਣਦਾ ਹੈ, ਉਹ ਨਰਕ ਵਿਚ ਨਹੀਂ ਪਾਏ ਜਾਂਦੇ, (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹ ਪ੍ਰਭੂ ਦੀ ਸਰਨ ਵਿਚ ਆ ਜਾਂਦੇ ਹਨ, ਗੁਰੂ ਉਹਨਾਂ ਨੂੰ ਪ੍ਰਭੂ ਦੇ ਚਰਨ-ਰੂਪ ਜਹਾਜ਼ (ਵਿਚ ਚੜ੍ਹਾ) ਦੇਂਦਾ ਹੈ।7।

In the month of Bhaadon, she is deluded by doubt, because of her attachment to duality. She may wear thousands of ornaments, but they are of no use at all. On that day when the body perishes-at that time, she becomes a ghost. The Messenger of Death seizes and holds her, and does not tell anyone his secret. And her loved ones-in an instant, they move on, leaving her all alone. She wrings her hands, her body writhes in pain, and she turns from black to white. As she has planted, so does she harvest; such is the field of karma. Nanak seeks God’s Sanctuary; God has given him the Boat of His Feet. Those who love the Guru, the Protector and Savior, in Bhaadon, shall not be thrown down into hell. || 7 ||

BAARAH MAAHAA ~ THE TWELVE MONTHS: MAAJH, FIFTH MEHL, FOURTH HOUSE:ONE UNIVERSAL CREATOR GOD. BY THE GRACE OF THE TRUE GURU:Email ThisBlogThis!Share to TwitterShare to FacebookShare to Pinterest

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥

ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।

ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨। ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।

ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩। ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।

(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪। ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ। DHANAASAREE, FIRST MEHL, FIRST HOUSE, CHAU-PADAS: ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:

My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 |

TRIBUNE INTERNATIONAL: HUKAMNAMA SAHIB APRIL 24,2021: ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿ...

ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥ ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥ ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥੪॥੭॥੫੭॥ ਅਰਥ: ਹੇ ਸੰਤ ਜਨੋ! ਸਾਧ ਸੰਗਤਿ (ਇਕ) ਸੁੰਦਰ (ਅਸਥਾਨ) ਹੈ। ਜੇਹੜਾ ਮਨੁੱਖ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ (ਮਨ ਨੂੰ ਨਾਮ-ਜਲ ਨਾਲ ਪਵਿਤ੍ਰ ਕਰਦਾ ਹੈ) , ਉਸ ਦੀ ਜਿੰਦ ਦਾ (ਵਿਕਾਰਾਂ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ, ਉਹ ਆਪਣੀ ਸਾਰੀ ਕੁਲ ਨੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੧।ਰਹਾਉ। (ਹੇ ਭਾਈ! ਸਾਧ ਸੰਗਤਿ ਵਿਚ ਜਿਸ ਮਨੁੱਖ ਦਾ) ਆਤਮਕ ਇਸ਼ਨਾਨ ਗੁਰੂ ਨੇ ਸਫਲ ਕਰ ਦਿੱਤਾ, ਉਹ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪ ਜਪ ਕੇ (ਆਪਣੇ ਸਾਰੇ) ਪਾਪ ਨਾਸ ਕਰ ਲੈਂਦਾ ਹੈ। ਸਰਬ-ਵਿਆਪਕ ਕਰਤਾਰ ਆਪ ਉਸ ਦੀ ਸਹੈਤਾ ਕਰਦਾ ਹੈ, (ਉਸ ਦੀ ਆਤਮਕ ਰਾਸਿ-ਪੂੰਜੀ ਦਾ) ਰਤਾ ਭਰ ਭੀ ਨੁਕਸਾਨ ਨਹੀਂ ਹੁੰਦਾ।੧। ਹੇ ਭਾਈ! ਜੇਹੜਾ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ ਟਿਕ ਕੇ) ਆਪਣੇ ਪਰਮਾਤਮਾ ਦਾ ਆਰਾਧਨ ਕਰਦਾ ਹੈ, (ਉਹ ਮਨੁੱਖ ਇਸ ਸਤਸੰਗ-ਸਰੋਵਰ ਵਿਚ ਆਤਮਕ) ਇਸ਼ਨਾਨ ਕਰ ਕੇ ਆਪਣੀ ਆਤਮਕ ਜੀਵਨ ਦੀ ਰਾਸਿ-ਪੂੰਜੀ ਨੂੰ ਪੂਰਨ ਤੌਰ ਤੇ ਬਚਾ ਲੈਂਦਾ ਹੈ। ਸਾਰਾ ਜਗਤ ਉਸ ਦੀ ਸੋਭਾ ਦਾ ਗੀਤ ਗਾਂਦਾ ਹੈ, ਉਹ ਮਨੁੱਖ ਮਨ-ਚਿਤਵੇ ਫਲ ਹਾਸਲ ਕਰ ਲੈਂਦਾ ਹੈ।੨। ਹੇ ਭਾਈ! ਜੇਹੜਾ ਮਨੁੱਖ ਸੰਤਾਂ ਦੇ ਸਰੋਵਰ ਵਿਚ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ, ਉਹ ਮਨੁੱਖ ਸਭ ਤੋਂ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ।੩। ਹੇ ਭਾਈ! ਪਰਮਾਤਮਾ ਨਾਲ ਮਿਲਾਪ ਦੀ ਇਸ ਵਿਚਾਰ ਨੂੰ ਉਹ ਮਨੁੱਖ ਸਮਝਦਾ ਹੈ, ਜਿਸ ਉੱਤੇ ਪਰਮਾਤਮਾ ਆਪ ਦਇਆਵਾਨ ਹੁੰਦਾ ਹੈ। ਹੇ ਨਾਨਕ! (ਆਖ-) ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੀ ਸ਼ਰਨ ਪਿਆ ਰਹਿੰਦਾ ਹੈ, ਉਹ ਆਪਣਾ ਹਰੇਕ ਕਿਸਮ ਦਾ ਚਿੰਤਾ-ਫ਼ਿਕਰ ਦੂਰ ਕਰ ਲੈਂਦਾ ਹੈ।੪।੭।੫੭। SORATH, FIFTH MEHL: The Creator Lord Himself stood between us, and not a hair upon my head was touched. The Guru made my cleansing bath successful; meditating on the Lord, Har, Har, my sins were erased. || 1 || O Saints, the purifying pool of Ram Das is sublime. Whoever bathes in it, his family and ancestry are saved, and his soul is saved as well. || 1 || Pause || The world sings cheers of victory, and the fruits of his mind痴 desires are obtained. Whoever comes and bathes here, and meditates on his God, is safe and sound. || 2 || One who bathes in the healing pool of the Saints, that humble being obtains the supreme status. He does not die, or come and go in reincarnation; he meditates on the Name of the Lord, Har, Har. || 3 || He alone knows this about God, whom God blesses with His kindness. Baba Nanak seeks the Sanctuary of God; all his worries and anxieties are dispelled. || 4 || 7 || 57 ||

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

ਬਿਲਾਵਲੁ ਮਹਲਾ ੪ ॥ ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥ ਮਨ ਕੀ ਬਿਰਥਾ ਮਨ ਹੀ ਜਾਣੈ ਅਵਰੁ ਕਿ ਜਾਣੈ ਕੋ ਪੀਰ ਪਰਈਆ ॥੧॥ ਰਾਮ ਗੁਰਿ ਮੋਹਨਿ ਮੋਹਿ ਮਨੁ ਲਈਆ ॥ ਹਉ ਆਕਲ ਬਿਕਲ ਭਈ ਗੁਰ ਦੇਖੇ ਹਉ ਲੋਟ ਪੋਟ ਹੋਇ ਪਈਆ ॥੧॥ ਰਹਾਉ ॥ ਹਉ ਨਿਰਖਤ ਫਿਰਉ ਸਭਿ ਦੇਸ ਦਿਸੰਤਰ ਮੈ ਪ੍ਰਭ ਦੇਖਨ ਕੋ ਬਹੁਤੁ ਮਨਿ ਚਈਆ ॥ ਮਨੁ ਤਨੁ ਕਾਟਿ ਦੇਉ ਗੁਰ ਆਗੈ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਈਆ ॥੨॥ ਕੋਈ ਆਣਿ ਸਦੇਸਾ ਦੇਇ ਪ੍ਰਭ ਕੇਰਾ ਰਿਦ ਅੰਤਰਿ ਮਨਿ ਤਨਿ ਮੀਠ ਲਗਈਆ ॥ ਮਸਤਕੁ ਕਾਟਿ ਦੇਉ ਚਰਣਾ ਤਲਿ ਜੋ ਹਰਿ ਪ੍ਰਭੁ ਮੇਲੇ ਮੇਲਿ ਮਿਲਈਆ ॥੩॥ ਚਲੁ ਚਲੁ ਸਖੀ ਹਮ ਪ੍ਰਭੁ ਪਰਬੋਧਹ ਗੁਣ ਕਾਮਣ ਕਰਿ ਹਰਿ ਪ੍ਰਭੁ ਲਹੀਆ ॥ ਭਗਤਿ ਵਛਲੁ ਉਆ ਕੋ ਨਾਮੁ ਕਹੀਅਤੁ ਹੈ ਸਰਣਿ ਪ੍ਰਭੂ ਤਿਸੁ ਪਾਛੈ ਪਈਆ ॥੪॥ ਖਿਮਾ ਸੀਗਾਰ ਕਰੇ ਪ੍ਰਭ ਖੁਸੀਆ ਮਨਿ ਦੀਪਕ ਗੁਰ ਗਿਆਨੁ ਬਲਈਆ ॥ ਰਸਿ ਰਸਿ ਭੋਗ ਕਰੇ ਪ੍ਰਭੁ ਮੇਰਾ ਹਮ ਤਿਸੁ ਆਗੈ ਜੀਉ ਕਟਿ ਕਟਿ ਪਈਆ ॥੫॥ ਹਰਿ ਹਰਿ ਹਾਰੁ ਕੰਠਿ ਹੈ ਬਨਿਆ ਮਨੁ ਮੋਤੀਚੂਰੁ ਵਡ ਗਹਨ ਗਹਨਈਆ ॥ ਹਰਿ ਹਰਿ ਸਰਧਾ ਸੇਜ ਵਿਛਾਈ ਪ੍ਰਭੁ ਛੋਡਿ ਨ ਸਕੈ ਬਹੁਤੁ ਮਨਿ ਭਈਆ ॥੬॥ਕਹੈ ਪ੍ਰਭੁ ਅਵਰੁ ਅਵਰੁ ਕਿਛੁ ਕੀਜੈ ਸਭੁ ਬਾਦਿ ਸੀਗਾਰੁ ਫੋਕਟ ਫੋਕਟਈਆ ॥ ਕੀਓ ਸੀਗਾਰੁ ਮਿਲਣ ਕੈ ਤਾਈ ਪ੍ਰਭੁ ਲੀਓ ਸੁਹਾਗਨਿ ਥੂਕ ਮੁਖਿ ਪਈਆ ॥੭॥ ਹਮ ਚੇਰੀ ਤੂ ਅਗਮ ਗੁਸਾਈ ਕਿਆ ਹਮ ਕਰਹ ਤੇਰੈ ਵਸਿ ਪਈਆ ॥ ਦਇਆ ਦੀਨ ਕਰਹੁ ਰਖਿ ਲੇਵਹੁ ਨਾਨਕ ਹਰਿ ਗੁਰ ਸਰਣਿ ਸਮਈਆ ॥੮॥੫॥੮॥

somvwr, 30 swvx (sMmq 555 nwnkSwhI) (AMg: 835)

ਬਿਲਾਵਲੁ ਮਹਲਾ ੪ ॥ ਹੇ ਭਾਈ! ਗੁਰੂ ਦੇ ਬਚਨ ਸੁਣ ਕੇ (ਇਉਂ ਹੋਇਆ ਹੈ ਜਿਵੇਂ ਮੇਰੇ) ਮਨ ਵਿਚ (ਬਿਰਹੋਂ ਦੇ) ਤੀਰ ਵੱਜ ਗਏ ਹਨ ਮੇਰੇ ਅੰਦਰ ਪ੍ਰਭੂ ਦੇ ਦਰਸਨ ਦੀ ਤਾਂਘ ਪੈਦਾ ਹੋ ਗਈ ਹੈ । ਹੇ ਭਾਈ! (ਮੇਰੇ) ਮਨ ਦੀ (ਇਸ ਵੇਲੇ ਦੀ) ਪੀੜਾ ਨੂੰ (ਮੇਰਾ ਆਪਣਾ) ਮਨ ਹੀ ਜਾਣਦਾ ਹੈ । ਕੋਈ ਹੋਰ ਪਰਾਈ ਪੀੜ ਨੂੰ ਕੀਹ ਜਾਣ ਸਕਦਾ ਹੈ ।੧।ਹੇ (ਮੇਰੇ) ਰਾਮ! ਪਿਆਰੇ ਗੁਰੂ ਨੇ (ਮੇਰਾ) ਮਨ ਆਪਣੇ ਵੱਸ ਵਿਚ ਕਰ ਲਿਆ ਹੈ । ਗੁਰੂ ਦਾ ਦਰਸਨ ਕਰ ਕੇ (ਹੁਣ) ਮੈਂ ਆਪਣੀ ਚਤੁਰਾਈ-ਸਿਆਣਪ ਗਵਾ ਬੈਠੀ ਹਾਂ ਮੇਰਾ ਆਪਣਾ ਆਪ ਮੇਰੇ ਆਪਣੇ ਵੱਸ ਵਿਚ ਨਹੀਂ ਰਿਹਾ (ਮੇਰਾ ਮਨ ਅਤੇ ਮੇਰੇ ਗਿਆਨ-ਇੰਦ੍ਰੇ ਗੁਰੂ ਦੇ ਵੱਸ ਵਿਚ ਹੋ ਗਏ ਹਨ) ।੧।ਰਹਾਉ।ਹੇ ਭਾਈ! (ਮੇਰੇ) ਮਨ ਵਿਚ ਪ੍ਰਭੂ ਦਾ ਦਰਸਨ ਕਰਨ ਦਾ ਬਹੁਤ ਚਾਉ ਪੈਦਾ ਹੋ ਚੁਕਾ ਹੈ ਮੈਂ ਸਾਰੇ ਦੇਸਾਂ ਦੇਸਾਂਤਰਾਂ ਵਿਚ (ਉਸ ਨੂੰ) ਭਾਲਦੀ ਫਿਰਦੀ ਹਾਂ (ਸਾਂ) । ਜਿਸ (ਗੁਰੂ) ਨੇ (ਮੈਨੂੰ) ਪ੍ਰਭੂ (ਦੇ ਮਿਲਾਪ) ਦਾ ਰਸਤਾ ਵਿਖਾਲ ਦਿੱਤਾ ਹੈ ਉਸ ਗੁਰੂ ਦੇ ਅੱਗੇ ਮੈਂ ਆਪਣਾ ਤਨ ਕੱਟ ਕੇ ਭੇਟਾ ਕਰ ਰਹੀ ਹਾਂ (ਆਪਣਾ ਆਪ ਗੁਰੂ ਦੇ ਹਵਾਲੇ ਕਰ ਰਹੀ ਹਾਂ) ।੨।ਹੇ ਭਾਈ! (ਹੁਣ ਜੇ) ਕੋਈ ਪ੍ਰਭੂ ਦਾ ਸੁਨੇਹਾ ਲਿਆ ਕੇ (ਮੈਨੂੰ) ਦੇਂਦਾ ਹੈ ਤਾਂ ਉਹ ਮੇਰੇ ਹਿਰਦੇ ਵਿਚ ਮੇਰੇ ਮਨ ਵਿਚ ਮੇਰੇ ਤਨ ਵਿਚ ਪਿਆਰਾ ਲੱਗਦਾ ਹੈ । ਹੇ ਭਾਈ! ਜਿਹੜਾ ਕੋਈ ਸੱਜਣ ਮੈਨੂੰ ਪ੍ਰਭੂ ਮਿਲਾਂਦਾ ਹੈ ਮੈਂ ਆਪਣਾ ਸਿਰ ਕੱਟ ਕੇ ਉਸ ਦੇ ਪੈਰਾਂ ਹੇਠ ਰੱਖਣ ਨੂੰ ਤਿਆਰ ਹਾਂ ।੩।ਹੇ ਸਖੀ! ਆ ਤੁਰ ਹੇ ਸਖੀ! ਆ ਤੁਰ ਅਸੀ (ਚੱਲ ਕੇ) ਪ੍ਰਭੂ (ਦੇ ਪਿਆਰ) ਨੂੰ ਹਿਲੂਣਾ ਦੇਈਏ (ਆਤਮਕ) ਗੁਣਾਂ ਦੇ ਕਾਮਣ ਪਾ ਕੇ ਉਸ ਪ੍ਰਭੂ-ਪਤੀ ਨੂੰ ਵੱਸ ਵਿਚ ਕਰੀਏ । ਭਗਤੀ ਨਾਲ ਪਿਆਰ ਕਰਨ ਵਾਲਾ ਇਹ ਉਸ ਦਾ ਨਾਮ ਕਿਹਾ ਜਾਂਦਾ ਹੈ (ਹੇ ਸਖੀ! ਆ) ਉਸ ਦੀ ਸਰਨ ਪੈ ਜਾਈਏ ਉਸ ਦੇ ਦਰ ਤੇ ਡਿੱਗ ਪਈਏ ।੪।ਹੇ ਸਹੇਲੀਏ! ਜਿਹੜੀ ਜੀਵ-ਇਸਤ੍ਰੀ ਖਿਮਾ ਵਾਲੇ ਸੁਭਾਵ ਨੂੰ ਆਪਣੇ ਆਤਮਕ ਜੀਵਨ ਦੀ ਸਜਾਵਟ ਬਣਾਂਦੀ ਹੈ ਜਿਹੜੀ ਆਪਣੇ ਮਨ ਵਿਚ ਗੁਰੂ ਤੋਂ ਮਿਲੀ ਆਤਮਕ ਜੀਵਨ ਦੀ ਸੂਝ (ਦਾ) ਦੀਵਾ ਜਗਾਂਦੀ ਹੈ ਪ੍ਰਭੂ-ਪਤੀ ਉਸ ਉਤੇ ਪ੍ਰਸੰਨ ਹੋ ਜਾਂਦਾ ਹੈ । ਪ੍ਰਭੂ ਉਸ ਦੇ ਆਤਮਕ ਮਿਲਾਪ ਨੂੰ ਬੜੇ ਆਨੰਦ ਨਾਲ ਮਾਣਦਾ ਹੈ । ਹੇ ਸਹੇਲੀ! ਮੈਂ ਉਸ ਪ੍ਰਭੂ-ਪਤੀ ਦੇ ਅੱਗੇ ਆਪਣੀ ਜਿੰਦ ਮੁੜ ਮੁੜ ਵਾਰਨੇ ਕਰਨ ਨੂੰ ਤਿਆਰ ਹਾਂ ।੫।ਹੇ ਸਹੇਲੀਏ! ਪਰਮਾਤਮਾ ਦੇ ਨਾਮ (ਦੀ ਸੁਆਸ ਸੁਆਸ ਯਾਦ) ਦਾ ਹਾਰ ਮੈਂ (ਆਪਣੇ) ਗਲ ਵਿਚ ਪਾ ਲਿਆ ਹੈ (ਯਾਦ ਦੀ ਬਰਕਤ ਨਾਲ ਸੁੰਦਰ ਹੋ ਚੁਕਿਆ ਆਪਣਾ) ਮਨ ਮੈਂ ਸਭ ਤੋਂ ਵੱਡਾ ਮੋਤੀਚੁੂਰ ਗਹਿਣਾ ਬਣਾ ਲਿਆ ਹੈ । ਹਰਿ-ਨਾਮ ਦੀ ਸਰਧਾ ਦੀ ਮੈਂ (ਆਪਣੇ ਹਿਰਦੇ ਵਿਚ) ਸੇਜ ਵਿਛਾ ਦਿੱਤੀ ਹੈ ਮੇਰੇ ਮਨ ਵਿਚ ਉਹ ਪ੍ਰਭੂ-ਪਤੀ ਬਹੁਤ ਪਿਆਰਾ ਲੱਗ ਰਿਹਾ ਹੈ (ਹੁਣ ਤੈਨੂੰ ਯਕੀਨ ਹੈ ਕਿ ਉਹ) ਪ੍ਰਭੂ-ਪਤੀ ਮੈਨੂੰ ਛੱਡ ਨਹੀਂ ਸਕਦਾ ।੬।ਹੇ ਸਹੇਲੀਏ! (ਜੇ) ਪ੍ਰਭੂ-ਪਤੀ ਕੁਝ ਹੋਰ ਆਖਦਾ ਰਹੇ ਤੇ (ਜੀਵ-ਇਸਤ੍ਰੀ) ਕੁਝ ਹੋਰ ਕਰਦੀ ਰਹੇ ਤਾਂ (ਉਸ ਜੀਵ-ਇਸਤ੍ਰੀ ਦਾ) ਸਾਰਾ ਸਿੰਗਾਰ (ਸਾਰਾ ਧਾਰਮਿਕ ਉੱਦਮ) ਵਿਅਰਥ ਚਲਾ ਜਾਂਦਾ ਹੈ ਬਿਲਕੁਲ ਫੋਕਾ ਬਣ ਜਾਂਦਾ ਹੈ । (ਉਸ ਦੇ) ਮੂੰਹ ਉਤੇ ਤਾਂ ਥੁੱਕਾਂ ਹੀ ਪਈਆਂ ਉਸ ਪ੍ਰਭੂ ਨੇ ਤਾਂ (ਕਿਸੇ ਹੋਰ) ਸੁਹਾਗਣ ਨੂੰ ਆਪਣੀ ਬਣਾ ਲਿਆ ।੭।ਹੇ ਪ੍ਰਭੂ! ਅਸੀ ਤੇਰੀਆਂ ਦਾਸੀਆਂ ਹਾਂ ਤੂੰ ਅਪਹੁੰਚ ਤੇ ਧਰਤੀ ਦਾ ਖਸਮ ਹੈਂ । ਅਸੀ ਜੀਵ-ਇਸਤ੍ਰੀਆਂ (ਤੇਰੇ ਹੁਕਮ ਤੋਂ ਬਾਹਰ) ਕੁਝ ਨਹੀਂ ਕਰ ਸਕਦੀਆਂ ਅਸੀ ਤਾਂ ਸਦਾ ਤੇਰੇ ਵੱਸ ਵਿਚ ਹਾਂ । ਹੇ ਨਾਨਕ! (ਆਖ) ਹੇ ਹਰੀ! ਅਸਾਂ ਕੰਗਾਲਾਂ ਉਤੇ ਮਿਹਰ ਕਰ ਸਾਨੂੰ ਆਪਣੇ ਚਰਨਾਂ ਵਿਚ ਰੱਖ ਸਾਨੂੰ ਗੁਰੂ ਦੀ ਸਰਨ ਵਿਚ ਸਮਾਈ ਦੇਈ ਰੱਖ ।੮।੫।

BILAAVAL, FOURTH MEHL: The thirst for God has welled up deep within me; hearing the Word of the Gurus Teachings, my mind is pierced by His arrow. The pain of my mind is known only to my own mind; who can know the pain of another? || 1 || The Lord, the Guru, the Enticer, has enticed my mind. I am stunned and amazed, gazing upon my Guru; I have entered the realm of wonder and bliss. || 1 || Pause ||

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ ॥ ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥ ਬਾਵਲਿ ਹੋਈ ਸੋ ਸਹੁ ਲੋਰਉ ॥ ਤੈ ਸਹਿ ਮਨ ਮਹਿ ਕੀਆ ਰੋਸੁ ॥ ਮੁਝੁ ਅਵਗਨ ਸਹ ਨਾਹੀ ਦੋਸੁ ॥੧॥ ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥ ਜੋਬਨੁ ਖੋਇ ਪਾਛੈ ਪਛੁਤਾਨੀ ॥੧॥ ਰਹਾਉ ॥ ਕਾਲੀ ਕੋਇਲ ਤੂ ਕਿਤ ਗੁਨ ਕਾਲੀ ॥ ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ ॥ ਪਿਰਹਿ ਬਿਹੂਨ ਕਤਹਿ ਸੁਖੁ ਪਾਏ ॥ ਜਾ ਹੋਇ ਕ੍ਰਿਪਾਲੁ ਤਾ ਪ੍ਰਭੂ ਮਿਲਾਏ ॥੨॥ ਵਿਧਣ ਖੂਹੀ ਮੁੰਧ ਇਕੇਲੀ ॥ ਨਾ ਕੋ ਸਾਥੀ ਨਾ ਕੋ ਬੇਲੀ ॥ ਕਰਿ ਕਿਰਪਾ ਪ੍ਰਭਿ ਸਾਧਸੰਗਿ ਮੇਲੀ ॥ ਜਾ ਫਿਰਿ ਦੇਖਾ ਤਾ ਮੇਰਾ ਅਲਹੁ ਬੇਲੀ ॥੩॥ ਵਾਟ ਹਮਾਰੀ ਖਰੀ ਉਡੀਣੀ ॥ ਖੰਨਿਅਹੁ ਤਿਖੀ ਬਹੁਤੁ ਪਿਈਣੀ ॥ ਉਸੁ ਊਪਰਿ ਹੈ ਮਾਰਗੁ ਮੇਰਾ ॥ ਸੇਖ ਫਰੀਦਾ ਪੰਥੁ ਸਮ੍ਹ੍ਹਾਰਿ ਸਵੇਰਾ ॥੪॥੧॥

ਹੇ ਮੇਰੇ ਮਾਲਿਕ! ਮੈਂ ਤੇਰੀ ਕਦਰ ਨਾ ਜਾਤੀ, ਜੁਆਨੀ ਦਾ ਵੇਲਾ ਗਵਾ ਕੇ ਹੁਣ ਪਿਛੋਂ ਮੈਂ ਝੁਰ ਰਹੀ ਹਾਂ।ਰਹਾਉ। ਬੜੀ ਦੁਖੀ ਹੋ ਕੇ, ਬੜੀ ਤੜਫ ਕੇ ਮੈਂ ਹੁਣ ਹੱਥ ਮਲ ਰਹੀ ਹਾਂ, ਤੇ ਝੱਲੀ ਹੋ ਕੇ ਹੁਣ ਮੈਂ ਉਸ ਖਸਮ ਨੂੰ ਲੱਭਦੀ ਫਿਰਦੀ ਹਾਂ। ਹੇ ਖਸਮ-ਪ੍ਰਭੂ! ਤੇਰਾ ਕੋਈ ਦੋਸ (ਮੇਰੀ ਇਸ ਭੈੜੀ ਹਾਲਤ ਬਾਰੇ) ਨਹੀਂ ਹੈ, ਮੇਰੇ ਵਿਚ ਹੀ ਔਗੁਣ ਸਨ, ਤਾਹੀਏਂ ਤੂੰ ਆਪਣੇ ਮਨ ਵਿਚ ਮੇਰੇ ਨਾਲ ਰੋਸਾ ਕੀਤਾ।੧। (ਹੁਣ ਮੈਂ ਕੋਇਲ ਨੂੰ ਪੁੱਛਦੀ ਫਿਰਦੀ ਹਾਂ-) ਹੇ ਕਾਲੀ ਕੋਇਲ! ਭਲਾ, ਮੈਂ ਤਾਂ ਆਪਣੇ ਕਰਮਾਂ ਦੀ ਮਾਰੀ ਦੁਖੀ ਹਾਂ ਹੀ) ਤੂੰ ਭੀ ਕਿਉਂ ਕਾਲੀ (ਹੋ ਗਈ) ਹੈਂ? (ਕੋਇਲ ਭੀ ਇਹੀ ਉੱਤਰ ਦੇਂਦੀ ਹੈ) ਮੈਨੂੰ ਮੇਰੇ ਪ੍ਰੀਤਮ ਦੇ ਵਿਛੋੜੇ ਨੇ ਸਾੜ ਦਿੱਤਾ ਹੈ। (ਠੀਕ ਹੈ) ਖਸਮ ਤੋਂ ਵਿੱਛੁੜ ਕੇ ਕਿਥੇ ਕੋਈ ਸੁਖ ਪਾ ਸਕਦੀ ਹੈ? (ਪਰ ਜੀਵ-ਇਸਤ੍ਰੀ ਦੇ ਵੱਸ ਦੀ ਗੱਲ ਨਹੀਂ ਹੈ) ਜਦੋਂ ਪ੍ਰਭੂ ਆਪ ਮਿਹਰਬਾਨ ਹੁੰਦਾ ਹੈ ਤਾਂ ਆਪ ਹੀ ਮਿਲਾ ਲੈਂਦਾ ਹੈ। (ਇਸ ਜਗਤ-ਰੂਪ) ਡਰਾਉਣੀ ਖੂਹੀ ਵਿਚ ਮੈਂ ਜੀਵ-ਇਸਤ੍ਰੀ ਇਕੱਲੀ (ਡਿੱਗੀ ਪਈ ਸਾਂ, ਇਥੇ) ਕੋਈ ਮੇਰਾ ਸਾਥੀ ਨਹੀਂ (ਮੇਰੇ ਦੁੱਖਾਂ ਵਿਚ) ਕੋਈ ਮੇਰਾ ਮਦਦਗਾਰ ਨਹੀਂ। ਹੁਣ ਜਦੋਂ ਪ੍ਰਭੂ ਨੇ ਮੇਹਰ ਕਰ ਕੇ ਮੈਨੂੰ ਸਤਸੰਗ ਵਿਚ ਮਿਲਾਇਆ ਹੈ, (ਸਤਸੰਗ ਵਿਚ ਆ ਕੇ) ਜਦੋਂ ਮੈਂ ਵੇਖਦੀ ਹਾਂ ਤਾਂ ਮੈਨੂੰ ਮੇਰਾ ਰੱਬ ਬੇਲੀ ਦਿੱਸ ਰਿਹਾ ਹੈ।੩। ਹੇ ਭਾਈ! ਅਸਾਡਾ ਇਹ ਜੀਵਨ-ਪੰਧ ਬੜਾ ਭਿਆਨਕ ਹੈ, ਖੰਡੇ ਨਾਲੋਂ ਤਿੱਖਾ ਹੈ, ਬੜੀ ਤੇਜ਼ ਧਾਰ ਵਾਲਾ ਹੈ; ਇਸ ਦੇ ਉਤੋਂ ਦੀ ਅਸਾਂ ਲੰਘਣਾ ਹੈ। ਇਸ ਵਾਸਤੇ, ਹੇ ਫਰੀਦ! ਸਵੇਰੇ ਸਵੇਰੇ ਰਸਤਾ ਸੰਭਾਲ।੪।੧। O my lord! I didn't appreciate you, I lost the time of youth and now I am falling behind. Stay. I am now wringing my hands in great pain, in great agony, and now I am wandering around looking for that person. O Lord of Khasam! You have no fault (about this bad condition of mine), I only had flaws, so you were angry with me in your heart.

(Now I keep asking the cuckoo-) O black cuckoo! Well, I am suffering because of my deeds) Why are you also black (turned)? (Cuckoo also gives the same answer) I have been burned by the separation of my beloved. (Okay) Where can one find happiness after being freed from khasam? (But it is not a matter of the power of the living-woman) When the Lord Himself is merciful, He reconciles Himself. 2.

In this world-form) fearsome pit I the creature alone (fell, here) No one is my companion (in my sorrows) No one is my helper. Now that the Lord has graciously joined me in the Satsang, (coming to the Satsang) when I look, I am seeing my God Belly. 3. Hey brother! Asada, this part of life is very terrible, it is sharper than a sword, it has a very sharp edge; We have to pass through it. Therefore, O Farid! Save the way early in the morning. 4.1.

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧। JAITSREE, FOURTH MEHL, FIRST HOUSE, CHAU-PADAS: ONE UNIVERSAL CREATOR GOD. BY THE GRACE OF THE TRUE GURU: The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||

ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥ ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ। ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧। ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩। ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪। ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕ) ਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ। ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ (ਆਤਮਕ ਮੌਤ ਤੋਂ) ਬਚ ਜਾਂਦੇ ਹਨ।੭। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ (ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ (ਦੇ ਨਾਮ) ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ।੮।੧।

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧। ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬। SHALOK, FOURTH MEHL: He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. || 1 || FOURTH MEHL: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru’s feet. || 2 || PAUREE: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. || 26 |

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥ ਅਰਥ: ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ।੧। ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ-ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ। ਪਰਮਾਤਮਾ ਦੇ ਦਰਸਨ ਨਾਲ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ।੨।੮।੧੨। JAITSREE, FIFTH MEHL: After wandering through so many incarnations, I have come to Your Sanctuary. Save me — lift my body up out of the deep, dark pit of the world, and attach me to Your feet. || 1 || Pause || I do not know anything about spiritual wisdom, meditation or karma, and my way of life is not clean and pure. Please attach me to the hem of the robe of the Saadh Sangat, the Company of the Holy; help me to cross over the terrible river. || 1 || Comforts, riches and the sweet pleasures of Maya — do not implant these within your mind. Slave Nanak is satisfied and satiated by the Blessed Vision of the Lord’s Darshan; his only ornamentation is the love of the Lord’s Name. || 2 || 8 || 12 ||

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ੍ਹ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥ ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥ ਅਰਥ: ਹੇ ਪਿਆਰੇ ਪ੍ਰਭੂ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ, ਤੇਰਾ ਹੀ ਆਸਰਾ ਹੈ। ਹੇ ਪਿਆਰੇ ਪ੍ਰਭੂ! ਸਿਰਫ਼ ਤੂੰ ਹੀ (ਅਸਾਂ ਜੀਵਾਂ ਦੀ) ਰੱਖਿਆ ਕਰਨ ਜੋਗਾ ਹੈਂ। (ਤੈਨੂੰ ਭੁਲਾ ਕੇ ਰੱਖਿਆ ਵਾਸਤੇ) ਹੋਰ ਹੋਰ ਚਤੁਰਾਈਆਂ (ਸੋਚਣੀਆਂ) ਕਿਸੇ ਵੀ ਕੰਮ ਨਹੀਂ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਏ, ਉਹ ਸਦਾ ਖਿੜਿਆ ਰਹਿੰਦਾ ਹੈ। ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਜਿਸ ਉਤੇ (ਪ੍ਰਭੂ ਆਪ) ਦਇਆਵਾਨ ਹੁੰਦਾ ਹੈ। ਹੇ ਭਾਈ! ਗੁਰੂ ਸੁਆਮੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰਨ ਦੇ ਸਮਰੱਥ ਹੈ (ਕਿਉਂਕਿ) ਉਹ ਸਾਰੀਆਂ ਤਾਕਤਾਂ ਦਾ ਮਾਲਕ ਹੈ। ਹੇ ਨਾਨਕ! ਗੁਰੂ ਪਰਮਾਤਮਾ ਦਾ ਰੂਪ ਹੈ। (ਆਪਣੇ ਸੇਵਕਾਂ ਦੇ) ਸਦਾ ਹੀ ਅੰਗ-ਸੰਗ ਰਹਿੰਦਾ ਹੈ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ, ਉਹਨਾਂ ਦੀ ਸੋਭਾ ਸੁਣ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ। (ਉਹ ਵਡ-ਭਾਗੀ ਮਨੁੱਖ ਸਦਾ) ਪਰਮਾਤਮਾ ਦਾ ਨਾਮ ਸਿਮਰਦੇ ਹਨ, ਪਰਮਾਤਮਾ ਦਾ ਨਾਮ ਉਚਾਰਦੇ ਹਨ, ਪਰਮਾਤਮਾ ਦੇ ਨਾਮ ਵਿਚ ਹੀ ਉਹਨਾਂ ਦਾ ਮਨ ਰੰਗਿਆ ਰਹਿੰਦਾ ਹੈ। ਹੇ ਪ੍ਰਭੂ! ਤੇਰਾ ਇਹ) ਸੇਵਕ (ਤੇਰੇ ਉਹਨਾਂ) ਸੇਵਕਾਂ ਦੀ ਸੇਵਾ (ਦੀ ਦਾਤਿ ਤੇਰੇ ਪਾਸੋਂ) ਮੰਗਦਾ ਹੈ, (ਤੇਰੀ) ਪੂਰਨ ਬਖ਼ਸ਼ਸ਼ ਨਾਲ (ਹੀ) ਮੈਂ (ਉਹਨਾਂ ਦੀ) ਸੇਵਾ ਦੀ ਕਾਰ ਕਰ ਸਕਦਾ ਹਾਂ। ਹੇ ਮਾਲਕ-ਪ੍ਰਭੂ! ਤੇਰੇ ਸੇਵਕ) ਨਾਨਕ ਦੀ (ਤੇਰੇ ਦਰ ਤੇ) ਅਰਦਾਸ ਹੈ, (-ਮੇਹਰ ਕਰ) ਮੈਂ ਤੇਰੇ ਸੇਵਕਾਂ ਦਾ ਦਰਸਨ ਕਰ ਸਕਾਂ।੨। ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਬਹਿਣ-ਖਲੋਣ ਸਦਾ ਗੁਰਮੁਖਾਂ ਦੀ ਸੰਗਤਿ ਵਿਚ ਹੈ, ਉਹ ਮਨੁੱਖ ਵੱਡੇ ਭਾਗਾਂ ਵਾਲੇ ਆਖੇ ਜਾ ਸਕਦੇ ਹਨ। (ਗੁਰਮੁਖਾਂ ਦੀ ਸੰਗਤਿ ਵਿਚ ਹੀ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਪਵਿੱਤਰ ਨਾਮ ਸਿਮਰਿਆ ਜਾ ਸਕਦਾ ਹੈ, ਅਤੇ ਮਨ ਵਿਚ (ਉੱਚੇ ਆਤਮਕ ਜੀਵਨ ਦਾ) ਚਾਨਣ (ਗਿਆਨ) ਪੈਦਾ ਹੁੰਦਾ ਹੈ। ਹੇ ਭਾਈ! ਗੁਰਮੁਖਾਂ ਦੀ ਸੰਗਤਿ ਵਿਚ ਹੀ) ਸਾਰੀ ਉਮਰ ਦਾ ਦੁੱਖ ਕੱਟਿਆ ਜਾ ਸਕਦਾ ਹੈ, ਅਤੇ ਜਮਰਾਜ ਦੀ ਧੌਂਸ ਭੀ ਮੁੱਕ ਜਾਂਦੀ ਹੈ। ਪਰ, ਹੇ ਨਾਨਕ! ਗੁਰਮੁਖਾਂ ਦਾ) ਦਰਸਨ ਉਹਨਾਂ ਮਨੁੱਖਾਂ ਨੂੰ ਹੀ ਨਸੀਬ ਹੁੰਦਾ ਹੈ ਜੋ ਆਪਣੇ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ।੩। ਹੇ ਸਭ ਤੋਂ ਉੱਚੇ, ਅਪਾਰ ਅਤੇ ਬੇਅੰਤ ਮਾਲਕ-ਪ੍ਰਭੂ! ਕੋਈ ਭੀ ਮਨੁੱਖ ਤੇਰੇ (ਸਾਰੇ) ਗੁਣ ਨਹੀਂ ਜਾਣ ਸਕਦਾ। ਜੇਹੜੇ ਮਨੁੱਖ (ਤੇਰੇ ਗੁਣ) ਗਾਂਦੇ ਹਨ, ਉਹ ਵਿਕਾਰਾਂ ਤੋਂ ਬਚ ਨਿਕਲਦੇ ਹਨ। ਜੇਹੜੇ ਮਨੁੱਖ (ਤੇਰੀਆਂ ਸਿਫ਼ਤਾਂ) ਸੁਣਦੇ ਹਨ, ਉਹਨਾਂ ਦੇ ਅਨੇਕਾਂ ਪਾਪ ਨਾਸ ਹੋ ਜਾਂਦੇ ਹਨ। ਹੇ ਭਾਈ! ਪਰਮਾਤਮਾ ਪਸ਼ੂ-ਸੁਭਾਵ ਬੰਦਿਆਂ ਨੂੰ, ਅਤੇ ਮਹਾ ਮੂਰਖਾਂ ਨੂੰ (ਸੰਸਾਰ-ਸਮੁੰਦਰ ਤੋਂ) ਤਾਰ ਦੇਂਦਾ ਹੈ, ਬੜੇ ਬੜੇ ਕਠੋਰ-ਚਿੱਤ ਮਨੁੱਖਾਂ ਨੂੰ ਪਾਰ ਲੰਘਾ ਲੈਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ!) ਤੇਰੇ ਦਾਸ ਤੇਰੀ ਸਰਨ ਪਏ ਰਹਿੰਦੇ ਹਨ, ਅਤੇ ਸਦਾ ਹੀ ਤੈਥੋਂ ਸਦਕੇ ਹੁੰਦੇ ਹਨ।੪।੧।੪। RAAG BILAAVAL, FIFTH MEHL, SECOND HOUSE, TO BE SUNG TO THE TUNE OF YAAN-REE-AY: ONE UNIVERSAL CREATOR GOD. BY THE GRACE OF THE TRUE GURU: You are the Support of my mind, O my Beloved, You are the Support of my mind. All other clever tricks are useless, O Beloved; You alone are my Protector. || 1 || Pause || One who meets with the Perfect True Guru, O Beloved, that humble person is enraptured. He alone serves the Guru, O Beloved, unto whom the Lord becomes merciful. Fruitful is the form of the Divine Guru, O Lord and Master; He is overflowing with all powers. O Nanak, the Guru is the Supreme Lord God, the Transcendent Lord; He is ever-present, forever and ever. || 1 || I live by hearing, hearing of those who know their God. They contemplate the Lord’s Name, they chant the Lord’s Name, and their minds are imbued with the Lord’s Name. I am Your servant; I beg to serve Your humble servants. By the karma of perfect destiny, I do this. This is Nanak’s prayer: O my Lord and Master, may I obtain the Blessed Vision of Your humble servants. || 2 || They are said to be very fortunate, O Beloved, who who dwell in the Society of the Saints. They contemplate the Immaculate, Ambrosial Naam, and their minds are illuminated. The pains of birth and death are eradicated, O Beloved, and the fear of the Messenger of Death is ended. They alone obtain the Blessed Vision of this Darshan, O Nanak, who are pleasing to their God. || 3 || O my lofty, incomparable and infinite Lord and Master, who can know Your Glorious Virtues? Those who sing them are saved, and those who listen to them are saved; all their sins are erased. You save the beasts, demons and fools, and even stones are carried across. Slave Nanak seeks Your Sanctuary; he is forever and ever a sacrifice to You. || 4 || 1 || 4 ||1

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥ ਅਰਥ: ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ।ਰਹਾਉ। ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ।੧। ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ। ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ। (ਭਗਤੀ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ (ਉਹਨਾਂ ਦੇ ਅੰਦਰੋਂ) ਚਿੰਤਾ ਨਾਸ ਹੋ ਜਾਂਦੀ ਹੈ।੨। ਹੇ ਭਾਈ! ਸਾਧ ਸੰਤ ਜਿੱਥੇ (ਭੀ) ਇਕੱਠੇ ਹੁੰਦੇ ਹਨ ਉਥੇ ਉਹ ਸਾਜ ਵਰਤ ਕੇ ਬਾਣੀ ਪੜ੍ਹ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ (ਹੀ) ਗਾਂਦੇ ਹਨ। ਹੇ ਭਾਈ! ਸੰਤਾਂ ਦੀ ਸੰਗਤਿ ਵਿਚ ਬੈਠਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਸ਼ਾਂਤੀ ਹਾਸਲ ਹੁੰਦੀ ਹੈ। ਪਰ, ਉਹਨਾਂ ਦੀ ਸੰਗਤਿ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉੱਤੇ ਬਖ਼ਸ਼ਸ਼ (ਦਾ ਲੇਖ ਲਿਖਿਆ ਹੋਵੇ) ।੩। ਹੇ ਭਾਈ! ਮੈਂ ਆਪਣੇ ਦੋਵੇਂ ਹੱਥ ਜੋੜ ਕੇ ਅਰਦਾਸ ਕਰਦਾ ਹਾਂ ਕਿ ਮੈਂ ਸੰਤ ਜਨਾਂ ਦੇ ਚਰਨ ਧੋ ਕੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਉਚਾਰਦਾ ਰਹਾਂ। ਹੇ ਭਾਈ! ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਤੋਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ ਜੇਹੜੇ ਦਇਆਲ ਕਿਰਪਾਲ ਪ੍ਰਭੂ ਦੀ ਹਜ਼ੂਰੀ ਵਿਚ (ਸਦਾ ਟਿਕੇ ਰਹਿੰਦੇ ਹਨ) ।੪।੨।੨੩। DHANAASAREE, FIFTH MEHL: I am meek and poor; the Name of God is my only Support. The Name of the Lord, Har, Har, is my occupation and earnings. I gather only the Lord’s Name. It is useful in both this world and the next. || 1 || Imbued with the Love of the Lord God’s Infinite Name, the Holy Saints sing the Glorious Praises of the One Lord, the Formless Lord. || Pause || The Glory of the Holy Saints comes from their total humility. The Saints realize that their greatness rests in the Praises of the Lord. Meditating on the Lord of the Universe, the Saints are in bliss. The Saints find peace, and their anxieties are dispelled. || 2 || Wherever the Holy Saints gather, there they sing the Praises of the Lord, in music and poetry. In the Society of the Saints, there is bliss and peace. They alone obtain this Society, upon whose foreheads such destiny is written. || 3 || With my palms pressed together, I offer my prayer. I wash their feet, and chant the Praises of the Lord, the treasure of virtue. O God, merciful and compassionate, let me remain in Your Presence. Nanak lives, in the dust of the Saints. || 4 || 2 || 23 ||

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

The daily Hukamnama Sahib from Sri Darbar Sahib Amritsar including Translation in Punjabi and English audio ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਟੋਡੀ ਮਹਲਾ ੪ ਘਰੁ ੧ ॥

ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥ ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥ ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥ ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥ ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥ ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥ ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥

ਅਰਥ: ਹੇ ਭਾਈ! ਮੇਰਾ ਮਨ ਪਰਮਾਤਮਾ ਦੀ ਯਾਦ ਤੋਂ ਬਿਨਾ ਰਹਿ ਨਹੀਂ ਸਕਦਾ। ਗੁਰੂ (ਜਿਸ ਮਨੁੱਖ ਨੂੰ) ਜਿੰਦ ਦਾ ਪਿਆਰਾ ਪ੍ਰਭੂ ਮਿਲਾ ਦੇਂਦਾ ਹੈ, ਉਸ ਨੂੰ ਸੰਸਾਰ-ਸਮੁੰਦਰ ਵਿਚ ਮੁੜ ਨਹੀਂ ਆਉਣਾ ਪੈਂਦਾ।੧।ਰਹਾਉ।

ਹੇ ਭਾਈ! ਮੇਰੇ ਹਿਰਦੇ ਵਿਚ ਪ੍ਰਭੂ (ਦੇ ਮਿਲਾਪ) ਦੀ ਤਾਂਘ ਲੱਗੀ ਹੋਈ ਸੀ (ਮੇਰਾ ਜੀ ਕਰਦਾ ਸੀ ਕਿ) ਮੈਂ (ਆਪਣੀਆਂ) ਅੱਖਾਂ ਨਾਲ ਹਰੀ-ਪ੍ਰਭੂ ਨੂੰ ਵੇਖ ਲਵਾਂ। ਦਇਆਲ ਗੁਰੂ ਨੇ ਪਰਮਾਤਮਾ ਦਾ ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ-ਇਹੀ ਹੈ ਹਰੀ-ਪ੍ਰਭੂ (ਨੂੰ ਮਿਲਣ) ਦਾ ਪੱਧਰਾ ਰਸਤਾ।੧।

ਹੇ ਭਾਈ! ਅਨੇਕਾਂ ਕੌਤਕਾਂ ਦੇ ਮਾਲਕ ਹਰੀ ਪ੍ਰਭੂ ਗੋਬਿੰਦ ਦਾ ਨਾਮ ਜਿਸ ਮਨੁੱਖ ਨੇ ਪ੍ਰਾਪਤ ਕਰ ਲਿਆ, ਉਸ ਦੇ ਹਿਰਦੇ ਵਿਚ, ਉਸ ਦੇ ਮਨ ਵਿਚ ਸਰੀਰ ਵਿਚ, ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਦੇ ਮੱਥੇ ਉੱਤੇ ਮੂੰਹ ਉੱਤੇ ਚੰਗਾ ਭਾਗ ਜਾਗ ਪੈਂਦਾ ਹੈ।੨।

ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਲੋਭ ਆਦਿਕ ਵਿਕਾਰਾਂ ਵਿਚ ਮਸਤ ਰਹਿੰਦਾ ਹੈ, ਉਹਨਾਂ ਨੂੰ ਚੰਗਾ ਅਕਾਲ ਪੁਰਖ ਭੁੱਲਿਆ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਹ ਮਨੁੱਖ ਮੂਰਖ ਕਹੇ ਜਾਂਦੇ ਹਨ, ਆਤਮਕ ਜੀਵਨ ਵਲੋਂ ਬੇ-ਸਮਝ ਆਖੇ ਜਾਂਦੇ ਹਨ। ਉਹਨਾਂ ਦੇ ਮੱਥੇ ਉਤੇ ਮੰਦੀ ਕਿਸਮਤ (ਉੱਘੜੀ ਹੋਈ ਸਮਝ ਲਵੋ) ।੩।

ਹੇ ਦਾਸ ਨਾਨਕ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰੋਂ ਲਿਖਿਆ ਚੰਗਾ ਭਾਗ ਉੱਘੜ ਪਿਆ, ਉਹਨਾਂ ਨੇ ਗੁਰੂ ਪਾਸੋਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਉਹਨਾਂ ਨੇ ਗੁਰੂ ਪਾਸੋਂ ਚੰਗੇ ਮੰਦੇ ਕੰਮ ਦੀ ਪਰਖ ਕਰਨ ਵਾਲੀ ਅਕਲ ਹਾਸਲ ਕਰ ਲਈ, ਉਹਨਾਂ ਨੇ ਪਰਮਾਤਮਾ ਦੇ ਮਿਲਾਪ ਵਾਸਤੇ ਗੁਰੂ ਪਾਸੋਂ ਆਤਮਕ ਜੀਵਨ ਦੀ ਸੂਝ ਪ੍ਰਾਪਤ ਕਰ ਲਈ।੪।੧।

ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:

RAAG TODEE, CHAU-PADAS, FOURTH MEHL, FIRST HOUSE:

Without the Lord, my mind cannot survive. If the Guru unites me with my Beloved Lord God, my breath of life, then I shall not have to face the wheel of reincarnation again in the terrifying world-ocean. || 1 || Pause || My heart is gripped by a yearning for my Lord God, and with my eyes, I behold my Lord God. The merciful True Guru has implanted the Name of the Lord within me; this is the Path leading to my Lord God. || 1 || Through the Lord’s Love, I have found the Naam, the Name of my Lord God, the Lord of the Universe, the Lord my God. The Lord seems so very sweet to my heart, mind and body; upon my face, upon my forehead, my good destiny is inscribed. || 2 || Those whose minds are attached to greed and corruption forget the Lord, the good Lord God. Those self-willed manmukhs are called foolish and ignorant; misfortune and bad destiny are written on their foreheads. || 3 || From the True Guru, I have obtained a discriminating intellect; the Guru has revealed the spiritual wisdom of God. Servant Nanak has obtained the Naam from the Guru; such is the destiny inscribed upon his forehead. || 4 || 1 ||

Brought to you by @ Gs jhampur ------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧। JAITSREE, FOURTH MEHL, FIRST HOUSE, CHAU-PADAS: ONE UNIVERSAL CREATOR GOD. BY THE GRACE OF THE TRUE GURU: The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥ ਅਰਥ: (ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇ) ਗੁਣ ਚੇਤੇ ਕਰਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ। ਪਰਮਾਤਮਾ ਦੇ ਗੁਣ ਗਾਵਣੇ, ਮਾਨੋ, ਇਕ ਪੌੜੀ ਹੈ ਜੋ ਗੁਰੂ ਨੇ ਦਿੱਤੀ ਹੈ ਤੇ ਇਸ ਪੌੜੀ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤਕ ਪਹੁੰਚ ਸਕੀਦਾ ਹੈ, (ਇਸ ਪੌੜੀ ਤੇ ਚੜ੍ਹਨ ਦੀ ਬਰਕਤਿ ਨਾਲ ਮੇਰੇ ਅੰਦਰ) ਸਦਾ-ਥਿਰ ਰਹਿਣ ਵਾਲਾ ਆਨੰਦ ਬਣ ਰਿਹਾ ਹੈ। ਜੇਹੜਾ ਮਨੁੱਖ (ਇਸ ਪੌੜੀ ਦੀ ਬਰਕਤਿ ਨਾਲ) ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਪਹੁੰਚਦਾ ਹੈ ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ। ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਉਸ ਦੀ ਮਤਿ ਅਟੱਲ ਹੋ ਜਾਂਦੀ ਹੈ। ਪਰਮਾਤਮਾ ਅਟੱਲ ਹੈ। (ਜੇ ਗੁਣ ਗਾਵਣ ਵਾਲੀ ਮਤਿ ਨਹੀਂ ਬਣੀ, ਤਾਂ) ਕੋਈ ਇਸ਼ਨਾਨ, ਕੋਈ ਦਾਨ, ਕੋਈ ਚੁੰਚ-ਗਿਆਨਤਾ, ਤੇ ਕੋਈ ਤੀਰਥ-ਇਸ਼ਨਾਨ ਪਰਮਾਤਮਾ ਨੂੰ ਖ਼ੁਸ਼ ਨਹੀਂ ਕਰ ਸਕਦਾ। (ਗੁਣ ਗਾਵਣ ਵਾਲੇ ਮਨੁੱਖ ਦੇ ਮਨ ਵਿਚੋਂ) ਧੋਖੇ-ਫ਼ਰੇਬ, ਮੋਹ ਦੇ ਚਮਤ-ਕਾਰੇ, ਵਿਕਾਰ ਆਦਿਕ ਸਭ ਮੁੱਕ ਜਾਂਦੇ ਹਨ। ਉਸ ਦੇ ਅੰਦਰ ਨਾਹ ਝੂਠ ਰਹਿ ਜਾਂਦਾ ਹੈ, ਨਾਹ ਠੱਗੀ ਰਹਿੰਦੀ ਹੈ, ਨਾਹ ਮੇਰ-ਤੇਰ ਰਹਿੰਦੀ ਹੈ। (ਪ੍ਰਭੂ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪ੍ਰਭੂ ਦੇ) ਗੁਣ ਗਾਂਵਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪ੍ਰਭੂ ਹੀ ਪਿਆਰਾ ਲੱਗਦਾ ਜਾ ਰਿਹਾ ਹੈ।੧। ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥ ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ ॥ ਮਥਿ ਅੰਮ੍ਰਿਤੁ ਪੀਆ ਇਹੁ ਮਨੁ ਦੀਆ ਗੁਰ ਪਹਿ ਮੋਲੁ ਕਰਾਇਆ ॥ ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥ ਤਿਸੁ ਨਾਲਿ ਗੁਣ ਗਾਵਾ ਜੇ ਤਿਸੁ ਭਾਵਾ ਕਿਉ ਮਿਲੈ ਹੋਇ ਪਰਾਇਆ ॥ ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥ ਅਰਥ: ਉਸ ਮਾਲਕ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ ਜਗਤ ਪੈਦਾ ਕੀਤਾ ਹੈ। (ਸਿਫ਼ਤਿ-ਸਾਲਾਹ ਕਰਨ ਤੋਂ ਬਿਨਾ ਮਨੁੱਖ ਦੇ ਮਨ ਵਿਚ ਵਿਕਾਰਾਂ ਦੀ) ਮੈਲ ਲੱਗੀ ਰਹਿੰਦੀ ਹੈ, ਤੇ, ਜੇ ਮਨ (ਵਿਕਾਰਾਂ ਨਾਲ) ਮੈਲਾ ਟਿਕਿਆ ਰਹੇ ਤਾਂ ਕੋਈ ਭੀ ਨਾਮ-ਅੰਮ੍ਰਿਤ ਪੀ ਨਹੀਂ ਸਕਦਾ। (ਪਰ ਇਸ ਨਾਮ-ਅੰਮ੍ਰਿਤ ਦੀ ਪ੍ਰਾਪਤੀ ਵਾਸਤੇ ਭੀ ਮੁੱਲ ਦੇਣਾ ਪੈਂਦਾ ਹੈ) ਮੈਂ ਗੁਰੂ ਪਾਸੋਂ ਮੁੱਲ ਪੁਆਇਆ (ਤਾਂ ਉਸਨੇ ਦੱਸਿਆ ਕਿ) ਜਿਸ ਨੇ ਆਪਣਾ ਇਹ ਮਨ (ਗੁਰੂ ਦੇ) ਹਵਾਲੇ ਕੀਤਾ ਉਸ ਨੇ ਮੁੜ ਮੁੜ ਸਿਮਰ ਕੇ ਨਾਮ-ਅੰਮ੍ਰਿਤ ਪੀ ਲਿਆ। (ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਜਦੋਂ ਕਿਸੇ ਮਨੁੱਖ ਨੇ ਆਪਣਾ ਮਨ (ਮੈਲੇ ਪਾਸੇ ਵਲੋਂ ਹਟਾ ਕੇ) ਸਦਾ-ਥਿਰ ਪ੍ਰਭੂ ਵਿਚ ਜੋੜਿਆ ਤਾਂ ਉਸ ਨੇ ਆਤਮਕ ਅਡੋਲਤਾ ਵਿਚ ਟਿਕ ਕੇ ਆਪਣੇ ਪ੍ਰੀਤਮ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ। (ਪਰ) ਮੈਂ ਤਦੋਂ ਹੀ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਪ੍ਰਭੂ ਦੇ ਗੁਣ ਗਾ ਸਕਦਾ ਹਾਂ ਜੇ ਪ੍ਰਭੂ ਦੀ ਰਜ਼ਾ ਹੀ ਹੋਵੇ (ਜੇ ਉਸ ਨੂੰ ਮੈਂ ਚੰਗਾ ਲੱਗ ਪਵਾਂ) । ਪ੍ਰਭੂ ਤੋਂ ਓਪਰੇ ਓਪਰੇ ਰਿਹਾਂ ਪ੍ਰਭੂ ਨਾਲ ਮਿਲਾਪ ਨਹੀਂ ਹੋ ਸਕਦਾ। (ਸੋ, ਹੇ ਭਾਈ!) ਉਸ ਮਾਲਕ-ਪ੍ਰਭੂ ਦੀ (ਸਦਾ) ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ (ਇਹ) ਜਗਤ ਪੈਦਾ ਕੀਤਾ ਹੈ।੨। ਆਇ ਗਇਆ ਕੀ ਨ ਆਇਓ ਕਿਉ ਆਵੈ ਜਾਤਾ ॥ ਪ੍ਰੀਤਮ ਸਿਉ ਮਨੁ ਮਾਨਿਆ ਹਰਿ ਸੇਤੀ ਰਾਤਾ ॥ ਸਾਹਿਬ ਰੰਗਿ ਰਾਤਾ ਸਚ ਕੀ ਬਾਤਾ ਜਿਨਿ ਬਿੰਬ ਕਾ ਕੋਟੁ ਉਸਾਰਿਆ ॥ ਪੰਚ ਭੂ ਨਾਇਕੋ ਆਪਿ ਸਿਰੰਦਾ ਜਿਨਿ ਸਚ ਕਾ ਪਿੰਡੁ ਸਵਾਰਿਆ ॥ ਹਮ ਅਵਗਣਿਆਰੇ ਤੂ ਸੁਣਿ ਪਿਆਰੇ ਤੁਧੁ ਭਾਵੈ ਸਚੁ ਸੋਈ ॥ ਆਵਣ ਜਾਣਾ ਨਾ ਥੀਐ ਸਾਚੀ ਮਤਿ ਹੋਈ ॥੩॥ ਅਰਥ: ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਆ ਵੱਸੇ, ਉਸ ਨੂੰ ਹੋਰ ਕਿਸੇ ਪਦਾਰਥ ਦੀ ਲਾਲਸਾ ਨਹੀਂ ਰਹਿ ਜਾਂਦੀ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ। ਉਸ ਦਾ ਮਨ ਪ੍ਰੀਤਮ ਪ੍ਰਭੂ ਨਾਲ ਗਿੱਝ ਜਾਂਦਾ ਹੈ, ਪ੍ਰਭੂ ਦੇ ਪ੍ਰੇਮ ਨਾਲ ਰੰਗਿਆ ਜਾਂਦਾ ਹੈ। ਉਸ ਦਾ ਮਨ ਉਸ ਮਾਲਕ ਦੇ ਰੰਗ ਵਿਚ ਰੰਗਿਆ ਜਾਂਦਾ ਹੈ, ਉਹ ਉਸ ਸਦਾ-ਥਿਰ ਮਾਲਕ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰਦਾ ਰਹਿੰਦਾ ਹੈ ਜਿਸ ਨੇ ਪਾਣੀ ਦੀ ਬੂੰਦ ਤੋਂ ਸਰੀਰ-ਕਿਲ੍ਹਾ ਉਸਾਰ ਦਿੱਤਾ ਹੈ, ਜੋ ਪੰਜਾਂ ਤੱਤਾਂ ਦਾ ਮਾਲਕ ਹੈ, ਜੋ ਆਪ ਹੀ (ਸਰੀਰ ਜਗਤ ਦਾ) ਪੈਦਾ ਕਰਨ ਵਾਲਾ ਹੈ, ਜਿਸ ਨੇ ਆਪਣੇ ਰਹਿਣ ਲਈ ਮਨੁੱਖ ਦਾ ਸਰੀਰ ਸਜਾਇਆ ਹੈ। ਹੇ ਪਿਆਰੇ ਪ੍ਰਭੂ! ਤੂੰ (ਮੇਰੀ ਬੇਨਤੀ) ਸੁਣ। ਅਸੀ ਜੀਵ ਔਗੁਣਾਂ ਨਾਲ ਭਰੇ ਹੋਏ ਹਾਂ (ਤੂੰ ਆਪ ਹੀ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇ ਕੇ ਸਾਨੂੰ ਪਵਿਤ੍ਰ ਕਰਨ ਵਾਲਾ ਹੈਂ) ਜੇਹੜਾ ਜੀਵ (ਤੇਰੀ ਮੇਹਰ ਨਾਲ) ਤੈਨੂੰ ਪਸੰਦ ਆ ਜਾਂਦਾ ਹੈ ਉਹ ਤੇਰਾ ਹੀ ਰੂਪ ਹੋ ਜਾਂਦਾ ਹੈ। ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ, ਉਸ ਦੀ ਮਤਿ ਅਭੁੱਲ ਹੋ ਜਾਂਦੀ ਹੈ।੩। ਅੰਜਨੁ ਤੈਸਾ ਅੰਜੀਐ ਜੈਸਾ ਪਿਰ ਭਾਵੈ ॥ ਸਮਝੈ ਸੂਝੈ ਜਾਣੀਐ ਜੇ ਆਪਿ ਜਾਣਾਵੈ ॥ ਆਪਿ ਜਾਣਾਵੈ ਮਾਰਗਿ ਪਾਵੈ ਆਪੇ ਮਨੂਆ ਲੇਵਏ ॥ ਕਰਮ ਸੁਕਰਮ ਕਰਾਏ ਆਪੇ ਕੀਮਤਿ ਕਉਣ ਅਭੇਵਏ ॥ ਤੰਤੁ ਮੰਤੁ ਪਾਖੰਡੁ ਨ ਜਾਣਾ ਰਾਮੁ ਰਿਦੈ ਮਨੁ ਮਾਨਿਆ ॥ ਅੰਜਨੁ ਨਾਮੁ ਤਿਸੈ ਤੇ ਸੂਝੈ ਗੁਰ ਸਬਦੀ ਸਚੁ ਜਾਨਿਆ ॥੪॥ ਅਰਥ: ਇਸਤ੍ਰੀ ਨੂੰ ਉਹੋ ਜਿਹਾ ਸੁਰਮਾ ਪਾਣਾ ਚਾਹੀਦਾ ਹੈ ਜਿਹੋ ਜਿਹਾ ਉਸ ਦੇ ਪਤੀ ਨੂੰ ਚੰਗਾ ਲੱਗੇ (ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਦੇ ਮਿਲਾਪ ਵਾਸਤੇ ਉਹੋ ਜਿਹਾ ਉੱਦਮ ਕਰਨਾ ਚਾਹੀਦਾ ਹੈ ਜੇਹੜਾ ਪ੍ਰਭੂ-ਪਤੀ ਨੂੰ ਪਸੰਦ ਆਵੇ) । (ਪਰ ਜੀਵ ਦੇ ਕੀਹ ਵੱਸ ਹੈ?) ਜਦੋਂ ਪਰਮਾਤਮਾ ਆਪ ਸਮਝ ਬਖ਼ਸ਼ੇ, ਤਦੋਂ ਹੀ ਜੀਵ (ਸਹੀ ਰਸਤਾ) ਸਮਝ ਸਕਦਾ ਹੈ, ਤਦੋਂ ਹੀ ਜੀਵ ਨੂੰ ਸੂਝ ਆ ਸਕਦੀ ਹੈ, ਤਦੋਂ ਹੀ ਕੁਝ ਜਾਣਿਆ ਜਾ ਸਕਦਾ ਹੈ। ਪਰਮਾਤਮਾ ਆਪ ਹੀ ਸਮਝ ਦੇਂਦਾ ਹੈ, ਆਪ ਹੀ ਸਹੀ ਰਸਤੇ ਉਤੇ ਪਾਂਦਾ ਹੈ ਆਪ ਹੀ ਜੀਵ ਦੇ ਮਨ ਨੂੰ ਆਪਣੇ ਵਲ ਪ੍ਰੇਰਦਾ ਹੈ। ਸਾਧਾਰਨ ਕੰਮ ਤੇ ਚੰਗੇ ਕੰਮ ਪਰਮਾਤਮਾ ਆਪ ਹੀ ਜੀਵ ਪਾਸੋਂ ਕਰਾਂਦਾ ਹੈ; ਪਰ ਉਸ ਪ੍ਰਭੂ ਦਾ ਭੇਤ ਨਹੀਂ ਪਾਇਆ ਜਾ ਸਕਦਾ, ਕੋਈ ਉਸ ਦੀ ਕੀਮਤ ਨਹੀਂ ਜਾਣ ਸਕਦਾ। (ਪਰਮਾਤਮਾ ਦਾ ਪਿਆਰ ਪ੍ਰਾਪਤ ਕਰਨ ਲਈ) ਮੈਂ ਕੋਈ ਜਾਦੂ-ਟੂਣਾ ਕੋਈ ਮੰਤ੍ਰ ਆਦਿਕ ਪਖੰਡ ਕਰਨਾ ਨਹੀਂ ਜਾਣਦੀ। ਮੈਂ ਤਾਂ ਕੇਵਲ ਉਸ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ, ਮੇਰਾ ਮਨ ਉਸ ਦੀ ਯਾਦ ਵਿਚ ਗਿੱਝ ਗਿਆ ਹੈ। ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਵਾਸਤੇ ਉਸ ਦਾ ਨਾਮ ਹੀ ਸੁਰਮਾ ਹੈ, ਇਸ ਸੁਰਮੇ ਦੀ ਸੂਝ ਭੀ ਉਸੇ ਪਾਸੋਂ ਮਿਲਦੀ ਹੈ। (ਜਿਸ ਜੀਵ ਨੂੰ ਇਹ ਸੂਝ ਪੈ ਜਾਂਦੀ ਹੈ ਉਹ) ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਸਦਾ-ਥਿਰ ਪ੍ਰਭੂ ਨਾਲ ਡੂੰਘੀ ਸਾਂਝ ਪਾ ਲੈਂਦੀ ਹੈ।੪। ਸਾਜਨ ਹੋਵਨਿ ਆਪਣੇ ਕਿਉ ਪਰ ਘਰ ਜਾਹੀ ॥ ਸਾਜਨ ਰਾਤੇ ਸਚ ਕੇ ਸੰਗੇ ਮਨ ਮਾਹੀ ॥ ਮਨ ਮਾਹਿ ਸਾਜਨ ਕਰਹਿ ਰਲੀਆ ਕਰਮ ਧਰਮ ਸਬਾਇਆ ॥ ਅਠਸਠਿ ਤੀਰਥ ਪੁੰਨ ਪੂਜਾ ਨਾਮੁ ਸਾਚਾ ਭਾਇਆ ॥ ਆਪਿ ਸਾਜੇ ਥਾਪਿ ਵੇਖੈ ਤਿਸੈ ਭਾਣਾ ਭਾਇਆ ॥ ਸਾਜਨ ਰਾਂਗਿ ਰੰਗੀਲੜੇ ਰੰਗੁ ਲਾਲੁ ਬਣਾਇਆ ॥੫॥

Send in a voice message: https://podcasters.spotify.com/pod/show/gsjhampur/message

View Details

ਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥

ਅਰਥ: ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ।ਰਹਾਉ। ਹੇ ਮਨ! ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ। (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ। ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ-ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ।੧। ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ਨਹੀਂ। ਉਹ (ਧਨ-ਪਦਾਰਥ) ਅਖ਼ੀਰ ਵੇਲੇ ਨਾਲ ਨਹੀਂ ਜਾਂਦਾ। ਆਪਣੇ ਮਨ ਵਿਚ ਹਿਰਦੇ ਵਿਚ ਤੂੰ ਪਰਮਾਤਮਾ ਦਾ ਨਾਮ ਸਿਮਰਿਆ ਕਰ। ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨਾਂ (ਦੀ ਸੰਗਤਿ ਕਰਿਆ ਕਰ) , ਕਿਉਂਕਿ ਉਹਨਾਂ (ਸੰਤ ਜਨਾਂ ਦੀ) ਸੰਗਤਿ ਵਿਚ ਤੇਰੇ (ਮਾਇਆ ਦੇ) ਬੰਧਨ ਮੁੱਕ ਸਕਦੇ ਹਨ।੨। ਹੇ ਭਾਈ! ਪਰਮਾਤਮਾ ਦਾ ਆਸਰਾ ਫੜ, (ਆਪਣੇ) ਹਿਰਦੇ ਵਿਚ (ਪਰਮਾਤਮਾ ਦੇ) ਕੋਮਲ ਚਰਨ (ਵਸਾ) (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ, ਕੋਈ ਹੋਰ ਆਸਰਾ ਨਹੀਂ ਢੂੰਢਣਾ ਚਾਹੀਦਾ। ਹੇ ਨਾਨਕ! ਉਹੀ ਮਨੁੱਖ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਸੁਰਤਿ-ਅਭਿਆਸੀ ਹੈ, ਉਹੀ ਤਪਸ੍ਵੀ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ।੩।੧।੨੯। DHANAASAREE, FIFTH MEHL, SIXTH HOUSE: ONE UNIVERSAL CREATOR GOD. BY THE GRACE OF THE TRUE GURU: Listen, O Dear Beloved Saints, to my prayer. Without the Lord, no one is liberated. || Pause || O mind, do only deeds of purity; the Lord is the only boat to carry you across. Other entanglements shall be of no use to you. True living is serving the Divine, Supreme Lord God; the Guru has imparted this teaching to me. || 1 || Do not fall in love with trivial things; in the end, they shall not go along with you. Worship and adore the Lord with your mind and body, O Beloved Saint of the Lord; in the Saadh Sangat, the Company of the Holy, you shall be released from bondage. || 2 || In your heart, hold fast to the Sanctuary of the lotus feet of the Supreme Lord God; do not place your hopes in any other support. He alone is a devotee, spiritually wise, a meditator, and a penitent, O Nanak, who is blessed by the Lord’s Mercy. || 3 || 1 || 29 ||

Send in a voice message: https://podcasters.spotify.com/pod/show/gsjhampur/message

View Details

ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥

(ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ। ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ।੧। ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ। ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ। ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ! ਉਹਨਾਂ ਦੇ ਸਿਰ ਕੀਹ ਦੋਸ਼?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ।੧। ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ। ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ। ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥ (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ।੩।

SHALOK, THIRD MEHL: He acts according to pre-ordained destiny, written by the Creator Himself. Emotional attachment has drugged him, and he has forgotten the Lord, the treasure of virtue. Don’t think that he is alive in the world — he is dead, through the love of duality. Those who do not meditate on the Lord, as Gurmukh, are not permitted to sit near the Lord. They suffer the most horrible pain and suffering, and neither their sons nor their wives go along with them. Their faces are blackened among men, and they sigh in deep regret. No one places any reliance in the self-willed manmukhs; trust in them is lost. O Nanak, the Gurmukhs live in absolute peace; the Naam, the Name of the Lord, abides within them. || 1 || THIRD MEHL: They alone are relatives, and they alone are friends, who, as Gurmukh, join together in love. Night and day, they act according to the True Guru’s Will; they remain absorbed in the True Name. Those who are attached to the love of duality are not called friends; they practice egotism and corruption. The self-willed manmukhs are selfish; they cannot resolve anyone’s affairs. O Nanak, they act according to their pre-ordained destiny; no one can erase it. || 2 || PAUREE: You Yourself created the world, and You Yourself arranged the play of it. You Yourself created the three qualities, and fostered emotional attachment to Maya. He is called to account for his deeds done in egotism; he continues coming and going in reincarnation. The Guru instructs those whom the Lord Himself blesses with Grace. I am a sacrifice to my Guru; forever and ever, I am a sacrifice to Him. || 3||

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ। ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪। SORAT’H, FIFTH MEHL: He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||

Send in a voice message: https://podcasters.spotify.com/pod/show/gsjhampur/message

View Details

ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।

ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।

ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।

ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।

RAAG DHANAASAREE, THIRD MEHL, FOURTH HOUSE:

ONE UNIVERSAL CREATOR GOD. BY THE GRACE OF THE TRUE GURU:

I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||

The daily Hukamnama sahib from sri Darbar Sahib Amritsar including Punjabi and English translation audio ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫। DHANAASAREE, FOURTH MEHL: The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 || --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Send in a voice message: https://podcasters.spotify.com/pod/show/gsjhampur/message

View Details

SORAT’H, THIRD MEHL FIRST HOUSE, TI-TUKAS: ONE UNIVERSAL CREATOR GOD. BY THE GRACE OF THE TRUE GURU: You always preserve the honor of Your devotees, O Dear Lord; You have protected them from the very beginning of time. You protected Your servant Prahlaad, O Dear Lord, and annihilated Harnaakhash. The Gurmukhs place their faith in the Dear Lord, but the self-willed manmukhs are deluded by doubt. || 1 || O Dear Lord, this is Your Glory. You preserve the honor of Your devotees, O Lord Master; Your devotees seek Your Sanctuary. || Pause || The Messenger of Death cannot touch Your devotees; death cannot even approach them. The Name of the Lord alone abides in their minds; through the Naam, the Name of the Lord, they find liberation. Wealth and all the spiritual powers of the Siddhis fall at the feet of the Lord’s devotees; they obtain peace and poise from the Guru. || 2 || The self-willed manmukhs have no faith; they are filled with greed and self-interest. They are not Gurmukh — they do not understand the Word of the Shabad in their hearts; they do not love the Naam, the Name of the Lord. Their masks of falsehood and hypocrisy shall fall off; the self-willed manmukhs speak with insipid words. || 3 || You are pervading through Your devotees, O Dear God; through Your devotees, You are known.All the people are enticed by Maya; they are Yours, Lord — You alone are the Architect of Destiny. Overcoming my egotism and quieting the desires within my mind, I have come to realize the Word of the Guru’s Shabad. || 4 || God automatically does the work of those who love the Name of the Lord. By Guru’s Grace, he ever dwells in their minds, and He resolves all their affairs. Whoever challenges them is destroyed; they have the Lord God as their Savior. || 5 || Without serving the True Guru, no one finds the Lord; the self-willed manmukhs die crying out in pain. They come and go, and find no place of rest; in pain and suffering, they perish. But one who becomes Gurmukh drinks in the Ambrosial Nectar, and is easily absorbed in the True Name. || 6 || Without serving the True Guru, one cannot escape reincarnation, even by performing numerous rituals. Those who read the Vedas, and argue and debate without the Lord, lose their honor. True is the True Guru, and True is the Word of His Bani; in the Guru’s Sanctuary, one is saved. || 7 || Those whose minds are filled with the Lord are judged as true in the Court of the Lord; they are hailed as true in the True Court. Their praises echo throughout the ages, and no one can erase them. Nanak is forever a sacrifice to those who enshrine the Lord within their hearts. || 8 || 1 ||

Send in a voice message: https://podcasters.spotify.com/pod/show/gsjhampur/message

View Details

ਵਡਹੰਸੁ ਮਹਲਾ ੧ ਘਰੁ ੨ ॥ ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥ ਤੇਰੇ ਮੁੰਧ ਕਟਾਰੇ ਜੇਵਡਾ ਤਿਨਿ ਲੋਭੀ ਲੋਭ ਲੁਭਾਇਆ ॥ ਤੇਰੇ ਦਰਸਨ ਵਿਟਹੁ ਖੰਨੀਐ ਵੰਞਾ ਤੇਰੇ ਨਾਮ ਵਿਟਹੁ ਕੁਰਬਾਣੋ ॥ ਜਾ ਤੂ ਤਾ ਮੈ ਮਾਣੁ ਕੀਆ ਹੈ ਤੁਧੁ ਬਿਨੁ ਕੇਹਾ ਮੇਰਾ ਮਾਣੋ ॥ ਅਰਥ: ਹੇ ਭੈਣ! ਸਾਵਨ (ਦਾ ਮਹੀਨਾ) ਆ ਗਿਆ ਹੈ (ਸਾਵਨ ਦੀਆਂ ਕਾਲੀਆਂ ਘਟਾਂ ਵੇਖ ਕੇ ਸੋਹਣੇ) ਮੋਰਾਂ ਨੇ ਮਿੱਠੇ ਗੀਤ ਸ਼ੁਰੂ ਕਰ ਦਿੱਤੇ ਹਨ (ਤੇ ਪੈਲਾਂ ਪਾਣੀਆਂ ਸ਼ੁਰੂ ਕਰ ਦਿੱਤੀਆਂ ਹਨ) । (ਹੇ ਪ੍ਰਭੂ!) ਤੇਰੀ ਇਹ ਸੋਹਣੀ ਕੁਦਰਤਿ ਮੈਂ ਜੀਵ-ਇਸਤ੍ਰੀ ਵਾਸਤੇ, ਮਾਨੋ, ਕਟਾਰ ਹੈ (ਜੋ ਮੇਰੇ ਅੰਦਰ ਬਿਰਹੋਂ ਦੀ ਚੋਟ ਲਾ ਰਹੀ ਹੈ) ਫਾਹੀ ਹੈ, ਇਸ ਨੇ ਮੈਨੂੰ ਤੇਰੇ ਦੀਦਾਰ ਦੀ ਪ੍ਰੇਮਣ ਨੂੰ ਮੋਹ ਲਿਆ ਹੈ (ਤੇ ਮੈਨੂੰ ਤੇਰੇ ਚਰਨਾਂ ਵਿਚ ਖਿੱਚੀ ਜਾ ਰਹੀ ਹੈ) । (ਹੇ ਪ੍ਰਭੂ!) ਤੇਰੇ ਇਸ ਸੋਹਣੇ ਸਰੂਪ ਤੋਂ ਜੋ ਹੁਣ ਦਿੱਸ ਰਿਹਾ ਹੈ ਮੈਂ ਸਦਕੇ ਹਾਂ ਸਦਕੇ ਹਾਂ (ਤੇਰਾ ਇਹ ਸਰੂਪ ਮੈਨੂੰ ਤੇਰਾ ਨਾਮ ਚੇਤੇ ਕਰਾ ਰਿਹਾ ਹੈ, ਤੇ) ਮੈਂ ਤੇਰੇ ਨਾਮ ਤੋਂ ਕੁਰਬਾਨ ਹਾਂ। (ਹੇ ਪ੍ਰਭੂ!) ਚੂੰਕਿ ਤੂੰ (ਇਸ ਕੁਦਰਤਿ ਵਿਚ ਮੈਨੂੰ ਦਿੱਸ ਰਿਹਾ ਹੈਂ) ਮੈਂ ਇਹ ਆਖਣ ਦਾ ਹੌਸਲਾ ਕੀਤਾ ਹੈ (ਕਿ ਤੇਰੀ ਇਹ ਕੁਦਰਤਿ ਸੁਹਾਵਣੀ ਹੈ) । ਜੇ ਕੁਦਰਤਿ ਵਿਚ ਤੂੰ ਨ ਦਿੱਸੇਂ ਤਾਂ ਇਹ ਆਖਣ ਵਿਚ ਕੀਹ ਸਵਾਦ ਰਹਿ ਜਾਏ ਕਿ ਕੁਦਰਤਿ ਸੋਹਣੀ ਹੈ?

Send in a voice message: https://podcasters.spotify.com/pod/show/gsjhampur/message

View Details

The daily Hukamnama Sahib from Sri Darbar Sahib Amritsar including Translation in Punjabi and English audio

ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।

ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।

ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।

ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।

RAAG DHANAASAREE, THIRD MEHL, FOURTH HOUSE:

ONE UNIVERSAL CREATOR GOD. BY THE GRACE OF THE TRUE GURU:

I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||

Brought to you by @ Gs jhampur ------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Send in a voice message: https://podcasters.spotify.com/pod/show/gsjhampur/message

View Details

WADAHANS, THIRD MEHL: O my mind, the world comes and goes in birth and death; only the True Name shall emancipate you in the end. When the True Lord Himself grants forgiveness, then one does not have to enter the cycle of reincarnation again. He does not have to enter the cycle of reincarnation again, and he is emancipated in the end; as Gurmukh, he obtains glorious greatness. Imbued with love for the True Lord, he is intoxicated with celestial bliss, and he remains absorbed in the Celestial Lord. The True Lord is pleasing to his mind; he enshrines the True Lord in his mind. Attuned to the Word of the Shabad, he is emancipated in the end. O Nanak, those who are attuned to the Naam, merge in the True Lord; they are not cast into the terrifying world-ocean again. || 1 || Emotional attachment to Maya is total madness; through the love of duality, one is ruined. Mother and father — all are subject to this love; in this love, they are entangled. They are entangled in this love, on account of their past actions, which no one can erase. The One who created the Universe, beholds it; no other is as great as He. The blind, self-willed manmukh is consumed by his burning rage; without the Word of the Shabad, peace does not come. O Nanak, without the Name, everyone is deluded, ruined by emotional attachment to Maya. || 2 || Seeing this world on fire, I have hurried to the Sanctuary of the Lord. I offer my prayer to the Perfect Guru: please save me, and bless me with Your glorious greatness. Preserve me in Your Sanctuary, and bless me with the glorious greatness of the Lord’s Name; there is no other Giver as great as You. Those who are engaged in serving You are very fortunate; throughout the ages, they know the One Lord. You may practice celibacy, truth, austere self-discipline and rituals, but without the Guru, you shall not be emancipated. O Nanak, he alone understands the Word of the Shabad, who goes and seeks the Lord’s Sanctuary. || 3 || That understanding, imparted by the Lord, wells up; there is no other understanding. Deep within, and beyond as well, You alone exist, O Lord; You Yourself impart this understanding. One whom He Himself blesses with this understanding, does not love any other. As Gurmukh, he tastes the subtle essence of the Lord. In the True Court, he is forever True; with love, he chants the True Word of the Shabad. Within his home, he finds the home of his own inner being; the True Guru blesses him with greatness. O Nanak, those who are attuned to the Naam find the Mansion of the Lord’s Presence; their understanding is true and approved. || 4 || 6 ||

Send in a voice message: https://podcasters.spotify.com/pod/show/gsjhampur/message

View Details

Hukamnama Sahib July 25,2023 @GS JHAMPUR ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥ ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥ ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥੩॥ ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥ ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥੪॥੮॥ ਅਰਥ: ਹੇ ਮੇਰੇ ਪ੍ਰਭੂ! ਮੈਨੂੰ ਆਪਣੀ) ਮੇਹਰ ਦਾ ਜਲ ਦੇਹ। ਹੇ ਹਰੀ! ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇਹ। ਮੈਂ ਆਪਣੇ ਹਿਰਦੇ ਵਿਚ ਦਿਨ ਰਾਤ ਤੇਰਾ ਨਾਮ (ਹੀ) ਮੰਗਦਾ ਹਾਂ (ਕਿਉਂਕਿ ਤੇਰੇ) ਨਾਮ ਵਿਚ ਜੁੜਿਆਂ ਹੀ ਆਤਮਕ ਠੰਡ ਪ੍ਰਾਪਤ ਹੋ ਸਕਦੀ ਹੈ।ਰਹਾਉ। ਹੇ ਭਾਈ! ਪਰਮਾਤਮਾ ਨਾਲ ਪਿਆਰ ਦੀ ਰਾਹੀਂ ਜਿਸ ਮਨੁੱਖ ਦਾ ਹਿਰਦਾ ਜਿਸ ਮਨੁੱਖ ਦਾ ਮਨ ਵਿੱਝ ਜਾਂਦਾ ਹੈ, ਉਹ ਪਰਮਾਤਮਾ (ਦੀ ਯਾਦ) ਤੋਂ ਬਿਨਾ ਰਹਿ ਨਹੀਂ ਸਕਦਾ। ਜਿਵੇਂ ਪਾਣੀ ਤੋਂ ਬਿਨਾ ਮੱਛੀ ਮਰ ਜਾਂਦੀ ਹੈ, ਤਿਵੇਂ ਉਹ ਮਨੁੱਖ ਪ੍ਰਭੂ ਦੇ ਨਾਮ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ।੧। ਹੇ ਭਾਈ! ਜਿਵੇਂ ਵਰਖਾ-ਜਲ ਤੋਂ ਬਿਨਾ ਪਪੀਹਾ ਵਿਲਕਦਾ ਹੈ, ਵਰਖਾ ਦੀ ਬੂੰਦ ਤੋਂ ਬਿਨਾ ਉਸ ਦੀ ਤ੍ਰੇਹ ਨਹੀਂ ਮਿਟਦੀ, ਤਿਵੇਂ ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਤਦੋਂ ਪ੍ਰਭੂ ਦੀ ਬਰਕਤਿ ਨਾਲ ਆਤਮਕ ਜੀਵਨ ਵਾਲਾ ਬਣਦਾ ਹੈ ਜਦੋਂ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਆਤਮਕ ਆਨੰਦ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ) ਹਾਸਲ ਕਰਦਾ ਹੈ।੨। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੀ ਭੁੱਖ ਦੇ ਮਾਰੇ ਹੋਏ ਦਸੀਂ ਪਾਸੀਂ ਡੋਲਦੇ ਫਿਰਦੇ ਹਨ। ਮਨ ਦਾ ਮੁਰੀਦ ਮਨੁੱਖ ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਦੁੱਖ ਪਾਂਦਾ ਰਹਿੰਦਾ ਹੈ। ਉਹ ਜੰਮਦਾ ਹੈ ਮਰਦਾ ਹੈ, ਮੁੜ ਮੁੜ ਜੂਨਾਂ ਵਿਚ ਪਿਆ ਰਹਿੰਦਾ ਹੈ, ਪਰਮਾਤਮਾ ਦੀ ਦਰਗਾਹ ਵਿਚ ਉਸ ਨੂੰ (ਇਹ) ਸਜ਼ਾ ਮਿਲਦੀ ਹੈ।੩। ਹੇ ਹਰੀ! ਜੇ ਤੂੰ (ਆਪ) ਮੇਹਰ ਕਰੇਂ, ਤਾਂ ਹੀ ਅਸੀ ਜੀਵ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾ ਸਕਦੇ ਹਾਂ। (ਜਿਸ ਉੱਤੇ ਮੇਹਰ ਹੋਵੇ, ਉਹੀ ਮਨੁੱਖ) ਆਪਣੇ ਹਿਰਦੇ ਵਿਚ ਹਰਿ-ਨਾਮ ਦਾ ਸੁਆਦ ਅਨੁਭਵ ਕਰਦਾ ਹੈ। ਹੇ ਨਾਨਕ! ਦੀਨਾਂ ਉਤੇ ਦਇਆ ਕਰਨ ਵਾਲਾ ਪ੍ਰਭੂ ਜਿਸ ਮਨੁੱਖ ਉੱਤੇ ਤ੍ਰੁੱਠਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ (ਮਾਇਆ ਦੀ) ਤ੍ਰੇਹ ਬੁਝਾ ਦੇਂਦਾ ਹੈ।੪।੮। SORAT’H, FOURTH MEHL: The inner depths of my mind are pierced by love for the Lord; I cannot live without the Lord. Just as the fish dies without water, I die without the Lord’s Name. || 1 || O my God, please bless me with the water of Your Name. I beg for Your Name, deep within myself, day and night; through the Name, I find peace. || Pause || The song-bird cries out for lack of water — without water, its thirst cannot be quenched. The Gurmukh obtains the water of celestial bliss, and is rejuvenated, blossoming forth through the blessed Love of the Lord. || 2 || The self-willed manmukhs are hungry, wandering around in the ten directions; without the Name, they suffer in pain. They are born, only to die, and enter into reincarnation again; in the Court of the Lord, they are punished. || 3 || But if the Lord shows His Mercy, then one comes to sing His Glorious Praises; deep within the nucleus of his own self, he finds the sublime essence of the Lord’s elixir. The Lord has become Merciful to meek Nanak, and through the Word of the Shabad, his desires are quenched. || 4 || 8 ||

Send in a voice message: https://podcasters.spotify.com/pod/show/gsjhampur/message

View Details

ਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥ ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥ ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥੨॥੧੪॥ ਅਰਥ: ਹੇ ਮਾਂ! ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਪ੍ਰੇਮ ਬਣਾਈ ਰੱਖਦਾ ਹੈ, ਉਸ ਦਾ ਜਗਤ ਵਿਚ ਆਉਣਾ ਕਾਮਯਾਬ ਹੋ ਜਾਂਦਾ ਹੈ, ਉਸ ਨੂੰ ਜ਼ਿੰਦਗੀ ਦਾ ਫਲ ਮਿਲ ਜਾਂਦਾ ਹੈ।੧।ਰਹਾਉ।

ਹੇ ਮਾਂ! ਜੇਹੜਾ ਮਨੁੱਖ ਗੁਰੂ ਦਾ ਸਾਥ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ ਸੋਹਣੇ ਜੀਵਨ ਵਾਲਾ ਸੁਚੱਜਾ ਸੂਰਮਾ ਬਣ ਜਾਂਦਾ ਹੈ, ਉਹ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ, ਤੇ, ਮੁੜ ਮੁੜ ਜੂਨਾਂ ਵਿਚ ਨਹੀਂ ਭਟਕਦਾ।੧।

ਹੇ ਨਾਨਕ! ਆਖ-) ਜਿਸ ਮਨੁੱਖ ਨੂੰ ਪਰਮਾਤਮਾ ਸੰਤ ਜਨਾਂ ਦੇ ਲੜ ਲਾ ਦੇਂਦਾ ਹੈ, ਉਸ ਨੂੰ ਸੰਤ ਜਨਾਂ ਦੀ ਸੰਗਤਿ ਵਿਚ ਨਰਕ ਤੇ ਰੋਗ ਨਹੀਂ ਵਿਆਪਦੇ, ਸਰਬ-ਵਿਆਪਕ ਪ੍ਰਭੂ ਹਰ ਵੇਲੇ ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਵੱਸਿਆ ਰਹਿੰਦਾ ਹੈ, ਪ੍ਰਭੂ ਤੋਂ ਬਿਨਾ ਉਸ ਨੂੰ (ਕਿਤੇ ਭੀ) ਕੋਈ ਹੋਰ ਨਹੀਂ ਦਿੱਸਦਾ।੨।੧੪। O mother! The human being who keeps on praising the qualities of God, keeps love at the feet of God, succeeds in coming into the world, he gets the reward of life.

O mother! The human being who gets the support of Guru, that human being becomes a beautiful warrior with a beautiful life, he keeps on uttering God's name with his tongue, and does not wander in the jungles again and again.

O Nanak! Say-) The human being whom God puts in the fight of Sant Jan, he is not afflicted with hell and disease in

Send in a voice message: https://podcasters.spotify.com/pod/show/gsjhampur/message

View Details

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

JAITSREE, FOURTH MEHL, FIRST HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 |

Send in a voice message: https://podcasters.spotify.com/pod/show/gsjhampur/message

View Details

ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥

(ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ। ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ।੧। ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ। ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ। ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ! ਉਹਨਾਂ ਦੇ ਸਿਰ ਕੀਹ ਦੋਸ਼?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ।੧। ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ। ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ। ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥ (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ।੩।

SHALOK, THIRD MEHL: He acts according to pre-ordained destiny, written by the Creator Himself. Emotional attachment has drugged him, and he has forgotten the Lord, the treasure of virtue. Don’t think that he is alive in the world — he is dead, through the love of duality. Those who do not meditate on the Lord, as Gurmukh, are not permitted to sit near the Lord. They suffer the most horrible pain and suffering, and neither their sons nor their wives go along with them. Their faces are blackened among men, and they sigh in deep regret. No one places any reliance in the self-willed manmukhs; trust in them is lost. O Nanak, the Gurmukhs live in absolute peace; the Naam, the Name of the Lord, abides within them. || 1 || THIRD MEHL: They alone are relatives, and they alone are friends, who, as Gurmukh, join together in love. Night and day, they act according to the True Guru’s Will; they remain absorbed in the True Name. Those who are attached to the love of duality are not called friends; they practice egotism and corruption. The self-willed manmukhs are selfish; they cannot resolve anyone’s affairs. O Nanak, they act according to their pre-ordained destiny; no one can erase it. || 2 || PAUREE: You Yourself created the world, and You Yourself arranged the play of it. You Yourself created the three qualities, and fostered emotional attachment to Maya. He is called to account for his deeds done in egotism; he continues coming and going in reincarnation. The Guru instructs those whom the Lord Himself blesses with Grace. I am a sacrifice to my Guru; forever and ever, I am a sacrifice to Him. || 3||

Send in a voice message: https://podcasters.spotify.com/pod/show/gsjhampur/message

View Details

ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥ ਅਰਥ: ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ। ਮੈਂ ਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ। (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ।੧। ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ। ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ। (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ।ਰਹਾਉ। (ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਉਸ ਨੂੰ ਉਸ ਨੇ ਧਰਤੀ ਆਕਾਸ਼ ਪਾਤਾਲ (ਸਾਰਾ ਜਗਤ ਪਰਮਾਤਮਾ ਦੀ ਹੋਂਦ ਨਾਲ ਭਰਪੂਰ) ਵਿਖਾ ਦਿੱਤਾ। ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, (ਹੇ ਭਾਈ!) ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ।੨। ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀ ਭੁਲਾ ਦਿੱਤੀ ਹੈ। ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇ ਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ।੩। ਹੇ ਸਤਿਗੁਰੂ! ਮਾਇਆ ਦੇ ਬੰਧਨ ਤੋੜ ਕੇ ਜਿਨ੍ਹਾਂ ਬੰਦਿਆਂ ਨੂੰ ਤੂੰ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਅੰਦਰ ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇ ਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ।੪।੮। SORAT’H, FIRST MEHL: You, God, are the Giver of gifts, the Lord of perfect understanding; I am a mere beggar at Your Door. What should I beg for? Nothing remains permanent; O Lord, please, bless me with Your Beloved Name. || 1 || In each and every heart, the Lord, the Lord of the forest, is permeating and pervading. In the water, on the land, and in the sky, He is pervading but hidden; through the Word of the Guru’s Shabad, He is revealed. || Pause || In this world, in the nether regions of the underworld, and in the Akaashic Ethers, the Guru, the True Guru, has shown me the Lord; He has showered me with His Mercy. He is the unborn Lord God; He is, and shall ever be. Deep within your heart, behold Him, the Destroyer of ego. || 2 || This wretched world is caught in birth and death; in the love of duality, it has forgotten devotional worship of the Lord. Meeting the True Guru, the Guru’s Teachings are obtained; the faithless cynic loses the game of life. || 3 || Breaking my bonds, the True Guru has set me free, and I shall not be cast into the womb of reincarnation again. O Nanak, the jewel of spiritual wisdom shines forth, and the Lord, the Formless Lord, dwells within my mind. || 4 || 8 ||

Send in a voice message: https://podcasters.spotify.com/pod/show/gsjhampur/message

View Details

ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥

ਅਰਥ: ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ।ਰਹਾਉ। ਹੇ ਮਨ! ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ। (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ। ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ-ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ।੧। ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ਨਹੀਂ। ਉਹ (ਧਨ-ਪਦਾਰਥ) ਅਖ਼ੀਰ ਵੇਲੇ ਨਾਲ ਨਹੀਂ ਜਾਂਦਾ। ਆਪਣੇ ਮਨ ਵਿਚ ਹਿਰਦੇ ਵਿਚ ਤੂੰ ਪਰਮਾਤਮਾ ਦਾ ਨਾਮ ਸਿਮਰਿਆ ਕਰ। ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨਾਂ (ਦੀ ਸੰਗਤਿ ਕਰਿਆ ਕਰ) , ਕਿਉਂਕਿ ਉਹਨਾਂ (ਸੰਤ ਜਨਾਂ ਦੀ) ਸੰਗਤਿ ਵਿਚ ਤੇਰੇ (ਮਾਇਆ ਦੇ) ਬੰਧਨ ਮੁੱਕ ਸਕਦੇ ਹਨ।੨। ਹੇ ਭਾਈ! ਪਰਮਾਤਮਾ ਦਾ ਆਸਰਾ ਫੜ, (ਆਪਣੇ) ਹਿਰਦੇ ਵਿਚ (ਪਰਮਾਤਮਾ ਦੇ) ਕੋਮਲ ਚਰਨ (ਵਸਾ) (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ, ਕੋਈ ਹੋਰ ਆਸਰਾ ਨਹੀਂ ਢੂੰਢਣਾ ਚਾਹੀਦਾ। ਹੇ ਨਾਨਕ! ਉਹੀ ਮਨੁੱਖ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਸੁਰਤਿ-ਅਭਿਆਸੀ ਹੈ, ਉਹੀ ਤਪਸ੍ਵੀ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ।੩।੧।੨੯। DHANAASAREE, FIFTH MEHL, SIXTH HOUSE: ONE UNIVERSAL CREATOR GOD. BY THE GRACE OF THE TRUE GURU: Listen, O Dear Beloved Saints, to my prayer. Without the Lord, no one is liberated. || Pause || O mind, do only deeds of purity; the Lord is the only boat to carry you across. Other entanglements shall be of no use to you. True living is serving the Divine, Supreme Lord God; the Guru has imparted this teaching to me. || 1 || Do not fall in love with trivial things; in the end, they shall not go along with you. Worship and adore the Lord with your mind and body, O Beloved Saint of the Lord; in the Saadh Sangat, the Company of the Holy, you shall be released from bondage. || 2 || In your heart, hold fast to the Sanctuary of the lotus feet of the Supreme Lord God; do not place your hopes in any other support. He alone is a devotee, spiritually wise, a meditator, and a penitent, O Nanak, who is blessed by the Lord’s Mercy. || 3 || 1 || 29 ||

Send in a voice message: https://podcasters.spotify.com/pod/show/gsjhampur/message

View Details

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

JAITSREE, FOURTH MEHL, FIRST HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 |

Send in a voice message: https://podcasters.spotify.com/pod/show/gsjhampur/message

View Details

Welcome to Audio Gurbani. This is your host Gurjit Singh Jhampur fom whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। The daily Hukamnama sahib from Sri Darbar Sahib Amritsar including Punjabi and English translation audio

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥

ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ।

ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧।

ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ (ਇਸ ਨੇ) ਭੁਲਾਈ ਹੋਈ ਹੈ।੨।

ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯।

SORAT’H, NINTH MEHL:

In this world, I have not found any true friend. The whole world is attached to its own pleasures, and when trouble comes, no one is with you. || 1 || Pause || Wives, friends, children and relatives — all are attached to wealth. When they see a poor man, they all forsake his company and run away. || 1 || So what should I say to this crazy mind, which is affectionately attached to them? The Lord is the Master of the meek, the Destroyer of all fears, and I have forgotten to praise Him. || 2 || Like a dog’s tail, which will never straighten out, the mind will not change, no matter how many things are tried. Says Nanak, please, Lord, uphold the honor of Your innate nature; I chant Your Name. || 3 || 9 || Brought to you by @ Gs jhampur -- Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥ ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥ ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ॥ ਵਣੁ ਤਿਣੁ ਪ੍ਰਭ ਸੰਗਿ ਮਉਲਿਆ ਸੰਮ੍ਰਥ ਪੁਰਖ ਅਪਾਰੁ ॥ ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰੁ ॥ ਜਿਨੀ ਸਖੀਏ ਪ੍ਰਭੁ ਪਾਇਆ ਹੰਉ ਤਿਨ ਕੈ ਸਦ ਬਲਿਹਾਰ ॥ ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਣਹਾਰੁ ॥ ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ ॥੬॥

ਅਰਥ: ਜਿਵੇਂ ਸਾਵਣ ਵਿਚ (ਵਰਖਾ ਨਾਲ ਬਨਸਪਤੀ ਹਰਿਆਵਲੀ ਹੋ ਜਾਂਦੀ ਹੈ, ਤਿਵੇਂ ਉਹ) ਜੀਵ-ਇਸਤ੍ਰੀ ਹਰਿਆਵਲੀ ਹੋ ਜਾਂਦੀ ਹੈ (ਭਾਵ, ਉਸ ਜੀਵ ਦਾ ਹਿਰਦਾ ਖਿੜ ਪੈਂਦਾ ਹੈ) ਜਿਸ ਦਾ ਪਿਆਰ ਪ੍ਰਭੂ ਦੇ ਸੁਹਣੇ ਚਰਨਾਂ ਨਾਲ ਬਣ ਜਾਂਦਾ ਹੈ। ਉਸ ਦਾ ਮਨ ਉਸ ਦਾ ਤਨ ਪਰਮਾਤਮਾ ਦੇ ਪਿਆਰ ਵਿਚ ਰੰਗਿਆ ਜਾਂਦਾ ਹੈ, ਪਰਮਾਤਮਾ ਦਾ ਨਾਮ ਹੀ (ਉਸ ਦੀ ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ, ਮਾਇਆ ਦੇ ਨਾਸਵੰਤ ਕੌਤਕ ਉਸ ਨੂੰ ਸਾਰੇ ਸੁਆਹ (ਨਿਕੰਮੇ) ਦਿਸਦੇ ਹਨ। (ਸਾਵਣ ਵਿਚ ਜਿਵੇਂ ਵਰਖਾ ਦੀ ਬੂੰਦ ਸੋਹਣੀ ਲੱਗਦੀ ਹੈ, ਤਿਵੇਂ ਪ੍ਰਭੂ-ਚਰਨਾਂ ਦੇ ਪਿਆਰ ਵਾਲੇ ਬੰਦੇ ਨੂੰ) ਹਰੀ ਦੇ ਨਾਮ ਦੀ ਆਤਮਕ ਜੀਵਨ ਦੇਣ ਵਾਲੀ ਬੂੰਦ ਪਿਆਰੀ ਲੱਗਦੀ ਹੈ, ਗੁਰੂ ਨੂੰ ਮਿਲ ਕੇ ਉਹ ਮਨੁੱਖ ਉਸ ਬੂੰਦ ਨੂੰ ਪੀਣ ਜੋਗਾ ਹੋ ਪੈਂਦਾ ਹੈ (ਪ੍ਰਭੂ ਦੀ ਵਡਿਆਈ ਦੀਆਂ ਨਿੱਕੀਆਂ ਨਿੱਕੀਆਂ ਗੱਲਾਂ ਭੀ ਉਸ ਨੂੰ ਮਿੱਠੀਆਂ ਲੱਗਦੀਆਂ ਹਨ, ਗੁਰੂ ਨੂੰ ਮਿਲ ਕੇ ਬੜੇ ਸ਼ੌਕ ਨਾਲ ਸੁਣਦਾ ਹੈ) । ਜਿਸ ਪ੍ਰਭੂ ਦੇ ਮੇਲ ਨਾਲ ਸਾਰਾ ਜਗਤ (ਬਨਸਪਤੀ ਆਦਿਕ) ਹਰਿਆ-ਭਰਿਆ ਹੋਇਆ ਹੈ, ਜੋ ਪ੍ਰਭੂ ਸਭ ਕੁਝ ਕਰਨ ਜੋਗਾ ਹੈ ਵਿਆਪਕ ਹੈ ਤੇ ਬੇਅੰਤ ਹੈ, ਉਸ ਨੂੰ ਮਿਲਣ ਵਾਸਤੇ ਮੇਰਾ ਮਨ ਭੀ ਤਾਂਘਦਾ ਹੈ, ਪਰ ਉਹ ਪ੍ਰਭੂ ਆਪ ਹੀ ਆਪਣੀ ਮਿਹਰ ਨਾਲ ਮਿਲਾਣ ਦੇ ਸਮਰੱਥ ਹੈ। ਮੈਂ ਉਹਨਾਂ ਗੁਰਮੁਖ ਸਹੇਲੀਆਂ ਤੋਂ ਸਦਕੇ ਹਾਂ, ਸਦਾ ਕੁਰਬਾਨ ਹਾਂ ਜਿਨ੍ਹਾਂ ਨੇ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ ਹੈ। ਹੇ ਨਾਨਕ! (ਬੇਨਤੀ ਕਰ ਤੇ ਆਖ–) ਹੇ ਪ੍ਰਭੂ! ਮੇਰੇ ਉੱਤੇ ਮਿਹਰ ਕਰ, ਤੂੰ ਆਪ ਹੀ ਗੁਰੂ ਦੇ ਸ਼ਬਦ ਦੀ ਰਾਹੀਂ (ਮੇਰੀ ਜਿੰਦ ਨੂੰ) ਸਵਾਰਨ ਜੋਗਾ ਹੈਂ। ਸਾਵਣ ਦਾ ਮਹੀਨਾ ਉਹਨਾਂ ਭਾਗਾਂ ਵਾਲੀਆਂ (ਜੀਵ-ਇਸਤ੍ਰੀਆਂ) ਵਾਸਤੇ (ਖੇੜਾ ਤੇ ਠੰਡ ਲਿਆਉਣ ਵਾਲਾ) ਹੈ ਜਿਨ੍ਹਾਂ ਨੇ ਆਪਣੇ ਹਿਰਦੇ (ਰੂਪ ਗਲ) ਵਿਚ ਪਰਮਾਤਮਾ ਦਾ ਨਾਮ (-ਰੂਪ) ਹਾਰ ਪਾਇਆ ਹੋਇਆ ਹੈ।6। In the month of Saawan, the soul-bride is happy, if she falls in love with the Lotus Feet of the Lord. Her mind and body are imbued with the Love of the True One; His Name is her only Support.

The pleasures of corruption are false. All that is seen shall turn to ashes.

The drops of the Lord's Nectar are so beautiful! Meeting the Holy Saint, we drink these in. The forests and the meadows are rejuvenated and refreshed with the Love of God, the All-powerful, Infinite Primal Being. My mind yearns to meet the Lord. If only He would show His Mercy, and unite me with Himself! Those brides who have obtained God-I am forever a sacrifice to them. O Nanak, when the Dear Lord shows kindness, He adorns His bride with the Word of His Shabad.

Saawan is delightful for those happy soul-brides whose hearts are adorned with the Necklace of the Lord's Name. ||6||

Send in a voice message: https://podcasters.spotify.com/pod/show/gsjhampur/message

View Details

ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥

ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ। (ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧। ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ।੨। ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ। ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ।੩। ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ। ਹੇ ਨਾਨਕ! ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ।੪।੫।੧੬। SORAT’H, FIFTH MEHL: As the king is entangled in kingly affairs, and the egotist in his own egotism, and the greedy man is enticed by greed, so is the spiritually enlightened being absorbed in the Love of the Lord. || 1 || This is what befits the Lord’s servant. Beholding the Lord near at hand, he serves the True Guru, and he is satisfied through the Kirtan of the Lord’s Praises. || Pause || The addict is addicted to his drug, and the landlord is in love with his land. As the baby is attached to his milk, so the Saint is in love with God. || 2 || The scholar is absorbed in scholarship, and the eyes are happy to see. As the tongue savors the tastes, so does the humble servant of the Lord sing the Glorious Praises of the Lord. || 3 || As is the hunger, so is the fulfiller; He is the Lord and Master of all hearts. Nanak thirsts for the Blessed Vision of the Lord’s Darshan; he has met God, the Inner-knower, the Searcher of hearts. || 4 || 5 || 16 ||

Send in a voice message: https://podcasters.spotify.com/pod/show/gsjhampur/message

View Details

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥

Send in a voice message: https://podcasters.spotify.com/pod/show/gsjhampur/message

View Details

ਆਸਾ ॥ ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥ ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥ ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥੨॥ ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥ ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥ ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ॥ ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਸਾਈ ॥੪॥੯॥h ਅਰਥ: (ਜਿਵੇਂ) ਜਦ ਤਕ ਦੀਵੇ ਵਿਚ ਤੇਲ ਹੈ, ਤੇ ਦੀਵੇ ਦੇ ਮੂੰਹ ਵਿਚ ਵੱਟੀ ਹੈ, ਤਦ ਤਕ (ਘਰ ਵਿਚ) ਹਰੇਕ ਚੀਜ਼ ਨਜ਼ਰੀਂ ਆਉਂਦੀ ਹੈ। ਤੇਲ ਸੜ ਜਾਏ, ਵੱਟੀ ਬੁੱਝ ਜਾਏ, ਤਾਂ ਘਰ ਸੁੰਞਾ ਹੋ ਜਾਂਦਾ ਹੈ (ਤਿਵੇਂ, ਸਰੀਰ ਵਿਚ ਜਦ ਤਕ ਸੁਆਸ ਹਨ ਤੇ ਜ਼ਿੰਦਗੀ ਕਾਇਮ ਹੈ, ਤਦ ਤਕ ਹਰੇਕ ਚੀਜ਼ 'ਆਪਣੀ' ਜਾਪਦੀ ਹੈ, ਪਰ ਸੁਆਸ ਮੁੱਕ ਜਾਣ ਅਤੇ ਜ਼ਿੰਦਗੀ ਦੀ ਜੋਤ ਬੁੱਝ ਜਾਣ ਤੇ ਇਹ ਸਰੀਰ ਇਕੱਲਾ ਰਹਿ ਜਾਂਦਾ ਹੈ)।1। (ਉਸ ਵੇਲੇ) ਹੇ ਕਮਲੇ! ਤੈਨੂੰ ਕਿਸੇ ਨੇ ਇਕ ਘੜੀ ਭੀ ਘਰ ਵਿਚ ਰਹਿਣ ਨਹੀਂ ਦੇਣਾ। ਸੋ, ਰੱਬ ਦਾ ਨਾਮ ਜਪ, ਉਹੀ ਸਾਥ ਨਿਭਾਉਣ ਵਾਲਾ ਹੈ।1। ਰਹਾਉ। ਇੱਥੇ ਦੱਸੋ, ਕਿਸ ਦੀ ਮਾਂ? ਕਿਸ ਦਾ ਪਿਉ? ਤੇ ਕਿਸ ਦੀ ਵਹੁਟੀ? ਜਦੋਂ ਸਰੀਰ-ਰੂਪ ਭਾਂਡਾ ਭੱਜਦਾ ਹੈ, ਕੋਈ (ਇਸ ਦੀ) ਵਾਤ ਨਹੀਂ ਪੁੱਛਦਾ, (ਤਦੋਂ) ਇਹੀ ਪਿਆ ਹੁੰਦਾ ਹੈ (ਭਾਵ, ਹਰ ਪਾਸਿਓਂ ਇਹੀ ਆਵਾਜ਼ ਆਉਂਦੀ ਹੈ) ਕਿ ਇਸ ਨੂੰ ਛੇਤੀ ਬਾਹਰ ਕੱਢੋ।2। ਘਰ ਦੀ ਦਲੀਜ਼ ਤੇ ਬੈਠੀ ਮਾਂ ਰੋਂਦੀ ਹੈ, (ਤੇ) ਭਰਾ ਮੰਜਾ ਚੁੱਕ ਕੇ (ਮਸਾਣਾਂ ਨੂੰ) ਲੈ ਜਾਂਦੇ ਹਨ। ਕੇਸ ਖਿਲਾਰ ਕੇ ਵਹੁਟੀ ਪਈ ਰੋਂਦੀ ਹੈ, (ਪਰ) ਜੀਵਾਤਮਾ ਇਕੱਲਾ (ਹੀ) ਜਾਂਦਾ ਹੈ।3। ਕਬੀਰ ਕਹਿੰਦਾ ਹੈ– ਹੇ ਸੰਤ ਜਨੋ! ਇਸ ਡਰਾਉਣੇ ਸਮੁੰਦਰ ਦੀ ਬਾਬਤ ਸੁਣੋ (ਭਾਵ, ਆਖ਼ਰ ਸਿੱਟਾ ਇਹ ਨਿਕਲਦਾ ਹੈ) (ਕਿ ਜਿਨ੍ਹਾਂ ਨੂੰ 'ਆਪਣਾ' ਸਮਝਦਾ ਰਿਹਾ ਸੀ, ਉਹਨਾਂ ਨਾਲੋਂ ਸਾਥ ਟੁੱਟ ਜਾਣ ਤੇ, ਇਕੱਲੇ) ਇਸ ਜੀਵ ਉੱਤੇ (ਇਸ ਦੇ ਕੀਤੇ ਵਿਕਰਮਾਂ ਅਨੁਸਾਰ) ਮੁਸੀਬਤ ਆਉਂਦੀ ਹੈ, ਜਮ (ਦਾ ਡਰ) ਸਿਰੋਂ ਟਲਦਾ ਨਹੀਂ ਹੈ।4।9। ਨੋਟ: ਦੋ ਦੋ ਤੁਕਾਂ ਦੇ 'ਬੰਦ' ਵਾਲੇ ਇਹ 9 ਸ਼ਬਦ ਹਨ। AASAA: As long as the oil and the wick are in the lamp, everything is illuminated. But when the oil is burnt, the wick goes out, and the mansion becomes desolate. || 1 || O mad-man, no one will keep you, for even a moment. Meditate on the Name of that Lord. || 1 || Pause || Tell me, whose mother is that, whose father is that, and which man has a wife? When the pitcher of the body breaks, no one cares for you at all. Everyone says, Take him away, take him away || 2 || Sitting on the threshold, his mother cries, and his brothers take away the coffin. Taking down her hair, his wife cries out in sorrow, and the swan-soul departs all alone. || 3 || Says Kabeer, listen, O Saints, about the terrifying world-ocean. This human suffers torture and the Messenger of Death will not leave him alone, O Lord of the World. || 4 || 9 || DU-TUKAS ||

Send in a voice message: https://podcasters.spotify.com/pod/show/gsjhampur/message

View Details

ਗੂਜਰੀ ਮਹਲਾ ੫ ॥ ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ ਰਾਇ ॥ ਜਾਹਿ ਕਲੇਸ ਮਿਟੇ ਭੈ ਭਰਮਾ ਨਿਰਮਲ ਗੁਣ ਪ੍ਰਭ ਗਾਇ ॥੧॥ ਗੋਵਿੰਦ ਤੁਝ ਬਿਨੁ ਅਵਰੁ ਨ ਠਾਉ ॥ ਕਰਿ ਕਿਰਪਾ ਪਾਰਬ੍ਰਹਮ ਸੁਆਮੀ ਜਪੀ ਤੁਮਾਰਾ ਨਾਉ ॥ ਰਹਾਉ ॥ ਸਤਿਗੁਰ ਸੇਵਿ ਲਗੇ ਹਰਿ ਚਰਨੀ ਵਡੈ ਭਾਗਿ ਲਿਵ ਲਾਗੀ ॥ ਕਵਲ ਪ੍ਰਗਾਸ ਭਏ ਸਾਧਸੰਗੇ ਦੁਰਮਤਿ ਬੁਧਿ ਤਿਆਗੀ ॥੨॥ ਆਠ ਪਹਰ ਹਰਿ ਕੇ ਗੁਣ ਗਾਵੈ ਸਿਮਰੈ ਦੀਨ ਦੈਆਲਾ ॥ ਆਪਿ ਤਰੈ ਸੰਗਤਿ ਸਭ ਉਧਰੈ ਬਿਨਸੇ ਸਗਲ ਜੰਜਾਲਾ ॥੩॥ ਚਰਣ ਅਧਾਰੁ ਤੇਰਾ ਪ੍ਰਭ ਸੁਆਮੀ ਓਤਿ ਪੋਤਿ ਪ੍ਰਭੁ ਸਾਥਿ ॥ ਸਰਨਿ ਪਰਿਓ ਨਾਨਕ ਪ੍ਰਭ ਤੁਮਰੀ ਦੇ ਰਾਖਿਓ ਹਰਿ ਹਾਥ ॥੪॥੨॥੩੨॥ ਹੇ ਮੇਰੇ ਗੋਵਿੰਦ! ਤੈਥੋਂ ਬਿਨਾ ਮੇਰਾ ਹੋਰ ਕੋਈ ਆਸਰਾ ਨਹੀਂ। ਹੇ ਪਾਰਬ੍ਰਹਮ! ਹੇ ਸੁਆਮੀ! ਮੇਰੇ ਉਤੇ) ਮੇਹਰ ਕਰ, ਮੈਂ (ਸਦਾ) ਤੇਰਾ ਨਾਮ ਜਪਦਾ ਰਹਾਂ।੧।ਰਹਾਉ। ਹੇ ਪ੍ਰਭੂ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਹੈਂ, ਤੂੰ ਸਰਨ ਆਏ ਨੂੰ ਸਹਾਰਾ ਦੇਣ ਵਾਲਾ ਹੈਂ, ਤੂੰ (ਜੀਵਾਂ ਦੇ) ਦੁੱਖ ਦੂਰ ਕਰਨ ਵਾਲਾ ਹੈਂ, ਤੇ ਸੁਖ ਦੇਣ ਵਾਲਾ ਹੈਂ। ਤੇਰੇ ਪਵਿਤ੍ਰ ਗੁਣ ਗਾ ਗਾ ਕੇ ਜੀਵਾਂ ਦੇ ਦੁੱਖ ਦੂਰ ਹੋ ਜਾਂਦੇ ਹਨ, ਸਾਰੇ ਡਰ ਭਰਮ ਮਿਟ ਜਾਂਦੇ ਹਨ।੧। ਹੇ ਭਾਈ! ਜੇਹੜੇ ਮਨੁੱਖ ਵੱਡੀ ਕਿਸਮਤਿ ਨਾਲ ਗੁਰੂ ਦੀ ਸਰਨ ਪੈ ਕੇ ਪ੍ਰਭੂ-ਚਰਨਾਂ ਵਿਚ ਜੁੜਦੇ ਹਨ, ਉਹਨਾਂ ਦੀ ਲਗਨ (ਪਰਮਾਤਮਾ ਨਾਲ) ਲੱਗ ਜਾਂਦੀ ਹੈ, ਗੁਰੂ ਦੀ ਸੰਗਤਿ ਵਿਚ ਰਹਿ ਕੇ ਉਹਨਾਂ ਦੇ ਹਿਰਦੇ-ਕੌਲ ਖਿੜ ਜਾਂਦੇ ਹਨ, ਉਹ ਖੋਟੀ ਮਤਿ ਵਾਲੀ ਬੁੱਧੀ ਤਿਆਗ ਦੇਂਦੇ ਹਨ।੨। ਹੇ ਭਾਈ! ਜੇਹੜਾ ਮਨੁੱਖ ਅੱਠੇ ਪਹਰ ਪਰਮਾਤਮਾ ਦੇ ਗੁਣ ਗਾਂਦਾ ਹੈ, ਦੀਨਾਂ ਉਤੇ ਦਇਆ ਕਰਨ ਵਾਲੇ ਦਾ ਨਾਮ ਸਿਮਰਦਾ ਹੈ, ਉਹ ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ, ਉਸ ਦੇ ਨਾਲ ਮੇਲ ਰੱਖਣ ਵਾਲਾ ਸਾਥ ਭੀ ਪਾਰ ਲੰਘ ਜਾਂਦਾ ਹੈ, ਉਸ ਦੇ ਸਾਰੇ ਮਾਇਕ-ਬੰਧਨ ਨਾਸ ਹੋ ਜਾਂਦੇ ਹਨ।੩। ਹੇ ਪ੍ਰਭੂ! ਹੇ ਸੁਆਮੀ! ਜਿਸ ਮਨੁੱਖ ਨੇ ਤੇਰੇ ਚਰਨਾਂ ਨੂੰ ਆਪਣੀ ਜ਼ਿੰਦਗੀ ਦਾ ਸਹਾਰਾ ਬਣਾ ਲਿਆ, ਤੂੰ ਮਾਲਕ ਤਾਣੇ ਪੇਟੇ ਵਾਂਗ ਸਦਾ ਉਸ ਦੇ ਨਾਲ ਰਹਿੰਦਾ ਹੈਂ। ਹੇ ਨਾਨਕ! ਆਖ-) ਹੇ ਪ੍ਰਭੂ! ਜੇਹੜਾ ਮਨੁੱਖ ਤੇਰੀ ਸਰਨ ਆ ਪਿਆ, ਹੇ ਹਰੀ! ਤੂੰ ਉਸ ਨੂੰ ਆਪਣੇ ਹੱਥ ਦੇ ਕੇ (ਸੰਸਾਰ-ਸਮੁੰਦਰ ਤੋਂ) ਬਚਾਂਦਾ ਹੈਂ।੪।੩੨। GUJRI, FIFTH MEHL: You are the Almighty Lord, the Giver of Sanctuary, the Destroyer of pain, the King of happiness. Troubles depart, and fear and doubt are dispelled, singing the Glorious Praises of the Immaculate Lord God. || 1 || O Lord of the Universe, without You, there is no other place. Show Mercy to me, O Supreme Lord Master, that I may chant Your Name. || 1 || Pause || Serving the True Guru, I am attached to the Lords Lotus Feet; by great good fortune, I have embraced love for Him. My heart lotus blossoms forth in the Saadh Sangat, the Company of the Holy; I have renounced evil-mindedness and intellectualism. || 2 || One who sings the Glorious Praises of the Lord, twenty-four hours a day, and remembers the Lord in meditation, who is Kind to the poor, saves himself, and redeems all his generations; all of his bonds are released. || 3 || I take the Support of Your Feet, O God, O Lord and Master; you are with me through and through, God. Nanak has entered Your Sanctuary, God; giving him His hand, the Lord has protected him. || 4 || 2 || 32 ||

Send in a voice message: https://podcasters.spotify.com/pod/show/gsjhampur/message

View Details

ਗੂਜਰੀ ਮਹਲਾ ੫ ॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ ॥੧॥ ਠਾਕੁਰ ਤੁਝ ਬਿਨੁ ਆਹਿ ਨ ਮੋਰਾ ॥ ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮ੍ਹ੍ਹਰਾ ਧੋਰਾ ॥੧॥ ਰਹਾਉ ॥ ਬਲਿ ਬਲਿ ਬਲਿ ਬਲਿ ਚਰਣ ਤੁਮ੍ਹ੍ਹਾਰੇ ਈਹਾ ਊਹਾ ਤੁਮ੍ਹ੍ਹਾਰਾ ਜੋਰਾ ॥ ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ ॥੨॥੭॥੧੬॥

ਅਰਥ: ਹੇ ਮਾਲਕ ਪ੍ਰਭੂ! ਤੈਥੋਂ ਬਿਨਾ ਮੇਰਾ (ਹੋਰ ਕੋਈ ਆਸਰਾ) ਨਹੀਂ ਹੈ। ਮੈਂ ਨਿਆਸਰੇ ਗੁਣ-ਹੀਨ ਵਿਚ ਕੋਈ ਗੁਣ ਨਹੀਂ ਹੈ। ਮੈਂ ਤੇਰਾ ਹੀ ਆਸਰਾ ਤੱਕਿਆ ਹੈ।1। ਰਹਾਉ। ਹੇ ਭਾਈ! ਮਾਂ, ਪਿਉ, ਭਰਾ, ਪੁੱਤਰ, ਰਿਸ਼ਤੇਦਾਰ = ਇਹਨਾਂ ਦਾ ਆਸਰਾ ਕਮਜ਼ੋਰ ਆਸਰਾ ਹੈ। ਮੈਂ ਮਾਇਆ ਦੇ ਭੀ ਅਨੇਕਾਂ ਰੰਗ-ਤਮਾਸ਼ੇ ਵੇਖ ਲਏ ਹਨ (ਇਹਨਾਂ ਵਿਚੋਂ ਭੀ) ਕੁਝ ਰਤਾ ਭਰ ਭੀ (ਜੀਵ ਦੇ) ਨਾਲ ਨਹੀਂ ਜਾਂਦਾ।1। ਹੇ ਪ੍ਰਭੂ! ਮੈਂ ਤੇਰੇ ਚਰਨਾਂ ਤੋਂ ਕੁਰਬਾਨ ਕੁਰਬਾਨ ਕੁਰਬਾਨ ਜਾਂਦਾ ਹਾਂ। ਇਸ ਲੋਕ ਤੇ ਪਰਲੋਕ ਵਿਚ ਮੈਨੂੰ ਤੇਰਾ ਹੀ ਸਹਾਰਾ ਹੈ। ਹੇ ਨਾਨਕ! (ਆਖ– ਜਿਸ ਮਨੁੱਖ ਨੇ) ਸਾਧ ਸੰਗਤਿ ਵਿਚ ਟਿਕ ਕੇ ਪ੍ਰਭੂ ਦਾ ਦਰਸ਼ਨ ਕਰ ਲਿਆ, ਉਸ ਦੀ ਮੁਥਾਜੀ ਖ਼ਤਮ ਹੋ ਗਈ।2।7। 16।

GUJRI, FIFTH MEHL: Mother, father, siblings, children and relatives � their power is insignificant. I have seen the many pleasures of Maya, but none goes with them in the end. || 1 || O Lord Master, other than You, no one is mine. I am a worthless orphan, devoid of merit; I long for Your Support. || 1 || Pause || I am a sacrifice, a sacrifice, a sacrifice, a sacrifice to Your lotus feet; here and hereafter, Yours is the only power. In the Saadh Sangat, the Company of the Holy, Nanak has obtained the Blessed Vision of Your Darshan; my obligations to all others are annulled. || 2 || 7 || 16 ||

Send in a voice message: https://podcasters.spotify.com/pod/show/gsjhampur/message

View Details

ਦੇਵਗੰਧਾਰੀ ਮਹਲਾ ੫ ॥ ਅਪੁਨੇ ਹਰਿ ਪਹਿ ਬਿਨਤੀ ਕਹੀਐ ॥ ਚਾਰਿ ਪਦਾਰਥ ਅਨਦ ਮੰਗਲ ਨਿਧਿ ਸੂਖ ਸਹਜ ਸਿਧਿ ਲਹੀਐ ॥੧॥ਰਹਾਉ ॥ ਮਾਨੁ ਤਿਆਗਿ ਹਰਿ ਚਰਨੀ ਲਾਗਉ ਤਿਸੁ ਪ੍ਰਭ ਅੰਚਲੁ ਗਹੀਐ ॥ ਆਂਚ ਨ ਲਾਗੈ ਅਗਨਿ ਸਾਗਰ ਤੇ ਸਰਨਿ ਸੁਆਮੀ ਕੀ ਅਹੀਐ॥੧॥ ਕੋਟਿ ਪਰਾਧ ਮਹਾ ਅਕ੍ਰਿਤਘਨ ਬਹੁਰਿ ਬਹੁਰਿ ਪ੍ਰਭ ਸਹੀਐ ॥ ਕਰੁਣਾ ਮੈ ਪੂਰਨ ਪਰਮੇਸੁਰ ਨਾਨਕ ਤਿਸੁ ਸਰਨਹੀਐ ॥੨॥੧੭॥ Dayv-Gandhaaree, Fifth Mehl: Offer your prayer to your Lord. You shall obtain the four blessings, and the treasures of bliss, pleasure, peace, poise and the spiritual powers of the Siddhas. ||1||Pause|| Renounce your self-conceit, and grasp hold of the Guru’s feet; hold tight to the hem of God’s robe. The heat of the ocean of fire does not affect one who longs for the Lord and Master’s Sanctuary. ||1|| Again and again, God puts up with the millions of sins of the supremely ungrateful ones. The embodiment of mercy, the Perfect Transcendent Lord – Nanak longs for His Sanctuary. ||2||17||

ਦੇਵਗੰਧਾਰੀ ਮਹਲਾ ੫ ॥ ਆਪਣੇ ਪਰਮਾਤਮਾ ਦੇ ਕੋਲ ਹੀ ਅਰਜ਼ੋਈ ਕਰਨੀ ਚਾਹੀਦੀ ਹੈ। ਇੰਜ ਇਹ ਚਾਰੇ ਪਦਾਰਥ (ਧਰਮ, ਅਰਥ, ਕਾਮ,ਮੋਖ), ਅਨੰਦ ਖ਼ੁਸ਼ੀਆਂ ਦੇ ਖ਼ਜ਼ਾਨੇ, ਆਤਮਕ ਅਡੋਲਤਾ ਦੇ ਸੁਖ, ਕਰਾਮਾਤੀ ਤਾਕਤਾਂ ਤੇ ਹਰੇਕ ਚੀਜ਼ ਪਰਮਾਤਮਾ ਪਾਸੋਂ ਮਿਲ ਜਾਂਦੀ ਹੈ ॥੧॥ਰਹਾਉ॥ ਮੈਂ ਤਾਂ ਅਹੰਕਾਰ ਛੱਡ ਕੇ ਪਰਮਾਤਮਾ ਦੀ ਚਰਨੀਂ ਹੀ ਪਿਆ ਰਹਿੰਦਾ ਹਾਂ। ਉਸ ਪ੍ਰਭੂ ਦਾ ਹੀ ਪੱਲਾ ਫੜਨਾ ਚਾਹੀਦਾ ਹੈ। (ਵਿਕਾਰਾਂ ਦੀ) ਅੱਗ ਦੇ ਸਮੁੰਦਰ ਤੋਂ ਸੇਕ ਨਹੀਂ ਲੱਗਦਾ ਜੇਮਾਲਕ-ਪ੍ਰਭੂ ਦੀ ਸਰਨ ਮੰਗੀਏ ॥੧॥ ਵੱਡੇ ਵੱਡੇ ਨਾ-ਸ਼ੁਕਰਿਆਂ ਦੇ ਕ੍ਰੋੜਾਂ ਪਾਪ ਪਰਮਾਤਮਾ ਮੁੜ ਮੁੜ ਸਹਾਰਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਪਰਮਾਤਮਾ ਪੂਰਨ ਤੌਰ ਤੇ ਤਰਸ-ਸਰੂਪ ਹੈ ਉਸੇ ਦੀ ਹੀਸਰਨ ਪੈਣਾ ਚਾਹੀਦਾ ਹੈ ॥੨॥੧੭॥

Send in a voice message: https://podcasters.spotify.com/pod/show/gsjhampur/message

View Details

ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) ।ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧। SHALOK, THIRD MEHL:ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ।ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ।ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨। Great men speak the teachings by relating them to individual situations, but the whole world shares in them. One who becomes Gurmukh knows the Fear of God, and realizes his own self. If, by Guru’s Grace, one remains dead while yet alive, the mind becomes content in itself. Those who have no faith in their own minds, O Nanak — how can they speak of spiritual wisdom? || 1 || THIRD MEHL: Those who do not focus their consciousness on the Lord, as Gurmukh, suffer pain and grief in the end. They are blind, inwardly and outwardly, and they do not understand anything. O Pandit, O religious scholar, the whole world is fed for the sake of those who are attuned to the Lord’s Name. Those who praise the Word of the Guru’s Shabad, remain blended with the Lord. O Pandit, O religious scholar, no one is satisfied, and no one finds true wealth through the love of duality. They have grown weary of reading scriptures, but still, they do not find contentment, and they pass their lives burning, night and day. Their cries and complaints never end, and doubt does not depart from within them. O Nanak, without the Naam, the Name of the Lord, they rise up and depart with blackened faces. || 2 || PAUREE: O Beloved, lead me to meet my True Friend; meeting with Him, I shall ask Him to show me the Path. I am a sacrifice to that Friend, who shows it to me. I share His Virtues with Him, and meditate on the Lord’s Name. I serve my Beloved Lord forever; serving the Lord, I have found peace. I am a sacrifice to the True Guru, who has imparted this understanding to me. || 12 ||

Send in a voice message: https://podcasters.spotify.com/pod/show/gsjhampur/message

View Details

ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥

ਅਰਥ: ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ। (ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧। (ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ।੨। ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ।੩। ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ।੪।੪। RAAMKALEE, FIRST MEHL: Awareness of the Shabad and the Teachings is my horn; the people hear the sound of its vibrations. Honor is my begging-bowl, and the Naam, the Name of the Lord, is the charity I receive. || 1 || O Baba, Gorakh is the Lord of the Universe; He is always awake and aware. He alone is Gorakh, who sustains the earth; He created it in an instant. || 1 || Pause || Binding together water and air, He infused the breath of life into the body, and made the lamps of the sun and the moon. To die and to live, He gave us the earth, but we have forgotten these blessings. || 2 || There are so many Siddhas, seekers, Yogis, wandering pilgrims, spiritual teachers and good people. If I meet them, I chant the Lord’s Praises, and then, my mind serves Him. || 3 || Paper and salt, protected by ghee, remain untouched by water, as the lotus remains unaffected in water. Those who meet with such devotees, O servant Nanak — what can death do to them? || 4 || 4 ||

Send in a voice message: https://podcasters.spotify.com/pod/show/gsjhampur/message

View Details

ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ ਸੇਵਾ ਲਾਏ ॥ ਜਨਮ ਮਰਣ ਦੁਖ ਮੇਟਿ ਮਿਲਾਏ ॥੨॥ ਕਰਮ ਧਰਮ ਇਹੁ ਤਤੁ ਗਿਆਨੁ ॥ ਸਾਧਸੰਗਿ ਜਪੀਐ ਹਰਿ ਨਾਮੁ ॥ ਸਾਗਰ ਤਰਿ ਬੋਹਿਥ ਪ੍ਰਭ ਚਰਣ ॥ ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥ ਰਾਖਿ ਲੀਏ ਅਪਨੀ ਕਿਰਪਾ ਧਾਰਿ ॥ ਪੰਚ ਦੂਤ ਭਾਗੇ ਬਿਕਰਾਲ ॥ ਜੂਐ ਜਨਮੁ ਨ ਕਬਹੂ ਹਾਰਿ ॥ ਨਾਨਕ ਕਾ ਅੰਗੁ ਕੀਆ ਕਰਤਾਰਿ ॥੪॥੧੨॥੧੪॥ ਅਰਥ: ਹੇ ਭਾਈ! ਜਿਸ ਪਰਮਾਤਮਾ ਦਾ ਦਿੱਤਾ ਹੋਇਆ ਸਾਡਾ ਇਹ ਸਰੀਰ ਹੈ, ਇਹ ਜਿੰਦ ਹੈ ਅਤੇ ਧਨ ਹੈ, ਉਸ ਦੀ ਸਿਫ਼ਤਿ-ਸਾਲਾਹ ਅੱਠੇ ਪਹਿਰ (ਹਰ ਵੇਲੇ) ਕਰਨੀ ਚਾਹੀਦੀ ਹੈ।੧।ਰਹਾਉ। (ਹੇ ਭਾਈ! ਕਰਮ ਕਾਂਡੀ ਲੋਕ ਦੇਵੀ ਦੇਵਤਿਆਂ ਦੀ ਪੂਜਾ ਕਰਦੇ ਹਨ, ਉਹਨਾਂ ਦੇ ਅੱਗੇ ਧੂਪ ਧੁਖਾਂਦੇ ਹਨ ਅਤੇ ਦੀਵੇ ਬਾਲਦੇ ਹਨ, ਪਰ) ਜਿਸ ਮਨੁੱਖ ਉਤੇ ਵੱਡੀ ਕਿਸਮਤ ਨਾਲ ਗੁਰੂ ਮੇਹਰਬਾਨ ਹੋ ਪਏ, ਉਹ (ਧੂਪ ਦੀਪ ਆਦਿਕ ਵਾਲੀ) ਸਾਰੀ ਕ੍ਰਿਆ ਛੱਡ ਕੇ ਪ੍ਰਭੂ ਦਾ ਆਸਰਾ ਲੈਂਦਾ ਹੈ, ਪਰਮਾਤਮਾ ਦੇ ਦਰ ਤੇ ਹਰ ਵੇਲੇ ਸਿਰ ਨਿਵਾਣਾ, ਪਰਮਾਤਮਾ ਦੀ ਭਗਤੀ ਕਰਨੀ ਹੀ ਉਸ ਮਨੁੱਖ ਵਾਸਤੇ 'ਧੂਪ ਦੀਪ' ਦੀ ਕ੍ਰਿਆ ਹੈ।੧। ਹੇ ਭਾਈ! ਪਰਮਾਤਮਾ ਮੇਹਰ ਕਰ ਕੇ ਆਪਣੇ ਸੇਵਕਾਂ ਨੂੰ ਆਪਣੀ ਭਗਤੀ ਵਿਚ ਜੋੜਦਾ ਹੈ, ਉਹਨਾਂ ਦੇ ਜਨਮ ਤੋਂ ਲੈ ਕੇ ਮਰਨ ਤਕ ਦੇ ਸਾਰੇ ਦੁੱਖ ਮਿਟਾ ਕੇ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ। ਸਰਬ-ਵਿਆਪਕ ਬਖ਼ਸ਼ੰਦ ਪਰਮਾਤਮਾ ਦੇ ਗੁਣ ਗਾਂਦਿਆਂ ਦੇ ਅੰਦਰ ਆਨੰਦ ਬਣਿਆ ਰਹਿੰਦਾ ਹੈ।੨। ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦੇ ਰਹਿਣਾ ਚਾਹੀਦਾ ਹੈ, ਇਹੀ ਹੈ ਧਾਰਮਿਕ ਕਰਮ ਅਤੇ ਇਹੀ ਹੈ ਅਸਲ ਗਿਆਨ। ਹੇ ਭਾਈ! ਸਭ ਦੇ ਦਿਲ ਦੀ ਜਾਣਨ ਵਾਲੇ ਅਤੇ ਜਗਤ ਦੇ ਪੈਦਾ ਕਰਨ ਵਾਲੇ ਪਰਮਾਤਮਾ ਦੇ ਚਰਨਾਂ ਨੂੰ ਜਹਾਜ਼ ਬਣਾ ਕੇ ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘ।੩। ਹੇ ਭਾਈ! ਪ੍ਰਭੂ ਆਪਣੀ ਮੇਹਰ ਕਰ ਕੇ ਜਿਨ੍ਹਾਂ ਦੀ ਰੱਖਿਆ ਕਰਦਾ ਹੈ, (ਕਾਮਾਦਿਕ) ਪੰਜੇ ਡਰਾਉਣੇ ਵੈਰੀ ਉਹਨਾਂ ਤੋਂ ਪਰੇ ਭੱਜ ਜਾਂਦੇ ਹਨ। ਹੇ ਨਾਨਕ! ਜਿਸ ਭੀ ਮਨੁੱਖ ਦਾ ਪੱਖ ਪਰਮਾਤਮਾ ਨੇ ਕੀਤਾ ਹੈ, ਉਹ ਮਨੁੱਖ (ਵਿਕਾਰਾਂ ਦੇ) ਜੂਏ ਵਿਚ ਆਪਣਾ ਜੀਵਨ ਕਦੇ ਭੀ ਨਹੀਂ ਗਵਾਂਦਾ।੪।੧੨।੧੪। Meaning: O brother! The God to whom this body is given to us, it is life and wealth, should be praised for eight hours (at all times). 1. Stay. (O brother! The people of Karma Kandi worship the gods and goddesses, burn incense and light lamps before them, but) the person on whom the Guru is blessed with great fortune, that person (with incense lamp etc.) Takes the shelter of God, always resting his head at God's feet, worshiping God is the action of 'Dhup Deep' for that person. 1. Hey brother! God joins His servants in His devotion by His grace, removes all their sufferings from birth to death and merges them in His feet. Joy remains within those who sing the praises of the All-Blessing God. 2. Hey brother! One should remain in the company of the Guru and chant the name of God, this is the religious act and this is the real knowledge. Hey brother! Make the feet of God, the knower of everyone's heart and the creator of the world, a ship and cross this world-sea. 3. Hey brother! Those whom the Lord protects by His mercy, the (Kamadika) claws of fearsome foes flee beyond them. O Nanak! Whatever man God has favored, that man never loses his life in gambling (of vices). 4.12.14.

Send in a voice message: https://podcasters.spotify.com/pod/show/gsjhampur/message

View Details

ਬਿਲਾਵਲੁ ਮਹਲਾ ੧ ॥ ਮਨ ਕਾ ਕਹਿਆ ਮਨਸਾ ਕਰੈ ॥ ਇਹੁ ਮਨੁ ਪੁੰਨੁ ਪਾਪੁ ਉਚਰੈ ॥ ਮਾਇਆ ਮਦਿ ਮਾਤੇ ਤ੍ਰਿਪਤਿ ਨ ਆਵੈ ॥ ਤ੍ਰਿਪਤਿ ਮੁਕਤਿ ਮਨਿ ਸਾਚਾ ਭਾਵੈ ॥੧॥ ਤਨੁ ਧਨੁ ਕਲਤੁ ਸਭੁ ਦੇਖੁ ਅਭਿਮਾਨਾ ॥ ਬਿਨੁ ਨਾਵੈ ਕਿਛੁ ਸੰਗਿ ਨ ਜਾਨਾ ॥੧॥ ਰਹਾਉ ॥ਕੀਚਹਿ ਰਸ ਭੋਗ ਖੁਸੀਆ ਮਨ ਕੇਰੀ ॥ ਧਨੁ ਲੋਕਾਂ ਤਨੁ ਭਸਮੈ ਢੇਰੀ ॥ ਖਾਕੂ ਖਾਕੁ ਰਲੈ ਸਭੁ ਫੈਲੁ ॥ ਬਿਨੁ ਸਬਦੈ ਨਹੀ ਉਤਰੈ ਮੈਲੁ ॥੨॥ ਗੀਤ ਰਾਗ ਘਨ ਤਾਲ ਸਿ ਕੂਰੇ ॥ ਤ੍ਰਿਹੁ ਗੁਣ ਉਪਜੈ ਬਿਨਸੈ ਦੂਰੇ ॥ ਦੂਜੀ ਦੁਰਮਤਿ ਦਰਦੁ ਨ ਜਾਇ ॥ ਛੂਟੈ ਗੁਰਮੁਖਿ ਦਾਰੂ ਗੁਣ ਗਾਇ ॥੩॥ ਧੋਤੀ ਊਜਲ ਤਿਲਕੁ ਗਲਿ ਮਾਲਾ ॥ ਅੰਤਰਿ ਕ੍ਰੋਧੁ ਪੜਹਿ ਨਾਟ ਸਾਲਾ ॥ ਨਾਮੁ ਵਿਸਾਰਿ ਮਾਇਆ ਮਦੁ ਪੀਆ ॥ ਬਿਨੁ ਗੁਰ ਭਗਤਿ ਨਾਹੀ ਸੁਖੁ ਥੀਆ ॥੪॥ ਸੂਕਰ ਸੁਆਨ ਗਰਧਭ ਮੰਜਾਰਾ ॥ ਪਸੂ ਮਲੇਛ ਨੀਚ ਚੰਡਾਲਾ ॥ ਗੁਰ ਤੇ ਮੁਹੁ ਫੇਰੇ ਤਿਨ੍ਹ੍ਹ ਜੋਨਿ ਭਵਾਈਐ ॥ ਬੰਧਨਿ ਬਾਧਿਆ ਆਈਐ ਜਾਈਐ ॥੫॥ ਗੁਰ ਸੇਵਾ ਤੇ ਲਹੈ ਪਦਾਰਥੁ ॥ ਹਿਰਦੈ ਨਾਮੁ ਸਦਾ ਕਿਰਤਾਰਥੁ ॥ ਸਾਚੀ ਦਰਗਹ ਪੂਛ ਨ ਹੋਇ ॥ ਮਾਨੇ ਹੁਕਮੁ ਸੀਝੈ ਦਰਿ ਸੋਇ ॥੬॥ ਸਤਿਗੁਰੁ ਮਿਲੈ ਤ ਤਿਸ ਕਉ ਜਾਣੈ ॥ ਰਹੈ ਰਜਾਈ ਹੁਕਮੁ ਪਛਾਣੈ ॥ ਹੁਕਮੁ ਪਛਾਣਿ ਸਚੈ ਦਰਿ ਵਾਸੁ ॥ ਕਾਲ ਬਿਕਾਲ ਸਬਦਿ ਭਏ ਨਾਸੁ ॥੭॥ ਰਹੈ ਅਤੀਤੁ ਜਾਣੈ ਸਭੁ ਤਿਸ ਕਾ ॥ ਤਨੁ ਮਨੁ ਅਰਪੈ ਹੈ ਇਹੁ ਜਿਸ ਕਾ ॥ ਨਾ ਓਹੁ ਆਵੈ ਨਾ ਓਹੁ ਜਾਇ ॥ ਨਾਨਕ ਸਾਚੇ ਸਾਚਿ ਸਮਾਇ ॥੮॥੨॥

Send in a voice message: https://podcasters.spotify.com/pod/show/gsjhampur/message

View Details

ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥

Send in a voice message: https://podcasters.spotify.com/pod/show/gsjhampur/message

View Details

ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥ ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥ ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥ ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥ ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥ ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥ ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥ ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ ॥੪॥੩॥

Send in a voice message: https://podcasters.spotify.com/pod/show/gsjhampur/message

View Details

TRIBUNE INTERNATIONAL: ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰ...: ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕ...

Send in a voice message: https://podcasters.spotify.com/pod/show/gsjhampur/message

View Details

The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧। ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646} ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨। ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥ ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧। SHALOK, THIRD MEHL: O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||

ਸੋਰਿਠ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥

ਅਰਥ: ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ।

ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧।

ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ।੨।੧।੨੯।

SORAT’H, FIFTH MEHL, SECOND HOUSE, DU-PADAS:

ONE UNIVERSAL CREATOR GOD. BY THE GRACE OF THE TRUE GURU:

Fire is contained in all firewood, and butter is contained in all milk. God’s Light is contained in the high and the low; the Lord is in the hearts of all beings. || 1 || O Saints, He is pervading and permeating each and every heart. The Perfect Lord is completely permeating everyone, everywhere; He is diffused in the water and the land. || 1 || Pause || Nanak sings the Praises of the Lord, the treasure of excellence; the True Guru has dispelled his doubt. The Lord is pervading everywhere, permeating all, and yet, He is unattached from all. || 2 || 1 || 29 ||

ਵਡਹੰਸੁ ਮਹਲਾ ੪ ਘੋੜੀਆ ੴ ਸਤਿਗੁਰ ਪ੍ਰਸਾਦਿ ॥ ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥੧॥ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ ॥ ਚੜਿ ਲੰਘਾ ਜੀ ਬਿਖਮੁ ਭੁਇਅੰਗਾ ਰਾਮ ॥ ਬਿਖਮੁ ਭੁਇਅੰਗਾ ਅਨਤ ਤਰੰਗਾ ਗੁਰਮੁਖਿ ਪਾਰਿ ਲੰਘਾਏ ॥ ਹਰਿ ਬੋਹਿਥਿ ਚੜਿ ਵਡਭਾਗੀ ਲੰਘੈ ਗੁਰੁ ਖੇਵਟੁ ਸਬਦਿ ਤਰਾਏ ॥ ਅਨਦਿਨੁ ਹਰਿ ਰੰਗਿ ਹਰਿ ਗੁਣ ਗਾਵੈ ਹਰਿ ਰੰਗੀ ਹਰਿ ਰੰਗਾ ॥ ਜਨ ਨਾਨਕ ਨਿਰਬਾਣ ਪਦੁ ਪਾਇਆ ਹਰਿ ਉਤਮੁ ਹਰਿ ਪਦੁ ਚੰਗਾ ॥੨॥ਕੜੀਆਲੁ ਮੁਖੇ ਗੁਰਿ ਗਿਆਨੁ ਦ੍ਰਿੜਾਇਆ ਰਾਮ ॥ ਤਨਿ ਪ੍ਰੇਮੁ ਹਰਿ ਚਾਬਕੁ ਲਾਇਆ ਰਾਮ ॥ ਤਨਿ ਪ੍ਰੇਮੁ ਹਰਿ ਹਰਿ ਲਾਇ ਚਾਬਕੁ ਮਨੁ ਜਿਣੈ ਗੁਰਮੁਖਿ ਜੀਤਿਆ ॥ ਅਘੜੋ ਘੜਾਵੈ ਸਬਦੁ ਪਾਵੈ ਅਪਿਉ ਹਰਿ ਰਸੁ ਪੀਤਿਆ ॥ ਸੁਣਿ ਸ੍ਰਵਣ ਬਾਣੀ ਗੁਰਿ ਵਖਾਣੀ ਹਰਿ ਰੰਗੁ ਤੁਰੀ ਚੜਾਇਆ ॥ ਮਹਾ ਮਾਰਗੁ ਪੰਥੁ ਬਿਖੜਾ ਜਨ ਨਾਨਕ ਪਾਰਿ ਲੰਘਾਇਆ ॥੩॥

Send in a voice message: https://podcasters.spotify.com/pod/show/gsjhampur/message

View Details

The daily Hukamnama sahib from Sri Darbar Sahib Amritsar including Punjabi and English translation audio

ਸੋਰਿਠ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥

ਅਰਥ: ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ।

ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧।

ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ।੨।੧।੨੯।

SORAT’H, FIFTH MEHL, SECOND HOUSE, DU-PADAS:

ONE UNIVERSAL CREATOR GOD. BY THE GRACE OF THE TRUE GURU:

Fire is contained in all firewood, and butter is contained in all milk. God’s Light is contained in the high and the low; the Lord is in the hearts of all beings. || 1 || O Saints, He is pervading and permeating each and every heart. The Perfect Lord is completely permeating everyone, everywhere; He is diffused in the water and the land. || 1 || Pause || Nanak sings the Praises of the Lord, the treasure of excellence; the True Guru has dispelled his doubt. The Lord is pervading everywhere, permeating all, and yet, He is unattached from all. || 2 || 1 || 29 ||

Email ThisBlogThis!Share to TwitterShare to FacebookShare to Pinterest --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Send in a voice message: https://podcasters.spotify.com/pod/show/gsjhampur/message

View Details

ਵਡਹੰਸੁ ਮਹਲਾ ੩ ॥ ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੈ ਸਬਦਿ ਲਿਵ ਲਾਏ ॥ ਸਦਾ ਸਚਿ ਰਤਾ ਮਨੁ ਨਿਰਮਲੁ ਆਵਣੁ ਜਾਣੁ ਰਹਾਏ ॥ ਦੂਜੈ ਭਾਇ ਭਰਮਿ ਵਿਗੁਤੀ ਮਨਮੁਖਿ ਮੋਹੀ ਜਮਕਾਲਿ ॥ ਕਹੈ ਨਾਨਕੁ ਸੁਣਿ ਮਨ ਮੇਰੇ ਤੂ ਸਦਾ ਸਚੁ ਸਮਾਲਿ ॥੧॥

ਮਨ ਮੇਰਿਆ ਅੰਤਰਿ ਤੇਰੈ ਨਿਧਾਨੁ ਹੈ ਬਾਹਰਿ ਵਸਤੁ ਨ ਭਾਲਿ ॥ ਜੋ ਭਾਵੈ ਸੋ ਭੁੰਚਿ ਤੂ ਗੁਰਮੁਖਿ ਨਦਰਿ ਨਿਹਾਲਿ ॥ ਗੁਰਮੁਖਿ ਨਦਰਿ ਨਿਹਾਲਿ ਮਨ ਮੇਰੇ ਅੰਤਰਿ ਹਰਿ ਨਾਮੁ ਸਖਾਈ ॥ ਮਨਮੁਖ ਅੰਧੁਲੇ ਗਿਆਨ ਵਿਹੂਣੇ ਦੂਜੈ ਭਾਇ ਖੁਆਈ ॥ ਬਿਨੁ ਨਾਵੈ ਕੋ ਛੂਟੈ ਨਾਹੀ ਸਭ ਬਾਧੀ ਜਮਕਾਲਿ ॥ ਨਾਨਕ ਅੰਤਰਿ ਤੇਰੈ ਨਿਧਾਨੁ ਹੈ ਤੂ ਬਾਹਰਿ ਵਸਤੁ ਨ ਭਾਲਿ ॥੨॥

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

JAITSREE, FOURTH MEHL, FIRST HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 |

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

The daily Hukamnama Sahib from Sri Darbar Sahib Amritsar including Translation in Punjabi and English audio ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥

ਅਰਥ: ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ।ਰਹਾਉ।

ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਜੇਹੜਾ ਭੀ ਮਨੁੱਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ।੧।

ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! ਆਖ-ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ।੨।੫।੬੯।

SORAT’H, FIFTH MEHL:

I am a sacrifice to my Guru. He has totally preserved my honor. I have obtained the fruits of my mind’s desires. I meditate forever on my God. || 1 || O Saints, without Him, there is no other at all. He is God, the Cause of causes. || Pause || My God has given me His Blessing. He has made all creatures subject to me. Servant Nanak meditates on the Naam, the Name of the Lord, and all his sorrows depart. || 2 || 5 || 69 ||

Brought to you by @ Gs jhampur ------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥

ਅਰਥ: ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ।ਰਹਾਉ। ਹੇ ਭਾਈ! ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ। ਪਸ਼ੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ।੧। (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅੰਦਰ ਆਨੰਦ ਖ਼ੁਸ਼ੀਆਂ ਦਾ ਟਿਕਾਣਾ ਬਣਾ ਦੇਂਦਾ ਹੈ। ਉਸ ਮਨੁੱਖ ਨੂੰ ਅਚਨਚੇਤ ਮਨ-ਇੱਛਤ ਫਲ ਮਿਲ ਜਾਂਦੇ ਹਨ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ।੨। ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦੇ ਮਨ ਵਿਚ ਭਾ ਜਾਂਦੇ ਹਨ, ਉਹਨਾਂ ਨੂੰ ਇਸ ਲੋਕ ਵਿਚ ਸੁਖ ਪ੍ਰਾਪਤ ਰਹਿੰਦਾ ਹੈ, ਪਰਲੋਕ ਵਿਚ ਭੀ ਉਹ ਸੁਰਖ਼-ਰੂ ਹੋ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ, ਉਹਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ।੩। ਹੇ ਨਾਨਕ! ਆਖ-ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ, ਉਹ ਮਨੁੱਖ ਉੱਠਦਾ ਬੈਠਦਾ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਸ ਦੇ ਅੰਦਰੋਂ ਹਰੇਕ ਦੁੱਖ ਪੀੜ ਭਟਕਣਾ ਖ਼ਤਮ ਹੋ ਜਾਂਦੀ ਹੈ।੪।੧੦।੨੧। SORAT’H, FIFTH MEHL: He infuses the breath into the dead bodies, and he reunited the separated ones. Even beasts, demons and fools become attentive listeners, when He sings the Praises of the Lord’s Name. || 1 || Behold the glorious greatness of the Perfect Guru. His worth cannot be described. || Pause || He has demolished the abode of sorrow and disease, and brought bliss, joy and happiness. He effortlessly awards the fruits of the mind’s desire, and all works are brought to perfection. || 2 || He finds peace in this world, and his face is radiant in the world hereafter; his comings and goings are finished. He becomes fearless, and his heart is filled with the Naam, the Name of the Lord; his mind is pleasing to the True Guru. || 3 || Standing up and sitting down, he sings the Glorious Praises of the Lord; his pain, sorrow and doubt are dispelled. Says Nanak, his karma is perfect; his mind is attached to the Guru’s feet. || 4 || 10 || 21 ||

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥

ਅਰਥ: ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ।ਰਹਾਉ।

ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ 'ਗੋਬਿੰਦ ਦਾ ਭਗਤ' ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ।੧।

ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ।੧।

ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ। (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ। (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ।

ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ।੩।

ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮੇਲ ਦੇਂਦਾ ਹੈ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ।

ਹੇ ਦਾਸ ਨਾਨਕ! ਆਖ-ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ।੪।੧੨।੬੨।

SORAT’H, FIFTH MEHL:

The Restorer of what was taken away, the Liberator from captivity; the Formless Lord, the Destroyer of pain. I do not know about karma and good deeds; I do not know about Dharma and righteous living. I am so greedy, chasing after Maya. I go by the name of God’s devotee; please, save this honor of Yours. || 1 || O Dear Lord, You are the honor of the dishonored. You make the unworthy ones worthy, O my Lord of the Universe; I am a sacrifice to Your almighty creative power. || Pause || Like the child, innocently making thousands of mistakes — his father teaches him, and scolds him so many times, but still, he hugs him close in his embrace. Please forgive my past actions, God, and place me on Your path for the future. || 2 || The Lord, the Inner-knower, the Searcher of hearts, knows all about my state of mind; so who else should I go to and speak to? The Lord, the Lord of the Universe, is not pleased by mere recitation of words; if it is pleasing to His Will, He preserves our honor. I have seen all other shelters, but Yours alone remains for me. || 3 || Becoming kind and compassionate, God the Lord and Master Himself listens to my prayer. He unites me in Union with the Perfect True Guru, and all the cares an

Brought to you by @ Gs jhampur ------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥

ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।

ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧।

ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩।

ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।

SORAT’H, THIRD MEHL:

Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru’s Shabad, my mind is enlightened. || 1 || Dear Lord, You Yourself bestow understanding. Dear Lord, I am forever a sacrifice to You; I am dedicated and devoted to Your Name. || Pause || I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated. Through the Shabad, my mind and body have been purified, and the Lord has come to dwell within my mind. The Guru is the Giver of the Shabad; my mind is imbued with it, and I remain absorbed in the Lord. || 2 || Those who do not know the Shabad are blind and deaf; why did they even bother to come into the world? They do not obtain the subtle essence of the Lord’s elixir; they waste away their lives, and are reincarnated over and over again. The blind, idiotic, self-willed manmukhs are like maggots in manure, and in manure they rot away. || 3 || The Lord Himself creates us, watches over us, and places us on the Path, O Siblings of Destiny; there is no one other than Him. No one can erase that which is pre-ordained, O Siblings of Destiny; whatever the Creator wills, comes to pass. O Nanak, the Naam, the Name of the Lord, abides deep within the mind; O Siblings of Destiny, there is no other at all. || 4 || 4 ||

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ 

ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।

ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨। ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।

ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩। ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।

(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪। ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।

DHANAASAREE, FIRST MEHL, FIRST HOUSE, CHAU-PADAS:

ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:

My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 

ਗੋਂਡ ਮਹਲਾ ੪ ॥ ਜਿਤਨੇ ਸਾਹ ਪਾਤਿਸਾਹ ਉਮਰਾਵ ਸਿਕਦਾਰ ਚਉਧਰੀ ਸਭਿ ਮਿਥਿਆ ਝੂਠੁ ਭਾਉ ਦੂਜਾ ਜਾਣੁ ॥ ਹਰਿ ਅਬਿਨਾਸੀ ਸਦਾ ਥਿਰੁ ਨਿਹਚਲੁ ਤਿਸੁ ਮੇਰੇ ਮਨ ਭਜੁ ਪਰਵਾਣੁ ॥੧॥ ਮੇਰੇ ਮਨ ਨਾਮੁ ਹਰੀ ਭਜੁ ਸਦਾ ਦੀਬਾਣੁ ॥ ਜੋ ਹਰਿ ਮਹਲੁ ਪਾਵੈ ਗੁਰ ਬਚਨੀ ਤਿਸੁ ਜੇਵਡੁ ਅਵਰੁ ਨਾਹੀ ਕਿਸੈ ਦਾ ਤਾਣੁ ॥੧॥ ਰਹਾਉ ॥ ਜਿਤਨੇ ਧਨਵੰਤ ਕੁਲਵੰਤ ਮਿਲਖਵੰਤ ਦੀਸਹਿ ਮਨ ਮੇਰੇ ਸਭਿ ਬਿਨਸਿ ਜਾਹਿ ਜਿਉ ਰੰਗੁ ਕਸੁੰਭ ਕਚਾਣੁ ॥ ਹਰਿ ਸਤਿ ਨਿਰੰਜਨੁ ਸਦਾ ਸੇਵਿ ਮਨ ਮੇਰੇ ਜਿਤੁ ਹਰਿ ਦਰਗਹ ਪਾਵਹਿ ਤੂ ਮਾਣੁ ॥੨॥ ਬ੍ਰਾਹਮਣੁ ਖਤ੍ਰੀ ਸੂਦ ਵੈਸ ਚਾਰਿ ਵਰਨ ਚਾਰਿ ਆਸ੍ਰਮ ਹਹਿ ਜੋ ਹਰਿ ਧਿਆਵੈ ਸੋ ਪਰਧਾਨੁ ॥ ਜਿਉ ਚੰਦਨ ਨਿਕਟਿ ਵਸੈ ਹਿਰਡੁ ਬਪੁੜਾ ਤਿਉ ਸਤਸੰਗਤਿ ਮਿਲਿ ਪਤਿਤ ਪਰਵਾਣੁ ॥੩॥ ਓਹੁ ਸਭ ਤੇ ਊਚਾ ਸਭ ਤੇ ਸੂਚਾ ਜਾ ਕੈ ਹਿਰਦੈ ਵਸਿਆ ਭਗਵਾਨੁ ॥ ਜਨ ਨਾਨਕੁ ਤਿਸ ਕੇ ਚਰਨ ਪਖਾਲੈ ਜੋ ਹਰਿ ਜਨੁ ਨੀਚੁ ਜਾਤਿ ਸੇਵਕਾਣੁ ॥੪॥੪॥ ਹੇ ਮੇਰੇ ਮਨ! ਸਦਾ ਪ੍ਰਭੂ ਦਾ ਨਾਮ ਸਿਮਰਿਆ ਕਰ, ਇਹੀ ਅਟੱਲ ਆਸਰਾ ਹੈ। ਜੇਹੜਾ ਮਨੁੱਖ ਗੁਰੂ ਦੇ ਬਚਨਾਂ ਉਤੇ ਤੁਰ ਕੇ ਪ੍ਰਭੂ ਦੇ ਚਰਨਾਂ ਵਿਚ ਨਿਵਾਸ ਹਾਸਲ ਕਰ ਲੈਂਦਾ ਹੈ, ਉਸ ਮਨੁੱਖ ਦੇ ਆਤਮਕ ਬਲ ਜਿਤਨਾ ਹੋਰ ਕਿਸੇ ਦਾ ਬਲ ਨਹੀਂ।੧।ਰਹਾਉ। ਹੇ ਮਨ! ਜਗਤ ਵਿਚ) ਜਿਤਨੇ ਭੀ ਸ਼ਾਹ ਬਾਦਸ਼ਾਹ ਅਮੀਰ ਸਰਦਾਰ ਚੌਧਰੀ (ਦਿੱਸਦੇ ਹਨ) ਇਹ ਸਾਰੇ ਨਾਸਵੰਤ ਹਨ, (ਇਹੋ ਜਿਹੇ) ਮਾਇਆ ਦੇ ਪਿਆਰ ਨੂੰ ਝੂਠਾ ਸਮਝ। ਸਿਰਫ਼ ਪਰਮਾਤਮਾ ਹੀ ਨਾਸ-ਰਹਿਤ ਹੈ, ਸਦਾ ਕਾਇਮ ਰਹਿਣ ਵਾਲਾ ਹੈ, ਅਟੱਲ ਹੈ। ਹੇ ਮੇਰੇ ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਤਾਹੀਏਂ ਕਬੂਲ ਹੋਵੇਂਗਾ।੧। ਹੇ ਮੇਰੇ ਮਨ! ਦੁਨੀਆ ਵਿਚ) ਜਿਤਨੇ ਭੀ ਧਨ ਵਾਲੇ, ਉੱਚੀ ਕੁਲ ਵਾਲੇ, ਜ਼ਮੀਨਾਂ ਦੇ ਮਾਲਕ ਦਿੱਸ ਰਹੇ ਹਨ, ਇਹ ਸਾਰੇ ਨਾਸ ਹੋ ਜਾਣਗੇ, (ਇਹਨਾਂ ਦਾ ਵਡੱਪਣ ਇਉਂ ਹੀ ਕੱਚਾ ਹੈ) ਜਿਵੇਂ ਕਸੁੰਭੇ ਦਾ ਰੰਗ ਕੱਚਾ ਹੈ। ਹੇ ਮੇਰੇ ਮਨ! ਉਸ ਪਰਮਾਤਮਾ ਨੂੰ ਸਦਾ ਸਿਮਰ, ਜੋ ਸਦਾ ਕਾਇਮ ਰਹਿਣ ਵਾਲਾ ਹੈ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ, ਅਤੇ ਜਿਸ ਦੀ ਰਾਹੀਂ ਤੂੰ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਹਾਸਲ ਕਰੇਂਗਾ।੨। (ਹੇ ਮਨ! ਸਾਡੇ ਦੇਸ ਵਿਚ) ਬ੍ਰਾਹਮਣ, ਖਤ੍ਰੀ, ਵੈਸ਼, ਸ਼ੂਦਰ-ਇਹ ਚਾਰ (ਪ੍ਰਸਿੱਧ) ਵਰਨ ਹਨ, (ਬ੍ਰਹਮਚਰਜ, ਗ੍ਰਿਹਸਤ, ਵਾਨਪ੍ਰਸਤ, ਸੰਨਿਆਸ-ਇਹ) ਚਾਰ ਆਸ਼੍ਰਮ (ਪ੍ਰਸਿੱਧ) ਹਨ। ਇਹਨਾਂ ਵਿਚੋਂ ਜੇਹੜਾ ਭੀ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਉਹੀ (ਸਭ ਤੋਂ) ਸ੍ਰੇਸ਼ਟ ਹੈ (ਜਾਤੀ ਆਦਿਕ ਕਰਕੇ ਨਹੀਂ) । ਜਿਵੇਂ ਚੰਦਨ ਦੇ ਨੇੜੇ ਵਿਚਾਰਾ ਅਰਿੰਡ ਵੱਸਦਾ ਹੈ (ਤੇ ਸੁਗੰਧਿਤ ਹੋ ਜਾਂਦਾ ਹੈ) ਤਿਵੇਂ ਸਾਧ ਸੰਗਤਿ ਵਿਚ ਮਿਲ ਕੇ ਵਿਕਾਰੀ ਭੀ (ਪਵਿਤੱਰ ਹੋ ਕੇ) ਕਬੂਲ ਹੋ ਜਾਂਦਾ ਹੈ।੩। ਹੇ ਮਨ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਹੋਰ ਸਭਨਾਂ ਮਨੁੱਖਾਂ ਨਾਲੋਂ ਉੱਚਾ ਹੋ ਜਾਂਦਾ ਹੈ, ਸੁੱਚਾ ਹੋ ਜਾਂਦਾ ਹੈ। (ਹੇ ਭਾਈ!) ਦਾਸ ਨਾਨਕ ਉਸ ਮਨੁੱਖਾਂ ਦੇ ਚਰਨ ਧੋਂਦਾ ਹੈ, ਜੇਹੜਾ ਪ੍ਰਭੂ ਦਾ ਸੇਵਕ ਹੈ ਪ੍ਰਭੂ ਦਾ ਭਗਤ ਹੈ, ਭਾਵੇਂ ਉਹ ਜਾਤੀ ਵਲੋਂ ਨੀਚ ਹੀ (ਗਿਣਿਆ ਜਾਂਦਾ) ਹੈ।੪।੪।

GOND, FOURTH MEHL:

All the kings, emperors, nobles, lords and chiefs are false and transitory, engrossed in duality know this well. The eternal Lord is permanent and unchanging; meditate on Him, O my mind, and you shall be approved. || 1 || O my mind, vibrate, and meditate on the Lords Name, which shall be your defender forever. One who obtains the Mansion of the Lords Presence, through the Word of the Gurus Teachings no one elses power is as great as his. || 1 || Pause || All the wealthy, high class property owners which you see, O my mind, shall vanish, like the fading color of the safflower. Serve the True, Immaculate Lord forever, O my mind, and you shall be honored in the Court of the Lord. || 2 || There are four castes: Brahmin, Khshaatriya, Soodra and Vaishya, and there are four stages of life. One who meditates on the Lord, is the most distinguished and renowned. The poor castor oil plant, growing near the sandalwood tree, becomes fragrant; in the same way, the sinner, associating with the Saints, becomes acceptable and approved. || 3 || He, within whose heart the Lord abides, is the highest of all, and the purest of all. Servant Nanak washes the feet of that humble servant of the Lord; he may be from a low class family, but he is now the Lords servant. || 4 || 4 ||

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

ਟੋਡੀ ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥

ਅਰਥ: ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ।੧।ਰਹਾਉ। ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ) । ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ।੧। ਹੇ ਨਾਨਕ! ਆਖ-(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ। ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ।੨।੧।੯।

TODEE, FIFTH MEHL, SECOND HOUSE, DU-PADAS:

ONE UNIVERSAL CREATOR GOD. BY THE GRACE OF THE TRUE GURU:

I beg for the Gift of Your Name, O my Lord and Master. Nothing else shall go along with me in the end; by Your Grace, please allow me to sing Your Glorious Praises. || 1 || Pause || Power, wealth, various pleasures and enjoyments, all are just like the shadow of a tree. He runs, runs, runs around in many directions, but all of his pursuits are useless. || 1 || Except for the Lord of the Universe, everything he desires appears transitory. Says Nanak, I beg for the dust of the feet of the Saints, so that my mind may find peace and tranquility. || 2 || 1 || 6 ||

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥

ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।

ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨। ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।

ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩। ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।

(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪। ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ। DHANAASAREE, FIRST MEHL, FIRST HOUSE, CHAU-PADAS: ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:

My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

Showing posts sorted by relevance for query ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥. Sort by date Show all posts

HUKAMNAMA SAHIB

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO. ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥  ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ। ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨। ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।

RAAG DHANAASAREE, THIRD MEHL, FOURTH HOUSE:

ONE UNIVERSAL CREATOR GOD. BY THE GRACE OF THE TRUE GURU:

I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||

Email ThisBlogThis!Share to TwitterShare to FacebookShare to Pinterest

Hukamnama Sahib May 19,2022 @GS JHAMPUR

The daily Hukamnama Sahib from Sri Darbar Sahib Amritsar including translation in English and Punjabi audio ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥  ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ। ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨। ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮ

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

JAITSREE, FOURTH MEHL, FIRST HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 |

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦ

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

The daily Hukamnama Sahib from Sri Darbar Sahib Amritsar including Translation in Punjabi and English audio ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥  ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ।  DHANAASAREE, DEVOTEE RAVI DAAS JEE:  ONE UNIVERSAL CREATOR GOD. BY THE GRACE OF THE TRUE GURU:  There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||   Brought to you by @ Gs jhampur --------------- Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» 

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥  ਅਰਥ: ਹੇ ਮਿੱਤਰ! ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ। ਹੇ ਮਿੱਤਰ! ਜਦੋਂ ਮਨੁੱਖ) ! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ।੨। ਹੇ ਨਾਨਕ! ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯।

SORATH, NINTH MEHL:

O dear friend, know this in your mind. The world is entangled in its own pleasures; no one is for anyone else. || 1 || Pause || In good times, many come and sit together, surrounding you on all four sides. But when hard times come, they all leave, and no one comes near you. || 1 || Your wife, whom you love so much, and who has remained ever attached to you, runs away crying, Ghost Ghost, as soon as the swan-soul leaves this body. || 2 || This is the way they act - those whom we love so much. At the very last moment, O Nanak, no one is any use at all, except the Dear Lord. || 3 || 12 || 139 ||

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

ਬਿਲਾਵਲੁ ਮਹਲਾ ੫ ॥ ਸ੍ਰਬ ਨਿਧਾਨ ਪੂਰਨ ਗੁਰਦੇਵ ॥੧॥ ਰਹਾਉ ॥ ਹਰਿ ਹਰਿ ਨਾਮੁ ਜਪਤ ਨਰ ਜੀਵੇ ॥ ਮਰਿ ਖੁਆਰੁ ਸਾਕਤ ਨਰ ਥੀਵੇ ॥੧॥ ਰਾਮ ਨਾਮੁ ਹੋਆ ਰਖਵਾਰਾ ॥ ਝਖ ਮਾਰਉ ਸਾਕਤੁ ਵੇਚਾਰਾ ॥੨॥ ਨਿੰਦਾ ਕਰਿ ਕਰਿ ਪਚਹਿ ਘਨੇਰੇ ॥ ਮਿਰਤਕ ਫਾਸ ਗਲੈ ਸਿਰਿ ਪੈਰੇ ॥੩॥ ਕਹੁ ਨਾਨਕ ਜਪਹਿ ਜਨ ਨਾਮ ॥ ਤਾ ਕੇ ਨਿਕਟਿ ਨ ਆਵੈ ਜਾਮ ॥੪॥੧੩॥੧੮॥

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥ ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥ ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥ ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥ ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥ ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫॥ ਅਰਥ: ਹਾੜ ਦਾ ਮਹੀਨਾ ਉਸ ਜੀਵ ਨੂੰ ਤਪਦਾ ਪ੍ਰਤੀਤ ਹੁੰਦਾ ਹੈ (ਉਹ ਬੰਦੇ ਹਾੜ ਦੇ ਮਹੀਨੇ ਵਾਂਗ ਤਪਦੇ-ਕਲਪਦੇ ਰਹਿੰਦੇ ਹਨ) ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ-ਪਤੀ ਨਹੀਂ ਵੱਸਦਾ, ਜੇਹੜੇ ਜਗਤ-ਦੇ-ਸਹਾਰੇ ਪਰਮਾਤਮਾ (ਦਾ ਆਸਰਾ) ਛੱਡ ਕੇ ਬੰਦਿਆਂ ਦੀਆਂ ਆਸਾਂ ਬਣਾਈ ਰੱਖਦੇ ਹਨ। (ਪ੍ਰਭੂ ਤੋਂ ਬਿਨਾ) ਕਿਸੇ ਹੋਰ ਦੇ ਆਸਰੇ ਰਿਹਾਂ ਖ਼ੁਆਰ ਹੀ ਹੋਈਦਾ ਹੈ, (ਜੋ ਭੀ ਕੋਈ ਹੋਰ ਸਹਾਰਾ ਤੱਕਦਾ ਹੈ) ਉਸ ਦੇ ਗਲ ਵਿਚ ਜਮ ਦੀ ਫਾਹੀ ਪੈਂਦੀ ਹੈ (ਉਸ ਦਾ ਜੀਵਨ ਸਦਾ ਸਹਮ ਵਿਚ ਬੀਤਦਾ ਹੈ) । (ਕੁਦਰਤਿ ਦਾ ਨਿਯਮ ਹੀ ਐਸਾ ਹੈ ਕਿ) ਮਨੁੱਖ ਜੇਹਾ ਬੀਜ ਬੀਜਦਾ ਹੈ, (ਕੀਤੇ ਕਰਮਾਂ ਅਨੁਸਾਰ) ਜੇਹੜਾ ਲੇਖ ਉਸਦੇ ਮੱਥੇ ਉੱਤੇ ਲਿਖਿਆ ਜਾਂਦਾ ਹੈ, ਉਹੋ ਜਿਹਾ ਫਲ ਉਹ ਪ੍ਰਾਪਤ ਕਰਦਾ ਹੈ। (ਜਗਜੀਵਨ ਪੁਰਖ ਨੂੰ ਵਿਸਾਰਨ ਵਾਲੀ ਜੀਵ-ਇਸਤ੍ਰੀ ਦੀ) ਸਾਰੀ ਜ਼ਿੰਦਗੀ ਪਛੁਤਾਵਿਆਂ ਵਿਚ ਹੀ ਗੁਜ਼ਰਦੀ ਹੈ, ਉਹ ਜਗਤ ਤੋਂ ਟੁੱਟੇ ਹੋਏ ਦਿਲ ਨਾਲ ਹੀ ਤੁਰ ਪੈਂਦੀ ਹੈ। ਜਿਨ੍ਹਾਂ ਬੰਦਿਆਂ ਨੂੰ ਗੁਰੂ ਮਿਲ ਪੈਂਦਾ ਹੈ, ਉਹ ਪਰਮਾਤਮਾ ਦੀ ਹਜ਼ੂਰੀ ਵਿਚ ਸੁਰਖ਼ਰੂ ਹੁੰਦੇ ਹਨ (ਆਦਰ-ਮਾਣ ਪਾਂਦੇ ਹਨ) । ਹੇ ਪ੍ਰਭੂ! (ਤੇਰੇ ਅੱਗੇ) ਨਾਨਕ ਦੀ ਬੇਨਤੀ ਹੈ– ਆਪਣੀ ਮਿਹਰ ਕਰ, (ਮੇਰੇ ਮਨ ਵਿਚ) ਤੇਰੇ ਦਰਸਨ ਦੀ ਤਾਂਘ ਬਣੀ ਰਹੇ, (ਕਿਉਂਕਿ) ਹੇ ਪ੍ਰਭੂ! ਤੈਥੋਂ ਬਿਨਾ ਮੇਰਾ ਕੋਈ ਹੋਰ ਆਸਰਾ-ਪਰਨਾ ਨਹੀਂ ਹੈ। ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦੇ ਚਰਨਾਂ ਦਾ ਨਿਵਾਸ ਬਣਿਆ ਰਹੇ, ਉਸ ਨੂੰ (ਤਪਦਾ) ਹਾੜ (ਭੀ) ਸੁਹਾਵਣਾ ਜਾਪਦਾ ਹੈ (ਉਸ ਨੂੰ ਦੁਨੀਆ ਦੇ ਦੁੱਖ-ਕਲੇਸ਼ ਭੀ ਦੁਖੀ ਨਹੀਂ ਕਰ ਸਕਦੇ) ।5। English The month of Aasaarh seems burning hot, to those who are not close to their Husband Lord. They have forsaken God the Primal Being, the Life of the World, and they have come to rely upon mere mortals. In the love of duality, the soul-bride is ruined; around her neck she wears the noose of Death. As you plant, so shall you harvest; your destiny is recorded on your forehead. The life-night passes away, and in the end, one comes to regret and repent, and then depart with no hope at all. Those who meet with the Holy Saints are liberated in the Court of the Lord. Show Your Mercy to me, O God; I am thirsty for the Blessed Vision of Your Darshan. Without You, God, there is no other at all. This is Nanak's humble prayer. The month of Aasaarh is pleasant, when the Feet of the Lord abide in the mind. ||

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥

ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।

ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨। ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।

ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩। ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।

(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪। ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ। DHANAASAREE, FIRST MEHL, FIRST HOUSE, CHAU-PADAS: ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:

My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 |

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

The daily Hukamnama Sahib from Sri Darbar Sahib Amritsar including Translation in Punjabi and English audio ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥

ਅਰਥ: ਹੇ ਮਿੱਤਰ! ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ।

ਹੇ ਮਿੱਤਰ! ਜਦੋਂ ਮਨੁੱਖ) ! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧।

ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ।੨।

ਹੇ ਨਾਨਕ! ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯।

SORAT’H, NINTH MEHL:

O dear friend, know this in your mind. The world is entangled in its own pleasures; no one is for anyone else. || 1 || Pause || In good times, many come and sit together, surrounding you on all four sides. But when hard times come, they all leave, and no one comes near you. || 1 || Your wife, whom you love so much, and who has remained ever attached to you, runs away crying, “Ghost! Ghost!”, as soon as the swan-soul leaves this body. || 2 || This is the way they act — those whom we love so much. At the very last moment, O Nanak, no one is any use at all, except the Dear Lord. || 3 || 12 || 139 ||

Brought to you by @ Gs jhampur ------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥ ਅਰਥ: (ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧। (ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ।੧।ਰਹਾਉ। (ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ।੨। ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ।੩। (ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ। ਹੇ ਨਾਨਕ! ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਵਾ ਨਹੀਂ ਰੱਖਦਾ) ।੪।੩।੫। DHANAASAREE, FIRST MEHL: My soul burns, over and over again. Burning and burning, it is ruined, and it falls into evil. That body, which forgets the Word of the Guru’s Bani, cries out in pain, like a chronic patient. || 1 || To speak too much and babble is useless. Even without our speaking, He knows everything. || 1 || Pause || He created our ears, eyes and nose. He gave us our tongue to speak so fluently. He preserved the mind in the fire of the womb; at His Command, the wind blows everywhere.|| 2 ||These worldly attachments, loves and pleasurable tastes, all are just black stains. One who departs, with these black stains of sin on his face shall find no place to sit in the Court of the Lord. || 3 || By Your Grace, we chant Your Name. Becoming attached to it, one is saved; there is no other way. Even if one is drowning, still, he may be saved. O Nanak, the True Lord is the Giver of all. || 4 || 3 || 5 ||

https://tribunei.blogspot.com/

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ 

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

The daily Hukamnama Sahib from Sri Darbar Sahib Amritsar including Translation in Punjabi and English audio  ਸਲੋਕੁ ਮਃ ੩ ॥ ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥

ਅਰਥ: ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ ਉਸ ਨੂੰ ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ। ਹੇ ਨਾਨਕ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ।੧।

ਮਃ ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥

ਅਰਥ: ਹੇ ਮੇਰੇ ਮਨ! ਇਹੋ ਜਿਹਾ ਸਤਿਗੁਰੂ ਖੋਜ ਕੇ ਲੱਭ, ਜਿਸ ਦੀ ਸੇਵਾ ਕੀਤਿਆਂ ਤੇਰਾ ਸਾਰੀ ਉਮਰ ਦਾ ਦੁਖ ਦੂਰ ਹੋ ਜਾਏ; ਕਦੇ ਉੱਕਾ ਹੀ ਚਿੰਤਾ ਨਾ ਹੋਵੇ ਤੇ (ਉਸ ਸਤਿਗੁਰੂ ਦੇ) ਸ਼ਬਦ ਨਾਲ ਤੇਰੀ ਹਉਮੈ ਸੜ ਜਾਏ; ਤੇਰੇ ਅੰਦਰੋਂ ਕੂੜ ਦੀ ਕੰਧ ਦੂਰ ਹੋ ਜਾਏ ਤੇ ਮਨ ਵਿਚ ਸੱਚਾ ਹਰੀ ਆ ਵੱਸੇ, ਅਤੇ ਹੇ ਮਨ! ਉਸ ਸਤਿਗੁਰੂ ਦੇ ਦੱਸੇ ਹੋਏ) ਸੰਜਮ ਵਿਚ ਸੱਚੀ ਕਾਰ ਕਰ ਕੇ ਤੇਰੇ ਅੰਦਰ ਸ਼ਾਂਤੀ ਤੇ ਸੁਖ ਹੋ ਜਾਏ।

ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥

ਅਰਥ: ਹੇ ਨਾਨਕ! ਜਦੋਂ ਹਰੀ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ਤਦੋਂ (ਇਹੋ ਜਿਹਾ) ਸਤਿਗੁਰੂ ਪੂਰੀ ਬਖ਼ਸ਼ਸ਼ ਨਾਲ ਹੀ ਮਿਲਦਾ ਹੈ।੨।

ਪਉੜੀ ॥ ਜਿਸ ਕੈ ਘਰਿ ਦੀਬਾਨੁ ਹਰਿ ਹੋਵੈ ਤਿਸ ਕੀ ਮੁਠੀ ਵਿਚਿ ਜਗਤੁ ਸਭੁ ਆਇਆ ॥ ਤਿਸ ਕਉ ਤਲਕੀ ਕਿਸੈ ਦੀ ਨਾਹੀ ਹਰਿ ਦੀਬਾਨਿ ਸਭਿ ਆਣਿ ਪੈਰੀ ਪਾਇਆ ॥

ਅਰਥ: ਜਿਸ ਮਨੁੱਖ ਦੇ ਹਿਰਦੇ ਵਿਚ (ਸਭ ਦਾ) ਹਾਕਮ ਪ੍ਰਭੂ ਵੱਸਦਾ ਹੋਵੇ, ਸਾਰਾ ਸੰਸਾਰ ਉਸ ਦੇ ਵੱਸ ਵਿਚ ਆ ਜਾਂਦਾ ਹੈ, ਉਸ ਨੂੰ ਕਿਸੇ ਦੀ ਕਾਣ ਨਹੀਂ ਹੁੰਦੀ, (ਸਗੋਂ) ਪਰਮਾਤਮਾ ਹਾਕਮ ਨੇ ਸਾਰਿਆਂ ਨੂੰ ਲਿਆ ਕੇ ਉਸ ਦੀ ਚਰਨੀਂ ਪਾਇਆ (ਹੁੰਦਾ) ਹੈ।

ਮਾਣਸਾ ਕਿਅਹੁ ਦੀਬਾਣਹੁ ਕੋਈ ਨਸਿ ਭਜਿ ਨਿਕਲੈ ਹਰਿ ਦੀਬਾਣਹੁ ਕੋਈ ਕਿਥੈ ਜਾਇਆ ॥ ਸੋ ਐਸਾ ਹਰਿ ਦੀਬਾਨੁ ਵਸਿਆ ਭਗਤਾ ਕੈ ਹਿਰਦੈ ਤਿਨਿ ਰਹਦੇ ਖੁਹਦੇ ਆਣਿ ਸਭਿ ਭਗਤਾ ਅਗੈ ਖਲਵਾਇਆ ॥

ਅਰਥ: ਮਨੁੱਖ ਦੀ ਕਚਹਿਰੀ ਵਿਚੋਂ ਤਾਂ ਮਨੁੱਖ ਨੱਸ ਭੱਜ ਕੇ ਭੀ ਕਿਤੇ ਖਿਸਕ ਸਕਦਾ ਹੈ, ਪਰ ਰੱਬ ਦੀ ਹਕੂਮਤਿ ਤੋਂ ਭੱਜ ਕੇ ਕੋਈ ਕਿੱਥੇ ਜਾ ਸਕਦਾ ਹੈ? ਇਹੋ ਜਿਹਾ ਹਾਕਮ ਹਰੀ ਭਗਤਾਂ ਦੇ ਹਿਰਦੇ ਵਿਚ ਵੱਸਿਆ ਹੋਇਆ ਹੈ, ਉਸ ਨੇ "ਰਹਿੰਦੇ ਖੁੰਹਦੇ" ਸਾਰੇ ਜੀਵਾਂ ਨੂੰ ਲਿਆ ਕੇ ਭਗਤ ਜਨਾਂ ਦੇ ਅੱਗੇ ਖੜੇ ਕਰ ਦਿੱਤਾ ਹੈ (ਭਾਵ, ਚਰਨੀਂ ਲਿਆ ਪਾਇਆ ਹੈ) ।

ਹਰਿ ਨਾਵੈ ਕੀ ਵਡਿਆਈ ਕਰਮਿ ਪਰਾਪਤਿ ਹੋਵੈ ਗੁਰਮੁਖਿ ਵਿਰਲੈ ਕਿਨੈ ਧਿਆਇਆ ॥੧੪॥

ਅਰਥ: ਪ੍ਰਭੂ ਦੀ ਖ਼ਾਸ ਮੇਹਰ ਨਾਲ ਹੀ ਪ੍ਰਭੂ ਦੇ ਨਾਮ ਦੀ ਵਡਿਆਈ (ਕਰਨ ਦਾ ਗੁਣ) ਪ੍ਰਾਪਤ ਹੁੰਦਾ ਹੈ; ਸਤਿਗੁਰੂ ਦੇ ਸਨਮੁਖ ਹੋ ਕੇ ਕੋਈ ਵਿਰਲਾ ਹੀ (ਨਾਮ) ਸਿਮਰਦਾ ਹੈ।੧੪।

SHALOK, THIRD MEHL:

One who has no faith in the True Guru, and who does not love the Word of the Shabad, shall find no peace, even though he may come and go hundreds of times. O Nanak, the Gurmukh meets the True Lord with natural ease; he is in love with the Lord. || 1 || THIRD MEHL: O mind, search for such a True Guru, by serving whom the pains of birth and death are dispelled. Doubt shall never afflict you, and your ego shall be burnt away through the Word of the Shabad. The veil of falsehood shall be torn down from within you, and Truth shall come to dwell in the mind. Peace and happiness shall fill your mind deep within, if you act according to truth and self-discipline. O Nanak, by perfect good karma, you shall meet the True Guru, and then the Dear Lord, by His Sweet Will, shall bless you with His Mercy. || 2 || PAUREE: The whole world comes under the control of one whose home is filled with the Lord, the King. He is subject to no one else’s rule, and the Lord, the King, causes everyone to fall at his feet. One may run away from the courts of other men, but where can one go to escape the Lord’s Kingdom? The Lord is such a King, who abides in the hearts of His devotees; He brings the others, and makes them stand before His devotees. The glorious greatness of the Lord’s Name is obtained only by His Grace; how few are the Gurmukhs who meditate on Him. || 14 ||

Brought to you by @ Gs jhampur ------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» 

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥ 

ਅਰਥ: ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾਹ ਰਹਿ ਗਏ)।੧। ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ)। ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ?।੧।ਰਹਾਉ। ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ) , ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ।੨। ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ) , (ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ?।੩। (ਹੇ ਪ੍ਰਭੂ!) ਮੈਂ ਆਪਣਾ ਤਨ ਤੇ ਮਨ ਅਰਪਣ ਕਰਦਾ ਹਾਂ, ਤੇਰੀ ਪੂਜਾ ਵਜੋਂ ਭੇਟ ਕਰਦਾ ਹਾਂ; (ਇਸੇ ਭੇਟਾ ਨਾਲ ਹੀ) ਸਤਿਗੁਰ ਦੀ ਮਿਹਰ ਦੀ ਬਰਕਤਿ ਨਾਲ ਤੈਨੂੰ ਮਾਇਆ-ਰਹਿਤ ਨੂੰ ਲੱਭ ਸਕਦਾ ਹਾਂ।੪। ਰਵਿਦਾਸ ਆਖਦਾ ਹੈ-(ਹੇ ਪ੍ਰਭੂ! ਜੇ ਸੁੱਚੇ ਦੁੱਧ, ਫੁੱਲ, ਧੂਪ, ਚੰਦਨ ਤੇ ਨੈਵੇਦ ਆਦਿਕ ਦੀ ਭੇਟਾ ਨਾਲ ਹੀ ਤੇਰੀ ਪੂਜਾ ਹੋ ਸਕਦੀ ਤਾਂ ਕਿਤੇ ਭੀ ਇਹ ਸ਼ੈਆਂ ਸੁੱਚੀਆਂ ਨਾਹ ਮਿਲਣ ਕਰ ਕੇ) ਮੈਥੋਂ ਤੇਰੀ ਪੂਜਾ ਤੇ ਤੇਰੀ ਭਗਤੀ ਹੋ ਹੀ ਨਾਹ ਸਕਦੀ, ਤਾਂ ਫਿਰ (ਹੇ ਪ੍ਰਭੂ!) ਮੇਰਾ ਕੀਹ ਹਾਲ ਹੁੰਦਾ?।੫।੧। ਭਾਵ: ਲੋਕ ਦੇਵੀ ਦੇਵਤਿਆਂ ਦੀਆਂ ਮੂਰਤੀਆਂ ਨੂੰ ਆਪਣੇ ਵੱਲੋਂ ਸੁੱਚੇ ਜਲ, ਫੁੱਲ ਤੇ ਦੁੱਧ ਆਦਿਕ ਨਾਲ ਪ੍ਰਸੰਨ ਕਰਨ ਦੇ ਜਤਨ ਕਰਦੇ ਹਨ; ਪਰ ਇਹ ਚੀਜ਼ਾਂ ਤਾਂ ਪਹਿਲਾਂ ਹੀ ਜੂਠੀਆਂ ਹੋ ਜਾਂਦੀਆਂ ਹਨ। ਪਰਮਾਤਮਾ ਅਜਿਹੀਆਂ ਚੀਜ਼ਾਂ ਦੀ ਭੇਟਾ ਨਾਲ ਖ਼ੁਸ਼ ਨਹੀਂ ਹੁੰਦਾ। ਉਹ ਤਾਂ ਤਨ ਮਨ ਦੀ ਭੇਟ ਮੰਗਦਾ ਹੈ।

GUJRI, PADAS OF RAVI DAAS JEE, THIRD HOUSE:

ONE UNIVERSAL CREATOR GOD. BY THE GRACE OF THE TRUE GURU:

The calf has contaminated the milk in the breasts. The bumble bee has contaminated the flower, and the fish the water. || 1 || O mother, where shall I find any offering for the Lord’s worship? I cannot find any other flowers worthy of the incomparable Lord. || 1 || Pause || The snakes encircle the sandalwood trees. Poison and nectar dwell there together. || 2 || Even with incense, lamps, offerings of food and fragrant flowers, how are Your slaves to worship You? || 3 || I dedicate and offer my body and mind to You. By Guru’s Grace, I attain the immaculate Lord. || 4 || I cannot worship You, nor offer You flowers. Says Ravi Daas, what shall my condition be hereafter? || 5 || 1 |

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

Showing posts sorted by relevance for query ਬਿਹਾਗੜਾ ਮਹਲਾ ੫ ਹਰਿ ਚਰਣ ਸਰੋਵਰ ਤਹ ਕਰਹੁ ਨਿਵਾਸੁ ਮਨਾ ॥ ਕਰਿ ਮਜਨੁ ਹਰਿ ਸਰੇ ਸਭਿ ਕਿਲਬਿਖ ਨਾਸੁ ਮਨਾ ॥ ਕਰਿ ਸਦਾ ਮਜਨੁ ਗੋਬਿੰਦ ਸਜਨੁ ਦੁਖ ਅੰਧੇਰਾ ਨਾਸੇ ॥ ਜਨਮ ਮਰਣੁ ਨ ਹੋਇ ਤਿਸ ਕਉ ਕਟੈ ਜਮ ਕੇ ਫਾਸੇ ॥ ਮਿਲੁ ਸਾਧਸੰਗੇ ਨਾਮ ਰੰਗੇ ਤਹਾ ਪੂਰਨ ਆਸੋ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਹਰਿ ਚਰਣ ਕਮਲ ਨਿਵਾਸੋ ॥੧॥ ਤਹ ਅਨਦ ਬਿਨੋਦ ਸਦਾ ਅਨਹਦ ਝੁਣਕਾਰੋ ਰਾਮ ॥ ਮਿਲਿ ਗਾਵਹਿ ਸੰਤ ਜਨਾ ਪ੍ਰਭ ਕਾ ਜੈਕਾਰੋ ਰਾਮ ॥ ਮਿਲਿ ਸੰਤ ਗਾਵਹਿ ਖਸਮ ਭਾਵਹਿ ਹਰਿ ਪ੍ਰੇਮ ਰਸ ਰੰਗਿ ਭਿੰਨੀਆ ॥ ਹਰਿ ਲਾਭੁ ਪਾਇਆ ਆਪੁ ਮਿਟਾਇਆ ਮਿਲੇ ਚਿਰੀ ਵਿਛੁੰਨਿਆ ॥ ਗਹਿ ਭੁਜਾ ਲੀਨੇ ਦਇਆ ਕੀਨ੍ਹ੍ਹੇ ਪ੍ਰਭ ਏਕ ਅਗਮ ਅਪਾਰੋ ॥ ਬਿਨਵੰਤਿ ਨਾਨਕ ਸਦਾ ਨਿਰਮਲ ਸਚੁ ਸਬਦੁ ਰੁਣ ਝੁਣਕਾਰੋ ॥੨॥ ਸੁਣਿ ਵਡਭਾਗੀਆ ਹਰਿ ਅੰਮ੍ਰਿਤ ਬਾਣੀ ਰਾਮ ॥ ਜਿਨ ਕਉ ਕਰਮਿ ਲਿਖੀ ਤਿਸੁ ਰਿਦੈ ਸਮਾਣੀ ਰਾਮ ॥ ਅਕਥ ਕਹਾਣੀ ਤਿਨੀ ਜਾਣੀ ਜਿਸੁ ਆਪਿ ਪ੍ਰਭੁ ਕਿਰਪਾ ਕਰੇ ॥ ਅਮਰੁ ਥੀਆ ਫਿਰਿ ਨ ਮੂਆ ਕਲਿ ਕਲੇਸਾ ਦੁਖ ਹਰੇ ॥ ਹਰਿ ਸਰਣਿ ਪਾਈ ਤਜਿ ਨ ਜਾਈ ਪ੍ਰਭ ਪ੍ਰੀਤਿ ਮਨਿ ਤਨਿ ਭਾਣੀ ॥ ਬਿਨਵੰਤਿ ਨਾਨਕ ਸਦਾ ਗਾਈਐ ਪਵਿਤ੍ਰ ਅੰਮ੍ਰਿਤ ਬਾਣੀ ॥੩॥ ਮਨ ਤਨ ਗਲਤੁ ਭਏ ਕਿਛੁ ਕਹਣੁ ਨ ਜਾਈ ਰਾਮ. Sort by date Show all posts

April 12,2023 Hukamnama Sahib

ਬਿਹਾਗੜਾ ਮਹਲਾ ੫ ॥ ਹਰਿ ਚਰਣ ਸਰੋਵਰ ਤਹ ਕਰਹੁ ਨਿਵਾਸੁ ਮਨਾ ॥ ਕਰਿ ਮਜਨੁ ਹਰਿ ਸਰੇ ਸਭਿ ਕਿਲਬਿਖ ਨਾਸੁ ਮਨਾ ॥ ਕਰਿ ਸਦਾ ਮਜਨੁ ਗੋਬਿੰਦ ਸਜਨੁ ਦੁਖ ਅੰਧੇਰਾ ਨਾਸੇ ॥ ਜਨਮ ਮਰਣੁ ਨ ਹੋਇ ਤਿਸ ਕਉ ਕਟੈ ਜਮ ਕੇ ਫਾਸੇ ॥ ਮਿਲੁ ਸਾਧਸੰਗੇ ਨਾਮ ਰੰਗੇ ਤਹਾ ਪੂਰਨ ਆਸੋ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਹਰਿ ਚਰਣ ਕਮਲ ਨਿਵਾਸੋ ॥੧॥ ਅਰਥ: ਹੇ ਮੇਰੇ ਮਨ! ਪਰਮਾਤਮਾ ਦੇ ਚਰਨ (ਮਾਨੋ) ਸੁੰਦਰ ਤਾਲਾਬ ਹੈ, ਉਸ ਵਿਚ ਤੂੰ (ਸਦਾ) ਟਿਕਿਆ ਰਹੁ। ਹੇ ਮਨ! ਪਰਮਾਤਮਾ (ਦੀ ਸਿਫ਼ਤਿ-ਸਾਲਾਹ) ਦੇ ਤਾਲਾਬ ਵਿਚ ਇਸ਼ਨਾਨ ਕਰਿਆ ਕਰ, ਤੇਰੇ ਸਾਰੇ ਪਾਪਾਂ ਦਾ ਨਾਸ ਹੋ ਜਾਇਗਾ। ਹੇ ਮਨ! ਸਦਾ (ਹਰਿ-ਸਰ ਵਿਚ) ਇਸ਼ਨਾਨ ਕਰਦਾ ਰਿਹਾ ਕਰ। (ਜੇਹੜਾ ਮਨੁੱਖ ਇਹ ਇਸ਼ਨਾਨ ਕਰਦਾ ਹੈ) ਮਿੱਤਰ ਪ੍ਰਭੂ ਉਸ ਦੇ ਸਾਰੇ ਦੁੱਖ ਨਾਸ ਕਰ ਦੇਂਦਾ ਹੈ ਉਸ ਦਾ ਮੋਹ ਦਾ ਹਨੇਰਾ ਦੂਰ ਕਰ ਦੇਂਦਾ ਹੈ। ਉਸ ਮਨੁੱਖ ਨੂੰ ਜਨਮ-ਮਰਨ ਦਾ ਗੇੜ ਨਹੀਂ ਭੁਗਤਣਾ ਪੈਂਦਾ, ਮਿੱਤਰ-ਪ੍ਰਭੂ ਉਸ ਦੀਆਂ ਜਮ ਦੀਆਂ ਫਾਹੀਆਂ (ਆਤਮਕ ਮੌਤ ਲਿਆਉਣ ਵਾਲੀਆਂ ਫਾਹੀਆਂ) ਕੱਟ ਦੇਂਦਾ ਹੈ। ਹੇ ਮਨ! ਸਾਧ ਸੰਗਤਿ ਵਿਚ ਮਿਲ, ਪਰਮਾਤਮਾ ਦੇ ਨਾਮ-ਰੰਗ ਵਿਚ ਜੁੜਿਆ ਕਰ, ਸਾਧ ਸੰਗਤਿ ਵਿਚ ਹੀ ਤੇਰੀ ਹਰੇਕ ਆਸ ਪੂਰੀ ਹੋਵੇਗੀ। ਨਾਨਕ ਬੇਨਤੀ ਕਰਦਾ ਹੈ-ਹੇ ਹਰੀ! ਕਿਰਪਾ ਕਰ, ਤੇਰੇ ਸੋਹਣੇ ਕੋਮਲ ਚਰਨਾਂ ਵਿਚ ਮੇਰਾ ਮਨ ਸਦਾ ਟਿਕਿਆ ਰਹੇ।੧।

ਤਹ ਅਨਦ ਬਿਨੋਦ ਸਦਾ ਅਨਹਦ ਝੁਣਕਾਰੋ ਰਾਮ ॥ ਮਿਲਿ ਗਾਵਹਿ ਸੰਤ ਜਨਾ ਪ੍ਰਭ ਕਾ ਜੈਕਾਰੋ ਰਾਮ ॥ ਮਿਲਿ ਸੰਤ ਗਾਵਹਿ ਖਸਮ ਭਾਵਹਿ ਹਰਿ ਪ੍ਰੇਮ ਰਸ ਰੰਗਿ ਭਿੰਨੀਆ ॥ ਹਰਿ ਲਾਭੁ ਪਾਇਆ ਆਪੁ ਮਿਟਾਇਆ ਮਿਲੇ ਚਿਰੀ ਵਿਛੁੰਨਿਆ ॥ ਗਹਿ ਭੁਜਾ ਲੀਨੇ ਦਇਆ ਕੀਨ੍ਹ੍ਹੇ ਪ੍ਰਭ ਏਕ ਅਗਮ ਅਪਾਰੋ ॥ ਬਿਨਵੰਤਿ ਨਾਨਕ ਸਦਾ ਨਿਰਮਲ ਸਚੁ ਸਬਦੁ ਰੁਣ ਝੁਣਕਾਰੋ ॥੨॥ ਅਰਥ: ਸਾਧ ਸੰਗਤਿ ਵਿਚ ਸਦਾ ਆਤਮਕ ਆਨੰਦ ਤੇ ਖ਼ੁਸ਼ੀਆਂ ਦੀ (ਮਾਨੋ) ਇਕ-ਰਸ ਰੌ ਚਲੀ ਰਹਿੰਦੀ ਹੈ। ਸਾਧ ਸੰਗਤਿ ਵਿਚ ਸੰਤ ਜਨ ਮਿਲ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਹਿੰਦੇ ਹਨ। ਸੰਤ ਜਨ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ, ਉਹ ਖ਼ਸਮ-ਪ੍ਰਭੂ ਨੂੰ ਪਿਆਰੇ ਲੱਗਦੇ ਹਨ, ਉਹਨਾਂ ਦੀ ਸੁਰਤਿ ਪਰਮਾਤਮਾ ਦੇ ਪ੍ਰੇਮ-ਰਸ ਦੇ ਰੰਗ ਵਿਚ ਭਿੱਜੀ ਰਹਿੰਦੀ ਹੈ। ਉਹ (ਇਸ ਮਨੁੱਖਾ ਜਨਮ ਵਿਚ) ਪਰਮਾਤਮਾ ਦੇ ਨਾਮ ਦੀ ਖੱਟੀ ਖੱਟਦੇ ਹਨ, (ਆਪਣੇ ਅੰਦਰੋਂ) ਆਪਾ-ਭਾਵ ਮਿਟਾ ਲੈਂਦੇ ਹਨ, ਚਿਰਾਂ ਤੋਂ ਵਿਛੁੜੇ ਹੋਏ (ਮੁੜ ਪਰਮਾਤਮਾ ਨੂੰ) ਮਿਲ ਪੈਂਦੇ ਹਨ। ਅਪਹੁੰਚ ਤੇ ਬੇਅੰਤ ਪਰਮਾਤਮਾ ਉਹਨਾਂ ਉਤੇ ਦਇਆ ਕਰਦਾ ਹੈ, (ਉਹਨਾਂ ਦੀ) ਬਾਂਹ ਫੜ ਕੇ (ਉਹਨਾਂ ਨੂੰ) ਆਪਣੇ ਬਣਾ ਲੈਂਦਾ ਹੈ। ਨਾਨਕ ਬੇਨਤੀ ਕਰਦਾ ਹੈ-ਉਹ ਸੰਤ ਜਨ ਸਦਾ ਲਈ ਪਵਿਤ੍ਰ ਜੀਵਨ ਵਾਲੇ ਹੋ ਜਾਂਦੇ ਹਨ, ਪਰਮਾਤਮਾ ਦੀ ਸਿਫ਼ਤਿ ਸਾਲਾਹ ਦੀ ਬਾਣੀ ਉਹਨਾਂ ਦੇ ਅੰਦਰ ਮਿੱਠੀ ਮਿੱਠੀ ਰੌ ਚਲਾਈ ਰੱਖਦੀ ਹੈ।੨। ਸੁਣਿ ਵਡਭਾਗੀਆ ਹਰਿ ਅੰਮ੍ਰਿਤ ਬਾਣੀ ਰਾਮ ॥ ਜਿਨ ਕਉ ਕਰਮਿ ਲਿਖੀ ਤਿਸੁ ਰਿਦੈ ਸਮਾਣੀ ਰਾਮ ॥ ਅਕਥ ਕਹਾਣੀ ਤਿਨੀ ਜਾਣੀ ਜਿਸੁ ਆਪਿ ਪ੍ਰਭੁ ਕਿਰਪਾ ਕਰੇ ॥ ਅਮਰੁ ਥੀਆ ਫਿਰਿ ਨ ਮੂਆ ਕਲਿ ਕਲੇਸਾ ਦੁਖ ਹਰੇ ॥ ਹਰਿ ਸਰਣਿ ਪਾਈ ਤਜਿ ਨ ਜਾਈ ਪ੍ਰਭ ਪ੍ਰੀਤਿ ਮਨਿ ਤਨਿ ਭਾਣੀ ॥ ਬਿਨਵੰਤਿ ਨਾਨਕ ਸਦਾ ਗਾਈਐ ਪਵਿਤ੍ਰ ਅੰਮ੍ਰਿਤ ਬਾਣੀ ॥੩॥  ਅਰਥ: ਹੇ ਭਾਗਾਂ ਵਾਲੇ! ਆਤਮਕ ਜੀਵਨ ਦੇਣ ਵਾਲੀ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਸਦਾ ਸੁਣਿਆ ਕਰ। ਇਹ ਬਾਣੀ ਉਸ ਉਸ (ਵਡ-ਭਾਗੀ) ਦੇ ਹਿਰਦੇ ਵਿਚ ਵੱਸਦੀ ਹੈ ਜਿਨ੍ਹਾਂ ਦੇ ਮੱਥੇ ਉਤੇ ਪਰਮਾਤਮਾ ਦੀ ਬਖ਼ਸ਼ਸ਼ ਨਾਲ ਇਸ ਦੀ ਪ੍ਰਾਪਤੀ ਦਾ ਲੇਖ ਲਿਖਿਆ ਹੁੰਦਾ ਹੈ। ਜਿਸ ਜਿਸ ਮਨੁੱਖ ਉੱਤੇ ਪ੍ਰਭੂ ਆਪ ਕਿਰਪਾ ਕਰਦਾ ਹੈ ਉਹ ਬੰਦੇ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਸਾਂਝ ਪਾਂਦੇ ਹਨ। (ਜੇਹੜਾ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਨਾਲ ਸਾਂਝ ਪਾਂਦਾ ਹੈ) ਉਹ ਅਟੱਲ ਆਤਮਕ ਜੀਵਨ ਵਾਲਾ ਹੋ ਜਾਂਦਾ ਹੈ, ਉਹ ਮੁੜ ਕਦੇ ਆਤਮਕ ਮੌਤ ਨਹੀਂ ਸਹੇੜਦਾ, ਉਹ (ਆਪਣੇ ਅੰਦਰੋਂ) ਸਾਰੇ ਦੁੱਖ ਕਲੇਸ਼ ਝਗੜੇ ਦੂਰ ਕਰ ਲੈਂਦਾ ਹੈ, ਉਹ ਮਨੁੱਖ ਉਸ ਪਰਮਾਤਮਾ ਦੀ ਸਰਨ ਪ੍ਰਾਪਤ ਕਰ ਲੈਂਦਾ ਹੈ ਜੇਹੜਾ ਕਦੇ ਛੱਡ ਕੇ ਨਹੀਂ ਜਾਂਦਾ, ਉਸ ਮਨੁੱਖ ਦੇ ਮਨ ਵਿਚ, ਹਿਰਦੇ ਵਿਚ ਪ੍ਰਭੂ ਦੀ ਪ੍ਰੀਤਿ ਪਿਆਰੀ ਲੱਗਣ ਲੱਗ ਪੈਂਦੀ ਹੈ। ਨਾਨਕ ਬੇਨਤੀ ਕਰਦਾ ਹੈ-(ਹੇ ਭਾਈ!) ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਪਵਿਤ੍ਰ ਬਾਣੀ ਸਦਾ ਗਾਣੀ ਚਾਹੀਦੀ ਹੈ।੩। ਮਨ ਤਨ ਗਲਤੁ ਭਏ ਕਿਛੁ ਕਹਣੁ ਨ ਜਾਈ ਰਾਮ ॥ ਜਿਸ ਤੇ ਉਪਜਿਅੜਾ ਤਿਨਿ ਲੀਆ ਸਮਾਈ ਰਾਮ ॥ ਮਿਲਿ ਬ੍ਰਹਮ ਜੋਤੀ ਓਤਿ ਪੋਤੀ ਉਦਕੁ ਉਦਕਿ ਸਮਾਇਆ ॥ ਜਲਿ ਥਲਿ ਮਹੀਅਲਿ ਏਕੁ ਰਵਿਆ ਨਹ ਦੂਜਾ ਦ੍ਰਿਸਟਾਇਆ ॥ ਬਣਿ ਤ੍ਰਿਣਿ ਤ੍ਰਿਭਵਣਿ ਪੂਰਿ ਪੂਰਨ ਕੀਮਤਿ ਕਹਣੁ ਨ ਜਾਈ ॥ ਬਿਨਵੰਤਿ ਨਾਨਕ ਆਪਿ ਜਾਣੈ ਜ

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

This GURBANI Path is recited by every SIKH BEFORE going to sleep every night. Thanks for

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audio

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ।

(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧।

ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨।

ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩।

ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦।

DHANAASAREE, FIFTH MEHL:

I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to God’s Mind. Chanting the Naam, all thirst and desire is satisfied; Nanak is satisfied and fulfilled. || 4 || 10 ||

Email ThisBlogThis!Share to TwitterShare to FacebookShare to Pinterest

Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

ਹੀਂ (ਸਿਮਰਿਆ ਜਾ ਸਕਦਾ ਹੈ) ।੧੧।

SHALOK, THIRD MEHL: O Shaykh, you wander in the four directions, blown by the four winds, bring your mind back to the home of the One Lord. Renounce your petty arguments, and realize the Word of the Guru s Shabad. Bow in humble respect before the True Guru, He is the Knower who knows everything. Burn away your hopes and desires, and live like a guest in this world. If you walk in harmony with the True Guru s Will, then you shall be honored in the Court of the Lord. O Nanak, those who do not contemplate the Naam, the Name of the Lord - cursed are their clothes, and cursed is their food. || 1 || THIRD MEHL: There is no end to the Lord,s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।BAIRAAREE, FOURTH MEHL:The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. || 1 || Pause || Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. || 1 || The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. || 2 || 3 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

SHALOK, THIRD MEHL:He acts according to pre-ordained destiny, written by the Creator Himself. Emotional attachment has drugged him, and he has forgotten the Lord, the treasure of virtue. Don t think that he is alive in the world he is dead, through the love of duality. Those who do not meditate on the Lord, as Gurmukh, are not permitted to sit near the Lord. They suffer the most horrible pain and suffering, and neither their sons nor their wives go along with them. Their faces are blackened among men, and they sigh in deep regret. No one places any reliance in the self willed manmukhs; trust in them is lost. O Nanak, the Gurmukhs live in absolute peace; the Naam, the Name of the Lord, abides within them. || 1 || THIRD MEHL: They alone are relatives, and they alone are friends, who, as Gurmukh, join together in love. Night and day, they act according to the True Guru s Will; they remain absorbed in the True Name. Those who are attached to the love of duality are not called friends; they practice egotism and corruption. The self willed manmukhs are selfish; they cannot resolve anyone s affairs. O Nanak, they act according to their pre-ordained destiny; no one can erase it. || 2 || PAUREE: You Yourself created the world, and You Yourself arranged the play of it. You Yourself created the three qualities, and fostered emotional attachment to Maya. He is called to account for his deeds done in egotism; he continues coming and going in reincarnation. The Guru instructs those whom the Lord Himself blesses with Grace. I am a sacrifice to my Guru; forever and ever, I am a sacrifice to Him. || 3 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audiooਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧। ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬। SHALOK, FOURTH MEHL: He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. || 1 || FOURTH MEHL: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru’s feet. || 2 || PAUREE: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. || 26 || --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸਲੋਕੁ ਮਃ ੩ ॥ ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥ ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥ ਇਸੁ ਭੇਖੈ ਥਾਵਹੁ ਗਿਰਹੋ ਭਲਾ ਜਿਥਹੁ ਕੋ ਵਰਸਾਇ ॥ ਸਬਦਿ ਰਤੇ ਤਿਨਾ ਸੋਝੀ ਪਈ ਦੂਜੈ ਭਰਮਿ ਭੁਲਾਇ ॥ ਪਇਐ ਕਿਰਤਿ ਕਮਾਵਣਾ ਕਹਣਾ ਕਛੂ ਨ ਜਾਇ ॥ ਨਾਨਕ ਜੋ ਤਿਸੁ ਭਾਵਹਿ ਸੇ ਭਲੇ ਜਿਨ ਕੀ ਪਤਿ ਪਾਵਹਿ ਥਾਇ ॥੧॥

ਅਰਥ: ਗੁਰੂ ਨੂੰ ਮਿਲਿਆਂ ਹੀ (ਮਨੁੱਖ ਦੇ ਮਨ ਦੀ) ਭੁੱਖ ਦੂਰ ਹੋ ਸਕਦੀ ਹੈ, ਭੇਖਾਂ ਨਾਲ ਤ੍ਰਿਸ਼ਨਾ ਨਹੀਂ ਜਾਂਦੀ; (ਭੇਖੀ ਸਾਧੂ ਤ੍ਰਿਸ਼ਨਾ ਦੇ) ਦੁੱਖ ਵਿਚ ਕਲਪਦਾ ਹੈ, ਘਰ ਘਰ ਭਟਕਦਾ ਫਿਰਦਾ ਹੈ, ਤੇ ਪਰਲੋਕ ਵਿਚ ਇਸ ਨਾਲੋਂ ਭੀ ਵਧੀਕ ਸਜ਼ਾ ਭੁਗਤਦਾ ਹੈ। ਭੇਖੀ ਸਾਧੂ ਦੇ ਮਨ ਵਿਚ ਸ਼ਾਂਤੀ ਨਹੀਂ ਆਉਂਦੀ, ਜਿਸ ਸ਼ਾਂਤੀ ਦੀ ਬਰਕਤਿ ਨਾਲ ਉਹ ਜੋ ਕੁਝ ਉਸ ਨੂੰ ਕਿਸੇ ਪਾਸੋਂ ਮਿਲੇ, ਲੈ ਕੇ ਖਾ ਲਏ (ਭਾਵ, ਤ੍ਰਿਪਤ ਹੋ ਜਾਏ) ; ਪਰ ਮਨ ਦੇ ਹਠ ਦੇ ਆਸਰੇ (ਭਿੱਖਿਆ) ਮੰਗਿਆਂ (ਦੋਹੀਂ ਧਿਰੀਂ) ਕਲੇਸ਼ ਪੈਦਾ ਕਰ ਕੇ ਹੀ ਭਿੱਖਿਆ ਲਈਦੀ ਹੈ। ਇਸ ਭੇਖ ਨਾਲੋਂ ਗ੍ਰਿਹਸਥ ਚੰਗਾ ਹੈ, ਕਿਉਂਕਿ ਇਥੋਂ ਮਨੁੱਖ ਆਪਣੀ ਆਸ ਪੂਰੀ ਕਰ ਸਕਦਾ ਹੈ। ਜੋ ਮਨੁੱਖ ਗੁਰੂ ਦੇ ਸ਼ਬਦ ਵਿਚ ਰੱਤੇ ਜਾਂਦੇ ਹਨ, ਉਹਨਾਂ ਨੂੰ ਉੱਚੀ ਸੂਝ ਪ੍ਰਾਪਤ ਹੁੰਦੀ ਹੈ; ਪਰ, ਜੋ ਮਨੁੱਖ ਮਾਇਆ ਵਿਚ ਫਸੇ ਰਹਿੰਦੇ ਹਨ, ਉਹ ਭਟਕਦੇ ਹਨ। (ਇਸ ਬਾਰੇ ਕਿ ਕੋਈ ਚੰਗੇ ਰਾਹ ਪਿਆ ਹੈ ਤੇ ਕੋਈ ਮੰਦੇ ਪਾਸੇ) ਕੁਝ ਆਖਿਆ ਨਹੀਂ ਜਾ ਸਕਦਾ, (ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੀ) ਕਾਰ ਕਮਾਉਣੀ ਪੈਂਦੀ ਹੈ। ਹੇ ਨਾਨਕ! ਜੋ ਜੀਵ ਉਸ ਪ੍ਰਭੂ ਨੂੰ ਪਿਆਰੇ ਲੱਗਦੇ ਹਨ, ਉਹੀ ਚੰਗੇ ਹਨ, ਕਿਉਂਕਿ, ਹੇ ਪ੍ਰਭੂ! ਤੂੰ ਉਹਨਾਂ ਦੀ ਇੱਜ਼ਤ ਥਾਂਇ ਪਾਉਂਦਾ ਹੈ (ਭਾਵ, ਲਾਜ ਰੱਖਦਾ ਹੈਂ) ।੧। ਮਃ ੩ ॥ ਸਤਿਗੁਰਿ ਸੇਵਿਐ ਸਦਾ ਸੁਖੁ ਜਨਮ ਮਰਣ ਦੁਖੁ ਜਾਇ ॥ ਚਿੰਤਾ ਮੂਲਿ ਨ ਹੋਵਈ ਅਚਿੰਤੁ ਵਸੈ ਮਨਿ ਆਇ ॥ ਅੰਤਰਿ ਤੀਰਥੁ ਗਿਆਨੁ ਹੈ ਸਤਿਗੁਰਿ ਦੀਆ ਬੁਝਾਇ ॥ ਮੈਲੁ ਗਈ ਮਨੁ ਨਿਰਮਲੁ ਹੋਆ ਅੰਮ੍ਰਿਤ ਸਰਿ ਤੀਰਥਿ ਨਾਇ ॥ ਸਜਣ ਮਿਲੇ ਸਜਣਾ ਸਚੈ ਸਬਦਿ ਸੁਭਾਇ ॥ ਘਰ ਹੀ ਪਰਚਾ ਪਾਇਆ ਜੋਤੀ ਜੋਤਿ ਮਿਲਾਇ ॥ ਪਾਖੰਡਿ ਜਮਕਾਲੁ ਨ ਛੋਡਈ ਲੈ ਜਾਸੀ ਪਤਿ ਗਵਾਇ ॥ ਨਾਨਕ ਨਾਮਿ ਰਤੇ ਸੇ ਉਬਰੇ ਸਚੇ ਸਿਉ ਲਿਵ ਲਾਇ ॥੨॥ ਅਰਥ: ਗੁਰੂ ਦੇ ਦੱਸੇ ਰਾਹ ਉੱਤੇ ਤੁਰਿਆਂ ਸਦਾ ਸੁਖ ਮਿਲਦਾ ਹੈ, ਸਾਰੀ ਉਮਰ ਦਾ ਦੁੱਖ ਦੂਰ ਹੋ ਜਾਂਦਾ ਹੈ; ਉੱਕਾ ਹੀ ਚਿੰਤਾ ਨਹੀਂ ਰਹਿੰਦੀ (ਕਿਉਂਕਿ) ਚਿੰਤਾ ਤੋਂ ਰਹਿਤ ਪ੍ਰਭੂ ਮਨ ਵਿਚ ਆ ਵੱਸਦਾ ਹੈ। ਮਨੁੱਖ ਦੇ ਅੰਦਰ ਹੀ ਗਿਆਨ (-ਰੂਪ) ਤੀਰਥ ਹੈ, (ਜਿਸ ਮਨੁੱਖ ਨੂੰ) ਸਤਿਗੁਰੂ ਨੇ (ਇਸ ਤੀਰਥ ਦੀ) ਸਮਝ ਬਖ਼ਸ਼ੀ ਹੈ ਉਹ ਮਨੁੱਖ ਨਾਮ-ਅੰਮ੍ਰਿਤ ਦੇ ਸਰੋਵਰ ਵਿਚ, ਅੰਮ੍ਰਿਤ ਦੇ ਤੀਰਥ ਤੇ ਨ੍ਹਾਉਂਦਾ ਹੈ, ਤੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ (ਮਨ ਦੀ ਵਿਕਾਰਾਂ ਦੀ) ਮੈਲ ਦੂਰ ਹੋ ਜਾਂਦੀ ਹੈ। ਸਤਿਗੁਰੂ ਦੇ ਸੱਚੇ ਸ਼ਬਦ ਦੀ ਬਰਕਤਿ ਨਾਲ ਸੁਤੇ ਹੀ ਸਤਸੰਗੀ ਸਤਸੰਗੀਆਂ ਨੂੰ ਮਿਲਦੇ ਹਨ, (ਸਤਸੰਗ ਦੀ ਰਾਹੀਂ) ਪ੍ਰਭੂ ਵਿਚ ਬਿਰਤੀ ਜੋੜ ਕੇ, ਹਿਰਦੇ-ਰੂਪ ਘਰ ਵਿਚ ਉਹਨਾਂ ਨੂੰ (ਪ੍ਰਭੂ-ਸਿਮਰਨ ਰੂਪ) ਆਹਰ ਮਿਲ ਜਾਂਦਾ ਹੈ। ਪਰ, ਪਖੰਡ ਕੀਤਿਆਂ ਮੌਤ ਦਾ ਸਹਮ ਨਹੀਂ ਛੱਡਦਾ, (ਪਖੰਡ ਦੀ) ਇੱਜ਼ਤ ਮਿਟਾ ਕੇ ਮੌਤ ਇਸ ਨੂੰ ਲੈ ਤੁਰਦੀ ਹੈ। ਹੇ ਨਾਨਕ! ਜੋ ਮਨੁੱਖ ਨਾਮ ਵਿਚ ਰੰਗੇ ਹੋਏ ਹਨ ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ (ਦੇ ਚਰਨਾਂ) ਵਿਚ ਸੁਰਤਿ ਜੋੜ ਕੇ (ਇਸ ਸਹਮ ਤੋਂ) ਬਚ ਜਾਂਦੇ ਹਨ।੨। ਪਉੜੀ ॥ ਤਿਤੁ ਜਾਇ ਬਹਹੁ ਸਤਸੰਗਤੀ ਜਿਥੈ ਹਰਿ ਕਾ ਹਰਿ ਨਾਮੁ ਬਿਲੋਈਐ ॥ ਸਹਜੇ ਹੀ ਹਰਿ ਨਾਮੁ ਲੇਹੁ ਹਰਿ ਤਤੁ ਨ ਖੋਈਐ ॥ ਨਿਤ ਜਪਿਅਹੁ ਹਰਿ ਹਰਿ ਦਿਨਸੁ ਰਾਤਿ ਹਰਿ ਦਰਗਹ ਢੋਈਐ ॥ ਸੋ ਪਾਏ ਪੂਰਾ ਸਤਗੁਰੂ ਜਿਸੁ ਧੁਰਿ ਮਸਤਕਿ ਲਿਲਾਟਿ ਲਿਖੋਈਐ ॥ ਤਿਸੁ ਗੁਰ ਕੰਉ ਸਭਿ ਨਮਸਕਾਰੁ ਕਰਹੁ ਜਿਨਿ ਹਰਿ ਕੀ ਹਰਿ ਗਾਲ ਗਲੋਈਐ ॥੪॥ ਅਰਥ: (ਹੇ ਭਾਈ!) ਉਸ ਸਤਸੰਗ ਵਿਚ ਜਾ ਕੇ ਬੈਠੋ, ਜਿਥੇ ਪ੍ਰਭੂ ਦੇ ਨਾਮ ਦੀ ਵਿਚਾਰ ਹੁੰਦੀ ਹੈ, (ਉਥੇ ਜਾ ਕੇ) ਮਨ ਟਿਕਾ ਕੇ ਹਰੀ ਦਾ ਨਾਮ ਜਪੋ, ਤਾਂ ਜੋ ਨਾਮ-ਤੱਤ ਖੁੱਸ ਨਾਹ ਜਾਏ। (ਸਤ ਸੰਗ ਵਿਚ) ਸਦਾ ਦਿਨ ਰਾਤ ਹਰੀ ਦਾ ਨਾਮ ਜਪੋ, ਇਹ ਨਾਮ-ਰੂਪ ਢੋਆ ਲੈ ਕੇ ਹੀ ਪ੍ਰਭੂ ਦੀ ਹਜ਼ੂਰੀ ਵਿਚ ਅੱਪੜੀਦਾ ਹੈ। (ਪਰ, ਸਤਸੰਗ ਵਿਚ ਭੀ) ਉਸੇ ਮਨੁੱਖ ਨੂੰ ਪੂਰਾ ਗੁਰੂ ਲੱਭਦਾ ਹੈ, ਜਿਸ ਦੇ ਮੱਥੇ ਉਤੇ ਧੁਰੋਂ (ਭਲੇ ਕਰਮਾਂ ਦੇ ਸੰਸਕਾਰਾਂ ਦਾ ਲੇਖ) ਲਿਖਿਆ ਹੋਇਆ ਹੈ। (ਹੇ ਭਾਈ!) ਸਾਰੇ ਉਸ ਗੁਰੂ ਨੂੰ ਸਿਰ ਨਿਵਾਓ ਜੋ ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰਦਾ ਹੈ।੪।

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥ ਅਰਥ: ਜੋ ਪਰਮਾਤਮਾ ਜੀਵਾਂ ਦੀ ਬਣਤਰ ਬਣਾਉਂਦਾ ਹੈ ਤੇ ਉਹਨਾਂ ਨੂੰ ਮਾਂ ਦੇ ਪੇਟ ਵਿਚ ਥਾਂ ਦੇਂਦਾ ਹੈ, ਹੇ ਨਾਨਕ! ਜੀਵ ਉਸ ਨੂੰ ਹਰੇਕ ਸਾਹ ਦੇ ਨਾਲ ਨਾਲ ਯਾਦ ਕਰਦੇ ਰਹਿੰਦੇ ਹਨ ਤੇ (ਮਾਂ ਦੇ ਪੇਟ ਦੀ) ਵੱਡੀ (ਭਿਆਨਕ) ਅੱਗ ਉਹਨਾਂ ਦਾ ਨਾਸ ਨਹੀਂ ਕਰ ਸਕਦੀ।੧। ਹੇ ਨਾਨਕ! ਆਖ-ਹੇ ਭਾਈ!) ਜਦੋਂ ਤੇਰਾ ਮੂੰਹ ਹੇਠਾਂ ਨੂੰ ਸੀ, ਪੈਰ ਉਤਾਂਹ ਨੂੰ ਸਨ, ਬੜੇ ਔਖੇ ਥਾਂ ਤੂੰ ਵੱਸਦਾ ਸੈਂ ਤਦੋਂ ਜਿਸ ਪ੍ਰਭੂ ਦੇ ਨਾਮ ਦੀ ਬਰਕਤਿ ਨਾਲ ਤੂੰ ਬਚਿਆ ਰਿਹਾ, ਹੁਣ ਉਸ ਮਾਲਕ ਨੂੰ ਤੂੰ ਕਿਉਂ ਭੁਲਾ ਦਿੱਤਾ?।੨। ਪਉੜੀ ॥ ਰਕਤੁ ਬਿੰਦੁ ਕਰਿ ਨਿੰਮਿਆ ਅਗਨਿ ਉਦਰ ਮਝਾਰਿ ॥ ਉਰਧ ਮੁਖੁ ਕੁਚੀਲ ਬਿਕਲੁ ਨਰਕਿ ਘੋਰਿ ਗੁਬਾਰਿ ॥ ਹਰਿ ਸਿਮਰਤ ਤੂ ਨਾ ਜਲਹਿ ਮਨਿ ਤਨਿ ਉਰ ਧਾਰਿ ॥ ਬਿਖਮ ਥਾਨਹੁ ਜਿਨਿ ਰਖਿਆ ਤਿਸੁ ਤਿਲੁ ਨ ਵਿਸਾਰਿ ॥ ਪ੍ਰਭ ਬਿਸਰਤ ਸੁਖੁ ਕਦੇ ਨਾਹਿ ਜਾਸਹਿ ਜਨਮੁ ਹਾਰਿ ॥੨॥ ਅਰਥ: (ਹੇ ਜੀਵ!) (ਮਾਂ ਦੀ) ਰੱਤ ਤੇ (ਪਿਉ ਦੇ) ਵੀਰਜ ਤੋਂ (ਮਾਂ ਦੇ) ਪੇਟ ਦੀ ਅੱਗ ਵਿਚ ਤੂੰ ਉੱਗਿਆ। ਤੇਰਾ ਮੂੰਹ ਹੇਠਾਂ ਨੂੰ ਸੀ, ਗੰਦਾ ਤੇ ਡਰਾਉਣਾ ਸੈਂ, (ਮਾਨੋ) ਇਕ ਹਨੇਰੇ ਘੋਰ ਨਰਕ ਵਿਚ ਪਿਆ ਹੋਇਆ ਸੈਂ। ਜਿਸ ਪ੍ਰਭੂ ਨੂੰ ਸਿਮਰ ਕੇ ਤੂੰ ਨਹੀਂ ਸੈਂ ਸੜਦਾ-ਉਸ ਨੂੰ (ਹੁਣ ਭੀ) ਮਨੋਂ ਤਨੋਂ ਹਿਰਦੇ ਵਿਚ ਯਾਦ ਕਰ। ਜਿਸ ਪ੍ਰਭੂ ਨੇ ਤੈਨੂੰ ਔਖੇ ਥਾਂ ਤੋਂ ਬਚਾਇਆ, ਉਸ ਨੂੰ ਰਤਾ ਭੀ ਨਾਹ ਭੁਲਾ। ਪ੍ਰਭੂ ਨੂੰ ਭੁਲਾਇਆਂ ਕਦੇ ਸੁਖ ਨਹੀਂ ਹੁੰਦਾ, (ਜੇ ਭੁਲਾਇਂਗਾ ਤਾਂ) ਮਨੁੱਖਾ ਜਨਮ (ਦੀ ਬਾਜ਼ੀ) ਹਾਰ ਕੇ ਜਾਵੇਂਗਾ।੨। The God who forms the living beings and places them in the womb of the mother, O Nanak! Creatures keep remembering her with every breath and the (terrible) fire of (mother's womb) cannot destroy them.

O Nanak! Say, O brother!) When your face was down, your feet were up, you lived in a very difficult place, then with the blessing of the Lord's Name you survived, now why did you forget that Master? (O creature!) From (mother's) blood and (father's) semen you grew in (mother's) belly fire. Your face was down, dirty and scary, (as if) lying in a dark abyss. The Lord, whom Thou canst not burn in remembrance, (even now) remember Him in mind and body in Hirda. Don't forget the Lord who saved you from the difficult place.

Forgetting the Lord never brings happiness, (if forgotten) the human birth (bet) will be lost.2.

Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

View Details

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥ {ਅਰਥ: ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧।ਹੇ ਭਾਈ! ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ।ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ) , ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ।੨।(ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ) , ਉਹ ਹਰ ਥਾਂ ਮੌਜੂਦ ਹੈ।੩।ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ) , ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ! ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ।੪।੧।ਨੋਟ: ਇਸ ਸ਼ਬਦ ਦੇ ਦੂਜੇ ਬੰਦ ਦੇ ਲਫ਼ਜ਼ 'ਬਾਦੁ' ਤੇ 'ਸਿਆਮ ਮੂਰਤਿ' ਤੋਂ ਇਉਂ ਪ੍ਰਤੀਤ ਹੁੰਦਾ ਹੈ ਕਿ ਕਬੀਰ ਜੀ ਕਿਸੇ ਕਾਜ਼ੀ ਤੇ ਪੰਡਿਤ ਦੀ ਬਹਿਸ ਨੂੰ ਨਾ-ਪਸੰਦ ਕਰਦੇ ਹੋਏ ਇਹ ਸ਼ਬਦ ਉਚਾਰ ਰਹੇ ਹਨ। ਬਹਿਸਾਂ ਵਿਚ ਆਮ ਤੌਰ ਤੇ ਇਕ-ਦੂਜੇ ਦੇ ਧਰਮ-ਪੁਸਤਕਾਂ ਉੱਤੇ ਚਿੱਕੜ ਸੁੱਟਣ ਦੇ ਜਤਨ ਕੀਤੇ ਜਾਂਦੇ ਹਨ, ਦੂਜੇ ਮਤ ਨੂੰ ਝੂਠਾ ਸਾਬਤ ਕਰਨ ਦੀ ਕੋਸ਼ਸ਼ ਕੀਤੀ ਜਾਂਦੀ ਹੈ। ਪਰ ਬਹਿਸ ਕਰਨ ਵਾਲੇ ਨੂੰ ਪੁੱਛੋ ਕਿ ਕਦੇ ਇਸ ਵਿਚੋਂ ਦਿਲ ਨੂੰ ਭੀ ਕੋਈ ਸ਼ਾਂਤੀ ਹਾਸਲ ਹੋਈ ਹੈ? ਕੋਈ ਆਖਦਾ ਹੈ ਰੱਬ ਸਤਵੇਂ ਅਸਮਾਨ ਤੇ ਹੈ, ਕੋਈ ਆਖਦਾ ਹੈ ਕ੍ਰਿਸ਼ਨ ਜੀ ਦੀ ਮੂਰਤੀ ਹੀ ਪਰਮਾਤਮਾ ਹੈ; ਪਰ ਇਹ ਭੇਤ ਬੰਦਗੀ ਕਰਨ ਵਾਲੇ ਨੂੰ ਸਮਝ ਵਿਚ ਆਉਂਦਾ ਹੈ ਕਿ ਪਰਮਾਤਮਾ ਖ਼ਲਕਤ ਵਿਚ ਵੱਸਦਾ ਹੈ, ਪਰਮਾਤਮਾ ਹਰ ਥਾਂ ਮੌਜੂਦ ਹੈ।੪।ਸ਼ਬਦ ਦਾ ਭਾਵ: ਦੂਜਿਆਂ ਦੀਆਂ ਧਰਮ-ਪੁਸਤਕਾਂ ਉੱਤੇ ਚਿੱਕੜ ਸੁੱਟਿਆਂ ਮਨ ਵਿਚ ਸ਼ਾਂਤੀ ਨਹੀਂ ਹੋ ਸਕਦੀ। ਅੰਦਰ-ਵੱਸਦੇ ਰੱਬ ਦੀ ਬੰਦਗੀ ਕਰੋ, ਸਾਰੀ ਖ਼ਲਕਤ ਵਿਚ ਦਿੱਸ ਪਏਗਾ।TILANG, THE WORD OF DEVOTEE KABEER JEE:ONE UNIVERSAL CREATOR GOD. BY THE GRACE OF THE TRUE GURU:The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 || O human being, search your own heart every day, and do not wander around in confusion. This world is just a magic-show; no one will be holding your hand. || 1 || Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 || Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 || The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 || 1 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

RAAG DHANAASAREE, THE WORD OF DEVOTEE KABEER JEE:ONE UNIVERSAL CREATOR GOD. BY THE GRACE OF THE TRUE GURU:ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥ ਅਰਥ: ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ।੧।ਰਹਾਉ।ਵਹੁਟੀ, ਪੁੱਤਰ, ਸਰੀਰ, ਘਰ, ਦੌਲਤ-ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ।੧।ਅਜਾਮਲ, ਗਜ, ਗਨਿਕਾ-ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ।੨।(ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ) । ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ?।੩।(ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ-ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਹੇ ਦਾਸ ਕਬੀਰ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ।੪।੫।ਸ਼ਬਦ ਦਾ ਭਾਵ: ਪਰਮਾਤਮਾ ਦਾ ਨਾਮ ਸਿਮਰੋ-ਇਹੀ ਹੈ ਸਦਾ ਦਾ ਸਾਥੀ, ਤੇ ਇਸ ਦੀ ਬਰਕਤਿ ਨਾਲ ਬੜੇ ਬੜੇ ਵਿਕਾਰੀ ਭੀ ਤਰ ਜਾਂਦੇ ਹਨ। ਕਰਮ-ਕਾਂਡ ਦੇ ਭੁਲੇਖਿਆਂ ਵਿਚ ਨਾਹ ਪਵੋ।RAAG DHANAASAREE, THE WORD OF DEVOTEE KABEER JEE:ONE UNIVERSAL CREATOR GOD. BY THE GRACE OF THE TRUE GURU:Remember the Lord, remember the Lord, remember the Lord in meditation, O Siblings of Destiny. Without remembering the Lord’s Name in meditation, a great many are drowned. || 1 || Pause || Your spouse, children, body, house and possessions — you think these will give you peace. But none of these shall be yours, when the time of death comes. || 1 || Ajaamal, the elephant, and the prostitute committed many sins, but still, they crossed over the world-ocean, by chanting the Lord’s Name. || 2 || You have wandered in reincarnation, as pigs and dogs — did you feel no shame? Forsaking the Ambrosial Name of the Lord, why do you eat poison? || 3 || Abandon your doubts about do’s and dont’s, and take to the Lord’s Name. By Guru’s Grace, O servant Kabeer, love the Lord. || 4 || 5 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ    ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥ {ਅਰਥ: ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧।ਹੇ ਭਾਈ! ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ।ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ) , ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ।੨।(ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ) , ਉਹ ਹਰ ਥਾਂ ਮੌਜੂਦ ਹੈ।੩।ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ) , ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ! ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ।੪।੧।ਨੋਟ: ਇਸ ਸ਼ਬਦ ਦੇ ਦੂਜੇ ਬੰਦ ਦੇ ਲਫ਼ਜ਼ 'ਬਾਦੁ' ਤੇ 'ਸਿਆਮ ਮੂਰਤਿ' ਤੋਂ ਇਉਂ ਪ੍ਰਤੀਤ ਹੁੰਦਾ ਹੈ ਕਿ ਕਬੀਰ ਜੀ ਕਿਸੇ ਕਾਜ਼ੀ ਤੇ ਪੰਡਿਤ ਦੀ ਬਹਿਸ ਨੂੰ ਨਾ-ਪਸੰਦ ਕਰਦੇ ਹੋਏ ਇਹ ਸ਼ਬਦ ਉਚਾਰ ਰਹੇ ਹਨ। ਬਹਿਸਾਂ ਵਿਚ ਆਮ ਤੌਰ ਤੇ ਇਕ-ਦੂਜੇ ਦੇ ਧਰਮ-ਪੁਸਤਕਾਂ ਉੱਤੇ ਚਿੱਕੜ ਸੁੱਟਣ ਦੇ ਜਤਨ ਕੀਤੇ ਜਾਂਦੇ ਹਨ, ਦੂਜੇ ਮਤ ਨੂੰ ਝੂਠਾ ਸਾਬਤ ਕਰਨ ਦੀ ਕੋਸ਼ਸ਼ ਕੀਤੀ ਜਾਂਦੀ ਹੈ। ਪਰ ਬਹਿਸ ਕਰਨ ਵਾਲੇ ਨੂੰ ਪੁੱਛੋ ਕਿ ਕਦੇ ਇਸ ਵਿਚੋਂ ਦਿਲ ਨੂੰ ਭੀ ਕੋਈ ਸ਼ਾਂਤੀ ਹਾਸਲ ਹੋਈ ਹੈ? ਕੋਈ ਆਖਦਾ ਹੈ ਰੱਬ ਸਤਵੇਂ ਅਸਮਾਨ ਤੇ ਹੈ, ਕੋਈ ਆਖਦਾ ਹੈ ਕ੍ਰਿਸ਼ਨ ਜੀ ਦੀ ਮੂਰਤੀ ਹੀ ਪਰਮਾਤਮਾ ਹੈ; ਪਰ ਇਹ ਭੇਤ ਬੰਦਗੀ ਕਰਨ ਵਾਲੇ ਨੂੰ ਸਮਝ ਵਿਚ ਆਉਂਦਾ ਹੈ ਕਿ ਪਰਮਾਤਮਾ ਖ਼ਲਕਤ ਵਿਚ ਵੱਸਦਾ ਹੈ, ਪਰਮਾਤਮਾ ਹਰ ਥਾਂ ਮੌਜੂਦ ਹੈ।੪।ਸ਼ਬਦ ਦਾ ਭਾਵ: ਦੂਜਿਆਂ ਦੀਆਂ ਧਰਮ-ਪੁਸਤਕਾਂ ਉੱਤੇ ਚਿੱਕੜ ਸੁੱਟਿਆਂ ਮਨ ਵਿਚ ਸ਼ਾਂਤੀ ਨਹੀਂ ਹੋ ਸਕਦੀ। ਅੰਦਰ-ਵੱਸਦੇ ਰੱਬ ਦੀ ਬੰਦਗੀ ਕਰੋ, ਸਾਰੀ ਖ਼ਲਕਤ ਵਿਚ ਦਿੱਸ ਪਏਗਾ।TILANG, THE WORD OF DEVOTEE KABEER JEE:ONE UNIVERSAL CREATOR GOD. BY THE GRACE OF THE TRUE GURU:The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 || O human being, search your own heart every day, and do not wander around in confusion. This world is just a magic-show; no one will be holding your hand. || 1 || Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 || Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 || The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 || 1 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

The daily Hukamnama Sahib from Sri Darbar Sahib Amritsar including Translation in Punjabi and English audio ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 || Brought to you by @ Gs jhampur ------------------------------------------------------------Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਵਡਹੰਸੁ ਮਹਲਾ ੫ ॥ ਸਾਧਸੰਗਿ ਹਰਿ ਅੰਮ੍ਰਿਤੁ ਪੀਜੈ ॥ ਨਾ ਜੀਉ ਮਰੈ ਨ ਕਬਹੂ ਛੀਜੈ ॥੧॥ ਵਡਭਾਗੀ ਗੁਰੁ ਪੂਰਾ ਪਾਈਐ ॥ ਗੁਰ ਕਿਰਪਾ ਤੇ ਪ੍ਰਭੂ ਧਿਆਈਐ ॥੧॥ ਰਹਾਉ ॥ ਰਤਨ ਜਵਾਹਰ ਹਰਿ ਮਾਣਕ ਲਾਲਾ ॥ ਸਿਮਰਿ ਸਿਮਰਿ ਪ੍ਰਭ ਭਏ ਨਿਹਾਲਾ ॥੨॥ ਜਤ ਕਤ ਪੇਖਉ ਸਾਧੂ ਸਰਣਾ ॥ ਹਰਿ ਗੁਣ ਗਾਇ ਨਿਰਮਲ ਮਨੁ ਕਰਣਾ ॥੩॥ ਘਟ ਘਟ ਅੰਤਰਿ ਮੇਰਾ ਸੁਆਮੀ ਵੂਠਾ ॥ ਨਾਨਕ ਨਾਮੁ ਪਾਇਆ ਪ੍ਰਭੁ ਤੂਠਾ ॥੪॥੬॥ਅਰਥ: ਹੇ ਭਾਈ! ਪੂਰਾ ਗੁਰੂ ਵੱਡੀ ਕਿਸਮਤਿ ਨਾਲ ਮਿਲਦਾ ਹੈ, ਤੇ, ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਸਿਮਰਨ ਕੀਤਾ ਜਾ ਸਕਦਾ ਹੈ।੧।ਰਹਾਉ।ਹੇ ਭਾਈ! ਗੁਰੂ ਦੀ ਸੰਗਤਿ ਵਿਚ ਹੀ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਲ ਪੀਤਾ ਜਾ ਸਕਦਾ ਹੈ, (ਇਸ ਨਾਮ-ਜਲ ਦੀ ਬਰਕਤਿ ਨਾਲ) ਜਿੰਦ ਨਾਹ ਆਤਮਕ ਮੌਤੇ ਮਰਦੀ ਹੈ, ਨਾਹ ਕਦੇ ਆਤਮਕ ਜੀਵਨ ਵਿਚ ਲਿੱਸੀ ਹੁੰਦੀ ਹੈ।੧।ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬਚਨ (ਮਾਨੋ) ਰਤਨ ਹਨ, ਜਵਾਹਰ ਹਨ, ਮੋਤੀ ਹਨ, ਲਾਲ ਹਨ। ਪ੍ਰਭੂ ਜੀ ਦਾ ਨਾਮ ਸਿਮਰ ਸਿਮਰ ਕੇ ਸਦਾ ਖਿੜੇ ਰਹੀਦਾ ਹੈ।੨।ਹੇ ਭਾਈ! ਮੈਂ ਜਿਧਰ ਕਿਧਰ ਵੇਖਦਾ ਹਾਂ, ਗੁਰੂ ਦੀ ਸਰਨ ਹੀ (ਇਕ ਐਸਾ ਥਾਂ ਹੈ ਜਿਥੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾ ਗਾ ਕੇ ਮਨ ਨੂੰ ਪਵਿਤ੍ਰ ਕੀਤਾ ਜਾ ਸਕਦਾ ਹੈ।੩।ਹੇ ਨਾਨਕ! ਆਖ-) ਮੇਰਾ ਮਾਲਕ-ਪ੍ਰਭੂ (ਉਂਞ ਤਾਂ) ਹਰੇਕ ਸਰੀਰ ਵਿਚ ਵੱਸਦਾ ਹੈ (ਪਰ ਜਿਸ ਮਨੁੱਖ ਉੱਤੇ ਉਹ) ਪ੍ਰਭੂ ਪ੍ਰਸੰਨ ਹੁੰਦਾ ਹੈ (ਉਹੀ ਉਸ ਦਾ) ਨਾਮ (-ਸਿਮਰਨ) ਪ੍ਰਾਪਤ ਕਰਦਾ ਹੈ।੪।੬।WADAHANS, FIFTH MEHL:In the Saadh Sangat, the Company of the Holy, drink in the Ambrosial Nectar of the Lord. The soul does not die; it ever wastes away. || 1 || By great good fortune, one meets the Perfect Guru. By Guru�s Grace, one meditates on God. || 1 || Pause || The Lord is the jewel, the pearl, the gem, the diamond. Meditating, meditating in remembrance on God, I am enraptured. || 2 || Wherever I look, I see the Sanctuary of the Holy. Singing the Glorious Praises of the Lord, my mind becomes immaculate and pure. || 3 || Deep within the nucleus of each and every heart, my Lord and Master dwells. O Nanak, one obtains the Naam, the Name of the Lord, when God grants His Grace. || 4 || 6 |--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥ ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ।ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧।(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨।ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩।(ਹੇ ਭਾਈ! ਭਾਵੇਂ) ਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰ) ਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇ) ਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ।੪।DHANAASAREE, THIRD MEHL, SECOND HOUSE, CHAU-PADAS:ONE UNIVERSAL CREATOR GOD. BY THE GRACE OF THE TRUE GURU:This wealth is inexhaustible. It shall never be exhausted, and it shall never be lost. The Perfect True Guru has revealed it to me. I am forever a sacrifice to my True Guru. By Guru’s Grace, I have enshrined the Lord within my mind. || 1 || They alone are wealthy, who lovingly attune themselves to the Lord’s Name. The Perfect Guru has revealed to me the Lord’s treasure; by the Lord’s Grace, it has come to abide in my mind. || Pause || He is rid of his demerits, and his heart is permeated with merit and virtue. By Guru’s Grace, he naturally dwells in celestial peace. True is the Word of the Perfect Guru’s Bani. They bring peace to the mind, and celestial peace is absorbed within. || 2 || O my humble Siblings of Destiny, behold this strange and wonderful thing: duality is overcome, and the Lord dwells within his mind. The Naam, the Name of the Lord, is priceless; it cannot be taken. By Guru’s Grace, it comes to abide in the mind. || 3 || He is the One God, abiding within all. Through the Guru’s Teachings, He is revealed in the heart. One who intuitively knows and realizes God, O Nanak, obtains the Naam; his mind is pleased and appeased. || 4 || 1 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ।ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧।ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ਅਰਥ: ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩।ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪।--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸਲੋਕ ਮਃ ੩ ॥ ਅਪਣਾ ਆਪੁ ਨ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ ॥ ਗੁਰ ਕੀ ਸੇਵਾ ਵਿਸਰੀ ਕਿਉ ਮਨੁ ਰਹੈ ਹਜੂਰਿ ॥ ਮਨਮੁਖਿ ਜਨਮੁ ਗਵਾਇਆ ਝੂਠੈ ਲਾਲਚਿ ਕੂਰਿ ॥ ਨਾਨਕ ਬਖਸਿ ਮਿਲਾਇਅਨੁ ਸਚੈ ਸਬਦਿ ਹਦੂਰਿ ॥੧॥ਮਃ ੩ ॥ ਹਰਿ ਪ੍ਰਭੁ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥ ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥ ਵਡਭਾਗੀ ਹਰਿ ਪਾਇਆ ਪੂਰਨੁ ਪਰਮਾਨੰਦੁ ॥ ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥੨॥ਪਉੜੀ ॥ ਕੋਈ ਨਿੰਦਕੁ ਹੋਵੈ ਸਤਿਗੁਰੂ ਕਾ ਫਿਰਿ ਸਰਣਿ ਗੁਰ ਆਵੈ ॥ ਪਿਛਲੇ ਗੁਨਹ ਸਤਿਗੁਰੁ ਬਖਸਿ ਲਏ ਸਤਸੰਗਤਿ ਨਾਲਿ ਰਲਾਵੈ ॥ ਜਿਉ ਮੀਹਿ ਵੁਠੈ ਗਲੀਆ ਨਾਲਿਆ ਟੋਭਿਆ ਕਾ ਜਲੁ ਜਾਇ ਪਵੈ ਵਿਚਿ ਸੁਰਸਰੀ ਸੁਰਸਰੀ ਮਿਲਤ ਪਵਿਤ੍ਰੁ ਪਾਵਨੁ ਹੋਇ ਜਾਵੈ ॥ ਏਹ ਵਡਿਆਈ ਸਤਿਗੁਰ ਨਿਰਵੈਰ ਵਿਚਿ ਜਿਤੁ ਮਿਲਿਐ ਤਿਸਨਾ ਭੁਖ ਉਤਰੈ ਹਰਿ ਸਾਂਤਿ ਤੜ ਆਵੈ ॥ ਨਾਨਕ ਇਹੁ ਅਚਰਜੁ ਦੇਖਹੁ ਮੇਰੇ ਹਰਿ ਸਚੇ ਸਾਹ ਕਾ ਜਿ ਸਤਿਗੁਰੂ ਨੋ ਮੰਨੈ ਸੁ ਸਭਨਾਂ ਭਾਵੈ ॥੧੩॥੧॥ ਸੁਧੁ ॥(ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ) ਆਪਣੇ ਆਤਮਕ ਜੀਵਨ ਨੂੰ (ਕਦੇ) ਪਰਖਦਾ ਨਹੀਂ, ਉਹ ਪਰਮਾਤਮਾ ਨੂੰ (ਕਿਤੇ) ਦੂਰ ਵੱਸਦਾ ਸਮਝਦਾ ਹੈ, ਉਸ ਨੂੰ ਗੁਰੂ ਦੀ ਦੱਸੀ ਕਾਰ (ਸਦਾ) ਭੁੱਲੀ ਰਹਿੰਦੀ ਹੈ, (ਇਸ ਵਾਸਤੇ ਉਸ ਦਾ) ਮਨ (ਪਰਮਾਤਮਾ ਦੀ) ਹਜ਼ੂਰੀ ਵਿਚ (ਕਦੇ) ਨਹੀਂ ਟਿਕਦਾ।ਹੇ ਨਾਨਕ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੇ ਝੂਠੇ ਲਾਲਚ ਵਿਚ (ਲੱਗ ਕੇ) ਮਾਇਆ ਦੇ ਮੋਹ ਵਿਚ (ਫਸ ਕੇ ਹੀ ਆਪਣਾ) ਜੀਵਨ ਗਵਾ ਲਿਆ ਹੁੰਦਾ ਹੈ। ਜਿਹੜੇ ਮਨੁੱਖ ਸਿਫ਼ਤਿ-ਸਾਲਾਹ ਵਾਲੇ ਗੁਰ-ਸ਼ਬਦ ਦੀ ਰਾਹੀਂ (ਪਰਮਾਤਮਾ ਦੀ) ਹਜ਼ੂਰੀ ਟਿਕੇ ਰਹਿੰਦੇ ਹਨ, ਉਹਨਾਂ ਨੂੰ ਪਰਮਾਤਮਾ ਨੇ ਮਿਹਰ ਕਰ ਕੇ (ਆਪਣੇ ਚਰਨਾਂ ਵਿਚ) ਮਿਲਾ ਲਿਆ ਹੁੰਦਾ ਹੈ।੧।ਹੇ ਭਾਈ! ਹਰੀ ਪ੍ਰਭੂ ਗੋਬਿੰਦ ਸਦਾ ਕਾਇਮ ਰਹਿਣ ਵਾਲਾ ਹੈ, (ਉਸ ਦੀ) ਸਿਫ਼ਤਿ-ਸਾਲਾਹ ਦਾ ਗੀਤ (ਉਸ ਦਾ) ਨਾਮ ਗੁਰੂ ਦੀ ਸਰਨ ਪਿਆਂ (ਮਿਲਦਾ ਹੈ) । (ਜਿਸ ਮਨੁੱਖ ਨੂੰ ਹਰਿ-ਨਾਮ ਮਿਲਦਾ ਹੈ, ਉਹ) ਹਰ ਵੇਲੇ ਹੀ ਨਾਮ ਸਿਮਰਦਾ ਰਹਿੰਦਾ ਹੈ, ਅਤੇ ਪਰਮਾਤਮਾ ਦਾ ਨਾਮ ਸਿਮਰਦਿਆਂ (ਉਸ ਦੇ) ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਭਾਈ! ਪਰਮ ਆਨੰਦ ਦਾ ਮਾਲਕ ਪੂਰਨ ਪ੍ਰਭੂ ਪਰਮਾਤਮਾ ਵੱਡੇ ਭਾਗਾਂ ਨਾਲ ਹੀ ਮਿਲਦਾ ਹੈ। ਹੇ ਨਾਨਕ! ਆਖ-ਜਿਨ੍ਹਾਂ) ਦਾਸਾਂ ਨੇ (ਪਰਮਾਤਮਾ ਦਾ) ਨਾਮ ਸਿਮਰਿਆ, ਉਹਨਾਂ ਦੇ ਮਨ ਵਿਚ ਉਹਨਾਂ ਦੇ ਤਨ ਵਿਚ ਮੁੜ ਕਦੇ (ਪਰਮਾਤਮਾ ਨਾਲੋਂ) ਵਿੱਥ ਨਹੀਂ ਬਣਦੀ।੨।(ਜੇ) ਕੋਈ ਮਨੁੱਖ (ਪਹਿਲਾਂ) ਗੁਰੂ ਦੀ ਨਿੰਦਾ ਕਰਨ ਵਾਲਾ ਹੋਵੇ (ਪਰ) ਫਿਰ ਗੁਰੂ ਦੀ ਸਰਨ ਆ ਜਾਏ, ਤਾਂ ਸਤਿਗੁਰੂ (ਉਸ ਦੇ) ਪਿਛਲੇ ਔਗੁਣ ਬਖ਼ਸ਼ ਲੈਂਦਾ ਹੈ (ਤੇ ਉਸ ਨੂੰ) ਸਾਧ ਸੰਗਤਿ ਵਿਚ ਰਲਾ ਦੇਂਦਾ ਹੈ।ਹੇ ਭਾਈ! ਜਿਵੇਂ ਮੀਂਹ ਪਿਆਂ ਗਲੀਆਂ ਨਾਲਿਆਂ ਟੋਭਿਆਂ ਦਾ ਪਾਣੀ (ਜਦੋਂ) ਗੰਗਾ ਵਿਚ ਜਾ ਪੈਂਦਾ ਹੈ (ਤਾਂ) ਗੰਗਾ ਵਿਚ ਮਿਲਦਿਆਂ (ਹੀ ਉਹ ਪਾਣੀ) ਪੂਰਨ ਤੌਰ ਤੇ ਪਵਿੱਤਰ ਹੋ ਜਾਂਦਾ ਹੈ, (ਤਿਵੇਂ) ਨਿਰਵੈਰ ਸਤਿਗੁਰੂ ਵਿਚ (ਭੀ) ਇਹ ਗੁਣ ਹੈ ਕਿ ਉਸ (ਗੁਰੂ) ਨੂੰ ਮਿਲਿਆਂ (ਮਨੁੱਖ ਦੀ ਮਾਇਆ ਦੀ) ਤ੍ਰਿਹ (ਮਾਇਆ ਦੀ) ਭੁੱਖ ਦੂਰ ਹੋ ਜਾਂਦੀ ਹੈ (ਤੇ ਉਸ ਦੇ ਅੰਦਰ) ਪਰਮਾਤਮਾ (ਦੇ ਮਿਲਾਪ) ਦੀ ਠੰਢ ਤੁਰਤ ਪੈ ਜਾਂਦੀ ਹੈ।ਹੇ ਨਾਨਕ! ਆਖ-ਹੇ ਭਾਈ!) ਸਦਾ ਕਾਇਮ ਰਹਿਣ ਵਾਲੇ ਸ਼ਾਹ ਪਰਮਾਤਮਾ ਦਾ ਇਹ ਅਚਰਜ ਤਮਾਸ਼ਾ ਵੇਖੋ ਕਿ ਜਿਹੜਾ ਮਨੁੱਖ ਗੁਰੂ ਉਤੇ ਸਰਧਾ ਲਿਆਉਂਦਾ ਹੈ ਉਹ ਮਨੁੱਖ ਸਭਨਾਂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ।੧੩।੧।ਸੁਧੁ।SHALOK, THIRD MEHL:He does not understand himself; he believes the Lord God to be far away. He forgets to serve the Guru; how can his mind remain in the Lord s Presence? The self-willed manmukh wastes away his life in worthless greed and falsehood. O Nanak, the Lord forgives, and blends them with Himself; through the True Word of the Shabad, He is ever-present. || 1 || THIRD MEHL: True is the Praise of the Lord God; the Gurmukh chants the Name of the Lord of the Universe. Praising the Naam night and day, and meditating on the Lord, the mind becomes blissful. By great good fortune, I have found the Lord, the perfect embodiment of supreme bliss. Servant Nanak praises the Naam; his mind and body shall never again be shattered. || 2 || PAUREE: If someone slanders the True Guru, and then comes seeking the Guru s Protection, the True Guru forgives him for his past sins, and unites him with the Saints Congregation. When the rain falls, the water in the streams, rivers and ponds flows into the Ganges; flowing into the Ganges, it is made sacred and pure. Such is the glorious greatness of the True Guru, who has no vengeance; meeting with Him, thirst and hunger are quenched, and instantly, one attains celestial peace. O Nanak, behold this wonder of the Lord, my True King! Everyone is pleased with one who obeys and believes in the True Guru. || 13 || 1 || SUDH ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਬਿਲਾਵਲੁ ਮਹਲਾ ੫ ॥ ਪਿੰਗੁਲ ਪਰਬਤ ਪਾਰਿ ਪਰੇ ਖਲ ਚਤੁਰ ਬਕੀਤਾ ॥ ਅੰਧੁਲੇ ਤ੍ਰਿਭਵਣ ਸੂਝਿਆ ਗੁਰ ਭੇਟਿ ਪੁਨੀਤਾ ॥੧॥ ਮਹਿਮਾ ਸਾਧੂ ਸੰਗ ਕੀ ਸੁਨਹੁ ਮੇਰੇ ਮੀਤਾ ॥ ਮੈਲੁ ਖੋਈ ਕੋਟਿ ਅਘ ਹਰੇ ਨਿਰਮਲ ਭਏ ਚੀਤਾ ॥੧॥ ਰਹਾਉ ॥ ਐਸੀ ਭਗਤਿ ਗੋਵਿੰਦ ਕੀ ਕੀਟਿ ਹਸਤੀ ਜੀਤਾ ॥ ਜੋ ਜੋ ਕੀਨੋ ਆਪਨੋ ਤਿਸੁ ਅਭੈ ਦਾਨੁ ਦੀਤਾ ॥੨॥ ਸਿੰਘੁ ਬਿਲਾਈ ਹੋਇ ਗਇਓ ਤ੍ਰਿਣੁ ਮੇਰੁ ਦਿਖੀਤਾ ॥ ਸ੍ਰਮੁ ਕਰਤੇ ਦਮ ਆਢ ਕਉ ਤੇ ਗਨੀ ਧਨੀਤਾ ॥੩॥ ਕਵਨ ਵਡਾਈ ਕਹਿ ਸਕਉ ਬੇਅੰਤ ਗੁਨੀਤਾ ॥ ਕਰਿ ਕਿਰਪਾ ਮੋਹਿ ਨਾਮੁ ਦੇਹੁ ਨਾਨਕ ਦਰ ਸਰੀਤਾ ॥੪॥੭॥੩੭॥ਅਰਥ: ਹੇ ਮੇਰੇ ਮਿੱਤਰ! ਗੁਰੂ ਦੀ ਸੰਗਤਿ ਦੀ ਵਡਿਆਈ (ਧਿਆਨ ਨਾਲ) ਸੁਣ। (ਜੇਹੜਾ ਭੀ ਮਨੁੱਖ ਨਿੱਤ ਗੁਰੂ ਦੀ ਸੰਗਤਿ ਵਿਚ ਬੈਠਦਾ ਹੈ, ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, (ਉਸ ਦੇ ਅੰਦਰੋਂ ਵਿਕਾਰਾਂ ਦੀ) ਮੈਲ ਦੂਰ ਹੋ ਜਾਂਦੀ ਹੈ, ਉਸ ਦੇ ਕ੍ਰੋੜਾਂ ਪਾਪ ਨਾਸ ਹੋ ਜਾਂਦੇ ਹਨ।੧।ਰਹਾਉ।ਹੇ ਮਿੱਤਰ! ਗੁਰੂ ਨੂੰ ਮਿਲ ਕੇ (ਮਨੁੱਖ) ਪਵਿੱਤਰ ਜੀਵਨ ਵਾਲੇ ਹੋ ਜਾਂਦੇ ਹਨ, (ਮਾਨੋ,) ਲੂਲ੍ਹੇ ਮਨੁੱਖ ਪਹਾੜਾਂ ਤੋਂ ਪਾਰ ਲੰਘ ਜਾਂਦੇ ਹਨ, ਮਹਾ ਮੂਰਖ ਮਨੁੱਖ ਸਿਆਣੇ ਵਖਿਆਨ-ਕਰਤਾ ਬਣ ਜਾਂਦੇ ਹਨ, ਅੰਨ੍ਹੇ ਨੂੰ ਤਿੰਨਾ ਭਵਨਾਂ ਦੀ ਸੋਝੀ ਪੈ ਜਾਂਦੀ ਹੈ।੧।(ਹੇ ਮਿੱਤਰ! ਸਾਧ ਸੰਗਤਿ ਵਿਚ ਆ ਕੇ ਕੀਤੀ ਹੋਈ) ਪਰਮਾਤਮਾ ਦੀ ਭਗਤੀ ਅਚਰਜ (ਤਾਕਤ ਰੱਖਦੀ ਹੈ, ਇਸ ਦੀ ਬਰਕਤਿ ਨਾਲ) ਕੀੜੀ (ਨਿਮ੍ਰਤਾ) ਨੇ ਹਾਥੀ (ਅਹੰਕਾਰ) ਨੂੰ ਜਿੱਤ ਲਿਆ ਹੈ। (ਭਗਤੀ ਉਤੇ ਪ੍ਰਸੰਨ ਹੋ ਕੇ) ਜਿਸ ਜਿਸ ਮਨੁੱਖ ਨੂੰ (ਪਰਮਾਤਮਾ ਨੇ) ਆਪਣਾ ਬਣਾ ਲਿਆ, ਉਸ ਨੂੰ ਪਰਮਾਤਮਾ ਨੇ ਨਿਰਭੈਤਾ ਦੀ ਦਾਤਿ ਦੇ ਦਿੱਤੀ।੨।(ਹੇ ਮਿੱਤਰ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਸ਼ੇਰ (ਅਹੰਕਾਰ) ਬਿੱਲੀ (ਨਿਮ੍ਰਤਾ) ਬਣ ਜਾਂਦਾ ਹੈ, ਤੀਲਾ (ਗ਼ਰੀਬੀ ਸੁਭਾਉ) ਸੁਮੇਰ ਪਰਬਤ (ਬੜੀ ਵੱਡੀ ਤਾਕਤ) ਦਿੱਸਣ ਲੱਗ ਪੈਂਦਾ ਹੈ। (ਜੇਹੜੇ ਮਨੁੱਖ ਪਹਿਲਾਂ) ਅੱਧੀ ਅੱਧੀ ਕੌਡੀ ਵਾਸਤੇ ਧੱਕੇ ਖਾਂਦੇ ਫਿਰਦੇ ਸਨ, ਉਹ ਦੌਲਤ-ਮੰਦ ਧਨਾਢ ਬਣ ਜਾਂਦੇ ਹਨ (ਮਾਇਆ ਵਲੋਂ ਬੇ-ਮੁਥਾਜ ਹੋ ਜਾਂਦੇ ਹਨ) ।੩।(ਹੇ ਮਿੱਤਰ! ਸਾਧ ਸੰਗਤਿ ਵਿਚੋਂ ਮਿਲਦੇ ਹਰਿ-ਨਾਮ ਦੀ) ਮੈਂ ਕੇਹੜੀ ਕੇਹੜੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਬੇਅੰਤ ਗੁਣਾਂ ਦਾ ਮਾਲਕ ਹੈ। ਹੇ ਨਾਨਕ! ਅਰਦਾਸ ਕਰ, ਤੇ, ਆਖ-ਹੇ ਪ੍ਰਭੂ!) ਮੈਂ ਤੇਰੇ ਦਰ ਦਾ ਗ਼ੁਲਾਮ ਹਾਂ, ਮੇਹਰ ਕਰ ਤੇ, ਮੈਨੂੰ ਆਪਣਾ ਨਾਮ ਬਖ਼ਸ਼।੪।੭।੩੭।BILAAVAL, FIFTH MEHL:The cripple crosses over the mountain, the fool becomes a wise man, and the blind man sees the three worlds, by meeting with the True Guru and being purified. || 1 || This is the Glory of the Saadh Sangat, the Company of the Holy; listen, O my friends. Filth is washed away, millions of sins are dispelled, and the consciousness becomes immaculate and pure. || 1 || Pause || Such is devotional worship of the Lord of the Universe, that the ant can overpower the elephant. Whoever the Lord makes His own, is blessed with the gift of fearlessness. || 2 || The lion becomes a cat, and the mountain looks like a blade of grass. Those who worked for half a shell, will be judged very wealthy. || 3 || What glorious greatness of Yours can I describe, O Lord of infinite excellences? Please bless me with Your Mercy, and grant me Your Name; O Nanak, I am lost without the Blessed Vision of Your Darshan. || 4 || 7 || 37 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਆਸਾ ॥ ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥ ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥ ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥੨॥ ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥ ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥ ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ॥ ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਸਾਈ ॥੪॥੯॥ਅਰਥ: (ਜਿਵੇਂ) ਜਦ ਤਕ ਦੀਵੇ ਵਿਚ ਤੇਲ ਹੈ, ਤੇ ਦੀਵੇ ਦੇ ਮੂੰਹ ਵਿਚ ਵੱਟੀ ਹੈ, ਤਦ ਤਕ (ਘਰ ਵਿਚ) ਹਰੇਕ ਚੀਜ਼ ਨਜ਼ਰੀਂ ਆਉਂਦੀ ਹੈ। ਤੇਲ ਸੜ ਜਾਏ, ਵੱਟੀ ਬੁੱਝ ਜਾਏ, ਤਾਂ ਘਰ ਸੁੰਞਾ ਹੋ ਜਾਂਦਾ ਹੈ (ਤਿਵੇਂ, ਸਰੀਰ ਵਿਚ ਜਦ ਤਕ ਸੁਆਸ ਹਨ ਤੇ ਜ਼ਿੰਦਗੀ ਕਾਇਮ ਹੈ, ਤਦ ਤਕ ਹਰੇਕ ਚੀਜ਼ 'ਆਪਣੀ' ਜਾਪਦੀ ਹੈ, ਪਰ ਸੁਆਸ ਮੁੱਕ ਜਾਣ ਅਤੇ ਜ਼ਿੰਦਗੀ ਦੀ ਜੋਤ ਬੁੱਝ ਜਾਣ ਤੇ ਇਹ ਸਰੀਰ ਇਕੱਲਾ ਰਹਿ ਜਾਂਦਾ ਹੈ)।1। (ਉਸ ਵੇਲੇ) ਹੇ ਕਮਲੇ! ਤੈਨੂੰ ਕਿਸੇ ਨੇ ਇਕ ਘੜੀ ਭੀ ਘਰ ਵਿਚ ਰਹਿਣ ਨਹੀਂ ਦੇਣਾ। ਸੋ, ਰੱਬ ਦਾ ਨਾਮ ਜਪ, ਉਹੀ ਸਾਥ ਨਿਭਾਉਣ ਵਾਲਾ ਹੈ।1। ਰਹਾਉ। ਇੱਥੇ ਦੱਸੋ, ਕਿਸ ਦੀ ਮਾਂ? ਕਿਸ ਦਾ ਪਿਉ? ਤੇ ਕਿਸ ਦੀ ਵਹੁਟੀ? ਜਦੋਂ ਸਰੀਰ-ਰੂਪ ਭਾਂਡਾ ਭੱਜਦਾ ਹੈ, ਕੋਈ (ਇਸ ਦੀ) ਵਾਤ ਨਹੀਂ ਪੁੱਛਦਾ, (ਤਦੋਂ) ਇਹੀ ਪਿਆ ਹੁੰਦਾ ਹੈ (ਭਾਵ, ਹਰ ਪਾਸਿਓਂ ਇਹੀ ਆਵਾਜ਼ ਆਉਂਦੀ ਹੈ) ਕਿ ਇਸ ਨੂੰ ਛੇਤੀ ਬਾਹਰ ਕੱਢੋ।2। ਘਰ ਦੀ ਦਲੀਜ਼ ਤੇ ਬੈਠੀ ਮਾਂ ਰੋਂਦੀ ਹੈ, (ਤੇ) ਭਰਾ ਮੰਜਾ ਚੁੱਕ ਕੇ (ਮਸਾਣਾਂ ਨੂੰ) ਲੈ ਜਾਂਦੇ ਹਨ। ਕੇਸ ਖਿਲਾਰ ਕੇ ਵਹੁਟੀ ਪਈ ਰੋਂਦੀ ਹੈ, (ਪਰ) ਜੀਵਾਤਮਾ ਇਕੱਲਾ (ਹੀ) ਜਾਂਦਾ ਹੈ।3। ਕਬੀਰ ਕਹਿੰਦਾ ਹੈ– ਹੇ ਸੰਤ ਜਨੋ! ਇਸ ਡਰਾਉਣੇ ਸਮੁੰਦਰ ਦੀ ਬਾਬਤ ਸੁਣੋ (ਭਾਵ, ਆਖ਼ਰ ਸਿੱਟਾ ਇਹ ਨਿਕਲਦਾ ਹੈ) (ਕਿ ਜਿਨ੍ਹਾਂ ਨੂੰ 'ਆਪਣਾ' ਸਮਝਦਾ ਰਿਹਾ ਸੀ, ਉਹਨਾਂ ਨਾਲੋਂ ਸਾਥ ਟੁੱਟ ਜਾਣ ਤੇ, ਇਕੱਲੇ) ਇਸ ਜੀਵ ਉੱਤੇ (ਇਸ ਦੇ ਕੀਤੇ ਵਿਕਰਮਾਂ ਅਨੁਸਾਰ) ਮੁਸੀਬਤ ਆਉਂਦੀ ਹੈ, ਜਮ (ਦਾ ਡਰ) ਸਿਰੋਂ ਟਲਦਾ ਨਹੀਂ ਹੈ।4।9। ਨੋਟ: ਦੋ ਦੋ ਤੁਕਾਂ ਦੇ 'ਬੰਦ' ਵਾਲੇ ਇਹ 9 ਸ਼ਬਦ ਹਨ।AASAA:As long as the oil and the wick are in the lamp, everything is illuminated. But when the oil is burnt, the wick goes out, and the mansion becomes desolate. || 1 || O mad-man, no one will keep you, for even a moment. Meditate on the Name of that Lord. || 1 || Pause || Tell me, whose mother is that, whose father is that, and which man has a wife? When the pitcher of the body breaks, no one cares for you at all. Everyone says, Take him away, take him away || 2 || Sitting on the threshold, his mother cries, and his brothers take away the coffin. Taking down her hair, his wife cries out in sorrow, and the swan-soul departs all alone. || 3 || Says Kabeer, listen, O Saints, about the terrifying world-ocean. This human suffers torture and the Messenger of Death will not leave him alone, O Lord of the World. || 4 || 9 || DU-TUKAS ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਗੂਜਰੀ ਮਹਲਾ ੫ ॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ ॥੧॥ ਠਾਕੁਰ ਤੁਝ ਬਿਨੁ ਆਹਿ ਨ ਮੋਰਾ ॥ ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮ੍ਹ੍ਹਰਾ ਧੋਰਾ ॥੧॥ ਰਹਾਉ ॥ ਬਲਿ ਬਲਿ ਬਲਿ ਬਲਿ ਚਰਣ ਤੁਮ੍ਹ੍ਹਾਰੇ ਈਹਾ ਊਹਾ ਤੁਮ੍ਹ੍ਹਾਰਾ ਜੋਰਾ ॥ ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ ॥੨॥੭॥੧੬॥ਅਰਥ: ਹੇ ਮਾਲਕ ਪ੍ਰਭੂ! ਤੈਥੋਂ ਬਿਨਾ ਮੇਰਾ (ਹੋਰ ਕੋਈ ਆਸਰਾ) ਨਹੀਂ ਹੈ। ਮੈਂ ਨਿਆਸਰੇ ਗੁਣ-ਹੀਨ ਵਿਚ ਕੋਈ ਗੁਣ ਨਹੀਂ ਹੈ। ਮੈਂ ਤੇਰਾ ਹੀ ਆਸਰਾ ਤੱਕਿਆ ਹੈ।1। ਰਹਾਉ। ਹੇ ਭਾਈ! ਮਾਂ, ਪਿਉ, ਭਰਾ, ਪੁੱਤਰ, ਰਿਸ਼ਤੇਦਾਰ = ਇਹਨਾਂ ਦਾ ਆਸਰਾ ਕਮਜ਼ੋਰ ਆਸਰਾ ਹੈ। ਮੈਂ ਮਾਇਆ ਦੇ ਭੀ ਅਨੇਕਾਂ ਰੰਗ-ਤਮਾਸ਼ੇ ਵੇਖ ਲਏ ਹਨ (ਇਹਨਾਂ ਵਿਚੋਂ ਭੀ) ਕੁਝ ਰਤਾ ਭਰ ਭੀ (ਜੀਵ ਦੇ) ਨਾਲ ਨਹੀਂ ਜਾਂਦਾ।1। ਹੇ ਪ੍ਰਭੂ! ਮੈਂ ਤੇਰੇ ਚਰਨਾਂ ਤੋਂ ਕੁਰਬਾਨ ਕੁਰਬਾਨ ਕੁਰਬਾਨ ਜਾਂਦਾ ਹਾਂ। ਇਸ ਲੋਕ ਤੇ ਪਰਲੋਕ ਵਿਚ ਮੈਨੂੰ ਤੇਰਾ ਹੀ ਸਹਾਰਾ ਹੈ। ਹੇ ਨਾਨਕ! (ਆਖ– ਜਿਸ ਮਨੁੱਖ ਨੇ) ਸਾਧ ਸੰਗਤਿ ਵਿਚ ਟਿਕ ਕੇ ਪ੍ਰਭੂ ਦਾ ਦਰਸ਼ਨ ਕਰ ਲਿਆ, ਉਸ ਦੀ ਮੁਥਾਜੀ ਖ਼ਤਮ ਹੋ ਗਈ।2।7। 16।GUJRI, FIFTH MEHL:Mother, father, siblings, children and relatives � their power is insignificant. I have seen the many pleasures of Maya, but none goes with them in the end. || 1 || O Lord Master, other than You, no one is mine. I am a worthless orphan, devoid of merit; I long for Your Support. || 1 || Pause || I am a sacrifice, a sacrifice, a sacrifice, a sacrifice to Your lotus feet; here and hereafter, Yours is the only power. In the Saadh Sangat, the Company of the Holy, Nanak has obtained the Blessed Vision of Your Darshan; my obligations to all others are annulled. || 2 || 7 || 16 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗਪਾਲਾ ॥ਅਰਥ: ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ।ਰਹਾਉ।ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ।੧।ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ) , ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ।੨।ਹੇ ਭਾਈ! ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ, ਉਸ (ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ।੩।ਹੇ ਗੋਪਾਲ! ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ।੪।੧੦।SORAT’H, FIFTH MEHL:I have searched and searched and searched, and found that the Lord’s Name is the most sublime reality. Contemplating it for even an instant, sins are erased; the Gurmukh is carried across and saved. || 1 || Drink in the sublime essence of the Lord’s Name, O man of spiritual wisdom. Listening to the Ambrosial Words of the Holy Saints, the mind finds absolute fulfillment and satisfaction. || Pause || Liberation, pleasures, and the true way of life are obtained from the Lord, the Giver of all peace. The Perfect Lord, the Architect of Destiny, blesses His slave with the gift of devotional worship. || 2 || Hear with your ears, and sing with your tongue, and meditate within your heart on Him. The Lord and Master is all-powerful, the Cause of causes; without Him, there is nothing at all. || 3 || By great good fortune, I have obtained the jewel of human life; have mercy on me, O Merciful Lord. In the Saadh Sangat, the Company of the Holy, Nanak sings the Glorious Praises of the Lord, and contemplates Him forever in meditation. || 4 || 10 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥ ਅਰਥ: ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾਹ ਰਹਿ ਗਏ)।੧।ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ)। ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ?।੧।ਰਹਾਉ।ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ) , ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ।੨।ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ) , (ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ?।੩।(ਹੇ ਪ੍ਰਭੂ!) ਮੈਂ ਆਪਣਾ ਤਨ ਤੇ ਮਨ ਅਰਪਣ ਕਰਦਾ ਹਾਂ, ਤੇਰੀ ਪੂਜਾ ਵਜੋਂ ਭੇਟ ਕਰਦਾ ਹਾਂ; (ਇਸੇ ਭੇਟਾ ਨਾਲ ਹੀ) ਸਤਿਗੁਰ ਦੀ ਮਿਹਰ ਦੀ ਬਰਕਤਿ ਨਾਲ ਤੈਨੂੰ ਮਾਇਆ-ਰਹਿਤ ਨੂੰ ਲੱਭ ਸਕਦਾ ਹਾਂ।੪।ਰਵਿਦਾਸ ਆਖਦਾ ਹੈ-(ਹੇ ਪ੍ਰਭੂ! ਜੇ ਸੁੱਚੇ ਦੁੱਧ, ਫੁੱਲ, ਧੂਪ, ਚੰਦਨ ਤੇ ਨੈਵੇਦ ਆਦਿਕ ਦੀ ਭੇਟਾ ਨਾਲ ਹੀ ਤੇਰੀ ਪੂਜਾ ਹੋ ਸਕਦੀ ਤਾਂ ਕਿਤੇ ਭੀ ਇਹ ਸ਼ੈਆਂ ਸੁੱਚੀਆਂ ਨਾਹ ਮਿਲਣ ਕਰ ਕੇ) ਮੈਥੋਂ ਤੇਰੀ ਪੂਜਾ ਤੇ ਤੇਰੀ ਭਗਤੀ ਹੋ ਹੀ ਨਾਹ ਸਕਦੀ, ਤਾਂ ਫਿਰ (ਹੇ ਪ੍ਰਭੂ!) ਮੇਰਾ ਕੀਹ ਹਾਲ ਹੁੰਦਾ?।੫।੧।ਭਾਵ: ਲੋਕ ਦੇਵੀ ਦੇਵਤਿਆਂ ਦੀਆਂ ਮੂਰਤੀਆਂ ਨੂੰ ਆਪਣੇ ਵੱਲੋਂ ਸੁੱਚੇ ਜਲ, ਫੁੱਲ ਤੇ ਦੁੱਧ ਆਦਿਕ ਨਾਲ ਪ੍ਰਸੰਨ ਕਰਨ ਦੇ ਜਤਨ ਕਰਦੇ ਹਨ; ਪਰ ਇਹ ਚੀਜ਼ਾਂ ਤਾਂ ਪਹਿਲਾਂ ਹੀ ਜੂਠੀਆਂ ਹੋ ਜਾਂਦੀਆਂ ਹਨ। ਪਰਮਾਤਮਾ ਅਜਿਹੀਆਂ ਚੀਜ਼ਾਂ ਦੀ ਭੇਟਾ ਨਾਲ ਖ਼ੁਸ਼ ਨਹੀਂ ਹੁੰਦਾ। ਉਹ ਤਾਂ ਤਨ ਮਨ ਦੀ ਭੇਟ ਮੰਗਦਾ ਹੈ।GUJRI, PADAS OF RAVI DAAS JEE, THIRD HOUSE:ONE UNIVERSAL CREATOR GOD. BY THE GRACE OF THE TRUE GURU:The calf has contaminated the milk in the breasts. The bumble bee has contaminated the flower, and the fish the water. || 1 || O mother, where shall I find any offering for the Lord’s worship? I cannot find any other flowers worthy of the incomparable Lord. || 1 || Pause || The snakes encircle the sandalwood trees. Poison and nectar dwell there together. || 2 || Even with incense, lamps, offerings of food and fragrant flowers, how are Your slaves to worship You? || 3 || I dedicate and offer my body and mind to You. By Guru’s Grace, I attain the immaculate Lord. || 4 || I cannot worship You, nor offer You flowers. Says Ravi Daas, what shall my condition be hereafter? || 5 || 1 |--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨। (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩।ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ 'ਹਾਇ ਹਾਇ' ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆ--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥ ਅਰਥ: ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾਹ ਰਹਿ ਗਏ)।੧।ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ)। ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ?।੧।ਰਹਾਉ।ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ) , ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ।੨।ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ) , (ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ?।੩।(ਹੇ ਪ੍ਰਭੂ!) ਮੈਂ ਆਪਣਾ ਤਨ ਤੇ ਮਨ ਅਰਪਣ ਕਰਦਾ ਹਾਂ, ਤੇਰੀ ਪੂਜਾ ਵਜੋਂ ਭੇਟ ਕਰਦਾ ਹਾਂ; (ਇਸੇ ਭੇਟਾ ਨਾਲ ਹੀ) ਸਤਿਗੁਰ ਦੀ ਮਿਹਰ ਦੀ ਬਰਕਤਿ ਨਾਲ ਤੈਨੂੰ ਮਾਇਆ-ਰਹਿਤ ਨੂੰ ਲੱਭ ਸਕਦਾ ਹਾਂ।੪।ਰਵਿਦਾਸ ਆਖਦਾ ਹੈ-(ਹੇ ਪ੍ਰਭੂ! ਜੇ ਸੁੱਚੇ ਦੁੱਧ, ਫੁੱਲ, ਧੂਪ, ਚੰਦਨ ਤੇ ਨੈਵੇਦ ਆਦਿਕ ਦੀ ਭੇਟਾ ਨਾਲ ਹੀ ਤੇਰੀ ਪੂਜਾ ਹੋ ਸਕਦੀ ਤਾਂ ਕਿਤੇ ਭੀ ਇਹ ਸ਼ੈਆਂ ਸੁੱਚੀਆਂ ਨਾਹ ਮਿਲਣ ਕਰ ਕੇ) ਮੈਥੋਂ ਤੇਰੀ ਪੂਜਾ ਤੇ ਤੇਰੀ ਭਗਤੀ ਹੋ ਹੀ ਨਾਹ ਸਕਦੀ, ਤਾਂ ਫਿਰ (ਹੇ ਪ੍ਰਭੂ!) ਮੇਰਾ ਕੀਹ ਹਾਲ ਹੁੰਦਾ?।੫।੧।ਭਾਵ: ਲੋਕ ਦੇਵੀ ਦੇਵਤਿਆਂ ਦੀਆਂ ਮੂਰਤੀਆਂ ਨੂੰ ਆਪਣੇ ਵੱਲੋਂ ਸੁੱਚੇ ਜਲ, ਫੁੱਲ ਤੇ ਦੁੱਧ ਆਦਿਕ ਨਾਲ ਪ੍ਰਸੰਨ ਕਰਨ ਦੇ ਜਤਨ ਕਰਦੇ ਹਨ; ਪਰ ਇਹ ਚੀਜ਼ਾਂ ਤਾਂ ਪਹਿਲਾਂ ਹੀ ਜੂਠੀਆਂ ਹੋ ਜਾਂਦੀਆਂ ਹਨ। ਪਰਮਾਤਮਾ ਅਜਿਹੀਆਂ ਚੀਜ਼ਾਂ ਦੀ ਭੇਟਾ ਨਾਲ ਖ਼ੁਸ਼ ਨਹੀਂ ਹੁੰਦਾ। ਉਹ ਤਾਂ ਤਨ ਮਨ ਦੀ ਭੇਟ ਮੰਗਦਾ ਹੈ।GUJRI, PADAS OF RAVI DAAS JEE, THIRD HOUSE:ONE UNIVERSAL CREATOR GOD. BY THE GRACE OF THE TRUE GURU:The calf has contaminated the milk in the breasts. The bumble bee has contaminated the flower, and the fish the water. || 1 || O mother, where shall I find any offering for the Lord’s worship? I cannot find any other flowers worthy of the incomparable Lord. || 1 || Pause || The snakes encircle the sandalwood trees. Poison and nectar dwell there together. || 2 || Even with incense, lamps, offerings of food and fragrant flowers, how are Your slaves to worship You? || 3 || I dedicate and offer my body and mind to You. By Guru’s Grace, I attain the immaculate Lord. || 4 || I cannot worship You, nor offer You flowers. Says Ravi Daas, what shall my condition be hereafter? || 5 || 1 |--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥ ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥ ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥ ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥ ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥ ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥ ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ ॥ ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥ ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥ ਅਰਥ: ਜਿਸ ਹਰੀ ਦੇ ਅੱਗੇ ਸਾਰੇ ਜੀਵ ਸਿਰ ਨਿਵਾਂਦੇ ਹਨ, ਜੇਠ ਦੇ ਮਹੀਨੇ ਵਿਚ ਉਸ ਦੇ ਚਰਨਾਂ ਵਿਚ ਜੁੜਨਾ ਚਾਹੀਦਾ ਹੈ। ਜੇ ਹਰੀ ਸੱਜਣ ਦੇ ਲੜ ਲੱਗੇ ਰਹੀਏ ਤਾਂ ਉਹ ਕਿਸੇ (ਜਮ ਆਦਿਕ) ਨੂੰ ਆਗਿਆ ਨਹੀਂ ਦੇਂਦਾ ਕਿ ਬੰਨ੍ਹ ਕੇ ਅੱਗੇ ਲਾ ਲਏ (ਭਾਵ, ਪ੍ਰਭੂ ਦੇ ਲੜ ਲੱਗਿਆਂ ਜਮਾਂ ਦਾ ਡਰ ਨਹੀਂ ਰਹਿ ਜਾਂਦਾ) । (ਲੋਕ ਹੀਰੇ ਮੋਤੀ ਲਾਲ ਆਦਿਕ ਕੀਮਤੀ ਧਨ ਇਕੱਠਾ ਕਰਨ ਲਈ ਦੌੜ-ਭੱਜ ਕਰਦੇ ਹਨ, ਪਰ ਉਸ ਧਨ ਦੇ ਚੋਰੀ ਹੋ ਜਾਣ ਦਾ ਭੀ ਤੌਖ਼ਲਾ ਰਹਿੰਦਾ ਹੈ) ਪਰਮਾਤਮਾ ਦਾ ਨਾਮ ਹੀਰੇ ਮੋਤੀ ਆਦਿਕ ਐਸਾ ਕੀਮਤਿ ਧਨ ਹੈ ਕਿ ਉਹ ਚੁਰਾਇਆ ਨਹੀਂ ਜਾ ਸਕਦਾ। ਪਰਮਾਤਮਾ ਦੇ ਜਿਤਨੇ ਭੀ ਕੌਤਕ ਹੋ ਰਹੇ ਹਨ, (ਨਾਮ-ਧਨ ਦੀ ਬਰਕਤਿ ਨਾਲ) ਉਹ ਸਾਰੇ ਮਨ ਵਿਚ ਪਿਆਰੇ ਲੱਗਦੇ ਹਨ। (ਇਹ ਭੀ ਸਮਝ ਆ ਜਾਂਦੀ ਹੈ ਕਿ) ਪ੍ਰਭੂ ਆਪ ਤੇ ਉਸ ਦੇ ਪੈਦਾ ਕੀਤੇ ਜੀਵ ਉਹੀ ਕੁਝ ਕਰਦੇ ਹਨ ਜੋ ਉਸ ਪ੍ਰਭੂ ਨੂੰ ਚੰਗਾ ਲੱਗਦਾ ਹੈ।ਜਿਨ੍ਹਾਂ ਬੰਦਿਆਂ ਨੂੰ ਪ੍ਰਭੂ ਨੇ (ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇ ਕੇ) ਆਪਣਾ ਬਣਾ ਲਿਆ ਹੈ, ਉਹਨਾਂ ਨੂੰ ਹੀ (ਜਗਤ ਵਿਚ) ਸ਼ਾਬਾਸ਼ੇ ਮਿਲਦੀ ਹੈ। (ਪਰ ਪਰਮਾਤਮਾ ਜੀਵਾਂ ਦੇ ਆਪਣੇ ਉੱਦਮ ਨਾਲ ਨਹੀਂ ਮਿਲ ਸਕਦਾ) ਜੇ ਜੀਵਾਂ ਦੇ ਆਪਣੇ ਉੱਦਮ ਨਾਲ ਮਿਲ ਸਕਦਾ ਹੋਵੇ, ਤਾਂ ਜੀਵ ਉਸ ਤੋਂ ਵਿੱਛੁੜ ਕੇ ਦੁਖੀ ਕਿਉਂ ਹੋਣ? ਹੇ ਨਾਨਕ! (ਪ੍ਰਭੂ ਦੇ ਮਿਲਾਪ ਦੇ) ਆਨੰਦ (ਉਹੀ ਬੰਦੇ) ਮਾਣਦੇ ਹਨ, ਜਿਨ੍ਹਾਂ ਨੂੰ ਗੁਰੂ ਦਾ ਸਾਥ ਮਿਲ ਜਾਏ। ਜਿਸ ਮਨੁੱਖ ਦੇ ਮੱਥੇ ਉੱਤੇ ਭਾਗ ਜਾਗੇ, ਉਸ ਨੂੰ ਜੇਠ ਮਹੀਨਾ ਸੁਹਾਵਣਾ ਲੱਗਦਾ ਹੈ, ਉਸੇ ਨੂੰ ਪ੍ਰਭੂ-ਮਾਲਕ ਮਿਲਦਾ ਹੈ।4।BAARAH MAAHAA ~ THE TWELVE MONTHS: MAAJH, FIFTH MEHL, FOURTH HOUSE:ONE UNIVERSAL CREATOR GOD. BY THE GRACE OF THE TRUE GURU:In the month of Jayt’h, the bride longs to meet with the Lord. All bow in humility before Him. One who has grasped the hem of the robe of the Lord, the True Friend-no one can keep him in bondage. God’s Name is the Jewel, the Pearl. It cannot be stolen or taken away. In the Lord are all pleasures which please the mind. As the Lord wishes, so He acts, and so His creatures act. They alone are called blessed, whom God has made His Own. If people could meet the Lord by their own efforts, why would they be crying out in the pain of separation? Meeting Him in the Saadh Sangat, the Company of the Holy, O Nanak, celestial bliss is enjoyed. In the month of Jayt’h, the playful Husband Lord meets her, upon whose forehead such good destiny is recorded. || 4 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਰਾਗੁ ਸੂਹੀ ਮਹਲਾ ੩ ਘਰੁ ੧੦ ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥ ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥ ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥੩॥--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧।ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ।ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨।ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩।(ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪।ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫।ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।SOOHEE, FIRST MEHL, SIXTH HOUSE:ONE UNIVERSAL CREATOR GOD. BY THE GRACE OF THE TRUE GURU:Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਧਨਾਸਰੀ ਮਹਲਾ ੧ ॥ ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥ ਸੁਣਿ ਮਨ ਅੰਧੇ ਕੁਤੇ ਕੂੜਿਆਰ ॥ ਬਿਨੁ ਬੋਲੇ ਬੂਝੀਐ ਸਚਿਆਰ ॥੧॥ ਰਹਾਉ ॥ ਚੋਰੁ ਸੁਆਲਿਉ ਚੋਰੁ ਸਿਆਣਾ ॥ ਖੋਟੇ ਕਾ ਮੁਲੁ ਏਕੁ ਦੁਗਾਣਾ ॥ ਜੇ ਸਾਥਿ ਰਖੀਐ ਦੀਜੈ ਰਲਾਇ ॥ ਜਾ ਪਰਖੀਐ ਖੋਟਾ ਹੋਇ ਜਾਇ ॥੨॥ ਜੈਸਾ ਕਰੇ ਸੁ ਤੈਸਾ ਪਾਵੈ ॥ ਆਪਿ ਬੀਜਿ ਆਪੇ ਹੀ ਖਾਵੈ ॥ ਜੇ ਵਡਿਆਈਆ ਆਪੇ ਖਾਇ ॥ ਜੇਹੀ ਸੁਰਤਿ ਤੇਹੈ ਰਾਹਿ ਜਾਇ ॥੩॥ ਜੇ ਸਉ ਕੂੜੀਆ ਕੂੜੁ ਕਬਾੜੁ ॥ ਭਾਵੈ ਸਭੁ ਆਖਉ ਸੰਸਾਰੁ ॥ ਤੁਧੁ ਭਾਵੈ ਅਧੀ ਪਰਵਾਣੁ ॥ ਨਾਨਕ ਜਾਣੈ ਜਾਣੁ ਸੁਜਾਣੁ ॥੪॥੪॥੬॥ਅਰਥ: ਜੇ ਕੋਈ ਚੋਰ (ਉਸ ਹਾਕਮ ਦੀ ਜਿਸh ਦੇ ਸਾਹਮਣੇ ਉਸ ਦਾ ਮੁਕੱਦਮਾ ਪੇਸ਼ ਹੈ) ਖ਼ੁਸ਼ਾਮਦ ਕਰੇ ਤਾਂ ਉਸ ਨੂੰ (ਇਹ) ਯਕੀਨ ਨਹੀਂ ਬਣ ਸਕਦਾ (ਕਿ ਇਹ ਸੱਚਾ ਹੈ) , ਜੇ ਉਹ ਚੋਰ (ਹਾਕਮ ਦੀ) ਬਦ-ਖ਼ੋਈ ਕਰੇ ਤਾਂ ਭੀ ਉਹ ਰਤਾ ਭਰ ਨਹੀਂ ਘਾਬਰਦਾ। ਕੋਈ ਭੀ ਮਨੁੱਖ ਕਿਸੇ ਚੋਰ ਦੇ ਚੰਗੇ ਹੋਣ ਦੀ ਗਵਾਹੀ ਨਹੀਂ ਦੇ ਸਕਦਾ। ਜੇਹੜਾ ਮਨੁੱਖ (ਲੋਕਾਂ ਦੀਆਂ ਨਜ਼ਰਾਂ ਵਿਚ) ਚੋਰ ਮੰਨਿਆ ਗਿਆ, ਉਹ (ਖ਼ੁਸ਼ਾਮਦਾਂ ਜਾਂ ਬਦ-ਖ਼ੋਈਆਂ ਨਾਲ ਹੋਰਨਾਂ ਦੇ ਸਾਹਮਣੇ) ਚੰਗਾ ਨਹੀਂ ਬਣ ਸਕਦਾ।੧।ਹੇ ਅੰਨ੍ਹੇ ਲਾਲਚੀ ਤੇ ਝੂਠੇ ਮਨ! ਧਿਆਨ ਨਾਲ) ਸੁਣ। ਸੱਚਾ ਮਨੁੱਖ ਬਿਨਾ ਬੋਲਿਆਂ ਹੀ ਪਛਾਣਿਆ ਜਾਂਦਾ ਹੈ।੧।ਰਹਾਉ।ਚੋਰ ਪਿਆ ਸੋਹਣਾ ਬਣੇ ਚਤੁਰ ਬਣੇ (ਪਰ ਆਖ਼ਰ ਉਹ ਚੋਰ ਹੀ ਹੈ ਉਸ ਦੀ ਕਦਰ ਕੀਮਤ ਨਹੀਂ ਪੈਂਦੀ, ਜਿਵੇਂ) ਖੋਟੇ ਰੁਪਏ ਦਾ ਮੁੱਲ ਦੋ ਗੰਢੇ ਕੌਡਾਂ ਹੀ ਹੈ। ਜੇ ਖੋਟੇ ਰੁਪਏ ਨੂੰ (ਖਰਿਆਂ ਵਿਚ) ਰੱਖ ਦੇਈਏ, (ਖਰਿਆਂ ਵਿਚ) ਰਲਾ ਦੇਈਏ, ਤਾਂ ਭੀ ਜਦੋਂ ਉਸ ਦੀ ਪਰਖ ਹੁੰਦੀ ਹੈ ਤਦੋਂ ਉਹ ਖੋਟਾ ਹੀ ਕਿਹਾ ਜਾਂਦਾ ਹੈ।੨।ਮਨੁੱਖ ਜੈਸਾ ਕੰਮ ਕਰਦਾ ਹੈ ਵੈਸਾ ਹੀ ਉਸ ਦਾ ਫਲ ਪਾਂਦਾ ਹੈ। ਹਰ ਕੋਈ ਆਪ (ਕਰਮਾਂ ਦੇ ਬੀਜ) ਬੀਜ ਕੇ ਆਪ ਹੀ ਫਲ ਖਾਂਦਾ ਹੈ। ਜੇ ਕੋਈ ਮਨੁੱਖ (ਹੋਵੇ ਤਾਂ ਖੋਟਾ, ਪਰ) ਆਪਣੀਆਂ ਵਡਿਆਈਆਂ ਦੀਆਂ ਕਸਮਾਂ ਚੁੱਕੀ ਜਾਏ (ਉਸ ਦਾ ਇਤਬਾਰ ਨਹੀਂ ਬਣ ਸਕਦਾ, ਕਿਉਂਕਿ) ਮਨੁੱਖ ਦੀ ਜਿਹੋ ਜਿਹੀ ਮਨੋ-ਵਾਸਨਾ ਹੈ ਉਹੋ ਜਿਹੇ ਰਸਤੇ ਉਤੇ ਹੀ ਉਹ ਤੁਰਦਾ ਹੈ।੩।(ਆਪਣਾ ਇਤਬਾਰ ਜਮਾਣ ਲਈ ਚਲਾਕ ਬਣ ਕੇ) ਭਾਵੇਂ ਸਾਰੇ ਸੰਸਾਰ ਨੂੰ ਝੂਠੀਆਂ ਗੱਲਾਂ ਤੇ ਗੱਪਾਂ ਆਖੀ ਜਾਏ (ਪਰ, ਹੇ ਪ੍ਰਭੂ! ਕੋਈ ਮਨੁੱਖ ਤੈਨੂੰ ਧੋਖਾ ਨਹੀਂ ਦੇ ਸਕਦਾ) । (ਹੇ ਪ੍ਰਭੂ! ਜੇ ਦਿਲ ਦਾ ਖਰਾ ਹੋਵੇ ਤਾਂ) ਇਕ ਸਿੱਧੜ ਮਨੁੱਖ ਭੀ ਤੈਨੂੰ ਪਸੰਦ ਆ ਜਾਂਦਾ ਹੈ, ਤੇਰੇ ਦਰ ਤੇ ਕਬੂਲ ਹੋ ਜਾਂਦਾ ਹੈ।ਹੇ ਨਾਨਕ! ਘਟ ਘਟ ਦੀ ਜਾਣਨ ਵਾਲਾ ਸੁਜਾਨ ਪ੍ਰਭੂ (ਸਭ ਕੁਝ) ਜਾਣਦਾ ਹੈ।੪।੩।੬।DHANAASAREE, FIRST MEHL:If a thief praises someone, his mind is not pleased. If a thief curses him, no damage is done. No one will take responsibility for a thief. How can a thief’s actions be good? || 1 || Listen, O mind, you blind, false dog! Even without your speaking, the Lord knows and understands. || 1 || Pause || A thief may be handsome, and a thief may be wise, but he is still just a counterfeit coin, worth only a shell. If it is kept and mixed with other coins, it will be found to be false, when the coins are inspected. || 2 || As one acts, so does he receive. As he plants, so does he eat. He may praise himself gloriously, but still, according to his understanding, so is the path he must follow. || 3 || He may tell hundreds of lies to conceal his falsehood, and all the world may call him good. If it pleases You, Lord, even the foolish are approved. O Nanak, the Lord is wise, knowing, all-knowing. || 4 || 4 || 6 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

The daily Hukamnama sahib from Sri Darbar Sahib Amritsar including Punjabi and English translation audioਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।:ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।SHALOK:The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||------Brought to you by @ Gs jhampur --Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

DHANAASAREE, FIRST MEHL:I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. Infinite is the spiritual wisdom imparted by the Guru. The Creator Lord who created, shall also destroy. The call of death is sent out by the Lord’s Command; no one can challenge it. He Himself creates, and watches; His written command is above each and every head. He Himself imparts understanding and awareness. O Nanak, the Lord Master is inaccessible and unfathomable; I live by His True Name. || 1 || No one can compare to You, Lord; all come and go. By Your Command, the account is settled, and doubt is dispelled. The Guru dispels doubt, and makes us speak the Unspoken Speech; the true ones are absorbed into Truth. He Himself creates, and He Himself destroys; I accept the Command of the Commander Lord. True greatness comes from the Guru; You alone are the mind’s companion in the end. O Nanak, there is no other than the Lord and Master; greatness comes from Your Name. || 2 || You are the True Creator Lord, the unknowable Maker. There is only the One Lord and Master, but there are two paths, by which conflict increases. All follow these two paths, by the Hukam of the Lord’s Command; the world is born, only to die. Without the Naam, the Name of the Lord, the mortal has no friend at all; he carries loads of sin on his head. By the Hukam of the Lord’s Command, he comes, but he does not understand this Hukam; the Lord’s Hukam is the Embellisher. O Nanak, through the Shabad, the Word of the Lord and Master, the True Creator Lord is realized. || 3 || Your devotees look beautiful in Your Court, embellished with the Shabad. They chant the Ambrosial Word of His Bani, savoring it with their tongues. Savoring it with their tongues, they thirst for the Naam; they are a sacrifice to the Word of the Guru’s Shabad. Touching the philosopher’s stone, they become the philosopher’s stone, which transforms lead into gold; O Lord, they become pleasing to your mind. They attain the immortal status and eradicate their self-conceit; how rare is that person, who contemplates spiritual wisdom. O Nanak, the devotees look beautiful in the Court of the True Lord; they are dealers in the Truth. || 4 || I am hungry and thirsty for wealth; how will I be able to go to the Lord’s Court? I shall go and ask the True Guru, and meditate on the Naam, the Name of the Lord. I meditate on the True Name, chant the True Name, and as Gurmukh, I realize the True Name. Night and day, I chant the Name of the merciful, immaculate Lord, the Master of the poor. The Primal Lord has ordained the tasks to be done; self-conceit is overcome, and the mind is subdued. O Nanak, the Naam is the sweetest essence; through the Naam, thirst and desire are stilled. || 5 || 2 ||--- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਅਰਥ: ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ; ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; (ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ।ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥ ਅਰਥ: ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ; ਹੇ ਨਾਨਕ! ਆਖ-) ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ।੧।ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ ਅਰਥ: ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾਹਰ ਹੈ, ਕਿਉਂਕਿ ਉਹ ਮਾਇਆ ਵਿਚ ਜਾ ਕੇ ਲੱਗਾ ਹੋਇਆ ਹੈ; (ਸਿੱਟਾ ਇਹ ਕਿ) ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ, (ਉਸ ਦੀ ਉਮਰ) ਸਦਾ ਦੁੱਖ ਵਿਚ ਹੀ ਗੁਜ਼ਰਦੀ ਹੈ।ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥ ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ ਅਰਥ: ਅਨੇਕਾਂ ਪੰਡਿਤ ਲੋਕ ਪੜ੍ਹ ਪੜ੍ਹ ਕੇ ਤੇ ਸਿੱਧ ਸਮਾਧੀਆਂ ਲਾ ਲਾ ਕੇ ਥੱਕ ਗਏ ਹਨ, ਕਈ ਕਰਮ ਕਰ ਕੇ ਥੱਕ ਗਏ ਹਨ; (ਪੜ੍ਹਨ ਨਾਲ ਤੇ ਸਮਾਧੀਆਂ ਨਾਲ) ਇਹ ਮਨ ਕਾਬੂ ਨਹੀਂ ਆਉਂਦਾ।ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥ ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥ ਅਰਥ: ਭੇਖ ਕਰਨ ਵਾਲੇ ਮਨੁੱਖ (ਭਾਵ, ਸਾਧੂ ਲੋਕ) ਕਈ ਭੇਖ ਕਰ ਕੇ ਤੇ ਅਠਾਹਠ ਤੀਰਥਾਂ ਤੇ ਨ੍ਹਾ ਕੇ ਥੱਕ ਗਏ ਹਨ; ਹਉਮੈ ਤੇ ਭਰਮ ਵਿਚ ਭੁੱਲੇ ਹੋਇਆਂ ਨੂੰ ਮਨ ਦੀ ਸਾਰ ਨਹੀਂ ਆਈ।ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥ ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥ ਅਰਥ: ਵੱਡੇ ਭਾਗ ਨਾਲ ਸਤਿਗੁਰੂ ਦੀ ਕਿਰਪਾ ਰਾਹੀਂ ਭਉ ਉਪਜਦਾ ਹੈ ਤੇ ਮਨ ਵਿਚ ਆ ਕੇ ਵੱਸਦਾ ਹੈ; (ਹਰੀ ਦਾ) ਭਉ ਉਪਜਿਆਂ ਹੀ, ਤੇ ਹਉਮੈ ਸਤਿਗੁਰੂ ਦੇ ਸ਼ਬਦ ਨਾਲ ਸਾੜ ਕੇ ਹੀ ਮਨ ਵੱਸ ਵਿਚ ਆਉਂਦਾ ਹੈ।ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥ ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥੨॥ ਅਰਥ: ਜੋ ਮਨੁੱਖ ਜੋਤੀ-ਪ੍ਰਭੂ ਵਿਚ ਆਪਣੀ ਬ੍ਰਿਤੀ ਮਿਲਾ ਕੇ ਸੱਚੇ ਵਿਚ ਰੰਗੇ ਗਏ ਹਨ, ਉਹ ਨਿਰਮਲ ਹੋ ਗਏ ਹਨ; (ਪਰ) ਹੇ ਨਾਨਕ! ਸਤਿਗੁਰੂ ਦੇ ਮਿਲਿਆਂ ਹੀ ਨਾਮ ਮਿਲਦਾ ਹੈ ਤੇ ਸੁਖ ਵਿਚ ਸਮਾਈ ਹੁੰਦੀ ਹੈ।੨।ਪਉੜੀ ॥ ਏਹ ਭੂਪਤਿ ਰਾਣੇ ਰੰਗ ਦਿਨ ਚਾਰਿ ਸੁਹਾਵਣਾ ॥ ਏਹੁ ਮਾਇਆ ਰੰਗੁ ਕਸੁੰਭ ਖਿਨ ਮਹਿ ਲਹਿ ਜਾਵਣਾ ॥ ਚਲਦਿਆ ਨਾਲਿ ਨ ਚਲੈ ਸਿਰਿ ਪਾਪ ਲੈ ਜਾਵਣਾ ॥ਅਰਥ: ਰਾਜਿਆਂ ਤੇ ਰਾਣਿਆਂ ਦੇ ਇਹ ਰੰਗ ਚਾਰ ਦਿਨਾਂ (ਭਾਵ, ਥੋੜੇ ਚਿਰ) ਲਈ ਸੋਭਨੀਕ ਹੁੰਦੇ ਹਨ; ਮਾਇਆ ਦਾ ਇਹ ਰੰਗ ਕਸੁੰਭੇ ਦਾ ਰੰਗ ਹੈ (ਭਾਵ, ਕਸੁੰਭੇ ਵਾਂਗ ਛਿਨ-ਭੰਗੁਰ ਹੈ) , ਛਿਨ ਮਾਤ੍ਰ ਵਿਚ ਲਹਿ ਜਾਏਗਾ, (ਸੰਸਾਰ ਤੋਂ) ਤੁਰਨ ਵੇਲੇ ਮਾਇਆ ਨਾਲ ਨਹੀਂ ਜਾਂਦੀ, (ਪਰ ਇਸ ਦੇ ਕਾਰਨ ਕੀਤੇ) ਪਾਪ ਆਪਣੇ ਸਿਰ ਤੇ ਲੈ ਜਾਈਦੇ ਹਨ।ਜਾਂ ਪਕੜਿ ਚਲਾਇਆ ਕਾਲਿ ਤਾਂ ਖਰਾ ਡਰਾਵਣਾ ॥ ਓਹ ਵੇਲਾ ਹਥਿ ਨ ਆਵੈ ਫਿਰਿ ਪਛੁਤਾਵਣਾ ॥੬॥ ਅਰਥ: ਜਦੋਂ ਜਮ-ਕਾਲ ਨੇ ਫੜ ਕੇ ਅੱਗੇ ਲਾ ਲਿਆ, ਤਾਂ (ਜੀਵ) ਡਾਢਾ ਭੈ-ਭੀਤ ਹੁੰਦਾ ਹੈ; (ਮਨੁੱਖ-ਜਨਮ ਵਾਲਾ) ਉਹ ਸਮਾ ਫੇਰ ਮਿਲਦਾ ਨਹੀਂ, ਇਸ ਵਾਸਤੇ ਪਛੁਤਾਉਂਦਾ ਹੈ।੬।SHALOK, THIRD MEHL:Service to the True Guru is fruitful and rewarding, if one performs it with his mind focused on it. The fruits of the mind’s desires are obtained, and egotism departs from within. His bonds are broken, and he is liberated; he remains absorbed in the True Lord. It is so difficult to obtain the Naam in this world; it comes to dwell in the mind of the Gurmukh. O Nanak, I am a sacrifice to one who serves his True Guru. || 1 || THIRD MEHL: The mind of the self-willed manmukh is so very stubborn; it is stuck in the love of duality. He does not find peace, even in dreams; he passes his life in misery and suffering. The Pandits have grown weary of going door to door, reading and reciting their scriptures; the Siddhas have gone into their trances of Samaadhi. This mind cannot be controlled; they are tired of performing religious rituals. The impersonators --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://podcasters.spotify.com/pod/show/gsjhampur/messageSupport this podcast: https://podcasters.spotify.com/pod/show/gsjhampur/support

View Details

ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।JAITSREE, FOURTH MEHL, FIRST HOUSE, CHAU-PADAS:ONE UNIVERSAL CREATOR GOD. BY THE GRACE OF THE TRUE GURU:The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 |--- Send in a voice message: https://podcasters.spotify.com/pod/show/gsjhampur/message

View Details

ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) ।ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧।SHALOK, THIRD MEHL:ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ।ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ।ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।Great men speak the teachings by relating them to individual situations, but the whole world shares in them. One who becomes Gurmukh knows the Fear of God, and realizes his own self. If, by Guru’s Grace, one remains dead while yet alive, the mind becomes content in itself. Those who have no faith in their own minds, O Nanak — how can they speak of spiritual wisdom? || 1 || THIRD MEHL: Those who do not focus their consciousness on the Lord, as Gurmukh, suffer pain and grief in the end. They are blind, inwardly and outwardly, and they do not understand anything. O Pandit, O religious scholar, the whole world is fed for the sake of those who are attuned to the Lord’s Name. Those who praise the Word of the Guru’s Shabad, remain blended with the Lord. O Pandit, O religious scholar, no one is satisfied, and no one finds true wealth through the love of duality. They have grown weary of reading scriptures, but still, they do not find contentment, and they pass their lives burning, night and day. Their cries and complaints never end, and doubt does not depart from within them. O Nanak, without the Naam, the Name of the Lord, they rise up and depart with blackened faces. || 2 || PAUREE: O Beloved, lead me to meet my True Friend; meeting with Him, I shall ask Him to show me the Path. I am a sacrifice to that Friend, who shows it to me. I share His Virtues with Him, and meditate on the Lord’s Name. I serve my Beloved Lord forever; serving the Lord, I have found peace. I am a sacrifice to the True Guru, who has imparted this understanding to me. || 12 ||--- Send in a voice message: https://podcasters.spotify.com/pod/show/gsjhampur/message

View Details

ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।JAITSREE, FOURTH MEHL, FIRST HOUSE, CHAU-PADAS:ONE UNIVERSAL CREATOR GOD. BY THE GRACE OF THE TRUE GURU:The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 |--- Send in a voice message: https://podcasters.spotify.com/pod/show/gsjhampur/message

View Details

ਸੂਹੀ ਮਹਲਾ ੫ ॥ ਅਬਿਚਲ ਨਗਰੁ ਗੋਬਿੰਦ ਗੁਰੂ ਕਾ ਨਾਮੁ ਜਪਤ ਸੁਖੁ ਪਾਇਆ ਰਾਮ ॥ ਮਨ ਇਛੇ ਸੇਈ ਫਲ ਪਾਏ ਕਰਤੈ ਆਪਿ ਵਸਾਇਆ ਰਾਮ ॥ ਕਰਤੈ ਆਪਿ ਵਸਾਇਆ ਸਰਬ ਸੁਖ ਪਾਇਆ ਪੁਤ ਭਾਈ ਸਿਖ ਬਿਗਾਸੇ ॥ ਗੁਣ ਗਾਵਹਿ ਪੂਰਨ ਪਰਮੇਸੁਰ ਕਾਰਜੁ ਆਇਆ ਰਾਸੇ ॥ ਪ੍ਰਭੁ ਆਪਿ ਸੁਆਮੀ ਆਪੇ ਰਖਾ ਆਪਿ ਪਿਤਾ ਆਪਿ ਮਾਇਆ ॥ ਕਹੁ ਨਾਨਕ ਸਤਿਗੁਰ ਬਲਿਹਾਰੀ ਜਿਨਿ ਏਹੁ ਥਾਨੁ ਸੁਹਾਇਆ ॥੧॥ਅਰਥ: ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਮਨੁੱਖਾਂ ਨੇ) ਸਭ ਤੋਂ ਵੱਡੇ ਗੋਬਿੰਦ ਦਾ ਨਾਮ ਜਪਦਿਆਂ ਆਤਮਕ ਆਨੰਦ ਪ੍ਰਾਪਤ ਕਰ ਲਿਆ, (ਉਹਨਾਂ ਦਾ ਸਰੀਰ) ਅਬਿਨਾਸੀ ਪਰਮਾਤਮਾ ਦੇ ਰਹਿਣ ਲਈ ਸ਼ਹਰ ਬਣ ਗਿਆ। ਕਰਤਾਰ ਨੇ (ਉਸ ਸਰੀਰ-ਸ਼ਹਰ ਨੂੰ) ਆਪ ਵਸਾ ਦਿੱਤਾ (ਆਪਣੇ ਵੱਸਣ ਲਈ ਤਿਆਰ ਕਰ ਲਿਆ) ਉਹਨਾਂ ਮਨੁੱਖਾਂ ਨੇ ਮਨ-ਮੰਗੀਆਂ ਮੁਰਾਦਾਂ ਸਦਾ ਹਾਸਲ ਕੀਤੀਆਂ।ਹੇ ਭਾਈ! ਕਰਤਾਰ ਨੇ (ਜਿਨ੍ਹਾਂ ਮਨੁੱਖਾਂ ਦੇ ਸਰੀਰ ਨੂੰ) ਆਪਣੇ ਵੱਸਣ ਲਈ ਤਿਆਰ ਕਰ ਲਿਆ, ਉਹਨਾਂ ਨੇ ਸਾਰੇ ਸੁਖ-ਆਨੰਦ ਮਾਣੇ, (ਗੁਰੂ ਕੇ ਉਹ) ਸਿੱਖ (ਗੁਰੂ ਕੇ ਉਹ) ਪੁੱਤਰ (ਗੁਰੂ ਕੇ ਉਹ) ਭਰਾ ਸਦਾ ਖਿੜੇ-ਮੱਥੇ ਰਹਿੰਦੇ ਹਨ। (ਉਹ ਵਡ-ਭਾਗੀ ਮਨੁੱਖ) ਸਰਬ-ਵਿਆਪਕ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, (ਉਹਨਾਂ ਮਨੁੱਖਾਂ ਦਾ) ਜੀਵਨ ਮਨੋਰਥ ਸਿਰੇ ਚੜ੍ਹ ਜਾਂਦਾ ਹੈ।ਹੇ ਭਾਈ! ਜਿਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਜਿਨ੍ਹਾਂ ਦੇ ਸਰੀਰ ਨੂੰ ਪਰਮਾਤਮਾ ਨੇ ਆਪਣੇ ਵੱਸਣ ਲਈ ਸ਼ਹਰ ਬਣਾ ਲਿਆ) ਮਾਲਕ-ਪ੍ਰਭੂ (ਉਹਨਾਂ ਦੇ ਸਿਰ ਉੱਤੇ) ਸਦਾ ਆਪ ਹੀ ਰਾਖਾ ਬਣਿਆ ਰਹਿੰਦਾ ਹੈ (ਜਿਵੇਂ ਮਾਪੇ ਆਪਣੇ ਪੁੱਤਰ ਦਾ ਧਿਆਨ ਰੱਖਦੇ ਹਨ, ਤਿਵੇਂ ਪਰਮਾਤਮਾ ਉਹਨਾਂ ਮਨੁੱਖਾਂ ਲਈ) ਆਪ ਹੀ ਪਿਉ ਆਪ ਹੀ ਮਾਂ ਬਣਿਆ ਰਹਿੰਦਾ ਹੈ। ਹੇ ਨਾਨਕ! ਆਖ-(ਹੇ ਭਾਈ!) ਉਸ ਗੁਰੂ ਤੋਂ ਸਦਾ ਕੁਰਬਾਨ ਹੁੰਦਾ ਰਹੁ, ਜਿਸ ਨੇ (ਹਰਿ-ਨਾਮ-ਸਿਮਰਨ ਦੀ ਦਾਤਿ ਦੇ ਕੇ ਕਿਸੇ ਵਡ-ਭਾਗੀ ਦੇ) ਇਸ ਸਰੀਰ-ਥਾਂ ਨੂੰ ਸੁੰਦਰ ਬਣਾ ਦਿੱਤਾ।੧।ਘਰ ਮੰਦਰ ਹਟਨਾਲੇ ਸੋਹੇ ਜਿਸੁ ਵਿਚਿ ਨਾਮੁ ਨਿਵਾਸੀ ਰਾਮ ॥ ਸੰਤ ਭਗਤ ਹਰਿ ਨਾਮੁ ਅਰਾਧਹਿ ਕਟੀਐ ਜਮ ਕੀ ਫਾਸੀ ਰਾਮ ॥ ਕਾਟੀ ਜਮ ਫਾਸੀ ਪ੍ਰਭਿ ਅਬਿਨਾਸੀ ਹਰਿ ਹਰਿ ਨਾਮੁ ਧਿਆਏ ॥ ਸਗਲ ਸਮਗ੍ਰੀ ਪੂਰਨ ਹੋਈ ਮਨ ਇਛੇ ਫਲ ਪਾਏ ॥ ਸੰਤ ਸਜਨ ਸੁਖਿ ਮਾਣਹਿ ਰਲੀਆ ਦੂਖ ਦਰਦ ਭ੍ਰਮ ਨਾਸੀ ॥ ਸਬਦਿ ਸਵਾਰੇ ਸਤਿਗੁਰਿ ਪੂਰੈ ਨਾਨਕ ਸਦ ਬਲਿ ਜਾਸੀ ॥੨॥ ਅਰਥ: ਹੇ ਭਾਈ! ਗੁਰੂ ਦੀ ਕਿਰਪਾ ਨਾਲ) ਜਿਸ (ਸਰੀਰ-ਨਗਰ) ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ, (ਉਸ ਸਰੀਰ ਦੇ) ਸਾਰੇ ਹੀ ਗਿਆਨ-ਇੰਦ੍ਰੇ ਸੋਹਣੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ। (ਉਸ ਸਰੀਰ-ਨਗਰ ਵਿਚ ਬੈਠੇ) ਸੰਤ-ਜਨ ਭਗਤ-ਜਨ ਪਰਮਾਤਮਾ ਦਾ ਨਾਮ ਸਿਮਰਦੇ ਰਹਿੰਦੇ ਹਨ। (ਨਾਮ-ਸਿਮਰਨ ਦੀ ਬਰਕਤਿ ਨਾਲ) ਆਤਮਕ ਮੌਤ ਦੀ ਫਾਹੀ ਕੱਟੀ ਜਾਂਦੀ ਹੈ।ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਮਨੁੱਖਾਂ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਅਬਿਨਾਸੀ ਪ੍ਰਭੂ ਨੇ ਉਹਨਾਂ ਦੀ ਆਤਮਕ ਮੌਤ ਦੀ ਫਾਹੀ ਕੱਟ ਦਿੱਤੀ। (ਆਤਮਕ ਮੌਤ ਦੀ ਫਾਹੀ ਕੱਟਣ ਲਈ ਉਹਨਾਂ ਦੇ ਅੰਦਰ) ਸਾਰੇ ਲੋੜੀਂਦੇ ਆਤਮਕ ਗੁਣ ਮੁਕੰਮਲ ਹੋ ਗਏ, ਉਹਨਾਂ ਦੀਆਂ ਮਨ-ਬਾਂਛਤ ਮੁਰਾਦਾਂ ਪੂਰੀਆਂ ਹੋ ਗਈਆਂ।ਹੇ ਭਾਈ! ਗੁਰੂ ਦੀ ਰਾਹੀਂ ਨਾਮ ਸਿਮਰ ਕੇ) ਸੰਤ-ਜਨ ਭਗਤ-ਜਨ ਸੁਖ ਵਿਚ (ਟਿਕ ਕੇ) ਆਤਮਕ ਆਨੰਦ ਮਾਣਦੇ ਹਨ। (ਉਹਨਾਂ ਦੇ ਅੰਦਰੋਂ) ਸਾਰੇ ਦੁੱਖ ਦਰਦ ਤੇ ਭਰਮ ਨਾਸ ਹੋ ਜਾਂਦੇ ਹਨ। ਹੇ ਨਾਨਕ! ਆਖ-ਮੈਂ) ਉਸ ਪੂਰੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ ਜਿਸ ਨੇ (ਆਪਣੇ) ਸ਼ਬਦ ਦੀ ਰਾਹੀਂ (ਸਰਨ-ਪਏ ਮਨੁੱਖ ਦੇ) ਜੀਵਨ ਸੋਹਣੇ ਬਣਾ ਦਿੱਤੇ।੨।ਦਾਤਿ ਖਸਮ ਕੀ ਪੂਰੀ ਹੋਈ ਨਿਤ ਨਿਤ ਚੜੈ ਸਵਾਈ ਰਾਮ ॥ ਪਾਰਬ੍ਰਹਮਿ ਖਸਮਾਨਾ ਕੀਆ ਜਿਸ ਦੀ ਵਡੀ ਵਡਿਆਈ ਰਾਮ ॥ ਆਦਿ ਜੁਗਾਦਿ ਭਗਤਨ ਕਾ ਰਾਖਾ ਸੋ ਪ੍ਰਭੁ ਭਇਆ ਦਇਆਲਾ ॥ ਜੀਅ ਜੰਤ ਸਭਿ ਸੁਖੀ ਵਸਾਏ ਪ੍ਰਭਿ ਆਪੇ ਕਰਿ ਪ੍ਰਤਿਪਾਲਾ ॥ ਦਹ ਦਿਸ ਪੂਰਿ ਰਹਿਆ ਜਸੁ ਸੁਆਮੀ ਕੀਮਤਿ ਕਹਣੁ ਨ ਜਾਈ ॥ ਕਹੁ ਨਾਨਕ ਸਤਿਗੁਰ ਬਲਿਹਾਰੀ ਜਿਨਿ ਅਬਿਚਲ ਨੀਵ ਰਖਾਈ ॥੩॥ਅਰਥ: ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਉਤੇ ਨਾਮ ਸਿਮਰਨ ਦੀ) ਪੂਰਨ ਬਖ਼ਸ਼ਸ਼ ਪਰਮਾਤਮਾ ਵਲੋਂ ਹੁੰਦੀ ਹੈ (ਉਸ ਦੇ ਅੰਦਰ ਇਹ ਬਖ਼ਸ਼ਸ਼) ਸਦਾ ਵਧਦੀ ਰਹਿੰਦੀ ਹੈ, ਕਿਉਂਕਿ ਜਿਸ ਪਰਮਾਤਮਾ ਦੀ ਬੇਅੰਤ ਸਮਰਥਾ ਹੈ ਉਸ ਨੇ ਆਪ ਉਸ ਮਨੁੱਖ ਦੇ ਸਿਰ ਉੱਤੇ ਆਪਣਾ ਹੱਥ ਰੱਖਿਆ ਹੁੰਦਾ ਹੈ।ਹੇ ਭਾਈ! ਜਗਤ ਦੇ ਸ਼ੁਰੂ ਤੋਂ ਹੀ ਪਰਮਾਤਮਾ ਆਪਣੇ ਭਗਤਾਂ ਦਾ ਰਾਖਾ ਬਣਿਆ ਆ ਰਿਹਾ ਹੈ, ਭਗਤਾਂ ਉਤੇ ਦਇਆਵਾਨ ਹੁੰਦਾ ਆ ਰਿਹਾ ਹੈ। ਉਸ ਪ੍ਰਭੂ ਨੇ ਆਪ ਹੀ ਸਭ ਜੀਵਾਂ ਦੀ ਪਾਲਣਾ ਕੀਤੀ, ਉਸ ਨੇ ਆਪ ਹੀ ਸਾਰੇ ਜੀਵਾਂ ਨੂੰ ਸੁਖੀ ਵਸਾਇਆ ਹੋਇਆ ਹੈ। ਸਾਰੇ ਹੀ ਜਗਤ ਵਿਚ ਉਸ ਦੀ ਸੋਭਾ ਖਿਲਰੀ ਹੋਈ ਹੈ, (ਉਸ ਦੀ ਵਡਿਆਈ ਦਾ) ਮੁੱਲ ਨਹੀਂ ਦੱਸਿਆ ਜਾ ਸਕਦਾ।ਹੇ ਨਾਨਕ! ਆਖ-ਹੇ ਭਾਈ! ਉਸ ਗੁਰੂ ਤੋਂ ਸਦਾ ਕੁਰਬਾਨ ਹੋ, ਜਿਸ ਨੇ ਕਦੇ ਨਾਹ ਹਿੱਲਣ ਵਾਲੀ (ਹਰਿ-ਨਾਮ ਸਿਮਰਨ ਦੀ) ਨੀਂਹ ਰੱਖੀ ਹੈ (ਜਿਹੜਾ ਗੁਰੂ ਮਨੁੱਖ ਦੇ ਅੰਦਰ ਪਰਮਾਤਮਾ ਦਾ ਨਾਮ ਸਿਮਰਨ ਦੀ ਅਹਿੱਲ ਨੀਂਹ ਰੱਖ ਦੇਂਦਾ ਹੈ) ।੩।ਗਿਆਨ ਧਿਆਨ ਪੂਰਨ ਪਰਮੇਸੁਰ ਹਰਿ ਹਰਿ ਕਥਾ ਨਿਤ ਸੁਣੀਐ ਰਾਮ ॥ ਅਨਹਦ ਚੋਜ ਭਗਤ ਭਵ ਭੰਜਨ ਅਨਹਦ ਵਾਜੇ ਧੁਨੀਐ ਰਾਮ ॥ ਅਨਹਦ ਝੁਣਕਾਰੇ ਤਤੁ ਬੀਚਾਰੇ ਸੰਤ ਗੋਸਟਿ ਨਿਤ ਹੋਵੈ ॥ ਹਰਿ ਨਾਮੁ ਅਰਾਧਹਿ ਮੈਲੁ ਸਭ ਕਾਟਹਿ ਕਿਲਵਿਖ ਸਗਲੇ ਖੋਵੈ ॥ ਤਹ ਜਨਮ ਨ ਮਰਣਾ ਆਵਣ ਜਾਣਾ ਬਹੁੜਿ ਨ ਪਾਈਐ ਜਨੀਐ ॥ ਨਾਨਕ ਗੁਰੁ ਪਰਮੇਸਰੁ ਪਾਇਆ ਜਿਸੁ ਪ੍ਰਸਾਦਿ ਇਛ ਪੁਨੀਐ ॥੪॥੬॥੯॥--- Send in a voice message: https://podcasters.spotify.com/pod/show/gsjhampur/message

View Details

ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥ ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ।(ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧।ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ।੨।ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ। ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ।੩।ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ। ਹੇ ਨਾਨਕ! ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ।੪।੫।੧੬।SORAT’H, FIFTH MEHL:As the king is entangled in kingly affairs, and the egotist in his own egotism, and the greedy man is enticed by greed, so is the spiritually enlightened being absorbed in the Love of the Lord. || 1 || This is what befits the Lord’s servant. Beholding the Lord near at hand, he serves the True Guru, and he is satisfied through the Kirtan of the Lord’s Praises. || Pause || The addict is addicted to his drug, and the landlord is in love with his land. As the baby is attached to his milk, so the Saint is in love with God. || 2 || The scholar is absorbed in scholarship, and the eyes are happy to see. As the tongue savors the tastes, so does the humble servant of the Lord sing the Glorious Praises of the Lord. || 3 || As is the hunger, so is the fulfiller; He is the Lord and Master of all hearts. Nanak thirsts for the Blessed Vision of the Lord’s Darshan; he has met God, the Inner-knower, the Searcher of hearts. || 4 || 5 || 16 ||--- Send in a voice message: https://podcasters.spotify.com/pod/show/gsjhampur/message

View Details

ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥ {ਪੰਨਾ 672}ਅਰਥ: ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ। ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ। ਰਹਾਉ।(ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ।੧।ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ।੨।ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ।੩।ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ।੪।੬।DHANAASAREE, FIFTH MEHL:The desires of the greatest of the great kings and landlords cannot be satisfied. They remain engrossed in Maya, intoxicated with the pleasures of their wealth; their eyes see nothing else at all. || 1 || No one has ever found satisfaction in sin and corruption. The flame is not satisfied by more fuel; how can one be satisfied without the Lord? || Pause || Day after day, he eats his meals with many different foods, but his hunger is not eradicated. He runs around like a dog, searching in the four directions. || 2 || The lustful, lecherous man desires many women, and he never stops peeking into the homes of others. Day after day, he commits adultery again and again, and then he regrets his actions; he wastes away in misery and greed. || 3 || The Name of the Lord, Har, Har, is incomparable and priceless; it is the treasure of Ambrosial Nectar. The Saints abide in peace, poise and bliss; O Nanak, through the Guru, this is known. || 4 || 6 ||--- Send in a voice message: https://podcasters.spotify.com/pod/show/gsjhampur/message

View Details

The daily Hukamnama Sahib from Sri Darbar Sahib Amritsar including English and Punjabi translation audio ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।DHANAASAREE, FIFTH MEHL:One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 || Brought to you by @ Gs jhampur ---------------------------------------------------------------------. ---------------------------------------------------------------------------------------Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»--- Send in a voice message: https://podcasters.spotify.com/pod/show/gsjhampur/message

View Details

ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥  (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ।ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥  (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ।ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ।ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥  ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ।੧।ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ।ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥  ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ।ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ! ਉਹਨਾਂ ਦੇ ਸਿਰ ਕੀਹ ਦੋਸ਼?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ।੧।ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ।ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥  (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ।ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥ (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ।੩।SHALOK, THIRD MEHL:He acts according to pre-ordained destiny, written by the Creator Himself. Emotional attachment has drugged him, and he has forgotten the Lord, the treasure of virtue. Don’t think that he is alive in the world — he is dead, through the love of duality. Those who do not meditate on the Lord, as Gurmukh, are not permitted to sit near the Lord. They suffer the most horrible pain and suffering, and neither their sons nor their wives go along with them. Their faces are blackened among men, and they sigh in deep regret. No one places any reliance in the self-willed manmukhs; trust in them is lost. O Nanak, the Gurmukhs live in absolute peace; the Naam, the Name of the Lord, abides within them. || 1 || THIRD MEHL: They alone are relatives, and they alone are friends, who, as Gurmukh, join together in love. Night and day, they act according to the True Guru’s Will; they remain absorbed in the True Name. Those who are attached to the love of duality are not called friends; they practice egotism and corruption. The self-willed manmukhs are selfish; they cannot resolve anyone’s affairs. O Nanak, they act according to their pre-ordained destiny; no one can erase it. || 2 || PAUREE: You Yourself created the world, and You Yourself arranged the play of it. You Yourself created the three qualities, and fostered emotional attachment to Maya. He is called to account for his deeds done in egotism; he continues coming and going in reincarnation. The Guru instructs those whom the Lord Himself blesses with Grace. I am a sacrifice to my Guru; forever and ever, I am a sacrifice to Him. || 3||--- Send in a voice message: https://podcasters.spotify.com/pod/show/gsjhampur/message

View Details

ਸੋਰਠਿ ਮਹਲਾ ੫ ਘਰੁ ੧ ਤਿਤੁਕੇ    ੴ ਸਤਿਗੁਰ ਪ੍ਰਸਾਦਿ ॥ ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥ਅਰਥ: ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ?।ਰਹਾਉ।ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ) । ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ।੧।ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ। ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ। ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ।੨।ਹੇ (ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ। ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ। (ਪਰ, ਹੇ ਮਨ!) ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤਿ ਜੋੜਦੇ ਹਨ, ਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ।੩।ਹੇ ਪ੍ਰਭੂ! ਤੇਰੀ (ਮੇਹਰ ਦੀ) ਕੀਮਤ ਕੌਣ ਪਾ ਸਕਦਾ ਹੈ? ਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ। ਹੇ ਗੋਪਾਲ ਪ੍ਰਭੂ! ਸਾਡੀ ਜੀਵਾਂ ਦੀ ਕੀਹ ਪਾਂਇਆਂ ਹੈ? ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੁੰਦਾ ਹੈ। ਹੇ ਪ੍ਰਭੂ! ਨਾਨਕ ਤੇਰਾ ਦਾਸ ਹੈ, (ਇਸ ਦਾਸ ਦੀ) ਰੱਖਿਆ ਉਸੇ ਤਰ੍ਹਾਂ ਕਰਦਾ ਰਹੁ, ਜਿਵੇਂ ਪਿਉ ਆਪਣੇ ਪੁਤਰਾਂ ਉਤੇ ਕਿਰਪਾਲ ਹੋ ਕੇ ਕਰਦਾ ਹੈ।੪।੧।SORAT’H, FIFTH MEHL, FIRST HOUSE, TI-TUKAS:ONE UNIVERSAL CREATOR GOD. BY THE GRACE OF THE TRUE GURU:Who should I ask? Who should I worship? All were created by Him. Whoever appears to be the greatest of the great, shall ultimately be mixed with the dust. The Fearless, Formless Lord, the Destroyer of Fear bestows all comforts, and the nine treasures. || 1 || O Dear Lord, Your gifts alone satisfy me. Why should I praise the poor helpless man? Why should I feel subservient to him? || Pause || All things come to one who meditates on the Lord; the Lord satisfies his hunger. The Lord, the Giver of peace, bestows such wealth, that it can never be exhausted. I am in ecstasy, absorbed in celestial peace; the True Guru has united me in His Union. || 2 || O mind, chant the Naam, the Name of the Lord; worship the Naam, night and day, and recite the Naam. Listen to the Teachings of the Holy Saints, and all fear of death will be dispelled. Those blessed by God’s Grace are attached to the Word of the Guru’s Bani. || 3 || Who can estimate Your worth, God? You are kind and compassionate to all beings. Everything which You do, prevails; I am just a poor child — what can I do? Protect and preserve Your servant Nanak; be kind to him, like a father to his son. || 4 || 1 ||--- Send in a voice message: https://podcasters.spotify.com/pod/show/gsjhampur/message

View Details

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥ਅਰਥ: ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ) , ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।੧।ਰਹਾਉ।(ਸੋ, ਹੇ ਮਾਧੋ!) ਜੇ ਅਸੀ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?।(ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ) ।੨।ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ। (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ।੩।ਰਵਿਦਾਸ ਆਖਦਾ ਹੈ-(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ) ।੪।੨।ਸ਼ਬਦ ਦਾ ਭਾਵ: ਮਾਇਆ ਦੇ ਮੋਹ ਦੀ ਫਾਹੀ ਨੂੰ ਤੋੜਨ ਦਾ ਇਕੋ ਇਕ ਤਰੀਕਾ ਹੈ-ਪ੍ਰਭੂ-ਚਰਨਾਂ ਵਿਚ ਪਿਆਰ।RAAG SORAT’H, THE WORD OF DEVOTEE RAVI DAAS JEE:ONE UNIVERSAL CREATOR GOD. BY THE GRACE OF THE TRUE GURU:If I am bound by the noose of emotional attachment, then I shall bind You, Lord, with the bonds of love. Go ahead and try to escape, Lord; I have escaped by worshipping and adoring You. || 1 || O Lord, You know my love for You. Now, what will You do? || 1 || Pause || A fish is caught, cut up, and cooked it in many different ways. Bit by bit, it is eaten, but still, it does not forget the water. || 2 || The Lord, our King, is father to no one, except those who love Him. The veil of emotional attachment has been cast over the entire world, but it does not bother the Lord’s devotee. || 3 || Says Ravi Daas, my devotion to the One Lord is increasing; now, who can I tell this to? That which brought me to worship and adore You — I am still suffering that pain. || 4 || 2 ||--- Send in a voice message: https://podcasters.spotify.com/pod/show/gsjhampur/message

View Details

The daily Hukamnama Sahib from Sri Darbar Sahib Amritsar including English and Punjabi translation audio ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ।(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧।ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨।ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩।ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦।DHANAASAREE, FIFTH MEHL:I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to God’s Mind. Chanting the Naam, all thirst and desire is satisfied; Nanak is satisfied and fulfilled. || 4 || 10 ||Email ThisBlogThis!Share to TwitterShare to FacebookShare to Pinterest Brought to you by @ Gs jhampur ---------------------------------------------------------------------. ---------------------------------------------------------------------------------------Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://podcasters.spotify.com/pod/show/gsjhampur/message

View Details

April 28,2023 Hukamnama Sahibਏਹੁ ਸੋਹਿਲਾ ਸਬਦੁ ਸੁਹਾਵਾ ॥ ਸਬਦੋ ਸੁਹਾਵਾ ਸਦਾ ਸੋਹਿਲਾ ਸਤਿਗੁਰੂ ਸੁਣਾਇਆ ॥ ਏਹੁ ਤਿਨ ਕੈ ਮੰਨਿ ਵਸਿਆ ਜਿਨ ਧੁਰਹੁ ਲਿਖਿਆ ਆਇਆ ॥ ਇਕਿ ਫਿਰਹਿ ਘਨੇਰੇ ਕਰਹਿ ਗਲਾ ਗਲੀ ਕਿਨੈ ਨ ਪਾਇਆ ॥ ਕਹੈ ਨਾਨਕੁ ਸਬਦੁ ਸੋਹਿਲਾ ਸਤਿਗੁਰੂ ਸੁਣਾਇਆ ॥੧੬॥ ਅਰਥ: (ਸਤਿਗੁਰੂ ਦਾ) ਇਹ ਸੋਹਣਾ ਸ਼ਬਦ (ਆਤਮਕ) ਆਨੰਦ ਦੇਣ ਵਾਲਾ ਗੀਤ ਹੈ, (ਯਕੀਨ ਜਾਣੋ ਕਿ) ਸਤਿਗੁਰੂ ਨੇ ਜੇਹੜਾ ਸੋਹਣਾ ਸ਼ਬਦ ਸੁਣਾਇਆ ਹੈ ਉਹ ਸਦਾ ਆਤਮਕ ਆਨੰਦ ਦੇਣ ਵਾਲਾ ਹੈ। ਪਰ ਇਹ ਗੁਰ-ਸ਼ਬਦ ਉਹਨਾਂ ਦੇ ਮਨ ਵਿਚ ਵੱਸਦਾ ਹੈ ਜਿਨ੍ਹਾਂ ਦੇ ਮੱਥੇ ਤੇ ਧੁਰੋਂ ਲਿਖਿਆ ਲੇਖ ਉੱਘੜਦਾ ਹੈ। ਬਥੇਰੇ ਅਨੇਕਾਂ ਐਸੇ ਬੰਦੇ ਫਿਰਦੇ ਹਨ (ਜਿਨ੍ਹਾਂ ਦੇ ਮਨ ਵਿਚ ਗੁਰ-ਸ਼ਬਦ ਤਾਂ ਨਹੀਂ ਵੱਸਿਆ, ਪਰ ਗਿਆਨ ਦੀਆਂ) ਗੱਲਾਂ ਕਰਦੇ ਹਨ। ਨਿਰੀਆਂ ਗੱਲਾਂ ਨਾਲ ਆਤਮਕ ਆਨੰਦ ਕਿਸੇ ਨੂੰ ਨਹੀਂ ਮਿਲਿਆ। ਨਾਨਕ ਆਖਦਾ ਹੈ– ਸਤਿਗੁਰੂ ਦਾ ਸੁਣਾਇਆ ਹੋਇਆ ਸ਼ਬਦ ਹੀ ਆਤਮਕ ਆਨੰਦ-ਦਾਤਾ ਹੈ। 16। ਭਾਵ: ਸਤਿਗੁਰੂ ਦੀ ਬਾਣੀ ਹੀ ਆਤਮਕ ਆਨੰਦ ਪ੍ਰਾਪਤ ਕਰਨ ਦਾ ਵਸੀਲਾ ਹੈ। ਪਰ ਗੁਰਬਾਣੀ ਉਹਨਾਂ ਦੇ ਹੀ ਹਿਰਦੇ ਵਿਚ ਵੱਸਦੀ ਹੈ ਜਿਨ੍ਹਾਂ ਦੇ ਭਾਗਾਂ ਵਿਚ ਧੁਰੋਂ ਇਹ ਲੇਖ ਲਿਖਿਆ ਹੁੰਦਾ ਹੈ। ਪਵਿਤੁ ਹੋਏ ਸੇ ਜਨਾ ਜਿਨੀ ਹਰਿ ਧਿਆਇਆ ॥ ਹਰਿ ਧਿਆਇਆ ਪਵਿਤੁ ਹੋਏ ਗੁਰਮੁਖਿ ਜਿਨੀ ਧਿਆਇਆ ॥ ਪਵਿਤੁ ਮਾਤਾ ਪਿਤਾ ਕੁਟੰਬ ਸਹਿਤ ਸਿਉ ਪਵਿਤੁ ਸੰਗਤਿ ਸਬਾਈਆ ॥ ਕਹਦੇ ਪਵਿਤੁ ਸੁਣਦੇ ਪਵਿਤੁ ਸੇ ਪਵਿਤੁ ਜਿਨੀ ਮੰਨਿ ਵਸਾਇਆ ॥ ਕਹੈ ਨਾਨਕੁ ਸੇ ਪਵਿਤੁ ਜਿਨੀ ਗੁਰਮੁਖਿ ਹਰਿ ਹਰਿ ਧਿਆਇਆ ॥੧੭॥ ਅਰਥ: (ਗੁਰ ਸ਼ਬਦ ਦਾ ਸਦਕਾ) ਜਿਨ੍ਹਾਂ ਬੰਦਿਆਂ ਨੇ ਪਰਮਾਤਮਾ ਦਾ ਨਾਮ ਸਿਮਰਿਆ (ਉਹਨਾਂ ਦੇ ਅੰਦਰ ਐਸਾ ਆਨੰਦ ਪੈਦਾ ਹੋਇਆ ਕਿ ਮਾਇਆ ਵਾਲੇ ਰਸਾਂ ਦੀ ਉਹਨਾਂ ਨੂੰ ਖਿੱਚ ਹੀ ਨਾਹ ਰਹੀ, ਤੇ) ਉਹ ਬੰਦੇ ਪਵਿਤ੍ਰ ਜੀਵਨ ਵਾਲੇ ਬਣ ਗਏ। ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਜਿਨ੍ਹਾਂ ਨੇ ਹਰੀ ਦਾ ਨਾਮ ਸਿਮਰਿਆ ਉਹ ਸੁੱਧ ਆਚਰਨ ਵਾਲੇ ਹੋ ਗਏ! (ਉਹਨਾਂ ਦੀ ਲਾਗ ਨਾਲ) ਉਹਨਾਂ ਦੇ ਮਾਤਾ ਪਿਤਾ ਪਰਵਾਰ ਦੇ ਜੀਵ ਪਵਿਤ੍ਰ ਜੀਵਨ ਵਾਲੇ ਬਣੇ, ਜਿਨ੍ਹਾਂ ਜਿਨ੍ਹਾਂ ਨੇ ਉਹਨਾਂ ਦੀ ਸੰਗਤਿ ਕੀਤੀ ਉਹ ਸਾਰੇ ਪਵਿਤ੍ਰ ਹੋ ਗਏ। ਹਰੀ-ਨਾਮ (ਇਕ ਐਸਾ ਆਨੰਦ ਦਾ ਸੋਮਾ ਹੈ ਕਿ ਇਸ ਨੂੰ) ਜਪਣ ਵਾਲੇ ਭੀ ਪਵਿਤ੍ਰ ਤੇ ਸੁਣਨ ਵਾਲੇ ਭੀ ਪਵਿਤ੍ਰ ਹੋ ਜਾਂਦੇ ਹਨ, ਜੇਹੜੇ ਇਸ ਨੂੰ ਮਨ ਵਿਚ ਵਸਾਂਦੇ ਹਨ ਉਹ ਭੀ ਪਵਿਤ੍ਰ ਹੋ ਜਾਂਦੇ ਹਨ। ਨਾਨਕ ਆਖਦਾ ਹੈ– ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਸਰਨ ਪੈ ਕੇ ਹਰੀ-ਨਾਮ ਸਿਮਰਿਆ ਹੈ ਉਹ ਸੁੱਧ ਆਚਰਨ ਵਾਲੇ ਹੋ ਗਏ ਹਨ। 17। ਭਾਵ: ਗੁਰੂ ਦੀ ਸਰਨ ਪੈ ਕੇ ਜਿਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹਨਾਂ ਦੇ ਅੰਦਰ ਆਤਮਕ ਆਨੰਦ ਪੈਦਾ ਹੁੰਦਾ ਹੈ, ਇਸ ਦੀ ਬਰਕਤਿ ਨਾਲ ਮਾਇਆ ਵਾਲੇ ਹੋਛੇ ਰਸ ਉਹਨਾਂ ਨੂੰ ਖਿੱਚ ਨਹੀਂ ਪਾ ਸਕਦੇ। ਉਹਨਾਂ ਦਾ ਜੀਵਨ ਉੱਚਾ ਹੋ ਜਾਂਦਾ ਹੈ, ਤੇ, ਉਹਨਾਂ ਦੀ ਲਾਗ ਨਾਲ ਹੋਰਨਾਂ ਦਾ ਆਚਰਨ ਭੀ ਪਵਿੱਤਰ ਹੋ ਜਾਂਦਾ ਹੈ। ਕਰਮੀ ਸਹਜੁ ਨ ਊਪਜੈ ਵਿਣੁ ਸਹਜੈ ਸਹਸਾ ਨ ਜਾਇ ॥ ਨਹ ਜਾਇ ਸਹਸਾ ਕਿਤੈ ਸੰਜਮਿ ਰਹੇ ਕਰਮ ਕਮਾਏ ॥ ਸਹਸੈ ਜੀਉ ਮਲੀਣੁ ਹੈ ਕਿਤੁ ਸੰਜਮਿ ਧੋਤਾ ਜਾਏ ॥ ਮੰਨੁ ਧੋਵਹੁ ਸਬਦਿ ਲਾਗਹੁ ਹਰਿ ਸਿਉ ਰਹਹੁ ਚਿਤੁ ਲਾਇ ॥ ਕਹੈ ਨਾਨਕੁ ਗੁਰ ਪਰਸਾਦੀ ਸਹਜੁ ਉਪਜੈ ਇਹੁ ਸਹਸਾ ਇਵ ਜਾਇ ॥੧੮॥ ਅਰਥ: ਮਾਇਆ ਦੇ ਮੋਹ ਵਿਚ ਫਸੇ ਰਿਹਾਂ ਮਨ ਵਿਚ ਸਦਾ ਤੌਖ਼ਲਾ-ਸਹਿਮ ਬਣਿਆ ਰਹਿੰਦਾ ਹੈ, (ਇਹ) ਤੌਖ਼ਲਾ-ਸਹਿਮ ਆਤਮਕ ਆਨੰਦ ਤੋਂ ਬਿਨਾ ਦੂਰ ਨਹੀਂ ਹੁੰਦਾ, (ਤੇ,) ਆਤਮਕ ਆਨੰਦ ਬਾਹਰੋਂ ਧਾਰਮਿਕ ਜਾਪਦੇ ਕਰਮ ਕੀਤਿਆਂ ਪੈਦਾ ਨਹੀਂ ਹੋ ਸਕਦਾ। ਅਨੇਕਾਂ ਬੰਦੇ (ਅਜੇਹੇ) ਕਰਮ ਕਰ ਕਰ ਕੇ ਹਾਰ ਗਏ ਹਨ, ਪਰ ਮਨ ਦਾ ਤੌਖ਼ਲਾ-ਸਹਿਮ ਅਜੇਹੇ ਕਿਸੇ ਤਰੀਕੇ ਨਾਲ ਨਹੀਂ ਜਾਂਦਾ। (ਜਿਤਨਾ ਚਿਰ) ਮਨ ਸਹਿਮ ਵਿਚ (ਹੈ ਉਤਨਾ ਚਿਰ) ਮੈਲਾ ਰਹਿੰਦਾ ਹੈ, ਮਨ ਦੀ ਇਹ ਮੈਲ ਕਿਸੇ (ਬਾਹਰਲੀ) ਜੁਗਤੀ ਨਾਲ ਨਹੀਂ ਧੁਪਦੀ। (ਹੇ ਭਾਈ!) ਗੁਰੂ ਦੇ ਸ਼ਬਦ ਵਿਚ ਜੁੜੋ, ਪਰਮਾਤਮਾ ਦੇ ਚਰਨਾਂ ਵਿਚ ਸਦਾ ਚਿੱਤ ਜੋੜੀ ਰੱਖੋ, (ਜੇ) ਮਨ (ਧੋਣਾ ਹੈ ਤਾਂ ਇਸ ਤਰ੍ਹਾਂ) ਧੋਵੋ। ਨਾਨਕ ਆਖਦਾ ਹੈ– ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਦੇ ਅੰਦਰ) ਆਤਮਕ ਆਨੰਦ ਪੈਦਾ ਹੁੰਦਾ ਹੈ, ਤੇ ਇਸ ਤਰ੍ਹਾਂ ਮਨ ਦਾ ਤੌਖ਼ਲਾ-ਸਹਿਮ ਦੂਰ ਹੋ ਜਾਂਦਾ ਹੈ। 18। ਭਾਵ: ਮਾਇਆ ਦੇ ਮੋਹ ਵਿਚ ਫਸੇ ਰਿਹਾਂ ਮਨ ਵਿਚ ਤੌਖ਼ਲਾ-ਸਹਿਮ ਬਣਿਆ ਰਹਿੰਦਾ ਹੈ। ਇਸ ਤੌਖ਼ਲੇ-ਸਹਿਮ ਦਾ ਇਲਾਜ ਹੈ ਆਤਮਕ ਆਨੰਦ, ਤੇ, ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਗੁਰੂ ਦੀ ਕਿਰਪਾ ਨਾਲ। ਸੋ, ਗੁਰੂ ਦੇ ਸ਼ਬਦ ਵਿਚ ਸੁਰਤਿ ਜੋੜੀ ਰੱਖੋ, ਤੇ, ਪਰਮਾਤਮਾ ਦੀ ਯਾਦ ਵਿਚ ਸਦਾ ਜੁੜੇ ਰਹੋ। ਜੀਅਹੁ ਮੈਲੇ ਬਾਹਰਹੁ ਨਿਰਮਲ ॥ ਬਾਹਰਹੁ ਨਿਰਮਲ ਜੀਅਹੁ ਤ ਮੈਲੇ ਤਿਨੀ ਜਨਮੁ ਜੂਐ ਹਾਰਿਆ ॥ ਏਹ ਤਿਸਨਾ ਵਡਾ ਰੋਗੁ ਲਗਾ ਮਰਣੁ ਮਨਹੁ ਵਿਸਾਰਿਆ ॥ ਵੇਦਾ ਮਹਿ ਨਾਮੁ ਉਤਮੁ ਸੋ ਸੁਣਹਿ ਨਾਹੀ ਫਿਰਹਿ ਜਿਉ ਬੇਤਾਲਿਆ ॥ ਕਹੈ ਨਾਨਕੁ ਜਿਨ ਸਚੁ ਤਜਿਆ ਕੂੜੇ ਲਾਗੇ ਤਿਨੀ ਜਨਮੁ ਜੂਐ ਹਾਰਿਆ ॥੧੯॥ਅਰਥ: (ਨਿਰੇ ਬਾਹਰੋਂ ਧਾਰਮਿਕ ਦਿੱਸਦੇ ਕਰਮ ਕਰਨ ਵਾਲੇ ਬੰਦੇ) ਮਨ ਵਿਚ (ਵਿਕਾਰਾਂ ਨਾਲ) ਮੈਲੇ ਰਹਿੰਦੇ ਹਨ ਤੇ ਸਿਰਫ਼ ਵੇਖਣ ਨੂੰ ਹੀ ਪਵਿਤ੍ਰ ਜਾਪਦੇ ਹਨ। ਤੇ, ਜੇਹੜੇ ਬੰਦੇ ਬਾਹਰੋਂ ਪਵਿਤ੍ਰ ਦਿੱਸਣ, ਉਂਞ ਮਨੋਂ ਵਿਕਾਰੀ ਹੋਣ, ਉਹਨਾਂ ਨੇ ਆਪਣਾ ਜੀਵਨ ਇਉਂ ਵਿਅਰਥ ਗਵਾ ਲਿਆ ਸਮਝੋ ਜਿਵੇਂ ਕੋਈ ਜੁਆਰੀਆ ਜੂਏ ਵਿਚ ਧਨ ਹਾਰ ਆਉਂਦਾ ਹੈ। (ਉਹਨਾਂ ਨੂੰ ਅੰਦਰੋ-ਅੰਦਰ) ਮਾਇਆ ਦੀ ਤ੍ਰਿਸ਼ਨਾ ਦਾ ਭਾਰਾ ਰੋਗ ਖਾਈ ਜਾਂਦਾ ਹੈ, (ਮਾਇਆ ਦੇ ਲਾਲਚ ਵਿਚ) ਮੌਤ ਨੂੰ ਉਹਨਾਂ ਭੁਲਾਇਆ ਹੁੰਦਾ ਹੈ। (ਲੋਕਾਂ ਦੀਆਂ ਨਜ਼ਰਾਂ ਵਿਚ ਧਾਰਮਿਕ ਦਿੱਸਣ ਵਾਸਤੇ ਉਹ ਆਪਣੇ ਬਾਹਰੋਂ ਧਾਰਮਿਕ ਦਿੱਸਦੇ ਕਰਮਾਂ ਦੀ ਵਡਿਆਈ ਦੱਸਣ ਲਈ ਵੇਦ ਆਦਿਕ ਧਰਮ-ਪੁਸਤਕਾਂ ਵਿਚੋਂ ਹਵਾਲੇ ਦੇਂਦੇ ਹਨ, ਪਰ) ਵੇਦ ਆਦਿਕ ਧਰਮ-ਪੁਸਤਕਾਂ ਵਿਚ ਜੋ ਪ੍ਰਭੂ ਦਾ ਨਾਮ ਜਪਣ ਦਾ ਉੱਤਮ ਉਪਦੇਸ਼ ਹੈ ਉਸ ਵਲ ਉਹ ਧਿਆਨ ਨਹੀਂ ਕਰਦੇ, ਤੇ ਭੂਤਾਂ ਵਾਂਗ ਹੀ ਜਗਤ ਵਿਚ ਵਿਚਰਦੇ ਹਨ (ਜੀਵਨ-ਤਾਲ ਤੋਂ ਖੁੰਝੇ ਰਹਿੰਦੇ ਹਨ) । ਨਾਨਕ ਆਖਦਾ ਹੈ– ਜਿਨ੍ਹਾਂ ਨੇ ਪਰਮਾਤਮਾ ਦਾ ਨਾਮ (-ਸਿਮਰਨ) --- Send in a voice message: https://podcasters.spotify.com/pod/show/gsjhampur/message

View Details

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧।ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ।੧।ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ ਅਰਥ: ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ। ਨਾਨਕ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿਆਸਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ।੨।ਛੰਤੁ। ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀ ਹੋਰ ਕਿਸ ਦੇ ਪਾਸ ਜਾ ਸਕਦੇ ਹਾਂ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂ) ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। (ਆਪਣੇ ਅੰਦਰੋਂ) ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ (ਆਪਣੇ ਅੰਦਰੋਂ) ਸਾਰਾ ਆਪਾ-ਭਾਵ ਮਿਟਾ ਦੇਣਾ ਚਾਹੀਦਾ ਹੈ। ਨਾਨਕ (ਤਾਂ ਪ੍ਰਭੂ ਦੇ ਦਰ ਤੇ ਹੀ) ਬੇਨਤੀ ਕਰਦਾ ਹੈ (ਤੇ ਆਖਦਾ ਹੈ-ਹੇ ਪ੍ਰਭੂ!) ਮੇਹਰ ਕਰ (ਤੇਰੀ ਮੇਹਰ ਨਾਲ ਹੀ ਤੇਰੇ) ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ।੨।ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥ਅਰਥ: ਹੇ (ਮੇਰੇ) ਮਨ! ਜਿਸ ਪਰਮਾਤਮਾ ਦੇ ਹੱਥ ਵਿਚ (ਸਾਡੀ) ਹਰੇਕ (ਜੀਵਨ-) ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, (ਇਹੀ ਧਨ) ਸਾਡੇ ਨਾਲ ਸਾਥ ਕਰਦਾ ਹੈ।੩।ਛੰਤੁ। ਹੇ ਭਾਈ! ਸਿਰਫ਼ ਪਰਮਾਤਮਾ ਹੀ (ਸਦਾ ਨਾਲ ਨਿਭਣ ਵਾਲਾ) ਸਾਥੀ ਹੈ, ਉਸ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀਹ ਗਿਣ ਸਕਦਾ ਹਾਂ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ (ਅਸਾਂ ਜੀਵਾਂ ਦਾ) ਹੋਰ ਕੋਈ (ਸਹਾਰਾ) ਨਹੀਂ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ, ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ।੩।ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥ ਅਰਥ: ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਉਸ ਦੇ ਦਰ ਤੋਂ) ਸਾਰੇ ਸੁਖ (ਮਿਲ ਜਾਂਦੇ ਹਨ) , ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ (ਉਸ ਪਾਸੋਂ) ਮੰਗੀ ਹੈ, ਉਹ ਮੈਨੂੰ (ਸਦਾ) ਮਿਲ ਗਈ ਹੈ।੪।--- Send in a voice message: https://podcasters.spotify.com/pod/show/gsjhampur/message

View Details

The daily Hukamnama sahib from Sri Darbar Sahib Amritsar including Punjabi and English translation audioਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਅਰਥ: (ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ।ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ ਅਰਥ: ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ; (ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ।੧।ਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥ ਅਰਥ: ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ।ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥ ਅਰਥ: ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ (ਹਿਰਦੇ-ਰੂਪ) ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ, ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, (ਇਸ ਲਈ) ਉਹ ਕਦੇ ਦੁਖੀ ਨਹੀਂ ਹੁੰਦੀ। ਹੇ ਨਾਨਕ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਆਪਣੇ ਨਾਲ ਮਿਲਾਇਆ ਹੈ।੨।ਪਉੜੀ ॥ ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥ਅਰਥ: ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ, ਰੱਬ ਮਿਹਰ ਹੀ ਕਰੇ! ਹੇ ਭਾਈ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ; ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ ਘਰ ਫਿਰਦੇ ਹਨ।ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥ ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥ ਅਰਥ: ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ। ਹੇ ਹਰੀ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰ ਤੇ ਸਤਿਗੁਰੂ ਨੂੰ ਮਿਲਾ।੨੩।SHALOK, THIRD MEHL:O man, you have been tormented by a nightmare, and you have passed your life in sleep. You did not wake to hear the Word of the True Guru’s Shabad; you have no inspiration within yourself. That body burns, which has no virtue, and which does not serve the Guru. I have seen that the world is burning, in egotism and the love of duality. O Nanak, those who seek the Guru’s Sanctuary are saved; within their minds, they meditate on the True Word of the Shabad. || 1 || THIRD MEHL: Attuned to the Word of the Shabad, the soul-bride is rid of egotism, and she is glorified. If she walks steadily in the way of His Will, then she is adorned with decorations. Her couch becomes beautiful, and she constantly enjoys her Husband Lord; she obtains ythe Lord as her Husband. The Lord does not die, and she never suffers pain; she is a happy soul-bride forever. O Nanak, the Lord God unites her with Himself; she enshrines love and affection for the Guru. || 2 || PAUREE: Those who conceal and deny their Guru, are the most evil people. O Dear Lord, let me not even see them; they are the worst sinners and murderers. They wander from house to house, with impure minds, like wicked, forsaken women. But by great good fortune, they may meet the Company of the Holy; as Gurmukhs, they are reformed. O Lord, please be kind and let me meet the True Guru; I am a sacrifice to the Guru. || 23 || --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://podcasters.spotify.com/pod/show/gsjhampur/message

View Details

The daily Hukamnama sahib from Sri Darbar Sahib Amritsar including Punjabi and English translation audioਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।:ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।SHALOK:The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||------Brought to you by @ Gs jhampur --Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://podcasters.spotify.com/pod/show/gsjhampur/message

View Details

The daily Hukamnama sahib from Sri Darbar Sahib Amritsar including Punjabi and English translation audio ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥ ਅਰਥ: (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧।ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ?।੧।ਰਹਾਉ।ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ) । ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨।ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩।ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ) । ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ।੪।੨।ਸ਼ਬਦ ਦਾ ਭਾਵ: ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ। ਮਾਇਆ ਦਾ ਮੋਹ ਸਗੋਂ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੋਤਾ ਬਿਗਾਨੀ ਕੈਦ ਵਿਚ ਫਸਦਾ ਹੈ।RAAG SORAT’H, THE WORD OF DEVOTEE KABEER JEE, FIRST HOUSE:ONE UNIVERSAL CREATOR GOD. BY THE GRACE OF THE TRUE GURU:When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. || 1 || Why, O Siblings of Destiny, do you strut around, all puffed up with pride? Have you forgotten those days, when you were hanging, face down, for ten months? || 1 || Pause || Like the bee which collects honey, the fool eagerly gathers and collects wealth. At the time of death, they shout, “Take him away, take him away! Why leave a ghost lying around?” || 2 || His wife accompanies his to the threshold, and his friends and companions beyond. All the people and relatives go as far as the cremation grounds, and then, the soul-swan goes on alone. || 3 || Says Kabeer, listen, O mortal being: you have been seized by Death, and you have fallen into the deep, dark pit. You have entangled yourself in the false wealth of Maya, like the parrot caught in the trap. || 4 || 2 ||--Brought to you by @ Gs jhampur --Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://podcasters.spotify.com/pod/show/gsjhampur/message

View Details

ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ਅਰਥ: ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ।ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧।ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ।੨।ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ।੩।ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ) । ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।੪।ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ) । ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ।੫।--- Send in a voice message: https://podcasters.spotify.com/pod/show/gsjhampur/message

View Details

The daily Hukamnama Sahib from Sri Darbar Sahib Amritsar including English and Punjabi translation audio ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।DHANAASAREE, FIFTH MEHL:One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 || Brought to you by @ Gs jhampur ---Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»--- Send in a voice message: https://podcasters.spotify.com/pod/show/gsjhampur/message

View Details

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥ ਅਰਥ: (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧।ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ?।੧।ਰਹਾਉ।ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ) । ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨।ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩।ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ) । ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ।੪।੨।ਸ਼ਬਦ ਦਾ ਭਾਵ: ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ। ਮਾਇਆ ਦਾ ਮੋਹ ਸਗੋਂ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੋਤਾ ਬਿਗਾਨੀ ਕੈਦ ਵਿਚ ਫਸਦਾ ਹੈ।RAAG SORAT’H, THE WORD OF DEVOTEE KABEER JEE, FIRST HOUSE:ONE UNIVERSAL CREATOR GOD. BY THE GRACE OF THE TRUE GURU:When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. || 1 || Why, O Siblings of Destiny, do you strut around, all puffed up with pride? Have you forgotten those days, when you were hanging, face down, for ten months? || 1 || Pause || Like the bee which collects honey, the fool eagerly gathers and collects wealth. At the time of death, they shout, “Take him away, take him away! Why leave a ghost lying around?” || 2 || His wife accompanies his to the threshold, and his friends and companions beyond. All the people and relatives go as far as the cremation grounds, and then, the soul-swan goes on alone. || 3 || Says Kabeer, listen, O mortal being: you have been seized by Death, and you have fallen into the deep, dark pit. You have entangled yourself in the false wealth of Maya, like the parrot caught in the trap. || 4 || 2 ||--- Send in a voice message: https://podcasters.spotify.com/pod/show/gsjhampur/message

View Details

ਬਿਲਾਵਲੁ ਮਹਲਾ ੫ ਛੰਤ    ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥ ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥ ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥ ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥ ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥ ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥ ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥ ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥ ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥ ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥ ਆਨੰਦ ਅਨਦਿਨੁ ਵਜਹਿ ਵਾਜੇ ਅਹੰ ਮਤਿ ਮਨ ਕੀ ਤਿਆਗੀ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਸੰਤਸੰਗਿ ਲਿਵ ਲਾਗੀ ॥੪॥੧॥ਅਰਥ: ਹੇ ਸਹੇਲੀਏ! ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵਿਆਂ (ਮਨ ਵਿਚ) ਖ਼ੁਸ਼ੀ ਦਾ ਰੰਗ-ਢੰਗ ਬਣ ਜਾਂਦਾ ਹੈ। ਉਸ ਕਦੇ ਨਾਹ ਮਰਨ ਵਾਲੇ ਖਸਮ-ਪ੍ਰਭੂ (ਦਾ ਨਾਮ) ਸੁਣਿਆਂ ਮਨ ਵਿਚ ਚਾਉ ਪੈਦਾ ਹੋ ਜਾਂਦਾ ਹੈ।(ਜਦੋਂ) ਵੱਡੀ ਕਿਸਮਤ ਨਾਲ (ਕਿਸੇ ਜੀਵ-ਇਸਤ੍ਰੀ ਦੇ) ਮਨ ਵਿਚ ਪਰਮਾਤਮਾ-ਪਤੀ ਦਾ ਪਿਆਰ ਪੈਦਾ ਹੁੰਦਾ ਹੈ, (ਤਦੋਂ ਉਹ ਉਤਾਵਲੀ ਹੋ ਹੋ ਪੈਂਦੀ ਹੈ ਕਿ ਉਸ) ਸਾਰੇ ਗੁਣਾਂ ਦੇ ਮਾਲਕ ਪ੍ਰਭੂ-ਪਤੀ ਨੂੰ ਕਦੋਂ ਮਿਲਿਆ ਜਾ ਸਕੇਗਾ। (ਉਸ ਨੂੰ ਅੱਗੋਂ ਇਹ ਉੱਤਰ ਮਿਲਦਾ ਹੈ-ਜੇ) ਆਤਮਕ ਅਡੋਲਤਾ ਵਿਚ ਲੀਨ ਰਹੀਏ ਤਾਂ ਪਰਮਾਤਮਾ-ਪਤੀ ਮਿਲ ਪੈਂਦਾ ਹੈ। (ਉਹ ਭਾਗਾਂ ਵਾਲੀ ਜੀਵ-ਇਸਤ੍ਰੀ ਮੁੜ ਮੁੜ ਪੁੱਛਦੀ ਹੈ-) ਹੇ ਸਹੇਲੀਏ! ਮੈਨੂੰ ਮਤਿ ਦੇਹਿ, ਕਿ ਕਿਸ ਤਰੀਕੇ ਨਾਲ ਪ੍ਰਭੂ-ਪਤੀ ਮਿਲ ਸਕਦਾ ਹੈ (ਹੇ ਸਹੇਲੀਏ! ਦੱਸ) ਮੈਂ ਦਿਨ ਰਾਤ ਖਲੋਤੀ ਤੇਰੀ ਸੇਵਾ ਕਰਾਂਗੀ।ਨਾਨਕ (ਭੀ) ਬੇਨਤੀ ਕਰਦਾ ਹੈ-(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ, (ਮੈਨੂੰ ਆਪਣੇ) ਲੜ ਨਾਲ ਲਾਈ ਰੱਖ।੧।ਹੇ ਭਾਈ! ਪਰਮਾਤਮਾ ਦਾ ਨਾਮ ਕੀਮਤੀ ਰਤਨ ਹੈ, ਜਿਹੜਾ ਮਨੁੱਖ ਇਹ) ਹਰਿ-ਨਾਮ ਵਿਹਾਝਦਾ ਹੈ, (ਉਸ ਦੇ ਅੰਦਰ) ਧੀਰਜ ਪੈਦਾ ਹੋ ਜਾਂਦੀ ਹੈ। ਪਰ ਇਹ ਨਾਮ-ਰਤਨ (ਕੋਈ ਵਿਰਲਾ) ਖੋਜ ਕਰਨ ਵਾਲਾ ਮਨੁੱਖ ਭਾਲ ਕਰ ਕੇ ਸੰਤ ਜਨਾਂ ਪਾਸੋਂ ਹੀ ਹਾਸਲ ਕਰਦਾ ਹੈ। ਜਿਸ ਵਡ-ਭਾਗੀ ਮਨੁੱਖ ਨੂੰ ਪਿਆਰੇ ਸੰਤ ਜਨ ਮਿਲ ਪੈਂਦੇ ਹਨ, (ਉਹੀ) ਮਿਹਰ ਕਰ ਕੇ (ਉਸ ਨੂੰ) ਅਕੱਥ ਪ੍ਰਭੂ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਂਦੇ ਹਨ।ਹੇ ਭਾਈ! ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਸੁਰਤਿ ਜੋੜ ਕੇ, ਮਨ ਲਾ ਕੇ ਪ੍ਰਭੂ-ਚਰਨਾਂ ਨਾਲ ਪਿਆਰ ਪਾ ਕੇ (ਪਰਮਾਤਮਾ ਦਾ) ਨਾਮ ਸਿਮਰਿਆ ਕਰ। ਪ੍ਰਭੂ ਦੇ ਦਰ ਤੇ (ਦੋਵੇਂ) ਹੱਥ ਜੋੜ ਕੇ ਅਰਦਾਸ ਕਰਿਆ ਕਰ। (ਜਿਹੜਾ ਮਨੁੱਖ ਨਿੱਤ ਅਰਦਾਸ ਕਰਦਾ ਰਹਿੰਦਾ ਹੈ, ਉਸ ਨੂੰ ਮਨੁੱਖਾ ਜੀਵਨ ਦੀ) ਖੱਟੀ (ਵਜੋਂ) ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦੀ ਦਾਤਿ) ਮਿਲਦੀ ਹੈ।ਹੇ ਅਪਹੁੰਚ ਤੇ ਆਥਾਹ ਪ੍ਰਭੂ! ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ-ਮੈਂ ਤੇਰਾ ਦਾਸ ਹਾਂ, ਤੂੰ ਮੇਰਾ ਮਾਲਕ ਹੈਂ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਬਖ਼ਸ਼) ।੨। (ਕੁੜੀ ਮੁੰਡੇ ਦੇ ਵਿਆਹ ਦਾ ਮੁਹੂਰਤ ਮਿਥਿਆ ਜਾਂਦਾ ਹੈ। ਲਾੜੇ ਦੇ ਨਾਲ ਜਾਂਞੀ ਆਉਂਦੇ ਹਨ, ਲੜਕੀ ਵਾਲਿਆਂ ਦੇ ਘਰ ਢੁਕਦੇ ਹਨ, ਲੜਕੀ ਦੇ ਸਨ-ਬੰਧੀਆਂ ਦੇ ਮਨ ਵਿਚ ਉਸ ਵੇਲੇ ਖ਼ੁਸ਼ੀ ਹੁੰਦੀ ਹੈ। ਜਾਂਞੀਆਂ ਨੂੰ ਉਹ ਕਈ ਸੁਆਦਲੇ ਭੋਜਨ ਖੁਆਂਦੇ ਹਨ। ਪਾਂਧਾ ਲਾਵਾਂ ਪੜ੍ਹ ਕੇ ਲੜਕੇ ਲੜਕੀ ਦਾ ਮੇਲ ਕਰ ਦੇਂਦਾ ਹੈ) । (ਇਸੇ ਤਰ੍ਹਾਂ ਸਾਧ ਸੰਗਤਿ ਦੀ ਬਰਕਤ ਨਾਲ ਜੀਵ-ਇਸਤ੍ਰੀ ਅਤੇ ਪ੍ਰਭੂ-ਪਤੀ ਦੇ ਮਿਲਾਪ ਦਾ) ਕਦੇ ਨਾਹ ਖੁੰਝਣ ਵਾਲਾ ਮੁਹੂਰਤ ਸੋਧਿਆ ਜਾਂਦਾ ਹੈ। (ਸਾਧ ਸੰਗਤਿ ਦੀ ਕਿਰਪਾ ਨਾਲ ਜੀਵ-ਇਸਤ੍ਰੀ ਦਾ) ਪੂਰਨ ਪਰਮਾਤਮਾ ਨਾਲ ਮਿਲਾਪ (ਵਿਆਹ) ਹੋ ਜਾਂਦਾ ਹੈ, (ਜੀਵ-ਇਸਤ੍ਰੀ ਦੇ ਹਿਰਦੇ ਵਿਚ) ਸਾਰੇ ਸੁਖ ਆ ਵੱਸਦੇ ਹਨ (ਪ੍ਰਭੂ-ਪਤੀ ਨਾਲੋਂ ਉਸਦਾ) ਵਿਛੋੜਾ ਮੁੱਕ ਜਾਂਦਾ ਹੈ।ਸੰਤ ਜਨ ਮਿਲ ਕੇ (ਸਾਧ ਸੰਗਤਿ ਵਿਚ) ਆਉਂਦੇ ਹਨ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ (ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨਾਲ ਮਿਲਾਣ ਵਾਸਤੇ ਇਹ ਸਤਸੰਗੀ) ਅਸਚਰਜ ਜਾਂਞੀ ਬਣ ਜਾਂਦੇ ਹਨ। (ਸੰਤ ਜਨ) ਮਿਲ ਕੇ (ਸਾਧ ਸੰਗਤਿ ਵਿਚ) ਇਕੱਠੇ ਹੁੰਦੇ ਹਨ, ਆਤਮਕ ਅਡੋਲਤਾ ਵਿਚ (ਟਿਕਦੇ ਹਨ, ਮਾਨੋ, ਲੜਕੀ ਵਾਲਿਆਂ ਦੇ ਘਰ) ਢੁਕਾਉ ਹੋ ਰਿਹਾ ਹੈ, (ਜਿਵੇਂ,) ਲੜਕੀ ਦੇ ਸਨਬੰਧੀਆਂ ਦੇ ਮਨ ਵਿਚ ਚਾਉ ਪੈਦਾ ਹੁੰਦਾ ਹੈ (ਤਿਵੇਂ, ਜਿੰਦ ਦੇ ਸਾਥੀਆਂ ਦੇ ਮਨ ਵਿਚ, ਸਾਰੇ ਗਿਆਨ-ਇੰਦ੍ਰਿਆਂ ਦੇ ਅੰਦਰ ਉਤਸ਼ਾਹ ਪੈਦਾ ਹੁੰਦਾ ਹੈ) । (ਸਾਧ ਸੰਗਤਿ ਦੇ ਪਰਤਾਪ ਨਾਲ ਜੀਵ-ਇਸਤ੍ਰੀ ਦੀ) ਜਿੰਦ ਪ੍ਰਭੂ ਦੀ ਜੋਤਿ ਵਿਚ ਮਿਲ ਕੇ ਤਾਣੇ-ਪੇਟੇ ਵਾਂਗ ਇਕ-ਮਿਕ ਹੋ ਜਾਂਦੀ ਹੈ (ਜਿਵੇਂ ਜਾਂਞੀਆਂ ਮਾਂਞੀਆਂ ਨੂੰ) ਸਾਰੇ ਸੁਆਦਲੇ ਭੋਜਨ ਛਕਾਏ ਜਾਂਦੇ ਹਨ, (ਤਿਵੇਂ ਜੀਵ-ਇਸਤ੍ਰੀ ਨੂੰ) ਪਰਮਾਤਮਾ ਦਾ ਨਾਮ-ਭੋਜਨ ਪ੍ਰਾਪਤ ਹੁੰਦਾ ਹੈ।ਨਾਨਕ ਬੇਨਤੀ ਕਰਦਾ ਹੈ-(ਇਹ ਸਾਰੀ ਗੁਰੂ ਦੀ ਹੀ ਮਿਹਰ ਹੈ) ਗੁਰੂ-ਸੰਤ ਨੇ (ਸਰਨ ਪਈ) ਸਾਰੀ ਲੁਕਾਈ ਨੂੰ ਸਾਰੇ ਜਗਤ ਦਾ ਮੂਲ ਸਭਨਾਂ ਤਾਕਤਾਂ ਦਾ ਮਾਲਕ ਪਰਮਾਤਮਾ ਮਿਲਾਇਆ ਹੈ।੩। (ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਚਰਨੀਂ ਲੱਗਦੀ ਹੈ, ਉਸ ਦੇ (ਹਿਰਦੇ-) ਘਰ ਵਿਚ ਪ੍ਰਭੂ-ਪਤੀ ਆ ਬੈਠਦਾ ਹੈ, ਉਸ ਦਾ (ਸਰੀਰ-) ਭਵਨ ਸੋਹਣਾ ਹੋ ਜਾਂਦਾ ਹੈ, ਉਸ ਦੀ (ਹਿਰਦਾ-) ਧਰਤੀ ਭਾਗਾਂ ਵਾਲੀ ਬਣ ਜਾਂਦੀ ਹੈ। (ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਚਰਨੀਂ ਲੱਗਦੀ ਹੈ, ਉਹ --- Send in a voice message: https://podcasters.spotify.com/pod/show/gsjhampur/message

View Details

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।DHANAASAREE, FIFTH MEHL:You are the Giver, O Lord, O Cherisher, my Master, my Husband Lord. Each and every moment, You cherish and nurture me; I am Your child, and I rely upon You alone. || 1 || I have only one tongue — which of Your Glorious Virtues can I describe? Unlimited, infinite Lord and Master — no one knows Your limits. || 1 || Pause || You destroy millions of my sins, and teach me in so many ways. I am so ignorant — I understand nothing at all. Please honor Your innate nature, and save me! || 2 || I seek Your Sanctuary — You are my only hope. You are my companion, and my best friend. Save me, O Merciful Saviour Lord; Nanak is the slave of Your home. || 3 || 12 ||--- Send in a voice message: https://podcasters.spotify.com/pod/show/gsjhampur/message

View Details

ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ।(ਪਰ, ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ।੧।ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨।ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤਿ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ।੩।(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਹੇ ਨਾਨਕ! ਆਖ-ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ।੪।੧੫।੭੯।SORAT�H, FIFTH MEHL:When it was pleasing to the Perfect True Guru, then I chanted the Naam, the Name of the Pervading Lord. The Lord of the Universe extended His Mercy to me, and God saved my honor. || 1 || The Lord�s feet are forever peace-giving. Whatever fruit one desires, he receives; his hopes shall not go in vain. || 1 || Pause || That Saint, unto whom the Lord of Life, the Great Giver, extends His Mercy � he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. || 2 || Twenty-four hours a day, he chants the Praises of the Lord, and the bitter poison does not affect him. My Creator Lord has united me with Himself, and the Holy Saints have become my companions. || 3 || Taking me by the hand, He has given me everything, and blended me with Himself. Says Nanak, everything has been perfectly resolved; I have found the Perfect True Guru. || 4 || 15 || 79 ||--- Send in a voice message: https://podcasters.spotify.com/pod/show/gsjhampur/message

View Details

ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਅਰਥ: (ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤਿ ਹੈ। ਹੇ ਪਤੀ (ਪ੍ਰਭੂ) ! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ।੧।ਮਃ ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥ਅਰਥ: ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ)।੨।ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨ੍ਹ੍ਹਿ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨ੍ਹ੍ਹਿ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥ ਅਰਥ: (ਹੇ ਪ੍ਰਭੂ!) ਤੇਰੇ ਭਗਤਾਂ ਦਾ ਦਰਸ਼ਨ ਕੀਤਿਆਂ ਤੂੰ ਮਾਲਕ ਅਸਾਡੇ ਮਨ ਵਿਚ ਆ ਵੱਸਦਾ ਹੈਂ, ਸਾਧ ਸੰਗਤਿ ਵਿਚ ਅੱਪੜਿਆਂ ਮਨ ਦੀ ਮੈਲ ਕੱਟੀ ਜਾਂਦੀ ਹੈ, (ਸਾਧ ਸੰਗਤਿ ਵਿਚ ਰਹਿ ਕੇ) ਸਿਫ਼ਤਿ-ਸਾਲਾਹ ਦੀ ਬਾਣੀ ਪੜ੍ਹਿਆਂ ਸੇਵਕ ਦਾ ਜਨਮ ਮਰਨ ਦਾ (ਭਾਵ, ਸਾਰੀ ਉਮਰ ਦਾ) ਡਰ ਕੱਟਿਆ ਜਾਂਦਾ ਹੈ, ਕਿਉਂਕਿ ਸੰਤ (ਜਿਸ ਮਨੁੱਖ ਦੇ ਮਾਇਆ ਵਾਲੇ) ਬੰਧਨ ਖੋਲ੍ਹਦੇ ਹਨ (ਉਸ ਦੇ ਵਿਕਾਰ ਰੂਪ) ਸਾਰੇ ਜਿੰਨ ਭੂਤ ਲੁਕ ਜਾਂਦੇ ਹਨ।ਇਹ ਸਾਰੀ ਸ੍ਰਿਸ਼ਟੀ ਜਿਸ ਪ੍ਰਭੂ ਦੀ ਟਿਕਾਈ ਹੋਈ ਹੈ, ਜਿਸ ਦਾ ਅਸਥਾਨ ਸਭ ਤੋਂ ਉੱਚਾ ਹੈ, ਜੋ ਅਪਹੁੰਚ ਤੇ ਬੇਅੰਤ ਹੈ, ਸੰਤ ਉਸ ਪਰਮਾਤਮਾ ਨਾਲ (ਅਸਾਡਾ) ਪਿਆਰ ਜੋੜ ਦੇਂਦੇ ਹਨ।(ਹੇ ਭਾਈ!) ਦਿਨ ਰਾਤਿ ਸੁਆਸ ਸੁਆਸ ਹੱਥ ਜੋੜ ਕੇ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ, ਜਦੋਂ ਪ੍ਰਭੂ ਆਪ ਹੀ ਦਿਆਲ ਹੁੰਦਾ ਹੈ ਤਾਂ ਉਸ ਦੇ ਭਗਤਾਂ ਦੀ ਸੰਗਤਿ ਪ੍ਰਾਪਤ ਹੁੰਦੀ l9lSalok Fifth Mahalla My foot (in the mire of attachment) does not get lost in the (world-) river, because I have Thy love in my Hirda. O Husband (Lord)! I have placed my humble heart at your feet, O God! To swim across the world-ocean, Thou art Nanak's raft and boat.l1lOur (real) friends are the same human beings whose evil wisdom is dispelled by sight, but, O servant Nanak! I have searched the whole world, some rare (such human beings are found).l2lPauree (O Lord!) Seeing Thy devotees, Thou Master comest abide in our mind, the filth of the mind is cut off when we enter the Sadh Sangat, , (All ages) fear is cut off, because all the jinn and ghosts are hidden by the Sant (the one whose Maya) bonds are untied (his perverted form).This whole creation is the abode of the Lord, whose abode is the highest, which is inaccessible and infinite, the saints attach (our) love to that God. (O brother!) Day and night one should meditate on the Lord with folded hands, when the Lord Himself is kind, the company of His devotees would be obtained.l9l--- Send in a voice message: https://podcasters.spotify.com/pod/show/gsjhampur/message

View Details

ਸੋਰਠਿ ਮਃ ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥ ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥ ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਪਾਇ ॥੨॥ ਗੁਰ ਮਿਲਿਐ ਨਾਮੁ ਮਨਿ ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥ ਸਦਾ ਹਰਿ ਕੇ ਗੁਣ ਰਵੈ ਭਾਈ ਗੁਰ ਕੈ ਹੇਤਿ ਅਪਾਰਿ ॥੩॥ ਆਇਆ ਸੋ ਪਰਵਾਣੁ ਹੈ ਭਾਈ ਜਿ ਗੁਰ ਸੇਵਾ ਚਿਤੁ ਲਾਇ ॥ ਨਾਨਕ ਨਾਮੁ ਹਰਿ ਪਾਈਐ ਭਾਈ ਗੁਰ ਸਬਦੀ ਮੇਲਾਇ ॥੪॥੮॥ਅਰਥ: ਹੇ ਮਨ! ਸਦਾ ਪਰਮਾਤਮਾ ਨਾਲ ਸੁਰਤਿ ਜੋੜੀ ਰੱਖ। ਹੇ ਮਨ! ਮੁੜ ਮੁੜ ਜਪ ਜਪ ਕੇ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ (ਥਾਂ) ਲੱਭ ਲੈਂਦਾ ਹੈ।ਰਹਾਉ।ਹੇ ਭਾਈ! ਜੇ ਗੁਰੂ ਮਿਲ ਪਏ, ਤਾਂ ਮਨੁੱਖ ਆਤਮਕ ਜੀਵਨ ਦੀ ਸਮਝ ਹਾਸਲ ਕਰ ਲੈਂਦਾ ਹੈ, ਮਨੁੱਖ ਦੀ ਸੁਰਤਿ ਵਿਕਾਰਾਂ ਵਲੋਂ ਪਰਤ ਪੈਂਦੀ ਹੈ, ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ ਮਨੁੱਖ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ। ਹੇ ਭਾਈ! ਜਿਸ ਮਨੁੱਖ ਦੀ ਆਤਮਾ ਨੂੰ ਗੁਰੂ ਪਰਮਾਤਮਾ ਵਿਚ ਮਿਲਾ ਦੇਂਦਾ ਹੈ, ਉਹ (ਅਸਲ) ਸਿੱਖ ਬਣ ਜਾਂਦਾ ਹੈ।੧।ਹੇ ਭਾਈ! ਗੁਰੂ ਤੋਂ ਬਿਨਾ (ਮਨੁੱਖ ਦਾ ਪ੍ਰਭੂ ਵਿਚ) ਪਿਆਰ ਪੈਦਾ ਨਹੀਂ ਹੁੰਦਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪ੍ਰਭੂ ਨੂੰ ਛੱਡ ਕੇ) ਹੋਰ ਹੋਰ ਦੇ ਪਿਆਰ ਵਿਚ ਟਿਕਿਆ ਰਹਿੰਦਾ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਜੋ ਭੀ ਧਾਰਮਿਕ) ਕੰਮ ਕਰਦੇ ਹਨ ਉਹ (ਮਾਨੋ) ਤੁਹ ਹੀ ਕੁੱਟਦੇ ਹਨ, (ਉਹਨਾਂ ਨੂੰ ਉਹਨਾਂ ਕਰਮਾਂ ਵਿਚੋਂ) ਹਾਸਲ ਕੁਝ ਨਹੀਂ ਹੁੰਦਾ (ਜਿਵੇਂ ਤੁਹਾਂ ਵਿਚੋਂ ਕੁਝ ਨਹੀਂ ਮਿਲਦਾ) ।੨।ਹੇ ਭਾਈ! ਜੇ ਮਨੁੱਖ ਨੂੰ ਗੁਰੂ ਮਿਲ ਪਏ, ਤਾਂ ਪਰਮਾਤਮਾ ਦਾ ਨਾਮ ਉਸ ਦੇ ਮਨ ਵਿਚ ਸਦਾ ਵੱਸਿਆ ਰਹਿੰਦਾ ਹੈ, ਮਨੁੱਖ ਸਦਾ-ਥਿਰ ਪ੍ਰਭੂ ਦੀ ਪ੍ਰੀਤਿ ਵਿਚ ਪਿਆਰ ਵਿਚ ਮਗਨ ਰਹਿੰਦਾ ਹੈ। ਹੇ ਭਾਈ! ਗੁਰੂ ਦੇ ਬਖ਼ਸ਼ੇ ਅਤੁੱਟ ਪਿਆਰ ਦੀ ਬਰਕਤਿ ਨਾਲ ਉਹ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ।੩।ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਦੱਸੀ ਸੇਵਾ ਵਿਚ ਚਿੱਤ ਜੋੜਦਾ ਹੈ ਉਸ ਦਾ ਜਗਤ ਵਿਚ ਆਉਣਾ ਸਫਲ ਹੋ ਜਾਂਦਾ ਹੈ। ਹੇ ਨਾਨਕ! ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਨਾਲ ਮਿਲਾਪ ਹੋ ਜਾਂਦਾ ਹੈ।੪।੮।SORAT’H, THIRD MEHL, DU-TUKAS:Meeting the True Guru, one turns away from the world, O Siblings of Destiny; when he remains dead while yet alive, he obtains true understanding. He alone is the Guru, and he alone is a Sikh, O Siblings of Destiny, whose light merges in the Light. || 1 || O my mind, be lovingly attuned to the Name of the Lord, Har, Har. Chanting the Name of the Lord, it seems so sweet to the mind, O Siblings of Destiny; the Gurmukhs obtain a place in the Court of the Lord. || Pause || Without the Guru, love for the Lord does not well up, O Siblings of Destiny; the self-willed manmukhs are engrossed in the love of duality. Actions performed by the manmukh are like the threshing of the chaff — they obtain nothing for their efforts. || 2 || Meeting the Guru, the Naam comes to permeate the mind, O Siblings of Destiny, with true love and affection. He always sings the Glorious Praises of the Lord, O Siblings of Destiny, with infinite love for the Guru. || 3 || How blessed and approved is his coming into the world, O Siblings of Destiny, who focuses his mind on serving the Guru. O Nanak, the Name of the Lord is obtained, O Siblings of Destiny, through the Word of the Guru’s Shabad, and we merge with the Lord. || 4 || 8 |--- Send in a voice message: https://podcasters.spotify.com/pod/show/gsjhampur/message

View Details

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।:ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।SHALOK:The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||--- Send in a voice message: https://podcasters.spotify.com/pod/show/gsjhampur/message

View Details

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥ ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ ॥ ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ ॥ ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ ॥ ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ ਅਵਰੁ ਨ ਕੋਇ ॥ ਪ੍ਰੀਤਮ ਚਰਣੀ ਜੋ ਲਗੇ ਤਿਨ ਕੀ ਨਿਰਮਲ ਸੋਇ ॥ ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ ॥ ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ ॥੩॥ ਅਰਥ: (ਵੈਸਾਖੀ ਵਾਲਾ ਦਿਨ ਹਰੇਕ ਇਸਤ੍ਰੀ ਮਰਦ ਵਾਸਤੇ ਰੀਝਾਂ ਵਾਲਾ ਦਿਨ ਹੁੰਦਾ ਹੈ, ਪਰ) ਵੈਸਾਖ ਵਿਚ ਉਹਨਾਂ ਇਸਤ੍ਰੀਆਂ ਦਾ ਦਿਲ ਕਿਵੇਂ ਖਲੋਵੇ ਜੋ ਪਤੀ ਤੋਂ ਵਿੱਛੁੜੀਆਂ ਪਈਆਂ ਹਨ, ਜਿਨ੍ਹਾਂ ਦੇ ਅੰਦਰ ਪਿਆਰ (ਦੇ ਪ੍ਰਗਟਾਵੇ) ਦੀ ਅਣਹੋਂਦ ਹੈ, (ਇਸ ਤਰ੍ਹਾਂ ਉਸ ਜੀਵ ਨੂੰ ਧੀਰਜ ਕਿਵੇਂ ਆਵੇ ਜਿਸ ਨੂੰ) ਸੱਜਣ-ਪ੍ਰਭੂ ਵਿਸਾਰ ਕੇ ਮਨ-ਮੋਹਣੀ ਮਾਇਆ ਚੰਬੜੀ ਹੋਈ ਹੈ?ਨਾਹ ਪੁਤ੍ਰ, ਨਾਹ ਇਸਤ੍ਰੀ, ਨਾਹ ਧਨ, ਕੋਈ ਭੀ ਮਨੁੱਖ ਦੇ ਨਾਲ ਨਹੀਂ ਨਿਭਦਾ ਇਕ ਅਬਿਨਾਸੀ ਪਰਮਾਤਮਾ ਹੀ ਅਸਲ ਸਾਥੀ ਹੈ। ਨਾਸਵੰਤ ਧੰਧੇ ਦਾ ਮੋਹ (ਸਾਰੀ ਲੁਕਾਈ ਨੂੰ ਹੀ) ਵਿਆਪ ਰਿਹਾ ਹੈ, (ਮਾਇਆ ਦੇ ਮੋਹ ਵਿਚ) ਮੁੜ ਮੁੜ ਫਸ ਕੇ ਸਾਰੀ ਲੁਕਾਈ ਹੀ (ਆਤਮਕ ਮੌਤੇ) ਮਰ ਰਹੀ ਹੈ। ਇਕ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਹੋਰ ਜਿਤਨੇ ਭੀ ਕਰਮ ਇਥੇ ਕਰੀਦੇ ਹਨ, ਉਹ ਸਾਰੇ ਮਰਨ ਤੋਂ ਪਹਿਲਾਂ ਹੀ ਖੋਹ ਲਏ ਜਾਂਦੇ ਹਨ (ਭਾਵ, ਉਹ ਉੱਚੇ ਆਤਮਕ ਜੀਵਨ ਦਾ ਅੰਗ ਨਹੀਂ ਬਣ ਸਕਦੇ) ।ਪਿਆਰ-ਸਰੂਪ ਪ੍ਰਭੂ ਨੂੰ ਵਿਸਾਰ ਕੇ ਖ਼ੁਆਰੀ ਹੀ ਹੁੰਦੀ ਹੈ, ਪਰਮਾਤਮਾ ਤੋਂ ਬਿਨਾ ਜਿੰਦ ਦਾ ਹੋਰ ਕੋਈ ਸਾਥੀ ਹੀ ਨਹੀਂ ਹੁੰਦਾ। ਪ੍ਰਭੂ ਪ੍ਰੀਤਮ ਦੀ ਚਰਨੀਂ ਜੇਹੜੇ ਬੰਦੇ ਲਗਦੇ ਹਨ, ਉਹਨਾਂ ਦੀ (ਲੋਕ ਪਰਲੋਕ ਵਿਚ) ਭਲੀ ਸੋਭਾ ਹੁੰਦੀ ਹੈ।ਹੇ ਪ੍ਰਭੂ! (ਤੇਰੇ ਦਰ ਤੇ) ਮੇਰੀ ਬੇਨਤੀ ਹੈ ਕਿ ਮੈਨੂੰ ਤੇਰਾ ਦਿਲ-ਰੱਜਵਾਂ ਮਿਲਾਪ ਨਸੀਬ ਹੋਵੇ। (ਰੁੱਤ ਫਿਰਨ ਨਾਲ ਚੁਫੇਰੇ ਬਨਸਪਤੀ ਪਈ ਸੁਹਾਵਣੀ ਹੋ ਜਾਏ, ਪਰ) ਜਿੰਦ ਨੂੰ ਵੈਸਾਖ ਦਾ ਮਹੀਨਾ ਤਦੋਂ ਹੀ ਸੋਹਣਾ ਲੱਗ ਸਕਦਾ ਹੈ ਜੇ ਹਰੀ ਸੰਤ-ਪ੍ਰਭੂ ਮਿਲ ਪਏ।3।BAARAH MAAHAA ~ THE TWELVE MONTHS: MAAJH, FIFTH MEHL, FOURTH HOUSE:ONE UNIVERSAL CREATOR GOD. BY THE GRACE OF THE TRUE GURU:In the month of Vaisaakh, how can the bride be patient? She is separated from her Beloved. She has forgotten the Lord, her Life-companion, her Master; she has become attached to Maya, the deceitful one. Neither son, nor spouse, nor wealth shall go along with you—only the Eternal Lord. Entangled and enmeshed in the love of false occupations, the whole world is perishing. Without the Naam, the Name of the One Lord, they lose their lives in the hereafter. Forgetting the Merciful Lord, they are ruined. Without God, there is no other at all. Pure is the reputation of those who are attached to the Feet of the Beloved Lord. Nanak makes this prayer to God: “Please, come and unite me with Yourself.” The month of Vaisaakh is beautiful and pleasant, when the Saint causes me to meet the Lord. || 3 ||--- Send in a voice message: https://podcasters.spotify.com/pod/show/gsjhampur/message

View Details

The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥  ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥  ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧। ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646} ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨। ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥  ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥  ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।  SHALOK, THIRD MEHL:  O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||--- Send in a voice message: https://podcasters.spotify.com/pod/show/gsjhampur/message

View Details

ਵਡਹੰਸੁ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥ਅਰਥ: ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਹੇ ਹਰੀ! ਤੇਰਾ ਦਰਸਨ ਕਰ ਸਕਾਂ। (ਇਸ ਵਾਸਤੇ) ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ, ਤੇ, ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ। ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ, ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ।੧।ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭ ਸਾਚੇ ਭਾਵਾ ॥ ਸੋ ਪਿਰੁ ਪਿਆਰਾ ਮੈ ਨਦਰਿ ਨ ਦੇਖੈ ਹਉ ਕਿਉ ਕਰਿ ਧੀਰਜੁ ਪਾਵਾ ॥ ਜਿਸੁ ਕਾਰਣਿ ਹਉ ਸੀਗਾਰੁ ਸੀਗਾਰੀ ਸੋ ਪਿਰੁ ਰਤਾ ਮੇਰਾ ਅਵਰਾ ॥ ਨਾਨਕ ਧਨੁ ਧੰਨੁ ਧੰਨੁ ਸੋਹਾਗਣਿ ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥੨॥ ਅਰਥ: ਮੈਂ ਪ੍ਰਭੂ-ਪਤੀ ਮਿਲਣ ਦੀ ਖ਼ਾਤਰ ਸਾਰੇ ਵੇਸ (ਧਾਰਮਿਕ ਪਹਿਰਾਵੇ ਆਦਿਕ) ਕਰਦੀ ਹਾਂ, ਤਾਂ ਕਿ ਮੈਂ ਉਸ ਸਦਾ ਕਾਇਮ ਰਹਿਣ ਵਾਲੇ ਹਰੀ ਪ੍ਰਭੂ ਨੂੰ ਪਸੰਦ ਆ ਜਾਵਾਂ। ਪਰ ਉਹ ਪਿਆਰਾ ਪ੍ਰਭੂ ਮੇਰੇ ਵਲ (ਮੇਰੇ ਇਹਨਾਂ ਵੇਸਾਂ ਵਲ) ਨਿਗਾਹ ਕਰ ਕੇ ਭੀ ਨਹੀਂ ਤੱਕਦਾ, (ਤਾਂ ਫਿਰ ਇਹਨਾਂ ਬਾਹਰਲੇ ਵੇਸਾਂ ਨਾਲ) ਮੈਂ ਕਿਵੇਂ ਸ਼ਾਂਤੀ ਹਾਸਲ ਕਰ ਸਕਦੀ ਹਾਂ? ਜਿਸ ਪ੍ਰਭੂ-ਪਤੀ ਦੀ ਖ਼ਾਤਰ ਮੈਂ (ਇਹ ਬਾਹਰਲਾ) ਸਿੰਗਾਰ ਕਰਦੀ ਹਾਂ, ਮੇਰਾ ਉਹ ਪ੍ਰਭੂ-ਪਤੀ ਤਾਂ ਹੋਰਨਾਂ (ਅੰਦਰਲੇ ਆਤਮਕ ਸੁਹਜਾਂ) ਵਿਚ ਪ੍ਰਸੰਨ ਹੁੰਦਾ ਹੈ। ਹੇ ਨਾਨਕ! ਆਖ-) ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਭਾਗਾਂ ਵਾਲੀ ਹੈ ਜਿਸ ਨੇ ਉਸ ਸਦਾ ਕਾਇਮ ਰਹਿਣ ਵਾਲੇ ਸੁੰਦਰ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ।੨।ਹਉ ਜਾਇ ਪੁਛਾ ਸੋਹਾਗ ਸੁਹਾਗਣਿ ਤੁਸੀ ਕਿਉ ਪਿਰੁ ਪਾਇਅੜਾ ਪ੍ਰਭੁ ਮੇਰਾ ॥ ਮੈ ਊਪਰਿ ਨਦਰਿ ਕਰੀ ਪਿਰਿ ਸਾਚੈ ਮੈ ਛੋਡਿਅੜਾ ਮੇਰਾ ਤੇਰਾ ॥ ਸਭੁ ਮਨੁ ਤਨੁ ਜੀਉ ਕਰਹੁ ਹਰਿ ਪ੍ਰਭ ਕਾ ਇਤੁ ਮਾਰਗਿ ਭੈਣੇ ਮਿਲੀਐ ॥ ਆਪਨੜਾ ਪ੍ਰਭੁ ਨਦਰਿ ਕਰਿ ਦੇਖੈ ਨਾਨਕ ਜੋਤਿ ਜੋਤੀ ਰਲੀਐ ॥੩॥ਅਰਥ: ਪ੍ਰਭੂ-ਖਸਮ ਦੀ ਪਿਆਰੀ (ਜੀਵ-ਇਸਤ੍ਰੀ) ਨੂੰ ਮੈਂ ਜਾ ਕੇ ਪੁੱਛਦੀ ਹਾਂ-(ਹੇ ਭੈਣ!) ਤੂੰ ਪਿਆਰਾ ਪ੍ਰਭੂ-ਪਤੀ ਕਿਵੇਂ ਲੱਭਾ? (ਉਹ ਉੱਤਰ ਦੇਂਦੀ ਹੈ-ਹੇ ਭੈਣ!) ਸਦਾ ਕਾਇਮ ਰਹਿਣ ਵਾਲੇ ਪ੍ਰਭੂ-ਪਤੀ ਨੇ ਮੇਰੇ ਉਤੇ ਮੇਹਰ ਦੀ ਨਜ਼ਰ ਕੀਤੀ, ਤਾਂ ਮੈਂ ਮੇਰ-ਤੇਰ (=ਵਿਤਕਰਾ) ਛੱਡ ਦਿੱਤੀ। ਹੇ ਭੈਣ! ਆਪਣਾ ਮਨ, ਆਪਣਾ ਸਰੀਰ, ਆਪਣੀ ਜਿੰਦ-ਸਭ ਕੁਝ ਪ੍ਰਭੂ ਦੇ ਹਵਾਲੇ ਕਰ ਦਿਉ-ਇਸ ਰਾਹ ਉਤੇ ਤੁਰਿਆਂ ਹੀ ਉਸ ਨੂੰ ਮਿਲ ਸਕੀਦਾ ਹੈ। ਹੇ ਨਾਨਕ! ਆਖ-ਹੇ ਭੈਣ!) ਪਿਆਰਾ ਪ੍ਰਭੂ ਜਿਸ ਜੀਵ ਨੂੰ ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦੀ ਜਿੰਦ ਪ੍ਰਭੂ ਦੀ ਜੋਤਿ ਨਾਲ ਇਕ-ਮਿਕ ਹੋ ਜਾਂਦੀ ਹੈ।੩।ਜੋ ਹਰਿ ਪ੍ਰਭ ਕਾ ਮੈ ਦੇਇ ਸਨੇਹਾ ਤਿਸੁ ਮਨੁ ਤਨੁ ਅਪਣਾ ਦੇਵਾ ॥ ਨਿਤ ਪਖਾ ਫੇਰੀ ਸੇਵ ਕਮਾਵਾ ਤਿਸੁ ਆਗੈ ਪਾਣੀ ਢੋਵਾਂ ॥ ਨਿਤ ਨਿਤ ਸੇਵ ਕਰੀ ਹਰਿ ਜਨ ਕੀ ਜੋ ਹਰਿ ਹਰਿ ਕਥਾ ਸੁਣਾਏ ॥ ਧਨੁ ਧੰਨੁ ਗੁਰੂ ਗੁਰ ਸਤਿਗੁਰੁ ਪੂਰਾ ਨਾਨਕ ਮਨਿ ਆਸ ਪੁਜਾਏ ॥੪॥ਅਰਥ: ਜੇਹੜਾ (ਗੁਰਮੁਖਿ) ਮੈਨੂੰ ਹਰੀ-ਪ੍ਰਭੂ (ਦੀ ਸਿਫ਼ਤਿ-ਸਾਲਾਹ) ਦਾ ਸੁਨੇਹਾ ਦੇਵੇ, ਮੈਂ ਆਪਣਾ ਮਨ ਆਪਣਾ ਹਿਰਦਾ ਉਸ ਦੇ ਹਵਾਲੇ ਕਰਨ ਨੂੰ ਤਿਆਰ ਹਾਂ; ਮੈਂ ਸਦਾ ਉਸ ਨੂੰ ਪੱਖਾ ਝੱਲਣ ਨੂੰ ਤਿਆਰ ਹਾਂ, ਉਸ ਦੀ ਸੇਵਾ ਕਰਨ ਨੂੰ ਤਿਆਰ ਹਾਂ, ਤੇ, ਉਸ ਦੇ ਵਾਸਤੇ ਪਾਣੀ ਢੋਣ ਨੂੰ ਤਿਆਰ ਹਾਂ। ਪਰਮਾਤਮਾ ਦਾ ਜੇਹੜਾ ਭਗਤ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਏ, ਮੈਂ ਉਸ ਦੀ ਸੇਵਾ ਕਰਨ ਨੂੰ ਸਦਾ ਤਿਆਰ ਹਾਂ ਸਦਾ ਤਿਆਰ ਹਾਂ। ਹੇ ਨਾਨਕ! ਆਖ-) ਧੰਨ ਹੈ ਮੇਰਾ ਗੁਰੂ, ਸ਼ਾਬਾਸ਼ ਹੈ ਮੇਰੇ ਪੂਰੇ ਗੁਰੂ ਨੂੰ, ਜੇਹੜਾ ਮੇਰੇ ਮਨ ਵਿਚ (ਪ੍ਰਭੂ-ਮਿਲਾਪ ਦੀ ਟਿਕੀ ਹੋਈ) ਆਸ ਪੂਰੀ ਕਰਦਾ ਹੈ।੪।ਗੁਰੁ ਸਜਣੁ ਮੇਰਾ ਮੇਲਿ ਹਰੇ ਜਿਤੁ ਮਿਲਿ ਹਰਿ ਨਾਮੁ ਧਿਆਵਾ ॥ ਗੁਰ ਸਤਿਗੁਰ ਪਾਸਹੁ ਹਰਿ ਗੋਸਟਿ ਪੂਛਾਂ ਕਰਿ ਸਾਂਝੀ ਹਰਿ ਗੁਣ ਗਾਵਾਂ ॥ ਗੁਣ ਗਾਵਾ ਨਿਤ ਨਿਤ ਸਦ ਹਰਿ ਕੇ ਮਨੁ ਜੀਵੈ ਨਾਮੁ ਸੁਣਿ ਤੇਰਾ ॥ ਨਾਨਕ ਜਿਤੁ ਵੇਲਾ ਵਿਸਰੈ ਮੇਰਾ ਸੁਆਮੀ ਤਿਤੁ ਵੇਲੈ ਮਰਿ ਜਾਇ ਜੀਉ ਮੇਰਾ ॥੫॥ਅਰਥ: ਹੇ ਹਰੀ! ਮੈਨੂੰ ਮੇਰਾ ਮਿੱਤਰ ਗੁਰੂ ਮਿਲਾ, ਜਿਸ (ਦੇ ਚਰਨਾਂ) ਵਿਚ ਲੀਨ ਹੋ ਕੇ ਮੈਂ ਹਰਿ-ਨਾਮ ਸਿਮਰਦਾ ਰਹਾਂ, ਗੁਰੂ ਪਾਸੋਂ ਮੈਂ ਹਰਿ-ਮਿਲਾਪ (ਦੀਆਂ ਗੱਲਾਂ) ਪੁੱਛਦਾ ਰਹਾਂ, ਗੁਰੂ ਦੀ ਸੰਗਤਿ ਕਰ ਕੇ ਮੈਂ ਹਰਿ-ਗੁਣ ਗਾਂਦਾ ਰਹਾਂ। (ਗੁਰੂ ਦੇ ਮਿਲਾਪ ਦੀ ਬਰਕਤਿ ਨਾਲ) ਮੈਂ ਸਦਾ ਹੀ ਸਦਾ ਹੀ ਹਰੀ ਦੇ ਗੁਣ ਗਾਂਦਾ ਰਹਾਂ। ਹੇ ਹਰੀ! ਤੇਰਾ ਨਾਮ ਸੁਣ ਕੇ ਮੇਰਾ ਮਨ ਆਤਮਕ ਜੀਵਨ ਪ੍ਰਾਪਤ ਕਰਦਾ ਹੈ। ਹੇ ਨਾਨਕ! ਆਖ-) ਜਦੋਂ ਮੈਨੂੰ ਮੇਰਾ ਮਾਲਕ-ਪ੍ਰਭੂ ਭੁੱਲ ਜਾਂਦਾ ਹੈ, ਉਸ ਵੇਲੇ ਮੇਰੀ ਜਿੰਦ ਆਤਮਕ ਮੌਤੇ ਮਰ ਜਾਂਦੀ ਹੈ।੫।ਹਰਿ ਵੇਖਣ ਕਉ ਸਭੁ ਕੋਈ ਲੋਚੈ ਸੋ ਵੇਖੈ ਜਿਸੁ ਆਪਿ ਵਿਖਾਲੇ ॥ ਜਿਸ ਨੋ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਹਰਿ ਸਦਾ ਸਮਾਲੇ ॥ ਸੋ ਹਰਿ ਹਰਿ ਨਾਮੁ ਸਦਾ ਸਦਾ ਸਮਾਲੇ ਜਿਸੁ ਸਤਗੁਰੁ ਪੂਰਾ ਮੇਰਾ ਮਿਲਿਆ ॥ ਨਾਨਕ ਹਰਿ ਜਨ ਹਰਿ ਇਕੇ ਹੋਏ ਹਰਿ ਜਪਿ ਹਰਿ ਸੇਤੀ ਰਲਿਆ ॥੬॥੧॥੩॥ਅਰਥ: ਪਰਮਾਤਮਾ ਦਾ ਦਰਸਨ ਕਰਨ ਵਾਸਤੇ ਹਰੇਕ ਜੀਵ ਤਾਂਘ ਤਾਂ ਕਰ ਲੈਂਦਾ ਹੈ, ਪਰ ਉਹੀ ਮਨੁੱਖ ਦਰਸਨ ਕਰ ਸਕਦਾ ਹੈ ਜਿਸ ਨੂੰ ਪਰਮਾਤਮਾ ਆਪ ਦਰਸਨ ਕਰਾਂਦਾ ਹੈ। ਪਿਆਰਾ ਪ੍ਰਭੂ ਜਿਸ ਮਨੁੱਖ ਉੱਤੇ ਮੇਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਸਦਾ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ। (ਹੇ ਭਾਈ!) ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਮਨੁੱਖ ਪਰਮਾਤਮਾ ਦਾ ਨਾਮ ਸਦਾ ਆਪਣੇ ਹਿਰਦੇ ਵਿਚ ਵਸਾਂਦਾ ਹੈ। ਹੇ ਨਾਨਕ! ਮਨੁੱਖ ਪਰਮਾਤਮਾ ਦਾ ਨਾਮ ਜਪ ਜਪ ਕੇ ਪਰਮਾਤਮ--- Send in a voice message: https://podcasters.spotify.com/pod/show/gsjhampur/message

View Details

ਬਿਹਾਗੜਾ ਮਹਲਾ ੫ ॥ ਹਰਿ ਚਰਣ ਸਰੋਵਰ ਤਹ ਕਰਹੁ ਨਿਵਾਸੁ ਮਨਾ ॥ ਕਰਿ ਮਜਨੁ ਹਰਿ ਸਰੇ ਸਭਿ ਕਿਲਬਿਖ ਨਾਸੁ ਮਨਾ ॥ ਕਰਿ ਸਦਾ ਮਜਨੁ ਗੋਬਿੰਦ ਸਜਨੁ ਦੁਖ ਅੰਧੇਰਾ ਨਾਸੇ ॥ ਜਨਮ ਮਰਣੁ ਨ ਹੋਇ ਤਿਸ ਕਉ ਕਟੈ ਜਮ ਕੇ ਫਾਸੇ ॥ ਮਿਲੁ ਸਾਧਸੰਗੇ ਨਾਮ ਰੰਗੇ ਤਹਾ ਪੂਰਨ ਆਸੋ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਹਰਿ ਚਰਣ ਕਮਲ ਨਿਵਾਸੋ ॥੧॥ਅਰਥ: ਹੇ ਮੇਰੇ ਮਨ! ਪਰਮਾਤਮਾ ਦੇ ਚਰਨ (ਮਾਨੋ) ਸੁੰਦਰ ਤਾਲਾਬ ਹੈ, ਉਸ ਵਿਚ ਤੂੰ (ਸਦਾ) ਟਿਕਿਆ ਰਹੁ। ਹੇ ਮਨ! ਪਰਮਾਤਮਾ (ਦੀ ਸਿਫ਼ਤਿ-ਸਾਲਾਹ) ਦੇ ਤਾਲਾਬ ਵਿਚ ਇਸ਼ਨਾਨ ਕਰਿਆ ਕਰ, ਤੇਰੇ ਸਾਰੇ ਪਾਪਾਂ ਦਾ ਨਾਸ ਹੋ ਜਾਇਗਾ। ਹੇ ਮਨ! ਸਦਾ (ਹਰਿ-ਸਰ ਵਿਚ) ਇਸ਼ਨਾਨ ਕਰਦਾ ਰਿਹਾ ਕਰ। (ਜੇਹੜਾ ਮਨੁੱਖ ਇਹ ਇਸ਼ਨਾਨ ਕਰਦਾ ਹੈ) ਮਿੱਤਰ ਪ੍ਰਭੂ ਉਸ ਦੇ ਸਾਰੇ ਦੁੱਖ ਨਾਸ ਕਰ ਦੇਂਦਾ ਹੈ ਉਸ ਦਾ ਮੋਹ ਦਾ ਹਨੇਰਾ ਦੂਰ ਕਰ ਦੇਂਦਾ ਹੈ। ਉਸ ਮਨੁੱਖ ਨੂੰ ਜਨਮ-ਮਰਨ ਦਾ ਗੇੜ ਨਹੀਂ ਭੁਗਤਣਾ ਪੈਂਦਾ, ਮਿੱਤਰ-ਪ੍ਰਭੂ ਉਸ ਦੀਆਂ ਜਮ ਦੀਆਂ ਫਾਹੀਆਂ (ਆਤਮਕ ਮੌਤ ਲਿਆਉਣ ਵਾਲੀਆਂ ਫਾਹੀਆਂ) ਕੱਟ ਦੇਂਦਾ ਹੈ। ਹੇ ਮਨ! ਸਾਧ ਸੰਗਤਿ ਵਿਚ ਮਿਲ, ਪਰਮਾਤਮਾ ਦੇ ਨਾਮ-ਰੰਗ ਵਿਚ ਜੁੜਿਆ ਕਰ, ਸਾਧ ਸੰਗਤਿ ਵਿਚ ਹੀ ਤੇਰੀ ਹਰੇਕ ਆਸ ਪੂਰੀ ਹੋਵੇਗੀ।ਨਾਨਕ ਬੇਨਤੀ ਕਰਦਾ ਹੈ-ਹੇ ਹਰੀ! ਕਿਰਪਾ ਕਰ, ਤੇਰੇ ਸੋਹਣੇ ਕੋਮਲ ਚਰਨਾਂ ਵਿਚ ਮੇਰਾ ਮਨ ਸਦਾ ਟਿਕਿਆ ਰਹੇ।੧।ਤਹ ਅਨਦ ਬਿਨੋਦ ਸਦਾ ਅਨਹਦ ਝੁਣਕਾਰੋ ਰਾਮ ॥ ਮਿਲਿ ਗਾਵਹਿ ਸੰਤ ਜਨਾ ਪ੍ਰਭ ਕਾ ਜੈਕਾਰੋ ਰਾਮ ॥ ਮਿਲਿ ਸੰਤ ਗਾਵਹਿ ਖਸਮ ਭਾਵਹਿ ਹਰਿ ਪ੍ਰੇਮ ਰਸ ਰੰਗਿ ਭਿੰਨੀਆ ॥ ਹਰਿ ਲਾਭੁ ਪਾਇਆ ਆਪੁ ਮਿਟਾਇਆ ਮਿਲੇ ਚਿਰੀ ਵਿਛੁੰਨਿਆ ॥ ਗਹਿ ਭੁਜਾ ਲੀਨੇ ਦਇਆ ਕੀਨ੍ਹ੍ਹੇ ਪ੍ਰਭ ਏਕ ਅਗਮ ਅਪਾਰੋ ॥ ਬਿਨਵੰਤਿ ਨਾਨਕ ਸਦਾ ਨਿਰਮਲ ਸਚੁ ਸਬਦੁ ਰੁਣ ਝੁਣਕਾਰੋ ॥੨॥ਅਰਥ: ਸਾਧ ਸੰਗਤਿ ਵਿਚ ਸਦਾ ਆਤਮਕ ਆਨੰਦ ਤੇ ਖ਼ੁਸ਼ੀਆਂ ਦੀ (ਮਾਨੋ) ਇਕ-ਰਸ ਰੌ ਚਲੀ ਰਹਿੰਦੀ ਹੈ। ਸਾਧ ਸੰਗਤਿ ਵਿਚ ਸੰਤ ਜਨ ਮਿਲ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਹਿੰਦੇ ਹਨ। ਸੰਤ ਜਨ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ, ਉਹ ਖ਼ਸਮ-ਪ੍ਰਭੂ ਨੂੰ ਪਿਆਰੇ ਲੱਗਦੇ ਹਨ, ਉਹਨਾਂ ਦੀ ਸੁਰਤਿ ਪਰਮਾਤਮਾ ਦੇ ਪ੍ਰੇਮ-ਰਸ ਦੇ ਰੰਗ ਵਿਚ ਭਿੱਜੀ ਰਹਿੰਦੀ ਹੈ। ਉਹ (ਇਸ ਮਨੁੱਖਾ ਜਨਮ ਵਿਚ) ਪਰਮਾਤਮਾ ਦੇ ਨਾਮ ਦੀ ਖੱਟੀ ਖੱਟਦੇ ਹਨ, (ਆਪਣੇ ਅੰਦਰੋਂ) ਆਪਾ-ਭਾਵ ਮਿਟਾ ਲੈਂਦੇ ਹਨ, ਚਿਰਾਂ ਤੋਂ ਵਿਛੁੜੇ ਹੋਏ (ਮੁੜ ਪਰਮਾਤਮਾ ਨੂੰ) ਮਿਲ ਪੈਂਦੇ ਹਨ। ਅਪਹੁੰਚ ਤੇ ਬੇਅੰਤ ਪਰਮਾਤਮਾ ਉਹਨਾਂ ਉਤੇ ਦਇਆ ਕਰਦਾ ਹੈ, (ਉਹਨਾਂ ਦੀ) ਬਾਂਹ ਫੜ ਕੇ (ਉਹਨਾਂ ਨੂੰ) ਆਪਣੇ ਬਣਾ ਲੈਂਦਾ ਹੈ। ਨਾਨਕ ਬੇਨਤੀ ਕਰਦਾ ਹੈ-ਉਹ ਸੰਤ ਜਨ ਸਦਾ ਲਈ ਪਵਿਤ੍ਰ ਜੀਵਨ ਵਾਲੇ ਹੋ ਜਾਂਦੇ ਹਨ, ਪਰਮਾਤਮਾ ਦੀ ਸਿਫ਼ਤਿ ਸਾਲਾਹ ਦੀ ਬਾਣੀ ਉਹਨਾਂ ਦੇ ਅੰਦਰ ਮਿੱਠੀ ਮਿੱਠੀ ਰੌ ਚਲਾਈ ਰੱਖਦੀ ਹੈ।੨।ਸੁਣਿ ਵਡਭਾਗੀਆ ਹਰਿ ਅੰਮ੍ਰਿਤ ਬਾਣੀ ਰਾਮ ॥ ਜਿਨ ਕਉ ਕਰਮਿ ਲਿਖੀ ਤਿਸੁ ਰਿਦੈ ਸਮਾਣੀ ਰਾਮ ॥ ਅਕਥ ਕਹਾਣੀ ਤਿਨੀ ਜਾਣੀ ਜਿਸੁ ਆਪਿ ਪ੍ਰਭੁ ਕਿਰਪਾ ਕਰੇ ॥ ਅਮਰੁ ਥੀਆ ਫਿਰਿ ਨ ਮੂਆ ਕਲਿ ਕਲੇਸਾ ਦੁਖ ਹਰੇ ॥ ਹਰਿ ਸਰਣਿ ਪਾਈ ਤਜਿ ਨ ਜਾਈ ਪ੍ਰਭ ਪ੍ਰੀਤਿ ਮਨਿ ਤਨਿ ਭਾਣੀ ॥ ਬਿਨਵੰਤਿ ਨਾਨਕ ਸਦਾ ਗਾਈਐ ਪਵਿਤ੍ਰ ਅੰਮ੍ਰਿਤ ਬਾਣੀ ॥੩॥ ਅਰਥ: ਹੇ ਭਾਗਾਂ ਵਾਲੇ! ਆਤਮਕ ਜੀਵਨ ਦੇਣ ਵਾਲੀ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਸਦਾ ਸੁਣਿਆ ਕਰ। ਇਹ ਬਾਣੀ ਉਸ ਉਸ (ਵਡ-ਭਾਗੀ) ਦੇ ਹਿਰਦੇ ਵਿਚ ਵੱਸਦੀ ਹੈ ਜਿਨ੍ਹਾਂ ਦੇ ਮੱਥੇ ਉਤੇ ਪਰਮਾਤਮਾ ਦੀ ਬਖ਼ਸ਼ਸ਼ ਨਾਲ ਇਸ ਦੀ ਪ੍ਰਾਪਤੀ ਦਾ ਲੇਖ ਲਿਖਿਆ ਹੁੰਦਾ ਹੈ। ਜਿਸ ਜਿਸ ਮਨੁੱਖ ਉੱਤੇ ਪ੍ਰਭੂ ਆਪ ਕਿਰਪਾ ਕਰਦਾ ਹੈ ਉਹ ਬੰਦੇ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਸਾਂਝ ਪਾਂਦੇ ਹਨ।(ਜੇਹੜਾ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਨਾਲ ਸਾਂਝ ਪਾਂਦਾ ਹੈ) ਉਹ ਅਟੱਲ ਆਤਮਕ ਜੀਵਨ ਵਾਲਾ ਹੋ ਜਾਂਦਾ ਹੈ, ਉਹ ਮੁੜ ਕਦੇ ਆਤਮਕ ਮੌਤ ਨਹੀਂ ਸਹੇੜਦਾ, ਉਹ (ਆਪਣੇ ਅੰਦਰੋਂ) ਸਾਰੇ ਦੁੱਖ ਕਲੇਸ਼ ਝਗੜੇ ਦੂਰ ਕਰ ਲੈਂਦਾ ਹੈ, ਉਹ ਮਨੁੱਖ ਉਸ ਪਰਮਾਤਮਾ ਦੀ ਸਰਨ ਪ੍ਰਾਪਤ ਕਰ ਲੈਂਦਾ ਹੈ ਜੇਹੜਾ ਕਦੇ ਛੱਡ ਕੇ ਨਹੀਂ ਜਾਂਦਾ, ਉਸ ਮਨੁੱਖ ਦੇ ਮਨ ਵਿਚ, ਹਿਰਦੇ ਵਿਚ ਪ੍ਰਭੂ ਦੀ ਪ੍ਰੀਤਿ ਪਿਆਰੀ ਲੱਗਣ ਲੱਗ ਪੈਂਦੀ ਹੈ। ਨਾਨਕ ਬੇਨਤੀ ਕਰਦਾ ਹੈ-(ਹੇ ਭਾਈ!) ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਪਵਿਤ੍ਰ ਬਾਣੀ ਸਦਾ ਗਾਣੀ ਚਾਹੀਦੀ ਹੈ।੩।ਮਨ ਤਨ ਗਲਤੁ ਭਏ ਕਿਛੁ ਕਹਣੁ ਨ ਜਾਈ ਰਾਮ ॥ ਜਿਸ ਤੇ ਉਪਜਿਅੜਾ ਤਿਨਿ ਲੀਆ ਸਮਾਈ ਰਾਮ ॥ ਮਿਲਿ ਬ੍ਰਹਮ ਜੋਤੀ ਓਤਿ ਪੋਤੀ ਉਦਕੁ ਉਦਕਿ ਸਮਾਇਆ ॥ ਜਲਿ ਥਲਿ ਮਹੀਅਲਿ ਏਕੁ ਰਵਿਆ ਨਹ ਦੂਜਾ ਦ੍ਰਿਸਟਾਇਆ ॥ ਬਣਿ ਤ੍ਰਿਣਿ ਤ੍ਰਿਭਵਣਿ ਪੂਰਿ ਪੂਰਨ ਕੀਮਤਿ ਕਹਣੁ ਨ ਜਾਈ ॥ ਬਿਨਵੰਤਿ ਨਾਨਕ ਆਪਿ ਜਾਣੈ ਜਿਨਿ ਏਹ ਬਣਤ ਬਣਾਈ ॥੪॥੨॥੫॥ ਅਰਥ: ('ਅੰਮ੍ਰਿਤ ਬਾਣੀ' ਦੀ ਬਰਕਤਿ ਨਾਲ ਮਨੁੱਖ ਦਾ) ਮਨ ਤੇ ਹਿਰਦਾ (ਪਰਮਾਤਮਾ ਦੀ ਯਾਦ ਵਿਚ ਇਸ ਤਰ੍ਹਾਂ) ਮਸਤ ਹੋ ਜਾਂਦਾ ਹੈ ਕਿ (ਇਸ ਦੀ ਬਾਬਤ) ਕੁਝ ਦੱਸਿਆ ਨਹੀਂ ਜਾ ਸਕਦਾ, (ਬੱਸ! ਇਹ ਹੀ ਕਿਹਾ ਜਾ ਸਕਦਾ ਹੈ ਕਿ) ਜਿਸ ਪਰਮਾਤਮਾ ਤੋਂ ਉਹ ਪੈਦਾ ਹੋਇਆ ਸੀ ਉਸ ਨੇ (ਉਸ ਨੂੰ) ਆਪਣੇ ਵਿਚ ਮਿਲਾ ਲਿਆ। ਤਾਣੇ ਪੇਟੇ ਵਾਂਗ ਪਰਮਾਤਮਾ ਦੀ ਜੋਤਿ ਵਿਚ ਮਿਲ ਕੇ (ਉਹ ਇਉਂ ਹੋ ਗਿਆ ਜਿਵੇਂ) ਪਾਣੀ ਵਿਚ ਪਾਣੀ ਮਿਲ ਜਾਂਦਾ ਹੈ। (ਫਿਰ ਉਸ ਮਨੁੱਖ ਨੂੰ) ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ, ਇਕ ਪਰਮਾਤਮਾ ਹੀ ਮੌਜੂਦ ਦਿੱਸਦਾ ਹੈ (ਉਸ ਤੋਂ ਬਿਨਾ) ਕੋਈ ਹੋਰ ਨਹੀਂ ਦਿੱਸਦਾ। ਉਸ ਮਨੁੱਖ ਨੂੰ ਪਰਮਾਤਮਾ ਜੰਗਲ ਵਿਚ, ਘਾਹ (ਦੇ ਹਰੇਕ ਤੀਲੇ) ਵਿਚ, ਸਾਰੇ ਸੰਸਾਰ ਵਿਚ ਵਿਆਪਕ ਜਾਪਦਾ ਹੈ (ਉਸ ਮਨੁੱਖ ਦੀ ਆਤਮਕ ਅਵਸਥਾ ਦਾ) ਮੁੱਲ ਬਿਆਨ ਨਹੀਂ ਕੀਤਾ ਜਾ ਸਕਦਾ। ਨਾਨਕ ਬੇਨਤੀ ਕਰਦਾ ਹੈ-ਜਿਸ ਪਰਮਾਤਮਾ ਨੇ (ਉਸ ਮਨੁੱਖ ਦੀ ਆਤਮਕ ਅਵਸਥਾ ਦੀ) ਇਹ ਖੇਡ ਬਣਾ ਦਿੱਤੀ ਉਹ ਆਪ ਹੀ ਉਸ ਨੂੰ ਸਮਝਦਾ ਹੈ।੪।੨।੫।Bihaagraa, Fifth Mehl: The Lord’s Feet are the Pools of Ambrosial Nectar; your dwelling is there, O my mind. Take your cleansing bath in the Ambrosial Pool of the Lord, and all of your sins shall be wiped away, O my soul. Take your cleansing ever in the Lord God, O friends, and the pain of darkness shall be dispelled. Birth and death shall not touch you, and the noose of Death shall be cut away. So join the Saadh Sangat, the Company of the Holy, and be imbued with the Naam--- Send in a voice message: https://podcasters.spotify.com/pod/show/gsjhampur/message

View Details

ਸਲੋਕੁ ਮਃ ੩ ॥ ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥ਅਰਥ: ਕਈ ਜਨਮਾਂ ਦੀ ਇਸ ਮਨ ਨੂੰ ਮੈਲ ਲੱਗੀ ਹੋਈ ਹੈ ਜਿਸ ਕਰਕੇ ਇਹ ਬਹੁਤ ਹੀ ਕਾਲਾ ਹੋਇਆ ਪਿਆ ਹੈ (ਚਿੱਟਾ ਨਹੀਂ ਹੋ ਸਕਦਾ) , ਜਿਵੇਂ ਤੇਲੀ ਦੀ ਲੀਰ ਧੋਤਿਆਂ ਚਿੱਟੀ ਨਹੀਂ ਹੁੰਦੀ, ਭਾਵੇਂ ਸੌ ਵਾਰੀ ਧੋਣ ਦਾ ਜਤਨ ਕਰੋ।ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥ ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥੧॥ਅਰਥ: ਹੇ ਨਾਨਕ! ਜੇ ਗੁਰੂ ਦੀ ਕਿਰਪਾ ਨਾਲ ਮਨ ਜੀਊਂਦਾ ਹੀ ਮਰੇ ਤੇ ਮਤਿ ਬਦਲ ਕੇ (ਮਾਇਆ ਵਲੋਂ) ਉਲਟ ਹੋ ਜਾਏ, ਤਾਂ ਮੈਲ ਭੀ ਨਹੀਂ ਲੱਗਦੀ ਤੇ ਫਿਰ ਜੂਨਾਂ ਵਿਚ ਭੀ ਨਹੀਂ ਪੈਂਦਾ।੧।ਮਃ ੩ ॥ ਚਹੁ ਜੁਗੀ ਕਲਿ ਕਾਲੀ ਕਾਂਢੀ ਇਕ ਉਤਮ ਪਦਵੀ ਇਸੁ ਜੁਗ ਮਾਹਿ ॥ ਅਰਥ: ਚਹੁੰ ਜੁਗਾਂ ਵਿਚ ਕਲਜੁਗ ਹੀ ਕਾਲਾ ਆਖੀਦਾ ਹੈ, ਪਰ ਇਸ ਜੁਗ ਵਿਚ ਭੀ ਇਕ ਉੱਤਮ ਪਦਵੀ (ਮਿਲ ਸਕਦੀ) ਹੈ।ਗੁਰਮੁਖਿ ਹਰਿ ਕੀਰਤਿ ਫਲੁ ਪਾਈਐ ਜਿਨ ਕਉ ਹਰਿ ਲਿਖਿ ਪਾਹਿ ॥ ਨਾਨਕ ਗੁਰ ਪਰਸਾਦੀ ਅਨਦਿਨੁ ਭਗਤਿ ਹਰਿ ਉਚਰਹਿ ਹਰਿ ਭਗਤੀ ਮਾਹਿ ਸਮਾਹਿ ॥੨॥ ਅਰਥ: (ਉਹ ਪਦਵੀ ਇਹ ਹੈ ਕਿ) ਜਿਨ੍ਹਾਂ ਦੇ ਹਿਰਦੇ ਵਿਚ ਹਰੀ (ਭਗਤੀ-ਰੂਪ ਲੇਖ ਪਿਛਲੀ ਕੀਤੀ ਕਮਾਈ ਅਨੁਸਾਰ) ਲਿਖ ਦੇਂਦਾ ਹੈ ਉਹ ਗੁਰਮੁਖ ਹਰੀ ਦੀ ਸਿਫ਼ਤਿ (-ਰੂਪ) ਫਲ (ਇਸੇ ਜੁਗ ਵਿਚ) ਪ੍ਰਾਪਤ ਕਰਦੇ ਹਨ, ਤੇ ਹੇ ਨਾਨਕ! ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਹਰ ਰੋਜ਼ ਹਰੀ ਦੀ ਭਗਤੀ ਕਰਦੇ ਹਨ ਤੇ ਭਗਤੀ ਵਿਚ ਹੀ ਲੀਨ ਹੋ ਜਾਂਦੇ ਹਨ।੨।ਪਉੜੀ ॥ ਹਰਿ ਹਰਿ ਮੇਲਿ ਸਾਧ ਜਨ ਸੰਗਤਿ ਮੁਖਿ ਬੋਲੀ ਹਰਿ ਹਰਿ ਭਲੀ ਬਾਣਿ ॥ ਹਰਿ ਗੁਣ ਗਾਵਾ ਹਰਿ ਨਿਤ ਚਵਾ ਗੁਰਮਤੀ ਹਰਿ ਰੰਗੁ ਸਦਾ ਮਾਣਿ ॥ ਹਰਿ ਜਪਿ ਜਪਿ ਅਉਖਧ ਖਾਧਿਆ ਸਭਿ ਰੋਗ ਗਵਾਤੇ ਦੁਖਾ ਘਾਣਿ ॥ ਅਰਥ: ਹੇ ਹਰੀ! ਮੈਨੂੰ ਸਾਧ ਜਨਾਂ ਦੀ ਸੰਗਤ ਮਿਲਾ, ਮੈਂ ਮੂੰਹੋਂ ਤੇਰੇ ਨਾਮ ਦੀ ਸੁੰਦਰ ਬੋਲੀ ਬੋਲਾਂ; ਹਰੀ-ਗੁਣ ਗਾਵਾਂ ਤੇ ਨਿੱਤ ਹਰੀ-ਨਾਮ ਉਚਾਰਾਂ ਤੇ ਗੁਰੂ ਦੀ ਮੱਤ ਲੈ ਕੇ ਸਦਾ ਹਰੀ-ਰੰਗ ਮਾਣਾਂ। ਹਰੀ ਦਾ ਭਜਨ ਕਰ ਕੇ ਤੇ (ਭਜਨ-ਰੂਪ) ਦਵਾਈ ਖਾਧਿਆਂ ਸਾਰੇ ਦੁੱਖ ਰੋਗ ਦੂਰ ਹੋ ਜਾਂਦੇ ਹਨ।ਜਿਨਾ ਸਾਸਿ ਗਿਰਾਸਿ ਨ ਵਿਸਰੈ ਸੇ ਹਰਿ ਜਨ ਪੂਰੇ ਸਹੀ ਜਾਣਿ ॥ ਜੋ ਗੁਰਮੁਖਿ ਹਰਿ ਆਰਾਧਦੇ ਤਿਨ ਚੂਕੀ ਜਮ ਕੀ ਜਗਤ ਕਾਣਿ ॥੨੨॥ ਉਹਨਾਂ ਹਰੀ ਜਨਾਂ ਨੂੰ ਸਚ-ਮੁੱਚ ਪੂਰੇ ਸਮਝੋ, ਜਿਨ੍ਹਾਂ ਨੂੰ ਸਾਹ ਲੈਂਦਿਆਂ ਤੇ ਖਾਂਦਿਆਂ (ਕਦੇ ਭੀ) ਪਰਮਾਤਮਾ ਨਹੀਂ ਵਿਸਰਦਾ; ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੋ ਕੇ ਹਰੀ ਨੂੰ ਸਿਮਰਦੇ ਹਨ, ਉਹਨਾਂ ਲਈ ਜਮ ਦੀ ਤੇ ਜਗਤ ਦੀ ਮੁਥਾਜੀ ਮੁੱਕ ਜਾਂਦੀ ਹੈ।੨੨।SHALOK, THIRD MEHL:The filth of countless incarnations sticks to this mind; it has become pitch black. The oily rag cannot be cleaned by merely washing it, even if it is washed a hundred times. By Guru’s Grace, one remains dead while yet alive; his intellect is transformed, and he becomes detached from the world. O Nanak, no filth sticks to him, and he does not fall into the womb again. || 1 || THIRD MEHL: Kali Yuga is called the Dark Age, but the most sublime state is attained in this age. The Gurmukh obtains the fruit, the Kirtan of the Lord’s Praises; this is his destiny, ordained by the Lord. O Nanak, by Guru’s Grace, he worships the Lord night and day; he chants the Lord’s Name, and remains absorbed in the Lord’s devotional worship. || 2 || PAUREE: O Lord, unite me with the Saadh Sangat, the Company of the Holy, so that with my mouth, I may speak the sublime Word of the Guru’s Bani. I sing the Glorious Praises of the Lord, and constantly chant the Lord’s Name; through the Guru’s Teachings, I enjoy the Lord’s Love constantly. I take the medicine of meditation on the Lord’s Name, which has cured all diseases and multitudes of sufferings. Those who do not forget the Lord, while breathing or eating — know them to be the perfect servants of the Lord. Those Gurmukhs who worship the Lord in adoration end their subservience to the Messenger of Death, and to the world. || 22 ||--- Send in a voice message: https://podcasters.spotify.com/pod/show/gsjhampur/message

View Details

ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥ਅਰਥ: ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ।੧।ਰਹਾਉ।ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਮਾਲਕ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ? ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ।੧।ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ।੨।ਹੇ ਮੇਰੇ ਮਨ! ਵੇਖ, (ਪਾਣੀ ਦੇ) ਵਿਚ ਹੀ ਧਰਤੀ ਹੈ, (ਧਰਤੀ ਦੇ) ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, (ਮਾਲਕ-ਪ੍ਰਭੂ ਨੇ, ਮਾਨੋ) ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। ਹੇ ਮਨ! ਤੂੰ ਕਿਉਂ ਡਰਦਾ ਹੈਂ? ਅਜੇਹੀ ਸ਼ਕਤੀ ਵਾਲੇ) ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਡਰ ਭਰਮ ਦੂਰ ਕਰ ਲਿਆ ਕਰ।੩।ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੱਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਂਦਾ ਹੈ, ਜਿਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ। ਹੇ ਨਾਨਕ! ਜਿਵੇਂ ਧਰਤੀ (ਮਨੁੱਖ ਦੇ) ਪੈਰਾਂ ਹੇਠੋਂ (ਮੌਤ ਆਉਣ ਤੇ ਉਸ ਦੇ) ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ।੪।੧।੧੨।ਨੋਟ: 'ਘਰੁ ੭' ਦੇ ਨਵੇਂ ਸੰਗ੍ਰਹਿ ਦਾ ਇਹ ਪਹਿਲਾ ਸ਼ਬਦ ਹੈ।SOOHEE, FOURTH MEHL, SEVENTH HOUSE:ONE UNIVERSAL CREATOR GOD. BY THE GRACE OF THE TRUE GURU:Which, which of Your Glorious Virtues should I sing and recount, Lord? You are my Lord and Master, the treasure of excellence. I cannot express Your Glorious Praises. You are my Lord and Master, lofty and benevolent. || 1 || The Name of the Lord, Har, Har, is my only support. If it pleases You, please save me, O my Lord and Master; without You, I have no other at all. || 1 || Pause || You alone are my strength, and my Court, O my Lord and Master; unto You alone I pray. There is no other place where I can offer my prayers; I can tell my pains and pleasures only to You. || 2 || Water is locked up in the earth, and fire is locked up in wood. The sheep and the lions are kept in one place; O mortal, meditate on the Lord, and your doubts and fears shall be removed. || 3 || So behold the glorious greatness of the Lord, O Saints; the Lord blesses the dishonored with honor. As dust rises from underfoot, O Nanak, so does the Lord make all people fall at the feet of the Holy. || 4 || 1 || 12 ||--- Send in a voice message: https://podcasters.spotify.com/pod/show/gsjhampur/message

View Details

The daily Hukamnama Sahib from Sri Darbar Sahib Amritsar including English and Punjabi translation audio ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।DHANAASAREE, FOURTH MEHL:O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ll Brought to you by @ Gs jhampur ---------------------------------------------------------------------. ---------------------------------------------------------------------------------------Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=--- Send in a voice message: https://podcasters.spotify.com/pod/show/gsjhampur/message

View Details

The daily Hukamnama Sahib from Sri Darbar Sahib Amritsar including English and Punjabi translation audiooਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧। ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬। SHALOK, FOURTH MEHL: He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. || 1 || FOURTH MEHL: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru’s feet. || 2 || PAUREE: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. || 26 || --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://podcasters.spotify.com/pod/show/gsjhampur/message

View Details

ਸਲੋਕੁ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥ ਅਰਥ: ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ (ਭਾਵ, ਉਹ ਕਰਮ ਹੋਰ ਵਧੀਕ ਮਾਇਆ ਦੇ ਮੋਹ ਵਿਚ ਫਸਾਉਂਦੇ ਹਨ) ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ (ਤੇ ਇਸ ਕਰ ਕੇ) ਮਰਦੇ ਤੇ ਜੰਮਦੇ ਰਹਿੰਦੇ ਹਨ।ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ, ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ; (ਇਸ ਦਾ ਨਤੀਜਾ ਇਹ ਨਿਕਲਦਾ ਹੈ ਕਿ) ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ (ਮਾਨੋ) ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ (ਤੁਰਨ ਵੇਲੇ) ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ।੧।ਮਃ ੩ ॥ ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥ ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥ਅਰਥ: ਕਈ ਮਨੁੱਖ ਸਤਿਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਕਰਦੇ ਹਨ ਤੇ ਉਹਨਾਂ ਦਾ ਪ੍ਰਭੂ ਦੇ ਨਾਮ ਵਿਚ ਪਿਆਰ ਬਣ ਜਾਂਦਾ ਹੈ, ਹੇ ਨਾਨਕ! ਉਹ ਆਪਣਾ ਮਨੁੱਖਾ ਜਨਮ ਸਵਾਰ ਲੈਂਦੇ ਹਨ ਤੇ ਆਪਣੀ ਕੁਲ ਭੀ ਤਾਰ ਲੈਂਦੇ ਹਨ।੨।ਪਉੜੀ ॥ ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥ ਆਪੇ ਪਿਤਾ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਿਆਣੇ ॥ ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥ ਇਕਨਾ ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥ ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਦਰਗਹਿ ਜਾਣੇ ॥੧੧॥ ਪ੍ਰਭੂ ਆਪ ਹੀ ਪਾਠਸ਼ਾਲਾ ਹੈ, ਆਪ ਹੀ ਉਸਤਾਦ ਹੈ, ਤੇ ਆਪ ਹੀ ਮੁੰਡੇ ਪੜ੍ਹਨ ਨੂੰ ਲਿਆਉਂਦਾ ਹੈ, ਆਪ ਹੀ ਮਾਂ ਪਿਉ ਹੈ ਤੇ ਆਪ ਹੀ ਬਾਲਕਾਂ ਨੂੰ ਸਿਆਣੇ ਕਰਦਾ ਹੈ; ਇਕ ਥਾਂ ਸਭ ਕੁਝ ਪੜ੍ਹ ਕੇ ਆਪ ਹੀ ਸਮਝਦਾ ਹੈ, ਤੇ ਇਕ ਥਾਂ ਆਪ ਹੀ ਬਾਲਕਾਂ ਨੂੰ ਇੰਞਾਣੇ ਕਰ ਦੇਂਦਾ ਹੈ। ਹੇ ਸੱਚੇ ਹਰੀ! ਜਦੋਂ ਆਪ ਤੇਰੇ ਮਨ ਵਿਚ ਚੰਗੇ ਲੱਗਦੇ ਹਨ, ਤਾਂ ਤੂੰ ਇਕਨਾਂ ਨੂੰ ਆਪਣੇ ਮਹਿਲ ਵਿਚ ਧੁਰ ਅੰਦਰ ਬੁਲਾ ਲੈਂਦਾ ਹੈਂ। ਜਿਨ੍ਹਾਂ ਗੁਰਮੁਖਾਂ ਨੂੰ ਆਪ ਆਦਰ ਦੇਂਦਾ ਹੈਂ, ਉਹ ਸੱਚੀ ਦਰਗਾਹ ਵਿਚ ਪਰਗਟ ਹੋ ਜਾਂਦੇ ਹਨ।੧੧।SHALOK, FOURTH MEHL:Without serving the True Guru, the deeds which are done are only chains binding the soul. Without serving the True Guru, they find no place of rest. They die, only to be born again — they continue coming and going. Without serving the True Guru, their speech is insipid. They do not enshrine the Naam, the Name of the Lord, in the mind. O Nanak, without serving the True Guru, they are bound and gagged, and beaten in the City of Death; they depart with blackened faces. || 1 || THIRD MEHL: Some wait upon and serve the True Guru; they embrace love for the Lord’s Name. O Nanak, they reform their lives, and save their generations as well. || 2 || PAUREE: He Himself is the school, He Himself is the teacher, and He Himself brings the students to be taught. He Himself is the father, He Himself is the mother, and He Himself makes the children wise. In one place, He teaches them to read and understand everything, while in another place, He Himself makes them ignorant. Some, You summon to the Mansion of Your Presence within, when they become pleasing to Your Mind, O True Lord. That Gurmukh, whom You have blessed with greatness — that humble being is known and respected in Your True Court. || 11 ||--- Send in a voice message: https://podcasters.spotify.com/pod/show/gsjhampur/message

View Details

ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ।ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧।ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨। ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ।ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩।ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪।ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫।ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬।ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕ) ਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ--- Send in a voice message: https://podcasters.spotify.com/pod/show/gsjhampur/message

View Details

The daily Hukamnama sahib from Sri Darbar Sahib Amritsar including Punjabi and English translation audio ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਅਰਥ: ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨। ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥ ਅਰਥ: ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭। SHALOK THIRD MEHL: Those who turn their faces away from the True Guru, suffer in sorrow and bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak, if the Gracious Lord forgives, then one is united in Union with the Word of the Shabad. || 1 || THIRD MEHL: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak, the Gurmukhs are forgiven, and united in Union with the True Guru. || 2 || PAUREE: Those who serve the True Lord, the Destroyer of ego, cross over the terrifying world-ocean. Those who chant the Name of the Lord, Har, Har, are passed over by the Messenger of Death. Those who meditate on the Lord, go to His Court in robes of honor. They alone serve You, O Lord, whom You bless with Grace. I sing continually Your Glorious Praises, O Beloved; as Gurmukh, my doubts and fears have been dispelled. || 7 || -----------------------------------------Brought to you by @ Gs jhampur ----------------------------------------Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=--- Send in a voice message: https://podcasters.spotify.com/pod/show/gsjhampur/message

View Details

April 04,2023 Hukamnama Sahibਰਾਮਕਲੀ ਮਹਲਾ ੩ ਅਨੰਦੁੴ ਸਤਿਗੁਰ ਪ੍ਰਸਾਦਿ ॥ਸਿਵ ਸਕਤਿ ਆਪਿ ਉਪਾਇ ਕੈ ਕਰਤਾ ਆਪੇ ਹੁਕਮੁ ਵਰਤਾਏ ॥ ਹੁਕਮੁ ਵਰਤਾਏ ਆਪਿ ਵੇਖੈ ਗੁਰਮੁਖਿ ਕਿਸੈ ਬੁਝਾਏ ॥ ਤੋੜੇ ਬੰਧਨ ਹੋਵੈ ਮੁਕਤੁ ਸਬਦੁ ਮੰਨਿ ਵਸਾਏ ॥ ਗੁਰਮੁਖਿ ਜਿਸ ਨੋ ਆਪਿ ਕਰੇ ਸੁ ਹੋਵੈ ਏਕਸ ਸਿਉ ਲਿਵ ਲਾਏ ॥ ਕਹੈ ਨਾਨਕੁ ਆਪਿ ਕਰਤਾ ਆਪੇ ਹੁਕਮੁ ਬੁਝਾਏ ॥੨੬॥ਸਿਮ੍ਰਿਤਿ ਸਾਸਤ੍ਰ ਪੁੰਨ ਪਾਪ ਬੀਚਾਰਦੇ ਤਤੈ ਸਾਰ ਨ ਜਾਣੀ ॥ ਤਤੈ ਸਾਰ ਨ ਜਾਣੀ ਗੁਰੂ ਬਾਝਹੁ ਤਤੈ ਸਾਰ ਨ ਜਾਣੀ ॥ ਤਿਹੀ ਗੁਣੀ ਸੰਸਾਰੁ ਭ੍ਰਮਿ ਸੁਤਾ ਸੁਤਿਆ ਰੈਣਿ ਵਿਹਾਣੀ ॥ ਗੁਰ ਕਿਰਪਾ ਤੇ ਸੇ ਜਨ ਜਾਗੇ ਜਿਨਾ ਹਰਿ ਮਨਿ ਵਸਿਆ ਬੋਲਹਿ ਅੰਮ੍ਰਿਤ ਬਾਣੀ ॥ ਕਹੈ ਨਾਨਕੁ ਸੋ ਤਤੁ ਪਾਏ ਜਿਸ ਨੋ ਅਨਦਿਨੁ ਹਰਿ ਲਿਵ ਲਾਗੈ ਜਾਗਤ ਰੈਣਿ ਵਿਹਾਣੀ ॥੨੭॥ਮਾਤਾ ਕੇ ਉਦਰ ਮਹਿ ਪ੍ਰਤਿਪਾਲ ਕਰੇ ਸੋ ਕਿਉ ਮਨਹੁ ਵਿਸਾਰੀਐ ॥ ਮਨਹੁ ਕਿਉ ਵਿਸਾਰੀਐ ਏਵਡੁ ਦਾਤਾ ਜਿ ਅਗਨਿ ਮਹਿ ਆਹਾਰੁ ਪਹੁਚਾਵਏ ॥ ਓਸ ਨੋ ਕਿਹੁ ਪੋਹਿ ਨ ਸਕੀ ਜਿਸ ਨਉ ਆਪਣੀ ਲਿਵ ਲਾਵਏ ॥ ਆਪਣੀ ਲਿਵ ਆਪੇ ਲਾਏ ਗੁਰਮੁਖਿ ਸਦਾ ਸਮਾਲੀਐ ॥ ਕਹੈ ਨਾਨਕੁ ਏਵਡੁ ਦਾਤਾ ਸੋ ਕਿਉ ਮਨਹੁ ਵਿਸਾਰੀਐ ॥੨੮॥ਜੈਸੀ ਅਗਨਿ ਉਦਰ ਮਹਿ ਤੈਸੀ ਬਾਹਰਿ ਮਾਇਆ ॥ ਮਾਇਆ ਅਗਨਿ ਸਭ ਇਕੋ ਜੇਹੀ ਕਰਤੈ ਖੇਲੁ ਰਚਾਇਆ ॥ ਜਾ ਤਿਸੁ ਭਾਣਾ ਤਾ ਜੰਮਿਆ ਪਰਵਾਰਿ ਭਲਾ ਭਾਇਆ ॥ ਲਿਵ ਛੁੜਕੀ ਲਗੀ ਤ੍ਰਿਸਨਾ ਮਾਇਆ ਅਮਰੁ ਵਰਤਾਇਆ ॥ ਏਹ ਮਾਇਆ ਜਿਤੁ ਹਰਿ ਵਿਸਰੈ ਮੋਹੁ ਉਪਜੈ ਭਾਉ ਦੂਜਾ ਲਾਇਆ ॥ ਕਹੈ ਨਾਨਕੁ ਗੁਰ ਪਰਸਾਦੀ ਜਿਨਾ ਲਿਵ ਲਾਗੀ ਤਿਨੀ ਵਿਚੇ ਮਾਇਆ ਪਾਇਆ ॥੨੯॥ਹਰਿ ਆਪਿ ਅਮੁਲਕੁ ਹੈ ਮੁਲਿ ਨ ਪਾਇਆ ਜਾਇ ॥ ਮੁਲਿ ਨ ਪਾਇਆ ਜਾਇ ਕਿਸੈ ਵਿਟਹੁ ਰਹੇ ਲੋਕ ਵਿਲਲਾਇ ॥ ਐਸਾ ਸਤਿਗੁਰੁ ਜੇ ਮਿਲੈ ਤਿਸ ਨੋ ਸਿਰੁ ਸਉਪੀਐ ਵਿਚਹੁ ਆਪੁ ਜਾਇ ॥ ਜਿਸ ਦਾ ਜੀਉ ਤਿਸੁ ਮਿਲਿ ਰਹੈ ਹਰਿ ਵਸੈ ਮਨਿ ਆਇ ॥ ਹਰਿ ਆਪਿ ਅਮੁਲਕੁ ਹੈ ਭਾਗ ਤਿਨਾ ਕੇ ਨਾਨਕਾ ਜਿਨ ਹਰਿ ਪਲੈ ਪਾਇ ॥ਅਰਥਜੀਵਾਤਮਾ ਅਤੇ ਮਾਇਆ ਪੈਦਾ ਕਰ ਕੇ ਪਰਮਾਤਮਾ ਆਪ ਹੀ (ਇਹ) ਹੁਕਮ ਵਰਤਾਂਦਾ ਹੈ ਕਿ (ਮਾਇਆ ਦਾ ਜ਼ੋਰ ਜੀਵਾਂ ਉਤੇ ਪਿਆ ਰਹੇ) ਪ੍ਰਭੂ ਆਪ ਹੀ ਇਹ ਹੁਕਮ ਵਰਤਾਂਦਾ ਹੈ, ਆਪ ਹੀ ਇਹ ਖੇਡ ਵੇਖਦਾ ਹੈ (ਕਿ ਕਿਸ ਤਰ੍ਹਾਂ ਜੀਵ ਮਾਇਆ ਦੇ ਹੱਥਾਂ ਉਤੇ ਨੱਚ ਰਹੇ ਹਨ) , ਕਿਸੇ ਕਿਸੇ ਵਿਰਲੇ ਨੂੰ ਗੁਰੂ ਦੀ ਰਾਹੀਂ (ਇਸ ਖੇਡ ਦੀ) ਸੂਝ ਦੇ ਦੇਂਦਾ ਹੈ। (ਜਿਸ ਨੂੰ ਸੂਝ ਬਖ਼ਸ਼ਦਾ ਹੈ ਉਸ ਦੇ) ਮਾਇਆ (ਦੇ ਮੋਹ) ਦੇ ਬੰਧਨ ਤੋੜ ਦੇਂਦਾ ਹੈ, ਉਹ ਬੰਦਾ ਮਾਇਆ ਦੇ ਬੰਧਨਾਂ ਤੋਂ ਸੁਤੰਤਰ ਹੋ ਜਾਂਦਾ ਹੈ (ਕਿਉਂਕਿ) ਉਹ ਗੁਰੂ ਦਾ ਸ਼ਬਦ ਆਪਣੇ ਮਨ ਵਿਚ ਵਸਾ ਲੈਂਦਾ ਹੈ। ਗੁਰੂ ਦੇ ਦੱਸੇ ਰਾਹ ਉਤੇ ਤੁਰਨ ਜੋਗਾ ਉਹੀ ਮਨੁੱਖ ਹੁੰਦਾ ਹੈ ਜਿਸ ਨੂੰ ਪ੍ਰਭੂ ਇਹ ਸਮਰੱਥਾ ਦੇਂਦਾ ਹੈ, ਉਹ ਮਨੁੱਖ ਇਕ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜਦਾ ਹੈ (ਉਸ ਦੇ ਅੰਦਰ ਆਤਮਕ ਆਨੰਦ ਬਣਦਾ ਹੈ, ਤੇ ਉਹ ਮਾਇਆ ਦੇ ਮੋਹ ਵਿਚੋਂ ਨਿਕਲਦਾ ਹੈ) ।ਨਾਨਕ ਆਖਦਾ ਹੈ– ਪਰਮਾਤਮਾ ਆਪ ਹੀ (ਜੀਵਾਤਮਾ ਤੇ ਮਾਇਆ ਦੀ) ਰਚਨਾ ਕਰਦਾ ਹੈ ਤੇ ਆਪ ਹੀ (ਕਿਸੇ ਵਿਰਲੇ ਨੂੰ ਇਹ) ਸੂਝ ਬਖ਼ਸ਼ਦਾ ਹੈ (ਕਿ ਮਾਇਆ ਦਾ ਪ੍ਰਭਾਵ ਭੀ ਉਸ ਦਾ ਆਪਣਾ ਹੀ) ਹੁਕਮ (ਜਗਤ ਵਿਚ ਵਰਤ ਰਿਹਾ) ਹੈ।॥੨੬॥ਭਾਵ: ਪਰਮਾਤਮਾ ਦੀ ਰਜ਼ਾ ਅਨੁਸਾਰ ਜੀਵ ਮਾਇਆ ਦੇ ਹੱਥਾਂ ਉਤੇ ਨੱਚ ਰਹੇ ਹਨ। ਜਿਸ ਕਿਸੇ ਨੂੰ ਗੁਰੂ ਦੇ ਦੱਸੇ ਰਾਹ ਉਤੇ ਤੁਰਨ-ਜੋਗਾ ਬਣਾਂਦਾ ਹੈ, ਉਹ ਮਨੁੱਖ ਮਾਇਆ ਦੇ ਬੰਧਨਾਂ ਤੋਂ ਸੁਤੰਤਰ ਹੋ ਜਾਂਦਾ ਹੈ, ਉਸ ਦੀ ਸੁਰਤਿ ਪਰਮਾਤਮਾ ਦੇ ਚਰਨਾਂ ਵਿਚ ਜੁੜੀ ਰਹਿੰਦੀ ਹੈ, ਉਸ ਦੇ ਅੰਦਰ ਆਤਮਕ ਆਨੰਦ ਬਣਿਆ ਰਹਿੰਦਾ ਹੈ।ਸਿੰਮ੍ਰਿਤੀਆਂ ਸ਼ਾਸਤ੍ਰ ਆਦਿਕ ਪੜ੍ਹਨ ਵਾਲੇ ਪੰਡਿਤ ਸਿਰਫ਼ ਇਹੀ ਵਿਚਾਰਾਂ ਕਰਦੇ ਹਨ ਕਿ (ਇਹਨਾਂ ਪੁਸਤਕਾਂ ਅਨੁਸਾਰ) ਪਾਪ ਕੀਹ ਹੈ ਤੇ ਪੁੰਨ ਕੀਹ ਹੈ, ਉਹਨਾਂ ਨੂੰ ਆਤਮਕ ਆਨੰਦ ਦਾ ਰਸ ਨਹੀਂ ਆ ਸਕਦਾ। (ਇਹ ਗੱਲ ਯਕੀਨੀ ਜਾਣੋ ਕਿ) ਸਤਿਗੁਰੂ ਦੀ ਸਰਨ ਆਉਣ ਤੋਂ ਬਿਨਾ ਆਤਮਕ ਆਨੰਦ ਦਾ ਰਸ ਨਹੀਂ ਆ ਸਕਦਾ, ਜਗਤ ਤਿੰਨਾਂ ਗੁਣਾਂ ਵਿਚ ਹੀ ਭਟਕ ਭਟਕ ਕੇ ਗ਼ਾਫ਼ਿਲ ਹੋਇਆ ਪਿਆ ਹੈ, ਮਾਇਆ ਦੇ ਮੋਹ ਵਿਚ ਸੁੱਤਿਆਂ ਦੀ ਹੀ ਸਾਰੀ ਉਮਰ ਗੁਜ਼ਰ ਜਾਂਦੀ ਹੈ (ਸਿੰਮ੍ਰਿਤੀਆਂ ਸ਼ਾਸਤ੍ਰਾਂ ਦੀਆਂ ਵਿਚਾਰਾਂ ਇਸ ਨੀਂਦ ਵਿਚੋਂ ਜਗਾ ਨਹੀਂ ਸਕਦੀਆਂ) ।(ਮੋਹ ਦੀ ਨੀਂਦ ਵਿਚੋਂ) ਗੁਰੂ ਦੀ ਕਿਰਪਾ ਨਾਲ (ਸਿਰਫ਼) ਉਹ ਮਨੁੱਖ ਜਾਗਦੇ ਹਨ ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਨਾਮ ਵੱਸਦਾ ਹੈ ਜੋ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦੇ ਹਨ।ਨਾਨਕ ਆਖਦਾ ਹੈ– ਉਹੀ ਮਨੁੱਖ ਆਤਮਕ ਆਨੰਦ ਮਾਣਦਾ ਹੈ ਜੋ ਹਰ ਵੇਲੇ ਪ੍ਰਭੂ ਦੀ ਯਾਦ ਦੀ ਲਗਨ ਵਿਚ ਟਿਕਿਆ ਰਹਿੰਦਾ ਹੈ, ਤੇ ਜਿਸ ਦੀ ਉਮਰ (ਇਸ ਤਰ੍ਹਾਂ ਮੋਹ ਦੀ ਨੀਂਦ ਵਿਚੋਂ) ਜਾਗਦਿਆਂ ਬੀਤਦੀ ਹੈ॥27॥ਭਾਵ: ਕਰਮ-ਕਾਂਡ ਅਨੁਸਾਰ ਕਿਹੜਾ ਪੁੰਨ-ਕਰਮ ਹੈ ਤੇ ਕਿਹੜਾ ਪਾਪ-ਕਰਮ ਹੈ– ਸਿਰਫ਼ ਇਹ ਵਿਚਾਰ ਮਨੁੱਖ ਦੇ ਅੰਦਰ ਆਤਮਕ ਆਨੰਦ ਪੈਦਾ ਨਹੀਂ ਕਰ ਸਕਦੀ। ਗੁਰੂ ਦੀ ਕਿਰਪਾ ਨਾਲ ਜਿਹੜਾ ਮਨੁੱਖ ਸਦਾ ਹਰਿ-ਨਾਮ ਸਿਮਰਦਾ ਹੈ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦਾ ਹੈ, ਉਹ ਵਿਕਾਰਾਂ ਵਲੋਂ ਸੁਚੇਤ ਰਹਿੰਦਾ ਹੈ, ਤੇ, ਆਤਮਕ ਆਨੰਦ ਮਾਣਦਾ ਹੈ। (ਜੇ ਆਤਮਕ ਆਨੰਦ ਪ੍ਰਾਪਤ ਕਰਨਾ ਹੈ ਤਾਂ) ਉਸ ਪਰਮਾਤਮਾ ਨੂੰ ਕਦੇ ਭੁਲਾਣਾ ਨਹੀਂ ਚਾਹੀਦਾ, ਜੋ ਮਾਂ ਦੇ ਪੇਟ ਵਿਚ (ਭੀ) ਪਾਲਣਾ ਕਰਦਾ ਹੈ, ਇਤਨੇ ਵੱਡੇ ਦਾਤੇ ਨੂੰ ਮਨੋਂ ਭੁਲਾਣਾ ਨਹੀਂ ਚਾਹੀਦਾ ਜੋ (ਮਾਂ ਦੇ ਪੇਟ ਦੀ) ਅੱਗ ਵਿਚ (ਭੀ) ਖ਼ੁਰਾਕ ਅਪੜਾਂਦਾ ਹੈ।(ਇਹ ਮੋਹ ਹੀ ਹੈ ਜੋ ਆਨੰਦ ਤੋਂ ਵਾਂਜਿਆਂ ਰੱਖਦਾ ਹੈ, ਪਰ) ਉਸ ਬੰਦੇ ਨੂੰ (ਮੋਹ ਆਦਿਕ) ਕੁਝ ਭੀ ਪੋਹ ਨਹੀਂ ਸਕਦਾ ਜਿਸ ਨੂੰ ਪ੍ਰਭੂ ਆਪਣੇ ਚਰਨਾਂ ਦੀ ਪ੍ਰੀਤ ਬਖ਼ਸ਼ਦਾ ਹੈ। (ਪਰ ਜੀਵ ਦੇ ਕੀਹ ਵੱਸ?) ਪ੍ਰਭੂ ਆਪ ਹੀ ਆਪਣੀ ਪ੍ਰੀਤ ਦੀ ਦਾਤਿ ਦੇਂਦਾ ਹੈ। (ਹੇ ਭਾਈ!) ਗੁਰੂ ਦੀ ਸਰਨ ਪੈ ਕੇ ਉਸ ਨੂੰ ਸਿਮਰਦੇ ਰਹਿਣਾ ਚਾਹੀਦਾ ਹੈ।ਨਾਨਕ ਆਖਦਾ ਹੈ– (ਜੇ ਆਤਮਕ ਆਨੰਦ ਦੀ ਲੋੜ ਹੈ ਤਾਂ) ਇਤਨੇ ਵੱਡੇ ਦਾਤਾਰ ਪ੍ਰਭੂ ਨੂੰ ਕਦੇ ਭੀ ਭੁਲਾਣਾ ਨਹੀਂ ਚਾਹੀਦਾ॥28॥ਭਾਵ: ਪਰਮਾਤਮਾ ਜਿਸ ਮਨੁੱਖ ਨੂੰ ਆਪਣੇ ਚਰਨਾਂ ਦਾ ਪਿਆਰ ਬਖ਼ਸ਼ਦਾ ਹੈ, ਉਸ ਮਨੁੱਖ ਉਤੇ ਕੋਈ ਭੀ ਵਿਕਾਰ--- Send in a voice message: https://podcasters.spotify.com/pod/show/gsjhampur/message

View Details

ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ ਸੇਵਾ ਲਾਏ ॥ ਜਨਮ ਮਰਣ ਦੁਖ ਮੇਟਿ ਮਿਲਾਏ ॥੨॥ ਕਰਮ ਧਰਮ ਇਹੁ ਤਤੁ ਗਿਆਨੁ ॥ ਸਾਧਸੰਗਿ ਜਪੀਐ ਹਰਿ ਨਾਮੁ ॥ ਸਾਗਰ ਤਰਿ ਬੋਹਿਥ ਪ੍ਰਭ ਚਰਣ ॥ ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥ ਰਾਖਿ ਲੀਏ ਅਪਨੀ ਕਿਰਪਾ ਧਾਰਿ ॥ ਪੰਚ ਦੂਤ ਭਾਗੇ ਬਿਕਰਾਲ ॥ ਜੂਐ ਜਨਮੁ ਨ ਕਬਹੂ ਹਾਰਿ ॥ ਨਾਨਕ ਕਾ ਅੰਗੁ ਕੀਆ ਕਰਤਾਰਿ ॥੪॥੧੨॥੧੪॥ਅਰਥ: ਹੇ ਭਾਈ! ਜਿਸ ਪਰਮਾਤਮਾ ਦਾ ਦਿੱਤਾ ਹੋਇਆ ਸਾਡਾ ਇਹ ਸਰੀਰ ਹੈ, ਇਹ ਜਿੰਦ ਹੈ ਅਤੇ ਧਨ ਹੈ, ਉਸ ਦੀ ਸਿਫ਼ਤਿ-ਸਾਲਾਹ ਅੱਠੇ ਪਹਿਰ (ਹਰ ਵੇਲੇ) ਕਰਨੀ ਚਾਹੀਦੀ ਹੈ।੧।ਰਹਾਉ।(ਹੇ ਭਾਈ! ਕਰਮ ਕਾਂਡੀ ਲੋਕ ਦੇਵੀ ਦੇਵਤਿਆਂ ਦੀ ਪੂਜਾ ਕਰਦੇ ਹਨ, ਉਹਨਾਂ ਦੇ ਅੱਗੇ ਧੂਪ ਧੁਖਾਂਦੇ ਹਨ ਅਤੇ ਦੀਵੇ ਬਾਲਦੇ ਹਨ, ਪਰ) ਜਿਸ ਮਨੁੱਖ ਉਤੇ ਵੱਡੀ ਕਿਸਮਤ ਨਾਲ ਗੁਰੂ ਮੇਹਰਬਾਨ ਹੋ ਪਏ, ਉਹ (ਧੂਪ ਦੀਪ ਆਦਿਕ ਵਾਲੀ) ਸਾਰੀ ਕ੍ਰਿਆ ਛੱਡ ਕੇ ਪ੍ਰਭੂ ਦਾ ਆਸਰਾ ਲੈਂਦਾ ਹੈ, ਪਰਮਾਤਮਾ ਦੇ ਦਰ ਤੇ ਹਰ ਵੇਲੇ ਸਿਰ ਨਿਵਾਣਾ, ਪਰਮਾਤਮਾ ਦੀ ਭਗਤੀ ਕਰਨੀ ਹੀ ਉਸ ਮਨੁੱਖ ਵਾਸਤੇ 'ਧੂਪ ਦੀਪ' ਦੀ ਕ੍ਰਿਆ ਹੈ।੧।ਹੇ ਭਾਈ! ਪਰਮਾਤਮਾ ਮੇਹਰ ਕਰ ਕੇ ਆਪਣੇ ਸੇਵਕਾਂ ਨੂੰ ਆਪਣੀ ਭਗਤੀ ਵਿਚ ਜੋੜਦਾ ਹੈ, ਉਹਨਾਂ ਦੇ ਜਨਮ ਤੋਂ ਲੈ ਕੇ ਮਰਨ ਤਕ ਦੇ ਸਾਰੇ ਦੁੱਖ ਮਿਟਾ ਕੇ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ। ਸਰਬ-ਵਿਆਪਕ ਬਖ਼ਸ਼ੰਦ ਪਰਮਾਤਮਾ ਦੇ ਗੁਣ ਗਾਂਦਿਆਂ ਦੇ ਅੰਦਰ ਆਨੰਦ ਬਣਿਆ ਰਹਿੰਦਾ ਹੈ।੨।ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦੇ ਰਹਿਣਾ ਚਾਹੀਦਾ ਹੈ, ਇਹੀ ਹੈ ਧਾਰਮਿਕ ਕਰਮ ਅਤੇ ਇਹੀ ਹੈ ਅਸਲ ਗਿਆਨ। ਹੇ ਭਾਈ! ਸਭ ਦੇ ਦਿਲ ਦੀ ਜਾਣਨ ਵਾਲੇ ਅਤੇ ਜਗਤ ਦੇ ਪੈਦਾ ਕਰਨ ਵਾਲੇ ਪਰਮਾਤਮਾ ਦੇ ਚਰਨਾਂ ਨੂੰ ਜਹਾਜ਼ ਬਣਾ ਕੇ ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘ।੩।ਹੇ ਭਾਈ! ਪ੍ਰਭੂ ਆਪਣੀ ਮੇਹਰ ਕਰ ਕੇ ਜਿਨ੍ਹਾਂ ਦੀ ਰੱਖਿਆ ਕਰਦਾ ਹੈ, (ਕਾਮਾਦਿਕ) ਪੰਜੇ ਡਰਾਉਣੇ ਵੈਰੀ ਉਹਨਾਂ ਤੋਂ ਪਰੇ ਭੱਜ ਜਾਂਦੇ ਹਨ। ਹੇ ਨਾਨਕ! ਜਿਸ ਭੀ ਮਨੁੱਖ ਦਾ ਪੱਖ ਪਰਮਾਤਮਾ ਨੇ ਕੀਤਾ ਹੈ, ਉਹ ਮਨੁੱਖ (ਵਿਕਾਰਾਂ ਦੇ) ਜੂਏ ਵਿਚ ਆਪਣਾ ਜੀਵਨ ਕਦੇ ਭੀ ਨਹੀਂ ਗਵਾਂਦਾ।੪।੧੨।੧੪।Meaning: O brother! The God to whom this body is given to us, it is life and wealth, should be praised for eight hours (at all times). 1. Stay. (O brother! The people of Karma Kandi worship the gods and goddesses, burn incense and light lamps before them, but) the person on whom the Guru is blessed with great fortune, that person (with incense lamp etc.) Takes the shelter of God, always resting his head at God's feet, worshiping God is the action of 'Dhup Deep' for that person. 1.Hey brother! God joins His servants in His devotion by His grace, removes all their sufferings from birth to death and merges them in His feet. Joy remains within those who sing the praises of the All-Blessing God. 2. Hey brother! One should remain in the company of the Guru and chant the name of God, this is the religious act and this is the real knowledge. Hey brother! Make the feet of God, the knower of everyone's heart and the creator of the world, a ship and cross this world-sea. 3.Hey brother! Those whom the Lord protects by His mercy, the (Kamadika) claws of fearsome foes flee beyond them. O Nanak! Whatever man God has favored, that man never loses his life in gambling (of vices). 4.12.14.--- Send in a voice message: https://podcasters.spotify.com/pod/show/gsjhampur/message

View Details

ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧    ੴ ਸਤਿਗੁਰ ਪ੍ਰਸਾਦਿ ॥ ਆਪੈ ਆਪੁ ਖਾਇ ਹਉ ਮੇਟੈ ਅਨਦਿਨੁ ਹਰਿ ਰਸ ਗੀਤ ਗਵਈਆ ॥ ਗੁਰਮੁਖਿ ਪਰਚੈ ਕੰਚਨ ਕਾਇਆ ਨਿਰਭਉ ਜੋਤੀ ਜੋਤਿ ਮਿਲਈਆ ॥੧॥ ਮੈ ਹਰਿ ਹਰਿ ਨਾਮੁ ਅਧਾਰੁ ਰਮਈਆ ॥ ਖਿਨੁ ਪਲੁ ਰਹਿ ਨ ਸਕਉ ਬਿਨੁ ਨਾਵੈ ਗੁਰਮੁਖਿ ਹਰਿ ਹਰਿ ਪਾਠ ਪੜਈਆ ॥੧॥ ਰਹਾਉ ॥ ਏਕੁ ਗਿਰਹੁ ਦਸ ਦੁਆਰ ਹੈ ਜਾ ਕੇ ਅਹਿਨਿਸਿ ਤਸਕਰ ਪੰਚ ਚੋਰ ਲਗਈਆ ॥ ਧਰਮੁ ਅਰਥੁ ਸਭੁ ਹਿਰਿ ਲੇ ਜਾਵਹਿ ਮਨਮੁਖ ਅੰਧੁਲੇ ਖਬਰਿ ਨ ਪਈਆ ॥੨॥ਕੰਚਨ ਕੋਟੁ ਬਹੁ ਮਾਣਕਿ ਭਰਿਆ ਜਾਗੇ ਗਿਆਨ ਤਤਿ ਲਿਵ ਲਈਆ ॥ ਤਸਕਰ ਹੇਰੂ ਆਇ ਲੁਕਾਨੇ ਗੁਰ ਕੈ ਸਬਦਿ ਪਕੜਿ ਬੰਧਿ ਪਈਆ ॥੩॥ ਹਰਿ ਹਰਿ ਨਾਮੁ ਪੋਤੁ ਬੋਹਿਥਾ ਖੇਵਟੁ ਸਬਦੁ ਗੁਰੁ ਪਾਰਿ ਲੰਘਈਆ ॥ ਜਮੁ ਜਾਗਾਤੀ ਨੇੜਿ ਨ ਆਵੈ ਨਾ ਕੋ ਤਸਕਰੁ ਚੋਰੁ ਲਗਈਆ ॥੪॥ਹਰਿ ਗੁਣ ਗਾਵੈ ਸਦਾ ਦਿਨੁ ਰਾਤੀ ਮੈ ਹਰਿ ਜਸੁ ਕਹਤੇ ਅੰਤੁ ਨ ਲਹੀਆ ॥ ਗੁਰਮੁਖਿ ਮਨੂਆ ਇਕਤੁ ਘਰਿ ਆਵੈ ਮਿਲਉ ਗਪਾਲ ਨੀਸਾਨੁ ਬਜਈਆ ॥੫॥ ਨੈਨੀ ਦੇਖਿ ਦਰਸੁ ਮਨੁ ਤ੍ਰਿਪਤੈ ਸ੍ਰਵਨ ਬਾਣੀ ਗੁਰ ਸਬਦੁ ਸੁਣਈਆ ॥ ਸੁਨਿ ਸੁਨਿ ਆਤਮ ਦੇਵ ਹੈ ਭੀਨੇ ਰਸਿ ਰਸਿ ਰਾਮ ਗੋਪਾਲ ਰਵਈਆ ॥੬॥ਤ੍ਰੈ ਗੁਣ ਮਾਇਆ ਮੋਹਿ ਵਿਆਪੇ ਤੁਰੀਆ ਗੁਣੁ ਹੈ ਗੁਰਮੁਖਿ ਲਹੀਆ ॥ ਏਕ ਦ੍ਰਿਸਟਿ ਸਭ ਸਮ ਕਰਿ ਜਾਣੈ ਨਦਰੀ ਆਵੈ ਸਭੁ ਬ੍ਰਹਮੁ ਪਸਰਈਆ ॥੭॥ ਰਾਮ ਨਾਮੁ ਹੈ ਜੋਤਿ ਸਬਾਈ ਗੁਰਮੁਖਿ ਆਪੇ ਅਲਖੁ ਲਖਈਆ ॥ ਨਾਨਕ ਦੀਨ ਦਇਆਲ ਭਏ ਹੈ ਭਗਤਿ ਭਾਇ ਹਰਿ ਨਾਮਿ ਸਮਈਆ ॥੮॥੧॥੪॥ਅਰਥ: ਹੇ ਭਾਈ! ਸੋਹਣੇ ਰਾਮ ਦਾ ਹਰਿ-ਨਾਮ ਮੇਰੇ ਵਾਸਤੇ (ਮੇਰੀ ਜ਼ਿੰਦਗੀ ਦਾ) ਆਸਰਾ (ਬਣ ਗਿਆ) ਹੈ, (ਹੁਣ) ਮੈਂ ਉਸ ਦੇ ਨਾਮ ਤੋਂ ਬਿਨਾ ਇਕ ਖਿਨ ਇਕ ਪਲ ਭੀ ਨਹੀਂ ਰਹਿ ਸਕਦਾ। ਗੁਰੂ ਦੀ ਸਰਨ ਪੈ ਕੇ (ਮੈਂ ਤਾਂ) ਹਰਿ-ਨਾਮ ਦਾ ਪਾਠ (ਹੀ) ਪੜ੍ਹਦਾ ਰਹਿੰਦਾ ਹਾਂ।੧।ਰਹਾਉ।ਹੇ ਭਾਈ! ਜਿਹੜਾ ਮਨੁੱਖ ਹਰ ਵੇਲੇ ਹਰਿ-ਨਾਮ ਰਸ ਦੇ ਗੀਤ ਗਾਂਦਾ ਰਹਿੰਦਾ ਹੈ, ਜਿਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਹਰਿ-ਨਾਮ ਵਿਚ) ਪਰਚਿਆ ਰਹਿੰਦਾ ਹੈ, ਉਹ ਮਨੁੱਖ (ਪਰਮਾਤਮਾ ਦੇ) ਆਪੇ ਵਿਚ ਆਪਣਾ ਆਪ ਲੀਨ ਕਰ ਕੇ (ਆਪਣੇ ਅੰਦਰੋਂ) ਹਉਮੈ ਮਿਟਾ ਲੈਂਦਾ ਹੈ, (ਵਿਕਾਰਾਂ ਤੋਂ ਬਚੇ ਰਹਿਣ ਕਰਕੇ) ਉਸ ਦਾ ਸਰੀਰ ਸੋਨੇ ਵਰਗਾ ਸੁੱਧ ਹੋ ਜਾਂਦਾ ਹੈ, ਉਸ ਦੀ ਜਿੰਦ ਨਿਰਭਉ ਪ੍ਰਭੂ ਦੀ ਜੋਤਿ ਵਿਚ ਲੀਨ ਰਹਿੰਦੀ ਹੈ।੧।ਹੇ ਭਾਈ! ਮਨੁੱਖ ਦਾ ਇਹ ਸਰੀਰ) ਇਕ ਅਜਿਹਾ ਘਰ ਹੈ ਜਿਸ ਦੇ ਦਸ ਦਰਵਾਜ਼ੇ ਹਨ, (ਇਹਨਾਂ ਦਰਵਾਜ਼ਿਆਂ ਦੀ ਰਾਹੀਂ) ਦਿਨ ਰਾਤ (ਕਾਮ ਕ੍ਰੋਧ ਲੋਭ ਮੋਹ ਅਹੰਕਾਰ) ਪੰਜ ਚੋਰ ਸੰਨ੍ਹ ਲਾਈ ਰੱਖਦੇ ਹਨ, (ਇਸ ਦੇ ਅੰਦਰੋਂ) ਆਤਮਕ ਜੀਵਨ ਵਾਲਾ ਸਾਰਾ ਧਨ ਚੁਰਾ ਕੇ ਲੈ ਜਾਂਦੇ ਹਨ। (ਆਤਮਕ ਜੀਵਨ ਵਲੋਂ) ਅੰਨ੍ਹੇ ਹੋ ਚੁਕੇ ਮਨ ਦੇ ਮੁਰੀਦ ਮਨੁੱਖ ਨੂੰ (ਆਪਣੇ ਲੁੱਟੇ ਜਾਣ ਦਾ) ਪਤਾ ਹੀ ਨਹੀਂ ਲੱਗਦਾ।੨।ਹੇ ਭਾਈ! ਇਹ ਮਨੁੱਖਾ ਸਰੀਰ, ਮਾਨੋ,) ਸੋਨੇ ਦਾ ਕਿਲ੍ਹਾ (ਉੱਚੇ ਆਤਮਕ ਗੁਣਾਂ ਦੇ) ਮੋਤੀਆਂ ਨਾਲ ਭਰਿਆ ਹੋਇਆ ਹੈ, (ਇਹਨਾਂ ਹੀਰਿਆਂ ਨੂੰ ਚੁਰਾਣ ਲਈ ਲੁੱਟਣ ਲਈ ਕਾਮਾਦਿਕ) ਚੋਰ ਡਾਕੂ ਆ ਕੇ (ਇਸ ਵਿਚ) ਲੁਕੇ ਰਹਿੰਦੇ ਹਨ। ਜਿਹੜੇ ਮਨੁੱਖ ਆਤਮਕ ਜੀਵਨ ਦੇ ਸੋਮੇ ਪ੍ਰਭੂ ਵਿਚ ਸੁਰਤਿ ਜੋੜ ਕੇ ਸੁਚੇਤ ਰਹਿੰਦੇ ਹਨ, ਉਹ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਇਹਨਾਂ ਚੋਰਾਂ ਡਾਕੂਆਂ ਨੂੰ) ਫੜ ਕੇ ਬੰਨ੍ਹ ਲੈਂਦੇ ਹਨ।੩।ਹੇ ਭਾਈ! ਪਰਮਾਤਮਾ ਦਾ ਨਾਮ ਜਹਾਜ਼ ਹੈ ਜਹਾਜ਼, (ਉਸ ਜਹਾਜ਼ ਦਾ) ਮਲਾਹ (ਗੁਰੂ ਦਾ) ਸ਼ਬਦ ਹੈ, (ਜਿਹੜਾ ਮਨੁੱਖ ਇਸ ਜਹਾਜ਼ ਦਾ ਆਸਰਾ ਲੈਂਦਾ ਹੈ, ਉਸ ਨੂੰ) ਗੁਰੂ (ਵਿਕਾਰਾਂ-ਭਰੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ। ਜਮਰਾਜ-ਮਸੂਲੀਆ (ਭੀ ਉਸ ਦੇ) ਨੇੜੇ ਨਹੀਂ ਆਉਂਦਾ, (ਕਾਮਾਦਿਕ) ਕੋਈ ਚੋਰ ਭੀ ਸੰਨ੍ਹ ਨਹੀਂ ਲਾ ਸਕਦਾ।੪।ਹੇ ਭਾਈ! ਮੇਰਾ ਮਨ ਹੁਣ) ਸਦਾ ਦਿਨ ਰਾਤ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਮੈਂ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਿਆਂ ਕਰਦਿਆਂ (ਸਿਫ਼ਤਿ ਦਾ) ਅੰਤ ਨਹੀਂ ਲੱਭ ਸਕਦਾ। ਗੁਰੂ ਦੀ ਸਰਨ ਪੈ ਕੇ (ਮੇਰਾ ਇਹ) ਮਨ ਪ੍ਰਭੂ-ਚਰਨਾਂ ਵਿਚ ਹੀ ਟਿਕਿਆ ਰਹਿੰਦਾ ਹੈ, ਮੈਂ ਲੋਕ-ਲਾਜ ਦੂਰ ਕਰ ਕੇ ਜਗਤ-ਪਾਲਕ ਪ੍ਰਭੂ ਨੂੰ ਮਿਲਿਆ ਰਹਿੰਦਾ ਹਾਂ।੫।ਹੇ ਭਾਈ! ਅੱਖਾਂ ਨਾਲ (ਹਰ ਥਾਂ ਪ੍ਰਭੂ ਦਾ) ਦਰਸਨ ਕਰ ਕੇ (ਮੇਰਾ) ਮਨ (ਹੋਰ ਵਾਸਨਾਂ ਵਲੋਂ) ਰੱਜਿਆ ਰਹਿੰਦਾ ਹੈ, (ਮੇਰਾ) ਕੰਨ ਗੁਰੂ ਦੀ ਬਾਣੀ ਗੁਰੂ ਦੇ ਸ਼ਬਦ ਨੂੰ (ਹੀ) ਸੁਣਦੇ ਰਹਿੰਦੇ ਹਨ। (ਪ੍ਰਭੂ ਦੀ ਸਿਫ਼ਤਿ-ਸਾਲਾਹ) ਸੁਣ ਸੁਣ ਕੇ (ਮੇਰੀ) ਜਿੰਦ (ਨਾਮ-ਰਸ ਵਿਚ) ਭਿੱਜੀ ਰਹਿੰਦੀ ਹੈ, (ਮੈਂ) ਬੜੇ ਆਨੰਦ ਨਾਲ ਰਾਮ-ਗੋਪਾਲ ਦੇ ਗੁਣ ਗਾਂਦਾ ਰਹਿੰਦਾ ਹਾਂ।੬।ਹੇ ਭਾਈ! ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲੇ ਜੀਵ (ਸਦਾ) ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਉਹ) ਚੌਥਾ ਪਦ ਪ੍ਰਾਪਤ ਕਰ ਲੈਂਦਾ ਹੈ (ਜਿਥੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ) । (ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ) ਇਕ (ਪਿਆਰ-) ਨਿਗਾਹ ਨਾਲ ਸਾਰੀ ਲੁਕਾਈ ਨੂੰ ਇਕੋ ਜਿਹੀ ਜਾਣਦਾ ਹੈ, ਉਸ ਨੂੰ (ਇਹ ਪ੍ਰਤੱਖ) ਦਿੱਸ ਪੈਂਦਾ ਹੈ (ਕਿ) ਹਰ ਥਾਂ ਪਰਮਾਤਮਾ ਹੀ ਪਸਰਿਆ ਹੋਇਆ ਹੈ।੭।ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਇਹ) ਸਮਝ ਲੈਂਦਾ ਹੈ ਕਿ ਅਲੱਖ ਪ੍ਰਭੂ ਆਪ ਹੀ ਆਪ (ਹਰ ਥਾਂ ਮੌਜੂਦ) ਹੈ, ਹਰ ਥਾਂ ਪਰਮਾਤਮਾ ਦਾ ਹੀ ਨਾਮ ਹੈ, ਸਾਰੀ ਲੁਕਾਈ ਵਿਚ ਪਰਮਾਤਮਾ ਦੀ ਹੀ ਜੋਤਿ ਹੈ। ਹੇ ਨਾਨਕ! ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ ਜੀ ਜਿਨ੍ਹਾਂ ਉਤੇ ਦਇਆਵਾਨ ਹੁੰਦੇ ਹਨ, ਉਹ ਮਨੁੱਖ ਭਗਤੀ-ਭਾਵਨਾ ਦੀ ਰਾਹੀਂ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦੇ ਹਨ।੮।੧।BILAAVAL, FOURTH MEHL, ASHTAPADEES, ELEVENTH HOUSE:ONE UNIVERSAL CREATOR GOD. BY THE GRACE OF THE TRUE GURU:One who eliminates his self-centeredness, and eradicates his ego, night and day sings the songs of the Lord’s Love. The Gurmukh is inspired, his body is golden, and his light merges into the Light of the Fearless Lord. || 1 || I take the Support of the Name of the Lord,--- Send in a voice message: https://podcasters.spotify.com/pod/show/gsjhampur/message

View Details

ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ    ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥ ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥ ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥ ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥ ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥ ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥ ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥ ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥ ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥ ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥ ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥ ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥ ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥ ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥ ਅਰਥ: ਹੇ ਮੇਰੀ ਮਾਂ! ਮੇਰਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਗਿਆ ਹੈ (ਪ੍ਰੋਤਾ ਗਿਆ ਹੈ। ਸ਼ਬਦ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਪੈਦਾ ਹੋ ਗਿਆ ਹੈ) । ਉਹੀ ਮਨੁੱਖ (ਅਸਲ) ਤਿਆਗੀ ਹੈ ਜਿਸ ਦਾ ਮਨ ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਰੰਗਿਆ ਗਿਆ ਹੈ। ਉਸ (ਬੈਰਾਗੀ) ਦੇ ਅੰਦਰ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਵਿਚ (ਮਸਤ ਰਹਿੰਦਾ ਹੈ) , ਸਦਾ ਕਾਇਮ ਰਹਿਣ ਵਾਸਤੇ ਮਾਲਕ-ਪ੍ਰਭੂ (ਦੇ ਚਰਨਾਂ ਵਿਚ) ਉਸ ਦੀ ਸੁਰਤਿ ਜੁੜੀ ਰਹਿੰਦੀ ਹੈ।੧।ਰਹਾਉ।6ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ। ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ। ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ।ਹੇ ਮੇਰੇ ਸਾਈਂ! ਇਹ ਸਭ ਤੇਰੀ ਹੀ ਮੇਹਰ ਹੈ) ਤੂੰ ਆਪ ਹੀ (ਮੇਰੇ ਦਿਲ ਦੀ) ਜਾਣਨ-ਵਾਲਾ ਹੈਂ; ਆਪ ਹੀ ਪਛਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਚੰਗੀ) ਮਤਿ ਦੇਂਦਾ ਹੈਂ (ਜਿਸ ਕਰਕੇ ਤੇਰਾ ਦਰ ਛੱਡ ਕੇ ਹੋਰ ਪਾਸੇ ਨਹੀਂ ਭਟਕਦਾ) ।੧।ਅਨੇਕਾਂ ਹੀ ਵੈਰਾਗੀ ਵੈਰਾਗ ਦੀਆਂ ਗੱਲਾਂ ਕਰਦੇ ਹਨ, ਪਰ ਅਸਲ ਵੈਰਾਗ ਉਹ ਹੈ ਜੋ (ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਇਤਨਾ ਰੰਗਿਆ ਹੋਇਆ ਹੈ ਕਿ ਉਹ) ਖਸਮ-ਪ੍ਰਭੂ ਨੂੰ ਪਿਆਰਾ ਲੱਗਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ (ਪਰਮਾਤਮਾ ਦੀ ਯਾਦ ਨੂੰ ਵਸਾਂਦਾ ਹੈ ਤੇ) ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਮਸਤ (ਰਹਿ ਕੇ) ਗੁਰੂ ਦੀ ਦੱਸੀ ਹੋਈ ਕਾਰ ਕਰਦਾ ਹੈ। ਉਹ ਬੈਰਾਗੀ ਸਿਰਫ਼ ਪਰਮਾਤਮਾ ਨੂੰ ਚੇਤਦਾ ਹੈ (ਜਿਸ ਕਰਕੇ ਉਸ ਦਾ) ਮਨ (ਮਾਇਆ ਵਾਲੇ ਪਾਸੇ) ਨਹੀਂ ਡੋਲਦਾ, ਉਹ ਬੈਰਾਗੀ (ਮਾਇਆ ਵਲ) ਦੌੜਦੇ ਮਨ ਨੂੰ ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ। ਅਡੋਲ ਅਵਸਥਾ ਵਿਚ ਮਸਤ ਉਹ ਬੈਰਾਗੀ ਸਦਾ (ਪ੍ਰਭੂ ਦੇ ਨਾਮ-) ਰੰਗ ਵਿਚ ਰੰਗਿਆ ਰਹਿੰਦਾ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ।੨।ਹੇ ਭਾਈ! ਜਿਸ ਮਨੁੱਖ ਦਾ) ਚੰਚਲ ਮਨ ਰਤਾ ਭਰ ਭੀ ਆਤਮਕ ਆਨੰਦ ਵਿਚ ਨਿਵਾਸ ਦੇਣ ਵਾਲੇ ਨਾਮ ਵਿਚ ਵੱਸਦਾ ਹੈ (ਉਹ ਮਨੁੱਖ ਅਸਲ ਬੈਰਾਗੀ ਹੈ, ਤੇ ਉਹ ਬੈਰਾਗੀ) ਆਤਮਕ ਆਨੰਦ (ਮਾਣਦਾ ਹੈ) । ਹੇ ਪ੍ਰਭੂ! ਤੂੰ ਆਪ (ਉਸ ਬੈਰਾਗੀ ਨੂੰ ਜੀਵਨ ਦੇ ਸਹੀ ਰਸਤੇ ਦੀ) ਸਮਝ ਦਿੱਤੀ ਹੈ, (ਜਿਸ ਦੀ ਬਰਕਤਿ ਨਾਲ ਉਸ ਦੀ ਤ੍ਰਿਸ਼ਨਾ-) ਅੱਗ ਬੁਝ ਗਈ ਹੈ, ਤੇ ਉਸ ਦੀ ਜੀਭ ਉਸ ਦੀਆਂ ਅੱਖਾਂ (ਆਦਿਕ) ਇੰਦ੍ਰੇ ਸਦਾ-ਥਿਰ (ਹਰਿ-ਨਾਮ) ਵਿਚ ਰੰਗੇ ਰਹਿੰਦੇ ਹਨ। ਉਹ ਬੈਰਾਗੀ ਦੁਨੀਆ ਦੀਆਂ ਆਸਾਂ ਤੋਂ ਨਿਰਮੋਹ ਹੋ ਕੇ ਜੀਵਨ ਬਿਤੀਤ ਕਰਦਾ ਹੈ, ਉਹ (ਦੁਨੀਆ ਵਾਲੇ ਘਰ-ਘਾਟ ਦੀ ਅਪਣੱਤ ਛੱਡ ਕੇ) ਉਸ ਘਰ ਵਿਚ ਸੁਰਤਿ ਜੋੜੀ ਰੱਖਦਾ ਹੈ ਜੋ ਸਚ ਮੁਚ ਉਸ ਦਾ ਆਪਣਾ ਹੀ ਰਹੇਗਾ। ਅਜੇਹੇ ਬੈਰਾਗੀ (ਗੁਰੂ-ਦਰ ਤੋਂ ਮਿਲੀ) ਨਾਮ-ਭਿੱਛਿਆ ਨਾਲ ਰੱਜੇ ਰਹਿੰਦੇ ਹਨ, ਸੰਤੋਖੀ ਰਹਿੰਦੇ ਹਨ, (ਕਿਉਂਕਿ ਉਹਨਾਂ ਨੂੰ ਗੁਰੂ ਨੇ) ਅਡੋਲ ਆਤਮਕ ਅਵਸਥਾ ਵਿਚ ਟਿਕਾ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪਿਲਾ ਦਿੱਤਾ ਹੈ।੩।ਜਦ ਤਕ (ਮਨ ਵਿਚ) ਰਤਾ ਭਰ ਭੀ ਕੋਈ ਹੋਰ ਝਾਕ ਹੈ ਕਿਸੇ ਹੋਰ ਆਸਰੇ ਦੀ ਭਾਲ ਹੈ ਤਦ ਤਕ ਬਿਰਹੋਂ-ਅਵਸਥਾ ਪੈਦਾ ਨਹੀਂ ਹੋ ਸਕਦੀ। (ਪਰ ਹੇ ਪ੍ਰਭੂ! ਇਹ ਬਿਰਹੋਂ ਦੀ) ਦਾਤ ਦੇਣ--- Send in a voice message: https://podcasters.spotify.com/pod/show/gsjhampur/message

View Details

ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥ਅਰਥ: ਹੇ ਬਹੁਤ ਅੰਞਾਣ ਜਿੰਦੇ! ਇਤਨਾ ਕੋਝਾ ਮਾਣ ਤੂੰ ਕਿਉਂ ਕਰਦੀ ਹੈਂ? ਪਰਮਾਤਮਾ ਤੇਰੇ ਆਪਣੇ ਹੀ ਹਿਰਦੇ-ਘਰ ਵਿਚ ਹੈ, ਤੂੰ ਉਸ (ਦੇ ਮਿਲਾਪ) ਦਾ ਆਨੰਦ ਕਿਉਂ ਨਹੀਂ ਮਾਣਦੀ? ਹੇ ਭੋਲੀ ਜੀਵ-ਇਸਤ੍ਰੀਏ! ਪਤੀ-ਪ੍ਰਭੂ (ਤੇਰੇ ਅੰਦਰ ਹੀ ਤੇਰੇ) ਨੇੜੇ ਵੱਸ ਰਿਹਾ ਹੈ, ਤੂੰ (ਜੰਗਲ ਆਦਿਕ) ਬਾਹਰਲਾ ਸੰਸਾਰ ਕਿਉਂ ਭਾਲਦੀ ਫਿਰਦੀ ਹੈਂ? (ਜੇ ਤੂੰ ਉਸ ਦਾ ਦੀਦਾਰ ਕਰਨਾ ਹੈ, ਤਾਂ ਆਪਣੀਆਂ ਗਿਆਨ ਦੀਆਂ) ਅੱਖਾਂ ਵਿਚ (ਪ੍ਰਭੂ ਦੇ) ਡਰ-ਅਦਬ (ਦੇ ਸੁਰਮੇ) ਦੀਆਂ ਸਲਾਈਆਂ ਪਾ, ਪ੍ਰਭੂ ਦੇ ਪਿਆਰ ਦਾ ਹਾਰ-ਸਿੰਗਾਰ ਕਰ।ਜੀਵ-ਇਸਤ੍ਰੀ ਤਦੋਂ ਹੀ ਸੋਹਾਗ ਭਾਗ ਵਾਲੀ ਤੇ ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਸਮਝੀ ਜਾਂਦੀ ਹੈ, ਜਦੋਂ ਪ੍ਰਭੂ-ਪਤੀ ਉਸ ਨਾਲ ਪਿਆਰ ਕਰੇ।੧।(ਪਰ) ਅੰਞਾਣ ਜੀਵ-ਇਸਤ੍ਰੀ ਭੀ ਕੀਹ ਕਰ ਸਕਦੀ ਹੈ ਜੇ ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਚੰਗੀ ਹੀ ਨਾਹ ਲੱਗੇ? ਅਜੇਹੀ ਜੀਵ-ਇਸਤ੍ਰੀ ਭਾਵੇਂ ਕਿਤਨੇ ਹੀ ਤਰਲੇ ਪਈ ਕਰੇ, ਉਹ ਪਤੀ-ਪ੍ਰਭੂ ਦਾ ਮਹਲ-ਘਰ ਲੱਭ ਹੀ ਨਹੀਂ ਸਕਦੀ। (ਅਸਲ ਗੱਲ ਇਹ ਹੈ ਕਿ) ਜੀਵ-ਇਸਤ੍ਰੀ ਭਾਵੇਂ ਕਿਤਨੀ ਹੀ ਦੌੜ-ਭੱਜ ਕਰੇ, ਪ੍ਰਭੂ ਦੀ ਮੇਹਰ ਦੀ ਨਜ਼ਰ ਤੋਂ ਬਿਨਾ ਕੁਝ ਭੀ ਹਾਸਲ ਨਹੀਂ ਹੁੰਦਾ।ਜੇ ਜੀਵ-ਇਸਤ੍ਰੀ ਜੀਭ ਦੇ ਚਸਕੇ ਲਾਲਚ ਤੇ ਅਹੰਕਾਰ (ਆਦਿਕ) ਵਿਚ ਹੀ ਮਸਤ ਰਹੇ, ਅਤੇ ਸਦਾ ਮਾਇਆ (ਦੇ ਮੋਹ) ਵਿਚ ਡੁੱਬੀ ਰਹੇ, ਤਾਂ ਇਹਨੀਂ ਗੱਲੀਂ ਖਸਮ ਪ੍ਰਭੂ ਨਹੀਂ ਮਿਲਦਾ। ਉਹ ਜੀਵ-ਇਸਤ੍ਰੀ ਅੰਞਾਣ ਹੀ ਰਹੀ (ਜੋ ਵਿਕਾਰਾਂ ਵਿਚ ਭੀ ਮਸਤ ਰਹੇ ਤੇ ਫਿਰ ਭੀ ਸਮਝੇ ਕਿ ਉਹ ਪਤੀ-ਪ੍ਰਭੂ ਨੂੰ ਪ੍ਰਸੰਨ ਕਰ ਸਕਦੀ ਹੈ) ।੨।(ਜਿਨ੍ਹਾਂ ਨੂੰ ਪਤੀ-ਪ੍ਰਭੂ ਮਿਲ ਪਿਆ ਹੈ, ਬੇਸ਼ਕ) ਉਹਨਾਂ ਸੁਹਾਗ ਭਾਗ ਵਾਲੀਆਂ ਨੂੰ ਜਾ ਕੇ ਪੁੱਛ ਵੇਖੋ ਕਿ ਕਿਹਨੀਂ ਗੱਲੀਂ ਖਸਮ-ਪ੍ਰਭੂ ਮਿਲਦਾ ਹੈ, (ਉਹ ਇਹੀ ਉੱਤਰ ਦੇਂਦੀਆਂ ਹਨ ਕਿ) ਚਲਾਕੀ ਤੇ ਧੱਕਾ ਛੱਡ ਦਿਉ, ਜੋ ਕੁਝ ਪ੍ਰਭੂ ਕਰਦਾ ਹੈ ਉਸ ਨੂੰ ਚੰਗਾ ਸਮਝ ਕੇ (ਸਿਰ ਮੱਥੇ ਤੇ) ਮੰਨੋ, ਜਿਸ ਪ੍ਰਭੂ ਦੇ ਪ੍ਰੇਮ ਦਾ ਸਦਕਾ ਨਾਮ-ਵਸਤ ਮਿਲਦੀ ਹੈ ਉਸ ਦੇ ਚਰਨਾਂ ਵਿਚ ਮਨ ਜੋੜੋ, ਖਸਮ-ਪ੍ਰਭੂ ਜੋ ਹੁਕਮ ਕਰਦਾ ਹੈ ਉਹ ਕਰੋ, ਆਪਣਾ ਸਰੀਰ ਤੇ ਮਨ ਉਸ ਦੇ ਹਵਾਲੇ ਕਰੋ, ਬੱਸ! ਇਹ ਸੁਗੰਧੀ (ਜਿੰਦ ਵਾਸਤੇ) ਵਰਤੋ। ਸੋਹਾਗ ਭਾਗ ਵਾਲੀਆਂ ਇਹੀ ਆਖਦੀਆਂ ਹਨ ਕਿ ਹੇ ਭੈਣ! ਇਹਨੀਂ ਗੱਲੀਂ ਹੀ ਖਸਮ-ਪ੍ਰਭੂ ਮਿਲਦਾ ਹੈ।੩।ਖਸਮ-ਪ੍ਰਭੂ ਤਦੋਂ ਹੀ ਮਿਲਦਾ ਹੈ ਜਦੋਂ ਆਪਾ-ਭਾਵ ਦੂਰ ਕਰੀਏ। ਇਸ ਤੋਂ ਬਿਨਾ ਕੋਈ ਹੋਰ ਉੱਦਮ ਵਿਅਰਥ ਚਲਾਕੀ ਹੈ। (ਜ਼ਿੰਦਗੀ ਦਾ) ਉਹ ਦਿਨ ਸਫਲ ਜਾਣੋ ਜਦੋਂ ਪਤੀ-ਪ੍ਰਭੂ ਮੇਹਰ ਦੀ ਨਿਹਾਗ ਨਾਲ ਤੱਕੇ, (ਜਿਸ) ਜੀਵ-ਇਸਤ੍ਰੀ (ਵਲ ਮੇਹਰ ਦੀ) ਨਿਗਾਹ ਕਰਦਾ ਹੈ ਉਹ ਮਾਨੋ ਨੌ ਖ਼ਜ਼ਾਨੇ ਲੱਭ ਲੈਂਦੀ ਹੈ।ਹੇ ਨਾਨਕ! ਜੇਹੜੀ ਜੀਵ-ਇਸਤ੍ਰੀ ਆਪਣੇ ਖਸਮ-ਪ੍ਰਭੂ ਨੂੰ ਪਿਆਰੀ ਹੈ ਉਹ ਸੁਹਾਗ ਭਾਗ ਵਾਲੀ ਹੈ ਉਹ (ਜਗਤ-) ਪਰਵਾਰ ਵਿਚ ਆਦਰ-ਮਾਣ ਪ੍ਰਾਪਤ ਕਰਦੀ ਹੈ। ਜੇਹੜੀ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੀ ਰਹਿੰਦੀ ਹੈ, ਜੇਹੜੀ ਅਡੋਲਤਾ ਵਿਚ ਮਸਤ ਰਹਿੰਦੀ ਹੈ, ਜੇਹੜੀ ਦਿਨ ਰਾਤ ਪ੍ਰਭੂ ਦੇ ਪ੍ਰੇਮ ਵਿਚ ਮਗਨ ਰਹਿੰਦੀ ਹੈ, ਉਹੀ ਸੋਹਣੀ ਹੈ ਸੋਹਣੇ ਰੂਪ ਵਾਲੀ ਹੈ ਅਕਲ ਵਾਲੀ ਹੈ ਤੇ ਸਿਆਣੀ ਕਹੀ ਜਾਂਦੀ ਹੈ।੪।੨।੪।TILANG, FIRST MEHL:O foolish and ignorant soul-bride, why are you so proud? Within the home of your own self, why do you not enjoy the Love of your Lord? Your Husband Lord is so very near, O foolish bride; why do you search for Him outside? Apply the Fear of God as the maascara to adorn your eyes, and make the Love of the Lord your ornament. Then, you shall be known as a devoted and committed soul-bride, when you enshrine love for your Husband Lord. || 1 || What can the silly young bride do, if she is not pleasing to her Husband Lord? She may plead and implore so many times, but still, such a bride shall not obtain the Mansion of the Lord’s Presence. Without the karma of good deeds, nothing is obtained, although she may run around frantically. She is intoxicated with greed, pride and egotism, and engrossed in Maya. She cannot obtain her Husband Lord in these ways; the young bride is so foolish! || 2 || Go and ask the happy, pure soul-brides, how did they obtain their Husband Lord? Whatever the Lord does, accept that as good; do away with your own cl--- Send in a voice message: https://podcasters.spotify.com/pod/show/gsjhampur/message

View Details

ੴ ਸਤਿਗੁਰ ਪ੍ਰਸਾਦਿ ॥ ਰਾਗੁ ਬਿਲਾਵਲੁ ਮਹਲਾ ੪ ਪੜਤਾਲ ਘਰੁ ੧੩ ॥ ਬੋਲਹੁ ਭਈਆ ਰਾਮ ਨਾਮੁ ਪਤਿਤ ਪਾਵਨੋ ॥ ਹਰਿ ਸੰਤ ਭਗਤ ਤਾਰਨੋ ॥ ਹਰਿ ਭਰਿਪੁਰੇ ਰਹਿਆ ॥ ਜਲਿ ਥਲੇ ਰਾਮ ਨਾਮੁ ॥ ਨਿਤ ਗਾਈਐ ਹਰਿ ਦੂਖ ਬਿਸਾਰਨੋ ॥੧॥ ਰਹਾਉ ॥ਹਰਿ ਕੀਆ ਹੈ ਸਫਲ ਜਨਮੁ ਹਮਾਰਾ ॥ ਹਰਿ ਜਪਿਆ ਹਰਿ ਦੂਖ ਬਿਸਾਰਨਹਾਰਾ ॥ ਗੁਰੁ ਭੇਟਿਆ ਹੈ ਮੁਕਤਿ ਦਾਤਾ ॥ ਹਰਿ ਕੀਈ ਹਮਾਰੀ ਸਫਲ ਜਾਤਾ ॥ ਮਿਲਿ ਸੰਗਤੀ ਗੁਨ ਗਾਵਨੋ ॥੧॥ ਮਨ ਰਾਮ ਨਾਮ ਕਰਿ ਆਸਾ ॥ ਭਾਉ ਦੂਜਾ ਬਿਨਸਿ ਬਿਨਾਸਾ ॥ ਵਿਚਿ ਆਸਾ ਹੋਇ ਨਿਰਾਸੀ ॥ ਸੋ ਜਨੁ ਮਿਲਿਆ ਹਰਿ ਪਾਸੀ ॥ ਕੋਈ ਰਾਮ ਨਾਮ ਗੁਨ ਗਾਵਨੋ ॥ ਜਨੁ ਨਾਨਕੁ ਤਿਸੁ ਪਗਿ ਲਾਵਨੋ ॥੨॥੧॥੭॥੪॥੬॥੭॥੧੭॥ਅਰਥ: ਹੇ ਭਾਈ! ਉਸ ਪਰਮਾਤਮਾ ਦਾ ਨਾਮ ਸਿਮਰਿਆ ਕਰ, ਜੋ ਵਿਕਾਰੀਆਂ ਨੂੰ ਪਵਿੱਤਰ ਬਣਾਣ ਵਾਲਾ ਹੈ, ਜੋ ਆਪਣੇ ਸੰਤਾਂ ਨੂੰ ਆਪਣੇ ਭਗਤਾਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਵਾਲਾ ਹੈ, ਜੋ (ਸਾਰੇ ਜਗਤ ਵਿਚ) ਹਰ ਥਾਂ ਮੌਜੂਦ ਹੈ। ਹੇ ਭਾਈ! ਉਸ ਹਰੀ ਦੀ ਸਿਫ਼ਤਿ-ਸਾਲਾਹ ਦਾ ਗੀਤ ਸਦਾ ਗਾਣਾ ਚਾਹੀਦਾ ਹੈ, ਜੋ ਪਾਣੀ ਵਿਚ ਹੈ, ਜੋ ਧਰਤੀ ਵਿਚ ਹੈ, ਜੋ (ਜੀਵਾਂ ਦੇ) ਸਾਰੇ ਦੁੱਖ ਦੂਰ ਕਰਨ ਵਾਲਾ ਹੈ।੧।ਰਹਾਉ।(ਹੇ ਭਾਈ!) ਪਰਮਾਤਮਾ ਨੇ ਮੇਰੀ ਜ਼ਿੰਦਗੀ ਕਾਮਯਾਬ ਬਣਾ ਦਿੱਤੀ ਹੈ, (ਕਿਉਂਕਿ ਗੁਰੂ ਦੀ ਕਿਰਪਾ ਨਾਲ) ਮੈਂ ਉਸ ਪਰਮਾਤਮਾ ਦਾ ਨਾਮ ਜਪਣ ਲੱਗ ਪਿਆ ਹਾਂ, ਜੋ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ। (ਹੇ ਭਾਈ!) ਵਿਕਾਰਾਂ ਤੋਂ ਖ਼ਲਾਸੀ ਦਿਵਾਣ ਵਾਲਾ ਗੁਰੂ ਮੈਨੂੰ ਮਿਲ ਪਿਆ, (ਇਸ ਕਰਕੇ) ਪਰਮਾਤਮਾ ਨੇ ਮੇਰੀ ਜੀਵਨ-ਜਾਤ੍ਰਾ ਕਾਮਯਾਬ ਕਰ ਦਿੱਤੀ ਹੈ। (ਹੁਣ) ਮੈਂ ਸਾਧ ਸੰਗਤਿ ਵਿਚ ਮਿਲ ਕੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹਾਂ।੧।ਹੇ (ਮੇਰੇ) ਮਨ! ਪਰਮਾਤਮਾ ਦੇ ਨਾਮ ਉਤੇ ਹੀ ਡੋਰੀ ਰੱਖ, ਪਰਮਾਤਮਾ ਦਾ ਨਾਮ ਮਾਇਆ ਦੇ ਮੋਹ ਨੂੰ ਪੂਰਨ ਤੌਰ ਤੇ (ਅੰਦਰੋਂ) ਮੁਕਾ ਦੇਂਦਾ ਹੈ। (ਹੇ ਭਾਈ!) ਜੇਹੜਾ ਮਨੁੱਖ ਦੁਨੀਆ ਦੇ ਕੰਮ-ਕਾਰ ਵਿਚ ਰਹਿੰਦਾ ਹੋਇਆ ਮਾਇਆ ਦੇ ਮੋਹ ਤੋਂ ਨਿਰਲੇਪ ਰਹਿੰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਮਿਲਿਆ ਰਹਿੰਦਾ ਹੈ। (ਹੇ ਭਾਈ!) ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਹੈ, ਦਾਸ ਨਾਨਕ ਉਸ ਦੇ ਪੈਰੀਂ ਲੱਗਦਾ ਹੈ।੨।੧।੭।੪।੬।੭।੧੭।Meaning: O brother! Meditate on the Name of God, Who makes the vicars pure, Who makes His saints pass His devotees across (the world-sea), Who is present everywhere (in the whole world). Hey brother! One should always sing the praises of that deer, which is in the water, which is in the earth, which is the one who removes all the sufferings (of living beings). 1. Stay.(O brother!) God has made my life successful, (because by Guru's grace) I have started chanting the name of that God, who is the destroyer of all miseries. (O brother!) I have found a Guru who can deliver me from vices, (because of this) God has made my journey of life successful. (Now) I sing the praises of the Lord together in the Sadh Sangat. 1.O (my) mind! Keep the cord only on the name of God, the name of God stops the attachment of maya completely (from within). (O brother!) The man who lives in the affairs of the world and remains detached from the attachment of maya, that man remains at the feet of God. (O brother!) Whoever sings the praises of God, slave Nanak falls at his feet. 2.1.7.4.6.7.17.--- Send in a voice message: https://podcasters.spotify.com/pod/show/gsjhampur/message

View Details

ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ ॥ ਜੀਉ ਪਿੰਡੁ ਸਭੁ ਗੁਰ ਤੇ ਉਪਜੈ ਗੁਰਮੁਖਿ ਕਾਰਜ ਸਵਾਰੇ ॥ ਮਨਮੁਖਿ ਅੰਧਾ ਅੰਧੁ ਕਮਾਵੈ ਬਿਖੁ ਖਟੇ ਸੰਸਾਰੇ ॥ ਮਾਇਆ ਮੋਹਿ ਸਦਾ ਦੁਖੁ ਪਾਏ ਬਿਨੁ ਗੁਰ ਅਤਿ ਪਿਆਰੇ ॥੨॥ਸੋਈ ਸੇਵਕੁ ਜੇ ਸਤਿਗੁਰ ਸੇਵੇ ਚਾਲੈ ਸਤਿਗੁਰ ਭਾਏ ॥ ਸਾਚਾ ਸਬਦੁ ਸਿਫਤਿ ਹੈ ਸਾਚੀ ਸਾਚਾ ਮੰਨਿ ਵਸਾਏ ॥ ਸਚੀ ਬਾਣੀ ਗੁਰਮੁਖਿ ਆਖੈ ਹਉਮੈ ਵਿਚਹੁ ਜਾਏ ॥ ਆਪੇ ਦਾਤਾ ਕਰਮੁ ਹੈ ਸਾਚਾ ਸਾਚਾ ਸਬਦੁ ਸੁਣਾਏ ॥੩॥ ਗੁਰਮੁਖਿ ਘਾਲੇ ਗੁਰਮੁਖਿ ਖਟੇ ਗੁਰਮੁਖਿ ਨਾਮੁ ਜਪਾਏ ॥ ਸਦਾ ਅਲਿਪਤੁ ਸਾਚੈ ਰੰਗਿ ਰਾਤਾ ਗੁਰ ਕੈ ਸਹਜਿ ਸੁਭਾਏ ॥ ਮਨਮੁਖੁ ਸਦ ਹੀ ਕੂੜੋ ਬੋਲੈ ਬਿਖੁ ਬੀਜੈ ਬਿਖੁ ਖਾਏ ॥ ਜਮਕਾਲਿ ਬਾਧਾ ਤ੍ਰਿਸਨਾ ਦਾਧਾ ਬਿਨੁ ਗੁਰ ਕਵਣੁ ਛਡਾਏ ॥੪॥ਸਚਾ ਤੀਰਥੁ ਜਿਤੁ ਸਤ ਸਰਿ ਨਾਵਣੁ ਗੁਰਮੁਖਿ ਆਪਿ ਬੁਝਾਏ ॥ ਅਠਸਠਿ ਤੀਰਥ ਗੁਰ ਸਬਦਿ ਦਿਖਾਏ ਤਿਤੁ ਨਾਤੈ ਮਲੁ ਜਾਏ ॥ ਸਚਾ ਸਬਦੁ ਸਚਾ ਹੈ ਨਿਰਮਲੁ ਨਾ ਮਲੁ ਲਗੈ ਨ ਲਾਏ ॥ ਸਚੀ ਸਿਫਤਿ ਸਚੀ ਸਾਲਾਹ ਪੂਰੇ ਗੁਰ ਤੇ ਪਾਏ ॥੫॥ ਤਨੁ ਮਨੁ ਸਭੁ ਕਿਛੁ ਹਰਿ ਤਿਸੁ ਕੇਰਾ ਦੁਰਮਤਿ ਕਹਣੁ ਨ ਜਾਏ ॥ ਹੁਕਮੁ ਹੋਵੈ ਤਾ ਨਿਰਮਲੁ ਹੋਵੈ ਹਉਮੈ ਵਿਚਹੁ ਜਾਏ ॥ ਗੁਰ ਕੀ ਸਾਖੀ ਸਹਜੇ ਚਾਖੀ ਤ੍ਰਿਸਨਾ ਅਗਨਿ ਬੁਝਾਏ ॥ ਗੁਰ ਕੈ ਸਬਦਿ ਰਾਤਾ ਸਹਜੇ ਮਾਤਾ ਸਹਜੇ ਰਹਿਆ ਸਮਾਏ ॥੬॥ਹਰਿ ਕਾ ਨਾਮੁ ਸਤਿ ਕਰਿ ਜਾਣੈ ਗੁਰ ਕੈ ਭਾਇ ਪਿਆਰੇ ॥ ਸਚੀ ਵਡਿਆਈ ਗੁਰ ਤੇ ਪਾਈ ਸਚੈ ਨਾਇ ਪਿਆਰੇ ॥ ਏਕੋ ਸਚਾ ਸਭ ਮਹਿ ਵਰਤੈ ਵਿਰਲਾ ਕੋ ਵੀਚਾਰੇ ॥ ਆਪੇ ਮੇਲਿ ਲਏ ਤਾ ਬਖਸੇ ਸਚੀ ਭਗਤਿ ਸਵਾਰੇ ॥੭॥ ਸਭੋ ਸਚੁ ਸਚੁ ਸਚੁ ਵਰਤੈ ਗੁਰਮੁਖਿ ਕੋਈ ਜਾਣੈ ॥ ਜੰਮਣ ਮਰਣਾ ਹੁਕਮੋ ਵਰਤੈ ਗੁਰਮੁਖਿ ਆਪੁ ਪਛਾਣੈ ॥ ਨਾਮੁ ਧਿਆਏ ਤਾ ਸਤਿਗੁਰੁ ਭਾਏ ਜੋ ਇਛੈ ਸੋ ਫਲੁ ਪਾਏ ॥ ਨਾਨਕ ਤਿਸ ਦਾ ਸਭੁ ਕਿਛੁ ਹੋਵੈ ਜਿ ਵਿਚਹੁ ਆਪੁ ਗਵਾਏ ॥੮॥੧॥ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਸਰਨ ਆਏ ਮਨੁੱਖ ਦੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਪ੍ਰੀਤਿ ਜੋੜ ਦਿੱਤੀ (ਭਾਵ, ਜੋੜ ਦੇਂਦਾ ਹੈ) । ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਮਨੁੱਖ ਦਾ ਆਤਮਕ ਜੀਵਨ ਚਮਕ ਪੈਂਦਾ ਹੈ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ।੧।ਰਹਾਉ।ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਸਭ ਕੁਝ (ਸਾਰਾ ਰੌਸ਼ਨ ਆਤਮਕ ਜੀਵਨ) ਹੁੰਦਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਨਾਮ ਦੀ ਕਦਰ ਨਹੀਂ ਪੈਂਦੀ। ਗੁਰੂ ਦਾ ਸ਼ਬਦ ਵੱਡੇ ਰਸ ਵਾਲਾ ਹੈ ਮਿੱਠਾ ਹੈ, ਜਿਤਨਾ ਚਿਰ ਇਸ ਨੂੰ ਚੱਖਿਆ ਨਾਹ ਜਾਏ, ਸੁਆਦ ਦਾ ਪਤਾ ਨਹੀਂ ਲੱਗ ਸਕਦਾ। ਜੇਹੜਾ ਮਨੁੱਖ (ਗੁਰੂ ਦੇ ਸ਼ਬਦ ਦੀ ਰਾਹੀਂ) ਆਪਣੇ ਆਤਮਕ ਜੀਵਨ ਨੂੰ ਪਛਾਣਦਾ ਨਹੀਂ, ਉਹ ਆਪਣੇ ਮਨੁੱਖਾ ਜਨਮ ਨੂੰ ਕੌਡੀ ਦੇ ਵੱਟੇ (ਵਿਅਰਥ ਹੀ) ਗਵਾ ਲੈਂਦਾ ਹੈ। ਜਦੋਂ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ, ਤਦੋਂ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ, ਤੇ, ਉਸ ਨੂੰ ਹਉਮੈ ਦਾ ਦੁੱਖ ਨਹੀਂ ਸਤਾ ਸਕਦਾ।੧।ਹੇ ਭਾਈ! ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਗੁਰੂ ਦੇ ਸ਼ਬਦ ਨੂੰ ਗਾਂਦਾ ਰਹਿੰਦਾ ਹੈ, ਗੁਰੂ ਦੇ ਸ਼ਬਦ ਨੂੰ ਸਮਝਦਾ ਹੈ, ਗੁਰੂ ਦੇ ਸ਼ਬਦ ਨੂੰ ਵਿਚਾਰਦਾ ਹੈ। ਉਸ ਮਨੁੱਖ ਦੀ ਜਿੰਦ ਉਸ ਦਾ ਸਰੀਰ ਗੁਰੂ ਦੀ ਬਰਕਤਿ ਨਾਲ ਨਵਾਂ ਆਤਮਕ ਜਨਮ ਲੈਂਦਾ ਹੈ, ਗੁਰੂ ਦੀ ਸਰਨ ਪੈ ਕੇ ਉਹ ਆਪਣੇ ਸਾਰੇ ਕੰਮ ਸਵਾਰ ਲੈਂਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਰਹਿੰਦਾ ਹੈ, ਉਹ ਸਦਾ ਅੰਨਿ੍ਹਆਂ ਵਾਲਾ ਕੰਮ ਹੀ ਕਰਦਾ ਰਹਿੰਦਾ ਹੈ, ਜਗਤ ਵਿਚ ਉਹ ਉਹੀ ਖੱਟੀ ਖੱਟਦਾ ਹੈ ਜੇਹੜੀ ਉਸ ਦੇ ਆਤਮਕ ਜੀਵਨ ਵਾਸਤੇ ਜ਼ਹਿਰ ਬਣ ਜਾਂਦੀ ਹੈ। ਪਿਆਰੇ ਗੁਰੂ ਦੀ ਸਰਨ ਤੋਂ ਬਿਨਾ ਉਹ ਮਨੁੱਖ ਮਾਇਆ ਦੇ ਮੋਹ ਵਿਚ ਫਸ ਕੇ ਸਦਾ ਦੁੱਖ ਸਹਾਰਦਾ ਰਹਿੰਦਾ ਹੈ।੨।ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ ਉਹ ਮਨੁੱਖ ਪਰਮਾਤਮਾ ਦਾ ਭਗਤ ਬਣ ਜਾਂਦਾ ਹੈ। ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ, ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ (ਉਸ ਦੇ ਮਨ ਵਿਚ ਟਿਕੀ ਰਹਿੰਦੀ ਹੈ) , ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਮਨ ਵਿਚ ਵਸਾਈ ਰੱਖਦਾ ਹੈ। ਗੁਰੂ ਦੇ ਦੱਸੇ ਰਾਹ ਉਤੇ ਤੁਰਨ ਵਾਲਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦਾ ਰਹਿੰਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ) ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ। (ਉਸ ਨੂੰ ਯਕੀਨ ਬਣ ਜਾਂਦਾ ਹੈ ਕਿ) ਪਰਮਾਤਮਾ ਆਪ ਹੀ ਸਭ ਦਾਤਾਂ ਦੇਣ ਵਾਲਾ ਹੈ, ਪਰਮਾਤਮਾ ਦੀ ਬਖ਼ਸ਼ਸ਼ ਅਟੱਲ ਹੈ। ਉਹ ਮਨੁੱਖ (ਹੋਰਨਾਂ ਨੂੰ ਭੀ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਸੁਣਾਂਦਾ ਰਹਿੰਦਾ ਹੈ।੩।ਹੇ ਭਾਈ! ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ ਉਹ (ਨਾਮ ਸਿਮਰਨ ਦੀ) ਮੇਹਨਤ ਕਰਦਾ ਹੈ, (ਨਾਮ-ਧਨ) ਖੱਟਦਾ ਹੈ, ਤੇ, (ਹੋਰਨਾਂ ਨੂੰ ਭੀ) ਨਾਮ ਜਪਾਂਦਾ ਹੈ। ਸਦਾ-ਥਿਰ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀਜ ਕੇ ਉਹ ਮਨੁੱਖ ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਰਹਿੰਦਾ ਹੈ। ਗੁਰੂ ਦੇ ਦਰ ਤੇ ਰਹਿ ਕੇ ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਦੇ ਪ੍ਰੇਮ ਵਿਚ ਲੀਨ ਰਹਿੰਦਾ ਹੈ।ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਸਦਾ ਹੀ ਝੂਠ ਬੋਲਦਾ ਹੈ, (ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲਾ ਮਾਇਆ ਦੇ ਮੋਹ ਦਾ) ਜ਼ਹਿਰ ਬੀਜਦਾ ਹੈ, ਤੇ ਉਹੀ ਜ਼ਹਿਰ ਖਾਂਦਾ ਹੈ (ਉਸੇ ਜ਼ਹਿਰ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਈ ਰੱਖਦਾ ਹੈ) । ਉਹ ਮਨੁੱਖ ਆਤਮਕ ਮੌਤ ਦੀਆਂ ਫਾਹੀਆਂ ਵਿਚ ਬੱਝਾ ਰਹਿੰਦਾ ਹੈ, ਤ੍ਰਿਸ਼ਨਾ ਦੀ ਅੱਗ ਨਾਲ ਸੜਿਆ ਰਹਿੰਦਾ ਹੈ। (ਇਸ ਬਿਪ--- Send in a voice message: https://podcasters.spotify.com/pod/show/gsjhampur/message

ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥ਅਰਥ: ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ।ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ।੧।yਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ। ਹੇ ਨਾਨਕ! ਆਖ-ਹੇ ਭਾਈ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਭੀ ਮਾਲਕ-ਪ੍ਰਭੂ ਦਾ ਆਸਰਾ ਲਿਆ ਹੈ, ਮੈਂ (ਉਸ ਦੇ ਦਰ ਤੇ) ਮੁੜ ਮੁੜ ਸਿਰ ਨਿਵਾਂਦਾ ਹਾਂ।੨।੯।੨੭।TODEE, FIFTH MEHL:In the Saadh Sangat, the Company of the Holy, I contemplate the Name of the Lord, Har, Har. I am in peaceful poise and bliss, day and night; the seed of my destiny has sprouted. || Pause || I have met the True Guru, by great good fortune; He has no end or limitation. Taking His humble servant by the hand, He pulls him out of the poisonous world-ocean. || 1 || Birth and death are ended for me, by the Word of the Guru’s Teachings; I shall no longer pass through the door of pain and suffering. Nanak holds tight to the Sanctuary of his Lord and Master; again and again, he bows in humility and reverence to Him. || 2 || 9 || 28 ||--- Send in a voice message: https://podcasters.spotify.com/pod/show/gsjhampur/message

View Details

ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥. Sort by date Show all postsHukamnama Sahib April 11,2021/ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥ਅਰਥ: ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ।ਰਹਾਉ।ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ।੧।ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ।੨।ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ। (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ।੩।ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ। ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ।੪।੩।DHANAASAREE, THIRD MEHL:Gather in and cherish forever the wealth of the Lord’s Name, deep within; He cherishes and nurtures all beings and creatures. They alone obtain the treasure of Liberation, who are lovingly imbued with, and focused on the Lord’s Name. || 1 || Serving the Guru, one obtains the wealth of the Lord’s Name. He is illumined and enlightened within, and he meditates on the Lord’s Name. || Pause || This love for the Lord is like the love of the bride for her husband. God ravishes and enjoys the soul-bride who is adorned with peace and tranquility. No one finds God through egotism. Wandering away from the Primal Lord, the root of all, one wastes his life in vain. || 2 || Tranquility, celestial peace, pleasure and the Word of His Bani come from the Guru. True is that service, which leads one to merge in the Naam. Blessed with the Word of the Shabad, he meditates forever on the Lord, the Beloved. Through the True Name, glorious greatness is obtained. || 3 || The Creator Himself abides throughout the ages. If He casts His Glance of Grace, then we meet Him. Through the Word of Gurbani, the Lord comes to dwell in the mind. O Nanak, God unites with Himself those who are imbued with Truth. || 4 || 3 ll--- Send in a voice message: https://podcasters.spotify.com/pod/show/gsjhampur/message

View Details

ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ --- Send in a voice message: https://podcasters.spotify.com/pod/show/gsjhampur/message

View Details

SORAT’H, FIFTH MEHL:I have been blessed with peace, pleasure, bliss, and the celestial sound current, gazing upon the feet of God. The Savior has saved His child, and the True Guru has cured his fever. || 1 || I have been saved, in the True Guru’s Sanctuary; service to Him does not go in vain. || 1 || Pause || There is peace within the home of one’s heart, and there is peace outside as well, when God becomes kind and compassionate. O Nanak, no obstacles block my way; my God has become gracious and merciful to me. || 2 || 12 || 40 ||ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥।ਅਰਥ: ਹੇ ਭਾਈ! ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ, ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ।ਰਹਾਉ।(ਹੇ ਭਾਈ! ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) । (ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ।੧।(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ। ਹੇ ਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ।੨।੧੨।੪੦।--- Send in a voice message: https://podcasters.spotify.com/pod/show/gsjhampur/message

View Details

The daily Hukamnama Sahib from Sri Darbari Sahib Amritsar including English and Punjabi translation audio ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥  ਅਰਥ: ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ।ਰਹਾਉ। ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ।੧। ਹੇ ਭਾਈ! ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ। ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ।੨। ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ। ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ। (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ) ।੩। ਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ, ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ। ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਹੇ ਨਾਨਕ! ਸਦਾ-ਥਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ ਹੈ। ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ ਆਇਆ ਹੈ।੪।੬।੫੬।  SORAT’H, FIFTH MEHL:  The Creator has brought utter peace to my home; the fever has left my family. The Perfect Guru has saved us. I sought the Sanctuary of the True Lord. || 1 || The Transcendent Lord Himself has become my Protector. Tranquility, intuitive peace and poise welled up in an instant, and my mind was comforted forever. || Pause || The Lord, Har, Har, gave me the medicine of His Name, which has cured all disease. He extended His Mercy to me, and resolved all these affairs. || 2 || God confirmed His loving nature; He did not take my merits or demerits into account. The Word of the Guru’s Shabad has become manifest, and through it, my honor was totally preserved. || 3 || I speak as You cause me to speak; O Lord and Master, You are the ocean of excellence. Nanak chants the Naam, the Name of the Lord, according to the Teachings of Truth. God preserves the honor of His slaves. || 4 || 6 || 56 ||  --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://anchor.fm/gsjhampur/message

View Details

ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥ ਅਰਥ: ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ।ਰਹਾਉ।ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ।੧।ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯।TODEE, FIFTH MEHL:My foolish heart is in the grip of pride. By the Will of my Lord God, Maya, like a witch, has swallowed by soul. || Pause || More and more, he continually yearns for more; but unless he is destined to receive, how can he obtain it? He is entangled in wealth, bestowed by the Lord God; the unfortunate one attaches himself to the fire of desires. || 1 || Listen, O mind, to the Teachings of the Holy Saints, and all your sins shall be totally washed away. One who is destined to receive from the Lord, O servant Nanak, shall not be cast into the womb of reincarnation again. || 2 || 2 || 19 ||--- Send in a voice message: https://anchor.fm/gsjhampur/message

View Details

ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।DHANAASAREE, FIFTH MEHL:One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 || Brought to you by @ Gs jhampur ---------------------------------------------------------------------. ---------------------------------------------------------------------------------------Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://anchor.fm/gsjhampur/message

View Details

ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥ਅਰਥ: ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ।(ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧।(ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ।੨।ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ।੩।ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ।੪।੪।RAAMKALEE, FIRST MEHL:Awareness of the Shabad and the Teachings is my horn; the people hear the sound of its vibrations. Honor is my begging-bowl, and the Naam, the Name of the Lord, is the charity I receive. || 1 || O Baba, Gorakh is the Lord of the Universe; He is always awake and aware. He alone is Gorakh, who sustains the earth; He created it in an instant. || 1 || Pause || Binding together water and air, He infused the breath of life into the body, and made the lamps of the sun and the moon. To die and to live, He gave us the earth, but we have forgotten these blessings. || 2 || There are so many Siddhas, seekers, Yogis, wandering pilgrims, spiritual teachers and good people. If I meet them, I chant the Lord’s Praises, and then, my mind serves Him. || 3 || Paper and salt, protected by ghee, remain untouched by water, as the lotus remains unaffected in water. Those who meet with such devotees, O servant Nanak — what can death do to them? || 4 || 4 ||--- Send in a voice message: https://anchor.fm/gsjhampur/message

View Details

DHANAASAREE, FIRST MEHL:I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. Infinite is the spiritual wisdom imparted by the Guru. The Creator Lord who created, shall also destroy. The call of death is sent out by the Lord’s Command; no one can challenge it. He Himself creates, and watches; His written command is above each and every head. He Himself imparts understanding and awareness. O Nanak, the Lord Master is inaccessible and unfathomable; I live by His True Name. || 1 || No one can compare to You, Lord; all come and go. By Your Command, the account is settled, and doubt is dispelled. The Guru dispels doubt, and makes us speak the Unspoken Speech; the true ones are absorbed into Truth. He Himself creates, and He Himself destroys; I accept the Command of the Commander Lord. True greatness comes from the Guru; You alone are the mind’s companion in the end. O Nanak, there is no other than the Lord and Master; greatness comes from Your Name. || 2 || You are the True Creator Lord, the unknowable Maker. There is only the One Lord and Master, but there are two paths, by which conflict increases. All follow these two paths, by the Hukam of the Lord’s Command; the world is born, only to die. Without the Naam, the Name of the Lord, the mortal has no friend at all; he carries loads of sin on his head. By the Hukam of the Lord’s Command, he comes, but he does not understand this Hukam; the Lord’s Hukam is the Embellisher. O Nanak, through the Shabad, the Word of the Lord and Master, the True Creator Lord is realized. || 3 || Your devotees look beautiful in Your Court, embellished with the Shabad. They chant the Ambrosial Word of His Bani, savoring it with their tongues. Savoring it with their tongues, they thirst for the Naam; they are a sacrifice to the Word of the Guru’s Shabad. Touching the philosopher’s stone, they become the philosopher’s stone, which transforms lead into gold; O Lord, they become pleasing to your mind. They attain the immortal status and eradicate their self-conceit; how rare is that person, who contemplates spiritual wisdom. O Nanak, the devotees look beautiful in the Court of the True Lord; they are dealers in the Truth. || 4 || I am hungry and thirsty for wealth; how will I be able to go to the Lord’s Court? I shall go and ask the True Guru, and meditate on the Naam, the Name of the Lord. I meditate on the True Name, chant the True Name, and as Gurmukh, I realize the True Name. Night and day, I chant the Name of the merciful, immaculate Lord, the Master of the poor. The Primal Lord has ordained the tasks to be done; self-conceit is overcome, and the mind is subdued. O Nanak, the Naam is the sweetest essence; through the Naam, thirst and desire are stilled. || 5 || 2 ||--- Send in a voice message: https://anchor.fm/gsjhampur/message

View Details

ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।JAITSREE, FOURTH MEHL, FIRST HOUSE, CHAU-PADAS:ONE UNIVERSAL CREATOR GOD. BY THE GRACE OF THE TRUE GURU:The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 |--- Send in a voice message: https://anchor.fm/gsjhampur/message

View Details

The daily Hukamnama Sahib from Sri Darbar Sahib Amritsar including English and Punjabi translation audio ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ।(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧।ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨।ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩।ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦।DHANAASAREE, FIFTH MEHL:I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to God’s Mind. Chanting the Naam, all thirst and desire is satisfied; Nanak is satisfied and fulfilled. || 4 || 10 ||Email ThisBlogThis!Share to TwitterShare to FacebookShare to Pinterest Brought to you by @ Gs jhampur ---------------------------------------------------------------------. ---------------------------------------------------------------------------------------Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://anchor.fm/gsjhampur/message

View Details

ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ   ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ ॥ ਜੀਉ ਪਿੰਡੁ ਸਭੁ ਗੁਰ ਤੇ ਉਪਜੈ ਗੁਰਮੁਖਿ ਕਾਰਜ ਸਵਾਰੇ ॥ ਮਨਮੁਖਿ ਅੰਧਾ ਅੰਧੁ ਕਮਾਵੈ ਬਿਖੁ ਖਟੇ ਸੰਸਾਰੇ ॥ ਮਾਇਆ ਮੋਹਿ ਸਦਾ ਦੁਖੁ ਪਾਏ ਬਿਨੁ ਗੁਰ ਅਤਿ ਪਿਆਰੇ ॥੨॥ ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਸਰਨ ਆਏ ਮਨੁੱਖ ਦੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਪ੍ਰੀਤਿ ਜੋੜ ਦਿੱਤੀ (ਭਾਵ, ਜੋੜ ਦੇਂਦਾ ਹੈ) । ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਮਨੁੱਖ ਦਾ ਆਤਮਕ ਜੀਵਨ ਚਮਕ ਪੈਂਦਾ ਹੈ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ।੧।ਰਹਾਉ।ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਸਭ ਕੁਝ (ਸਾਰਾ ਰੌਸ਼ਨ ਆਤਮਕ ਜੀਵਨ) ਹੁੰਦਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਨਾਮ ਦੀ ਕਦਰ ਨਹੀਂ ਪੈਂਦੀ। ਗੁਰੂ ਦਾ ਸ਼ਬਦ ਵੱਡੇ ਰਸ ਵਾਲਾ ਹੈ ਮਿੱਠਾ ਹੈ, ਜਿਤਨਾ ਚਿਰ ਇਸ ਨੂੰ ਚੱਖਿਆ ਨਾਹ ਜਾਏ, ਸੁਆਦ ਦਾ ਪਤਾ ਨਹੀਂ ਲੱਗ ਸਕਦਾ। ਜੇਹੜਾ ਮਨੁੱਖ (ਗੁਰੂ ਦੇ ਸ਼ਬਦ ਦੀ ਰਾਹੀਂ) ਆਪਣੇ ਆਤਮਕ ਜੀਵਨ ਨੂੰ ਪਛਾਣਦਾ ਨਹੀਂ, ਉਹ ਆਪਣੇ ਮਨੁੱਖਾ ਜਨਮ ਨੂੰ ਕੌਡੀ ਦੇ ਵੱਟੇ (ਵਿਅਰਥ ਹੀ) ਗਵਾ ਲੈਂਦਾ ਹੈ। ਜਦੋਂ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ, ਤਦੋਂ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ, ਤੇ, ਉਸ ਨੂੰ ਹਉਮੈ ਦਾ ਦੁੱਖ ਨਹੀਂ ਸਤਾ ਸਕਦਾ।੧।ਹੇ ਭਾਈ! ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਗੁਰੂ ਦੇ ਸ਼ਬਦ ਨੂੰ ਗਾਂਦਾ ਰਹਿੰਦਾ ਹੈ, ਗੁਰੂ ਦੇ ਸ਼ਬਦ ਨੂੰ ਸਮਝਦਾ ਹੈ, ਗੁਰੂ ਦੇ ਸ਼ਬਦ ਨੂੰ ਵਿਚਾਰਦਾ ਹੈ। ਉਸ ਮਨੁੱਖ ਦੀ ਜਿੰਦ ਉਸ ਦਾ ਸਰੀਰ ਗੁਰੂ ਦੀ ਬਰਕਤਿ ਨਾਲ ਨਵਾਂ ਆਤਮਕ ਜਨਮ ਲੈਂਦਾ ਹੈ, ਗੁਰੂ ਦੀ ਸਰਨ ਪੈ ਕੇ ਉਹ ਆਪਣੇ ਸਾਰੇ ਕੰਮ ਸਵਾਰ ਲੈਂਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਰਹਿੰਦਾ ਹੈ, ਉਹ ਸਦਾ ਅੰਨਿ੍ਹਆਂ ਵਾਲਾ ਕੰਮ ਹੀ ਕਰਦਾ ਰਹਿੰਦਾ ਹੈ, ਜਗਤ ਵਿਚ ਉਹ ਉਹੀ ਖੱਟੀ ਖੱਟਦਾ ਹੈ ਜੇਹੜੀ ਉਸ ਦੇ ਆਤਮਕ ਜੀਵਨ ਵਾਸਤੇ ਜ਼ਹਿਰ ਬਣ ਜਾਂਦੀ ਹੈ। ਪਿਆਰੇ ਗੁਰੂ ਦੀ ਸਰਨ ਤੋਂ ਬਿਨਾ ਉਹ ਮਨੁੱਖ ਮਾਇਆ ਦੇ ਮੋਹ ਵਿਚ ਫਸ ਕੇ ਸਦਾ ਦੁੱਖ ਸਹਾਰਦਾ ਰਹਿੰਦਾ ਹੈ।੨।ਸੋਈ ਸੇਵਕੁ ਜੇ ਸਤਿਗੁਰ ਸੇਵੇ ਚਾਲੈ ਸਤਿਗੁਰ ਭਾਏ ॥ ਸਾਚਾ ਸਬਦੁ ਸਿਫਤਿ ਹੈ ਸਾਚੀ ਸਾਚਾ ਮੰਨਿ ਵਸਾਏ ॥ ਸਚੀ ਬਾਣੀ ਗੁਰਮੁਖਿ ਆਖੈ ਹਉਮੈ ਵਿਚਹੁ ਜਾਏ ॥ ਆਪੇ ਦਾਤਾ ਕਰਮੁ ਹੈ ਸਾਚਾ ਸਾਚਾ ਸਬਦੁ ਸੁਣਾਏ ॥੩॥ ਗੁਰਮੁਖਿ ਘਾਲੇ ਗੁਰਮੁਖਿ ਖਟੇ ਗੁਰਮੁਖਿ ਨਾਮੁ ਜਪਾਏ ॥ ਸਦਾ ਅਲਿਪਤੁ ਸਾਚੈ ਰੰਗਿ ਰਾਤਾ ਗੁਰ ਕੈ ਸਹਜਿ ਸੁਭਾਏ ॥ ਮਨਮੁਖੁ ਸਦ ਹੀ ਕੂੜੋ ਬੋਲੈ ਬਿਖੁ ਬੀਜੈ ਬਿਖੁ ਖਾਏ ॥ ਜਮਕਾਲਿ ਬਾਧਾ ਤ੍ਰਿਸਨਾ ਦਾਧਾ ਬਿਨੁ ਗੁਰ ਕਵਣੁ ਛਡਾਏ ॥੪॥ ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ ਉਹ ਮਨੁੱਖ ਪਰਮਾਤਮਾ ਦਾ ਭਗਤ ਬਣ ਜਾਂਦਾ ਹੈ। ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ, ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ (ਉਸ ਦੇ ਮਨ ਵਿਚ ਟਿਕੀ ਰਹਿੰਦੀ ਹੈ) , ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਮਨ ਵਿਚ ਵਸਾਈ ਰੱਖਦਾ ਹੈ। ਗੁਰੂ ਦੇ ਦੱਸੇ ਰਾਹ ਉਤੇ ਤੁਰਨ ਵਾਲਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦਾ ਰਹਿੰਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ) ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ। (ਉਸ ਨੂੰ ਯਕੀਨ ਬਣ ਜਾਂਦਾ ਹੈ ਕਿ) ਪਰਮਾਤਮਾ ਆਪ ਹੀ ਸਭ ਦਾਤਾਂ ਦੇਣ ਵਾਲਾ ਹੈ, ਪਰਮਾਤਮਾ ਦੀ ਬਖ਼ਸ਼ਸ਼ ਅਟੱਲ ਹੈ। ਉਹ ਮਨੁੱਖ (ਹੋਰਨਾਂ ਨੂੰ ਭੀ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਸੁਣਾਂਦਾ ਰਹਿੰਦਾ ਹੈ।੩।ਹੇ ਭਾਈ! ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ ਉਹ (ਨਾਮ ਸਿਮਰਨ ਦੀ) ਮੇਹਨਤ ਕਰਦਾ ਹੈ, (ਨਾਮ-ਧਨ) ਖੱਟਦਾ ਹੈ, ਤੇ, (ਹੋਰਨਾਂ ਨੂੰ ਭੀ) ਨਾਮ ਜਪਾਂਦਾ ਹੈ। ਸਦਾ-ਥਿਰ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀਜ ਕੇ ਉਹ ਮਨੁੱਖ ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਰਹਿੰਦਾ ਹੈ। ਗੁਰੂ ਦੇ ਦਰ ਤੇ ਰਹਿ ਕੇ ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਦੇ ਪ੍ਰੇਮ ਵਿਚ ਲੀਨ ਰਹਿੰਦਾ ਹੈ।ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਸਦਾ ਹੀ ਝੂਠ ਬੋਲਦਾ ਹੈ, (ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲਾ ਮਾਇਆ ਦੇ ਮੋਹ ਦਾ) ਜ਼ਹਿਰ ਬੀਜਦਾ ਹੈ, ਤੇ ਉਹੀ ਜ਼ਹਿਰ ਖਾਂਦਾ ਹੈ (ਉਸੇ ਜ਼ਹਿਰ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਈ ਰੱਖਦਾ ਹੈ) । ਉਹ ਮਨੁੱਖ ਆਤਮਕ ਮੌਤ ਦੀਆਂ ਫਾਹੀਆਂ ਵਿਚ ਬੱਝਾ ਰਹਿੰਦਾ ਹੈ, ਤ੍ਰਿਸ਼ਨਾ ਦੀ ਅੱਗ ਨਾਲ ਸੜਿਆ ਰਹਿੰਦਾ ਹੈ। (ਇਸ ਬਿਪਤਾ ਵਿਚੋਂ ਉਸ ਨੂੰ) ਗੁਰੂ ਤੋਂ ਬਿਨਾ ਹੋਰ ਕੋਈ ਛਡਾ ਨਹੀਂ ਸਕਦਾ।੪।ਸਚਾ ਤੀਰਥੁ ਜਿਤੁ ਸਤ ਸਰਿ ਨਾਵਣੁ ਗੁਰਮੁਖਿ ਆਪਿ ਬੁਝਾਏ ॥ ਅਠਸਠਿ ਤੀਰਥ ਗੁਰ ਸਬਦਿ ਦਿਖਾਏ ਤਿਤੁ ਨਾਤੈ ਮਲੁ ਜਾਏ ॥ ਸਚਾ ਸਬਦੁ ਸਚਾ ਹੈ ਨਿਰਮਲੁ ਨਾ ਮਲੁ ਲਗੈ ਨ ਲਾਏ ॥ ਸਚੀ ਸਿਫਤਿ ਸਚੀ ਸਾਲਾਹ ਪੂਰੇ ਗੁਰ ਤੇ ਪਾਏ ॥੫॥ ਤਨੁ ਮਨੁ ਸਭੁ ਕਿਛੁ ਹਰਿ ਤਿਸੁ ਕੇਰਾ ਦੁਰਮਤਿ ਕਹਣੁ ਨ ਜਾਏ ॥ ਹੁਕਮੁ ਹੋਵੈ ਤਾ ਨਿਰਮਲੁ ਹੋਵੈ ਹਉਮੈ ਵਿਚਹੁ ਜਾਏ ॥ ਗੁਰ ਕੀ ਸਾਖੀ ਸਹਜੇ ਚਾਖੀ ਤ੍ਰਿਸਨਾ ਅਗਨਿ ਬੁਝਾਏ ॥ ਗੁਰ ਕੈ ਸਬਦਿ ਰਾਤਾ ਸਹਜੇ ਮਾਤਾ ਸਹਜੇ ਰਹਿਆ ਸਮਾਏ ॥੬॥  ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ ਉਸ ਨੂੰ ਪ੍ਰਭੂ ਆਪ ਇਹ ਸੂਝ ਬਖ਼ਸ਼ਦਾ ਹੈ ਕਿ ਜਿਸ ਸੱਚੇ ਸਰੋਵਰ ਵਿਚ ਇਸ਼ਨਾਨ ਕਰਨਾ ਚਾਹੀਦਾ ਹੈ ਉਹ ਸਦਾ ਕਾਇਮ ਰਹਿਣ ਵਾਲਾ ਤੀਰਥ (ਗੁਰੂ ਦਾ ਸ਼ਬਦ ਹੀ ਹੈ) ਗੁਰੂ ਦੇ ਸ਼ਬਦ ਵਿਚ (ਹੀ ਪ੍ਰਭੂ ਉਸ ਨੂੰ) ਅਠਾਹਠ ਤੀਰਥ ਵਿਖਾ ਦੇਂਦਾ ਹੈ (ਅਤੇ ਵਿਖਾ ਦੇਂਦਾ ਹੈ ਕਿ) ਉਸ (ਗੁਰੂ-ਸ਼ਬਦ-ਤੀਰਥ) ਵਿਚ ਨ੍ਹਾਤਿਆਂ (ਵਿਕਾਰ--- Send in a voice message: https://anchor.fm/gsjhampur/message

View Details

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧।ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩।ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।SORAT’H, THIRD MEHL:Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru’s Shabad, my mind is enlightened. || 1 || Dear Lord, You Yourself bestow understanding. Dear Lord, I am forever a sacrifice to You; I am dedicated and devoted to Your Name. || Pause || I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated. Through the Shabad, my mind and body have been purified, and the Lord has come to dwell within my mind. The Guru is the Giver of the Shabad; my mind is imbued with it, and I remain absorbed in the Lord. || 2 || Those who do not know the Shabad are blind and deaf; why did they even bother to come into the world? They do not obtain the subtle essence of the Lord’s elixir; they waste away their lives, and are reincarnated over and over again. The blind, idiotic, self-willed manmukhs are like maggots in manure, and in manure they rot away. || 3 || The Lord Himself creates us, watches over us, and places us on the Path, O Siblings of Destiny; there is no one other than Him. No one can erase that which is pre-ordained, O Siblings of Destiny; whatever the Creator wills, comes to pass. O Nanak, the Naam, the Name of the Lord, abides deep within the mind; O Siblings of Destiny, there is no other at all. || 4 || 4 ||--- Send in a voice message: https://anchor.fm/gsjhampur/message

View Details

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਕਿਰਤਿ ਕਰਮ ਕੇ ਵੀਛੁੜੇ ਕਰਿ ਕਿਰਪਾ ਮੇਲਹੁ ਰਾਮ ॥ ਚਾਰਿ ਕੁੰਟ ਦਹ ਦਿਸ ਭ੍ਰਮੇ ਥਕਿ ਆਏ ਪ੍ਰਭ ਕੀ ਸਾਮ ॥ ਧੇਨੁ ਦੁਧੈ ਤੇ ਬਾਹਰੀ ਕਿਤੈ ਨ ਆਵੈ ਕਾਮ ॥ ਜਲ ਬਿਨੁ ਸਾਖ ਕੁਮਲਾਵਤੀ ਉਪਜਹਿ ਨਾਹੀ ਦਾਮ ॥ ਹਰਿ ਨਾਹ ਨ ਮਿਲੀਐ ਸਾਜਨੈ ਕਤ ਪਾਈਐ ਬਿਸਰਾਮ ॥ ਜਿਤੁ ਘਰਿ ਹਰਿ ਕੰਤੁ ਨ ਪ੍ਰਗਟਈ ਭਠਿ ਨਗਰ ਸੇ ਗ੍ਰਾਮ ॥ ਸ੍ਰਬ ਸੀਗਾਰ ਤੰਬੋਲ ਰਸ ਸਣੁ ਦੇਹੀ ਸਭ ਖਾਮ ॥ ਪ੍ਰਭ ਸੁਆਮੀ ਕੰਤ ਵਿਹੂਣੀਆ ਮੀਤ ਸਜਣ ਸਭਿ ਜਾਮ ॥ ਨਾਨਕ ਕੀ ਬੇਨੰਤੀਆ ਕਰਿ ਕਿਰਪਾ ਦੀਜੈ ਨਾਮੁ ॥ ਹਰਿ ਮੇਲਹੁ ਸੁਆਮੀ ਸੰਗਿ ਪ੍ਰਭ ਜਿਸ ਕਾ ਨਿਹਚਲ ਧਾਮ ॥੧॥ਅਰਥ: ਹੇ ਪ੍ਰਭੂ! ਅਸੀਂ ਆਪਣੇ ਕਰਮਾਂ ਦੀ ਕਮਾਈ ਅਨੁਸਾਰ (ਤੈਥੋਂ) ਵਿੱਛੁੜੇ ਹੋਏ ਹਾਂ (ਤੈਨੂੰ ਵਿਸਾਰੀ ਬੈਠੇ ਹਾਂ) , ਮਿਹਰ ਕਰ ਕੇ ਸਾਨੂੰ ਆਪਣੇ ਨਾਲ ਮਿਲਾਵੋ। (ਮਾਇਆ ਦੇ ਮੋਹ ਵਿਚ ਫਸ ਕੇ) ਚੁਫੇਰੇ ਹਰ ਪਾਸੇ (ਸੁਖਾਂ ਦੀ ਖ਼ਾਤਰ) ਭਟਕਦੇ ਰਹੇ ਹਾਂ, ਹੁਣ, ਹੇ ਪ੍ਰਭੂ! ਥੱਕ ਕੇ ਤੇਰੀ ਸਰਨ ਆਏ ਹਾਂ।(ਜਿਵੇਂ) ਦੁੱਧ ਤੋਂ ਸੱਖਣੀ ਗਾਂ ਕਿਸੇ ਕੰਮ ਨਹੀਂ ਆਉਂਦੀ, (ਜਿਵੇਂ) ਪਾਣੀ ਤੋਂ ਬਿਨਾ ਖੇਤੀ ਸੁੱਕ ਜਾਂਦੀ ਹੈ (ਫ਼ਸਲ ਨਹੀਂ ਪੱਕਦੀ, ਤੇ ਉਸ ਖੇਤੀ ਵਿਚੋਂ) ਧਨ ਦੀ ਕਮਾਈ ਨਹੀਂ ਹੋ ਸਕਦੀ (ਤਿਵੇਂ ਪ੍ਰਭੂ ਦੇ ਨਾਮ ਤੋਂ ਬਿਨਾ ਸਾਡਾ ਜੀਵਨ ਵਿਅਰਥ ਚਲਾ ਜਾਂਦਾ ਹੈ) । ਸੱਜਣ ਖਸਮ-ਪ੍ਰਭੂ ਨੂੰ ਮਿਲਣ ਤੋਂ ਬਿਨਾ ਕਿਸੇ ਹੋਰ ਥਾਂ ਸੁਖ ਭੀ ਨਹੀਂ ਮਿਲਦਾ। (ਸੁਖ ਮਿਲੇ ਭੀ ਕਿਵੇਂ?) ਜਿਸ ਹਿਰਦੇ-ਘਰ ਵਿਚ ਪਤੀ ਪ੍ਰਭੂ ਆ ਵੱਸੇ, ਉਸ ਦੇ ਭਾ ਦੇ (ਵੱਸਦੇ) ਪਿੰਡ ਤੇ ਸ਼ਹਰ ਤੱਪਦੀ ਭੱਠੀ ਵਰਗੇ ਹੁੰਦੇ ਹਨ। (ਇਸਤ੍ਰੀ ਨੂੰ ਪਤੀ ਤੋਂ ਬਿਨਾ) ਸਰੀਰ ਦੇ ਸਾਰੇ ਸ਼ਿੰਗਾਰ ਪਾਨਾਂ ਦੇ ਬੀੜੇ ਤੇ ਹੋਰ ਰਸ (ਆਪਣੇ) ਸਰੀਰ ਸਮੇਤ ਹੀ ਵਿਅਰਥ ਦਿੱਸਦੇ ਹਨ, (ਤਿਵੇਂ) ਮਾਲਕ ਖਸਮ-ਪ੍ਰਭੂ (ਦੀ ਯਾਦ) ਤੋਂ ਬਿਨਾ ਸਾਰੇ ਸੱਜਣ ਮਿਤ੍ਰ ਜਿੰਦ ਦੇ ਵੈਰੀ ਹੋ ਢੁਕਦੇ ਹਨ।(ਤਾਹੀਏਂ) ਨਾਨਕ ਦੀ ਬੇਨਤੀ ਹੈ ਕਿ (ਹੇ ਪ੍ਰਭੂ!) ਕਿਰਪਾ ਕਰ ਕੇ ਆਪਣੇ ਨਾਮ ਦੀ ਦਾਤਿ ਬਖ਼ਸ਼। ਹੇ ਹਰੀ! ਆਪਣੇ ਚਰਨਾਂ ਵਿਚ (ਮੈਨੂੰ) ਜੋੜੀ ਰੱਖ, (ਹੋਰ ਸਾਰੇ ਆਸਰੇ-ਪਰਨੇ ਨਾਸਵੰਤ ਹਨ) ਇਕ ਤੇਰਾ ਘਰ ਸਦਾ ਅਟੱਲ ਰਹਿਣ ਵਾਲਾ ਹੈ।1।ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥ ਜਿਨਿ ਪਾਇਆ ਪ੍ਰਭੁ ਆਪਣਾ ਆਏ ਤਿਸਹਿ ਗਣਾ ॥ ਇਕੁ ਖਿਨੁ ਤਿਸੁ ਬਿਨੁ ਜੀਵਣਾ ਬਿਰਥਾ ਜਨਮੁ ਜਣਾ ॥ ਜਲਿ ਥਲਿ ਮਹੀਅਲਿ ਪੂਰਿਆ ਰਵਿਆ ਵਿਚਿ ਵਣਾ ॥ ਸੋ ਪ੍ਰਭੁ ਚਿਤਿ ਨ ਆਵਈ ਕਿਤੜਾ ਦੁਖੁ ਗਣਾ ॥ ਜਿਨੀ ਰਾਵਿਆ ਸੋ ਪ੍ਰਭੂ ਤਿੰਨਾ ਭਾਗੁ ਮਣਾ ॥ ਹਰਿ ਦਰਸਨ ਕੰਉ ਮਨੁ ਲੋਚਦਾ ਨਾਨਕ ਪਿਆਸ ਮਨਾ ॥ ਚੇਤਿ ਮਿਲਾਏ ਸੋ ਪ੍ਰਭੂ ਤਿਸ ਕੈ ਪਾਇ ਲਗਾ ॥੨॥ਅਰਥ: ਚੇਤ ਵਿਚ (ਬਸੰਤ ਰੁੱਤ ਆਉਂਦੀ ਹੈ, ਹਰ ਪਾਸੇ ਖਿੜੀ ਫੁਲਵਾੜੀ ਮਨ ਨੂੰ ਆਨੰਦ ਦੇਂਦੀ ਹੈ, ਜੇ) ਪਰਮਾਤਮਾ ਨੂੰ ਸਿਮਰੀਏ (ਤਾਂ ਸਿਮਰਨ ਦੀ ਬਰਕਤਿ ਨਾਲ) ਬਹੁਤ ਆਤਮਕ ਆਨੰਦ ਹੋ ਸਕਦਾ ਹੈ। ਪਰ ਜੀਭ ਨਾਲ ਪ੍ਰਭੂ ਦਾ ਨਾਮ ਜਪਣ ਦੀ ਦਾਤਿ ਸੰਤ ਜਨਾਂ ਨੂੰ ਮਿਲ ਕੇ ਹੀ ਪ੍ਰਾਪਤ ਹੁੰਦੀ ਹੈ। ਉਸੇ ਬੰਦੇ ਨੂੰ ਜਗਤ ਵਿਚ ਜੰਮਿਆ ਜਾਣੋ (ਉਸੇ ਦਾ ਜਨਮ ਸਫਲਾ ਸਮਝੋ) ਜਿਸ ਨੇ (ਸਿਮਰਨ ਦੀ ਸਹਾਇਤਾ ਨਾਲ) ਆਪਣੇ ਪਰਮਾਤਮਾ ਦਾ ਮਿਲਾਪ ਹਾਸਲ ਕਰ ਲਿਆ (ਕਿਉਂਕਿ) ਪਰਮਾਤਮਾ ਦੀ ਯਾਦ ਤੋਂ ਬਿਨਾ ਇਕ ਖਿਨ ਮਾਤ੍ਰ ਸਮਾ ਗੁਜ਼ਾਰਿਆਂ ਭੀ ਜ਼ਿੰਦਗੀ ਵਿਅਰਥ ਬੀਤਦੀ ਜਾਣੋ।ਜੇਹੜਾ ਪ੍ਰਭੂ ਪਾਣੀ ਵਿਚ ਧਰਤੀ ਵਿਚ ਅਕਾਸ਼ ਵਿਚ ਜੰਗਲਾਂ ਵਿਚ ਹਰ ਥਾਂ ਵਿਅਪਕ ਹੈ, ਜੇ ਐਸਾ ਪ੍ਰਭੂ ਕਿਸੇ ਮਨੁੱਖ ਦੇ ਹਿਰਦੇ ਵਿਚ ਨਾਹ ਵੱਸੇ, ਤਾਂ ਉਸ ਮਨੁੱਖ ਦਾ (ਮਾਨਸਕ) ਦੁੱਖ ਬਿਆਨ ਨਹੀਂ ਹੋ ਸਕਦਾ। (ਪਰ) ਜਿਨ੍ਹਾਂ ਬੰਦਿਆਂ ਨੇ ਉਸ (ਸਰਬ ਵਿਆਪਕ) ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ, ਉਹਨਾਂ ਦਾ ਬੜਾ ਭਾਗ ਜਾਗ ਪੈਂਦਾ ਹੈ।ਨਾਨਕ ਦਾ ਮਨ (ਭੀ ਹਰੀ ਦੇ ਦੀਦਾਰ ਨੂੰ ਤਾਂਘਦਾ ਹੈ, ਨਾਨਕ ਦੇ ਮਨ ਵਿਚ ਹਰੀ-ਦਰਸਨ ਦੀ ਪਿਆਸ ਹੈ। ਜੇਹੜਾ ਮਨੁੱਖ ਮੈਨੂੰ ਹਰੀ ਦਾ ਮਿਲਾਪ ਕਰਾ ਦੇਵੇ ਮੈਂ ਉਸ ਦੀ ਚਰਨੀਂ ਲੱਗਾਂਗਾ।2।BAARAH MAAHAA ~ THE TWELVE MONTHS: MAAJH, FIFTH MEHL, FOURTH HOUSE:ONE UNIVERSAL CREATOR GOD. BY THE GRACE OF THE TRUE GURU:By the actions we have committed, we are separated from You. Please show Your Mercy, and unite us with Yourself, Lord. We have grown weary of wandering to the four corners of the earth and in the ten directions. We have come to Your Sanctuary, God. Without milk, a cow serves no purpose. Without water, the crop withers, and it will not bring a good price. If we do not meet the Lord, our Friend, how can we find our place of rest? Those homes, those hearts, in which the Husband Lord is not manifest-those towns and villages are like burning furnaces. All decorations, the chewing of betel to sweeten the breath, and the body itself, are all useless and vain. Without God, our Husband, our Lord and Master, all friends and companions are like the Messenger of Death. This is Nanak’s prayer: “Please show Your Mercy, and bestow Your Name. O my Lord and Master, please unite me with Yourself, O God, in the Eternal Mansion of Your Presence”. || 1 || In the month of Chayt, by meditating on the Lord of the Universe, a deep and profound joy arises. Meeting with the humble Saints, the Lord is found, as we chant His Name with our tongues. Those who have found God-blessed is their coming into this world. Those who live witho--- Send in a voice message: https://anchor.fm/gsjhampur/message

View Details

The daily Hukamnama sahib from Sri Darbar Sahib Amritsar including Punjabi and English translation audioਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।JAITSREE, FOURTH MEHL, FIRST HOUSE, CHAU-PADAS:ONE UNIVERSAL CREATOR GOD. BY THE GRACE OF THE TRUE GURU:The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 |-------Brought to you by @ Gs jhampur --Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://anchor.fm/gsjhampur/message

View Details

DHANAASAREE, FIFTH MEHL:Wandering and roaming around, I met the Holy Perfect Guru, who has taught me. All other devices did not work, so I meditate on the Name of the Lord, Har, Har. || 1 || For this reason, I sought the Protection and Support of my Lord, the Cherisher of the Universe. I sought the Sanctuary of the Perfect Transcendent Lord, and all my entanglements were dissolved. || Pause || Paradise, the earth, the nether regions of the underworld, and the globe of the world ó all are engrossed in Maya. To save your soul, and liberate all your ancestors, meditate on the Name of the Lord, Har, Har. || 2 || O Nanak, singing the Naam, the Name of the Immaculate Lord, all treasures are obtained. Only that rare person, whom the Lord and Master blesses with His Grace, comes to know this. || 3 || 3 || 21 ||ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥ ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧।ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ।ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨।ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ।੩।੩।੨੧।Brought to you by @ Gs jhampur ------------------------------------------------------------Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://anchor.fm/gsjhampur/message

View Details

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।:ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।SHALOK:The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||--- Send in a voice message: https://anchor.fm/gsjhampur/message

View Details

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ।ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧।ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥--- Send in a voice message: https://anchor.fm/gsjhampur/message

View Details

ਵਡਹੰਸੁ ਮਹਲਾ ੪ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ ਰਾਮ ॥ ਗੁਰ ਗਿਆਨ ਅੰਜਨੁ ਸਤਿਗੁਰੂ ਪਾਇਆ ਅਗਿਆਨ ਅੰਧੇਰ ਬਿਨਾਸੇ ॥ ਸਤਿਗੁਰ ਸੇਵਿ ਪਰਮ ਪਦੁ ਪਾਇਆ ਹਰਿ ਜਪਿਆ ਸਾਸ ਗਿਰਾਸੇ ॥ ਜਿਨ ਕੰਉ ਹਰਿ ਪ੍ਰਭਿ ਕਿਰਪਾ ਧਾਰੀ ਤੇ ਸਤਿਗੁਰ ਸੇਵਾ ਲਾਇਆ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ॥੧॥ ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ਰਾਮ ॥ ਹਰਿ ਨਾਮੋ ਹਰਿ ਨਾਮੁ ਦੇਵੈ ਮੇਰਾ ਅੰਤਿ ਸਖਾਈ ਰਾਮ ॥ ਹਰਿ ਹਰਿ ਨਾਮੁ ਮੇਰਾ ਅੰਤਿ ਸਖਾਈ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ॥ ਜਿਥੈ ਪੁਤੁ ਕਲਤ੍ਰੁ ਕੋਈ ਬੇਲੀ ਨਾਹੀ ਤਿਥੈ ਹਰਿ ਹਰਿ ਨਾਮਿ ਛਡਾਇਆ ॥ ਧਨੁ ਧਨੁ ਸਤਿਗੁਰੁ ਪੁਰਖੁ ਨਿਰੰਜਨੁ ਜਿਤੁ ਮਿਲਿ ਹਰਿ ਨਾਮੁ ਧਿਆਈ ॥ ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ॥੨॥ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ਰਾਮ ॥ ਤਿਨ ਨਿਹਫਲੁ ਤਿਨ ਨਿਹਫਲੁ ਜਨਮੁ ਸਭੁ ਬ੍ਰਿਥਾ ਗਵਾਇਆ ਰਾਮ ॥ ਨਿਹਫਲੁ ਜਨਮੁ ਤਿਨ ਬ੍ਰਿਥਾ ਗਵਾਇਆ ਤੇ ਸਾਕਤ ਮੁਏ ਮਰਿ ਝੂਰੇ ॥ ਘਰਿ ਹੋਦੈ ਰਤਨਿ ਪਦਾਰਥਿ ਭੂਖੇ ਭਾਗਹੀਣ ਹਰਿ ਦੂਰੇ ॥ ਹਰਿ ਹਰਿ ਤਿਨ ਕਾ ਦਰਸੁ ਨ ਕਰੀਅਹੁ ਜਿਨੀ ਹਰਿ ਹਰਿ ਨਾਮੁ ਨ ਧਿਆਇਆ ॥ ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ॥੩॥ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ਰਾਮ ॥ ਗੁਰ ਮਿਲਿ ਗੁਰ ਮੇਲਿ ਮੇਰਾ ਪਿਆਰਾ ਹਮ ਸਤਿਗੁਰ ਕਰਹ ਭਗਤੀ ਰਾਮ ॥ ਹਰਿ ਹਰਿ ਸਤਿਗੁਰ ਕਰਹ ਭਗਤੀ ਜਾਂ ਹਰਿ ਪ੍ਰਭੁ ਕਿਰਪਾ ਧਾਰੇ ॥ ਮੈ ਗੁਰ ਬਿਨੁ ਅਵਰੁ ਨ ਕੋਈ ਬੇਲੀ ਗੁਰੁ ਸਤਿਗੁਰੁ ਪ੍ਰਾਣ ਹਮ੍ਹ੍ਹਾਰੇ ॥ ਕਹੁ ਨਾਨਕ ਗੁਰਿ ਨਾਮੁ ਦ੍ਰਿੜ੍ਹਾਇਆ ਹਰਿ ਹਰਿ ਨਾਮੁ ਹਰਿ ਸਤੀ ॥ ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ॥੪॥੩॥ਅਰਥ: ਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ। ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ। (ਜਿਸ ਮਨੁੱਖ ਨੇ) ਗੁਰੂ ਦੀ ਰਾਹੀਂ ਆਤਮਕ ਜੀਵਨ ਦੀ ਸੂਝ (ਦਾ) ਸੁਰਮਾ ਹਾਸਲ ਕਰ ਲਿਆ, (ਉਸ ਨੇ ਆਪਣੇ ਅੰਦਰੋਂ) ਆਤਮਕ ਜੀਵਨ ਵਲੋਂ ਬੇਸਮਝੀ (ਦਾ) ਹਨੇਰਾ ਦੂਰ ਕਰ ਲਿਆ।ਜਿਸ ਮਨੁੱਖ ਨੇ ਗੁਰੂ ਪਾਸੋਂ ਗਿਆਨ ਦਾ ਸੁਰਮਾ ਲੈ ਲਿਆ ਉਸ ਮਨੁੱਖ ਦੇ ਅਗਿਆਨ ਦੇ ਹਨੇਰੇ ਨਾਸ ਹੋ ਜਾਂਦੇ ਹਨ। ਗੁਰੂ ਦੀ ਦੱਸੀ ਸੇਵਾ ਕਰ ਕੇ ਉਹ ਮਨੁੱਖ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ, ਉਹ ਮਨੁੱਖ ਹਰੇਕ ਸਾਹ ਨਾਲ ਹਰੇਕ ਗਿਰਾਹੀ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ।ਹੇ ਭਾਈ! ਹਰਿ-ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ, ਉਹਨਾਂ ਨੂੰ ਉਸ ਨੇ ਗੁਰੂ ਦੀ ਸੇਵਾ ਵਿਚ ਜੋੜ ਦਿੱਤਾ। ਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ।੧। ਹੇ ਭਾਈ! ਮੈਨੂੰ ਮੇਰਾ ਗੁਰੂ ਬਹੁਤ ਪਿਆਰਾ ਲੱਗਦਾ ਹੈ, ਗੁਰੂ ਤੋਂ ਬਿਨਾ ਮੈਥੋਂ ਰਿਹਾ ਨਹੀਂ ਜਾ ਸਕਦਾ। ਗੁਰੂ ਮੈਨੂੰ ਉਹ ਹਰਿ-ਨਾਮ ਦੇਂਦਾ ਹੈ ਜੇਹੜਾ ਅੰਤ ਵੇਲੇ ਮੇਰਾ ਸਾਥੀ ਬਣੇਗਾ। ਗੁਰੂ ਨੇ ਉਹ ਹਰਿ-ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ ਹੈ ਜੇਹੜਾ ਅਖ਼ੀਰ ਵੇਲੇ ਮੇਰਾ ਮਿੱਤਰ ਬਣਨ ਵਾਲਾ ਹੈ, ਜਿਸ ਥਾਂ ਪੁਤ੍ਰ ਇਸਤ੍ਰੀ ਕੋਈ ਭੀ ਮਦਦਗਾਰ ਨਹੀਂ ਬਣਦਾ, ਉਥੇ ਹਰਿ-ਨਾਮ ਨੇ ਹੀ (ਜੀਵ ਨੂੰ ਬਿਪਤਾ ਤੋਂ) ਛੁਡਾਣਾ ਹੈ।ਧੰਨ ਹੈ ਗੁਰੂ, ਗੁਰੂ ਨਿਰਲੇਪ ਪਰਮਾਤਮਾ ਦਾ ਰੂਪ ਹੈ, ਉਸ ਗੁਰੂ ਵਿਚ ਲੀਨ ਹੋ ਕੇ ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ। ਹੇ ਭਾਈ! ਮੈਨੂੰ ਗੁਰੂ ਬਹੁਤ ਪਿਆਰਾ ਲੱਗਦਾ ਹੈ, ਗੁਰੂ ਤੋਂ ਬਿਨਾ ਮੈਂ ਰਹਿ ਨਹੀਂ ਸਕਦਾ।੨।ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਮਹਾਪੁਰਖ ਦਾ ਦਰਸਨ ਨਹੀਂ ਕੀਤਾ, ਉਹਨਾਂ ਦਾ ਜਨਮ ਬੇ-ਫ਼ਾਇਦਾ ਗਿਆ, ਉਹਨਾਂ ਨੇ ਸਾਰਾ ਮਨੁੱਖਾ ਜੀਵਨ ਵਿਅਰਥ ਗਵਾ ਲਿਆ। ਉਹਨਾਂ ਨੇ ਆਪਣਾ ਜਨਮ ਵਿਅਰਥ ਅਕਾਰਥ ਗਵਾ ਲਿਆ, ਪਰਮਾਤਮਾ ਨਾਲੋਂ ਟੁੱਟੇ ਹੋਏ ਉਹ ਮਨੁੱਖ ਆਤਮਕ ਮੌਤੇ ਮਰ ਗਏ, ਆਤਮਕ ਮੌਤ ਸਹੇੜ ਕੇ ਉਹ (ਸਾਰੀ ਉਮਰ) ਦੁੱਖੀ ਹੀ ਰਹੇ। ਹਿਰਦੇ-ਘਰ ਵਿਚ ਕੀਮਤੀ ਨਾਮ-ਰਤਨ ਹੁੰਦਿਆਂ ਭੀ ਉਹ ਬਦ-ਨਸੀਬ ਮਰੂੰ-ਮਰੂੰ ਕਰਦੇ ਰਹੇ, ਤੇ, ਪਰਮਾਤਮਾ ਤੋਂ ਵਿਛੁੜੇ ਰਹੇ।ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਨਹੀਂ ਸਿਮਰਿਆ, ਜਿਨ੍ਹਾਂ ਨੇ ਗੁਰੂ ਮਹਾਪੁਰਖ ਦਾ ਦਰਸਨ ਨਹੀਂ ਕੀਤਾ, ਰੱਬ ਕਰ ਕੇ ਤੁਸਾਂ ਉਹਨਾਂ ਦਾ ਦਰਸਨ ਨਾਹ ਕਰਨਾ।੩।(ਹੇ ਭਾਈ! ਪਰਮਾਤਮਾ ਸਾਡਾ ਬੱਦਲ ਹੈ) ਅਸੀ ਨਿਮਾਣੇ ਪਪੀਹੇ ਹਾਂ (ਮੈਂ ਨਿਮਾਣਾ ਪਪੀਹਾ ਹਾਂ) , ਮੈਂ ਨਿਮਾਣਾ ਪਪੀਹਾ ਹਾਂ) , ਮੈਂ ਪਰਮਾਤਮਾ ਪਾਸ ਬੇਨਤੀ ਕਰਦਾ ਹਾਂ ਕਿ ਮੈਨੂੰ ਮੇਰਾ ਪਿਆਰਾ ਗੁਰੂ ਮਿਲਾ, ਗੁਰੂ ਸਤਿਗੁਰੂ ਨੂੰ ਮਿਲ ਕੇ ਮੈਂ ਪਰਮਾਤਮਾ ਦੀ ਭਗਤੀ ਕਰਾਂਗਾ। ਹੇ ਭਾਈ! ਗੁਰੂ ਨੂੰ ਮਿਲ ਕੇ ਪਰਮਾਤਮਾ ਦੀ ਭਗਤੀ ਅਸੀ ਤਦੋਂ ਹੀ ਕਰ ਸਕਦੇ ਹਾਂ ਜਦੋਂ ਪਰਮਾਤਮਾ ਕਿਰਪਾ ਕਰਦਾ ਹੈ। ਗੁਰੂ ਤੋਂ ਬਿਨਾ ਮੈਨੂੰ ਕੋਈ ਹੋਰ ਮਦਦਗਾਰ ਨਹੀਂ ਦਿੱਸਦਾ, ਗੁਰੂ ਹੀ ਮੇਰੀ ਜ਼ਿੰਦਗੀ (ਦਾ ਆਸਰਾ) ਹੈ।ਹੇ ਨਾਨਕ! ਆਖ-ਗੁਰੂ ਨੇ ਹੀ ਪਰਮਾਤਮਾ ਦਾ ਸਦਾ ਕਾਇਮ ਰਹਿਣ ਵਾਲਾ ਨਾਮ (ਮੇਰੇ) ਹਿਰਦੇ ਵਿਚ ਪੱਕਾ ਕੀਤਾ ਹੈ। ਮੈਂ ਪਪੀਹਾ ਹਾਂ (ਪਰਮਾਤਮਾ ਮੇਰਾ ਬੱਦਲ ਹੈ) ਮੈਂ ਪਰਮਾਤਮਾ ਪਾਸ ਬੇਨਤੀ ਕਰਦਾ ਹਾਂ (ਕਿ ਮੈਨੂੰ ਗੁਰੂ ਮਿਲਾ) ।੪।੩।--- Send in a voice message: https://anchor.fm/gsjhampur/message

View Details

ਬਿਲਾਵਲੁ ਮਹਲਾ ੫ ॥ ਸੋਈ ਮਲੀਨੁ ਦੀਨੁ ਹੀਨੁ ਜਿਸੁ ਪ੍ਰਭੁ ਬਿਸਰਾਨਾ ॥ ਕਰਨੈਹਾਰੁ ਨ ਬੂਝਈ ਆਪੁ ਗਨੈ ਬਿਗਾਨਾ ॥੧॥ ਦੂਖੁ ਤਦੇ ਜਦਿ ਵੀਸਰੈ ਸੁਖੁ ਪ੍ਰਭ ਚਿਤਿ ਆਏ ॥ ਸੰਤਨ ਕੈ ਆਨੰਦੁ ਏਹੁ ਨਿਤ ਹਰਿ ਗੁਣ ਗਾਏ ॥੧॥ ਰਹਾਉ ॥ ਊਚੇ ਤੇ ਨੀਚਾ ਕਰੈ ਨੀਚ ਖਿਨ ਮਹਿ ਥਾਪੈ ॥ ਕੀਮਤਿ ਕਹੀ ਨ ਜਾਈਐ ਠਾਕੁਰ ਪਰਤਾਪੈ ॥੨॥ ਪੇਖਤ ਲੀਲਾ ਰੰਗ ਰੂਪ ਚਲਨੈ ਦਿਨੁ ਆਇਆ ॥ ਸੁਪਨੇ ਕਾ ਸੁਪਨਾ ਭਇਆ ਸੰਗਿ ਚਲਿਆ ਕਮਾਇਆ ॥੩॥ ਕਰਣ ਕਾਰਣ ਸਮਰਥ ਪ੍ਰਭ ਤੇਰੀ ਸਰਣਾਈ ॥ ਹਰਿ ਦਿਨਸੁ ਰੈਣਿ ਨਾਨਕੁ ਜਪੈ ਸਦ ਸਦ ਬਲਿ ਜਾਈ ॥੪॥੨੦॥੫੦॥ ਅਰਥ: (ਹੇ ਭਾਈ! ਮਨੁੱਖ ਨੂੰ) ਤਦੋਂ ਹੀ ਦੁੱਖ ਵਾਪਰਦਾ ਹੈ ਜਦੋਂ ਇਸ ਨੂੰ ਪਰਮਾਤਮਾ ਭੁੱਲ ਜਾਂਦਾ ਹੈ। ਪਰਮਾਤਮਾ ਮਨ ਵਿਚ ਵੱਸਿਆਂ (ਸਦਾ) ਸੁਖ ਪ੍ਰਤੀਤ ਹੁੰਦਾ ਹੈ। ਪ੍ਰਭੂ ਦਾ ਸੇਵਕ ਸਦਾ ਪ੍ਰਭੂ ਦੇ ਗੁਣ ਗਾਂਦਾ ਰਹਿੰਦਾ ਹੈ। ਸੇਵਕਾਂ ਦੇ ਹਿਰਦੇ ਵਿਚ ਇਹ ਆਨੰਦ ਟਿਕਿਆ ਰਹਿੰਦਾ ਹੈ।੧।ਰਹਾਉ।ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਭੁੱਲ ਜਾਂਦਾ ਹੈ, ਉਹੀ ਮਨੁੱਖ ਗੰਦਾ ਹੈ, ਕੰਗਾਲ ਹੈ, ਨੀਚ ਹੈ। ਉਹ ਮੂਰਖ ਮਨੁੱਖ ਆਪਣੇ ਆਪ ਨੂੰ (ਕੋਈ ਵੱਡੀ ਹਸਤੀ) ਸਮਝਦਾ ਰਹਿੰਦਾ ਹੈ, ਸਭ ਕੁਝ ਕਰਨ ਦੇ ਸਮਰੱਥ ਪ੍ਰਭੂ ਨੂੰ ਕੁਝ ਸਮਝਦਾ ਹੀ ਨਹੀਂ।੧।(ਪਰ, ਹੇ ਭਾਈ! ਯਾਦ ਰੱਖ) ਪਰਮਾਤਮਾ ਉੱਚੇ (ਆਕੜਖਾਨ) ਤੋਂ ਨੀਵਾਂ ਬਣਾ ਦੇਂਦਾ ਹੈ, ਅਤੇ ਨੀਵਿਆਂ ਨੂੰ ਇਕ ਖਿਨ ਵਿਚ ਹੀ ਇੱਜ਼ਤ ਵਾਲੇ ਬਣਾ ਦੇਂਦਾ ਹੈ। ਉਸ ਪਰਮਾਤਮਾ ਦੇ ਪਰਤਾਪ ਦਾ ਅੰਦਾਜ਼ਾ ਨਹੀਂ ਲਾਇਆ ਜਾ ਸਕਦਾ।੨।(ਹੇ ਭਾਈ! ਦੁਨੀਆ ਦੇ) ਖੇਲ-ਤਮਾਸ਼ੇ (ਦੁਨੀਆ ਦੇ) ਰੰਗ ਰੂਪ ਵੇਖਦਿਆਂ ਵੇਖਦਿਆਂ (ਹੀ ਮਨੁੱਖ ਦਾ ਦੁਨੀਆ ਤੋਂ) ਤੁਰਨ ਦਾ ਦਿਨ ਆ ਪਹੁੰਚਦਾ ਹੈ। ਇਹਨਾਂ ਰੰਗ-ਤਮਾਸ਼ਿਆਂ ਨਾਲੋਂ ਸਾਥ ਮੁੱਕਣਾ ਹੀ ਸੀ, ਉਹ ਸਾਥ ਮੁੱਕ ਜਾਂਦਾ ਹੈ, ਮਨੁੱਖ ਦੇ ਨਾਲ ਕੀਤੇ ਹੋਏ ਕਰਮ ਹੀ ਜਾਂਦੇ ਹਨ।੩।ਹੇ ਜਗਤ ਦੇ ਰਚਨਹਾਰ ਪ੍ਰਭੂ! ਹੇ ਸਾਰੀਆਂ ਤਾਕਤਾਂ ਦੇ ਮਾਲਕ ਪ੍ਰਭੂ! ਤੇਰਾ ਦਾਸ ਨਾਨਕ) ਤੇਰੀ ਸਰਣ ਆਇਆ ਹੈ। ਹੇ ਹਰੀ! ਨਾਨਕ ਦਿਨ ਰਾਤ (ਤੇਰਾ ਹੀ ਨਾਮ) ਜਪਦਾ ਹੈ, ਤੈਥੋਂ ਹੀ ਸਦਾ ਸਦਾ ਸਦਕੇ ਜਾਂਦਾ ਹੈ।੪।੨੦।੫੦।BILAAVAL, FIFTH MEHL:One who forgets God is filthy, poor and low. The fool does not understand the Creator Lord; instead, he thinks that he himself is the doer. || 1 || Pain comes, when one forgets Him. Peace comes when one remembers God. This is the way the Saints are in bliss — they continually sing the Glorious Praises of the Lord. || 1 || Pause || The high, He makes low, and the low, he elevates in an instant. The value of the glory of our Lord and Master cannot be estimated. || 2 || While he gazes upon beautiful dramas and plays, the day of his departure dawns. The dream becomes the dream, and his actions do not go along with him. || 3 || God is All-powerful, the Cause of causes; I seek Your Sanctuary. Day and night, Nanak meditates on the Lord; forever and ever he is a sacrifice. || 4 || 20 || 50 ||--- Send in a voice message: https://anchor.fm/gsjhampur/message

View Details

ਸੂਹੀ ਮਹਲਾ ੩ ॥ ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥ ਸਦਾ ਹੋਵਹਿ ਸੋਹਾਗਣੀ ਹਰਿ ਜੀਉ ਮਰੈ ਨ ਜਾਏ ਰਾਮ ॥ ਹਰਿ ਜੀਉ ਮਰੈ ਨ ਜਾਏ ਗੁਰ ਕੈ ਸਹਜਿ ਸੁਭਾਏ ਸਾ ਧਨ ਕੰਤ ਪਿਆਰੀ ॥ ਸਚਿ ਸੰਜਮਿ ਸਦਾ ਹੈ ਨਿਰਮਲ ਗੁਰ ਕੈ ਸਬਦਿ ਸੀਗਾਰੀ ॥ ਮੇਰਾ ਪ੍ਰਭੁ ਸਾਚਾ ਸਦ ਹੀ ਸਾਚਾ ਜਿਨਿ ਆਪੇ ਆਪੁ ਉਪਾਇਆ ॥ ਨਾਨਕ ਸਦਾ ਪਿਰੁ ਰਾਵੇ ਆਪਣਾ ਜਿਨਿ ਗੁਰ ਚਰਣੀ ਚਿਤੁ ਲਾਇਆ ॥੧॥ਪਿਰੁ ਪਾਇਅੜਾ ਬਾਲੜੀਏ ਅਨਦਿਨੁ ਸਹਜੇ ਮਾਤੀ ਰਾਮ ॥ ਗੁਰਮਤੀ ਮਨਿ ਅਨਦੁ ਭਇਆ ਤਿਤੁ ਤਨਿ ਮੈਲੁ ਨ ਰਾਤੀ ਰਾਮ ॥ ਤਿਤੁ ਤਨਿ ਮੈਲੁ ਨ ਰਾਤੀ ਹਰਿ ਪ੍ਰਭਿ ਰਾਤੀ ਮੇਰਾ ਪ੍ਰਭੁ ਮੇਲਿ ਮਿਲਾਏ ॥ ਅਨਦਿਨੁ ਰਾਵੇ ਹਰਿ ਪ੍ਰਭੁ ਅਪਣਾ ਵਿਚਹੁ ਆਪੁ ਗਵਾਏ ॥ ਗੁਰਮਤਿ ਪਾਇਆ ਸਹਜਿ ਮਿਲਾਇਆ ਅਪਣੇ ਪ੍ਰੀਤਮ ਰਾਤੀ ॥ ਨਾਨਕ ਨਾਮੁ ਮਿਲੈ ਵਡਿਆਈ ਪ੍ਰਭੁ ਰਾਵੇ ਰੰਗਿ ਰਾਤੀ ॥੨॥ਪਿਰੁ ਰਾਵੇ ਰੰਗਿ ਰਾਤੜੀਏ ਪਿਰ ਕਾ ਮਹਲੁ ਤਿਨ ਪਾਇਆ ਰਾਮ ॥ ਸੋ ਸਹੋ ਅਤਿ ਨਿਰਮਲੁ ਦਾਤਾ ਜਿਨਿ ਵਿਚਹੁ ਆਪੁ ਗਵਾਇਆ ਰਾਮ ॥ ਵਿਚਹੁ ਮੋਹੁ ਚੁਕਾਇਆ ਜਾ ਹਰਿ ਭਾਇਆ ਹਰਿ ਕਾਮਣਿ ਮਨਿ ਭਾਣੀ ॥ ਅਨਦਿਨੁ ਗੁਣ ਗਾਵੈ ਨਿਤ ਸਾਚੇ ਕਥੇ ਅਕਥ ਕਹਾਣੀ ॥ ਜੁਗ ਚਾਰੇ ਸਾਚਾ ਏਕੋ ਵਰਤੈ ਬਿਨੁ ਗੁਰ ਕਿਨੈ ਨ ਪਾਇਆ ॥ ਨਾਨਕ ਰੰਗਿ ਰਵੈ ਰੰਗਿ ਰਾਤੀ ਜਿਨਿ ਹਰਿ ਸੇਤੀ ਚਿਤੁ ਲਾਇਆ ॥੩॥ਕਾਮਣਿ ਮਨਿ ਸੋਹਿਲੜਾ ਸਾਜਨ ਮਿਲੇ ਪਿਆਰੇ ਰਾਮ ॥ ਗੁਰਮਤੀ ਮਨੁ ਨਿਰਮਲੁ ਹੋਆ ਹਰਿ ਰਾਖਿਆ ਉਰਿ ਧਾਰੇ ਰਾਮ ॥ ਹਰਿ ਰਾਖਿਆ ਉਰਿ ਧਾਰੇ ਅਪਨਾ ਕਾਰਜੁ ਸਵਾਰੇ ਗੁਰਮਤੀ ਹਰਿ ਜਾਤਾ ॥ ਪ੍ਰੀਤਮਿ ਮੋਹਿ ਲਇਆ ਮਨੁ ਮੇਰਾ ਪਾਇਆ ਕਰਮ ਬਿਧਾਤਾ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਵਸਿਆ ਮੰਨਿ ਮੁਰਾਰੇ ॥ ਨਾਨਕ ਮੇਲਿ ਲਈ ਗੁਰਿ ਅਪੁਨੈ ਗੁਰ ਕੈ ਸਬਦਿ ਸਵਾਰੇ ॥੪॥੫॥੬॥ਅਰਥ: ਹੇ ਅੰਞਾਣ ਜੀਵ-ਇਸਤ੍ਰੀਏ! ਜੇ ਤੂੰ ਪ੍ਰਭੂ-ਪਤੀ ਦਾ ਮਿਲਾਪ ਚਾਹੁੰਦੀ ਹੈਂ, ਤਾਂ ਆਪਣੇ ਗੁਰੂ ਦੇ ਚਰਨਾਂ ਵਿਚ ਚਿੱਤ ਜੋੜ ਰੱਖ। ਤੂੰ ਸਦਾ ਲਈ ਸੁਹਾਗ-ਭਾਗ ਵਾਲੀ ਬਣ ਜਾਏਂਗੀ, (ਕਿਉਂਕਿ) ਪ੍ਰਭੂ-ਪਤੀ ਨਾਹ ਕਦੇ ਮਰਦਾ ਹੈ ਨਾਹ ਨਾਸ ਹੁੰਦਾ ਹੈ। ਪ੍ਰਭੂ-ਪਤੀ ਕਦੇ ਨਹੀਂ ਮਰਦਾ, ਕਦੇ ਨਾਸ ਨਹੀਂ ਹੁੰਦਾ। ਜੇਹੜੀ ਜੀਵ-ਇਸਤ੍ਰੀ ਗੁਰੂ ਦੀ ਰਾਹੀਂ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਲੀਨ ਰਹਿੰਦੀ ਹੈ, ਉਹ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ। ਸਦਾ-ਥਿਰ ਪ੍ਰਭੂ ਵਿਚ ਜੁੜ ਕੇ, (ਵਿਕਾਰਾਂ ਵਲੋਂ) ਬੰਦਸ਼ ਵਿਚ ਰਹਿ ਕੇ, ਉਹ ਜੀਵ-ਇਸਤ੍ਰੀ ਪਵਿਤ੍ਰ ਜੀਵਨ ਵਾਲੀ ਹੋ ਜਾਂਦੀ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਆਤਮਕ ਜੀਵਨ ਨੂੰ ਸੋਹਣਾ ਬਣਾ ਲੈਂਦੀ ਹੈ। ਹੇ ਸਹੇਲੀਏ! ਮੇਰਾ ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਸਦਾ ਹੀ ਕਾਇਮ ਰਹਿਣ ਵਾਲਾ ਹੈ, ਉਸ ਨੇ ਆਪਣੇ ਆਪ ਨੂੰ ਆਪ ਹੀ ਪਰਗਟ ਕੀਤਾ ਹੋਇਆ ਹੈ। ਹੇ ਨਾਨਕ! ਜਿਸ ਜੀਵ-ਇਸਤ੍ਰੀ ਨੇ ਗੁਰੂ-ਚਰਨਾਂ ਵਿਚ ਆਪਣਾ ਮਨ ਜੋੜ ਲਿਆ, ਉਹ ਸਦਾ ਪ੍ਰਭੂ-ਪਤੀ ਦਾ ਮਿਲਾਪ ਮਾਣਦੀ ਹੈ।੧।ਹੇ ਅੰਞਾਣ ਜੀਵ-ਇਸਤ੍ਰੀਏ! ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਦਾ ਮਿਲਾਪ ਹਾਸਲ ਕਰ ਲੈਂਦੀ ਹੈ, ਉਹ ਹਰ ਵੇਲੇ ਆਤਮਕ ਅਡੋਲਤਾ ਵਿਚ ਮਸਤ ਰਹਿੰਦੀ ਹੈ। ਗੁਰੂ ਦੀ ਮਤਿ ਦਾ ਸਦਕਾ ਉਸ ਦੇ ਮਨ ਵਿਚ ਆਨੰਦ ਬਣਿਆ ਰਹਿੰਦਾ ਹੈ, (ਉਸ ਦੇ) ਉਸ ਸਰੀਰ ਵਿਚ (ਵਿਕਾਰਾਂ ਦੀ) ਰਤਾ ਭਰ ਭੀ ਮੈਲ ਨਹੀਂ ਹੁੰਦੀ। (ਉਸ ਦੇ) ਉਸ ਸਰੀਰ ਵਿਚ ਰਤਾ ਭਰ ਭੀ ਮੈਲ ਨਹੀਂ ਹੁੰਦੀ, ਉਹ ਪ੍ਰਭੂ (ਦੇ ਪ੍ਰੇਮ-ਰੰਗ) ਵਿਚ ਰੰਗੀ ਰਹਿੰਦੀ ਹੈ ਪ੍ਰਭੂ ਉਸ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ। ਉਹ ਜੀਵ-ਇਸਤ੍ਰੀ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਕੇ ਹਰ ਵੇਲੇ ਆਪਣੇ ਹਰਿ-ਪ੍ਰਭੂ ਨੂੰ ਸਿਮਰਦੀ ਰਹਿੰਦੀ ਹੈ। ਗੁਰੂ ਦੀ ਸਿੱਖਿਆ ਨਾਲ ਉਹ ਪ੍ਰਭੂ ਨੂੰ ਮਿਲ ਪੈਂਦੀ ਹੈ, ਗੁਰੂ ਉਸ ਨੂੰ ਆਤਮਕ ਅਡੋਲਤਾ ਵਿਚ ਟਿਕਾ ਦੇਂਦਾ ਹੈ, ਉਹ ਆਪਣੇ ਪ੍ਰੀਤਮ-ਪ੍ਰਭੂ ਦੇ ਰੰਗ ਵਿਚ ਰੰਗੀ ਜਾਂਦੀ ਹੈ। ਹੇ ਨਾਨਕ! ਉਸ ਨੂੰ ਹਰਿ-ਨਾਮ ਮਿਲ ਜਾਂਦਾ ਹੈ, ਇੱਜ਼ਤ ਮਿਲ ਜਾਂਦੀ ਹੈ, ਉਹ ਪ੍ਰੇਮ-ਰੰਗ ਵਿਚ ਰੰਗੀ ਹੋਈ ਹਰ ਵੇਲੇ ਪ੍ਰਭੂ ਦਾ ਸਿਮਰਨ ਕਰਦੀ ਹੈ।੨।ਹੇ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ ਜੀਵ-ਇਸਤ੍ਰੀਏ! ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਹਰ ਵੇਲੇ ਸਿਮਰਦੀ ਹੈ, ਜਿਸ ਨੇ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਦਿੱਤਾ ਹੈ, ਉਸ ਨੇ ਉਸ ਪ੍ਰਭੂ ਦੀ ਹਜ਼ੂਰੀ ਪ੍ਰਾਪਤ ਕਰ ਲਈ ਹੈ ਜੇਹੜਾ ਬਹੁਤ ਪਵਿਤ੍ਰ ਹੈ, ਤੇ, ਸਭ ਦਾਤਾਂ ਦੇਣ ਵਾਲਾ ਹੈ।ਜਦੋਂ ਪ੍ਰਭੂ ਦੀ ਰਜ਼ਾ ਹੁੰਦੀ ਹੈ, ਤਦੋਂ ਜੀਵ-ਇਸਤ੍ਰੀ ਆਪਣੇ ਅੰਦਰੋਂ ਮੋਹ ਦੂਰ ਕਰਦੀ ਹੈ, ਤੇ, ਪ੍ਰਭੂ ਦੇ ਮਨ ਵਿਚ ਪਿਆਰੀ ਲੱਗਣ ਲੱਗ ਪੈਂਦੀ ਹੈ। ਫਿਰ ਉਹ ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੀ ਰਹਿੰਦੀ ਹੈ, ਅਤੇ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰਦੀ ਹੈ ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ।ਹੇ ਸਹੇਲੀਏ! ਚੌਹਾਂ ਜੁਗਾਂ ਵਿਚ ਉਹ ਸਦਾ-ਥਿਰ ਪ੍ਰਭੂ ਆਪ ਹੀ ਆਪਣਾ ਹੁਕਮ ਵਰਤਾ ਰਿਹਾ ਹੈ, ਪਰ ਗੁਰੂ ਦੀ ਸਰਨ ਤੋਂ ਬਿਨਾ ਕਿਸੇ ਨੇ ਭੀ ਉਸ ਦਾ ਮਿਲਾਪ ਪ੍ਰਾਪਤ ਨਹੀਂ ਕੀਤਾ। ਹੇ ਨਾਨਕ! ਜਿਸ ਜੀਵ-ਇਸਤ੍ਰੀ ਨੇ ਪਰਮਾਤਮਾ ਨਾਲ ਆਪਣਾ ਮਨ ਜੋੜ ਲਿਆ, ਉਹ ਉਸ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ ਉਸ ਦੇ ਪ੍ਰੇਮ ਵਿਚ ਉਸ ਦਾ ਸਿਮਰਨ ਕਰਦੀ ਹੈ।੩। ਜਿਸ ਜੀਵ-ਇਸਤ੍ਰੀ ਨੂੰ ਪਿਆਰੇ ਸੱਜਣ ਪ੍ਰਭੂ ਜੀ ਮਿਲ ਪੈਂਦੇ ਹਨ, ਉਸ ਦੇ ਮਨ ਵਿਚ ਆਨੰਦ ਬਣਿਆ ਰਹਿੰਦਾ ਹੈ। ਗੁਰੂ ਦੀ ਮਤਿ ਉਤੇ ਤੁਰ ਕੇ ਉਸ ਦਾ ਮਨ ਪਵਿੱਤ੍ਰ ਹੋ ਜਾਂਦਾ ਹੈ, ਉਹ ਆਪਣੇ ਹਿਰਦੇ ਵਿਚ ਹਰਿ-ਪ੍ਰਭੂ ਨੂੰ ਟਿਕਾ ਰੱਖਦੀ ਹੈ। ਉਹ ਜੀਵ-ਇਸਤ੍ਰੀ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ, ਇਸ ਤਰ੍ਹਾਂ ਆਪਣਾ ਜੀਵਨ-ਮਨੋਰਥ ਸੰਵਾਰ ਲੈਂਦੀ ਹੈ, ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਉਹ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦੀ ਹੈ। ਉਸ ਦਾ ਮਨ ਜੋ ਪਹਿਲਾਂ ਮਮਤਾ ਵਿਚ ਫਸਿਆ ਹੋਇਆ ਸੀ, ਪ੍ਰੀਤਮ-ਪ੍ਰਭੂ ਨੇ ਆਪਣੇ ਵੱਸ ਵਿਚ ਕਰ ਲਿਆ, ਤੇ, ਉਸ ਜੀਵ-ਇਸਤ੍ਰੀ ਨੇ ਸਿਰਜਣਹਾਰ ਪ੍ਰਭੂ ਨਾਲ ਮਿਲਾਪ ਪ੍ਰਾਪਤ ਕਰ ਲਿਆ। ਗੁਰੂ ਦੀ ਸਰਨ ਪੈ ਕੇ ਉਸ ਜੀਵ-ਇਸਤ੍ਰੀ ਨੇ ਸਦਾ-ਆਤਮਕ ਆਨੰਦ ਮਾਣਿਆ ਹੈ, ਮੁਰਾਰੀ-ਪ੍ਰਭੂ ਉਸ ਦੇ ਮਨ ਵਿਚ ਆ ਵੱਸਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਜੀਵ-ਇਸਤ੍ਰੀ ਨੇ ਆਪਣਾ ਜੀ--- Send in a voice message: https://anchor.fm/gsjhampur/message

View Details

ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।(ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨।(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩।ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।DHANAASAREE, FIFTH MEHL:The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. || 1 || Come back to your home, O my friend. The Lord Himself has eliminated your enemies, and your misfortunes are past. || Pause || God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. || 2 || Remain firm and steady, and do not ever waver; take the Guru’s Word as your Support. You shall be applauded and congratulated all over the world, and your face shall be radiant in the Court of the Lord. || 3 || All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. || 4 || 4 || 28 ||--- Send in a voice message: https://anchor.fm/gsjhampur/message

View Details

ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥ਅਰਥ: ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ।੧।ਰਹਾਉ।ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧।ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨।ਹੇ ਭਾਈ! ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ। ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ-ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ।੩।ਹੇ ਨਾਨਕ! ਆਖ-(ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ।੪।੧੨।੧੮।SOOHEE, FIFTH MEHL:Within my heart, I meditate on the Word of the Guru’s Teachings. With my tongue, I chant the Chant of the Lord. || 1 || The image of His vision is fruitful; I am a sacrifice to it. His Lotus Feet are the Support of the mind, the Support of the very breath of life. || 1 || Pause || In the Saadh Sangat, the Company of the Holy, the cycle of birth and death is ended. To hear the Ambrosial Sermon is the support of my ears. || 2 || I have renounced sexual desire, anger, greed and emotional attachment. I have enshrined the Naam within myself, with charity, true cleansing and righteous conduct. || 3 || Says Nanak, I have contemplated this essence of reality; chanting --- Send in a voice message: https://anchor.fm/gsjhampur/message

View Details

SORAT’H, FIFTH MEHL, SECOND HOUSE, ASHTAPADEES:ONE UNIVERSAL CREATOR GOD. BY THE GRACE OF THE TRUE GURU:They read scriptures, and contemplate the Vedas; they practice the inner cleansing techniques of Yoga, and control of the breath. But they cannot escape from the company of the five passions; they are increasingly bound to egotism. || 1 || O Beloved, this is not the way to meet the Lord; I have performed these rituals so many times. I have collapsed, exhausted, at the Door of my Lord Master; I pray that He may grant me a discerning intellect. || Pause || One may remain silent and use his hands as begging bowls, and wander naked in the forest. He may make pilgrimages to river banks and sacred shrines all over the world, but his sense of duality will not leave him. || 2 || His mind’s desires may lead him to go and dwell at sacred places of pilgrimage, and offer his head to be sawn off; but this will not cause the filth of his mind to depart, even though he may make thousands of efforts. || 3 || He may give gifts of all sorts — gold, women, horses and elephants. He may make offerings of corn, clothes and land in abundance, but this will not lead him to the Lord’s Door. || 4 || He may remain devoted to worship and adoration, bowing his forehead to the floor, practicing the six religious rituals. He indulges in egotism and pride, and falls into entanglements, but he does not meet the Lord by these devices. || 5 || He practices the eighty-four postures of Yoga, and acquires the supernatural powers of the Siddhas, but he gets tired of practicing these. He lives a long life, but is reincarnated again and again; he has not met with the Lord. || 6 || He may enjoy princely pleasures, and regal pomp and ceremony, and issue unchallenged commands. He may lie on beautiful beds, perfumed with sandalwood oil, but this will led him only to the gates of the most horrible hell. || 7 || Singing the Kirtan of the Lord’s Praises in the Saadh Sangat, the Company of the Holy, is the highest of all actions. Says Nanak, he alone obtains it, who is pre-destined to receive it. || 8 || Your slave is intoxicated with this Love of Yours. The Destroyer of the pains of the poor has become merciful to me, and this mind is imbued with the Praises of the Lord, Har, Har. || Second Pause || 1 || 3 ||--- Send in a voice message: https://anchor.fm/gsjhampur/message

View Details

ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥ ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥ ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥ ਗੁਰਮਤਿ ਮਨਿ ਅੰਮ੍ਰਿਤੁ ਵੁਠੜਾ ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ ॥ ਅੰਮ੍ਰਿਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ ਹਰਿ ਲਿਵ ਲਾਏ ਰਾਮ ॥ ਚਿਰੀ ਵਿਛੁੰਨਾ ਹਰਿ ਪ੍ਰਭੁ ਪਾਇਆ ਗਲਿ ਮਿਲਿਆ ਸਹਜਿ ਸੁਭਾਏ ਰਾਮ ॥ ਜਨ ਨਾਨਕ ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀਏ ਅਨਹਤ ਸਬਦ ਵਜਾਏ ਰਾਮ ॥੨॥ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏ ਕੋਈ ਹਰਿ ਪ੍ਰਭੁ ਆਣਿ ਮਿਲਾਵੈ ਰਾਮ ॥ ਹਉ ਮਨੁ ਦੇਵਉ ਤਿਸੁ ਆਪਣਾ ਮੇਰੀ ਜਿੰਦੁੜੀਏ ਹਰਿ ਪ੍ਰਭ ਕੀ ਹਰਿ ਕਥਾ ਸੁਣਾਵੈ ਰਾਮ ॥ ਗੁਰਮੁਖਿ ਸਦਾ ਅਰਾਧਿ ਹਰਿ ਮੇਰੀ ਜਿੰਦੁੜੀਏ ਮਨ ਚਿੰਦਿਅੜਾ ਫਲੁ ਪਾਵੈ ਰਾਮ ॥ ਨਾਨਕ ਭਜੁ ਹਰਿ ਸਰਣਾਗਤੀ ਮੇਰੀ ਜਿੰਦੁੜੀਏ ਵਡਭਾਗੀ ਨਾਮੁ ਧਿਆਵੈ ਰਾਮ ॥੩॥ਕਰਿ ਕਿਰਪਾ ਪ੍ਰਭ ਆਇ ਮਿਲੁ ਮੇਰੀ ਜਿੰਦੁੜੀਏ ਗੁਰਮਤਿ ਨਾਮੁ ਪਰਗਾਸੇ ਰਾਮ ॥ ਹਉ ਹਰਿ ਬਾਝੁ ਉਡੀਣੀਆ ਮੇਰੀ ਜਿੰਦੁੜੀਏ ਜਿਉ ਜਲ ਬਿਨੁ ਕਮਲ ਉਦਾਸੇ ਰਾਮ ॥ ਗੁਰਿ ਪੂਰੈ ਮੇਲਾਇਆ ਮੇਰੀ ਜਿੰਦੁੜੀਏ ਹਰਿ ਸਜਣੁ ਹਰਿ ਪ੍ਰਭੁ ਪਾਸੇ ਰਾਮ ॥ ਧਨੁ ਧਨੁ ਗੁਰੂ ਹਰਿ ਦਸਿਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਬਿਗਾਸੇ ਰਾਮ ॥੪॥੧॥--- Send in a voice message: https://anchor.fm/gsjhampur/message

View Details

The daily Hukamnama Sahib from Sri Darbar Sahib Amritsar including English and Punjabi translation audio ਸਲੋਕ ਮਃ ੩ ॥ ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥ ਸਦਾ ਅਨੰਦਿ ਗਾਵਹਿ ਗੁਣ ਸਾਚੇ ਅਰਧਿ ਉਰਧਿ ਉਰਿ ਧਾਰਿ ॥ ਅੰਤਰਿ ਪ੍ਰੀਤਮੁ ਵਸਿਆ ਧੁਰਿ ਕਰਮੁ ਲਿਖਿਆ ਕਰਤਾਰਿ ॥ ਨਾਨਕ ਆਪਿ ਮਿਲਾਇਅਨੁ ਆਪੇ ਕਿਰਪਾ ਧਾਰਿ ॥੧॥ਅਰਥ: ਸਤਿਗੁਰੂ ਦੇ ਸਨਮੁਖ ਰਹਿਣ 8 ਮਨੁੱਖ ਹਰ ਵੇਲੇ ਸਹਿਜ ਅਵਸਥਾ ਵਿਚ ਲਿਵ ਜੋੜ ਕੇ (ਭਾਵ, ਸਦਾ ਇਕਾਗਰ ਚਿੱਤ ਰਹਿ ਕੇ) ਸਦਾ ਸੱਚੇ ਪ੍ਰਭੂ ਨੂੰ ਸਿਮਰਦੇ ਹਨ, ਤੇ ਹੇਠ ਉਪਰ (ਸਭ ਥਾਈਂ) ਵਿਆਪਕ ਹਰੀ ਨੂੰ ਹਿਰਦੇ ਵਿਚ ਪ੍ਰੋ ਕੇ ਚੜ੍ਹਦੀ ਕਲਾ ਵਿਚ (ਰਹਿ ਕੇ) ਸਦਾ ਸੱਚੇ ਦੀ ਸਿਫ਼ਤਿ-ਸਾਲਾਹ ਕਰਦੇ ਹਨ।ਧੁਰੋਂ ਹੀ ਕਰਤਾਰ ਨੇ (ਉਹਨਾਂ ਲਈ) ਬਖ਼ਸ਼ਸ਼ (ਦਾ ਫ਼ੁਰਮਾਨ) ਲਿਖ ਦਿੱਤਾ ਹੈ (ਇਸ ਕਰਕੇ) ਉਹਨਾਂ ਦੇ ਹਿਰਦੇ ਵਿਚ ਪਿਆਰਾ ਪ੍ਰਭੂ ਵੱਸਦਾ ਹੈ, ਹੇ ਨਾਨਕ! ਉਸ ਪ੍ਰਭੂ ਨੇ ਆਪ ਹੀ ਕਿਰਪਾ ਕਰ ਕੇ ਉਹਨਾਂ ਨੂੰ ਆਪਣੇ ਵਿਚ ਮਿਲਾ ਲਿਆ ਹੈ।੧।ਮਃ ੩ ॥ ਕਹਿਐ ਕਥਿਐ ਨ ਪਾਈਐ ਅਨਦਿਨੁ ਰਹੈ ਸਦਾ ਗੁਣ ਗਾਇ ॥ ਵਿਣੁ ਕਰਮੈ ਕਿਨੈ ਨ ਪਾਇਓ ਭਉਕਿ ਮੁਏ ਬਿਲਲਾਇ ॥ ਗੁਰ ਕੈ ਸਬਦਿ ਮਨੁ ਤਨੁ ਭਿਜੈ ਆਪਿ ਵਸੈ ਮਨਿ ਆਇ ॥ ਨਾਨਕ ਨਦਰੀ ਪਾਈਐ ਆਪੇ ਲਏ ਮਿਲਾਇ ॥੨॥ਅਰਥ: (ਜਦ ਤਾਈਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਿਰਦਾ ਨਾਹ ਭਿੱਜੇ ਤੇ ਪ੍ਰਭੂ ਦੀ ਬਖ਼ਸ਼ਸ਼ ਦਾ ਭਾਗੀ ਨਾਹ ਬਣੇ, ਤਦ ਤਾਈਂ) (ਚਾਹੇ) ਸਦਾ ਹਰ ਵੇਲੇ ਗੁਣ ਗਾਉਂਦਾ ਰਹੇ, (ਇਸ ਤਰ੍ਹਾਂ) ਕਹਿੰਦਿਆਂ ਤੇ ਕਥਦਿਆਂ ਹੱਥ ਨਹੀਂ ਮਿਲਦਾ, ਮੇਹਰ ਤੋਂ ਬਿਨਾ ਕਿਸੇ ਨੂੰ ਨਹੀਂ ਮਿਲਿਆ, ਕਈ ਰੋਂਦੇ ਕੁਰਲਾਉਂਦੇ ਮਰ ਗਏ ਹਨ। ਸਤਿਗੁਰੂ ਦੇ ਸ਼ਬਦ ਨਾਲ (ਹੀ) ਮਨ ਤੇ ਤਨ ਭਿੱਜਦਾ ਹੈ ਤੇ ਪ੍ਰਭੂ ਹਿਰਦੇ ਵਿਚ ਵੱਸਦਾ ਹੈ। ਹੇ ਨਾਨਕ! ਪ੍ਰਭੂ ਆਪਣੀ ਕ੍ਰਿਪਾ ਦ੍ਰਿਸ਼ਟੀ ਨਾਲ ਹੀ ਮਿਲਦਾ ਹੈ, ਉਹ ਆਪ ਹੀ (ਜੀਵ ਨੂੰ) ਆਪਣੇ ਨਾਲ ਮਿਲਾਂਦਾ ਹੈ।੨।ਪਉੜੀ ॥ ਆਪੇ ਵੇਦ ਪੁਰਾਣ ਸਭਿ ਸਾਸਤ ਆਪਿ ਕਥੈ ਆਪਿ ਭੀਜੈ ॥ ਆਪੇ ਹੀ ਬਹਿ ਪੂਜੇ ਕਰਤਾ ਆਪਿ ਪਰਪੰਚੁ ਕਰੀਜੈ ॥ ਆਪਿ ਪਰਵਿਰਤਿ ਆਪਿ ਨਿਰਵਿਰਤੀ ਆਪੇ ਅਕਥੁ ਕਥੀਜੈ ॥ ਆਪੇ ਪੁੰਨੁ ਸਭੁ ਆਪਿ ਕਰਾਏ ਆਪਿ ਅਲਿਪਤੁ ਵਰਤੀਜੈ ॥ ਆਪੇ ਸੁਖੁ ਦੁਖੁ ਦੇਵੈ ਕਰਤਾ ਆਪੇ ਬਖਸ ਕਰੀਜੈ ॥੮॥ਅਰਥ: ਸਾਰੇ ਵੇਦ ਪੁਰਾਣ ਤੇ ਸ਼ਾਸਤ੍ਰ ਪ੍ਰਭੂ ਆਪ ਹੀ ਰਚਣ ਵਾਲਾ ਹੈ, ਆਪ ਹੀ ਇਹਨਾਂ ਦੀ ਕਥਾ ਕਰਦਾ ਹੈ ਤੇ ਆਪ ਹੀ (ਸੁਣ ਕੇ) ਪ੍ਰਸੰਨ ਹੁੰਦਾ ਹੈ, ਹਰੀ ਆਪ ਹੀ ਬੈਠ ਕੇ (ਪੁਰਾਣ ਆਦਿਕ ਮਤ-ਅਨੁਸਾਰ) ਪੂਜਾ ਕਰਦਾ ਹੈ ਤੇ ਆਪ ਹੀ (ਹੋਰ) ਪਸਾਰਾ ਪਸਾਰਦਾ ਹੈ, ਆਪ ਹੀ ਸੰਸਾਰ ਵਿਚ ਖਚਿਤ ਹੋ ਰਿਹਾ ਹੈ ਤੇ ਆਪ ਹੀ ਏਸ ਤੋਂ ਕਿਨਾਰਾ ਕਰੀ ਬੈਠਾ ਹੈ ਤੇ ਕਥਨ ਤੋਂ ਪਰੇ ਆਪਣਾ ਆਪਾ ਆਪ ਹੀ ਬਿਆਨ ਕਰਦਾ ਹੈ, ਪੁੰਨ ਭੀ ਆਪ ਹੀ ਕਰਾਉਂਦਾ ਹੈ, ਫੇਰ (ਪਾਪ) ਪੁੰਨ ਤੋਂ ਅਲੇਪ ਭੀ ਆਪ ਹੀ ਵਰਤਦਾ ਹੈ, ਆਪ ਹੀ ਪ੍ਰਭੂ ਸੁਖ ਦੁਖ ਦੇਂਦਾ ਹੈ ਅਤੇ ਆਪ ਹੀ ਮੇਹਰ ਕਰਦਾ ਹੈ।੮।SHALOK, THIRD MEHL:The Gurmukhs serve God forever; night and day, they are intuitively absorbed in the Love of the True One. They are in bliss forever, singing the Glorious Praises of the True Lord; in this world and in the next, they keep Him clasped to their hearts. Their Beloved dwells deep within; the Creator pre-ordained this karma. O Nanak, He blends them into Himself; He Himself showers His Mercy upon them. || 1 || THIRD MEHL: By merely talking and speaking, He is not found. Night and day, sing His Glorious Praises forever. Without His Grace, no one finds Him; many have died barking and bewailing. When the mind and body are drenched with the Word of the Guru’s Shabad, the Lord Himself comes to dwell in the mind. O Nanak, by His Grace, He is found; He unites us in His Union. || 2 || PAUREE: He Himself is the Vedas, the Puraanas and all the Shaastras; He Himself recites them, and He Himself is pleased. He Himself sits down to worship, and He Himself creates the world. He Himself is the householder, and He Himself is the renunciate; He Himself speaks the Unspoken. He Himself is all goodness, and He Himself causes us to act; He Himself remains detached. He Himself grants pleasure and pain; the Creator Himself bestows His blessings. || 8 || Brought to you by @ Gs jhampur ---------------------------------------------------------------------. ---------------------------------------------------------------------------------------Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»--- Send in a voice message: https://anchor.fm/gsjhampur/message

View Details

ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥ ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥ ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥ ਗੁਰਮਤਿ ਮਨਿ ਅੰਮ੍ਰਿਤੁ ਵੁਠੜਾ ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ ॥ ਅੰਮ੍ਰਿਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ ਹਰਿ ਲਿਵ ਲਾਏ ਰਾਮ ॥ ਚਿਰੀ ਵਿਛੁੰਨਾ ਹਰਿ ਪ੍ਰਭੁ ਪਾਇਆ ਗਲਿ ਮਿਲਿਆ ਸਹਜਿ ਸੁਭਾਏ ਰਾਮ ॥ ਜਨ ਨਾਨਕ ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀਏ ਅਨਹਤ ਸਬਦ ਵਜਾਏ ਰਾਮ ॥੨॥ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏ ਕੋਈ ਹਰਿ ਪ੍ਰਭੁ ਆਣਿ ਮਿਲਾਵੈ ਰਾਮ ॥ ਹਉ ਮਨੁ ਦੇਵਉ ਤਿਸੁ ਆਪਣਾ ਮੇਰੀ ਜਿੰਦੁੜੀਏ ਹਰਿ ਪ੍ਰਭ ਕੀ ਹਰਿ ਕਥਾ ਸੁਣਾਵੈ ਰਾਮ ॥ ਗੁਰਮੁਖਿ ਸਦਾ ਅਰਾਧਿ ਹਰਿ ਮੇਰੀ ਜਿੰਦੁੜੀਏ ਮਨ ਚਿੰਦਿਅੜਾ ਫਲੁ ਪਾਵੈ ਰਾਮ ॥ ਨਾਨਕ ਭਜੁ ਹਰਿ ਸਰਣਾਗਤੀ ਮੇਰੀ ਜਿੰਦੁੜੀਏ ਵਡਭਾਗੀ ਨਾਮੁ ਧਿਆਵੈ ਰਾਮ ॥੩॥ਕਰਿ ਕਿਰਪਾ ਪ੍ਰਭ ਆਇ ਮਿਲੁ ਮੇਰੀ ਜਿੰਦੁੜੀਏ ਗੁਰਮਤਿ ਨਾਮੁ ਪਰਗਾਸੇ ਰਾਮ ॥ ਹਉ ਹਰਿ ਬਾਝੁ ਉਡੀਣੀਆ ਮੇਰੀ ਜਿੰਦੁੜੀਏ ਜਿਉ ਜਲ ਬਿਨੁ ਕਮਲ ਉਦਾਸੇ ਰਾਮ ॥ ਗੁਰਿ ਪੂਰੈ ਮੇਲਾਇਆ ਮੇਰੀ ਜਿੰਦੁੜੀਏ ਹਰਿ ਸਜਣੁ ਹਰਿ ਪ੍ਰਭੁ ਪਾਸੇ ਰਾਮ ॥ ਧਨੁ ਧਨੁ ਗੁਰੂ ਹਰਿ ਦਸਿਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਬਿਗਾਸੇ ਰਾਮ ॥੪॥੧॥ਅਰਥ: ਹੇ ਮੇਰੀ ਸੋਹਣੀ ਜਿੰਦੇ! ਸਦਾ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ ਪਰਮਾਤਮਾ ਦਾ ਅਮੋਲਕ ਨਾਮ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਜੇਹੜਾ ਮਨ ਪਰਮਾਤਮਾ ਦੇ ਨਾਮ-ਰਸ ਵਿਚ ਵਿੱਝ ਜਾਂਦਾ ਹੈ, ਉਹ ਮਨ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ, ਉਹ ਮਨ ਆਨੰਦ ਨਾਲ ਪ੍ਰਭੂ ਦੇ ਨਾਮ ਵਿਚ ਚੁੱਭੀ ਲਾਈ ਰੱਖਦਾ ਹੈ।ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਮਤਿ ਉਤੇ ਤੁਰ ਕੇ ਇਸ ਮਨ ਨੂੰ (ਪ੍ਰਭੂ-ਚਰਨਾਂ ਵਿਚ) ਟਿਕਾਣਾ ਚਾਹੀਦਾ ਹੈ (ਗੁਰੂ ਦੀ ਮਤਿ ਦੀ ਬਰਕਤਿ ਨਾਲ ਮਨ) ਕਿਸੇ ਹੋਰ ਪਾਸੇ ਨਹੀਂ ਡੋਲਦਾ। ਹੇ ਨਾਨਕ! ਜੇਹੜਾ ਮਨੁੱਖ (ਗੁਰਮਤਿ ਤੇ ਤੁਰ ਕੇ) ਪ੍ਰਭੂ ਦੇ ਗੁਣਾਂ ਵਾਲੀ ਬਾਣੀ ਉਚਾਰਦਾ ਰਹਿੰਦਾ ਹੈ, ਉਹ ਮਨ-ਇੱਛਤ ਫਲ ਪਾ ਲੈਂਦਾ ਹੈ।੧। ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਮਤਿ ਦੀ ਬਰਕਤਿ ਨਾਲ ਜਿਸ ਮਨੁੱਖ ਦੇ ਮਨ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ ਉਹ ਮਨੁੱਖ ਆਪਣੇ ਮੂੰਹ ਨਾਲ ਆਤਮਕ ਜੀਵਨ ਦੇਣ ਵਾਲੀ ਬਾਣੀ ਸਦਾ ਉਚਾਰਦਾ ਰਹਿੰਦਾ ਹੈ। ਹੇ ਜਿੰਦੇ! ਪਰਮਾਤਮਾ ਦੀ ਭਗਤੀ ਕਰਨ ਵਾਲੇ ਮਨੁੱਖਾਂ ਦੀ ਬਾਣੀ ਆਤਮਕ ਜੀਵਨ ਦੇਣ ਵਾਲੀ ਹੈ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜ ਕੇ ਉਹ ਬਾਣੀ ਮਨ ਨਾਲ (ਧਿਆਨ ਨਾਲ) ਸੁਣਨੀ ਚਾਹੀਦੀ ਹੈ (ਜੇਹੜਾ ਮਨੁੱਖ ਸੁਣਦਾ ਹੈ ਉਸ ਨੂੰ) ਚਿਰ ਦਾ ਵਿਛੁੜਿਆ ਹੋਇਆ ਪਰਮਾਤਮਾ ਆ ਮਿਲਦਾ ਹੈ, ਆਤਮਕ ਅਡੋਲਤਾ ਤੇ ਪ੍ਰੇਮ ਦੇ ਕਾਰਨ ਉਸ ਦੇ ਗਲ ਆ ਲੱਗਦਾ ਹੈ। ਹੇ ਦਾਸ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਉਸ ਮਨੁੱਖ ਦੇ ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਉਹ ਆਪਣੇ ਅੰਦਰ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਦਾ (ਮਾਨੋ, ਵਾਜਾ) ਵਜਾਂਦਾ ਰਹਿੰਦਾ ਹੈ।੨। ਹੇ ਮੇਰੀ ਸੋਹਣੀ ਜਿੰਦੇ! ਆਖ-) ਹੇ ਮੇਰੀ ਸਖੀ ਸਹੇਲੀਹੋ! ਜੇ ਕੋਈ ਧਿਰ ਮੇਰਾ ਹਰਿ-ਪ੍ਰਭੂ ਲਿਆ ਕੇ ਮੈਨੂੰ ਮਿਲਾ ਦੇਵੇ, ਜੇ ਕੋਈ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਇਆ ਕਰੇ, ਤਾਂ ਮੈਂ ਆਪਣਾ ਮਨ ਉਸ ਦੇ ਹਵਾਲੇ ਕਰ ਦਿਆਂ। ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜੇਹੜਾ ਕੋਈ ਸਿਮਰਦਾ ਹੈ ਉਹ) ਮਨ-ਇੱਛਤ ਫਲ ਪ੍ਰਾਪਤ ਕਰ ਲੈਂਦਾ ਹੈ।ਹੇ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦੀ ਸਰਨ ਪਈ ਰਹੁ। ਵੱਡੇ ਭਾਗਾਂ ਵਾਲਾ ਮਨੁੱਖ ਹੀ ਪਰਮਾਤਮਾ ਦਾ ਨਾਮ ਸਿਮਰਦਾ ਹੈ।੩।ਹੇ ਮੇਰੀ ਸੋਹਣੀ ਜਿੰਦੇ! ਆਖ-) ਹੇ ਪ੍ਰਭੂ! ਕਿਰਪਾ ਕਰ ਕੇ ਮੈਨੂੰ ਆ ਮਿਲ। (ਹੇ ਜਿੰਦੇ!) ਗੁਰੂ ਦੀ ਮਤਿ ਉਤੇ ਤੁਰਿਆਂ ਹੀ ਹਰਿ-ਨਾਮ (ਹਿਰਦੇ ਵਿਚ) ਚਮਕਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਆਖ-) ਮੈਂ ਪਰਮਾਤਮਾ ਤੋਂ ਬਿਨਾ ਕੁਮਲਾਈ ਰਹਿੰਦੀ ਹਾਂ, ਜਿਵੇਂ ਪਾਣੀ ਤੋਂ ਬਿਨਾ ਕੌਲ-ਫੁੱਲ ਕੁਮਲਾਇਆ ਰਹਿੰਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਜਿਸ ਨੂੰ ਪੂਰੇ ਗੁਰੂ ਨੇ ਸੱਜਣ-ਹਰੀ ਮਿਲਾ ਦਿੱਤਾ, ਉਸ ਨੂੰ ਹਰੀ ਪ੍ਰਭੂ ਆਪਣੇ ਅੰਗ-ਸੰਗ ਵੱਸਦਾ ਦਿੱਸ ਪੈਂਦਾ ਹੈ। ਹੇ ਦਾਸ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਗੁਰੂ ਸਲਾਹੁਣ-ਜੋਗ ਹੈ, ਸਦਾ ਸਲਾਹੁਣ-ਜੋਗ ਹੈ। ਗੁਰੂ ਨੇ ਜਿਸ ਨੂੰ (ਪਰਮਾਤਮਾ ਦੀ) ਦੱਸ ਪਾ ਦਿੱਤੀ (ਉਸ ਦਾ ਹਿਰਦਾ) ਨਾਮ ਦੀ ਬਰਕਤਿ ਨਾਲ ਖਿੜ ਪੈਂਦਾ ਹੈ।੪।੧।RAAG BIHAAGRAA, CHHANT, FOURTH MEHL, FIRST HOUSE:ONE UNIVERSAL CREATOR GOD. BY THE GRACE OF THE TRUE GURU:Meditate on the Name of the Lord, Har, Har, O my soul; to the Gurmukh, the Name of the Lord is priceless. My mind is pierced by the sublime essence of the Lord’s Name. The Lord is dear to my mind. My mind is washed clean by the sublime essence of the Lord’s Name. Through the Guru’s Teachings, hold the mind steady, O my soul; do not let it wander anywhere. One who chants the Bani of the Praises of the Lord God, O Nanak, obtains the fruits of his mind’s desires. || 1 || Through the Guru’s Teachings, the Nectar abides within the mind, O my soul; with your mouth, chants the words of Ambrosia. The Words of the devotees are Ambrosial Nectar, O my soul; hear them in the mind, and embrace loving affection for the Lord. Separated for so very long, I have found the Lord God, intuitively hugged in His Loving--- Send in a voice message: https://anchor.fm/gsjhampur/message

View Details

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ।ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।(ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫।ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬।(ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) ।ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭।ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ--- Send in a voice message: https://anchor.fm/gsjhampur/message

View Details

The daily Hukamnama Sahib from Sri Darbar Sahib Amritsar including English and Punjabi translation audio ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥ ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥ ਵਿਣੁ ਪਾਰਸੈ ਪੂਜ ਨ ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏ ॥ ਗੁਰੂ ਸਦਾਏ ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪਾਏ ॥੩॥ ਨਾਨਕ ਵਿਣੁ ਨਦਰੀ ਕਿਛੂ ਨ ਪਾਈਐ ਜਿਸੁ ਨਦਰਿ ਕਰੇ ਸੋ ਪਾਏ ॥ ਗੁਰ ਪਰਸਾਦੀ ਦੇ ਵਡਿਆਈ ਅਪਣਾ ਸਬਦੁ ਵਰਤਾਏ ॥੪॥੫॥੭॥,ਅਰਥ: ਹੇ (ਮੇਰੇ ਗਾਫ਼ਲ ਮਨ! ਪਰਮਾਤਮਾ ਨੂੰ ਚੇਤੇ ਕਰਦਾ ਰਹੁ, ਤੈਨੂੰ ਉਹੀ ਫਲ ਮਿਲ ਜਾਏਗਾ ਜੇਹੜਾ ਤੂੰ ਮੰਗੇਂਗਾ। (ਗੁਰੂ ਦੀ ਸਰਨ ਪਉ) ਗੁਰੂ ਦੀ ਕਿਰਪਾ ਨਾਲ ਤੂੰ ਪਰਮਾਤਮਾ ਦੇ ਨਾਮ ਦਾ ਰਸ ਹਾਸਲ ਕਰ ਲਏਂਗਾ, ਤੇ, ਜੇ ਤੂੰ ਉਸ ਰਸ ਨੂੰ ਪੀਂਦਾ ਰਹੇਂਗਾ, ਤਾਂ ਤੈਨੂੰ ਸਦਾ ਆਨੰਦ ਮਿਲਿਆ ਰਹੇਗਾ।1। ਰਹਾਉ।ਹੇ ਭਾਈ! ਪਰਮਾਤਮਾ ਜਿਸ ਮਨੁੱਖ ਦਾ ਅਹੰਕਾਰ ਦੂਰ ਕਰ ਦੇਂਦਾ ਹੈ, ਉਸ ਮਨੁੱਖ ਨੂੰ ਆਤਮਕ ਸ਼ਾਂਤੀ ਪ੍ਰਾਪਤ ਹੋ ਜਾਂਦੀ ਹੈ, ਉਸ ਦੀ ਅਕਲ (ਮਾਇਆ-ਮੋਹ ਵਿਚ) ਡੋਲਣੋਂ ਹਟ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਇਹ ਭੇਤ) ਸਮਝ ਲੈਂਦਾ ਹੈ, ਤੇ, ਪਰਮਾਤਮਾ ਦੇ ਚਰਨਾਂ ਵਿਚ ਆਪਣਾ ਚਿੱਤ ਜੋੜਦਾ ਹੈ, ਉਹ ਮਨੁੱਖ ਪਵਿਤ੍ਰ ਜੀਵਨ ਵਾਲਾ ਬਣ ਜਾਂਦਾ ਹੈ।1।ਹੇ ਭਾਈ! ਜਦੋਂ ਕਿਸੇ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਪਾਰਸ ਬਣ ਜਾਂਦਾ ਹੈ (ਉਹ ਹੋਰ ਮਨੁੱਖਾਂ ਨੂੰ ਭੀ ਉੱਚੇ ਜੀਵਨ ਵਾਲਾ ਬਣਾਣ-ਜੋਗਾ ਹੋ ਜਾਂਦਾ ਹੈ) , ਜਦੋਂ ਉਹ ਪਾਰਸ ਬਣਦਾ ਹੈ ਤਦੋਂ ਲੋਕਾਂ ਪਾਸੋਂ ਆਦਰ-ਮਾਣ ਹਾਸਲ ਕਰਦਾ ਹੈ। ਜੇਹੜਾ ਭੀ ਮਨੁੱਖ ਉਸ ਦਾ ਆਦਰ ਕਰਦਾ ਹੈ ਉਹ (ਉੱਚਾ ਆਤਮਕ ਜੀਵਨ-ਰੂਪ) ਫਲ ਪ੍ਰਾਪਤ ਕਰਦਾ ਹੈ। (ਪਾਰਸ ਬਣਿਆ ਹੋਇਆ ਮਨੁੱਖ ਹੋਰਨਾਂ ਨੂੰ ਉੱਚੇ ਜੀਵਨ ਦੀ) ਸਿੱਖਿਆ ਦੇਂਦਾ ਹੈ, ਤੇ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਸਿਮਰਨ ਦੀ ਅਕਲ ਦੇਂਦਾ ਹੈ।2।(ਪਰ, ਹੇ ਭਾਈ!) ਪਾਰਸ ਬਣਨ ਤੋਂ ਬਿਨਾ (ਦੁਨੀਆ ਪਾਸੋਂ) ਆਦਰ-ਮਾਣ ਨਹੀਂ ਮਿਲਦਾ, (ਕਿਉਂਕਿ) ਆਪਣਾ ਮਨ ਸਿਮਰਨ ਵਿਚ ਪਤੀਜਣ ਤੋਂ ਬਿਨਾ ਹੀ ਉਹ ਮਨੁੱਖ ਹੋਰਨਾਂ ਨੂੰ (ਸਿਮਰਨ ਦੀ) ਸਿੱਖਿਆ ਦੇਂਦਾ ਹੈ। ਜੇਹੜਾ ਮਨੁੱਖ ਆਪ ਤਾਂ ਗਿਆਨ ਤੋਂ ਸੱਖਣਾ ਹੈ, ਆਪ ਤਾਂ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਪਿਆ ਹੈ, ਪਰ ਆਪਣੇ ਆਪ ਨੂੰ ਗੁਰੂ ਅਖਵਾਂਦਾ ਹੈ ਉਹ ਕਿਸੇ ਹੋਰ ਨੂੰ (ਸਹੀ ਜੀਵਨ ਦੇ) ਰਸਤੇ ਉਤੇ ਨਹੀਂ ਪਾ ਸਕਦਾ।3।ਹੇ ਨਾਨਕ! (ਕਿਸੇ ਦੇ ਵੱਸ ਦੀ ਗੱਲ ਨਹੀਂ) ਪਰਮਾਤਮਾ ਦੀ ਮੇਹਰ ਦੀ ਨਿਗਾਹ ਤੋਂ ਬਿਨਾ ਕੁਝ ਭੀ ਪ੍ਰਾਪਤ ਨਹੀਂ ਹੁੰਦਾ (ਆਤਮਕ ਜੀਵਨ ਦੀ ਦਾਤਿ ਨਹੀਂ ਮਿਲਦੀ)। ਜਿਸ ਮਨੁੱਖ ਉਤੇ ਮੇਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਇਹ ਦਾਤਿ ਹਾਸਲ ਕਰ ਲੈਂਦਾ ਹੈ। ਗੁਰੂ ਦੀ ਕਿਰਪਾ ਦੀ ਬਰਕਤਿ ਨਾਲ ਪਰਮਾਤਮਾ (ਜਿਸ ਮਨੁੱਖ ਨੂੰ) ਵਡਿਆਈ ਬਖ਼ਸ਼ਦਾ ਹੈ ਉਸ ਦੇ ਹਿਰਦੇ ਵਿਚ ਆਪਣੀ ਸਿਫ਼ਤਿ-ਸਾਲਾਹ ਦੀ ਬਾਣੀ ਵਸਾਂਦਾ ਹੈ।4।GUJRI, THIRD MEHL:That humble being who eliminates his ego is at peace; he is blessed with an ever-stable intellect. That humble being is immaculately pure, who, as Gurmukh, understands the Lord, and focuses his consciousness on the Lord’s Feet. || 1 || O my unconscious mind, remain conscious of the Lord, and you shall obtain the fruits of your desires. By Guru’s Grace, you shall obtain the sublime elixir of the Lord; by continually drinking it in, you shall have eternal peace. || 1 || Pause || When one meets the True Guru, he becomes the philosopher’s stone, with the ability to transform others, inspiring them to worship the Lord. One who worships the Lord in adoration, obtains his rewards; instructing others, he reveals the Truth. || 2 || Without becoming the philosopher’s stone, he does not inspire others to worship the Lord; without instructing his own mind, how can he instruct others? The ignorant, blind man calls himself the guru, but to whom can he show the way? || 3 || O Nanak, without His Mercy, nothing can be obtained. One upon whom He casts His Glance of Grace, obtains Him. By Guru’s Grace, God bestows greatness, and projects the Word of His Shabad. || 4 || 5 || 7 || Brought to you by @ Gs jhampur ---------------------------------------------------------------------. ---------------------------------------------------------------------------------------Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://anchor.fm/gsjhampur/message

View Details

The daily Hukamnama sahib from Sri Darbar Sahib Amritsar including Punjabi and English translation audio  ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥ ਅਰਥ: ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾਹ ਰਹਿ ਗਏ)।੧।ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ)। ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ?।੧।ਰਹਾਉ।ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ) , ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ।੨।ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ) , (ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ?।੩।(ਹੇ ਪ੍ਰਭੂ!) ਮੈਂ ਆਪਣਾ ਤਨ ਤੇ ਮਨ ਅਰਪਣ ਕਰਦਾ ਹਾਂ, ਤੇਰੀ ਪੂਜਾ ਵਜੋਂ ਭੇਟ ਕਰਦਾ ਹਾਂ; (ਇਸੇ ਭੇਟਾ ਨਾਲ ਹੀ) ਸਤਿਗੁਰ ਦੀ ਮਿਹਰ ਦੀ ਬਰਕਤਿ ਨਾਲ ਤੈਨੂੰ ਮਾਇਆ-ਰਹਿਤ ਨੂੰ ਲੱਭ ਸਕਦਾ ਹਾਂ।੪।ਰਵਿਦਾਸ ਆਖਦਾ ਹੈ-(ਹੇ ਪ੍ਰਭੂ! ਜੇ ਸੁੱਚੇ ਦੁੱਧ, ਫੁੱਲ, ਧੂਪ, ਚੰਦਨ ਤੇ ਨੈਵੇਦ ਆਦਿਕ ਦੀ ਭੇਟਾ ਨਾਲ ਹੀ ਤੇਰੀ ਪੂਜਾ ਹੋ ਸਕਦੀ ਤਾਂ ਕਿਤੇ ਭੀ ਇਹ ਸ਼ੈਆਂ ਸੁੱਚੀਆਂ ਨਾਹ ਮਿਲਣ ਕਰ ਕੇ) ਮੈਥੋਂ ਤੇਰੀ ਪੂਜਾ ਤੇ ਤੇਰੀ ਭਗਤੀ ਹੋ ਹੀ ਨਾਹ ਸਕਦੀ, ਤਾਂ ਫਿਰ (ਹੇ ਪ੍ਰਭੂ!) ਮੇਰਾ ਕੀਹ ਹਾਲ ਹੁੰਦਾ?।੫।੧।ਭਾਵ: ਲੋਕ ਦੇਵੀ ਦੇਵਤਿਆਂ ਦੀਆਂ ਮੂਰਤੀਆਂ ਨੂੰ ਆਪਣੇ ਵੱਲੋਂ ਸੁੱਚੇ ਜਲ, ਫੁੱਲ ਤੇ ਦੁੱਧ ਆਦਿਕ ਨਾਲ ਪ੍ਰਸੰਨ ਕਰਨ ਦੇ ਜਤਨ ਕਰਦੇ ਹਨ; ਪਰ ਇਹ ਚੀਜ਼ਾਂ ਤਾਂ ਪਹਿਲਾਂ ਹੀ ਜੂਠੀਆਂ ਹੋ ਜਾਂਦੀਆਂ ਹਨ। ਪਰਮਾਤਮਾ ਅਜਿਹੀਆਂ ਚੀਜ਼ਾਂ ਦੀ ਭੇਟਾ ਨਾਲ ਖ਼ੁਸ਼ ਨਹੀਂ ਹੁੰਦਾ। ਉਹ ਤਾਂ ਤਨ ਮਨ ਦੀ ਭੇਟ ਮੰਗਦਾ ਹੈ।GUJRI, PADAS OF RAVI DAAS JEE, THIRD HOUSE:ONE UNIVERSAL CREATOR GOD. BY THE GRACE OF THE TRUE GURU:The calf has contaminated the milk in the breasts. The bumble bee has contaminated the flower, and the fish the water. || 1 || O mother, where shall I find any offering for the Lord’s worship? I cannot find any other flowers worthy of the incomparable Lord. || 1 || Pause || The snakes encircle the sandalwood trees. Poison and nectar dwell there together. || 2 || Even with incense, lamps, offerings of food and fragrant flowers, how are Your slaves to worship You? || 3 || I dedicate and offer my body and mind to You. By Guru’s Grace, I attain the immaculate Lord. || 4 || I cannot worship You, nor offer You flowers. Says Ravi Daas, what shall my condition be hereafter? || 5 || 1 ||-------Brought to you by @ Gs jhampur --Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://anchor.fm/gsjhampur/message

View Details

ਵਡਹੰਸੁ ਮਹਲਾ ੧ ਛੰਤ    ੴ ਸਤਿਗੁਰ ਪ੍ਰਸਾਦਿ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁ ਕਮਾਈਐ ॥ ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾ ਪਾਈਐ ॥ ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿ ਗਵਾਈਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਸੁਰਤਿ ਸਬਦੁ ਲਿਖਾਈਐ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥੧॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਮੇਰੈ ਮਨਿ ਭਾਇਆ ॥ ਨਾਮੁ ਮੀਠਾ ਮਨਹਿ ਲਾਗਾ ਦੂਖਿ ਡੇਰਾ ਢਾਹਿਆ ॥ ਸੂਖੁ ਮਨ ਮਹਿ ਆਇ ਵਸਿਆ ਜਾਮਿ ਤੈ ਫੁਰਮਾਇਆ ॥ ਨਦਰਿ ਤੁਧੁ ਅਰਦਾਸਿ ਮੇਰੀ ਜਿੰਨਿ ਆਪੁ ਉਪਾਇਆ ॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥੨॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥ ਮੰਦਾ ਕਿਸੈ ਨ ਆਖਿ ਝਗੜਾ ਪਾਵਣਾ ॥ ਨਹ ਪਾਇ ਝਗੜਾ ਸੁਆਮਿ ਸੇਤੀ ਆਪਿ ਆਪੁ ਵਞਾਵਣਾ ॥ ਜਿਸੁ ਨਾਲਿ ਸੰਗਤਿ ਕਰਿ ਸਰੀਕੀ ਜਾਇ ਕਿਆ ਰੂਆਵਣਾ ॥ ਜੋ ਦੇਇ ਸਹਣਾ ਮਨਹਿ ਕਹਣਾ ਆਖਿ ਨਾਹੀ ਵਾਵਣਾ ॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥੩॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥ ਕਉੜਾ ਕੋਇ ਨ ਮਾਗੈ ਮੀਠਾ ਸਭ ਮਾਗੈ ॥ ਸਭੁ ਕੋਇ ਮੀਠਾ ਮੰਗਿ ਦੇਖੈ ਖਸਮ ਭਾਵੈ ਸੋ ਕਰੇ ॥ ਕਿਛੁ ਪੁੰਨ ਦਾਨ ਅਨੇਕ ਕਰਣੀ ਨਾਮ ਤੁਲਿ ਨ ਸਮਸਰੇ ॥ ਨਾਨਕਾ ਜਿਨ ਨਾਮੁ ਮਿਲਿਆ ਕਰਮੁ ਹੋਆ ਧੁਰਿ ਕਦੇ ॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥੪॥੧॥ ਅਰਥ: ਸਰੀਰ ਨੂੰ (ਹਿਰਦੇ ਨੂੰ) ਮਾਇਆ ਦੇ ਮੋਹ ਵਿਚ ਗੰਦਾ ਕਰ ਕੇ (ਤੀਰਥ-) ਇਸ਼ਨਾਨ ਕਰਨ ਦਾ ਕੋਈ ਲਾਭ ਨਹੀਂ ਹੈ। ਉਹੀ ਮਨੁੱਖ ਨ੍ਹਾਤਾ ਹੋਇਆ (ਪਵਿਤ੍ਰ) ਹੈ ਤੇ ਉਹੀ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਹੈ ਜੋ ਸਦਾ-ਥਿਰ ਪ੍ਰਭੂ-ਨਾਮ ਸਿਮਰਨ ਦੀ ਕਮਾਈ ਕਰਦਾ ਹੈ। ਜਦੋਂ ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਜੀਵ ਸਦਾ-ਥਿਰ ਪ੍ਰਭੂ ਨਾਲ ਇਕ-ਮਿਕ ਹੋ ਜਾਂਦਾ ਹੈ ਤਦੋਂ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਮਿਲ ਪੈਂਦਾ ਹੈ। ਪਰ ਪ੍ਰਭੂ ਦੇ ਹੁਕਮ ਤੋਂ ਬਿਨਾ ਮਨੁੱਖ ਦੀ ਸੁਰਤਿ (ਕੂੜ ਵਿਚੋਂ ਨਿਕਲ ਕੇ) ਉੱਚੀ ਨਹੀਂ ਹੋ ਸਕਦੀ। ਨਿਰੀਆਂ ਜ਼ਬਾਨੀ (ਗਿਆਨ ਦੀਆਂ) ਗੱਲਾਂ ਕਰ ਕੇ ਸਗੋਂ ਆਪਣਾ ਆਤਮਕ ਜੀਵਨ ਹੋਰ ਖ਼ਰਾਬ ਕਰਦਾ ਹੈ। ਜਿਥੇ ਭੀ (ਭਾਵ, ਸਾਧ ਸੰਗਤਿ ਵਿਚ) ਜਾ ਕੇ ਬੈਠੀਏ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਆਪਣੀ ਸੁਰਤਿ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਪ੍ਰੋਣੀ ਚਾਹੀਦੀ ਹੈ। (ਨਹੀਂ ਤਾਂ) ਹਿਰਦੇ ਨੂੰ ਮਾਇਆ ਦੇ ਮੋਹ ਵਿਚ ਮੈਲਾ ਕਰ ਕੇ (ਤੀਰਥ-) ਇਸ਼ਨਾਨ ਦਾ ਕੀਹ ਲਾਭ?।੧।(ਪਰ ਇਹ ਸਿਫ਼ਤਿ-ਸਾਲਾਹ ਹੇ ਪ੍ਰਭੂ! ਤੇਰੀ ਆਪਣੀ ਬਖ਼ਸ਼ਸ਼ ਹੈ) ਮੈਂ ਤਦੋਂ ਹੀ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ ਜਦੋਂ ਤੂੰ ਆਪ ਪ੍ਰੇਰਨਾ ਕਰਦਾ ਹੈਂ।(ਪ੍ਰਭੂ ਦੀ ਮੇਹਰ ਨਾਲ ਹੀ) ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਮੇਰੇ ਮਨ ਵਿਚ ਪਿਆਰਾ ਲੱਗ ਸਕਦਾ ਹੈ। ਜਦੋਂ ਪ੍ਰਭੂ ਦਾ ਨਾਮ ਮਨ ਵਿਚ ਮਿੱਠਾ ਲੱਗਦਾ ਹੈ ਤਦੋਂ ਦੁੱਖ ਨੇ (ਉਸ ਮਨ ਵਿਚੋਂ) ਆਪਣਾ ਡੇਰਾ ਚੁੱਕ ਲਿਆ (ਸਮਝੋ) ।ਹੇ ਪ੍ਰਭੂ! ਜਦੋਂ ਤੂੰ ਹੁਕਮ ਕੀਤਾ ਤਦੋਂ ਆਤਮਕ ਆਨੰਦ ਮੇਰੇ ਮਨ ਵਿਚ ਆ ਵੱਸਦਾ ਹੈ। ਹੇ ਪ੍ਰਭੂ! ਜਿਸ ਤੈਂ ਨੇ ਆਪਣੇ ਆਪ ਨੂੰ ਆਪ ਹੀ (ਜਗਤ-ਰੂਪ ਵਿਚ) ਪਰਗਟ ਕੀਤਾ ਹੈ, ਜਦੋਂ ਤੂੰ ਮੈਨੂੰ ਪ੍ਰੇਰਨਾ ਕਰਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਮੇਰੀ ਤਾਂ ਤੇਰੇ ਦਰ ਤੇ ਅਰਜ਼ੋਈ ਹੀ ਹੁੰਦੀ ਹੈ, ਮੇਹਰ ਦੀ ਨਜ਼ਰ ਤੂੰ ਆਪ ਕਰਦਾ ਹੈਂ।੨।ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਖਸਮ-ਪ੍ਰਭੂ ਹਰੇਕ ਜੀਵ ਨੂੰ ਮਨੁੱਖਾ ਜਨਮ ਦੀ ਵਾਰੀ ਦੇਂਦਾ ਹੈ (ਪਿਛਲੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੀ ਕਿਸੇ ਨੂੰ ਚੰਗਾ ਤੇ ਕਿਸੇ ਨੂੰ ਮੰਦਾ ਬਣਾਂਦਾ ਹੈ, ਇਸ ਵਾਸਤੇ) ਕਿਸੇ ਮਨੁੱਖ ਨੂੰ ਭੈੜਾ ਆਖ ਆਖ ਕੇ ਕੋਈ ਝਗੜਾ ਖੜਾ ਨਹੀਂ ਕਰਨਾ ਚਾਹੀਦਾ (ਭੈੜਾ ਮਨੁੱਖ ਪ੍ਰਭੂ ਦੀ ਰਜ਼ਾ ਵਿਚ ਹੀ ਭੈੜਾ ਬਣਿਆ ਹੈ। ਭੈੜੇ ਨੂੰ ਨਿੰਦਿਆਂ ਪ੍ਰਭੂ ਨਾਲ ਝਗੜਾ ਹੈ। (ਸੋ, ਹੇ ਭਾਈ!) ਮਾਲਕ-ਪ੍ਰਭੂ ਨਾਲ ਝਗੜਾ ਨਹੀਂ ਪਾਣਾ ਚਾਹੀਦਾ, ਇਸ ਤਰ੍ਹਾਂ ਤਾਂ ਆਪਣੇ ਆਪ ਨੂੰ ਆਪ ਹੀ ਤਬਾਹ ਕਰ ਲਈਦਾ ਹੈ।ਜਿਸ ਮਾਲਕ ਦੇ ਆਸਰੇ ਸਦਾ ਜੀਊਣਾ ਹੈ, ਉਸੇ ਨਾਲ ਹੀ ਬਰਾਬਰੀ ਕਰ ਕੇ (ਜੇ ਦੁੱਖ ਪ੍ਰਾਪਤ ਹੋਇਆ ਤਾਂ ਫਿਰ ਉਸੇ ਪਾਸ) ਜਾ ਕੇ ਪੁਕਾਰ ਕਰਨ ਦਾ ਕੋਈ ਲਾਭ ਨਹੀਂ ਹੋ ਸਕਦਾ। ਪਰਮਾਤਮਾ ਜੋ (ਸੁਖ ਦੁਖ) ਦੇਂਦਾ ਹੈ ਉਹ (ਖਿੜੇ-ਮੱਥੇ) ਸਹਾਰਨਾ ਚਾਹੀਦਾ ਹੈ, ਗਿਲਾ-ਗੁਜ਼ਾਰੀ ਨਹੀਂ ਕਰਨੀ ਚਾਹੀਦੀ, ਗਿਲਾ ਗੁਜ਼ਾਰੀ ਕਰ ਕੇ ਵਿਅਰਥ ਬੋਲ-ਬੁਲਾਰਾ ਨਹੀਂ ਕਰਨਾ ਚਾਹੀਦਾ। (ਅਸਲ ਗੱਲ ਇਹ ਹੈ ਕਿ) ਸਾਡੇ ਕੀਤੇ ਕਰਮਾਂ ਅਨੁਸਾਰ ਖਸਮ-ਪ੍ਰਭੂ ਸਾਨੂੰ ਮਨੁੱਖਾ ਜਨਮ ਦੀ ਵਾਰੀ ਦੇਂਦਾ ਹੈ।੩।ਸਾਰੀ ਸ੍ਰਿਸ਼ਟੀ ਪਰਮਾਤਮਾ ਨੇ ਆਪ ਪੈਦਾ ਕੀਤੀ ਹੈ, ਆਪ ਹੀ ਹਰੇਕ ਜੀਵ ਉਤੇ ਮੇਹਰ ਦੀ ਨਿਗਾਹ ਕਰਦਾ ਹੈ। (ਉਸ ਦੇ ਦਰ ਤੋਂ ਸਭ ਜੀਵ ਦਾਤਾਂ ਮੰਗਦੇ ਹਨ) ਕੌੜੀ ਚੀਜ਼ ਭੀ ਨਹੀਂ ਮੰਗਦਾ, ਹਰੇਕ ਜੀਵ ਮਿੱਠੀਆਂ ਸੁਖਦਾਈ ਚੀਜ਼ਾਂ ਹੀ ਮੰਗਦਾ ਹੈ। ਹਰੇਕ ਜੀਵ ਮਿੱਠੇ ਪਦਾਰਥਾਂ ਦੀ ਮੰਗ ਹੀ ਮੰਗਦਾ ਹੈ, ਪਰ ਖਸਮ-ਪ੍ਰਭੂ ਉਹੀ ਕੁਝ ਕਰਦਾ ਹੈ ਜੋ ਉਸ ਨੂੰ ਚੰਗਾ ਜਾਪਦਾ ਹੈ।ਜੀਵ (ਦੁਨੀਆ ਦੇ ਮਿੱਠੇ ਪਦਾਰਥਾਂ ਦੀ ਖ਼ਾਤਰ) ਦਾਨ-ਪੁੰਨ ਕਰਦੇ ਹਨ, ਇਹੋ ਜਿਹੇ ਹੋਰ ਭੀ ਅਨੇਕਾਂ ਧਾਰਮਿਕ ਕੰਮ ਕਰਦੇ ਹਨ, ਪਰ ਪਰਮਾਤਮਾ ਦੇ ਨਾਮ ਦੇ ਬਰਾਬਰ ਹੋਰ ਕੋਈ ਉੱਦਮ ਨਹੀਂ ਹੈ। ਹੇ ਨਾਨਕ! ਜਿਨ੍ਹਾਂ ਬੰਦਿਆਂ ਉਤੇ ਧੁਰੋਂ ਪਰਮਾਤਮਾ ਵਲੋਂ ਕਦੇ ਬਖ਼ਸ਼ਸ਼ ਹੁੰਦੀ ਹੈ ਉਹਨਾਂ ਨੂੰ ਨਾਮ ਦੀ ਦਾਤਿ ਮਿਲਦੀ ਹੈ।ਇਹ ਸਾਰਾ ਜਗਤ ਪ੍ਰਭੂ ਨੇ ਆਪ ਹੀ ਪੈਦਾ ਕੀਤਾ ਹੈ ਤੇ ਆਪ ਹੀ ਸਭ ਉਤੇ ਮੇਹਰ ਦੀ ਨਜ਼ਰ ਕਰਦਾ ਹੈ।੪।੧।WADAHANS, FIRST MEHL, CHHANT:ONE UNIVERSAL CREATOR GOD. BY THE GRACE OF THE TRUE GURU:Why bother to wash the body which is polluted by falsehood? One’s cleansing bath is only approved, if one practices Truth. When there is Truth deep within, then one becomes True, and obtains the True Lord. Without pre-ordained destiny, awareness is not attained; talking and babbling, one’s life is wasted away. Wh--- Send in a voice message: https://anchor.fm/gsjhampur/message

View Details

The daily Hukamnama Sahib from Sri Darbar Sahib Amritsar including Translation in Punjabi and English audioਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।RAAG DHANAASAREE, THIRD MEHL, FOURTH HOUSE:ONE UNIVERSAL CREATOR GOD. BY THE GRACE OF THE TRUE GURU:I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||Brought to you by @ Gs jhampur ------------------------------------------------------------Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»--- Send in a voice message: https://anchor.fm/gsjhampur/message

View Details

ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥ ਅਰਥ: ਹੇ ਮੇਰੇ ਮਨ! ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ। ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ। ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ।ਰਹਾਉ। (ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ।੧। (ਹੇ ਭਾਈ!) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ। ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ। (ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂ, ਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ।੨। (ਹੇ ਭਾਈ!) ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭ? ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ।੩। (ਹੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ। ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ। ਹੇ ਦਾਸ ਨਾਨਕ! ਪ੍ਰਭੂ-ਦਰ ਤੇ ਅਰਦਾਸ ਕਰ ਕੇ ਆਖ-) ਹੇ ਹਰੀ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ।੪।੯।  SORAT’H, FIRST MEHL:  The treasure of the Name, for which you have come into the world — that Ambrosial Nectar is with the Guru. Renounce costumes, disguises and clever tricks; this fruit is not obtained by duplicity. || 1 || O my mind, remain steady, and do not wander away. By searching around on the outside, you shall only suffer great pain; the Ambrosial Nectar is found within the home of your own being. || Pause || Renounce corruption, and seek virtue; committing sins, you shall only come to regret and repent. You do not know the difference between good and evil; again and again, you sink into the mud. || 2 || Within you is the great filth of greed and falsehood; why do you bother to wash your body on the outside? Chant the Immaculate Naam, the Name of the Lord always, under Guru’s Instruction; only then will your innermost being be emancipated. || 3 || Let greed and slander be far away from you, and renounce falsehood; through the True Word of the Guru’s Shabad, you shall obtain the true fruit. As it pleases You, You preserve me, Dear Lord; servant Nanak sings the Praises of Your Shabad. || 4 || 9 || --- Send in a voice message: https://anchor.fm/gsjhampur/message

View Details

ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ਅਰਥ: ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ।ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧।ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ।੨।ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ।੩।ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ) । ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।੪।ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ) । ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ।੫।ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ।ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ।੬।ਹੇ ਭਾਈ! ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹ--- Send in a voice message: https://anchor.fm/gsjhampur/message

View Details

ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥ ਅਰਥ: ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ।(ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧।ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ।੨।ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ। ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ।੩।ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ। ਹੇ ਨਾਨਕ! ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ।੪।੫।੧੬।Sorath 5th MahalMeaning: God's devotee likes this car. (The devotee of God) by seeing the limbs, and by serving the Guru, remains happy in the praise of God.(O brother! Just as) a king is engrossed in the affairs of the state, just as a man hungry for honor is engrossed in things that increase his dignity, just as a greedy man is engrossed in food that increases greed, so a man who has insight into spiritual life. He is intoxicated in the love-color of the Lord. 1. Hey brother! A drug lover clings to drugs, the landowners love the land, a child clings to milk. Similarly, saints love God. 2.Hey brother! A learned man is happy in learning, the eyes enjoy seeing (material). Hey brother! As the tongue delights in the taste (of delicacies), so the devotees of the Lord sing the praises of the Lord. 3. Hey brother! The Lord, the Lord of all bodies, fulfills the desires of any living being. O Nanak! The person who thirsts for God's vision, God who knows the heart comes to that person. 4.5.16.--- Send in a voice message: https://anchor.fm/gsjhampur/message

View Details

The daily Hukamnama sahib from Sri Darbar Sahib Amritsar including Punjabi and English translation audio ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।SORAT’H, FIFTH MEHL:He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||-------Brought to you by @ Gs jhampur --Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://anchor.fm/gsjhampur/message

View Details

ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧।ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ।ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨।ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩।(ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪।ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫।ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।SOOHEE, FIRST MEHL, SIXTH HOUSE:ONE UNIVERSAL CREATOR GOD. BY THE GRACE OF THE TRUE GURU:Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||--- Send in a voice message: https://anchor.fm/gsjhampur/message

View Details

ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨। (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩।ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ 'ਹਾਇ ਹਾਇ' ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਗ੍ਰਸੀ --- Send in a voice message: https://anchor.fm/gsjhampur/message

View Details

The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥  ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥  ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧। ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646} ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨। ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥  ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥  ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।  SHALOK, THIRD MEHL:  O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||--- Send in a voice message: https://anchor.fm/gsjhampur/message

View Details

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧।ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩।ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।SORAT’H, THIRD MEHL:Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru’s Shabad, my mind is enlightened. || 1 || Dear Lord, You Yourself bestow understanding. Dear Lord, I am forever a sacrifice to You; I am dedicated and devoted to Your Name. || Pause || I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated. Through the Shabad, my mind and body have been purified, and the Lord has come to dwell within my mind. The Guru is the Giver of the Shabad; my mind is imbued with it, and I remain absorbed in the Lord. || 2 || Those who do not know the Shabad are blind and deaf; why did they even bother to come into the world? They do not obtain the subtle essence of the Lord’s elixir; they waste away their lives, and are reincarnated over and over again. The blind, idiotic, self-willed manmukhs are like maggots in manure, and in manure they rot away. || 3 || The Lord Himself creates us, watches over us, and places us on the Path, O Siblings of Destiny; there is no one other than Him. No one can erase that which is pre-ordained, O Siblings of Destiny; whatever the Creator wills, comes to pass. O Nanak, the Naam, the Name of the Lord, abides deep within the mind; O Siblings of Destiny, there is no other at all. || 4 || 4 ||--- Send in a voice message: https://anchor.fm/gsjhampur/message

View Details

ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀ ਨਿਵਾਜਿ ॥ ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥ ਸੋ ਪ੍ਰਭੁ ਤਜਿ ਮੂੜੇ ਕਤ ਜਾਇ ॥੧॥ ਪਾਰਬ੍ਰਹਮ ਕੀ ਲਾਗਉ ਸੇਵ ॥ ਗੁਰ ਤੇ ਸੁਝੈ ਨਿਰੰਜਨ ਦੇਵ ॥੧॥ ਰਹਾਉ ॥ਜਿਨਿ ਕੀਏ ਰੰਗ ਅਨਿਕ ਪਰਕਾਰ ॥ ਓਪਤਿ ਪਰਲਉ ਨਿਮਖ ਮਝਾਰ ॥ ਜਾ ਕੀ ਗਤਿ ਮਿਤਿ ਕਹੀ ਨ ਜਾਇ ॥ ਸੋ ਪ੍ਰਭੁ ਮਨ ਮੇਰੇ ਸਦਾ ਧਿਆਇ ॥੨॥ ਆਇ ਨ ਜਾਵੈ ਨਿਹਚਲੁ ਧਨੀ ॥ ਬੇਅੰਤ ਗੁਨਾ ਤਾ ਕੇ ਕੇਤਕ ਗਨੀ ॥ ਲਾਲ ਨਾਮ ਜਾ ਕੈ ਭਰੇ ਭੰਡਾਰ ॥ ਸਗਲ ਘਟਾ ਦੇਵੈ ਆਧਾਰ ॥੩॥ ਸਤਿ ਪੁਰਖੁ ਜਾ ਕੋ ਹੈ ਨਾਉ ॥ ਮਿਟਹਿ ਕੋਟਿ ਅਘ ਨਿਮਖ ਜਸੁ ਗਾਉ ॥ ਬਾਲ ਸਖਾਈ ਭਗਤਨ ਕੋ ਮੀਤ ॥ ਪ੍ਰਾਨ ਅਧਾਰ ਨਾਨਕ ਹਿਤ ਚੀਤ ॥੪॥੧॥੩॥ ਹੇ ਭਾਈ! ਮੈਂ ਤਾਂ ਪਰਮਾਤਮਾ ਦੀ ਭਗਤੀ ਵਿਚ ਲੱਗਣਾ ਚਾਹੁੰਦਾ ਹਾਂ। ਗੁਰੂ ਪਾਸੋਂ ਹੀ ਉਸ ਪ੍ਰਕਾਸ਼-ਰੂਪ ਮਾਇਆ-ਰਹਿਤ ਪ੍ਰਭੂ ਦੀ ਭਗਤੀ ਦੀ ਸੂਝ ਪੈ ਸਕਦੀ ਹੈ।੧।ਰਹਾਉ।ਹੇ ਮੂਰਖ! ਜਿਸ ਪ੍ਰਭੂ ਨੇ (ਤੈਨੂੰ) ਪੈਦਾ ਕਰਕੇ ਤੈਨੂੰ ਜਿੰਦ ਦਿੱਤੀ ਤੈਨੂੰ ਪ੍ਰਾਣ ਦਿੱਤੇ, ਜਿਸ ਪ੍ਰਭੂ ਨੇ ਮੇਹਰ ਕਰ ਕੇ ਸਰੀਰ ਵਿਚ (ਆਪਣੀ) ਜੋਤਿ ਰੱਖ ਦਿੱਤੀ ਹੈ, ਵਰਤਣ ਵਾਸਤੇ ਤੈਨੂੰ ਹਰੇਕ ਚੀਜ਼ ਦਿੱਤੀ ਹੈ, ਅਤੇ ਅਨੇਕਾਂ ਕਿਸਮਾਂ ਦੇ ਭੋਜਨ ਤੈਨੂੰ ਖਵਾਂਦਾ ਹੈ, ਉਸ ਪ੍ਰਭੂ ਨੂੰ ਵਿਸਾਰ ਕੇ (ਤੇਰਾ ਮਨ) ਹੋਰ ਕਿੱਥੇ ਭਟਕਦਾ ਰਹਿੰਦਾ ਹੈ?।੧।ਹੇ ਮੇਰੇ ਮਨ! ਸਦਾ ਉਸ ਪ੍ਰਭੂ ਦਾ ਧਿਆਨ ਧਰਿਆ ਕਰ, ਜਿਸ ਨੇ (ਜਗਤ ਵਿਚ) ਅਨੇਕਾਂ ਕਿਸਮਾਂ ਦੇ ਰੰਗ (-ਰੂਪ) ਪੈਦਾ ਕੀਤੇ ਹੋਏ ਹਨ, ਜੇਹੜਾ ਆਪਣੀ ਪੈਦਾ ਕੀਤੀ ਰਚਨਾ ਨੂੰ ਅੱਖ ਦੇ ਫੋਰ ਵਿਚ ਨਾਸ ਕਰ ਸਕਦਾ ਹੈ, ਅਤੇ ਜਿਸ ਦੀ ਬਾਬਤ ਇਹ ਨਹੀਂ ਕਿਹਾ ਜਾ ਸਕਦਾ ਕਿ ਉਹ ਕਿਹੋ ਜਿਹਾ ਹੈ ਅਤੇ ਕੇਡਾ ਵੱਡਾ ਹੈ।੨।ਹੇ ਮਨ! ਉਹ ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਹ ਨਾਹ ਜੰਮਦਾ ਹੈ ਨਾਹ ਮਰਦਾ ਹੈ। ਮੈਂ ਉਸ ਦੇ ਕਿਤਨੇ ਕੁ ਗੁਣ ਗਿਣਾਂ? ਉਹ ਬੇਅੰਤ ਗੁਣਾਂ ਦਾ ਮਾਲਕ ਹੈ। ਉਸ ਦੇ ਘਰ ਵਿਚ ਉਸ ਦੇ ਗੁਣਾਂ-ਰੂਪ ਲਾਲਾਂ ਦੇ ਖ਼ਜ਼ਾਨੇ ਭਰੇ ਪਏ ਹਨ। ਉਹ ਪ੍ਰਭੂ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ।੩।ਹੇ ਮਨ! ਜਿਸ ਪ੍ਰਭੂ ਦਾ ਨਾਮ (ਹੀ ਦੱਸਦਾ ਹੈ ਕਿ ਉਹ) ਸਦਾ ਕਾਇਮ ਰਹਿਣ ਵਾਲਾ ਹੈ ਅਤੇ ਸਰਬ-ਵਿਆਪਕ ਹੈ, ਉਸ ਦਾ ਜਸ ਹਰ ਵੇਲੇ ਗਾਇਆ ਕਰ, (ਉਸ ਦੀ ਸਿਫ਼ਤਿ-ਸਾਲਾਹ ਦੀ ਬਰਕਤ ਨਾਲ) ਕ੍ਰੋੜਾਂ ਪਾਪ ਮਿਟ ਜਾਂਦੇ ਹਨ। ਹੇ ਨਾਨਕ! ਆਪਣੇ ਚਿੱਤ ਵਿਚ ਉਸ ਪ੍ਰਭੂ ਦਾ ਪਿਆਰ ਪੈਦਾ ਕਰ, ਉਹ (ਹਰੇਕ ਜੀਵ ਦਾ) ਮੁੱਢ ਦਾ ਸਾਥੀ ਹੈ, ਭਗਤਾਂ ਦਾ ਮਿੱਤਰ ਹੈ ਅਤੇ (ਹਰੇਕ ਦੀ) ਜਿੰਦ ਦਾ ਆਸਰਾ ਹੈ।੪।੧।੩।RAAG GOND, FIFTH MEHL, CHAU-PADAS, SECOND HOUSE:ONE UNIVERSAL CREATOR GOD. BY THE GRACE OF THE TRUE GURU:He fashioned the soul and the breath of life, and infused His Light into the dust; He exalted you and gave you everything to use, and food to eat and enjoy — how can you forsake that God, you fool! Where else will you go? || 1 || Commit yourself to the service of the Transcendent Lord. Through the Guru, one understands the Immaculate, Divine Lord. || 1 || Pause || He created plays and dramas of all sorts; He creates and destroys in an instant; His state and condition cannot be described. Meditate forever on that God, O my mind. || 2 || The unchanging Lord does not come or go. His Glorious Virtues are infinite; how many of them can I count? His treasure is overflowing with the rubies of the Name. He gives Support to all hearts. || 3 || The Name is the True Primal Being; millions of sins are washed away in an instant, singing His Praises. The Lord God is your best friend, your playmate from earliest childhood. He is the Support of the breath of life; O Nanak, He is love, He is consciousness. || 4 ||--- Send in a voice message: https://anchor.fm/gsjhampur/message

View Details

ਰਾਮਕਲੀ ਮਹਲਾ ੫ ॥ ਨਾ ਤਨੁ ਤੇਰਾ ਨਾ ਮਨੁ ਤੋਹਿ ॥ ਮਾਇਆ ਮੋਹਿ ਬਿਆਪਿਆ ਧੋਹਿ ॥ ਕੁਦਮ ਕਰੈ ਗਾਡਰ ਜਿਉ ਛੇਲ ॥ ਅਚਿੰਤੁ ਜਾਲੁ ਕਾਲੁ ਚਕ੍ਰੁ ਪੇਲ ॥੧॥ ਹਰਿ ਚਰਨ ਕਮਲ ਸਰਨਾਇ ਮਨਾ ॥ ਰਾਮ ਨਾਮੁ ਜਪਿ ਸੰਗਿ ਸਹਾਈ ਗੁਰਮੁਖਿ ਪਾਵਹਿ ਸਾਚੁ ਧਨਾ ॥੧॥ ਰਹਾਉ ॥ ਊਨੇ ਕਾਜ ਨ ਹੋਵਤ ਪੂਰੇ ॥ ਕਾਮਿ ਕ੍ਰੋਧਿ ਮਦਿ ਸਦ ਹੀ ਝੂਰੇ ॥ ਕਰੈ ਬਿਕਾਰ ਜੀਅਰੇ ਕੈ ਤਾਈ ॥ ਗਾਫਲ ਸੰਗਿ ਨ ਤਸੂਆ ਜਾਈ ॥੨॥ ਧਰਤ ਧੋਹ ਅਨਿਕ ਛਲ ਜਾਨੈ ॥ ਕਉਡੀ ਕਉਡੀ ਕਉ ਖਾਕੁ ਸਿਰਿ ਛਾਨੈ ॥ ਜਿਨਿ ਦੀਆ ਤਿਸੈ ਨ ਚੇਤੈ ਮੂਲਿ ॥ ਮਿਥਿਆ ਲੋਭੁ ਨ ਉਤਰੈ ਸੂਲੁ ॥੩॥ ਪਾਰਬ੍ਰਹਮ ਜਬ ਭਏ ਦਇਆਲ ॥ ਇਹੁ ਮਨੁ ਹੋਆ ਸਾਧ ਰਵਾਲ ॥ ਹਸਤ ਕਮਲ ਲੜਿ ਲੀਨੋ ਲਾਇ ॥ ਨਾਨਕ ਸਾਚੈ ਸਾਚਿ ਸਮਾਇ ॥੪॥੪੧॥੫੨॥ਅਰਥ: ਹੇ (ਮੇਰੇ) ਮਨ! ਪ੍ਰਭੂ ਦੇ ਸੋਹਣੇ ਚਰਨਾਂ ਦੀ ਸਰਨ ਪਿਆ ਰਹੁ। ਪਰਮਾਤਮਾ ਦਾ ਨਾਮ ਜਪਦਾ ਰਿਹਾ ਕਰ, ਇਹੀ ਤੇਰੇ ਨਾਲ ਅਸਲ ਮਦਦਗਾਰ ਹੈ। ਪਰ ਇਹ ਸਦਾ ਕਾਇਮ ਰਹਿਣ ਵਾਲਾ ਨਾਮ-ਧਨ ਤੂੰ ਗੁਰੂ ਦੀ ਸਰਨ ਪੈ ਕੇ ਲੱਭ ਸਕੇਂਗਾ।੧।ਰਹਾਉ।(ਹੇ ਭਾਈ! ਇਸ ਸਰੀਰ ਦੀ ਖ਼ਾਤਰ) ਤੂੰ ਮਾਇਆ ਦੇ ਮੋਹ ਵਿਚ ਦੀ ਠੱਗੀ ਵਿਚ ਫਸਿਆ ਰਹਿੰਦਾ ਹੈਂ, ਨਾਹ ਉਹ ਸਰੀਰ ਤੇਰਾ ਹੈ, ਤੇ, ਨਾਹ ਹੀ (ਉਸ ਸਰੀਰ ਵਿਚ ਵੱਸਦਾ) ਮਨ ਤੇਰਾ ਹੈ। (ਵੇਖ!) ਜਿਵੇਂ ਭੇਡ ਦਾ ਬੱਚਾ ਭੇਡ ਨਾਲ ਕਲੋਲ ਕਰਦਾ ਹੈ (ਉਸ ਵਿਚਾਰੇ ਉਤੇ) ਅਚਨਚੇਤ (ਮੌਤ ਦਾ) ਜਾਲ ਆ ਪੈਂਦਾ ਹੈ, (ਉਸ ਉਤੇ) ਮੌਤ ਅਪਣਾ ਚੱਕਰ ਚਲਾ ਦੇਂਦੀ ਹੈ (ਇਹੀ ਹਾਲ ਹਰੇਕ ਜੀਵ ਦਾ ਹੁੰਦਾ ਹੈ) ।੧।ਜੀਵ ਦੇ ਇਹ ਕਦੇ ਨਾਹ ਮੁੱਕ ਸਕਣ ਵਾਲੇ ਕੰਮ ਕਦੇ ਸਿਰੇ ਨਹੀਂ ਚੜ੍ਹਦੇ; ਕਾਮ-ਵਾਸਨਾ ਵਿਚ, ਕ੍ਰੋਧ ਵਿਚ, ਮਾਇਆ ਦੇ ਨਸ਼ੇ ਵਿਚ ਜੀਵ ਸਦਾ ਹੀ ਗਿਲੇ-ਗੁਜ਼ਾਰੀਆਂ ਕਰਦਾ ਰਹਿੰਦਾ ਹੈ। ਆਪਣੀ ਇਸ ਜਿੰਦ (ਨੂੰ ਸੁਖ ਦੇਣ) ਦੀ ਖ਼ਾਤਰ ਜੀਵ ਵਿਕਾਰ ਕਰਦਾ ਰਹਿੰਦਾ ਹੈ, ਪਰ (ਰੱਬ ਦੀ ਯਾਦ ਵਲੋਂ) ਅਵੇਸਲੇ ਹੋ ਚੁਕੇ ਜੀਵ ਦੇ ਨਾਲ (ਦੁਨੀਆ ਦੇ ਪਦਾਰਥਾਂ ਵਿਚੋਂ) ਰਤਾ ਭੀ ਨਹੀਂ ਜਾਂਦਾ।੨।ਮੂਰਖ ਜੀਵ ਅਨੇਕਾਂ ਠੱਗੀਆਂ ਕਰਦਾ ਹੈ, ਅਨੇਕਾਂ ਫ਼ਰੇਬ ਕਰਨੇ ਜਾਣਦਾ ਹੈ। ਕੌਡੀ ਕੌਡੀ ਕਮਾਣ ਦੀ ਖ਼ਾਤਰ ਆਪਣੇ ਸਿਰ ਉਤੇ (ਦਗ਼ੇ-ਫ਼ਰੇਬ ਦੇ ਕਾਰਨ ਬਦਨਾਮੀ ਦੀ) ਸੁਆਹ ਪਾਂਦਾ ਫਿਰਦਾ ਹੈ। ਜਿਸ (ਪ੍ਰਭੂ) ਨੇ (ਇਸ ਨੂੰ ਇਹ ਸਭ ਕੁਝ) ਦਿੱਤਾ ਹੈ ਉਸ ਨੂੰ ਇਹ ਬਿਲਕੁਲ ਯਾਦ ਨਹੀਂ ਕਰਦਾ। (ਇਸ ਦੇ ਅੰਦਰ) ਨਾਸਵੰਤ ਪਦਾਰਥਾਂ ਦਾ ਲੋਭ ਟਿਕਿਆ ਰਹਿੰਦਾ ਹੈ (ਇਹਨਾਂ ਦੀ) ਚੋਭ (ਇਸ ਦੇ ਅੰਦਰੋਂ) ਕਦੇ ਨਹੀਂ ਦੂਰ ਹੁੰਦੀ।੩।ਹੇ ਨਾਨਕ! ਪਰਮਾਤਮਾ ਜਦੋਂ ਕਿਸੇ ਜੀਵ ਉਤੇ ਦਇਆਵਾਨ ਹੁੰਦਾ ਹੈ, ਉਸ ਜੀਵ ਦਾ ਇਹ ਮਨ ਗੁਰੂ ਦੇ ਚਰਨਾਂ ਦੀ ਧੂੜ ਬਣਦਾ ਹੈ। ਗੁਰੂ ਉਸ ਨੂੰ ਆਪਣੇ ਸੋਹਣੇ ਹੱਥਾਂ ਨਾਲ ਆਪਣੇ ਪੱਲੇ ਲਾ ਲੈਂਦਾ ਹੈ, ਤੇ, (ਉਹ ਭਾਗਾਂ ਵਾਲਾ) ਸਦਾ ਹੀ ਸਦਾ-ਥਿਰ ਪ੍ਰਭੂ ਵਿਚ ਲੀਨ ਹੋਇਆ ਰਹਿੰਦਾ ਹੈ।੪।੪੧।੫੨।RAAMKALEE, FIFTH MEHL:Neither your body nor your mind belong to you. Attached to Maya, you are entangled in fraud. You play like a baby lamb. But suddenly, Death will catch you in its noose. || 1 || Seek the Sanctuary of the Lord’s lotus feet, O my mind. Chant the Name of the Lord, which will be your help and support. As Gurmukh, you shall obtain the true wealth. || 1 || Pause || Your unfinished worldly affairs will never be resolved. You shall always regret your sexual desire, anger and pride. You act in corruption in order to survive, but not even an iota will go along with you, you ignorant fool! || 2 || You practice deception, and you know many tricks; for the sake of mere shells, you throw dust upon your head. You never even think of the One who gave you life. The pain of false greed never leaves you. || 3 || When the Supreme Lord God becomes merciful, this mind becomes the dust of the feet of the Holy. With His lotus hands, He has attached us to the hem of His robe. Nanak merges in the Truest of the True. || 4 || 41 || 52 |--- Send in a voice message: https://anchor.fm/gsjhampur/message

View Details

ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ ॥ ਸੰਤ ਸਹਾਈ ਰਾਮ ਕੇ ਕਰਿ ਕਿਰਪਾ ਦੀਆ ਮਿਲਾਇ ॥ ਸੇਜ ਸੁਹਾਵੀ ਸਰਬ ਸੁਖ ਹੁਣਿ ਦੁਖਾ ਨਾਹੀ ਜਾਇ ॥ ਇਛ ਪੁਨੀ ਵਡਭਾਗਣੀ ਵਰੁ ਪਾਇਆ ਹਰਿ ਰਾਇ ॥ ਮਿਲਿ ਸਹੀਆ ਮੰਗਲੁ ਗਾਵਹੀ ਗੀਤ ਗੋਵਿੰਦ ਅਲਾਇ ॥ ਹਰਿ ਜੇਹਾ ਅਵਰੁ ਨ ਦਿਸਈ ਕੋਈ ਦੂਜਾ ਲਵੈ ਨ ਲਾਇ ॥ ਹਲਤੁ ਪਲਤੁ ਸਵਾਰਿਓਨੁ ਨਿਹਚਲ ਦਿਤੀਅਨੁ ਜਾਇ ॥ ਸੰਸਾਰ ਸਾਗਰ ਤੇ ਰਖਿਅਨੁ ਬਹੁੜਿ ਨ ਜਨਮੈ ਧਾਇ ॥ ਜਿਹਵਾ ਏਕ ਅਨੇਕ ਗੁਣ ਤਰੇ ਨਾਨਕ ਚਰਣੀ ਪਾਇ ॥ ਫਲਗੁਣਿ ਨਿਤ ਸਲਾਹੀਐ ਜਿਸ ਨੋ ਤਿਲੁ ਨ ਤਮਾਇ ॥੧੩॥ਅਰਥ: (ਸਿਆਲੀ ਰੁੱਤ ਦੀ ਕਰੜੀ ਸਰਦੀ ਪਿੱਛੋਂ ਬਹਾਰ ਫਿਰਨ ਤੇ ਫੱਗਣ ਦੇ ਮਹੀਨੇ ਵਿਚ ਲੋਕ ਹੋਲੀਆਂ ਦੇ ਰੰਗ-ਤਮਾਸ਼ਿਆਂ ਦੀ ਰਾਹੀਂ ਖ਼ੁਸ਼ੀਆਂ ਮਨਾਂਦੇ ਹਨ, ਪਰ) ਫੱਗਣ ਵਿਚ (ਉਹਨਾਂ ਜੀਵ-ਇਸਤ੍ਰੀਆਂ ਦੇ ਅੰਦਰ) ਆਤਮਕ ਆਨੰਦ ਪੈਦਾ ਹੁੰਦਾ ਹੈ, ਜਿਨ੍ਹਾਂ ਦੇ ਹਿਰਦੇ ਵਿਚ ਸੱਜਣ-ਹਰੀ ਪਰਤੱਖ ਆ ਵੱਸਦਾ ਹੈ, ਪਰਮਾਤਮਾ ਨਾਲ ਮਿਲਣ ਵਿਚ ਸਹਾਇਤਾ ਕਰਨ ਵਾਲੇ ਸੰਤ ਜਨ ਮਿਹਰ ਕਰ ਕੇ ਉਹਨਾਂ ਨੂੰ ਪ੍ਰਭੂ ਨਾਲ ਜੋੜ ਦੇਂਦੇ ਹਨ, ਉਹਨਾਂ ਦੀ ਹਿਰਦਾ-ਸੇਜ ਸੁੰਦਰ ਬਣ ਜਾਂਦੀ ਹੈ, ਉਹਨਾਂ ਨੂੰ ਸਾਰੇ ਹੀ ਸੁੱਖ ਪ੍ਰਾਪਤ ਹੋ ਜਾਂਦੇ ਹਨ, ਫਿਰ ਦੁੱਖਾਂ ਲਈ (ਉਹਨਾਂ ਦੇ ਹਿਰਦੇ ਵਿਚ) ਕਿਤੇ ਰਤਾ ਥਾਂ ਨਹੀਂ ਰਹਿ ਜਾਂਦੀ। ਉਹਨਾਂ ਵਡ-ਭਾਗਣ ਜੀਵ-ਇਸਤ੍ਰੀਆਂ ਦੀ ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ, ਉਹਨਾਂ ਨੂੰ ਹਰੀ-ਪ੍ਰਭੂ ਖਸਮ ਮਿਲ ਪੈਂਦਾ ਹੈ, ਉਹ ਸਤ-ਸੰਗੀ ਸਹੇਲੀਆਂ ਨਾਲ ਰਲ ਕੇ ਗੋਵਿੰਦ ਦੀ ਸਿਫ਼ਤਿ-ਸਾਲਾਹ ਦੇ ਗੀਤ ਅਲਾਪ ਕੇ ਆਤਮਕ ਆਨੰਦ ਪੈਦਾ ਕਰਨ ਵਾਲੀ ਗੁਰਬਾਣੀ ਗਾਂਦੀਆਂ ਹਨ। ਪਰਮਾਤਮਾ ਵਰਗਾ ਕੋਈ ਹੋਰ, ਉਸ ਦੀ ਬਰਾਬਰੀ ਕਰ ਸਕਣ ਵਾਲਾ ਕੋਈ ਦੂਜਾ ਉਹਨਾਂ ਨੂੰ ਕਿਤੇ ਦਿੱਸਦਾ ਹੀ ਨਹੀਂ।ਉਸ ਪਰਮਾਤਮਾ ਨੇ (ਉਹਨਾਂ ਸਤ-ਸੰਗੀਆਂ ਦਾ) ਲੋਕ ਪਰਲੋਕ ਸਵਾਰ ਦਿੱਤਾ ਹੈ, ਉਹਨਾਂ ਨੂੰ (ਆਪਣੇ ਚਰਨਾਂ ਵਿਚ ਲਿਵ-ਲੀਨਤਾ ਵਾਲੀ) ਐਸੀ ਥਾਂ ਬਖ਼ਸ਼ੀ ਹੈ ਜੋ ਕਦੇ ਡੋਲਦੀ ਹੀ ਨਹੀਂ। ਪ੍ਰਭੂ ਨੇ ਸੰਸਾਰ-ਸਮੁੰਦਰ ਤੋਂ ਉਹਨਾਂ ਨੂੰ (ਹੱਥ ਦੇ ਕੇ) ਰੱਖ ਲਿਆ ਹੈ, ਜਨਮਾਂ ਦੇ ਗੇੜ ਵਿਚ ਮੁੜ ਉਹਨਾਂ ਦੀ ਦੌੜ ਭੱਜ ਨਹੀਂ ਹੁੰਦੀ।ਹੇ ਨਾਨਕ! (ਆਖ–) ਸਾਡੀ ਇਕ ਜੀਭ ਹੈ, ਪ੍ਰਭੂ ਦੇ ਅਨੇਕਾਂ ਹੀ ਗੁਣ ਹਨ (ਅਸੀਂ ਉਹਨਾਂ ਨੂੰ ਬਿਆਨ ਕਰਨ ਜੋਗੇ ਨਹੀਂ ਹਾਂ, ਪਰ) ਜੇਹੜੇ ਜੀਵ ਉਸ ਦੀ ਚਰਨੀਂ ਪੈਂਦੇ ਹਨ (ਉਸ ਦਾ ਆਸਰਾ ਤੱਕਦੇ ਹਨ) ਉਹ (ਸੰਸਾਰ-ਸਮੁੰਦਰ ਤੋਂ) ਤਰ ਜਾਂਦੇ ਹਨ।ਫੱਗਣ ਦੇ ਮਹੀਨੇ ਵਿਚ (ਹੋਲੀਆਂ ਆਦਿਕ ਵਿਚੋਂ ਅਨੰਦ ਲੱਭਣ ਦੇ ਥਾਂ) ਸਦਾ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਜਿਸ ਨੂੰ (ਆਪਣੀ ਵਡਿਆਈ ਕਰਾਣ ਦਾ) ਰਤਾ ਭਰ ਭੀ ਲਾਲਚ ਨਹੀਂ ਹੈ (ਇਸ ਵਿਚ ਸਾਡਾ ਹੀ ਭਲਾ ਹੈ) ।13ਜਿਨਿ ਜਿਨਿ ਨਾਮੁ ਧਿਆਇਆ ਤਿਨ ਕੇ ਕਾਜ ਸਰੇ ॥ ਹਰਿ ਗੁਰੁ ਪੂਰਾ ਆਰਾਧਿਆ ਦਰਗਹ ਸਚਿ ਖਰੇ ॥ ਸਰਬ ਸੁਖਾ ਨਿਧਿ ਚਰਣ ਹਰਿ ਭਉਜਲੁ ਬਿਖਮੁ ਤਰੇ ॥ ਪ੍ਰੇਮ ਭਗਤਿ ਤਿਨ ਪਾਈਆ ਬਿਖਿਆ ਨਾਹਿ ਜਰੇ ॥ ਕੂੜ ਗਏ ਦੁਬਿਧਾ ਨਸੀ ਪੂਰਨ ਸਚਿ ਭਰੇ ॥ ਪਾਰਬ੍ਰਹਮੁ ਪ੍ਰਭੁ ਸੇਵਦੇ ਮਨ ਅੰਦਰਿ ਏਕੁ ਧਰੇ ॥ ਮਾਹ ਦਿਵਸ ਮੂਰਤ ਭਲੇ ਜਿਸ ਕਉ ਨਦਰਿ ਕਰੇ ॥ ਨਾਨਕੁ ਮੰਗੈ ਦਰਸ ਦਾਨੁ ਕਿਰਪਾ ਕਰਹੁ ਹਰੇ ॥੧੪॥੧॥ਅਰਥ: ਜਿਸ ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਹਨਾਂ ਦੇ ਸਾਰੇ ਕਾਰਜ ਸਫਲ ਹੋ ਜਾਂਦੇ ਹਨ, ਜਿਨ੍ਹਾਂ ਨੇ ਪ੍ਰਭੂ ਨੂੰ ਪੂਰੇ ਗੁਰੂ ਨੂੰ ਆਰਾਧਿਆ ਹੈ, ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਹਜ਼ੂਰੀ ਵਿਚ ਸੁਰਖ਼ਰੂ ਹੁੰਦੇ ਹਨ। ਪ੍ਰਭੂ ਦੇ ਚਰਨ ਹੀ ਸਾਰੇ ਸੁੱਖਾਂ ਦਾ ਖ਼ਜ਼ਾਨਾ ਹਨ, (ਜਿਹੜੇ ਜੀਵ ਚਰਨੀਂ ਲੱਗਦੇ ਹਨ, ਉਹ) ਔਖੇ ਸੰਸਾਰ-ਸਮੁੰਦਰ ਵਿਚੋਂ (ਸਹੀ-ਸਲਾਮਤ) ਪਾਰ ਲੰਘ ਜਾਂਦੇ ਹਨ, ਉਹਨਾਂ ਨੂੰ ਪ੍ਰਭੂ ਦਾ ਪਿਆਰ ਪ੍ਰਭੂ ਦੀ ਭਗਤੀ ਪ੍ਰਾਪਤ ਹੁੰਦੀ ਹੈ, ਮਾਇਆ ਦੀ ਤ੍ਰਿਸ਼ਨਾ-ਅੱਗ ਵਿਚ ਉਹ ਨਹੀਂ ਸੜਦੇ। ਉਹਨਾਂ ਦੇ ਵਿਅਰਥ ਝੂਠੇ ਲਾਲਚ ਖ਼ਤਮ ਹੋ ਜਾਂਦੇ ਹਨ, ਉਹਨਾਂ ਦੇ ਮਨ ਦੀ ਭਟਕਣਾ ਦੂਰ ਹੋ ਜਾਂਦੀ ਹੈ, ਉਹ ਮੁਕੰਮਲ ਤੌਰ ਤੇ ਸਦਾ-ਥਿਰ ਹਰੀ ਵਿਚ ਟਿਕੇ ਰਹਿੰਦੇ ਹਨ, ਉਹ ਆਪਣੇ ਮਨ ਵਿਚ ਇਕੋ ਪਰਮ ਜੋਤਿ ਪਰਮਾਤਮਾ ਨੂੰ ਵਸਾ ਕੇ ਸਦਾ ਉਸ ਨੂੰ ਸਿਮਰਦੇ ਹਨ।ਜਿਨ੍ਹਾਂ ਉੱਤੇ ਪ੍ਰਭੂ ਮਿਹਰ ਦੀ ਨਜ਼ਰ ਕਰਦਾ ਹੈ (ਆਪਣੇ ਨਾਮ ਦੀ ਦਾਤਿ ਦੇਂਦਾ ਹੈ) ਉਹਨਾਂ ਵਾਸਤੇ ਸਾਰੇ ਮਹੀਨੇ ਸਾਰੇ ਦਿਹਾੜੇ ਸਾਰੇ ਹੀ ਮੁਹੂਰਤ ਸੁਲੱਖਣੇ ਹਨ (ਸੰਗ੍ਰਾਂਦ ਆਦਿਕ ਦੀ ਪਵਿਤ੍ਰਤਾ ਦੇ ਭਰਮ-ਭੁਲੇਖੇ ਉਹਨਾਂ ਨੂੰ ਨਹੀਂ ਪੈਂਦੇ) । ਹੇ ਹਰੀ! (ਮੇਰੇ ਉੱਤੇ) ਮਿਹਰ ਕਰ, ਮੈਂ ਨਾਨਕ (ਤੇਰੇ ਦਰ ਤੋਂ ਤੇਰੇ) ਦੀਦਾਰ ਦੀ ਦਾਤਿ ਮੰਗਦਾ ਹਾਂ।14।Translation :BAARAH MAAHAA ~ THE TWELVE MONTHS: MAAJH, FIFTH MEHL, FOURTH HOUSE:ONE UNIVERSAL CREATOR GOD. BY THE GRACE OF THE TRUE GURU:In the month of Phalgun, bliss comes to those, unto whom the Lord, the Friend, has been revealed. The Saints, the Lord𠏋 helpers, in their mercy, have united me with Him. My bed is beautiful, and I have all comforts. I feel no sadness at all. My desires have been fulfilled-by great good fortune, I have obtained the Sovereign Lord as my Husband. Join with me, my sisters, and sing the songs of rejoicing and the Hymns of the Lord of the Universe. There is no other like the Lord-there is no equal to Him. He embellishes this world and the world hereafter, and He gives us our permanent home there. He rescues us from the world-ocean; never again do we have to run the cycle of reincarnation. I have only one tongue, but Your Glorious Virtues are beyond counting. Nanak is saved, falling at Your Feet. In Phalgun, praise Him continually; He has not even an iota of greed. || 13 || Th--- Send in a voice message: https://anchor.fm/gsjhampur/message

View Details

ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ।ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧।ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩।ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪।ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬।ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕ) ਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ।ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤ--- Send in a voice message: https://anchor.fm/gsjhampur/message

View Details

ਰਾਮਕਲੀ ਮਹਲਾ ੫ ॥ ਜੋ ਤਿਸੁ ਭਾਵੈ ਸੋ ਥੀਆ ॥ ਸਦਾ ਸਦਾ ਹਰਿ ਕੀ ਸਰਣਾਈ ਪ੍ਰਭ ਬਿਨੁ ਨਾਹੀ ਆਨ ਬੀਆ ॥੧॥ ਰਹਾਉ ॥ ਪੁਤੁ ਕਲਤ੍ਰੁ ਲਖਿਮੀ ਦੀਸੈ ਇਨ ਮਹਿ ਕਿਛੂ ਨ ਸੰਗਿ ਲੀਆ ॥ ਬਿਖੈ ਠਗਉਰੀ ਖਾਇ ਭੁਲਾਨਾ ਮਾਇਆ ਮੰਦਰੁ ਤਿਆਗਿ ਗਇਆ ॥੧॥ ਨਿੰਦਾ ਕਰਿ ਕਰਿ ਬਹੁਤੁ ਵਿਗੂਤਾ ਗਰਭ ਜੋਨਿ ਮਹਿ ਕਿਰਤਿ ਪਇਆ ॥ ਪੁਰਬ ਕਮਾਣੇ ਛੋਡਹਿ ਨਾਹੀ ਜਮਦੂਤਿ ਗ੍ਰਾਸਿਓ ਮਹਾ ਭਇਆ ॥੨॥ ਬੋਲੈ ਝੂਠੁ ਕਮਾਵੈ ਅਵਰਾ ਤ੍ਰਿਸਨ ਨ ਬੂਝੈ ਬਹੁਤੁ ਹਇਆ ॥ ਅਸਾਧ ਰੋਗੁ ਉਪਜਿਆ ਸੰਤ ਦੂਖਨਿ ਦੇਹ ਬਿਨਾਸੀ ਮਹਾ ਖਇਆ ॥੩॥ ਜਿਨਹਿ ਨਿਵਾਜੇ ਤਿਨ ਹੀ ਸਾਜੇ ਆਪੇ ਕੀਨੇ ਸੰਤ ਜਇਆ ॥ ਨਾਨਕ ਦਾਸ ਕੰਠਿ ਲਾਇ ਰਾਖੇ ਕਰਿ ਕਿਰਪਾ ਪਾਰਬ੍ਰਹਮ ਮਇਆ ॥੪॥੪੪॥੫੫॥ਅਰਥ: ਹੇ ਭਾਈ! ਜੋ ਕੁਝ ਪ੍ਰਭੂ ਨੂੰ ਚੰਗਾ ਲੱਗਦਾ ਹੈ ਉਹੀ ਹੋ ਰਿਹਾ ਹੈ। (ਇਸ ਵਾਸਤੇ) ਸਦਾ ਹੀ ਉਸ ਪ੍ਰਭੂ ਦੀ ਸਰਨ ਪਿਆ ਰਹੁ। ਪ੍ਰਭੂ ਤੋਂ ਬਿਨਾ ਕੋਈ ਹੋਰ ਦੂਜਾ (ਕੁਝ ਕਰਨ-ਜੋਗਾ) ਨਹੀਂ ਹੈ।੧।ਰਹਾਉ।ਹੇ ਭਾਈ! ਪੁੱਤਰ, ਇਸਤ੍ਰੀ, ਮਾਇਆ-ਇਹ ਜੋ ਕੁਝ ਦਿੱਸ ਰਿਹਾ ਹੈ, ਇਹਨਾਂ ਵਿਚੋਂ ਕੁਝ ਭੀ (ਅੰਤ ਵੇਲੇ ਜੀਵ) ਆਪਣੇ ਨਾਲ ਨਹੀਂ ਲੈ ਜਾਂਦਾ। ਵਿਸ਼ੇ-ਵਿਕਾਰਾਂ ਦੀ ਠਗਬੂਟੀ ਖਾ ਕੇ ਜੀਵ ਕੁਰਾਹੇ ਪਿਆ ਰਹਿੰਦਾ ਹੈ, ਆਖ਼ਰ ਇਹ ਮਾਇਆ, ਇਹ ਸੋਹਣਾ ਘਰ (ਸਭ ਕੁਝ) ਛੱਡ ਕੇ ਤੁਰ ਜਾਂਦਾ ਹੈ।੧।ਹੇ ਭਾਈ! ਜੀਵ ਦੂਜਿਆਂ ਦੀ ਨਿੰਦਾ ਕਰ ਕਰ ਕੇ ਬਹੁਤ ਖ਼ੁਆਰ ਹੁੰਦਾ ਰਹਿੰਦਾ ਹੈ, ਤੇ ਆਪਣੇ ਇਸ ਕੀਤੇ ਅਨੁਸਾਰ ਜਨਮ ਮਰਨ ਦੇ ਗੇੜ ਵਿਚ ਜਾ ਪੈਂਦਾ ਹੈ। (ਇਹ ਆਮ ਅਸੂਲ ਦੀ ਗੱਲ ਹੈ ਕਿ) ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰ ਜੀਵ ਨੂੰ ਛੱਡਦੇ ਨਹੀਂ ਹਨ, ਤੇ ਵੱਡਾ ਭਿਆਨਕ ਜਮਦੂਤ ਇਸ ਨੂੰ ਕਾਬੂ ਕਰੀ ਰੱਖਦਾ ਹੈ।(ਮਾਇਆ ਦੇ ਮੋਹ ਦੀ ਠਗਬੂਟੀ ਖਾ ਕੇ ਮਾਇਆ ਦੀ ਖ਼ਾਤਰ ਜੀਵ) ਝੂਠ ਬੋਲਦਾ ਹੈ (ਮੂੰਹੋਂ ਆਖਦਾ ਹੋਰ ਹੈ, ਤੇ) ਕਮਾਂਦਾ ਕੁਝ ਹੋਰ ਹੈ, ਇਸ ਦੀ ਮਾਇਆ ਦੀ ਤ੍ਰਿਸ਼ਨਾ ਬੁੱਝਦੀ ਨਹੀਂ, ਮਾਇਆ ਦੀ 'ਹਾਇ ਹਾਇ' ਸਦਾ ਇਸ ਨੂੰ ਲੱਗੀ ਰਹਿੰਦੀ ਹੈ। ਸੰਤ ਜਨਾਂ ਦੀ ਨਿੰਦਾ ਕਰਨ ਦੇ ਕਾਰਨ (ਮਾਇਆ ਦੀ ਤ੍ਰਿਸ਼ਨਾ ਦਾ) ਲਾ-ਇਲਾਜ ਰੋਗ (ਜੀਵ ਦੇ ਅੰਦਰ) ਪੈਦਾ ਹੋ ਜਾਂਦਾ ਹੈ, ਇਸ ਵੱਡੇ ਖਈ ਰੋਗ ਦੇ ਵਿਚ ਹੀ ਇਸ ਦਾ ਸਰੀਰ ਨਾਸ ਹੋ ਜਾਂਦਾ ਹੈ।੩।(ਪਰ, ਹੇ ਭਾਈ! ਸੰਤ ਜਨਾਂ ਦੀ ਨਿੰਦਾ ਤੋਂ ਜੀਵ ਨੂੰ ਹਾਸਲ ਕੁਝ ਨਹੀਂ ਹੁੰਦਾ) ਪ੍ਰਭੂ ਨੇ ਆਪ ਹੀ ਸੰਤ ਜਨਾਂ ਨੂੰ ਜਿੱਤ ਦਾ ਮਾਲਕ ਬਣਾਇਆ ਹੁੰਦਾ ਹੈ, ਉਹਨਾਂ ਨੂੰ ਉਸੇ ਪ੍ਰਭੂ ਨੇ ਪੈਦਾ ਕੀਤਾ ਹੋਇਆ ਹੈ ਜਿਸ ਨੇ ਉਹਨਾਂ ਨੂੰ ਆਦਰ-ਸਤਕਾਰ ਦਿੱਤਾ ਹੋਇਆ ਹੈ। ਹੇ ਨਾਨਕ! ਪਰਮਾਤਮਾ ਮਿਹਰ ਕਰ ਕੇ ਦਇਆ ਕਰ ਕੇ ਆਪਣੇ ਦਾਸਾਂ ਨੂੰ ਆਪ ਹੀ ਆਪਣੇ ਗਲ ਨਾਲ ਲਾਈ ਰੱਖਦਾ ਹੈ।੪।੪੪।੫੫।Meaning: O brother! Whatever pleases the Lord is happening. (For this) stay always under the shelter of that Lord. There is no other (doing) other than the Lord. 1. Stay.Hey brother! Son, wife, maya - all that is visible, none of these (the living being at the end) takes with it. Being cheated by subject-defects, the living being lies astray, finally leaves this Maya, this beautiful house (everything) and walks away. 1. Hey brother! By condemning others, the living being becomes very bitter, and according to what he has done, he goes through the cycle of birth and death. (It is a matter of general principle that) the rites of previous deeds do not leave the living being, and the great terrible Jamdut keeps it in check.Being cheated by the love of Maya, for the sake of Maya, the living being tells a lie (says there is more, and) earns something else, his thirst for Maya is not quenched, Maya's 'hi hi' is always attached to him. Because of slandering the saints (of desire for Maya) an incurable disease arises (within the organism), its body is destroyed in the midst of this great disease. 3.But, O brother! The living being gains nothing from the condemnation of the saints) The Lord himself has made the saints the master of victory, they have been created by the same Lord who has given them respect. O Nanak! God, by showing mercy and mercy, keeps his servants on his neck. 4.44.55.--- Send in a voice message: https://anchor.fm/gsjhampur/message

View Details

ਬਿਲਾਵਲੁ ਮਹਲਾ ੫ ਛੰਤ    ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥ ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥ ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥ ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥ ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥ ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥ ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥ ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥ ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥ ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥ ਆਨੰਦ ਅਨਦਿਨੁ ਵਜਹਿ ਵਾਜੇ ਅਹੰ ਮਤਿ ਮਨ ਕੀ ਤਿਆਗੀ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਸੰਤਸੰਗਿ ਲਿਵ ਲਾਗੀ ॥੪॥੧॥ਅਰਥ: ਹੇ ਸਹੇਲੀਏ! ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵਿਆਂ (ਮਨ ਵਿਚ) ਖ਼ੁਸ਼ੀ ਦਾ ਰੰਗ-ਢੰਗ ਬਣ ਜਾਂਦਾ ਹੈ। ਉਸ ਕਦੇ ਨਾਹ ਮਰਨ ਵਾਲੇ ਖਸਮ-ਪ੍ਰਭੂ (ਦਾ ਨਾਮ) ਸੁਣਿਆਂ ਮਨ ਵਿਚ ਚਾਉ ਪੈਦਾ ਹੋ ਜਾਂਦਾ ਹੈ।(ਜਦੋਂ) ਵੱਡੀ ਕਿਸਮਤ ਨਾਲ (ਕਿਸੇ ਜੀਵ-ਇਸਤ੍ਰੀ ਦੇ) ਮਨ ਵਿਚ ਪਰਮਾਤਮਾ-ਪਤੀ ਦਾ ਪਿਆਰ ਪੈਦਾ ਹੁੰਦਾ ਹੈ, (ਤਦੋਂ ਉਹ ਉਤਾਵਲੀ ਹੋ ਹੋ ਪੈਂਦੀ ਹੈ ਕਿ ਉਸ) ਸਾਰੇ ਗੁਣਾਂ ਦੇ ਮਾਲਕ ਪ੍ਰਭੂ-ਪਤੀ ਨੂੰ ਕਦੋਂ ਮਿਲਿਆ ਜਾ ਸਕੇਗਾ। (ਉਸ ਨੂੰ ਅੱਗੋਂ ਇਹ ਉੱਤਰ ਮਿਲਦਾ ਹੈ-ਜੇ) ਆਤਮਕ ਅਡੋਲਤਾ ਵਿਚ ਲੀਨ ਰਹੀਏ ਤਾਂ ਪਰਮਾਤਮਾ-ਪਤੀ ਮਿਲ ਪੈਂਦਾ ਹੈ। (ਉਹ ਭਾਗਾਂ ਵਾਲੀ ਜੀਵ-ਇਸਤ੍ਰੀ ਮੁੜ ਮੁੜ ਪੁੱਛਦੀ ਹੈ-) ਹੇ ਸਹੇਲੀਏ! ਮੈਨੂੰ ਮਤਿ ਦੇਹਿ, ਕਿ ਕਿਸ ਤਰੀਕੇ ਨਾਲ ਪ੍ਰਭੂ-ਪਤੀ ਮਿਲ ਸਕਦਾ ਹੈ (ਹੇ ਸਹੇਲੀਏ! ਦੱਸ) ਮੈਂ ਦਿਨ ਰਾਤ ਖਲੋਤੀ ਤੇਰੀ ਸੇਵਾ ਕਰਾਂਗੀ।ਨਾਨਕ (ਭੀ) ਬੇਨਤੀ ਕਰਦਾ ਹੈ-(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ, (ਮੈਨੂੰ ਆਪਣੇ) ਲੜ ਨਾਲ ਲਾਈ ਰੱਖ।੧।ਹੇ ਭਾਈ! ਪਰਮਾਤਮਾ ਦਾ ਨਾਮ ਕੀਮਤੀ ਰਤਨ ਹੈ, ਜਿਹੜਾ ਮਨੁੱਖ ਇਹ) ਹਰਿ-ਨਾਮ ਵਿਹਾਝਦਾ ਹੈ, (ਉਸ ਦੇ ਅੰਦਰ) ਧੀਰਜ ਪੈਦਾ ਹੋ ਜਾਂਦੀ ਹੈ। ਪਰ ਇਹ ਨਾਮ-ਰਤਨ (ਕੋਈ ਵਿਰਲਾ) ਖੋਜ ਕਰਨ ਵਾਲਾ ਮਨੁੱਖ ਭਾਲ ਕਰ ਕੇ ਸੰਤ ਜਨਾਂ ਪਾਸੋਂ ਹੀ ਹਾਸਲ ਕਰਦਾ ਹੈ। ਜਿਸ ਵਡ-ਭਾਗੀ ਮਨੁੱਖ ਨੂੰ ਪਿਆਰੇ ਸੰਤ ਜਨ ਮਿਲ ਪੈਂਦੇ ਹਨ, (ਉਹੀ) ਮਿਹਰ ਕਰ ਕੇ (ਉਸ ਨੂੰ) ਅਕੱਥ ਪ੍ਰਭੂ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਂਦੇ ਹਨ।ਹੇ ਭਾਈ! ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਸੁਰਤਿ ਜੋੜ ਕੇ, ਮਨ ਲਾ ਕੇ ਪ੍ਰਭੂ-ਚਰਨਾਂ ਨਾਲ ਪਿਆਰ ਪਾ ਕੇ (ਪਰਮਾਤਮਾ ਦਾ) ਨਾਮ ਸਿਮਰਿਆ ਕਰ। ਪ੍ਰਭੂ ਦੇ ਦਰ ਤੇ (ਦੋਵੇਂ) ਹੱਥ ਜੋੜ ਕੇ ਅਰਦਾਸ ਕਰਿਆ ਕਰ। (ਜਿਹੜਾ ਮਨੁੱਖ ਨਿੱਤ ਅਰਦਾਸ ਕਰਦਾ ਰਹਿੰਦਾ ਹੈ, ਉਸ ਨੂੰ ਮਨੁੱਖਾ ਜੀਵਨ ਦੀ) ਖੱਟੀ (ਵਜੋਂ) ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦੀ ਦਾਤਿ) ਮਿਲਦੀ ਹੈ।ਹੇ ਅਪਹੁੰਚ ਤੇ ਆਥਾਹ ਪ੍ਰਭੂ! ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ-ਮੈਂ ਤੇਰਾ ਦਾਸ ਹਾਂ, ਤੂੰ ਮੇਰਾ ਮਾਲਕ ਹੈਂ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਬਖ਼ਸ਼) ।੨। (ਕੁੜੀ ਮੁੰਡੇ ਦੇ ਵਿਆਹ ਦਾ ਮੁਹੂਰਤ ਮਿਥਿਆ ਜਾਂਦਾ ਹੈ। ਲਾੜੇ ਦੇ ਨਾਲ ਜਾਂਞੀ ਆਉਂਦੇ ਹਨ, ਲੜਕੀ ਵਾਲਿਆਂ ਦੇ ਘਰ ਢੁਕਦੇ ਹਨ, ਲੜਕੀ ਦੇ ਸਨ-ਬੰਧੀਆਂ ਦੇ ਮਨ ਵਿਚ ਉਸ ਵੇਲੇ ਖ਼ੁਸ਼ੀ ਹੁੰਦੀ ਹੈ। ਜਾਂਞੀਆਂ ਨੂੰ ਉਹ ਕਈ ਸੁਆਦਲੇ ਭੋਜਨ ਖੁਆਂਦੇ ਹਨ। ਪਾਂਧਾ ਲਾਵਾਂ ਪੜ੍ਹ ਕੇ ਲੜਕੇ ਲੜਕੀ ਦਾ ਮੇਲ ਕਰ ਦੇਂਦਾ ਹੈ) । (ਇਸੇ ਤਰ੍ਹਾਂ ਸਾਧ ਸੰਗਤਿ ਦੀ ਬਰਕਤ ਨਾਲ ਜੀਵ-ਇਸਤ੍ਰੀ ਅਤੇ ਪ੍ਰਭੂ-ਪਤੀ ਦੇ ਮਿਲਾਪ ਦਾ) ਕਦੇ ਨਾਹ ਖੁੰਝਣ ਵਾਲਾ ਮੁਹੂਰਤ ਸੋਧਿਆ ਜਾਂਦਾ ਹੈ। (ਸਾਧ ਸੰਗਤਿ ਦੀ ਕਿਰਪਾ ਨਾਲ ਜੀਵ-ਇਸਤ੍ਰੀ ਦਾ) ਪੂਰਨ ਪਰਮਾਤਮਾ ਨਾਲ ਮਿਲਾਪ (ਵਿਆਹ) ਹੋ ਜਾਂਦਾ ਹੈ, (ਜੀਵ-ਇਸਤ੍ਰੀ ਦੇ ਹਿਰਦੇ ਵਿਚ) ਸਾਰੇ ਸੁਖ ਆ ਵੱਸਦੇ ਹਨ (ਪ੍ਰਭੂ-ਪਤੀ ਨਾਲੋਂ ਉਸਦਾ) ਵਿਛੋੜਾ ਮੁੱਕ ਜਾਂਦਾ ਹੈ।ਸੰਤ ਜਨ ਮਿਲ ਕੇ (ਸਾਧ ਸੰਗਤਿ ਵਿਚ) ਆਉਂਦੇ ਹਨ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ (ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨਾਲ ਮਿਲਾਣ ਵਾਸਤੇ ਇਹ ਸਤਸੰਗੀ) ਅਸਚਰਜ ਜਾਂਞੀ ਬਣ ਜਾਂਦੇ ਹਨ। (ਸੰਤ ਜਨ) ਮਿਲ ਕੇ (ਸਾਧ ਸੰਗਤਿ ਵਿਚ) ਇਕੱਠੇ ਹੁੰਦੇ ਹਨ, ਆਤਮਕ ਅਡੋਲਤਾ ਵਿਚ (ਟਿਕਦੇ ਹਨ, ਮਾਨੋ, ਲੜਕੀ ਵਾਲਿਆਂ ਦੇ ਘਰ) ਢੁਕਾਉ ਹੋ ਰਿਹਾ ਹੈ, (ਜਿਵੇਂ,) ਲੜਕੀ ਦੇ ਸਨਬੰਧੀਆਂ ਦੇ ਮਨ ਵਿਚ ਚਾਉ ਪੈਦਾ ਹੁੰਦਾ ਹੈ (ਤਿਵੇਂ, ਜਿੰਦ ਦੇ ਸਾਥੀਆਂ ਦੇ ਮਨ ਵਿਚ, ਸਾਰੇ ਗਿਆਨ-ਇੰਦ੍ਰਿਆਂ ਦੇ ਅੰਦਰ ਉਤਸ਼ਾਹ ਪੈਦਾ ਹੁੰਦਾ ਹੈ) । (ਸਾਧ ਸੰਗਤਿ ਦੇ ਪਰਤਾਪ ਨਾਲ ਜੀਵ-ਇਸਤ੍ਰੀ ਦੀ) ਜਿੰਦ ਪ੍ਰਭੂ ਦੀ ਜੋਤਿ ਵਿਚ ਮਿਲ ਕੇ ਤਾਣੇ-ਪੇਟੇ ਵਾਂਗ ਇਕ-ਮਿਕ ਹੋ ਜਾਂਦੀ ਹੈ (ਜਿਵੇਂ ਜਾਂਞੀਆਂ ਮਾਂਞੀਆਂ ਨੂੰ) ਸਾਰੇ ਸੁਆਦਲੇ ਭੋਜਨ ਛਕਾਏ ਜਾਂਦੇ ਹਨ, (ਤਿਵੇਂ ਜੀਵ-ਇਸਤ੍ਰੀ ਨੂੰ) ਪਰਮਾਤਮਾ ਦਾ ਨਾਮ-ਭੋਜਨ ਪ੍ਰਾਪਤ ਹੁੰਦਾ ਹੈ।ਨਾਨਕ ਬੇਨਤੀ ਕਰਦਾ ਹੈ-(ਇਹ ਸਾਰੀ ਗੁਰੂ ਦੀ ਹੀ ਮਿਹਰ ਹੈ) ਗੁਰੂ-ਸੰਤ ਨੇ (ਸਰਨ ਪਈ) ਸਾਰੀ ਲੁਕਾਈ ਨੂੰ ਸਾਰੇ ਜਗਤ ਦਾ ਮੂਲ ਸਭਨਾਂ ਤਾਕਤਾਂ ਦਾ ਮਾਲਕ ਪਰਮਾਤਮਾ ਮਿਲਾਇਆ ਹੈ।੩। (ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਚਰਨੀਂ ਲੱਗਦੀ ਹੈ, ਉਸ ਦੇ (ਹਿਰਦੇ-) ਘਰ ਵਿਚ ਪ੍ਰਭੂ-ਪਤੀ ਆ ਬੈਠਦਾ ਹੈ, ਉਸ ਦਾ (ਸਰੀਰ-) ਭਵਨ ਸੋਹਣਾ ਹੋ ਜਾਂਦਾ ਹੈ, ਉਸ ਦੀ (ਹਿਰਦਾ-) ਧਰਤੀ ਭਾਗਾਂ ਵਾਲੀ ਬਣ ਜਾਂਦੀ ਹੈ। (ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਚਰਨੀਂ ਲੱਗਦੀ ਹੈ, ਉਹ--- Send in a voice message: https://anchor.fm/gsjhampur/message

View Details

ਆਸਾ ॥ ਕਾਹੂ ਦੀਨ੍ਹ੍ਹੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥ ਅਹਿਰਖ ਵਾਦੁ ਨ ਕੀਜੈ ਰੇ ਮਨ ॥ ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥ ਕੁਮ੍ਹ੍ਹਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥ ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥ ਸੂਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥ ਜਮ ਕਾ ਡੰਡੁ ਮੂੰਡ ਮਹਿ ਲਾਗੈ ਖਿਨ ਮਹਿ ਕਰੈ ਨਿਬੇਰਾ ॥੩॥ ਹਰਿ ਜਨੁ ਊਤਮੁ ਭਗਤੁ ਸਦਾਵੈ ਆਗਿਆ ਮਨਿ ਸੁਖੁ ਪਾਈ ॥ ਜੋ ਤਿਸੁ ਭਾਵੈ ਸਤਿ ਕਰਿ ਮਾਨੈ ਭਾਣਾ ਮੰਨਿ ਵਸਾਈ ॥੪॥ ਕਹੈ ਕਬੀਰੁ ਸੁਨਹੁ ਰੇ ਸੰਤਹੁ ਮੇਰੀ ਮੇਰੀ ਝੂਠੀ ॥ ਚਿਰਗਟ ਫਾਰਿ ਚਟਾਰਾ ਲੈ ਗਇਓ ਤਰੀ ਤਾਗਰੀ ਛੂਟੀ ॥੫॥੩॥੧੬॥(ਪਰਮਾਤਮਾ ਨੇ) ਕਈ ਬੰਦਿਆਂ ਨੂੰ ਰੇਸ਼ਮ ਦੇ ਕੱਪੜੇ (ਪਾਣ ਨੂੰ) ਦਿੱਤੇ ਹਨ ਤੇ ਨਿਵਾਰੀ ਪਲੰਘ (ਸੌਣ ਨੂੰ) ; ਪਰ ਕਈ (ਵਿਚਾਰਿਆਂ) ਨੂੰ ਗਲੀ ਹੋਈ ਜੁੱਲੀ ਭੀ ਨਹੀਂ ਮਿਲਦੀ, ਤੇ ਕਈ ਘਰਾਂ ਵਿਚ (ਬਿਸਤਰੇ ਦੇ ਥਾਂ) ਪਰਾਲੀ ਹੀ ਹੈ।1।(ਪਰ) ਹੇ ਮਨ! ਈਰਖਾ ਤੇ ਝਗੜਾ ਕਿਉਂ ਕਰਦਾ ਹੈਂ? ਨੇਕ ਕਮਾਈ ਕਰੀ ਜਾਹ ਤੇ ਤੂੰ ਭੀ (ਇਹ ਸੁਖ) ਹਾਸਲ ਕਰ ਲੈ।1। ਰਹਾਉ।ਘੁਮਿਆਰ ਨੇ ਇਕੋ ਹੀ ਮਿੱਟੀ ਗੁੰਨ੍ਹੀ ਤੇ ਉਸ ਨੂੰ ਕਈ ਕਿਸਮ ਦੇ ਰੰਗ ਲਾ ਦਿੱਤੇ (ਭਾਵ, ਕਈ ਵੰਨਗੀਆਂ ਦੇ ਭਾਂਡੇ ਬਣਾ ਦਿੱਤੇ)। ਕਿਸੇ ਭਾਂਡੇ ਵਿਚ ਮੋਤੀ ਤੇ ਮੋਤੀਆਂ ਦੀਆਂ ਮਾਲਾਂ (ਮਨੁੱਖ ਨੇ) ਪਾ ਦਿੱਤੀਆਂ ਤੇ ਕਿਸੇ ਵਿਚ (ਸ਼ਰਾਬ ਆਦਿਕ) ਰੋਗ ਲਾਣ ਵਾਲੀਆਂ ਚੀਜ਼ਾਂ।2।ਸ਼ੂਮ ਨੂੰ ਧਨ ਜੋੜ ਕੇ ਰੱਖਣ ਲਈ ਜੁੜਿਆ ਹੈ, (ਅਤੇ) ਮੂਰਖ (ਸ਼ੂਮ) ਆਖਦਾ ਹੈ– ਇਹ ਧਨ ਮੇਰਾ ਹੈ। (ਪਰ ਜਿਸ ਵੇਲੇ) ਜਮ ਦਾ ਡੰਡਾ ਸਿਰ ਤੇ ਆ ਵੱਜਦਾ ਹੈ ਤਦੋਂ ਇਕ ਪਲਕ ਵਿਚ ਫ਼ੈਸਲਾ ਕਰ ਦੇਂਦਾ ਹੈ (ਕਿ ਅਸਲ ਵਿਚ ਇਹ ਧਨ ਕਿਸੇ ਦਾ ਭੀ ਨਹੀਂ)।3।ਜੋ ਮਨੁੱਖ ਪਰਮਾਤਮਾ ਦਾ ਸੇਵਕ (ਬਣ ਕੇ ਰਹਿੰਦਾ) ਹੈ, ਉਹ ਪਰਮਾਤਮਾ ਦਾ ਹੁਕਮ ਮੰਨ ਕੇ ਸੁਖ ਮਾਣਦਾ ਹੈ ਤੇ ਜਗਤ ਵਿਚ ਨੇਕ ਭਗਤ ਸਦਾਂਦਾ ਹੈ (ਭਾਵ, ਸੋਭਾ ਪਾਂਦਾ ਹੈ) , ਪ੍ਰਭੂ ਦੀ ਰਜ਼ਾ ਮਨ ਵਿਚ ਵਸਾਂਦਾ ਹੈ, ਜੋ ਪ੍ਰਭੂ ਨੂੰ ਭਾਂਦਾ ਹੈ ਉਸੇ ਨੂੰ ਹੀ ਠੀਕ ਸਮਝਦਾ ਹੈ।4।ਕਬੀਰ ਕਹਿੰਦਾ ਹੈ– ਹੇ ਸੰਤ ਜਨੋ! ਸੁਣੋ, "ਇਹ ਧਨ ਪਦਾਰਥ ਆਦਿਕ ਮੇਰਾ ਹੈ" = ਇਹ ਖ਼ਿਆਲ ਕੂੜਾ ਹੈ (ਭਾਵ, ਦੁਨੀਆ ਦੇ ਪਦਾਰਥਾਂ ਵਾਲੀ ਅਪਣੱਤ ਸਦਾ ਨਹੀਂ ਰਹਿ ਸਕਦੀ) ; (ਜਿਵੇਂ, ਜੇ) ਪਿੰਜਰੇ ਨੂੰ ਪਾੜ ਕੇ (ਕੋਈ ਬਿੱਲਾ) ਚਿੜੇ ਨੂੰ ਫੜ ਕੇ ਲੈ ਜਾਏ ਤਾਂ (ਉਸ ਪਿੰਜਰੇ-ਪਏ ਪੰਛੀ ਦੀ) ਕੁੱਜੀ ਤੇ ਠੂਠੀ ਧਰੀ ਹੀ ਰਹਿ ਜਾਂਦੀ ਹੈ (ਤਿਵੇਂ, ਮੌਤ ਆਇਆਂ ਬੰਦੇ ਦੇ ਖਾਣ-ਪੀਣ ਵਾਲੇ ਪਦਾਰਥ ਇਥੇ ਹੀ ਧਰੇ ਰਹਿ ਜਾਂਦੇ ਹਨ)।5।3। 16।(God) has given many men silk clothes (to drink) and comfortable beds (to sleep) ; But many (thoughts) do not even get a worn cobweb, and in many houses there is only straw (instead of a bed). 1. (But) O mind! Why do you quarrel with jealousy? Earn good things and you too will get (this happiness). 1. stayThe potter kneaded the same clay and applied different colors to it (ie, made different types of vessels). (Man) put pearls and pearl goods in some vessel and disease-causing things (alcohol etc.) in another. 2.Shum is attached to keep wealth, (and) the fool (Shum) says – This wealth is mine. (But when) Jam's stick hits his head, then he decides in a blink of an eye (that in fact this money does not belong to anyone). 3.A person who is a servant of God, he enjoys happiness by obeying the command of God and is a good devotee in the world (meaning, brings glory), the will of the Lord dwells in his mind, he who loves the Lord is the same. 4.Kabir says – O saints! Hear, "This wealth, material, etc. is mine" = this thought is rubbish (ie, an immaturity with worldly material cannot last forever) ; (For example, if) the cage is torn open and (a cat) takes away the sparrow, then (the caged bird's) hooves and beak are left behind. are left).5.3. 16.--- Send in a voice message: https://anchor.fm/gsjhampur/message

View Details

ਸਲੋਕੁ ਮਃ ੧ ॥ ਜੇ ਮੋਹਾਕਾ ਘਰੁ ਮੁਹੈ ਘਰੁ ਮੁਹਿ ਪਿਤਰੀ ਦੇਇ ॥ ਅਗੈ ਵਸਤੁ ਸਿਞਾਣੀਐ ਪਿਤਰੀ ਚੋਰ ਕਰੇਇ ॥ ਵਢੀਅਹਿ ਹਥ ਦਲਾਲ ਕੇ ਮੁਸਫੀ ਏਹ ਕਰੇਇ ॥ ਨਾਨਕ ਅਗੈ ਸੋ ਮਿਲੈ ਜਿ ਖਟੇ ਘਾਲੇ ਦੇਇ ॥੧॥ ਮਃ ੧ ॥ ਜਿਉ ਜੋਰੂ ਸਿਰਨਾਵਣੀ ਆਵੈ ਵਾਰੋ ਵਾਰ ॥ ਜੂਠੇ ਜੂਠਾ ਮੁਖਿ ਵਸੈ ਨਿਤ ਨਿਤ ਹੋਇ ਖੁਆਰੁ ॥ ਸੂਚੇ ਏਹਿ ਨ ਆਖੀਅਹਿ ਬਹਨਿ ਜਿ ਪਿੰਡਾ ਧੋਇ ॥ ਸੂਚੇ ਸੇਈ ਨਾਨਕਾ ਜਿਨ ਮਨਿ ਵਸਿਆ ਸੋਇ ॥੨॥ ਪਉੜੀ ॥ ਤੁਰੇ ਪਲਾਣੇ ਪਉਣ ਵੇਗ ਹਰ ਰੰਗੀ ਹਰਮ ਸਵਾਰਿਆ ॥ ਕੋਠੇ ਮੰਡਪ ਮਾੜੀਆ ਲਾਇ ਬੈਠੇ ਕਰਿ ਪਾਸਾਰਿਆ ॥ ਚੀਜ ਕਰਨਿ ਮਨਿ ਭਾਵਦੇ ਹਰਿ ਬੁਝਨਿ ਨਾਹੀ ਹਾਰਿਆ ॥ ਕਰਿ ਫੁਰਮਾਇਸਿ ਖਾਇਆ ਵੇਖਿ ਮਹਲਤਿ ਮਰਣੁ ਵਿਸਾਰਿਆ ॥ ਜਰੁ ਆਈ ਜੋਬਨਿ ਹਾਰਿਆ ॥੧੭॥ਅਰਥ: ਜੇ ਕੋਈ ਠੱਗ ਪਰਾਇਆ ਘਰ ਠੱਗੇ, ਪਰਾਏ ਘਰ ਨੂੰ ਠੱਗ ਕੇ (ਉਹ ਪਦਾਰਥ) ਆਪਣੇ ਪਿਤਰਾਂ ਦੇ ਨਮਿਤ ਦੇਵੇ, ਤਾਂ (ਜੇ ਸੱਚ-ਮੁੱਚ ਪਿਛਲਿਆਂ ਦਾ ਦਿੱਤਾ ਅੱਪੜਦਾ ਹੀ ਹੈ ਤਾਂ) ਪਰਲੋਕ ਵਿਚ ਉਹ ਪਦਾਰਥ ਸਿਞਾਣਿਆ ਜਾਂਦਾ ਹੈ। ਇਸ ਤਰ੍ਹਾਂ ਉਹ ਮਨੁੱਖ ਆਪਣੇ ਪਿਤਰਾਂ ਨੂੰ (ਭੀ) ਚੋਰ ਬਣਾਂਦਾ ਹੈ (ਕਿਉਂਕਿ ਉਹਨਾਂ ਪਾਸੋਂ ਚੋਰੀ ਦਾ ਮਾਲ ਨਿਕਲ ਆਉਂਦਾ ਹੈ) । (ਅਗੋਂ) ਪ੍ਰਭੂ ਇਹ ਨਿਆਂ ਕਰਦਾ ਹੈ ਕਿ (ਇਹ ਚੋਰੀ ਦਾ ਮਾਲ ਅਪੜਾਣ ਵਾਲੇ ਬ੍ਰਾਹਮਣ) ਦਲਾਲ ਦੇ ਹੱਥ ਵੱਢੇ ਜਾਂਦੇ ਹਨ। ਹੇ ਨਾਨਕ! (ਕਿਸੇ ਦਾ ਅਪੜਾਇਆ ਹੋਇਆ ਅੱਗੇ ਕੀਹ ਮਿਲਣਾ ਹੈ?) ਅਗਾਂਹ ਤਾਂ ਮਨੁੱਖ ਨੂੰ ਉਹੀ ਕੁਝ ਮਿਲਦਾ ਹੈ ਜੋ ਖੱਟਦਾ ਹੈ, ਕਮਾਂਦਾ ਹੈ ਤੇ (ਹੱਥੀਂ) ਦੇਂਦਾ ਹੈ।1।ਜਿਵੇਂ ਇਸਤ੍ਰੀ ਨੂੰ ਸਦਾ ਹਰ ਮਹੀਨੇ ਨ੍ਹਾਉਣੀ ਆਉਂਦੀ ਹੈ (ਤੇ ਇਹ ਅਪਵਿੱਤ੍ਰਤਾ ਸਦਾ ਉਸ ਦੇ ਅੰਦਰੋਂ ਹੀ ਪੈਦਾ ਹੋ ਜਾਂਦੀ ਹੈ) , ਤਿਵੇਂ ਝੂਠੇ ਮਨੁੱਖ ਦੇ ਮੂੰਹ ਵਿਚ ਸਦਾ ਝੂਠ ਹੀ ਰਹਿੰਦਾ ਹੈ ਤੇ ਇਸ ਕਰਕੇ ਉਹ ਸਦਾ ਦੁੱਖੀ ਹੀ ਰਹਿੰਦਾ ਹੈ। ਅਜੇਹੇ ਮਨੁੱਖ ਸੁੱਚੇ ਨਹੀਂ ਆਖੇ ਜਾਂਦੇ ਜੋ ਨਿਰਾ ਸਰੀਰ ਨੂੰ ਹੀ ਧੋ ਕੇ (ਆਪਣੇ ਵਲੋਂ ਪਵਿੱਤਰ ਬਣ ਕੇ) ਬੈਠ ਜਾਂਦੇ ਹਨ। ਹੇ ਨਾਨਕ! ਕੇਵਲ ਉਹੀ ਮਨੁੱਖ ਸੁੱਚੇ ਹਨ ਜਿਨ੍ਹਾਂ ਦੇ ਮਨ ਵਿੱਚ ਪ੍ਰਭੂ ਵੱਸਦਾ ਹੈ।2।ਜਿਨ੍ਹਾਂ ਪਾਸ ਕਾਠੀਆਂ ਸਮੇਤ, (ਭਾਵ, ਸਦਾ ਤਿਆਰ-ਬਰ ਤਿਆਰ) ਘੋੜੇ ਹਵਾ ਵਰਗੀ ਤਿੱਖੀ ਚਾਲ ਵਾਲੇ ਹੁੰਦੇ ਹਨ, ਜੋ ਆਪਣੇ ਹਰਮਾਂ ਨੂੰ ਕਈ ਰੰਗਾਂ ਨਾਲ ਸਜਾਂਦੇ ਹਨ, ਜੋ ਮਨੁੱਖ ਕੋਠੇ ਮਹਲ ਮਾੜੀਆਂ ਆਦਿਕ ਪਸਾਰੇ ਪਸਾਰ ਕੇ (ਅਹੰਕਾਰੀ ਹੋਇ) ਬੈਠੇ ਹਨ, ਜੋ ਮਨੁੱਖ ਮਨ-ਮੰਨੀਆਂ ਰੰਗ-ਰਲੀਆਂ ਮਾਣਦੇ ਹਨ, ਪਰ ਪ੍ਰਭੂ ਨੂੰ ਨਹੀਂ ਪਛਾਣਦੇ, ਉਹ ਆਪਣਾ ਮਨੁੱਖਾ ਜਨਮ ਹਾਰ ਬੈਠਦੇ ਹਨ। ਜੋ ਮਨੁੱਖ (ਗ਼ਰੀਬਾਂ ਉੱਤੇ) ਹੁਕਮ ਕਰ ਕੇ (ਪਦਾਰਥ) ਖਾਂਦੇ ਹਨ (ਭਾਵ, ਮੌਜਾਂ ਮਾਣਦੇ ਹਨ) ਅਤੇ ਆਪਣੇ ਮਹਲਾਂ ਨੂੰ ਤੱਕ ਕੇ ਆਪਣੀ ਮੌਤ ਨੂੰ ਭੁਲਾ ਦੇਂਦੇ ਹਨ, ਉਹਨਾਂ ਜਵਾਨੀ ਦੇ ਠੱਗਿਆਂ ਨੂੰ (ਭਾਵ, ਜੁਆਨੀ ਦੇ ਨਸ਼ੇ ਵਿਚ ਮਸਤ ਪਏ ਹੋਏ ਮਨੁੱਖਾਂ ਨੂੰ) (ਗ਼ਫ਼ਲਤ ਵਿਚ ਹੀ) ਬੁਢੇਪਾ ਆ ਦਬਾਂਦਾ ਹੈ। 17।Meaning: If a rogue cheats a foreigner's house, cheats the foreigner's house and gives (that substance) in the name of his ancestors, then (if it is really the previous one's gift) that substance is learned in the Hereafter. In this way, that man makes his fathers (also) thieves (because stolen goods come out of them). (Then) the Lord judges that the hands of (the Brahmin carrying away the stolen goods) the broker are cut off. O Nanak! (What is there to be found in one's future?) In the future, a man gets only what he earns,Earns and (manually) gives. 1.As a woman always has to take a bath every month (and this impurity is always born from within her), in the same way lies are always in the mouth of a lying man and because of this he is always in pain. Such people are not called clean who sit down after washing their body only. O Nanak! Only those people are pure in whose mind the Lord dwells. 2.Whose horses with their saddles, (i.e., always ready) are swift as the wind, who decorate their harems with many colors, who are sitting (being arrogant) in the manors of the barns, etc. Humans enjoy all the colors they want, but do not recognize the Lord, they lose their human birth. Those who command (the poor) to eat (substances) (i.e. enjoy themselves) and forget their death by looking at their palaces, those rogues of youth.(i.e., enjoy pleasure) and forget their death by looking at their palaces, those rogues of youth (i.e., people who are intoxicated by youth) (inadvertently) old age comes. 17.--- Send in a voice message: https://anchor.fm/gsjhampur/message

View Details

WADAHANS, THIRD MEHL:O my mind, contemplate the True Lord forever. Dwell in peace in the home of your own being, and the Messenger of Death will not be able to touch you. The noose of the Messenger of Death will not be able to touch you, when you embrace love for the True Word of the Shabad. Forever imbued with the True Lord, the mind becomes immaculate, and its comings and goings are ended. The love of duality and doubt have ruined the self-willed manmukh, who is lured away by the Messenger of Death. Says Nanak, listen, O my mind: contemplate the True Lord forever. || 1 || O my mind, the treasure is deep within you; do not search for it on the outside. Eat only that which is pleasing to the Lord; as Gurmukh, receive the blessing of His Glance of Grace. As Gurmukh, receive the blessing of His Glance of Grace, O my mind; the Name of the Lord, your help and support, is deep within you. The self-willed manmukhs are blind and devoid of wisdom; they are ruined by the love of duality. Without the Name, no one is emancipated. All are bound by the Messenger of Death. O Nanak, the treasure is deep within you; do not search for it on the outside. || 2 || O my mind, obtaining the blessing of this human birth, some are engaged in the trade of Truth. They serve their True Guru, and the Infinite Word of the Shabad resounds deep within. Deep within is the Infinite Shabad, and the Beloved Naam, the Name of the Lord; through the Naam, the nine treasures are obtained. The self-willed manmukhs are engrossed in emotional attachment to Maya; they suffer in pain, and through duality, they lose their honor. But those who conquer their ego, and merge in the True Shabad, are totally imbued with Truth. O Nanak, it is so difficult to obtain this human life; the True Guru imparts this understanding. || 3 || O my mind, those who serve their True Guru are the most fortunate beings. Those who conquer their minds are beings of renunciation and detachment. They are beings of renunciation and detachment — they are lovingly focused on the True One; they realize and understand themselves. Their intellect is steady, deep and profound; as Gurmukh, they naturally chant the Naam, the Name of the Lord. Some are lovers of beautiful young women; infatuation with Maya is very dear to them. The unfortunate self-willed manmukhs remain asleep. O Nanak, those who intuitively serve their Guru have perfect destiny. || 4 || 3||--- Send in a voice message: https://anchor.fm/gsjhampur/message

View Details

The daily Hukamnama sahib from Sri Darbar Sahib Amritsar including Punjabi and English translation audioਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।JAITSREE, FOURTH MEHL, FIRST HOUSE, CHAU-PADAS:ONE UNIVERSAL CREATOR GOD. BY THE GRACE OF THE TRUE GURU:The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 |-------Brought to you by @ Gs jhampur --Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://anchor.fm/gsjhampur/message

View Details

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ    ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥ {ਅਰਥ: ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧।ਹੇ ਭਾਈ! ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ।ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ) , ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ।੨।(ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ) , ਉਹ ਹਰ ਥਾਂ ਮੌਜੂਦ ਹੈ।੩।ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ) , ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ! ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ।੪।੧।ਨੋਟ: ਇਸ ਸ਼ਬਦ ਦੇ ਦੂਜੇ ਬੰਦ ਦੇ ਲਫ਼ਜ਼ 'ਬਾਦੁ' ਤੇ 'ਸਿਆਮ ਮੂਰਤਿ' ਤੋਂ ਇਉਂ ਪ੍ਰਤੀਤ ਹੁੰਦਾ ਹੈ ਕਿ ਕਬੀਰ ਜੀ ਕਿਸੇ ਕਾਜ਼ੀ ਤੇ ਪੰਡਿਤ ਦੀ ਬਹਿਸ ਨੂੰ ਨਾ-ਪਸੰਦ ਕਰਦੇ ਹੋਏ ਇਹ ਸ਼ਬਦ ਉਚਾਰ ਰਹੇ ਹਨ। ਬਹਿਸਾਂ ਵਿਚ ਆਮ ਤੌਰ ਤੇ ਇਕ-ਦੂਜੇ ਦੇ ਧਰਮ-ਪੁਸਤਕਾਂ ਉੱਤੇ ਚਿੱਕੜ ਸੁੱਟਣ ਦੇ ਜਤਨ ਕੀਤੇ ਜਾਂਦੇ ਹਨ, ਦੂਜੇ ਮਤ ਨੂੰ ਝੂਠਾ ਸਾਬਤ ਕਰਨ ਦੀ ਕੋਸ਼ਸ਼ ਕੀਤੀ ਜਾਂਦੀ ਹੈ। ਪਰ ਬਹਿਸ ਕਰਨ ਵਾਲੇ ਨੂੰ ਪੁੱਛੋ ਕਿ ਕਦੇ ਇਸ ਵਿਚੋਂ ਦਿਲ ਨੂੰ ਭੀ ਕੋਈ ਸ਼ਾਂਤੀ ਹਾਸਲ ਹੋਈ ਹੈ? ਕੋਈ ਆਖਦਾ ਹੈ ਰੱਬ ਸਤਵੇਂ ਅਸਮਾਨ ਤੇ ਹੈ, ਕੋਈ ਆਖਦਾ ਹੈ ਕ੍ਰਿਸ਼ਨ ਜੀ ਦੀ ਮੂਰਤੀ ਹੀ ਪਰਮਾਤਮਾ ਹੈ; ਪਰ ਇਹ ਭੇਤ ਬੰਦਗੀ ਕਰਨ ਵਾਲੇ ਨੂੰ ਸਮਝ ਵਿਚ ਆਉਂਦਾ ਹੈ ਕਿ ਪਰਮਾਤਮਾ ਖ਼ਲਕਤ ਵਿਚ ਵੱਸਦਾ ਹੈ, ਪਰਮਾਤਮਾ ਹਰ ਥਾਂ ਮੌਜੂਦ ਹੈ।੪।ਸ਼ਬਦ ਦਾ ਭਾਵ: ਦੂਜਿਆਂ ਦੀਆਂ ਧਰਮ-ਪੁਸਤਕਾਂ ਉੱਤੇ ਚਿੱਕੜ ਸੁੱਟਿਆਂ ਮਨ ਵਿਚ ਸ਼ਾਂਤੀ ਨਹੀਂ ਹੋ ਸਕਦੀ। ਅੰਦਰ-ਵੱਸਦੇ ਰੱਬ ਦੀ ਬੰਦਗੀ ਕਰੋ, ਸਾਰੀ ਖ਼ਲਕਤ ਵਿਚ ਦਿੱਸ ਪਏਗਾ।TILANG, THE WORD OF DEVOTEE KABEER JEE:ONE UNIVERSAL CREATOR GOD. BY THE GRACE OF THE TRUE GURU:The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 || O human being, search your own heart every day, and do not wander around in confusion. This world is just a magic-show; no one will be holding your hand. || 1 || Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 || Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 || The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 || 1 ||--- Send in a voice message: https://anchor.fm/gsjhampur/message

View Details

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।:ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।SHALOK:The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||--- Send in a voice message: https://anchor.fm/gsjhampur/message

View Details

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।:ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।SHALOK:The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||--- Send in a voice message: https://anchor.fm/gsjhampur/message

View Details

The daily Hukamnama Sahib from Sri Darbar Sahib Amritsar including English and Punjabi translation audio  ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।DHANAASAREE, FOURTH MEHL:O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ll Brought to you by @ Gs jhampur ---------------------------------------------------------------------. ---------------------------------------------------------------------------------------Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=--- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

The daily Hukamnama sahib from Sri Darbar Sahib Amritsar including Punjabi and English translation audio  ਬਿਲਾਵਲੁ ਮਹਲਾ ੫ ॥ ਸੰਤ ਸਰਣਿ ਸੰਤ ਟਹਲ ਕਰੀ ॥ ਧੰਧੁ ਬੰਧੁ ਅਰੁ ਸਗਲ ਜੰਜਾਰੋ ਅਵਰ ਕਾਜ ਤੇ ਛੂਟਿ ਪਰੀ ॥੧॥ ਰਹਾਉ ॥ ਸੂਖ ਸਹਜ ਅਰੁ ਘਨੋ ਅਨੰਦਾ ਗੁਰ ਤੇ ਪਾਇਓ ਨਾਮੁ ਹਰੀ ॥ ਐਸੋ ਹਰਿ ਰਸੁ ਬਰਨਿ ਨ ਸਾਕਉ ਗੁਰਿ ਪੂਰੈ ਮੇਰੀ ਉਲਟਿ ਧਰੀ ॥੧॥ ਪੇਖਿਓ ਮੋਹਨੁ ਸਭ ਕੈ ਸੰਗੇ ਊਨ ਨ ਕਾਹੂ ਸਗਲ ਭਰੀ ॥ ਪੂਰਨ ਪੂਰਿ ਰਹਿਓ ਕਿਰਪਾ ਨਿਧਿ ਕਹੁ ਨਾਨਕ ਮੇਰੀ ਪੂਰੀ ਪਰੀ ॥੨॥੭॥੯੩॥ਹੇ ਭਾਈ! ਜਦੋਂ ਮੈਂ ਗੁਰੂ ਦੀ ਸਰਨ ਆ ਪਿਆ, ਜਦੋਂ ਮੈਂ ਗੁਰੂ ਦੀ ਸੇਵਾ ਕਰਨ ਲੱਗ ਪਿਆ, (ਮੇਰੇ ਅੰਦਰੋਂ) ਧੰਧਾ, ਬੰਧਨ ਅਤੇ ਸਾਰਾ ਜੰਜਾਲ (ਮੁੱਕ ਗਿਆ) , ਮੇਰੀ ਬ੍ਰਿਤੀ ਹੋਰ ਹੋਰ ਕੰਮਾਂ ਤੋਂ ਅਟੰਕ ਹੋ ਗਈ।੧।ਰਹਾਉ।ਹੇ ਭਾਈ! ਗੁਰੂ ਪਾਸੋਂ ਮੈਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ (ਜਿਸ ਦੀ ਬਰਕਤਿ ਨਾਲ) ਆਤਮਕ ਅਡੋਲਤਾ ਦਾ ਸੁਖ ਅਤੇ ਆਨੰਦ (ਮੇਰੇ ਅੰਦਰ ਉਤਪੰਨ ਹੋ ਗਿਆ) । ਹਰਿ-ਨਾਮ ਦਾ ਸੁਆਦ ਮੈਨੂੰ ਅਜੇਹਾ ਆਇਆ ਕਿ ਮੈਂ ਉਹ ਬਿਆਨ ਨਹੀਂ ਕਰ ਸਕਦਾ। ਗੁਰੂ ਨੇ ਮੇਰੀ ਬ੍ਰਿਤੀ ਮਾਇਆ ਵਲੋਂ ਪਰਤਾ ਦਿੱਤੀ।੧।ਹੇ ਭਾਈ! ਗੁਰੂ ਦੀ ਕਿਰਪਾ ਨਾਲ) ਸੋਹਣੇ ਪ੍ਰਭੂ ਨੂੰ ਮੈਂ ਸਭ ਵਿਚ ਵੱਸਦਾ ਵੇਖ ਲਿਆ ਹੈ, ਕੋਈ ਭੀ ਥਾਂ ਉਸ ਪ੍ਰਭੂ ਤੋਂ ਸੱਖਣਾ ਨਹੀਂ ਦਿੱਸਦਾ, ਸਾਰੀ ਹੀ ਸ੍ਰਿਸ਼ਟੀ ਪ੍ਰਭੂ ਦੀ ਜੀਵਨ-ਰੌ ਨਾਲ ਭਰਪੂਰ ਦਿੱਸ ਰਹੀ ਹੈ। ਕਿਰਪਾ ਦਾ ਖ਼ਜ਼ਾਨਾ ਪਰਮਾਤਮਾ ਹਰ ਥਾਂ ਪੂਰਨ ਤੌਰ ਤੇ ਵਿਆਪਕ ਦਿੱਸ ਰਿਹਾ ਹੈ। ਹੇ ਨਾਨਕ! ਆਖ-(ਹੇ ਭਾਈ! ਗੁਰੂ ਦੀ ਮੇਹਰ ਨਾਲ) ਮੇਰੀ ਮੇਹਨਤ ਸਫਲ ਹੋ ਗਈ ਹੈ।੨।੭।੯੩।BILAAVAL, FIFTH MEHL:I seek the Sanctuary of the Saints, and I serve the Saints. I am rid of all worldly concerns, bonds, entanglements and other affairs. || 1 || Pause || I have obtained peace, poise and great bliss from the Guru, through the Lord’s Name. Such is the sublime essence of the Lord, that I cannot describe it. The Perfect Guru has turned me away from the world. || 1 || I behold the Fascinating Lord with everyone. No one is without Him — He is pervading everywhere. The Perfect Lord, the treasure of mercy, is permeating everywhere. Says Nanak, I am fully fulfilled. || 2 || 7 || 93 ||-------Brought to you by @ Gs jhampur --Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

DHANAASAREE, FIRST MEHL, SECOND HOUSE, ASHTAPADEES:ONE UNIVERSAL CREATOR GOD. BY THE GRACE OF THE TRUE GURU:The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. || 1 || What can the poor crane accomplish by bathing in the mud puddle? It sinks into the mire, and its filth is not washed away. || 1 || Pause || After careful deliberation, the thoughtful person takes a step. Forsaking duality, he becomes a devotee of the Formless Lord. He obtains the treasure of liberation, and enjoys the sublime essence of the Lord. His comings and goings end, and the Guru protects him. || 2 || The swan do not leave this pool. In loving devotional worship, they merge in the Celestial Lord. The swans are in the pool, and the pool is in the swans. They speak the Unspoken Speech, and they honor and revere the Guru’s Word. || 3 || The Yogi, the Primal Lord, sits within the celestial sphere of deepest Samaadhi. He is not male, and He is not female; how can anyone describe Him? The three worlds continue to center their attention on His Light. The silent sages and the Yogic masters seek the Sanctuary of the True Lord. || 4 || The Lord is the source of bliss, the support of the helpless. The Gurmukhs worship and contemplate the Celestial Lord. God is the Lover of His devotees, the Destroyer of fear. Subduing ego, one meets the Lord, and places his feet on the Path. || 5 || He makes many efforts, but still, the Messenger of Death tortures him. Destined only to die, he comes into the world. He wastes this precious human life through duality. He does not know his own self, and trapped by doubts, he cries out in pain. || 6 || Speak, read and hear of the One Lord. The Support of the earth shall bless you with courage, righteousness and protection. Chastity, purity and self-restraint are infused into the heart, when one centers his mind in the fourth state. || 7 || They are immaculate and true, and filth does not stick to them. Through the Word of the Guru’s Shabad, their doubt and fear depart. The form and personality of the Primal Lord are incomparably beautiful. Nanak begs for the Lord, the Embodiment of Truth. || 8 || 1 ||--- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

ੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥ ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥ ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥ ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥ ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥ ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥ ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥ ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥ ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥ ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥ ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥ ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥ ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥ ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥ --- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।SORAT’H, FIFTH MEHL:He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||--- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

ਬਿਲਾਵਲੁ ਮਹਲਾ ੧ ॥ ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥ ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥ ਅਵਿਗਤੋ ਹਰਿ ਨਾਥੁ ਨਾਥਹ ਤਿਸੈ ਭਾਵੈ ਸੋ ਥੀਐ ॥ ਕਿਰਪਾਲੁ ਸਦਾ ਦਇਆਲੁ ਦਾਤਾ ਜੀਆ ਅੰਦਰਿ ਤੂੰ ਜੀਐ ॥ ਮੈ ਅਵਰੁ ਗਿਆਨੁ ਨ ਧਿਆਨੁ ਪੂਜਾ ਹਰਿ ਨਾਮੁ ਅੰਤਰਿ ਵਸਿ ਰਹੇ ॥ ਭੇਖੁ ਭਵਨੀ ਹਠੁ ਨ ਜਾਨਾ ਨਾਨਕਾ ਸਚੁ ਗਹਿ ਰਹੇ ॥੧॥ਭਿੰਨੜੀ ਰੈਣਿ ਭਲੀ ਦਿਨਸ ਸੁਹਾਏ ਰਾਮ ॥ ਨਿਜ ਘਰਿ ਸੂਤੜੀਏ ਪਿਰਮੁ ਜਗਾਏ ਰਾਮ ॥ ਨਵ ਹਾਣਿ ਨਵ ਧਨ ਸਬਦਿ ਜਾਗੀ ਆਪਣੇ ਪਿਰ ਭਾਣੀਆ ॥ ਤਜਿ ਕੂੜੁ ਕਪਟੁ ਸੁਭਾਉ ਦੂਜਾ ਚਾਕਰੀ ਲੋਕਾਣੀਆ ॥ ਮੈ ਨਾਮੁ ਹਰਿ ਕਾ ਹਾਰੁ ਕੰਠੇ ਸਾਚ ਸਬਦੁ ਨੀਸਾਣਿਆ ॥ ਕਰ ਜੋੜਿ ਨਾਨਕੁ ਸਾਚੁ ਮਾਗੈ ਨਦਰਿ ਕਰਿ ਤੁਧੁ ਭਾਣਿਆ ॥੨॥ ਜਾਗੁ ਸਲੋਨੜੀਏ ਬੋਲੈ ਗੁਰਬਾਣੀ ਰਾਮ ॥ ਜਿਨਿ ਸੁਣਿ ਮੰਨਿਅੜੀ ਅਕਥ ਕਹਾਣੀ ਰਾਮ ॥ ਅਕਥ ਕਹਾਣੀ ਪਦੁ ਨਿਰਬਾਣੀ ਕੋ ਵਿਰਲਾ ਗੁਰਮੁਖਿ ਬੂਝਏ ॥ ਓਹੁ ਸਬਦਿ ਸਮਾਏ ਆਪੁ ਗਵਾਏ ਤ੍ਰਿਭਵਣ ਸੋਝੀ ਸੂਝਏ ॥ ਰਹੈ ਅਤੀਤੁ ਅਪਰੰਪਰਿ ਰਾਤਾ ਸਾਚੁ ਮਨਿ ਗੁਣ ਸਾਰਿਆ ॥ ਓਹੁ ਪੂਰਿ ਰਹਿਆ ਸਰਬ ਠਾਈ ਨਾਨਕਾ ਉਰਿ ਧਾਰਿਆ ॥੩॥ਮਹਲਿ ਬੁਲਾਇੜੀਏ ਭਗਤਿ ਸਨੇਹੀ ਰਾਮ ॥ ਗੁਰਮਤਿ ਮਨਿ ਰਹਸੀ ਸੀਝਸਿ ਦੇਹੀ ਰਾਮ ॥ ਮਨੁ ਮਾਰਿ ਰੀਝੈ ਸਬਦਿ ਸੀਝੈ ਤ੍ਰੈ ਲੋਕ ਨਾਥੁ ਪਛਾਣਏ ॥ ਮਨੁ ਡੀਗਿ ਡੋਲਿ ਨ ਜਾਇ ਕਤ ਹੀ ਆਪਣਾ ਪਿਰੁ ਜਾਣਏ ॥ ਮੈ ਆਧਾਰੁ ਤੇਰਾ ਤੂ ਖਸਮੁ ਮੇਰਾ ਮੈ ਤਾਣੁ ਤਕੀਆ ਤੇਰਓ ॥ ਸਾਚਿ ਸੂਚਾ ਸਦਾ ਨਾਨਕ ਗੁਰ ਸਬਦਿ ਝਗਰੁ ਨਿਬੇਰਓ ॥੪॥੨॥ਅਰਥ: ਹੇ ਸਹੇਲੀਏ! ਅਬਿਨਾਸ਼ੀ ਪਿਆਰੇ ਪ੍ਰਭੂ ਨੇ (ਮੇਰੇ ਮਨ ਨੂੰ ਆਪਣੇ) ਪ੍ਰੇਮ (ਦੀ ਖਿੱਚ ਨਾਲ) ਮਸਤ ਕਰ ਰੱਖਿਆ ਹੈ, ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੇ ਨਾਮ) ਵਿਚ (ਟਿਕ ਕੇ) ਮੇਰਾ ਮਨ ਖਿੜਿਆ ਰਹਿੰਦਾ ਹੈ, ਮੇਰੇ ਮਨ ਵਿਚ ਬਹੁਤ ਚਾਉੇ ਬਣਿਆ ਰਹਿੰਦਾ ਹੈ। ਹੇ ਸਹੇਲੀਏ! ਉਹ ਪਰਮਾਤਮਾ ਇਹਨਾਂ ਅੱਖਾਂ ਨਾਲ ਨਹੀਂ ਦਿੱਸਦਾ, ਪਰ ਉਹ ਪਰਮਾਤਮਾ (ਵੱਡੇ ਵੱਡੇ) ਨਾਥਾਂ ਦਾ (ਭੀ) ਨਾਥ ਹੈ, (ਜਗਤ ਵਿਚ) ਉਹ ਹੀ ਹੁੰਦਾ ਹੈ, ਜੋ ਉਸ ਪਰਮਾਤਮਾ ਨੂੰ ਹੀ ਚੰਗਾ ਲੱਗਦਾ ਹੈ।ਹੇ ਪ੍ਰਭੂ! ਤੂੰ ਮਿਹਰ ਦਾ ਸਮੁੰਦਰ ਹੈਂ, ਤੂੰ ਸਦਾ ਹੀ ਦਇਆ ਦਾ ਸੋਮਾ ਹੈਂ, ਤੂੰ ਹੀ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਸਭ ਜੀਵਾਂ ਦੇ ਅੰਦਰ ਜਿੰਦ ਹੈਂ।ਹੇ ਸਹੇਲੀਏ! ਮੇਰੇ) ਮਨ ਵਿਚ ਪਰਮਾਤਮਾ ਦਾ ਨਾਮ ਵੱਸ ਰਿਹਾ ਹੈ (ਇਸ ਹਰਿ-ਨਾਮ ਦੇ ਬਰਾਬਰ ਦੀ) ਮੈਨੂੰ ਕੋਈ ਧਰਮ-ਚਰਚਾ, ਕੋਈ ਸਮਾਧੀ, ਕੋਈ ਦੇਵ-ਪੂਜਾ ਨਹੀਂ ਸੁੱਝਦੀ। ਹੇ ਨਾਨਕ! ਆਖ-ਹੇ ਸਹੇਲੀਏ!) ਮੈਂ ਸਦਾ ਕਾਇਮ ਰਹਿਣ ਵਾਲੇ ਹਰਿ-ਨਾਮ ਨੂੰ (ਆਪਣੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਲਿਆ ਹੈ (ਇਸ ਦੇ ਬਰਾਬਰ ਦਾ) ਮੈਂ ਕੋਈ ਭੇਖ, ਕੋਈ ਤੀਰਥ-ਰਟਨ, ਕੋਈ ਹਠ-ਜੋਗ ਨਹੀਂ ਸਮਝਦੀ।੧।॥ ਹੇ ਆਪਣੇ ਆਪ ਵਿਚ ਹੀ ਮਸਤ ਰਹਿਣ ਵਾਲੀ ਜੀਵ-ਇਸਤ੍ਰੀਏ! ਵੇਖ, ਜਿਸ ਜੀਵ-ਇਸਤ੍ਰੀ ਨੂੰ) ਪਰਮਾਤਮਾ ਦਾ ਪਿਆਰ (ਮਾਇਆ ਦੇ ਮੋਹ ਤੋਂ) ਸੁਚੇਤ ਕਰਦਾ ਹੈ, ਜਿਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਮਾਇਆ ਦੇ ਮੋਹ ਤੋਂ) ਸੁਚੇਤ ਹੁੰਦੀ ਹੈ, ਉਹ ਜੀਵ-ਇਸਤ੍ਰੀ ਵਿਕਾਰਾਂ ਤੋਂ ਬਚੀ ਰਹਿੰਦੀ ਹੈ, ਹਰਿ-ਨਾਮ-ਰਸ ਵਿਚ ਭਿੱਜੀ ਹੋਈ ਉਸ ਜੀਵ-ਇਸਤ੍ਰੀ ਨੂੰ (ਜ਼ਿੰਦਗੀ ਦੀਆਂ) ਰਾਤਾਂ ਤੇ ਦਿਨ ਸਭ ਸੁਹਾਵਣੇ ਲੱਗਦੇ ਹਨ। ਉਹ ਜੀਵ-ਇਸਤ੍ਰੀ ਨਾਸਵੰਤ ਪਦਾਰਥਾਂ ਦਾ ਮੋਹ, ਠੱਗੀ-ਫ਼ਰੇਬ, ਮਾਇਆ ਨਾਲ ਪਿਆਰ ਪਾਈ ਰੱਖਣ ਵਾਲੀ ਆਦਤ, ਅਤੇ ਲੋਕਾਂ ਦੀ ਮੁਥਾਜੀ ਛੱਡ ਕੇ ਆਪਣੇ ਪ੍ਰਭੂ-ਪਤੀ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ।ਹੇ ਸਹੇਲੀਏ! ਜਿਵੇਂ) ਗਲ ਵਿਚ ਹਾਰ (ਪਾਈਦਾ ਹੈ, ਤਿਵੇਂ) ਪਰਮਾਤਮਾ ਦਾ ਨਾਮ ਮੈਂ (ਆਪਣੇ ਗਲੇ ਵਿਚ ਪ੍ਰੋ ਲਿਆ ਹੈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ (ਮੇਰੀ ਜ਼ਿੰਦਗੀ ਦੀ ਅਗਵਾਈ ਕਰਨ ਵਾਲਾ) ਪਰਵਾਨਾ ਹੈ। ਨਾਨਕ (ਦੋਵੇਂ) ਹੱਥ ਜੋੜ ਕੇ (ਪਰਮਾਤਮਾ ਦੇ ਦਰ ਤੋਂ ਉਸ ਦਾ) ਸਦਾ-ਥਿਰ ਰਹਿਣ ਵਾਲਾ ਨਾਮ ਮੰਗਦਾ ਰਹਿੰਦਾ ਹੈ (ਅਤੇ ਆਖਦਾ ਹੈ-ਹੇ ਪ੍ਰਭੂ!) ਜੇ ਤੈਨੂੰ ਚੰਗਾ ਲੱਗੇ (ਤਾਂ ਮੇਰੇ ਉੱਤੇ) ਮਿਹਰ ਦੀ ਨਿਗਾਹ ਕਰ (ਮੈਨੂੰ ਆਪਣਾ ਨਾਮ ਦੇਹ) ।੨। ਹੇ ਸੋਹਣੇ ਨੇਤ੍ਰਾਂ ਵਾਲੀ ਜੀਵ-ਇਸਤ੍ਰੀਏ! ਮਾਇਆ ਦੇ ਹੱਲਿਆਂ ਵਲੋਂ) ਸਾਵਧਾਨ ਰਹੁ, (ਤੈਨੂੰ) ਗੁਰੂ ਦੀ ਬਾਣੀ ਜਗਾ ਰਹੀ ਹੈ। ਜਿਸ (ਜੀਵ-ਇਸਤ੍ਰੀ) ਨੇ (ਗੁਰੂ ਦੀ ਬਾਣੀ) ਸੁਣ ਕੇ (ਉਸ ਵਿਚ) ਸਰਧਾ ਬਣਾਈ ਹੈ, ਉਹ ਅਕੱਥ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਲੱਗ ਪੈਂਦੀ ਹੈ। ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਰਕਤ ਨਾਲ ਉਹ ਉਸ ਆਤਮਕ ਦਰਜੇ ਤੇ ਪਹੁੰਚ ਜਾਂਦੀ ਹੈ ਜਿੱਥੇ ਕੋਈ ਵਾਸਨਾ ਪੋਹ ਨਹੀਂ ਸਕਦੀ।ਪਰ ਗੁਰੂ ਦੇ ਸਨਮੁਖ ਰਹਿਣ ਵਾਲਾ ਕੋਈ ਵਿਰਲਾ ਮਨੁੱਖ ਇਹ ਗੱਲ ਸਮਝਦਾ ਹੈ, ਉਹ (ਗੁਰਮੁਖ) ਮਨੁੱਖ ਗੁਰੂ ਦੇ ਸਬਦ ਵਿਚ ਲੀਨ ਰਹਿੰਦਾ ਹੈ, (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲੈਂਦਾ ਹੈ, ਜਗਤ ਵਿਚ ਵਿਆਪਕ ਪਰਮਾਤਮਾ ਨਾਲ ਉਸ ਦੀ ਡੂੰਘੀ ਸਾਂਝ ਹੋ ਜਾਂਦੀ ਹੈ। ਉਹ ਮਨੁੱਖ ਮਾਇਆ ਦੇ ਮੋਹ ਤੋਂ ਬਚਿਆ ਰਹਿੰਦਾ ਹੈ, ਬੇਅੰਤ ਪ੍ਰਭੂ (ਦੇ ਪ੍ਰੇਮ) ਵਿਚ ਮਸਤ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲਾ ਪਰਮਾਤਮਾ (ਹਰ ਵੇਲੇ ਉਸ ਦੇ) ਮਨ ਵਿਚ (ਵੱਸਿਆ ਰਹਿੰਦਾ ਹੈ) , ਉਹ (ਪਰਮਾਤਮਾ ਦੇ) ਗੁਣਾਂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ। ਹੇ ਨਾਨਕ! ਉਹ ਮਨੁੱਖ ਉਸ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ ਜਿਹੜਾ ਸਭਨੀਂ ਥਾਈਂ ਵਿਆਪਕ ਹੋ ਰਿਹਾ ਹੈ।੩। ਹੇ ਪ੍ਰਭੂ-ਦਰ ਤੇ ਪਹੁੰਚੀ ਹੋਈ ਜੀਵ-ਇਸਤ੍ਰੀਏ! ਜਿਸ ਪ੍ਰਭੂ ਨੇ ਤੈਨੂੰ ਆਪਣੇ ਚਰਨਾਂ ਵਿਚ ਜੋੜਿਆ ਹੈ, ਉਹ) ਭਗਤੀ ਨਾਲ ਪਿਆਰ ਕਰਨ ਵਾਲਾ ਹੈ। (ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਮਤਿ ਉੱਤੇ ਤੁਰ ਕੇ (ਪ੍ਰਭੂ ਦੀ ਭਗਤੀ ਕਰਦੀ ਹੈ, ਉਸ ਦੇ) ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, (ਉਹ ਦਾ ਮਨੁੱਖਾ) ਸਰੀਰ ਸਫਲ ਹੋ ਜਾਂਦਾ ਹੈ।(ਜਿਹੜੀ ਜੀਵ-ਇਸਤ੍ਰੀ ਆਪਣੇ) ਮਨ ਨੂੰ ਵੱਸ ਵਿਚ ਕਰ ਕੇ ਆਤਮਕ ਆਨੰਦ ਹਾਸਲ ਕਰਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ (ਜੀਵਨ ਵਿਚ) ਕਾਮਯਾਬ ਹੁੰਦੀ ਹੈ ਸਾਰੇ ਜਗਤ ਦੇ ਮਾਲਕ ਪ੍ਰਭੂ ਨਾਲ ਉਹ ਸਾਂਝ ਪਾ ਲੈਂਦੀ ਹੈ। (ਉਸ ਦਾ ਮਨ) ਕਿਸੇ ਭੀ ਹੋਰ ਪਾਸੇ ਵਲ ਡੋਲਦਾ ਨਹੀਂ, ਉਹ (ਹਰ ਵੇਲੇ) ਆਪਣੇ ਪ੍ਰਭੂ-ਪਤੀ ਨਾਲ ਡੂੰਘੀ ਸਾਂਝ ਪਾਈ ਰੱਖਦੀ ਹੈ।ਹੇ ਪ੍ਰਭੂ! ਮੈਨੂੰ ਤੇ--- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।TILANG, SECOND HOUSE, FIFTH MEHL:There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||--- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥--- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥  ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥  ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧। ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646} ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨। ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥  ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥  ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।  SHALOK, THIRD MEHL:  O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 || --- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ।ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧।ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨। ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ।ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩।ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪।ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫।ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬।ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕ) ਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ--- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

ਸਲੋਕੁ ਮਃ ੧ ॥ ਘਰ ਹੀ ਮੁੰਧਿ ਵਿਦੇਸਿ ਪਿਰੁ ਨਿਤ ਝੂਰੇ ਸੰਮ੍ਹਾਲੇ ॥ ਮਿਲਦਿਆ ਢਿਲ ਨ ਹੋਵਈ ਜੇ ਨੀਅਤਿ ਰਾਸਿ ਕਰੇ ॥੧॥ਅਰਥ: ਪਤੀ ਤਾਂ ਘਰ (ਭਾਵ, ਹਿਰਦੇ) ਵਿਚ ਹੀ ਹੈ, (ਪਰ ਉਸ ਨੂੰ) ਪਰਦੇਸ ਵਿਚ (ਸਮਝਦੀ ਹੋਈ) ਕਮਲੀ ਇਸਤ੍ਰੀ ਸਦਾ ਝੂਰਦੀ ਹੈ ਤੇ (ਉਸ ਨੂੰ) ਯਾਦ ਕਰਦੀ ਹੈ; ਜੇ ਨੀਯਤ ਸਾਫ਼ ਕਰੇ ਤਾਂ ਮਿਲਦਿਆਂ ਢਿੱਲ ਨਹੀਂ ਲੱਗਦੀ।੧।ਮਃ ੧ ॥ ਨਾਨਕ ਗਾਲੀ ਕੂੜੀਆ ਬਾਝੁ ਪਰੀਤਿ ਕਰੇਇ ॥ ਤਿਚਰੁ ਜਾਣੈ ਭਲਾ ਕਰਿ ਜਿਚਰੁ ਲੇਵੈ ਦੇਇ ॥੨॥ਅਰਥ: ਹੇ ਨਾਨਕ! ਹਰੀ ਨਾਲ) ਪਿਆਰ ਕਰਨ ਤੋਂ ਬਿਨਾ (ਭਾਵ, ਪਿਆਰ ਤੋਂ ਸੱਖਣਾ ਜਦ ਤਾਈਂ ਰਹੇ) ਹੋਰ ਗੱਲਾਂ (ਕਰਨੀਆਂ) ਝੂਠੀਆਂ ਹਨ; (ਕਿਉਂਕਿ ਏਸ ਤਰ੍ਹਾਂ) ਤਦ ਤਾਈਂ (ਹਰੀ ਨੂੰ ਜੀਵ) ਚੰਗਾ ਸਮਝਦਾ ਹੈ ਜਦ ਤਾਈਂ (ਹਰੀ) ਦੇਂਦਾ ਹੈ ਤੇ (ਜੀਵ) ਲੈਂਦਾ ਹੈ (ਭਾਵ, ਜਦ ਤਕ ਜੀਵ ਨੂੰ ਕੁਝ ਮਿਲਦਾ ਰਹਿੰਦਾ ਹੈ) ।੨।ਪਉੜੀ ॥ ਜਿਨਿ ਉਪਾਏ ਜੀਅ ਤਿਨਿ ਹਰਿ ਰਾਖਿਆ ॥ ਅੰਮ੍ਰਿਤੁ ਸਚਾ ਨਾਉ ਭੋਜਨੁ ਚਾਖਿਆ ॥ ਤਿਪਤਿ ਰਹੇ ਆਘਾਇ ਮਿਟੀ ਭਭਾਖਿਆ ॥ਅਰਥ: ਜਿਸ ਹਰੀ ਨੇ ਜੀਵ ਪੈਦਾ ਕੀਤੇ ਹਨ, ਉਸੇ ਨੇ ਉਹਨਾਂ ਦੀ ਰੱਖਿਆ ਕੀਤੀ ਹੈ; ਜੋ ਜੀਵ ਉਸ ਹਰੀ ਦਾ ਆਤਮਕ ਜੀਵਨ ਦੇਣ ਵਾਲਾ ਸੱਚਾ ਨਾਮ (ਰੂਪ) ਭੋਜਨ ਛਕਦੇ ਹਨ ਤੇ (ਇਸ ਭੋਜਨ ਨਾਲ) ਉਹ ਬੜੇ ਰੱਜ ਜਾਂਦੇ ਹਨ ਉਹਨਾਂ ਦੀ ਹੋਰ ਖਾਣ ਦੀ ਇੱਛਾ ਮਿਟ ਜਾਂਦੀ ਹੈ।ਸਭ ਅੰਦਰਿ ਇਕੁ ਵਰਤੈ ਕਿਨੈ ਵਿਰਲੈ ਲਾਖਿਆ ॥ ਜਨ ਨਾਨਕ ਭਏ ਨਿਹਾਲੁ ਪ੍ਰਭ ਕੀ ਪਾਖਿਆ ॥੨੦॥SHALOK, FIRST MEHL:The soul-bride is at home, while the Husband Lord is away; she cherishes His memory, and mourns His absence. She shall meet Him without delay, if she rids herself of duality. || 1 || FIRST MEHL: O Nanak, false is the speech of one who acts without loving the Lord. He judges things to be good, only as long as the Lord gives and he receives. || 2 || PAUREE: The Lord, who created the creatures, also protects them. I have tasted the food of Ambrosial Nectar, the True Name. I am satisfied and satiated, and my hunger is appeased. The One Lord is pervading in all, but rare are those who realize this. Servant Nanak is enraptured, in the Protection of God. || 20 ||--- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including Translation in Punjabi and English audio ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 || Brought to you by @ Gs jhampur ------------------------------------------------------------Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥ ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥ ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ ॥ ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ ॥ ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥ ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥ ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ ॥ ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ ॥ ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ ॥੧੨॥ ਅਰਥ: ਮਾਘ ਵਿਚ (ਮਾਘੀ ਵਾਲੇ ਦਿਨ ਲੋਕ ਪ੍ਰਯਾਗ ਆਦਿਕ ਤੀਰਥਾਂ ਤੇ ਇਸ਼ਨਾਨ ਕਰਨਾ ਬੜਾ ਪੁੰਨ ਸਮਝਦੇ ਹਨ, ਪਰ ਤੂੰ ਹੇ ਭਾਈ!) ਗੁਰਮੁਖਾਂ ਦੀ ਸੰਗਤਿ ਵਿਚ (ਬੈਠ, ਇਹੀ ਹੈ ਤੀਰਥਾਂ ਦਾ) ਇਸ਼ਨਾਨ, ਉਹਨਾਂ ਦੀ ਚਰਨ ਧੂੜ ਵਿਚ ਇਸ਼ਨਾਨ ਕਰ (ਨਿਮ੍ਰਤਾ-ਭਾਵ ਨਾਲ ਗੁਰਮੁਖਾਂ ਦੀ ਸੰਗਤਿ ਕਰ, ਉਥੇ) ਪਰਮਾਤਮਾ ਦਾ ਨਾਮ ਜਪ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ, ਹੋਰ ਸਭਨਾਂ ਨੂੰ ਇਹ ਨਾਮ ਦੀ ਦਾਤਿ ਵੰਡ, (ਇਸ ਤਰ੍ਹਾਂ) ਕਈ ਜਨਮਾਂ ਦੇ ਕੀਤੇ ਕਰਮਾਂ ਤੋਂ ਪੈਦਾ ਹੋਈ ਵਿਕਾਰਾਂ ਦੀ ਮੈਲ (ਤੇਰੇ ਮਨ ਤੋਂ) ਲਹਿ ਜਾਇਗੀ, ਤੇਰੇ ਮਨ ਵਿਚੋਂ ਅਹੰਕਾਰ ਦੂਰ ਹੋ ਜਾਇਗਾ।(ਸਿਮਰਨ ਦੀ ਬਰਕਤਿ ਨਾਲ) ਕਾਮ ਵਿਚ ਕ੍ਰੋਧ ਵਿਚ ਨਹੀਂ ਫਸੀਦਾ, ਲੋਭ-ਕੁੱਤਾ ਭੀ ਮੁੱਕ ਜਾਂਦਾ ਹੈ (ਲੋਭ, ਜਿਸ ਦੇ ਅਸਰ ਹੇਠ ਮਨੁੱਖ ਕੁੱਤੇ ਵਾਂਗ ਦਰ ਦਰ ਤੇ ਭਟਕਦਾ ਹੈ) । ਇਸ ਸੱਚੇ ਰਸਤੇ ਉੱਤੇ ਤੁਰਿਆਂ ਜਗਤ ਦੀ ਸੋਭਾ ਕਰਦਾ ਹੈ। ਅਠਾਹਠ ਤੀਰਥਾਂ ਦਾ ਇਸ਼ਨਾਨ, ਸਾਰੇ ਪੁੰਨ ਕਰਮ, ਜੀਵਾਂ ਉੱਤੇ ਦਇਆ ਕਰਨੀ ਜੋ ਧਾਰਮਿਕ ਕੰਮ ਮੰਨੀ ਗਈ ਹੈ (ਇਹ ਸਭ ਕੁਝ ਸਿਮਰਨ ਦੇ ਵਿਚ ਹੀ ਆ ਜਾਂਦਾ ਹੈ) ।ਪਰਮਾਤਮਾ ਕਿਰਪਾ ਕਰ ਕੇ ਜਿਸ ਮਨੁੱਖ ਨੂੰ (ਸਿਮਰਨ ਦੀ ਦਾਤਿ) ਦੇਂਦਾ ਹੈ, ਉਹ ਮਨੁੱਖ (ਜ਼ਿੰਦਗੀ ਦੇ ਸਹੀ ਰਸਤੇ ਦੀ ਪਛਾਣ ਵਾਲਾ) ਸਿਆਣਾ ਹੋ ਜਾਂਦਾ ਹੈ।ਹੇ ਨਾਨਕ! (ਆਖ–) ਜਿਨ੍ਹਾਂ ਨੂੰ ਪਿਆਰਾ ਪ੍ਰਭੂ ਮਿਲ ਪਿਆ ਹੈ, ਮੈਂ ਉਹਨਾਂ ਤੋਂ ਸਦਕੇ ਹਾਂ। ਮਾਘ ਮਹੀਨੇ ਵਿਚ ਸਿਰਫ਼ ਉਹੀ ਸੁੱਚੇ ਬੰਦੇ ਆਖੇ ਜਾਂਦੇ ਹਨ, ਜਿਨ੍ਹਾਂ ਉੱਤੇ ਪੂਰਾ ਸਤਿਗੁਰੂ ਦਇਆਵਾਨ ਹੁੰਦਾ ਹੈ (ਤੇ ਜਿਨ੍ਹਾਂ ਨੂੰ ਸਿਮਰਨ ਦੀ ਦਾਤਿ ਦੇਂਦਾ ਹੈ) ।12।BAARAH MAAHAA ~ THE TWELVE MONTHS: MAAJH, FIFTH MEHL, FOURTH HOUSE:ONE UNIVERSAL CREATOR GOD. BY THE GRACE OF THE TRUE GURU:In the month of Maagh, let your cleansing bath be the dust of the Saadh Sangat, the Company of the Holy. Meditate and listen to the Name of the Lord, and give it to everyone. In this way, the filth of lifetimes of karma shall be removed, and egotistical pride shall vanish from your mind. Sexual desire and anger shall not seduce you, and the dog of greed shall depart. Those who walk on the Path of Truth shall be praised throughout the world. Be kind to all beings—this is more meritorious than bathing at the sixty-eight sacred shrines of pilgrimage and the giving of charity. That person, upon whom the Lord bestows His Mercy, is a wise person. Nanak is a sacrifice to those who have merged with God. In Maagh, they alone are known as true, unto whom the Perfect Guru is Merciful. || 12 ||--- Send in a voice message: https://anchor.fm/gsjhampur/message

View Details

ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥ ਅਰਥ: ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ।ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ।੧।ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ-ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ। ਪਰਮਾਤਮਾ ਦੇ ਦਰਸਨ ਨਾਲ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ।੨।੮।੧੨।JAITSREE, FIFTH MEHL:After wandering through so many incarnations, I have come to Your Sanctuary. Save me — lift my body up out of the deep, dark pit of the world, and attach me to Your feet. || 1 || Pause || I do not know anything about spiritual wisdom, meditation or karma, and my way of life is not clean and pure. Please attach me to the hem of the robe of the Saadh Sangat, the Company of the Holy; help me to cross over the terrible river. || 1 || Comforts, riches and the sweet pleasures of Maya — do not implant these within your mind. Slave Nanak is satisfied and satiated by the Blessed Vision of the Lord’s Darshan; his only ornamentation is the love of the Lord’s Name. || 2 || 8 || 12 ||--- Send in a voice message: https://anchor.fm/gsjhampur/message

View Details

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।DHANAASAREE, FIFTH MEHL:You are the Giver, O Lord, O Cherisher, my Master, my Husband Lord. Each and every moment, You cherish and nurture me; I am Your child, and I rely upon You alone. || 1 || I have only one tongue — which of Your Glorious Virtues can I describe? Unlimited, infinite Lord and Master — no one knows Your limits. || 1 || Pause || You destroy millions of my sins, and teach me in so many ways. I am so ignorant — I understand nothing at all. Please honor Your innate nature, and save me! || 2 || I seek Your Sanctuary — You are my only hope. You are my companion, and my best friend. Save me, O Merciful Saviour Lord; Nanak is the slave of Your home. || 3 || 12 ||--- Send in a voice message: https://anchor.fm/gsjhampur/message

View Details

ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ।ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਅਰਥ: ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ) , ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ। ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ 'ਨਾਮ' ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ।੧।ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਅਰਥ: ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ) ; ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ।ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ ਅਰਥ: ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ) । ਹੇ ਨਾਨਕ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ।੨।ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥ਅਰਥ: ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ। ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ, ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ। ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ। ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ।੨੧।Reading and contemplation is the work of the world (has been done) (meaning, like other practices it has also become a practice, but) in the Hirda there are Trishna and Vikar (remain); In Ahankaar all (Pandits) are tired of reading, in love with Maya there are only holes.That human being is an educated and wise Pandit (meaning, consider that human being a Pandit), who meditates on the Shabad of SatGuru, who searches his mind (from within) finds God and finds a way to escape (from Trishna). One who obtains the treasure of virtues from God and keeps Surat paired with the virtues of God by remaining in spiritual tranquility. O Nanak! Blessed is the merchant of that Naam who has the support (form) of 'Naam' in the presence of SatGuru.You look at any human being with concentrated attention, no one understands without controlling the mind (ie, no one's work is done); The beggars (even the saints) are left after making pilgrimages, (thus) this mind is not killed.The human being who is in the presence of SatGuru keeps his mind attached to the True God (because of this) his mind is dead while he is alive (ie, he is saddened by Maya even while working in Maya). O Nanak! The filth of this mind descends in such a way that (the ego of the mind) is burnt with (SatGuru's) word.O my holy brother! Just a little (me too) chant God's Name. O God! Make the adornment of God's name, and wear the garment of forgiveness, such adornment is pleasing to dear God, adornment of love is pleasing to God. Day and night remember God's Name, in an instant all sins will be cut off. The Gurmukh on whom God has mercy, he (from the world) wins (by) meditating on God--- Send in a voice message: https://anchor.fm/gsjhampur/message

View Details

ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ਅਰਥ: ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ।ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧।ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ।੨।ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ।੩।ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ) । ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।੪।ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ) । ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ।੫।ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ।ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ।੬।ਹੇ ਭਾਈ! ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹ--- Send in a voice message: https://anchor.fm/gsjhampur/message

View Details

The daily Hukamnama sahib from Sri Darbar Sahib Amritsar including Punjabi and English translation audioਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।JAITSREE, FOURTH MEHL, FIRST HOUSE, CHAU-PADAS:ONE UNIVERSAL CREATOR GOD. BY THE GRACE OF THE TRUE GURU:The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 |-------Brought to you by @ Gs jhampur --Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://anchor.fm/gsjhampur/message

View Details

The daily Hukamnama Sahib from Sri Darbar Sahib Amritsar including English and Punjabi ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥ਅਰਥ: ਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ (ਤੇ, ਉਸ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ।(ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧।ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ।੨।੧੭।DHANAASAREE, FIFTH MEHL:I have fallen in love with the Lord. My True Guru is always my help and support; He has torn down the banner of pain. || 1 || Pause || Giving me His hand, He has protected me as His own, and removed all my troubles. He has blackened the faces of the slanderers, and He Himself has become the help and support of His humble servant. || 1 || The True Lord and Master has become my Saviour; hugging me close in His embrace, He has saved me. Nanak has become fearless, and he enjoys eternal peace, singing the Glorious Praises of the Lord. || 2 || 17 ||--- Send in a voice message: https://anchor.fm/gsjhampur/message

View Details

On the middle day of Shaheedi divas of Baba Zorawar Singh ji Baba Fateh Singh ji and Mata Gujar Kaur ji the rain swai kirtan performed by AKJ--- Send in a voice message: https://anchor.fm/gsjhampur/message

View Details

ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।JAITSREE, FOURTH MEHL, FIRST HOUSE, CHAU-PADAS:ONE UNIVERSAL CREATOR GOD. BY THE GRACE OF THE TRUE GURU:The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||--- Send in a voice message: https://anchor.fm/gsjhampur/message

View Details

ਗੂਜਰੀ ਅਸਟਪਦੀਆ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥ ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥੧॥ ਚੇਤਹੁ ਬਾਸੁਦੇਉ ਬਨਵਾਲੀ ॥ ਰਾਮੁ ਰਿਦੈ ਜਪਮਾਲੀ ॥੧॥ ਰਹਾਉ ॥ ਉਰਧ ਮੂਲ ਜਿਸੁ ਸਾਖ ਤਲਾਹਾ ਚਾਰਿ ਬੇਦ ਜਿਤੁ ਲਾਗੇ ॥ ਸਹਜ ਭਾਇ ਜਾਇ ਤੇ ਨਾਨਕ ਪਾਰਬ੍ਰਹਮ ਲਿਵ ਜਾਗੇ ॥੨॥ ਪਾਰਜਾਤੁ ਘਰਿ ਆਗਨਿ ਮੇਰੈ ਪੁਹਪ ਪਤ੍ਰ ਤਤੁ ਡਾਲਾ ॥ ਸਰਬ ਜੋਤਿ ਨਿਰੰਜਨ ਸੰਭੂ ਛੋਡਹੁ ਬਹੁਤੁ ਜੰਜਾਲਾ ॥੩॥ ਸੁਣਿ ਸਿਖਵੰਤੇ ਨਾਨਕੁ ਬਿਨਵੈ ਛੋਡਹੁ ਮਾਇਆ ਜਾਲਾ ॥ ਮਨਿ ਬੀਚਾਰਿ ਏਕ ਲਿਵ ਲਾਗੀ ਪੁਨਰਪਿ ਜਨਮੁ ਨ ਕਾਲਾ ॥੪॥ ਸੋ ਗੁਰੂ ਸੋ ਸਿਖੁ ਕਥੀਅਲੇ ਸੋ ਵੈਦੁ ਜਿ ਜਾਣੈ ਰੋਗੀ ॥ ਤਿਸੁ ਕਾਰਣਿ ਕੰਮੁ ਨ ਧੰਧਾ ਨਾਹੀ ਧੰਧੈ ਗਿਰਹੀ ਜੋਗੀ ॥੫॥ ਕਾਮੁ ਕ੍ਰੋਧੁ ਅਹੰਕਾਰੁ ਤਜੀਅਲੇ ਲੋਭੁ ਮੋਹੁ ਤਿਸ ਮਾਇਆ ॥ ਮਨਿ ਤਤੁ ਅਵਿਗਤੁ ਧਿਆਇਆ ਗੁਰ ਪਰਸਾਦੀ ਪਾਇਆ ॥੬॥ ਗਿਆਨੁ ਧਿਆਨੁ ਸਭ ਦਾਤਿ ਕਥੀਅਲੇ ਸੇਤ ਬਰਨ ਸਭਿ ਦੂਤਾ ॥ ਬ੍ਰਹਮ ਕਮਲ ਮਧੁ ਤਾਸੁ ਰਸਾਦੰ ਜਾਗਤ ਨਾਹੀ ਸੂਤਾ ॥੭॥ ਮਹਾ ਗੰਭੀਰ ਪਤ੍ਰ ਪਾਤਾਲਾ ਨਾਨਕ ਸਰਬ ਜੁਆਇਆ ॥ ਉਪਦੇਸ ਗੁਰੂ ਮਮ ਪੁਨਹਿ ਨ ਗਰਭੰ ਬਿਖੁ ਤਜਿ ਅੰਮ੍ਰਿਤੁ ਪੀਆਇਆ ॥੮॥੧॥ ਹੇ ਭਾਈ। ਸਰਬ-ਵਿਆਪਕ ਜਗਤ-ਮਾਲਕ ਪਰਮਾਤਮਾ ਨੂੰ ਸਦਾ ਚੇਤੇ ਰੱਖੋ। ਪ੍ਰਭੂ ਨੂੰ ਆਪਣੇ ਹਿਰਦੇ ਵਿਚ ਟਿਕਾਓ-(ਇਸ ਨੂੰ ਆਪਣੀ) ਮਾਲਾ (ਬਣਾਉ)।੧।ਰਹਾਉ।ਇਸ ਇਕੋ ਹੀ (ਸਰੀਰ-) ਨਗਰ ਵਿਚ (ਕਾਮਾਦਿਕ) ਪੰਜ ਚੋਰ ਵੱਸੇ ਹੋਏ ਹਨ, ਵਰਜਦਿਆਂ ਭੀ (ਇਹਨਾਂ ਵਿਚੋਂ ਹਰੇਕ ਇਸ ਨਗਰ ਵਿਚਲੇ ਆਤਮਕ ਗੁਣਾਂ ਨੂੰ) ਚੁਰਾਣ ਲਈ ਉੱਠ ਦੌੜਦਾ ਹੈ। (ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾ ਕੇ) ਜੇਹੜਾ ਮਨੁੱਖ (ਇਹਨਾਂ ਪੰਜਾਂ ਤੋਂ) ਮਾਇਆ ਦੇ ਤਿੰਨ ਗੁਣਾਂ ਤੋਂ ਅਤੇ ਦਸ ਇੰਦ੍ਰਿਆਂ ਤੋਂ (ਆਪਣਾ ਆਤਮਕ ਗੁਣਾਂ ਦਾ) ਸਰਮਾਇਆ ਬਚਾ ਰੱਖਦਾ ਹੈ, ਹੇ ਨਾਨਕ! ਉਹ (ਇਹਨਾਂ ਤੋਂ) ਸਦਾ ਲਈ ਖ਼ਲਾਸੀ ਪ੍ਰਾਪਤ ਕਰ ਲੈਂਦਾ ਹੈ।੧।ਜਿਸ ਮਾਇਆ ਦਾ ਮੂਲ-ਪ੍ਰਭੂ, ਮਾਇਆ ਦੇ ਪ੍ਰਭਾਵ ਤੋਂ ਉੱਚਾ ਹੈ, ਜਗਤ ਪਸਾਰਾ ਜਿਸ ਮਾਇਆ ਦੇ ਪ੍ਰਭਾਵ ਹੇਠ ਹੈ, ਚਾਰੇ ਵੇਦ ਜਿਸ (ਮਾਇਆ ਦੇ ਬਲ ਦੇ ਜ਼ਿਕਰ) ਵਿਚ ਲੱਗੇ ਰਹੇ ਹਨ, ਉਹ ਮਾਇਆ ਸਹਜੇ ਹੀ (ਉਹਨਾਂ ਬੰਦਿਆਂ ਤੋਂ) ਪਰੇ ਹਟ ਜਾਂਦੀ ਹੈ (ਜੋ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਂਦੇ ਹਨ, ਕਿਉਂਕਿ) ਉਹ ਬੰਦੇ, ਹੇ ਨਾਨਕ! ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੋੜ ਕੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ।੨।(ਇਹ ਸਾਰਾ ਜਗਤ ਜਿਸ ਪਾਰਜਾਤ-ਪ੍ਰਭੂ ਦਾ) ਫੁੱਲ ਪੱਤਰ ਡਾਲੀਆਂ ਆਦਿਕ ਪਸਾਰਾ ਹੈ, ਜੋ ਪ੍ਰਭੂ ਸਾਰੇ ਜਗਤ ਦਾ ਮੂਲ ਹੈ, ਜਿਸ ਦੀ ਜੋਤਿ ਸਭ ਜੀਵਾਂ ਵਿਚ ਪਸਰ ਰਹੀ ਹੈ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੈ, ਉਹ (ਸਰਬ-ਇੱਛਾ-ਪੂਰਕ) ਪਾਰਜਾਤ (-ਪ੍ਰਭੂ) ਮੇਰੇ ਹਿਰਦੇ-ਆਂਗਨ ਵਿਚ ਪਰਗਟ ਹੋ ਗਿਆ ਹੈ (ਤੇ ਮੇਰੇ ਅੰਦਰੋਂ ਮਾਇਆ ਵਾਲੇ ਜੰਜਾਲ ਮੁੱਕ ਗਏ ਹਨ)। (ਹੇ ਭਾਈ! ਤੁਸੀ ਭੀ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉ, ਇਸ ਤਰ੍ਹਾਂ) ਮਾਇਆ ਦੇ ਬਹੁਤੇ ਜੰਜਾਲ ਛੱਡ ਸਕੋਗੇ।੩।ਹੇ (ਮੇਰੀ) ਸਿੱਖਿਆ ਸੁਣਨ ਵਾਲੇ ਭਾਈ! ਜੋ ਬੇਨਤੀ ਨਾਨਕ ਕਰਦਾ ਹੈ ਉਹ ਸੁਣ-(ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਧਾਰਨ ਕਰ, ਇਸ ਤਰ੍ਹਾਂ ਤੂੰ) ਮਾਇਆ ਦੇ ਬੰਧਨ ਤਿਆਗ ਸਕੇਂਗਾ। ਜਿਸ ਮਨੁੱਖ ਦੇ ਮਨ ਵਿਚ ਸੋਚ-ਮੰਡਲ ਵਿਚ ਇਕ ਪਰਮਾਤਮਾ ਦੀ ਲਿਵ ਲੱਗ ਜਾਂਦੀ ਹੈ ਉਸ ਨੂੰ ਮੁੜ ਮੁੜ ਜਨਮ ਮਰਨ (ਦਾ ਗੇੜ) ਨਹੀਂ ਹੁੰਦਾ।੪।(ਜਿਸ ਮਨੁੱਖ ਨੇ ਪਰਮਾਤਮਾ ਨੂੰ ਹਿਰਦੇ ਵਿਚ ਵਸਾ ਲਿਆ ਹੈ) ਉਹ ਗੁਰੂ ਕਿਹਾ ਜਾ ਸਕਦਾ ਹੈ, ਉਹ (ਅਸਲ) ਸਿੱਖ ਕਿਹਾ ਜਾ ਸਕਦਾ ਹੈ, ਉਹ (ਅਸਲ) ਵੈਦ ਕਿਹਾ ਜਾ ਸਕਦਾ ਹੈ ਕਿਉਂਕਿ ਉਹ ਹੋਰ (ਆਤਮਕ) ਰੋਗੀਆਂ ਦੇ ਰੋਗ ਸਮਝ ਲੈਂਦਾ ਹੈ। ਪਰਮਾਤਮਾ ਦੇ ਸਿਮਰਨ ਦੀ ਬਰਕਤਿ ਨਾਲ ਦੁਨੀਆ ਦਾ ਕੰਮ-ਧੰਧਾ ਉਸ ਨੂੰ ਵਿਆਪ ਨਹੀਂ ਸਕਦਾ। (ਪ੍ਰਭੂ ਦੇ ਸਿਮਰਨ ਸਦਕਾ) ਉਹ ਮਾਇਆ ਦੇ ਬੰਧਨ ਵਿਚ ਨਹੀਂ (ਫਸਦਾ) , ਉਹ ਗ੍ਰਿਹਸਤੀ (ਹੁੰਦਾ ਭੀ) ਜੋਗੀ ਹੈ।੫।ਜਿਸ ਮਨੁੱਖ ਨੇ ਗੁਰੂ ਦੀ ਮੇਹਰ ਨਾਲ ਆਪਣੇ ਮਨ ਵਿਚ ਜਗਤ-ਮੂਲ ਅਦ੍ਰਿਸ਼ਟ ਪ੍ਰਭੂ ਨੂੰ ਸਿਮਰਿਆ ਹੈ ਤੇ ਉਸ ਨਾਲ ਮਿਲਾਪ ਹਾਸਲ ਕਰ ਲਿਆ ਹੈ ਉਸ ਨੇ ਕਾਮ ਕ੍ਰੋਧ ਤੇ ਅਹੰਕਾਰ ਤਿਆਗ ਦਿੱਤਾ ਹੈ, ਉਸ ਨੇ ਲੋਭ ਮੋਹ ਤੇ ਮਾਇਆ ਦੀ ਤ੍ਰਿਸ਼ਨਾ ਛੱਡ ਦਿੱਤੀ ਹੈ।੬।ਪਰਮਾਤਮਾ ਨਾਲ ਡੂੰਘੀ ਸਾਂਝ ਬਣਨੀ, ਪ੍ਰਭੂ-ਚਰਨਾਂ ਵਿਚ ਸੁਰਤਿ ਜੁੜਨੀ-ਇਹ ਸਭ ਪ੍ਰਭੂ ਦੀ ਦਾਤਿ ਹੀ ਕਹੀ ਜਾ ਸਕਦੀ ਹੈ, (ਜਿਸ ਨੂੰ ਇਹ ਦਾਤਿ ਮਿਲਦੀ ਹੈ ਉਸ ਨੂੰ ਤੱਕ ਕੇ) ਕਾਮਾਦਿਕ ਵੈਰੀਆਂ ਦਾ ਰੰਗ ਫੱਕ ਹੋ ਜਾਂਦਾ ਹੈ, ਕਿਉਂਕਿ ਸਿਮਰਨ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ, ਮਾਨੋ) ਬ੍ਰਹਮ-ਰੂਪ ਕਮਲ ਦਾ ਸ਼ਹਿਦ (ਚੋਣ ਲੱਗ ਪੈਂਦਾ ਹੈ) ਉਸ (ਨਾਮ-ਅੰਮ੍ਰਿਤ ਸ਼ਹਿਦ ਦਾ) ਰਸ ਉਹ ਮਨੁੱਖ ਚੱਖਦਾ ਹੈ (ਇਸ ਕਰਕੇ ਉਹ ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ, (ਮਾਇਆ-ਮੋਹ ਦੀ ਨੀਂਦ ਵਿਚ) ਗ਼ਾਫ਼ਿਲ ਨਹੀਂ ਹੁੰਦਾ।੭।ਹੇ ਨਾਨਕ! ਜੋ ਪ੍ਰਭੂ ਵੱਡੇ ਜਿਗਰੇ ਵਾਲਾ ਹੈ, ਸਾਰੇ ਪਾਤਾਲ (ਸਾਰਾ ਸੰਸਾਰ ਜਿਸ ਪਾਰਜਾਤ-ਪ੍ਰਭੂ) ਦੇ ਪੱਤਰ (ਪਸਾਰਾ) ਹਨ, ਜੋ ਸਭ ਜੀਵਾਂ ਵਿਚ ਵਿਆਪਕ ਹੈ, ਗੁਰੂ ਦੇ ਉਪਦੇਸ ਦੀ ਬਰਕਤਿ ਨਾਲ ਮੈਂ ਉਸ ਦਾ ਨਾਮ-ਅੰਮ੍ਰਿਤ ਪੀਤਾ ਹੈ ਤੇ ਮਾਇਆ ਦਾ ਜ਼ਹਰ ਤਿਆਗਿਆ ਹੈ, ਹੁਣ ਮੇਰਾ ਮੁੜ ਮੁੜ ਗਰਭ-ਵਾਸ (ਜਨਮ ਮਰਨ) ਨਹੀਂ ਹੋਵੇਗਾ।੮।੧।hey brother Always remember the Lord of the Universe. Keep the Lord in your heart (make it your) garland. 1. Stay.In this same (body-) city there are (Kamadik) five thieves living, despite prohibitions (each one of them) rises and runs to steal the spiritual qualities in this city. (Having God in his heart) He who saves (his spiritual qualities) from (these five) the three qualities of Maya and from the ten senses, O Nanak! He obtains eternal salvation (from them). 1.The Lord of Maya, whose origin is abov--- Send in a voice message: https://anchor.fm/gsjhampur/message

View Details

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥ ਅਰਥ: ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾਹ ਰਹਿ ਗਏ)।੧।ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ)। ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ?।੧।ਰਹਾਉ।ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ) , ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ।੨।ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ) , (ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ?।੩।(ਹੇ ਪ੍ਰਭੂ!) ਮੈਂ ਆਪਣਾ ਤਨ ਤੇ ਮਨ ਅਰਪਣ ਕਰਦਾ ਹਾਂ, ਤੇਰੀ ਪੂਜਾ ਵਜੋਂ ਭੇਟ ਕਰਦਾ ਹਾਂ; (ਇਸੇ ਭੇਟਾ ਨਾਲ ਹੀ) ਸਤਿਗੁਰ ਦੀ ਮਿਹਰ ਦੀ ਬਰਕਤਿ ਨਾਲ ਤੈਨੂੰ ਮਾਇਆ-ਰਹਿਤ ਨੂੰ ਲੱਭ ਸਕਦਾ ਹਾਂ।੪।ਰਵਿਦਾਸ ਆਖਦਾ ਹੈ-(ਹੇ ਪ੍ਰਭੂ! ਜੇ ਸੁੱਚੇ ਦੁੱਧ, ਫੁੱਲ, ਧੂਪ, ਚੰਦਨ ਤੇ ਨੈਵੇਦ ਆਦਿਕ ਦੀ ਭੇਟਾ ਨਾਲ ਹੀ ਤੇਰੀ ਪੂਜਾ ਹੋ ਸਕਦੀ ਤਾਂ ਕਿਤੇ ਭੀ ਇਹ ਸ਼ੈਆਂ ਸੁੱਚੀਆਂ ਨਾਹ ਮਿਲਣ ਕਰ ਕੇ) ਮੈਥੋਂ ਤੇਰੀ ਪੂਜਾ ਤੇ ਤੇਰੀ ਭਗਤੀ ਹੋ ਹੀ ਨਾਹ ਸਕਦੀ, ਤਾਂ ਫਿਰ (ਹੇ ਪ੍ਰਭੂ!) ਮੇਰਾ ਕੀਹ ਹਾਲ ਹੁੰਦਾ?।੫।੧।ਭਾਵ: ਲੋਕ ਦੇਵੀ ਦੇਵਤਿਆਂ ਦੀਆਂ ਮੂਰਤੀਆਂ ਨੂੰ ਆਪਣੇ ਵੱਲੋਂ ਸੁੱਚੇ ਜਲ, ਫੁੱਲ ਤੇ ਦੁੱਧ ਆਦਿਕ ਨਾਲ ਪ੍ਰਸੰਨ ਕਰਨ ਦੇ ਜਤਨ ਕਰਦੇ ਹਨ; ਪਰ ਇਹ ਚੀਜ਼ਾਂ ਤਾਂ ਪਹਿਲਾਂ ਹੀ ਜੂਠੀਆਂ ਹੋ ਜਾਂਦੀਆਂ ਹਨ। ਪਰਮਾਤਮਾ ਅਜਿਹੀਆਂ ਚੀਜ਼ਾਂ ਦੀ ਭੇਟਾ ਨਾਲ ਖ਼ੁਸ਼ ਨਹੀਂ ਹੁੰਦਾ। ਉਹ ਤਾਂ ਤਨ ਮਨ ਦੀ ਭੇਟ ਮੰਗਦਾ ਹੈ।GUJRI, PADAS OF RAVI DAAS JEE, THIRD HOUSE:ONE UNIVERSAL CREATOR GOD. BY THE GRACE OF THE TRUE GURU:The calf has contaminated the milk in the breasts. The bumble bee has contaminated the flower, and the fish the water. || 1 || O mother, where shall I find any offering for the Lord’s worship? I cannot find any other flowers worthy of the incomparable Lord. || 1 || Pause || The snakes encircle the sandalwood trees. Poison and nectar dwell there together. || 2 || Even with incense, lamps, offerings of food and fragrant flowers, how are Your slaves to worship You? || 3 || I dedicate and offer my body and mind to You. By Guru’s Grace, I attain the immaculate Lord. || 4 || I cannot worship You, nor offer You flowers. Says Ravi Daas, what shall my condition be hereafter? || 5 || 1 ||--- Send in a voice message: https://anchor.fm/gsjhampur/message

View Details

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥ ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥ ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥ ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥ ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ ॥ ਇਨ੍ਹ੍ਹ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ ਬਪੁੜੇ ਇਨ੍ਹ੍ਹ ਕਾ ਵਾਹਿਆ ਕਛੁ ਨ ਵਸਾਈ ॥ ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝੁ ਤਾਰੈ ਤੇਰਾ ਕੁਟੰਬੁ ਸਭੁ ਛਡਾਈ ॥੨॥ ਜੇ ਕਿਛੁ ਆਸ ਅਵਰ ਕਰਹਿ ਪਰਮਿਤ੍ਰੀ ਮਤ ਤੂੰ ਜਾਣਹਿ ਤੇਰੈ ਕਿਤੈ ਕੰਮਿ ਆਈ ॥ ਇਹ ਆਸ ਪਰਮਿਤ੍ਰੀ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥ ਮੇਰੇ ਮਨ ਆਸਾ ਕਰਿ ਹਰਿ ਪ੍ਰੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥੩॥ ਆਸਾ ਮਨਸਾ ਸਭ ਤੇਰੀ ਮੇਰੇ ਸੁਆਮੀ ਜੈਸੀ ਤੂ ਆਸ ਕਰਾਵਹਿ ਤੈਸੀ ਕੋ ਆਸ ਕਰਾਈ ॥ ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐਸੀ ਮੇਰੈ ਸਤਿਗੁਰਿ ਬੂਝ ਬੁਝਾਈ ॥ ਜਨ ਨਾਨਕ ਕੀ ਆਸ ਤੂ ਜਾਣਹਿ ਹਰਿ ਦਰਸਨੁ ਦੇਖਿ ਹਰਿ ਦਰਸਨਿ ਤ੍ਰਿਪਤਾਈ ॥੪॥੧॥ਅਰਥ: ਹੇ ਮੇਰੇ ਮਨ! ਜਗਤ ਦੇ ਮਾਲਕ ਧਰਤੀ ਦੇ ਸਾਈਂ ਦੀ (ਸਹਾਇਤਾ ਦੀ) ਆਸ ਰੱਖਿਆ ਕਰ। ਪਰਮਾਤਮਾ ਤੋਂ ਬਿਨਾ ਜੇਹੜੀ ਭੀ ਕਿਸੇ ਹੋਰ ਦੀ ਆਸ ਕਰੀਦੀ ਹੈ, ਉਹ ਆਸ ਸਫਲ ਨਹੀਂ ਹੁੰਦੀ, ਉਹ ਆਸ ਵਿਅਰਥ ਜਾਂਦੀ ਹੈ।੧।ਰਹਾਉ।ਹੇ ਭਾਈ! ਜੇ ਤੂੰ ਆਪਣੇ ਮਨ ਵਿਚ ਆਪਣੇ ਚਿੱਤ ਵਿਚ ਸਿਰਫ਼ ਪਰਮਾਤਮਾ ਉਤੇ ਭਰੋਸਾ ਰੱਖੇਂ, ਤਾਂ ਤੂੰ ਅਨੇਕਾਂ ਹੀ ਮਨ-ਮੰਗੇ ਫਲ ਹਾਸਲ ਕਰ ਲਏਂਗਾ, (ਕਿਉਂਕਿ) ਪਰਮਾਤਮਾ ਉਹ ਸਭ ਕੁਝ ਜਾਣਦਾ ਹੈ ਜੋ (ਅਸਾਂ ਜੀਵਾਂ ਦੇ) ਮਨ ਵਿਚ ਵਰਤਦਾ ਹੈ, ਅਤੇ, ਪਰਮਾਤਮਾ ਕਿਸੇ ਦੀ ਕੀਤੀ ਹੋਈ ਮੇਹਨਤ ਰਤਾ ਭਰ ਭੀ ਅਜਾਈਂ ਨਹੀਂ ਜਾਣ ਦੇਂਦਾ। ਸੋ, ਹੇ ਮੇਰੇ ਮਨ! ਉਸ ਮਾਲਕ-ਪਰਮਾਤਮਾ ਦੀ ਸਦਾ ਆਸ ਰੱਖ, ਜੇਹੜਾ ਸਭ ਜੀਵਾਂ ਵਿਚ ਮੌਜੂਦ ਹੈ।੧।ਹੇ ਮੇਰੇ ਮਨ! ਜੋ ਇਹ ਸਾਰਾ ਪਰਵਾਰ ਦਿੱਸ ਰਿਹਾ ਹੈ, ਇਹ ਮਾਇਆ ਦੇ ਮੋਹ (ਦਾ ਮੂਲ) ਹੈ। ਇਸ ਪਰਵਾਰ ਦੀ ਆਸ ਰੱਖ ਕੇ ਕਿਤੇ ਆਪਣਾ ਜੀਵਨ ਵਿਅਰਥ ਨਾਹ ਗਵਾ ਲਈਂ। ਇਹਨਾਂ ਸੰਬੰਧੀਆਂ ਦੇ ਹੱਥ ਵਿਚ ਕੁਝ ਨਹੀਂ। ਇਹ ਵਿਚਾਰੇ ਕੀਹ ਕਰ ਸਕਦੇ ਹਨ? ਇਹਨਾਂ ਦਾ ਲਾਇਆ ਹੋਇਆ ਜ਼ੋਰ ਸਫਲ ਨਹੀਂ ਹੋ ਸਕਦਾ। ਸੋ, ਹੇ ਮੇਰੇ ਮਨ! ਆਪਣੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖ, ਉਹੀ ਤੈਨੂੰ ਪਾਰ ਲੰਘਾ ਸਕਦਾ ਹੈ, ਤੇਰੇ ਪਰਵਾਰ ਨੂੰ ਭੀ (ਹਰੇਕ ਬਿਪਤਾ ਤੋਂ) ਛੁਡਾ ਸਕਦਾ ਹੈ।੨।ਹੇ ਭਾਈ! ਜੇ ਤੂੰ (ਪ੍ਰਭੂ ਨੂੰ ਛੱਡ ਕੇ) ਹੋਰ ਮਾਇਆ ਆਦਿਕ ਦੀ ਆਸ ਬਣਾਏਂਗਾ, ਕਿਤੇ ਇਹ ਨਾਹ ਸਮਝ ਲਈਂ ਕਿ ਮਾਇਆ ਤੇਰੇ ਕਿਸੇ ਕੰਮ ਆਵੇਗੀ। ਮਾਇਆ ਵਾਲੀ ਆਸ (ਪ੍ਰਭੂ ਤੋਂ ਬਿਨਾ) ਦੂਜਾ ਪਿਆਰ ਹੈ, ਇਹ ਸਾਰਾ ਝੂਠਾ ਪਿਆਰ ਹੈ, ਇਹ ਤਾਂ ਇਕ ਖਿਨ ਵਿਚ ਨਾਸ ਹੋ ਜਾਇਗਾ। ਹੇ ਮੇਰੇ ਮਨ! ਸਦਾ ਕਾਇਮ ਰਹਿਣ ਵਾਲੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖ, ਉਹ ਪ੍ਰਭੂ ਤੇਰੀ ਕੀਤੀ ਹੋਈ ਸਾਰੀ ਮੇਹਨਤ ਸਫਲ ਕਰੇਗਾ।੩।ਪਰ, ਹੇ ਮੇਰੇ ਮਾਲਕ-ਪ੍ਰਭੂ! ਤੇਰੀ ਹੀ ਪ੍ਰੇਰਨਾ ਨਾਲ ਜੀਵ ਆਸਾਂ ਧਾਰਦਾ ਹੈ, ਮਨ ਦੇ ਫੁਰਨੇ ਬਣਾਂਦਾ ਹੈ। ਹਰੇਕ ਜੀਵ ਉਹੋ ਜਿਹੀ ਹੀ ਆਸ ਧਾਰਦਾ ਹੈ ਜਿਹੋ ਜਿਹੀ ਤੂੰ ਪ੍ਰੇਰਨਾ ਕਰਦਾ ਹੈਂ। ਹੇ ਮੇਰੇ ਮਾਲਕ! ਕਿਸੇ ਭੀ ਜੀਵ ਦੇ ਕੁਝ ਵੱਸ ਨਹੀਂ-ਮੈਨੂੰ ਤਾਂ ਮੇਰੇ ਗੁਰੂ ਨੇ ਇਹ ਸੂਝ ਬਖ਼ਸ਼ੀ ਹੈ। ਹੇ ਪ੍ਰਭੂ! (ਆਪਣੇ) ਦਾਸ ਨਾਨਕ ਦੀ (ਧਾਰੀ ਹੋਈ) ਆਸ ਤੂੰ ਆਪ ਹੀ ਜਾਣਦਾ ਹੈਂ (ਉਹ ਤਾਂਘ ਇਹ ਹੈ ਕਿ) ਪ੍ਰਭੂ ਦਾ ਦਰਸ਼ਨ ਕਰ ਕੇ (ਨਾਨਕ ਦਾ ਮਨ) ਦਰਸ਼ਨ ਦੀ ਬਰਕਤ ਨਾਲ (ਮਾਇਆ ਦੀਆਂ ਆਸਾਂ ਵੱਲੋਂ) ਰੱਜਿਆ ਰਹੇ।੪।੧।Translation EnglishONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:RAAG GOND, CHAU-PADAS, FOURTH MEHL, FIRST HOUSE:Oh my mind! Hope for (the help of) the Lord of the world. Whoever hopes for someone else besides God, that hope is not successful, that hope goes in vain. 1. Stay. Hey brother! If you trust only in God in your mind, then you will get many desired fruits, (because) God knows everything that is used in the mind (of those beings), and God does not know anything. He does not let his hard work go to waste. So, oh my mind! Always have hope of that Master-God, who is present in all beings. 1.Oh my mind! What this whole family is showing is (the root of) Maya's attachment. Don't waste your life hoping for this family. There is nothing in the hands of those concerned. What can these ideas do? Their efforts cannot be successful. So, oh my mind! Hope only in your beloved Lord, He can pass you through, can also save your family (from every calamity). 2.Hey brother! If you (apart from the Lord) hope for other illusions etc., do not think that illusion will be of any use to you. Maya wali aasa (apart from Lord) is another love, it is all false love, it will perish in a moment. Oh my mind! Have hope only in the beloved Lord who is eternal, that Lord will make all your hard work successful. 3.But, O my Lord! With your--- Send in a voice message: https://anchor.fm/gsjhampur/message

View Details

ਮਹਲਾ ੫ ॥ ਗੋਬਿੰਦ ਗੋਬਿੰਦ ਗੋਬਿੰਦ ਸੰਗਿ ਨਾਮਦੇਉ ਮਨੁ ਲੀਣਾ ॥ ਆਢ ਦਾਮ ਕੋ ਛੀਪਰੋ ਹੋਇਓ ਲਾਖੀਣਾ ॥੧॥ ਰਹਾਉ ॥ ਬੁਨਨਾ ਤਨਨਾ ਤਿਆਗਿ ਕੈ ਪ੍ਰੀਤਿ ਚਰਨ ਕਬੀਰਾ ॥ ਨੀਚ ਕੁਲਾ ਜੋਲਾਹਰਾ ਭਇਓ ਗੁਨੀਯ ਗਹੀਰਾ ॥੧॥ ਰਵਿਦਾਸੁ ਢੁਵੰਤਾ ਢੋਰ ਨੀਤਿ ਤਿਨਿ ਤਿਆਗੀ ਮਾਇਆ ॥ ਪਰਗਟੁ ਹੋਆ ਸਾਧਸੰਗਿ ਹਰਿ ਦਰਸਨੁ ਪਾਇਆ ॥੨॥ ਸੈਨੁ ਨਾਈ ਬੁਤਕਾਰੀਆ ਓਹੁ ਘਰਿ ਘਰਿ ਸੁਨਿਆ ॥ ਹਿਰਦੇ ਵਸਿਆ ਪਾਰਬ੍ਰਹਮੁ ਭਗਤਾ ਮਹਿ ਗਨਿਆ ॥੩॥ ਇਹ ਬਿਧਿ ਸੁਨਿ ਕੈ ਜਾਟਰੋ ਉਠਿ ਭਗਤੀ ਲਾਗਾ ॥ ਮਿਲੇ ਪ੍ਰਤਖਿ ਗੁਸਾਈਆ ਧੰਨਾ ਵਡਭਾਗਾ ॥੪॥੨॥ ਅਰਥ: (ਭਗਤ) ਨਾਮਦੇਵ ਜੀ ਦਾ ਮਨ ਸਦਾ ਪਰਮਾਤਮਾ ਨਾਲ ਜੁੜਿਆ ਰਹਿੰਦਾ ਸੀ (ਉਸ ਹਰ ਵੇਲੇ ਦੀ ਯਾਦ ਦੀ ਬਰਕਤਿ ਨਾਲ) ਅੱਧੀ ਕੌਡੀ ਦਾ ਗਰੀਬ ਛੀਂਬਾ, (ਮਾਨੋ) ਲਖਪਤੀ ਬਣ ਗਿਆ (ਕਿਉਂਕਿ ਉਸ ਨੂੰ ਕਿਸੇ ਦੀ ਮੁਥਾਜੀ ਨਾਹ ਰਹੀ)।1। ਰਹਾਉ। (ਕੱਪੜਾ) ਉਣਨ (ਤਾਣਾ) ਤਣਨ (ਦੀ ਲਗਨ) ਛੱਡ ਕੇ ਕਬੀਰ ਨੇ ਪ੍ਰਭੂ-ਚਰਨਾਂ ਨਾਲ ਲਗਨ ਲਾ ਲਈ; ਨੀਵੀਂ ਜਾਤਿ ਦਾ ਗਰੀਬ ਜੁਲਾਹਾ ਸੀ, ਗੁਣਾਂ ਦਾ ਸਮੁੰਦਰ ਬਣ ਗਿਆ।1। ਰਵਿਦਾਸ (ਪਹਿਲਾਂ) ਨਿੱਤ ਮੋਏ ਹੋਏ ਪਸ਼ੂ ਢੋਂਦਾ ਸੀ, (ਪਰ ਜਦੋਂ) ਉਸ ਨੇ ਮਾਇਆ (ਦਾ ਮੋਹ) ਛੱਡ ਦਿੱਤਾ, ਸਾਧ ਸੰਗਤਿ ਵਿਚ ਰਹਿ ਕੇ ਉੱਘਾ ਹੋ ਗਿਆ, ਉਸ ਨੂੰ ਪਰਮਾਤਮਾ ਦਾ ਦਰਸ਼ਨ ਹੋ ਗਿਆ।2। ਸੈਣ (ਜਾਤਿ ਦਾ) ਨਾਈ ਲੋਕਾਂ ਦੀਆਂ ਬੁੱਤੀਆਂ ਕੱਢਣ ਵਾਲਾ ਸੀ, ਉਸ ਦੀ ਘਰ ਘਰ ਸੋਭਾ ਹੋ ਤੁਰੀ, ਉਸ ਦੇ ਹਿਰਦੇ ਵਿਚ ਪਰਮਾਤਮਾ ਵੱਸ ਪਿਆ ਤੇ ਉਹ ਭਗਤਾਂ ਵਿਚ ਗਿਣਿਆ ਜਾਣ ਲੱਗ ਪਿਆ।3। ਇਸ ਤਰ੍ਹਾਂ (ਦੀ ਗੱਲ) ਸੁਣ ਕੇ ਗਰੀਬ ਧੰਨਾ ਜੱਟ ਭੀ ਉੱਠ ਕੇ ਭਗਤੀ ਕਰਨ ਲੱਗਾ, ਉਸ ਨੂੰ ਪਰਮਾਤਮਾ ਦਾ ਸਾਖਿਆਤ ਦੀਦਾਰ ਹੋਇਆ ਤੇ ਉਹ ਵੱਡੇ ਭਾਗਾਂ ਵਾਲਾ ਬਣ ਗਿਆ।4।2। ਨੋਟ: ਇਸ ਸ਼ਬਦ ਤੋਂ ਪਹਿਲੇ ਸ਼ਬਦ ਦਾ ਸਿਰ-ਲੇਖ ਹੈ "ਆਸਾ ਬਾਣੀ ਭਗਤ ਧੰਨੇ ਕੀ"। ਇਸ ਸਿਰ-ਲੇਖ ਹੇਠ 3 ਸ਼ਬਦ ਹਨ; ਪਰ ਇਸ ਦੂਜੇ ਸ਼ਬਦ ਦਾ ਇਕ ਹੋਰ ਨਵਾਂ ਸਿਰ-ਲੇਖ ਹੈ "ਮਹਲਾ 5"। ਇਸ ਦਾ ਭਾਵ ਇਹ ਹੈ ਕਿ ਇਹਨਾਂ ਤਿੰਨਾਂ ਸ਼ਬਦਾਂ ਵਿਚੋਂ ਇਹ ਦੂਜਾ ਸ਼ਬਦ ਗੁਰੂ ਅਰਜਨ ਸਾਹਿਬ ਦਾ ਆਪਣਾ ਉਚਾਰਿਆ ਹੋਇਆ ਹੈ। ਇਸ ਵਿਚ ਉਹਨਾਂ ਨੇ ਲਫ਼ਜ਼ 'ਨਾਨਕ' ਅਖ਼ੀਰ ਤੇ ਨਹੀਂ ਵਰਤਿਆ। ਭਗਤਾਂ ਦੇ ਸ਼ਬਦਾਂ ਸ਼ਲੋਕਾਂ ਦੇ ਸੰਬੰਧ ਵਿਚ ਉਚਾਰੇ ਹੋਏ ਹੋਰ ਭੀ ਐਸੇ ਵਾਕ ਮਿਲਦੇ ਹਨ, ਜਿਥੇ ਉਹਨਾਂ 'ਨਾਨਕ' ਲਫ਼ਜ਼ ਨਹੀਂ ਵਰਤਿਆ;FIFTH MEHL:Naam Dayv’s mind was absorbed into God, Gobind, Gobind, Gobind. The calico-printer, worth half a shell, became worth millions. || 1 || Pause || Abandoning weaving and stretching thread, Kabeer enshrined love for the Lord’s lotus feet. A weaver from a lowly family, he became an ocean of excellence. || 1 || Ravi Daas, who used to carry dead cows every day, renounced the world of Maya. He became famous in the Saadh Sangat, the Company of the Holy, and obtained the Blessed Vision of the Lord’s Darshan. || 2 || Sain, the barber, the village drudge, became famous in each and every house. The Supreme Lord God dwelled in his heart, and he was counted among the devotees. || 3 || Hearing this, Dhanna the Jaat applied himself to devotional worship. The Lord of the Universe met him personally; Dhanna was so very blessed. || 4 || 2 ||--- Send in a voice message: https://anchor.fm/gsjhampur/message

View Details

ਵਡਹੰਸੁ ਮਹਲਾ ੪ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ ਰਾਮ ॥ ਗੁਰ ਗਿਆਨ ਅੰਜਨੁ ਸਤਿਗੁਰੂ ਪਾਇਆ ਅਗਿਆਨ ਅੰਧੇਰ ਬਿਨਾਸੇ ॥ ਸਤਿਗੁਰ ਸੇਵਿ ਪਰਮ ਪਦੁ ਪਾਇਆ ਹਰਿ ਜਪਿਆ ਸਾਸ ਗਿਰਾਸੇ ॥ ਜਿਨ ਕੰਉ ਹਰਿ ਪ੍ਰਭਿ ਕਿਰਪਾ ਧਾਰੀ ਤੇ ਸਤਿਗੁਰ ਸੇਵਾ ਲਾਇਆ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ॥੧॥ ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ਰਾਮ ॥ ਹਰਿ ਨਾਮੋ ਹਰਿ ਨਾਮੁ ਦੇਵੈ ਮੇਰਾ ਅੰਤਿ ਸਖਾਈ ਰਾਮ ॥ ਹਰਿ ਹਰਿ ਨਾਮੁ ਮੇਰਾ ਅੰਤਿ ਸਖਾਈ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ॥ ਜਿਥੈ ਪੁਤੁ ਕਲਤ੍ਰੁ ਕੋਈ ਬੇਲੀ ਨਾਹੀ ਤਿਥੈ ਹਰਿ ਹਰਿ ਨਾਮਿ ਛਡਾਇਆ ॥ ਧਨੁ ਧਨੁ ਸਤਿਗੁਰੁ ਪੁਰਖੁ ਨਿਰੰਜਨੁ ਜਿਤੁ ਮਿਲਿ ਹਰਿ ਨਾਮੁ ਧਿਆਈ ॥ ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ॥੨॥ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ਰਾਮ ॥ ਤਿਨ ਨਿਹਫਲੁ ਤਿਨ ਨਿਹਫਲੁ ਜਨਮੁ ਸਭੁ ਬ੍ਰਿਥਾ ਗਵਾਇਆ ਰਾਮ ॥ ਨਿਹਫਲੁ ਜਨਮੁ ਤਿਨ ਬ੍ਰਿਥਾ ਗਵਾਇਆ ਤੇ ਸਾਕਤ ਮੁਏ ਮਰਿ ਝੂਰੇ ॥ ਘਰਿ ਹੋਦੈ ਰਤਨਿ ਪਦਾਰਥਿ ਭੂਖੇ ਭਾਗਹੀਣ ਹਰਿ ਦੂਰੇ ॥ ਹਰਿ ਹਰਿ ਤਿਨ ਕਾ ਦਰਸੁ ਨ ਕਰੀਅਹੁ ਜਿਨੀ ਹਰਿ ਹਰਿ ਨਾਮੁ ਨ ਧਿਆਇਆ ॥ ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ॥੩॥ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ਰਾਮ ॥ ਗੁਰ ਮਿਲਿ ਗੁਰ ਮੇਲਿ ਮੇਰਾ ਪਿਆਰਾ ਹਮ ਸਤਿਗੁਰ ਕਰਹ ਭਗਤੀ ਰਾਮ ॥ ਹਰਿ ਹਰਿ ਸਤਿਗੁਰ ਕਰਹ ਭਗਤੀ ਜਾਂ ਹਰਿ ਪ੍ਰਭੁ ਕਿਰਪਾ ਧਾਰੇ ॥ ਮੈ ਗੁਰ ਬਿਨੁ ਅਵਰੁ ਨ ਕੋਈ ਬੇਲੀ ਗੁਰੁ ਸਤਿਗੁਰੁ ਪ੍ਰਾਣ ਹਮ੍ਹ੍ਹਾਰੇ ॥ ਕਹੁ ਨਾਨਕ ਗੁਰਿ ਨਾਮੁ ਦ੍ਰਿੜ੍ਹਾਇਆ ਹਰਿ ਹਰਿ ਨਾਮੁ ਹਰਿ ਸਤੀ ॥ ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ॥੪॥੩॥ਅਰਥ: ਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ। ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ। (ਜਿਸ ਮਨੁੱਖ ਨੇ) ਗੁਰੂ ਦੀ ਰਾਹੀਂ ਆਤਮਕ ਜੀਵਨ ਦੀ ਸੂਝ (ਦਾ) ਸੁਰਮਾ ਹਾਸਲ ਕਰ ਲਿਆ, (ਉਸ ਨੇ ਆਪਣੇ ਅੰਦਰੋਂ) ਆਤਮਕ ਜੀਵਨ ਵਲੋਂ ਬੇਸਮਝੀ (ਦਾ) ਹਨੇਰਾ ਦੂਰ ਕਰ ਲਿਆ।ਜਿਸ ਮਨੁੱਖ ਨੇ ਗੁਰੂ ਪਾਸੋਂ ਗਿਆਨ ਦਾ ਸੁਰਮਾ ਲੈ ਲਿਆ ਉਸ ਮਨੁੱਖ ਦੇ ਅਗਿਆਨ ਦੇ ਹਨੇਰੇ ਨਾਸ ਹੋ ਜਾਂਦੇ ਹਨ। ਗੁਰੂ ਦੀ ਦੱਸੀ ਸੇਵਾ ਕਰ ਕੇ ਉਹ ਮਨੁੱਖ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ, ਉਹ ਮਨੁੱਖ ਹਰੇਕ ਸਾਹ ਨਾਲ ਹਰੇਕ ਗਿਰਾਹੀ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ।ਹੇ ਭਾਈ! ਹਰਿ-ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ, ਉਹਨਾਂ ਨੂੰ ਉਸ ਨੇ ਗੁਰੂ ਦੀ ਸੇਵਾ ਵਿਚ ਜੋੜ ਦਿੱਤਾ। ਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ।੧। ਹੇ ਭਾਈ! ਮੈਨੂੰ ਮੇਰਾ ਗੁਰੂ ਬਹੁਤ ਪਿਆਰਾ ਲੱਗਦਾ ਹੈ, ਗੁਰੂ ਤੋਂ ਬਿਨਾ ਮੈਥੋਂ ਰਿਹਾ ਨਹੀਂ ਜਾ ਸਕਦਾ। ਗੁਰੂ ਮੈਨੂੰ ਉਹ ਹਰਿ-ਨਾਮ ਦੇਂਦਾ ਹੈ ਜੇਹੜਾ ਅੰਤ ਵੇਲੇ ਮੇਰਾ ਸਾਥੀ ਬਣੇਗਾ। ਗੁਰੂ ਨੇ ਉਹ ਹਰਿ-ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ ਹੈ ਜੇਹੜਾ ਅਖ਼ੀਰ ਵੇਲੇ ਮੇਰਾ ਮਿੱਤਰ ਬਣਨ ਵਾਲਾ ਹੈ, ਜਿਸ ਥਾਂ ਪੁਤ੍ਰ ਇਸਤ੍ਰੀ ਕੋਈ ਭੀ ਮਦਦਗਾਰ ਨਹੀਂ ਬਣਦਾ, ਉਥੇ ਹਰਿ-ਨਾਮ ਨੇ ਹੀ (ਜੀਵ ਨੂੰ ਬਿਪਤਾ ਤੋਂ) ਛੁਡਾਣਾ ਹੈ।ਧੰਨ ਹੈ ਗੁਰੂ, ਗੁਰੂ ਨਿਰਲੇਪ ਪਰਮਾਤਮਾ ਦਾ ਰੂਪ ਹੈ, ਉਸ ਗੁਰੂ ਵਿਚ ਲੀਨ ਹੋ ਕੇ ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ। ਹੇ ਭਾਈ! ਮੈਨੂੰ ਗੁਰੂ ਬਹੁਤ ਪਿਆਰਾ ਲੱਗਦਾ ਹੈ, ਗੁਰੂ ਤੋਂ ਬਿਨਾ ਮੈਂ ਰਹਿ ਨਹੀਂ ਸਕਦਾ।੨।ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਮਹਾਪੁਰਖ ਦਾ ਦਰਸਨ ਨਹੀਂ ਕੀਤਾ, ਉਹਨਾਂ ਦਾ ਜਨਮ ਬੇ-ਫ਼ਾਇਦਾ ਗਿਆ, ਉਹਨਾਂ ਨੇ ਸਾਰਾ ਮਨੁੱਖਾ ਜੀਵਨ ਵਿਅਰਥ ਗਵਾ ਲਿਆ। ਉਹਨਾਂ ਨੇ ਆਪਣਾ ਜਨਮ ਵਿਅਰਥ ਅਕਾਰਥ ਗਵਾ ਲਿਆ, ਪਰਮਾਤਮਾ ਨਾਲੋਂ ਟੁੱਟੇ ਹੋਏ ਉਹ ਮਨੁੱਖ ਆਤਮਕ ਮੌਤੇ ਮਰ ਗਏ, ਆਤਮਕ ਮੌਤ ਸਹੇੜ ਕੇ ਉਹ (ਸਾਰੀ ਉਮਰ) ਦੁੱਖੀ ਹੀ ਰਹੇ। ਹਿਰਦੇ-ਘਰ ਵਿਚ ਕੀਮਤੀ ਨਾਮ-ਰਤਨ ਹੁੰਦਿਆਂ ਭੀ ਉਹ ਬਦ-ਨਸੀਬ ਮਰੂੰ-ਮਰੂੰ ਕਰਦੇ ਰਹੇ, ਤੇ, ਪਰਮਾਤਮਾ ਤੋਂ ਵਿਛੁੜੇ ਰਹੇ।ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਨਹੀਂ ਸਿਮਰਿਆ, ਜਿਨ੍ਹਾਂ ਨੇ ਗੁਰੂ ਮਹਾਪੁਰਖ ਦਾ ਦਰਸਨ ਨਹੀਂ ਕੀਤਾ, ਰੱਬ ਕਰ ਕੇ ਤੁਸਾਂ ਉਹਨਾਂ ਦਾ ਦਰਸਨ ਨਾਹ ਕਰਨਾ।੩।(ਹੇ ਭਾਈ! ਪਰਮਾਤਮਾ ਸਾਡਾ ਬੱਦਲ ਹੈ) ਅਸੀ ਨਿਮਾਣੇ ਪਪੀਹੇ ਹਾਂ (ਮੈਂ ਨਿਮਾਣਾ ਪਪੀਹਾ ਹਾਂ) , ਮੈਂ ਨਿਮਾਣਾ ਪਪੀਹਾ ਹਾਂ) , ਮੈਂ ਪਰਮਾਤਮਾ ਪਾਸ ਬੇਨਤੀ ਕਰਦਾ ਹਾਂ ਕਿ ਮੈਨੂੰ ਮੇਰਾ ਪਿਆਰਾ ਗੁਰੂ ਮਿਲਾ, ਗੁਰੂ ਸਤਿਗੁਰੂ ਨੂੰ ਮਿਲ ਕੇ ਮੈਂ ਪਰਮਾਤਮਾ ਦੀ ਭਗਤੀ ਕਰਾਂਗਾ। ਹੇ ਭਾਈ! ਗੁਰੂ ਨੂੰ ਮਿਲ ਕੇ ਪਰਮਾਤਮਾ ਦੀ ਭਗਤੀ ਅਸੀ ਤਦੋਂ ਹੀ ਕਰ ਸਕਦੇ ਹਾਂ ਜਦੋਂ ਪਰਮਾਤਮਾ ਕਿਰਪਾ ਕਰਦਾ ਹੈ। ਗੁਰੂ ਤੋਂ ਬਿਨਾ ਮੈਨੂੰ ਕੋਈ ਹੋਰ ਮਦਦਗਾਰ ਨਹੀਂ ਦਿੱਸਦਾ, ਗੁਰੂ ਹੀ ਮੇਰੀ ਜ਼ਿੰਦਗੀ (ਦਾ ਆਸਰਾ) ਹੈ।ਹੇ ਨਾਨਕ! ਆਖ-ਗੁਰੂ ਨੇ ਹੀ ਪਰਮਾਤਮਾ ਦਾ ਸਦਾ ਕਾਇਮ ਰਹਿਣ ਵਾਲਾ ਨਾਮ (ਮੇਰੇ) ਹਿਰਦੇ ਵਿਚ ਪੱਕਾ ਕੀਤਾ ਹੈ। ਮੈਂ ਪਪੀਹਾ ਹਾਂ (ਪਰਮਾਤਮਾ ਮੇਰਾ ਬੱਦਲ ਹੈ) ਮੈਂ ਪਰਮਾਤਮਾ ਪਾਸ ਬੇਨਤੀ ਕਰਦਾ ਹਾਂ (ਕਿ ਮੈਨੂੰ ਗੁਰੂ ਮਿਲਾ) ।੪।੩।WADAHANS, FOURTH MEHL:The Lord, the True Guru, the Lord, the True Guru — if only I could meet the Lord, the True Guru; His Lotus Feet are so pleasing to me. The darkness of ignorance was dispelled when the Guru applied the healing ointment of spiritual wisdom to my eyes. The True Guru has applied the healing ointment of spiritual wisdom to my eyes, and the darkness of ignorance has been dispelled. Serving the True Guru, I have obtained the supreme status; I meditate on the Lord w--- Send in a voice message: https://anchor.fm/gsjhampur/message

View Details

ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥ਅਰਥ: ਹੇ ਪਿਆਰੇ ਪ੍ਰਭੂ ਜੀ! ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ।ਰਹਾਉ।ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀ (ਜੀਵ, ਤੇਰੇ ਦਰ ਦੇ) ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧।(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂ-ਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ (ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ) ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ।੨।ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਵੋ, ਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।੩।ਹੇ ਭਾਈ! ਦਾਤਾਰ ਨੇ (ਨਾਮ ਦੀ ਇਹ) ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ (ਇਥੇ) ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ।੪।੧੧।SORAT’H, THIRD MEHL:Without serving the True Guru, he suffers in terrible pain, and throughout the four ages, he wanders aimlessly. I am poor and meek, and throughout the ages, You are the Great Giver - please, grant me the understanding of the Shabad. || 1 || O Dear Beloved Lord, please show mercy to me. Unite me in the Union of the True Guru, the Great Giver, and give me the support of the Lord’s Name.|| Pause || Conquering my desires and duality, I have merged in celestial peace, and I have found the Naam, the Name of the Infinite Lord. I have tasted the sublime essence of the Lord, and my soul has become immaculately pure; the Lord is the Destroyer of sins. || 2 || Dying in the Word of the Shabad, you shall live forever, and you shall never die again. The Ambrosial Nectar of the Naam is ever-sweet to the mind; but how few are those who obtain the Shabad. || 3 || The Great Giver keeps His Gifts in His Hand; He gives them to those with whom He is pleased. O Nanak, imbued with the Naam, they find peace, and in the Court of the Lord, they are exalted. || 4 || 11 ||--- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨। (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩।ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ 'ਹਾਇ ਹਾਇ' ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ --- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ।ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਅਰਥ: ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ) , ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ। ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ 'ਨਾਮ' ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ।੧।ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਅਰਥ: ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ) ; ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ।ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ ਅਰਥ: ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ) । ਹੇ ਨਾਨਕ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ।੨।ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥ਅਰਥ: ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ। ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ, ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ। ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ। ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ।੨੧।Reading and contemplation is the work of the world (has been done) (meaning, like other practices it has also become a practice, but) in the Hirda there are Trishna and Vikar (remain); In Ahankaar all (Pandits) are tired of reading, in love with Maya there are only holes.That human being is an educated and wise Pandit (meaning, consider that human being a Pandit), who meditates on the Shabad of SatGuru, who searches his mind (from within) finds God and finds a way to escape (from Trishna). One who obtains the treasure of virtues from God and keeps Surat paired with the virtues of God by remaining in spiritual tranquility. O Nanak! Blessed is the merchant of that Naam who has the support (form) of 'Naam' in the presence of SatGuru.You look at any human being with concentrated attention, no one understands without controlling the mind (ie, no one's work is done); The beggars (even the saints) are left after making pilgrimages, (thus) this mind is not killed.The human being who is in the presence of SatGuru keeps his mind attached to the True God (because of this) his mind is dead while he is alive (ie, he is saddened by Maya even while working in Maya). O Nanak! The filth of this mind descends in such a way that (the ego of the mind) is burnt with (SatGuru's) word.O my holy brother! Just a little (me too) chant God's Name. O God! Make the adornment of God's name, and wear the garment of forgiveness, such adornment is pleasing to dear God, adornment of love is pleasing to God. Day and night remember God's Name, in an instant all sins will be cut off. The Gurmukh on whom God has mercy, he (from the world) wins (by) meditating on God.--- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

https://panjabilok.blogspot.com/ਸੋਰਠਿ ਮਹਲਾ ੫ ॥ ਮਾਤ ਗਰਭ ਦੁਖ ਸਾਗਰੋ ਪਿਆਰੇ ਤਹ ਅਪਣਾ ਨਾਮੁ ਜਪਾਇਆ ॥ ਬਾਹਰਿ ਕਾਢਿ ਬਿਖੁ ਪਸਰੀਆ ਪਿਆਰੇ ਮਾਇਆ ਮੋਹੁ ਵਧਾਇਆ ॥ ਜਿਸ ਨੋ ਕੀਤੋ ਕਰਮੁ ਆਪਿ ਪਿਆਰੇ ਤਿਸੁ ਪੂਰਾ ਗੁਰੂ ਮਿਲਾਇਆ ॥ ਸੋ ਆਰਾਧੇ ਸਾਸਿ ਸਾਸਿ ਪਿਆਰੇ ਰਾਮ ਨਾਮ ਲਿਵ ਲਾਇਆ ॥੧॥ ਮਨਿ ਤਨਿ ਤੇਰੀ ਟੇਕ ਹੈ ਪਿਆਰੇ ਮਨਿ ਤਨਿ ਤੇਰੀ ਟੇਕ ॥ ਤੁਧੁ ਬਿਨੁ ਅਵਰੁ ਨ ਕਰਨਹਾਰੁ ਪਿਆਰੇ ਅੰਤਰਜਾਮੀ ਏਕ ॥ ਰਹਾਉ ॥ ਕੋਟਿ ਜਨਮ ਭ੍ਰਮਿ ਆਇਆ ਪਿਆਰੇ ਅਨਿਕ ਜੋਨਿ ਦੁਖੁ ਪਾਇ ॥ ਸਾਚਾ ਸਾਹਿਬੁ ਵਿਸਰਿਆ ਪਿਆਰੇ ਬਹੁਤੀ ਮਿਲੈ ਸਜਾਇ ॥ ਜਿਨ ਭੇਟੈ ਪੂਰਾ ਸਤਿਗੁਰੂ ਪਿਆਰੇ ਸੇ ਲਾਗੇ ਸਾਚੈ ਨਾਇ ॥ ਤਿਨਾ ਪਿਛੈ ਛੁਟੀਐ ਪਿਆਰੇ ਜੋ ਸਾਚੀ ਸਰਣਾਇ ॥੨॥ਅਰਥ: ਹੇ ਪਿਆਰੇ ਪ੍ਰਭੂ! ਮੇਰੇ) ਮਨ ਵਿਚ (ਮੇਰੇ) ਹਿਰਦੇ ਵਿਚ ਸਦਾ ਤੇਰਾ ਹੀ ਆਸਰਾ ਹੈ (ਤੂੰ ਹੀ ਮਾਇਆ ਦੇ ਮੋਹ ਤੋਂ ਬਚਾਣ ਵਾਲਾ ਹੈਂ) । ਹੇ ਪਿਆਰੇ ਪ੍ਰਭੂ! ਤੂੰ ਹੀ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ। ਤੈਥੋਂ ਬਿਨਾ ਹੋਰ ਕੋਈ ਨਹੀਂ ਜੋ ਸਭ ਕੁਝ ਕਰਨ ਦੀ ਸਮਰਥਾ ਵਾਲਾ ਹੋਵੇ।ਰਹਾਉ।ਹੇ ਪਿਆਰੇ (ਭਾਈ) ! ਮਾਂ ਦਾ ਪੇਟ ਦੁੱਖਾਂ ਦਾ ਸਮੁੰਦਰ ਹੈ, ਉਥੇ (ਪ੍ਰਭੂ ਨੇ ਜੀਵ ਪਾਸੋਂ) ਆਪਣੇ ਨਾਮ ਦਾ ਸਿਮਰਨ ਕਰਾਇਆ (ਤੇ, ਇਸ ਨੂੰ ਦੁੱਖਾਂ ਤੋਂ ਬਚਾਈ ਰੱਖਿਆ) । ਮਾਂ ਦੇ ਪੇਟ ਵਿਚੋਂ ਕੱਢ ਕੇ (ਜਨਮ ਦੇ ਕੇ, ਪ੍ਰਭੂ ਨੇ ਜੀਵ ਵਾਸਤੇ, ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੀ ਮਾਇਆ ਦੇ ਮੋਹ ਦੀ) ਜ਼ਹਰ ਖਿਲਾਰ ਰੱਖੀ (ਤੇ, ਇਸ ਤਰ੍ਹਾਂ ਜੀਵ ਦੇ ਹਿਰਦੇ ਵਿਚ) ਮਾਇਆ ਦਾ ਮੋਹ ਵਧਾ ਦਿੱਤਾ। ਹੇ ਭਾਈ! ਜਿਸ ਮਨੁੱਖ ਉੱਤੇ ਆਪ ਪ੍ਰਭੂ ਮੇਹਰ ਕਰਦਾ ਹੈ, ਉਸ ਨੂੰ ਪੂਰਾ ਗੁਰੂ ਮਿਲਾਂਦਾ ਹੈ। ਉਹ ਮਨੁੱਖ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਸਿਮਰਨ ਕਰਦਾ ਹੈ, ਤੇ, ਪਰਮਾਤਮਾ ਦੇ ਨਾਮ ਦੀ ਲਗਨ (ਆਪਣੇ ਅੰਦਰ) ਬਣਾਈ ਰੱਖਦਾ ਹੈ।੧।ਹੇ ਭਾਈ! ਅਨੇਕਾਂ ਜੂਨਾਂ ਦੇ ਦੁੱਖ ਸਹਾਰ ਕੇ, ਕ੍ਰੋੜਾਂ ਜਨਮਾਂ ਵਿਚ ਭਟਕ ਕੇ (ਜੀਵ ਮਨੁੱਖਾ ਜਨਮ ਵਿਚ) ਆਉਂਦਾ ਹੈ, (ਪਰ ਇੱਥੇ ਇਸ ਨੂੰ) ਸਦਾ ਕਾਇਮ ਰਹਿਣ ਵਾਲਾ ਮਾਲਕ ਭੁੱਲ ਜਾਂਦਾ ਹੈ, ਤੇ, ਇਸ ਨੂੰ ਬੜੀ ਸਜ਼ਾ ਮਿਲਦੀ ਹੈ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਸੁਰਤਿ ਜੋੜਦੇ ਹਨ। ਹੇ ਭਾਈ! ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, ਉਹਨਾਂ ਦੇ ਪੂਰਨਿਆਂ ਤੇ ਤੁਰ ਕੇ (ਮਾਇਆ ਦੇ ਮੋਹ ਦੀ ਜ਼ਹਿਰ ਤੋਂ) ਬਚ ਜਾਈਦਾ ਹੈ।੨।ਮਿਠਾ ਕਰਿ ਕੈ ਖਾਇਆ ਪਿਆਰੇ ਤਿਨਿ ਤਨਿ ਕੀਤਾ ਰੋਗੁ ॥ ਕਉੜਾ ਹੋਇ ਪਤਿਸਟਿਆ ਪਿਆਰੇ ਤਿਸ ਤੇ ਉਪਜਿਆ ਸੋਗੁ ॥ ਭੋਗ ਭੁੰਚਾਇ ਭੁਲਾਇਅਨੁ ਪਿਆਰੇ ਉਤਰੈ ਨਹੀ ਵਿਜੋਗੁ ॥ ਜੋ ਗੁਰ ਮੇਲਿ ਉਧਾਰਿਆ ਪਿਆਰੇ ਤਿਨ ਧੁਰੇ ਪਇਆ ਸੰਜੋਗੁ ॥੩॥ ਮਾਇਆ ਲਾਲਚਿ ਅਟਿਆ ਪਿਆਰੇ ਚਿਤਿ ਨ ਆਵਹਿ ਮੂਲਿ ॥ ਜਿਨ ਤੂ ਵਿਸਰਹਿ ਪਾਰਬ੍ਰਹਮ ਸੁਆਮੀ ਸੇ ਤਨ ਹੋਏ ਧੂੜਿ ॥ ਬਿਲਲਾਟ ਕਰਹਿ ਬਹੁਤੇਰਿਆ ਪਿਆਰੇ ਉਤਰੈ ਨਾਹੀ ਸੂਲੁ ॥ ਜੋ ਗੁਰ ਮੇਲਿ ਸਵਾਰਿਆ ਪਿਆਰੇ ਤਿਨ ਕਾ ਰਹਿਆ ਮੂਲੁ ॥੪॥ਹੇ ਭਾਈ! ਮਨੁੱਖ ਨੇ (ਸਾਰੀ ਉਮਰ ਦੁਨੀਆ ਦੇ ਪਦਾਰਥਾਂ ਨੂੰ) ਮਿੱਠੇ ਮੰਨ ਕੇ ਖਾਧਾ, ਉਸ ਮਿੱਠੇ ਨੇ (ਉਸ ਦੇ) ਸਰੀਰ ਵਿਚ ਰੋਗ ਪੈਦਾ ਕਰ ਦਿੱਤਾ। ਉਹ ਰੋਗ ਦੁਖਦਾਈ ਹੋ ਕੇ ਸਰੀਰ ਵਿਚ ਪੱਕਾ ਟਿਕ ਜਾਂਦਾ ਹੈ ਉਸ (ਰੋਗ) ਤੋਂ ਚਿੰਤਾ-ਗ਼ਮ ਪੈਦਾ ਹੁੰਦੀ ਹੈ। ਦੁਨੀਆ ਦੇ ਪਦਾਰਥ ਖਵਾ ਖਵਾ ਕੇ ਉਸ ਪਰਮਾਤਮਾ ਨੇ (ਆਪ ਹੀ ਜੀਵ ਨੂੰ) ਕੁਰਾਹੇ ਪਾ ਰੱਖਿਆ ਹੈ। (ਪਰਮਾਤਮਾ ਨਾਲੋਂ ਜੀਵ ਦਾ) ਵਿਛੋੜ ਮੁੱਕਣ ਵਿਚ ਨਹੀਂ ਆਉਂਦਾ। ਜਿਨ੍ਹਾਂ ਜੀਵਾਂ ਨੂੰ ਗੁਰੂ ਨਾਲ ਮਿਲਾ ਕੇ ਪ੍ਰਭੂ ਨੇ (ਪਦਾਰਥਾਂ ਦੇ ਭੋਗਾਂ ਤੋਂ) ਬਚਾ ਲਿਆ, ਧੁਰੋਂ ਲਿਖੇ ਅਨੁਸਾਰ ਉਹਨਾਂ ਦਾ (ਪਰਮਾਤਮਾ ਨਾਲ) ਮਿਲਾਪ ਹੋ ਗਿਆ।੩।ਹੇ ਪਿਆਰੇ ਪ੍ਰਭੂ! ਜੇਹੜੇ ਮਨੁੱਖ (ਸਦਾ) ਮਾਇਆ ਦੇ ਲਾਲਚ ਵਿਚ ਫਸੇ ਰਹਿੰਦੇ ਹਨ, ਉਹਨਾਂ ਦੇ ਚਿੱਤ ਵਿਚ ਤੂੰ ਉੱਕਾ ਹੀ ਨਹੀਂ ਵੱਸਦਾ। ਹੇ ਮਾਲਕ ਪ੍ਰਭੂ! ਜਿਨ੍ਹਾਂ ਨੂੰ ਤੇਰੀ ਯਾਦ ਭੁੱਲ ਜਾਂਦੀ ਹੈ ਉਹ ਸਰੀਰ (ਆਤਮਕ ਜੀਵਨ ਦੀ ਪੂੰਜੀ ਬਣਾਣ ਤੋਂ ਬਿਨਾ ਹੀ) ਮਿੱਟੀ ਹੋ ਜਾਂਦੇ ਹਨ। (ਮਾਇਆ ਦੇ ਮੋਹ ਕਾਰਨ ਦੁੱਖੀ ਹੋ ਹੋ ਕੇ) ਉਹ ਬਥੇਰੇ ਵਿਲਕਦੇ ਹਨ, ਪਰ ਉਹਨਾਂ ਦੇ ਅੰਦਰ ਦਾ ਉਹ ਦੁੱਖ ਦੂਰ ਨਹੀਂ ਹੁੰਦਾ।ਹੇ ਭਾਈ! ਗੁਰੂ ਨਾਲ ਮਿਲਾ ਕੇ ਜਿਨ੍ਹਾਂ ਦਾ ਜੀਵਨ ਪਰਮਾਤਮਾ ਸੋਹਣਾ ਬਣਾ ਦੇਂਦਾ ਹੈ, ਉਹਨਾਂ ਦਾ ਆਤਮਕ ਜੀਵਨ ਦਾ ਸਰਮਾਇਆ ਬਚਿਆ ਰਹਿੰਦਾ ਹੈ।੪।ਸਾਕਤ ਸੰਗੁ ਨ ਕੀਜਈ ਪਿਆਰੇ ਜੇ ਕਾ ਪਾਰਿ ਵਸਾਇ ॥ ਜਿਸੁ ਮਿਲਿਐ ਹਰਿ ਵਿਸਰੈ ਪਿਆਰੇ ਸ ਮੁਹਿ ਕਾਲੈ ਉਠਿ ਜਾਇ ॥ ਮਨਮੁਖਿ ਢੋਈ ਨਹ ਮਿਲੈ ਪਿਆਰੇ ਦਰਗਹ ਮਿਲੈ ਸਜਾਇ ॥ ਜੋ ਗੁਰ ਮੇਲਿ ਸਵਾਰਿਆ ਪਿਆਰੇ ਤਿਨਾ ਪੂਰੀ ਪਾਇ ॥੫॥ ਸੰਜਮ ਸਹਸ ਸਿਆਣਪਾ ਪਿਆਰੇ ਇਕ ਨ ਚਲੀ ਨਾਲਿ ॥ ਜੋ ਬੇਮੁਖ ਗੋਬਿੰਦ ਤੇ ਪਿਆਰੇ ਤਿਨ ਕੁਲਿ ਲਾਗੈ ਗਾਲਿ ॥ ਹੋਦੀ ਵਸਤੁ ਨ ਜਾਤੀਆ ਪਿਆਰੇ ਕੂੜੁ ਨ ਚਲੀ ਨਾਲਿ ॥ ਸਤਿਗੁਰੁ ਜਿਨਾ ਮਿਲਾਇਓਨੁ ਪਿਆਰੇ ਸਾਚਾ ਨਾਮੁ ਸਮਾਲਿ ॥੬॥ਹੇ ਭਾਈ! ਜਿਥੋਂ ਤਕ ਵੱਸ ਲੱਗੇ, ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਦਾ ਸਾਥ ਨਹੀਂ ਕਰਨਾ ਚਾਹੀਦਾ, ਕਿਉਂਕਿ ਉਸ ਮਨੁੱਖ ਨੂੰ ਮਿਲਿਆਂ ਪਰਮਾਤਮਾ ਵਿਸਰ ਜਾਂਦਾ ਹੈ। (ਜੇਹੜਾ ਮਨੁੱਖ ਸਾਕਤ ਦਾ ਸੰਗ ਕਰਦਾ ਹੈ) ਉਹ ਬਦਨਾਮੀ ਖੱਟ ਕੇ ਹੀ ਦੁਨੀਆ ਤੋਂ ਚਲਾ ਜਾਂਦਾ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਪਰਮਾਤਮਾ ਦੀ ਦਰਗਾਹ ਵਿਚ ਥਾਂ ਨਹੀਂ ਮਿਲਦੀ, (ਉਸ ਨੂੰ ਸਗੋਂ ਉਥੇ) ਸਜ਼ਾ ਮਿਲਦੀ ਹੈ। ਪਰ, ਹੇ ਭਾਈ! ਗੁਰੂ ਦੇ ਨਾਲ ਮਿਲਾ ਕੇ ਜਿਨ੍ਹਾਂ ਮਨੁੱਖਾਂ ਦਾ ਜੀਵਨ ਪਰਮਾਤਮਾ ਨੇ ਸੋਹਣਾ ਬਣਾ ਦਿੱਤਾ ਹੈ, ਉਹਨਾਂ ਨੂੰ ਸਫਲਤਾ ਪ੍ਰਾਪਤ ਹੁੰਦੀ ਹੈ।੫।ਹੇ ਭਾਈ! ਵਰਤ ਨੇਮ ਆਦਿਕ) ਹਜ਼ਾਰਾਂ ਸੰਜਮ ਤੇ ਹਜ਼ਾਰਾਂ ਸਿਆਣਪਾਂ (ਜੇ ਮਨੁੱਖ ਕਰਦਾ ਰਹੇ, ਤਾਂ ਇਹਨਾਂ ਵਿਚੋਂ) ਇੱਕ ਭੀ (ਪਰਲੋਕ ਵਿਚ) ਮਦਦ ਨਹੀਂ ਕਰਦੀ। ਜੇਹੜੇ ਮਨੁੱਖ ਪਰਮਾਤਮਾ ਵਲੋਂ ਆਪਣਾ ਮੂੰਹ ਭਵਾਈ ਰੱਖਦੇ ਹਨ, ਉਹਨਾਂ ਦੇ (ਤਾਂ) ਖ਼ਾਨਦਾਨ ਵਿਚ (ਭੀ) ਕਲੰਕ ਦਾ ਟਿੱਕਾ ਲੱਗ ਜਾਂਦਾ ਹੈ। (ਸਾਕਤ ਮਨੁੱਖ ਹਿਰਦੇ ਵਿਚ) ਵੱਸਦੇ (ਕੀਮਤੀ ਹਰਿ-ਨਾਮ) ਪਦਾਰਥ ਨਾਲ ਸਾਂਝ ਨਹੀਂ ਪਾਂਦਾ (ਦੁਨੀਆ ਦੇ ਨਾਸਵੰਤ ਪ--- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

The daily Hukamnama Sahib ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ਅਰਥ: ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ।ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧।ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ।੨।ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ।੩।ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ) । ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।੪।ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ) । ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ।੫।ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ।ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ।੬।ਹੇ ਭਾਈ! ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ --- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

The daily Hukamnama sahib from Sri Darbar Sahib Amritsar including Punjabi and English translation audioਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥ ਅਰਥ: ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ।੧।ਰਹਾਉ।ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ।੧।ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ। ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ।੨।ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ। ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ।੩।ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ। ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ। ਹੇ ਦਾਸ ਨਾਨਕ! ਆਖ-) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ। ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ।੪।੨।SOOHEE, FOURTH MEHL:I chant and vibrate the Name of the Lord God, the Supreme Being, Har, Har; my poverty and problems have all been eradicated. The fear of birth and death has been erased, through the Word of the Guru’s Shabad; serving the Unmoving, Unchanging Lord, I am absorbed in peace. || 1 || O my mind, vibrate the Name of the most Beloved, Darling Lord. I have dedicated my mind and body, and placed them in offering before the Guru; I have sold my head to the Guru, for a very dear price. || 1 || Pause || The kings and the rulers of men enjoy pleasures and delights, but without the Name of the Lord, death seizes and dispatches them all. The Righteous Judge of Dharma strikes them over the heads with his staff, and when the fruits of their actions come into their hands, then they regret and repent. || 2 || Save me, save me, Lord; I am Your humble servant, a mere worm. I seek the Protection of Your Sanctuary, O Primal Lord, Cherisher and Nourisher. Please bless me with the Blessed Vision of the Saint’s Darshan, that I may find peace. O God, please fulfill the desires of Your humble servant. || 3 || You are the All-powerful, Great, Primal God, my Lord and Master. O Lord, please bless me with the gift of humility. Servant Nanak has found the Naam, the Name of the Lord, and is at peace; I am forever a sacrifice to the Naam. || 4 || 2 ||------Brought to you by @ Gs jhampur --Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

The daily Hukamnama sahib from Sri Darbar Sahib Amritsar including Punjabi and English translation audioਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।:ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।SHALOK:The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||------Brought to you by @ Gs jhampur --Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

ਵਡਹੰਸੁ ਮਹਲਾ ੪ ॥ ਹਰਿ ਕਿਰਪਾ ਹਰਿ ਕਿਰਪਾ ਕਰਿ ਸਤਿਗੁਰੁ ਮੇਲਿ ਸੁਖਦਾਤਾ ਰਾਮ ॥ ਹਮ ਪੂਛਹ ਹਮ ਪੂਛਹ ਸਤਿਗੁਰ ਪਾਸਿ ਹਰਿ ਬਾਤਾ ਰਾਮ ॥ ਸਤਿਗੁਰ ਪਾਸਿ ਹਰਿ ਬਾਤ ਪੂਛਹ ਜਿਨਿ ਨਾਮੁ ਪਦਾਰਥੁ ਪਾਇਆ ॥ ਪਾਇ ਲਗਹ ਨਿਤ ਕਰਹ ਬਿਨੰਤੀ ਗੁਰਿ ਸਤਿਗੁਰਿ ਪੰਥੁ ਬਤਾਇਆ ॥ ਸੋਈ ਭਗਤੁ ਦੁਖੁ ਸੁਖੁ ਸਮਤੁ ਕਰਿ ਜਾਣੈ ਹਰਿ ਹਰਿ ਨਾਮਿ ਹਰਿ ਰਾਤਾ ॥ ਹਰਿ ਕਿਰਪਾ ਹਰਿ ਕਿਰਪਾ ਕਰਿ ਗੁਰੁ ਸਤਿਗੁਰੁ ਮੇਲਿ ਸੁਖਦਾਤਾ ॥੧॥ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮਿ ਸਭਿ ਬਿਨਸੇ ਹੰਉਮੈ ਪਾਪਾ ਰਾਮ ॥ ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਲਥਿਅੜੇ ਜਗਿ ਤਾਪਾ ਰਾਮ ॥ ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕੇ ਦੁਖ ਪਾਪ ਨਿਵਾਰੇ ॥ ਸਤਿਗੁਰਿ ਗਿਆਨ ਖੜਗੁ ਹਥਿ ਦੀਨਾ ਜਮਕੰਕਰ ਮਾਰਿ ਬਿਦਾਰੇ ॥ ਹਰਿ ਪ੍ਰਭਿ ਕ੍ਰਿਪਾ ਧਾਰੀ ਸੁਖਦਾਤੇ ਦੁਖ ਲਾਥੇ ਪਾਪ ਸੰਤਾਪਾ ॥ ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮੁ ਸਭਿ ਬਿਨਸੇ ਹੰਉਮੈ ਪਾਪਾ ॥੨॥ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ਰਾਮ ॥ ਮੁਖਿ ਗੁਰਮੁਖਿ ਮੁਖਿ ਗੁਰਮੁਖਿ ਜਪਿ ਸਭਿ ਰੋਗ ਗਵਾਇਆ ਰਾਮ ॥ ਗੁਰਮੁਖਿ ਜਪਿ ਸਭਿ ਰੋਗ ਗਵਾਇਆ ਅਰੋਗਤ ਭਏ ਸਰੀਰਾ ॥ ਅਨਦਿਨੁ ਸਹਜ ਸਮਾਧਿ ਹਰਿ ਲਾਗੀ ਹਰਿ ਜਪਿਆ ਗਹਿਰ ਗੰਭੀਰਾ ॥ ਜਾਤਿ ਅਜਾਤਿ ਨਾਮੁ ਜਿਨ ਧਿਆਇਆ ਤਿਨ ਪਰਮ ਪਦਾਰਥੁ ਪਾਇਆ ॥ ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ॥੩॥ਹਰਿ ਧਾਰਹੁ ਹਰਿ ਧਾਰਹੁ ਕਿਰਪਾ ਕਰਿ ਕਿਰਪਾ ਲੇਹੁ ਉਬਾਰੇ ਰਾਮ ॥ ਹਮ ਪਾਪੀ ਹਮ ਪਾਪੀ ਨਿਰਗੁਣ ਦੀਨ ਤੁਮ੍ਹ੍ਹਾਰੇ ਰਾਮ ॥ ਹਮ ਪਾਪੀ ਨਿਰਗੁਣ ਦੀਨ ਤੁਮ੍ਹ੍ਹਾਰੇ ਹਰਿ ਦੈਆਲ ਸਰਣਾਇਆ ॥ ਤੂ ਦੁਖ ਭੰਜਨੁ ਸਰਬ ਸੁਖਦਾਤਾ ਹਮ ਪਾਥਰ ਤਰੇ ਤਰਾਇਆ ॥ ਸਤਿਗੁਰ ਭੇਟਿ ਰਾਮ ਰਸੁ ਪਾਇਆ ਜਨ ਨਾਨਕ ਨਾਮਿ ਉਧਾਰੇ ॥ ਹਰਿ ਧਾਰਹੁ ਹਰਿ ਧਾਰਹੁ ਕਿਰਪਾ ਕਰਿ ਕਿਰਪਾ ਲੇਹੁ ਉਬਾਰੇ ਰਾਮ ॥੪॥੪॥ਹੇ ਹਰੀ! ਮੇਹਰ ਕਰ, ਮੈਨੂੰ ਆਤਮਕ ਆਨੰਦ ਦੇਣ ਵਾਲਾ ਗੁਰੂ ਮਿਲਾ, ਮੈਂ ਗੁਰੂ ਪਾਸੋਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਪੁੱਛਿਆ ਕਰਾਂਗਾ। ਜਿਸ ਗੁਰੂ ਨੇ ਪਰਮਾਤਮਾ ਦਾ ਅਮੋਲਕ ਨਾਮ-ਰਤਨ ਹਾਸਲ ਕੀਤਾ ਹੋਇਆ ਹੈ ਉਸ ਗੁਰੂ ਪਾਸੋਂ ਮੈਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਪੁੱਛਿਆ ਕਰਾਂਗਾ। ਜਿਸ ਗੁਰੂ ਨੇ (ਕੁਰਾਹੇ ਪਏ ਜਗਤ ਨੂੰ ਜੀਵਨ ਦਾ ਸਹੀ) ਰਸਤਾ ਦੱਸਿਆ ਹੈ, ਮੈਂ ਉਸ ਗੁਰੂ ਦੀ ਸਦਾ ਚਰਨੀਂ ਲੱਗਾਂਗਾ, ਮੈਂ ਉਸ ਗੁਰੂ ਅੱਗੇ ਬੇਨਤੀ ਕਰਾਂਗਾ (ਕਿ ਮੈਨੂੰ ਭੀ ਜੀਵਨ-ਰਸਤਾ ਦੱਸ) ।ਉਹ (ਗੁਰੂ) ਹੀ (ਅਸਲ) ਭਗਤ ਹੈ, ਗੁਰੂ ਦੁਖ ਤੇ ਸੁਖ ਨੂੰ ਇਕੋ ਜਿਹਾ ਕਰ ਕੇ ਜਾਣਦਾ ਹੈ, ਗੁਰੂ ਸਦਾ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗਿਆ ਰਹਿੰਦਾ ਹੈ। ਹੇ ਹਰੀ! ਮੇਹਰ ਕਰ, ਮੈਨੂੰ ਆਤਮਕ ਆਨੰਦ ਦੇਣ ਵਾਲਾ ਗੁਰੂ ਮਿਲਾ।੧।ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਮਾਤਮਾ ਦਾ ਨਾਮ) ਸੁਣ, (ਜੇਹੜਾ ਮਨੁੱਖ ਨਾਮ ਸੁਣਦਾ ਹੈ) ਨਾਮ ਦੀ ਰਾਹੀਂ ਉਸ ਦੇ ਹਉਮੈ ਆਦਿਕ ਸਾਰੇ ਪਾਪ ਨਾਸ ਹੋ ਜਾਂਦੇ ਹਨ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਜਪਿਆ ਕਰ, ਜਗਤ ਵਿਚ (ਜਿਤਨੇ ਭੀ) ਦੁੱਖ-ਕਲੇਸ਼ (ਹਨ ਉਹ ਸਾਰੇ) ਲਹਿ ਜਾਂਦੇ ਹਨ।ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ ਹੈ, (ਨਾਮ) ਉਹਨਾਂ ਦੇ ਸਾਰੇ ਦੁੱਖ ਪਾਪ ਦੂਰ ਕਰ ਦੇਂਦਾ ਹੈ। ਗੁਰੂ ਨੇ (ਜਿਸ ਮਨੁੱਖ ਦੇ) ਹੱਥ ਵਿਚ ਆਤਮਕ ਜੀਵਨ ਦੀ ਸੂਝ ਦਾ ਖੰਡਾ ਫੜਾ ਦਿੱਤਾ ਉਸ ਨੇ ਜਮਰਾਜ ਦੇ ਦੂਤ ਮਾਰ ਕੇ ਮੁਕਾ ਦਿੱਤੇ (ਮੌਤ ਦਾ, ਆਤਮਕ ਮੌਤ ਦਾ ਖ਼ਤਰਾ ਮੁਕਾ ਲਿਆ) ।ਸੁਖਾਂ ਦੇ ਦਾਤੇ ਹਰੀ-ਪ੍ਰਭੂ ਨੇ ਜਿਸ ਮਨੁੱਖ ਉਤੇ ਮੇਹਰ ਕੀਤੀ, ਉਸ ਦੇ ਸਾਰੇ ਦੁੱਖ ਪਾਪ ਕਲੇਸ਼ ਲਹਿ ਗਏ। ਹੇ ਭਾਈ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸੁਣਿਆ ਕਰ (ਜੇਹੜਾ ਸੁਣਦਾ ਹੈ ਉਸ ਦੇ) ਹਉਮੈ ਆਦਿਕ ਸਾਰੇ ਪਾਪ ਨਾਸ ਹੋ ਜਾਂਦੇ ਹਨ।੨।ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਜਪਿਆ ਕਰ, ਮੇਰੇ ਮਨ ਵਿਚ (ਤਾਂ) ਪਰਮਾਤਮਾ ਦਾ ਨਾਮ ਪਿਆਰਾ ਲੱਗ ਰਿਹਾ ਹੈ। ਹੇ ਭਾਈ! ਗੁਰੂ ਦੀ ਸਰਨ ਪੈ ਕੇ ਮੂੰਹ ਨਾਲ ਹਰਿ-ਨਾਮ ਜਪਿਆ ਕਰ, ਇਹ ਹਰਿ-ਨਾਮ ਸਾਰੇ ਰੋਗ ਦੂਰ ਕਰ ਦੇਂਦਾ ਹੈ। ਗੁਰੂ ਦੀ ਰਾਹੀਂ ਹਰਿ-ਨਾਮ ਜਪਿਆ ਕਰ, ਇਹ ਹਰਿ-ਨਾਮ ਸਾਰੇ ਰੋਗ ਦੂਰ ਕਰ ਦੇਂਦਾ ਹੈ, ਸਰੀਰ ਨਰੋਆ ਹੋ ਜਾਂਦਾ ਹੈ। ਡੂੰਘੇ ਤੇ ਵੱਡੇ ਜਿਗਰੇ ਵਾਲੇ ਹਰੀ ਦਾ ਨਾਮ ਜਪਿਆਂ ਹਰ ਵੇਲੇ ਆਤਮਕ ਅਡੋਲਤਾ ਵਿਚ ਸੁਰਤਿ ਜੁੜੀ ਰਹਿੰਦੀ ਹੈ। ਉੱਚੀ ਜਾਤਿ ਦੇ ਹੋਣ ਚਾਹੇ ਨੀਵੀਂ ਜਾਤਿ ਦੇ, ਜਿਨ੍ਹਾਂ ਨੇ ਹਰੀ-ਨਾਮ ਸਿਮਰਿਆ ਹੈ ਉਹਨਾਂ ਨੇ ਇਹ ਸਭ ਤੋਂ ਸ੍ਰੇਸ਼ਟ (ਨਾਮ-) ਪਦਾਰਥ ਹਾਸਲ ਕਰ ਲਿਆ ਹੈ।ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਜਪਿਆ ਕਰ। ਮੇਰੇ ਮਨ ਵਿਚ (ਤਾਂ) ਪਰਮਾਤਮਾ ਦਾ ਨਾਮ ਪਿਆਰਾ ਲੱਗ ਰਿਹਾ ਹੈ।੩।ਹੇ ਹਰੀ! ਕਿਰਪਾ ਕਰ, (ਸਾਨੂੰ ਵਿਕਾਰਾਂ ਤੋਂ) ਬਚਾ ਲੈ। ਅਸੀ ਪਾਪੀ ਹਾਂ, ਗੁਣ-ਹੀਨ ਹਾਂ, ਆਜਿਜ਼ ਹਾਂ, (ਪਰ ਫਿਰ ਭੀ) ਤੇਰੇ ਹਾਂ। ਹੇ ਦਇਆ ਦੇ ਘਰ ਹਰੀ! ਅਸੀ ਵਿਕਾਰੀ ਹਾਂ, ਗੁਣਾਂ ਤੋਂ ਸੱਖਣੇ ਹਾਂ, (ਆਤਮਕ ਜੀਵਨ ਵਲੋਂ) ਕੰਗਾਲ ਹਾਂ, ਪਰ ਅਸੀ ਤੇਰੇ ਹਾਂ, ਤੇ, ਤੇਰੀ ਸਰਨ ਆਏ ਹਾਂ। ਤੂੰ ਦੁੱਖਾਂ ਦਾ ਨਾਸ ਕਰਨ ਵਾਲਾ ਹੈਂ, ਤੂੰ ਸਾਰੇ ਸੁਖ ਦੇਣ ਵਾਲਾ ਹੈਂ। ਅਸੀ ਕਠੋਰ-ਚਿੱਤ ਹਾਂ, ਤੇਰੇ ਤਰਾਏ ਹੋਏ ਹੀ ਤਰ ਸਕਦੇ ਹਾਂ।ਹੇ ਨਾਨਕ! ਆਖ-) ਗੁਰੂ ਨੂੰ ਮਿਲ ਕੇ ਜਿਨ੍ਹਾਂ ਨੇ ਪਰਮਾਤਮਾ ਦੇ ਨਾਮ ਦਾ ਸੁਆਦ ਚੱਖਿਆ ਹੈ, ਉਹਨਾਂ ਨੂੰ ਹਰਿ-ਨਾਮ ਨੇ (ਵਿਕਾਰਾਂ ਵਿਚ ਡੁਬਦਿਆਂ ਨੂੰ) ਬਚਾ ਲਿਆ ਹੈ। ਹੇ ਹਰੀ! ਕਿਰਪਾ ਕਰ, (ਸਾਨੂੰ ਵਿਕਾਰਾਂ ਤੋਂ) ਬਚਾ ਲੈ।੪।੪।Wadhans Fourth MahallaOh Hari! Please, find me a Guru who gives me spiritual joy, I will ask the Guru for the praises of God. I will ask the Guru who has acquired the priceless name-gem of God from that Guru. The Guru who has told (to the misguided world) the right way of life, I will stand at the feet of that Guru, I will beseech that Guru (to show me the way of life too).He (Guru) is the (real) devotee, the Guru knows pain and happiness equally, the Guru is always dyed --- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

The daily Hukamnama Sahib From Sri Darbar Sahib Amritsar with translation ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧।ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ।ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨।ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩।(ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪।ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫।ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।SOOHEE, FIRST MEHL, SIXTH HOUSE:ONE UNIVERSAL CREATOR GOD. BY THE GRACE OF THE TRUE GURU:Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3--- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।:ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।SHALOK:The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||--- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

ਸਲੋਕੁ ਮਃ ੧ ॥ ਜੇ ਕਰਿ ਸੂਤਕੁ ਮੰਨੀਐ ਸਭ ਤੈ ਸੂਤਕੁ ਹੋਇ ॥ ਗੋਹੇ ਅਤੈ ਲਕੜੀ ਅੰਦਰਿ ਕੀੜਾ ਹੋਇ ॥ ਜੇਤੇ ਦਾਣੇ ਅੰਨ ਕੇ ਜੀਆ ਬਾਝੁ ਨ ਕੋਇ ॥ ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ ॥ ਸੂਤਕੁ ਕਿਉ ਕਰਿ ਰਖੀਐ ਸੂਤਕੁ ਪਵੈ ਰਸੋਇ ॥ ਨਾਨਕ ਸੂਤਕੁ ਏਵ ਨ ਉਤਰੈ ਗਿਆਨੁ ਉਤਾਰੇ ਧੋਇ ॥੧॥ਮਃ ੧ ॥ ਮਨ ਕਾ ਸੂਤਕੁ ਲੋਭੁ ਹੈ ਜਿਹਵਾ ਸੂਤਕੁ ਕੂੜੁ ॥ ਅਖੀ ਸੂਤਕੁ ਵੇਖਣਾ ਪਰ ਤ੍ਰਿਅ ਪਰ ਧਨ ਰੂਪੁ ॥ ਕੰਨੀ ਸੂਤਕੁ ਕੰਨਿ ਪੈ ਲਾਇਤਬਾਰੀ ਖਾਹਿ ॥ ਨਾਨਕ ਹੰਸਾ ਆਦਮੀ ਬਧੇ ਜਮ ਪੁਰਿ ਜਾਹਿ ॥੨॥ਮਃ ੧ ॥ ਸਭੋ ਸੂਤਕੁ ਭਰਮੁ ਹੈ ਦੂਜੈ ਲਗੈ ਜਾਇ ॥ ਜੰਮਣੁ ਮਰਣਾ ਹੁਕਮੁ ਹੈ ਭਾਣੈ ਆਵੈ ਜਾਇ ॥ ਖਾਣਾ ਪੀਣਾ ਪਵਿਤ੍ਰੁ ਹੈ ਦਿਤੋਨੁ ਰਿਜਕੁ ਸੰਬਾਹਿ ॥ ਨਾਨਕ ਜਿਨ੍ਹ੍ਹੀ ਗੁਰਮੁਖਿ ਬੁਝਿਆ ਤਿਨ੍ਹ੍ਹਾ ਸੂਤਕੁ ਨਾਹਿ ॥੩॥ਪਉੜੀ ॥ ਸਤਿਗੁਰੁ ਵਡਾ ਕਰਿ ਸਾਲਾਹੀਐ ਜਿਸੁ ਵਿਚਿ ਵਡੀਆ ਵਡਿਆਈਆ ॥ ਸਹਿ ਮੇਲੇ ਤਾ ਨਦਰੀ ਆਈਆ ॥ ਜਾ ਤਿਸੁ ਭਾਣਾ ਤਾ ਮਨਿ ਵਸਾਈਆ ॥ ਕਰਿ ਹੁਕਮੁ ਮਸਤਕਿ ਹਥੁ ਧਰਿ ਵਿਚਹੁ ਮਾਰਿ ਕਢੀਆ ਬੁਰਿਆਈਆ ॥ ਸਹਿ ਤੁਠੈ ਨਉ ਨਿਧਿ ਪਾਈਆ ॥੧੮॥ਅਰਥ: ਜੇ ਸੂਤਕ ਨੂੰ ਮੰਨ ਲਈਏ (ਭਾਵ, ਜੇ ਮੰਨ ਲਈਏ ਕਿ ਸੂਤਕ ਦਾ ਭਰਮ ਰੱਖਣਾ ਚਾਹੀਦਾ ਹੈ, ਤਾਂ ਇਹ ਭੀ ਚੇਤਾ ਰੱਖੋ ਕਿ ਇਸ ਤਰ੍ਹਾਂ) ਸੂਤਕ ਸਭ ਥਾਈਂ ਹੁੰਦਾ ਹੈ; ਗੋਹੇ ਤੇ ਲਕੜੀ ਦੇ ਅੰਦਰ ਭੀ ਕੀੜੇ ਹੁੰਦੇ ਹਨ (ਭਾਵ, ਜੰਮਦੇ ਰਹਿੰਦੇ ਹਨ) ; ਅੰਨ ਦੇ ਜਿਤਨੇ ਭੀ ਦਾਣੇ ਹਨ, ਇਹਨਾਂ ਵਿਚੋਂ ਕੋਈ ਦਾਣਾ ਭੀ ਜੀਵ ਤੋਂ ਬਿਨਾ ਨਹੀਂ ਹੈ। ਪਾਣੀ ਆਪ ਭੀ ਜੀਵ ਹੈ, ਕਿਉਂਕਿ ਇਸ ਨਾਲ ਹਰੇਕ ਜੀਵ ਹਰਾ (ਭਾਵ, ਜਿੰਦ ਵਾਲਾ) ਹੁੰਦਾ ਹੈ। ਸੂਤਕ ਕਿਵੇਂ ਰੱਖਿਆ ਜਾ ਸਕਦਾ ਹੈ? (ਭਾਵ, ਸੂਤਕ ਦਾ ਭਰਮ ਪੂਰੇ ਤੌਰ ਤੇ ਮੰਨਣਾ ਬੜਾ ਹੀ ਕਠਨ ਹੈ, ਕਿਉਂਕਿ ਇਸ ਤਰ੍ਹਾਂ ਤਾਂ ਹਰ ਵੇਲੇ ਹੀ) ਰਸੋਈ ਵਿਚ ਸੂਤਕ ਪਿਆ ਰਹਿੰਦਾ ਹੈ। ਹੇ ਨਾਨਕ! ਇਸ ਤਰ੍ਹਾਂ (ਭਾਵ, ਭਰਮਾਂ ਵਿਚ ਪਿਆਂ) ਸੂਤਕ (ਮਨ ਤੋਂ) ਨਹੀਂ ਉਤਰਦਾ, ਇਸ ਨੂੰ (ਪ੍ਰਭੂ ਦਾ) ਗਿਆਨ ਹੀ ਧੋ ਕੇ ਲਾਹ ਸਕਦਾ ਹੈ।1।ਮਨ ਦਾ ਸੂਤਕ ਲੋਭ ਹੈ (ਭਾਵ, ਜਿਨ੍ਹਾਂ ਮਨੁੱਖਾਂ ਦੇ ਮਨ ਨੂੰ ਲੋਭ ਰੂਪੀ ਸੂਤਕ ਚੰਬੜਿਆ ਹੈ) ; ਜੀਭ ਦਾ ਸੂਤਕ ਝੂਠ ਬੋਲਣਾ ਹੈ, (ਭਾਵ, ਜਿਨ੍ਹਾਂ ਮਨੁੱਖਾਂ ਦੀ ਜੀਭ ਨੂੰ ਝੂਠ-ਰੂਪ ਸੂਤਕ ਹੈ) ; (ਜਿਨ੍ਹਾਂ ਮਨੁੱਖ ਦੀਆਂ) ਅੱਖਾਂ ਨੂੰ ਪਰਾਇਆ ਧਨ ਅਤੇ ਪਰਾਈਆਂ ਇਸਤਰੀਆਂ ਦਾ ਰੂਪ ਤੱਕਣ ਦਾ ਸੂਤਕ (ਚੰਬੜਿਆ ਹੋਇਆ ਹੈ) ; (ਜਿਨ੍ਹਾਂ ਮਨੁੱਖਾਂ ਦੇ) ਕੰਨ ਵਿਚ ਭੀ ਸੂਤਕ ਹੈ ਕਿ ਕੰਨ ਨਾਲ ਬੇਫ਼ਿਕਰ ਹੋ ਕੇ ਚੁਗ਼ਲੀ ਸੁਣਦੇ ਹਨ; ਹੇ ਨਾਨਕ! (ਇਹੋ ਜਿਹੇ) ਮਨੁੱਖ (ਵੇਖਣ ਨੂੰ ਭਾਵੇਂ) ਹੰਸਾਂ ਵਰਗੇ (ਸੋਹਣੇ) ਹੋਣ (ਤਾਂ ਭੀ ਉਹ) ਬੱਧੇ ਹੋਏ ਨਰਕ ਵਿਚ ਜਾਂਦੇ ਹਨ।2।ਸੂਤਕ ਨਿਰਾ ਭਰਮ ਹੀ ਹੈ, ਇਹ (ਸੂਤਕ-ਰੂਪ ਭਰਮ) ਮਾਇਆ ਵਿਚ ਫਸਿਆਂ (ਮਨੁੱਖ ਨੂੰ) ਆ ਲੱਗਦਾ ਹੈ। (ਉਞ ਤਾਂ) ਜੀਵਾਂ ਦਾ ਜੰਮਣਾ ਮਰਨਾ ਪ੍ਰਭੂ ਦਾ ਹੁਕਮ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਜੀਵ ਜੰਮਦਾ ਤੇ ਮਰਦਾ ਹੈ। (ਪਦਾਰਥਾਂ ਦਾ) ਖਾਣਾ ਪੀਣਾ ਭੀ ਪਵਿੱਤਰ ਹੈ (ਭਾਵ, ਮਾੜਾ ਨਹੀਂ, ਕਿਉਂਕਿ) ਪ੍ਰਭੂ ਨੇ ਆਪ ਇਕੱਠਾ ਕਰ ਕੇ ਰਿਜ਼ਕ ਜੀਵਾਂ ਨੂੰ ਦਿੱਤਾ ਹੈ। ਹੇ ਨਾਨਕ! ਜਿਨ੍ਹਾਂ ਗੁਰਮੁਖਾਂ ਨੇ ਇਹ ਗੱਲ ਸਮਝ ਲਈ ਹੈ, ਉਹਨਾਂ ਨੂੰ ਸੂਤਕ ਨਹੀਂ ਲੱਗਦਾ।3।ਸਤਿਗੁਰੂ ਦੇ ਗੁਣ ਗਾਉਣੇ ਚਾਹੀਦੇ ਹਨ ਤੇ ਆਖਣਾ ਚਾਹੀਦਾ ਹੈ ਕਿ ਗੁਰੂ ਬਹੁਤ ਵੱਡਾ ਹੈ, ਕਿਉਂਕਿ ਗੁਰੂ ਵਿਚ ਵੱਡੇ ਗੁਣ ਹਨ। ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ-ਪਤੀ ਨੇ (ਗੁਰੂ ਨਾਲ) ਮਿਲਾਇਆ ਹੈ, ਉਹਨਾਂ ਨੂੰ ਉਹ ਗੁਣ ਅੱਖੀਂ ਦਿੱਸਦੇ ਹਨ, ਅਤੇ ਜੇ ਪ੍ਰਭੂ ਨੂੰ ਭਾਵੇ ਤਾਂ ਉਹਨਾਂ ਦੇ ਮਨ ਵਿਚ ਭੀ ਗੁਣ ਵੱਸ ਪੈਂਦੇ ਹਨ। ਪ੍ਰਭੂ ਆਪਣੇ ਹੁਕਮ ਅਨੁਸਾਰ ਉਹਨਾਂ ਮਨੁੱਖਾਂ ਦੇ ਮੱਥੇ ਤੇ ਹੱਥ ਰੱਖ ਕੇ ਉਹਨਾਂ ਦੇ ਮਨ ਵਿਚੋਂ ਬੁਰਿਆਈਆਂ ਮਾਰ ਕੇ ਕੱਢ ਦੇਂਦਾ ਹੈ। ਜੇ ਪਤੀ-ਪ੍ਰਭੂ ਪਰਸੰਨ ਹੋ ਪਏ, ਤਾਂ ਮਾਨੋ, ਸਾਰੇ ਪਦਾਰਥ ਮਿਲ ਪੈਂਦੇ ਹਨ। 18।Sallok First MahalIf Sutaka is accepted (that is, if we accept that the illusion of Sutaka should be maintained, then also remember that thus) Sutaka is everywhere; There are also worms in dung and wood (that is, they keep freezing); No matter how many grains of grain there are, none of them is without life. Water itself is life, because it makes every living thing green (ie, alive). How can sutaka be kept? (That is, it is very difficult to completely accept the illusion of Sutak, because it is like this all the time) Sutak is lying in the kitchen.O Nanak! In this way (that is, lost in illusions) the thread does not come off (from the mind), it can only be washed away by the knowledge (of the Lord). 1. The root of the mind is greed (that is, people whose minds are gripped by the root of greed); The tongue of the tongue is lying, (that is, men whose tongues are lying) ; (Whose) eyes are (stuck) with the thread of seeing strange wealth and strange women; (Those people) who have a thread in their ears listen to gossip with carelessness;O Nanak! (Such) human beings (even if) they are (beautiful) like swans (even then) they go bound to hell. 2.Sutak is pure illusion, it (Sutak-form illusion) comes (to man) when he is caught in maya. (Then) the birth and death of living beings is the command of the Lord, the living being is born and dies only in the will of the Lord. Eating and drinking (of substances) is also holy (i--- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

ਸਲੋਕ ਮਃ ੩ ॥ ਮਾਣਸੁ ਭਰਿਆ ਆਣਿਆ ਮਾਣਸੁ ਭਰਿਆ ਆਇ ॥ ਜਿਤੁ ਪੀਤੈ ਮਤਿ ਦੂਰਿ ਹੋਇ ਬਰਲੁ ਪਵੈ ਵਿਚਿ ਆਇ ॥ ਆਪਣਾ ਪਰਾਇਆ ਨ ਪਛਾਣਈ ਖਸਮਹੁ ਧਕੇ ਖਾਇ ॥ ਜਿਤੁ ਪੀਤੈ ਖਸਮੁ ਵਿਸਰੈ ਦਰਗਹ ਮਿਲੈ ਸਜਾਇ ॥ ਝੂਠਾ ਮਦੁ ਮੂਲਿ ਨ ਪੀਚਈ ਜੇ ਕਾ ਪਾਰਿ ਵਸਾਇ ॥ ਨਾਨਕ ਨਦਰੀ ਸਚੁ ਮਦੁ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥ ਸਦਾ ਸਾਹਿਬ ਕੈ ਰੰਗਿ ਰਹੈ ਮਹਲੀ ਪਾਵੈ ਥਾਉ ॥੧॥ਮਃ ੩ ॥ ਇਹੁ ਜਗਤੁ ਜੀਵਤੁ ਮਰੈ ਜਾ ਇਸ ਨੋ ਸੋਝੀ ਹੋਇ ॥ ਜਾ ਤਿਨ੍ਹ੍ਹਿ ਸਵਾਲਿਆ ਤਾਂ ਸਵਿ ਰਹਿਆ ਜਗਾਏ ਤਾਂ ਸੁਧਿ ਹੋਇ ॥ ਨਾਨਕ ਨਦਰਿ ਕਰੇ ਜੇ ਆਪਣੀ ਸਤਿਗੁਰੁ ਮੇਲੈ ਸੋਇ ॥ ਗੁਰ ਪ੍ਰਸਾਦਿ ਜੀਵਤੁ ਮਰੈ ਤਾ ਫਿਰਿ ਮਰਣੁ ਨ ਹੋਇ ॥੨॥ਪਉੜੀ ॥ ਜਿਸ ਦਾ ਕੀਤਾ ਸਭੁ ਕਿਛੁ ਹੋਵੈ ਤਿਸ ਨੋ ਪਰਵਾਹ ਨਾਹੀ ਕਿਸੈ ਕੇਰੀ ॥ ਹਰਿ ਜੀਉ ਤੇਰਾ ਦਿਤਾ ਸਭੁ ਕੋ ਖਾਵੈ ਸਭ ਮੁਹਤਾਜੀ ਕਢੈ ਤੇਰੀ ॥ ਜਿ ਤੁਧ ਨੋ ਸਾਲਾਹੇ ਸੁ ਸਭੁ ਕਿਛੁ ਪਾਵੈ ਜਿਸ ਨੋ ਕਿਰਪਾ ਨਿਰੰਜਨ ਕੇਰੀ ॥ ਸੋਈ ਸਾਹੁ ਸਚਾ ਵਣਜਾਰਾ ਜਿਨਿ ਵਖਰੁ ਲਦਿਆ ਹਰਿ ਨਾਮੁ ਧਨੁ ਤੇਰੀ ॥ ਸਭਿ ਤਿਸੈ ਨੋ ਸਾਲਾਹਿਹੁ ਸੰਤਹੁ ਜਿਨਿ ਦੂਜੇ ਭਾਵ ਕੀ ਮਾਰਿ ਵਿਡਾਰੀ ਢੇਰੀ ॥ਅਰਥ: ਜੋ ਮਨੁੱਖ (ਵਿਕਾਰਾਂ ਨਾਲ) ਲਿਬੜਿਆ ਹੋਇਆ (ਏਥੇ ਜਗਤ ਵਿਚ) ਲਿਆਂਦਾ ਗਿਆ, ਉਹ ਏਥੇ ਆ ਕੇ (ਹੋਰ ਵਿਕਾਰਾਂ ਵਿਚ ਹੀ) ਲਿੱਬੜਦਾ ਹੈ (ਤੇ ਸ਼ਰਾਬ ਆਦਿਕ ਕੁਕਰਮ ਵਿਚ ਪੈਂਦਾ ਹੈ) , ਪਰ ਜਿਸ ਦੇ ਪੀਤਿਆਂ ਅਕਲ ਦੂਰ ਹੋ ਜਾਂਦੀ ਹੈ ਤੇ ਬਕਣ ਦਾ ਜੋਸ਼ ਆ ਚੜ੍ਹਦਾ ਹੈ, ਆਪਣੇ ਪਰਾਏ ਦੀ ਪਛਾਣ ਨਹੀਂ ਰਹਿੰਦੀ, ਮਾਲਕ ਵੱਲੋਂ ਧੱਕੇ ਪੈਂਦੇ ਹਨ, ਜਿਸ ਦੇ ਪੀਤਿਆਂ ਖਸਮ ਵਿਸਰਦਾ ਹੈ ਤੇ ਦਰਗਾਹ ਵਿਚ ਸਜ਼ਾ ਮਿਲਦੀ ਹੈ, ਐਸਾ ਚੰਦਰਾ ਸ਼ਰਾਬ, ਜਿਥੋਂ ਤਕ ਵੱਸ ਚੱਲੇ ਕਦੇ ਨਹੀਂ ਪੀਣਾ ਚਾਹੀਦਾ।ਹੇ ਨਾਨਕ! ਪ੍ਰਭੂ ਦੀ ਮੇਹਰ ਦੀ ਨਜ਼ਰ ਨਾਲ 'ਨਾਮ'-ਰੂਪ ਨਸ਼ਾ (ਉਸ ਮਨੁੱਖ ਨੂੰ) ਮਿਲਦਾ ਹੈ, ਜਿਸ ਨੂੰ ਗੁਰੂ ਆ ਕੇ ਮਿਲ ਪਏ, ਉਹ ਮਨੁੱਖ ਸਦਾ ਮਾਲਕ ਦੇ (ਨਾਮ ਦੇ) ਰੰਗ ਵਿਚ ਰਹਿੰਦਾ ਹੈ ਤੇ ਦਰਗਾਹ ਵਿਚ ਉਸ ਨੂੰ ਥਾਂ (ਭਾਵ, ਇੱਜ਼ਤ) ਮਿਲਦੀ ਹੈ।੧।ਜਦੋਂ ਇਸ ਸੰਸਾਰ ਨੂੰ (ਭਾਵ, ਸੰਸਾਰੀ ਜੀਵਾਂ ਨੂੰ) ਸਮਝ ਪੈਂਦੀ ਹੈ ਤਦੋਂ ਇਹ ਜੀਊਂਦਾ ਹੀ ਮਰਦਾ ਹੈ (ਭਾਵ, ਮਾਇਆ ਵਿਚ ਵਿਚਰਦਾ ਹੋਇਆ ਹੀ ਮਾਇਆ ਵਲੋਂ ਉਪਰਾਮ ਰਹਿੰਦਾ ਹੈ;) (ਪਰ) ਸੂਝ ਤਦੋਂ ਹੁੰਦੀ ਹੈ ਜਦੋਂ ਪ੍ਰਭੂ ਆਪ ਜਗਾਉਂਦਾ ਹੈ, ਜਦ ਤਾਈਂ ਉਸ ਨੇ (ਮਾਇਆ ਵਿਚ) ਸਵਾਲਿਆ ਹੋਇਆ ਹੈ, ਤਦ ਤਾਈਂ ਸੁੱਤਾ ਰਹਿੰਦਾ ਹੈ।ਹੇ ਨਾਨਕ! ਜੇ ਪ੍ਰਭੂ ਆਪਣੀ ਮੇਹਰ ਦੀ ਨਜ਼ਰ ਕਰੇ, ਤਾਂ ਉਹ ਆਪ (ਸੰਸਾਰ ਨੂੰ) ਸਤਿਗੁਰੂ ਮੇਲਦਾ ਹੈ, ਤੇ ਸਤਿਗੁਰੂ ਦੀ ਕਿਰਪਾ ਨਾਲ (ਸੰਸਾਰ) ਜੀਊਂਦਾ ਹੋਇਆ ਹੀ ਮਰਦਾ ਹੈ, ਫੇਰ ਮੁੜ ਕੇ ਮਰਨਾ ਨਹੀਂ ਹੁੰਦਾ (ਭਾਵ, ਜਨਮ ਮਰਨ ਤੋਂ ਬਚ ਜਾਂਦਾ ਹੈ) ।੨।ਉਸ ਪ੍ਰਭੂ ਨੂੰ ਕਿਸੇ ਦੀ ਕਾਣ ਨਹੀਂ ਕਿਉਂਕਿ ਸਭ ਕੁਝ ਹੁੰਦਾ ਹੀ ਉਸ ਦਾ ਕੀਤਾ ਹੋਇਆ ਹੈ; (ਸਗੋਂ) , ਹੇ ਹਰੀ! ਸਾਰੀ ਸ੍ਰਿਸ਼ਟੀ ਤੇਰੀ ਮੁਥਾਜੀ ਕੱਢਦੀ ਹੈ (ਕਿਉਂਕਿ) ਹਰੇਕ ਜੀਵ ਤੇਰਾ ਦਿੱਤਾ ਖਾਂਦਾ ਹੈ।ਹੇ ਪ੍ਰਭੂ! ਜੋ ਮਨੁੱਖ ਤੇਰੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਨੂੰ ਸਭ ਕੁਝ ਪ੍ਰਾਪਤ ਹੁੰਦਾ ਹੈ, ਕਿਉਂਕਿ ਉਸ ਤੇ ਮਾਇਆ-ਰਹਿਤ ਪ੍ਰਭੂ ਦੀ ਕਿਰਪਾ ਹੁੰਦੀ ਹੈ, ਹੇ ਹਰੀ! ਜਿਸ ਨੇ ਤੇਰਾ ਨਾਮ (ਰੂਪ) ਧਨ ਵੱਖਰ ਲਦਿਆ ਹੈ ਉਹੀ ਸ਼ਾਹੂਕਾਰ ਹੈ ਤੇ ਸੱਚਾ ਵਣਜਾਰਾ ਹੈ।ਹੇ ਸੰਤ ਜਨੋ! ਜਿਸ ਪ੍ਰਭੂ ਨੇ ਮਾਇਆ ਦੇ ਮੋਹ ਦਾ ਟਿੱਬਾ (ਮਨ ਵਿਚੋਂ) ਢਾਹ ਕੇ ਕੱਢ ਦਿੱਤਾ ਹੈ, ਤੁਸੀ ਸਾਰੇ ਉਸੇ ਦੀ ਸਿਫ਼ਤਿ-ਸਾਲਾਹ ਕਰੋ।੧੬।The man who was brought (to this world) afflicted (with vices), he comes here (in other vices) and entangles himself (and falls into vices such as alcohol), but the one who drinks the intellect goes away and becomes drunk. Passion rises, one does not recognize one's own person, one is pushed by the owner, who drinks it and gets punished in the dargah.O Nanak! By the sight of the Lord's grace, 'name'-form intoxication is given (to that man), whom the Guru comes to meet, that man always lives in the color of the master (of the name) and he is given a place in the Dargah (meaning, respect) gets.1. When this world (i.e., worldly beings) understands, then it dies while living (i.e., while wandering in maya, it remains overcome by maya;) (but) understanding occurs when the Lord Himself awakens, whenever He is engrossed (in Maya), then he remains asleep.O Nanak! If the Lord sees His mercy, then he himself (to the world) becomes the Satguru, and by the grace of the Satguru (the world) he dies while living, then he does not have to die again (ie, he is saved from birth and death). 2. Nobody cares about that Lord because everything is done by him; (Sagaon), O Hari! The whole creation draws out Your muthaji (because) every creature eats Your gift.O Lord! The man who praises you, he gets everything, because he has the grace of the Maya-less Lord, O Hari! He who has separated your name (form) of wealth is a moneylender and a true merchant. O saints! All of you praise Him who has removed the mound of Maya's attachment (from the mind). 16.--- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥ਅਰਥ: ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ।(ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧।(ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ।੨।ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ।੩।ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ।੪।੪।RAAMKALEE, FIRST MEHL:Awareness of the Shabad and the Teachings is my horn; the people hear the sound of its vibrations. Honor is my begging-bowl, and the Naam, the Name of the Lord, is the charity I receive. || 1 || O Baba, Gorakh is the Lord of the Universe; He is always awake and aware. He alone is Gorakh, who sustains the earth; He created it in an instant. || 1 || Pause || Binding together water and air, He infused the breath of life into the body, and made the lamps of the sun and the moon. To die and to live, He gave us the earth, but we have forgotten these blessings. || 2 || There are so many Siddhas, seekers, Yogis, wandering pilgrims, spiritual teachers and good people. If I meet them, I chant the Lord’s Praises, and then, my mind serves Him. || 3 || Paper and salt, protected by ghee, remain untouched by water, as the lotus remains unaffected in water. Those who meet with such devotees, O servant Nanak — what can death do to them? || 4 || 4 ||--- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

ਬਿਲਾਵਲੁ  ਮਹਲਾ ੫ ॥ ਪ੍ਰਭ ਜਨਮ ਮਰਨ ਨਿਵਾਰਿ ॥ ਹਾਰਿ ਪਰਿਓ ਦੁਆਰਿ ॥ ਗਹਿ ਚਰਨ ਸਾਧੂ ਸੰਗ ॥ ਮਨ ਮਿਸਟ ਹਰਿ ਹਰਿ ਰੰਗ ॥ ਕਰਿ ਦਇਆ ਲੇਹੁ ਲੜਿ ਲਾਇ ॥ ਨਾਨਕਾ ਨਾਮੁ ਧਿਆਇ ॥੧॥ ਦੀਨਾ ਨਾਥ ਦਇਆਲ ਮੇਰੇ ਸੁਆਮੀ ਦੀਨਾ ਨਾਥ ਦਇਆਲ ॥ ਜਾਚਉ ਸੰਤ ਰਵਾਲ ॥੧॥ ਰਹਾਉ ॥ਸੰਸਾਰੁ ਬਿਖਿਆ ਕੂਪ ॥ ਤਮ ਅਗਿਆਨ ਮੋਹਤ ਘੂਪ ॥ ਗਹਿ ਭੁਜਾ ਪ੍ਰਭ ਜੀ ਲੇਹੁ ॥ ਹਰਿ ਨਾਮੁ ਅਪੁਨਾ ਦੇਹੁ ॥ ਪ੍ਰਭ ਤੁਝ ਬਿਨਾ ਨਹੀ ਠਾਉ ॥ ਨਾਨਕਾ ਬਲਿ ਬਲਿ ਜਾਉ ॥੨॥ ਲੋਭਿ ਮੋਹਿ ਬਾਧੀ ਦੇਹ ॥ ਬਿਨੁ ਭਜਨ ਹੋਵਤ ਖੇਹ ॥ ਜਮਦੂਤ ਮਹਾ ਭਇਆਨ ॥ਚਿਤ ਗੁਪਤ ਕਰਮਹਿ ਜਾਨ ॥ ਦਿਨੁ ਰੈਨਿ ਸਾਖਿ ਸੁਨਾਇ ॥ ਨਾਨਕਾ ਹਰਿ ਸਰਨਾਇ ॥੩॥ ਭੈ ਭੰਜਨਾ ਮੁਰਾਰਿ ॥ ਕਰਿ ਦਇਆ ਪਤਿਤ ਉਧਾਰਿ ॥ ਮੇਰੇ ਦੋਖ ਗਨੇ ਨ ਜਾਹਿ ॥ ਹਰਿ ਬਿਨਾ ਕਤਹਿ ਸਮਾਹਿ ॥ ਗਹਿ ਓਟ ਚਿਤਵੀ ਨਾਥ ॥ ਨਾਨਕਾ ਦੇ ਰਖੁ ਹਾਥ ॥੪॥ ਹਰਿ ਗੁਣ ਨਿਧੇ ਗੋਪਾਲ ॥ ਸਰਬ ਘਟ ਪ੍ਰਤਿਪਾਲ ॥ ਮਨਿ ਪ੍ਰੀਤਿ ਦਰਸਨ ਪਿਆਸ ॥ ਗੋਬਿੰਦ ਪੂਰਨ ਆਸ ॥ ਇਕ ਨਿਮਖ ਰਹਨੁ ਨ ਜਾਇ ॥ ਵਡ ਭਾਗਿ ਨਾਨਕ ਪਾਇ ॥੫॥ ਪ੍ਰਭ ਤੁਝ ਬਿਨਾ ਨਹੀ ਹੋਰ ॥ ਮਨਿ ਪ੍ਰੀਤਿ ਚੰਦ ਚਕੋਰ ॥ ਜਿਉ ਮੀਨ ਜਲ ਸਿਉ ਹੇਤੁ ॥ ਅਲਿ ਕਮਲ ਭਿੰਨੁ ਨ ਭੇਤੁ ॥ ਜਿਉ ਚਕਵੀ ਸੂਰਜ ਆਸ ॥ ਨਾਨਕ ਚਰਨ ਪਿਆਸ ॥੬॥ਜਿਉ ਤਰੁਨਿ ਭਰਤ ਪਰਾਨ ॥ ਜਿਉ ਲੋਭੀਐ ਧਨੁ ਦਾਨੁ ॥ ਜਿਉ ਦੂਧ ਜਲਹਿ ਸੰਜੋਗੁ ॥ ਜਿਉ ਮਹਾ ਖੁਧਿਆਰਥ ਭੋਗੁ ॥ ਜਿਉ ਮਾਤ ਪੂਤਹਿ ਹੇਤੁ ॥ ਹਰਿ ਸਿਮਰਿ ਨਾਨਕ ਨੇਤ ॥੭॥ ਜਿਉ ਦੀਪ ਪਤਨ ਪਤੰਗ ॥ ਜਿਉ ਚੋਰੁ ਹਿਰਤ ਨਿਸੰਗ ॥ ਮੈਗਲਹਿ ਕਾਮੈ ਬੰਧੁ ॥ ਜਿਉ ਗ੍ਰਸਤ ਬਿਖਈ ਧੰਧੁ ॥ ਜਿਉ ਜੂਆਰ ਬਿਸਨੁ ਨ ਜਾਇ ॥ ਹਰਿ ਨਾਨਕ ਇਹੁ ਮਨੁ ਲਾਇ ॥੮॥ ਕੁਰੰਕ ਨਾਦੈ ਨੇਹੁ ॥ ਚਾਤ੍ਰਿਕੁ ਚਾਹਤ ਮੇਹੁ ॥ ਜਨ ਜੀਵਨਾ ਸਤਸੰਗਿ ॥ ਗੋਬਿਦੁ ਭਜਨਾ ਰੰਗਿ ॥ ਰਸਨਾ ਬਖਾਨੈ ਨਾਮੁ ॥ ਨਾਨਕ ਦਰਸਨ ਦਾਨੁ ॥੯॥ ਗੁਨ ਗਾਇ ਸੁਨਿ ਲਿਖਿ ਦੇਇ ॥ ਸੋ ਸਰਬ ਫਲ ਹਰਿ ਲੇਇ ॥ ਕੁਲ ਸਮੂਹ ਕਰਤ ਉਧਾਰੁ ॥ ਸੰਸਾਰੁ ਉਤਰਸਿ ਪਾਰਿ ॥ ਹਰਿ ਚਰਨ ਬੋਹਿਥ ਤਾਹਿ ॥ ਮਿਲਿ ਸਾਧਸੰਗਿ ਜਸੁ ਗਾਹਿ ॥ ਹਰਿ ਪੈਜ ਰਖੈ ਮੁਰਾਰਿ ॥ ਹਰਿ ਨਾਨਕ ਸਰਨਿ ਦੁਆਰਿ ॥੧੦॥੨॥ਅਰਥ: ਹੇ ਗ਼ਰੀਬਾਂ ਦੇ ਖਸਮ! ਹੇ ਦਇਆ ਦੇ ਸੋਮੇ! ਹੇ ਮੇਰੇ ਸੁਆਮੀ! ਹੇ ਦੀਨਾ ਨਾਥ! ਹੇ ਦਇਆਲ! ਮੈਂ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੧।ਰਹਾਉ।ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆ ਕਰ (ਅਤੇ ਬੇਨਤੀ ਕਰਿਆ ਕਰ-) ਹੇ ਪ੍ਰਭੂ! ਮੇਰਾ) ਜਨਮ ਮਰਨ (ਦਾ ਗੇੜ) ਮੁਕਾ ਦੇਹ, ਮੈਂ (ਹੋਰ ਪਾਸਿਆਂ ਵਲੋਂ) ਆਸ ਲਾਹ ਕੇ ਤੇਰੇ ਦਰ ਤੇ ਆ ਡਿੱਗਾ ਹਾਂ। (ਮਿਹਰ ਕਰ) ਤੇਰੇ ਸੰਤ ਜਨਾਂ ਦੇ ਚਰਨ ਫੜ ਕੇ (ਤੇਰੇ ਸੰਤ ਜਨਾਂ ਦਾ) ਪੱਲਾ ਫੜ ਕੇ, ਮੇਰੇ ਮਨ ਨੂੰ, ਹੇ ਹਰੀ! ਤੇਰਾ ਪਿਆਰ ਮਿੱਠਾ ਲੱਗਦਾ ਰਹੇ। ਮਿਹਰ ਕਰ ਕੇ ਮੈਨੂੰ ਆਪਣੇ ਲੜ ਨਾਲ ਲਾ ਲੈ।੧।ਹੇ ਨਾਨਕ! ਪ੍ਰਭੂ ਦੇ ਦਰ ਤੇ ਅਰਦਾਸ ਕਰ, ਤੇ, ਆਖ-) ਹੇ ਪ੍ਰਭੂ! ਮੈਂ (ਤੇਰੇ ਨਾਮ ਤੋਂ) ਸਦਕੇ ਜਾਂਦਾ ਹਾਂ, ਕੁਰਬਾਨ ਜਾਂਦਾ ਹਾਂ। ਤੈਥੋਂ ਬਿਨਾ ਮੇਰਾ ਕੋਈ ਹੋਰ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਆਪਣਾ ਨਾਮ ਬਖ਼ਸ਼। ਇਹ ਜਗਤ ਮਾਇਆ (ਦੇ ਮੋਹ) ਦਾ ਖੂਹ ਹੈ, ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਘੁੱਪ ਹਨੇਰਾ (ਮੈਨੂੰ) ਮੋਹ ਰਿਹਾ ਹੈ। (ਮੇਰੀ) ਬਾਂਹ ਫੜ ਕੇ (ਮੈਨੂੰ) ਬਚਾ ਲੈ।੨।ਹੇ ਨਾਨਕ! ਆਖ-) ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ। ਮੇਰਾ ਸਰੀਰ ਲੋਭ ਵਿਚ ਮੋਹ ਵਿਚ ਬੱਝਾ ਪਿਆ ਹੈ, (ਤੇਰਾ) ਭਜਨ ਕਰਨ ਤੋਂ ਬਿਨਾ ਮਿੱਟੀ ਹੁੰਦਾ ਜਾ ਰਿਹਾ ਹੈ। (ਮੈਨੂੰ) ਜਮਦੂਤ ਬੜੇ ਡਰਾਉਣੇ (ਲੱਗ ਰਹੇ ਹਨ। ਚਿੱਤ੍ਰ ਗੁਪਤ (ਮੇਰੇ) ਕਰਮਾਂ ਨੂੰ ਜਾਣਦੇ ਹਨ। ਦਿਨ ਅਤੇ ਰਾਤ (ਇਹ ਭੀ ਮੇਰੇ ਕਰਮਾਂ ਦੀ) ਗਵਾਹੀ ਦੇ ਕੇ (ਇਹੀ ਕਹਿ ਰਹੇ ਹਨ ਕਿ ਮੈਂ ਮੰਦ-ਕਰਮੀ ਹਾਂ) ।੩।ਹੇ ਨਾਨਕ! ਆਖ-) ਹੇ ਸਾਰੇ ਡਰਾਂ ਦੇ ਨਾਸ ਕਰਨ ਵਾਲੇ ਪ੍ਰਭੂ! ਮਿਹਰ ਕਰ ਕੇ (ਮੈਨੂੰ) ਵਿਕਾਰੀ ਨੂੰ (ਵਿਕਾਰਾਂ ਤੋਂ) ਬਚਾ ਲੈ। ਮੇਰੇ ਵਿਕਾਰ ਗਿਣੇ ਨਹੀਂ ਜਾ ਸਕਦੇ। ਹੇ ਹਰੀ! ਤੈਥੋਂ ਬਿਨਾ ਹੋਰ ਕਿਸੇ ਦਰ ਤੇ ਭੀ ਇਹ ਬਖ਼ਸ਼ੇ ਨਹੀਂ ਜਾ ਸਕਦੇ। ਹੇ ਨਾਥ! ਮੈਂ ਤੇਰਾ ਆਸਰਾ ਹੀ ਸੋਚਿਆ ਹੈ, (ਮੇਰੀ ਬਾਂਹ) ਫੜ ਲੈ, (ਆਪਣਾ) ਹੱਥ ਦੇ ਕੇ ਮੇਰੀ ਰੱਖਿਆ ਕਰ।੪। ਹੇ ਨਾਨਕ! ਆਖ-) ਹੇ ਹਰੀ! ਹੇ ਗੁਣਾਂ ਦੇ ਖ਼ਜ਼ਾਨੇ! ਹੇ ਧਰਤੀ ਦੇ ਰੱਖਿਅਕ! ਹੇ ਸਭ ਸਰੀਰਾਂ ਦੇ ਪਾਲਣਹਾਰ! ਹੇ ਗੋਬਿੰਦ! ਮੇਰੇ ਮਨ ਦੀ) ਆਸ ਪੂਰੀ ਕਰ, (ਮੇਰੇ) ਮਨ ਵਿਚ (ਤੇਰੀ) ਪ੍ਰੀਤ (ਬਣੀ ਰਹੇ, ਤੇਰੇ) ਦਰਸਨ ਦੀ ਤਾਂਘ (ਬਣੀ ਰਹੇ, ਤੇਰੇ ਦਰਸਨ ਤੋਂ ਬਿਨਾ ਮੈਥੋਂ) ਇਕ ਪਲ ਭਰ ਭੀ ਰਿਹਾ ਨਹੀਂ ਜਾ ਸਕਦਾ। ਵੱਡੀ ਕਿਸਮਤ ਨਾਲ ਹੀ ਕੋਈ (ਤੇਰਾ) ਮਿਲਾਪ ਪ੍ਰਾਪਤ ਕਰਦਾ ਹੈ।੫।ਹੇ ਨਾਨਕ! ਆਖ-) ਹੇ ਪ੍ਰਭੂ! ਤੈਥੋਂ ਬਿਨਾ (ਮੇਰਾ ਕੋਈ) ਹੋਰ (ਆਸਰਾ) ਨਹੀਂ ਹੈ। (ਮੇਰੇ) ਮਨ ਵਿਚ (ਤੇਰੇ ਚਰਨਾਂ ਦੀ) ਪ੍ਰੀਤ ਹੈ (ਜਿਵੇਂ) ਚਕੋਰ ਨੂੰ ਚੰਦ ਨਾਲ ਪਿਆਰ ਹੈ, ਜਿਵੇਂ ਮਛਲੀ ਦਾ ਪਾਣੀ ਨਾਲ ਪਿਆਰ ਹੈ, (ਜਿਵੇਂ) ਭੌਰ ਦਾ ਕੌਲ ਫੁੱਲ ਨਾਲੋਂ ਕੋਈ ਫ਼ਰਕ ਨਹੀਂ ਰਹਿ ਜਾਂਦਾ, ਜਿਵੇਂ ਚਕਵੀ ਨੂੰ ਸੂਰਜ (ਦੇ ਚੜ੍ਹਨ) ਦੀ ਉਡੀਕ ਲੱਗੀ ਰਹਿੰਦੀ ਹੈ, (ਇਸੇ ਤਰ੍ਹਾਂ, ਹੇ ਪ੍ਰਭੂ! ਮੈਨੂੰ ਤੇਰੇ) ਚਰਨਾਂ ਦੀ ਤਾਂਘ ਹੈ।੬।ਹੇ ਨਾਨਕ! ਆਖ-ਹੇ ਭਾਈ) ਜਿਵੇਂ ਜੁਆਨ ਇਸਤ੍ਰੀ ਨੂੰ (ਆਪਣਾ) ਖਸਮ ਬਹੁਤ ਪਿਆਰਾ ਹੁੰਦਾ ਹੈ, ਜਿਵੇਂ ਲਾਲਚੀ ਮਨੁੱਖ ਨੂੰ ਧਨ-ਪ੍ਰਾਪਤੀ (ਤੋਂ ਖ਼ੁਸ਼ੀ ਹੁੰਦੀ ਹੈ) , ਜਿਵੇਂ ਦੁੱਧ ਦਾ ਪਾਣੀ ਨਾਲ ਮਿਲਾਪ ਹੋ ਜਾਂਦਾ ਹੈ, ਜਿਵੇਂ ਬਹੁਤ ਭੁੱਖੇ ਨੂੰ ਭੋਜਨ (ਤ੍ਰਿਪਤ ਕਰਦਾ ਹੈ) , ਜਿਵੇਂ ਮਾਂ ਦਾ ਪੁੱਤਰ ਨਾਲ ਪਿਆਰ ਹੁੰਦਾ ਹੈ, ਤਿਵੇਂ ਸਦਾ ਪਰਮਾਤਮਾ ਨੂੰ (ਪਿਆਰ ਨਾਲ) ਸਿਮਰਿਆ ਕਰ।੭।ਹੇ ਨਾਨਕ! ਆਖ-ਹੇ ਭਾਈ!) ਜਿਵੇਂ (ਪ੍ਰੇਮ ਦੇ ਬੱਝੇ) ਭੰਬਟ ਦੀਵੇ ਉਤੇ ਡਿੱਗਦੇ ਹਨ, ਜਿਵੇਂ ਚੋਰ ਝਾਕਾ ਲਾਹ ਕੇ ਚੋਰੀ ਕਰਦਾ ਹੈ, ਜਿਵੇਂ ਹਾਥੀ ਦਾ ਕਾਮ-ਵਾਸਨਾ ਨਾਲ ਜੋੜ ਹੈ, ਜਿਵੇਂ (ਵਿਸ਼ਿਆਂ ਦਾ) ਧੰਧਾ ਵਿਸ਼ਈ ਮਨੁੱਖ ਨੂੰ ਗ੍ਰਸੀ ਰੱਖਦਾ ਹੈ, ਜਿਵੇਂ ਜੁਆਰੀਏ ਦੀ (ਜੂਆ ਖੇਡਣ ਦੀ) ਭੈੜੀ ਆਦਤ ਦੂਰ ਨਹੀਂ ਹੁੰਦੀ, ਤਿਵੇਂ (ਆਪਣੇ) ਇਸ ਮਨ ਨੂੰ (ਪ੍ਰਭੂ-ਚਰਨਾਂ ਵਿਚ ਪਿਆਰ ਨਾਲ) ਜੋੜੀ ਰੱਖੀਂ।੮। ਜਿਵੇਂ ਹਰਨ ਦਾ ਘੰਡੇਹੇੜੇ ਦੀ ਆਵਾਜ਼ ਨਾਲ ਪਿਆਰ ਹੁੰਦ--- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥: (ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ।ਰਹਾਉ।ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਸਾਰੇ ਜਗਤ ਵਿਚ ਹਰ ਥਾਂ ਉਸ ਦੀ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ।੧।ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈ, ਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ। ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ।੨।੧੨।੩੦।BILAAVAL, FIFTH MEHL:The Perfect Guru has blessed me with celestial Samaadhi, bliss and peace. God is always my Helper and Companion; I contemplate His Ambrosial Virtues. || Pause || Triumphant cheers greet me all across the world, and all beings yearn for me. The True Guru and God are totally pleased with me; no obstacle blocks my way. || 1 || One who has the Merciful Lord God on his side — everyone becomes his slave. Forever and ever, O Nanak, glorious greatness rests with the Guru. || 2 || 12 || 30--- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥ਅਰਥ: ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ।ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ।ਹੇ ਨਾਨਕ! ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼) ।੧।ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ) ।ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ। ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ।ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ।ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ।ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ। (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ।੨।ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ।ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ। (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ। ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ। (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ। ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ। ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ।ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ।੩।ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ। ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ਨੂੰ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ। ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ਨੂੰ ਰਸਾ ਲੈਂਦੇ ਹਨ, ਨਾਮ ਵਿਚ ਜੁੜ--- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥ ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥ ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥ ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥ ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥ ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥ ਪੋਖੁ ਸੋੁਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥ਅਰਥ: ਪੋਹ ਦੇ ਮਹੀਨੇ ਜਿਸ ਜੀਵ-ਇਸਤ੍ਰੀ ਦੇ ਗਲ ਨਾਲ (ਹਿਰਦੇ ਵਿਚ) ਪ੍ਰਭੂ-ਪਤੀ ਲੱਗਾ ਹੋਇਆ ਹੋਵੇ ਉਸ ਨੂੰ ਕੱਕਰ (ਮਨ ਦੀ ਕਠੋਰਤਾ, ਕੋਰਾਪਨ) ਜ਼ੋਰ ਨਹੀਂ ਪਾ ਸਕਦਾ, (ਕਿਉਂਕਿ) ਉਸਦੀ ਬ੍ਰਿਤੀ ਪ੍ਰਭੂ ਦੇ ਦੀਦਾਰ ਦੀ ਤਾਂਘ ਵਿਚ ਜੁੜੀ ਰਹਿੰਦੀ ਹੈ, ਉਸ ਦਾ ਮਨ ਪ੍ਰਭੂ ਦੇ ਸੋਹਣੇ ਚਰਨਾਂ ਵਿਚ ਵਿੱਝਾ ਰਹਿੰਦਾ ਹੈ।ਜਿਸ ਜੀਵ-ਇਸਤ੍ਰੀ ਨੇ ਗੋਬਿੰਦ ਗੋਪਾਲ ਦਾ ਆਸਰਾ ਲਿਆ ਹੈ, ਉਸ ਨੇ ਪ੍ਰਭੂ-ਪਤੀ ਦੀ ਸੇਵਾ ਦਾ ਲਾਭ ਖੱਟਿਆ ਹੈ, ਮਾਇਆ ਉਸ ਨੂੰ ਪੋਹ ਨਹੀਂ ਸਕਦੀ, ਗੁਰੂ ਨੂੰ ਮਿਲ ਕੇ ਉਸ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਚੁੱਭੀ ਲਾਈ ਹੈ। ਜਿਸ ਪਰਮਾਤਮਾ ਤੋਂ ਉਸ ਨੇ ਜਨਮ ਲਿਆ ਹੈ, ਉਸੇ ਵਿਚ ਉਹ ਜੁੜੀ ਰਹਿੰਦੀ ਹੈ, ਉਸ ਦੀ ਲਿਵ ਪ੍ਰਭੂ ਦੀ ਪ੍ਰੀਤ ਵਿਚ ਲੱਗੀ ਰਹਿੰਦੀ ਹੈ। ਪਾਰਬ੍ਰਹਮ ਨੇ (ਉਸ ਦਾ) ਹੱਥ ਫੜ ਕੇ (ਉਸ ਨੂੰ ਆਪਣੇ ਚਰਨਾਂ ਵਿਚ) ਜੋੜਿਆ ਹੁੰਦਾ ਹੈ, ਉਹ ਮੁੜ (ਉਸ ਦੇ ਚਰਨਾਂ ਤੋਂ) ਵਿੱਛੁੜਦੀ ਨਹੀਂ। (ਪਰ) ਉਹ ਸੱਜਣ ਪ੍ਰਭੂ ਬੜਾ ਅਪਹੁੰਚ ਹੈ, ਬੜਾ ਡੂੰਘਾ ਹੈ, ਮੈਂ ਉਸ ਤੋਂ ਲਖ ਵਾਰੀ ਕੁਰਬਾਨ ਹਾਂ। ਹੇ ਨਾਨਕ! (ਉਹ ਬੜਾ ਦਿਆਲ ਹੈ) ਦਰ ਉੱਤੇ ਡਿੱਗਿਆਂ ਦੀ ਉਸ ਪ੍ਰਭੂ ਨੂੰ ਇੱਜ਼ਤ ਰੱਖਣੀ ਹੀ ਪੈਂਦੀ ਹੈ।ਜਿਸ ਉੱਤੇ ਉਹ ਬੇ-ਪਰਵਾਹ ਪ੍ਰਭੂ ਮਿਹਰ ਕਰਦਾ ਹੈ, ਉਸ ਨੂੰ ਪੋਹ ਦਾ ਮਹੀਨਾ ਸੁਹਾਵਣਾ ਲੱਗਦਾ ਹੈ ਉਸ ਨੂੰ ਸਾਰੇ ਹੀ ਸੁਖ ਮਿਲ ਜਾਂਦੇ ਹਨ।11।BAARAH MAAHAA ~ THE TWELVE MONTHS: MAAJH, FIFTH MEHL, FOURTH HOUSE:ONE UNIVERSAL CREATOR GOD. BY THE GRACE OF THE TRUE GURU:In the month of Poh, the cold does not touch those, whom the Husband Lord hugs close in His Embrace. Their minds are transfixed by His Lotus Feet. They are attached to the Blessed Vision of the Lord’s Darshan. Seek the Protection of the Lord of the Universe; His service is truly profitable. Corruption shall not touch you, when you join the Holy Saints and sing the Lord’s Praises. From where it originated, there the soul is blended again. It is absorbed in the Love of the True Lord. When the Supreme Lord God grasps someone’s hand, he shall never again suffer separation from Him. I am a sacrifice, 100,000 times, to the Lord, my Friend, the Unapproachable and Unfathomable. Please preserve my honor, Lord; Nanak begs at Your Door. Poh is beautiful, and all comforts come to that one, whom the Carefree Lord has forgiven. || 11 ||Email ThisBlogThis!Share to TwitterShare to FacebookShare to Piਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) ।ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧।SHALOK, THIRD MEHL:ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ।ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ---- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ {ਪੰਨਾ 636}ਅਰਥ: ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ।ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧।ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ।੨।ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ।੩।ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ) । ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।੪।ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ) । ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ।੫।ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ।ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ।੬।ਹੇ ਭਾਈ! ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ--- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

ਸੂਹੀ ਮਹਲਾ ੩ ॥ ਕਾਇਆ ਕਾਮਣਿ ਅਤਿ ਸੁਆਲ੍ਹ੍ਹਿਉ ਪਿਰੁ ਵਸੈ ਜਿਸੁ ਨਾਲੇ ॥ ਪਿਰ ਸਚੇ ਤੇ ਸਦਾ ਸੁਹਾਗਣਿ ਗੁਰ ਕਾ ਸਬਦੁ ਸਮ੍ਹ੍ਹਾਲੇ ॥ ਹਰਿ ਕੀ ਭਗਤਿ ਸਦਾ ਰੰਗਿ ਰਾਤਾ ਹਉਮੈ ਵਿਚਹੁ ਜਾਲੇ ॥੧॥ ਵਾਹੁ ਵਾਹੁ ਪੂਰੇ ਗੁਰ ਕੀ ਬਾਣੀ ॥ ਪੂਰੇ ਗੁਰ ਤੇ ਉਪਜੀ ਸਾਚਿ ਸਮਾਣੀ ॥੧॥ ਰਹਾਉ ॥ ਕਾਇਆ ਅੰਦਰਿ ਸਭੁ ਕਿਛੁ ਵਸੈ ਖੰਡ ਮੰਡਲ ਪਾਤਾਲਾ ॥ ਕਾਇਆ ਅੰਦਰਿ ਜਗਜੀਵਨ ਦਾਤਾ ਵਸੈ ਸਭਨਾ ਕਰੇ ਪ੍ਰਤਿਪਾਲਾ ॥ ਕਾਇਆ ਕਾਮਣਿ ਸਦਾ ਸੁਹੇਲੀ ਗੁਰਮੁਖਿ ਨਾਮੁ ਸਮ੍ਹ੍ਹਾਲਾ ॥੨॥ ਕਾਇਆ ਅੰਦਰਿ ਆਪੇ ਵਸੈ ਅਲਖੁ ਨ ਲਖਿਆ ਜਾਈ ॥ ਮਨਮੁਖੁ ਮੁਗਧੁ ਬੂਝੈ ਨਾਹੀ ਬਾਹਰਿ ਭਾਲਣਿ ਜਾਈ ॥ ਸਤਿਗੁਰੁ ਸੇਵੇ ਸਦਾ ਸੁਖੁ ਪਾਏ ਸਤਿਗੁਰਿ ਅਲਖੁ ਦਿਤਾ ਲਖਾਈ ॥੩॥ ਕਾਇਆ ਅੰਦਰਿ ਰਤਨ ਪਦਾਰਥ ਭਗਤਿ ਭਰੇ ਭੰਡਾਰਾ ॥ ਇਸੁ ਕਾਇਆ ਅੰਦਰਿ ਨਉ ਖੰਡ ਪ੍ਰਿਥਮੀ ਹਾਟ ਪਟਣ ਬਾਜਾਰਾ ॥ ਇਸੁ ਕਾਇਆ ਅੰਦਰਿ ਨਾਮੁ ਨਉ ਨਿਧਿ ਪਾਈਐ ਗੁਰ ਕੈ ਸਬਦਿ ਵੀਚਾਰਾ ॥੪॥ਕਾਇਆ ਅੰਦਰਿ ਤੋਲਿ ਤੁਲਾਵੈ ਆਪੇ ਤੋਲਣਹਾਰਾ ॥ ਇਹੁ ਮਨੁ ਰਤਨੁ ਜਵਾਹਰ ਮਾਣਕੁ ਤਿਸ ਕਾ ਮੋਲੁ ਅਫਾਰਾ ॥ ਮੋਲਿ ਕਿਤ ਹੀ ਨਾਮੁ ਪਾਈਐ ਨਾਹੀ ਨਾਮੁ ਪਾਈਐ ਗੁਰ ਬੀਚਾਰਾ ॥੫॥ ਗੁਰਮੁਖਿ ਹੋਵੈ ਸੁ ਕਾਇਆ ਖੋਜੈ ਹੋਰ ਸਭ ਭਰਮਿ ਭੁਲਾਈ ॥ ਜਿਸ ਨੋ ਦੇਇ ਸੋਈ ਜਨੁ ਪਾਵੈ ਹੋਰ ਕਿਆ ਕੋ ਕਰੇ ਚਤੁਰਾਈ ॥ ਕਾਇਆ ਅੰਦਰਿ ਭਉ ਭਾਉ ਵਸੈ ਗੁਰ ਪਰਸਾਦੀ ਪਾਈ ॥੬॥ਕਾਇਆ ਅੰਦਰਿ ਬ੍ਰਹਮਾ ਬਿਸਨੁ ਮਹੇਸਾ ਸਭ ਓਪਤਿ ਜਿਤੁ ਸੰਸਾਰਾ ॥ ਸਚੈ ਆਪਣਾ ਖੇਲੁ ਰਚਾਇਆ ਆਵਾ ਗਉਣੁ ਪਾਸਾਰਾ ॥ ਪੂਰੈ ਸਤਿਗੁਰਿ ਆਪਿ ਦਿਖਾਇਆ ਸਚਿ ਨਾਮਿ ਨਿਸਤਾਰਾ ॥੭॥ ਸਾ ਕਾਇਆ ਜੋ ਸਤਿਗੁਰੁ ਸੇਵੈ ਸਚੈ ਆਪਿ ਸਵਾਰੀ ॥ ਵਿਣੁ ਨਾਵੈ ਦਰਿ ਢੋਈ ਨਾਹੀ ਤਾ ਜਮੁ ਕਰੇ ਖੁਆਰੀ ॥ ਨਾਨਕ ਸਚੁ ਵਡਿਆਈ ਪਾਏ ਜਿਸ ਨੋ ਹਰਿ ਕਿਰਪਾ ਧਾਰੀ ॥੮॥੨॥ਅਰਥ: ਹੇ ਭਾਈ! ਪੂਰੇ ਗੁਰੂ ਦੀ ਬਾਣੀ ਧੰਨ ਹੈ ਧੰਨ ਹੈ। ਇਹ ਬਾਣੀ ਪੂਰੇ ਗੁਰੂ ਦੇ ਹਿਰਦੇ ਵਿਚੋਂ ਪੈਦਾ ਹੁੰਦੀ ਹੈ, ਅਤੇ (ਜੇਹੜਾ ਮਨੁੱਖ ਇਸ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ ਉਸ ਨੂੰ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਕਰ ਦੇਂਦੀ ਹੈ।੧।ਰਹਾਉ।ਹੇ ਭਾਈ! ਗੁਰੂ ਦੀ ਬਾਣੀ ਦੀ ਬਰਕਤਿ ਨਾਲ) ਜਿਸ ਕਾਂਇਆਂ ਵਿਚ ਪ੍ਰਭੂ-ਪਤੀ ਆ ਵੱਸਦਾ ਹੈ, ਉਹ ਕਾਂਇਆਂ-ਇਸਤ੍ਰੀ ਬਹੁਤ ਸੁੰਦਰ ਬਣ ਜਾਂਦੀ ਹੈ। ਜੇਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਨੂੰ ਆਪਣੇ ਹਿਰਦੇ ਵਿਚ ਵਸਾਂਦੀ ਹੈ, ਸਦਾ-ਥਿਰ ਪ੍ਰਭੂ-ਪਤੀ ਦੇ ਮਿਲਾਪ ਦੇ ਕਾਰਨ ਉਹ ਸਦਾ ਲਈ ਸੁਹਾਗ ਭਾਗ ਵਾਲੀ ਬਣ ਜਾਂਦੀ ਹੈ। ਹੇ ਭਾਈ! ਬਾਣੀ ਦੀ ਬਰਕਤਿ ਨਾਲ ਜੇਹੜਾ ਮਨੁੱਖ) ਆਪਣੇ ਅੰਦਰੋਂ ਹਉਮੈ ਸਾੜ ਲੈਂਦਾ ਹੈ, ਉਹ ਸਦਾ ਵਾਸਤੇ ਪਰਮਾਤਮਾ ਦੀ ਭਗਤੀ ਦੇ ਰੰਗ ਵਿਚ ਰੰਗਿਆ ਜਾਂਦਾ ਹੈ।੧।ਹੇ ਭਾਈ! ਖੰਡਾਂ ਮੰਡਲਾਂ ਪਾਤਾਲਾਂ (ਸਾਰੇ ਜਗਤ) ਦਾ ਹਰੇਕ ਸੁਖ ਉਸ ਸਰੀਰ ਦੇ ਅੰਦਰ ਆ ਵੱਸਦਾ ਹੈ, ਜਿਸ ਸਰੀਰ ਵਿਚ ਜਗਤ ਦਾ ਜੀਵਨ ਉਹ ਦਾਤਾਰ-ਪ੍ਰਭੂ ਪਰਗਟ ਹੋ ਜਾਂਦਾ ਹੈ ਜੋ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਂਦਾ ਹੈ ਉਸ ਦੀ ਕਾਂਇਆਂ-ਇਸਤ੍ਰੀ ਸਦਾ ਸੁਖੀ ਰਹਿੰਦੀ ਹੈ।੨।ਹੇ ਭਾਈ! ਇਸ ਸਰੀਰ ਵਿਚ ਪ੍ਰਭੂ ਆਪ ਹੀ ਵੱਸਦਾ ਹੈ, ਪਰ ਉਹ ਅਦ੍ਰਿਸ਼ਟ ਹੈ (ਸਧਾਰਨ ਤੌਰ ਤੇ) ਵੇਖਿਆ ਨਹੀਂ ਜਾ ਸਕਦਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ (ਇਹ ਭੇਤ) ਨਹੀਂ ਸਮਝਦਾ, (ਉਸ ਪ੍ਰਭੂ ਨੂੰ) ਬਾਹਰ (ਜੰਗਲ ਆਦਿਕ ਵਿਚ) ਲੱਭਣ ਤੁਰ ਪੈਂਦਾ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਉਹ ਸਦਾ ਆਤਮਕ ਆਨੰਦ ਮਾਣਦਾ ਹੈ (ਕਿਉਂਕਿ ਜੇਹੜਾ ਭੀ ਮਨੁੱਖ ਗੁਰੂ ਦੀ ਸਰਨ ਆ ਪਿਆ) ਗੁਰੂ ਨੇ (ਉਸ ਨੂੰ) ਅਦ੍ਰਿਸ਼ਟ ਪਰਮਾਤਮਾ (ਉਸ ਦੇ ਅੰਦਰ ਵੱਸਦਾ) ਵਿਖਾ ਦਿੱਤਾ।੩।ਹੇ ਭਾਈ! ਪਰਮਾਤਮਾ ਦੀ ਭਗਤੀ (ਮਾਨੋ) ਰਤਨ ਪਦਾਰਥ ਹੈ (ਇਹਨਾਂ ਰਤਨਾਂ ਪਦਾਰਥਾਂ ਦੇ) ਖ਼ਜ਼ਾਨੇ ਇਸ ਮਨੁੱਖ ਸਰੀਰ ਵਿਚ ਭਰੇ ਪਏ ਹਨ। ਇਸ ਸਰੀਰ ਦੇ ਅੰਦਰ ਹੀ (ਮਾਨੋ) ਸਾਰੀ ਧਰਤੀ ਦੇ ਹੱਟ ਬਾਜ਼ਾਰ ਤੇ ਸ਼ਹਰ (ਵੱਸ ਰਹੇ ਹਨ। ਗੁਰੂ ਦੀ ਬਾਣੀ ਦੀ ਬਰਕਤਿ ਨਾਲ ਮਨੁੱਖ ਅੰਦਰ ਹੀ ਨਾਮ ਧਨ ਵਿਹਾਝਦਾ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰ ਕਰ ਕੇ ਇਸ ਸਰੀਰ ਦੇ ਵਿਚੋਂ ਹੀ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ ਜੇਹੜਾ (ਮਾਨੋ ਧਰਤੀ ਦੇ) ਨੌ ਹੀ ਖ਼ਜ਼ਾਨੇ ਹੈ।੪।ਹੇ ਭਾਈ! ਇਸ ਮਨੁੱਖਾ ਸਰੀਰ ਵਿਚ ਨਾਮ-ਰਤਨ ਦੀ ਪਰਖ ਕਰਨ ਵਾਲਾ ਪ੍ਰਭੂ ਆਪ ਹੀ ਵੱਸਦਾ ਹੈ, ਉਹ ਆਪ ਪਰਖ ਕਰ ਕੇ ਨਾਮ-ਰਤਨ ਦੀ ਪਰਖ ਦੀ ਜਾਚ ਸਿਖਾਂਦਾ ਹੈ, (ਜਿਸ ਮਨੁੱਖ ਨੂੰ ਜਾਚ ਦੇਂਦਾ ਹੈ, ਉਸ ਦਾ) ਇਹ ਮਨ (ਮਾਨੋ) ਰਤਨ ਜਵਾਹਰ ਮੋਤੀ (ਵਰਗਾ ਕੀਮਤੀ ਬਣ ਜਾਂਦਾ ਹੈ। ਇਤਨਾ ਕੀਮਤੀ ਬਣ ਜਾਂਦਾ ਹੈ ਕਿ) ਉਸ ਦਾ ਮੁੱਲ ਨਹੀਂ ਪੈ ਸਕਦਾ। (ਉਸ ਮਨੁੱਖ ਨੂੰ ਸਮਝ ਪੈ ਜਾਂਦੀ ਹੈ ਕਿ ਪਰਮਾਤਮਾ ਦਾ) ਨਾਮ ਕਿਸੇ (ਦੁਨੀਆਵੀ) ਕੀਮਤ ਨਾਲ ਨਹੀਂ ਮਿਲ ਸਕਦਾ। ਸਤਿਗੁਰੂ ਦੀ ਬਾਣੀ ਦੀ ਵਿਚਾਰ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਮਿਲਦਾ ਹੈ।੫।ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ (ਪਰਮਾਤਮਾ ਦੇ ਨਾਮ ਦੀ ਪ੍ਰਾਪਤੀ ਵਾਸਤੇ) ਆਪਣੇ ਸਰੀਰ ਨੂੰ ਹੀ ਖੋਜਦਾ ਹੈ। ਬਾਕੀ ਦੀ ਲੁਕਾਈ ਭਟਕਣਾ ਵਿਚ ਪੈ ਕੇ ਕੁਰਾਹੇ ਪਈ ਰਹਿੰਦੀ ਹੈ। ਪਰਮਾਤਮਾ ਆਪ ਜਿਸ ਮਨੁੱਖ ਨੂੰ (ਆਪਣੇ ਨਾਮ ਦੀ ਦਾਤਿ) ਦੇਂਦਾ ਹੈ, ਉਹੀ ਮਨੁੱਖ ਪ੍ਰਾਪਤ ਕਰਦਾ ਹੈ। ਕੋਈ ਭੀ ਮਨੁੱਖ (ਗੁਰੂ ਦੀ ਸਰਨ ਤੋਂ ਬਿਨਾ) ਹੋਰ ਕੋਈ ਸਿਆਣਪ ਨਹੀਂ ਕਰ ਸਕਦਾ (ਜਿਸ ਨਾਲ ਨਾਮ ਪ੍ਰਾਪਤ ਕਰ ਸਕੇ। ਗੁਰੂ ਦੀ ਕਿਰਪਾ ਨਾਲ ਹੀ ਨਾਮ ਪ੍ਰਾਪਤ ਹੁੰਦਾ ਹੈ। ਜਿਸ ਨੂੰ ਪ੍ਰਾਪਤ ਹੁੰਦਾ ਹੈ ਉਸ ਦੇ ਸਰੀਰ ਵਿਚ ਪਰਮਾਤਮਾ ਦਾ ਡਰ-ਅਦਬ ਅਤੇ ਪਿਆਰ ਆ ਵੱਸਦਾ ਹੈ।੬।ਹੇ ਭਾਈ! ਇਸ ਸਰੀਰ ਵਿਚ ਉਹ ਪਰਮਾਤਮਾ ਵੱਸ ਰਿਹਾ ਹੈ, ਜਿਸ ਤੋਂ ਬ੍ਰਹਮਾ, ਬਿਸ਼ਨ, ਸ਼ਿਵ ਅਤੇ ਹੋਰ ਸਾਰੀ ਸ੍ਰਿਸ਼ਟੀ ਦੀ ਉਤਪਤੀ ਹੋਈ ਹੈ। ਸਦਾ-ਥਿਰ ਪ੍ਰਭੂ ਨੇ (ਇਹ ਜਗਤ) ਆਪਣਾ ਇਕ ਤਮਾਸ਼ਾ ਰਚਿਆ ਹੋਇਆ ਹੈ ਇਹ ਜੰਮਣ ਮਰਨ ਇਕ ਖਿਲਾਰਾ ਖਿਲਾਰ ਦਿੱਤਾ ਹੈ। ਜਿਸ ਮਨੁੱਖ ਨੂੰ ਪੂਰੇ ਗੁਰੂ ਨੇ (ਇਹ ਅਸਲੀਅਤ) ਵਿਖਾ ਦਿੱਤੀ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜ ਕੇ ਉਸ ਮਨੁੱਖ ਦਾ ਪਾਰ-ਉਤਾਰਾ ਹੋ ਗਿਆ।੭।ਹੇ ਭਾਈ! ਉਹੀ ਸਰੀਰ ਸਫਲ ਹੈ ਜੇਹੜਾ ਗੁਰੂ ਦੀ --- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including Translation in Punjabi and English audioRAAG DHANAASAREE, THE WORD OF DEVOTEE KABEER JEE:ONE UNIVERSAL CREATOR GOD. BY THE GRACE OF THE TRUE GURU:ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥ਅਰਥ: ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।੧।ਹੇ ਸੰਤ ਜਨੋ! ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।੧।ਰਹਾਉ।(ਪਰ) ਕਬੀਰ ਆਖਦਾ ਹੈ-ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ) , ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩।ਸ਼ਬਦ ਦਾ ਭਾਵ: ਪ੍ਰਭੂ ਨਾਲ ਮਿਲਾਪ ਦਾ ਵਸੀਲਾ ਪ੍ਰਭੂ ਦਾ ਸਿਮਰਨ ਹੀ ਹੈ, ਕਿਸੇ ਖ਼ਾਸ ਤੀਰਥ-ਯਾਤ੍ਰਾ ਨਾਲ ਇਸ ਦਾ ਸੰਬੰਧ ਨਹੀਂ ਹੈ।੩।RAAG DHANAASAREE, THE WORD OF DEVOTEE KABEER JEE:ONE UNIVERSAL CREATOR GOD. BY THE GRACE OF THE TRUE GURU:That humble being, who knows even a little about loving devotional worship — what surprises are there for him? Like water, dripping into water, which cannot be separated out again, so is the weaver Kabeer, with softened heart, merged into the Lord. || 1 || O people of the Lord, I am just a simple-minded fool. If Kabeer were to leave his body at Benares, and so liberate himself, what obligation would he have to the Lord? || 1 || Pause || Says Kabeer, listen, O people — do not be deluded by doubt. What is the difference between Benares and the barren land of Maghar, if the Lord is within one’s heart? || 2 || 3 ||Brought to you by @ Gs jhampur ------------------------------------------------------------Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

The daily Hukamnama sahib from Sri Darbar Sahib Amritsar including Punjabi and English translation audioਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧।ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨।(ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ।ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩।SHALOK:He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||------Brought to you by @ Gs jhampur --Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

ਸੂਹੀ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਗੁਰਮਤਿ ਨਗਰੀ ਖੋਜਿ ਖੋਜਾਈ ॥ ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥ ਮੇਰੈ ਮਨਿ ਹਰਿ ਹਰਿ ਸਾਂਤਿ ਵਸਾਈ ॥ ਤਿਸਨਾ ਅਗਨਿ ਬੁਝੀ ਖਿਨ ਅੰਤਰਿ ਗੁਰਿ ਮਿਲਿਐ ਸਭ ਭੁਖ ਗਵਾਈ ॥੧॥ ਰਹਾਉ ॥ ਹਰਿ ਗੁਣ ਗਾਵਾ ਜੀਵਾ ਮੇਰੀ ਮਾਈ ॥ ਸਤਿਗੁਰਿ ਦਇਆਲਿ ਗੁਣ ਨਾਮੁ ਦ੍ਰਿੜਾਈ ॥੨॥ ਹਉ ਹਰਿ ਪ੍ਰਭੁ ਪਿਆਰਾ ਢੂਢਿ ਢੂਢਾਈ ॥ ਸਤਸੰਗਤਿ ਮਿਲਿ ਹਰਿ ਰਸੁ ਪਾਈ ॥੩॥ ਧੁਰਿ ਮਸਤਕਿ ਲੇਖ ਲਿਖੇ ਹਰਿ ਪਾਈ ॥ ਗੁਰੁ ਨਾਨਕੁ ਤੁਠਾ ਮੇਲੈ ਹਰਿ ਭਾਈ ॥੪॥੧॥੫॥ਅਰਥ: ਹੇ ਭਾਈ! ਗੁਰੂ ਨੇ ਮੈਨੂੰ ਹਰਿ-ਨਾਮ ਦੀ ਦਾਤਿ ਦੇ ਕੇ) ਮੇਰੇ ਮਨ ਵਿਚ ਠੰਢ ਪਾ ਦਿੱਤੀ ਹੈ। (ਮੇਰੇ ਅੰਦਰੋਂ) ਇਕ ਛਿਨ ਵਿਚ (ਮਾਇਆ ਦੀ) ਤ੍ਰਿਸ਼ਨਾ ਦੀ ਅੱਗ ਬੁੱਝ ਗਈ ਹੈ। ਗੁਰੂ ਦੇ ਮਿਲਣ ਨਾਲ ਮੇਰੀ ਸਾਰੀ (ਮਾਇਆ ਦੀ) ਭੁੱਖ ਦੂਰ ਹੋ ਗਈ ਹੈ।੧।ਰਹਾਉ।ਹੇ ਭਾਈ! ਗੁਰੂ ਦੀ ਮਤਿ ਲੈ ਕੇ ਮੈਂ ਆਪਣੇ ਸਰੀਰ-ਨਗਰ ਦੀ ਚੰਗੀ ਤਰ੍ਹਾਂ ਖੋਜ ਕੀਤੀ ਹੈ, ਅਤੇ, (ਸਰੀਰ ਦੇ ਵਿਚੋਂ ਹੀ) ਪਰਮਾਤਮਾ ਦਾ ਕੀਮਤੀ ਨਾਮ ਮੈਂ ਲੱਭ ਲਿਆ ਹੈ।੧।ਹੇ ਮੇਰੀ ਮਾਂ! ਹੁਣ ਜਿਉਂ ਜਿਉਂ) ਮੈਂ ਪਰਮਾਤਮਾ ਦੇ ਗੁਣ ਗਾਂਦਾ ਹਾਂ, ਮੈਨੂੰ ਆਤਮਕ ਜੀਵਨ ਮਿਲ ਰਿਹਾ ਹੈ। ਦਇਆ ਦੇ ਘਰ ਸਤਿਗੁਰੂ ਨੇ ਮੇਰੇ ਹਿਰਦੇ ਵਿਚ ਪ੍ਰਭੂ ਦੇ ਗੁਣ ਪੱਕੇ ਕਰ ਦਿੱਤੇ ਹਨ, ਪਰਮਾਤਮਾ ਦਾ ਨਾਮ ਪੱਕਾ ਕਰ ਦਿੱਤਾ ਹੈ।੨।ਹੇ ਭਾਈ! ਹੁਣ ਮੈਂ ਪਿਆਰੇ ਹਰਿ-ਪ੍ਰਭੂ ਦੀ ਭਾਲ ਕਰਦਾ ਹਾਂ, (ਸਤਸੰਗੀਆਂ ਪਾਸੋਂ) ਭਾਲ ਕਰਾਂਦਾ ਹਾਂ। ਸਾਧ ਸੰਗਤਿ ਵਿਚ ਮਿਲ ਕੇ ਮੈਂ ਪਰਮਾਤਮਾ ਦੇ ਨਾਮ ਦਾ ਸੁਆਦ ਮਾਣਦਾ ਹਾਂ।੩।ਹੇ ਭਾਈ! ਧੁਰ ਦਰਗਾਹ ਤੋਂ (ਜਿਸ ਮਨੁੱਖ ਦੇ) ਮੱਥੇ ਉੱਤੇ ਪ੍ਰਭੂ-ਮਿਲਾਪ ਦਾ ਲਿਖਿਆ ਲੇਖ ਉੱਘੜਦਾ ਹੈ, ਉਸ ਉਤੇ ਗੁਰੂ ਨਾਨਕ ਪ੍ਰਸੰਨ ਹੁੰਦਾ ਹੈ ਅਤੇ, ਉਸ ਨੂੰ ਪਰਮਾਤਮਾ ਮਿਲਾ ਦੇਂਦਾ ਹੈ।੪।੧।੫।RAAG SOOHEE, FOURTH MEHL, SECOND HOUSE:ONE UNIVERSAL CREATOR GOD. BY THE GRACE OF THE TRUE GURU:Following the Guru’s Teachings, I searched and searched the body-village; I found the wealth of the Name of the Lord, Har, Har. || 1 || The Lord, Har, Har, has enshrined peace within my mind. The fire of desire was extinguished in an instant, when I met the Guru; all my hunger has been satisfied. || 1 || Pause || Singing the Glorious Praises of the Lord, I live, O my mother. The Merciful True Guru implanted the Glorious Praises of the Naam within me. || 2 || I search for and seek out my Beloved Lord God, Har, Har. Joining the Sat Sangat, the True Congregation, I have obtained the subtle essence of the Lord. || 3 || By the pre-ordained destiny inscribed upon my forehead, I have found the Lord. Guru Nanak, pleased and satisfied, has united me with the Lord, O Siblings of Destiny. || 4 || 1 || 5 ||--- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English And Punjabi  ਵਡਹੰਸੁ ਮਹਲਾ ੩ ॥ ਗੁਰਮੁਖਿ ਸਭੁ ਵਾਪਾਰੁ ਭਲਾ ਜੇ ਸਹਜੇ ਕੀਜੈ ਰਾਮ ॥ ਅਨਦਿਨੁ ਨਾਮੁ ਵਖਾਣੀਐ ਲਾਹਾ ਹਰਿ ਰਸੁ ਪੀਜੈ ਰਾਮ ॥ ਲਾਹਾ ਹਰਿ ਰਸੁ ਲੀਜੈ ਹਰਿ ਰਾਵੀਜੈ ਅਨਦਿਨੁ ਨਾਮੁ ਵਖਾਣੈ ॥ ਗੁਣ ਸੰਗ੍ਰਹਿ ਅਵਗਣ ਵਿਕਣਹਿ ਆਪੈ ਆਪੁ ਪਛਾਣੈ ॥ ਗੁਰਮਤਿ ਪਾਈ ਵਡੀ ਵਡਿਆਈ ਸਚੈ ਸਬਦਿ ਰਸੁ ਪੀਜੈ ॥ ਨਾਨਕ ਹਰਿ ਕੀ ਭਗਤਿ ਨਿਰਾਲੀ ਗੁਰਮੁਖਿ ਵਿਰਲੈ ਕੀਜੈ ॥੧॥ਅਰਥ: ਹੇ ਭਾਈ! ਜੇ ਗੁਰੂ ਦੀ ਰਾਹੀਂ ਆਤਮਕ ਅਡੋਲਤਾ ਵਿਚ ਟਿਕ ਕੇ (ਹਰਿ-ਨਾਮ ਦਾ) ਵਪਾਰ ਕੀਤਾ ਜਾਏ, ਤਾਂ ਇਹ ਸਾਰਾ ਵਪਾਰ ਮਨੁੱਖ ਲਈ ਭਲਾ ਹੁੰਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਹਰ ਵੇਲੇ ਉਚਾਰਨਾ ਚਾਹੀਦਾ ਹੈ, ਪ੍ਰਭੂ ਦੇ ਨਾਮ ਦਾ ਰਸ ਪੀਣਾ ਚਾਹੀਦਾ ਹੈ-ਇਹੀ ਹੈ ਮਨੁੱਖਾ ਜਨਮ ਦੀ ਖੱਟੀ। ਹਰਿ-ਨਾਮ ਦਾ ਸੁਆਦ ਲੈਣਾ ਚਾਹੀਦਾ ਹੈ, ਹਰਿ-ਨਾਮ ਹਿਰਦੇ ਵਿਚ ਵਸਾਣਾ ਚਾਹੀਦਾ ਹੈ-ਇਹੀ ਮਨੁੱਖਾ ਜਨਮ ਦਾ ਲਾਭ ਹੈ। ਜੇਹੜਾ ਮਨੁੱਖ ਹਰ ਵੇਲੇ ਪ੍ਰਭੂ ਦਾ ਨਾਮ ਉਚਾਰਦਾ ਹੈ, ਉਹ (ਆਪਣੇ ਅੰਦਰ ਆਤਮਕ) ਗੁਣ ਇਕੱਠੇ ਕਰ ਕੇ ਆਪਣੇ ਆਤਮਕ ਜੀਵਨ ਨੂੰ ਪਰਖਦਾ ਰਹਿੰਦਾ ਹੈ, (ਇਸ ਤਰ੍ਹਾਂ ਉਸ ਦੇ ਸਾਰੇ) ਔਗੁਣ ਦੂਰ ਹੋ ਜਾਂਦੇ ਹਨ।ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਿੱਖਿਆ ਹਾਸਲ ਕਰ ਲਈ, ਉਸ ਨੂੰ ਬੜੀ ਇੱਜ਼ਤ ਪ੍ਰਾਪਤ ਹੋਈ। ਹੇ ਭਾਈ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜ ਕੇ ਹਰਿ-ਨਾਮ-ਰਸ ਪੀਣਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦੀ ਭਗਤੀ ਇਕ ਅਸਚਰਜ ਦਾਤਿ ਹੈ, ਪਰ ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਭਗਤੀ ਕੀਤੀ ਹੈ।੧।ਗੁਰਮੁਖਿ ਖੇਤੀ ਹਰਿ ਅੰਤਰਿ ਬੀਜੀਐ ਹਰਿ ਲੀਜੈ ਸਰੀਰਿ ਜਮਾਏ ਰਾਮ ॥ ਆਪਣੇ ਘਰ ਅੰਦਰਿ ਰਸੁ ਭੁੰਚੁ ਤੂ ਲਾਹਾ ਲੈ ਪਰਥਾਏ ਰਾਮ ॥ ਲਾਹਾ ਪਰਥਾਏ ਹਰਿ ਮੰਨਿ ਵਸਾਏ ਧਨੁ ਖੇਤੀ ਵਾਪਾਰਾ ॥ ਹਰਿ ਨਾਮੁ ਧਿਆਏ ਮੰਨਿ ਵਸਾਏ ਬੂਝੈ ਗੁਰ ਬੀਚਾਰਾ ॥ ਮਨਮੁਖ ਖੇਤੀ ਵਣਜੁ ਕਰਿ ਥਾਕੇ ਤ੍ਰਿਸਨਾ ਭੁਖ ਨ ਜਾਏ ॥ ਨਾਨਕ ਨਾਮੁ ਬੀਜਿ ਮਨ ਅੰਦਰਿ ਸਚੈ ਸਬਦਿ ਸੁਭਾਏ ॥੨॥ਅਰਥ: ਹੇ ਭਾਈ! ਗੁਰੂ ਦੇ ਸਨਮੁਖ ਰਹਿ ਕੇ ਹਰਿ-ਨਾਮ ਦੀ ਖੇਤੀ ਆਪਣੇ ਮਨ ਵਿਚ ਬੀਜਣੀ ਚਾਹੀਦੀ ਹੈ, ਹਰਿ-ਨਾਮ ਬੀਜ ਆਪਣੇ ਹਿਰਦੇ ਵਿਚ ਉਗਾਣਾ ਚਾਹੀਦਾ ਹੈ। ਹੇ ਭਾਈ! ਤੂੰ ਆਪਣੇ ਹਿਰਦੇ ਵਿਚ ਹਰਿ-ਨਾਮ ਦਾ ਸੁਆਦ ਚੱਖਿਆ ਕਰ, ਤੇ, ਇਸ ਤਰ੍ਹਾਂ ਪਰਲੋਕ ਦਾ ਲਾਭ ਖੱਟ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਆਪਣੇ ਮਨ ਵਿਚ ਵਸਾਂਦਾ ਹੈ ਉਹ ਪਰਲੋਕ ਦਾ ਲਾਭ ਖੱਟ ਲੈਂਦਾ ਹੈ, ਉਸ ਦੀ ਨਾਮ-ਖੇਤੀ ਉਸ ਦਾ ਨਾਮ-ਵਪਾਰ ਸਲਾਹੁਣ-ਜੋਗ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਜੇਹੜਾ ਹਰਿ-ਨਾਮ ਆਪਣੇ ਮਨ ਵਿਚ ਵਸਾਂਦਾ ਹੈ ਉਹ ਗੁਰ-ਸ਼ਬਦ ਦੀ ਵਿਚਾਰ ਦੀ ਬਰਕਤਿ ਨਾਲ (ਆਤਮਕ ਜੀਵਨ ਨੂੰ) ਸਮਝ ਲੈਂਦਾ ਹੈ।ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨਿਰੀ ਸੰਸਾਰਕ ਖੇਤੀ ਨਿਰਾ ਸੰਸਾਰਕ ਵਣਜ ਕਰ ਕੇ ਥੱਕ ਜਾਂਦੇ ਹਨ, ਉਹਨਾਂ ਦੀ ਮਾਇਆ ਦੀ ਤ੍ਰੇਹ ਨਹੀਂ ਮਿਟਦੀ, ਮਾਇਆ ਦੀ ਭੁੱਖ ਨਹੀਂ ਦੂਰ ਹੁੰਦੀ। ਹੇ ਨਾਨਕ! (ਆਖ-ਹੇ ਭਾਈ!) ਤੂੰ ਪ੍ਰੇਮ ਨਾਲ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜ ਕੇ ਆਪਣੇ ਮਨ ਵਿਚ ਪਰਮਾਤਮਾ ਦਾ ਨਾਮ-ਬੀਜ ਬੀਜਿਆ ਕਰ।੨।ਹਰਿ ਵਾਪਾਰਿ ਸੇ ਜਨ ਲਾਗੇ ਜਿਨਾ ਮਸਤਕਿ ਮਣੀ ਵਡਭਾਗੋ ਰਾਮ ॥ ਗੁਰਮਤੀ ਮਨੁ ਨਿਜ ਘਰਿ ਵਸਿਆ ਸਚੈ ਸਬਦਿ ਬੈਰਾਗੋ ਰਾਮ ॥ ਮੁਖਿ ਮਸਤਕਿ ਭਾਗੋ ਸਚਿ ਬੈਰਾਗੋ ਸਾਚਿ ਰਤੇ ਵੀਚਾਰੀ ॥ ਨਾਮ ਬਿਨਾ ਸਭੁ ਜਗੁ ਬਉਰਾਨਾ ਸਬਦੇ ਹਉਮੈ ਮਾਰੀ ॥ ਸਾਚੈ ਸਬਦਿ ਲਾਗਿ ਮਤਿ ਉਪਜੈ ਗੁਰਮੁਖਿ ਨਾਮੁ ਸੋਹਾਗੋ ॥ ਨਾਨਕ ਸਬਦਿ ਮਿਲੈ ਭਉ ਭੰਜਨੁ ਹਰਿ ਰਾਵੈ ਮਸਤਕਿ ਭਾਗੋ ॥੩॥ ਅਰਥ: ਹੇ ਭਾਈ! ਹਰਿ-ਨਾਮ ਸਿਮਰਨ ਦੇ ਵਪਾਰ ਵਿਚ ਉਹ ਮਨੁੱਖ ਹੀ ਲੱਗਦੇ ਹਨ ਜਿਨ੍ਹਾਂ ਦੇ ਮੱਥੇ ਉੱਤੇ ਵੱਡੀ ਕਿਸਮਤਿ ਦੀ ਮਣੀ ਚਮਕ ਪੈਂਦੀ ਹੈ। ਗੁਰੂ ਦੀ ਮਤਿ ਦੀ ਬਰਕਤਿ ਨਾਲ ਉਹਨਾਂ ਦਾ ਮਨ ਪ੍ਰਭੂ ਦੀ ਹਜ਼ੂਰੀ ਵਿਚ ਟਿਕ ਜਾਂਦਾ ਹੈ, ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਦੀ ਰਾਹੀਂ ਉਹਨਾਂ ਨੂੰ ਹਰਿ-ਨਾਮ ਦੀ ਲਗਨ ਲੱਗ ਜਾਂਦੀ ਹੈ। ਜਿਨ੍ਹਾਂ ਮਨੁੱਖਾਂ ਦੇ ਮੂੰਹ ਉਤੇ ਮੱਥੇ ਉਤੇ ਭਾਗ ਜਾਗ ਪੈਂਦਾ ਹੈ, ਸਦਾ-ਥਿਰ ਹਰੀ ਵਿਚ ਉਹਨਾਂ ਦੀ ਲਗਨ ਲੱਗ ਜਾਂਦੀ ਹੈ, ਸਦਾ-ਥਿਰ ਪ੍ਰਭੂ (ਦੇ ਪ੍ਰੇਮ-ਰੰਗ) ਵਿਚ ਰੰਗੀਜ ਕੇ ਉਹ ਵਿਚਾਰਵਾਨ ਬਣ ਜਾਂਦੇ ਹਨ।ਪਰ, ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਸਾਰਾ ਜਗਤ (ਹਉਮੈ ਵਿਚ) ਝੱਲਾ ਹੋਇਆ ਫਿਰਦਾ ਹੈ (ਇਹ) ਹਉਮੈ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਦੂਰ ਕੀਤੀ ਜਾ ਸਕਦੀ ਹੈ।ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜ ਕੇ (ਮਨੁੱਖ ਦੇ ਅੰਦਰ ਉੱਚੀ) ਮਤਿ ਪੈਦਾ ਹੁੰਦੀ ਹੈ, ਗੁਰੂ ਦੀ ਸਰਨ ਪਿਆਂ ਹਰਿ-ਨਾਮ-ਸੁਹਾਗ ਮਿਲ ਜਾਂਦਾ ਹੈ। ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਭਾਗ ਜਾਗ ਪੈਂਦਾ ਹੈ, ਉਸ ਨੂੰ ਗੁਰ-ਸ਼ਬਦ ਦੀ ਰਾਹੀਂ ਡਰ ਨਾਸ ਕਰਨ ਵਾਲਾ ਪਰਮਾਤਮਾ ਮਿਲ ਪੈਂਦਾ ਹੈ, ਉਹ ਮਨੁੱਖ ਸਦਾ ਹਰਿ-ਨਾਮ ਨੂੰ ਹਿਰਦੇ ਵਿਚ ਵਸਾਈ ਰੱਖਦਾ ਹੈ।੩।ਖੇਤੀ ਵਣਜੁ ਸਭੁ ਹੁਕਮੁ ਹੈ ਹੁਕਮੇ ਮੰਨਿ ਵਡਿਆਈ ਰਾਮ ॥ ਗੁਰਮਤੀ ਹੁਕਮੁ ਬੂਝੀਐ ਹੁਕਮੇ ਮੇਲਿ ਮਿਲਾਈ ਰਾਮ ॥ ਹੁਕਮਿ ਮਿਲਾਈ ਸਹਜਿ ਸਮਾਈ ਗੁਰ ਕਾ ਸਬਦੁ ਅਪਾਰਾ ॥ ਸਚੀ ਵਡਿਆਈ ਗੁਰ ਤੇ ਪਾਈ ਸਚੁ ਸਵਾਰਣਹਾਰਾ ॥ ਭਉ ਭੰਜਨੁ ਪਾਇਆ ਆਪੁ ਗਵਾਇਆ ਗੁਰਮੁਖਿ ਮੇਲਿ ਮਿਲਾਈ ॥ ਕਹੁ ਨਾਨਕ ਨਾਮੁ ਨਿਰੰਜਨੁ ਅਗਮੁ ਅਗੋਚਰੁ ਹੁਕਮੇ ਰਹਿਆ ਸਮਾਈ ॥੪॥੨॥ ਅਰਥ: ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਰਜ਼ਾ ਨੂੰ ਆਪਣੀ ਖੇਤੀ ਬਣਾਇਆ ਹੈ ਆਪਣਾ ਵਣਜ ਬਣਾਇਆ ਹੈ, ਉਹ ਪ੍ਰਭੂ-ਰਜ਼ਾ ਵਿਚ ਰਹਿ ਕੇ ਰਜ਼ਾ ਨੂੰ ਮਨ ਵਿਚ ਵਸਾ ਕੇ (ਲੋਕ ਪਰਲੋਕ ਵਿਚ) ਵਡਿਆਈ ਹਾਸਲ ਕਰਦਾ ਹੈ। ਹੇ ਭਾਈ! ਗੁਰੂ ਦੀ ਮਤਿ ਉਤੇ ਤੁਰਿਆਂ ਹੀ ਪਰਮਾਤਮਾ ਦੀ ਰਜ਼ਾ ਨੂੰ ਸਮਝਿਆ ਜਾ ਸਕਦਾ ਹੈ, ਰਜ਼ਾ ਵਿਚ ਤੁਰਿਆਂ ਹੀ ਪ੍ਰਭੂ-ਚਰਨਾਂ ਵਿਚ ਮਿਲਾਪ ਹੁੰਦਾ ਹੈ।ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦਾ ਸ਼ਬਦ ਪ੍ਰਭੂ ਦੀ ਰਜ਼ਾ ਵਿਚ ਜੋੜਦਾ ਹੈ ਆਤਮਕ ਅਡੋਲਤਾ ਵਿਚ ਲੀਨ ਕਰਦਾ ਹੈ ਉਹ ਅਪਾਰ ਪ੍ਰਭੂ ਨੂੰ ਮਿਲ ਪੈਂਦਾ ਹੈ। ਉਹ ਮਨੁੱਖ ਗੁਰੂ ਦ--- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

The daily Hukamnama Sahib From Sri Darbar Sahib Amritsar translation English and Punjabi. courtesy Apna Enterprises (Immigration Translation Service) 091 98559 78485Showing posts sorted by relevance for query ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥. Sort by date Show all postsOct 15,2022 Hukamnama Sahib  ਧਨਾਸਰੀ ਮਹਲਾ ੫ ਘਰੁ ੬ ਅਸਟਪਦੀ    ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ ॥੧॥੩॥ ਅਰਥ: ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ। ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ।੧।ਰਹਾਉ।ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ। ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ। ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ। ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ। ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ।੧।ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ। (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ।੨।ਅਰਥ: ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ। ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ।੩।ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ। (ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ।੪।ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ। ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ। ਹੇ ਭਾਈ! ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇ।੫।ਅਰਥ: ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ। ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ।੬।ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰ--- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

The daily Hukamnama sahib from Sri Darbar Sahib Amritsar including Punjabi and English translation audioਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥ਅਰਥ: ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ।ਰਹਾਉ।ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧।ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ, ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ।੨।(ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ। (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ।੩।ਹੇ ਨਾਨਕ! ਆਖ-) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ।੪।੧੫।੨੬।SORAT’H, FIFTH MEHL:Infatuated with the darkness of emotional attachment to Maya, he does not know the Lord, the Great Giver. The Lord created his body and fashioned his soul, but he claims that his power is his, weighed down by the chains of egotism. || 2 || Behind closed doors, hidden by many screensown. || 1 || O foolish mind, God, your Lord and Master is watching over you. Whatever you do, He knows; nothing can remain concealed from Him. || Pause || You are intoxicated with the tastes of the tongue, with greed and pride; countless sins spring from these. You wandered in pain through countless incarnations, the man takes his pleasure with another man’s wife. When Chitr and Gupt, the celestial accountants of the conscious and subconscious, call for your account, who will screen you then? || 3 || O Perfect Lord, Merciful to the meek, Destroyer of pain, without You, I have no shelter at all. Please, lift me up out of the world-ocean; O God, I have come to Your Sanctuary. || 4 || 15 || 26 ||------Brought to you by @ Gs jhampur --Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।JAITSREE, FOURTH MEHL, FIRST HOUSE, CHAU-PADAS:ONE UNIVERSAL CREATOR GOD. BY THE GRACE OF THE TRUE GURU:The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||--- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

ਸੋਰਠਿ ਮਹਲਾ ੩॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧।ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩।ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।SORAT’H, THIRD MEHL:Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru’s Shabad, my mind is enlightened. || 1 || Dear Lord, You Yourself bestow understanding. Dear Lord, I am forever a sacrifice to You; I am dedicated and devoted to Your Name. || Pause || I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated. Through the Shabad, my mind and body have been purified, and the Lord has come to dwell within my mind. The Guru is the Giver of the Shabad; my mind is imbued with it, and I remain absorbed in the Lord. || 2 || Those who do not know the Shabad are blind and deaf; why did they even bother to come into the world? They do not obtain the subtle essence of the Lord’s elixir; they waste away their lives, and are reincarnated over and over again. The blind, idiotic, self-willed manmukhs are like maggots in manure, and in manure they rot away. || 3 || The Lord Himself creates us, watches over us, and places us on the Path, O Siblings of Destiny; there is no one other than Him. No one can erase that which is pre-ordained, O Siblings of Destiny; whatever the Creator wills, comes to pass. O Nanak, the Naam, the Name of the Lord, abides deep within the mind; O Siblings of Destiny, there is no other at all. || 4 || 4 ||--- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥ਅਰਥ: ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।੧।ਹੇ ਸੰਤ ਜਨੋ! ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।੧।ਰਹਾਉ।(ਪਰ) ਕਬੀਰ ਆਖਦਾ ਹੈ-ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ) , ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩।ਸ਼ਬਦ ਦਾ ਭਾਵ: ਪ੍ਰਭੂ ਨਾਲ ਮਿਲਾਪ ਦਾ ਵਸੀਲਾ ਪ੍ਰਭੂ ਦਾ ਸਿਮਰਨ ਹੀ ਹੈ, ਕਿਸੇ ਖ਼ਾਸ ਤੀਰਥ-ਯਾਤ੍ਰਾ ਨਾਲ ਇਸ ਦਾ ਸੰਬੰਧ ਨਹੀਂ ਹੈ।੩।RAAG DHANAASAREE, THE WORD OF DEVOTEE KABEER JEE:ONE UNIVERSAL CREATOR GOD. BY THE GRACE OF THE TRUE GURU:That humble being, who knows even a little about loving devotional worship — what surprises are there for him? Like water, dripping into water, which cannot be separated out again, so is the weaver Kabeer, with softened heart, merged into the Lord. || 1 || O people of the Lord, I am just a simple-minded fool. If Kabeer were to leave his body at Benares, and so liberate himself, what obligation would he have to the Lord? || 1 || Pause || Says Kabeer, listen, O people — do not be deluded by doubt. What is the difference between Benares and the barren land of Maghar, if the Lord is within one’s heart? || 2 || 3 ||--- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

ਸੂਹੀ ਮਹਲਾ ੪ ਘਰੁ ੭    ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥ਅਰਥ: ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ।੧।ਰਹਾਉ।ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਮਾਲਕ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ? ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ।੧।ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ।੨।ਹੇ ਮੇਰੇ ਮਨ! ਵੇਖ, (ਪਾਣੀ ਦੇ) ਵਿਚ ਹੀ ਧਰਤੀ ਹੈ, (ਧਰਤੀ ਦੇ) ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, (ਮਾਲਕ-ਪ੍ਰਭੂ ਨੇ, ਮਾਨੋ) ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। ਹੇ ਮਨ! ਤੂੰ ਕਿਉਂ ਡਰਦਾ ਹੈਂ? ਅਜੇਹੀ ਸ਼ਕਤੀ ਵਾਲੇ) ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਡਰ ਭਰਮ ਦੂਰ ਕਰ ਲਿਆ ਕਰ।੩।ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੱਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਂਦਾ ਹੈ, ਜਿਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ। ਹੇ ਨਾਨਕ! ਜਿਵੇਂ ਧਰਤੀ (ਮਨੁੱਖ ਦੇ) ਪੈਰਾਂ ਹੇਠੋਂ (ਮੌਤ ਆਉਣ ਤੇ ਉਸ ਦੇ) ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ।੪।੧।੧੨।ਨੋਟ: 'ਘਰੁ ੭' ਦੇ ਨਵੇਂ ਸੰਗ੍ਰਹਿ ਦਾ ਇਹ ਪਹਿਲਾ ਸ਼ਬਦ ਹੈ।SOOHEE, FOURTH MEHL, SEVENTH HOUSE:ONE UNIVERSAL CREATOR GOD. BY THE GRACE OF THE TRUE GURU:Which, which of Your Glorious Virtues should I sing and recount, Lord? You are my Lord and Master, the treasure of excellence. I cannot express Your Glorious Praises. You are my Lord and Master, lofty and benevolent. || 1 || The Name of the Lord, Har, Har, is my only support. If it pleases You, please save me, O my Lord and Master; without You, I have no other at all. || 1 || Pause || You alone are my strength, and my Court, O my Lord and Master; unto You alone I pray. There is no other place where I can offer my prayers; I can tell my pains and pleasures only to You. || 2 || Water is locked up in the earth, and fire is locked up in wood. The sheep and the lions are kept in one place; O mortal, meditate on the Lord, and your doubts and fears shall be removed. || 3 || So behold the glorious greatness of the Lord, O Saints; the Lord blesses the dishonored with honor. As dust rises from underfoot, O Nanak, so does the Lord make all people fall at the feet of the Holy. || 4 || 1 || 12 ||--- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

The daily Hukamnama sahib from Sri Darbar Sahib Amritsar including English And Punjabi audio ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥  ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩। ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।  DHANAASAREE, FIFTH MEHL:  I am satisfied and satiated, eating the food of Truth. With my mind, body and tongue, I meditate on the Naam, the Name of the Lord. || 1 || Life, spiritual life, is in the Lord. Spiritual life consists of chanting the Lord’s Name in the Saadh Sangat, the Company of the Holy. || 1 || Pause || He is dressed in robes of all sorts, if he sings the Kirtan of the Lord’s Glorious Praises, day and night. || 2 || He rides upon elephants, chariots and horses, if he sees the Lord’s Path within his own heart. || 3 || Meditating on the Lord’s Feet, deep within his mind and body, slave Nanak has found the Lord, the treasure of peace. || 4 || 2 || 56 ||  --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

The daily Hukamnama sahib from Sri Darbar Sahib Amritsar including Punjabi and English translation audioRAAG SORAT’H, THE WORD OF DEVOTEE KABEER JEE, FIRST HOUSE:ONE UNIVERSAL CREATOR GOD. BY THE GRACE OF THE TRUE GURU:ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ਅਰਥ: ਹੇ ਸੰਤ ਜਨੋ! ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ।ਰਹਾਉ।(ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ।੧।(ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਹੇ ਦਾਸ ਕਬੀਰ! ਹੁਣ) ਆਖ-ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ।੨।੧੦।ਸ਼ਬਦ ਦਾ ਭਾਵ: ਜਦੋਂ ਗੁਰੂ ਮਨੁੱਖ ਨੂੰ ਸਮਝਾ ਦੇਂਦਾ ਹੈ ਕਿ ਵਿਕਾਰ ਕਿਵੇਂ ਹੱਲਾ ਆ ਕਰਦੇ ਹਨ, ਤੇ ਜਦੋਂ ਸਿਮਰਨ ਦੀ ਸਹਾਇਤਾ ਨਾਲ ਮਨੁੱਖ ਉਹਨਾਂ ਹੱਲਿਆਂ ਤੋਂ ਬਚਾਉ ਕਰ ਲੈਂਦਾ ਹੈ, ਤਾਂ ਮਨ ਚੰਚਲਤਾ ਵਲੋਂ ਹਟ ਕੇ ਆਤਮਕ ਸੁਖ ਵਿਚ ਟਿਕ ਜਾਂਦਾ ਹੈ।੧੦।O Saints, my windy mind has now become peaceful and still. It seems that I have learned something of the science of Yoga. || Pause || The Guru has shown me the hole, through which the deer carefully enters. I have now closed off the doors, and the unstruck celestial sound current resounds. || 1 || The pitcher of my heart-lotus is filled with water; I have spilled out the water, and set it upright. Says Kabeer, the Lord’s humble servant, this I know. Now that I know this, my mind is pleased and appeased. || 2 || 10 ||_____________________Brought to you by @ Gs jhampur --Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

The daily Hukamnama sahib from sri Darbar Sahib Amritsar including Punjabi and English translation audio ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥  ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।  DHANAASAREE, FOURTH MEHL:  The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||  --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»--- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including Translation in Punjabi and English audioਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।RAAG DHANAASAREE, THIRD MEHL, FOURTH HOUSE:ONE UNIVERSAL CREATOR GOD. BY THE GRACE OF THE TRUE GURU:I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||Brought to you by @ Gs jhampur ------------------------------------------------------------Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥. Sort by date Show all postsHukamnama Sahib April 11,2021/ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥ਅਰਥ: ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ।ਰਹਾਉ।ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ।੧।ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ।੨।ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ। (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ।੩।ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ। ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ।੪।੩।DHANAASAREE, THIRD MEHL:Gather in and cherish forever the wealth of the Lord’s Name, deep within; He cherishes and nurtures all beings and creatures. They alone obtain the treasure of Liberation, who are lovingly imbued with, and focused on the Lord’s Name. || 1 || Serving the Guru, one obtains the wealth of the Lord’s Name. He is illumined and enlightened within, and he meditates on the Lord’s Name. || Pause || This love for the Lord is like the love of the bride for her husband. God ravishes and enjoys the soul-bride who is adorned with peace and tranquility. No one finds God through egotism. Wandering away from the Primal Lord, the root of all, one wastes his life in vain. || 2 || Tranquility, celestial peace, pleasure and the Word of His Bani come from the Guru. True is that service, which leads one to merge in the Naam. Blessed with the Word of the Shabad, he meditates forever on the Lord, the Beloved. Through the True Name, glorious greatness is obtained. || 3 || The Creator Himself abides throughout the ages. If He casts His Glance of Grace, then we meet Him. Through the Word of Gurbani, the Lord comes to dwell in the mind. O Nanak, God unites with Himself those who are imbued with Truth. || 4 ||--- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS.ਧਨਾਸਰੀ ਮਹਲਾ ੪ ਘਰੁ ੧ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥ਅਰਥ: ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ।ਰਹਾਉ।ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧।ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ।(ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ।੩।ਹੇ ਨਾਨਕ! ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ।੪।੧।DHANAASAREE, FOURTH MEHL, FIRST HOUSE, CHAU-PADAS:ONE UNIVERSAL CREATOR GOD. BY THE GRACE OF THE TRUE GURU:Those Saints and devotees who serve the Lord have all their sins washed away. Have Mercy on me, O Lord and Master, and keep me in the Sangat, the Congregation that You love. || 1 || I cannot even speak the Praises of the Lord, the Gardener of the world. We are sinners, sinking like stones in water; grant Your Grace, and carry us stones across. || Pause || The rust of poison and corruption from countless incarnations sticks to us; joining the Saadh Sangat, the Company of the Holy, it is cleaned away. It is just like gold, which is heated in the fire, to remove the impurities from it. || 2 || I chant the chant of the Name of the Lord, day and night; I chant the Name of the Lord, Har, Har, Har, and enshrine it within my heart. The Name of the Lord, Har, Har, Har, is the most perfect medicine in this world; chanting the Name of the Lord, Har, Har, I have conquered my ego. || 3 || The Lord, Har, Har, is unapproachable, of unfathomable wisdom, unlimited, all-powerful and infinite. Show Mercy to Your humble servant, O Life of the world, and save the honor of servant Nanak. || 4 || 1 ||--- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

The daily Hukamnama sahib from Sri Darbar Sahib Amritsar including Punjabi and English translation audioਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥ ਅਰਥ: ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਦਬਾਂਦਾ ਹੈ (ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ) ਜਿਨ੍ਹਾਂ ਮਨੁੱਖਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ, ਉਹ (ਇਸ ਸਰੀਰ ਦੇ ਮੋਹ ਵਿਚ ਫਸ ਕੇ) ਮਰਦਾ ਹੈ ਜੰਮਦਾ ਹੈ, ਜੰਮਦਾ ਹੈ ਮਰਦਾ ਹੈ। ਗੁਰੂ ਦੀ ਸਰਨ ਨਾਹ ਪੈਣ ਵਾਲੇ ਮਨੁੱਖ (ਸਰੀਰਕ ਮੋਹ ਵਿਚ ਫਸ ਕੇ) ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ, ਅੰਤ ਵੇਲੇ ਜਾਂਦੇ ਹੋਏ ਹੱਥ ਮਲਦੇ ਹੀ ਜਾਂਦੇ ਹਨ, ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਉਹਨਾਂ ਨੂੰ (ਕਦੇ) ਸੁਖ ਨਸੀਬ ਨਹੀਂ ਹੁੰਦਾ।ਹੇ ਭਾਈ! ਇਸ ਲੋਕ ਵਿਚ ਮਨੁੱਖ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਇਸ ਲੋਕ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ। ਜਮ ਰਾਜ ਦੀ ਪੁਰੀ ਵਿਚ ਭੀ (ਪਰਲੋਕ ਵਿਚ ਭੀ ਉਸ ਦੇ ਆਤਮਕ ਜੀਵਨ ਵਾਸਤੇ) ਘੁੱਪ ਹਨੇਰਾ ਬਹੁਤ ਹਨੇਰਾ ਹੀ ਟਿਕਿਆ ਰਹਿੰਦਾ ਹੈ, (ਇਸ ਦੁਨੀਆ ਵਾਲਾ ਕੋਈ) ਭੈਣ ਭਰਾ ਉਸ ਲੋਕ ਵਿਚ ਸਹਾਇਤਾ ਨਹੀਂ ਕਰ ਸਕਦਾ।ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਜਾਂਦਾ ਹੈ (ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ) ।੧।ਕਾਇਆ ਕੰਚਨੁ ਤਾਂ ਥੀਐ ਜਾਂ ਸਤਿਗੁਰੁ ਲਏ ਮਿਲਾਏ ॥ ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥ ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥ ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥ ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥੨॥ ਅਰਥ: ਹੇ ਭਾਈ! ਮਨੁੱਖ ਦਾ) ਇਹ ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੁੰਦਾ ਹੈ, ਜਦੋਂ ਗੁਰੂ (ਮਨੁੱਖ ਨੂੰ) ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ। (ਤਦੋਂ ਮਨੁੱਖ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਤੇ, ਇਸ ਦੇ ਅੰਦਰੋਂ ਮਾਇਆ ਦੀ ਖ਼ਾਤਰ ਭਟਕਣਾ ਦੂਰ ਹੋ ਜਾਂਦੀ ਹੈ। ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਆਨੰਦ ਮਾਣਦਾ ਹੈ। ਇਸ ਆਨੰਦ ਵਿਚ ਦਿਨ ਰਾਤ ਸਦਾ ਟਿਕਿਆ ਰਹਿੰਦਾ ਹੈ, ਤੇ, ਇਸ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ।ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜਿਆ ਹੋਇਆ ਹੈ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ। (ਮਨੁੱਖ ਦਾ ਇਹ) ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੋ ਜਾਂਦਾ ਹੈ, ਜਦੋਂ ਗੁਰੂ ਮਨੁੱਖ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ।੨।ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥ ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ ॥ ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥ ਨਾਮਿ ਰਤੀਆ ਸੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ ॥ ਤਿਸੁ ਜੇਵਡੁ ਅਵਰੁ ਨ ਸੂਝਈ ਕਿਸੁ ਆਗੈ ਕਹੀਐ ਜਾਏ ॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥੩॥ ਅਰਥ: ਹੇ ਭਾਈ! ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜੇ ਗੁਰੂ (ਸਿਫ਼ਤਿ-ਸਾਲਾਹ ਕਰਨ ਦੀ) ਅਕਲ ਦੇ ਦੇਵੇ। ਗੁਰੂ ਦੀ ਸਰਨ ਤੋਂ ਬਿਨਾ (ਜੀਵ-ਇਸਤ੍ਰੀਆਂ ਮਾਇਆ ਦੀ) ਭਟਕਣਾ ਵਿਚ ਪੈ ਕੇ ਕੁਰਾਹੇ ਪੈ ਜਾਂਦੀਆਂ ਹਨ, ਤੇ, ਪਰਲੋਕ ਵਿਚ ਜਾ ਕੇ ਸ਼ਰਮ-ਸਾਰ ਹੁੰਦੀਆਂ ਹਨ। ਪਰਲੋਕ ਵਿਚ ਜਾ ਕੇ ਉਹ ਮੂੰਹ ਨਹੀਂ ਵਿਖਾ ਸਕਦੀਆਂ।ਹੇ ਭਾਈ! ਜੇਹੜੀ ਜੀਵ-ਇਸਤ੍ਰੀ ਔਗੁਣ ਵਿਚ ਫਸ ਜਾਂਦੀ ਹੈ, ਉਹ ਆਖ਼ਰ ਪਛੁਤਾਂਦੀ ਹੈ, ਉਹ ਸਦਾ ਦੁੱਖ ਹੀ ਦੁੱਖ ਸਹੇੜਦੀ ਹੈ। ਪਰਮਾਤਮਾ ਦੇ ਨਾਮ ਵਿਚ ਰੰਗੀਆਂ ਹੋਈਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਚਰਨਾਂ ਵਿਚ ਲੀਨ ਹੋ ਕੇ ਗੂੜ੍ਹੇ ਪ੍ਰੇਮ-ਰੰਗ ਵਿਚ (ਮਸਤ ਰਹਿੰਦੀਆਂ ਹਨ) ।ਹੇ ਭਾਈ! ਉਸ ਪਰਮਾਤਮਾ ਦੇ ਬਰਾਬਰ ਦਾ (ਜਗਤ ਵਿਚ) ਹੋਰ ਕੋਈ ਨਹੀਂ ਦਿੱਸਦਾ (ਇਸ ਵਾਸਤੇ ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਅੱਗੇ (ਕੋਈ ਦੁਖ ਸੁਖ) ਦੱਸਿਆ ਨਹੀਂ ਜਾ ਸਕਦਾ। (ਪਰ) ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜੇ ਗੁਰੂ (ਸਿਫ਼ਤਿ-ਸਾਲਾਹ ਕਰਨ ਦੀ) ਸਮਝ ਬਖ਼ਸ਼ ਦੇਵੇ।੩।ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ ॥ ਸੇ ਜਨ ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ ॥ ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ ਸੁਭਾਏ ॥ ਨਾਮੁ ਨਿਰੰਜਨੁ ਅਗਮੁ ਅਗੋਚਰੁ ਸਤਿਗੁਰਿ ਦੀਆ ਬੁਝਾਏ ॥ ਅਨਦਿਨੁ ਭਗਤਿ ਕਰਹਿ ਰੰਗਿ ਰਾਤੇ ਨਾਨਕ ਸਚਿ ਸਮਾਏ ॥ ਜਿਨੀ ਸਚੜਾ ਸਚੁ ਧਿਆਇਆ ਹੰਉ ਤਿਨ ਕੈ ਲਾਗਉ ਪਾਏ ॥੪॥੪॥ ਅਰਥ: ਜਿਨ੍ਹਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ। ਉਹ ਮਨੁੱਖ ਅਡੋਲ-ਚਿੱਤ ਹੋ ਜਾਂਦੇBrought to you by @ Gs jhampur --Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on --- Send in a voice message: https://anchor.fm/gsjhampur/messageSupport this podcast: https://anchor.fm/gsjhampur/support

View Details

The daily Hukamnama sahib from SRI Darbar Sahib Amritsar including translation English and Punjabi ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥ ਅਰਥ: ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ।੧।ਰਹਾਉ। (ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੧। (ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੨। (ਹੇ ਭਾਈ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, (ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ।੩। ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ।੪।੭।

WADAHANS, THIRD MEHL:

My tongue is intuitively attracted to the taste of the Lord. My mind is satisfied, meditating on the Name of the Lord. || 1 || Lasting peace is obtained, contemplating the True Word of the Shabad. I am forever a sacrifice to my True Guru. || 1 || Pause || My eyes are content, lovingly focused on the One Lord. My mind is content, having forsaken the love of duality. || 2 || The frame of my body is at peace, through the Shabad, and the Name of the Lord. The fragrance of the Naam permeates my heart. || 3 || O Nanak, one who has such great destiny written upon his forehead, through the Word of the Guru’s Bani, easily and intuitively becomes free of desire. || 4 || 7 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ। ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨। (ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪। (ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫। ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬। (ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) । ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭। ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ। ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨। (ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪। (ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫। ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬। (ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) । ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭। ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

Welcome to Audio Gurbani. This is your host Gurjit Singh Jhampur fom whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। The daily Hukamnama sahib from Sri Darbar Sahib Amritsar including Punjabi and English translation audio

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥

ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ।

ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧।

ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ (ਇਸ ਨੇ) ਭੁਲਾਈ ਹੋਈ ਹੈ।੨।

ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯।

SORAT’H, NINTH MEHL:

In this world, I have not found any true friend. The whole world is attached to its own pleasures, and when trouble comes, no one is with you. || 1 || Pause || Wives, friends, children and relatives — all are attached to wealth. When they see a poor man, they all forsake his company and run away. || 1 || So what should I say to this crazy mind, which is affectionately attached to them? The Lord is the Master of the meek, the Destroyer of all fears, and I have forgotten to praise Him. || 2 || Like a dog’s tail, which will never straighten out, the mind will not change, no matter how many things are tried. Says Nanak, please, Lord, uphold the honor of Your innate nature; I chant Your Name. || 3 || 9 || Brought to you by @ Gs jhampur -- Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audio  

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।

ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।

ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।

ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।

DHANAASAREE, FOURTH MEHL:

O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ll

Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» 

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including English and Punjabi translation DHANAASAREE, FIRST MEHL:

I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. Infinite is the spiritual wisdom imparted by the Guru. The Creator Lord who created, shall also destroy. The call of death is sent out by the Lord’s Command; no one can challenge it. He Himself creates, and watches; His written command is above each and every head. He Himself imparts understanding and awareness. O Nanak, the Lord Master is inaccessible and unfathomable; I live by His True Name. || 1 || No one can compare to You, Lord; all come and go. By Your Command, the account is settled, and doubt is dispelled. The Guru dispels doubt, and makes us speak the Unspoken Speech; the true ones are absorbed into Truth. He Himself creates, and He Himself destroys; I accept the Command of the Commander Lord. True greatness comes from the Guru; You alone are the mind’s companion in the end. O Nanak, there is no other than the Lord and Master; greatness comes from Your Name. || 2 || You are the True Creator Lord, the unknowable Maker. There is only the One Lord and Master, but there are two paths, by which conflict increases. All follow these two paths, by the Hukam of the Lord’s Command; the world is born, only to die. Without the Naam, the Name of the Lord, the mortal has no friend at all; he carries loads of sin on his head. By the Hukam of the Lord’s Command, he comes, but he does not understand this Hukam; the Lord’s Hukam is the Embellisher. O Nanak, through the Shabad, the Word of the Lord and Master, the True Creator Lord is realized. || 3 || Your devotees look beautiful in Your Court, embellished with the Shabad. They chant the Ambrosial Word of His Bani, savoring it with their tongues. Savoring it with their tongues, they thirst for the Naam; they are a sacrifice to the Word of the Guru’s Shabad. Touching the philosopher’s stone, they become the philosopher’s stone, which transforms lead into gold; O Lord, they become pleasing to your mind. They attain the immortal status and eradicate their self-conceit; how rare is that person, who contemplates spiritual wisdom. O Nanak, the devotees look beautiful in the Court of the True Lord; they are dealers in the Truth. || 4 || I am hungry and thirsty for wealth; how will I be able to go to the Lord’s Court? I shall go and ask the True Guru, and meditate on the Naam, the Name of the Lord. I meditate on the True Name, chant the True Name, and as Gurmukh, I realize the True Name. Night and day, I chant the Name of the merciful, immaculate Lord, the Master of the poor. The Primal Lord has ordained the tasks to be done; self-conceit is overcome, and the mind is subdued. O Nanak, the Naam is the sweetest essence; through the Naam, thirst and desire are stilled. || 5 || 2 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audiooਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥  ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧। ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬।  SHALOK, FOURTH MEHL:  He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. || 1 || FOURTH MEHL: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru’s feet. || 2 || PAUREE: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. || 26 ||  --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» 

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama sahib from Sri Darbar Sahib Amritsar including Punjabi and English translation audio

ਤਿਲੰਗ ਮਹਲਾ ੧ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥

ਅਰਥ: ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ।੧।ਰਹਾਉ।

ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ।੧।

(ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ।੨।

ਹੇ ਪਿਆਰੇ (ਸੱਜਣ!) ਜਿਨ੍ਹਾਂ ਜੀਵ-ਇਸਤ੍ਰੀਆਂ ਦੇ (ਸਰੀਰ-) ਚੋਲੇ (ਜੀਵਨ ਨਾਮ-ਰੰਗ ਨਾਲ) ਰੰਗੇ ਗਏ ਹਨ, ਖਸਮ-ਪ੍ਰਭੂ (ਸਦਾ) ਉਹਨਾਂ ਦੇ ਕੋਲ (ਵੱਸਦਾ) ਹੈ। ਹੇ ਸੱਜਣ! ਨਾਨਕ ਵਲੋਂ ਉਹਨਾਂ ਪਾਸ ਬੇਨਤੀ ਕਰ, ਭਲਾ ਕਿਤੇ ਨਾਨਕ ਨੂੰ ਉਹਨਾਂ ਦੇ ਚਰਨਾਂ ਦੀ ਧੂੜ ਮਿਲ ਜਾਏ।੩।

ਹੇ ਨਾਨਕ! ਜਿਸ ਜੀਵ-ਇਸਤ੍ਰੀ ਉਤੇ ਪ੍ਰਭੂ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਉਹ ਆਪ ਹੀ ਸੰਵਾਰਦਾ ਹੈ ਆਪ ਹੀ (ਨਾਮ ਦਾ) ਰੰਗ ਚਾੜ੍ਹਦਾ ਹੈ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਸ ਨੂੰ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ।੪।੧।੩।

TILANG, FIRST MEHL, THIRD HOUSE:

ONE UNIVERSAL CREATOR GOD. BY THE GRACE OF THE TRUE GURU:

This body fabric is conditioned by Maya, O beloved; this cloth is dyed in greed. My Husband Lord is not pleased by these clothes, O Beloved; how can the soul-bride go to His bed? || 1 || I am a sacrifice, O Dear Merciful Lord; I am a sacrifice to You. I am a sacrifice to those who take to Your Name. Unto those who take to Your Name, I am forever a sacrifice. || 1 || Pause || If the body becomes the dyer’s vat, O Beloved, and the Name is placed within it as the dye, and if the Dyer who dyes this cloth is the Lord Master — O, such a color has never been seen before! || 2 || Those whose shawls are so dyed, O Beloved, their Husband Lord is always with them. Bless me with the dust of those humble beings, O Dear Lord. Says Nanak, this is my prayer. || 3 || He Himself creates, and He Himself imbues us. He Himself bestows His Glance of Grace. O Nanak, if the soul-bride becomes pleasing to her Husband Lord, He Himself enjoys her. || 4 || 1 || 3 ||

--------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including Translation in Punjabi and English audio ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥  ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ।  DHANAASAREE, DEVOTEE RAVI DAAS JEE:  ONE UNIVERSAL CREATOR GOD. BY THE GRACE OF THE TRUE GURU:  There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||  

Brought to you by @ Gs jhampur ------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» 

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama sahib from Sri Darbar Sahib Amritsar including Punjabi and English translation audio

ਸਲੋਕੁ ਮਃ ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥

ਅਰਥ: ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ।

ਮਃ ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥

ਅਰਥ: ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ) ।੨।

ਪਉੜੀ ॥ ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥

ਅਰਥ: ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹ ਅੰਦਰੋਂ ਹਰੀ-ਨਾਮ ਵਿਚ ਰੰਗੇ ਜਾਂਦੇ ਹਨ; ਜਿਨ੍ਹਾਂ ਨੇ ਇਕਾਗ੍ਰ ਚਿੱਤ ਹੋ ਕੇ ਇਕ ਹਰੀ ਨੂੰ ਅਰਾਧਿਆ ਹੈ, ਉਹ ਉਸ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਜਾਣਦੇ।

ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥ ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥

ਅਰਥ: (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਜਿਨ੍ਹਾਂ ਦੇ ਮੱਥੇ ਤੇ (ਸੰਸਕਾਰ-ਰੂਪ) ਲੇਖ ਉੱਕਰਿਆ ਹੋਇਆ ਹੈ, ਉਹ ਮਨੁੱਖ ਹਰੀ ਨੂੰ ਜਪਦੇ ਹਨ; ਉਹ ਸਦਾ ਹਰੀ ਦੇ ਗੁਣ ਗਾਉਂਦੇ ਹਨ, ਗੁਣ ਗਾ ਕੇ ਗੁਣਾਂ ਦੇ ਮਾਲਕ ਹਰੀ ਦੀ (ਹੋਰਨਾਂ ਨੂੰ) ਸਿੱਖਿਆ ਦੇਂਦੇ ਹਨ। ਗੁਰਮੁਖਾਂ ਵਿਚ ਇਹ ਵੱਡਾ ਗੁਣ ਹੈ ਕਿ ਪੂਰੇ ਸਤਿਗੁਰੂ ਦੀ ਰਾਹੀਂ ਹਰੀ ਦੇ ਨਾਮ ਵਿਚ ਲੀਨ ਹੁੰਦੇ ਹਨ।੧੭।

SHALOK, THIRD MEHL:

O Nanak, forsaking the Name, he loses everything, in this world and the next. Chanting, deep meditation and austere self-disciplined practices are all wasted; he is deceived by the love of duality. He is bound and gagged at the door of the Messenger of Death. He is beaten, and receives terrible punishment. || 1 || THIRD MEHL: They inflict their hatred upon the Saints, and they love the wicked sinners. They find no peace in either this world or the next; they are born only to die, again and again. Their hunger is never satisfied, and they are ruined by duality. The faces of these slanderers are blackened in the Court of the True Lord. O Nanak, without the Naam, they find no shelter on either this shore, or the one beyond. || 2 || PAUREE: Those who meditate on the Lord’s Name, are imbued with the Name of the Lord, Har, Har, in their minds. For those who worship the One Lord in their conscious minds, there is no other than the One Lord. They alone serve the Lord, upon whose foreheads such pre-ordained destiny is written. They continually sing the Glorious Praises of the Lord, and singing the Glories of the Glorious Lord, they are uplifted. Great is the greatness of the Gurmukhs, who, through the Perfect Guru, remain absorbed in the Lord’s Name. || 17 || --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

BAARAH MAAHAA ~ THE TWELVE MONTHS: MAAJH, FIFTH MEHL, FOURTH HOUSE:

ONE UNIVERSAL CREATOR GOD. BY THE GRACE OF THE TRUE GURU:

ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥ ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥ ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥ ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥ ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥ ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥ ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥

ਅਰਥ: ਮੱਘਰ (ਦੇ ਠੰਢੇ-ਮਿੱਠੇ) ਮਹੀਨੇ ਵਿਚ ਉਹ ਜੀਵ-ਇਸਤ੍ਰੀਆਂ ਸੋਹਣੀਆਂ ਲੱਗਦੀਆਂ ਹਨ ਜੋ ਹਰੀ-ਪਤੀ ਦੇ ਨਾਲ ਬੈਠੀਆਂ ਹੁੰਦੀਆਂ ਹਨ। ਜਿਨ੍ਹਾਂ ਨੂੰ ਮਾਲਕ-ਪ੍ਰਭੂ ਨੇ ਆਪਣੇ ਨਾਲ ਮਿਲਾ ਲਿਆ, ਉਹਨਾਂ ਦੀ ਸੋਭਾ ਬਿਆਨ ਨਹੀਂ ਹੋ ਸਕਦੀ। ਸਤ-ਸੰਗੀ ਸਹੇਲੀਆਂ ਦੀ ਸੰਗਤਿ ਵਿਚ ਪ੍ਰਭੂ ਦੇ ਨਾਲ (ਚਿੱਤ ਜੋੜ ਕੇ) ਉਹਨਾਂ ਦਾ ਸਰੀਰ ਉਹਨਾਂ ਦਾ ਮਨ ਸਦਾ ਖਿੜਿਆ ਰਹਿੰਦਾ ਹੈ।

ਪਰ ਜੇਹੜੀਆਂ ਜੀਵ-ਇਸਤ੍ਰੀਆਂ ਸਤਸੰਗੀਆਂ (ਦੀ ਸੰਗਤਿ) ਤੋਂ ਵਾਂਜੀਆਂ ਰਹਿੰਦੀਆਂ ਹਨ, ਉਹ ਇਕੱਲੀਆਂ (ਛੁੱਟੜ) ਹੀ ਰਹਿੰਦੀਆਂ ਹਨ (ਜਿਵੇਂ ਸੜੇ ਹੋਏ ਤਿਲਾਂ ਦਾ ਬੂਟਾ ਪੈਲੀ ਵਿਚ ਨਿਖਸਮਾ ਰਹਿੰਦਾ ਹੈ। ਇਕੱਲੀ ਨਿਖਸਮੀ ਜਿੰਦ ਨੂੰ ਵੇਖ ਕੇ ਕਾਮਾਦਿਕ ਕਈ ਵੈਰੀ ਆ ਕੇ ਘੇਰ ਲੈਂਦੇ ਹਨ, ਤੇ) ਉਹਨਾਂ ਦਾ (ਵਿਕਾਰਾਂ ਤੋਂ ਉਪਜਿਆ) ਦੁੱਖ ਕਦੇ ਲਹਿੰਦਾ ਨਹੀਂ, ਉਹ ਜਮਾਂ ਦੇ ਵੱਸ ਪਈਆਂ ਰਹਿੰਦੀਆਂ ਹਨ।

ਜਿਨ੍ਹਾਂ ਜੀਵ-ਇਸਤ੍ਰੀਆਂ ਨੇ ਪਤੀ-ਪ੍ਰਭੂ ਦਾ ਸਾਥ ਮਾਣਿਆ ਹੈ, ਉਹ (ਵਿਕਾਰਾਂ ਦੇ ਹੱਲੇ ਵਲੋਂ) ਸਦਾ ਸੁਚੇਤ ਦਿੱਸਦੀਆਂ ਹਨ (ਵਿਕਾਰ ਉਹਨਾਂ ਉਤੇ ਚੋਟ ਨਹੀਂ ਕਰ ਸਕਦੇ, ਕਿਉਂਕਿ) ਪਰਮਾਤਮਾ ਦੇ ਗੁਣਾਨੁਵਾਦ ਉਹਨਾਂ ਦੇ ਹਿਰਦੇ ਵਿਚ ਪ੍ਰੋਤੇ ਰਹਿੰਦੇ ਹਨ, ਜਿਵੇਂ ਹੀਰੇ ਜਵਾਹਰ ਤੇ ਲਾਲਾਂ ਦਾ ਗਲ ਵਿਚ ਪਾਇਆ ਹੁੰਦਾ ਹੈ।

ਨਾਨਕ ਉਹਨਾਂ ਸਤਸੰਗੀਆਂ ਦੇ ਚਰਨਾਂ ਦੀ ਧੂੜ ਮੰਗਦਾ ਹੈ ਜੋ ਪ੍ਰਭੂ ਦੇ ਦਰ ਤੇ ਪਏ ਰਹਿੰਦੇ ਹਨ ਜੋ ਪ੍ਰਭੂ ਦੀ ਸਰਨ ਵਿਚ ਰਹਿੰਦੇ ਹਨ। ਮੱਘਰ ਵਿਚ ਪਰਮਾਤਮਾ ਦਾ ਸਿਮਰਨ ਕੀਤਿਆਂ ਮੁੜ ਜਨਮ ਮਰਨ ਦਾ ਗੇੜ ਨਹੀਂ ਵਾਪਰਦਾ।10।

BAARAH MAAHAA ~ THE TWELVE MONTHS: MAAJH, FIFTH MEHL, FOURTH HOUSE:

ONE UNIVERSAL CREATOR GOD. BY THE GRACE OF THE TRUE GURU:

In the month of Maghar, those who sit with their Beloved Husband Lord are beautiful. How can their glory be measured? Their Lord and Master blends them with Himself. Their bodies and minds blossom forth in the Lord; they have the companionship of the Holy Saints. Those who lack the Company of the Holy, remain all alone. Their pain never departs, and they fall into the grip of the Messenger of Death. Those who have ravished and enjoyed their God, are seen to be continually exalted and uplifted. They wear the Necklace of the jewels, emeralds and rubies of the Lord’s Name. Nanak seeks the dust of the feet of those who take to the Sanctuary of the Lord’s Door. Those who worship and adore God in Maghar, do not suffer the cycle of reincarnation ever again.|| 10 ||

ਸੂਹੀ ਮਹਲਾ ੪ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥

ਅਰਥ: ਰਾਗ ਸੂਹੀ, ਘਰ ੬ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ। (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ। ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ ॥੧॥ ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ ॥੧॥ ਰਹਾਉ ॥ ਹੇ ਭਾਈ! (ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ। ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ। ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ ॥੨॥ ਹੇ ਭਾਈ! (ਭਗਤ) ਨਾਮਦੇਵ ਦੀ ਪਰਮਾਤਮਾ ਨਾਲ ਪ੍ਰੀਤ ਬਣ ਗਈ। ਜਗਤ ਉਸ ਨੂੰ ਛੀਂਬਾ ਆਖ ਕੇ ਸੱਦਿਆ ਕਰਦਾ ਸੀ। ਪਰਮਾਤਮਾ ਨੇ ਖਤ੍ਰੀਆਂ ਬ੍ਰਾਹਮਣਾਂ ਨੂੰ ਪਿੱਠ ਦੇ ਦਿੱਤੀ, ਤੇ, ਨਾਮਦੇਵ ਨੂੰ ਮੱਥੇ ਲਾਇਆ ਸੀ ॥੩॥ ਹੇ ਭਾਈ! ਪਰਮਾਤਮਾ ਦੇ ਜਿਤਨੇ ਭੀ ਭਗਤ ਹਨ, ਸੇਵਕ ਹਨ, ਉਹਨਾਂ ਦੇ ਮੱਥੇ ਉਤੇ ਅਠਾਹਠ ਤੀਰਥ ਤਿਲਕ ਲਾਂਦੇ ਹਨ (ਸਾਰੇ ਹੀ ਤੀਰਥ ਭੀ ਉਹਨਾਂ ਦਾ ਆਦਰ-ਮਾਣ ਕਰਦੇ ਹਨ)। ਹੇ ਭਾਈ! ਜੇ ਪ੍ਰਭੂ-ਪਾਤਿਸ਼ਾਹ ਮੇਹਰ ਕਰੇ, ਤਾਂ ਦਾਸ ਨਾਨਕ ਹਰ ਵੇਲੇ ਉਹਨਾਂ (ਭਗਤਾਂ ਸੇਵਕਾਂ) ਦੇ ਚਰਨ ਛੁੰਹਦਾ ਰਹੇ ॥੪॥੧॥੮॥

Mean

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama sahib from Sri Darbar Sahib Amritsar including Punjabi and English translation audio

ਸੋਰਿਠ  ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥

ਅਰਥ: ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ।

ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧।

ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ।੨।੧।੨੯।

SORAT’H, FIFTH MEHL, SECOND HOUSE, DU-PADAS:

ONE UNIVERSAL CREATOR GOD. BY THE GRACE OF THE TRUE GURU:

Fire is contained in all firewood, and butter is contained in all milk. God’s Light is contained in the high and the low; the Lord is in the hearts of all beings. || 1 || O Saints, He is pervading and permeating each and every heart. The Perfect Lord is completely permeating everyone, everywhere; He is diffused in the water and the land. || 1 || Pause || Nanak sings the Praises of the Lord, the treasure of excellence; the True Guru has dispelled his doubt. The Lord is pervading everywhere, permeating all, and yet, He is unattached from all. || 2 || 1 || 29 ||

Email ThisBlogThis!Share to TwitterShare to FacebookShare to Pinterest --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» 

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥  ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥  ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧। ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646} ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨। ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥  ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥  ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।  SHALOK, THIRD MEHL:  O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||  --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------

The daily Hukamnama Sahib from Sri Darbar Sahib Amritsar including translation in English and Punjabi audio ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ। ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨। (ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪। (ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫। ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅ Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama sahib from Sri Darbar Sahib Amritsar translation English and Punjabi --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»  

ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ 

ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥

ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥

ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥

ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥

ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।

ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨।

(ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥

ਅਰਥ: ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।ਰਹਾਉ।

ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ।੧।

ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ।੨।

(ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ।੩।

(ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਹੇ ਨਾਨਕ! ਆਖ-ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ।੪।੫।

DHANAASAREE, FIFTH MEHL:

Body, mind, wealth and everything belong to Him; He alone is all-wise and all-knowing. He listens to my pains and pleasures, and then my condition improves. || 1 || My soul is satisfied with the One Lord alone. People make all sorts of other efforts, but they have no value at all. || Pause || The Ambrosial Naam, the Name of the Lord, is a priceless jewel. The Guru has given me this advice. It cannot be lost, and it cannot be shaken off; it remains steady, and I am perfectly satisfied with it. || 2 || Those things which tore me away from You, Lord, are now gone. When golden ornaments are melted down into a lump, they are still said to be gold. || 3 || The Divine Light has illuminated me, and I am filled with celestial peace and glory; the unstruck melody of the Lord’s Bani resounds within me. Says Nanak, I have built my eternal home; the Guru has constructed it for me. || 4 || 5 ||

--------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥  ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥  ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧। ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646} ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨। ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥  ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥  ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।  SHALOK, THIRD MEHL:  O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||  --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbari Sahib Amritsar including English and Punjabi translation audio  ਸੋਰਠਿ ਮਃ ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥ ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥ ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਪਾਇ ॥੨॥ ਗੁਰ ਮਿਲਿਐ ਨਾਮੁ ਮਨਿ ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥ ਸਦਾ ਹਰਿ ਕੇ ਗੁਣ ਰਵੈ ਭਾਈ ਗੁਰ ਕੈ ਹੇਤਿ ਅਪਾਰਿ ॥੩॥ ਆਇਆ ਸੋ ਪਰਵਾਣੁ ਹੈ ਭਾਈ ਜਿ ਗੁਰ ਸੇਵਾ ਚਿਤੁ ਲਾਇ ॥ ਨਾਨਕ ਨਾਮੁ ਹਰਿ ਪਾਈਐ ਭਾਈ ਗੁਰ ਸਬਦੀ ਮੇਲਾਇ ॥੪॥੮॥

ਅਰਥ: ਹੇ ਮਨ! ਸਦਾ ਪਰਮਾਤਮਾ ਨਾਲ ਸੁਰਤਿ ਜੋੜੀ ਰੱਖ। ਹੇ ਮਨ! ਮੁੜ ਮੁੜ ਜਪ ਜਪ ਕੇ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ (ਥਾਂ) ਲੱਭ ਲੈਂਦਾ ਹੈ।ਰਹਾਉ।

ਹੇ ਭਾਈ! ਜੇ ਗੁਰੂ ਮਿਲ ਪਏ, ਤਾਂ ਮਨੁੱਖ ਆਤਮਕ ਜੀਵਨ ਦੀ ਸਮਝ ਹਾਸਲ ਕਰ ਲੈਂਦਾ ਹੈ, ਮਨੁੱਖ ਦੀ ਸੁਰਤਿ ਵਿਕਾਰਾਂ ਵਲੋਂ ਪਰਤ ਪੈਂਦੀ ਹੈ, ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ ਮਨੁੱਖ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ। ਹੇ ਭਾਈ! ਜਿਸ ਮਨੁੱਖ ਦੀ ਆਤਮਾ ਨੂੰ ਗੁਰੂ ਪਰਮਾਤਮਾ ਵਿਚ ਮਿਲਾ ਦੇਂਦਾ ਹੈ, ਉਹ (ਅਸਲ) ਸਿੱਖ ਬਣ ਜਾਂਦਾ ਹੈ।੧।

ਹੇ ਭਾਈ! ਗੁਰੂ ਤੋਂ ਬਿਨਾ (ਮਨੁੱਖ ਦਾ ਪ੍ਰਭੂ ਵਿਚ) ਪਿਆਰ ਪੈਦਾ ਨਹੀਂ ਹੁੰਦਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪ੍ਰਭੂ ਨੂੰ ਛੱਡ ਕੇ) ਹੋਰ ਹੋਰ ਦੇ ਪਿਆਰ ਵਿਚ ਟਿਕਿਆ ਰਹਿੰਦਾ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਜੋ ਭੀ ਧਾਰਮਿਕ) ਕੰਮ ਕਰਦੇ ਹਨ ਉਹ (ਮਾਨੋ) ਤੁਹ ਹੀ ਕੁੱਟਦੇ ਹਨ, (ਉਹਨਾਂ ਨੂੰ ਉਹਨਾਂ ਕਰਮਾਂ ਵਿਚੋਂ) ਹਾਸਲ ਕੁਝ ਨਹੀਂ ਹੁੰਦਾ (ਜਿਵੇਂ ਤੁਹਾਂ ਵਿਚੋਂ ਕੁਝ ਨਹੀਂ ਮਿਲਦਾ) ।੨।

ਹੇ ਭਾਈ! ਜੇ ਮਨੁੱਖ ਨੂੰ ਗੁਰੂ ਮਿਲ ਪਏ, ਤਾਂ ਪਰਮਾਤਮਾ ਦਾ ਨਾਮ ਉਸ ਦੇ ਮਨ ਵਿਚ ਸਦਾ ਵੱਸਿਆ ਰਹਿੰਦਾ ਹੈ, ਮਨੁੱਖ ਸਦਾ-ਥਿਰ ਪ੍ਰਭੂ ਦੀ ਪ੍ਰੀਤਿ ਵਿਚ ਪਿਆਰ ਵਿਚ ਮਗਨ ਰਹਿੰਦਾ ਹੈ। ਹੇ ਭਾਈ! ਗੁਰੂ ਦੇ ਬਖ਼ਸ਼ੇ ਅਤੁੱਟ ਪਿਆਰ ਦੀ ਬਰਕਤਿ ਨਾਲ ਉਹ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ।੩।

ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਦੱਸੀ ਸੇਵਾ ਵਿਚ ਚਿੱਤ ਜੋੜਦਾ ਹੈ ਉਸ ਦਾ ਜਗਤ ਵਿਚ ਆਉਣਾ ਸਫਲ ਹੋ ਜਾਂਦਾ ਹੈ। ਹੇ ਨਾਨਕ! ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਨਾਲ ਮਿਲਾਪ ਹੋ ਜਾਂਦਾ ਹੈ।੪।੮।

SORAT’H, THIRD MEHL, DU-TUKAS:

Meeting the True Guru, one turns away from the world, O Siblings of Destiny; when he remains dead while yet alive, he obtains true understanding. He alone is the Guru, and he alone is a Sikh, O Siblings of Destiny, whose light merges in the Light. || 1 || O my mind, be lovingly attuned to the Name of the Lord, Har, Har. Chanting the Name of the Lord, it seems so sweet to the mind, O Siblings of Destiny; the Gurmukhs obtain a place in the Court of the Lord. || Pause || Without the Guru, love for the Lord does not well up, O Siblings of Destiny; the self-willed manmukhs are engrossed in the love of duality. Actions performed by the manmukh are like the threshing of the chaff — they obtain nothing for their efforts. || 2 || Meeting the Guru, the Naam comes to permeate the mind, O Siblings of Destiny, with true love and affection. He always sings the Glorious Praises of the Lord, O Siblings of Destiny, with infinite love for the Guru. || 3 || How blessed and approved is his coming into the world, O Siblings of Destiny, who focuses his mind on serving the Guru. O Nanak, the Name of the Lord is obtained, O Siblings of Destiny, through the Word of the Guru’s Shabad, and we merge with the Lord. || 4 || 8 |  --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbari Sahib Amritsar including English and Punjabi translation audio ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥  ਅਰਥ: ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ।ਰਹਾਉ। ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ।੧। ਹੇ ਭਾਈ! ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ। ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ।੨। ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ। ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ। (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ) ।੩। ਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ, ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ। ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਹੇ ਨਾਨਕ! ਸਦਾ-ਥਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ ਹੈ। ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ ਆਇਆ ਹੈ।੪।੬।੫੬।  SORAT’H, FIFTH MEHL:  The Creator has brought utter peace to my home; the fever has left my family. The Perfect Guru has saved us. I sought the Sanctuary of the True Lord. || 1 || The Transcendent Lord Himself has become my Protector. Tranquility, intuitive peace and poise welled up in an instant, and my mind was comforted forever. || Pause || The Lord, Har, Har, gave me the medicine of His Name, which has cured all disease. He extended His Mercy to me, and resolved all these affairs. || 2 || God confirmed His loving nature; He did not take my merits or demerits into account. The Word of the Guru’s Shabad has become manifest, and through it, my honor was totally preserved. || 3 || I speak as You cause me to speak; O Lord and Master, You are the ocean of excellence. Nanak chants the Naam, the Name of the Lord, according to the Teachings of Truth. God preserves the honor of His slaves. || 4 || 6 || 56 ||  --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------

The daily Hukamnama Sahib from Sri Darbar Sahib Amritsar including Translation in Punjabi and English audio ਸੋਰਠਿ ਮਹਲਾ ੪ ॥ ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥ ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥ ਮੇਰੇ ਮਨ ਹਰਿ ਹਰਿ ਧਿਆਇ ਸੁਖੁ ਪਾਇਆ ॥ ਹਰਿ ਹਰਿ ਨਾਮੁ ਨਿਧਾਨੁ ਹੈ ਪਿਆਰਾ ਗੁਰਿ ਪੂਰੈ ਮੀਠਾ ਲਾਇਆ ॥ ਰਹਾਉ ॥ ਆਪੇ ਧਰਤੀ ਆਪਿ ਜਲੁ ਪਿਆਰਾ ਆਪੇ ਕਰੇ ਕਰਾਇਆ ॥ ਆਪੇ ਹੁਕਮਿ ਵਰਤਦਾ ਪਿਆਰਾ ਜਲੁ ਮਾਟੀ ਬੰਧਿ ਰਖਾਇਆ ॥ ਆਪੇ ਹੀ ਭਉ ਪਾਇਦਾ ਪਿਆਰਾ ਬੰਨਿ ਬਕਰੀ ਸੀਹੁ ਹਢਾਇਆ ॥੨॥ ਆਪੇ ਕਾਸਟ ਆਪਿ ਹਰਿ ਪਿਆਰਾ ਵਿਚਿ ਕਾਸਟ ਅਗਨਿ ਰਖਾਇਆ ॥ ਆਪੇ ਹੀ ਆਪਿ ਵਰਤਦਾ ਪਿਆਰਾ ਭੈ ਅਗਨਿ ਨ ਸਕੈ ਜਲਾਇਆ ॥ ਆਪੇ ਮਾਰਿ ਜੀਵਾਇਦਾ ਪਿਆਰਾ ਸਾਹ ਲੈਦੇ ਸਭਿ ਲਵਾਇਆ ॥੩॥ ਆਪੇ ਤਾਣੁ ਦੀਬਾਣੁ ਹੈ ਪਿਆਰਾ ਆਪੇ ਕਾਰੈ ਲਾਇਆ ॥ ਜਿਉ ਆਪਿ ਚਲਾਏ ਤਿਉ ਚਲੀਐ ਪਿਆਰੇ ਜਿਉ ਹਰਿ ਪ੍ਰਭ ਮੇਰੇ ਭਾਇਆ ॥ ਆਪੇ ਜੰਤੀ ਜੰਤੁ ਹੈ ਪਿਆਰਾ ਜਨ ਨਾਨਕ ਵਜਹਿ ਵਜਾਇਆ ॥੪॥੪॥

ਅਰਥ: ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਸਿਮਰਨ ਕਰ, (ਜਿਸ ਕਿਸੇ ਨੇ ਸਿਮਰਿਆ ਹੈ, ਉਸ ਨੇ) ਸੁਖ ਪਾਇਆ ਹੈ। ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ) ਸੁਖਾਂ ਦਾ ਖ਼ਜ਼ਾਨਾ ਹੈ (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪਿਆ ਹੈ) ਪੂਰੇ ਗੁਰੂ ਨੇ ਉਸ ਨੂੰ ਪਰਮਾਤਮਾ ਦਾ ਨਾਮ ਮਿੱਠਾ ਅਨੁਭਵ ਕਰਾ ਦਿੱਤਾ ਹੈ।ਰਹਾਉ।

ਹੇ ਭਾਈ! ਪ੍ਰਭੂ ਨੇ ਆਪ ਹੀ ਧਰਤੀ ਪੈਦਾ ਕੀਤੀ ਹੋਈ ਹੈ (ਆਪਣੀ ਮਰਯਾਦਾ ਰੂਪ ਤੱਕੜੀ ਦੇ) ਪਿਛਲੇ ਛਾਬੇ ਵਿਚ ਚਾਰ ਮਾਸੇ ਦਾ ਵੱਟਾ ਰੱਖ ਕੇ (ਪ੍ਰਭੂ ਨੇ ਆਪ ਹੀ ਇਸ ਸ੍ਰਿਸ਼ਟੀ ਨੂੰ ਆਪਣੀ ਮਰਯਾਦਾ ਵਿਚ ਰੱਖਿਆ ਹੋਇਆ ਹੈ। ਇਹ ਕੰਮ ਉਸ ਪ੍ਰਭੂ ਵਾਸਤੇ ਬਹੁਤ ਸਾਧਾਰਨ ਤੇ ਸੌਖਾ ਜਿਹਾ ਹੈ) । ਉਹ ਤੱਕੜੀ ਭੀ ਪ੍ਰਭੂ ਆਪ ਹੀ ਹੈ, ਉਸ ਤੱਕੜੀ ਦੀ ਸੂਈ (ਬੋਦੀ) ਭੀ ਪ੍ਰਭੂ ਆਪ ਹੀ ਹੈ, ਪ੍ਰਭੂ ਨੇ ਆਪ ਹੀ ਵੱਟੇ ਨਾਲ (ਇਸ ਸ੍ਰਿਸ਼ਟੀ ਨੂੰ) ਤੋਲਿਆ ਹੋਇਆ ਹੈ (ਆਪਣੇ ਹੁਕਮ ਵਿਚ ਰੱਖਿਆ ਹੋਇਆ ਹੈ) । ਪ੍ਰਭੂ ਆਪ ਹੀ (ਇਸ ਧਰਤੀ ਉਤੇ ਵਣਜ ਕਰਨ ਵਾਲਾ) ਸ਼ਾਹਕਾਰ ਹੈ, ਆਪ ਹੀ (ਜੀਵ-ਰੂਪ ਹੋ ਕੇ) ਵਣਜ ਕਰਨ ਵਾਲਾ ਹੈ, ਆਪ ਹੀ ਵਣਜ ਕਰ ਰਿਹਾ ਹੈ।੧।

ਹੇ ਭਾਈ! ਪ੍ਰਭੂ ਪਿਆਰਾ ਆਪ ਹੀ ਧਰਤੀ ਪੈਦਾ ਕਰਨ ਵਾਲਾ ਹੈ, ਆਪ ਹੀ ਪਾਣੀ ਪੈਦਾ ਕਰਨ ਵਾਲਾ ਹੈ, ਆਪ ਹੀ ਸਭ ਕੁਝ ਕਰਦਾ ਹੈ ਆਪ ਹੀ (ਜੀਵਾਂ ਪਾਸੋਂ ਸਭ ਕੁਝ) ਕਰਾਂਦਾ ਹੈ। ਆਪ ਹੀ ਆਪਣੇ ਹੁਕਮ ਅਨੁਸਾਰ ਹਰ ਥਾਂ ਕਾਰ ਚਲਾ ਰਿਹਾ ਹੈ, ਪਾਣੀ ਨੂੰ ਮਿੱਟੀ ਨਾਲ (ਉਸ ਨੇ ਆਪਣੇ ਹੁਕਮ ਵਿਚ ਹੀ) ਬੰਨ੍ਹ ਰੱਖਿਆ ਹੈ (ਪਾਣੀ ਮਿੱਟੀ ਨੂੰ ਰੋੜ੍ਹ ਨਹੀਂ ਸਕਦਾ, ਪਾਣੀ ਵਿਚ ਉਸ ਨੇ) ਆਪ ਹੀ ਆਪਣਾ ਡਰ ਪਾ ਰੱਖਿਆ ਹੈ, (ਮਾਨੋ) ਬੱਕਰੀ ਸ਼ੇਰ ਨੂੰ ਬੰਨ੍ਹ ਕੇ ਫਿਰਾ ਰਹੀ ਹੈ।੨।

ਹੇ ਭਾਈ! ਪ੍ਰਭੂ ਆਪ ਹੀ ਲੱਕੜੀ (ਪੈਦਾ ਕਰਨ ਵਾਲਾ) ਹੈ, (ਆਪ ਹੀ ਅੱਗ ਬਣਾਣ ਵਾਲਾ ਹੈ) ਲੱਕੜੀ ਵਿਚ ਉਸ ਨੇ ਆਪ ਹੀ ਅੱਗ ਟਿਕਾ ਰੱਖੀ ਹੈ। ਪ੍ਰਭੂ ਪਿਆਰਾ ਆਪ ਹੀ ਆਪਣਾ ਹੁਕਮ ਵਰਤਾ ਰਿਹਾ ਹੈ (ਉਸ ਦੇ ਹੁਕਮ ਵਿਚ) ਅੱਗ (ਲੱਕੜ ਨੂੰ) ਸਾੜ ਨਹੀਂ ਸਕਦੀ। ਪ੍ਰਭੂ ਆਪ ਹੀ ਮਾਰ ਕੇ ਜੀਵਾਲਣ ਵਾਲਾ ਹੈ। ਸਾਰੇ ਜੀਵ ਉਸ ਦੇ ਪ੍ਰੇਰੇ ਹੋਏ ਹੀ ਸਾਹ ਲੈ ਰਹੇ ਹਨ।੩।

ਹੇ ਭਾਈ! ਪ੍ਰਭੂ ਆਪ ਹੀ ਤਾਕਤ ਹੈ, ਆਪ ਹੀ (ਤਾਕਤ ਵਰਤਣ ਵਾਲਾ) ਹਾਕਮ ਹੈ, (ਸਾਰੇ ਜਗਤ ਨੂੰ ਉਸ ਨੇ) ਆਪ ਹੀ ਕਾਰ ਵਿਚ ਲਾਇਆ ਹੋਇਆ ਹੈ। ਹੇ ਪਿਆਰੇ ਸੱਜਣ! ਜਿਵੇਂ ਪ੍ਰਭੂ ਆਪ ਜੀਵਾਂ ਨੂੰ ਤੋਰਦਾ ਹੈ, ਜਿਵੇਂ ਮੇਰੇ ਹਰੀ-ਪ੍ਰਭੂ ਨੂੰ ਭਾਉਂਦਾ ਹੈ, ਤਿਵੇਂ ਹੀ ਚੱਲ ਸਕੀਦਾ ਹੈ। ਹੇ ਦਾਸ ਨਾਨਕ! ਪ੍ਰਭੂ ਆਪ ਹੀ (ਜੀਵ-) ਵਾਜਾ (ਬਣਾਣ ਵਾਲਾ) ਹੈ, ਆਪ ਵਾਜਾ ਵਜਾਣ ਵਾਲਾ ਹੈ, ਸਾਰੇ ਜੀਵ-ਵਾਜੇ ਉਸੇ ਦੇ ਵਜਾਏ ਵੱਜ ਰਹੇ ਹਨ।੪।੪।

SORAT’H, FOURTH MEHL:

God Himself is the balance scale, He Himself is the weigher, and He Himself weighs with the weights. He Himself is the banker, He Himself is the trader, and He Himself makes the trades. The Beloved Himself fashioned the world, and He Himself counter-balances it with a gram. || 1 || My mind meditates on the Lord, Har, Har, and finds peace. The Name of the Beloved Lord, Har, Har, is a treasure; the Perfect Guru has made it seem sweet to me. || Pause || The Beloved Himself is the earth, and He Himself is the water; He Himself acts, and causes others to act. The Beloved Himself issues His Commands, and keeps the water and the land bound down. The Beloved Himself instills the Fear of God; He binds the tiger and the goat together. || 2 || The Beloved Lord Himself is the firewood, and He Himself keeps the fire within the wood. The Beloved Lord Himself, all by Himself, permeates them, and because of the Fear of God, the fire cannot burn the wood. The Beloved Himself kills and revives; all draw the breath of life, given by Him. || 3 || The Beloved Himself is power and presence; He Himself engages

Brought to you by @ Gs jhampur ------------------------------------------------------------ Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including Translation in Punjabi and English audio DHANAASAREE, FIFTH MEHL:

Wandering and roaming around, I met the Holy Perfect Guru, who has taught me. All other devices did not work, so I meditate on the Name of the Lord, Har, Har. || 1 || For this reason, I sought the Protection and Support of my Lord, the Cherisher of the Universe. I sought the Sanctuary of the Perfect Transcendent Lord, and all my entanglements were dissolved. || Pause || Paradise, the earth, the nether regions of the underworld, and the globe of the world ó all are engrossed in Maya. To save your soul, and liberate all your ancestors, meditate on the Name of the Lord, Har, Har. || 2 || O Nanak, singing the Naam, the Name of the Immaculate Lord, all treasures are obtained. Only that rare person, whom the Lord and Master blesses with His Grace, comes to know this. || 3 || 3 || 21 ||

ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥

ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧।

ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ।

ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨।

ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ।੩।੩।੨੧।

Brought to you by @ Gs jhampur ------------------------------------------------------------ Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including Translation in Punjabi and English audio ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥

ਅਰਥ: ਹੇ ਮਿੱਤਰ! ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ।

ਹੇ ਮਿੱਤਰ! ਜਦੋਂ ਮਨੁੱਖ) ! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧।

ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ।੨।

ਹੇ ਨਾਨਕ! ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯।

SORAT’H, NINTH MEHL:

O dear friend, know this in your mind. The world is entangled in its own pleasures; no one is for anyone else. || 1 || Pause || In good times, many come and sit together, surrounding you on all four sides. But when hard times come, they all leave, and no one comes near you. || 1 || Your wife, whom you love so much, and who has remained ever attached to you, runs away crying, “Ghost! Ghost!”, as soon as the swan-soul leaves this body. || 2 || This is the way they act — those whom we love so much. At the very last moment, O Nanak, no one is any use at all, except the Dear Lord. || 3 || 12 || 139 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including Translation in Punjabi and English audio ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥

ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥

ਅਰਥ: (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧।

ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ?।੧।ਰਹਾਉ।

ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ) । ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨।

ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩।

ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ) । ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ।੪।੨।

ਸ਼ਬਦ ਦਾ ਭਾਵ: ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ। ਮਾਇਆ ਦਾ ਮੋਹ ਸਗੋਂ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੋਤਾ ਬਿਗਾਨੀ ਕੈਦ ਵਿਚ ਫਸਦਾ ਹੈ।

RAAG SORAT’H, THE WORD OF DEVOTEE KABEER JEE, FIRST HOUSE:

ONE UNIVERSAL CREATOR GOD. BY THE GRACE OF THE TRUE GURU:

When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. || 1 || Why, O Siblings of Destiny, do you strut around, all puffed up with pride? Have you forgotten those days, when you were hanging, face down, for ten months? || 1 || Pause || Like the bee which collects honey, the fool eagerly gathers and collects wealth. At the time of death, they shout, “Take him away, take him away! Why leave a ghost lying around?” || 2 || His wife accompanies his to the threshold, and his friends and companions beyond. All the people and relatives go as far as the cremation grounds, and then, the soul-swan goes on alone. || 3 || Says Kabeer, listen, O mortal being: you have been seized by Death, and you have fallen into the deep, dark pit. You have entangled yourself in the false wealth of Maya, like the parrot caught in the trap. || 4 || 2 ||

Brought to you by @ Gs jhampur ------------------------------------------------------------ Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including Translation in Punjabi and English audio ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।

ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।

ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।

ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।

RAAG DHANAASAREE, THIRD MEHL, FOURTH HOUSE:

ONE UNIVERSAL CREATOR GOD. BY THE GRACE OF THE TRUE GURU:

I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||

Brought to you by @ Gs jhampur ------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including Translation in Punjabi and English audio   ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥

ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ।ਰਹਾਉ।

ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ।੧।

ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ।੨।

ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ। ਨਾਨਕ ਆਖਦਾ ਹੈ-(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ।੩।੪।

SORAT’H, NINTH MEHL:

O mind, contemplate the Sanctuary of God. Meditating on Him in remembrance, Ganika the prostitute was saved; enshrine His Praises within your heart. || 1 || Pause || Meditating on Him in remembrance, Dhroo became immortal, and obtained the state of fearlessness. The Lord and Master removes suffering in this way — why have you forgotten Him? || 1 || As soon as the elephant took to the protective Sanctuary of the Lord, the ocean of mercy, he escaped from the crocodile. How much can I describe the Glorious Praises of the Naam? Whoever chants the Lord’s Name, his bonds are broken. || 2 || Ajaamal, known throughout the world as a sinner, was redeemed in an instant. Says Nanak, remember the Chintaamani, the jewel which fulfills all desires, and you too shall be carried across and saved. || 3 || 4 ||

Brought to you by @ Gs jhampur ------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including Translation in Punjabi and English audio ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥

ਅਰਥ: ਹੇ ਮਿੱਤਰ! ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ।

ਹੇ ਮਿੱਤਰ! ਜਦੋਂ ਮਨੁੱਖ) ! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧।

ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ।੨।

ਹੇ ਨਾਨਕ! ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯।

SORAT’H, NINTH MEHL:

O dear friend, know this in your mind. The world is entangled in its own pleasures; no one is for anyone else. || 1 || Pause || In good times, many come and sit together, surrounding you on all four sides. But when hard times come, they all leave, and no one comes near you. || 1 || Your wife, whom you love so much, and who has remained ever attached to you, runs away crying, “Ghost! Ghost!”, as soon as the swan-soul leaves this body. || 2 || This is the way they act — those whom we love so much. At the very last moment, O Nanak, no one is any use at all, except the Dear Lord. || 3 || 12 || 139 ||

Brought to you by @ Gs jhampur ------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including Translation in Punjabi and English audio  ਸਲੋਕੁ ਮਃ ੩ ॥ ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥

ਅਰਥ: ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ ਉਸ ਨੂੰ ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ। ਹੇ ਨਾਨਕ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ।੧।

ਮਃ ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥

ਅਰਥ: ਹੇ ਮੇਰੇ ਮਨ! ਇਹੋ ਜਿਹਾ ਸਤਿਗੁਰੂ ਖੋਜ ਕੇ ਲੱਭ, ਜਿਸ ਦੀ ਸੇਵਾ ਕੀਤਿਆਂ ਤੇਰਾ ਸਾਰੀ ਉਮਰ ਦਾ ਦੁਖ ਦੂਰ ਹੋ ਜਾਏ; ਕਦੇ ਉੱਕਾ ਹੀ ਚਿੰਤਾ ਨਾ ਹੋਵੇ ਤੇ (ਉਸ ਸਤਿਗੁਰੂ ਦੇ) ਸ਼ਬਦ ਨਾਲ ਤੇਰੀ ਹਉਮੈ ਸੜ ਜਾਏ; ਤੇਰੇ ਅੰਦਰੋਂ ਕੂੜ ਦੀ ਕੰਧ ਦੂਰ ਹੋ ਜਾਏ ਤੇ ਮਨ ਵਿਚ ਸੱਚਾ ਹਰੀ ਆ ਵੱਸੇ, ਅਤੇ ਹੇ ਮਨ! ਉਸ ਸਤਿਗੁਰੂ ਦੇ ਦੱਸੇ ਹੋਏ) ਸੰਜਮ ਵਿਚ ਸੱਚੀ ਕਾਰ ਕਰ ਕੇ ਤੇਰੇ ਅੰਦਰ ਸ਼ਾਂਤੀ ਤੇ ਸੁਖ ਹੋ ਜਾਏ।

ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥

ਅਰਥ: ਹੇ ਨਾਨਕ! ਜਦੋਂ ਹਰੀ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ਤਦੋਂ (ਇਹੋ ਜਿਹਾ) ਸਤਿਗੁਰੂ ਪੂਰੀ ਬਖ਼ਸ਼ਸ਼ ਨਾਲ ਹੀ ਮਿਲਦਾ ਹੈ।੨।

ਪਉੜੀ ॥ ਜਿਸ ਕੈ ਘਰਿ ਦੀਬਾਨੁ ਹਰਿ ਹੋਵੈ ਤਿਸ ਕੀ ਮੁਠੀ ਵਿਚਿ ਜਗਤੁ ਸਭੁ ਆਇਆ ॥ ਤਿਸ ਕਉ ਤਲਕੀ ਕਿਸੈ ਦੀ ਨਾਹੀ ਹਰਿ ਦੀਬਾਨਿ ਸਭਿ ਆਣਿ ਪੈਰੀ ਪਾਇਆ ॥

ਅਰਥ: ਜਿਸ ਮਨੁੱਖ ਦੇ ਹਿਰਦੇ ਵਿਚ (ਸਭ ਦਾ) ਹਾਕਮ ਪ੍ਰਭੂ ਵੱਸਦਾ ਹੋਵੇ, ਸਾਰਾ ਸੰਸਾਰ ਉਸ ਦੇ ਵੱਸ ਵਿਚ ਆ ਜਾਂਦਾ ਹੈ, ਉਸ ਨੂੰ ਕਿਸੇ ਦੀ ਕਾਣ ਨਹੀਂ ਹੁੰਦੀ, (ਸਗੋਂ) ਪਰਮਾਤਮਾ ਹਾਕਮ ਨੇ ਸਾਰਿਆਂ ਨੂੰ ਲਿਆ ਕੇ ਉਸ ਦੀ ਚਰਨੀਂ ਪਾਇਆ (ਹੁੰਦਾ) ਹੈ।

ਮਾਣਸਾ ਕਿਅਹੁ ਦੀਬਾਣਹੁ ਕੋਈ ਨਸਿ ਭਜਿ ਨਿਕਲੈ ਹਰਿ ਦੀਬਾਣਹੁ ਕੋਈ ਕਿਥੈ ਜਾਇਆ ॥ ਸੋ ਐਸਾ ਹਰਿ ਦੀਬਾਨੁ ਵਸਿਆ ਭਗਤਾ ਕੈ ਹਿਰਦੈ ਤਿਨਿ ਰਹਦੇ ਖੁਹਦੇ ਆਣਿ ਸਭਿ ਭਗਤਾ ਅਗੈ ਖਲਵਾਇਆ ॥

ਅਰਥ: ਮਨੁੱਖ ਦੀ ਕਚਹਿਰੀ ਵਿਚੋਂ ਤਾਂ ਮਨੁੱਖ ਨੱਸ ਭੱਜ ਕੇ ਭੀ ਕਿਤੇ ਖਿਸਕ ਸਕਦਾ ਹੈ, ਪਰ ਰੱਬ ਦੀ ਹਕੂਮਤਿ ਤੋਂ ਭੱਜ ਕੇ ਕੋਈ ਕਿੱਥੇ ਜਾ ਸਕਦਾ ਹੈ? ਇਹੋ ਜਿਹਾ ਹਾਕਮ ਹਰੀ ਭਗਤਾਂ ਦੇ ਹਿਰਦੇ ਵਿਚ ਵੱਸਿਆ ਹੋਇਆ ਹੈ, ਉਸ ਨੇ "ਰਹਿੰਦੇ ਖੁੰਹਦੇ" ਸਾਰੇ ਜੀਵਾਂ ਨੂੰ ਲਿਆ ਕੇ ਭਗਤ ਜਨਾਂ ਦੇ ਅੱਗੇ ਖੜੇ ਕਰ ਦਿੱਤਾ ਹੈ (ਭਾਵ, ਚਰਨੀਂ ਲਿਆ ਪਾਇਆ ਹੈ) ।

ਹਰਿ ਨਾਵੈ ਕੀ ਵਡਿਆਈ ਕਰਮਿ ਪਰਾਪਤਿ ਹੋਵੈ ਗੁਰਮੁਖਿ ਵਿਰਲੈ ਕਿਨੈ ਧਿਆਇਆ ॥੧੪॥

ਅਰਥ: ਪ੍ਰਭੂ ਦੀ ਖ਼ਾਸ ਮੇਹਰ ਨਾਲ ਹੀ ਪ੍ਰਭੂ ਦੇ ਨਾਮ ਦੀ ਵਡਿਆਈ (ਕਰਨ ਦਾ ਗੁਣ) ਪ੍ਰਾਪਤ ਹੁੰਦਾ ਹੈ; ਸਤਿਗੁਰੂ ਦੇ ਸਨਮੁਖ ਹੋ ਕੇ ਕੋਈ ਵਿਰਲਾ ਹੀ (ਨਾਮ) ਸਿਮਰਦਾ ਹੈ।੧੪।

SHALOK, THIRD MEHL:

One who has no faith in the True Guru, and who does not love the Word of the Shabad, shall find no peace, even though he may come and go hundreds of times. O Nanak, the Gurmukh meets the True Lord with natural ease; he is in love with the Lord. || 1 || THIRD MEHL: O mind, search for such a True Guru, by serving whom the pains of birth and death are dispelled. Doubt shall never afflict you, and your ego shall be burnt away through the Word of the Shabad. The veil of falsehood shall be torn down from within you, and Truth shall come to dwell in the mind. Peace and happiness shall fill your mind deep within, if you act according to truth and self-discipline. O Nanak, by perfect good karma, you shall meet the True Guru, and then the Dear Lord, by His Sweet Will, shall bless you with His Mercy. || 2 || PAUREE: The whole world comes under the control of one whose home is filled with the Lord, the King. He is subject to no one else’s rule, and the Lord, the King, causes everyone to fall at his feet. One may run away from the courts of other men, but where can one go to escape the Lord’s Kingdom? The Lord is such a King, who abides in the hearts of His devotees; He brings the others, and makes them stand before His devotees. The glorious greatness of the Lord’s Name is obtained only by His Grace; how few are the Gurmukhs who meditate on Him. || 14 ||

Brought to you by @ Gs jhampur ------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including Translation in Punjabi and English audio ਆਸਾ ॥ ਕਹਾ ਸੁਆਨ ਕਉ ਸਿਮ੍ਰਿਤਿ ਸੁਨਾਏ ॥ ਕਹਾ ਸਾਕਤ ਪਹਿ ਹਰਿ ਗੁਨ ਗਾਏ ॥੧॥ ਰਾਮ ਰਾਮ ਰਾਮ ਰਮੇ ਰਮਿ ਰਹੀਐ ॥ ਸਾਕਤ ਸਿਉ ਭੂਲਿ ਨਹੀ ਕਹੀਐ ॥੧॥ ਰਹਾਉ ॥ ਕਊਆ ਕਹਾ ਕਪੂਰ ਚਰਾਏ ॥ ਕਹ ਬਿਸੀਅਰ ਕਉ ਦੂਧੁ ਪੀਆਏ ॥੨॥ ਸਤਸੰਗਤਿ ਮਿਲਿ ਬਿਬੇਕ ਬੁਧਿ ਹੋਈ ॥ ਪਾਰਸੁ ਪਰਸਿ ਲੋਹਾ ਕੰਚਨੁ ਸੋਈ ॥੩॥ ਸਾਕਤੁ ਸੁਆਨੁ ਸਭੁ ਕਰੇ ਕਰਾਇਆ ॥ ਜੋ ਧੁਰਿ ਲਿਖਿਆ ਸੁ ਕਰਮ ਕਮਾਇਆ ॥੪॥ ਅੰਮ੍ਰਿਤੁ ਲੈ ਲੈ ਨੀਮੁ ਸਿੰਚਾਈ ॥ ਕਹਤ ਕਬੀਰ ਉਆ ਕੋ ਸਹਜੁ ਨ ਜਾਈ ॥੫॥੭॥੨੦॥

ਅਰਥ: (ਜਿਵੇਂ) ਕੁੱਤੇ ਨੂੰ ਸਿੰਮ੍ਰਿਤੀਆਂ ਸੁਣਾਉਣ ਦਾ ਕੋਈ ਲਾਭ ਨਹੀਂ ਹੁੰਦਾ, ਤਿਵੇਂ ਸਾਕਤ ਦੇ ਕੋਲ ਪਰਮਾਤਮਾ ਦੇ ਗੁਣ ਗਾਵਿਆਂ ਸਾਕਤ ਉੱਤੇ ਅਸਰ ਨਹੀਂ ਪੈਂਦਾ।1।

(ਹੇ ਭਾਈ! ਆਪ ਹੀ) ਸਦਾ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ, ਕਦੇ ਭੀ ਕਿਸੇ ਸਾਕਤ ਨੂੰ ਸਿਮਰਨ ਕਰਨ ਦੀ ਸਿੱਖਿਆ ਨਹੀਂ ਦੇਣੀ ਚਾਹੀਦੀ।1। ਰਹਾਉ।

ਕਾਂ ਨੂੰ ਮੁਸ਼ਕ-ਕਾਫ਼ੂਰ ਖੁਆਉਣ ਤੋਂ ਕੋਈ ਗੁਣ ਨਹੀਂ ਨਿਕਲਦਾ (ਕਿਉਂਕਿ ਕਾਂ ਦੀ ਗੰਦ ਖਾਣ ਦੀ ਆਦਤ ਨਹੀਂ ਜਾ ਸਕਦੀ, ਇਸੇ ਤਰ੍ਹਾਂ) ਸੱਪ ਨੂੰ ਦੁੱਧ ਪਿਲਾਉਣ ਨਾਲ ਭੀ ਕੋਈ ਫ਼ਾਇਦਾ ਨਹੀਂ ਹੋ ਸਕਦਾ (ਉਹ ਡੰਗ ਮਾਰਨੋਂ ਫਿਰ ਭੀ ਨਹੀਂ ਟਲੇਗਾ)।2।

ਇਹ ਚੰਗੇ-ਮੰਦੇ ਕੰਮ ਦੀ ਪਰਖ ਕਰਨ ਵਾਲੀ ਅਕਲ ਸਾਧ-ਸੰਗਤ ਵਿਚ ਬੈਠਿਆਂ ਹੀ ਆਉਂਦੀ ਹੈ, ਜਿਵੇਂ ਪਾਰਸ ਨੂੰ ਛੋਹ ਕੇ ਉਹ ਲੋਹਾ ਭੀ ਸੋਨਾ ਹੋ ਜਾਂਦਾ ਹੈ।3।

ਕੁੱਤਾ ਤੇ ਸਾਕਤ ਜੋ ਕੁਝ ਕਰਦਾ ਹੈ, ਪ੍ਰੇਰਿਆ ਹੋਇਆ ਹੀ ਕਰਦਾ ਹੈ, ਪਿਛਲੇ ਕੀਤੇ ਕਰਮਾਂ-ਅਨੁਸਾਰ ਜੋ ਕੁਝ ਮੁੱਢ ਤੋਂ ਇਸ ਦੇ ਮੱਥੇ ਉੱਤੇ ਲਿਖਿਆ ਹੈ (ਭਾਵ, ਜੋ ਸੰਸਕਾਰ ਇਸ ਦੇ ਮਨ ਵਿਚ ਬਣ ਚੁਕੇ ਹਨ) ਉਸੇ ਤਰ੍ਹਾਂ ਹੀ ਹੁਣ ਕਰੀ ਜਾਂਦਾ ਹੈ।4।

ਕਬੀਰ ਆਖਦਾ ਹੈ– ਜੇ ਅੰਮ੍ਰਿਤ (ਭਾਵ, ਮਿਠਾਸ ਵਾਲਾ ਜਲ) ਲੈ ਕੇ ਨਿੰਮ ਦੇ ਬੂਟੇ ਨੂੰ ਮੁੜ ਮੁੜ ਸਿੰਜਦੇ ਰਹੀਏ, ਤਾਂ ਭੀ ਉਸ ਬੂਟੇ ਦਾ ਜਮਾਂਦਰੂ (ਕੁੜਿੱਤਣ ਵਾਲਾ) ਸੁਭਾਉ ਦੂਰ ਨਹੀਂ ਹੋ ਸਕਦਾ।5।7। 20।

ਸ਼ਬਦ ਦਾ ਭਾਵ = ਹਰੇਕ ਮਨੁੱਖ ਆਪਣੇ ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਪ੍ਰੇਰਿਆ ਹੋਇਆ ਪੁਰਾਣੀਆਂ ਲੀਹਾਂ ਵਿਚ ਤੁਰਿਆ ਜਾ ਰਿਹਾ ਹੈ। ਸੋ, ਕਿਸੇ ਨੂੰ ਦਿੱਤੀ ਹੋਈ ਸਿੱਖਿਆ ਕੋਈ ਕਾਟ ਨਹੀਂ ਕਰਦੀ। ਪਰ, ਜੇ ਵਿਕਾਰੀ ਬੰਦਾ ਕਿਸੇ ਸਬੱਬ ਸਾਧ-ਸੰਗਤ ਵਿਚ ਆ ਜਾਏ, ਉੱਥੇ ਸਹਿਜੇ ਸਹਿਜੇ ਨਵੀਂ ਘਸਰ ਲੱਗਣ ਨਾਲ ਪੁਰਾਣੇ ਮੰਦੇ ਸੰਸਕਾਰ ਮਿਟਣੇ ਸ਼ੁਰੂ ਹੋ ਜਾਂਦੇ ਹਨ, ਤੇ ਆਖ਼ਰ ਮਨੁੱਖ ਸੁੱਧ ਸੋਨਾ ਬਣ ਜਾਂਦਾ ਹੈ। 20। Meaning: (As) reciting Simritis to a dog is of no benefit, similarly the virtues of God in the presence of Sakat do not affect the Sakat. 1. (O brother! You) should always meditate on God, never teach a Sakat to meditate. 1. stay There is no merit in feeding mushka-camphor to a crow (because a crow cannot get used to eating dirt, similarly) there is no benefit in feeding a snake with milk (it will not bite again). 2. This intellect that tests good and bad deeds comes only by sitting in the company of saints, just as even iron turns to gold by touching the Paras. 3. Whatever the dog does on the sakata, he does it only when he is inspired, according to the past deeds, what is written on his forehead from the beginning (that is, the rites that have been formed in his mind) is done in the same way now. 4. Kabir says – if we keep watering the neem plant again and again with amrit (ie, sweet water), even then the congealing nature of that plant cannot be removed. 5.7. 20.

The meaning of the word = Every human being is walking in the old lines inspired by the rites of his past deeds. So, the education given to someone does not cut it. However, if a depraved person joins the Sadh-Sangat for some reason, the old bad habits will be erased with the help of a new habit, and finally the person will become pure gold. 20. Brought to you by @ Gs jhampur ------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama sahib from Sri Darbar Sahib Amritsar including translation in English and Punjabi ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ   . ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥ ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥ ਅਰਥ: ਇਹ ਜਗਤ (ਭਾਵ, ਹਰੇਕ ਜੀਵ) (ਇਹ ਚੀਜ਼ 'ਮੇਰੀ' ਬਣ ਜਾਏ, ਇਹ ਚੀਜ਼ 'ਮੇਰੀ' ਹੋ ਜਾਏ-ਇਸ) ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ) ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖਿ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ।੧। ਜਿਨ੍ਹਾਂ ਮਨੁੱਖਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ, ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਉਹਨਾਂ ਨੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ। ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ)।੨। ਜਦੋਂ ਪ੍ਰਭੂ ਨੇ ਆਪਣਾ ਆਪ (ਹੀ) ਪੈਦਾ ਕੀਤਾ ਹੋਇਆ ਸੀ ਤਦੋਂ ਕੋਈ ਹੋਰ ਦੂਜਾ ਨਹੀਂ ਸੀ, ਸਲਾਹ ਮਸ਼ਵਰਾ ਭੀ ਆਪ ਹੀ ਕਰਦਾ ਸੀ, ਜੋ ਕਰਦਾ ਸੀ ਸੋ ਹੁੰਦਾ ਸੀ। ਉਸ ਵੇਲੇ ਨਾਹ ਆਕਾਸ਼ ਨਾਹ ਪਾਤਾਲ ਤੇ ਨਾਹ ਇਹ ਤ੍ਰੈਵੇ ਲੋਕ ਸਨ, ਕੋਈ ਉਤਪੱਤੀ ਅਜੇ ਨਹੀਂ ਸੀ ਹੋਈ, ਆਕਾਰ-ਰਹਿਤ ਪਰਮਾਤਮਾ ਅਜੇ ਆਪ ਹੀ ਆਪ ਸੀ। ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਕਰਦਾ ਹੈ ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ।੧। This world (ie, every living being) (this thing becomes 'mine', this thing becomes 'mine'-this) is so stuck in the unknown that it is not trying to live. Those who walk on the words of Satguru, they learn the wisdom of life, those who attach their mind to the Lord's feet, understand, they live forever, (because) O Nanak! Faced with the Guru, the lord of mercy resides in the mind, and Gurmukhs reach a state where the mind does not dwell on material things. 1.Those people who are infatuated with Maya, who are infatuated with the love of Maya, never wake up (from this oblivion), they have anxiety and conflict in their minds, they have brought this burden of the world's lamps on their heads. has happenedThe habit of people who follow their own mind is that they never think about Gur-Shabad. O Nanak! They have not been blessed with the name of God, they perish without birth and the soul kills them and destroys them (ie, they are always suffering from the hands of death). 2.PaureeWhen the Lord had created Himself, there was no one else, He used to do the consultation, and what He did was done. At that time there was no sky, no underworld and no these three people, no origin had yet taken place, the formless God was still Himself. He who pleases the Lord does what he does. There is none other than him. 1.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audio 

ਸਲੋਕ ਮਃ ੩ ॥ ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥ ਸਦਾ ਅਨੰਦਿ ਗਾਵਹਿ ਗੁਣ ਸਾਚੇ ਅਰਧਿ ਉਰਧਿ ਉਰਿ ਧਾਰਿ ॥ ਅੰਤਰਿ ਪ੍ਰੀਤਮੁ ਵਸਿਆ ਧੁਰਿ ਕਰਮੁ ਲਿਖਿਆ ਕਰਤਾਰਿ ॥ ਨਾਨਕ ਆਪਿ ਮਿਲਾਇਅਨੁ ਆਪੇ ਕਿਰਪਾ ਧਾਰਿ ॥੧॥

ਅਰਥ: ਸਤਿਗੁਰੂ ਦੇ ਸਨਮੁਖ ਰਹਿਣ 8 ਮਨੁੱਖ ਹਰ ਵੇਲੇ ਸਹਿਜ ਅਵਸਥਾ ਵਿਚ ਲਿਵ ਜੋੜ ਕੇ (ਭਾਵ, ਸਦਾ ਇਕਾਗਰ ਚਿੱਤ ਰਹਿ ਕੇ) ਸਦਾ ਸੱਚੇ ਪ੍ਰਭੂ ਨੂੰ ਸਿਮਰਦੇ ਹਨ, ਤੇ ਹੇਠ ਉਪਰ (ਸਭ ਥਾਈਂ) ਵਿਆਪਕ ਹਰੀ ਨੂੰ ਹਿਰਦੇ ਵਿਚ ਪ੍ਰੋ ਕੇ ਚੜ੍ਹਦੀ ਕਲਾ ਵਿਚ (ਰਹਿ ਕੇ) ਸਦਾ ਸੱਚੇ ਦੀ ਸਿਫ਼ਤਿ-ਸਾਲਾਹ ਕਰਦੇ ਹਨ।

ਧੁਰੋਂ ਹੀ ਕਰਤਾਰ ਨੇ (ਉਹਨਾਂ ਲਈ) ਬਖ਼ਸ਼ਸ਼ (ਦਾ ਫ਼ੁਰਮਾਨ) ਲਿਖ ਦਿੱਤਾ ਹੈ (ਇਸ ਕਰਕੇ) ਉਹਨਾਂ ਦੇ ਹਿਰਦੇ ਵਿਚ ਪਿਆਰਾ ਪ੍ਰਭੂ ਵੱਸਦਾ ਹੈ, ਹੇ ਨਾਨਕ! ਉਸ ਪ੍ਰਭੂ ਨੇ ਆਪ ਹੀ ਕਿਰਪਾ ਕਰ ਕੇ ਉਹਨਾਂ ਨੂੰ ਆਪਣੇ ਵਿਚ ਮਿਲਾ ਲਿਆ ਹੈ।੧।

ਮਃ ੩ ॥ ਕਹਿਐ ਕਥਿਐ ਨ ਪਾਈਐ ਅਨਦਿਨੁ ਰਹੈ ਸਦਾ ਗੁਣ ਗਾਇ ॥ ਵਿਣੁ ਕਰਮੈ ਕਿਨੈ ਨ ਪਾਇਓ ਭਉਕਿ ਮੁਏ ਬਿਲਲਾਇ ॥ ਗੁਰ ਕੈ ਸਬਦਿ ਮਨੁ ਤਨੁ ਭਿਜੈ ਆਪਿ ਵਸੈ ਮਨਿ ਆਇ ॥ ਨਾਨਕ ਨਦਰੀ ਪਾਈਐ ਆਪੇ ਲਏ ਮਿਲਾਇ ॥੨॥

ਅਰਥ: (ਜਦ ਤਾਈਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਿਰਦਾ ਨਾਹ ਭਿੱਜੇ ਤੇ ਪ੍ਰਭੂ ਦੀ ਬਖ਼ਸ਼ਸ਼ ਦਾ ਭਾਗੀ ਨਾਹ ਬਣੇ, ਤਦ ਤਾਈਂ) (ਚਾਹੇ) ਸਦਾ ਹਰ ਵੇਲੇ ਗੁਣ ਗਾਉਂਦਾ ਰਹੇ, (ਇਸ ਤਰ੍ਹਾਂ) ਕਹਿੰਦਿਆਂ ਤੇ ਕਥਦਿਆਂ ਹੱਥ ਨਹੀਂ ਮਿਲਦਾ, ਮੇਹਰ ਤੋਂ ਬਿਨਾ ਕਿਸੇ ਨੂੰ ਨਹੀਂ ਮਿਲਿਆ, ਕਈ ਰੋਂਦੇ ਕੁਰਲਾਉਂਦੇ ਮਰ ਗਏ ਹਨ। ਸਤਿਗੁਰੂ ਦੇ ਸ਼ਬਦ ਨਾਲ (ਹੀ) ਮਨ ਤੇ ਤਨ ਭਿੱਜਦਾ ਹੈ ਤੇ ਪ੍ਰਭੂ ਹਿਰਦੇ ਵਿਚ ਵੱਸਦਾ ਹੈ। ਹੇ ਨਾਨਕ! ਪ੍ਰਭੂ ਆਪਣੀ ਕ੍ਰਿਪਾ ਦ੍ਰਿਸ਼ਟੀ ਨਾਲ ਹੀ ਮਿਲਦਾ ਹੈ, ਉਹ ਆਪ ਹੀ (ਜੀਵ ਨੂੰ) ਆਪਣੇ ਨਾਲ ਮਿਲਾਂਦਾ ਹੈ।੨।

ਪਉੜੀ ॥ ਆਪੇ ਵੇਦ ਪੁਰਾਣ ਸਭਿ ਸਾਸਤ ਆਪਿ ਕਥੈ ਆਪਿ ਭੀਜੈ ॥ ਆਪੇ ਹੀ ਬਹਿ ਪੂਜੇ ਕਰਤਾ ਆਪਿ ਪਰਪੰਚੁ ਕਰੀਜੈ ॥ ਆਪਿ ਪਰਵਿਰਤਿ ਆਪਿ ਨਿਰਵਿਰਤੀ ਆਪੇ ਅਕਥੁ ਕਥੀਜੈ ॥ ਆਪੇ ਪੁੰਨੁ ਸਭੁ ਆਪਿ ਕਰਾਏ ਆਪਿ ਅਲਿਪਤੁ ਵਰਤੀਜੈ ॥ ਆਪੇ ਸੁਖੁ ਦੁਖੁ ਦੇਵੈ ਕਰਤਾ ਆਪੇ ਬਖਸ ਕਰੀਜੈ ॥੮॥

ਅਰਥ: ਸਾਰੇ ਵੇਦ ਪੁਰਾਣ ਤੇ ਸ਼ਾਸਤ੍ਰ ਪ੍ਰਭੂ ਆਪ ਹੀ ਰਚਣ ਵਾਲਾ ਹੈ, ਆਪ ਹੀ ਇਹਨਾਂ ਦੀ ਕਥਾ ਕਰਦਾ ਹੈ ਤੇ ਆਪ ਹੀ (ਸੁਣ ਕੇ) ਪ੍ਰਸੰਨ ਹੁੰਦਾ ਹੈ, ਹਰੀ ਆਪ ਹੀ ਬੈਠ ਕੇ (ਪੁਰਾਣ ਆਦਿਕ ਮਤ-ਅਨੁਸਾਰ) ਪੂਜਾ ਕਰਦਾ ਹੈ ਤੇ ਆਪ ਹੀ (ਹੋਰ) ਪਸਾਰਾ ਪਸਾਰਦਾ ਹੈ, ਆਪ ਹੀ ਸੰਸਾਰ ਵਿਚ ਖਚਿਤ ਹੋ ਰਿਹਾ ਹੈ ਤੇ ਆਪ ਹੀ ਏਸ ਤੋਂ ਕਿਨਾਰਾ ਕਰੀ ਬੈਠਾ ਹੈ ਤੇ ਕਥਨ ਤੋਂ ਪਰੇ ਆਪਣਾ ਆਪਾ ਆਪ ਹੀ ਬਿਆਨ ਕਰਦਾ ਹੈ, ਪੁੰਨ ਭੀ ਆਪ ਹੀ ਕਰਾਉਂਦਾ ਹੈ, ਫੇਰ (ਪਾਪ) ਪੁੰਨ ਤੋਂ ਅਲੇਪ ਭੀ ਆਪ ਹੀ ਵਰਤਦਾ ਹੈ, ਆਪ ਹੀ ਪ੍ਰਭੂ ਸੁਖ ਦੁਖ ਦੇਂਦਾ ਹੈ ਅਤੇ ਆਪ ਹੀ ਮੇਹਰ ਕਰਦਾ ਹੈ।੮।

SHALOK, THIRD MEHL:

The Gurmukhs serve God forever; night and day, they are intuitively absorbed in the Love of the True One. They are in bliss forever, singing the Glorious Praises of the True Lord; in this world and in the next, they keep Him clasped to their hearts. Their Beloved dwells deep within; the Creator pre-ordained this karma. O Nanak, He blends them into Himself; He Himself showers His Mercy upon them. || 1 || THIRD MEHL: By merely talking and speaking, He is not found. Night and day, sing His Glorious Praises forever. Without His Grace, no one finds Him; many have died barking and bewailing. When the mind and body are drenched with the Word of the Guru’s Shabad, the Lord Himself comes to dwell in the mind. O Nanak, by His Grace, He is found; He unites us in His Union. || 2 || PAUREE: He Himself is the Vedas, the Puraanas and all the Shaastras; He Himself recites them, and He Himself is pleased. He Himself sits down to worship, and He Himself creates the world. He Himself is the householder, and He Himself is the renunciate; He Himself speaks the Unspoken. He Himself is all goodness, and He Himself causes us to act; He Himself remains detached. He Himself grants pleasure and pain; the Creator Himself bestows His blessings. || 8 ||

Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» 

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including Translation in Punjabi and English audio  ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥:

(ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ।ਰਹਾਉ।

ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਸਾਰੇ ਜਗਤ ਵਿਚ ਹਰ ਥਾਂ ਉਸ ਦੀ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ।੧।

ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈ, ਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ। ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ।੨।੧੨।੩੦।

BILAAVAL, FIFTH MEHL:

The Perfect Guru has blessed me with celestial Samaadhi, bliss and peace. God is always my Helper and Companion; I contemplate His Ambrosial Virtues. || Pause || Triumphant cheers greet me all across the world, and all beings yearn for me. The True Guru and God are totally pleased with me; no obstacle blocks my way. || 1 || One who has the Merciful Lord God on his side — everyone becomes his slave. Forever and ever, O Nanak, glorious greatness rests with the Guru. || 2 || 12 || 30 ||

Brought to you by @ Gs jhampur ------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥ ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥ ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥ ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥ ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥ ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ ॥ ਇਨ੍ਹ੍ਹ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ ਬਪੁੜੇ ਇਨ੍ਹ੍ਹ ਕਾ ਵਾਹਿਆ ਕਛੁ ਨ ਵਸਾਈ ॥ ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝੁ ਤਾਰੈ ਤੇਰਾ ਕੁਟੰਬੁ ਸਭੁ ਛਡਾਈ ॥੨॥ ਜੇ ਕਿਛੁ ਆਸ ਅਵਰ ਕਰਹਿ ਪਰਮਿਤ੍ਰੀ ਮਤ ਤੂੰ ਜਾਣਹਿ ਤੇਰੈ ਕਿਤੈ ਕੰਮਿ ਆਈ ॥ ਇਹ ਆਸ ਪਰਮਿਤ੍ਰੀ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥ ਮੇਰੇ ਮਨ ਆਸਾ ਕਰਿ ਹਰਿ ਪ੍ਰੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥੩॥ ਆਸਾ ਮਨਸਾ ਸਭ ਤੇਰੀ ਮੇਰੇ ਸੁਆਮੀ ਜੈਸੀ ਤੂ ਆਸ ਕਰਾਵਹਿ ਤੈਸੀ ਕੋ ਆਸ ਕਰਾਈ ॥ ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐਸੀ ਮੇਰੈ ਸਤਿਗੁਰਿ ਬੂਝ ਬੁਝਾਈ ॥ ਜਨ ਨਾਨਕ ਕੀ ਆਸ ਤੂ ਜਾਣਹਿ ਹਰਿ ਦਰਸਨੁ ਦੇਖਿ ਹਰਿ ਦਰਸਨਿ ਤ੍ਰਿਪਤਾਈ ॥੪॥੧॥ ਅਰਥ: ਹੇ ਮੇਰੇ ਮਨ! ਜਗਤ ਦੇ ਮਾਲਕ ਧਰਤੀ ਦੇ ਸਾਈਂ ਦੀ (ਸਹਾਇਤਾ ਦੀ) ਆਸ ਰੱਖਿਆ ਕਰ। ਪਰਮਾਤਮਾ ਤੋਂ ਬਿਨਾ ਜੇਹੜੀ ਭੀ ਕਿਸੇ ਹੋਰ ਦੀ ਆਸ ਕਰੀਦੀ ਹੈ, ਉਹ ਆਸ ਸਫਲ ਨਹੀਂ ਹੁੰਦੀ, ਉਹ ਆਸ ਵਿਅਰਥ ਜਾਂਦੀ ਹੈ।੧।ਰਹਾਉ। ਹੇ ਭਾਈ! ਜੇ ਤੂੰ ਆਪਣੇ ਮਨ ਵਿਚ ਆਪਣੇ ਚਿੱਤ ਵਿਚ ਸਿਰਫ਼ ਪਰਮਾਤਮਾ ਉਤੇ ਭਰੋਸਾ ਰੱਖੇਂ, ਤਾਂ ਤੂੰ ਅਨੇਕਾਂ ਹੀ ਮਨ-ਮੰਗੇ ਫਲ ਹਾਸਲ ਕਰ ਲਏਂਗਾ, (ਕਿਉਂਕਿ) ਪਰਮਾਤਮਾ ਉਹ ਸਭ ਕੁਝ ਜਾਣਦਾ ਹੈ ਜੋ (ਅਸਾਂ ਜੀਵਾਂ ਦੇ) ਮਨ ਵਿਚ ਵਰਤਦਾ ਹੈ, ਅਤੇ, ਪਰਮਾਤਮਾ ਕਿਸੇ ਦੀ ਕੀਤੀ ਹੋਈ ਮੇਹਨਤ ਰਤਾ ਭਰ ਭੀ ਅਜਾਈਂ ਨਹੀਂ ਜਾਣ ਦੇਂਦਾ। ਸੋ, ਹੇ ਮੇਰੇ ਮਨ! ਉਸ ਮਾਲਕ-ਪਰਮਾਤਮਾ ਦੀ ਸਦਾ ਆਸ ਰੱਖ, ਜੇਹੜਾ ਸਭ ਜੀਵਾਂ ਵਿਚ ਮੌਜੂਦ ਹੈ।੧। ਹੇ ਮੇਰੇ ਮਨ! ਜੋ ਇਹ ਸਾਰਾ ਪਰਵਾਰ ਦਿੱਸ ਰਿਹਾ ਹੈ, ਇਹ ਮਾਇਆ ਦੇ ਮੋਹ (ਦਾ ਮੂਲ) ਹੈ। ਇਸ ਪਰਵਾਰ ਦੀ ਆਸ ਰੱਖ ਕੇ ਕਿਤੇ ਆਪਣਾ ਜੀਵਨ ਵਿਅਰਥ ਨਾਹ ਗਵਾ ਲਈਂ। ਇਹਨਾਂ ਸੰਬੰਧੀਆਂ ਦੇ ਹੱਥ ਵਿਚ ਕੁਝ ਨਹੀਂ। ਇਹ ਵਿਚਾਰੇ ਕੀਹ ਕਰ ਸਕਦੇ ਹਨ? ਇਹਨਾਂ ਦਾ ਲਾਇਆ ਹੋਇਆ ਜ਼ੋਰ ਸਫਲ ਨਹੀਂ ਹੋ ਸਕਦਾ। ਸੋ, ਹੇ ਮੇਰੇ ਮਨ! ਆਪਣੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖ, ਉਹੀ ਤੈਨੂੰ ਪਾਰ ਲੰਘਾ ਸਕਦਾ ਹੈ, ਤੇਰੇ ਪਰਵਾਰ ਨੂੰ ਭੀ (ਹਰੇਕ ਬਿਪਤਾ ਤੋਂ) ਛੁਡਾ ਸਕਦਾ ਹੈ।੨। ਹੇ ਭਾਈ! ਜੇ ਤੂੰ (ਪ੍ਰਭੂ ਨੂੰ ਛੱਡ ਕੇ) ਹੋਰ ਮਾਇਆ ਆਦਿਕ ਦੀ ਆਸ ਬਣਾਏਂਗਾ, ਕਿਤੇ ਇਹ ਨਾਹ ਸਮਝ ਲਈਂ ਕਿ ਮਾਇਆ ਤੇਰੇ ਕਿਸੇ ਕੰਮ ਆਵੇਗੀ। ਮਾਇਆ ਵਾਲੀ ਆਸ (ਪ੍ਰਭੂ ਤੋਂ ਬਿਨਾ) ਦੂਜਾ ਪਿਆਰ ਹੈ, ਇਹ ਸਾਰਾ ਝੂਠਾ ਪਿਆਰ ਹੈ, ਇਹ ਤਾਂ ਇਕ ਖਿਨ ਵਿਚ ਨਾਸ ਹੋ ਜਾਇਗਾ। ਹੇ ਮੇਰੇ ਮਨ! ਸਦਾ ਕਾਇਮ ਰਹਿਣ ਵਾਲੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖ, ਉਹ ਪ੍ਰਭੂ ਤੇਰੀ ਕੀਤੀ ਹੋਈ ਸਾਰੀ ਮੇਹਨਤ ਸਫਲ ਕਰੇਗਾ।੩। ਪਰ, ਹੇ ਮੇਰੇ ਮਾਲਕ-ਪ੍ਰਭੂ! ਤੇਰੀ ਹੀ ਪ੍ਰੇਰਨਾ ਨਾਲ ਜੀਵ ਆਸਾਂ ਧਾਰਦਾ ਹੈ, ਮਨ ਦੇ ਫੁਰਨੇ ਬਣਾਂਦਾ ਹੈ। ਹਰੇਕ ਜੀਵ ਉਹੋ ਜਿਹੀ ਹੀ ਆਸ ਧਾਰਦਾ ਹੈ ਜਿਹੋ ਜਿਹੀ ਤੂੰ ਪ੍ਰੇਰਨਾ ਕਰਦਾ ਹੈਂ। ਹੇ ਮੇਰੇ ਮਾਲਕ! ਕਿਸੇ ਭੀ ਜੀਵ ਦੇ ਕੁਝ ਵੱਸ ਨਹੀਂ-ਮੈਨੂੰ ਤਾਂ ਮੇਰੇ ਗੁਰੂ ਨੇ ਇਹ ਸੂਝ ਬਖ਼ਸ਼ੀ ਹੈ। ਹੇ ਪ੍ਰਭੂ! (ਆਪਣੇ) ਦਾਸ ਨਾਨਕ ਦੀ (ਧਾਰੀ ਹੋਈ) ਆਸ ਤੂੰ ਆਪ ਹੀ ਜਾਣਦਾ ਹੈਂ (ਉਹ ਤਾਂਘ ਇਹ ਹੈ ਕਿ) ਪ੍ਰਭੂ ਦਾ ਦਰਸ਼ਨ ਕਰ ਕੇ (ਨਾਨਕ ਦਾ ਮਨ) ਦਰਸ਼ਨ ਦੀ ਬਰਕਤ ਨਾਲ (ਮਾਇਆ ਦੀਆਂ ਆਸਾਂ ਵੱਲੋਂ) ਰੱਜਿਆ ਰਹੇ।੪।੧। Translation English

ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:

RAAG GOND, CHAU-PADAS, FOURTH MEHL, FIRST HOUSE:

Oh my mind! Hope for (the help of) the Lord of the world. Whoever hopes for someone else besides God, that hope is not successful, that hope goes in vain. 1. Stay. Hey brother! If you trust only in God in your mind, then you will get many desired fruits, (because) God knows everything that is used in the mind (of those beings), and God does not know anything. He does not let his hard work go to waste. So, oh my mind! Always have hope of that Master-God, who is present in all beings. 1.Oh my mind! What this whole family is showing is (the root of) Maya's attachment. Don't waste your life hoping for this family. There is nothing in the hands of those concerned. What can these ideas do? Their efforts cannot be successful. So, oh my mind! Hope only in your beloved Lord, He can pass you through, can also save your family (from every calamity). 2.Hey brother! If you (apart from the Lord) hope for other illusions etc., do not think that illusion will be of any use to you. Maya wali aasa (apart from Lord) is another love, it is all fa

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥

ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ।

(ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧।

(ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ।੨।

ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ।੩।

ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ।੪।੪।

Hey Jogi! I too am a disciple of Gorakh, but my) Gorakh (ever-living) wakes up. (My) Gorakh is the one who created creation, and it does not take long to create. 1. Stay. (He who listens to the whole world) (that is, listens to the voice of the whole world) is my desire to join the sound at his feet, to see him enlightened in myself (at his rate) my horn is sounding. To make myself worthy to beg (beggar from that rate) I am wearing a sling (on my shoulder), so that I may receive name-beggar. 1.(The God) who has placed the souls (of creatures) in the water (primary elements), has made the sun and the moon-headed lamps, has given (the creatures) the earth to live in (the creatures have forgotten him). So many favors have been forgotten. 2. In the world, there are many Jangam Jogis, Jogis, Pirs, Jogis and other practitioners of yoga equipment, but if I meet them, I will only praise God (this is my life goal). is) My mind will only meditate on the Lord. 3. As salt in ghee does not melt, as paper placed in ghee does not melt, as cauliflower leaves in water does not melt, in the same way, O slave Nanak! Devotees remain at the feet of God, nothing can disturb them. 4.4.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

BILAAVAL, FOURTH MEHL:

Meditate on the cool water of the Name of the Lord, Har, Har. Perfume yourself with the fragrant scent of the Lord, the sandalwood tree. Joining the Society of the Saints, I have obtained the supreme status. I am just a castor-oil tree, made fragrant by their association. || 1 || Meditate on the Lord of the Universe, the Master of the world, the Lord of creation. Those humble beings who seek the Lord’s Sanctuary are saved, like Prahlaad; they are emancipated and merge with the Lord. || 1 || Pause || Of all plants, the sandalwood tree is the most sublime. Everything near the sandalwood tree becomes fragrant like sandalwood. The stubborn, false faithless cynics are dried up; their egotistical pride separates them far from the Lord. || 2 || Only the Creator Lord Himself knows the state and condition of everyone; the Lord Himself makes all the arrangements. One who meets the True Guru is transformed into gold. Whatever is pre-ordained, is not erased by erasing. || 3 || The treasure of jewels is found in the ocean of the Guru’s Teachings. The treasure of devotional worship is opened to me. Focused on the Guru’s Feet, faith wells up within me; chanting the Glorious Praises of the Lord, I hunger for more. || 4 || I am totally detached, continually, continuously meditating on the Lord; chanting the Glorious Praises of the Lord, I express my love for Him. Time and time again, each and every moment and instant, I express it. I cannot find the Lord’s limits; He is the farthest of the far. || 5 || The Shaastras, the Vedas and the Puraanas advise righteous actions, and the performance of the six religious rituals. The hypocritical, self-willed manmukhs are ruined by doubt; in the waves of greed, their boat is heavily loaded, and it sinks. || 6 || So chant the Naam, the Name of the Lord, and through the Naam, find emancipation. The Simritees and Shaastras recommend the Naam. Eradicating egotism, one becomes pure. The Gurmukh is inspired, and obtains the supreme status. || 7 || This world, with its colors and forms, is all Yours, O Lord; as You attach us, so do we do our deeds. O Nanak, we are the instruments upon which He plays; as He wills, so is the path we take. || 8 || 2 || 5 || ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥ ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥੨॥ ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥ ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥੩॥ ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲ੍ਹ੍ਹਈਆ ॥ ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥੪॥ ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥ ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥੫॥ ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥ ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥੬॥ ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥ ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥੭॥ ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥ ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥੮॥੨॥੫॥ ਅਰਥ: ਹੇ ਭਾਈ! ਜਗਤ ਦੇ ਨਾਥ, ਜਗਤ ਦੇ ਈਸ਼੍ਵਰ, ਧਰਤੀ ਦੇ ਖਸਮ ਪ੍ਰਭੂ ਦਾ ਨਾਮ ਜਪਿਆ ਕਰ। ਜਿਹੜੇ ਮਨੁੱਖ ਪ੍ਰਭੂ ਦੀ ਸਰਨ ਆ ਪੈਂਦੇ ਹਨ, ਉਹ ਮਨੁੱਖ (ਸੰਸਾਰ-ਸਮੁੰਦਰ ਵਿਚੋਂ) ਬਚ ਨਿਕਲਦੇ ਹਨ, ਜਿਵੇਂ ਪ੍ਰਹਿਲਾਦ (ਆਦਿਕ ਭਗਤਾਂ) ਨੂੰ (ਪਰਮਾਤਮਾ ਨੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਕੇ (ਆਪਣੇ ਚਰਨਾਂ ਵਿਚ) ਲੀਨ ਕਰ ਲਿਆ।੧।ਰਹਾਉ। ਹੇ ਭਾਈ! ਪ੍ਰਭੂ ਦਾ ਨਾਮ ਸਿਮਰਿਆ ਕਰੋ, ਇਹ ਨਾਮ ਠੰਢ ਪਾਣ ਵਾਲਾ ਜਲ ਹੈ, ਇਹ ਨਾਮ ਚੰਦਨ ਦੀ ਸੁਗੰਧੀ ਹੈ ਜਿਹੜੀ (ਸਾਰੀ ਬਨਸਪਤੀ ਨੂੰ) ਸੁਗੰਧਿਤ ਕਰ ਦੇਂਦੀ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲਈਦਾ ਹੈ। ਜਿਵੇਂ ਅਰਿੰਡ ਤੇ ਪਲਾਹ (ਆਦਿਕ ਨਿਕੰਮੇ ਰੁੱਖ ਚੰਦਨ ਦੀ ਸੰਗਤਿ ਨਾਲ) ਸੁਗੰਧਿਤ ਹੋ ਜਾਂਦੇ ਹਨ, (ਤਿਵੇਂ) ਮੇਰੇ ਵਰਗੇ ਜੀਵ (ਹਰਿ ਨਾਮ ਦੀ ਬਰਕਤਿ ਨਾਲ ਉੱਚੇ ਜੀਵਨ ਵਾਲੇ ਬਣ ਜਾਂਦੇ ਹਨ) ।੧। ਹੇ ਭਾਈ! ਸਾਰੀ ਬਨਸਪਤੀ ਵਿਚ ਚੰਦਨ ਸਭ ਤੋਂ ਸ੍ਰੇਸ਼ਟ (ਰੁੱਖ) ਹੈ, ਚੰਦਨ ਦੇ ਨੇੜੇ (ਉੱਗਾ ਹੋਇਆ) ਹਰੇਕ ਬੂਟਾ ਚੰਦਨ ਬਣ ਜਾਂਦਾ ਹੈ। ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਾਇਆ-ਵੇੜ੍ਹੇ ਪ੍ਰਾਣੀ (ਉਹਨਾਂ ਰੁੱਖਾਂ ਵਰਗੇ ਹ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਰਾਮਕਲੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਕੋਈ ਪੜਤਾ ਸਹਸਾਕਿਰਤਾ ਕੋਈ ਪੜੈ ਪੁਰਾਨਾ ॥ ਕੋਈ ਨਾਮੁ ਜਪੈ ਜਪਮਾਲੀ ਲਾਗੈ ਤਿਸੈ ਧਿਆਨਾ ॥ ਅਬ ਹੀ ਕਬ ਹੀ ਕਿਛੂ ਨ ਜਾਨਾ ਤੇਰਾ ਏਕੋ ਨਾਮੁ ਪਛਾਨਾ ॥੧॥ ਨ ਜਾਣਾ ਹਰੇ ਮੇਰੀ ਕਵਨ ਗਤੇ ॥ ਹਮ ਮੂਰਖ ਅਗਿਆਨ ਸਰਨਿ ਪ੍ਰਭ ਤੇਰੀ ਕਰਿ ਕਿਰਪਾ ਰਾਖਹੁ ਮੇਰੀ ਲਾਜ ਪਤੇ ॥੧॥ ਰਹਾਉ ॥ਕਬਹੂ ਜੀਅੜਾ ਊਭਿ ਚੜਤੁ ਹੈ ਕਬਹੂ ਜਾਇ ਪਇਆਲੇ ॥ ਲੋਭੀ ਜੀਅੜਾ ਥਿਰੁ ਨ ਰਹਤੁ ਹੈ ਚਾਰੇ ਕੁੰਡਾ ਭਾਲੇ ॥੨॥ ਮਰਣੁ ਲਿਖਾਇ ਮੰਡਲ ਮਹਿ ਆਏ ਜੀਵਣੁ ਸਾਜਹਿ ਮਾਈ ॥ ਏਕਿ ਚਲੇ ਹਮ ਦੇਖਹ ਸੁਆਮੀ ਭਾਹਿ ਬਲੰਤੀ ਆਈ ॥੩॥ ਨ ਕਿਸੀ ਕਾ ਮੀਤੁ ਨ ਕਿਸੀ ਕਾ ਭਾਈ ਨਾ ਕਿਸੈ ਬਾਪੁ ਨ ਮਾਈ ॥ ਪ੍ਰਣਵਤਿ ਨਾਨਕ ਜੇ ਤੂ ਦੇਵਹਿ ਅੰਤੇ ਹੋਇ ਸਖਾਈ ॥੪॥੧॥ ਅਰਥ: ਹੇ ਹਰੀ! ਮੈਨੂੰ ਇਹ ਸਮਝ ਨਹੀਂ ਸੀ ਕਿ (ਤੇਰੇ ਨਾਮ ਤੋਂ ਬਿਨਾ) ਮੇਰੀ ਆਤਮਕ ਅਵਸਥਾ ਨੀਵੀਂ ਹੋ ਜਾਇਗੀ। ਹੇ ਪ੍ਰਭੂ! ਮੈਂ ਮੂਰਖ ਹਾਂ, ਅਗਿਆਨੀ ਹਾਂ, (ਪਰ) ਤੇਰੀ ਸਰਨ ਆਇਆ ਹਾਂ। ਹੇ ਪ੍ਰਭੂ-ਪਤੀ! ਮੇਹਰ ਕਰ (ਮੈਨੂੰ ਆਪਣਾ ਨਾਮ ਬਖ਼ਸ਼, ਤੇ) ਮੇਰੀ ਇੱਜ਼ਤ ਰੱਖ ਲੈ।੧।ਰਹਾਉ। ਹੇ ਪ੍ਰਭੂ! ਤੇਰਾ ਨਾਮ ਵਿਸਾਰ ਕੇ) ਕੋਈ ਮਨੁੱਖ ਮਾਗਧੀ ਪ੍ਰਾਕ੍ਰਿਤ ਵਿਚ ਲਿਖੇ ਹੋਏ ਬੌਧ ਤੇ ਜੈਨ ਗ੍ਰੰਥ ਪੜ੍ਹ ਰਿਹਾ ਹੈ, ਕੋਈ (ਤੈਨੂੰ ਭੁਲਾ ਕੇ) ਪੁਰਾਣ ਆਦਿਕ ਪੜ੍ਹਦਾ ਹੈ, ਕੋਈ (ਕਿਸੇ ਦੇਵੀ ਦੇਵਤੇ ਨੂੰ ਸਿੱਧ ਕਰਨ ਲਈ) ਮਾਲਾ ਨਾਲ (ਦੇਵਤੇ ਦੇ) ਨਾਮ ਦਾ ਜਾਪ ਕਰਦਾ ਹੈ, ਕੋਈ ਸਮਾਧੀ ਲਾਈ ਬੈਠਾ ਹੈ। ਪਰ ਹੇ ਪ੍ਰਭੂ! ਮੈਂ ਸਿਰਫ਼ ਤੇਰੇ ਨਾਮ ਨੂੰ ਪਛਾਣਦਾ ਹਾਂ (ਤੇਰੇ ਨਾਮ ਨਾਲ ਹੀ ਸਾਂਝ ਪਾਂਦਾ ਹਾਂ) , ਮੈਂ ਕਦੇ ਭੀ (ਤੇਰੇ ਨਾਮ ਤੋਂ ਬਿਨਾ) ਕੋਈ ਹੋਰ ਉੱਦਮ (ਐਸਾ) ਨਹੀਂ ਸਮਝਦਾ (ਜੋ ਆਤਮਕ ਜੀਵਨ ਨੂੰ ਉੱਚਾ ਕਰ ਸਕੇ) ।੧। (ਤੇਰੇ ਨਾਮ ਨੂੰ ਵਿਸਾਰ ਕੇ ਜੀਵ ਲੋਭ ਵਿਚ ਫਸ ਜਾਂਦਾ ਹੈ) ਕਦੇ (ਜਦੋਂ ਮਾਇਆ ਮਿਲਦੀ ਹੈ) ਜੀਵ (ਬੜਾ ਹੀ ਖ਼ੁਸ਼ ਹੁੰਦਾ, ਮਾਨੋ) ਆਕਾਸ਼ ਵਿਚ ਜਾ ਚੜ੍ਹਦਾ ਹੈ, ਕਦੇ (ਜਦੋਂ ਮਾਇਆ ਦੀ ਥੁੜ ਹੋ ਜਾਂਦੀ ਹੈ, ਤਾਂ ਬਹੁਤ ਡਾਵਾਂ-ਡੋਲ ਹੋ ਜਾਂਦਾ ਹੈ, ਮਾਨੋ) ਪਾਤਾਲ ਵਿਚ ਜਾ ਡਿੱਗਦਾ ਹੈ। ਲੋਭ-ਵੱਸ ਹੋਇਆ ਜੀਵ ਅਡੋਲ-ਚਿੱਤ ਨਹੀਂ ਰਹਿ ਸਕਦਾ, ਚੌਹੀਂ ਪਾਸੀਂ (ਮਾਇਆ ਦੀ) ਭਾਲ ਕਰਦਾ ਫਿਰਦਾ ਹੈ।੨। ਹੇ ਮਾਂ! ਜੀਵ ਜਗਤ ਵਿਚ (ਇਹ ਲੇਖ ਮੱਥੇ ਤੇ) ਲਿਖਾ ਕੇ ਆਉਂਦੇ ਹਨ (ਕਿ) ਮੌਤ (ਜ਼ਰੂਰ ਆਵੇਗੀ; ਪਰ ਤੈਨੂੰ ਵਿਸਾਰ ਕੇ ਇਥੇ ਸਦਾ) ਜੀਊਂਦੇ ਰਹਿਣ ਦਾ ਬਾਨ੍ਹਣੂ ਬੰਨ੍ਹਦੇ ਹਨ। ਹੇ ਮਾਲਿਕ-ਪ੍ਰਭੂ! ਸਾਡੀਆਂ ਅੱਖਾਂ ਦੇ ਸਾਹਮਣੇ ਹੀ ਅਨੇਕਾਂ ਜੀਵ (ਇਥੋਂ) ਤੁਰੇ ਜਾ ਰਹੇ ਹਨ, (ਮੌਤ ਦੀ) ਅੱਗ ਬਲ ਰਹੀ ਹੈ (ਇਸ ਵਿਚ ਸਭ ਦੇ ਸਰੀਰ ਭਸਮ ਹੋ ਜਾਣੇ ਹਨ, ਪਰ ਤੇਰੇ ਨਾਮ ਤੋਂ ਖੁੰਝ ਕੇ ਜੀਵ ਸਦਾ ਜੀਊਣਾ ਹੀ ਲੋਚਦੇ ਹਨ) ।੩। ਹੇ ਪ੍ਰਭੂ! ਨਾਹ ਕਿਸੇ ਦਾ ਕੋਈ ਮਿਤ੍ਰ, ਨਾਹ ਕਿਸੇ ਦਾ ਕੋਈ ਭਰਾ, ਨਾਹ ਕਿਸੇ ਦਾ ਪਿਉ ਅਤੇ ਨਾਹ ਕਿਸੇ ਦੀ ਮਾਂ (ਅੰਤ ਵੇਲੇ ਕੋਈ ਕਿਸੇ ਨਾਲ ਸਾਥ ਨਹੀਂ ਨਿਬਾਹ ਸਕਦਾ) । ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ-ਜੇ ਤੂੰ (ਆਪਣੇ ਨਾਮ ਦੀ ਦਾਤਿ) ਦੇਵੇਂ, ਤਾਂ (ਸਿਰਫ਼ ਇਹੀ) ਅੰਤ ਵੇਲੇ ਸਹਾਈ ਹੋ ਸਕਦਾ ਹੈ।੪।੧।

RAAMKALEE, FIRST MEHL, FIRST HOUSE, CHAU-PADAS:

ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:

Some read the Sanskrit scriptures, and some read the Puraanas. Some meditate on the Naam, the Name of the Lord, and chant it on their malas, focusing on it in meditation. I know nothing, now or ever; I recognize only Your One Name, Lord. || 1 || I do not know, Lord, what my condition shall be. I am foolish and ignorant; I seek Your Sanctuary, God. Please, save my honor and my self-respect. || 1 || Pause || Sometimes, the soul soars high in the heavens, and sometimes it falls to the depths of the nether regions. The greedy soul does not remain stable; it searches in the four directions. || 2 || With death pre-ordained, the soul comes into the world, gathering the riches of life. I see that some have already gone, O my Lord and Master; the burning fire is coming closer! || 3 || No one has any friend, and no one has any brother; no one has any father or mother. Prays Nanak, if You bless me with Your Name, it shall be my help and support in the end. || 4 || 

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including Translation in Punjabi and English audio RAAG DHANAASAREE, THE WORD OF DEVOTEE KABEER JEE:

ONE UNIVERSAL CREATOR GOD. BY THE GRACE OF THE TRUE GURU:

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥

ਅਰਥ: ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।੧।

ਹੇ ਸੰਤ ਜਨੋ! ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।੧।ਰਹਾਉ।

(ਪਰ) ਕਬੀਰ ਆਖਦਾ ਹੈ-ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ) , ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩।

ਸ਼ਬਦ ਦਾ ਭਾਵ: ਪ੍ਰਭੂ ਨਾਲ ਮਿਲਾਪ ਦਾ ਵਸੀਲਾ ਪ੍ਰਭੂ ਦਾ ਸਿਮਰਨ ਹੀ ਹੈ, ਕਿਸੇ ਖ਼ਾਸ ਤੀਰਥ-ਯਾਤ੍ਰਾ ਨਾਲ ਇਸ ਦਾ ਸੰਬੰਧ ਨਹੀਂ ਹੈ।੩।

RAAG DHANAASAREE, THE WORD OF DEVOTEE KABEER JEE:

ONE UNIVERSAL CREATOR GOD. BY THE GRACE OF THE TRUE GURU:

That humble being, who knows even a little about loving devotional worship — what surprises are there for him? Like water, dripping into water, which cannot be separated out again, so is the weaver Kabeer, with softened heart, merged into the Lord. || 1 || O people of the Lord, I am just a simple-minded fool. If Kabeer were to leave his body at Benares, and so liberate himself, what obligation would he have to the Lord? || 1 || Pause || Says Kabeer, listen, O people — do not be deluded by doubt. What is the difference between Benares and the barren land of Maghar, if the Lord is within one’s heart? || 2 || 3 ||

Brought to you by @ Gs jhampur ------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥  ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

JAITSREE, FOURTH MEHL, FIRST HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥

ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ। ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧। ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩।

ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪।

ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬।

ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕ) ਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ। ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤ

The daily Hukamnama Sahib and Sangrand Hukamnama Sahib from Sri Darbar Sahib Amritsar including translation in English and Punjabi audio ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥ ਅਰਥ: ਹੇ ਮੇਰੇ ਮਨ! ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ। ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ। ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ।ਰਹਾਉ। (ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ।੧। (ਹੇ ਭਾਈ!) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ। ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ। (ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂ, ਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ।੨। (ਹੇ ਭਾਈ!) ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭ? ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ।੩। (ਹੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ। ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ। ਹੇ ਦਾਸ ਨਾਨਕ! ਪ੍ਰਭੂ-ਦਰ ਤੇ ਅਰਦਾਸ ਕਰ ਕੇ ਆਖ-) ਹੇ ਹਰੀ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ।੪।੯।  SORAT’H, FIRST MEHL:  The treasure of the Name, for which you have come into the world — that Ambrosial Nectar is with the Guru. Renounce costumes, disguises and clever tricks; this fruit is not obtained by duplicity. || 1 || O my mind, remain steady, and do not wander away. By searching around on the outside, you shall only suffer great pain; the Ambrosial Nectar is found within the home of your own being. || Pause || Renounce corruption, and seek virtue; committing sins, you shall only come to regret and repent. You do not know the difference between good and evil; again and again, you sink into the mud. || 2 || Within you is the great filth of greed and falsehood; why do you bother to wash your body on the outside? Chant the Immaculate Naam, the Name of the Lord always, under Guru’s Instruction; only then will your innermost being be emancipated. || 3 || Let greed and slander be far away from you, and renounce falsehood; through the True Word of the Guru’s Shabad, you shall obtain the true fruit. As it pleases You, You preserve me, Dear Lord; servant Nanak sings the Praises of Your Shabad. || 4 || 9 || 

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including Translation in Punjabi and English audio ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥

ਅਰਥ: ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ।ਰਹਾਉ।

ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਜੇਹੜਾ ਭੀ ਮਨੁੱਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ।੧।

ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! ਆਖ-ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ।੨।੫।੬੯।

SORAT’H, FIFTH MEHL:

I am a sacrifice to my Guru. He has totally preserved my honor. I have obtained the fruits of my mind’s desires. I meditate forever on my God. || 1 || O Saints, without Him, there is no other at all. He is God, the Cause of causes. || Pause || My God has given me His Blessing. He has made all creatures subject to me. Servant Nanak meditates on the Naam, the Name of the Lord, and all his sorrows depart. || 2 || 5 || 69 ||

Brought to you by @ Gs jhampur ------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥ ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥ ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥ ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥ ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥ ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥ ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥  ਅਰਥ: ਕੱਤਕ (ਦੀ ਸੁਹਾਵਣੀ ਰੁੱਤ) ਵਿਚ (ਭੀ ਜੇ ਪ੍ਰਭੂ-ਪਤੀ ਨਾਲੋਂ ਵਿਛੋੜਾ ਰਿਹਾ ਤਾਂ ਇਹ ਆਪਣੇ) ਕੀਤੇ ਕਰਮਾਂ ਦਾ ਸਿੱਟਾ ਹੈ, ਕਿਸੇ ਹੋਰ ਦੇ ਮੱਥੇ ਕੋਈ ਦੋਸ ਨਹੀਂ ਲਾਇਆ ਜਾ ਸਕਦਾ। ਪਰਮੇਸਰ (ਦੀ ਯਾਦ) ਤੋਂ ਖੁੰਝਿਆਂ (ਦੁਨੀਆ ਦੇ) ਸਾਰੇ ਦੁੱਖ-ਕਲੇਸ਼ ਜ਼ੋਰ ਪਾ ਲੈਂਦੇ ਹਨ। ਜਿਨ੍ਹਾਂ ਨੇ (ਇਸ ਜਨਮ ਵਿਚ) ਪਰਮਾਤਮਾ ਦੀ ਯਾਦ ਵੱਲੋਂ ਮੂੰਹ ਮੋੜੀ ਰੱਖਿਆ, ਉਹਨਾਂ ਨੂੰ (ਫਿਰ) ਲੰਮੇ ਵਿਛੋੜੇ ਪੈ ਜਾਂਦੇ ਹਨ। ਜੇਹੜੀਆਂ ਮਾਇਆ ਦੀਆਂ ਮੌਜਾਂ (ਦੀ ਖ਼ਾਤਰ ਪ੍ਰਭੂ ਨੂੰ ਭੁਲਾ ਦਿੱਤਾ ਸੀ, ਉਹ ਭੀ) ਇਕ ਪਲ ਵਿਚ ਦੁਖਦਾਈ ਹੋ ਜਾਂਦੀਆਂ ਹਨ, (ਉਸ ਦੁਖੀ ਹਾਲਤ ਵਿਚ) ਕਿਸੇ ਪਾਸ ਭੀ ਨਿਤ ਰੋਣੇ ਰੋਣ ਦਾ ਕੋਈ ਲਾਭ ਨਹੀਂ ਹੁੰਦਾ, (ਕਿਉਂਕਿ ਦੁੱਖ ਤਾਂ ਹੈ ਵਿਛੋੜੇ ਦੇ ਕਾਰਨ, ਤੇ ਵਿਛੋੜੇ ਨੂੰ ਦੂਰ ਕਰਨ ਲਈ) ਕੋਈ ਵਿਚੋਲਾ-ਪਨ ਨਹੀਂ ਕਰ ਸਕਦਾ। (ਦੁਖੀ ਜੀਵ ਦੀ ਆਪਣੀ) ਕੋਈ ਪੇਸ਼ ਨਹੀਂ ਜਾਂਦੀ, (ਪਿਛਲੇ ਕੀਤੇ ਕਰਮਾਂ ਅਨੁਸਾਰ) ਧੁਰੋਂ ਹੀ ਲਿਖੇ ਲੇਖਾਂ ਦੀ ਬਿਧ ਆ ਬਣਦੀ ਹੈ। (ਹਾਂ!) ਜੇ ਚੰਗੇ ਭਾਗਾਂ ਨੂੰ ਪ੍ਰਭੂ (ਆਪ) ਆ ਮਿਲੇ, ਤਾਂ ਵਿਛੋੜੇ ਤੋਂ ਪੈਦਾ ਹੋਏ ਸਾਰੇ ਦੁੱਖ ਮਿਟ ਜਾਂਦੇ ਹਨ। (ਨਾਨਕ ਦੀ ਤਾਂ ਇਹੀ ਬੇਨਤੀ ਹੈ–) ਹੇ ਮਾਇਆ ਦੇ ਬੰਧਨਾਂ ਤੋਂ ਛੁਡਾਵਣ ਵਾਲੇ ਮੇਰੇ ਮਾਲਕ! ਨਾਨਕ ਨੂੰ (ਮਾਇਆ ਦੇ ਮੋਹ ਤੋਂ) ਬਚਾ ਲੈ। ਕੱਤਕ (ਦੀ ਸੁਆਦਲੀ ਰੁੱਤ) ਵਿਚ ਜਿਨ੍ਹਾਂ ਨੂੰ ਸਾਧ ਸੰਗਤਿ ਮਿਲ ਜਾਏ, ਉਹਨਾਂ ਦੇ (ਵਿਛੋੜੇ ਵਾਲੇ) ਸਾਰੇ ਚਿੰਤਾ ਝੋਰੇ ਮੁੱਕ ਜਾਂਦੇ ਹਨ।9।

BAARAH MAAHAA ~ THE TWELVE MONTHS: MAAJH, FIFTH MEHL, FOURTH HOUSE:

ONE UNIVERSAL CREATOR GOD. BY THE GRACE OF THE TRUE GURU:

In the month of Katak, do good deeds. Do not try to blame anyone else. Forgetting the Transcendent Lord, all sorts of illnesses are contracted. Those who turn their backs on the Lord shall be separated from Him and consigned to reincarnation, over and over again. In an instant, all of Maya’s sensual pleasures turn bitter. No one can then serve as your intermediary. Unto whom can we turn and cry? By one’s own actions, nothing can be done; destiny was pre-determined from the very beginning. By great good fortune, I meet my God, and then all pain of separation departs. Please protect Nanak, God; O my Lord and Master, please release me from bondage. In Katak, in the Company of the Holy, all anxiety vanishes. || 9 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audio 

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ।

(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧।

ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨।

ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩।

ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦।

DHANAASAREE, FIFTH MEHL:

I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to God’s Mind. Chanting the Naam, all thirst and desire is satisfied; Nanak is satisfied and fulfilled. || 4 || 10 ||

Email ThisBlogThis!Share to TwitterShare to FacebookShare to Pinterest

Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» 

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਧਨਾਸਰੀ ਮਹਲਾ ੫ ਘਰੁ ੬ ਅਸਟਪਦੀ    ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ ॥੧॥੩॥  ਅਰਥ: ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ। ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ।੧।ਰਹਾਉ। ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ। ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ। ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ। ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ। ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ।੧। ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ। (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ।੨।ਅਰਥ: ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ। ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ।੩। ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ। (ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ।੪। ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ। ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ। ਹੇ ਭਾਈ! ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇ।੫।ਅਰਥ: ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ। ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ।੬। ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ। ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ।੭। ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ, (ਗੁਰੂ ਉਸ ਦੇ) ਮਾਇਆ ਦੇ ਬੰਧਨ ਕੱਟ ਦੇਂਦਾ ਹੈ। ਹੇ ਭਾਈ! ਮੇਰਾ ਮਨ (ਭੀ) ਗੁਰੂ ਦੇ ਸ਼ਬਦ ਵਿਚ (ਹੀ) ਮਗਨ ਰਹਿੰਦਾ ਹੈ। ਹੇ ਨਾਨਕ! ਗੁਰੂ ਦੀ ਕਿਰਪ

Send in a voice message: https://anchor.fm/gsjhampur/message

View Details

The daily Hukamnama Sahib from Sri Darbar Sahib Amritsar including Translation in Punjabi and English audio ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਟੋਡੀ ਮਹਲਾ ੪ ਘਰੁ ੧ ॥

ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥ ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥ ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥ ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥ ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥ ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥ ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥

ਅਰਥ: ਹੇ ਭਾਈ! ਮੇਰਾ ਮਨ ਪਰਮਾਤਮਾ ਦੀ ਯਾਦ ਤੋਂ ਬਿਨਾ ਰਹਿ ਨਹੀਂ ਸਕਦਾ। ਗੁਰੂ (ਜਿਸ ਮਨੁੱਖ ਨੂੰ) ਜਿੰਦ ਦਾ ਪਿਆਰਾ ਪ੍ਰਭੂ ਮਿਲਾ ਦੇਂਦਾ ਹੈ, ਉਸ ਨੂੰ ਸੰਸਾਰ-ਸਮੁੰਦਰ ਵਿਚ ਮੁੜ ਨਹੀਂ ਆਉਣਾ ਪੈਂਦਾ।੧।ਰਹਾਉ।

ਹੇ ਭਾਈ! ਮੇਰੇ ਹਿਰਦੇ ਵਿਚ ਪ੍ਰਭੂ (ਦੇ ਮਿਲਾਪ) ਦੀ ਤਾਂਘ ਲੱਗੀ ਹੋਈ ਸੀ (ਮੇਰਾ ਜੀ ਕਰਦਾ ਸੀ ਕਿ) ਮੈਂ (ਆਪਣੀਆਂ) ਅੱਖਾਂ ਨਾਲ ਹਰੀ-ਪ੍ਰਭੂ ਨੂੰ ਵੇਖ ਲਵਾਂ। ਦਇਆਲ ਗੁਰੂ ਨੇ ਪਰਮਾਤਮਾ ਦਾ ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ-ਇਹੀ ਹੈ ਹਰੀ-ਪ੍ਰਭੂ (ਨੂੰ ਮਿਲਣ) ਦਾ ਪੱਧਰਾ ਰਸਤਾ।੧।

ਹੇ ਭਾਈ! ਅਨੇਕਾਂ ਕੌਤਕਾਂ ਦੇ ਮਾਲਕ ਹਰੀ ਪ੍ਰਭੂ ਗੋਬਿੰਦ ਦਾ ਨਾਮ ਜਿਸ ਮਨੁੱਖ ਨੇ ਪ੍ਰਾਪਤ ਕਰ ਲਿਆ, ਉਸ ਦੇ ਹਿਰਦੇ ਵਿਚ, ਉਸ ਦੇ ਮਨ ਵਿਚ ਸਰੀਰ ਵਿਚ, ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਦੇ ਮੱਥੇ ਉੱਤੇ ਮੂੰਹ ਉੱਤੇ ਚੰਗਾ ਭਾਗ ਜਾਗ ਪੈਂਦਾ ਹੈ।੨।

ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਲੋਭ ਆਦਿਕ ਵਿਕਾਰਾਂ ਵਿਚ ਮਸਤ ਰਹਿੰਦਾ ਹੈ, ਉਹਨਾਂ ਨੂੰ ਚੰਗਾ ਅਕਾਲ ਪੁਰਖ ਭੁੱਲਿਆ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਹ ਮਨੁੱਖ ਮੂਰਖ ਕਹੇ ਜਾਂਦੇ ਹਨ, ਆਤਮਕ ਜੀਵਨ ਵਲੋਂ ਬੇ-ਸਮਝ ਆਖੇ ਜਾਂਦੇ ਹਨ। ਉਹਨਾਂ ਦੇ ਮੱਥੇ ਉਤੇ ਮੰਦੀ ਕਿਸਮਤ (ਉੱਘੜੀ ਹੋਈ ਸਮਝ ਲਵੋ) ।੩।

ਹੇ ਦਾਸ ਨਾਨਕ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰੋਂ ਲਿਖਿਆ ਚੰਗਾ ਭਾਗ ਉੱਘੜ ਪਿਆ, ਉਹਨਾਂ ਨੇ ਗੁਰੂ ਪਾਸੋਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਉਹਨਾਂ ਨੇ ਗੁਰੂ ਪਾਸੋਂ ਚੰਗੇ ਮੰਦੇ ਕੰਮ ਦੀ ਪਰਖ ਕਰਨ ਵਾਲੀ ਅਕਲ ਹਾਸਲ ਕਰ ਲਈ, ਉਹਨਾਂ ਨੇ ਪਰਮਾਤਮਾ ਦੇ ਮਿਲਾਪ ਵਾਸਤੇ ਗੁਰੂ ਪਾਸੋਂ ਆਤਮਕ ਜੀਵਨ ਦੀ ਸੂਝ ਪ੍ਰਾਪਤ ਕਰ ਲਈ।੪।੧।

ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:

RAAG TODEE, CHAU-PADAS, FOURTH MEHL, FIRST HOUSE:

Without the Lord, my mind cannot survive. If the Guru unites me with my Beloved Lord God, my breath of life, then I shall not have to face the wheel of reincarnation again in the terrifying world-ocean. || 1 || Pause || My heart is gripped by a yearning for my Lord God, and with my eyes, I behold my Lord God. The merciful True Guru has implanted the Name of the Lord within me; this is the Path leading to my Lord God. || 1 || Through the Lord’s Love, I have found the Naam, the Name of my Lord God, the Lord of the Universe, the Lord my God. The Lord seems so very sweet to my heart, mind and body; upon my face, upon my forehead, my good destiny is inscribed. || 2 || Those whose minds are attached to greed and corruption forget the Lord, the good Lord God. Those self-willed manmukhs are called foolish and ignorant; misfortune and bad destiny are written on their foreheads. || 3 || From the True Guru, I have obtained a discriminating intellect; the Guru has revealed the spiritual wisdom of God. Servant Nanak has obtained the Naam from the Guru; such is the destiny inscribed upon his forehead. || 4 || 1 ||

Brought to you by @ Gs jhampur ------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Send in a voice message: https://anchor.fm/gsjhampur/message

View Details

The daily Hukamnama Sahib from Sri Darbar Sahib Amritsar including Translation in Punjabi and English audio ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥  ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ।  DHANAASAREE, DEVOTEE RAVI DAAS JEE:  ONE UNIVERSAL CREATOR GOD. BY THE GRACE OF THE TRUE GURU:  There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 || 

Brought to you by @ Gs jhampur ------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Send in a voice message: https://anchor.fm/gsjhampur/message

View Details

ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥

ਅਰਥ: ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ।ਰਹਾਉ।

ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ 'ਗੋਬਿੰਦ ਦਾ ਭਗਤ' ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ।੧।

ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ।੧।

ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ। (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ। (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ।

ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ।੩।

ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮੇਲ ਦੇਂਦਾ ਹੈ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ।

ਹੇ ਦਾਸ ਨਾਨਕ! ਆਖ-ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ।੪।੧੨।੬੨।

SORAT’H, FIFTH MEHL:

The Restorer of what was taken away, the Liberator from captivity; the Formless Lord, the Destroyer of pain. I do not know about karma and good deeds; I do not know about Dharma and righteous living. I am so greedy, chasing after Maya. I go by the name of God’s devotee; please, save this honor of Yours. || 1 || O Dear Lord, You are the honor of the dishonored. You make the unworthy ones worthy, O my Lord of the Universe; I am a sacrifice to Your almighty creative power. || Pause || Like the child, innocently making thousands of mistakes — his father teaches him, and scolds him so many times, but still, he hugs him close in his embrace. Please forgive my past actions, God, and place me on Your path for the future. || 2 || The Lord, the Inner-knower, the Searcher of hearts, knows all about my state of mind; so who else should I go to and speak to? The Lord, the Lord of the Universe, is not pleased by mere recitation of words; if it is pleasing to His Will, He preserves our honor. I have seen all other shelters, but Yours alone remains for me. || 3 || Becoming kind and compassionate, God the Lord and Master Himself listens to my prayer. He unites me in Union with the Perfect True Guru, and all the cares an

Brought to you by @ Gs jhampur ------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Send in a voice message: https://anchor.fm/gsjhampur/message

View Details

ਧਨਾਸਰੀ ਮਹਲਾ ੧ ॥ ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥ ਸੁਣਿ ਮਨ ਅੰਧੇ ਕੁਤੇ ਕੂੜਿਆਰ ॥ ਬਿਨੁ ਬੋਲੇ ਬੂਝੀਐ ਸਚਿਆਰ ॥੧॥ ਰਹਾਉ ॥ ਚੋਰੁ ਸੁਆਲਿਉ ਚੋਰੁ ਸਿਆਣਾ ॥ ਖੋਟੇ ਕਾ ਮੁਲੁ ਏਕੁ ਦੁਗਾਣਾ ॥ ਜੇ ਸਾਥਿ ਰਖੀਐ ਦੀਜੈ ਰਲਾਇ ॥ ਜਾ ਪਰਖੀਐ ਖੋਟਾ ਹੋਇ ਜਾਇ ॥੨॥ ਜੈਸਾ ਕਰੇ ਸੁ ਤੈਸਾ ਪਾਵੈ ॥ ਆਪਿ ਬੀਜਿ ਆਪੇ ਹੀ ਖਾਵੈ ॥ ਜੇ ਵਡਿਆਈਆ ਆਪੇ ਖਾਇ ॥ ਜੇਹੀ ਸੁਰਤਿ ਤੇਹੈ ਰਾਹਿ ਜਾਇ ॥੩॥ ਜੇ ਸਉ ਕੂੜੀਆ ਕੂੜੁ ਕਬਾੜੁ ॥ ਭਾਵੈ ਸਭੁ ਆਖਉ ਸੰਸਾਰੁ ॥ ਤੁਧੁ ਭਾਵੈ ਅਧੀ ਪਰਵਾਣੁ ॥ ਨਾਨਕ ਜਾਣੈ ਜਾਣੁ ਸੁਜਾਣੁ ॥੪॥੪॥੬॥

ਅਰਥ: ਜੇ ਕੋਈ ਚੋਰ (ਉਸ ਹਾਕਮ ਦੀ ਜਿਸ ਦੇ ਸਾਹਮਣੇ ਉਸ ਦਾ ਮੁਕੱਦਮਾ ਪੇਸ਼ ਹੈ) ਖ਼ੁਸ਼ਾਮਦ ਕਰੇ ਤਾਂ ਉਸ ਨੂੰ (ਇਹ) ਯਕੀਨ ਨਹੀਂ ਬਣ ਸਕਦਾ (ਕਿ ਇਹ ਸੱਚਾ ਹੈ) , ਜੇ ਉਹ ਚੋਰ (ਹਾਕਮ ਦੀ) ਬਦ-ਖ਼ੋਈ ਕਰੇ ਤਾਂ ਭੀ ਉਹ ਰਤਾ ਭਰ ਨਹੀਂ ਘਾਬਰਦਾ। ਕੋਈ ਭੀ ਮਨੁੱਖ ਕਿਸੇ ਚੋਰ ਦੇ ਚੰਗੇ ਹੋਣ ਦੀ ਗਵਾਹੀ ਨਹੀਂ ਦੇ ਸਕਦਾ। ਜੇਹੜਾ ਮਨੁੱਖ (ਲੋਕਾਂ ਦੀਆਂ ਨਜ਼ਰਾਂ ਵਿਚ) ਚੋਰ ਮੰਨਿਆ ਗਿਆ, ਉਹ (ਖ਼ੁਸ਼ਾਮਦਾਂ ਜਾਂ ਬਦ-ਖ਼ੋਈਆਂ ਨਾਲ ਹੋਰਨਾਂ ਦੇ ਸਾਹਮਣੇ) ਚੰਗਾ ਨਹੀਂ ਬਣ ਸਕਦਾ।੧।

ਹੇ ਅੰਨ੍ਹੇ ਲਾਲਚੀ ਤੇ ਝੂਠੇ ਮਨ! ਧਿਆਨ ਨਾਲ) ਸੁਣ। ਸੱਚਾ ਮਨੁੱਖ ਬਿਨਾ ਬੋਲਿਆਂ ਹੀ ਪਛਾਣਿਆ ਜਾਂਦਾ ਹੈ।੧।ਰਹਾਉ।

ਚੋਰ ਪਿਆ ਸੋਹਣਾ ਬਣੇ ਚਤੁਰ ਬਣੇ (ਪਰ ਆਖ਼ਰ ਉਹ ਚੋਰ ਹੀ ਹੈ ਉਸ ਦੀ ਕਦਰ ਕੀਮਤ ਨਹੀਂ ਪੈਂਦੀ, ਜਿਵੇਂ) ਖੋਟੇ ਰੁਪਏ ਦਾ ਮੁੱਲ ਦੋ ਗੰਢੇ ਕੌਡਾਂ ਹੀ ਹੈ। ਜੇ ਖੋਟੇ ਰੁਪਏ ਨੂੰ (ਖਰਿਆਂ ਵਿਚ) ਰੱਖ ਦੇਈਏ, (ਖਰਿਆਂ ਵਿਚ) ਰਲਾ ਦੇਈਏ, ਤਾਂ ਭੀ ਜਦੋਂ ਉਸ ਦੀ ਪਰਖ ਹੁੰਦੀ ਹੈ ਤਦੋਂ ਉਹ ਖੋਟਾ ਹੀ ਕਿਹਾ ਜਾਂਦਾ ਹੈ।੨।

ਮਨੁੱਖ ਜੈਸਾ ਕੰਮ ਕਰਦਾ ਹੈ ਵੈਸਾ ਹੀ ਉਸ ਦਾ ਫਲ ਪਾਂਦਾ ਹੈ। ਹਰ ਕੋਈ ਆਪ (ਕਰਮਾਂ ਦੇ ਬੀਜ) ਬੀਜ ਕੇ ਆਪ ਹੀ ਫਲ ਖਾਂਦਾ ਹੈ। ਜੇ ਕੋਈ ਮਨੁੱਖ (ਹੋਵੇ ਤਾਂ ਖੋਟਾ, ਪਰ) ਆਪਣੀਆਂ ਵਡਿਆਈਆਂ ਦੀਆਂ ਕਸਮਾਂ ਚੁੱਕੀ ਜਾਏ (ਉਸ ਦਾ ਇਤਬਾਰ ਨਹੀਂ ਬਣ ਸਕਦਾ, ਕਿਉਂਕਿ) ਮਨੁੱਖ ਦੀ ਜਿਹੋ ਜਿਹੀ ਮਨੋ-ਵਾਸਨਾ ਹੈ ਉਹੋ ਜਿਹੇ ਰਸਤੇ ਉਤੇ ਹੀ ਉਹ ਤੁਰਦਾ ਹੈ।੩।

(ਆਪਣਾ ਇਤਬਾਰ ਜਮਾਣ ਲਈ ਚਲਾਕ ਬਣ ਕੇ) ਭਾਵੇਂ ਸਾਰੇ ਸੰਸਾਰ ਨੂੰ ਝੂਠੀਆਂ ਗੱਲਾਂ ਤੇ ਗੱਪਾਂ ਆਖੀ ਜਾਏ (ਪਰ, ਹੇ ਪ੍ਰਭੂ! ਕੋਈ ਮਨੁੱਖ ਤੈਨੂੰ ਧੋਖਾ ਨਹੀਂ ਦੇ ਸਕਦਾ) । (ਹੇ ਪ੍ਰਭੂ! ਜੇ ਦਿਲ ਦਾ ਖਰਾ ਹੋਵੇ ਤਾਂ) ਇਕ ਸਿੱਧੜ ਮਨੁੱਖ ਭੀ ਤੈਨੂੰ ਪਸੰਦ ਆ ਜਾਂਦਾ ਹੈ, ਤੇਰੇ ਦਰ ਤੇ ਕਬੂਲ ਹੋ ਜਾਂਦਾ ਹੈ।

ਹੇ ਨਾਨਕ! ਘਟ ਘਟ ਦੀ ਜਾਣਨ ਵਾਲਾ ਸੁਜਾਨ ਪ੍ਰਭੂ (ਸਭ ਕੁਝ) ਜਾਣਦਾ ਹੈ।੪।੩।੬।

DHANAASAREE, FIRST MEHL:

If a thief praises someone, his mind is not pleased. If a thief curses him, no damage is done. No one will take responsibility for a thief. How can a thief’s actions be good? || 1 || Listen, O mind, you blind, false dog! Even without your speaking, the Lord knows and understands. || 1 || Pause || A thief may be handsome, and a thief may be wise, but he is still just a counterfeit coin, worth only a shell. If it is kept and mixed with other coins, it will be found to be false, when the coins are inspected. || 2 || As one acts, so does he receive. As he plants, so does he eat. He may praise himself gloriously, but still, according to his understanding, so is the path he must follow. || 3 || He may tell hundreds of lies to conceal his falsehood, and all the world may call him good. If it pleases You, Lord, even the foolish are approved. O Nanak, the Lord is wise, knowing, all-knowing. || 4 || 4 || 6 ||

Brought to you by @ Gs jhampur ------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Send in a voice message: https://anchor.fm/gsjhampur/message

View Details

The daily Hukamnama Sahib from Sri Darbar Sahib Amritsar including translation in English and Punjabi ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥  ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

JAITSREE, FOURTH MEHL, FIRST HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 

Send in a voice message: https://anchor.fm/gsjhampur/message

View Details

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ। ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

DHANAASAREE, FIFTH MEHL:

People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 || They believe that You are far away, but You, O God, are near at hand. Looking around, this way and that, the greedy people come and go. || Pause || As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 ||

The daily Hukamnama Sahib from Sri Darbar Sahib Amritsar including translation in English and Punjabi audio ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥  ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ। ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨। ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯। RAAG DHANAASAREE, THIRD MEHL, FOURTH HOUSE: ONE UNIVERSAL CREATOR GOD. BY THE GRACE OF THE TRUE GURU: I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||

Send in a voice message: https://anchor.fm/gsjhampur/message

View Details

The daily Hukamnama sahib from sri Darbar Sahib Amritsar including Punjabi and English translation audio ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥  ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।  DHANAASAREE, FOURTH MEHL:  The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||  --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» 

Send in a voice message: https://anchor.fm/gsjhampur/message

View Details

ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥  ਅਰਥ: ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ।ਰਹਾਉ। ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ 'ਗੋਬਿੰਦ ਦਾ ਭਗਤ' ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ।੧। ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ।੧। ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ। (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ। (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ। ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ।੩। ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮੇਲ ਦੇਂਦਾ ਹੈ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ। ਹੇ ਦਾਸ ਨਾਨਕ! ਆਖ-ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ।੪।੧੨।੬੨।

SORAT’H, FIFTH MEHL:

The Restorer of what was taken away, the Liberator from captivity; the Formless Lord, the Destroyer of pain. I do not know about karma and good deeds; I do not know about Dharma and righteous living. I am so greedy, chasing after Maya. I go by the name of God’s devotee; please, save this honor of Yours. || 1 || O Dear Lord, You are the honor of the dishonored. You make the unworthy ones worthy, O my Lord of the Universe; I am a sacrifice to Your almighty creative power. || Pause || Like the child, innocently making thousands of mistakes — his father teaches him, and scolds him so many times, but still, he hugs him close in his embrace. Please forgive my past actions, God, and place me on Your path for the future. || 2 || The Lord, the Inner-knower, the Searcher of hearts, knows all about my state of mind; so who else should I go to and speak to? The Lord, the Lord of the Universe, is not pleased by mere recitation of words; if it is pleasing to His Will, He preserves our honor. I have seen all other shelters, but Yours alone remains for me. || 3 || Becoming kind and compassionate, God the Lord and Master Himself listens to my prayer. He unites me in Union with the Perfect True Guru, and all the cares and anxieties of my mind are dispelled. The Lord, Har, Har, has placed the medicine of the Naam into my mouth; servant Nanak abides in peace. || 4 || 12 || 62 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama sahib from sri Darbar Sahib Amritsar including Punjabi and English translation audio ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥  ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।  DHANAASAREE, FOURTH MEHL:  The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||  --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» 

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਸੂਹੀ ਮਹਲਾ ੫ ॥ ਅਨਿਕ ਬੀਂਗ ਦਾਸ ਕੇ ਪਰਹਰਿਆ ॥ ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ ਤੁਮਹਿ ਛਡਾਇ ਲੀਓ ਜਨੁ ਅਪਨਾ ॥ ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥ ਪਰਬਤ ਦੋਖ ਮਹਾ ਬਿਕਰਾਲਾ ॥ ਖਿਨ ਮਹਿ ਦੂਰਿ ਕੀਏ ਦਇਆਲਾ ॥੨॥ ਸੋਗ ਰੋਗ ਬਿਪਤਿ ਅਤਿ ਭਾਰੀ ॥ ਦੂਰਿ ਭਈ ਜਪਿ ਨਾਮੁ ਮੁਰਾਰੀ ॥੩॥ ਦ੍ਰਿਸਟਿ ਧਾਰਿ ਲੀਨੋ ਲੜਿ ਲਾਇ ॥ ਹਰਿ ਚਰਣ ਗਹੇ ਨਾਨਕ ਸਰਣਾਇ ॥੪॥੨੨॥੨੮॥ ਅਰਥ: ਹੇ ਪ੍ਰਭੂ! ਸੁਪਨੇ ਵਰਗੇ ਜਗਤ (ਦਾ ਮੋਹ-) ਜਾਲ (ਤੇਰੇ ਸੇਵਕ ਦੇ ਦੁਆਲੇ) ਚੀੜ੍ਹਾ ਹੋ ਗਿਆ ਸੀ, ਪਰ ਤੂੰ ਆਪਣੇ ਸੇਵਕ ਨੂੰ (ਉਸ ਵਿਚੋਂ) ਆਪ ਕੱਢ ਲਿਆ।੧।ਰਹਾਉ। ਹੇ ਭਾਈ! ਪ੍ਰਭੂ ਨੇ ਆਪਣੇ ਸੇਵਕ ਦੇ ਅਨੇਕਾਂ ਵਿੰਗ ਦੂਰ ਕਰ ਦਿੱਤੇ, ਤੇ ਕਿਰਪਾ ਕਰ ਕੇ ਉਸ ਨੂੰ ਆਪਣਾ ਬਣਾ ਲਿਆ ਹੈ।੧। ਹੇ ਭਾਈ! ਸਰਨ ਆਏ ਮਨੁੱਖ ਦੇ) ਪਹਾੜਾਂ ਜੇਡੇ ਵੱਡੇ ਤੇ ਭਿਆਨਕ ਐਬ ਦੀਨਾਂ ਉਤੇ ਦਇਆ ਕਰਨ ਵਾਲੇ ਪਰਮਾਤਮਾ ਨੇ ਇਕ ਛਿਨ ਵਿਚ ਦੂਰ ਕਰ ਦਿੱਤੇ।੨। ਹੇ ਭਾਈ! ਸੇਵਕ ਦੇ) ਅਨੇਕਾਂ ਗ਼ਮ ਤੇ ਰੋਗ ਵੱਡੀਆਂ ਭਾਰੀਆਂ ਮੁਸੀਬਤਾਂ ਪਰਮਾਤਮਾ ਦਾ ਨਾਮ ਜਪ ਕੇ ਦੂਰ ਹੋ ਗਈਆਂ।੩। ਹੇ ਨਾਨਕ! ਆਖ-ਹੇ ਭਾਈ!) ਜਿਸ ਮਨੁੱਖ ਨੇ ਪਰਮਾਤਮਾ ਦੇ ਚਰਨ ਫੜ ਲਏ, ਜੋ ਮਨੁੱਖ ਪ੍ਰਭੂ ਦੀ ਸਰਨ ਆ ਪਿਆ, ਪਰਮਾਤਮਾ ਨੇ ਮੇਹਰ ਦੀ ਨਿਗਾਹ ਕਰ ਕੇ ਉਸ ਨੂੰ ਆਪਣੇ ਲੜ ਲਾ ਲਿਆ।੪।੨੨।੨੮। ਨੋਟ: ਸਾਰਾ ਸ਼ਬਦ "ਭੂਤ ਕਾਲ" ਵਿਚ ਹੈ, ਇਸ ਦਾ ਭਾਵ 'ਸਦਾ ਵਾਸਤੇ' ਸਮਝਣਾ ਹੈ। ਅਰਥ 'ਵਰਤਮਾਨ ਕਾਲ' ਵਿਚ ਕਰ ਲੈਣਾ ਹੈ।

SOOHEE, FIFTH MEHL:

God covers the many shortcomings of His slaves. Granting His Mercy, God makes them His own. || 1 || You emancipate Your humble servant, and rescue him from the noose of the world, which is just a dream. || 1 || Pause || Even huge mountains of sin and corruption are removed in an instant by the Merciful Lord. || 2 || Sorrow, disease and the most terrible calamities are removed by meditating on the Naam, the Name of the Lord. || 3 || Bestowing His Glance of Grace, He attaches us to the hem of His robe. Grasping the Lord’s Feet, O Nanak, we enter His Sanctuary. || 4 || 22 || 28 || The daily Hukamnama Sahib from Sri Darbar Sahib Amritsar including English and Punjabi translation audio  Brought to you by @ Gs jhampur ------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including Translation in English and Punjabi voice of Gurjit Singh Jhampur ਹੇ ਭਾਈ! ਪੂਰਨ ਆਤਮਕ ਆਨੰਦ ਤਦੋਂ ਹੀ ਮਾਣਿਆ ਜਾ ਸਕਦਾ ਹੈ, ਜਦੋਂ ਪਰਮਾਤਮਾ ਦਾ ਨਾਮ (ਮਨੁੱਖ ਦੇ) ਮੂੰਹ ਵਿਚ ਟਿਕਦਾ ਹੈ। ਹੇ ਭਾਈ! ਰਾਗ ਤੇ ਨਾਦ (ਭੀ) ਗੁਰੂ ਦੇ ਸ਼ਬਦ ਦੀ ਰਾਹੀਂ ਤਦੋਂ ਹੀ ਸੋਹਣੇ ਲੱਗਦੇ ਹਨ ਜਦੋਂ (ਸ਼ਬਦ ਦੀ ਬਰਕਤ ਨਾਲ ਮਨੁੱਖ ਦੀ) ਸੁਰਤਿ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ। ਹੇ ਭਾਈ! ਸੰਸਾਰਕ) ਰਾਗ ਰੰਗ (ਦਾ ਰਸ) ਛੱਡ ਕੇ ਪਰਮਾਤਮਾ ਦੀ ਭਗਤੀ ਕਰਨੀ ਚਾਹੀਦੀ ਹੈ, ਤਦੋਂ ਹੀ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਮਿਲਦਾ ਹੈ। ਹੇ ਨਾਨਕ! ਆਖ-) ਜੇ ਗੁਰੂ ਦੇ ਸਨਮੁਖ ਹੋ ਕੇ ਪਰਮਾਤਮਾ ਦੀ ਯਾਦ ਮਨ ਵਿਚ ਟਿਕਾਈਏ, ਤਾਂ ਮਨ ਵਿਚ (ਟਿਕਿਆ ਹੋਇਆ) ਅਹੰਕਾਰ ਦੂਰ ਹੋ ਜਾਂਦਾ ਹੈ।੨।

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥

ਅਰਥ: ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ। ਮੈਂ ਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ। (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ।੧। ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ। ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ। (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ।ਰਹਾਉ। (ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਉਸ ਨੂੰ ਉਸ ਨੇ ਧਰਤੀ ਆਕਾਸ਼ ਪਾਤਾਲ (ਸਾਰਾ ਜਗਤ ਪਰਮਾਤਮਾ ਦੀ ਹੋਂਦ ਨਾਲ ਭਰਪੂਰ) ਵਿਖਾ ਦਿੱਤਾ। ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, (ਹੇ ਭਾਈ!) ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ।੨। ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀ ਭੁਲਾ ਦਿੱਤੀ ਹੈ। ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇ ਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ।੩। ਹੇ ਸਤਿਗੁਰੂ! ਮਾਇਆ ਦੇ ਬੰਧਨ ਤੋੜ ਕੇ ਜਿਨ੍ਹਾਂ ਬੰਦਿਆਂ ਨੂੰ ਤੂੰ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਅੰਦਰ ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇ ਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ।੪।੮।

SORAT’H, FIRST MEHL:

You, God, are the Giver of gifts, the Lord of perfect understanding; I am a mere beggar at Your Door. What should I beg for? Nothing remains permanent; O Lord, please, bless me with Your Beloved Name. || 1 || In each and every heart, the Lord, the Lord of the forest, is permeating and pervading. In the water, on the land, and in the sky, He is pervading but hidden; through the Word of the Guru’s Shabad, He is revealed. || Pause || In this world, in the nether regions of the underworld, and in the Akaashic Ethers, the Guru, the True Guru, has shown me the Lord; He has showered me with His Mercy. He is the unborn Lord God; He is, and shall ever be. Deep within your heart, behold Him, the Destroyer of ego. || 2 || This wretched world is caught in birth and death; in the love of duality, it has forgotten devotional worship of the Lord. Meeting the True Guru, the Guru’s Teachings are obtained; the faithless cynic loses the game of life. || 3 || Breaking my bonds, the True Guru has set me free, and I shall not be cast into the womb of reincarnation again. O Nanak, the jewel of spiritual wisdom shines forth, and the Lord, the Formless Lord, dwells within my mind. || 4 || 8 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਰਾਮਕਲੀ ਮਹਲਾ ੫ ॥ ਨਾ ਤਨੁ ਤੇਰਾ ਨਾ ਮਨੁ ਤੋਹਿ ॥ ਮਾਇਆ ਮੋਹਿ ਬਿਆਪਿਆ ਧੋਹਿ ॥ ਕੁਦਮ ਕਰੈ ਗਾਡਰ ਜਿਉ ਛੇਲ ॥ ਅਚਿੰਤੁ ਜਾਲੁ ਕਾਲੁ ਚਕ੍ਰੁ ਪੇਲ ॥੧॥ ਹਰਿ ਚਰਨ ਕਮਲ ਸਰਨਾਇ ਮਨਾ ॥ ਰਾਮ ਨਾਮੁ ਜਪਿ ਸੰਗਿ ਸਹਾਈ ਗੁਰਮੁਖਿ ਪਾਵਹਿ ਸਾਚੁ ਧਨਾ ॥੧॥ ਰਹਾਉ ॥ ਊਨੇ ਕਾਜ ਨ ਹੋਵਤ ਪੂਰੇ ॥ ਕਾਮਿ ਕ੍ਰੋਧਿ ਮਦਿ ਸਦ ਹੀ ਝੂਰੇ ॥ ਕਰੈ ਬਿਕਾਰ ਜੀਅਰੇ ਕੈ ਤਾਈ ॥ ਗਾਫਲ ਸੰਗਿ ਨ ਤਸੂਆ ਜਾਈ ॥੨॥ ਧਰਤ ਧੋਹ ਅਨਿਕ ਛਲ ਜਾਨੈ ॥ ਕਉਡੀ ਕਉਡੀ ਕਉ ਖਾਕੁ ਸਿਰਿ ਛਾਨੈ ॥ ਜਿਨਿ ਦੀਆ ਤਿਸੈ ਨ ਚੇਤੈ ਮੂਲਿ ॥ ਮਿਥਿਆ ਲੋਭੁ ਨ ਉਤਰੈ ਸੂਲੁ ॥੩॥ ਪਾਰਬ੍ਰਹਮ ਜਬ ਭਏ ਦਇਆਲ ॥ ਇਹੁ ਮਨੁ ਹੋਆ ਸਾਧ ਰਵਾਲ ॥ ਹਸਤ ਕਮਲ ਲੜਿ ਲੀਨੋ ਲਾਇ ॥ ਨਾਨਕ ਸਾਚੈ ਸਾਚਿ ਸਮਾਇ ॥੪॥੪੧॥੫੨॥

ਅਰਥ: ਹੇ (ਮੇਰੇ) ਮਨ! ਪ੍ਰਭੂ ਦੇ ਸੋਹਣੇ ਚਰਨਾਂ ਦੀ ਸਰਨ ਪਿਆ ਰਹੁ। ਪਰਮਾਤਮਾ ਦਾ ਨਾਮ ਜਪਦਾ ਰਿਹਾ ਕਰ, ਇਹੀ ਤੇਰੇ ਨਾਲ ਅਸਲ ਮਦਦਗਾਰ ਹੈ। ਪਰ ਇਹ ਸਦਾ ਕਾਇਮ ਰਹਿਣ ਵਾਲਾ ਨਾਮ-ਧਨ ਤੂੰ ਗੁਰੂ ਦੀ ਸਰਨ ਪੈ ਕੇ ਲੱਭ ਸਕੇਂਗਾ।੧।ਰਹਾਉ। (ਹੇ ਭਾਈ! ਇਸ ਸਰੀਰ ਦੀ ਖ਼ਾਤਰ) ਤੂੰ ਮਾਇਆ ਦੇ ਮੋਹ ਵਿਚ ਦੀ ਠੱਗੀ ਵਿਚ ਫਸਿਆ ਰਹਿੰਦਾ ਹੈਂ, ਨਾਹ ਉਹ ਸਰੀਰ ਤੇਰਾ ਹੈ, ਤੇ, ਨਾਹ ਹੀ (ਉਸ ਸਰੀਰ ਵਿਚ ਵੱਸਦਾ) ਮਨ ਤੇਰਾ ਹੈ। (ਵੇਖ!) ਜਿਵੇਂ ਭੇਡ ਦਾ ਬੱਚਾ ਭੇਡ ਨਾਲ ਕਲੋਲ ਕਰਦਾ ਹੈ (ਉਸ ਵਿਚਾਰੇ ਉਤੇ) ਅਚਨਚੇਤ (ਮੌਤ ਦਾ) ਜਾਲ ਆ ਪੈਂਦਾ ਹੈ, (ਉਸ ਉਤੇ) ਮੌਤ ਅਪਣਾ ਚੱਕਰ ਚਲਾ ਦੇਂਦੀ ਹੈ (ਇਹੀ ਹਾਲ ਹਰੇਕ ਜੀਵ ਦਾ ਹੁੰਦਾ ਹੈ) ।੧। ਜੀਵ ਦੇ ਇਹ ਕਦੇ ਨਾਹ ਮੁੱਕ ਸਕਣ ਵਾਲੇ ਕੰਮ ਕਦੇ ਸਿਰੇ ਨਹੀਂ ਚੜ੍ਹਦੇ; ਕਾਮ-ਵਾਸਨਾ ਵਿਚ, ਕ੍ਰੋਧ ਵਿਚ, ਮਾਇਆ ਦੇ ਨਸ਼ੇ ਵਿਚ ਜੀਵ ਸਦਾ ਹੀ ਗਿਲੇ-ਗੁਜ਼ਾਰੀਆਂ ਕਰਦਾ ਰਹਿੰਦਾ ਹੈ। ਆਪਣੀ ਇਸ ਜਿੰਦ (ਨੂੰ ਸੁਖ ਦੇਣ) ਦੀ ਖ਼ਾਤਰ ਜੀਵ ਵਿਕਾਰ ਕਰਦਾ ਰਹਿੰਦਾ ਹੈ, ਪਰ (ਰੱਬ ਦੀ ਯਾਦ ਵਲੋਂ) ਅਵੇਸਲੇ ਹੋ ਚੁਕੇ ਜੀਵ ਦੇ ਨਾਲ (ਦੁਨੀਆ ਦੇ ਪਦਾਰਥਾਂ ਵਿਚੋਂ) ਰਤਾ ਭੀ ਨਹੀਂ ਜਾਂਦਾ।੨। ਮੂਰਖ ਜੀਵ ਅਨੇਕਾਂ ਠੱਗੀਆਂ ਕਰਦਾ ਹੈ, ਅਨੇਕਾਂ ਫ਼ਰੇਬ ਕਰਨੇ ਜਾਣਦਾ ਹੈ। ਕੌਡੀ ਕੌਡੀ ਕਮਾਣ ਦੀ ਖ਼ਾਤਰ ਆਪਣੇ ਸਿਰ ਉਤੇ (ਦਗ਼ੇ-ਫ਼ਰੇਬ ਦੇ ਕਾਰਨ ਬਦਨਾਮੀ ਦੀ) ਸੁਆਹ ਪਾਂਦਾ ਫਿਰਦਾ ਹੈ। ਜਿਸ (ਪ੍ਰਭੂ) ਨੇ (ਇਸ ਨੂੰ ਇਹ ਸਭ ਕੁਝ) ਦਿੱਤਾ ਹੈ ਉਸ ਨੂੰ ਇਹ ਬਿਲਕੁਲ ਯਾਦ ਨਹੀਂ ਕਰਦਾ। (ਇਸ ਦੇ ਅੰਦਰ) ਨਾਸਵੰਤ ਪਦਾਰਥਾਂ ਦਾ ਲੋਭ ਟਿਕਿਆ ਰਹਿੰਦਾ ਹੈ (ਇਹਨਾਂ ਦੀ) ਚੋਭ (ਇਸ ਦੇ ਅੰਦਰੋਂ) ਕਦੇ ਨਹੀਂ ਦੂਰ ਹੁੰਦੀ।੩। ਹੇ ਨਾਨਕ! ਪਰਮਾਤਮਾ ਜਦੋਂ ਕਿਸੇ ਜੀਵ ਉਤੇ ਦਇਆਵਾਨ ਹੁੰਦਾ ਹੈ, ਉਸ ਜੀਵ ਦਾ ਇਹ ਮਨ ਗੁਰੂ ਦੇ ਚਰਨਾਂ ਦੀ ਧੂੜ ਬਣਦਾ ਹੈ। ਗੁਰੂ ਉਸ ਨੂੰ ਆਪਣੇ ਸੋਹਣੇ ਹੱਥਾਂ ਨਾਲ ਆਪਣੇ ਪੱਲੇ ਲਾ ਲੈਂਦਾ ਹੈ, ਤੇ, (ਉਹ ਭਾਗਾਂ ਵਾਲਾ) ਸਦਾ ਹੀ ਸਦਾ-ਥਿਰ ਪ੍ਰਭੂ ਵਿਚ ਲੀਨ ਹੋਇਆ ਰਹਿੰਦਾ ਹੈ।੪।੪੧।੫੨।

RAAMKALEE, FIFTH MEHL:

Neither your body nor your mind belong to you. Attached to Maya, you are entangled in fraud. You play like a baby lamb. But suddenly, Death will catch you in its noose. || 1 || Seek the Sanctuary of the Lord’s lotus feet, O my mind. Chant the Name of the Lord, which will be your help and support. As Gurmukh, you shall obtain the true wealth. || 1 || Pause || Your unfinished worldly affairs will never be resolved. You shall always regret your sexual desire, anger and pride. You act in corruption in order to survive, but not even an iota will go along with you, you ignorant fool! || 2 || You practice deception, and you know many tricks; for the sake of mere shells, you throw dust upon your head. You never even think of the One who gave you life. The pain of false greed never leaves you. || 3 || When the Supreme Lord God becomes merciful, this mind becomes the dust of the feet of the Holy. With His lotus hands, He has attached us to the hem of His robe. Nanak merges in the Truest of the True. || 4 || 41 || 52 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥  ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧। ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ (ਇਸ ਨੇ) ਭੁਲਾਈ ਹੋਈ ਹੈ।੨। ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯।

SORAT’H, NINTH MEHL:

In this world, I have not found any true friend. The whole world is attached to its own pleasures, and when trouble comes, no one is with you. || 1 || Pause || Wives, friends, children and relatives — all are attached to wealth. When they see a poor man, they all forsake his company and run away. || 1 || So what should I say to this crazy mind, which is affectionately attached to them? The Lord is the Master of the meek, the Destroyer of all fears, and I have forgotten to praise Him. || 2 || Like a dog’s tail, which will never straighten out, the mind will not change, no matter how many things are tried. Says Nanak, please, Lord, uphold the honor of Your innate nature; I chant Your Name. || 3 || 9 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਟੋਡੀ ਮਹਲਾ ੪ ਘਰੁ ੧ ॥ ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥ ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥ ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥ ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥ ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥ ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥ ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥

ਅਰਥ: ਹੇ ਭਾਈ! ਮੇਰਾ ਮਨ ਪਰਮਾਤਮਾ ਦੀ ਯਾਦ ਤੋਂ ਬਿਨਾ ਰਹਿ ਨਹੀਂ ਸਕਦਾ। ਗੁਰੂ (ਜਿਸ ਮਨੁੱਖ ਨੂੰ) ਜਿੰਦ ਦਾ ਪਿਆਰਾ ਪ੍ਰਭੂ ਮਿਲਾ ਦੇਂਦਾ ਹੈ, ਉਸ ਨੂੰ ਸੰਸਾਰ-ਸਮੁੰਦਰ ਵਿਚ ਮੁੜ ਨਹੀਂ ਆਉਣਾ ਪੈਂਦਾ।੧।ਰਹਾਉ। ਹੇ ਭਾਈ! ਮੇਰੇ ਹਿਰਦੇ ਵਿਚ ਪ੍ਰਭੂ (ਦੇ ਮਿਲਾਪ) ਦੀ ਤਾਂਘ ਲੱਗੀ ਹੋਈ ਸੀ (ਮੇਰਾ ਜੀ ਕਰਦਾ ਸੀ ਕਿ) ਮੈਂ (ਆਪਣੀਆਂ) ਅੱਖਾਂ ਨਾਲ ਹਰੀ-ਪ੍ਰਭੂ ਨੂੰ ਵੇਖ ਲਵਾਂ। ਦਇਆਲ ਗੁਰੂ ਨੇ ਪਰਮਾਤਮਾ ਦਾ ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ-ਇਹੀ ਹੈ ਹਰੀ-ਪ੍ਰਭੂ (ਨੂੰ ਮਿਲਣ) ਦਾ ਪੱਧਰਾ ਰਸਤਾ।੧। ਹੇ ਭਾਈ! ਅਨੇਕਾਂ ਕੌਤਕਾਂ ਦੇ ਮਾਲਕ ਹਰੀ ਪ੍ਰਭੂ ਗੋਬਿੰਦ ਦਾ ਨਾਮ ਜਿਸ ਮਨੁੱਖ ਨੇ ਪ੍ਰਾਪਤ ਕਰ ਲਿਆ, ਉਸ ਦੇ ਹਿਰਦੇ ਵਿਚ, ਉਸ ਦੇ ਮਨ ਵਿਚ ਸਰੀਰ ਵਿਚ, ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਦੇ ਮੱਥੇ ਉੱਤੇ ਮੂੰਹ ਉੱਤੇ ਚੰਗਾ ਭਾਗ ਜਾਗ ਪੈਂਦਾ ਹੈ।੨। ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਲੋਭ ਆਦਿਕ ਵਿਕਾਰਾਂ ਵਿਚ ਮਸਤ ਰਹਿੰਦਾ ਹੈ, ਉਹਨਾਂ ਨੂੰ ਚੰਗਾ ਅਕਾਲ ਪੁਰਖ ਭੁੱਲਿਆ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਹ ਮਨੁੱਖ ਮੂਰਖ ਕਹੇ ਜਾਂਦੇ ਹਨ, ਆਤਮਕ ਜੀਵਨ ਵਲੋਂ ਬੇ-ਸਮਝ ਆਖੇ ਜਾਂਦੇ ਹਨ। ਉਹਨਾਂ ਦੇ ਮੱਥੇ ਉਤੇ ਮੰਦੀ ਕਿਸਮਤ (ਉੱਘੜੀ ਹੋਈ ਸਮਝ ਲਵੋ) ।੩। ਹੇ ਦਾਸ ਨਾਨਕ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰੋਂ ਲਿਖਿਆ ਚੰਗਾ ਭਾਗ ਉੱਘੜ ਪਿਆ, ਉਹਨਾਂ ਨੇ ਗੁਰੂ ਪਾਸੋਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਉਹਨਾਂ ਨੇ ਗੁਰੂ ਪਾਸੋਂ ਚੰਗੇ ਮੰਦੇ ਕੰਮ ਦੀ ਪਰਖ ਕਰਨ ਵਾਲੀ ਅਕਲ ਹਾਸਲ ਕਰ ਲਈ, ਉਹਨਾਂ ਨੇ ਪਰਮਾਤਮਾ ਦੇ ਮਿਲਾਪ ਵਾਸਤੇ ਗੁਰੂ ਪਾਸੋਂ ਆਤਮਕ ਜੀਵਨ ਦੀ ਸੂਝ ਪ੍ਰਾਪਤ ਕਰ ਲਈ।੪।੧।

ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:

RAAG TODEE, CHAU-PADAS, FOURTH MEHL, FIRST HOUSE:

Without the Lord, my mind cannot survive. If the Guru unites me with my Beloved Lord God, my breath of life, then I shall not have to face the wheel of reincarnation again in the terrifying world-ocean. || 1 || Pause || My heart is gripped by a yearning for my Lord God, and with my eyes, I behold my Lord God. The merciful True Guru has implanted the Name of the Lord within me; this is the Path leading to my Lord God. || 1 || Through the Lord’s Love, I have found the Naam, the Name of my Lord God, the Lord of the Universe, the Lord my God. The Lord seems so very sweet to my heart, mind and body; upon my face, upon my forehead, my good destiny is inscribed. || 2 || Those whose minds are attached to greed and corruption forget the Lord, the good Lord God. Those self-willed manmukhs are called foolish and ignorant; misfortune and bad destiny are written on their foreheads. || 3 || From the True Guru, I have obtained a discriminating intellect; the Guru has revealed the spiritual wisdom of God. Servant Nanak has obtained the Naam from the Guru; such is the destiny inscribed upon his forehead. || 4 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥  ਅਰਥ: ਹੇ ਮੇਰੇ ਮਨ! ਜਗਤ (ਦਾ ਮੋਹ ਜੀਵ ਵਾਸਤੇ) ਜਨਮ ਮਰਨ (ਦਾ ਗੇੜ ਲਿਆਉਂਦਾ) ਹੈ, ਆਖ਼ਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ (ਜਨਮ ਮਰਨ ਦੇ ਗੇੜ ਦਾ) ਖ਼ਾਤਮਾ ਹੋ ਜਾਂਦਾ ਹੈ। ਜਿਸ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਹੀ ਬਖ਼ਸ਼ਦਾ ਹੈ ਉਸ ਨੂੰ ਜਗਤ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ। ਉਸ ਨੂੰ ਮੁੜ ਮੁੜ ਜਨਮ ਮਰਨ ਦਾ ਗੇੜ ਨਹੀਂ ਮਿਲਦਾ, ਸਦਾ-ਥਿਰ ਹਰਿ-ਨਾਮ ਵਿਚ ਲੀਨ ਹੋਣ ਕਰ ਕੇ ਉਸ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ, ਗੁਰੂ ਦੀ ਸਰਨ ਪੈ ਕੇ ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ। ਜੇਹੜੇ ਮਨੁੱਖ ਸਦਾ-ਥਿਰ ਹਰੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ, ਤੇ, ਆਤਮਕ ਅਡੋਲਤਾ ਦੀ ਰਾਹੀਂ ਹੀ ਪਰਮਾਤਮਾ ਵਿਚ ਲੀਨ ਹੋ ਜਾਂਦੇ ਹਨ। ਹੇ ਮੇਰੇ ਮਨ! ਜਿਨ੍ਹਾਂ ਮਨੁੱਖਾਂ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈਂਦੇ ਹਨ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗੇ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ। ਹੇ ਨਾਨਕ! ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਹੋਏ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹਨਾਂ ਨੂੰ ਸੰਸਾਰ-ਸਮੁੰਦਰ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ।੧। ਮਾਇਆ ਮੋਹੁ ਸਭੁ ਬਰਲੁ ਹੈ ਦੂਜੈ ਭਾਇ ਖੁਆਈ ਰਾਮ ॥ ਮਾਤਾ ਪਿਤਾ ਸਭੁ ਹੇਤੁ ਹੈ ਹੇਤੇ ਪਲਚਾਈ ਰਾਮ ॥ ਹੇਤੇ ਪਲਚਾਈ ਪੁਰਬਿ ਕਮਾਈ ਮੇਟਿ ਨ ਸਕੈ ਕੋਈ ॥ ਜਿਨਿ ਸ੍ਰਿਸਟਿ ਸਾਜੀ ਸੋ ਕਰਿ ਵੇਖੈ ਤਿਸੁ ਜੇਵਡੁ ਅਵਰੁ ਨ ਕੋਈ ॥ ਮਨਮੁਖਿ ਅੰਧਾ ਤਪਿ ਤਪਿ ਖਪੈ ਬਿਨੁ ਸਬਦੈ ਸਾਂਤਿ ਨ ਆਈ ॥ ਨਾਨਕ ਬਿਨੁ ਨਾਵੈ ਸਭੁ ਕੋਈ ਭੁਲਾ ਮਾਇਆ ਮੋਹਿ ਖੁਆਈ ॥੨॥ ਮਾਇਆ ਦਾ ਮੋਹ ਨਿਰਾ-ਪੁਰਾ ਪਾਗਲ-ਪਨ ਹੈ (ਜੋ ਦੁਨੀਆ ਨੂੰ ਚੰਬੜਿਆ ਹੋਇਆ ਹੈ, ਦੁਨੀਆ ਇਸ) ਮਾਇਆ ਦੇ ਮੋਹ ਵਿਚ ਸਹੀ ਜੀਵਨ-ਰਾਹ ਤੋਂ ਖੁੰਝੀ ਜਾ ਰਹੀ ਹੈ। (ਇਹ ਮੇਰੀ) ਮਾਂ (ਹੈ, ਇਹ ਮੇਰਾ) ਪਿਉ (ਹੈ ਇਹ ਮੇਰੀ ਇਸਤ੍ਰੀ ਹੈ, ਇਹ ਮੇਰਾ ਪੁੱਤਰ ਹੈ-ਇਹ ਭੀ) ਨਿਰਾ ਮੋਹ ਹੈ, ਇਸ ਮੋਹ ਵਿਚ ਹੀ ਦੁਨੀਆ ਉਲਝੀ ਪਈ ਹੈ। ਪੂਰਬਲੇ ਜਨਮ ਵਿਚ ਕੀਤੇ ਕਰਮਾਂ ਅਨੁਸਾਰ (ਲੁਕਾਈ ਸੰਬੰਧੀਆਂ ਦੇ) ਮੋਹ ਵਿਚ ਫਸੀ ਰਹਿੰਦੀ ਹੈ, (ਆਪਣੀ ਕਿਸੇ ਸਿਆਣਪ-ਚਤੁਰਾਈ ਨਾਲ ਪੂਰਬਲੇ ਕਰਮਾਂ ਦੇ ਸੰਸਕਾਰਾਂ ਨੂੰ) ਕੋਈ ਮਨੁੱਖ ਮਿਟਾ ਨਹੀਂ ਸਕਦਾ। ਜਿਸ ਕਰਤਾਰ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਇਹ ਮਾਇਆ ਦਾ ਮੋਹ ਰਚ ਕੇ (ਤਮਾਸ਼ਾ) ਵੇਖ ਰਿਹਾ ਹੈ (ਕੋਈ ਉਸ ਦੇ ਰਾਹ ਵਿਚ ਰੋਕ ਨਹੀਂ ਪਾ ਸਕਦਾ, ਕਿਉਂਕਿ) ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਅੰਨ੍ਹਾ ਹੋ ਕੇ (ਮੋਹ ਵਿਚ) ਸੜ ਸੜ ਕੇ ਦੁੱਖੀ ਹੁੰਦਾ ਹੈ, ਗੁਰੂ ਦੇ ਸ਼ਬਦ ਤੋਂ ਬਿਨਾ ਉਸ ਨੂੰ ਸ਼ਾਂਤੀ ਨਹੀਂ ਮਿਲ ਸਕਦੀ। ਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਬਿਨਾ ਹਰੇਕ ਜੀਵ ਕੁਰਾਹੇ ਪਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਸਹੀ ਜੀਵਨ-ਰਾਹ ਤੋਂ ਖੁੰਝਾ ਹੋਇਆ ਹੈ।੨। ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਹਰਿ ਸਰਣਾਈ ਰਾਮ ॥ ਅਰਦਾਸਿ ਕਰੀ ਗੁਰ ਪੂਰੇ ਆਗੈ ਰਖਿ ਲੇਵਹੁ ਦੇਹੁ ਵਡਾਈ ਰਾਮ ॥ ਰਖਿ ਲੇਵਹੁ ਸਰਣਾਈ ਹਰਿ ਨਾਮੁ ਵਡਾਈ ਤੁਧੁ ਜੇਵਡੁ ਅਵਰੁ ਨ ਦਾਤਾ ॥ ਸੇਵਾ ਲਾਗੇ ਸੇ ਵਡਭਾਗੇ ਜੁਗਿ ਜੁਗਿ ਏਕੋ ਜਾਤਾ ॥ ਜਤੁ ਸਤੁ ਸੰਜਮੁ ਕਰਮ ਕਮਾਵੈ ਬਿਨੁ ਗੁਰ ਗਤਿ ਨਹੀ ਪਾਈ ॥ ਨਾਨਕ ਤਿਸ ਨੋ ਸਬਦੁ ਬੁਝਾਏ ਜੋ ਜਾਇ ਪਵੈ ਹਰਿ ਸਰਣਾਈ ॥੩॥  ਅਰਥ: ਹੇ ਭਾਈ! ਇਸ ਸੰਸਾਰ ਨੂੰ (ਵਿਕਾਰਾਂ ਵਿਚ) ਸੜਦਾ ਵੇਖ ਕੇ (ਜੇਹੜੇ ਮਨੁੱਖ) ਦੌੜ ਕੇ ਪਰਮਾਤਮਾ ਦੀ ਸਰਨ ਜਾ ਪੈਂਦੇ ਹਨ (ਉਹ ਸੜਨੋਂ ਬਚ ਜਾਂਦੇ ਹਨ) । ਮੈਂ (ਭੀ) ਪੂਰੇ ਗੁਰੂ ਅੱਗੇ ਅਰਜ਼ੋਈ ਕਰਦਾ ਹਾਂ-ਮੈਨੂੰ (ਵਿਕਾਰਾਂ ਦੀ ਸੜਨ ਤੋਂ) ਬਚਾ ਲੈ, ਮੈਨੂੰ (ਇਹ) ਵਡਿਆਈ ਬਖ਼ਸ਼। ਮੈਨੂੰ ਆਪਣੀ ਸਰਨ ਵਿਚ ਰੱਖ ਪਰਮਾਤਮਾ ਦਾ ਨਾਮ ਜਪਣ ਦੀ ਵਡਿਆਈ ਬਖ਼ਸ਼। ਇਹ ਦਾਤਿ ਬਖ਼ਸ਼ਣ ਦੀ ਸਮਰੱਥਾ ਰੱਖਣ ਵਾਲਾ ਤੇਰੇ ਜੇਡਾ ਹੋਰ ਕੋਈ ਨਹੀਂ। ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦੀ ਸੇਵਾ-ਭਗਤੀ ਵਿਚ ਲੱਗਦੇ ਹਨ, ਉਹ ਵੱਡੇ ਭਾਗਾਂ ਵਾਲੇ ਹਨ, ਉਹ ਉਸ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦੇ ਹਨ ਜੇਹੜਾ ਹਰੇਕ ਜੁਗ ਵਿਚ ਇਕ ਆਪ ਹੀ ਆਪ ਹੈ। (ਹੇ ਭਾਈ! ਜੇ ਕੋਈ ਮਨੁੱਖ) ਜਤ ਸਤ ਸੰਜਮ (ਆਦਿਕ) ਕਰਮ ਕਮਾਂਦਾ ਹੈ (ਉਸ ਦਾ ਇਹ ਉੱਦਮ ਵਿਅਰਥ ਜਾਂਦਾ ਹੈ) , ਗੁਰੂ ਦੀ ਸਰਨ ਪੈਣ ਤੋਂ ਬਿਨਾ ਉੱਚੀ ਆਤਮਕ ਅਵਸਥਾ ਪ੍ਰਾਪਤ ਨਹੀਂ ਹੋ ਸਕਦੀ। ਹੇ ਨਾਨਕ! ਜੇਹੜਾ ਮਨੁੱਖ ਪਰਮਾਤਮਾ ਦੀ ਸਰਨ ਜਾ ਪੈਂਦਾ ਹੈ, ਪਰਮਾਤਮਾ ਉਸ ਨੂੰ ਗੁਰੂ ਦਾ ਸ਼ਬਦ ਸਮਝਣ ਦੀ ਦਾਤਿ ਬਖ਼ਸ਼ਦਾ ਹੈ।੩। ਜੋ ਹਰਿ ਮਤਿ ਦੇਇ ਸਾ ਊਪਜੈ ਹੋਰ ਮਤਿ ਨ ਕਾਈ ਰਾਮ ॥ ਅੰਤਰਿ ਬਾਹਰਿ ਏਕੁ ਤੂ ਆਪੇ ਦੇਹਿ ਬੁਝਾਈ ਰਾਮ ॥ ਆਪੇ ਦੇਹਿ ਬੁਝਾਈ ਅਵਰ ਨ ਭਾਈ ਗੁਰਮੁਖਿ ਹਰਿ ਰਸੁ ਚਾਖਿਆ ॥ ਦਰਿ ਸਾਚੈ ਸਦਾ ਹੈ ਸਾਚਾ ਸਾਚੈ ਸਬਦਿ ਸੁਭਾਖਿਆ ॥ ਘਰ ਮਹਿ ਨਿਜ ਘਰੁ ਪਾਇਆ ਸਤਿਗੁਰੁ ਦੇਇ ਵਡਾਈ ॥ ਨਾਨਕ ਜੋ ਨਾਮਿ ਰਤੇ ਸੇਈ ਮਹਲੁ ਪਾਇਨਿ ਮਤਿ ਪਰਵਾਣੁ ਸਚੁ ਸਾਈ ॥੪॥੬॥  ਹੇ ਭਾਈ! ਪਰਮਾਤਮਾ ਜੇਹੜੀ ਅਕਲ (ਮਨੁੱਖ ਨੂੰ) ਦੇਂਦਾ ਹੈ (ਉਸ ਦੇ ਅੰਦਰ) ਉਹੀ ਮਤਿ ਪਰਗਟ ਹੁੰਦੀ ਹੈ। (ਪ੍ਰਭੂ ਦੀ ਦਿੱਤੀ ਮਤਿ ਤੋਂ ਬਿਨਾ) ਹੋਰ ਕੋਈ ਮਤਿ (ਮਨੁੱਖ ਗ੍ਰਹਿਣ) ਨਹੀਂ (ਕਰ ਸਕਦਾ) । ਹੇ ਪ੍ਰਭੂ! ਹਰੇਕ ਜੀਵ ਦੇ) ਅੰਦਰ ਤੇ ਬਾਹਰ ਸਿਰਫ਼ ਤੂੰ ਹੀ ਵੱਸਦਾ ਹੈਂ, ਤੂੰ ਆਪ ਹੀ ਜੀਵ ਨੂੰ ਸਮਝ ਬਖ਼ਸ਼ਦਾ ਹੈਂ। (ਹੇ ਪ੍ਰਭੂ!) ਤੂੰ ਆਪ ਹੀ (ਜੀਵ ਨੂੰ) ਅਕਲ ਦੇਂਦਾ ਹੈਂ (ਤੇਰੀ ਦਿੱਤੀ ਹੋਈ ਅਕਲ ਤੋਂ ਬਿਨਾ) ਕੋਈ ਹੋਰ (ਅਕਲ ਜੀਵ ਨੂੰ) ਪਸੰਦ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ। ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨। (ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪। (ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫। ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬। (ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) । ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭। ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥

ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ। ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧। ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩।

ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪।

ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬।

ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕ) ਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ। ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥  ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧।

ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ।੧।

ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ 

ਅਰਥ: ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ। ਨਾਨਕ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿਆਸਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ।੨।

ਛੰਤੁ। ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀ ਹੋਰ ਕਿਸ ਦੇ ਪਾਸ ਜਾ ਸਕਦੇ ਹਾਂ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂ) ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। (ਆਪਣੇ ਅੰਦਰੋਂ) ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ (ਆਪਣੇ ਅੰਦਰੋਂ) ਸਾਰਾ ਆਪਾ-ਭਾਵ ਮਿਟਾ ਦੇਣਾ ਚਾਹੀਦਾ ਹੈ। ਨਾਨਕ (ਤਾਂ ਪ੍ਰਭੂ ਦੇ ਦਰ ਤੇ ਹੀ) ਬੇਨਤੀ ਕਰਦਾ ਹੈ (ਤੇ ਆਖਦਾ ਹੈ-ਹੇ ਪ੍ਰਭੂ!) ਮੇਹਰ ਕਰ (ਤੇਰੀ ਮੇਹਰ ਨਾਲ ਹੀ ਤੇਰੇ) ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ।੨।

ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥ ਅਰਥ: ਹੇ (ਮੇਰੇ) ਮਨ! ਜਿਸ ਪਰਮਾਤਮਾ ਦੇ ਹੱਥ ਵਿਚ (ਸਾਡੀ) ਹਰੇਕ (ਜੀਵਨ-) ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, (ਇਹੀ ਧਨ) ਸਾਡੇ ਨਾਲ ਸਾਥ ਕਰਦਾ ਹੈ।੩। ਛੰਤੁ। ਹੇ ਭਾਈ! ਸਿਰਫ਼ ਪਰਮਾਤਮਾ ਹੀ (ਸਦਾ ਨਾਲ ਨਿਭਣ ਵਾਲਾ) ਸਾਥੀ ਹੈ, ਉਸ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀਹ ਗਿਣ ਸਕਦਾ ਹਾਂ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ (ਅਸਾਂ ਜੀਵਾਂ ਦਾ) ਹੋਰ ਕੋਈ (ਸਹਾਰਾ) ਨਹੀਂ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ, ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ।੩।

ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥  ਅਰਥ: ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਉਸ ਦੇ ਦਰ ਤੋਂ) ਸਾਰੇ ਸੁਖ (ਮਿਲ ਜਾਂਦੇ ਹਨ) , ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ (ਉਸ ਪਾਸੋਂ) ਮੰਗੀ ਹੈ, ਉਹ ਮੈਨੂੰ (ਸਦਾ) ਮਿਲ ਗਈ ਹੈ।੪। ਛੰਤੁ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ (ਮੇਰਾ) ਮਨ (ਮਾਇਆ ਦੇ ਮੋਹ ਤੋਂ) ਸੁਤੰਤਰ ਹੋ ਗਿਆ ਹੈ। (ਜਿਨ੍ਹਾਂ ਨੇ ਭੀ) ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ,

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama sahib from Sri Darbar Sahib Amritsar English Punjabi audio translation ਜੈਤਸਰੀ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥ ਅਰਥ: ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।੧। ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ) , ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ।੨। ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ) ! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ। ਹੇ ਹਰੀ! ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ।੩। ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ। ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ। ਹੇ ਨਾਨਕ! ਆਖ-) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ। ਹੇ ਗੁਰੂ! ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ।੪।੧।੭।

JAITSREE, FOURTH MEHL, SECOND HOUSE:

ONE UNIVERSAL CREATOR GOD. BY THE GRACE OF THE TRUE GURU:

Remember in meditation the Lord, Har, Har, the unfathomable, infinite Lord. Remembering Him in meditation, pains are dispelled. O Lord, Har, Har, lead me to meet the True Guru; meeting the Guru, I am at peace. || 1 || Sing the Glorious Praises of the Lord, O my friend. Cherish the Name of the Lord, Har, Har, in your heart. Read the Ambrosial Words of the Lord, Har, Har; meeting with the Guru, the Lord is revealed. || 2 || The Lord, the Slayer of demons, is my breath of life. His Ambrosial Amrit is so sweet to my mind and body. O Lord, Har, Har, have mercy upon me, and lead me to meet the Guru, the immaculate Primal Being. || 3 || The Name of the Lord, Har, Har, is forever the Giver of peace. My mind is imbued with the Lord’s Love. O Lord Har, Har, lead me to meet the Guru, the Greatest Being; through the Name of Guru Nanak, I have found peace. || 4 || 1 || 7 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥  ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ। ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥  ਅਰਥ: ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ) , ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ। ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ 'ਨਾਮ' ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ।੧। ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥  ਅਰਥ: ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ) ; ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ। ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥  ਅਰਥ: ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ) । ਹੇ ਨਾਨਕ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ।੨। ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥ ਅਰਥ: ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ। ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ, ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ। ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ। ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ।੨੧। Reading and contemplation is the work of the world (has been done) (meaning, like other practices it has also become a practice, but) in the Hirda there are Trishna and Vikar (remain); In Ahankaar all (Pandits) are tired of reading, in love with Maya there are only holes.That human being is an educated and wise Pandit (meaning, consider that human being a Pandit), who meditates on the Shabad of SatGuru, who searches his mind (from within) finds God and finds a way to escape (from Trishna). One who obtains the treasure of virtues from God and keeps Surat paired with the virtues of God by remaining in spiritual tranquility. O Nanak! Blessed is the merchant of that Naam who has the support (form) of 'Naam' in the presence of SatGuru.You look at any human being with concentrated attention, no one understands without controlling the mind (ie, no one's work is done); The beggars (even the saints) are left after making pilgrimages, (thus) this mind is not killed.The human being who is in the presence of SatGuru keeps his mind attached to the True God (because of this) his mind is dead while he is alive (ie, he is saddened by Maya even while working in Maya). O Nanak! The filth of this mind descends in such a way that (the ego of the mind) is burnt with (SatGuru's) word.O my holy brother! Just a little (me too) chant God's Name. O God! Make the adornment of God's name, and wear the garment of forgiveness, such adornment is pleasing to dear God, adornment of love is pleasing to God. Day and night remember God's Name, in an instant all sins will be cut off. The Gurmukh on whom God has mercy, he (from the world) wins (by) meditating on God.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audiooਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥  ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧। ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬।  SHALOK, FOURTH MEHL:  He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. || 1 || FOURTH MEHL: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru’s feet. || 2 || PAUREE: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. || 26 ||  --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» 

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥  ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

JAITSREE, FOURTH MEHL, FIRST HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਬਿਹਾਗੜਾ ਮਹਲਾ ੫ ॥ ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥ ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥ ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ ਪ੍ਰਾਨ ਪਿਆਰੇ ॥੧॥

ਅਰਥ: (ਹੇ ਭਾਈ!) ਸੰਤ ਜਨ ਜਿੰਦ ਦੇ ਆਸਰੇ ਪਰਮਾਤਮਾ ਨੂੰ (ਸਦਾ) ਭਾਲਦੇ ਫਿਰਦੇ ਹਨ, ਪਿਆਰੇ ਪ੍ਰਭੂ ਨੂੰ ਮਿਲਣ ਤੋਂ ਬਿਨਾ ਉਹਨਾਂ ਦਾ ਸਰੀਰ ਲਿੱਸਾ ਪੈ ਜਾਂਦਾ ਹੈ ਉਹਨਾਂ ਦਾ ਸਰੀਰਕ ਬਲ ਘਟ ਜਾਂਦਾ ਹੈ। ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਮਿਲ, ਦਇਆ ਕਰ ਕੇ ਮੈਨੂੰ ਆਪਣੇ ਲੜ ਲਾ ਲੈ। ਹੇ ਮੇਰੇ ਸੁਆਮੀ! ਮੈਨੂੰ ਆਪਣਾ ਨਾਮ ਦੇਹ, ਮੈਂ (ਤੇਰੇ ਨਾਮ ਨੂੰ ਸਦਾ) ਜਪਦਾ ਰਹਾਂ, ਤੇਰਾ ਦਰਸ਼ਨ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਸਭ ਤਾਕਤਾਂ ਦੇ ਮਾਲਕ! ਹੇ ਸਰਬ-ਵਿਆਪਕ! ਹੇ ਸਦਾ ਅਟੱਲ ਰਹਿਣ ਵਾਲੇ! ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਹੇ ਜਿੰਦ ਤੋਂ ਪਿਆਰੇ! ਮੇਹਰ ਕਰ ਕੇ ਮੈਨੂੰ ਆ ਮਿਲ।੧। ਜਪ ਤਪ ਬਰਤ ਕੀਨੇ ਪੇਖਨ ਕਉ ਚਰਣਾ ਰਾਮ ॥ ਤਪਤਿ ਨ ਕਤਹਿ ਬੁਝੈ ਬਿਨੁ ਸੁਆਮੀ ਸਰਣਾ ਰਾਮ ॥ ਪ੍ਰਭ ਸਰਣਿ ਤੇਰੀ ਕਾਟਿ ਬੇਰੀ ਸੰਸਾਰੁ ਸਾਗਰੁ ਤਾਰੀਐ ॥ ਅਨਾਥ ਨਿਰਗੁਨਿ ਕਛੁ ਨ ਜਾਨਾ ਮੇਰਾ ਗੁਣੁ ਅਉਗਣੁ ਨ ਬੀਚਾਰੀਐ ॥ ਦੀਨ ਦਇਆਲ ਗੋਪਾਲ ਪ੍ਰੀਤਮ ਸਮਰਥ ਕਾਰਣ ਕਰਣਾ ॥ ਨਾਨਕ ਚਾਤ੍ਰਿਕ ਹਰਿ ਬੂੰਦ ਮਾਗੈ ਜਪਿ ਜੀਵਾ ਹਰਿ ਹਰਿ ਚਰਣਾ ॥੨॥ ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰਨ ਵਾਸਤੇ ਅਨੇਕਾਂ ਜਪ ਕੀਤੇ, ਧੂਣੀਆਂ ਤਪਾਈਆਂ, ਵਰਤ ਰੱਖੇ; ਪਰ ਮਾਲਕ-ਪ੍ਰਭੂ ਦੀ ਸਰਨ ਤੋਂ ਬਿਨਾ ਕਿਤੇ ਭੀ ਮਨ ਦੀ ਤਪਸ਼ ਨਹੀਂ ਬੁੱਝਦੀ। ਹੇ ਪ੍ਰਭੂ! ਜਪਾਂ ਤਪਾਂ ਦੇ ਆਸਰੇ ਛੱਡ ਕੇ) ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਮਾਇਆ ਦੇ ਮੋਹ ਦੀ ਬੇੜੀ ਕੱਟ ਦੇ, ਮੈਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ। ਹੇ ਪ੍ਰਭੂ! ਮੇਰਾ ਹੋਰ ਕੋਈ ਆਸਰਾ ਨਹੀਂ, ਮੈਂ ਗੁਣ-ਹੀਨ ਹਾਂ, (ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ) ਮੈਂ ਕੋਈ ਢੰਗ ਨਹੀਂ ਜਾਣਦਾ, ਮੇਰਾ ਨਾਹ ਕੋਈ ਗੁਣ ਨਾਹ ਕੋਈ ਔਗੁਣ ਕੋਈ ਭੀ ਆਪਣੇ ਖ਼ਿਆਲ ਵਿਚ ਨਾਹ ਲਿਆਵੀਂ। ਹੇ ਨਾਨਕ! ਆਖ-) ਹੇ ਦੀਨਾਂ ਉੱਤੇ ਦਇਆ ਕਰਨ ਵਾਲੇ! ਹੇ ਸ੍ਰਿਸ਼ਟੀ ਦੇ ਰਾਖੇ! ਹੇ ਪ੍ਰੀਤਮ! ਹੇ ਸਾਰੀਆਂ ਤਾਕਤਾਂ ਦੇ ਮਾਲਕ! ਹੇ ਜਗਤ ਦੇ ਮੂਲ! ਜਿਵੇਂ) ਪਪੀਹਾ (ਵਰਖਾ ਦੀ) ਬੂੰਦ ਮੰਗਦਾ ਹੈ (ਤਿਵੇਂ ਮੈਂ ਤੇਰੇ ਨਾਮ-ਅੰਮ੍ਰਿਤ ਦੀ ਬੂੰਦ ਮੰਗਦਾ ਹਾਂ) ਤੇਰੇ ਚਰਨਾਂ ਦਾ ਧਿਆਨ ਧਰ ਧਰ ਕੇ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ।੨। ਅਮਿਅ ਸਰੋਵਰੋ ਪੀਉ ਹਰਿ ਹਰਿ ਨਾਮਾ ਰਾਮ ॥ ਸੰਤਹ ਸੰਗਿ ਮਿਲੈ ਜਪਿ ਪੂਰਨ ਕਾਮਾ ਰਾਮ ॥ ਸਭ ਕਾਮ ਪੂਰਨ ਦੁਖ ਬਿਦੀਰਨ ਹਰਿ ਨਿਮਖ ਮਨਹੁ ਨ ਬੀਸਰੈ ॥ ਆਨੰਦ ਅਨਦਿਨੁ ਸਦਾ ਸਾਚਾ ਸਰਬ ਗੁਣ ਜਗਦੀਸਰੈ ॥ ਅਗਣਤ ਊਚ ਅਪਾਰ ਠਾਕੁਰ ਅਗਮ ਜਾ ਕੋ ਧਾਮਾ ॥ ਬਿਨਵੰਤਿ ਨਾਨਕ ਮੇਰੀ ਇਛ ਪੂਰਨ ਮਿਲੇ ਸ੍ਰੀਰੰਗ ਰਾਮਾ ॥੩॥ ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲੇ ਜਲ ਦਾ ਪਵਿਤ੍ਰ ਤਾਲਾਬ ਹੈ, (ਇਸ ਵਿਚੋਂ) ਪੀਂਦੇ ਰਿਹਾ ਕਰੋ। (ਪਰ ਇਹ ਨਾਮ-ਜਲ) ਸੰਤ ਜਨਾਂ ਦੀ ਸੰਗਤਿ ਵਿਚ ਰਿਹਾਂ ਮਿਲਦਾ ਹੈ। ਇਹ ਹਰਿ-ਨਾਮ ਜਪ ਕੇ ਸਾਰੇ ਕਾਰਜ ਸਿਰੇ ਚੜ੍ਹ ਜਾਂਦੇ ਹਨ। ਹੇ ਭਾਈ! ਜਗਤ ਦੇ ਮਾਲਕ ਪਰਮਾਤਮਾ ਵਿਚ ਸਾਰੇ ਹੀ ਗੁਣ ਮੌਜੂਦ ਹਨ। ਉਹ ਸਭ ਜੀਵਾਂ ਦੇ ਸਾਰੇ ਕਾਰਜ ਸਿਰੇ ਚਾੜ੍ਹਨ ਵਾਲਾ ਹੈ, ਸਭ ਦੇ ਦੁੱਖ ਨਾਸ ਕਰਨ ਵਾਲਾ ਹੈ, ਉਹ ਸਦਾ ਹੀ ਕਾਇਮ ਰਹਿਣ ਵਾਲਾ ਹੈ। ਜਿਸ ਮਨੁੱਖ ਦੇ ਮਨ ਤੋਂ ਉਹ ਪਰਮਾਤਮਾ ਅੱਖ ਝਮਕਣ ਜਿਤਨੇ ਸਮੇ ਲਈ ਭੀ ਨਹੀਂ ਵਿਸਰਦਾ, ਉਹ ਮਨੁੱਖ ਸਦਾ ਹਰ ਵੇਲੇ ਆਤਮਕ ਆਨੰਦ ਮਾਣਦਾ ਹੈ। ਹੇ ਭਾਈ! ਪਰਮਾਤਮਾ ਅਣਗਿਣਤ ਗੁਣਾਂ ਵਾਲਾ ਹੈ, ਸਭ ਤੋਂ ਉੱਚਾ ਤੇ, ਬੇਅੰਤ ਹੈ, ਸਭ ਦਾ ਮਾਲਕ ਹੈ, ਉਸ ਦਾ ਟਿਕਾਣਾ (ਨਿਰੀ ਅਕਲ ਸਿਆਣਪ ਦੇ ਆਸਰੇ) ਅਪਹੁੰਚ ਹੈ। ਨਾਨਕ ਬੇਨਤੀ ਕਰਦਾ ਹੈ-(ਹੇ ਭਾਈ!) ਮੈਨੂੰ ਲੱਛਮੀ-ਪਤੀ ਪਰਮਾਤਮਾ ਮਿਲ ਪਿਆ ਹੈ, ਮੇਰੀ (ਚਿਰਾਂ ਦੀ) ਤਾਂਘ ਪੂਰੀ ਹੋ ਗਈ ਹੈ।੩। ਕਈ ਕੋਟਿਕ ਜਗ ਫਲਾ ਸੁਣਿ ਗਾਵਨਹਾਰੇ ਰਾਮ ॥ ਹਰਿ ਹਰਿ ਨਾਮੁ ਜਪਤ ਕੁਲ ਸਗਲੇ ਤਾਰੇ ਰਾਮ ॥ ਹਰਿ ਨਾਮੁ ਜਪਤ ਸੋਹੰਤ ਪ੍ਰਾਣੀ ਤਾ ਕੀ ਮਹਿਮਾ ਕਿਤ ਗਨਾ ॥ ਹਰਿ ਬਿਸਰੁ ਨਾਹੀ ਪ੍ਰਾਨ ਪਿਆਰੇ ਚਿਤਵੰਤਿ ਦਰਸਨੁ ਸਦ ਮਨਾ ॥ ਸੁਭ ਦਿਵਸ ਆਏ ਗਹਿ ਕੰਠਿ ਲਾਏ ਪ੍ਰਭ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਸਫਲੁ ਸਭੁ ਕਿਛੁ ਪ੍ਰਭ ਮਿਲੇ ਅਤਿ ਪਿਆਰੇ ॥੪॥੩॥੬॥ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਪਰਮਾਤਮਾ ਦਾ ਨਾਮ ਸੁਣ ਸੁਣ ਕੇ ਕਈ ਕ੍ਰੋੜਾਂ ਜੱਗਾਂ ਦੇ ਫਲ ਪ੍ਰਾਪਤ ਕਰ ਲੈਂਦੇ ਹਨ, (ਭਾਵ, ਕ੍ਰੋੜਾਂ ਕੀਤੇ ਹੋਏ ਜੱਗ ਭੀ ਹਰਿ-ਨਾਮ ਦੇ ਟਾਕਰੇ ਤੇ ਤੁੱਛ ਹਨ) । ਪਰਮਾਤਮਾ ਦਾ ਨਾਮ ਜਪਦਿਆਂ (ਜਪਣ ਵਾਲੇ ਮਨੁੱਖ) ਆਪਣੀਆਂ ਸਾਰੀਆਂ ਕੁਲਾਂ ਭੀ ਤਾਰ ਲੈਂਦੇ ਹਨ। ਪਰਮਾਤਮਾ ਦਾ ਨਾਮ ਜਪਦਿਆਂ ਜਪਦਿਆਂ ਮਨੁੱਖ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ, ਉਹਨਾਂ (ਦੇ ਆਤਮਕ ਜੀਵਨ) ਦੀ ਵਡਿਆਈ ਕਿਤਨੀ ਕੁ ਮੈਂ ਦੱਸਾਂ? ਉਹ ਸਦਾ ਆਪਣੇ ਮਨਾਂ ਵਿਚ ਪਰਮਾਤਮਾ ਦਾ ਦਰਸਨ ਤਾਂਘਦੇ ਰਹਿੰਦੇ ਹਨ (ਤੇ, ਅਰਦਾਸਾਂ ਕਰਦੇ ਰਹਿੰਦੇ ਹਨ-) ਹੇ ਪ੍ਰਾਣ-ਪਿਆਰੇ! ਸਾਡੇ ਮਨ ਤੋਂ ਕਦੇ) ਨਾਹ ਵਿੱਸਰ। ਸਭ ਤੋਂ ਉੱਚਾ ਅਪਹੁੰਚ ਤੇ ਬੇਅੰਤ ਪ੍ਰਭੂ (ਜਿਨ੍ਹਾਂ ਵਡ-ਭਾਗੀਆਂ ਨੂੰ) ਫੜ ਕੇ ਆਪਣੇ ਗਲ ਨਾਲ ਲਾ ਲੈਂਦਾ ਹੈ ਉਹਨਾਂ (ਦੀ ਜ਼ਿੰਦਗੀ) ਦੇ ਭਾਗਾਂ ਵਾਲੇ ਦਿਨ ਆ ਜਾਂਦੇ ਹਨ। ਨਾਨਕ ਬੇਨਤੀ ਕਰਦਾ ਹੈ-(ਹੇ ਭਾਈ!) ਜਿਨ੍ਹਾਂ ਮਨੁੱਖਾਂ ਨੂੰ ਬਹੁਤ ਪਿਆਰਾ ਪਰਮਾਤਮਾ ਮਿਲ ਪੈਂਦਾ ਹੈ ਉਹਨਾਂ (ਦੇ ਜੀਵਨ) ਦਾ ਹਰੇਕ ਕਾਰਜ ਸਿਰੇ ਚੜ੍ਹ ਜਾਂਦਾ ਹੈ।੪।੩।੬।

BIHAAGRAA, FIFTH MEHL:

The Saints go around, searching for God, the support of their breath of life. They lose the strength of their bodies, if they do not merge with their Beloved Lord. O God, my Beloved, merge with me — bless me with Your kindness; be kind, and attach me to the he

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥

ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।

ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧।

ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩।

ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।

SORAT’H, THIRD MEHL:

Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru’s Shabad, my mind is enlightened. || 1 || Dear Lord, You Yourself bestow understanding. Dear Lord, I am forever a sacrifice to You; I am dedicated and devoted to Your Name. || Pause || I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated. Through the Shabad, my mind and body have been purified, and the Lord has come to dwell within my mind. The Guru is the Giver of the Shabad; my mind is imbued with it, and I remain absorbed in the Lord. || 2 || Those who do not know the Shabad are blind and deaf; why did they even bother to come into the world? They do not obtain the subtle essence of the Lord’s elixir; they waste away their lives, and are reincarnated over and over again. The blind, idiotic, self-willed manmukhs are like maggots in manure, and in manure they rot away. || 3 || The Lord Himself creates us, watches over us, and places us on the Path, O Siblings of Destiny; there is no one other than Him. No one can erase that which is pre-ordained, O Siblings of Destiny; whatever the Creator wills, comes to pass. O Nanak, the Naam, the Name of the Lord, abides deep within the mind; O Siblings of Destiny, there is no other at all. || 4 || 4 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ। ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨। (ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪। (ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫। ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬। (ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) । ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭। ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ 

ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥

ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥

ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥

ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥

ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।

ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨।

(ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ 'ਹਾਇ ਹਾਇ' ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ 

ਅਰਥ: ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ; ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; (ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ।

ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥ 

ਅਰਥ: ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ; ਹੇ ਨਾਨਕ! ਆਖ-) ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ।੧।

ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ 

ਅਰਥ: ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾਹਰ ਹੈ, ਕਿਉਂਕਿ ਉਹ ਮਾਇਆ ਵਿਚ ਜਾ ਕੇ ਲੱਗਾ ਹੋਇਆ ਹੈ; (ਸਿੱਟਾ ਇਹ ਕਿ) ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ, (ਉਸ ਦੀ ਉਮਰ) ਸਦਾ ਦੁੱਖ ਵਿਚ ਹੀ ਗੁਜ਼ਰਦੀ ਹੈ।

ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥ ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ 

ਅਰਥ: ਅਨੇਕਾਂ ਪੰਡਿਤ ਲੋਕ ਪੜ੍ਹ ਪੜ੍ਹ ਕੇ ਤੇ ਸਿੱਧ ਸਮਾਧੀਆਂ ਲਾ ਲਾ ਕੇ ਥੱਕ ਗਏ ਹਨ, ਕਈ ਕਰਮ ਕਰ ਕੇ ਥੱਕ ਗਏ ਹਨ; (ਪੜ੍ਹਨ ਨਾਲ ਤੇ ਸਮਾਧੀਆਂ ਨਾਲ) ਇਹ ਮਨ ਕਾਬੂ ਨਹੀਂ ਆਉਂਦਾ।

ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥ ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥ 

ਅਰਥ: ਭੇਖ ਕਰਨ ਵਾਲੇ ਮਨੁੱਖ (ਭਾਵ, ਸਾਧੂ ਲੋਕ) ਕਈ ਭੇਖ ਕਰ ਕੇ ਤੇ ਅਠਾਹਠ ਤੀਰਥਾਂ ਤੇ ਨ੍ਹਾ ਕੇ ਥੱਕ ਗਏ ਹਨ; ਹਉਮੈ ਤੇ ਭਰਮ ਵਿਚ ਭੁੱਲੇ ਹੋਇਆਂ ਨੂੰ ਮਨ ਦੀ ਸਾਰ ਨਹੀਂ ਆਈ।

ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥ ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥ 

ਅਰਥ: ਵੱਡੇ ਭਾਗ ਨਾਲ ਸਤਿਗੁਰੂ ਦੀ ਕਿਰਪਾ ਰਾਹੀਂ ਭਉ ਉਪਜਦਾ ਹੈ ਤੇ ਮਨ ਵਿਚ ਆ ਕੇ ਵੱਸਦਾ ਹੈ; (ਹਰੀ ਦਾ) ਭਉ ਉਪਜਿਆਂ ਹੀ, ਤੇ ਹਉਮੈ ਸਤਿਗੁਰੂ ਦੇ ਸ਼ਬਦ ਨਾਲ ਸਾੜ ਕੇ ਹੀ ਮਨ ਵੱਸ ਵਿਚ ਆਉਂਦਾ ਹੈ।

ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥ ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥੨॥ 

ਅਰਥ: ਜੋ ਮਨੁੱਖ ਜੋਤੀ-ਪ੍ਰਭੂ ਵਿਚ ਆਪਣੀ ਬ੍ਰਿਤੀ ਮਿਲਾ ਕੇ ਸੱਚੇ ਵਿਚ ਰੰਗੇ ਗਏ ਹਨ, ਉਹ ਨਿਰਮਲ ਹੋ ਗਏ ਹਨ; (ਪਰ) ਹੇ ਨਾਨਕ! ਸਤਿਗੁਰੂ ਦੇ ਮਿਲਿਆਂ ਹੀ ਨਾਮ ਮਿਲਦਾ ਹੈ ਤੇ ਸੁਖ ਵਿਚ ਸਮਾਈ ਹੁੰਦੀ ਹੈ।੨।

ਪਉੜੀ ॥ ਏਹ ਭੂਪਤਿ ਰਾਣੇ ਰੰਗ ਦਿਨ ਚਾਰਿ ਸੁਹਾਵਣਾ ॥ ਏਹੁ ਮਾਇਆ ਰੰਗੁ ਕਸੁੰਭ ਖਿਨ ਮਹਿ ਲਹਿ ਜਾਵਣਾ ॥ ਚਲਦਿਆ ਨਾਲਿ ਨ ਚਲੈ ਸਿਰਿ ਪਾਪ ਲੈ ਜਾਵਣਾ ॥

ਅਰਥ: ਰਾਜਿਆਂ ਤੇ ਰਾਣਿਆਂ ਦੇ ਇਹ ਰੰਗ ਚਾਰ ਦਿਨਾਂ (ਭਾਵ, ਥੋੜੇ ਚਿਰ) ਲਈ ਸੋਭਨੀਕ ਹੁੰਦੇ ਹਨ; ਮਾਇਆ ਦਾ ਇਹ ਰੰਗ ਕਸੁੰਭੇ ਦਾ ਰੰਗ ਹੈ (ਭਾਵ, ਕਸੁੰਭੇ ਵਾਂਗ ਛਿਨ-ਭੰਗੁਰ ਹੈ) , ਛਿਨ ਮਾਤ੍ਰ ਵਿਚ ਲਹਿ ਜਾਏਗਾ, (ਸੰਸਾਰ ਤੋਂ) ਤੁਰਨ ਵੇਲੇ ਮਾਇਆ ਨਾਲ ਨਹੀਂ ਜਾਂਦੀ, (ਪਰ ਇਸ ਦੇ ਕਾਰਨ ਕੀਤੇ) ਪਾਪ ਆਪਣੇ ਸਿਰ ਤੇ ਲੈ ਜਾਈਦੇ ਹਨ।

ਜਾਂ ਪਕੜਿ ਚਲਾਇਆ ਕਾਲਿ ਤਾਂ ਖਰਾ ਡਰਾਵਣਾ ॥ ਓਹ ਵੇਲਾ ਹਥਿ ਨ ਆਵੈ ਫਿਰਿ ਪਛੁਤਾਵਣਾ ॥੬॥ 

ਅਰਥ: ਜਦੋਂ ਜਮ-ਕਾਲ ਨੇ ਫੜ ਕੇ ਅੱਗੇ ਲਾ ਲਿਆ, ਤਾਂ (ਜੀਵ) ਡਾਢਾ ਭੈ-ਭੀਤ ਹੁੰਦਾ ਹੈ; (ਮਨੁੱਖ-ਜਨਮ ਵਾਲਾ) ਉਹ ਸਮਾ ਫੇਰ ਮਿਲਦਾ ਨਹੀਂ, ਇਸ ਵਾਸਤੇ ਪਛੁਤਾਉਂਦਾ ਹੈ।੬।

SHALOK, THIRD MEHL:

Service to the True Guru is fruitful and rewarding, if one performs it with his mind focused on it. The fruits of the mind’s desires are obtained, and egotism departs from within. His bonds are broken, and he is liberated; he remains absorbed in the True Lord. It is so difficult to obtain the Naam in this world; it comes to dwell in the mind of the Gurmukh. O Nanak, I am a sacrifice to one who serves his True Guru. || 1 || THIRD MEHL: The mind of the self-willed manmukh is so very stubborn; it is stuck in the love of duality. He does not find peace, even in dreams; he passes his life in misery and suffering. The Pandits have grown weary of going door to door, reading and reciting their scriptures; the Siddhas have gone into their trances of Samaadhi. This mind cannot be controlled; they are tired of performing religious rituals. The impersonators --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ings of Destiny; He is lofty, inaccessible and infinite. He cherishes all beings and creatures, O Siblings of Destiny; he continually takes care of them. So meet with the Perfect True Guru, O Siblings of Destiny, and merge in the Word of the Shabad. || 2 || Adoring the feet of the True Guru, O Siblings of Destiny, doubt and fear are dispelled. Joining the Society of the Saints, cleanse your mind, O Siblings of Destiny, and dwell in the Name of the Lord. The darkness of ignorance shall be dispelled, O Siblings of Destiny, and the lotus of your heart shall blossom forth. By the Guru’s Word, peace wells up, O Siblings of Destiny; all fruits are with the True Guru. || 3 || Give up your sense of mine and yours, O Siblings of Destiny, and become the dust of the feet of all. In each and every heart, God is contained, O Siblings of Destiny; He sees, and hears, and is ever-present with us. On that day when one forgets the Supreme Lord God, O Siblings of Destiny, on that day, one ought to die crying out in pain. He is the all-powerful Cause of Causes, O Siblings of Destiny; he is totally filled with all powers. || 4 || The Love of the Name is the greatest treasure, O Siblings of Destiny; through it, emotional attachment to Maya is dispelled. If it is pleasing to His Will, then He unites us in His Union, O Siblings of Destiny; the Naam, the Name of the Lord, comes to abide in the mind. The heart-lotus of the Gurmukh blossoms forth, O Siblings of Destiny, and the heart is illumined. The Glory of God has been revealed, O Siblings of Destiny, and the earth and sky have blossomed forth. || 5 || The Perfect Guru has blessed me with contentment, O Siblings of Destiny; day and night, I remain attached to the Lord’s Love. My tongue continually chants the Lord’s Name, O Siblings of Destiny; this is the true taste, and the object of human life. Listening with my ears, I hear and so I live, O Siblings of Destiny; I have obtained the unchanging, unmoving state. That soul,which does not place its faith in the Lord shall burn, O Siblings of Destiny. || 6 || My Lord and Master has so many virtues, O Siblings of Destiny; I am a sacrifice to Him. He nurtures even the most worthless, O Siblings of Destiny, and gives home to the homeless. He gives us nourishment with each and every breath, O Siblings of Destiny; His Name is everlasting. One who meets with the True Guru, O Siblings of Destiny, does so only by perfect destiny. || 7 || Without Him, I cannot live, even for an instant, O Siblings of Destiny; He is totally filled with all powers. With every breath and morsel of food, I will not forget Him, O Siblings of Destiny; I behold Him ever-present. In the Saadh Sangat, the Company of the Holy, I meet Him, O Siblings of Destiny; He is totally pervading and permeating everywhere. Those who do not embrace love for the Lord, O Siblings of Destiny, always die crying out in pain. || 8 || Grasping hold of the hem of His robe, O Siblings of Destiny, we are carried across the world-ocean of fear and pain. By His Glance of Grace, He has blessed us, O Siblings of Destiny; He shall be with us until the very end. My mind and body are soothed and calmed, O Siblings of Destiny, nourished by the food of the Naam. Nanak has entered His Sanctuary, O Siblings of Destiny; the Lord is the Destroyer of sins. || 9 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਸਲੋਕ ਮਃ ੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥  ਅਰਥ: ਹੇ ਨਾਨਕ! ਇਉਂ ਆਖ, ਕਿ) ਹੇ ਸੱਜਣ! ਮੈਂ ਸਦਾ ਤੇਰੇ ਪੈਰਾਂ ਦੀ ਖ਼ਾਕ ਹੋਇਆ ਰਹਾਂ, ਮੈਂ ਤੇਰੀ ਸਰਨ ਪਿਆ ਰਹਾਂ ਅਤੇ ਤੈਨੂੰ ਹੀ ਆਪਣੇ ਅੰਗ-ਸੰਗ ਵੇਖਾਂ।੧। ਮਃ ੫ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥ ਅਰਥ: (ਵਿਕਾਰਾਂ ਵਿਚ) ਡਿੱਗੇ ਹੋਏ ਭੀ ਬੇਅੰਤ ਜੀਵ ਪਵਿਤ੍ਰ ਹੋ ਜਾਂਦੇ ਹਨ ਜੇ ਉਹਨਾਂ ਦਾ ਮਨ ਪ੍ਰਭੂ ਦੇ ਚਰਨਾਂ ਵਿਚ ਲੱਗ ਜਾਏ, ਪ੍ਰਭੂ ਦਾ ਨਾਮ ਹੀ ਅਠਾਹਠ ਤੀਰਥ ਹੈ, ਪਰ, ਹੇ ਨਾਨਕ! ਇਹ ਨਾਮ ਉਸ ਮਨੁੱਖ ਨੂੰ ਮਿਲਦਾ ਹੈ) ਜਿਸ ਦੇ ਮੱਥੇ ਤੇ ਭਾਗ (ਲਿਖੇ) ਹਨ।੨। ਪਉੜੀ ॥ ਨਿਤ ਜਪੀਐ ਸਾਸਿ ਗਿਰਾਸਿ ਨਾਉ ਪਰਵਦਿਗਾਰ ਦਾ ॥ ਜਿਸ ਨੋ ਕਰੇ ਰਹੰਮ ਤਿਸੁ ਨ ਵਿਸਾਰਦਾ ॥ ਆਪਿ ਉਪਾਵਣਹਾਰ ਆਪੇ ਹੀ ਮਾਰਦਾ ॥ ਸਭੁ ਕਿਛੁ ਜਾਣੈ ਜਾਣੁ ਬੁਝਿ ਵੀਚਾਰਦਾ ॥ ਅਨਿਕ ਰੂਪ ਖਿਨ ਮਾਹਿ ਕੁਦਰਤਿ ਧਾਰਦਾ ॥ ਜਿਸ ਨੋ ਲਾਇ ਸਚਿ ਤਿਸਹਿ ਉਧਾਰਦਾ ॥ ਜਿਸ ਦੈ ਹੋਵੈ ਵਲਿ ਸੁ ਕਦੇ ਨ ਹਾਰਦਾ ॥ ਸਦਾ ਅਭਗੁ ਦੀਬਾਣੁ ਹੈ ਹਉ ਤਿਸੁ ਨਮਸਕਾਰਦਾ ॥੪॥  ਅਰਥ: (ਹੇ ਭਾਈ!) ਪਾਲਣਹਾਰ ਪ੍ਰਭੂ ਦਾ ਨਾਮ ਸਾਹ ਲੈਂਦਿਆਂ ਖਾਂਦਿਆਂ ਹਰ ਵੇਲੇ ਜਪਣਾ ਚਾਹੀਦਾ ਹੈ, ਉਹ ਪ੍ਰਭੂ ਜਿਸ ਬੰਦੇ ਉੱਤੇ ਮਿਹਰ ਕਰਦਾ ਹੈ ਉਸ ਨੂੰ (ਆਪਣੇ ਮਨੋਂ) ਭੁਲਾਂਦਾ ਨਹੀਂ, ਉਹ ਆਪ ਜੀਵਾਂ ਨੂੰ ਪੈਦਾ ਕਰਨ ਵਾਲਾ ਹੈ ਤੇ ਆਪ ਹੀ ਮਾਰਦਾ ਹੈ, ਉਹ ਅੰਤਰਜਾਮੀ (ਜੀਵਾਂ ਦੇ ਦਿਲ ਦੀ) ਹਰੇਕ ਗੱਲ ਜਾਣਦਾ ਹੈ ਤੇ ਉਸ ਨੂੰ ਸਮਝ ਕੇ (ਉਸ ਤੇ) ਵਿਚਾਰ ਭੀ ਕਰਦਾ ਹੈ, ਇਕ ਪਲਕ ਵਿਚ ਕੁਦਰਤਿ ਦੇ ਅਨੇਕਾਂ ਰੂਪ ਬਣਾ ਦੇਂਦਾ ਹੈ, ਜਿਸ ਮਨੁੱਖ ਨੂੰ ਉਹ ਸੱਚ ਵਿਚ ਜੋੜਦਾ ਹੈ ਉਸ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ। ਪ੍ਰਭੂ ਜਿਸ ਜੀਵ ਦੇ ਪੱਖ ਵਿਚ ਹੋ ਜਾਂਦਾ ਹੈ ਉਹ ਜੀਵ (ਵਿਕਾਰਾਂ ਦੇ ਟਾਕਰੇ ਤੇ ਮਨੁੱਖਾ ਜਨਮ ਦੀ ਬਾਜ਼ੀ) ਕਦੇ ਹਾਰਦਾ ਨਹੀਂ, ਉਸ ਪ੍ਰਭੂ ਦਾ ਦਰਬਾਰ ਸਦਾ ਅਟੱਲ ਹੈ, ਮੈਂ ਉਸ ਨੂੰ ਨਮਸਕਾਰ ਕਰਦਾ ਹਾਂ।੪।

SHALOK, FIFTH MEHL:

O Friend, I pray that I may remain forever the dust of Your Feet. Nanak has entered Your Sanctuary, and beholds You ever-present. || 1 || FIFTH MEHL: Countless sinners become pure, by fixing their minds on the Feet of the Lord. The Name of God is the sixty-eight holy places of pilgrimage, O Nanak, for one who has such destiny written upon his forehead. || 2 || PAUREE: With every breath and morsel of food, chant the Name of the Lord, the Cherisher. The Lord does not forget one upon whom He has bestowed His Grace. He Himself is the Creator, and He Himself destroys. The Knower knows everything; He understands and contemplates. By His creative power, He assumes numerous forms in an instant. One whom the Lord attaches to the Truth is redeemed. One who has God on his side is never conquered. His Court is eternal and imperishable; I humbly bow to Him. || 4 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥  ਅਰਥ: ਦੁਨੀਆ ਤ੍ਰਿਸ਼ਨਾ ਦੀ ਸਾੜੀ ਹੋਈ ਦੁੱਖੀ ਹੋ ਰਹੀ ਹੈ, ਸੜ ਸੜ ਕੇ ਵਿਲਕ ਰਹੀ ਹੈ; ਜੇ ਇਹ ਠੰਡ ਪਾਣ ਵਾਲੇ ਗੁਰੂ ਨੂੰ ਮਿਲ ਪਏ, ਤਾਂ ਫਿਰ ਦੂਜੀ ਵਾਰੀ ਨਾਹ ਸੜੇ; (ਕਿਉਂਕਿ) ਹੇ ਨਾਨਕ! ਜਦ ਤਕ ਗੁਰੂ ਦੇ ਸ਼ਬਦ ਦੀ ਰਾਹੀਂ ਮਨੁੱਖ ਪ੍ਰਭੂ ਦੀ ਵਿਚਾਰ ਨਾਹ ਕਰੇ ਤਦ ਤਕ (ਨਾਮ ਨਹੀਂ ਮਿਲਦਾ, ਤੇ) ਨਾਮ ਤੋਂ ਬਿਨਾ ਕਿਸੇ ਦਾ ਭੀ ਡਰ ਨਹੀਂ ਮੁੱਕਦਾ (ਇਹ ਡਰ ਤੇ ਸਹਿਮ ਹੀ ਮੁੜ ਮੁੜ ਤ੍ਰਿਸ਼ਨਾ ਦੇ ਅਧੀਨ ਕਰਦਾ ਹੈ) ।੧। ਮਃ ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥ ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥  ਅਰਥ: ਭੇਖ ਧਾਰਿਆਂ (ਤ੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ, ਮਨ ਵਿਚ ਚਿੰਤਾ ਟਿਕੀ ਰਹਿੰਦੀ ਹੈ; ਜਿਵੇਂ ਸੱਪ ਦੀ ਰੁੱਡ ਬੰਦ ਕੀਤਿਆਂ ਸੱਪ ਨਹੀਂ ਮਰਦਾ, ਤਿਵੇਂ ਹੀ ਉਹ ਮਨੁੱਖ ਕਰਮ ਕਰਦੇ ਹਨ ਜੋ ਗੁਰੂ ਦੀ ਸ਼ਰਨ ਨਹੀਂ ਆਉਂਦੇ (ਗੁਰੂ ਦੀ ਸ਼ਰਨ ਪੈ ਕੇ ਆਪਾ-ਭਾਵ ਮਿਟਾਉਣ ਤੋਂ ਬਿਨਾ ਤ੍ਰਿਸ਼ਨਾ ਦੀ ਅੱਗ ਬੁੱਝਦੀ ਨਹੀਂ) । ਜੇ (ਨਾਮ ਦੀ ਦਾਤਿ) ਦੇਣ ਵਾਲੇ ਗੁਰੂ ਦੀ ਦੱਸੀ ਹੋਈ ਕਾਰ ਕਰੀਏ ਤਾਂ ਗੁਰੂ ਦਾ ਸ਼ਬਦ ਮਨ ਵਿਚ ਆ ਵੱਸਦਾ ਹੈ, ਮਨ ਤਨ ਠੰਢਾ ਠਾਰ ਹੋ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁਝ ਜਾਂਦੀ ਹੈ ਤੇ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ; (ਗੁਰੂ ਦੀ ਸੇਵਾ ਵਿਚ) ਜਦੋਂ ਮਨੁੱਖ ਅਹੰਕਾਰ ਦੂਰ ਕਰਦਾ ਹੈ ਤਾਂ ਸਭ ਤੋਂ ਸ੍ਰੇਸ਼ਟ ਸੁਖ ਮਿਲਦਾ ਹੈ। ਗੁਰੂ ਦੇ ਸਨਮੁਖ ਹੋਇਆ ਹੋਇਆ ਉਹ ਮਨੁੱਖ ਹੀ (ਤ੍ਰਿਸ਼ਨਾ ਵਲੋਂ) ਤਿਆਗ ਕਰਦਾ ਹੈ ਜੋ ਸੱਚੇ ਨਾਮ ਵਿਚ ਸੁਰਤਿ ਜੋੜੀ ਰੱਖਦਾ ਹੈ, ਉਸ ਨੂੰ ਚਿੰਤਾ ਉੱਕਾ ਹੀ ਨਹੀਂ ਹੁੰਦੀ, ਪ੍ਰਭੂ ਦੇ ਨਾਲ ਹੀ ਉਹ ਚੰਗੀ ਤਰ੍ਹਾਂ ਰੱਜਿਆ ਰਹਿੰਦਾ ਹੈ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਤ੍ਰਿਸ਼ਨਾ ਦੀ ਅੱਗ ਤੋਂ) ਬਚ ਨਹੀਂ ਸਕੀਦਾ, (ਨਾਮ ਤੋਂ ਬਿਨਾ) ਜੀਵ ਅਹੰਕਾਰ ਵਿਚ ਪਏ ਸੜਦੇ ਹਨ। ਪਉੜੀ ॥ ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥ ਸਭੁ ਜਨਮੁ ਤਿਨਾ ਕਾ ਸਫਲੁ ਹੈ ਜਿਨ ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥ ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ ਗਏ ਸਭਿ ਦੁਖਾ ॥ ਤੇ ਸੰਤ ਭਲੇ ਗੁਰਸਿਖ ਹੈ ਜਿਨ ਨਾਹੀ ਚਿੰਤ ਪਰਾਈ ਚੁਖਾ ॥ ਧਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ ਲਾਗੇ ਮੁਖਾ ॥੬॥  ਅਰਥ: ਜਿਨ੍ਹਾਂ ਮਨੁੱਖਾਂ ਨੇ ਪ੍ਰਭੂ ਦਾ ਨਾਮ ਸਿਮਰਿਆ ਹੈ, ਉਹਨਾਂ ਨੂੰ ਸਾਰੇ ਸੁਖ ਮਿਲ ਗਏ ਹਨ, ਉਹਨਾਂ ਦਾ ਸਾਰਾ ਮਨੁੱਖਾ ਜੀਵਨ ਸਫਲ ਹੋਇਆ ਹੈ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਭੁੱਖ ਲੱਗੀ ਹੋਈ ਹੈ (ਭਾਵ, 'ਨਾਮ' ਜਿਨ੍ਹਾਂ ਦੀ ਜ਼ਿੰਦਗੀ ਦਾ ਆਸਰਾ ਹੋ ਜਾਂਦਾ ਹੈ) । ਜਿਨ੍ਹਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦਾ ਸਿਮਰਨ ਕੀਤਾ ਹੈ, ਉਹਨਾਂ ਦੇ ਸਾਰੇ ਦੁਖ ਦੂਰ ਹੋ ਗਏ ਹਨ। ਉਹ ਗੁਰਸਿੱਖ ਚੰਗੇ ਸੰਤ ਹਨ ਜਿਨ੍ਹਾਂ ਨੇ (ਪ੍ਰਭੂ ਤੋਂ ਬਿਨਾ) ਹੋਰ ਕਿਸੇ ਦੀ ਰਤਾ ਭੀ ਆਸ ਨਹੀਂ ਰੱਖੀ; ਉਹਨਾਂ ਦਾ ਗੁਰੂ ਭੀ ਧੰਨ ਹੈ, ਭਾਗਾਂ ਵਾਲਾ ਹੈ, ਜਿਸ ਦੇ ਮੂੰਹ ਨੂੰ (ਪ੍ਰਭੂ ਦੀ ਸਿਫ਼ਤਿ-ਸਾਲਾਹ ਰੂਪ) ਅਮਰ ਕਰਨ ਵਾਲੇ ਫਲ ਲੱਗੇ ਹੋਏ ਹਨ (ਭਾਵ, ਜਿਸ ਦੇ ਮੂੰਹੋਂ ਪ੍ਰਭੂ ਦੀ ਵਡਿਆਈ ਦੇ ਬਚਨ ਨਿਕਲਦੇ ਹਨ) ।੬।

SHALOK, THIRD MEHL:

Consumed by desire, the world is burning and dying; burning and burning, it screams. But if it meets with the cooling and soothing True Guru, it does not burn any longer. O Nanak, without the Name, and without contemplating the Word of the Shabad, no one becomes fearless. || 1 || THIRD MEHL: Wearing ceremonial robes, the fire is not quenched, and the mind is filled with anxiety. Destroying the snake’s hole, the snake is not killed; it is just like doing deeds without a Guru. Serving the Giver, the True Guru, the Word of the Shabad comes to abide in the mind. The mind and body are cooled and soothed; peace ensues, and the fire of desire is quenched. The greatest comforts and lasting peace are obtained, when one eradicates selfishness from within. He alone becomes a detached Gurmukh, who lovingly focuses his awareness on the True Lord. Anxiety does not affect him at all; he is satisfied and satiated with the Name of the Lord. O Nanak, without the Naam, no one is saved; they are utterly ruined by egotism. || 2 || PAUREE: Those who meditate on the Name of the Lord, Har, Har, obtain all peace and comforts. Fruitful is the entire life of those, who feel hunger for the Name of the Lord in their minds. Those who worship and adore the Lord through the Guru’s Word, forget all their pain and suffering. Those Gursikhs are good Saints, who care for nothing other than the Lord. Blessed, blessed is their Guru, whose mouth tastes the Ambrosial Fruit of the Lord. || 6 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ ੴ ਸਤਿ ਗੁਪ੍ਰਸਾਦਿ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ॥ ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ॥ ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ॥ ੧ ॥ ਸਾਹਿਬੁ ਸਿਮਰਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ॥ ਏਥੈ ਧੰਧਾ ਕੂੜਾ ਚਾਰਿ ਦਿਹਾ ਆਗੈ ਸਰਪਰ ਜਾਣਾ॥ ਆਗੈ ਸਰਪਰ ਜਾਣਾ ਜਿਉ ਮਿਹਮਾਣਾ ਕਾਹੇ ਗਾਰਬੁ ਕੀਜੈ॥ ਜਿਤੁ ਸੇਵਿਐ ਦਰਗਹ ਸੁਖੁ ਪਾਈਐ ਨਾਮੁ ਤਿਸੈ ਕਾ ਲੀਜੈ॥ ਆਗੈ ਹੁਕਮੁ ਨ ਚਲੈ ਮੂਲੇ ਸਿਰਿ ਸਿਰਿ ਕਿਆ ਵਿਹਾਣਾ॥ ਸਾਹਿਬੁ ਸਿਮਰਿਹੁ ਮੇਰੇ ਭਾਈਹੋ ਸਭਨਾ ਇਹੁ ਪਇਆਣਾ॥ ੨ ॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ॥ ਜਲਿ ਥਲਿ ਮਹੀਅਲਿ ਰਵਿ ਰਹਿਆ ਸਾਚੜਾ ਸਿਰਜਣਹਾਰੋ॥ ਸਾਚਾ ਸਿਰਜਣਹਾਰੋ ਅਲਖ ਅਪਾਰੋ ਤਾ ਕਾ ਅੰਤੁ ਨ ਪਾਇਆ॥ ਆਇਆ ਤਿਨ ਕਾ ਸਫਲੁ ਭਇਆ ਹੈ ਇੱਕ ਮਨਿ ਜਿਨੀ ਧਿਆਇਆ॥ ਢਾਹੇ ਢਾਹਿ ਉਸਾਰੇ ਆਪੇ ਹੁਕਮਿ ਸਵਾਰਣਹਾਰੋ॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ॥ ੩ ॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ॥ ਵਾਲੇਵੇ ਕਾਰਣਿ ਬਾਬਾ ਰੋਈਐ ਰੋਵਣੁ ਸਗਲ ਬਿਕਾਰੋ॥ ਰੋਵਣੁ ਸਗਲ ਬਿਕਾਰੋ ਗਾਫਲੁ ਸੰਸਾਰੋ ਮਾਇਆ ਕਾਰਣਿ ਰੋਵੈ॥ ਚੰਗਾ ਮੰਦਾ ਕਿਛੁ ਸੂਝੈ ਨਾਹੀ ਇਹੁ ਤਨੁ ਏਵੈ ਖੋਵੈ॥ ਐਥੈ ਆਇਆ ਸਭੁ ਕੋ ਜਾਸੀ ਕੂੜਿ ਕਰਹੁ ਅਹੰਕਾਰੋ॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ॥ ੪ ॥ ੧ ॥ ਅਰਥ: ਜਿਸ (ਪ੍ਰਭੂ) ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ ਉਹੀ ਸਿਰਜਣਹਾਰ ਪਾਤਿਸ਼ਾਹ ਵਡਿਆਉਣ-ਜੋਗ ਹੈ। (ਕਿਉਂਕਿ ਉਹੀ) ਸਦਾ ਕਾਇਮ ਰਹਿਣ ਵਾਲਾ ਹੈ। (ਜੀਵ ਵਿਚਾਰੇ ਦੀ ਕੋਈ ਪਾਂਇਆਂ ਨਹੀਂ) ਜਦੋਂ ਜੀਵ ਨੂੰ ਮਿਲਿਆ ਸਮਾ ਮੁੱਕ ਜਾਂਦਾ ਹੈ ਜਦੋਂ ਇਸ ਦੀ ਉਮਰ ਦੀ ਪਿਆਲੀ ਭਰ ਜਾਂਦੀ ਹੈ ਤਾਂ (ਸਰੀਰ ਦੇ) ਪਿਆਰੇ ਸਾਥੀ ਨੂੰ ਫੜ ਕੇ ਅੱਗੇ ਲਾ ਲਿਆ ਜਾਂਦਾ ਹੈ। (ਉਮਰ ਦਾ ਸਮਾ ਮੁੱਕਣ ਤੇ) ਜਦੋਂ ਪਰਮਾਤਮਾ ਦਾ ਲਿਖਿਆ (ਹੁਕਮ) ਅਉਂਦਾ ਹੈ, ਸਰੀਰ ਦੇ ਪਿਆਰੇ ਸਾਥੀ ਜੀਵਾਤਮਾ ਨੂੰ ਫੜ ਕੇ ਅੱਗੇ ਲਾ ਲਿਆ ਜਾਂਦਾ ਹੈ, ਤੇ ਸਾਰੇ ਸੱਜਣ ਸੰਬੰਧੀ ਰੋਂਦੇ ਹਨ। ਹੇ ਮੇਰੀ ਮਾਂ! ਜਦੋਂ ਉਮਰ ਦੇ ਦਿਨ ਪੂਰੇ ਹੋ ਜਾਂਦੇ ਹਨ, ਤਾਂ ਸਰੀਰ ਤੇ ਜੀਵਾਤਮਾ ਦਾ (ਸਦਾ ਲਈ) ਵਿਛੋੜਾ ਹੋ ਜਾਂਦਾ ਹੈ। (ਉਸ ਅੰਤ ਸਮੇ ਤੋਂ) ਪਹਿਲਾਂ ਪਹਿਲਾਂ ਜੋ ਜੋ ਕਰਮ ਜੀਵ ਨੇ ਕਮਾਇਆ ਹੁੰਦਾ ਹੈ (ਉਸ ਉਸ ਦੇ ਅਨੁਸਾਰ) ਜਿਹੋ ਜਿਹਾ ਸੰਸਕਾਰਾਂ ਦਾ ਲੇਖ (ਉਸ ਦੇ ਮੱਥੇ ਤੇ) ਲਿਖਿਆ ਜਾਂਦਾ ਹੈ ਉਹੋ ਜਿਹਾ ਫਲ ਜੀਵ ਪਾਂਦਾ ਹੈ। ਜਿਸ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ ਉਹੀ ਸਿਰਜਣਹਾਰ ਪਾਤਿਸ਼ਾਹ ਵਡਿਆਉਣ-ਜੋਗ ਹੈ ਉਹੀ ਸਦਾ ਕਾਇਮ ਰਹਿਣ ਵਾਲਾ ਹੈ।੧। ਹੇ ਮੇਰੇ ਭਰਾਵੋ! ਸਦਾ-ਥਿਰ) ਮਾਲਕ-ਪ੍ਰਭੂ ਦਾ ਸਿਮਰਨ ਕਰੋ। (ਦੁਨੀਆ ਤੋਂ) ਇਹ ਕੂਚ ਸਭਨਾਂ ਨੇ ਹੀ ਕਰਨਾ ਹੈ। ਦੁਨੀਆ ਵਿਚ ਮਾਇਆ ਦਾ ਝੂਠਾ ਆਹਰ ਚਾਰ ਦਿਨਾਂ ਲਈ ਹੀ ਹੈ, (ਹਰੇਕ ਨੇ ਹੀ) ਇਥੋਂ ਅਗਾਂਹ (ਪਰਲੋਕ ਵਿਚ) ਜ਼ਰੂਰ ਚਲੇ ਜਾਣਾ ਹੈ। ਇਥੋਂ ਅਗਾਂਹ ਜ਼ਰੂਰ (ਹਰੇਕ ਨੇ) ਚਲੇ ਜਾਣਾ ਹੈ, (ਇਥੇ ਜਗਤ ਵਿਚ) ਅਸੀ ਪਰਾਹੁਣਿਆਂ ਵਾਂਗ ਹੀ ਹਾਂ, (ਕਿਸੇ ਵੀ ਧਨ ਪਦਾਰਥ ਆਦਿਕ ਦਾ) ਮਾਣ ਕਰਨਾ ਵਿਅਰਥ ਹੈ। ਉਸ ਪਰਮਾਤਮਾ ਦਾ ਹੀ ਨਾਮ ਸਿਮਰਨਾ ਚਾਹੀਦਾ ਹੈ ਜਿਸ ਦੇ ਸਿਮਰਨ ਨਾਲ ਪਰਮਾਤਮਾ ਦੀ ਹਜ਼ੂਰੀ ਵਿਚ ਆਤਮਕ ਆਨੰਦ ਮਿਲਦਾ ਹੈ। (ਜਗਤ ਵਿਚ ਤਾਂ ਧਨ ਪਦਾਰਥ ਵਾਲੇ ਦਾ ਹੁਕਮ ਚੱਲ ਸਕਦਾ ਹੈ, ਪਰ) ਪਰਲੋਕ ਵਿਚ ਕਿਸੇ ਦਾ ਭੀ ਹੁਕਮ ਉੱਕਾ ਹੀ ਨਹੀਂ ਚੱਲ ਸਕਦਾ, ਉਥੇ ਤਾਂ ਹਰੇਕ ਦੇ ਸਿਰ ਉਤੇ (ਆਪੋ ਆਪਣੇ) ਕੀਤੇ ਅਨੁਸਾਰ ਬੀਤਦੀ ਹੈ। ਹੇ ਮੇਰੇ ਭਰਾਵੋ! ਸਦਾ-ਥਿਰ) ਮਾਲਕ-ਪ੍ਰਭੂ ਦਾ ਸਿਮਰਨ ਕਰੋ। (ਦੁਨੀਆ ਤੋਂ) ਇਹ ਕੂਚ ਸਭ ਨੇ ਹੀ ਕਰ ਜਾਣਾ ਹੈ।੨। ਜਗਤ ਦੇ ਜੀਵਾਂ ਦਾ ਉੱਦਮ ਤਾਂ ਇਕ ਬਹਾਨਾ ਹੀ ਹੈ, ਹੁੰਦਾ ਉਹੀ ਕੁਝ ਹੈ ਜੋ ਉਸ ਸਰਬ-ਸ਼ਕਤੀਮਾਨ ਪ੍ਰਭੂ ਨੂੰ ਭਾਉਂਦਾ ਹੈ। ਉਹ ਸਦਾ-ਥਿਰ ਰਹਿਣ ਵਾਲਾ ਸਿਰਜਣਹਾਰ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਹਰ ਥਾਂ ਮੌਜੂਦ ਹੈ। ਉਹ ਪ੍ਰਭੂ ਸਦਾ-ਥਿਰ ਰਹਿਣ ਵਾਲਾ ਹੈ ਸਭ ਦਾ ਪੈਦਾ ਕਰਨ ਵਾਲਾ ਹੈ, ਅਦ੍ਰਿਸ਼ਟ ਹੈ, ਬੇਅੰਤ ਹੈ, ਕੋਈ ਭੀ ਜੀਵ ਉਸ ਦੇ ਗੁਣਾਂ ਦਾ ਅੰਤ ਨਹੀਂ ਲੱਭ ਸਕਦਾ। ਜਗਤ ਵਿਚ ਜੰਮਣਾ ਉਹਨਾਂ ਦਾ ਹੀ ਸਫਲ ਕਿਹਾ ਜਾਂਦਾ ਹੈ ਜਿਨ੍ਹਾਂ ਨੇ ਉਸ ਬੇਅੰਤ ਪ੍ਰਭੂ ਨੂੰ ਸੁਰਤਿ ਜੋੜ ਕੇ ਸਿਮਰਿਆ ਹੈ। ਉਹ ਪਰਮਾਤਮਾ ਆਪ ਹੀ ਜਗਤ-ਰਚਨਾ ਨੂੰ ਢਾਹ ਦੇਂਦਾ ਹੈ, ਢਾਹ ਕੇ ਆਪ ਹੀ ਫਿਰ ਬਣਾ ਲੈਂਦਾ ਹੈ, ਉਹ ਆਪਣੇ ਹੁਕਮ ਵਿਚ ਜੀਵਾਂ ਨੂੰ ਚੰਗੇ ਜੀਵਨ ਵਾਲੇ ਬਣਾਂਦਾ ਹੈ। ਜਗਤ ਦੇ ਜੀਵਾਂ ਦਾ ਉੱਦਮ ਤਾਂ ਇਕ ਬਹਾਨਾ ਹੀ ਹੈ, ਹੁੰਦਾ ਉਹੀ ਕੁਝ ਹੈ ਜੋ ਉਸ ਸਰਬ-ਸ਼ਕਤੀਮਾਨ ਪ੍ਰਭੂ ਨੂੰ ਚੰਗਾ ਲੱਗਦਾ ਹੈ।੩। ਹੇ ਨਾਨਕ! ਆਖ-ਵਿਛੁੜੇ ਸਨਬੰਧੀਆਂ ਦੀ ਮੌਤ ਤੇ ਤਾਂ ਹਰ ਕੋਈ ਵੈਰਾਗ ਵਿਚ ਆ ਜਾਂਦਾ ਹੈ, ਪਰ ਇਹ ਵੈਰਾਗ ਕਿਸੇ ਅਰਥ ਨਹੀਂ) ਹੇ ਭਾਈ! ਉਸੇ ਮਨੁੱਖ ਨੂੰ ਸਹੀ ਵੈਰਾਗ ਵਿਚ ਆਇਆ ਜਾਣੋ, ਜੋ ਪਿਆਰ ਨਾਲ (ਪਰਮਾਤਮਾ ਦੇ ਮਿਲਾਪ ਦੀ ਖ਼ਾਤਰ) ਵੈਰਾਗ ਵਿਚ ਆਉਂਦਾ ਹੈ। ਹੇ ਭਾਈ! ਦੁਨੀਆ ਦੇ ਧਨ ਪਦਾਰਥ ਦੀ ਖ਼ਾਤਰ ਜੋ ਰੋਵੀਦਾ ਹੈ ਉਹ ਰੋਣਾ ਸਾਰਾ ਹੀ ਵਿਅਰਥ ਜਾਂਦਾ ਹੈ। ਪਰਮਾਤਮਾ ਵਲੋਂ ਭੁੱਲਾ ਹੋਇਆ ਜਗਤ ਮਾਇਆ ਦੀ ਖ਼ਾਤਰ ਰੋਂਦਾ ਹੈ ਇਹ ਸਾਰਾ ਹੀ ਰੁਦਨ ਵਿਅਰਥ ਹੈ। (ਇਸ ਰੋਣ ਨਾਲ) ਮਨੁੱਖ ਨੂੰ ਚੰਗੇ ਮੰਦੇ ਕੰਮ ਦੀ ਪਛਾਣ ਨਹੀਂ ਆਉਂਦੀ, (ਮਾਇਆ ਦੀ ਖ਼ਾਤਰ ਰੋ ਰੋ ਕੇ) ਇਸ ਸਰੀਰ ਨੂੰ ਵਿਅਰਥ ਹੀ ਨਾਸ ਕਰ ਲੈਂਦਾ ਹੈ। ਹੇ ਭਾਈ! ਹਰੇਕ ਜੀਵ ਜੋ ਜਗਤ ਵਿਚ (ਜਨਮ ਲੈ ਕੇ) ਆਇਆ ਹੈ (ਆਪਣਾ ਸਮਾ ਮੁਕਾ ਕੇ) ਚਲਾ ਜਾਇਗਾ, ਨਾਸਵੰਤ ਜਗਤ ਦੇ ਮੋਹ ਵਿਚ ਫਸ ਕੇ (ਵਿਅਰਥ) ਮਾਣ ਕਰਦੇ ਹੋ। ਹੇ ਨਾਨਕ! ਆਖ-) ਹੇ ਭਾਈ! ਉਸੇ ਮਨੁੱਖ ਨੂੰ ਸਹੀ ਵੈਰਾਗ ਵਿਚ ਆਇਆ ਸਮਝੋ ਜੋ (ਪਰਮਾਤਮਾ ਦੇ ਮਿਲਾਪ ਦੀ ਖ਼ਾਤਰ) ਪਿਆਰ ਨਾਲ ਵੈਰਾਗ ਵਿਚ ਆਉਂਦਾ ਹੈ।੪।੧। English translation  He who (the Lord) has kept the world in the grip of Maya is th

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ  ਗੋਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥ ਅਰਥ: (ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ। ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ) ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ। (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ।ਰਹਾਉ। (ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ। (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕ੍ਰੋਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ। (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ।੧। ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ। ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ। ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ।੨। ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ। (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ।੩। ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ। ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ) , ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ।੪।੧੨।੨੩।

SORAT'H, FIFTH MEHL:

Sing the Glorious Praises of the Perfect, Imperishable Lord, and the poison of sexual desire and anger shall be burnt away. You shall cross over the awesome, arduous ocean of fire, in the Saadh Sangat, the Company of the Holy. || 1 || The Perfect Guru has dispelled the darkness of doubt. Remember God with love and devotion; He is near at hand. || Pause || Drink in the sublime essence, the treasure of the Name of the Lord, Har, Har, and your mind and body shall remain satisfied. The Transcendent Lord is totally permeating and pervading everywhere; where would He come from, and where would He go? || 2 || One whose mind is filled with the Lord, is a person of meditation, penance, self-restraint and spiritual wisdom, and a knower of reality. The Gurmukh obtains the jewel of the Naam; his efforts come to perfect fruition. || 3 || All his struggles, sufferings and pains are dispelled, and the noose of death is cut away from him. Says Nanak, God has extended His Mercy, and so his mind and body blossom forth. || 4 || 12 || 23 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audio ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥  ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।   BAIRAAREE, FOURTH MEHL:  The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. || 1 || Pause || Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. || 1 || The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. || 2 || 3 || 

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

DHANAASAREE, FIFTH MEHL:

I am satisfied and satiated, eating the food of Truth. With my mind, body and tongue, I meditate on the Naam, the Name of the Lord. || 1 || Life, spiritual life, is in the Lord. Spiritual life consists of chanting the Lord’s Name in the Saadh Sangat, the Company of the Holy. || 1 || Pause || He is dressed in robes of all sorts, if he sings the Kirtan of the Lord’s Glorious Praises, day and night. || 2 || He rides upon elephants, chariots and horses, if he sees the Lord’s Path within his own heart. || 3 || Meditating on the Lord’s Feet, deep within his mind and body, slave Nanak has found the Lord, the treasure of peace. || 4 || 2 || 56 || ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥ ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩। ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।

The daily Hukamnama Sahib From Sri Darbar Sahib Amritsar  ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥  ਅਰਥ: ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ।ਰਹਾਉ। ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ 'ਗੋਬਿੰਦ ਦਾ ਭਗਤ' ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ।੧। ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ।੧। ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ। (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ। (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ। ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ।੩। ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮੇਲ ਦੇਂਦਾ ਹੈ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ। ਹੇ ਦਾਸ ਨਾਨਕ! ਆਖ-ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ।੪।੧੨।੬੨।

SORAT’H, FIFTH MEHL:

The Restorer of what was taken away, the Liberator from captivity; the Formless Lord, the Destroyer of pain. I do not know about karma and good deeds; I do not know about Dharma and righteous living. I am so greedy, chasing after Maya. I go by the name of God’s devotee; please, save this honor of Yours. || 1 || O Dear Lord, You are the honor of the dishonored. You make the unworthy ones worthy, O my Lord of the Universe; I am a sacrifice to Your almighty creative power. || Pause || Like the child, innocently making thousands of mistakes — his father teaches him, and scolds him so many times, but still, he hugs him close in his embrace. Please forgive my past actions, God, and place me on Your path for the future. || 2 || The Lord, the Inner-knower, the Searcher of hearts, knows all about my state of mind; so who else should I go to and speak to? The Lord, the Lord of the Universe, is not pleased by mere recitation of words; if it is pleasing to His Will, He preserves our honor. I have seen all other shelters, but Yours alone remains for me. || 3 || Becoming kind and compassionate, God the Lord and Master Himself listens to my prayer. He unites me in Union with the Perfect True Guru, and all the cares and anxieties of my mind are dispelled. The Lord, Har, Har, has placed the medicine of the Naam into my mouth; servant Nanak abides in peace. || 4 || 12 || 62 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

DHANAASAREE, FIFTH MEHL:

Wandering and roaming around, I met the Holy Perfect Guru, who has taught me. All other devices did not work, so I meditate on the Name of the Lord, Har, Har. || 1 || For this reason, I sought the Protection and Support of my Lord, the Cherisher of the Universe. I sought the Sanctuary of the Perfect Transcendent Lord, and all my entanglements were dissolved. || Pause || Paradise, the earth, the nether regions of the underworld, and the globe of the world ó all are engrossed in Maya. To save your soul, and liberate all your ancestors, meditate on the Name of the Lord, Har, Har. || 2 || O Nanak, singing the Naam, the Name of the Immaculate Lord, all treasures are obtained. Only that rare person, whom the Lord and Master blesses with His Grace, comes to know this. || 3 || 3 || 21 || ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥  ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ। ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨। ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ।੩।੩।੨੧।

The daily Hukamnama sahib from Sri Darbar Sahib Amritsar including Punjabi and English translation audio ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥

ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ। ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧। ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩।

ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪।

ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬।

ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕ) ਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS. ਧਨਾਸਰੀ ਮਹਲਾ ੪ ਘਰੁ ੧ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥

ਅਰਥ: ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ।ਰਹਾਉ। ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧। ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ। (ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ।੩। ਹੇ ਨਾਨਕ! ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ।੪।੧।

DHANAASAREE, FOURTH MEHL, FIRST HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

Those Saints and devotees who serve the Lord have all their sins washed away. Have Mercy on me, O Lord and Master, and keep me in the Sangat, the Congregation that You love. || 1 || I cannot even speak the Praises of the Lord, the Gardener of the world. We are sinners, sinking like stones in water; grant Your Grace, and carry us stones across. || Pause || The rust of poison and corruption from countless incarnations sticks to us; joining the Saadh Sangat, the Company of the Holy, it is cleaned away. It is just like gold, which is heated in the fire, to remove the impurities from it. || 2 || I chant the chant of the Name of the Lord, day and night; I chant the Name of the Lord, Har, Har, Har, and enshrine it within my heart. The Name of the Lord, Har, Har, Har, is the most perfect medicine in this world; chanting the Name of the Lord, Har, Har, I have conquered my ego. || 3 || The Lord, Har, Har, is unapproachable, of unfathomable wisdom, unlimited, all-powerful and infinite. Show Mercy to Your humble servant, O Life of the world, and save the honor of servant Nanak. || 4 || 1 ||

The daily Hukamnama from Sri Darbar Sahib Amritsar including English and Punjabi translation audio   ਵਡਹੰਸੁ ਮਹਲਾ ੩ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ ਅਵਗਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤ ਵਿਸਾਰਿ ॥ ਰੋਵੈ ਕੰਤ ਸੰਮਾਲਿ ਸਦਾ ਗੁਣ ਸਾਰਿ ਨਾ ਪਿਰੁ ਮਰੈ ਨ ਜਾਏ ॥ ਗੁਰਮੁਖਿ ਜਾਤਾ ਸਬਦਿ ਪਛਾਤਾ ਸਾਚੈ ਪ੍ਰੇਮਿ ਸਮਾਏ ॥ ਜਿਨਿ ਅਪਣਾ ਪਿਰੁ ਨਹੀ ਜਾਤਾ ਕਰਮ ਬਿਧਾਤਾ ਕੂੜਿ ਮੁਠੀ ਕੂੜਿਆਰੇ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰੇ ॥੧॥

ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰਾ ॥ ਮਾਇਆ ਮੋਹੁ ਖੁਆਇਅਨੁ ਮਰਿ ਜੰਮੈ ਵਾਰੋ ਵਾਰਾ ॥ ਮਰਿ ਜੰਮੈ ਵਾਰੋ ਵਾਰਾ ਵਧਹਿ ਬਿਕਾਰਾ ਗਿਆਨ ਵਿਹੂਣੀ ਮੂਠੀ ॥ ਬਿਨੁ ਸਬਦੈ ਪਿਰੁ ਨ ਪਾਇਓ ਜਨਮੁ ਗਵਾਇਓ ਰੋਵੈ ਅਵਗੁਣਿਆਰੀ ਝੂਠੀ ॥ ਪਿਰੁ ਜਗਜੀਵਨੁ ਕਿਸ ਨੋ ਰੋਈਐ ਰੋਵੈ ਕੰਤੁ ਵਿਸਾਰੇ ॥ ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰੇ ॥੨॥

ਸੋ ਪਿਰੁ ਸਚਾ ਸਦ ਹੀ ਸਾਚਾ ਹੈ ਨਾ ਓਹੁ ਮਰੈ ਨ ਜਾਏ ॥ ਭੂਲੀ ਫਿਰੈ ਧਨ ਇਆਣੀਆ ਰੰਡ ਬੈਠੀ ਦੂਜੈ ਭਾਏ ॥ ਰੰਡ ਬੈਠੀ ਦੂਜੈ ਭਾਏ ਮਾਇਆ ਮੋਹਿ ਦੁਖੁ ਪਾਏ ਆਵ ਘਟੈ ਤਨੁ ਛੀਜੈ ॥ ਜੋ ਕਿਛੁ ਆਇਆ ਸਭੁ ਕਿਛੁ ਜਾਸੀ ਦੁਖੁ ਲਾਗਾ ਭਾਇ ਦੂਜੈ ॥ ਜਮਕਾਲੁ ਨ ਸੂਝੈ ਮਾਇਆ ਜਗੁ ਲੂਝੈ ਲਬਿ ਲੋਭਿ ਚਿਤੁ ਲਾਏ ॥ ਸੋ ਪਿਰੁ ਸਾਚਾ ਸਦ ਹੀ ਸਾਚਾ ਨਾ ਓਹੁ ਮਰੈ ਨ ਜਾਏ ॥੩॥

ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨਾ ਜਾਣੈ ਪਿਰੁ ਨਾਲੇ ॥ ਗੁਰ ਪਰਸਾਦੀ ਸਾਚਾ ਪਿਰੁ ਮਿਲੈ ਅੰਤਰਿ ਸਦਾ ਸਮਾਲੇ ॥ ਪਿਰੁ ਅੰਤਰਿ ਸਮਾਲੇ ਸਦਾ ਹੈ ਨਾਲੇ ਮਨਮੁਖਿ ਜਾਤਾ ਦੂਰੇ ॥ ਇਹੁ ਤਨੁ ਰੁਲੈ ਰੁਲਾਇਆ ਕਾਮਿ ਨ ਆਇਆ ਜਿਨਿ ਖਸਮੁ ਨ ਜਾਤਾ ਹਦੂਰੇ ॥ ਨਾਨਕ ਸਾ ਧਨ ਮਿਲੈ ਮਿਲਾਈ ਪਿਰੁ ਅੰਤਰਿ ਸਦਾ ਸਮਾਲੇ ॥ ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨ ਜਾਣੈ ਪਿਰੁ ਹੈ ਨਾਲੇ ॥੪॥੨॥

ਅਰਥ: ਹੇ ਪ੍ਰਭੂ-ਪਤੀ ਦੀ ਜੀਵ-ਇਸਤ੍ਰੀਓ! ਮੇਰੀ ਗੱਲ) ਸੁਣ ਲੈਣੀ (ਉਹ ਇਹ ਹੈ ਕਿ) ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦਾ ਵਿਚਾਰ ਕਰ ਕੇ ਪ੍ਰਭੂ-ਪਤੀ ਦੀ ਸੇਵਾ-ਭਗਤੀ ਕਰਿਆ ਕਰੋ। ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਨਾਲ ਡੂੰਘੀ ਸਾਂਝ ਨਹੀਂ ਪਾਂਦੀ, ਉਹ ਔਗੁਣਾਂ ਨਾਲ ਭਰੀ ਰਹਿੰਦੀ ਹੈ, ਪ੍ਰਭੂ-ਪਤੀ ਨੂੰ ਭੁਲਾ ਕੇ ਉਹ ਆਤਮਕ ਜੀਵਨ ਲੁਟਾ ਬੈਠਦੀ ਹੈ, ਤੇ, ਦੁਖੀ ਹੁੰਦੀ ਹੈ। ਪਰ ਜੇਹੜੀ ਜੀਵ-ਇਸਤ੍ਰੀ ਪਤੀ ਨੂੰ ਹਿਰਦੇ ਵਿਚ ਵਸਾ ਕੇ ਪ੍ਰਭੂ ਦੇ ਗੁਣ ਸਦਾ ਚੇਤੇ ਕਰ ਕਰ ਕੇ (ਪ੍ਰਭੂ ਦੇ ਦਰ ਤੇ ਸਦਾ) ਅਰਜ਼ੋਈਆਂ ਕਰਦੀ ਰਹਿੰਦੀ ਹੈ, ਉਸ ਦਾ ਖਸਮ (-ਪ੍ਰਭੂ) ਕਦੇ ਮਰਦਾ ਨਹੀਂ, ਉਸ ਨੂੰ ਕਦੇ ਛੱਡ ਕੇ ਨਹੀਂ ਜਾਂਦਾ। ਜੇਹੜੀ ਜੀਵ-ਇਸਤ੍ਰੀ ਗੁਰੂ ਦੀ ਸਰਨ ਪੈ ਕੇ ਪ੍ਰਭੂ ਨਾਲ ਡੂੰਘੀ ਸਾਂਝ ਪਾਂਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਨਾਲ ਜਾਣ-ਪਛਾਣ ਬਣਾਂਦੀ ਹੈ, ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਪ੍ਰੇਮ ਵਿਚ ਲੀਨ ਰਹਿੰਦੀ ਹੈ। ਜਿਸ ਜੀਵ-ਇਸਤ੍ਰੀ ਨੇ ਆਪਣੇ ਉਸ ਪ੍ਰਭੂ-ਪਤੀ ਨਾਲ ਸਾਂਝ ਨਹੀਂ ਬਣਾਈ ਜੋ ਸਭ ਜੀਵਾਂ ਨੂੰ ਉਹਨਾਂ ਦੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ ਹੈ, ਉਸ ਕੂੜ ਦੀ ਵਣਜਾਰਨ ਨੂੰ ਮਾਇਆ ਦਾ ਮੋਹ ਠੱਗੀ ਰੱਖਦਾ ਹੈ (ਇਸ ਵਾਸਤੇ) ਹੇ ਪ੍ਰਭੂ-ਪਤੀ ਦੀ ਜੀਵ-ਇਸਤ੍ਰੀਓ! (ਮੇਰੀ ਬੇਨਤੀ) ਸੁਣ ਲੈਣੀ-ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦੀ ਵਿਚਾਰ ਕਰ ਕੇ ਪ੍ਰਭੂ ਦੀ ਸੇਵਾ-ਭਗਤੀ ਕਰਿਆ ਕਰੋ।੧। ਹੇ ਭਾਈ! ਸਾਰਾ ਜਗਤ, ਤੇ, ਜਗਤ ਦਾ ਜਨਮ ਮਰਨ ਪਰਮਾਤਮਾ ਨੇ ਆਪ ਬਣਾਇਆ ਹੈ। ਮਾਇਆ ਦਾ ਮੋਹ (ਪੈਦਾ ਕਰ ਕੇ ਇਸ ਮੋਹ ਵਿਚ ਜਗਤ ਨੂੰ ਪਰਮਾਤਮਾ ਨੇ) ਆਪ ਹੀ ਭੁਲਾਇਆ ਹੋਇਆ ਹੈ (ਤਾਂਹੀਏਂ) ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ। (ਮਾਇਆ ਦੇ ਮੋਹ ਵਿਚ ਫਸ ਕੇ ਜੀਵ) ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ, (ਇਸ ਵਿਚ) ਵਿਕਾਰ ਵਧਦੇ ਰਹਿੰਦੇ ਹਨ। ਆਤਮਕ ਜੀਵਨ ਦੀ ਸੂਝ ਤੋਂ ਸੱਖਣੀ ਦੁਨੀਆ ਆਤਮਕ ਜੀਵਨ ਦੀ ਰਾਸ-ਪੂੰਜੀ ਲੁਟਾ ਬੈਠਦੀ ਹੈ। ਗੁਰੂ ਦੇ ਸ਼ਬਦ ਤੋਂ ਬਿਨਾ ਜੀਵ-ਇਸਤ੍ਰੀ ਪ੍ਰਭੂ-ਪਤੀ ਦਾ ਮਿਲਾਪ ਪ੍ਰਾਪਤ ਨਹੀਂ ਕਰ ਸਕਦੀ। ਆਪਣਾ ਜਨਮ ਅਜਾਈਂ ਗਵਾ ਲੈਂਦੀ ਹੈ; ਔਗੁਣਾਂ ਨਾਲ ਭਰੀ ਹੋਈ, ਤੇ, ਝੂਠੇ ਮੋਹ ਵਿਚ ਫਸੀ ਹੋਈ ਦੁਖੀ ਹੁੰਦੀ ਰਹਿੰਦੀ ਹੈ। ਪਰ, ਹੇ ਭਾਈ! ਪ੍ਰਭੂ ਆਪ ਹੀ ਜਗਤ ਦਾ ਜੀਵਨ (-ਅਧਾਰ) ਹੈ, ਕਿਸੇ ਦੇ ਆਤਮਕ ਮੌਤ ਮਰਨ ਤੇ ਰੋਣਾ ਭੀ ਕੀਹ ਹੋਇਆ? (ਜੀਵ-ਇਸਤ੍ਰੀ) ਪ੍ਰਭੂ-ਪਤੀ ਨੂੰ ਭੁਲਾ ਕੇ ਦੁਖੀ ਹੁੰਦੀ ਰਹਿੰਦੀ ਹੈ। ਹੇ ਭਾਈ! ਸਾਰੇ ਜਗਤ ਨੂੰ ਪ੍ਰਭੂ ਨੇ ਆਪ ਹੀ ਪੈਦਾ ਕੀਤਾ ਹੈ, ਜਗਤ ਦਾ ਜਨਮ ਮਰਨ (ਭੀ) ਪ੍ਰਭੂ ਨੇ ਆਪ ਹੀ ਬਣਾਇਆ ਹੈ।੨।

ਹੇ ਭਾਈ! ਉਹ ਪ੍ਰਭੂ-ਪਤੀ ਸਦਾ ਜੀਊਂਦਾ ਹੈ, ਸਦਾ ਹੀ ਜੀਊਂਦਾ ਹੈ, ਉਹ ਨਾਹ ਮਰਦਾ ਹੈ ਨਾਹ ਜੰਮਦਾ ਹੈ। ਅੰਞਾਣ ਜੀਵ-ਇਸਤ੍ਰੀ ਉਸ ਤੋਂ ਖੁੰਝੀ ਫਿਰਦੀ ਹੈ, ਮਾਇਆ ਦੇ ਮੋਹ ਵਿਚ ਫਸ ਕੇ ਪ੍ਰਭੂ ਤੋਂ ਵਿਛੁੜੀ ਰਹਿੰਦੀ ਹੈ। ਹੋਰ ਹੋਰ ਪਿਆਰ ਦੇ ਕਾਰਨ ਪ੍ਰਭੂ ਤੋਂ ਵਿਛੁੜੀ ਰਹਿੰਦੀ ਹੈ, ਮਾਇਆ ਦੇ ਮੋਹ ਵਿਚ ਫਸ ਕੇ ਦੁੱਖ ਸਹਿੰਦੀ ਹੈ, (ਇਸ ਮੋਹ ਵਿਚ ਇਸ ਦੀ) ਉਮਰ ਗੁਜ਼ਰਦੀ ਜਾਂਦੀ ਹੈ, ਤੇ, ਸਰੀਰ ਕਮਜ਼ੋਰ ਹੁੰਦਾ ਜਾਂਦਾ ਹੈ। (ਜਗਤ ਦਾ ਨਿਯਮ ਤਾਂ ਹੈ ਹੀ ਇਹ ਕਿ) ਜੋ ਕੁਝ ਇਥੇ ਜੰਮਿਆ ਹੈ ਉਹ ਸਭ ਕੁਝ ਨਾਸ ਹੋ ਜਾਂਦਾ ਹੈ, ਪਰ ਮਾਇਆ ਦੇ ਮੋਹ ਦੇ ਕਾਰਨ (ਇਹ ਅਟੱਲ ਨਿਯਮ ਭੁਲਾ ਕੇ ਜੀਵ ਨੂੰ ਕਿਸੇ ਦੇ ਮਰਨ ਤੇ) ਦੁੱਖ ਵਾਪਰਦਾ ਹੈ। ਜਗਤ (ਸਦਾ) ਮਾਇਆ ਦੀ ਖ਼ਾਤਰ ਲੜਦਾ-ਝਗੜਦਾ ਹੈ, ਇਸ ਨੂੰ (ਸਿਰ ਉਤੇ) ਮੌਤ ਨਹੀਂ ਸੁੱਝਦੀ, ਲੱਬ ਵਿਚ ਲੋਭ ਵਿਚ ਚਿੱਤ ਲਾਈ ਰੱਖਦਾ ਹੈ। ਹੇ ਭਾਈ! ਉਹ ਪ੍ਰਭੂ-ਪਤੀ ਸਦਾ ਜੀਊਂਦਾ ਹੈ, ਸਦਾ ਹੀ ਜੀਊਂਦਾ ਹੈ, ਉਹ ਨਾਹ ਮਰਦਾ ਹੈ ਨਾਹ ਜੰਮਦਾ ਹੈ।੩।

ਕਈ ਜੀਵ-ਇਸਤ੍ਰੀਆਂ ਐਸੀਆਂ ਹਨ ਜੋ ਪ੍ਰਭੂ-ਪਤੀ ਤੋਂ ਵਿਛੁੜ ਕੇ ਦੁੱਖੀ ਰਹਿੰਦੀਆਂ ਹਨ। ਮਾਇਆ ਦੇ ਮੋਹ ਵਿਚ ਅੰਨ੍ਹੀ ਹੋਈ ਜੀਵ-ਇਸਤ੍ਰੀ ਇਹ ਨਹੀਂ ਸਮਝਦੀ ਕਿ ਪ੍ਰਭੂ-ਪਤੀ ਹਰ ਵੇਲੇ ਨਾਲ ਵੱਸਦਾ ਹੈ। ਗੁਰੂ ਦੀ ਕਿਰਪਾ ਨਾਲ ਜੇਹੜੀ ਜੀਵ-ਇਸਤ੍ਰੀ ਪ੍ਰਭੂó-ਪਤੀ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਦੀ ਰੱਖਦੀ ਹੈ, ਉਸ ਨੂੰ ਸਦਾ ਜੀਊਂਦਾ-ਜਾਗਦਾ ਪ੍ਰਭੂ ਮਿਲ ਪੈਂਦਾ ਹੈ, ਉਹ ਜੀਵ-ਇਸਤ੍ਰੀ ਸਦਾ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ। ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨। (ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪। (ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫। ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬। (ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) । ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭। ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਸੋਰਠਿ ਮਹਲਾ ੫ ਘਰੁ ੧ ਤਿਤੁਕੇ    ੴ ਸਤਿਗੁਰ ਪ੍ਰਸਾਦਿ ॥ ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥ ਅਰਥ: ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ?।ਰਹਾਉ। ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ) । ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ।੧। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ। ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ। ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ।੨। ਹੇ (ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ। ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ। (ਪਰ, ਹੇ ਮਨ!) ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤਿ ਜੋੜਦੇ ਹਨ, ਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ।੩। ਹੇ ਪ੍ਰਭੂ! ਤੇਰੀ (ਮੇਹਰ ਦੀ) ਕੀਮਤ ਕੌਣ ਪਾ ਸਕਦਾ ਹੈ? ਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ। ਹੇ ਗੋਪਾਲ ਪ੍ਰਭੂ! ਸਾਡੀ ਜੀਵਾਂ ਦੀ ਕੀਹ ਪਾਂਇਆਂ ਹੈ? ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੁੰਦਾ ਹੈ। ਹੇ ਪ੍ਰਭੂ! ਨਾਨਕ ਤੇਰਾ ਦਾਸ ਹੈ, (ਇਸ ਦਾਸ ਦੀ) ਰੱਖਿਆ ਉਸੇ ਤਰ੍ਹਾਂ ਕਰਦਾ ਰਹੁ, ਜਿਵੇਂ ਪਿਉ ਆਪਣੇ ਪੁਤਰਾਂ ਉਤੇ ਕਿਰਪਾਲ ਹੋ ਕੇ ਕਰਦਾ ਹੈ।੪।੧।

SORAT’H, FIFTH MEHL, FIRST HOUSE, TI-TUKAS:

ONE UNIVERSAL CREATOR GOD. BY THE GRACE OF THE TRUE GURU:

Who should I ask? Who should I worship? All were created by Him. Whoever appears to be the greatest of the great, shall ultimately be mixed with the dust. The Fearless, Formless Lord, the Destroyer of Fear bestows all comforts, and the nine treasures. || 1 || O Dear Lord, Your gifts alone satisfy me. Why should I praise the poor helpless man? Why should I feel subservient to him? || Pause || All things come to one who meditates on the Lord; the Lord satisfies his hunger. The Lord, the Giver of peace, bestows such wealth, that it can never be exhausted. I am in ecstasy, absorbed in celestial peace; the True Guru has united me in His Union. || 2 || O mind, chant the Naam, the Name of the Lord; worship the Naam, night and day, and recite the Naam. Listen to the Teachings of the Holy Saints, and all fear of death will be dispelled. Those blessed by God’s Grace are attached to the Word of the Guru’s Bani. || 3 || Who can estimate Your worth, God? You are kind and compassionate to all beings. Everything which You do, prevails; I am just a poor child — what can I do? Protect and preserve Your servant Nanak; be kind to him, like a father to his son. || 4 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi in voice of Gurjit Singh Jhampur  ਸਲੋਕੁ ਮਃ ੩ ॥ ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥ ਮਃ ੩ ॥ ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥ ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥ ਪਉੜੀ ॥ ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ ॥ ਘਰ ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ ਨ ਜਾਈ ॥ ਹਰ ਰੰਗੀ ਤੁਰੇ ਨਿਤ ਪਾਲੀਅਹਿ ਕਿਤੈ ਕਾਮਿ ਨ ਆਈ ॥ ਜਨ ਲਾਵਹੁ ਚਿਤੁ ਹਰਿ ਨਾਮ ਸਿਉ ਅੰਤਿ ਹੋਇ ਸਖਾਈ ॥ ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਸੁਖੁ ਪਾਈ ॥੧੫॥

ਅਰਥ: ਹੇ ਨਾਨਕ ਜੀ! ਅੰਨ੍ਹੇ ਅਗਿਆਨੀ ਨਾਮ ਨਹੀਂ ਸਿਮਰਦੇ ਤੇ ਹੋਰ ਹੋਰ ਕੰਮ ਕਰਦੇ ਹਨ। (ਸਿੱਟਾ ਇਹ ਨਿਕਲਦਾ ਹੈ, ਕਿ) ਜਮ ਦੇ ਦਰ ਤੇ ਬੱਧੇ ਮਾਰ ਖਾਂਦੇ ਹਨ ਤੇ ਫਿਰ (ਵਿਕਾਰ-ਰੂਪ) ਵਿਸ਼ਟੇ ਵਿਚ ਸੜਦੇ ਹਨ ॥੧॥ ਹੇ ਨਾਨਕ ਜੀ! ਜੋ ਮ niਨੁੱਖ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ਉਹ ਮਨੁੱਖ ਸੱਚੇ ਤੇ ਕਬੂਲ ਹਨ; ਉਹ ਹਰੀ ਦੇ ਨਾਮ ਵਿਚ ਲੀਨ ਰਹਿੰਦੇ ਹਨ ਤੇ ਉਹਨਾਂ ਦਾ ਜੰਮਣਾ ਮਰਣਾ ਮੁੱਕ ਜਾਂਦਾ ਹੈ ॥੨॥ ਧਨ, ਦੌਲਤ ਤੇ ਮਾਇਆ ਇਕੱਠੀ ਕਰੀਦੀ ਹੈ, ਪਰ ਅਖ਼ੀਰ ਨੂੰ ਦੁਖਦਾਈ ਹੁੰਦੀ ਹੈ; ਘਰ, ਮੰਦਰ ਤੇ ਮਹਿਲ ਬਣਾਈਦੇ ਹਨ, ਪਰ ਕੁਝ ਨਾਲ ਨਹੀਂ ਜਾਂਦਾ; ਕਈ ਰੰਗਾਂ ਦੇ ਘੋੜੇ ਸਦਾ ਪਾਲੀਦੇ ਹਨ, ਪਰ ਕਿਸੇ ਕੰਮ ਨਹੀਂ ਆਉਂਦੇ। ਹੇ ਭਾਈ ਸੱਜਣੋ! ਹਰੀ ਦੇ ਨਾਮ ਨਾਲ ਚਿੱਤ ਜੋੜੋ, ਜੋ ਅਖ਼ੀਰ ਨੂੰ ਸਾਥੀ ਬਣੇ। ਹੇ ਦਾਸ ਨਾਨਕ ਜੀ! ਜੋ ਮਨੁੱਖ ਨਾਮ ਸਿਮਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਰਹਿ ਕੇ ਸੁਖ ਪਾਂਦਾ ਹੈ ॥੧੫॥

Meaning: O Nanak Ji, the blind, ignorant fools do not remember the Naam, the Name of the Lord; they involve themselves in other activities. They are bound and gagged at the door of the Messenger of Death; they are punished, and in the end, they rot away in manure. ||1|| Third Mahalaa: O Nanak Ji, those humble beings are true and approved, who serve their True Guru. They remain absorbed in the Name of the Lord, and their comings and goings cease. ||2|| Paurree: Gathering the wealth and property of Maya, brings only pain in the end. Homes, mansions and adorned palaces will not go with anyone. He may breed horses of various colors, but these will not be of any use to him. O human, link your consciousness to the Lord’s Name, and in the end, it shall be your companion and helper. Daas Nanak Ji meditates on the Naam, the Name of the Lord; the Gurmukh is blessed with peace. ||15||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ। (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨। ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩। ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦।

DHANAASAREE, FIFTH MEHL:

I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to God’s Mind. Chanting the Naam, all thirst and desire is satisfied; Nanak is satisfied and fulfilled. || 4 || 10 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including audio translation in English and Punjabi ਰਾਮਕਲੀ ਮਹਲਾ ੫ ॥ ਨਾ ਤਨੁ ਤੇਰਾ ਨਾ ਮਨੁ ਤੋਹਿ ॥ ਮਾਇਆ ਮੋਹਿ ਬਿਆਪਿਆ ਧੋਹਿ ॥ ਕੁਦਮ ਕਰੈ ਗਾਡਰ ਜਿਉ ਛੇਲ ॥ ਅਚਿੰਤੁ ਜਾਲੁ ਕਾਲੁ ਚਕ੍ਰੁ ਪੇਲ ॥੧॥ ਹਰਿ ਚਰਨ ਕਮਲ ਸਰਨਾਇ ਮਨਾ ॥ ਰਾਮ ਨਾਮੁ ਜਪਿ ਸੰਗਿ ਸਹਾਈ ਗੁਰਮੁਖਿ ਪਾਵਹਿ ਸਾਚੁ ਧਨਾ ॥੧॥ ਰਹਾਉ ॥ ਊਨੇ ਕਾਜ ਨ ਹੋਵਤ ਪੂਰੇ ॥ ਕਾਮਿ ਕ੍ਰੋਧਿ ਮਦਿ ਸਦ ਹੀ ਝੂਰੇ ॥ ਕਰੈ ਬਿਕਾਰ ਜੀਅਰੇ ਕੈ ਤਾਈ ॥ ਗਾਫਲ ਸੰਗਿ ਨ ਤਸੂਆ ਜਾਈ ॥੨॥ ਧਰਤ ਧੋਹ ਅਨਿਕ ਛਲ ਜਾਨੈ ॥ ਕਉਡੀ ਕਉਡੀ ਕਉ ਖਾਕੁ ਸਿਰਿ ਛਾਨੈ ॥ ਜਿਨਿ ਦੀਆ ਤਿਸੈ ਨ ਚੇਤੈ ਮੂਲਿ ॥ ਮਿਥਿਆ ਲੋਭੁ ਨ ਉਤਰੈ ਸੂਲੁ ॥੩॥ ਪਾਰਬ੍ਰਹਮ ਜਬ ਭਏ ਦਇਆਲ ॥ ਇਹੁ ਮਨੁ ਹੋਆ ਸਾਧ ਰਵਾਲ ॥ ਹਸਤ ਕਮਲ ਲੜਿ ਲੀਨੋ ਲਾਇ ॥ ਨਾਨਕ ਸਾਚੈ ਸਾਚਿ ਸਮਾਇ ॥੪॥੪੧॥੫੨॥

ਅਰਥ: ਹੇ (ਮੇਰੇ) ਮਨ! ਪ੍ਰਭੂ ਦੇ ਸੋਹਣੇ ਚਰਨਾਂ ਦੀ ਸਰਨ ਪਿਆ ਰਹੁ। ਪਰਮਾਤਮਾ ਦਾ ਨਾਮ ਜਪਦਾ ਰਿਹਾ ਕਰ, ਇਹੀ ਤੇਰੇ ਨਾਲ ਅਸਲ ਮਦਦਗਾਰ ਹੈ। ਪਰ ਇਹ ਸਦਾ ਕਾਇਮ ਰਹਿਣ ਵਾਲਾ ਨਾਮ-ਧਨ ਤੂੰ ਗੁਰੂ ਦੀ ਸਰਨ ਪੈ ਕੇ ਲੱਭ ਸਕੇਂਗਾ।੧।ਰਹਾਉ। (ਹੇ ਭਾਈ! ਇਸ ਸਰੀਰ ਦੀ ਖ਼ਾਤਰ) ਤੂੰ ਮਾਇਆ ਦੇ ਮੋਹ ਵਿਚ ਦੀ ਠੱਗੀ ਵਿਚ ਫਸਿਆ ਰਹਿੰਦਾ ਹੈਂ, ਨਾਹ ਉਹ ਸਰੀਰ ਤੇਰਾ ਹੈ, ਤੇ, ਨਾਹ ਹੀ (ਉਸ ਸਰੀਰ ਵਿਚ ਵੱਸਦਾ) ਮਨ ਤੇਰਾ ਹੈ। (ਵੇਖ!) ਜਿਵੇਂ ਭੇਡ ਦਾ ਬੱਚਾ ਭੇਡ ਨਾਲ ਕਲੋਲ ਕਰਦਾ ਹੈ (ਉਸ ਵਿਚਾਰੇ ਉਤੇ) ਅਚਨਚੇਤ (ਮੌਤ ਦਾ) ਜਾਲ ਆ ਪੈਂਦਾ ਹੈ, (ਉਸ ਉਤੇ) ਮੌਤ ਅਪਣਾ ਚੱਕਰ ਚਲਾ ਦੇਂਦੀ ਹੈ (ਇਹੀ ਹਾਲ ਹਰੇਕ ਜੀਵ ਦਾ ਹੁੰਦਾ ਹੈ) ।੧। ਜੀਵ ਦੇ ਇਹ ਕਦੇ ਨਾਹ ਮੁੱਕ ਸਕਣ ਵਾਲੇ ਕੰਮ ਕਦੇ ਸਿਰੇ ਨਹੀਂ ਚੜ੍ਹਦੇ; ਕਾਮ-ਵਾਸਨਾ ਵਿਚ, ਕ੍ਰੋਧ ਵਿਚ, ਮਾਇਆ ਦੇ ਨਸ਼ੇ ਵਿਚ ਜੀਵ ਸਦਾ ਹੀ ਗਿਲੇ-ਗੁਜ਼ਾਰੀਆਂ ਕਰਦਾ ਰਹਿੰਦਾ ਹੈ। ਆਪਣੀ ਇਸ ਜਿੰਦ (ਨੂੰ ਸੁਖ ਦੇਣ) ਦੀ ਖ਼ਾਤਰ ਜੀਵ ਵਿਕਾਰ ਕਰਦਾ ਰਹਿੰਦਾ ਹੈ, ਪਰ (ਰੱਬ ਦੀ ਯਾਦ ਵਲੋਂ) ਅਵੇਸਲੇ ਹੋ ਚੁਕੇ ਜੀਵ ਦੇ ਨਾਲ (ਦੁਨੀਆ ਦੇ ਪਦਾਰਥਾਂ ਵਿਚੋਂ) ਰਤਾ ਭੀ ਨਹੀਂ ਜਾਂਦਾ।੨। ਮੂਰਖ ਜੀਵ ਅਨੇਕਾਂ ਠੱਗੀਆਂ ਕਰਦਾ ਹੈ, ਅਨੇਕਾਂ ਫ਼ਰੇਬ ਕਰਨੇ ਜਾਣਦਾ ਹੈ। ਕੌਡੀ ਕੌਡੀ ਕਮਾਣ ਦੀ ਖ਼ਾਤਰ ਆਪਣੇ ਸਿਰ ਉਤੇ (ਦਗ਼ੇ-ਫ਼ਰੇਬ ਦੇ ਕਾਰਨ ਬਦਨਾਮੀ ਦੀ) ਸੁਆਹ ਪਾਂਦਾ ਫਿਰਦਾ ਹੈ। ਜਿਸ (ਪ੍ਰਭੂ) ਨੇ (ਇਸ ਨੂੰ ਇਹ ਸਭ ਕੁਝ) ਦਿੱਤਾ ਹੈ ਉਸ ਨੂੰ ਇਹ ਬਿਲਕੁਲ ਯਾਦ ਨਹੀਂ ਕਰਦਾ। (ਇਸ ਦੇ ਅੰਦਰ) ਨਾਸਵੰਤ ਪਦਾਰਥਾਂ ਦਾ ਲੋਭ ਟਿਕਿਆ ਰਹਿੰਦਾ ਹੈ (ਇਹਨਾਂ ਦੀ) ਚੋਭ (ਇਸ ਦੇ ਅੰਦਰੋਂ) ਕਦੇ ਨਹੀਂ ਦੂਰ ਹੁੰਦੀ।੩। ਹੇ ਨਾਨਕ! ਪਰਮਾਤਮਾ ਜਦੋਂ ਕਿਸੇ ਜੀਵ ਉਤੇ ਦਇਆਵਾਨ ਹੁੰਦਾ ਹੈ, ਉਸ ਜੀਵ ਦਾ ਇਹ ਮਨ ਗੁਰੂ ਦੇ ਚਰਨਾਂ ਦੀ ਧੂੜ ਬਣਦਾ ਹੈ। ਗੁਰੂ ਉਸ ਨੂੰ ਆਪਣੇ ਸੋਹਣੇ ਹੱਥਾਂ ਨਾਲ ਆਪਣੇ ਪੱਲੇ ਲਾ ਲੈਂਦਾ ਹੈ, ਤੇ, (ਉਹ ਭਾਗਾਂ ਵਾਲਾ) ਸਦਾ ਹੀ ਸਦਾ-ਥਿਰ ਪ੍ਰਭੂ ਵਿਚ ਲੀਨ ਹੋਇਆ ਰਹਿੰਦਾ ਹੈ।੪।੪੧।੫੨।

RAAMKALEE, FIFTH MEHL:

Neither your body nor your mind belong to you. Attached to Maya, you are entangled in fraud. You play like a baby lamb. But suddenly, Death will catch you in its noose. || 1 || Seek the Sanctuary of the Lord’s lotus feet, O my mind. Chant the Name of the Lord, which will be your help and support. As Gurmukh, you shall obtain the true wealth. || 1 || Pause || Your unfinished worldly affairs will never be resolved. You shall always regret your sexual desire, anger and pride. You act in corruption in order to survive, but not even an iota will go along with you, you ignorant fool! || 2 || You practice deception, and you know many tricks; for the sake of mere shells, you throw dust upon your head. You never even think of the One who gave you life. The pain of false greed never leaves you. || 3 || When the Supreme Lord God becomes merciful, this mind becomes the dust of the feet of the Holy. With His lotus hands, He has attached us to the hem of His robe. Nanak merges in the Truest of the True. || 4 || 41 || 52 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥  ਅਰਥ: (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧। ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ?।੧।ਰਹਾਉ। ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ) । ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨। ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩। ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ) । ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ।੪।੨। ਸ਼ਬਦ ਦਾ ਭਾਵ: ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ। ਮਾਇਆ ਦਾ ਮੋਹ ਸਗੋਂ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੋਤਾ ਬਿਗਾਨੀ ਕੈਦ ਵਿਚ ਫਸਦਾ ਹੈ।

RAAG SORAT’H, THE WORD OF DEVOTEE KABEER JEE, FIRST HOUSE:

ONE UNIVERSAL CREATOR GOD. BY THE GRACE OF THE TRUE GURU:

When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. || 1 || Why, O Siblings of Destiny, do you strut around, all puffed up with pride? Have you forgotten those days, when you were hanging, face down, for ten months? || 1 || Pause || Like the bee which collects honey, the fool eagerly gathers and collects wealth. At the time of death, they shout, “Take him away, take him away! Why leave a ghost lying around?” || 2 || His wife accompanies his to the threshold, and his friends and companions beyond. All the people and relatives go as far as the cremation grounds, and then, the soul-swan goes on alone. || 3 || Says Kabeer, listen, O mortal being: you have been seized by Death, and you have fallen into the deep, dark pit. You have entangled yourself in the false wealth of Maya, like the parrot caught in the trap. || 4 || 2 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥ 

ਅਰਥ: ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ।੧।ਰਹਾਉ। ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ।੧। ਹੇ ਭਾਈ! ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ।੨। ਹੇ ਨਾਨਕ! ਆਖ-ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਹੇ ਪ੍ਰਭੂ! ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ।੩।੨।

JAITSREE, NINTH MEHL:

O Dear Lord, please, save my honor! The fear of death has entered my heart; I cling to the Protection of Your Sanctuary, O Lord, ocean of mercy. || 1 || Pause || I am a great sinner, foolish and greedy; but now, at last, I have grown weary of committing sins. I cannot forget the fear of dying; this anxiety is consuming my body. || 1 || I have been trying to liberate myself, running around in the ten directions. The pure, immaculate Lord abides deep within my heart, but I do not understand the secret of His mystery. || 2 || I have no merit, and I know nothing about meditation or austerities; what should I do now? O Nanak, I am exhausted; I seek the shelter of Your Sanctuary; O God, please bless me with the gift of fearlessness. || 3 || 2 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ 

ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।

ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨। ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।

ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩। ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।

(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪। ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।

DHANAASAREE, FIRST MEHL, FIRST HOUSE, CHAU-PADAS:

ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:

My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 |

TRIBUNE INTERNATIONAL: HUKAMNAMA SAHIB APRIL 24,2021: ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿ...

Email ThisBlogThis!Share to TwitterShare to FacebookShare to Pinterest

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio  ਵਡਹੰਸੁ ਮਹਲਾ ੩ ਛੰਤ    ੴ ਸਤਿਗੁਰ ਪ੍ਰਸਾਦਿ ॥ ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ ॥ ਸਚੈ ਸਬਦਿ ਮਿਲਿ ਰਹੀ ਮੁਈਏ ਪਿਰੁ ਰਾਵੇ ਭਾਇ ਪਿਆਰੇ ॥ ਸਚੈ ਭਾਇ ਪਿਆਰੀ ਕੰਤਿ ਸਵਾਰੀ ਹਰਿ ਹਰਿ ਸਿਉ ਨੇਹੁ ਰਚਾਇਆ ॥ ਆਪੁ ਗਵਾਇਆ ਤਾ ਪਿਰੁ ਪਾਇਆ ਗੁਰ ਕੈ ਸਬਦਿ ਸਮਾਇਆ ॥ ਸਾ ਧਨ ਸਬਦਿ ਸੁਹਾਈ ਪ੍ਰੇਮ ਕਸਾਈ ਅੰਤਰਿ ਪ੍ਰੀਤਿ ਪਿਆਰੀ ॥ ਨਾਨਕ ਸਾ ਧਨ ਮੇਲਿ ਲਈ ਪਿਰਿ ਆਪੇ ਸਾਚੈ ਸਾਹਿ ਸਵਾਰੀ ॥੧॥  ਨਿਰਗੁਣਵੰਤੜੀਏ ਪਿਰੁ ਦੇਖਿ ਹਦੂਰੇ ਰਾਮ ॥ ਗੁਰਮੁਖਿ ਜਿਨੀ ਰਾਵਿਆ ਮੁਈਏ ਪਿਰੁ ਰਵਿ ਰਹਿਆ ਭਰਪੂਰੇ ਰਾਮ ॥ ਪਿਰੁ ਰਵਿ ਰਹਿਆ ਭਰਪੂਰੇ ਵੇਖੁ ਹਜੂਰੇ ਜੁਗਿ ਜੁਗਿ ਏਕੋ ਜਾਤਾ ॥ ਧਨ ਬਾਲੀ ਭੋਲੀ ਪਿਰੁ ਸਹਜਿ ਰਾਵੈ ਮਿਲਿਆ ਕਰਮ ਬਿਧਾਤਾ ॥ ਜਿਨਿ ਹਰਿ ਰਸੁ ਚਾਖਿਆ ਸਬਦਿ ਸੁਭਾਖਿਆ ਹਰਿ ਸਰਿ ਰਹੀ ਭਰਪੂਰੇ ॥ ਨਾਨਕ ਕਾਮਣਿ ਸਾ ਪਿਰ ਭਾਵੈ ਸਬਦੇ ਰਹੈ ਹਦੂਰੇ ॥੨॥ ਸੋਹਾਗਣੀ ਜਾਇ ਪੂਛਹੁ ਮੁਈਏ ਜਿਨੀ ਵਿਚਹੁ ਆਪੁ ਗਵਾਇਆ ॥ ਪਿਰ ਕਾ ਹੁਕਮੁ ਨ ਪਾਇਓ ਮੁਈਏ ਜਿਨੀ ਵਿਚਹੁ ਆਪੁ ਨ ਗਵਾਇਆ ॥ ਜਿਨੀ ਆਪੁ ਗਵਾਇਆ ਤਿਨੀ ਪਿਰੁ ਪਾਇਆ ਰੰਗ ਸਿਉ ਰਲੀਆ ਮਾਣੈ ॥ ਸਦਾ ਰੰਗਿ ਰਾਤੀ ਸਹਜੇ ਮਾਤੀ ਅਨਦਿਨੁ ਨਾਮੁ ਵਖਾਣੈ ॥ ਕਾਮਣਿ ਵਡਭਾਗੀ ਅੰਤਰਿ ਲਿਵ ਲਾਗੀ ਹਰਿ ਕਾ ਪ੍ਰੇਮੁ ਸੁਭਾਇਆ ॥ ਨਾਨਕ ਕਾਮਣਿ ਸਹਜੇ ਰਾਤੀ ਜਿਨਿ ਸਚੁ ਸੀਗਾਰੁ ਬਣਾਇਆ ॥੩॥ ਹਉਮੈ ਮਾਰਿ ਮੁਈਏ ਤੂ ਚਲੁ ਗੁਰ ਕੈ ਭਾਏ ॥ ਹਰਿ ਵਰੁ ਰਾਵਹਿ ਸਦਾ ਮੁਈਏ ਨਿਜ ਘਰਿ ਵਾਸਾ ਪਾਏ ॥ ਨਿਜ ਘਰਿ ਵਾਸਾ ਪਾਏ ਸਬਦੁ ਵਜਾਏ ਸਦਾ ਸੁਹਾਗਣਿ ਨਾਰੀ ॥ ਪਿਰੁ ਰਲੀਆਲਾ ਜੋਬਨੁ ਬਾਲਾ ਅਨਦਿਨੁ ਕੰਤਿ ਸਵਾਰੀ ॥ ਹਰਿ ਵਰੁ ਸੋਹਾਗੋ ਮਸਤਕਿ ਭਾਗੋ ਸਚੈ ਸਬਦਿ ਸੁਹਾਏ ॥ ਨਾਨਕ ਕਾਮਣਿ ਹਰਿ ਰੰਗਿ ਰਾਤੀ ਜਾ ਚਲੈ ਸਤਿਗੁਰ ਭਾਏ ॥੪॥੧॥ ਅਰਥ: ਹੇ ਮਾਇਆ ਦੇ ਮੋਹ ਵਲੋਂ ਅਛੋਹ ਹੋ ਚੁਕੀ ਜੀਵ-ਇਸਤ੍ਰੀਏ! ਤੂੰ ਸੋਭਾ ਵਾਲੀ ਹੋ ਗਈ ਹੈਂ, ਕਿਉਂਕਿ ਤੂੰ ਆਪਣੇ ਪਤੀ-ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਗਈ ਹੈਂ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਤੂੰ ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ ਲੀਨ ਰਹਿੰਦੀ ਹੈਂ, ਤੈਨੂੰ ਤੇਰੇ ਇਸ ਪ੍ਰੇਮ ਪਿਆਰ ਦੇ ਕਾਰਨ ਪ੍ਰਭੂ-ਪਤੀ ਆਪਣੇ ਚਰਨਾਂ ਵਿਚ ਜੋੜੀ ਰੱਖਦਾ ਹੈ। ਜੇਹੜੀ ਜੀਵ-ਇਸਤ੍ਰੀ ਨੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਪਿਆਰ ਪਾਇਆ, ਨੇਹੁ ਪੈਦਾ ਕੀਤਾ, ਪ੍ਰਭੂ-ਪਤੀ ਨੇ ਉਸ ਦਾ ਜੀਵਨ ਸੋਹਣਾ ਬਣਾ ਦਿੱਤਾ। ਜਦੋਂ ਜੀਵ-ਇਸਤ੍ਰੀ ਨੇ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕੀਤਾ, ਤਦੋਂ ਉਸ ਨੇ (ਆਪਣੇ ਅੰਦਰ ਹੀ) ਪ੍ਰਭੂ-ਪਤੀ ਨੂੰ ਲੱਭ ਲਿਆ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਉਸ ਦਾ ਮਨ ਪ੍ਰਭੂ ਵਿਚ) ਲੀਨ ਹੋ ਗਿਆ। ਪ੍ਰਭੂ-ਪ੍ਰੇਮ ਦੀ ਖਿੱਚੀ ਹੋਈ ਸੁਚੱਜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਰਾਹੀਂ ਸੋਹਣੇ ਜੀਵਨ ਵਾਲੀ ਬਣ ਜਾਂਦੀ ਹੈ, ਉਸ ਦੇ ਹਿਰਦੇ ਵਿਚ ਪ੍ਰਭੂ-ਚਰਨਾਂ ਦੀ ਪ੍ਰੀਤਿ ਟਿਕੀ ਰਹਿੰਦੀ ਹੈ। ਹੇ ਨਾਨਕ! ਆਖ-) ਇਹੋ ਜਿਹੀ ਸੁਚੱਜੀ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨੇ ਆਪ ਹੀ ਆਪਣੇ ਨਾਲ ਮਿਲਾ ਲਿਆ ਹੈ, ਸਦਾ ਕਾਇਮ ਰਹਿਣ ਵਾਲੇ ਸ਼ਾਹ ਨੇ ਉਸ ਦਾ ਜੀਵਨ ਸੰਵਾਰ ਦਿੱਤਾ ਹੈ।੧। ਹੇ ਗੁਣ-ਹੀਣ ਜਿੰਦੇ! ਪ੍ਰਭੂ-ਪਤੀ ਨੂੰ ਆਪਣੇ ਅੰਗ-ਸੰਗ ਵੱਸਦਾ ਵੇਖਿਆ ਕਰ। ਹੇ ਜਿੰਦੇ! ਪ੍ਰਭੂ-ਪਤੀ ਜ਼ੱਰੇ ਜ਼ੱਰੇ ਵਿਚ ਵਿਆਪਕ ਹੈ; ਉਸ ਨੂੰ ਹਰ ਥਾਂ ਹਾਜ਼ਰ-ਨਾਜ਼ਰ ਵੇਖ। ਉਹ ਪ੍ਰਭੂ ਹੀ ਹਰੇਕ ਜੁਗ ਵਿਚ (ਜੀਊਂਦਾ-ਜਾਗਦਾ) ਪ੍ਰਸਿੱਧ ਹੈ। ਜੇਹੜੀ ਜੀਵ-ਇਸਤ੍ਰੀ ਬਾਲ-ਸੁਭਾਵ ਹੋ ਕੇ ਭੋਲੇ ਸੁਭਾਵ ਵਾਲੀ ਬਣ ਕੇ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਪ੍ਰਭੂ-ਪਤੀ ਨੂੰ ਯਾਦ ਕਰਦੀ ਰਹਿੰਦੀ ਹੈ, ਉਸ ਨੂੰ ਉਹ ਸਿਰਜਣਹਾਰ ਮਿਲ ਪੈਂਦਾ ਹੈ। ਹੇ ਜਿੰਦੇ! ਜਿਸ ਜੀਵ-ਇਸਤ੍ਰੀ ਨੇ ਹਰਿ-ਨਾਮ ਦਾ ਸੁਆਦ ਚੱਖ ਲਿਆ ਹੈ, ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਸ਼ੁਰੂ ਕਰ ਦਿੱਤੀ, ਉਹ ਉਸ ਸਰੋਵਰ-ਪ੍ਰਭੂ ਵਿਚ ਹਰ ਵੇਲੇ ਚੁੱਭੀ ਲਾਈ ਰੱਖਦੀ ਹੈ। ਹੇ ਨਾਨਕ! ਆਖ-) ਉਹੀ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਪਿਆਰੀ ਲੱਗਦੀ ਹੈ ਜੇਹੜੀ ਗੁਰੂ ਦੇ ਸ਼ਬਦ ਦੀ ਰਾਹੀਂ ਹਰ ਵੇਲੇ ਉਸ ਦੇ ਚਰਨਾਂ ਵਿਚ ਜੁੜੀ ਰਹਿੰਦੀ ਹੈ।੨। ਹੇ ਆਤਮਕ ਮੌਤ ਸਹੇੜ ਰਹੀ ਜਿੰਦੇ! ਜਾ ਕੇ (ਉਹਨਾਂ) ਸੁਹਾਗਣਾਂ ਪਾਸੋਂ (ਜੀਵਨ-ਜੁਗਤਿ) ਪੁੱਛ, ਜਿਨ੍ਹਾਂ ਨੇ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਹੈ। ਪਰ ਜਿਨ੍ਹਾਂ ਨੇ ਆਪਣੇ ਅੰਦਰੋਂ ਆਪਾ-ਭਾਵ ਦੂਰ ਨਹੀਂ ਕੀਤਾ ਉਹਨਾਂ ਨੇ ਪ੍ਰਭੂ ਦੀ ਰਜ਼ਾ (ਵਿਚ ਤੁਰਨ ਦੀ ਜਾਚ) ਨਹੀਂ ਸਿੱਖੀ। ਜਿਨ੍ਹਾਂ ਨੇ ਆਪਾ-ਭਾਵ ਦੂਰ ਕਰ ਲਿਆ, ਉਹਨਾਂ ਨੇ (ਆਪਣੇ ਅੰਦਰ ਹੀ) ਪ੍ਰਭੂ-ਪਤੀ ਨੂੰ ਲੱਭ ਲਿਆ, ਪ੍ਰਭੂ-ਪਤੀ ਪ੍ਰੇਮ ਨਾਲ ਉਹਨਾਂ ਨੂੰ ਆਪਣਾ ਮਿਲਾਪ ਬਖ਼ਸ਼ੀ ਰੱਖਦਾ ਹੈ। ਜੇਹੜੀ ਜੀਵ-ਇਸਤ੍ਰੀ ਸਦਾ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਰਹਿੰਦੀ ਹੈ, ਆਤਮਕ ਅਡੋਲਤਾ ਵਿਚ ਮਸਤ ਰਹਿੰਦੀ ਹੈ, ਉਹ ਹਰ ਵੇਲੇ ਪ੍ਰਭੂ-ਪਤੀ ਦਾ ਨਾਮ ਸਿਮਰਦੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਵੱਡੇ ਭਾਗਾਂ ਵਾਲੀ ਹੈ, ਉਸ ਦੇ ਹਿਰਦੇ ਵਿਚ ਪ੍ਰਭੂ-ਚਰਨਾਂ ਦੀ ਲਗਨ ਬਣੀ ਰਹਿੰਦੀ ਹੈ, ਉਸ ਨੂੰ ਪ੍ਰਭੂ ਦਾ ਪਿਆਰ ਚੰਗਾ ਲੱਗਦਾ ਹੈ। ਹੇ ਨਾਨਕ! ਜਿਸ ਜੀਵ-ਇਸਤ੍ਰੀ ਨੇ ਸਦਾ-ਥਿਰ ਪ੍ਰਭੂ ਦੇ ਨਾਮ ਨੂੰ ਆਪਣੀ ਜ਼ਿੰਦਗੀ ਦਾ ਸ਼ਿੰਗਾਰ ਬਣਾ ਲਿਆ ਹੈ ਉਹ ਸਦਾ ਆਤਮਕ ਅਡੋਲਤਾ ਵਿਚ ਲੀਨ ਰਹਿੰਦੀ ਹੈ।੩। ਹੇ ਆਤਮਕ ਮੌਤ ਸਹੇੜ ਰਹੀ ਜਿੰਦੇ! ਤੂੰ (ਆਪਣੇ ਅੰਦਰੋਂ) ਹਉਮੈ ਦੂਰ ਕਰ, ਤੇ, ਗੁਰੂ ਦੇ ਅਨੁਸਾਰ ਹੋ ਕੇ (ਜੀਵਨ-ਤੋਰ) ਤੁਰ। (ਜੇ ਤੂੰ ਗੁਰੂ ਦੇ ਅਨੁਸਾਰ ਤੁਰੇਂਗੀ, ਤਾਂ) ਪ੍ਰਭੂ ਦੀ ਹਜ਼ੂਰੀ ਵਿਚ ਨਿਵਾਸ ਹਾਸਲ ਕਰ ਕੇ ਤੂੰ ਸਦਾ ਲਈ ਪ੍ਰਭੂ-ਪਤੀ ਦਾ ਮਿਲਾਪ ਮਾਣਦੀ ਰਹੇਂਗੀ। ਹੇ ਜਿੰਦੇ! ਜੇਹੜੀ ਜੀਵ-ਇਸਤ੍ਰੀ ਆਪਣੇ ਹਿਰਦੇ ਵਿਚ ਗੁਰ-ਸ਼ਬਦ ਵਸਾ ਲੈਂਦੀ ਹੈ, ਉਹ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਪ੍ਰਾਪਤ ਕਰ ਲੈਂਦੀ ਹੈ, ਉਹ ਸਦਾ ਵਾਸਤੇ ਭਾਗਾਂ ਵਾਲੀ ਹੋ ਜਾਂਦੀ ਹੈ (ਉਸ ਨੂੰ ਸਮਝ ਆ ਜਾਂਦੀ ਹੈ ਕਿ) ਪ੍ਰਭੂ-ਪਤੀ ਆਨੰਦ ਦਾ ਸੋਮਾ ਹੈ, ਪ੍ਰਭੂ-ਪਤੀ ਦਾ ਜੋਬਨ ਸਦਾ ਕਾਇਮ ਰਹਿਣ ਵਾਲਾ ਹੈ, ਉਸ ਜੀਵ-ਇਸਤ੍ਰੀ ਨੂੰ ਪ੍ਰਭੂ-ਕੰਤ ਨੇ ਸਦਾ ਵਾਸਤੇ ਸੋਹਣੇ ਜੀਵ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama sahib from Sri Darbar Sahib Amritsar including English and Punjabi translation audio ਸਲੋਕੁ ਮਃ ੧ ॥ ਸਚਿ ਕਾਲੁ ਕੂੜੁ ਵਰਤਿਆ ਕਲਿ ਕਾਲਖ ਬੇਤਾਲ ॥ ਬੀਉ ਬੀਜਿ ਪਤਿ ਲੈ ਗਏ ਅਬ ਕਿਉ ਉਗਵੈ ਦਾਲਿ ॥ ਜੇ ਇਕੁ ਹੋਇ ਤ ਉਗਵੈ ਰੁਤੀ ਹੂ ਰੁਤਿ ਹੋਇ ॥ ਨਾਨਕ ਪਾਹੈ ਬਾਹਰਾ ਕੋਰੈ ਰੰਗੁ ਨ ਸੋਇ ॥ ਭੈ ਵਿਚਿ ਖੁੰਬਿ ਚੜਾਈਐ ਸਰਮੁ ਪਾਹੁ ਤਨਿ ਹੋਇ ॥ ਨਾਨਕ ਭਗਤੀ ਜੇ ਰਪੈ ਕੂੜੈ ਸੋਇ ਨ ਕੋਇ ॥੧॥

ਮਃ ੧ ॥ ਲਬੁ ਪਾਪੁ ਦੁਇ ਰਾਜਾ ਮਹਤਾ ਕੂੜੁ ਹੋਆ ਸਿਕਦਾਰੁ ॥ ਕਾਮੁ ਨੇਬੁ ਸਦਿ ਪੁਛੀਐ ਬਹਿ ਬਹਿ ਕਰੇ ਬੀਚਾਰੁ ॥ ਅੰਧੀ ਰਯਤਿ ਗਿਆਨ ਵਿਹੂਣੀ ਭਾਹਿ ਭਰੇ ਮੁਰਦਾਰੁ ॥ ਗਿਆਨੀ ਨਚਹਿ ਵਾਜੇ ਵਾਵਹਿ ਰੂਪ ਕਰਹਿ ਸੀਗਾਰੁ ॥ ਊਚੇ ਕੂਕਹਿ ਵਾਦਾ ਗਾਵਹਿ ਜੋਧਾ ਕਾ ਵੀਚਾਰੁ ॥ ਮੂਰਖ ਪੰਡਿਤ ਹਿਕਮਤਿ ਹੁਜਤਿ ਸੰਜੈ ਕਰਹਿ ਪਿਆਰੁ ॥ ਧਰਮੀ ਧਰਮੁ ਕਰਹਿ ਗਾਵਾਵਹਿ ਮੰਗਹਿ ਮੋਖ ਦੁਆਰੁ ॥ ਜਤੀ ਸਦਾਵਹਿ ਜੁਗਤਿ ਨ ਜਾਣਹਿ ਛਡਿ ਬਹਹਿ ਘਰ ਬਾਰੁ ॥ ਸਭੁ ਕੋ ਪੂਰਾ ਆਪੇ ਹੋਵੈ ਘਟਿ ਨ ਕੋਈ ਆਖੈ ॥ ਪਤਿ ਪਰਵਾਣਾ ਪਿਛੈ ਪਾਈਐ ਤਾ ਨਾਨਕ ਤੋਲਿਆ ਜਾਪੈ ॥੨॥

ਮਃ ੧ ॥ ਵਦੀ ਸੁ ਵਜਗਿ ਨਾਨਕਾ ਸਚਾ ਵੇਖੈ ਸੋਇ ॥ ਸਭਨੀ ਛਾਲਾ ਮਾਰੀਆ ਕਰਤਾ ਕਰੇ ਸੁ ਹੋਇ ॥ ਅਗੈ ਜਾਤਿ ਨ ਜੋਰੁ ਹੈ ਅਗੈ ਜੀਉ ਨਵੇ ॥ ਜਿਨ ਕੀ ਲੇਖੈ ਪਤਿ ਪਵੈ ਚੰਗੇ ਸੇਈ ਕੇਇ ॥੩॥

ਪਉੜੀ ॥ ਧੁਰਿ ਕਰਮੁ ਜਿਨਾ ਕਉ ਤੁਧੁ ਪਾਇਆ ਤਾ ਤਿਨੀ ਖਸਮੁ ਧਿਆਇਆ ॥ ਏਨਾ ਜੰਤਾ ਕੈ ਵਸਿ ਕਿਛੁ ਨਾਹੀ ਤੁਧੁ ਵੇਕੀ ਜਗਤੁ ਉਪਾਇਆ ॥ ਇਕਨਾ ਨੋ ਤੂੰ ਮੇਲਿ ਲੈਹਿ ਇਕਿ ਆਪਹੁ ਤੁਧੁ ਖੁਆਇਆ ॥ ਗੁਰ ਕਿਰਪਾ ਤੇ ਜਾਣਿਆ ਜਿਥੈ ਤੁਧੁ ਆਪੁ ਬੁਝਾਇਆ ॥ ਸਹਜੇ ਹੀ ਸਚਿ ਸਮਾਇਆ ॥੧੧॥

ਅਰਥ: (ਸੰਸਾਰਕ ਜੀਵਾਂ ਦੇ ਹਿਰਦੇ ਵਿਚੋਂ) ਸੱਚ ਉੱਡ ਗਿਆ ਹੈ ਅਤੇ ਕੂੜ ਹੀ ਕੂੜ ਪਰਧਾਨ ਹੋ ਰਿਹਾ ਹੈ, ਕਲਜੁਗ ਦੀ (ਪਾਪਾਂ ਦੀ) ਕਾਲਖ ਦੇ ਕਾਰਨ ਜੀਵ ਭੂਤਨੇ ਬਣ ਰਹੇ ਹਨ (ਭਾਵ, ਜਗਤ ਦਾ ਮੋਹ ਪਰਬਲ ਹੋ ਰਿਹਾ ਹੈ, ਜਗਤ ਦੇ ਸਾਜਣਹਾਰ ਨਾਲ ਸਾਂਝ ਬਣਾਣ ਦਾ ਖ਼ਿਆਲ ਜੀਵਾਂ ਦੇ ਹਿਰਦਿਆਂ ਵਿਚੋਂ ਦੂਰ ਹੋ ਰਿਹਾ ਹੈ, ਅਤੇ ਸਿਮਰਨ ਤੋਂ ਬਿਨਾ ਜੀਵ ਮਾਨੋ ਭੂਤਨੇ ਹਨ) । ਜਿਨ੍ਹਾਂ ਨੇ (ਹਰੀ ਦਾ ਨਾਮ) ਬੀਜ (ਆਪਣੇ ਹਿਰਦਿਆਂ ਵਿਚ) ਬੀਜਿਆ, ਉਹ ਇਸ ਜਗਤ ਤੋਂ ਸੋਭਾ ਖੱਟ ਕੇ ਗਏ। ਪਰ ਹੁਣ (ਨਾਮ ਦਾ) ਅੰਕੁਰ ਫੁਟਣੋਂ ਰਹਿ ਗਿਆ ਹੈ, (ਕਿਉਂਕਿ ਮਨ) ਦਾਲ ਵਾਂਗ (ਦੋ-ਫਾੜ ਹੋ ਰਹੇ ਹਨ, ਭਾਵ ਦੁਚਿੱਤਾ-ਪਨ ਦੇ ਕਾਰਨ ਜੀਵਾਂ ਦਾ ਮਨ ਨਾਮ ਵਿਚ ਨਹੀਂ ਜੁੜਦਾ) । ਬੀਜ ਉੱਗਦਾ ਤਾਂ ਹੀ ਹੈ, ਜੇ ਬੀਜ ਸਾਬਤ ਹੋਵੇ ਅਤੇ ਬੀਜਣ ਦੀ ਰੁਤ ਵੀ ਚੰਗੀ ਫਬਵੀਂ ਹੋਵੇ, (ਇਸੇ ਤਰ੍ਹਾਂ ਰੱਬ ਦਾ ਨਾਮ-ਅੰਕੁਰ ਭੀ ਤਾਂ ਹੀ ਫੁਟਦਾ ਹੈ ਜੇ ਮਨ ਸਾਬਤ ਹੋਵੇ, ਜੇ ਪੂਰਨ ਤੌਰ ਤੇ ਰੱਬ ਵਲ ਲੱਗਾ ਰਹੇ ਅਤੇ ਸਮਾ ਅੰਮ੍ਰਿਤ ਵੇਲਾ ਭੀ ਖੁੰਝਾਇਆ ਨਾ ਜਾਏ) । ਹੇ ਨਾਨਕ! ਜੇ ਲਾਗ ਨ ਵਰਤੀ ਜਾਏ ਤਾਂ ਕੋਰੇ ਕੱਪੜੇ ਨੂੰ ਉਹ (ਸੋਹਣਾ ਪੱਕਾ) ਰੰਗ ਨਹੀਂ ਚੜ੍ਹਦਾ (ਜੋ ਲਾਗ ਵਰਤਿਆਂ ਚੜ੍ਹਦਾ ਹੈ। ਇਸੇ ਤਰ੍ਹਾਂ ਜੇ ਇਸ ਕੋਰੇ ਮਨ ਨੂੰ ਰੱਬ ਦੇ ਨਾਮ-ਰੰਗ ਵਿਚ ਸੋਹਣਾ ਰੰਗ ਦੇਣਾ ਹੋਵੇ, ਤਾਂ ਪਹਿਲਾਂ ਇਸ ਨੂੰ) ਰੱਬ ਦੇ ਡਰ ਰੂਪ ਖੁੰਬ ਤੇ ਧਰੀਏ; ਫੇਰ ਮਿਹਨਤ ਤੇ ਉੱਦਮ ਦੀ ਪਾਹ ਦੇਈਏ। (ਇਸ ਤੋਂ ਪਿਛੋਂ) ਹੇ ਨਾਨਕ! ਜੇ (ਇਸ ਮਨ ਨੂੰ) ਰੱਬ ਦੀ ਭਗਤੀ ਵਿਚ ਰੰਗਿਆ ਜਾਏ, ਤਾਂ ਮਾਇਆ-ਛਲ ਇਸ ਦੇ ਨੇੜੇ ਭੀ ਨਹੀਂ ਛੁਹ ਸਕਦਾ।1। (ਜਗਤ ਵਿਚ ਜੀਵਾਂ ਵਾਸਤੇ) ਜੀਭ ਦਾ ਚਸਕਾ, ਮਾਨੋ, ਰਾਜਾ ਹੈ, ਪਾਪ ਵਜ਼ੀਰ ਹੈ ਅਤੇ ਝੂਠ ਚੌਧਰੀ ਹੈ, (ਇਸੇ ਲੱਬ ਤੇ ਪਾਪ ਦੇ ਦਰਬਾਰ ਵਿਚ ਕਾਮ ਨਾਇਬ ਹੈ, (ਇਸ ਨੂੰ) ਸੱਦ ਕੇ ਸਲਾਹ ਪੁੱਛੀ ਜਾਂਦੀ ਹੈ, ਇਹੀ ਇਹਨਾਂ ਦਾ ਵੱਡਾ ਸਲਾਹਕਾਰ ਹੈ। (ਇਹਨਾਂ ਦੀ) ਪਰਜਾ ਗਿਆਨ ਤੋਂ ਸੱਖਣੀ (ਹੋਣ ਦੇ ਕਾਰਣ) , ਮਾਨੋ ਅੰਨ੍ਹੀ ਹੋਈ ਹੋਈ ਹੈ ਅਤੇ ਤ੍ਰਿਸ਼ਨਾ (ਅੱਗ) ਦੀ ਚੱਟੀ ਭਰ ਰਹੀ ਹੈ। ਜੋ ਮਨੁੱਖ ਆਪਣੇ ਆਪ ਨੂੰ ਗਿਆਨ-ਵਾਨ (ਉਪਦੇਸ਼ਕ) ਅਖਵਾਂਦੇ ਹਨ, ਉਹ ਨੱਚਦੇ ਹਨ, ਵਾਜੇ ਵਜਾਂਦੇ ਹਨ ਅਤੇ ਕਈ ਤਰ੍ਹਾਂ ਦੇ ਭੇਸ ਵਟਾਂਦੇ ਹਨ ਤੇ ਸ਼ਿੰਗਾਰ ਕਰਦੇ ਹਨ; ਉਹ ਗਿਆਨੀ ਉੱਚੀ ਉੱਚੀ ਕੂਕਦੇ ਹਨ, ਜੁੱਧਾਂ ਦੇ ਪਰਸੰਗ ਸੁਣਾਂਦੇ ਹਨ ਅਤੇ ਜੋਧਿਆਂ ਦੀਆਂ ਵਾਰਾਂ ਦੀ ਵਿਆਖਿਆ ਕਰਦੇ ਹਨ। ਪੜ੍ਹੇ-ਲਿਖੇ ਮੂਰਖ ਨਿਰੀਆਂ ਚਲਾਕੀਆਂ ਕਰਨੀਆਂ ਤੇ ਦਲੀਲਾਂ ਦੇਣੀਆਂ ਹੀ ਜਾਣਦੇ ਹਨ, (ਪਰ) ਮਾਇਆ ਦੇ ਇਕੱਠਾ ਕਰਨ ਵਿਚ ਜੁੱਟੇ ਹੋਏ ਹਨ। (ਜੋ ਮਨੁੱਖ ਆਪਣੇ ਆਪ ਨੂੰ) ਧਰਮੀ ਸਮਝਦੇ ਹਨ, ਉਹ ਆਪਣੇ ਵਲੋਂ (ਤਾਂ) ਧਰਮ ਦਾ ਕੰਮ ਕਰਦੇ ਹਨ, ਪਰ (ਸਾਰੀ) (ਮਿਹਨਤ) ਗਵਾ ਬੈਠਦੇ ਹਨ, (ਕਿਉਂਕਿ ਇਸ ਦੇ ਵੱਟੇ ਵਿਚ) ਮੁਕਤੀ ਦਾ ਦਰ ਮੰਗਦੇ ਹਨ ਕਿ ਅਸੀਂ ਮੁਕਤ ਹੋ ਜਾਵੀਏ, (ਭਾਵ, ਧਰਮ ਦਾ ਕੰਮ ਤਾਂ ਕਰਦੇ ਹਨ ਪਰ ਨਿਸ਼ਕਾਮ ਹੋ ਕੇ ਨਹੀਂ, ਅਜੇ ਭੀ ਵਾਸ਼ਨਾ ਦੇ ਬੱਧੇ ਹਨ) । (ਕਈ ਅਜਿਹੇ ਹਨ ਜੋ ਆਪਣੇ ਆਪ ਨੂੰ) ਜਤੀ ਅਖਵਾਂਦੇ ਹਨ, ਜਤੀ ਹੋਣ ਦੀ ਜੁਗਤੀ ਜਾਣਦੇ ਨਹੀਂ (ਐਵੇਂ ਵੇਖੋ-ਵੇਖੀ) ਘਰ-ਘਾਟ ਛੱਡ ਜਾਂਦੇ ਹਨ। (ਇਸ ਲੱਬ, ਪਾਪ, ਕੂੜ ਅਤੇ ਕਾਮ ਦਾ ਇਤਨਾ ਜਬ੍ਹਾ ਹੈ,) (ਜਿਧਰ ਤੱਕੋ) ਹਰੇਕ ਜੀਵ ਆਪਣੇ ਆਪ ਨੂੰ ਪੂਰਨ ਤੌਰ ਤੇ ਸਿਆਣਾ ਸਮਝਦਾ ਹੈ। ਕੋਈ ਮਨੁੱਖ ਇਹ ਨਹੀਂ ਆਖਦਾ ਕਿ ਮੇਰੇ ਵਿਚ ਕੋਈ ਊਣਤਾ ਹੈ। ਪਰ ਹੇ ਨਾਨਕ! ਤਾਂ ਹੀ ਮਨੁੱਖ ਤੋਲ ਵਿਚ (ਭਾਵ, ਪਰਖ ਵਿਚ) ਪੂਰਾ ਉਤਰਦਾ ਹੈ ਜੇ ਤੱਕੜੀ ਦੇ ਦੂਜੇ ਪੱਲੇ ਵਿਚ (ਰੱਬ ਦੀ ਦਰਗਾਹ ਵਿਚ ਮਿਲੀ ਹੋਈ) ਇੱਜ਼ਤ ਰੂਪ ਵੱਟਾ ਪਾਇਆ ਜਾਏ; ਭਾਵ ਉਹੀ ਮਨੁੱਖ ਊਣਤਾ-ਰਹਿਤ ਹੈ, ਜਿਸ ਨੂੰ ਪ੍ਰਭੂ ਦੀ ਦਰਗਾਹ ਵਿਚ ਆਦਰ ਮਿਲੇ।2। ਜੋ ਗੱਲ ਰੱਬ ਵਲੋਂ ਥਾਪੀ ਜਾ ਚੁਕੀ ਹੈ ਉਹੀ ਹੋ ਕੇ ਰਹੇਗੀ, (ਕਿਉਂਕਿ) ਉਹ ਸੱਚਾ ਪ੍ਰਭੂ (ਹਰੇਕ ਜੀਵ ਦੀ ਆਪ) ਸੰਭਾਲ ਕਰ ਰਿਹਾ ਹੈ। ਸਾਰੇ ਜੀਵ ਆਪੋ ਆਪਣਾ ਜ਼ੋਰ ਲਾਂਦੇ ਹਨ, ਪਰ ਹੁੰਦੀ ਉਹੀ ਹੈ ਜੋ ਕਰਤਾਰ ਕਰਦਾ ਹੈ। ਰੱਬ ਦੀ ਦਰਗਾਹ ਵਿਚ ਨਾ (ਕਿਸੇ ਉੱਚੀ ਨੀਵੀਂ) ਜਾਤ (ਦਾ ਵਿਤਕਰਾ) ਹੈ, ਨਾ ਹੀ (ਕਿਸੇ ਦਾ) ਧੱਕਾ (ਚੱਲ ਸਕਦਾ) ਹੈ, ਕਿਉਂਕਿ ਓਥੇ ਉਹਨਾਂ ਜੀਵਾਂ ਨਾਲ ਵਾਹ ਪੈਂਦਾ ਹੈ ਜੋ ਓਪਰੇ ਹਨ (ਭਾਵ, ਉਹ ਕਿਸੇ ਦੀ ਉੱਚੀ ਜਾਤ ਜਾਂ ਜ਼ੋਰ ਜਾਣਦੇ ਹੀ ਨਹੀਂ, ਇਸ ਵਾਸਤੇ ਕਿਸੇ ਦਬਾਉ ਵਿਚ ਨਹੀਂ ਆਉਂਦੇ) । ਓਥੇ ਉਹੋ ਕੋਈ ਕੋਈ ਮਨੁੱਖ ਭਲੇ ਗਿਣ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ੍ਹ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥ ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥

ਅਰਥ: ਹੇ ਪਿਆਰੇ ਪ੍ਰਭੂ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ, ਤੇਰਾ ਹੀ ਆਸਰਾ ਹੈ। ਹੇ ਪਿਆਰੇ ਪ੍ਰਭੂ! ਸਿਰਫ਼ ਤੂੰ ਹੀ (ਅਸਾਂ ਜੀਵਾਂ ਦੀ) ਰੱਖਿਆ ਕਰਨ ਜੋਗਾ ਹੈਂ। (ਤੈਨੂੰ ਭੁਲਾ ਕੇ ਰੱਖਿਆ ਵਾਸਤੇ) ਹੋਰ ਹੋਰ ਚਤੁਰਾਈਆਂ (ਸੋਚਣੀਆਂ) ਕਿਸੇ ਵੀ ਕੰਮ ਨਹੀਂ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਏ, ਉਹ ਸਦਾ ਖਿੜਿਆ ਰਹਿੰਦਾ ਹੈ। ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਜਿਸ ਉਤੇ (ਪ੍ਰਭੂ ਆਪ) ਦਇਆਵਾਨ ਹੁੰਦਾ ਹੈ। ਹੇ ਭਾਈ! ਗੁਰੂ ਸੁਆਮੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰਨ ਦੇ ਸਮਰੱਥ ਹੈ (ਕਿਉਂਕਿ) ਉਹ ਸਾਰੀਆਂ ਤਾਕਤਾਂ ਦਾ ਮਾਲਕ ਹੈ। ਹੇ ਨਾਨਕ! ਗੁਰੂ ਪਰਮਾਤਮਾ ਦਾ ਰੂਪ ਹੈ। (ਆਪਣੇ ਸੇਵਕਾਂ ਦੇ) ਸਦਾ ਹੀ ਅੰਗ-ਸੰਗ ਰਹਿੰਦਾ ਹੈ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ, ਉਹਨਾਂ ਦੀ ਸੋਭਾ ਸੁਣ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ। (ਉਹ ਵਡ-ਭਾਗੀ ਮਨੁੱਖ ਸਦਾ) ਪਰਮਾਤਮਾ ਦਾ ਨਾਮ ਸਿਮਰਦੇ ਹਨ, ਪਰਮਾਤਮਾ ਦਾ ਨਾਮ ਉਚਾਰਦੇ ਹਨ, ਪਰਮਾਤਮਾ ਦੇ ਨਾਮ ਵਿਚ ਹੀ ਉਹਨਾਂ ਦਾ ਮਨ ਰੰਗਿਆ ਰਹਿੰਦਾ ਹੈ। ਹੇ ਪ੍ਰਭੂ! ਤੇਰਾ ਇਹ) ਸੇਵਕ (ਤੇਰੇ ਉਹਨਾਂ) ਸੇਵਕਾਂ ਦੀ ਸੇਵਾ (ਦੀ ਦਾਤਿ ਤੇਰੇ ਪਾਸੋਂ) ਮੰਗਦਾ ਹੈ, (ਤੇਰੀ) ਪੂਰਨ ਬਖ਼ਸ਼ਸ਼ ਨਾਲ (ਹੀ) ਮੈਂ (ਉਹਨਾਂ ਦੀ) ਸੇਵਾ ਦੀ ਕਾਰ ਕਰ ਸਕਦਾ ਹਾਂ। ਹੇ ਮਾਲਕ-ਪ੍ਰਭੂ! ਤੇਰੇ ਸੇਵਕ) ਨਾਨਕ ਦੀ (ਤੇਰੇ ਦਰ ਤੇ) ਅਰਦਾਸ ਹੈ, (-ਮੇਹਰ ਕਰ) ਮੈਂ ਤੇਰੇ ਸੇਵਕਾਂ ਦਾ ਦਰਸਨ ਕਰ ਸਕਾਂ।੨। ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਬਹਿਣ-ਖਲੋਣ ਸਦਾ ਗੁਰਮੁਖਾਂ ਦੀ ਸੰਗਤਿ ਵਿਚ ਹੈ, ਉਹ ਮਨੁੱਖ ਵੱਡੇ ਭਾਗਾਂ ਵਾਲੇ ਆਖੇ ਜਾ ਸਕਦੇ ਹਨ। (ਗੁਰਮੁਖਾਂ ਦੀ ਸੰਗਤਿ ਵਿਚ ਹੀ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਪਵਿੱਤਰ ਨਾਮ ਸਿਮਰਿਆ ਜਾ ਸਕਦਾ ਹੈ, ਅਤੇ ਮਨ ਵਿਚ (ਉੱਚੇ ਆਤਮਕ ਜੀਵਨ ਦਾ) ਚਾਨਣ (ਗਿਆਨ) ਪੈਦਾ ਹੁੰਦਾ ਹੈ। ਹੇ ਭਾਈ! ਗੁਰਮੁਖਾਂ ਦੀ ਸੰਗਤਿ ਵਿਚ ਹੀ) ਸਾਰੀ ਉਮਰ ਦਾ ਦੁੱਖ ਕੱਟਿਆ ਜਾ ਸਕਦਾ ਹੈ, ਅਤੇ ਜਮਰਾਜ ਦੀ ਧੌਂਸ ਭੀ ਮੁੱਕ ਜਾਂਦੀ ਹੈ। ਪਰ, ਹੇ ਨਾਨਕ! ਗੁਰਮੁਖਾਂ ਦਾ) ਦਰਸਨ ਉਹਨਾਂ ਮਨੁੱਖਾਂ ਨੂੰ ਹੀ ਨਸੀਬ ਹੁੰਦਾ ਹੈ ਜੋ ਆਪਣੇ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ।੩। ਹੇ ਸਭ ਤੋਂ ਉੱਚੇ, ਅਪਾਰ ਅਤੇ ਬੇਅੰਤ ਮਾਲਕ-ਪ੍ਰਭੂ! ਕੋਈ ਭੀ ਮਨੁੱਖ ਤੇਰੇ (ਸਾਰੇ) ਗੁਣ ਨਹੀਂ ਜਾਣ ਸਕਦਾ। ਜੇਹੜੇ ਮਨੁੱਖ (ਤੇਰੇ ਗੁਣ) ਗਾਂਦੇ ਹਨ, ਉਹ ਵਿਕਾਰਾਂ ਤੋਂ ਬਚ ਨਿਕਲਦੇ ਹਨ। ਜੇਹੜੇ ਮਨੁੱਖ (ਤੇਰੀਆਂ ਸਿਫ਼ਤਾਂ) ਸੁਣਦੇ ਹਨ, ਉਹਨਾਂ ਦੇ ਅਨੇਕਾਂ ਪਾਪ ਨਾਸ ਹੋ ਜਾਂਦੇ ਹਨ। ਹੇ ਭਾਈ! ਪਰਮਾਤਮਾ ਪਸ਼ੂ-ਸੁਭਾਵ ਬੰਦਿਆਂ ਨੂੰ, ਅਤੇ ਮਹਾ ਮੂਰਖਾਂ ਨੂੰ (ਸੰਸਾਰ-ਸਮੁੰਦਰ ਤੋਂ) ਤਾਰ ਦੇਂਦਾ ਹੈ, ਬੜੇ ਬੜੇ ਕਠੋਰ-ਚਿੱਤ ਮਨੁੱਖਾਂ ਨੂੰ ਪਾਰ ਲੰਘਾ ਲੈਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ!) ਤੇਰੇ ਦਾਸ ਤੇਰੀ ਸਰਨ ਪਏ ਰਹਿੰਦੇ ਹਨ, ਅਤੇ ਸਦਾ ਹੀ ਤੈਥੋਂ ਸਦਕੇ ਹੁੰਦੇ ਹਨ।੪।੧।੪।

RAAG BILAAVAL, FIFTH MEHL, SECOND HOUSE, TO BE SUNG TO THE TUNE OF YAAN-REE-AY:

ONE UNIVERSAL CREATOR GOD. BY THE GRACE OF THE TRUE GURU:

You are the Support of my mind, O my Beloved, You are the Support of my mind. All other clever tricks are useless, O Beloved; You alone are my Protector. || 1 || Pause || One who meets with the Perfect True Guru, O Beloved, that humble person is enraptured. He alone serves the Guru, O Beloved, unto whom the Lord becomes merciful. Fruitful is the form of the Divine Guru, O Lord and Master; He is overflowing with all powers. O Nanak, the Guru is the Supreme Lord God, the Transcendent Lord; He is ever-present, forever and ever. || 1 || I live by hearing, hearing of those who know their God. They contemplate the Lord’s Name, they chant the Lord’s Name, and their minds are imbued with the Lord’s Name. I am Your servant; I beg to serve Your humble servants. By the karma of perfect destiny, I do this. This is Nanak’s prayer: O my Lord and Master, may I obtain the Blessed Vision of Your humble servants. || 2 || They are said to be very fortunate, O Beloved, who who dwell in the Society of the Saints. They contemplate the

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਬਿਲਾਵਲੁ ਮਹਲਾ ੧ ਛੰਤ ਦਖਣੀ    ੴ ਸਤਿਗੁਰ ਪ੍ਰਸਾਦਿ ॥ ਮੁੰਧ ਨਵੇਲੜੀਆ ਗੋਇਲਿ ਆਈ ਰਾਮ ॥ ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ ॥ ਲਿਵ ਲਾਇ ਹਰਿ ਸਿਉ ਰਹੀ ਗੋਇਲਿ ਸਹਜਿ ਸਬਦਿ ਸੀਗਾਰੀਆ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਮਿਲਹੁ ਸਾਚਿ ਪਿਆਰੀਆ ॥ ਧਨ ਭਾਇ ਭਗਤੀ ਦੇਖਿ ਪ੍ਰੀਤਮ ਕਾਮ ਕ੍ਰੋਧੁ ਨਿਵਾਰਿਆ ॥ ਨਾਨਕ ਮੁੰਧ ਨਵੇਲ ਸੁੰਦਰਿ ਦੇਖਿ ਪਿਰੁ ਸਾਧਾਰਿਆ ॥੧॥

ਸਚਿ ਨਵੇਲੜੀਏ ਜੋਬਨਿ ਬਾਲੀ ਰਾਮ ॥ ਆਉ ਨ ਜਾਉ ਕਹੀ ਅਪਨੇ ਸਹ ਨਾਲੀ ਰਾਮ ॥ ਨਾਹ ਅਪਨੇ ਸੰਗਿ ਦਾਸੀ ਮੈ ਭਗਤਿ ਹਰਿ ਕੀ ਭਾਵਏ ॥ ਅਗਾਧਿ ਬੋਧਿ ਅਕਥੁ ਕਥੀਐ ਸਹਜਿ ਪ੍ਰਭ ਗੁਣ ਗਾਵਏ ॥ ਰਾਮ ਨਾਮ ਰਸਾਲ ਰਸੀਆ ਰਵੈ ਸਾਚਿ ਪਿਆਰੀਆ ॥ ਗੁਰਿ ਸਬਦੁ ਦੀਆ ਦਾਨੁ ਕੀਆ ਨਾਨਕਾ ਵੀਚਾਰੀਆ ॥੨॥ 

ਸ੍ਰੀਧਰ ਮੋਹਿਅੜੀ ਪਿਰ ਸੰਗਿ ਸੂਤੀ ਰਾਮ ॥ ਗੁਰ ਕੈ ਭਾਇ ਚਲੋ ਸਾਚਿ ਸੰਗੂਤੀ ਰਾਮ ॥ ਧਨ ਸਾਚਿ ਸੰਗੂਤੀ ਹਰਿ ਸੰਗਿ ਸੂਤੀ ਸੰਗਿ ਸਖੀ ਸਹੇਲੀਆ ॥ ਇਕ ਭਾਇ ਇਕ ਮਨਿ ਨਾਮੁ ਵਸਿਆ ਸਤਿਗੁਰੂ ਹਮ ਮੇਲੀਆ ॥ ਦਿਨੁ ਰੈਣਿ ਘੜੀ ਨ ਚਸਾ ਵਿਸਰੈ ਸਾਸਿ ਸਾਸਿ ਨਿਰੰਜਨੋ ॥ ਸਬਦਿ ਜੋਤਿ ਜਗਾਇ ਦੀਪਕੁ ਨਾਨਕਾ ਭਉ ਭੰਜਨੋ ॥੩॥

ਜੋਤਿ ਸਬਾਇੜੀਏ ਤ੍ਰਿਭਵਣ ਸਾਰੇ ਰਾਮ ॥ ਘਟਿ ਘਟਿ ਰਵਿ ਰਹਿਆ ਅਲਖ ਅਪਾਰੇ ਰਾਮ ॥ ਅਲਖ ਅਪਾਰ ਅਪਾਰੁ ਸਾਚਾ ਆਪੁ ਮਾਰਿ ਮਿਲਾਈਐ ॥ ਹਉਮੈ ਮਮਤਾ ਲੋਭੁ ਜਾਲਹੁ ਸਬਦਿ ਮੈਲੁ ਚੁਕਾਈਐ ॥ ਦਰਿ ਜਾਇ ਦਰਸਨੁ ਕਰੀ ਭਾਣੈ ਤਾਰਿ ਤਾਰਣਹਾਰਿਆ ॥ ਹਰਿ ਨਾਮੁ ਅੰਮ੍ਰਿਤੁ ਚਾਖਿ ਤ੍ਰਿਪਤੀ ਨਾਨਕਾ ਉਰ ਧਾਰਿਆ ॥੪॥੧॥ 

ਅਰਥ: ਥੋੜ੍ਹੇ ਦਿਨਾਂ ਦੇ ਵਸੇਬੇ ਵਾਲੇ ਇਸ ਜਗਤ ਵਿਚ ਆ ਕੇ ਜਿਹੜੀ ਜੀਵ-ਇਸਤ੍ਰੀ ਵਿਕਾਰਾਂ ਤੋਂ ਬਚੀ ਰਹਿੰਦੀ ਹੈ, ਜਿਸ ਨੇ ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੋੜੀ ਹੋਈ ਹੈ ਤੇ ਸਰੀਰ ਦਾ ਮੋਹ ਤਿਆਗ ਦਿੱਤਾ ਹੈ, ਜਿਹੜੀ ਪ੍ਰਭੂ-ਚਰਨਾਂ ਵਿਚ ਪ੍ਰੀਤਿ ਜੋੜ ਕੇ ਇਸ ਜਗਤ ਵਿਚ ਜੀਵਨ ਬਿਤਾਂਦੀ ਹੈ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਆਪਣਾ ਜੀਵਨ ਸੋਹਣਾ ਬਣਾ ਲੈਂਦੀ ਹੈ। ਉਹ (ਸਦਾ ਦੋਵੇਂ) ਹੱਥ ਜੋੜ ਕੇ ਗੁਰੂ ਦੇ ਪਾਸ ਬੇਨਤੀ ਕਰਦੀ ਰਹਿੰਦੀ ਹੈ (ਕਿ, ਹੇ ਗੁਰੂ! ਮੈਨੂੰ) ਮਿਲ (ਤਾ ਕਿ ਮੈਂ ਤੇਰੀ ਕਿਰਪਾ ਨਾਲ) ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜ ਕੇ ਉਸ ਨੂੰ ਪਿਆਰ ਕਰ ਸਕਾਂ। ਅਜਿਹੀ ਜੀਵ-ਇਸਤ੍ਰੀ ਪ੍ਰੀਤਮ-ਪ੍ਰਭੂ ਦੀ ਭਗਤੀ ਦੀ ਰਾਹੀਂ ਪ੍ਰੀਤਮ-ਪ੍ਰਭੂ ਦੇ ਪ੍ਰੇਮ ਵਿਚ ਟਿਕ ਕੇ ਉਸ ਦਾ ਦਰਸਨ ਕਰ ਕੇ ਕਾਮ ਕ੍ਰੋਧ (ਆਦਿਕ ਵਿਕਾਰਾਂ ਨੂੰ ਆਪਣੇ ਅੰਦਰੋਂ) ਦੂਰ ਕਰ ਲੈਂਦੀ ਹੈ। ਹੇ ਨਾਨਕ! ਪਵਿਤ੍ਰ ਤੇ ਸੋਹਣੇ ਜੀਵਨ ਵਾਲੀ ਉਹ ਜੀਵ-ਇਸਤ੍ਰੀ ਪ੍ਰਭੂ-ਪਤੀ ਦਾ ਦੀਦਾਰ ਕਰ ਕੇ (ਉਸ ਦੀ ਯਾਦ ਨੂੰ) ਆਪਣੇ ਹਿਰਦੇ ਦਾ ਆਸਰਾ ਬਣਾ ਲੈਂਦੀ ਹੈ।੧।  ਹੇ ਸਦਾ-ਥਿਰ ਪ੍ਰਭੂ ਵਿਚ ਜੁੜ ਕੇ ਵਿਕਾਰਾਂ ਤੋਂ ਬਚੀ ਜੀਵ-ਇਸਤ੍ਰੀਏ! ਜਵਾਨੀ ਵਿਚ ਭੀ ਭੋਲੇ ਸੁਭਾਉ ਵਾਲੀ (ਬਣੀ ਰਹੁ; ਅਹੰਕਾਰ ਛੱਡ ਕੇ) ਆਪਣੇ ਖਸਮ-ਪ੍ਰਭੂ (ਦੇ ਚਰਨਾਂ) ਵਿਚ ਟਿਕੀ ਰਹੁ (ਵੇਖੀਂ, ਉਸ ਦਾ ਪੱਲਾ ਛੱਡ ਕੇ) ਕਿਸੇ ਹੋਰ ਥਾਂ ਨਾਹ ਭਟਕਦੀ ਫਿਰੀਂ। ਉਹੀ ਦਾਸੀ (ਸੁਭਾਗ ਹੈ ਜੋ) ਆਪਣੇ ਖਸਮ ਦੀ ਸੰਗਤਿ ਵਿਚ ਰਹਿੰਦੀ ਹੈ। (ਹੇ ਸਹੇਲੀਏ!) ਮੈਨੂੰ ਭੀ ਪ੍ਰਭੂ-ਪਤੀ ਦੀ ਭਗਤੀ ਹੀ ਪਿਆਰੀ ਲਗਦੀ ਹੈ, (ਜੇਹੜੀ ਜੀਵ-ਇਸਤ੍ਰੀ) ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰਭੂ ਦੇ ਗੁਣ ਗਾਂਦੀ ਹੈ (ਉਹ ਦਾਸੀ ਆਪਣੇ ਖਸਮ-ਪ੍ਰਭੂ ਦੀ ਸੰਗਤਿ ਵਿਚ ਸੋਭਦੀ ਹੈ) । (ਸੋ, ਸਹੇਲੀਏ! ਗੁਰੂ ਦੇ ਬਖ਼ਸ਼ੇ) ਗਿਆਨ ਦੀ ਰਾਹੀਂ (ਗੁਣਾਂ ਦੇ) ਅਥਾਹ (ਸਮੁੰਦਰ-) ਪ੍ਰਭੂ ਵਿਚ (ਚੁੱਭੀ ਲਾ ਕੇ) ਉਸ ਪ੍ਰਭੂ ਦਾ ਗੁਣਾਨੁਵਾਦ ਕਰਨਾ ਚਾਹੀਦਾ ਹੈ। ਉਹ ਪ੍ਰਭੂ ਐਸੇ ਸਰੂਪ ਵਾਲਾ ਹੈ ਜਿਸ ਦਾ ਬਿਆਨ ਨਹੀਂ ਹੋ ਸਕਦਾ। ਰਸਾਂ ਦਾ ਸੋਮਾ ਰਸਾਂ ਦਾ ਮਾਲਕ ਪ੍ਰਭੂ ਉਸ ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਦਾ ਹੈ ਜੋ ਉਸ ਦੇ ਸਦਾ-ਥਿਰ ਨਾਮ ਵਿਚ ਪਿਆਰ ਪਾਂਦੀ ਹੈ। ਹੇ ਨਾਨਕ! ਜਿਸ ਸੁਭਾਗ ਜੀਵ-ਇਸਤ੍ਰੀ ਨੂੰ ਗੁਰੂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਦਿੱਤਾ, ਜਿਸ ਨੂੰ ਇਹ ਉੱਚੀ ਦਾਤਿ ਬਖ਼ਸ਼ੀ, ਉਹ ਉੱਚੀ ਵਿਚਾਰ ਦੀ ਮਾਲਕ ਬਣ ਜਾਂਦੀ ਹੈ।੨।  (ਹੇ ਭਾਈ! ਜਿਹੜੀ ਜੀਵ-ਇਸਤ੍ਰੀ ਦੀ) ਜੀਵਨ-ਚਾਲ ਗੁਰੂ ਦੇ ਅਨੁਸਾਰ ਰਹਿੰਦੀ ਹੈ ਜਿਹੜੀ ਜੀਵ-ਇਸਤ੍ਰੀ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦੀ ਹੈ, (ਉਹ ਜੀਵ-ਇਸਤ੍ਰੀ) ਮਾਇਆ ਦੇ ਪਤੀ-ਪ੍ਰਭੂ ਦੇ ਪਿਆਰ-ਵੱਸ ਹੋ ਜਾਂਦੀ ਹੈ ਉਹ ਜੀਵ-ਇਸਤ੍ਰੀ ਪਤੀ-ਪ੍ਰਭੂ ਦੇ ਚਰਨਾਂ ਵਿੱਚ ਜੁੜੀ ਰਹਿੰਦੀ ਹੈ। ਹੇ ਭਾਈ! ਸਤ-ਸੰਗਣ ਸਹੇਲੀਆਂ ਨਾਲ ਮਿਲ ਕੇ ਜਿਹੜੀ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਲੀਨ ਹੁੰਦੀ ਹੈ, ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜਦੀ ਹੈ, ਪਰਮਾਤਮਾ ਦੇ ਪਿਆਰ ਵਿਚ ਇਕਾਗਰ-ਮਨ ਟਿਕਣ ਦੇ ਕਾਰਨ (ਉਸ ਦੇ ਅੰਦਰ ਪਰਮਾਤਮਾ ਦਾ) ਨਾਮ ਆ ਵੱਸਦਾ ਹੈ (ਉਸ ਦੇ ਅੰਦਰ ਇਹ ਸਰਧਾ ਬਣ ਜਾਂਦੀ ਹੈ ਕਿ) ਗੁਰੂ ਨੇ (ਮੈਨੂੰ) ਪ੍ਰਭੂ ਦੇ ਚਰਨਾਂ ਵਿਚ ਮਿਲਾਇਆ ਹੈ। (ਉਸ ਜੀਵ-ਇਸਤ੍ਰੀ ਨੂੰ) ਦਿਨ ਰਾਤ ਘੜੀ ਪਲ (ਕਿਸੇ ਵੇਲੇ ਭੀ ਪਰਮਾਤਮਾ ਦੀ ਯਾਦ) ਨਹੀਂ ਭੁੱਲਦੀ, (ਉਹ ਜੀਵ-ਇਸਤ੍ਰੀ) ਹਰੇਕ ਸਾਹ ਦੇ ਨਾਲ ਨਿਰੰਜਨ-ਪ੍ਰਭੂ (ਨੂੰ ਚੇਤੇ ਰੱਖਦੀ ਹੈ) । ਹੇ ਨਾਨਕ! ਆਖ-ਹੇ ਭਾਈ!) ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰ ਰੱਬੀ) ਜੋਤਿ ਜਗਾ ਕੇ ਦੀਵਾ ਜਗਾ ਕੇ (ਉਹ ਜੀਵ-ਇਸਤ੍ਰੀ ਆਪਣੇ ਅੰਦਰੋਂ ਹਰੇਕ) ਡਰ-ਸਹਿਮ ਨਾਸ ਕਰ ਲੈਂਦੀ ਹੈ।੩।  ਹੇ ਸਹੇਲੀਏ! ਪਰਮਾਤਮਾ ਦੀ) ਜੋਤਿ ਹਰ ਥਾਂ (ਪਸਰੀ ਹੋਈ) ਹੈ, ਉਹ ਪ੍ਰਭੂ ਸਾਰੇ ਜਗਤ ਦੀ ਸੰਭਾਲ ਕਰਦਾ ਹੈ। ਉਹ ਅਦ੍ਰਿਸ਼ਟ ਤੇ ਬੇਅੰਤ ਪ੍ਰਭੂ ਹਰੇਕ ਸਰੀਰ ਵਿਚ ਮੌਜੂਦ ਹੈ। ਹੇ ਸਹੇਲੀਏ! ਉਹ ਪਰਮਾਤਮਾ ਅਦ੍ਰਿਸ਼ਟ ਹੈ, ਬੇਅੰਤ ਹੈ, ਬੇਅੰਤ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹੈ। ਆਪਾ-ਭਾਵ ਮਾਰ ਕੇ (ਹੀ ਉਸ ਨੂੰ) ਮਿਲ ਸਕੀਦਾ ਹੈ। ਹੇ ਸਹੇਲੀਏ! ਅਪਣੇ ਅੰਦਰੋਂ) ਹਉਮੈ, ਮਾਇਆ ਜੋੜਨ ਦੀ ਖਿੱਚ ਤੇ ਲਾਲਚ ਸਾੜ ਦੇਹ (ਸਹੇਲੀਏ! ਹਉਮੈ ਮਮਤਾ ਲੋਭ ਆਦਿਕ ਦੀ) ਮੈਲ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮੁਕਾਈ ਜਾ ਸਕਦੀ ਹੈ। (ਸੋ, ਹੇ ਸਹੇਲੀਏ! ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਦੀ) ਰਜ਼ਾ ਵਿਚ (ਤੁਰ ਕੇ ਜੀਵਨ ਬਿਤੀਤ ਕਰ, ਤੇ ਅਰਦਾਸ ਕਰਿਆ ਕਰ-) ਹੇ ਤਾਰਨਹਾਰ ਪ੍ਰਭੂ! ਮੈਨੂੰ ਵਿਕਾਰ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥  ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥  ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ।

ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩।

SHALOK

He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥

ਅਰਥ: ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ! ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼) ।੧। ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ) । ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ। ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ। ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ। ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ। ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ। (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ।੨। ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ। ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ। (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ। ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ। (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ। ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ। ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ।੩। ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ। ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ਨੂੰ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ। ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ਨੂੰ ਰਸਾ ਲੈਂਦੇ ਹਨ, ਨਾਮ ਵਿਚ ਜੁੜ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audio  

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।

ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।

ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।

ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।

DHANAASAREE, FOURTH MEHL:

O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ll

Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» 

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

UKAMNAMA SAHIB Jan 07,2022

RAAG DHANAASAREE, THE WORD OF DEVOTEE KABEER JEE:

ONE UNIVERSAL CREATOR GOD. BY THE GRACE OF THE TRUE GURU:

ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥ 

ਅਰਥ: ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ।੧।ਰਹਾਉ। ਵਹੁਟੀ, ਪੁੱਤਰ, ਸਰੀਰ, ਘਰ, ਦੌਲਤ-ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ।੧। ਅਜਾਮਲ, ਗਜ, ਗਨਿਕਾ-ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ।੨। (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ) । ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ?।੩। (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ-ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਹੇ ਦਾਸ ਕਬੀਰ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ।੪।੫। ਸ਼ਬਦ ਦਾ ਭਾਵ: ਪਰਮਾਤਮਾ ਦਾ ਨਾਮ ਸਿਮਰੋ-ਇਹੀ ਹੈ ਸਦਾ ਦਾ ਸਾਥੀ, ਤੇ ਇਸ ਦੀ ਬਰਕਤਿ ਨਾਲ ਬੜੇ ਬੜੇ ਵਿਕਾਰੀ ਭੀ ਤਰ ਜਾਂਦੇ ਹਨ। ਕਰਮ-ਕਾਂਡ ਦੇ ਭੁਲੇਖਿਆਂ ਵਿਚ ਨਾਹ ਪਵੋ।

Remember the Lord, remember the Lord, remember the Lord in meditation, O Siblings of Destiny. Without remembering the Lord’s Name in meditation, a great many are drowned. || 1 || Pause || Your spouse, children, body, house and possessions — you think these will give you peace. But none of these shall be yours, when the time of death comes. || 1 || Ajaamal, the elephant, and the prostitute committed many sins, but still, they crossed over the world-ocean, by chanting the Lord’s Name. || 2 || You have wandered in reincarnation, as pigs and dogs — did you feel no shame? Forsaking the Ambrosial Name of the Lord, why do you eat poison? || 3 || Abandon your doubts about do’s and dont’s, and take to the Lord’s Name. By Guru’s Grace, O servant Kabeer, love the Lord. || 4 || 5 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥

ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।

ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧।

ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩।

ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।

SORAT’H, THIRD MEHL:

Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru’s Shabad, my mind is enlightened. || 1 || Dear Lord, You Yourself bestow understanding. Dear Lord, I am forever a sacrifice to You; I am dedicated and devoted to Your Name. || Pause || I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated. Through the Shabad, my mind and body have been purified, and the Lord has come to dwell within my mind. The Guru is the Giver of the Shabad; my mind is imbued with it, and I remain absorbed in the Lord. || 2 || Those who do not know the Shabad are blind and deaf; why did they even bother to come into the world? They do not obtain the subtle essence of the Lord’s elixir; they waste away their lives, and are reincarnated over and over again. The blind, idiotic, self-willed manmukhs are like maggots in manure, and in manure they rot away. || 3 || The Lord Himself creates us, watches over us, and places us on the Path, O Siblings of Destiny; there is no one other than Him. No one can erase that which is pre-ordained, O Siblings of Destiny; whatever the Creator wills, comes to pass. O Nanak, the Naam, the Name of the Lord, abides deep within the mind; O Siblings of Destiny, there is no other at all. || 4 || 4 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥ ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥ ਪਕੜਿ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥ ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ॥ ਹਥ ਮਰੋੜੈ ਤਨੁ ਕਪੇ ਸਿਆਹਹੁ ਹੋਆ ਸੇਤੁ ॥ ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ ਪ੍ਰਭ ਦੇਤੁ ॥ ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ ॥੭॥  ਅਰਥ: (ਜਿਵੇਂ) ਭਾਦਰੋਂ (ਦੇ ਤ੍ਰਾਟਕੇ ਤੇ ਘੁੰਮੇ) ਵਿਚ (ਮਨੁੱਖ ਬਹੁਤ ਘਬਰਾਂਦਾ ਹੈ, ਤਿਵੇਂ) ਜਿਸ ਜੀਵ-ਇਸਤ੍ਰੀ ਦਾ ਪਿਆਰ ਪ੍ਰਭੂ-ਪਤੀ ਤੋਂ ਬਿਨਾ ਕਿਸੇ ਹੋਰ ਨਾਲ ਲੱਗਦਾ ਹੈ ਉਹ ਭਟਕਣਾ ਦੇ ਕਾਰਨ ਜੀਵਨ ਦੇ ਸਹੀ ਰਸਤੇ ਤੋਂ ਖੁੰਝ ਜਾਂਦੀ ਹੈ, ਉਹ ਭਾਵੇਂ ਲੱਖਾਂ ਹਾਰ ਸਿੰਗਾਰ ਕਰੇ, (ਉਸ ਦੇ) ਕਿਸੇ ਕੰਮ ਨਹੀਂ ਆਉਂਦੇ। ਜਿਸ ਦਿਨ ਮਨੁੱਖ ਦਾ ਸਰੀਰ ਨਾਸ ਹੋਵੇਗਾ (ਜਦੋਂ ਮਨੁੱਖ ਮਰ ਜਾਇਗਾ) ਉਸ ਵੇਲੇ (ਸਾਰੇ ਸਾਕ-ਅੰਗ) ਆਖਣਗੇ ਕਿ ਇਹ ਹੁਣ ਗੁਜ਼ਰ ਗਿਆ ਹੈ। (ਲੋਥ ਅਪਵਿਤ੍ਰ ਪਈ ਹੈ, ਇਸ ਨੂੰ ਛੇਤੀ ਬਾਹਰ ਲੈ ਚੱਲੋ) । ਜਮਦੂਤ (ਜਿੰਦ ਨੂੰ) ਫੜ ਕੇ ਅੱਗੇ ਲਾ ਲੈਂਦੇ ਹਨ, ਕਿਸੇ ਨੂੰ (ਇਹ) ਭੇਤ ਨਹੀਂ ਦੱਸਦੇ (ਕਿ ਕਿੱਥੇ ਲੈ ਚੱਲੇ ਹਾਂ) । (ਜਿਨ੍ਹਾਂ ਸੰਬੰਧੀਆਂ ਨਾਲ (ਸਾਰੀ ਉਮਰ ਬੜਾ) ਪਿਆਰ ਬਣਿਆ ਰਹਿੰਦਾ ਹੈ ਉਹ ਪਲ ਵਿਚ ਹੀ ਸਾਥ ਛੱਡ ਬੈਠਦੇ ਹਨ। (ਮੌਤ ਆਈ ਵੇਖ ਕੇ ਮਨੁੱਖ) ਬੜਾ ਪਛੁਤਾਂਦਾ ਹੈ, ਉਸ ਦਾ ਸਰੀਰ ਔਖਾ ਹੁੰਦਾ ਹੈ, ਉਹ ਕਾਲੁ ਤੋਂ ਚਿੱਟਾ ਪਿਆ ਹੁੰਦਾ ਹੈ (ਘਬਰਾਹਟ ਨਾਲ ਇਕ ਰੰਗ ਆਉਂਦਾ ਹੈ ਇਕ ਜਾਂਦਾ ਹੈ) । ਇਹ ਸਰੀਰ ਮਨੁੱਖ ਦੇ ਕੀਤੇ ਕਰਮਾਂ ਦਾ ਖੇਤ ਹੈ, ਜੋ ਕੁਝ ਮਨੁੱਖ ਇਸ ਵਿਚ ਬੀਜਦਾ ਹੈ ਉਹੀ ਫ਼ਸਲ ਵੱਢਦਾ ਹੈ (ਜੇਹੇ ਕਰਮ ਕਰਦਾ ਹੈ, ਤੇਹਾ ਫਲ ਪਾਂਦਾ ਹੈ) । ਹੇ ਨਾਨਕ! ਜਿਨ੍ਹਾਂ ਦਾ ਰਾਖਾ ਤੇ ਹਿਤੂ ਗੁਰੂ ਬਣਦਾ ਹੈ, ਉਹ ਨਰਕ ਵਿਚ ਨਹੀਂ ਪਾਏ ਜਾਂਦੇ, (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹ ਪ੍ਰਭੂ ਦੀ ਸਰਨ ਵਿਚ ਆ ਜਾਂਦੇ ਹਨ, ਗੁਰੂ ਉਹਨਾਂ ਨੂੰ ਪ੍ਰਭੂ ਦੇ ਚਰਨ-ਰੂਪ ਜਹਾਜ਼ (ਵਿਚ ਚੜ੍ਹਾ) ਦੇਂਦਾ ਹੈ।7।

BAARAH MAAHAA ~ THE TWELVE MONTHS: MAAJH, FIFTH MEHL, FOURTH HOUSE:

ONE UNIVERSAL CREATOR GOD. BY THE GRACE OF THE TRUE GURU:

In the month of Bhaadon, she is deluded by doubt, because of her attachment to duality. She may wear thousands of ornaments, but they are of no use at all. On that day when the body perishes-at that time, she becomes a ghost. The Messenger of Death seizes and holds her, and does not tell anyone his secret. And her loved ones-in an instant, they move on, leaving her all alone. She wrings her hands, her body writhes in pain, and she turns from black to white. As she has planted, so does she harvest; such is the field of karma. Nanak seeks God’s Sanctuary; God has given him the Boat of His Feet. Those who love the Guru, the Protector and Savior, in Bhaadon, shall not be thrown down into hell. || 7 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥ ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥ ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥ ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥ ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥ ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥ ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥ ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ ॥੪॥੩॥ ਅਰਥ: ਜੋ ਮਨੁੱਖ ਕਦੇ ਮਾਪਿਆਂ ਦਾ ਪਿਆਰਾ ਪੁੱਤਰ ਸੀ, ਕਦੇ ਸਹੁਰੇ ਦਾ ਸਿਆਣਾ ਜਵਾਈ ਸੀ, ਕਦੇ ਪੁੱਤਰ ਧੀ ਵਾਸਤੇ ਪਿਆਰਾ ਪਿਉ ਸੀ, ਅਤੇ ਭਰਾ ਦਾ ਬੜਾ (ਸਨੇਹੀ) ਭਰਾ ਸੀ, ਜਦੋਂ ਅਕਾਲ ਪੁਰਖ ਦਾ ਹੁਕਮ ਹੋਇਆ ਤਾਂ ਉਸ ਨੇ ਘਰ ਬਾਰ (ਸਭ ਕੁਝ) ਛੱਡ ਦਿੱਤਾ, ਇਕ ਪਲਕ ਵਿਚ ਸਭ ਕੁਝ ਓਪਰਾ ਹੋ ਗਿਆ। ਆਪਣੇ ਮਨ ਦੇ ਪਿੱਛੇ ਹੀ ਤੁਰਨ ਵਾਲੇ ਬੰਦੇ ਨੇ ਨਾਹ ਨਾਮ ਜਪਿਆ ਨਾਹ ਸੇਵਾ ਕੀਤੀ ਅਤੇ ਨਾਹ ਪਵਿਤ੍ਰ ਆਚਰਨ ਬਣਾਇਆ। ਇਸ ਮਨੁੱਖਾ ਸਰੀਰ ਦੀ ਰਾਹੀਂ ਖੇਹ-ਖ਼ੁਆਰੀ ਹੀ ਕਰਦਾ ਰਿਹਾ।੧। ਜਿਸ ਮਨੁੱਖ ਦਾ ਮਨ ਗੁਰੂ ਦੇ ਉਪਦੇਸ਼ ਵਿਚ ਪਤੀਜਦਾ ਹੈ ਉਹ ਪਰਮਾਤਮਾ ਦੇ ਨਾਮ ਨੂੰ ਅਸਲ ਮਿਤ੍ਰ ਸਮਝਦਾ ਹੈ। ਮੈਂ ਤਾਂ ਗੁਰੂ ਦੇ ਪੈਰੀਂ ਲੱਗਦਾ ਹਾਂ, ਗੁਰੂ ਤੋਂ ਸਦਕੇ ਜਾਂਦਾ ਹਾਂ ਜਿਸ ਨੇ ਇਹ ਸੱਚੀ ਮਤਿ ਦਿੱਤੀ ਹੈ (ਕਿ ਪਰਮਾਤਮਾ ਹੀ ਅਸਲ ਮਿਤ੍ਰ ਹੈ) ।੧। ਮਨਮੁਖ ਦਾ ਮਨ ਜਗਤ ਨਾਲ ਝੂਠੇ ਪਿਆਰ ਵਿਚ ਪ੍ਰੋਇਆ ਰਹਿੰਦਾ ਹੈ, ਸੰਤ ਜਨਾਂ ਨਾਲ ਉਹ ਝਗੜਾ ਖੜਾ ਕਰੀ ਰੱਖਦਾ ਹੈ। ਮਾਇਆ (ਦੇ ਮੋਹ) ਵਿਚ ਮਸਤ ਉਹ ਦਿਨ ਰਾਤ ਮਾਇਆ ਦਾ ਰਾਹ ਹੀ ਤੱਕਦਾ ਰਹਿੰਦਾ ਹੈ, ਪਰਮਾਤਮਾ ਦਾ ਨਾਮ ਕਦੇ ਨਹੀਂ ਸਿਮਰਦਾ, ਇਸ ਤਰ੍ਹਾਂ (ਮਾਇਆ ਦੇ ਮੋਹ ਦੀ) ਜ਼ਹਿਰ ਖਾ ਖਾ ਕੇ ਆਤਮਕ ਮੌਤੇ ਮਰ ਜਾਂਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਗੰਦੇ ਗੀਤਾਂ (ਗਾਵਣ ਸੁਣਨ) ਵਿਚ ਮਸਤ ਰਹਿੰਦਾ ਹੈ, ਗੰਦੇ ਗੀਤ ਨਾਲ ਹੀ ਹਿਤ ਕਰਦਾ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ ਵਿਚ ਉਸ ਦੀ ਸੁਰਤਿ ਨਹੀਂ ਲੱਗਦੀ। ਨਾਹ ਉਹ ਪਰਮਾਤਮਾ ਦੇ ਪਿਆਰ ਵਿਚ ਰੰਗੀਜਦਾ ਹੈ, ਨਾਹ ਉਸ ਨੂੰ ਨਾਮ-ਰਸ ਵਿਚ ਖਿੱਚ ਪੈਂਦੀ ਹੈ। ਮਨਮੁਖ ਇਸੇ ਤਰ੍ਹਾਂ ਆਪਣੀ ਇੱਜ਼ਤ ਗਵਾ ਲੈਂਦਾ ਹੈ।੨। ਸਾਧ ਸੰਗਤਿ ਵਿਚ ਜਾ ਕੇ ਮਨਮੁਖ ਆਤਮਕ ਅਡੋਲਤਾ ਦਾ ਆਨੰਦ ਕਦੇ ਨਹੀਂ ਮਾਣਦਾ, ਉਸ ਦੀ ਜੀਭ ਨੂੰ ਨਾਮ ਜਪਣ ਦਾ ਸੁਆਦ ਕਦੇ ਰਤਾ ਭੀ ਨਹੀਂ ਆਉਂਦਾ। ਮਨਮੁਖ ਆਪਣੇ ਮਨ ਨੂੰ ਤਨ ਨੂੰ ਧਨ ਨੂੰ ਹੀ ਆਪਣਾ ਸਮਝੀ ਬੈਠਦਾ ਹੈ, ਪਰਮਾਤਮਾ ਦੇ ਦਰ ਦੀ ਉਸ ਨੂੰ ਕੋਈ ਖ਼ਬਰ-ਸੂਝ ਨਹੀਂ ਪੈਂਦੀ। ਮਨਮੁਖ ਅੰਨ੍ਹਾ (ਜੀਵਨ ਸਫ਼ਰ ਵਿਚ) ਅੱਖਾਂ ਮੀਟ ਕੇ ਹੀ ਤੁਰਿਆ ਜਾਂਦਾ ਹੈ, ਹੇ ਭਾਈ! ਪਰਮਾਤਮਾ ਦਾ ਘਰ ਪਰਮਾਤਮਾ ਦਾ ਦਰ ਉਸ ਨੂੰ ਕਦੇ ਦਿੱਸਦਾ ਹੀ ਨਹੀਂ। ਆਖ਼ਰ ਆਪਣੇ ਕੀਤੇ ਦਾ ਇਹ ਨਫ਼ਾ ਖੱਟਦਾ ਹੈ ਕਿ ਜਮਰਾਜ ਦੇ ਬੂਹੇ ਤੇ ਬੱਝਾ ਹੋਇਆ (ਚੋਟਾਂ ਖਾਂਦਾ ਹੈ, ਇਸ ਸਜ਼ਾ ਤੋਂ ਬਚਣ ਲਈ) ਉਸ ਨੂੰ ਕੋਈ ਸਹਾਰਾ ਨਹੀਂ ਲੱਭਦਾ।੩। (ਪਰ ਅਸਾਂ ਜੀਵਾਂ ਦੇ ਕੀਹ ਵੱਸ?) ਜੇ ਪ੍ਰਭੂ ਆਪ ਮੇਹਰ ਦੀ ਨਜ਼ਰ ਕਰੇ ਤਾਂ ਹੀ ਮੈਂ ਉਸ ਨੂੰ ਅੱਖਾਂ ਨਾਲ ਵੇਖ ਸਕਦਾ ਹਾਂ, ਉਸ ਦੇ ਗੁਣਾਂ ਦਾ ਬਿਆਨ ਨਹੀਂ ਕੀਤਾ ਜਾ ਸਕਦਾ। (ਉਸ ਦੀ ਮੇਹਰ ਹੋਵੇ ਤਾਂ ਹੀ) ਕੰਨਾਂ ਨਾਲ ਉਸ ਦੀ ਸਿਫ਼ਤਿ-ਸਾਲਾਹ ਸੁਣ ਸੁਣ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ ਸਿਫ਼ਤਿ-ਸਾਲਾਹ ਮੈਂ ਕਰ ਸਕਦਾ ਹਾਂ, ਤੇ ਅਟੱਲ ਆਤਮਕ ਜੀਵਨ ਦੇਣ ਵਾਲਾ ਉਸ ਦਾ ਨਾਮ ਹਿਰਦੇ ਵਿਚ ਵਸਾ ਸਕਦਾ ਹਾਂ। ਹੇ ਨਾਨਕ! ਪ੍ਰਭੂ ਨਿਰਭਉ ਹੈ ਨਿਰ-ਆਕਾਰ ਹੈ ਨਿਰਵੈਰ ਹੈ ਉਸ ਦੀ ਜੋਤਿ ਸਾਰੇ ਜਗਤ ਵਿਚ ਪੂਰਨ ਤੌਰ ਤੇ ਵਿਆਪਕ ਹੈ, ਉਸ ਦੇ ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਟਿਕਿਆਂ ਹੀ ਆਦਰ ਮਿਲਦਾ ਹੈ, ਪਰ ਗੁਰੂ ਦੀ ਸ਼ਰਨ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ (ਤੇ ਭਟਕਣਾ ਦੂਰ ਹੋਣ ਤੋਂ ਬਿਨਾ ਨਾਮ ਵਿਚ ਜੁੜ ਨਹੀਂ ਸਕੀਦਾ) ।੪।੩।

SORAT’H, FIRST MEHL, CHAU-TUKAS:

The son is dear to his mother and father; he is the wise son-in-law to his father-in-law. The father is dear to his son and daughter, and the brother is very dear to his brother. By the Order of the Lord’s Command, he leaves his house and goes outside, and in an instant, everything becomes alien to him. The self-willed manmukh does not remember the Name of the Lord, does not give in charity, and does not cleanse his consciousness; his body rolls in the dust. || 1 || The mind is comforted by the Comforter of the Naam. I fall at the Guru’s feet — I am a sacrifice to Him; He has given me to understand the true understanding. || Pause || The mind is impressed with the false love of the world; he quarrels with the Lord’s humble servant. Infatuated with Maya, night and day, he sees only the worldly path; he does not chant the Naam, and drinking poison, he dies. He is imbued and infatuated with vicious talk; the Word of the Shabad does not come into his consciousness. He is no

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥

ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।

ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧।

ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩।

ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।

SORAT’H, THIRD MEHL:

Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru’s Shabad, my mind is enlightened. || 1 || Dear Lord, You Yourself bestow understanding. Dear Lord, I am forever a sacrifice to You; I am dedicated and devoted to Your Name. || Pause || I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated. Through the Shabad, my mind and body have been purified, and the Lord has come to dwell within my mind. The Guru is the Giver of the Shabad; my mind is imbued with it, and I remain absorbed in the Lord. || 2 || Those who do not know the Shabad are blind and deaf; why did they even bother to come into the world? They do not obtain the subtle essence of the Lord’s elixir; they waste away their lives, and are reincarnated over and over again. The blind, idiotic, self-willed manmukhs are like maggots in manure, and in manure they rot away. || 3 || The Lord Himself creates us, watches over us, and places us on the Path, O Siblings of Destiny; there is no one other than Him. No one can erase that which is pre-ordained, O Siblings of Destiny; whatever the Creator wills, comes to pass. O Nanak, the Naam, the Name of the Lord, abides deep within the mind; O Siblings of Destiny, there is no other at all. || 4 || 4 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including Punjabi and English translation audio ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥ {ਪੰਨਾ 672}

ਅਰਥ: ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ। ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ। ਰਹਾਉ। (ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ।੧। ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ।੨। ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ।੩। ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ।੪।੬।

DHANAASAREE, FIFTH MEHL:

The desires of the greatest of the great kings and landlords cannot be satisfied. They remain engrossed in Maya, intoxicated with the pleasures of their wealth; their eyes see nothing else at all. || 1 || No one has ever found satisfaction in sin and corruption. The flame is not satisfied by more fuel; how can one be satisfied without the Lord? || Pause || Day after day, he eats his meals with many different foods, but his hunger is not eradicated. He runs around like a dog, searching in the four directions. || 2 || The lustful, lecherous man desires many women, and he never stops peeking into the homes of others. Day after day, he commits adultery again and again, and then he regrets his actions; he wastes away in misery and greed. || 3 || The Name of the Lord, Har, Har, is incomparable and priceless; it is the treasure of Ambrosial Nectar. The Saints abide in peace, poise and bliss; O Nanak, through the Guru, this is known. || 4 || 6 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥  ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧। ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬।

SHALOK, FOURTH MEHL:

He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. || 1 || FOURTH MEHL: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru’s feet. || 2 || PAUREE: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. || 26 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sshib Amritsar including Punjabi and English translation

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audio  

ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ 

ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।

ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।

ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।

DHANAASAREE, FIFTH MEHL:

One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including Punjabi and English translation ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥  ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ। ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ bkਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨। ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ।੩। ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ।੪। ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ।੫। ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ।੬। ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ।੭। ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ।੮। ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ।੯। ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ।੧੦। ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ। ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨੇ ਉਹਨਾਂ ਨੂੰ ਆ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audio  ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।

ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।

ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।

DHANAASAREE, FIFTH MEHL:

One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 ||

Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbari Sahib Amritsar including English and Punjabi translation audio ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥  ਅਰਥ: ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ।ਰਹਾਉ। ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ।੧। ਹੇ ਭਾਈ! ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ। ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ।੨। ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ। ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ। (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ) ।੩। ਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ, ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ। ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਹੇ ਨਾਨਕ! ਸਦਾ-ਥਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ ਹੈ। ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ ਆਇਆ ਹੈ।੪।੬।੫੬।  SORAT’H, FIFTH MEHL:  The Creator has brought utter peace to my home; the fever has left my family. The Perfect Guru has saved us. I sought the Sanctuary of the True Lord. || 1 || The Transcendent Lord Himself has become my Protector. Tranquility, intuitive peace and poise welled up in an instant, and my mind was comforted forever. || Pause || The Lord, Har, Har, gave me the medicine of His Name, which has cured all disease. He extended His Mercy to me, and resolved all these affairs. || 2 || God confirmed His loving nature; He did not take my merits or demerits into account. The Word of the Guru’s Shabad has become manifest, and through it, my honor was totally preserved. || 3 || I speak as You cause me to speak; O Lord and Master, You are the ocean of excellence. Nanak chants the Naam, the Name of the Lord, according to the Teachings of Truth. God preserves the honor of His slaves. || 4 || 6 || 56 ||  --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» 

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audio  ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।

ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।

ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।

ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।

DHANAASAREE, FOURTH MEHL:

O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ll

Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audio voice Gurjit Singh Jhampur with thanks from Guru Granth Darpan of Prof. Sahib Singh ji  ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥ ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥ ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥ ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥ ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥ ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ ॥ ਇਨ੍ਹ੍ਹ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ ਬਪੁੜੇ ਇਨ੍ਹ੍ਹ ਕਾ ਵਾਹਿਆ ਕਛੁ ਨ ਵਸਾਈ ॥ ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝੁ ਤਾਰੈ ਤੇਰਾ ਕੁਟੰਬੁ ਸਭੁ ਛਡਾਈ ॥੨॥ ਜੇ ਕਿਛੁ ਆਸ ਅਵਰ ਕਰਹਿ ਪਰਮਿਤ੍ਰੀ ਮਤ ਤੂੰ ਜਾਣਹਿ ਤੇਰੈ ਕਿਤੈ ਕੰਮਿ ਆਈ ॥ ਇਹ ਆਸ ਪਰਮਿਤ੍ਰੀ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥ ਮੇਰੇ ਮਨ ਆਸਾ ਕਰਿ ਹਰਿ ਪ੍ਰੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥੩॥ ਆਸਾ ਮਨਸਾ ਸਭ ਤੇਰੀ ਮੇਰੇ ਸੁਆਮੀ ਜੈਸੀ ਤੂ ਆਸ ਕਰਾਵਹਿ ਤੈਸੀ ਕੋ ਆਸ ਕਰਾਈ ॥ ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐਸੀ ਮੇਰੈ ਸਤਿਗੁਰਿ ਬੂਝ ਬੁਝਾਈ ॥ ਜਨ ਨਾਨਕ ਕੀ ਆਸ ਤੂ ਜਾਣਹਿ ਹਰਿ ਦਰਸਨੁ ਦੇਖਿ ਹਰਿ ਦਰਸਨਿ ਤ੍ਰਿਪਤਾਈ ॥੪॥੧॥ ਅਰਥ: ਹੇ ਮੇਰੇ ਮਨ! ਜਗਤ ਦੇ ਮਾਲਕ ਧਰਤੀ ਦੇ ਸਾਈਂ ਦੀ (ਸਹਾਇਤਾ ਦੀ) ਆਸ ਰੱਖਿਆ ਕਰ। ਪਰਮਾਤਮਾ ਤੋਂ ਬਿਨਾ ਜੇਹੜੀ ਭੀ ਕਿਸੇ ਹੋਰ ਦੀ ਆਸ ਕਰੀਦੀ ਹੈ, ਉਹ ਆਸ ਸਫਲ ਨਹੀਂ ਹੁੰਦੀ, ਉਹ ਆਸ ਵਿਅਰਥ ਜਾਂਦੀ ਹੈ।੧।ਰਹਾਉ। ਹੇ ਭਾਈ! ਜੇ ਤੂੰ ਆਪਣੇ ਮਨ ਵਿਚ ਆਪਣੇ ਚਿੱਤ ਵਿਚ ਸਿਰਫ਼ ਪਰਮਾਤਮਾ ਉਤੇ ਭਰੋਸਾ ਰੱਖੇਂ, ਤਾਂ ਤੂੰ ਅਨੇਕਾਂ ਹੀ ਮਨ-ਮੰਗੇ ਫਲ ਹਾਸਲ ਕਰ ਲਏਂਗਾ, (ਕਿਉਂਕਿ) ਪਰਮਾਤਮਾ ਉਹ ਸਭ ਕੁਝ ਜਾਣਦਾ ਹੈ ਜੋ (ਅਸਾਂ ਜੀਵਾਂ ਦੇ) ਮਨ ਵਿਚ ਵਰਤਦਾ ਹੈ, ਅਤੇ, ਪਰਮਾਤਮਾ ਕਿਸੇ ਦੀ ਕੀਤੀ ਹੋਈ ਮੇਹਨਤ ਰਤਾ ਭਰ ਭੀ ਅਜਾਈਂ ਨਹੀਂ ਜਾਣ ਦੇਂਦਾ। ਸੋ, ਹੇ ਮੇਰੇ ਮਨ! ਉਸ ਮਾਲਕ-ਪਰਮਾਤਮਾ ਦੀ ਸਦਾ ਆਸ ਰੱਖ, ਜੇਹੜਾ ਸਭ ਜੀਵਾਂ ਵਿਚ ਮੌਜੂਦ ਹੈ।੧। ਹੇ ਮੇਰੇ ਮਨ! ਜੋ ਇਹ ਸਾਰਾ ਪਰਵਾਰ ਦਿੱਸ ਰਿਹਾ ਹੈ, ਇਹ ਮਾਇਆ ਦੇ ਮੋਹ (ਦਾ ਮੂਲ) ਹੈ। ਇਸ ਪਰਵਾਰ ਦੀ ਆਸ ਰੱਖ ਕੇ ਕਿਤੇ ਆਪਣਾ ਜੀਵਨ ਵਿਅਰਥ ਨਾਹ ਗਵਾ ਲਈਂ। ਇਹਨਾਂ ਸੰਬੰਧੀਆਂ ਦੇ ਹੱਥ ਵਿਚ ਕੁਝ ਨਹੀਂ। ਇਹ ਵਿਚਾਰੇ ਕੀਹ ਕਰ ਸਕਦੇ ਹਨ? ਇਹਨਾਂ ਦਾ ਲਾਇਆ ਹੋਇਆ ਜ਼ੋਰ ਸਫਲ ਨਹੀਂ ਹੋ ਸਕਦਾ। ਸੋ, ਹੇ ਮੇਰੇ ਮਨ! ਆਪਣੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖ, ਉਹੀ ਤੈਨੂੰ ਪਾਰ ਲੰਘਾ ਸਕਦਾ ਹੈ, ਤੇਰੇ ਪਰਵਾਰ ਨੂੰ ਭੀ (ਹਰੇਕ ਬਿਪਤਾ ਤੋਂ) ਛੁਡਾ ਸਕਦਾ ਹੈ।੨। ਹੇ ਭਾਈ! ਜੇ ਤੂੰ (ਪ੍ਰਭੂ ਨੂੰ ਛੱਡ ਕੇ) ਹੋਰ ਮਾਇਆ ਆਦਿਕ ਦੀ ਆਸ ਬਣਾਏਂਗਾ, ਕਿਤੇ ਇਹ ਨਾਹ ਸਮਝ ਲਈਂ ਕਿ ਮਾਇਆ ਤੇਰੇ ਕਿਸੇ ਕੰਮ ਆਵੇਗੀ। ਮਾਇਆ ਵਾਲੀ ਆਸ (ਪ੍ਰਭੂ ਤੋਂ ਬਿਨਾ) ਦੂਜਾ ਪਿਆਰ ਹੈ, ਇਹ ਸਾਰਾ ਝੂਠਾ ਪਿਆਰ ਹੈ, ਇਹ ਤਾਂ ਇਕ ਖਿਨ ਵਿਚ ਨਾਸ ਹੋ ਜਾਇਗਾ। ਹੇ ਮੇਰੇ ਮਨ! ਸਦਾ ਕਾਇਮ ਰਹਿਣ ਵਾਲੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖ, ਉਹ ਪ੍ਰਭੂ ਤੇਰੀ ਕੀਤੀ ਹੋਈ ਸਾਰੀ ਮੇਹਨਤ ਸਫਲ ਕਰੇਗਾ।੩। ਪਰ, ਹੇ ਮੇਰੇ ਮਾਲਕ-ਪ੍ਰਭੂ! ਤੇਰੀ ਹੀ ਪ੍ਰੇਰਨਾ ਨਾਲ ਜੀਵ ਆਸਾਂ ਧਾਰਦਾ ਹੈ, ਮਨ ਦੇ ਫੁਰਨੇ ਬਣਾਂਦਾ ਹੈ। ਹਰੇਕ ਜੀਵ ਉਹੋ ਜਿਹੀ ਹੀ ਆਸ ਧਾਰਦਾ ਹੈ ਜਿਹੋ ਜਿਹੀ ਤੂੰ ਪ੍ਰੇਰਨਾ ਕਰਦਾ ਹੈਂ। ਹੇ ਮੇਰੇ ਮਾਲਕ! ਕਿਸੇ ਭੀ ਜੀਵ ਦੇ ਕੁਝ ਵੱਸ ਨਹੀਂ-ਮੈਨੂੰ ਤਾਂ ਮੇਰੇ ਗੁਰੂ ਨੇ ਇਹ ਸੂਝ ਬਖ਼ਸ਼ੀ ਹੈ। ਹੇ ਪ੍ਰਭੂ! (ਆਪਣੇ) ਦਾਸ ਨਾਨਕ ਦੀ (ਧਾਰੀ ਹੋਈ) ਆਸ ਤੂੰ ਆਪ ਹੀ ਜਾਣਦਾ ਹੈਂ (ਉਹ ਤਾਂਘ ਇਹ ਹੈ ਕਿ) ਪ੍ਰਭੂ ਦਾ ਦਰਸ਼ਨ ਕਰ ਕੇ (ਨਾਨਕ ਦਾ ਮਨ) ਦਰਸ਼ਨ ਦੀ ਬਰਕਤ ਨਾਲ (ਮਾਇਆ ਦੀਆਂ ਆਸਾਂ ਵੱਲੋਂ) ਰੱਜਿਆ ਰਹੇ।੪।੧। Translation English

ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:

RAAG GOND, CHAU-PADAS, FOURTH MEHL, FIRST HOUSE:

Oh my mind! Hope for (the help of) the Lord of the world. Whoever hopes for someone else besides God, that hope is not successful, that hope goes in vain. 1. Stay. Hey brother! If you trust only in God in your mind, then you will get many desired fruits, (because) God knows everything that is used in the mind (of those beings), and God does not know anything. He does not let his hard work go to waste. So, oh my mind! Always have hope of that Master-God, who is present in all beings. 1.Oh my mind! What this whole family is showing is (the root of) Maya's attachment. Don't waste your life hoping for this family. There is nothing in the hands of those concerned. What can these ideas do? Their efforts cannot be successful. So, oh my mind! Hope only in your beloved Lord, He can pass you through, can also save your family (from every calamity). 2.Hey brother! If you (apart from the Lord) hope for other illusions etc., do not think that illusion will be of any use to you. Maya wali aasa (apart from Lord) is another love,

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥  ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥  ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧। ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646} ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨। ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥  ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥  ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।  SHALOK, THIRD MEHL:  O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 || 

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audio 

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ।

(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧।

ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨।

ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩।

ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦।

DHANAASAREE, FIFTH MEHL:

I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to God’s Mind. Chanting the Naam, all thirst and desire is satisfied; Nanak is satisfied and fulfilled. || 4 || 10 ||

Email ThisBlogThis!Share to TwitterShare to FacebookShare to Pinterest

Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audio 

ਸਲੋਕ ਮਃ ੩ ॥ ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥ ਸਦਾ ਅਨੰਦਿ ਗਾਵਹਿ ਗੁਣ ਸਾਚੇ ਅਰਧਿ ਉਰਧਿ ਉਰਿ ਧਾਰਿ ॥ ਅੰਤਰਿ ਪ੍ਰੀਤਮੁ ਵਸਿਆ ਧੁਰਿ ਕਰਮੁ ਲਿਖਿਆ ਕਰਤਾਰਿ ॥ ਨਾਨਕ ਆਪਿ ਮਿਲਾਇਅਨੁ ਆਪੇ ਕਿਰਪਾ ਧਾਰਿ ॥੧॥

ਅਰਥ: ਸਤਿਗੁਰੂ ਦੇ ਸਨਮੁਖ ਰਹਿਣ 8 ਮਨੁੱਖ ਹਰ ਵੇਲੇ ਸਹਿਜ ਅਵਸਥਾ ਵਿਚ ਲਿਵ ਜੋੜ ਕੇ (ਭਾਵ, ਸਦਾ ਇਕਾਗਰ ਚਿੱਤ ਰਹਿ ਕੇ) ਸਦਾ ਸੱਚੇ ਪ੍ਰਭੂ ਨੂੰ ਸਿਮਰਦੇ ਹਨ, ਤੇ ਹੇਠ ਉਪਰ (ਸਭ ਥਾਈਂ) ਵਿਆਪਕ ਹਰੀ ਨੂੰ ਹਿਰਦੇ ਵਿਚ ਪ੍ਰੋ ਕੇ ਚੜ੍ਹਦੀ ਕਲਾ ਵਿਚ (ਰਹਿ ਕੇ) ਸਦਾ ਸੱਚੇ ਦੀ ਸਿਫ਼ਤਿ-ਸਾਲਾਹ ਕਰਦੇ ਹਨ।

ਧੁਰੋਂ ਹੀ ਕਰਤਾਰ ਨੇ (ਉਹਨਾਂ ਲਈ) ਬਖ਼ਸ਼ਸ਼ (ਦਾ ਫ਼ੁਰਮਾਨ) ਲਿਖ ਦਿੱਤਾ ਹੈ (ਇਸ ਕਰਕੇ) ਉਹਨਾਂ ਦੇ ਹਿਰਦੇ ਵਿਚ ਪਿਆਰਾ ਪ੍ਰਭੂ ਵੱਸਦਾ ਹੈ, ਹੇ ਨਾਨਕ! ਉਸ ਪ੍ਰਭੂ ਨੇ ਆਪ ਹੀ ਕਿਰਪਾ ਕਰ ਕੇ ਉਹਨਾਂ ਨੂੰ ਆਪਣੇ ਵਿਚ ਮਿਲਾ ਲਿਆ ਹੈ।੧।

ਮਃ ੩ ॥ ਕਹਿਐ ਕਥਿਐ ਨ ਪਾਈਐ ਅਨਦਿਨੁ ਰਹੈ ਸਦਾ ਗੁਣ ਗਾਇ ॥ ਵਿਣੁ ਕਰਮੈ ਕਿਨੈ ਨ ਪਾਇਓ ਭਉਕਿ ਮੁਏ ਬਿਲਲਾਇ ॥ ਗੁਰ ਕੈ ਸਬਦਿ ਮਨੁ ਤਨੁ ਭਿਜੈ ਆਪਿ ਵਸੈ ਮਨਿ ਆਇ ॥ ਨਾਨਕ ਨਦਰੀ ਪਾਈਐ ਆਪੇ ਲਏ ਮਿਲਾਇ ॥੨॥

ਅਰਥ: (ਜਦ ਤਾਈਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਿਰਦਾ ਨਾਹ ਭਿੱਜੇ ਤੇ ਪ੍ਰਭੂ ਦੀ ਬਖ਼ਸ਼ਸ਼ ਦਾ ਭਾਗੀ ਨਾਹ ਬਣੇ, ਤਦ ਤਾਈਂ) (ਚਾਹੇ) ਸਦਾ ਹਰ ਵੇਲੇ ਗੁਣ ਗਾਉਂਦਾ ਰਹੇ, (ਇਸ ਤਰ੍ਹਾਂ) ਕਹਿੰਦਿਆਂ ਤੇ ਕਥਦਿਆਂ ਹੱਥ ਨਹੀਂ ਮਿਲਦਾ, ਮੇਹਰ ਤੋਂ ਬਿਨਾ ਕਿਸੇ ਨੂੰ ਨਹੀਂ ਮਿਲਿਆ, ਕਈ ਰੋਂਦੇ ਕੁਰਲਾਉਂਦੇ ਮਰ ਗਏ ਹਨ। ਸਤਿਗੁਰੂ ਦੇ ਸ਼ਬਦ ਨਾਲ (ਹੀ) ਮਨ ਤੇ ਤਨ ਭਿੱਜਦਾ ਹੈ ਤੇ ਪ੍ਰਭੂ ਹਿਰਦੇ ਵਿਚ ਵੱਸਦਾ ਹੈ। ਹੇ ਨਾਨਕ! ਪ੍ਰਭੂ ਆਪਣੀ ਕ੍ਰਿਪਾ ਦ੍ਰਿਸ਼ਟੀ ਨਾਲ ਹੀ ਮਿਲਦਾ ਹੈ, ਉਹ ਆਪ ਹੀ (ਜੀਵ ਨੂੰ) ਆਪਣੇ ਨਾਲ ਮਿਲਾਂਦਾ ਹੈ।੨।

ਪਉੜੀ ॥ ਆਪੇ ਵੇਦ ਪੁਰਾਣ ਸਭਿ ਸਾਸਤ ਆਪਿ ਕਥੈ ਆਪਿ ਭੀਜੈ ॥ ਆਪੇ ਹੀ ਬਹਿ ਪੂਜੇ ਕਰਤਾ ਆਪਿ ਪਰਪੰਚੁ ਕਰੀਜੈ ॥ ਆਪਿ ਪਰਵਿਰਤਿ ਆਪਿ ਨਿਰਵਿਰਤੀ ਆਪੇ ਅਕਥੁ ਕਥੀਜੈ ॥ ਆਪੇ ਪੁੰਨੁ ਸਭੁ ਆਪਿ ਕਰਾਏ ਆਪਿ ਅਲਿਪਤੁ ਵਰਤੀਜੈ ॥ ਆਪੇ ਸੁਖੁ ਦੁਖੁ ਦੇਵੈ ਕਰਤਾ ਆਪੇ ਬਖਸ ਕਰੀਜੈ ॥੮॥

ਅਰਥ: ਸਾਰੇ ਵੇਦ ਪੁਰਾਣ ਤੇ ਸ਼ਾਸਤ੍ਰ ਪ੍ਰਭੂ ਆਪ ਹੀ ਰਚਣ ਵਾਲਾ ਹੈ, ਆਪ ਹੀ ਇਹਨਾਂ ਦੀ ਕਥਾ ਕਰਦਾ ਹੈ ਤੇ ਆਪ ਹੀ (ਸੁਣ ਕੇ) ਪ੍ਰਸੰਨ ਹੁੰਦਾ ਹੈ, ਹਰੀ ਆਪ ਹੀ ਬੈਠ ਕੇ (ਪੁਰਾਣ ਆਦਿਕ ਮਤ-ਅਨੁਸਾਰ) ਪੂਜਾ ਕਰਦਾ ਹੈ ਤੇ ਆਪ ਹੀ (ਹੋਰ) ਪਸਾਰਾ ਪਸਾਰਦਾ ਹੈ, ਆਪ ਹੀ ਸੰਸਾਰ ਵਿਚ ਖਚਿਤ ਹੋ ਰਿਹਾ ਹੈ ਤੇ ਆਪ ਹੀ ਏਸ ਤੋਂ ਕਿਨਾਰਾ ਕਰੀ ਬੈਠਾ ਹੈ ਤੇ ਕਥਨ ਤੋਂ ਪਰੇ ਆਪਣਾ ਆਪਾ ਆਪ ਹੀ ਬਿਆਨ ਕਰਦਾ ਹੈ, ਪੁੰਨ ਭੀ ਆਪ ਹੀ ਕਰਾਉਂਦਾ ਹੈ, ਫੇਰ (ਪਾਪ) ਪੁੰਨ ਤੋਂ ਅਲੇਪ ਭੀ ਆਪ ਹੀ ਵਰਤਦਾ ਹੈ, ਆਪ ਹੀ ਪ੍ਰਭੂ ਸੁਖ ਦੁਖ ਦੇਂਦਾ ਹੈ ਅਤੇ ਆਪ ਹੀ ਮੇਹਰ ਕਰਦਾ ਹੈ।੮।

SHALOK, THIRD MEHL:

The Gurmukhs serve God forever; night and day, they are intuitively absorbed in the Love of the True One. They are in bliss forever, singing the Glorious Praises of the True Lord; in this world and in the next, they keep Him clasped to their hearts. Their Beloved dwells deep within; the Creator pre-ordained this karma. O Nanak, He blends them into Himself; He Himself showers His Mercy upon them. || 1 || THIRD MEHL: By merely talking and speaking, He is not found. Night and day, sing His Glorious Praises forever. Without His Grace, no one finds Him; many have died barking and bewailing. When the mind and body are drenched with the Word of the Guru’s Shabad, the Lord Himself comes to dwell in the mind. O Nanak, by His Grace, He is found; He unites us in His Union. || 2 || PAUREE: He Himself is the Vedas, the Puraanas and all the Shaastras; He Himself recites them, and He Himself is pleased. He Himself sits down to worship, and He Himself creates the world. He Himself is the householder, and He Himself is the renunciate; He Himself speaks the Unspoken. He Himself is all goodness, and He Himself causes us to act; He Himself remains detached. He Himself grants pleasure and pain; the Creator Himself bestows His blessings. || 8 ||

Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including English and Punjabi audio ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥  ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।  SHALOK:  The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 || 

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audio 

ਗਉੜੀ ਕਬੀਰ ਜੀ ॥ ਜਿਹ ਮਰਨੈ ਸਭੁ ਜਗਤੁ ਤਰਾਸਿਆ ॥ ਸੋ ਮਰਨਾ ਗੁਰ ਸਬਦਿ ਪ੍ਰਗਾਸਿਆ ॥੧॥ ਅਬ ਕੈਸੇ ਮਰਉ ਮਰਨਿ ਮਨੁ ਮਾਨਿਆ ॥ ਮਰਿ ਮਰਿ ਜਾਤੇ ਜਿਨ ਰਾਮੁ ਨ ਜਾਨਿਆ ॥੧॥ ਰਹਾਉ ॥ ਮਰਨੋ ਮਰਨੁ ਕਹੈ ਸਭੁ ਕੋਈ ॥ ਸਹਜੇ ਮਰੈ ਅਮਰੁ ਹੋਇ ਸੋਈ ॥੨॥ ਕਹੁ ਕਬੀਰ ਮਨਿ ਭਇਆ ਅਨੰਦਾ ॥ ਗਇਆ ਭਰਮੁ ਰਹਿਆ ਪਰਮਾਨੰਦਾ ॥੩॥੨੦॥

ਅਰਥ: ਜਿਸ ਮੌਤ ਨੇ ਸਾਰਾ ਸੰਸਾਰ ਡਰਾ ਦਿੱਤਾ ਹੋਇਆ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮੈਨੂੰ ਸਮਝ ਆ ਗਈ ਹੈ ਕਿ ਉਹ ਮੌਤ ਅਸਲ ਵਿਚ ਕੀਹ ਚੀਜ਼ ਹੈ।1।

ਹੁਣ ਮੈਂ ਜਨਮ ਮਰਨ ਵਿਚ ਕਿਉਂ ਪਵਾਂਗਾ? (ਭਾਵ, ਨਹੀਂ ਪਵਾਂਗਾ) (ਕਿਉਂਕਿ) ਮੇਰਾ ਮਨ ਆਪਾ-ਭਾਵ ਦੀ ਮੌਤ ਵਿਚ ਪਤੀਜ ਗਿਆ ਹੈ। (ਕੇਵਲ) ਉਹ ਮਨੁੱਖ ਸਦਾ ਜੰਮਦੇ ਮਰਦੇ ਰਹਿੰਦੇ ਹਨ ਜਿਨ੍ਹਾਂ ਨੇ ਪ੍ਰਭੂ ਨੂੰ ਨਹੀਂ ਪਛਾਣਿਆ (ਪ੍ਰਭੂ ਨਾਲ ਸਾਂਝ ਨਹੀਂ ਪਾਈ) ।1। ਰਹਾਉ।

(ਦੁਨੀਆ ਵਿਚ) ਹਰੇਕ ਜੀਵ 'ਮੌਤ, ਮੌਤ' ਆਖ ਰਿਹਾ ਹੈ (ਭਾਵ, ਹਰੇਕ ਜੀਵ ਮੌਤ ਤੋਂ ਘਾਬਰ ਰਿਹਾ ਹੈ) , (ਪਰ ਜੋ ਮਨੁੱਖ) ਅਡੋਲਤਾ ਵਿਚ (ਰਹਿ ਕੇ) ਦੁਨੀਆ ਦੀਆਂ ਖ਼ਾਹਸ਼ਾਂ ਤੋਂ ਬੇਪਰਵਾਹ ਹੋ ਜਾਂਦਾ ਹੈ ਉਹ ਅਮਰ ਹੋ ਜਾਂਦਾ ਹੈ (ਉਸ ਨੂੰ ਮੌਤ ਡਰਾ ਨਹੀਂ ਸਕਦੀ) ।2।

ਹੇ ਕਬੀਰ! ਆਖ– (ਗੁਰੂ ਦੀ ਕਿਰਪਾ ਨਾਲ ਮੇਰੇ) ਮਨ ਵਿਚ ਅਨੰਦ ਪੈਦਾ ਹੋ ਗਿਆ ਹੈ, ਮੇਰਾ ਭੁਲੇਖਾ ਦੂਰ ਹੋ ਚੁਕਾ ਹੈ, ਤੇ ਪਰਮ ਸੁਖ (ਮੇਰੇ ਹਿਰਦੇ ਵਿਚ) ਟਿਕ ਗਿਆ ਹੈ।3। 20।

ਸ਼ਬਦ ਦਾ ਭਾਵ: ਜੋ ਮਨੁੱਖ ਪ੍ਰਭੂ ਦਾ ਸਿਮਰਨ ਕਰਦੇ ਹਨ ਉਹਨਾਂ ਨੂੰ ਮੌਤ ਦਾ ਡਰ ਨਹੀਂ ਰਹਿੰਦਾ; ਬਾਕੀ ਸਾਰਾ ਜਹਾਨ ਮੌਤ ਤੋਂ ਡਰ ਰਿਹਾ ਹੈ। 20।

GAUREE, KABEER JEE:

That death which terrifies the entire world — the nature of that death has been revealed to me, through the Word of the Guru’s Shabad. || 1 || Now, how shall I die? My mind has already accepted death. Those who do not know the Lord, die over and over again, and then depart. || 1 || Pause || Everyone says, “I will die, I will die.” But he alone becomes immortal, who dies with intuitive understanding. || 2 || Says Kabeer, my mind is filled with bliss; my doubts have been eliminated, and I am in ecstasy. || 3 || 20 ||

Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audio ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥ ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥ ਵਿਣੁ ਪਾਰਸੈ ਪੂਜ ਨ ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏ ॥ ਗੁਰੂ ਸਦਾਏ ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪਾਏ ॥੩॥ ਨਾਨਕ ਵਿਣੁ ਨਦਰੀ ਕਿਛੂ ਨ ਪਾਈਐ ਜਿਸੁ ਨਦਰਿ ਕਰੇ ਸੋ ਪਾਏ ॥ ਗੁਰ ਪਰਸਾਦੀ ਦੇ ਵਡਿਆਈ ਅਪਣਾ ਸਬਦੁ ਵਰਤਾਏ ॥੪॥੫॥੭॥,

ਅਰਥ: ਹੇ (ਮੇਰੇ ਗਾਫ਼ਲ ਮਨ! ਪਰਮਾਤਮਾ ਨੂੰ ਚੇਤੇ ਕਰਦਾ ਰਹੁ, ਤੈਨੂੰ ਉਹੀ ਫਲ ਮਿਲ ਜਾਏਗਾ ਜੇਹੜਾ ਤੂੰ ਮੰਗੇਂਗਾ। (ਗੁਰੂ ਦੀ ਸਰਨ ਪਉ) ਗੁਰੂ ਦੀ ਕਿਰਪਾ ਨਾਲ ਤੂੰ ਪਰਮਾਤਮਾ ਦੇ ਨਾਮ ਦਾ ਰਸ ਹਾਸਲ ਕਰ ਲਏਂਗਾ, ਤੇ, ਜੇ ਤੂੰ ਉਸ ਰਸ ਨੂੰ ਪੀਂਦਾ ਰਹੇਂਗਾ, ਤਾਂ ਤੈਨੂੰ ਸਦਾ ਆਨੰਦ ਮਿਲਿਆ ਰਹੇਗਾ।1। ਰਹਾਉ।

ਹੇ ਭਾਈ! ਪਰਮਾਤਮਾ ਜਿਸ ਮਨੁੱਖ ਦਾ ਅਹੰਕਾਰ ਦੂਰ ਕਰ ਦੇਂਦਾ ਹੈ, ਉਸ ਮਨੁੱਖ ਨੂੰ ਆਤਮਕ ਸ਼ਾਂਤੀ ਪ੍ਰਾਪਤ ਹੋ ਜਾਂਦੀ ਹੈ, ਉਸ ਦੀ ਅਕਲ (ਮਾਇਆ-ਮੋਹ ਵਿਚ) ਡੋਲਣੋਂ ਹਟ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਇਹ ਭੇਤ) ਸਮਝ ਲੈਂਦਾ ਹੈ, ਤੇ, ਪਰਮਾਤਮਾ ਦੇ ਚਰਨਾਂ ਵਿਚ ਆਪਣਾ ਚਿੱਤ ਜੋੜਦਾ ਹੈ, ਉਹ ਮਨੁੱਖ ਪਵਿਤ੍ਰ ਜੀਵਨ ਵਾਲਾ ਬਣ ਜਾਂਦਾ ਹੈ।1।

ਹੇ ਭਾਈ! ਜਦੋਂ ਕਿਸੇ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਪਾਰਸ ਬਣ ਜਾਂਦਾ ਹੈ (ਉਹ ਹੋਰ ਮਨੁੱਖਾਂ ਨੂੰ ਭੀ ਉੱਚੇ ਜੀਵਨ ਵਾਲਾ ਬਣਾਣ-ਜੋਗਾ ਹੋ ਜਾਂਦਾ ਹੈ) , ਜਦੋਂ ਉਹ ਪਾਰਸ ਬਣਦਾ ਹੈ ਤਦੋਂ ਲੋਕਾਂ ਪਾਸੋਂ ਆਦਰ-ਮਾਣ ਹਾਸਲ ਕਰਦਾ ਹੈ। ਜੇਹੜਾ ਭੀ ਮਨੁੱਖ ਉਸ ਦਾ ਆਦਰ ਕਰਦਾ ਹੈ ਉਹ (ਉੱਚਾ ਆਤਮਕ ਜੀਵਨ-ਰੂਪ) ਫਲ ਪ੍ਰਾਪਤ ਕਰਦਾ ਹੈ। (ਪਾਰਸ ਬਣਿਆ ਹੋਇਆ ਮਨੁੱਖ ਹੋਰਨਾਂ ਨੂੰ ਉੱਚੇ ਜੀਵਨ ਦੀ) ਸਿੱਖਿਆ ਦੇਂਦਾ ਹੈ, ਤੇ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਸਿਮਰਨ ਦੀ ਅਕਲ ਦੇਂਦਾ ਹੈ।2।

(ਪਰ, ਹੇ ਭਾਈ!) ਪਾਰਸ ਬਣਨ ਤੋਂ ਬਿਨਾ (ਦੁਨੀਆ ਪਾਸੋਂ) ਆਦਰ-ਮਾਣ ਨਹੀਂ ਮਿਲਦਾ, (ਕਿਉਂਕਿ) ਆਪਣਾ ਮਨ ਸਿਮਰਨ ਵਿਚ ਪਤੀਜਣ ਤੋਂ ਬਿਨਾ ਹੀ ਉਹ ਮਨੁੱਖ ਹੋਰਨਾਂ ਨੂੰ (ਸਿਮਰਨ ਦੀ) ਸਿੱਖਿਆ ਦੇਂਦਾ ਹੈ। ਜੇਹੜਾ ਮਨੁੱਖ ਆਪ ਤਾਂ ਗਿਆਨ ਤੋਂ ਸੱਖਣਾ ਹੈ, ਆਪ ਤਾਂ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਪਿਆ ਹੈ, ਪਰ ਆਪਣੇ ਆਪ ਨੂੰ ਗੁਰੂ ਅਖਵਾਂਦਾ ਹੈ ਉਹ ਕਿਸੇ ਹੋਰ ਨੂੰ (ਸਹੀ ਜੀਵਨ ਦੇ) ਰਸਤੇ ਉਤੇ ਨਹੀਂ ਪਾ ਸਕਦਾ।3।

ਹੇ ਨਾਨਕ! (ਕਿਸੇ ਦੇ ਵੱਸ ਦੀ ਗੱਲ ਨਹੀਂ) ਪਰਮਾਤਮਾ ਦੀ ਮੇਹਰ ਦੀ ਨਿਗਾਹ ਤੋਂ ਬਿਨਾ ਕੁਝ ਭੀ ਪ੍ਰਾਪਤ ਨਹੀਂ ਹੁੰਦਾ (ਆਤਮਕ ਜੀਵਨ ਦੀ ਦਾਤਿ ਨਹੀਂ ਮਿਲਦੀ)। ਜਿਸ ਮਨੁੱਖ ਉਤੇ ਮੇਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਇਹ ਦਾਤਿ ਹਾਸਲ ਕਰ ਲੈਂਦਾ ਹੈ। ਗੁਰੂ ਦੀ ਕਿਰਪਾ ਦੀ ਬਰਕਤਿ ਨਾਲ ਪਰਮਾਤਮਾ (ਜਿਸ ਮਨੁੱਖ ਨੂੰ) ਵਡਿਆਈ ਬਖ਼ਸ਼ਦਾ ਹੈ ਉਸ ਦੇ ਹਿਰਦੇ ਵਿਚ ਆਪਣੀ ਸਿਫ਼ਤਿ-ਸਾਲਾਹ ਦੀ ਬਾਣੀ ਵਸਾਂਦਾ ਹੈ।4।

GUJRI, THIRD MEHL:

That humble being who eliminates his ego is at peace; he is blessed with an ever-stable intellect. That humble being is immaculately pure, who, as Gurmukh, understands the Lord, and focuses his consciousness on the Lord’s Feet. || 1 || O my unconscious mind, remain conscious of the Lord, and you shall obtain the fruits of your desires. By Guru’s Grace, you shall obtain the sublime elixir of the Lord; by continually drinking it in, you shall have eternal peace. || 1 || Pause || When one meets the True Guru, he becomes the philosopher’s stone, with the ability to transform others, inspiring them to worship the Lord. One who worships the Lord in adoration, obtains his rewards; instructing others, he reveals the Truth. || 2 || Without becoming the philosopher’s stone, he does not inspire others to worship the Lord; without instructing his own mind, how can he instruct others? The ignorant, blind man calls himself the guru, but to whom can he show the way? || 3 || O Nanak, without His Mercy, nothing can be obtained. One upon whom He casts His Glance of Grace, obtains Him. By Guru’s Grace, God bestows greatness, and projects the Word of His Shabad. || 4 || 5 || 7 ||

Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama sahib from Sri Darbar Sahib Amritsar including English and Punjabi translation audio ਰਾਗੁ ਸੂਹੀ ਮਹਲਾ ੧ ਕੁਚਜੀ    ੴ ਸਤਿਗੁਰ ਪ੍ਰਸਾਦਿ ॥ ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨ੍ਹ੍ਹੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥ ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥ ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ ॥ ਇਕਤੁ ਟੋਲਿ ਨ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥ ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ ॥ ਸੇ ਵਸਤੂ ਸਹਿ ਦਿਤੀਆ ਮੈ ਤਿਨ੍ਹ੍ਹ ਸਿਉ ਲਾਇਆ ਚਿਤੁ ਜੀਉ ॥ ਮੰਦਰ ਮਿਟੀ ਸੰਦੜੇ ਪਥਰ ਕੀਤੇ ਰਾਸਿ ਜੀਉ ॥ ਹਉ ਏਨੀ ਟੋਲੀ ਭੁਲੀਅਸੁ ਤਿਸੁ ਕੰਤ ਨ ਬੈਠੀ ਪਾਸਿ ਜੀਉ ॥ ਅੰਬਰਿ ਕੂੰਜਾ ਕੁਰਲੀਆ ਬਗ ਬਹਿਠੇ ਆਇ ਜੀਉ ॥ ਸਾ ਧਨ ਚਲੀ ਸਾਹੁਰੈ ਕਿਆ ਮੁਹੁ ਦੇਸੀ ਅਗੈ ਜਾਇ ਜੀਉ ॥ ਸੁਤੀ ਸੁਤੀ ਝਾਲੁ ਥੀਆ ਭੁਲੀ ਵਾਟੜੀਆਸੁ ਜੀਉ ॥ ਤੈ ਸਹ ਨਾਲਹੁ ਮੁਤੀਅਸੁ ਦੁਖਾ ਕੂੰ ਧਰੀਆਸੁ ਜੀਉ ॥ ਤੁਧੁ ਗੁਣ ਮੈ ਸਭਿ ਅਵਗਣਾ ਇਕ ਨਾਨਕ ਕੀ ਅਰਦਾਸਿ ਜੀਉ ॥ ਸਭਿ ਰਾਤੀ ਸੋਹਾਗਣੀ ਮੈ ਡੋਹਾਗਣਿ ਕਾਈ ਰਾਤਿ ਜੀਉ ॥੧॥

ਅਰਥ: (ਹੇ ਸਹੇਲੀਏ!) ਮੈਂ ਸਹੀ ਜੀਵਨ ਦਾ ਚੱਜ ਨਹੀਂ ਸਿੱਖਿਆ, ਮੇਰੇ ਅੰਦਰ ਇਤਨੇ ਐਬ ਹਨ ਕਿ ਅੰਦਰ ਸਮਾ ਹੀ ਨਹੀਂ ਸਕਦੇ (ਇਸ ਹਾਲਤ ਵਿਚ) ਮੈਂ ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਲਈ ਕਿਵੇਂ ਜਾ ਸਕਦੀ ਹਾਂ? (ਉਸ ਦੇ ਦਰ ਤੇ ਤਾਂ) ਇਕ ਦੂਜੀ ਤੋਂ ਵਧੀਆ ਤੋਂ ਵਧੀਆ ਹਨ, ਮੇਰਾ ਤਾਂ ਉਥੇ ਕੋਈ ਨਾਮ ਭੀ ਨਹੀਂ ਜਾਣਦਾ। ਜਿਨ੍ਹਾਂ ਸਹੇਲੀਆਂ ਨੇ ਪ੍ਰਭੂ-ਪਤੀ ਨੂੰ ਪ੍ਰਸੰਨ ਕਰ ਲਿਆ ਹੈ ਉਹ, ਮਾਨੋ, (ਚੁਮਾਸੇ ਵਿਚ) ਅੰਬਾਂ ਦੀਆਂ (ਠੰਢੀਆਂ) ਛਾਵਾਂ ਵਿਚ ਬੈਠੀਆਂ ਹੋਈਆਂ ਹਨ। ਮੇਰੇ ਅੰਦਰ ਤਾਂ ਉਹ ਗੁਣ ਹੀ ਨਹੀਂ ਹਨ (ਜਿਨ੍ਹਾਂ ਉਤੇ ਪ੍ਰਭੂ-ਪਤੀ ਰੀਝਦਾ ਹੈ) ਮੈਂ (ਆਪਣੀ ਇਸ ਅਭਾਗਤਾ ਦਾ) ਦੋਸ ਹੋਰ ਕਿਸ ਨੂੰ ਦੇ ਸਕਦੀ ਹਾਂ? ਹੇ ਪ੍ਰਭੂ-ਪਤੀ! ਤੂੰ ਬੇਅੰਤ ਗੁਣਾਂ ਦਾ ਮਾਲਕ ਹੈਂ) ਮੈਂ ਤੇਰੇ ਕੇਹੜੇ ਕੇਹੜੇ ਗੁਣ ਵਿਸਥਾਰ ਨਾਲ ਦੱਸਾਂ? ਤੇ ਮੈਂ ਤੇਰਾ ਕੇਹੜਾ ਕੇਹੜਾ ਨਾਮ ਲਵਾਂ? (ਤੇਰੇ ਅਨੇਕਾਂ ਗੁਣਾਂ ਨੂੰ ਵੇਖ ਕੇ ਤੇਰੇ ਅਨੇਕਾਂ ਹੀ ਨਾਮ ਜੀਵ ਲੈ ਰਹੇ ਹਨ) । ਤੇਰੇ ਬਖ਼ਸ਼ੇ ਹੋਏ ਕਿਸੇ ਇੱਕ ਸੁੰਦਰ ਪਦਾਰਥ ਦੀ ਰਾਹੀਂ ਭੀ (ਤੇਰੀਆਂ ਦਾਤਾਂ ਦੇ ਲੇਖੇ ਤਕ) ਨਹੀਂ ਪਹੁੰਚ ਸਕਦੀ (ਬਸ!) ਮੈਂ ਤੈਥੋਂ ਕੁਰਬਾਨ ਹੀ ਕੁਰਬਾਨ ਜਾਂਦੀ ਹਾਂ। (ਹੇ ਸਹੇਲੀਏ! ਵੇਖ ਮੇਰੀ ਅਭਾਗਤਾ!) ਸੋਨਾ, ਚਾਂਦੀ, ਮੋਤੀ ਤੇ ਹੀਰਾ ਆਦਿਕ ਸੋਹਣੇ ਕੀਮਤੀ ਪਦਾਰਥ-ਇਹ ਚੀਜ਼ਾਂ ਪ੍ਰਭੂ-ਪਤੀ ਨੇ ਮੈਨੂੰ ਦਿੱਤੀਆਂ, ਮੈਂ (ਉਸ ਨੂੰ ਭੁਲਾ ਕੇ ਉਸ ਦੀਆਂ ਦਿੱਤੀਆਂ) ਇਹਨਾਂ ਚੀਜ਼ਾਂ ਨਾਲ ਪਿਆਰ ਪਾ ਲਿਆ। ਮਿੱਟੀ ਪੱਥਰ ਆਦਿਕ ਦੇ ਬਣਾਏ ਹੋਏ ਸੋਹਣੇ ਘਰ-ਇਹੀ ਮੈਂ ਆਪਣੀ ਰਾਸ-ਪੂੰਜੀ ਬਣਾ ਲਏ। ਮੈਂ ਇਹਨਾਂ ਸੋਹਣੇ ਪਦਾਰਥਾਂ ਵਿਚ ਹੀ (ਫਸ ਕੇ) ਗ਼ਲਤੀ ਖਾ ਗਈ, (ਇਹ ਪਦਾਰਥ ਦੇਣ ਵਾਲੇ) ਉਸ ਖਸਮ-ਪ੍ਰਭੂ ਦੇ ਪਾਸ ਮੈਂ ਨਾਹ ਬੈਠੀ। ਮਾਇਆ ਦੇ ਮੋਹ ਵਿਚ ਫਸ ਕੇ ਜਿਸ ਜੀਵ-ਇਸਤ੍ਰੀ ਦੇ ਸ਼ੁਭ ਗੁਣ ਉਸ ਤੋਂ ਦੂਰ ਪਰੇ ਚਲੇ ਜਾਣ, ਤੇ ਉਸ ਦੇ ਅੰਦਰ ਨਿਰੇ ਪਖੰਡ ਹੀ ਇਕੱਠੇ ਹੋ ਜਾਣ, ਉਹ ਜਦੋਂ ਇਸ ਹਾਲ ਵਿਚ ਪਰਲੋਕ ਜਾਵੇ ਤਾਂ ਜਾ ਕੇ ਪਰਲੋਕ ਵਿਚ (ਪ੍ਰਭੂ ਦੀ ਹਜ਼ੂਰੀ ਵਿਚ) ਕੀਹ ਮੂੰਹ ਵਿਖਾਵੇਗੀ? ਹੇ ਪ੍ਰਭੂ! ਮਾਇਆ ਦੇ ਮੋਹ ਦੀ ਨੀਂਦ ਵਿਚ ਗ਼ਾਫ਼ਿਲ ਪਏ ਰਿਹਾਂ ਮੈਨੂੰ ਬੁਢੇਪਾ ਆ ਗਿਆ ਹੈ, ਜੀਵਨ ਦੇ ਸਹੀ ਰਸਤੇ ਤੋਂ ਮੈਂ ਖੁੰਝੀ ਹੋਈ ਹਾਂ। ਹੇ ਪਤੀ! ਮੈਂ ਤੇਰੇ ਨਾਲੋਂ ਵਿਛੁੜੀ ਹੋਈ ਹਾਂ, ਮੈਂ ਨਿਰੇ ਦੁੱਖ ਹੀ ਦੁੱਖ ਸਹੇੜੇ ਹੋਏ ਹਨ। ਹੇ ਪ੍ਰਭੂ! ਤੂੰ ਬੇਅੰਤ ਗੁਣਾਂ ਵਾਲਾ ਹੈਂ, ਮੇਰੇ ਅੰਦਰ ਸਾਰੇ ਔਗੁਣ ਹੀ ਔਗੁਣ ਹਨ, ਫਿਰ ਭੀ ਨਾਨਕ ਦੀ ਬੇਨਤੀ (ਤੇਰੇ ਹੀ ਦਰ ਤੇ) ਹੈ ਕਿ ਭਾਗਾਂ ਵਾਲੀਆਂ ਜੀਵ-ਇਸਤ੍ਰੀਆਂ ਤਾਂ ਸਦਾ ਹੀ ਤੇਰੇ ਨਾਮ-ਰੰਗ ਵਿਚ ਰੰਗੀਆਂ ਹੋਈਆਂ ਹਨ, ਮੈਨੂੰ ਅਭਾਗਣ ਨੂੰ ਭੀ ਕੋਈ ਇਕ ਰਾਤ ਬਖ਼ਸ਼ (ਮੇਰੇ ਉਤੇ ਭੀ ਕਦੇ ਮੇਹਰ ਦੀ ਨਿਗਾਹ ਕਰ) ।੧।

RAAG SOOHEE, FIRST MEHL, KUCHAJEE ~ THE UNGRACEFUL BRIDE:

ONE UNIVERSAL CREATOR GOD. BY THE GRACE OF THE TRUE GURU:

I am ungraceful and ill-mannered, full of endless faults. How can I go to enjoy my Husband Lord? Each of His soul-brides is better than the rest — who even knows my name? Those brides who enjoy their Husband Lord are very blessed, resting in the shade of the mango tree. I do not have their virtue — who can I blame for this? Which of Your Virtues, O Lord, should I speak of? Which of Your Names should I chant? I cannot even reach one of Your Virtues. I am forever a sacrifice to You. Gold, silver, pearls and rubies are pleasing. My Husband Lord has blessed me with these things, and I have focused my thoughts on them. Palaces of brick and mud are built and decorated with stones; I have been fooled by these decorations, and I do not sit near my Husband Lord. The cranes shriek overhead in the sky, and the herons have come to rest. The bride has gone to her father-in-law’s house; in the world hereafter, what face will she show? She kept sleeping as the day dawned; she forgot all about her journey. She separated herself from her Husband Lord, and now she suffers in pain. Virtue is in You, O Lord; I am totally without virtue. This is Nanak’s only prayer: You give all Your nights to the virtuous soul-

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audioSORAT’H, THIRD MEHL:

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥

ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧।

ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬।

SHALOK, FOURTH MEHL:

He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. || 1 || FOURTH MEHL: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru’s feet. || 2 || PAUREE: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. || 26 ||

--------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audioSORAT’H, THIRD MEHL:

Without serving the True Guru, he suffers in terrible pain, and throughout the four ages, he wanders aimlessly. I am poor and meek, and throughout the ages, You are the Great Giver - please, grant me the understanding of the Shabad. || 1 || O Dear Beloved Lord, please show mercy to me. Unite me in the Union of the True Guru, the Great Giver, and give me the support of the Lord’s Name.|| Pause || Conquering my desires and duality, I have merged in celestial peace, and I have found the Naam, the Name of the Infinite Lord. I have tasted the sublime essence of the Lord, and my soul has become immaculately pure; the Lord is the Destroyer of sins. || 2 || Dying in the Word of the Shabad, you shall live forever, and you shall never die again. The Ambrosial Nectar of the Naam is ever-sweet to the mind; but how few are those who obtain the Shabad. || 3 || The Great Giver keeps His Gifts in His Hand; He gives them to those with whom He is pleased. O Nanak, imbued with the Naam, they find peace, and in the Court of the Lord, they are exalted. || 4 || 11 ||

--------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audio ਸੂਹੀ ਮਹਲਾ ੪ ਘਰੁ ੭    ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥ ਅਰਥ: ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ।੧।ਰਹਾਉ। ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਮਾਲਕ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ? ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ।੧। ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ।੨। ਹੇ ਮੇਰੇ ਮਨ! ਵੇਖ, (ਪਾਣੀ ਦੇ) ਵਿਚ ਹੀ ਧਰਤੀ ਹੈ, (ਧਰਤੀ ਦੇ) ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, (ਮਾਲਕ-ਪ੍ਰਭੂ ਨੇ, ਮਾਨੋ) ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। ਹੇ ਮਨ! ਤੂੰ ਕਿਉਂ ਡਰਦਾ ਹੈਂ? ਅਜੇਹੀ ਸ਼ਕਤੀ ਵਾਲੇ) ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਡਰ ਭਰਮ ਦੂਰ ਕਰ ਲਿਆ ਕਰ।੩। ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੱਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਂਦਾ ਹੈ, ਜਿਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ। ਹੇ ਨਾਨਕ! ਜਿਵੇਂ ਧਰਤੀ (ਮਨੁੱਖ ਦੇ) ਪੈਰਾਂ ਹੇਠੋਂ (ਮੌਤ ਆਉਣ ਤੇ ਉਸ ਦੇ) ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ।੪।੧।੧੨। ਨੋਟ: 'ਘਰੁ ੭' ਦੇ ਨਵੇਂ ਸੰਗ੍ਰਹਿ ਦਾ ਇਹ ਪਹਿਲਾ ਸ਼ਬਦ ਹੈ।

SOOHEE, FOURTH MEHL, SEVENTH HOUSE:

ONE UNIVERSAL CREATOR GOD. BY THE GRACE OF THE TRUE GURU:

Which, which of Your Glorious Virtues should I sing and recount, Lord? You are my Lord and Master, the treasure of excellence. I cannot express Your Glorious Praises. You are my Lord and Master, lofty and benevolent. || 1 || The Name of the Lord, Har, Har, is my only support. If it pleases You, please save me, O my Lord and Master; without You, I have no other at all. || 1 || Pause || You alone are my strength, and my Court, O my Lord and Master; unto You alone I pray. There is no other place where I can offer my prayers; I can tell my pains and pleasures only to You. || 2 || Water is locked up in the earth, and fire is locked up in wood. The sheep and the lions are kept in one place; O mortal, meditate on the Lord, and your doubts and fears shall be removed. || 3 || So behold the glorious greatness of the Lord, O Saints; the Lord blesses the dishonored with honor. As dust rises from underfoot, O Nanak, so does the Lord make all people fall at the feet of the Holy. || 4 || 1 || 12 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਵਡਹੰਸੁ ਮਹਲਾ ੩ ॥ ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੈ ਸਬਦਿ ਲਿਵ ਲਾਏ ॥ ਸਦਾ ਸਚਿ ਰਤਾ ਮਨੁ ਨਿਰਮਲੁ ਆਵਣੁ ਜਾਣੁ ਰਹਾਏ ॥ ਦੂਜੈ ਭਾਇ ਭਰਮਿ ਵਿਗੁਤੀ ਮਨਮੁਖਿ ਮੋਹੀ ਜਮਕਾਲਿ ॥ ਕਹੈ ਨਾਨਕੁ ਸੁਣਿ ਮਨ ਮੇਰੇ ਤੂ ਸਦਾ ਸਚੁ ਸਮਾਲਿ ॥੧॥ ਮਨ ਮੇਰਿਆ ਅੰਤਰਿ ਤੇਰੈ ਨਿਧਾਨੁ ਹੈ ਬਾਹਰਿ ਵਸਤੁ ਨ ਭਾਲਿ ॥ ਜੋ ਭਾਵੈ ਸੋ ਭੁੰਚਿ ਤੂ ਗੁਰਮੁਖਿ ਨਦਰਿ ਨਿਹਾਲਿ ॥ ਗੁਰਮੁਖਿ ਨਦਰਿ ਨਿਹਾਲਿ ਮਨ ਮੇਰੇ ਅੰਤਰਿ ਹਰਿ ਨਾਮੁ ਸਖਾਈ ॥ ਮਨਮੁਖ ਅੰਧੁਲੇ ਗਿਆਨ ਵਿਹੂਣੇ ਦੂਜੈ ਭਾਇ ਖੁਆਈ ॥ ਬਿਨੁ ਨਾਵੈ ਕੋ ਛੂਟੈ ਨਾਹੀ ਸਭ ਬਾਧੀ ਜਮਕਾਲਿ ॥ ਨਾਨਕ ਅੰਤਰਿ ਤੇਰੈ ਨਿਧਾਨੁ ਹੈ ਤੂ ਬਾਹਰਿ ਵਸਤੁ ਨ ਭਾਲਿ ॥੨॥ ਮਨ ਮੇਰਿਆ ਅੰਤਰਿ ਤੇਰੈ ਨਿਧਾਨੁ ਹੈ ਬਾਹਰਿ ਵਸਤੁ ਨ ਭਾਲਿ ॥ ਜੋ ਭਾਵੈ ਸੋ ਭੁੰਚਿ ਤੂ ਗੁਰਮੁਖਿ ਨਦਰਿ ਨਿਹਾਲਿ ॥ ਗੁਰਮੁਖਿ ਨਦਰਿ ਨਿਹਾਲਿ ਮਨ ਮੇਰੇ ਅੰਤਰਿ ਹਰਿ ਨਾਮੁ ਸਖਾਈ ॥ ਮਨਮੁਖ ਅੰਧੁਲੇ ਗਿਆਨ ਵਿਹੂਣੇ ਦੂਜੈ ਭਾਇ ਖੁਆਈ ॥ ਬਿਨੁ ਨਾਵੈ ਕੋ ਛੂਟੈ ਨਾਹੀ ਸਭ ਬਾਧੀ ਜਮਕਾਲਿ ॥ ਨਾਨਕ ਅੰਤਰਿ ਤੇਰੈ ਨਿਧਾਨੁ ਹੈ ਤੂ ਬਾਹਰਿ ਵਸਤੁ ਨ ਭਾਲਿ ॥੨॥ ਮਨ ਮੇਰੇ ਸਤਿਗੁਰੁ ਸੇਵਨਿ ਆਪਣਾ ਸੇ ਜਨ ਵਡਭਾਗੀ ਰਾਮ ॥ ਜੋ ਮਨੁ ਮਾਰਹਿ ਆਪਣਾ ਸੇ ਪੁਰਖ ਬੈਰਾਗੀ ਰਾਮ ॥ ਸੇ ਜਨ ਬੈਰਾਗੀ ਸਚਿ ਲਿਵ ਲਾਗੀ ਆਪਣਾ ਆਪੁ ਪਛਾਣਿਆ ॥ ਮਤਿ ਨਿਹਚਲ ਅਤਿ ਗੂੜੀ ਗੁਰਮੁਖਿ ਸਹਜੇ ਨਾਮੁ ਵਖਾਣਿਆ ॥ ਇਕ ਕਾਮਣਿ ਹਿਤਕਾਰੀ ਮਾਇਆ ਮੋਹਿ ਪਿਆਰੀ ਮਨਮੁਖ ਸੋਇ ਰਹੇ ਅਭਾਗੇ ॥ ਨਾਨਕ ਸਹਜੇ ਸੇਵਹਿ ਗੁਰੁ ਅਪਣਾ ਸੇ ਪੂਰੇ ਵਡਭਾਗੇ ॥੪॥੩॥ ਅਰਥ: ਹੇ ਮੇਰੇ ਮਨ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਤੂੰ ਸਦਾ ਆਪਣੇ ਅੰਦਰ ਵਸਾਈ ਰੱਖ, (ਇਸ ਦੀ ਬਰਕਤਿ ਨਾਲ) ਤੂੰ ਆਪਣੇ ਅੰਤਰ ਆਤਮੇ ਆਨੰਦ ਨਾਲ ਟਿਕਿਆ ਰਹੇਂਗਾ, ਆਤਮਕ ਮੌਤ ਤੇਰੇ ਉਤੇ ਆਪਣਾ ਜ਼ੋਰ ਨਹੀਂ ਪਾ ਸਕੇਗੀ। ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ, ਗੁਰੂ ਦੇ ਸ਼ਬਦ ਵਿਚ, ਸੁਰਤਿ ਜੋੜੀ ਰੱਖਦਾ ਹੈ, ਮੌਤ (ਆਤਮਕ ਮੌਤ) ਉਸ ਵਲ ਤੱਕ ਭੀ ਨਹੀਂ ਸਕਦੀ, ਉਸ ਦਾ ਮਨ ਸਦਾ-ਥਿਰ ਪ੍ਰਭੂ ਦੇ ਰੰਗ ਵਿਚ ਸਦਾ ਰੰਗਿਆ ਰਹਿ ਕੇ ਪਵਿਤ੍ਰ ਹੋ ਜਾਂਦਾ ਹੈ, ਉਸ ਮਨੁੱਖ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ। ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਲੁਕਾਈ ਮਾਇਆ ਦੇ ਪਿਆਰ ਵਿਚ ਮਾਇਆ ਦੀ ਭਟਕਣਾ ਵਿਚ ਖ਼ੁਆਰ ਹੁੰਦੀ ਰਹਿੰਦੀ ਹੈ, ਆਤਮਕ ਮੌਤ ਨੇ ਉਸ ਨੂੰ ਆਪਣੇ ਮੋਹ ਵਿਚ ਫਸਾ ਰੱਖਿਆ ਹੁੰਦਾ ਹੈ। (ਇਸ ਵਾਸਤੇ) ਨਾਨਕ ਆਖਦਾ ਹੈ-ਹੇ ਮੇਰੇ ਮਨ! ਮੇਰੀ ਗੱਲ) ਸੁਣ, ਤੂੰ ਸਦਾ-ਥਿਰ ਪ੍ਰਭੂ ਨੂੰ ਸਦਾ ਆਪਣੇ ਅੰਦਰ ਵਸਾਈ ਰੱਖ।੧। ਹੇ ਮੇਰੇ ਮਨ! ਸਾਰੇ ਸੁਖਾਂ ਦਾ) ਖ਼ਜ਼ਾਨਾ (ਪਰਮਾਤਮਾ) ਤੇਰੇ ਅੰਦਰ ਵੱਸ ਰਿਹਾ ਹੈ, ਤੂੰ ਇਸ ਪਦਾਰਥ ਨੂੰ ਬਾਹਰ (ਜੰਗਲ ਆਦਿਕਾਂ ਵਿਚ) ਨਾਹ ਢੂੰਢਦਾ ਫਿਰ। ਹੇ ਮਨ! ਪਰਮਾਤਮਾ ਦੀ ਰਜ਼ਾ ਨੂੰ ਆਪਣੀ ਖ਼ੁਰਾਕ ਬਣਾ, ਤੇ, ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦਿਆਂ ਦੀ ਨਿਗਾਹ ਨਾਲ ਵੇਖ। ਹੇ ਮੇਰੇ ਮਨ! ਗੁਰਮੁਖਾਂ ਵਾਲੀ ਨਜ਼ਰ ਨਾਲ ਵੇਖ, ਤੇਰੇ ਅੰਦਰ ਹੀ ਤੈਨੂੰ ਹਰਿ ਨਾਮ-ਮਿੱਤਰ (ਲੱਭ ਪਏਗਾ) । ਆਤਮਕ ਜੀਵਨ ਦੀ ਸੂਝ ਤੋਂ ਸੱਖਣੇ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਮਾਇਆ ਦੇ ਮੋਹ ਦੇ ਕਾਰਨ ਖ਼ੁਆਰੀ ਹੀ ਹੁੰਦੀ ਹੈ। ਹੇ ਨਾਨਕ! ਆਖ-) ਆਤਮਕ ਮੌਤ ਨੇ ਸਾਰੀ ਲੁਕਾਈ ਨੂੰ (ਆਪਣੇ ਜਾਲ ਵਿਚ) ਬੰਨ੍ਹ ਰੱਖਿਆ ਹੈ, ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਜੀਵ (ਇਸ ਜਾਲ ਵਿਚੋਂ) ਖ਼ਲਾਸੀ ਹਾਸਲ ਨਹੀਂ ਕਰ ਸਕਦਾ। (ਹੇ ਮਨ!) ਤੇਰੇ ਅੰਦਰ ਹੀ ਨਾਮ-ਖ਼ਜ਼ਾਨਾ ਮੌਜੂਦ ਹੈ, ਤੂੰ ਇਸ ਖ਼ਜ਼ਾਨੇ ਨੂੰ ਬਾਹਰ (ਜੰਗਲ ਆਦਿਕਾਂ ਵਿਚ) ਨਾਹ ਢੂੰਢਦਾ ਫਿਰ।੨। ਹੇ ਮੇਰੇ ਮਨ! ਕਈ (ਵਡ-ਭਾਗੀ ਐਸੇ) ਹਨ ਜੇਹੜੇ ਇਹ ਕੀਮਤੀ ਮਨੁੱਖਾ ਜਨਮ ਹਾਸਲ ਕਰ ਕੇ ਸਦਾ-ਥਿਰ ਪਰਮਾਤਮਾ ਦੇ ਸਿਮਰਨ ਦੇ ਵਪਾਰ ਵਿਚ ਲੱਗ ਪੈਂਦੇ ਹਨ, ਉਹ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ, ਤੇ, ਬੇਅੰਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਆਪਣੇ ਹਿਰਦੇ ਵਿਚ ਵਸਾਂਦੇ ਹਨ। ਉਹ ਮਨੁੱਖ ਬੇਅੰਤ ਹਰੀ ਦੀ ਸਿਫ਼ਤਿ-ਸਾਲਾਹ ਦੀ ਬਾਣੀ ਆਪਣੇ ਅੰਦਰ ਵਸਾਂਦੇ ਹਨ, ਪਰਮਾਤਮਾ ਦਾ ਨਾਮ ਉਹਨਾਂ ਨੂੰ ਪਿਆਰਾ ਲੱਗਦਾ ਹੈ, ਪ੍ਰਭੂ ਦੇ ਨਾਮ ਵਿਚ ਹੀ ਉਹਨਾਂ ਨੇ (ਮਾਨੋ, ਦੁਨੀਆ ਦੇ) ਨੌ ਹੀ ਖ਼ਜ਼ਾਨੇ ਲੱਭ ਲਏ ਹੁੰਦੇ ਹਨ। ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਦੁੱਖ ਵਿਚ (ਗ੍ਰਸੇ ਹੋਏ) ਵਿਆਕੁਲ ਹੋਏ ਰਹਿੰਦੇ ਹਨ, ਮਾਇਆ ਦੇ ਮੋਹ ਵਿਚ ਫਸ ਕੇ ਉਹਨਾਂ ਨੇ ਆਪਣੀ ਇੱਜ਼ਤ ਗਵਾ ਲਈ ਹੁੰਦੀ ਹੈ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਸਤਿਗੁਰੂ ਨੇ ਇਹ ਸਮਝ ਬਖ਼ਸ਼ ਦਿੱਤੀ ਹੁੰਦੀ ਹੈ ਕਿ ਮਨੁੱਖਾ ਜਨਮ ਬੜੀ ਔਖਿਆਈ ਨਾਲ ਮਿਲਦਾ ਹੈ, ਉਹ ਮਨੁੱਖ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਸਦਾ-ਥਿਰ ਹਰੀ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਲੀਨ ਰਹਿੰਦੇ ਹਨ, ਉਹ ਮਨੁੱਖ ਸਦਾ-ਥਿਰ ਪ੍ਰਭੂ (ਦੇ ਪ੍ਰੇਮ-ਰੰਗ ਵਿਚ) ਬਹੁਤ ਰੰਗੇ ਰਹਿੰਦੇ ਹਨ।੩। ਹੇ ਮੇਰੇ ਮਨ! ਉਹ ਮਨੁੱਖ ਬੜੇ ਭਾਗਾਂ ਵਾਲੇ ਹੁੰਦੇ ਹਨ ਜੇਹੜੇ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ, ਜੇਹੜੇ ਆਪਣੇ ਮਨ ਨੂੰ ਵੱਸ ਵਿਚ ਰੱਖਦੇ ਹਨ, ਉਹ ਮਨੁੱਖ (ਦੁਨੀਆ ਦੀ ਕਿਰਤ-ਕਾਰ ਕਰਦੇ ਹੋਏ ਭੀ ਮਾਇਆ ਵਲੋਂ) ਨਿਰਮੋਹ ਰਹਿੰਦੇ ਹਨ, ਉਹ ਮਨੁੱਖ ਦੁਨੀਆ ਵਲੋਂ ਵਿਰਕਤ ਰਹਿੰਦੇ ਹਨ, ਸਦਾ-ਥਿਰ ਪ੍ਰਭੂ ਵਿਚ ਉਹਨਾਂ ਦੀ ਸੁਰਤਿ ਜੁੜੀ ਰਹਿੰਦੀ ਹੈ, ਆਪਣੇ ਆਤਮਕ ਜੀਵਨ ਨੂੰ ਉਹ (ਸਦਾ) ਪੜਤਾਲਦੇ ਰਹਿੰਦੇ ਹਨ, ਗੁਰੂ ਦੀ ਸਰਨ ਪੈ ਕੇ ਉਹਨਾਂ ਦੀ ਮਤਿ (ਮਾਇਆ ਵਲੋਂ) ਅਡੋਲ ਰਹਿੰਦੀ ਹੈ, ਪ੍ਰੇਮ-ਰੰਗ ਵਿਚ ਗੂੜ੍ਹੀ ਰੰਗੀ ਰਹਿੰਦੀ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਪਰਮਾਤਮਾ ਦਾ ਨਾਮ ਸਿਮਰਦੇ ਰਹਿੰਦੇ ਹਨ। (ਪਰ, ਹੇ ਮਨ!) ਕਈ ਐਸੇ ਬਦ-ਨਸੀਬ ਹੁੰਦੇ ਹਨ ਜੋ (ਕਾਮ-ਵੱਸ ਹੋ ਕੇ) ਇਸਤ੍ਰੀ ਨਾਲ (ਹੀ) ਹਿਤ ਕਰਦੇ ਹਨ, ਜੋ ਮਾਇਆ ਦੇ ਮੋਹ ਵਿਚ ਹੀ ਮਗਨ ਰਹਿੰਦੇ ਹਨ ਜੋ ਆਪਣੇ ਮਨ ਦੇ ਪਿੱਛੇ ਤੁਰਦੇ ਹੋਏ (ਗ਼ਫ਼ਲਤ ਦੀ ਨੀਂਦ ਵਿਚ) ਸੁੱਤੇ ਰਹਿੰਦੇ ਹਨ। ਹੇ ਨਾਨਕ! ਆਖ-) ਉਹ ਮਨੁੱਖ ਵੱਡੇ ਭਾਗਾਂ ਵਾਲੇ ਹੁੰਦੇ ਹਨ ਜੋ ਆਤਮਕ ਅਡੋਲਤਾ ਵਿਚ ਟਿ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama sahib from Sri Darbar Sahib Amritsar including Punjabi and English translation audio

ਸੋਰਿਠ  ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥

ਅਰਥ: ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ।

ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧।

ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ।੨।੧।੨੯।

SORAT’H, FIFTH MEHL, SECOND HOUSE, DU-PADAS:

ONE UNIVERSAL CREATOR GOD. BY THE GRACE OF THE TRUE GURU:

Fire is contained in all firewood, and butter is contained in all milk. God’s Light is contained in the high and the low; the Lord is in the hearts of all beings. || 1 || O Saints, He is pervading and permeating each and every heart. The Perfect Lord is completely permeating everyone, everywhere; He is diffused in the water and the land. || 1 || Pause || Nanak sings the Praises of the Lord, the treasure of excellence; the True Guru has dispelled his doubt. The Lord is pervading everywhere, permeating all, and yet, He is unattached from all. || 2 || 1 || 29 ||

Email ThisBlogThis!Share to TwitterShare to FacebookShare to Pinterest --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama sahib from Sri Darbar Sahib Amritsar including Punjabi and English translation audio

ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥

ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ।

ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧।

ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ) , ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।੨।

ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।੩।

ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕ! ਆਖ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ।੪।੧।੫੧।

SORAT’H, FIFTH MEHL, THIRD HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 || Now, I do not go searching anywhere else, because I have met the Guru, the Lord of the Universe. || Pause || When I came to God’s Darbaar, His Holy Court, then all of my cries and complaints were settled. Now that I have attained what I had sought, where should I come and where should I go? || 2 || There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 || He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 ||

Email ThisBlogThis!Share to TwitterShare to FacebookShare to Pinterest --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama sahib from Sri Darbar Sahib Amritsar including Punjabi and English translation audio

ਸੋਰਠਿ ਮਹਲਾ ੫ ॥ ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥ ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥ ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥ ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥

ਅਰਥ: ਹੇ ਪ੍ਰਭੂ ਜੀ! ਤੂੰ ਮੇਰਾ ਪਾਲਣਹਾਰਾ ਮਾਲਕ ਹੈਂ, ਮੇਰੇ ਅੰਗ-ਸੰਗ ਵੱਸਦਾ ਹੈਂ। ਹੇ ਹਰੀ! ਮੈਨੂੰ ਆਪਣੇ ਚਰਨਾਂ ਦੀ ਸਰਣ ਵਿਚ ਰੱਖ, ਮੈਨੂੰ ਆਪਣਾ ਦਾਸ ਬਣਾਈ ਰੱਖ।੧।ਰਹਾਉ।

ਹੇ ਮੇਰੇ ਆਪਣੇ ਮਾਲਕ ਪ੍ਰਭੂ! ਮੇਰੇ ਦਿਲ ਦੀ ਹਾਲਤ ਤੂੰ ਹੀ ਜਾਣਦਾ ਹੈਂ, ਤੇਰੀ ਸਰਣ ਪਿਆਂ ਹੀ (ਮੇਰੀ ਅੰਦਰਲੀ ਮੰਦੀ ਹਾਲਤ ਦਾ) ਖ਼ਾਤਮਾ ਹੋ ਸਕਦਾ ਹੈ। ਮੈਂ ਲੱਖਾਂ ਪਾਪ ਕਰਦਾ ਫਿਰਦਾ ਹਾਂ। ਹੇ ਮੇਰੇ ਮਾਲਕ! ਮੈਨੂੰ ਬਖ਼ਸ਼ ਲੈ।੧।

ਹੇ ਬੇਸ਼ੁਮਾਰ ਪ੍ਰਭੂ! ਹੇ ਬੇਅੰਤ! ਹੇ ਮੇਰੇ ਮਾਲਕ! ਤੂੰ ਉੱਚੀ ਆਤਮਕ ਅਵਸਥਾ ਵਾਲਾ ਹੈਂ, ਤੂੰ ਸਾਰੇ ਗੁਣਾਂ ਦਾ ਮਾਲਕ ਹੈਂ, ਤੂੰ ਡੂੰਘਾ ਹੈਂ। ਹੇ ਨਾਨਕ! (ਆਖ-ਹੇ ਪ੍ਰਭੂ! ਜਦੋਂ ਤੂੰ ਕਿਸੇ ਮਨੁੱਖ ਦੀ ਵਿਕਾਰਾਂ ਦੀ) ਫਾਹੀ ਕੱਟ ਕੇ ਉਸ ਨੂੰ ਆਪਣਾ ਦਾਸ ਬਣਾ ਲੈਂਦਾ ਹੈਂ, ਤਦੋਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ।੨।੭।੩੫।

SORAT’H, FIFTH MEHL:

Only You know the state of my innermost self; You alone can judge me. Please forgive me, O Lord God Master; I have committed thousands of sins and mistakes. || 1 || O my Dear Lord God Master, You are always near me. O Lord, please bless Your disciple with the shelter of Your feet. || 1 || Pause || Infinite and endless is my Lord and Master; He is lofty, virtuous and profoundly deep. Cutting away the noose of death, the Lord has made Nanak His slave, and now, what does he owe to anyone else? || 2 || 7 || 35 ||  --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਰਾਮਕਲੀ ਮਹਲਾ ੫ ॥ ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੇ ਥਾਉ ॥ ਗੁਰ ਪੂਰੇ ਕੀ ਚਰਣੀ ਲਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥੧॥ ਹਰਿ ਹਰਿ ਜਾਪੁ ਜਪਲਾ ॥ ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ ਪਰਲਾ ॥੧॥ ਰਹਾਉ ॥ ਨਾਮੁ ਨਿਧਾਨੁ ਧਿਆਇ ਮਨ ਅਟਲ ॥ ਤਾ ਛੂਟਹਿ ਮਾਇਆ ਕੇ ਪਟਲ ॥ ਗੁਰ ਕਾ ਸਬਦੁ ਅੰਮ੍ਰਿਤ ਰਸੁ ਪੀਉ ॥ ਤਾ ਤੇਰਾ ਹੋਇ ਨਿਰਮਲ ਜੀਉ ॥੨॥ ਸੋਧਤ ਸੋਧਤ ਸੋਧਿ ਬੀਚਾਰਾ ॥ ਬਿਨੁ ਹਰਿ ਭਗਤਿ ਨਹੀ ਛੁਟਕਾਰਾ ॥ ਸੋ ਹਰਿ ਭਜਨੁ ਸਾਧ ਕੈ ਸੰਗਿ ॥ ਮਨੁ ਤਨੁ ਰਾਪੈ ਹਰਿ ਕੈ ਰੰਗਿ ॥੩॥ ਛੋਡਿ ਸਿਆਣਪ ਬਹੁ ਚਤੁਰਾਈ ॥ ਮਨ ਬਿਨੁ ਹਰਿ ਨਾਵੈ ਜਾਇ ਨ ਕਾਈ ॥ ਦਇਆ ਧਾਰੀ ਗੋਵਿਦ ਗਸਾਈ ॥ ਹਰਿ ਹਰਿ ਨਾਨਕ ਟੇਕ ਟਿਕਾਈ ॥੪॥੧੬॥੨੭॥ 

ਅਰਥ: (ਹੇ ਭਾਈ! ਜਿਸ ਮਨੁੱਖ ਨੇ) ਪਰਮਾਤਮਾ (ਦੇ ਨਾਮ) ਦਾ ਜਾਪ ਜਪਿਆ, (ਜਿਸ ਮਨੁੱਖ ਦੇ) ਹਿਰਦੇ ਵਿਚ ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਦਾ ਨਾਮ) ਆ ਵੱਸਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ।੧।ਰਹਾਉ। (ਹੇ ਭਾਈ!) ਪਰਮਾਤਮਾ ਦੀ ਸਿਫ਼ਤਿ (ਦਾ ਗੀਤ) ਗਾਇਆ ਕਰੋ (ਪਰਮਾਤਮਾ ਨੂੰ ਵੱਸ ਕਰਨ ਦਾ) ਇਹ ਸਭ ਤੋਂ ਸ੍ਰੇਸ਼ਟ ਮੰਤ੍ਰ ਹੈ। (ਕੀਰਤਨ ਦੀ ਬਰਕਤਿ ਨਾਲ) ਪਰਲੋਕ ਵਿਚ ਨਿਆਸਰੇ ਜੀਵ ਨੂੰ ਭੀ ਆਸਰਾ ਮਿਲ ਜਾਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੇ ਚਰਨਾਂ ਤੇ ਪਿਆ ਰਹੁ, ਇਸ ਤਰ੍ਹਾਂ ਕਈ ਜਨਮਾਂ ਤੋਂ (ਮਾਇਆ ਦੇ ਮੋਹ ਦੀ) ਨੀਂਦ ਵਿਚ ਸੁੱਤਾ ਹੋਇਆ ਤੂੰ ਜਾਗ ਪਏਂਗਾ।੧। ਹੇ ਮਨ! ਪਰਮਾਤਮਾ ਦਾ ਨਾਮ ਕਦੇ ਨਾਹ ਮੁੱਕਣ ਵਾਲਾ ਖ਼ਜ਼ਾਨਾ ਹੈ, ਇਸ ਨੂੰ ਸਿਮਰਦਾ ਰਹੁ, ਤਦੋਂ ਹੀ ਤੇਰੇ ਮਾਇਆ (ਦੇ ਮੋਹ) ਦੇ ਪੜਦੇ ਪਾਟਣਗੇ। ਹੇ ਮਨ! ਗੁਰੂ ਦਾ ਸ਼ਬਦ ਆਤਮਕ ਜੀਵਨ ਦੇਣ ਵਾਲਾ ਰਸ ਹੈ, ਇਸ ਨੂੰ ਪੀਂਦਾ ਰਹੁ, ਤਦੋਂ ਹੀ ਤੇਰੀ ਜਿੰਦ ਪਵਿੱਤ੍ਰ ਹੋਵੇਗੀ।੨। ਹੇ ਮਨ! ਅਸਾਂ ਬਹੁਤ ਵਿਚਾਰ ਵਿਚਾਰ ਕੇ ਇਹ ਸਿੱਟਾ ਕੱਢਿਆ ਹੈ ਕਿ ਪਰਮਾਤਮਾ ਦੀ ਭਗਤੀ ਤੋਂ ਬਿਨਾ (ਮਾਇਆ ਦੇ ਮੋਹ ਤੋਂ) ਖ਼ਲਾਸੀ ਨਹੀਂ ਹੋ ਸਕਦੀ। ਪ੍ਰਭੂ ਦੀ ਉਹ ਭਗਤੀ ਗੁਰੂ ਦੀ ਸੰਗਤਿ ਵਿਚ (ਪ੍ਰਾਪਤ ਹੁੰਦੀ ਹੈ। ਜਿਸ ਨੂੰ ਪ੍ਰਾਪਤੀ ਹੁੰਦੀ ਹੈ, ਉਸ ਦਾ) ਮਨ ਅਤੇ ਤਨ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਜਾਂਦਾ ਹੈ।੩। ਹੇ ਮਨ! ਆਪਣੀ) ਸਿਆਣਪ ਅਤੇ ਬਹੁਤੀ ਚਤੁਰਾਈ ਛੱਡ ਦੇ। (ਜਿਵੇਂ ਜਾਲੇ ਦੇ ਕਾਰਨ ਭੁਇਂ ਵਿਚ ਪਾਣੀ ਜੀਊਰਦਾ ਨਹੀਂ, ਇਸੇ ਤਰ੍ਹਾਂ ਹਉਮੈ ਦੇ ਕਾਰਨ ਗੁਰੂ ਦੇ ਉਪਦੇਸ਼ ਦਾ ਅਸਰ ਨਹੀਂ ਹੁੰਦਾ) , ਪਰਮਾਤਮਾ ਦੇ ਨਾਮ ਤੋਂ ਬਿਨਾ ਇਹ ਜਾਲਾ ਦੂਰ ਨਹੀਂ ਹੁੰਦਾ। ਹੇ ਨਾਨਕ! ਆਖ-) ਜਿਸ ਮਨੁੱਖ ਉਤੇ ਧਰਤੀ ਦਾ ਖਸਮ ਪ੍ਰਭੂ ਦਇਆ ਕਰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਦਾ ਆਸਰਾ ਲੈਂਦਾ ਹੈ।੪।੧੬।੧੭।

RAAMKALEE, FIFTH MEHL:

Sing the Kirtan of the Lord’s Praises, and the Beej Mantra, the Seed Mantra. Even the homeless find a home in the world hereafter. Fall at the feet of the Perfect Guru; you have slept for so many incarnations — wake up! || 1 || Chant the Chant of the Lord’s Name, Har, Har. By Guru’s Grace, it shall be enshrined within your heart, and you shall cross over the terrifying world-ocean. || 1 || Pause || Meditate on the eternal treasure of the Naam, the Name of the Lord, O mind, and then, the screen of Maya shall be torn away. Drink in the Ambrosial Nectar of the Guru’s Shabad, and then your soul shall be rendered immaculate and pure. || 2 || Searching, searching, searching, I have realized that without devotional worship of the Lord, no one is saved. So vibrate, and meditate on that Lord in the Saadh Sangat, the Company of the Holy; your mind and body shall be imbued with love for the Lord. || 3 || Renounce all your cleverness and trickery. O mind, without the Lord’s Name, there is no place of rest. The Lord of the Universe, the Lord of the World, has taken pity on me. Nanak seeks the protection and support of the Lord, Har, Har. || 4 || 16 || 27 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama sahib from Sri Darbar Sahib Amritsar including Punjabi and English translation audio

ਸੋਰਠਿ ਮਹਲਾ ੩ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥ ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥ ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥ ਜਾਗਤ ਰਹੇ ਤਿਨੀ ਪ੍ਰਭੁ ਪਾਇਆ ਸਬਦੇ ਹਉਮੈ ਮਾਰੀ ॥ ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਰਾਖਿਆ ਉਰ ਧਾਰੀ ॥੨॥ ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥ ਮਨਮੁਖ ਮੁਗਧੁ ਹਰਿ ਨਾਮੁ ਨ ਚੇਤੈ ਬਿਰਥਾ ਜਨਮੁ ਗਵਾਇਆ ॥ ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ ਚੁਕਾਇਆ ॥੩॥ ਹਰਿ ਜਨ ਸਾਚੇ ਸਾਚੁ ਕਮਾਵਹਿ ਗੁਰ ਕੈ ਸਬਦਿ ਵੀਚਾਰੀ ॥ ਆਪੇ ਮੇਲਿ ਲਏ ਪ੍ਰਭਿ ਸਾਚੈ ਸਾਚੁ ਰਖਿਆ ਉਰ ਧਾਰੀ ॥ ਨਾਨਕ ਨਾਵਹੁ ਗਤਿ ਮਤਿ ਪਾਈ ਏਹਾ ਰਾਸਿ ਹਮਾਰੀ ॥੪॥੧॥

ਅਰਥ: ਹੇ ਮੇਰੇ ਮਾਲਕ-ਪ੍ਰਭੂ! ਅਸੀ (ਜੀਵ) ਤੇਰੇ ਬੱਚੇ ਹਾਂ, ਤੇਰੀ ਸਰਨ ਆਏ ਹਾਂ। ਸਿਰਫ਼ ਇਕ ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ, (ਜੀਵ ਮਾਇਆ ਵਿਚ ਡੋਲ ਜਾਂਦੇ ਹਨ) ।ਰਹਾਉ।

ਹੇ ਪ੍ਰਭੂ! ਤੇਰੇ ਜਿਨ੍ਹਾਂ ਸੇਵਕਾਂ ਨੂੰ ਗੁਰੂ ਦੇ ਸ਼ਬਦ ਦਾ ਰਸ ਆ ਜਾਂਦਾ ਹੈ, ਉਹੀ ਸਾਰੇ ਤੇਰੀ ਸੇਵਾ-ਭਗਤੀ ਕਰਦੇ ਹਨ। (ਹੇ ਭਾਈ!) ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ। ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ।੧।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਮੁਕਾ ਲੈਂਦੇ ਹਨ, ਉਹ (ਮਾਇਆ ਦੇ ਮੋਹ ਆਦਿਕ ਵਲੋਂ) ਸੁਚੇਤ ਰਹਿੰਦੇ ਹਨ, ਉਹਨਾਂ ਨੇ ਹੀ ਪਰਮਾਤਮਾ ਦਾ ਮਿਲਾਪ ਪ੍ਰਾਪਤ ਕੀਤਾ ਹੈ। ਪਰਮਾਤਮਾ ਦੇ ਭਗਤ ਗੁਰੂ ਦੇ ਬਖ਼ਸ਼ੇ ਅਸਲ ਗਿਆਨ ਦੀ ਰਾਹੀਂ ਵਿਚਾਰਵਾਨ ਹੋ ਕੇ ਗ੍ਰਿਹਸਤ ਵਿਚ ਰਹਿੰਦੇ ਹੋਏ ਹੀ ਮਾਇਆ ਵਲੋਂ ਵਿਰਕਤ ਰਹਿੰਦੇ ਹਨ। ਉਹ ਭਗਤ ਗੁਰੂ ਦੀ ਦੱਸੀ ਸੇਵਾ ਕਰ ਕੇ ਸਦਾ ਆਤਮਕ ਆਨੰਦ ਮਾਣਦੇ ਹਨ, ਤੇ, ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ।੨।

ਹੇ ਭਾਈ! ਇਹ ਅੱਲ੍ਹੜ ਮਨ ਮਾਇਆ ਦੇ ਮੋਹ ਵਿਚ ਫਸ ਕੇ ਦਸੀਂ ਪਾਸੀਂ ਦੌੜਦਾ ਰਹਿੰਦਾ ਹੈ, ਤੇ, (ਜੀਵਨ ਦੇ ਸਹੀ ਰਸਤੇ ਤੋਂ) ਖੁੰਝਿਆ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ ਪਰਮਾਤਮਾ ਦਾ ਨਾਮ ਚੇਤੇ ਨਹੀਂ ਕਰਦਾ, ਆਪਣਾ ਜੀਵਨ ਵਿਅਰਥ ਗਵਾ ਜਾਂਦਾ ਹੈ। ਪਰ ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਹਰਿ-ਨਾਮ ਦੀ ਦਾਤਿ ਹਾਸਲ ਕਰਦਾ ਹੈ, ਤੇ, ਆਪਣੇ ਅੰਦਰੋਂ ਮਾਇਆ ਦਾ ਮੋਹ ਅਤੇ ਹਉਮੈ ਦੂਰ ਕਰ ਲੈਂਦਾ ਹੈ।੩।

ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰਵਾਨ ਹੋ ਕੇ ਪਰਮਾਤਮਾ ਦੇ ਦਾਸ ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਨਾਮ ਸਿਮਰਨ ਦੀ ਕਮਾਈ ਕਰਦੇ ਰਹਿੰਦੇ ਹਨ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਰੱਖਿਆ ਹੁੰਦਾ ਹੈ। ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ।

ਹੇ ਨਾਨਕ! ਆਖ-) ਪਰਮਾਤਮਾ ਦੇ ਨਾਮ ਤੋਂ ਹੀ ਉੱਚੀ ਆਤਮਕ ਅਵਸਥਾ ਤੇ (ਚੰਗੀ) ਅਕਲ ਪ੍ਰਾਪਤ ਹੁੰਦੀ ਹੈ। ਪਰਮਾਤਮਾ ਦਾ ਨਾਮ ਹੀ ਸਾਡਾ (ਜੀਵਾਂ) ਦਾ ਸਰਮਾਇਆ ਹੈ।੪।੧।

SORAT’H, THIRD MEHL, FIRST HOUSE:

ONE UNIVERSAL CREATOR GOD. BY THE GRACE OF THE TRUE GURU:

All of Your servants, who relish the Word of Your Shabad, serve You. By Guru’s Grace, they become pure, eradicating self-conceit from within. Night and day, they continually sing the Glorious Praises of the True Lord; they are adorned with the Word of the Guru’s Shabad. || 1 || O my Lord and Master, I am Your child; I seek Your Sanctuary. You are the One and Only Lord, the Truest of the True; You Yourself are the Destroyer of ego. || Pause || Those who remain wakeful obtain God; through the Word of the Shabad, they conquer their ego. Immersed in family life, the Lord’s humble servant ever remains detached; he reflects upon the essence of spiritual wisdom. Serving the True Guru, he finds eternal peace, and he keeps the Lord enshrined in his heart. || 2 || This mind wanders in the ten directions; it is consumed by the love of duality. The foolish self-willed manmukh does not remember the Lord’s Name; he wastes away his life in vain. But when he meets the T

--------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including English and Punjabi audio translations ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥  ਅਰਥ: (ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ। ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥  ਅਰਥ: ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ; (ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ।੧। ਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥  ਅਰਥ: ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ। ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥  ਅਰਥ: ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ (ਹਿਰਦੇ-ਰੂਪ) ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ, ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, (ਇਸ ਲਈ) ਉਹ ਕਦੇ ਦੁਖੀ ਨਹੀਂ ਹੁੰਦੀ। ਹੇ ਨਾਨਕ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਆਪਣੇ ਨਾਲ ਮਿਲਾਇਆ ਹੈ।੨। ਪਉੜੀ ॥ ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥

ਅਰਥ: ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ, ਰੱਬ ਮਿਹਰ ਹੀ ਕਰੇ! ਹੇ ਭਾਈ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ; ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ ਘਰ ਫਿਰਦੇ ਹਨ। ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥ ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥  ਅਰਥ: ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ। ਹੇ ਹਰੀ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰ ਤੇ ਸਤਿਗੁਰੂ ਨੂੰ ਮਿਲਾ।੨੩।

SHALOK, THIRD MEHL:

O man, you have been tormented by a nightmare, and you have passed your life in sleep. You did not wake to hear the Word of the True Guru’s Shabad; you have no inspiration within yourself. That body burns, which has no virtue, and which does not serve the Guru. I have seen that the world is burning, in egotism and the love of duality. O Nanak, those who seek the Guru’s Sanctuary are saved; within their minds, they meditate on the True Word of the Shabad. || 1 || THIRD MEHL: Attuned to the Word of the Shabad, the soul-bride is rid of egotism, and she is glorified. If she walks steadily in the way of His Will, then she is adorned with decorations. Her couch becomes beautiful, and she constantly enjoys her Husband Lord; she obtains the Lord as her Husband. The Lord does not die, and she never suffers pain; she is a happy soul-bride forever. O Nanak, the Lord God unites her with Himself; she enshrines love and affection for the Guru. || 2 || PAUREE: Those who conceal and deny their Guru, are the most evil people. O Dear Lord, let me not even see them; they are the worst sinners and murderers. They wander from house to house, with impure minds, like wicked, forsaken women. But by great good fortune, they may meet the Company of the Holy; as Gurmukhs, they are reformed. O Lord, please be kind and let me meet the True Guru; I am a sacrifice to the Guru. || 23 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including English and Punjabi audio translations ਸਲੋਕੁ ਮਰਦਾਨਾ ੧ ॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥  ਨੋਟ: ਭਾ: ਮਰਦਾਨਾ ਆਪਣੀ ਕਿਸੇ ਰਚਨਾ ਵਿਚ ਲਫ਼ਜ਼ 'ਨਾਨਕ' ਨਹੀਂ ਸੀ ਵਰਤ ਸਕਦਾ। ਸਲੋਕ ਮ: ੧ ਹੈ ਅਤੇ ਮਰਦਾਨੇ ਨੂੰ ਸੰਬੋਧਨ ਕੀਤਾ ਹੈ। ਤਿੰਨੇ ਹੀ ਸਲੋਕ ਮ: ੧ ਦੇ ਹਨ।

ਅਰਥ: ਕਲਜੁਗੀ ਸੁਭਾਉ (ਮਾਨੋ) (ਸ਼ਰਾਬ ਕੱਢਣ ਵਾਲੀ) ਮੱਟੀ ਹੈ; ਕਾਮ (ਮਾਨੋ) ਸ਼ਰਾਬ ਹੈ ਤੇ ਇਸ ਨੂੰ ਪੀਣ ਵਾਲਾ (ਮਨੁੱਖ ਦਾ) ਮਨ ਹੈ, ਮੋਹ ਨਾਲ ਭਰੀ ਹੋਈ ਕ੍ਰੋਧ ਦੀ (ਮਾਨੋ) ਕਟੋਰੀ ਹੈ ਤੇ ਅਹੰਕਾਰ (ਮਾਨੋ) ਪਿਲਾਉਣ ਵਾਲਾ ਹੈ, ਕੂੜੇ ਲੱਬ ਦੀ (ਮਾਨੋ) ਮਜਲਸ ਹੈ (ਜਿਸ ਵਿਚ ਬਹਿ ਕੇ) ਮਨ (ਕਾਮ ਦੀ ਸ਼ਰਾਬ ਨੂੰ) ਪੀ ਪੀ ਕੇ ਖ਼ੁਆਰ ਹੁੰਦਾ ਹੈ। ਚੰਗੀ ਕਰਣੀ ਨੂੰ (ਸ਼ਰਾਬ ਕੱਢਣ ਵਾਲੀ) ਲਾਹਣ, ਸੱਚ ਬੋਲਣ ਨੂੰ ਗੁੜ ਬਣਾ ਕੇ ਸੱਚੇ ਨਾਮ ਨੂੰ ਸ੍ਰੇਸ਼ਟ ਸ਼ਰਾਬ ਬਣਾ। ਗੁਣਾਂ ਨੂੰ ਮੰਡੇ, ਸੀਤਲ ਸੁਭਾਉ ਨੂੰ ਘਿਉ ਤੇ ਸ਼ਰਮ ਨੂੰ ਮਾਸ-(ਇਹ ਸਾਰੀ) ਖ਼ੁਰਾਕ ਬਣਾ; ਹੇ ਨਾਨਕ! ਇਹ ਖ਼ੁਰਾਕ ਸਤਿਗੁਰੂ ਦੇ ਸਨਮੁਖ ਹੋਇਆਂ ਮਿਲਦੀ ਹੈ ਤੇ ਇਸ ਦੇ ਖਾਧਿਆਂ ਸਾਰੇ ਵਿਕਾਰ ਦੂਰ ਹੋ ਜਾਂਦੇ ਹਨ।੧। ਮਰਦਾਨਾ ੧ ॥ ਕਾਇਆ ਲਾਹਣਿ ਆਪੁ ਮਦੁ ਮਜਲਸ ਤ੍ਰਿਸਨਾ ਧਾਤੁ ॥ ਮਨਸਾ ਕਟੋਰੀ ਕੂੜਿ ਭਰੀ ਪੀਲਾਏ ਜਮਕਾਲੁ ॥ ਇਤੁ ਮਦਿ ਪੀਤੈ ਨਾਨਕਾ ਬਹੁਤੇ ਖਟੀਅਹਿ ਬਿਕਾਰ ॥ ਗਿਆਨੁ ਗੁੜੁ ਸਾਲਾਹ ਮੰਡੇ ਭਉ ਮਾਸੁ ਆਹਾਰੁ ॥ ਨਾਨਕ ਇਹੁ ਭੋਜਨੁ ਸਚੁ ਹੈ ਸਚੁ ਨਾਮੁ ਆਧਾਰੁ ॥੨॥ ਅਰਥ: ਸਰੀਰ (ਮਾਨੋ) (ਸ਼ਰਾਬ ਕੱਢਣ ਵਾਲੀ ਸਮਗਰੀ ਸਮੇਤ) ਮੱਟੀ ਹੈ, ਅਹੰਕਾਰ ਸ਼ਰਾਬ, ਤੇ ਤ੍ਰਿਸ਼ਨਾ ਵਿਚ ਭਟਕਣਾ (ਮਾਨੋ) ਮਹਿਫ਼ਲ ਹੈ, ਕੂੜ ਨਾਲ ਭਰੀ ਹੋਈ ਵਾਸ਼ਨਾਂ (ਮਾਨੋ) ਕਟੋਰੀ ਹੈ ਤੇ ਜਮ ਕਾਲ (ਮਾਨੋ) ਪਿਲਾਉਂਦਾ ਹੈ। ਹੇ ਨਾਨਕ! ਇਸ ਸ਼ਰਾਬ ਦੇ ਪੀਤਿਆਂ ਬਹੁਤੇ ਵਿਕਾਰ ਖੱਟੇ ਜਾਂਦੇ ਹਨ (ਭਾਵ, ਅਹੰਕਾਰ ਤ੍ਰਿਸ਼ਨਾ ਕੂੜ ਆਦਿਕ ਦੇ ਕਾਰਨ ਵਿਕਾਰ ਹੀ ਵਿਕਾਰ ਪੈਦਾ ਹੋ ਰਹੇ ਹਨ) । ਪ੍ਰਭੂ ਦਾ ਗਿਆਨ (ਮਾਨੋ) ਗੁੜ ਹੋਵੇ, ਸਿਫ਼ਤਿ-ਸਾਲਾਹ ਰੋਟੀਆਂ, (ਪ੍ਰਭੂ ਦਾ) ਡਰ ਮਾਸ-ਇਹ ਖ਼ੁਰਾਕ ਹੋਵੇ, ਹੇ ਨਾਨਕ! ਇਹ ਭੋਜਨ ਸੱਚਾ ਹੈ, ਕਿਉਂਕਿ ਸੱਚਾ ਨਾਮ ਹੀ (ਜ਼ਿੰਦਗੀ ਦਾ) ਆਸਰਾ ਹੋ ਸਕਦਾ ਹੈ।੨। ਕਾਂਯਾਂ ਲਾਹਣਿ ਆਪੁ ਮਦੁ ਅੰਮ੍ਰਿਤ ਤਿਸ ਕੀ ਧਾਰ ॥ ਸਤਸੰਗਤਿ ਸਿਉ ਮੇਲਾਪੁ ਹੋਇ ਲਿਵ ਕਟੋਰੀ ਅੰਮ੍ਰਿਤ ਭਰੀ ਪੀ ਪੀ ਕਟਹਿ ਬਿਕਾਰ ॥੩॥  (ਜੇ) ਸਰੀਰ ਮੱਟੀ ਹੋਵੇ, ਆਪੇ ਦੀ ਪਛਾਣ ਸ਼ਰਾਬ ਤੇ ਉਸ ਦੀ ਧਾਰ (ਭਾਵ, ਜਿਸ ਦੀ ਧਾਰ) ਅਮਰ ਕਰਨ ਵਾਲੀ ਹੋਵੇ, ਸਤਸੰਗਤਿ ਨਾਲ ਮੇਲ ਹੋਵੇ (ਭਾਵ, ਮਜਲਸ ਸਤਸੰਗਤਿ ਹੋਵੇ) , ਅੰਮ੍ਰਿਤ (ਨਾਮ) ਦੀ ਭਰੀ ਹੋਈ ਲਿਵ (ਰੂਪ) ਕਟੋਰੀ ਹੋਵੇ, (ਤਾਂ ਹੀ ਮਨੁੱਖ) (ਇਸ ਸ਼ਰਾਬ ਨੂੰ) ਪੀ ਪੀ ਕੇ ਸਾਰੇ ਵਿਕਾਰ ਪਾਪ ਦੂਰ ਕਰਦੇ ਹਨ।੧। ਪਉੜੀ ॥ ਆਪੇ ਸੁਰਿ ਨਰ ਗਣ ਗੰਧਰਬਾ ਆਪੇ ਖਟ ਦਰਸਨ ਕੀ ਬਾਣੀ ॥ ਆਪੇ ਸਿਵ ਸੰਕਰ ਮਹੇਸਾ ਆਪੇ ਗੁਰਮੁਖਿ ਅਕਥ ਕਹਾਣੀ ॥ ਆਪੇ ਜੋਗੀ ਆਪੇ ਭੋਗੀ ਆਪੇ ਸੰਨਿਆਸੀ ਫਿਰੈ ਬਿਬਾਣੀ ॥ ਆਪੈ ਨਾਲਿ ਗੋਸਟਿ ਆਪਿ ਉਪਦੇਸੈ ਆਪੇ ਸੁਘੜੁ ਸਰੂਪੁ ਸਿਆਣੀ ॥ ਆਪਣਾ ਚੋਜੁ ਕਰਿ ਵੇਖੈ ਆਪੇ ਆਪੇ ਸਭਨਾ ਜੀਆ ਕਾ ਹੈ ਜਾਣੀ ॥੧੨॥ ਪ੍ਰਭੂ ਆਪ ਹੀ ਦੇਵਤੇ, ਮਨੁੱਖ, (ਸ਼ਿਵ ਜੀ ਦੇ) ਗਣ, ਦੇਵਤਿਆਂ ਦੇ ਰਾਗੀ, ਅਤੇ ਆਪ ਹੀ ਛੇ ਦਰਸ਼ਨਾਂ ਦੀ ਬੋਲੀ (ਬਨਾਣ ਵਾਲਾ) ਹੈ, ਆਪ ਹੀ ਸ਼ਿਵ, ਸ਼ੰਕਰ ਤੇ ਮਹੇਸ਼ (ਦਾ ਕਰਤਾ) ਹੈ, ਆਪ ਹੀ ਗੁਰੂ ਦੇ ਸਨਮੁਖ ਹੋ ਕੇ ਆਪਣੇ ਅਕੱਥ ਸਰੂਪ ਦੀਆਂ ਵਡਿਆਈਆਂ (ਕਰਦਾ ਹੈ) , ਆਪ ਹੀ ਜੋਗ ਦੀ ਸਾਧਨਾ ਕਰਨ ਵਾਲਾ ਹੈ, ਆਪ ਹੀ ਭੋਗਾਂ ਵਿਚ ਪਰਵਿਰਤ ਹੈ ਤੇ ਆਪ ਹੀ ਸੰਨਿਆਸੀ ਬਣ ਕੇ ਉਜਾੜਾਂ ਵਿਚ ਫਿਰਦਾ ਹੈ, ਆਪ ਹੀ ਆਪਣੇ ਨਾਲ ਚਰਚਾ ਕਰਦਾ ਹੈ, ਆਪ ਹੀ ਉਪਦੇਸ਼ ਕਰਦਾ ਹੈ, ਆਪ ਹੀ ਸਿਆਣੀ ਮਤਿ ਵਾਲਾ ਸੁੰਦਰ ਸਰੂਪ ਵਾਲਾ ਹੈ, ਆਪਣਾ ਕੌਤਕ ਕਰ ਕੇ ਆਪ ਹੀ ਵੇਖਦਾ ਹੈ ਤੇ ਆਪ ਹੀ ਸਾਰੇ ਜੀਵਾਂ ਦੇ ਹਿਰਦੇ ਦੀ ਜਾਣਨ ਵਾਲਾ ਹੈ।੧੨।

SHALOK, MARDAANAA 1:

The Dark Age of Kali Yuga is the vessel, filled with the wine of sex; the mind is the drinker. Anger is the cup, filled with emotional attachment; egotism is the bartender. Drinking too much in the company of falsehood and greed, one is ruined. So let good deeds be your distillery, and let Truth be the molasses you ferment; make the most excellent wine of Truth. Make virtue your bread, good conduct the ghee, and modesty the dish of meat. As Gurmukh, these are obtained, O Nanak; consuming them, evil and corruption depart. || 1 || MARDAANAA: The body is the bottle, self-conceit is the wine, and desire is the company of drinking buddies. The glass of the mind’s longing is filled to overflowing with falsehood; the Messenger of Death is the bartender. Drinking in this wine, O Nanak, one takes on countless vices and corruption. So make spiritual wisdom your molasses, and the Praise of God your bread; let the Fear of God be the dish of meat. O Nanak, this is the true food; let the True Name be your only Support. || 2 || If the human body is the pitcher, and self-realization is the wine, then the Ambrosial Nectar streams down. Joining the Sat Sangat, the True Congregation, the glas

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including English and Punjabi audio translations ਸਲੋਕੁ ਮਃ ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥ ਅਰਥ: ਪਿਆਰਾ ਪ੍ਰਭੂ ਆਪਣੇ ਭਗਤਾਂ ਤੇ ਆਪ ਪ੍ਰਸੰਨ ਹੁੰਦਾ ਹੈ ਤੇ ਆਪ ਹੀ ਉਸ ਨੇ ਉਹਨਾਂ ਨੂੰ ਆਪਣੇ ਨਾਲ ਜੋੜ ਲਿਆ ਹੈ, ਭਗਤਾਂ ਦੇ ਸਿਰ ਤੇ ਸੱਚਾ ਛੱਤ੍ਰ ਝੁਲਾ ਕੇ ਉਸ ਨੇ ਭਗਤਾਂ ਨੂੰ ਪਾਤਸ਼ਾਹੀ ਬਖ਼ਸ਼ੀ ਹੈ; ਸਤਿਗੁਰੂ ਦੀ ਦੱਸੀ ਕਾਰ ਕਮਾ ਕੇ ਉਹ ਸਦਾ ਸੁਖੀਏ ਤੇ ਪਵਿਤ੍ਰ ਰਹਿੰਦੇ ਹਨ। ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥ ਨਾਨਕ ਵਿਣੁ ਨਾਵੈ ਨਕੀ ਵਢੀ ਫਿਰਹਿ ਸੋਭਾ ਮੂਲਿ ਨ ਪਾਹਿ ॥੧॥  ਅਰਥ: ਰਾਜੇ ਉਹਨਾਂ ਨੂੰ ਨਹੀਂ ਆਖੀਦਾ ਜੋ ਆਪੋ ਵਿਚ ਲੜ ਮਰਦੇ ਹਨ ਤੇ ਫਿਰ ਜੂਨਾਂ ਵਿਚ ਪੈ ਜਾਂਦੇ ਹਨ, (ਕਿਉਂਕਿ) ਹੇ ਨਾਨਕ! ਨਾਮ ਤੋਂ ਸੱਖਣੇ ਰਾਜੇ ਭੀ ਨਕ-ਵੱਢੇ ਫਿਰਦੇ ਹਨ ਤੇ ਕਦੇ ਸੋਭਾ ਨਹੀਂ ਪਾਂਦੇ।੧। ਮਃ ੩ ॥ ਸੁਣਿ ਸਿਖਿਐ ਸਾਦੁ ਨ ਆਇਓ ਜਿਚਰੁ ਗੁਰਮੁਖਿ ਸਬਦਿ ਨ ਲਾਗੈ ॥ ਸਤਿਗੁਰਿ ਸੇਵਿਐ ਨਾਮੁ ਮਨਿ ਵਸੈ ਵਿਚਹੁ ਭ੍ਰਮੁ ਭਉ ਭਾਗੈ ॥  ਅਰਥ: ਜਦ ਤਾਈਂ ਸਤਿਗੁਰੂ ਦੇ ਸਨਮੁਖ ਹੋ ਕੇ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਨਹੀਂ ਜੁੜਦਾ ਤਦ ਤਾਈਂ ਸਤਿਗੁਰੂ ਦੀ ਸਿੱਖਿਆ ਨਿਰੀ ਸੁਣ ਕੇ ਸੁਆਦ ਨਹੀਂ ਆਉਂਦਾ, ਸਤਿਗੁਰੂ ਦੀ ਦੱਸੀ ਸੇਵਾ ਕੀਤਿਆਂ ਹੀ ਨਾਮ ਮਨ ਵਿਚ ਵੱਸਦਾ ਹੈ ਤੇ ਅੰਦਰੋਂ ਭਰਮ ਤੇ ਡਰ ਦੂਰ ਹੋ ਜਾਂਦਾ ਹੈ। ਜੇਹਾ ਸਤਿਗੁਰ ਨੋ ਜਾਣੈ ਤੇਹੋ ਹੋਵੈ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਨਾਮਿ ਮਿਲੈ ਵਡਿਆਈ ਹਰਿ ਦਰਿ ਸੋਹਨਿ ਆਗੈ ॥੨॥  ਅਰਥ: ਜਦੋਂ ਮਨੁੱਖ ਜਿਹੋ ਜਿਹਾ ਆਪਣੇ ਸਤਿਗੁਰੂ ਨੂੰ ਸਮਝਦਾ ਹੈ, ਤਿਹੋ ਜਿਹਾ ਆਪ ਬਣ ਜਾਏ (ਭਾਵ, ਜਦੋਂ ਆਪਣੇ ਸਤਿਗੁਰੂ ਵਾਲੇ ਗੁਣ ਧਾਰਨ ਕਰੇ) ਤਦੋਂ ਉਸ ਦੀ ਬ੍ਰਿਤੀ ਸੱਚੇ ਨਾਮ ਵਿਚ ਜੁੜਦੀ ਹੈ; ਹੇ ਨਾਨਕ! ਇਹੋ ਜਿਹੇ ਜੀਊੜਿਆਂ ਨੂੰ) ਨਾਮ ਦੇ ਕਾਰਨ ਏਥੇ ਆਦਰ ਮਿਲਦਾ ਹੈ ਤੇ ਅੱਗੇ ਹਰੀ ਦੀ ਨਿਗਾਹ ਦੀ ਦਰਗਾਹ ਵਿਚ ਉਹ ਸੋਭਾ ਪਾਉਂਦੇ ਹਨ।੨। ਪਉੜੀ ॥ ਗੁਰਸਿਖਾਂ ਮਨਿ ਹਰਿ ਪ੍ਰੀਤਿ ਹੈ ਗੁਰੁ ਪੂਜਣ ਆਵਹਿ ॥ ਹਰਿ ਨਾਮੁ ਵਣੰਜਹਿ ਰੰਗ ਸਿਉ ਲਾਹਾ ਹਰਿ ਨਾਮੁ ਲੈ ਜਾਵਹਿ ॥  ਅਰਥ: ਗੁਰਸਿੱਖਾਂ ਦੇ ਮਨ ਵਿਚ ਹਰੀ ਦਾ ਪਿਆਰ ਹੁੰਦਾ ਹੈ ਤੇ (ਉਸ ਪਿਆਰ ਦਾ ਸਦਕਾ ਉਹ) ਆਪਣੇ ਸਤਿਗੁਰੂ ਦੀ ਸੇਵਾ ਕਰਨ ਆਉਂਦੇ ਹਨ; (ਸਤਿਗੁਰੂ ਦੇ ਕੋਲ ਆ ਕੇ) ਪਿਆਰ ਨਾਲ ਹਰੀ-ਨਾਮ ਦਾ ਵਪਾਰ ਕਰਦੇ ਹਨ ਤੇ ਹਰੀ-ਨਾਮ ਦਾ ਲਾਭ ਖੱਟ ਕੇ ਲੈ ਜਾਂਦੇ ਹਨ। ਗੁਰਸਿਖਾ ਕੇ ਮੁਖ ਉਜਲੇ ਹਰਿ ਦਰਗਹ ਭਾਵਹਿ ॥  ਅਰਥ: (ਇਹੋ ਜਿਹੇ) ਗੁਰਸਿੱਖਾਂ ਦੇ ਮੂੰਹ ਉਜਲੇ ਹੁੰਦੇ ਹਨ ਤੇ ਹਰੀ ਦੀ ਦਰਗਾਹ ਵਿਚ ਉਹ ਪਿਆਰੇ ਲੱਗਦੇ ਹਨ। ਗੁਰੁ ਸਤਿਗੁਰੁ ਬੋਹਲੁ ਹਰਿ ਨਾਮ ਕਾ ਵਡਭਾਗੀ ਸਿਖ ਗੁਣ ਸਾਂਝ ਕਰਾਵਹਿ ॥ ਤਿਨਾ ਗੁਰਸਿਖਾ ਕੰਉ ਹਉ ਵਾਰਿਆ ਜੋ ਬਹਦਿਆ ਉਠਦਿਆ ਹਰਿ ਨਾਮੁ ਧਿਆਵਹਿ ॥੧੧॥  ਅਰਥ: ਗੁਰੂ ਸਤਿਗੁਰੂ ਹਰੀ ਦੇ ਨਾਮ ਦਾ (ਮਾਨੋ) ਬੋਹਲ ਹੈ, ਵੱਡੇ ਭਾਗਾਂ ਵਾਲੇ ਸਿੱਖ ਆ ਕੇ ਗੁਣਾਂ ਦੀ ਭਿਆਲੀ ਪਾਉਂਦੇ ਹਨ; ਸਦਕੇ ਹਾਂ ਉਹਨਾਂ ਗੁਰਸਿੱਖਾਂ ਤੋਂ, ਜੋ ਬਹਦਿਆਂ ਉਠਦਿਆਂ (ਭਾਵ, ਹਰ ਵੇਲੇ) ਹਰੀ ਦਾ ਨਾਮ ਸਿਮਰਦੇ ਹਨ।੧੧।

SHALOK, THIRD MEHL:

He Himself is pleased with His humble devotees; my Beloved Lord attaches them to Himself. The Lord blesses His humble devotees with royalty; He fashions the true crown upon their heads. They are always at peace, and immaculately pure; they perform service for the True Guru. They are not said to be kings, who die in conflict, and then enter again the cycle of reincarnation. O Nanak, without the Name of the Lord, they wander about with their noses cut off in disgrace; they get no respect at all. || 1 || THIRD MEHL: Hearing the teachings, he does not appreciate them, as long as he is not Gurmukh, attached to the Word of the Shabad. Serving the True Guru, the Naam comes to abide in the mind, and doubts and fears run away. As he knows the True Guru, so he is transformed, and then, he lovingly focuses his consciousness on the Naam. O Nanak, through the Naam, the Name of the Lord, greatness is obtained; he shall be resplendent in the Court of the Lord hereafter. || 2 || PAUREE: The minds of the Gursikhs are filled with the love of the Lord; they come and worship the Guru. They trade lovingly in the Lord’s Name, and depart after earning the profit of the Lord’s Name. The faces of the Gursikhs are radiant; in the Court of the Lord, they are approved. The Guru, the True Guru, is the treasure of the Lord’s Name; how very fortunate are the Sikhs who share in this treasure of virtue. I am a sacrifice to those Gursikhs who, sitting and standing, meditate on the Lord’s Name. || 11 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation English and Punjabi audio  ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥ ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥ ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥੩॥ ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥੪॥੨॥ ਅਰਥ: ਹੇ ਮੇਰੇ ਮਨ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ। ਸ਼ਬਦ ਤੋਂ ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ।ਰਹਾਉ। (ਹੇ ਭਾਈ! ਗੁਰੂ) ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ। ਹਰਿ-ਨਾਮ-ਧਨ ਕਦੇ ਮੁੱਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ) । ਜਿਨ੍ਹਾਂ ਨੇ ਇਹ ਸਦਾ-ਥਿਰ ਹਰਿ-ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ-ਧਨ ਦੀ ਬਰਕਤਿ ਨਾਲ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ।੧। ਹੇ ਭਾਈ! ਇਸ ਸਰੀਰ ਵਿਚ ਕਾਮ ਕ੍ਰੋਧ ਲੋਭ ਮੋਹ ਅਹੰਕਾਰ ਪੰਜ ਚੋਰ ਵੱਸਦੇ ਹਨ, (ਇਹ ਮਨੁੱਖ ਦੇ ਅੰਦਰ) ਆਤਮਕ ਜੀਵਨ ਦੇਣ ਵਾਲਾ ਨਾਮ-ਧਨ ਲੁੱਟਦੇ ਰਹਿੰਦੇ ਹਨ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਇਹ ਸਮਝਦੇ ਨਹੀਂ। (ਜਦੋਂ ਸਭ ਕੁਝ ਲੁਟਾ ਕੇ ਉਹ ਦੁੱਖੀ ਹੁੰਦੇ ਹਨ, ਤਾਂ) ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ) । ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜਗਤ ਅੰਨਿ੍ਹਆਂ ਵਾਲੀ ਕਰਤੂਤ ਕਰਦਾ ਰਹਿੰਦਾ ਹੈ, ਗੁਰੂ ਤੋਂ ਖੁੰਝ ਕੇ (ਇਸ ਦੇ ਆਤਮਕ ਜੀਵਨ ਦੇ ਰਸਤੇ ਵਿਚ) ਹਨੇਰਾ ਹੋਇਆ ਰਹਿੰਦਾ ਹੈ।੨। 'ਮੈਂ ਵੱਡਾ ਹਾਂ', 'ਇਹ ਧਨ ਪਦਾਰਥ ਮੇਰਾ ਹੈ'-ਇਹ ਆਖ ਆਖ ਕੇ (ਮਾਇਆ-ਵੇੜ੍ਹੇ ਮਨੁੱਖ) ਖ਼ੁਆਰ ਹੁੰਦੇ ਰਹਿੰਦੇ ਹਨ, ਪਰ ਜਗਤ ਤੋਂ ਤੁਰਨ ਵੇਲੇ ਕੋਈ ਚੀਜ਼ ਭੀ ਕਿਸੇ ਦੇ ਨਾਲ ਨਹੀਂ ਤੁਰਦੀ। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਸਦਾ ਪਰਮਾਤਮਾ ਦੇ ਨਾਮ ਨੂੰ ਹਿਰਦੇ ਵਿਚ ਵਸਾ ਕੇ ਨਾਮ ਸਿਮਰਦਾ ਰਹਿੰਦਾ ਹੈ, ਉਹ ਸਦਾ-ਥਿਰ ਰਹਿਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਰਾਹੀਂ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਪਰਮਾਤਮਾ ਦੀ ਮੇਹਰ ਦੀ ਨਜ਼ਰ ਨਾਲ ਉਹ ਸਦਾ ਸੁਖੀ ਰਹਿੰਦਾ ਹੈ।੩। ਜਿਨ੍ਹਾਂ ਦੇ ਹਿਰਦੇ ਵਿਚ ਗੁਰੂ ਦਾ ਬਖ਼ਸ਼ਿਆ ਗਿਆਨ ਸਦਾ ਚਾਨਣ ਕਰੀ ਰੱਖਦਾ ਹੈ ਉਹਨਾਂ ਦਾ ਹੁਕਮ (ਦੁਨੀਆ ਦੇ) ਬਾਦਸ਼ਾਹਾਂ ਦੇ ਸਿਰ ਉਤੇ (ਭੀ) ਚੱਲਦਾ ਹੈ, ਉਹ ਹਰ ਵੇਲੇ ਦਿਨ ਰਾਤ ਪਰਮਾਤਮਾ ਦੀ ਭਗਤੀ ਕਰਦੇ ਰਹਿੰਦੇ ਹਨ, ਉਹ ਹਰਿ-ਨਾਮ ਦਾ ਲਾਭ ਖੱਟਦੇ ਹਨ ਜੋ ਸਦਾ ਕਾਇਮ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦੇ ਨਾਮ ਦੀ ਰਾਹੀਂ ਸੰਸਾਰ ਤੋਂ ਪਾਰ-ਉਤਾਰਾ ਹੋ ਜਾਂਦਾ ਹੈ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਦੇ ਰੰਗ ਵਿਚ ਰੰਗੇ ਰਹਿੰਦੇ ਹਨ, ਪਰਮਾਤਮਾ ਉਹਨਾਂ ਦੇ ਨੇੜੇ ਵੱਸਦਾ ਹੈ।੪।੨।

SORAT’H, THIRD MEHL:

The True Lord has blessed His devotees with the treasure of devotional worship, and the wealth of the Lord’s Name. The wealth of the Naam, shall never be exhausted; no one can estimate its worth. With the wealth of the Naam, their faces are radiant, and they attain the True Lord. || 1 || O my mind, through the Word of the Guru’s Shabad, the Lord is found. Without the Shabad, the world wanders around, and receives its punishment in the Court of the Lord. || Pause || Within this body dwell the five thieves: sexual desire, anger, greed, emotional attachment and egotism. They plunder the Nectar, but the self-willed manmukh does not realize it; no one hears his complaint. The world is blind, and its dealings are blind as well; without the Guru, there is only pitch darkness. || 2 || Indulging in egotism and possessiveness, they are ruined; when they depart, nothing goes along with them. But one who becomes Gurmukh meditates on the Naam, and ever contemplates the Lord’s Name. Through the True Word of Gurbani, he sings the Glorious Praises of the Lord; blessed with the Lord’s Glance of Grace, he is enraptured. || 3 || The spiritual wisdom of the True Guru is a steady light within the heart. The Lord’s decree is over the heads of even kings. Night and day, the Lord’s devotees worship Him; night and day, they gather in the true profit of the Lord’s Name. O Nanak, through the Lord’s Name, one is emancipated; attuned to t

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama sahib from Sri Darbar Sahib Amritsar including Punjabi and English translation audio ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਅਰਥ: ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨। ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥  ਅਰਥ: ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।

SHALOK THIRD MEHL:

Those who turn their faces away from the True Guru, suffer in sorrow and bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak, if the Gracious Lord forgives, then one is united in Union with the Word of the Shabad. || 1 || THIRD MEHL: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak, the Gurmukhs are forgiven, and united in Union with the True Guru. || 2 || PAUREE: Those who serve the True Lord, the Destroyer of ego, cross over the terrifying world-ocean. Those who chant the Name of the Lord, Har, Har, are passed over by the Messenger of Death. Those who meditate on the Lord, go to His Court in robes of honor. They alone serve You, O Lord, whom You bless with Grace. I sing continually Your Glorious Praises, O Beloved; as Gurmukh, my doubts and fears have been dispelled. || 7 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama sahib from Sri Darbar Sahib Amritsar including English And Punjabi audio ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥

ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩। ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।

DHANAASAREE, FIFTH MEHL:

I am satisfied and satiated, eating the food of Truth. With my mind, body and tongue, I meditate on the Naam, the Name of the Lord. || 1 || Life, spiritual life, is in the Lord. Spiritual life consists of chanting the Lord’s Name in the Saadh Sangat, the Company of the Holy. || 1 || Pause || He is dressed in robes of all sorts, if he sings the Kirtan of the Lord’s Glorious Praises, day and night. || 2 || He rides upon elephants, chariots and horses, if he sees the Lord’s Path within his own heart. || 3 || Meditating on the Lord’s Feet, deep within his mind and body, slave Nanak has found the Lord, the treasure of peace. || 4 || 2 || 56 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The sangrand Hukamnama Sahib ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥ ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥ ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ॥ ਵਣੁ ਤਿਣੁ ਪ੍ਰਭ ਸੰਗਿ ਮਉਲਿਆ ਸੰਮ੍ਰਥ ਪੁਰਖ ਅਪਾਰੁ ॥ ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰੁ ॥ ਜਿਨੀ ਸਖੀਏ ਪ੍ਰਭੁ ਪਾਇਆ ਹੰਉ ਤਿਨ ਕੈ ਸਦ ਬਲਿਹਾਰ ॥ ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਣਹਾਰੁ ॥ ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ ॥੬॥ ਅਰਥ: ਜਿਵੇਂ ਸਾਵਣ ਵਿਚ (ਵਰਖਾ ਨਾਲ ਬਨਸਪਤੀ ਹਰਿਆਵਲੀ ਹੋ ਜਾਂਦੀ ਹੈ, ਤਿਵੇਂ ਉਹ) ਜੀਵ-ਇਸਤ੍ਰੀ ਹਰਿਆਵਲੀ ਹੋ ਜਾਂਦੀ ਹੈ (ਭਾਵ, ਉਸ ਜੀਵ ਦਾ ਹਿਰਦਾ ਖਿੜ ਪੈਂਦਾ ਹੈ) ਜਿਸ ਦਾ ਪਿਆਰ ਪ੍ਰਭੂ ਦੇ ਸੁਹਣੇ ਚਰਨਾਂ ਨਾਲ ਬਣ ਜਾਂਦਾ ਹੈ। ਉਸ ਦਾ ਮਨ ਉਸ ਦਾ ਤਨ ਪਰਮਾਤਮਾ ਦੇ ਪਿਆਰ ਵਿਚ ਰੰਗਿਆ ਜਾਂਦਾ ਹੈ, ਪਰਮਾਤਮਾ ਦਾ ਨਾਮ ਹੀ (ਉਸ ਦੀ ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ, ਮਾਇਆ ਦੇ ਨਾਸਵੰਤ ਕੌਤਕ ਉਸ ਨੂੰ ਸਾਰੇ ਸੁਆਹ (ਨਿਕੰਮੇ) ਦਿਸਦੇ ਹਨ। (ਸਾਵਣ ਵਿਚ ਜਿਵੇਂ ਵਰਖਾ ਦੀ ਬੂੰਦ ਸੋਹਣੀ ਲੱਗਦੀ ਹੈ, ਤਿਵੇਂ ਪ੍ਰਭੂ-ਚਰਨਾਂ ਦੇ ਪਿਆਰ ਵਾਲੇ ਬੰਦੇ ਨੂੰ) ਹਰੀ ਦੇ ਨਾਮ ਦੀ ਆਤਮਕ ਜੀਵਨ ਦੇਣ ਵਾਲੀ ਬੂੰਦ ਪਿਆਰੀ ਲੱਗਦੀ ਹੈ, ਗੁਰੂ ਨੂੰ ਮਿਲ ਕੇ ਉਹ ਮਨੁੱਖ ਉਸ ਬੂੰਦ ਨੂੰ ਪੀਣ ਜੋਗਾ ਹੋ ਪੈਂਦਾ ਹੈ (ਪ੍ਰਭੂ ਦੀ ਵਡਿਆਈ ਦੀਆਂ ਨਿੱਕੀਆਂ ਨਿੱਕੀਆਂ ਗੱਲਾਂ ਭੀ ਉਸ ਨੂੰ ਮਿੱਠੀਆਂ ਲੱਗਦੀਆਂ ਹਨ, ਗੁਰੂ ਨੂੰ ਮਿਲ ਕੇ ਬੜੇ ਸ਼ੌਕ ਨਾਲ ਸੁਣਦਾ ਹੈ) । ਜਿਸ ਪ੍ਰਭੂ ਦੇ ਮੇਲ ਨਾਲ ਸਾਰਾ ਜਗਤ (ਬਨਸਪਤੀ ਆਦਿਕ) ਹਰਿਆ-ਭਰਿਆ ਹੋਇਆ ਹੈ, ਜੋ ਪ੍ਰਭੂ ਸਭ ਕੁਝ ਕਰਨ ਜੋਗਾ ਹੈ ਵਿਆਪਕ ਹੈ ਤੇ ਬੇਅੰਤ ਹੈ, ਉਸ ਨੂੰ ਮਿਲਣ ਵਾਸਤੇ ਮੇਰਾ ਮਨ ਭੀ ਤਾਂਘਦਾ ਹੈ, ਪਰ ਉਹ ਪ੍ਰਭੂ ਆਪ ਹੀ ਆਪਣੀ ਮਿਹਰ ਨਾਲ ਮਿਲਾਣ ਦੇ ਸਮਰੱਥ ਹੈ। ਮੈਂ ਉਹਨਾਂ ਗੁਰਮੁਖ ਸਹੇਲੀਆਂ ਤੋਂ ਸਦਕੇ ਹਾਂ, ਸਦਾ ਕੁਰਬਾਨ ਹਾਂ ਜਿਨ੍ਹਾਂ ਨੇ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ ਹੈ। ਹੇ ਨਾਨਕ! (ਬੇਨਤੀ ਕਰ ਤੇ ਆਖ–) ਹੇ ਪ੍ਰਭੂ! ਮੇਰੇ ਉੱਤੇ ਮਿਹਰ ਕਰ, ਤੂੰ ਆਪ ਹੀ ਗੁਰੂ ਦੇ ਸ਼ਬਦ ਦੀ ਰਾਹੀਂ (ਮੇਰੀ ਜਿੰਦ ਨੂੰ) ਸਵਾਰਨ ਜੋਗਾ ਹੈਂ। ਸਾਵਣ ਦਾ ਮਹੀਨਾ ਉਹਨਾਂ ਭਾਗਾਂ ਵਾਲੀਆਂ (ਜੀਵ-ਇਸਤ੍ਰੀਆਂ) ਵਾਸਤੇ (ਖੇੜਾ ਤੇ ਠੰਡ ਲਿਆਉਣ ਵਾਲਾ) ਹੈ ਜਿਨ੍ਹਾਂ ਨੇ ਆਪਣੇ ਹਿਰਦੇ (ਰੂਪ ਗਲ) ਵਿਚ ਪਰਮਾਤਮਾ ਦਾ ਨਾਮ (-ਰੂਪ) ਹਾਰ ਪਾਇਆ ਹੋਇਆ ਹੈ।6।

In the month of Saawan, the soul-bride is happy, if she falls in love with the Lotus Feet of the Lord.

Her mind and body are imbued with the Love of the True One; His Name is her only Support.

The pleasures of corruption are false. All that is seen shall turn to ashes.

The drops of the Lord's Nectar are so beautiful! Meeting the Holy Saint, we drink these in.

The forests and the meadows are rejuvenated and refreshed with the Love of God, the All-powerful, Infinite Primal Being.

My mind yearns to meet the Lord. If only He would show His Mercy, and unite me with Himself!

Those brides who have obtained God-I am forever a sacrifice to them.

O Nanak, when the Dear Lord shows kindness, He adorns His bride with the Word of His Shabad.

Saawan is delightful for those happy soul-brides whose hearts are adorned with the Necklace of the Lord's Name. ||6||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama sahib from sri Darbar Sahib Amritsar including Punjabi and English translation audio ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥  ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।

DHANAASAREE, FOURTH MEHL:

The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audiooਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥  ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧। ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬।

SHALOK, FOURTH MEHL:

He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. || 1 || FOURTH MEHL: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru’s feet. || 2 || PAUREE: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. || 26 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbari Sahib Amritsar including English and Punjabi translation audio ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥  ਅਰਥ: ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ।ਰਹਾਉ। ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ।੧। ਹੇ ਭਾਈ! ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ। ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ।੨। ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ। ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ। (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ) ।੩। ਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ, ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ। ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਹੇ ਨਾਨਕ! ਸਦਾ-ਥਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ ਹੈ। ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ ਆਇਆ ਹੈ।੪।੬।੫੬।

SORAT’H, FIFTH MEHL:

The Creator has brought utter peace to my home; the fever has left my family. The Perfect Guru has saved us. I sought the Sanctuary of the True Lord. || 1 || The Transcendent Lord Himself has become my Protector. Tranquility, intuitive peace and poise welled up in an instant, and my mind was comforted forever. || Pause || The Lord, Har, Har, gave me the medicine of His Name, which has cured all disease. He extended His Mercy to me, and resolved all these affairs. || 2 || God confirmed His loving nature; He did not take my merits or demerits into account. The Word of the Guru’s Shabad has become manifest, and through it, my honor was totally preserved. || 3 || I speak as You cause me to speak; O Lord and Master, You are the ocean of excellence. Nanak chants the Naam, the Name of the Lord, according to the Teachings of Truth. God preserves the honor of His slaves. || 4 || 6 || 56 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including English And Punjabi translation audio   ਵਡਹੰਸੁ ਮਹਲਾ ੫ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥ ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ ॥ ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਬਿਨੁ ਦਰਸਨ ਕਿਉ ਮਨੁ ਧੀਰੇ ॥੧॥  ਸੁਣਿ ਸਜਣ ਮੇਰੇ ਪ੍ਰੀਤਮ ਭਾਈ ਮੈ ਮੇਲਿਹੁ ਮਿਤ੍ਰੁ ਸੁਖਦਾਤਾ ॥ ਓਹੁ ਜੀਅ ਕੀ ਮੇਰੀ ਸਭ ਬੇਦਨ ਜਾਣੈ ਨਿਤ ਸੁਣਾਵੈ ਹਰਿ ਕੀਆ ਬਾਤਾ ॥ ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਾ ਜਿਉ ਚਾਤ੍ਰਿਕੁ ਜਲ ਕਉ ਬਿਲਲਾਤਾ ॥ ਹਉ ਕਿਆ ਗੁਣ ਤੇਰੇ ਸਾਰਿ ਸਮਾਲੀ ਮੈ ਨਿਰਗੁਣ ਕਉ ਰਖਿ ਲੇਤਾ ॥੨॥ ਹਉ ਭਈ ਉਡੀਣੀ ਕੰਤ ਕਉ ਅੰਮਾਲੀ ਸੋ ਪਿਰੁ ਕਦਿ ਨੈਣੀ ਦੇਖਾ ॥ ਸਭਿ ਰਸ ਭੋਗਣ ਵਿਸਰੇ ਬਿਨੁ ਪਿਰ ਕਿਤੈ ਨ ਲੇਖਾ ॥ ਇਹੁ ਕਾਪੜੁ ਤਨਿ ਨ ਸੁਖਾਵਈ ਕਰਿ ਨ ਸਕਉ ਹਉ ਵੇਸਾ ॥ ਜਿਨੀ ਸਖੀ ਲਾਲੁ ਰਾਵਿਆ ਪਿਆਰਾ ਤਿਨ ਆਗੈ ਹਮ ਆਦੇਸਾ ॥੩॥ ਮੈ ਸਭਿ ਸੀਗਾਰ ਬਣਾਇਆ ਅੰਮਾਲੀ ਬਿਨੁ ਪਿਰ ਕਾਮਿ ਨ ਆਏ ॥ ਜਾ ਸਹਿ ਬਾਤ ਨ ਪੁਛੀਆ ਅੰਮਾਲੀ ਤਾ ਬਿਰਥਾ ਜੋਬਨੁ ਸਭੁ ਜਾਏ ॥ ਧਨੁ ਧਨੁ ਤੇ ਸੋਹਾਗਣੀ ਅੰਮਾਲੀ ਜਿਨ ਸਹੁ ਰਹਿਆ ਸਮਾਏ ॥ ਹਉ ਵਾਰਿਆ ਤਿਨ ਸੋਹਾਗਣੀ ਅੰਮਾਲੀ ਤਿਨ ਕੇ ਧੋਵਾ ਸਦ ਪਾਏ ॥੪॥ ਜਿਚਰੁ ਦੂਜਾ ਭਰਮੁ ਸਾ ਅੰਮਾਲੀ ਤਿਚਰੁ ਮੈ ਜਾਣਿਆ ਪ੍ਰਭੁ ਦੂਰੇ ॥ ਜਾ ਮਿਲਿਆ ਪੂਰਾ ਸਤਿਗੁਰੂ ਅੰਮਾਲੀ ਤਾ ਆਸਾ ਮਨਸਾ ਸਭ ਪੂਰੇ ॥ ਮੈ ਸਰਬ ਸੁਖਾ ਸੁਖ ਪਾਇਆ ਅੰਮਾਲੀ ਪਿਰੁ ਸਰਬ ਰਹਿਆ ਭਰਪੂਰੇ ॥ ਜਨ ਨਾਨਕ ਹਰਿ ਰੰਗੁ ਮਾਣਿਆ ਅੰਮਾਲੀ ਗੁਰ ਸਤਿਗੁਰ ਕੈ ਲਗਿ ਪੈਰੇ ॥੫॥੧॥੯॥ ਅਰਥ: ਹੇ ਪਿਆਰੇ! ਮੇਰੇ ਮਨ ਵਿਚ (ਗੁਰੂ ਨੂੰ) ਮਿਲਣ ਦੀ ਤਾਂਘ ਹੈ। ਮੈਂ ਕਿਸ ਤਰ੍ਹਾਂ ਪੂਰੇ ਗੁਰੂ ਨੂੰ ਲੱਭਾਂ? ਹੇ ਸਹੇਲੀ! ਜੇ ਬਾਲਕ ਨੂੰ ਸੌ ਖੇਡਾਂ ਨਾਲ ਖਿਡਾਇਆ ਜਾਏ (ਪਰਚਾਇਆ ਜਾਏ) , ਤਾਂ ਭੀ ਉਹ ਦੁੱਧ ਤੋਂ ਬਿਨਾ ਨਹੀਂ ਰਹਿ ਸਕਦਾ। (ਤਿਵੇਂ ਹੀ) ਹੇ ਸਖੀ! ਜੇ ਮੈਨੂੰ ਸੌ ਭੋਜਨ ਭੀ ਦਿੱਤੇ ਜਾਣ, ਤਾਂ ਭੀ ਮੇਰੇ ਅੰਦਰ (ਵੱਸਦੀ ਪ੍ਰਭੂ-ਮਿਲਾਪ ਦੀ) ਭੁੱਖ ਲਹਿ ਨਹੀਂ ਸਕਦੀ। ਹੇ ਸਹੇਲੀ! ਮੇਰੇ ਮਨ ਵਿਚ ਮੇਰੇ ਹਿਰਦੇ ਵਿਚ, ਪਿਆਰੇ ਪ੍ਰਭੂ ਦਾ ਪ੍ਰੇਮ ਵੱਸ ਰਿਹਾ ਹੈ। (ਉਸ ਦੇ) ਦਰਸਨ ਤੋਂ ਬਿਨਾ ਮੇਰਾ ਮਨ ਸ਼ਾਂਤੀ ਨਹੀਂ ਹਾਸਲ ਕਰ ਸਕਦਾ।੧ ।ਹੇ ਮੇਰੇ ਸੱਜਣ! ਹੇ ਮੇਰੇ ਪਿਆਰੇ ਵੀਰ! ਮੇਰੀ ਬੇਨਤੀ) ਸੁਣ। ਮੈਨੂੰ ਆਤਮਕ ਆਨੰਦ ਦੇਣ ਵਾਲਾ ਮਿਤ੍ਰ-ਗੁਰੂ ਮਿਲਾ। ਉਹ (ਗੁਰੂ) ਮੇਰੀ ਜਿੰਦ ਦੀ ਸਾਰੀ ਪੀੜਾ ਜਾਣਦਾ ਹੈ, ਤੇ, ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਂਦਾ ਹੈ। (ਹੇ ਵੀਰ!) ਮੈਂ ਉਸ (ਪਰਮਾਤਮਾ) ਤੋਂ ਬਿਨਾ ਰਤਾ ਭਰ ਸਮਾ ਭੀ ਨਹੀਂ ਰਹਿ ਸਕਦਾ (ਉਸ ਦੇ ਵਿਛੋੜੇ ਵਿਚ ਮੈਂ ਤੜਫਦਾ ਹਾਂ) ਜਿਵੇਂ ਪਪੀਹਾ ਵਰਖਾ ਦੀ ਬੂੰਦ ਦੀ ਖ਼ਾਤਰ ਵਿਲਕਦਾ ਹੈ। ਹੇ ਪ੍ਰਭੂ! ਤੇਰੇ ਕੇਹੜੇ ਕੇਹੜੇ ਗੁਣ ਚੇਤੇ ਕਰ ਕੇ ਮੈਂ ਆਪਣੇ ਹਿਰਦੇ ਵਿਚ ਵਸਾਵਾਂ? ਤੂੰ ਮੈਨੂੰ ਗੁਣ-ਹੀਣ ਨੂੰ (ਸਦਾ) ਬਚਾ ਲੈਂਦਾ ਹੈਂ।੨। ਹੇ ਸਖੀ! ਮੈਂ ਪ੍ਰਭੂ-ਪਤੀ ਨੂੰ ਮਿਲਣ ਵਾਸਤੇ ਉਤਾਵਲੀ ਹੋ ਰਹੀ ਹਾਂ। ਮੈਂ ਕਦੋਂ ਉਸ ਪਤੀ ਨੂੰ ਆਪਣੀਆਂ ਅੱਖਾਂ ਨਾਲ ਵੇਖਾਂਗੀ? ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਮੈਨੂੰ ਸਾਰੇ ਪਦਾਰਥਾਂ ਦੇ ਭੋਗ ਭੁੱਲ ਚੁੱਕੇ ਹਨ, ਇਹ ਪਦਾਰਥ ਪ੍ਰਭੂ-ਪਤੀ ਤੋਂ ਬਿਨਾ ਮੇਰੇ ਕਿਸੇ ਕੰਮ ਨਹੀਂ। ਹੇ ਸਹੇਲੀ! ਮੈਨੂੰ ਤਾਂ ਆਪਣੇ ਸਰੀਰ ਉੱਤੇ ਇਹ ਕੱਪੜਾ ਭੀ ਨਹੀਂ ਸੁਖਾਂਦਾ, ਤਾਹੀਏਂ ਮੈਂ ਕੋਈ ਪਹਿਰਾਵਾ ਨਹੀਂ ਕਰ ਸਕਦੀ। ਜਿਨ੍ਹਾਂ ਸਹੇਲੀਆਂ ਨੇ ਪਿਆਰੇ ਲਾਲ ਨੂੰ ਪ੍ਰਸੰਨ ਕਰ ਲਿਆ ਹੈ, ਮੈਂ ਉਹਨਾਂ ਅੱਗੇ ਅਰਜ਼ੋਈ ਕਰਦੀ ਹਾਂ (ਕਿ ਮੈਨੂੰ ਭੀ ਉਸ ਦੇ ਚਰਨਾਂ ਵਿਚ ਜੋੜ ਦੇਣ) ।੩। ਹੇ ਸਹੇਲੀ! ਜੇ ਮੈਂ ਸਾਰੇ ਸਿੰਗਾਰ ਕਰ ਭੀ ਲਏ, ਤਾਂ ਭੀ ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ (ਇਹ ਸਿੰਗਾਰ) ਕਿਸੇ ਕੰਮ ਨਹੀਂ ਆਉਂਦੇ। ਹੇ ਸਖੀ! ਜੇ ਪ੍ਰਭੂ-ਪਤੀ ਨੇ ਮੇਰੀ ਵਾਤ ਹੀ ਨਾਹ ਪੁੱਛੀ (ਮੇਰੇ ਵਲ ਧਿਆਨ ਹੀ ਨਾਹ ਕੀਤਾ) ਤਾਂ ਮੇਰੀ ਤਾਂ ਸਾਰੀ ਜਵਾਨੀ ਹੀ ਵਿਅਰਥ ਚਲੀ ਜਾਵੇਗੀ। ਹੇ ਸਖੀ! ਉਹ ਸੁਹਾਗਣਾਂ ਬਹੁਤ ਭਾਗਾਂ ਵਾਲੀਆਂ ਹਨ ਜਿਨ੍ਹਾਂ ਦੇ ਹਿਰਦੇ ਵਿਚ ਖਸਮ-ਪ੍ਰਭੂ ਸਦਾ ਟਿਕਿਆ ਰਹਿੰਦਾ ਹੈ। ਹੇ ਸਹੇਲੀ! ਮੈਂ ਉਹਨਾਂ ਸੁਹਾਗਣਾਂ ਤੋਂ ਕੁਰਬਾਨ ਹਾਂ, ਮੈਂ ਸਦਾ ਉਹਨਾਂ ਦੇ ਪੈਰ ਧੋਂਦੀ ਹਾਂ (ਧੋਣ ਨੂੰ ਤਿਆਰ ਹਾਂ) ।੪। ਹੇ ਸਹੇਲੀ! ਜਿਤਨਾ ਚਿਰ ਮੈਨੂੰ ਕਿਸੇ ਹੋਰ (ਦੇ ਆਸਰੇ) ਦਾ ਭੁਲੇਖਾ ਸੀ, ਉਤਨਾ ਚਿਰ ਮੈਂ ਪ੍ਰਭੂ ਨੂੰ (ਆਪਣੇ ਤੋਂ) ਦੂਰ (-ਵੱਸਦਾ) ਜਾਣਦੀ ਰਹੀ। ਪਰ, ਹੇ ਸਹੇਲੀ! ਜਦੋਂ ਮੈਨੂੰ ਪੂਰਾ ਗੁਰੂ ਮਿਲ ਪਿਆ, ਤਾਂ ਮੇਰੀ ਹਰੇਕ ਆਸ ਹਰੇਕ ਤਾਂਘ ਪੂਰੀ ਹੋ ਗਈ (ਕਿਉਂਕਿ) ਹੇ ਸਖੀ! ਮੈਂ ਸਾਰੇ ਸੁਖਾਂ ਤੋਂ ਸ੍ਰੇਸ਼ਟ (ਪ੍ਰਭੂ-ਮਿਲਾਪ ਦਾ) ਸੁਖ ਪਾ ਲਿਆ, ਮੈਨੂੰ ਉਹ ਪ੍ਰਭੂ-ਪਤੀ ਸਭਨਾਂ ਵਿਚ ਵੱਸਦਾ ਦਿੱਸ ਪਿਆ। ਹੇ ਦਾਸ ਨਾਨਕ! ਆਖ-) ਹੇ ਸਹੇਲੀ! ਗੁਰੂ ਦੀ ਚਰਨੀਂ ਲੱਗ ਕੇ ਮੈਂ ਪਰਮਾਤਮਾ ਦੇ ਮਿਲਾਪ ਦਾ ਆਨੰਦ ਪ੍ਰਾਪਤ ਕਰ ਲਿਆ ਹੈ।੫।੧।੯। Translation English 

WADAHANS, FIFTH MEHL, SECOND HOUSE:

ONE UNIVERSAL CREATOR GOD. BY THE GRACE OF THE TRUE GURU:

Deep within my inner being, is the longing to meet my Beloved; how can I find the Perfect Guru? Even though a baby may play hundreds of games, he cannot survive without milk. The hunger deep within me is not satisfied, O my friend, even though I am served hundreds of dishes. My mind and body are filled with love for my Beloved; how can my mind be comforted, without the Blessed Vision of His Darshan? || 1 || Listen, O my dear friends and Siblings of Destiny — lead me to my True Friend, the Giver of peace. He knows all the troubles of my soul; every day,

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audio ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥   ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫। ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।  SOOHEE, FIRST MEHL, SIXTH HOUSE:  ONE UNIVERSAL CREATOR GOD. BY THE GRACE OF THE TRUE GURU:  Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including Translation in Punjabi and English audio ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥  ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ।

DHANAASAREE, DEVOTEE RAVI DAAS JEE:

ONE UNIVERSAL CREATOR GOD. BY THE GRACE OF THE TRUE GURU:

There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥  ਅਰਥ: ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ; ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; (ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ। ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥  ਅਰਥ: ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ; ਹੇ ਨਾਨਕ! ਆਖ-) ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ।੧। ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ 

ਅਰਥ: ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾਹਰ ਹੈ, ਕਿਉਂਕਿ ਉਹ ਮਾਇਆ ਵਿਚ ਜਾ ਕੇ ਲੱਗਾ ਹੋਇਆ ਹੈ; (ਸਿੱਟਾ ਇਹ ਕਿ) ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ, (ਉਸ ਦੀ ਉਮਰ) ਸਦਾ ਦੁੱਖ ਵਿਚ ਹੀ ਗੁਜ਼ਰਦੀ ਹੈ। ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥ ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ 

ਅਰਥ: ਅਨੇਕਾਂ ਪੰਡਿਤ ਲੋਕ ਪੜ੍ਹ ਪੜ੍ਹ ਕੇ ਤੇ ਸਿੱਧ ਸਮਾਧੀਆਂ ਲਾ ਲਾ ਕੇ ਥੱਕ ਗਏ ਹਨ, ਕਈ ਕਰਮ ਕਰ ਕੇ ਥੱਕ ਗਏ ਹਨ; (ਪੜ੍ਹਨ ਨਾਲ ਤੇ ਸਮਾਧੀਆਂ ਨਾਲ) ਇਹ ਮਨ ਕਾਬੂ ਨਹੀਂ ਆਉਂਦਾ। ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥ ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥  ਅਰਥ: ਭੇਖ ਕਰਨ ਵਾਲੇ ਮਨੁੱਖ (ਭਾਵ, ਸਾਧੂ ਲੋਕ) ਕਈ ਭੇਖ ਕਰ ਕੇ ਤੇ ਅਠਾਹਠ ਤੀਰਥਾਂ ਤੇ ਨ੍ਹਾ ਕੇ ਥੱਕ ਗਏ ਹਨ; ਹਉਮੈ ਤੇ ਭਰਮ ਵਿਚ ਭੁੱਲੇ ਹੋਇਆਂ ਨੂੰ ਮਨ ਦੀ ਸਾਰ ਨਹੀਂ ਆਈ। ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥ ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥  ਅਰਥ: ਵੱਡੇ ਭਾਗ ਨਾਲ ਸਤਿਗੁਰੂ ਦੀ ਕਿਰਪਾ ਰਾਹੀਂ ਭਉ ਉਪਜਦਾ ਹੈ ਤੇ ਮਨ ਵਿਚ ਆ ਕੇ ਵੱਸਦਾ ਹੈ; (ਹਰੀ ਦਾ) ਭਉ ਉਪਜਿਆਂ ਹੀ, ਤੇ ਹਉਮੈ ਸਤਿਗੁਰੂ ਦੇ ਸ਼ਬਦ ਨਾਲ ਸਾੜ ਕੇ ਹੀ ਮਨ ਵੱਸ ਵਿਚ ਆਉਂਦਾ ਹੈ। ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥ ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥੨॥  ਅਰਥ: ਜੋ ਮਨੁੱਖ ਜੋਤੀ-ਪ੍ਰਭੂ ਵਿਚ ਆਪਣੀ ਬ੍ਰਿਤੀ ਮਿਲਾ ਕੇ ਸੱਚੇ ਵਿਚ ਰੰਗੇ ਗਏ ਹਨ, ਉਹ ਨਿਰਮਲ ਹੋ ਗਏ ਹਨ; (ਪਰ) ਹੇ ਨਾਨਕ! ਸਤਿਗੁਰੂ ਦੇ ਮਿਲਿਆਂ ਹੀ ਨਾਮ ਮਿਲਦਾ ਹੈ ਤੇ ਸੁਖ ਵਿਚ ਸਮਾਈ ਹੁੰਦੀ ਹੈ।੨। ਪਉੜੀ ॥ ਏਹ ਭੂਪਤਿ ਰਾਣੇ ਰੰਗ ਦਿਨ ਚਾਰਿ ਸੁਹਾਵਣਾ ॥ ਏਹੁ ਮਾਇਆ ਰੰਗੁ ਕਸੁੰਭ ਖਿਨ ਮਹਿ ਲਹਿ ਜਾਵਣਾ ॥ ਚਲਦਿਆ ਨਾਲਿ ਨ ਚਲੈ ਸਿਰਿ ਪਾਪ ਲੈ ਜਾਵਣਾ ॥ ਅਰਥ: ਰਾਜਿਆਂ ਤੇ ਰਾਣਿਆਂ ਦੇ ਇਹ ਰੰਗ ਚਾਰ ਦਿਨਾਂ (ਭਾਵ, ਥੋੜੇ ਚਿਰ) ਲਈ ਸੋਭਨੀਕ ਹੁੰਦੇ ਹਨ; ਮਾਇਆ ਦਾ ਇਹ ਰੰਗ ਕਸੁੰਭੇ ਦਾ ਰੰਗ ਹੈ (ਭਾਵ, ਕਸੁੰਭੇ ਵਾਂਗ ਛਿਨ-ਭੰਗੁਰ ਹੈ) , ਛਿਨ ਮਾਤ੍ਰ ਵਿਚ ਲਹਿ ਜਾਏਗਾ, (ਸੰਸਾਰ ਤੋਂ) ਤੁਰਨ ਵੇਲੇ ਮਾਇਆ ਨਾਲ ਨਹੀਂ ਜਾਂਦੀ, (ਪਰ ਇਸ ਦੇ ਕਾਰਨ ਕੀਤੇ) ਪਾਪ ਆਪਣੇ ਸਿਰ ਤੇ ਲੈ ਜਾਈਦੇ ਹਨ। ਜਾਂ ਪਕੜਿ ਚਲਾਇਆ ਕਾਲਿ ਤਾਂ ਖਰਾ ਡਰਾਵਣਾ ॥ ਓਹ ਵੇਲਾ ਹਥਿ ਨ ਆਵੈ ਫਿਰਿ ਪਛੁਤਾਵਣਾ ॥੬॥  ਅਰਥ: ਜਦੋਂ ਜਮ-ਕਾਲ ਨੇ ਫੜ ਕੇ ਅੱਗੇ ਲਾ ਲਿਆ, ਤਾਂ (ਜੀਵ) ਡਾਢਾ ਭੈ-ਭੀਤ ਹੁੰਦਾ ਹੈ; (ਮਨੁੱਖ-ਜਨਮ ਵਾਲਾ) ਉਹ ਸਮਾ ਫੇਰ ਮਿਲਦਾ ਨਹੀਂ, ਇਸ ਵਾਸਤੇ ਪਛੁਤਾਉਂਦਾ ਹੈ।੬।

SHALOK, THIRD MEHL:

Service to the True Guru is fruitful and rewarding, if one performs it with his mind focused on it. The fruits of the mind’s desires are obtained, and egotism departs from within. His bonds are broken, and he is liberated; he remains absorbed in the True Lord. It is so difficult to obtain the Naam in this world; it comes to dwell in the mind of the Gurmukh. O Nanak, I am a sacrifice to one who serves his True Guru. || 1 || THIRD MEHL: The mind of the self-willed manmukh is so very stubborn; it is stuck in the love of duality. He does not find peace, even in dreams; he passes his life in misery and suffering. The Pandits have grown weary of going door to door, reading and reciting their scriptures; the Siddhas have gone into their trances of Samaadhi. This mind cannot be controlled; they are tired of performing religious rituals. The impersonators have grown weary of wearing false costumes, and bathing at the sixty-eight sacred shrines. They do not know the state of their own minds; they are deluded by doubt and egotism. By Guru’s Grace, the Fear of God is obtained; by great good fortune, the Lord comes to abide in the mind. When the Fear of God comes, the mind is restrained, and through the Word of the Shabad, the ego is burnt away. Those who are imbued with Truth are immaculate; their light merges in the Light. Meeting the True Guru, one obtains the Name; O Nanak, he is absorbed in peace. || 2 || PAUREE: The pleasures of kings and em

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Amritsar including English and Punjabi translations audio  ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥  ਅਰਥ: ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।ਰਹਾਉ। ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ।੧। ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ।੨। (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ।੩। (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਹੇ ਨਾਨਕ! ਆਖ-ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ।੪।੫।

DHANAASAREE, FIFTH MEHL:

Body, mind, wealth and everything belong to Him; He alone is all-wise and all-knowing. He listens to my pains and pleasures, and then my condition improves. || 1 || My soul is satisfied with the One Lord alone. People make all sorts of other efforts, but they have no value at all. || Pause || The Ambrosial Naam, the Name of the Lord, is a priceless jewel. The Guru has given me this advice. It cannot be lost, and it cannot be shaken off; it remains steady, and I am perfectly satisfied with it. || 2 || Those things which tore me away from You, Lord, are now gone. When golden ornaments are melted down into a lump, they are still said to be gold. || 3 || The Divine Light has illuminated me, and I am filled with celestial peace and glory; the unstruck melody of the Lord’s Bani resounds within me. Says Nanak, I have built my eternal home; the Guru has constructed it for me. || 4 || 5 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The, daily Hukamnama Sahib from Sri Darbar Sahib Amritsar including translation in English and Punjabi audio  ਰਾਗੁ ਗੋਂਡ ਬਾਣੀ ਰਵਿਦਾਸ ਜੀਉ ਕੀ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਮੁਕੰਦ ਮੁਕੰਦ ਜਪਹੁ ਸੰਸਾਰ ॥ ਬਿਨੁ ਮੁਕੰਦ ਤਨੁ ਹੋਇ ਅਉਹਾਰ ॥ ਸੋਈ ਮੁਕੰਦੁ ਮੁਕਤਿ ਕਾ ਦਾਤਾ ॥ ਸੋਈ ਮੁਕੰਦੁ ਹਮਰਾ ਪਿਤ ਮਾਤਾ ॥੧॥ ਜੀਵਤ ਮੁਕੰਦੇ ਮਰਤ ਮੁਕੰਦੇ ॥ ਤਾ ਕੇ ਸੇਵਕ ਕਉ ਸਦਾ ਅਨੰਦੇ ॥੧॥ ਰਹਾਉ ॥ਮੁਕੰਦ ਮੁਕੰਦ ਹਮਾਰੇ ਪ੍ਰਾਨੰ ॥ ਜਪਿ ਮੁਕੰਦ ਮਸਤਕਿ ਨੀਸਾਨੰ ॥ ਸੇਵ ਮੁਕੰਦ ਕਰੈ ਬੈਰਾਗੀ ॥ ਸੋਈ ਮੁਕੰਦੁ ਦੁਰਬਲ ਧਨੁ ਲਾਧੀ ॥੨॥ ਏਕੁ ਮੁਕੰਦੁ ਕਰੈ ਉਪਕਾਰੁ ॥ ਹਮਰਾ ਕਹਾ ਕਰੈ ਸੰਸਾਰੁ ॥ ਮੇਟੀ ਜਾਤਿ ਹੂਏ ਦਰਬਾਰਿ ॥ ਤੁਹੀ ਮੁਕੰਦ ਜੋਗ ਜੁਗ ਤਾਰਿ ॥੩॥ ਉਪਜਿਓ ਗਿਆਨੁ ਹੂਆ ਪਰਗਾਸ ॥ ਕਰਿ ਕਿਰਪਾ ਲੀਨੇ ਕੀਟ ਦਾਸ ॥ ਕਹੁ ਰਵਿਦਾਸ ਅਬ ਤ੍ਰਿਸਨਾ ਚੂਕੀ ॥ ਜਪਿ ਮੁਕੰਦ ਸੇਵਾ ਤਾਹੂ ਕੀ ॥੪॥੧॥ ਅਰਥ: ਮਾਇਆ ਦੇ ਬੰਧਨਾਂ ਤੋਂ ਖ਼ਲਾਸੀ ਦੇਣ ਵਾਲੇ ਪ੍ਰਭੂ ਦੀ ਬੰਦਗੀ ਕਰਨ ਵਾਲੇ ਨੂੰ ਸਦਾ ਹੀ ਅਨੰਦ ਬਣਿਆ ਰਹਿੰਦਾ ਹੈ, ਕਿਉਂਕਿ ਉਹ ਜਿਊਂਦਾ ਭੀ ਪ੍ਰਭੂ ਨੂੰ ਸਿਮਰਦਾ ਹੈ ਤੇ ਮਰਦਾ ਭੀ ਉਸੇ ਨੂੰ ਯਾਦ ਕਰਦਾ ਹੈ (ਸਾਰੀ ਉਮਰ ਹੀ ਪ੍ਰਭੂ ਨੂੰ ਚੇਤੇ ਰੱਖਦਾ ਹੈ) ।੧।ਰਹਾਉ। ਹੇ ਲੋਕੋ! ਮੁਕਤੀ-ਦਾਤੇ ਪ੍ਰਭੂ ਨੂੰ ਸਦਾ ਸਿਮਰੋ, ਉਸ ਦੇ ਸਿਮਰਨ ਤੋਂ ਬਿਨਾ ਇਹ ਸਰੀਰ ਵਿਅਰਥ ਹੀ ਚਲਾ ਜਾਂਦਾ ਹੈ। ਮੇਰਾ ਤਾਂ ਮਾਂ ਪਿਉ ਹੀ ਉਹ ਪ੍ਰਭੂ ਹੈ, ਉਹੀ ਦੁਨੀਆ ਦੇ ਬੰਧਨਾਂ ਤੋਂ ਮੇਰੀ ਰਾਖੀ ਕਰ ਸਕਦਾ ਹੈ।੧। ਪ੍ਰਭੂ ਦਾ ਸਿਮਰਨ ਮੇਰੀ ਜਿੰਦ (ਦਾ ਆਸਰਾ ਬਣ ਗਿਆ) ਹੈ, ਪ੍ਰਭੂ ਨੂੰ ਸਿਮਰ ਕੇ ਮੇਰੇ ਮੱਥੇ ਉੱਤੇ ਭਾਗ ਜਾਗ ਪਏ ਹਨ; ਪ੍ਰਭੂ ਦੀ ਭਗਤੀ (ਮਨੁੱਖ ਨੂੰ) ਵੈਰਾਗਵਾਨ ਕਰ ਦੇਂਦੀ ਹੈ, ਮੈਨੂੰ ਗ਼ਰੀਬ ਨੂੰ ਪ੍ਰਭੂ ਦਾ ਨਾਮ ਹੀ ਧਨ ਲੱਭ ਪਿਆ ਹੈ।੨। ਜੇ ਇੱਕ ਪਰਮਾਤਮਾ ਮੇਰੇ ਉੱਤੇ ਮਿਹਰ ਕਰੇ, ਤਾਂ (ਮੈਨੂੰ ਚਮਾਰ ਚਮਾਰ ਆਖਣ ਵਾਲੇ ਇਹ) ਲੋਕ ਮੇਰਾ ਕੁਝ ਭੀ ਵਿਗਾੜ ਨਹੀਂ ਸਕਦੇ। ਹੇ ਪ੍ਰਭੂ! ਤੇਰੀ ਭਗਤੀ ਨੇ) ਮੇਰੀ (ਨੀਵੀਂ) ਜਾਤ (ਵਾਲੀ ਢਹਿੰਦੀ ਕਲਾ ਮੇਰੇ ਅੰਦਰੋਂ) ਮਿਟਾ ਦਿੱਤੀ ਹੈ, ਕਿਉਂਕਿ ਮੈਂ ਸਦਾ ਤੇਰੇ ਦਰ ਤੇ ਹੁਣ ਰਹਿੰਦਾ ਹਾਂ; ਤੂੰ ਹੀ ਸਦਾ ਮੈਨੂੰ (ਦੁਨੀਆ ਦੇ ਬੰਧਨਾਂ ਤੇ ਮੁਥਾਜੀਆਂ ਤੋਂ) ਪਾਰ ਲੰਘਾਉਣ ਵਾਲਾ ਹੈਂ।੩। (ਪ੍ਰਭੂ ਦੀ ਬੰਦਗੀ ਨਾਲ ਮੇਰੇ ਅੰਦਰ) ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ, ਚਾਨਣ ਹੋ ਗਿਆ ਹੈ। ਮਿਹਰ ਕਰ ਕੇ ਮੈਨੂੰ ਨਿਮਾਣੇ ਦਾਸ ਨੂੰ ਪ੍ਰਭੂ ਨੇ ਆਪਣਾ ਬਣਾ ਲਿਆ ਹੈ। ਹੇ ਰਵਿਦਾਸ! ਆਖ-ਹੁਣ ਮੇਰੀ ਤ੍ਰਿਸ਼ਨਾ ਮੁੱਕ ਗਈ ਹੈ, ਮੈਂ ਹੁਣ ਪ੍ਰਭੂ ਨੂੰ ਸਿਮਰਦਾ ਹਾਂ, ਨਿੱਤ ਪ੍ਰਭੂ ਦੀ ਹੀ ਭਗਤੀ ਕਰਦਾ ਹਾਂ।੪।੧।

RAAG GOND, THE WORD OF RAVI DAAS JEE, SECOND HOUSE:

ONE UNIVERSAL CREATOR GOD. BY THE GRACE OF THE TRUE GURU:

Meditate on the Lord Mukanday, the Liberator, O people of the world. Without Mukanday, the body shall be reduced to ashes. Mukanday is the Giver of liberation. Mukanday is my father and mother. || 1 || Meditate on Mukanday in life, and meditate on Mukanday in death. His servant is blissful forever. || 1 || Pause || The Lord, Mukanday, is my breath of life. Meditating on Mukanday, one’s forehead will bear the Lord’s insignia of approval. The renunciate serves Mukanday. Mukanday is the wealth of the poor and forlorn. || 2 || When the One Liberator does me a favor, then what can the world do to me? Erasing my social status, I have entered His Court. You, Mukanday, are potent throughout the four ages. || 3 || Spiritual wisdom has welled up, and I have been enlightened. In His Mercy, the Lord has made this worm His slave. Says Ravi Daas, now my thirst is quenched; I meditate on Mukanday the Liberator, and I serve Him. || 4 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English And Punjabi audio

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib including English and Punjabi audio  ਸਲੋਕ ਮਃ ੩ ॥ ਅੰਦਰਿ ਕਪਟੁ ਸਦਾ ਦੁਖੁ ਹੈ ਮਨਮੁਖ ਧਿਆਨੁ ਨ ਲਾਗੈ ॥ ਦੁਖ ਵਿਚਿ ਕਾਰ ਕਮਾਵਣੀ ਦੁਖੁ ਵਰਤੈ ਦੁਖੁ ਆਗੈ ॥ ਕਰਮੀ ਸਤਿਗੁਰੁ ਭੇਟੀਐ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਸਹਜੇ ਸੁਖੁ ਹੋਇ ਅੰਦਰਹੁ ਭ੍ਰਮੁ ਭਉ ਭਾਗੈ ॥੧॥  ਮਃ ੩ ॥ ਆਸਾ ਮਨਸਾ ਜਗਿ ਮੋਹਣੀ ਜਿਨਿ ਮੋਹਿਆ ਸੰਸਾਰੁ ॥ ਸਭੁ ਕੋ ਜਮ ਕੇ ਚੀਰੇ ਵਿਚਿ ਹੈ ਜੇਤਾ ਸਭੁ ਆਕਾਰੁ ॥ ਹੁਕਮੀ ਹੀ ਜਮੁ ਲਗਦਾ ਸੋ ਉਬਰੈ ਜਿਸੁ ਬਖਸੈ ਕਰਤਾਰੁ ॥ ਨਾਨਕ ਗੁਰ ਪਰਸਾਦੀ ਏਹੁ ਮਨੁ ਤਾਂ ਤਰੈ ਜਾ ਛੋਡੈ ਅਹੰਕਾਰੁ ॥ ਆਸਾ ਮਨਸਾ ਮਾਰੇ ਨਿਰਾਸੁ ਹੋਇ ਗੁਰ ਸਬਦੀ ਵੀਚਾਰੁ ॥੨॥ ਮਃ ੩ ॥ ਮਨਮੁਖ ਮੈਲੇ ਮਰਹਿ ਗਵਾਰ ॥ ਗੁਰਮੁਖਿ ਨਿਰਮਲ ਹਰਿ ਰਾਖਿਆ ਉਰ ਧਾਰਿ ॥ ਭਨਤਿ ਨਾਨਕੁ ਸੁਣਹੁ ਜਨ ਭਾਈ ॥ ਸਤਿਗੁਰੁ ਸੇਵਿਹੁ ਹਉਮੈ ਮਲੁ ਜਾਈ ॥ ਅੰਦਰਿ ਸੰਸਾ ਦੂਖੁ ਵਿਆਪੇ ਸਿਰਿ ਧੰਧਾ ਨਿਤ ਮਾਰ ॥ ਦੂਜੈ ਭਾਇ ਸੂਤੇ ਕਬਹੁ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਬੀਚਾਰ ॥ ਹਰਿ ਨਾਮੁ ਨ ਭਾਇਆ ਬਿਰਥਾ ਜਨਮੁ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੩llਪਉੜੀ ॥ ਜਿਸ ਨੋ ਹਰਿ ਭਗਤਿ ਸਚੁ ਬਖਸੀਅਨੁ ਸੋ ਸਚਾ ਸਾਹੁ ॥ ਤਿਸ ਕੀ ਮੁਹਤਾਜੀ ਲੋਕੁ ਕਢਦਾ ਹੋਰਤੁ ਹਟਿ ਨ ਵਥੁ ਨ ਵੇਸਾਹੁ ॥ ਭਗਤ ਜਨਾ ਕਉ ਸਨਮੁਖੁ ਹੋਵੈ ਸੁ ਹਰਿ ਰਾਸਿ ਲਏ ਵੇਮੁਖ ਭਸੁ ਪਾਹੁ ॥ ਹਰਿ ਕੇ ਨਾਮ ਕੇ ਵਾਪਾਰੀ ਹਰਿ ਭਗਤ ਹਹਿ ਜਮੁ ਜਾਗਾਤੀ ਤਿਨਾ ਨੇੜਿ ਨ ਜਾਹੁ ॥ ਜਨ ਨਾਨਕਿ ਹਰਿ ਨਾਮ ਧਨੁ ਲਦਿਆ ਸਦਾ ਵੇਪਰਵਾਹੁ ॥੭॥ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੇ ਮਨ ਵਿਚ ਖੋਟ ਟਿਕਿਆ ਰਹਿੰਦਾ ਹੈ (ਇਸ ਵਾਸਤੇ ਉਸ ਨੂੰ) ਸਦਾ (ਆਤਮਕ) ਕਲੇਸ਼ ਰਹਿੰਦਾ ਹੈ, ਉਸ ਦੀ ਸੁਰਤਿ (ਪਰਮਾਤਮਾ ਵਿਚ) ਨਹੀਂ ਜੁੜਦੀ। ਉਸ ਮਨੁੱਖ ਦੀ ਸਾਰੀ ਕਿਰਤ-ਕਾਰ ਦੁੱਖ-ਕਲੇਸ਼ ਵਿਚ ਹੀ ਹੁੰਦੀ ਹੈ (ਹਰ ਵੇਲੇ ਉਸ ਨੂੰ) ਕਲੇਸ਼ ਹੀ ਵਾਪਰਦਾ ਰਹਿੰਦਾ ਹੈ, ਪਰਲੋਕ ਵਿਚ ਭੀ ਉਸ ਦੇ ਵਾਸਤੇ ਕਲੇਸ਼ ਹੀ ਹੈ। ਹੇ ਨਾਨਕ! ਜਦੋਂ ਪਰਮਾਤਮਾ ਦੀ) ਮਿਹਰ ਨਾਲ (ਮਨੁੱਖ ਨੂੰ) ਗੁਰੂ ਮਿਲਦਾ ਹੈ ਤਦੋਂ ਸਦਾ-ਥਿਰ ਹਰਿ-ਨਾਮ ਵਿਚ ਉਸ ਦੀ ਲਗਨ ਲੱਗ ਜਾਂਦੀ ਹੈ, ਆਤਮਕ ਅਡੋਲਤਾ ਵਿਚ (ਟਿਕਣ ਕਰਕੇ ਉਸ ਨੂੰ ਆਤਮਕ) ਆਨੰਦ ਮਿਲਿਆ ਰਹਿੰਦਾ ਹੈ ਤੇ ਉਸ ਦੇ ਮਨ ਵਿਚੋਂ ਭਟਕਣਾ ਦੂਰ ਹੋ ਜਾਂਦੀ ਹੈ ਸਹਿਮ ਦੂਰ ਹੋ ਜਾਂਦਾ ਹੈ।੧। ਹੇ ਭਾਈ! ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ (ਉਸ ਦੇ ਅੰਦਰ) ਸਦਾ ਪਰਮਾਤਮਾ ਦੇ ਨਾਮ ਦੀ ਰੰਗਣ ਚੜ੍ਹੀ ਰਹਿੰਦੀ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ। (ਉਹ ਮਨੁੱਖ ਹਰ ਥਾਂ ਪਰਮਾਤਮਾ ਨੂੰ ਹੀ) ਵੇਖਦਾ ਹੈ (ਸਦਾ ਪਰਮਾਤਮਾ ਦਾ) ਨਾਮ ਹੀ ਉਚਾਰਦਾ ਹੈ, ਨਾਮ ਜਪਦਿਆਂ ਉਸ ਨੂੰ ਆਤਮਕ ਆਨੰਦ ਮਿਲਿਆ ਰਹਿੰਦਾ ਹੈ। ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦੇ ਅੰਦਰ ਆਤਮਕ ਜੀਵਨ ਦੀ ਸੂਝ ਦਾ ਚਾਨਣ ਹੋ ਜਾਂਦਾ ਹੈ (ਜਿਸ ਦੀ ਬਰਕਤ ਨਾਲ ਉਸ ਦੇ ਅੰਦਰੋਂ) ਸਹੀ ਜੀਵਨ ਦੀ ਸੂਝ ਵਜੋਂ ਬੇ-ਸਮਝੀ ਦਾ ਘੁੱਪ ਹਨੇਰਾ ਮੁੱਕ ਜਾਂਦਾ ਹੈ।੨। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ ਵਿਕਾਰੀ ਮਨ ਵਾਲੇ ਰਹਿੰਦੇ ਹਨ ਤੇ ਆਤਮਕ ਮੌਤ ਸਹੇੜ ਲੈਂਦੇ ਹਨ। ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਪਵਿੱਤਰ ਜੀਵਨ ਵਾਲੇ ਹੁੰਦੇ ਹਨ (ਕਿਉਂਕਿ ਉਹਨਾਂ ਨੇ) ਪਰਮਾਤਮਾ (ਦੇ ਨਾਮ) ਨੂੰ ਆਪਣੇ ਹਿਰਦੇ ਵਿਚ ਟਿਕਾ ਰੱਖਿਆ ਹੁੰਦਾ ਹੈ। ਨਾਨਕ ਆਖਦਾ ਹੈ-ਹੇ ਭਾਈ ਜਨੋ! ਸੁਣੋ, ਗੁਰੂ ਦੇ ਦੱਸੇ ਰਾਹ ਉਤੇ ਤੁਰਿਆ ਕਰੋ (ਇਸ ਤਰ੍ਹਾਂ ਅੰਦਰੋਂ) ਹਉਮੈ ਦੀ ਮੈਲ ਦੂਰ ਹੋ ਜਾਂਦੀ ਹੈ। ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦੇ ਅੰਦਰ ਸਹਿਮ ਤੇ ਕਲੇਸ਼ ਜ਼ੋਰ ਪਾਈ ਰੱਖਦਾ ਹੈ, ਉਹਨਾਂ ਦੇ ਸਿਰ ਉਤੇ (ਇਹੋ ਜਿਹਾ) ਕਜ਼ੀਆ ਖਪਾਣਾ ਬਣਿਆ ਹੀ ਰਹਿੰਦਾ ਹੈ। ਮਾਇਆ ਦੇ ਪਿਆਰ ਵਿਚ (ਫਸ ਕੇ ਉਹ ਸਹੀ ਜੀਵਨ ਵਲੋਂ) ਸੁੱਤੇ ਰਹਿੰਦੇ ਹਨ, ਕਦੇ ਹੋਸ਼ ਨਹੀਂ ਕਰਦੇ। ਮਾਇਆ ਦਾ ਮੋਹ ਮਾਇਆ ਦਾ ਪਿਆਰ (ਇਤਨਾ ਪ੍ਰਬਲ ਹੁੰਦਾ ਹੈ ਕਿ) ਉਹ ਕਦੇ ਹਰਿ-ਨਾਮ ਨਹੀਂ ਸਿਮਰਦੇ, ਸਿਫ਼ਤਿ-ਸਾਲਾਹ ਦੀ ਬਾਣੀ ਨੂੰ ਨਹੀਂ ਵਿਚਾਰਦੇ-ਬੱਸ! ਮਨ ਦੇ ਮੁਰੀਦ ਬੰਦਿਆਂ ਦਾ ਸੋਚਣ ਦਾ ਢੰਗ ਹੀ ਇਹ ਬਣ ਜਾਂਦਾ ਹੈ। ਉਹਨਾਂ ਨੂੰ ਪਰਮਾਤਮਾ ਦਾ ਨਾਮ ਚੰਗਾ ਨਹੀਂ ਲੱਗਦਾ, ਉਹ ਆਪਣੀ ਜ਼ਿੰਦਗੀ ਵਿਅਰਥ ਗਵਾ ਲੈਂਦੇ ਹਨ, ਆਤਮਕ ਮੌਤ ਉਹਨਾਂ ਦੇ ਸਹੀ ਜੀਵਨ ਨੂੰ ਮਾਰ-ਮੁਕਾ ਕੇ ਉਹਨਾਂ ਨੂੰ ਖ਼ੁਆਰ ਕਰਦੀ ਹੈ।੩। ਹੇ ਭਾਈ! ਪਰਮਾਤਮਾ ਦੀ ਭਗਤੀ ਸਦਾ ਕਾਇਮ ਰਹਿਣ ਵਾਲਾ ਧਨ ਹੈ। ਜਿਸ ਮਨੁੱਖ ਨੂੰ ਪਰਮਾਤਮਾ ਨੇ ਭਗਤੀ (ਦੀ ਦਾਤਿ) ਬਖ਼ਸ਼ੀ, ਉਹ ਸਦਾ ਲਈ ਸ਼ਾਹੂਕਾਰ ਬਣ ਗਿਆ। ਸਾਰਾ ਜਗਤ ਉਸ ਦੇ ਦਰ ਦਾ ਅਰਥੀਆ ਬਣਦਾ ਹੈ (ਕਿਉਂਕਿ) ਕਿਸੇ ਹੋਰ ਹੱਟ ਵਿਚ ਨਾਹ ਇਹ ਸੌਦਾ ਹੁੰਦਾ ਹੈ ਨਾਹ ਇਸ ਦਾ ਵਣਜ ਹੁੰਦਾ ਹੈ। ਜਿਹੜਾ ਮਨੁੱਖ ਭਗਤ ਜਨਾਂ ਵਲ ਆਪਣਾ ਮੂੰਹ ਰੱਖਦਾ ਹੈ, ਉਸ ਨੂੰ ਇਹ ਸਰਮਾਇਆ ਮਿਲ ਜਾਂਦਾ ਹੈ, ਪਰ ਭਗਤ ਜਨਾਂ ਵਲੋਂ ਮੂੰਹ ਮੋੜਨ ਵਾਲੇ ਦੇ ਸਿਰ ਸੁਆਹ ਹੀ ਪੈਂਦੀ ਹੈ। ਹੇ ਭਾਈ! ਪਰਮਾਤਮਾ ਦੇ ਭਗਤ ਪਰਮਾਤਮਾ ਦੇ ਨਾਮ ਦਾ ਵਣਜ ਕਰਦੇ ਹਨ, ਜਮ ਮਸੂਲੀਆ ਉਹਨਾਂ ਦੇ ਨੇੜੇ ਨਹੀਂ ਢੁਕਦਾ। ਦਾਸ ਨਾਨਕ ਨੇ (ਭੀ) ਪਰਮਾਤਮਾ ਦੇ ਨਾਮ-ਧਨ ਦਾ ਸੌਦਾ ਲੱਦਿਆ ਹੈ (ਇਸ ਵਾਸਤੇ ਦੁਨੀਆ ਦੇ ਧਨ ਵਲੋਂ) ਬੇ-ਮੁਥਾਜ ਰਹਿੰਦਾ ਹੈ।੭। I

SHALOK, THIRD MEHL

Fraud and hypocrisy within bring constant pain; the self-willed manmukh does not practice meditation. Suffering in pain, he does his deeds; he is immersed in pain, and he shall suffer in pain hereafter. By his karma, he meets the True Guru, and then, he is lovingly attuned to the True Name. O Nanak, he is naturally at peace; doubt and fear run away and leave him. || 1 || THIRD MEHL: The Gurmukh is in love with the Lord forever. The Name of the Lord is pleasing to his mind. The Gurmukh beholds and

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਰਾਮਕਲੀ ਮਹਲਾ ੫ ॥ ਤ੍ਰੈ ਗੁਣ ਰਹਤ ਰਹੈ ਨਿਰਾਰੀ ਸਾਧਿਕ ਸਿਧ ਨ ਜਾਨੈ ॥ ਰਤਨ ਕੋਠੜੀ ਅੰਮ੍ਰਿਤ ਸੰਪੂਰਨ ਸਤਿਗੁਰ ਕੈ ਖਜਾਨੈ ॥੧॥ ਅਚਰਜੁ ਕਿਛੁ ਕਹਣੁ ਨ ਜਾਈ ॥ ਬਸਤੁ ਅਗੋਚਰ ਭਾਈ ॥੧॥ ਰਹਾਉ ॥ਮੋਲੁ ਨਾਹੀ ਕਛੁ ਕਰਣੈ ਜੋਗਾ ਕਿਆ ਕੋ ਕਹੈ ਸੁਣਾਵੈ ॥ ਕਥਨ ਕਹਣ ਕਉ ਸੋਝੀ ਨਾਹੀ ਜੋ ਪੇਖੈ ਤਿਸੁ ਬਣਿ ਆਵੈ ॥੨॥ ਸੋਈ ਜਾਣੈ ਕਰਣੈਹਾਰਾ ਕੀਤਾ ਕਿਆ ਬੇਚਾਰਾ ॥ ਆਪਣੀ ਗਤਿ ਮਿਤਿ ਆਪੇ ਜਾਣੈ ਹਰਿ ਆਪੇ ਪੂਰ ਭੰਡਾਰਾ ॥੩॥ ਐਸਾ ਰਸੁ ਅੰਮ੍ਰਿਤੁ ਮਨਿ ਚਾਖਿਆ ਤ੍ਰਿਪਤਿ ਰਹੇ ਆਘਾਈ ॥ ਕਹੁ ਨਾਨਕ ਮੇਰੀ ਆਸਾ ਪੂਰੀ ਸਤਿਗੁਰ ਕੀ ਸਰਣਾਈ ॥੪॥੪॥

ਅਰਥ: ਹੇ ਭਾਈ! ਇਕ ਅਨੋਖਾ ਤਮਾਸ਼ਾ ਬਣਿਆ ਪਿਆ ਹੈ, ਜਿਸ ਦੀ ਬਾਬਤ ਕੁਝ ਦੱਸਿਆ ਨਹੀਂ ਜਾ ਸਕਦਾ। (ਅਨੋਖਾ ਤਮਾਸ਼ਾ ਇਹ ਹੈ ਕਿ ਗੁਰੂ ਦੇ ਖ਼ਜ਼ਾਨੇ ਵਿਚ ਹੀ ਪ੍ਰਭੂ ਦਾ ਨਾਮ ਇਕ) ਕੀਮਤੀ ਚੀਜ਼ ਹੈ ਜਿਸ ਤਕ (ਮਨੁੱਖ ਦੇ) ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ।੧।ਰਹਾਉ।

ਹੇ ਭਾਈ! ਉਹ ਕੀਮਤੀ ਪਦਾਰਥ ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਤੋਂ ਪਰੇ ਵੱਖਰਾ ਹੀ ਰਹਿੰਦਾ ਹੈ, ਉਹ ਪਦਾਰਥ ਜੋਗ-ਸਾਧਨ ਕਰਨ ਵਾਲਿਆਂ ਅਤੇ ਸਾਧਨਾਂ ਵਿਚ ਪੁੱਗੇ ਹੋਏ ਜੋਗੀਆਂ ਨਾਲ ਭੀ ਸਾਂਝ ਨਹੀਂ ਪਾਂਦਾ (ਭਾਵ, ਜੋਗ-ਸਾਧਨਾਂ ਦੀ ਰਾਹੀਂ ਉਹ ਨਾਮ-ਵਸਤੂ ਨਹੀਂ ਮਿਲਦੀ) । ਹੇ ਭਾਈ! ਉਹ ਕੀਮਤੀ ਪਦਾਰਥ ਗੁਰੂ ਦੇ ਖ਼ਜ਼ਾਨੇ ਵਿਚ ਹੈ। ਉਹ ਪਦਾਰਥ ਹੈ-ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ-ਰਤਨਾਂ ਨਾਲ ਨਕਾ-ਨਕ ਭਰੀ ਹੋਈ ਹਿਰਦਾ-ਕੋਠੜੀ।੧।

ਹੇ ਭਾਈ! ਉਸ ਨਾਮ-ਵਸਤੂ ਦਾ ਮੁੱਲ ਕੋਈ ਭੀ ਜੀਵ ਨਹੀਂ ਪਾ ਸਕਦਾ। ਕੋਈ ਭੀ ਜੀਵ ਉਸ ਦਾ ਮੁੱਲ ਕਹਿ ਨਹੀਂ ਸਕਦਾ, ਦੱਸ ਨਹੀਂ ਸਕਦਾ। (ਉਸ ਕੀਮਤੀ ਪਦਾਰਥ ਦੀਆਂ ਸਿਫ਼ਤਾਂ) ਦੱਸਣ ਵਾਸਤੇ ਕਿਸੇ ਦੀ ਭੀ ਅਕਲ ਕੰਮ ਨਹੀਂ ਕਰ ਸਕਦੀ। ਹਾਂ, ਜੇਹੜਾ ਮਨੁੱਖ ਉਸ ਵਸਤ ਨੂੰ ਵੇਖ ਲੈਂਦਾ ਹੈ, ਉਸ ਦਾ ਉਸ ਨਾਲ ਪਿਆਰ ਬਣ ਜਾਂਦਾ ਹੈ।੨।

ਹੇ ਭਾਈ! ਜਿਸ ਸਿਰਜਣਹਾਰ ਨੇ ਉਹ ਪਦਾਰਥ ਬਣਾਇਆ ਹੈ, ਉਸ ਦਾ ਮੁੱਲ ਉਹ ਆਪ ਹੀ ਜਾਣਦਾ ਹੈ। ਉਸ ਦੇ ਪੈਦਾ ਕੀਤੇ ਹੋਏ ਜੀਵ ਵਿਚ ਅਜੇਹੀ ਸਮਰਥਾ ਨਹੀਂ ਹੈ। ਪ੍ਰਭੂ ਆਪ ਹੀ ਉਸ ਕੀਮਤੀ ਪਦਾਰਥ ਨਾਲ ਭਰੇ ਹੋਏ ਖ਼ਜ਼ਾਨਿਆਂ ਦਾ ਮਾਲਕ ਹੈ। ਤੇ, ਉਹ ਆਪ ਕਿਹੋ ਜਿਹਾ ਹੈ, ਕੇਡਾ ਵੱਡਾ ਹੈ-ਇਹ ਗੱਲ ਉਹ ਆਪ ਹੀ ਜਾਣਦਾ ਹੈ।੩।

ਹੇ ਨਾਨਕ! ਆਖ-ਗੁਰੂ ਦੀ ਸਰਨ ਪੈ ਕੇ ਮੇਰੀ ਲਾਲਸਾ ਪੂਰੀ ਹੋ ਗਈ ਹੈ (ਮੈਨੂੰ ਉਹ ਕੀਮਤੀ ਪਦਾਰਥ ਮਿਲ ਗਿਆ ਹੈ) । ਆਤਮਕ ਜੀਵਨ ਦੇਣ ਵਾਲੇ ਉਸ ਅਸਚਰਜ ਨਾਮ-ਰਸ ਨੂੰ (ਗੁਰੂ ਦੀ ਕਿਰਪਾ ਨਾਲ) ਮੈਂ ਆਪਣੇ ਮਨ ਵਿਚ ਚੱਖਿਆ ਹੈ, ਹੁਣ ਮੈਂ (ਮਾਇਆ ਦੀ ਤ੍ਰਿਸ਼ਨਾ ਵਲੋਂ) ਪੂਰੇ ਤੌਰ ਤੇ ਰੱਜ ਗਿਆ ਹਾਂ।੪।੪।

RAAMKALEE, FIFTH MEHL:

It is beyond the three qualities; it remains untouched. The seekers and Siddhas do not know it. There is a chamber filled with jewels, overflowing with Ambrosial Nectar, in the Guru’s Treasury. || 1 || This thing is wonderful and amazing! It cannot be described. It is an unfathomable object, O Siblings of Destiny! || 1 || Pause || Its value cannot be estimated at all; what can anyone say about it? By speaking and describing it, it cannot be understood; only one who sees it realizes it. || 2 || Only the Creator Lord knows it; what can any poor creature do? Only He Himself knows His own state and extent. The Lord Himself is the treasure overflowing. || 3 || Tasting such Ambrosial Nectar, the mind remains satisfied and satiated. Says Nanak, my hopes are fulfilled; I have found the Guru’s Sanctuary. || 4 || 4 ||2

--------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audio  ਰਾਮਕਲੀ ਮਹਲਾ ੫ ॥ ਰੈਣਿ ਦਿਨਸੁ ਜਪਉ ਹਰਿ ਨਾਉ ॥ ਆਗੈ ਦਰਗਹ ਪਾਵਉ ਥਾਉ ॥ ਸਦਾ ਅਨੰਦੁ ਨ ਹੋਵੀ ਸੋਗੁ ॥ ਕਬਹੂ ਨ ਬਿਆਪੈ ਹਉਮੈ ਰੋਗੁ ॥੧॥ ਖੋਜਹੁ ਸੰਤਹੁ ਹਰਿ ਬ੍ਰਹਮ ਗਿਆਨੀ ॥ ਬਿਸਮਨ ਬਿਸਮ ਭਏ ਬਿਸਮਾਦਾ ਪਰਮ ਗਤਿ ਪਾਵਹਿ ਹਰਿ ਸਿਮਰਿ ਪਰਾਨੀ ॥੧॥ ਰਹਾਉ ॥ ਗਨਿ ਮਿਨਿ ਦੇਖਹੁ ਸਗਲ ਬੀਚਾਰਿ ॥ ਨਾਮ ਬਿਨਾ ਕੋ ਸਕੈ ਨ ਤਾਰਿ ॥ ਸਗਲ ਉਪਾਵ ਨ ਚਾਲਹਿ ਸੰਗਿ ॥ ਭਵਜਲੁ ਤਰੀਐ ਪ੍ਰਭ ਕੈ ਰੰਗਿ ॥੨॥ ਦੇਹੀ ਧੋਇ ਨ ਉਤਰੈ ਮੈਲੁ ॥ ਹਉਮੈ ਬਿਆਪੈ ਦੁਬਿਧਾ ਫੈਲੁ ॥ ਹਰਿ ਹਰਿ ਅਉਖਧੁ ਜੋ ਜਨੁ ਖਾਇ ॥ ਤਾ ਕਾ ਰੋਗੁ ਸਗਲ ਮਿਟਿ ਜਾਇ ॥੩॥ ਕਰਿ ਕਿਰਪਾ ਪਾਰਬ੍ਰਹਮ ਦਇਆਲ ॥ ਮਨ ਤੇ ਕਬਹੁ ਨ ਬਿਸਰੁ ਗੋੁਪਾਲ ॥ ਤੇਰੇ ਦਾਸ ਕੀ ਹੋਵਾ ਧੂਰਿ ॥ ਨਾਨਕ ਕੀ ਪ੍ਰਭ ਸਰਧਾ ਪੂਰਿ ॥੪॥੨੨॥੩੩॥ ਅਰਥ: ਪਰਮਾਤਮਾ ਨਾਲ ਡੂੰਘੀ ਸਾਂਝ ਰੱਖਣ ਵਾਲੇ ਹੇ ਸੰਤ ਜਨੋ! ਸਦਾ ਪਰਮਾਤਮਾ ਦੀ ਖੋਜ ਕਰਦੇ ਰਹੋ। ਹੇ ਪ੍ਰਾਣੀ! ਸਦਾ) ਪਰਮਾਤਮਾ ਦਾ ਸਿਮਰਨ ਕਰਦਾ ਰਹੁ; (ਸਿਮਰਨ ਦੀ ਬਰਕਤਿ ਨਾਲ) ਬੜੀ ਹੀ ਹੈਰਾਨ ਕਰਨ ਵਾਲੀ ਅਸਚਰਜ ਆਤਮਕ ਅਵਸਥਾ ਬਣ ਜਾਇਗੀ, ਤੂੰ ਸਭ ਤੋਂ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲਏਂਗਾ।੧।ਰਹਾਉ। (ਹੇ ਪ੍ਰਭੂ! ਕਿਰਪਾ ਕਰ) ਮੈਂ ਦਿਨ ਰਾਤ ਹਰਿ-ਨਾਮ ਜਪਦਾ ਰਹਾਂ, (ਤੇ ਇਸ ਤਰ੍ਹਾਂ) ਪਰਲੋਕ ਵਿਚ ਤੇਰੀ ਹਜ਼ੂਰੀ ਵਿਚ ਥਾਂ ਪ੍ਰਾਪਤ ਕਰ ਲਵਾਂ। (ਜਿਹੜਾ ਮਨੁੱਖ ਨਾਮ ਜਪਦਾ ਹੈ, ਉਸ ਨੂੰ) ਸਦਾ ਆਨੰਦ ਬਣਿਆ ਰਹਿੰਦਾ ਹੈ, ਕਦੇ ਉਸ ਨੂੰ ਚਿੰਤਾ ਨਹੀਂ ਵਾਪਰਦੀ; ਹਉਮੈ ਦਾ ਰੋਗ ਕਦੇ ਉਸ ਉਤੇ ਆਪਣਾ ਜ਼ੋਰ ਨਹੀਂ ਪਾ ਸਕਦਾ।੧। ਹੇ ਸੰਤ ਜਨੋ! ਸਾਰੇ ਗਹੁ ਨਾਲ ਚੰਗੀ ਤਰ੍ਹਾਂ ਵਿਚਾਰ ਕੇ ਵੇਖ ਲਵੋ, ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ (ਸੰਸਾਰ-ਸਮੁੰਦਰ ਤੋਂ) ਪਾਰ ਨਹੀਂ ਲੰਘਾ ਸਕਦਾ। (ਨਾਮ ਤੋਂ ਬਿਨਾ) ਹੋਰ ਸਾਰੇ ਹੀ ਹੀਲੇ (ਮਨੁੱਖ ਦੇ) ਨਾਲ ਨਹੀਂ ਜਾਂਦੇ (ਸਹਾਇਤਾ ਨਹੀਂ ਕਰਦੇ) । ਪ੍ਰਭੂ ਦੇ ਪ੍ਰੇਮ-ਰੰਗ ਵਿਚ ਰਿਹਾਂ ਹੀ ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ।੨। (ਹੇ ਸੰਤ ਜਨੋ! ਤੀਰਥ ਆਦਿਕਾਂ ਤੇ) ਸਰੀਰ ਨੂੰ ਧੋਤਿਆਂ (ਮਨ ਦੀ ਵਿਕਾਰਾਂ ਵਾਲੀ) ਮੈਲ ਦੂਰ ਨਹੀਂ ਹੁੰਦੀ, (ਸਗੋਂ ਇਹ) ਹਉਮੈ ਆਪਣਾ ਦਬਾਉ ਪਾ ਲੈਂਦੀ ਹੈ (ਕਿ ਮੈਂ ਤੀਰਥਾਂ ਦੇ ਇਸ਼ਨਾਨ ਕਰ ਆਇਆ ਹਾਂ। ਮਨੁੱਖ ਦੇ ਅੰਦਰ) ਅੰਦਰੋਂ ਹੋਰ ਤੇ ਬਾਹਰੋਂ ਹੋਰ ਹੋਣ ਦਾ ਪਸਾਰਾ ਪਸਰ ਜਾਂਦਾ ਹੈ (ਮਨੁੱਖ ਪਖੰਡੀ ਹੋ ਜਾਂਦਾ ਹੈ। ਹੇ ਸੰਤ ਜਨੋ! ਜਿਹੜਾ ਮਨੁੱਖ ਪਰਮਾਤਮਾ ਦੇ ਨਾਮ ਦੀ ਦਵਾਈ ਖਾਂਦਾ ਹੈ, ਉਸ ਦਾ ਸਾਰਾ (ਮਾਨਸਕ) ਰੋਗ ਦੂਰ ਹੋ ਜਾਂਦਾ ਹੈ।੩। ਹੇ ਪਾਰਬ੍ਰਹਮ! ਹੇ ਦਇਆ ਦੇ ਘਰ! ਮੇਰੇ ਉਤੇ) ਕਿਰਪਾ ਕਰ। ਹੇ ਗੋਪਾਲ! ਤੂੰ ਮੇਰੇ ਮਨ ਤੋਂ ਕਦੇ ਭੀ ਨਾਹ ਵਿੱਸਰ। ਹੇ ਪ੍ਰਭੂ! ਮੈਂ ਤੇਰੇ ਦਾਸਾਂ ਦੇ ਚਰਨਾਂ ਦੀ ਧੂੜ ਬਣਿਆ ਰਹਾਂ-ਨਾਨਕ ਦੀ ਇਹ ਤਾਂਘ ਪੂਰੀ ਕਰ।੪।੨੨।੩੩। English Translation 

RAAMKALEE, FIFTH MEHL:

Night and day, I chant the Lord’s Name. Hereafter, I shall obtain a seat in the Court of the Lord. I am in bliss forever; I have no sorrow. The disease of ego never afflicts me. || 1 || O Saints of the Lord, seek out those who know God. You shall be wonderstruck with wonder at the wonderful Lord; meditate in remembrance on the Lord, O mortal, and obtain the supreme status. || 1 || Pause || Calculating, measuring, and thinking in every way, see that without the Naam, no one can be carried across. Of all your efforts, none will go along with you. You can cross over the terrifying world-ocean only through the love of God. || 2 || By merely washing the body, one’s filth is not removed. Afflicted by egotism, duality only increases. That humble being who takes the medicine of the Name of the Lord, Har, Har — all his diseases are eradicated. || 3 || Take pity on me, O merciful, Supreme Lord God; let me never forget the Lord of the World from my mind. Let me be the dust of the feet of Your slaves; O God, please fulfill Nanak’s hope. || 4 || 22 || 33 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audioਰਾਮਕਲੀ ਮਹਲਾ ੧ ਦਖਣੀ ਓਅੰਕਾਰੁ     ੴ ਸਤਿਗੁਰ ਪ੍ਰਸਾਦਿ ॥ ਵਿਣੁ ਨਾਵੈ ਵੇਰੋਧੁ ਸਰੀਰ ॥ ਕਿਉ ਨ ਮਿਲਹਿ ਕਾਟਹਿ ਮਨ ਪੀਰ ॥ ਵਾਟ ਵਟਾਊ ਆਵੈ ਜਾਇ ॥ ਕਿਆ ਲੇ ਆਇਆ ਕਿਆ ਪਲੈ ਪਾਇ ॥ ਵਿਣੁ ਨਾਵੈ ਤੋਟਾ ਸਭ ਥਾਇ ॥ ਲਾਹਾ ਮਿਲੈ ਜਾ ਦੇਇ ਬੁਝਾਇ ॥ ਵਣਜੁ ਵਾਪਾਰੁ ਵਣਜੈ ਵਾਪਾਰੀ ॥ ਵਿਣੁ ਨਾਵੈ ਕੈਸੀ ਪਤਿ ਸਾਰੀ ॥੧੬॥ ਅਰਥ: (ਹੇ ਪਾਂਡੇ! ਤੂੰ ਕਿਉਂ ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਉਤੇ ਨਹੀਂ ਲਿਖਦਾ?) ਤੂੰ ਕਿਉਂ (ਗੋਪਾਲ ਦੀ ਯਾਦ ਵਿਚ) ਨਹੀਂ ਜੁੜਦਾ? ਤੇ, ਕਿਉਂ ਆਪਣੇ ਮਨ ਦਾ ਰੋਗ ਦੂਰ ਨਹੀਂ ਕਰਦਾ? (ਗੋਪਾਲ ਦਾ) ਨਾਮ ਸਿਮਰਨ ਤੋਂ ਬਿਨਾ ਗਿਆਨ ਇੰਦ੍ਰਿਆਂ ਦਾ ਆਤਮਕ ਜੀਵਨ ਨਾਲ ਵਿਰੋਧ ਪੈ ਜਾਂਦਾ ਹੈ। (ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਤੇ ਲਿਖਣ ਤੋਂ ਬਿਨਾ) ਜੀਵ-ਮੁਸਾਫ਼ਿਰ ਜਗਤ ਵਿਚ (ਜਿਹਾ) ਆਉਂਦਾ ਹੈ ਤੇ (ਤਿਹਾ ਹੀ ਇਥੋਂ) ਤੁਰ ਜਾਂਦਾ ਹੈ, (ਨਾਮ ਦੀ ਕਮਾਈ ਤੋਂ) ਸੱਖਣਾ ਹੀ ਇਥੇ ਆਉਂਦਾ ਹੈ ਤੇ (ਇਥੇ ਰਹਿ ਕੇ ਭੀ) ਕੋਈ ਆਤਮਕ ਖੱਟੀ ਨਹੀਂ ਖੱਟਦਾ। ਨਾਮ ਤੋਂ ਵਾਂਜੇ ਰਿਹਾਂ ਹਰ ਥਾਂ ਘਾਟਾ ਹੀ ਘਾਟਾ ਹੁੰਦਾ ਹੈ (ਭਾਵ, ਮਨੁੱਖ ਪ੍ਰਭੂ ਨੂੰ ਵਿਸਾਰ ਕੇ ਜੋ ਭੀ ਕਿਰਤ-ਕਾਰ ਕਰਦਾ ਹੈ ਉਹ ਖੋਟੀ ਹੋਣ ਕਰ ਕੇ ਉੱਚੇ ਜੀਵਨ ਵਲੋਂ ਹੋਰ ਹੋਰ ਪਰੇ ਲੈ ਜਾਂਦੀ ਹੈ) । ਪਰ ਮਨੁੱਖ ਨੂੰ ਪ੍ਰਭੂ ਦੇ ਨਾਮ ਦੀ ਖੱਟੀ ਤਦੋਂ ਹੀ ਪ੍ਰਾਪਤ ਹੁੰਦੀ ਹੈ ਜਦੋਂ ਗੋਪਾਲ ਆਪ ਇਹ ਸੂਝ ਬਖ਼ਸ਼ਦਾ ਹੈ। ਨਾਮ ਤੋਂ ਸੱਖਣਾ ਰਹਿ ਕੇ ਜੀਵ-ਵਣਜਾਰਾ ਹੋਰ ਹੋਰ ਵਣਜ-ਵਪਾਰ ਹੀ ਕਰਦਾ ਹੈ, ਤੇ (ਪਰਮਾਤਮਾ ਦੀ ਹਜ਼ੂਰੀ ਵਿਚ) ਇਸ ਦੀ ਚੰਗੀ ਸਾਖ ਨਹੀਂ ਬਣਦੀ। 16। ਗੁਣ ਵੀਚਾਰੇ ਗਿਆਨੀ ਸੋਇ ॥ ਗੁਣ ਮਹਿ ਗਿਆਨੁ ਪਰਾਪਤਿ ਹੋਇ ॥ ਗੁਣਦਾਤਾ ਵਿਰਲਾ ਸੰਸਾਰਿ ॥ ਸਾਚੀ ਕਰਣੀ ਗੁਰ ਵੀਚਾਰਿ ॥ ਅਗਮ ਅਗੋਚਰੁ ਕੀਮਤਿ ਨਹੀ ਪਾਇ ॥ ਤਾ ਮਿਲੀਐ ਜਾ ਲਏ ਮਿਲਾਇ ॥ ਗੁਣਵੰਤੀ ਗੁਣ ਸਾਰੇ ਨੀਤ ॥ ਨਾਨਕ ਗੁਰਮਤਿ ਮਿਲੀਐ ਮੀਤ ॥੧੭॥ ਅਰਥ: (ਹੇ ਪਾਂਡੇ!) ਉਹੀ ਮਨੁੱਖ ਗੋਪਾਲ-ਪ੍ਰਭੂ ਨਾਲ ਸਾਂਝ ਵਾਲਾ ਹੁੰਦਾ ਹੈ ਜੋ ਉਸ ਦੇ ਗੁਣਾਂ ਨੂੰ ਆਪਣੇ ਮਨ ਵਿਚ ਥਾਂ ਦੇਂਦਾ ਹੈ; ਗੋਪਾਲ ਦੇ ਗੁਣਾਂ ਵਿਚ (ਚਿੱਤ ਜੋੜਿਆਂ ਹੀ) ਗੋਪਾਲ ਨਾਲ ਸਾਂਝ ਬਣਦੀ ਹੈ। ਪਰ ਜਗਤ ਵਿਚ ਕੋਈ ਵਿਰਲਾ (ਮਹਾ ਪੁਰਖ ਜੀਵ ਦੀ) ਗੋਪਾਲ ਦੇ ਗੁਣਾਂ ਨਾਲ ਜਾਣ-ਪਛਾਣ ਕਰਾਂਦਾ ਹੈ; ਗੋਪਾਲ ਦੇ ਗੁਣ ਯਾਦ ਕਰਨ ਦਾ ਸੱਚਾ ਕਰਤੱਬ ਸਤਿਗੁਰੂ ਦੇ ਉਪਦੇਸ਼ ਦੀ ਰਾਹੀਂ ਹੀ ਹੋ ਸਕਦਾ ਹੈ। (ਹੇ ਪਾਂਡੇ!) ਉਹ ਗੋਪਾਲ ਅਪਹੁੰਚ ਹੈ, ਜੀਵ ਦੇ ਗਿਆਨ-ਇੰਦ੍ਰੇ ਉਸ ਤਕ ਨਹੀਂ ਅੱਪੜ ਸਕਦੇ, (ਸਤਿਗੁਰੂ ਦੀ ਦਿੱਤੀ ਸੂਝ ਤੋਂ ਬਿਨਾ) ਉਸ ਦੇ ਗੁਣਾਂ ਦੀ ਕਦਰ ਨਹੀਂ ਪੈ ਸਕਦੀ। ਉਸ ਪ੍ਰਭੂ ਨੂੰ ਤਦੋਂ ਹੀ ਮਿਲ ਸਕੀਦਾ ਹੈ ਜੇ ਉਹ (ਸਤਿਗੁਰੂ ਦੀ ਰਾਹੀਂ) ਆਪ ਮਿਲਾ ਲਏ। ਹੇ ਨਾਨਕ! ਕੋਈ ਭਾਗਾਂ ਵਾਲੀ ਜੀਵ-ਇਸਤ੍ਰੀ ਗੋਪਾਲ ਦੇ ਗੁਣ ਸਦਾ ਚੇਤੇ ਰੱਖਦੀ ਹੈ, ਸਤਿਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਹੀ ਮਿਤ੍ਰ-ਪ੍ਰਭੂ ਨੂੰ ਮਿਲ ਸਕੀਦਾ ਹੈ। 17। ਕਾਮੁ ਕ੍ਰੋਧੁ ਕਾਇਆ ਕਉ ਗਾਲੈ ॥ ਜਿਉ ਕੰਚਨ ਸੋਹਾਗਾ ਢਾਲੈ ॥ ਕਸਿ ਕਸਵਟੀ ਸਹੈ ਸੁ ਤਾਉ ॥ ਨਦਰਿ ਸਰਾਫ ਵੰਨੀ ਸਚੜਾਉ ॥ ਜਗਤੁ ਪਸੂ ਅਹੰ ਕਾਲੁ ਕਸਾਈ ॥ ਕਰਿ ਕਰਤੈ ਕਰਣੀ ਕਰਿ ਪਾਈ ॥ ਜਿਨਿ ਕੀਤੀ ਤਿਨਿ ਕੀਮਤਿ ਪਾਈ ॥ ਹੋਰ ਕਿਆ ਕਹੀਐ ਕਿਛੁ ਕਹਣੁ ਨ ਜਾਈ ॥੧੮॥ ਜਿਵੇਂ ਸੋਹਾਗਾ (ਕੁਠਾਲੀ ਵਿਚ ਪਾਏ) ਸੋਨੇ ਨੂੰ ਨਰਮ ਕਰ ਦੇਂਦਾ ਹੈ, (ਤਿਵੇਂ) ਕਾਮ ਅਤੇ ਕ੍ਰੋਧ (ਮਨੁੱਖ ਦੇ) ਸਰੀਰ ਨੂੰ ਨਿਰਬਲ ਕਰ ਦੇਂਦਾ ਹੈ। ਉਹ (ਢਲਿਆ ਹੋਇਆ) ਸੋਨਾ (ਕੁਠਾਲੀ ਵਿਚ) ਸੇਕ ਸਹਿੰਦਾ ਹੈ, ਫਿਰ ਕਸਵੱਟੀ ਦੀ ਕੱਸ ਸਹਾਰਦਾ ਹੈ (ਭਾਵ, ਕਸਵੱਟੀ ਤੇ ਘਸਾ ਕੇ ਪਰਖਿਆ ਜਾਂਦਾ ਹੈ) , ਤੇ, ਸੋਹਣੇ ਰੰਗ ਵਾਲਾ ਉਹ ਸੋਨਾ ਸਰਾਫ਼ ਦੀ ਨਜ਼ਰ ਵਿਚ ਕਬੂਲ ਪੈਂਦਾ ਹੈ। (ਕਾਮ ਕ੍ਰੋਧ ਨਾਲ ਨਿਰਬਲ ਹੋਇਆ ਜੀਵ ਭੀ ਪ੍ਰਭੂ ਦੀ ਮਿਹਰ ਨਾਲ ਜਦੋਂ ਗੁਰੂ ਦੇ ਦੱਸੇ ਰਾਹ ਦੀ ਘਾਲ-ਕਮਾਈ ਕਰਦਾ ਹੈ, ਤੇ ਗੁਰੂ ਦੀ ਦੱਸੀ ਸਿੱਖਿਆ ਉਤੇ ਪੂਰਾ ਉਤਰਦਾ ਹੈ ਤਾਂ ਉਹ ਸੋਹਣੇ ਆਤਮਾ ਵਾਲਾ ਪ੍ਰਾਣੀ ਅਕਾਲ ਪੁਰਖ ਦੀ ਨਜ਼ਰ ਵਿਚ ਕਬੂਲ ਹੁੰਦਾ ਹੈ) । ਜਗਤ (ਸੁਆਰਥ ਵਿਚ) ਪਸ਼ੂ ਬਣਿਆ ਪਿਆ ਹੈ, ਹਉਮੈ-ਮੌਤ ਇਸ ਦੇ ਆਤਮਕ ਜੀਵਨ ਦਾ ਸੱਤਿਆਨਾਸ ਕਰਦੀ ਹੈ। ਕਰਤਾਰ ਨੇ ਸ੍ਰਿਸ਼ਟੀ ਰਚ ਕੇ ਇਹ ਮਰਯਾਦਾ ਹੀ ਬਣਾ ਦਿੱਤੀ ਹੈ ਕਿ ਜਿਹੋ ਜਿਹੀ ਕਰਤੂਤ ਕੋਈ ਜੀਵ ਕਰਦਾ ਹੈ ਉਹੋ ਜਿਹਾ ਉਸ ਨੂੰ ਫਲ ਮਿਲਦਾ ਹੈ। ਪਰ ਜਿਸ ਕਰਤਾਰ ਨੇ ਇਹ ਮਰਯਾਦਾ ਬਣਾਈ ਹੈ ਇਸ ਦੀ ਕਦਰ ਉਹ ਆਪ ਹੀ ਜਾਣਦਾ ਹੈ। ਇਸ ਮਰਯਾਦਾ ਵਿਚ ਕੋਈ ਉਕਾਈ ਨਹੀਂ ਦੱਸੀ ਜਾ ਸਕਦੀ। 18। ਖੋਜਤ ਖੋਜਤ ਅੰਮ੍ਰਿਤੁ ਪੀਆ ॥ ਖਿਮਾ ਗਹੀ ਮਨੁ ਸਤਗੁਰਿ ਦੀਆ ॥ ਖਰਾ ਖਰਾ ਆਖੈ ਸਭੁ ਕੋਇ ॥ ਖਰਾ ਰਤਨੁ ਜੁਗ ਚਾਰੇ ਹੋਇ ॥ ਖਾਤ ਪੀਅੰਤ ਮੂਏ ਨਹੀ ਜਾਨਿਆ ॥ ਖਿਨ ਮਹਿ ਮੂਏ ਜਾ ਸਬਦੁ ਪਛਾਨਿਆ ॥ ਅਸਥਿਰੁ ਚੀਤੁ ਮਰਨਿ ਮਨੁ ਮਾਨਿਆ ॥ ਗੁਰ ਕਿਰਪਾ ਤੇ ਨਾਮੁ ਪਛਾਨਿਆ ॥੧੯॥ ਨੋਟ: ਲਫ਼ਜ਼ 'ਪੀਆ, ਦੀਆ, ਜਾਨਿਆ'। ਆਦਿਕ ਭੂਤਕਾਲ ਵਿਚ ਹਨ। ਅਰਥ ਵਰਤਮਾਨ ਕਾਲ ਵਿਚ ਕਰਨਾ ਹੈ। (ਸਤਿਗੁਰੂ ਦੀ ਮਤਿ ਦੀ ਸਹੈਤਾ ਨਾਲ) ਜੋ ਮਨੁੱਖ ਮੁੜ ਮੁੜ (ਆਪਣਾ ਆਪ) ਖੋਜ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, ਉਹ ਦੂਜਿਆਂ ਦੀ ਵਧੀਕੀ ਸਹਾਰਨ ਦਾ ਸੁਭਾਉ ਪਕਾ ਲੈਂਦਾ ਹੈ, ਤੇ, ਆਪਣਾ ਮਨ ਆਪਣੇ ਸਤਿਗੁਰੂ ਵਿਚ ਲੀਨ ਕਰ ਦੇਂਦਾ ਹੈ। ਹਰੇਕ ਜੀਵ ਉਸ ਦੇ ਖਰੇ (ਸੁੱਚੇ) ਜੀਵਨ ਦੀ ਸਲਾਘਾ ਕਰਦਾ ਹੈ, ਉਹ ਸਦਾ ਲਈ ਸੁੱਚਾ ਸ੍ਰੇਸ਼ਟ ਬਣ ਜਾਂਦਾ ਹੈ। ਪਰ ਜੋ ਜੀਵ ਦੁਨੀਆ ਦੇ ਭੋਗ ਭੋਗਦੇ ਰਹਿੰਦੇ ਹਨ ਉਹ ਆਤਮਕ ਜੀਵਨ ਵਲੋਂ ਮਰ ਜਾਂਦੇ ਹਨ, ਉਹਨਾਂ ਨੂੰ (ਨਾਮ-ਅੰਮ੍ਰਿਤ ਦੀ) ਸੂਝ ਨਹੀਂ ਪੈਂਦੀ। (ਉਹੀ ਬੰਦੇ) ਜਦ ਸਤਿਗੁਰੂ ਦੇ ਸ਼ਬਦ ਨਾਲ ਡੂੰਘੀ ਸਾਂਝ ਪਾਂਦੇ ਹਨ, ਤਾਂ ਉਹ ਇਕ ਪਲਕ ਵਿਚ ਹਉਮੈ ਨੂੰ ਮਾਰ ਮੁਕਾਂਦੇ ਹਨ। ਉਹਨਾਂ ਦਾ ਮਨ (ਕਾਮ ਕ੍ਰੋਧ ਆਦਿਕ ਵਲੋਂ) ਅਡੋਲ ਹੋ ਜਾਂਦਾ ਹੈ, ਤੇ ਆਪਾ-ਭਾਵ ਵਲੋਂ ਮਰਨ ਵਿਚ ਖ਼ੁਸ਼ ਹੁ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਬਿਲਾਵਲੁ ਮਹਲਾ ੫ ॥ ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ੍ਹ ਪਿਤਾ ਕਿਰਪਾਲ ॥੧॥ ਰਹਾਉ ॥ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮ੍ਹ੍ਹਰੀ ਘਾਲ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥ ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥ ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥੨॥੫॥੧੨੧॥  ਅਰਥ: ਹੇ ਪ੍ਰਭੂ! ਜਿਵੇਂ ਹੋ ਸਕੇ, ਤਿਵੇਂ (ਔਗੁਣਾਂ ਤੋਂ) ਮੇਰੀ ਰਾਖੀ ਕਰ। ਹੇ ਪਾਰਬ੍ਰਹਮ! ਹੇ ਪਰਮੇਸਰ! ਹੇ ਸਤਿਗੁਰੂ! ਅਸੀ (ਜੀਵ) ਤੁਹਾਡੇ ਹਾਂ, ਤੁਸੀ ਸਾਡੇ ਪਾਲਣਹਾਰ ਪਿਤਾ ਹੋ।੧।ਰਹਾਉ। ਹੇ ਪ੍ਰਭੂ! ਮੈਂ ਗੁਣ-ਹੀਨ ਵਿਚ ਕੋਈ ਭੀ ਗੁਣ ਨਹੀਂ ਹੈ, ਮੈਂ ਉਸ ਮੇਹਨਤ ਦੀ ਕਦਰ ਨਹੀਂ ਜਾਣ ਸਕਦਾ (ਜੋ ਤੂੰ ਅਸਾਂ ਜੀਵਾਂ ਦੀ ਪਾਲਣਾ ਵਾਸਤੇ ਕਰ ਰਿਹਾ ਹੈਂ) । ਹੇ ਪ੍ਰਭੂ! ਤੂੰ ਕਿਹੋ ਜਿਹਾ ਹੈਂ ਅਤੇ ਕੇਡਾ ਵੱਡਾ ਹੈਂ-ਇਹ ਗੱਲ ਤੂੰ ਆਪ ਹੀ ਜਾਣਦਾ ਹੈਂ। (ਅਸਾਂ ਜੀਵਾਂ ਦਾ ਇਹ) ਸਰੀਰ ਤੇ ਜਿੰਦ ਤੇਰਾ ਹੀ ਦਿੱਤਾ ਹੋਇਆ ਸਰਮਾਇਆ ਹੈ।੧। ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ! ਹੇ ਸਰਬ-ਵਿਆਪਕ ਮਾਲਕ! ਬਿਨਾ ਸਾਡੇ ਬੋਲਣ ਦੇ ਹੀ ਤੂੰ ਸਾਡਾ ਹਾਲ ਜਾਣਦਾ ਹੈਂ। ਹੇ ਨਾਨਕ! ਆਖ-) ਹੇ ਪ੍ਰਭੂ ਜੀ! ਮੇਹਰ ਦੀ ਨਿਗਾਹ ਨਾਲ ਮੇਰੇ ਵਲ ਤੱਕ, ਤਾ ਕਿ ਮੇਰਾ ਤਨ ਮੇਰਾ ਮਨ ਠੰਢਾ-ਠਾਰ ਹੋ ਜਾਏ।੨।੫।੧੨੧।  BILAAVAL, FIFTH MEHL:  If it pleases You, then cherish me. O Supreme Lord God, Transcendent Lord, O True Guru, I am Your child, and You are my Merciful Father.|| 1 || Pause || I am worthless; I have no virtues at all. I cannot understand Your actions. You alone know Your state and extent. My soul, body and property are all Yours. || 1 || You are the Inner-knower, the Searcher of hearts, the Primal Lord and Master; You know even what is unspoken. My body and mind are cooled and soothed, O Nanak, by God’s Glance of Grace. || 2 || 5 || 121 ||   --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------

Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audio RAAG SORAT’H, THE WORD OF DEVOTEE KABEER JEE, FIRST HOUSE:

ONE UNIVERSAL CREATOR GOD. BY THE GRACE OF THE TRUE GURU:

ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥

ਅਰਥ: ਹੇ ਸੰਤ ਜਨੋ! ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ।ਰਹਾਉ। (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ।੧। (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਹੇ ਦਾਸ ਕਬੀਰ! ਹੁਣ) ਆਖ-ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ।੨।੧੦। ਸ਼ਬਦ ਦਾ ਭਾਵ: ਜਦੋਂ ਗੁਰੂ ਮਨੁੱਖ ਨੂੰ ਸਮਝਾ ਦੇਂਦਾ ਹੈ ਕਿ ਵਿਕਾਰ ਕਿਵੇਂ ਹੱਲਾ ਆ ਕਰਦੇ ਹਨ, ਤੇ ਜਦੋਂ ਸਿਮਰਨ ਦੀ ਸਹਾਇਤਾ ਨਾਲ ਮਨੁੱਖ ਉਹਨਾਂ ਹੱਲਿਆਂ ਤੋਂ ਬਚਾਉ ਕਰ ਲੈਂਦਾ ਹੈ, ਤਾਂ ਮਨ ਚੰਚਲਤਾ ਵਲੋਂ ਹਟ ਕੇ ਆਤਮਕ ਸੁਖ ਵਿਚ ਟਿਕ ਜਾਂਦਾ ਹੈ।੧੦।

O Saints, my windy mind has now become peaceful and still. It seems that I have learned something of the science of Yoga. || Pause || The Guru has shown me the hole, through which the deer carefully enters. I have now closed off the doors, and the unstruck celestial sound current resounds. || 1 || The pitcher of my heart-lotus is filled with water; I have spilled out the water, and set it upright. Says Kabeer, the Lord’s humble servant, this I know. Now that I know this, my mind is pleased and appeased. || 2 || 10 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audio ਤਿਲੰਗ ਬਾਣੀ ਭਗਤਾ ਕੀ ਕਬੀਰ ਜੀ    ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥  ਅਰਥ: ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧। ਹੇ ਭਾਈ! ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ। ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ) , ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ।੨। (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ) , ਉਹ ਹਰ ਥਾਂ ਮੌਜੂਦ ਹੈ।੩। ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ) , ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ! ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ।੪।੧।

TILANG, THE WORD OF DEVOTEE KABEER JEE:

ONE UNIVERSAL CREATOR GOD. BY THE GRACE OF THE TRUE GURU:

The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 || O human being, search your own heart every day, and do not wander around in confusion. This world is just a magic-show; no one will be holding your hand. || 1 || Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 || Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 || The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audio ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥  ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।

BAIRAAREE, FOURTH MEHL:

The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. || 1 || Pause || Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. || 1 || The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. || 2 || 3 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audio  

ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ    ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥ ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥ ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥ ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥ ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥ ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥ ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥ ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥ ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥ ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥ ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥ ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥ ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥ ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥ 

ਅਰਥ: ਹੇ ਮੇਰੀ ਮਾਂ! ਮੇਰਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਗਿਆ ਹੈ (ਪ੍ਰੋਤਾ ਗਿਆ ਹੈ। ਸ਼ਬਦ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਪੈਦਾ ਹੋ ਗਿਆ ਹੈ) । ਉਹੀ ਮਨੁੱਖ (ਅਸਲ) ਤਿਆਗੀ ਹੈ ਜਿਸ ਦਾ ਮਨ ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਰੰਗਿਆ ਗਿਆ ਹੈ। ਉਸ (ਬੈਰਾਗੀ) ਦੇ ਅੰਦਰ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਵਿਚ (ਮਸਤ ਰਹਿੰਦਾ ਹੈ) , ਸਦਾ ਕਾਇਮ ਰਹਿਣ ਵਾਸਤੇ ਮਾਲਕ-ਪ੍ਰਭੂ (ਦੇ ਚਰਨਾਂ ਵਿਚ) ਉਸ ਦੀ ਸੁਰਤਿ ਜੁੜੀ ਰਹਿੰਦੀ ਹੈ।੧।ਰਹਾਉ। ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ। ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ। ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ। ਹੇ ਮੇਰੇ ਸਾਈਂ! ਇਹ ਸਭ ਤੇਰੀ ਹੀ ਮੇਹਰ ਹੈ) ਤੂੰ ਆਪ ਹੀ (ਮੇਰੇ ਦਿਲ ਦੀ) ਜਾਣਨ-ਵਾਲਾ ਹੈਂ; ਆਪ ਹੀ ਪਛਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਚੰਗੀ) ਮਤਿ ਦੇਂਦਾ ਹੈਂ (ਜਿਸ ਕਰਕੇ ਤੇਰਾ ਦਰ ਛੱਡ ਕੇ ਹੋਰ ਪਾਸੇ ਨਹੀਂ ਭਟਕਦਾ) ।੧। ਅਨੇਕਾਂ ਹੀ ਵੈਰਾਗੀ ਵੈਰਾਗ ਦੀਆਂ ਗੱਲਾਂ ਕਰਦੇ ਹਨ, ਪਰ ਅਸਲ ਵੈਰਾਗ ਉਹ ਹੈ ਜੋ (ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਇਤਨਾ ਰੰਗਿਆ ਹੋਇਆ ਹੈ ਕਿ ਉਹ) ਖਸਮ-ਪ੍ਰਭੂ ਨੂੰ ਪਿਆਰਾ ਲੱਗਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ (ਪਰਮਾਤਮਾ ਦੀ ਯਾਦ ਨੂੰ ਵਸਾਂਦਾ ਹੈ ਤੇ) ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਮਸਤ (ਰਹਿ ਕੇ) ਗੁਰੂ ਦੀ ਦੱਸੀ ਹੋਈ ਕਾਰ ਕਰਦਾ ਹੈ। ਉਹ ਬੈਰਾਗੀ ਸਿਰਫ਼ ਪਰਮਾਤਮਾ ਨੂੰ ਚੇਤਦਾ ਹੈ (ਜਿਸ ਕਰਕੇ ਉਸ ਦਾ) ਮਨ (ਮਾਇਆ ਵਾਲੇ ਪਾਸੇ) ਨਹੀਂ ਡੋਲਦਾ, ਉਹ ਬੈਰਾਗੀ (ਮਾਇਆ ਵਲ) ਦੌੜਦੇ ਮਨ ਨੂੰ ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ। ਅਡੋਲ ਅਵਸਥਾ ਵਿਚ ਮਸਤ ਉਹ ਬੈਰਾਗੀ ਸਦਾ (ਪ੍ਰਭੂ ਦੇ ਨਾਮ-) ਰੰਗ ਵਿਚ ਰੰਗਿਆ ਰਹਿੰਦਾ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ।੨। ਹੇ ਭਾਈ! ਜਿਸ ਮਨੁੱਖ ਦਾ) ਚੰਚਲ ਮਨ ਰਤਾ ਭਰ ਭੀ ਆਤਮਕ ਆਨੰਦ ਵਿਚ ਨਿਵਾਸ ਦੇਣ ਵਾਲੇ ਨਾਮ ਵਿਚ ਵੱਸਦਾ ਹੈ (ਉਹ ਮਨੁੱਖ ਅਸਲ ਬੈਰਾਗੀ ਹੈ, ਤੇ ਉਹ ਬੈਰਾਗੀ) ਆਤਮਕ ਆਨੰਦ (ਮਾਣਦਾ ਹੈ) । ਹੇ ਪ੍ਰਭੂ! ਤੂੰ ਆਪ (ਉਸ ਬੈਰਾਗੀ ਨੂੰ ਜੀਵਨ ਦੇ ਸਹੀ ਰਸਤੇ ਦੀ) ਸਮਝ ਦਿੱਤੀ ਹੈ, (ਜਿਸ ਦੀ ਬਰਕਤਿ ਨਾਲ ਉਸ ਦੀ ਤ੍ਰਿਸ਼ਨਾ-) ਅੱਗ ਬੁਝ ਗਈ ਹੈ, ਤੇ ਉਸ ਦੀ ਜੀਭ ਉਸ ਦੀਆਂ ਅੱਖਾਂ (ਆਦਿਕ) ਇੰਦ੍ਰੇ ਸਦਾ-ਥਿਰ (ਹਰਿ-ਨਾਮ) ਵਿਚ ਰੰਗੇ ਰਹਿੰਦੇ ਹਨ। ਉਹ ਬੈਰਾਗੀ ਦੁਨੀਆ ਦੀਆਂ ਆਸਾਂ ਤੋਂ ਨਿਰਮੋਹ ਹੋ ਕੇ ਜੀਵਨ ਬਿਤੀਤ ਕਰਦਾ ਹੈ, ਉਹ (ਦੁਨੀਆ ਵਾਲੇ ਘਰ-ਘਾਟ ਦੀ ਅਪਣੱਤ ਛੱਡ ਕੇ) ਉਸ ਘਰ ਵਿਚ ਸੁਰਤਿ ਜੋੜੀ ਰੱਖਦਾ ਹੈ ਜੋ ਸਚ ਮੁਚ ਉਸ ਦਾ ਆਪਣਾ ਹੀ ਰਹੇਗਾ। ਅਜੇਹੇ ਬੈਰਾਗੀ (ਗੁਰੂ-ਦਰ ਤੋਂ ਮਿਲੀ) ਨਾਮ-ਭਿੱਛਿਆ ਨਾਲ ਰੱਜੇ ਰਹਿੰਦੇ ਹਨ, ਸੰਤੋਖੀ ਰਹਿੰਦੇ ਹਨ, (ਕਿਉਂਕਿ ਉਹਨਾਂ ਨੂੰ ਗੁਰੂ ਨੇ) ਅਡੋਲ ਆਤਮਕ ਅਵਸਥਾ ਵਿਚ ਟਿਕਾ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪਿਲਾ ਦਿੱਤਾ ਹੈ।੩। ਜਦ ਤਕ (ਮਨ ਵਿਚ) ਰਤਾ ਭਰ ਭੀ ਕੋਈ ਹੋਰ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audio ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ 

ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥

ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥

ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥

ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥

ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।

ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨।

(ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ 'ਹਾਇ ਹਾਇ' ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio  ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗਪਾਲਾ ॥੪॥੧੦॥ ਅਰਥ: ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ।ਰਹਾਉ। ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ।੧। ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ) , ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ।੨। ਹੇ ਭਾਈ! ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ, ਉਸ (ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ।੩। ਹੇ ਗੋਪਾਲ! ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ।੪।੧੦।  Sorat'h, Fifth Mehla:  I have searched and searched and searched, and found that the Lord's Name is the most sublime reality.  Contemplating it for even an instant, sins are erased; the Gurmukh is carried across and saved. ||1||  Drink in the sublime essence of the Lord's Name, O man of spiritual wisdom.  Listening to the Ambrosial Words of the Holy Saints, the mind finds absolute fulfillment and satisfaction. ||Pause||  Liberation, pleasures, and the true way of life are obtained from the Lord, the Giver of all peace.  The Perfect Lord, the Architect of Destiny, blesses His slave with the gift of devotional worship. ||2||  Hear with your ears, and sing with your tongue, and meditate within your heart on Him.  The Lord and Master is all-powerful, the Cause of causes; without Him, there is nothing at all. ||3||  By great good fortune, I have obtained the jewel of human life; have mercy on me, O Merciful Lord.  In the Saadh Sangat, the Company of the Holy, Nanak sings the Glorious Praises of the Lord, and contemplates Him forever in meditation. ||4||10||  

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including English and Punjabi audio ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥

ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ। ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧। ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩। ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।

SORAT’H, THIRD MEHL:

Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru’s Shabad, my mind is enlightened. || 1 || Dear Lord, You Yourself bestow understanding. Dear Lord, I am forever a sacrifice to You; I am dedicated and devoted to Your Name. || Pause || I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated. Through the Shabad, my mind and body have been purified, and the Lord has come to dwell within my mind. The Guru is the Giver of the Shabad; my mind is imbued with it, and I remain absorbed in the Lord. || 2 || Those who do not know the Shabad are blind and deaf; why did they even bother to come into the world? They do not obtain the subtle essence of the Lord’s elixir; they waste away their lives, and are reincarnated over and over again. The blind, idiotic, self-willed manmukhs are like maggots in manure, and in manure they rot away. || 3 || The Lord Himself creates us, watches over us, and places us on the Path, O Siblings of Destiny; there is no one other than Him. No one can erase that which is pre-ordained, O Siblings of Destiny; whatever the Creator wills, comes to pass. O Nanak, the Naam, the Name of the Lord, abides deep within the mind

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including English and Punjabi audio ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥  ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

SHALOK:

The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audio ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ 

ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫। ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।

SOOHEE, FIRST MEHL, SIXTH HOUSE:

ONE UNIVERSAL CREATOR GOD. BY THE GRACE OF THE TRUE GURU:

Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audio ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ। ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨। (ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪। (ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫। ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬। (ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) । ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audio ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥ ਅਰਥ: ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ। ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧। ਪਰ, ਹੇ ਭਾਈ! ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯।

SORAT’H, FIFTH MEHL:

The True Guru is the Giver of all peace and comfort — seek His Sanctuary. Beholding the Blessed Vision of His Darshan, bliss ensues, pain is dispelled, and one sings the Lord’s Praises. || 1 || Drink in the sublime essence of the Lord, O Siblings of Destiny. Chant the Naam, the Name of the Lord; worship the Naam in adoration, and enter the Sanctuary of the Perfect Guru. || Pause || Only one who has such pre-ordained destiny receives it; he alone becomes perfect, O Siblings of Destiny. Nanak’s prayer, O Dear God, is to remain lovingly absorbed in the Naam. || 2 || 25 || 89 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audio ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਅਰਥ: ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨। ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥  ਅਰਥ: ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।

SHALOK THIRD MEHL:

Those who turn their faces away from the True Guru, suffer in sorrow and bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak, if the Gracious Lord forgives, then one is united in Union with the Word of the Shabad. || 1 || THIRD MEHL: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak, the Gurmukhs are forgiven, and united in Union with the True Guru. || 2 || PAUREE: Those who serve the True Lord, the Destroyer of ego, cross over the terrifying world-ocean. Those who chant the Name of the Lord, Har, Har, are passed over by the Messenger of Death. Those who meditate on the Lord, go to His Court in robes of honor. They alone serve You, O Lord, whom You bless with Grace. I sing continually Your Glorious Praises, O Beloved; as Gurmukh, my doubts and fears have been dispelled. || 7 ||

TRIBUNE INTERNATIONAL: Hukamnama Sahib April 22,2021: ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥  ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾ...

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audio ਜੈਤਸਰੀ ਮਹਲਾ ੫ ਘਰੁ ੩ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥ ਅਰਥ: ਹੇ ਸੁਹਾਗਵਤੀ ਸਹੇਲੀਹੋ! ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ। ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ।੧।ਰਹਾਉ। ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ।੧। ਨਾਨਕ ਆਖਦਾ ਹੈ-ਹੇ ਲੋਕੋ! ਸੁਣੋ। ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ) ।੨।੧।੨।

JAITSREE, FIFTH MEHL, THIRD HOUSE, DU-PADAS:

ONE UNIVERSAL CREATOR GOD. BY THE GRACE OF THE TRUE GURU:

Give me a message from my Beloved — tell me, tell me! I am wonder-struck, hearing the many reports of Him; tell them to me, O my happy sister soul-brides. || 1 || Pause || Some say that He is beyond the world — totally beyond it, while others say that He is totally within it. His color cannot be seen, and His pattern cannot be discerned. O happy soul-brides, tell me the truth! || 1 || He is pervading everywhere, and He dwells in each and every heart; He is not stained — He is unstained. Says Nanak, listen, O people: He dwells upon the tongues of the Saints. || 2 || 1 || 2 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including English and Punjabi translation audio ਸੋਰਠਿ ਮਹਲਾ ੫ ਘਰੁ ੧ ਅਸਟਪਦੀਆ    

ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥  ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧। ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨। ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ ਅਰਥ: ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩। ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪। ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ।੫। ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥  ਅਰਥ: ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ,

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥  ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ। ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨। ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯। RAAG DHANAASAREE, THIRD MEHL, FOURTH HOUSE: ONE UNIVERSAL CREATOR GOD. BY THE GRACE OF THE TRUE GURU: I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama and Sangrand Hunkamnama Sahib from Sri Darbar Sahib Amritsar including translations in English and Punjabi audio ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥ {ਪੰਨਾ 672}

ਅਰਥ: ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ। ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ। ਰਹਾਉ। (ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ।੧। ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ।੨। ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ।੩। ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ।੪।੬।

DHANAASAREE, FIFTH MEHL:

The desires of the greatest of the great kings and landlords cannot be satisfied. They remain engrossed in Maya, intoxicated with the pleasures of their wealth; their eyes see nothing else at all. || 1 || No one has ever found satisfaction in sin and corruption. The flame is not satisfied by more fuel; how can one be satisfied without the Lord? || Pause || Day after day, he eats his meals with many different foods, but his hunger is not eradicated. He runs around like a dog, searching in the four directions. || 2 || The lustful, lecherous man desires many women, and he never stops peeking into the homes of others. Day after day, he commits adultery again and again, and then he regrets his actions; he wastes away in misery and greed. || 3 || The Name of the Lord, Har, Har, is incomparable and priceless; it is the treasure of Ambrosial Nectar. The Saints abide in peace, poise and bliss; O Nanak, through the Guru, this is known. || 4 || 6 ||  ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥ ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥ ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥ ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥ ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥ ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫॥  

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib and Sangrand Hukamnama Sahib from Sri Darbar Sahib Amritsar including translation in English and Punjabi audio ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥ ਅਰਥ: ਹੇ ਮੇਰੇ ਮਨ! ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ। ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ। ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ।ਰਹਾਉ। (ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ।੧। (ਹੇ ਭਾਈ!) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ। ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ। (ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂ, ਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ।੨। (ਹੇ ਭਾਈ!) ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭ? ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ।੩। (ਹੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ। ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ। ਹੇ ਦਾਸ ਨਾਨਕ! ਪ੍ਰਭੂ-ਦਰ ਤੇ ਅਰਦਾਸ ਕਰ ਕੇ ਆਖ-) ਹੇ ਹਰੀ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ।੪।੯।

SORAT’H, FIRST MEHL:

The treasure of the Name, for which you have come into the world — that Ambrosial Nectar is with the Guru. Renounce costumes, disguises and clever tricks; this fruit is not obtained by duplicity. || 1 || O my mind, remain steady, and do not wander away. By searching around on the outside, you shall only suffer great pain; the Ambrosial Nectar is found within the home of your own being. || Pause || Renounce corruption, and seek virtue; committing sins, you shall only come to regret and repent. You do not know the difference between good and evil; again and again, you sink into the mud. || 2 || Within you is the great filth of greed and falsehood; why do you bother to wash your body on the outside? Chant the Immaculate Naam, the Name of the Lord always, under Guru’s Instruction; only then will your innermost being be emancipated. || 3 || Let greed and slander be far away from you, and renounce falsehood; through the True Word of the Guru’s Shabad, you shall obtain the true fruit. As it pleases You, You preserve me, Dear Lord; servant Nanak sings the Praises of Your Shabad. || 4 || 9 || ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥ ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥ ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥ ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥ ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥ ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫॥  ਅਰਥ: ਹਾੜ ਦਾ ਮਹੀਨਾ ਉਸ ਜੀਵ ਨੂੰ ਤਪਦਾ ਪ੍ਰਤੀਤ ਹੁੰਦਾ ਹੈ (ਉਹ ਬੰਦੇ ਹਾੜ ਦੇ ਮਹੀਨੇ ਵਾਂਗ ਤਪਦੇ-ਕਲਪਦੇ ਰਹਿੰਦੇ ਹਨ) ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ-ਪਤੀ ਨਹੀਂ ਵੱਸਦਾ, ਜੇਹੜੇ ਜਗਤ-ਦੇ-ਸਹਾਰੇ ਪਰਮਾਤਮਾ (ਦਾ ਆਸਰਾ) ਛੱਡ ਕੇ ਬੰਦਿਆਂ ਦੀਆਂ ਆਸਾਂ ਬਣਾਈ ਰੱਖਦੇ ਹਨ। (ਪ੍ਰਭੂ ਤੋਂ ਬਿਨਾ) ਕਿਸੇ ਹੋਰ ਦੇ ਆਸਰੇ ਰਿਹਾਂ ਖ਼ੁਆਰ ਹੀ ਹੋਈਦਾ ਹੈ, (ਜੋ ਭੀ ਕੋਈ ਹੋਰ ਸਹਾਰਾ ਤੱਕਦਾ ਹੈ) ਉਸ ਦੇ ਗਲ ਵਿਚ ਜਮ ਦੀ ਫਾਹੀ ਪੈਂਦੀ ਹੈ (ਉਸ ਦਾ ਜੀਵਨ ਸਦਾ ਸਹਮ ਵਿਚ ਬੀਤਦਾ ਹੈ) । (ਕੁਦਰਤਿ ਦਾ ਨਿਯਮ ਹੀ ਐਸਾ ਹੈ ਕਿ) ਮਨੁੱਖ ਜੇਹਾ ਬੀਜ ਬੀਜਦਾ ਹੈ, (ਕੀਤੇ ਕਰਮਾਂ ਅਨੁਸਾਰ) ਜੇਹੜਾ ਲੇਖ ਉਸਦੇ ਮੱਥੇ ਉੱਤੇ ਲਿਖਿਆ ਜਾਂਦਾ ਹੈ, ਉਹੋ ਜਿਹਾ ਫਲ ਉਹ ਪ੍ਰਾਪਤ ਕਰਦਾ ਹੈ। (ਜਗਜੀਵਨ ਪੁਰਖ ਨੂੰ ਵਿਸਾਰਨ ਵਾਲੀ ਜੀਵ-ਇਸਤ੍ਰੀ ਦੀ) ਸਾਰੀ ਜ਼ਿੰਦਗੀ ਪਛੁਤਾਵਿਆਂ ਵਿਚ ਹੀ ਗੁਜ਼ਰਦੀ ਹੈ, ਉਹ ਜਗਤ ਤੋਂ ਟੁੱਟੇ ਹੋਏ ਦਿਲ ਨਾਲ ਹੀ ਤੁਰ ਪੈਂਦੀ ਹੈ। ਜਿਨ੍ਹਾਂ ਬੰਦਿਆਂ ਨੂੰ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਬਿਲਾਵਲੁ ਮਹਲਾ ੫ ॥ ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ੍ਹ ਪਿਤਾ ਕਿਰਪਾਲ ॥੧॥ ਰਹਾਉ ॥ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮ੍ਹ੍ਹਰੀ ਘਾਲ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥ ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥ ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥੨॥੫॥੧੨੧॥  ਅਰਥ: ਹੇ ਪ੍ਰਭੂ! ਜਿਵੇਂ ਹੋ ਸਕੇ, ਤਿਵੇਂ (ਔਗੁਣਾਂ ਤੋਂ) ਮੇਰੀ ਰਾਖੀ ਕਰ। ਹੇ ਪਾਰਬ੍ਰਹਮ! ਹੇ ਪਰਮੇਸਰ! ਹੇ ਸਤਿਗੁਰੂ! ਅਸੀ (ਜੀਵ) ਤੁਹਾਡੇ ਹਾਂ, ਤੁਸੀ ਸਾਡੇ ਪਾਲਣਹਾਰ ਪਿਤਾ ਹੋ।੧।ਰਹਾਉ। ਹੇ ਪ੍ਰਭੂ! ਮੈਂ ਗੁਣ-ਹੀਨ ਵਿਚ ਕੋਈ ਭੀ ਗੁਣ ਨਹੀਂ ਹੈ, ਮੈਂ ਉਸ ਮੇਹਨਤ ਦੀ ਕਦਰ ਨਹੀਂ ਜਾਣ ਸਕਦਾ (ਜੋ ਤੂੰ ਅਸਾਂ ਜੀਵਾਂ ਦੀ ਪਾਲਣਾ ਵਾਸਤੇ ਕਰ ਰਿਹਾ ਹੈਂ) । ਹੇ ਪ੍ਰਭੂ! ਤੂੰ ਕਿਹੋ ਜਿਹਾ ਹੈਂ ਅਤੇ ਕੇਡਾ ਵੱਡਾ ਹੈਂ-ਇਹ ਗੱਲ ਤੂੰ ਆਪ ਹੀ ਜਾਣਦਾ ਹੈਂ। (ਅਸਾਂ ਜੀਵਾਂ ਦਾ ਇਹ) ਸਰੀਰ ਤੇ ਜਿੰਦ ਤੇਰਾ ਹੀ ਦਿੱਤਾ ਹੋਇਆ ਸਰਮਾਇਆ ਹੈ।੧। ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ! ਹੇ ਸਰਬ-ਵਿਆਪਕ ਮਾਲਕ! ਬਿਨਾ ਸਾਡੇ ਬੋਲਣ ਦੇ ਹੀ ਤੂੰ ਸਾਡਾ ਹਾਲ ਜਾਣਦਾ ਹੈਂ। ਹੇ ਨਾਨਕ! ਆਖ-) ਹੇ ਪ੍ਰਭੂ ਜੀ! ਮੇਹਰ ਦੀ ਨਿਗਾਹ ਨਾਲ ਮੇਰੇ ਵਲ ਤੱਕ, ਤਾ ਕਿ ਮੇਰਾ ਤਨ ਮੇਰਾ ਮਨ ਠੰਢਾ-ਠਾਰ ਹੋ ਜਾਏ।੨।੫।੧੨੧।

BILAAVAL, FIFTH MEHL:

If it pleases You, then cherish me. O Supreme Lord God, Transcendent Lord, O True Guru, I am Your child, and You are my Merciful Father.|| 1 || Pause || I am worthless; I have no virtues at all. I cannot understand Your actions. You alone know Your state and extent. My soul, body and property are all Yours. || 1 || You are the Inner-knower, the Searcher of hearts, the Primal Lord and Master; You know even what is unspoken. My body and mind are cooled and soothed, O Nanak, by God’s Glance of Grace. || 2 || 5 || 121 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ 

ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫। ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।

SOOHEE, FIRST MEHL, SIXTH HOUSE:

ONE UNIVERSAL CREATOR GOD. BY THE GRACE OF THE TRUE GURU:

Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio  ਸੂਹੀ ਮਹਲਾ ੧ ॥ ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥ ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥ ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥ ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥ ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥ ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥ ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥ ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥੪॥੨॥੯॥  ਅਰਥ: ਹੇ ਮੇਰੇ ਸੋਹਣੇ ਪ੍ਰਭੂ ਜੀ! ਮੈਂ ਤੇਰੇ ਗੁਣਾਂ ਦਾ ਅੰਤ ਨਹੀਂ ਜਾਣ ਸਕਦਾ (ਮੈਨੂੰ ਇਹ ਸਮਝ ਨਹੀਂ ਆ ਸਕਦੀ ਕਿ ਤੇਰੇ ਵਿਚ ਕਿਤਨੀਆਂ ਕੁ ਸਿਫ਼ਤਾਂ ਹਨ) । ਤੂੰ ਪਾਣੀ ਵਿਚ ਭਰਪੂਰ ਹੈਂ, ਤੂੰ ਧਰਤੀ ਦੇ ਅੰਦਰ ਵਿਆਪਕ ਹੈਂ, ਤੂੰ ਆਕਾਸ਼ ਵਿਚ ਹਰ ਥਾਂ ਮੌਜੂਦ ਹੈਂ, ਤੂੰ ਆਪ ਹੀ ਸਭ ਜੀਵਾਂ ਵਿਚ ਸਭ ਥਾਵਾਂ ਵਿਚ ਸਮਾਇਆ ਹੋਇਆ ਹੈਂ।੧।ਰਹਾਉ। ਹੇ ਪ੍ਰਭੂ! ਕੋਈ ਐਸੀ ਤੱਕੜੀ ਨਹੀਂ ਕੋਈ ਐਸਾ ਵੱਟਾ ਨਹੀਂ (ਜੋ ਤੇਰੇ ਗੁਣਾਂ ਦਾ ਅੰਦਾਜ਼ਾ ਲਾ ਸਕਣ) , ਕੋਈ ਐਸਾ ਸਰਾਫ਼ ਨਹੀਂ ਜਿਸ ਨੂੰ ਮੈਂ (ਤੇਰੇ ਗੁਣਾਂ ਦਾ ਅੰਦਾਜ਼ਾ ਲਾਣ ਵਾਸਤੇ) ਸੱਦ ਸਕਾਂ। ਮੈਨੂੰ ਕੋਈ ਐਸਾ ਉਸਤਾਦ ਨਹੀਂ ਦਿੱਸਦਾ ਜਿਸ ਪਾਸੋਂ ਮੈਂ ਤੇਰਾ ਮੁੱਲ ਪਵਾ ਸਕਾਂ ਜਾਂ ਮੁੱਲ ਪਾਣ ਦੀ ਜਾਚ ਸਿੱਖ ਸਕਾਂ।੧। ਹੇ ਪ੍ਰਭੂ! ਜੇ ਮੇਰਾ ਮਨ ਤੱਕੜੀ ਬਣ ਜਾਏ, ਜੇ ਮੇਰਾ ਚਿੱਤ ਤੋਲਣ ਵਾਲਾ ਵੱਟਾ ਬਣ ਜਾਏ, ਜੇ ਮੈਂ ਤੇਰੀ ਸੇਵਾ ਕਰ ਸਕਾਂ, ਤੇਰਾ ਸਿਮਰਨ ਕਰ ਸਕਾਂ (ਜੇ ਇਹ ਸੇਵਾ-ਸਿਮਰਨ ਮੇਰੇ ਵਾਸਤੇ) ਸਰਾਫ਼ ਬਣ ਜਾਏ (ਤੇਰੇ ਗੁਣਾਂ ਦਾ ਮੈਂ ਅੰਤ ਤਾਂ ਨਹੀਂ ਪਾ ਸਕਾਂਗਾ, ਪਰ) ਇਹਨਾਂ ਤਰੀਕਿਆਂ ਨਾਲ ਮੈਂ ਆਪਣੇ ਚਿੱਤ ਨੂੰ ਤੇਰੇ ਚਰਨਾਂ ਵਿਚ ਟਿਕਾ ਕੇ ਰੱਖ ਸਕਾਂਗਾ। (ਹੇ ਭਾਈ!) ਮੈਂ ਆਪਣੇ ਹਿਰਦੇ ਵਿਚ ਹੀ ਉਸ ਖਸਮ-ਪ੍ਰਭੂ ਨੂੰ ਬੈਠਾ ਜਾਚ ਸਕਾਂਗਾ।੨। (ਹੇ ਭਾਈ! ਪ੍ਰਭੂ ਹਰੇਕ ਥਾਂ ਵਿਆਪਕ ਹੈ, ਆਪਣੀ ਵਡਿਆਈ ਭੀ ਉਹ ਆਪ ਹੀ ਜਾਣਦਾ ਹੈ ਤੇ ਜਾਚ ਸਕਦਾ ਹੈ ਉਹ) ਆਪ ਹੀ ਤੱਕੜੀ ਹੈ, ਤੱਕੜੀ ਦਾ ਵੱਟਾ ਹੈ, ਤੱਕੜੀ ਦੀ ਬੋਦੀ ਹੈ, ਉਹ ਆਪ ਹੀ (ਆਪਣੇ ਗੁਣਾਂ ਨੂੰ) ਤੋਲਣ ਵਾਲਾ ਹੈ। ਉਹ ਆਪ ਹੀ ਸਭ ਜੀਵਾਂ ਦੀ ਸੰਭਾਲ ਕਰਦਾ ਹੈ, ਆਪ ਹੀ ਸਭ ਦੇ ਦਿਲਾਂ ਦੀ ਸਮਝਦਾ ਹੈ, ਆਪ ਹੀ ਜੀਵ-ਰੂਪ ਹੋ ਕੇ ਜਗਤ ਵਿਚ (ਨਾਮ) ਵਣਜ ਕਰ ਰਿਹਾ ਹੈ।੩। ਅੰਞਾਣ ਨਾਨਕ ਪਰਮਾਤਮਾ ਦੇ ਗੁਣਾਂ ਦੀ ਕਦਰ ਨਹੀਂ ਪਾ ਸਕਦਾ, ਕਿਉਂਕਿ ਇਸ ਦੀ ਸੰਗਤਿ ਸਦਾ ਉਸ ਮਨ ਨਾਲ ਹੈ ਜੋ (ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਪਿਆ ਹੈ ਜੋ (ਜਨਮਾਂ ਜਨਮਾਂਤਰਾਂ ਦੇ ਵਿਕਾਰਾਂ ਦੀ ਮੈਲ ਨਾਲ) ਨੀਵੀਂ ਜਾਤਿ ਦਾ ਬਣਿਆ ਹੋਇਆ ਹੈ, ਜੋ ਸਦਾ ਭਟਕਦਾ ਰਹਿੰਦਾ ਹੈ, ਰਤਾ ਮਾਤ੍ਰ ਭੀ ਕਿਤੇ ਇਕ ਥਾਂ ਟਿਕ ਨਹੀਂ ਸਕਦਾ।੪।੨।੯।

SOOHEE, FIRST MEHL:

What scale, what weights, and what assayer shall I call for You, Lord? From what guru should I receive instruction? By whom should I have Your value appraised? || 1 || O my Dear Beloved Lord, Your limits are not known. You pervade the water, the land, and the sky; You Yourself are All-pervading. || 1 || Pause || Mind is the scale, consciousness the weights, and the performance of Your service is the appraiser. Deep within my heart, I weigh my Husband Lord; in this way I focus my consciousness. || 2 || You Yourself are the balance, the weights and the scale; You Yourself are the weigher. You Yourself see, and You Yourself understand; You Yourself are the trader. || 3 || The blind, low class wandering soul, comes for a moment, and departs in an instant. In its company, Nanak dwells; how can the fool attain the Lord? || 4 || 2 || 9||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਸਲੋਕ ਮਃ ੧ ॥ ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥ ਸਾਗਰ ਲਹਰਿ ਸਮੁੰਦ ਸਰ ਵੇਲਿ ਵਰਸ ਵਰਾਹੁ ॥ ਆਪਿ ਖੜੋਵਹਿ ਆਪਿ ਕਰਿ ਆਪੀਣੈ ਆਪਾਹੁ ॥ ਗੁਰਮੁਖਿ ਸੇਵਾ ਥਾਇ ਪਵੈ ਉਨਮਨਿ ਤਤੁ ਕਮਾਹੁ ॥ ਮਸਕਤਿ ਲਹਹੁ ਮਜੂਰੀਆ ਮੰਗਿ ਮੰਗਿ ਖਸਮ ਦਰਾਹੁ ॥ ਨਾਨਕ ਪੁਰ ਦਰ ਵੇਪਰਵਾਹ ਤਉ ਦਰਿ ਊਣਾ ਨਾਹਿ ਕੋ ਸਚਾ ਵੇਪਰਵਾਹੁ ॥੧॥ ਅਰਥ: ਹੇ ਖਸਮ! ਤੂੰ ਧੰਨ ਹੈਂ! ਤੂੰ ਧੰਨ ਹੈਂ! ਜਿਸ ਜਗਤ-ਰਚਨਾ ਰਚ ਕੇ ਅਸਾਨੂੰ (ਜੀਵਾਂ ਨੂੰ) ਪੈਦਾ ਕੀਤਾ। ਸਮੁੰਦਰ, ਸਮੁੰਦਰ ਦੀਆਂ ਲਹਿਰਾਂ, ਤਲਾਬ, ਹਰੀਆਂ ਵੇਲਾਂ, ਵਰਖਾ ਕਰਨ ਵਾਲੇ ਬੱਦਲ-(ਇਹ ਸਾਰੀ ਰਚਨਾ ਕਰਨ ਵਾਲਾ ਤੂੰ ਹੀ ਹੈਂ) । ਤੂੰ ਆਪ ਹੀ ਸਭ ਨੂੰ ਪੈਦਾ ਕਰਕੇ ਸਭ ਵਿਚ ਆਪ ਵਿਆਪਕ ਹੈਂ ਤੇ (ਨਿਰਲੇਪ ਭੀ ਹੈਂ) ਉਤਸ਼ਾਹ ਨਾਲ ਤੇਰੇ ਨਾਮ ਦੀ ਕਮਾਈ ਕਰ ਕੇ ਗੁਰਮੁਖਾਂ ਦੀ ਮਿਹਨਤ (ਤੇਰੇ ਦਰ ਤੇ) ਕਬੂਲ ਪੈਂਦੀ ਹੈ, ਉਹ ਬੰਦਗੀ ਦੀ ਘਾਲ ਘਾਲ ਕੇ, ਹੇ ਖਸਮ! ਤੇਰੇ ਦਰ ਤੋਂ ਮੰਗ ਮੰਗ ਕੇ ਮਜੂਰੀ ਲੈਂਦੇ ਹਨ। ਹੇ ਨਾਨਕ! ਆਖ-) ਹੇ ਵੇਪਰਵਾਹ ਪ੍ਰਭੂ! ਤੇਰੇ ਦਰ (ਬਰਕਤਾਂ ਨਾਲ) ਭਰੇ ਹੋਏ ਹਨ, ਕੋਈ ਜੀਵ ਤੇਰੇ ਦਰ ਤੇ (ਆ ਕੇ) ਖ਼ਾਲੀ ਨਹੀਂ ਗਿਆ, ਤੂੰ ਸਦਾ ਕਾਇਮ ਰਹਿਣ ਵਾਲਾ ਤੇ ਬੇ-ਮੁਥਾਜ ਹੈਂ।੧। ਮਹਲਾ ੧ ॥ ਉਜਲ ਮੋਤੀ ਸੋਹਣੇ ਰਤਨਾ ਨਾਲਿ ਜੁੜੰਨਿ ॥ ਤਿਨ ਜਰੁ ਵੈਰੀ ਨਾਨਕਾ ਜਿ ਬੁਢੇ ਥੀਇ ਮਰੰਨਿ ॥੨॥  ਅਰਥ: ਜੋ ਸਰੀਰ ਸੋਹਣੇ ਚਿੱਟੇ ਦੰਦਾਂ ਨਾਲ ਤੇ ਸੋਹਣੇ ਨੈਣਾਂ ਨਾਲ ਸੋਭ ਰਹੇ ਹਨ, ਹੇ ਨਾਨਕ! ਬੁਢੇਪਾ ਇਹਨਾਂ ਦਾ ਵੈਰੀ ਹੈ, ਕਿਉਂਕਿ ਬੁੱਢੇ ਹੋ ਕੇ ਇਹ ਨਾਸ ਹੋ ਜਾਂਦੇ ਹਨ।੨। ਪਉੜੀ ॥ ਹਰਿ ਸਾਲਾਹੀ ਸਦਾ ਸਦਾ ਤਨੁ ਮਨੁ ਸਉਪਿ ਸਰੀਰੁ ॥ ਗੁਰ ਸਬਦੀ ਸਚੁ ਪਾਇਆ ਸਚਾ ਗਹਿਰ ਗੰਭੀਰੁ ॥ ਮਨਿ ਤਨਿ ਹਿਰਦੈ ਰਵਿ ਰਹਿਆ ਹਰਿ ਹੀਰਾ ਹੀਰੁ ॥ ਜਨਮ ਮਰਣ ਕਾ ਦੁਖੁ ਗਇਆ ਫਿਰਿ ਪਵੈ ਨ ਫੀਰੁ ॥ ਨਾਨਕ ਨਾਮੁ ਸਲਾਹਿ ਤੂ ਹਰਿ ਗੁਣੀ ਗਹੀਰੁ ॥੧੦॥  ਅਰਥ: (ਹੇ ਜੀਵ!) ਤਨ ਮਨ ਸਰੀਰ (ਆਪਣਾ ਆਪ) ਪ੍ਰਭੂ ਦੇ ਹਵਾਲੇ ਕਰ ਕੇ (ਭਾਵ, ਪ੍ਰਭੂ ਦੀ ਪੂਰਨ ਰਜ਼ਾ ਵਿਚ ਰਹਿ ਕੇ) ਸਦਾ ਉਸ ਦੀ ਸਿਫ਼ਤਿ-ਸਾਲਾਹ ਕਰ; (ਜਿਸ ਮਨੁੱਖ ਨੇ) ਗੁਰ-ਸ਼ਬਦ ਦੀ ਰਾਹੀਂ (ਸਿਮਰਿਆ ਹੈ, ਉਸ ਨੂੰ) ਸਦਾ-ਥਿਰ ਰਹਿਣ ਵਾਲਾ, ਡੂੰਘੇ ਵੱਡੇ ਦਿਲ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੇ ਮਨ ਵਿਚ ਤਨ ਵਿਚ ਹੀਰਿਆਂ ਦਾ ਹੀਰਾ ਪ੍ਰਭੂ ਸਦਾ ਵੱਸਦਾ ਹੈ; ਉਸ ਦਾ ਜਨਮ ਮਰਨ ਦਾ ਦੁੱਖ ਮਿਟ ਜਾਂਦਾ ਹੈ, ਉਸ ਨੂੰ ਫਿਰ (ਇਸ ਗੇੜ ਵਿਚ) ਚੱਕਰ ਨਹੀਂ ਲਾਣਾ ਪੈਂਦਾ। (ਸੋ) ਹੇ ਨਾਨਕ! ਤੂੰ ਭੀ ਉਸ ਪ੍ਰਭੂ ਦਾ ਨਾਮ ਸਿਮਰ ਜੋ ਗੁਣਾਂ ਦਾ ਮਾਲਕ ਹੈ ਤੇ ਵੱਡੇ ਦਿਲ ਵਾਲਾ ਹੈ।੧੦।

SHALOK, FIRST MEHL:

Waaho! Waaho! You are wonderful and great, O Lord and Master; You created the creation, and made us. You made the waters, waves, oceans, pools, plants, clouds and mountains. You Yourself stand in the midst of what You Yourself created. The selfless service of the Gurmukhs is approved; in celestial peace, they live the essence of reality. They receive the wages of their labor, begging at the Door of their Lord and Master. O Nanak, the Court of the Lord is overflowing and carefree; O my True Carefree Lord, no one returns empty-handed from Your Court. || 1 || FIRST MEHL: The teeth are like brilliant, beautiful pearls, and the eyes are like sparkling jewels. Old age is their enemy, O Nanak; when they grow old, they waste away. || 2 || PAUREE: Praise the Lord, forever and ever; dedicate your body and mind to Him. Through the Word of the Guru’s Shabad, I have found the True, Profound and Unfathomable Lord. The Lord, the jewel of jewels, is permeating my mind, body and heart. The pains of birth and death are gone, and I shall never again be consigned to the cycle of reincarnation. O Nanak, praise the Naam, the Name of the Lord, the ocean of excellence. || 10 ||

The daily Hukamnama Sahib from Sri Darbar Sahib Amritsar including translation in English and Punjabi audio ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ੍ਹ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥ ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥

ਅਰਥ: ਹੇ ਪਿਆਰੇ ਪ੍ਰਭੂ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ, ਤੇਰਾ ਹੀ ਆਸਰਾ ਹੈ। ਹੇ ਪਿਆਰੇ ਪ੍ਰਭੂ! ਸਿਰਫ਼ ਤੂੰ ਹੀ (ਅਸਾਂ ਜੀਵਾਂ ਦੀ) ਰੱਖਿਆ ਕਰਨ ਜੋਗਾ ਹੈਂ। (ਤੈਨੂੰ ਭੁਲਾ ਕੇ ਰੱਖਿਆ ਵਾਸਤੇ) ਹੋਰ ਹੋਰ ਚਤੁਰਾਈਆਂ (ਸੋਚਣੀਆਂ) ਕਿਸੇ ਵੀ ਕੰਮ ਨਹੀਂ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਏ, ਉਹ ਸਦਾ ਖਿੜਿਆ ਰਹਿੰਦਾ ਹੈ। ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਜਿਸ ਉਤੇ (ਪ੍ਰਭੂ ਆਪ) ਦਇਆਵਾਨ ਹੁੰਦਾ ਹੈ। ਹੇ ਭਾਈ! ਗੁਰੂ ਸੁਆਮੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰਨ ਦੇ ਸਮਰੱਥ ਹੈ (ਕਿਉਂਕਿ) ਉਹ ਸਾਰੀਆਂ ਤਾਕਤਾਂ ਦਾ ਮਾਲਕ ਹੈ। ਹੇ ਨਾਨਕ! ਗੁਰੂ ਪਰਮਾਤਮਾ ਦਾ ਰੂਪ ਹੈ। (ਆਪਣੇ ਸੇਵਕਾਂ ਦੇ) ਸਦਾ ਹੀ ਅੰਗ-ਸੰਗ ਰਹਿੰਦਾ ਹੈ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ, ਉਹਨਾਂ ਦੀ ਸੋਭਾ ਸੁਣ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ। (ਉਹ ਵਡ-ਭਾਗੀ ਮਨੁੱਖ ਸਦਾ) ਪਰਮਾਤਮਾ ਦਾ ਨਾਮ ਸਿਮਰਦੇ ਹਨ, ਪਰਮਾਤਮਾ ਦਾ ਨਾਮ ਉਚਾਰਦੇ ਹਨ, ਪਰਮਾਤਮਾ ਦੇ ਨਾਮ ਵਿਚ ਹੀ ਉਹਨਾਂ ਦਾ ਮਨ ਰੰਗਿਆ ਰਹਿੰਦਾ ਹੈ। ਹੇ ਪ੍ਰਭੂ! ਤੇਰਾ ਇਹ) ਸੇਵਕ (ਤੇਰੇ ਉਹਨਾਂ) ਸੇਵਕਾਂ ਦੀ ਸੇਵਾ (ਦੀ ਦਾਤਿ ਤੇਰੇ ਪਾਸੋਂ) ਮੰਗਦਾ ਹੈ, (ਤੇਰੀ) ਪੂਰਨ ਬਖ਼ਸ਼ਸ਼ ਨਾਲ (ਹੀ) ਮੈਂ (ਉਹਨਾਂ ਦੀ) ਸੇਵਾ ਦੀ ਕਾਰ ਕਰ ਸਕਦਾ ਹਾਂ। ਹੇ ਮਾਲਕ-ਪ੍ਰਭੂ! ਤੇਰੇ ਸੇਵਕ) ਨਾਨਕ ਦੀ (ਤੇਰੇ ਦਰ ਤੇ) ਅਰਦਾਸ ਹੈ, (-ਮੇਹਰ ਕਰ) ਮੈਂ ਤੇਰੇ ਸੇਵਕਾਂ ਦਾ ਦਰਸਨ ਕਰ ਸਕਾਂ।੨। ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਬਹਿਣ-ਖਲੋਣ ਸਦਾ ਗੁਰਮੁਖਾਂ ਦੀ ਸੰਗਤਿ ਵਿਚ ਹੈ, ਉਹ ਮਨੁੱਖ ਵੱਡੇ ਭਾਗਾਂ ਵਾਲੇ ਆਖੇ ਜਾ ਸਕਦੇ ਹਨ। (ਗੁਰਮੁਖਾਂ ਦੀ ਸੰਗਤਿ ਵਿਚ ਹੀ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਪਵਿੱਤਰ ਨਾਮ ਸਿਮਰਿਆ ਜਾ ਸਕਦਾ ਹੈ, ਅਤੇ ਮਨ ਵਿਚ (ਉੱਚੇ ਆਤਮਕ ਜੀਵਨ ਦਾ) ਚਾਨਣ (ਗਿਆਨ) ਪੈਦਾ ਹੁੰਦਾ ਹੈ। ਹੇ ਭਾਈ! ਗੁਰਮੁਖਾਂ ਦੀ ਸੰਗਤਿ ਵਿਚ ਹੀ) ਸਾਰੀ ਉਮਰ ਦਾ ਦੁੱਖ ਕੱਟਿਆ ਜਾ ਸਕਦਾ ਹੈ, ਅਤੇ ਜਮਰਾਜ ਦੀ ਧੌਂਸ ਭੀ ਮੁੱਕ ਜਾਂਦੀ ਹੈ। ਪਰ, ਹੇ ਨਾਨਕ! ਗੁਰਮੁਖਾਂ ਦਾ) ਦਰਸਨ ਉਹਨਾਂ ਮਨੁੱਖਾਂ ਨੂੰ ਹੀ ਨਸੀਬ ਹੁੰਦਾ ਹੈ ਜੋ ਆਪਣੇ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ।੩। ਹੇ ਸਭ ਤੋਂ ਉੱਚੇ, ਅਪਾਰ ਅਤੇ ਬੇਅੰਤ ਮਾਲਕ-ਪ੍ਰਭੂ! ਕੋਈ ਭੀ ਮਨੁੱਖ ਤੇਰੇ (ਸਾਰੇ) ਗੁਣ ਨਹੀਂ ਜਾਣ ਸਕਦਾ। ਜੇਹੜੇ ਮਨੁੱਖ (ਤੇਰੇ ਗੁਣ) ਗਾਂਦੇ ਹਨ, ਉਹ ਵਿਕਾਰਾਂ ਤੋਂ ਬਚ ਨਿਕਲਦੇ ਹਨ। ਜੇਹੜੇ ਮਨੁੱਖ (ਤੇਰੀਆਂ ਸਿਫ਼ਤਾਂ) ਸੁਣਦੇ ਹਨ, ਉਹਨਾਂ ਦੇ ਅਨੇਕਾਂ ਪਾਪ ਨਾਸ ਹੋ ਜਾਂਦੇ ਹਨ। ਹੇ ਭਾਈ! ਪਰਮਾਤਮਾ ਪਸ਼ੂ-ਸੁਭਾਵ ਬੰਦਿਆਂ ਨੂੰ, ਅਤੇ ਮਹਾ ਮੂਰਖਾਂ ਨੂੰ (ਸੰਸਾਰ-ਸਮੁੰਦਰ ਤੋਂ) ਤਾਰ ਦੇਂਦਾ ਹੈ, ਬੜੇ ਬੜੇ ਕਠੋਰ-ਚਿੱਤ ਮਨੁੱਖਾਂ ਨੂੰ ਪਾਰ ਲੰਘਾ ਲੈਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ!) ਤੇਰੇ ਦਾਸ ਤੇਰੀ ਸਰਨ ਪਏ ਰਹਿੰਦੇ ਹਨ, ਅਤੇ ਸਦਾ ਹੀ ਤੈਥੋਂ ਸਦਕੇ ਹੁੰਦੇ ਹਨ।੪।੧।੪।

RAAG BILAAVAL, FIFTH MEHL, SECOND HOUSE, TO BE SUNG TO THE TUNE OF YAAN-REE-AY:

ONE UNIVERSAL CREATOR GOD. BY THE GRACE OF THE TRUE GURU:

You are the Support of my mind, O my Beloved, You are the Support of my mind. All other clever tricks are useless, O Beloved; You alone are my Protector. || 1 || Pause || One who meets with the Perfect True Guru, O Beloved, that humble person is enraptured. He alone serves the Guru, O Beloved, unto whom the Lord becomes merciful. Fruitful is the form of the Divine Guru, O Lord and Master; He is overflowing with all powers. O Nanak, the Guru is the Supreme Lord God, the Transcendent Lord; He is ever-present, forever and ever. || 1 || I live by hearing, hearing of those who know their God. They contemplate the Lord’s Name, they chant the Lord’s Name, and their minds are imbued with the Lord’s Name. I am Your servant; I beg to serve Your humble servants. By the karma of perfect destiny, I do this. This is Nanak’s prayer: O my Lord and Master, may I obtain the Blessed Vision of Your humble servants. || 2 || The

The daily Hukamnama Sahib from Sri Darbar Sahib Amritsar including translation in English and Punjabi audio ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥:  (ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ।ਰਹਾਉ। ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਸਾਰੇ ਜਗਤ ਵਿਚ ਹਰ ਥਾਂ ਉਸ ਦੀ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ।੧। ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈ, ਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ। ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ।੨।੧੨।੩੦।

BILAAVAL, FIFTH MEHL:

The Perfect Guru has blessed me with celestial Samaadhi, bliss and peace. God is always my Helper and Companion; I contemplate His Ambrosial Virtues. || Pause || Triumphant cheers greet me all across the world, and all beings yearn for me. The True Guru and God are totally pleased with me; no obstacle blocks my way. || 1 || One who has the Merciful Lord God on his side — everyone becomes his slave. Forever and ever, O Nanak, glorious greatness rests with the Guru. || 2 || 12 || 30 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ਮਰਦਾਨਾ ੧ ॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥  ਨੋਟ: ਭਾ: ਮਰਦਾਨਾ ਆਪਣੀ ਕਿਸੇ ਰਚਨਾ ਵਿਚ ਲਫ਼ਜ਼ 'ਨਾਨਕ' ਨਹੀਂ ਸੀ ਵਰਤ ਸਕਦਾ। ਸਲੋਕ ਮ: ੧ ਹੈ ਅਤੇ ਮਰਦਾਨੇ ਨੂੰ ਸੰਬੋਧਨ ਕੀਤਾ ਹੈ। ਤਿੰਨੇ ਹੀ ਸਲੋਕ ਮ: ੧ ਦੇ ਹਨ।

ਅਰਥ: ਕਲਜੁਗੀ ਸੁਭਾਉ (ਮਾਨੋ) (ਸ਼ਰਾਬ ਕੱਢਣ ਵਾਲੀ) ਮੱਟੀ ਹੈ; ਕਾਮ (ਮਾਨੋ) ਸ਼ਰਾਬ ਹੈ ਤੇ ਇਸ ਨੂੰ ਪੀਣ ਵਾਲਾ (ਮਨੁੱਖ ਦਾ) ਮਨ ਹੈ, ਮੋਹ ਨਾਲ ਭਰੀ ਹੋਈ ਕ੍ਰੋਧ ਦੀ (ਮਾਨੋ) ਕਟੋਰੀ ਹੈ ਤੇ ਅਹੰਕਾਰ (ਮਾਨੋ) ਪਿਲਾਉਣ ਵਾਲਾ ਹੈ, ਕੂੜੇ ਲੱਬ ਦੀ (ਮਾਨੋ) ਮਜਲਸ ਹੈ (ਜਿਸ ਵਿਚ ਬਹਿ ਕੇ) ਮਨ (ਕਾਮ ਦੀ ਸ਼ਰਾਬ ਨੂੰ) ਪੀ ਪੀ ਕੇ ਖ਼ੁਆਰ ਹੁੰਦਾ ਹੈ। ਚੰਗੀ ਕਰਣੀ ਨੂੰ (ਸ਼ਰਾਬ ਕੱਢਣ ਵਾਲੀ) ਲਾਹਣ, ਸੱਚ ਬੋਲਣ ਨੂੰ ਗੁੜ ਬਣਾ ਕੇ ਸੱਚੇ ਨਾਮ ਨੂੰ ਸ੍ਰੇਸ਼ਟ ਸ਼ਰਾਬ ਬਣਾ। ਗੁਣਾਂ ਨੂੰ ਮੰਡੇ, ਸੀਤਲ ਸੁਭਾਉ ਨੂੰ ਘਿਉ ਤੇ ਸ਼ਰਮ ਨੂੰ ਮਾਸ-(ਇਹ ਸਾਰੀ) ਖ਼ੁਰਾਕ ਬਣਾ; ਹੇ ਨਾਨਕ! ਇਹ ਖ਼ੁਰਾਕ ਸਤਿਗੁਰੂ ਦੇ ਸਨਮੁਖ ਹੋਇਆਂ ਮਿਲਦੀ ਹੈ ਤੇ ਇਸ ਦੇ ਖਾਧਿਆਂ ਸਾਰੇ ਵਿਕਾਰ ਦੂਰ ਹੋ ਜਾਂਦੇ ਹਨ।੧। ਮਰਦਾਨਾ ੧ ॥ ਕਾਇਆ ਲਾਹਣਿ ਆਪੁ ਮਦੁ ਮਜਲਸ ਤ੍ਰਿਸਨਾ ਧਾਤੁ ॥ ਮਨਸਾ ਕਟੋਰੀ ਕੂੜਿ ਭਰੀ ਪੀਲਾਏ ਜਮਕਾਲੁ ॥ ਇਤੁ ਮਦਿ ਪੀਤੈ ਨਾਨਕਾ ਬਹੁਤੇ ਖਟੀਅਹਿ ਬਿਕਾਰ ॥ ਗਿਆਨੁ ਗੁੜੁ ਸਾਲਾਹ ਮੰਡੇ ਭਉ ਮਾਸੁ ਆਹਾਰੁ ॥ ਨਾਨਕ ਇਹੁ ਭੋਜਨੁ ਸਚੁ ਹੈ ਸਚੁ ਨਾਮੁ ਆਧਾਰੁ ॥੨॥ ਅਰਥ: ਸਰੀਰ (ਮਾਨੋ) (ਸ਼ਰਾਬ ਕੱਢਣ ਵਾਲੀ ਸਮਗਰੀ ਸਮੇਤ) ਮੱਟੀ ਹੈ, ਅਹੰਕਾਰ ਸ਼ਰਾਬ, ਤੇ ਤ੍ਰਿਸ਼ਨਾ ਵਿਚ ਭਟਕਣਾ (ਮਾਨੋ) ਮਹਿਫ਼ਲ ਹੈ, ਕੂੜ ਨਾਲ ਭਰੀ ਹੋਈ ਵਾਸ਼ਨਾਂ (ਮਾਨੋ) ਕਟੋਰੀ ਹੈ ਤੇ ਜਮ ਕਾਲ (ਮਾਨੋ) ਪਿਲਾਉਂਦਾ ਹੈ। ਹੇ ਨਾਨਕ! ਇਸ ਸ਼ਰਾਬ ਦੇ ਪੀਤਿਆਂ ਬਹੁਤੇ ਵਿਕਾਰ ਖੱਟੇ ਜਾਂਦੇ ਹਨ (ਭਾਵ, ਅਹੰਕਾਰ ਤ੍ਰਿਸ਼ਨਾ ਕੂੜ ਆਦਿਕ ਦੇ ਕਾਰਨ ਵਿਕਾਰ ਹੀ ਵਿਕਾਰ ਪੈਦਾ ਹੋ ਰਹੇ ਹਨ) । ਪ੍ਰਭੂ ਦਾ ਗਿਆਨ (ਮਾਨੋ) ਗੁੜ ਹੋਵੇ, ਸਿਫ਼ਤਿ-ਸਾਲਾਹ ਰੋਟੀਆਂ, (ਪ੍ਰਭੂ ਦਾ) ਡਰ ਮਾਸ-ਇਹ ਖ਼ੁਰਾਕ ਹੋਵੇ, ਹੇ ਨਾਨਕ! ਇਹ ਭੋਜਨ ਸੱਚਾ ਹੈ, ਕਿਉਂਕਿ ਸੱਚਾ ਨਾਮ ਹੀ (ਜ਼ਿੰਦਗੀ ਦਾ) ਆਸਰਾ ਹੋ ਸਕਦਾ ਹੈ।੨। ਕਾਂਯਾਂ ਲਾਹਣਿ ਆਪੁ ਮਦੁ ਅੰਮ੍ਰਿਤ ਤਿਸ ਕੀ ਧਾਰ ॥ ਸਤਸੰਗਤਿ ਸਿਉ ਮੇਲਾਪੁ ਹੋਇ ਲਿਵ ਕਟੋਰੀ ਅੰਮ੍ਰਿਤ ਭਰੀ ਪੀ ਪੀ ਕਟਹਿ ਬਿਕਾਰ ॥੩॥  (ਜੇ) ਸਰੀਰ ਮੱਟੀ ਹੋਵੇ, ਆਪੇ ਦੀ ਪਛਾਣ ਸ਼ਰਾਬ ਤੇ ਉਸ ਦੀ ਧਾਰ (ਭਾਵ, ਜਿਸ ਦੀ ਧਾਰ) ਅਮਰ ਕਰਨ ਵਾਲੀ ਹੋਵੇ, ਸਤਸੰਗਤਿ ਨਾਲ ਮੇਲ ਹੋਵੇ (ਭਾਵ, ਮਜਲਸ ਸਤਸੰਗਤਿ ਹੋਵੇ) , ਅੰਮ੍ਰਿਤ (ਨਾਮ) ਦੀ ਭਰੀ ਹੋਈ ਲਿਵ (ਰੂਪ) ਕਟੋਰੀ ਹੋਵੇ, (ਤਾਂ ਹੀ ਮਨੁੱਖ) (ਇਸ ਸ਼ਰਾਬ ਨੂੰ) ਪੀ ਪੀ ਕੇ ਸਾਰੇ ਵਿਕਾਰ ਪਾਪ ਦੂਰ ਕਰਦੇ ਹਨ।੧। ਪਉੜੀ ॥ ਆਪੇ ਸੁਰਿ ਨਰ ਗਣ ਗੰਧਰਬਾ ਆਪੇ ਖਟ ਦਰਸਨ ਕੀ ਬਾਣੀ ॥ ਆਪੇ ਸਿਵ ਸੰਕਰ ਮਹੇਸਾ ਆਪੇ ਗੁਰਮੁਖਿ ਅਕਥ ਕਹਾਣੀ ॥ ਆਪੇ ਜੋਗੀ ਆਪੇ ਭੋਗੀ ਆਪੇ ਸੰਨਿਆਸੀ ਫਿਰੈ ਬਿਬਾਣੀ ॥ ਆਪੈ ਨਾਲਿ ਗੋਸਟਿ ਆਪਿ ਉਪਦੇਸੈ ਆਪੇ ਸੁਘੜੁ ਸਰੂਪੁ ਸਿਆਣੀ ॥ ਆਪਣਾ ਚੋਜੁ ਕਰਿ ਵੇਖੈ ਆਪੇ ਆਪੇ ਸਭਨਾ ਜੀਆ ਕਾ ਹੈ ਜਾਣੀ ॥੧੨॥ ਪ੍ਰਭੂ ਆਪ ਹੀ ਦੇਵਤੇ, ਮਨੁੱਖ, (ਸ਼ਿਵ ਜੀ ਦੇ) ਗਣ, ਦੇਵਤਿਆਂ ਦੇ ਰਾਗੀ, ਅਤੇ ਆਪ ਹੀ ਛੇ ਦਰਸ਼ਨਾਂ ਦੀ ਬੋਲੀ (ਬਨਾਣ ਵਾਲਾ) ਹੈ, ਆਪ ਹੀ ਸ਼ਿਵ, ਸ਼ੰਕਰ ਤੇ ਮਹੇਸ਼ (ਦਾ ਕਰਤਾ) ਹੈ, ਆਪ ਹੀ ਗੁਰੂ ਦੇ ਸਨਮੁਖ ਹੋ ਕੇ ਆਪਣੇ ਅਕੱਥ ਸਰੂਪ ਦੀਆਂ ਵਡਿਆਈਆਂ (ਕਰਦਾ ਹੈ) , ਆਪ ਹੀ ਜੋਗ ਦੀ ਸਾਧਨਾ ਕਰਨ ਵਾਲਾ ਹੈ, ਆਪ ਹੀ ਭੋਗਾਂ ਵਿਚ ਪਰਵਿਰਤ ਹੈ ਤੇ ਆਪ ਹੀ ਸੰਨਿਆਸੀ ਬਣ ਕੇ ਉਜਾੜਾਂ ਵਿਚ ਫਿਰਦਾ ਹੈ, ਆਪ ਹੀ ਆਪਣੇ ਨਾਲ ਚਰਚਾ ਕਰਦਾ ਹੈ, ਆਪ ਹੀ ਉਪਦੇਸ਼ ਕਰਦਾ ਹੈ, ਆਪ ਹੀ ਸਿਆਣੀ ਮਤਿ ਵਾਲਾ ਸੁੰਦਰ ਸਰੂਪ ਵਾਲਾ ਹੈ, ਆਪਣਾ ਕੌਤਕ ਕਰ ਕੇ ਆਪ ਹੀ ਵੇਖਦਾ ਹੈ ਤੇ ਆਪ ਹੀ ਸਾਰੇ ਜੀਵਾਂ ਦੇ ਹਿਰਦੇ ਦੀ ਜਾਣਨ ਵਾਲਾ ਹੈ।੧੨।

SHALOK, MARDAANAA 1:

The Dark Age of Kali Yuga is the vessel, filled with the wine of sex; the mind is the drinker. Anger is the cup, filled with emotional attachment; egotism is the bartender. Drinking too much in the company of falsehood and greed, one is ruined. So let good deeds be your distillery, and let Truth be the molasses you ferment; make the most excellent wine of Truth. Make virtue your bread, good conduct the ghee, and modesty the dish of meat. As Gurmukh, these are obtained, O Nanak; consuming them, evil and corruption depart. || 1 || MARDAANAA: The body is the bottle, self-conceit is the wine, and desire is the company of drinking buddies. The glass of the mind’s longing is filled to overflowing with falsehood; the Messenger of Death is the bartender. Drinking in this wine, O Nanak, one takes on countless vices and corruption. So make spiritual wisdom your molasses, and the Praise of God your bread; let the Fear of God be the dish of meat. O Nanak, this is the true food; let the True Name be your only Support. || 2 || If the human body is the pitcher, and self-realization is the wine, then the Ambrosial Nectar streams down. Joining the Sat Sangat, the True Congregation, the gl

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਵਡਹੰਸੁ ਮਹਲਾ ੧ ਛੰਤ    ੴ ਸਤਿਗੁਰ ਪ੍ਰਸਾਦਿ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁ ਕਮਾਈਐ ॥ ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾ ਪਾਈਐ ॥ ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿ ਗਵਾਈਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਸੁਰਤਿ ਸਬਦੁ ਲਿਖਾਈਐ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥੧॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਮੇਰੈ ਮਨਿ ਭਾਇਆ ॥ ਨਾਮੁ ਮੀਠਾ ਮਨਹਿ ਲਾਗਾ ਦੂਖਿ ਡੇਰਾ ਢਾਹਿਆ ॥ ਸੂਖੁ ਮਨ ਮਹਿ ਆਇ ਵਸਿਆ ਜਾਮਿ ਤੈ ਫੁਰਮਾਇਆ ॥ ਨਦਰਿ ਤੁਧੁ ਅਰਦਾਸਿ ਮੇਰੀ ਜਿੰਨਿ ਆਪੁ ਉਪਾਇਆ ॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥੨॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥ ਮੰਦਾ ਕਿਸੈ ਨ ਆਖਿ ਝਗੜਾ ਪਾਵਣਾ ॥ ਨਹ ਪਾਇ ਝਗੜਾ ਸੁਆਮਿ ਸੇਤੀ ਆਪਿ ਆਪੁ ਵਞਾਵਣਾ ॥ ਜਿਸੁ ਨਾਲਿ ਸੰਗਤਿ ਕਰਿ ਸਰੀਕੀ ਜਾਇ ਕਿਆ ਰੂਆਵਣਾ ॥ ਜੋ ਦੇਇ ਸਹਣਾ ਮਨਹਿ ਕਹਣਾ ਆਖਿ ਨਾਹੀ ਵਾਵਣਾ ॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥੩॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥ ਕਉੜਾ ਕੋਇ ਨ ਮਾਗੈ ਮੀਠਾ ਸਭ ਮਾਗੈ ॥ ਸਭੁ ਕੋਇ ਮੀਠਾ ਮੰਗਿ ਦੇਖੈ ਖਸਮ ਭਾਵੈ ਸੋ ਕਰੇ ॥ ਕਿਛੁ ਪੁੰਨ ਦਾਨ ਅਨੇਕ ਕਰਣੀ ਨਾਮ ਤੁਲਿ ਨ ਸਮਸਰੇ ॥ ਨਾਨਕਾ ਜਿਨ ਨਾਮੁ ਮਿਲਿਆ ਕਰਮੁ ਹੋਆ ਧੁਰਿ ਕਦੇ ॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥੪॥੧॥  ਅਰਥ: ਸਰੀਰ ਨੂੰ (ਹਿਰਦੇ ਨੂੰ) ਮਾਇਆ ਦੇ ਮੋਹ ਵਿਚ ਗੰਦਾ ਕਰ ਕੇ (ਤੀਰਥ-) ਇਸ਼ਨਾਨ ਕਰਨ ਦਾ ਕੋਈ ਲਾਭ ਨਹੀਂ ਹੈ। ਉਹੀ ਮਨੁੱਖ ਨ੍ਹਾਤਾ ਹੋਇਆ (ਪਵਿਤ੍ਰ) ਹੈ ਤੇ ਉਹੀ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਹੈ ਜੋ ਸਦਾ-ਥਿਰ ਪ੍ਰਭੂ-ਨਾਮ ਸਿਮਰਨ ਦੀ ਕਮਾਈ ਕਰਦਾ ਹੈ। ਜਦੋਂ ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਜੀਵ ਸਦਾ-ਥਿਰ ਪ੍ਰਭੂ ਨਾਲ ਇਕ-ਮਿਕ ਹੋ ਜਾਂਦਾ ਹੈ ਤਦੋਂ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਮਿਲ ਪੈਂਦਾ ਹੈ। ਪਰ ਪ੍ਰਭੂ ਦੇ ਹੁਕਮ ਤੋਂ ਬਿਨਾ ਮਨੁੱਖ ਦੀ ਸੁਰਤਿ (ਕੂੜ ਵਿਚੋਂ ਨਿਕਲ ਕੇ) ਉੱਚੀ ਨਹੀਂ ਹੋ ਸਕਦੀ। ਨਿਰੀਆਂ ਜ਼ਬਾਨੀ (ਗਿਆਨ ਦੀਆਂ) ਗੱਲਾਂ ਕਰ ਕੇ ਸਗੋਂ ਆਪਣਾ ਆਤਮਕ ਜੀਵਨ ਹੋਰ ਖ਼ਰਾਬ ਕਰਦਾ ਹੈ। ਜਿਥੇ ਭੀ (ਭਾਵ, ਸਾਧ ਸੰਗਤਿ ਵਿਚ) ਜਾ ਕੇ ਬੈਠੀਏ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਆਪਣੀ ਸੁਰਤਿ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਪ੍ਰੋਣੀ ਚਾਹੀਦੀ ਹੈ। (ਨਹੀਂ ਤਾਂ) ਹਿਰਦੇ ਨੂੰ ਮਾਇਆ ਦੇ ਮੋਹ ਵਿਚ ਮੈਲਾ ਕਰ ਕੇ (ਤੀਰਥ-) ਇਸ਼ਨਾਨ ਦਾ ਕੀਹ ਲਾਭ?।੧। (ਪਰ ਇਹ ਸਿਫ਼ਤਿ-ਸਾਲਾਹ ਹੇ ਪ੍ਰਭੂ! ਤੇਰੀ ਆਪਣੀ ਬਖ਼ਸ਼ਸ਼ ਹੈ) ਮੈਂ ਤਦੋਂ ਹੀ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ ਜਦੋਂ ਤੂੰ ਆਪ ਪ੍ਰੇਰਨਾ ਕਰਦਾ ਹੈਂ। (ਪ੍ਰਭੂ ਦੀ ਮੇਹਰ ਨਾਲ ਹੀ) ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਮੇਰੇ ਮਨ ਵਿਚ ਪਿਆਰਾ ਲੱਗ ਸਕਦਾ ਹੈ। ਜਦੋਂ ਪ੍ਰਭੂ ਦਾ ਨਾਮ ਮਨ ਵਿਚ ਮਿੱਠਾ ਲੱਗਦਾ ਹੈ ਤਦੋਂ ਦੁੱਖ ਨੇ (ਉਸ ਮਨ ਵਿਚੋਂ) ਆਪਣਾ ਡੇਰਾ ਚੁੱਕ ਲਿਆ (ਸਮਝੋ) । ਹੇ ਪ੍ਰਭੂ! ਜਦੋਂ ਤੂੰ ਹੁਕਮ ਕੀਤਾ ਤਦੋਂ ਆਤਮਕ ਆਨੰਦ ਮੇਰੇ ਮਨ ਵਿਚ ਆ ਵੱਸਦਾ ਹੈ। ਹੇ ਪ੍ਰਭੂ! ਜਿਸ ਤੈਂ ਨੇ ਆਪਣੇ ਆਪ ਨੂੰ ਆਪ ਹੀ (ਜਗਤ-ਰੂਪ ਵਿਚ) ਪਰਗਟ ਕੀਤਾ ਹੈ, ਜਦੋਂ ਤੂੰ ਮੈਨੂੰ ਪ੍ਰੇਰਨਾ ਕਰਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਮੇਰੀ ਤਾਂ ਤੇਰੇ ਦਰ ਤੇ ਅਰਜ਼ੋਈ ਹੀ ਹੁੰਦੀ ਹੈ, ਮੇਹਰ ਦੀ ਨਜ਼ਰ ਤੂੰ ਆਪ ਕਰਦਾ ਹੈਂ।੨। ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਖਸਮ-ਪ੍ਰਭੂ ਹਰੇਕ ਜੀਵ ਨੂੰ ਮਨੁੱਖਾ ਜਨਮ ਦੀ ਵਾਰੀ ਦੇਂਦਾ ਹੈ (ਪਿਛਲੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੀ ਕਿਸੇ ਨੂੰ ਚੰਗਾ ਤੇ ਕਿਸੇ ਨੂੰ ਮੰਦਾ ਬਣਾਂਦਾ ਹੈ, ਇਸ ਵਾਸਤੇ) ਕਿਸੇ ਮਨੁੱਖ ਨੂੰ ਭੈੜਾ ਆਖ ਆਖ ਕੇ ਕੋਈ ਝਗੜਾ ਖੜਾ ਨਹੀਂ ਕਰਨਾ ਚਾਹੀਦਾ (ਭੈੜਾ ਮਨੁੱਖ ਪ੍ਰਭੂ ਦੀ ਰਜ਼ਾ ਵਿਚ ਹੀ ਭੈੜਾ ਬਣਿਆ ਹੈ। ਭੈੜੇ ਨੂੰ ਨਿੰਦਿਆਂ ਪ੍ਰਭੂ ਨਾਲ ਝਗੜਾ ਹੈ। (ਸੋ, ਹੇ ਭਾਈ!) ਮਾਲਕ-ਪ੍ਰਭੂ ਨਾਲ ਝਗੜਾ ਨਹੀਂ ਪਾਣਾ ਚਾਹੀਦਾ, ਇਸ ਤਰ੍ਹਾਂ ਤਾਂ ਆਪਣੇ ਆਪ ਨੂੰ ਆਪ ਹੀ ਤਬਾਹ ਕਰ ਲਈਦਾ ਹੈ। ਜਿਸ ਮਾਲਕ ਦੇ ਆਸਰੇ ਸਦਾ ਜੀਊਣਾ ਹੈ, ਉਸੇ ਨਾਲ ਹੀ ਬਰਾਬਰੀ ਕਰ ਕੇ (ਜੇ ਦੁੱਖ ਪ੍ਰਾਪਤ ਹੋਇਆ ਤਾਂ ਫਿਰ ਉਸੇ ਪਾਸ) ਜਾ ਕੇ ਪੁਕਾਰ ਕਰਨ ਦਾ ਕੋਈ ਲਾਭ ਨਹੀਂ ਹੋ ਸਕਦਾ। ਪਰਮਾਤਮਾ ਜੋ (ਸੁਖ ਦੁਖ) ਦੇਂਦਾ ਹੈ ਉਹ (ਖਿੜੇ-ਮੱਥੇ) ਸਹਾਰਨਾ ਚਾਹੀਦਾ ਹੈ, ਗਿਲਾ-ਗੁਜ਼ਾਰੀ ਨਹੀਂ ਕਰਨੀ ਚਾਹੀਦੀ, ਗਿਲਾ ਗੁਜ਼ਾਰੀ ਕਰ ਕੇ ਵਿਅਰਥ ਬੋਲ-ਬੁਲਾਰਾ ਨਹੀਂ ਕਰਨਾ ਚਾਹੀਦਾ। (ਅਸਲ ਗੱਲ ਇਹ ਹੈ ਕਿ) ਸਾਡੇ ਕੀਤੇ ਕਰਮਾਂ ਅਨੁਸਾਰ ਖਸਮ-ਪ੍ਰਭੂ ਸਾਨੂੰ ਮਨੁੱਖਾ ਜਨਮ ਦੀ ਵਾਰੀ ਦੇਂਦਾ ਹੈ।੩। ਸਾਰੀ ਸ੍ਰਿਸ਼ਟੀ ਪਰਮਾਤਮਾ ਨੇ ਆਪ ਪੈਦਾ ਕੀਤੀ ਹੈ, ਆਪ ਹੀ ਹਰੇਕ ਜੀਵ ਉਤੇ ਮੇਹਰ ਦੀ ਨਿਗਾਹ ਕਰਦਾ ਹੈ। (ਉਸ ਦੇ ਦਰ ਤੋਂ ਸਭ ਜੀਵ ਦਾਤਾਂ ਮੰਗਦੇ ਹਨ) ਕੌੜੀ ਚੀਜ਼ ਭੀ ਨਹੀਂ ਮੰਗਦਾ, ਹਰੇਕ ਜੀਵ ਮਿੱਠੀਆਂ ਸੁਖਦਾਈ ਚੀਜ਼ਾਂ ਹੀ ਮੰਗਦਾ ਹੈ। ਹਰੇਕ ਜੀਵ ਮਿੱਠੇ ਪਦਾਰਥਾਂ ਦੀ ਮੰਗ ਹੀ ਮੰਗਦਾ ਹੈ, ਪਰ ਖਸਮ-ਪ੍ਰਭੂ ਉਹੀ ਕੁਝ ਕਰਦਾ ਹੈ ਜੋ ਉਸ ਨੂੰ ਚੰਗਾ ਜਾਪਦਾ ਹੈ। ਜੀਵ (ਦੁਨੀਆ ਦੇ ਮਿੱਠੇ ਪਦਾਰਥਾਂ ਦੀ ਖ਼ਾਤਰ) ਦਾਨ-ਪੁੰਨ ਕਰਦੇ ਹਨ, ਇਹੋ ਜਿਹੇ ਹੋਰ ਭੀ ਅਨੇਕਾਂ ਧਾਰਮਿਕ ਕੰਮ ਕਰਦੇ ਹਨ, ਪਰ ਪਰਮਾਤਮਾ ਦੇ ਨਾਮ ਦੇ ਬਰਾਬਰ ਹੋਰ ਕੋਈ ਉੱਦਮ ਨਹੀਂ ਹੈ। ਹੇ ਨਾਨਕ! ਜਿਨ੍ਹਾਂ ਬੰਦਿਆਂ ਉਤੇ ਧੁਰੋਂ ਪਰਮਾਤਮਾ ਵਲੋਂ ਕਦੇ ਬਖ਼ਸ਼ਸ਼ ਹੁੰਦੀ ਹੈ ਉਹਨਾਂ ਨੂੰ ਨਾਮ ਦੀ ਦਾਤਿ ਮਿਲਦੀ ਹੈ। ਇਹ ਸਾਰਾ ਜਗਤ ਪ੍ਰਭੂ ਨੇ ਆਪ ਹੀ ਪੈਦਾ ਕੀਤਾ ਹੈ ਤੇ ਆਪ ਹੀ ਸਭ ਉਤੇ ਮੇਹਰ ਦੀ ਨਜ਼ਰ ਕਰਦਾ ਹੈ।੪।੧।

WADAHANS, FIRST MEHL, CHHANT:

ONE UNIVERSAL CREATOR GOD. BY THE GRACE OF THE TRUE GURU:

Why bother to wash the body which is polluted by falsehood? One’s cleansing bath is only approved, if one practices Truth. When there is Truth deep within, then one becomes True, and obtains the True Lord.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

Chant the name of the God.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥  ਅਰਥ: ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ।ਰਹਾਉ। ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ।੧। ਹੇ ਭਾਈ! ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ। ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ।੨। ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ। ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ। (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ) ।੩। ਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ, ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ। ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਹੇ ਨਾਨਕ! ਸਦਾ-ਥਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ ਹੈ। ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ ਆਇਆ ਹੈ।੪।੬।੫੬।

SORAT’H, FIFTH MEHL:

The Creator has brought utter peace to my home; the fever has left my family. The Perfect Guru has saved us. I sought the Sanctuary of the True Lord. || 1 || The Transcendent Lord Himself has become my Protector. Tranquility, intuitive peace and poise welled up in an instant, and my mind was comforted forever. || Pause || The Lord, Har, Har, gave me the medicine of His Name, which has cured all disease. He extended His Mercy to me, and resolved all these affairs. || 2 || God confirmed His loving nature; He did not take my merits or demerits into account. The Word of the Guru’s Shabad has become manifest, and through it, my honor was totally preserved. || 3 || I speak as You cause me to speak; O Lord and Master, You are the ocean of excellence. Nanak chants the Naam, the Name of the Lord, according to the Teachings of Truth. God preserves the honor of His slaves. || 4 || 6 || 56 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਰਾਮਕਲੀ ਮਹਲਾ ੫ ॥ ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੇ ਥਾਉ ॥ ਗੁਰ ਪੂਰੇ ਕੀ ਚਰਣੀ ਲਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥੧॥ ਹਰਿ ਹਰਿ ਜਾਪੁ ਜਪਲਾ ॥ ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ ਪਰਲਾ ॥੧॥ ਰਹਾਉ ॥ ਨਾਮੁ ਨਿਧਾਨੁ ਧਿਆਇ ਮਨ ਅਟਲ ॥ ਤਾ ਛੂਟਹਿ ਮਾਇਆ ਕੇ ਪਟਲ ॥ ਗੁਰ ਕਾ ਸਬਦੁ ਅੰਮ੍ਰਿਤ ਰਸੁ ਪੀਉ ॥ ਤਾ ਤੇਰਾ ਹੋਇ ਨਿਰਮਲ ਜੀਉ ॥੨॥ ਸੋਧਤ ਸੋਧਤ ਸੋਧਿ ਬੀਚਾਰਾ ॥ ਬਿਨੁ ਹਰਿ ਭਗਤਿ ਨਹੀ ਛੁਟਕਾਰਾ ॥ ਸੋ ਹਰਿ ਭਜਨੁ ਸਾਧ ਕੈ ਸੰਗਿ ॥ ਮਨੁ ਤਨੁ ਰਾਪੈ ਹਰਿ ਕੈ ਰੰਗਿ ॥੩॥ ਛੋਡਿ ਸਿਆਣਪ ਬਹੁ ਚਤੁਰਾਈ ॥ ਮਨ ਬਿਨੁ ਹਰਿ ਨਾਵੈ ਜਾਇ ਨ ਕਾਈ ॥ ਦਇਆ ਧਾਰੀ ਗੋਵਿਦ ਗਸਾਈ ॥ ਹਰਿ ਹਰਿ ਨਾਨਕ ਟੇਕ ਟਿਕਾਈ ॥੪॥੧੬॥੨੭॥ 

ਅਰਥ: (ਹੇ ਭਾਈ! ਜਿਸ ਮਨੁੱਖ ਨੇ) ਪਰਮਾਤਮਾ (ਦੇ ਨਾਮ) ਦਾ ਜਾਪ ਜਪਿਆ, (ਜਿਸ ਮਨੁੱਖ ਦੇ) ਹਿਰਦੇ ਵਿਚ ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਦਾ ਨਾਮ) ਆ ਵੱਸਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ।੧।ਰਹਾਉ। (ਹੇ ਭਾਈ!) ਪਰਮਾਤਮਾ ਦੀ ਸਿਫ਼ਤਿ (ਦਾ ਗੀਤ) ਗਾਇਆ ਕਰੋ (ਪਰਮਾਤਮਾ ਨੂੰ ਵੱਸ ਕਰਨ ਦਾ) ਇਹ ਸਭ ਤੋਂ ਸ੍ਰੇਸ਼ਟ ਮੰਤ੍ਰ ਹੈ। (ਕੀਰਤਨ ਦੀ ਬਰਕਤਿ ਨਾਲ) ਪਰਲੋਕ ਵਿਚ ਨਿਆਸਰੇ ਜੀਵ ਨੂੰ ਭੀ ਆਸਰਾ ਮਿਲ ਜਾਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੇ ਚਰਨਾਂ ਤੇ ਪਿਆ ਰਹੁ, ਇਸ ਤਰ੍ਹਾਂ ਕਈ ਜਨਮਾਂ ਤੋਂ (ਮਾਇਆ ਦੇ ਮੋਹ ਦੀ) ਨੀਂਦ ਵਿਚ ਸੁੱਤਾ ਹੋਇਆ ਤੂੰ ਜਾਗ ਪਏਂਗਾ।੧। ਹੇ ਮਨ! ਪਰਮਾਤਮਾ ਦਾ ਨਾਮ ਕਦੇ ਨਾਹ ਮੁੱਕਣ ਵਾਲਾ ਖ਼ਜ਼ਾਨਾ ਹੈ, ਇਸ ਨੂੰ ਸਿਮਰਦਾ ਰਹੁ, ਤਦੋਂ ਹੀ ਤੇਰੇ ਮਾਇਆ (ਦੇ ਮੋਹ) ਦੇ ਪੜਦੇ ਪਾਟਣਗੇ। ਹੇ ਮਨ! ਗੁਰੂ ਦਾ ਸ਼ਬਦ ਆਤਮਕ ਜੀਵਨ ਦੇਣ ਵਾਲਾ ਰਸ ਹੈ, ਇਸ ਨੂੰ ਪੀਂਦਾ ਰਹੁ, ਤਦੋਂ ਹੀ ਤੇਰੀ ਜਿੰਦ ਪਵਿੱਤ੍ਰ ਹੋਵੇਗੀ।੨। ਹੇ ਮਨ! ਅਸਾਂ ਬਹੁਤ ਵਿਚਾਰ ਵਿਚਾਰ ਕੇ ਇਹ ਸਿੱਟਾ ਕੱਢਿਆ ਹੈ ਕਿ ਪਰਮਾਤਮਾ ਦੀ ਭਗਤੀ ਤੋਂ ਬਿਨਾ (ਮਾਇਆ ਦੇ ਮੋਹ ਤੋਂ) ਖ਼ਲਾਸੀ ਨਹੀਂ ਹੋ ਸਕਦੀ। ਪ੍ਰਭੂ ਦੀ ਉਹ ਭਗਤੀ ਗੁਰੂ ਦੀ ਸੰਗਤਿ ਵਿਚ (ਪ੍ਰਾਪਤ ਹੁੰਦੀ ਹੈ। ਜਿਸ ਨੂੰ ਪ੍ਰਾਪਤੀ ਹੁੰਦੀ ਹੈ, ਉਸ ਦਾ) ਮਨ ਅਤੇ ਤਨ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਜਾਂਦਾ ਹੈ।੩। ਹੇ ਮਨ! ਆਪਣੀ) ਸਿਆਣਪ ਅਤੇ ਬਹੁਤੀ ਚਤੁਰਾਈ ਛੱਡ ਦੇ। (ਜਿਵੇਂ ਜਾਲੇ ਦੇ ਕਾਰਨ ਭੁਇਂ ਵਿਚ ਪਾਣੀ ਜੀਊਰਦਾ ਨਹੀਂ, ਇਸੇ ਤਰ੍ਹਾਂ ਹਉਮੈ ਦੇ ਕਾਰਨ ਗੁਰੂ ਦੇ ਉਪਦੇਸ਼ ਦਾ ਅਸਰ ਨਹੀਂ ਹੁੰਦਾ) , ਪਰਮਾਤਮਾ ਦੇ ਨਾਮ ਤੋਂ ਬਿਨਾ ਇਹ ਜਾਲਾ ਦੂਰ ਨਹੀਂ ਹੁੰਦਾ। ਹੇ ਨਾਨਕ! ਆਖ-) ਜਿਸ ਮਨੁੱਖ ਉਤੇ ਧਰਤੀ ਦਾ ਖਸਮ ਪ੍ਰਭੂ ਦਇਆ ਕਰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਦਾ ਆਸਰਾ ਲੈਂਦਾ ਹੈ।੪।੧੬।੧੭।

RAAMKALEE, FIFTH MEHL:

Sing the Kirtan of the Lord’s Praises, and the Beej Mantra, the Seed Mantra. Even the homeless find a home in the world hereafter. Fall at the feet of the Perfect Guru; you have slept for so many incarnations — wake up! || 1 || Chant the Chant of the Lord’s Name, Har, Har. By Guru’s Grace, it shall be enshrined within your heart, and you shall cross over the terrifying world-ocean. || 1 || Pause || Meditate on the eternal treasure of the Naam, the Name of the Lord, O mind, and then, the screen of Maya shall be torn away. Drink in the Ambrosial Nectar of the Guru’s Shabad, and then your soul shall be rendered immaculate and pure. || 2 || Searching, searching, searching, I have realized that without devotional worship of the Lord, no one is saved. So vibrate, and meditate on that Lord in the Saadh Sangat, the Company of the Holy; your mind and body shall be imbued with love for the Lord. || 3 || Renounce all your cleverness and trickery. O mind, without the Lord’s Name, there is no place of rest. The Lord of the Universe, the Lord of the World, has taken pity on me. Nanak seeks the protection and support of the Lord, Har, Har. || 4 || 16 || 27 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio  ਸੋਰਠਿ ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥

ਅਰਥ: ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ।

ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧।

ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ।੨।੧।੨੯।

SORAT’H, FIFTH MEHL, SECOND HOUSE, DU-PADAS:

ONE UNIVERSAL CREATOR GOD. BY THE GRACE OF THE TRUE GURU:

Fire is contained in all firewood, and butter is contained in all milk. God’s Light is contained in the high and the low; the Lord is in the hearts of all beings. || 1 || O Saints, He is pervading and permeating each and every heart. The Perfect Lord is completely permeating everyone, everywhere; He is diffused in the water and the land. || 1 || Pause || Nanak sings the Praises of the Lord, the treasure of excellence; the True Guru has dispelled his doubt. The Lord is pervading everywhere, permeating all, and yet, He is unattached from all. || 2 || 1 || 29 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਬਿਲਾਵਲੁ ਮਹਲਾ ੫ ॥ ਪ੍ਰਭ ਜਨਮ ਮਰਨ ਨਿਵਾਰਿ ॥ ਹਾਰਿ ਪਰਿਓ ਦੁਆਰਿ ॥ ਗਹਿ ਚਰਨ ਸਾਧੂ ਸੰਗ ॥ ਮਨ ਮਿਸਟ ਹਰਿ ਹਰਿ ਰੰਗ ॥ ਕਰਿ ਦਇਆ ਲੇਹੁ ਲੜਿ ਲਾਇ ॥ ਨਾਨਕਾ ਨਾਮੁ ਧਿਆਇ ॥੧॥ ਦੀਨਾ ਨਾਥ ਦਇਆਲ ਮੇਰੇ ਸੁਆਮੀ ਦੀਨਾ ਨਾਥ ਦਇਆਲ ॥ ਜਾਚਉ ਸੰਤ ਰਵਾਲ ॥੧॥ ਰਹਾਉ ॥ਸੰਸਾਰੁ ਬਿਖਿਆ ਕੂਪ ॥ ਤਮ ਅਗਿਆਨ ਮੋਹਤ ਘੂਪ ॥ ਗਹਿ ਭੁਜਾ ਪ੍ਰਭ ਜੀ ਲੇਹੁ ॥ ਹਰਿ ਨਾਮੁ ਅਪੁਨਾ ਦੇਹੁ ॥ ਪ੍ਰਭ ਤੁਝ ਬਿਨਾ ਨਹੀ ਠਾਉ ॥ ਨਾਨਕਾ ਬਲਿ ਬਲਿ ਜਾਉ ॥੨॥  ਲੋਭਿ ਮੋਹਿ ਬਾਧੀ ਦੇਹ ॥ ਬਿਨੁ ਭਜਨ ਹੋਵਤ ਖੇਹ ॥ ਜਮਦੂਤ ਮਹਾ ਭਇਆਨ ॥ਚਿਤ ਗੁਪਤ ਕਰਮਹਿ ਜਾਨ ॥ ਦਿਨੁ ਰੈਨਿ ਸਾਖਿ ਸੁਨਾਇ ॥ ਨਾਨਕਾ ਹਰਿ ਸਰਨਾਇ ॥੩॥ ਭੈ ਭੰਜਨਾ ਮੁਰਾਰਿ ॥ ਕਰਿ ਦਇਆ ਪਤਿਤ ਉਧਾਰਿ ॥ ਮੇਰੇ ਦੋਖ ਗਨੇ ਨ ਜਾਹਿ ॥ ਹਰਿ ਬਿਨਾ ਕਤਹਿ ਸਮਾਹਿ ॥ ਗਹਿ ਓਟ ਚਿਤਵੀ ਨਾਥ ॥ ਨਾਨਕਾ ਦੇ ਰਖੁ ਹਾਥ ॥੪॥ ਹਰਿ ਗੁਣ ਨਿਧੇ ਗੋਪਾਲ ॥ ਸਰਬ ਘਟ ਪ੍ਰਤਿਪਾਲ ॥ ਮਨਿ ਪ੍ਰੀਤਿ ਦਰਸਨ ਪਿਆਸ ॥ ਗੋਬਿੰਦ ਪੂਰਨ ਆਸ ॥ ਇਕ ਨਿਮਖ ਰਹਨੁ ਨ ਜਾਇ ॥ ਵਡ ਭਾਗਿ ਨਾਨਕ ਪਾਇ ॥੫॥  ਪ੍ਰਭ ਤੁਝ ਬਿਨਾ ਨਹੀ ਹੋਰ ॥ ਮਨਿ ਪ੍ਰੀਤਿ ਚੰਦ ਚਕੋਰ ॥ ਜਿਉ ਮੀਨ ਜਲ ਸਿਉ ਹੇਤੁ ॥ ਅਲਿ ਕਮਲ ਭਿੰਨੁ ਨ ਭੇਤੁ ॥ ਜਿਉ ਚਕਵੀ ਸੂਰਜ ਆਸ ॥ ਨਾਨਕ ਚਰਨ ਪਿਆਸ ॥੬॥ ਜਿਉ ਤਰੁਨਿ ਭਰਤ ਪਰਾਨ ॥ ਜਿਉ ਲੋਭੀਐ ਧਨੁ ਦਾਨੁ ॥ ਜਿਉ ਦੂਧ ਜਲਹਿ ਸੰਜੋਗੁ ॥ ਜਿਉ ਮਹਾ ਖੁਧਿਆਰਥ ਭੋਗੁ ॥ ਜਿਉ ਮਾਤ ਪੂਤਹਿ ਹੇਤੁ ॥ ਹਰਿ ਸਿਮਰਿ ਨਾਨਕ ਨੇਤ ॥੭॥ ਜਿਉ ਦੀਪ ਪਤਨ ਪਤੰਗ ॥ ਜਿਉ ਚੋਰੁ ਹਿਰਤ ਨਿਸੰਗ ॥ ਮੈਗਲਹਿ ਕਾਮੈ ਬੰਧੁ ॥ ਜਿਉ ਗ੍ਰਸਤ ਬਿਖਈ ਧੰਧੁ ॥ ਜਿਉ ਜੂਆਰ ਬਿਸਨੁ ਨ ਜਾਇ ॥ ਹਰਿ ਨਾਨਕ ਇਹੁ ਮਨੁ ਲਾਇ ॥੮॥  ਕੁਰੰਕ ਨਾਦੈ ਨੇਹੁ ॥ ਚਾਤ੍ਰਿਕੁ ਚਾਹਤ ਮੇਹੁ ॥ ਜਨ ਜੀਵਨਾ ਸਤਸੰਗਿ ॥ ਗੋਬਿਦੁ ਭਜਨਾ ਰੰਗਿ ॥ ਰਸਨਾ ਬਖਾਨੈ ਨਾਮੁ ॥ ਨਾਨਕ ਦਰਸਨ ਦਾਨੁ ॥੯॥ ਗੁਨ ਗਾਇ ਸੁਨਿ ਲਿਖਿ ਦੇਇ ॥ ਸੋ ਸਰਬ ਫਲ ਹਰਿ ਲੇਇ ॥ ਕੁਲ ਸਮੂਹ ਕਰਤ ਉਧਾਰੁ ॥ ਸੰਸਾਰੁ ਉਤਰਸਿ ਪਾਰਿ ॥ ਹਰਿ ਚਰਨ ਬੋਹਿਥ ਤਾਹਿ ॥ ਮਿਲਿ ਸਾਧਸੰਗਿ ਜਸੁ ਗਾਹਿ ॥ ਹਰਿ ਪੈਜ ਰਖੈ ਮੁਰਾਰਿ ॥ ਹਰਿ ਨਾਨਕ ਸਰਨਿ ਦੁਆਰਿ ॥੧੦॥੨॥ ਅਰਥ: ਹੇ ਗ਼ਰੀਬਾਂ ਦੇ ਖਸਮ! ਹੇ ਦਇਆ ਦੇ ਸੋਮੇ! ਹੇ ਮੇਰੇ ਸੁਆਮੀ! ਹੇ ਦੀਨਾ ਨਾਥ! ਹੇ ਦਇਆਲ! ਮੈਂ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੧।ਰਹਾਉ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆ ਕਰ (ਅਤੇ ਬੇਨਤੀ ਕਰਿਆ ਕਰ-) ਹੇ ਪ੍ਰਭੂ! ਮੇਰਾ) ਜਨਮ ਮਰਨ (ਦਾ ਗੇੜ) ਮੁਕਾ ਦੇਹ, ਮੈਂ (ਹੋਰ ਪਾਸਿਆਂ ਵਲੋਂ) ਆਸ ਲਾਹ ਕੇ ਤੇਰੇ ਦਰ ਤੇ ਆ ਡਿੱਗਾ ਹਾਂ। (ਮਿਹਰ ਕਰ) ਤੇਰੇ ਸੰਤ ਜਨਾਂ ਦੇ ਚਰਨ ਫੜ ਕੇ (ਤੇਰੇ ਸੰਤ ਜਨਾਂ ਦਾ) ਪੱਲਾ ਫੜ ਕੇ, ਮੇਰੇ ਮਨ ਨੂੰ, ਹੇ ਹਰੀ! ਤੇਰਾ ਪਿਆਰ ਮਿੱਠਾ ਲੱਗਦਾ ਰਹੇ। ਮਿਹਰ ਕਰ ਕੇ ਮੈਨੂੰ ਆਪਣੇ ਲੜ ਨਾਲ ਲਾ ਲੈ।੧। ਹੇ ਨਾਨਕ! ਪ੍ਰਭੂ ਦੇ ਦਰ ਤੇ ਅਰਦਾਸ ਕਰ, ਤੇ, ਆਖ-) ਹੇ ਪ੍ਰਭੂ! ਮੈਂ (ਤੇਰੇ ਨਾਮ ਤੋਂ) ਸਦਕੇ ਜਾਂਦਾ ਹਾਂ, ਕੁਰਬਾਨ ਜਾਂਦਾ ਹਾਂ। ਤੈਥੋਂ ਬਿਨਾ ਮੇਰਾ ਕੋਈ ਹੋਰ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਆਪਣਾ ਨਾਮ ਬਖ਼ਸ਼। ਇਹ ਜਗਤ ਮਾਇਆ (ਦੇ ਮੋਹ) ਦਾ ਖੂਹ ਹੈ, ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਘੁੱਪ ਹਨੇਰਾ (ਮੈਨੂੰ) ਮੋਹ ਰਿਹਾ ਹੈ। (ਮੇਰੀ) ਬਾਂਹ ਫੜ ਕੇ (ਮੈਨੂੰ) ਬਚਾ ਲੈ।੨। ਹੇ ਨਾਨਕ! ਆਖ-) ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ। ਮੇਰਾ ਸਰੀਰ ਲੋਭ ਵਿਚ ਮੋਹ ਵਿਚ ਬੱਝਾ ਪਿਆ ਹੈ, (ਤੇਰਾ) ਭਜਨ ਕਰਨ ਤੋਂ ਬਿਨਾ ਮਿੱਟੀ ਹੁੰਦਾ ਜਾ ਰਿਹਾ ਹੈ। (ਮੈਨੂੰ) ਜਮਦੂਤ ਬੜੇ ਡਰਾਉਣੇ (ਲੱਗ ਰਹੇ ਹਨ। ਚਿੱਤ੍ਰ ਗੁਪਤ (ਮੇਰੇ) ਕਰਮਾਂ ਨੂੰ ਜਾਣਦੇ ਹਨ। ਦਿਨ ਅਤੇ ਰਾਤ (ਇਹ ਭੀ ਮੇਰੇ ਕਰਮਾਂ ਦੀ) ਗਵਾਹੀ ਦੇ ਕੇ (ਇਹੀ ਕਹਿ ਰਹੇ ਹਨ ਕਿ ਮੈਂ ਮੰਦ-ਕਰਮੀ ਹਾਂ) ।੩। ਹੇ ਨਾਨਕ! ਆਖ-) ਹੇ ਸਾਰੇ ਡਰਾਂ ਦੇ ਨਾਸ ਕਰਨ ਵਾਲੇ ਪ੍ਰਭੂ! ਮਿਹਰ ਕਰ ਕੇ (ਮੈਨੂੰ) ਵਿਕਾਰੀ ਨੂੰ (ਵਿਕਾਰਾਂ ਤੋਂ) ਬਚਾ ਲੈ। ਮੇਰੇ ਵਿਕਾਰ ਗਿਣੇ ਨਹੀਂ ਜਾ ਸਕਦੇ। ਹੇ ਹਰੀ! ਤੈਥੋਂ ਬਿਨਾ ਹੋਰ ਕਿਸੇ ਦਰ ਤੇ ਭੀ ਇਹ ਬਖ਼ਸ਼ੇ ਨਹੀਂ ਜਾ ਸਕਦੇ। ਹੇ ਨਾਥ! ਮੈਂ ਤੇਰਾ ਆਸਰਾ ਹੀ ਸੋਚਿਆ ਹੈ, (ਮੇਰੀ ਬਾਂਹ) ਫੜ ਲੈ, (ਆਪਣਾ) ਹੱਥ ਦੇ ਕੇ ਮੇਰੀ ਰੱਖਿਆ ਕਰ।੪। ਹੇ ਨਾਨਕ! ਆਖ-) ਹੇ ਹਰੀ! ਹੇ ਗੁਣਾਂ ਦੇ ਖ਼ਜ਼ਾਨੇ! ਹੇ ਧਰਤੀ ਦੇ ਰੱਖਿਅਕ! ਹੇ ਸਭ ਸਰੀਰਾਂ ਦੇ ਪਾਲਣਹਾਰ! ਹੇ ਗੋਬਿੰਦ! ਮੇਰੇ ਮਨ ਦੀ) ਆਸ ਪੂਰੀ ਕਰ, (ਮੇਰੇ) ਮਨ ਵਿਚ (ਤੇਰੀ) ਪ੍ਰੀਤ (ਬਣੀ ਰਹੇ, ਤੇਰੇ) ਦਰਸਨ ਦੀ ਤਾਂਘ (ਬਣੀ ਰਹੇ, ਤੇਰੇ ਦਰਸਨ ਤੋਂ ਬਿਨਾ ਮੈਥੋਂ) ਇਕ ਪਲ ਭਰ ਭੀ ਰਿਹਾ ਨਹੀਂ ਜਾ ਸਕਦਾ। ਵੱਡੀ ਕਿਸਮਤ ਨਾਲ ਹੀ ਕੋਈ (ਤੇਰਾ) ਮਿਲਾਪ ਪ੍ਰਾਪਤ ਕਰਦਾ ਹੈ।੫।  ਹੇ ਨਾਨਕ! ਆਖ-) ਹੇ ਪ੍ਰਭੂ! ਤੈਥੋਂ ਬਿਨਾ (ਮੇਰਾ ਕੋਈ) ਹੋਰ (ਆਸਰਾ) ਨਹੀਂ ਹੈ। (ਮੇਰੇ) ਮਨ ਵਿਚ (ਤੇਰੇ ਚਰਨਾਂ ਦੀ) ਪ੍ਰੀਤ ਹੈ (ਜਿਵੇਂ) ਚਕੋਰ ਨੂੰ ਚੰਦ ਨਾਲ ਪਿਆਰ ਹੈ, ਜਿਵੇਂ ਮਛਲੀ ਦਾ ਪਾਣੀ ਨਾਲ ਪਿਆਰ ਹੈ, (ਜਿਵੇਂ) ਭੌਰ ਦਾ ਕੌਲ ਫੁੱਲ ਨਾਲੋਂ ਕੋਈ ਫ਼ਰਕ ਨਹੀਂ ਰਹਿ ਜਾਂਦਾ, ਜਿਵੇਂ ਚਕਵੀ ਨੂੰ ਸੂਰਜ (ਦੇ ਚੜ੍ਹਨ) ਦੀ ਉਡੀਕ ਲੱਗੀ ਰਹਿੰਦੀ ਹੈ, (ਇਸੇ ਤਰ੍ਹਾਂ, ਹੇ ਪ੍ਰਭੂ! ਮੈਨੂੰ ਤੇਰੇ) ਚਰਨਾਂ ਦੀ ਤਾਂਘ ਹੈ।੬। ਹੇ ਨਾਨਕ! ਆਖ-ਹੇ ਭਾਈ) ਜਿਵੇਂ ਜੁਆਨ ਇਸਤ੍ਰੀ ਨੂੰ (ਆਪਣਾ) ਖਸਮ ਬਹੁਤ ਪਿਆਰਾ ਹੁੰਦਾ ਹੈ, ਜਿਵੇਂ ਲਾਲਚੀ ਮਨੁੱਖ ਨੂੰ ਧਨ-ਪ੍ਰਾਪਤੀ (ਤੋਂ ਖ਼ੁਸ਼ੀ ਹੁੰਦੀ ਹੈ) , ਜਿਵੇਂ ਦੁੱਧ ਦਾ ਪਾਣੀ ਨਾਲ ਮਿਲਾਪ ਹੋ ਜਾਂਦਾ ਹੈ, ਜਿਵੇਂ ਬਹੁਤ ਭੁੱਖੇ ਨੂੰ ਭੋਜਨ (ਤ੍ਰਿਪਤ ਕਰਦਾ ਹੈ) , ਜਿਵੇਂ ਮਾਂ ਦਾ ਪੁੱਤਰ ਨਾਲ ਪਿਆਰ ਹੁੰਦਾ ਹੈ, ਤਿਵੇਂ ਸਦਾ ਪਰਮਾਤਮਾ ਨੂੰ (ਪਿਆਰ ਨਾਲ) ਸਿਮਰਿਆ ਕਰ।੭। ਹੇ ਨਾਨਕ! ਆਖ-ਹੇ ਭਾਈ!) ਜਿਵੇਂ (ਪ੍ਰੇਮ ਦੇ ਬੱਝੇ) ਭੰਬਟ ਦੀਵੇ ਉਤੇ ਡਿੱਗਦੇ ਹਨ, ਜਿਵੇਂ ਚੋਰ ਝਾਕਾ ਲਾਹ ਕੇ ਚੋਰੀ ਕਰਦਾ ਹੈ, ਜਿਵੇਂ ਹਾਥੀ ਦਾ ਕਾਮ-ਵਾਸਨਾ ਨਾਲ ਜੋੜ ਹੈ, ਜਿਵੇਂ (ਵਿਸ਼ਿਆਂ ਦਾ) ਧੰਧਾ ਵਿਸ਼ਈ ਮਨੁੱਖ ਨੂੰ ਗ੍ਰਸੀ ਰੱਖਦਾ ਹੈ, ਜਿਵੇਂ ਜੁਆਰੀਏ ਦੀ (ਜੂਆ ਖੇਡਣ ਦੀ) ਭੈੜੀ ਆਦਤ ਦੂਰ ਨਹੀਂ ਹੁੰਦੀ, ਤਿਵੇਂ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ 

ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ। ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨। ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

TILANG, SECOND HOUSE, FIFTH MEHL:

There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||

The daily Hukamnama Sahib from Sri Darbar Sahib Amritsar including translation in English and Punjabi audio ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ 

ਅਰਥ: ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ। ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧। ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ।੨। ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ।੩। ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ) । ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।੪। ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ) । ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ।੫। ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ। ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥  ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥  ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧। ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646} ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨। ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥  ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥  ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।

SHALOK, THIRD MEHL:

O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਬਿਹਾਗੜਾ ਮਹਲਾ ੪ ॥ ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ ਰਾਮ ॥ ਮਨਮੁਖਾ ਨੋ ਹਰਿ ਦੂਰਿ ਹੈ ਮੇਰੀ ਜਿੰਦੁੜੀਏ ਸਭ ਬਿਰਥੀ ਘਾਲ ਗਵਾਈਐ ਰਾਮ ॥ ਜਨ ਨਾਨਕ ਗੁਰਮੁਖਿ ਧਿਆਇਆ ਮੇਰੀ ਜਿੰਦੁੜੀਏ ਹਰਿ ਹਾਜਰੁ ਨਦਰੀ ਆਈਐ ਰਾਮ ॥੧॥  ਸੇ ਭਗਤ ਸੇ ਸੇਵਕ ਮੇਰੀ ਜਿੰਦੁੜੀਏ ਜੋ ਪ੍ਰਭ ਮੇਰੇ ਮਨਿ ਭਾਣੇ ਰਾਮ ॥ ਸੇ ਹਰਿ ਦਰਗਹ ਪੈਨਾਇਆ ਮੇਰੀ ਜਿੰਦੁੜੀਏ ਅਹਿਨਿਸਿ ਸਾਚਿ ਸਮਾਣੇ ਰਾਮ ॥ ਤਿਨ ਕੈ ਸੰਗਿ ਮਲੁ ਉਤਰੈ ਮੇਰੀ ਜਿੰਦੁੜੀਏ ਰੰਗਿ ਰਾਤੇ ਨਦਰਿ ਨੀਸਾਣੇ ਰਾਮ ॥ ਨਾਨਕ ਕੀ ਪ੍ਰਭ ਬੇਨਤੀ ਮੇਰੀ ਜਿੰਦੁੜੀਏ ਮਿਲਿ ਸਾਧੂ ਸੰਗਿ ਅਘਾਣੇ ਰਾਮ ॥੨॥  ਹੇ ਰਸਨਾ ਜਪਿ ਗੋਬਿੰਦੋ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਤ੍ਰਿਸਨਾ ਜਾਏ ਰਾਮ ॥ ਜਿਸੁ ਦਇਆ ਕਰੇ ਮੇਰਾ ਪਾਰਬ੍ਰਹਮੁ ਮੇਰੀ ਜਿੰਦੁੜੀਏ ਤਿਸੁ ਮਨਿ ਨਾਮੁ ਵਸਾਏ ਰਾਮ ॥ ਜਿਸੁ ਭੇਟੇ ਪੂਰਾ ਸਤਿਗੁਰੂ ਮੇਰੀ ਜਿੰਦੁੜੀਏ ਸੋ ਹਰਿ ਧਨੁ ਨਿਧਿ ਪਾਏ ਰਾਮ ॥ ਵਡਭਾਗੀ ਸੰਗਤਿ ਮਿਲੈ ਮੇਰੀ ਜਿੰਦੁੜੀਏ ਨਾਨਕ ਹਰਿ ਗੁਣ ਗਾਏ ਰਾਮ ॥੩॥  ਥਾਨ ਥਨੰਤਰਿ ਰਵਿ ਰਹਿਆ ਮੇਰੀ ਜਿੰਦੁੜੀਏ ਪਾਰਬ੍ਰਹਮੁ ਪ੍ਰਭੁ ਦਾਤਾ ਰਾਮ ॥ ਤਾ ਕਾ ਅੰਤੁ ਨ ਪਾਈਐ ਮੇਰੀ ਜਿੰਦੁੜੀਏ ਪੂਰਨ ਪੁਰਖੁ ਬਿਧਾਤਾ ਰਾਮ ॥ ਸਰਬ ਜੀਆ ਪ੍ਰਤਿਪਾਲਦਾ ਮੇਰੀ ਜਿੰਦੁੜੀਏ ਜਿਉ ਬਾਲਕ ਪਿਤ ਮਾਤਾ ਰਾਮ ॥ ਸਹਸ ਸਿਆਣਪ ਨਹ ਮਿਲੈ ਮੇਰੀ ਜਿੰਦੁੜੀਏ ਜਨ ਨਾਨਕ ਗੁਰਮੁਖਿ ਜਾਤਾ ਰਾਮ ॥੪॥੬॥ ਛਕਾ ੧ ॥ ਅਰਥ: ਹੇ ਮੇਰੇ ਹਰੀ! ਹੇ ਮੇਰੇ ਪ੍ਰਭੂ (ਸ੍ਰਿਸ਼ਟੀ ਦੇ) ਸਾਰੇ ਜੀਵ ਤੇਰੇ (ਹੀ ਪੈਦਾ ਕੀਤੇ ਹੋਏ) ਹਨ, ਤੂੰ (ਸਭ ਜੀਵਾਂ ਵਿਚ) ਮੌਜੂਦ ਹੈਂ, ਜੋ ਕੁਝ (ਜੀਵਾਂ ਦੇ) ਜੀ ਵਿਚ ਚਿਤਾਰਿਆ ਜਾਂਦਾ ਹੈ ਤੂੰ (ਉਹ ਸਭ ਕੁਝ) ਜਾਣਦਾ ਹੈਂ। ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਸਾਡੇ ਅੰਦਰ ਬਾਹਰ (ਹਰ ਥਾਂ ਸਾਡੇ) ਨਾਲ ਹੈ, ਜੋ ਕੁਝ ਸਾਡੇ ਮਨ ਵਿਚ ਹੁੰਦਾ ਹੈ ਉਹ ਸਭ ਵੇਖਦਾ ਹੈ, (ਪਰ ਫਿਰ ਭੀ) ਮੁਕਰ ਜਾਈਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਪਰਮਾਤਮਾ ਕਿਤੇ ਦੂਰ ਵੱਸਦਾ ਜਾਪਦਾ ਹੈ, ਉਹਨਾਂ ਦੀ ਕੀਤੀ ਹੋਈ ਮੇਹਨਤ ਵਿਅਰਥ ਚਲੀ ਜਾਂਦੀ ਹੈ। ਹੇ ਦਾਸ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ ਉਹਨਾਂ ਨੂੰ ਪਰਮਾਤਮਾ ਹਰ ਥਾਂ ਵੱਸਦਾ ਦਿੱਸਦਾ ਹੈ।੧। ਹੇ ਮੇਰੀ ਸੋਹਣੀ ਜਿੰਦੇ! ਉਹ ਮਨੁੱਖ (ਅਸਲ) ਭਗਤ ਹਨ (ਅਸਲ) ਸੇਵਕ ਹਨ ਜੋ ਪਿਆਰੇ ਪਰਮਾਤਮਾ ਦੇ ਮਨ ਵਿਚ ਚੰਗੇ ਲੱਗਦੇ ਹਨ। ਹੇ ਮੇਰੀ ਸੋਹਣੀ ਜਿੰਦੇ! ਉਹ ਮਨੁੱਖ ਪਰਮਾਤਮਾ ਦੀ ਹਜ਼ੂਰੀ ਵਿਚ ਸਤਕਾਰੇ ਜਾਂਦੇ ਹਨ, ਉਹ ਦਿਨ ਰਾਤ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿੰਦੇ ਹਨ। ਹੇ ਮੇਰੀ ਸੋਹਣੀ ਜਿੰਦੇ! ਉਹਨਾਂ ਦੀ ਸੰਗਤਿ ਵਿਚ ਰਿਹਾਂ (ਮਨ ਤੋਂ ਵਿਕਾਰਾਂ ਦੀ) ਮੈਲ ਲਹਿ ਜਾਂਦੀ ਹੈ ਉਹ ਸਦਾ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ। ਉਹਨਾਂ ਦੇ ਮੱਥੇ ਉੱਤੇ ਪ੍ਰਭੂ ਦੀ ਮੇਹਰ ਦੀ ਨਿਗਾਹ ਦਾ ਨਿਸ਼ਾਨ ਹੁੰਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਆਖ-) ਹੇ ਪ੍ਰਭੂ! ਨਾਨਕ ਦੀ ਇਹ ਅਰਜ਼ੋਈ ਹੈ (ਕਿ ਨਾਨਕ ਗੁਰੂ ਦੀ ਸੰਗਤਿ ਵਿਚ ਟਿਕਿਆ ਰਹੇ) ਗੁਰੂ ਦੀ ਸੰਗਤਿ ਵਿਚ ਰਿਹਾਂ (ਮਾਇਆ ਦੀ ਤ੍ਰਿਸਨਾ ਵਲੋਂ) ਰੱਜੇ ਰਹੀਦਾ ਹੈ।੨। ਹੇ ਮੇਰੀ ਸੋਹਣੀ ਜਿੰਦੇ! ਆਖ-) ਹੇ ਮੇਰੀ ਜੀਭ! ਪਰਮਾਤਮਾ ਦਾ ਨਾਮ ਜਪਿਆ ਕਰ, ਹਰਿ-ਨਾਮ ਜਪ ਜਪ ਕੇ ਮਾਇਆ ਦਾ ਲਾਲਚ ਦੂਰ ਹੋ ਜਾਂਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਉਤੇ ਪਰਮਾਤਮਾ ਕਿਰਪਾ ਕਰਦਾ ਹੈ, ਉਸ ਦੇ ਮਨ ਵਿਚ ਆਪਣਾ ਨਾਮ ਵਸਾ ਦੇਂਦਾ ਹੈ, ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, ਉਹ ਪ੍ਰਭੂ ਦਾ ਨਾਮ-ਧਨ ਨਾਮ-ਖ਼ਜ਼ਾਨਾ ਲੱਭ ਲੈਂਦਾ ਹੈ। ਹੇ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦੀ ਸੰਗਤਿ ਪ੍ਰਾਪਤ ਹੁੰਦੀ ਹੈ ਉਹ (ਸਦਾ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ।੩। ਹੇ ਮੇਰੀ ਸੋਹਣੀ ਜਿੰਦੇ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪ੍ਰਭੂ ਪਰਮਾਤਮਾ ਹਰੇਕ ਥਾਂ ਵਿਚ ਵੱਸ ਰਿਹਾ ਹੈ, ਉਸ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਉਹ ਸਿਰਜਣਹਾਰ ਕਰਤਾਰ ਸਭ ਘਟਾਂ ਵਿਚ ਵਿਆਪਕ ਹੈ। ਜਿਵੇਂ ਮਾਪੇ ਆਪਣੇ ਬੱਚਿਆਂ ਨੂੰ ਪਾਲਦੇ ਹਨ, ਤਿਵੇਂ ਪਰਮਾਤਮਾ ਸਾਰੇ ਜੀਵਾਂ ਨੂੰ ਪਾਲਦਾ ਹੈ। ਹੇ ਦਾਸ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਹਜ਼ਾਰਾਂ ਚਤੁਰਾਈਆਂ ਨਾਲ ਉਹ ਪਰਮਾਤਮਾ ਨਹੀਂ ਮਿਲ ਸਕਦਾ, ਗੁਰੂ ਦੀ ਸਰਨ ਪਿਆਂ ਉਸ ਨਾਲ ਡੂੰਘੀ ਸਾਂਝ ਪੈ ਜਾਂਦੀ ਹੈ।੪।੬। ਛਕਾ ੧।

BIHAAGRAA, FOURTH MEHL:

All beings are Yours — You permeate them all, O my Lord God; You know what they do in their hearts. The Lord is with them, inwardly and outwardly, O my soul; He sees everything, but they deny the Lord in their minds. The Lord is far away from the self-willed manmukhs, O my soul; all their efforts are in vain. Servant Nanak, as Gurmukh, meditates, O my soul, and comes to behold the Lord ever-present. || 1 || They are devotees, and they are selfless servants, O my soul, who are pleasing to the Mind of my God. They are robed in honor in the Court of the Lord, O my soul; night and day, they remain absorbed in the True One. In their company, one’s filth is washed away, O my soul; attuned to the Lord’s Love, one comes to bear the Mark of His Grace. Nanak prays to God, O my soul; joining the Saadh Sangat, the Company of the Holy, he is satisfied.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥ ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥ ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥੨॥੧੪॥  ਅਰਥ: ਹੇ ਮਾਂ! ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਪ੍ਰੇਮ ਬਣਾਈ ਰੱਖਦਾ ਹੈ, ਉਸ ਦਾ ਜਗਤ ਵਿਚ ਆਉਣਾ ਕਾਮਯਾਬ ਹੋ ਜਾਂਦਾ ਹੈ, ਉਸ ਨੂੰ ਜ਼ਿੰਦਗੀ ਦਾ ਫਲ ਮਿਲ ਜਾਂਦਾ ਹੈ।੧।ਰਹਾਉ। ਹੇ ਮਾਂ! ਜੇਹੜਾ ਮਨੁੱਖ ਗੁਰੂ ਦਾ ਸਾਥ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ ਸੋਹਣੇ ਜੀਵਨ ਵਾਲਾ ਸੁਚੱਜਾ ਸੂਰਮਾ ਬਣ ਜਾਂਦਾ ਹੈ, ਉਹ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ, ਤੇ, ਮੁੜ ਮੁੜ ਜੂਨਾਂ ਵਿਚ ਨਹੀਂ ਭਟਕਦਾ।੧। ਹੇ ਨਾਨਕ! ਆਖ-) ਜਿਸ ਮਨੁੱਖ ਨੂੰ ਪਰਮਾਤਮਾ ਸੰਤ ਜਨਾਂ ਦੇ ਲੜ ਲਾ ਦੇਂਦਾ ਹੈ, ਉਸ ਨੂੰ ਸੰਤ ਜਨਾਂ ਦੀ ਸੰਗਤਿ ਵਿਚ ਨਰਕ ਤੇ ਰੋਗ ਨਹੀਂ ਵਿਆਪਦੇ, ਸਰਬ-ਵਿਆਪਕ ਪ੍ਰਭੂ ਹਰ ਵੇਲੇ ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਵੱਸਿਆ ਰਹਿੰਦਾ ਹੈ, ਪ੍ਰਭੂ ਤੋਂ ਬਿਨਾ ਉਸ ਨੂੰ (ਕਿਤੇ ਭੀ) ਕੋਈ ਹੋਰ ਨਹੀਂ ਦਿੱਸਦਾ।੨।੧੪।

DAYV-GANDHAAREE, FIFTH MEHL:

O mother, how fruitful is the birth of one who sings the Glories of God, and enshrines love for the Supreme Lord God. || 1 || Pause || Beautiful, wise, brave and divine is one who obtains the Saadh Sangat, the Company of the Holy. He chants the Naam, the Name of the Lord, with his tongue, and does not have to wander in reincarnation again. || 1 || The Perfect Lord God pervades his mind and body; he does not look upon any other. Hell and disease do not afflict one who joins the Company of the Lord’s humble servants, O Nanak; the Lord attaches him to the hem of His robe. || 2 || 14 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਸਲੋਕ ਮਃ ੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥  ਅਰਥ: ਹੇ ਨਾਨਕ! ਇਉਂ ਆਖ, ਕਿ) ਹੇ ਸੱਜਣ! ਮੈਂ ਸਦਾ ਤੇਰੇ ਪੈਰਾਂ ਦੀ ਖ਼ਾਕ ਹੋਇਆ ਰਹਾਂ, ਮੈਂ ਤੇਰੀ ਸਰਨ ਪਿਆ ਰਹਾਂ ਅਤੇ ਤੈਨੂੰ ਹੀ ਆਪਣੇ ਅੰਗ-ਸੰਗ ਵੇਖਾਂ।੧। ਮਃ ੫ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥ ਅਰਥ: (ਵਿਕਾਰਾਂ ਵਿਚ) ਡਿੱਗੇ ਹੋਏ ਭੀ ਬੇਅੰਤ ਜੀਵ ਪਵਿਤ੍ਰ ਹੋ ਜਾਂਦੇ ਹਨ ਜੇ ਉਹਨਾਂ ਦਾ ਮਨ ਪ੍ਰਭੂ ਦੇ ਚਰਨਾਂ ਵਿਚ ਲੱਗ ਜਾਏ, ਪ੍ਰਭੂ ਦਾ ਨਾਮ ਹੀ ਅਠਾਹਠ ਤੀਰਥ ਹੈ, ਪਰ, ਹੇ ਨਾਨਕ! ਇਹ ਨਾਮ ਉਸ ਮਨੁੱਖ ਨੂੰ ਮਿਲਦਾ ਹੈ) ਜਿਸ ਦੇ ਮੱਥੇ ਤੇ ਭਾਗ (ਲਿਖੇ) ਹਨ।੨। ਪਉੜੀ ॥ ਨਿਤ ਜਪੀਐ ਸਾਸਿ ਗਿਰਾਸਿ ਨਾਉ ਪਰਵਦਿਗਾਰ ਦਾ ॥ ਜਿਸ ਨੋ ਕਰੇ ਰਹੰਮ ਤਿਸੁ ਨ ਵਿਸਾਰਦਾ ॥ ਆਪਿ ਉਪਾਵਣਹਾਰ ਆਪੇ ਹੀ ਮਾਰਦਾ ॥ ਸਭੁ ਕਿਛੁ ਜਾਣੈ ਜਾਣੁ ਬੁਝਿ ਵੀਚਾਰਦਾ ॥ ਅਨਿਕ ਰੂਪ ਖਿਨ ਮਾਹਿ ਕੁਦਰਤਿ ਧਾਰਦਾ ॥ ਜਿਸ ਨੋ ਲਾਇ ਸਚਿ ਤਿਸਹਿ ਉਧਾਰਦਾ ॥ ਜਿਸ ਦੈ ਹੋਵੈ ਵਲਿ ਸੁ ਕਦੇ ਨ ਹਾਰਦਾ ॥ ਸਦਾ ਅਭਗੁ ਦੀਬਾਣੁ ਹੈ ਹਉ ਤਿਸੁ ਨਮਸਕਾਰਦਾ ॥੪॥  ਅਰਥ: (ਹੇ ਭਾਈ!) ਪਾਲਣਹਾਰ ਪ੍ਰਭੂ ਦਾ ਨਾਮ ਸਾਹ ਲੈਂਦਿਆਂ ਖਾਂਦਿਆਂ ਹਰ ਵੇਲੇ ਜਪਣਾ ਚਾਹੀਦਾ ਹੈ, ਉਹ ਪ੍ਰਭੂ ਜਿਸ ਬੰਦੇ ਉੱਤੇ ਮਿਹਰ ਕਰਦਾ ਹੈ ਉਸ ਨੂੰ (ਆਪਣੇ ਮਨੋਂ) ਭੁਲਾਂਦਾ ਨਹੀਂ, ਉਹ ਆਪ ਜੀਵਾਂ ਨੂੰ ਪੈਦਾ ਕਰਨ ਵਾਲਾ ਹੈ ਤੇ ਆਪ ਹੀ ਮਾਰਦਾ ਹੈ, ਉਹ ਅੰਤਰਜਾਮੀ (ਜੀਵਾਂ ਦੇ ਦਿਲ ਦੀ) ਹਰੇਕ ਗੱਲ ਜਾਣਦਾ ਹੈ ਤੇ ਉਸ ਨੂੰ ਸਮਝ ਕੇ (ਉਸ ਤੇ) ਵਿਚਾਰ ਭੀ ਕਰਦਾ ਹੈ, ਇਕ ਪਲਕ ਵਿਚ ਕੁਦਰਤਿ ਦੇ ਅਨੇਕਾਂ ਰੂਪ ਬਣਾ ਦੇਂਦਾ ਹੈ, ਜਿਸ ਮਨੁੱਖ ਨੂੰ ਉਹ ਸੱਚ ਵਿਚ ਜੋੜਦਾ ਹੈ ਉਸ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ। ਪ੍ਰਭੂ ਜਿਸ ਜੀਵ ਦੇ ਪੱਖ ਵਿਚ ਹੋ ਜਾਂਦਾ ਹੈ ਉਹ ਜੀਵ (ਵਿਕਾਰਾਂ ਦੇ ਟਾਕਰੇ ਤੇ ਮਨੁੱਖਾ ਜਨਮ ਦੀ ਬਾਜ਼ੀ) ਕਦੇ ਹਾਰਦਾ ਨਹੀਂ, ਉਸ ਪ੍ਰਭੂ ਦਾ ਦਰਬਾਰ ਸਦਾ ਅਟੱਲ ਹੈ, ਮੈਂ ਉਸ ਨੂੰ ਨਮਸਕਾਰ ਕਰਦਾ ਹਾਂ।੪।

SHALOK, FIFTH MEHL:

O Friend, I pray that I may remain forever the dust of Your Feet. Nanak has entered Your Sanctuary, and beholds You ever-present. || 1 || FIFTH MEHL: Countless sinners become pure, by fixing their minds on the Feet of the Lord. The Name of God is the sixty-eight holy places of pilgrimage, O Nanak, for one who has such destiny written upon his forehead. || 2 || PAUREE: With every breath and morsel of food, chant the Name of the Lord, the Cherisher. The Lord does not forget one upon whom He has bestowed His Grace. He Himself is the Creator, and He Himself destroys. The Knower knows everything; He understands and contemplates. By His creative power, He assumes numerous forms in an instant. One whom the Lord attaches to the Truth is redeemed. One who has God on his side is never conquered. His Court is eternal and imperishable; I humbly bow to Him. || 4 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio  ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗਪਾਲਾ ॥੪॥੧੦॥ ਅਰਥ: ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ।ਰਹਾਉ। ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ।੧। ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ) , ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ।੨। ਹੇ ਭਾਈ! ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ, ਉਸ (ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ।੩। ਹੇ ਗੋਪਾਲ! ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ।੪।੧੦।

Sorat'h, Fifth Mehla:

I have searched and searched and searched, and found that the Lord's Name is the most sublime reality.

Contemplating it for even an instant, sins are erased; the Gurmukh is carried across and saved. ||1||

Drink in the sublime essence of the Lord's Name, O man of spiritual wisdom.

Listening to the Ambrosial Words of the Holy Saints, the mind finds absolute fulfillment and satisfaction. ||Pause||

Liberation, pleasures, and the true way of life are obtained from the Lord, the Giver of all peace.

The Perfect Lord, the Architect of Destiny, blesses His slave with the gift of devotional worship. ||2||

Hear with your ears, and sing with your tongue, and meditate within your heart on Him.

The Lord and Master is all-powerful, the Cause of causes; without Him, there is nothing at all. ||3||

By great good fortune, I have obtained the jewel of human life; have mercy on me, O Merciful Lord.

In the Saadh Sangat, the Company of the Holy, Nanak sings the Glorious Praises of the Lord, and contemplates Him forever in meditation. ||4||10||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥  ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

SHALOK:

The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio (The daily Hukamnama Sahib from Sri Darbar Sahib Amritsar including translation in English and Punjabi audio) ਆਸਾ ਮਹਲਾ ੫ ॥ ਸਲੋਕ ॥ ਉਦਮੁ ਕਰਹੁ ਵਡਭਾਗੀਹੋ ਸਿਮਰਹੁ ਹਰਿ ਹਰਿ ਰਾਇ ॥ ਨਾਨਕ ਜਿਸੁ ਸਿਮਰਤ ਸਭ ਸੁਖ ਹੋਵਹਿ ਦੂਖੁ ਦਰਦੁ ਭ੍ਰਮੁ ਜਾਇ ॥੧॥ ਛੰਤੁ ॥ ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥ ਭੇਟਤ ਸਾਧੂ ਸੰਗ ਜਮ ਪੁਰਿ ਨਹ ਜਾਈਐ ॥ ਦੂਖ ਦਰਦ ਨ ਭਉ ਬਿਆਪੈ ਨਾਮੁ ਸਿਮਰਤ ਸਦ ਸੁਖੀ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਧਿਆਇ ਸੋ ਪ੍ਰਭੁ ਮਨਿ ਮੁਖੀ ॥ ਕ੍ਰਿਪਾਲ ਦਇਆਲ ਰਸਾਲ ਗੁਣ ਨਿਧਿ ਕਰਿ ਦਇਆ ਸੇਵਾ ਲਾਈਐ ॥ ਨਾਨਕੁ ਪਇਅੰਪੈ ਚਰਣ ਜੰਪੈ ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥੧॥  ਪਾਵਨ ਪਤਿਤ ਪੁਨੀਤ ਨਾਮ ਨਿਰੰਜਨਾ ॥ ਭਰਮ ਅੰਧੇਰ ਬਿਨਾਸ ਗਿਆਨ ਗੁਰ ਅੰਜਨਾ ॥ ਗੁਰ ਗਿਆਨ ਅੰਜਨ ਪ੍ਰਭ ਨਿਰੰਜਨ ਜਲਿ ਥਲਿ ਮਹੀਅਲਿ ਪੂਰਿਆ ॥ ਇਕ ਨਿਮਖ ਜਾ ਕੈ ਰਿਦੈ ਵਸਿਆ ਮਿਟੇ ਤਿਸਹਿ ਵਿਸੂਰਿਆ ॥ ਅਗਾਧਿ ਬੋਧ ਸਮਰਥ ਸੁਆਮੀ ਸਰਬ ਕਾ ਭਉ ਭੰਜਨਾ ॥ ਨਾਨਕੁ ਪਇਅੰਪੈ ਚਰਣ ਜੰਪੈ ਪਾਵਨ ਪਤਿਤ ਪੁਨੀਤ ਨਾਮ ਨਿਰੰਜਨਾ ॥੨॥ ਓਟ ਗਹੀ ਗੋਪਾਲ ਦਇਆਲ ਕ੍ਰਿਪਾ ਨਿਧੇ ॥ ਮੋਹਿ ਆਸਰ ਤੁਅ ਚਰਨ ਤੁਮਾਰੀ ਸਰਨਿ ਸਿਧੇ ॥ ਹਰਿ ਚਰਨ ਕਾਰਨ ਕਰਨ ਸੁਆਮੀ ਪਤਿਤ ਉਧਰਨ ਹਰਿ ਹਰੇ ॥ ਸਾਗਰ ਸੰਸਾਰ ਭਵ ਉਤਾਰ ਨਾਮੁ ਸਿਮਰਤ ਬਹੁ ਤਰੇ ॥ ਆਦਿ ਅੰਤਿ ਬੇਅੰਤ ਖੋਜਹਿ ਸੁਨੀ ਉਧਰਨ ਸੰਤਸੰਗ ਬਿਧੇ ॥ ਨਾਨਕੁ ਪਇਅੰਪੈ ਚਰਨ ਜੰਪੈ ਓਟ ਗਹੀ ਗੋਪਾਲ ਦਇਆਲ ਕ੍ਰਿਪਾ ਨਿਧੇ ॥੩॥  ਭਗਤਿ ਵਛਲੁ ਹਰਿ ਬਿਰਦੁ ਆਪਿ ਬਨਾਇਆ ॥ ਜਹ ਜਹ ਸੰਤ ਅਰਾਧਹਿ ਤਹ ਤਹ ਪ੍ਰਗਟਾਇਆ ॥ ਪ੍ਰਭਿ ਆਪਿ ਲੀਏ ਸਮਾਇ ਸਹਜਿ ਸੁਭਾਇ ਭਗਤ ਕਾਰਜ ਸਾਰਿਆ ॥ ਆਨੰਦ ਹਰਿ ਜਸ ਮਹਾ ਮੰਗਲ ਸਰਬ ਦੂਖ ਵਿਸਾਰਿਆ ॥ ਚਮਤਕਾਰ ਪ੍ਰਗਾਸੁ ਦਹ ਦਿਸ ਏਕੁ ਤਹ ਦ੍ਰਿਸਟਾਇਆ ॥ ਨਾਨਕੁ ਪਇਅੰਪੈ ਚਰਣ ਜੰਪੈ ਭਗਤਿ ਵਛਲੁ ਹਰਿ ਬਿਰਦੁ ਆਪਿ ਬਨਾਇਆ ॥੪॥੩॥੬॥ ਅਰਥ: ਹੇ ਨਾਨਕ! (ਆਖ–) ਹੇ ਵੱਡੇ ਭਾਗਾਂ ਵਾਲਿਓ! ਜਿਸ ਪਰਮਾਤਮਾ ਦਾ ਸਿਮਰਨ ਕੀਤਿਆਂ ਸਾਰੇ ਸੁਖ ਮਿਲ ਜਾਂਦੇ ਹਨ, ਤੇ ਹਰੇਕ ਕਿਸਮ ਦਾ ਦੁੱਖ ਦਰਦ ਭਟਕਣਾ ਦੂਰ ਹੋ ਜਾਂਦਾ ਹੈ, ਉਸ ਪ੍ਰਭੂ-ਪਾਤਿਸ਼ਾਹ ਦਾ ਸਿਮਰਨ ਕਰਦੇ ਰਹੋ (ਉਸ ਦੇ ਸਿਮਰਨ ਦਾ ਸਦਾ) ਉੱਦਮ ਕਰਦੇ ਰਹੋ।1। ਛੰਤ। ਹੇ ਵਡਭਾਗੀਹੋ! ਗੋਬਿੰਦ ਦਾ ਨਾਮ ਜਪਦਿਆਂ (ਕਦੇ) ਆਲਸ ਨਹੀਂ ਕਰਨਾ ਚਾਹੀਦਾ, ਗੁਰੂ ਦੀ ਸੰਗਤਿ ਵਿਚ ਮਿਲਿਆਂ (ਤੇ ਹਰਿ-ਨਾਮ ਜਪਿਆਂ) ਜਮ ਦੀ ਪੁਰੀ ਵਿਚ ਨਹੀਂ ਜਾਣਾ ਪੈਂਦਾ। ਪਰਮਾਤਮਾ ਦਾ ਨਾਮ ਸਿਮਰਦਿਆਂ ਕੋਈ ਦੁੱਖ ਕੋਈ ਦਰਦ ਕੋਈ ਡਰ ਆਪਣਾ ਜੋਰ ਨਹੀਂ ਪਾ ਸਕਦਾ, ਸਦਾ ਸੁਖੀ ਰਹੀਦਾ ਹੈ। ਹੇ ਭਾਈ! ਹਰੇਕ ਸਾਹ ਦੇ ਨਾਲ ਪਰਮਾਤਮਾ ਦੀ ਅਰਾਧਨਾ ਕਰਦਾ ਰਹੁ, ਉਸ ਪ੍ਰਭੂ ਨੂੰ ਆਪਣੇ ਮਨ ਵਿਚ ਸਿਮਰ, ਆਪਣੇ ਮੂੰਹ ਨਾਲ (ਉਸ ਦਾ ਨਾਮ) ਉਚਾਰ। ਹੇ ਕਿਰਪਾ ਦੇ ਸੋਮੇ! ਹੇ ਦਇਆ ਦੇ ਘਰ! ਹੇ ਗੁਣਾਂ ਦੇ ਖ਼ਜ਼ਾਨੇ ਪ੍ਰਭੂ! (ਮੇਰੇ ਉਤੇ) ਦਇਆ ਕਰ (ਮੈਨੂੰ ਨਾਨਕ ਨੂੰ ਆਪਣੀ) ਸੇਵਾ-ਭਗਤੀ ਵਿਚ ਜੋੜ। ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ, ਤੇਰੇ ਚਰਨਾਂ ਦਾ ਧਿਆਨ ਧਰਦਾ ਹੈ। ਹੇ ਭਾਈ! ਗੋਬਿੰਦ ਦਾ ਨਾਮ ਜਪਦਿਆਂ ਕਦੇ ਆਲਸ ਨਹੀਂ ਕਰਨਾ ਚਾਹੀਦਾ।1।  ਹੇ ਭਾਈ! ਨਿਰਲੇਪ ਪਰਮਾਤਮਾ ਦਾ ਨਾਮ ਪਵਿਤ੍ਰ ਹੈ, ਵਿਕਾਰਾਂ ਵਿਚ ਡਿੱਗੇ ਹੋਏ ਜੀਵਾਂ ਨੂੰ ਪਵਿੱਤਰ ਕਰਨ ਵਾਲਾ ਹੈ। ਹੇ ਭਾਈ! ਗੁਰੂ ਦੀ ਬਖ਼ਸ਼ੀ ਹੋਈ ਆਤਮਕ ਜੀਵਨ ਦੀ ਸੂਝ (ਇਕ ਐਸਾ) ਸੁਰਮਾ ਹੈ (ਜੋ ਮਨ ਦੀ) ਭਟਕਣਾ ਦੇ ਹਨੇਰੇ ਦਾ ਨਾਸ ਕਰ ਦੇਂਦਾ ਹੈ। ਗੁਰੂ ਦੇ ਦਿੱਤੇ ਗਿਆਨ ਦਾ ਸੁਰਮਾ (ਇਹ ਸਮਝ ਪੈਦਾ ਕਰ ਦੇਂਦਾ ਹੈ ਕਿ) ਪਰਮਾਤਮਾ ਨਿਰਲੇਪ (ਹੁੰਦਿਆਂ ਭੀ) ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਹਰ ਥਾਂ ਵਿਆਪਕ ਹੈ, ਜਿਸ ਦੇ ਹਿਰਦੇ ਵਿਚ ਉਹ ਪ੍ਰਭੂ ਅੱਖ ਦੇ ਫਰਕਣ ਜਿੰਨੇ ਸਮੇਂ ਲਈ ਭੀ ਵੱਸਦਾ ਹੈ ਉਸ ਦੇ ਸਾਰੇ ਚਿੰਤਾ-ਫ਼ਿਕਰ ਮਿਟ ਜਾਂਦੇ ਹਨ। ਹੇ ਭਾਈ! ਪਰਮਾਤਮਾ ਅਥਾਹ ਗਿਆਨ ਦਾ ਮਾਲਕ ਹੈ, ਸਭ ਕੁਝ ਕਰਨ ਜੋਗਾ ਹੈ, ਸਭ ਦਾ ਮਾਲਕ ਹੈ, ਸਭ ਦਾ ਡਰ ਨਾਸ ਕਰਨ ਵਾਲਾ ਹੈ। ਨਾਨਕ ਬੇਨਤੀ ਕਰਦਾ ਹੈ ਉਸ ਦੇ ਚਰਨਾਂ ਦਾ ਧਿਆਨ ਧਰਦਾ ਹੈ (ਤੇ ਆਖਦਾ ਹੈ ਕਿ) ਨਿਰਲੇਪ ਪਰਮਾਤਮਾ ਦਾ ਨਾਮ ਪਵਿਤ੍ਰ ਹੈ, ਵਿਕਾਰਾਂ ਵਿੱਚ ਡੁੱਬੇ ਜੀਵਾਂ ਨੂੰ ਪਵਿਤ੍ਰ ਕਰਨ ਵਾਲਾ ਹੈ।2।  ਹੇ ਸ੍ਰਿਸ਼ਟੀ ਦੇ ਪਾਲਣਹਾਰ! ਹੇ ਦਇਆ ਦੇ ਸੋਮੇ! ਹੇ ਕਿਰਪਾ ਦੇ ਖ਼ਜ਼ਾਨੇ! ਮੈਂ ਤੇਰੀ ਓਟ ਲਈ ਹੈ। ਮੈਨੂੰ ਤੇਰੇ ਹੀ ਚਰਨਾਂ ਦਾ ਸਹਾਰਾ ਹੈ। ਤੇਰੀ ਸਰਨ ਵਿਚ ਹੀ ਰਹਿਣਾ ਮੇਰੇ ਜੀਵਨ ਦੀ ਕਾਮਯਾਬੀ ਹੈ। ਹੇ ਹਰੀ! ਹੇ ਸੁਆਮੀ! ਹੇ ਜਗਤ ਦੇ ਮੂਲ! ਤੇਰੇ ਚਰਨਾਂ ਦਾ ਆਸਰਾ ਵਿਕਾਰਾਂ ਵਿਚ ਡਿੱਗੇ ਹੋਏ ਬੰਦਿਆਂ ਨੂੰ ਬਚਾਣ-ਜੋਗਾ ਹੈ, ਸੰਸਾਰ-ਸਮੁੰਦਰ ਦੇ ਜਨਮ-ਮਰਨ ਦੇ ਘੁੰਮਣ-ਘੇਰ ਵਿਚੋਂ ਪਾਰ ਲੰਘਾਣ ਜੋਗਾ ਹੈ। ਤੇਰਾ ਨਾਮ ਸਿਮਰ ਕੇ ਅਨੇਕਾਂ ਬੰਦੇ (ਸੰਸਾਰ-ਸਮੁੰਦਰ ਵਿਚੋਂ) ਪਾਰ ਲੰਘ ਰਹੇ ਹਨ। ਹੇ ਪ੍ਰਭੂ! ਜਗਤ-ਰਚਨਾ ਦੇ ਆਰੰਭ ਵਿਚ ਭੀ ਤੂੰ ਹੀ ਹੈਂ, ਅੰਤ ਵਿਚ ਭੀ ਤੂੰ ਹੀ (ਅਸਥਿਰ) ਹੈਂ। ਬੇਅੰਤ ਜੀਵ ਤੇਰੀ ਭਾਲ ਕਰ ਰਹੇ ਹਨ। ਤੇਰੇ ਸੰਤ ਜਨਾਂ ਦੀ ਸੰਗਤਿ ਹੀ ਇਕ ਐਸਾ ਤਰੀਕਾ ਹੈ ਜਿਸ ਨਾਲ ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ ਬਚ ਸਕੀਦਾ ਹੈ। ਨਾਨਕ ਤੇਰੇ ਦਰ ਤੇ ਬੇਨਤੀ ਕਰਦਾ ਹੈ, ਤੇਰੇ ਚਰਨਾਂ ਦਾ ਧਿਆਨ ਧਰਦਾ ਹੈ। ਹੇ ਗੋਪਾਲ! ਹੇ ਦਇਆਲ! ਹੇ ਕ੍ਰਿਪਾ ਦੇ ਖ਼ਜ਼ਾਨੇ! ਮੈਂ ਤੇਰਾ ਪੱਲਾ ਫੜਿਆ ਹੈ।3।  ਹੇ ਭਾਈ! ਪਰਮਾਤਮਾ ਆਪਣੀ ਭਗਤੀ (ਦੇ ਕਾਰਨ ਆਪਣੇ ਭਗਤਾਂ) ਨਾਲ ਪਿਆਰ ਕਰਨ ਵਾਲਾ ਹੈ, ਆਪਣਾ ਇਹ ਮੁੱਢ-ਕਦੀਮਾਂ ਦਾ ਸੁਭਾਉ ਉਸ ਨੇ ਆਪ ਹੀ ਬਣਾਇਆ ਹੋਇਆ ਹੈ, (ਸੋ,) ਜਿੱਥੇ ਜਿੱਥੇ (ਉਸ ਦੇ) ਸੰਤ (ਉਸ ਦਾ) ਆਰਾਧਨ ਕਰਦੇ ਹਨ ਉੱਥੇ ਉੱਥੇ ਉਹ ਜਾ ਦਰਸ਼ਨ ਦੇਂਦਾ ਹੈ। ਹੇ ਭਾਈ! ਪਰਮਾਤਮਾ ਨੇ ਆਪ ਹੀ (ਆਪਣੇ ਭਗਤ ਆਪਣੇ ਚਰਨਾਂ ਵਿਚ) ਲੀਨ ਕੀਤੇ ਹੋਏ ਹਨ, ਆਤਮਕ ਅਡੋਲਤਾ ਵਿਚ ਤੇ ਪ੍ਰੇਮ ਵਿਚ ਟਿਕਾਏ ਹੋਏ ਹਨ, ਆਪਣੇ ਭਗਤਾਂ ਦੇ ਸਾਰੇ ਕੰਮ ਪ੍ਰਭੂ ਆਪ ਹੀ ਸਵਾਰਦਾ ਹੈ। ਭਗਤ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਹਰਿ-ਮਿਲਾਪ ਦੀ ਖ਼ੁਸ਼ੀ ਦੇ ਗੀਤ ਗਾਂਦੇ ਹਨ, ਆਤਮਕ ਆਨੰਦ ਮਾਣਦੇ ਹਨ, ਤੇ ਆਪਣੇ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio  ਵਡਹੰਸੁ ਮਹਲਾ ੧ ॥ ਬਾਬਾ ਆਇਆ ਹੈ ਉਠਿ ਚਲਣਾ ਇਹੁ ਜਗੁ ਝੂਠੁ ਪਸਾਰੋਵਾ ॥ ਸਚਾ ਘਰੁ ਸਚੜੈ ਸੇਵੀਐ ਸਚੁ ਖਰਾ ਸਚਿਆਰੋਵਾ ॥ ਕੂੜਿ ਲਬਿ ਜਾਂ ਥਾਇ ਨ ਪਾਸੀ ਅਗੈ ਲਹੈ ਨ ਠਾਓ ॥ ਅੰਤਰਿ ਆਉ ਨ ਬੈਸਹੁ ਕਹੀਐ ਜਿਉ ਸੁੰਞੈ ਘਰਿ ਕਾਓ ॥ ਜੰਮਣੁ ਮਰਣੁ ਵਡਾ ਵੇਛੋੜਾ ਬਿਨਸੈ ਜਗੁ ਸਬਾਏ ॥ ਲਬਿ ਧੰਧੈ ਮਾਇਆ ਜਗਤੁ ਭੁਲਾਇਆ ਕਾਲੁ ਖੜਾ ਰੂਆਏ ॥੧॥ ਬਾਬਾ ਆਵਹੁ ਭਾਈਹੋ ਗਲਿ ਮਿਲਹ ਮਿਲਿ ਮਿਲਿ ਦੇਹ ਆਸੀਸਾ ਹੇ ॥ ਬਾਬਾ ਸਚੜਾ ਮੇਲੁ ਨ ਚੁਕਈ ਪ੍ਰੀਤਮ ਕੀਆ ਦੇਹ ਅਸੀਸਾ ਹੇ ॥ ਆਸੀਸਾ ਦੇਵਹੋ ਭਗਤਿ ਕਰੇਵਹੋ ਮਿਲਿਆ ਕਾ ਕਿਆ ਮੇਲੋ ॥ ਇਕਿ ਭੂਲੇ ਨਾਵਹੁ ਥੇਹਹੁ ਥਾਵਹੁ ਗੁਰ ਸਬਦੀ ਸਚੁ ਖੇਲੋ ॥ ਜਮ ਮਾਰਗਿ ਨਹੀ ਜਾਣਾ ਸਬਦਿ ਸਮਾਣਾ ਜੁਗਿ ਜੁਗਿ ਸਾਚੈ ਵੇਸੇ ॥ ਸਾਜਨ ਸੈਣ ਮਿਲਹੁ ਸੰਜੋਗੀ ਗੁਰ ਮਿਲਿ ਖੋਲੇ ਫਾਸੇ ॥੨॥ ਬਾਬਾ ਨਾਂਗੜਾ ਆਇਆ ਜਗ ਮਹਿ ਦੁਖੁ ਸੁਖੁ ਲੇਖੁ ਲਿਖਾਇਆ ॥ ਲਿਖਿਅੜਾ ਸਾਹਾ ਨਾ ਟਲੈ ਜੇਹੜਾ ਪੁਰਬਿ ਕਮਾਇਆ ॥ ਬਹਿ ਸਾਚੈ ਲਿਖਿਆ ਅੰਮ੍ਰਿਤੁ ਬਿਖਿਆ ਜਿਤੁ ਲਾਇਆ ਤਿਤੁ ਲਾਗਾ ॥ ਕਾਮਣਿਆਰੀ ਕਾਮਣ ਪਾਏ ਬਹੁ ਰੰਗੀ ਗਲਿ ਤਾਗਾ ॥ ਹੋਛੀ ਮਤਿ ਭਇਆ ਮਨੁ ਹੋਛਾ ਗੁੜੁ ਸਾ ਮਖੀ ਖਾਇਆ ॥ ਨਾ ਮਰਜਾਦੁ ਆਇਆ ਕਲਿ ਭੀਤਰਿ ਨਾਂਗੋ ਬੰਧਿ ਚਲਾਇਆ ॥੩॥ ਬਾਬਾ ਰੋਵਹੁ ਜੇ ਕਿਸੈ ਰੋਵਣਾ ਜਾਨੀਅੜਾ ਬੰਧਿ ਪਠਾਇਆ ਹੈ ॥ ਲਿਖਿਅੜਾ ਲੇਖੁ ਨ ਮੇਟੀਐ ਦਰਿ ਹਾਕਾਰੜਾ ਆਇਆ ਹੈ ॥ ਹਾਕਾਰਾ ਆਇਆ ਜਾ ਤਿਸੁ ਭਾਇਆ ਰੁੰਨੇ ਰੋਵਣਹਾਰੇ ॥ ਪੁਤ ਭਾਈ ਭਾਤੀਜੇ ਰੋਵਹਿ ਪ੍ਰੀਤਮ ਅਤਿ ਪਿਆਰੇ ॥ ਭੈ ਰੋਵੈ ਗੁਣ ਸਾਰਿ ਸਮਾਲੇ ਕੋ ਮਰੈ ਨ ਮੁਇਆ ਨਾਲੇ ॥ ਨਾਨਕ ਜੁਗਿ ਜੁਗਿ ਜਾਣ ਸਿਜਾਣਾ ਰੋਵਹਿ ਸਚੁ ਸਮਾਲੇ ॥੪॥੫॥ ਅਰਥ: ਹੇ ਭਾਈ! ਜਗਤ ਵਿਚ ਜੇਹੜਾ ਭੀ ਜੀਵ ਜਨਮ ਲੈ ਕੇ) ਆਇਆ ਹੈ ਉਸ ਨੇ (ਆਖ਼ਰ ਇਥੋਂ) ਕੂਚ ਕਰ ਜਾਣਾ ਹੈ (ਕਿਸੇ ਨੇ ਇਥੇ ਸਦਾ ਨਹੀਂ ਬੈਠ ਰਹਿਣਾ) ਇਹ ਜਗਤ ਹੈ ਹੀ ਨਾਸਵੰਤ ਖਿਲਾਰਾ। ਜੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਸਿਮਰਨ ਕਰੀਏ ਤਾਂ ਸਦਾ-ਥਿਰ ਰਹਿਣ ਵਾਲਾ ਟਿਕਾਣਾ ਮਿਲ ਜਾਂਦਾ ਹੈ। ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਨੂੰ ਸਿਮਰਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਪ੍ਰਕਾਸ਼ ਲਈ ਯੋਗ ਬਣ ਜਾਂਦਾ ਹੈ। ਜੇਹੜਾ ਮਨੁੱਖ ਮਾਇਆ ਦੇ ਮੋਹ ਵਿਚ ਜਾਂ ਮਾਇਆ ਦੇ ਲਾਲਚ ਵਿਚ ਫਸਿਆ ਰਹਿੰਦਾ ਹੈ ਉਹ ਪਰਮਾਤਮਾ ਦੀ ਦਰਗਾਹ ਵਿਚ ਕਬੂਲ ਨਹੀਂ ਹੁੰਦਾ, ਉਸ ਨੂੰ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਨਹੀਂ ਮਿਲਦੀ। ਜਿਵੇਂ ਸੁੰਞੇ ਘਰ ਵਿਚ ਗਏ ਕਾਂ ਨੂੰ (ਕਿਸੇ ਨੇ ਰੋਟੀ ਦੀ ਗਰਾਹੀ ਆਦਿਕ ਨਹੀਂ ਪਾਣੀ) (ਤਿਵੇਂ ਮਾਇਆ ਦੇ ਮੋਹ ਵਿਚ ਫਸੇ ਜੀਵ ਨੂੰ ਪ੍ਰਭੂ ਦੀ ਹਜ਼ੂਰੀ ਵਿਚ) ਕਿਸੇ ਨੇ ਇਹ ਨਹੀਂ ਆਖਣਾ-ਆਓ ਜੀ, ਅੰਦਰ ਲੰਘ ਆਵੋ ਤੇ ਬੈਠ ਜਾਵੋ। ਉਸ ਮਨੁੱਖ ਨੂੰ ਜਨਮ ਮਰਨ ਦਾ ਗੇੜ ਭੁਗਤਣਾ ਪੈ ਜਾਂਦਾ ਹੈ, ਉਸ ਨੂੰ (ਇਸ ਗੇੜ ਦੇ ਕਾਰਨ ਪ੍ਰਭੂ-ਚਰਨਾਂ ਨਾਲੋਂ) ਲੰਮਾ ਵਿਛੋੜਾ ਹੋ ਜਾਂਦਾ ਹੈ। (ਮਾਇਆ ਦੇ ਮੋਹ ਵਿਚ ਫਸ ਕੇ) ਜਗਤ ਆਤਮਕ ਮੌਤ ਸਹੇੜ ਰਿਹਾ ਹੈ (ਜੇਹੜੇ ਭੀ ਮੋਹ ਵਿਚ ਫਸਦੇ ਹਨ ਉਹ) ਸਾਰੇ (ਆਤਮਕ ਮੌਤ ਮਰਦੇ ਹਨ) । ਲਾਲਚ ਦੇ ਕਾਰਨ ਮਾਇਆ ਦੇ ਹੀ ਆਹਰ ਵਿਚ ਪਿਆ ਹੋਇਆ ਜਗਤ ਸਹੀ ਜੀਵਨ-ਰਾਹ ਤੋਂ ਖੁੰਝਿਆ ਰਹਿੰਦਾ ਹੈ। ਇਸ ਦੇ ਸਿਰ ਉਤੇ ਖਲੋਤਾ ਕਾਲ ਇਸ ਨੂੰ ਦੁੱਖੀ ਕਰਦਾ ਰਹਿੰਦਾ ਹੈ।੧। ਹੇ ਭਾਈ! ਹੇ ਭਰਾਵੋ! ਆਓ, ਅਸੀ ਪਿਆਰ ਨਾਲ ਰਲ ਕੇ ਬੈਠੀਏ, ਤੇ ਮਿਲ ਕੇ (ਆਪਣੇ ਵਿਛੁੜੇ ਸਾਥੀ ਨੂੰ) ਅਸੀਸਾਂ ਦੇਵੀਏ (ਉਸ ਦੇ ਵਾਸਤੇ ਪ੍ਰਭੂ-ਦਰ ਤੇ ਅਰਦਾਸਾਂ ਕਰੀਏ) ਪ੍ਰੀਤਮ-ਪ੍ਰਭੂ ਨਾਲ ਮਿਲਣ ਦੀਆਂ ਅਸੀਸਾਂ ਦੇਈਏ (ਅਰਦਾਸਾਂ ਕਰੀਏ। ਸਦਾ-ਥਿਰ ਮੇਲ ਸਿਰਫ਼ ਪਰਮਾਤਮਾ ਨਾਲ ਹੀ ਹੁੰਦਾ ਹੈ ਤੇ ਅਰਦਾਸ ਦੀ ਬਰਕਤਿ ਨਾਲ ਉਹ) ਸਦਾ-ਥਿਰ ਰਹਿਣ ਵਾਲਾ ਮਿਲਾਪ ਕਦੇ ਮੁੱਕਦਾ ਨਹੀਂ। (ਹੇ ਸਤਸੰਗੀ ਭਰਾਵੋ! ਰਲ ਕੇ ਵਿਛੁੜੇ ਸਾਥੀ ਲਈ) ਅਰਦਾਸਾਂ ਕਰੋ (ਅਤੇ ਆਪ ਭੀ) ਪਰਮਾਤਮਾ ਦੀ ਭਗਤੀ ਕਰੋ (ਭਗਤੀ ਦੀ ਬਰਕਤਿ ਨਾਲ ਪਰਮਾਤਮਾ ਦੇ ਚਰਨਾਂ ਵਿਚ ਮਿਲਾਪ ਹੋ ਜਾਂਦਾ ਹੈ) ਜੇਹੜੇ ਇਕ ਵਾਰੀ ਪ੍ਰਭੂ-ਚਰਨਾਂ ਨਾਲ ਮਿਲ ਜਾਂਦੇ ਹਨ ਉਹਨਾਂ ਦਾ ਫਿਰ ਕਦੇ ਵਿਛੋੜਾ ਨਹੀਂ ਹੁੰਦਾ। ਪਰ ਕਈ ਐਸੇ ਹਨ ਜੋ ਪਰਮਾਤਮਾ ਦੇ ਨਾਮ ਤੋਂ ਖੁੰਝੇ ਫਿਰਦੇ ਹਨ ਜੋ ਸਦਾ ਕਾਇਮ ਰਹਿਣ ਵਾਲੇ ਟਿਕਾਣੇ ਤੋਂ ਉਖੜੇ ਫਿਰਦੇ ਹਨ। ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨਾ ਸਹੀ ਜੀਵਨ-ਖੇਡ ਹੈ ਜੋ ਗੁਰੂ ਦੇ ਸ਼ਬਦ ਵਿਚ ਜੁੜ ਕੇ ਖੇਡੀ ਜਾ ਸਕਦੀ ਹੈ। ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਲੀਨ ਰਹਿੰਦੇ ਹਨ ਉਹ ਜਮ ਦੇ ਰਸਤੇ ਤੇ ਨਹੀਂ ਜਾਂਦੇ, ਉਹ ਸਦਾ ਲਈ ਹੀ ਉਸ ਪਰਮਾਤਮਾ ਵਿਚ ਜੁੜੇ ਰਹਿੰਦੇ ਹਨ ਜਿਸ ਦਾ ਸਰੂਪ (ਵੇਸ) ਸਦਾ ਲਈ ਅਟੱਲ ਹੈ। ਹੇ ਸੱਜਣ ਮਿੱਤ੍ਰ ਸਤਸੰਗੀਓ! ਸਤਸੰਗ ਵਿਚ ਰਲ ਬੈਠੋ। ਜੇਹੜੇ ਬੰਦੇ ਸਤਸੰਗ ਵਿਚ ਆਏ ਹਨ ਉਹਨਾਂ ਨੇ ਗੁਰੂ ਨੂੰ ਮਿਲ ਕੇ ਮਾਇਆ ਦੇ ਮੋਹ ਦੇ ਫਾਹੇ ਵੱਢ ਲਏ ਹਨ।੨। ਹੇ ਭਾਈ! ਜੀਵ ਆਪਣੇ ਪੂਰਬਲੇ ਕੀਤੇ ਕਰਮਾਂ ਅਨੁਸਾਰ ਨਵੇਂ ਜੀਵਨ ਵਿਚ ਭੋਗਣ ਵਾਸਤੇ) ਦੁੱਖ ਅਤੇ ਸੁਖ-ਰੂਪ ਲੇਖ (ਪਰਮਾਤਮਾ ਦੀ ਦਰਗਾਹ ਵਿਚੋਂ ਆਪਣੇ ਮੱਥੇ ਤੇ) ਲਿਖਾ ਕੇ ਜਗਤ ਵਿਚ ਨੰਗਾ ਹੀ ਆਉਂਦਾ ਹੈ (ਜਨਮ ਸਮੇ ਹੀ ਉਹ ਸਮਾ ਭੀ ਨਿਯਤ ਕੀਤਾ ਜਾਂਦਾ ਹੈ ਜਦੋਂ ਜੀਵ ਨੇ ਜਗਤ ਤੋਂ ਵਾਪਸ ਤੁਰ ਪੈਣਾ ਹੁੰਦਾ ਹੈ) ਉਹ ਮੁਕਰਰ ਕੀਤਾ ਹੋਇਆ ਸਮਾ ਅਗਾਂਹ ਪਿਛਾਂਹ ਨਹੀਂ ਹੋ ਸਕਦਾ, (ਨਾਹ ਹੀ ਉਹ ਦੁਖ ਸੁਖ ਵਾਪਰਨੋਂ ਹਟ ਸਕਦਾ ਹੈ) ਜੋ ਪੂਰਬਲੇ ਜਨਮ ਵਿਚ ਕਰਮ ਕਰ ਕੇ (ਕਮਾਈ ਵਜੋਂ) ਖੱਟਿਆ ਹੈ। (ਜੀਵ ਦੇ ਕੀਤੇ ਕਰਮਾਂ ਅਨੁਸਾਰ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਸੋਚ-ਵਿਚਾਰ ਕੇ ਲਿਖ ਦਿੱਤਾ ਹੁੰਦਾ ਹੈ ਕਿ ਜੀਵ ਨੇ ਨਵੇਂ ਜੀਵਨ-ਸਫ਼ਰ ਵਿਚ ਨਾਮ-ਅੰਮ੍ਰਿਤ ਵਿਹਾਝਣਾ ਹੈ ਜਾਂ ਮਾਇਆ-ਜ਼ਹਿਰ ਖੱਟਣਾ ਹੈ। (ਪਿਛਲੇ ਕੀਤੇ ਅਨੁਸਾਰ ਹੀ ਪ੍ਰਭੂ ਦੀ ਰਜ਼ਾ ਵਿਚ) ਜਿਧਰ ਜੀਵ ਨੂੰ ਲਾਇਆ ਜਾਂਦਾ ਹੈ ਉਧਰ ਇਹ ਲੱਗ ਪੈਂਦਾ ਹੈ। (ਉਸੇ ਲਿਖੇ ਅਨੁਸਾਰ ਹੀ) ਜਾਦੂ ਟੂਣੇ ਕਰਨ ਵਾਲੀ ਮਾਇਆ ਜੀਵ ਉਤੇ ਜਾਦੂ ਪਾ ਦੇਂਦੀ ਹੈ, ਇਸ ਦੇ ਗਲ ਵਿਚ ਕਈ ਰੰਗਾਂ ਵਾਲਾ ਧਾਗਾ ਪਾ ਦੇਂਦੀ ਹੈ (ਭਾਵ, ਕਈ ਤਰੀਕਿਆਂ ਨਾਲ ਮਾਇਆ ਇਸ ਨੂੰ ਮੋਹ ਲੈਂਦੀ ਹੈ)

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥  ਅਰਥ: ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ।੧। (ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤਿ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ।੧। (ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ, ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ। ਹੇ ਨਾਨਕ! ਆਖ-) ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ) । ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ।੨।੨੧।੪੯।

SORAT’H, FIFTH MEHL:

My True Guru is my Savior and Protector. Showering us with His Mercy and Grace, God extended His Hand, and saved Hargobind, who is now safe and secure. || 1 || Pause || The fever is gone — God Himself eradicated it, and preserved the honor of His servant. I have obtained all blessings from the Saadh Sangat, the Company of the Holy; I am a sacrifice to the True Guru. || 1 || God has saved me, both here and hereafter. He has not taken my merits and demerits into account. Your Word is eternal, O Guru Nanak; You placed Your Hand of blessing upon my forehead. || 2 || 21 || 49 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥  ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ। ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨। ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯। RAAG DHANAASAREE, THIRD MEHL, FOURTH HOUSE: ONE UNIVERSAL CREATOR GOD. BY THE GRACE OF THE TRUE GURU: I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥  ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ। ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨। ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।

RAAG DHANAASAREE, THIRD MEHL, FOURTH HOUSE:

ONE UNIVERSAL CREATOR GOD. BY THE GRACE OF THE TRUE GURU:

I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥ ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥ ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥੩॥ ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥ ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥੪॥੮॥

ਅਰਥ: ਹੇ ਮੇਰੇ ਪ੍ਰਭੂ! ਮੈਨੂੰ ਆਪਣੀ) ਮੇਹਰ ਦਾ ਜਲ ਦੇਹ। ਹੇ ਹਰੀ! ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇਹ। ਮੈਂ ਆਪਣੇ ਹਿਰਦੇ ਵਿਚ ਦਿਨ ਰਾਤ ਤੇਰਾ ਨਾਮ (ਹੀ) ਮੰਗਦਾ ਹਾਂ (ਕਿਉਂਕਿ ਤੇਰੇ) ਨਾਮ ਵਿਚ ਜੁੜਿਆਂ ਹੀ ਆਤਮਕ ਠੰਡ ਪ੍ਰਾਪਤ ਹੋ ਸਕਦੀ ਹੈ।ਰਹਾਉ। ਹੇ ਭਾਈ! ਪਰਮਾਤਮਾ ਨਾਲ ਪਿਆਰ ਦੀ ਰਾਹੀਂ ਜਿਸ ਮਨੁੱਖ ਦਾ ਹਿਰਦਾ ਜਿਸ ਮਨੁੱਖ ਦਾ ਮਨ ਵਿੱਝ ਜਾਂਦਾ ਹੈ, ਉਹ ਪਰਮਾਤਮਾ (ਦੀ ਯਾਦ) ਤੋਂ ਬਿਨਾ ਰਹਿ ਨਹੀਂ ਸਕਦਾ। ਜਿਵੇਂ ਪਾਣੀ ਤੋਂ ਬਿਨਾ ਮੱਛੀ ਮਰ ਜਾਂਦੀ ਹੈ, ਤਿਵੇਂ ਉਹ ਮਨੁੱਖ ਪ੍ਰਭੂ ਦੇ ਨਾਮ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ।੧। ਹੇ ਭਾਈ! ਜਿਵੇਂ ਵਰਖਾ-ਜਲ ਤੋਂ ਬਿਨਾ ਪਪੀਹਾ ਵਿਲਕਦਾ ਹੈ, ਵਰਖਾ ਦੀ ਬੂੰਦ ਤੋਂ ਬਿਨਾ ਉਸ ਦੀ ਤ੍ਰੇਹ ਨਹੀਂ ਮਿਟਦੀ, ਤਿਵੇਂ ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਤਦੋਂ ਪ੍ਰਭੂ ਦੀ ਬਰਕਤਿ ਨਾਲ ਆਤਮਕ ਜੀਵਨ ਵਾਲਾ ਬਣਦਾ ਹੈ ਜਦੋਂ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਆਤਮਕ ਆਨੰਦ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ) ਹਾਸਲ ਕਰਦਾ ਹੈ।੨। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੀ ਭੁੱਖ ਦੇ ਮਾਰੇ ਹੋਏ ਦਸੀਂ ਪਾਸੀਂ ਡੋਲਦੇ ਫਿਰਦੇ ਹਨ। ਮਨ ਦਾ ਮੁਰੀਦ ਮਨੁੱਖ ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਦੁੱਖ ਪਾਂਦਾ ਰਹਿੰਦਾ ਹੈ। ਉਹ ਜੰਮਦਾ ਹੈ ਮਰਦਾ ਹੈ, ਮੁੜ ਮੁੜ ਜੂਨਾਂ ਵਿਚ ਪਿਆ ਰਹਿੰਦਾ ਹੈ, ਪਰਮਾਤਮਾ ਦੀ ਦਰਗਾਹ ਵਿਚ ਉਸ ਨੂੰ (ਇਹ) ਸਜ਼ਾ ਮਿਲਦੀ ਹੈ।੩। ਹੇ ਹਰੀ! ਜੇ ਤੂੰ (ਆਪ) ਮੇਹਰ ਕਰੇਂ, ਤਾਂ ਹੀ ਅਸੀ ਜੀਵ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾ ਸਕਦੇ ਹਾਂ। (ਜਿਸ ਉੱਤੇ ਮੇਹਰ ਹੋਵੇ, ਉਹੀ ਮਨੁੱਖ) ਆਪਣੇ ਹਿਰਦੇ ਵਿਚ ਹਰਿ-ਨਾਮ ਦਾ ਸੁਆਦ ਅਨੁਭਵ ਕਰਦਾ ਹੈ। ਹੇ ਨਾਨਕ! ਦੀਨਾਂ ਉਤੇ ਦਇਆ ਕਰਨ ਵਾਲਾ ਪ੍ਰਭੂ ਜਿਸ ਮਨੁੱਖ ਉੱਤੇ ਤ੍ਰੁੱਠਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ (ਮਾਇਆ ਦੀ) ਤ੍ਰੇਹ ਬੁਝਾ ਦੇਂਦਾ ਹੈ।੪।੮।

SORAT’H, FOURTH MEHL:

The inner depths of my mind are pierced by love for the Lord; I cannot live without the Lord. Just as the fish dies without water, I die without the Lord’s Name. || 1 || O my God, please bless me with the water of Your Name. I beg for Your Name, deep within myself, day and night; through the Name, I find peace. || Pause || The song-bird cries out for lack of water — without water, its thirst cannot be quenched. The Gurmukh obtains the water of celestial bliss, and is rejuvenated, blossoming forth through the blessed Love of the Lord. || 2 || The self-willed manmukhs are hungry, wandering around in the ten directions; without the Name, they suffer in pain. They are born, only to die, and enter into reincarnation again; in the Court of the Lord, they are punished. || 3 || But if the Lord shows His Mercy, then one comes to sing His Glorious Praises; deep within the nucleus of his own self, he finds the sublime essence of the Lord’s elixir. The Lord has become Merciful to meek Nanak, and through the Word of the Shabad, his desires are quenched. || 4 || 8 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥   (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥  (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ। ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥  ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ।੧। ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ। ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥  ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ। ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ! ਉਹਨਾਂ ਦੇ ਸਿਰ ਕੀਹ ਦੋਸ਼?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ।੧। ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ। ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥  (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ। ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥  (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ।੩।

SHALOK, THIRD MEHL:

He acts according to pre-ordained destiny, written by the Creator Himself. Emotional attachment has drugged him, and he has forgotten the Lord, the treasure of virtue. Don’t think that he is alive in the world — he is dead, through the love of duality. Those who do not meditate on the Lord, as Gurmukh, are not permitted to sit near the Lord. They suffer the most horrible pain and suffering, and neither their sons nor their wives go along with them. Their faces are blackened among men, and they sigh in deep regret. No one places any reliance in the self-willed manmukhs; trust in them is lost. O Nanak, the Gurmukhs live in absolute peace; the Naam, the Name of the Lord, abides within them. || 1 || THIRD MEHL: They alone are relatives, and they alone are friends, who, as Gurmukh, join together in love. Night and day, they act according to the True Guru’s Will; they remain absorbed in the True Name. Those who are attached to the love of duality are not called friends; they practice egotism and corruption. The self-willed manmukhs are selfish; they cannot resolve anyone’s affairs. O Nanak, they act according to their pre-ordained destiny; no one can erase it. || 2 || PAUREE: You Yourself created the world, and You Yourself arranged the play of it. You Yourself created the three qualities, and fostered emotional attachment to Maya. He is called to account for his deeds done in egotism; he continues coming and going in reincarnation. The Guru instructs those whom the Lord Hims

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ 

ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫। ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।

SOOHEE, FIRST MEHL, SIXTH HOUSE:

ONE UNIVERSAL CREATOR GOD. BY THE GRACE OF THE TRUE GURU:

Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਰਾਗੁ ਸੂਹੀ ਮਹਲਾ ੧ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਆਵਹੁ ਸਜਣਾ ਹਉ ਦੇਖਾ ਦਰਸਨੁ ਤੇਰਾ ਰਾਮ ॥ ਘਰਿ ਆਪਨੜੈ ਖੜੀ ਤਕਾ ਮੈ ਮਨਿ ਚਾਉ ਘਨੇਰਾ ਰਾਮ ॥ ਮਨਿ ਚਾਉ ਘਨੇਰਾ ਸੁਣਿ ਪ੍ਰਭ ਮੇਰਾ ਮੈ ਤੇਰਾ ਭਰਵਾਸਾ ॥ ਦਰਸਨੁ ਦੇਖਿ ਭਈ ਨਿਹਕੇਵਲ ਜਨਮ ਮਰਣ ਦੁਖੁ ਨਾਸਾ ॥ ਸਗਲੀ ਜੋਤਿ ਜਾਤਾ ਤੂ ਸੋਈ ਮਿਲਿਆ ਭਾਇ ਸੁਭਾਏ ॥ ਨਾਨਕ ਸਾਜਨ ਕਉ ਬਲਿ ਜਾਈਐ ਸਾਚਿ ਮਿਲੇ ਘਰਿ ਆਏ ॥੧॥ ਘਰਿ ਆਇਅੜੇ ਸਾਜਨਾ ਤਾ ਧਨ ਖਰੀ ਸਰਸੀ ਰਾਮ ॥ ਹਰਿ ਮੋਹਿਅੜੀ ਸਾਚ ਸਬਦਿ ਠਾਕੁਰ ਦੇਖਿ ਰਹੰਸੀ ਰਾਮ ॥ ਗੁਣ ਸੰਗਿ ਰਹੰਸੀ ਖਰੀ ਸਰਸੀ ਜਾ ਰਾਵੀ ਰੰਗਿ ਰਾਤੈ ॥ ਅਵਗਣ ਮਾਰਿ ਗੁਣੀ ਘਰੁ ਛਾਇਆ ਪੂਰੈ ਪੁਰਖਿ ਬਿਧਾਤੈ ॥ ਤਸਕਰ ਮਾਰਿ ਵਸੀ ਪੰਚਾਇਣਿ ਅਦਲੁ ਕਰੇ ਵੀਚਾਰੇ ॥ ਨਾਨਕ ਰਾਮ ਨਾਮਿ ਨਿਸਤਾਰਾ ਗੁਰਮਤਿ ਮਿਲਹਿ ਪਿਆਰੇ ॥੨॥ ਵਰੁ ਪਾਇਅੜਾ ਬਾਲੜੀਏ ਆਸਾ ਮਨਸਾ ਪੂਰੀ ਰਾਮ ॥ ਪਿਰਿ ਰਾਵਿਅੜੀ ਸਬਦਿ ਰਲੀ ਰਵਿ ਰਹਿਆ ਨਹ ਦੂਰੀ ਰਾਮ ॥ ਪ੍ਰਭੁ ਦੂਰਿ ਨ ਹੋਈ ਘਟਿ ਘਟਿ ਸੋਈ ਤਿਸ ਕੀ ਨਾਰਿ ਸਬਾਈ ॥ ਆਪੇ ਰਸੀਆ ਆਪੇ ਰਾਵੇ ਜਿਉ ਤਿਸ ਦੀ ਵਡਿਆਈ ॥ ਅਮਰ ਅਡੋਲੁ ਅਮੋਲੁ ਅਪਾਰਾ ਗੁਰਿ ਪੂਰੈ ਸਚੁ ਪਾਈਐ ॥ ਨਾਨਕ ਆਪੇ ਜੋਗ ਸਜੋਗੀ ਨਦਰਿ ਕਰੇ ਲਿਵ ਲਾਈਐ ॥੩॥ ਪਿਰੁ ਉਚੜੀਐ ਮਾੜੜੀਐ ਤਿਹੁ ਲੋਆ ਸਿਰਤਾਜਾ ਰਾਮ ॥ ਹਉ ਬਿਸਮ ਭਈ ਦੇਖਿ ਗੁਣਾ ਅਨਹਦ ਸਬਦ ਅਗਾਜਾ ਰਾਮ ॥ ਸਬਦੁ ਵੀਚਾਰੀ ਕਰਣੀ ਸਾਰੀ ਰਾਮ ਨਾਮੁ ਨੀਸਾਣੋ ॥ ਨਾਮ ਬਿਨਾ ਖੋਟੇ ਨਹੀ ਠਾਹਰ ਨਾਮੁ ਰਤਨੁ ਪਰਵਾਣੋ ॥ ਪਤਿ ਮਤਿ ਪੂਰੀ ਪੂਰਾ ਪਰਵਾਨਾ ਨਾ ਆਵੈ ਨਾ ਜਾਸੀ ॥ ਨਾਨਕ ਗੁਰਮੁਖਿ ਆਪੁ ਪਛਾਣੈ ਪ੍ਰਭ ਜੈਸੇ ਅਵਿਨਾਸੀ ॥੪॥੧॥੩॥ ਅਰਥ: ਹੇ ਸੱਜਣ-ਪ੍ਰਭੂ! ਆ, ਮੈਂ ਤੇਰਾ ਦਰਸਨ ਕਰ ਸਕਾਂ। (ਹੇ ਸੱਜਣ!) ਮੈਂ ਆਪਣੇ ਹਿਰਦੇ ਵਿਚ ਪੂਰੀ ਸਾਵਧਾਨਤਾ ਨਾਲ ਤੇਰੀ ਉਡੀਕ ਕਰ ਰਹੀ ਹਾਂ, ਮੇਰੇ ਮਨ ਵਿਚ ਬੜਾ ਹੀ ਚਾਉ ਹੈ (ਕਿ ਮੈਨੂੰ ਤੇਰਾ ਦਰਸਨ ਹੋਵੇ) । ਹੇ ਮੇਰੇ ਪ੍ਰਭੂ! ਮੇਰੀ ਬੇਨਤੀ) ਸੁਣ, ਮੇਰੇ ਮਨ ਵਿਚ (ਤੇਰੇ ਦਰਸਨ ਲਈ) ਬੜਾ ਹੀ ਚਾਉ ਹੈ, ਮੈਨੂੰ ਆਸਰਾ ਭੀ ਤੇਰਾ ਹੀ ਹੈ। (ਹੇ ਪ੍ਰਭੂ!) ਜਿਸ ਜੀਵ-ਇਸਤ੍ਰੀ ਨੇ ਤੇਰਾ ਦਰਸਨ ਕਰ ਲਿਆ, ਉਹ ਪਵਿੱਤ੍ਰ-ਆਤਮਾ ਹੋ ਗਈ, ਉਸ ਦਾ ਜਨਮ ਮਰਨ ਦਾ ਦੁੱਖ ਦੂਰ ਹੋ ਗਿਆ। ਉਸ ਨੇ ਸਾਰੇ ਜੀਵਾਂ ਵਿਚ ਤੈਨੂੰ ਹੀ ਵੱਸਦਾ ਪਛਾਣ ਲਿਆ, ਉਸ ਦੇ ਪ੍ਰੇਮ (ਦੀ ਖਿੱਚ) ਦੀ ਰਾਹੀਂ ਤੂੰ ਉਸ ਨੂੰ ਮਿਲ ਪਿਆ। ਹੇ ਨਾਨਕ! ਸੱਜਣ ਪ੍ਰਭੂ ਤੋਂ ਸਦਕੇ ਹੋਣਾ ਚਾਹੀਦਾ ਹੈ। ਜੇਹੜੀ ਜੀਵ-ਇਸਤ੍ਰੀ ਉਸ ਦੇ ਸਦਾ-ਥਿਰ ਨਾਮ ਵਿਚ ਜੁੜਦੀ ਹੈ, ਉਸ ਦੇ ਹਿਰਦੇ ਵਿਚ ਉਹ ਆ ਪ੍ਰਗਟਦਾ ਹੈ।੧। ਜਦੋਂ ਸੱਜਣ-ਪ੍ਰਭੂ ਜੀ ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ ਪਰਗਟਦੇ ਹਨ, ਤਾਂ ਜੀਵ-ਇਸਤ੍ਰੀ ਬਹੁਤ ਪ੍ਰਸੰਨ-ਚਿੱਤ ਹੋ ਜਾਂਦੀ ਹੈ। ਜਦੋਂ ਸਦਾ-ਥਿਰ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਸ਼ਬਦ ਨੇ ਉਸ ਨੂੰ ਖਿੱਚ ਪਾਈ, ਤਾਂ ਠਾਕੁਰ ਜੀ ਦਾ ਦਰਸਨ ਕਰ ਕੇ ਉਹ ਅਡੋਲ-ਚਿੱਤ ਹੋ ਗਈ। ਜਦੋਂ ਪ੍ਰੇਮ-ਰੰਗ ਵਿਚ ਰੱਤੇ ਪਰਮਾਤਮਾ ਨੇ ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਿਆ ਤਾਂ ਉਹ ਪ੍ਰਭੂ ਦੇ ਗੁਣਾਂ (ਦੀ ਯਾਦ) ਵਿਚ ਅਡੋਲ-ਆਤਮਾ ਹੋ ਗਈ ਤੇ ਬਹੁਤ ਪ੍ਰਸੰਨ-ਚਿੱਤ ਹੋ ਗਈ। ਪੂਰਨ ਪੁਰਖ ਨੇ ਸਿਰਜਣਹਾਰ ਨੇ (ਉਸ ਦੇ ਅੰਦਰੋਂ) ਔਗੁਣ ਦੂਰ ਕਰ ਕੇ ਉਸ ਦੇ ਹਿਰਦੇ ਨੂੰ ਗੁਣਾਂ ਨਾਲ ਭਰਪੂਰ ਕਰ ਦਿੱਤਾ ਕਾਮਾਦਿਕ ਚੋਰਾਂ ਨੂੰ ਮਾਰ ਕੇ ਉਹ ਜੀਵ-ਇਸਤ੍ਰੀ ਉਸ ਪਰਮਾਤਮਾ (ਦੇ ਚਰਨਾਂ) ਵਿਚ ਟਿਕ ਗਈ ਜੋ ਸਦਾ ਪੂਰੀ ਵਿਚਾਰ ਨਾਲ ਨਿਆਂ ਕਰਦਾ ਹੈ। ਹੇ ਨਾਨਕ! ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ, ਗੁਰੂ ਦੀ ਸਿੱਖਿਆ ਤੇ ਤੁਰਿਆਂ ਪਿਆਰੇ ਪ੍ਰਭੂ ਜੀ ਮਿਲ ਪੈਂਦੇ ਹਨ।੨। ਜਿਸ ਜੀਵ-ਇਸਤ੍ਰੀ ਨੇ ਖਸਮ-ਪ੍ਰਭੂ ਲੱਭ ਲਿਆ, ਉਸ ਦੀ ਹਰੇਕ ਆਸ ਉਸ ਦੀ ਹਰੇਕ ਇੱਛਾ ਪੂਰੀ ਹੋ ਜਾਂਦੀ ਹੈ (ਭਾਵ, ਉਸ ਦਾ ਮਨ ਦੁਨੀਆ ਦੀਆਂ ਆਸਾਂ ਆਦਿਕ ਵਲ ਨਹੀਂ ਦੌੜਦਾ ਭੱਜਦਾ) । ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨੇ ਆਪਣੇ ਚਰਨਾਂ ਵਿਚ ਜੋੜ ਲਿਆ, ਜੋ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਵਿਚ ਲੀਨ ਹੋ ਗਈ, ਉਸ ਨੂੰ ਪ੍ਰਭੂ ਹਰ ਥਾਂ ਵਿਆਪਕ ਦਿੱਸਦਾ ਹੈ, ਉਸ ਨੂੰ ਆਪਣੇ ਤੋਂ ਦੂਰ ਨਹੀਂ ਜਾਪਦਾ। ਉਸ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ ਪ੍ਰਭੂ ਕਿਤੇ ਦੂਰ ਨਹੀਂ ਹਰੇਕ ਸਰੀਰ ਵਿਚ ਉਹੀ ਮੌਜੂਦ ਹੈ, ਸਾਰੀਆਂ ਜੀਵ-ਇਸਤ੍ਰੀਆਂ ਉਸੇ ਦੀਆਂ ਹੀ ਹਨ। ਉਹ ਆਪ ਹੀ ਆਨੰਦ ਦਾ ਸੋਮਾ ਹੈ, ਜਿਵੇਂ ਉਸ ਦੀ ਰਜ਼ਾ ਹੁੰਦੀ ਹੈ ਉਹ ਆਪ ਹੀ ਆਪਣੇ ਮਿਲਾਪ ਦਾ ਆਨੰਦ ਦੇਂਦਾ ਹੈ। ਉਹ ਪਰਮਾਤਮਾ ਮੌਤ-ਰਹਿਤ ਹੈ, ਮਾਇਆ ਵਿਚ ਡੋਲਦਾ ਨਹੀਂ ਉਸ ਦਾ ਮੁੱਲ ਨਹੀਂ ਪੈ ਸਕਦਾ (ਭਾਵ, ਕੋਈ ਪਦਾਰਥ ਉਸ ਦੇ ਬਰਾਬਰ ਦਾ ਨਹੀਂ) ਉਹ ਸਦਾ-ਥਿਰ ਰਹਿਣ ਵਾਲਾ ਹੈ, ਉਹ ਬੇਅੰਤ ਹੈ, ਪੂਰੇ ਗੁਰੂ ਦੀ ਰਾਹੀਂ ਉਸ ਦੀ ਪ੍ਰਾਪਤੀ ਹੁੰਦੀ ਹੈ। ਹੇ ਨਾਨਕ! ਪ੍ਰਭੂ ਆਪ ਹੀ ਜੀਵਾਂ ਦੇ ਆਪਣੇ ਨਾਲ ਮੇਲ ਦੇ ਢੋ ਢੁਕਾਂਦਾ ਹੈ, ਜਦੋਂ ਉਹ ਮੇਹਰ ਦੀ ਨਜ਼ਰ ਕਰਦਾ ਹੈ, ਤਦੋਂ ਜੀਵ ਉਸ ਵਿਚ ਸੁਰਤਿ ਜੋੜਦਾ ਹੈ।੩। ਪ੍ਰਭੂ-ਪਤੀ ਇਕ ਸੋਹਣੇ ਉੱਚੇ ਮਹਲ ਵਿਚ ਵੱਸਦਾ ਹੈ (ਜਿੱਥੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ) ਉਹ ਤਿੰਨਾਂ ਲੋਕਾਂ ਦਾ ਨਾਥ ਹੈ। ਉਸ ਦੇ ਗੁਣ ਵੇਖ ਕੇ ਮੈਂ ਹੈਰਾਨ ਹੋ ਰਹੀ ਹਾਂ। ਚੌਹੀਂ ਪਾਸੀਂ (ਸਾਰੇ ਸੰਸਾਰ ਵਿਚ) ਉਸ ਦੀ ਜੀਵਨ-ਰੌ ਇਕ-ਰਸ ਰੁਮਕ ਰਹੀ ਹੈ। ਜੇਹੜਾ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਨੂੰ ਵਿਚਾਰਦਾ ਹੈ (ਭਾਵ, ਆਪਣੇ ਮਨ ਵਿਚ ਵਸਾਂਦਾ ਹੈ) ਜਿਸ ਨੇ ਇਹ ਸ੍ਰੇਸ਼ਟ ਕਰਤੱਬ ਬਣਾ ਲਿਆ ਹੈ, ਜਿਸ ਦੇ ਪਾਸ ਪਰਮਾਤਮਾ ਦਾ ਨਾਮ (ਰੂਪ) ਰਾਹਦਾਰੀ ਹੈ (ਉਸ ਨੂੰ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲ ਜਾਂਦੀ ਹੈ, ਪਰ) ਨਾਮ-ਹੀਣੇ ਖੋਟੇ ਮਨੁੱਖ ਨੂੰ (ਉਸ ਦੀ ਦਰਗਾਹ ਵਿਚ) ਥਾਂ ਨਹੀਂ ਮਿਲਦੀ। (ਪ੍ਰਭੂ ਦੇ ਦਰ ਤੇ) ਪ੍ਰਭੂ ਦਾ ਨਾਮ-ਰਤਨ ਹੀ ਕਬੂਲ ਹੁੰਦਾ ਹੈ। ਜਿਸ ਮਨੁੱਖ ਦੇ ਪਾਸ (ਪ੍ਰਭੂ-ਨਾਮ ਦਾ) ਅ-ਰੁਕ ਪਰਵਾਨਾ ਹੈ, ਉਸ ਨੂੰ (ਪ੍ਰਭੂ-ਦਰ ਤੇ) ਪੂਰੀ ਇੱਜ਼ਤ ਮਿਲਦੀ ਹੈ ਉਸ ਦੀ ਅਕਲ ਉਕਾਈ-ਹੀਣ ਹੋ ਜਾਂਦੀ ਹੈ, ਉਹ ਜਨਮ ਮਰਨ ਦੇ ਗੇੜ ਤੋਂ ਬਚ ਜਾਂਦਾ ਹੈ। ਹੇ ਨਾਨਕ! ਗੁਰੂ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Sangrand Hukamnama Sahib from Sri Darbar Sahib Amritsar

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥

ਅਰਥ: (ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇ) ਗੁਣ ਚੇਤੇ ਕਰਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ। ਪਰਮਾਤਮਾ ਦੇ ਗੁਣ ਗਾਵਣੇ, ਮਾਨੋ, ਇਕ ਪੌੜੀ ਹੈ ਜੋ ਗੁਰੂ ਨੇ ਦਿੱਤੀ ਹੈ ਤੇ ਇਸ ਪੌੜੀ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤਕ ਪਹੁੰਚ ਸਕੀਦਾ ਹੈ, (ਇਸ ਪੌੜੀ ਤੇ ਚੜ੍ਹਨ ਦੀ ਬਰਕਤਿ ਨਾਲ ਮੇਰੇ ਅੰਦਰ) ਸਦਾ-ਥਿਰ ਰਹਿਣ ਵਾਲਾ ਆਨੰਦ ਬਣ ਰਿਹਾ ਹੈ। ਜੇਹੜਾ ਮਨੁੱਖ (ਇਸ ਪੌੜੀ ਦੀ ਬਰਕਤਿ ਨਾਲ) ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਪਹੁੰਚਦਾ ਹੈ ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ। ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਉਸ ਦੀ ਮਤਿ ਅਟੱਲ ਹੋ ਜਾਂਦੀ ਹੈ। ਪਰਮਾਤਮਾ ਅਟੱਲ ਹੈ। (ਜੇ ਗੁਣ ਗਾਵਣ ਵਾਲੀ ਮਤਿ ਨਹੀਂ ਬਣੀ, ਤਾਂ) ਕੋਈ ਇਸ਼ਨਾਨ, ਕੋਈ ਦਾਨ, ਕੋਈ ਚੁੰਚ-ਗਿਆਨਤਾ, ਤੇ ਕੋਈ ਤੀਰਥ-ਇਸ਼ਨਾਨ ਪਰਮਾਤਮਾ ਨੂੰ ਖ਼ੁਸ਼ ਨਹੀਂ ਕਰ ਸਕਦਾ। (ਗੁਣ ਗਾਵਣ ਵਾਲੇ ਮਨੁੱਖ ਦੇ ਮਨ ਵਿਚੋਂ) ਧੋਖੇ-ਫ਼ਰੇਬ, ਮੋਹ ਦੇ ਚਮਤ-ਕਾਰੇ, ਵਿਕਾਰ ਆਦਿਕ ਸਭ ਮੁੱਕ ਜਾਂਦੇ ਹਨ। ਉਸ ਦੇ ਅੰਦਰ ਨਾਹ ਝੂਠ ਰਹਿ ਜਾਂਦਾ ਹੈ, ਨਾਹ ਠੱਗੀ ਰਹਿੰਦੀ ਹੈ, ਨਾਹ ਮੇਰ-ਤੇਰ ਰਹਿੰਦੀ ਹੈ। (ਪ੍ਰਭੂ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪ੍ਰਭੂ ਦੇ) ਗੁਣ ਗਾਂਵਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪ੍ਰਭੂ ਹੀ ਪਿਆਰਾ ਲੱਗਦਾ ਜਾ ਰਿਹਾ ਹੈ।੧। ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥ ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ ॥ ਮਥਿ ਅੰਮ੍ਰਿਤੁ ਪੀਆ ਇਹੁ ਮਨੁ ਦੀਆ ਗੁਰ ਪਹਿ ਮੋਲੁ ਕਰਾਇਆ ॥ ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥ ਤਿਸੁ ਨਾਲਿ ਗੁਣ ਗਾਵਾ ਜੇ ਤਿਸੁ ਭਾਵਾ ਕਿਉ ਮਿਲੈ ਹੋਇ ਪਰਾਇਆ ॥ ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥  ਅਰਥ: ਉਸ ਮਾਲਕ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ ਜਗਤ ਪੈਦਾ ਕੀਤਾ ਹੈ। (ਸਿਫ਼ਤਿ-ਸਾਲਾਹ ਕਰਨ ਤੋਂ ਬਿਨਾ ਮਨੁੱਖ ਦੇ ਮਨ ਵਿਚ ਵਿਕਾਰਾਂ ਦੀ) ਮੈਲ ਲੱਗੀ ਰਹਿੰਦੀ ਹੈ, ਤੇ, ਜੇ ਮਨ (ਵਿਕਾਰਾਂ ਨਾਲ) ਮੈਲਾ ਟਿਕਿਆ ਰਹੇ ਤਾਂ ਕੋਈ ਭੀ ਨਾਮ-ਅੰਮ੍ਰਿਤ ਪੀ ਨਹੀਂ ਸਕਦਾ। (ਪਰ ਇਸ ਨਾਮ-ਅੰਮ੍ਰਿਤ ਦੀ ਪ੍ਰਾਪਤੀ ਵਾਸਤੇ ਭੀ ਮੁੱਲ ਦੇਣਾ ਪੈਂਦਾ ਹੈ) ਮੈਂ ਗੁਰੂ ਪਾਸੋਂ ਮੁੱਲ ਪੁਆਇਆ (ਤਾਂ ਉਸਨੇ ਦੱਸਿਆ ਕਿ) ਜਿਸ ਨੇ ਆਪਣਾ ਇਹ ਮਨ (ਗੁਰੂ ਦੇ) ਹਵਾਲੇ ਕੀਤਾ ਉਸ ਨੇ ਮੁੜ ਮੁੜ ਸਿਮਰ ਕੇ ਨਾਮ-ਅੰਮ੍ਰਿਤ ਪੀ ਲਿਆ। (ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਜਦੋਂ ਕਿਸੇ ਮਨੁੱਖ ਨੇ ਆਪਣਾ ਮਨ (ਮੈਲੇ ਪਾਸੇ ਵਲੋਂ ਹਟਾ ਕੇ) ਸਦਾ-ਥਿਰ ਪ੍ਰਭੂ ਵਿਚ ਜੋੜਿਆ ਤਾਂ ਉਸ ਨੇ ਆਤਮਕ ਅਡੋਲਤਾ ਵਿਚ ਟਿਕ ਕੇ ਆਪਣੇ ਪ੍ਰੀਤਮ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ। (ਪਰ) ਮੈਂ ਤਦੋਂ ਹੀ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਪ੍ਰਭੂ ਦੇ ਗੁਣ ਗਾ ਸਕਦਾ ਹਾਂ ਜੇ ਪ੍ਰਭੂ ਦੀ ਰਜ਼ਾ ਹੀ ਹੋਵੇ (ਜੇ ਉਸ ਨੂੰ ਮੈਂ ਚੰਗਾ ਲੱਗ ਪਵਾਂ) । ਪ੍ਰਭੂ ਤੋਂ ਓਪਰੇ ਓਪਰੇ ਰਿਹਾਂ ਪ੍ਰਭੂ ਨਾਲ ਮਿਲਾਪ ਨਹੀਂ ਹੋ ਸਕਦਾ। (ਸੋ, ਹੇ ਭਾਈ!) ਉਸ ਮਾਲਕ-ਪ੍ਰਭੂ ਦੀ (ਸਦਾ) ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ (ਇਹ) ਜਗਤ ਪੈਦਾ ਕੀਤਾ ਹੈ।੨। ਆਇ ਗਇਆ ਕੀ ਨ ਆਇਓ ਕਿਉ ਆਵੈ ਜਾਤਾ ॥ ਪ੍ਰੀਤਮ ਸਿਉ ਮਨੁ ਮਾਨਿਆ ਹਰਿ ਸੇਤੀ ਰਾਤਾ ॥ ਸਾਹਿਬ ਰੰਗਿ ਰਾਤਾ ਸਚ ਕੀ ਬਾਤਾ ਜਿਨਿ ਬਿੰਬ ਕਾ ਕੋਟੁ ਉਸਾਰਿਆ ॥ ਪੰਚ ਭੂ ਨਾਇਕੋ ਆਪਿ ਸਿਰੰਦਾ ਜਿਨਿ ਸਚ ਕਾ ਪਿੰਡੁ ਸਵਾਰਿਆ ॥ ਹਮ ਅਵਗਣਿਆਰੇ ਤੂ ਸੁਣਿ ਪਿਆਰੇ ਤੁਧੁ ਭਾਵੈ ਸਚੁ ਸੋਈ ॥ ਆਵਣ ਜਾਣਾ ਨਾ ਥੀਐ ਸਾਚੀ ਮਤਿ ਹੋਈ ॥੩॥ ਅਰਥ: ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਆ ਵੱਸੇ, ਉਸ ਨੂੰ ਹੋਰ ਕਿਸੇ ਪਦਾਰਥ ਦੀ ਲਾਲਸਾ ਨਹੀਂ ਰਹਿ ਜਾਂਦੀ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ। ਉਸ ਦਾ ਮਨ ਪ੍ਰੀਤਮ ਪ੍ਰਭੂ ਨਾਲ ਗਿੱਝ ਜਾਂਦਾ ਹੈ, ਪ੍ਰਭੂ ਦੇ ਪ੍ਰੇਮ ਨਾਲ ਰੰਗਿਆ ਜਾਂਦਾ ਹੈ। ਉਸ ਦਾ ਮਨ ਉਸ ਮਾਲਕ ਦੇ ਰੰਗ ਵਿਚ ਰੰਗਿਆ ਜਾਂਦਾ ਹੈ, ਉਹ ਉਸ ਸਦਾ-ਥਿਰ ਮਾਲਕ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰਦਾ ਰਹਿੰਦਾ ਹੈ ਜਿਸ ਨੇ ਪਾਣੀ ਦੀ ਬੂੰਦ ਤੋਂ ਸਰੀਰ-ਕਿਲ੍ਹਾ ਉਸਾਰ ਦਿੱਤਾ ਹੈ, ਜੋ ਪੰਜਾਂ ਤੱਤਾਂ ਦਾ ਮਾਲਕ ਹੈ, ਜੋ ਆਪ ਹੀ (ਸਰੀਰ ਜਗਤ ਦਾ) ਪੈਦਾ ਕਰਨ ਵਾਲਾ ਹੈ, ਜਿਸ ਨੇ ਆਪਣੇ ਰਹਿਣ ਲਈ ਮਨੁੱਖ ਦਾ ਸਰੀਰ ਸਜਾਇਆ ਹੈ। ਹੇ ਪਿਆਰੇ ਪ੍ਰਭੂ! ਤੂੰ (ਮੇਰੀ ਬੇਨਤੀ) ਸੁਣ। ਅਸੀ ਜੀਵ ਔਗੁਣਾਂ ਨਾਲ ਭਰੇ ਹੋਏ ਹਾਂ (ਤੂੰ ਆਪ ਹੀ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇ ਕੇ ਸਾਨੂੰ ਪਵਿਤ੍ਰ ਕਰਨ ਵਾਲਾ ਹੈਂ) ਜੇਹੜਾ ਜੀਵ (ਤੇਰੀ ਮੇਹਰ ਨਾਲ) ਤੈਨੂੰ ਪਸੰਦ ਆ ਜਾਂਦਾ ਹੈ ਉਹ ਤੇਰਾ ਹੀ ਰੂਪ ਹੋ ਜਾਂਦਾ ਹੈ। ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ, ਉਸ ਦੀ ਮਤਿ ਅਭੁੱਲ ਹੋ ਜਾਂਦੀ ਹੈ।੩। ਅੰਜਨੁ ਤੈਸਾ ਅੰਜੀਐ ਜੈਸਾ ਪਿਰ ਭਾਵੈ ॥ ਸਮਝੈ ਸੂਝੈ ਜਾਣੀਐ ਜੇ ਆਪਿ ਜਾਣਾਵੈ ॥ ਆਪਿ ਜਾਣਾਵੈ ਮਾਰਗਿ ਪਾਵੈ ਆਪੇ ਮਨੂਆ ਲੇਵਏ ॥ ਕਰਮ ਸੁਕਰਮ ਕਰਾਏ ਆਪੇ ਕੀਮਤਿ ਕਉਣ ਅਭੇਵਏ ॥ ਤੰਤੁ ਮੰਤੁ ਪਾਖੰਡੁ ਨ ਜਾਣਾ ਰਾਮੁ ਰਿਦੈ ਮਨੁ ਮਾਨਿਆ ॥ ਅੰਜਨੁ ਨਾਮੁ ਤਿਸੈ ਤੇ ਸੂਝੈ ਗੁਰ ਸਬਦੀ ਸਚੁ ਜਾਨਿਆ ॥੪॥ ਅਰਥ: ਇਸਤ੍ਰੀ ਨੂੰ ਉਹੋ ਜਿਹਾ ਸੁਰਮਾ ਪਾਣਾ ਚਾਹੀਦਾ ਹੈ ਜਿਹੋ ਜਿਹਾ ਉਸ ਦੇ ਪਤੀ ਨੂੰ ਚੰਗਾ ਲੱਗੇ (ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਦੇ ਮਿਲਾਪ ਵਾਸਤੇ ਉਹੋ ਜਿਹਾ ਉੱਦਮ ਕਰਨਾ ਚਾਹੀਦਾ ਹੈ ਜੇਹੜਾ ਪ੍ਰਭੂ-ਪਤੀ ਨੂੰ ਪਸੰਦ ਆਵੇ) । (ਪਰ ਜੀਵ ਦੇ ਕੀਹ ਵੱਸ ਹੈ?) ਜਦੋਂ ਪਰਮਾਤਮਾ ਆਪ ਸਮਝ ਬਖ਼ਸ਼ੇ, ਤਦੋਂ ਹੀ ਜੀਵ (ਸਹੀ ਰਸਤਾ) ਸਮਝ ਸਕਦਾ ਹੈ, ਤਦੋਂ ਹੀ ਜੀਵ ਨੂੰ ਸੂਝ ਆ ਸਕਦੀ ਹੈ, ਤਦੋਂ ਹੀ ਕੁਝ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਸਲੋਕ ਮਃ ੧ ॥ ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥ ਸਾਗਰ ਲਹਰਿ ਸਮੁੰਦ ਸਰ ਵੇਲਿ ਵਰਸ ਵਰਾਹੁ ॥ ਆਪਿ ਖੜੋਵਹਿ ਆਪਿ ਕਰਿ ਆਪੀਣੈ ਆਪਾਹੁ ॥ ਗੁਰਮੁਖਿ ਸੇਵਾ ਥਾਇ ਪਵੈ ਉਨਮਨਿ ਤਤੁ ਕਮਾਹੁ ॥ ਮਸਕਤਿ ਲਹਹੁ ਮਜੂਰੀਆ ਮੰਗਿ ਮੰਗਿ ਖਸਮ ਦਰਾਹੁ ॥ ਨਾਨਕ ਪੁਰ ਦਰ ਵੇਪਰਵਾਹ ਤਉ ਦਰਿ ਊਣਾ ਨਾਹਿ ਕੋ ਸਚਾ ਵੇਪਰਵਾਹੁ ॥੧॥ ਅਰਥ: ਹੇ ਖਸਮ! ਤੂੰ ਧੰਨ ਹੈਂ! ਤੂੰ ਧੰਨ ਹੈਂ! ਜਿਸ ਜਗਤ-ਰਚਨਾ ਰਚ ਕੇ ਅਸਾਨੂੰ (ਜੀਵਾਂ ਨੂੰ) ਪੈਦਾ ਕੀਤਾ। ਸਮੁੰਦਰ, ਸਮੁੰਦਰ ਦੀਆਂ ਲਹਿਰਾਂ, ਤਲਾਬ, ਹਰੀਆਂ ਵੇਲਾਂ, ਵਰਖਾ ਕਰਨ ਵਾਲੇ ਬੱਦਲ-(ਇਹ ਸਾਰੀ ਰਚਨਾ ਕਰਨ ਵਾਲਾ ਤੂੰ ਹੀ ਹੈਂ) । ਤੂੰ ਆਪ ਹੀ ਸਭ ਨੂੰ ਪੈਦਾ ਕਰਕੇ ਸਭ ਵਿਚ ਆਪ ਵਿਆਪਕ ਹੈਂ ਤੇ (ਨਿਰਲੇਪ ਭੀ ਹੈਂ) ਉਤਸ਼ਾਹ ਨਾਲ ਤੇਰੇ ਨਾਮ ਦੀ ਕਮਾਈ ਕਰ ਕੇ ਗੁਰਮੁਖਾਂ ਦੀ ਮਿਹਨਤ (ਤੇਰੇ ਦਰ ਤੇ) ਕਬੂਲ ਪੈਂਦੀ ਹੈ, ਉਹ ਬੰਦਗੀ ਦੀ ਘਾਲ ਘਾਲ ਕੇ, ਹੇ ਖਸਮ! ਤੇਰੇ ਦਰ ਤੋਂ ਮੰਗ ਮੰਗ ਕੇ ਮਜੂਰੀ ਲੈਂਦੇ ਹਨ। ਹੇ ਨਾਨਕ! ਆਖ-) ਹੇ ਵੇਪਰਵਾਹ ਪ੍ਰਭੂ! ਤੇਰੇ ਦਰ (ਬਰਕਤਾਂ ਨਾਲ) ਭਰੇ ਹੋਏ ਹਨ, ਕੋਈ ਜੀਵ ਤੇਰੇ ਦਰ ਤੇ (ਆ ਕੇ) ਖ਼ਾਲੀ ਨਹੀਂ ਗਿਆ, ਤੂੰ ਸਦਾ ਕਾਇਮ ਰਹਿਣ ਵਾਲਾ ਤੇ ਬੇ-ਮੁਥਾਜ ਹੈਂ।੧। ਮਹਲਾ ੧ ॥ ਉਜਲ ਮੋਤੀ ਸੋਹਣੇ ਰਤਨਾ ਨਾਲਿ ਜੁੜੰਨਿ ॥ ਤਿਨ ਜਰੁ ਵੈਰੀ ਨਾਨਕਾ ਜਿ ਬੁਢੇ ਥੀਇ ਮਰੰਨਿ ॥੨॥  ਅਰਥ: ਜੋ ਸਰੀਰ ਸੋਹਣੇ ਚਿੱਟੇ ਦੰਦਾਂ ਨਾਲ ਤੇ ਸੋਹਣੇ ਨੈਣਾਂ ਨਾਲ ਸੋਭ ਰਹੇ ਹਨ, ਹੇ ਨਾਨਕ! ਬੁਢੇਪਾ ਇਹਨਾਂ ਦਾ ਵੈਰੀ ਹੈ, ਕਿਉਂਕਿ ਬੁੱਢੇ ਹੋ ਕੇ ਇਹ ਨਾਸ ਹੋ ਜਾਂਦੇ ਹਨ।੨। ਪਉੜੀ ॥ ਹਰਿ ਸਾਲਾਹੀ ਸਦਾ ਸਦਾ ਤਨੁ ਮਨੁ ਸਉਪਿ ਸਰੀਰੁ ॥ ਗੁਰ ਸਬਦੀ ਸਚੁ ਪਾਇਆ ਸਚਾ ਗਹਿਰ ਗੰਭੀਰੁ ॥ ਮਨਿ ਤਨਿ ਹਿਰਦੈ ਰਵਿ ਰਹਿਆ ਹਰਿ ਹੀਰਾ ਹੀਰੁ ॥ ਜਨਮ ਮਰਣ ਕਾ ਦੁਖੁ ਗਇਆ ਫਿਰਿ ਪਵੈ ਨ ਫੀਰੁ ॥ ਨਾਨਕ ਨਾਮੁ ਸਲਾਹਿ ਤੂ ਹਰਿ ਗੁਣੀ ਗਹੀਰੁ ॥੧੦॥  ਅਰਥ: (ਹੇ ਜੀਵ!) ਤਨ ਮਨ ਸਰੀਰ (ਆਪਣਾ ਆਪ) ਪ੍ਰਭੂ ਦੇ ਹਵਾਲੇ ਕਰ ਕੇ (ਭਾਵ, ਪ੍ਰਭੂ ਦੀ ਪੂਰਨ ਰਜ਼ਾ ਵਿਚ ਰਹਿ ਕੇ) ਸਦਾ ਉਸ ਦੀ ਸਿਫ਼ਤਿ-ਸਾਲਾਹ ਕਰ; (ਜਿਸ ਮਨੁੱਖ ਨੇ) ਗੁਰ-ਸ਼ਬਦ ਦੀ ਰਾਹੀਂ (ਸਿਮਰਿਆ ਹੈ, ਉਸ ਨੂੰ) ਸਦਾ-ਥਿਰ ਰਹਿਣ ਵਾਲਾ, ਡੂੰਘੇ ਵੱਡੇ ਦਿਲ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੇ ਮਨ ਵਿਚ ਤਨ ਵਿਚ ਹੀਰਿਆਂ ਦਾ ਹੀਰਾ ਪ੍ਰਭੂ ਸਦਾ ਵੱਸਦਾ ਹੈ; ਉਸ ਦਾ ਜਨਮ ਮਰਨ ਦਾ ਦੁੱਖ ਮਿਟ ਜਾਂਦਾ ਹੈ, ਉਸ ਨੂੰ ਫਿਰ (ਇਸ ਗੇੜ ਵਿਚ) ਚੱਕਰ ਨਹੀਂ ਲਾਣਾ ਪੈਂਦਾ। (ਸੋ) ਹੇ ਨਾਨਕ! ਤੂੰ ਭੀ ਉਸ ਪ੍ਰਭੂ ਦਾ ਨਾਮ ਸਿਮਰ ਜੋ ਗੁਣਾਂ ਦਾ ਮਾਲਕ ਹੈ ਤੇ ਵੱਡੇ ਦਿਲ ਵਾਲਾ ਹੈ।੧੦।

SHALOK, FIRST MEHL:

Waaho! Waaho! You are wonderful and great, O Lord and Master; You created the creation, and made us. You made the waters, waves, oceans, pools, plants, clouds and mountains. You Yourself stand in the midst of what You Yourself created. The selfless service of the Gurmukhs is approved; in celestial peace, they live the essence of reality. They receive the wages of their labor, begging at the Door of their Lord and Master. O Nanak, the Court of the Lord is overflowing and carefree; O my True Carefree Lord, no one returns empty-handed from Your Court. || 1 || FIRST MEHL: The teeth are like brilliant, beautiful pearls, and the eyes are like sparkling jewels. Old age is their enemy, O Nanak; when they grow old, they waste away. || 2 || PAUREE: Praise the Lord, forever and ever; dedicate your body and mind to Him. Through the Word of the Guru’s Shabad, I have found the True, Profound and Unfathomable Lord. The Lord, the jewel of jewels, is permeating my mind, body and heart. The pains of birth and death are gone, and I shall never again be consigned to the cycle of reincarnation. O Nanak, praise the Naam, the Name of the Lord, the ocean of excellence. || 10 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਵਡਹੰਸੁ ਮਹਲਾ ੩ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥੧॥ ਜਪਿ ਮਨ ਮੇਰੇ ਤੂ ਏਕੋ ਨਾਮੁ ॥ ਸਤਗੁਰਿ ਦੀਆ ਮੋ ਕਉ ਏਹੁ ਨਿਧਾਨੁ ॥੧॥ ਰਹਾਉ ॥ ਸਿਧਾ ਕੇ ਆਸਣ ਜੇ ਸਿਖੈ ਇੰਦ੍ਰੀ ਵਸਿ ਕਰਿ ਕਮਾਇ ॥ ਮਨ ਕੀ ਮੈਲੁ ਨ ਉਤਰੈ ਹਉਮੈ ਮੈਲੁ ਨ ਜਾਇ ॥੨॥ ਇਸੁ ਮਨ ਕਉ ਹੋਰੁ ਸੰਜਮੁ ਕੋ ਨਾਹੀ ਵਿਣੁ ਸਤਿਗੁਰ ਕੀ ਸਰਣਾਇ ॥ ਸਤਗੁਰਿ ਮਿਲਿਐ ਉਲਟੀ ਭਈ ਕਹਣਾ ਕਿਛੂ ਨ ਜਾਇ ॥੩॥ ਭਣਤਿ ਨਾਨਕੁ ਸਤਿਗੁਰ ਕਉ ਮਿਲਦੋ ਮਰੈ ਗੁਰ ਕੈ ਸਬਦਿ ਫਿਰਿ ਜੀਵੈ ਕੋਇ ॥ ਮਮਤਾ ਕੀ ਮਲੁ ਉਤਰੈ ਇਹੁ ਮਨੁ ਹਛਾ ਹੋਇ ॥੪॥੧॥

ਅਰਥ: ਹੇ ਮੇਰੇ ਮਨ! ਤੂੰ (ਵਿਕਾਰਾਂ ਤੋਂ ਬਚਣ ਲਈ) ਸਿਰਫ਼ ਪਰਮਾਤਮਾ ਦਾ ਨਾਮ ਜਪਿਆ ਕਰ। ਇਹ (ਨਾਮ-) ਖ਼ਜ਼ਾਨਾ ਮੈਨੂੰ ਗੁਰੂ ਨੇ ਬਖ਼ਸ਼ਿਆ ਹੈ।੧।ਰਹਾਉ। ਹੇ ਭਾਈ! ਜੇ ਮਨੁੱਖ ਦਾ ਮਨ (ਵਿਕਾਰਾਂ ਦੀ) ਮੈਲ ਨਾਲ ਭਰਿਆ ਰਹੇ (ਤਾਂ ਉਤਨਾ ਚਿਰ ਮਨੁੱਖ ਜੋ ਕੁਝ ਕਰਦਾ ਹੈ। ਸਭ ਕੁਝ ਵਿਕਾਰ ਹੀ ਕਰਦਾ ਹੈ, ਸਰੀਰ ਨੂੰ (ਤੀਰਥਾਂ ਆਦਿਕ ਦੇ) ਇਸ਼ਨਾਨ ਕਰਾਣ ਨਾਲ ਮਨ ਪਵਿਤ੍ਰ ਨਹੀਂ ਹੋ ਸਕਦਾ। ਪਰ ਇਹ ਸੰਸਾਰ (ਤੀਰਥ-ਇਸ਼ਨਾਨ ਤੋਂ ਮਨ ਦੀ ਪਵਿਤ੍ਰਤਾ ਮਿਲ ਜਾਣ ਦੇ) ਭੁਲੇਖੇ ਵਿਚ ਪੈ ਕੇ ਕੁਰਾਹੇ ਤੁਰਿਆ ਜਾ ਰਿਹਾ ਹੈ। ਕੋਈ ਵਿਰਲਾ ਮਨੁੱਖ (ਇਸ ਸੱਚਾਈ ਨੂੰ) ਸਮਝਦਾ ਹੈ।੧। ਜੇ ਮਨੁੱਖ ਕਰਾਮਾਤੀ ਜੋਗੀਆਂ ਵਾਲੇ ਆਸਣ ਕਰਨੇ ਸਿੱਖ ਲਏ, ਜੇ ਕਾਮ-ਵਾਸਨਾ ਨੂੰ ਜਿੱਤ ਕੇ (ਆਸਣਾਂ ਦੇ ਅੱਭਿਆਸ ਦੀ) ਕਮਾਈ ਕਰਨ ਲੱਗ ਪਏ, ਤਾਂ ਭੀ ਮਨ ਦੀ ਮੈਲ ਨਹੀਂ ਲਹਿੰਦੀ, (ਮਨ ਵਿਚੋਂ) ਹਉਮੈ ਦੀ ਮੈਲ ਨਹੀਂ ਜਾਂਦੀ।੨। ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਹੋਰ ਕੋਈ ਜਤਨ ਇਸ ਮਨ ਨੂੰ ਪਵਿਤ੍ਰ ਨਹੀਂ ਕਰ ਸਕਦਾ। ਜੇ ਗੁਰੂ ਮਿਲ ਪਏ ਤਾਂ ਮਨ ਦੀ ਬ੍ਰਿਤੀ ਸੰਸਾਰ ਵਲੋਂ ਉਲਟ ਜਾਂਦੀ ਹੈ (ਤੇ ਮਨ ਦੀ ਐਸੀ ਉੱਚੀ ਦਸ਼ਾ ਬਣ ਜਾਂਦੀ ਹੈ ਜੋ) ਬਿਆਨ ਨਹੀਂ ਕੀਤੀ ਜਾ ਸਕਦੀ।੩। ਨਾਨਕ ਆਖਦਾ ਹੈ-ਜੇਹੜਾ ਮਨੁੱਖ ਗੁਰੂ ਨੂੰ ਮਿਲ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਂਦਾ ਹੈ, ਤੇ, ਫਿਰ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ (ਉਸ ਦੇ ਅੰਦਰੋਂ ਮਾਇਆ ਦੀ) ਮਮਤਾ ਦੀ ਮੈਲ ਲਹਿ ਜਾਂਦੀ ਹੈ, ਉਸ ਦਾ ਇਹ ਮਨ ਪਵਿਤ੍ਰ ਹੋ ਜਾਂਦਾ ਹੈ।੪।੧।

WADAHANS, THIRD MEHL, FIRST HOUSE:

ONE UNIVERSAL CREATOR GOD. BY THE GRACE OF THE TRUE GURU:

When the mind is filthy, everything is filthy; by washing the body, the mind is not cleansed. This world is deluded by doubt; hardly anyone understands this. || 1 || O my mind, chant the One Name. The True Guru has given me this treasure. || 1 || Pause || Even if one learns the Yogic postures of the Siddhas, and holds his sexual energy in check, still, the filth of the mind is not removed, and the filth of egotism is not eliminated. || 2 || This mind is not controlled by any other discipline, except the Sanctuary of the True Guru. Meeting the True Guru, one is transformed beyond description. || 3 || Prays Nanak, one who dies upon meeting the True Guru, shall be rejuvenated through the Word of the Guru’s Shabad. The filth of attachment and possessiveness shall depart, and the mind shall become pure. || 4 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio  ਧਨਾਸਰੀ ਮਹਲਾ ੫ ਘਰੁ ੬ ਅਸਟਪਦੀ    ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ ॥੧॥੩॥  ਅਰਥ: ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ। ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ।੧।ਰਹਾਉ। ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ। ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ। ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ। ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ। ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ।੧। ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ। (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ।੨।ਅਰਥ: ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ। ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ।੩। ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ। (ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ।੪। ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ। ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ। ਹੇ ਭਾਈ! ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇ।੫।ਅਰਥ: ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ। ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ।੬। ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ। ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ।੭। ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ, (ਗੁਰੂ ਉਸ ਦੇ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ 

ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫। ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।

SOOHEE, FIRST MEHL, SIXTH HOUSE:

ONE UNIVERSAL CREATOR GOD. BY THE GRACE OF THE TRUE GURU:

Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਰਾਮਕਲੀ ਮਹਲਾ ੫ ॥ ਇਸੁ ਪਾਨੀ ਤੇ ਜਿਨਿ ਤੂ ਘਰਿਆ ॥ ਮਾਟੀ ਕਾ ਲੇ ਦੇਹੁਰਾ ਕਰਿਆ ॥ ਉਕਤਿ ਜੋਤਿ ਲੈ ਸੁਰਤਿ ਪਰੀਖਿਆ ॥ ਮਾਤ ਗਰਭ ਮਹਿ ਜਿਨਿ ਤੂ ਰਾਖਿਆ ॥੧॥ ਰਾਖਨਹਾਰੁ ਸਮ੍ਹਾਰਿ ਜਨਾ ॥ ਸਗਲੇ ਛੋਡਿ ਬੀਚਾਰ ਮਨਾ ॥੧॥ ਰਹਾਉ ॥ ਜਿਨਿ ਦੀਏ ਤੁਧੁ ਬਾਪ ਮਹਤਾਰੀ ॥ ਜਿਨਿ ਦੀਏ ਭ੍ਰਾਤ ਪੁਤ ਹਾਰੀ ॥ ਜਿਨਿ ਦੀਏ ਤੁਧੁ ਬਨਿਤਾ ਅਰੁ ਮੀਤਾ ॥ ਤਿਸੁ ਠਾਕੁਰ ਕਉ ਰਖਿ ਲੇਹੁ ਚੀਤਾ ॥੨॥ ਜਿਨਿ ਦੀਆ ਤੁਧੁ ਪਵਨੁ ਅਮੋਲਾ ॥ ਜਿਨਿ ਦੀਆ ਤੁਧੁ ਨੀਰੁ ਨਿਰਮੋਲਾ ॥ ਜਿਨਿ ਦੀਆ ਤੁਧੁ ਪਾਵਕੁ ਬਲਨਾ ॥ ਤਿਸੁ ਠਾਕੁਰ ਕੀ ਰਹੁ ਮਨ ਸਰਨਾ ॥੩॥ ਛਤੀਹ ਅੰਮ੍ਰਿਤ ਜਿਨਿ ਭੋਜਨ ਦੀਏ ॥ ਅੰਤਰਿ ਥਾਨ ਠਹਰਾਵਨ ਕਉ ਕੀਏ ॥ ਬਸੁਧਾ ਦੀਓ ਬਰਤਨਿ ਬਲਨਾ ॥ ਤਿਸੁ ਠਾਕੁਰ ਕੇ ਚਿਤਿ ਰਖੁ ਚਰਨਾ ॥੪॥

ਪੇਖਨ ਕਉ ਨੇਤ੍ਰ ਸੁਨਨ ਕਉ ਕਰਨਾ ॥ ਹਸਤ ਕਮਾਵਨ ਬਾਸਨ ਰਸਨਾ ॥ ਚਰਨ ਚਲਨ ਕਉ ਸਿਰੁ ਕੀਨੋ ਮੇਰਾ ॥ ਮਨ ਤਿਸੁ ਠਾਕੁਰ ਕੇ ਪੂਜਹੁ ਪੈਰਾ ॥੫॥ ਅਪਵਿਤ੍ਰ ਪਵਿਤ੍ਰੁ ਜਿਨਿ ਤੂ ਕਰਿਆ ॥ ਸਗਲ ਜੋਨਿ ਮਹਿ ਤੂ ਸਿਰਿ ਧਰਿਆ ॥ ਅਬ ਤੂ ਸੀਝੁ ਭਾਵੈ ਨਹੀ ਸੀਝੈ ॥ ਕਾਰਜੁ ਸਵਰੈ ਮਨ ਪ੍ਰਭੁ ਧਿਆਈਜੈ ॥੬॥ ਈਹਾ ਊਹਾ ਏਕੈ ਓਹੀ ॥ ਜਤ ਕਤ ਦੇਖੀਐ ਤਤ ਤਤ ਤੋਹੀ ॥ ਤਿਸੁ ਸੇਵਤ ਮਨਿ ਆਲਸੁ ਕਰੈ ॥ ਜਿਸੁ ਵਿਸਰਿਐ ਇਕ ਨਿਮਖ ਨ ਸਰੈ ॥੭॥ ਹਮ ਅਪਰਾਧੀ ਨਿਰਗੁਨੀਆਰੇ ॥ ਨਾ ਕਿਛੁ ਸੇਵਾ ਨਾ ਕਰਮਾਰੇ ॥ ਗੁਰੁ ਬੋਹਿਥੁ ਵਡਭਾਗੀ ਮਿਲਿਆ ॥ ਨਾਨਕ ਦਾਸ ਸੰਗਿ ਪਾਥਰ ਤਰਿਆ ॥੮॥੨॥

ਅਰਥ: ਹੇ ਭਾਈ! ਸਦਾ ਰੱ​ਖਿਆ ਕਰ ਸਕਣ ਵਾਲੇ ਪਰਮਾਤਮਾ ਨੂੰ ਯਾਦ ਕਰਿਆ ਕਰ। ਹੇ ਮੇਰੇ ਮਨ! (ਪ੍ਰਭੂ ਦੀ ਯਾਦ ਤੋਂ ਬਿਨਾ) ਹੋਰ ਸਾਰੇ ਵਿਚਾਰ (ਜਿਹੜੇ ਵਿਚਾਰ ਪ੍ਰਭੂ ਦੀ ਯਾਦ ਭੁਲਾਂਦੇ ਹਨ, ਉਹ) ਛੱਡ ਦੇਹ।1। ਰਹਾਉ। ਹੇ ਭਾਈ! ਜਿਸ ਪ੍ਰਭੂ ਨੇ ਪਿਤਾ ਦੀ ਬੂੰਦ ਤੋਂ ਤੈਨੂੰ ਬਣਾਇਆ, ਤੇਰਾ ਇਹ ਮਿੱਟੀ ਦਾ ਪੁਤਲਾ ਘੜ ਦਿੱਤਾ; ਜਿਸ ਪ੍ਰਭੂ ਨੇ ਬੁੱਧੀ, ਜਿੰਦ ਅਤੇ ਪਰਖਣ ਦੀ ਤਾਕਤ ਤੇਰੇ ਅੰਦਰ ਪਾ ਕੇ ਤੈਨੂੰ ਮਾਂ ਦੇ ਪੇਟ ਵਿਚ (ਸਹੀ ਸਲਾਮਤ) ਰੱ​ਖਿਆ (ਉਸ ਨੂੰ ਸਦਾ ਯਾਦ ਰੱਖ) ।1। ਹੇ ਭਾਈ! ਜਿਸ ਪ੍ਰਭੂ ਨੇ ਤੈਨੂੰ ਮਾਪੇ ਦਿੱ​ਤੇ, ਜਿਸ ਪ੍ਰਭੂ ਨੇ ਤੈਨੂੰ ਭਰਾ ਪੁੱਤਰ ਤੇ ਨੌਕਰ ਦਿੱ​ਤੇ, ਜਿਸ ਪ੍ਰਭੂ ਨੇ ਤੈਨੂੰ ਇਸਤ੍ਰੀ ਅਤੇ ਸੱਜਣ-ਮਿੱਤਰ ਦਿੱ​ਤੇ, ਉਸ ਮਾਲਕ-ਪ੍ਰਭੂ ਨੂੰ ਸਦਾ ਆਪਣੇ ਚਿੱਤ ਵਿਚ ਟਿਕਾਈ ਰੱਖ।2। ਹੇ ਭਾਈ! ਜਿਸ ਪ੍ਰਭੂ ਨੇ ਤੈਨੂੰ ਕਿਸੇ ਭੀ ਮੁੱਲ ਤੋਂ ਨਾਹ ਮਿਲ ਸਕਣ ਵਾਲੀ ਹਵਾ ਦਿੱਤੀ, ਜਿਸ ਪ੍ਰਭੂ ਨੇ ਤੈਨੂੰ ਨਿਰਮੋਲਕ ਪਾਣੀ ਦਿੱਤਾ, ਜਿਸ ਪ੍ਰਭੂ ਨੇ ਤੈਨੂੰ ਅੱਗ ਦਿੱਤੀ, ਬਾਲਣ ਦਿੱਤਾ, ਹੇ ਮਨ! ਤੂੰ ਉਸ ਮਾਲਕ-ਪ੍ਰਭੂ ਦੀ ਸਰਨ ਪਿਆ ਰਹੁ।3। ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਅਨੇਕਾਂ ਕਿਸਮਾਂ ਦੇ ਸੁਆਦਲੇ ਖਾਣੇ ਦਿੱ​ਤੇ, ਇਹਨਾਂ ਖਾਣਿਆਂ ਨੂੰ ਹਜ਼ਮ ਕਰਨ ਲਈ ਤੇਰੇ ਅੰਦਰ ਮਿਹਦਾ ਆਦਿਕ ਅੰਗ ਬਣਾਏ, ਤੈਨੂੰ ਧਰਤੀ ਦਿੱਤੀ, ਤੈਨੂੰ ਹੋਰ ਵਰਤਣ-ਵਲੇਵਾ ਦਿੱਤਾ, ਉਸ ਮਾਲਕ-ਪ੍ਰਭੂ ਦੇ ਚਰਨ ਆਪਣੇ ਚਿੱਤ ਵਿੱਚ ਪ੍ਰੋ ਰੱਖ।4।

ਹੇ ਮੇਰੇ ਮਨ! ਉਸ ਮਾਲਕ-ਪ੍ਰਭੂ ਦੇ ਪੈਰ ਸਦਾ ਪੂਜਦਾ ਰਹੁ (ਨਿਮ੍ਰਤਾ ਧਾਰਨ ਕਰ ਕੇ ਉਸ ਪ੍ਰਭੂ ਦਾ ਸਿਮਰਨ ਕਰਦਾ ਰਹੁ, ਜਿਸ ਨੇ) ਤੈਨੂੰ (ਦੁਨੀਆ ਦੇ ਰੰਗ-ਤਮਾਸ਼ੇ) ਵੇਖਣ ਵਾਸਤੇ ਅੱਖਾਂ ਦਿੱਤੀਆਂ ਹਨ ਅਤੇ ਸੁਣਨ ਵਾਸਤੇ ਕੰਨ ਦਿੱਤੇ ਹਨ, ਜਿਸ ਨੇ ਕਾਰ ਕਰਨ ਲਈ ਤੈਨੂੰ ਹੱਥ ਦਿੱ​ਤੇ ਹਨ, ਅਤੇ ਨੱਕ ਤੇ ਜੀਭ ਦਿੱਤੀ ਹੈ, ਜਿਸ ਨੇ ਤੁਰਨ ਲਈ ਤੈਨੂੰ ਪੈਰ ਦਿੱ​ਤੇ ਹਨ ਅਤੇ ਸਿਰ (ਸਾਰੇ ਅੰਗਾਂ ਵਿਚੋਂ) ਸ਼ਿਰੋਮਣੀ ਬਣਾਇਆ ਹੈ। (ਹੇ ਭਾਈ! ਉਸ ਪਰਮਾਤਮਾ ਨੂੰ ਸਿਮਰਿਆ ਕਰ) ਜਿਸ ਨੇ ਗੰਦ ਤੋਂ ਤੈਨੂੰ ਪਵਿੱਤਰ ਬਣਾ ਦਿੱਤਾ, ਜਿਸ ਨੇ ਤੈਨੂੰ ਸਾਰੀਆਂ ਜੂਨੀਆਂ ਉਤੇ ਸਰਦਾਰ ਬਣਾ ਦਿੱਤਾ। ਤੇਰੀ ਮਰਜ਼ੀ ਹੈ ਹੁਣ ਤੂੰ (ਉਸ ਦਾ ਸਿਮਰਨ ਕਰ ਕੇ ਜ਼ਿੰਦਗੀ ਵਿਚ) ਕਾਮਯਾਬ ਹੋ ਚਾਹੇ ਨਾਹ ਹੋ। ਪਰ ਹੇ ਮਨ! ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ, (ਸਿਮਰਨ ਕੀਤੀਆਂ ਹੀ ਮਨੁੱਖਾ ਜੀਵਨ ਦਾ) ਮਨੋਰਥ ਸਫਲ ਹੁੰਦਾ ਹੈ।6। ਹੇ ਭਾਈ! ਇਸ ਲੋਕ ਵਿਚ ਤੇ ਪਰਲੋਕ ਵਿਚ ਇਕ ਉਹ ਪਰਮਾਤਮਾ ਹੀ (ਸਹਾਈ) ਹੈ, ਜਿੱ​ਥੇ ਕਿੱ​ਥੇ ਝਾਤੀ ਮਾਰੀ ਜਾਏ ਉਥੇ ਉਥੇ (ਪਰਮਾਤਮਾ ਹੀ) ਤੇਰੇ ਨਾਲ ਹੈ। (ਪਰ ਵੇਖੋ ਮਨੁੱਖ ਦੀ ਮੰਦ-ਭਾਗਤਾ!) ਉਸ ਪਰਮਾਤਮਾ ਨੂੰ ਸਿਮਰਦਿਆਂ (ਮਨੁੱਖ) ਮਨ ਵਿਚ ਆਲਸ ਕਰਦਾ ਹੈ, ਜਿਸ ਨੂੰ ਵਿਸਾਰਿਆਂ ਇਕ ਪਲ-ਭਰ ਸਮਾ ਭੀ ਸੌਖਾ ਨਹੀਂ ਲੰਘ ਸਕਦਾ।7। (ਹੇ ਭਾਈ! ਮਾਇਆ ਦੇ ਮੋਹ ਵਿਚ ਫਸ ਕੇ) ਅਸੀਂ ਸੰਸਾਰੀ ਜੀਵ ਪਾਪੀ ਬਣ ਜਾਂਦੇ ਹਾਂ, ਗੁਣ-ਹੀਣ ਹੋ ਜਾਂਦੇ ਹਾਂ, ਅਸੀਂ ਨਾਹ ਕੋਈ ਸੇਵਾ-ਭਗਤੀ ਕਰਦੇ ਹਾਂ, ਨਾਹ ਹੀ ਸਾਡੇ ਕੰਮ ਚੰਗੇ ਹੁੰਦੇ ਹਨ। ਹੇ ਦਾਸ ਨਾਨਕ! (ਆਖ– ਜਿਨ੍ਹਾਂ ਮਨੁੱਖਾਂ ਨੂੰ ਵੱ​ਡੇ ਭਾਗਾਂ ਨਾਲ ਗੁਰੂ-ਜਹਾਜ਼ ਮਿਲ ਪਿਆ, ਉਸ ਜਹਾਜ਼ ਦੀ ਸੰਗਤਿ ਵਿਚ ਉਹ ਪੱਥਰ-ਦਿਲ ਮਨੁੱਖ ਭੀ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਏ।8।2।

RAAMKALEE, FIFTH MEHL:

He created you out of this water. From clay, He fashioned your body. He blessed you with the light of reason and clear consciousness. In your mother’s womb, He preserved you. || 1 || Contemplate your Savior Lord. Give up all others thoughts, O mind. || 1 || Pause || He gave you your mother and father; he gave you your charming children and siblings; he gave you your spouse and friends; enshrine that Lord and Master in your consciousness. || 2 || He gave you the invaluable air; He gave you the priceless water; He gave you burning fire; let your mind remain in the Sanctuary of that Lord and Master. || 3 || He gave you the thirty-six varieties of tasty foods; He gave you a place within to hold them; He gave you the earth, and things to u

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਬਿਲਾਵਲੁ ਮਹਲਾ ੧ ਛੰਤ ਦਖਣੀ    ੴ ਸਤਿਗੁਰ ਪ੍ਰਸਾਦਿ ॥ ਮੁੰਧ ਨਵੇਲੜੀਆ ਗੋਇਲਿ ਆਈ ਰਾਮ ॥ ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ ॥ ਲਿਵ ਲਾਇ ਹਰਿ ਸਿਉ ਰਹੀ ਗੋਇਲਿ ਸਹਜਿ ਸਬਦਿ ਸੀਗਾਰੀਆ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਮਿਲਹੁ ਸਾਚਿ ਪਿਆਰੀਆ ॥ ਧਨ ਭਾਇ ਭਗਤੀ ਦੇਖਿ ਪ੍ਰੀਤਮ ਕਾਮ ਕ੍ਰੋਧੁ ਨਿਵਾਰਿਆ ॥ ਨਾਨਕ ਮੁੰਧ ਨਵੇਲ ਸੁੰਦਰਿ ਦੇਖਿ ਪਿਰੁ ਸਾਧਾਰਿਆ ॥੧॥

ਸਚਿ ਨਵੇਲੜੀਏ ਜੋਬਨਿ ਬਾਲੀ ਰਾਮ ॥ ਆਉ ਨ ਜਾਉ ਕਹੀ ਅਪਨੇ ਸਹ ਨਾਲੀ ਰਾਮ ॥ ਨਾਹ ਅਪਨੇ ਸੰਗਿ ਦਾਸੀ ਮੈ ਭਗਤਿ ਹਰਿ ਕੀ ਭਾਵਏ ॥ ਅਗਾਧਿ ਬੋਧਿ ਅਕਥੁ ਕਥੀਐ ਸਹਜਿ ਪ੍ਰਭ ਗੁਣ ਗਾਵਏ ॥ ਰਾਮ ਨਾਮ ਰਸਾਲ ਰਸੀਆ ਰਵੈ ਸਾਚਿ ਪਿਆਰੀਆ ॥ ਗੁਰਿ ਸਬਦੁ ਦੀਆ ਦਾਨੁ ਕੀਆ ਨਾਨਕਾ ਵੀਚਾਰੀਆ ॥੨॥ 

ਸ੍ਰੀਧਰ ਮੋਹਿਅੜੀ ਪਿਰ ਸੰਗਿ ਸੂਤੀ ਰਾਮ ॥ ਗੁਰ ਕੈ ਭਾਇ ਚਲੋ ਸਾਚਿ ਸੰਗੂਤੀ ਰਾਮ ॥ ਧਨ ਸਾਚਿ ਸੰਗੂਤੀ ਹਰਿ ਸੰਗਿ ਸੂਤੀ ਸੰਗਿ ਸਖੀ ਸਹੇਲੀਆ ॥ ਇਕ ਭਾਇ ਇਕ ਮਨਿ ਨਾਮੁ ਵਸਿਆ ਸਤਿਗੁਰੂ ਹਮ ਮੇਲੀਆ ॥ ਦਿਨੁ ਰੈਣਿ ਘੜੀ ਨ ਚਸਾ ਵਿਸਰੈ ਸਾਸਿ ਸਾਸਿ ਨਿਰੰਜਨੋ ॥ ਸਬਦਿ ਜੋਤਿ ਜਗਾਇ ਦੀਪਕੁ ਨਾਨਕਾ ਭਉ ਭੰਜਨੋ ॥੩॥

ਜੋਤਿ ਸਬਾਇੜੀਏ ਤ੍ਰਿਭਵਣ ਸਾਰੇ ਰਾਮ ॥ ਘਟਿ ਘਟਿ ਰਵਿ ਰਹਿਆ ਅਲਖ ਅਪਾਰੇ ਰਾਮ ॥ ਅਲਖ ਅਪਾਰ ਅਪਾਰੁ ਸਾਚਾ ਆਪੁ ਮਾਰਿ ਮਿਲਾਈਐ ॥ ਹਉਮੈ ਮਮਤਾ ਲੋਭੁ ਜਾਲਹੁ ਸਬਦਿ ਮੈਲੁ ਚੁਕਾਈਐ ॥ ਦਰਿ ਜਾਇ ਦਰਸਨੁ ਕਰੀ ਭਾਣੈ ਤਾਰਿ ਤਾਰਣਹਾਰਿਆ ॥ ਹਰਿ ਨਾਮੁ ਅੰਮ੍ਰਿਤੁ ਚਾਖਿ ਤ੍ਰਿਪਤੀ ਨਾਨਕਾ ਉਰ ਧਾਰਿਆ ॥੪॥੧॥ 

ਅਰਥ: ਥੋੜ੍ਹੇ ਦਿਨਾਂ ਦੇ ਵਸੇਬੇ ਵਾਲੇ ਇਸ ਜਗਤ ਵਿਚ ਆ ਕੇ ਜਿਹੜੀ ਜੀਵ-ਇਸਤ੍ਰੀ ਵਿਕਾਰਾਂ ਤੋਂ ਬਚੀ ਰਹਿੰਦੀ ਹੈ, ਜਿਸ ਨੇ ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੋੜੀ ਹੋਈ ਹੈ ਤੇ ਸਰੀਰ ਦਾ ਮੋਹ ਤਿਆਗ ਦਿੱਤਾ ਹੈ, ਜਿਹੜੀ ਪ੍ਰਭੂ-ਚਰਨਾਂ ਵਿਚ ਪ੍ਰੀਤਿ ਜੋੜ ਕੇ ਇਸ ਜਗਤ ਵਿਚ ਜੀਵਨ ਬਿਤਾਂਦੀ ਹੈ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਆਪਣਾ ਜੀਵਨ ਸੋਹਣਾ ਬਣਾ ਲੈਂਦੀ ਹੈ। ਉਹ (ਸਦਾ ਦੋਵੇਂ) ਹੱਥ ਜੋੜ ਕੇ ਗੁਰੂ ਦੇ ਪਾਸ ਬੇਨਤੀ ਕਰਦੀ ਰਹਿੰਦੀ ਹੈ (ਕਿ, ਹੇ ਗੁਰੂ! ਮੈਨੂੰ) ਮਿਲ (ਤਾ ਕਿ ਮੈਂ ਤੇਰੀ ਕਿਰਪਾ ਨਾਲ) ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜ ਕੇ ਉਸ ਨੂੰ ਪਿਆਰ ਕਰ ਸਕਾਂ। ਅਜਿਹੀ ਜੀਵ-ਇਸਤ੍ਰੀ ਪ੍ਰੀਤਮ-ਪ੍ਰਭੂ ਦੀ ਭਗਤੀ ਦੀ ਰਾਹੀਂ ਪ੍ਰੀਤਮ-ਪ੍ਰਭੂ ਦੇ ਪ੍ਰੇਮ ਵਿਚ ਟਿਕ ਕੇ ਉਸ ਦਾ ਦਰਸਨ ਕਰ ਕੇ ਕਾਮ ਕ੍ਰੋਧ (ਆਦਿਕ ਵਿਕਾਰਾਂ ਨੂੰ ਆਪਣੇ ਅੰਦਰੋਂ) ਦੂਰ ਕਰ ਲੈਂਦੀ ਹੈ। ਹੇ ਨਾਨਕ! ਪਵਿਤ੍ਰ ਤੇ ਸੋਹਣੇ ਜੀਵਨ ਵਾਲੀ ਉਹ ਜੀਵ-ਇਸਤ੍ਰੀ ਪ੍ਰਭੂ-ਪਤੀ ਦਾ ਦੀਦਾਰ ਕਰ ਕੇ (ਉਸ ਦੀ ਯਾਦ ਨੂੰ) ਆਪਣੇ ਹਿਰਦੇ ਦਾ ਆਸਰਾ ਬਣਾ ਲੈਂਦੀ ਹੈ।੧।  ਹੇ ਸਦਾ-ਥਿਰ ਪ੍ਰਭੂ ਵਿਚ ਜੁੜ ਕੇ ਵਿਕਾਰਾਂ ਤੋਂ ਬਚੀ ਜੀਵ-ਇਸਤ੍ਰੀਏ! ਜਵਾਨੀ ਵਿਚ ਭੀ ਭੋਲੇ ਸੁਭਾਉ ਵਾਲੀ (ਬਣੀ ਰਹੁ; ਅਹੰਕਾਰ ਛੱਡ ਕੇ) ਆਪਣੇ ਖਸਮ-ਪ੍ਰਭੂ (ਦੇ ਚਰਨਾਂ) ਵਿਚ ਟਿਕੀ ਰਹੁ (ਵੇਖੀਂ, ਉਸ ਦਾ ਪੱਲਾ ਛੱਡ ਕੇ) ਕਿਸੇ ਹੋਰ ਥਾਂ ਨਾਹ ਭਟਕਦੀ ਫਿਰੀਂ। ਉਹੀ ਦਾਸੀ (ਸੁਭਾਗ ਹੈ ਜੋ) ਆਪਣੇ ਖਸਮ ਦੀ ਸੰਗਤਿ ਵਿਚ ਰਹਿੰਦੀ ਹੈ। (ਹੇ ਸਹੇਲੀਏ!) ਮੈਨੂੰ ਭੀ ਪ੍ਰਭੂ-ਪਤੀ ਦੀ ਭਗਤੀ ਹੀ ਪਿਆਰੀ ਲਗਦੀ ਹੈ, (ਜੇਹੜੀ ਜੀਵ-ਇਸਤ੍ਰੀ) ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰਭੂ ਦੇ ਗੁਣ ਗਾਂਦੀ ਹੈ (ਉਹ ਦਾਸੀ ਆਪਣੇ ਖਸਮ-ਪ੍ਰਭੂ ਦੀ ਸੰਗਤਿ ਵਿਚ ਸੋਭਦੀ ਹੈ) । (ਸੋ, ਸਹੇਲੀਏ! ਗੁਰੂ ਦੇ ਬਖ਼ਸ਼ੇ) ਗਿਆਨ ਦੀ ਰਾਹੀਂ (ਗੁਣਾਂ ਦੇ) ਅਥਾਹ (ਸਮੁੰਦਰ-) ਪ੍ਰਭੂ ਵਿਚ (ਚੁੱਭੀ ਲਾ ਕੇ) ਉਸ ਪ੍ਰਭੂ ਦਾ ਗੁਣਾਨੁਵਾਦ ਕਰਨਾ ਚਾਹੀਦਾ ਹੈ। ਉਹ ਪ੍ਰਭੂ ਐਸੇ ਸਰੂਪ ਵਾਲਾ ਹੈ ਜਿਸ ਦਾ ਬਿਆਨ ਨਹੀਂ ਹੋ ਸਕਦਾ। ਰਸਾਂ ਦਾ ਸੋਮਾ ਰਸਾਂ ਦਾ ਮਾਲਕ ਪ੍ਰਭੂ ਉਸ ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਦਾ ਹੈ ਜੋ ਉਸ ਦੇ ਸਦਾ-ਥਿਰ ਨਾਮ ਵਿਚ ਪਿਆਰ ਪਾਂਦੀ ਹੈ। ਹੇ ਨਾਨਕ! ਜਿਸ ਸੁਭਾਗ ਜੀਵ-ਇਸਤ੍ਰੀ ਨੂੰ ਗੁਰੂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਦਿੱਤਾ, ਜਿਸ ਨੂੰ ਇਹ ਉੱਚੀ ਦਾਤਿ ਬਖ਼ਸ਼ੀ, ਉਹ ਉੱਚੀ ਵਿਚਾਰ ਦੀ ਮਾਲਕ ਬਣ ਜਾਂਦੀ ਹੈ।੨।  (ਹੇ ਭਾਈ! ਜਿਹੜੀ ਜੀਵ-ਇਸਤ੍ਰੀ ਦੀ) ਜੀਵਨ-ਚਾਲ ਗੁਰੂ ਦੇ ਅਨੁਸਾਰ ਰਹਿੰਦੀ ਹੈ ਜਿਹੜੀ ਜੀਵ-ਇਸਤ੍ਰੀ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦੀ ਹੈ, (ਉਹ ਜੀਵ-ਇਸਤ੍ਰੀ) ਮਾਇਆ ਦੇ ਪਤੀ-ਪ੍ਰਭੂ ਦੇ ਪਿਆਰ-ਵੱਸ ਹੋ ਜਾਂਦੀ ਹੈ ਉਹ ਜੀਵ-ਇਸਤ੍ਰੀ ਪਤੀ-ਪ੍ਰਭੂ ਦੇ ਚਰਨਾਂ ਵਿੱਚ ਜੁੜੀ ਰਹਿੰਦੀ ਹੈ। ਹੇ ਭਾਈ! ਸਤ-ਸੰਗਣ ਸਹੇਲੀਆਂ ਨਾਲ ਮਿਲ ਕੇ ਜਿਹੜੀ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਲੀਨ ਹੁੰਦੀ ਹੈ, ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜਦੀ ਹੈ, ਪਰਮਾਤਮਾ ਦੇ ਪਿਆਰ ਵਿਚ ਇਕਾਗਰ-ਮਨ ਟਿਕਣ ਦੇ ਕਾਰਨ (ਉਸ ਦੇ ਅੰਦਰ ਪਰਮਾਤਮਾ ਦਾ) ਨਾਮ ਆ ਵੱਸਦਾ ਹੈ (ਉਸ ਦੇ ਅੰਦਰ ਇਹ ਸਰਧਾ ਬਣ ਜਾਂਦੀ ਹੈ ਕਿ) ਗੁਰੂ ਨੇ (ਮੈਨੂੰ) ਪ੍ਰਭੂ ਦੇ ਚਰਨਾਂ ਵਿਚ ਮਿਲਾਇਆ ਹੈ। (ਉਸ ਜੀਵ-ਇਸਤ੍ਰੀ ਨੂੰ) ਦਿਨ ਰਾਤ ਘੜੀ ਪਲ (ਕਿਸੇ ਵੇਲੇ ਭੀ ਪਰਮਾਤਮਾ ਦੀ ਯਾਦ) ਨਹੀਂ ਭੁੱਲਦੀ, (ਉਹ ਜੀਵ-ਇਸਤ੍ਰੀ) ਹਰੇਕ ਸਾਹ ਦੇ ਨਾਲ ਨਿਰੰਜਨ-ਪ੍ਰਭੂ (ਨੂੰ ਚੇਤੇ ਰੱਖਦੀ ਹੈ) । ਹੇ ਨਾਨਕ! ਆਖ-ਹੇ ਭਾਈ!) ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰ ਰੱਬੀ) ਜੋਤਿ ਜਗਾ ਕੇ ਦੀਵਾ ਜਗਾ ਕੇ (ਉਹ ਜੀਵ-ਇਸਤ੍ਰੀ ਆਪਣੇ ਅੰਦਰੋਂ ਹਰੇਕ) ਡਰ-ਸਹਿਮ ਨਾਸ ਕਰ ਲੈਂਦੀ ਹੈ।੩।  ਹੇ ਸਹੇਲੀਏ! ਪਰਮਾਤਮਾ ਦੀ) ਜੋਤਿ ਹਰ ਥਾਂ (ਪਸਰੀ ਹੋਈ) ਹੈ, ਉਹ ਪ੍ਰਭੂ ਸਾਰੇ ਜਗਤ ਦੀ ਸੰਭਾਲ ਕਰਦਾ ਹੈ। ਉਹ ਅਦ੍ਰਿਸ਼ਟ ਤੇ ਬੇਅੰਤ ਪ੍ਰਭੂ ਹਰੇਕ ਸਰੀਰ ਵਿਚ ਮੌਜੂਦ ਹੈ। ਹੇ ਸਹੇਲੀਏ! ਉਹ ਪਰਮਾਤਮਾ ਅਦ੍ਰਿਸ਼ਟ ਹੈ, ਬੇਅੰਤ ਹੈ, ਬੇਅੰਤ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹੈ। ਆਪਾ-ਭਾਵ ਮਾਰ ਕੇ (ਹੀ ਉਸ ਨੂੰ) ਮਿਲ ਸਕੀਦਾ ਹੈ। ਹੇ ਸਹੇਲੀਏ! ਅਪਣੇ ਅੰਦਰੋਂ) ਹਉਮੈ, ਮਾਇਆ ਜੋੜਨ ਦੀ ਖਿੱਚ ਤੇ ਲਾਲਚ ਸਾੜ ਦੇਹ (ਸਹੇਲੀਏ! ਹਉਮੈ ਮਮਤਾ ਲੋਭ ਆਦਿਕ ਦੀ) ਮੈਲ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮੁਕਾਈ ਜਾ ਸਕਦੀ ਹੈ। (ਸੋ, ਹੇ ਸਹੇਲੀਏ! ਗੁਰੂ ਦੇ ਸ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਸੋਰਠਿ ਮਹਲਾ ੫ ਘਰੁ ੧ ਅਸਟਪਦੀਆ    

ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥  ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧। ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨। ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ ਅਰਥ: ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩। ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪। ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ।੫। ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥  ਅਰਥ: ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹ

The daily Hukamnama Sahib from Sri Darbar Sahib Amritsar including translation in English and Punjabi audio ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥RAAG DHANAASAREE, THE WORD OF DEVOTEE KABEER JEE:

ONE UNIVERSAL CREATOR GOD. BY THE GRACE OF THE TRUE GURU:

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥

ਅਰਥ: ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।੧। ਹੇ ਸੰਤ ਜਨੋ! ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।੧।ਰਹਾਉ। (ਪਰ) ਕਬੀਰ ਆਖਦਾ ਹੈ-ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ) , ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩। ਸ਼ਬਦ ਦਾ ਭਾਵ: ਪ੍ਰਭੂ ਨਾਲ ਮਿਲਾਪ ਦਾ ਵਸੀਲਾ ਪ੍ਰਭੂ ਦਾ ਸਿਮਰਨ ਹੀ ਹੈ, ਕਿਸੇ ਖ਼ਾਸ ਤੀਰਥ-ਯਾਤ੍ਰਾ ਨਾਲ ਇਸ ਦਾ ਸੰਬੰਧ ਨਹੀਂ ਹੈ।੩।

RAAG DHANAASAREE, THE WORD OF DEVOTEE KABEER JEE:

ONE UNIVERSAL CREATOR GOD. BY THE GRACE OF THE TRUE GURU:

That humble being, who knows even a little about loving devotional worship — what surprises are there for him? Like water, dripping into water, which cannot be separated out again, so is the weaver Kabeer, with softened heart, merged into the Lord. || 1 || O people of the Lord, I am just a simple-minded fool. If Kabeer were to leave his body at Benares, and so liberate himself, what obligation would he have to the Lord? || 1 || Pause || Says Kabeer, listen, O people — do not be deluded by doubt. What is the difference between Benares and the barren land of Maghar, if the Lord is within one’s heart? || 2 || 3 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ 

ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।

BAIRAAREE, FOURTH MEHL:

The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. || 1 || Pause || Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. || 1 || The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. || 2 || 3 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥ ਤਨ ਮਹਿ ਮਨੂਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥ ਸੇਵਕੁ ਪ੍ਰਭ ਕੈ ਲਾਗੈ ਪਾਇ ॥ ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥ ਆਪਿ ਦਿਖਾਵੈ ਆਪੇ ਦੇਖੈ ॥ ਹਠਿ ਨ ਪਤੀਜੈ ਨਾ ਬਹੁ ਭੇਖੈ ॥ ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥ ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥ ਪੜਿ ਪੜਿ ਭੂਲਹਿ ਚੋਟਾ ਖਾਹਿ ॥ ਬਹੁਤੁ ਸਿਆਣਪ ਆਵਹਿ ਜਾਹਿ ॥ ਨਾਮੁ ਜਪੈ ਭਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ ਸਮਾਇ ॥੫॥ ਪੂਜਿ ਸਿਲਾ ਤੀਰਥ ਬਨ ਵਾਸਾ ॥ ਭਰਮਤ ਡੋਲਤ ਭਏ ਉਦਾਸਾ ॥ ਮਨਿ ਮੈਲੈ ਸੂਚਾ ਕਿਉ ਹੋਇ ॥ ਸਾਚਿ ਮਿਲੈ ਪਾਵੈ ਪਤਿ ਸੋਇ ॥੬॥ ਆਚਾਰਾ ਵੀਚਾਰੁ ਸਰੀਰਿ ॥ ਆਦਿ ਜੁਗਾਦਿ ਸਹਜਿ ਮਨੁ ਧੀਰਿ ॥ ਪਲ ਪੰਕਜ ਮਹਿ ਕੋਟਿ ਉਧਾਰੇ ॥ ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥ ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥ ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥ ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥ ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥ ਅਰਥ: ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ।੧।ਰਹਾਉ। ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ।੧। ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ। ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ) । ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ। ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਗੁਰੂ ਉਸ ਨੂੰ ਪ੍ਰਭੂ-ਚਰਨਾਂ ਵਿਚ ਮਿਲਾ ਦੇਂਦਾ ਹੈ, ਉਹ ਸੇਵਕ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦਾ ਮਨ ਸਰੀਰ ਦੇ ਅੰਦਰ ਹੀ ਰਹਿੰਦਾ ਹੈ (ਭਾਵ, ਮਾਇਆ-ਮੋਹਿਆ ਦਸੀਂ ਪਾਸੀਂ ਦੌੜਦਾ ਨਹੀਂ (ਫਿਰਦਾ) , ਉਸ ਦੇ ਮਨ ਵਿਚ ਸਦਾ-ਥਿਰ ਪ੍ਰਭੂ ਪਰਗਟ ਹੋ ਜਾਂਦਾ ਹੈ, ਉਹ ਸੇਵਕ ਸਦਾ-ਥਿਰ ਪ੍ਰਭੂ ਨੂੰ ਸਿਮਰ ਕੇ ਤੇ ਉਸ ਵਿਚ ਮਿਲ ਕੇ ਉਸ (ਦੀ ਯਾਦ) ਵਿਚ ਲੀਨ ਰਹਿੰਦਾ ਹੈ।੩। ਪਰਮਾਤਮਾ ਆਪਣਾ ਦਰਸਨ ਆਪ ਹੀ (ਗੁਰੂ ਦੀ ਰਾਹੀਂ) ਕਰਾਂਦਾ ਹੈ, ਆਪ ਹੀ (ਸਭ ਜੀਵਾਂ ਦੇ) ਦਿਲ ਦੀ ਜਾਣਦਾ ਹੈ (ਇਸ ਵਾਸਤੇ ਉਹ) ਹਠ ਦੀ ਰਾਹੀਂ ਕੀਤੇ ਕਰਮਾਂ ਉਤੇ ਨਹੀਂ ਪਤੀਜਦਾ, ਨਾਹ ਹੀ ਬਹੁਤੇ (ਧਾਰਮਿਕ) ਭੇਖਾਂ ਤੇ ਪ੍ਰਸੰਨ ਹੁੰਦਾ ਹੈ। ਜਿਸ ਪ੍ਰਭੂ ਨੇ (ਸਾਰੇ) ਸਰੀਰ ਸਾਜੇ ਹਨ ਤੇ (ਗੁਰੂ ਦੀ ਸਰਨ ਆਏ ਕਿਸੇ ਵਡਭਾਗੀ ਦੇ ਹਿਰਦੇ ਵਿਚ) ਨਾਮ-ਅੰਮ੍ਰਿਤ ਪਾਇਆ ਹੈ ਉਸੇ ਪ੍ਰਭੂ ਨੇ ਉਸ ਦਾ ਮਨ ਪ੍ਰੇਮਾ ਭਗਤੀ ਵਿਚ ਜੋੜਿਆ ਹੈ।੪। ਜੇਹੜੇ ਮਨੁੱਖ (ਵਿੱਦਿਆ) ਪੜ੍ਹ ਪੜ੍ਹ ਕੇ (ਵਿੱਦਿਆ ਦੇ ਮਾਣ ਵਿਚ ਹੀ ਸਿਮਰਨ ਤੋਂ) ਖੁੰਝ ਜਾਂਦੇ ਹਨ ਉਹ (ਆਤਮਕ ਮੌਤ ਦੀਆਂ) ਚੋਟਾਂ ਸਹਿੰਦੇ ਹਨ। (ਵਿੱਦਿਆ ਦੀ) ਬਹੁਤੀ ਚਤੁਰਾਈ ਦੇ ਕਾਰਨ ਜਨਮ ਮਰਨ ਦੇ ਗੇੜ ਵਿਚ ਪੈਂਦੇ ਹਨ। ਜੇਹੜਾ ਜੇਹੜਾ ਮਨੁੱਖ ਪ੍ਰਭੂ ਦਾ ਨਾਮ ਜਪਦਾ ਹੈ ਤੇ ਪ੍ਰਭੂ ਦੇ ਡਰ-ਅਦਬ ਨੂੰ ਆਪਣੇ ਆਤਮਾ ਦੀ ਖ਼ੁਰਾਕ ਬਣਾਂਦਾ ਹੈ, ਉਹ ਸੇਵਕ ਗੁਰੂ ਦੀ ਸਰਨ ਪੈ ਕੇ ਪ੍ਰਭੂ ਵਿਚ ਲੀਨ ਰਹਿੰਦੇ ਹਨ।੫। ਜੇਹੜਾ ਮਨੁੱਖ ਪੱਥਰ (ਦੀਆਂ ਮੂਰਤੀਆਂ) ਪੂਜਦਾ ਰਿਹਾ, ਤੀਰਥਾਂ ਦੇ ਇਸ਼ਨਾਨ ਕਰਦਾ ਰਿਹਾ, ਜੰਗਲਾਂ ਵਿਚ ਨਿਵਾਸ ਰੱਖਦਾ ਰਿਹਾ, ਤਿਆਗੀ ਬਣ ਕੇ ਥਾਂ ਥਾਂ ਭਟਕਦਾ ਡੋਲਦਾ ਫਿਰਿਆ (ਤੇ ਇਹਨਾਂ ਹੀ ਕਰਮਾਂ ਨੂੰ ਧਰਮ ਸਮਝਦਾ ਰਿਹਾ) , ਜੇ ਉਸ ਦਾ ਮਨ ਮੈਲਾ ਹੀ ਰਿਹਾ ਤਾਂ ਉਹ ਪਵਿਤ੍ਰ ਕਿਵੇਂ ਹੋ ਸਕਦਾ ਹੈ? ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ (ਸਿਮਰਨ ਦੀ ਰਾਹੀਂ) ਲੀਨ ਹੁੰਦਾ ਹੈ (ਉਹੀ ਪਵਿਤ੍ਰ ਹੁੰਦਾ ਹੈ, ਤੇ) ਉਹ (ਲੋਕ ਪਰਲੋਕ ਵਿਚ) ਇੱਜ਼ਤ ਪਾਂਦਾ ਹੈ।੬। ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਉਹ ਗੁਰੂ ਮਿਲਾ ਜੋ ਅੱਖ ਝਮਕਣ ਦੇ ਸਮੇ ਵਿਚ ਕ੍ਰੋੜਾਂ ਬੰਦਿਆਂ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ, ਜਿਸ ਦਾ ਮਨ ਸਦਾ ਹੀ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ ਤੇ ਗੰਭੀਰ ਰਹਿੰਦਾ ਹੈ ਜਿਸ ਦੇ ਅੰਦਰ ਉੱਚਾ ਆਚਰਨ ਭੀ ਹੈ ਤੇ ਉੱਚੀ (ਆਤਮਕ) ਸੂਝ ਭੀ ਹੈ।੭। ਹੇ ਨਾਨਕ! ਪ੍ਰਭੂ-ਦਰ ਤੇ ਇਉਂ ਅਰਦਾਸ ਕਰ-ਹੇ ਪ੍ਰਭੂ! ਮੈਂ ਕਿਸ ਬੰਦੇ ਅੱਗੇ ਤੇਰੀ ਸਿਫ਼ਤਿ-ਸਾਲਾਹ ਕਰਾਂ? ਮੈਨੂੰ ਤਾਂ ਤੈਥੋਂ ਬਿਨਾ ਹੋਰ ਕੋਈ ਕਿਤੇ ਦਿੱਸਦਾ ਹੀ ਨਹੀਂ। ਜਿਵੇਂ ਤੇਰੀ ਮੇਹਰ ਹੋਵੇ ਮੈਨੂੰ ਆਪਣੀ ਰਜ਼ਾ ਵਿਚ ਰੱਖ, ਤਾ ਕਿ (ਤੇਰਾ ਦਾਸ) ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਤੇਰੇ ਪ੍ਰੇਮ ਵਿਚ ਟਿਕ ਕੇ ਤੇਰੇ ਗੁਣ ਗਾਵੇ।੮।੨।

DHANAASAREE, FIRST MEHL:

That union with the Lord is acceptable, which is united in intuitive poise. Thereafter, one does not die, and does not come and go in reincarnation. The Lord’s slave is in the Lord, and the Lord

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥  ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ। ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥  ਅਰਥ: ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ) , ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ। ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ 'ਨਾਮ' ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ।੧। ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥  ਅਰਥ: ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ) ; ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ। ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥  ਅਰਥ: ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ) । ਹੇ ਨਾਨਕ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ।੨। ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥ ਅਰਥ: ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ। ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ, ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ। ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ। ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ।੨੧। Reading and contemplation is the work of the world (has been done) (meaning, like other practices it has also become a practice, but) in the Hirda there are Trishna and Vikar (remain); In Ahankaar all (Pandits) are tired of reading, in love with Maya there are only holes.That human being is an educated and wise Pandit (meaning, consider that human being a Pandit), who meditates on the Shabad of SatGuru, who searches his mind (from within) finds God and finds a way to escape (from Trishna). One who obtains the treasure of virtues from God and keeps Surat paired with the virtues of God by remaining in spiritual tranquility. O Nanak! Blessed is the merchant of that Naam who has the support (form) of 'Naam' in the presence of SatGuru.You look at any human being with concentrated attention, no one understands without controlling the mind (ie, no one's work is done); The beggars (even the saints) are left after making pilgrimages, (thus) this mind is not killed.The human being who is in the presence of SatGuru keeps his mind attached to the True God (because of this) his mind is dead while he is alive (ie, he is saddened by Maya even while working in Maya). O Nanak! The filth of this mind descends in such a way that (the ego of the mind) is burnt with (SatGuru's) word.O my holy brother! Just a little (me too) chant God's Name. O God! Make the adornment of God's name, and wear the garment of forgiveness, such adornment is pleasing to dear God, adornment of love is pleasing to God. Day and night remember God's Name, in an instant all sins will be cut off. The Gurmukh on whom God has mercy, he (from the world) wins (by) meditati

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥  ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

SHALOK:

The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio  ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ ਅਰਥ: ਹੇ ਪ੍ਰਭੂ ਜੀ! ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ। ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।੨। ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩। ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੪।੬।

DHANAASAREE, FOURTH MEHL:

Tell me, O Siblings of Destiny, the religion for this Dark Age of Kali Yuga. I seek emancipation — how can I be emancipated? Meditation on the Lord, Har, Har, is the boat, the raft; meditating on the Lord, the swimmer swims across. || 1 || O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause || The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased. || 2 || The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. || 3 || You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. || 4 || 6 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The recitation of Kirtan Sohila Sahib Path. The every Sikh who is a baptised must have to recite or listen this Gurbani Path before going to sleep.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio 

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ 

ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ। ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨। ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

TILANG, SECOND HOUSE, FIFTH MEHL:

There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ 

ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।

ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨। ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।

ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩। ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।

(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪। ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।l

DHANAASAREE, FIRST MEHL, FIRST HOUSE, CHAU-PADAS:

ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:

My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ 

ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ। ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨। ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

TILANG, SECOND HOUSE, FIFTH MEHL:

There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ। ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨। (ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪। (ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫। ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬। (ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) । ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਸੋਰਠਿ ਮਹਲਾ ੫ ਘਰੁ ੧ ਅਸਟਪਦੀਆ    

ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥  ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧। ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨। ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ ਅਰਥ: ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩। ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪। ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ।੫। ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥  ਅਰਥ: ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥  ਅਰਥ: (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧। ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ?।੧।ਰਹਾਉ। ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ) । ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨। ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩। ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ) । ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ।੪।੨। ਸ਼ਬਦ ਦਾ ਭਾਵ: ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ। ਮਾਇਆ ਦਾ ਮੋਹ ਸਗੋਂ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੋਤਾ ਬਿਗਾਨੀ ਕੈਦ ਵਿਚ ਫਸਦਾ ਹੈ।

RAAG SORAT’H, THE WORD OF DEVOTEE KABEER JEE, FIRST HOUSE:

ONE UNIVERSAL CREATOR GOD. BY THE GRACE OF THE TRUE GURU:

When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. || 1 || Why, O Siblings of Destiny, do you strut around, all puffed up with pride? Have you forgotten those days, when you were hanging, face down, for ten months? || 1 || Pause || Like the bee which collects honey, the fool eagerly gathers and collects wealth. At the time of death, they shout, “Take him away, take him away! Why leave a ghost lying around?” || 2 || His wife accompanies his to the threshold, and his friends and companions beyond. All the people and relatives go as far as the cremation grounds, and then, the soul-swan goes on alone. || 3 || Says Kabeer, listen, O mortal being: you have been seized by Death, and you have fallen into the deep, dark pit. You have entangled yourself in the false wealth of Maya, like the parrot caught in the trap. || 4 || 2 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥

ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) ।ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧।

SHALOK, THIRD MEHL:ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ।ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ।ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।

Great men speak the teachings by relating them to individual situations, but the whole world shares in them. One who becomes Gurmukh knows the Fear of God, and realizes his own self. If, by Guru’s Grace, one remains dead while yet alive, the mind becomes content in itself. Those who have no faith in their own minds, O Nanak — how can they speak of spiritual wisdom? || 1 || THIRD MEHL: Those who do not focus their consciousness on the Lord, as Gurmukh, suffer pain and grief in the end. They are blind, inwardly and outwardly, and they do not understand anything. O Pandit, O religious scholar, the whole world is fed for the sake of those who are attuned to the Lord’s Name. Those who praise the Word of the Guru’s Shabad, remain blended with the Lord. O Pandit, O religious scholar, no one is satisfied, and no one finds true wealth through the love of duality. They have grown weary of reading scriptures, but still, they do not find contentment, and they pass their lives burning, night and day. Their cries and complaints never end, and doubt does not depart from within them. O Nanak, without the Naam, the Name of the Lord, they rise up and depart with blackened faces. || 2 || PAUREE: O Beloved, lead me to meet my True Friend; meeting with Him, I shall ask Him to show me the Path. I am a sacrifice to that Friend, who shows it to me. I share His Virtues with Him, and meditate on the Lord’s Name. I serve my Beloved Lord forever; serving the Lord, I have found peace. I am a sacrifice to the True Guru, who has imparted this understanding to me. || 12 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥  ਅਰਥ: (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧। ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ?।੧।ਰਹਾਉ। ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ) । ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨। ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩। ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ) । ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ।੪।੨। ਸ਼ਬਦ ਦਾ ਭਾਵ: ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ। ਮਾਇਆ ਦਾ ਮੋਹ ਸਗੋਂ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੋਤਾ ਬਿਗਾਨੀ ਕੈਦ ਵਿਚ ਫਸਦਾ ਹੈ।

RAAG SORAT’H, THE WORD OF DEVOTEE KABEER JEE, FIRST HOUSE:

ONE UNIVERSAL CREATOR GOD. BY THE GRACE OF THE TRUE GURU:

When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. || 1 || Why, O Siblings of Destiny, do you strut around, all puffed up with pride? Have you forgotten those days, when you were hanging, face down, for ten months? || 1 || Pause || Like the bee which collects honey, the fool eagerly gathers and collects wealth. At the time of death, they shout, “Take him away, take him away! Why leave a ghost lying around?” || 2 || His wife accompanies his to the threshold, and his friends and companions beyond. All the people and relatives go as far as the cremation grounds, and then, the soul-swan goes on alone. || 3 || Says Kabeer, listen, O mortal being: you have been seized by Death, and you have fallen into the deep, dark pit. You have entangled yourself in the false wealth of Maya, like the parrot caught in the trap. || 4 || 2 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥  ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ। ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨। ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

DHANAASAREE, FIFTH MEHL:

You are the Giver, O Lord, O Cherisher, my Master, my Husband Lord. Each and every moment, You cherish and nurture me; I am Your child, and I rely upon You alone. || 1 || I have only one tongue — which of Your Glorious Virtues can I describe? Unlimited, infinite Lord and Master — no one knows Your limits. || 1 || Pause || You destroy millions of my sins, and teach me in so many ways. I am so ignorant — I understand nothing at all. Please honor Your innate nature, and save me! || 2 || I seek Your Sanctuary — You are my only hope. You are my companion, and my best friend. Save me, O Merciful Saviour Lord; Nanak is the slave of Your home. || 3 || 12 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ਮਃ ੩ ॥ ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥  ਅਰਥ: ਅੰਨ੍ਹੇ ਮਨਮੁਖ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾ ਸੇਵਾ ਕੀਤੀ, ਨਾ ਪਰਮਾਤਮਾ ਦੇ ਨਾਮ ਵਿਚ ਉਸ ਦਾ ਪਿਆਰ ਹੀ ਲੱਗਾ, ਸ਼ਬਦ ਵਿਚ ਰਸ ਭੀ ਨਾ ਆਇਆ, (ਤਾਹੀਏਂ) ਘੜੀ ਮੁੜੀ ਜੰਮਦਾ ਮਰਦਾ ਹੈ; ਜੇ ਅੰਨ੍ਹਾ ਮਨਮੁਖ ਹਰੀ ਨੂੰ ਯਾਦ ਨਹੀਂ ਕਰਦਾ ਤਾਂ ਸੰਸਾਰ ਵਿਚ ਆਉਣ ਦਾ ਕੀਹ ਲਾਭ (ਉਸ ਨੇ ਖੱਟਿਆ) ? ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥ ਅਰਥ: ਹੇ ਨਾਨਕ! ਜਿਨ੍ਹਾਂ ਮਨੁੱਖਾਂ ਤੇ ਮੇਹਰ ਦੀ ਨਜ਼ਰ ਕਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਹੋ ਕੇ (ਸੰਸਾਰ ਸਾਗਰ ਤੋਂ) ਪਾਰ ਉਤਰਦੇ ਹਨ।੧। ਮਃ ੩ ॥ ਇਕੋ ਸਤਿਗੁਰੁ ਜਾਗਤਾ ਹੋਰੁ ਜਗੁ ਸੂਤਾ ਮੋਹਿ ਪਿਆਸਿ ॥ ਸਤਿਗੁਰੁ ਸੇਵਨਿ ਜਾਗੰਨਿ ਸੇ ਜੋ ਰਤੇ ਸਚਿ ਨਾਮਿ ਗੁਣਤਾਸਿ ॥  ਅਰਥ: ਇਕ ਸਤਿਗੁਰੂ ਹੀ ਸੁਚੇਤ ਹੈ, ਹੋਰ ਸਾਰਾ ਸੰਸਾਰ (ਮਾਇਆ ਦੇ) ਮੋਹ ਵਿਚ ਤੇ ਤ੍ਰਿਸ਼ਨਾ ਵਿਚ ਸੁੱਤਾ ਹੋਇਆ ਹੈ; ਜੋ ਮਨੁੱਖ ਸਤਿਗੁਰੂ ਦੀ ਸੇਵਾ ਕਰਦੇ ਹਨ ਤੇ ਗੁਣਾਂ ਦੇ ਖ਼ਜ਼ਾਨੇ ਸੱਚੇ ਨਾਮ ਵਿਚ ਰੱਤੇ ਹੋਏ ਹਨ, (ਉਹ) ਜਾਗਦੇ ਹਨ। ਮਨਮੁਖਿ ਅੰਧ ਨ ਚੇਤਨੀ ਜਨਮਿ ਮਰਿ ਹੋਹਿ ਬਿਨਾਸਿ ॥ ਨਾਨਕ ਗੁਰਮੁਖਿ ਤਿਨੀ ਨਾਮੁ ਧਿਆਇਆ ਜਿਨ ਕੰਉ ਧੁਰਿ ਪੂਰਬਿ ਲਿਖਿਆਸਿ ॥੨॥  ਅਰਥ: ਅੰਨ੍ਹੇ ਮਨਮੁਖ ਹਰੀ ਨੂੰ ਸਿਮਰਦੇ ਨਹੀਂ, ਜਨਮ ਮਰਨ ਦੇ ਗੇੜ ਵਿਚ ਪੈ ਕੇ ਤਬਾਹ ਹੋ ਰਹੇ ਹਨ; ਹੇ ਨਾਨਕ! ਗੁਰੂ ਦੇ ਸਨਮੁਖ ਹੋ ਕੇ ਉਹਨਾਂ ਨੇ ਨਾਮ ਸਿਮਰਿਆ ਹੈ, ਜਿਨ੍ਹਾਂ ਦੇ ਹਿਰਦੇ ਵਿਚ ਧੁਰ ਮੁੱਢ ਤੋਂ (ਕੀਤੇ ਭਲੇ ਕੰਮਾਂ ਦੇ ਸੰਸਕਾਰਾਂ ਅਨੁਸਾਰ ਲੇਖ) ਲਿਖਿਆ ਪਿਆ ਹੈ।੨। ਪਉੜੀ ॥ ਹਰਿ ਨਾਮੁ ਹਮਾਰਾ ਭੋਜਨੁ ਛਤੀਹ ਪਰਕਾਰ ਜਿਤੁ ਖਾਇਐ ਹਮ ਕਉ ਤ੍ਰਿਪਤਿ ਭਈ ॥ ਹਰਿ ਨਾਮੁ ਹਮਾਰਾ ਪੈਨਣੁ ਜਿਤੁ ਫਿਰਿ ਨੰਗੇ ਨ ਹੋਵਹ ਹੋਰ ਪੈਨਣ ਕੀ ਹਮਾਰੀ ਸਰਧ ਗਈ ॥  ਅਰਥ: ਹਰੀ ਦਾ ਨਾਮ ਸਾਡਾ ਛੱਤੀ (੩੬) ਤਰ੍ਹਾਂ ਦਾ (ਭਾਵ, ਕਈ ਸੁਆਦਾਂ ਵਾਲਾ) ਭੋਜਨ ਹੈ, ਜਿਸ ਨੂੰ ਖਾ ਕੇ ਅਸੀ ਰੱਜ ਗਏ ਹਾਂ (ਭਾਵ, ਮਾਇਕ ਪਦਾਰਥਾਂ ਵਲੋਂ ਤ੍ਰਿਪਤ ਹੋ ਗਏ ਹਾਂ) ਹਰੀ ਦਾ ਨਾਮ ਹੀ ਸਾਡੀ ਪੁਸ਼ਾਕ ਹੈ ਜਿਸ ਨੂੰ ਪਹਿਨ ਕੇ ਕਦੇ ਬੇ-ਪੜਦਾ ਨਾਹ ਹੋਵਾਂਗੇ, ਤੇ ਹੋਰ (ਸੁੰਦਰ) ਪੁਸ਼ਾਕਾਂ ਪਾਉਣ ਦੀ ਸਾਡੀ ਚਾਹ ਦੂਰ ਹੋ ਗਈ ਹੈ। ਹਰਿ ਨਾਮੁ ਹਮਾਰਾ ਵਣਜੁ ਹਰਿ ਨਾਮੁ ਵਾਪਾਰੁ ਹਰਿ ਨਾਮੈ ਕੀ ਹਮ ਕੰਉ ਸਤਿਗੁਰਿ ਕਾਰਕੁਨੀ ਦੀਈ ॥ ਹਰਿ ਨਾਮੈ ਕਾ ਹਮ ਲੇਖਾ ਲਿਖਿਆ ਸਭ ਜਮ ਕੀ ਅਗਲੀ ਕਾਣਿ ਗਈ ॥  ਅਰਥ: ਹਰੀ ਦਾ ਨਾਮ ਸਾਡਾ ਵਣਜ, ਨਾਮ ਹੀ ਸਾਡਾ ਵਪਾਰ ਹੈ ਤੇ ਸਤਿਗੁਰੂ ਨੇ ਸਾਨੂੰ ਨਾਮ ਦੀ ਹੀ ਮੁਖ਼ਤਿਆਰੀ ਦਿੱਤੀ ਹੈ; ਹਰੀ ਦੇ ਨਾਮ ਦਾ ਹੀ ਅਸਾਂ ਲੇਖਾ ਲਿਖਿਆ ਹੈ, (ਜਿਸ ਲੇਖੇ ਕਰ ਕੇ) ਜਮ ਦੀ ਪਹਿਲੀ ਖ਼ੁਸ਼ਾਮਦ ਦੂਰ ਹੋ ਗਈ ਹੈ। ਹਰਿ ਕਾ ਨਾਮੁ ਗੁਰਮੁਖਿ ਕਿਨੈ ਵਿਰਲੈ ਧਿਆਇਆ ਜਿਨ ਕੰਉ ਧੁਰਿ ਕਰਮਿ ਪਰਾਪਤਿ ਲਿਖਤੁ ਪਈ ॥੧੭॥  ਅਰਥ: ਪਰ ਕਿਸੇ ਵਿਰਲੇ ਗੁਰਮੁਖ ਨੇ ਨਾਮ ਸਿਮਰਿਆ ਹੈ (ਉਹੀ ਸਿਮਰਦੇ ਹਨ) ਜਿਨ੍ਹਾਂ ਨੂੰ ਧੁਰੋਂ ਬਖ਼ਸ਼ਸ਼ ਦੀ ਰਾਹੀਂ (ਪਿਛਲੇ ਕੀਤੇ ਕੰਮਾਂ ਦੇ ਸੰਸਕਾਰਾਂ ਅਨੁਸਾਰ ਉੱਕਰੇ ਹੋਏ) ਲੇਖ ਦੀ ਪਰਾਪਤੀ ਹੋਈ ਹੈ।੧੨।

SHALOK, THIRD MEHL:

One who does not serve the Guru as Gurmukh, who does not love the Lord’s Name, and who does not savor the taste of the Shabad, shall die, and be reborn, over and over again. The blind, self-willed manmukh does not think of the Lord; why did he even come into the world? O Nanak, that Gurmukh, upon whom the Lord casts His Glance of Grace, crosses over the world-ocean. || 1 || THIRD MEHL: Only the Guru is awake; the rest of the world is asleep in emotional attachment and desire. Those who serve the True Guru and remain wakeful, are imbued with the True Name, the treasure of virtue. The blind, self-willed manmukhs do not think of the Lord; they are ruined through birth and death. O Nanak, the Gurmukhs meditate on the Naam, the Name of the Lord; this is their destiny, pre-ordained by the Primal Lord God. || 2 || PAUREE: The Lord’s Name is my food; eating the thirty-six varieties of it, I am satisfied and satiated. The Lord’s Name is my clothing; wearing it, I shall never be naked again, and my desire to wear other clothing is gone. The Lord’s Name is my business, the Lord’s Name is my commerce; the True Guru has blessed me with its use. I record the account of the Lord’s Name, and I shall not be subject to death again. Only a few, as Gurmukh, meditate on the Lord’s Name; they are blessed by the Lord, and receive their pre-ordained destiny. || 17 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ 

ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।

DHANAASAREE, FOURTH MEHL:

The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਸਲੋਕ ਮਃ ੩ ॥ ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥ ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥ ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥੧॥ 

ਮਃ ੩ ॥ ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ ॥ ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥ ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥ ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ ॥੨॥ 

ਪਉੜੀ ॥ ਆਪੇ ਧਰਤੀ ਆਪੇ ਹੈ ਰਾਹਕੁ ਆਪਿ ਜੰਮਾਇ ਪੀਸਾਵੈ ॥ ਆਪਿ ਪਕਾਵੈ ਆਪਿ ਭਾਂਡੇ ਦੇਇ ਪਰੋਸੈ ਆਪੇ ਹੀ ਬਹਿ ਖਾਵੈ ॥ ਆਪੇ ਜਲੁ ਆਪੇ ਦੇ ਛਿੰਗਾ ਆਪੇ ਚੁਲੀ ਭਰਾਵੈ ॥ ਆਪੇ ਸੰਗਤਿ ਸਦਿ ਬਹਾਲੈ ਆਪੇ ਵਿਦਾ ਕਰਾਵੈ ॥ ਜਿਸ ਨੋ ਕਿਰਪਾਲੁ ਹੋਵੈ ਹਰਿ ਆਪੇ ਤਿਸ ਨੋ ਹੁਕਮੁ ਮਨਾਵੈ ॥੬॥

ਅਰਥ: ਕੋਈ ਵਿਰਲਾ ਫ਼ਕੀਰ ਫ਼ਕੀਰੀ (ਦੇ ਆਦਰਸ਼) ਨੂੰ ਸਮਝਦਾ ਹੈ, (ਫ਼ਕੀਰ ਹੋ ਕੇ) ਜੇ ਘਰ ਘਰ ਮੰਗਦਾ ਫਿਰੇ, ਤਾਂ ਉਹਦੇ ਜੀਊਣ ਨੂੰ ਫਿਟਕਾਰ ਹੈ ਤੇ ਉਸ ਦੇ (ਫ਼ਕੀਰੀ-) ਜਾਮੇ ਨੂੰ ਫਿਟਕਾਰ ਹੈ। ਜੇ (ਦਰਵੇਸ਼ ਹੋ ਕੇ) ਆਸਾ ਤੇ ਚਿੰਤਾ ਨੂੰ ਛੱਡ ਦੇਵੇ ਤੇ ਸਤਿਗੁਰੂ ਦੇ ਸਨਮੁਖ ਰਹਿ ਕੇ ਨਾਮ ਦੀ ਭਿਖਿਆ ਮੰਗੇ, ਤਾਂ, ਹੇ ਨਾਨਕ! ਮੈਂ ਉਸ ਤੋਂ ਸਦਕੇ ਹਾਂ, ਉਸ ਦੇ ਚਰਨ ਧੋਣੇ ਚਾਹੀਦੇ ਹਨ।੧।  ਹੇ ਨਾਨਕ! ਸੰਸਾਰ ਰੂਪ) ਰੁੱਖ (ਹੈ, ਇਸ) ਨੂੰ (ਮਾਇਆ ਦਾ ਮੋਹ ਰੂਪ) ਇਕ ਫਲ (ਲੱਗਾ ਹੋਇਆ ਹੈ) , (ਉਸ ਰੁੱਖ ਉਤੇ) ਦੋ (ਕਿਸਮ ਦੇ, ਗੁਰਮੁਖ ਤੇ ਮਨਮੁਖ) ਪੰਛੀ ਹਨ, ਉਹਨਾਂ ਪੰਛੀਆਂ ਨੂੰ ਖੰਭ ਨਹੀਂ ਹਨ ਤੇ ਉਹ ਆਉਂਦੇ ਜਾਂਦੇ ਦਿੱਸਦੇ ਨਹੀਂ, (ਭਾਵ, ਇਹ ਨਹੀਂ ਪਤਾ ਲੱਗਦਾ ਕਿ ਇਹ ਜੀਵ-ਪੰਛੀ ਕਿਧਰੋਂ ਆਉਂਦੇ ਹਨ ਤੇ ਕਿਧਰ ਚਲੇ ਜਾਂਦੇ ਹਨ) ਬਹੁਤੇ ਰੰਗਾਂ (ਵਿਚ ਸੁਆਦ ਲੈਣ) ਵਾਲੇ ਨੇ ਰਸਾਂ ਨੂੰ ਚੱਖਿਆ ਹੈ ਤੇ ਨਿਰ-ਚਾਹ (ਪੰਛੀ) ਸ਼ਬਦ ਵਿਚ (ਲੀਨ) ਰਹਿੰਦਾ ਹੈ। ਹੇ ਨਾਨਕ! ਹਰੀ ਦੀ ਕਿਰਪਾ ਨਾਲ (ਜਿਨ੍ਹਾਂ ਦੇ ਮੱਥੇ ਤੇ) ਸੱਚਾ ਟਿੱਕਾ ਹੈ, ਉਹ ਨਾਮ ਦੇ ਰਸ (ਰੂਪ) ਫਲ (ਦੇ ਸੁਆਦ) ਵਿਚ ਮਸਤ ਹਨ।੨।  ਪ੍ਰਭੂ ਆਪ ਹੀ ਭੁਇਂ ਹੈ ਆਪ ਹੀ ਉਸ ਦਾ ਵਾਹੁਣ ਵਾਲਾ ਹੈ, ਆਪ ਹੀ (ਅੰਨ) ਉਗਾਉਂਦਾ ਹੈ ਤੇ ਆਪ ਹੀ ਪਿਹਾਉਂਦਾ ਹੈ, ਆਪੇ ਹੀ ਪਕਾਉਂਦਾ ਹੈ ਤੇ ਆਪ ਹੀ ਭਾਂਡੇ ਦੇ ਕੇ ਵਰਤਾਉਂਦਾ ਹੈ ਤੇ ਆਪ ਹੀ ਬਹਿ ਕੇ ਖਾਂਦਾ ਹੈ। ਆਪ ਹੀ ਜਲ ਦਿੰਦਾ ਹੈ ਤੇ ਛਿੰਗਾ ਭੀ ਆਪ ਦੇਂਦਾ ਹੈ ਤੇ ਆਪ ਹੀ ਚੁਲੀ ਕਰਾਉਂਦਾ ਹੈ। ਹਰੀ ਆਪ ਹੀ ਸੰਗਤਿ ਨੂੰ ਸੱਦ ਕੇ ਬਿਠਾਉਂਦਾ ਹੈ ਤੇ ਆਪ ਹੀ ਵਿਦਾ ਕਰਦਾ ਹੈ। ਜਿਸ ਉਤੇ ਪ੍ਰਭੂ ਆਪ ਦਇਆਲ ਹੁੰਦਾ ਹੈ ਉਸ ਨੂੰ ਆਪਣੀ ਰਜ਼ਾ (ਮਿੱਠੀ ਕਰ ਕੇ) ਮਨਾਂਦਾ ਹੈ।੬।

SHALOK, THIRD MEHL:

How rare is the dervish, the Saintly renunciate, who understands renunciation. Cursed is the life, and cursed are the clothes, of one who wanders around, begging from door to door. But if he gives up hope and anxiety and becomes Gurmukh, and takes the Name as his charity, then Nanak washes his feet; I am a sacrifice to him. || 1 || THIRD MEHL: O Nanak, the tree has one fruit, but two birds are perched upon it. They are not seen coming or going; these birds have no wings. The soul enjoys all sorts of pleasures; through the Word of the Shabad, it remains in Nirvaanaa. Imbued with the subtle essence of the fruit of the Lord’s Name, O Nanak, it bears the True Insignia of God’s Grace. || 2 || PAUREE: He Himself is the field, and He Himself is the farmer. He Himself grows and grinds the grain. He Himself cooks it, He Himself puts the food in the dishes, and He Himself sits down to eat. He Himself is the water, He Himself gives the tooth-pick, and He Himself offers the mouthwash. He Himself calls and seats the congregation, and He Himself bids them goodbye. One whom the Lord Himself blesses with His Mercy — the Lord inspires him to obey the Hukam of His Command. || 6 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਟੋਡੀ ਮਹਲਾ ੪ ਘਰੁ ੧ ॥ ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥ ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥ ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥ ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥ ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥ ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥ ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥

ਅਰਥ: ਹੇ ਭਾਈ! ਮੇਰਾ ਮਨ ਪਰਮਾਤਮਾ ਦੀ ਯਾਦ ਤੋਂ ਬਿਨਾ ਰਹਿ ਨਹੀਂ ਸਕਦਾ। ਗੁਰੂ (ਜਿਸ ਮਨੁੱਖ ਨੂੰ) ਜਿੰਦ ਦਾ ਪਿਆਰਾ ਪ੍ਰਭੂ ਮਿਲਾ ਦੇਂਦਾ ਹੈ, ਉਸ ਨੂੰ ਸੰਸਾਰ-ਸਮੁੰਦਰ ਵਿਚ ਮੁੜ ਨਹੀਂ ਆਉਣਾ ਪੈਂਦਾ।੧।ਰਹਾਉ। ਹੇ ਭਾਈ! ਮੇਰੇ ਹਿਰਦੇ ਵਿਚ ਪ੍ਰਭੂ (ਦੇ ਮਿਲਾਪ) ਦੀ ਤਾਂਘ ਲੱਗੀ ਹੋਈ ਸੀ (ਮੇਰਾ ਜੀ ਕਰਦਾ ਸੀ ਕਿ) ਮੈਂ (ਆਪਣੀਆਂ) ਅੱਖਾਂ ਨਾਲ ਹਰੀ-ਪ੍ਰਭੂ ਨੂੰ ਵੇਖ ਲਵਾਂ। ਦਇਆਲ ਗੁਰੂ ਨੇ ਪਰਮਾਤਮਾ ਦਾ ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ-ਇਹੀ ਹੈ ਹਰੀ-ਪ੍ਰਭੂ (ਨੂੰ ਮਿਲਣ) ਦਾ ਪੱਧਰਾ ਰਸਤਾ।੧। ਹੇ ਭਾਈ! ਅਨੇਕਾਂ ਕੌਤਕਾਂ ਦੇ ਮਾਲਕ ਹਰੀ ਪ੍ਰਭੂ ਗੋਬਿੰਦ ਦਾ ਨਾਮ ਜਿਸ ਮਨੁੱਖ ਨੇ ਪ੍ਰਾਪਤ ਕਰ ਲਿਆ, ਉਸ ਦੇ ਹਿਰਦੇ ਵਿਚ, ਉਸ ਦੇ ਮਨ ਵਿਚ ਸਰੀਰ ਵਿਚ, ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਦੇ ਮੱਥੇ ਉੱਤੇ ਮੂੰਹ ਉੱਤੇ ਚੰਗਾ ਭਾਗ ਜਾਗ ਪੈਂਦਾ ਹੈ।੨। ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਲੋਭ ਆਦਿਕ ਵਿਕਾਰਾਂ ਵਿਚ ਮਸਤ ਰਹਿੰਦਾ ਹੈ, ਉਹਨਾਂ ਨੂੰ ਚੰਗਾ ਅਕਾਲ ਪੁਰਖ ਭੁੱਲਿਆ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਹ ਮਨੁੱਖ ਮੂਰਖ ਕਹੇ ਜਾਂਦੇ ਹਨ, ਆਤਮਕ ਜੀਵਨ ਵਲੋਂ ਬੇ-ਸਮਝ ਆਖੇ ਜਾਂਦੇ ਹਨ। ਉਹਨਾਂ ਦੇ ਮੱਥੇ ਉਤੇ ਮੰਦੀ ਕਿਸਮਤ (ਉੱਘੜੀ ਹੋਈ ਸਮਝ ਲਵੋ) ।੩। ਹੇ ਦਾਸ ਨਾਨਕ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰੋਂ ਲਿਖਿਆ ਚੰਗਾ ਭਾਗ ਉੱਘੜ ਪਿਆ, ਉਹਨਾਂ ਨੇ ਗੁਰੂ ਪਾਸੋਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਉਹਨਾਂ ਨੇ ਗੁਰੂ ਪਾਸੋਂ ਚੰਗੇ ਮੰਦੇ ਕੰਮ ਦੀ ਪਰਖ ਕਰਨ ਵਾਲੀ ਅਕਲ ਹਾਸਲ ਕਰ ਲਈ, ਉਹਨਾਂ ਨੇ ਪਰਮਾਤਮਾ ਦੇ ਮਿਲਾਪ ਵਾਸਤੇ ਗੁਰੂ ਪਾਸੋਂ ਆਤਮਕ ਜੀਵਨ ਦੀ ਸੂਝ ਪ੍ਰਾਪਤ ਕਰ ਲਈ।੪।੧।

ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:

RAAG TODEE, CHAU-PADAS, FOURTH MEHL, FIRST HOUSE:

Without the Lord, my mind cannot survive. If the Guru unites me with my Beloved Lord God, my breath of life, then I shall not have to face the wheel of reincarnation again in the terrifying world-ocean. || 1 || Pause || My heart is gripped by a yearning for my Lord God, and with my eyes, I behold my Lord God. The merciful True Guru has implanted the Name of the Lord within me; this is the Path leading to my Lord God. || 1 || Through the Lord’s Love, I have found the Naam, the Name of my Lord God, the Lord of the Universe, the Lord my God. The Lord seems so very sweet to my heart, mind and body; upon my face, upon my forehead, my good destiny is inscribed. || 2 || Those whose minds are attached to greed and corruption forget the Lord, the good Lord God. Those self-willed manmukhs are called foolish and ignorant; misfortune and bad destiny are written on their foreheads. || 3 || From the True Guru, I have obtained a discriminating intellect; the Guru has revealed the spiritual wisdom of God. Servant Nanak has obtained the Naam from the Guru; such is the destiny inscribed upon his forehead. || 4 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਤਿਲੰਗ ਬਾਣੀ ਭਗਤਾ ਕੀ ਕਬੀਰ ਜੀ    ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥  ਅਰਥ: ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧। ਹੇ ਭਾਈ! ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ। ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ) , ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ।੨। (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ) , ਉਹ ਹਰ ਥਾਂ ਮੌਜੂਦ ਹੈ।੩। ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ) , ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ! ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ।੪।੧।

TILANG, THE WORD OF DEVOTEE KABEER JEE:

ONE UNIVERSAL CREATOR GOD. BY THE GRACE OF THE TRUE GURU:

The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 || O human being, search your own heart every day, and do not wander around in confusion. This world is just a magic-show; no one will be holding your hand. || 1 || Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 || Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 || The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ। (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨। ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩। ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦।

DHANAASAREE, FIFTH MEHL:

I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to God’s Mind. Chanting the Naam, all thirst and desire is satisfied; Nanak is satisfied and fulfilled. || 4 || 10 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਤਿਲੰਗ ਬਾਣੀ ਭਗਤਾ ਕੀ ਕਬੀਰ ਜੀ    ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥  ਅਰਥ: ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧। ਹੇ ਭਾਈ! ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ। ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ) , ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ।੨। (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ) , ਉਹ ਹਰ ਥਾਂ ਮੌਜੂਦ ਹੈ।੩। ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ) , ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ! ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ।੪।੧।

TILANG, THE WORD OF DEVOTEE KABEER JEE:

ONE UNIVERSAL CREATOR GOD. BY THE GRACE OF THE TRUE GURU:

The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 || O human being, search your own heart every day, and do not wander around in confusion. This world is just a magic-show; no one will be holding your hand. || 1 || Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 || Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 || The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

Today is the ਖਾਲਸਾ ਸਾਜਨਾ ਦਿਵਸ। On this day in 1699 our 10th Master Guru Gobind Singh ji created the Khalsa Panth and prepared Anrit at Sri Anandpur Sahib Punjab India. First demanded 5 heads to cutoff for the creation of the Khalsa. Then 5 beloved ones Bhai Daya Singh Ji Bhai Dharam Singh ji Bhai Himmat Singh ji Bhai Mohkam Singh ji and Bhai Sahib Singh ji offered their heads and become beloved ones respectively. The Khalsa Sirjna divas is commemorated around the world. Congratulations

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Sangrand Hukamnama Sahib from Sri Darbar Sahib Amritsar including translation in English and Punjabi audio ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥ ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ ॥ ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ ॥ ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ ॥ ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ ਅਵਰੁ ਨ ਕੋਇ ॥ ਪ੍ਰੀਤਮ ਚਰਣੀ ਜੋ ਲਗੇ ਤਿਨ ਕੀ ਨਿਰਮਲ ਸੋਇ ॥ ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ ॥ ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ ॥੩॥  ਅਰਥ: (ਵੈਸਾਖੀ ਵਾਲਾ ਦਿਨ ਹਰੇਕ ਇਸਤ੍ਰੀ ਮਰਦ ਵਾਸਤੇ ਰੀਝਾਂ ਵਾਲਾ ਦਿਨ ਹੁੰਦਾ ਹੈ, ਪਰ) ਵੈਸਾਖ ਵਿਚ ਉਹਨਾਂ ਇਸਤ੍ਰੀਆਂ ਦਾ ਦਿਲ ਕਿਵੇਂ ਖਲੋਵੇ ਜੋ ਪਤੀ ਤੋਂ ਵਿੱਛੁੜੀਆਂ ਪਈਆਂ ਹਨ, ਜਿਨ੍ਹਾਂ ਦੇ ਅੰਦਰ ਪਿਆਰ (ਦੇ ਪ੍ਰਗਟਾਵੇ) ਦੀ ਅਣਹੋਂਦ ਹੈ, (ਇਸ ਤਰ੍ਹਾਂ ਉਸ ਜੀਵ ਨੂੰ ਧੀਰਜ ਕਿਵੇਂ ਆਵੇ ਜਿਸ ਨੂੰ) ਸੱਜਣ-ਪ੍ਰਭੂ ਵਿਸਾਰ ਕੇ ਮਨ-ਮੋਹਣੀ ਮਾਇਆ ਚੰਬੜੀ ਹੋਈ ਹੈ? ਨਾਹ ਪੁਤ੍ਰ, ਨਾਹ ਇਸਤ੍ਰੀ, ਨਾਹ ਧਨ, ਕੋਈ ਭੀ ਮਨੁੱਖ ਦੇ ਨਾਲ ਨਹੀਂ ਨਿਭਦਾ ਇਕ ਅਬਿਨਾਸੀ ਪਰਮਾਤਮਾ ਹੀ ਅਸਲ ਸਾਥੀ ਹੈ। ਨਾਸਵੰਤ ਧੰਧੇ ਦਾ ਮੋਹ (ਸਾਰੀ ਲੁਕਾਈ ਨੂੰ ਹੀ) ਵਿਆਪ ਰਿਹਾ ਹੈ, (ਮਾਇਆ ਦੇ ਮੋਹ ਵਿਚ) ਮੁੜ ਮੁੜ ਫਸ ਕੇ ਸਾਰੀ ਲੁਕਾਈ ਹੀ (ਆਤਮਕ ਮੌਤੇ) ਮਰ ਰਹੀ ਹੈ। ਇਕ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਹੋਰ ਜਿਤਨੇ ਭੀ ਕਰਮ ਇਥੇ ਕਰੀਦੇ ਹਨ, ਉਹ ਸਾਰੇ ਮਰਨ ਤੋਂ ਪਹਿਲਾਂ ਹੀ ਖੋਹ ਲਏ ਜਾਂਦੇ ਹਨ (ਭਾਵ, ਉਹ ਉੱਚੇ ਆਤਮਕ ਜੀਵਨ ਦਾ ਅੰਗ ਨਹੀਂ ਬਣ ਸਕਦੇ) । ਪਿਆਰ-ਸਰੂਪ ਪ੍ਰਭੂ ਨੂੰ ਵਿਸਾਰ ਕੇ ਖ਼ੁਆਰੀ ਹੀ ਹੁੰਦੀ ਹੈ, ਪਰਮਾਤਮਾ ਤੋਂ ਬਿਨਾ ਜਿੰਦ ਦਾ ਹੋਰ ਕੋਈ ਸਾਥੀ ਹੀ ਨਹੀਂ ਹੁੰਦਾ। ਪ੍ਰਭੂ ਪ੍ਰੀਤਮ ਦੀ ਚਰਨੀਂ ਜੇਹੜੇ ਬੰਦੇ ਲਗਦੇ ਹਨ, ਉਹਨਾਂ ਦੀ (ਲੋਕ ਪਰਲੋਕ ਵਿਚ) ਭਲੀ ਸੋਭਾ ਹੁੰਦੀ ਹੈ। ਹੇ ਪ੍ਰਭੂ! (ਤੇਰੇ ਦਰ ਤੇ) ਮੇਰੀ ਬੇਨਤੀ ਹੈ ਕਿ ਮੈਨੂੰ ਤੇਰਾ ਦਿਲ-ਰੱਜਵਾਂ ਮਿਲਾਪ ਨਸੀਬ ਹੋਵੇ। (ਰੁੱਤ ਫਿਰਨ ਨਾਲ ਚੁਫੇਰੇ ਬਨਸਪਤੀ ਪਈ ਸੁਹਾਵਣੀ ਹੋ ਜਾਏ, ਪਰ) ਜਿੰਦ ਨੂੰ ਵੈਸਾਖ ਦਾ ਮਹੀਨਾ ਤਦੋਂ ਹੀ ਸੋਹਣਾ ਲੱਗ ਸਕਦਾ ਹੈ ਜੇ ਹਰੀ ਸੰਤ-ਪ੍ਰਭੂ ਮਿਲ ਪਏ।3।

BAARAH MAAHAA ~ THE TWELVE MONTHS: MAAJH, FIFTH MEHL, FOURTH HOUSE:

ONE UNIVERSAL CREATOR GOD. BY THE GRACE OF THE TRUE GURU:

In the month of Vaisaakh, how can the bride be patient? She is separated from her Beloved. She has forgotten the Lord, her Life-companion, her Master; she has become attached to Maya, the deceitful one. Neither son, nor spouse, nor wealth shall go along with you—only the Eternal Lord. Entangled and enmeshed in the love of false occupations, the whole world is perishing. Without the Naam, the Name of the One Lord, they lose their lives in the hereafter. Forgetting the Merciful Lord, they are ruined. Without God, there is no other at all. Pure is the reputation of those who are attached to the Feet of the Beloved Lord. Nanak makes this prayer to God: “Please, come and unite me with Yourself.” The month of Vaisaakh is beautiful and pleasant, when the Saint causes me to meet the Lord. || 3 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ। ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।

SORAT’H, FIFTH MEHL:

He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਵਡਹੰਸੁ ਮਹਲਾ ੫ ॥ ਪ੍ਰਭ ਕਰਣ ਕਾਰਣ ਸਮਰਥਾ ਰਾਮ ॥ ਰਖੁ ਜਗਤੁ ਸਗਲ ਦੇ ਹਥਾ ਰਾਮ ॥ ਸਮਰਥ ਸਰਣਾ ਜੋਗੁ ਸੁਆਮੀ ਕ੍ਰਿਪਾ ਨਿਧਿ ਸੁਖਦਾਤਾ ॥ ਹੰਉ ਕੁਰਬਾਣੀ ਦਾਸ ਤੇਰੇ ਜਿਨੀ ਏਕੁ ਪਛਾਤਾ ॥ ਵਰਨੁ ਚਿਹਨੁ ਨ ਜਾਇ ਲਖਿਆ ਕਥਨ ਤੇ ਅਕਥਾ ॥ ਬਿਨਵੰਤਿ ਨਾਨਕ ਸੁਣਹੁ ਬਿਨਤੀ ਪ੍ਰਭ ਕਰਣ ਕਾਰਣ ਸਮਰਥਾ ॥੧॥ ਅਰਥ: ਹੇ ਜਗਤ ਦੇ ਮੂਲ ਪ੍ਰਭੂ! ਹੇ ਸਭ ਤਾਕਤਾਂ ਦੇ ਮਾਲਕ! ਆਪਣਾ) ਹੱਥ ਦੇ ਕੇ ਸਾਰੇ ਜਗਤ ਦੀ ਰੱਖਿਆ ਕਰ। ਹੇ ਸਭ-ਤਾਕਤਾਂ ਦੇ ਮਾਲਕ! ਹੇ ਸਰਨ ਪਏ ਦੀ ਸਹਾਇਤਾ ਕਰ ਸਕਣ ਵਾਲੇ ਮਾਲਕ! ਹੇ ਕਿਰਪਾ ਦੇ ਖ਼ਜ਼ਾਨੇ! ਹੇ ਸੁਖਦਾਤੇ! ਮੈਂ ਤੇਰੇ ਉਹਨਾਂ ਸੇਵਕਾਂ ਤੋਂ ਸਦਕੇ ਜਾਂਦਾ ਹਾਂ ਜਿਨ੍ਹਾਂ ਨੇ ਤੇਰੇ ਨਾਲ ਸਾਂਝ ਪਾਈ ਹੈ। ਹੇ ਪ੍ਰਭੂ! ਤੇਰਾ ਕੋਈ ਰੰਗ ਤੇਰਾ ਕੋਈ ਨਿਸ਼ਾਨ ਦੱਸਿਆ ਨਹੀਂ ਜਾ ਸਕਦਾ, ਤੇਰਾ ਸਰੂਪ ਬਿਆਨ ਤੋਂ ਬਾਹਰ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਹੇ ਜਗਤ ਦੇ ਮੂਲ! ਹੇ ਸਭ ਤਾਕਤਾਂ ਦੇ ਮਾਲਕ! ਮੇਰੀ ਬੇਨਤੀ ਸੁਣ।੧। ਏਹਿ ਜੀਅ ਤੇਰੇ ਤੂ ਕਰਤਾ ਰਾਮ ॥ ਪ੍ਰਭ ਦੂਖ ਦਰਦ ਭ੍ਰਮ ਹਰਤਾ ਰਾਮ ॥ ਭ੍ਰਮ ਦੂਖ ਦਰਦ ਨਿਵਾਰਿ ਖਿਨ ਮਹਿ ਰਖਿ ਲੇਹੁ ਦੀਨ ਦੈਆਲਾ ॥ ਮਾਤ ਪਿਤਾ ਸੁਆਮਿ ਸਜਣੁ ਸਭੁ ਜਗਤੁ ਬਾਲ ਗੋਪਾਲਾ ॥ ਜੋ ਸਰਣਿ ਆਵੈ ਗੁਣ ਨਿਧਾਨ ਪਾਵੈ ਸੋ ਬਹੁੜਿ ਜਨਮਿ ਨ ਮਰਤਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਸਭਿ ਜੀਅ ਤੇਰੇ ਤੂ ਕਰਤਾ ॥੨॥ ਅਰਥ: ਹੇ ਪ੍ਰਭੂ! ਸੰਸਾਰ ਦੇ) ਇਹ ਸਾਰੇ ਜੀਵ ਤੇਰੇ ਹਨ, ਤੂੰ ਇਹਨਾਂ ਦਾ ਪੈਦਾ ਕਰਨ ਵਾਲਾ ਹੈਂ, ਤੂੰ ਸਭ ਜੀਵਾਂ ਨੂੰ ਦੁੱਖਾਂ ਕਲੇਸ਼ਾਂ ਭਰਮਾਂ ਤੋਂ ਬਚਾਣ ਵਾਲਾ ਹੈਂ। ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਤੂੰ (ਸਾਰੇ ਜੀਵਾਂ ਦੇ) ਭਰਮ ਦੁੱਖ ਕਲੇਸ਼ ਇਕ ਖਿਨ ਵਿਚ ਦੂਰ ਕਰ ਕੇ ਬਚਾ ਲੈਂਦਾ ਹੈਂ। ਹੇ ਗੋਪਾਲ! ਤੂੰ (ਸਭ ਜੀਵਾਂ ਦਾ) ਮਾਂ ਪਿਉ ਮਾਲਕ ਤੇ ਸੱਜਣ ਹੈਂ, ਸਾਰਾ ਜਗਤ ਤੇਰੇ ਬੱਚੇ ਹਨ। ਹੇ ਪ੍ਰਭੂ! ਜੇਹੜਾ ਜੀਵ ਤੇਰੀ ਸਰਨ ਆਉਂਦਾ ਹੈ ਉਹ (ਤੇਰੇ ਦਰ ਤੋਂ ਤੇਰੇ) ਗੁਣਾਂ ਦੇ ਖ਼ਜ਼ਾਨੇ ਹਾਸਲ ਕਰ ਲੈਂਦਾ ਹੈ, ਉਹ ਮੁੜ ਨਾਹ ਜੰਮਦਾ ਹੈ ਨਾਹ ਮਰਦਾ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਬੇਨਤੀ ਕਰਦਾ ਹੈ-ਜਗਤ ਦੇ ਸਾਰੇ ਜੀਵ ਤੇਰੇ ਹਨ, ਤੂੰ ਸਭ ਦਾ ਪੈਦਾ ਕਰਨ ਵਾਲਾ ਹੈਂ।੨। ਆਠ ਪਹਰ ਹਰਿ ਧਿਆਈਐ ਰਾਮ ॥ ਮਨ ਇਛਿਅੜਾ ਫਲੁ ਪਾਈਐ ਰਾਮ ॥ ਮਨ ਇਛ ਪਾਈਐ ਪ੍ਰਭੁ ਧਿਆਈਐ ਮਿਟਹਿ ਜਮ ਕੇ ਤ੍ਰਾਸਾ ॥ ਗੋਬਿਦੁ ਗਾਇਆ ਸਾਧ ਸੰਗਾਇਆ ਭਈ ਪੂਰਨ ਆਸਾ ॥ ਤਜਿ ਮਾਨੁ ਮੋਹੁ ਵਿਕਾਰ ਸਗਲੇ ਪ੍ਰਭੂ ਕੈ ਮਨਿ ਭਾਈਐ ॥ ਬਿਨਵੰਤਿ ਨਾਨਕ ਦਿਨਸੁ ਰੈਣੀ ਸਦਾ ਹਰਿ ਹਰਿ ਧਿਆਈਐ ॥੩॥   ਹੇ ਭਾਈ! ਅੱਠੇ ਪਹਰ (ਹਰ ਵੇਲੇ) ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ, (ਸਿਮਰਨ ਦੀ ਬਰਕਤਿ ਨਾਲ ਪ੍ਰਭੂ ਦੇ ਦਰ ਤੋਂ) ਮਨ-ਚਿਤਵਿਆ ਫਲ ਪ੍ਰਾਪਤ ਕਰ ਲਈਦਾ ਹੈ। ਹੇ ਭਾਈ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ, (ਸਿਮਰਨ ਕੀਤਿਆਂ) ਮਨੋ-ਕਾਮਨਾ ਹਾਸਲ ਕਰ ਲਈਦੀ ਹੈ, ਜਮਰਾਜ ਦੇ ਸਾਰੇ ਸਹਮ ਭੀ ਮੁੱਕ ਜਾਂਦੇ ਹਨ। ਹੇ ਭਾਈ! ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਜਾ ਕੇ ਗੋਬਿੰਦ ਦੀ ਸਿਫ਼ਤਿ-ਸਾਲਾਹ ਕੀਤੀ, ਉਸ ਦੀ (ਹਰੇਕ) ਆਸ ਪੂਰੀ ਹੋ ਗਈ। ਹੇ ਭਾਈ! ਅਹੰਕਾਰ, ਮੋਹ, ਸਾਰੇ ਵਿਕਾਰ ਦੂਰ ਕਰ ਕੇ ਪਰਮਾਤਮਾ ਦੇ ਮਨ ਵਿਚ ਭਾ ਜਾਈਦਾ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਭਾਈ! ਦਿਨ ਰਾਤ ਸਦਾ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ।੩। ਦਰਿ ਵਾਜਹਿ ਅਨਹਤ ਵਾਜੇ ਰਾਮ ॥ ਘਟਿ ਘਟਿ ਹਰਿ ਗੋਬਿੰਦੁ ਗਾਜੇ ਰਾਮ ॥ ਗੋਵਿਦ ਗਾਜੇ ਸਦਾ ਬਿਰਾਜੇ ਅਗਮ ਅਗੋਚਰੁ ਊਚਾ ॥ ਗੁਣ ਬੇਅੰਤ ਕਿਛੁ ਕਹਣੁ ਨ ਜਾਈ ਕੋਇ ਨ ਸਕੈ ਪਹੂਚਾ ॥ ਆਪਿ ਉਪਾਏ ਆਪਿ ਪ੍ਰਤਿਪਾਲੇ ਜੀਅ ਜੰਤ ਸਭਿ ਸਾਜੇ ॥ ਬਿਨਵੰਤਿ ਨਾਨਕ ਸੁਖੁ ਨਾਮਿ ਭਗਤੀ ਦਰਿ ਵਜਹਿ ਅਨਹਦ ਵਾਜੇ ॥੪॥੩॥  ਅਰਥ: (ਹੇ ਭਾਈ! ਜਿਸ ਮਨੁੱਖ ਦੇ) ਹਿਰਦੇ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਵਾਜੇ ਸਦਾ ਵੱਜਦੇ ਹਨ, (ਜਿਸ ਮਨੁੱਖ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦਾ ਪ੍ਰਭਾਵ ਪ੍ਰਬਲ ਰਹਿੰਦਾ ਹੈ) ਉਸ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਪ੍ਰਤੱਖ ਵੱਸਦਾ ਦਿੱਸਦਾ ਹੈ। ਹੇ ਭਾਈ! ਪਰਮਾਤਮਾ ਸਦਾ ਹਰੇਕ ਸਰੀਰ ਵਿਚ ਪ੍ਰਤੱਖ ਵੱਸ ਰਿਹਾ ਹੈ, ਪਰ (ਕਿਸੇ ਚਤੁਰਾਈ ਸਿਆਣਪ ਦੇ ਆਸਰੇ) ਉਸ ਤਕ ਪਹੁੰਚ ਨਹੀਂ ਹੋ ਸਕਦੀ, ਉਸ ਤਕ ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੈ, ਉਹ ਸਭ ਤੋਂ ਉੱਚਾ ਹੈ। ਹੇ ਭਾਈ! ਪਰਮਾਤਮਾ ਵਿਚ ਬੇਅੰਤ ਗੁਣ ਹਨ, ਉਸ ਦੇ ਸਰੂਪ ਬਾਰੇ ਕੁਝ ਕਿਹਾ ਨਹੀਂ ਜਾ ਸਕਦਾ, ਕੋਈ ਮਨੁੱਖ ਉਸ ਦੇ ਗੁਣਾਂ ਦੇ ਅਖ਼ੀਰ ਤਕ ਨਹੀਂ ਪਹੁੰਚ ਸਕਦਾ। ਹੇ ਭਾਈ! ਪਰਮਾਤਮਾ ਆਪ ਸਭ ਨੂੰ ਪੈਦਾ ਕਰਦਾ ਹੈ, ਆਪ ਹੀ ਪਾਲਣਾ ਕਰਦਾ ਹੈ, ਸਾਰੇ ਜੀਅ ਜੰਤ ਉਸ ਨੇ ਆਪ ਹੀ ਬਣਾਏ ਹੋਏ ਹਨ। ਨਾਨਕ ਬੇਨਤੀ ਕਰਦਾ ਹੈ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਪਰਮਾਤਮਾ ਦੀ ਭਗਤੀ ਕੀਤਿਆਂ ਆਨੰਦ ਪ੍ਰਾਪਤ ਹੁੰਦਾ ਹੈ, ਹਿਰਦੇ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਇਕ-ਰਸ, ਮਾਨੋ ਵਾਜੇ ਵੱਜ ਪੈਂਦੇ ਹਨ।੪।੩। O original Lord of the world! O Lord of all powers! Protect the whole world by giving your hand. O Lord of all powers! O Lord who can help the sheltered! O treasures of grace! O benefactor! I am sacrificed by Thy servants who have entered into union with Thee. O Lord! No color of yours, no sign of you can be told, your form is beyond description. Nanak entreats, O Lord! O origin of the world! O Lord of all powers! Listen to my request.l1lO Lord! All these creatures of the world are Thine, Thou art the creator of them, Thou art the savior of all beings from sorrows, calamities and delusions. O you who have mercy on religions! Thou savest (all beings) delusions, sorrows and troubles in a single moment. O Gopal! Thou art the mother, fath

The daily Hukamnama Sahib from Sri Darbar Sahib Amritsar including English and Punjabi translations audio. ਸੂਹੀ ਮਹਲਾ ੧ ਘਰੁ ੬  ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫। ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩। SOOHEE, FIRST MEHL, SIXTH HOUSE: ONE UNIVERSAL CREATOR GOD. BY THE GRACE OF THE TRUE GURU: Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥  ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ। ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧। ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।

DHANAASAREE, FIFTH MEHL:

One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥  ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ। ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥  ਅਰਥ: ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ) , ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ। ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ 'ਨਾਮ' ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ।੧। ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥  ਅਰਥ: ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ) ; ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ। ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥  ਅਰਥ: ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ) । ਹੇ ਨਾਨਕ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ।੨। ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥ ਅਰਥ: ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ। ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ, ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ। ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ। ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ।੨੧। Reading and contemplation is the work of the world (has been done) (meaning, like other practices it has also become a practice, but) in the Hirda there are Trishna and Vikar (remain); In Ahankaar all (Pandits) are tired of reading, in love with Maya there are only holes.That human being is an educated and wise Pandit (meaning, consider that human being a Pandit), who meditates on the Shabad of SatGuru, who searches his mind (from within) finds God and finds a way to escape (from Trishna). One who obtains the treasure of virtues from God and keeps Surat paired with the virtues of God by remaining in spiritual tranquility. O Nanak! Blessed is the merchant of that Naam who has the support (form) of 'Naam' in the presence of SatGuru.You look at any human being with concentrated attention, no one understands without controlling the mind (ie, no one's work is done); The beggars (even the saints) are left after making pilgrimages, (thus) this mind is not killed.The human being who is in the presence of SatGuru keeps his mind attached to the True God (because of this) his mind is dead while he is alive (ie, he is saddened by Maya even while working in Maya). O Nanak! The filth of this mind descends in such a way that (the ego of the mind) is burnt with (SatGuru's) word.O my holy brother! Just a little (me too) chant God's Name. O God! Make the adornment of God's name, and wear the garment of forgiveness, such adornment is pleasing to dear God, adornment of love is pleasing to God. Day and night remember God's Name, in an instant all sins will be cut off. The Gurmukh on whom God has mercy, he (from the world) wins (by) meditati

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥  ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

SHALOK:

The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥  ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ। ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧। ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।

DHANAASAREE, FIFTH MEHL:

One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥  ਅਰਥ: ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ।ਰਹਾਉ। ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ।੧। ਹੇ ਭਾਈ! ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ। ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ।੨। ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ। ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ। (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ) ।੩। ਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ, ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ। ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਹੇ ਨਾਨਕ! ਸਦਾ-ਥਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ ਹੈ। ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ ਆਇਆ ਹੈ।੪।੬।੫੬।

SORAT’H, FIFTH MEHL:

The Creator has brought utter peace to my home; the fever has left my family. The Perfect Guru has saved us. I sought the Sanctuary of the True Lord. || 1 || The Transcendent Lord Himself has become my Protector. Tranquility, intuitive peace and poise welled up in an instant, and my mind was comforted forever. || Pause || The Lord, Har, Har, gave me the medicine of His Name, which has cured all disease. He extended His Mercy to me, and resolved all these affairs. || 2 || God confirmed His loving nature; He did not take my merits or demerits into account. The Word of the Guru’s Shabad has become manifest, and through it, my honor was totally preserved. || 3 || I speak as You cause me to speak; O Lord and Master, You are the ocean of excellence. Nanak chants the Naam, the Name of the Lord, according to the Teachings of Truth. God preserves the honor of His slaves. || 4 || 6 || 56 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English & Punjabi audio ਰਾਮਕਲੀ ਮਹਲਾ ੧ ॥ ਹਮ ਡੋਲਤ ਬੇੜੀ ਪਾਪ ਭਰੀ ਹੈ ਪਵਣੁ ਲਗੈ ਮਤੁ ਜਾਈ ॥ ਸਨਮੁਖ ਸਿਧ ਭੇਟਣ ਕਉ ਆਏ ਨਿਹਚਉ ਦੇਹਿ ਵਡਿਆਈ ॥੧॥ ਗੁਰ ਤਾਰਿ ਤਾਰਣਹਾਰਿਆ ॥ ਦੇਹਿ ਭਗਤਿ ਪੂਰਨ ਅਵਿਨਾਸੀ ਹਉ ਤੁਝ ਕਉ ਬਲਿਹਾਰਿਆ ॥੧॥ ਰਹਾਉ ॥ ਸਿਧ ਸਾਧਿਕ ਜੋਗੀ ਅਰੁ ਜੰਗਮ ਏਕੁ ਸਿਧੁ ਜਿਨੀ ਧਿਆਇਆ ॥ ਪਰਸਤ ਪੈਰ ਸਿਝਤ ਤੇ ਸੁਆਮੀ ਅਖਰੁ ਜਿਨ ਕਉ ਆਇਆ ॥੨॥ ਜਪ ਤਪ ਸੰਜਮ ਕਰਮ ਨ ਜਾਨਾ ਨਾਮੁ ਜਪੀ ਪ੍ਰਭ ਤੇਰਾ ॥ ਗੁਰੁ ਪਰਮੇਸਰੁ ਨਾਨਕ ਭੇਟਿਓ ਸਾਚੈ ਸਬਦਿ ਨਿਬੇਰਾ ॥੩॥੬॥ ਅਰਥ: (ਸੰਸਾਰ-ਸਮੁੰਦਰ ਦੀਆਂ ਵਿਕਾਰਾਂ ਦੀਆਂ ਲਹਿਰਾਂ ਵਿਚੋਂ) ਤਾਰਨ ਵਾਲੇ ਹੇ ਗੁਰੂ! ਮੈਨੂੰ (ਇਹਨਾਂ ਲਹਿਰਾਂ ਵਿਚੋਂ) ਪਾਰ ਲੰਘਾ ਲੈ। ਸਦਾ ਕਾਇਮ ਰਹਿਣ ਵਾਲੇ ਅਤੇ ਸਰਬ-ਵਿਆਪਕ ਪਰਮਾਤਮਾ ਦੀ ਭਗਤੀ (ਦੀ ਦਾਤਿ) ਮੈਨੂੰ ਦੇਹ। ਮੈਂ ਤੈਥੋਂ ਸਦਕੇ ਜਾਂਦਾ ਹਾਂ।੧।ਰਹਾਉ। (ਹੇ ਗੁਰੂ!) ਮੇਰੀ ਜ਼ਿੰਦਗੀ ਦੀ ਬੇੜੀ ਪਾਪਾਂ ਨਾਲ ਭਰੀ ਹੋਈ ਹੈ, ਮਾਇਆ ਦਾ ਝੱਖੜ ਝੁੱਲ ਰਿਹਾ ਹੈ, ਮੈਨੂੰ ਡਰ ਲੱਗ ਰਿਹਾ ਹੈ ਕਿ ਕਿਤੇ (ਮੇਰੀ ਬੇੜੀ) ਡੁੱਬ ਨ ਜਾਏ। (ਚੰਗਾ ਹਾਂ ਮੰਦਾ ਹਾਂ) ਪਰਮਾਤਮਾ ਨੂੰ ਮਿਲਣ ਵਾਸਤੇ (ਪ੍ਰਭੂ ਦੇ ਚਰਨਾਂ ਵਿਚ ਜੁੜਨ ਵਾਸਤੇ) ਮੈਂ ਝਾਕਾ ਲਾਹ ਕੇ ਤੇਰੇ ਦਰ ਤੇ ਆ ਗਿਆ ਹਾਂ। ਹੇ ਗੁਰੂ! ਮੈਨੂੰ ਜ਼ਰੂਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਦਾਤਿ ਦੇਹ।੧। ਜਿਨ੍ਹਾਂ ਨੂੰ ਗੁਰੂ ਦਾ ਉਪਦੇਸ਼ ਮਿਲ ਜਾਂਦਾ ਹੈ ਉਹ ਮਾਲਿਕ-ਪ੍ਰਭੂ ਦੇ ਚਰਨ ਛੁਹ ਕੇ (ਜ਼ਿੰਦਗੀ ਦੀ ਬਾਜ਼ੀ ਵਿਚ) ਕਾਮਯਾਬ ਹੋ ਜਾਂਦੇ ਹਨ, ਉਹ ਇੱਕ ਪਰਮਾਤਮਾ ਨੂੰ ਆਪਣੇ ਚਿੱਤ ਵਿਚ ਵਸਾਂਦੇ ਹਨ, ਉਹੀ ਹਨ ਅਸਲ ਸਿੱਧ ਸਾਧਿਕ ਜੋਗੀ ਤੇ ਜੰਗਮ।੨। ਹੇ ਪ੍ਰਭੂ! ਜਨਮਾਂ ਜਨਮਾਂਤਰਾਂ ਦੇ ਕੀਤੇ ਕਰਮਾਂ ਦਾ ਲੇਖਾ ਨਿਬੇੜਨ ਵਾਸਤੇ) ਮੈਂ ਕਿਸੇ ਜਪ ਤਪ ਸੰਜਮ ਆਦਿਕ ਧਾਰਮਿਕ ਕਰਮ ਨੂੰ ਕਾਫ਼ੀ ਨਹੀਂ ਸਮਝਦਾ। ਮੈਂ ਤੇਰਾ ਨਾਮ ਹੀ ਸਿਮਰਦਾ ਹਾਂ। ਹੇ ਨਾਨਕ! ਜਿਸ ਨੂੰ ਗੁਰੂ ਮਿਲ ਪੈਂਦਾ ਹੈ ਉਸ ਨੂੰ ਪਰਮਾਤਮਾ ਮਿਲ ਪੈਂਦਾ ਹੈ (ਕਿਉਂਕਿ) ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ ਉਸ ਦੇ ਜਨਮਾਂ ਜਨਮਾਂਤਰਾਂ ਦੇ ਕੀਤੇ ਕਰਮਾਂ ਦਾ ਲੇਖਾ ਨਿੱਬੜ ਜਾਂਦਾ ਹੈ।੩।੬।

RAAMKALEE, FIRST MEHL:

My boat is wobbly and unsteady; it is filled with sins. The wind is rising — what if it tips over? As sunmukh, I have turned to the Guru; O my Perfect Master; please be sure to bless me with Your glorious greatness. || 1 || O Guru, my Saving Grace, please carry me across the world-ocean. Bless me with devotion to the perfect, imperishable Lord God; I am a sacrifice to You. || 1 || Pause || He alone is a Siddha, a seeker, a Yogi, a wandering pilgrim, who meditates on the One Perfect Lord. Touching the feet of the Lord Master, they are emancipated; they come to receive the Word of the Teachings. || 2 || I know nothing of charity, meditation, self-discipline or religious rituals; I only chant Your Name, God. Nanak has met the Guru, the Transcendent Lord God; through the True Word of His Shabad, he is set free. || 3 || 6 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਬਿਲਾਵਲੁ ਮਹਲਾ ੫ ॥ ਧਰਤਿ ਸੁਹਾਵੀ ਸਫਲ ਥਾਨੁ ਪੂਰਨ ਭਏ ਕਾਮ ॥ ਭਉ ਨਾਠਾ ਭ੍ਰਮੁ ਮਿਟਿ ਗਇਆ ਰਵਿਆ ਨਿਤ ਰਾਮ ॥੧॥ ਸਾਧ ਜਨਾ ਕੈ ਸੰਗਿ ਬਸਤ ਸੁਖ ਸਹਜ ਬਿਸ੍ਰਾਮ ॥ ਸਾਈ ਘੜੀ ਸੁਲਖਣੀ ਸਿਮਰਤ ਹਰਿ ਨਾਮ ॥੧॥ ਰਹਾਉ ॥ਪ੍ਰਗਟ ਭਏ ਸੰਸਾਰ ਮਹਿ ਫਿਰਤੇ ਪਹਨਾਮ ॥ ਨਾਨਕ ਤਿਸੁ ਸਰਣਾਗਤੀ ਘਟ ਘਟ ਸਭ ਜਾਨ ॥੨॥੧੨॥੭੬॥  ਅਰਥ: ਹੇ ਭਾਈ! ਗੁਰਮੁਖਾਂ ਦੀ ਸੰਗਤਿ ਵਿਚ ਟਿਕੇ ਰਿਹਾਂ ਆਤਮਕ ਅਡੋਲਤਾ ਦਾ ਆਨੰਦ ਪ੍ਰਾਪਤ ਹੁੰਦਾ ਹੈ, (ਮਨ ਨੂੰ) ਸ਼ਾਂਤੀ ਮਿਲਦੀ ਹੈ। (ਹੇ ਭਾਈ! ਮਨੁੱਖ ਦੇ ਜੀਵਨ ਵਿਚ) ਉਹੀ ਘੜੀ ਭਾਗਾਂ ਵਾਲੀ ਹੁੰਦੀ ਹੈ; (ਜਦੋਂ ਮਨੁੱਖ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮਾਤਮਾ ਦਾ ਨਾਮ ਸਿਮਰਦਾ ਹੈ।੧।ਰਹਾਉ। (ਹੇ ਭਾਈ! ਜੇਹੜਾ ਮਨੁੱਖ ਸਾਧ ਸੰਗਤਿ ਵਿਚ ਟਿਕ ਕੇ) ਪ੍ਰਭੂ ਦਾ ਨਾਮ ਸਦਾ ਸਿਮਰਦਾ ਹੈ, (ਉਸ ਦੇ ਮਨ ਵਿਚੋਂ ਹਰੇਕ ਕਿਸਮ ਦਾ) ਡਰ ਦੂਰ ਹੋ ਜਾਂਦਾ ਹੈ, ਭਟਕਣਾ ਮਿਟ ਜਾਂਦੀ ਹੈ, ਉਸ ਦਾ ਸਰੀਰ ਸੋਹਣਾ ਹੋ ਜਾਂਦਾ ਹੈ (ਉਸ ਦੇ ਗਿਆਨ-ਇੰਦ੍ਰੇ ਸੁਚੱਜੇ ਹੋ ਜਾਂਦੇ ਹਨ) , ਉਸ ਦਾ ਹਿਰਦਾ-ਥਾਂ ਜੀਵਨ-ਮਨੋਰਥ ਪੂਰਾ ਕਰਨ ਵਾਲਾ ਬਣ ਜਾਂਦਾ ਹੈ, ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ।੨। ਹੇ ਭਾਈ! ਜੇਹੜੇ ਮਨੁੱਖਾਂ ਨੂੰ ਪਹਿਲਾਂ ਕੋਈ ਭੀ ਜਾਣਦਾ-ਸਿੰਞਾਣਦਾ ਨਹੀਂ ਸੀ (ਸਾਧ ਸੰਗਤਿ ਵਿਚ ਟਿਕ ਕੇ ਸਿਮਰਨ ਦੀ ਬਰਕਤਿ ਨਾਲ) ਉਹ ਜਗਤ ਵਿਚ ਨਾਮਣੇ ਵਾਲੇ ਹੋ ਜਾਂਦੇ ਹਨ। ਹੇ ਨਾਨਕ! ਸਾਧ ਸੰਗਤਿ ਦਾ ਆਸਰਾ ਲੈ ਕੇ) ਉਸ ਪਰਮਾਤਮਾ ਦੀ ਸਦਾ ਸਰਨ ਪਏ ਰਹਿਣਾ ਚਾਹੀਦਾ ਹੈ ਜੇਹੜਾ ਹਰੇਕ ਜੀਵ ਦੇ ਹਿਰਦੇ ਦੀ ਹਰੇਕ ਗੱਲ ਜਾਣਨ ਵਾਲਾ ਹੈ।੨।੧੨।੭੬।

BILAAVAL, FIFTH MEHL:

The earth is beautified, all places are fruitful, and my affairs are perfectly resolved. Fear runs away, and doubt is dispelled, dwelling constantly upon the Lord. || 1 || Dwelling with the humble Holy people, one finds peace, poise and tranquility, Blessed and auspicious is that time, when one meditates in remembrance on the Lord’s Name. || 1 || Pause || They have become famous throughout the world; before this, no one even knew their names. Nanak has come to the Sanctuary of the One who knows each and every heart. || 2 || 12 || 76 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio RAAG DHANAASAREE, THE WORD OF DEVOTEE KABEER JEE:

ONE UNIVERSAL CREATOR GOD. BY THE GRACE OF THE TRUE GURU:

ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥ 

ਅਰਥ: ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ।੧।ਰਹਾਉ। ਵਹੁਟੀ, ਪੁੱਤਰ, ਸਰੀਰ, ਘਰ, ਦੌਲਤ-ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ।੧। ਅਜਾਮਲ, ਗਜ, ਗਨਿਕਾ-ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ।੨। (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ) । ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ?।੩। (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ-ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਹੇ ਦਾਸ ਕਬੀਰ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ।੪।੫। ਸ਼ਬਦ ਦਾ ਭਾਵ: ਪਰਮਾਤਮਾ ਦਾ ਨਾਮ ਸਿਮਰੋ-ਇਹੀ ਹੈ ਸਦਾ ਦਾ ਸਾਥੀ, ਤੇ ਇਸ ਦੀ ਬਰਕਤਿ ਨਾਲ ਬੜੇ ਬੜੇ ਵਿਕਾਰੀ ਭੀ ਤਰ ਜਾਂਦੇ ਹਨ। ਕਰਮ-ਕਾਂਡ ਦੇ ਭੁਲੇਖਿਆਂ ਵਿਚ ਨਾਹ ਪਵੋ।

RAAG DHANAASAREE, THE WORD OF DEVOTEE KABEER JEE:

ONE UNIVERSAL CREATOR GOD. BY THE GRACE OF THE TRUE GURU:

Remember the Lord, remember the Lord, remember the Lord in meditation, O Siblings of Destiny. Without remembering the Lord’s Name in meditation, a great many are drowned. || 1 || Pause || Your spouse, children, body, house and possessions — you think these will give you peace. But none of these shall be yours, when the time of death comes. || 1 || Ajaamal, the elephant, and the prostitute committed many sins, but still, they crossed over the world-ocean, by chanting the Lord’s Name. || 2 || You have wandered in reincarnation, as pigs and dogs — did you feel no shame? Forsaking the Ambrosial Name of the Lord, why do you eat poison? || 3 || Abandon your doubts about do’s and dont’s, and take to the Lord’s Name. By Guru’s Grace, O servant Kabeer, love the Lord. || 4 || 5 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio RAAG DHANAASAREE, THE WORD OF DEVOTEE KABEER JEE:

ONE UNIVERSAL CREATOR GOD. BY THE GRACE OF THE TRUE GURU:

Remember the Lord, remember the Lord, remember the Lord in meditation, O Siblings of Destiny. Without remembering the Lord’s Name in meditation, a great many are drowned. || 1 || Pause || Your spouse, children, body, house and possessions — you think these will give you peace. But none of these shall be yours, when the time of death comes. || 1 || Ajaamal, the elephant, and the prostitute committed many sins, but still, they crossed over the world-ocean, by chanting the Lord’s Name. || 2 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio is ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥ 

ਅਰਥ: ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ।ਰਹਾਉ। ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ।੧। ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ। ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ। (ਭਗਤੀ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ (ਉਹਨਾਂ ਦੇ ਅੰਦਰੋਂ) ਚਿੰਤਾ ਨਾਸ ਹੋ ਜਾਂਦੀ ਹੈ।੨। ਹੇ ਭਾਈ! ਸਾਧ ਸੰਤ ਜਿੱਥੇ (ਭੀ) ਇਕੱਠੇ ਹੁੰਦੇ ਹਨ ਉਥੇ ਉਹ ਸਾਜ ਵਰਤ ਕੇ ਬਾਣੀ ਪੜ੍ਹ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ (ਹੀ) ਗਾਂਦੇ ਹਨ। ਹੇ ਭਾਈ! ਸੰਤਾਂ ਦੀ ਸੰਗਤਿ ਵਿਚ ਬੈਠਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਸ਼ਾਂਤੀ ਹਾਸਲ ਹੁੰਦੀ ਹੈ। ਪਰ, ਉਹਨਾਂ ਦੀ ਸੰਗਤਿ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉੱਤੇ ਬਖ਼ਸ਼ਸ਼ (ਦਾ ਲੇਖ ਲਿਖਿਆ ਹੋਵੇ) ।੩। ਹੇ ਭਾਈ! ਮੈਂ ਆਪਣੇ ਦੋਵੇਂ ਹੱਥ ਜੋੜ ਕੇ ਅਰਦਾਸ ਕਰਦਾ ਹਾਂ ਕਿ ਮੈਂ ਸੰਤ ਜਨਾਂ ਦੇ ਚਰਨ ਧੋ ਕੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਉਚਾਰਦਾ ਰਹਾਂ। ਹੇ ਭਾਈ! ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਤੋਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ ਜੇਹੜੇ ਦਇਆਲ ਕਿਰਪਾਲ ਪ੍ਰਭੂ ਦੀ ਹਜ਼ੂਰੀ ਵਿਚ (ਸਦਾ ਟਿਕੇ ਰਹਿੰਦੇ ਹਨ) ।੪।੨।੨੩।

DHANAASAREE, FIFTH MEHL:

I am meek and poor; the Name of God is my only Support. The Name of the Lord, Har, Har, is my occupation and earnings. I gather only the Lord’s Name. It is useful in both this world and the next. || 1 || Imbued with the Love of the Lord God’s Infinite Name, the Holy Saints sing the Glorious Praises of the One Lord, the Formless Lord. || Pause || The Glory of the Holy Saints comes from their total humility. The Saints realize that their greatness rests in the Praises of the Lord. Meditating on the Lord of the Universe, the Saints are in bliss. The Saints find peace, and their anxieties are dispelled. || 2 || Wherever the Holy Saints gather, there they sing the Praises of the Lord, in music and poetry. In the Society of the Saints, there is bliss and peace. They alone obtain this Society, upon whose foreheads such destiny is written. || 3 || With my palms pressed together, I offer my prayer. I wash their feet, and chant the Praises of the Lord, the treasure of virtue. O God, merciful and compassionate, let me remain in Your Presence. Nanak lives, in the dust of the Saints. || 4 || 2 || 23 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਧਨਾਸਰੀ ਮਹਲਾ ੩ ॥ ਜੋ ਹਰਿ ਸੇਵਹਿ ਤਿਨ ਬਲਿ ਜਾਉ ॥ ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥ ਸਾਚੋ ਸਾਚੁ ਸਮਾਲਿਹੁ ਦੁਖੁ ਜਾਇ ॥ ਸਾਚੈ ਸਬਦਿ ਵਸੈ ਮਨਿ ਆਇ ॥੧॥ ਗੁਰਬਾਣੀ ਸੁਣਿ ਮੈਲੁ ਗਵਾਏ ॥ ਸਹਜੇ ਹਰਿ ਨਾਮੁ ਮੰਨਿ ਵਸਾਏ ॥੧॥ ਰਹਾਉ ॥ ਕੂੜੁ ਕੁਸਤੁ ਤ੍ਰਿਸਨਾ ਅਗਨਿ ਬੁਝਾਏ ॥ ਅੰਤਰਿ ਸਾਂਤਿ ਸਹਜਿ ਸੁਖੁ ਪਾਏ ॥ ਗੁਰ ਕੈ ਭਾਣੈ ਚਲੈ ਤਾ ਆਪੁ ਜਾਇ ॥ ਸਾਚੁ ਮਹਲੁ ਪਾਏ ਹਰਿ ਗੁਣ ਗਾਇ ॥੨॥ ਨ ਸਬਦੁ ਬੂਝੈ ਨ ਜਾਣੈ ਬਾਣੀ ॥ ਮਨਮੁਖਿ ਅੰਧੇ ਦੁਖਿ ਵਿਹਾਣੀ ॥ ਸਤਿਗੁਰੁ ਭੇਟੇ ਤਾ ਸੁਖੁ ਪਾਏ ॥ ਹਉਮੈ ਵਿਚਹੁ ਠਾਕਿ ਰਹਾਏ ॥੩॥ ਕਿਸ ਨੋ ਕਹੀਐ ਦਾਤਾ ਇਕੁ ਸੋਇ ॥ ਕਿਰਪਾ ਕਰੇ ਸਬਦਿ ਮਿਲਾਵਾ ਹੋਇ ॥ ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥ ਨਾਨਕ ਸਾਚੇ ਸਾਚਾ ਭਾਵਾ ॥੪॥੫॥ 

ਅਰਥ: ਹੇ ਭਾਈ! ਗੁਰੂ ਦੀ ਬਾਣੀ ਸੁਣਿਆ ਕਰ, (ਇਹ ਬਾਣੀ ਮਨ ਵਿਚੋਂ ਵਿਕਾਰਾਂ ਦੀ) ਮੈਲ ਦੂਰ ਕਰ ਦੇਂਦੀ ਹੈ। (ਇਹ ਬਾਣੀ) ਆਤਮਕ ਅਡੋਲਤਾ ਵਿਚ (ਟਿਕਾ ਕੇ) ਪਰਮਾਤਮਾ ਦਾ ਨਾਮ ਮਨ ਵਿਚ ਵਸਾ ਦੇਂਦੀ ਹੈ।੧।ਰਹਾਉ। (ਹੇ ਭਾਈ! ਗੁਰਬਾਣੀ ਦਾ ਆਸਰਾ ਲੈ ਕੇ) ਜੇਹੜੇ ਮਨੁੱਖ ਪਰਮਾਤਮਾ ਦਾ ਸਿਮਰਨ ਕਰਦੇ ਹਨ, ਮੈਂ ਉਹਨਾਂ ਤੋਂ ਕੁਰਬਾਨ ਜਾਂਦਾ ਹਾਂ। ਉਹਨਾਂ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਵੱਸਿਆ ਰਹਿੰਦਾ ਹੈ, ਉਹਨਾਂ ਦੇ ਮੂੰਹ ਵਿਚ ਸਦਾ-ਥਿਰ ਹਰਿ-ਨਾਮ ਟਿਕਿਆ ਰਹਿੰਦਾ ਹੈ। ਹੇ ਭਾਈ! ਸਦਾ-ਥਿਰ ਪ੍ਰਭੂ ਨੂੰ ਹੀ (ਹਿਰਦੇ ਵਿਚ) ਸੰਭਾਲ ਕੇ ਰੱਖਿਆ ਕਰੋ (ਇਸ ਦੀ ਬਰਕਤਿ ਨਾਲ ਹਰੇਕ) ਦੁੱਖ ਦੂਰ ਹੋ ਜਾਂਦਾ ਹੈ। ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ (ਹਰਿ-ਨਾਮ) ਮਨ ਵਿਚ ਆ ਵੱਸਦਾ ਹੈ।੧। (ਹੇ ਭਾਈ! ਗੁਰੂ ਦੀ ਬਾਣੀ ਮਨ ਵਿਚੋਂ) ਝੂਠ ਫ਼ਰੇਬ ਮੁਕਾ ਦੇਂਦੀ ਹੈ, ਤ੍ਰਿਸ਼ਨਾ ਦੀ ਅੱਗ ਬੁਝਾ ਦੇਂਦੀ ਹੈ। (ਗੁਰਬਾਣੀ ਦੀ ਬਰਕਤਿ ਨਾਲ) ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ, ਆਤਮਕ ਅਡੋਲਤਾ ਵਿਚ ਟਿਕ ਜਾਈਦਾ ਹੈ, ਆਤਮਕ ਆਨੰਦ ਪ੍ਰਾਪਤ ਹੁੰਦਾ ਹੈ। (ਜਦੋਂ ਮਨੁੱਖ ਗੁਰਬਾਣੀ ਅਨੁਸਾਰ) ਗੁਰੂ ਦੀ ਰਜ਼ਾ ਵਿਚ ਤੁਰਦਾ ਹੈ, ਤਦੋਂ (ਉਸ ਦੇ ਅੰਦਰੋਂ) ਆਪਾ-ਭਾਵ ਦੂਰ ਹੋ ਜਾਂਦਾ ਹੈ, ਤਦੋਂ ਉਹ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾ ਗਾ ਕੇ ਸਦਾ-ਥਿਰ ਰਹਿਣ ਵਾਲਾ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ (ਪ੍ਰਭੂ ਚਰਨਾਂ ਵਿਚ ਲੀਨ ਰਹਿੰਦਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਨਾਹ ਗੁਰੂ ਦੇ ਸ਼ਬਦ ਨੂੰ ਸਮਝਦਾ ਹੈ, ਨਾਹ ਗੁਰੂ ਦੀ ਬਾਣੀ ਨਾਲ ਡੂੰਘੀ ਸਾਂਝ ਪਾਂਦਾ ਹੈ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋ ਚੁਕੇ, ਤੇ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ (ਉਸ ਮਨੁੱਖ ਦੀ ਉਮਰ) ਦੁੱਖ ਵਿਚ ਹੀ ਗੁਜ਼ਰਦੀ ਹੈ। ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ, ਤਦੋਂ ਉਹ ਆਤਮਕ ਆਨੰਦ ਹਾਸਲ ਕਰਦਾ ਹੈ, ਗੁਰੂ ਉਸ ਦੇ ਮਨ ਵਿਚੋਂ ਹਉਮੈ ਮਾਰ ਮੁਕਾਂਦਾ ਹੈ। ਪਰ, ਹੇ ਭਾਈ! ਪਰਮਾਤਮਾ ਤੋਂ ਬਿਨਾ) ਹੋਰ ਕਿਸੇ ਅੱਗੇ ਅਰਜ਼ੋਈ ਕੀਤੀ ਨਹੀਂ ਜਾ ਸਕਦੀ। ਸਿਰਫ਼ ਪਰਮਾਤਮਾ ਹੀ (ਗੁਰੂ ਦੇ ਮਿਲਾਪ ਦੀ ਦਾਤਿ) ਦੇਣ ਵਾਲਾ ਹੈ। ਜਦੋਂ ਪਰਮਾਤਮਾ (ਇਹ) ਕਿਰਪਾ ਕਰਦਾ ਹੈ, ਤਦੋਂ ਗੁਰੂ ਦੇ ਸ਼ਬਦ ਵਿਚ ਜੁੜਿਆਂ (ਪ੍ਰਭੂ ਨਾਲ) ਮਿਲਾਪ ਹੋ ਜਾਂਦਾ ਹੈ। ਹੇ ਨਾਨਕ! ਆਖ-ਜੇ ਪ੍ਰਭੂ ਦੀ ਮੇਹਰ ਹੋਵੇ, ਤਾਂ) ਮੈਂ ਪ੍ਰੀਤਮ-ਗੁਰੂ ਨੂੰ ਮਿਲ ਕੇ ਸਦਾ-ਥਿਰ ਪ੍ਰਭੂ ਦੇ ਗੀਤ ਗਾ ਸਕਦਾ ਹਾਂ, ਸਦਾ-ਥਿਰ ਪ੍ਰਭੂ ਦਾ ਨਾਮ ਜਪ ਜਪ ਕੇ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗ ਸਕਦਾ ਹਾਂ।੪।੫।

DHANAASAREE, THIRD MEHL:

I am a sacrifice to those who serve the Lord. The Truth is in their hearts, and the True Name is on their lips. Dwelling upon the Truest of the True, their pains are dispelled. Through the True Word of the Shabad, the Lord comes to dwell in their minds. || 1 || Listening to the Word of Gurbani, filth is washed off, and they naturally enshrine the Lord’s Name in their minds. || 1 || Pause || One who conquers fraud, deceit and the fire of desire finds tranquility, peace and pleasure within. If one walks in harmony with the Guru’s Will, he eliminates his self-conceit. He finds the True Mansion of the Lord’s Presence, singing the Glorious Praises of the Lord. || 2 || The blind, self-willed manmukh does not understand the Shabad; he does not know the Word of the Guru’s Bani, and so he passes his life in misery. But if he meets the True Guru, then he finds peace, and the ego within is silenced. || 3 || Who else should I speak to? The One Lord is the Giver of all. When He grants His Grace, then we obtain the Word of the Shabad. Meeting with my Beloved, I sing the Glorious Praises of the True Lord. O Nanak, becoming truthful, I have become pleasing to the True Lord. || 4 || 5 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਧਨਾਸਰੀ ਮਹਲਾ ੪ ਘਰੁ ੧ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥

ਅਰਥ: ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ।ਰਹਾਉ। ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧। ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ। (ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ।੩। ਹੇ ਨਾਨਕ! ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ।੪।੧।

DHANAASAREE, FOURTH MEHL, FIRST HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

Those Saints and devotees who serve the Lord have all their sins washed away. Have Mercy on me, O Lord and Master, and keep me in the Sangat, the Congregation that You love. || 1 || I cannot even speak the Praises of the Lord, the Gardener of the world. We are sinners, sinking like stones in water; grant Your Grace, and carry us stones across. || Pause || The rust of poison and corruption from countless incarnations sticks to us; joining the Saadh Sangat, the Company of the Holy, it is cleaned away. It is just like gold, which is heated in the fire, to remove the impurities from it. || 2 || I chant the chant of the Name of the Lord, day and night; I chant the Name of the Lord, Har, Har, Har, and enshrine it within my heart. The Name of the Lord, Har, Har, Har, is the most perfect medicine in this world; chanting the Name of the Lord, Har, Har, I have conquered my ego. || 3 || The Lord, Har, Har, is unapproachable, of unfathomable wisdom, unlimited, all-powerful and infinite. Show Mercy to Your humble servant, O Life of the world, and save the honor of servant Nanak. || 4 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਵਡਹੰਸੁ ਮਹਲਾ ੫ ॥ ਪ੍ਰਭ ਕਰਣ ਕਾਰਣ ਸਮਰਥਾ ਰਾਮ ॥ ਰਖੁ ਜਗਤੁ ਸਗਲ ਦੇ ਹਥਾ ਰਾਮ ॥ ਸਮਰਥ ਸਰਣਾ ਜੋਗੁ ਸੁਆਮੀ ਕ੍ਰਿਪਾ ਨਿਧਿ ਸੁਖਦਾਤਾ ॥ ਹੰਉ ਕੁਰਬਾਣੀ ਦਾਸ ਤੇਰੇ ਜਿਨੀ ਏਕੁ ਪਛਾਤਾ ॥ ਵਰਨੁ ਚਿਹਨੁ ਨ ਜਾਇ ਲਖਿਆ ਕਥਨ ਤੇ ਅਕਥਾ ॥ ਬਿਨਵੰਤਿ ਨਾਨਕ ਸੁਣਹੁ ਬਿਨਤੀ ਪ੍ਰਭ ਕਰਣ ਕਾਰਣ ਸਮਰਥਾ ॥੧॥ ਅਰਥ: ਹੇ ਜਗਤ ਦੇ ਮੂਲ ਪ੍ਰਭੂ! ਹੇ ਸਭ ਤਾਕਤਾਂ ਦੇ ਮਾਲਕ! ਆਪਣਾ) ਹੱਥ ਦੇ ਕੇ ਸਾਰੇ ਜਗਤ ਦੀ ਰੱਖਿਆ ਕਰ। ਹੇ ਸਭ-ਤਾਕਤਾਂ ਦੇ ਮਾਲਕ! ਹੇ ਸਰਨ ਪਏ ਦੀ ਸਹਾਇਤਾ ਕਰ ਸਕਣ ਵਾਲੇ ਮਾਲਕ! ਹੇ ਕਿਰਪਾ ਦੇ ਖ਼ਜ਼ਾਨੇ! ਹੇ ਸੁਖਦਾਤੇ! ਮੈਂ ਤੇਰੇ ਉਹਨਾਂ ਸੇਵਕਾਂ ਤੋਂ ਸਦਕੇ ਜਾਂਦਾ ਹਾਂ ਜਿਨ੍ਹਾਂ ਨੇ ਤੇਰੇ ਨਾਲ ਸਾਂਝ ਪਾਈ ਹੈ। ਹੇ ਪ੍ਰਭੂ! ਤੇਰਾ ਕੋਈ ਰੰਗ ਤੇਰਾ ਕੋਈ ਨਿਸ਼ਾਨ ਦੱਸਿਆ ਨਹੀਂ ਜਾ ਸਕਦਾ, ਤੇਰਾ ਸਰੂਪ ਬਿਆਨ ਤੋਂ ਬਾਹਰ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਹੇ ਜਗਤ ਦੇ ਮੂਲ! ਹੇ ਸਭ ਤਾਕਤਾਂ ਦੇ ਮਾਲਕ! ਮੇਰੀ ਬੇਨਤੀ ਸੁਣ।੧। ਏਹਿ ਜੀਅ ਤੇਰੇ ਤੂ ਕਰਤਾ ਰਾਮ ॥ ਪ੍ਰਭ ਦੂਖ ਦਰਦ ਭ੍ਰਮ ਹਰਤਾ ਰਾਮ ॥ ਭ੍ਰਮ ਦੂਖ ਦਰਦ ਨਿਵਾਰਿ ਖਿਨ ਮਹਿ ਰਖਿ ਲੇਹੁ ਦੀਨ ਦੈਆਲਾ ॥ ਮਾਤ ਪਿਤਾ ਸੁਆਮਿ ਸਜਣੁ ਸਭੁ ਜਗਤੁ ਬਾਲ ਗੋਪਾਲਾ ॥ ਜੋ ਸਰਣਿ ਆਵੈ ਗੁਣ ਨਿਧਾਨ ਪਾਵੈ ਸੋ ਬਹੁੜਿ ਜਨਮਿ ਨ ਮਰਤਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਸਭਿ ਜੀਅ ਤੇਰੇ ਤੂ ਕਰਤਾ ॥੨॥ ਅਰਥ: ਹੇ ਪ੍ਰਭੂ! ਸੰਸਾਰ ਦੇ) ਇਹ ਸਾਰੇ ਜੀਵ ਤੇਰੇ ਹਨ, ਤੂੰ ਇਹਨਾਂ ਦਾ ਪੈਦਾ ਕਰਨ ਵਾਲਾ ਹੈਂ, ਤੂੰ ਸਭ ਜੀਵਾਂ ਨੂੰ ਦੁੱਖਾਂ ਕਲੇਸ਼ਾਂ ਭਰਮਾਂ ਤੋਂ ਬਚਾਣ ਵਾਲਾ ਹੈਂ। ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਤੂੰ (ਸਾਰੇ ਜੀਵਾਂ ਦੇ) ਭਰਮ ਦੁੱਖ ਕਲੇਸ਼ ਇਕ ਖਿਨ ਵਿਚ ਦੂਰ ਕਰ ਕੇ ਬਚਾ ਲੈਂਦਾ ਹੈਂ। ਹੇ ਗੋਪਾਲ! ਤੂੰ (ਸਭ ਜੀਵਾਂ ਦਾ) ਮਾਂ ਪਿਉ ਮਾਲਕ ਤੇ ਸੱਜਣ ਹੈਂ, ਸਾਰਾ ਜਗਤ ਤੇਰੇ ਬੱਚੇ ਹਨ। ਹੇ ਪ੍ਰਭੂ! ਜੇਹੜਾ ਜੀਵ ਤੇਰੀ ਸਰਨ ਆਉਂਦਾ ਹੈ ਉਹ (ਤੇਰੇ ਦਰ ਤੋਂ ਤੇਰੇ) ਗੁਣਾਂ ਦੇ ਖ਼ਜ਼ਾਨੇ ਹਾਸਲ ਕਰ ਲੈਂਦਾ ਹੈ, ਉਹ ਮੁੜ ਨਾਹ ਜੰਮਦਾ ਹੈ ਨਾਹ ਮਰਦਾ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਬੇਨਤੀ ਕਰਦਾ ਹੈ-ਜਗਤ ਦੇ ਸਾਰੇ ਜੀਵ ਤੇਰੇ ਹਨ, ਤੂੰ ਸਭ ਦਾ ਪੈਦਾ ਕਰਨ ਵਾਲਾ ਹੈਂ।੨। ਆਠ ਪਹਰ ਹਰਿ ਧਿਆਈਐ ਰਾਮ ॥ ਮਨ ਇਛਿਅੜਾ ਫਲੁ ਪਾਈਐ ਰਾਮ ॥ ਮਨ ਇਛ ਪਾਈਐ ਪ੍ਰਭੁ ਧਿਆਈਐ ਮਿਟਹਿ ਜਮ ਕੇ ਤ੍ਰਾਸਾ ॥ ਗੋਬਿਦੁ ਗਾਇਆ ਸਾਧ ਸੰਗਾਇਆ ਭਈ ਪੂਰਨ ਆਸਾ ॥ ਤਜਿ ਮਾਨੁ ਮੋਹੁ ਵਿਕਾਰ ਸਗਲੇ ਪ੍ਰਭੂ ਕੈ ਮਨਿ ਭਾਈਐ ॥ ਬਿਨਵੰਤਿ ਨਾਨਕ ਦਿਨਸੁ ਰੈਣੀ ਸਦਾ ਹਰਿ ਹਰਿ ਧਿਆਈਐ ॥੩॥   ਹੇ ਭਾਈ! ਅੱਠੇ ਪਹਰ (ਹਰ ਵੇਲੇ) ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ, (ਸਿਮਰਨ ਦੀ ਬਰਕਤਿ ਨਾਲ ਪ੍ਰਭੂ ਦੇ ਦਰ ਤੋਂ) ਮਨ-ਚਿਤਵਿਆ ਫਲ ਪ੍ਰਾਪਤ ਕਰ ਲਈਦਾ ਹੈ। ਹੇ ਭਾਈ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ, (ਸਿਮਰਨ ਕੀਤਿਆਂ) ਮਨੋ-ਕਾਮਨਾ ਹਾਸਲ ਕਰ ਲਈਦੀ ਹੈ, ਜਮਰਾਜ ਦੇ ਸਾਰੇ ਸਹਮ ਭੀ ਮੁੱਕ ਜਾਂਦੇ ਹਨ। ਹੇ ਭਾਈ! ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਜਾ ਕੇ ਗੋਬਿੰਦ ਦੀ ਸਿਫ਼ਤਿ-ਸਾਲਾਹ ਕੀਤੀ, ਉਸ ਦੀ (ਹਰੇਕ) ਆਸ ਪੂਰੀ ਹੋ ਗਈ। ਹੇ ਭਾਈ! ਅਹੰਕਾਰ, ਮੋਹ, ਸਾਰੇ ਵਿਕਾਰ ਦੂਰ ਕਰ ਕੇ ਪਰਮਾਤਮਾ ਦੇ ਮਨ ਵਿਚ ਭਾ ਜਾਈਦਾ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਭਾਈ! ਦਿਨ ਰਾਤ ਸਦਾ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ।੩। ਦਰਿ ਵਾਜਹਿ ਅਨਹਤ ਵਾਜੇ ਰਾਮ ॥ ਘਟਿ ਘਟਿ ਹਰਿ ਗੋਬਿੰਦੁ ਗਾਜੇ ਰਾਮ ॥ ਗੋਵਿਦ ਗਾਜੇ ਸਦਾ ਬਿਰਾਜੇ ਅਗਮ ਅਗੋਚਰੁ ਊਚਾ ॥ ਗੁਣ ਬੇਅੰਤ ਕਿਛੁ ਕਹਣੁ ਨ ਜਾਈ ਕੋਇ ਨ ਸਕੈ ਪਹੂਚਾ ॥ ਆਪਿ ਉਪਾਏ ਆਪਿ ਪ੍ਰਤਿਪਾਲੇ ਜੀਅ ਜੰਤ ਸਭਿ ਸਾਜੇ ॥ ਬਿਨਵੰਤਿ ਨਾਨਕ ਸੁਖੁ ਨਾਮਿ ਭਗਤੀ ਦਰਿ ਵਜਹਿ ਅਨਹਦ ਵਾਜੇ ॥੪॥੩॥  ਅਰਥ: (ਹੇ ਭਾਈ! ਜਿਸ ਮਨੁੱਖ ਦੇ) ਹਿਰਦੇ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਵਾਜੇ ਸਦਾ ਵੱਜਦੇ ਹਨ, (ਜਿਸ ਮਨੁੱਖ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦਾ ਪ੍ਰਭਾਵ ਪ੍ਰਬਲ ਰਹਿੰਦਾ ਹੈ) ਉਸ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਪ੍ਰਤੱਖ ਵੱਸਦਾ ਦਿੱਸਦਾ ਹੈ। ਹੇ ਭਾਈ! ਪਰਮਾਤਮਾ ਸਦਾ ਹਰੇਕ ਸਰੀਰ ਵਿਚ ਪ੍ਰਤੱਖ ਵੱਸ ਰਿਹਾ ਹੈ, ਪਰ (ਕਿਸੇ ਚਤੁਰਾਈ ਸਿਆਣਪ ਦੇ ਆਸਰੇ) ਉਸ ਤਕ ਪਹੁੰਚ ਨਹੀਂ ਹੋ ਸਕਦੀ, ਉਸ ਤਕ ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੈ, ਉਹ ਸਭ ਤੋਂ ਉੱਚਾ ਹੈ। ਹੇ ਭਾਈ! ਪਰਮਾਤਮਾ ਵਿਚ ਬੇਅੰਤ ਗੁਣ ਹਨ, ਉਸ ਦੇ ਸਰੂਪ ਬਾਰੇ ਕੁਝ ਕਿਹਾ ਨਹੀਂ ਜਾ ਸਕਦਾ, ਕੋਈ ਮਨੁੱਖ ਉਸ ਦੇ ਗੁਣਾਂ ਦੇ ਅਖ਼ੀਰ ਤਕ ਨਹੀਂ ਪਹੁੰਚ ਸਕਦਾ। ਹੇ ਭਾਈ! ਪਰਮਾਤਮਾ ਆਪ ਸਭ ਨੂੰ ਪੈਦਾ ਕਰਦਾ ਹੈ, ਆਪ ਹੀ ਪਾਲਣਾ ਕਰਦਾ ਹੈ, ਸਾਰੇ ਜੀਅ ਜੰਤ ਉਸ ਨੇ ਆਪ ਹੀ ਬਣਾਏ ਹੋਏ ਹਨ। ਨਾਨਕ ਬੇਨਤੀ ਕਰਦਾ ਹੈ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਪਰਮਾਤਮਾ ਦੀ ਭਗਤੀ ਕੀਤਿਆਂ ਆਨੰਦ ਪ੍ਰਾਪਤ ਹੁੰਦਾ ਹੈ, ਹਿਰਦੇ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਇਕ-ਰਸ, ਮਾਨੋ ਵਾਜੇ ਵੱਜ ਪੈਂਦੇ ਹਨ।੪।੩। O original Lord of the world! O Lord of all powers! Protect the whole world by giving your hand. O Lord of all powers! O Lord who can help the sheltered! O treasures of grace! O benefactor! I am sacrificed by Thy servants who have entered into union with Thee. O Lord! No color of yours, no sign of you can be told, your form is beyond description. Nanak entreats, O Lord! O origin of the world! O Lord of all powers! Listen to my request.l1lO Lord! All these creatures of the world are Thine, Thou art the creator of them, Thou art the savior of all beings from sorrows, calamities and delusions. O you who have mercy on religions! Thou savest (all beings) delusions, sorrows and troubles in a single moment. O Gopal! Thou art the mother, fath

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥  ਅਰਥ: (ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤਿ ਹੈ। ਹੇ ਪਤੀ (ਪ੍ਰਭੂ) ! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ।੧। ਮਃ ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥ ਅਰਥ: ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ)।੨। ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨ੍ਹ੍ਹਿ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨ੍ਹ੍ਹਿ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥  ਅਰਥ: (ਹੇ ਪ੍ਰਭੂ!) ਤੇਰੇ ਭਗਤਾਂ ਦਾ ਦਰਸ਼ਨ ਕੀਤਿਆਂ ਤੂੰ ਮਾਲਕ ਅਸਾਡੇ ਮਨ ਵਿਚ ਆ ਵੱਸਦਾ ਹੈਂ, ਸਾਧ ਸੰਗਤਿ ਵਿਚ ਅੱਪੜਿਆਂ ਮਨ ਦੀ ਮੈਲ ਕੱਟੀ ਜਾਂਦੀ ਹੈ, (ਸਾਧ ਸੰਗਤਿ ਵਿਚ ਰਹਿ ਕੇ) ਸਿਫ਼ਤਿ-ਸਾਲਾਹ ਦੀ ਬਾਣੀ ਪੜ੍ਹਿਆਂ ਸੇਵਕ ਦਾ ਜਨਮ ਮਰਨ ਦਾ (ਭਾਵ, ਸਾਰੀ ਉਮਰ ਦਾ) ਡਰ ਕੱਟਿਆ ਜਾਂਦਾ ਹੈ, ਕਿਉਂਕਿ ਸੰਤ (ਜਿਸ ਮਨੁੱਖ ਦੇ ਮਾਇਆ ਵਾਲੇ) ਬੰਧਨ ਖੋਲ੍ਹਦੇ ਹਨ (ਉਸ ਦੇ ਵਿਕਾਰ ਰੂਪ) ਸਾਰੇ ਜਿੰਨ ਭੂਤ ਲੁਕ ਜਾਂਦੇ ਹਨ। ਇਹ ਸਾਰੀ ਸ੍ਰਿਸ਼ਟੀ ਜਿਸ ਪ੍ਰਭੂ ਦੀ ਟਿਕਾਈ ਹੋਈ ਹੈ, ਜਿਸ ਦਾ ਅਸਥਾਨ ਸਭ ਤੋਂ ਉੱਚਾ ਹੈ, ਜੋ ਅਪਹੁੰਚ ਤੇ ਬੇਅੰਤ ਹੈ, ਸੰਤ ਉਸ ਪਰਮਾਤਮਾ ਨਾਲ (ਅਸਾਡਾ) ਪਿਆਰ ਜੋੜ ਦੇਂਦੇ ਹਨ। (ਹੇ ਭਾਈ!) ਦਿਨ ਰਾਤਿ ਸੁਆਸ ਸੁਆਸ ਹੱਥ ਜੋੜ ਕੇ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ, ਜਦੋਂ ਪ੍ਰਭੂ ਆਪ ਹੀ ਦਿਆਲ ਹੁੰਦਾ ਹੈ ਤਾਂ ਉਸ ਦੇ ਭਗਤਾਂ ਦੀ ਸੰਗਤਿ ਪ੍ਰਾਪਤ ਹੁੰਦੀ l9l Salok Fifth Mahalla My foot (in the mire of attachment) does not get lost in the (world-) river, because I have Thy love in my Hirda. O Husband (Lord)! I have placed my humble heart at your feet, O God! To swim across the world-ocean, Thou art Nanak's raft and boat.l1lOur (real) friends are the same human beings whose evil wisdom is dispelled by sight, but, O servant Nanak! I have searched the whole world, some rare (such human beings are found).l2lPauree (O Lord!) Seeing Thy devotees, Thou Master comest abide in our mind, the filth of the mind is cut off when we enter the Sadh Sangat, , (All ages) fear is cut off, because all the jinn and ghosts are hidden by the Sant (the one whose Maya) bonds are untied (his perverted form).This whole creation is the abode of the Lord, whose abode is the highest, which is inaccessible and infinite, the saints attach (our) love to that God. (O brother!) Day and night one should meditate on the Lord with folded hands, when the Lord Himself is kind, the company of His devotees would be obtained.l9l

The daily Hukamnama Sahib from Sri Darbar Sahib Amritsar including translation in English and Punjabi audio ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥ 

ਅਰਥ: ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾਹ ਰਹਿ ਗਏ)।੧। ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ)। ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ?।੧।ਰਹਾਉ। ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ) , ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ।੨। ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ) , (ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ?।੩। (ਹੇ ਪ੍ਰਭੂ!) ਮੈਂ ਆਪਣਾ ਤਨ ਤੇ ਮਨ ਅਰਪਣ ਕਰਦਾ ਹਾਂ, ਤੇਰੀ ਪੂਜਾ ਵਜੋਂ ਭੇਟ ਕਰਦਾ ਹਾਂ; (ਇਸੇ ਭੇਟਾ ਨਾਲ ਹੀ) ਸਤਿਗੁਰ ਦੀ ਮਿਹਰ ਦੀ ਬਰਕਤਿ ਨਾਲ ਤੈਨੂੰ ਮਾਇਆ-ਰਹਿਤ ਨੂੰ ਲੱਭ ਸਕਦਾ ਹਾਂ।੪। ਰਵਿਦਾਸ ਆਖਦਾ ਹੈ-(ਹੇ ਪ੍ਰਭੂ! ਜੇ ਸੁੱਚੇ ਦੁੱਧ, ਫੁੱਲ, ਧੂਪ, ਚੰਦਨ ਤੇ ਨੈਵੇਦ ਆਦਿਕ ਦੀ ਭੇਟਾ ਨਾਲ ਹੀ ਤੇਰੀ ਪੂਜਾ ਹੋ ਸਕਦੀ ਤਾਂ ਕਿਤੇ ਭੀ ਇਹ ਸ਼ੈਆਂ ਸੁੱਚੀਆਂ ਨਾਹ ਮਿਲਣ ਕਰ ਕੇ) ਮੈਥੋਂ ਤੇਰੀ ਪੂਜਾ ਤੇ ਤੇਰੀ ਭਗਤੀ ਹੋ ਹੀ ਨਾਹ ਸਕਦੀ, ਤਾਂ ਫਿਰ (ਹੇ ਪ੍ਰਭੂ!) ਮੇਰਾ ਕੀਹ ਹਾਲ ਹੁੰਦਾ?।੫।੧। ਭਾਵ: ਲੋਕ ਦੇਵੀ ਦੇਵਤਿਆਂ ਦੀਆਂ ਮੂਰਤੀਆਂ ਨੂੰ ਆਪਣੇ ਵੱਲੋਂ ਸੁੱਚੇ ਜਲ, ਫੁੱਲ ਤੇ ਦੁੱਧ ਆਦਿਕ ਨਾਲ ਪ੍ਰਸੰਨ ਕਰਨ ਦੇ ਜਤਨ ਕਰਦੇ ਹਨ; ਪਰ ਇਹ ਚੀਜ਼ਾਂ ਤਾਂ ਪਹਿਲਾਂ ਹੀ ਜੂਠੀਆਂ ਹੋ ਜਾਂਦੀਆਂ ਹਨ। ਪਰਮਾਤਮਾ ਅਜਿਹੀਆਂ ਚੀਜ਼ਾਂ ਦੀ ਭੇਟਾ ਨਾਲ ਖ਼ੁਸ਼ ਨਹੀਂ ਹੁੰਦਾ। ਉਹ ਤਾਂ ਤਨ ਮਨ ਦੀ ਭੇਟ ਮੰਗਦਾ ਹੈ।

GUJRI, PADAS OF RAVI DAAS JEE, THIRD HOUSE:

ONE UNIVERSAL CREATOR GOD. BY THE GRACE OF THE TRUE GURU:

The calf has contaminated the milk in the breasts. The bumble bee has contaminated the flower, and the fish the water. || 1 || O mother, where shall I find any offering for the Lord’s worship? I cannot find any other flowers worthy of the incomparable Lord. || 1 || Pause || The snakes encircle the sandalwood trees. Poison and nectar dwell there together. || 2 || Even with incense, lamps, offerings of food and fragrant flowers, how are Your slaves to worship You? || 3 || I dedicate and offer my body and mind to You. By Guru’s Grace, I attain the immaculate Lord. || 4 || I cannot worship You, nor offer You flowers. Says Ravi Daas, what shall my condition be hereafter? || 5 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥ ਅਰਥ: ਹੇ ਪਿਆਰੇ ਪ੍ਰਭੂ ਜੀ! ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ।ਰਹਾਉ। ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀ (ਜੀਵ, ਤੇਰੇ ਦਰ ਦੇ) ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧। (ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂ-ਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ (ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ) ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ।੨। ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਵੋ, ਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।੩। ਹੇ ਭਾਈ! ਦਾਤਾਰ ਨੇ (ਨਾਮ ਦੀ ਇਹ) ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ (ਇਥੇ) ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ।੪।੧੧। SORAT’H, THIRD MEHL: Without serving the True Guru, he suffers in terrible pain, and throughout the four ages, he wanders aimlessly. I am poor and meek, and throughout the ages, You are the Great Giver - please, grant me the understanding of the Shabad. || 1 || O Dear Beloved Lord, please show mercy to me. Unite me in the Union of the True Guru, the Great Giver, and give me the support of the Lord’s Name.|| Pause || Conquering my desires and duality, I have merged in celestial peace, and I have found the Naam, the Name of the Infinite Lord. I have tasted the sublime essence of the Lord, and my soul has become immaculately pure; the Lord is the Destroyer of sins. || 2 || Dying in the Word of the Shabad, you shall live forever, and you shall never die again. The Ambrosial Nectar of the Naam is ever-sweet to the mind; but how few are those who obtain the Shabad. || 3 || The Great Giver keeps His Gifts in His Hand; He gives them to those with whom He is pleased. O Nanak, imbued with the Naam, they find peace, and in the Court of the Lord, they are exalted. || 4 || 11 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ 

ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।

ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨। ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।

ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩। ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।

(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪। ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।l

DHANAASAREE, FIRST MEHL, FIRST HOUSE, CHAU-PADAS:

ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:

My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਵਡਹੰਸੁ ਮਹਲਾ ੪ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ ਰਾਮ ॥ ਗੁਰ ਗਿਆਨ ਅੰਜਨੁ ਸਤਿਗੁਰੂ ਪਾਇਆ ਅਗਿਆਨ ਅੰਧੇਰ ਬਿਨਾਸੇ ॥ ਸਤਿਗੁਰ ਸੇਵਿ ਪਰਮ ਪਦੁ ਪਾਇਆ ਹਰਿ ਜਪਿਆ ਸਾਸ ਗਿਰਾਸੇ ॥ ਜਿਨ ਕੰਉ ਹਰਿ ਪ੍ਰਭਿ ਕਿਰਪਾ ਧਾਰੀ ਤੇ ਸਤਿਗੁਰ ਸੇਵਾ ਲਾਇਆ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ॥੧॥ 

ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ਰਾਮ ॥ ਹਰਿ ਨਾਮੋ ਹਰਿ ਨਾਮੁ ਦੇਵੈ ਮੇਰਾ ਅੰਤਿ ਸਖਾਈ ਰਾਮ ॥ ਹਰਿ ਹਰਿ ਨਾਮੁ ਮੇਰਾ ਅੰਤਿ ਸਖਾਈ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ॥ ਜਿਥੈ ਪੁਤੁ ਕਲਤ੍ਰੁ ਕੋਈ ਬੇਲੀ ਨਾਹੀ ਤਿਥੈ ਹਰਿ ਹਰਿ ਨਾਮਿ ਛਡਾਇਆ ॥ ਧਨੁ ਧਨੁ ਸਤਿਗੁਰੁ ਪੁਰਖੁ ਨਿਰੰਜਨੁ ਜਿਤੁ ਮਿਲਿ ਹਰਿ ਨਾਮੁ ਧਿਆਈ ॥ ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ॥੨॥

ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ਰਾਮ ॥ ਤਿਨ ਨਿਹਫਲੁ ਤਿਨ ਨਿਹਫਲੁ ਜਨਮੁ ਸਭੁ ਬ੍ਰਿਥਾ ਗਵਾਇਆ ਰਾਮ ॥ ਨਿਹਫਲੁ ਜਨਮੁ ਤਿਨ ਬ੍ਰਿਥਾ ਗਵਾਇਆ ਤੇ ਸਾਕਤ ਮੁਏ ਮਰਿ ਝੂਰੇ ॥ ਘਰਿ ਹੋਦੈ ਰਤਨਿ ਪਦਾਰਥਿ ਭੂਖੇ ਭਾਗਹੀਣ ਹਰਿ ਦੂਰੇ ॥ ਹਰਿ ਹਰਿ ਤਿਨ ਕਾ ਦਰਸੁ ਨ ਕਰੀਅਹੁ ਜਿਨੀ ਹਰਿ ਹਰਿ ਨਾਮੁ ਨ ਧਿਆਇਆ ॥ ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ॥੩॥

ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ਰਾਮ ॥ ਗੁਰ ਮਿਲਿ ਗੁਰ ਮੇਲਿ ਮੇਰਾ ਪਿਆਰਾ ਹਮ ਸਤਿਗੁਰ ਕਰਹ ਭਗਤੀ ਰਾਮ ॥ ਹਰਿ ਹਰਿ ਸਤਿਗੁਰ ਕਰਹ ਭਗਤੀ ਜਾਂ ਹਰਿ ਪ੍ਰਭੁ ਕਿਰਪਾ ਧਾਰੇ ॥ ਮੈ ਗੁਰ ਬਿਨੁ ਅਵਰੁ ਨ ਕੋਈ ਬੇਲੀ ਗੁਰੁ ਸਤਿਗੁਰੁ ਪ੍ਰਾਣ ਹਮ੍ਹ੍ਹਾਰੇ ॥ ਕਹੁ ਨਾਨਕ ਗੁਰਿ ਨਾਮੁ ਦ੍ਰਿੜ੍ਹਾਇਆ ਹਰਿ ਹਰਿ ਨਾਮੁ ਹਰਿ ਸਤੀ ॥ ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ॥੪॥੩॥

ਅਰਥ: ਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ। ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ। (ਜਿਸ ਮਨੁੱਖ ਨੇ) ਗੁਰੂ ਦੀ ਰਾਹੀਂ ਆਤਮਕ ਜੀਵਨ ਦੀ ਸੂਝ (ਦਾ) ਸੁਰਮਾ ਹਾਸਲ ਕਰ ਲਿਆ, (ਉਸ ਨੇ ਆਪਣੇ ਅੰਦਰੋਂ) ਆਤਮਕ ਜੀਵਨ ਵਲੋਂ ਬੇਸਮਝੀ (ਦਾ) ਹਨੇਰਾ ਦੂਰ ਕਰ ਲਿਆ। ਜਿਸ ਮਨੁੱਖ ਨੇ ਗੁਰੂ ਪਾਸੋਂ ਗਿਆਨ ਦਾ ਸੁਰਮਾ ਲੈ ਲਿਆ ਉਸ ਮਨੁੱਖ ਦੇ ਅਗਿਆਨ ਦੇ ਹਨੇਰੇ ਨਾਸ ਹੋ ਜਾਂਦੇ ਹਨ। ਗੁਰੂ ਦੀ ਦੱਸੀ ਸੇਵਾ ਕਰ ਕੇ ਉਹ ਮਨੁੱਖ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ, ਉਹ ਮਨੁੱਖ ਹਰੇਕ ਸਾਹ ਨਾਲ ਹਰੇਕ ਗਿਰਾਹੀ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ। ਹੇ ਭਾਈ! ਹਰਿ-ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ, ਉਹਨਾਂ ਨੂੰ ਉਸ ਨੇ ਗੁਰੂ ਦੀ ਸੇਵਾ ਵਿਚ ਜੋੜ ਦਿੱਤਾ। ਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ।੧।

ਹੇ ਭਾਈ! ਮੈਨੂੰ ਮੇਰਾ ਗੁਰੂ ਬਹੁਤ ਪਿਆਰਾ ਲੱਗਦਾ ਹੈ, ਗੁਰੂ ਤੋਂ ਬਿਨਾ ਮੈਥੋਂ ਰਿਹਾ ਨਹੀਂ ਜਾ ਸਕਦਾ। ਗੁਰੂ ਮੈਨੂੰ ਉਹ ਹਰਿ-ਨਾਮ ਦੇਂਦਾ ਹੈ ਜੇਹੜਾ ਅੰਤ ਵੇਲੇ ਮੇਰਾ ਸਾਥੀ ਬਣੇਗਾ। ਗੁਰੂ ਨੇ ਉਹ ਹਰਿ-ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ ਹੈ ਜੇਹੜਾ ਅਖ਼ੀਰ ਵੇਲੇ ਮੇਰਾ ਮਿੱਤਰ ਬਣਨ ਵਾਲਾ ਹੈ, ਜਿਸ ਥਾਂ ਪੁਤ੍ਰ ਇਸਤ੍ਰੀ ਕੋਈ ਭੀ ਮਦਦਗਾਰ ਨਹੀਂ ਬਣਦਾ, ਉਥੇ ਹਰਿ-ਨਾਮ ਨੇ ਹੀ (ਜੀਵ ਨੂੰ ਬਿਪਤਾ ਤੋਂ) ਛੁਡਾਣਾ ਹੈ। ਧੰਨ ਹੈ ਗੁਰੂ, ਗੁਰੂ ਨਿਰਲੇਪ ਪਰਮਾਤਮਾ ਦਾ ਰੂਪ ਹੈ, ਉਸ ਗੁਰੂ ਵਿਚ ਲੀਨ ਹੋ ਕੇ ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ। ਹੇ ਭਾਈ! ਮੈਨੂੰ ਗੁਰੂ ਬਹੁਤ ਪਿਆਰਾ ਲੱਗਦਾ ਹੈ, ਗੁਰੂ ਤੋਂ ਬਿਨਾ ਮੈਂ ਰਹਿ ਨਹੀਂ ਸਕਦਾ।੨। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਮਹਾਪੁਰਖ ਦਾ ਦਰਸਨ ਨਹੀਂ ਕੀਤਾ, ਉਹਨਾਂ ਦਾ ਜਨਮ ਬੇ-ਫ਼ਾਇਦਾ ਗਿਆ, ਉਹਨਾਂ ਨੇ ਸਾਰਾ ਮਨੁੱਖਾ ਜੀਵਨ ਵਿਅਰਥ ਗਵਾ ਲਿਆ। ਉਹਨਾਂ ਨੇ ਆਪਣਾ ਜਨਮ ਵਿਅਰਥ ਅਕਾਰਥ ਗਵਾ ਲਿਆ, ਪਰਮਾਤਮਾ ਨਾਲੋਂ ਟੁੱਟੇ ਹੋਏ ਉਹ ਮਨੁੱਖ ਆਤਮਕ ਮੌਤੇ ਮਰ ਗਏ, ਆਤਮਕ ਮੌਤ ਸਹੇੜ ਕੇ ਉਹ (ਸਾਰੀ ਉਮਰ) ਦੁੱਖੀ ਹੀ ਰਹੇ। ਹਿਰਦੇ-ਘਰ ਵਿਚ ਕੀਮਤੀ ਨਾਮ-ਰਤਨ ਹੁੰਦਿਆਂ ਭੀ ਉਹ ਬਦ-ਨਸੀਬ ਮਰੂੰ-ਮਰੂੰ ਕਰਦੇ ਰਹੇ, ਤੇ, ਪਰਮਾਤਮਾ ਤੋਂ ਵਿਛੁੜੇ ਰਹੇ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਨਹੀਂ ਸਿਮਰਿਆ, ਜਿਨ੍ਹਾਂ ਨੇ ਗੁਰੂ ਮਹਾਪੁਰਖ ਦਾ ਦਰਸਨ ਨਹੀਂ ਕੀਤਾ, ਰੱਬ ਕਰ ਕੇ ਤੁਸਾਂ ਉਹਨਾਂ ਦਾ ਦਰਸਨ ਨਾਹ ਕਰਨਾ।੩। (ਹੇ ਭਾਈ! ਪਰਮਾਤਮਾ ਸਾਡਾ ਬੱਦਲ ਹੈ) ਅਸੀ ਨਿਮਾਣੇ ਪਪੀਹੇ ਹਾਂ (ਮੈਂ ਨਿਮਾਣਾ ਪਪੀਹਾ ਹਾਂ) , ਮੈਂ ਨਿਮਾਣਾ ਪਪੀਹਾ ਹਾਂ) , ਮੈਂ ਪਰਮਾਤਮਾ ਪਾਸ ਬੇਨਤੀ ਕਰਦਾ ਹਾਂ ਕਿ ਮੈਨੂੰ ਮੇਰਾ ਪਿਆਰਾ ਗੁਰੂ ਮਿਲਾ, ਗੁਰੂ ਸਤਿਗੁਰੂ ਨੂੰ ਮਿਲ ਕੇ ਮੈਂ ਪਰਮਾਤਮਾ ਦੀ ਭਗਤੀ ਕਰਾਂਗਾ। ਹੇ ਭਾਈ! ਗੁਰੂ ਨੂੰ ਮਿਲ ਕੇ ਪਰਮਾਤਮਾ ਦੀ ਭਗਤੀ ਅਸੀ ਤਦੋਂ ਹੀ ਕਰ ਸਕਦੇ ਹਾਂ ਜਦੋਂ ਪਰਮਾਤਮਾ ਕਿਰਪਾ ਕਰਦਾ ਹੈ। ਗੁਰੂ ਤੋਂ ਬਿਨਾ ਮੈਨੂੰ ਕੋਈ ਹੋਰ ਮਦਦਗਾਰ ਨਹੀਂ ਦਿੱਸਦਾ, ਗੁਰੂ ਹੀ ਮੇਰੀ ਜ਼ਿੰਦਗੀ (ਦਾ ਆਸਰਾ) ਹੈ। ਹੇ ਨਾਨਕ! ਆਖ-ਗੁਰੂ ਨੇ ਹੀ ਪਰਮਾਤਮਾ ਦਾ ਸਦਾ ਕਾਇਮ ਰਹਿਣ ਵਾਲਾ ਨਾਮ (ਮੇਰੇ) ਹਿਰਦੇ ਵਿਚ ਪੱਕਾ ਕੀਤਾ ਹੈ। ਮੈਂ ਪਪੀਹਾ ਹਾਂ (ਪਰਮਾਤਮਾ ਮੇਰਾ ਬੱਦਲ ਹੈ) ਮੈਂ ਪਰਮਾਤਮਾ ਪਾਸ ਬੇਨਤੀ ਕਰਦਾ ਹਾਂ (ਕਿ ਮੈਨੂੰ ਗੁਰੂ ਮਿਲਾ) ।੪।੩।

WADAHANS, FOURTH MEHL:

The Lord, the True Guru, the Lord, the True Guru — if only I could meet the Lord, the True Guru; His Lotus Feet are so pleasing to me. The darkness of ignorance was dispelled when the Guru applied the healing ointment of spiritual wisdom to my eyes. The True Guru has applied the healing ointment of spiritual wisdom to my eyes, and the darkness of ignor

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਬਿਹਾਗੜਾ ਮਹਲਾ ੫ ਛੰਤ ॥ ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥ ਕੋਟਿ ਅਪ੍ਰਾਧ ਭਰੇ ਭੀ ਤੇਰੇ ਚੇਰੇ ਰਾਮ ॥ ਦੁਖ ਹਰਨ ਕਿਰਪਾ ਕਰਨ ਮੋਹਨ ਕਲਿ ਕਲੇਸਹ ਭੰਜਨਾ ॥ ਸਰਨਿ ਤੇਰੀ ਰਖਿ ਲੇਹੁ ਮੇਰੀ ਸਰਬ ਮੈ ਨਿਰੰਜਨਾ ॥ ਸੁਨਤ ਪੇਖਤ ਸੰਗਿ ਸਭ ਕੈ ਪ੍ਰਭ ਨੇਰਹੂ ਤੇ ਨੇਰੇ ॥ ਅਰਦਾਸਿ ਨਾਨਕ ਸੁਨਿ ਸੁਆਮੀ ਰਖਿ ਲੇਹੁ ਘਰ ਕੇ ਚੇਰੇ ॥੧॥

ਤੂ ਸਮਰਥੁ ਸਦਾ ਹਮ ਦੀਨ ਭੇਖਾਰੀ ਰਾਮ ॥ ਮਾਇਆ ਮੋਹਿ ਮਗਨੁ ਕਢਿ ਲੇਹੁ ਮੁਰਾਰੀ ਰਾਮ ॥ ਲੋਭਿ ਮੋਹਿ ਬਿਕਾਰਿ ਬਾਧਿਓ ਅਨਿਕ ਦੋਖ ਕਮਾਵਨੇ ॥ ਅਲਿਪਤ ਬੰਧਨ ਰਹਤ ਕਰਤਾ ਕੀਆ ਅਪਨਾ ਪਾਵਨੇ ॥ ਕਰਿ ਅਨੁਗ੍ਰਹੁ ਪਤਿਤ ਪਾਵਨ ਬਹੁ ਜੋਨਿ ਭ੍ਰਮਤੇ ਹਾਰੀ ॥ ਬਿਨਵੰਤਿ ਨਾਨਕ ਦਾਸੁ ਹਰਿ ਕਾ ਪ੍ਰਭ ਜੀਅ ਪ੍ਰਾਨ ਅਧਾਰੀ ॥੨॥ 

ਤੂ ਸਮਰਥੁ ਵਡਾ ਮੇਰੀ ਮਤਿ ਥੋਰੀ ਰਾਮ ॥ ਪਾਲਹਿ ਅਕਿਰਤਘਨਾ ਪੂਰਨ ਦ੍ਰਿਸਟਿ ਤੇਰੀ ਰਾਮ ॥ ਅਗਾਧਿ ਬੋਧਿ ਅਪਾਰ ਕਰਤੇ ਮੋਹਿ ਨੀਚੁ ਕਛੂ ਨ ਜਾਨਾ ॥ ਰਤਨੁ ਤਿਆਗਿ ਸੰਗ੍ਰਹਨ ਕਉਡੀ ਪਸੂ ਨੀਚੁ ਇਆਨਾ ॥ ਤਿਆਗਿ ਚਲਤੀ ਮਹਾ ਚੰਚਲਿ ਦੋਖ ਕਰਿ ਕਰਿ ਜੋਰੀ ॥ ਨਾਨਕ ਸਰਨਿ ਸਮਰਥ ਸੁਆਮੀ ਪੈਜ ਰਾਖਹੁ ਮੋਰੀ ॥੩॥

ਜਾ ਤੇ ਵੀਛੁੜਿਆ ਤਿਨਿ ਆਪਿ ਮਿਲਾਇਆ ਰਾਮ ॥ ਸਾਧੂ ਸੰਗਮੇ ਹਰਿ ਗੁਣ ਗਾਇਆ ਰਾਮ ॥ ਗੁਣ ਗਾਇ ਗੋਵਿਦ ਸਦਾ ਨੀਕੇ ਕਲਿਆਣ ਮੈ ਪਰਗਟ ਭਏ ॥ ਸੇਜਾ ਸੁਹਾਵੀ ਸੰਗਿ ਪ੍ਰਭ ਕੈ ਆਪਣੇ ਪ੍ਰਭ ਕਰਿ ਲਏ ॥ ਛੋਡਿ ਚਿੰਤ ਅਚਿੰਤ ਹੋਏ ਬਹੁੜਿ ਦੂਖੁ ਨ ਪਾਇਆ ॥ ਨਾਨਕ ਦਰਸਨੁ ਪੇਖਿ ਜੀਵੇ ਗੋਵਿੰਦ ਗੁਣ ਨਿਧਿ ਗਾਇਆ ॥੪॥੫॥੮॥

ਅਰਥ: ਹੇ ਮੇਰੇ ਮਾਲਕ! ਮੇਰੀ ਬੇਨਤੀ ਸੁਣ। (ਅਸੀ ਜੀਵ) ਕ੍ਰੋੜਾਂ ਪਾਪਾਂ ਨਾਲ ਲਿਬੜੇ ਹੋਏ ਹਾਂ, ਪਰ ਫਿਰ ਭੀ ਤੇਰੇ (ਦਰ ਦੇ) ਦਾਸ ਹਾਂ। ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਹੇ ਕਿਰਪਾ ਕਰਨ ਵਾਲੇ! ਹੇ ਮੋਹਨ! ਹੇ ਸਾਡੇ ਦੁੱਖ-ਕਲੇਸ਼ ਦੂਰ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਨਿਰਲੇਪ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਲਾਜ ਰੱਖ ਲੈ। ਹੇ ਪ੍ਰਭੂ! ਤੂੰ ਸਾਡੇ ਅੱਤ ਨੇੜੇ ਵੱਸਦਾ ਹੈਂ, ਤੂੰ ਸਭ ਜੀਵਾਂ ਦੇ ਅੰਗ-ਸੰਗ ਰਹਿੰਦਾ ਹੈਂ, ਤੂੰ ਸਭ ਜੀਵਾਂ ਦੀਆਂ ਅਰਦਾਸਾਂ ਸੁਣਦਾ ਹੈਂ, ਤੂੰ ਸਭ ਜੀਵਾਂ ਦੇ ਕੀਤੇ ਕੰਮ ਵੇਖਦਾ ਹੈਂ। ਹੇ ਮੇਰੇ ਸੁਆਮੀ! ਨਾਨਕ ਦੀ ਬੇਨਤੀ ਸੁਣ। ਮੈਂ ਤੇਰੇ ਘਰ ਦਾ ਗ਼ੁਲਾਮ ਹਾਂ, ਮੇਰੀ ਇੱਜ਼ਤ ਰੱਖ ਲੈ।੧।

ਹੇ ਪ੍ਰਭੂ! ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਅਸੀ (ਤੇਰੇ ਦਰ ਤੇ) ਨਿਮਾਣੇ ਮੰਗਤੇ ਹਾਂ। ਹੇ ਮੁਰਾਰੀ! ਮੈਂ ਮਾਇਆ ਦੇ ਮੋਹ ਵਿਚ ਡੁੱਬਾ ਰਹਿੰਦਾ ਹਾਂ, ਮੈਨੂੰ (ਮੋਹ ਵਿਚੋਂ) ਕੱਢ ਲੈ। ਮੈਂ ਲੋਭ ਵਿਚ, ਮੋਹ ਵਿਚ, ਵਿਕਾਰ ਵਿਚ ਬੱਝਾ ਰਹਿੰਦਾ ਹਾਂ। ਹੇ ਪ੍ਰਭੂ! ਅਸੀ ਜੀਵ ਅਨੇਕਾਂ ਪਾਪ ਕਮਾਂਦੇ ਰਹਿੰਦੇ ਹਾਂ। (ਹੇ ਭਾਈ!) ਇਕ ਕਰਤਾਰ ਹੀ ਨਿਰਲੇਪ ਰਹਿੰਦਾ ਹੈ, ਤੇ ਬੰਧਨਾਂ ਤੋਂ ਆਜ਼ਾਦ ਹੈ, ਅਸੀ ਜੀਵ ਤਾਂ ਆਪਣੇ ਕੀਤੇ ਕਰਮਾਂ ਦਾ ਫਲ ਭੁਗਤਦੇ ਰਹਿੰਦੇ ਹਾਂ। ਹੇ ਵਿਕਾਰੀਆਂ ਨੂੰ ਪਵਿਤ੍ਰ ਕਰਨ ਵਾਲੇ ਪ੍ਰਭੂ! ਮੇਹਰ ਕਰ, ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਮੇਰੀ ਜਿੰਦ) ਥੱਕ ਗਈ ਹੈ। (ਹੇ ਭਾਈ!) ਨਾਨਕ ਬੇਨਤੀ ਕਰਦਾ ਹੈ-ਨਾਨਕ ਉਸ ਹਰੀ ਦਾ ਉਸ ਪ੍ਰਭੂ ਦਾ ਦਾਸ ਹੈ ਜੋ (ਸਭ ਜੀਵਾਂ ਦੀ) ਜਿੰਦ ਦਾ ਪ੍ਰਾਣਾਂ ਦਾ ਆਸਰਾ ਹੈ।੨।

ਹੇ ਰਾਮ! ਤੂੰ ਵੱਡੀ ਤਾਕਤ ਵਾਲਾ ਹੈਂ, ਮੇਰੀ ਅਕਲ ਨਿੱਕੀ ਜਿਹੀ ਹੈ (ਤੇਰੇ ਵਡੱਪਣ ਨੂੰ ਸਮਝ ਨਹੀਂ ਸਕਦੀ) । ਹੇ ਪ੍ਰਭੂ! ਤੇਰੀ ਨਿਗਾਹ ਸਦਾ ਇਕ-ਸਾਰ ਹੈ ਤੂੰ ਨਾ-ਸ਼ੁਕਰਿਆਂ ਦੀ ਭੀ ਪਾਲਣਾ ਕਰਦਾ ਰਹਿੰਦਾ ਹੈਂ। ਹੇ ਕਰਤਾਰ! ਹੇ ਬੇਅੰਤ ਪ੍ਰਭੂ! ਤੂੰ ਜੀਵਾਂ ਦੀ ਸਮਝ ਤੋਂ ਪਰੇ ਅਥਾਹ ਹੈਂ, ਮੈਂ ਨੀਵੇਂ ਜੀਵਨ ਵਾਲਾ (ਤੇਰੀ ਬਾਬਤ) ਕੁਝ ਭੀ ਨਹੀਂ ਜਾਣ ਸਕਦਾ। ਹੇ ਪ੍ਰਭੂ! ਤੇਰਾ ਕੀਮਤੀ ਨਾਮ ਛੱਡ ਕੇ ਮੈਂ ਕਉਡੀਆਂ ਇਕੱਠੀਆਂ ਕਰਦਾ ਰਹਿੰਦਾ ਹਾਂ, ਮੈਂ ਪਸੂ-ਸੁਭਾਉ ਹਾਂ, ਨੀਵਾਂ ਹਾਂ, ਅੰਞਾਣ ਹਾਂ। ਮੈਂ ਪਾਪ ਕਰ ਕਰ ਕੇ (ਉਸ ਮਾਇਆ ਨੂੰ ਹੀ) ਜੋੜਦਾ ਰਿਹਾ ਜੇਹੜੀ ਕਦੇ ਟਿਕ ਕੇ ਨਹੀਂ ਬੈਠਦੀ, ਜੇਹੜੀ ਜੀਵਾਂ ਦਾ ਸਾਥ ਛੱਡ ਜਾਂਦੀ ਹੈ। ਹੇ ਨਾਨਕ! ਆਖ-) ਹੇ ਸਭ ਤਾਕਤਾਂ ਦੇ ਮਾਲਕ ਮੇਰੇ ਸੁਆਮੀ! ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਲਾਜ ਰੱਖ ਲੈ।੩।

ਗੁਰੂ ਦੀ ਸੰਗਤਿ ਵਿਚ ਆ ਕੇ (ਜਿਸ ਮਨੁੱਖ ਨੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਸ਼ੁਰੂ ਕਰ ਦਿੱਤੇ (ਉਸ ਮਨੁੱਖ ਨੂੰ) ਉਸ ਪਰਮਾਤਮਾ ਨੇ ਆਪ ਆਪਣੇ ਚਰਨਾਂ ਵਿਚ ਜੋੜ ਲਿਆ ਜਿਸ ਤੋਂ (ਉਹ ਚਿਰਾਂ ਦਾ) ਵਿਛੁੜਿਆ ਆ ਰਿਹਾ ਸੀ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਸੋਹਣੇ ਗੀਤ ਸਦਾ ਗਾਣ ਦੀ ਬਰਕਤਿ ਨਾਲ ਆਨੰਦ-ਸਰੂਪ ਪਰਮਾਤਮਾ (ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। (ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਪਰਗਟ ਹੁੰਦਾ ਹੈ) ਪ੍ਰਭੂ ਦੀ ਸੰਗਤਿ ਨਾਲ ਉਸ ਦਾ ਹਿਰਦਾ-ਸੇਜ ਆਨੰਦ-ਭਰਪੂਰ ਹੋ ਜਾਂਦਾ ਹੈ, ਪ੍ਰਭੂ ਉਸ ਨੂੰ ਆਪਣਾ (ਸੇਵਕ) ਬਣਾ ਲੈਂਦਾ ਹੈ। ਹੇ ਨਾਨਕ! ਆਖ-) ਜੇਹੜੇ ਮਨੁੱਖ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ ਉਹ (ਆਪਣੇ ਅੰਦਰ) ਪਰਮਾਤਮਾ ਦਾ ਦਰਸਨ ਕਰ ਕੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ, ਉਹ ਦੁਨੀਆ ਵਾਲੇ ਚਿੰਤਾ-ਫ਼ਿਕਰ ਤਿਆਗ ਕੇ ਸ਼ਾਂਤ-ਚਿਤ ਹੋ ਜਾਂਦੇ ਹਨ, ਉਹਨਾਂ ਨੂੰ ਮੁੜ ਕੋਈ ਦੁੱਖ ਪੋਹ ਨਹੀਂ ਸਕਦਾ।੪।੫।੮।

BIHAAGRAA, FIFTH MEHL, CHHANT:

Listen to my prayer, O my Lord and Master. I am filled with millions of sins, but still, I am Your slave. O Destroyer of pain, Bestower of mercy, Fascinating Lord, Destroyer of sorrow and strife: I have come to Your Sanctuary; please preserve my honor. You are in all, O Immaculate Lord. God hears and beholds all; He is with us, the nearest of the near. O Lord and Master, hear Nanak’s prayer; please save the servants of Your household. || 1 || You are eternal and all-powerful; I am a mere beggar, Lord. I am intoxicated with emo

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ॥ ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥ ਨਾਨਕ ਸੁਣੀਅਰ ਤੇ ਪਰਵਾਣੁ ਜੋ ਸੁਣੇਦੇ ਸਚੁ ਧਣੀ ॥੧॥ ਛੰਤੁ ॥ ਤਿਨ ਘੋਲਿ ਘੁਮਾਈ ਜਿਨ ਪ੍ਰਭੁ ਸ੍ਰਵਣੀ ਸੁਣਿਆ ਰਾਮ ॥ ਸੇ ਸਹਜਿ ਸੁਹੇਲੇ ਜਿਨ ਹਰਿ ਹਰਿ ਰਸਨਾ ਭਣਿਆ ਰਾਮ ॥ ਸੇ ਸਹਜਿ ਸੁਹੇਲੇ ਗੁਣਹ ਅਮੋਲੇ ਜਗਤ ਉਧਾਰਣ ਆਏ ॥ ਭੈ ਬੋਹਿਥ ਸਾਗਰ ਪ੍ਰਭ ਚਰਣਾ ਕੇਤੇ ਪਾਰਿ ਲਘਾਏ ॥ ਜਿਨ ਕੰਉ ਕ੍ਰਿਪਾ ਕਰੀ ਮੇਰੈ ਠਾਕੁਰਿ ਤਿਨ ਕਾ ਲੇਖਾ ਨ ਗਣਿਆ ॥ ਕਹੁ ਨਾਨਕ ਤਿਸੁ ਘੋਲਿ ਘੁਮਾਈ ਜਿਨਿ ਪ੍ਰਭੁ ਸ੍ਰਵਣੀ ਸੁਣਿਆ ॥੧॥ ਸਲੋਕੁ ॥ ਲੋਇਣ ਲੋਈ ਡਿਠ ਪਿਆਸ ਨ ਬੁਝੈ ਮੂ ਘਣੀ ॥ ਨਾਨਕ ਸੇ ਅਖੜੀਆਂ ਬਿਅੰਨਿ ਜਿਨੀ ਡਿਸੰਦੋ ਮਾ ਪਿਰੀ ॥੧॥ ਛੰਤੁ ॥ ਜਿਨੀ ਹਰਿ ਪ੍ਰਭੁ ਡਿਠਾ ਤਿਨ ਕੁਰਬਾਣੇ ਰਾਮ ॥ ਸੇ ਸਾਚੀ ਦਰਗਹ ਭਾਣੇ ਰਾਮ ॥ ਠਾਕੁਰਿ ਮਾਨੇ ਸੇ ਪਰਧਾਨੇ ਹਰਿ ਸੇਤੀ ਰੰਗਿ ਰਾਤੇ ॥ ਹਰਿ ਰਸਹਿ ਅਘਾਏ ਸਹਜਿ ਸਮਾਏ ਘਟਿ ਘਟਿ ਰਮਈਆ ਜਾਤੇ ॥ ਸੇਈ ਸਜਣ ਸੰਤ ਸੇ ਸੁਖੀਏ ਠਾਕੁਰ ਅਪਣੇ ਭਾਣੇ ॥ ਕਹੁ ਨਾਨਕ ਜਿਨ ਹਰਿ ਪ੍ਰਭੁ ਡਿਠਾ ਤਿਨ ਕੈ ਸਦ ਕੁਰਬਾਣੇ ॥੨॥ ਸਲੋਕੁ ॥ ਦੇਹ ਅੰਧਾਰੀ ਅੰਧ ਸੁੰਞੀ ਨਾਮ ਵਿਹੂਣੀਆ ॥ ਨਾਨਕ ਸਫਲ ਜਨੰਮੁ ਜੈ ਘਟਿ ਵੁਠਾ ਸਚੁ ਧਣੀ ॥੧॥ ਛੰਤੁ ॥ ਤਿਨ ਖੰਨੀਐ ਵੰਞਾਂ ਜਿਨ ਮੇਰਾ ਹਰਿ ਪ੍ਰਭੁ ਡੀਠਾ ਰਾਮ ॥ ਜਨ ਚਾਖਿ ਅਘਾਣੇ ਹਰਿ ਹਰਿ ਅੰਮ੍ਰਿਤੁ ਮੀਠਾ ਰਾਮ ॥ ਹਰਿ ਮਨਹਿ ਮੀਠਾ ਪ੍ਰਭੂ ਤੂਠਾ ਅਮਿਉ ਵੂਠਾ ਸੁਖ ਭਏ ॥ ਦੁਖ ਨਾਸ ਭਰਮ ਬਿਨਾਸ ਤਨ ਤੇ ਜਪਿ ਜਗਦੀਸ ਈਸਹ ਜੈ ਜਏ ॥ ਮੋਹ ਰਹਤ ਬਿਕਾਰ ਥਾਕੇ ਪੰਚ ਤੇ ਸੰਗੁ ਤੂਟਾ ॥ ਕਹੁ ਨਾਨਕ ਤਿਨ ਖੰਨੀਐ ਵੰਞਾ ਜਿਨ ਘਟਿ ਮੇਰਾ ਹਰਿ ਪ੍ਰਭੁ ਵੂਠਾ ॥੩॥  ਸਲੋਕੁ ॥ ਜੋ ਲੋੜੀਦੇ ਰਾਮ ਸੇਵਕ ਸੇਈ ਕਾਂਢਿਆ ॥ ਨਾਨਕ ਜਾਣੇ ਸਤਿ ਸਾਂਈ ਸੰਤ ਨ ਬਾਹਰਾ ॥੧॥ ਛੰਤੁ ॥ ਮਿਲਿ ਜਲੁ ਜਲਹਿ ਖਟਾਨਾ ਰਾਮ ॥ ਸੰਗਿ ਜੋਤੀ ਜੋਤਿ ਮਿਲਾਨਾ ਰਾਮ ॥ ਸੰਮਾਇ ਪੂਰਨ ਪੁਰਖ ਕਰਤੇ ਆਪਿ ਆਪਹਿ ਜਾਣੀਐ ॥ ਤਹ ਸੁੰਨਿ ਸਹਜਿ ਸਮਾਧਿ ਲਾਗੀ ਏਕੁ ਏਕੁ ਵਖਾਣੀਐ ॥ ਆਪਿ ਗੁਪਤਾ ਆਪਿ ਮੁਕਤਾ ਆਪਿ ਆਪੁ ਵਖਾਨਾ ॥ ਨਾਨਕ ਭ੍ਰਮ ਭੈ ਗੁਣ ਬਿਨਾਸੇ ਮਿਲਿ ਜਲੁ ਜਲਹਿ ਖਟਾਨਾ ॥੪॥੨॥ ਅਰਥ: ਹੇ ਭਾਈ! ਨਾਸਵੰਤ ਪਦਾਰਥਾਂ ਦੀ ਗੱਲ ਕੀਹ ਸੁਣਦਾ ਹੈਂ? (ਇਹ ਪਦਾਰਥ ਤਾਂ) ਹਵਾ ਦੇ ਬੁੱਲਿਆਂ ਵਾਂਗ ਚਲੇ ਜਾਂਦੇ ਹਨ। ਹੇ ਨਾਨਕ! ਸਿਰਫ਼) ਉਹ ਕੰਨ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹਨ ਜੇਹੜੇ ਸਦਾ-ਥਿਰ ਰਹਿਣ ਵਾਲੇ ਮਾਲਕ-ਪ੍ਰਭੂ (ਦੀ ਸਿਫ਼ਤਿ-ਸਾਲਾਹ) ਨੂੰ ਸੁਣਦੇ ਹਨ।੧। ਛੰਤੁ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਆਪਣੇ ਕੰਨਾਂ ਨਾਲ ਪ੍ਰਭੂ (ਦਾ ਨਾਮ) ਸੁਣਿਆ ਹੈ, ਉਹਨਾਂ ਤੋਂ ਮੈਂ ਸਦਕੇ ਕੁਰਬਾਨ ਜਾਂਦਾ ਹਾਂ। ਜੇਹੜੇ ਮਨੁੱਖ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਜਪਦੇ ਹਨ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸੁਖੀ ਰਹਿੰਦੇ ਹਨ। ਉਹ ਮਨੁੱਖ ਆਤਮਕ ਅਡੋਲਤਾ ਵਿਚ ਰਹਿ ਕੇ ਸੁਖੀ ਜੀਵਨ ਜੀਊਂਦੇ ਹਨ, ਉਹ ਅਮੋਲਕ ਗੁਣਾਂ ਵਾਲੇ ਹੋ ਜਾਂਦੇ ਹਨ, ਉਹ ਤਾਂ ਜਗਤ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਵਾਸਤੇ ਆਉਂਦੇ ਹਨ। ਹੇ ਭਾਈ! ਇਸ ਭਿਆਨਕ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਵਾਸਤੇ ਪਰਮਾਤਮਾ ਦੇ ਚਰਨ ਜਹਾਜ਼ ਹਨ (ਆਪ ਨਾਮ ਜਪਣ ਵਾਲੇ ਮਨੁੱਖ) ਅਨੇਕਾਂ ਨੂੰ (ਪ੍ਰਭੂ-ਚਰਨਾਂ ਵਿਚ ਜੋੜ ਕੇ) ਪਾਰ ਲੰਘਾ ਦੇਂਦੇ ਹਨ। ਮੇਰੇ ਮਾਲਕ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ (ਦੀ ਨਿਗਾਹ) ਕੀਤੀ, ਉਹਨਾਂ ਦੇ ਕਰਮਾਂ ਦਾ ਹਿਸਾਬ ਕਰਨਾ ਉਸ ਨੇ ਛੱਡ ਦਿੱਤਾ। ਹੇ ਨਾਨਕ! ਆਖ-ਮੈਂ ਉਸ ਮਨੁੱਖ ਤੋਂ ਸਦਕੇ ਕੁਰਬਾਨ ਜਾਂਦਾ ਹਾਂ ਜਿਸ ਨੇ ਆਪਣੇ ਕੰਨਾਂ ਨਾਲ ਪਰਮਾਤਮਾ (ਦੀ ਸਿਫ਼ਤਿ-ਸਾਲਾਹ) ਨੂੰ ਸੁਣਿਆ ਹੈ।੧। ਮੈਂ ਆਪਣੀਆਂ ਅੱਖਾਂ ਨਾਲ ਜਗਤ ਨੂੰ ਵੇਖਿਆ ਹੈ, (ਅਜੇ ਭੀ) ਮੈਨੂੰ (ਜਗਤ ਵੇਖਣ ਦੀ ਪਿਆਸ) ਬਹੁਤ ਹੈ, ਇਹ ਪਿਆਸ ਬੁੱਝਦੀ ਨਹੀਂ। ਹੇ ਨਾਨਕ! ਜਿਨ੍ਹਾਂ ਅੱਖਾਂ ਨੇ ਮੇਰੇ ਪਿਆਰੇ ਪ੍ਰਭੂ ਨੂੰ ਵੇਖਿਆ, ਉਹ ਅੱਖਾਂ ਹੋਰ ਕਿਸਮ ਦੀਆਂ ਹਨ (ਉਹਨਾਂ ਅੱਖਾਂ ਨੂੰ ਦੁਨੀਆ ਦੇ ਪਦਾਰਥ ਵੇਖਣ ਦੀ ਲਾਲਸਾ ਨਹੀਂ ਹੁੰਦੀ) ।੧। ਛੰਤੁ। ਮੈਂ ਉਹਨਾਂ ਤੋਂ ਸਦਕੇ ਹਾਂ, ਜਿਨ੍ਹਾਂ ਨੇ ਪਰਮਾਤਮਾ ਦਾ ਦਰਸਨ ਕੀਤਾ ਹੈ, ਉਹ (ਵਡ-ਭਾਗੀ) ਬੰਦੇ ਸਦਾ-ਥਿਰ ਪ੍ਰਭੂ ਦੀ ਹਜ਼ੂਰੀ ਵਿਚ ਪਸੰਦ ਆਉਂਦੇ ਹਨ। ਜਿਨ੍ਹਾਂ ਜੀਵਾਂ ਨੂੰ ਮਾਲਕ-ਪ੍ਰਭੂ ਨੇ ਆਦਰ-ਮਾਣ ਦਿੱਤਾ ਹੈ, (ਹਰ ਥਾਂ) ਮੰਨੇ-ਪ੍ਰਮੰਨੇ ਜਾਂਦੇ ਹਨ, ਉਹ ਪਰਮਾਤਮਾ ਦੇ ਚਰਨਾਂ ਨਾਲ ਜੁੜੇ ਰਹਿੰਦੇ ਹਨ, ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ। ਉਹ ਮਨੁੱਖ ਪਰਮਾਤਮਾ ਦੇ ਨਾਮ-ਰਸ ਨਾਲ (ਦੁਨੀਆ ਦੇ ਪਦਾਰਥਾਂ ਵੱਲੋਂ) ਰੱਜੇ ਰਹਿੰਦੇ ਹਨ ਉਹ ਆਤਮਕ ਅਡੋਲਤਾ ਵਿਚ ਲੀਨ ਰਹਿੰਦੇ ਹਨ, ਉਹ ਮਨੁੱਖ ਪਰਮਾਤਮਾ ਨੂੰ ਹਰੇਕ ਸਰੀਰ ਵਿਚ ਵੱਸਦਾ ਪਛਾਣਦੇ ਹਨ। ਹੇ ਭਾਈ! ਉਹੀ ਮਨੁੱਖ ਭਲੇ ਹਨ, ਸੰਤ ਹਨ, ਸੁਖੀ ਹਨ, ਜੋ ਆਪਣੇ ਮਾਲਕ ਪ੍ਰਭੂ ਨੂੰ ਚੰਗੇ ਲੱਗਦੇ ਹਨ। ਹੇ ਨਾਨਕ! ਆਖ-ਜਿਨ੍ਹਾਂ ਮਨੁੱਖਾਂ ਨੇ ਹਰੀ ਪ੍ਰਭੂ ਦਾ ਦਰਸਨ ਕਰ ਲਿਆ ਹੈ, ਮੈਂ ਉਹਨਾਂ ਤੋਂ ਸਦਾ ਸਦਕੇ ਜਾਂਦਾ ਹਾਂ।੨।  ਹੇ ਭਾਈ! ਜੇਹੜਾ ਸਰੀਰ ਪਰਮਾਤਮਾ ਦੇ ਨਾਮ ਤੋਂ ਸੱਖਣਾ ਰਹਿੰਦਾ ਹੈ, ਉਹ ਮਾਇਆ ਦੇ ਮੋਹ ਦੇ ਹਨੇਰੇ ਵਿਚ ਅੰਨ੍ਹਾ ਹੋਇਆ ਰਹਿੰਦਾ ਹੈ। ਹੇ ਨਾਨਕ! ਉਸ ਮਨੁੱਖ ਦਾ ਜੀਵਨ ਕਾਮਯਾਬ ਹੈ ਜਿਸ ਦੇ ਹਿਰਦੇ ਵਿਚ ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਆ ਵੱਸਦਾ ਹੈ।੧। ਛੰਤੁ। ਮੈਂ ਉਹਨਾਂ ਮਨੁੱਖਾਂ ਤੋਂ ਸਦਕੇ-ਕੁਰਬਾਨ ਜਾਂਦਾ ਹਾਂ ਜਿਨ੍ਹਾਂ ਮੇਰੇ ਹਰੀ-ਪ੍ਰਭੂ ਦਾ ਦਰਸਨ ਕਰ ਲਿਆ ਹੈ। ਉਹ ਮਨੁੱਖ (ਪਰਮਾਤਮਾ ਦਾ ਨਾਮ-ਰਸ) ਚੱਖ ਕੇ (ਦੁਨੀਆ ਦੇ ਪਦਾਰਥਾਂ ਵੱਲੋਂ) ਰੱਜ ਜਾਂਦੇ ਹਨ, ਉਹਨਾਂ ਨੂੰ ਆਤਮਕ ਜੀਵਨ ਦੇਣ ਵਾਲਾ ਪਰਮਾਤਮਾ ਦਾ ਨਾਮ-ਜਲ ਮਿੱਠਾ ਲੱਗਦਾ ਹੈ। ਪਰਮਾਤਮਾ ਉਹਨਾਂ ਨੂੰ ਆਪਣੇ ਮਨ ਵਿਚ ਪਿਆਰਾ ਲੱਗਦਾ ਹੈ, ਪਰਮਾਤਮਾ ਉਹਨਾਂ ਉਤੇ ਪ੍ਰਸੰਨ ਹੋ ਜਾਂਦਾ ਹੈ, ਉਹਨਾਂ ਦੇ ਅੰਦਰ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ, ਉਹਨਾਂ ਨੂੰ ਸਾਰੇ ਆਨੰਦ ਪ੍ਰਾਪਤ ਹੋ ਜਾਂਦੇ ਹਨ। ਜਗਤ ਦੇ ਮਾਲਕ-ਪ੍ਰਭੂ ਦੀ ਜੈ-ਜੈਕਾਰ ਆਖ ਆਖ ਕੇ ਉਹਨਾਂ ਦੇ ਸਰੀਰ ਤੋਂ ਦੁੱਖ ਤੇ ਭਰਮ ਦੂਰ ਹੋ ਜਾਂਦੇ ਹਨ। ਉਹ ਮਨੁੱਖ ਮੋਹ ਤੋਂ ਰਹਿਤ ਹੋ ਜਾਂ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥ {ਪੰਨਾ 672}

ਅਰਥ: ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ। ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ। ਰਹਾਉ। (ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ।੧। ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ।੨। ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ।੩। ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ।੪।੬।

DHANAASAREE, FIFTH MEHL:

The desires of the greatest of the great kings and landlords cannot be satisfied. They remain engrossed in Maya, intoxicated with the pleasures of their wealth; their eyes see nothing else at all. || 1 || No one has ever found satisfaction in sin and corruption. The flame is not satisfied by more fuel; how can one be satisfied without the Lord? || Pause || Day after day, he eats his meals with many different foods, but his hunger is not eradicated. He runs around like a dog, searching in the four directions. || 2 || The lustful, lecherous man desires many women, and he never stops peeking into the homes of others. Day after day, he commits adultery again and again, and then he regrets his actions; he wastes away in misery and greed. || 3 || The Name of the Lord, Har, Har, is incomparable and priceless; it is the treasure of Ambrosial Nectar. The Saints abide in peace, poise and bliss; O Nanak, through the Guru, this is known. || 4 || 6 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ ਦਰਸਨੁ ਹਰਿ ਦੇਖਣ ਕੈ ਤਾਈ ॥ ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥ ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥੨॥ ਜੇ ਭੁਖ ਦੇਹਿ ਤ ਇਤ ਹੀ ਰਾਜਾ ਦੁਖ ਵਿਚਿ ਸੂਖ ਮਨਾਈ ॥੩॥ ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਚਿ ਅਗਨੀ ਆਪੁ ਜਲਾਈ ॥੪॥ ਪਖਾ ਫੇਰੀ ਪਾਣੀ ਢੋਵਾ ਜੋ ਦੇਵਹਿ ਸੋ ਖਾਈ ॥੫॥ ਨਾਨਕੁ ਗਰੀਬੁ ਢਹਿ ਪਇਆ ਦੁਆਰੈ ਹਰਿ ਮੇਲਿ ਲੈਹੁ ਵਡਿਆਈ ॥੬॥  ਅਰਥ: ਹੇ ਪ੍ਰਭੂ! ਜੇ ਤੂੰ (ਮੇਰੇ ਉਤੇ) ਮੇਹਰ ਕਰੇਂ, (ਮੈਨੂੰ) ਗੁਰੂ ਮਿਲਾ ਦੇਵੇਂ, ਤਾਂ ਤੇਰਾ ਦਰਸਨ ਕਰਨ ਵਾਸਤੇ ਮੈਂ ਸਦਾ ਤੇਰਾ ਨਾਮ ਸਿਮਰਦਾ ਰਹਾਂਗਾ।੧।ਰਹਾਉ। ਹੇ ਭਾਈ! ਜੇ ਕੋਈ (ਸੱਜਣ) ਮੇਰਾ ਪ੍ਰੀਤਮ ਲਿਆ ਕੇ ਮੈਨੂੰ ਮਿਲਾ ਦੇਵੇ, ਤਾਂ ਮੈਂ ਉਸ ਦੇ ਅੱਗੇ ਆਪਣਾ ਆਪ ਵੇਚ ਦਿਆਂ।੧। ਹੇ ਪ੍ਰਭੂ! ਮੇਹਰ ਕਰ) ਜੇ ਤੂੰ ਮੈਨੂੰ ਸੁਖ ਦੇਵੇਂ, ਤਾਂ ਮੈਂ ਤੈਨੂੰ ਹੀ ਸਿਮਰਦਾ ਰਹਾਂ, ਦੁਖ ਵਿਚ ਭੀ ਮੈਂ ਤੇਰੀ ਹੀ ਆਰਾਧਨਾ ਕਰਦਾ ਰਹਾਂ।੨। ਹੇ ਪ੍ਰਭੂ! ਜੇ ਤੂੰ ਮੈਨੂੰ ਭੁੱਖਾ ਰੱਖੇਂ, ਤਾਂ ਮੈਂ ਇਸ ਭੁਖ ਵਿਚ ਹੀ ਰੱਜਿਆ ਰਹਾਂਗਾ, ਦੁੱਖਾਂ ਵਿਚ ਮੈਂ ਸੁਖ ਪ੍ਰਤੀਤ ਕਰਾਂਗਾ (ਤੇਰੀ ਇਹ ਮੇਹਰ ਜ਼ਰੂਰ ਹੋ ਜਾਏ ਕਿ ਮੈਨੂੰ ਤੇਰਾ ਦਰਸਨ ਹੋ ਜਾਏ) ।੩। ਹੇ ਪ੍ਰਭੂ! ਤੇਰਾ ਦਰਸਨ ਕਰਨ ਦੀ ਖ਼ਾਤਰ ਜੇ ਲੋੜ ਪਏ ਤਾਂ) ਮੈਂ ਆਪਣਾ ਸਰੀਰ ਆਪਣਾ ਮਨ ਕੱਟ ਕੱਟ ਕੇ ਸਾਰਾ ਭੇਟਾ ਕਰ ਦਿਆਂਗਾ, ਅੱਗ ਵਿਚ ਆਪਣੇ ਆਪ ਨੂੰ ਸਾੜ (ਭੀ) ਦਿਆਂਗਾ।੪। ਹੇ ਪ੍ਰਭੂ! ਤੇਰੇ ਦੀਦਾਰ ਦੀ ਖ਼ਾਤਰ, ਤੇਰੀਆਂ ਸੰਗਤਾਂ ਨੂੰ) ਮੈਂ ਪੱਖਾਂ ਝਲਾਂਗਾ, ਪਾਣੀ ਢੋਵਾਂਗਾ, ਜੋ ਕੁਝ ਤੂੰ ਮੈਨੂੰ (ਖਾਣ ਲਈ) ਦੇਵੇਂਗਾ ਉਹੀ (ਖ਼ੁਸ਼ ਹੋ ਕੇ) ਖਾ ਲਵਾਂਗਾ।੫। ਹੇ ਪ੍ਰਭੂ! ਤੇਰਾ ਦਾਸ) ਗਰੀਬ ਨਾਨਕ ਤੇਰੇ ਦਰ ਤੇ ਆ ਡਿੱਗਾ ਹੈ, ਮੈਨੂੰ ਆਪਣੇ ਚਰਨਾਂ ਵਿਚ ਜੋੜ ਲੈ, ਤੇਰਾ ਇਹ ਉਪਕਾਰ ਹੋਵੇਗਾ।੬। ਅਖੀ ਕਾਢਿ ਧਰੀ ਚਰਣਾ ਤਲਿ ਸਭ ਧਰਤੀ ਫਿਰਿ ਮਤ ਪਾਈ ॥੭॥ ਜੇ ਪਾਸਿ ਬਹਾਲਹਿ ਤਾ ਤੁਝਹਿ ਅਰਾਧੀ ਜੇ ਮਾਰਿ ਕਢਹਿ ਭੀ ਧਿਆਈ ॥੮॥ ਜੇ ਲੋਕੁ ਸਲਾਹੇ ਤਾ ਤੇਰੀ ਉਪਮਾ ਜੇ ਨਿੰਦੈ ਤ ਛੋਡਿ ਨ ਜਾਈ ॥੯॥ ਜੇ ਤੁਧੁ ਵਲਿ ਰਹੈ ਤਾ ਕੋਈ ਕਿਹੁ ਆਖਉ ਤੁਧੁ ਵਿਸਰਿਐ ਮਰਿ ਜਾਈ ॥੧੦॥ ਵਾਰਿ ਵਾਰਿ ਜਾਈ ਗੁਰ ਊਪਰਿ ਪੈ ਪੈਰੀ ਸੰਤ ਮਨਾਈ ॥੧੧॥ ਨਾਨਕੁ ਵਿਚਾਰਾ ਭਇਆ ਦਿਵਾਨਾ ਹਰਿ ਤਉ ਦਰਸਨ ਕੈ ਤਾਈ ॥੧੨॥  ਅਰਥ: ਹੇ ਪ੍ਰਭੂ! ਜੇ ਲੋੜ ਪਏ ਤਾਂ) ਮੈਂ ਆਪਣੀਆਂ ਅੱਖਾਂ ਕੱਢ ਕੇ (ਗੁਰੂ ਦੇ) ਪੈਰਾਂ ਹੇਠ ਰੱਖ ਦਿਆਂ, ਮੈਂ ਸਾਰੀ ਧਰਤੀ ਉਤੇ ਭਾਲ ਕਰਾਂ ਕਿ ਸ਼ਾਇਦ ਕਿਤੇ ਗੁਰੂ ਲੱਭ ਪਏ।੭। ਹੇ ਪ੍ਰਭੂ! ਜੇ ਤੂੰ ਮੈਨੂੰ ਆਪਣੇ ਕੋਲ ਬਿਠਾਲ ਲਏਂ, ਤਾਂ ਤੈਨੂੰ ਆਰਾਧਦਾ ਰਹਾਂ, ਜੇ ਤੂੰ ਮੈਨੂੰ (ਧੱਕੇ) ਮਾਰ ਕੇ (ਆਪਣੇ ਦਰ ਤੋਂ) ਕੱਢ ਦੇਵੇਂ, ਤਾਂ ਭੀ ਮੈਂ ਤੇਰਾ ਹੀ ਧਿਆਨ ਧਰਦਾ ਰਹਾਂਗਾ।੮। ਹੇ ਪ੍ਰਭੂ! ਜੇ ਜਗਤ ਮੈਨੂੰ ਚੰਗਾ ਆਖੇਗਾ, ਤਾਂ (ਅਸਲ ਵਿਚ) ਇਹ ਤੇਰੀ ਹੀ ਵਡਿਆਈ ਹੋਵੇਗੀ, ਜੇ (ਤੇਰੀ ਸਿਫ਼ਤਿ-ਸਾਲਾਹ ਕਰਨ ਤੇ) ਦੁਨੀਆ ਮੇਰੀ ਨਿੰਦਾ ਕਰੇਗੀ, ਤਾਂ ਭੀ ਮੈਂ (ਤੈਨੂੰ) ਛੱਡ ਕੇ ਨਹੀਂ ਜਾਵਾਂਗਾ।੯। ਹੇ ਪ੍ਰਭੂ! ਜੇ ਮੇਰੀ ਪ੍ਰੀਤਿ ਤੇਰੇ ਪਾਸੇ ਬਣੀ ਰਹੇ, ਤਾਂ ਬੇਸ਼ੱਕ ਕੋਈ ਕੁਝ ਭੀ ਮੈਨੂੰ ਪਿਆ ਆਖੇ। ਪਰ, ਤੇਰੇ ਵਿਸਰਿਆਂ, ਹੇ ਪ੍ਰਭੂ! ਮੈਂ ਆਤਮਕ ਮੌਤੇ ਮਰ ਜਾਵਾਂਗਾ।੧੦। ਹੇ ਪ੍ਰਭੂ! ਤੇਰਾ ਦਰਸਨ ਕਰਨ ਦੀ ਖ਼ਾਤਰ) ਮੈਂ ਗੁਰੂ ਉਤੋਂ ਕੁਰਬਾਨ ਕੁਰਬਾਨ ਜਾਵਾਂਗਾ, ਮੈਂ ਸੰਤ-ਗੁਰੂ ਦੀ ਚਰਨੀਂ ਪੈ ਕੇ ਉਸ ਨੂੰ ਪ੍ਰਸੰਨ ਕਰਾਂਗਾ।੧੧। ਹੇ ਹਰੀ! ਤੇਰਾ ਦਰਸਨ ਕਰਨ ਦੀ ਖ਼ਾਤਰ (ਤੇਰਾ ਦਾਸ) ਵਿਚਾਰਾ ਨਾਨਕ ਕਮਲਾ ਹੋਇਆ ਫਿਰਦਾ ਹੈ।੧੨। ਝਖੜੁ ਝਾਗੀ ਮੀਹੁ ਵਰਸੈ ਭੀ ਗੁਰੁ ਦੇਖਣ ਜਾਈ ॥੧੩॥ ਸਮੁੰਦੁ ਸਾਗਰੁ ਹੋਵੈ ਬਹੁ ਖਾਰਾ ਗੁਰਸਿਖੁ ਲੰਘਿ ਗੁਰ ਪਹਿ ਜਾਈ ॥੧੪॥ ਜਿਉ ਪ੍ਰਾਣੀ ਜਲ ਬਿਨੁ ਹੈ ਮਰਤਾ ਤਿਉ ਸਿਖੁ ਗੁਰ ਬਿਨੁ ਮਰਿ ਜਾਈ ॥੧੫॥ ਜਿਉ ਧਰਤੀ ਸੋਭ ਕਰੇ ਜਲੁ ਬਰਸੈ ਤਿਉ ਸਿਖੁ ਗੁਰ ਮਿਲਿ ਬਿਗਸਾਈ ॥੧੬॥ ਸੇਵਕ ਕਾ ਹੋਇ ਸੇਵਕੁ ਵਰਤਾ ਕਰਿ ਕਰਿ ਬਿਨਉ ਬੁਲਾਈ ॥੧੭॥ ਨਾਨਕ ਕੀ ਬੇਨੰਤੀ ਹਰਿ ਪਹਿ ਗੁਰ ਮਿਲਿ ਗੁਰ ਸੁਖੁ ਪਾਈ ॥੧੮॥  ਅਰਥ: ਹੇ ਪ੍ਰਭੂ! ਤੇਰਾ ਮਿਲਾਪ ਪ੍ਰਾਪਤ ਕਰਨ ਦੀ ਖ਼ਾਤਰ) ਮੈਂ ਗੁਰੂ ਦਾ ਦਰਸਨ ਕਰਨ ਲਈ ਝੱਖੜ-ਹਨੇਰੀ (ਆਪਣੇ ਸਿਰ ਉਤੇ) ਝੱਲਣ ਨੂੰ ਭੀ ਤਿਆਰ ਹਾਂ, ਜੇ ਮੀਂਹ ਵਰ੍ਹਨ ਲੱਗ ਪਏ ਤਾਂ ਭੀ (ਵਰ੍ਹਦੇ ਮੀਂਹ ਵਿਚ ਹੀ) ਮੈਂ ਗੁਰੂ ਨੂੰ ਵੇਖਣ ਲਈ ਜਾਣ ਨੂੰ ਤਿਆਰ ਹਾਂ।੧੩। ਹੇ ਭਾਈ! ਖਾਰਾ ਸਮੁੰਦਰ ਭੀ ਲੰਘਣਾ ਪਏ, ਤਾਂ ਭੀ ਉਸ ਨੂੰ ਲੰਘ ਕੇ ਗੁਰੂ ਦਾ ਸਿੱਖ ਗੁਰੂ ਦੇ ਕੋਲ ਪਹੁੰਚਦਾ ਹੈ।੧੪। ਜਿਵੇਂ ਪ੍ਰਾਣੀ ਪਾਣੀ ਤੋਂ ਮਿਲਣ ਤੋਂ ਬਿਨਾ ਮਰਨ ਲੱਗ ਪੈਂਦਾ ਹੈ, ਤਿਵੇਂ ਸਿੱਖ ਗੁਰੂ ਨੂੰ ਮਿਲਣ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ।੧੫। ਜਿਵੇਂ ਜਦੋਂ ਮੀਂਹ ਪੈਂਦਾ ਹੈ ਤਾਂ ਧਰਤੀ ਸੋਹਣੀ ਲੱਗਣ ਲੱਗ ਪੈਂਦੀ ਹੈ, ਤਿਵੇਂ ਸਿੱਖ ਗੁਰੂ ਨੂੰ ਮਿਲ ਕੇ ਪ੍ਰਸੰਨ ਹੁੰਦਾ ਹੈ।੧੬। ਹੇ ਭਾਈ! ਮੈਂ ਗੁਰੂ ਦੇ ਸੇਵਕ ਦਾ ਸੇਵਕ ਬਣ ਕੇ ਉਸ ਦੀ ਕਾਰ ਕਰਨ ਨੂੰ ਤਿਆਰ ਹਾਂ ਮੈਂ ਉਸ ਨੂੰ ਬੇਨਤੀਆਂ ਕਰ ਕਰ ਕੇ (ਖ਼ੁਸ਼ੀ ਨਾਲ) ਸੱਦਾਂਗਾ।੧੭। ਨਾਨਕ ਦੀ ਪਰਮਾਤਮਾ ਪਾਸ ਬੇਨਤੀ ਹੈ (-ਹੇ ਪ੍ਰਭੂ! ਮੈਨੂੰ ਗੁਰੂ ਮਿਲਾ) ਗੁਰੂ ਨੂੰ ਮਿਲ ਕੇ ਮੈਨੂੰ ਵੱਡਾ ਆਨੰਦ ਪ੍ਰਾਪਤ ਹੁੰਦਾ ਹੈ।੧੮। ਤੂ ਆਪੇ ਗੁਰੁ ਚੇਲਾ ਹੈ ਆਪੇ ਗੁਰ ਵਿਚੁ ਦੇ ਤੁਝਹਿ ਧਿਆਈ ॥੧੯॥ ਜੋ ਤੁਧੁ ਸੇਵਹਿ ਸੋ ਤੂਹੈ ਹੋਵਹਿ ਤੁਧੁ ਸੇਵਕ ਪੈਜ ਰਖਾਈ ॥੨੦॥ ਭੰਡਾਰ ਭਰੇ ਭਗਤੀ ਹਰਿ ਤੇਰੇ ਜਿਸੁ ਭਾਵੈ ਤਿਸੁ ਦੇਵਾਈ ॥੨੧॥ ਜਿਸੁ ਤੂੰ ਦੇਹਿ ਸੋਈ ਜਨੁ ਪਾਏ ਹੋਰ ਨਿਹਫਲ ਸਭ ਚਤੁਰਾਈ ॥੨੨॥ ਸਿਮਰਿ ਸਿਮਰਿ ਸਿਮਰਿ ਗੁਰੁ ਅਪੁਨਾ ਸੋਇਆ ਮਨੁ ਜਾਗਾਈ ॥੨੩॥ ਇਕੁ ਦਾਨੁ ਮੰਗੈ ਨਾਨਕੁ ਵੇਚਾਰਾ ਹਰਿ ਦਾਸਨਿ ਦਾਸੁ ਕਰਾਈ ॥੨੪॥ ਅਰਥ: ਹੇ ਪ੍ਰਭੂ! ਤੂੰ ਆਪ ਹੀ ਗੁਰੂ ਹੈਂ, ਤੂੰ ਆਪ ਹੀ ਸਿੱਖ ਹੈਂ। ਮੈਂ ਗੁਰੂ ਦੀ ਰਾਹੀਂ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥ ਅਰਥ: ਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ (ਤੇ, ਉਸ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ। (ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧। ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ।੨।੧੭।

DHANAASAREE, FIFTH MEHL:

I have fallen in love with the Lord. My True Guru is always my help and support; He has torn down the banner of pain. || 1 || Pause || Giving me His hand, He has protected me as His own, and removed all my troubles. He has blackened the faces of the slanderers, and He Himself has become the help and support of His humble servant. || 1 || The True Lord and Master has become my Saviour; hugging me close in His embrace, He has saved me. Nanak has become fearless, and he enjoys eternal peace, singing the Glorious Praises of the Lord. || 2 || 17 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily hukamnama sahib from Sri far at sahib Amritsar including translation in English and Punjabi audio ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥

ਅਰਥ: ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ?।ਰਹਾਉ। ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ) । ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ।੧। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ। ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ। ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ।੨। ਹੇ (ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ। ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ। (ਪਰ, ਹੇ ਮਨ!) ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤਿ ਜੋੜਦੇ ਹਨ, ਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ।੩। ਹੇ ਪ੍ਰਭੂ! ਤੇਰੀ (ਮੇਹਰ ਦੀ) ਕੀਮਤ ਕੌਣ ਪਾ ਸਕਦਾ ਹੈ? ਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ। ਹੇ ਗੋਪਾਲ ਪ੍ਰਭੂ! ਸਾਡੀ ਜੀਵਾਂ ਦੀ ਕੀਹ ਪਾਂਇਆਂ ਹੈ? ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੁੰਦਾ ਹੈ। ਹੇ ਪ੍ਰਭੂ! ਨਾਨਕ ਤੇਰਾ ਦਾਸ ਹੈ, (ਇਸ ਦਾਸ ਦੀ) ਰੱਖਿਆ ਉਸੇ ਤਰ੍ਹਾਂ ਕਰਦਾ ਰਹੁ, ਜਿਵੇਂ ਪਿਉ ਆਪਣੇ ਪੁਤਰਾਂ ਉਤੇ ਕਿਰਪਾਲ ਹੋ ਕੇ ਕਰਦਾ ਹੈ।੪।੧। SORAT’H, FIFTH MEHL, FIRST HOUSE, TI-TUKAS: ONE UNIVERSAL CREATOR GOD. BY THE GRACE OF THE TRUE GURU: Who should I ask? Who should I worship? All were created by Him. Whoever appears to be the greatest of the great, shall ultimately be mixed with the dust. The Fearless, Formless Lord, the Destroyer of Fear bestows all comforts, and the nine treasures. || 1 || O Dear Lord, Your gifts alone satisfy me. Why should I praise the poor helpless man? Why should I feel subservient to him? || Pause || All things come to one who meditates on the Lord; the Lord satisfies his hunger. The Lord, the Giver of peace, bestows such wealth, that it can never be exhausted. I am in ecstasy, absorbed in celestial peace; the True Guru has united me in His Union. || 2 || O mind, chant the Naam, the Name of the Lord; worship the Naam, night and day, and recite the Naam. Listen to the Teachings of the Holy Saints, and all fear of death will be dispelled. Those blessed by God’s Grace are attached to the Word of the Guru’s Bani. || 3 || Who can estimate Your worth, God? You are kind and compassionate to all beings. Everything which You do, prevails; I am just a poor child — what can I do? Protect and preserve Your servant Nanak; be kind to him, like a father to his son. || 4 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥ 

ਅਰਥ: ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ।ਰਹਾਉ। ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ।੧। ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ। ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ। (ਭਗਤੀ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ (ਉਹਨਾਂ ਦੇ ਅੰਦਰੋਂ) ਚਿੰਤਾ ਨਾਸ ਹੋ ਜਾਂਦੀ ਹੈ।੨। ਹੇ ਭਾਈ! ਸਾਧ ਸੰਤ ਜਿੱਥੇ (ਭੀ) ਇਕੱਠੇ ਹੁੰਦੇ ਹਨ ਉਥੇ ਉਹ ਸਾਜ ਵਰਤ ਕੇ ਬਾਣੀ ਪੜ੍ਹ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ (ਹੀ) ਗਾਂਦੇ ਹਨ। ਹੇ ਭਾਈ! ਸੰਤਾਂ ਦੀ ਸੰਗਤਿ ਵਿਚ ਬੈਠਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਸ਼ਾਂਤੀ ਹਾਸਲ ਹੁੰਦੀ ਹੈ। ਪਰ, ਉਹਨਾਂ ਦੀ ਸੰਗਤਿ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉੱਤੇ ਬਖ਼ਸ਼ਸ਼ (ਦਾ ਲੇਖ ਲਿਖਿਆ ਹੋਵੇ) ।੩। ਹੇ ਭਾਈ! ਮੈਂ ਆਪਣੇ ਦੋਵੇਂ ਹੱਥ ਜੋੜ ਕੇ ਅਰਦਾਸ ਕਰਦਾ ਹਾਂ ਕਿ ਮੈਂ ਸੰਤ ਜਨਾਂ ਦੇ ਚਰਨ ਧੋ ਕੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਉਚਾਰਦਾ ਰਹਾਂ। ਹੇ ਭਾਈ! ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਤੋਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ ਜੇਹੜੇ ਦਇਆਲ ਕਿਰਪਾਲ ਪ੍ਰਭੂ ਦੀ ਹਜ਼ੂਰੀ ਵਿਚ (ਸਦਾ ਟਿਕੇ ਰਹਿੰਦੇ ਹਨ) ।੪।੨।੨੩।

DHANAASAREE, FIFTH MEHL:

I am meek and poor; the Name of God is my only Support. The Name of the Lord, Har, Har, is my occupation and earnings. I gather only the Lord’s Name. It is useful in both this world and the next. || 1 || Imbued with the Love of the Lord God’s Infinite Name, the Holy Saints sing the Glorious Praises of the One Lord, the Formless Lord. || Pause || The Glory of the Holy Saints comes from their total humility. The Saints realize that their greatness rests in the Praises of the Lord. Meditating on the Lord of the Universe, the Saints are in bliss. The Saints find peace, and their anxieties are dispelled. || 2 || Wherever the Holy Saints gather, there they sing the Praises of the Lord, in music and poetry. In the Society of the Saints, there is bliss and peace. They alone obtain this Society, upon whose foreheads such destiny is written. || 3 || With my palms pressed together, I offer my prayer. I wash their feet, and chant the Praises of the Lord, the treasure of virtue. O God, merciful and compassionate, let me remain in Your Presence. Nanak lives, in the dust of the Saints. || 4 || 2 || 23 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

Power of Naam

The daily Hukamnama Sahib from Sri Darbar Sahib Amritsar including translation in English and Punjabi audio ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥  ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧। ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ (ਇਸ ਨੇ) ਭੁਲਾਈ ਹੋਈ ਹੈ।੨। ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯।

ORAT’H, NINTH MEHL:

In this world, I have not found any true friend. The whole world is attached to its own pleasures, and when trouble comes, no one is with you. || 1 || Pause || Wives, friends, children and relatives — all are attached to wealth. When they see a poor man, they all forsake his company and run away. || 1 || So what should I say to this crazy mind, which is affectionately attached to them? The Lord is the Master of the meek, the Destroyer of all fears, and I have forgotten to praise Him. || 2 || Like a dog’s tail, which will never straighten out, the mind will not change, no matter how many things are tried. Says Nanak, please, Lord, uphold the honor of Your innate nature; I chant Your Name. || 3 || 9 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ 

ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।

ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨। ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।

ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩। ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।

(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪। ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।l

DHANAASAREE, FIRST MEHL, FIRST HOUSE, CHAU-PADAS:

ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:

My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥

ਅਰਥ: (ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇ) ਗੁਣ ਚੇਤੇ ਕਰਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ। ਪਰਮਾਤਮਾ ਦੇ ਗੁਣ ਗਾਵਣੇ, ਮਾਨੋ, ਇਕ ਪੌੜੀ ਹੈ ਜੋ ਗੁਰੂ ਨੇ ਦਿੱਤੀ ਹੈ ਤੇ ਇਸ ਪੌੜੀ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤਕ ਪਹੁੰਚ ਸਕੀਦਾ ਹੈ, (ਇਸ ਪੌੜੀ ਤੇ ਚੜ੍ਹਨ ਦੀ ਬਰਕਤਿ ਨਾਲ ਮੇਰੇ ਅੰਦਰ) ਸਦਾ-ਥਿਰ ਰਹਿਣ ਵਾਲਾ ਆਨੰਦ ਬਣ ਰਿਹਾ ਹੈ। ਜੇਹੜਾ ਮਨੁੱਖ (ਇਸ ਪੌੜੀ ਦੀ ਬਰਕਤਿ ਨਾਲ) ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਪਹੁੰਚਦਾ ਹੈ ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ। ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਉਸ ਦੀ ਮਤਿ ਅਟੱਲ ਹੋ ਜਾਂਦੀ ਹੈ। ਪਰਮਾਤਮਾ ਅਟੱਲ ਹੈ। (ਜੇ ਗੁਣ ਗਾਵਣ ਵਾਲੀ ਮਤਿ ਨਹੀਂ ਬਣੀ, ਤਾਂ) ਕੋਈ ਇਸ਼ਨਾਨ, ਕੋਈ ਦਾਨ, ਕੋਈ ਚੁੰਚ-ਗਿਆਨਤਾ, ਤੇ ਕੋਈ ਤੀਰਥ-ਇਸ਼ਨਾਨ ਪਰਮਾਤਮਾ ਨੂੰ ਖ਼ੁਸ਼ ਨਹੀਂ ਕਰ ਸਕਦਾ। (ਗੁਣ ਗਾਵਣ ਵਾਲੇ ਮਨੁੱਖ ਦੇ ਮਨ ਵਿਚੋਂ) ਧੋਖੇ-ਫ਼ਰੇਬ, ਮੋਹ ਦੇ ਚਮਤ-ਕਾਰੇ, ਵਿਕਾਰ ਆਦਿਕ ਸਭ ਮੁੱਕ ਜਾਂਦੇ ਹਨ। ਉਸ ਦੇ ਅੰਦਰ ਨਾਹ ਝੂਠ ਰਹਿ ਜਾਂਦਾ ਹੈ, ਨਾਹ ਠੱਗੀ ਰਹਿੰਦੀ ਹੈ, ਨਾਹ ਮੇਰ-ਤੇਰ ਰਹਿੰਦੀ ਹੈ। (ਪ੍ਰਭੂ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪ੍ਰਭੂ ਦੇ) ਗੁਣ ਗਾਂਵਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪ੍ਰਭੂ ਹੀ ਪਿਆਰਾ ਲੱਗਦਾ ਜਾ ਰਿਹਾ ਹੈ।੧। ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥ ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ ॥ ਮਥਿ ਅੰਮ੍ਰਿਤੁ ਪੀਆ ਇਹੁ ਮਨੁ ਦੀਆ ਗੁਰ ਪਹਿ ਮੋਲੁ ਕਰਾਇਆ ॥ ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥ ਤਿਸੁ ਨਾਲਿ ਗੁਣ ਗਾਵਾ ਜੇ ਤਿਸੁ ਭਾਵਾ ਕਿਉ ਮਿਲੈ ਹੋਇ ਪਰਾਇਆ ॥ ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥  ਅਰਥ: ਉਸ ਮਾਲਕ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ ਜਗਤ ਪੈਦਾ ਕੀਤਾ ਹੈ। (ਸਿਫ਼ਤਿ-ਸਾਲਾਹ ਕਰਨ ਤੋਂ ਬਿਨਾ ਮਨੁੱਖ ਦੇ ਮਨ ਵਿਚ ਵਿਕਾਰਾਂ ਦੀ) ਮੈਲ ਲੱਗੀ ਰਹਿੰਦੀ ਹੈ, ਤੇ, ਜੇ ਮਨ (ਵਿਕਾਰਾਂ ਨਾਲ) ਮੈਲਾ ਟਿਕਿਆ ਰਹੇ ਤਾਂ ਕੋਈ ਭੀ ਨਾਮ-ਅੰਮ੍ਰਿਤ ਪੀ ਨਹੀਂ ਸਕਦਾ। (ਪਰ ਇਸ ਨਾਮ-ਅੰਮ੍ਰਿਤ ਦੀ ਪ੍ਰਾਪਤੀ ਵਾਸਤੇ ਭੀ ਮੁੱਲ ਦੇਣਾ ਪੈਂਦਾ ਹੈ) ਮੈਂ ਗੁਰੂ ਪਾਸੋਂ ਮੁੱਲ ਪੁਆਇਆ (ਤਾਂ ਉਸਨੇ ਦੱਸਿਆ ਕਿ) ਜਿਸ ਨੇ ਆਪਣਾ ਇਹ ਮਨ (ਗੁਰੂ ਦੇ) ਹਵਾਲੇ ਕੀਤਾ ਉਸ ਨੇ ਮੁੜ ਮੁੜ ਸਿਮਰ ਕੇ ਨਾਮ-ਅੰਮ੍ਰਿਤ ਪੀ ਲਿਆ। (ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਜਦੋਂ ਕਿਸੇ ਮਨੁੱਖ ਨੇ ਆਪਣਾ ਮਨ (ਮੈਲੇ ਪਾਸੇ ਵਲੋਂ ਹਟਾ ਕੇ) ਸਦਾ-ਥਿਰ ਪ੍ਰਭੂ ਵਿਚ ਜੋੜਿਆ ਤਾਂ ਉਸ ਨੇ ਆਤਮਕ ਅਡੋਲਤਾ ਵਿਚ ਟਿਕ ਕੇ ਆਪਣੇ ਪ੍ਰੀਤਮ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ। (ਪਰ) ਮੈਂ ਤਦੋਂ ਹੀ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਪ੍ਰਭੂ ਦੇ ਗੁਣ ਗਾ ਸਕਦਾ ਹਾਂ ਜੇ ਪ੍ਰਭੂ ਦੀ ਰਜ਼ਾ ਹੀ ਹੋਵੇ (ਜੇ ਉਸ ਨੂੰ ਮੈਂ ਚੰਗਾ ਲੱਗ ਪਵਾਂ) । ਪ੍ਰਭੂ ਤੋਂ ਓਪਰੇ ਓਪਰੇ ਰਿਹਾਂ ਪ੍ਰਭੂ ਨਾਲ ਮਿਲਾਪ ਨਹੀਂ ਹੋ ਸਕਦਾ। (ਸੋ, ਹੇ ਭਾਈ!) ਉਸ ਮਾਲਕ-ਪ੍ਰਭੂ ਦੀ (ਸਦਾ) ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ (ਇਹ) ਜਗਤ ਪੈਦਾ ਕੀਤਾ ਹੈ।੨। ਆਇ ਗਇਆ ਕੀ ਨ ਆਇਓ ਕਿਉ ਆਵੈ ਜਾਤਾ ॥ ਪ੍ਰੀਤਮ ਸਿਉ ਮਨੁ ਮਾਨਿਆ ਹਰਿ ਸੇਤੀ ਰਾਤਾ ॥ ਸਾਹਿਬ ਰੰਗਿ ਰਾਤਾ ਸਚ ਕੀ ਬਾਤਾ ਜਿਨਿ ਬਿੰਬ ਕਾ ਕੋਟੁ ਉਸਾਰਿਆ ॥ ਪੰਚ ਭੂ ਨਾਇਕੋ ਆਪਿ ਸਿਰੰਦਾ ਜਿਨਿ ਸਚ ਕਾ ਪਿੰਡੁ ਸਵਾਰਿਆ ॥ ਹਮ ਅਵਗਣਿਆਰੇ ਤੂ ਸੁਣਿ ਪਿਆਰੇ ਤੁਧੁ ਭਾਵੈ ਸਚੁ ਸੋਈ ॥ ਆਵਣ ਜਾਣਾ ਨਾ ਥੀਐ ਸਾਚੀ ਮਤਿ ਹੋਈ ॥੩॥ ਅਰਥ: ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਆ ਵੱਸੇ, ਉਸ ਨੂੰ ਹੋਰ ਕਿਸੇ ਪਦਾਰਥ ਦੀ ਲਾਲਸਾ ਨਹੀਂ ਰਹਿ ਜਾਂਦੀ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ। ਉਸ ਦਾ ਮਨ ਪ੍ਰੀਤਮ ਪ੍ਰਭੂ ਨਾਲ ਗਿੱਝ ਜਾਂਦਾ ਹੈ, ਪ੍ਰਭੂ ਦੇ ਪ੍ਰੇਮ ਨਾਲ ਰੰਗਿਆ ਜਾਂਦਾ ਹੈ। ਉਸ ਦਾ ਮਨ ਉਸ ਮਾਲਕ ਦੇ ਰੰਗ ਵਿਚ ਰੰਗਿਆ ਜਾਂਦਾ ਹੈ, ਉਹ ਉਸ ਸਦਾ-ਥਿਰ ਮਾਲਕ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰਦਾ ਰਹਿੰਦਾ ਹੈ ਜਿਸ ਨੇ ਪਾਣੀ ਦੀ ਬੂੰਦ ਤੋਂ ਸਰੀਰ-ਕਿਲ੍ਹਾ ਉਸਾਰ ਦਿੱਤਾ ਹੈ, ਜੋ ਪੰਜਾਂ ਤੱਤਾਂ ਦਾ ਮਾਲਕ ਹੈ, ਜੋ ਆਪ ਹੀ (ਸਰੀਰ ਜਗਤ ਦਾ) ਪੈਦਾ ਕਰਨ ਵਾਲਾ ਹੈ, ਜਿਸ ਨੇ ਆਪਣੇ ਰਹਿਣ ਲਈ ਮਨੁੱਖ ਦਾ ਸਰੀਰ ਸਜਾਇਆ ਹੈ। ਹੇ ਪਿਆਰੇ ਪ੍ਰਭੂ! ਤੂੰ (ਮੇਰੀ ਬੇਨਤੀ) ਸੁਣ। ਅਸੀ ਜੀਵ ਔਗੁਣਾਂ ਨਾਲ ਭਰੇ ਹੋਏ ਹਾਂ (ਤੂੰ ਆਪ ਹੀ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇ ਕੇ ਸਾਨੂੰ ਪਵਿਤ੍ਰ ਕਰਨ ਵਾਲਾ ਹੈਂ) ਜੇਹੜਾ ਜੀਵ (ਤੇਰੀ ਮੇਹਰ ਨਾਲ) ਤੈਨੂੰ ਪਸੰਦ ਆ ਜਾਂਦਾ ਹੈ ਉਹ ਤੇਰਾ ਹੀ ਰੂਪ ਹੋ ਜਾਂਦਾ ਹੈ। ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ, ਉਸ ਦੀ ਮਤਿ ਅਭੁੱਲ ਹੋ ਜਾਂਦੀ ਹੈ।੩। ਅੰਜਨੁ ਤੈਸਾ ਅੰਜੀਐ ਜੈਸਾ ਪਿਰ ਭਾਵੈ ॥ ਸਮਝੈ ਸੂਝੈ ਜਾਣੀਐ ਜੇ ਆਪਿ ਜਾਣਾਵੈ ॥ ਆਪਿ ਜਾਣਾਵੈ ਮਾਰਗਿ ਪਾਵੈ ਆਪੇ ਮਨੂਆ ਲੇਵਏ ॥ ਕਰਮ ਸੁਕਰਮ ਕਰਾਏ ਆਪੇ ਕੀਮਤਿ ਕਉਣ ਅਭੇਵਏ ॥ ਤੰਤੁ ਮੰਤੁ ਪਾਖੰਡੁ ਨ ਜਾਣਾ ਰਾਮੁ ਰਿਦੈ ਮਨੁ ਮਾਨਿਆ ॥ ਅੰਜਨੁ ਨਾਮੁ ਤਿਸੈ ਤੇ ਸੂਝੈ ਗੁਰ ਸਬਦੀ ਸਚੁ ਜਾਨਿਆ ॥੪॥ ਅਰਥ: ਇਸਤ੍ਰੀ ਨੂੰ ਉਹੋ ਜਿਹਾ ਸੁਰਮਾ ਪਾਣਾ ਚਾਹੀਦਾ ਹੈ ਜਿਹੋ ਜਿਹਾ ਉਸ ਦੇ ਪਤੀ ਨੂੰ ਚੰਗਾ ਲੱਗੇ (ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਦੇ ਮਿਲਾਪ ਵਾਸਤੇ ਉਹੋ ਜਿਹਾ ਉੱਦਮ ਕਰਨਾ ਚਾਹੀਦਾ ਹੈ ਜੇਹੜਾ ਪ੍ਰਭੂ-ਪਤੀ ਨੂੰ ਪਸੰਦ ਆਵੇ) । (ਪਰ ਜੀਵ ਦੇ ਕੀਹ ਵੱਸ ਹੈ?) ਜਦੋਂ ਪਰਮਾਤਮਾ ਆਪ ਸਮਝ ਬਖ਼ਸ਼ੇ, ਤਦੋਂ ਹੀ ਜੀਵ (ਸਹੀ ਰਸਤਾ) ਸਮਝ ਸਕਦਾ ਹੈ, ਤਦੋਂ ਹੀ ਜੀਵ ਨੂੰ ਸੂਝ ਆ ਸਕਦੀ ਹੈ, ਤਦੋਂ ਹੀ ਕੁਝ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio and sangrand Hukamnama

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar translated in English and Punjabi audio ਬਿਲਾਵਲੁ ਮਹਲਾ ੫ ॥ ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥ ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥ ਦਾਸ ਅਪੁਨੇ ਕੀ ਆਪੇ ਰਾਖੀ ਭੈ ਭੰਜਨ ਊਪਰਿ ਕਰਤੇ ਮਾਣੁ ॥੧॥ ਭਈ ਮਿਤ੍ਰਾਈ ਮਿਟੀ ਬੁਰਾਈ ਦ੍ਰੁਸਟ ਦੂਤ ਹਰਿ ਕਾਢੇ ਛਾਣਿ ॥ ਸੂਖ ਸਹਜ ਆਨੰਦ ਘਨੇਰੇ ਨਾਨਕ ਜੀਵੈ ਹਰਿ ਗੁਣਹ ਵਖਾਣਿ ॥੨॥੨੬॥੧੧੨॥

: ਹੇ ਭਾਈ! ਜਿਸ ਭੀ ਮਨੁੱਖ ਨੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਸੁਜਾਨ ਪ੍ਰਭੂ ਦਾ ਨਾਮ ਸਿਮਰਿਆ, ਉਸ ਉਤੇ ਕਿਸੇ ਦੀ ਚੋਟ ਕਾਰਗਰ ਨਾਹ ਹੋ ਸਕੀ, ਉਸ ਦੇ ਅੰਦਰ ਸਦਾ ਕਾਇਮ ਰਹਿਣ ਵਾਲਾ ਸੁਖ ਪੈਦਾ ਹੋ ਗਿਆ। ਗੋਬਿੰਦ ਦਾ ਨਾਮ ਸਿਮਰ ਕੇ (ਉਸ ਦੇ ਅੰਦਰ) ਸੁਖ ਹੀ ਸੁਖ ਬਣ ਗਿਆ।੧।ਰਹਾਉ।

ਹੇ ਭਾਈ! ਜਿਸ ਪ੍ਰਭੂ ਦੇ ਇਹ ਸਾਰੇ ਜੀਅ ਜੰਤ ਹਨ (ਇਹਨਾਂ ਨੂੰ) ਸੁਖੀ ਭੀ ਉਸ ਨੇ ਆਪ ਹੀ ਕੀਤਾ ਹੈ (ਸੁਖੀ ਕਰਨ ਵਾਲਾ ਭੀ ਆਪ ਹੀ ਹੈ) । ਪ੍ਰਭੂ ਦੀ ਭਗਤੀ ਕਰਨ ਵਾਲਿਆਂ ਨੂੰ ਇਹੀ ਸਦਾ ਕਾਇਮ ਰਹਿਣ ਵਾਲਾ ਸਹਾਰਾ ਹੈ। ਹੇ ਭਾਈ! ਪ੍ਰਭੂ ਆਪਣੇ ਸੇਵਕਾਂ ਦੀ ਇੱਜ਼ਤ ਆਪ ਹੀ ਰੱਖਦਾ ਹੈ। ਭਗਤ ਉਸ ਪ੍ਰਭੂ ਉਤੇ ਹੀ ਭਰੋਸਾ ਰੱਖਦੇ ਹਨ, ਜੋ ਸਾਰੇ ਡਰਾਂ ਦਾ ਨਾਸ ਕਰਨ ਵਾਲਾ ਹੈ।੧।

(ਹੇ ਭਾਈ! ਜੇਹੜਾ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਪ੍ਰਭੂ ਉਸ ਦਾ) ਬੁਰਾ ਚਿਤਵਨ ਵਾਲੇ ਵੈਰੀਆਂ ਨੂੰ ਚੁਣ ਕੇ ਕੱਢ ਦੇਂਦਾ ਹੈ (ਉਹਨਾਂ ਦੀ ਸਗੋਂ ਸੇਵਕ ਨਾਲ) ਪਿਆਰ ਦੀ ਸਾਂਝ ਬਣ ਜਾਂਦੀ ਹੈ (ਉਹਨਾਂ ਦੇ ਅੰਦਰੋਂ ਉਸ ਸੇਵਕ ਵਾਸਤੇ) ਵੈਰ ਭਾਵ ਮਿਟ ਜਾਂਦਾ ਹੈ। ਹੇ ਨਾਨਕ! ਸੇਵਕ ਦੇ ਹਿਰਦੇ ਵਿਚ ਸੁਖ ਆਤਮਕ ਅਡੋਲਤਾ ਅਤੇ ਬਹੁਤ ਆਨੰਦ ਬਣੇ ਰਹਿੰਦੇ ਹਨ। ਸੇਵਕ ਪਰਮਾਤਮਾ ਦੇ ਗੁਣ ਉਚਾਰ ਉਚਾਰ ਕੇ ਆਤਮਕ ਜੀਵਨ ਪ੍ਰਾਪਤ ਕਰਦਾ ਰਹਿੰਦਾ ਹੈ।੨।੨੬।੧੧੨।

BILAAVAL, FIFTH MEHL:

Meditating in remembrance on the Lord of the Universe, I am emancipated. Suffering is eradicated, and true peace has come, meditating on the Inner-knower, the Searcher of hearts. || 1 || Pause || All beings belong to Him — He makes them happy. He is the true power of His humble devotees. He Himself saves and protects His slaves, who believe in their Creator, the Destroyer of fear. || 1 || I have found friendship, and hatred has been eradicated; the Lord has rooted out the enemies and villains. Nanak has been blessed with celestial peace and poise and total bliss; chanting the Glorious Praises of the Lord, he lives. || 2 || 26 || 112 ||b

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਸਲੋਕ ਮਃ ੧ ॥ ਵੇਲਿ ਪਿੰਞਾਇਆ ਕਤਿ ਵੁਣਾਇਆ ॥ ਕਟਿ ਕੁਟਿ ਕਰਿ ਖੁੰਬਿ ਚੜਾਇਆ ॥ ਲੋਹਾ ਵਢੇ ਦਰਜੀ ਪਾੜੇ ਸੂਈ ਧਾਗਾ ਸੀਵੈ ॥ ਇਉ ਪਤਿ ਪਾਟੀ ਸਿਫਤੀ ਸੀਪੈ ਨਾਨਕ ਜੀਵਤ ਜੀਵੈ ॥ ਹੋਇ ਪੁਰਾਣਾ ਕਪੜੁ ਪਾਟੈ ਸੂਈ ਧਾਗਾ ਗੰਢੈ ॥ ਮਾਹੁ ਪਖੁ ਕਿਹੁ ਚਲੈ ਨਾਹੀ ਘੜੀ ਮੁਹਤੁ ਕਿਛੁ ਹੰਢੈ ॥ ਸਚੁ ਪੁਰਾਣਾ ਹੋਵੈ ਨਾਹੀ ਸੀਤਾ ਕਦੇ ਨ ਪਾਟੈ ॥ ਨਾਨਕ ਸਾਹਿਬੁ ਸਚੋ ਸਚਾ ਤਿਚਰੁ ਜਾਪੀ ਜਾਪੈ ॥੧॥  (ਰੂੰ ਵੇਲਣੇ ਵਿਚ) ਵੇਲ ਕੇ ਪਿੰਞਾਈਦਾ ਹੈ, ਕੱਤ ਕੇ (ਕੱਪੜਾ) ਉਣਾਈਦਾ ਹੈ, ਇਸ ਦੇ ਟੋਟੇ ਕਰ ਕੇ (ਧੁਆਣ ਲਈ) ਖੁੰਬ ਤੇ ਚੜ੍ਹਾਈਦਾ ਹੈ। (ਇਸ ਕੱਪੜੇ ਨੂੰ) ਕੈਂਚੀ ਕਤਰਦੀ ਹੈ, ਦਰਜ਼ੀ ਇਸ ਨੂੰ ਪਾੜਦਾ ਹੈ, ਤੇ ਸੂਈ ਧਾਗਾ ਸਿਊਂਦਾ ਹੈ। (ਜਿਵੇਂ ਇਹ ਕੱਟਿਆ ਪਾੜਿਆ ਹੋਇਆ ਕੱਪੜਾ ਸੂਈ ਧਾਗੇ ਨਾਲ ਸੀਪ ਜਾਂਦਾ ਹੈ) ਤਿਵੇਂ ਹੀ, ਹੇ ਨਾਨਕ! ਮਨੁੱਖ ਦੀ ਗੁਆਚੀ ਹੋਈ ਇੱਜ਼ਤ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਨਾਲ ਫਿਰ ਬਣ ਆਉਂਦੀ ਹੈ ਤੇ ਮਨੁੱਖ ਸੁਚੱਜਾ ਜੀਵਨ ਗੁਜ਼ਾਰਨ ਲੱਗ ਪੈਂਦਾ ਹੈ। ਕੱਪੜਾ ਪੁਰਾਣਾ ਹੋ ਕੇ ਪਾਟ ਜਾਂਦਾ ਹੈ, ਸੂਈ ਧਾਗਾ ਇਸ ਨੂੰ ਗੰਢ ਦੇਂਦਾ ਹੈ, (ਪਰ ਇਹ ਗੰਢਿਆ ਹੋਇਆ ਪੁਰਾਣਾ ਕੱਪੜਾ) ਕੋਈ ਮਹੀਨਾ ਅੱਧਾ ਮਹੀਨਾ ਤੱਗਦਾ ਨਹੀਂ, ਸਿਰਫ਼ ਘੜੀ ਦੋ ਘੜੀ (ਥੋੜਾ ਚਿਰ) ਹੀ ਹੰਢਦਾ ਹੈ; (ਪਰ) ਪ੍ਰਭੂ ਦਾ ਨਾਮ (-ਰੂਪ ਪਟੋਲਾ) ਕਦੇ ਪੁਰਾਣਾ ਨਹੀਂ ਹੁੰਦਾ, ਸੀਤਾ ਹੋਇਆ ਕਦੇ ਪਾਟਦਾ ਨਹੀਂ (ਉਸ ਪ੍ਰਭੂ ਨਾਲ ਜੁੜਿਆ ਹੋਇਆ ਮਨ ਉਸ ਤੋਂ ਟੁੱਟਦਾ ਨਹੀਂ) । ਹੇ ਨਾਨਕ! ਪ੍ਰਭੂ-ਖਸਮ ਸਦਾ ਕਾਇਮ ਰਹਿਣ ਵਾਲਾ ਹੈ, ਪਰ ਇਸ ਗੱਲ ਦੀ ਤਾਂ ਹੀ ਸਮਝ ਪੈਂਦੀ ਹੈ ਜੇ ਉਸ ਨੂੰ ਸਿਮਰੀਏ।1। ਮਃ ੧ ॥ ਸਚ ਕੀ ਕਾਤੀ ਸਚੁ ਸਭੁ ਸਾਰੁ ॥ ਘਾੜਤ ਤਿਸ ਕੀ ਅਪਰ ਅਪਾਰ ॥ ਸਬਦੇ ਸਾਣ ਰਖਾਈ ਲਾਇ ॥ ਗੁਣ ਕੀ ਥੇਕੈ ਵਿਚਿ ਸਮਾਇ ॥ ਤਿਸ ਦਾ ਕੁਠਾ ਹੋਵੈ ਸੇਖੁ ॥ ਲੋਹੂ ਲਬੁ ਨਿਕਥਾ ਵੇਖੁ ॥ ਹੋਇ ਹਲਾਲੁ ਲਗੈ ਹਕਿ ਜਾਇ ॥ ਨਾਨਕ ਦਰਿ ਦੀਦਾਰਿ ਸਮਾਇ ॥੨॥   ਜੇ ਪ੍ਰਭੂ ਦੇ ਨਾਮ ਦੀ ਛੁਰੀ ਹੋਵੇ, ਪ੍ਰਭੂ ਦਾ ਨਾਮ ਹੀ (ਉਸ ਛੁਰੀ ਦਾ) ਸਾਰਾ ਲੋਹਾ ਹੋਵੇ, ਉਸ ਛੁਰੀ ਦੀ ਘਾੜਤ ਬਹੁਤ ਸੁੰਦਰ ਹੁੰਦੀ ਹੈ; ਇਹ ਛੁਰੀ ਸਤਿਗੁਰੂ ਦੇ ਸ਼ਬਦ ਦੀ ਸਾਣ ਤੇ ਰੱਖ ਕੇ ਤੇਜ਼ ਕੀਤੀ ਜਾਂਦੀ ਹੈ, ਤੇ ਇਹ ਪ੍ਰਭੂ ਦੇ ਗੁਣਾਂ ਦੀ ਮਿਆਨ ਵਿਚ ਟਿਕੀ ਰਹਿੰਦੀ ਹੈ। ਜੇ ਸ਼ੇਖ਼ ਇਸ ਛੁਰੀ ਦਾ ਕੁੱਠਾ ਹੋਇਆ ਹੋਵੇ (ਭਾਵ, ਜੇ 'ਸ਼ੇਖ਼' ਦਾ ਜੀਵਨ ਪ੍ਰਭੂ ਦੇ ਨਾਮ, ਸਤਿਗੁਰੂ ਦੇ ਸ਼ਬਦ ਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਘੜਿਆ ਹੋਇਆ ਹੋਵੇ) ਤਾਂ ਉਸ ਦੇ ਅੰਦਰੋਂ ਲੱਬ-ਰੂਪ ਲਹੂ ਜ਼ਰੂਰ ਨਿਕਲ ਜਾਂਦਾ ਹੈ, ਇਸ ਤਰ੍ਹਾਂ ਹਲਾਲ ਹੋ ਕੇ (ਕੁੱਠਾ ਜਾ ਕੇ) ਉਹ ਪ੍ਰਭੂ ਵਿਚ ਜੁੜਦਾ ਹੈ, ਤੇ, ਹੇ ਨਾਨਕ! ਪ੍ਰਭੂ ਦੇ ਦਰ ਤੇ (ਅੱਪੜ ਕੇ) ਉਸ ਦੇ ਦਰਸ਼ਨ ਵਿਚ ਲੀਨ ਹੋ ਜਾਂਦਾ ਹੈ।2। ਮਃ ੧ ॥ ਕਮਰਿ ਕਟਾਰਾ ਬੰਕੁੜਾ ਬੰਕੇ ਕਾ ਅਸਵਾਰੁ ॥ ਗਰਬੁ ਨ ਕੀਜੈ ਨਾਨਕਾ ਮਤੁ ਸਿਰਿ ਆਵੈ ਭਾਰੁ ॥੩॥  ਲੱਕ ਦੁਆਲੇ ਸੋਹਣੀ ਜਿਹੀ ਕਟਾਰ ਹੋਵੇ ਤੇ ਸੋਹਣੇ ਘੋੜੇ ਦਾ ਸੁਆਰ ਹੋਵੇ, (ਫਿਰ ਭੀ) ਹੇ ਨਾਨਕ! ਮਾਣ ਨਾਹ ਕ ਰੀਏ, (ਕੀਹ ਪਤਾ ਹੈ) ਮਤਾਂ ਸਿਰ-ਭਾਰ ਡਿੱਗ ਪਏ।3। ਪਉੜੀ ॥ ਸੋ ਸਤਸੰਗਤਿ ਸਬਦਿ ਮਿਲੈ ਜੋ ਗੁਰਮੁਖਿ ਚਲੈ ॥ ਸਚੁ ਧਿਆਇਨਿ ਸੇ ਸਚੇ ਜਿਨ ਹਰਿ ਖਰਚੁ ਧਨੁ ਪਲੈ ॥ ਭਗਤ ਸੋਹਨਿ ਗੁਣ ਗਾਵਦੇ ਗੁਰਮਤਿ ਅਚਲੈ ॥ ਰਤਨ ਬੀਚਾਰੁ ਮਨਿ ਵਸਿਆ ਗੁਰ ਕੈ ਸਬਦਿ ਭਲੈ ॥ ਆਪੇ ਮੇਲਿ ਮਿਲਾਇਦਾ ਆਪੇ ਦੇਇ ਵਡਿਆਈ ॥੧੯ll ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਹ ਸਾਧ ਸੰਗਤਿ ਵਿਚ (ਆ ਕੇ) ਗੁਰੂ ਦੇ ਸ਼ਬਦ ਵਿਚ ਜੁੜਦਾ ਹੈ। ਜਿਨ੍ਹਾਂ ਮਨੁੱਖਾਂ ਦੇ ਪੱਲੇ ਪ੍ਰਭੂ ਦਾ ਨਾਮ-ਰੂਪ ਧਨ ਹੈ (ਜ਼ਿੰਦਗੀ ਦੇ ਸਫ਼ਰ ਲਈ) ਖ਼ਰਚ ਹੈ ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਸਿਮਰਦੇ ਹਨ ਤੇ ਉਸੇ ਦਾ ਰੂਪ ਹੋ ਜਾਂਦੇ ਹਨ। ਬੰਦਗੀ ਕਰਨ ਵਾਲੇ ਬੰਦੇ ਪ੍ਰਭੂ ਦੇ ਗੁਣ ਗਾਂਦੇ ਹਨ ਤੇ ਸੋਹਣੇ ਲੱਗਦੇ ਹਨ, ਸਤਿਗੁਰੂ ਦੀ ਮੱਤ ਲੈ ਕੇ ਉਹ ਅਡੋਲ ਹੋ ਜਾਂਦੇ ਹਨ, ਸਤਿਗੁਰੂ ਦੇ ਸੋਹਣੇ ਸ਼ਬਦ ਦੀ ਰਾਹੀਂ ਉਹਨਾਂ ਦੇ ਮਨ ਵਿਚ ਪ੍ਰਭੂ ਦੇ ਸ੍ਰੇਸ਼ਟ ਨਾਮ ਦੀ ਵਿਚਾਰ ਆ ਵੱਸਦੀ ਹੈ। (ਭਗਤ ਜਨਾਂ ਨੂੰ) ਪ੍ਰਭੂ ਆਪ ਹੀ ਆਪਣੇ ਵਿਚ ਮਿਲਾਂਦਾ ਹੈ, ਆਪ ਹੀ ਉਹਨਾਂ ਨੂੰ ਸੋਭਾ ਦੇਂਦਾ ਹੈ। 19।

SHALOK, FIRST MEHL:

The cotton is ginned, woven and spun; the cloth is laid out, washed and bleached white. The tailor cuts it with his scissors, and sews it with his thread. Thus, the torn and tattered honor is sewn up again, through the Lord’s Praise, O Nanak, and one lives the true life. Becoming worn, the cloth is torn; with needle and thread it is sewn up again. It will not last for a month, or even a week. It barely lasts for an hour, or even a moment. But the Truth does not grow old; and when it is stitched, it is never torn again. O Nanak, the Lord and Master is the Truest of the True. While we meditate on Him, we see Him. || 1 || FIRST MEHL: The knife is Truth, and its steel is totally True. Its workmanship is incomparably beautiful. It is sharpened on the grindstone of the Shabad. It is placed in the scabbard of virtue. If the Shaykh is killed with that, then the blood of greed will spill out. One who is slaughtered in this ritualistic way, will be attached to the Lord. O Nanak, at the Lord’s door, he is absorbed into His Blessed Vision. || 2 || FIRST MEHL: A beautiful dagger hangs by your waist, and you ride such a beautiful horse. But d

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਗੋਂਡ ਮਹਲਾ ੫ ॥ ਜਾ ਕਉ ਰਾਖੈ ਰਾਖਣਹਾਰੁ ॥ ਤਿਸ ਕਾ ਅੰਗੁ ਕਰੇ ਨਿਰੰਕਾਰੁ ॥੧॥ ਰਹਾਉ ॥ਮਾਤ ਗਰਭ ਮਹਿ ਅਗਨਿ ਨ ਜੋਹੈ ॥ ਕਾਮੁ ਕ੍ਰੋਧੁ ਲੋਭੁ ਮੋਹੁ ਨ ਪੋਹੈ ॥ ਸਾਧਸੰਗਿ ਜਪੈ ਨਿਰੰਕਾਰੁ ॥ ਨਿੰਦਕ ਕੈ ਮੁਹਿ ਲਾਗੈ ਛਾਰੁ ॥੧॥ ਰਾਮ ਕਵਚੁ ਦਾਸ ਕਾ ਸੰਨਾਹੁ ॥ ਦੂਤ ਦੁਸਟ ਤਿਸੁ ਪੋਹਤ ਨਾਹਿ ॥ ਜੋ ਜੋ ਗਰਬੁ ਕਰੇ ਸੋ ਜਾਇ ॥ ਗਰੀਬ ਦਾਸ ਕੀ ਪ੍ਰਭੁ ਸਰਣਾਇ ॥੨॥ ਜੋ ਜੋ ਸਰਣਿ ਪਇਆ ਹਰਿ ਰਾਇ ॥ ਸੋ ਦਾਸੁ ਰਖਿਆ ਅਪਣੈ ਕੰਠਿ ਲਾਇ ॥ ਜੇ ਕੋ ਬਹੁਤੁ ਕਰੇ ਅਹੰਕਾਰੁ ॥ ਓਹੁ ਖਿਨ ਮਹਿ ਰੁਲਤਾ ਖਾਕੂ ਨਾਲਿ ॥੩॥ ਹੈ ਭੀ ਸਾਚਾ ਹੋਵਣਹਾਰੁ ॥ ਸਦਾ ਸਦਾ ਜਾਈ ਬਲਿਹਾਰ ॥ ਅਪਣੇ ਦਾਸ ਰਖੇ ਕਿਰਪਾ ਧਾਰਿ ॥ ਨਾਨਕ ਕੇ ਪ੍ਰਭ ਪ੍ਰਾਣ ਅਧਾਰ ॥੪॥੧੮॥੨੦॥ 

ਅਰਥ: ਹੇ ਭਾਈ! ਜਿਸ ਮਨੁੱਖ ਨੂੰ ਰੱਖਣ-ਜੋਗ ਪ੍ਰਭੂ (ਕਾਮਾਦਿਕ ਵਿਕਾਰਾਂ ਤੋਂ) ਬਚਾਣਾ ਚਾਹੁੰਦਾ ਹੈ, ਪ੍ਰਭੂ ਉਸ ਮਨੁੱਖ ਦਾ ਪੱਖ ਕਰਦਾ ਹੈ (ਉਸ ਦੀ ਮਦਦ ਕਰਦਾ ਹੈ) ।੧।ਰਹਾਉ। ਹੇ ਭਾਈ! ਜਿਵੇਂ ਜੀਵ ਨੂੰ) ਮਾਂ ਦੇ ਪੇਟ ਵਿਚ ਅੱਗ ਦੁੱਖ ਨਹੀਂ ਦੇਂਦੀ, (ਤਿਵੇਂ ਪ੍ਰਭੂ ਜਿਸ ਮਨੁੱਖ ਦਾ ਪੱਖ ਕਰਦਾ ਹੈ, ਉਸ ਨੂੰ) ਕਾਮ, ਕ੍ਰੋਧ, ਲੋਭ, ਮੋਹ (ਕੋਈ ਭੀ) ਆਪਣੇ ਦਬਾਉ ਵਿਚ ਨਹੀਂ ਲਿਆ ਸਕਦਾ। ਉਹ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦਾ ਹੈ, (ਪਰ ਉਸ) ਦੀ ਨਿੰਦਾ ਕਰਨ ਵਾਲੇ ਮਨੁੱਖ ਦੇ ਸਿਰ ਉਤੇ ਸੁਆਹ ਪੈਂਦੀ ਹੈ (ਨਿੰਦਕ ਬਦਨਾਮੀ ਹੀ ਖੱਟਦਾ ਹੈ) ।੧। ਹੇ ਭਾਈ! ਪਰਮਾਤਮਾ (ਦਾ ਨਾਮ) ਸੇਵਕ ਵਾਸਤੇ (ਸ਼ਸਤ੍ਰਾਂ ਦੀ ਮਾਰ ਤੋਂ ਬਚਾਣ ਵਾਲਾ) ਤੰਤ੍ਰ ਹੈ, ਸੰਜੋਅ ਹੈ (ਜਿਸ ਮਨੁੱਖ ਦੇ ਪਾਸ ਰਾਮ-ਨਾਮ ਦਾ ਕਵਚ ਹੈ ਸੰਜੋਅ ਹੈ) ਉਸ ਨੂੰ (ਕਾਮਾਦਿਕ) ਚੰਦਰੇ ਵੈਰੀ ਪੋਹ ਨਹੀਂ ਸਕਦੇ। (ਪਰ) ਜੇਹੜਾ ਜੇਹੜਾ ਮਨੁੱਖ (ਆਪਣੀ ਤਾਕਤ ਦਾ) ਮਾਣ ਕਰਦਾ ਹੈ, ਉਹ (ਆਤਮਕ ਜੀਵਨ ਵਲੋਂ) ਤਬਾਹ ਹੋ ਜਾਂਦਾ ਹੈ। ਗ਼ਰੀਬ ਦਾ ਆਸਰਾ ਸੇਵਕ ਦਾ ਆਸਰਾ ਪ੍ਰਭੂ ਆਪ ਹੈ।੨। ਹੇ ਭਾਈ! ਜੇਹੜਾ ਜੇਹੜਾ ਮਨੁੱਖ ਪ੍ਰਭੂ ਪਾਤਿਸ਼ਾਹ ਦੀ ਸਰਨੀ ਪੈ ਜਾਂਦਾ ਹੈ, ਉਸ ਸੇਵਕ ਨੂੰ ਪ੍ਰਭੂ ਆਪਣੇ ਗਲ ਨਾਲ ਲਾ ਕੇ (ਦੁਸਟ ਦੂਤਾਂ ਤੋਂ) ਬਚਾ ਲੈਂਦਾ ਹੈ। ਪਰ ਜੇਹੜਾ ਮਨੁੱਖ (ਆਪਣੀ ਹੀ ਤਾਕਤ ਉਤੇ) ਬੜਾ ਮਾਣ ਕਰਦਾ ਹੈ, ਉਹ ਮਨੁੱਖਾਂ (ਇਹਨਾਂ ਦੂਤਾਂ ਦੇ ਟਾਕਰੇ ਤੇ) ਇਕ ਖਿਨ ਵਿਚ ਹੀ ਮਿੱਟੀ ਵਿਚ ਮਿਲ ਜਾਂਦਾ ਹੈ।੩। ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਪ੍ਰਭੂ ਹੁਣ ਭੀ ਮੌਜੂਦ ਹੈ, ਸਦਾ ਲਈ ਮੌਜੂਦ ਰਹੇਗਾ। ਮੈਂ ਸਦਾ ਉਸੇ ਉਤੋਂ ਸਦਕੇ ਜਾਂਦਾ ਹਾਂ। ਹੇ ਭਾਈ! ਨਾਨਕ ਦੇ ਪ੍ਰਭੂ ਜੀ ਆਪਣੇ ਦਾਸਾਂ ਦੀ ਜਿੰਦ ਦਾ ਆਸਰਾ ਹਨ। ਪ੍ਰਭੂ ਆਪਣੇ ਦਾਸ ਨੂੰ ਕਿਰਪਾ ਕਰ ਕੇ (ਵਿਕਾਰਾਂ ਤੋਂ ਸਦਾ) ਬਚਾਂਦਾ ਹੈ।੪।੧੮।੨੦। O brother! The human being whom the maintainable Lord wants to save (from sexual disorders), the Lord favors that human being (helps him). O brother! As fire does not afflict the creature (in the womb of the mother), (so the man whom the Lord favors) cannot be brought under (his) lust, anger, greed, attachment. He stays in the Sangat of Guru and chants God's name, (but ashes fall on the head of the person who slanders him).O brother! God (Naam) is the Tantra for the Sevak (protector from the scourge of weapons), Sanjoa is (the man who has the armor of Ram Naam is Sanjoa) he (Kamadik) Chandra enemies cannot touch him. (But) every human being who is proud (of his strength) is destroyed (by the spiritual life). The support of the poor, the support of the servant is the Lord Himself.O brother! Every human being who falls under the protection of the Lord King, the Lord saves (from the evil angels) the servant by embracing him. But the human being who is very proud (of his own strength), the human beings (against the resistance of these angels) are reduced to dust in a single moment.O brother! The ever abiding Lord is still present, will be present forever. I am always sacrificing to Him. O brother! Nanak's Lord is the support of the life of His servants. The Lord graciously saves His servant (from vices).

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Sikh prayer Ardaas is necessary to perform after recitation of each Gurbani, Nitnem Sahib and Rehras Sahib Kirtan Sohila and each occasion of a Sikh from Birth to Death.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਰਾਗੁ ਗੋਂਡ ਬਾਣੀ ਨਾਮਦੇਉ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥ 

ਗੋਂਡ ॥ ਮੋ ਕਉ ਤਾਰਿ ਲੇ ਰਾਮਾ ਤਾਰਿ ਲੇ ॥ ਮੈ ਅਜਾਨੁ ਜਨੁ ਤਰਿਬੇ ਨ ਜਾਨਉ ਬਾਪ ਬੀਠੁਲਾ ਬਾਹ ਦੇ ॥੧॥ ਰਹਾਉ ॥ ਨਰ ਤੇ ਸੁਰ ਹੋਇ ਜਾਤ ਨਿਮਖ ਮੈ ਸਤਿਗੁਰ ਬੁਧਿ ਸਿਖਲਾਈ ॥ ਨਰ ਤੇ ਉਪਜਿ ਸੁਰਗ ਕਉ ਜੀਤਿਓ ਸੋ ਅਵਖਧ ਮੈ ਪਾਈ ॥੧॥ ਜਹਾ ਜਹਾ ਧੂਅ ਨਾਰਦੁ ਟੇਕੇ ਨੈਕੁ ਟਿਕਾਵਹੁ ਮੋਹਿ ॥ ਤੇਰੇ ਨਾਮ ਅਵਿਲੰਬਿ ਬਹੁਤੁ ਜਨ ਉਧਰੇ ਨਾਮੇ ਕੀ ਨਿਜ ਮਤਿ ਏਹ ॥੨॥੩॥ 

ਅਰਥ: ਹੇ ਮੇਰੇ ਰਾਮ! ਮੈਨੂੰ (ਸੰਸਾਰ-ਸਮੁੰਦਰ ਤੋਂ) ਤਾਰ ਲੈ, ਬਚਾ ਲੈ। ਹੇ ਮੇਰੇ ਪਿਤਾ ਪ੍ਰਭੂ! ਮੈਨੂੰ ਆਪਣੀ ਬਾਂਹ ਫੜਾ, ਮੈਂ ਤੇਰਾ ਅੰਞਾਣ ਸੇਵਕ ਹਾਂ, ਮੈਂ ਤਰਨਾ ਨਹੀਂ ਜਾਣਦਾ।ਰਹਾਉ। (ਹੇ ਬੀਠੁਲ ਪਿਤਾ! ਮੈਨੂੰ ਭੀ ਗੁਰੂ ਮਿਲਾ) ਗੁਰੂ ਤੋਂ ਮਿਲੀ ਮੱਤ ਦੀ ਬਰਕਤ ਨਾਲ ਅੱਖ ਦੇ ਫੋਰ ਵਿਚ ਮਨੁੱਖਾਂ ਤੋਂ ਦੇਵਤੇ ਬਣ ਜਾਈਦਾ ਹੈ, ਹੇ ਪਿਤਾ! ਮਿਹਰ ਕਰ) ਮੈਂ ਭੀ ਉਹ ਦਵਾਈ ਹਾਸਲ ਕਰ ਲਵਾਂ ਜਿਸ ਨਾਲ ਮਨੁੱਖਾਂ ਤੋਂ ਜੰਮ ਕੇ (ਭਾਵ, ਮਨੁੱਖ-ਜਾਤੀ ਵਿਚੋਂ ਹੋ ਕੇ) ਸੁਰਗ ਨੂੰ ਜਿੱਤਿਆ ਜਾ ਸਕਦਾ ਹੈ (ਭਾਵ, ਸੁਰਗ ਦੀ ਭੀ ਪਰਵਾਹ ਨਹੀਂ ਰਹਿੰਦੀ) ।੧। ਹੇ ਮੇਰੇ ਰਾਮ! ਤੂੰ ਜਿਸ ਜਿਸ ਆਤਮਕ ਟਿਕਾਣੇ ਧ੍ਰੂ ਤੇ ਨਾਰਦ (ਵਰਗੇ ਭਗਤਾਂ) ਨੂੰ ਅਪੜਾਇਆ ਹੈ, ਮੈਨੂੰ ਸਦਾ ਲਈ ਅਪੜਾ ਦੇਹ, ਮੇਰਾ ਨਾਮਦੇਵ ਦਾ ਇਹ ਪੱਕਾ ਨਿਸ਼ਚਾ ਹੈ ਕਿ ਤੇਰੇ ਨਾਮ ਦੇ ਆਸਰੇ ਬੇਅੰਤ ਜੀਵ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਨਿਕਲਦੇ ਹਨ।੨।੩। ਭਾਵ: ਪ੍ਰਭੂ ਤੋਂ ਨਾਮ ਸਿਮਰਨ ਦੀ ਮੰਗ। ਨਾਮ ਦੀ ਬਰਕਤ ਨਾਲ ਸੁਰਗ ਦੀ ਭੀ ਲਾਲਸਾ ਨਹੀਂ ਰਹਿੰਦੀ।

GOND

Carry me across, O Lord, carry me across. I am ignorant, and I do not know how to swim. O my Beloved Father, please give me Your arm. || 1 || Pause || I have been transformed from a mortal being into an angel, in an instant; the True Guru has taught me this. Born of human flesh, I have conquered the heavens; such is the medicine I was given. || 1 || Please place me where You placed Dhroo and Naarad, O my Master. With the Support of Your Name, so many have been saved; this is Naam Dayv’s understanding. || 2 || 3 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

Recitation of Gurbani Akhand Path sahib rool

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio  ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥:  (ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ।ਰਹਾਉ। ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਸਾਰੇ ਜਗਤ ਵਿਚ ਹਰ ਥਾਂ ਉਸ ਦੀ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ।੧। ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈ, ਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ। ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ।੨।੧੨।੩੦।

BILAAVAL, FIFTH MEHL:

The Perfect Guru has blessed me with celestial Samaadhi, bliss and peace. God is always my Helper and Companion; I contemplate His Ambrosial Virtues. || Pause || Triumphant cheers greet me all across the world, and all beings yearn for me. The True Guru and God are totally pleased with me; no obstacle blocks my way. || 1 || One who has the Merciful Lord God on his side — everyone becomes his slave. Forever and ever, O Nanak, glorious greatness rests with the Guru. || 2 || 12 || 30 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ੍ਹ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥ ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥

ਅਰਥ: ਹੇ ਪਿਆਰੇ ਪ੍ਰਭੂ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ, ਤੇਰਾ ਹੀ ਆਸਰਾ ਹੈ। ਹੇ ਪਿਆਰੇ ਪ੍ਰਭੂ! ਸਿਰਫ਼ ਤੂੰ ਹੀ (ਅਸਾਂ ਜੀਵਾਂ ਦੀ) ਰੱਖਿਆ ਕਰਨ ਜੋਗਾ ਹੈਂ। (ਤੈਨੂੰ ਭੁਲਾ ਕੇ ਰੱਖਿਆ ਵਾਸਤੇ) ਹੋਰ ਹੋਰ ਚਤੁਰਾਈਆਂ (ਸੋਚਣੀਆਂ) ਕਿਸੇ ਵੀ ਕੰਮ ਨਹੀਂ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਏ, ਉਹ ਸਦਾ ਖਿੜਿਆ ਰਹਿੰਦਾ ਹੈ। ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਜਿਸ ਉਤੇ (ਪ੍ਰਭੂ ਆਪ) ਦਇਆਵਾਨ ਹੁੰਦਾ ਹੈ। ਹੇ ਭਾਈ! ਗੁਰੂ ਸੁਆਮੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰਨ ਦੇ ਸਮਰੱਥ ਹੈ (ਕਿਉਂਕਿ) ਉਹ ਸਾਰੀਆਂ ਤਾਕਤਾਂ ਦਾ ਮਾਲਕ ਹੈ। ਹੇ ਨਾਨਕ! ਗੁਰੂ ਪਰਮਾਤਮਾ ਦਾ ਰੂਪ ਹੈ। (ਆਪਣੇ ਸੇਵਕਾਂ ਦੇ) ਸਦਾ ਹੀ ਅੰਗ-ਸੰਗ ਰਹਿੰਦਾ ਹੈ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ, ਉਹਨਾਂ ਦੀ ਸੋਭਾ ਸੁਣ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ। (ਉਹ ਵਡ-ਭਾਗੀ ਮਨੁੱਖ ਸਦਾ) ਪਰਮਾਤਮਾ ਦਾ ਨਾਮ ਸਿਮਰਦੇ ਹਨ, ਪਰਮਾਤਮਾ ਦਾ ਨਾਮ ਉਚਾਰਦੇ ਹਨ, ਪਰਮਾਤਮਾ ਦੇ ਨਾਮ ਵਿਚ ਹੀ ਉਹਨਾਂ ਦਾ ਮਨ ਰੰਗਿਆ ਰਹਿੰਦਾ ਹੈ। ਹੇ ਪ੍ਰਭੂ! ਤੇਰਾ ਇਹ) ਸੇਵਕ (ਤੇਰੇ ਉਹਨਾਂ) ਸੇਵਕਾਂ ਦੀ ਸੇਵਾ (ਦੀ ਦਾਤਿ ਤੇਰੇ ਪਾਸੋਂ) ਮੰਗਦਾ ਹੈ, (ਤੇਰੀ) ਪੂਰਨ ਬਖ਼ਸ਼ਸ਼ ਨਾਲ (ਹੀ) ਮੈਂ (ਉਹਨਾਂ ਦੀ) ਸੇਵਾ ਦੀ ਕਾਰ ਕਰ ਸਕਦਾ ਹਾਂ। ਹੇ ਮਾਲਕ-ਪ੍ਰਭੂ! ਤੇਰੇ ਸੇਵਕ) ਨਾਨਕ ਦੀ (ਤੇਰੇ ਦਰ ਤੇ) ਅਰਦਾਸ ਹੈ, (-ਮੇਹਰ ਕਰ) ਮੈਂ ਤੇਰੇ ਸੇਵਕਾਂ ਦਾ ਦਰਸਨ ਕਰ ਸਕਾਂ।੨। ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਬਹਿਣ-ਖਲੋਣ ਸਦਾ ਗੁਰਮੁਖਾਂ ਦੀ ਸੰਗਤਿ ਵਿਚ ਹੈ, ਉਹ ਮਨੁੱਖ ਵੱਡੇ ਭਾਗਾਂ ਵਾਲੇ ਆਖੇ ਜਾ ਸਕਦੇ ਹਨ। (ਗੁਰਮੁਖਾਂ ਦੀ ਸੰਗਤਿ ਵਿਚ ਹੀ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਪਵਿੱਤਰ ਨਾਮ ਸਿਮਰਿਆ ਜਾ ਸਕਦਾ ਹੈ, ਅਤੇ ਮਨ ਵਿਚ (ਉੱਚੇ ਆਤਮਕ ਜੀਵਨ ਦਾ) ਚਾਨਣ (ਗਿਆਨ) ਪੈਦਾ ਹੁੰਦਾ ਹੈ। ਹੇ ਭਾਈ! ਗੁਰਮੁਖਾਂ ਦੀ ਸੰਗਤਿ ਵਿਚ ਹੀ) ਸਾਰੀ ਉਮਰ ਦਾ ਦੁੱਖ ਕੱਟਿਆ ਜਾ ਸਕਦਾ ਹੈ, ਅਤੇ ਜਮਰਾਜ ਦੀ ਧੌਂਸ ਭੀ ਮੁੱਕ ਜਾਂਦੀ ਹੈ। ਪਰ, ਹੇ ਨਾਨਕ! ਗੁਰਮੁਖਾਂ ਦਾ) ਦਰਸਨ ਉਹਨਾਂ ਮਨੁੱਖਾਂ ਨੂੰ ਹੀ ਨਸੀਬ ਹੁੰਦਾ ਹੈ ਜੋ ਆਪਣੇ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ।੩। ਹੇ ਸਭ ਤੋਂ ਉੱਚੇ, ਅਪਾਰ ਅਤੇ ਬੇਅੰਤ ਮਾਲਕ-ਪ੍ਰਭੂ! ਕੋਈ ਭੀ ਮਨੁੱਖ ਤੇਰੇ (ਸਾਰੇ) ਗੁਣ ਨਹੀਂ ਜਾਣ ਸਕਦਾ। ਜੇਹੜੇ ਮਨੁੱਖ (ਤੇਰੇ ਗੁਣ) ਗਾਂਦੇ ਹਨ, ਉਹ ਵਿਕਾਰਾਂ ਤੋਂ ਬਚ ਨਿਕਲਦੇ ਹਨ। ਜੇਹੜੇ ਮਨੁੱਖ (ਤੇਰੀਆਂ ਸਿਫ਼ਤਾਂ) ਸੁਣਦੇ ਹਨ, ਉਹਨਾਂ ਦੇ ਅਨੇਕਾਂ ਪਾਪ ਨਾਸ ਹੋ ਜਾਂਦੇ ਹਨ। ਹੇ ਭਾਈ! ਪਰਮਾਤਮਾ ਪਸ਼ੂ-ਸੁਭਾਵ ਬੰਦਿਆਂ ਨੂੰ, ਅਤੇ ਮਹਾ ਮੂਰਖਾਂ ਨੂੰ (ਸੰਸਾਰ-ਸਮੁੰਦਰ ਤੋਂ) ਤਾਰ ਦੇਂਦਾ ਹੈ, ਬੜੇ ਬੜੇ ਕਠੋਰ-ਚਿੱਤ ਮਨੁੱਖਾਂ ਨੂੰ ਪਾਰ ਲੰਘਾ ਲੈਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ!) ਤੇਰੇ ਦਾਸ ਤੇਰੀ ਸਰਨ ਪਏ ਰਹਿੰਦੇ ਹਨ, ਅਤੇ ਸਦਾ ਹੀ ਤੈਥੋਂ ਸਦਕੇ ਹੁੰਦੇ ਹਨ।੪।੧।੪।

RAAG BILAAVAL, FIFTH MEHL, SECOND HOUSE, TO BE SUNG TO THE TUNE OF YAAN-REE-AY:

ONE UNIVERSAL CREATOR GOD. BY THE GRACE OF THE TRUE GURU:

You are the Support of my mind, O my Beloved, You are the Support of my mind. All other clever tricks are useless, O Beloved; You alone are my Protector. || 1 || Pause || One who meets with the Perfect True Guru, O Beloved, that humble person is enraptured. He alone serves the Guru, O Beloved, unto whom the Lord becomes merciful. Fruitful is the form of the Divine Guru, O Lord and Master; He is overflowing with all powers. O Nanak, the Guru is the Supreme Lord God, the Transcendent Lord; He is ever-present, forever and ever. || 1 || I live by hearing, hearing of those who know their God. They contemplate the Lord’s Name, they chant the Lord’s Name, and their minds are imbued with the Lord’s Name. I am Your servant; I beg to serve Your humble servants. By the karma of perfect destiny, I do this. This is Nanak’s prayer: O my Lord and Master, may I obtain the Blessed Vision of Your humble servants. || 2 || The

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥  ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

SHALOK:

The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਵਡਹੰਸੁ ਮਹਲਾ ੧ ॥ ਕਰਹੁ ਦਇਆ ਤੇਰਾ ਨਾਮੁ ਵਖਾਣਾ ॥ ਸਭ ਉਪਾਈਐ ਆਪਿ ਆਪੇ ਸਰਬ ਸਮਾਣਾ ॥ ਸਰਬੇ ਸਮਾਣਾ ਆਪਿ ਤੂਹੈ ਉਪਾਇ ਧੰਧੈ ਲਾਈਆ ॥ ਇਕਿ ਤੁਝ ਹੀ ਕੀਏ ਰਾਜੇ ਇਕਨਾ ਭਿਖ ਭਵਾਈਆ ॥ ਲੋਭੁ ਮੋਹੁ ਤੁਝੁ ਕੀਆ ਮੀਠਾ ਏਤੁ ਭਰਮਿ ਭੁਲਾਣਾ ॥ ਸਦਾ ਦਇਆ ਕਰਹੁ ਅਪਣੀ ਤਾਮਿ ਨਾਮੁ ਵਖਾਣਾ ॥੧॥ ਨਾਮੁ ਤੇਰਾ ਹੈ ਸਾਚਾ ਸਦਾ ਮੈ ਮਨਿ ਭਾਣਾ ॥ ਦੂਖੁ ਗਇਆ ਸੁਖੁ ਆਇ ਸਮਾਣਾ ॥ ਗਾਵਨਿ ਸੁਰਿ ਨਰ ਸੁਘੜ ਸੁਜਾਣਾ ॥ ਸੁਰਿ ਨਰ ਸੁਘੜ ਸੁਜਾਣ ਗਾਵਹਿ ਜੋ ਤੇਰੈ ਮਨਿ ਭਾਵਹੇ ॥ ਮਾਇਆ ਮੋਹੇ ਚੇਤਹਿ ਨਾਹੀ ਅਹਿਲਾ ਜਨਮੁ ਗਵਾਵਹੇ ॥ ਇਕਿ ਮੂੜ ਮੁਗਧ ਨ ਚੇਤਹਿ ਮੂਲੇ ਜੋ ਆਇਆ ਤਿਸੁ ਜਾਣਾ ॥ ਨਾਮੁ ਤੇਰਾ ਸਦਾ ਸਾਚਾ ਸੋਇ ਮੈ ਮਨਿ ਭਾਣਾ ॥੨॥ ਤੇਰਾ ਵਖਤੁ ਸੁਹਾਵਾ ਅੰਮ੍ਰਿਤੁ ਤੇਰੀ ਬਾਣੀ ॥ ਸੇਵਕ ਸੇਵਹਿ ਭਾਉ ਕਰਿ ਲਾਗਾ ਸਾਉ ਪਰਾਣੀ ॥ ਸਾਉ ਪ੍ਰਾਣੀ ਤਿਨਾ ਲਾਗਾ ਜਿਨੀ ਅੰਮ੍ਰਿਤੁ ਪਾਇਆ ॥ ਨਾਮਿ ਤੇਰੈ ਜੋਇ ਰਾਤੇ ਨਿਤ ਚੜਹਿ ਸਵਾਇਆ ॥ ਇਕੁ ਕਰਮੁ ਧਰਮੁ ਨ ਹੋਇ ਸੰਜਮੁ ਜਾਮਿ ਨ ਏਕੁ ਪਛਾਣੀ ॥ ਵਖਤੁ ਸੁਹਾਵਾ ਸਦਾ ਤੇਰਾ ਅੰਮ੍ਰਿਤ ਤੇਰੀ ਬਾਣੀ ॥੩॥ ਹਉ ਬਲਿਹਾਰੀ ਸਾਚੇ ਨਾਵੈ ॥ ਰਾਜੁ ਤੇਰਾ ਕਬਹੁ ਨ ਜਾਵੈ ॥ ਰਾਜੋ ਤ ਤੇਰਾ ਸਦਾ ਨਿਹਚਲੁ ਏਹੁ ਕਬਹੁ ਨ ਜਾਵਏ ॥ ਚਾਕਰੁ ਤ ਤੇਰਾ ਸੋਇ ਹੋਵੈ ਜੋਇ ਸਹਜਿ ਸਮਾਵਏ ॥ ਦੁਸਮਨੁ ਤ ਦੂਖੁ ਨ ਲਗੈ ਮੂਲੇ ਪਾਪੁ ਨੇੜਿ ਨ ਆਵਏ ॥ ਹਉ ਬਲਿਹਾਰੀ ਸਦਾ ਹੋਵਾ ਏਕ ਤੇਰੇ ਨਾਵਏ ॥੪॥ ਜੁਗਹ ਜੁਗੰਤਰਿ ਭਗਤ ਤੁਮਾਰੇ ॥ ਕੀਰਤਿ ਕਰਹਿ ਸੁਆਮੀ ਤੇਰੈ ਦੁਆਰੇ ॥ ਜਪਹਿ ਤ ਸਾਚਾ ਏਕੁ ਮੁਰਾਰੇ ॥ ਸਾਚਾ ਮੁਰਾਰੇ ਤਾਮਿ ਜਾਪਹਿ ਜਾਮਿ ਮੰਨਿ ਵਸਾਵਹੇ ॥ ਭਰਮੋ ਭੁਲਾਵਾ ਤੁਝਹਿ ਕੀਆ ਜਾਮਿ ਏਹੁ ਚੁਕਾਵਹੇ ॥ ਗੁਰ ਪਰਸਾਦੀ ਕਰਹੁ ਕਿਰਪਾ ਲੇਹੁ ਜਮਹੁ ਉਬਾਰੇ ॥ ਜੁਗਹ ਜੁਗੰਤਰਿ ਭਗਤ ਤੁਮਾਰੇ ॥੫॥ ਵਡੇ ਮੇਰੇ ਸਾਹਿਬਾ ਅਲਖ ਅਪਾਰਾ ॥ ਕਿਉ ਕਰਿ ਕਰਉ ਬੇਨੰਤੀ ਹਉ ਆਖਿ ਨ ਜਾਣਾ ॥ ਨਦਰਿ ਕਰਹਿ ਤਾ ਸਾਚੁ ਪਛਾਣਾ ॥ ਸਾਚੋ ਪਛਾਣਾ ਤਾਮਿ ਤੇਰਾ ਜਾਮਿ ਆਪਿ ਬੁਝਾਵਹੇ ॥ ਦੂਖ ਭੂਖ ਸੰਸਾਰਿ ਕੀਏ ਸਹਸਾ ਏਹੁ ਚੁਕਾਵਹੇ ॥ ਬਿਨਵੰਤਿ ਨਾਨਕੁ ਜਾਇ ਸਹਸਾ ਬੁਝੈ ਗੁਰ ਬੀਚਾਰਾ ॥ ਵਡਾ ਸਾਹਿਬੁ ਹੈ ਆਪਿ ਅਲਖ ਅਪਾਰਾ ॥੬॥ ਤੇਰੇ ਬੰਕੇ ਲੋਇਣ ਦੰਤ ਰੀਸਾਲਾ ॥ ਸੋਹਣੇ ਨਕ ਜਿਨ ਲੰਮੜੇ ਵਾਲਾ ॥ ਕੰਚਨ ਕਾਇਆ ਸੁਇਨੇ ਕੀ ਢਾਲਾ ॥ ਸੋਵੰਨ ਢਾਲਾ ਕ੍ਰਿਸਨ ਮਾਲਾ ਜਪਹੁ ਤੁਸੀ ਸਹੇਲੀਹੋ ॥ ਜਮ ਦੁਆਰਿ ਨ ਹੋਹੁ ਖੜੀਆ ਸਿਖ ਸੁਣਹੁ ਮਹੇਲੀਹੋ ॥ ਹੰਸ ਹੰਸਾ ਬਗ ਬਗਾ ਲਹੈ ਮਨ ਕੀ ਜਾਲਾ ॥ ਬੰਕੇ ਲੋਇਣ ਦੰਤ ਰੀਸਾਲਾ ॥੭॥ ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥ ਕੁਹਕਨਿ ਕੋਕਿਲਾ ਤਰਲ ਜੁਆਣੀ ॥ ਤਰਲਾ ਜੁਆਣੀ ਆਪਿ ਭਾਣੀ ਇਛ ਮਨ ਕੀ ਪੂਰੀਏ ॥ ਸਾਰੰਗ ਜਿਉ ਪਗੁ ਧਰੈ ਠਿਮਿ ਠਿਮਿ ਆਪਿ ਆਪੁ ਸੰਧੂਰਏ ॥ ਸ੍ਰੀਰੰਗ ਰਾਤੀ ਫਿਰੈ ਮਾਤੀ ਉਦਕੁ ਗੰਗਾ ਵਾਣੀ ॥ ਬਿਨਵੰਤਿ ਨਾਨਕੁ ਦਾਸੁ ਹਰਿ ਕਾ ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥੮॥੨॥

ਅਰਥ: ਹੇ ਪ੍ਰਭੂ! ਮੇਹਰ ਕਰ ਕਿ ਮੈਂ ਤੇਰਾ ਨਾਮ ਸਿਮਰ ਸਕਾਂ। ਤੂੰ ਸਾਰੀ ਸ੍ਰਿਸ਼ਟੀ ਆਪ ਹੀ ਪੈਦਾ ਕੀਤੀ ਹੈ ਤੇ ਆਪ ਹੀ ਸਭ ਜੀਵਾਂ ਵਿਚ ਵਿਆਪਕ ਹੈਂ। ਤੂੰ ਆਪ ਹੀ ਸਭ ਜੀਵਾਂ ਵਿਚ ਸਮਾਇਆ ਹੋਇਆ ਹੈਂ, ਪੈਦਾ ਕਰ ਕੇ ਤੂੰ ਆਪ ਹੀ ਸ੍ਰਿਸ਼ਟੀ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ। ਕਈ ਜੀਵਾਂ ਨੂੰ ਤੂੰ ਆਪ ਹੀ ਰਾਜੇ ਬਣਾ ਦਿੱਤਾ ਹੈ, ਤੇ ਕਈ ਜੀਵਾਂ ਨੂੰ (ਮੰਗਤੇ ਬਣਾ ਕੇ) ਭਿੱਖਿਆ ਮੰਗਣ ਵਾਸਤੇ (ਦਰ ਦਰ) ਭਵਾ ਰਿਹਾ ਹੈਂ। ਹੇ ਪ੍ਰਭੂ! ਤੂੰ ਲੋਭ ਅਤੇ ਮੋਹ ਨੂੰ ਮਿੱਠਾ ਬਣਾ ਦਿੱਤਾ ਹੈ, ਜਗਤ ਇਸ ਭਟਕਣਾ ਵਿਚ ਪੈ ਕੇ ਕੁਰਾਹੇ ਪੈ ਰਿਹਾ ਹੈ। ਜੇ ਤੂੰ ਸਦਾ ਆਪਣੀ ਮੇਹਰ ਕਰਦਾ ਰਹੇਂ ਤਾਂ ਹੀ ਮੈਂ ਤੇਰਾ ਨਾਮ ਸਿਮਰ ਸਕਦਾ ਹਾਂ।੧। ਹੇ ਪ੍ਰਭੂ! ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਤੇਰਾ ਨਾਮ ਮੈਨੂੰ ਮਨ ਵਿਚ ਪਿਆਰਾ ਲੱਗਦਾ ਹੈ। ਜੇਹੜਾ ਮਨੁੱਖ ਤੇਰਾ ਨਾਮ ਸਿਮਰਦਾ ਹੈ ਉਸ ਦਾ ਦੁਖ ਦੂਰ ਹੋ ਜਾਂਦਾ ਹੈ ਤੇ ਆਤਮਕ ਆਨੰਦ ਉਸ ਦੇ ਅੰਦਰ ਆ ਵੱਸਦਾ ਹੈ। ਭਾਗਾਂ ਵਾਲੇ ਸੁਚੱਜੇ ਸਿਆਣੇ ਮਨੁੱਖ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ। ਹੇ ਪ੍ਰਭੂ! ਜੇਹੜੇ ਬੰਦੇ ਤੇਰੇ ਮਨ ਵਿਚ ਪਿਆਰੇ ਲੱਗਦੇ ਹਨ ਉਹ ਭਾਗਾਂ ਵਾਲੇ ਸੁਚੱਜੇ ਸਿਆਣੇ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ। ਪਰ ਜੋ ਮਨੁੱਖ ਮਾਇਆ ਵਿਚ ਮੋਹੇ ਜਾਂਦੇ ਹਨ ਉਹ ਤੈਨੂੰ ਨਹੀਂ ਸਿਮਰਦੇ ਉਹ ਆਪਣਾ ਅਮੋਲਕ ਜਨਮ ਗਵਾ ਲੈਂਦੇ ਹਨ। ਅਨੇਕਾਂ ਐਸੇ ਮੂਰਖ ਮਨੁੱਖ ਹਨ ਜੋ, ਹੇ ਪ੍ਰਭੂ! ਤੈਨੂੰ ਯਾਦ ਨਹੀਂ ਕਰਦੇ (ਉਹ ਇਹ ਨਹੀਂ ਸਮਝਦੇ ਕਿ) ਜੇਹੜਾ ਜਗਤ ਵਿਚ ਜੰਮਿਆ ਹੈ ਉਸ ਨੇ (ਆਖ਼ਰ ਇਥੋਂ) ਚਲੇ ਜਾਣਾ ਹੈ। ਹੇ ਪ੍ਰਭੂ! ਤੇਰਾ ਨਾਮ ਸਦਾ ਹੀ ਥਿਰ ਰਹਿਣ ਵਾਲਾ ਹੈ, ਤੇਰਾ ਨਾਮ ਮੇਰੇ ਮਨ ਵਿਚ ਪਿਆਰਾ ਲੱਗ ਰਿਹਾ ਹੈ।੨। ਹੇ ਪ੍ਰਭੂ! ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਅੰਮ੍ਰਿਤ ਹੈ (ਅਟੱਲ ਆਤਮਕ ਜੀਵਨ ਦੇਣ ਵਾਲੀ ਹੈ) ਉਹ ਵਕਤ ਬਹੁਤ ਸੁਹਾਵਣਾ ਲੱਗਦਾ ਹੈ ਜਦੋਂ ਤੇਰਾ ਨਾਮ ਚੇਤੇ ਕਰੀਦਾ ਹੈ। ਜਿਨ੍ਹਾਂ ਬੰਦਿਆਂ ਨੂੰ ਤੇਰੇ ਨਾਮ ਦਾ ਰਸ ਆਉਂਦਾ ਹੈ ਉਹ ਸੇਵਕ ਪ੍ਰੇਮ ਨਾਲ ਤੇਰਾ ਨਾਮ ਸਿਮਰਦੇ ਹਨ। ਉਹਨਾਂ ਹੀ ਬੰਦਿਆਂ ਨੂੰ ਨਾਮ ਦਾ ਰਸ ਆਉਂਦਾ ਹੈ ਜਿਨ੍ਹਾਂ ਨੂੰ ਇਹ ਨਾਮ-ਅੰਮ੍ਰਿਤ ਪ੍ਰਾਪਤ ਹੁੰਦਾ ਹੈ। ਹੇ ਪ੍ਰਭੂ! ਜੇਹੜੇ ਬੰਦੇ ਤੇਰੇ ਨਾਮ ਵਿਚ ਜੁੜਦੇ ਹਨ ਉਹ (ਆਤਮਕ ਜੀਵਨ ਦੀ ਉੱਨਤੀ ਵਿਚ) ਸਦਾ ਵਧਦੇ ਫੁੱਲਦੇ ਰਹਿੰਦੇ ਹਨ। ਹੇ ਪ੍ਰਭੂ! ਜਦੋਂ ਤਕ ਮੈਂ ਇਕ ਤੇਰੇ ਨਾਲ ਡੂੰਘੀ ਸਾਂਝ ਨਹੀਂ ਪਾਂਦਾ ਤਦੋਂ ਤਕ ਹੋਰ ਕੋਈ ਇੱਕ ਭੀ ਧਰਮ-ਕਰਮ ਕੋਈ ਇੱਕ ਭੀ ਸੰਜਮ ਕਿਸੇ ਅਰਥ ਨਹੀਂ। ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਆਤਮਕ ਜੀਵਨ-ਦਾਤੀ ਹੈ, ਉਹ ਵੇਲਾ ਬਹੁਤ ਸੁਹਾਵਣਾ ਲੱਗਦਾ ਹੈ ਜਦੋਂ ਤੇਰਾ ਨਾਮ ਸਿਮਰੀਦਾ ਹੈ।੩। ਹੇ ਪ੍ਰਭੂ! ਮੈਂ ਤੇਰੇ ਸਦਾ-ਥਿਰ ਰਹਿਣ ਵਾਲੇ ਨਾਮ ਤੋਂ ਕੁਰਬਾਨ ਜਾਂਦਾ ਹਾਂ। ਤੇਰਾ ਰਾਜ ਕਦੇ ਭੀ ਨਾਸ ਹੋਣ ਵਾਲਾ ਨਹੀਂ ਹੈ। ਹੇ ਪ੍ਰਭੂ! ਤੇਰਾ ਰਾਜ ਸਦਾ ਅਟੱਲ ਰਹਿਣ ਵਾਲਾ ਹੈ, ਇਹ ਕਦੇ ਭੀ ਨਾਸ ਨਹੀਂ ਹੋ ਸਕਦਾ। ਉਹੀ ਮਨੁੱਖ ਤੇਰਾ ਅਸਲ ਭਗਤ-ਸੇਵਕ ਹੈ ਜੋ (ਤੇਰਾ ਨਾਮ ਸਿਮਰ ਕੇ) ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ। (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨। ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩। ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦।

DHANAASAREE, FIFTH MEHL:

I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to God’s Mind. Chanting the Naam, all thirst and desire is satisfied; Nanak is satisfied and fulfilled. || 4 || 10 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio.ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ 

ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫। ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।

SOOHEE, FIRST MEHL, SIXTH HOUSE:

ONE UNIVERSAL CREATOR GOD. BY THE GRACE OF THE TRUE GURU:

Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio ਤਿਲੰਗ ਬਾਣੀ ਭਗਤਾ ਕੀ ਕਬੀਰ ਜੀ    ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥  ਅਰਥ: ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧। ਹੇ ਭਾਈ! ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ। ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ) , ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ।੨। (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ) , ਉਹ ਹਰ ਥਾਂ ਮੌਜੂਦ ਹੈ।੩। ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ) , ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ! ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ।੪।੧।

TILANG, THE WORD OF DEVOTEE KABEER JEE:

ONE UNIVERSAL CREATOR GOD. BY THE GRACE OF THE TRUE GURU:

The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 || O human being, search your own heart every day, and do not wander around in confusion. This world is just a magic-show; no one will be holding your hand. || 1 || Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 || Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 || The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audioਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥  ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

SHALOK:

The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audioਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥

ਅਰਥ: ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ।ਰਹਾਉ।

ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ।੧। ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ। ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ। (ਭਗਤੀ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ (ਉਹਨਾਂ ਦੇ ਅੰਦਰੋਂ) ਚਿੰਤਾ ਨਾਸ ਹੋ ਜਾਂਦੀ ਹੈ।੨। ਹੇ ਭਾਈ! ਸਾਧ ਸੰਤ ਜਿੱਥੇ (ਭੀ) ਇਕੱਠੇ ਹੁੰਦੇ ਹਨ ਉਥੇ ਉਹ ਸਾਜ ਵਰਤ ਕੇ ਬਾਣੀ ਪੜ੍ਹ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ (ਹੀ) ਗਾਂਦੇ ਹਨ। ਹੇ ਭਾਈ! ਸੰਤਾਂ ਦੀ ਸੰਗਤਿ ਵਿਚ ਬੈਠਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਸ਼ਾਂਤੀ ਹਾਸਲ ਹੁੰਦੀ ਹੈ। ਪਰ, ਉਹਨਾਂ ਦੀ ਸੰਗਤਿ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉੱਤੇ ਬਖ਼ਸ਼ਸ਼ (ਦਾ ਲੇਖ ਲਿਖਿਆ ਹੋਵੇ) ।੩। ਹੇ ਭਾਈ! ਮੈਂ ਆਪਣੇ ਦੋਵੇਂ ਹੱਥ ਜੋੜ ਕੇ ਅਰਦਾਸ ਕਰਦਾ ਹਾਂ ਕਿ ਮੈਂ ਸੰਤ ਜਨਾਂ ਦੇ ਚਰਨ ਧੋ ਕੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਉਚਾਰਦਾ ਰਹਾਂ। ਹੇ ਭਾਈ! ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਤੋਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ ਜੇਹੜੇ ਦਇਆਲ ਕਿਰਪਾਲ ਪ੍ਰਭੂ ਦੀ ਹਜ਼ੂਰੀ ਵਿਚ (ਸਦਾ ਟਿਕੇ ਰਹਿੰਦੇ ਹਨ) ।੪।੨।੨੩।

DHANASREE, FIFTH MEHL:

I am meek and poor; the Name of God is my only Support. The Name of the Lord, Har, Har, is my occupation and earnings. I gather only the Lord’s Name. It is useful in both this world and the next. || 1 || Imbued with the Love of the Lord God’s Infinite Name, the Holy Saints sing the Glorious Praises of the One Lord, the Formless Lord. || Pause || The Glory of the Holy Saints comes from their total humility. The Saints realize that their greatness rests in the Praises of the Lord. Meditating on the Lord of the Universe, the Saints are in bliss. The Saints find peace, and their anxieties are dispelled. || 2 || Wherever the Holy Saints gather, there they sing the Praises of the Lord, in music and poetry. In the Society of the Saints, there is bliss and peace. They alone obtain this Society, upon whose foreheads such destiny is written. || 3 || With my palms pressed together, I offer my prayer. I wash their feet, and chant the Praises of the Lord, the treasure of virtue. O God, merciful and compassionate, let me remain in Your Presence. Nanak lives, in the dust of the Saints. || 4 || 2 || 23 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audioਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥  ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

SHALOK:

The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audioਰਾਗੁ ਸੂਹੀ ਮਹਲਾ ੩ ਘਰੁ ੧੦    ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥ ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥ ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥੩॥ ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥ ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥੪॥ ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥ ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥੫॥ ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥ ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥੬॥ਏ ਮਨ ਜੈਸਾ ਸੇਵਹਿ ਤੈਸਾ ਹੋਵਹਿ ਤੇਹੇ ਕਰਮ ਕਮਾਇ ॥ ਆਪਿ ਬੀਜਿ ਆਪੇ ਹੀ ਖਾਵਣਾ ਕਹਣਾ ਕਿਛੂ ਨ ਜਾਇ ॥੭॥ ਮਹਾ ਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ ॥ ਓਇ ਅੰਮ੍ਰਿਤ ਭਰੇ ਭਰਪੂਰ ਹਹਿ ਓਨਾ ਤਿਲੁ ਨ ਤਮਾਇ ॥੮॥ ਗੁਣਕਾਰੀ ਗੁਣ ਸੰਘਰੈ ਅਵਰਾ ਉਪਦੇਸੇਨਿ ॥ ਸੇ ਵਡਭਾਗੀ ਜਿ ਓਨਾ ਮਿਲਿ ਰਹੇ ਅਨਦਿਨੁ ਨਾਮੁ ਲਏਨਿ ॥੯॥ ਦੇਸੀ ਰਿਜਕੁ ਸੰਬਾਹਿ ਜਿਨਿ ਉਪਾਈ ਮੇਦਨੀ ॥ ਏਕੋ ਹੈ ਦਾਤਾਰੁ ਸਚਾ ਆਪਿ ਧਣੀ ॥੧੦॥ ਸੋ ਸਚੁ ਤੇਰੈ ਨਾਲਿ ਹੈ ਗੁਰਮੁਖਿ ਨਦਰਿ ਨਿਹਾਲਿ ॥ ਆਪੇ ਬਖਸੇ ਮੇਲਿ ਲਏ ਸੋ ਪ੍ਰਭੁ ਸਦਾ ਸਮਾਲਿ ॥੧੧॥ ਮਨੁ ਮੈਲਾ ਸਚੁ ਨਿਰਮਲਾ ਕਿਉ ਕਰਿ ਮਿਲਿਆ ਜਾਇ ॥ ਪ੍ਰਭੁ ਮੇਲੇ ਤਾ ਮਿਲਿ ਰਹੈ ਹਉਮੈ ਸਬਦਿ ਜਲਾਇ ॥੧੨॥ਸੋ ਸਹੁ ਸਚਾ ਵੀਸਰੈ ਧ੍ਰਿਗੁ ਜੀਵਣੁ ਸੰਸਾਰਿ ॥ ਨਦਰਿ ਕਰੇ ਨਾ ਵੀਸਰੈ ਗੁਰਮਤੀ ਵੀਚਾਰਿ ॥੧੩॥ ਸਤਿਗੁਰੁ ਮੇਲੇ ਤਾ ਮਿਲਿ ਰਹਾ ਸਾਚੁ ਰਖਾ ਉਰ ਧਾਰਿ ॥ ਮਿਲਿਆ ਹੋਇ ਨ ਵੀਛੁੜੈ ਗੁਰ ਕੈ ਹੇਤਿ ਪਿਆਰਿ ॥੧੪॥ ਪਿਰੁ ਸਾਲਾਹੀ ਆਪਣਾ ਗੁਰ ਕੈ ਸਬਦਿ ਵੀਚਾਰਿ ॥ ਮਿਲਿ ਪ੍ਰੀਤਮ ਸੁਖੁ ਪਾਇਆ ਸੋਭਾਵੰਤੀ ਨਾਰਿ ॥੧੫॥ ਮਨਮੁਖ ਮਨੁ ਨ ਭਿਜਈ ਅਤਿ ਮੈਲੇ ਚਿਤਿ ਕਠੋਰ ॥ ਸਪੈ ਦੁਧੁ ਪੀਆਈਐ ਅੰਦਰਿ ਵਿਸੁ ਨਿਕੋਰ ॥੧੬॥ ਆਪਿ ਕਰੇ ਕਿਸੁ ਆਖੀਐ ਆਪੇ ਬਖਸਣਹਾਰੁ ॥ ਗੁਰ ਸਬਦੀ ਮੈਲੁ ਉਤਰੈ ਤਾ ਸਚੁ ਬਣਿਆ ਸੀਗਾਰੁ ॥੧੭॥ ਸਚਾ ਸਾਹੁ ਸਚੇ ਵਣਜਾਰੇ ਓਥੈ ਕੂੜੇ ਨਾ ਟਿਕੰਨਿ ॥ ਓਨਾ ਸਚੁ ਨ ਭਾਵਈ ਦੁਖ ਹੀ ਮਾਹਿ ਪਚੰਨਿ ॥੧੮॥ਹਉਮੈ ਮੈਲਾ ਜਗੁ ਫਿਰੈ ਮਰਿ ਜੰਮੈ ਵਾਰੋ ਵਾਰ ॥ ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰ ॥੧੯॥ ਸੰਤਾ ਸੰਗਤਿ ਮਿਲਿ ਰਹੈ ਤਾ ਸਚਿ ਲਗੈ ਪਿਆਰੁ ॥ ਸਚੁ ਸਲਾਹੀ ਸਚੁ ਮਨਿ ਦਰਿ ਸਚੈ ਸਚਿਆਰੁ ॥੨੦॥ ਗੁਰ ਪੂਰੇ ਪੂਰੀ ਮਤਿ ਹੈ ਅਹਿਨਿਸਿ ਨਾਮੁ ਧਿਆਇ ॥ ਹਉਮੈ ਮੇਰਾ ਵਡ ਰੋਗੁ ਹੈ ਵਿਚਹੁ ਠਾਕਿ ਰਹਾਇ ॥੨੧॥ ਗੁਰੁ ਸਾਲਾਹੀ ਆਪਣਾ ਨਿਵਿ ਨਿਵਿ ਲਾਗਾ ਪਾਇ ॥ ਤਨੁ ਮਨੁ ਸਉਪੀ ਆਗੈ ਧਰੀ ਵਿਚਹੁ ਆਪੁ ਗਵਾਇ ॥੨੨॥ ਖਿੰਚੋਤਾਣਿ ਵਿਗੁਚੀਐ ਏਕਸੁ ਸਿਉ ਲਿਵ ਲਾਇ ॥ ਹਉਮੈ ਮੇਰਾ ਛਡਿ ਤੂ ਤਾ ਸਚਿ ਰਹੈ ਸਮਾਇ ॥੨੩॥ ਸਤਿਗੁਰ ਨੋ ਮਿਲੇ ਸਿ ਭਾਇਰਾ ਸਚੈ ਸਬਦਿ ਲਗੰਨਿ ॥ ਸਚਿ ਮਿਲੇ ਸੇ ਨ ਵਿਛੁੜਹਿ ਦਰਿ ਸਚੈ ਦਿਸੰਨਿ ॥੨੪॥ ਸੇ ਭਾਈ ਸੇ ਸਜਣਾ ਜੋ ਸਚਾ ਸੇਵੰਨਿ ॥ ਅਵਗਣ ਵਿਕਣਿ ਪਲ੍ਹ੍ਹਰਨਿ ਗੁਣ ਕੀ ਸਾਝ ਕਰੰਨ੍ਹ੍ਹਿ ॥੨੫॥ ਗੁਣ ਕੀ ਸਾਝ ਸੁਖੁ ਊਪਜੈ ਸਚੀ ਭਗਤਿ ਕਰੇਨਿ ॥ ਸਚੁ ਵਣੰਜਹਿ ਗੁਰ ਸਬਦ ਸਿਉ ਲਾਹਾ ਨਾਮੁ ਲਏਨਿ ॥੨੬॥ ਸੁਇਨਾ ਰੁਪਾ ਪਾਪ ਕਰਿ ਕਰਿ ਸੰਚੀਐ ਚਲੈ ਨ ਚਲਦਿਆ ਨਾਲਿ ॥ ਵਿਣੁ ਨਾਵੈ ਨਾਲਿ ਨ ਚਲਸੀ ਸਭ ਮੁਠੀ ਜਮਕਾਲਿ ॥੨੭॥ ਮਨ ਕਾ ਤੋਸਾ ਹਰਿ ਨਾਮੁ ਹੈ ਹਿਰਦੈ ਰਖਹੁ ਸਮ੍ਹ੍ਹਾਲਿ ॥ ਏਹੁ ਖਰਚੁ ਅਖੁਟੁ ਹੈ ਗੁਰਮੁਖਿ ਨਿਬਹੈ ਨਾਲਿ ॥੨੮॥ ਏ ਮਨ ਮੂਲਹੁ ਭੁਲਿਆ ਜਾਸਹਿ ਪਤਿ ਗਵਾਇ ॥ ਇਹੁ ਜਗਤੁ ਮੋਹਿ ਦੂਜੈ ਵਿਆਪਿਆ ਗੁਰਮਤੀ ਸਚੁ ਧਿਆਇ ॥੨੯॥ਹਰਿ ਕੀ ਕੀਮਤਿ ਨਾ ਪਵੈ ਹਰਿ ਜਸੁ ਲਿਖਣੁ ਨ ਜਾਇ ॥ ਗੁਰ ਕੈ ਸਬਦਿ ਮਨੁ ਤਨੁ ਰਪੈ ਹਰਿ ਸਿਉ ਰਹੈ ਸਮਾਇ ॥੩੦॥ ਸੋ ਸਹੁ ਮੇਰਾ ਰੰਗੁਲਾ ਰੰਗੇ ਸਹਜਿ ਸੁਭਾਇ ॥ ਕਾਮਣਿ ਰੰਗੁ ਤਾ ਚੜੈ ਜਾ ਪਿਰ ਕੈ ਅੰਕਿ ਸਮਾਇ ॥੩੧॥ ਚਿਰੀ ਵਿਛੁੰਨੇ ਭੀ ਮਿਲਨਿ ਜੋ ਸਤਿਗੁਰੁ ਸੇਵੰਨਿ ॥ ਅੰਤਰਿ ਨਵ ਨਿਧਿ ਨਾਮੁ ਹੈ ਖਾਨਿ ਖਰਚਨਿ ਨ ਨਿਖੁਟਈ ਹਰਿ ਗੁਣ ਸਹਜਿ ਰਵੰਨਿ ॥੩੨॥ ਨਾ ਓਇ ਜਨਮਹਿ ਨਾ ਮਰਹਿ ਨਾ ਓਇ ਦੁਖ ਸਹੰਨਿ ॥ ਗੁਰਿ ਰਾਖੇ ਸੇ ਉਬਰੇ ਹਰਿ ਸਿਉ ਕੇਲ ਕਰੰਨਿ ॥੩੩॥ ਸਜਣ ਮਿਲੇ ਨ ਵਿਛੁੜਹਿ ਜਿ ਅਨਦਿਨੁ ਮਿਲੇ ਰਹੰਨਿ ॥ ਇਸੁ ਜਗ ਮਹਿ ਵਿਰਲੇ ਜਾਣੀਅਹਿ ਨਾਨਕ ਸਚੁ ਲਹੰਨਿ ॥੩੪॥੧॥੩॥

ਅਰਥ: ਹੇ ਮੇਰੇ ਮਾਲਕ! ਤੂੰ ਧੰਨ ਹੈਂ! ਤੂੰ ਹੀ ਸਲਾਹੁਣ-ਜੋਗ ਹੈਂ। ਹੇ ਭਾਈ! ਗੁਰੂ ਦੀ ਸਰਨ ਪੈ ਕੇ ਸਦਾ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ, ਅਤੇ ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ।੧।ਰਹਾਉ।

ਹੇ ਭਾਈ! ਦੁਨੀਆ ਦੀ ਖ਼ੁਸ਼ਾਮਦ ਨਾਹ ਕਰਦਾ ਫਿਰ, ਦੁਨੀਆ ਤਾਂ ਨਾਸ ਹੋ ਜਾਇਗੀ। ਲੋਕਾਂ ਨੂੰ ਭੀ ਨਾਹ ਵਡਿਆਉਂਦਾ ਫਿਰ, ਖ਼ਲਕਤ ਭੀ ਮਰ ਕੇ ਮਿੱਟੀ ਹੋ ਜਾਇਗੀ।੧।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੁਨੀਆ ਦੀ ਮਿਤ੍ਰਤਾ ਵਿਚ ਹੀ ਸੜ ਮਰਦੇ ਹਨ (ਆਤਮਕ ਜੀਵਨ ਸਾੜ ਕੇ ਸੁਆਹ ਕਰ ਲੈਂਦੇ ਹਨ। ਅੰਤ) ਜਮਰਾਜ ਦੇ ਦਰ ਤੇ ਚੋਟਾਂ ਖਾਂਦੇ ਹਨ। ਤਦੋਂ ਉਹਨਾਂ ਨੂੰ (ਹੱਥੋਂ ਖੁੰਝਿਆ ਹੋਇਆ ਮਨੁੱਖਾ ਜਨਮ ਦਾ) ਸਮਾ ਨਹੀਂ ਮਿਲਦਾ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹਨਾਂ ਦਾ ਜੀਵਨ ਸਫਲ ਹੋ ਜਾਂਦਾ ਹੈ, ਕਿਉਂਕਿ ਉਹ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਜੁੜੇ ਰਹਿੰਦੇ ਹਨ। ਉਹਨਾਂ ਦੇ ਅੰਦਰ ਸਰਬ-ਵਿਆਪਕ ਪਰਮਾਤਮਾ ਦਾ ਪਰਕਾਸ਼ ਹੋ ਜਾਂਦਾ ਹੈ। ਉਹ ਆਤਮਕ ਅਡੋਲਤਾ ਵਿਚ ਆਨੰਦ ਵਿਚ ਮਗਨ ਰਹਿੰਦੇ ਹਨ।੩।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਬਾਣੀ ਨੂੰ ਭੁਲਾ ਦੇਂਦੇ ਹਨ, ਉਹ ਮਾਇਆ ਦੇ ਮੋਹ ਵਿਚ ਮਸਤ ਰਹਿੰਦੇ ਹਨ, ਉਹਨਾਂ ਦੇ ਅੰਦਰੋਂ ਮਾਇਆ ਦੀ ਤ੍ਰੇਹ ਭੁੱਖ ਦੂਰ ਨਹੀਂ ਹੁੰਦੀ, ਉਹ ਹਰ ਵੇਲੇ (ਤ੍ਰਿਸ਼ਨਾ ਦੀ ਅੱਗ ਵਿਚ) ਸੜਦੇ ਫਿਰਦੇ ਹਨ।੪।

ਅਜੇਹੇ ਮਨੁੱਖ ਭੈੜੇ ਬੰਦਿਆਂ ਨਾਲ ਮਿਤ੍ਰਤਾ ਗੰਢੀ ਰੱਖਦੇ ਹਨ, ਅਤੇ ਸੰਤ ਜਨਾਂ ਨਾਲ ਵੈਰ ਕਰ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audioਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ 

ਅਰਥ: ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ। ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧। ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ।੨। ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ।੩। ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ) । ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।੪। ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ) । ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ।੫। ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ। ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audioਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥ ਅਰਥ: ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ। ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧। ਪਰ, ਹੇ ਭਾਈ! ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯।

SORAT’H, FIFTH MEHL:

The True Guru is the Giver of all peace and comfort — seek His Sanctuary. Beholding the Blessed Vision of His Darshan, bliss ensues, pain is dispelled, and one sings the Lord’s Praises. || 1 || Drink in the sublime essence of the Lord, O Siblings of Destiny. Chant the Naam, the Name of the Lord; worship the Naam in adoration, and enter the Sanctuary of the Perfect Guru. || Pause || Only one who has such pre-ordained destiny receives it; he alone becomes perfect, O Siblings of Destiny. Nanak’s prayer, O Dear God, is to remain lovingly absorbed in the Naam. || 2 || 25 || 89 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audioਸੋਰਠਿ ਮਹਲਾ ੫ ॥ ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥ ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥ ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥ ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥ ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥  ਅਰਥ: ਹੇ ਮਨੁੱਖ! ਨਿਰਾ ਇਸ) ਸਰੀਰ ਨੂੰ ਹੀ ਕਿਉਂ ਲਾਡਾਂ ਨਾਲ ਪਾਲਦਾ ਰਹਿੰਦਾ ਹੈਂ? (ਜਿਵੇਂ) ਧੂਆਂ, (ਜਿਵੇਂ) ਬੱਦਲ (ਉੱਡ ਜਾਂਦਾ ਹੈ, ਤਿਵੇਂ ਇਹ ਸਰੀਰ) ਨਾਸ ਹੋ ਜਾਇਗਾ। ਸਿਰਫ਼ ਪਰਮਾਤਮਾ ਦਾ ਭਜਨ ਕਰਿਆ ਕਰ, ਉਹੀ ਅਸਲ ਪਿਆਰ ਕਰਨ ਵਾਲਾ ਹੈ।ਰਹਾਉ। ਹੇ ਭਾਈ! ਪ੍ਰਤ੍ਰ, ਇਸਤ੍ਰੀ, ਘਰ ਦੇ ਹੋਰ ਬੰਦੇ ਤੇ ਜ਼ਨਾਨੀਆਂ (ਸਾਰੇ) ਮਾਇਆ ਦੇ ਹੀ ਸਾਕ ਹਨ। ਅਖ਼ੀਰ ਵੇਲੇ (ਇਹਨਾਂ ਵਿਚੋਂ) ਕੋਈ ਭੀ ਤੇਰਾ ਮਦਦਗਾਰ ਨਹੀਂ ਬਣੇਗਾ, ਸਾਰੇ ਝੂਠਾ ਹੀ ਪਿਆਰ ਕਰਨ ਵਾਲੇ ਹਨ।੧। ਹੇ ਭਾਈ! ਪਰਮਾਤਮਾ ਨੇ) ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲਾ ਤੇਰਾ ਸਰੀਰ ਬਣਾ ਦਿੱਤਾ, (ਇਹ ਅੰਤ ਨੂੰ) ਪਾਣੀ ਦੇ, ਕੁੱਤਿਆਂ ਦੇ, ਜਾਂ, ਮਿੱਟੀ ਦੇ ਹਵਾਲੇ ਹੋ ਜਾਂਦਾ ਹੈ। ਤੂੰ ਇਸ ਸਰੀਰ-ਘਰ ਵਿਚ (ਆਪਣੇ ਆਪ ਨੂੰ) ਅਮਰ ਸਮਝ ਕੇ ਬੈਠਾ ਰਹਿੰਦਾ ਹੈਂ, ਤੇ ਜਗਤ ਦੇ ਮੂਲ ਪਰਮਾਤਮਾ ਨੂੰ ਭੁਲਾ ਰਿਹਾ ਹੈਂ।੨। ਹੇ ਭਾਈ! ਅਨੇਕਾਂ ਤਰੀਕਿਆਂ ਨਾਲ (ਪਰਮਾਤਮਾ ਨੇ ਤੇਰੇ ਸਾਰੇ ਅੰਗ) ਮਣਕੇ ਬਣਾਏ ਹਨ; (ਪਰ ਸੁਆਸਾਂ ਦੇ) ਕੱਚੇ ਧਾਗੇ ਵਿਚ ਪਰੋਏ ਹੋਏ ਹਨ। ਹੇ ਨਿਮਾਣੇ ਜੀਵ! ਇਹ ਧਾਗਾ (ਆਖ਼ਰ) ਟੁੱਟ ਜਾਇਗਾ, (ਹੁਣ ਇਸ ਸਰੀਰ ਦੇ ਮੋਹ ਵਿਚ ਪ੍ਰਭੂ ਨੂੰ ਵਿਸਾਰੀ ਬੈਠਾ ਹੈਂ) ਫਿਰ ਸਮਾ ਵਿਹਾ ਜਾਣ ਤੇ ਹੱਥ ਮਲੇਂਗਾ।੩। ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਪੈਦਾ ਕੀਤਾ ਹੈ, ਪੈਦਾ ਕਰ ਕੇ ਤੈਨੂੰ ਸੋਹਣਾ ਬਣਾਇਆ ਹੈ ਉਸ ਨੂੰ ਦਿਨ ਰਾਤ (ਹਰ ਵੇਲੇ) ਸਿਮਰਦਾ ਰਿਹਾ ਕਰ। ਹੇ ਦਾਸ ਨਾਨਕ! ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਂ ਗੁਰੂ ਦਾ ਆਸਰਾ ਫੜੀ ਰੱਖਾਂ।੪।੪।

SORAT’H, FIFTH MEHL:

Children, spouses, men and women in one’s household, are all bound by Maya. At the very last moment, none of them shall stand by you; their love is totally false. || 1 || O man, why do you pamper your body so? It shall disperse like a cloud of smoke; vibrate upon the One, the Beloved Lord. || Pause || There are three ways in which the body can be consumed — it can be thrown into water, given to the dogs, or cremated to ashes. He considers himself to be immortal; he sits in his home, and forgets the Lord, the Cause of causes. || 2 || In various ways, the Lord has fashioned the beads, and strung them on a slender thread. The thread shall break, O wretched man, and then, you shall repent and regret. || 3 || He created you, and after creating you, He adorned you — meditate on Him day and night. God has showered His Mercy upon servant Nanak; I hold tight to the Support of the True Guru. || 4 || 4||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audioਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥  ਅਰਥ: (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧। ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ?।੧।ਰਹਾਉ। ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ) । ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨। ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩। ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ) । ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ।੪।੨। ਸ਼ਬਦ ਦਾ ਭਾਵ: ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ। ਮਾਇਆ ਦਾ ਮੋਹ ਸਗੋਂ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੋਤਾ ਬਿਗਾਨੀ ਕੈਦ ਵਿਚ ਫਸਦਾ ਹੈ।

RAAG SORAT’H, THE WORD OF DEVOTEE KABEER JEE, FIRST HOUSE:

ONE UNIVERSAL CREATOR GOD. BY THE GRACE OF THE TRUE GURU:

When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. || 1 || Why, O Siblings of Destiny, do you strut around, all puffed up with pride? Have you forgotten those days, when you were hanging, face down, for ten months? || 1 || Pause || Like the bee which collects honey, the fool eagerly gathers and collects wealth. At the time of death, they shout, “Take him away, take him away! Why leave a ghost lying around?” || 2 || His wife accompanies his to the threshold, and his friends and companions beyond. All the people and relatives go as far as the cremation grounds, and then, the soul-swan goes on alone. || 3 || Says Kabeer, listen, O mortal being: you have been seized by Death, and you have fallen into the deep, dark pit. You have entangled yourself in the false wealth of Maya, like the parrot caught in the trap. || 4 || 2 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audioਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥  ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

JAITSREE, FOURTH MEHL, FIRST HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar translated by Gurjit Singh Jhampur including Punjabi and English audioਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥

ਅਰਥ: ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ! ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼) ।੧। ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ) । ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ। ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ। ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ। ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ। ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ। (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ।੨। ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ। ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ। (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ। ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ। (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ। ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ। ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ।੩। ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ। ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar translated by Gurjit Singh Jhampur in English and Punjabi audioਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥  ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ। ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ bkਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨। ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ।੩। ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ।੪। ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ।੫। ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ।੬। ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ।੭। ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ।੮। ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ।੯। ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ।੧੦। ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ। ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar translated by Gurjit Singh Jhampur in English and Punjabi audioਸੂਹੀ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਗੁਰਮਤਿ ਨਗਰੀ ਖੋਜਿ ਖੋਜਾਈ ॥ ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥ ਮੇਰੈ ਮਨਿ ਹਰਿ ਹਰਿ ਸਾਂਤਿ ਵਸਾਈ ॥ ਤਿਸਨਾ ਅਗਨਿ ਬੁਝੀ ਖਿਨ ਅੰਤਰਿ ਗੁਰਿ ਮਿਲਿਐ ਸਭ ਭੁਖ ਗਵਾਈ ॥੧॥ ਰਹਾਉ ॥ ਹਰਿ ਗੁਣ ਗਾਵਾ ਜੀਵਾ ਮੇਰੀ ਮਾਈ ॥ ਸਤਿਗੁਰਿ ਦਇਆਲਿ ਗੁਣ ਨਾਮੁ ਦ੍ਰਿੜਾਈ ॥੨॥ ਹਉ ਹਰਿ ਪ੍ਰਭੁ ਪਿਆਰਾ ਢੂਢਿ ਢੂਢਾਈ ॥ ਸਤਸੰਗਤਿ ਮਿਲਿ ਹਰਿ ਰਸੁ ਪਾਈ ॥੩॥ ਧੁਰਿ ਮਸਤਕਿ ਲੇਖ ਲਿਖੇ ਹਰਿ ਪਾਈ ॥ ਗੁਰੁ ਨਾਨਕੁ ਤੁਠਾ ਮੇਲੈ ਹਰਿ ਭਾਈ ॥੪॥੧॥੫॥ ਅਰਥ: ਹੇ ਭਾਈ! ਗੁਰੂ ਨੇ ਮੈਨੂੰ ਹਰਿ-ਨਾਮ ਦੀ ਦਾਤਿ ਦੇ ਕੇ) ਮੇਰੇ ਮਨ ਵਿਚ ਠੰਢ ਪਾ ਦਿੱਤੀ ਹੈ। (ਮੇਰੇ ਅੰਦਰੋਂ) ਇਕ ਛਿਨ ਵਿਚ (ਮਾਇਆ ਦੀ) ਤ੍ਰਿਸ਼ਨਾ ਦੀ ਅੱਗ ਬੁੱਝ ਗਈ ਹੈ। ਗੁਰੂ ਦੇ ਮਿਲਣ ਨਾਲ ਮੇਰੀ ਸਾਰੀ (ਮਾਇਆ ਦੀ) ਭੁੱਖ ਦੂਰ ਹੋ ਗਈ ਹੈ।੧।ਰਹਾਉ। ਹੇ ਭਾਈ! ਗੁਰੂ ਦੀ ਮਤਿ ਲੈ ਕੇ ਮੈਂ ਆਪਣੇ ਸਰੀਰ-ਨਗਰ ਦੀ ਚੰਗੀ ਤਰ੍ਹਾਂ ਖੋਜ ਕੀਤੀ ਹੈ, ਅਤੇ, (ਸਰੀਰ ਦੇ ਵਿਚੋਂ ਹੀ) ਪਰਮਾਤਮਾ ਦਾ ਕੀਮਤੀ ਨਾਮ ਮੈਂ ਲੱਭ ਲਿਆ ਹੈ।੧। ਹੇ ਮੇਰੀ ਮਾਂ! ਹੁਣ ਜਿਉਂ ਜਿਉਂ) ਮੈਂ ਪਰਮਾਤਮਾ ਦੇ ਗੁਣ ਗਾਂਦਾ ਹਾਂ, ਮੈਨੂੰ ਆਤਮਕ ਜੀਵਨ ਮਿਲ ਰਿਹਾ ਹੈ। ਦਇਆ ਦੇ ਘਰ ਸਤਿਗੁਰੂ ਨੇ ਮੇਰੇ ਹਿਰਦੇ ਵਿਚ ਪ੍ਰਭੂ ਦੇ ਗੁਣ ਪੱਕੇ ਕਰ ਦਿੱਤੇ ਹਨ, ਪਰਮਾਤਮਾ ਦਾ ਨਾਮ ਪੱਕਾ ਕਰ ਦਿੱਤਾ ਹੈ।੨। ਹੇ ਭਾਈ! ਹੁਣ ਮੈਂ ਪਿਆਰੇ ਹਰਿ-ਪ੍ਰਭੂ ਦੀ ਭਾਲ ਕਰਦਾ ਹਾਂ, (ਸਤਸੰਗੀਆਂ ਪਾਸੋਂ) ਭਾਲ ਕਰਾਂਦਾ ਹਾਂ। ਸਾਧ ਸੰਗਤਿ ਵਿਚ ਮਿਲ ਕੇ ਮੈਂ ਪਰਮਾਤਮਾ ਦੇ ਨਾਮ ਦਾ ਸੁਆਦ ਮਾਣਦਾ ਹਾਂ।੩। ਹੇ ਭਾਈ! ਧੁਰ ਦਰਗਾਹ ਤੋਂ (ਜਿਸ ਮਨੁੱਖ ਦੇ) ਮੱਥੇ ਉੱਤੇ ਪ੍ਰਭੂ-ਮਿਲਾਪ ਦਾ ਲਿਖਿਆ ਲੇਖ ਉੱਘੜਦਾ ਹੈ, ਉਸ ਉਤੇ ਗੁਰੂ ਨਾਨਕ ਪ੍ਰਸੰਨ ਹੁੰਦਾ ਹੈ ਅਤੇ, ਉਸ ਨੂੰ ਪਰਮਾਤਮਾ ਮਿਲਾ ਦੇਂਦਾ ਹੈ।੪।੧।੫।

RAAG SOOHEE, FOURTH MEHL, SECOND HOUSE:

ONE UNIVERSAL CREATOR GOD. BY THE GRACE OF THE TRUE GURU:

Following the Guru’s Teachings, I searched and searched the body-village; I found the wealth of the Name of the Lord, Har, Har. || 1 || The Lord, Har, Har, has enshrined peace within my mind. The fire of desire was extinguished in an instant, when I met the Guru; all my hunger has been satisfied. || 1 || Pause || Singing the Glorious Praises of the Lord, I live, O my mother. The Merciful True Guru implanted the Glorious Praises of the Naam within me. || 2 || I search for and seek out my Beloved Lord God, Har, Har. Joining the Sat Sangat, the True Congregation, I have obtained the subtle essence of the Lord. || 3 || By the pre-ordained destiny inscribed upon my forehead, I have found the Lord. Guru Nanak, pleased and satisfied, has united me with the Lord, O Siblings of Destiny. || 4 || 1 || 5 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar translated by Gurjit Singh Jhampur in English and Punjabi audioਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥  ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ।

DHANAASAREE, DEVOTEE RAVI DAAS JEE:

ONE UNIVERSAL CREATOR GOD. BY THE GRACE OF THE TRUE GURU:

There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjab ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥ ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧। ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ) , ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।੨। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।੩। ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕ! ਆਖ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ।੪।੧।੫੧।

SORAT’H, FIFTH MEHL, THIRD HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 || Now, I do not go searching anywhere else, because I have met the Guru, the Lord of the Universe. || Pause || When I came to God’s Darbaar, His Holy Court, then all of my cries and complaints were settled. Now that I have attained what I had sought, where should I come and where should I go? || 2 || There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 || He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Recitation of Gurbani Akhand Path sahib

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar translated by Gurjit Singh Jhampur including Punjabi and English audioਤਿਲੰਗ ਬਾਣੀ ਭਗਤਾ ਕੀ ਕਬੀਰ ਜੀ    ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥  ਅਰਥ: ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧। ਹੇ ਭਾਈ! ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ। ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ) , ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ।੨। (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ) , ਉਹ ਹਰ ਥਾਂ ਮੌਜੂਦ ਹੈ।੩। ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ) , ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ! ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ।੪।੧।

TILANG, THE WORD OF DEVOTEE KABEER JEE:

ONE UNIVERSAL CREATOR GOD. BY THE GRACE OF THE TRUE GURU:

The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 || O human being, search your own heart every day, and do not wander around in confusion. This world is just a magic-show; no one will be holding your hand. || 1 || Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 || Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 || The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar translated by Gurjit Singh Jhampur in English and Punjabi audioਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥  ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ। ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧। ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।

DHANAASAREE, FIFTH MEHL:

One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar translated by Gurjit Singh Jhampur including Punjabi and English audioਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥ 

ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ। ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ bkਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨। ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ।੩। ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ।੪। ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ।੫। ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ।੬। ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ।੭। ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ।੮। ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ।੯। ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ।੧੦। ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ। ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar translated by Gurjit Singh Jhampur whatsapp+15106578205 including Punjabi and English audio.ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥  ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Daily Hukamnama Sahib from Sri Darbar Sahib Amritsar translated by Gurjit Singh Jhampur whatsapp +15106578205 in English and Punjabi audioਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥ ਅਰਥ: ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ।ਰਹਾਉ। ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ।੧। ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯।

TODEE, FIFTH MEHL:

My foolish heart is in the grip of pride. By the Will of my Lord God, Maya, like a witch, has swallowed by soul. || Pause || More and more, he continually yearns for more; but unless he is destined to receive, how can he obtain it? He is entangled in wealth, bestowed by the Lord God; the unfortunate one attaches himself to the fire of desires. || 1 || Listen, O mind, to the Teachings of the Holy Saints, and all your sins shall be totally washed away. One who is destined to receive from the Lord, O servant Nanak, shall not be cast into the womb of reincarnation again. || 2 || 2 || 19 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar translated by Gurjit Singh Jhampur in English and Punjabi audioਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥

ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ। ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧। ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩।

ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪।

ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬।

ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕ) ਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar translated by Gurjit Singh Jhampur including Punjabi and English audio.ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥

ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩। ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।

DHANAASAREE, FIFTH MEHL:

I am satisfied and satiated, eating the food of Truth. With my mind, body and tongue, I meditate on the Naam, the Name of the Lord. || 1 || Life, spiritual life, is in the Lord. Spiritual life consists of chanting the Lord’s Name in the Saadh Sangat, the Company of the Holy. || 1 || Pause || He is dressed in robes of all sorts, if he sings the Kirtan of the Lord’s Glorious Praises, day and night. || 2 || He rides upon elephants, chariots and horses, if he sees the Lord’s Path within his own heart. || 3 || Meditating on the Lord’s Feet, deep within his mind and body, slave Nanak has found the Lord, the treasure of peace. || 4 || 2 || 56 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Daily Hukamnama Sahib from Sri Darbar Sahib Amritsar translated by Gurjit Singh Jhampur (whatsapp 0015106578205)in English and Punjabi audioਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧। ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ। ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨। ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩। ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥  ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ।੫। ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ।੬। ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ।੭। ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਹੇ ਨਾਨਕ! ਆਖ-ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ।੮। ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ।੧।੩।

SORAT’H, FIFTH MEHL, SECOND HOUSE, ASHTAPADEES:

ONE UNIVERSAL CREATOR GOD. BY THE GRACE OF THE TRUE GURU:

They read scriptures, and contemplate the Vedas; they practice the inner cleansing techniques of Yoga, and control of the breath. But they cannot escape from the company of the five passions; they are increasingly bound to egotism. || 1 || O Beloved, this is not the way to meet the Lord; I have performed these rituals so many times.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Daily Hukamnama Sahib from Sri Darbar Sahib Amritsar translated by Gurjit Singh Jhampur in English and Punjabi audioਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ 

ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫। ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।

SOOHEE, FIRST MEHL, SIXTH HOUSE:

ONE UNIVERSAL CREATOR GOD. BY THE GRACE OF THE TRUE GURU:

Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Daily Hukamnama Sahib from Sri Darbar Sahib Amritsar translated by Gurjit Singh Jhampur (whatsapp +15106578205) in English and Punjabi ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥  ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥  ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ।

ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩।

SHALOK

He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Daily Hukamnama Sahib from Sri Darbar Sahib Amritsar translated by Gurjit Singh Jhampur in English and Punjabi,ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥

ਅਰਥ: ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧। ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ, ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ।੨। (ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ। (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ।੩। ਹੇ ਨਾਨਕ! ਆਖ-) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ।੪।੧੫।੨੬।

SORAT’H, FIFTH MEHL:

Infatuated with the darkness of emotional attachment to Maya, he does not know the Lord, the Great Giver. The Lord created his body and fashioned his soul, but he claims that his power is his, weighed down by the chains of egotism. || 2 || Behind closed doors, hidden by many screensown. || 1 || O foolish mind, God, your Lord and Master is watching over you. Whatever you do, He knows; nothing can remain concealed from Him. || Pause || You are intoxicated with the tastes of the tongue, with greed and pride; countless sins spring from these. You wandered in pain through countless incarnations, the man takes his pleasure with another man’s wife. When Chitr and Gupt, the celestial accountants of the conscious and subconscious, call for your account, who will screen you then? || 3 || O Perfect Lord, Merciful to the meek, Destroyer of pain, without You, I have no shelter at all. Please, lift me up out of the world-ocean; O God, I have come to Your Sanctuary. || 4 || 15 || 26 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਬਾਬਾ ਗੁਰਦਿਆਲ ਦਾਸ ਜੀ ਤੇ ਬਾਬਾ ਗੁਰਚਰਨ ਦਾਸ ਜੀ ਦੀ ਬਰਸੀ ਤੇ ਦੀਵਾਨ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Daily Hukamnama Sahib from Sri Darbar Sahib Amritsar including translation in English and Punjabi audio translated by Gurjit Singh Jhampur whatsapp Number +15106578205. ਟੋਡੀ ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥

ਅਰਥ: ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ।੧।ਰਹਾਉ। ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ) । ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ।੧। ਹੇ ਨਾਨਕ! ਆਖ-(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ। ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ।੨।੧।੯।

TODEE, FIFTH MEHL, SECOND HOUSE, DU-PADAS:

ONE UNIVERSAL CREATOR GOD. BY THE GRACE OF THE TRUE GURU:

I beg for the Gift of Your Name, O my Lord and Master. Nothing else shall go along with me in the end; by Your Grace, please allow me to sing Your Glorious Praises. || 1 || Pause || Power, wealth, various pleasures and enjoyments, all are just like the shadow of a tree. He runs, runs, runs around in many directions, but all of his pursuits are useless. || 1 || Except for the Lord of the Universe, everything he desires appears transitory. Says Nanak, I beg for the dust of the feet of the Saints, so that my mind may find peace and tranquility. || 2 || 1 || 6 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

Please call on whatsapp Number +15106578205 to support The Daily Hukamnama Sahib from Sri Darbar Sahib Amritsar translated by Gurjit Singh Jhampur in English and Punjabi audio.ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥  ਅਰਥ: ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ। (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ।ਰਹਾਉ। ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹ ੈ। ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ। ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ।੧। ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ। ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ। ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ।੨। ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ, ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ। ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ।੩। ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ। ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ। ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ। ਹੇ ਨਾਨਕ! ਆਖ-) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ।੪।੧।

SORAT’H, FOURTH MEHL, FIRST HOUSE:

ONE UNIVERSAL CREATOR GOD. BY THE GRACE OF THE TRUE GURU:

My Beloved Lord Himself pervades and permeates all; He Himself is, all by Himself. My Beloved Himself is the trader in this world; He Himself is the true banker. My Beloved Himself is the trade and the trader; He Himself is the true credit. || 1 || O mind, meditate on the Lord, Har, Har, and praise His Name. By Guru’s Grace, the Beloved, Ambrosial, unapproachable and unfathomable Lord is obtained. || Pause || The Beloved Himself sees and hears everything; He Himself speaks through the mouths of all beings. The Beloved Himself leads us into the wilderness, and He Himself shows us the Way. The Beloved Himself is Himself all-in-all; He Himself is carefree. || 2 || The Beloved Himself, all by Himself, created everything; He Himself links all to their tasks. The Beloved Himself creates the Creation, and He Himself destroys it. He Himself is the wharf, and He Himself is the ferryman, who ferries us across. || 3 || The Beloved Himself is the ocean, and the boat; He Himself is the Guru, the boatman who steers it. The Beloved Himself sets sail and crosses over; He, the King, beholds His wondrous play. The Beloved Himself is the Merciful Master; O servant Nanak, He forgives and blends with Himself. || 4 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਲੇਖਕ ਭਾਈ ਮਹਾ ਸਿੰਘ ਗਿਆਨੀ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

This podcast is regarding transformation of my life when decided to analyze the truth.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Daily Hukamnama Sahib from Sri Darbar Sahib Amritsar including translation by Gurjit Singh Jhampur in English and Punjabi audioਸਲੋਕ ਮਃ ੩ ॥ ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥ ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥  ਅਰਥ: ਜੇ ਮਨ ਵਿਚ (ਹਰੀ ਦੀ ਹੋਂਦ ਦੀ) ਪ੍ਰਤੀਤ ਨਾਹ ਆਈ, ਤੇ ਅਡੋਲਤਾ ਵਿਚ ਪਿਆਰ ਨਾਹ ਲੱਗਾ, ਜੇ ਸ਼ਬਦ ਦਾ ਰਸ ਨਾਹ ਲੱਭਾ, ਤਾਂ ਮਨ ਦੇ ਹਠ ਨਾਲ ਸਿਫ਼ਤਿ-ਸਾਲਾਹ ਕਰਨ ਦਾ ਕੀਹ ਲਾਭ? ਹੇ ਨਾਨਕ! ਸੰਸਾਰ ਵਿਚ) ਜੰਮਿਆ ਉਹ ਜੀਵ ਮੁਬਾਰਿਕ ਹੈ ਜੋ ਸਤਿਗੁਰੂ ਦੇ ਸਨਮੁਖ ਰਹਿ ਕੇ ਸੱਚ ਵਿਚ ਲੀਨ ਹੋ ਜਾਏ।੧। ਮਃ ੩ ॥ ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥ ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੁੜਿ ਚੋਟਾ ਖਾਏ ॥ ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ ਅੰਕਿ ਸਮਾਏ ॥ ਅਨਦਿਨੁ ਸਹਸਾ ਕਦੇ ਨ ਚੂਕੈ ਬਿਨੁ ਸਬਦੈ ਦੁਖੁ ਪਾਏ ॥ ਕਾਮੁ ਕ੍ਰੋਧੁ ਲੋਭੁ ਅੰਤਰਿ ਸਬਲਾ ਨਿਤ ਧੰਧਾ ਕਰਤ ਵਿਹਾਏ ॥ ਚਰਣ ਕਰ ਦੇਖਤ ਸੁਣਿ ਥਕੇ ਦਿਹ ਮੁਕੇ ਨੇੜੈ ਆਏ ॥ ਸਚਾ ਨਾਮੁ ਨ ਲਗੋ ਮੀਠਾ ਜਿਤੁ ਨਾਮਿ ਨਵ ਨਿਧਿ ਪਾਏ ॥ ਜੀਵਤੁ ਮਰੈ ਮਰੈ ਫੁਨਿ ਜੀਵੈ ਤਾਂ ਮੋਖੰਤਰੁ ਪਾਏ ॥ ਧੁਰਿ ਕਰਮੁ ਨ ਪਾਇਓ ਪਰਾਣੀ ਵਿਣੁ ਕਰਮਾ ਕਿਆ ਪਾਏ ॥ ਗੁਰ ਕਾ ਸਬਦੁ ਸਮਾਲਿ ਤੂ ਮੂੜੇ ਗਤਿ ਮਤਿ ਸਬਦੇ ਪਾਏ ॥ ਨਾਨਕ ਸਤਿਗੁਰੁ ਤਦ ਹੀ ਪਾਏ ਜਾਂ ਵਿਚਹੁ ਆਪੁ ਗਵਾਏ ॥੨॥  ਰਖ ਮਨੁੱਖ ਆਪਣੇ ਆਪ ਦੀ ਪਛਾਣ ਨਹੀਂ ਕਰਦਾ ਤੇ ਹੋਰਨਾਂ ਨੂੰ ਆਖ ਕੇ ਦੁਖਾਉਂਦਾ ਹੈ, (ਸਤਿਗੁਰੂ ਦੇ ਦਰ ਤੇ ਪਹੁੰਚ ਕੇ ਭੀ) ਅੰਨ੍ਹੇ ਦੀ ਮੁੱਢ ਦੀ (ਦੂਜਿਆਂ ਨੂੰ ਦੁਖਾਉਣ ਦੀ) ਵਾਦੀ ਦੂਰ ਨਹੀਂ ਹੁੰਦੀ, ਤੇ (ਹਰੀ ਤੋਂ) ਵਿਛੁੱੜ ਕੇ ਦੁਖ ਸਹਿੰਦਾ ਹੈ। ਮੂਰਖ ਮਨੁੱਖ ਸਤਿਗੁਰੂ ਦੇ ਡਰ ਵਿਚ ਰਹਿ ਨੂੰ ਕੇ ਮਨ (ਦੇ ਪਿਛਲੇ ਮੰਦੇ ਸੰਸਕਾਰਾਂ) ਨੂੰ ਭੰਨ ਕੇ (ਨਵੇਂ ਸਿਰੇ ਸਿਮਰਨ ਵਾਲੇ ਸੰਸਕਾਰ) ਨਹੀਂ ਘੜਦਾ, (ਜਿਸ ਕਰਕੇ) (ਪ੍ਰਭੂ ਦੀ) ਗੋਦੀ ਵਿਚ ਸਮਾਇਆ ਰਹੇ, ਹਰ ਰੋਜ਼ ਕਿਸੇ ਵੇਲੇ ਭੀ ਉਸਦੀ ਚਿੰਤਾ ਦੂਰ ਨਹੀਂ ਹੁੰਦੀ, ਸ਼ਬਦ (ਦਾ ਆਸਰਾ ਲੈਣ ਤੋਂ) ਬਿਨਾ ਦੁੱਖ ਪਾਉਂਦਾ ਹੈ। ਮੂਰਖ ਦੇ ਹਿਰਦੇ ਵਿਚ ਕਾਮ, ਕ੍ਰੋਧ ਤੇ ਲੋਭ ਜ਼ੋਰਾਂ ਵਿਚ ਹੈ, ਤੇ ਸਦਾ ਧੰਧੇ ਕਰਦਿਆਂ ਉਮਰ ਗੁਜ਼ਰਦੀ ਹੈ, ਪੈਰ, ਹੱਥ, (ਅੱਖੀਆਂ) ਵੇਖ ਵੇਖ ਕੇ ਤੇ (ਕੰਨ) ਸੁਣ ਸੁਣ ਕੇ ਥੱਕ ਗਏ ਹਨ, (ਉਮਰ ਦੇ) ਦਿਨ ਮੁੱਕ ਗਏ ਹਨ, (ਮਰਨ ਦੇ ਦਿਨ ਨੇੜੇ ਆ ਗਏ ਹਨ) ਜਿਸ ਨਾਮ ਦੀ ਰਾਹੀਂ ਨੌ ਨਿਧੀਆਂ ਲੱਭ ਪੈਣ ਉਹ ਸੱਚਾ ਨਾਮ (ਮੂਰਖ ਨੂੰ) ਪਿਆਰਾ ਨਹੀਂ ਲੱਗਦਾ, (ਲੱਗੇ ਭੀ ਕਿਵੇਂ?) (ਸੰਸਾਰ ਵਿਚ) ਵਰਤਦਾ ਹੋਇਆ (ਸੰਸਾਰ ਵਲੋਂ) ਮੁਰਦਾ ਹੋ ਜਾਵੇ (ਇਸ ਤਰ੍ਹਾਂ) ਮਰ ਕੇ ਫੇਰ (ਹਰੀ ਦੀ ਯਾਦ ਵਿਚ) ਸੁਰਜੀਤ ਹੋਵੇ, ਤਾਂ ਹੀ ਮੁਕਤੀ ਦਾ ਭੇਤ ਲੱਭਦਾ ਹੈ। ਪਰ ਜਿਸ ਮਨੁੱਖ ਨੂੰ ਧੁਰੋਂ ਪਰਮਾਤਮਾ ਦੀ ਬਖ਼ਸ਼ਸ਼ ਨਸੀਬ ਨਾਹ ਹੋਈ, ਉਹ (ਪਿਛਲੇ ਚੰਗੇ ਸੰਸਕਾਰਾਂ ਵਾਲੇ) ਕੰਮਾਂ ਤੋਂ ਬਿਨਾ (ਹੁਣ ਬੰਦਗੀ ਵਾਲੇ ਸੰਸਕਾਰ) ਕਿਥੋਂ ਲਭੇ? ਹੇ ਮੂਰਖ! ਸਤਿਗੁਰੂ ਦੇ ਸ਼ਬਦ ਨੂੰ (ਹਿਰਦੇ ਵਿਚ) ਸਾਂਭ, (ਕਿਉਂਕਿ) ਉੱਚੀ ਆਤਮਕ ਅਵਸਥਾ ਤੇ ਭਲੀ ਮਤਿ ਸ਼ਬਦ ਤੋਂ ਹੀ ਮਿਲਦੀ ਹੈ। (ਪਰ,) ਹੇ ਨਾਨਕ! ਸਤਿਗੁਰੂ ਭੀ ਤਦੋਂ ਹੀ ਮਿਲਦਾ ਹੈ ਜਦੋਂ ਮਨੁੱਖ ਹਿਰਦੇ ਵਿਚੋਂ ਅਹੰਕਾਰ ਦੂਰ ਕਰਦਾ ਹੈ।੨।

ਪਉੜੀ ॥ ਜਿਸ ਦੈ ਚਿਤਿ ਵਸਿਆ ਮੇਰਾ ਸੁਆਮੀ ਤਿਸ ਨੋ ਕਿਉ ਅੰਦੇਸਾ ਕਿਸੈ ਗਲੈ ਦਾ ਲੋੜੀਐ ॥ ਹਰਿ ਸੁਖਦਾਤਾ ਸਭਨਾ ਗਲਾ ਕਾ ਤਿਸ ਨੋ ਧਿਆਇਦਿਆ ਕਿਵ ਨਿਮਖ ਘੜੀ ਮੁਹੁ ਮੋੜੀਐ ॥ ਜਿਨਿ ਹਰਿ ਧਿਆਇਆ ਤਿਸ ਨੋ ਸਰਬ ਕਲਿਆਣ ਹੋਏ ਨਿਤ ਸੰਤ ਜਨਾ ਕੀ ਸੰਗਤਿ ਜਾਇ ਬਹੀਐ ਮੁਹੁ ਜੋੜੀਐ ॥ ਸਭਿ ਦੁਖ ਭੁਖ ਰੋਗ ਗਏ ਹਰਿ ਸੇਵਕ ਕੇ ਸਭਿ ਜਨ ਕੇ ਬੰਧਨ ਤੋੜੀਐ ॥ ਹਰਿ ਕਿਰਪਾ ਤੇ ਹੋਆ ਹਰਿ ਭਗਤੁ ਹਰਿ ਭਗਤ ਜਨਾ ਕੈ ਮੁਹਿ ਡਿਠੈ ਜਗਤੁ ਤਰਿਆ ਸਭੁ ਲੋੜੀਐ ॥੪॥ ।

ਜਿਸ ਮਨੁੱਖ ਦੇ ਹਿਰਦੇ ਵਿਚ ਪਿਆਰਾ ਪ੍ਰਭੂ ਨਿਵਾਸ ਕਰੇ, ਉਸ ਨੂੰ ਕਿਸੇ ਗੱਲ ਦੀ ਚਿੰਤਾ ਨਹੀਂ ਰਹਿ ਜਾਂਦੀ। ਪ੍ਰਭੂ ਹਰ ਕਿਸਮ ਦਾ ਸੁਖ ਦੇਣ ਵਾਲਾ ਹੈ, ਉਸ ਦਾ ਸਿਮਰਨ ਕਰਨ ਤੋਂ ਇਕ ਖਿਨ ਭਰ ਭੀ ਨਹੀਂ ਹਟਣਾ ਚਾਹੀਦਾ। ਜਿਸ ਮਨੁੱਖ ਨੇ ਹਰੀ ਨੂੰ ਸਿਮਰਿਆ ਹੈ, ਉਸ ਨੂੰ ਸਾਰੇ ਸੁਖ ਪ੍ਰਾਪਤ ਹੁੰਦੇ ਹਨ, (ਇਸ ਵਾਸਤੇ) ਸਦਾ ਸਾਧ ਸੰਗਤ ਵਿਚ ਜਾ ਕੇ ਬੈਠਣਾ ਚਾਹੀਦਾ ਹੈ ਤੇ (ਪ੍ਰਭੂ ਦੇ ਗੁਣਾਂ ਬਾਰੇ) ਵਿਚਾਰ ਕਰਨੀ ਚਾਹੀਦੀ ਹੈ।

ਹਰੀ ਦੇ ਭਗਤ ਦੇ ਸਾਰੇ ਕਲੇਸ਼ ਭੁੱਖਾਂ ਤੇ ਰੋਗ ਦੂਰ ਹੋ ਜਾਂਦੇ ਹਨ, ਤੇ ਸਾਰੇ ਬੰਧਨ ਟੁੱਟ ਜਾਂਦੇ ਹਨ, (ਕਿਉਂਕਿ) ਹਰੀ ਦਾ ਭਗਤ ਹਰੀ ਦੀ ਆਪਣੀ ਕਿਰਪਾ ਨਾਲ ਬਣਦਾ ਹੈ। ਚਾਹੀਦਾ ਤਾਂ ਇਹ ਹੈ ਕਿ ਹਰੀ ਦੇ ਭਗਤਾਂ ਦਾ ਦਰਸ਼ਨ ਕਰ ਕੇ (ਭਾਵ, ਉਹਨਾਂ ਦੀ ਸੰਗਤਿ ਵਿਚ ਰਹਿ ਕੇ) ਸਾਰਾ ਸੰਸਾਰ ਤਰ ਜਾਏ। (ਪਰ ਸੰਸਾਰ ਇਸ ਰਸਤੇ ਪੈਂਦਾ ਨਹੀਂ) ।੪।

SHALOK, THIRD MEHL:

O mind, you have no faith, and you have not embraced love for the Celestial Lord. You do not enjoy the sublime taste of the Shabad — what Praises of the Lord will you stubborn-mindedly sing? O Nanak, one’s coming into the world is approved, if, as Gurmukh, he merges into the True Lord. || 1 || THIRD MEHL: The fool does not understand his own self; he annoys others with his speech. His underlying nature does not leave him; separated from the Lord, he is beaten. He has not changed and reformed himself in Fear of the True Guru, so that he might merge in the lap of God. Night and day, his doubts never stop; without the Word of the Shabad, he suffers in pain. Sexual desire, anger and greed are very powerful within; he passes his life constantly entangled in worldly affairs. His feet, hands, eyes and ears are exhausted; his day

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Daily Hukamnama Sahib from Sri Darbar Sahib Amritsar translated by Gurjit Singh Jhampur including Punjabi and English audio.ਆਸਾ ਸ੍ਰੀ ਕਬੀਰ ਜੀਉ ਕੇ ਪੰਚਪਦੇ ੯ ਦੁਤੁਕੇ ੫    ੴ ਸਤਿਗੁਰ ਪ੍ਰਸਾਦਿ ॥  ਆਸਾ ॥ ਜਗਿ ਜੀਵਨੁ ਐਸਾ ਸੁਪਨੇ ਜੈਸਾ ਜੀਵਨੁ ਸੁਪਨ ਸਮਾਨੰ ॥ ਸਾਚੁ ਕਰਿ ਹਮ ਗਾਠਿ ਦੀਨੀ ਛੋਡਿ ਪਰਮ ਨਿਧਾਨੰ ॥੧॥ ਬਾਬਾ ਮਾਇਆ ਮੋਹ ਹਿਤੁ ਕੀਨ੍ਹ੍ਹ ॥ ਜਿਨਿ ਗਿਆਨੁ ਰਤਨੁ ਹਿਰਿ ਲੀਨ੍ਹ੍ਹ ॥੧॥ ਰਹਾਉ ॥ ਨੈਨ ਦੇਖਿ ਪਤੰਗੁ ਉਰਝੈ ਪਸੁ ਨ ਦੇਖੈ ਆਗਿ ॥ ਕਾਲ ਫਾਸ ਨ ਮੁਗਧੁ ਚੇਤੈ ਕਨਿਕ ਕਾਮਿਨਿ ਲਾਗਿ ॥੨॥ ਕਰਿ ਬਿਚਾਰੁ ਬਿਕਾਰ ਪਰਹਰਿ ਤਰਨ ਤਾਰਨ ਸੋਇ ॥ ਕਹਿ ਕਬੀਰ ਜਗਜੀਵਨੁ ਐਸਾ ਦੁਤੀਅ ਨਾਹੀ ਕੋਇ ॥੩॥੫॥੨੭॥  ਨੋਟ: ਪਹਿਲੀ ਤੁਕ ਦੇ ਲਫ਼ਜ਼ 'ਜਗਿ ਜੀਵਨੁ' ਅਤੇ ਅਖ਼ੀਰਲੀ ਤੁਕ ਦੇ 'ਜਗਜੀਵਨੁ' ਦਾ ਫ਼ਰਕ ਗਹੁ ਨਾਲ ਵੇਖਣ ਦੀ ਲੋੜ ਹੈ। ਅਰਥ: ਜਗਤ ਵਿਚ (ਮਨੁੱਖ ਦੀ) ਜ਼ਿੰਦਗੀ ਅਜਿਹੀ ਹੀ ਹੈ ਜਿਹਾ ਸੁਪਨਾ ਹੈ, ਜ਼ਿੰਦਗੀ ਸੁਪਨੇ ਵਰਗੀ ਹੀ ਹੈ। ਪਰ ਅਸਾਂ ਸਭ ਤੋਂ ਉੱਚੇ (ਸੁਖਾਂ ਦੇ) ਖ਼ਜ਼ਾਨੇ-ਪ੍ਰਭੂ ਨੂੰ ਛੱਡ ਕੇ, (ਇਸ ਸੁਪਨ-ਸਮਾਨ ਜੀਵਨ ਨੂੰ) ਸਦਾ ਕਾਇਮ ਰਹਿਣ ਵਾਲਾ ਜਾਣ ਕੇ ਇਸ ਨੂੰ ਗੰਢ ਦੇ ਰੱਖੀ ਹੈ।1। ਹੇ ਬਾਬਾ! ਅਸਾਂ ਮਾਇਆ ਨਾਲ ਮੋਹ-ਪਿਆਰ ਪਾਇਆ ਹੋਇਆ ਹੈ, ਜਿਸ ਨੇ ਸਾਡਾ ਗਿਆਨ-ਰੂਪ ਹੀਰਾ ਚੁਰਾ ਲਿਆ ਹੈ।1। ਰਹਾਉ। ਭੰਬਟ ਅੱਖਾਂ ਨਾਲ (ਦੀਵੇ ਦੀ ਲਾਟ ਦਾ ਰੂਪ) ਵੇਖ ਕੇ ਭੁੱਲ ਜਾਂਦਾ ਹੈ, ਮੂਰਖ ਅੱਗ ਨੂੰ ਨਹੀਂ ਵੇਖਦਾ। (ਤਿਵੇਂ ਹੀ) ਮੂਰਖ ਜੀਵ ਸੋਨੇ ਤੇ ਇਸਤ੍ਰੀ (ਦੇ ਮੋਹ) ਵਿਚ ਫਸ ਕੇ ਮੌਤ ਦੀ ਫਾਹੀ ਨੂੰ ਚੇਤੇ ਨਹੀਂ ਰੱਖਦਾ।2। ਕਬੀਰ ਆਖਦਾ ਹੈ– (ਹੇ ਭਾਈ! ਤੂੰ ਵਿਕਾਰ ਛੱਡ ਦੇਹ ਅਤੇ ਪ੍ਰਭੂ ਨੂੰ ਚੇਤੇ ਕਰ, ਉਹੀ (ਇਸ ਸੰਸਾਰ-ਸਮੁੰਦਰ ਵਿਚੋਂ) ਤਾਰਨ ਲਈ ਜਹਾਜ਼ ਹੈ, ਅਤੇ ਉਹ (ਸਾਡੇ) ਜੀਵਨ ਦਾ ਆਸਰਾ-ਪ੍ਰਭੂ ਐਸਾ ਹੈ ਕਿ ਕੋਈ ਹੋਰ ਉਸ ਵਰਗਾ ਨਹੀਂ ਹੈ।3।5। 27।

AASAA:

The life of the world is only a dream; life is just a dream. Believing it to be true, I grasped at it, and abandoned the supreme treasure. || 1 || O Father, I have enshrined love and affection for Maya, which has taken the jewel of spiritual wisdom away from me. || 1 || Pause || The moth sees with its eyes, but it still becomes entangled; the insect does not see the fire. Attached to gold and woman, the fool does not think of the noose of Death. || 2 || Reflect upon this, and abandon sin; the Lord is a boat to carry you across. Says Kabeer, such is the Lord, the Life of the World; there is no one equal to Him. || 3 || 5 || 27 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

Bhai Sahib Bhai Vir Singh ji da Gurmukh jivan book written by Bhai Mahan Singh Giani

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Daily Hukamnama Sahib from Sri Darbar Sahib Amritsar translated by Gurjit Singh Jhampur in ਪੰਜਾਬੀ and English. ਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥  ਅਰਥ: ਜਿਨ੍ਹਾਂ ਨੂੰ ਸਤਿਗੁਰੂ ਮਿਲਿਆ ਹੈ, ਉਹ ਸਦਾ ਹਰੀ ਦੀ ਸਿਫ਼ਤਿ-ਸਾਲਾਹ ਕਰਦੇ ਹਨ; ਚਿੰਤਾ ਤੋਂ ਰਹਿਤ (ਕਰਨ ਵਾਲੇ) ਹਰੀ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਹੈ ਤੇ ਉਹ ਸਤਿਗੁਰੂ ਦੇ ਸੱਚੇ ਸ਼ਬਦ ਵਿਚ ਲੀਨ ਰਹਿੰਦੇ ਹਨ। ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥  ਅਰਥ: ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਭੀ ਮੁਕਤੀ ਦਾ ਦਰਜਾ ਹਾਸਲ ਕਰ ਲੈਂਦੇ ਹਨ। ਜੋ ਮਨੁੱਖ ਸਤਿਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਤੇ ਪਰਮਾਤਮਾ ਪ੍ਰਸੰਨ ਹੋ ਜਾਂਦਾ ਹੈ। ਜਨੁ ਨਾਨਕੁ ਹਰਿ ਕਾ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ ॥੧॥  ਅਰਥ: ਦਾਸ ਨਾਨਕ (ਭੀ) ਉਸ ਹਰੀ ਦਾ ਦਾਸ ਹੈ, ਹਰੀ ਮੇਹਰ ਕਰ ਕੇ (ਆਪਣੇ ਦਾਸ ਦੀ) ਲਾਜ ਰੱਖਦਾ ਹੈ।੧। ਮਃ ੩ ॥ ਹੰਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ ॥ ਹੰਉਮੈ ਵਡਾ ਰੋਗੁ ਹੈ ਮਰਿ ਜੰਮੈ ਆਵੈ ਜਾਇ ॥  ਅਰਥ: ਅਹੰਕਾਰ ਵਿਚ ਰਿਹਾਂ ਮਨੁੱਖ ਦੇ ਮਨ ਵਿਚ ਅਸ਼ਾਂਤੀ ਬਣੀ ਰਹਿੰਦੀ ਹੈ ਤੇ ਉਸ ਦੀ ਉਮਰ ਇਸ ਅਸ਼ਾਂਤੀ ਵਿਚ ਹੀ ਗੁਜ਼ਰ ਜਾਂਦੀ ਹੈ; ਅਹੰਕਾਰ (ਮਨੁੱਖ ਲਈ) ਇਕ ਤਗੜਾ ਰੋਗ ਹੈ (ਇਸ ਰੋਗ ਵਿਚ ਹੀ) ਮਨੁੱਖ ਮਰਦਾ ਹੈ, ਜੰਮਦਾ ਹੈ, ਆਉਂਦਾ ਹੈ ਫੇਰ ਜਾਂਦਾ ਹੈ (ਭਾਵ, ਜੰਮਣ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ) । ਜਿਨ ਕਉ ਪੂਰਬਿ ਲਿਖਿਆ ਤਿਨਾ ਸਤਗੁਰੁ ਮਿਲਿਆ ਪ੍ਰਭੁ ਆਇ ॥ ਨਾਨਕ ਗੁਰ ਪਰਸਾਦੀ ਉਬਰੇ ਹਉਮੈ ਸਬਦਿ ਜਲਾਇ ॥੨॥  ਅਰਥ: ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦਾ ਸੰਸਕਾਰ-ਰੂਪ ਲੇਖ) ਉੱਕਰਿਆ ਹੋਇਆ ਹੈ, ਉਹਨਾਂ ਨੂੰ ਸਤਿਗੁਰੂ ਮਿਲਦਾ ਹੈ (ਤੇ ਸਤਿਗੁਰੂ ਦੇ ਮਿਲਿਆਂ) ਪਰਮਾਤਮਾ (ਭੀ) ਆ ਮਿਲਦਾ ਹੈ; ਹੇ ਨਾਨਕ! ਉਹ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਉਮੈ ਦੂਰ ਕਰ ਕੇ ਸਤਿਗੁਰੂ ਦੀ ਕਿਰਪਾ ਨਾਲ ('ਹਉਮੈ ਰੋਗ' ਤੋਂ) ਬਚ ਜਾਂਦੇ ਹਨ।੨। ਪਉੜੀ ॥ ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ ਅਬਿਨਾਸੀ ਪੁਰਖੁ ਬਿਧਾਤਾ ॥ ਹਰਿ ਨਾਮੁ ਹਮ ਸ੍ਰੇਵਹ ਹਰਿ ਨਾਮੁ ਹਮ ਪੂਜਹ ਹਰਿ ਨਾਮੇ ਹੀ ਮਨੁ ਰਾਤਾ ॥ ਅਰਥ: ਜੋ ਹਰੀ ਅਦ੍ਰਿਸ਼ਟ ਹੈ, ਜੋ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਨਾਸ ਤੋਂ ਰਹਿਤ ਹੈ, ਹਰ ਥਾਂ ਵਿਆਪਕ ਹੈ ਤੇ ਸਿਰਜਣਹਾਰ ਹੈ, ਉਸ ਦਾ ਨਾਮ ਸਾਡਾ (ਰਾਖਾ) ਹੈ; ਅਸੀ ਉਸ ਹਰੀ-ਨਾਮ ਨੂੰ ਸੇਂਵਦੇ ਹਾਂ, ਨਾਮ ਨੂੰ ਪੂਜਦੇ ਹਾਂ, ਨਾਮ ਵਿਚ ਹੀ ਸਾਡਾ ਮਨ ਰੱਤਾ ਹੋਇਆ ਹੈ। ਹਰਿ ਨਾਮੈ ਜੇਵਡੁ ਕੋਈ ਅਵਰੁ ਨ ਸੂਝੈ ਹਰਿ ਨਾਮੋ ਅੰਤਿ ਛਡਾਤਾ ॥ ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ ਧੰਨੁ ਗੁਰੂ ਕਾ ਪਿਤਾ ਮਾਤਾ ॥ ਅਰਥ: ਹਰੀ ਦੇ ਨਾਮ ਜੇਡਾ ਮੈਨੂੰ ਕੋਈ ਹੋਰ ਸੁੱਝਦਾ ਨਹੀਂ, ਨਾਮ ਹੀ ਅਖ਼ੀਰ ਵੇਲੇ ਛਡਾਉਂਦਾ ਹੈ। ਧੰਨ ਹੈ ਉਸ ਪਰਉਪਕਾਰੀ ਸਤਿਗੁਰੂ ਦਾ ਮਾਂ ਪਿਉ, ਜਿਸ ਗੁਰੂ ਨੇ ਸਾਨੂੰ ਨਾਮ ਬਖ਼ਸ਼ਿਆ ਹੈ। ਹੰਉ ਸਤਿਗੁਰ ਅਪੁਣੇ ਕੰਉ ਸਦਾ ਨਮਸਕਾਰੀ ਜਿਤੁ ਮਿਲਿਐ ਹਰਿ ਨਾਮੁ ਮੈ ਜਾਤਾ ॥੧੬॥

SHALOK, THIRD MEHL:

Those who meet the True Guru, ever sing the Kirtan of the Lord’s Praises. The Lord’s Name naturally fills their minds, and they are absorbed in the Shabad, the Word of the True Lord. They redeem their generations, and they themselves obtain the state of liberation. The Supreme Lord God is pleased with those who fall at the Guru’s Feet. Servant Nanak is the Lord’s slave; by His Grace, the Lord preserves his honor. || 1 || THIRD MEHL: In egotism, one is assailed by fear; he passes his life totally troubled by fear. Egotism is such a terrible disease; he dies, to be reincarnated — he continues coming and going. Those who have such pre-ordained destiny meet with the True Guru, God Incarnate. O Nanak, by Guru’s Grace, they are redeemed; their egos are burnt away through the Word of the Shabad. || 2 || PAUREE: The Lord’s Name is my immortal, unfathomable, imperishable Creator Lord, the Architect of Destiny. I serve the Lord’s Name, I worship the Lord’s Name, and my soul is imbued with the Lord’s Name. I know of no other as great as the Lord’s Name; the Lord’s Name shall deliver me in the end. The Generous Guru has given me the Lord’s Name; blessed, blessed are the Guru’s mother and father. I ever bow in humble reverence to my True Guru; meeting Him, I have come to know the Lord’s Name. || 16 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Daily Hukamnama Sahib from Sri Darbar Sahib Amritsar by Gurjit Singh Jhampur translated in English and Punjabi audio. Please support to spread Gurbani around the world.ਸਲੋਕੁ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥  ਅਰਥ: ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ (ਭਾਵ, ਉਹ ਕਰਮ ਹੋਰ ਵਧੀਕ ਮਾਇਆ ਦੇ ਮੋਹ ਵਿਚ ਫਸਾਉਂਦੇ ਹਨ) ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ (ਤੇ ਇਸ ਕਰ ਕੇ) ਮਰਦੇ ਤੇ ਜੰਮਦੇ ਰਹਿੰਦੇ ਹਨ। ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ, ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ; (ਇਸ ਦਾ ਨਤੀਜਾ ਇਹ ਨਿਕਲਦਾ ਹੈ ਕਿ) ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ (ਮਾਨੋ) ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ (ਤੁਰਨ ਵੇਲੇ) ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ।੧। ਮਃ ੩ ॥ ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥ ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥ ਅਰਥ: ਕਈ ਮਨੁੱਖ ਸਤਿਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਕਰਦੇ ਹਨ ਤੇ ਉਹਨਾਂ ਦਾ ਪ੍ਰਭੂ ਦੇ ਨਾਮ ਵਿਚ ਪਿਆਰ ਬਣ ਜਾਂਦਾ ਹੈ, ਹੇ ਨਾਨਕ! ਉਹ ਆਪਣਾ ਮਨੁੱਖਾ ਜਨਮ ਸਵਾਰ ਲੈਂਦੇ ਹਨ ਤੇ ਆਪਣੀ ਕੁਲ ਭੀ ਤਾਰ ਲੈਂਦੇ ਹਨ।੨। ਪਉੜੀ ॥ ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥ ਆਪੇ ਪਿਤਾ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਿਆਣੇ ॥ ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥ ਇਕਨਾ ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥ ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਦਰਗਹਿ ਜਾਣੇ ॥੧੧॥  ਪ੍ਰਭੂ ਆਪ ਹੀ ਪਾਠਸ਼ਾਲਾ ਹੈ, ਆਪ ਹੀ ਉਸਤਾਦ ਹੈ, ਤੇ ਆਪ ਹੀ ਮੁੰਡੇ ਪੜ੍ਹਨ ਨੂੰ ਲਿਆਉਂਦਾ ਹੈ, ਆਪ ਹੀ ਮਾਂ ਪਿਉ ਹੈ ਤੇ ਆਪ ਹੀ ਬਾਲਕਾਂ ਨੂੰ ਸਿਆਣੇ ਕਰਦਾ ਹੈ; ਇਕ ਥਾਂ ਸਭ ਕੁਝ ਪੜ੍ਹ ਕੇ ਆਪ ਹੀ ਸਮਝਦਾ ਹੈ, ਤੇ ਇਕ ਥਾਂ ਆਪ ਹੀ ਬਾਲਕਾਂ ਨੂੰ ਇੰਞਾਣੇ ਕਰ ਦੇਂਦਾ ਹੈ। ਹੇ ਸੱਚੇ ਹਰੀ! ਜਦੋਂ ਆਪ ਤੇਰੇ ਮਨ ਵਿਚ ਚੰਗੇ ਲੱਗਦੇ ਹਨ, ਤਾਂ ਤੂੰ ਇਕਨਾਂ ਨੂੰ ਆਪਣੇ ਮਹਿਲ ਵਿਚ ਧੁਰ ਅੰਦਰ ਬੁਲਾ ਲੈਂਦਾ ਹੈਂ। ਜਿਨ੍ਹਾਂ ਗੁਰਮੁਖਾਂ ਨੂੰ ਆਪ ਆਦਰ ਦੇਂਦਾ ਹੈਂ, ਉਹ ਸੱਚੀ ਦਰਗਾਹ ਵਿਚ ਪਰਗਟ ਹੋ ਜਾਂਦੇ ਹਨ।੧੧।

SHALOK, FOURTH MEHL:

Without serving the True Guru, the deeds which are done are only chains binding the soul. Without serving the True Guru, they find no place of rest. They die, only to be born again — they continue coming and going. Without serving the True Guru, their speech is insipid. They do not enshrine the Naam, the Name of the Lord, in the mind. O Nanak, without serving the True Guru, they are bound and gagged, and beaten in the City of Death; they depart with blackened faces. || 1 || THIRD MEHL: Some wait upon and serve the True Guru; they embrace love for the Lord’s Name. O Nanak, they reform their lives, and save their generations as well. || 2 || PAUREE: He Himself is the school, He Himself is the teacher, and He Himself brings the students to be taught. He Himself is the father, He Himself is the mother, and He Himself makes the children wise. In one place, He teaches them to read and understand everything, while in another place, He Himself makes them ignorant. Some, You summon to the Mansion of Your Presence within, when they become pleasing to Your Mind, O True Lord. That Gurmukh, whom You have blessed with greatness — that humble being is known and respected in Your True Court. || 11 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Daily Hukamnama Sahib from Sri Darbar Sahib Amritsar including translation in English and Punjabi audio by Gurjit Singh Jhampur 9855978485 ਬਿਹਾਗੜੇ ਕੀ ਵਾਰ ਮਹਲਾ ੪    ੴ ਸਤਿਗੁਰ ਪ੍ਰਸਾਦਿ ॥ Bihagre kee vaar mahalla 4 one universal creater by the grace of The Master Guru ਸਲੋਕ ਮਃ ੩ ॥ ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥ ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥ ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥੧॥  ਅਰਥ: ਕੋਈ ਵਿਰਲਾ ਫ਼ਕੀਰ ਫ਼ਕੀਰੀ (ਦੇ ਆਦਰਸ਼) ਨੂੰ ਸਮਝਦਾ ਹੈ, (ਫ਼ਕੀਰ ਹੋ ਕੇ) ਜੇ ਘਰ ਘਰ ਮੰਗਦਾ ਫਿਰੇ, ਤਾਂ ਉਹਦੇ ਜੀਊਣ ਨੂੰ ਫਿਟਕਾਰ ਹੈ ਤੇ ਉਸ ਦੇ (ਫ਼ਕੀਰੀ-) ਜਾਮੇ ਨੂੰ ਫਿਟਕਾਰ ਹੈ। ਜੇ (ਦਰਵੇਸ਼ ਹੋ ਕੇ) ਆਸਾ ਤੇ ਚਿੰਤਾ ਨੂੰ ਛੱਡ ਦੇਵੇ ਤੇ ਸਤਿਗੁਰੂ ਦੇ ਸਨਮੁਖ ਰਹਿ ਕੇ ਨਾਮ ਦੀ ਭਿਖਿਆ ਮੰਗੇ, ਤਾਂ, ਹੇ ਨਾਨਕ! ਮੈਂ ਉਸ ਤੋਂ ਸਦਕੇ ਹਾਂ, ਉਸ ਦੇ ਚਰਨ ਧੋਣੇ ਚਾਹੀਦੇ ਹਨ।੧। ਮਃ ੩ ॥ ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ ॥ ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥ ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥ ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ ॥੨॥ ਅਰਥ: ਹੇ ਨਾਨਕ! ਸੰਸਾਰ ਰੂਪ) ਰੁੱਖ (ਹੈ, ਇਸ) ਨੂੰ (ਮਾਇਆ ਦਾ ਮੋਹ ਰੂਪ) ਇਕ ਫਲ (ਲੱਗਾ ਹੋਇਆ ਹੈ) , (ਉਸ ਰੁੱਖ ਉਤੇ) ਦੋ (ਕਿਸਮ ਦੇ, ਗੁਰਮੁਖ ਤੇ ਮਨਮੁਖ) ਪੰਛੀ ਹਨ, ਉਹਨਾਂ ਪੰਛੀਆਂ ਨੂੰ ਖੰਭ ਨਹੀਂ ਹਨ ਤੇ ਉਹ ਆਉਂਦੇ ਜਾਂਦੇ ਦਿੱਸਦੇ ਨਹੀਂ, (ਭਾਵ, ਇਹ ਨਹੀਂ ਪਤਾ ਲੱਗਦਾ ਕਿ ਇਹ ਜੀਵ-ਪੰਛੀ ਕਿਧਰੋਂ ਆਉਂਦੇ ਹਨ ਤੇ ਕਿਧਰ ਚਲੇ ਜਾਂਦੇ ਹਨ) ਬਹੁਤੇ ਰੰਗਾਂ (ਵਿਚ ਸੁਆਦ ਲੈਣ) ਵਾਲੇ ਨੇ ਰਸਾਂ ਨੂੰ ਚੱਖਿਆ ਹੈ ਤੇ ਨਿਰ-ਚਾਹ (ਪੰਛੀ) ਸ਼ਬਦ ਵਿਚ (ਲੀਨ) ਰਹਿੰਦਾ ਹੈ। ਹੇ ਨਾਨਕ! ਹਰੀ ਦੀ ਕਿਰਪਾ ਨਾਲ (ਜਿਨ੍ਹਾਂ ਦੇ ਮੱਥੇ ਤੇ) ਸੱਚਾ ਟਿੱਕਾ ਹੈ, ਉਹ ਨਾਮ ਦੇ ਰਸ (ਰੂਪ) ਫਲ (ਦੇ ਸੁਆਦ) ਵਿਚ ਮਸਤ ਹਨ।੨। ਪਉੜੀ ॥ ਆਪੇ ਧਰਤੀ ਆਪੇ ਹੈ ਰਾਹਕੁ ਆਪਿ ਜੰਮਾਇ ਪੀਸਾਵੈ ॥ ਆਪਿ ਪਕਾਵੈ ਆਪਿ ਭਾਂਡੇ ਦੇਇ ਪਰੋਸੈ ਆਪੇ ਹੀ ਬਹਿ ਖਾਵੈ ॥ ਆਪੇ ਜਲੁ ਆਪੇ ਦੇ ਛਿੰਗਾ ਆਪੇ ਚੁਲੀ ਭਰਾਵੈ ॥ ਆਪੇ ਸੰਗਤਿ ਸਦਿ ਬਹਾਲੈ ਆਪੇ ਵਿਦਾ ਕਰਾਵੈ ॥ ਜਿਸ ਨੋ ਕਿਰਪਾਲੁ ਹੋਵੈ ਹਰਿ ਆਪੇ ਤਿਸ ਨੋ ਹੁਕਮੁ ਮਨਾਵੈ ॥੬॥   ਪ੍ਰਭੂ ਆਪ ਹੀ ਭੁਇਂ ਹੈ ਆਪ ਹੀ ਉਸ ਦਾ ਵਾਹੁਣ ਵਾਲਾ ਹੈ, ਆਪ ਹੀ (ਅੰਨ) ਉਗਾਉਂਦਾ ਹੈ ਤੇ ਆਪ ਹੀ ਪਿਹਾਉਂਦਾ ਹੈ, ਆਪੇ ਹੀ ਪਕਾਉਂਦਾ ਹੈ ਤੇ ਆਪ ਹੀ ਭਾਂਡੇ ਦੇ ਕੇ ਵਰਤਾਉਂਦਾ ਹੈ ਤੇ ਆਪ ਹੀ ਬਹਿ ਕੇ ਖਾਂਦਾ ਹੈ। ਆਪ ਹੀ ਜਲ ਦਿੰਦਾ ਹੈ ਤੇ ਛਿੰਗਾ ਭੀ ਆਪ ਦੇਂਦਾ ਹੈ ਤੇ ਆਪ ਹੀ ਚੁਲੀ ਕਰਾਉਂਦਾ ਹੈ। ਹਰੀ ਆਪ ਹੀ ਸੰਗਤਿ ਨੂੰ ਸੱਦ ਕੇ ਬਿਠਾਉਂਦਾ ਹੈ ਤੇ ਆਪ ਹੀ ਵਿਦਾ ਕਰਦਾ ਹੈ। ਜਿਸ ਉਤੇ ਪ੍ਰਭੂ ਆਪ ਦਇਆਲ ਹੁੰਦਾ ਹੈ ਉਸ ਨੂੰ ਆਪਣੀ ਰਜ਼ਾ (ਮਿੱਠੀ ਕਰ ਕੇ) ਮਨਾਂਦਾ ਹੈ।੬।

Bihagre kee vaar mahalla 4 one universal creater by the grace of The Master Guru A fakir understands the fakir (ideal), (being a fakir) if he goes from house to house begging, then his life is cursed and his (fakir-) clothes are cursed. If (being a Darvish) one gives up hope and anxiety and begs for the Name in the presence of SatGuru, then, O Nanak! I am a sacrifice to him, his feet should be washed.O Nanak! The world form (the tree) has (a) attachment to (the form of attachment to Maya), (on that tree) there are two (kind, Gurmukh and Munnmukh) birds, those birds do not have wings and they come They do not seem to go, (meaning, it is not known where these creatures come from and where they go.) Remains. O Nanak! By the grace of God (on whose forehead) is the true abode, they are intoxicated in the juice (form) of Naam.The Lord Himself is the earth, He Himself is the bearer of it, He Himself grows (food) and He Himself feeds, He Himself cooks and He Himself gives utensils and He Himself sits and eats. He Himself gives water and He Himself also gives water and He Himself makes the furnace. God Himself invites the Sangat and sends them away. He, on whom the Lord Himself is merciful, obeys His will (sweetening).

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Daily Hukamnama Sahib from Sri Darbar Sahib Amritsar including translation in English and Punjabi audio ਵਡਹੰਸੁ ਮਹਲਾ ੧ ਛੰਤ    ੴ ਸਤਿਗੁਰ ਪ੍ਰਸਾਦਿ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁ ਕਮਾਈਐ ॥ ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾ ਪਾਈਐ ॥ ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿ ਗਵਾਈਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਸੁਰਤਿ ਸਬਦੁ ਲਿਖਾਈਐ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥੧॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਮੇਰੈ ਮਨਿ ਭਾਇਆ ॥ ਨਾਮੁ ਮੀਠਾ ਮਨਹਿ ਲਾਗਾ ਦੂਖਿ ਡੇਰਾ ਢਾਹਿਆ ॥ ਸੂਖੁ ਮਨ ਮਹਿ ਆਇ ਵਸਿਆ ਜਾਮਿ ਤੈ ਫੁਰਮਾਇਆ ॥ ਨਦਰਿ ਤੁਧੁ ਅਰਦਾਸਿ ਮੇਰੀ ਜਿੰਨਿ ਆਪੁ ਉਪਾਇਆ ॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥੨॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥ ਮੰਦਾ ਕਿਸੈ ਨ ਆਖਿ ਝਗੜਾ ਪਾਵਣਾ ॥ ਨਹ ਪਾਇ ਝਗੜਾ ਸੁਆਮਿ ਸੇਤੀ ਆਪਿ ਆਪੁ ਵਞਾਵਣਾ ॥ ਜਿਸੁ ਨਾਲਿ ਸੰਗਤਿ ਕਰਿ ਸਰੀਕੀ ਜਾਇ ਕਿਆ ਰੂਆਵਣਾ ॥ ਜੋ ਦੇਇ ਸਹਣਾ ਮਨਹਿ ਕਹਣਾ ਆਖਿ ਨਾਹੀ ਵਾਵਣਾ ॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥੩॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥ ਕਉੜਾ ਕੋਇ ਨ ਮਾਗੈ ਮੀਠਾ ਸਭ ਮਾਗੈ ॥ ਸਭੁ ਕੋਇ ਮੀਠਾ ਮੰਗਿ ਦੇਖੈ ਖਸਮ ਭਾਵੈ ਸੋ ਕਰੇ ॥ ਕਿਛੁ ਪੁੰਨ ਦਾਨ ਅਨੇਕ ਕਰਣੀ ਨਾਮ ਤੁਲਿ ਨ ਸਮਸਰੇ ॥ ਨਾਨਕਾ ਜਿਨ ਨਾਮੁ ਮਿਲਿਆ ਕਰਮੁ ਹੋਆ ਧੁਰਿ ਕਦੇ ॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥੪॥੧॥  ਅਰਥ: ਸਰੀਰ ਨੂੰ (ਹਿਰਦੇ ਨੂੰ) ਮਾਇਆ ਦੇ ਮੋਹ ਵਿਚ ਗੰਦਾ ਕਰ ਕੇ (ਤੀਰਥ-) ਇਸ਼ਨਾਨ ਕਰਨ ਦਾ ਕੋਈ ਲਾਭ ਨਹੀਂ ਹੈ। ਉਹੀ ਮਨੁੱਖ ਨ੍ਹਾਤਾ ਹੋਇਆ (ਪਵਿਤ੍ਰ) ਹੈ ਤੇ ਉਹੀ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਹੈ ਜੋ ਸਦਾ-ਥਿਰ ਪ੍ਰਭੂ-ਨਾਮ ਸਿਮਰਨ ਦੀ ਕਮਾਈ ਕਰਦਾ ਹੈ। ਜਦੋਂ ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਜੀਵ ਸਦਾ-ਥਿਰ ਪ੍ਰਭੂ ਨਾਲ ਇਕ-ਮਿਕ ਹੋ ਜਾਂਦਾ ਹੈ ਤਦੋਂ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਮਿਲ ਪੈਂਦਾ ਹੈ। ਪਰ ਪ੍ਰਭੂ ਦੇ ਹੁਕਮ ਤੋਂ ਬਿਨਾ ਮਨੁੱਖ ਦੀ ਸੁਰਤਿ (ਕੂੜ ਵਿਚੋਂ ਨਿਕਲ ਕੇ) ਉੱਚੀ ਨਹੀਂ ਹੋ ਸਕਦੀ। ਨਿਰੀਆਂ ਜ਼ਬਾਨੀ (ਗਿਆਨ ਦੀਆਂ) ਗੱਲਾਂ ਕਰ ਕੇ ਸਗੋਂ ਆਪਣਾ ਆਤਮਕ ਜੀਵਨ ਹੋਰ ਖ਼ਰਾਬ ਕਰਦਾ ਹੈ। ਜਿਥੇ ਭੀ (ਭਾਵ, ਸਾਧ ਸੰਗਤਿ ਵਿਚ) ਜਾ ਕੇ ਬੈਠੀਏ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਆਪਣੀ ਸੁਰਤਿ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਪ੍ਰੋਣੀ ਚਾਹੀਦੀ ਹੈ। (ਨਹੀਂ ਤਾਂ) ਹਿਰਦੇ ਨੂੰ ਮਾਇਆ ਦੇ ਮੋਹ ਵਿਚ ਮੈਲਾ ਕਰ ਕੇ (ਤੀਰਥ-) ਇਸ਼ਨਾਨ ਦਾ ਕੀਹ ਲਾਭ?।੧। (ਪਰ ਇਹ ਸਿਫ਼ਤਿ-ਸਾਲਾਹ ਹੇ ਪ੍ਰਭੂ! ਤੇਰੀ ਆਪਣੀ ਬਖ਼ਸ਼ਸ਼ ਹੈ) ਮੈਂ ਤਦੋਂ ਹੀ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ ਜਦੋਂ ਤੂੰ ਆਪ ਪ੍ਰੇਰਨਾ ਕਰਦਾ ਹੈਂ। (ਪ੍ਰਭੂ ਦੀ ਮੇਹਰ ਨਾਲ ਹੀ) ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਮੇਰੇ ਮਨ ਵਿਚ ਪਿਆਰਾ ਲੱਗ ਸਕਦਾ ਹੈ। ਜਦੋਂ ਪ੍ਰਭੂ ਦਾ ਨਾਮ ਮਨ ਵਿਚ ਮਿੱਠਾ ਲੱਗਦਾ ਹੈ ਤਦੋਂ ਦੁੱਖ ਨੇ (ਉਸ ਮਨ ਵਿਚੋਂ) ਆਪਣਾ ਡੇਰਾ ਚੁੱਕ ਲਿਆ (ਸਮਝੋ) । ਹੇ ਪ੍ਰਭੂ! ਜਦੋਂ ਤੂੰ ਹੁਕਮ ਕੀਤਾ ਤਦੋਂ ਆਤਮਕ ਆਨੰਦ ਮੇਰੇ ਮਨ ਵਿਚ ਆ ਵੱਸਦਾ ਹੈ। ਹੇ ਪ੍ਰਭੂ! ਜਿਸ ਤੈਂ ਨੇ ਆਪਣੇ ਆਪ ਨੂੰ ਆਪ ਹੀ (ਜਗਤ-ਰੂਪ ਵਿਚ) ਪਰਗਟ ਕੀਤਾ ਹੈ, ਜਦੋਂ ਤੂੰ ਮੈਨੂੰ ਪ੍ਰੇਰਨਾ ਕਰਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਮੇਰੀ ਤਾਂ ਤੇਰੇ ਦਰ ਤੇ ਅਰਜ਼ੋਈ ਹੀ ਹੁੰਦੀ ਹੈ, ਮੇਹਰ ਦੀ ਨਜ਼ਰ ਤੂੰ ਆਪ ਕਰਦਾ ਹੈਂ।੨। ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਖਸਮ-ਪ੍ਰਭੂ ਹਰੇਕ ਜੀਵ ਨੂੰ ਮਨੁੱਖਾ ਜਨਮ ਦੀ ਵਾਰੀ ਦੇਂਦਾ ਹੈ (ਪਿਛਲੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੀ ਕਿਸੇ ਨੂੰ ਚੰਗਾ ਤੇ ਕਿਸੇ ਨੂੰ ਮੰਦਾ ਬਣਾਂਦਾ ਹੈ, ਇਸ ਵਾਸਤੇ) ਕਿਸੇ ਮਨੁੱਖ ਨੂੰ ਭੈੜਾ ਆਖ ਆਖ ਕੇ ਕੋਈ ਝਗੜਾ ਖੜਾ ਨਹੀਂ ਕਰਨਾ ਚਾਹੀਦਾ (ਭੈੜਾ ਮਨੁੱਖ ਪ੍ਰਭੂ ਦੀ ਰਜ਼ਾ ਵਿਚ ਹੀ ਭੈੜਾ ਬਣਿਆ ਹੈ। ਭੈੜੇ ਨੂੰ ਨਿੰਦਿਆਂ ਪ੍ਰਭੂ ਨਾਲ ਝਗੜਾ ਹੈ। (ਸੋ, ਹੇ ਭਾਈ!) ਮਾਲਕ-ਪ੍ਰਭੂ ਨਾਲ ਝਗੜਾ ਨਹੀਂ ਪਾਣਾ ਚਾਹੀਦਾ, ਇਸ ਤਰ੍ਹਾਂ ਤਾਂ ਆਪਣੇ ਆਪ ਨੂੰ ਆਪ ਹੀ ਤਬਾਹ ਕਰ ਲਈਦਾ ਹੈ। ਜਿਸ ਮਾਲਕ ਦੇ ਆਸਰੇ ਸਦਾ ਜੀਊਣਾ ਹੈ, ਉਸੇ ਨਾਲ ਹੀ ਬਰਾਬਰੀ ਕਰ ਕੇ (ਜੇ ਦੁੱਖ ਪ੍ਰਾਪਤ ਹੋਇਆ ਤਾਂ ਫਿਰ ਉਸੇ ਪਾਸ) ਜਾ ਕੇ ਪੁਕਾਰ ਕਰਨ ਦਾ ਕੋਈ ਲਾਭ ਨਹੀਂ ਹੋ ਸਕਦਾ। ਪਰਮਾਤਮਾ ਜੋ (ਸੁਖ ਦੁਖ) ਦੇਂਦਾ ਹੈ ਉਹ (ਖਿੜੇ-ਮੱਥੇ) ਸਹਾਰਨਾ ਚਾਹੀਦਾ ਹੈ, ਗਿਲਾ-ਗੁਜ਼ਾਰੀ ਨਹੀਂ ਕਰਨੀ ਚਾਹੀਦੀ, ਗਿਲਾ ਗੁਜ਼ਾਰੀ ਕਰ ਕੇ ਵਿਅਰਥ ਬੋਲ-ਬੁਲਾਰਾ ਨਹੀਂ ਕਰਨਾ ਚਾਹੀਦਾ। (ਅਸਲ ਗੱਲ ਇਹ ਹੈ ਕਿ) ਸਾਡੇ ਕੀਤੇ ਕਰਮਾਂ ਅਨੁਸਾਰ ਖਸਮ-ਪ੍ਰਭੂ ਸਾਨੂੰ ਮਨੁੱਖਾ ਜਨਮ ਦੀ ਵਾਰੀ ਦੇਂਦਾ ਹੈ।੩। ਸਾਰੀ ਸ੍ਰਿਸ਼ਟੀ ਪਰਮਾਤਮਾ ਨੇ ਆਪ ਪੈਦਾ ਕੀਤੀ ਹੈ, ਆਪ ਹੀ ਹਰੇਕ ਜੀਵ ਉਤੇ ਮੇਹਰ ਦੀ ਨਿਗਾਹ ਕਰਦਾ ਹੈ। (ਉਸ ਦੇ ਦਰ ਤੋਂ ਸਭ ਜੀਵ ਦਾਤਾਂ ਮੰਗਦੇ ਹਨ) ਕੌੜੀ ਚੀਜ਼ ਭੀ ਨਹੀਂ ਮੰਗਦਾ, ਹਰੇਕ ਜੀਵ ਮਿੱਠੀਆਂ ਸੁਖਦਾਈ ਚੀਜ਼ਾਂ ਹੀ ਮੰਗਦਾ ਹੈ। ਹਰੇਕ ਜੀਵ ਮਿੱਠੇ ਪਦਾਰਥਾਂ ਦੀ ਮੰਗ ਹੀ ਮੰਗਦਾ ਹੈ, ਪਰ ਖਸਮ-ਪ੍ਰਭੂ ਉਹੀ ਕੁਝ ਕਰਦਾ ਹੈ ਜੋ ਉਸ ਨੂੰ ਚੰਗਾ ਜਾਪਦਾ ਹੈ। ਜੀਵ (ਦੁਨੀਆ ਦੇ ਮਿੱਠੇ ਪਦਾਰਥਾਂ ਦੀ ਖ਼ਾਤਰ) ਦਾਨ-ਪੁੰਨ ਕਰਦੇ ਹਨ, ਇਹੋ ਜਿਹੇ ਹੋਰ ਭੀ ਅਨੇਕਾਂ ਧਾਰਮਿਕ ਕੰਮ ਕਰਦੇ ਹਨ, ਪਰ ਪਰਮਾਤਮਾ ਦੇ ਨਾਮ ਦੇ ਬਰਾਬਰ ਹੋਰ ਕੋਈ ਉੱਦਮ ਨਹੀਂ ਹੈ। ਹੇ ਨਾਨਕ! ਜਿਨ੍ਹਾਂ ਬੰਦਿਆਂ ਉਤੇ ਧੁਰੋਂ ਪਰਮਾਤਮਾ ਵਲੋਂ ਕਦੇ ਬਖ਼ਸ਼ਸ਼ ਹੁੰਦੀ ਹੈ ਉਹਨਾਂ ਨੂੰ ਨਾਮ ਦੀ ਦਾਤਿ ਮਿਲਦੀ ਹੈ। ਇਹ ਸਾਰਾ ਜਗਤ ਪ੍ਰਭੂ ਨੇ ਆਪ ਹੀ ਪੈਦਾ ਕੀਤਾ ਹੈ ਤੇ ਆਪ ਹੀ ਸਭ ਉਤੇ ਮੇਹਰ ਦੀ ਨਜ਼ਰ ਕਰਦਾ ਹੈ।੪।੧।

WADAHANS, FIRST MEHL, CHHANT:

ONE UNIVERSAL CREATOR GOD. BY THE GRACE OF THE TRUE GURU:

Why bother to wash the body which is polluted by falsehood? One’s cleansing bath is only approved, if one practices Truth. When there is Truth deep within, then one becomes True, and obtains the True Lord.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Daily Hukamnama Sahib from Sri Darbar Sahib Amritsar including translation in English and Punjabi ਬਿਹਾਗੜਾ ਮਹਲਾ ੫ ॥ ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥ ਕਰਿ ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥ ਸਮਰਥ ਅਗਥ ਅਪਾਰ ਪੂਰਨ ਜੀਉ ਤਨੁ ਧਨੁ ਤੁਮ੍ਹ੍ਹ ਮਨਾ ॥ ਮੂਰਖ ਮੁਗਧ ਅਨਾਥ ਚੰਚਲ ਬਲਹੀਨ ਨੀਚ ਅਜਾਣਾ ॥ ਬਿਨਵੰਤਿ ਨਾਨਕ ਸਰਣਿ ਤੇਰੀ ਰਖਿ ਲੇਹੁ ਆਵਣ ਜਾਣਾ ॥੧॥ 

ਸਾਧਹ ਸਰਣੀ ਪਾਈਐ ਹਰਿ ਜੀਉ ਗੁਣ ਗਾਵਹ ਹਰਿ ਨੀਤਾ ਰਾਮ ॥ ਧੂਰਿ ਭਗਤਨ ਕੀ ਮਨਿ ਤਨਿ ਲਗਉ ਹਰਿ ਜੀਉ ਸਭ ਪਤਿਤ ਪੁਨੀਤਾ ਰਾਮ ॥ ਪਤਿਤਾ ਪੁਨੀਤਾ ਹੋਹਿ ਤਿਨ੍ਹ੍ਹ ਸੰਗਿ ਜਿਨ੍ਹ੍ਹ ਬਿਧਾਤਾ ਪਾਇਆ ॥ ਨਾਮ ਰਾਤੇ ਜੀਅ ਦਾਤੇ ਨਿਤ ਦੇਹਿ ਚੜਹਿ ਸਵਾਇਆ ॥ ਰਿਧਿ ਸਿਧਿ ਨਵ ਨਿਧਿ ਹਰਿ ਜਪਿ ਜਿਨੀ ਆਤਮੁ ਜੀਤਾ ॥ ਬਿਨਵੰਤਿ ਨਾਨਕੁ ਵਡਭਾਗਿ ਪਾਈਅਹਿ ਸਾਧ ਸਾਜਨ ਮੀਤਾ ॥੨॥

ਜਿਨੀ ਸਚੁ ਵਣੰਜਿਆ ਹਰਿ ਜੀਉ ਸੇ ਪੂਰੇ ਸਾਹਾ ਰਾਮ ॥ ਬਹੁਤੁ ਖਜਾਨਾ ਤਿੰਨ ਪਹਿ ਹਰਿ ਜੀਉ ਹਰਿ ਕੀਰਤਨੁ ਲਾਹਾ ਰਾਮ ॥ ਕਾਮੁ ਕ੍ਰੋਧੁ ਨ ਲੋਭੁ ਬਿਆਪੈ ਜੋ ਜਨ ਪ੍ਰਭ ਸਿਉ ਰਾਤਿਆ ॥ ਏਕੁ ਜਾਨਹਿ ਏਕੁ ਮਾਨਹਿ ਰਾਮ ਕੈ ਰੰਗਿ ਮਾਤਿਆ ॥ ਲਗਿ ਸੰਤ ਚਰਣੀ ਪੜੇ ਸਰਣੀ ਮਨਿ ਤਿਨਾ ਓਮਾਹਾ ॥ ਬਿਨਵੰਤਿ ਨਾਨਕੁ ਜਿਨ ਨਾਮੁ ਪਲੈ ਸੇਈ ਸਚੇ ਸਾਹਾ ॥੩॥ 

ਨਾਨਕ ਸੋਈ ਸਿਮਰੀਐ ਹਰਿ ਜੀਉ ਜਾ ਕੀ ਕਲ ਧਾਰੀ ਰਾਮ ॥ ਗੁਰਮੁਖਿ ਮਨਹੁ ਨ ਵੀਸਰੈ ਹਰਿ ਜੀਉ ਕਰਤਾ ਪੁਰਖੁ ਮੁਰਾਰੀ ਰਾਮ ॥ ਦੂਖੁ ਰੋਗੁ ਨ ਭਉ ਬਿਆਪੈ ਜਿਨ੍ਹ੍ਹੀ ਹਰਿ ਹਰਿ ਧਿਆਇਆ ॥ ਸੰਤ ਪ੍ਰਸਾਦਿ ਤਰੇ ਭਵਜਲੁ ਪੂਰਬਿ ਲਿਖਿਆ ਪਾਇਆ ॥ ਵਜੀ ਵਧਾਈ ਮਨਿ ਸਾਂਤਿ ਆਈ ਮਿਲਿਆ ਪੁਰਖੁ ਅਪਾਰੀ ॥ ਬਿਨਵੰਤਿ ਨਾਨਕੁ ਸਿਮਰਿ ਹਰਿ ਹਰਿ ਇਛ ਪੁੰਨੀ ਹਮਾਰੀ ॥੪॥੩॥ 

ਅਰਥ: ਹੇ ਸਭ ਤੋਂ ਵੱਡੇ! ਹੇ ਸਰਬ-ਗੁਣ-ਭਰਪੂਰ ਪ੍ਰਭੂ! (ਮੇਰੇ ਉੱਤੇ) ਮੇਹਰ ਕਰ, ਮੈਂ ਹਰ ਵੇਲੇ ਤੇਰਾ ਨਾਮ ਸਿਮਰਦਾ ਰਹਾਂ, ਆਤਮਕ ਜੀਵਨ ਦੇਣ ਵਾਲੀ ਤੇਰੀ ਬਾਣੀ ਉਚਾਰਦਾ ਰਹਾਂ, ਮੈਂ ਤੇਰੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਰਹਾਂ, ਮੈਨੂੰ ਤੇਰੀ ਰਜ਼ਾ ਮਿੱਠੀ ਲੱਗਦੀ ਰਹੇ। ਹੇ ਗੋਪਾਲ! ਹੇ ਗੋਬਿੰਦ! (ਮੇਰੇ ਉਤੇ) ਦਇਆ ਕਰ, ਤਰਸ ਕਰ, ਤੈਥੋਂ ਬਿਨਾ ਮੇਰਾ ਹੋਰ ਕੋਈ ਸਹਾਰਾ ਨਹੀਂ ਹੈ। ਹੇ ਸਭ ਤਾਕਤਾਂ ਦੇ ਮਾਲਕ! ਹੇ ਅਕੱਥ! ਹੇ ਬੇਅੰਤ! ਮੇਰੀ ਇਹ ਜਿੰਦ, ਮੇਰਾ ਇਹ ਮਨ ਇਹ ਸਰੀਰ, ਇਹ ਧਨ-ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਮੈਂ ਮੂਰਖ ਹਾਂ ਬਹੁਤ ਮੂਰਖ ਹਾਂ, ਨਿਆਸਰਾ ਹਾਂ, ਚੰਚਲ, ਕਮਜ਼ੋਰ, ਨੀਚ ਤੇ ਅੰਞਾਣ ਹਾਂ। ਮੈਂ ਤੇਰੀ ਸਰਨ ਆਇਆ ਹਾਂ। ਮੈਨੂੰ ਜਨਮ ਮਰਨ ਦੇ ਗੇੜ ਤੋਂ ਬਚਾ ਲੈ।੧।  (ਹੇ ਭਾਈ!) ਗੁਰਮੁਖਾਂ ਦੀ ਸਰਨ ਪਿਆਂ ਪਰਮਾਤਮਾ ਮਿਲ ਪੈਂਦਾ ਹੈ, ਤੇ, ਅਸੀ ਸਦਾ ਪਰਮਾਤਮਾ ਦੇ ਗੁਣ ਗਾ ਸਕਦੇ ਹਾਂ। ਹੇ ਪ੍ਰਭੂ ਜੀ! ਮੇਹਰ ਕਰ) ਤੇਰੇ ਭਗਤ ਜਨਾਂ ਦੇ ਚਰਨਾਂ ਦੀ ਧੂੜ ਮੇਰੇ ਮਨ ਵਿਚ ਮੇਰੇ ਮੱਥੇ ਉਤੇ ਲੱਗਦੀ ਰਹੇ (ਭਗਤ ਜਨਾਂ ਦੇ ਚਰਨਾਂ ਦੀ ਧੂੜ ਦੀ ਬਰਕਤਿ ਨਾਲ) ਵਿਕਾਰਾਂ ਵਿਚ ਡਿੱਗੇ ਹੋਏ ਮਨੁੱਖ ਭੀ ਪਵਿਤ੍ਰ ਹੋ ਜਾਂਦੇ ਹਨ। ਜਿਨ੍ਹਾਂ ਮਨੁੱਖਾਂ ਨੇ ਕਰਤਾਰ ਲੱਭ ਲਿਆ ਉਹਨਾਂ ਦੀ ਸੰਗਤਿ ਵਿਚ ਵਿਕਾਰੀ ਬੰਦੇ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ। ਪਰਮਾਤਮਾ ਦੇ ਨਾਮ-ਰੰਗ ਨਾਲ ਰੰਗੇ ਹੋਏ ਬੰਦੇ ਆਤਮਕ ਜੀਵਨ ਦੀਆਂ ਦਾਤਾਂ ਦੇਣ-ਜੋਗੇ ਹੋ ਜਾਂਦੇ ਹਨ, ਉਹ ਇਹ ਦਾਤਾਂ ਨਿੱਤ ਦੇਂਦੇ ਹਨ ਤੇ ਇਹ ਵਧਦੀਆਂ ਰਹਿੰਦੀਆਂ ਹਨ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਜਪ ਕੇ ਆਪਣੇ ਮਨ ਨੂੰ ਵੱਸ ਵਿਚ ਕਰ ਲਿਆ, ਸਭ ਕਰਾਮਾਤੀ ਤਾਕਤਾਂ ਤੇ ਦੁਨੀਆ ਦੇ ਨੌ ਹੀ ਖ਼ਜ਼ਾਨੇ ਉਹਨਾਂ ਨੂੰ ਮਿਲ ਜਾਂਦੇ ਹਨ। ਹੇ ਭਾਈ! ਨਾਨਕ ਬੇਨਤੀ ਕਰਦਾ ਹੈ ਕਿ ਗੁਰਮੁਖ ਸੱਜਣ ਮਿੱਤਰ ਵੱਡੀ ਕਿਸਮਤ ਨਾਲ ਹੀ ਮਿਲਦੇ ਹਨ।੨। ਜਿਨ੍ਹਾਂ ਮਨੁੱਖਾਂ ਨੇ (ਸਦਾ) ਸਦਾ-ਥਿਰ ਰਹਿਣ ਵਾਲੇ ਹਰਿ-ਨਾਮ ਦਾ ਵਪਾਰ ਕੀਤਾ ਹੈ ਉਹ ਭਰੇ ਭੰਡਾਰਾਂ ਵਾਲੇ ਸ਼ਾਹੂਕਾਰ ਹਨ, ਉਹਨਾਂ ਪਾਸ (ਹਰਿ-ਨਾਮ ਦਾ) ਬਹੁਤ ਖ਼ਜ਼ਾਨਾ ਹੈ, ਉਹ (ਇਸ ਵਪਾਰ ਵਿਚ) ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦੀ) ਖੱਟੀ ਖੱਟਦੇ ਹਨ। ਜੇਹੜੇ ਮਨੁੱਖ ਪਰਮਾਤਮਾ ਨਾਲ ਰੱਤੇ ਰਹਿੰਦੇ ਹਨ, ਉਹਨਾਂ ਉੱਤੇ ਨਾਹ ਕਾਮ, ਨਾਹ ਕ੍ਰੋਧ ਨਾਹ ਲੋਭ, ਕੋਈ ਭੀ ਆਪਣਾ ਜ਼ੋਰ ਨਹੀਂ ਪਾ ਸਕਦਾ, ਉਹ ਇਕ ਪਰਮਾਤਮਾ ਨਾਲ ਹੀ ਡੂੰਘੀ ਸਾਂਝ ਪਾਂਦੇ ਹਨ, ਉਹ ਇਕ ਪਰਮਾਤਮਾ ਨੂੰ ਹੀ (ਪੱਕਾ ਸਾਥੀ) ਮੰਨਦੇ ਹਨ, ਉਹ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦੇ ਹਨ। ਉਹ ਮਨੁੱਖ ਗੁਰੂ ਦੀ ਚਰਨੀਂ ਲੱਗ ਕੇ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ, ਉਹਨਾਂ ਦੇ ਮਨ ਵਿਚ (ਪਰਮਾਤਮਾ ਦੇ ਮਿਲਾਪ ਦਾ) ਚਾਉ ਚੜ੍ਹਿਆ ਰਹਿੰਦਾ ਹੈ। ਨਾਨਕ ਬੇਨਤੀ ਕਰਦਾ ਹੈ, ਜਿਨ੍ਹਾਂ ਮਨੁੱਖਾਂ ਦੇ ਪਾਸ ਪਰਮਾਤਮਾ ਦਾ ਨਾਮ-ਧਨ ਹੈ ਉਹੀ ਐਸੇ ਹਨ ਜੋ ਸਦਾ ਲਈ ਸ਼ਾਹੂਕਾਰ ਟਿਕੇ ਰਹਿੰਦੇ ਹਨ।੩। ਹੇ ਨਾਨਕ! ਸਦਾ) ਉਸ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ (ਸਾਰੇ ਸੰਸਾਰ ਵਿਚ) ਜਿਸ ਦੀ ਸੱਤਾ ਕੰਮ ਕਰ ਰਹੀ ਹੈ। (ਹੇ ਨਾਨਕ! ਗੁਰੂ ਦੀ ਸਰਨ ਪੈਣਾ ਚਾਹੀਦਾ ਹੈ) ਗੁਰੂ ਦੀ ਸਰਨ ਪਿਆਂ ਸਰਬ-ਵਿਆਪਕ ਕਰਤਾਰ ਪ੍ਰਭੂ ਮਨ ਤੋਂ ਨਹੀਂ ਭੁੱਲਦਾ। ਜਿਨ੍ਹਾਂ ਮਨੁੱਖਾਂ ਨੇ (ਸਦਾ) ਪਰਮਾਤਮਾ ਦਾ ਸਿਮਰਨ ਕੀਤਾ ਹੈ, ਉਹਨਾਂ ਉੱਤੇ ਕੋਈ ਰੋਗ, ਕੋਈ ਦੁੱਖ, ਕੋਈ ਡਰ ਆਪਣਾ ਜ਼ੋਰ ਨਹੀਂ ਪਾ ਸਕਦਾ। ਉਹਨਾਂ ਨੇ ਗੁਰੂ ਦੀ ਕਿਰਪਾ ਨਾਲ ਇਹ ਸੰਸਾਰ-ਸਮੁੰਦਰ ਤਰ ਲਿਆ (ਸਮਝੋ) , ਪੂਰਬਲੇ ਜਨਮ ਵਿਚ ਕੀਤੀ ਕਮਾਈ ਅਨੁਸਾਰ (ਮੱਥੇ ਉੱਤੇ ਭਗਤੀ ਦਾ) ਲਿਖਿਆ ਲੇਖ ਉਹਨਾਂ ਨੂੰ ਪ੍ਰਾਪਤ ਹੋ ਗਿਆ। ਉਹਨਾਂ ਦੇ ਅੰਦਰ ਚੜ੍ਹਦੀ ਕਲਾ ਪ੍ਰਬਲ ਹੋ ਗਈ, ਉਹਨਾਂ ਦੇ ਮਨ ਵਿਚ ਠੰਡ ਪੈ ਗਈ, ਉਹਨਾਂ ਨੂੰ ਬੇਅੰਤ ਪ੍ਰਭੂ ਮਿਲ ਪਿਆ। ਨਾਨਕ ਬੇਨਤੀ ਕਰਦਾ ਹੈ, ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਮੇਰੀ ਭੀ (ਪ੍ਰਭੂ-ਮਿਲਾਪ ਵਾਲੀ ਚਿਰਾਂ ਦੀ) ਆਸ ਪੂਰੀ ਹੋ ਗਈ ਹੈ।੪।੩।

BIHAAGRAA, FIFTH MEHL:

Grant Your Grace, O Guru, O Perfect Supreme Lord God, that I might chant the Naam, the Name of the Lord, night and day. I speak the Ambrosial Wor

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Daily Hukamnama Sahib from Sri Darbar Sahib Amritsar including translation in English and Punjabi by Gurjit Singh Jhampur.ਵਡਹੰਸੁ ਮਹਲਾ ੩ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥੧॥ ਜਪਿ ਮਨ ਮੇਰੇ ਤੂ ਏਕੋ ਨਾਮੁ ॥ ਸਤਗੁਰਿ ਦੀਆ ਮੋ ਕਉ ਏਹੁ ਨਿਧਾਨੁ ॥੧॥ ਰਹਾਉ ॥ ਸਿਧਾ ਕੇ ਆਸਣ ਜੇ ਸਿਖੈ ਇੰਦ੍ਰੀ ਵਸਿ ਕਰਿ ਕਮਾਇ ॥ ਮਨ ਕੀ ਮੈਲੁ ਨ ਉਤਰੈ ਹਉਮੈ ਮੈਲੁ ਨ ਜਾਇ ॥੨॥ ਇਸੁ ਮਨ ਕਉ ਹੋਰੁ ਸੰਜਮੁ ਕੋ ਨਾਹੀ ਵਿਣੁ ਸਤਿਗੁਰ ਕੀ ਸਰਣਾਇ ॥ ਸਤਗੁਰਿ ਮਿਲਿਐ ਉਲਟੀ ਭਈ ਕਹਣਾ ਕਿਛੂ ਨ ਜਾਇ ॥੩॥ ਭਣਤਿ ਨਾਨਕੁ ਸਤਿਗੁਰ ਕਉ ਮਿਲਦੋ ਮਰੈ ਗੁਰ ਕੈ ਸਬਦਿ ਫਿਰਿ ਜੀਵੈ ਕੋਇ ॥ ਮਮਤਾ ਕੀ ਮਲੁ ਉਤਰੈ ਇਹੁ ਮਨੁ ਹਛਾ ਹੋਇ ॥੪॥੧॥

ਅਰਥ: ਹੇ ਮੇਰੇ ਮਨ! ਤੂੰ (ਵਿਕਾਰਾਂ ਤੋਂ ਬਚਣ ਲਈ) ਸਿਰਫ਼ ਪਰਮਾਤਮਾ ਦਾ ਨਾਮ ਜਪਿਆ ਕਰ। ਇਹ (ਨਾਮ-) ਖ਼ਜ਼ਾਨਾ ਮੈਨੂੰ ਗੁਰੂ ਨੇ ਬਖ਼ਸ਼ਿਆ ਹੈ।੧।ਰਹਾਉ। ਹੇ ਭਾਈ! ਜੇ ਮਨੁੱਖ ਦਾ ਮਨ (ਵਿਕਾਰਾਂ ਦੀ) ਮੈਲ ਨਾਲ ਭਰਿਆ ਰਹੇ (ਤਾਂ ਉਤਨਾ ਚਿਰ ਮਨੁੱਖ ਜੋ ਕੁਝ ਕਰਦਾ ਹੈ। ਸਭ ਕੁਝ ਵਿਕਾਰ ਹੀ ਕਰਦਾ ਹੈ, ਸਰੀਰ ਨੂੰ (ਤੀਰਥਾਂ ਆਦਿਕ ਦੇ) ਇਸ਼ਨਾਨ ਕਰਾਣ ਨਾਲ ਮਨ ਪਵਿਤ੍ਰ ਨਹੀਂ ਹੋ ਸਕਦਾ। ਪਰ ਇਹ ਸੰਸਾਰ (ਤੀਰਥ-ਇਸ਼ਨਾਨ ਤੋਂ ਮਨ ਦੀ ਪਵਿਤ੍ਰਤਾ ਮਿਲ ਜਾਣ ਦੇ) ਭੁਲੇਖੇ ਵਿਚ ਪੈ ਕੇ ਕੁਰਾਹੇ ਤੁਰਿਆ ਜਾ ਰਿਹਾ ਹੈ। ਕੋਈ ਵਿਰਲਾ ਮਨੁੱਖ (ਇਸ ਸੱਚਾਈ ਨੂੰ) ਸਮਝਦਾ ਹੈ।੧। ਜੇ ਮਨੁੱਖ ਕਰਾਮਾਤੀ ਜੋਗੀਆਂ ਵਾਲੇ ਆਸਣ ਕਰਨੇ ਸਿੱਖ ਲਏ, ਜੇ ਕਾਮ-ਵਾਸਨਾ ਨੂੰ ਜਿੱਤ ਕੇ (ਆਸਣਾਂ ਦੇ ਅੱਭਿਆਸ ਦੀ) ਕਮਾਈ ਕਰਨ ਲੱਗ ਪਏ, ਤਾਂ ਭੀ ਮਨ ਦੀ ਮੈਲ ਨਹੀਂ ਲਹਿੰਦੀ, (ਮਨ ਵਿਚੋਂ) ਹਉਮੈ ਦੀ ਮੈਲ ਨਹੀਂ ਜਾਂਦੀ।੨। ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਹੋਰ ਕੋਈ ਜਤਨ ਇਸ ਮਨ ਨੂੰ ਪਵਿਤ੍ਰ ਨਹੀਂ ਕਰ ਸਕਦਾ। ਜੇ ਗੁਰੂ ਮਿਲ ਪਏ ਤਾਂ ਮਨ ਦੀ ਬ੍ਰਿਤੀ ਸੰਸਾਰ ਵਲੋਂ ਉਲਟ ਜਾਂਦੀ ਹੈ (ਤੇ ਮਨ ਦੀ ਐਸੀ ਉੱਚੀ ਦਸ਼ਾ ਬਣ ਜਾਂਦੀ ਹੈ ਜੋ) ਬਿਆਨ ਨਹੀਂ ਕੀਤੀ ਜਾ ਸਕਦੀ।੩। ਨਾਨਕ ਆਖਦਾ ਹੈ-ਜੇਹੜਾ ਮਨੁੱਖ ਗੁਰੂ ਨੂੰ ਮਿਲ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਂਦਾ ਹੈ, ਤੇ, ਫਿਰ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ (ਉਸ ਦੇ ਅੰਦਰੋਂ ਮਾਇਆ ਦੀ) ਮਮਤਾ ਦੀ ਮੈਲ ਲਹਿ ਜਾਂਦੀ ਹੈ, ਉਸ ਦਾ ਇਹ ਮਨ ਪਵਿਤ੍ਰ ਹੋ ਜਾਂਦਾ ਹੈ।੪।੧।

WADAHANS, THIRD MEHL, FIRST HOUSE:

ONE UNIVERSAL CREATOR GOD. BY THE GRACE OF THE TRUE GURU:

When the mind is filthy, everything is filthy; by washing the body, the mind is not cleansed. This world is deluded by doubt; hardly anyone understands this. || 1 || O my mind, chant the One Name. The True Guru has given me this treasure. || 1 || Pause || Even if one learns the Yogic postures of the Siddhas, and holds his sexual energy in check, still, the filth of the mind is not removed, and the filth of egotism is not eliminated. || 2 || This mind is not controlled by any other discipline, except the Sanctuary of the True Guru. Meeting the True Guru, one is transformed beyond description. || 3 || Prays Nanak, one who dies upon meeting the True Guru, shall be rejuvenated through the Word of the Guru’s Shabad. The filth of attachment and possessiveness shall depart, and the mind shall become pure. || 4 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Daily Hukamnama Sahib and English Punjabi translations audio by Gurjit Singh Jhampur 9855978485. ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥ ਅਰਥ: ਹੇ ਮੇਰੇ ਮਨ! ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ। ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ। ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ।ਰਹਾਉ। (ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ।੧। (ਹੇ ਭਾਈ!) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ। ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ। (ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂ, ਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ।੨। (ਹੇ ਭਾਈ!) ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭ? ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ।੩। (ਹੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ। ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ। ਹੇ ਦਾਸ ਨਾਨਕ! ਪ੍ਰਭੂ-ਦਰ ਤੇ ਅਰਦਾਸ ਕਰ ਕੇ ਆਖ-) ਹੇ ਹਰੀ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ।੪।੯।

SORAT’H, FIRST MEHL:

The treasure of the Name, for which you have come into the world — that Ambrosial Nectar is with the Guru. Renounce costumes, disguises and clever tricks; this fruit is not obtained by duplicity. || 1 || O my mind, remain steady, and do not wander away. By searching around on the outside, you shall only suffer great pain; the Ambrosial Nectar is found within the home of your own being. || Pause || Renounce corruption, and seek virtue; committing sins, you shall only come to regret and repent. You do not know the difference between good and evil; again and again, you sink into the mud. || 2 || Within you is the great filth of greed and falsehood; why do you bother to wash your body on the outside? Chant the Immaculate Naam, the Name of the Lord always, under Guru’s Instruction; only then will your innermost being be emancipated. || 3 || Let greed and slander be far away from you, and renounce falsehood; through the True Word of the Guru’s Shabad, you shall obtain the true fruit. As it pleases You, You preserve me, Dear Lord; servant Nanak sings the Praises of Your Shabad. || 4 || 9 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Daily Hukamnama Sahib from Sri Darbar Sahib Amritsar including translation in English and Punjabi audioਸਲੋਕੁ ਮਃ ੩ ॥ ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥  ਅਰਥ: ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ ਉਸ ਨੂੰ ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ। ਹੇ ਨਾਨਕ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ।੧। ਮਃ ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥  ਅਰਥ: ਹੇ ਮੇਰੇ ਮਨ! ਇਹੋ ਜਿਹਾ ਸਤਿਗੁਰੂ ਖੋਜ ਕੇ ਲੱਭ, ਜਿਸ ਦੀ ਸੇਵਾ ਕੀਤਿਆਂ ਤੇਰਾ ਸਾਰੀ ਉਮਰ ਦਾ ਦੁਖ ਦੂਰ ਹੋ ਜਾਏ; ਕਦੇ ਉੱਕਾ ਹੀ ਚਿੰਤਾ ਨਾ ਹੋਵੇ ਤੇ (ਉਸ ਸਤਿਗੁਰੂ ਦੇ) ਸ਼ਬਦ ਨਾਲ ਤੇਰੀ ਹਉਮੈ ਸੜ ਜਾਏ; ਤੇਰੇ ਅੰਦਰੋਂ ਕੂੜ ਦੀ ਕੰਧ ਦੂਰ ਹੋ ਜਾਏ ਤੇ ਮਨ ਵਿਚ ਸੱਚਾ ਹਰੀ ਆ ਵੱਸੇ, ਅਤੇ ਹੇ ਮਨ! ਉਸ ਸਤਿਗੁਰੂ ਦੇ ਦੱਸੇ ਹੋਏ) ਸੰਜਮ ਵਿਚ ਸੱਚੀ ਕਾਰ ਕਰ ਕੇ ਤੇਰੇ ਅੰਦਰ ਸ਼ਾਂਤੀ ਤੇ ਸੁਖ ਹੋ ਜਾਏ। ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥  ਅਰਥ: ਹੇ ਨਾਨਕ! ਜਦੋਂ ਹਰੀ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ਤਦੋਂ (ਇਹੋ ਜਿਹਾ) ਸਤਿਗੁਰੂ ਪੂਰੀ ਬਖ਼ਸ਼ਸ਼ ਨਾਲ ਹੀ ਮਿਲਦਾ ਹੈ।੨। ਪਉੜੀ ॥ ਜਿਸ ਕੈ ਘਰਿ ਦੀਬਾਨੁ ਹਰਿ ਹੋਵੈ ਤਿਸ ਕੀ ਮੁਠੀ ਵਿਚਿ ਜਗਤੁ ਸਭੁ ਆਇਆ ॥ ਤਿਸ ਕਉ ਤਲਕੀ ਕਿਸੈ ਦੀ ਨਾਹੀ ਹਰਿ ਦੀਬਾਨਿ ਸਭਿ ਆਣਿ ਪੈਰੀ ਪਾਇਆ ॥ ਅਰਥ: ਜਿਸ ਮਨੁੱਖ ਦੇ ਹਿਰਦੇ ਵਿਚ (ਸਭ ਦਾ) ਹਾਕਮ ਪ੍ਰਭੂ ਵੱਸਦਾ ਹੋਵੇ, ਸਾਰਾ ਸੰਸਾਰ ਉਸ ਦੇ ਵੱਸ ਵਿਚ ਆ ਜਾਂਦਾ ਹੈ, ਉਸ ਨੂੰ ਕਿਸੇ ਦੀ ਕਾਣ ਨਹੀਂ ਹੁੰਦੀ, (ਸਗੋਂ) ਪਰਮਾਤਮਾ ਹਾਕਮ ਨੇ ਸਾਰਿਆਂ ਨੂੰ ਲਿਆ ਕੇ ਉਸ ਦੀ ਚਰਨੀਂ ਪਾਇਆ (ਹੁੰਦਾ) ਹੈ। ਮਾਣਸਾ ਕਿਅਹੁ ਦੀਬਾਣਹੁ ਕੋਈ ਨਸਿ ਭਜਿ ਨਿਕਲੈ ਹਰਿ ਦੀਬਾਣਹੁ ਕੋਈ ਕਿਥੈ ਜਾਇਆ ॥ ਸੋ ਐਸਾ ਹਰਿ ਦੀਬਾਨੁ ਵਸਿਆ ਭਗਤਾ ਕੈ ਹਿਰਦੈ ਤਿਨਿ ਰਹਦੇ ਖੁਹਦੇ ਆਣਿ ਸਭਿ ਭਗਤਾ ਅਗੈ ਖਲਵਾਇਆ ॥  ਅਰਥ: ਮਨੁੱਖ ਦੀ ਕਚਹਿਰੀ ਵਿਚੋਂ ਤਾਂ ਮਨੁੱਖ ਨੱਸ ਭੱਜ ਕੇ ਭੀ ਕਿਤੇ ਖਿਸਕ ਸਕਦਾ ਹੈ, ਪਰ ਰੱਬ ਦੀ ਹਕੂਮਤਿ ਤੋਂ ਭੱਜ ਕੇ ਕੋਈ ਕਿੱਥੇ ਜਾ ਸਕਦਾ ਹੈ? ਇਹੋ ਜਿਹਾ ਹਾਕਮ ਹਰੀ ਭਗਤਾਂ ਦੇ ਹਿਰਦੇ ਵਿਚ ਵੱਸਿਆ ਹੋਇਆ ਹੈ, ਉਸ ਨੇ "ਰਹਿੰਦੇ ਖੁੰਹਦੇ" ਸਾਰੇ ਜੀਵਾਂ ਨੂੰ ਲਿਆ ਕੇ ਭਗਤ ਜਨਾਂ ਦੇ ਅੱਗੇ ਖੜੇ ਕਰ ਦਿੱਤਾ ਹੈ (ਭਾਵ, ਚਰਨੀਂ ਲਿਆ ਪਾਇਆ ਹੈ) । ਹਰਿ ਨਾਵੈ ਕੀ ਵਡਿਆਈ ਕਰਮਿ ਪਰਾਪਤਿ ਹੋਵੈ ਗੁਰਮੁਖਿ ਵਿਰਲੈ ਕਿਨੈ ਧਿਆਇਆ ॥੧੪॥  ਅਰਥ: ਪ੍ਰਭੂ ਦੀ ਖ਼ਾਸ ਮੇਹਰ ਨਾਲ ਹੀ ਪ੍ਰਭੂ ਦੇ ਨਾਮ ਦੀ ਵਡਿਆਈ (ਕਰਨ ਦਾ ਗੁਣ) ਪ੍ਰਾਪਤ ਹੁੰਦਾ ਹੈ; ਸਤਿਗੁਰੂ ਦੇ ਸਨਮੁਖ ਹੋ ਕੇ ਕੋਈ ਵਿਰਲਾ ਹੀ (ਨਾਮ) ਸਿਮਰਦਾ ਹੈ।੧੪।

SHALOK, THIRD MEHL:

One who has no faith in the True Guru, and who does not love the Word of the Shabad, shall find no peace, even though he may come and go hundreds of times. O Nanak, the Gurmukh meets the True Lord with natural ease; he is in love with the Lord. || 1 || THIRD MEHL: O mind, search for such a True Guru, by serving whom the pains of birth and death are dispelled. Doubt shall never afflict you, and your ego shall be burnt away through the Word of the Shabad. The veil of falsehood shall be torn down from within you, and Truth shall come to dwell in the mind. Peace and happiness shall fill your mind deep within, if you act according to truth and self-discipline. O Nanak, by perfect good karma, you shall meet the True Guru, and then the Dear Lord, by His Sweet Will, shall bless you with His Mercy. || 2 || PAUREE: The whole world comes under the control of one whose home is filled with the Lord, the King. He is subject to no one else’s rule, and the Lord, the King, causes everyone to fall at his feet. One may run away from the courts of other men, but where can one go to escape the Lord’s Kingdom? The Lord is such a King, who abides in the hearts of His devotees; He brings the others, and makes them stand before His devotees. The glorious greatness of the Lord’s Name is obtained only by His Grace; how few are the Gurmukhs who meditate on Him. || 14 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Daily Hukamnama Sahib from Sri Darbar Sahib Amritsar including translation in English and Punjabi audioਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥ 

ਅਰਥ: ਹੇ ਮੇਰੇ ਮਨ! ਜਗਤ (ਦਾ ਮੋਹ ਜੀਵ ਵਾਸਤੇ) ਜਨਮ ਮਰਨ (ਦਾ ਗੇੜ ਲਿਆਉਂਦਾ) ਹੈ, ਆਖ਼ਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ (ਜਨਮ ਮਰਨ ਦੇ ਗੇੜ ਦਾ) ਖ਼ਾਤਮਾ ਹੋ ਜਾਂਦਾ ਹੈ। ਜਿਸ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਹੀ ਬਖ਼ਸ਼ਦਾ ਹੈ ਉਸ ਨੂੰ ਜਗਤ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ। ਉਸ ਨੂੰ ਮੁੜ ਮੁੜ ਜਨਮ ਮਰਨ ਦਾ ਗੇੜ ਨਹੀਂ ਮਿਲਦਾ, ਸਦਾ-ਥਿਰ ਹਰਿ-ਨਾਮ ਵਿਚ ਲੀਨ ਹੋਣ ਕਰ ਕੇ ਉਸ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ, ਗੁਰੂ ਦੀ ਸਰਨ ਪੈ ਕੇ ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ। ਜੇਹੜੇ ਮਨੁੱਖ ਸਦਾ-ਥਿਰ ਹਰੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ, ਤੇ, ਆਤਮਕ ਅਡੋਲਤਾ ਦੀ ਰਾਹੀਂ ਹੀ ਪਰਮਾਤਮਾ ਵਿਚ ਲੀਨ ਹੋ ਜਾਂਦੇ ਹਨ। ਹੇ ਮੇਰੇ ਮਨ! ਜਿਨ੍ਹਾਂ ਮਨੁੱਖਾਂ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈਂਦੇ ਹਨ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗੇ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ। ਹੇ ਨਾਨਕ! ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਹੋਏ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹਨਾਂ ਨੂੰ ਸੰਸਾਰ-ਸਮੁੰਦਰ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ।੧। ਮਾਇਆ ਮੋਹੁ ਸਭੁ ਬਰਲੁ ਹੈ ਦੂਜੈ ਭਾਇ ਖੁਆਈ ਰਾਮ ॥ ਮਾਤਾ ਪਿਤਾ ਸਭੁ ਹੇਤੁ ਹੈ ਹੇਤੇ ਪਲਚਾਈ ਰਾਮ ॥ ਹੇਤੇ ਪਲਚਾਈ ਪੁਰਬਿ ਕਮਾਈ ਮੇਟਿ ਨ ਸਕੈ ਕੋਈ ॥ ਜਿਨਿ ਸ੍ਰਿਸਟਿ ਸਾਜੀ ਸੋ ਕਰਿ ਵੇਖੈ ਤਿਸੁ ਜੇਵਡੁ ਅਵਰੁ ਨ ਕੋਈ ॥ ਮਨਮੁਖਿ ਅੰਧਾ ਤਪਿ ਤਪਿ ਖਪੈ ਬਿਨੁ ਸਬਦੈ ਸਾਂਤਿ ਨ ਆਈ ॥ ਨਾਨਕ ਬਿਨੁ ਨਾਵੈ ਸਭੁ ਕੋਈ ਭੁਲਾ ਮਾਇਆ ਮੋਹਿ ਖੁਆਈ ॥੨॥ ਮਾਇਆ ਦਾ ਮੋਹ ਨਿਰਾ-ਪੁਰਾ ਪਾਗਲ-ਪਨ ਹੈ (ਜੋ ਦੁਨੀਆ ਨੂੰ ਚੰਬੜਿਆ ਹੋਇਆ ਹੈ, ਦੁਨੀਆ ਇਸ) ਮਾਇਆ ਦੇ ਮੋਹ ਵਿਚ ਸਹੀ ਜੀਵਨ-ਰਾਹ ਤੋਂ ਖੁੰਝੀ ਜਾ ਰਹੀ ਹੈ। (ਇਹ ਮੇਰੀ) ਮਾਂ (ਹੈ, ਇਹ ਮੇਰਾ) ਪਿਉ (ਹੈ ਇਹ ਮੇਰੀ ਇਸਤ੍ਰੀ ਹੈ, ਇਹ ਮੇਰਾ ਪੁੱਤਰ ਹੈ-ਇਹ ਭੀ) ਨਿਰਾ ਮੋਹ ਹੈ, ਇਸ ਮੋਹ ਵਿਚ ਹੀ ਦੁਨੀਆ ਉਲਝੀ ਪਈ ਹੈ। ਪੂਰਬਲੇ ਜਨਮ ਵਿਚ ਕੀਤੇ ਕਰਮਾਂ ਅਨੁਸਾਰ (ਲੁਕਾਈ ਸੰਬੰਧੀñਆਂ ਦੇ) ਮੋਹ ਵਿਚ ਫਸੀ ਰਹਿੰਦੀ ਹੈ, (ਆਪਣੀ ਕਿਸੇ ਸਿਆਣਪ-ਚਤੁਰਾਈ ਨਾਲ ਪੂਰਬਲੇ ਕਰਮਾਂ ਦੇ ਸੰਸਕਾਰਾਂ ਨੂੰ) ਕੋਈ ਮਨੁੱਖ ਮਿਟਾ ਨਹੀਂ ਸਕਦਾ। ਜਿਸ ਕਰਤਾਰ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਇਹ ਮਾਇਆ ਦਾ ਮੋਹ ਰਚ ਕੇ (ਤਮਾਸ਼ਾ) ਵੇਖ ਰਿਹਾ ਹੈ (ਕੋਈ ਉਸ ਦੇ ਰਾਹ ਵਿਚ ਰੋਕ ਨਹੀਂ ਪਾ ਸਕਦਾ, ਕਿਉਂਕਿ) ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਅੰਨ੍ਹਾ ਹੋ ਕੇ (ਮੋਹ ਵਿਚ) ਸੜ ਸੜ ਕੇ ਦੁੱਖੀ ਹੁੰਦਾ ਹੈ, ਗੁਰੂ ਦੇ ਸ਼ਬਦ ਤੋਂ ਬਿਨਾ ਉਸ ਨੂੰ ਸ਼ਾਂਤੀ ਨਹੀਂ ਮਿਲ ਸਕਦੀ। ਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਬਿਨਾ ਹਰੇਕ ਜੀਵ ਕੁਰਾਹੇ ਪਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਸਹੀ ਜੀਵਨ-ਰਾਹ ਤੋਂ ਖੁੰਝਾ ਹੋਇਆ ਹੈ।੨। ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਹਰਿ ਸਰਣਾਈ ਰਾਮ ॥ ਅਰਦਾਸਿ ਕਰੀ ਗੁਰ ਪੂਰੇ ਆਗੈ ਰਖਿ ਲੇਵਹੁ ਦੇਹੁ ਵਡਾਈ ਰਾਮ ॥ ਰਖਿ ਲੇਵਹੁ ਸਰਣਾਈ ਹਰਿ ਨਾਮੁ ਵਡਾਈ ਤੁਧੁ ਜੇਵਡੁ ਅਵਰੁ ਨ ਦਾਤਾ ॥ ਸੇਵਾ ਲਾਗੇ ਸੇ ਵਡਭਾਗੇ ਜੁਗਿ ਜੁਗਿ ਏਕੋ ਜਾਤਾ ॥ ਜਤੁ ਸਤੁ ਸੰਜਮੁ ਕਰਮ ਕਮਾਵੈ ਬਿਨੁ ਗੁਰ ਗਤਿ ਨਹੀ ਪਾਈ ॥ ਨਾਨਕ ਤਿਸ ਨੋ ਸਬਦੁ ਬੁਝਾਏ ਜੋ ਜਾਇ ਪਵੈ ਹਰਿ ਸਰਣਾਈ ॥੩॥  ਅਰਥ: ਹੇ ਭਾਈ! ਇਸ ਸੰਸਾਰ ਨੂੰ (ਵਿਕਾਰਾਂ ਵਿਚ) ਸੜਦਾ ਵੇਖ ਕੇ (ਜੇਹੜੇ ਮਨੁੱਖ) ਦੌੜ ਕੇ ਪਰਮਾਤਮਾ ਦੀ ਸਰਨ ਜਾ ਪੈਂਦੇ ਹਨ (ਉਹ ਸੜਨੋਂ ਬਚ ਜਾਂਦੇ ਹਨ) । ਮੈਂ (ਭੀ) ਪੂਰੇ ਗੁਰੂ ਅੱਗੇ ਅਰਜ਼ੋਈ ਕਰਦਾ ਹਾਂ-ਮੈਨੂੰ (ਵਿਕਾਰਾਂ ਦੀ ਸੜਨ ਤੋਂ) ਬਚਾ ਲੈ, ਮੈਨੂੰ (ਇਹ) ਵਡਿਆਈ ਬਖ਼ਸ਼। ਮੈਨੂੰ ਆਪਣੀ ਸਰਨ ਵਿਚ ਰੱਖ ਪਰਮਾਤਮਾ ਦਾ ਨਾਮ ਜਪਣ ਦੀ ਵਡਿਆਈ ਬਖ਼ਸ਼। ਇਹ ਦਾਤਿ ਬਖ਼ਸ਼ਣ ਦੀ ਸਮਰੱਥਾ ਰੱਖਣ ਵਾਲਾ ਤੇਰੇ ਜੇਡਾ ਹੋਰ ਕੋਈ ਨਹੀਂ। ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦੀ ਸੇਵਾ-ਭਗਤੀ ਵਿਚ ਲੱਗਦੇ ਹਨ, ਉਹ ਵੱਡੇ ਭਾਗਾਂ ਵਾਲੇ ਹਨ, ਉਹ ਉਸ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦੇ ਹਨ ਜੇਹੜਾ ਹਰੇਕ ਜੁਗ ਵਿਚ ਇਕ ਆਪ ਹੀ ਆਪ ਹੈ। (ਹੇ ਭਾਈ! ਜੇ ਕੋਈ ਮਨੁੱਖ) ਜਤ ਸਤ ਸੰਜਮ (ਆਦਿਕ) ਕਰਮ ਕਮਾਂਦਾ ਹੈ (ਉਸ ਦਾ ਇਹ ਉੱਦਮ ਵਿਅਰਥ ਜਾਂਦਾ ਹੈ) , ਗੁਰੂ ਦੀ ਸਰਨ ਪੈਣ ਤੋਂ ਬਿਨਾ ਉੱਚੀ ਆਤਮਕ ਅਵਸਥਾ ਪ੍ਰਾਪਤ ਨਹੀਂ ਹੋ ਸਕਦੀ। ਹੇ ਨਾਨਕ! ਜੇਹੜਾ ਮਨੁੱਖ ਪਰਮਾਤਮਾ ਦੀ ਸਰਨ ਜਾ ਪੈਂਦਾ ਹੈ, ਪਰਮਾਤਮਾ ਉਸ ਨੂੰ ਗੁਰੂ ਦਾ ਸ਼ਬਦ ਸਮਝਣ ਦੀ ਦਾਤਿ ਬਖ਼ਸ਼ਦਾ ਹੈ।੩। ਜੋ ਹਰਿ ਮਤਿ ਦੇਇ ਸਾ ਊਪਜੈ ਹੋਰ ਮਤਿ ਨ ਕਾਈ ਰਾਮ ॥ ਅੰਤਰਿ ਬਾਹਰਿ ਏਕੁ ਤੂ ਆਪੇ ਦੇਹਿ ਬੁਝਾਈ ਰਾਮ ॥ ਆਪੇ ਦੇਹਿ ਬੁਝਾਈ ਅਵਰ ਨ ਭਾਈ ਗੁਰਮੁਖਿ ਹਰਿ ਰਸੁ ਚਾਖਿਆ ॥ ਦਰਿ ਸਾਚੈ ਸਦਾ ਹੈ ਸਾਚਾ ਸਾਚੈ ਸਬਦਿ ਸੁਭਾਖਿਆ ॥ ਘਰ ਮਹਿ ਨਿਜ ਘਰੁ ਪਾਇਆ ਸਤਿਗੁਰੁ ਦੇਇ ਵਡਾਈ ॥ ਨਾਨਕ ਜੋ ਨਾਮਿ ਰਤੇ ਸੇਈ ਮਹਲੁ ਪਾਇਨਿ ਮਤਿ ਪਰਵਾਣੁ ਸਚੁ ਸਾਈ ॥੪॥੬॥  ਹੇ ਭਾਈ! ਪਰਮਾਤਮਾ ਜੇਹੜੀ ਅਕਲ (ਮਨੁੱਖ ਨੂੰ) ਦੇਂਦਾ ਹੈ (ਉਸ ਦੇ ਅੰਦਰ) ਉਹੀ ਮਤਿ ਪਰਗਟ ਹੁੰਦੀ ਹੈ। (ਪ੍ਰਭੂ ਦੀ ਦਿੱਤੀ ਮਤਿ ਤੋਂ ਬਿਨਾ) ਹੋਰ ਕੋਈ ਮਤਿ (ਮਨੁੱਖ ਗ੍ਰਹਿਣ) ਨਹੀਂ (ਕਰ ਸਕਦਾ) । ਹੇ ਪ੍ਰਭੂ! ਹਰੇਕ ਜੀਵ ਦੇ) ਅੰਦਰ ਤੇ ਬਾਹਰ ਸਿਰਫ਼ ਤੂੰ ਹੀ ਵੱਸਦਾ ਹੈਂ, ਤੂੰ ਆਪ ਹੀ ਜੀਵ ਨੂੰ ਸਮਝ ਬਖ਼ਸ਼ਦ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Daily Hukamnama Sahib from Sri Darbar Sahib Amritsar including the translations in Punjabi and English audio.ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਅਰਥ: (ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ। ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥  ਅਰਥ: ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ; (ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ।੧। ਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥  ਅਰਥ: ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ। ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥  ਅਰਥ: ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ (ਹਿਰਦੇ-ਰੂਪ) ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ, ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, (ਇਸ ਲਈ) ਉਹ ਕਦੇ ਦੁਖੀ ਨਹੀਂ ਹੁੰਦੀ। ਹੇ ਨਾਨਕ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਆਪਣੇ ਨਾਲ ਮਿਲਾਇਆ ਹੈ।੨। ਪਉੜੀ ॥ ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥ ਅਰਥ: ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ, ਰੱਬ ਮਿਹਰ ਹੀ ਕਰੇ! ਹੇ ਭਾਈ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ; ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ ਘਰ ਫਿਰਦੇ ਹਨ। ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥ ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥  ਅਰਥ: ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ। ਹੇ ਹਰੀ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰ ਤੇ ਸਤਿਗੁਰੂ ਨੂੰ ਮਿਲਾ।੨੩।

SHALOK, THIRD MEHL:

O man, you have been tormented by a nightmare, and you have passed your life in sleep. You did not wake to hear the Word of the True Guru’s Shabad; you have no inspiration within yourself. That body burns, which has no virtue, and which does not serve the Guru. I have seen that the world is burning, in egotism and the love of duality. O Nanak, those who seek the Guru’s Sanctuary are saved; within their minds, they meditate on the True Word of the Shabad. || 1 || THIRD MEHL: Attuned to the Word of the Shabad, the soul-bride is rid of egotism, and she is glorified. If she walks steadily in the way of His Will, then she is adorned with decorations. Her couch becomes beautiful, and she constantly enjoys her Husband Lord; she obtains the Lord as her Husband. The Lord does not die, and she never suffers pain; she is a happy soul-bride forever. O Nanak, the Lord God unites her with Himself; she enshrines love and affection for the Guru. || 2 || PAUREE: Those who conceal and deny their Guru, are the most evil people. O Dear Lord, let me not even see them; they are the worst sinners and murderers. They wander from house to house, with impure minds, like wicked, forsaken women. But by great good fortune, they may meet the Company of the Holy; as Gurmukhs, they are reformed. O Lord, please be kind and let me meet the True Guru; I am a sacrifice to the Guru. || 23 ||,

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Daily Hukamnama Sahib from Sri Darbar Sahib Amritsar including the translations in Punjabi and English audio by Gurjit Singh Jhampur ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ। ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨। (ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪। (ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫। ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬। (ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) । ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Daily Hukamnama Sahib from Sri Darbar Sahib Amritsar including translation in English and Punjabiਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ 

ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ। ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨। ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

TILANG, SECOND HOUSE, FIFTH MEHL:

There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Daily Hukamnama Sahib from Sri Darbar Sahib Amritsar including translation in Punjabi and English ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥

ਅਰਥ: ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧। ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ, ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ।੨। (ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ। (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ।੩। ਹੇ ਨਾਨਕ! ਆਖ-) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ।੪।੧੫।੨੬।

SORAT’H, FIFTH MEHL:

Infatuated with the darkness of emotional attachment to Maya, he does not know the Lord, the Great Giver. The Lord created his body and fashioned his soul, but he claims that his power is his, weighed down by the chains of egotism. || 2 || Behind closed doors, hidden by many screensown. || 1 || O foolish mind, God, your Lord and Master is watching over you. Whatever you do, He knows; nothing can remain concealed from Him. || Pause || You are intoxicated with the tastes of the tongue, with greed and pride; countless sins spring from these. You wandered in pain through countless incarnations, the man takes his pleasure with another man’s wife. When Chitr and Gupt, the celestial accountants of the conscious and subconscious, call for your account, who will screen you then? || 3 || O Perfect Lord, Merciful to the meek, Destroyer of pain, without You, I have no shelter at all. Please, lift me up out of the world-ocean; O God, I have come to Your Sanctuary. || 4 || 15 || 26 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including audio translation in Punjabi and English ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ {ਪੰਨਾ 636}

ਅਰਥ: ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ। ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧। ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ।੨। ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ।੩। ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ) । ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।੪। ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ) । ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ।੫। ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ। ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ)

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including audio translation in Punjabi and English Hukamnama Sahib Jen 17,2022

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ। ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

DHANAASAREE, FIFTH MEHL:

People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 || They believe that You are far away, but You, O God, are near at hand. Looking around, this way and that, the greedy people come and go. || Pause || As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including audio translation in Punjabi and English ਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥ {ਪੰਨਾ 672}

ਅਰਥ: ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ। ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ। ਰਹਾਉ। (ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ।੧। ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ।੨। ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ।੩। ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ।੪।੬।

DHANAASAREE, FIFTH MEHL:

The desires of the greatest of the great kings and landlords cannot be satisfied. They remain engrossed in Maya, intoxicated with the pleasures of their wealth; their eyes see nothing else at all. || 1 || No one has ever found satisfaction in sin and corruption. The flame is not satisfied by more fuel; how can one be satisfied without the Lord? || Pause || Day after day, he eats his meals with many different foods, but his hunger is not eradicated. He runs around like a dog, searching in the four directions. || 2 || The lustful, lecherous man desires many women, and he never stops peeking into the homes of others. Day after day, he commits adultery again and again, and then he regrets his actions; he wastes away in misery and greed. || 3 || The Name of the Lord, Har, Har, is incomparable and priceless; it is the treasure of Ambrosial Nectar. The Saints abide in peace, poise and bliss; O Nanak, through the Guru, this is known. || 4 || 6 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI and English audio.ਤਿਲੰਗ ਬਾਣੀ ਭਗਤਾ ਕੀ ਕਬੀਰ ਜੀ    ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥  ਅਰਥ: ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧। ਹੇ ਭਾਈ! ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ। ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ) , ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ।੨। (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ) , ਉਹ ਹਰ ਥਾਂ ਮੌਜੂਦ ਹੈ।੩। ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ) , ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ! ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ।੪।੧।

TILANG, THE WORD OF DEVOTEE KABEER JEE:

ONE UNIVERSAL CREATOR GOD. BY THE GRACE OF THE TRUE GURU:

The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 || O human being, search your own heart every day, and do not wander around in confusion. This world is just a magic-show; no one will be holding your hand. || 1 || Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 || Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 || The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

Starting from Today program Aatmik Anand in which you may participate sending messages or sponsor the show.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including audio translation in Punjabi and English ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥  ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including audio translation in Punjabi and English ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥ ਅਰਥ: ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ।ਰਹਾਉ। ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ।੧। ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯।

TODEE, FIFTH MEHL:

My foolish heart is in the grip of pride. By the Will of my Lord God, Maya, like a witch, has swallowed by soul. || Pause || More and more, he continually yearns for more; but unless he is destined to receive, how can he obtain it? He is entangled in wealth, bestowed by the Lord God; the unfortunate one attaches himself to the fire of desires. || 1 || Listen, O mind, to the Teachings of the Holy Saints, and all your sins shall be totally washed away. One who is destined to receive from the Lord, O servant Nanak, shall not be cast into the womb of reincarnation again. || 2 || 2 || 19 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The sangrand Hukamnama Sahib from Sri Darbar Sahib Amritsar including audio translation in Punjabi and English  ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪  ੴ ਸਤਿਗੁਰ ਪ੍ਰਸਾਦਿ ॥ ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥ ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥ ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ ॥ ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ ॥ ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥ ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥ ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ ॥ ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ ॥ ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ ॥੧੨॥  ਅਰਥ: ਮਾਘ ਵਿਚ (ਮਾਘੀ ਵਾਲੇ ਦਿਨ ਲੋਕ ਪ੍ਰਯਾਗ ਆਦਿਕ ਤੀਰਥਾਂ ਤੇ ਇਸ਼ਨਾਨ ਕਰਨਾ ਬੜਾ ਪੁੰਨ ਸਮਝਦੇ ਹਨ, ਪਰ ਤੂੰ ਹੇ ਭਾਈ!) ਗੁਰਮੁਖਾਂ ਦੀ ਸੰਗਤਿ ਵਿਚ (ਬੈਠ, ਇਹੀ ਹੈ ਤੀਰਥਾਂ ਦਾ) ਇਸ਼ਨਾਨ, ਉਹਨਾਂ ਦੀ ਚਰਨ ਧੂੜ ਵਿਚ ਇਸ਼ਨਾਨ ਕਰ (ਨਿਮ੍ਰਤਾ-ਭਾਵ ਨਾਲ ਗੁਰਮੁਖਾਂ ਦੀ ਸੰਗਤਿ ਕਰ, ਉਥੇ) ਪਰਮਾਤਮਾ ਦਾ ਨਾਮ ਜਪ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ, ਹੋਰ ਸਭਨਾਂ ਨੂੰ ਇਹ ਨਾਮ ਦੀ ਦਾਤਿ ਵੰਡ, (ਇਸ ਤਰ੍ਹਾਂ) ਕਈ ਜਨਮਾਂ ਦੇ ਕੀਤੇ ਕਰਮਾਂ ਤੋਂ ਪੈਦਾ ਹੋਈ ਵਿਕਾਰਾਂ ਦੀ ਮੈਲ (ਤੇਰੇ ਮਨ ਤੋਂ) ਲਹਿ ਜਾਇਗੀ, ਤੇਰੇ ਮਨ ਵਿਚੋਂ ਅਹੰਕਾਰ ਦੂਰ ਹੋ ਜਾਇਗਾ। (ਸਿਮਰਨ ਦੀ ਬਰਕਤਿ ਨਾਲ) ਕਾਮ ਵਿਚ ਕ੍ਰੋਧ ਵਿਚ ਨਹੀਂ ਫਸੀਦਾ, ਲੋਭ-ਕੁੱਤਾ ਭੀ ਮੁੱਕ ਜਾਂਦਾ ਹੈ (ਲੋਭ, ਜਿਸ ਦੇ ਅਸਰ ਹੇਠ ਮਨੁੱਖ ਕੁੱਤੇ ਵਾਂਗ ਦਰ ਦਰ ਤੇ ਭਟਕਦਾ ਹੈ) । ਇਸ ਸੱਚੇ ਰਸਤੇ ਉੱਤੇ ਤੁਰਿਆਂ ਜਗਤ ਦੀ ਸੋਭਾ ਕਰਦਾ ਹੈ। ਅਠਾਹਠ ਤੀਰਥਾਂ ਦਾ ਇਸ਼ਨਾਨ, ਸਾਰੇ ਪੁੰਨ ਕਰਮ, ਜੀਵਾਂ ਉੱਤੇ ਦਇਆ ਕਰਨੀ ਜੋ ਧਾਰਮਿਕ ਕੰਮ ਮੰਨੀ ਗਈ ਹੈ (ਇਹ ਸਭ ਕੁਝ ਸਿਮਰਨ ਦੇ ਵਿਚ ਹੀ ਆ ਜਾਂਦਾ ਹੈ) । ਪਰਮਾਤਮਾ ਕਿਰਪਾ ਕਰ ਕੇ ਜਿਸ ਮਨੁੱਖ ਨੂੰ (ਸਿਮਰਨ ਦੀ ਦਾਤਿ) ਦੇਂਦਾ ਹੈ, ਉਹ ਮਨੁੱਖ (ਜ਼ਿੰਦਗੀ ਦੇ ਸਹੀ ਰਸਤੇ ਦੀ ਪਛਾਣ ਵਾਲਾ) ਸਿਆਣਾ ਹੋ ਜਾਂਦਾ ਹੈ। ਹੇ ਨਾਨਕ! (ਆਖ–) ਜਿਨ੍ਹਾਂ ਨੂੰ ਪਿਆਰਾ ਪ੍ਰਭੂ ਮਿਲ ਪਿਆ ਹੈ, ਮੈਂ ਉਹਨਾਂ ਤੋਂ ਸਦਕੇ ਹਾਂ। ਮਾਘ ਮਹੀਨੇ ਵਿਚ ਸਿਰਫ਼ ਉਹੀ ਸੁੱਚੇ ਬੰਦੇ ਆਖੇ ਜਾਂਦੇ ਹਨ, ਜਿਨ੍ਹਾਂ ਉੱਤੇ ਪੂਰਾ ਸਤਿਗੁਰੂ ਦਇਆਵਾਨ ਹੁੰਦਾ ਹੈ (ਤੇ ਜਿਨ੍ਹਾਂ ਨੂੰ ਸਿਮਰਨ ਦੀ ਦਾਤਿ ਦੇਂਦਾ ਹੈ) ।12।

BAARAH MAAHAA ~ THE TWELVE MONTHS: MAAJH, FIFTH MEHL, FOURTH HOUSE:

ONE UNIVERSAL CREATOR GOD. BY THE GRACE OF THE TRUE GURU:

In the month of Maagh, let your cleansing bath be the dust of the Saadh Sangat, the Company of the Holy. Meditate and listen to the Name of the Lord, and give it to everyone. In this way, the filth of lifetimes of karma shall be removed, and egotistical pride shall vanish from your mind. Sexual desire and anger shall not seduce you, and the dog of greed shall depart. Those who walk on the Path of Truth shall be praised throughout the world. Be kind to all beings—this is more meritorious than bathing at the sixty-eight sacred shrines of pilgrimage and the giving of charity. That person, upon whom the Lord bestows His Mercy, is a wise person. Nanak is a sacrifice to those who have merged with God. In Maagh, they alone are known as true, unto whom the Perfect Guru is Merciful. || 12 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including audio translation in Punjabi and English ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥ ਅਰਥ: ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ।ਰਹਾਉ। ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ।੧। ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯।

TODEE, FIFTH MEHL:

My foolish heart is in the grip of pride. By the Will of my Lord God, Maya, like a witch, has swallowed by soul. || Pause || More and more, he continually yearns for more; but unless he is destined to receive, how can he obtain it? He is entangled in wealth, bestowed by the Lord God; the unfortunate one attaches himself to the fire of desires. || 1 || Listen, O mind, to the Teachings of the Holy Saints, and all your sins shall be totally washed away. One who is destined to receive from the Lord, O servant Nanak, shall not be cast into the womb of reincarnation again. || 2 || 2 || 19 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including audio translation in Punjabi and English  ਰਾਮਕਲੀ ਮਹਲਾ ੫ ॥ ਤਨ ਤੇ ਛੁਟਕੀ ਅਪਨੀ ਧਾਰੀ ॥ ਪ੍ਰਭ ਕੀ ਆਗਿਆ ਲਗੀ ਪਿਆਰੀ ॥ ਜੋ ਕਿਛੁ ਕਰੈ ਸੁ ਮਨਿ ਮੇਰੈ ਮੀਠਾ ॥ ਤਾ ਇਹੁ ਅਚਰਜੁ ਨੈਨਹੁ ਡੀਠਾ ॥੧॥ ਅਬ ਮੋਹਿ ਜਾਨੀ ਰੇ ਮੇਰੀ ਗਈ ਬਲਾਇ ॥ ਬੁਝਿ ਗਈ ਤ੍ਰਿਸਨ ਨਿਵਾਰੀ ਮਮਤਾ ਗੁਰਿ ਪੂਰੈ ਲੀਓ ਸਮਝਾਇ ॥੧॥ ਰਹਾਉ ॥ਕਰਿ ਕਿਰਪਾ ਰਾਖਿਓ ਗੁਰਿ ਸਰਨਾ ॥ ਗੁਰਿ ਪਕਰਾਏ ਹਰਿ ਕੇ ਚਰਨਾ ॥ ਬੀਸ ਬਿਸੁਏ ਜਾ ਮਨ ਠਹਰਾਨੇ ॥ ਗੁਰ ਪਾਰਬ੍ਰਹਮ ਏਕੈ ਹੀ ਜਾਨੇ ॥੨॥ ਜੋ ਜੋ ਕੀਨੋ ਹਮ ਤਿਸ ਕੇ ਦਾਸ ॥ ਪ੍ਰਭ ਮੇਰੇ ਕੋ ਸਗਲ ਨਿਵਾਸ ॥ ਨਾ ਕੋ ਦੂਤੁ ਨਹੀ ਬੈਰਾਈ ॥ ਗਲਿ ਮਿਲਿ ਚਾਲੇ ਏਕੈ ਭਾਈ ॥੩॥ ਜਾ ਕਉ ਗੁਰਿ ਹਰਿ ਦੀਏ ਸੂਖਾ ॥ ਤਾ ਕਉ ਬਹੁਰਿ ਨ ਲਾਗਹਿ ਦੂਖਾ ॥ ਆਪੇ ਆਪਿ ਸਰਬ ਪ੍ਰਤਿਪਾਲ ॥ ਨਾਨਕ ਰਾਤਉ ਰੰਗਿ ਗੋਪਾਲ ॥੪॥੫॥੧੬॥ ਅਰਥ: ਹੇ ਭਾਈ! ਹੁਣ ਮੈਂ (ਆਤਮਕ ਜੀਵਨ ਦੀ ਮਰਯਾਦਾ) ਸਮਝ ਲਈ ਹੈ, ਮੇਰੇ ਅੰਦਰੋਂ (ਚਿਰਾਂ ਦੀ ਚੰਬੜੀ ਹੋਈ ਮਮਤਾ ਦੀ) ਡੈਣ ਨਿਕਲ ਗਈ ਹੈ। ਪੂਰੇ ਗੁਰੂ ਨੇ ਮੈਨੂੰ (ਜੀਵਨ ਦੀ) ਸੂਝ ਬਖ਼ਸ਼ ਦਿੱਤੀ ਹੈ। (ਮੇਰੇ ਅੰਦਰੋਂ) ਮਾਇਆ ਦੇ ਲਾਲਚ ਦੀ ਅੱਗ ਬੁੱਝ ਗਈ ਹੈ, ਗੁਰੂ ਨੇ ਮੇਰਾ ਮਾਇਆ ਦਾ ਮੋਹ ਦੂਰ ਕਰ ਦਿੱਤਾ ਹੈ।੧।ਰਹਾਉ। (ਹੇ ਭਾਈ! ਗੁਰੂ ਦੀ ਕਿਰਪਾ ਨਾਲ) ਮੇਰੇ ਸਰੀਰ ਵਿਚੋਂ ਇਹ ਮਿੱਥ ਮੁੱਕ ਗਈ ਹੈ ਕਿ ਇਹ ਸਰੀਰ ਮੇਰਾ ਹੈ, ਇਹ ਸਰੀਰ ਮੇਰਾ ਹੈ। ਹੁਣ ਮੈਨੂੰ ਪਰਮਾਤਮਾ ਦੀ ਰਜ਼ਾ ਮਿੱਠੀ ਲੱਗਣ ਲੱਗ ਪਈ ਹੈ। ਜੋ ਕੁਝ ਪਰਮਾਤਮਾ ਕਰਦਾ ਹੈ, ਉਹ (ਹੁਣ) ਮੇਰੇ ਮਨ ਵਿਚ ਮਿੱਠਾ ਲੱਗ ਰਿਹਾ ਹੈ। (ਇਸ ਆਤਮਕ ਤਬਦੀਲੀ ਦਾ) ਇਹ ਅਚਰਜ ਤਮਾਸ਼ਾ ਮੈਂ ਪਰਤੱਖ ਵੇਖ ਲਿਆ ਹੈ।੧। (ਹੇ ਭਾਈ! ਗੁਰੂ ਨੇ ਮੇਹਰ ਕਰ ਕੇ ਮੈਨੂੰ ਆਪਣੀ ਸਰਨ ਵਿਚ ਰੱਖਿਆ ਹੋਇਆ ਹੈ। ਗੁਰੂ ਨੇ ਪ੍ਰਭੂ ਦੇ ਚਰਨ ਫੜਾ ਦਿੱਤੇ ਹਨ। ਹੁਣ ਜਦੋਂ ਮੇਰਾ ਮਨ ਪੂਰੇ ਤੌਰ ਤੇ ਠਹਿਰ ਗਿਆ ਹੈ, (ਟਿਕ ਗਿਆ ਹੈ) , ਮੈਨੂੰ ਗੁਰੂ ਅਤੇ ਪਰਮਾਤਮਾ ਇੱਕ-ਰੂਪ ਦਿੱਸ ਰਹੇ ਹਨ।੨। (ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਦਿੱਸ ਪਿਆ ਹੈ ਕਿ) ਸਾਰੇ ਹੀ ਜੀਵਾਂ ਵਿਚ ਮੇਰੇ ਪਰਮਾਤਮਾ ਦਾ ਨਿਵਾਸ ਹੈ, (ਇਸ ਵਾਸਤੇ) ਜੇਹੜਾ ਜੇਹੜਾ ਜੀਵ ਪਰਮਾਤਮਾ ਨੇ ਪੈਦਾ ਕੀਤਾ ਹੈ ਮੈਂ ਹਰੇਕ ਦਾ ਸੇਵਕ ਬਣ ਗਿਆ ਹਾਂ। ਮੈਨੂੰ ਕੋਈ ਭੀ ਜੀਵ ਆਪਣਾ ਦੁਸ਼ਮਨ ਵੈਰੀ ਨਹੀਂ ਦਿੱਸਦਾ। ਹੁਣ ਮੈਂ ਸਭਨਾਂ ਦੇ ਗਲ ਨਾਲ ਮਿਲ ਕੇ ਤੁਰਦਾ ਹਾਂ (ਜਿਵੇਂ ਅਸੀ) ਇੱਕੋ ਪਿਤਾ (ਦੇ ਪੁੱਤਰ) ਭਰਾ ਹਾਂ।੩। ਹੇ ਨਾਨਕ! ਜਿਸ ਮਨੁੱਖ ਨੂੰ ਗੁਰੂ ਨੇ ਪ੍ਰਭੂ ਨੇ (ਇਹ) ਸੁਖ ਦੇ ਦਿੱਤੇ, ਉਸ ਉੱਤੇ ਦੁੱਖ ਮੁੜ ਆਪਣਾ ਜ਼ੋਰ ਨਹੀਂ ਪਾ ਸਕਦੇ। (ਉਸ ਨੂੰ ਇਹ ਦਿੱਸ ਪੈਂਦਾ ਹੈ ਕਿ) ਪਰਮਾਤਮਾ ਆਪ ਹੀ ਸਭਨਾਂ ਦੀ ਪਾਲਣਾ ਕਰਨ ਵਾਲਾ ਹੈ। ਉਹ ਮਨੁੱਖ ਸ੍ਰਿਸ਼ਟੀ ਦੇ ਰੱਖਿਅਕ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ।੪।੫।੧੬।

RAAMKALEE, FIFTH MEHL:

My self-conceit has been eliminated from my body. The Will of God is dear to me. Whatever He does, seems sweet to my mind. And then, these eyes behold the wondrous Lord. || 1 || Now, I have become wise and my demons are gone. My thirst is quenched, and my attachment is dispelled. The Perfect Guru has instructed me. || 1 || Pause || In His Mercy, the Guru has kept me under His protection. The Guru has attached me to the Lord’s Feet. When the mind is totally held in check, one sees the Guru and the Supreme Lord God as one and the same. || 2 || Whoever You have created, I am his slave. My God dwells in all. I have no enemies, no adversaries. I walk arm in arm, like brothers, with all. || 3 || One whom the Guru, the Lord, blesses with peace, does not suffer in pain any longer. He Himself cherishes all. Nanak is imbued with the love of the Lord of the World. || 4 || 5 || 16 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including audio translation in Punjabi and English HUKAMNAMA SAHIB

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥  ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ।੧। ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥  ਅਰਥ: ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ। ਨਾਨਕ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿਆਸਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ।੨। ਛੰਤੁ। ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀ ਹੋਰ ਕਿਸ ਦੇ ਪਾਸ ਜਾ ਸਕਦੇ ਹਾਂ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂ) ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। (ਆਪਣੇ ਅੰਦਰੋਂ) ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ (ਆਪਣੇ ਅੰਦਰੋਂ) ਸਾਰਾ ਆਪਾ-ਭਾਵ ਮਿਟਾ ਦੇਣਾ ਚਾਹੀਦਾ ਹੈ। ਨਾਨਕ (ਤਾਂ ਪ੍ਰਭੂ ਦੇ ਦਰ ਤੇ ਹੀ) ਬੇਨਤੀ ਕਰਦਾ ਹੈ (ਤੇ ਆਖਦਾ ਹੈ-ਹੇ ਪ੍ਰਭੂ!) ਮੇਹਰ ਕਰ (ਤੇਰੀ ਮੇਹਰ ਨਾਲ ਹੀ ਤੇਰੇ) ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ।੨। ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥ ਅਰਥ: ਹੇ (ਮੇਰੇ) ਮਨ! ਜਿਸ ਪਰਮਾਤਮਾ ਦੇ ਹੱਥ ਵਿਚ (ਸਾਡੀ) ਹਰੇਕ (ਜੀਵਨ-) ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, (ਇਹੀ ਧਨ) ਸਾਡੇ ਨਾਲ ਸਾਥ ਕਰਦਾ ਹੈ।੩। ਛੰਤੁ। ਹੇ ਭਾਈ! ਸਿਰਫ਼ ਪਰਮਾਤਮਾ ਹੀ (ਸਦਾ ਨਾਲ ਨਿਭਣ ਵਾਲਾ) ਸਾਥੀ ਹੈ, ਉਸ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀਹ ਗਿਣ ਸਕਦਾ ਹਾਂ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ (ਅਸਾਂ ਜੀਵਾਂ ਦਾ) ਹੋਰ ਕੋਈ (ਸਹਾਰਾ) ਨਹੀਂ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ, ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ।੩। ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥  ਅਰਥ: ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਉਸ ਦੇ ਦਰ ਤੋਂ) ਸਾਰੇ ਸੁਖ (ਮਿਲ ਜਾਂਦੇ ਹਨ) , ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ (ਉਸ ਪਾਸੋਂ) ਮੰਗੀ ਹੈ, ਉਹ ਮੈਨੂੰ (ਸਦਾ) ਮਿਲ ਗਈ ਹੈ।੪। ਛੰਤੁ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ (

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including audio translation in Punjabi and English ਰਾਗੁ ਗੋਂਡ ਬਾਣੀ ਨਾਮਦੇਉ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਅਸੁਮੇਧ ਜਗਨੇ ॥ਤੁਲਾ ਪੁਰਖ ਦਾਨੇ ॥ ਪ੍ਰਾਗ ਇਸਨਾਨੇ ॥੧॥ ਤਉ ਨ ਪੁਜਹਿ ਹਰਿ ਕੀਰਤਿ ਨਾਮਾ ॥ ਅਪੁਨੇ ਰਾਮਹਿ ਭਜੁ ਰੇ ਮਨ ਆਲਸੀਆ ॥੧॥ ਰਹਾਉ ॥ਗਇਆ ਪਿੰਡੁ ਭਰਤਾ ॥ ਬਨਾਰਸਿ ਅਸਿ ਬਸਤਾ ॥ ਮੁਖਿ ਬੇਦ ਚਤੁਰ ਪੜਤਾ ॥੨॥ ਸਗਲ ਧਰਮ ਅਛਿਤਾ ॥ਗੁਰ ਗਿਆਨ ਇੰਦ੍ਰੀ ਦ੍ਰਿੜਤਾ ॥ ਖਟੁ ਕਰਮ ਸਹਿਤ ਰਹਤਾ ॥੩॥ ਸਿਵਾ ਸਕਤਿ ਸੰਬਾਦੰ ॥ ਮਨ ਛੋਡਿ ਛੋਡਿ ਸਗਲ ਭੇਦੰ ॥ ਸਿਮਰਿ ਸਿਮਰਿ ਗੋਬਿੰਦੰ ॥ ਭਜੁ ਨਾਮਾ ਤਰਸਿ ਭਵ ਸਿੰਧੰ ॥੪॥੧॥  ਅਰਥ: ਜੇ ਕੋਈ ਮਨੁੱਖ ਅਸਮੇਧ ਜੱਗ ਕਰੇ, ਆਪਣੇ ਨਾਲ ਸਾਵਾਂ ਤੋਲ ਕੇ (ਸੋਨਾ ਚਾਂਦੀ ਆਦਿਕ) ਦਾਨ ਕਰੇ ਅਤੇ ਪ੍ਰਾਗ ਆਦਿਕ ਤੀਰਥਾਂ ਤੇ ਇਸ਼ਨਾਨ ਕਰੇ।੧।; ਤਾਂ ਭੀ ਇਹ ਸਾਰੇ ਕੰਮ ਪ੍ਰਭੂ ਦੇ ਨਾਮ ਦੀ, ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ, ਬਰਾਬਰੀ ਨਹੀਂ ਕਰ ਸਕਦੇ। ਸੋ, ਹੇ ਮੇਰੇ ਆਲਸੀ ਮਨ! ਆਪਣੇ ਪਿਆਰੇ ਪ੍ਰਭੂ ਨੂੰ ਸਿਮਰ।੧।ਰਹਾਉ। ਜੇ ਮਨੁੱਖ ਗਇਆ ਤੀਰਥ ਤੇ ਜਾ ਕੇ ਪਿਤਰਾਂ ਨਿਮਿੱਤ ਪਿੰਡ ਭਰਾਏ, ਜੇ ਕਾਂਸ਼ੀ ਦੇ ਨਾਲ ਵਗਦੀ ਅਸਿ ਨਦੀ ਦੇ ਕੰਢੇ ਰਹਿੰਦਾ ਹੋਵੇ, ਜੇ ਮੂੰਹੋਂ ਚਾਰੇ ਵੇਦ (ਜ਼ਬਾਨੀ) ਪੜ੍ਹਦਾ ਹੋਵੇ।੨।; ਜੇ ਮਨੁੱਖ ਸਾਰੇ ਕਰਮ ਧਰਮ ਕਰਦਾ ਹੋਵੇ, ਆਪਣੇ ਗੁਰੂ ਦੀ ਸਿੱਖਿਆ ਲੈ ਕੇ ਇੰਦ੍ਰੀਆਂ ਨੂੰ ਕਾਬੂ ਵਿਚ ਰੱਖਦਾ ਹੋਵੇ, ਜੇ ਬ੍ਰਾਹਮਣਾਂ ਵਾਲੇ ਛੇ ਹੀ ਕਰਮ ਸਦਾ ਕਰਦਾ ਰਹੇ,।੩।; ਰਾਮਾਇਣ (ਆਦਿਕ) ਦਾ ਪਾਠ-ਹੇ ਮੇਰੇ ਮਨ! ਇਹ ਸਾਰੇ ਕਰਮ ਛੱਡ ਦੇਹ, ਛੱਡ ਦੇਹ, ਇਹ ਸਭ ਪ੍ਰਭੂ ਨਾਲੋਂ ਵਿੱਥ ਪਾਣ ਵਾਲੇ ਹੀ ਹਨ। ਹੇ ਨਾਮਦੇਵ! ਗੋਬਿੰਦ ਦਾ ਭਜਨ ਕਰ, (ਪ੍ਰਭੂ ਦਾ) ਨਾਮ ਸਿਮਰ, (ਨਾਮ ਸਿਮਰਿਆਂ ਹੀ) ਸੰਸਾਰ-ਸਮੁੰਦਰ ਤੋਂ ਪਾਰ ਲੰਘੇਂਗਾ।੪।੧। ਭਾਵ: ਜੱਗ, ਦਾਨ, ਤੀਰਥ-ਇਸ਼ਨਾਨ ਆਦਿਕ ਕੋਈ ਭੀ ਕਰਮ ਸਿਮਰਨ ਦੀ ਬਰਾਬਰੀ ਨਹੀਂ ਕਰ ਸਕਦਾ।

RAAG GOND, THE WORD OF NAAM DAYV JEE, FIRST HOUSE:

ONE UNIVERSAL CREATOR GOD. BY THE GRACE OF THE TRUE GURU:

The ritual sacrifice of horses, giving one’s weight in gold to charities, and ceremonial cleansing baths — || 1 || These are not equal to singing the Praises of the Lord’s Name. Meditate on your Lord, you lazy man! || 1 || Pause || Offering sweet rice at Gaya, living on the river banks at Benares, reciting the four Vedas by heart; || 2 || Completing all religious rituals, restraining sexual passion by the spiritual wisdom given by the Guru, and performing the six rituals; || 3 || Expounding on Shiva and Shakti — O man, renounce and abandon all these things. Meditate, meditate in remembrance on the Lord of the Universe. Meditate, O Naam Dayv, and cross over the terrifying world-ocean. || 4 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including audio translation in Punjabi and English  ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਤਿਅਕਤ ਜਲੰ ਨਹ ਜੀਵ ਮੀਨੰ ਨਹ ਤਿਆਗਿ ਚਾਤ੍ਰਿਕ ਮੇਘ ਮੰਡਲਹ ॥ ਬਾਣ ਬੇਧੰਚ ਕੁਰੰਕ ਨਾਦੰ ਅਲਿ ਬੰਧਨ ਕੁਸਮ ਬਾਸਨਹ ॥ ਚਰਨ ਕਮਲ ਰਚੰਤਿ ਸੰਤਹ ਨਾਨਕ ਆਨ ਨ ਰੁਚਤੇ ॥੧॥ ਮੁਖੁ ਡੇਖਾਊ ਪਲਕ ਛਡਿ ਆਨ ਨ ਡੇਊ ਚਿਤੁ ॥ ਜੀਵਣ ਸੰਗਮੁ ਤਿਸੁ ਧਣੀ ਹਰਿ ਨਾਨਕ ਸੰਤਾਂ ਮਿਤੁ ॥੨॥ ਪਉੜੀ ॥ ਜਿਉ ਮਛੁਲੀ ਬਿਨੁ ਪਾਣੀਐ ਕਿਉ ਜੀਵਣੁ ਪਾਵੈ ॥ ਬੂੰਦ ਵਿਹੂਣਾ ਚਾਤ੍ਰਿਕੋ ਕਿਉ ਕਰਿ ਤ੍ਰਿਪਤਾਵੈ ॥ ਨਾਦ ਕੁਰੰਕਹਿ ਬੇਧਿਆ ਸਨਮੁਖ ਉਠਿ ਧਾਵੈ ॥ ਭਵਰੁ ਲੋਭੀ ਕੁਸਮ ਬਾਸੁ ਕਾ ਮਿਲਿ ਆਪੁ ਬੰਧਾਵੈ ॥ ਤਿਉ ਸੰਤ ਜਨਾ ਹਰਿ ਪ੍ਰੀਤਿ ਹੈ ਦੇਖਿ ਦਰਸੁ ਅਘਾਵੈ ॥੧੨॥  ਅਰਥ: ਪਾਣੀ ਨੂੰ ਛੱਡ ਕੇ ਮੱਛੀ ਜੀਊ ਨਹੀਂ ਸਕਦੀ, ਬੱਦਲਾਂ ਦੇ ਦੇਸ ਨੂੰ ਛੱਡ ਕੇ ਪਪੀਹਾ ਨਹੀਂ ਜੀਊ ਸਕਦਾ, ਹਰਨ ਰਾਗ ਦੇ ਤੀਰ ਨਾਲ ਵਿੰਨਿ੍ਹਆ ਜਾਂਦਾ ਹੈ ਤੇ ਫੁੱਲਾਂ ਦੀ ਸੁਗੰਧੀ ਭੌਰੇ ਦੇ ਬੱਝਣ ਦਾ ਕਾਰਨ ਬਣ ਜਾਂਦੀ ਹੈ। ਇਸੇ ਤਰ੍ਹਾਂ, ਹੇ ਨਾਨਕ! ਸੰਤ ਪ੍ਰਭੂ ਦੇ ਚਰਨ ਕਮਲਾਂ ਵਿਚ ਮਸਤ ਰਹਿੰਦੇ ਹਨ, ਪ੍ਰਭੂ-ਚਰਨਾਂ ਤੋਂ ਬਿਨਾ ਉਹਨਾਂ ਨੂੰ ਹੋਰ ਕੁਝ ਨਹੀਂ ਭਾਉਂਦਾ।੧। ਜੇ ਇਕ ਪਲਕ ਮਾਤ੍ਰ ਹੀ ਮੈਂ ਤੇਰਾ ਮੁਖ ਵੇਖ ਲਵਾਂ, ਤਾਂ ਤੈਨੂੰ ਛੱਡ ਕੇ ਮੈਂ ਕਿਸੇ ਹੋਰ ਪਾਸੇ ਚਿੱਤ (ਦੀ ਪ੍ਰੀਤ) ਨਾਹ ਜੋੜਾਂ। ਹੇ ਨਾਨਕ! ਜੀਊਣ ਦਾ ਜੋੜ ਉਸ ਮਾਲਕ-ਪ੍ਰਭੂ ਨਾਲ ਹੀ ਹੋ ਸਕਦਾ ਹੈ, ਉਹ ਪ੍ਰਭੂ ਸੰਤਾਂ ਦਾ ਮਿੱਤਰ ਹੈ।੨। ਜਿਵੇਂ ਮੱਛੀ ਪਾਣੀ ਤੋਂ ਬਿਨਾ ਜੀਊ ਨਹੀਂ ਸਕਦੀ, ਜਿਵੇਂ ਮੀਂਹ ਦੀ ਕਣੀ ਤੋਂ ਬਿਨਾ ਪਪੀਹਾ ਰੱਜ ਨਹੀਂ ਸਕਦਾ, ਜਿਵੇਂ, (ਘੰਡੇਹੇੜੇ ਦੀ) ਆਵਾਜ਼ ਹਰਨ ਨੂੰ ਮੋਹ ਲੈਂਦੀ ਹੈ, ਉਹ ਓਧਰ ਹੀ ਉੱਠ ਦੌੜਦਾ ਹੈ, ਜਿਵੇਂ, ਭੌਰਾ ਫੁੱਲ ਦੀ ਸੁਗੰਧੀ ਦਾ ਆਸ਼ਕ ਹੁੰਦਾ ਹੈ, (ਫੁੱਲ ਨਾਲ) ਮਿਲ ਕੇ ਆਪਣੇ ਆਪ ਨੂੰ ਫਸਾ ਲੈਂਦਾ ਹੈ। ਤਿਵੇਂ, ਸੰਤਾਂ ਨੂੰ ਪ੍ਰਭੂ ਨਾਲ ਪ੍ਰੇਮ ਹੁੰਦਾ ਹੈ, ਪ੍ਰਭੂ ਦਾ ਦੀਦਾਰ ਕਰ ਕੇ ਉਹ ਰੱਜ ਜਾਂਦੇ ਹਨ।੧੨।

SHALOK:

Leaving the water, the fish cannot live; the sparrow-hawk cannot live without the raindrops from the clouds. The deer is enticed by the sound of the hunter’s bell, and shot through with the arrow; the bumble bee is entangled in the fragrance of the flowers. The Saints are entranced by the Lord’s lotus feet; O Nanak, they desire nothing else. || 1 || Show me Your face, for even an instant, Lord, and I will not give my consciousness to any other. My life is with the Lord Master, O Nanak, the Friend of the Saints. || 2 || PAUREE: How can the fish live without water? Without the raindrops, how can the sparrow-hawk be satisfied? The deer, entranced by the sound of the hunter’s bell, runs straight to him; the bumble bee is greedy for the flower’s fragrance; finding it, he traps himself in it. Just so, the humble Saints love the Lord; beholding the Blessed Vision of His Darshan, they are satisfied and satiated. || 12 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib ਬਿਲਾਵਲੁ ਮਹਲਾ ੧ ॥ ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥ ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥ ਅਵਿਗਤੋ ਹਰਿ ਨਾਥੁ ਨਾਥਹ ਤਿਸੈ ਭਾਵੈ ਸੋ ਥੀਐ ॥ ਕਿਰਪਾਲੁ ਸਦਾ ਦਇਆਲੁ ਦਾਤਾ ਜੀਆ ਅੰਦਰਿ ਤੂੰ ਜੀਐ ॥ ਮੈ ਅਵਰੁ ਗਿਆਨੁ ਨ ਧਿਆਨੁ ਪੂਜਾ ਹਰਿ ਨਾਮੁ ਅੰਤਰਿ ਵਸਿ ਰਹੇ ॥ ਭੇਖੁ ਭਵਨੀ ਹਠੁ ਨ ਜਾਨਾ ਨਾਨਕਾ ਸਚੁ ਗਹਿ ਰਹੇ ॥੧॥

ਭਿੰਨੜੀ ਰੈਣਿ ਭਲੀ ਦਿਨਸ ਸੁਹਾਏ ਰਾਮ ॥ ਨਿਜ ਘਰਿ ਸੂਤੜੀਏ ਪਿਰਮੁ ਜਗਾਏ ਰਾਮ ॥ ਨਵ ਹਾਣਿ ਨਵ ਧਨ ਸਬਦਿ ਜਾਗੀ ਆਪਣੇ ਪਿਰ ਭਾਣੀਆ ॥ ਤਜਿ ਕੂੜੁ ਕਪਟੁ ਸੁਭਾਉ ਦੂਜਾ ਚਾਕਰੀ ਲੋਕਾਣੀਆ ॥ ਮੈ ਨਾਮੁ ਹਰਿ ਕਾ ਹਾਰੁ ਕੰਠੇ ਸਾਚ ਸਬਦੁ ਨੀਸਾਣਿਆ ॥ ਕਰ ਜੋੜਿ ਨਾਨਕੁ ਸਾਚੁ ਮਾਗੈ ਨਦਰਿ ਕਰਿ ਤੁਧੁ ਭਾਣਿਆ ॥੨॥ 

ਜਾਗੁ ਸਲੋਨੜੀਏ ਬੋਲੈ ਗੁਰਬਾਣੀ ਰਾਮ ॥ ਜਿਨਿ ਸੁਣਿ ਮੰਨਿਅੜੀ ਅਕਥ ਕਹਾਣੀ ਰਾਮ ॥ ਅਕਥ ਕਹਾਣੀ ਪਦੁ ਨਿਰਬਾਣੀ ਕੋ ਵਿਰਲਾ ਗੁਰਮੁਖਿ ਬੂਝਏ ॥ ਓਹੁ ਸਬਦਿ ਸਮਾਏ ਆਪੁ ਗਵਾਏ ਤ੍ਰਿਭਵਣ ਸੋਝੀ ਸੂਝਏ ॥ ਰਹੈ ਅਤੀਤੁ ਅਪਰੰਪਰਿ ਰਾਤਾ ਸਾਚੁ ਮਨਿ ਗੁਣ ਸਾਰਿਆ ॥ ਓਹੁ ਪੂਰਿ ਰਹਿਆ ਸਰਬ ਠਾਈ ਨਾਨਕਾ ਉਰਿ ਧਾਰਿਆ ॥੩॥

ਮਹਲਿ ਬੁਲਾਇੜੀਏ ਭਗਤਿ ਸਨੇਹੀ ਰਾਮ ॥ ਗੁਰਮਤਿ ਮਨਿ ਰਹਸੀ ਸੀਝਸਿ ਦੇਹੀ ਰਾਮ ॥ ਮਨੁ ਮਾਰਿ ਰੀਝੈ ਸਬਦਿ ਸੀਝੈ ਤ੍ਰੈ ਲੋਕ ਨਾਥੁ ਪਛਾਣਏ ॥ ਮਨੁ ਡੀਗਿ ਡੋਲਿ ਨ ਜਾਇ ਕਤ ਹੀ ਆਪਣਾ ਪਿਰੁ ਜਾਣਏ ॥ ਮੈ ਆਧਾਰੁ ਤੇਰਾ ਤੂ ਖਸਮੁ ਮੇਰਾ ਮੈ ਤਾਣੁ ਤਕੀਆ ਤੇਰਓ ॥ ਸਾਚਿ ਸੂਚਾ ਸਦਾ ਨਾਨਕ ਗੁਰ ਸਬਦਿ ਝਗਰੁ ਨਿਬੇਰਓ ॥੪॥੨॥

ਅਰਥ: ਹੇ ਸਹੇਲੀਏ! ਅਬਿਨਾਸ਼ੀ ਪਿਆਰੇ ਪ੍ਰਭੂ ਨੇ (ਮੇਰੇ ਮਨ ਨੂੰ ਆਪਣੇ) ਪ੍ਰੇਮ (ਦੀ ਖਿੱਚ ਨਾਲ) ਮਸਤ ਕਰ ਰੱਖਿਆ ਹੈ, ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੇ ਨਾਮ) ਵਿਚ (ਟਿਕ ਕੇ) ਮੇਰਾ ਮਨ ਖਿੜਿਆ ਰਹਿੰਦਾ ਹੈ, ਮੇਰੇ ਮਨ ਵਿਚ ਬਹੁਤ ਚਾਉੇ ਬਣਿਆ ਰਹਿੰਦਾ ਹੈ। ਹੇ ਸਹੇਲੀਏ! ਉਹ ਪਰਮਾਤਮਾ ਇਹਨਾਂ ਅੱਖਾਂ ਨਾਲ ਨਹੀਂ ਦਿੱਸਦਾ, ਪਰ ਉਹ ਪਰਮਾਤਮਾ (ਵੱਡੇ ਵੱਡੇ) ਨਾਥਾਂ ਦਾ (ਭੀ) ਨਾਥ ਹੈ, (ਜਗਤ ਵਿਚ) ਉਹ ਹੀ ਹੁੰਦਾ ਹੈ, ਜੋ ਉਸ ਪਰਮਾਤਮਾ ਨੂੰ ਹੀ ਚੰਗਾ ਲੱਗਦਾ ਹੈ। ਹੇ ਪ੍ਰਭੂ! ਤੂੰ ਮਿਹਰ ਦਾ ਸਮੁੰਦਰ ਹੈਂ, ਤੂੰ ਸਦਾ ਹੀ ਦਇਆ ਦਾ ਸੋਮਾ ਹੈਂ, ਤੂੰ ਹੀ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਸਭ ਜੀਵਾਂ ਦੇ ਅੰਦਰ ਜਿੰਦ ਹੈਂ। ਹੇ ਸਹੇਲੀਏ! ਮੇਰੇ) ਮਨ ਵਿਚ ਪਰਮਾਤਮਾ ਦਾ ਨਾਮ ਵੱਸ ਰਿਹਾ ਹੈ (ਇਸ ਹਰਿ-ਨਾਮ ਦੇ ਬਰਾਬਰ ਦੀ) ਮੈਨੂੰ ਕੋਈ ਧਰਮ-ਚਰਚਾ, ਕੋਈ ਸਮਾਧੀ, ਕੋਈ ਦੇਵ-ਪੂਜਾ ਨਹੀਂ ਸੁੱਝਦੀ। ਹੇ ਨਾਨਕ! ਆਖ-ਹੇ ਸਹੇਲੀਏ!) ਮੈਂ ਸਦਾ ਕਾਇਮ ਰਹਿਣ ਵਾਲੇ ਹਰਿ-ਨਾਮ ਨੂੰ (ਆਪਣੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਲਿਆ ਹੈ (ਇਸ ਦੇ ਬਰਾਬਰ ਦਾ) ਮੈਂ ਕੋਈ ਭੇਖ, ਕੋਈ ਤੀਰਥ-ਰਟਨ, ਕੋਈ ਹਠ-ਜੋਗ ਨਹੀਂ ਸਮਝਦੀ।੧।॥  ਹੇ ਆਪਣੇ ਆਪ ਵਿਚ ਹੀ ਮਸਤ ਰਹਿਣ ਵਾਲੀ ਜੀਵ-ਇਸਤ੍ਰੀਏ! ਵੇਖ, ਜਿਸ ਜੀਵ-ਇਸਤ੍ਰੀ ਨੂੰ) ਪਰਮਾਤਮਾ ਦਾ ਪਿਆਰ (ਮਾਇਆ ਦੇ ਮੋਹ ਤੋਂ) ਸੁਚੇਤ ਕਰਦਾ ਹੈ, ਜਿਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਮਾਇਆ ਦੇ ਮੋਹ ਤੋਂ) ਸੁਚੇਤ ਹੁੰਦੀ ਹੈ, ਉਹ ਜੀਵ-ਇਸਤ੍ਰੀ ਵਿਕਾਰਾਂ ਤੋਂ ਬਚੀ ਰਹਿੰਦੀ ਹੈ, ਹਰਿ-ਨਾਮ-ਰਸ ਵਿਚ ਭਿੱਜੀ ਹੋਈ ਉਸ ਜੀਵ-ਇਸਤ੍ਰੀ ਨੂੰ (ਜ਼ਿੰਦਗੀ ਦੀਆਂ) ਰਾਤਾਂ ਤੇ ਦਿਨ ਸਭ ਸੁਹਾਵਣੇ ਲੱਗਦੇ ਹਨ। ਉਹ ਜੀਵ-ਇਸਤ੍ਰੀ ਨਾਸਵੰਤ ਪਦਾਰਥਾਂ ਦਾ ਮੋਹ, ਠੱਗੀ-ਫ਼ਰੇਬ, ਮਾਇਆ ਨਾਲ ਪਿਆਰ ਪਾਈ ਰੱਖਣ ਵਾਲੀ ਆਦਤ, ਅਤੇ ਲੋਕਾਂ ਦੀ ਮੁਥਾਜੀ ਛੱਡ ਕੇ ਆਪਣੇ ਪ੍ਰਭੂ-ਪਤੀ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ। ਹੇ ਸਹੇਲੀਏ! ਜਿਵੇਂ) ਗਲ ਵਿਚ ਹਾਰ (ਪਾਈਦਾ ਹੈ, ਤਿਵੇਂ) ਪਰਮਾਤਮਾ ਦਾ ਨਾਮ ਮੈਂ (ਆਪਣੇ ਗਲੇ ਵਿਚ ਪ੍ਰੋ ਲਿਆ ਹੈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ (ਮੇਰੀ ਜ਼ਿੰਦਗੀ ਦੀ ਅਗਵਾਈ ਕਰਨ ਵਾਲਾ) ਪਰਵਾਨਾ ਹੈ। ਨਾਨਕ (ਦੋਵੇਂ) ਹੱਥ ਜੋੜ ਕੇ (ਪਰਮਾਤਮਾ ਦੇ ਦਰ ਤੋਂ ਉਸ ਦਾ) ਸਦਾ-ਥਿਰ ਰਹਿਣ ਵਾਲਾ ਨਾਮ ਮੰਗਦਾ ਰਹਿੰਦਾ ਹੈ (ਅਤੇ ਆਖਦਾ ਹੈ-ਹੇ ਪ੍ਰਭੂ!) ਜੇ ਤੈਨੂੰ ਚੰਗਾ ਲੱਗੇ (ਤਾਂ ਮੇਰੇ ਉੱਤੇ) ਮਿਹਰ ਦੀ ਨਿਗਾਹ ਕਰ (ਮੈਨੂੰ ਆਪਣਾ ਨਾਮ ਦੇਹ) ।੨।  ਹੇ ਸੋਹਣੇ ਨੇਤ੍ਰਾਂ ਵਾਲੀ ਜੀਵ-ਇਸਤ੍ਰੀਏ! ਮਾਇਆ ਦੇ ਹੱਲਿਆਂ ਵਲੋਂ) ਸਾਵਧਾਨ ਰਹੁ, (ਤੈਨੂੰ) ਗੁਰੂ ਦੀ ਬਾਣੀ ਜਗਾ ਰਹੀ ਹੈ। ਜਿਸ (ਜੀਵ-ਇਸਤ੍ਰੀ) ਨੇ (ਗੁਰੂ ਦੀ ਬਾਣੀ) ਸੁਣ ਕੇ (ਉਸ ਵਿਚ) ਸਰਧਾ ਬਣਾਈ ਹੈ, ਉਹ ਅਕੱਥ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਲੱਗ ਪੈਂਦੀ ਹੈ। ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਰਕਤ ਨਾਲ ਉਹ ਉਸ ਆਤਮਕ ਦਰਜੇ ਤੇ ਪਹੁੰਚ ਜਾਂਦੀ ਹੈ ਜਿੱਥੇ ਕੋਈ ਵਾਸਨਾ ਪੋਹ ਨਹੀਂ ਸਕਦੀ। ਪਰ ਗੁਰੂ ਦੇ ਸਨਮੁਖ ਰਹਿਣ ਵਾਲਾ ਕੋਈ ਵਿਰਲਾ ਮਨੁੱਖ ਇਹ ਗੱਲ ਸਮਝਦਾ ਹੈ, ਉਹ (ਗੁਰਮੁਖ) ਮਨੁੱਖ ਗੁਰੂ ਦੇ ਸਬਦ ਵਿਚ ਲੀਨ ਰਹਿੰਦਾ ਹੈ, (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲੈਂਦਾ ਹੈ, ਜਗਤ ਵਿਚ ਵਿਆਪਕ ਪਰਮਾਤਮਾ ਨਾਲ ਉਸ ਦੀ ਡੂੰਘੀ ਸਾਂਝ ਹੋ ਜਾਂਦੀ ਹੈ। ਉਹ ਮਨੁੱਖ ਮਾਇਆ ਦੇ ਮੋਹ ਤੋਂ ਬਚਿਆ ਰਹਿੰਦਾ ਹੈ, ਬੇਅੰਤ ਪ੍ਰਭੂ (ਦੇ ਪ੍ਰੇਮ) ਵਿਚ ਮਸਤ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲਾ ਪਰਮਾਤਮਾ (ਹਰ ਵੇਲੇ ਉਸ ਦੇ) ਮਨ ਵਿਚ (ਵੱਸਿਆ ਰਹਿੰਦਾ ਹੈ) , ਉਹ (ਪਰਮਾਤਮਾ ਦੇ) ਗੁਣਾਂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ। ਹੇ ਨਾਨਕ! ਉਹ ਮਨੁੱਖ ਉਸ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ ਜਿਹੜਾ ਸਭਨੀਂ ਥਾਈਂ ਵਿਆਪਕ ਹੋ ਰਿਹਾ ਹੈ।੩।  ਹੇ ਪ੍ਰਭੂ-ਦਰ ਤੇ ਪਹੁੰਚੀ ਹੋਈ ਜੀਵ-ਇਸਤ੍ਰੀਏ! ਜਿਸ ਪ੍ਰਭੂ ਨੇ ਤੈਨੂੰ ਆਪਣੇ ਚਰਨਾਂ ਵਿਚ ਜੋੜਿਆ ਹੈ, ਉਹ) ਭਗਤੀ ਨਾਲ ਪਿਆਰ ਕਰਨ ਵਾਲਾ ਹੈ। (ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਮਤਿ ਉੱਤੇ ਤੁਰ ਕੇ (ਪ੍ਰਭੂ ਦੀ ਭਗਤੀ ਕਰਦੀ ਹੈ, ਉਸ ਦੇ) ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, (ਉਹ ਦਾ ਮਨੁੱਖਾ) ਸਰੀਰ ਸਫਲ ਹੋ ਜਾਂਦਾ ਹੈ। (ਜਿਹੜੀ ਜੀਵ-ਇਸਤ੍ਰੀ ਆਪਣੇ) ਮਨ ਨੂੰ ਵੱਸ ਵਿਚ ਕਰ ਕੇ ਆਤਮਕ ਆਨੰਦ ਹਾਸਲ ਕਰਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ (ਜੀਵਨ ਵਿਚ) ਕਾਮਯਾਬ ਹੁੰਦੀ ਹੈ ਸਾਰੇ ਜਗਤ ਦੇ ਮਾਲਕ ਪ੍ਰਭੂ ਨਾਲ ਉਹ ਸਾਂਝ ਪਾ ਲੈਂਦੀ ਹੈ। (ਉਸ ਦਾ ਮਨ) ਕਿਸੇ ਭੀ ਹੋਰ ਪਾਸੇ ਵਲ ਡੋਲਦਾ ਨਹੀਂ, ਉਹ (ਹਰ ਵੇਲੇ) ਆਪਣੇ ਪ੍ਰਭੂ-ਪਤੀ ਨਾਲ ਡੂੰਘੀ ਸਾਂਝ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including audio translation in Punjabi and English RAAG DHANAASAREE, THE WORD OF DEVOTEE KABEER JEE:

ONE UNIVERSAL CREATOR GOD. BY THE GRACE OF THE TRUE GURU:

ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥ 

ਅਰਥ: ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ।੧।ਰਹਾਉ। ਵਹੁਟੀ, ਪੁੱਤਰ, ਸਰੀਰ, ਘਰ, ਦੌਲਤ-ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ।੧। ਅਜਾਮਲ, ਗਜ, ਗਨਿਕਾ-ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ।੨। (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ) । ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ?।੩। (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ-ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਹੇ ਦਾਸ ਕਬੀਰ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ।੪।੫। ਸ਼ਬਦ ਦਾ ਭਾਵ: ਪਰਮਾਤਮਾ ਦਾ ਨਾਮ ਸਿਮਰੋ-ਇਹੀ ਹੈ ਸਦਾ ਦਾ ਸਾਥੀ, ਤੇ ਇਸ ਦੀ ਬਰਕਤਿ ਨਾਲ ਬੜੇ ਬੜੇ ਵਿਕਾਰੀ ਭੀ ਤਰ ਜਾਂਦੇ ਹਨ। ਕਰਮ-ਕਾਂਡ ਦੇ ਭੁਲੇਖਿਆਂ ਵਿਚ ਨਾਹ ਪਵੋ।

RAAG DHANAASAREE, THE WORD OF DEVOTEE KABEER JEE:

ONE UNIVERSAL CREATOR GOD. BY THE GRACE OF THE TRUE GURU:

Remember the Lord, remember the Lord, remember the Lord in meditation, O Siblings of Destiny. Without remembering the Lord’s Name in meditation, a great many are drowned. || 1 || Pause || Your spouse, children, body, house and possessions — you think these will give you peace. But none of these shall be yours, when the time of death comes. || 1 || Ajaamal, the elephant, and the prostitute committed many sins, but still, they crossed over the world-ocean, by chanting the Lord’s Name. || 2 || You have wandered in reincarnation, as pigs and dogs — did you feel no shame? Forsaking the Ambrosial Name of the Lord, why do you eat poison? || 3 || Abandon your doubts about do’s and dont’s, and take to the Lord’s Name. By Guru’s Grace, O servant Kabeer, love the Lord. || 4 || 5 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including audio translation in Punjabi and English ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥

ਅਰਥ: ਹੇ ਬਹੁਤ ਅੰਞਾਣ ਜਿੰਦੇ! ਇਤਨਾ ਕੋਝਾ ਮਾਣ ਤੂੰ ਕਿਉਂ ਕਰਦੀ ਹੈਂ? ਪਰਮਾਤਮਾ ਤੇਰੇ ਆਪਣੇ ਹੀ ਹਿਰਦੇ-ਘਰ ਵਿਚ ਹੈ, ਤੂੰ ਉਸ (ਦੇ ਮਿਲਾਪ) ਦਾ ਆਨੰਦ ਕਿਉਂ ਨਹੀਂ ਮਾਣਦੀ? ਹੇ ਭੋਲੀ ਜੀਵ-ਇਸਤ੍ਰੀਏ! ਪਤੀ-ਪ੍ਰਭੂ (ਤੇਰੇ ਅੰਦਰ ਹੀ ਤੇਰੇ) ਨੇੜੇ ਵੱਸ ਰਿਹਾ ਹੈ, ਤੂੰ (ਜੰਗਲ ਆਦਿਕ) ਬਾਹਰਲਾ ਸੰਸਾਰ ਕਿਉਂ ਭਾਲਦੀ ਫਿਰਦੀ ਹੈਂ? (ਜੇ ਤੂੰ ਉਸ ਦਾ ਦੀਦਾਰ ਕਰਨਾ ਹੈ, ਤਾਂ ਆਪਣੀਆਂ ਗਿਆਨ ਦੀਆਂ) ਅੱਖਾਂ ਵਿਚ (ਪ੍ਰਭੂ ਦੇ) ਡਰ-ਅਦਬ (ਦੇ ਸੁਰਮੇ) ਦੀਆਂ ਸਲਾਈਆਂ ਪਾ, ਪ੍ਰਭੂ ਦੇ ਪਿਆਰ ਦਾ ਹਾਰ-ਸਿੰਗਾਰ ਕਰ। ਜੀਵ-ਇਸਤ੍ਰੀ ਤਦੋਂ ਹੀ ਸੋਹਾਗ ਭਾਗ ਵਾਲੀ ਤੇ ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਸਮਝੀ ਜਾਂਦੀ ਹੈ, ਜਦੋਂ ਪ੍ਰਭੂ-ਪਤੀ ਉਸ ਨਾਲ ਪਿਆਰ ਕਰੇ।੧। (ਪਰ) ਅੰਞਾਣ ਜੀਵ-ਇਸਤ੍ਰੀ ਭੀ ਕੀਹ ਕਰ ਸਕਦੀ ਹੈ ਜੇ ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਚੰਗੀ ਹੀ ਨਾਹ ਲੱਗੇ? ਅਜੇਹੀ ਜੀਵ-ਇਸਤ੍ਰੀ ਭਾਵੇਂ ਕਿਤਨੇ ਹੀ ਤਰਲੇ ਪਈ ਕਰੇ, ਉਹ ਪਤੀ-ਪ੍ਰਭੂ ਦਾ ਮਹਲ-ਘਰ ਲੱਭ ਹੀ ਨਹੀਂ ਸਕਦੀ। (ਅਸਲ ਗੱਲ ਇਹ ਹੈ ਕਿ) ਜੀਵ-ਇਸਤ੍ਰੀ ਭਾਵੇਂ ਕਿਤਨੀ ਹੀ ਦੌੜ-ਭੱਜ ਕਰੇ, ਪ੍ਰਭੂ ਦੀ ਮੇਹਰ ਦੀ ਨਜ਼ਰ ਤੋਂ ਬਿਨਾ ਕੁਝ ਭੀ ਹਾਸਲ ਨਹੀਂ ਹੁੰਦਾ। ਜੇ ਜੀਵ-ਇਸਤ੍ਰੀ ਜੀਭ ਦੇ ਚਸਕੇ ਲਾਲਚ ਤੇ ਅਹੰਕਾਰ (ਆਦਿਕ) ਵਿਚ ਹੀ ਮਸਤ ਰਹੇ, ਅਤੇ ਸਦਾ ਮਾਇਆ (ਦੇ ਮੋਹ) ਵਿਚ ਡੁੱਬੀ ਰਹੇ, ਤਾਂ ਇਹਨੀਂ ਗੱਲੀਂ ਖਸਮ ਪ੍ਰਭੂ ਨਹੀਂ ਮਿਲਦਾ। ਉਹ ਜੀਵ-ਇਸਤ੍ਰੀ ਅੰਞਾਣ ਹੀ ਰਹੀ (ਜੋ ਵਿਕਾਰਾਂ ਵਿਚ ਭੀ ਮਸਤ ਰਹੇ ਤੇ ਫਿਰ ਭੀ ਸਮਝੇ ਕਿ ਉਹ ਪਤੀ-ਪ੍ਰਭੂ ਨੂੰ ਪ੍ਰਸੰਨ ਕਰ ਸਕਦੀ ਹੈ) ।੨। (ਜਿਨ੍ਹਾਂ ਨੂੰ ਪਤੀ-ਪ੍ਰਭੂ ਮਿਲ ਪਿਆ ਹੈ, ਬੇਸ਼ਕ) ਉਹਨਾਂ ਸੁਹਾਗ ਭਾਗ ਵਾਲੀਆਂ ਨੂੰ ਜਾ ਕੇ ਪੁੱਛ ਵੇਖੋ ਕਿ ਕਿਹਨੀਂ ਗੱਲੀਂ ਖਸਮ-ਪ੍ਰਭੂ ਮਿਲਦਾ ਹੈ, (ਉਹ ਇਹੀ ਉੱਤਰ ਦੇਂਦੀਆਂ ਹਨ ਕਿ) ਚਲਾਕੀ ਤੇ ਧੱਕਾ ਛੱਡ ਦਿਉ, ਜੋ ਕੁਝ ਪ੍ਰਭੂ ਕਰਦਾ ਹੈ ਉਸ ਨੂੰ ਚੰਗਾ ਸਮਝ ਕੇ (ਸਿਰ ਮੱਥੇ ਤੇ) ਮੰਨੋ, ਜਿਸ ਪ੍ਰਭੂ ਦੇ ਪ੍ਰੇਮ ਦਾ ਸਦਕਾ ਨਾਮ-ਵਸਤ ਮਿਲਦੀ ਹੈ ਉਸ ਦੇ ਚਰਨਾਂ ਵਿਚ ਮਨ ਜੋੜੋ, ਖਸਮ-ਪ੍ਰਭੂ ਜੋ ਹੁਕਮ ਕਰਦਾ ਹੈ ਉਹ ਕਰੋ, ਆਪਣਾ ਸਰੀਰ ਤੇ ਮਨ ਉਸ ਦੇ ਹਵਾਲੇ ਕਰੋ, ਬੱਸ! ਇਹ ਸੁਗੰਧੀ (ਜਿੰਦ ਵਾਸਤੇ) ਵਰਤੋ। ਸੋਹਾਗ ਭਾਗ ਵਾਲੀਆਂ ਇਹੀ ਆਖਦੀਆਂ ਹਨ ਕਿ ਹੇ ਭੈਣ! ਇਹਨੀਂ ਗੱਲੀਂ ਹੀ ਖਸਮ-ਪ੍ਰਭੂ ਮਿਲਦਾ ਹੈ।੩। ਖਸਮ-ਪ੍ਰਭੂ ਤਦੋਂ ਹੀ ਮਿਲਦਾ ਹੈ ਜਦੋਂ ਆਪਾ-ਭਾਵ ਦੂਰ ਕਰੀਏ। ਇਸ ਤੋਂ ਬਿਨਾ ਕੋਈ ਹੋਰ ਉੱਦਮ ਵਿਅਰਥ ਚਲਾਕੀ ਹੈ। (ਜ਼ਿੰਦਗੀ ਦਾ) ਉਹ ਦਿਨ ਸਫਲ ਜਾਣੋ ਜਦੋਂ ਪਤੀ-ਪ੍ਰਭੂ ਮੇਹਰ ਦੀ ਨਿਹਾਗ ਨਾਲ ਤੱਕੇ, (ਜਿਸ) ਜੀਵ-ਇਸਤ੍ਰੀ (ਵਲ ਮੇਹਰ ਦੀ) ਨਿਗਾਹ ਕਰਦਾ ਹੈ ਉਹ ਮਾਨੋ ਨੌ ਖ਼ਜ਼ਾਨੇ ਲੱਭ ਲੈਂਦੀ ਹੈ। ਹੇ ਨਾਨਕ! ਜੇਹੜੀ ਜੀਵ-ਇਸਤ੍ਰੀ ਆਪਣੇ ਖਸਮ-ਪ੍ਰਭੂ ਨੂੰ ਪਿਆਰੀ ਹੈ ਉਹ ਸੁਹਾਗ ਭਾਗ ਵਾਲੀ ਹੈ ਉਹ (ਜਗਤ-) ਪਰਵਾਰ ਵਿਚ ਆਦਰ-ਮਾਣ ਪ੍ਰਾਪਤ ਕਰਦੀ ਹੈ। ਜੇਹੜੀ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੀ ਰਹਿੰਦੀ ਹੈ, ਜੇਹੜੀ ਅਡੋਲਤਾ ਵਿਚ ਮਸਤ ਰਹਿੰਦੀ ਹੈ, ਜੇਹੜੀ ਦਿਨ ਰਾਤ ਪ੍ਰਭੂ ਦੇ ਪ੍ਰੇਮ ਵਿਚ ਮਗਨ ਰਹਿੰਦੀ ਹੈ, ਉਹੀ ਸੋਹਣੀ ਹੈ ਸੋਹਣੇ ਰੂਪ ਵਾਲੀ ਹੈ ਅਕਲ ਵਾਲੀ ਹੈ ਤੇ ਸਿਆਣੀ ਕਹੀ ਜਾਂਦੀ ਹੈ।੪।੨।੪।

TILANG, FIRST MEHL:

O foolish and ignorant soul-bride, why are you so proud? Within the home of your own self, why do you not enjoy the Love of your Lord? Your Husband Lord is so very near, O foolish bride; why do you search for Him outside? Apply the Fear of God as the maascara to adorn your eyes, and make the Love of the Lord your ornament. Then, you shall be known as a devoted and committed soul-bride, when you enshrine love for your Husband Lord. || 1 || What can the silly young bride do, if she is not pleasing to her Husband Lord? She may plead and implore so many times, but still, such a bride shall not obtain the Mansion of the Lord’s Presence. Without the karma of good deeds, nothing is obtained, although she may run around frantically. She is intoxicated with greed, pride and egotism, and engrossed in Maya. She cannot obtain her Husband Lord in these ways; the young bride is so foolish! || 2 || Go and ask the happy, pure soul-brides, h

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including audio translation in Punjabi and English ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ। ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।

SORAT’H, FIFTH MEHL:

He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including audio translation in Punjabi and English HUKAMNAMA SAHIB Jan 04,2022

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ। ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨। (ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪। (ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫। ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬। (ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) । ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including audio translation in Punjabi and English RAAG SORAT’H, THE WORD OF DEVOTEE KABEER JEE, FIRST HOUSE:

ONE UNIVERSAL CREATOR GOD. BY THE GRACE OF THE TRUE GURU:

ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥

ਅਰਥ: ਹੇ ਸੰਤ ਜਨੋ! ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ।ਰਹਾਉ। (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ।੧। (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਹੇ ਦਾਸ ਕਬੀਰ! ਹੁਣ) ਆਖ-ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ।੨।੧੦। ਸ਼ਬਦ ਦਾ ਭਾਵ: ਜਦੋਂ ਗੁਰੂ ਮਨੁੱਖ ਨੂੰ ਸਮਝਾ ਦੇਂਦਾ ਹੈ ਕਿ ਵਿਕਾਰ ਕਿਵੇਂ ਹੱਲਾ ਆ ਕਰਦੇ ਹਨ, ਤੇ ਜਦੋਂ ਸਿਮਰਨ ਦੀ ਸਹਾਇਤਾ ਨਾਲ ਮਨੁੱਖ ਉਹਨਾਂ ਹੱਲਿਆਂ ਤੋਂ ਬਚਾਉ ਕਰ ਲੈਂਦਾ ਹੈ, ਤਾਂ ਮਨ ਚੰਚਲਤਾ ਵਲੋਂ ਹਟ ਕੇ ਆਤਮਕ ਸੁਖ ਵਿਚ ਟਿਕ ਜਾਂਦਾ ਹੈ।੧੦।

O Saints, my windy mind has now become peaceful and still. It seems that I have learned something of the science of Yoga. || Pause || The Guru has shown me the hole, through which the deer carefully enters. I have now closed off the doors, and the unstruck celestial sound current resounds. || 1 || The pitcher of my heart-lotus is filled with water; I have spilled out the water, and set it upright. Says Kabeer, the Lord’s humble servant, this I know. Now that I know this, my mind is pleased and appeased. || 2 || 10 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

Diwan by Baba Bhagant Singh Dhindsa at VILLAGE JHAMPUR Fatehgarh Sahib

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

Please call to support +919855978485. The daily Hukamnama Sahib from Sri Darbar Sahib Amritsar including audio translation in Punjabi and English ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ 

ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ) । (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧। ਹੇ ਨਾਨਕ! ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨।

TODEE, FIFTH MEHL:

Forgetting the Lord, one is ruined forever. How can anyone be deceived, who has Your Support, O Lord? || Pause || Without meditating in remembrance on the Lord, life is like a burning fire, even if one lives long, like a snake. One may rule over the nine regions of the earth, but in the end, he shall have to depart, losing the game of life. || 1 || He alone sings the Glorious Praises of the Lord, the treasure of virtue, upon whom the Lord showers His Grace. He is at peace, and his birth is blessed; Nanak is a sacrifice to him. || 2 || 2 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including audio translation in Punjabi and English ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ 

ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।

DHANAASAREE, FOURTH MEHL:

The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including audio translation in Punjabi and English ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥

ਅਰਥ: ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ।੧। ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ। ਹੇ ਨਾਨਕ! ਆਖ-ਹੇ ਭਾਈ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਭੀ ਮਾਲਕ-ਪ੍ਰਭੂ ਦਾ ਆਸਰਾ ਲਿਆ ਹੈ, ਮੈਂ (ਉਸ ਦੇ ਦਰ ਤੇ) ਮੁੜ ਮੁੜ ਸਿਰ ਨਿਵਾਂਦਾ ਹਾਂ।੨।੯।੨੭।

TODEE, FIFTH MEHL:

In the Saadh Sangat, the Company of the Holy, I contemplate the Name of the Lord, Har, Har. I am in peaceful poise and bliss, day and night; the seed of my destiny has sprouted. || Pause || I have met the True Guru, by great good fortune; He has no end or limitation. Taking His humble servant by the hand, He pulls him out of the poisonous world-ocean. || 1 || Birth and death are ended for me, by the Word of the Guru’s Teachings; I shall no longer pass through the door of pain and suffering. Nanak holds tight to the Sanctuary of his Lord and Master; again and again, he bows in humility and reverence to Him. || 2 || 9 || 28 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including audio translation in Punjabi and English ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥  ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ। ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨। ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।

RAAG DHANAASAREE, THIRD MEHL, FOURTH HOUSE:

ONE UNIVERSAL CREATOR GOD. BY THE GRACE OF THE TRUE GURU:

I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including audio translation in Punjabi and English ਬਿਲਾਵਲੁ ਮਹਲਾ ੫ ॥ ਰਾਖਿ ਲੀਏ ਅਪਨੇ ਜਨ ਆਪ ॥ ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥ ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ ॥ ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ ਰਸਾਇਣਿ ਆਤਮ ਧ੍ਰਾਪ ॥੧॥ ਚਰਣ ਗਹੇ ਸਰਣਿ ਸੁਖਦਾਤੇ ਗੁਰ ਕੈ ਬਚਨਿ ਜਪੇ ਹਰਿ ਜਾਪ ॥ ਸਾਗਰ ਤਰੇ ਭਰਮ ਭੈ ਬਿਨਸੇ ਕਹੁ ਨਾਨਕ ਠਾਕੁਰ ਪਰਤਾਪ ॥੨॥੫॥੮੫॥

ਅਰਥ: ਹੇ ਭਾਈ! ਪਰਮਾਤਮਾ ਨੇ ਆਪਣੇ ਸੇਵਕਾਂ ਦੀ ਸਦਾ ਹੀ ਰੱਖਿਆ ਕੀਤੀ ਹੈ। ਮੇਹਰ ਕਰ ਕੇ (ਆਪਣੇ ਸੇਵਕਾਂ ਨੂੰ) ਆਪਣੇ ਨਾਮ ਦੀ ਦਾਤਿ ਦੇਂਦਾ ਆਇਆ ਹੈ (ਜਿਨ੍ਹਾਂ ਨੂੰ ਨਾਮ ਦੀ ਦਾਤਿ ਬਖ਼ਸ਼ਦਾ ਹੈ ਉਹਨਾਂ ਦੇ) ਸਾਰੇ ਚਿੰਤਾ-ਫ਼ਿਕਰ ਤੇ ਦੁੱਖ-ਕਲੇਸ਼ ਨਾਸ ਹੋ ਜਾਂਦੇ ਹਨ।੧।ਰਹਾਉ। ਹੇ ਸੰਤ ਜਨੋ! ਸਾਰੇ (ਰਲ ਕੇ) ਪ੍ਰਭੂ ਦੇ ਗੁਣ ਗਾਂਦੇ ਰਿਹਾ ਕਰੋ, ਜੀਭ ਨਾਲ ਸੋਹਣੇ ਰਾਗਾਂ ਦੀ ਰਾਹੀਂ ਉਸ ਦੇ ਗੁਣਾਂ ਦਾ ਉਚਾਰਣ ਕਰਦੇ ਰਿਹਾ ਕਰੋ। (ਜੇਹੜੇ ਮਨੁੱਖ ਪ੍ਰਭੂ ਦੇ ਗੁਣਾਂ ਦਾ ਉਚਾਰਨ ਕਰਦੇ ਹਨ, ਉਹਨਾਂ ਦੀ) ਕ੍ਰੋੜਾਂ ਜਨਮਾਂ ਦੀ (ਮਾਇਆ ਦੀ) ਤ੍ਰਿਸ਼ਨਾ ਦੂਰ ਹੋ ਜਾਂਦੀ ਹੈ, ਸਭ ਰਸਾਂ ਤੋਂ ਸ੍ਰੇਸ਼ਟ ਨਾਮ-ਰਸ ਦੀ ਬਰਕਤਿ ਨਾਲ ਉਹਨਾਂ ਦਾ ਮਨ ਰੱਜ ਜਾਂਦਾ ਹੈ।੧। ਹੇ ਭਾਈ! ਜੇਹੜੇ ਮਨੁੱਖ ਸੁਖਾਂ ਦੇ ਦੇਣ ਵਾਲੇ ਪ੍ਰਭੂ ਦੇ ਚਰਨ ਫੜੀ ਰੱਖਦੇ ਹਨ, ਸੁਖਦਾਤੇ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, ਗੁਰੂ ਦੇ ਉਪਦੇਸ਼ ਦੀ ਰਾਹੀਂ ਪ੍ਰਭੂ ਦੇ ਨਾਮ ਦਾ ਜਾਪ ਜਪਦੇ ਰਹਿੰਦੇ ਹਨ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ, ਉਹਨਾਂ ਦੇ ਸਾਰੇ ਡਰ ਭਰਮ ਨਾਸ ਹੋ ਜਾਂਦੇ ਹਨ। ਹੇ ਨਾਨਕ! ਆਖ-ਇਹ ਸਾਰੀ ਵਡਿਆਈ ਮਾਲਕ-ਪ੍ਰਭੂ ਦੀ ਹੀ ਹੈ।੨।੫।੮੫।

BILAAVAL, FIFTH MEHL:

He Himself has saved His humble servant. In His Mercy, the Lord, Har, Har, has blessed me with His Name, and all my pains and afflictions have been dispelled. || 1 || Pause || Sing the Glorious Praises of the Lord of the Universe, all you humble servants of the Lord; chant the jewels, the songs of the Lord with your tongue. The desires of millions of incarnations shall be quenched, and your soul shall be satisfied with the sweet, sublime essence of the Lord. || 1 || I have grasped the Sanctuary of the Lord’s Feet; He is the Giver of peace; through the Word of the Guru’s Teachings, I meditate and chant the Chant of the Lord. I have crossed over the world-ocean, and my doubt and fear are dispelled, says Nanak, through the glorious granduer of our Lord and Master. || 2 || 5 || 85 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including audio translation in Punjabi and English ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ 

ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ।੧। ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ।੨। ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ। ਨਾਨਕ ਆਖਦਾ ਹੈ-(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ।੩।੪।

SORATíH, NINTH MEHL:

O mind, contemplate the Sanctuary of God. Meditating on Him in remembrance, Ganika the prostitute was saved; enshrine His Praises within your heart. || 1 || Pause || Meditating on Him in remembrance, Dhroo became immortal, and obtained the state of fearlessness. The Lord and Master removes suffering in this way ó why have you forgotten Him? || 1 || As soon as the elephant took to the protective Sanctuary of the Lord, the ocean of mercy, he escaped from the crocodile. How much can I describe the Glorious Praises of the Naam? Whoever chants the Lordís Name, his bonds are broken. || 2 || Ajaamal, known throughout the world as a sinner, was redeemed in an instant. Says Nanak, remember the Chintaamani, the jewel which fulfills all desires, and you too shall be carried across and saved. || 3 || 4 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including audio translation in Punjabi and English ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ    ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥ ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥ ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥ ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥ ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥ ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥ ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥ ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥ ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥ ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥ ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥ ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥ ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥ ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥ 

ਅਰਥ: ਹੇ ਮੇਰੀ ਮਾਂ! ਮੇਰਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਗਿਆ ਹੈ (ਪ੍ਰੋਤਾ ਗਿਆ ਹੈ। ਸ਼ਬਦ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਪੈਦਾ ਹੋ ਗਿਆ ਹੈ) । ਉਹੀ ਮਨੁੱਖ (ਅਸਲ) ਤਿਆਗੀ ਹੈ ਜਿਸ ਦਾ ਮਨ ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਰੰਗਿਆ ਗਿਆ ਹੈ। ਉਸ (ਬੈਰਾਗੀ) ਦੇ ਅੰਦਰ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਵਿਚ (ਮਸਤ ਰਹਿੰਦਾ ਹੈ) , ਸਦਾ ਕਾਇਮ ਰਹਿਣ ਵਾਸਤੇ ਮਾਲਕ-ਪ੍ਰਭੂ (ਦੇ ਚਰਨਾਂ ਵਿਚ) ਉਸ ਦੀ ਸੁਰਤਿ ਜੁੜੀ ਰਹਿੰਦੀ ਹੈ।੧।ਰਹਾਉ। ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ। ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ। ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ। ਹੇ ਮੇਰੇ ਸਾਈਂ! ਇਹ ਸਭ ਤੇਰੀ ਹੀ ਮੇਹਰ ਹੈ) ਤੂੰ ਆਪ ਹੀ (ਮੇਰੇ ਦਿਲ ਦੀ) ਜਾਣਨ-ਵਾਲਾ ਹੈਂ; ਆਪ ਹੀ ਪਛਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਚੰਗੀ) ਮਤਿ ਦੇਂਦਾ ਹੈਂ (ਜਿਸ ਕਰਕੇ ਤੇਰਾ ਦਰ ਛੱਡ ਕੇ ਹੋਰ ਪਾਸੇ ਨਹੀਂ ਭਟਕਦਾ) ।੧। ਅਨੇਕਾਂ ਹੀ ਵੈਰਾਗੀ ਵੈਰਾਗ ਦੀਆਂ ਗੱਲਾਂ ਕਰਦੇ ਹਨ, ਪਰ ਅਸਲ ਵੈਰਾਗ ਉਹ ਹੈ ਜੋ (ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਇਤਨਾ ਰੰਗਿਆ ਹੋਇਆ ਹੈ ਕਿ ਉਹ) ਖਸਮ-ਪ੍ਰਭੂ ਨੂੰ ਪਿਆਰਾ ਲੱਗਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ (ਪਰਮਾਤਮਾ ਦੀ ਯਾਦ ਨੂੰ ਵਸਾਂਦਾ ਹੈ ਤੇ) ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਮਸਤ (ਰਹਿ ਕੇ) ਗੁਰੂ ਦੀ ਦੱਸੀ ਹੋਈ ਕਾਰ ਕਰਦਾ ਹੈ। ਉਹ ਬੈਰਾਗੀ ਸਿਰਫ਼ ਪਰਮਾਤਮਾ ਨੂੰ ਚੇਤਦਾ ਹੈ (ਜਿਸ ਕਰਕੇ ਉਸ ਦਾ) ਮਨ (ਮਾਇਆ ਵਾਲੇ ਪਾਸੇ) ਨਹੀਂ ਡੋਲਦਾ, ਉਹ ਬੈਰਾਗੀ (ਮਾਇਆ ਵਲ) ਦੌੜਦੇ ਮਨ ਨੂੰ ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ। ਅਡੋਲ ਅਵਸਥਾ ਵਿਚ ਮਸਤ ਉਹ ਬੈਰਾਗੀ ਸਦਾ (ਪ੍ਰਭੂ ਦੇ ਨਾਮ-) ਰੰਗ ਵਿਚ ਰੰਗਿਆ ਰਹਿੰਦਾ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ।੨। ਹੇ ਭਾਈ! ਜਿਸ ਮਨੁੱਖ ਦਾ) ਚੰਚਲ ਮਨ ਰਤਾ ਭਰ ਭੀ ਆਤਮਕ ਆਨੰਦ ਵਿਚ ਨਿਵਾਸ ਦੇਣ ਵਾਲੇ ਨਾਮ ਵਿਚ ਵੱਸਦਾ ਹੈ (ਉਹ ਮਨੁੱਖ ਅਸਲ ਬੈਰਾਗੀ ਹੈ, ਤੇ ਉਹ ਬੈਰਾਗੀ) ਆਤਮਕ ਆਨੰਦ (ਮਾਣਦਾ ਹੈ) । ਹੇ ਪ੍ਰਭੂ! ਤੂੰ ਆਪ (ਉਸ ਬੈਰਾਗੀ ਨੂੰ ਜੀਵਨ ਦੇ ਸਹੀ ਰਸਤੇ ਦੀ) ਸਮਝ ਦਿੱਤੀ ਹੈ, (ਜਿਸ ਦੀ ਬਰਕਤਿ ਨਾਲ ਉਸ ਦੀ ਤ੍ਰਿਸ਼ਨਾ-) ਅੱਗ ਬੁਝ ਗਈ ਹੈ, ਤੇ ਉਸ ਦੀ ਜੀਭ ਉਸ ਦੀਆਂ ਅੱਖਾਂ (ਆਦਿਕ) ਇੰਦ੍ਰੇ ਸਦਾ-ਥਿਰ (ਹਰਿ-ਨਾਮ) ਵਿਚ ਰੰਗੇ ਰਹਿੰਦੇ ਹਨ। ਉਹ ਬੈਰਾਗੀ ਦੁਨੀਆ ਦੀਆਂ ਆਸਾਂ ਤੋਂ ਨਿਰਮੋਹ ਹੋ ਕੇ ਜੀਵਨ ਬਿਤੀਤ ਕਰਦਾ ਹੈ, ਉਹ (ਦੁਨੀਆ ਵਾਲੇ ਘਰ-ਘਾਟ ਦੀ ਅਪਣੱਤ ਛੱਡ ਕੇ) ਉਸ ਘਰ ਵਿਚ ਸੁਰਤਿ ਜੋੜੀ ਰੱਖਦਾ ਹੈ ਜੋ ਸਚ ਮੁਚ ਉਸ ਦਾ ਆਪਣਾ ਹੀ ਰਹੇਗਾ। ਅਜੇਹੇ ਬੈਰਾਗੀ (ਗੁਰੂ-ਦਰ ਤੋਂ ਮਿਲੀ) ਨਾਮ-ਭਿੱਛਿਆ ਨਾਲ ਰੱਜੇ ਰਹਿੰਦੇ ਹਨ, ਸੰਤੋਖੀ ਰਹਿੰਦੇ ਹਨ, (ਕਿਉਂਕਿ ਉਹਨਾਂ ਨੂੰ ਗੁਰੂ ਨੇ) ਅਡੋਲ ਆਤਮਕ ਅਵਸਥਾ ਵਿਚ ਟਿਕਾ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪਿਲਾ ਦਿੱਤਾ ਹੈ।੩। ਜਦ ਤਕ (ਮਨ ਵਿਚ) ਰਤਾ ਭਰ ਭੀ ਕੋਈ ਹੋਰ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including audio translation in Punjabi and English ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥ ਅਰਥ: ਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ (ਤੇ, ਉਸ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ। (ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧। ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ।੨।੧੭।

DHANAASAREE, FIFTH MEHL:

I have fallen in love with the Lord. My True Guru is always my help and support; He has torn down the banner of pain. || 1 || Pause || Giving me His hand, He has protected me as His own, and removed all my troubles. He has blackened the faces of the slanderers, and He Himself has become the help and support of His humble servant. || 1 || The True Lord and Master has become my Saviour; hugging me close in His embrace, He has saved me. Nanak has become fearless, and he enjoys eternal peace, singing the Glorious Praises of the Lord. || 2 || 17 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including audio translation in Punjabi and English ਸੋਰਠਿ ਮਹਲਾ ੫ ਘਰੁ ੧ ਅਸਟਪਦੀਆ    

ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥  ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧। ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨। ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ ਅਰਥ: ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩। ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪। ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ।੫। ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥  ਅਰਥ: ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including audio translation in Punjabi and English ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗਪਾਲਾ ॥

ਅਰਥ: ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ।ਰਹਾਉ। ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ।੧। ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ) , ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ।੨। ਹੇ ਭਾਈ! ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ, ਉਸ (ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ।੩। ਹੇ ਗੋਪਾਲ! ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ।੪।੧੦।

SORAT’H, FIFTH MEHL:

I have searched and searched and searched, and found that the Lord’s Name is the most sublime reality. Contemplating it for even an instant, sins are erased; the Gurmukh is carried across and saved. || 1 || Drink in the sublime essence of the Lord’s Name, O man of spiritual wisdom. Listening to the Ambrosial Words of the Holy Saints, the mind finds absolute fulfillment and satisfaction. || Pause || Liberation, pleasures, and the true way of life are obtained from the Lord, the Giver of all peace. The Perfect Lord, the Architect of Destiny, blesses His slave with the gift of devotional worship. || 2 || Hear with your ears, and sing with your tongue, and meditate within your heart on Him. The Lord and Master is all-powerful, the Cause of causes; without Him, there is nothing at all. || 3 || By great good fortune, I have obtained the jewel of human life; have mercy on me, O Merciful Lord. In the Saadh Sangat, the Company of the Holy, Nanak sings the Glorious Praises of the Lord, and contemplates Him forever in meditation. || 4 || 10 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including audio translation in Punjabi and English ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥  ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ। ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧। ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨। (ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩। ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।l

SORAT’H, FIFTH MEHL:

I met the True Guru, by great good fortune, and my mind has been enlightened. No one else can equal me, because I have the loving support of my Lord and Master. || 1 || I am a sacrifice to my True Guru. I am at peace in this world, and I shall be in celestial peace in the next; my home is filled with bliss. || Pause || He is the Inner-knower, the Searcher of hearts, the Creator, my Lord and Master. I have become fearless, attached to the Guru’s feet; I take the Support of the Name of the One Lord. || 2 || Fruitful is the Blessed Vision of His Darshan; the Form of God is deathless; He is and shall always be. He hugs His humble servants close, and protects and preserves them; their love for Him is sweet to Him. || 3 || Great is His glorious greatness, and wondrous is His magnificence; through Him, all affairs are resolved. Nanak has met with the Perfect Guru; all his sorrows have been dispelled. || 4 || 5 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including audio translation in Punjabi and English ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥ 

ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ। ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ bkਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨। ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ।੩। ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ।੪। ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ।੫। ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ।੬। ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ।੭। ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ।੮। ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ।੯। ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ।੧੦। ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ। ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨੇ ਉ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including audio translation in Punjabi and English  ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥ ਅਰਥ: ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ) , ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।੧।ਰਹਾਉ। (ਸੋ, ਹੇ ਮਾਧੋ!) ਜੇ ਅਸੀ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?। (ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ) ।੨। ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ। (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ।੩। ਰਵਿਦਾਸ ਆਖਦਾ ਹੈ-(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ) ।੪।੨। ਸ਼ਬਦ ਦਾ ਭਾਵ: ਮਾਇਆ ਦੇ ਮੋਹ ਦੀ ਫਾਹੀ ਨੂੰ ਤੋੜਨ ਦਾ ਇਕੋ ਇਕ ਤਰੀਕਾ ਹੈ-ਪ੍ਰਭੂ-ਚਰਨਾਂ ਵਿਚ ਪਿਆਰ।

RAAG SORAT’H, THE WORD OF DEVOTEE RAVI DAAS JEE:

ONE UNIVERSAL CREATOR GOD. BY THE GRACE OF THE TRUE GURU:

If I am bound by the noose of emotional attachment, then I shall bind You, Lord, with the bonds of love. Go ahead and try to escape, Lord; I have escaped by worshipping and adoring You. || 1 || O Lord, You know my love for You. Now, what will You do? || 1 || Pause || A fish is caught, cut up, and cooked it in many different ways. Bit by bit, it is eaten, but still, it does not forget the water. || 2 || The Lord, our King, is father to no one, except those who love Him. The veil of emotional attachment has been cast over the entire world, but it does not bother the Lord’s devotee. || 3 || Says Ravi Daas, my devotion to the One Lord is increasing; now, who can I tell this to? That which brought me to worship and adore You — I am still suffering that pain. || 4 || 2 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including audio translation in Punjabi and English ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥  ਅਰਥ: ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ।੧। ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ। ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ।੨। ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ। ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ।੩। ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ। ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ। ਹੇ ਦਾਸ ਨਾਨਕ! ਆਖ-) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ। ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ।੪।੨।

SOOHEE, FOURTH MEHL:

I chant and vibrate the Name of the Lord God, the Supreme Being, Har, Har; my poverty and problems have all been eradicated. The fear of birth and death has been erased, through the Word of the Guru’s Shabad; serving the Unmoving, Unchanging Lord, I am absorbed in peace. || 1 || O my mind, vibrate the Name of the most Beloved, Darling Lord. I have dedicated my mind and body, and placed them in offering before the Guru; I have sold my head to the Guru, for a very dear price. || 1 || Pause || The kings and the rulers of men enjoy pleasures and delights, but without the Name of the Lord, death seizes and dispatches them all. The Righteous Judge of Dharma strikes them over the heads with his staff, and when the fruits of their actions come into their hands, then they regret and repent. || 2 || Save me, save me, Lord; I am Your humble servant, a mere worm. I seek the Protection of Your Sanctuary, O Primal Lord, Cherisher and Nourisher. Please bless me with the Blessed Vision of the Saint’s Darshan, that I may find peace. O God, please fulfill the desires of Your humble servant. || 3 || You are the All-powerful, Great, Primal God, my Lord and Master. O Lord, please bless me with the gift of humility. Servant Nanak has found the Naam, the Name of the Lord, and is at peace; I am forever a sacrifice to the Naam. || 4 || 2 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including audio translation in Punjabi and English ਜੈਤਸਰੀ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥ ਅਰਥ: ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।੧। ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ) , ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ।੨। ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ) ! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ। ਹੇ ਹਰੀ! ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ।੩। ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ। ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ। ਹੇ ਨਾਨਕ! ਆਖ-) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ। ਹੇ ਗੁਰੂ! ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ।੪।੧।੭।

JAITSREE, FOURTH MEHL, SECOND HOUSE:

ONE UNIVERSAL CREATOR GOD. BY THE GRACE OF THE TRUE GURU:

Remember in meditation the Lord, Har, Har, the unfathomable, infinite Lord. Remembering Him in meditation, pains are dispelled. O Lord, Har, Har, lead me to meet the True Guru; meeting the Guru, I am at peace. || 1 || Sing the Glorious Praises of the Lord, O my friend. Cherish the Name of the Lord, Har, Har, in your heart. Read the Ambrosial Words of the Lord, Har, Har; meeting with the Guru, the Lord is revealed. || 2 || The Lord, the Slayer of demons, is my breath of life. His Ambrosial Amrit is so sweet to my mind and body. O Lord, Har, Har, have mercy upon me, and lead me to meet the Guru, the immaculate Primal Being. || 3 || The Name of the Lord, Har, Har, is forever the Giver of peace. My mind is imbued with the Lord’s Love. O Lord Har, Har, lead me to meet the Guru, the Greatest Being; through the Name of Guru Nanak, I have found peace. || 4 || 1 || 7 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including audio translation in Punjabi and English ਜੈਤਸਰੀ ਮਹਲਾ ੫ ਘਰੁ ੩ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥ ਅਰਥ: ਹੇ ਸੁਹਾਗਵਤੀ ਸਹੇਲੀਹੋ! ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ। ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ।੧।ਰਹਾਉ। ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ।੧। ਨਾਨਕ ਆਖਦਾ ਹੈ-ਹੇ ਲੋਕੋ! ਸੁਣੋ। ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ) ।੨।੧।੨।

JAITSREE, FIFTH MEHL, THIRD HOUSE, DU-PADAS:

ONE UNIVERSAL CREATOR GOD. BY THE GRACE OF THE TRUE GURU:

Give me a message from my Beloved — tell me, tell me! I am wonder-struck, hearing the many reports of Him; tell them to me, O my happy sister soul-brides. || 1 || Pause || Some say that He is beyond the world — totally beyond it, while others say that He is totally within it. His color cannot be seen, and His pattern cannot be discerned. O happy soul-brides, tell me the truth! || 1 || He is pervading everywhere, and He dwells in each and every heart; He is not stained — He is unstained. Says Nanak, listen, O people: He dwells upon the tongues of the Saints. || 2 || 1 || 2 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including audio translation in Punjabi and English ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ 

ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।

DHANAASAREE, FOURTH MEHL:

The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||,

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥  ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ। ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨। ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।

RAAG DHANAASAREE, THIRD MEHL, FOURTH HOUSE:

ONE UNIVERSAL CREATOR GOD. BY THE GRACE OF THE TRUE GURU:

I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Sangrand Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥ ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥ ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥ ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥ ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥ ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥ ਪੋਖੁ ਸੋੁਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥ ਅਰਥ: ਪੋਹ ਦੇ ਮਹੀਨੇ ਜਿਸ ਜੀਵ-ਇਸਤ੍ਰੀ ਦੇ ਗਲ ਨਾਲ (ਹਿਰਦੇ ਵਿਚ) ਪ੍ਰਭੂ-ਪਤੀ ਲੱਗਾ ਹੋਇਆ ਹੋਵੇ ਉਸ ਨੂੰ ਕੱਕਰ (ਮਨ ਦੀ ਕਠੋਰਤਾ, ਕੋਰਾਪਨ) ਜ਼ੋਰ ਨਹੀਂ ਪਾ ਸਕਦਾ, (ਕਿਉਂਕਿ) ਉਸਦੀ ਬ੍ਰਿਤੀ ਪ੍ਰਭੂ ਦੇ ਦੀਦਾਰ ਦੀ ਤਾਂਘ ਵਿਚ ਜੁੜੀ ਰਹਿੰਦੀ ਹੈ, ਉਸ ਦਾ ਮਨ ਪ੍ਰਭੂ ਦੇ ਸੋਹਣੇ ਚਰਨਾਂ ਵਿਚ ਵਿੱਝਾ ਰਹਿੰਦਾ ਹੈ। ਜਿਸ ਜੀਵ-ਇਸਤ੍ਰੀ ਨੇ ਗੋਬਿੰਦ ਗੋਪਾਲ ਦਾ ਆਸਰਾ ਲਿਆ ਹੈ, ਉਸ ਨੇ ਪ੍ਰਭੂ-ਪਤੀ ਦੀ ਸੇਵਾ ਦਾ ਲਾਭ ਖੱਟਿਆ ਹੈ, ਮਾਇਆ ਉਸ ਨੂੰ ਪੋਹ ਨਹੀਂ ਸਕਦੀ, ਗੁਰੂ ਨੂੰ ਮਿਲ ਕੇ ਉਸ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਚੁੱਭੀ ਲਾਈ ਹੈ। ਜਿਸ ਪਰਮਾਤਮਾ ਤੋਂ ਉਸ ਨੇ ਜਨਮ ਲਿਆ ਹੈ, ਉਸੇ ਵਿਚ ਉਹ ਜੁੜੀ ਰਹਿੰਦੀ ਹੈ, ਉਸ ਦੀ ਲਿਵ ਪ੍ਰਭੂ ਦੀ ਪ੍ਰੀਤ ਵਿਚ ਲੱਗੀ ਰਹਿੰਦੀ ਹੈ। ਪਾਰਬ੍ਰਹਮ ਨੇ (ਉਸ ਦਾ) ਹੱਥ ਫੜ ਕੇ (ਉਸ ਨੂੰ ਆਪਣੇ ਚਰਨਾਂ ਵਿਚ) ਜੋੜਿਆ ਹੁੰਦਾ ਹੈ, ਉਹ ਮੁੜ (ਉਸ ਦੇ ਚਰਨਾਂ ਤੋਂ) ਵਿੱਛੁੜਦੀ ਨਹੀਂ। (ਪਰ) ਉਹ ਸੱਜਣ ਪ੍ਰਭੂ ਬੜਾ ਅਪਹੁੰਚ ਹੈ, ਬੜਾ ਡੂੰਘਾ ਹੈ, ਮੈਂ ਉਸ ਤੋਂ ਲਖ ਵਾਰੀ ਕੁਰਬਾਨ ਹਾਂ। ਹੇ ਨਾਨਕ! (ਉਹ ਬੜਾ ਦਿਆਲ ਹੈ) ਦਰ ਉੱਤੇ ਡਿੱਗਿਆਂ ਦੀ ਉਸ ਪ੍ਰਭੂ ਨੂੰ ਇੱਜ਼ਤ ਰੱਖਣੀ ਹੀ ਪੈਂਦੀ ਹੈ। ਜਿਸ ਉੱਤੇ ਉਹ ਬੇ-ਪਰਵਾਹ ਪ੍ਰਭੂ ਮਿਹਰ ਕਰਦਾ ਹੈ, ਉਸ ਨੂੰ ਪੋਹ ਦਾ ਮਹੀਨਾ ਸੁਹਾਵਣਾ ਲੱਗਦਾ ਹੈ ਉਸ ਨੂੰ ਸਾਰੇ ਹੀ ਸੁਖ ਮਿਲ ਜਾਂਦੇ ਹਨ।11।

BAARAH MAAHAA ~ THE TWELVE MONTHS: MAAJH, FIFTH MEHL, FOURTH HOUSE:

ONE UNIVERSAL CREATOR GOD. BY THE GRACE OF THE TRUE GURU:

In the month of Poh, the cold does not touch those, whom the Husband Lord hugs close in His Embrace. Their minds are transfixed by His Lotus Feet. They are attached to the Blessed Vision of the Lord’s Darshan. Seek the Protection of the Lord of the Universe; His service is truly profitable. Corruption shall not touch you, when you join the Holy Saints and sing the Lord’s Praises. From where it originated, there the soul is blended again. It is absorbed in the Love of the True Lord. When the Supreme Lord God grasps someone’s hand, he shall never again suffer separation from Him. I am a sacrifice, 100,000 times, to the Lord, my Friend, the Unapproachable and Unfathomable. Please preserve my honor, Lord; Nanak begs at Your Door. Poh is beautiful, and all comforts come to that one, whom the Carefree Lord has forgiven. || 11 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.Pਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ    ੴ ਸਤਿਗੁਰ ਪ੍ਰਸਾਦਿ ॥

ਸਲੋਕ ॥ ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥ 

ਅਰਥ: ਜੋ ਪਰਮਾਤਮਾ ਜੀਵਾਂ ਦੀ ਬਣਤਰ ਬਣਾਉਂਦਾ ਹੈ ਤੇ ਉਹਨਾਂ ਨੂੰ ਮਾਂ ਦੇ ਪੇਟ ਵਿਚ ਥਾਂ ਦੇਂਦਾ ਹੈ, ਹੇ ਨਾਨਕ! ਜੀਵ ਉਸ ਨੂੰ ਹਰੇਕ ਸਾਹ ਦੇ ਨਾਲ ਨਾਲ ਯਾਦ ਕਰਦੇ ਰਹਿੰਦੇ ਹਨ ਤੇ (ਮਾਂ ਦੇ ਪੇਟ ਦੀ) ਵੱਡੀ (ਭਿਆਨਕ) ਅੱਗ ਉਹਨਾਂ ਦਾ ਨਾਸ ਨਹੀਂ ਕਰ ਸਕਦੀ।੧। ਹੇ ਨਾਨਕ! ਆਖ-ਹੇ ਭਾਈ!) ਜਦੋਂ ਤੇਰਾ ਮੂੰਹ ਹੇਠਾਂ ਨੂੰ ਸੀ, ਪੈਰ ਉਤਾਂਹ ਨੂੰ ਸਨ, ਬੜੇ ਔਖੇ ਥਾਂ ਤੂੰ ਵੱਸਦਾ ਸੈਂ ਤਦੋਂ ਜਿਸ ਪ੍ਰਭੂ ਦੇ ਨਾਮ ਦੀ ਬਰਕਤਿ ਨਾਲ ਤੂੰ ਬਚਿਆ ਰਿਹਾ, ਹੁਣ ਉਸ ਮਾਲਕ ਨੂੰ ਤੂੰ ਕਿਉਂ ਭੁਲਾ ਦਿੱਤਾ?।੨। ਪਉੜੀ ॥ ਰਕਤੁ ਬਿੰਦੁ ਕਰਿ ਨਿੰਮਿਆ ਅਗਨਿ ਉਦਰ ਮਝਾਰਿ ॥ ਉਰਧ ਮੁਖੁ ਕੁਚੀਲ ਬਿਕਲੁ ਨਰਕਿ ਘੋਰਿ ਗੁਬਾਰਿ ॥ ਹਰਿ ਸਿਮਰਤ ਤੂ ਨਾ ਜਲਹਿ ਮਨਿ ਤਨਿ ਉਰ ਧਾਰਿ ॥ ਬਿਖਮ ਥਾਨਹੁ ਜਿਨਿ ਰਖਿਆ ਤਿਸੁ ਤਿਲੁ ਨ ਵਿਸਾਰਿ ॥ ਪ੍ਰਭ ਬਿਸਰਤ ਸੁਖੁ ਕਦੇ ਨਾਹਿ ਜਾਸਹਿ ਜਨਮੁ ਹਾਰਿ ॥੨॥ ਅਰਥ: (ਹੇ ਜੀਵ!) (ਮਾਂ ਦੀ) ਰੱਤ ਤੇ (ਪਿਉ ਦੇ) ਵੀਰਜ ਤੋਂ (ਮਾਂ ਦੇ) ਪੇਟ ਦੀ ਅੱਗ ਵਿਚ ਤੂੰ ਉੱਗਿਆ। ਤੇਰਾ ਮੂੰਹ ਹੇਠਾਂ ਨੂੰ ਸੀ, ਗੰਦਾ ਤੇ ਡਰਾਉਣਾ ਸੈਂ, (ਮਾਨੋ) ਇਕ ਹਨੇਰੇ ਘੋਰ ਨਰਕ ਵਿਚ ਪਿਆ ਹੋਇਆ ਸੈਂ। ਜਿਸ ਪ੍ਰਭੂ ਨੂੰ ਸਿਮਰ ਕੇ ਤੂੰ ਨਹੀਂ ਸੈਂ ਸੜਦਾ-ਉਸ ਨੂੰ (ਹੁਣ ਭੀ) ਮਨੋਂ ਤਨੋਂ ਹਿਰਦੇ ਵਿਚ ਯਾਦ ਕਰ। ਜਿਸ ਪ੍ਰਭੂ ਨੇ ਤੈਨੂੰ ਔਖੇ ਥਾਂ ਤੋਂ ਬਚਾਇਆ, ਉਸ ਨੂੰ ਰਤਾ ਭੀ ਨਾਹ ਭੁਲਾ। ਪ੍ਰਭੂ ਨੂੰ ਭੁਲਾਇਆਂ ਕਦੇ ਸੁਖ ਨਹੀਂ ਹੁੰਦਾ, (ਜੇ ਭੁਲਾਇਂਗਾ ਤਾਂ) ਮਨੁੱਖਾ ਜਨਮ (ਦੀ ਬਾਜ਼ੀ) ਹਾਰ ਕੇ ਜਾਵੇਂਗਾ।੨। The God who forms the living beings and places them in the womb of the mother, O Nanak! Creatures keep remembering her with every breath and the (terrible) fire of (mother's womb) cannot destroy them. O Nanak! Say, O brother!) When your face was down, your feet were up, you lived in a very difficult place, then with the blessing of the Lord's Name you survived, now why did you forget that Master?(O creature!) From (mother's) blood and (father's) semen you grew in (mother's) belly fire. Your face was down, dirty and scary, (as if) lying in a dark abyss. The Lord, whom Thou canst not burn in remembrance, (even now) remember Him in mind and body in Hirda. Don't forget the Lord who saved you from the difficult place. Forgetting the Lord never brings happiness, (if forgotten) the human birth (bet) will be lost.2.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥

ਅਰਥ: ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।੧। ਹੇ ਸੰਤ ਜਨੋ! ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।੧।ਰਹਾਉ। (ਪਰ) ਕਬੀਰ ਆਖਦਾ ਹੈ-ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ) , ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩। ਸ਼ਬਦ ਦਾ ਭਾਵ: ਪ੍ਰਭੂ ਨਾਲ ਮਿਲਾਪ ਦਾ ਵਸੀਲਾ ਪ੍ਰਭੂ ਦਾ ਸਿਮਰਨ ਹੀ ਹੈ, ਕਿਸੇ ਖ਼ਾਸ ਤੀਰਥ-ਯਾਤ੍ਰਾ ਨਾਲ ਇਸ ਦਾ ਸੰਬੰਧ ਨਹੀਂ ਹੈ।੩।

RAAG DHANAASAREE, THE WORD OF DEVOTEE KABEER JEE:

ONE UNIVERSAL CREATOR GOD. BY THE GRACE OF THE TRUE GURU:

That humble being, who knows even a little about loving devotional worship — what surprises are there for him? Like water, dripping into water, which cannot be separated out again, so is the weaver Kabeer, with softened heart, merged into the Lord. || 1 || O people of the Lord, I am just a simple-minded fool. If Kabeer were to leave his body at Benares, and so liberate himself, what obligation would he have to the Lord? || 1 || Pause || Says Kabeer, listen, O people — do not be deluded by doubt. What is the difference between Benares and the barren land of Maghar, if the Lord is within one’s heart? || 2 || 3 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥  ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

SHALOK:

The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioRAAG DHANAASAREE, THE WORD OF DEVOTEE KABEER JEE:

ONE UNIVERSAL CREATOR GOD. BY THE GRACE OF THE TRUE GURU:

ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥ 

ਅਰਥ: ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ।੧।ਰਹਾਉ। ਵਹੁਟੀ, ਪੁੱਤਰ, ਸਰੀਰ, ਘਰ, ਦੌਲਤ-ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ।੧। ਅਜਾਮਲ, ਗਜ, ਗਨਿਕਾ-ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ।੨। (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ) । ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ?।੩। (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ-ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਹੇ ਦਾਸ ਕਬੀਰ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ।੪।੫। ਸ਼ਬਦ ਦਾ ਭਾਵ: ਪਰਮਾਤਮਾ ਦਾ ਨਾਮ ਸਿਮਰੋ-ਇਹੀ ਹੈ ਸਦਾ ਦਾ ਸਾਥੀ, ਤੇ ਇਸ ਦੀ ਬਰਕਤਿ ਨਾਲ ਬੜੇ ਬੜੇ ਵਿਕਾਰੀ ਭੀ ਤਰ ਜਾਂਦੇ ਹਨ। ਕਰਮ-ਕਾਂਡ ਦੇ ਭੁਲੇਖਿਆਂ ਵਿਚ ਨਾਹ ਪਵੋ।

RAAG DHANAASAREE, THE WORD OF DEVOTEE KABEER JEE:

ONE UNIVERSAL CREATOR GOD. BY THE GRACE OF THE TRUE GURU:

Remember the Lord, remember the Lord, remember the Lord in meditation, O Siblings of Destiny. Without remembering the Lord’s Name in meditation, a great many are drowned. || 1 || Pause || Your spouse, children, body, house and possessions — you think these will give you peace. But none of these shall be yours, when the time of death comes. || 1 || Ajaamal, the elephant, and the prostitute committed many sins, but still, they crossed over the world-ocean, by chanting the Lord’s Name. || 2 || You have wandered in reincarnation, as pigs and dogs — did you feel no shame? Forsaking the Ambrosial Name of the Lord, why do you eat poison? || 3 || Abandon your doubts about do’s and dont’s, and take to the Lord’s Name. By Guru’s Grace, O servant Kabeer, love the Lord. || 4 || 5 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.HUKAMNAMA SAHIB Dec 11,2021

ਧਨਾਸਰੀ ਮਹਲਾ ੫ ਘਰੁ ੬ ਅਸਟਪਦੀ    ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ ॥੧॥੩॥  ਅਰਥ: ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ। ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ।੧।ਰਹਾਉ। ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ। ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ। ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ। ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ। ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ।੧। ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ। (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ।੨।ਅਰਥ: ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ। ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ।੩। ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ। (ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ।੪। ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ। ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ। ਹੇ ਭਾਈ! ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇ।੫।ਅਰਥ: ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ। ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ।੬। ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ। ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ।੭। ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਵਡਹੰਸੁ ਮਹਲਾ ੫ ॥ ਸਾਧਸੰਗਿ ਹਰਿ ਅੰਮ੍ਰਿਤੁ ਪੀਜੈ ॥ ਨਾ ਜੀਉ ਮਰੈ ਨ ਕਬਹੂ ਛੀਜੈ ॥੧॥ ਵਡਭਾਗੀ ਗੁਰੁ ਪੂਰਾ ਪਾਈਐ ॥ ਗੁਰ ਕਿਰਪਾ ਤੇ ਪ੍ਰਭੂ ਧਿਆਈਐ ॥੧॥ ਰਹਾਉ ॥ ਰਤਨ ਜਵਾਹਰ ਹਰਿ ਮਾਣਕ ਲਾਲਾ ॥ ਸਿਮਰਿ ਸਿਮਰਿ ਪ੍ਰਭ ਭਏ ਨਿਹਾਲਾ ॥੨॥ ਜਤ ਕਤ ਪੇਖਉ ਸਾਧੂ ਸਰਣਾ ॥ ਹਰਿ ਗੁਣ ਗਾਇ ਨਿਰਮਲ ਮਨੁ ਕਰਣਾ ॥੩॥ ਘਟ ਘਟ ਅੰਤਰਿ ਮੇਰਾ ਸੁਆਮੀ ਵੂਠਾ ॥ ਨਾਨਕ ਨਾਮੁ ਪਾਇਆ ਪ੍ਰਭੁ ਤੂਠਾ ॥੪॥੬॥ ਅਰਥ: ਹੇ ਭਾਈ! ਪੂਰਾ ਗੁਰੂ ਵੱਡੀ ਕਿਸਮਤਿ ਨਾਲ ਮਿਲਦਾ ਹੈ, ਤੇ, ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਸਿਮਰਨ ਕੀਤਾ ਜਾ ਸਕਦਾ ਹੈ।੧।ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਹੀ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਲ ਪੀਤਾ ਜਾ ਸਕਦਾ ਹੈ, (ਇਸ ਨਾਮ-ਜਲ ਦੀ ਬਰਕਤਿ ਨਾਲ) ਜਿੰਦ ਨਾਹ ਆਤਮਕ ਮੌਤੇ ਮਰਦੀ ਹੈ, ਨਾਹ ਕਦੇ ਆਤਮਕ ਜੀਵਨ ਵਿਚ ਲਿੱਸੀ ਹੁੰਦੀ ਹੈ।੧। ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬਚਨ (ਮਾਨੋ) ਰਤਨ ਹਨ, ਜਵਾਹਰ ਹਨ, ਮੋਤੀ ਹਨ, ਲਾਲ ਹਨ। ਪ੍ਰਭੂ ਜੀ ਦਾ ਨਾਮ ਸਿਮਰ ਸਿਮਰ ਕੇ ਸਦਾ ਖਿੜੇ ਰਹੀਦਾ ਹੈ।੨। ਹੇ ਭਾਈ! ਮੈਂ ਜਿਧਰ ਕਿਧਰ ਵੇਖਦਾ ਹਾਂ, ਗੁਰੂ ਦੀ ਸਰਨ ਹੀ (ਇਕ ਐਸਾ ਥਾਂ ਹੈ ਜਿਥੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾ ਗਾ ਕੇ ਮਨ ਨੂੰ ਪਵਿਤ੍ਰ ਕੀਤਾ ਜਾ ਸਕਦਾ ਹੈ।੩। ਹੇ ਨਾਨਕ! ਆਖ-) ਮੇਰਾ ਮਾਲਕ-ਪ੍ਰਭੂ (ਉਂਞ ਤਾਂ) ਹਰੇਕ ਸਰੀਰ ਵਿਚ ਵੱਸਦਾ ਹੈ (ਪਰ ਜਿਸ ਮਨੁੱਖ ਉੱਤੇ ਉਹ) ਪ੍ਰਭੂ ਪ੍ਰਸੰਨ ਹੁੰਦਾ ਹੈ (ਉਹੀ ਉਸ ਦਾ) ਨਾਮ (-ਸਿਮਰਨ) ਪ੍ਰਾਪਤ ਕਰਦਾ ਹੈ।੪।੬। O brother! The perfect Guru is met with great luck, and, by the grace of the Guru, one can meditate on God.

O brother! Only in the Sangat of Guru can the spiritual life giving Har Naam Jal be drunk.

O brother! The words of praise of God are (as it were) gems, jewels, pearls, red. By meditating on the Lord's Name, one ever rejoices.

O brother! Wherever I look, the Guru's Sanctuary (is a place where) the mind can be purified by singing songs of praise to God.

O Nanak! Say-) My Lord-Master (then) dwells in every body (but the man on whom that) Lord is pleased (he) obtains (his) Naam (-Simran).

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥  ਅਰਥ: ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ।ਰਹਾਉ। ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ 'ਗੋਬਿੰਦ ਦਾ ਭਗਤ' ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ।੧। ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ।੧। ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ। (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ। (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ। ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ।੩। ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮੇਲ ਦੇਂਦਾ ਹੈ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ। ਹੇ ਦਾਸ ਨਾਨਕ! ਆਖ-ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ।੪।੧੨।੬੨।

SORAT’H, FIFTH MEHL:

The Restorer of what was taken away, the Liberator from captivity; the Formless Lord, the Destroyer of pain. I do not know about karma and good deeds; I do not know about Dharma and righteous living. I am so greedy, chasing after Maya. I go by the name of God’s devotee; please, save this honor of Yours. || 1 || O Dear Lord, You are the honor of the dishonored. You make the unworthy ones worthy, O my Lord of the Universe; I am a sacrifice to Your almighty creative power. || Pause || Like the child, innocently making thousands of mistakes — his father teaches him, and scolds him so many times, but still, he hugs him close in his embrace. Please forgive my past actions, God, and place me on Your path for the future. || 2 || The Lord, the Inner-knower, the Searcher of hearts, knows all about my state of mind; so who else should I go to and speak to? The Lord, the Lord of the Universe, is not pleased by mere recitation of words; if it is pleasing to His Will, He preserves our honor. I have seen all other shelters, but Yours alone remains for me. || 3 || Becoming kind and compassionate, God the Lord and Master Himself listens to my prayer. He unites me in Union with the Perfect True Guru, and all the cares and anxieties of my mind are dispelled. The Lord, Har, Har, has placed the medicine of the Naam into my mouth; servant Nanak abides in peace. || 4 || 12 || 62 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਬਿਲਾਵਲੁ ਮਹਲਾ ੫ ॥ ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥ ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥੧॥ ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥ ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ ਦੇਨ ॥੧॥ ਰਹਾਉ ॥ਪਰਾ ਪੂਰਬਲਾ ਲੀਖਿਆ ਮਿਲਿਆ ਅਬ ਆਇ ॥ ਬਸਤ ਸੰਗਿ ਹਰਿ ਸਾਧ ਕੈ ਪੂਰਨ ਆਸਾਇ ॥੨॥ ਭੈ ਬਿਨਸੇ ਤਿਹੁ ਲੋਕ ਕੇ ਪਾਏ ਸੁਖ ਥਾਨ ॥ ਦਇਆ ਕਰੀ ਸਮਰਥ ਗੁਰਿ ਬਸਿਆ ਮਨਿ ਨਾਮ ॥੩॥ ਨਾਨਕ ਕੀ ਤੂ ਟੇਕ ਪ੍ਰਭ ਤੇਰਾ ਆਧਾਰ ॥ ਕਰਣ ਕਾਰਣ ਸਮਰਥ ਪ੍ਰਭ ਹਰਿ ਅਗਮ ਅਪਾਰ ॥੪॥੧੯॥੪੯॥

ਹੇ ਭਾਈ! ਜਿਨ੍ਹਾਂ ਨੂੰ ਮਿਲਿਆਂ (ਮੇਰਾ ਮਨ) ਆਨੰਦ ਨਾਲ ਭਰਪੂਰ ਹੋ ਜਾਂਦਾ ਹੈ, ਜੇਹੜੇ (ਮੈਨੂੰ) ਆਤਮਕ ਜੀਵਨ ਦੀ ਦਾਤਿ ਦੇਂਦੇ ਹਨ, ਉਹ (ਸੰਤ ਜਨ ਹੀ) ਮੇਰੇ (ਅਸਲ) ਮਿੱਤਰ ਹਨ, ਮੈਂ ਉਹਨਾਂ ਦੇ ਚਰਨਾਂ ਦੀ ਧੂੜ (ਲੋਚਦਾ) ਹਾਂ।੧।ਰਹਾਉ। ਹੇ ਭਾਈ! ਉਹਨਾਂ ਸੰਤ ਜਨਾਂ ਦੇ ਪੈਰ) ਪਰਸਿਆਂ ਸਾਰੇ ਪਾਪ ਨਾਸ ਹੋ ਜਾਂਦੇ ਹਨ, ਮਨ ਵਿਚ ਵਿਕਾਰਾਂ ਦੀ ਭਾਰੀ ਤਪਸ਼ ਤੋਂ ਸ਼ਾਂਤੀ ਬਣ ਜਾਂਦੀ ਹੈ। ਜੇਹੜੇ ਮਨੁੱਖ (ਵਿਕਾਰਾਂ ਪਾਪਾਂ ਦੇ) ਘੁੱਪ ਹਨੇਰੇ ਖੂਹ ਵਿਚ ਗਲ-ਸੜ ਰਹੇ ਹੁੰਦੇ ਹਨ, ਉਹਨਾਂ ਨੂੰ (ਉਹ ਸੰਤ ਜਨ ਆਪਣਾ) ਹੱਥ ਦੇ ਕੇ (ਉਸ ਖੂਹ ਵਿਚੋਂ) ਕੱਢ ਲੈਂਦੇ ਹਨ।੧। ਹੇ ਭਾਈ! ਇਸ ਮਨੁੱਖਾ ਜਨਮ ਵਿਚ (ਜਦੋਂ ਕਿਸੇ ਮਨੁੱਖ ਨੂੰ ਕੋਈ ਸੰਤ ਜਨ ਮਿਲ ਪੈਂਦਾ ਹੈ, ਤਾਂ) ਬੜੇ ਪੂਰਬਲੇ ਜਨਮ ਤੋਂ ਉਸ ਦੇ ਮੱਥੇ ਉਤੇ ਲਿਖਿਆ ਲੇਖ ਉਘੜ ਪੈਂਦਾ ਹੈ। ਪ੍ਰਭੂ ਦੇ ਸੇਵਕ-ਜਨ ਦੀ ਸੰਗਤਿ ਵਿਚ ਵੱਸਦਿਆਂ (ਉਸ ਮਨੁੱਖ ਦੀਆਂ ਸਾਰੀਆਂ ਆਸਾਂ ਪੂਰੀਆਂ ਹੋ ਜਾਂਦੀਆਂ ਹਨ।੨। ਹੇ ਭਾਈ! ਸਭ ਕੁਝ ਕਰ ਸਕਣ ਵਾਲੇ ਗੁਰੂ ਨੇ ਜਿਸ ਮਨੁੱਖ ਉਤੇ ਦਇਆ ਕੀਤੀ, ਉਸ ਦੇ ਮਨ ਵਿਚ ਪ੍ਰਭੂ ਦਾ ਨਾਮ ਵੱਸ ਪੈਂਦਾ ਹੈ, ਸਾਰੇ ਜਗਤ ਨੂੰ ਡਰਾਣ ਵਾਲੇ (ਉਸ ਦੇ) ਸਾਰੇ ਡਰ ਨਾਸ ਹੋ ਜਾਂਦੇ ਹਨ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਸ ਨੂੰ ਸੁਖਾਂ ਦਾ ਟਿਕਾਣਾ (ਸਾਧ-ਸੰਗ) ਮਿਲ ਜਾਂਦਾ ਹੈ।੩। ਹੇ ਜਗਤ ਦੇ ਮੂਲ ਪ੍ਰਭੂ! ਹੇ ਸਾਰੀਆਂ ਤਾਕਤਾਂ ਦੇ ਮਾਲਕ ਪ੍ਰਭੂ! ਹੇ ਅਪਹੁੰਚ ਹਰੀ! ਹੇ ਬੇਅੰਤ ਹਰੀ! ਨਾਨਕ ਦੀ ਤੂੰ ਹੀ ਓਟ ਹੈਂ, ਨਾਨਕ ਦਾ ਤੂੰ ਹੀ ਆਸਰਾ ਹੈਂ (ਮੈਨੂੰ ਨਾਨਕ ਨੂੰ ਭੀ ਗੁਰੂ ਮਿਲਾ, ਸੰਤ ਜਨ ਮਿਲਾ) ।੪।੧੯।੪੯। O brother! Those whom (my mind) meets are filled with bliss, those who give (me) the gift of spiritual life, they (saints) are my (real) friends, I (desire) the dust of their feet. .रहाउ।

O brother! At the feet of those Sant Jan, all sins are destroyed, peace is created in the mind from the intense heat of vices. Those human beings (of vices and sins) who are languishing in the deep dark well, are taken out (of that well) by giving them (those Sant Jan own) hands.

O brother! In this human birth (when a human being gets a Sant Jan), the inscription written on his forehead from a very previous birth is revealed. Living in the Sangat of Prabhu's Sevak-Jan (all the hopes of that human being are fulfilled).

O brother! The name of the Lord prevails in the mind of the man on whom the all-powerful Guru has shown mercy, all the fears (of him) that frighten the whole world vanish (because by the grace of the Guru) give him happiness. Location (Sadh-sang) is found.

O original Lord of the world! O Lord, Master of all powers! O inaccessible God! O Infinite God! Thou art Nanak's refuge, Thou art Nanak's support (I have also met Nanak, Guru, Sant Jan).

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioHUKAMNAMA SAHIB

ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥ ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥ ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥ ਗੁਰਮਤਿ ਮਨਿ ਅੰਮ੍ਰਿਤੁ ਵੁਠੜਾ ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ ॥ ਅੰਮ੍ਰਿਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ ਹਰਿ ਲਿਵ ਲਾਏ ਰਾਮ ॥ ਚਿਰੀ ਵਿਛੁੰਨਾ ਹਰਿ ਪ੍ਰਭੁ ਪਾਇਆ ਗਲਿ ਮਿਲਿਆ ਸਹਜਿ ਸੁਭਾਏ ਰਾਮ ॥ ਜਨ ਨਾਨਕ ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀਏ ਅਨਹਤ ਸਬਦ ਵਜਾਏ ਰਾਮ ॥੨॥ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏ ਕੋਈ ਹਰਿ ਪ੍ਰਭੁ ਆਣਿ ਮਿਲਾਵੈ ਰਾਮ ॥ ਹਉ ਮਨੁ ਦੇਵਉ ਤਿਸੁ ਆਪਣਾ ਮੇਰੀ ਜਿੰਦੁੜੀਏ ਹਰਿ ਪ੍ਰਭ ਕੀ ਹਰਿ ਕਥਾ ਸੁਣਾਵੈ ਰਾਮ ॥ ਗੁਰਮੁਖਿ ਸਦਾ ਅਰਾਧਿ ਹਰਿ ਮੇਰੀ ਜਿੰਦੁੜੀਏ ਮਨ ਚਿੰਦਿਅੜਾ ਫਲੁ ਪਾਵੈ ਰਾਮ ॥ ਨਾਨਕ ਭਜੁ ਹਰਿ ਸਰਣਾਗਤੀ ਮੇਰੀ ਜਿੰਦੁੜੀਏ ਵਡਭਾਗੀ ਨਾਮੁ ਧਿਆਵੈ ਰਾਮ ॥੩॥ਕਰਿ ਕਿਰਪਾ ਪ੍ਰਭ ਆਇ ਮਿਲੁ ਮੇਰੀ ਜਿੰਦੁੜੀਏ ਗੁਰਮਤਿ ਨਾਮੁ ਪਰਗਾਸੇ ਰਾਮ ॥ ਹਉ ਹਰਿ ਬਾਝੁ ਉਡੀਣੀਆ ਮੇਰੀ ਜਿੰਦੁੜੀਏ ਜਿਉ ਜਲ ਬਿਨੁ ਕਮਲ ਉਦਾਸੇ ਰਾਮ ॥ ਗੁਰਿ ਪੂਰੈ ਮੇਲਾਇਆ ਮੇਰੀ ਜਿੰਦੁੜੀਏ ਹਰਿ ਸਜਣੁ ਹਰਿ ਪ੍ਰਭੁ ਪਾਸੇ ਰਾਮ ॥ ਧਨੁ ਧਨੁ ਗੁਰੂ ਹਰਿ ਦਸਿਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਬਿਗਾਸੇ ਰਾਮ ॥੪॥੧॥ ਅਰਥ: ਹੇ ਮੇਰੀ ਸੋਹਣੀ ਜਿੰਦੇ! ਸਦਾ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ ਪਰਮਾਤਮਾ ਦਾ ਅਮੋਲਕ ਨਾਮ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਜੇਹੜਾ ਮਨ ਪਰਮਾਤਮਾ ਦੇ ਨਾਮ-ਰਸ ਵਿਚ ਵਿੱਝ ਜਾਂਦਾ ਹੈ, ਉਹ ਮਨ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ, ਉਹ ਮਨ ਆਨੰਦ ਨਾਲ ਪ੍ਰਭੂ ਦੇ ਨਾਮ ਵਿਚ ਚੁੱਭੀ ਲਾਈ ਰੱਖਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਮਤਿ ਉਤੇ ਤੁਰ ਕੇ ਇਸ ਮਨ ਨੂੰ (ਪ੍ਰਭੂ-ਚਰਨਾਂ ਵਿਚ) ਟਿਕਾਣਾ ਚਾਹੀਦਾ ਹੈ (ਗੁਰੂ ਦੀ ਮਤਿ ਦੀ ਬਰਕਤਿ ਨਾਲ ਮਨ) ਕਿਸੇ ਹੋਰ ਪਾਸੇ ਨਹੀਂ ਡੋਲਦਾ। ਹੇ ਨਾਨਕ! ਜੇਹੜਾ ਮਨੁੱਖ (ਗੁਰਮਤਿ ਤੇ ਤੁਰ ਕੇ) ਪ੍ਰਭੂ ਦੇ ਗੁਣਾਂ ਵਾਲੀ ਬਾਣੀ ਉਚਾਰਦਾ ਰਹਿੰਦਾ ਹੈ, ਉਹ ਮਨ-ਇੱਛਤ ਫਲ ਪਾ ਲੈਂਦਾ ਹੈ।੧। ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਮਤਿ ਦੀ ਬਰਕਤਿ ਨਾਲ ਜਿਸ ਮਨੁੱਖ ਦੇ ਮਨ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ ਉਹ ਮਨੁੱਖ ਆਪਣੇ ਮੂੰਹ ਨਾਲ ਆਤਮਕ ਜੀਵਨ ਦੇਣ ਵਾਲੀ ਬਾਣੀ ਸਦਾ ਉਚਾਰਦਾ ਰਹਿੰਦਾ ਹੈ। ਹੇ ਜਿੰਦੇ! ਪਰਮਾਤਮਾ ਦੀ ਭਗਤੀ ਕਰਨ ਵਾਲੇ ਮਨੁੱਖਾਂ ਦੀ ਬਾਣੀ ਆਤਮਕ ਜੀਵਨ ਦੇਣ ਵਾਲੀ ਹੈ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜ ਕੇ ਉਹ ਬਾਣੀ ਮਨ ਨਾਲ (ਧਿਆਨ ਨਾਲ) ਸੁਣਨੀ ਚਾਹੀਦੀ ਹੈ (ਜੇਹੜਾ ਮਨੁੱਖ ਸੁਣਦਾ ਹੈ ਉਸ ਨੂੰ) ਚਿਰ ਦਾ ਵਿਛੁੜਿਆ ਹੋਇਆ ਪਰਮਾਤਮਾ ਆ ਮਿਲਦਾ ਹੈ, ਆਤਮਕ ਅਡੋਲਤਾ ਤੇ ਪ੍ਰੇਮ ਦੇ ਕਾਰਨ ਉਸ ਦੇ ਗਲ ਆ ਲੱਗਦਾ ਹੈ। ਹੇ ਦਾਸ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਉਸ ਮਨੁੱਖ ਦੇ ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਉਹ ਆਪਣੇ ਅੰਦਰ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਦਾ (ਮਾਨੋ, ਵਾਜਾ) ਵਜਾਂਦਾ ਰਹਿੰਦਾ ਹੈ।੨। ਹੇ ਮੇਰੀ ਸੋਹਣੀ ਜਿੰਦੇ! ਆਖ-) ਹੇ ਮੇਰੀ ਸਖੀ ਸਹੇਲੀਹੋ! ਜੇ ਕੋਈ ਧਿਰ ਮੇਰਾ ਹਰਿ-ਪ੍ਰਭੂ ਲਿਆ ਕੇ ਮੈਨੂੰ ਮਿਲਾ ਦੇਵੇ, ਜੇ ਕੋਈ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਇਆ ਕਰੇ, ਤਾਂ ਮੈਂ ਆਪਣਾ ਮਨ ਉਸ ਦੇ ਹਵਾਲੇ ਕਰ ਦਿਆਂ। ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜੇਹੜਾ ਕੋਈ ਸਿਮਰਦਾ ਹੈ ਉਹ) ਮਨ-ਇੱਛਤ ਫਲ ਪ੍ਰਾਪਤ ਕਰ ਲੈਂਦਾ ਹੈ। ਹੇ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦੀ ਸਰਨ ਪਈ ਰਹੁ। ਵੱਡੇ ਭਾਗਾਂ ਵਾਲਾ ਮਨੁੱਖ ਹੀ ਪਰਮਾਤਮਾ ਦਾ ਨਾਮ ਸਿਮਰਦਾ ਹੈ।੩।ਹੇ ਮੇਰੀ ਸੋਹਣੀ ਜਿੰਦੇ! ਆਖ-) ਹੇ ਪ੍ਰਭੂ! ਕਿਰਪਾ ਕਰ ਕੇ ਮੈਨੂੰ ਆ ਮਿਲ। (ਹੇ ਜਿੰਦੇ!) ਗੁਰੂ ਦੀ ਮਤਿ ਉਤੇ ਤੁਰਿਆਂ ਹੀ ਹਰਿ-ਨਾਮ (ਹਿਰਦੇ ਵਿਚ) ਚਮਕਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਆਖ-) ਮੈਂ ਪਰਮਾਤਮਾ ਤੋਂ ਬਿਨਾ ਕੁਮਲਾਈ ਰਹਿੰਦੀ ਹਾਂ, ਜਿਵੇਂ ਪਾਣੀ ਤੋਂ ਬਿਨਾ ਕੌਲ-ਫੁੱਲ ਕੁਮਲਾਇਆ ਰਹਿੰਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਜਿਸ ਨੂੰ ਪੂਰੇ ਗੁਰੂ ਨੇ ਸੱਜਣ-ਹਰੀ ਮਿਲਾ ਦਿੱਤਾ, ਉਸ ਨੂੰ ਹਰੀ ਪ੍ਰਭੂ ਆਪਣੇ ਅੰਗ-ਸੰਗ ਵੱਸਦਾ ਦਿੱਸ ਪੈਂਦਾ ਹੈ। ਹੇ ਦਾਸ ਨਾਨਕ! ਆਖ-) ਹੇ ਮੇਰੀ ਸੋਹਣੀ ਜਿੰਦੇ! ਗੁਰੂ ਸਲਾਹੁਣ-ਜੋਗ ਹੈ, ਸਦਾ ਸਲਾਹੁਣ-ਜੋਗ ਹੈ। ਗੁਰੂ ਨੇ ਜਿਸ ਨੂੰ (ਪਰਮਾਤਮਾ ਦੀ) ਦੱਸ ਪਾ ਦਿੱਤੀ (ਉਸ ਦਾ ਹਿਰਦਾ) ਨਾਮ ਦੀ ਬਰਕਤਿ ਨਾਲ ਖਿੜ ਪੈਂਦਾ ਹੈ।੪।੧। RAAG BIHAAGRAA, CHHANT, FOURTH MEHL, FIRST HOUSE:ONE UNIVERSAL CREATOR GOD. BY THE GRACE OF THE TRUE GURU:Meditate on the Name of the Lord, Har, Har, O my soul; to the Gurmukh, the Name of the Lord is priceless. My mind is pierced by the sublime essence of the Lord’s Name. The Lord is dear to my mind. My mind is washed clean by the sublime essence of the Lord’s Name. Through the Guru’s Teachings, hold the mind steady, O my soul; do not let it wander anywhere. One who chants the Bani of the Praises of the Lord God, O Nanak, obtains the fruits of his mind’s desires. || 1 || Through the Guru’s Teachings, the Nectar abides within the mind, O my soul; with your mouth, chants the words of Ambrosia. The Words of the devotees are Ambrosial Nectar, O my soul; hear them in the mind, and embra

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥

ਅਰਥ: ਹੇ ਪਿਆਰੇ ਪ੍ਰਭੂ ਜੀ! ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ।ਰਹਾਉ। ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀ (ਜੀਵ, ਤੇਰੇ ਦਰ ਦੇ) ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧। (ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂ-ਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ (ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ) ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ।੨। ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਵੋ, ਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।੩। ਹੇ ਭਾਈ! ਦਾਤਾਰ ਨੇ (ਨਾਮ ਦੀ ਇਹ) ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ (ਇਥੇ) ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ।੪।੧੧।

SORAT’H, THIRD MEHL:

Without serving the True Guru, he suffers in terrible pain, and throughout the four ages, he wanders aimlessly. I am poor and meek, and throughout the ages, You are the Great Giver - please, grant me the understanding of the Shabad. || 1 || O Dear Beloved Lord, please show mercy to me. Unite me in the Union of the True Guru, the Great Giver, and give me the support of the Lord’s Name.|| Pause || Conquering my desires and duality, I have merged in celestial peace, and I have found the Naam, the Name of the Infinite Lord. I have tasted the sublime essence of the Lord, and my soul has become immaculately pure; the Lord is the Destroyer of sins. || 2 || Dying in the Word of the Shabad, you shall live forever, and you shall never die again. The Ambrosial Nectar of the Naam is ever-sweet to the mind; but how few are those who obtain the Shabad. || 3 || The Great Giver keeps His Gifts in His Hand; He gives them to those with whom He is pleased. O Nanak, imbued with the Naam, they find peace, and in the Court of the Lord, they are exalted. || 4 || 11 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਰਾਗੁ ਦੇਵਗੰਧਾਰੀ ਮਹਲਾ ੫ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਮੀਤਾ ਐਸੇ ਹਰਿ ਜੀਉ ਪਾਏ ॥ ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥ ਮਿਲਿਓ ਮਨੋਹਰੁ ਸਰਬ ਸੁਖੈਨਾ ਤਿਆਗਿ ਨ ਕਤਹੂ ਜਾਏ ॥ ਅਨਿਕ ਅਨਿਕ ਭਾਤਿ ਬਹੁ ਪੇਖੇ ਪ੍ਰਿਅ ਰੋਮ ਨ ਸਮਸਰਿ ਲਾਏ ॥੧॥ ਮੰਦਰਿ ਭਾਗੁ ਸੋਭ ਦੁਆਰੈ ਅਨਹਤ ਰੁਣੁ ਝੁਣੁ ਲਾਏ ॥ ਕਹੁ ਨਾਨਕ ਸਦਾ ਰੰਗੁ ਮਾਣੇ ਗ੍ਰਿਹ ਪ੍ਰਿਅ ਥੀਤੇ ਸਦ ਥਾਏ ॥੨॥੧॥੨੭॥ 

ਹੇ ਭਾਈ! ਮੈਂ ਅਜੇਹੇ ਮਿੱਤਰ ਪ੍ਰਭੂ ਜੀ ਲੱਭ ਲਏ ਹਨ, ਜੋ ਮੈਨੂੰ ਛੱਡ ਕੇ ਨਹੀਂ ਜਾਂਦਾ, ਸਦਾ ਮੇਰੇ ਨਾਲ ਰਹਿੰਦਾ ਹੈ, ਗੁਰੂ ਨੂੰ ਮਿਲ ਕੇ ਮੈਂ ਹਰ ਵੇਲੇ ਉਸ ਦੇ ਗੁਣ ਗਾਂਦਾ ਰਹਿੰਦਾ ਹਾਂ।੧।ਰਹਾਉ। ਹੇ ਭਾਈ! ਮੇਰੇ ਮਨ ਨੂੰ ਮੋਹ ਲੈਣ ਵਾਲਾ, ਮੈਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪਿਆ ਹੈ, ਮੈਨੂੰ ਛੱਡ ਕੇ ਉਹ ਹੋਰ ਕਿਤੇ ਭੀ ਨਹੀਂ ਜਾਂਦਾ, (ਸੁਖਾਂ ਦੇ ਇਕਰਾਰ ਕਰਨ ਵਾਲੇ) ਹੋਰ ਬਥੇਰੇ ਅਨੇਕਾਂ ਕਿਸਮਾਂ ਦੇ (ਵਿਅਕਤੀ) ਵੇਖ ਲਏ ਹਨ, ਪਰ ਕੋਈ ਭੀ ਪਿਆਰੇ ਪ੍ਰਭੂ ਦੇ ਇਕ ਵਾਲ ਦੀ ਭੀ ਬਰਾਬਰੀ ਨਹੀਂ ਕਰ ਸਕਦਾ।੧। ਹੇ ਨਾਨਕ! ਆਖ-ਜਿਸ ਜੀਵ ਦੇ ਹਿਰਦੇ-ਘਰ ਵਿਚ ਪ੍ਰਭੂ ਜੀ ਸਦਾ ਲਈ ਆ ਟਿਕਦੇ ਹਨ, ਉਹ ਸਦਾ ਆਤਮਕ ਆਨੰਦ ਮਾਣਦਾ ਹੈ, ਉਸ ਦੇ ਹਿਰਦੇ-ਘਰ ਵਿਚ ਭਾਗ ਜਾਗ ਪੈਂਦਾ ਹੈ, ਉਸ ਦੇ ਹਿਰਦੇ ਵਿਚ ਇਕ ਰਸ ਧੀਮਾ ਧੀਮਾ ਖ਼ੁਸ਼ੀ ਦਾ ਗੀਤ ਹੁੰਦਾ ਰਹਿੰਦਾ ਹੈ, ਉਸ ਨੂੰ ਪ੍ਰਭੂ ਦੇ ਦਰ ਤੇ ਸੋਭਾ ਮਿਲਦੀ ਹੈ।੨।੧।੨੭। O brother! I have found such a friend Lord, who does not leave me, abides with me forever, meeting the Guru, I keep on singing His praises at all times.

O brother! The one who captivates my mind, I have found the Lord, the giver of all comforts, he leaves me nowhere else, Cannot equal even one hair of the Lord.

O Nanak! Say, in the Hirda-ghar of the creature in which the Lord abides forever, he always enjoys the spiritual bliss, in his Hirda-ghar the fortune awakens, in his Hirda there is a song of slow and slow joy, He gets glory at the Lord's door.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioHukamnama Sahib

ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥ ਅਰਥ: ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ।੧।ਰਹਾਉ। ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧। ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨। ਹੇ ਭਾਈ! ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ। ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ-ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ।੩। ਹੇ ਨਾਨਕ! ਆਖ-(ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ।੪।੧੨।੧੮।

SOOHEE, FIFTH MEHL:

Within my heart, I meditate on the Word of the Guru’s Teachings. With my tongue, I chant the Chant of the Lord. || 1 || The image of His vision is fruitful; I am a sacrifice to it. His Lotus Feet are the Support of the mind, the Support of the very breath of life. || 1 || Pause || In the Saadh Sangat, the Company of the Holy, the cycle of birth and death is ended. To hear the Ambrosial Sermon is the support of my ears. || 2 || I have renounced sexual desire, anger, greed and emotional attachment. I have enshrined the Naam within myself, with charity, true cleansing and righteous conduct. || 3 || Says Nanak, I have contemplated this essence of reality; chanting the Name of the Lord, I am carried across. || 4 || 12 || 18 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioHukamnama Sahib Dec 3,2021

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧। ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ। ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨। ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩। ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥  ਅਰਥ: ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ।੫। ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ।੬। ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ।੭। ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਹੇ ਨਾਨਕ! ਆਖ-ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ।੮। ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ।੧।੩।

SORAT’H, FIFTH MEHL, SECOND HOUSE, ASHTAPADEES:

ONE UNIVERSAL CREATOR GOD. BY THE GRACE OF THE TRUE GURU:

They read scriptures, and contemplate the Vedas; they practice the inner cleansing techniques of Yoga, and control of the breath. But they cannot escape from the company of the five passions; they are increasingly bound to egotism. || 1 || O Beloved, this is not the way to meet the Lord; I have performed these rituals so many times. I h

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioHukamnama Sahib Dec 02,2021

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ। ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

DHANAASAREE, FIFTH MEHL:

People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 || They believe that You are far away, but You, O God, are near at hand. Looking around, this way and that, the greedy people come and go. || Pause || As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ  ਗੋਪਾਲਾ॥੧੦॥  ਅਰਥ: ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ।ਰਹਾਉ। ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ।੧। ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ) , ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ।੨। ਹੇ ਭਾਈ! ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ, ਉਸ (ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ।੩। ਹੇ ਗੋਪਾਲ! ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ।੪।੧੦।

ORAT’H, FIFTH MEHL:

I have searched and searched and searched, and found that the Lord’s Name is the most sublime reality. Contemplating it for even an instant, sins are erased; the Gurmukh is carried across and saved. || 1 || Drink in the sublime essence of the Lord’s Name, O man of spiritual wisdom. Listening to the Ambrosial Words of the Holy Saints, the mind finds absolute fulfillment and satisfaction. || Pause || Liberation, pleasures, and the true way of life are obtained from the Lord, the Giver of all peace. The Perfect Lord, the Architect of Destiny, blesses His slave with the gift of devotional worship. || 2 || Hear with your ears, and sing with your tongue, and meditate within your heart on Him. The Lord and Master is all-powerful, the Cause of causes; without Him, there is nothing at all. || 3 || By great good fortune, I have obtained the jewel of human life; have mercy on me, O Merciful Lord. In the Saadh Sangat, the Company of the Holy, Nanak sings the Glorious Praises of the Lord, and contemplates Him forever in meditation. || 4 || 10 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily HUKAMNAMA SAHIB from Sri Darbar SAHIB Amritsar including Punjabi and English AUDIO Translations ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥

ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥

ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥

ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ 

ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧।

ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰì ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।

ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ।

ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬।

SHALOK, FOURTH MEHL:

He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. || 1 || FOURTH MEHL: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru’s feet. || 2 || PAUREE: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. || 26 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily HUKAMNAMA SAHIB from Sri Darbar SAHIB Amritsar including Punjabi and English translation AUDIO ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥

ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ। ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧। ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩। ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।

SORAT’H, THIRD MEHL:

Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru’s Shabad, my mind is enlightened. || 1 || Dear Lord, You Yourself bestow understanding. Dear Lord, I am forever a sacrifice to You; I am dedicated and devoted to Your Name. || Pause || I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated. Through the Shabad, my mind and body have been purified, and the Lord has come to dwell within my mind. The Guru is the Giver of the Shabad; my mind is imbued with it, and I remain absorbed in the Lord. || 2 || Those who do not know the Shabad are blind and deaf; why did they even bother to come into the world? They do not obtain the subtle essence of the Lord’s elixir; they waste away their lives, and are reincarnated over and over again. The blind, idiotic, self-willed manmukhs are like maggots in manure, and in manure they rot away. || 3 || The Lord Himself creates us, watches over us, and places us on the Path, O Siblings of Destiny; there is no one other than Him. No one can erase that which is pre-ordained, O Siblings of Destiny; whatever the Creator wills, comes to pass. O Nanak, the Naam, the Name of the Lord, abides deep wit

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including Translation in Punjabi and English audio.ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥  ਅਰਥ: ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਦਬਾਂਦਾ ਹੈ (ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ) ਜਿਨ੍ਹਾਂ ਮਨੁੱਖਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ, ਉਹ (ਇਸ ਸਰੀਰ ਦੇ ਮੋਹ ਵਿਚ ਫਸ ਕੇ) ਮਰਦਾ ਹੈ ਜੰਮਦਾ ਹੈ, ਜੰਮਦਾ ਹੈ ਮਰਦਾ ਹੈ। ਗੁਰੂ ਦੀ ਸਰਨ ਨਾਹ ਪੈਣ ਵਾਲੇ ਮਨੁੱਖ (ਸਰੀਰਕ ਮੋਹ ਵਿਚ ਫਸ ਕੇ) ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ, ਅੰਤ ਵੇਲੇ ਜਾਂਦੇ ਹੋਏ ਹੱਥ ਮਲਦੇ ਹੀ ਜਾਂਦੇ ਹਨ, ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਉਹਨਾਂ ਨੂੰ (ਕਦੇ) ਸੁਖ ਨਸੀਬ ਨਹੀਂ ਹੁੰਦਾ। ਹੇ ਭਾਈ! ਇਸ ਲੋਕ ਵਿਚ ਮਨੁੱਖ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਇਸ ਲੋਕ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ। ਜਮ ਰਾਜ ਦੀ ਪੁਰੀ ਵਿਚ ਭੀ (ਪਰਲੋਕ ਵਿਚ ਭੀ ਉਸ ਦੇ ਆਤਮਕ ਜੀਵਨ ਵਾਸਤੇ) ਘੁੱਪ ਹਨੇਰਾ ਬਹੁਤ ਹਨੇਰਾ ਹੀ ਟਿਕਿਆ ਰਹਿੰਦਾ ਹੈ, (ਇਸ ਦੁਨੀਆ ਵਾਲਾ ਕੋਈ) ਭੈਣ ਭਰਾ ਉਸ ਲੋਕ ਵਿਚ ਸਹਾਇਤਾ ਨਹੀਂ ਕਰ ਸਕਦਾ। ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਜਾਂਦਾ ਹੈ (ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ) ।੧। ਕਾਇਆ ਕੰਚਨੁ ਤਾਂ ਥੀਐ ਜਾਂ ਸਤਿਗੁਰੁ ਲਏ ਮਿਲਾਏ ॥ ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥ ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥ ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥ ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥੨॥  ਅਰਥ: ਹੇ ਭਾਈ! ਮਨੁੱਖ ਦਾ) ਇਹ ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੁੰਦਾ ਹੈ, ਜਦੋਂ ਗੁਰੂ (ਮਨੁੱਖ ਨੂੰ) ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ। (ਤਦੋਂ ਮਨੁੱਖ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਤੇ, ਇਸ ਦੇ ਅੰਦਰੋਂ ਮਾਇਆ ਦੀ ਖ਼ਾਤਰ ਭਟਕਣਾ ਦੂਰ ਹੋ ਜਾਂਦੀ ਹੈ। ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਆਨੰਦ ਮਾਣਦਾ ਹੈ। ਇਸ ਆਨੰਦ ਵਿਚ ਦਿਨ ਰਾਤ ਸਦਾ ਟਿਕਿਆ ਰਹਿੰਦਾ ਹੈ, ਤੇ, ਇਸ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜਿਆ ਹੋਇਆ ਹੈ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ। (ਮਨੁੱਖ ਦਾ ਇਹ) ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੋ ਜਾਂਦਾ ਹੈ, ਜਦੋਂ ਗੁਰੂ ਮਨੁੱਖ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ।੨। ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥ ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ ॥ ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥ ਨਾਮਿ ਰਤੀਆ ਸੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ ॥ ਤਿਸੁ ਜੇਵਡੁ ਅਵਰੁ ਨ ਸੂਝਈ ਕਿਸੁ ਆਗੈ ਕਹੀਐ ਜਾਏ ॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥੩॥  ਅਰਥ: ਹੇ ਭਾਈ! ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜੇ ਗੁਰੂ (ਸਿਫ਼ਤਿ-ਸਾਲਾਹ ਕਰਨ ਦੀ) ਅਕਲ ਦੇ ਦੇਵੇ। ਗੁਰੂ ਦੀ ਸਰਨ ਤੋਂ ਬਿਨਾ (ਜੀਵ-ਇਸਤ੍ਰੀਆਂ ਮਾਇਆ ਦੀ) ਭਟਕਣਾ ਵਿਚ ਪੈ ਕੇ ਕੁਰਾਹੇ ਪੈ ਜਾਂਦੀਆਂ ਹਨ, ਤੇ, ਪਰਲੋਕ ਵਿਚ ਜਾ ਕੇ ਸ਼ਰਮ-ਸਾਰ ਹੁੰਦੀਆਂ ਹਨ। ਪਰਲੋਕ ਵਿਚ ਜਾ ਕੇ ਉਹ ਮੂੰਹ ਨਹੀਂ ਵਿਖਾ ਸਕਦੀਆਂ। ਹੇ ਭਾਈ! ਜੇਹੜੀ ਜੀਵ-ਇਸਤ੍ਰੀ ਔਗੁਣ ਵਿਚ ਫਸ ਜਾਂਦੀ ਹੈ, ਉਹ ਆਖ਼ਰ ਪਛੁਤਾਂਦੀ ਹੈ, ਉਹ ਸਦਾ ਦੁੱਖ ਹੀ ਦੁੱਖ ਸਹੇੜਦੀ ਹੈ। ਪਰਮਾਤਮਾ ਦੇ ਨਾਮ ਵਿਚ ਰੰਗੀਆਂ ਹੋਈਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਚਰਨਾਂ ਵਿਚ ਲੀਨ ਹੋ ਕੇ ਗੂੜ੍ਹੇ ਪ੍ਰੇਮ-ਰੰਗ ਵਿਚ (ਮਸਤ ਰਹਿੰਦੀਆਂ ਹਨ) । ਹੇ ਭਾਈ! ਉਸ ਪਰਮਾਤਮਾ ਦੇ ਬਰਾਬਰ ਦਾ (ਜਗਤ ਵਿਚ) ਹੋਰ ਕੋਈ ਨਹੀਂ ਦਿੱਸਦਾ (ਇਸ ਵਾਸਤੇ ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਅੱਗੇ (ਕੋਈ ਦੁਖ ਸੁਖ) ਦੱਸਿਆ ਨਹੀਂ ਜਾ ਸਕਦਾ। (ਪਰ) ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜੇ ਗੁਰੂ (ਸਿਫ਼ਤਿ-ਸਾਲਾਹ ਕਰਨ ਦੀ) ਸਮਝ ਬਖ਼ਸ਼ ਦੇਵੇ।੩। ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ ॥ ਸੇ ਜਨ ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ ॥ ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ ਸੁਭਾਏ ॥ ਨਾਮੁ ਨਿਰੰਜਨੁ ਅਗਮੁ ਅਗੋਚਰੁ ਸਤਿਗੁਰਿ ਦੀਆ ਬੁਝਾਏ ॥ ਅਨਦਿਨੁ ਭਗਤਿ ਕਰਹਿ ਰੰਗਿ ਰਾਤੇ ਨਾਨਕ ਸਚਿ ਸਮਾਏ ॥ ਜਿਨੀ ਸਚੜਾ ਸਚੁ ਧਿਆਇਆ ਹੰਉ ਤਿਨ ਕੈ ਲਾਗਉ ਪਾਏ ॥੪॥੪॥  ਅਰਥ: ਜਿਨ੍ਹਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ। ਉਹ ਮਨੁੱਖ ਅਡੋਲ-ਚਿੱਤ ਹੋ ਜਾਂਦੇ ਹਨ, ਪਵਿਤ੍ਰ ਹੋ ਜਾਂਦੇ ਹਨ, ਉਹਨਾਂ ਦਾ ਦਰਸ਼ਨ ਕੀਤਿਆਂ (ਵਿਕਾਰਾਂ ਦੀ) ਸਾਰੀ ਮੈਲ ਦੂਰ ਹੋ ਜਾਂਦੀ ਹੈ। ਉਹਨਾਂ ਦਾ ਦੀਦਾਰ ਕਰਨ ਨਾਲ (ਵਿਕਾਰਾਂ ਦੀ) ਸਾਰੀ ਮੈਲ ਲਹਿ ਜਾਂਦੀ ਹੈ। (ਜੇਹੜਾ ਮਨੁੱਖ ਉਹਨਾਂ ਦਾ ਦਰਸ਼ਨ ਕਰਦਾ ਹੈ, ਉਹ ਮਨੁੱਖ) ਸਦਾ-ਥਿਰ ਪ੍ਰਭੂ ਦੇ ਨਾਮ-ਸਰੋਵਰ ਵਿਚ ਇਸ਼ਨਾਨ ਕਰਦਾ ਹੈ, ਉਹ ਸਦਾ-ਥਿਰ ਹਰੀ ਵਿਚ ਲੀਨ ਹੋ ਜਾਂਦਾ ਹੈ, ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in English and Punjabi audio.ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥  ਅਰਥ: ਦੁਨੀਆ ਤ੍ਰਿਸ਼ਨਾ ਦੀ ਸਾੜੀ ਹੋਈ ਦੁੱਖੀ ਹੋ ਰਹੀ ਹੈ, ਸੜ ਸੜ ਕੇ ਵਿਲਕ ਰਹੀ ਹੈ; ਜੇ ਇਹ ਠੰਡ ਪਾਣ ਵਾਲੇ ਗੁਰੂ ਨੂੰ ਮਿਲ ਪਏ, ਤਾਂ ਫਿਰ ਦੂਜੀ ਵਾਰੀ ਨਾਹ ਸੜੇ; (ਕਿਉਂਕਿ) ਹੇ ਨਾਨਕ! ਜਦ ਤਕ ਗੁਰੂ ਦੇ ਸ਼ਬਦ ਦੀ ਰਾਹੀਂ ਮਨੁੱਖ ਪ੍ਰਭੂ ਦੀ ਵਿਚਾਰ ਨਾਹ ਕਰੇ ਤਦ ਤਕ (ਨਾਮ ਨਹੀਂ ਮਿਲਦਾ, ਤੇ) ਨਾਮ ਤੋਂ ਬਿਨਾ ਕਿਸੇ ਦਾ ਭੀ ਡਰ ਨਹੀਂ ਮੁੱਕਦਾ (ਇਹ ਡਰ ਤੇ ਸਹਿਮ ਹੀ ਮੁੜ ਮੁੜ ਤ੍ਰਿਸ਼ਨਾ ਦੇ ਅਧੀਨ ਕਰਦਾ ਹੈ) ।੧। ਮਃ ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥ ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥  ਅਰਥ: ਭੇਖ ਧਾਰਿਆਂ (ਤ੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ, ਮਨ ਵਿਚ ਚਿੰਤਾ ਟਿਕੀ ਰਹਿੰਦੀ ਹੈ; ਜਿਵੇਂ ਸੱਪ ਦੀ ਰੁੱਡ ਬੰਦ ਕੀਤਿਆਂ ਸੱਪ ਨਹੀਂ ਮਰਦਾ, ਤਿਵੇਂ ਹੀ ਉਹ ਮਨੁੱਖ ਕਰਮ ਕਰਦੇ ਹਨ ਜੋ ਗੁਰੂ ਦੀ ਸ਼ਰਨ ਨਹੀਂ ਆਉਂਦੇ (ਗੁਰੂ ਦੀ ਸ਼ਰਨ ਪੈ ਕੇ ਆਪਾ-ਭਾਵ ਮਿਟਾਉਣ ਤੋਂ ਬਿਨਾ ਤ੍ਰਿਸ਼ਨਾ ਦੀ ਅੱਗ ਬੁੱਝਦੀ ਨਹੀਂ) । ਜੇ (ਨਾਮ ਦੀ ਦਾਤਿ) ਦੇਣ ਵਾਲੇ ਗੁਰੂ ਦੀ ਦੱਸੀ ਹੋਈ ਕਾਰ ਕਰੀਏ ਤਾਂ ਗੁਰੂ ਦਾ ਸ਼ਬਦ ਮਨ ਵਿਚ ਆ ਵੱਸਦਾ ਹੈ, ਮਨ ਤਨ ਠੰਢਾ ਠਾਰ ਹੋ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁਝ ਜਾਂਦੀ ਹੈ ਤੇ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ; (ਗੁਰੂ ਦੀ ਸੇਵਾ ਵਿਚ) ਜਦੋਂ ਮਨੁੱਖ ਅਹੰਕਾਰ ਦੂਰ ਕਰਦਾ ਹੈ ਤਾਂ ਸਭ ਤੋਂ ਸ੍ਰੇਸ਼ਟ ਸੁਖ ਮਿਲਦਾ ਹੈ। ਗੁਰੂ ਦੇ ਸਨਮੁਖ ਹੋਇਆ ਹੋਇਆ ਉਹ ਮਨੁੱਖ ਹੀ (ਤ੍ਰਿਸ਼ਨਾ ਵਲੋਂ) ਤਿਆਗ ਕਰਦਾ ਹੈ ਜੋ ਸੱਚੇ ਨਾਮ ਵਿਚ ਸੁਰਤਿ ਜੋੜੀ ਰੱਖਦਾ ਹੈ, ਉਸ ਨੂੰ ਚਿੰਤਾ ਉੱਕਾ ਹੀ ਨਹੀਂ ਹੁੰਦੀ, ਪ੍ਰਭੂ ਦੇ ਨਾਲ ਹੀ ਉਹ ਚੰਗੀ ਤਰ੍ਹਾਂ ਰੱਜਿਆ ਰਹਿੰਦਾ ਹੈ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਤ੍ਰਿਸ਼ਨਾ ਦੀ ਅੱਗ ਤੋਂ) ਬਚ ਨਹੀਂ ਸਕੀਦਾ, (ਨਾਮ ਤੋਂ ਬਿਨਾ) ਜੀਵ ਅਹੰਕਾਰ ਵਿਚ ਪਏ ਸੜਦੇ ਹਨ। ਪਉੜੀ ॥ ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥ ਸਭੁ ਜਨਮੁ ਤਿਨਾ ਕਾ ਸਫਲੁ ਹੈ ਜਿਨ ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥ ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ ਗਏ ਸਭਿ ਦੁਖਾ ॥ ਤੇ ਸੰਤ ਭਲੇ ਗੁਰਸਿਖ ਹੈ ਜਿਨ ਨਾਹੀ ਚਿੰਤ ਪਰਾਈ ਚੁਖਾ ॥ ਧਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ ਲਾਗੇ ਮੁਖਾ ॥੬॥  ਅਰਥ: ਜਿਨ੍ਹਾਂ ਮਨੁੱਖਾਂ ਨੇ ਪ੍ਰਭੂ ਦਾ ਨਾਮ ਸਿਮਰਿਆ ਹੈ, ਉਹਨਾਂ ਨੂੰ ਸਾਰੇ ਸੁਖ ਮਿਲ ਗਏ ਹਨ, ਉਹਨਾਂ ਦਾ ਸਾਰਾ ਮਨੁੱਖਾ ਜੀਵਨ ਸਫਲ ਹੋਇਆ ਹੈ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਭੁੱਖ ਲੱਗੀ ਹੋਈ ਹੈ (ਭਾਵ, 'ਨਾਮ' ਜਿਨ੍ਹਾਂ ਦੀ ਜ਼ਿੰਦਗੀ ਦਾ ਆਸਰਾ ਹੋ ਜਾਂਦਾ ਹੈ) । ਜਿਨ੍ਹਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦਾ ਸਿਮਰਨ ਕੀਤਾ ਹੈ, ਉਹਨਾਂ ਦੇ ਸਾਰੇ ਦੁਖ ਦੂਰ ਹੋ ਗਏ ਹਨ। ਉਹ ਗੁਰਸਿੱਖ ਚੰਗੇ ਸੰਤ ਹਨ ਜਿਨ੍ਹਾਂ ਨੇ (ਪ੍ਰਭੂ ਤੋਂ ਬਿਨਾ) ਹੋਰ ਕਿਸੇ ਦੀ ਰਤਾ ਭੀ ਆਸ ਨਹੀਂ ਰੱਖੀ; ਉਹਨਾਂ ਦਾ ਗੁਰੂ ਭੀ ਧੰਨ ਹੈ, ਭਾਗਾਂ ਵਾਲਾ ਹੈ, ਜਿਸ ਦੇ ਮੂੰਹ ਨੂੰ (ਪ੍ਰਭੂ ਦੀ ਸਿਫ਼ਤਿ-ਸਾਲਾਹ ਰੂਪ) ਅਮਰ ਕਰਨ ਵਾਲੇ ਫਲ ਲੱਗੇ ਹੋਏ ਹਨ (ਭਾਵ, ਜਿਸ ਦੇ ਮੂੰਹੋਂ ਪ੍ਰਭੂ ਦੀ ਵਡਿਆਈ ਦੇ ਬਚਨ ਨਿਕਲਦੇ ਹਨ) ।੬।

SHALOK, THIRD MEHL:

Consumed by desire, the world is burning and dying; burning and burning, it screams. But if it meets with the cooling and soothing True Guru, it does not burn any longer. O Nanak, without the Name, and without contemplating the Word of the Shabad, no one becomes fearless. || 1 || THIRD MEHL: Wearing ceremonial robes, the fire is not quenched, and the mind is filled with anxiety. Destroying the snake’s hole, the snake is not killed; it is just like doing deeds without a Guru. Serving the Giver, the True Guru, the Word of the Shabad comes to abide in the mind. The mind and body are cooled and soothed; peace ensues, and the fire of desire is quenched. The greatest comforts and lasting peace are obtained, when one eradicates selfishness from within. He alone becomes a detached Gurmukh, who lovingly focuses his awareness on the True Lord. Anxiety does not affect him at all; he is satisfied and satiated with the Name of the Lord. O Nanak, without the Naam, no one is saved; they are utterly ruined by egotism. || 2 || PAUREE: Those who meditate on the Name of the Lord, Har, Har, obtain all peace and comforts. Fruitful is the entire life of those, who feel hunger for the Name of the Lord in their minds. Those who worship and adore the Lord through the Guru’s Word, forget all their pain and suffering. Those Gursikhs are good Saints, who care for nothing other than the Lord. Blessed, blessed is

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including translation in We English and Punjabi audio.ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥  ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧। ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ (ਇਸ ਨੇ) ਭੁਲਾਈ ਹੋਈ ਹੈ।੨। ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯।

SORAT’H, NINTH MEHL:

In this world, I have not found any true friend. The whole world is attached to its own pleasures, and when trouble comes, no one is with you. || 1 || Pause || Wives, friends, children and relatives — all are attached to wealth. When they see a poor man, they all forsake his company and run away. || 1 || So what should I say to this crazy mind, which is affectionately attached to them? The Lord is the Master of the meek, the Destroyer of all fears, and I have forgotten to praise Him. || 2 || Like a dog’s tail, which will never straighten out, the mind will not change, no matter how many things are tried. Says Nanak, please, Lord, uphold the honor of Your innate nature; I chant Your Name. || 3 || 9 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib ਵਡਹੰਸੁ ਮਹਲਾ ੪ ਘੋੜੀਆ    ੴ ਸਤਿਗੁਰ ਪ੍ਰਸਾਦਿ ॥ ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥੧॥ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ ॥ ਚੜਿ ਲੰਘਾ ਜੀ ਬਿਖਮੁ ਭੁਇਅੰਗਾ ਰਾਮ ॥ ਬਿਖਮੁ ਭੁਇਅੰਗਾ ਅਨਤ ਤਰੰਗਾ ਗੁਰਮੁਖਿ ਪਾਰਿ ਲੰਘਾਏ ॥ ਹਰਿ ਬੋਹਿਥਿ ਚੜਿ ਵਡਭਾਗੀ ਲੰਘੈ ਗੁਰੁ ਖੇਵਟੁ ਸਬਦਿ ਤਰਾਏ ॥ ਅਨਦਿਨੁ ਹਰਿ ਰੰਗਿ ਹਰਿ ਗੁਣ ਗਾਵੈ ਹਰਿ ਰੰਗੀ ਹਰਿ ਰੰਗਾ ॥ ਜਨ ਨਾਨਕ ਨਿਰਬਾਣ ਪਦੁ ਪਾਇਆ ਹਰਿ ਉਤਮੁ ਹਰਿ ਪਦੁ ਚੰਗਾ ॥੨॥ਕੜੀਆਲੁ ਮੁਖੇ ਗੁਰਿ ਗਿਆਨੁ ਦ੍ਰਿੜਾਇਆ ਰਾਮ ॥ ਤਨਿ ਪ੍ਰੇਮੁ ਹਰਿ ਚਾਬਕੁ ਲਾਇਆ ਰਾਮ ॥ ਤਨਿ ਪ੍ਰੇਮੁ ਹਰਿ ਹਰਿ ਲਾਇ ਚਾਬਕੁ ਮਨੁ ਜਿਣੈ ਗੁਰਮੁਖਿ ਜੀਤਿਆ ॥ ਅਘੜੋ ਘੜਾਵੈ ਸਬਦੁ ਪਾਵੈ ਅਪਿਉ ਹਰਿ ਰਸੁ ਪੀਤਿਆ ॥ ਸੁਣਿ ਸ੍ਰਵਣ ਬਾਣੀ ਗੁਰਿ ਵਖਾਣੀ ਹਰਿ ਰੰਗੁ ਤੁਰੀ ਚੜਾਇਆ ॥ ਮਹਾ ਮਾਰਗੁ ਪੰਥੁ ਬਿਖੜਾ ਜਨ ਨਾਨਕ ਪਾਰਿ ਲੰਘਾਇਆ ॥੩॥ ਘੋੜੀ ਤੇਜਣਿ ਦੇਹ ਰਾਮਿ ਉਪਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧਨੁ ਧੰਨੁ ਤੁਖਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧੰਨੁ ਸਾਬਾਸੈ ਧੁਰਿ ਪਾਇਆ ਕਿਰਤੁ ਜੁੜੰਦਾ ॥ ਚੜਿ ਦੇਹੜਿ ਘੋੜੀ ਬਿਖਮੁ ਲਘਾਏ ਮਿਲੁ ਗੁਰਮੁਖਿ ਪਰਮਾਨੰਦਾ ॥ ਹਰਿ ਹਰਿ ਕਾਜੁ ਰਚਾਇਆ ਪੂਰੈ ਮਿਲਿ ਸੰਤ ਜਨਾ ਜੰਞ ਆਈ ॥ ਜਨ ਨਾਨਕ ਹਰਿ ਵਰੁ ਪਾਇਆ ਮੰਗਲੁ ਮਿਲਿ ਸੰਤ ਜਨਾ ਵਾਧਾਈ ॥੪॥੧॥੫॥ 

ਅਰਥ: ਹੇ ਭਾਈ! ਮਨੁੱਖ ਦੀ) ਇਹ ਕਾਂਇਆਂ (ਮਾਨੋ) ਘੋੜੀ ਹੈ (ਇਸ ਨੂੰ) ਪਰਮਾਤਮਾ ਨੇ ਪੈਦਾ ਕੀਤਾ ਹੈ। ਮਨੁੱਖਾ ਜਨਮ ਭਾਗਾਂ ਵਾਲਾ ਹੈ (ਜਿਸ ਵਿਚ ਇਹ ਕਾਂਇਆਂ ਮਿਲਦੀ ਹੈ) ਚੰਗੀ ਕਿਸਮਤਿ ਨਾਲ ਹੀ (ਜੀਵ ਨੇ ਇਹ ਕਾਂਇਆਂ) ਲੱਭੀ ਹੈ। ਹੇ ਭਾਈ! ਮਨੁੱਖਾ ਜਨਮ ਵੱਡੀ ਕਿਸਮਤਿ ਨਾਲ ਹੀ ਲੱਭਦਾ ਹੈ। ਪਰ ਉਸੇ ਮਨੁੱਖ ਦੀ ਕਾਂਇਆਂ ਸੋਨੇ ਵਰਗੀ ਹੈ ਤੇ ਸੋਹਣੀ ਹੈ, ਜੇਹੜਾ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਦਾ ਗੂੜ੍ਹਾ ਰੰਗ ਹਾਸਲ ਕਰਦਾ ਹੈ, ਉਸ ਮਨੁੱਖ ਦੀ ਕਾਂਇਆਂ ਹਰਿ-ਨਾਮ ਦੇ ਨਵੇਂ ਰੰਗ ਨਾਲ ਰੰਗੀ ਜਾਂਦੀ ਹੈ। ਹੇ ਭਾਈ! ਇਹ ਕਾਂਇਆਂ ਸੋਹਣੀ ਹੈ ਕਿਉਂਕਿ ਇਸ ਕਾਂਇਆਂ ਨਾਲ ਮੈਂ ਪਰਮਾਤਮਾ ਦਾ ਨਾਮ ਜਪ ਸਕਦਾ ਹਾਂ, ਹਰਿ-ਨਾਮ ਦੀ ਬਰਕਤਿ ਨਾਲ ਇਹ ਕਾਂਇਆਂ ਸੋਹਣੀ ਬਣ ਜਾਂਦੀ ਹੈ। ਹੇ ਭਾਈ! ਉਸੇ ਵੱਡੇ ਭਾਗਾਂ ਵਾਲੇ ਮਨੁੱਖ ਨੇ ਹੀ ਇਹ ਕਾਂਇਆਂ ਪ੍ਰਾਪਤ ਕੀਤੀ ਸਮਝ, ਪਰਮਾਤਮਾ ਦਾ ਨਾਮ ਜਿਸ ਮਨੁੱਖ ਦਾ ਮਿੱਤਰ ਬਣ ਜਾਂਦਾ ਹੈ। ਹੇ ਦਾਸ ਨਾਨਕ! ਨਾਮ ਸਿਮਰਨ ਵਾਸਤੇ ਹੀ ਇਹ ਕਾਂਇਆਂ) ਪਰਮਾਤਮਾ ਨੇ ਪੈਦਾ ਕੀਤੀ ਹੈ।੧।ਹੇ ਭਾਈ! ਪਰਮਾਤਮਾ ਦੇ ਗੁਣਾਂ ਨੂੰ ਵਿਚਾਰ ਕੇ ਮੈਂ (ਆਪਣੇ ਸਰੀਰ-ਘੋੜੀ ਉਤੇ, ਸਿਫ਼ਤਿ-ਸਾਲਾਹ ਦੀ) ਕਾਠੀ ਪਾਂਦਾ ਹਾਂ, (ਉਸ ਕਾਠੀ ਵਾਲੀ ਘੋੜੀ ਉਤੇ) ਚੜ੍ਹ ਕੇ (ਕਾਂਇਆਂ ਨੂੰ ਵੱਸ ਵਿਚ ਕਰ ਕੇ) ਮੈਂ ਇਸ ਔਖੇ (ਤਰੇ ਜਾਣ ਵਾਲੇ) ਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹਾਂ। (ਹੇ ਭਾਈ! ਕੋਈ ਵਿਰਲਾ) ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਹੀ) ਇਸ ਔਖੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾਂਦਾ ਹੈ (ਕਿਉਂਕਿ ਇਸ ਵਿਚ ਵਿਕਾਰਾਂ ਦੀਆਂ) ਬੇਅੰਤ ਲਹਿਰਾਂ ਪੈ ਰਹੀਆਂ ਹਨ। ਕੋਈ ਵਿਰਲਾ ਵੱਡੇ ਭਾਗਾਂ ਵਾਲਾ ਮਨੁੱਖ ਹਰਿ-ਨਾਮ ਦੇ ਜਹਾਜ਼ ਵਿਚ ਚੜ੍ਹ ਕੇ ਪਾਰ ਲੰਘਦਾ ਹੈ, ਗੁਰੂ-ਮਲਾਹ ਆਪਣੇ ਸ਼ਬਦ ਵਿਚ ਜੋੜ ਕੇ ਪਾਰ ਲੰਘਾ ਲੈਂਦਾ ਹੈ। ਹੇ ਨਾਨਕ! ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਟਿਕ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਹ ਹਰਿ ਨਾਮ-ਰੰਗ ਵਿਚ ਰੰਗਿਆ ਜਾਂਦਾ ਹੈ, ਉਹ ਮਨੁੱਖ ਉਹ ਉੱਚਾ ਤੇ ਸੁੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ ਜਿਥੇ ਵਾਸਨਾ ਪੋਹ ਨਹੀਂ ਸਕਦੀ।੨।ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਆਤਮਕ ਜੀਵਨ ਦੀ ਸੂਝ ਪੱਕੀ ਕਰ ਦਿੱਤੀ, ਉਸ ਨੇ ਇਹ ਸੂਝ (ਆਪਣੀ ਕਾਂਇਆਂ-ਘੋੜੀ ਦੇ) ਮੂੰਹ ਵਿਚ (ਮਾਨੋ) ਲਗਾਮ ਦੇ ਦਿੱਤੀ ਹੈ। ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਪਿਆਰ ਪੈਦਾ ਹੁੰਦਾ ਹੈ, ਇਹ ਪਿਆਰ ਉਹ ਮਨੁੱਖ ਆਪਣੀ ਕਾਂਇਆਂ-ਘੋੜੀ ਨੂੰ (ਮਾਨੋ) ਚਾਬੁਕ ਮਾਰਦਾ ਰਹਿੰਦਾ ਹੈ। ਹਿਰਦੇ ਵਿਚ ਪੈਦਾ ਹੋਇਆ ਹਰਿ-ਨਾਮ ਦਾ ਪ੍ਰੇਮ ਉਹ ਮਨੁੱਖ ਆਪਣੀ ਕਾਂਇਆਂ-ਘੋੜੀ ਨੂੰ ਚਾਬੁਕ ਮਾਰਦਾ ਰਹਿੰਦਾ ਹੈ, ਤੇ, ਆਪਣੇ ਮਨ ਨੂੰ ਵੱਸ ਵਿਚ ਕਰੀ ਰੱਖਦਾ ਹੈ। ਪਰ, ਇਹ ਮਨ ਗੁਰੂ ਦੀ ਸਰਨ ਪਿਆਂ ਹੀ ਜਿੱਤਿਆ ਜਾ ਸਕਦਾ ਹੈ। ਉਹ ਮਨੁੱਖ ਗੁਰੂ ਦਾ ਸ਼ਬਦ ਪ੍ਰਾਪਤ ਕਰਦਾ ਹੈ, ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਪੀਂਦਾ ਰਹਿੰਦਾ ਹੈ, ਤੇ (ਜਤ, ਧੀਰਜ ਆਦਿਕ ਦੀ ਕੁਠਾਲੀ ਵਿਚ) ਅੱਲ੍ਹੜ ਮਨ ਨੂੰ ਘੜ ਲੈਂਦਾ ਹੈ (ਸੁਚੱਜਾ ਬਣਾ ਲੈਂਦਾ ਹੈ) । ਗੁਰੂ ਦੀ ਜਿਹੜੀ ਬਾਣੀ ਉਚਾਰੀ ਹੋਈ ਹੈ ਇਸ ਨੂੰ ਆਪਣੇ ਕੰਨਾਂ ਨਾਲ ਸੁਣ ਕੇ (ਭਾਵ, ਗਹੁ ਨਾਲ ਸੁਣ ਕੇ ਉਹ ਮਨੁੱਖ ਆਪਣੇ ਅੰਦਰ) ਪਰਮਾਤਮਾ ਦਾ ਪਿਆਰ ਪੈਦਾ ਕਰਦਾ ਹੈ, ਤੇ ਇਸ ਤਰ੍ਹਾਂ ਕਾਂਇਆਂ-ਘੋੜੀ ਉਤੇ ਸਵਾਰ ਹੁੰਦਾ ਹੈ (ਕਾਂਇਆਂ ਨੂੰ ਵੱਸ ਕਰਦਾ ਹੈ) । ਹੇ ਦਾਸ ਨਾਨਕ! ਇਹ ਮਨੁੱਖਾ ਜੀਵਨ) ਬੜਾ ਔਖਾ ਪੈਂਡਾ ਹੈ, (ਗੁਰੂ ਸਰਨ ਪਏ ਮਨੁੱਖ ਨੂੰ) ਪਾਰ ਲੰਘਾ ਲੈਂਦਾ ਹੈ।੩।ਹੇ ਭਾਈ! ਇਹ ਮਨੁੱਖਾ ਸਰੀਰ-ਘੋੜੀ ਪਰਮਾਤਮਾ ਨੇ ਪੈਦਾ ਕੀਤੀ ਹੈ (ਕਿ ਇਸ ਘੋੜੀ ਉਤੇ ਚੜ੍ਹ ਕੇ ਜੀਵ ਜੀਵਨ-ਸਫ਼ਰ ਨੂੰ ਸਫਲਤਾ ਨਾਲ ਤੈ ਕਰੇ, ਸੋ) ਜਿਸ (ਸਰੀਰ-ਘੋੜੀ) ਦੀ ਰਾਹੀਂ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਹੈ, ਉਹ ਧੰਨ ਹੈ, ਉਸ ਨੂੰ ਸ਼ਾਬਾਸ਼ ਮਿਲਦੀ ਹੈ, (ਇਸ ਦੀ ਰਾਹੀਂ) ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ ਉੱਘੜ ਪੈਂਦਾ ਹੈ। ਹੇ ਭਾਈ! ਇਸ ਸੋਹਣੀ ਕਾਂਇਆਂ-ਘੋੜੀ ਉਤੇ ਚੜ੍ਹ, (ਇਹ ਘੋੜੀ) ਔਖੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦੀ ਹੈ, (ਇਸ ਦੀ ਰਾਹੀਂ) ਗੁਰੂ ਦੀ ਸਰਨ ਪੈ ਕੇ ਪਰਮ ਆਨੰਦ ਦੇ ਮਾਲਕ ਪਰਮਾਤਮਾ ਨੂੰ ਮਿਲ। ਪੂਰਨ ਪਰਮਾਤਮਾ ਨੇ ਜਿਸ ਜੀਵ-ਇਸਤ੍ਰੀ ਦਾ ਵਿਆਹ ਰਚਾ ਦਿੱਤਾ (ਜਿਸ ਜਿੰਦ-ਵਹੁਟੀ ਨੂੰ ਆਪਣੇ ਨਾਲ ਮਿਲਾਣ ਦਾ ਢੋ ਢੁਕਾ ਦਿੱਤਾ) , ਸਤ ਸੰਗੀਆਂ ਨਾਲ ਮਿਲ ਕੇ (ਮਾਨੋ, ਉਸ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.Hukamnama Sahib Nov 25,2021

ਵਡਹੰਸੁ ਮਹਲਾ ੪ ਘੋੜੀਆ    ੴ ਸਤਿਗੁਰ ਪ੍ਰਸਾਦਿ ॥ ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥੧॥ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ ॥ ਚੜਿ ਲੰਘਾ ਜੀ ਬਿਖਮੁ ਭੁਇਅੰਗਾ ਰਾਮ ॥ ਬਿਖਮੁ ਭੁਇਅੰਗਾ ਅਨਤ ਤਰੰਗਾ ਗੁਰਮੁਖਿ ਪਾਰਿ ਲੰਘਾਏ ॥ ਹਰਿ ਬੋਹਿਥਿ ਚੜਿ ਵਡਭਾਗੀ ਲੰਘੈ ਗੁਰੁ ਖੇਵਟੁ ਸਬਦਿ ਤਰਾਏ ॥ ਅਨਦਿਨੁ ਹਰਿ ਰੰਗਿ ਹਰਿ ਗੁਣ ਗਾਵੈ ਹਰਿ ਰੰਗੀ ਹਰਿ ਰੰਗਾ ॥ ਜਨ ਨਾਨਕ ਨਿਰਬਾਣ ਪਦੁ ਪਾਇਆ ਹਰਿ ਉਤਮੁ ਹਰਿ ਪਦੁ ਚੰਗਾ ॥੨॥ਕੜੀਆਲੁ ਮੁਖੇ ਗੁਰਿ ਗਿਆਨੁ ਦ੍ਰਿੜਾਇਆ ਰਾਮ ॥ ਤਨਿ ਪ੍ਰੇਮੁ ਹਰਿ ਚਾਬਕੁ ਲਾਇਆ ਰਾਮ ॥ ਤਨਿ ਪ੍ਰੇਮੁ ਹਰਿ ਹਰਿ ਲਾਇ ਚਾਬਕੁ ਮਨੁ ਜਿਣੈ ਗੁਰਮੁਖਿ ਜੀਤਿਆ ॥ ਅਘੜੋ ਘੜਾਵੈ ਸਬਦੁ ਪਾਵੈ ਅਪਿਉ ਹਰਿ ਰਸੁ ਪੀਤਿਆ ॥ ਸੁਣਿ ਸ੍ਰਵਣ ਬਾਣੀ ਗੁਰਿ ਵਖਾਣੀ ਹਰਿ ਰੰਗੁ ਤੁਰੀ ਚੜਾਇਆ ॥ ਮਹਾ ਮਾਰਗੁ ਪੰਥੁ ਬਿਖੜਾ ਜਨ ਨਾਨਕ ਪਾਰਿ ਲੰਘਾਇਆ ॥੩॥ ਘੋੜੀ ਤੇਜਣਿ ਦੇਹ ਰਾਮਿ ਉਪਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧਨੁ ਧੰਨੁ ਤੁਖਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧੰਨੁ ਸਾਬਾਸੈ ਧੁਰਿ ਪਾਇਆ ਕਿਰਤੁ ਜੁੜੰਦਾ ॥ ਚੜਿ ਦੇਹੜਿ ਘੋੜੀ ਬਿਖਮੁ ਲਘਾਏ ਮਿਲੁ ਗੁਰਮੁਖਿ ਪਰਮਾਨੰਦਾ ॥ ਹਰਿ ਹਰਿ ਕਾਜੁ ਰਚਾਇਆ ਪੂਰੈ ਮਿਲਿ ਸੰਤ ਜਨਾ ਜੰਞ ਆਈ ॥ ਜਨ ਨਾਨਕ ਹਰਿ ਵਰੁ ਪਾਇਆ ਮੰਗਲੁ ਮਿਲਿ ਸੰਤ ਜਨਾ ਵਾਧਾਈ ॥੪॥੧॥੫॥ 

ਅਰਥ: ਹੇ ਭਾਈ! ਮਨੁੱਖ ਦੀ) ਇਹ ਕਾਂਇਆਂ (ਮਾਨੋ) ਘੋੜੀ ਹੈ (ਇਸ ਨੂੰ) ਪਰਮਾਤਮਾ ਨੇ ਪੈਦਾ ਕੀਤਾ ਹੈ। ਮਨੁੱਖਾ ਜਨਮ ਭਾਗਾਂ ਵਾਲਾ ਹੈ (ਜਿਸ ਵਿਚ ਇਹ ਕਾਂਇਆਂ ਮਿਲਦੀ ਹੈ) ਚੰਗੀ ਕਿਸਮਤਿ ਨਾਲ ਹੀ (ਜੀਵ ਨੇ ਇਹ ਕਾਂਇਆਂ) ਲੱਭੀ ਹੈ। ਹੇ ਭਾਈ! ਮਨੁੱਖਾ ਜਨਮ ਵੱਡੀ ਕਿਸਮਤਿ ਨਾਲ ਹੀ ਲੱਭਦਾ ਹੈ। ਪਰ ਉਸੇ ਮਨੁੱਖ ਦੀ ਕਾਂਇਆਂ ਸੋਨੇ ਵਰਗੀ ਹੈ ਤੇ ਸੋਹਣੀ ਹੈ, ਜੇਹੜਾ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਦਾ ਗੂੜ੍ਹਾ ਰੰਗ ਹਾਸਲ ਕਰਦਾ ਹੈ, ਉਸ ਮਨੁੱਖ ਦੀ ਕਾਂਇਆਂ ਹਰਿ-ਨਾਮ ਦੇ ਨਵੇਂ ਰੰਗ ਨਾਲ ਰੰਗੀ ਜਾਂਦੀ ਹੈ। ਹੇ ਭਾਈ! ਇਹ ਕਾਂਇਆਂ ਸੋਹਣੀ ਹੈ ਕਿਉਂਕਿ ਇਸ ਕਾਂਇਆਂ ਨਾਲ ਮੈਂ ਪਰਮਾਤਮਾ ਦਾ ਨਾਮ ਜਪ ਸਕਦਾ ਹਾਂ, ਹਰਿ-ਨਾਮ ਦੀ ਬਰਕਤਿ ਨਾਲ ਇਹ ਕਾਂਇਆਂ ਸੋਹਣੀ ਬਣ ਜਾਂਦੀ ਹੈ। ਹੇ ਭਾਈ! ਉਸੇ ਵੱਡੇ ਭਾਗਾਂ ਵਾਲੇ ਮਨੁੱਖ ਨੇ ਹੀ ਇਹ ਕਾਂਇਆਂ ਪ੍ਰਾਪਤ ਕੀਤੀ ਸਮਝ, ਪਰਮਾਤਮਾ ਦਾ ਨਾਮ ਜਿਸ ਮਨੁੱਖ ਦਾ ਮਿੱਤਰ ਬਣ ਜਾਂਦਾ ਹੈ। ਹੇ ਦਾਸ ਨਾਨਕ! ਨਾਮ ਸਿਮਰਨ ਵਾਸਤੇ ਹੀ ਇਹ ਕਾਂਇਆਂ) ਪਰਮਾਤਮਾ ਨੇ ਪੈਦਾ ਕੀਤੀ ਹੈ।੧।ਹੇ ਭਾਈ! ਪਰਮਾਤਮਾ ਦੇ ਗੁਣਾਂ ਨੂੰ ਵਿਚਾਰ ਕੇ ਮੈਂ (ਆਪਣੇ ਸਰੀਰ-ਘੋੜੀ ਉਤੇ, ਸਿਫ਼ਤਿ-ਸਾਲਾਹ ਦੀ) ਕਾਠੀ ਪਾਂਦਾ ਹਾਂ, (ਉਸ ਕਾਠੀ ਵਾਲੀ ਘੋੜੀ ਉਤੇ) ਚੜ੍ਹ ਕੇ (ਕਾਂਇਆਂ ਨੂੰ ਵੱਸ ਵਿਚ ਕਰ ਕੇ) ਮੈਂ ਇਸ ਔਖੇ (ਤਰੇ ਜਾਣ ਵਾਲੇ) ਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹਾਂ। (ਹੇ ਭਾਈ! ਕੋਈ ਵਿਰਲਾ) ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਹੀ) ਇਸ ਔਖੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾਂਦਾ ਹੈ (ਕਿਉਂਕਿ ਇਸ ਵਿਚ ਵਿਕਾਰਾਂ ਦੀਆਂ) ਬੇਅੰਤ ਲਹਿਰਾਂ ਪੈ ਰਹੀਆਂ ਹਨ। ਕੋਈ ਵਿਰਲਾ ਵੱਡੇ ਭਾਗਾਂ ਵਾਲਾ ਮਨੁੱਖ ਹਰਿ-ਨਾਮ ਦੇ ਜਹਾਜ਼ ਵਿਚ ਚੜ੍ਹ ਕੇ ਪਾਰ ਲੰਘਦਾ ਹੈ, ਗੁਰੂ-ਮਲਾਹ ਆਪਣੇ ਸ਼ਬਦ ਵਿਚ ਜੋੜ ਕੇ ਪਾਰ ਲੰਘਾ ਲੈਂਦਾ ਹੈ। ਹੇ ਨਾਨਕ! ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਟਿਕ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਹ ਹਰਿ ਨਾਮ-ਰੰਗ ਵਿਚ ਰੰਗਿਆ ਜਾਂਦਾ ਹੈ, ਉਹ ਮਨੁੱਖ ਉਹ ਉੱਚਾ ਤੇ ਸੁੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ ਜਿਥੇ ਵਾਸਨਾ ਪੋਹ ਨਹੀਂ ਸਕਦੀ।੨।ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਆਤਮਕ ਜੀਵਨ ਦੀ ਸੂਝ ਪੱਕੀ ਕਰ ਦਿੱਤੀ, ਉਸ ਨੇ ਇਹ ਸੂਝ (ਆਪਣੀ ਕਾਂਇਆਂ-ਘੋੜੀ ਦੇ) ਮੂੰਹ ਵਿਚ (ਮਾਨੋ) ਲਗਾਮ ਦੇ ਦਿੱਤੀ ਹੈ। ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਪਿਆਰ ਪੈਦਾ ਹੁੰਦਾ ਹੈ, ਇਹ ਪਿਆਰ ਉਹ ਮਨੁੱਖ ਆਪਣੀ ਕਾਂਇਆਂ-ਘੋੜੀ ਨੂੰ (ਮਾਨੋ) ਚਾਬੁਕ ਮਾਰਦਾ ਰਹਿੰਦਾ ਹੈ। ਹਿਰਦੇ ਵਿਚ ਪੈਦਾ ਹੋਇਆ ਹਰਿ-ਨਾਮ ਦਾ ਪ੍ਰੇਮ ਉਹ ਮਨੁੱਖ ਆਪਣੀ ਕਾਂਇਆਂ-ਘੋੜੀ ਨੂੰ ਚਾਬੁਕ ਮਾਰਦਾ ਰਹਿੰਦਾ ਹੈ, ਤੇ, ਆਪਣੇ ਮਨ ਨੂੰ ਵੱਸ ਵਿਚ ਕਰੀ ਰੱਖਦਾ ਹੈ। ਪਰ, ਇਹ ਮਨ ਗੁਰੂ ਦੀ ਸਰਨ ਪਿਆਂ ਹੀ ਜਿੱਤਿਆ ਜਾ ਸਕਦਾ ਹੈ। ਉਹ ਮਨੁੱਖ ਗੁਰੂ ਦਾ ਸ਼ਬਦ ਪ੍ਰਾਪਤ ਕਰਦਾ ਹੈ, ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਪੀਂਦਾ ਰਹਿੰਦਾ ਹੈ, ਤੇ (ਜਤ, ਧੀਰਜ ਆਦਿਕ ਦੀ ਕੁਠਾਲੀ ਵਿਚ) ਅੱਲ੍ਹੜ ਮਨ ਨੂੰ ਘੜ ਲੈਂਦਾ ਹੈ (ਸੁਚੱਜਾ ਬਣਾ ਲੈਂਦਾ ਹੈ) । ਗੁਰੂ ਦੀ ਜਿਹੜੀ ਬਾਣੀ ਉਚਾਰੀ ਹੋਈ ਹੈ ਇਸ ਨੂੰ ਆਪਣੇ ਕੰਨਾਂ ਨਾਲ ਸੁਣ ਕੇ (ਭਾਵ, ਗਹੁ ਨਾਲ ਸੁਣ ਕੇ ਉਹ ਮਨੁੱਖ ਆਪਣੇ ਅੰਦਰ) ਪਰਮਾਤਮਾ ਦਾ ਪਿਆਰ ਪੈਦਾ ਕਰਦਾ ਹੈ, ਤੇ ਇਸ ਤਰ੍ਹਾਂ ਕਾਂਇਆਂ-ਘੋੜੀ ਉਤੇ ਸਵਾਰ ਹੁੰਦਾ ਹੈ (ਕਾਂਇਆਂ ਨੂੰ ਵੱਸ ਕਰਦਾ ਹੈ) । ਹੇ ਦਾਸ ਨਾਨਕ! ਇਹ ਮਨੁੱਖਾ ਜੀਵਨ) ਬੜਾ ਔਖਾ ਪੈਂਡਾ ਹੈ, (ਗੁਰੂ ਸਰਨ ਪਏ ਮਨੁੱਖ ਨੂੰ) ਪਾਰ ਲੰਘਾ ਲੈਂਦਾ ਹੈ।੩।ਹੇ ਭਾਈ! ਇਹ ਮਨੁੱਖਾ ਸਰੀਰ-ਘੋੜੀ ਪਰਮਾਤਮਾ ਨੇ ਪੈਦਾ ਕੀਤੀ ਹੈ (ਕਿ ਇਸ ਘੋੜੀ ਉਤੇ ਚੜ੍ਹ ਕੇ ਜੀਵ ਜੀਵਨ-ਸਫ਼ਰ ਨੂੰ ਸਫਲਤਾ ਨਾਲ ਤੈ ਕਰੇ, ਸੋ) ਜਿਸ (ਸਰੀਰ-ਘੋੜੀ) ਦੀ ਰਾਹੀਂ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਹੈ, ਉਹ ਧੰਨ ਹੈ, ਉਸ ਨੂੰ ਸ਼ਾਬਾਸ਼ ਮਿਲਦੀ ਹੈ, (ਇਸ ਦੀ ਰਾਹੀਂ) ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ ਉੱਘੜ ਪੈਂਦਾ ਹੈ। ਹੇ ਭਾਈ! ਇਸ ਸੋਹਣੀ ਕਾਂਇਆਂ-ਘੋੜੀ ਉਤੇ ਚੜ੍ਹ, (ਇਹ ਘੋੜੀ) ਔਖੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦੀ ਹੈ, (ਇਸ ਦੀ ਰਾਹੀਂ) ਗੁਰੂ ਦੀ ਸਰਨ ਪੈ ਕੇ ਪਰਮ ਆਨੰਦ ਦੇ ਮਾਲਕ ਪਰਮਾਤਮਾ ਨੂੰ ਮਿਲ। ਪੂਰਨ ਪਰਮਾਤਮਾ ਨੇ ਜਿਸ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama sahib from sri darbar sahib amritsar

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥ 

ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾਹ ਰਹਿ ਗਏ)।੧। ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ)। ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ?।੧।ਰਹਾਉ। ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ) , ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ।੨। ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ) , (ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ?।੩। (ਹੇ ਪ੍ਰਭੂ!) ਮੈਂ ਆਪਣਾ ਤਨ ਤੇ ਮਨ ਅਰਪਣ ਕਰਦਾ ਹਾਂ, ਤੇਰੀ ਪੂਜਾ ਵਜੋਂ ਭੇਟ ਕਰਦਾ ਹਾਂ; (ਇਸੇ ਭੇਟਾ ਨਾਲ ਹੀ) ਸਤਿਗੁਰ ਦੀ ਮਿਹਰ ਦੀ ਬਰਕਤਿ ਨਾਲ ਤੈਨੂੰ ਮਾਇਆ-ਰਹਿਤ ਨੂੰ ਲੱਭ ਸਕਦਾ ਹਾਂ।੪। ਰਵਿਦਾਸ ਆਖਦਾ ਹੈ-(ਹੇ ਪ੍ਰਭੂ! ਜੇ ਸੁੱਚੇ ਦੁੱਧ, ਫੁੱਲ, ਧੂਪ, ਚੰਦਨ ਤੇ ਨੈਵੇਦ ਆਦਿਕ ਦੀ ਭੇਟਾ ਨਾਲ ਹੀ ਤੇਰੀ ਪੂਜਾ ਹੋ ਸਕਦੀ ਤਾਂ ਕਿਤੇ ਭੀ ਇਹ ਸ਼ੈਆਂ ਸੁੱਚੀਆਂ ਨਾਹ ਮਿਲਣ ਕਰ ਕੇ) ਮੈਥੋਂ ਤੇਰੀ ਪੂਜਾ ਤੇ ਤੇਰੀ ਭਗਤੀ ਹੋ ਹੀ ਨਾਹ ਸਕਦੀ, ਤਾਂ ਫਿਰ (ਹੇ ਪ੍ਰਭੂ!) ਮੇਰਾ ਕੀਹ ਹਾਲ ਹੁੰਦਾ?।੫।੧। Translation :  The calf wasted milk from the teats; The flower broth (sniffed) and the water was spoiled by the fish (so, the milk, the flower, the water, these three became false and could not be offered before the Lord).l1l

O mother! Where can I get something to worship Gobind? No other (true) flower (adik mill) can (can). Shall I not (by doing this) attain that beautiful Lord?

Sandalwood plants are bitten by snakes (and they have made sandalwood false), poison and nectar (also in the ocean) live together.l2l

Even the incense lamps and Naveds (become false) as they become fragrant, (then, O Lord! If Thy worship can be done with these things only, then by placing these false things before Thee) how can Thy devotees worship Thee? I3I

(O Lord!) I dedicate my body and mind, offering as Thy worship; (Only with this offering) with the blessing of Satguru's grace I can find you without Maya.l4l

Says Ravidas, (O Lord, if you can be worshiped only with the offering of pure milk, flowers, incense, sandalwood and Naved etc., then by not meeting these pure things anywhere)l4l. I cannot have your worship and devotion. Then (O Lord!) What would have happened to me? .l5l1l

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥ ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥ ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥੨॥੧੪॥ ਅਰਥ: ਹੇ ਮਾਂ! ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਪ੍ਰੇਮ ਬਣਾਈ ਰੱਖਦਾ ਹੈ, ਉਸ ਦਾ ਜਗਤ ਵਿਚ ਆਉਣਾ ਕਾਮਯਾਬ ਹੋ ਜਾਂਦਾ ਹੈ, ਉਸ ਨੂੰ ਜ਼ਿੰਦਗੀ ਦਾ ਫਲ ਮਿਲ ਜਾਂਦਾ ਹੈ।੧।ਰਹਾਉ।

ਹੇ ਮਾਂ! ਜੇਹੜਾ ਮਨੁੱਖ ਗੁਰੂ ਦਾ ਸਾਥ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ ਸੋਹਣੇ ਜੀਵਨ ਵਾਲਾ ਸੁਚੱਜਾ ਸੂਰਮਾ ਬਣ ਜਾਂਦਾ ਹੈ, ਉਹ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ, ਤੇ, ਮੁੜ ਮੁੜ ਜੂਨਾਂ ਵਿਚ ਨਹੀਂ ਭਟਕਦਾ।੧।

ਹੇ ਨਾਨਕ! ਆਖ-) ਜਿਸ ਮਨੁੱਖ ਨੂੰ ਪਰਮਾਤਮਾ ਸੰਤ ਜਨਾਂ ਦੇ ਲੜ ਲਾ ਦੇਂਦਾ ਹੈ, ਉਸ ਨੂੰ ਸੰਤ ਜਨਾਂ ਦੀ ਸੰਗਤਿ ਵਿਚ ਨਰਕ ਤੇ ਰੋਗ ਨਹੀਂ ਵਿਆਪਦੇ, ਸਰਬ-ਵਿਆਪਕ ਪ੍ਰਭੂ ਹਰ ਵੇਲੇ ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਵੱਸਿਆ ਰਹਿੰਦਾ ਹੈ, ਪ੍ਰਭੂ ਤੋਂ ਬਿਨਾ ਉਸ ਨੂੰ (ਕਿਤੇ ਭੀ) ਕੋਈ ਹੋਰ ਨਹੀਂ ਦਿੱਸਦਾ।੨।੧੪।

O mother! The human being who keeps on praising the qualities of God, keeps love at the feet of God, succeeds in coming into the world, he gets the reward of life.

O mother! The human being who gets the support of Guru, that human being becomes a beautiful warrior with a beautiful life, he keeps on uttering God's name with his tongue, and does not wander in the jungles again and again.

O Nanak! Say-) The human being whom God puts in the fight of Sant Jan, he is not afflicted with hell and disease in the company of Sant Jan. No one else sees (anywhere).

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioHukamnama Sahib Nov 22,2021

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ 

ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।

DHANAASAREE, FOURTH MEHL:

The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||,

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio Hukamnama Sahib Nov 21,2021

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨। ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩। ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।

DHANAASAREE, FOURTH MEHL:

O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ll

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥  ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।

DHANAASAREE, FOURTH MEHL:

The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥ ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥ ਅਰਥ: ਹੇ ਮਨ! ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ, ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ।੧।ਰਹਾਉ।

ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ) , ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ। ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ।੧।

ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; ਜੋਗੀ, ਕਰਮ-ਕਾਂਡੀ, 'ਅਲੱਖ' ਆਖਣ ਵਾਲੇ ਜੋਗੀ, ਮੋਨਧਾਰੀ-ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ) ।੨।

ਜਿਸ ਮਨੁੱਖ ਨੇ ਸਰੀਰ ਉੱਤੇ ਤਾਂ (ਧਾਰਮਿਕ ਚਿੰਨ੍ਹ) ਚੱਕਰ ਆਦਿਕ ਲਾ ਲਏ ਹਨ, ਪਰ ਪ੍ਰੇਮਾ-ਭਗਤੀ ਉਸ ਦੇ ਹਿਰਦੇ ਵਿਚ ਪੈਦਾ ਨਹੀਂ ਹੋਈ, ਜੋ ਰਾਗ ਰਾਗਨੀਆਂ ਤਾਂ ਗਾਉਂਦਾ ਹੈ ਪਰ ਨਿਰਾ ਪਖੰਡ-ਮੂਰਤੀ ਹੀ ਬਣ ਬੈਠਾ ਹੈ, ਅਜਿਹੇ ਮਨੁੱਖ ਨੂੰ ਪਰਮਾਤਮਾ ਪਾਸੋਂ ਕੁਝ ਨਹੀਂ ਮਿਲਦਾ।੩।

ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ) । ਹੇ ਕਬੀਰ! ਆਖ-ਜਿਨ੍ਹਾਂ ਮਨੁੱਖਾਂ ਨੇ ਪ੍ਰੇਮਾ-ਭਗਤੀ ਕਰਨੀ ਸਮਝ ਲਈ ਹੈ ਉਹ (ਮੌਤ ਦੇ ਸਹਿਮ ਤੋਂ) ਆਜ਼ਾਦ ਹੋ ਗਏ ਹਨ।੪।੩।

O mind! You did not chant the prakash roop parmatma, not even this one deed (which was doable) could be done by you.

The wise men who listened to all the wisdom of Veda Puran Adiks and hoped for Karam Kaand (hope that life would be saved by Karam Kaand), all of them remained engrossed in (spiritual) death. Even the Pandit people got up and left without fulfilling their hopes (left the world).

Many people went to the forests and practiced yoga, penance, eating carrots and radishes; Jogis, Karam-Kandi, Jogis who say 'Alakh', Mondharis - all these were written in the account of Jam (meaning their means cannot save them from the fear of death).

A human being who has put (religious symbols) on his body, but love and devotion has not been born in his Hirda, who sings raga raganis but has become a mere hypocrite, such a human being has something from God. Not found.

The whole world is in awe of Kaal, the Bharmi Gianis are also written in the same account (they too are in awe of death). O Kabir! Say, those human beings who have understood to do love-devotion have become (from the fear of death) free.

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨। ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩। ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।

DHANAASAREE, FOURTH MEHL:

O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 

Ii

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨। ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩। ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।

DHANAASAREE, FOURTH MEHL:

O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ll

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISHHukamnama Sahib Nov 17,2021

ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥

ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ। ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧। ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩।

ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪।

ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬।

ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕ) ਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Sangrand Hukamnama Sahib from Sri DARBAR SAHIB AMRITSAR 

BAARAH MAAHAA ~ THE TWELVE MONTHS: MAAJH, FIFTH MEHL, FOURTH HOUSE:

ONE UNIVERSAL CREATOR GOD. BY THE GRACE OF THE TRUE jGURU: 

ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥ ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥ ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥ ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥ ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥ ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥ ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥ ਅਰਥ: ਮੱਘਰ (ਦੇ ਠੰਢੇ-ਮਿੱਠੇ) ਮਹੀਨੇ ਵਿਚ ਉਹ ਜੀਵ-ਇਸਤ੍ਰੀਆਂ ਸੋਹਣੀਆਂ ਲੱਗਦੀਆਂ ਹਨ ਜੋ ਹਰੀ-ਪਤੀ ਦੇ ਨਾਲ ਬੈਠੀਆਂ ਹੁੰਦੀਆਂ ਹਨ। ਜਿਨ੍ਹਾਂ ਨੂੰ ਮਾਲਕ-ਪ੍ਰਭੂ ਨੇ ਆਪਣੇ ਨਾਲ ਮਿਲਾ ਲਿਆ, ਉਹਨਾਂ ਦੀ ਸੋਭਾ ਬਿਆਨ ਨਹੀਂ ਹੋ ਸਕਦੀ। ਸਤ-ਸੰਗੀ ਸਹੇਲੀਆਂ ਦੀ ਸੰਗਤਿ ਵਿਚ ਪ੍ਰਭੂ ਦੇ ਨਾਲ (ਚਿੱਤ ਜੋੜ ਕੇ) ਉਹਨਾਂ ਦਾ ਸਰੀਰ ਉਹਨਾਂ ਦਾ ਮਨ ਸਦਾ ਖਿੜਿਆ ਰਹਿੰਦਾ ਹੈ। ਪਰ ਜੇਹੜੀਆਂ ਜੀਵ-ਇਸਤ੍ਰੀਆਂ ਸਤਸੰਗੀਆਂ (ਦੀ ਸੰਗਤਿ) ਤੋਂ ਵਾਂਜੀਆਂ ਰਹਿੰਦੀਆਂ ਹਨ, ਉਹ ਇਕੱਲੀਆਂ (ਛੁੱਟੜ) ਹੀ ਰਹਿੰਦੀਆਂ ਹਨ (ਜਿਵੇਂ ਸੜੇ ਹੋਏ ਤਿਲਾਂ ਦਾ ਬੂਟਾ ਪੈਲੀ ਵਿਚ ਨਿਖਸਮਾ ਰਹਿੰਦਾ ਹੈ। ਇਕੱਲੀ ਨਿਖਸਮੀ ਜਿੰਦ ਨੂੰ ਵੇਖ ਕੇ ਕਾਮਾਦਿਕ ਕਈ ਵੈਰੀ ਆ ਕੇ ਘੇਰ ਲੈਂਦੇ ਹਨ, ਤੇ) ਉਹਨਾਂ ਦਾ (ਵਿਕਾਰਾਂ ਤੋਂ ਉਪਜਿਆ) ਦੁੱਖ ਕਦੇ ਲਹਿੰਦਾ ਨਹੀਂ, ਉਹ ਜਮਾਂ ਦੇ ਵੱਸ ਪਈਆਂ ਰਹਿੰਦੀਆਂ ਹਨ। ਜਿਨ੍ਹਾਂ ਜੀਵ-ਇਸਤ੍ਰੀਆਂ ਨੇ ਪਤੀ-ਪ੍ਰਭੂ ਦਾ ਸਾਥ ਮਾਣਿਆ ਹੈ, ਉਹ (ਵਿਕਾਰਾਂ ਦੇ ਹੱਲੇ ਵਲੋਂ) ਸਦਾ ਸੁਚੇਤ ਦਿੱਸਦੀਆਂ ਹਨ (ਵਿਕਾਰ ਉਹਨਾਂ ਉਤੇ ਚੋਟ ਨਹੀਂ ਕਰ ਸਕਦੇ, ਕਿਉਂਕਿ) ਪਰਮਾਤਮਾ ਦੇ ਗੁਣਾਨੁਵਾਦ ਉਹਨਾਂ ਦੇ ਹਿਰਦੇ ਵਿਚ ਪ੍ਰੋਤੇ ਰਹਿੰਦੇ ਹਨ, ਜਿਵੇਂ ਹੀਰੇ ਜਵਾਹਰ ਤੇ ਲਾਲਾਂ ਦਾ ਗਲ ਵਿਚ ਪਾਇਆ ਹੁੰਦਾ ਹੈ। ਨਾਨਕ ਉਹਨਾਂ ਸਤਸੰਗੀਆਂ ਦੇ ਚਰਨਾਂ ਦੀ ਧੂੜ ਮੰਗਦਾ ਹੈ ਜੋ ਪ੍ਰਭੂ ਦੇ ਦਰ ਤੇ ਪਏ ਰਹਿੰਦੇ ਹਨ ਜੋ ਪ੍ਰਭੂ ਦੀ ਸਰਨ ਵਿਚ ਰਹਿੰਦੇ ਹਨ। ਮੱਘਰ ਵਿਚ ਪਰਮਾਤਮਾ ਦਾ ਸਿਮਰਨ ਕੀਤਿਆਂ ਮੁੜ ਜਨਮ ਮਰਨ ਦਾ ਗੇੜ ਨਹੀਂ ਵਾਪਰਦਾ।10।

BAARAH MAAHAA ~ THE TWELVE MONTHS: MAAJH, FIFTH MEHL, FOURTH HOUSE:

ONE UNIVERSAL CREATOR GOD. BY THE GRACE OF THE TRUE GURU:

In the month of Maghar, those who sit with their Beloved Husband Lord are beautiful. How can their glory be measured? Their Lord and Master blends them with Himself. Their bodies and minds blossom forth in the Lord; they have the companionship of the Holy Saints. Those who lack the Company of the Holy, remain all alone. Their pain never departs, and they fall into the grip of the Messenger of Death. Those who have ravished and enjoyed their God, are seen to be continually exalted and uplifted. They wear the Necklace of the jewels, emeralds and rubies of the Lord’s Name. Nanak seeks the dust of the feet of those who take to the Sanctuary of the Lord’s Door. Those who worship and adore God in Maghar, do not suffer the cycle of reincarnation ever again.|| 10 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioHukamnama Sahib Nov 16,2021

ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥

ਅਰਥ: ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ।੧। ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ।੨। ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ। (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ।੩। ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ। ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ।੪।੩।

DHANAASAREE, THIRD MEHL:

Gather in and cherish forever the wealth of the Lord’s Name, deep within; He cherishes and nurtures all beings and creatures. They alone obtain the treasure of Liberation, who are lovingly imbued with, and focused on the Lord’s Name. || 1 || Serving the Guru, one obtains the wealth of the Lord’s Name. He is illumined and enlightened within, and he meditates on the Lord’s Name. || Pause || This love for the Lord is like the love of the bride for her husband. God ravishes and enjoys the soul-bride who is adorned with peace and tranquility. No one finds God through egotism. Wandering away from the Primal Lord, the root of all, one wastes his life in vain. || 2 || Tranquility, celestial peace, pleasure and the Word of His Bani come from the Guru. True is that service, which leads one to merge in the Naam. Blessed with the Word of the Shabad, he meditates forever on the Lord, the Beloved. Through the True Name, glorious greatness is obtained. || 3 || The Creator Himself abides throughout the ages. If He casts His Glance of Grace, then we meet Him. Through the Word of Gurbani, the Lord comes to dwell in the mind. O Nanak, God unites with Himself those who are imbued with Truth. || 4 || 3 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily HUKAMNAMA SAHIB from Sri Darbar SAHIB Amritsar including Punjabi and English AUDIO HUKAMNAMA SAHIB Nov 15,2021

ਧਨਾਸਰੀ ਮਹਲਾ ੫ ਘਰੁ ੬ ਅਸਟਪਦੀ    ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ ॥੧॥੩॥  ਅਰਥ: ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ। ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ।੧।ਰਹਾਉ। ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ। ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ। ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ। ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ। ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ।੧। ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ। (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ।੨।ਅਰਥ: ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ। ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ।੩। ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ। (ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ।੪। ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ। ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ। ਹੇ ਭਾਈ! ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇ।੫।ਅਰਥ: ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ। ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ।੬। ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ। ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ।੭। ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily HUKAMNAMA SAHIB from Sri Darbar SAHIB Amritsar including Punjabi and English AUDIO ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ 

ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ। ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨। ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

TILANG, SECOND HOUSE, FIFTH MEHL:

There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily HUKAMNAMA SAHIB from Sri Darbar SAHIB Amritsar including Punjabi and English AUDIO TRANSLATION ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥

ਅਰਥ: (ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇ) ਗੁਣ ਚੇਤੇ ਕਰਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ। ਪਰਮਾਤਮਾ ਦੇ ਗੁਣ ਗਾਵਣੇ, ਮਾਨੋ, ਇਕ ਪੌੜੀ ਹੈ ਜੋ ਗੁਰੂ ਨੇ ਦਿੱਤੀ ਹੈ ਤੇ ਇਸ ਪੌੜੀ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤਕ ਪਹੁੰਚ ਸਕੀਦਾ ਹੈ, (ਇਸ ਪੌੜੀ ਤੇ ਚੜ੍ਹਨ ਦੀ ਬਰਕਤਿ ਨਾਲ ਮੇਰੇ ਅੰਦਰ) ਸਦਾ-ਥਿਰ ਰਹਿਣ ਵਾਲਾ ਆਨੰਦ ਬਣ ਰਿਹਾ ਹੈ। ਜੇਹੜਾ ਮਨੁੱਖ (ਇਸ ਪੌੜੀ ਦੀ ਬਰਕਤਿ ਨਾਲ) ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਪਹੁੰਚਦਾ ਹੈ ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ। ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਉਸ ਦੀ ਮਤਿ ਅਟੱਲ ਹੋ ਜਾਂਦੀ ਹੈ। ਪਰਮਾਤਮਾ ਅਟੱਲ ਹੈ। (ਜੇ ਗੁਣ ਗਾਵਣ ਵਾਲੀ ਮਤਿ ਨਹੀਂ ਬਣੀ, ਤਾਂ) ਕੋਈ ਇਸ਼ਨਾਨ, ਕੋਈ ਦਾਨ, ਕੋਈ ਚੁੰਚ-ਗਿਆਨਤਾ, ਤੇ ਕੋਈ ਤੀਰਥ-ਇਸ਼ਨਾਨ ਪਰਮਾਤਮਾ ਨੂੰ ਖ਼ੁਸ਼ ਨਹੀਂ ਕਰ ਸਕਦਾ। (ਗੁਣ ਗਾਵਣ ਵਾਲੇ ਮਨੁੱਖ ਦੇ ਮਨ ਵਿਚੋਂ) ਧੋਖੇ-ਫ਼ਰੇਬ, ਮੋਹ ਦੇ ਚਮਤ-ਕਾਰੇ, ਵਿਕਾਰ ਆਦਿਕ ਸਭ ਮੁੱਕ ਜਾਂਦੇ ਹਨ। ਉਸ ਦੇ ਅੰਦਰ ਨਾਹ ਝੂਠ ਰਹਿ ਜਾਂਦਾ ਹੈ, ਨਾਹ ਠੱਗੀ ਰਹਿੰਦੀ ਹੈ, ਨਾਹ ਮੇਰ-ਤੇਰ ਰਹਿੰਦੀ ਹੈ। (ਪ੍ਰਭੂ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪ੍ਰਭੂ ਦੇ) ਗੁਣ ਗਾਂਵਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪ੍ਰਭੂ ਹੀ ਪਿਆਰਾ ਲੱਗਦਾ ਜਾ ਰਿਹਾ ਹੈ।੧। ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥ ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ ॥ ਮਥਿ ਅੰਮ੍ਰਿਤੁ ਪੀਆ ਇਹੁ ਮਨੁ ਦੀਆ ਗੁਰ ਪਹਿ ਮੋਲੁ ਕਰਾਇਆ ॥ ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥ ਤਿਸੁ ਨਾਲਿ ਗੁਣ ਗਾਵਾ ਜੇ ਤਿਸੁ ਭਾਵਾ ਕਿਉ ਮਿਲੈ ਹੋਇ ਪਰਾਇਆ ॥ ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥  ਅਰਥ: ਉਸ ਮਾਲਕ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ ਜਗਤ ਪੈਦਾ ਕੀਤਾ ਹੈ। (ਸਿਫ਼ਤਿ-ਸਾਲਾਹ ਕਰਨ ਤੋਂ ਬਿਨਾ ਮਨੁੱਖ ਦੇ ਮਨ ਵਿਚ ਵਿਕਾਰਾਂ ਦੀ) ਮੈਲ ਲੱਗੀ ਰਹਿੰਦੀ ਹੈ, ਤੇ, ਜੇ ਮਨ (ਵਿਕਾਰਾਂ ਨਾਲ) ਮੈਲਾ ਟਿਕਿਆ ਰਹੇ ਤਾਂ ਕੋਈ ਭੀ ਨਾਮ-ਅੰਮ੍ਰਿਤ ਪੀ ਨਹੀਂ ਸਕਦਾ। (ਪਰ ਇਸ ਨਾਮ-ਅੰਮ੍ਰਿਤ ਦੀ ਪ੍ਰਾਪਤੀ ਵਾਸਤੇ ਭੀ ਮੁੱਲ ਦੇਣਾ ਪੈਂਦਾ ਹੈ) ਮੈਂ ਗੁਰੂ ਪਾਸੋਂ ਮੁੱਲ ਪੁਆਇਆ (ਤਾਂ ਉਸਨੇ ਦੱਸਿਆ ਕਿ) ਜਿਸ ਨੇ ਆਪਣਾ ਇਹ ਮਨ (ਗੁਰੂ ਦੇ) ਹਵਾਲੇ ਕੀਤਾ ਉਸ ਨੇ ਮੁੜ ਮੁੜ ਸਿਮਰ ਕੇ ਨਾਮ-ਅੰਮ੍ਰਿਤ ਪੀ ਲਿਆ। (ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਜਦੋਂ ਕਿਸੇ ਮਨੁੱਖ ਨੇ ਆਪਣਾ ਮਨ (ਮੈਲੇ ਪਾਸੇ ਵਲੋਂ ਹਟਾ ਕੇ) ਸਦਾ-ਥਿਰ ਪ੍ਰਭੂ ਵਿਚ ਜੋੜਿਆ ਤਾਂ ਉਸ ਨੇ ਆਤਮਕ ਅਡੋਲਤਾ ਵਿਚ ਟਿਕ ਕੇ ਆਪਣੇ ਪ੍ਰੀਤਮ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ। (ਪਰ) ਮੈਂ ਤਦੋਂ ਹੀ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਪ੍ਰਭੂ ਦੇ ਗੁਣ ਗਾ ਸਕਦਾ ਹਾਂ ਜੇ ਪ੍ਰਭੂ ਦੀ ਰਜ਼ਾ ਹੀ ਹੋਵੇ (ਜੇ ਉਸ ਨੂੰ ਮੈਂ ਚੰਗਾ ਲੱਗ ਪਵਾਂ) । ਪ੍ਰਭੂ ਤੋਂ ਓਪਰੇ ਓਪਰੇ ਰਿਹਾਂ ਪ੍ਰਭੂ ਨਾਲ ਮਿਲਾਪ ਨਹੀਂ ਹੋ ਸਕਦਾ। (ਸੋ, ਹੇ ਭਾਈ!) ਉਸ ਮਾਲਕ-ਪ੍ਰਭੂ ਦੀ (ਸਦਾ) ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ (ਇਹ) ਜਗਤ ਪੈਦਾ ਕੀਤਾ ਹੈ।੨। ਆਇ ਗਇਆ ਕੀ ਨ ਆਇਓ ਕਿਉ ਆਵੈ ਜਾਤਾ ॥ ਪ੍ਰੀਤਮ ਸਿਉ ਮਨੁ ਮਾਨਿਆ ਹਰਿ ਸੇਤੀ ਰਾਤਾ ॥ ਸਾਹਿਬ ਰੰਗਿ ਰਾਤਾ ਸਚ ਕੀ ਬਾਤਾ ਜਿਨਿ ਬਿੰਬ ਕਾ ਕੋਟੁ ਉਸਾਰਿਆ ॥ ਪੰਚ ਭੂ ਨਾਇਕੋ ਆਪਿ ਸਿਰੰਦਾ ਜਿਨਿ ਸਚ ਕਾ ਪਿੰਡੁ ਸਵਾਰਿਆ ॥ ਹਮ ਅਵਗਣਿਆਰੇ ਤੂ ਸੁਣਿ ਪਿਆਰੇ ਤੁਧੁ ਭਾਵੈ ਸਚੁ ਸੋਈ ॥ ਆਵਣ ਜਾਣਾ ਨਾ ਥੀਐ ਸਾਚੀ ਮਤਿ ਹੋਈ ॥੩॥ ਅਰਥ: ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਆ ਵੱਸੇ, ਉਸ ਨੂੰ ਹੋਰ ਕਿਸੇ ਪਦਾਰਥ ਦੀ ਲਾਲਸਾ ਨਹੀਂ ਰਹਿ ਜਾਂਦੀ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ। ਉਸ ਦਾ ਮਨ ਪ੍ਰੀਤਮ ਪ੍ਰਭੂ ਨਾਲ ਗਿੱਝ ਜਾਂਦਾ ਹੈ, ਪ੍ਰਭੂ ਦੇ ਪ੍ਰੇਮ ਨਾਲ ਰੰਗਿਆ ਜਾਂਦਾ ਹੈ। ਉਸ ਦਾ ਮਨ ਉਸ ਮਾਲਕ ਦੇ ਰੰਗ ਵਿਚ ਰੰਗਿਆ ਜਾਂਦਾ ਹੈ, ਉਹ ਉਸ ਸਦਾ-ਥਿਰ ਮਾਲਕ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰਦਾ ਰਹਿੰਦਾ ਹੈ ਜਿਸ ਨੇ ਪਾਣੀ ਦੀ ਬੂੰਦ ਤੋਂ ਸਰੀਰ-ਕਿਲ੍ਹਾ ਉਸਾਰ ਦਿੱਤਾ ਹੈ, ਜੋ ਪੰਜਾਂ ਤੱਤਾਂ ਦਾ ਮਾਲਕ ਹੈ, ਜੋ ਆਪ ਹੀ (ਸਰੀਰ ਜਗਤ ਦਾ) ਪੈਦਾ ਕਰਨ ਵਾਲਾ ਹੈ, ਜਿਸ ਨੇ ਆਪਣੇ ਰਹਿਣ ਲਈ ਮਨੁੱਖ ਦਾ ਸਰੀਰ ਸਜਾਇਆ ਹੈ। ਹੇ ਪਿਆਰੇ ਪ੍ਰਭੂ! ਤੂੰ (ਮੇਰੀ ਬੇਨਤੀ) ਸੁਣ। ਅਸੀ ਜੀਵ ਔਗੁਣਾਂ ਨਾਲ ਭਰੇ ਹੋਏ ਹਾਂ (ਤੂੰ ਆਪ ਹੀ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇ ਕੇ ਸਾਨੂੰ ਪਵਿਤ੍ਰ ਕਰਨ ਵਾਲਾ ਹੈਂ) ਜੇਹੜਾ ਜੀਵ (ਤੇਰੀ ਮੇਹਰ ਨਾਲ) ਤੈਨੂੰ ਪਸੰਦ ਆ ਜਾਂਦਾ ਹੈ ਉਹ ਤੇਰਾ ਹੀ ਰੂਪ ਹੋ ਜਾਂਦਾ ਹੈ। ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ, ਉਸ ਦੀ ਮਤਿ ਅਭੁੱਲ ਹੋ ਜਾਂਦੀ ਹੈ।੩। ਅੰਜਨੁ ਤੈਸਾ ਅੰਜੀਐ ਜੈਸਾ ਪਿਰ ਭਾਵੈ ॥ ਸਮਝੈ ਸੂਝੈ ਜਾਣੀਐ ਜੇ ਆਪਿ ਜਾਣਾਵੈ ॥ ਆਪਿ ਜਾਣਾਵੈ ਮਾਰਗਿ ਪਾਵੈ ਆਪੇ ਮਨੂਆ ਲੇਵਏ ॥ ਕਰਮ ਸੁਕਰਮ ਕਰਾਏ ਆਪੇ ਕੀਮਤਿ ਕਉਣ ਅਭੇਵਏ ॥ ਤੰਤੁ ਮੰਤੁ ਪਾਖੰਡੁ ਨ ਜਾਣਾ ਰਾਮੁ ਰਿਦੈ ਮਨੁ ਮਾਨਿਆ ॥ ਅੰਜਨੁ ਨਾਮੁ ਤਿਸੈ ਤੇ ਸੂਝੈ ਗੁਰ ਸਬਦੀ ਸਚੁ ਜਾਨਿਆ ॥੪॥ ਅਰਥ: ਇਸਤ੍ਰੀ ਨੂੰ ਉਹੋ ਜਿਹਾ ਸੁਰਮਾ ਪਾਣਾ ਚਾਹੀਦਾ ਹੈ ਜਿਹੋ ਜਿਹਾ ਉਸ ਦੇ ਪਤੀ ਨੂੰ ਚੰਗਾ ਲੱਗੇ (ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਦੇ ਮਿਲਾਪ ਵਾਸਤੇ ਉਹੋ ਜਿਹਾ ਉੱਦਮ ਕਰਨਾ ਚਾਹੀਦਾ ਹੈ ਜੇਹੜਾ ਪ੍ਰਭੂ-ਪਤੀ ਨੂੰ ਪਸੰਦ ਆਵੇ) । (ਪਰ ਜੀਵ ਦੇ ਕੀਹ ਵੱਸ ਹੈ?) ਜਦੋਂ ਪਰਮਾਤਮਾ ਆਪ ਸਮਝ ਬਖ਼ਸ਼ੇ, ਤਦੋਂ ਹੀ ਜੀਵ (ਸਹੀ ਰਸਤਾ) ਸਮਝ ਸਕਦਾ ਹੈ, ਤਦੋਂ ਹੀ ਜੀਵ ਨੂੰ ਸੂਝ ਆ ਸਕਦੀ ਹੈ, ਤਦੋਂ ਹੀ ਕੁਝ ਜਾ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily HUKAMNAMA SAHIB from Sri Darbar SAHIB Amritsar including Punjabi and English AUDIO HUKAMNAMA SAHIB

THE DAILY HUKAMNAMA SAHIB FROM SRI DARBAR SAHIB AMRITSAR  ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ। ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨। (ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪। (ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫। ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬। (ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) । ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily HUKAMNAMA SAHIB from Sri Darbar SAHIB Amritsar including Punjabi and English AUDIO

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ 

ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ। ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨। ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

TILANG, SECOND HOUSE, FIFTH MEHL:

There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio

Hukamnama Sahib Nov 10,2021

ਸਲੋਕ ਮਃ ੧ ॥ ਨਾ ਸਤਿ ਦੁਖੀਆ ਨਾ ਸਤਿ ਸੁਖੀਆ ਨਾ ਸਤਿ ਪਾਣੀ ਜੰਤ ਫਿਰਹਿ ॥ ਨਾ ਸਤਿ ਮੂੰਡ ਮੁਡਾਈ ਕੇਸੀ ਨਾ ਸਤਿ ਪੜਿਆ ਦੇਸ ਫਿਰਹਿ ॥ ਨਾ ਸਤਿ ਰੁਖੀ ਬਿਰਖੀ ਪਥਰ ਆਪੁ ਤਛਾਵਹਿ ਦੁਖ ਸਹਹਿ ॥ ਨਾ ਸਤਿ ਹਸਤੀ ਬਧੇ ਸੰਗਲ ਨਾ ਸਤਿ ਗਾਈ ਘਾਹੁ ਚਰਹਿ ॥ ਜਿਸੁ ਹਥਿ ਸਿਧਿ ਦੇਵੈ ਜੇ ਸੋਈ ਜਿਸ ਨੋ ਦੇਇ ਤਿਸੁ ਆਇ ਮਿਲੈ ॥ ਨਾਨਕ ਤਾ ਕਉ ਮਿਲੈ ਵਡਾਈ ਜਿਸੁ ਘਟ ਭੀਤਰਿ ਸਬਦੁ ਰਵੈ ॥ ਸਭਿ ਘਟ ਮੇਰੇ ਹਉ ਸਭਨਾ ਅੰਦਰਿ ਜਿਸਹਿ ਖੁਆਈ ਤਿਸੁ ਕਉਣੁ ਕਹੈ ॥ ਜਿਸਹਿ ਦਿਖਾਲਾ ਵਾਟੜੀ ਤਿਸਹਿ ਭੁਲਾਵੈ ਕਉਣੁ ॥ ਜਿਸਹਿ ਭੁਲਾਈ ਪੰਧ ਸਿਰਿ ਤਿਸਹਿ ਦਿਖਾਵੈ ਕਉਣੁ ॥੧॥ ਅਰਥ: (ਤਪ ਆਦਿਕਾਂ ਨਾਲ) ਦੁਖੀ ਹੋਣ ਵਿਚ (ਸਿੱਧੀ ਤੇ ਵਡਿਆਈ ਦੀ ਪ੍ਰਾਪਤੀ) ਨਹੀਂ ਹੈ, ਸੁਖ-ਰਹਿਣਾ ਹੋਣ ਵਿਚ ਭੀ ਨਹੀਂ ਤੇ ਪਾਣੀ ਵਿਚ ਖਲੋਣ ਵਿਚ ਭੀ ਨਹੀਂ ਹੈ (ਨਹੀਂ ਤਾਂ ਬੇਅੰਤ) ਜੀਵ ਪਾਣੀ ਵਿਚ ਹੀ ਫਿਰਦੇ ਹਨ (ਉਹਨਾਂ ਨੂੰ ਸੁਤੇ ਹੀ ਸਿੱਧੀ ਮਿਲ ਜਾਂਦੀ) । ਸਿਰ ਦੇ ਕੇਸ ਮੁਨਾਣ ਵਿਚ (ਭਾਵ, ਰੁੰਡ-ਮੁੰਡ ਹੋ ਜਾਣ ਵਿਚ) ਸਿੱਧੀ ਨਹੀਂ ਹੈ; ਇਸ ਗੱਲ ਵਿਚ ਭੀ (ਜਨਮ-ਮਨੋਰਥ ਦੀ) ਸਿੱਧੀ ਨਹੀਂ ਕਿ ਵਿਦਵਾਨ ਬਣ ਕੇ (ਹੋਰ ਲੋਕਾਂ ਨੂੰ ਚਰਚਾ ਵਿਚ ਜਿੱਤਣ ਲਈ) ਦੇਸਾਂ ਦੇਸਾਂ ਵਿਚ ਫਿਰੀਏ। ਰੁੱਖਾਂ ਬਿਰਖਾਂ ਤੇ ਪੱਥਰਾਂ ਵਿਚ ਭੀ ਸਿੱਧੀ ਨਹੀਂ ਹੈ, ਇਹ ਆਪਣੇ ਆਪ ਨੂੰ ਕਟਾਂਦੇ ਹਨ ਤੇ (ਕਈ ਕਿਸਮ ਦੇ) ਦੁੱਖ ਸਹਾਰਦੇ ਹਨ (ਭਾਵ, ਰੁੱਖਾਂ ਬਿਰਖਾਂ ਪੱਥਰਾਂ ਵਾਂਗ ਜੜ੍ਹ ਹੋ ਕੇ ਆਪਣੇ ਉਤੇ ਕਈ ਕਸ਼ਟ ਸਹਾਰਿਆਂ ਭੀ ਜਨਮ-ਮਨੋਰਥ ਦੀ ਸਿੱਧੀ ਪ੍ਰਾਪਤ ਨਹੀਂ ਹੁੰਦੀ) । (ਸੰਗਲ ਲੱਕ ਨਾਲ ਬੰਨ੍ਹਣ ਵਿਚ ਭੀ) ਸਿੱਧੀ ਨਹੀਂ ਹੈ, ਹਾਥੀ ਸੰਗਲਾਂ ਨਾਲ ਬੱਧੇ ਪਏ ਹੁੰਦੇ ਹਨ; (ਕੰਦ-ਮੂਲ ਖਾਣ ਵਿਚ ਭੀ) ਸਿੱਧੀ ਨਹੀਂ ਹੈ, ਗਾਈਆਂ ਘਾਹ ਚੁਗਦੀਆਂ ਹੀ ਹਨ (ਭਾਵ, ਹਾਥੀਆਂ ਵਾਂਗ ਸੰਗਲ ਬੰਨ੍ਹਿਆਂ ਤੇ ਗਾਈਆਂ ਵਾਂਗ ਕੰਦ-ਮੂਲ ਖਾਧਿਆਂ ਸਿੱਧੀ ਦੀ ਪ੍ਰਾਪਤੀ ਨਹੀਂ ਹੈ) । ਜਿਸ ਪ੍ਰਭੂ ਦੇ ਹੱਥ ਵਿਚ ਸਫਲਤਾ ਹੈ ਜੇ ਉਹ ਆਪ ਦੇਵੇ ਤਾਂ ਜਿਸ ਨੂੰ ਦੇਂਦਾ ਹੈ ਉਸ ਨੂੰ ਪ੍ਰਾਪਤ ਹੁੰਦੀ ਹੈ। ਹੇ ਨਾਨਕ! ਵਡਿਆਈ ਉਸ ਜੀਵ ਨੂੰ ਮਿਲਦੀ ਹੈ ਜਿਸ ਦੇ ਹਿਰਦੇ ਵਿਚ (ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ) ਸ਼ਬਦ ਹਰ ਵੇਲੇ ਮੌਜੂਦ ਹੈ। (ਪ੍ਰਭੂ ਤਾਂ ਇਉਂ ਆਖਦਾ ਹੈ ਕਿ ਜੀਵਾਂ ਦੇ) ਸਾਰੇ ਸਰੀਰ ਮੇਰੇ (ਸਰੀਰ) ਹਨ, ਮੈਂ ਸਭਨਾਂ ਵਿਚ ਵੱਸਦਾ ਹਾਂ, ਜਿਸ ਜੀਵ ਨੂੰ ਮੈਂ ਕੁਰਾਹੇ ਪਾ ਦੇਂਦਾ ਹਾਂ ਉਸ ਨੂੰ ਕੌਣ ਸਮਝਾ ਸਕਦਾ ਹੈ? ਜਿਸ ਨੂੰ ਮੈਂ ਸੋਹਣਾ ਰਸਤਾ ਵਿਖਾ ਦੇਂਦਾ ਹਾਂ ਉਸ ਨੂੰ ਕੌਣ ਭੁਲਾ ਸਕਦਾ ਹੈ? ਜਿਸ ਨੂੰ ਮੈਂ (ਜ਼ਿੰਦਗੀ ਦੇ) ਸਫ਼ਰ ਦੇ ਸ਼ੁਰੂ ਵਿਚ ਹੀ ਭੁਲਾ ਦਿਆਂ ਉਸ ਨੂੰ ਰਸਤਾ ਕੌਣ ਵਿਖਾ ਸਕਦਾ ਹੈ?।1। ਮਃ ੧ ॥ ਸੋ ਗਿਰਹੀ ਜੋ ਨਿਗ੍ਰਹੁ ਕਰੈ ॥ ਜਪੁ ਤਪੁ ਸੰਜਮੁ ਭੀਖਿਆ ਕਰੈ ॥ ਪੁੰਨ ਦਾਨ ਕਾ ਕਰੇ ਸਰੀਰੁ ॥ ਸੋ ਗਿਰਹੀ ਗੰਗਾ ਕਾ ਨੀਰੁ ॥ ਬੋਲੈ ਈਸਰੁ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੨॥  ਅਰਥ: (ਅਸਲ) ਗ੍ਰਿਹਸਤੀ ਉਹ ਹੈ ਜੋ ਇੰਦ੍ਰਿਆਂ ਨੂੰ ਵਿਕਾਰਾਂ ਵਲੋਂ ਰੋਕਦਾ ਹੈ, ਜੋ (ਪ੍ਰਭੂ ਪਾਸੋਂ) ਜਪ ਤਪ ਤੇ ਸੰਜਮ-ਰੂਪ ਖ਼ੈਰ ਮੰਗਦਾ ਹੈ; ਜੋ ਆਪਣਾ ਸਰੀਰ (ਭੀ) ਪੁੰਨ ਦਾਨ ਵਾਲਾ ਹੀ ਬਣਾ ਲੈਂਦਾ ਹੈ (ਭਾਵ, ਖ਼ਲਕਤ ਦੀ ਸੇਵਾ ਤੇ ਭਲਾਈ ਕਰਨ ਦਾ ਸੁਭਾਵ ਜਿਸ ਦੇ ਸਰੀਰ ਨਾਲ ਰਚ-ਮਿਚ ਜਾਂਦਾ ਹੈ) ; ਉਹ ਗ੍ਰਿਹਸਤੀ ਗੰਗਾ ਜਲ (ਵਰਗਾ ਪਵਿਤ੍ਰ) ਹੋ ਜਾਂਦਾ ਹੈ। ਜੇ ਈਸ਼ਰ (ਜੋਗੀ ਭੀ ਅਸਲ ਗ੍ਰਿਹਸਤੀ ਵਾਲੀ ਇਹ ਜੁਗਤਿ ਵਰਤ ਕੇ) ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਜਪੇ ਤਾਂ ਇਹ ਭੀ ਪਰਮ ਬ੍ਰਹਮ ਵਿਚ ਲੀਨ ਹੋ ਜਾਏ, ਇਸ ਦਾ ਕੋਈ (ਵੱਖਰਾ) ਰੂਪ ਰੇਖ ਨਾਹ ਰਹਿ ਜਾਏ (ਭਾਵ, ਹੇ ਈਸ਼ਰ ਜੋਗੀ! ਜੇ ਤੂੰ ਭੀ ਉਪਰ-ਦੱਸੀ ਜੁਗਤਿ ਨਾਲ ਪ੍ਰਭੂ ਨੂੰ ਜਪੇਂ ਤਾਂ ਤੂੰ ਭੀ ਪਰਮ ਬ੍ਰਹਮ ਵਿਚ ਇਕ-ਮਿਕ ਹੋ ਜਾਏਂ; ਗ੍ਰਿਹਸਤ ਤਿਆਗਣ ਦੀ ਲੋੜ ਹੀ ਨਾਹ ਪਏਗੀ) ।2। ਮਃ ੧ ॥ ਸੋ ਅਉਧੂਤੀ ਜੋ ਧੂਪੈ ਆਪੁ ॥ ਭਿਖਿਆ ਭੋਜਨੁ ਕਰੈ ਸੰਤਾਪੁ ॥ ਅਉਹਠ ਪਟਣ ਮਹਿ ਭੀਖਿਆ ਕਰੈ ॥ ਸੋ ਅਉਧੂਤੀ ਸਿਵ ਪੁਰਿ ਚੜੈ ॥ ਬੋਲੈ ਗੋਰਖੁ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੩॥  ਅਰਥ: (ਅਸਲ) ਅਵਧੂਤ ਉਹ ਹੈ ਜੋ ਆਪਾ-ਭਾਵ ਨੂੰ ਸਾੜ ਦੇਂਦਾ ਹੈ; ਜੋ ਖਿੱਝ ਨੂੰ ਮੰਗ ਮੰਗ ਕੇ ਲਿਆਂਦਾ ਹੋਇਆ ਭੋਜਨ ਬਣਾਂਦਾ ਹੈ (ਜੋ ਮੰਗ ਮੰਗ ਕੇ ਲਿਆਂਦੇ ਹੋਏ ਟੁਕੜੇ ਖਾਣ ਦੇ ਥਾਂ ਖਿੱਝ ਨੂੰ ਛਕ ਜਾਵੇ, ਮੁਕਾ ਦੇਵੇ) ; ਜੋ ਹਿਰਦੇ ਰੂਪ ਸ਼ਹਿਰ ਵਿਚ ਟਿਕ ਕੇ (ਪ੍ਰਭੂ ਤੋਂ) ਖ਼ੈਰ ਮੰਗਦਾ ਹੈ, ਉਹ ਅਵਧੂਤ ਕਲਿਆਣ-ਰੂਪ ਪ੍ਰਭੂ ਦੇ ਦੇਸ ਵਿਚ ਅੱਪੜ ਜਾਂਦਾ ਹੈ। ਜੇ ਗੋਰਖ (ਜੋਗੀ ਭੀ ਇਸ ਅਵਧੂਤ ਦੀ ਜੁਗਤਿ ਵਰਤ ਕੇ) ਸਤਿ-ਸਰੂਪ ਪ੍ਰਭੂ ਨੂੰ ਜਪੇ ਤਾਂ (ਇਹ ਗੋਰਖ ਭੀ) ਪਰਮ ਬ੍ਰਹਮ ਵਿਚ ਲੀਨ ਹੋ ਜਾਏ, ਇਸ ਦਾ ਕੋਈ (ਵੱਖਰਾ) ਰੂਪ ਰੇਖ ਨਾਹ ਰਹਿ ਜਾਏ।3। ਮਃ ੧ ॥ ਸੋ ਉਦਾਸੀ ਜਿ ਪਾਲੇ ਉਦਾਸੁ ॥ ਅਰਧ ਉਰਧ ਕਰੇ ਨਿਰੰਜਨ ਵਾਸੁ ॥ ਚੰਦ ਸੂਰਜ ਕੀ ਪਾਏ ਗੰਢਿ ॥ ਤਿਸੁ ਉਦਾਸੀ ਕਾ ਪੜੈ ਨ ਕੰਧੁ ॥ ਬੋਲੈ ਗੋਪੀ ਚੰਦੁ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੪॥  ਅਰਥ: (ਅਸਲ) ਵਿਰਕਤ ਉਹ ਹੈ ਜੋ ਉਪਰਾਮਤਾ ਨੂੰ ਸਦਾ ਕਾਇਮ ਰੱਖਦਾ ਹੈ, ਹਰ ਥਾਂ ਮਾਇਆ-ਰਹਿਤ ਪ੍ਰਭੂ ਦਾ ਨਿਵਾਸ ਜਾਣਦਾ ਹੈ; (ਆਪਣੇ ਹਿਰਦੇ ਵਿਚ) ਸ਼ਾਂਤੀ ਤੇ ਗਿਆਨ ਦੋਹਾਂ ਨੂੰ ਇਕੱਠਾ ਕਰਦਾ ਹੈ; ਉਸ ਵਿਰਕਤ ਮਨੁੱਖ ਦਾ ਸਰੀਰ (ਵਿਕਾਰਾਂ ਵਿਚ) ਨਹੀਂ ਡਿੱਗਦਾ। ਜੇ ਗੋਪੀ ਚੰਦ (ਭੀ ਇਸ ਉਦਾਸੀ ਦੀ ਜੁਗਤਿ ਵਰਤ ਕੇ) ਸਤਿ-ਸਰੂਪ ਪ੍ਰਭੂ ਨੂੰ ਜਪੇ ਤਾਂ (ਇਹ ਗੋਪੀ ਚੰਦ ਭੀ) ਪਰਮ ਬ੍ਰਹਮ ਵਿਚ ਲੀਨ ਹੋ ਜਾਏ, ਇਸ ਦਾ ਕੋਈ (ਵੱਖਰਾ) ਰੂਪ ਰੇਖ ਨਾਹ ਰਹਿ ਜਾਏ।4। ਮਃ ੧ ॥ ਸੋ ਪਾਖੰਡੀ ਜਿ ਕਾਇਆ ਪਖਾਲੇ ॥ ਕਾਇਆ ਕੀ ਅਗਨਿ ਬ੍ਰਹਮੁ ਪਰਜਾਲੇ ॥ ਸੁਪਨੈ ਬਿੰਦੁ ਨ ਦੇਈ ਝਰਣਾ ॥ ਤਿਸੁ ਪਾਖੰਡੀ ਜਰਾ ਨ ਮਰਣਾ ॥ ਬੋਲੈ ਚਰਪਟੁ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੫॥  ਅਰਥ: (ਅਸਲੀ) ਨਾਸਤਕ ਉਹ ਹੈ ਜੋ (ਪਰਮਾਤਮਾ ਦੀ ਹਸਤੀ ਨਾਹ ਮੰਨਣ ਦੇ ਥਾਂ) ਸਰੀਰ ਨੂੰ ਧੋਵੇ (ਭਾਵ, ਸਰੀਰ ਵਿਚੋ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio ਸਲੋਕ ਮਃ ੫ ॥ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥ ਜਨਮੁ ਪਦਾਰਥੁ ਸਫਲੁ ਹੋਇ ਮਨ ਮਹਿ ਲਾਇਹੁ ਭਾਉ ॥ ਸੂਖ ਸਹਜ ਆਨਦੁ ਘਣਾ ਪ੍ਰਭ ਜਪਤਿਆ ਦੁਖੁ ਜਾਇ ॥ ਨਾਨਕ ਨਾਮੁ ਜਪਤ ਸੁਖੁ ਊਪਜੈ ਦਰਗਹ ਪਾਈਐ ਥਾਉ ॥੧॥ 

ਅਰਥ: ਪ੍ਰਭੂ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਜਲ ਹੈ, ਅੰਮ੍ਰਿਤ ਦਾ ਸੁਆਦ ਦੇਣ ਵਾਲਾ ਹੈ; (ਹੇ ਭਾਈ!) ਸਤਿਗੁਰੂ ਦੀ ਅੰਮ੍ਰਿਤ ਵਸਾਣ ਵਾਲੀ ਬਾਣੀ ਦੀ ਰਾਹੀਂ ਇਸ ਪ੍ਰਭੂ-ਨਾਮ ਨੂੰ ਮਨ ਵਿਚ, ਸਰੀਰ ਵਿਚ, ਹਿਰਦੇ ਵਿਚ ਸਿਮਰੋ ਤੇ ਅੱਠੇ ਪਹਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰੋ। ਹੇ ਗੁਰ-ਸਿੱਖੋ! (ਸਿਫ਼ਤਿ-ਸਾਲਾਹ ਵਾਲਾ ਇਹ) ਉਪਦੇਸ਼ ਸੁਣੋ, ਜ਼ਿੰਦਗੀ ਦਾ ਅਸਲ ਮਨੋਰਥ ਇਹੀ ਹੈ। ਮਨ ਵਿਚ (ਪ੍ਰਭੂ ਦਾ) ਪਿਆਰ ਟਿਕਾਓ, ਇਹ ਮਨੁੱਖਾ ਜੀਵਨ-ਰੂਪ ਕੀਮਤੀ ਦਾਤਿ ਸਫਲ ਹੋ ਜਾਇਗੀ। ਪ੍ਰਭੂ ਦਾ ਸਿਮਰਨ ਕੀਤਿਆਂ ਦੁੱਖ ਦੂਰ ਹੋ ਜਾਂਦਾ ਹੈ, ਸੁਖ, ਆਤਮਕ ਅਡੋਲਤਾ ਤੇ ਬੇਅੰਤ ਖ਼ੁਸ਼ੀ ਪ੍ਰਾਪਤ ਹੁੰਦੀ ਹੈ। ਹੇ ਨਾਨਕ! ਪ੍ਰਭੂ ਦਾ ਨਾਮ ਜਪਿਆਂ (ਇਸ ਲੋਕ ਵਿਚ) ਸੁਖ ਪੈਦਾ ਹੁੰਦਾ ਹੈ ਤੇ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲਦੀ ਹੈ।1।

ਮਃ ੫ ॥ ਨਾਨਕ ਨਾਮੁ ਧਿਆਈਐ ਗੁਰੁ ਪੂਰਾ ਮਤਿ ਦੇਇ ॥ ਭਾਣੈ ਜਪ ਤਪ ਸੰਜਮੋ ਭਾਣੈ ਹੀ ਕਢਿ ਲੇਇ ॥ ਭਾਣੈ ਜੋਨਿ ਭਵਾਈਐ ਭਾਣੈ ਬਖਸ ਕਰੇਇ ॥ ਭਾਣੈ ਦੁਖੁ ਸੁਖੁ ਭੋਗੀਐ ਭਾਣੈ ਕਰਮ ਕਰੇਇ ॥ ਭਾਣੈ ਮਿਟੀ ਸਾਜਿ ਕੈ ਭਾਣੈ ਜੋਤਿ ਧਰੇਇ ॥ ਭਾਣੈ ਭੋਗ ਭੋਗਾਇਦਾ ਭਾਣੈ ਮਨਹਿ ਕਰੇਇ ॥ ਭਾਣੈ ਨਰਕਿ ਸੁਰਗਿ ਅਉਤਾਰੇ ਭਾਣੈ ਧਰਣਿ ਪਰੇਇ ॥ ਭਾਣੈ ਹੀ ਜਿਸੁ ਭਗਤੀ ਲਾਏ ਨਾਨਕ ਵਿਰਲੇ ਹੇ ॥੨॥

ਅਰਥ: ਹੇ ਨਾਨਕ! ਪੂਰਾ ਗੁਰੂ (ਤਾਂ ਇਹ) ਮਤਿ ਦੇਂਦਾ ਹੈ ਕਿ ਪ੍ਰਭੂ ਦਾ ਨਾਮ ਸਿਮਰਨਾ ਚਾਹੀਦਾ ਹੈ; (ਪਰ ਉਂਞ) ਜਪ ਤਪ ਸੰਜਮ (ਆਦਿਕ ਕਰਮ-ਕਾਂਡ) ਪ੍ਰਭੂ ਦੀ ਰਜ਼ਾ ਵਿਚ ਹੀ ਹੋ ਰਹੇ ਹਨ, ਰਜ਼ਾ ਅਨੁਸਾਰ ਹੀ ਪ੍ਰਭੂ (ਇਸ ਕਰਮ ਕਾਂਡ ਵਿਚੋਂ ਜੀਵਾਂ ਨੂੰ) ਕੱਢ ਲੈਂਦਾ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ ਜੀਵ ਜੂਨਾਂ ਵਿਚ ਭਟਕਦਾ ਹੈ, ਰਜ਼ਾ ਵਿਚ ਹੀ ਪ੍ਰਭੂ (ਜੀਵ ਉਤੇ) ਬਖ਼ਸ਼ਸ਼ ਕਰਦਾ ਹੈ। ਉਸ ਦੀ ਰਜ਼ਾ ਵਿਚ ਹੀ (ਜੀਵ ਨੂੰ) ਦੁੱਖ ਸੁਖ ਭੋਗਣਾ ਪੈਂਦਾ ਹੈ, ਆਪਣੀ ਰਜ਼ਾ ਅਨੁਸਾਰ ਹੀ ਪ੍ਰਭੂ (ਜੀਵਾਂ ਉਤੇ) ਮੇਹਰ ਕਰਦਾ ਹੈ। ਪ੍ਰਭੂ ਆਪਣੀ ਰਜ਼ਾ ਵਿਚ ਹੀ ਸਰੀਰ ਬਣਾ ਕੇ (ਉਸ ਵਿਚ) ਜਿੰਦ ਪਾ ਦੇਂਦਾ ਹੈ, ਰਜ਼ਾ ਵਿਚ ਹੀ ਜੀਵਾਂ ਨੂੰ ਭੋਗਾਂ ਵਲ ਪ੍ਰੇਰਦਾ ਹੈ ਤੇ ਰਜ਼ਾ ਅਨੁਸਾਰ ਹੀ ਭੋਗਾਂ ਵਲੋਂ ਰੋਕਦਾ ਹੈ। ਆਪਣੀ ਰਜ਼ਾ ਅਨੁਸਾਰ ਹੀ ਪ੍ਰਭੂ (ਕਿਸੇ ਨੂੰ) ਨਰਕ ਵਿਚ ਤੇ (ਕਿਸੇ ਨੂੰ) ਸੁਰਗ ਵਿਚ ਪਾਂਦਾ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਜੀਵ ਦਾ ਨਾਸ ਹੋ ਜਾਂਦਾ ਹੈ। ਆਪਣੀ ਰਜ਼ਾ ਅਨੁਸਾਰ ਹੀ ਜਿਸ ਮਨੁੱਖ ਨੂੰ ਬੰਦਗੀ ਵਿਚ ਜੋੜਦਾ ਹੈ (ਉਹ ਮਨੁੱਖ ਬੰਦਗੀ ਕਰਦਾ ਹੈ, ਪਰ) ਹੇ ਨਾਨਕ! ਬੰਦਗੀ ਕਰਨ ਵਾਲੇ ਬੰਦੇ ਬਹੁਤ ਵਿਰਲੇ ਵਿਰਲੇ ਹਨ।2। ਪਉੜੀ ॥ ਵਡਿਆਈ ਸਚੇ ਨਾਮ ਕੀ ਹਉ ਜੀਵਾ ਸੁਣਿ ਸੁਣੇ ॥ ਪਸੂ ਪਰੇਤ ਅਗਿਆਨ ਉਧਾਰੇ ਇਕ ਖਣੇ ॥ ਦਿਨਸੁ ਰੈਣਿ ਤੇਰਾ ਨਾਉ ਸਦਾ ਸਦ ਜਾਪੀਐ ॥ ਤ੍ਰਿਸਨਾ ਭੁਖ ਵਿਕਰਾਲ ਨਾਇ ਤੇਰੈ ਧ੍ਰਾਪੀਐ ॥ ਰੋਗੁ ਸੋਗੁ ਦੁਖੁ ਵੰਞੈ ਜਿਸੁ ਨਾਉ ਮਨਿ ਵਸੈ ॥ ਤਿਸਹਿ ਪਰਾਪਤਿ ਲਾਲੁ ਜੋ ਗੁਰ ਸਬਦੀ ਰਸੈ ॥ ਖੰਡ ਬ੍ਰਹਮੰਡ ਬੇਅੰਤ ਉਧਾਰਣਹਾਰਿਆ ॥ ਤੇਰੀ ਸੋਭਾ ਤੁਧੁ ਸਚੇ ਮੇਰੇ ਪਿਆਰਿਆ ॥੧੨॥  ਅਰਥ: ਪ੍ਰਭੂ ਦੇ ਸੱਚੇ ਨਾਮ ਦੀਆਂ ਸਿਫ਼ਤਾਂ (ਕਰ ਕੇ ਤੇ) ਸੁਣ ਸੁਣ ਕੇ ਮੇਰੇ ਅੰਦਰ ਜਿੰਦ ਪੈਂਦੀ ਹੈ (ਮੈਨੂੰ ਆਤਮਕ ਜੀਵਨ ਹਾਸਲ ਹੁੰਦਾ ਹੈ) , (ਪ੍ਰਭੂ ਦਾ ਨਾਮ) ਪਸ਼ੂ-ਸੁਭਾਵ, ਪ੍ਰੇਤ-ਸੁਭਾਵ ਤੇ ਗਿਆਨ-ਹੀਣਾਂ ਨੂੰ ਇਕ ਖਿਨ ਵਿਚ ਤਾਰ ਲੈਂਦਾ ਹੈ। ਹੇ ਪ੍ਰਭੂ! ਦਿਨ ਰਾਤ ਸਦਾ ਹੀ ਤੇਰਾ ਨਾਮ ਜਪਣਾ ਚਾਹੀਦਾ ਹੈ, ਤੇਰੇ ਨਾਮ ਦੀ ਰਾਹੀਂ (ਮਾਇਆ ਦੀ) ਡਰਾਉਣੀ ਭੁੱਖ ਤ੍ਰੇਹ ਮਿਟ ਜਾਂਦੀ ਹੈ। ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦਾ ਨਾਮ ਵੱਸ ਪੈਂਦਾ ਹੈ ਉਸ ਦੇ ਮਨ ਵਿਚੋਂ (ਵਿਕਾਰ-) ਰੋਗ ਸਹਸਾ ਤੇ ਦੁੱਖ ਦੂਰ ਹੋ ਜਾਂਦਾ ਹੈ। ਪਰ ਇਹ ਨਾਮ-ਹੀਰਾ ਉਸ ਮਨੁੱਖ ਨੂੰ ਹੀ ਹਾਸਲ ਹੁੰਦਾ ਹੈ ਜਿਹੜਾ ਗੁਰੂ ਦੇ ਸ਼ਬਦ ਵਿਚ ਰਚ-ਮਿਚ ਜਾਂਦਾ ਹੈ। ਹੇ ਖੰਡਾਂ ਬ੍ਰਹਮੰਡਾਂ ਦੇ ਬੇਅੰਤ ਜੀਵਾਂ ਨੂੰ ਤਾਰਨ ਵਾਲੇ ਪ੍ਰਭੂ! ਹੇ ਸਦਾ-ਥਿਰ ਰਹਿਣ ਵਾਲੇ ਮੇਰੇ ਪਿਆਰੇ! ਤੇਰੀ ਸੋਭਾ ਤੈਨੂੰ ਹੀ ਫਬਦੀ ਹੈ (ਆਪਣੀ ਵਡਿਆਈ ਤੂੰ ਆਪ ਹੀ ਜਾਣਦਾ ਹੈਂ) ।12।

SHALOK, FIFTH MEHL:

The Bani of the Guru’s Word is Ambrosial Nectar; its taste is sweet. The Name of the Lord is Ambrosial Nectar. Meditate in remembrance on the Lord in your mind, body and heart; twenty-four hours a day, sing His Glorious Praises. Listen to these Teachings, O Sikhs of the Guru. This is the true purpose of life. This priceless human life will be made fruitful; embrace love for the Lord in your mind. Celestial peace and absolute bliss come when one meditates on God — suffering is dispelled. O Nanak, chanting the Naam, the Name of the Lord, peace wells up, and one obtains a place in the Court of the Lord. || 1 || FIFTH MEHL: O Nanak, meditate on the Naam, the Name of the Lord; this is the Teaching imparted by the Perfect Guru. In the Lord’s Will, they practice meditation, austerity and self-discipline; in the Lord’s Will, they are released. In the Lord’s Will, they are made to wander in reincarnation; in the Lord’s Will, they are forgiven. In the Lord’s Will, pain and pleasure are experi

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioRAAG SOOHEE, FOURTH MEHL, CHHANT, FIRST HOUSE:

ONE UNIVERSAL CREATOR GOD. BY THE GRACE OF THE TRUE GURU:

If only I could meet the True Guru, the Primal Being. Discarding my faults and sins, I would chant the Lord’s Glorious Praises. I meditate on the Naam, the Name of the Lord, Har, Har. Continuously, continually, I chant the Word of the Guru’s Bani. Gurbani always seems so sweet; I have eradicated the sinful residues from within. The disease of egotism is gone, fear has left, and I am absorbed in celestial peace. Through the Word of the Guru’s Shabad, the bed of my body has become cozy and beautiful, and I enjoy the essence of spiritual wisdom. Night and day, I continually enjoy peace and pleasure. O Nanak, this is my pre-ordained destiny. || 1 || The soul-bride is lovingly embellished with truth and contentment; her Father, the Guru, has come to engage her in marriage to her Husband Lord. Joining with the humble Saints, I sing Gurbani. Singing the Guru’s Bani, I have obtained the supreme status; meeting with the Saints, the self-elect, I am blessed and adorned. Anger and attachment have left my body and run away; I have eradicated hypocrisy and doubt. The pain of egotism is gone, and I have found peace; my body has become healthy and free of disease. By Guru’s Grace, O Nanak, I have realized God, the ocean of virtue. || 2 || The self-willed manmukh is separated, far away from God; she does not obtain the Mansion of His Presence, and she burns. Egotism and falsehood are deep within her; deluded by falsehood, she deals only in falsehood. Practicing fraud and falsehood, she suffers terrible pain; without the True Guru, she does not find the way. The foolish soul-bride wanders along dismal pathways; each and every moment, she is bumped and pushed. God, the Great Giver, shows His Mercy, and leads her to meet the True Guru, the Primal Being. Those beings who have been separated for countless incarnations, O Nanak, are reunited with the Lord, with intuitive ease. || 3 || Calculating the most auspicious moment, the Lord comes into the bride’s home; her heart is filled with ecstasy. The Pandits and astrologers have come, to sit and consult the almanacs. They have consulted the almanacs, and the bride’s mind vibrates with bliss, when she hears that her Friend is coming into the home of her heart. The virtuous and wise men sat down and decided to perform the marriage immediately. She has found her Husband, the Inaccessible, Unfathomable Primal Lord, who is forever young; He is her Best Friend from her earliest childhood. O Nanak, he has mercifully united the bride with Himself. She shall never be separated again. || 4 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਤਿਲੰਗ ਬਾਣੀ ਭਗਤਾ ਕੀ ਕਬੀਰ ਜੀ    ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥  ਅਰਥ: ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧। ਹੇ ਭਾਈ! ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ। ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ) , ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ।੨। (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ) , ਉਹ ਹਰ ਥਾਂ ਮੌਜੂਦ ਹੈ।੩। ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ) , ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ! ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ।੪।੧।

TILANG, THE WORD OF DEVOTEE KABEER JEE:

ONE UNIVERSAL CREATOR GOD. BY THE GRACE OF THE TRUE GURU:

The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 || O human being, search your own heart every day, and do not wander around in confusion. This world is just a magic-show; no one will be holding your hand. || 1 || Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 || Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 || The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥ ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥ ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥੩॥ ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥ ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥੪॥੮॥

ਅਰਥ: ਹੇ ਮੇਰੇ ਪ੍ਰਭੂ! ਮੈਨੂੰ ਆਪਣੀ) ਮੇਹਰ ਦਾ ਜਲ ਦੇਹ। ਹੇ ਹਰੀ! ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇਹ। ਮੈਂ ਆਪਣੇ ਹਿਰਦੇ ਵਿਚ ਦਿਨ ਰਾਤ ਤੇਰਾ ਨਾਮ (ਹੀ) ਮੰਗਦਾ ਹਾਂ (ਕਿਉਂਕਿ ਤੇਰੇ) ਨਾਮ ਵਿਚ ਜੁੜਿਆਂ ਹੀ ਆਤਮਕ ਠੰਡ ਪ੍ਰਾਪਤ ਹੋ ਸਕਦੀ ਹੈ।ਰਹਾਉ।

ਹੇ ਭਾਈ! ਪਰਮਾਤਮਾ ਨਾਲ ਪਿਆਰ ਦੀ ਰਾਹੀਂ ਜਿਸ ਮਨੁੱਖ ਦਾ ਹਿਰਦਾ ਜਿਸ ਮਨੁੱਖ ਦਾ ਮਨ ਵਿੱਝ ਜਾਂਦਾ ਹੈ, ਉਹ ਪਰਮਾਤਮਾ (ਦੀ ਯਾਦ) ਤੋਂ ਬਿਨਾ ਰਹਿ ਨਹੀਂ ਸਕਦਾ। ਜਿਵੇਂ ਪਾਣੀ ਤੋਂ ਬਿਨਾ ਮੱਛੀ ਮਰ ਜਾਂਦੀ ਹੈ, ਤਿਵੇਂ ਉਹ ਮਨੁੱਖ ਪ੍ਰਭੂ ਦੇ ਨਾਮ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ।੧।

ਹੇ ਭਾਈ! ਜਿਵੇਂ ਵਰਖਾ-ਜਲ ਤੋਂ ਬਿਨਾ ਪਪੀਹਾ ਵਿਲਕਦਾ ਹੈ, ਵਰਖਾ ਦੀ ਬੂੰਦ ਤੋਂ ਬਿਨਾ ਉਸ ਦੀ ਤ੍ਰੇਹ ਨਹੀਂ ਮਿਟਦੀ, ਤਿਵੇਂ ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਤਦੋਂ ਪ੍ਰਭੂ ਦੀ ਬਰਕਤਿ ਨਾਲ ਆਤਮਕ ਜੀਵਨ ਵਾਲਾ ਬਣਦਾ ਹੈ ਜਦੋਂ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਆਤਮਕ ਆਨੰਦ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ) ਹਾਸਲ ਕਰਦਾ ਹੈ।੨।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੀ ਭੁੱਖ ਦੇ ਮਾਰੇ ਹੋਏ ਦਸੀਂ ਪਾਸੀਂ ਡੋਲਦੇ ਫਿਰਦੇ ਹਨ। ਮਨ ਦਾ ਮੁਰੀਦ ਮਨੁੱਖ ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਦੁੱਖ ਪਾਂਦਾ ਰਹਿੰਦਾ ਹੈ। ਉਹ ਜੰਮਦਾ ਹੈ ਮਰਦਾ ਹੈ, ਮੁੜ ਮੁੜ ਜੂਨਾਂ ਵਿਚ ਪਿਆ ਰਹਿੰਦਾ ਹੈ, ਪਰਮਾਤਮਾ ਦੀ ਦਰਗਾਹ ਵਿਚ ਉਸ ਨੂੰ (ਇਹ) ਸਜ਼ਾ ਮਿਲਦੀ ਹੈ।੩।

ਹੇ ਹਰੀ! ਜੇ ਤੂੰ (ਆਪ) ਮੇਹਰ ਕਰੇਂ, ਤਾਂ ਹੀ ਅਸੀ ਜੀਵ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾ ਸਕਦੇ ਹਾਂ। (ਜਿਸ ਉੱਤੇ ਮੇਹਰ ਹੋਵੇ, ਉਹੀ ਮਨੁੱਖ) ਆਪਣੇ ਹਿਰਦੇ ਵਿਚ ਹਰਿ-ਨਾਮ ਦਾ ਸੁਆਦ ਅਨੁਭਵ ਕਰਦਾ ਹੈ। ਹੇ ਨਾਨਕ! ਦੀਨਾਂ ਉਤੇ ਦਇਆ ਕਰਨ ਵਾਲਾ ਪ੍ਰਭੂ ਜਿਸ ਮਨੁੱਖ ਉੱਤੇ ਤ੍ਰੁੱਠਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ (ਮਾਇਆ ਦੀ) ਤ੍ਰੇਹ ਬੁਝਾ ਦੇਂਦਾ ਹੈ।੪।੮।

sorth Mahalla ll4ll

Meaning: O my Lord! Give me the water of your mercy. O God! Give me the gift of Thy praise. I ask for Thy Name (only) day and night in my Hirda (because only by being attached to Thy Name) spiritual coolness can be obtained.

O brother! A human being whose Hirda is torn apart through love for God cannot live without God (remembrance of Him). As a fish dies without water, so he thinks his spiritual death has come without the Lord's Name.

O brother! Just as a papaya disappears without rain water, its thirst is not quenched without a drop of rain, so a person who takes refuge in the Guru becomes a spiritual being with the blessings of the Lord when he stays in spiritual tranquility and gives spiritual bliss. One obtains Naam Jal (from the Guru).

O brother! The human beings who walk behind their mind are swaying in ten directions due to their hunger for Maya. A follower of the mind keeps on suffering by missing God's Name. He is born, dies, stays in the animals again and again, in God's Dargah he gets (this) punishment.

O God! If Thou (Thyself) have mercy, then only we beings can sing Thy praises. (The one on whom mercy is bestowed, the same human being) realizes the taste of Har Naam in his Hirda. O Nanak! The Lord, who has mercy on religions, quenches the thirst (of Maya) through the Guru's word.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib From Sri darbar sahib Amritsar including audio translations Punjabi and English ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ 

ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।

ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।

ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।

DHANAASAREE, FIFTH MEHL:

One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ 

ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ।੧। ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ।੨। ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ। ਨਾਨਕ ਆਖਦਾ ਹੈ-(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ।੩।੪।

SORATíH, NINTH MEHL:

O mind, contemplate the Sanctuary of God. Meditating on Him in remembrance, Ganika the prostitute was saved; enshrine His Praises within your heart. || 1 || Pause || Meditating on Him in remembrance, Dhroo became immortal, and obtained the state of fearlessness. The Lord and Master removes suffering in this way ó why have you forgotten Him? || 1 || As soon as the elephant took to the protective Sanctuary of the Lord, the ocean of mercy, he escaped from the crocodile. How much can I describe the Glorious Praises of the Naam? Whoever chants the Lordís Name, his bonds are broken. || 2 || Ajaamal, known throughout the world as a sinner, was redeemed in an instant. Says Nanak, remember the Chintaamani, the jewel which fulfills all desires, and you too shall be carried across and saved. || 3 || 4 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥ ਤਨ ਮਹਿ ਮਨੂਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥ ਸੇਵਕੁ ਪ੍ਰਭ ਕੈ ਲਾਗੈ ਪਾਇ ॥ ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥ ਆਪਿ ਦਿਖਾਵੈ ਆਪੇ ਦੇਖੈ ॥ ਹਠਿ ਨ ਪਤੀਜੈ ਨਾ ਬਹੁ ਭੇਖੈ ॥ ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥ ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥ ਪੜਿ ਪੜਿ ਭੂਲਹਿ ਚੋਟਾ ਖਾਹਿ ॥ ਬਹੁਤੁ ਸਿਆਣਪ ਆਵਹਿ ਜਾਹਿ ॥ ਨਾਮੁ ਜਪੈ ਭਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ ਸਮਾਇ ॥੫॥ ਪੂਜਿ ਸਿਲਾ ਤੀਰਥ ਬਨ ਵਾਸਾ ॥ ਭਰਮਤ ਡੋਲਤ ਭਏ ਉਦਾਸਾ ॥ ਮਨਿ ਮੈਲੈ ਸੂਚਾ ਕਿਉ ਹੋਇ ॥ ਸਾਚਿ ਮਿਲੈ ਪਾਵੈ ਪਤਿ ਸੋਇ ॥੬॥ ਆਚਾਰਾ ਵੀਚਾਰੁ ਸਰੀਰਿ ॥ ਆਦਿ ਜੁਗਾਦਿ ਸਹਜਿ ਮਨੁ ਧੀਰਿ ॥ ਪਲ ਪੰਕਜ ਮਹਿ ਕੋਟਿ ਉਧਾਰੇ ॥ ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥ ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥ ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥ ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥ ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥

ਅਰਥ: ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ।੧।ਰਹਾਉ।

ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ।੧।

ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ।

ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ) । ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ।

ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਗੁਰੂ ਉਸ ਨੂੰ ਪ੍ਰਭੂ-ਚਰਨਾਂ ਵਿਚ ਮਿਲਾ ਦੇਂਦਾ ਹੈ, ਉਹ ਸੇਵਕ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦਾ ਮਨ ਸਰੀਰ ਦੇ ਅੰਦਰ ਹੀ ਰਹਿੰਦਾ ਹੈ (ਭਾਵ, ਮਾਇਆ-ਮੋਹਿਆ ਦਸੀਂ ਪਾਸੀਂ ਦੌੜਦਾ ਨਹੀਂ (ਫਿਰਦਾ) , ਉਸ ਦੇ ਮਨ ਵਿਚ ਸਦਾ-ਥਿਰ ਪ੍ਰਭੂ ਪਰਗਟ ਹੋ ਜਾਂਦਾ ਹੈ, ਉਹ ਸੇਵਕ ਸਦਾ-ਥਿਰ ਪ੍ਰਭੂ ਨੂੰ ਸਿਮਰ ਕੇ ਤੇ ਉਸ ਵਿਚ ਮਿਲ ਕੇ ਉਸ (ਦੀ ਯਾਦ) ਵਿਚ ਲੀਨ ਰਹਿੰਦਾ ਹੈ।੩।

ਪਰਮਾਤਮਾ ਆਪਣਾ ਦਰਸਨ ਆਪ ਹੀ (ਗੁਰੂ ਦੀ ਰਾਹੀਂ) ਕਰਾਂਦਾ ਹੈ, ਆਪ ਹੀ (ਸਭ ਜੀਵਾਂ ਦੇ) ਦਿਲ ਦੀ ਜਾਣਦਾ ਹੈ (ਇਸ ਵਾਸਤੇ ਉਹ) ਹਠ ਦੀ ਰਾਹੀਂ ਕੀਤੇ ਕਰਮਾਂ ਉਤੇ ਨਹੀਂ ਪਤੀਜਦਾ, ਨਾਹ ਹੀ ਬਹੁਤੇ (ਧਾਰਮਿਕ) ਭੇਖਾਂ ਤੇ ਪ੍ਰਸੰਨ ਹੁੰਦਾ ਹੈ। ਜਿਸ ਪ੍ਰਭੂ ਨੇ (ਸਾਰੇ) ਸਰੀਰ ਸਾਜੇ ਹਨ ਤੇ (ਗੁਰੂ ਦੀ ਸਰਨ ਆਏ ਕਿਸੇ ਵਡਭਾਗੀ ਦੇ ਹਿਰਦੇ ਵਿਚ) ਨਾਮ-ਅੰਮ੍ਰਿਤ ਪਾਇਆ ਹੈ ਉਸੇ ਪ੍ਰਭੂ ਨੇ ਉਸ ਦਾ ਮਨ ਪ੍ਰੇਮਾ ਭਗਤੀ ਵਿਚ ਜੋੜਿਆ ਹੈ।੪।

ਜੇਹੜੇ ਮਨੁੱਖ (ਵਿੱਦਿਆ) ਪੜ੍ਹ ਪੜ੍ਹ ਕੇ (ਵਿੱਦਿਆ ਦੇ ਮਾਣ ਵਿਚ ਹੀ ਸਿਮਰਨ ਤੋਂ) ਖੁੰਝ ਜਾਂਦੇ ਹਨ ਉਹ (ਆਤਮਕ ਮੌਤ ਦੀਆਂ) ਚੋਟਾਂ ਸਹਿੰਦੇ ਹਨ। (ਵਿੱਦਿਆ ਦੀ) ਬਹੁਤੀ ਚਤੁਰਾਈ ਦੇ ਕਾਰਨ ਜਨਮ ਮਰਨ ਦੇ ਗੇੜ ਵਿਚ ਪੈਂਦੇ ਹਨ। ਜੇਹੜਾ ਜੇਹੜਾ ਮਨੁੱਖ ਪ੍ਰਭੂ ਦਾ ਨਾਮ ਜਪਦਾ ਹੈ ਤੇ ਪ੍ਰਭੂ ਦੇ ਡਰ-ਅਦਬ ਨੂੰ ਆਪਣੇ ਆਤਮਾ ਦੀ ਖ਼ੁਰਾਕ ਬਣਾਂਦਾ ਹੈ, ਉਹ ਸੇਵਕ ਗੁਰੂ ਦੀ ਸਰਨ ਪੈ ਕੇ ਪ੍ਰਭੂ ਵਿਚ ਲੀਨ ਰਹਿੰਦੇ ਹਨ।੫।

ਜੇਹੜਾ ਮਨੁੱਖ ਪੱਥਰ (ਦੀਆਂ ਮੂਰਤੀਆਂ) ਪੂਜਦਾ ਰਿਹਾ, ਤੀਰਥਾਂ ਦੇ ਇਸ਼ਨਾਨ ਕਰਦਾ ਰਿਹਾ, ਜੰਗਲਾਂ ਵਿਚ ਨਿਵਾਸ ਰੱਖਦਾ ਰਿਹਾ, ਤਿਆਗੀ ਬਣ ਕੇ ਥਾਂ ਥਾਂ ਭਟਕਦਾ ਡੋਲਦਾ ਫਿਰਿਆ (ਤੇ ਇਹਨਾਂ ਹੀ ਕਰਮਾਂ ਨੂੰ ਧਰਮ ਸਮਝਦਾ ਰਿਹਾ) , ਜੇ ਉਸ ਦਾ ਮਨ ਮੈਲਾ ਹੀ ਰਿਹਾ ਤਾਂ ਉਹ ਪਵਿਤ੍ਰ ਕਿਵੇਂ ਹੋ ਸਕਦਾ ਹੈ? ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ (ਸਿਮਰਨ ਦੀ ਰਾਹੀਂ) ਲੀਨ ਹੁੰਦਾ ਹੈ (ਉਹੀ ਪਵਿਤ੍ਰ ਹੁੰਦਾ ਹੈ, ਤੇ) ਉਹ (ਲੋਕ ਪਰਲੋਕ ਵਿਚ) ਇੱਜ਼ਤ ਪਾਂਦਾ ਹੈ।੬।

ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਉਹ ਗੁਰੂ ਮਿਲਾ ਜੋ ਅੱਖ ਝਮਕਣ ਦੇ ਸਮੇ ਵਿਚ ਕ੍ਰੋੜਾਂ ਬੰਦਿਆਂ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ, ਜਿਸ ਦਾ ਮਨ ਸਦਾ ਹੀ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ ਤੇ ਗੰਭੀਰ ਰਹਿੰਦਾ ਹੈ ਜਿਸ ਦੇ ਅੰਦਰ ਉੱਚਾ ਆਚਰਨ ਭੀ ਹੈ ਤੇ ਉੱਚੀ (ਆਤਮਕ) ਸੂਝ ਭੀ ਹੈ।੭।

ਹੇ ਨਾਨਕ! ਪ੍ਰਭੂ-ਦਰ ਤੇ ਇਉਂ ਅਰਦਾਸ ਕਰ-ਹੇ ਪ੍ਰਭੂ! ਮੈਂ ਕਿਸ ਬੰਦੇ ਅੱਗੇ ਤੇਰੀ ਸਿਫ਼ਤਿ-ਸਾਲਾਹ ਕਰਾਂ? ਮੈਨੂੰ ਤਾਂ ਤੈਥੋਂ ਬਿਨਾ ਹੋਰ ਕੋਈ ਕਿਤੇ ਦਿੱਸਦਾ ਹੀ ਨਹੀਂ।

ਜਿਵੇਂ ਤੇਰੀ ਮੇਹਰ ਹੋਵੇ ਮੈਨੂੰ ਆਪਣੀ ਰਜ਼ਾ ਵਿਚ ਰੱਖ, ਤਾ ਕਿ (ਤੇਰਾ ਦਾਸ) ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਤੇਰੇ ਪ੍ਰੇਮ ਵਿਚ ਟਿਕ ਕੇ ਤੇਰੇ ਗੁਣ ਗਾਵੇ।੮।੨।

DHANAASAREE, FIRST MEHL:

That union with the Lord is acceptable, which is united in intuitive poise. Thereafter, one does not die, and does not come and go in reincarnation. The Lord’s slave is in the Lord, a

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ 

ਅਰਥ: ਹੇ ਸੰਤ ਜਨੋ! ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ।ਰਹਾਉ। (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ।੧। (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਹੇ ਦਾਸ ਕਬੀਰ! ਹੁਣ) ਆਖ-ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ।੨।੧੦।

Raag Sorath, The Word Of Devotee Kabeer Jee, First House: One Universal Creator God. By The Grace Of The True Guru: O Saints, my windy mind has now become peaceful and still. It seems that I have learned something of the science of Yoga. || Pause || The Guru has shown me the hole, through which the deer carefully enters. I have now closed off the doors, and the unstruck celestial sound current resounds. ||1|| The pitcher of my heart-lotus is filled with water; I have spilled out the water, and set it upright. Says Kabeer Ji, the Lord’s humble servant, this I know. Now that I know this, my mind is pleased and appeased. ||2||10||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥  ਅਰਥ: ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ।ਰਹਾਉ। ਹੇ ਭਾਈ! ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ। ਪਸ਼ੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ।੧। (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅੰਦਰ ਆਨੰਦ ਖ਼ੁਸ਼ੀਆਂ ਦਾ ਟਿਕਾਣਾ ਬਣਾ ਦੇਂਦਾ ਹੈ। ਉਸ ਮਨੁੱਖ ਨੂੰ ਅਚਨਚੇਤ ਮਨ-ਇੱਛਤ ਫਲ ਮਿਲ ਜਾਂਦੇ ਹਨ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ।੨। ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦੇ ਮਨ ਵਿਚ ਭਾ ਜਾਂਦੇ ਹਨ, ਉਹਨਾਂ ਨੂੰ ਇਸ ਲੋਕ ਵਿਚ ਸੁਖ ਪ੍ਰਾਪਤ ਰਹਿੰਦਾ ਹੈ, ਪਰਲੋਕ ਵਿਚ ਭੀ ਉਹ ਸੁਰਖ਼-ਰੂ ਹੋ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ, ਉਹਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ।੩। ਹੇ ਨਾਨਕ! ਆਖ-ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ, ਉਹ ਮਨੁੱਖ ਉੱਠਦਾ ਬੈਠਦਾ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਸ ਦੇ ਅੰਦਰੋਂ ਹਰੇਕ ਦੁੱਖ ਪੀੜ ਭਟਕਣਾ ਖ਼ਤਮ ਹੋ ਜਾਂਦੀ ਹੈ।੪।੧੦।੨੧।

SORAT’H, FIFTH MEHL:

He infuses the breath into the dead bodies, and he reunited the separated ones. Even beasts, demons and fools become attentive listeners, when He sings the Praises of the Lord’s Name. || 1 || Behold the glorious greatness of the Perfect Guru. His worth cannot be described. || Pause || He has demolished the abode of sorrow and disease, and brought bliss, joy and happiness. He effortlessly awards the fruits of the mind’s desire, and all works are brought to perfection. || 2 || He finds peace in this world, and his face is radiant in the world hereafter; his comings and goings are finished. He becomes fearless, and his heart is filled with the Naam, the Name of the Lord; his mind is pleasing to the True Guru. || 3 || Standing up and sitting down, he sings the Glorious Praises of the Lord; his pain, sorrow and doubt are dispelled. Says Nanak, his karma is perfect; his mind is attached to the Guru’s feet. || 4 || 10 || 21 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioHUKAMNAMA SAHIB

ਸਲੋਕੁ ਮਃ ੩ ॥ ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥  ਅਰਥ: ਜਿਤਨਾ ਇਹ ਸਾਰਾ ਸੰਸਾਰ ਹੈ (ਇਸ ਵਿਚ) ਹਰੇਕ ਜੀਵ ਸਤਿਗੁਰੂ ਦੇ ਦਰਸਨ ਕਰਦਾ ਹੈ (ਪਰ) ਨਿਰਾ ਦਰਸ਼ਨ ਕੀਤਿਆਂ ਮੁਕਤੀ ਨਹੀਂ ਮਿਲਦੀ, ਜਦ ਤਾਈਂ ਜੀਵ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਨਹੀਂ ਕਰਦਾ, (ਕਿਉਂਕਿ ਵਿਚਾਰ ਕਰਨ ਤੋਂ ਬਿਨਾ) ਅਹੰਕਾਰ (-ਰੂਪ ਮਨ ਦੀ) ਮੈਲ ਨਹੀਂ ਉਤਰਦੀ ਤੇ ਨਾਮ ਵਿਚ ਪਿਆਰ ਨਹੀਂ ਬਣਦਾ। ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥ ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥੧॥ ਅਰਥ: ਕਈ ਮਨੁੱਖਾਂ ਨੂੰ ਪ੍ਰਭੂ ਨੇ ਆਪ ਹੀ ਮੇਹਰ ਕਰ ਕੇ ਮਿਲਾ ਲਿਆ ਹੈ ਜਿਨ੍ਹਾਂ ਨੇ ਮੇਰ-ਤੇਰ ਤੇ ਵਿਕਾਰ ਛੱਡੇ ਹਨ। ਹੇ ਨਾਨਕ! ਕਈ ਮਨੁੱਖ (ਸਤਿਗੁਰੂ ਦਾ) ਦਰਸ਼ਨ ਕਰ ਕੇ ਸਤਿਗੁਰੂ ਦੇ ਪਿਆਰ ਵਿਚ ਬਿਰਤੀ ਜੋੜ ਕੇ ਮਰ ਕੇ (ਭਾਵ, ਆਪਾ ਗਵਾ ਕੇ) ਹਰੀ ਵਿਚ ਮਿਲ ਗਏ ਹਨ।੧। ਮਃ ੩ ॥ ਸਤਿਗੁਰੂ ਨ ਸੇਵਿਓ ਮੂਰਖ ਅੰਧ ਗਵਾਰਿ ॥ ਦੂਜੈ ਭਾਇ ਬਹੁਤੁ ਦੁਖੁ ਲਾਗਾ ਜਲਤਾ ਕਰੇ ਪੁਕਾਰ ॥ ਜਿਨ ਕਾਰਣਿ ਗੁਰੂ ਵਿਸਾਰਿਆ ਸੇ ਨ ਉਪਕਰੇ ਅੰਤੀ ਵਾਰ ॥  ਅਰਥ: ਅੰਨ੍ਹੇ ਮੂਰਖ ਗਵਾਰ ਨੇ ਆਪਣੇ ਸਤਿਗੁਰੂ ਦੀ ਸੇਵਾ ਨਹੀਂ ਕੀਤੀ, ਮਾਇਆ ਦੇ ਪਿਆਰ ਵਿਚ ਜਦੋਂ ਬਹੁਤ ਦੁਖੀ ਹੋਇਆ ਤਦੋਂ ਸੜਦਾ ਹੋਇਆ ਹਾੜੇ ਘੱਤਦਾ ਹੈ; ਤੇ ਜਿਨ੍ਹਾਂ ਦੇ ਵਾਸਤੇ ਸਤਿਗੁਰੂ ਨੂੰ ਵਿਸਾਰਿਆ ਹੈ ਉਹ ਆਖ਼ਰੀ ਵੇਲੇ ਨਹੀਂ ਪੁੱਕਰਦੇ। ਨਾਨਕ ਗੁਰਮਤੀ ਸੁਖੁ ਪਾਇਆ ਬਖਸੇ ਬਖਸਣਹਾਰ ॥੨॥ { ਅਰਥ: ਹੇ ਨਾਨਕ! ਗੁਰੂ ਦੀ ਮਤਿ ਲਿਆਂ ਹੀ ਸੁਖ ਮਿਲਦਾ ਹੈ ਤੇ ਬਖ਼ਸ਼ਣ ਵਾਲਾ ਹਰੀ ਬਖ਼ਸ਼ਦਾ ਹੈ।੨। ਪਉੜੀ ॥ ਤੂ ਆਪੇ ਆਪਿ ਆਪਿ ਸਭੁ ਕਰਤਾ ਕੋਈ ਦੂਜਾ ਹੋਇ ਸੁ ਅਵਰੋ ਕਹੀਐ ॥ ਹਰਿ ਆਪੇ ਬੋਲੈ ਆਪਿ ਬੁਲਾਵੈ ਹਰਿ ਆਪੇ ਜਲਿ ਥਲਿ ਰਵਿ ਰਹੀਐ ॥  ਅਰਥ: ਹੇ ਹਰੀ! ਤੂੰ ਆਪ ਹੀ ਆਪ ਹੈਂ ਤੇ ਆਪ ਹੀ ਸਭ ਕੁਝ ਪੈਦਾ ਕਰਦਾ ਹੈਂ, ਕਿਸੇ ਹੋਰ ਦੂਜੇ ਨੂੰ ਪੈਦਾ ਕਰਨ ਵਾਲਾ ਤਾਂ ਹੀ ਆਖੀਏ, ਜੇ ਕੋਈ ਹੋਰ ਹੋਵੇ ਹੀ। ਹਰੀ ਆਪ ਹੀ (ਸਭ ਜੀਵਾਂ ਵਿਚ) ਬੋਲਦਾ ਹੈ, ਆਪ ਹੀ ਸਭ ਨੂੰ ਬੁਲਾਉਂਦਾ ਹੈ ਅਤੇ ਆਪ ਹੀ ਜਲ ਵਿਚ ਥਲ ਵਿਚ ਵਿਆਪ ਰਿਹਾ ਹੈ। ਹਰਿ ਆਪੇ ਮਾਰੈ ਹਰਿ ਆਪੇ ਛੋਡੈ ਮਨ ਹਰਿ ਸਰਣੀ ਪੜਿ ਰਹੀਐ ॥ ਹਰਿ ਬਿਨੁ ਕੋਈ ਮਾਰਿ ਜੀਵਾਲਿ ਨ ਸਕੈ ਮਨ ਹੋਇ ਨਿਚਿੰਦ ਨਿਸਲੁ ਹੋਇ ਰਹੀਐ ॥  ਅਰਥ: ਹੇ ਮਨ! ਹਰੀ ਆਪ ਹੀ ਮਾਰਦਾ ਹੈ ਤੇ ਆਪ ਹੀ ਬਖ਼ਸ਼ਦਾ ਹੈ, (ਇਸ ਵਾਸਤੇ) ਹਰੀ ਦੀ ਸ਼ਰਨ ਵਿਚ ਪਿਆ ਰਹੁ। ਹੇ ਮਨ! ਹਰੀ ਤੋਂ ਬਿਨਾ ਕੋਈ ਹੋਰ ਨਾ ਮਾਰ ਸਕਦਾ ਹੈ ਨਾ ਜਿਵਾਲ ਸਕਦਾ ਹੈ (ਇਸ ਵਾਸਤੇ) ਨਿਸਚਿੰਤ ਹੋ ਰਹੁ ਤੇ ਲੰਮੀਆਂ ਤਾਣ ਛੱਡ (ਭਾਵ, ਕਿਸੇ ਹੋਰ ਦੀ ਓਟ ਨਾ ਤੱਕ ਤੇ ਸਭ ਤੋਂ ਵੱਡੇ ਹਰੀ ਦੀ ਆਸ ਰੱਖ) । ਉਠਦਿਆ ਬਹਦਿਆ ਸੁਤਿਆ ਸਦਾ ਸਦਾ ਹਰਿ ਨਾਮੁ ਧਿਆਈਐ ਜਨ ਨਾਨਕ ਗੁਰਮੁਖਿ ਹਰਿ ਲਹੀਐ ॥੨੧॥੧॥ ਸੁਧੁ     ਅਰਥ: ਹੇ ਦਾਸ ਨਾਨਕ! ਜੇ ਉਠਦਿਆਂ ਬਹਿੰਦਿਆਂ ਤੇ ਸੁੱਤਿਆਂ ਹਰ ਵੇਲੇ ਹਰੀ ਦਾ ਨਾਮ ਸਿਮਰੀਏ ਤਾਂ ਸਤਿਗੁਰੂ ਦੇ ਸਨਮੁਖ ਹੋ ਕੇ ਹਰਿ ਮਿਲ ਪੈਂਦਾ ਹੈ।੨੧।੧। ਸੁਧੁ।

SHALOK, THIRD MEHL:

All the living beings of the world behold the True Guru. One is not liberated by merely seeing Him, unless one contemplates the Word of His Shabad. The filth of ego is not removed, and he does not enshrine love for the Naam. The Lord forgives some, and unites them with Himself; they forsake their duality and sinful ways. O Nanak, some behold the Blessed Vision of the True Guru’s Darshan, with love and affection; conquering their ego, they meet with the Lord. || 1 || THIRD MEHL: The foolish, blind clown does not serve the True Guru. In love with duality, he endures terrible suffering, and burning, he cries out in pain. He forgets the Guru, for the sake of mere objects, but they will not come to his rescue in the end. Through the Guru’s Instructions, Nanak has found peace; the Forgiving Lord has forgiven him. || 2 || PAUREE: You Yourself, all by Yourself, are the Creator of all. If there were any other, then I would speak of another. The Lord Himself speaks, and causes us to speak; He Himself is pervading the water and the land. The Lord Himself destroys, and the Lord Himself saves. O mind, seek and remain in the Lord’s Sanctuary. Other than the Lord, no one can kill or rejuvenate. O mind, do not be anxious — remain fearless. While standing, sitting, and sleeping, forever and ever, meditate on the Lord’s Name; O servant Nanak, as Gurmukh, you shall attain the Lord. || 21 || 1 || SUDH ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸੂਹੀ ਛੰਤ ਮਹਲਾ ੪ ॥ ਮਾਰੇਹਿਸੁ ਵੇ ਜਨ ਹਉਮੈ ਬਿਖਿਆ ਜਿਨਿ ਹਰਿ ਪ੍ਰਭ ਮਿਲਣ ਨ ਦਿਤੀਆ ॥ ਦੇਹ ਕੰਚਨ ਵੇ ਵੰਨੀਆ ਇਨਿ ਹਉਮੈ ਮਾਰਿ ਵਿਗੁਤੀਆ ॥ ਮੋਹੁ ਮਾਇਆ ਵੇ ਸਭ ਕਾਲਖਾ ਇਨਿ ਮਨਮੁਖਿ ਮੂੜਿ ਸਜੁਤੀਆ ॥ ਜਨ ਨਾਨਕ ਗੁਰਮੁਖਿ ਉਬਰੇ ਗੁਰ ਸਬਦੀ ਹਉਮੈ ਛੁਟੀਆ ॥੧॥  ਅਰਥ: ਹੇ ਭਾਈ! ਜਿਸ ਹਉਮੈ ਨੇ ਜਿਸ ਮਾਇਆ ਨੇ (ਜੀਵ ਨੂੰ ਕਦੇ) ਪਰਮਾਤਮਾ ਨਾਲ ਮਿਲਣ ਨਹੀਂ ਦਿੱਤਾ, ਇਸ ਹਉਮੈ ਨੂੰ ਇਸ ਮਾਇਆ ਨੂੰ (ਆਪਣੇ ਅੰਦਰੋਂ) ਮਾਰ ਮੁਕਾਓ। ਹੇ ਭਾਈ! ਵੇਖੋ!) ਇਹ ਸਰੀਰ ਸੋਨੇ ਦੇ ਰੰਗ ਵਰਗਾ ਸੋਹਣਾ ਹੁੰਦਾ ਹੈ, (ਪਰ ਜਿੱਥੇ ਹਉਮੈ ਆ ਵੜੀ) ਇਸ ਹਉਮੈ ਨੇ (ਉਸ ਸਰੀਰ ਨੂੰ) ਮਾਰ ਕੇ ਖ਼ੁਆਰ ਕਰ ਦਿੱਤਾ। ਹੇ ਭਾਈ! ਮਾਇਆ ਦਾ ਮੋਹ ਨਿਰੀ ਕਾਲਖ ਹੈ, ਪਰ ਆਪਣੇ ਮਨ ਦੇ ਮੁਰੀਦ ਇਸ ਮੂਰਖ ਮਨੁੱਖ ਨੇ (ਆਪਣੇ ਆਪ ਨੂੰ ਇਸ ਕਾਲਖ ਨਾਲ ਹੀ) ਜੋੜ ਰੱਖਿਆ ਹੈ। ਹੇ ਦਾਸ ਨਾਨਕ! ਆਖ-ਹੇ ਭਾਈ!) ਗੁਰੂ ਦੇ ਮਨਮੁਖ ਰਹਿਣ ਵਾਲੇ ਮਨੁੱਖ (ਇਸ ਹਉਮੈ ਤੋਂ) ਬਚ ਜਾਂਦੇ ਹਨ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਨੂੰ ਹਉਮੈ ਤੋਂ ਖ਼ਲਾਸੀ ਮਿਲ ਜਾਂਦੀ ਹੈ।੧। ਵਸਿ ਆਣਿਹੁ ਵੇ ਜਨ ਇਸੁ ਮਨ ਕਉ ਮਨੁ ਬਾਸੇ ਜਿਉ ਨਿਤ ਭਉਦਿਆ ॥ ਦੁਖਿ ਰੈਣਿ ਵੇ ਵਿਹਾਣੀਆ ਨਿਤ ਆਸਾ ਆਸ ਕਰੇਦਿਆ ॥ ਗੁਰੁ ਪਾਇਆ ਵੇ ਸੰਤ ਜਨੋ ਮਨਿ ਆਸ ਪੂਰੀ ਹਰਿ ਚਉਦਿਆ ॥ ਜਨ ਨਾਨਕ ਪ੍ਰਭ ਦੇਹੁ ਮਤੀ ਛਡਿ ਆਸਾ ਨਿਤ ਸੁਖਿ ਸਉਦਿਆ ॥੨॥ ਅਰਥ: ਹੇ ਭਾਈ! ਆਪਣੇ) ਇਸ ਮਨ ਨੂੰ (ਸਦਾ ਆਪਣੇ) ਵੱਸ ਵਿਚ ਰੱਖੋ। (ਮਨੁੱਖ ਦਾ ਇਹ) ਮਨ ਸਦਾ (ਸ਼ਿਕਾਰੀ ਪੰਛੀ) ਬਾਸ਼ੇ ਵਾਂਗ ਭਟਕਦਾ ਹੈ। ਸਦਾ ਆਸਾਂ ਹੀ ਆਸਾਂ ਬਣਾਂਦਿਆਂ (ਮਨੁੱਖ ਦੀ ਸਾਰੀ ਜ਼ਿੰਦਗੀ ਦੀ) ਰਾਤ ਦੁੱਖ ਵਿਚ ਹੀ ਬੀਤਦੀ ਹੈ। ਹੇ ਸੰਤ ਜਨੋ! ਜਿਸ ਮਨੁੱਖ ਨੂੰ ਗੁਰੂ ਮਿਲ ਪਿਆ (ਉਹ ਪਰਮਾਤਮਾ ਦਾ ਨਾਮ ਜਪਣ ਲੱਗ ਪੈਂਦਾ ਹੈ, ਤੇ) ਨਾਮ ਜਪਦਿਆਂ (ਉਸ ਦੇ) ਮਨ ਵਿਚ (ਉੱਠੀ ਹਰਿਨਾਮ ਸਿਮਰਨ ਦੀ) ਆਸ ਪੂਰੀ ਹੋ ਜਾਂਦੀ ਹੈ। ਹੇ ਦਾਸ ਨਾਨਕ! ਪ੍ਰਭੂ ਦੇ ਦਰ ਤੇ ਅਰਦਾਸ ਕਰਿਆ ਕਰ ਤੇ ਆਖ-) ਹੇ ਪ੍ਰਭੂ! ਮੈਨੂੰ ਭੀ ਆਪਣਾ ਨਾਮ ਜਪਣ ਦੀ) ਸੂਝ ਬਖ਼ਸ਼ (ਜਿਹੜਾ ਮਨੁੱਖ ਨਾਮ ਜਪਦਾ ਹੈ, ਉਹ ਦੁਨੀਆ ਵਾਲੀਆਂ) ਆਸਾਂ ਛੱਡ ਕੇ ਆਤਮਕ ਆਨੰਦ ਵਿਚ ਲੀਨ ਰਹਿੰਦਾ ਹੈ।੨। ਸਾ ਧਨ ਆਸਾ ਚਿਤਿ ਕਰੇ ਰਾਮ ਰਾਜਿਆ ਹਰਿ ਪ੍ਰਭ ਸੇਜੜੀਐ ਆਈ ॥ ਮੇਰਾ ਠਾਕੁਰੁ ਅਗਮ ਦਇਆਲੁ ਹੈ ਰਾਮ ਰਾਜਿਆ ਕਰਿ ਕਿਰਪਾ ਲੇਹੁ ਮਿਲਾਈ ॥ ਮੇਰੈ ਮਨਿ ਤਨਿ ਲੋਚਾ ਗੁਰਮੁਖੇ ਰਾਮ ਰਾਜਿਆ ਹਰਿ ਸਰਧਾ ਸੇਜ ਵਿਛਾਈ ॥ ਜਨ ਨਾਨਕ ਹਰਿ ਪ੍ਰਭ ਭਾਣੀਆ ਰਾਮ ਰਾਜਿਆ ਮਿਲਿਆ ਸਹਜਿ ਸੁਭਾਈ ॥੩॥  ਅਰਥ: ਹੇ ਭਾਈ! ਗੁਰੂ ਦੀ ਸਰਨ ਪਈ ਰਹਿਣ ਵਾਲੀ) ਜੀਵ-ਇਸਤ੍ਰੀ (ਆਪਣੇ) ਚਿੱਤ ਵਿਚ (ਨਿੱਤ ਪ੍ਰਭੂ-ਪਤੀ ਦੇ ਮਿਲਾਪ ਦੀ) ਆਸ ਕਰਦੀ ਰਹਿੰਦੀ ਹੈ (ਤੇ ਆਖਦੀ ਹੈ-) ਹੇ ਪ੍ਰਭੂ-ਪਾਤਿਸ਼ਾਹ! ਹੇ ਹਰੀ! ਹੇ ਪ੍ਰਭੂ! ਮੇਰੇ ਹਿਰਦੇ ਦੀ) ਸੋਹਣੀ ਸੇਜ ਉੱਤੇ ਆ (ਵੱਸ। ਹੇ ਪ੍ਰਭੂ-ਪਾਤਿਸ਼ਾਹ! ਤੂੰ ਮੇਰਾ ਮਾਲਕ ਹੈਂ, ਤੂੰ ਦਇਆ ਦਾ ਸੋਮਾ ਹੈਂ, (ਪਰ ਤੂੰ ਮੇਰੇ ਲਈ) ਅਪਹੁੰਚ ਹੈਂ (ਤੂੰ ਆਪ ਹੀ) ਮਿਹਰ ਕਰ ਕੇ (ਮੈਨੂੰ ਆਪਣੇ ਚਰਨਾਂ ਵਿਚ) ਮਿਲਾ ਲੈ। ਹੇ ਪ੍ਰਭੂ-ਪਾਤਿਸ਼ਾਹ! ਗੁਰੂ ਦੀ ਸਰਨ ਪੈ ਕੇ ਮੇਰੇ ਮਨ ਵਿਚ, ਮੇਰੇ ਤਨ ਵਿਚ (ਤੇਰੇ ਮਿਲਾਪ ਦੀ) ਤਾਂਘ ਪੈਦਾ ਹੋ ਚੁਕੀ ਹੈ। ਹੇ ਹਰੀ! ਮੈਂ ਸਰਧਾ ਦੀ ਸੇਜ ਵਿਛਾ ਰੱਖੀ ਹੈ। ਹੇ ਦਾਸ ਨਾਨਕ! ਆਖ-) ਹੇ ਪ੍ਰਭੂ-ਪਾਤਿਸ਼ਾਹ! ਹੇ ਹਰੀ! ਜਿਹੜੀ ਜੀਵ-ਇਸਤ੍ਰੀ ਤੈਨੂੰ ਪਿਆਰੀ ਲੱਗ ਜਾਂਦੀ ਹੈ, ਤੂੰ ਉਸ ਨੂੰ ਆਤਮਕ ਅਡੋਲਤਾ ਵਿਚ ਟਿਕੀ ਨੂੰ ਪ੍ਰੇਮ ਵਿਚ ਟਿਕੀ ਨੂੰ ਮਿਲ ਪੈਂਦਾ ਹੈਂ।੩। ਇਕਤੁ ਸੇਜੈ ਹਰਿ ਪ੍ਰਭੋ ਰਾਮ ਰਾਜਿਆ ਗੁਰੁ ਦਸੇ ਹਰਿ ਮੇਲੇਈ ॥ ਮੈ ਮਨਿ ਤਨਿ ਪ੍ਰੇਮ ਬੈਰਾਗੁ ਹੈ ਰਾਮ ਰਾਜਿਆ ਗੁਰੁ ਮੇਲੇ ਕਿਰਪਾ ਕਰੇਈ ॥ ਹਉ ਗੁਰ ਵਿਟਹੁ ਘੋਲਿ ਘੁਮਾਇਆ ਰਾਮ ਰਾਜਿਆ ਜੀਉ ਸਤਿਗੁਰ ਆਗੈ ਦੇਈ ॥ ਗੁਰੁ ਤੁਠਾ ਜੀਉ ਰਾਮ ਰਾਜਿਆ ਜਨ ਨਾਨਕ ਹਰਿ ਮੇਲੇਈ ॥੪॥੨॥੬॥੫॥੭॥੬॥੧੮॥ {ਪੰਨਾ 777}

ਅਰਥ: ਹੇ ਭਾਈ! ਜੀਵ-ਇਸਤ੍ਰੀ ਦੀ) ਇੱਕੋ ਹੀ (ਹਿਰਦਾ-) ਸੇਜ ਉੱਤੇ ਹਰੀ ਪ੍ਰਭੂ (ਵੱਸਦਾ ਹੈ) , (ਜਿਸ ਜੀਵ-ਇਸਤ੍ਰੀ ਨੂੰ) ਗੁਰੂ ਦੱਸ ਪਾਂਦਾ ਹੈ, ਉਸ ਨੂੰ ਹਰੀ ਨਾਲ ਮਿਲਾ ਦੇਂਦਾ ਹੈ। ਮੇਰੇ ਮਨ ਵਿਚ ਮੇਰੇ ਹਿਰਦੇ ਵਿਚ (ਪ੍ਰਭੂ ਦੇ ਮਿਲਾਪ ਲਈ) ਖਿੱਚ ਹੈ ਤਾਂਘ ਹੈ (ਪਰ ਜਿਸ ਜੀਵ ਇਸਤ੍ਰੀ ਉੱਤੇ) ਗੁਰੂ ਮਿਹਰ ਕਰਦਾ ਹੈ, ਉਸ ਨੂੰ (ਪ੍ਰਭੂ ਨਾਲ) ਮਿਲਾਂਦਾ ਹੈ। ਹੇ ਭਾਈ! ਮੈਂ ਗੁਰੂ ਤੋਂ ਸਦਕੇ ਕੁਰਬਾਨ ਜਾਂਦਾ ਹਾਂ, ਮੈਂ (ਆਪਣੀ) ਜਿੰਦ ਗੁਰੂ ਅੱਗੇ ਭੇਟ ਧਰਦਾ ਹਾਂ। ਹੇ ਦਾਸ ਨਾਨਕ! ਆਖ-) ਜਿਸ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ ਹਰਿ-ਪ੍ਰਭੂ ਨਾਲ ਮਿਲਾ ਦੇਂਦਾ ਹੈ।੪।੨।੬।੧੮।

SOOHEE, CHHANT, FOURTH MEHL:

Eradicate the poison of egotism, O human being; it is holding you back from meeting your Lord God. This golden-colored body has been disfigured and ruined by egotism. Attachment to Maya is total darkness; this foolish, self-willed manmukh is attached to it. O servant Nanak, the Gurmukh is saved; through the Word of the Guru’s Shabad, he is released from egotism. || 1 || Overcome and subdue this mind; your mind wanders around continually, like a falcon. The mortal’s life-night passes painfully, in constant hope and desire. I have found the Guru, O humble Saints; my mind’s hopes are fulfilled, chanting the Lord’s Name. Please bless servant Nanak, O God, with such understanding, that abandoning false hopes, he may always sleep in peace. || 2 || The bride hopes in her mind, that her Sovereign Lord God will come to her bed. My Lord and Master is infinitely

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISHਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ ਦਰਸਨੁ ਹਰਿ ਦੇਖਣ ਕੈ ਤਾਈ ॥ ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥ ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥੨॥ ਜੇ ਭੁਖ ਦੇਹਿ ਤ ਇਤ ਹੀ ਰਾਜਾ ਦੁਖ ਵਿਚਿ ਸੂਖ ਮਨਾਈ ॥੩॥ ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਚਿ ਅਗਨੀ ਆਪੁ ਜਲਾਈ ॥੪॥ ਪਖਾ ਫੇਰੀ ਪਾਣੀ ਢੋਵਾ ਜੋ ਦੇਵਹਿ ਸੋ ਖਾਈ ॥੫॥ ਨਾਨਕੁ ਗਰੀਬੁ ਢਹਿ ਪਇਆ ਦੁਆਰੈ ਹਰਿ ਮੇਲਿ ਲੈਹੁ ਵਡਿਆਈ ॥੬॥  ਅਰਥ: ਹੇ ਪ੍ਰਭੂ! ਜੇ ਤੂੰ (ਮੇਰੇ ਉਤੇ) ਮੇਹਰ ਕਰੇਂ, (ਮੈਨੂੰ) ਗੁਰੂ ਮਿਲਾ ਦੇਵੇਂ, ਤਾਂ ਤੇਰਾ ਦਰਸਨ ਕਰਨ ਵਾਸਤੇ ਮੈਂ ਸਦਾ ਤੇਰਾ ਨਾਮ ਸਿਮਰਦਾ ਰਹਾਂਗਾ।੧।ਰਹਾਉ। ਹੇ ਭਾਈ! ਜੇ ਕੋਈ (ਸੱਜਣ) ਮੇਰਾ ਪ੍ਰੀਤਮ ਲਿਆ ਕੇ ਮੈਨੂੰ ਮਿਲਾ ਦੇਵੇ, ਤਾਂ ਮੈਂ ਉਸ ਦੇ ਅੱਗੇ ਆਪਣਾ ਆਪ ਵੇਚ ਦਿਆਂ।੧। ਹੇ ਪ੍ਰਭੂ! ਮੇਹਰ ਕਰ) ਜੇ ਤੂੰ ਮੈਨੂੰ ਸੁਖ ਦੇਵੇਂ, ਤਾਂ ਮੈਂ ਤੈਨੂੰ ਹੀ ਸਿਮਰਦਾ ਰਹਾਂ, ਦੁਖ ਵਿਚ ਭੀ ਮੈਂ ਤੇਰੀ ਹੀ ਆਰਾਧਨਾ ਕਰਦਾ ਰਹਾਂ।੨। ਹੇ ਪ੍ਰਭੂ! ਜੇ ਤੂੰ ਮੈਨੂੰ ਭੁੱਖਾ ਰੱਖੇਂ, ਤਾਂ ਮੈਂ ਇਸ ਭੁਖ ਵਿਚ ਹੀ ਰੱਜਿਆ ਰਹਾਂਗਾ, ਦੁੱਖਾਂ ਵਿਚ ਮੈਂ ਸੁਖ ਪ੍ਰਤੀਤ ਕਰਾਂਗਾ (ਤੇਰੀ ਇਹ ਮੇਹਰ ਜ਼ਰੂਰ ਹੋ ਜਾਏ ਕਿ ਮੈਨੂੰ ਤੇਰਾ ਦਰਸਨ ਹੋ ਜਾਏ) ।੩। ਹੇ ਪ੍ਰਭੂ! ਤੇਰਾ ਦਰਸਨ ਕਰਨ ਦੀ ਖ਼ਾਤਰ ਜੇ ਲੋੜ ਪਏ ਤਾਂ) ਮੈਂ ਆਪਣਾ ਸਰੀਰ ਆਪਣਾ ਮਨ ਕੱਟ ਕੱਟ ਕੇ ਸਾਰਾ ਭੇਟਾ ਕਰ ਦਿਆਂਗਾ, ਅੱਗ ਵਿਚ ਆਪਣੇ ਆਪ ਨੂੰ ਸਾੜ (ਭੀ) ਦਿਆਂਗਾ।੪। ਹੇ ਪ੍ਰਭੂ! ਤੇਰੇ ਦੀਦਾਰ ਦੀ ਖ਼ਾਤਰ, ਤੇਰੀਆਂ ਸੰਗਤਾਂ ਨੂੰ) ਮੈਂ ਪੱਖਾਂ ਝਲਾਂਗਾ, ਪਾਣੀ ਢੋਵਾਂਗਾ, ਜੋ ਕੁਝ ਤੂੰ ਮੈਨੂੰ (ਖਾਣ ਲਈ) ਦੇਵੇਂਗਾ ਉਹੀ (ਖ਼ੁਸ਼ ਹੋ ਕੇ) ਖਾ ਲਵਾਂਗਾ।੫। ਹੇ ਪ੍ਰਭੂ! ਤੇਰਾ ਦਾਸ) ਗਰੀਬ ਨਾਨਕ ਤੇਰੇ ਦਰ ਤੇ ਆ ਡਿੱਗਾ ਹੈ, ਮੈਨੂੰ ਆਪਣੇ ਚਰਨਾਂ ਵਿਚ ਜੋੜ ਲੈ, ਤੇਰਾ ਇਹ ਉਪਕਾਰ ਹੋਵੇਗਾ।੬। ਅਖੀ ਕਾਢਿ ਧਰੀ ਚਰਣਾ ਤਲਿ ਸਭ ਧਰਤੀ ਫਿਰਿ ਮਤ ਪਾਈ ॥੭॥ ਜੇ ਪਾਸਿ ਬਹਾਲਹਿ ਤਾ ਤੁਝਹਿ ਅਰਾਧੀ ਜੇ ਮਾਰਿ ਕਢਹਿ ਭੀ ਧਿਆਈ ॥੮॥ ਜੇ ਲੋਕੁ ਸਲਾਹੇ ਤਾ ਤੇਰੀ ਉਪਮਾ ਜੇ ਨਿੰਦੈ ਤ ਛੋਡਿ ਨ ਜਾਈ ॥੯॥ ਜੇ ਤੁਧੁ ਵਲਿ ਰਹੈ ਤਾ ਕੋਈ ਕਿਹੁ ਆਖਉ ਤੁਧੁ ਵਿਸਰਿਐ ਮਰਿ ਜਾਈ ॥੧੦॥ ਵਾਰਿ ਵਾਰਿ ਜਾਈ ਗੁਰ ਊਪਰਿ ਪੈ ਪੈਰੀ ਸੰਤ ਮਨਾਈ ॥੧੧॥ ਨਾਨਕੁ ਵਿਚਾਰਾ ਭਇਆ ਦਿਵਾਨਾ ਹਰਿ ਤਉ ਦਰਸਨ ਕੈ ਤਾਈ ॥੧੨॥  ਅਰਥ: ਹੇ ਪ੍ਰਭੂ! ਜੇ ਲੋੜ ਪਏ ਤਾਂ) ਮੈਂ ਆਪਣੀਆਂ ਅੱਖਾਂ ਕੱਢ ਕੇ (ਗੁਰੂ ਦੇ) ਪੈਰਾਂ ਹੇਠ ਰੱਖ ਦਿਆਂ, ਮੈਂ ਸਾਰੀ ਧਰਤੀ ਉਤੇ ਭਾਲ ਕਰਾਂ ਕਿ ਸ਼ਾਇਦ ਕਿਤੇ ਗੁਰੂ ਲੱਭ ਪਏ।੭। ਹੇ ਪ੍ਰਭੂ! ਜੇ ਤੂੰ ਮੈਨੂੰ ਆਪਣੇ ਕੋਲ ਬਿਠਾਲ ਲਏਂ, ਤਾਂ ਤੈਨੂੰ ਆਰਾਧਦਾ ਰਹਾਂ, ਜੇ ਤੂੰ ਮੈਨੂੰ (ਧੱਕੇ) ਮਾਰ ਕੇ (ਆਪਣੇ ਦਰ ਤੋਂ) ਕੱਢ ਦੇਵੇਂ, ਤਾਂ ਭੀ ਮੈਂ ਤੇਰਾ ਹੀ ਧਿਆਨ ਧਰਦਾ ਰਹਾਂਗਾ।੮। ਹੇ ਪ੍ਰਭੂ! ਜੇ ਜਗਤ ਮੈਨੂੰ ਚੰਗਾ ਆਖੇਗਾ, ਤਾਂ (ਅਸਲ ਵਿਚ) ਇਹ ਤੇਰੀ ਹੀ ਵਡਿਆਈ ਹੋਵੇਗੀ, ਜੇ (ਤੇਰੀ ਸਿਫ਼ਤਿ-ਸਾਲਾਹ ਕਰਨ ਤੇ) ਦੁਨੀਆ ਮੇਰੀ ਨਿੰਦਾ ਕਰੇਗੀ, ਤਾਂ ਭੀ ਮੈਂ (ਤੈਨੂੰ) ਛੱਡ ਕੇ ਨਹੀਂ ਜਾਵਾਂਗਾ।੯। ਹੇ ਪ੍ਰਭੂ! ਜੇ ਮੇਰੀ ਪ੍ਰੀਤਿ ਤੇਰੇ ਪਾਸੇ ਬਣੀ ਰਹੇ, ਤਾਂ ਬੇਸ਼ੱਕ ਕੋਈ ਕੁਝ ਭੀ ਮੈਨੂੰ ਪਿਆ ਆਖੇ। ਪਰ, ਤੇਰੇ ਵਿਸਰਿਆਂ, ਹੇ ਪ੍ਰਭੂ! ਮੈਂ ਆਤਮਕ ਮੌਤੇ ਮਰ ਜਾਵਾਂਗਾ।੧੦। ਹੇ ਪ੍ਰਭੂ! ਤੇਰਾ ਦਰਸਨ ਕਰਨ ਦੀ ਖ਼ਾਤਰ) ਮੈਂ ਗੁਰੂ ਉਤੋਂ ਕੁਰਬਾਨ ਕੁਰਬਾਨ ਜਾਵਾਂਗਾ, ਮੈਂ ਸੰਤ-ਗੁਰੂ ਦੀ ਚਰਨੀਂ ਪੈ ਕੇ ਉਸ ਨੂੰ ਪ੍ਰਸੰਨ ਕਰਾਂਗਾ।੧੧। ਹੇ ਹਰੀ! ਤੇਰਾ ਦਰਸਨ ਕਰਨ ਦੀ ਖ਼ਾਤਰ (ਤੇਰਾ ਦਾਸ) ਵਿਚਾਰਾ ਨਾਨਕ ਕਮਲਾ ਹੋਇਆ ਫਿਰਦਾ ਹੈ।੧੨। ਝਖੜੁ ਝਾਗੀ ਮੀਹੁ ਵਰਸੈ ਭੀ ਗੁਰੁ ਦੇਖਣ ਜਾਈ ॥੧੩॥ ਸਮੁੰਦੁ ਸਾਗਰੁ ਹੋਵੈ ਬਹੁ ਖਾਰਾ ਗੁਰਸਿਖੁ ਲੰਘਿ ਗੁਰ ਪਹਿ ਜਾਈ ॥੧੪॥ ਜਿਉ ਪ੍ਰਾਣੀ ਜਲ ਬਿਨੁ ਹੈ ਮਰਤਾ ਤਿਉ ਸਿਖੁ ਗੁਰ ਬਿਨੁ ਮਰਿ ਜਾਈ ॥੧੫॥ ਜਿਉ ਧਰਤੀ ਸੋਭ ਕਰੇ ਜਲੁ ਬਰਸੈ ਤਿਉ ਸਿਖੁ ਗੁਰ ਮਿਲਿ ਬਿਗਸਾਈ ॥੧੬॥ ਸੇਵਕ ਕਾ ਹੋਇ ਸੇਵਕੁ ਵਰਤਾ ਕਰਿ ਕਰਿ ਬਿਨਉ ਬੁਲਾਈ ॥੧੭॥ ਨਾਨਕ ਕੀ ਬੇਨੰਤੀ ਹਰਿ ਪਹਿ ਗੁਰ ਮਿਲਿ ਗੁਰ ਸੁਖੁ ਪਾਈ ॥੧੮॥  ਅਰਥ: ਹੇ ਪ੍ਰਭੂ! ਤੇਰਾ ਮਿਲਾਪ ਪ੍ਰਾਪਤ ਕਰਨ ਦੀ ਖ਼ਾਤਰ) ਮੈਂ ਗੁਰੂ ਦਾ ਦਰਸਨ ਕਰਨ ਲਈ ਝੱਖੜ-ਹਨੇਰੀ (ਆਪਣੇ ਸਿਰ ਉਤੇ) ਝੱਲਣ ਨੂੰ ਭੀ ਤਿਆਰ ਹਾਂ, ਜੇ ਮੀਂਹ ਵਰ੍ਹਨ ਲੱਗ ਪਏ ਤਾਂ ਭੀ (ਵਰ੍ਹਦੇ ਮੀਂਹ ਵਿਚ ਹੀ) ਮੈਂ ਗੁਰੂ ਨੂੰ ਵੇਖਣ ਲਈ ਜਾਣ ਨੂੰ ਤਿਆਰ ਹਾਂ।੧੩। ਹੇ ਭਾਈ! ਖਾਰਾ ਸਮੁੰਦਰ ਭੀ ਲੰਘਣਾ ਪਏ, ਤਾਂ ਭੀ ਉਸ ਨੂੰ ਲੰਘ ਕੇ ਗੁਰੂ ਦਾ ਸਿੱਖ ਗੁਰੂ ਦੇ ਕੋਲ ਪਹੁੰਚਦਾ ਹੈ।੧੪। ਜਿਵੇਂ ਪ੍ਰਾਣੀ ਪਾਣੀ ਤੋਂ ਮਿਲਣ ਤੋਂ ਬਿਨਾ ਮਰਨ ਲੱਗ ਪੈਂਦਾ ਹੈ, ਤਿਵੇਂ ਸਿੱਖ ਗੁਰੂ ਨੂੰ ਮਿਲਣ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ।੧੫। ਜਿਵੇਂ ਜਦੋਂ ਮੀਂਹ ਪੈਂਦਾ ਹੈ ਤਾਂ ਧਰਤੀ ਸੋਹਣੀ ਲੱਗਣ ਲੱਗ ਪੈਂਦੀ ਹੈ, ਤਿਵੇਂ ਸਿੱਖ ਗੁਰੂ ਨੂੰ ਮਿਲ ਕੇ ਪ੍ਰਸੰਨ ਹੁੰਦਾ ਹੈ।੧੬। ਹੇ ਭਾਈ! ਮੈਂ ਗੁਰੂ ਦੇ ਸੇਵਕ ਦਾ ਸੇਵਕ ਬਣ ਕੇ ਉਸ ਦੀ ਕਾਰ ਕਰਨ ਨੂੰ ਤਿਆਰ ਹਾਂ ਮੈਂ ਉਸ ਨੂੰ ਬੇਨਤੀਆਂ ਕਰ ਕਰ ਕੇ (ਖ਼ੁਸ਼ੀ ਨਾਲ) ਸੱਦਾਂਗਾ।੧੭। ਨਾਨਕ ਦੀ ਪਰਮਾਤਮਾ ਪਾਸ ਬੇਨਤੀ ਹੈ (-ਹੇ ਪ੍ਰਭੂ! ਮੈਨੂੰ ਗੁਰੂ ਮਿਲਾ) ਗੁਰੂ ਨੂੰ ਮਿਲ ਕੇ ਮੈਨੂੰ ਵੱਡਾ ਆਨੰਦ ਪ੍ਰਾਪਤ ਹੁੰਦਾ ਹੈ।੧੮। ਤੂ ਆਪੇ ਗੁਰੁ ਚੇਲਾ ਹੈ ਆਪੇ ਗੁਰ ਵਿਚੁ ਦੇ ਤੁਝਹਿ ਧਿਆਈ ॥੧੯॥ ਜੋ ਤੁਧੁ ਸੇਵਹਿ ਸੋ ਤੂਹੈ ਹੋਵਹਿ ਤੁਧੁ ਸੇਵਕ ਪੈਜ ਰਖਾਈ ॥੨੦॥ ਭੰਡਾਰ ਭਰੇ ਭਗਤੀ ਹਰਿ ਤੇਰੇ ਜਿਸੁ ਭਾਵੈ ਤਿਸੁ ਦੇਵਾਈ ॥੨੧॥ ਜਿਸੁ ਤੂੰ ਦੇਹਿ ਸੋਈ ਜਨੁ ਪਾਏ ਹੋਰ ਨਿਹਫਲ ਸਭ ਚਤੁਰਾਈ ॥੨੨॥ ਸਿਮਰਿ ਸਿਮਰਿ ਸਿਮਰਿ ਗੁਰੁ ਅਪੁਨਾ ਸੋਇਆ ਮਨੁ ਜਾਗਾਈ ॥੨੩॥ ਇਕੁ ਦਾਨੁ ਮੰਗੈ ਨਾਨਕੁ ਵੇਚਾਰਾ ਹਰਿ ਦਾਸਨਿ ਦਾਸੁ ਕਰਾਈ ॥੨੪॥ ਅਰਥ: ਹੇ ਪ੍ਰਭੂ! ਤੂੰ ਆਪ ਹੀ ਗੁਰੂ ਹੈਂ, ਤੂੰ ਆਪ ਹੀ ਸਿੱਖ ਹੈਂ। ਮੈਂ ਗੁਰੂ ਦੀ ਰਾਹੀਂ ਤੈਨੂੰ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ 

ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ। ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨। ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

TILANG, SECOND HOUSE, FIFTH MEHL:

There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ। ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨। (ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪। (ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫। ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬। (ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) । ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸੋਰਠਿ ਮਹਲਾ ੫ ਘਰੁ ੧ ਅਸਟਪਦੀਆ     ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥  ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧। ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨। ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ ਅਰਥ: ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩। ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪। ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ।੫। ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥  ਅਰਥ: ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥  ਅਰਥ: ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ। ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ) । ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ। ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ।੧। ਹੇ ਨਾਨਕ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ) ।੧।ਰਹਾਉ। ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ। ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ। ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ। (ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ।੨। ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ। ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ। ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ, ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ।੩। ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ। ਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ। ਉਹੀ ਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ।੪।

DHANAASAREE, FIRST MEHL:

The body is the paper, and the mind is the inscription written upon it. The ignorant fool does not read what is written on his forehead. In the Court of the Lord, three inscriptions are recorded. Behold, the counterfeit coin is worthless there. || 1 || O Nanak, if there is silver in it, then everyone proclaims, “It is genuine, it is genuine.” || 1 || Pause || The Qazi tells lies and eats filth; the Brahmin kills and then takes cleansing baths. The Yogi is blind, and does not know the Way. The three of them devise their own destruction. || 2 || He alone is a Yogi, who understands the Way. By Guru’s Grace, he knows the One Lord. He alone is a Qazi, who turns away from the world, and who, by Guru’s Grace, remains dead while yet alive. He alone is a Brahmin, who contemplates God. He saves himself, and saves all his generations as well. || 3 || One who cleanses his own mind is wise. One who cleanses himself of impurity is a Muslim. One who reads and understands is acceptable. Upon his forehead is the Insignia of the Court of the Lord. || 4 || 5 || 7 ||

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ {ਪੰਨਾ 636}

ਅਰਥ: ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ। ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧। ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ।੨। ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ।੩। ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ) । ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।੪। ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ) । ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ।੫। ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ। ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ)

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib ਹੁਕਮਨਾਮਾ ਸਹਿਬ from Sri DARBAR SAHIB AMRITSAR INCLUDING translations in PUNJABI AND ENGLISH audioਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥ ਅਰਥ: (ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ। ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ) ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ। (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ।ਰਹਾਉ। (ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ। (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕ੍ਰੋਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ। (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ।੧। ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ। ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ। ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ।੨। ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ। (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ।੩। ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ। ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ) , ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ।੪।੧੨।੨੩।

SORAT'H, FIFTH MEHL:

Sing the Glorious Praises of the Perfect, Imperishable Lord, and the poison of sexual desire and anger shall be burnt away. You shall cross over the awesome, arduous ocean of fire, in the Saadh Sangat, the Company of the Holy. || 1 || The Perfect Guru has dispelled the darkness of doubt. Remember God with love and devotion; He is near at hand. || Pause || Drink in the sublime essence, the treasure of the Name of the Lord, Har, Har, and your mind and body shall remain satisfied. The Transcendent Lord is totally permeating and pervading everywhere; where would He come from, and where would He go? || 2 || One whose mind is filled with the Lord, is a person of meditation, penance, self-restraint and spiritual wisdom, and a knower of reality. The Gurmukh obtains the jewel of the Naam; his efforts come to perfect fruition. || 3 || All his struggles, sufferings and pains are dispelled, and the noose of death is cut away from him. Says Nanak, God has extended His Mercy, and so his mind and body blossom forth. || 4 || 12 || 23 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸੋਰਠਿ ਮਹਲਾ ੫ ਘਰੁ ੧ ਅਸਟਪਦੀਆ     ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥  ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧। ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨। ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ ਅਰਥ: ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩। ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪। ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ।੫। ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥  ਅਰਥ: ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ {ਪੰ ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ। ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨। ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

DHANAASAREE, FIFTH MEHL:

You are the Giver, O Lord, O Cherisher, my Master, my Husband Lord. Each and every moment, You cherish and nurture me; I am Your child, and I rely upon You alone. || 1 || I have only one tongue — which of Your Glorious Virtues can I describe? Unlimited, infinite Lord and Master — no one knows Your limits. || 1 || Pause || You destroy millions of my sins, and teach me in so many ways. I am so ignorant — I understand nothing at all. Please honor Your innate nature, and save me! || 2 || I seek Your Sanctuary — You are my only hope. You are my companion, and my best friend. Save me, O Merciful Saviour Lord; Nanak is the slave of Your home. || 3 || 12 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥

ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩। ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।

DHANAASAREE, FIFTH MEHL:

I am satisfied and satiated, eating the food of Truth. With my mind, body and tongue, I meditate on the Naam, the Name of the Lord. || 1 || Life, spiritual life, is in the Lord. Spiritual life consists of chanting the Lord’s Name in the Saadh Sangat, the Company of the Holy. || 1 || Pause || He is dressed in robes of all sorts, if he sings the Kirtan of the Lord’s Glorious Praises, day and night. || 2 || He rides upon elephants, chariots and horses, if he sees the Lord’s Path within his own heart. || 3 || Meditating on the Lord’s Feet, deep within his mind and body, slave Nanak has found the Lord, the treasure of peace. || 4 || 2 || 56 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥

ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) ।ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧।

SHALOK, THIRD MEHL:ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ।ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ।ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।

Great men speak the teachings by relating them to individual situations, but the whole world shares in them. One who becomes Gurmukh knows the Fear of God, and realizes his own self. If, by Guru’s Grace, one remains dead while yet alive, the mind becomes content in itself. Those who have no faith in their own minds, O Nanak — how can they speak of spiritual wisdom? || 1 || THIRD MEHL: Those who do not focus their consciousness on the Lord, as Gurmukh, suffer pain and grief in the end. They are blind, inwardly and outwardly, and they do not understand anything. O Pandit, O religious scholar, the whole world is fed for the sake of those who are attuned to the Lord’s Name. Those who praise the Word of the Guru’s Shabad, remain blended with the Lord. O Pandit, O religious scholar, no one is satisfied, and no one finds true wealth through the love of duality. They have grown weary of reading scriptures, but still, they do not find contentment, and they pass their lives burning, night and day. Their cries and complaints never end, and doubt does not depart from within them. O Nanak, without the Naam, the Name of the Lord, they rise up and depart with blackened faces. || 2 || PAUREE: O Beloved, lead me to meet my True Friend; meeting with Him, I shall ask Him to show me the Path. I am a sacrifice to that Friend, who shows it to me. I share His Virtues with Him, and meditate on the Lord’s Name. I serve my Beloved Lord forever; serving the Lord, I have found peace. I am a sacrifice to the True Guru, who has imparted this understanding to me. || 12 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ। ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।

SORAT’H, FIFTH MEHL:

He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥  ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ। ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ bkਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨। ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ।੩। ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ।੪। ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ।੫। ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ।੬। ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ।੭। ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ।੮। ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ।੯। ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ।੧੦। ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ। ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨੇ ਉਹ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Sangrand Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥ ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥ ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥ ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥ ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥ ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥ ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥  ਅਰਥ: ਕੱਤਕ (ਦੀ ਸੁਹਾਵਣੀ ਰੁੱਤ) ਵਿਚ (ਭੀ ਜੇ ਪ੍ਰਭੂ-ਪਤੀ ਨਾਲੋਂ ਵਿਛੋੜਾ ਰਿਹਾ ਤਾਂ ਇਹ ਆਪਣੇ) ਕੀਤੇ ਕਰਮਾਂ ਦਾ ਸਿੱਟਾ ਹੈ, ਕਿਸੇ ਹੋਰ ਦੇ ਮੱਥੇ ਕੋਈ ਦੋਸ ਨਹੀਂ ਲਾਇਆ ਜਾ ਸਕਦਾ। ਪਰਮੇਸਰ (ਦੀ ਯਾਦ) ਤੋਂ ਖੁੰਝਿਆਂ (ਦੁਨੀਆ ਦੇ) ਸਾਰੇ ਦੁੱਖ-ਕਲੇਸ਼ ਜ਼ੋਰ ਪਾ ਲੈਂਦੇ ਹਨ। ਜਿਨ੍ਹਾਂ ਨੇ (ਇਸ ਜਨਮ ਵਿਚ) ਪਰਮਾਤਮਾ ਦੀ ਯਾਦ ਵੱਲੋਂ ਮੂੰਹ ਮੋੜੀ ਰੱਖਿਆ, ਉਹਨਾਂ ਨੂੰ (ਫਿਰ) ਲੰਮੇ ਵਿਛੋੜੇ ਪੈ ਜਾਂਦੇ ਹਨ। ਜੇਹੜੀਆਂ ਮਾਇਆ ਦੀਆਂ ਮੌਜਾਂ (ਦੀ ਖ਼ਾਤਰ ਪ੍ਰਭੂ ਨੂੰ ਭੁਲਾ ਦਿੱਤਾ ਸੀ, ਉਹ ਭੀ) ਇਕ ਪਲ ਵਿਚ ਦੁਖਦਾਈ ਹੋ ਜਾਂਦੀਆਂ ਹਨ, (ਉਸ ਦੁਖੀ ਹਾਲਤ ਵਿਚ) ਕਿਸੇ ਪਾਸ ਭੀ ਨਿਤ ਰੋਣੇ ਰੋਣ ਦਾ ਕੋਈ ਲਾਭ ਨਹੀਂ ਹੁੰਦਾ, (ਕਿਉਂਕਿ ਦੁੱਖ ਤਾਂ ਹੈ ਵਿਛੋੜੇ ਦੇ ਕਾਰਨ, ਤੇ ਵਿਛੋੜੇ ਨੂੰ ਦੂਰ ਕਰਨ ਲਈ) ਕੋਈ ਵਿਚੋਲਾ-ਪਨ ਨਹੀਂ ਕਰ ਸਕਦਾ। (ਦੁਖੀ ਜੀਵ ਦੀ ਆਪਣੀ) ਕੋਈ ਪੇਸ਼ ਨਹੀਂ ਜਾਂਦੀ, (ਪਿਛਲੇ ਕੀਤੇ ਕਰਮਾਂ ਅਨੁਸਾਰ) ਧੁਰੋਂ ਹੀ ਲਿਖੇ ਲੇਖਾਂ ਦੀ ਬਿਧ ਆ ਬਣਦੀ ਹੈ। (ਹਾਂ!) ਜੇ ਚੰਗੇ ਭਾਗਾਂ ਨੂੰ ਪ੍ਰਭੂ (ਆਪ) ਆ ਮਿਲੇ, ਤਾਂ ਵਿਛੋੜੇ ਤੋਂ ਪੈਦਾ ਹੋਏ ਸਾਰੇ ਦੁੱਖ ਮਿਟ ਜਾਂਦੇ ਹਨ। (ਨਾਨਕ ਦੀ ਤਾਂ ਇਹੀ ਬੇਨਤੀ ਹੈ–) ਹੇ ਮਾਇਆ ਦੇ ਬੰਧਨਾਂ ਤੋਂ ਛੁਡਾਵਣ ਵਾਲੇ ਮੇਰੇ ਮਾਲਕ! ਨਾਨਕ ਨੂੰ (ਮਾਇਆ ਦੇ ਮੋਹ ਤੋਂ) ਬਚਾ ਲੈ। ਕੱਤਕ (ਦੀ ਸੁਆਦਲੀ ਰੁੱਤ) ਵਿਚ ਜਿਨ੍ਹਾਂ ਨੂੰ ਸਾਧ ਸੰਗਤਿ ਮਿਲ ਜਾਏ, ਉਹਨਾਂ ਦੇ (ਵਿਛੋੜੇ ਵਾਲੇ) ਸਾਰੇ ਚਿੰਤਾ ਝੋਰੇ ਮੁੱਕ ਜਾਂਦੇ ਹਨ।9।

BAARAH MAAHAA ~ THE TWELVE MONTHS: MAAJH, FIFTH MEHL, FOURTH HOUSE:

ONE UNIVERSAL CREATOR GOD. BY THE GRACE OF THE TRUE GURU:

In the month of Katak, do good deeds. Do not try to blame anyone else. Forgetting the Transcendent Lord, all sorts of illnesses are contracted. Those who turn their backs on the Lord shall be separated from Him and consigned to reincarnation, over and over again. In an instant, all of Maya’s sensual pleasures turn bitter. No one can then serve as your intermediary. Unto whom can we turn and cry? By one’s own actions, nothing can be done; destiny was pre-determined from the very beginning. By great good fortune, I meet my God, and then all pain of separation departs. Please protect Nanak, God; O my Lord and Master, please release me from bondage. In Katak, in the Company of the Holy, all anxiety vanishes. || 9 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ 

ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।

ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨। ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।

ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩। ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।

(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪। ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।

DHANAASAREE, FIRST MEHL, FIRST HOUSE, CHAU-PADAS:

ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:

My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 |

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਰਾਮਕਲੀ ਮਹਲਾ ੧ ਦਖਣੀ ਓਅੰਕਾਰੁ     ੴ ਸਤਿਗੁਰ ਪ੍ਰਸਾਦਿ ॥  ਸ੍ਰਿਸਟੇ ਭੇਉ ਨ ਜਾਣੈ ਕੋਇ ॥ ਸ੍ਰਿਸਟਾ ਕਰੈ ਸੁ ਨਿਹਚਉ ਹੋਇ ॥ ਸੰਪੈ ਕਉ ਈਸਰੁ ਧਿਆਈਐ ॥ ਸੰਪੈ ਪੁਰਬਿ ਲਿਖੇ ਕੀ ਪਾਈਐ ॥ ਸੰਪੈ ਕਾਰਣਿ ਚਾਕਰ ਚੋਰ ॥ ਸੰਪੈ ਸਾਥਿ ਨ ਚਾਲੈ ਹੋਰ ॥ ਬਿਨੁ ਸਾਚੇ ਨਹੀ ਦਰਗਹ ਮਾਨੁ ॥ ਹਰਿ ਰਸੁ ਪੀਵੈ ਛੁਟੈ ਨਿਦਾਨਿ ॥੫੦॥ ਅਰਥ: ਕੋਈ ਜੀਵ ਸਿਰਜਣਹਾਰ-ਪ੍ਰਭੂ ਦਾ ਭੇਤ ਨਹੀਂ ਪਾ ਸਕਦਾ (ਤੇ, ਕੋਈ ਉਸ ਦੀ ਰਜ਼ਾ ਵਿਚ ਦਖ਼ਲ ਨਹੀਂ ਦੇ ਸਕਦਾ, ਕਿਉਂਕਿ ਜਗਤ ਵਿਚ) ਜ਼ਰੂਰ ਉਹੀ ਹੁੰਦਾ ਹੈ ਜੋ ਸਿਰਜਣਹਾਰ-ਕਰਤਾਰ ਕਰਦਾ ਹੈ। (ਸਿਰਜਣਹਾਰ ਦੀ ਇਹ ਇਕ ਅਜਬ ਖੇਡ ਹੈ ਕਿ ਆਮ ਤੌਰ ਤੇ ਮਨੁੱਖ) ਧਨ ਦੀ ਖ਼ਾਤਰ ਹੀ ਪਰਮਾਤਮਾ ਨੂੰ ਧਿਆਉਂਦਾ ਹੈ, ਤੇ ਹੁਣ ਤਕ ਦੀ ਕੀਤੀ ਮਿਹਨਤ ਦੇ ਲਿਖੇ ਅਨੁਸਾਰ ਧਨ ਮਿਲ (ਭੀ) ਜਾਂਦਾ ਹੈ। ਧਨ ਦੀ ਖ਼ਾਤਰ ਮਨੁੱਖ ਦੂਜਿਆਂ ਦੇ ਨੌਕਰ (ਭੀ) ਬਣਦੇ ਹਨ, ਚੋਰ (ਭੀ) ਬਣਦੇ ਹਨ (ਭਾਵ, ਚੋਰੀ ਭੀ ਕਰਦੇ ਹਨ) । ਪਰ ਧਨ ਕਿਸੇ ਦੇ ਨਾਲ ਨਹੀਂ ਨਿਭਦਾ, (ਮਰਨ ਤੇ) ਹੋਰਨਾਂ ਦਾ ਬਣ ਜਾਂਦਾ ਹੈ। ਸਦਾ-ਥਿਰ ਰਹਿਣ ਵਾਲਾ ਗੋਪਾਲ (ਦੇ ਨਾਮ) ਤੋਂ ਬਿਨਾ ਉਸ ਦੀ ਹਜ਼ੂਰੀ ਵਿਚ ਆਦਰ ਨਹੀਂ ਮਿਲਦਾ। ਜੋ ਮਨੁੱਖ ਪਰਮਾਤਮਾ ਦੇ ਨਾਮ ਦਾ ਰਸ ਪੀਂਦਾ ਹੈ ਉਹ (ਸੰਪੈ-ਧਨ ਦੇ ਮੋਹ ਤੋਂ) ਅੰਤ ਨੂੰ ਬਚ ਜਾਂਦਾ ਹੈ। 50। No one knows the mystery of the Creator of the World. Whatever the Creator of the World does, is certain to occur. For wealth, some meditate on the Lord. By pre-ordained destiny, wealth is obtained. For the sake of wealth, some become servants or thieves. Wealth does not go along with them when they die; it passes into the hands of others. Without Truth, honor is not obtained in the Court of the Lord. Drinking in the subtle essence of the Lord, one is emancipated in the end. ||50||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ। ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨। (ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪। (ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫। ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬। (ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) । ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਰਾਮਕਲੀ ਮਹਲਾ ੧ ਦਖਣੀ ਓਅੰਕਾਰੁ     ੴ ਸਤਿਗੁਰ ਪ੍ਰਸਾਦਿ ॥  ਘਰ ਦਰ ਫਿਰਿ ਥਾਕੀ ਬਹੁਤੇਰੇ ॥ ਜਾਤਿ ਅਸੰਖ ਅੰਤ ਨਹੀ ਮੇਰੇ ॥ ਕੇਤੇ ਮਾਤ ਪਿਤਾ ਸੁਤ ਧੀਆ ॥ ਕੇਤੇ ਗੁਰ ਚੇਲੇ ਫੁਨਿ ਹੂਆ ॥ ਕਾਚੇ ਗੁਰ ਤੇ ਮੁਕਤਿ ਨ ਹੂਆ ॥ ਕੇਤੀ ਨਾਰਿ ਵਰੁ ਏਕੁ ਸਮਾਲਿ ॥ ਗੁਰਮੁਖਿ ਮਰਣੁ ਜੀਵਣੁ ਪ੍ਰਭ ਨਾਲਿ ॥ ਦਹ ਦਿਸ ਢੂਢਿ ਘਰੈ ਮਹਿ ਪਾਇਆ ॥ ਮੇਲੁ ਭਇਆ ਸਤਿਗੁਰੂ ਮਿਲਾਇਆ ॥੨੧॥  ਅਰਥ: (ਹੇ ਪਾਂਡੇ! ਗੁਰੂ ਦੀ ਮਤਿ ਵਾਲਾ ਰਸਤਾ ਫੜਨ ਤੋਂ ਬਿਨਾ) ਜਿੰਦ ਕਈ ਜੂਨਾਂ ਵਿਚ ਭੌਂ ਭੌਂ ਕੇ ਖਪ ਲੱਥਦੀ ਹੈ, ਇਤਨੀਆਂ ਅਣ-ਗਿਣਤ ਜਾਤੀਆਂ ਵਿਚੋਂ ਲੰਘਦੀ ਹੈ ਜਿਨ੍ਹਾਂ ਦਾ ਅੰਤ ਨਹੀਂ ਪੈ ਸਕਦਾ। (ਇਹਨਾਂ ਬੇਅੰਤ ਜੂਨਾਂ ਵਿਚ ਭਟਕਦੀ ਜਿੰਦ ਦੇ) ਕਈ ਮਾਂ ਪਿਉ ਪੁੱਤਰ ਧੀਆਂ ਬਣਦੇ ਹਨ, ਕਈ ਗੁਰੂ ਬਣਦੇ ਹਨ, ਤੇ ਕਈ ਚੇਲੇ ਭੀ ਬਣਦੇ ਹਨ। ਇਹਨਾਂ ਜੂਨਾਂ ਤੋਂ ਤਦ ਤਕ ਖ਼ਲਾਸੀ ਨਹੀਂ ਹੁੰਦੀ ਜਦ ਤਕ ਕਿਸੇ ਕੱਚੇ ਗੁਰੂ ਦੀ ਸਰਨ ਲਈ ਹੋਈ ਹੈ। (ਹੇ ਪਾਂਡੇ! ਸਤਿਗੁਰੂ ਤੋਂ ਖੁੰਝੀਆਂ ਹੋਈਆਂ ਅਜੇਹੀਆਂ) ਕਈ ਜੀਵ-ਇਸਤ੍ਰੀਆਂ ਹਨ, ਖਸਮ-ਪ੍ਰਭੂ ਸਭ ਦੀ ਸੰਭਾਲ ਕਰਦਾ ਹੈ। ਜੋ ਜਿੰਦ ਗੁਰੂ ਦੇ ਸਨਮੁਖ ਰਹਿੰਦੀ ਹੈ, ਉਸ ਦਾ ਆਸਰਾ-ਪਰਨਾ ਗੋਪਾਲ-ਪ੍ਰਭੂ ਹੋ ਜਾਂਦਾ ਹੈ। (ਹੇ ਪਾਂਡੇ! ਸਿਰਫ਼ ਉਸ ਜਿੰਦ ਦਾ ਪ੍ਰਭੂ ਨਾਲ) ਮਿਲਾਪ ਹੁੰਦਾ ਹੈ ਜਿਸ ਨੂੰ ਸਤਿਗੁਰੂ ਮਿਲਾਂਦਾ ਹੈ, ਹੋਰ ਹਰ ਪਾਸੇ ਢੂੰਢ ਢੂੰਡ ਕੇ (ਗੁਰੂ ਦੀ ਕਿਰਪਾ ਨਾਲ) ਹਿਰਦੇ-ਘਰ ਵਿਚ ਹੀ ਗੋਪਾਲ-ਪ੍ਰਭੂ ਲੱਭ ਪੈਂਦਾ ਹੈ। 21। ਨੋਟ: ਅੱਖਰ 'ਘ' ਦੇ ਪਿਛੋਂ 'ਙ' ਆਉਂਦਾ ਹੈ। ਇਸ ਦੇ ਥਾਂ ਅਗਲੀ ਪਉੜੀ ਵਿਚ ਅੱਖਰ 'ਗ' ਵਰਤਿਆ ਹੈ। ਗੁਰਮੁਖਿ ਗਾਵੈ ਗੁਰਮੁਖਿ ਬੋਲੈ ॥ ਗੁਰਮੁਖਿ ਤੋਲਿ ਤੋੁਲਾਵੈ ਤੋਲੈ ॥ ਗੁਰਮੁਖਿ ਆਵੈ ਜਾਇ ਨਿਸੰਗੁ ॥ ਪਰਹਰਿ ਮੈਲੁ ਜਲਾਇ ਕਲੰਕੁ ॥ ਗੁਰਮੁਖਿ ਨਾਦ ਬੇਦ ਬੀਚਾਰੁ ॥ ਗੁਰਮੁਖਿ ਮਜਨੁ ਚਜੁ ਅਚਾਰੁ ॥ ਗੁਰਮੁਖਿ ਸਬਦੁ ਅੰਮ੍ਰਿਤੁ ਹੈ ਸਾਰੁ ॥ ਨਾਨਕ ਗੁਰਮੁਖਿ ਪਾਵੈ ਪਾਰੁ ॥੨੨॥  ਅਰਥ: (ਹੇ ਪਾਂਡੇ! ਗੋਪਾਲ ਦਾ ਨਾਮ ਗੁਰੂ ਦੇ ਸਨਮੁਖ ਹੋਇਆਂ ਹੀ ਮਨ ਦੀ ਪੱਟੀ ਉਤੇ ਲਿਖਿਆ ਜਾ ਸਕਦਾ ਹੈ) ਗੁਰਮੁਖ ਹੀ (ਪ੍ਰਭੂ ਦੇ ਗੁਣ) ਗਾਉਂਦਾ ਹੈ, ਤੇ (ਪ੍ਰਭੂ ਦੀ ਸਿਫ਼ਤਿ) ਉਚਾਰਦਾ ਹੈ। ਗੁਰਮੁਖ ਹੀ (ਪ੍ਰਭੂ ਦੇ ਨਾਮ ਨੂੰ ਆਪਣੇ ਮਨ ਵਿਚ) ਤੋਲਦਾ ਹੈ (ਤੇ ਹੋਰਨਾਂ ਨੂੰ) ਤੋਲਣ ਲਈ ਪ੍ਰੇਰਦਾ ਹੈ। ਗੁਰਮੁਖ ਹੀ (ਜਗਤ ਵਿਚ) ਬੰਧਨ-ਰਹਿਤ ਆਉਂਦਾ ਹੈ ਤੇ ਬੰਧਨ-ਰਹਿਤ ਹੀ ਇਥੋਂ ਜਾਂਦਾ ਹੈ (ਭਾਵ, ਨਾਹ ਹੀ ਕਿਸੇ ਕਰਮਾਂ ਦੇ ਫਲ ਭੋਗਣ ਆਉਂਦਾ ਹੈ ਤੇ ਨਾਹ ਹੀ ਇਥੋਂ ਕੋਈ ਮੰਦ ਕਰਮਾਂ ਦੇ ਬੰਧਨ ਸਹੇੜ ਕੇ ਲੈ ਜਾਂਦਾ ਹੈ) , (ਕਿਉਂਕਿ ਗੁਰਮੁਖਿ ਮਨੁੱਖ ਮਨ ਦੀ) ਮੈਲ ਨੂੰ ਦੂਰ ਕਰ ਕੇ ਵਿਕਾਰ ਨੂੰ (ਆਪਣੇ ਅੰਦਰੋਂ) ਮੁਕਾ ਚੁਕਾ ਹੁੰਦਾ ਹੈ। (ਪ੍ਰਭੂ ਦੇ ਗੁਣਾਂ ਦੀ) ਵਿਚਾਰ ਗੁਰਮੁਖ ਵਾਸਤੇ ਰਾਗ ਤੇ ਵੇਦ ਹੈ, ਉੱਚਾ ਆਚਰਣ (ਬਨਾਣਾ) ਗੁਰਮੁਖ ਦਾ (ਤੀਰਥ-) ਇਸ਼ਨਾਨ ਹੈ। (ਸਤਿਗੁਰੂ ਦਾ) ਸ਼ਬਦ ਗੁਰਮੁਖ ਲਈ ਸ੍ਰੇਸ਼ਟ ਅੰਮ੍ਰਿਤ ਹੈ। ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਸੰਸਾਰ-ਸਮੁੰਦਰ ਦਾ) ਪਾਰਲਾ ਬੰਨਾ ਲੱਭ ਲੈਂਦਾ ਹੈ (ਭਾਵ, ਵਿਕਾਰਾਂ ਦੀਆਂ ਲਹਿਰਾਂ ਵਿਚੋਂ ਬਚ ਨਿਕਲਦਾ ਹੈ) । 22। ਚੰਚਲੁ ਚੀਤੁ ਨ ਰਹਈ ਠਾਇ ॥ ਚੋਰੀ ਮਿਰਗੁ ਅੰਗੂਰੀ ਖਾਇ ॥ ਚਰਨ ਕਮਲ ਉਰ ਧਾਰੇ ਚੀਤ ॥ ਚਿਰੁ ਜੀਵਨੁ ਚੇਤਨੁ ਨਿਤ ਨੀਤ ॥ ਚਿੰਤਤ ਹੀ ਦੀਸੈ ਸਭੁ ਕੋਇ ॥ ਚੇਤਹਿ ਏਕੁ ਤਹੀ ਸੁਖੁ ਹੋਇ ॥ ਚਿਤਿ ਵਸੈ ਰਾਚੈ ਹਰਿ ਨਾਇ ॥ ਮੁਕਤਿ ਭਇਆ ਪਤਿ ਸਿਉ ਘਰਿ ਜਾਇ ॥੨੩॥  ਅਰਥ: (ਹੇ ਪਾਂਡੇ! ਗੋਪਾਲ ਦਾ ਨਾਮ ਮਨ ਦੀ ਪੱਟੀ ਉਤੇ ਲਿਖਣ ਤੋਂ ਬਿਨਾ ਮਨੁੱਖ ਦਾ) ਚੰਚਲ ਮਨ ਟਿਕ ਕੇ ਨਹੀਂ ਬੈਠਦਾ, ਇਹ (ਮਨ-) ਹਰਣ ਲੁਕ ਲੁਕ ਕੇ ਨਵੇਂ ਨਵੇਂ ਭੋਗ ਭੋਗਦਾ ਹੈ। (ਪਰ) ਜੋ ਮਨੁੱਖ (ਪ੍ਰਭੂ ਦੇ) ਕਉਲ ਫੁੱਲਾਂ (ਵਰਗੇ ਸੋਹਣੇ) ਚਰਨ (ਆਪਣੇ) ਚਿੱਤ ਵਿਚ ਵਸਾਂਦਾ ਹੈ, ਉਹ ਸਦਾ ਲਈ ਅਮਰ ਤੇ ਸੁਚੇਤ ਹੋ ਜਾਂਦਾ ਹੈ (ਭਾਵ, ਨਾਹ ਵਿਕਾਰਾਂ ਦੀ ਫਾਹੀ ਵਿਚ ਫਸਦਾ ਹੈ ਤੇ ਨਾਹ ਹੀ ਜਨਮਾਂ ਦੇ ਗੇੜ ਵਿਚ ਪੈਂਦਾ ਹੈ) । (ਜਿਧਰ ਤੱਕੋ ਚੰਚਲਤਾ ਦੇ ਕਾਰਨ) ਹਰੇਕ ਜੀਵ ਚਿੰਤਾਤੁਰ ਦਿੱਸਦਾ ਹੈ (ਪਰ ਜੋ ਮਨੁੱਖ) ਇੱਕ (ਪਰਮਾਤਮਾ) ਨੂੰ ਸਿਮਰਦੇ ਹਨ, ਉਹਨਾਂ ਦੇ ਹਿਰਦੇ ਵਿਚ ਸੁਖ ਹੁੰਦਾ ਹੈ। (ਜਿਸ ਜੀਵ ਦੇ) ਚਿੱਤ ਵਿਚ ਪ੍ਰਭੂ ਆ ਵੱਸਦਾ ਹੈ ਜੋ ਮਨੁੱਖ ਪ੍ਰਭੂ ਦੇ ਨਾਮ ਵਿਚ ਲੀਨ ਹੁੰਦਾ ਹੈ ਉਹ (ਮਾਇਕ ਭੋਗਾਂ ਤੋਂ) ਖ਼ਲਾਸੀ ਪਾ ਲੈਂਦਾ ਹੈ (ਤੇ ਇਥੋਂ) ਇੱਜ਼ਤ ਨਾਲ (ਆਪਣੇ ਅਸਲੀ) ਘਰ ਵਿਚ ਜਾਂਦਾ ਹੈ। 23। ਛੀਜੈ ਦੇਹ ਖੁਲੈ ਇਕ ਗੰਢਿ ॥ ਛੇਆ ਨਿਤ ਦੇਖਹੁ ਜਗਿ ਹੰਢਿ ॥ ਧੂਪ ਛਾਵ ਜੇ ਸਮ ਕਰਿ ਜਾਣੈ ॥ ਬੰਧਨ ਕਾਟਿ ਮੁਕਤਿ ਘਰਿ ਆਣੈ ॥ ਛਾਇਆ ਛੂਛੀ ਜਗਤੁ ਭੁਲਾਨਾ ॥ ਲਿਖਿਆ ਕਿਰਤੁ ਧੁਰੇ ਪਰਵਾਨਾ ॥ ਛੀਜੈ ਜੋਬਨੁ ਜਰੂਆ ਸਿਰਿ ਕਾਲੁ ॥ ਕਾਇਆ ਛੀਜੈ ਭਈ ਸਿਬਾਲੁ ॥੨੪॥  ਅਰਥ: (ਹੇ ਪਾਂਡੇ!) ਸਾਰੇ ਜਗਤ ਵਿਚ ਫਿਰ ਕੇ ਵੇਖ ਲਵੋ, ਜਦੋਂ ਪ੍ਰਾਣੀ (ਦੇ ਪ੍ਰਾਣਾਂ ਦੀ ਗੰਢ ਖੁਲ੍ਹ ਜਾਂਦੀ ਹੈ ਤਾਂ ਸਰੀਰ ਨਾਸ ਹੋ ਜਾਂਦਾ ਹੈ। ਮੌਤ (ਦਾ ਇਹ ਕੌਤਕ) ਨਿੱਤ ਵਰਤ ਰਿਹਾ ਹੈ। (ਹੇ ਪਾਂਡੇ!) ਜੇ ਮਨੁੱਖ (ਇਸ ਜੀਵਨ ਵਿਚ ਵਾਪਰਦੇ) ਦੁੱਖਾਂ ਸੁਖਾਂ ਨੂੰ ਇਕੋ ਜਿਹਾ ਕਰ ਕੇ ਸਮਝ ਲਏ ਤਾਂ (ਮਾਇਆ ਦੇ) ਬੰਧਨਾਂ ਨੂੰ ਕੱਟ ਕੇ (ਮਾਇਕ ਭੋਗਾਂ ਤੋਂ) ਆਜ਼ਾਦੀ ਨੂੰ ਆਪਣੇ ਅੰਦਰ ਲੈ ਆਉਂਦਾ ਹੈ। (ਹੇ ਪਾਂਡੇ! ਗੁਪਾਲ ਨੂੰ ਵਿਸਾਰ ਕੇ) ਜਗਤ ਇਸ ਥੋਥੀ (ਭਾਵ, ਜੋ ਸਾਥ ਤੋੜ ਨਹੀਂ ਨਿਬਾਹੁੰਦੀ) ਮਾਇਆ (ਦੇ ਪਿਆਰ) ਵਿਚ ਕੁਰਾਹੇ ਪੈ ਰਿਹਾ ਹੈ, (ਜੀਵਾਂ ਦੇ ਮੱਥੇ ਉਤੇ ਇਹੀ) ਕਿਰਤ-ਰੂਪ ਲੇਖ ਸ਼ੁਰੂ ਤੋਂ ਹੀ ਲਿਖਿਆ ਪਿਆ ਹੈ (ਭਾਵ, ਸ਼ੁਰੂ ਤੋਂ ਜੀਵਾਂ ਦੇ ਅੰਦਰ ਮਾਇਆ ਦੇ ਮੋਹ ਦੇ ਸੰਸਕਾਰ-ਰੂਪ ਲੇਖ ਹੋਣ ਦੇ ਕਾਰਨ ਹੁਣ ਭੀ ਇਹ ਮਾਇਆ ਦੇ ਮੋਹ ਵਿਚ ਫਸੇ ਹੋਏ ਹਨ) । (ਹੇ ਪਾਂਡੇ!) ਜਵਾਨੀ ਖ਼ਤਮ ਹੋ ਜਾਂਦੀ ਹੈ, ਬੁਢੇਪਾ ਆ ਜਾਂਦਾ ਹੈ, ਮੌਤ ਸਿਰ ਉਤੇ (ਖੜੀ ਜਾਪਦੀ ਹੈ) , ਸਰੀਰ ਕਮਜ਼ੋਰ ਹੋ ਜਾਂਦਾ ਹੈ (ਤੇ ਮਨੁੱਖ ਦੀ ਚਮੜੀ ਪਾਣੀ ਦੇ) ਜਾਲੇ ਵਾਂਗ ਢਿੱਲੀ ਹੋ ਜਾਂਦੀ ਹੈ (ਫਿਰ ਭੀ ਇਸ ਦਾ ਮਾਇਆ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio ਰਾਮਕਲੀ ਮਹਲਾ ੫ ॥ ਕੋਟਿ ਜਾਪ ਤਾਪ ਬਿਸ੍ਰਾਮ ॥ ਰਿਧਿ ਬੁਧਿ ਸਿਧਿ ਸੁਰ ਗਿਆਨ ॥ ਅਨਿਕ ਰੂਪ ਰੰਗ ਭੋਗ ਰਸੈ ॥ ਗੁਰਮੁਖਿ ਨਾਮੁ ਨਿਮਖ ਰਿਦੈ ਵਸੈ ॥੧॥ ਹਰਿ ਕੇ ਨਾਮ ਕੀ ਵਡਿਆਈ ॥ ਕੀਮਤਿ ਕਹਣੁ ਨ ਜਾਈ ॥੧॥ ਰਹਾਉ ॥ ਸੂਰਬੀਰ ਧੀਰਜ ਮਤਿ ਪੂਰਾ ॥ ਸਹਜ ਸਮਾਧਿ ਧੁਨਿ ਗਹਿਰ ਗੰਭੀਰਾ ॥ ਸਦਾ ਮੁਕਤੁ ਤਾ ਕੇ ਪੂਰੇ ਕਾਮ ॥ ਜਾ ਕੈ ਰਿਦੈ ਵਸੈ ਹਰਿ ਨਾਮ ॥੨॥ ਸਗਲ ਸੂਖ ਆਨੰਦ ਅਰੋਗ ॥ ਸਮਦਰਸੀ ਪੂਰਨ ਨਿਰਜੋਗ ॥ ਆਇ ਨ ਜਾਇ ਡੋਲੈ ਕਤ ਨਾਹੀ ॥ ਜਾ ਕੈ ਨਾਮੁ ਬਸੈ ਮਨ ਮਾਹੀ ॥੩॥ ਦੀਨ ਦਇਆਲ ਗਪਾਲ ਗੋਵਿੰਦ ॥ ਗੁਰਮੁਖਿ ਜਪੀਐ ਉਤਰੈ ਚਿੰਦ ॥ ਨਾਨਕ ਕਉ ਗੁਰਿ ਦੀਆ ਨਾਮੁ ॥ ਸੰਤਨ ਕੀ ਟਹਲ ਸੰਤ ਕਾ ਕਾਮੁ ॥੪॥੧੫॥੨੬॥  ਅਰਥ: (ਹੇ ਭਾਈ!) ਪਰਮਾਤਮਾ ਦੇ ਨਾਮ ਦੀ ਮਹੱਤਤਾ ਦੱਸੀ ਨਹੀਂ ਜਾ ਸਕਦੀ, ਹਰਿ-ਨਾਮ ਦਾ ਮੁੱਲ ਪਾਇਆ ਨਹੀਂ ਜਾ ਸਕਦਾ।੧।ਰਹਾਉ। (ਹੇ ਭਾਈ!) ਗੁਰੂ ਦੀ ਰਾਹੀਂ (ਜਿਸ ਮਨੁੱਖ ਦੇ) ਹਿਰਦੇ ਵਿਚ ਅੱਖ ਦੇ ਫੋਰ ਜਿਤਨੇ ਸਮੇ ਵਾਸਤੇ ਭੀ ਹਰਿ-ਨਾਮ ਵੱਸਦਾ ਹੈ, ਉਹ (ਮਾਨੋ) ਅਨੇਕਾਂ ਰੂਪਾਂ ਰੰਗਾਂ ਅਤੇ ਮਾਇਕ ਪਦਾਰਥਾਂ ਦਾ ਰਸ ਮਾਣਦਾ ਹੈ। ਉਸ ਮਨੁੱਖ ਦੀ ਦੇਵਤਿਆਂ ਵਾਲੀ ਸੂਝ-ਬੂਝ ਹੋ ਜਾਂਦੀ ਹੈ, ਉਸ ਦੀ ਬੁੱਧੀ (ਉੱਚੀ ਹੋ ਜਾਂਦੀ ਹੈ) ਉਹ ਰਿੱਧੀਆਂ ਸਿੱਧੀਆਂ (ਦਾ ਮਾਲਕ ਹੋ ਜਾਂਦਾ ਹੈ) ; ਕ੍ਰੋੜਾਂ ਜਪਾਂ ਤਪਾਂ (ਦਾ ਫਲ ਉਸ ਦੇ ਅੰਦਰ) ਆ ਵੱਸਦਾ ਹੈ।੧। (ਹੇ ਭਾਈ!) ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ, ਉਹ (ਵਿਕਾਰਾਂ ਦੇ ਟਾਕਰੇ ਤੇ) ਸੂਰਮਾ ਹੈ ਬਹਾਦਰ ਹੈ, ਪੂਰੀ ਅਕਲ ਅਤੇ ਧੀਰਜ ਦਾ ਮਾਲਕ ਹੋ ਜਾਂਦਾ ਹੈ, ਉਹ ਸਦਾ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਵਿਚ ਉਸ ਦੀ ਡੂੰਘੀ ਲਗਨ ਬਣੀ ਰਹਿੰਦੀ ਹੈ, ਉਹ ਸਦਾ ਵਿਕਾਰਾਂ ਤੋਂ ਆਜ਼ਾਦ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ।੨। (ਹੇ ਭਾਈ!) ਜਿਸ ਮਨੁੱਖ ਦੇ ਮਨ ਵਿਚ ਹਰਿ-ਨਾਮ ਆ ਵੱਸਦਾ ਹੈ, ਉਹ ਕਿਤੇ ਭਟਕਦਾ ਨਹੀਂ, ਕਿਤੇ ਡੋਲਦਾ ਨਹੀਂ, (ਮਾਇਆ ਦੇ ਪ੍ਰਭਾਵ ਤੋਂ ਉਹ) ਪੂਰੇ ਤੌਰ ਤੇ ਨਿਰਲੇਪ ਰਹਿੰਦਾ ਹੈ, ਸਭਨਾਂ ਵਿਚ ਇਕ ਪਰਮਾਤਮਾ ਦੀ ਜੋਤਿ ਵੇਖਦਾ ਹੈ, ਉਸ ਨੂੰ ਸਾਰੇ ਸੁਖ ਆਨੰਦ ਪ੍ਰਾਪਤ ਰਹਿੰਦੇ ਹਨ, ਉਹ (ਮਾਨਸਕ) ਰੋਗਾਂ ਤੋਂ ਬਚਿਆ ਰਹਿੰਦਾ ਹੈ।੩। (ਹੇ ਭਾਈ!) ਗੁਰੂ ਦੀ ਸਰਨ ਪੈ ਕੇ ਦੀਨਾਂ ਉਤੇ ਦਇਆ ਕਰਨ ਵਾਲੇ ਗੋਪਾਲ ਗੋਵਿੰਦ ਦਾ ਨਾਮ ਜਪਣਾ ਚਾਹੀਦਾ ਹੈ, (ਜਿਹੜਾ ਮਨੁੱਖ ਜਪਦਾ ਹੈ, ਉਸ ਦਾ) ਚਿੰਤਾ-ਫ਼ਿਕਰ ਦੂਰ ਹੋ ਜਾਂਦਾ ਹੈ। (ਹੇ ਭਾਈ! ਮੈਨੂੰ) ਨਾਨਕ ਨੂੰ ਗੁਰੂ ਨੇ ਪ੍ਰਭੂ ਦਾ ਨਾਮ ਬਖ਼ਸ਼ਿਆ ਹੈ, ਸੰਤ ਜਨਾਂ ਦੀ ਟਹਿਲ (ਦੀ ਦਾਤਿ) ਦਿੱਤੀ ਹੈ। (ਹਰਿ-ਨਾਮ ਦਾ ਸਿਮਰਨ ਹੀ) ਗੁਰੂ ਦਾ (ਦੱਸਿਆ) ਕੰਮ ਹੈ।੪।੧੫।੨੬।

Raamkalee, Fifth Mehla:

Millions of meditations and austerities rest in him,

along with wealth, wisdom, miraculous spiritual powers and angelic spiritual insight.

He enjoys the various shows and forms, pleasures and delicacies;

the Naam, the Name of the Lord, dwells within the heart of the Gurmukh. ||1||

Such is the glorious greatness of the Name of the Lord.

Its value cannot be described. ||1||Pause||

He alone is brave, patient and perfectly wise;

he is intuitively in Samaadhi, profound and unfathomable.

He is liberated forever and all his affairs are perfectly resolved;

the Lord's Name abides within his heart. ||2||

He is totally peaceful, blissful and healthy;

he looks upon all impartially, and is perfectly detached.

He does not come and go, and he never wavers;

the Naam abides in his mind. ||3||

God is Merciful to the meek; He is the Lord of the World, the Lord of the Universe.

The Gurmukh meditates on Him, and his worries are gone.

The Guru has blessed Nanak with the Naam;

he serves the Saints, and works for the Saints. ||4||15||26||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਬਿਲਾਵਲੁ ਮਹਲਾ ੫ ॥ ਸਿਮਰਤ ਨਾਮੁ ਕੋਟਿ ਜਤਨ ਭਏ ॥ ਸਾਧਸੰਗਿ ਮਿਲਿ ਹਰਿ ਗੁਨ ਗਾਏ ਜਮਦੂਤਨ ਕਉ ਤ੍ਰਾਸ ਅਹੇ ॥੧॥ ਰਹਾਉ ॥ਜੇਤੇ ਪੁਨਹਚਰਨ ਸੇ ਕੀਨ੍ਹ੍ਹੇ ਮਨਿ ਤਨਿ ਪ੍ਰਭ ਕੇ ਚਰਣ ਗਹੇ ॥ ਆਵਣ ਜਾਣੁ ਭਰਮੁ ਭਉ ਨਾਠਾ ਜਨਮ ਜਨਮ ਕੇ ਕਿਲਵਿਖ ਦਹੇ ॥੧॥ ਨਿਰਭਉ ਹੋਇ ਭਜਹੁ ਜਗਦੀਸੈ ਏਹੁ ਪਦਾਰਥੁ ਵਡਭਾਗਿ ਲਹੇ ॥ ਕਰਿ ਕਿਰਪਾ ਪੂਰਨ ਪ੍ਰਭ ਦਾਤੇ ਨਿਰਮਲ ਜਸੁ ਨਾਨਕ ਦਾਸ ਕਹੇ ॥੨॥੧੭॥੧੦੩॥ ਅਰਥ: ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਦਿਆਂ (ਤੀਰਥ, ਕਰਮ ਕਾਂਡ ਆਦਿਕ) ਕ੍ਰੋੜਾਂ ਹੀ ਉੱਦਮ (ਮਾਨੋ) ਹੋ ਜਾਂਦੇ ਹਨ। (ਜਿਸ ਮਨੁੱਖ ਨੇ) ਗੁਰੂ ਦੀ ਸੰਗਤਿ ਵਿਚ ਮਿਲ ਕੇ ਪ੍ਰਭੂ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇ, ਜਮਦੂਤਾਂ ਨੂੰ (ਉਸ ਦੇ ਨੇੜੇ ਜਾਣੋਂ) ਡਰ ਆਉਣ ਲੱਗ ਪਿਆ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪ੍ਰਭੂ ਦੇ ਚਰਨ ਆਪਣੇ ਮਨ ਵਿਚ ਹਿਰਦੇ ਵਿਚ ਵਸਾ ਲਏ, ਉਸ ਨੇ (ਪਿਛਲੇ ਕਰਮਾਂ ਦੇ ਸੰਸਕਾਰ ਮਿਟਾਣ ਲਈ, ਮਾਨੋ) ਸਾਰੇ ਹੀ ਪ੍ਰਾਸ਼ਚਿਤ ਕਰਮ ਕਰ ਲਏ। ਉਸ ਦਾ ਜਨਮ ਮਰਨ ਦਾ ਗੇੜ ਮੁੱਕ ਗਿਆ, ਉਸ ਦਾ ਹਰੇਕ ਭਰਮ ਡਰ ਦੂਰ ਹੋ ਗਿਆ, ਉਸ ਦੇ ਅਨੇਕਾਂ ਜਨਮਾਂ ਦੇ ਕੀਤੇ ਪਾਪ ਸੜ ਗਏ।੧। (ਤਾਂ ਤੇ, ਹੇ ਭਾਈ!) ਨਿਡਰ ਹੋ ਕੇ (ਕਰਮ ਕਾਂਡ ਦਾ ਭਰਮ ਲਾਹ ਕੇ) ਜਗਤ ਦੇ ਮਾਲਕ-ਪ੍ਰਭੂ ਦਾ ਨਾਮ ਜਪਿਆ ਕਰੋ। ਇਹ ਨਾਮ-ਪਦਾਰਥ ਵੱਡੀ ਕਿਸਮਤ ਨਾਲ ਹੀ ਮਿਲਦਾ ਹੈ। ਹੇ ਸਰਬ-ਵਿਆਪਕ ਦਾਤਾਰ ਪ੍ਰਭੂ! ਮੇਹਰ ਕਰ, ਤਾ ਕਿ ਤੇਰਾ ਦਾਸ ਨਾਨਕ ਪਵਿੱਤਰ ਕਰਨ ਵਾਲੀ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹੇ।੨।੧੭।੧੦੩।

BILAAVAL, FIFTH MEHL:

Meditating on the Naam, the Name of the Lord, is equal to millions of efforts. Joining the Saadh Sangat, the Company of the Holy, sing the Glorious Praises of the Lord, and the Messenger of Death will be frightened away. || 1 || Pause || To enshrine the Feet of God in one’s mind and body, is to perform all sorts of acts of atonement. Coming and going, doubt and fear have run away, and the sins of countless incarnations are burnt away. || 1 || So become fearless, and vibrate upon the Lord of the Universe. This is true wealth, obtained only by great good fortune. Be merciful, O Perfect God, Great Giver, that slave Nanak may chant Your immaculate Praises. || 2 || 17 || 103 ||

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio ਸੂਹੀ ਕਬੀਰ ਜੀ ॥ ਥਰਹਰ ਕੰਪੈ ਬਾਲਾ ਜੀਉ ॥ ਨਾ ਜਾਨਉ ਕਿਆ ਕਰਸੀ ਪੀਉ ॥੧॥ ਰੈਨਿ ਗਈ ਮਤ ਦਿਨੁ ਭੀ ਜਾਇ ॥ ਭਵਰ ਗਏ ਬਗ ਬੈਠੇ ਆਇ ॥੧॥ ਰਹਾਉ ॥ ਕਾਚੈ ਕਰਵੈ ਰਹੈ ਨ ਪਾਨੀ ॥ ਹੰਸੁ ਚਲਿਆ ਕਾਇਆ ਕੁਮਲਾਨੀ ॥੨॥ ਕੁਆਰ ਕੰਨਿਆ ਜੈਸੇ ਕਰਤ ਸੀਗਾਰਾ ॥ ਕਿਉ ਰਲੀਆ ਮਾਨੈ ਬਾਝੁ ਭਤਾਰਾ ॥੩॥ ਕਾਗ ਉਡਾਵਤ ਭੁਜਾ ਪਿਰਾਨੀ ॥ ਕਹਿ ਕਬੀਰ ਇਹ ਕਥਾ ਸਿਰਾਨੀ ॥੪॥੨॥ ਅਰਥ: (ਮੇਰੇ) ਕਾਲੇ ਕੇਸ ਚਲੇ ਗਏ ਹਨ (ਉਹਨਾਂ ਦੇ ਥਾਂ) ਧੌਲੇ ਆ ਗਏ ਹਨ। (ਪਰਮਾਤਮਾ ਦਾ ਨਾਮ ਜਪਣ ਤੋਂ ਬਿਨਾ ਹੀ ਮੇਰੀ) ਜੁਆਨੀ ਦੀ ਉਮਰ ਲੰਘ ਗਈ ਹੈ। (ਮੈਨੂੰ ਹੁਣ ਇਹ ਡਰ ਹੈ ਕਿ) ਕਿਤੇ (ਇਸੇ ਤਰ੍ਹਾਂ) ਬੁਢੇਪਾ ਭੀ ਨਾਹ ਲੰਘ ਜਾਏ।੧।ਰਹਾਉ। (ਇਤਨੀ ਉਮਰ ਭਗਤੀ ਤੋਂ ਬਿਨਾ ਲੰਘ ਜਾਣ ਕਰਕੇ ਹੁਣ) ਮੇਰੀ ਅੰਞਾਣ ਜਿੰਦ ਬਹੁਤ ਸਹਿਮੀ ਹੋਈ ਹੈ ਕਿ ਪਤਾ ਨਹੀਂ ਪਤੀ ਪ੍ਰਭੂ (ਮੇਰੇ ਨਾਲ) ਕੀਹ ਸਲੂਕ ਕਰੇਗਾ।੧। (ਹੁਣ ਤਕ ਬੇ-ਪਰਵਾਹੀ ਵਿਚ ਖ਼ਿਆਲ ਹੀ ਨਾਹ ਕੀਤਾ ਕਿ ਇਹ ਸਰੀਰ ਤਾਂ ਕੱਚੇ ਭਾਂਡੇ ਵਾਂਗ ਹੈ) ਕੱਚੇ ਕੁੱਜੇ ਵਿਚ ਪਾਣੀ ਟਿਕਿਆ ਨਹੀਂ ਰਹਿ ਸਕਦਾ (ਸੁਆਸ ਬੀਤਦੇ ਗਏ, ਹੁਣ) ਸਰੀਰ ਕੁਮਲਾ ਰਿਹਾ ਹੈ ਤੇ (ਜੀਵ-) ਭੌਰ ਉਡਾਰੀ ਮਾਰਨ ਨੂੰ ਤਿਆਰ ਹੈ (ਪਰ ਆਪਣਾ ਕੁੱਝ ਭੀ ਨਾਹ ਸਵਾਰਿਆ) ।੨। ਜਿਵੇਂ ਕੁਆਰੀ ਲੜਕੀ ਸ਼ਿੰਗਾਰ ਕਰਦੀ ਰਹੇ, ਪਤੀ ਮਿਲਣ ਤੋਂ ਬਿਨਾ (ਇਹਨਾਂ ਸ਼ਿੰਗਾਰਾਂ ਦਾ) ਉਸ ਨੂੰ ਕੋਈ ਅਨੰਦ ਨਹੀਂ ਆ ਸਕਦਾ, (ਤਿਵੇਂ ਮੈਂ ਭੀ ਸਾਰੀ ਉਮਰ ਨਿਰੇ ਸਰੀਰ ਦੀ ਖ਼ਾਤਰ ਹੀ ਆਹਰ-ਪਾਹਰ ਕੀਤੇ, ਪ੍ਰਭੂ ਨੂੰ ਵਿਸਾਰਨ ਕਰਕੇ ਕੋਈ ਆਤਮਕ ਸੁਖ ਨਾਹ ਮਿਲਿਆ) ।੩। ਕਬੀਰ ਆਖਦਾ ਹੈ-(ਹੇ ਪਤੀ-ਪ੍ਰਭੂ! ਹੁਣ ਤਾਂ ਆ ਮਿਲ, ਤੇਰੀ ਉਡੀਕ ਵਿਚ) ਕਾਂ ਉਡਾਂਦਿਆਂ ਮੇਰੀ ਬਾਂਹ ਭੀ ਥੱਕ ਗਈ ਹੈ, (ਤੇ ਉਧਰੋਂ ਮੇਰੀ ਉਮਰ ਦੀ) ਕਹਾਣੀ ਹੀ ਮੁੱਕਣ ਤੇ ਆ ਗਈ ਹੈ।੪।੨। ਸ਼ਬਦ ਦਾ ਭਾਵ: ਸਿਮਰਨ ਤੋਂ ਬਿਨਾ ਉਮਰ ਗੰਵਾ ਕੇ ਆਖ਼ਰ ਪਛਤਾਣਾ ਪੈਂਦਾ ਹੈ ਕਿ ਅਗਾਂਹ ਕੀਹ ਬਣੇਗਾ।

SOOHEE, KABEER JEE:

My innocent soul trembles and shakes. I do not know how my Husband Lord will deal with me. || 1 || The night of my youth has passed away; will the day of old age also pass away? My dark hairs, like bumble bees, have gone away, and grey hairs, like cranes, have settled upon my head. || 1 || Pause || Water does not remain in the unbaked clay pot; when the soul-swan departs, the body withers away. || 2 || I decorate myself like a young virgin; but how can I enjoy pleasures, without my Husband Lord? || 3 || My arm is tired, driving away the crows. Says Kabeer, this is the way the story of my life ends. || 4 || 2 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਸਲੋਕ ਮਃ ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥ ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ ॥ ਤਨੁ ਮਨੁ ਸਉਪੇ ਕੰਤ ਕਉ ਤਉ ਨਾਨਕ ਭੋਗੁ ਕਰੇਇ ॥੧॥ ਅਰਥ: ਹੇ ਇਸਤ੍ਰੀ! ਤਦੋਂ ਸਿੰਗਾਰ ਬਣਾ ਜਦੋਂ ਪਹਿਲਾਂ ਖਸਮ ਨੂੰ ਪ੍ਰਸੰਨ ਕਰ ਲਏਂ, (ਨਹੀਂ ਤਾਂ) ਮਤਾਂ ਖਸਮ ਸੇਜ ਤੇ ਆਵੇ ਹੀ ਨਾਹ ਤੇ ਸਿੰਗਾਰ ਐਵੇਂ ਵਿਅਰਥ ਹੀ ਚਲਾ ਜਾਏ। ਹੇ ਇਸਤ੍ਰੀ! ਜੇ ਖਸਮ ਦਾ ਮਨ ਮੰਨ ਜਾਏ ਤਾਂ ਹੀ ਸਿੰਗਾਰ ਬਣਿਆ ਸਮਝ, ਇਸਤ੍ਰੀ ਦਾ ਸਿੰਗਾਰ ਕੀਤਾ ਹੋਇਆ ਤਾਂ ਹੀ ਕਬੂਲ ਹੈ ਜੇ ਖਸਮ ਉਸ ਨੂੰ ਪਿਆਰ ਕਰੇ। ਹੇ ਨਾਨਕ! ਜੇ ਜੀਵ-ਇਸਤ੍ਰੀ ਪ੍ਰਭੂ ਦੇ ਡਰ (ਵਿਚ ਰਹਿਣ) ਨੂੰ ਸਿੰਗਾਰ ਤੇ ਪਾਨ ਦਾ ਰਸ ਬਣਾਂਦੀ ਹੈ, ਪ੍ਰਭੂ ਦੇ ਪਿਆਰ ਨੂੰ ਭੋਜਨ (ਭਾਵ, ਜ਼ਿੰਦਗੀ ਦਾ ਆਧਾਰ) ਬਣਾਂਦੀ ਹੈ, ਤੇ ਆਪਣਾ ਤਨ ਮਨ ਖਸਮ-ਪ੍ਰਭੂ ਦੇ ਹਵਾਲੇ ਕਰ ਦੇਂਦੀ ਹੈ (ਭਾਵ, ਪੂਰਨ ਤੌਰ ਤੇ ਪ੍ਰਭੂ ਦੀ ਰਜ਼ਾ ਵਿਚ ਤੁਰਦੀ ਹੈ) ਉਸ ਨੂੰ ਖਸਮ-ਪ੍ਰਭੂ ਮਿਲਦਾ ਹੈ।੧। ਮਃ ੩ ॥ ਕਾਜਲ ਫੂਲ ਤੰਬੋਲ ਰਸੁ ਲੇ ਧਨ ਕੀਆ ਸੀਗਾਰੁ ॥ ਸੇਜੈ ਕੰਤੁ ਨ ਆਇਓ ਏਵੈ ਭਇਆ ਵਿਕਾਰੁ ॥੨॥  ਅਰਥ: ਇਸਤ੍ਰੀ ਨੇ ਸੁਰਮਾ, ਫੁੱਲ ਤੇ ਪਾਨਾਂ ਦਾ ਰਸ ਲੈ ਕੇ ਸਿੰਗਾਰ ਕੀਤਾ, (ਪਰ ਜੇ) ਖਸਮ ਸੇਜ ਤੇ ਨਾਹ ਆਇਆ ਤਾਂ ਇਹ ਸਿੰਗਾਰ ਸਗੋਂ ਵਿਕਾਰ ਬਣ ਗਿਆ (ਕਿਉਂਕਿ ਵਿਛੋੜੇ ਦੇ ਕਾਰਣ ਇਹ ਦੁਖਦਾਈ ਹੋ ਗਿਆ) ।੨। ਮਃ ੩ ॥ ਧਨ ਪਿਰੁ ਏਹਿ ਨ ਆਖੀਅਨਿ ਬਹਨਿ ਇਕਠੇ ਹੋਇ ॥ ਏਕ ਜੋਤਿ ਦੁਇ ਮੂਰਤੀ ਧਨ ਪਿਰੁ ਕਹੀਐ ਸੋਇ ॥੩॥  ਅਰਥ: ਜੋ (ਸਿਰਫ਼ ਸਰੀਰਕ ਤੌਰ ਤੇ) ਰਲ ਕੇ ਬਹਿਣ ਉਹਨਾਂ ਨੂੰ ਅਸਲ ਇਸਤ੍ਰੀ ਖਸਮ ਨਹੀਂ ਆਖੀਦਾ; ਜਿਨ੍ਹਾਂ ਦੇ ਦੋਹਾਂ ਜਿਸਮਾਂ ਵਿਚ ਇੱਕੋ ਆਤਮਾ ਹੋ ਜਾਏ ਉਹ ਹੈ ਇਸਤ੍ਰੀ ਤੇ ਉਹ ਹੈ ਪਤੀ।੩। ਪਉੜੀ ॥ ਭੈ ਬਿਨੁ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥ ਸਤਿਗੁਰਿ ਮਿਲਿਐ ਭਉ ਊਪਜੈ ਭੈ ਭਾਇ ਰੰਗੁ ਸਵਾਰਿ ॥ ਤਨੁ ਮਨੁ ਰਤਾ ਰੰਗ ਸਿਉ ਹਉਮੈ ਤ੍ਰਿਸਨਾ ਮਾਰਿ ॥ ਮਨੁ ਤਨੁ ਨਿਰਮਲੁ ਅਤਿ ਸੋਹਣਾ ਭੇਟਿਆ ਕ੍ਰਿਸਨ ਮੁਰਾਰਿ ॥ ਭਉ ਭਾਉ ਸਭੁ ਤਿਸ ਦਾ ਸੋ ਸਚੁ ਵਰਤੈ ਸੰਸਾਰਿ ॥੯॥  ਅਰਥ: ਪ੍ਰਭੂ ਦੇ ਡਰ (ਵਿਚ ਰਹਿਣ) ਤੋਂ ਬਿਨਾ ਉਸ ਦੀ ਭਗਤੀ ਨਹੀਂ ਹੋ ਸਕਦੀ ਤੇ ਉਸ ਦੇ ਨਾਮ ਵਿਚ ਪਿਆਰ ਨਹੀਂ ਬਣ ਸਕਦਾ (ਭਾਵ, ਉਸ ਦਾ ਨਾਮ ਪਿਆਰਾ ਨਹੀਂ ਲੱਗ ਸਕਦਾ) ; ਇਹ ਡਰ ਤਾਂ ਹੀ ਪੈਦਾ ਹੁੰਦਾ ਹੈ ਜੇ ਗੁਰੂ ਮਿਲੇ, (ਇਸ ਤਰ੍ਹਾਂ) ਡਰ ਦੀ ਰਾਹੀਂ ਤੇ ਪਿਆਰ ਦੀ ਰਾਹੀਂ (ਭਗਤੀ ਦਾ) ਰੰਗ ਸੋਹਣਾ ਚੜ੍ਹਦਾ ਹੈ। (ਪ੍ਰਭੂ ਦੇ ਡਰ ਤੇ ਪਿਆਰ ਦੀ ਸਹੈਤਾ ਨਾਲ) ਹਉਮੈ ਤੇ ਤ੍ਰਿਸ਼ਨਾ ਨੂੰ ਮਾਰ ਕੇ ਮਨੁੱਖ ਦਾ ਮਨ ਤੇ ਸਰੀਰ (ਪ੍ਰਭੂ ਦੀ ਭਗਤੀ ਦੇ) ਰੰਗ ਨਾਲ ਰੰਗੇ ਜਾਂਦੇ ਹਨ; ਪ੍ਰਭੂ ਨੂੰ ਮਿਲਿਆਂ ਮਨ ਤੇ ਸਰੀਰ ਪਵਿਤ੍ਰ ਤੇ ਸੁੰਦਰ ਹੋ ਜਾਂਦੇ ਹਨ। ਇਹ ਡਰ ਤੇ ਪ੍ਰੇਮ ਸਭ ਕੁਝ ਜਿਸ ਪ੍ਰਭੂ ਦਾ (ਬਖ਼ਸ਼ਿਆ ਮਿਲਦਾ) ਹੈ ਉਹ ਆਪ ਜਗਤ ਵਿਚ (ਹਰ ਥਾਂ) ਮੌਜੂਦ ਹੈ।੯। Shalok, Third Mehl: O bride, decorate yourself, after you surrender and accept your Husband Lord. Otherwise, your Husband Lord will not come to your bed, and your ornaments will be useless. O bride, your decorations will adorn you, only when your Husband Lord's Mind is pleased. Your ornaments will be acceptable and approved, only when your Husband Lord loves you. So make the Fear of God your ornaments, joy your betel nuts to chew, and love your food. Surrender your body and mind to your Husband Lord, and then, O Nanak, He will enjoy you. ||1|| Third Mehl: The wife takes flowers, and fragrance of betel, and decorates herself. But her Husband Lord does not come to her bed, and so these efforts are useless. ||2|l Third Mehl: They are not said to be husband and wife, who merely sit together. They alone are called husband and wife, who have one light in two bodies. ||3|| Pauree: Without the Fear of God, there is no devotional worship, and no love for the Naam, the Name of the Lord. Meeting with the True Guru, the Fear of God wells up, and one is embellished with the Fear and the Love of God. When the body and mind are imbued with the Lord's Love, egotism and desire are conquered and subdued. The mind and body become immaculately pure and very beautiful, when one meets the Lord, the Destroyer of ego Fear and love all belong to Him; He is the True Lord, permeating and pervading the Universe. ||9||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥ ਤਨ ਮਹਿ ਮਨੂਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥ ਸੇਵਕੁ ਪ੍ਰਭ ਕੈ ਲਾਗੈ ਪਾਇ ॥ ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥ ਆਪਿ ਦਿਖਾਵੈ ਆਪੇ ਦੇਖੈ ॥ ਹਠਿ ਨ ਪਤੀਜੈ ਨਾ ਬਹੁ ਭੇਖੈ ॥ ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥ ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥ ਪੜਿ ਪੜਿ ਭੂਲਹਿ ਚੋਟਾ ਖਾਹਿ ॥ ਬਹੁਤੁ ਸਿਆਣਪ ਆਵਹਿ ਜਾਹਿ ॥ ਨਾਮੁ ਜਪੈ ਭਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ ਸਮਾਇ ॥੫॥ ਪੂਜਿ ਸਿਲਾ ਤੀਰਥ ਬਨ ਵਾਸਾ ॥ ਭਰਮਤ ਡੋਲਤ ਭਏ ਉਦਾਸਾ ॥ ਮਨਿ ਮੈਲੈ ਸੂਚਾ ਕਿਉ ਹੋਇ ॥ ਸਾਚਿ ਮਿਲੈ ਪਾਵੈ ਪਤਿ ਸੋਇ ॥੬॥ ਆਚਾਰਾ ਵੀਚਾਰੁ ਸਰੀਰਿ ॥ ਆਦਿ ਜੁਗਾਦਿ ਸਹਜਿ ਮਨੁ ਧੀਰਿ ॥ ਪਲ ਪੰਕਜ ਮਹਿ ਕੋਟਿ ਉਧਾਰੇ ॥ ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥ ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥ ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥ ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥ ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥ ਅਰਥ: ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ।੧।ਰਹਾਉ। ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ।੧। ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ। ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ) । ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ। ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਗੁਰੂ ਉਸ ਨੂੰ ਪ੍ਰਭੂ-ਚਰਨਾਂ ਵਿਚ ਮਿਲਾ ਦੇਂਦਾ ਹੈ, ਉਹ ਸੇਵਕ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦਾ ਮਨ ਸਰੀਰ ਦੇ ਅੰਦਰ ਹੀ ਰਹਿੰਦਾ ਹੈ (ਭਾਵ, ਮਾਇਆ-ਮੋਹਿਆ ਦਸੀਂ ਪਾਸੀਂ ਦੌੜਦਾ ਨਹੀਂ (ਫਿਰਦਾ) , ਉਸ ਦੇ ਮਨ ਵਿਚ ਸਦਾ-ਥਿਰ ਪ੍ਰਭੂ ਪਰਗਟ ਹੋ ਜਾਂਦਾ ਹੈ, ਉਹ ਸੇਵਕ ਸਦਾ-ਥਿਰ ਪ੍ਰਭੂ ਨੂੰ ਸਿਮਰ ਕੇ ਤੇ ਉਸ ਵਿਚ ਮਿਲ ਕੇ ਉਸ (ਦੀ ਯਾਦ) ਵਿਚ ਲੀਨ ਰਹਿੰਦਾ ਹੈ।੩। ਪਰਮਾਤਮਾ ਆਪਣਾ ਦਰਸਨ ਆਪ ਹੀ (ਗੁਰੂ ਦੀ ਰਾਹੀਂ) ਕਰਾਂਦਾ ਹੈ, ਆਪ ਹੀ (ਸਭ ਜੀਵਾਂ ਦੇ) ਦਿਲ ਦੀ ਜਾਣਦਾ ਹੈ (ਇਸ ਵਾਸਤੇ ਉਹ) ਹਠ ਦੀ ਰਾਹੀਂ ਕੀਤੇ ਕਰਮਾਂ ਉਤੇ ਨਹੀਂ ਪਤੀਜਦਾ, ਨਾਹ ਹੀ ਬਹੁਤੇ (ਧਾਰਮਿਕ) ਭੇਖਾਂ ਤੇ ਪ੍ਰਸੰਨ ਹੁੰਦਾ ਹੈ। ਜਿਸ ਪ੍ਰਭੂ ਨੇ (ਸਾਰੇ) ਸਰੀਰ ਸਾਜੇ ਹਨ ਤੇ (ਗੁਰੂ ਦੀ ਸਰਨ ਆਏ ਕਿਸੇ ਵਡਭਾਗੀ ਦੇ ਹਿਰਦੇ ਵਿਚ) ਨਾਮ-ਅੰਮ੍ਰਿਤ ਪਾਇਆ ਹੈ ਉਸੇ ਪ੍ਰਭੂ ਨੇ ਉਸ ਦਾ ਮਨ ਪ੍ਰੇਮਾ ਭਗਤੀ ਵਿਚ ਜੋੜਿਆ ਹੈ।੪। ਜੇਹੜੇ ਮਨੁੱਖ (ਵਿੱਦਿਆ) ਪੜ੍ਹ ਪੜ੍ਹ ਕੇ (ਵਿੱਦਿਆ ਦੇ ਮਾਣ ਵਿਚ ਹੀ ਸਿਮਰਨ ਤੋਂ) ਖੁੰਝ ਜਾਂਦੇ ਹਨ ਉਹ (ਆਤਮਕ ਮੌਤ ਦੀਆਂ) ਚੋਟਾਂ ਸਹਿੰਦੇ ਹਨ। (ਵਿੱਦਿਆ ਦੀ) ਬਹੁਤੀ ਚਤੁਰਾਈ ਦੇ ਕਾਰਨ ਜਨਮ ਮਰਨ ਦੇ ਗੇੜ ਵਿਚ ਪੈਂਦੇ ਹਨ। ਜੇਹੜਾ ਜੇਹੜਾ ਮਨੁੱਖ ਪ੍ਰਭੂ ਦਾ ਨਾਮ ਜਪਦਾ ਹੈ ਤੇ ਪ੍ਰਭੂ ਦੇ ਡਰ-ਅਦਬ ਨੂੰ ਆਪਣੇ ਆਤਮਾ ਦੀ ਖ਼ੁਰਾਕ ਬਣਾਂਦਾ ਹੈ, ਉਹ ਸੇਵਕ ਗੁਰੂ ਦੀ ਸਰਨ ਪੈ ਕੇ ਪ੍ਰਭੂ ਵਿਚ ਲੀਨ ਰਹਿੰਦੇ ਹਨ।੫। ਜੇਹੜਾ ਮਨੁੱਖ ਪੱਥਰ (ਦੀਆਂ ਮੂਰਤੀਆਂ) ਪੂਜਦਾ ਰਿਹਾ, ਤੀਰਥਾਂ ਦੇ ਇਸ਼ਨਾਨ ਕਰਦਾ ਰਿਹਾ, ਜੰਗਲਾਂ ਵਿਚ ਨਿਵਾਸ ਰੱਖਦਾ ਰਿਹਾ, ਤਿਆਗੀ ਬਣ ਕੇ ਥਾਂ ਥਾਂ ਭਟਕਦਾ ਡੋਲਦਾ ਫਿਰਿਆ (ਤੇ ਇਹਨਾਂ ਹੀ ਕਰਮਾਂ ਨੂੰ ਧਰਮ ਸਮਝਦਾ ਰਿਹਾ) , ਜੇ ਉਸ ਦਾ ਮਨ ਮੈਲਾ ਹੀ ਰਿਹਾ ਤਾਂ ਉਹ ਪਵਿਤ੍ਰ ਕਿਵੇਂ ਹੋ ਸਕਦਾ ਹੈ? ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ (ਸਿਮਰਨ ਦੀ ਰਾਹੀਂ) ਲੀਨ ਹੁੰਦਾ ਹੈ (ਉਹੀ ਪਵਿਤ੍ਰ ਹੁੰਦਾ ਹੈ, ਤੇ) ਉਹ (ਲੋਕ ਪਰਲੋਕ ਵਿਚ) ਇੱਜ਼ਤ ਪਾਂਦਾ ਹੈ।੬। ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਉਹ ਗੁਰੂ ਮਿਲਾ ਜੋ ਅੱਖ ਝਮਕਣ ਦੇ ਸਮੇ ਵਿਚ ਕ੍ਰੋੜਾਂ ਬੰਦਿਆਂ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ, ਜਿਸ ਦਾ ਮਨ ਸਦਾ ਹੀ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ ਤੇ ਗੰਭੀਰ ਰਹਿੰਦਾ ਹੈ ਜਿਸ ਦੇ ਅੰਦਰ ਉੱਚਾ ਆਚਰਨ ਭੀ ਹੈ ਤੇ ਉੱਚੀ (ਆਤਮਕ) ਸੂਝ ਭੀ ਹੈ।੭। ਹੇ ਨਾਨਕ! ਪ੍ਰਭੂ-ਦਰ ਤੇ ਇਉਂ ਅਰਦਾਸ ਕਰ-ਹੇ ਪ੍ਰਭੂ! ਮੈਂ ਕਿਸ ਬੰਦੇ ਅੱਗੇ ਤੇਰੀ ਸਿਫ਼ਤਿ-ਸਾਲਾਹ ਕਰਾਂ? ਮੈਨੂੰ ਤਾਂ ਤੈਥੋਂ ਬਿਨਾ ਹੋਰ ਕੋਈ ਕਿਤੇ ਦਿੱਸਦਾ ਹੀ ਨਹੀਂ। ਜਿਵੇਂ ਤੇਰੀ ਮੇਹਰ ਹੋਵੇ ਮੈਨੂੰ ਆਪਣੀ ਰਜ਼ਾ ਵਿਚ ਰੱਖ, ਤਾ ਕਿ (ਤੇਰਾ ਦਾਸ) ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਤੇਰੇ ਪ੍ਰੇਮ ਵਿਚ ਟਿਕ ਕੇ ਤੇਰੇ ਗੁਣ ਗਾਵੇ।੮।੨।

DHANAASAREE, FIRST MEHL:

That union with the Lord is acceptable, which is united in intuitive poise. Thereafter, one does not die, and does not come and go in reincarnation. The Lord’s slave is in the Lord, and the Lor

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio. ਸੂਹੀ ਮਹਲਾ ੧ ॥ ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥ ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥ ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ ਰਹਾਉ ॥ ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥ ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥ ਤੂੰ ਕਰਿ ਕਰਿ ਵੇਖਹਿ ਆਪਿ ਦੇਹਿ ਸੁ ਪਾਈਐ ॥ ਤੂ ਦੇਖਹਿ ਥਾਪਿ ਉਥਾਪਿ ਦਰਿ ਬੀਨਾਈਐ ॥੩॥ ਦੇਹੀ ਹੋਵਗਿ ਖਾਕੁ ਪਵਣੁ ਉਡਾਈਐ ॥ ਇਹੁ ਕਿਥੈ ਘਰੁ ਅਉਤਾਕੁ ਮਹਲੁ ਨ ਪਾਈਐ ॥੪॥ ਦਿਹੁ ਦੀਵੀ ਅੰਧ ਘੋਰੁ ਘਬੁ ਮੁਹਾਈਐ ॥ ਗਰਬਿ ਮੁਸੈ ਘਰੁ ਚੋਰੁ ਕਿਸੁ ਰੂਆਈਐ ॥੫॥ ਗੁਰਮੁਖਿ ਚੋਰੁ ਨ ਲਾਗਿ ਹਰਿ ਨਾਮਿ ਜਗਾਈਐ ॥ ਸਬਦਿ ਨਿਵਾਰੀ ਆਗਿ ਜੋਤਿ ਦੀਪਾਈਐ ॥੬॥ ਲਾਲੁ ਰਤਨੁ ਹਰਿ ਨਾਮੁ ਗੁਰਿ ਸੁਰਤਿ ਬੁਝਾਈਐ ॥ ਸਦਾ ਰਹੈ ਨਿਹਕਾਮੁ ਜੇ ਗੁਰਮਤਿ ਪਾਈਐ ॥੭॥ ਰਾਤਿ ਦਿਹੈ ਹਰਿ ਨਾਉ ਮੰਨਿ ਵਸਾਈਐ ॥ ਨਾਨਕ ਮੇਲਿ ਮਿਲਾਇ ਜੇ ਤੁਧੁ ਭਾਈਐ ॥੮॥੨॥੪॥ ਅਰਥ: (ਸਹੀ ਜੀਵਨ-ਜਾਚ) ਸਮਝਣ ਤੋਂ ਬਿਨਾ ਮਨੁੱਖ (ਜੇਹੜਾ ਭੀ) ਕਰਮ ਕਰਦਾ ਹੈ ਦੁੱਖ (ਪੈਦਾ ਕਰਨ ਵਾਲਾ ਕਰਦਾ ਹੈ) ਦੁੱਖ ਹੀ ਦੁੱਖ (ਸਹੇੜਦਾ ਹੈ) । ਹਉਮੈ ਦੇ ਕਾਰਨ ਮਨੁੱਖ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ।੧।ਰਹਾਉ। ਜਿਵੇਂ ਭੱਠੀ ਵਿਚ ਲੋਹਾ ਪਾ ਕੇ (ਤੇ) ਗਾਲ ਕੇ (ਨਵੇਂ ਸਿਰੇ) ਘੜਿਆ ਜਾਂਦਾ ਹੈ (ਲੋਹੇ ਤੋਂ ਕੰਮ ਆਉਣ ਵਾਲੀਆਂ ਚੀਜ਼ਾਂ ਬਣਾਈਆਂ ਜਾਂਦੀਆਂ ਹਨ) ਤਿਵੇਂ ਮਾਇਆ-ਵੇੜ੍ਹਿਆ ਜੀਵ ਜੂਨਾਂ ਵਿਚ ਪਾਇਆ ਜਾਂਦਾ ਹੈ, ਜਨਮ ਮਰਨ ਦੇ ਗੇੜ ਵਿਚ ਪਾਇਆ ਹੋਇਆ ਗੇੜ ਵਿਚ ਚੱਕਰ ਲਾਂਦਾ ਹੈ (ਤੇ ਆਖ਼ਿਰ ਗੁਰੂ ਦੀ ਮੇਹਰ ਨਾਲ ਸੁਮਤਿ ਸਿੱਖਦਾ ਹੈ) ।੧। ਹੇ ਪ੍ਰਭੂ! ਭਟਕ ਭਟਕ ਕੇ ਆਖ਼ਿਰ) ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਤੂੰ ਉਸ ਨੂੰ (ਚੌਰਾਸੀ ਦੇ ਗੇੜ ਤੋਂ) ਬਚਾਂਦਾ ਹੈਂ; ਉਹ, ਹੇ ਪ੍ਰਭੂ! ਤੇਰਾ ਨਾਮ ਸਿਮਰਦਾ ਹੈ। ਗੁਰੂ (ਭੀ) ਤੂੰ ਆਪਣੀ ਰਜ਼ਾ ਅਨੁਸਾਰ ਹੀ ਮਿਲਾਂਦਾ ਹੈਂ (ਜਿਸ ਨੂੰ ਮਿਲਦਾ ਹੈ) ਉਹ ਗੁਰੂ ਦੇ ਸ਼ਬਦ ਨੂੰ ਕਮਾਂਦਾ ਹੈ (ਗੁਰ-ਸ਼ਬਦ ਅਨੁਸਾਰ ਆਚਰਨ ਬਣਾਂਦਾ ਹੈ) ।੨। ਹੇ ਪ੍ਰਭੂ! ਜੀਵ ਪੈਦਾ ਕਰ ਕੇ ਇਹਨਾਂ ਦੀ ਸੰਭਾਲ ਭੀ ਤੂੰ ਆਪ ਹੀ ਕਰਦਾ ਹੈਂ। ਜੋ ਕੁਝ ਤੂੰ ਦੇਂਦਾ ਹੈਂ ਉਹੀ ਜੀਵਾਂ ਨੂੰ ਮਿਲਦਾ ਹੈ ਤੂੰ ਆਪ ਪੈਦਾ ਕਰਦਾ ਹੈਂ ਆਪ ਨਾਸ ਕਰਦਾ ਹੈਂ, ਸਭ ਦੀ ਤੂੰ ਆਪਣੀ ਨਿਗਰਾਨੀ ਵਿਚ ਸੰਭਾਲ ਕਰਦਾ ਹੈਂ।੩। ਜਦੋਂ (ਸਰੀਰ ਵਿਚੋਂ) ਸੁਆਸ ਨਿਕਲ ਜਾਂਦਾ ਹੈ ਤਾਂ ਸਰੀਰ ਮਿੱਟੀ ਹੋ ਜਾਂਦਾ ਹੈ (ਜਿਨ੍ਹਾਂ ਮਹਲ ਮਾੜੀਆਂ ਦਾ ਮਨੁੱਖ ਮਾਣ ਕਰਦਾ ਹੈ) ਫਿਰ ਨਾਹ ਇਹ ਘਰ ਇਸ ਨੂੰ ਮਿਲਦਾ ਹੈ ਨਾਹ ਬੈਠਕ ਮਿਲਦੀ ਹੈ ਤੇ ਨਾਹ ਇਹ ਮਹਲ ਮਿਲਦਾ ਹੈ।੪। (ਸਹੀ ਜੀਵਨ-ਜਾਚ ਸਮਝਣ ਤੋਂ ਬਿਨਾ) ਜੀਵ ਆਪਣਾ ਘਰ ਦਾ ਮਾਲ (ਆਤਮਕ ਸਰਮਾਇਆ) ਲੁਟਾਈ ਜਾਂਦਾ ਹੈ, ਚਿੱਟਾ ਦਿਨ ਹੁੰਦਿਆਂ (ਇਸ ਦੇ ਭਾ ਦਾ) ਘੁੱਪ ਹਨੇਰਾ ਬਣਿਆ ਰਹਿੰਦਾ ਹੈ। ਅਹੰਕਾਰ ਵਿਚ (ਗ਼ਾਫ਼ਲ ਰਹਿਣ ਕਰਕੇ ਮੋਹ-ਰੂਪ) ਚੋਰ ਇਸ ਦੇ ਘਰ (ਆਤਮਕ ਸਰਮਾਏ) ਨੂੰ ਲੁੱਟਦਾ ਜਾਂਦਾ ਹੈ। (ਸਮਝ ਹੀ ਨਹੀਂ) ਕਿਸ ਪਾਸ ਸ਼ਿਕਾਇਤ ਕਰੇ?।੫। ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਸ (ਦੇ ਸਰਮਾਏ) ਨੂੰ ਚੋਰ ਨਹੀਂ ਪੈਂਦਾ, ਗੁਰੂ ਉਸ ਨੂੰ ਪਰਮਾਤਮਾ ਦੇ ਨਾਮ ਦੀ ਰਾਹੀਂ (ਆਤਮਕ ਸਰਮਾਏ ਦੇ ਚੋਰ ਵਲੋਂ) ਸੁਚੇਤ ਰੱਖਦਾ ਹੈ। ਗੁਰੂ ਆਪਣੇ ਸ਼ਬਦ ਨਾਲ (ਉਸ ਦੇ ਅੰਦਰੋਂ ਤ੍ਰਿਸ਼ਨਾ-) ਅੱਗ ਬੁਝਾ ਦੇਂਦਾ ਹੈ, ਤੇ ਰੱਬੀ ਜੋਤਿ ਜਗਾ ਦੇਂਦਾ ਹੈ।੬। ਪਰਮਾਤਮਾ ਦਾ ਨਾਮ (ਹੀ) ਲਾਲ ਹੈ ਰਤਨ ਹੈ (ਸਰਨ ਪਏ ਸਿੱਖ ਨੂੰ) ਗੁਰੂ ਨੇ ਇਹ ਸੂਝ ਦੇ ਦਿੱਤੀ ਹੁੰਦੀ ਹੈ (ਇਸ ਵਾਸਤੇ ਉਸ ਨੂੰ ਤ੍ਰਿਸ਼ਨਾ-ਅੱਗ ਨਹੀਂ ਪੋਂਹਦੀ) । ਜੇ ਮਨੁੱਖ ਗੁਰੂ ਦੀ ਸਿਖਿਆ ਪ੍ਰਾਪਤ ਕਰ ਲਏ ਤਾਂ ਉਹ ਸਦਾ (ਮਾਇਆ ਦੀ) ਵਾਸਨਾ ਤੋਂ ਬਚਿਆ ਰਹਿੰਦਾ ਹੈ।੭। ਹੇ ਨਾਨਕ! ਪ੍ਰਭੂ-ਦਰ ਤੇ ਅਰਦਾਸ ਕਰ-ਹੇ ਪ੍ਰਭੂ!) ਜੇ ਤੈਨੂੰ ਭਾਵੇ (ਤਾਂ ਮੇਹਰ ਕਰ, ਤੇ) ਆਪਣੀ ਸੰਗਤਿ ਵਿਚ ਮਿਲਾ, ਤਾ ਕਿ ਰਾਤ ਦਿਨ (ਹਰ ਵੇਲੇ) ਹੇ ਹਰੀ! ਤੇਰਾ ਨਾਮ ਮਨ ਵਿਚ ਵਸਾਇਆ ਜਾ ਸਕੇ।੮।੨।੪। Soohee, First Mehl: As iron is melted in the forge and re-shaped, so is the godless materialist reincarnated, and forced to wander aimlessly. ||1|| Without understanding, everything is suffering, earning only more suffering. In his ego, he comes and goes, wandering in confusion, deluded by doubt. ||1||Pause|| You save those who are Gurmukh, O Lord, through meditation on Your Naam. You blend with Yourself, by Your Will, those who practice the Word of the Shabad. ||2|| You created the Creation, and You Yourself gaze upon it; whatever You give, is received. You watch, establish and disestablish; You keep all in Your vision at Your Door. || 3 || The body shall turn to dust, and the soul shall fly away. So where are their homes and resting places now? They do not find the Mansion of the Lord’s Presence, either. || 4 || In the pitch darkness of broad daylight, their wealth is being plundered. Pride is looting their homes like a thief; where can they file their complaint? || 5 || The thief does not break into the home of the Gurmukh; he is awake in the Name of the Lord. The Word of the Shabad puts out the fire of desire; God’s Light illuminates and enlightens. || 6 || The Naam, the Name of the Lord, is a jewel, a ruby; the Guru has taught me the Word of

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio  ਵਡਹੰਸੁ ਮਹਲਾ ੧ ਘਰੁ ੨ ॥ ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥ ਤੇਰੇ ਮੁੰਧ ਕਟਾਰੇ ਜੇਵਡਾ ਤਿਨਿ ਲੋਭੀ ਲੋਭ ਲੁਭਾਇਆ ॥ ਤੇਰੇ ਦਰਸਨ ਵਿਟਹੁ ਖੰਨੀਐ ਵੰਞਾ ਤੇਰੇ ਨਾਮ ਵਿਟਹੁ ਕੁਰਬਾਣੋ ॥ ਜਾ ਤੂ ਤਾ ਮੈ ਮਾਣੁ ਕੀਆ ਹੈ ਤੁਧੁ ਬਿਨੁ ਕੇਹਾ ਮੇਰਾ ਮਾਣੋ ॥ ਅਰਥ: ਹੇ ਭੈਣ! ਸਾਵਨ (ਦਾ ਮਹੀਨਾ) ਆ ਗਿਆ ਹੈ (ਸਾਵਨ ਦੀਆਂ ਕਾਲੀਆਂ ਘਟਾਂ ਵੇਖ ਕੇ ਸੋਹਣੇ) ਮੋਰਾਂ ਨੇ ਮਿੱਠੇ ਗੀਤ ਸ਼ੁਰੂ ਕਰ ਦਿੱਤੇ ਹਨ (ਤੇ ਪੈਲਾਂ ਪਾਣੀਆਂ ਸ਼ੁਰੂ ਕਰ ਦਿੱਤੀਆਂ ਹਨ) । (ਹੇ ਪ੍ਰਭੂ!) ਤੇਰੀ ਇਹ ਸੋਹਣੀ ਕੁਦਰਤਿ ਮੈਂ ਜੀਵ-ਇਸਤ੍ਰੀ ਵਾਸਤੇ, ਮਾਨੋ, ਕਟਾਰ ਹੈ (ਜੋ ਮੇਰੇ ਅੰਦਰ ਬਿਰਹੋਂ ਦੀ ਚੋਟ ਲਾ ਰਹੀ ਹੈ) ਫਾਹੀ ਹੈ, ਇਸ ਨੇ ਮੈਨੂੰ ਤੇਰੇ ਦੀਦਾਰ ਦੀ ਪ੍ਰੇਮਣ ਨੂੰ ਮੋਹ ਲਿਆ ਹੈ (ਤੇ ਮੈਨੂੰ ਤੇਰੇ ਚਰਨਾਂ ਵਿਚ ਖਿੱਚੀ ਜਾ ਰਹੀ ਹੈ) । (ਹੇ ਪ੍ਰਭੂ!) ਤੇਰੇ ਇਸ ਸੋਹਣੇ ਸਰੂਪ ਤੋਂ ਜੋ ਹੁਣ ਦਿੱਸ ਰਿਹਾ ਹੈ ਮੈਂ ਸਦਕੇ ਹਾਂ ਸਦਕੇ ਹਾਂ (ਤੇਰਾ ਇਹ ਸਰੂਪ ਮੈਨੂੰ ਤੇਰਾ ਨਾਮ ਚੇਤੇ ਕਰਾ ਰਿਹਾ ਹੈ, ਤੇ) ਮੈਂ ਤੇਰੇ ਨਾਮ ਤੋਂ ਕੁਰਬਾਨ ਹਾਂ। (ਹੇ ਪ੍ਰਭੂ!) ਚੂੰਕਿ ਤੂੰ (ਇਸ ਕੁਦਰਤਿ ਵਿਚ ਮੈਨੂੰ ਦਿੱਸ ਰਿਹਾ ਹੈਂ) ਮੈਂ ਇਹ ਆਖਣ ਦਾ ਹੌਸਲਾ ਕੀਤਾ ਹੈ (ਕਿ ਤੇਰੀ ਇਹ ਕੁਦਰਤਿ ਸੁਹਾਵਣੀ ਹੈ) । ਜੇ ਕੁਦਰਤਿ ਵਿਚ ਤੂੰ ਨ ਦਿੱਸੇਂ ਤਾਂ ਇਹ ਆਖਣ ਵਿਚ ਕੀਹ ਸਵਾਦ ਰਹਿ ਜਾਏ ਕਿ ਕੁਦਰਤਿ ਸੋਹਣੀ ਹੈ? ਚੂੜਾ ਭੰਨੁ ਪਲੰਘ ਸਿਉ ਮੁੰਧੇ ਸਣੁ ਬਾਹੀ ਸਣੁ ਬਾਹਾ ॥ ਏਤੇ ਵੇਸ ਕਰੇਦੀਏ ਮੁੰਧੇ ਸਹੁ ਰਾਤੋ ਅਵਰਾਹਾ ॥ ਨਾ ਮਨੀਆਰੁ ਨ ਚੂੜੀਆ ਨਾ ਸੇ ਵੰਗੁੜੀਆਹਾ ॥ ਜੋ ਸਹ ਕੰਠਿ ਨ ਲਗੀਆ ਜਲਨੁ ਸਿ ਬਾਹੜੀਆਹਾ ॥ ਸਭਿ ਸਹੀਆ ਸਹੁ ਰਾਵਣਿ ਗਈਆ ਹਉ ਦਾਧੀ ਕੈ ਦਰਿ ਜਾਵਾ ॥ ਅੰਮਾਲੀ ਹਉ ਖਰੀ ਸੁਚਜੀ ਤੈ ਸਹ ਏਕਿ ਨ ਭਾਵਾ ॥ ਮਾਠਿ ਗੁੰਦਾਈ ਪਟੀਆ ਭਰੀਐ ਮਾਗ ਸੰਧੂਰੇ ॥ ਅਗੈ ਗਈ ਨ ਮੰਨੀਆ ਮਰਉ ਵਿਸੂਰਿ ਵਿਸੂਰੇ ॥  ਅਰਥ: ਹੇ ਭੋਲੀ ਇਸਤ੍ਰੀਏ! ਤੂੰ ਪਤੀ ਨੂੰ ਮਿਲਣ ਲਈ ਆਪਣੀਆਂ ਬਾਹਾਂ ਵਿਚ ਚੂੜਾ ਪਾਇਆ, ਤੇ ਹੋਰ ਭੀ ਕਈ ਸਿੰਗਾਰ ਕੀਤੇ, ਪਰ) ਹੇ ਇਤਨੇ ਸਿੰਗਾਰ ਕਰਦੀਏ ਨਾਰੇ! ਜੇ ਤੇਰਾ ਪਤੀ (ਫਿਰ ਭੀ) ਹੋਰਨਾਂ ਨਾਲ ਹੀ ਪਿਆਰ ਕਰਦਾ ਰਿਹਾ (ਤਾਂ ਇਹਨਾਂ ਸਿੰਗਾਰਾਂ ਦਾ ਕੀਹ ਲਾਭ?, ਫਿਰ) ਪਲੰਘ ਨਾਲ ਮਾਰ ਕੇ ਆਪਣਾ ਚੂੜਾ ਭੰਨ ਦੇ, ਪਲੰਘ ਦੀਆਂ ਹੀਆਂ ਭੀ ਭੰਨ ਦੇ ਤੇ ਆਪਣੀਆਂ ਸਜਾਈਆਂ ਬਾਹਾਂ ਭੀ ਭੰਨ ਦੇ ਕਿਉਂਕਿ ਨਾਹ ਇਹਨਾਂ ਬਾਹਾਂ ਨੂੰ ਸਜਾਣ ਵਾਲਾ ਮਨਿਆਰ ਹੀ ਤੇਰਾ ਕੁਝ ਸਵਾਰ ਸਕਿਆ, ਨਾਹ ਹੀ ਉਸ ਦੀਆਂ ਦਿੱਤੀਆਂ ਚੂੜੀਆਂ ਤੇ ਵੰਗਾਂ ਕਿਸੇ ਕੰਮ ਆਈਆਂ। ਸੜ ਜਾਣ ਉਹ (ਸਜਾਈਆਂ) ਬਾਹਾਂ ਜੋ ਖਸਮ ਦੇ ਗਲ ਨਾਹ ਲੱਗ ਸਕੀਆਂ। (ਭਾਵ, ਜੇ ਜੀਵ-ਇਸਤ੍ਰੀ ਸਾਰੀ ਉਮਰ ਧਾਰਮਿਕ ਭੇਖ ਕਰਨ ਵਿਚ ਹੀ ਗੁਜ਼ਾਰ ਦੇਵੇ, ਇਸ ਨੂੰ ਧਰਮ-ਉਪਦੇਸ਼ ਦੇਣ ਵਾਲਾ ਭੀ ਜੇ ਬਾਹਰਲੇ ਭੇਖ ਵਲ ਹੀ ਪ੍ਰੇਰਦਾ ਰਹੇ, ਤਾਂ ਇਹ ਸਾਰੇ ਉੱਦਮ ਵਿਅਰਥ ਚਲੇ ਗਏ, ਕਿਉਂਕਿ ਧਾਰਮਿਕ ਭੇਖਾਂ ਨਾਲ ਪਰਮਾਤਮਾ ਨੂੰ ਪ੍ਰਸੰਨ ਨਹੀਂ ਕਰ ਸਕੀਦਾ। ਉਸ ਦੇ ਨਾਲ ਤਾਂ ਸਿਰਫ਼ ਆਤਮਕ ਮਿਲਾਪ ਹੀ ਹੋ ਸਕਦਾ ਹੈ) । (ਪ੍ਰਭੂ-ਚਰਨਾਂ ਵਿਚ ਜੁੜਨ ਵਾਲੀਆਂ) ਸਾਰੀਆਂ ਸਹੇਲੀਆਂ (ਤਾਂ) ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਦੇ ਜਤਨ ਕਰ ਰਹੀਆਂ ਹਨ (ਪਰ ਮੈਂ ਜੇਹੜੀ ਨਿਰੇ ਵਿਖਾਵੇ ਦੇ ਹੀ ਧਰਮ-ਭੇਖ ਕਰਦੀ ਰਹੀ) ਮੈਂ ਸੜੇ ਕਰਮਾਂ ਵਾਲੀ ਕਿਸ ਦੇ ਦਰ ਤੇ ਜਾਵਾਂ? ਹੇ ਸਖੀ! ਮੈਂ (ਇਹਨਾਂ ਧਰਮ-ਭੇਖਾਂ ਤੇ ਹੀ ਟੇਕ ਰੱਖ ਕੇ) ਆਪਣੇ ਵਲੋਂ ਤਾਂ ਬੜੀ ਚੰਗੀ ਕਰਤੂਤ ਵਾਲੀ ਬਣੀ ਬੈਠੀ ਹਾਂ। ਪਰ, ਪ੍ਰਭੂ ਪਤੀ! ਕਿਸੇ ਇੱਕ ਭੀ ਗੁਣ ਕਰ ਕੇ ਮੈਂ ਤੈਨੂੰ ਪਸੰਦ ਨਹੀਂ ਆ ਰਹੀ। ਮੈਂ ਸਵਾਰ ਸਵਾਰ ਕੇ ਪੱਟੀਆਂ ਗੁੰਦਾਂਦੀ ਹਾਂ, ਮੇਰੀਆਂ ਪੱਟੀਆਂ ਦੇ ਚੀਰ ਵਿਚ ਸੰਧੂਰ ਭੀ ਭਰਿਆ ਜਾਂਦਾ ਹੈ, ਪਰ ਤੇਰੀ ਹਜ਼ੂਰੀ ਵਿਚ ਮੈਂ ਫਿਰ ਭੀ ਪ੍ਰਵਾਨ ਨਹੀਂ ਹੋ ਰਹੀ, (ਇਸ ਵਾਸਤੇ) ਝੂਰ ਝੂਰ ਕੇ ਮਰ ਰਹੀ ਹਾਂ। ਮੈ ਰੋਵੰਦੀ ਸਭੁ ਜਗੁ ਰੁਨਾ ਰੁੰਨੜੇ ਵਣਹੁ ਪੰਖੇਰੂ ॥ ਇਕੁ ਨ ਰੁਨਾ ਮੇਰੇ ਤਨ ਕਾ ਬਿਰਹਾ ਜਿਨਿ ਹਉ ਪਿਰਹੁ ਵਿਛੋੜੀ ॥ ਸੁਪਨੈ ਆਇਆ ਭੀ ਗਇਆ ਮੈ ਜਲੁ ਭਰਿਆ ਰੋਇ ॥ ਆਇ ਨ ਸਕਾ ਤੁਝ ਕਨਿ ਪਿਆਰੇ ਭੇਜਿ ਨ ਸਕਾ ਕੋਇ ॥ ਆਉ ਸਭਾਗੀ ਨੀਦੜੀਏ ਮਤੁ ਸਹੁ ਦੇਖਾ ਸੋਇ ॥ ਤੈ ਸਾਹਿਬ ਕੀ ਬਾਤ ਜਿ ਆਖੈ ਕਹੁ ਨਾਨਕ ਕਿਆ ਦੀਜੈ ॥ ਸੀਸੁ ਵਢੇ ਕਰਿ ਬੈਸਣੁ ਦੀਜੈ ਵਿਣੁ ਸਿਰ ਸੇਵ ਕਰੀਜੈ ॥ ਕਿਉ ਨ ਮਰੀਜੈ ਜੀਅੜਾ ਨ ਦੀਜੈ ਜਾ ਸਹੁ ਭਇਆ ਵਿਡਾਣਾ ॥੧॥੩॥ ਅਰਥ: (ਪ੍ਰਭੂ-ਪਤੀ ਤੋਂ ਵਿਛੁੜ ਕੇ) ਮੈਂ ਇਤਨੀ ਦੁਖੀ ਹੋ ਰਹੀ ਹਾਂ (ਕਿ) ਸਾਰਾ ਜਗਤ ਮੇਰੇ ਉਤੇ ਤਰਸ ਕਰ ਰਿਹਾ ਹੈ, ਜੰਗਲ ਦੇ ਪੰਛੀ ਭੀ (ਮੇਰੀ ਦੁਖੀ ਹਾਲਤ ਤੇ) ਤਰਸ ਕਰ ਰਹੇ ਹਨ। ਸਿਰਫ਼ ਇਹ ਮੇਰੇ ਅੰਦਰਲਾ ਵਿਛੋੜਾ ਹੀ ਹੈ ਜੋ ਤਰਸ ਨਹੀਂ ਕਰਦਾ (ਜੋ ਮੇਰੀ ਖ਼ਲਾਸੀ ਨਹੀਂ ਕਰਦਾ) , ਇਸੇ ਨੇ ਮੈਨੂੰ ਪ੍ਰਭੂ-ਪਤੀ ਤੋਂ ਵਿਛੋੜਿਆ ਹੋਇਆ ਹੈ। (ਹੇ ਪਤੀ!) ਮੈਨੂੰ ਤੂੰ ਸੁਪਨੇ ਵਿਚ ਮਿਲਿਆ (ਸੁਪਨਾ ਮੁੱਕਿਆ, ਤੇ ਤੂੰ) ਫਿਰ ਚਲਾ ਗਿਆ, (ਵਿਛੋੜੇ ਦੇ ਦੁੱਖ ਵਿਚ) ਮੈਂ ਹੰਝੂ ਭਰ ਕੇ ਰੋਈ। ਹੇ ਪਿਆਰੇ! ਮੈਂ (ਨਿਮਾਣੀ) ਤੇਰੇ ਪਾਸ ਅੱਪੜ ਨਹੀਂ ਸਕਦੀ, ਮੈਂ (ਗ਼ਰੀਬ) ਕਿਸੇ ਨੂੰ ਤੇਰੇ ਪਾਸ ਘੱਲ ਨਹੀਂ ਸਕਦੀ (ਜੋ ਮੇਰੀ ਹਾਲਤ ਤੈਨੂੰ ਦੱਸੇ। ਨੀਂਦ ਅੱਗੇ ਹੀ ਤਰਲੇ ਕਰਦੀ ਹਾਂ-) ਹੇ ਭਾਗਾਂ ਵਾਲੀ ਸੋਹਣੀ ਨੀਂਦ! ਤੂੰ (ਮੇਰੇ ਕੋਲ ਆ) ਸ਼ਾਇਦ (ਤੇਰੀ ਰਾਹੀਂ ਹੀ) ਮੈਂ ਆਪਣੇ ਖਸਮ-ਪ੍ਰਭੂ ਦਾ ਦੀਦਾਰ ਕਰ ਸਕਾਂ। ਹੇ ਨਾਨਕ! ਪ੍ਰਭੂ-ਦਰ ਤੇ) ਆਖ-ਹੇ ਮੇਰੇ ਮਾਲਕ! ਜੇ ਕੋਈ ਗੁਰਮੁਖਿ ਮੈਨੂੰ ਤੇਰੀ ਕੋਈ ਗੱਲ ਸੁਣਾਵੇ ਤਾਂ ਮੈਂ ਉਸ ਅੱਗੇ ਕੇਹੜੀ ਭੇਟ ਧਰਾਂ! ਆਪਣਾ ਸਿਰ ਵੱਢ ਕੇ ਮੈਂ ਉਸ ਦੇ ਬੈਠਣ ਲਈ ਆਸਣ ਬਣਾ ਦਿਆਂ (ਭਾਵ,) ਆਪਾ-ਭਾਵ ਦੂਰ ਕਰ ਕੇ ਮੈਂ ਉਸ ਦੀ ਸੇਵਾ ਕਰਾਂ। ਜਦੋਂ ਸਾਡਾ ਪ੍ਰਭੂ-ਪਤੀ (ਸਾਡੀ ਮੂਰਖਤਾ ਦੇ ਕਾਰਨ) ਸਾਥੋਂ ਓਪਰਾ ਹੋ ਜਾਏ (ਤਾਂ ਉਸ ਨੂੰ ਮੁੜ ਆਪਣਾ ਬਨਾਣ ਲਈ ਇਹੀ ਇਕ ਤਰੀਕਾ ਹੈ ਕਿ) ਅਸੀ ਆਪਾ-ਭਾਵ ਮਾਰ ਦੇਈਏ, ਤੇ ਆਪਣੀ ਜਿੰਦ ਉਸ ਤੋਂ ਸਦਕੇ ਕਰ ਦੇਈਏ।੧।੩।

WADAHANS, FIRST MEHL, SECOND HOUSE:

The peacocks

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਸਲੋਕ ਮਃ ੧ ॥ ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥ ਸਾਗਰ ਲਹਰਿ ਸਮੁੰਦ ਸਰ ਵੇਲਿ ਵਰਸ ਵਰਾਹੁ ॥ ਆਪਿ ਖੜੋਵਹਿ ਆਪਿ ਕਰਿ ਆਪੀਣੈ ਆਪਾਹੁ ॥ ਗੁਰਮੁਖਿ ਸੇਵਾ ਥਾਇ ਪਵੈ ਉਨਮਨਿ ਤਤੁ ਕਮਾਹੁ ॥ ਮਸਕਤਿ ਲਹਹੁ ਮਜੂਰੀਆ ਮੰਗਿ ਮੰਗਿ ਖਸਮ ਦਰਾਹੁ ॥ ਨਾਨਕ ਪੁਰ ਦਰ ਵੇਪਰਵਾਹ ਤਉ ਦਰਿ ਊਣਾ ਨਾਹਿ ਕੋ ਸਚਾ ਵੇਪਰਵਾਹੁ ॥੧॥ ਅਰਥ: ਹੇ ਖਸਮ! ਤੂੰ ਧੰਨ ਹੈਂ! ਤੂੰ ਧੰਨ ਹੈਂ! ਜਿਸ ਜਗਤ-ਰਚਨਾ ਰਚ ਕੇ ਅਸਾਨੂੰ (ਜੀਵਾਂ ਨੂੰ) ਪੈਦਾ ਕੀਤਾ। ਸਮੁੰਦਰ, ਸਮੁੰਦਰ ਦੀਆਂ ਲਹਿਰਾਂ, ਤਲਾਬ, ਹਰੀਆਂ ਵੇਲਾਂ, ਵਰਖਾ ਕਰਨ ਵਾਲੇ ਬੱਦਲ-(ਇਹ ਸਾਰੀ ਰਚਨਾ ਕਰਨ ਵਾਲਾ ਤੂੰ ਹੀ ਹੈਂ) । ਤੂੰ ਆਪ ਹੀ ਸਭ ਨੂੰ ਪੈਦਾ ਕਰਕੇ ਸਭ ਵਿਚ ਆਪ ਵਿਆਪਕ ਹੈਂ ਤੇ (ਨਿਰਲੇਪ ਭੀ ਹੈਂ) ਉਤਸ਼ਾਹ ਨਾਲ ਤੇਰੇ ਨਾਮ ਦੀ ਕਮਾਈ ਕਰ ਕੇ ਗੁਰਮੁਖਾਂ ਦੀ ਮਿਹਨਤ (ਤੇਰੇ ਦਰ ਤੇ) ਕਬੂਲ ਪੈਂਦੀ ਹੈ, ਉਹ ਬੰਦਗੀ ਦੀ ਘਾਲ ਘਾਲ ਕੇ, ਹੇ ਖਸਮ! ਤੇਰੇ ਦਰ ਤੋਂ ਮੰਗ ਮੰਗ ਕੇ ਮਜੂਰੀ ਲੈਂਦੇ ਹਨ। ਹੇ ਨਾਨਕ! ਆਖ-) ਹੇ ਵੇਪਰਵਾਹ ਪ੍ਰਭੂ! ਤੇਰੇ ਦਰ (ਬਰਕਤਾਂ ਨਾਲ) ਭਰੇ ਹੋਏ ਹਨ, ਕੋਈ ਜੀਵ ਤੇਰੇ ਦਰ ਤੇ (ਆ ਕੇ) ਖ਼ਾਲੀ ਨਹੀਂ ਗਿਆ, ਤੂੰ ਸਦਾ ਕਾਇਮ ਰਹਿਣ ਵਾਲਾ ਤੇ ਬੇ-ਮੁਥਾਜ ਹੈਂ।੧। ਮਹਲਾ ੧ ॥ ਉਜਲ ਮੋਤੀ ਸੋਹਣੇ ਰਤਨਾ ਨਾਲਿ ਜੁੜੰਨਿ ॥ ਤਿਨ ਜਰੁ ਵੈਰੀ ਨਾਨਕਾ ਜਿ ਬੁਢੇ ਥੀਇ ਮਰੰਨਿ ॥੨॥  ਅਰਥ: ਜੋ ਸਰੀਰ ਸੋਹਣੇ ਚਿੱਟੇ ਦੰਦਾਂ ਨਾਲ ਤੇ ਸੋਹਣੇ ਨੈਣਾਂ ਨਾਲ ਸੋਭ ਰਹੇ ਹਨ, ਹੇ ਨਾਨਕ! ਬੁਢੇਪਾ ਇਹਨਾਂ ਦਾ ਵੈਰੀ ਹੈ, ਕਿਉਂਕਿ ਬੁੱਢੇ ਹੋ ਕੇ ਇਹ ਨਾਸ ਹੋ ਜਾਂਦੇ ਹਨ।੨। ਪਉੜੀ ॥ ਹਰਿ ਸਾਲਾਹੀ ਸਦਾ ਸਦਾ ਤਨੁ ਮਨੁ ਸਉਪਿ ਸਰੀਰੁ ॥ ਗੁਰ ਸਬਦੀ ਸਚੁ ਪਾਇਆ ਸਚਾ ਗਹਿਰ ਗੰਭੀਰੁ ॥ ਮਨਿ ਤਨਿ ਹਿਰਦੈ ਰਵਿ ਰਹਿਆ ਹਰਿ ਹੀਰਾ ਹੀਰੁ ॥ ਜਨਮ ਮਰਣ ਕਾ ਦੁਖੁ ਗਇਆ ਫਿਰਿ ਪਵੈ ਨ ਫੀਰੁ ॥ ਨਾਨਕ ਨਾਮੁ ਸਲਾਹਿ ਤੂ ਹਰਿ ਗੁਣੀ ਗਹੀਰੁ ॥੧੦॥  ਅਰਥ: (ਹੇ ਜੀਵ!) ਤਨ ਮਨ ਸਰੀਰ (ਆਪਣਾ ਆਪ) ਪ੍ਰਭੂ ਦੇ ਹਵਾਲੇ ਕਰ ਕੇ (ਭਾਵ, ਪ੍ਰਭੂ ਦੀ ਪੂਰਨ ਰਜ਼ਾ ਵਿਚ ਰਹਿ ਕੇ) ਸਦਾ ਉਸ ਦੀ ਸਿਫ਼ਤਿ-ਸਾਲਾਹ ਕਰ; (ਜਿਸ ਮਨੁੱਖ ਨੇ) ਗੁਰ-ਸ਼ਬਦ ਦੀ ਰਾਹੀਂ (ਸਿਮਰਿਆ ਹੈ, ਉਸ ਨੂੰ) ਸਦਾ-ਥਿਰ ਰਹਿਣ ਵਾਲਾ, ਡੂੰਘੇ ਵੱਡੇ ਦਿਲ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੇ ਮਨ ਵਿਚ ਤਨ ਵਿਚ ਹੀਰਿਆਂ ਦਾ ਹੀਰਾ ਪ੍ਰਭੂ ਸਦਾ ਵੱਸਦਾ ਹੈ; ਉਸ ਦਾ ਜਨਮ ਮਰਨ ਦਾ ਦੁੱਖ ਮਿਟ ਜਾਂਦਾ ਹੈ, ਉਸ ਨੂੰ ਫਿਰ (ਇਸ ਗੇੜ ਵਿਚ) ਚੱਕਰ ਨਹੀਂ ਲਾਣਾ ਪੈਂਦਾ। (ਸੋ) ਹੇ ਨਾਨਕ! ਤੂੰ ਭੀ ਉਸ ਪ੍ਰਭੂ ਦਾ ਨਾਮ ਸਿਮਰ ਜੋ ਗੁਣਾਂ ਦਾ ਮਾਲਕ ਹੈ ਤੇ ਵੱਡੇ ਦਿਲ ਵਾਲਾ ਹੈ।੧੦।

SHALOK, FIRST MEHL:

Waaho! Waaho! You are wonderful and great, O Lord and Master; You created the creation, and made us. You made the waters, waves, oceans, pools, plants, clouds and mountains. You Yourself stand in the midst of what You Yourself created. The selfless service of the Gurmukhs is approved; in celestial peace, they live the essence of reality. They receive the wages of their labor, begging at the Door of their Lord and Master. O Nanak, the Court of the Lord is overflowing and carefree; O my True Carefree Lord, no one returns empty-handed from Your Court. || 1 || FIRST MEHL: The teeth are like brilliant, beautiful pearls, and the eyes are like sparkling jewels. Old age is their enemy, O Nanak; when they grow old, they waste away. || 2 || PAUREE: Praise the Lord, forever and ever; dedicate your body and mind to Him. Through the Word of the Guru’s Shabad, I have found the True, Profound and Unfathomable Lord. The Lord, the jewel of jewels, is permeating my mind, body and heart. The pains of birth and death are gone, and I shall never again be consigned to the cycle of reincarnation. O Nanak, praise the Naam, the Name of the Lord, the ocean of excellence. || 10 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ 

ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥

ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥

ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥

ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥

ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।

ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨।

(ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ 'ਹਾਇ ਹਾਇ' ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮ

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ। ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨। (ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪। (ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫। ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬। (ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) । ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The bhog ceremony kirtan of S Balwinder Singh Jurasi Khurd who was passed away in USA in April 2021

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The live kirtan

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥  ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

SHALOK:

The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥  ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

The daily HUKAMNAMA SAHIB from Sri Darbar SAHIB Amritsar including Punjabi and English AUDIO Translations.ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ ਅਰਥ: ਹੇ ਪ੍ਰਭੂ ਜੀ! ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ। ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।੨। ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩। ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੪।੬।

DHANAASAREE, FOURTH MEHL:

Tell me, O Siblings of Destiny, the religion for this Dark Age of Kali Yuga. I seek emancipation — how can I be emancipated? Meditation on the Lord, Har, Har, is the boat, the raft; meditating on the Lord, the swimmer swims across. || 1 || O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause || The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased. || 2 || The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. || 3 || You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. || 4 || 6 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily HUKAMNAMA SAHIB from Sri Darbar SAHIB Amritsar including Punjabi and English AUDIO Translations ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥  ਅਰਥ: ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ।ਰਹਾਉ। ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ 'ਗੋਬਿੰਦ ਦਾ ਭਗਤ' ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ।੧। ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ।੧। ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ। (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ। (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ। ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ।੩। ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮੇਲ ਦੇਂਦਾ ਹੈ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ। ਹੇ ਦਾਸ ਨਾਨਕ! ਆਖ-ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ।੪।੧੨।੬੨।

SORAT’H, FIFTH MEHL:

The Restorer of what was taken away, the Liberator from captivity; the Formless Lord, the Destroyer of pain. I do not know about karma and good deeds; I do not know about Dharma and righteous living. I am so greedy, chasing after Maya. I go by the name of God’s devotee; please, save this honor of Yours. || 1 || O Dear Lord, You are the honor of the dishonored. You make the unworthy ones worthy, O my Lord of the Universe; I am a sacrifice to Your almighty creative power. || Pause || Like the child, innocently making thousands of mistakes — his father teaches him, and scolds him so many times, but still, he hugs him close in his embrace. Please forgive my past actions, God, and place me on Your path for the future. || 2 || The Lord, the Inner-knower, the Searcher of hearts, knows all about my state of mind; so who else should I go to and speak to? The Lord, the Lord of the Universe, is not pleased by mere recitation of words; if it is pleasing to His Will, He preserves our honor. I have seen all other shelters, but Yours alone remains for me. || 3 || Becoming kind and compassionate, God the Lord and Master Himself listens to my prayer. He unites me in Union with the Perfect True Guru, and all the cares and anxieties of my mind are dispelled. The Lord, Har, Har, has placed the medicine of the Naam into my mouth; servant Nanak abides in peace. || 4 || 12 || 62 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily HUKAMNAMA SAHIB from Sri Darbar SAHIB Amritsar including Punjabi and English AUDIO ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥

ਅਰਥ: ਹੇ ਪਿਆਰੇ ਪ੍ਰਭੂ ਜੀ! ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ।ਰਹਾਉ। ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀ (ਜੀਵ, ਤੇਰੇ ਦਰ ਦੇ) ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧। (ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂ-ਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ (ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ) ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ।੨। ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਵੋ, ਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।੩। ਹੇ ਭਾਈ! ਦਾਤਾਰ ਨੇ (ਨਾਮ ਦੀ ਇਹ) ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ (ਇਥੇ) ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ।੪।੧੧।

SORAT’H, THIRD MEHL:

Without serving the True Guru, he suffers in terrible pain, and throughout the four ages, he wanders aimlessly. I am poor and meek, and throughout the ages, You are the Great Giver - please, grant me the understanding of the Shabad. || 1 || O Dear Beloved Lord, please show mercy to me. Unite me in the Union of the True Guru, the Great Giver, and give me the support of the Lord’s Name.|| Pause || Conquering my desires and duality, I have merged in celestial peace, and I have found the Naam, the Name of the Infinite Lord. I have tasted the sublime essence of the Lord, and my soul has become immaculately pure; the Lord is the Destroyer of sins. || 2 || Dying in the Word of the Shabad, you shall live forever, and you shall never die again. The Ambrosial Nectar of the Naam is ever-sweet to the mind; but how few are those who obtain the Shabad. || 3 || The Great Giver keeps His Gifts in His Hand; He gives them to those with whom He is pleased. O Nanak, imbued with the Naam, they find peace, and in the Court of the Lord, they are exalted. || 4 || 11 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily HUKAMNAMA SAHIB from Sri Darbar SAHIB Amritsar including Punjabi and English AUDIO ਸਲੋਕੁ ਮਃ ੩ ॥ ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥ ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥ ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥ ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥੧॥ ਅਰਥ: ਹੇ ਨਾਨਕ! ਗੁਰੂ ਨੂੰ ਮਿਲਣ ਤੋਂ ਬਿਨਾ ਸੰਸਾਰ ਅੰਨ੍ਹਾ ਹੈ ਤੇ ਅੰਨ੍ਹੇ ਹੀ ਕੰਮ ਕਰਦਾ ਹੈ, ਸਤਿਗੁਰੂ ਦੇ ਸ਼ਬਦ ਨਾਲ ਮਨ ਨਹੀਂ ਜੋੜਦਾ ਜਿਸ ਕਰਕੇ ਹਿਰਦੇ ਵਿਚ ਸੁਖ ਆ ਵੱਸੇ। ਤਮੋ ਗੁਣ ਵਿਚ ਮਸਤ ਹੋਇਆ ਹੋਇਆ ਸਦਾ ਭਟਕਦਾ ਹੈ ਤੇ ਦਿਨ ਰਾਤ (ਤਮੋ ਗੁਣ ਵਿਚ) ਸੜਦਿਆਂ (ਉਸ ਦੀ ਉਮਰ) ਗੁਜ਼ਰਦੀ ਹੈ। (ਇਸ ਬਾਰੇ) ਕੁਝ ਆਖਿਆ ਨਹੀਂ ਜਾ ਸਕਦਾ, ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ, ਸੋਈ ਹੁੰਦਾ ਹੈ।੧। ਮਃ ੩ ॥ ਸਤਿਗੁਰੂ ਫੁਰਮਾਇਆ ਕਾਰੀ ਏਹ ਕਰੇਹੁ ॥ ਗੁਰੂ ਦੁਆਰੈ ਹੋਇ ਕੈ ਸਾਹਿਬੁ ਸੰਮਾਲੇਹੁ ॥ ਸਾਹਿਬੁ ਸਦਾ ਹਜੂਰਿ ਹੈ ਭਰਮੈ ਕੇ ਛਉੜ ਕਟਿ ਕੈ ਅੰਤਰਿ ਜੋਤਿ ਧਰੇਹੁ ॥ ਹਰਿ ਕਾ ਨਾਮੁ ਅੰਮ੍ਰਿਤੁ ਹੈ ਦਾਰੂ ਏਹੁ ਲਾਏਹੁ ॥ ਸਤਿਗੁਰ ਕਾ ਭਾਣਾ ਚਿਤਿ ਰਖਹੁ ਸੰਜਮੁ ਸਚਾ ਨੇਹੁ ॥ ਨਾਨਕ ਐਥੈ ਸੁਖੈ ਅੰਦਰਿ ਰਖਸੀ ਅਗੈ ਹਰਿ ਸਿਉ ਕੇਲ ਕਰੇਹੁ ॥੨॥ ਅਰਥ: ਸਤਿਗੁਰੂ ਨੇ ਹੁਕਮ ਦਿੱਤਾ ਹੈ (ਭਰਮ ਦਾ ਛਉੜ ਕੱਟਣ ਲਈ) ਇਹ ਕਾਰ (ਭਾਵ, ਇਲਾਜ) ਕਰੋ-ਗੁਰੂ ਦੇ ਦਰ ਤੇ ਜਾ ਕੇ (ਭਾਵ, ਗੁਰੂ ਦੀ ਚਰਨੀਂ ਲੱਗ ਕੇ) ਮਾਲਕ ਨੂੰ ਯਾਦ ਕਰੋ, ਮਾਲਕ ਸਦਾ ਅੰਗ ਸੰਗ ਹੈ (ਅੱਖਾਂ ਅਗੋਂ) ਭਰਮ ਦੇ ਜਾਲੇ ਨੂੰ ਲਾਹ ਕੇ ਹਿਰਦੇ ਵਿਚ ਉਸ ਦੀ ਜੋਤ ਟਿਕਾਉ। ਹਰੀ ਦਾ ਨਾਮ ਅਮਰ ਕਰਨ ਵਾਲਾ ਹੈ-ਇਹ ਦਾਰੂ ਵਰਤੋ, ਸਤਿਗੁਰੂ ਦਾ ਭਾਣਾ (ਮੰਨਣਾ) ਚਿਤ ਵਿਚ ਰੱਖੋ ਤੇ ਸਚਾ ਪਿਆਰ (ਰੂਪ) ਰਹਿਣੀ (ਧਾਰਨ ਕਰੋ) , ਹੇ ਨਾਨਕ! ਇਹ ਦਾਰੂ) ਏਥੇ (ਸੰਸਾਰ ਵਿਚ) ਸੁਖੀ ਰਖੇਗਾ ਤੇ ਅੱਗੇ (ਪਰਲੋਕ ਵਿਚ) ਹਰੀ ਨਾਲ ਰਲੀਆਂ ਮਾਣੋਗੇ।੨। ਪਉੜੀ ॥ ਆਪੇ ਭਾਰ ਅਠਾਰਹ ਬਣਸਪਤਿ ਆਪੇ ਹੀ ਫਲ ਲਾਏ ॥ ਆਪੇ ਮਾਲੀ ਆਪਿ ਸਭੁ ਸਿੰਚੈ ਆਪੇ ਹੀ ਮੁਹਿ ਪਾਏ ॥ ਆਪੇ ਕਰਤਾ ਆਪੇ ਭੁਗਤਾ ਆਪੇ ਦੇਇ ਦਿਵਾਏ ॥ ਆਪੇ ਸਾਹਿਬੁ ਆਪੇ ਹੈ ਰਾਖਾ ਆਪੇ ਰਹਿਆ ਸਮਾਏ ॥ ਜਨੁ ਨਾਨਕ ਵਡਿਆਈ ਆਖੈ ਹਰਿ ਕਰਤੇ ਕੀ ਜਿਸ ਨੋ ਤਿਲੁ ਨ ਤਮਾਏ ॥੧੫॥ ਅਰਥ: ਪ੍ਰਭੂ ਆਪ ਹੀ ਬਨਸਪਤੀ ਦੇ ਅਠਾਰਾਂ ਭਾਰ ਹੈ (ਭਾਵ, ਸਾਰੀ ਸ੍ਰਿਸ਼ਟੀ ਦੀ ਬਨਸਪਤੀ ਆਪ ਹੀ ਹੈ) , ਆਪ ਹੀ ਉਸ ਨੂੰ ਫਲ ਲਾਉਂਦਾ ਹੈ, ਆਪ ਹੀ ਮਾਲੀ ਹੈ, ਆਪ ਹੀ ਪਾਣੀ ਦੇਂਦਾ ਹੈ ਤੇ ਆਪ ਹੀ (ਫਲ) ਖਾਂਦਾ ਹੈ, ਆਪ ਹੀ ਕਰਨ ਵਾਲਾ ਹੈ, ਆਪ ਹੀ ਭੋਗਣ ਵਾਲਾ ਹੈ, ਆਪ ਹੀ ਦੇਂਦਾ ਹੈ ਤੇ ਆਪ ਹੀ ਦਿਵਾਉਂਦਾ ਹੈ, ਮਾਲਕ ਭੀ ਆਪ ਹੈ ਤੇ ਰਾਖਾ ਭੀ ਆਪ ਹੈ, ਆਪ ਹੀ ਸਭ ਥਾਈਂ ਵਿਆਪਕ ਹੈ। ਹੇ ਨਾਨਕ! ਕੋਈ ਵਿਰਲਾ) ਸੇਵਕ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਜਿਸ ਨੂੰ ਸਾਰੀ ਸ੍ਰਿਸ਼ਟੀ ਦਾ ਕਰਤਾ ਭੁਗਤਾ ਹੁੰਦਿਆਂ ਭੀ) ਰਤਾ ਮਾਤ੍ਰ ਭੀ ਕੋਈ ਤਮ੍ਹਾ ਨਹੀਂ ਹੈ।੧੫।

SHALOK, THIRD MEHL:

O Nanak, without meeting the True Guru, the world is blind; in blindness, it does its deeds. It does not focus its consciousness on the Word of the Shabad, which would bring peace to abide in the mind. Always afflicted with the dark passions of low energy, it wanders around, passing its days and nights burning. Whatever pleases Him, comes to pass; no one has any say in this. || 1 || THIRD MEHL: The True Guru has commanded us to do this: through the Guru’s Gate, meditate on your Lord and Master. The Lord and Master is ever-present. He rips away the veil of doubt, and installs His Light deep within. The Name of the Lord is Ambrosial Nectar — take this healing medicine! Enshrine the Will of the True Guru in your consciousness, and make the Love of the True One your self-discipline. O Nanak, you shall be kept in peace here, and hereafter you shall celebrate with the Lord. || 2 || PAUREE: He Himself is the vast variety of Nature, and He Himself makes it bear fruit. He Himself is the Gardener, He Himself irrigates all the plants, and He Himself puts them in His mouth. He Himself is the Creator, and He Himself is the Enjoyer; He Himself gives, and inspires others to give. He Himself is the Lord and Master, and He Himself is the Protector; He Himself is pervading everywhere. Servant Nanak speaks of the greatness of the Lord, the Creator, who has no greed at all. || 15 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਵਡਹੰਸੁ ਮਹਲਾ ੩ ਮਹਲਾ ਤੀਜਾ

ੴ ਸਤਿਗੁਰ ਪ੍ਰਸਾਦਿ ॥ ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ ਨਾ ਕਦੇ ਹੋਵੈ ਸੋਗੁ ਅਨਦਿਨੁ ਰਸ ਭੋਗ ਸਾ ਧਨ ਮਹਲਿ ਸਮਾਣੀ ॥ ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥ ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈ ਵਿਜੋਗੋ ॥ ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥੧॥ ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਹਰਿ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹ ਸਭ ਕੁਝ ਹਰੇਕ ਕੰਮ ਕਰਨ ਦੀ ਸਮਰਥਾ ਰੱਖਣ ਵਾਲਾ ਹੈ। ਹੇ ਭਾਈ! ਜਿਸ ਜੀਵ-ਇਸਤ੍ਰੀ ਨੇ ਸਿਰਜਣਹਾਰ ਪ੍ਰੀਤਮ-ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ, ਜੇਹੜੀ ਜੀਵ ਇਸਤ੍ਰੀ ਉਸ ਪ੍ਰਭੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਉਚਾਰਦੀ ਹੈ, ਉਹ ਜੀਵ-ਇਸਤ੍ਰੀ ਕਦੇ ਨਿ-ਖਸਮੀ ਨਹੀਂ ਹੁੰਦੀ, ਨਾਹ ਹੀ ਕਦੇ ਉਸ ਨੂੰ ਕੋਈ ਚਿੰਤਾ ਵਿਆਪਦੀ ਹੈ, ਉਸ ਨੂੰ ਕਦੇ ਕੋਈ ਗ਼ਮ ਨਹੀਂ ਵਿਆਪਦਾ, ਉਹ ਹਰ ਵੇਲੇ ਪਰਮਾਤਮਾ ਦਾ ਨਾਮ-ਰਸ ਮਾਣਦੀ ਹੈ, ਤੇ ਸਦਾ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ। ਹੇ ਭਾਈ! ਗੁਣਾਂ ਵਾਲੀਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਗੁਣ ਚੇਤੇ ਕਰਦੀਆਂ ਰਹਿੰਦੀਆਂ ਹਨ, ਪ੍ਰਭੂ-ਖਸਮ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀਆਂ ਹਨ, ਉਹਨਾਂ ਨੂੰ ਪਰਮਾਤਮਾ ਨਾਲੋਂ ਕਦੇ ਵਿਛੋੜਾ ਨਹੀਂ ਹੁੰਦਾ। ਹੇ ਭਾਈ! ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ-ਪਤੀ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹ ਪ੍ਰਭੂ ਸਭ ਕੁਝ ਕਰਨ ਦੀ ਤਾਕਤ ਰੱਖਦਾ ਹੈ।੧। ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥ ਸਾ ਧਨ ਪ੍ਰਿਅ ਕੈ ਰੰਗਿ ਰਤੀ ਵਿਚਹੁ ਆਪੁ ਗਵਾਏ ॥ ਵਿਚਹੁ ਆਪੁ ਗਵਾਏ ਫਿਰਿ ਕਾਲੁ ਨ ਖਾਏ ਗੁਰਮੁਖਿ ਏਕੋ ਜਾਤਾ ॥ ਕਾਮਣਿ ਇਛ ਪੁੰਨੀ ਅੰਤਰਿ ਭਿੰਨੀ ਮਿਲਿਆ ਜਗਜੀਵਨੁ ਦਾਤਾ ॥ ਸਬਦ ਰੰਗਿ ਰਾਤੀ ਜੋਬਨਿ ਮਾਤੀ ਪਿਰ ਕੈ ਅੰਕਿ ਸਮਾਏ ॥ ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥੨॥  ਅਰਥ: ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ ਸਦਾ ਕਾਇਮ ਰਹਿਣ ਵਾਲੇ ਮਾਲਕ-ਪ੍ਰਭੂ ਨਾਲ ਸਾਂਝ ਪੈ ਸਕਦੀ ਹੈ, ਪ੍ਰਭੂ ਆਪ ਹੀ (ਜੀਵ ਨੂੰ) ਆਪਣੇ ਨਾਲ ਮਿਲਾ ਲੈਂਦਾ ਹੈ। ਹੇ ਭਾਈ! ਜੇਹੜੀ ਜੀਵ-ਇਸਤ੍ਰੀ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲੈਂਦੀ ਹੈ ਉਹ ਪ੍ਰਭੂ-ਪਤੀ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ। ਜੇਹੜੀ ਜੀਵ-ਇਸਤ੍ਰੀ ਆਪਣੇ ਅੰਦਰੋਂ ਆਪਾ-ਭਾਵ ਗਵਾਂਦੀ ਹੈ, ਉਸ ਨੂੰ ਮੁੜ ਕਦੇ ਆਤਮਕ ਮੌਤ ਨਹੀਂ ਵਾਪਰਦੀ, ਗੁਰੂ ਦੀ ਸਰਨ ਪੈ ਕੇ ਉਹ ਜੀਵ-ਇਸਤ੍ਰੀ ਇਕ ਪਰਮਾਤਮਾ ਨਾਲ ਹੀ ਡੂੰਘੀ ਸਾਂਝ ਪਾਈ ਰੱਖਦੀ ਹੈ, ਉਸ ਜੀਵ-ਇਸਤ੍ਰੀ ਦੀ (ਚਿਰਾਂ ਦੀ ਪ੍ਰਭੂ-ਮਿਲਾਪ ਦੀ) ਇੱਛਾ ਪੂਰੀ ਹੋ ਜਾਂਦੀ ਹੈ, ਉਹ ਅੰਦਰੋਂ (ਨਾਮ-ਰਸ ਨਾਲ) ਭਿੱਜ ਜਾਂਦੀ ਹੈ, ਉਸ ਨੂੰ ਜਗਤ ਦਾ ਜੀਵਨ ਦਾਤਾਰ ਪ੍ਰਭੂ ਮਿਲ ਪੈਂਦਾ ਹੈ। ਹੇ ਭਾਈ! ਜੇਹੜੀ ਜੀਵ-ਇਸਤ੍ਰੀ ਗੁਰ-ਸ਼ਬਦ ਦੇ ਰੰਗ ਵਿਚ ਰੰਗੀ ਜਾਂਦੀ ਹੈ, ਉਹ ਨਾਮ ਦੀ ਚੜ੍ਹਦੀ ਜਵਾਨੀ ਵਿਚ ਮਸਤ ਰਹਿੰਦੀ ਹੈ, ਉਹ ਪ੍ਰਭੂ-ਪਤੀ ਦੀ ਗੋਦ ਵਿਚ ਲੀਨ ਰਹਿੰਦੀ ਹੈ। ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਸਦਾ-ਥਿਰ ਮਾਲਕ-ਪ੍ਰਭੂ ਨਾਲ ਜਾਣ-ਪਛਾਣ ਬਣਦੀ ਹੈ। ਪ੍ਰਭੂ ਆਪ ਹੀ ਆਪਣੇ ਨਾਲ ਮਿਲਾ ਲੈਂਦਾ ਹੈ।੨। ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥ ਆਪੁ ਛੋਡਿ ਸੇਵਾ ਕਰੀ ਪਿਰੁ ਸਚੜਾ ਮਿਲੈ ਸਹਜਿ ਸੁਭਾਏ ॥ ਪਿਰੁ ਸਚਾ ਮਿਲੈ ਆਏ ਸਾਚੁ ਕਮਾਏ ਸਾਚਿ ਸਬਦਿ ਧਨ ਰਾਤੀ ॥ ਕਦੇ ਨ ਰਾਂਡ ਸਦਾ ਸੋਹਾਗਣਿ ਅੰਤਰਿ ਸਹਜ ਸਮਾਧੀ ॥ ਪਿਰੁ ਰਹਿਆ ਭਰਪੂਰੇ ਵੇਖੁ ਹਦੂਰੇ ਰੰਗੁ ਮਾਣੇ ਸਹਜਿ ਸੁਭਾਏ ॥ ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥੩॥। ਅਰਥ: ਹੇ ਸਖੀ! ਜਿਨ੍ਹਾਂ ਸੰਤ ਜਨਾਂ ਨੇ ਆਪਣੇ ਖਸਮ-ਪ੍ਰਭੂ ਨਾਲ ਸਾਂਝ ਪਾ ਲਈ ਹੈ, ਮੈਂ ਜਾ ਕੇ ਉਹਨਾਂ ਨੂੰ ਪੁੱਛਦੀ ਹਾਂ। ਆਪਾ-ਭਾਵ ਤਿਆਗ ਕੇ ਮੈਂ ਉਹਨਾਂ ਦੀ ਸੇਵਾ ਕਰਦੀ ਹਾਂ। ਹੇ ਸਖੀ! ਸਦਾ ਕਾਇਮ ਰਹਿਣ ਵਾਲਾ ਪ੍ਰਭੂ-ਪਤੀ ਆਤਮਕ ਅਡੋਲਤਾ ਵਿਚ ਟਿਕਿਆਂ ਪ੍ਰੇਮ ਵਿਚ ਜੁੜਿਆਂ ਹੀ ਮਿਲਦਾ ਹੈ। ਸਦਾ-ਥਿਰ ਪ੍ਰਭੂ ਆ ਕੇ ਉਸ ਜੀਵ-ਇਸਤ੍ਰੀ ਨੂੰ ਮਿਲ ਪੈਂਦਾ ਹੈ, ਜੇਹੜੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਕਮਾਈ ਕਰਦੀ ਹੈ, ਜੇਹੜੀ ਸਦਾ-ਥਿਰ ਹਰਿ-ਨਾਮ ਵਿਚ ਜੁੜੀ ਰਹਿੰਦੀ ਹੈ, ਜੇਹੜੀ ਗੁਰੂ ਦੇ ਸ਼ਬਦ ਵਿਚ ਰੰਗੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਸਦਾ ਸੁਹਾਗ-ਵਾਲੀ ਰਹਿੰਦੀ ਹੈ, ਉਹ ਕਦੇ ਨਿ-ਖਸਮੀ ਨਹੀਂ ਹੁੰਦੀ, ਉਸ ਦੇ ਅੰਦਰ ਆਤਮਕ ਅਡੋਲਤਾ ਦੀ ਸਮਾਧੀ ਲੱਗੀ ਰਹਿੰਦੀ ਹੈ। ਹੇ ਸਖੀ! ਪ੍ਰਭੂ-ਪਤੀ ਹਰ ਥਾਂ ਮੌਜੂਦ ਹੈ, ਉਸ ਨੂੰ ਤੂੰ ਆਪਣੇ ਅੰਗ-ਸੰਗ ਵੱਸਦਾ ਵੇਖ, ਆਤਮਕ ਅਡੋਲਤਾ ਵਿਚ ਟਿਕ ਕੇ, ਪ੍ਰੇਮ ਵਿਚ ਜੁੜ ਕੇ ਉਸ ਦੇ ਮਿਲਾਪ ਦਾ ਆਨੰਦ ਮਾਣ। ਹੇ ਸਖੀ! ਜਿਨ੍ਹਾਂ ਸੰਤ ਜਨਾਂ ਨੇ ਆਪਣੇ ਖਸਮ-ਪ੍ਰਭੂ ਨਾਲ ਸਾਂਝ ਪਾ ਲਈ ਹੈ, ਮੈਂ ਜਾ ਕੇ ਉਹਨਾਂ ਨੂੰ ਪੁੱਛਦੀ ਹਾਂ (ਕਿ ਉਸ ਨਾਲ ਮਿਲਾਪ ਕਿਸ ਤਰ੍ਹਾਂ ਹੋ ਸਕਦਾ ਹੈ) ।੩। ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥ ਸਤਿਗੁਰੁ ਸਦਾ ਦਇਆਲੁ ਹੈ ਅਵਗੁਣ ਸਬਦਿ ਜਲਾਏ ॥ ਅਉਗੁਣ ਸਬਦਿ ਜਲਾਏ ਦੂਜਾ ਭਾਉ ਗਵਾਏ ਸਚੇ ਹੀ ਸਚਿ ਰਾਤੀ ॥ ਸਚੈ ਸਬਦਿ ਸਦਾ ਸੁਖੁ ਪਾਇਆ ਹਉਮੈ ਗਈ ਭਰਾਤੀ ॥ ਪਿਰੁ ਨਿਰਮਾਇਲੁ ਸਦਾ ਸੁਖਦਾਤਾ ਨਾਨਕ ਸਬਦਿ ਮਿਲਾਏ ॥ ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥੪॥੧॥  ਅਰਥ: ਹੇ ਸਖੀ! ਅਸੀ ਜੀਵ-ਇਸਤ੍ਰੀਆਂ ਪ੍ਰਭੂ-ਪਤੀ ਤੋਂ ਵਿਛੁੜੀਆਂ ਹੋਈਆਂ ਫਿਰ ਭੀ ਉਸ ਨੂੰ ਮਿਲ ਸਕਦੀਆਂ ਹਾਂ ਜੇ ਅਸੀ ਸੱਚੇ ਸਤਿਗੁਰੂ ਦੀ ਚਰਨੀਂ ਲੱਗੀਏ। ਹੇ ਸਖੀ! ਗੁਰੂ ਸਦਾ ਦਇਆਵਾਨ ਹੈ, ਉਹ (ਸਰਨ ਪਿਆਂ ਦੇ) ਅਵਗਣ (ਆਪਣੇ) ਸ਼ਬਦ ਵਿਚ (ਜੋੜ ਕੇ) ਸਾੜ ਦੇਂਦਾ ਹੈ। (ਹੇ ਸਖੀ! ਗੁਰੂ ਸਰਨ ਪਿਆਂ ਦੇ ਔਗੁਣ ਸ਼ਬਦ ਦੀ ਰਾਹੀਂ ਸਾੜ ਦੇਂਦਾ ਹੈ, ਮਾਇਆ ਦਾ ਪਿਆਰ ਦੂਰ ਕਰ ਦੇਂਦਾ ਹੈ। (ਗੁਰੂ ਦੀ ਚਰਨੀਂ ਲੱਗੀ ਹੋਈ ਜੀਵ-ਇਸਤ੍ਰੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਹੀ ਰੱਤੀ ਰਹਿੰਦੀ ਹੈ। ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily HUKAMNAMA SAHIB from Sri Darbar SAHIB Amritsar including Punjabi and English translation AUDIO ਸਲੋਕੁ ਮਃ ੩ ॥ ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥ ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥ ਇਸੁ ਭੇਖੈ ਥਾਵਹੁ ਗਿਰਹੋ ਭਲਾ ਜਿਥਹੁ ਕੋ ਵਰਸਾਇ ॥ ਸਬਦਿ ਰਤੇ ਤਿਨਾ ਸੋਝੀ ਪਈ ਦੂਜੈ ਭਰਮਿ ਭੁਲਾਇ ॥ ਪਇਐ ਕਿਰਤਿ ਕਮਾਵਣਾ ਕਹਣਾ ਕਛੂ ਨ ਜਾਇ ॥ ਨਾਨਕ ਜੋ ਤਿਸੁ ਭਾਵਹਿ ਸੇ ਭਲੇ ਜਿਨ ਕੀ ਪਤਿ ਪਾਵਹਿ ਥਾਇ ॥੧॥ ਅਰਥ: ਗੁਰੂ ਨੂੰ ਮਿਲਿਆਂ ਹੀ (ਮਨੁੱਖ ਦੇ ਮਨ ਦੀ) ਭੁੱਖ ਦੂਰ ਹੋ ਸਕਦੀ ਹੈ, ਭੇਖਾਂ ਨਾਲ ਤ੍ਰਿਸ਼ਨਾ ਨਹੀਂ ਜਾਂਦੀ; (ਭੇਖੀ ਸਾਧੂ ਤ੍ਰਿਸ਼ਨਾ ਦੇ) ਦੁੱਖ ਵਿਚ ਕਲਪਦਾ ਹੈ, ਘਰ ਘਰ ਭਟਕਦਾ ਫਿਰਦਾ ਹੈ, ਤੇ ਪਰਲੋਕ ਵਿਚ ਇਸ ਨਾਲੋਂ ਭੀ ਵਧੀਕ ਸਜ਼ਾ ਭੁਗਤਦਾ ਹੈ। ਭੇਖੀ ਸਾਧੂ ਦੇ ਮਨ ਵਿਚ ਸ਼ਾਂਤੀ ਨਹੀਂ ਆਉਂਦੀ, ਜਿਸ ਸ਼ਾਂਤੀ ਦੀ ਬਰਕਤਿ ਨਾਲ ਉਹ ਜੋ ਕੁਝ ਉਸ ਨੂੰ ਕਿਸੇ ਪਾਸੋਂ ਮਿਲੇ, ਲੈ ਕੇ ਖਾ ਲਏ (ਭਾਵ, ਤ੍ਰਿਪਤ ਹੋ ਜਾਏ) ; ਪਰ ਮਨ ਦੇ ਹਠ ਦੇ ਆਸਰੇ (ਭਿੱਖਿਆ) ਮੰਗਿਆਂ (ਦੋਹੀਂ ਧਿਰੀਂ) ਕਲੇਸ਼ ਪੈਦਾ ਕਰ ਕੇ ਹੀ ਭਿੱਖਿਆ ਲਈਦੀ ਹੈ। ਇਸ ਭੇਖ ਨਾਲੋਂ ਗ੍ਰਿਹਸਥ ਚੰਗਾ ਹੈ, ਕਿਉਂਕਿ ਇਥੋਂ ਮਨੁੱਖ ਆਪਣੀ ਆਸ ਪੂਰੀ ਕਰ ਸਕਦਾ ਹੈ। ਜੋ ਮਨੁੱਖ ਗੁਰੂ ਦੇ ਸ਼ਬਦ ਵਿਚ ਰੱਤੇ ਜਾਂਦੇ ਹਨ, ਉਹਨਾਂ ਨੂੰ ਉੱਚੀ ਸੂਝ ਪ੍ਰਾਪਤ ਹੁੰਦੀ ਹੈ; ਪਰ, ਜੋ ਮਨੁੱਖ ਮਾਇਆ ਵਿਚ ਫਸੇ ਰਹਿੰਦੇ ਹਨ, ਉਹ ਭਟਕਦੇ ਹਨ। (ਇਸ ਬਾਰੇ ਕਿ ਕੋਈ ਚੰਗੇ ਰਾਹ ਪਿਆ ਹੈ ਤੇ ਕੋਈ ਮੰਦੇ ਪਾਸੇ) ਕੁਝ ਆਖਿਆ ਨਹੀਂ ਜਾ ਸਕਦਾ, (ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੀ) ਕਾਰ ਕਮਾਉਣੀ ਪੈਂਦੀ ਹੈ। ਹੇ ਨਾਨਕ! ਜੋ ਜੀਵ ਉਸ ਪ੍ਰਭੂ ਨੂੰ ਪਿਆਰੇ ਲੱਗਦੇ ਹਨ, ਉਹੀ ਚੰਗੇ ਹਨ, ਕਿਉਂਕਿ, ਹੇ ਪ੍ਰਭੂ! ਤੂੰ ਉਹਨਾਂ ਦੀ ਇੱਜ਼ਤ ਥਾਂਇ ਪਾਉਂਦਾ ਹੈ (ਭਾਵ, ਲਾਜ ਰੱਖਦਾ ਹੈਂ) ।੧। ਮਃ ੩ ॥ ਸਤਿਗੁਰਿ ਸੇਵਿਐ ਸਦਾ ਸੁਖੁ ਜਨਮ ਮਰਣ ਦੁਖੁ ਜਾਇ ॥ ਚਿੰਤਾ ਮੂਲਿ ਨ ਹੋਵਈ ਅਚਿੰਤੁ ਵਸੈ ਮਨਿ ਆਇ ॥ ਅੰਤਰਿ ਤੀਰਥੁ ਗਿਆਨੁ ਹੈ ਸਤਿਗੁਰਿ ਦੀਆ ਬੁਝਾਇ ॥ ਮੈਲੁ ਗਈ ਮਨੁ ਨਿਰਮਲੁ ਹੋਆ ਅੰਮ੍ਰਿਤ ਸਰਿ ਤੀਰਥਿ ਨਾਇ ॥ ਸਜਣ ਮਿਲੇ ਸਜਣਾ ਸਚੈ ਸਬਦਿ ਸੁਭਾਇ ॥ ਘਰ ਹੀ ਪਰਚਾ ਪਾਇਆ ਜੋਤੀ ਜੋਤਿ ਮਿਲਾਇ ॥ ਪਾਖੰਡਿ ਜਮਕਾਲੁ ਨ ਛੋਡਈ ਲੈ ਜਾਸੀ ਪਤਿ ਗਵਾਇ ॥ ਨਾਨਕ ਨਾਮਿ ਰਤੇ ਸੇ ਉਬਰੇ ਸਚੇ ਸਿਉ ਲਿਵ ਲਾਇ ॥੨॥  ਅਰਥ: ਗੁਰੂ ਦੇ ਦੱਸੇ ਰਾਹ ਉੱਤੇ ਤੁਰਿਆਂ ਸਦਾ ਸੁਖ ਮਿਲਦਾ ਹੈ, ਸਾਰੀ ਉਮਰ ਦਾ ਦੁੱਖ ਦੂਰ ਹੋ ਜਾਂਦਾ ਹੈ; ਉੱਕਾ ਹੀ ਚਿੰਤਾ ਨਹੀਂ ਰਹਿੰਦੀ (ਕਿਉਂਕਿ) ਚਿੰਤਾ ਤੋਂ ਰਹਿਤ ਪ੍ਰਭੂ ਮਨ ਵਿਚ ਆ ਵੱਸਦਾ ਹੈ। ਮਨੁੱਖ ਦੇ ਅੰਦਰ ਹੀ ਗਿਆਨ (-ਰੂਪ) ਤੀਰਥ ਹੈ, (ਜਿਸ ਮਨੁੱਖ ਨੂੰ) ਸਤਿਗੁਰੂ ਨੇ (ਇਸ ਤੀਰਥ ਦੀ) ਸਮਝ ਬਖ਼ਸ਼ੀ ਹੈ ਉਹ ਮਨੁੱਖ ਨਾਮ-ਅੰਮ੍ਰਿਤ ਦੇ ਸਰੋਵਰ ਵਿਚ, ਅੰਮ੍ਰਿਤ ਦੇ ਤੀਰਥ ਤੇ ਨ੍ਹਾਉਂਦਾ ਹੈ, ਤੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ (ਮਨ ਦੀ ਵਿਕਾਰਾਂ ਦੀ) ਮੈਲ ਦੂਰ ਹੋ ਜਾਂਦੀ ਹੈ। ਸਤਿਗੁਰੂ ਦੇ ਸੱਚੇ ਸ਼ਬਦ ਦੀ ਬਰਕਤਿ ਨਾਲ ਸੁਤੇ ਹੀ ਸਤਸੰਗੀ ਸਤਸੰਗੀਆਂ ਨੂੰ ਮਿਲਦੇ ਹਨ, (ਸਤਸੰਗ ਦੀ ਰਾਹੀਂ) ਪ੍ਰਭੂ ਵਿਚ ਬਿਰਤੀ ਜੋੜ ਕੇ, ਹਿਰਦੇ-ਰੂਪ ਘਰ ਵਿਚ ਉਹਨਾਂ ਨੂੰ (ਪ੍ਰਭੂ-ਸਿਮਰਨ ਰੂਪ) ਆਹਰ ਮਿਲ ਜਾਂਦਾ ਹੈ। ਪਰ, ਪਖੰਡ ਕੀਤਿਆਂ ਮੌਤ ਦਾ ਸਹਮ ਨਹੀਂ ਛੱਡਦਾ, (ਪਖੰਡ ਦੀ) ਇੱਜ਼ਤ ਮਿਟਾ ਕੇ ਮੌਤ ਇਸ ਨੂੰ ਲੈ ਤੁਰਦੀ ਹੈ। ਹੇ ਨਾਨਕ! ਜੋ ਮਨੁੱਖ ਨਾਮ ਵਿਚ ਰੰਗੇ ਹੋਏ ਹਨ ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ (ਦੇ ਚਰਨਾਂ) ਵਿਚ ਸੁਰਤਿ ਜੋੜ ਕੇ (ਇਸ ਸਹਮ ਤੋਂ) ਬਚ ਜਾਂਦੇ ਹਨ।੨। ਪਉੜੀ ॥ ਤਿਤੁ ਜਾਇ ਬਹਹੁ ਸਤਸੰਗਤੀ ਜਿਥੈ ਹਰਿ ਕਾ ਹਰਿ ਨਾਮੁ ਬਿਲੋਈਐ ॥ ਸਹਜੇ ਹੀ ਹਰਿ ਨਾਮੁ ਲੇਹੁ ਹਰਿ ਤਤੁ ਨ ਖੋਈਐ ॥ ਨਿਤ ਜਪਿਅਹੁ ਹਰਿ ਹਰਿ ਦਿਨਸੁ ਰਾਤਿ ਹਰਿ ਦਰਗਹ ਢੋਈਐ ॥ ਸੋ ਪਾਏ ਪੂਰਾ ਸਤਗੁਰੂ ਜਿਸੁ ਧੁਰਿ ਮਸਤਕਿ ਲਿਲਾਟਿ ਲਿਖੋਈਐ ॥ ਤਿਸੁ ਗੁਰ ਕੰਉ ਸਭਿ ਨਮਸਕਾਰੁ ਕਰਹੁ ਜਿਨਿ ਹਰਿ ਕੀ ਹਰਿ ਗਾਲ ਗਲੋਈਐ ॥੪॥  ਅਰਥ: (ਹੇ ਭਾਈ!) ਉਸ ਸਤਸੰਗ ਵਿਚ ਜਾ ਕੇ ਬੈਠੋ, ਜਿਥੇ ਪ੍ਰਭੂ ਦੇ ਨਾਮ ਦੀ ਵਿਚਾਰ ਹੁੰਦੀ ਹੈ, (ਉਥੇ ਜਾ ਕੇ) ਮਨ ਟਿਕਾ ਕੇ ਹਰੀ ਦਾ ਨਾਮ ਜਪੋ, ਤਾਂ ਜੋ ਨਾਮ-ਤੱਤ ਖੁੱਸ ਨਾਹ ਜਾਏ। (ਸਤ ਸੰਗ ਵਿਚ) ਸਦਾ ਦਿਨ ਰਾਤ ਹਰੀ ਦਾ ਨਾਮ ਜਪੋ, ਇਹ ਨਾਮ-ਰੂਪ ਢੋਆ ਲੈ ਕੇ ਹੀ ਪ੍ਰਭੂ ਦੀ ਹਜ਼ੂਰੀ ਵਿਚ ਅੱਪੜੀਦਾ ਹੈ। (ਪਰ, ਸਤਸੰਗ ਵਿਚ ਭੀ) ਉਸੇ ਮਨੁੱਖ ਨੂੰ ਪੂਰਾ ਗੁਰੂ ਲੱਭਦਾ ਹੈ, ਜਿਸ ਦੇ ਮੱਥੇ ਉਤੇ ਧੁਰੋਂ (ਭਲੇ ਕਰਮਾਂ ਦੇ ਸੰਸਕਾਰਾਂ ਦਾ ਲੇਖ) ਲਿਖਿਆ ਹੋਇਆ ਹੈ। (ਹੇ ਭਾਈ!) ਸਾਰੇ ਉਸ ਗੁਰੂ ਨੂੰ ਸਿਰ ਨਿਵਾਓ ਜੋ ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰਦਾ ਹੈ।੪।

SHALOK, THIRD MEHL:

Meeting the True Guru, hunger departs; hunger does not depart by wearing the robes of a beggar. Afflicted with pain, he wanders from house to house, and in the world hereafter, he receives double punishment. Intuitive peace does not come to his inner being — he is not content to eat what comes his way. With his stubborn mind, he begs, and grabs, and annoys those who give. Instead of wearing these beggar’s robes, it is better to be a householder, and give to others. Those who are attuned to the Word of the Shabad, acquire understanding; the others wander, deluded by doubt. They act according to their past actions; it is useless to talk to them. O Nanak, those who are pleasing to God are good; He upholds their honor. || 1 || THIRD MEHL: Serving the True Guru, one finds a lasting peace; the pains of birth and death are removed. He is no

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily HUKAMNAMA SAHIB from Sri Darbar SAHIB Amritsar including Punjabi and English AUDIO ਸੋਰਠਿ ਮਹਲਾ ੪ ॥ ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥ ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥ ਮੇਰੇ ਮਨ ਹਰਿ ਹਰਿ ਧਿਆਇ ਸੁਖੁ ਪਾਇਆ ॥ ਹਰਿ ਹਰਿ ਨਾਮੁ ਨਿਧਾਨੁ ਹੈ ਪਿਆਰਾ ਗੁਰਿ ਪੂਰੈ ਮੀਠਾ ਲਾਇਆ ॥ ਰਹਾਉ ॥ ਆਪੇ ਧਰਤੀ ਆਪਿ ਜਲੁ ਪਿਆਰਾ ਆਪੇ ਕਰੇ ਕਰਾਇਆ ॥ ਆਪੇ ਹੁਕਮਿ ਵਰਤਦਾ ਪਿਆਰਾ ਜਲੁ ਮਾਟੀ ਬੰਧਿ ਰਖਾਇਆ ॥ ਆਪੇ ਹੀ ਭਉ ਪਾਇਦਾ ਪਿਆਰਾ ਬੰਨਿ ਬਕਰੀ ਸੀਹੁ ਹਢਾਇਆ ॥੨॥ ਆਪੇ ਕਾਸਟ ਆਪਿ ਹਰਿ ਪਿਆਰਾ ਵਿਚਿ ਕਾਸਟ ਅਗਨਿ ਰਖਾਇਆ ॥ ਆਪੇ ਹੀ ਆਪਿ ਵਰਤਦਾ ਪਿਆਰਾ ਭੈ ਅਗਨਿ ਨ ਸਕੈ ਜਲਾਇਆ ॥ ਆਪੇ ਮਾਰਿ ਜੀਵਾਇਦਾ ਪਿਆਰਾ ਸਾਹ ਲੈਦੇ ਸਭਿ ਲਵਾਇਆ ॥੩॥ ਆਪੇ ਤਾਣੁ ਦੀਬਾਣੁ ਹੈ ਪਿਆਰਾ ਆਪੇ ਕਾਰੈ ਲਾਇਆ ॥ ਜਿਉ ਆਪਿ ਚਲਾਏ ਤਿਉ ਚਲੀਐ ਪਿਆਰੇ ਜਿਉ ਹਰਿ ਪ੍ਰਭ ਮੇਰੇ ਭਾਇਆ ॥ ਆਪੇ ਜੰਤੀ ਜੰਤੁ ਹੈ ਪਿਆਰਾ ਜਨ ਨਾਨਕ ਵਜਹਿ ਵਜਾਇਆ ॥੪॥੪॥

ਅਰਥ: ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਸਿਮਰਨ ਕਰ, (ਜਿਸ ਕਿਸੇ ਨੇ ਸਿਮਰਿਆ ਹੈ, ਉਸ ਨੇ) ਸੁਖ ਪਾਇਆ ਹੈ। ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ) ਸੁਖਾਂ ਦਾ ਖ਼ਜ਼ਾਨਾ ਹੈ (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪਿਆ ਹੈ) ਪੂਰੇ ਗੁਰੂ ਨੇ ਉਸ ਨੂੰ ਪਰਮਾਤਮਾ ਦਾ ਨਾਮ ਮਿੱਠਾ ਅਨੁਭਵ ਕਰਾ ਦਿੱਤਾ ਹੈ।ਰਹਾਉ। ਹੇ ਭਾਈ! ਪ੍ਰਭੂ ਨੇ ਆਪ ਹੀ ਧਰਤੀ ਪੈਦਾ ਕੀਤੀ ਹੋਈ ਹੈ (ਆਪਣੀ ਮਰਯਾਦਾ ਰੂਪ ਤੱਕੜੀ ਦੇ) ਪਿਛਲੇ ਛਾਬੇ ਵਿਚ ਚਾਰ ਮਾਸੇ ਦਾ ਵੱਟਾ ਰੱਖ ਕੇ (ਪ੍ਰਭੂ ਨੇ ਆਪ ਹੀ ਇਸ ਸ੍ਰਿਸ਼ਟੀ ਨੂੰ ਆਪਣੀ ਮਰਯਾਦਾ ਵਿਚ ਰੱਖਿਆ ਹੋਇਆ ਹੈ। ਇਹ ਕੰਮ ਉਸ ਪ੍ਰਭੂ ਵਾਸਤੇ ਬਹੁਤ ਸਾਧਾਰਨ ਤੇ ਸੌਖਾ ਜਿਹਾ ਹੈ) । ਉਹ ਤੱਕੜੀ ਭੀ ਪ੍ਰਭੂ ਆਪ ਹੀ ਹੈ, ਉਸ ਤੱਕੜੀ ਦੀ ਸੂਈ (ਬੋਦੀ) ਭੀ ਪ੍ਰਭੂ ਆਪ ਹੀ ਹੈ, ਪ੍ਰਭੂ ਨੇ ਆਪ ਹੀ ਵੱਟੇ ਨਾਲ (ਇਸ ਸ੍ਰਿਸ਼ਟੀ ਨੂੰ) ਤੋਲਿਆ ਹੋਇਆ ਹੈ (ਆਪਣੇ ਹੁਕਮ ਵਿਚ ਰੱਖਿਆ ਹੋਇਆ ਹੈ) । ਪ੍ਰਭੂ ਆਪ ਹੀ (ਇਸ ਧਰਤੀ ਉਤੇ ਵਣਜ ਕਰਨ ਵਾਲਾ) ਸ਼ਾਹਕਾਰ ਹੈ, ਆਪ ਹੀ (ਜੀਵ-ਰੂਪ ਹੋ ਕੇ) ਵਣਜ ਕਰਨ ਵਾਲਾ ਹੈ, ਆਪ ਹੀ ਵਣਜ ਕਰ ਰਿਹਾ ਹੈ।੧। ਹੇ ਭਾਈ! ਪ੍ਰਭੂ ਪਿਆਰਾ ਆਪ ਹੀ ਧਰਤੀ ਪੈਦਾ ਕਰਨ ਵਾਲਾ ਹੈ, ਆਪ ਹੀ ਪਾਣੀ ਪੈਦਾ ਕਰਨ ਵਾਲਾ ਹੈ, ਆਪ ਹੀ ਸਭ ਕੁਝ ਕਰਦਾ ਹੈ ਆਪ ਹੀ (ਜੀਵਾਂ ਪਾਸੋਂ ਸਭ ਕੁਝ) ਕਰਾਂਦਾ ਹੈ। ਆਪ ਹੀ ਆਪਣੇ ਹੁਕਮ ਅਨੁਸਾਰ ਹਰ ਥਾਂ ਕਾਰ ਚਲਾ ਰਿਹਾ ਹੈ, ਪਾਣੀ ਨੂੰ ਮਿੱਟੀ ਨਾਲ (ਉਸ ਨੇ ਆਪਣੇ ਹੁਕਮ ਵਿਚ ਹੀ) ਬੰਨ੍ਹ ਰੱਖਿਆ ਹੈ (ਪਾਣੀ ਮਿੱਟੀ ਨੂੰ ਰੋੜ੍ਹ ਨਹੀਂ ਸਕਦਾ, ਪਾਣੀ ਵਿਚ ਉਸ ਨੇ) ਆਪ ਹੀ ਆਪਣਾ ਡਰ ਪਾ ਰੱਖਿਆ ਹੈ, (ਮਾਨੋ) ਬੱਕਰੀ ਸ਼ੇਰ ਨੂੰ ਬੰਨ੍ਹ ਕੇ ਫਿਰਾ ਰਹੀ ਹੈ।੨। ਹੇ ਭਾਈ! ਪ੍ਰਭੂ ਆਪ ਹੀ ਲੱਕੜੀ (ਪੈਦਾ ਕਰਨ ਵਾਲਾ) ਹੈ, (ਆਪ ਹੀ ਅੱਗ ਬਣਾਣ ਵਾਲਾ ਹੈ) ਲੱਕੜੀ ਵਿਚ ਉਸ ਨੇ ਆਪ ਹੀ ਅੱਗ ਟਿਕਾ ਰੱਖੀ ਹੈ। ਪ੍ਰਭੂ ਪਿਆਰਾ ਆਪ ਹੀ ਆਪਣਾ ਹੁਕਮ ਵਰਤਾ ਰਿਹਾ ਹੈ (ਉਸ ਦੇ ਹੁਕਮ ਵਿਚ) ਅੱਗ (ਲੱਕੜ ਨੂੰ) ਸਾੜ ਨਹੀਂ ਸਕਦੀ। ਪ੍ਰਭੂ ਆਪ ਹੀ ਮਾਰ ਕੇ ਜੀਵਾਲਣ ਵਾਲਾ ਹੈ। ਸਾਰੇ ਜੀਵ ਉਸ ਦੇ ਪ੍ਰੇਰੇ ਹੋਏ ਹੀ ਸਾਹ ਲੈ ਰਹੇ ਹਨ।੩। ਹੇ ਭਾਈ! ਪ੍ਰਭੂ ਆਪ ਹੀ ਤਾਕਤ ਹੈ, ਆਪ ਹੀ (ਤਾਕਤ ਵਰਤਣ ਵਾਲਾ) ਹਾਕਮ ਹੈ, (ਸਾਰੇ ਜਗਤ ਨੂੰ ਉਸ ਨੇ) ਆਪ ਹੀ ਕਾਰ ਵਿਚ ਲਾਇਆ ਹੋਇਆ ਹੈ। ਹੇ ਪਿਆਰੇ ਸੱਜਣ! ਜਿਵੇਂ ਪ੍ਰਭੂ ਆਪ ਜੀਵਾਂ ਨੂੰ ਤੋਰਦਾ ਹੈ, ਜਿਵੇਂ ਮੇਰੇ ਹਰੀ-ਪ੍ਰਭੂ ਨੂੰ ਭਾਉਂਦਾ ਹੈ, ਤਿਵੇਂ ਹੀ ਚੱਲ ਸਕੀਦਾ ਹੈ। ਹੇ ਦਾਸ ਨਾਨਕ! ਪ੍ਰਭੂ ਆਪ ਹੀ (ਜੀਵ-) ਵਾਜਾ (ਬਣਾਣ ਵਾਲਾ) ਹੈ, ਆਪ ਵਾਜਾ ਵਜਾਣ ਵਾਲਾ ਹੈ, ਸਾਰੇ ਜੀਵ-ਵਾਜੇ ਉਸੇ ਦੇ ਵਜਾਏ ਵੱਜ ਰਹੇ ਹਨ।੪।੪।

SORAT’H, FOURTH MEHL:

God Himself is the balance scale, He Himself is the weigher, and He Himself weighs with the weights. He Himself is the banker, He Himself is the trader, and He Himself makes the trades. The Beloved Himself fashioned the world, and He Himself counter-balances it with a gram. || 1 || My mind meditates on the Lord, Har, Har, and finds peace. The Name of the Beloved Lord, Har, Har, is a treasure; the Perfect Guru has made it seem sweet to me. || Pause || The Beloved Himself is the earth, and He Himself is the water; He Himself acts, and causes others to act. The Beloved Himself issues His Commands, and keeps the water and the land bound down. The Beloved Himself instills the Fear of God; He binds the tiger and the goat together. || 2 || The Beloved Lord Himself is the firewood, and He Himself keeps the fire within the wood. The Beloved Lord Himself, all by Himself, permeates them, and because of the Fear of God, the fire cannot burn the wood. The Beloved Himself kills and revives; all draw the breath of life, given by Him. || 3 || The Beloved Himself is power and presence; He Himself engages us in our work. As the Beloved makes me walk, I walk, as it pleases my Lord God. The Beloved Himself is the musician, and the musical instrument; servant Nanak vibrates His vibration. || 4 || 4 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥  ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।

DHANAASAREE, FOURTH MEHL:

The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ। ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

DHANAASAREE, FIFTH MEHL:

People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 || They believe that You are far away, but You, O God, are near at hand. Looking around, this way and that, the greedy people come and go. || Pause || As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ ਅਰਥ: ਹੇ ਪ੍ਰਭੂ ਜੀ! ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ। ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।੨। ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩। ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੪।੬।

DHANAASAREE, FOURTH MEHL:

Tell me, O Siblings of Destiny, the religion for this Dark Age of Kali Yuga. I seek emancipation — how can I be emancipated? Meditation on the Lord, Har, Har, is the boat, the raft; meditating on the Lord, the swimmer swims across. || 1 || O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause || The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased. || 2 || The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. || 3 || You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. || 4 || 6 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ 

ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।

ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨। ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।

ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩। ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।

(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪। ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।

DHANAASAREE, FIRST MEHL, FIRST HOUSE, CHAU-PADAS:

ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:

My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 |

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨। ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩। ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।

DHANAASAREE, FOURTH MEHL:

O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥ ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥ ਅਰਥ: ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ। ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ। ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ।੧।ਰਹਾਉ। ਹੇ ਭਾਈ! ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ। ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ੍ਹ ਕਰਾਂਦਾ ਹੈ ਜਪਾਂਦਾ ਹੈ (ਜਪਣ ਲਈ ਪ੍ਰੇਰਨਾ ਕਰਦਾ ਹੈ) ।੧। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਜਿਸ ਮਨੁੱਖ ਦੇ ਪਾਸ ਹੈ, ਉਹੀ ਪੂਰਾ ਸਾਹੂਕਾਰ ਹੈ। ਉਹ ਮਨੁੱਖ ਹਰਿ-ਨਾਮ ਸਿਮਰਨ ਨੂੰ ਹੀ ਆਪਣਾ ਅਸਲੀ ਵਿਹਾਰ ਸਮਝਦਾ ਹੈ, ਨਾਮ ਦਾ ਹੀ ਉਸ ਨੂੰ ਆਸਰਾ ਰਹਿੰਦਾ ਹੈ, ਨਾਮ ਦੀ ਹੀ ਉਹ ਖੱਟੀ ਖੱਟਦਾ ਹੈ।੨।੬।੩੭। DHANASAREE MEHLA ll5ll My Guru gives the Naam, the Name of the Lord, to those who have such karma written on their foreheads. He implants the Naam, and inspires us to chant the Naam; this is Dharma, true religion, in this world. ||1|| The Naam is the glory and greatness of the Lord's humble servant. The Naam is his salvation, and the Naam is his honor; he accepts whatever comes to pass. ||1||Pause|| That humble servant, who has the Naam as his wealth, is the perfect banker. The Naam is his occupation, O Nanak, and his only support; the Naam is the profit he earns. ||2||6||37||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Sangrand Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥ ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥ ਜਿੰਨ੍ਹ੍ਹੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥ ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥ ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥ ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥ ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥  ਅਰਥ: ਹੇ ਮਾਂ! (ਭਾਦਰੋਂ ਦੇ ਘੁੰਮੇ ਤੇ ਤ੍ਰਾਟਕੇ ਲੰਘਣ ਪਿੱਛੋਂ) ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ (ਮੇਰੇ ਅੰਦਰ ਪ੍ਰਭੂ-ਪਤੀ ਦੇ) ਪਿਆਰ ਦਾ ਉਛਾਲਾ ਆ ਰਿਹਾ ਹੈ (ਮਨ ਤੜਫਦਾ ਹੈ ਕਿ) ਕਿਸੇ ਨਾ ਕਿਸੇ ਤਰ੍ਹਾਂ ਚੱਲ ਕੇ ਪ੍ਰਭੂ-ਪਤੀ ਨੂੰ ਮਿਲਾਂ। ਮੇਰੇ ਮਨ ਵਿਚ ਮੇਰੇ ਤਨ ਵਿਚ ਪ੍ਰਭੂ ਦੇ ਦਰਸਨ ਦੀ ਬੜੀ ਪਿਆਸ ਲੱਗੀ ਹੋਈ ਹੈ (ਚਿੱਤ ਲੋਚਦਾ ਹੈ ਕਿ) ਕੋਈ (ਉਸ ਪਤੀ ਨੂੰ) ਲਿਆ ਕੇ ਮੇਲ ਕਰਾ ਦੇਵੇ। (ਇਹ ਸੁਣ ਕੇ ਕਿ) ਸੰਤ ਜਨ ਪ੍ਰੇਮ ਵਧਾਣ ਵਿਚ ਸਹੈਤਾ ਕਰਿਆ ਕਰਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗੀ ਹਾਂ। (ਹੇ ਮਾਂ!) ਪ੍ਰਭੂ ਤੋਂ ਬਿਨਾ ਸੁਖ ਆਨੰਦ ਨਹੀਂ ਮਿਲ ਸਕਦਾ (ਕਿਉਂਕਿ ਸੁਖ-ਆਨੰਦ ਦੀ) ਹੋਰ ਕੋਈ ਥਾਂ ਹੀ ਨਹੀਂ। ਜਿਨ੍ਹਾਂ (ਵਡ-ਭਾਗੀਆਂ) ਨੇ ਪ੍ਰਭੂ-ਪਿਆਰ ਦਾ ਸੁਆਦ (ਇਕ ਵਾਰੀ) ਚੱਖ ਲਿਆ ਹੈ (ਉਹਨਾਂ ਨੂੰ ਮਾਇਆ ਦੇ ਸੁਆਦ ਭੁੱਲ ਜਾਂਦੇ ਹਨ, ਮਾਇਆ ਵੱਲੋਂ) ਉਹ ਰੱਜ ਜਾਂਦੇ ਹਨ, ਆਪਾ-ਭਾਵ ਛੱਡ ਕੇ ਉਹ ਸਦਾ ਅਰਦਾਸਾਂ ਕਰਦੇ ਰਹਿੰਦੇ ਹਨ– ਹੇ ਪ੍ਰਭੂ! ਸਾਨੂੰ ਆਪਣੇ ਲੜ ਲਾਈ ਰੱਖ। ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ ਖਸਮ ਨੇ ਆਪਣੇ ਨਾਲ ਮਿਲਾ ਲਿਆ ਹੈ, ਉਹ (ਉਸ ਮਿਲਾਪ ਵਿਚੋਂ) ਵਿੱਛੁੜ ਕੇ ਹੋਰ ਕਿਸੇ ਥਾਂ ਨਹੀਂ ਜਾਂਦੀ, (ਕਿਉਂਕਿ) ਹੇ ਨਾਨਕ (ਉਸ ਨੂੰ ਨਿਸਚਾ ਆ ਜਾਂਦਾ ਹੈ ਕਿ ਸਦੀਵੀ ਸੁਖ ਵਾਸਤੇ) ਪ੍ਰਭੂ ਦੀ ਸਰਨ ਤੋਂ ਬਿਨਾ ਹੋਰ ਕੋਈ ਥਾਂ ਨਹੀਂ ਹੈ। ਉਹ ਸਦਾ ਪ੍ਰਭੂ ਦੀ ਸਰਨ ਪਈ ਰਹਿੰਦੀ ਹੈ। ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ ਉਹ ਜੀਵ-ਇਸਤ੍ਰੀਆਂ ਸੁਖ ਵਿਚ ਵੱਸਦੀਆਂ ਹਨ, ਜਿਨ੍ਹਾਂ ਉੱਤੇ ਪਰਮਾਤਮਾ ਦੀ ਕਿਰਪਾ ਹੁੰਦੀ ਹੈ।8।

BAARAH MAAHAA ~ THE TWELVE MONTHS: MAAJH, FIFTH MEHL, FOURTH HOUSE:

ONE UNIVERSAL CREATOR GOD. BY THE GRACE OF THE TRUE GURU:

In the month of Assu, my love for the Lord overwhelms me. How can I go and meet the Lord? My mind and body are so thirsty for the Blessed Vision of His Darshan. Won’t someone please come and lead me to him, O my mother. The Saints are the helpers of the Lord’s lovers; I fall and touch their feet. Without God, how can I find peace? There is nowhere else to go. Those who have tasted the sublime essence of His Love, remain satisfied and fulfilled. They renounce their selfishness and conceit, and they pray, “God, please attach me to the hem of Your robe.” Those whom the Husband Lord has united with Himself, shall not be separated from Him again. Without God, there is no other at all. Nanak has entered the Sanctuary of the Lord. In Assu, the Lord, the Sovereign King, has granted His Mercy, and they dwell in peace. || 8 || ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ। ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨। (ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪। (ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫। ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬। (ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) । ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio. ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥ ਅਰਥ: ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ) , ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।੧।ਰਹਾਉ। (ਸੋ, ਹੇ ਮਾਧੋ!) ਜੇ ਅਸੀ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?। (ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ) ।੨। ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ। (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ।੩। ਰਵਿਦਾਸ ਆਖਦਾ ਹੈ-(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ) ।੪।੨। ਸ਼ਬਦ ਦਾ ਭਾਵ: ਮਾਇਆ ਦੇ ਮੋਹ ਦੀ ਫਾਹੀ ਨੂੰ ਤੋੜਨ ਦਾ ਇਕੋ ਇਕ ਤਰੀਕਾ ਹੈ-ਪ੍ਰਭੂ-ਚਰਨਾਂ ਵਿਚ ਪਿਆਰ।

RAAG SORAT’H, THE WORD OF DEVOTEE RAVI DAAS JEE:

ONE UNIVERSAL CREATOR GOD. BY THE GRACE OF THE TRUE GURU:

If I am bound by the noose of emotional attachment, then I shall bind You, Lord, with the bonds of love. Go ahead and try to escape, Lord; I have escaped by worshipping and adoring You. || 1 || O Lord, You know my love for You. Now, what will You do? || 1 || Pause || A fish is caught, cut up, and cooked it in many different ways. Bit by bit, it is eaten, but still, it does not forget the water. || 2 || The Lord, our King, is father to no one, except those who love Him. The veil of emotional attachment has been cast over the entire world, but it does not bother the Lord’s devotee. || 3 || Says Ravi Daas, my devotion to the One Lord is increasing; now, who can I tell this to? That which brought me to worship and adore You — I am still suffering that pain. || 4 || 2 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio. ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥ ਅਰਥ: ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ) , ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।੧।ਰਹਾਉ। (ਸੋ, ਹੇ ਮਾਧੋ!) ਜੇ ਅਸੀ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?। (ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ) ।੨। ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ। (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ।੩। ਰਵਿਦਾਸ ਆਖਦਾ ਹੈ-(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ) ।੪।੨। ਸ਼ਬਦ ਦਾ ਭਾਵ: ਮਾਇਆ ਦੇ ਮੋਹ ਦੀ ਫਾਹੀ ਨੂੰ ਤੋੜਨ ਦਾ ਇਕੋ ਇਕ ਤਰੀਕਾ ਹੈ-ਪ੍ਰਭੂ-ਚਰਨਾਂ ਵਿਚ ਪਿਆਰ।

RAAG SORAT’H, THE WORD OF DEVOTEE RAVI DAAS JEE:

ONE UNIVERSAL CREATOR GOD. BY THE GRACE OF THE TRUE GURU:

If I am bound by the noose of emotional attachment, then I shall bind You, Lord, with the bonds of love. Go ahead and try to escape, Lord; I have escaped by worshipping and adoring You. || 1 || O Lord, You know my love for You. Now, what will You do? || 1 || Pause || A fish is caught, cut up, and cooked it in many different ways. Bit by bit, it is eaten, but still, it does not forget the water. || 2 || The Lord, our King, is father to no one, except those who love Him. The veil of emotional attachment has been cast over the entire world, but it does not bother the Lord’s devotee. || 3 || Says Ravi Daas, my devotion to the One Lord is increasing; now, who can I tell this to? That which brought me to worship and adore You — I am still suffering that pain. || 4 || 2 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਸੂਹੀ ਮਹਲਾ ੧ ॥ ਜਿਨ ਕਉ ਭਾਂਡੈ ਭਾਉ ਤਿਨਾ ਸਵਾਰਸੀ ॥ ਸੂਖੀ ਕਰੈ ਪਸਾਉ ਦੂਖ ਵਿਸਾਰਸੀ ॥ ਸਹਸਾ ਮੂਲੇ ਨਾਹਿ ਸਰਪਰ ਤਾਰਸੀ ॥੧॥ ਤਿਨ੍ਹ੍ਹਾ ਮਿਲਿਆ ਗੁਰੁ ਆਇ ਜਿਨ ਕਉ ਲੀਖਿਆ ॥ ਅੰਮ੍ਰਿਤੁ ਹਰਿ ਕਾ ਨਾਉ ਦੇਵੈ ਦੀਖਿਆ ॥ ਚਾਲਹਿ ਸਤਿਗੁਰ ਭਾਇ ਭਵਹਿ ਨ ਭੀਖਿਆ ॥੨॥ ਜਾ ਕਉ ਮਹਲੁ ਹਜੂਰਿ ਦੂਜੇ ਨਿਵੈ ਕਿਸੁ ॥ ਦਰਿ ਦਰਵਾਣੀ ਨਾਹਿ ਮੂਲੇ ਪੁਛ ਤਿਸੁ ॥ ਛੁਟੈ ਤਾ ਕੈ ਬੋਲਿ ਸਾਹਿਬ ਨਦਰਿ ਜਿਸੁ ॥੩॥ ਘਲੇ ਆਣੇ ਆਪਿ ਜਿਸੁ ਨਾਹੀ ਦੂਜਾ ਮਤੈ ਕੋਇ ॥ ਢਾਹਿ ਉਸਾਰੇ ਸਾਜਿ ਜਾਣੈ ਸਭ ਸੋਇ ॥ ਨਾਉ ਨਾਨਕ ਬਖਸੀਸ ਨਦਰੀ ਕਰਮੁ ਹੋਇ ॥੪॥੩॥੫॥ 

ਅਰਥ: (ਪ੍ਰਭੂ) ਜਿਨ੍ਹਾਂ (ਜੀਵਾਂ) ਨੂੰ (ਹਿਰਦੇ-ਰੂਪ) ਭਾਂਡੇ ਵਿਚ ਪ੍ਰੇਮ (ਦੀ ਭਿੱਛਿਆ ਦੇਂਦਾ ਹੈ) , (ਉਸ ਪ੍ਰੇਮ ਦੀ ਬਰਕਤਿ ਨਾਲ ਪ੍ਰਭੂ) ਉਹਨਾਂ ਦਾ ਜੀਵਨ ਸੋਹਣਾ ਬਣਾ ਦੇਂਦਾ ਹੈ। ਉਹਨਾਂ ਉਤੇ ਸੁਖਾਂ ਦੀ ਬਖ਼ਸ਼ਸ਼ ਕਰਦਾ ਹੈ, ਉਹਨਾਂ ਦੇ ਦੁੱਖ ਭੁਲਾ ਦੇਂਦਾ ਹੈ। ਇਸ ਗੱਲ ਵਿਚ ਰਤਾ ਭੀ ਸ਼ੱਕ ਨਹੀਂ ਕਿ ਅਜੇਹੇ ਜੀਵਾਂ ਨੂੰ ਪ੍ਰਭੂ ਜ਼ਰੂਰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੧। ਜਿਨ੍ਹਾਂ ਬੰਦਿਆਂ ਨੂੰ (ਧੁਰੋਂ ਲਿਖਿਆ ਬਖ਼ਸ਼ਸ਼ ਦਾ) ਲੇਖ ਮਿਲ ਜਾਂਦਾ ਹੈ, ਉਹਨਾਂ ਨੂੰ ਗੁਰੂ ਆ ਕੇ ਮਿਲ ਪੈਂਦਾ ਹੈ। ਗੁਰੂ ਉਹਨਾਂ ਨੂੰ ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਿੱਖਿਆ ਵਜੋਂ ਦੇਂਦਾ ਹੈ, ਉਹ ਬੰਦੇ (ਜੀਵਨ-ਸਫ਼ਰ ਵਿਚ) ਗੁਰੂ ਦੇ ਦੱਸੇ ਅਨੁਸਾਰ ਤੁਰਦੇ ਹਨ, ਤੇ (ਹੋਰ ਹੋਰ ਪਾਸੇ) ਭਟਕਦੇ ਨਹੀਂ ਫਿਰਦੇ।੨। (ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਜਿਸ ਬੰਦੇ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਥਾਂ ਮਿਲ ਜਾਂਦਾ ਹੈ ਉਹ ਕਿਸੇ ਹੋਰ ਦੇ ਅੱਗੇ ਤਰਲੇ ਨਹੀਂ ਕਰਦਾ ਫਿਰਦਾ; ਪਰਮਾਤਮਾ ਦੇ ਦਰਵਾਜ਼ੇ ਤੇ (ਪਹੁੰਚੇ ਹੋਏ ਨੂੰ ਜਮ ਆਦਿਕ) ਦਰਬਾਨਾਂ ਵਲੋਂ ਕੋਈ ਰਤਾ ਭਰ ਭੀ ਪੁੱਛ-ਗਿੱਛ ਨਹੀਂ ਹੁੰਦੀ, ਕਿਉਂਕਿ ਜਿਸ ਗੁਰੂ ਉਤੇ ਮਾਲਕ-ਪ੍ਰਭੂ ਦੀ ਮੇਹਰ ਦੀ ਨਜ਼ਰ ਹੈ ਉਸ ਗੁਰੂ ਦੇ ਬਚਨ ਵਿਚ (ਚੱਲ ਕੇ) ਉਹ ਬੰਦਾ (ਵਿਕਾਰਾਂ ਤੋਂ) ਮੁਕਤ ਹੋ ਜਾਂਦਾ ਹੈ।੩। ਜਿਸ ਮਾਲਕ ਪ੍ਰਭੂ ਨੂੰ ਕੋਈ ਹੋਰ ਦੂਜਾ ਕੋਈ ਮੱਤਾਂ ਨਹੀਂ ਦੇ ਸਕਦਾ ਹੈ ਉਹ ਆਪ ਹੀ ਜੀਵਾਂ ਨੂੰ ਜਗਤ ਵਿਚ ਭੇਜਦਾ ਹੈ ਆਪ ਹੀ ਵਾਪਸ ਸੱਦ ਲੈਂਦਾ ਹੈ, ਪ੍ਰਭੂ ਆਪ ਹੀ ਜਗਤ-ਰਚਨਾ ਢਾਹੁੰਦਾ ਹੈ ਤੇ ਉਸਾਰਦਾ ਹੈ, ਉਹ ਸਭ ਕੁਝ ਆਪ ਹੀ ਪੈਦਾ ਕਰਨੀ ਜਾਣਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਮੇਹਰ ਦੀ ਨਜ਼ਰ ਕਰਨ ਵਾਲੇ ਪ੍ਰਭੂ ਦੀ ਨਿਗਾਹ ਹੋ ਜਾਂਦੀ ਹੈ ਉਸ ਨੂੰ ਬਖ਼ਸ਼ਸ਼ ਵਜੋਂ ਉਸ ਦਾ ਨਾਮ ਮਿਲਦਾ ਹੈ।੪।੩।੫।

SOOHEE, FIRST MEHL:

Those whose minds are filled with love of the Lord, are blessed and exalted. They are blessed with peace, and their pains are forgotten. He will undoubtedly, certainly save them. || 1 || The Guru comes to meet those whose destiny is so pre-ordained. He blesses them with the Teachings of the Ambrosial Name of the Lord. Those who walk in the Will of the True Guru, never wander begging. || 2 || And one who lives in the Mansion of the Lord’s Presence, why should he bow down to any other? The gate-keeper at the Lord’s Gate shall not stop him to ask any questions. And one who is blessed with the Lord’s Glance of Grace — by his words, others are emancipated as well. || 3 || The Lord Himself sends out, and recalls the mortal beings; no one else gives Him advice. He Himself demolishes, constructs and creates; He knows everything. O Nanak, the Naam, the Name of the Lord is the blessing, given to those who receive His Mercy, and His Grace. || 4 || 3 || 5 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥

ਅਰਥ: ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।੧। ਹੇ ਸੰਤ ਜਨੋ! ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।੧।ਰਹਾਉ। (ਪਰ) ਕਬੀਰ ਆਖਦਾ ਹੈ-ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ) , ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩। ਸ਼ਬਦ ਦਾ ਭਾਵ: ਪ੍ਰਭੂ ਨਾਲ ਮਿਲਾਪ ਦਾ ਵਸੀਲਾ ਪ੍ਰਭੂ ਦਾ ਸਿਮਰਨ ਹੀ ਹੈ, ਕਿਸੇ ਖ਼ਾਸ ਤੀਰਥ-ਯਾਤ੍ਰਾ ਨਾਲ ਇਸ ਦਾ ਸੰਬੰਧ ਨਹੀਂ ਹੈ।੩।

RAAG DHANAASAREE, THE WORD OF DEVOTEE KABEER JEE:

ONE UNIVERSAL CREATOR GOD. BY THE GRACE OF THE TRUE GURU:

That humble being, who knows even a little about loving devotional worship — what surprises are there for him? Like water, dripping into water, which cannot be separated out again, so is the weaver Kabeer, with softened heart, merged into the Lord. || 1 || O people of the Lord, I am just a simple-minded fool. If Kabeer were to leave his body at Benares, and so liberate himself, what obligation would he have to the Lord? || 1 || Pause || Says Kabeer, listen, O people — do not be deluded by doubt. What is the difference between Benares and the barren land of Maghar, if the Lord is within one’s heart? || 2 || 3 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥

ਅਰਥ: ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।੧। ਹੇ ਸੰਤ ਜਨੋ! ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।੧।ਰਹਾਉ। (ਪਰ) ਕਬੀਰ ਆਖਦਾ ਹੈ-ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ) , ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩। ਸ਼ਬਦ ਦਾ ਭਾਵ: ਪ੍ਰਭੂ ਨਾਲ ਮਿਲਾਪ ਦਾ ਵਸੀਲਾ ਪ੍ਰਭੂ ਦਾ ਸਿਮਰਨ ਹੀ ਹੈ, ਕਿਸੇ ਖ਼ਾਸ ਤੀਰਥ-ਯਾਤ੍ਰਾ ਨਾਲ ਇਸ ਦਾ ਸੰਬੰਧ ਨਹੀਂ ਹੈ।੩।

RAAG DHANAASAREE, THE WORD OF DEVOTEE KABEER JEE:

ONE UNIVERSAL CREATOR GOD. BY THE GRACE OF THE TRUE GURU:

That humble being, who knows even a little about loving devotional worship — what surprises are there for him? Like water, dripping into water, which cannot be separated out again, so is the weaver Kabeer, with softened heart, merged into the Lord. || 1 || O people of the Lord, I am just a simple-minded fool. If Kabeer were to leave his body at Benares, and so liberate himself, what obligation would he have to the Lord? || 1 || Pause || Says Kabeer, listen, O people — do not be deluded by doubt. What is the difference between Benares and the barren land of Maghar, if the Lord is within one’s heart? || 2 || 3 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥

ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩। ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।

DHANAASAREE, FIFTH MEHL:

I am satisfied and satiated, eating the food of Truth. With my mind, body and tongue, I meditate on the Naam, the Name of the Lord. || 1 || Life, spiritual life, is in the Lord. Spiritual life consists of chanting the Lord’s Name in the Saadh Sangat, the Company of the Holy. || 1 || Pause || He is dressed in robes of all sorts, if he sings the Kirtan of the Lord’s Glorious Praises, day and night. || 2 || He rides upon elephants, chariots and horses, if he sees the Lord’s Path within his own heart. || 3 || Meditating on the Lord’s Feet, deep within his mind and body, slave Nanak has found the Lord, the treasure of peace. || 4 || 2 || 56 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥  ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ। ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧। ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।

DHANAASAREE, FIFTH MEHL:

One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥

ਅਰਥ: ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ। ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ। ਰਹਾਉ। (ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ।੧। ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ।੨। ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ।੩। ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ।੪।੬।

DHANAASAREE, FIFTH MEHL:

The desires of the greatest of the great kings and landlords cannot be satisfied. They remain engrossed in Maya, intoxicated with the pleasures of their wealth; their eyes see nothing else at all. || 1 || No one has ever found satisfaction in sin and corruption. The flame is not satisfied by more fuel; how can one be satisfied without the Lord? || Pause || Day after day, he eats his meals with many different foods, but his hunger is not eradicated. He runs around like a dog, searching in the four directions. || 2 || The lustful, lecherous man desires many women, and he never stops peeking into the homes of others. Day after day, he commits adultery again and again, and then he regrets his actions; he wastes away in misery and greed. || 3 || The Name of the Lord, Har, Har, is incomparable and priceless; it is the treasure of Ambrosial Nectar. The Saints abide in peace, poise and bliss; O Nanak, through the Guru, this is known. || 4 || 6 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥ 

ਅਰਥ: ਹੇ ਮਨ! ਸਦਾ-ਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ। ਹੇ ਭਾਈ! ਸਰਬ-ਵਿਆਪਕ ਨਿਰਲੇਪ ਹਰੀ ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ।ਰਹਾਉ। ਹੇ ਮੇਰੀ ਜਿੰਦੇ! ਜੇਹੜਾ ਹਰੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ, ਜੇਹੜਾ ਸਾਰੇ ਸੁਖ ਦੇਣ ਵਾਲਾ ਹੈ, ਜਿਸ ਦੇ ਵੱਸ ਵਿਚ (ਸ੍ਵਰਗ ਵਿਚ ਰਹਿਣ ਵਾਲੀ ਸਮਝੀ ਗਈ) ਕਾਮਧੇਨ ਹੈ ਉਸ ਅਜੇਹੀ ਸਮਰਥਾ ਵਾਲੇ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ। ਹੇ ਮੇਰੇ ਮਨ! ਜਦੋਂ ਤੂੰ ਪਰਮਾਤਮਾ ਦਾ ਸਿਮਰਨ ਕਰੇਂਗਾ) ਤਦੋਂ ਸਾਰੇ ਸੁਖ ਹਾਸਲ ਕਰ ਲਏਂਗਾ।੧। ਹੇ ਭਾਈ! ਜਿਸ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਹੁੰਦੀ ਹੈ ਉਸ ਵਿਚੋਂ ਹਰੇਕ ਕਿਸਮ ਦਾ ਝਗੜਾ-ਬਖੇੜਾ ਚਾਲੇ ਪਾ ਜਾਂਦਾ ਹੈ। (ਫਿਰ ਭੀ) ਵੱਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਭਜਨ ਹੋ ਸਕਦਾ ਹੈ। ਹੇ ਭਾਈ! ਦਾਸ ਨਾਨਕ ਨੂੰ (ਤਾਂ) ਗੁਰੂ ਨੇ ਇਹ ਸਮਝ ਬਖ਼ਸ਼ੀ ਹੈ ਕਿ ਪਰਮਾਤਮਾ ਦਾ ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੨।੬।੧੨। Dhanaasaree, Fourth Mehl: The Lord is the Fulfiller of desires, the Giver of total peace; the Kaamadhaynaa, the wish-fulfilling cow, is in His power. So meditate on such a Lord, O my soul. Then, you shall obtain total peace, O my mind. ||1|| Chant, O my mind, the True Name, Sat Naam, the True Name. In this world, and in the world beyond, your face shall be radiant, by meditating continually on the immaculate Lord God. ||Pause|| Wherever anyone remembers the Lord in meditation, disaster runs away from that place. By great good fortune, we meditate on the Lord. The Guru has blessed servant Nanak with this understanding, that by meditating on the Lord, we cross over the terrifying world-ocean. ||2||6||12||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI and English audioਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ 

ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫। ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।

SOOHEE, FIRST MEHL, SIXTH HOUSE:

ONE UNIVERSAL CREATOR GOD. BY THE GRACE OF THE TRUE GURU:

Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ। ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨। (ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪। (ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫। ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬। (ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) । ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.Hukamnama Sahib Sep 3,2021

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥  ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

SHALOK:

The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥ ਅਰਥ: (ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧। (ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ।੧।ਰਹਾਉ। (ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ।੨। ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ।੩। (ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ। ਹੇ ਨਾਨਕ! ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਵਾ ਨਹੀਂ ਰੱਖਦਾ) ।੪।੩।੫।

DHANAASAREE, FIRST MEHL:

My soul burns, over and over again. Burning and burning, it is ruined, and it falls into evil. That body, which forgets the Word of the Guru’s Bani, cries out in pain, like a chronic patient. || 1 || To speak too much and babble is useless. Even without our speaking, He knows everything. || 1 || Pause || He created our ears, eyes and nose. He gave us our tongue to speak so fluently. He preserved the mind in the fire of the womb; at His Command, the wind blows everywhere.|| 2 ||These worldly attachments, loves and pleasurable tastes, all are just black stains. One who departs, with these black stains of sin on his face shall find no place to sit in the Court of the Lord. || 3 || By Your Grace, we chant Your Name. Becoming attached to it, one is saved; there is no other way. Even if one is drowning, still, he may be saved. O Nanak, the True Lord is the Giver of all. || 4 || 3 || 5 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ। ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।

SORAT’H, FIFTH MEHL:

He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI and English audio.ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥  ਅਰਥ: ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।ਰਹਾਉ। ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ।੧। ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ।੨। (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ।੩। (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਹੇ ਨਾਨਕ! ਆਖ-ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ।੪।੫।

DHANAASAREE, FIFTH MEHL:

Body, mind, wealth and everything belong to Him; He alone is all-wise and all-knowing. He listens to my pains and pleasures, and then my condition improves. || 1 || My soul is satisfied with the One Lord alone. People make all sorts of other efforts, but they have no value at all. || Pause || The Ambrosial Naam, the Name of the Lord, is a priceless jewel. The Guru has given me this advice. It cannot be lost, and it cannot be shaken off; it remains steady, and I am perfectly satisfied with it. || 2 || Those things which tore me away from You, Lord, are now gone. When golden ornaments are melted down into a lump, they are still said to be gold. || 3 || The Divine Light has illuminated me, and I am filled with celestial peace and glory; the unstruck melody of the Lord’s Bani resounds within me. Says Nanak, I have built my eternal home; the Guru has constructed it for me. || 4 || 5 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio+Shabad

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਰਾਗੁ ਸੂਹੀ ਮਹਲਾ ੩ ਘਰੁ ੧੦    ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥ ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥ ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥੩॥ ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥ ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥੪॥ ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥ ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥੫॥ ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥ ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥੬॥ਏ ਮਨ ਜੈਸਾ ਸੇਵਹਿ ਤੈਸਾ ਹੋਵਹਿ ਤੇਹੇ ਕਰਮ ਕਮਾਇ ॥ ਆਪਿ ਬੀਜਿ ਆਪੇ ਹੀ ਖਾਵਣਾ ਕਹਣਾ ਕਿਛੂ ਨ ਜਾਇ ॥੭॥ ਮਹਾ ਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ ॥ ਓਇ ਅੰਮ੍ਰਿਤ ਭਰੇ ਭਰਪੂਰ ਹਹਿ ਓਨਾ ਤਿਲੁ ਨ ਤਮਾਇ ॥੮॥ ਗੁਣਕਾਰੀ ਗੁਣ ਸੰਘਰੈ ਅਵਰਾ ਉਪਦੇਸੇਨਿ ॥ ਸੇ ਵਡਭਾਗੀ ਜਿ ਓਨਾ ਮਿਲਿ ਰਹੇ ਅਨਦਿਨੁ ਨਾਮੁ ਲਏਨਿ ॥੯॥ ਦੇਸੀ ਰਿਜਕੁ ਸੰਬਾਹਿ ਜਿਨਿ ਉਪਾਈ ਮੇਦਨੀ ॥ ਏਕੋ ਹੈ ਦਾਤਾਰੁ ਸਚਾ ਆਪਿ ਧਣੀ ॥੧੦॥ ਸੋ ਸਚੁ ਤੇਰੈ ਨਾਲਿ ਹੈ ਗੁਰਮੁਖਿ ਨਦਰਿ ਨਿਹਾਲਿ ॥ ਆਪੇ ਬਖਸੇ ਮੇਲਿ ਲਏ ਸੋ ਪ੍ਰਭੁ ਸਦਾ ਸਮਾਲਿ ॥੧੧॥ ਮਨੁ ਮੈਲਾ ਸਚੁ ਨਿਰਮਲਾ ਕਿਉ ਕਰਿ ਮਿਲਿਆ ਜਾਇ ॥ ਪ੍ਰਭੁ ਮੇਲੇ ਤਾ ਮਿਲਿ ਰਹੈ ਹਉਮੈ ਸਬਦਿ ਜਲਾਇ ॥੧੨॥ਸੋ ਸਹੁ ਸਚਾ ਵੀਸਰੈ ਧ੍ਰਿਗੁ ਜੀਵਣੁ ਸੰਸਾਰਿ ॥ ਨਦਰਿ ਕਰੇ ਨਾ ਵੀਸਰੈ ਗੁਰਮਤੀ ਵੀਚਾਰਿ ॥੧੩॥ ਸਤਿਗੁਰੁ ਮੇਲੇ ਤਾ ਮਿਲਿ ਰਹਾ ਸਾਚੁ ਰਖਾ ਉਰ ਧਾਰਿ ॥ ਮਿਲਿਆ ਹੋਇ ਨ ਵੀਛੁੜੈ ਗੁਰ ਕੈ ਹੇਤਿ ਪਿਆਰਿ ॥੧੪॥ ਪਿਰੁ ਸਾਲਾਹੀ ਆਪਣਾ ਗੁਰ ਕੈ ਸਬਦਿ ਵੀਚਾਰਿ ॥ ਮਿਲਿ ਪ੍ਰੀਤਮ ਸੁਖੁ ਪਾਇਆ ਸੋਭਾਵੰਤੀ ਨਾਰਿ ॥੧੫॥ ਮਨਮੁਖ ਮਨੁ ਨ ਭਿਜਈ ਅਤਿ ਮੈਲੇ ਚਿਤਿ ਕਠੋਰ ॥ ਸਪੈ ਦੁਧੁ ਪੀਆਈਐ ਅੰਦਰਿ ਵਿਸੁ ਨਿਕੋਰ ॥੧੬॥ ਆਪਿ ਕਰੇ ਕਿਸੁ ਆਖੀਐ ਆਪੇ ਬਖਸਣਹਾਰੁ ॥ ਗੁਰ ਸਬਦੀ ਮੈਲੁ ਉਤਰੈ ਤਾ ਸਚੁ ਬਣਿਆ ਸੀਗਾਰੁ ॥੧੭॥ ਸਚਾ ਸਾਹੁ ਸਚੇ ਵਣਜਾਰੇ ਓਥੈ ਕੂੜੇ ਨਾ ਟਿਕੰਨਿ ॥ ਓਨਾ ਸਚੁ ਨ ਭਾਵਈ ਦੁਖ ਹੀ ਮਾਹਿ ਪਚੰਨਿ ॥੧੮॥ਹਉਮੈ ਮੈਲਾ ਜਗੁ ਫਿਰੈ ਮਰਿ ਜੰਮੈ ਵਾਰੋ ਵਾਰ ॥ ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰ ॥੧੯॥ ਸੰਤਾ ਸੰਗਤਿ ਮਿਲਿ ਰਹੈ ਤਾ ਸਚਿ ਲਗੈ ਪਿਆਰੁ ॥ ਸਚੁ ਸਲਾਹੀ ਸਚੁ ਮਨਿ ਦਰਿ ਸਚੈ ਸਚਿਆਰੁ ॥੨੦॥ ਗੁਰ ਪੂਰੇ ਪੂਰੀ ਮਤਿ ਹੈ ਅਹਿਨਿਸਿ ਨਾਮੁ ਧਿਆਇ ॥ ਹਉਮੈ ਮੇਰਾ ਵਡ ਰੋਗੁ ਹੈ ਵਿਚਹੁ ਠਾਕਿ ਰਹਾਇ ॥੨੧॥ ਗੁਰੁ ਸਾਲਾਹੀ ਆਪਣਾ ਨਿਵਿ ਨਿਵਿ ਲਾਗਾ ਪਾਇ ॥ ਤਨੁ ਮਨੁ ਸਉਪੀ ਆਗੈ ਧਰੀ ਵਿਚਹੁ ਆਪੁ ਗਵਾਇ ॥੨੨॥ ਖਿੰਚੋਤਾਣਿ ਵਿਗੁਚੀਐ ਏਕਸੁ ਸਿਉ ਲਿਵ ਲਾਇ ॥ ਹਉਮੈ ਮੇਰਾ ਛਡਿ ਤੂ ਤਾ ਸਚਿ ਰਹੈ ਸਮਾਇ ॥੨੩॥ ਸਤਿਗੁਰ ਨੋ ਮਿਲੇ ਸਿ ਭਾਇਰਾ ਸਚੈ ਸਬਦਿ ਲਗੰਨਿ ॥ ਸਚਿ ਮਿਲੇ ਸੇ ਨ ਵਿਛੁੜਹਿ ਦਰਿ ਸਚੈ ਦਿਸੰਨਿ ॥੨੪॥ ਸੇ ਭਾਈ ਸੇ ਸਜਣਾ ਜੋ ਸਚਾ ਸੇਵੰਨਿ ॥ ਅਵਗਣ ਵਿਕਣਿ ਪਲ੍ਹ੍ਹਰਨਿ ਗੁਣ ਕੀ ਸਾਝ ਕਰੰਨ੍ਹ੍ਹਿ ॥੨੫॥ ਗੁਣ ਕੀ ਸਾਝ ਸੁਖੁ ਊਪਜੈ ਸਚੀ ਭਗਤਿ ਕਰੇਨਿ ॥ ਸਚੁ ਵਣੰਜਹਿ ਗੁਰ ਸਬਦ ਸਿਉ ਲਾਹਾ ਨਾਮੁ ਲਏਨਿ ॥੨੬॥ ਸੁਇਨਾ ਰੁਪਾ ਪਾਪ ਕਰਿ ਕਰਿ ਸੰਚੀਐ ਚਲੈ ਨ ਚਲਦਿਆ ਨਾਲਿ ॥ ਵਿਣੁ ਨਾਵੈ ਨਾਲਿ ਨ ਚਲਸੀ ਸਭ ਮੁਠੀ ਜਮਕਾਲਿ ॥੨੭॥ ਮਨ ਕਾ ਤੋਸਾ ਹਰਿ ਨਾਮੁ ਹੈ ਹਿਰਦੈ ਰਖਹੁ ਸਮ੍ਹ੍ਹਾਲਿ ॥ ਏਹੁ ਖਰਚੁ ਅਖੁਟੁ ਹੈ ਗੁਰਮੁਖਿ ਨਿਬਹੈ ਨਾਲਿ ॥੨੮॥ ਏ ਮਨ ਮੂਲਹੁ ਭੁਲਿਆ ਜਾਸਹਿ ਪਤਿ ਗਵਾਇ ॥ ਇਹੁ ਜਗਤੁ ਮੋਹਿ ਦੂਜੈ ਵਿਆਪਿਆ ਗੁਰਮਤੀ ਸਚੁ ਧਿਆਇ ॥੨੯॥ਹਰਿ ਕੀ ਕੀਮਤਿ ਨਾ ਪਵੈ ਹਰਿ ਜਸੁ ਲਿਖਣੁ ਨ ਜਾਇ ॥ ਗੁਰ ਕੈ ਸਬਦਿ ਮਨੁ ਤਨੁ ਰਪੈ ਹਰਿ ਸਿਉ ਰਹੈ ਸਮਾਇ ॥੩੦॥ ਸੋ ਸਹੁ ਮੇਰਾ ਰੰਗੁਲਾ ਰੰਗੇ ਸਹਜਿ ਸੁਭਾਇ ॥ ਕਾਮਣਿ ਰੰਗੁ ਤਾ ਚੜੈ ਜਾ ਪਿਰ ਕੈ ਅੰਕਿ ਸਮਾਇ ॥੩੧॥ ਚਿਰੀ ਵਿਛੁੰਨੇ ਭੀ ਮਿਲਨਿ ਜੋ ਸਤਿਗੁਰੁ ਸੇਵੰਨਿ ॥ ਅੰਤਰਿ ਨਵ ਨਿਧਿ ਨਾਮੁ ਹੈ ਖਾਨਿ ਖਰਚਨਿ ਨ ਨਿਖੁਟਈ ਹਰਿ ਗੁਣ ਸਹਜਿ ਰਵੰਨਿ ॥੩੨॥ ਨਾ ਓਇ ਜਨਮਹਿ ਨਾ ਮਰਹਿ ਨਾ ਓਇ ਦੁਖ ਸਹੰਨਿ ॥ ਗੁਰਿ ਰਾਖੇ ਸੇ ਉਬਰੇ ਹਰਿ ਸਿਉ ਕੇਲ ਕਰੰਨਿ ॥੩੩॥ ਸਜਣ ਮਿਲੇ ਨ ਵਿਛੁੜਹਿ ਜਿ ਅਨਦਿਨੁ ਮਿਲੇ ਰਹੰਨਿ ॥ ਇਸੁ ਜਗ ਮਹਿ ਵਿਰਲੇ ਜਾਣੀਅਹਿ ਨਾਨਕ ਸਚੁ ਲਹੰਨਿ ॥੩੪॥੧॥੩॥

ਅਰਥ: ਹੇ ਮੇਰੇ ਮਾਲਕ! ਤੂੰ ਧੰਨ ਹੈਂ! ਤੂੰ ਹੀ ਸਲਾਹੁਣ-ਜੋਗ ਹੈਂ। ਹੇ ਭਾਈ! ਗੁਰੂ ਦੀ ਸਰਨ ਪੈ ਕੇ ਸਦਾ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ, ਅਤੇ ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ।੧।ਰਹਾਉ।

ਹੇ ਭਾਈ! ਦੁਨੀਆ ਦੀ ਖ਼ੁਸ਼ਾਮਦ ਨਾਹ ਕਰਦਾ ਫਿਰ, ਦੁਨੀਆ ਤਾਂ ਨਾਸ ਹੋ ਜਾਇਗੀ। ਲੋਕਾਂ ਨੂੰ ਭੀ ਨਾਹ ਵਡਿਆਉਂਦਾ ਫਿਰ, ਖ਼ਲਕਤ ਭੀ ਮਰ ਕੇ ਮਿੱਟੀ ਹੋ ਜਾਇਗੀ।੧।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੁਨੀਆ ਦੀ ਮਿਤ੍ਰਤਾ ਵਿਚ ਹੀ ਸੜ ਮਰਦੇ ਹਨ (ਆਤਮਕ ਜੀਵਨ ਸਾੜ ਕੇ ਸੁਆਹ ਕਰ ਲੈਂਦੇ ਹਨ। ਅੰਤ) ਜਮਰਾਜ ਦੇ ਦਰ ਤੇ ਚੋਟਾਂ ਖਾਂਦੇ ਹਨ। ਤਦੋਂ ਉਹਨਾਂ ਨੂੰ (ਹੱਥੋਂ ਖੁੰਝਿਆ ਹੋਇਆ ਮਨੁੱਖਾ ਜਨਮ ਦਾ) ਸਮਾ ਨਹੀਂ ਮਿਲਦਾ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹਨਾਂ ਦਾ ਜੀਵਨ ਸਫਲ ਹੋ ਜਾਂਦਾ ਹੈ, ਕਿਉਂਕਿ ਉਹ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਜੁੜੇ ਰਹਿੰਦੇ ਹਨ। ਉਹਨਾਂ ਦੇ ਅੰਦਰ ਸਰਬ-ਵਿਆਪਕ ਪਰਮਾਤਮਾ ਦਾ ਪਰਕਾਸ਼ ਹੋ ਜਾਂਦਾ ਹੈ। ਉਹ ਆਤਮਕ ਅਡੋਲਤਾ ਵਿਚ ਆਨੰਦ ਵਿਚ ਮਗਨ ਰਹਿੰਦੇ ਹਨ।੩।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਬਾਣੀ ਨੂੰ ਭੁਲਾ ਦੇਂਦੇ ਹਨ, ਉਹ ਮਾਇਆ ਦੇ ਮੋਹ ਵਿਚ ਮਸਤ ਰਹਿੰਦੇ ਹਨ, ਉਹਨਾਂ ਦੇ ਅੰਦਰੋਂ ਮਾਇਆ ਦੀ ਤ੍ਰੇਹ ਭੁੱਖ ਦੂਰ ਨਹੀਂ ਹੁੰਦੀ, ਉਹ ਹਰ ਵੇਲੇ (ਤ੍ਰਿਸ਼ਨਾ ਦੀ ਅੱਗ ਵਿਚ) ਸੜਦੇ ਫਿਰਦੇ ਹਨ।੪।

ਅਜੇਹੇ ਮਨੁੱਖ ਭੈੜੇ ਬੰਦਿਆਂ ਨਾਲ ਮਿਤ੍ਰਤਾ ਗੰਢੀ ਰੱਖਦੇ ਹਨ, ਅਤੇ ਸੰਤ ਜਨਾਂ ਨਾਲ ਵੈਰ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਸੂਹੀ ਮਹਲਾ ੫ ॥ ਅੰਮ੍ਰਿਤ ਬਚਨ ਸਾਧ ਕੀ ਬਾਣੀ ॥ ਜੋ ਜੋ ਜਪੈ ਤਿਸ ਕੀ ਗਤਿ ਹੋਵੈ ਹਰਿ ਹਰਿ ਨਾਮੁ ਨਿਤ ਰਸਨ ਬਖਾਨੀ ॥੧॥ ਰਹਾਉ ॥ ਕਲੀ ਕਾਲ ਕੇ ਮਿਟੇ ਕਲੇਸਾ ॥ ਏਕੋ ਨਾਮੁ ਮਨ ਮਹਿ ਪਰਵੇਸਾ ॥੧॥ ਸਾਧੂ ਧੂਰਿ ਮੁਖਿ ਮਸਤਕਿ ਲਾਈ ॥ ਨਾਨਕ ਉਧਰੇ ਹਰਿ ਗੁਰ ਸਰਣਾਈ ॥੨॥੩੧॥੩੭॥ 

ਅਰਥ: ਹੇ ਪ੍ਰਭੂ! ਜਿਸ ਜਿਸ ਕੰਮ ਵਿਚ ਤੂੰ (ਅਸਾਂ ਜੀਵਾਂ ਨੂੰ) ਲਾਂਦਾ ਹੈਂ, ਉਸ ਉਸ ਕੰਮ ਵਿਚ ਅਸੀ ਲੱਗਦੇ ਹਾਂ। ਜਦੋਂ ਤੂੰ (ਸਾਨੂੰ ਆਪਣਾ ਨਾਮ) ਦੇਂਦਾ ਹੈਂ, ਤਦੋਂ ਤੇਰਾ ਨਾਮ ਜਪਦੇ ਹਾਂ।੧।ਰਹਾਉ। (ਹੇ ਪ੍ਰਭੂ! ਤੇਰੀ ਮੇਹਰ ਤੋਂ ਬਿਨਾ) ਇਹ ਮੂਰਖ ਝੂਠੇ ਧੰਧੇ ਵਿਚ ਮਸਤ ਰਹਿੰਦਾ ਹੈ, ਉਹ ਸੋਹਣਾ ਕੰਮ ਕਰਨਾ ਨਹੀਂ ਜਾਣਦਾ, ਜੇਹੜਾ ਇਸ ਦੇ ਆਪਣੇ ਹਿਰਦੇ-ਘਰ ਦੇ ਕੰਮ ਆਉਂਦਾ ਹੈ।੧। ਹੇ ਭਾਈ! ਪਰਮਾਤਮਾ ਦੇ ਸੇਵਕ ਪਰਮਾਤਮਾ ਨਾਲ ਹੀ ਰੰਗੇ ਰਹਿੰਦੇ ਹਨ, ਹਰ ਵੇਲੇ ਸਭ ਰਸਾਂ ਤੋਂ ਸ੍ਰੇਸ਼ਟ ਹਰਿ-ਨਾਮ ਰਸ ਵਿਚ ਮਸਤ ਰਹਿੰਦੇ ਹਨ।੨। ਹੇ ਭਾਈ! ਪ੍ਰਭੂ ਨੇ ਆਪ ਹੀ (ਜਿਨ੍ਹਾਂ ਮਨੁੱਖਾਂ ਨੂੰ) ਬਾਂਹ ਫੜ ਕੇ (ਝੂਠੇ ਧੰਧਿਆਂ ਵਿਚੋਂ) ਕੱਢ ਲਿਆ, ਅਨੇਕਾਂ ਜਨਮਾਂ ਦੇ (ਪ੍ਰਭੂ ਨਾਲੋਂ) ਟੁੱਟਿਆਂ ਹੋਇਆਂ ਨੂੰ (ਉਸ ਪ੍ਰਭੂ ਨੇ ਆਪ ਹੀ ਆਪਣੇ ਨਾਲ) ਜੋੜ ਲਿਆ।੩। ਹੇ ਦਾਸ ਨਾਨਕ! ਆਖ-) ਹੇ ਮਾਲਕ ਪ੍ਰਭੂ! ਮੇਹਰ ਕਰ। (ਮੈਨੂੰ ਝੂਠੇ ਧੰਧਿਆਂ ਤੋਂ) ਬਚਾ ਲੈ, ਮੈਂ ਤੇਰੀ ਸਰਨ ਆਇਆ ਹਾਂ, ਮੈਂ ਤੇਰੇ ਦਰ ਤੇ (ਆ ਡਿੱਗਾ ਹਾਂ) ।੪।੨੯।੩੫।

SOOHEE, FIFTH MEHL:

The Words, the Teachings of the Holy Saints, are Ambrosial Nectar. Whoever meditates on the Lord’s Name is emancipated; he chants the Name of the Lord, Har, Har, with his tongue. || 1 || Pause || The pains and sufferings of the Dark Age of Kali Yuga are eradicated, when the One Name abides within the mind. || 1 || I apply the dust of the feet of the Holy to my face and forehead. Nanak has been saved, in the Sanctuary of the Guru, the Lord. || 2 || 31 || 3

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਤਿਲੰਗ ਬਾਣੀ ਭਗਤਾ ਕੀ ਕਬੀਰ ਜੀ    ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥  ਅਰਥ: ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧। ਹੇ ਭਾਈ! ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ। ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ) , ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ।੨। (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ) , ਉਹ ਹਰ ਥਾਂ ਮੌਜੂਦ ਹੈ।੩। ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ) , ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ! ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ।੪।੧।

TILANG, THE WORD OF DEVOTEE KABEER JEE:

ONE UNIVERSAL CREATOR GOD. BY THE GRACE OF THE TRUE GURU:

The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 || O human being, search your own heart every day, and do not wander around in confusion. This world is just a magic-show; no one will be holding your hand. || 1 || Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 || Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 || The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸੋਰਠਿ ਮਹਲਾ ੩ ॥ ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥ ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥੧॥ ਹਰਿ ਕੇ ਦਾਸ ਸੁਹੇਲੇ ਭਾਈ ॥ ਜਨਮ ਜਨਮ ਕੇ ਕਿਲਬਿਖ ਦੁਖ ਕਾਟੇ ਆਪੇ ਮੇਲਿ ਮਿਲਾਈ ॥ ਰਹਾਉ ॥ ਇਹੁ ਕੁਟੰਬੁ ਸਭੁ ਜੀਅ ਕੇ ਬੰਧਨ ਭਾਈ ਭਰਮਿ ਭੁਲਾ ਸੈਂਸਾਰਾ ॥ ਬਿਨੁ ਗੁਰ ਬੰਧਨ ਟੂਟਹਿ ਨਾਹੀ ਗੁਰਮੁਖਿ ਮੋਖ ਦੁਆਰਾ ॥ ਕਰਮ ਕਰਹਿ ਗੁਰ ਸਬਦੁ ਨ ਪਛਾਣਹਿ ਮਰਿ ਜਨਮਹਿ ਵਾਰੋ ਵਾਰਾ ॥੨॥ ਹਉ ਮੇਰਾ ਜਗੁ ਪਲਚਿ ਰਹਿਆ ਭਾਈ ਕੋਇ ਨ ਕਿਸ ਹੀ ਕੇਰਾ ॥ ਗੁਰਮੁਖਿ ਮਹਲੁ ਪਾਇਨਿ ਗੁਣ ਗਾਵਨਿ ਨਿਜ ਘਰਿ ਹੋਇ ਬਸੇਰਾ ॥ ਐਥੈ ਬੂਝੈ ਸੁ ਆਪੁ ਪਛਾਣੈ ਹਰਿ ਪ੍ਰਭੁ ਹੈ ਤਿਸੁ ਕੇਰਾ ॥੩॥ ਸਤਿਗੁਰੂ ਸਦਾ ਦਇਆਲੁ ਹੈ ਭਾਈ ਵਿਣੁ ਭਾਗਾ ਕਿਆ ਪਾਈਐ ॥ ਏਕ ਨਦਰਿ ਕਰਿ ਵੇਖੈ ਸਭ ਊਪਰਿ ਜੇਹਾ ਭਾਉ ਤੇਹਾ ਫਲੁ ਪਾਈਐ ॥ ਨਾਨਕ ਨਾਮੁ ਵਸੈ ਮਨ ਅੰਤਰਿ ਵਿਚਹੁ ਆਪੁ ਗਵਾਈਐ ॥੪॥੬॥  ਅਰਥ: ਹੇ ਭਾਈ! ਪਰਮਾਤਮਾ ਦੇ ਭਗਤ ਸੁਖੀ ਜੀਵਨ ਬਿਤੀਤ ਕਰਦੇ ਹਨ। ਪਰਮਾਤਮਾ ਆਪ ਉਹਨਾਂ ਦੇ ਜਨਮਾਂ ਜਨਮਾਂ ਦੇ ਦੁੱਖ ਪਾਪ ਕੱਟ ਦੇਂਦਾ ਹੈ, ਤੇ, ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ।ਰਹਾਉ। ਹੇ ਭਾਈ! ਉਹੀ ਮਨੁੱਖ ਗੁਰੂ ਦਾ ਸਿੱਖ ਹੈ, ਗੁਰੂ ਦਾ ਮਿੱਤਰ ਹੈ, ਗੁਰੂ ਦਾ ਰਿਸ਼ਤੇਦਾਰ ਹੈ, ਜੇਹੜਾ ਗੁਰੂ ਦੀ ਰਜ਼ਾ ਵਿਚ ਤੁਰਦਾ ਹੈ। ਪਰ, ਜੇਹੜਾ ਮਨੁੱਖ ਆਪਣੀ ਮਰਜ਼ੀ ਅਨੁਸਾਰ ਤੁਰਦਾ ਹੈ, ਉਹ ਪ੍ਰਭੂ ਤੋਂ ਵਿੱਛੁੜ ਕੇ ਦੁਖ ਸਹਾਰਦਾ ਹੈ। ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਕਦੇ ਸੁਖ ਨਹੀਂ ਪਾ ਸਕਦਾ, ਤੇ ਮੁੜ ਮੁੜ (ਦੁੱਖੀ ਹੋ ਕੇ) ਪਛੁਤਾਂਦਾ ਹੈ।੧। ਹੇ ਭਾਈ! ਗੁਰੂ ਦੀ ਰਜ਼ਾ ਵਿਚ ਤੁਰਨ ਤੋਂ ਬਿਨਾ) ਇਹ (ਆਪਣਾ) ਪਰਵਾਰ ਭੀ ਜਿੰਦ ਵਾਸਤੇ ਨਿਰਾ ਮੋਹ ਦੇ ਬੰਧਨ ਬਣ ਜਾਂਦਾ ਹੈ, (ਤਾਂਹੀਏਂ) ਜਗਤ (ਗੁਰੂ ਤੋਂ) ਭਟਕ ਕੇ ਕੁਰਾਹੇ ਪਿਆ ਰਹਿੰਦਾ ਹੈ। ਗੁਰੂ ਦੀ ਸਰਨ ਆਉਣ ਤੋਂ ਬਿਨਾ ਇਹ ਬੰਧਨ ਟੁੱਟਦੇ ਨਹੀਂ। ਗੁਰੂ ਦੀ ਸਰਨ ਪੈਣ ਵਾਲਾ ਮਨੁੱਖ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾਣ ਦਾ ਰਸਤਾ ਲੱਭ ਲੈਂਦਾ ਹੈ। ਜੇਹੜੇ ਮਨੁੱਖ ਨਿਰੇ ਦੁਨੀਆ ਦੇ ਕੰਮ-ਧੰਧੇ ਹੀ ਕਰਦੇ ਹਨ, ਪਰ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ।੨। ਹੇ ਭਾਈ! 'ਮੈਂ ਵੱਡਾ ਹਾਂ', 'ਇਹ ਧਨ ਆਦਿਕ ਮੇਰਾ ਹੈ'-ਇਸ ਵਿਚ ਹੀ ਜਗਤ ਉਲਝਿਆ ਪਿਆ ਹੈ (ਉਂਞ) ਕੋਈ ਭੀ ਕਿਸੇ ਦਾ (ਸਦਾ ਦਾ ਸਾਥੀ) ਨਹੀਂ ਬਣ ਸਕਦਾ। ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਤੇ, ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਕਰੀ ਰੱਖਦੇ ਹਨ, ਉਹਨਾਂ ਦਾ (ਆਤਮਕ) ਨਿਵਾਸ ਪ੍ਰਭੂ-ਚਰਨਾਂ ਵਿਚ ਹੋਇਆ ਰਹਿੰਦਾ ਹੈ। ਜੇਹੜਾ ਮਨੁੱਖ ਇਸ ਜੀਵਨ ਵਿਚ ਹੀ (ਇਸ ਭੇਤ ਨੂੰ) ਸਮਝਦਾ ਹੈ, ਉਹ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ, ਪਰਮਾਤਮਾ ਉਸ ਮਨੁੱਖ ਦਾ ਸਹਾਈ ਬਣਿਆ ਰਹਿੰਦਾ ਹੈ।੩। ਹੇ ਭਾਈ! ਗੁਰੂ ਹਰ ਵੇਲੇ ਹੀ ਦਇਆਵਾਨ ਰਹਿੰਦਾ ਹੈ (ਮਾਇਆ-ਵੇੜ੍ਹਿਆ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ) ਕਿਸਮਤਿ ਤੋਂ ਬਿਨਾ (ਗੁਰੂ ਪਾਸੋਂ) ਕੀਹ ਮਿਲੇ? ਗੁਰੂ ਸਭਨਾਂ ਨੂੰ ਇਕ ਪਿਆਰ ਦੀ ਨਿਗਾਹ ਨਾਲ ਵੇਖਦਾ ਹੈ। (ਪਰ ਸਾਡੀ ਜੀਵਾਂ ਦੀ) ਜਿਹੋ ਜਿਹੀ ਭਾਵਨਾ ਹੁੰਦੀ ਹੈ ਉਹੋ ਜਿਹਾ ਫਲ (ਸਾਨੂੰ ਗੁਰੂ ਪਾਸੋਂ) ਮਿਲ ਜਾਂਦਾ ਹੈ। ਹੇ ਨਾਨਕ! ਜੇ ਗੁਰੂ ਦੀ ਸਰਨ ਪੈ ਕੇ ਆਪਣੇ) ਅੰਦਰੋਂ ਆਪਾ-ਭਾਵ ਦੂਰ ਕਰ ਲਈਏ, ਤਾਂ ਪਰਮਾਤਮਾ ਦਾ ਨਾਮ ਮਨ ਵਿਚ ਆ ਵੱਸਦਾ ਹੈ।੪।੬।

SORAT’H, THIRD MEHL:

He alone is a Sikh, a friend, a relative and a sibling, who walks in the Way of the Guru’s Will. One who walks according to his own will, O Siblings of Destiny, suffers separation from the Lord, and shall be punished. Without the True Guru, peace is never obtained, O Siblings of Destiny; again and again, he regrets and repents. || 1 || The Lord’s slaves are happy, O Siblings of Destiny. The sins and sorrows of countless lifetimes are eradicated; the Lord Himself unites them in His Union. || Pause || All of these relatives are like chains upon the soul, O Siblings of Destiny; the world is deluded by doubt. Without the Guru, the chains cannot be broken; the Gurmukhs find the door of salvation. One who performs rituals without realizing the Word of the Guru’s Shabad, shall die and be reborn, again and again. || 2 || The world is entangled in egotism and possessiveness, O Siblings of Destiny, but no one belongs to anyone else. The Gurmukhs attain the Mansion of the Lord’s Presence, singing the Glories of the Lord; they dwell in the home of their own inner being. One who understands here, realizes himself; the Lord God belongs to him. || 3 || The True Guru is forever merciful, O Siblings of Destiny; without good destiny, what can anyone obtain? He looks alike upon all with His Glance of Grace, but people receive the fruits of their rewards according to their love for the Lord. O Nanak, when the Naam, the Name of the Lord, comes to dwell within the mind, then self-conceit is eradicated from within. || 4 || 6 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI and English audio ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥

ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) ।ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧।

SHALOK, THIRD MEHL:ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ।ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ।ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।

Great men speak the teachings by relating them to individual situations, but the whole world shares in them. One who becomes Gurmukh knows the Fear of God, and realizes his own self. If, by Guru’s Grace, one remains dead while yet alive, the mind becomes content in itself. Those who have no faith in their own minds, O Nanak — how can they speak of spiritual wisdom? || 1 || THIRD MEHL: Those who do not focus their consciousness on the Lord, as Gurmukh, suffer pain and grief in the end. They are blind, inwardly and outwardly, and they do not understand anything. O Pandit, O religious scholar, the whole world is fed for the sake of those who are attuned to the Lord’s Name. Those who praise the Word of the Guru’s Shabad, remain blended with the Lord. O Pandit, O religious scholar, no one is satisfied, and no one finds true wealth through the love of duality. They have grown weary of reading scriptures, but still, they do not find contentment, and they pass their lives burning, night and day. Their cries and complaints never end, and doubt does not depart from within them. O Nanak, without the Naam, the Name of the Lord, they rise up and depart with blackened faces. || 2 || PAUREE: O Beloved, lead me to meet my True Friend; meeting with Him, I shall ask Him to show me the Path. I am a sacrifice to that Friend, who shows it to me. I share His Virtues with Him, and meditate on the Lord’s Name. I serve my Beloved Lord forever; serving the Lord, I have found peace. I am a sacrifice to the True Guru, who has imparted this understanding to me. || 12 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ 

ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ। ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨। ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

TILANG, SECOND HOUSE, FIFTH MEHL:

There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.RAAG SORAT’H, THE WORD OF DEVOTEE KABEER JEE, FIRST HOUSE:

ONE UNIVERSAL CREATOR GOD. BY THE GRACE OF THE TRUE GURU:

ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥

ਅਰਥ: ਹੇ ਸੰਤ ਜਨੋ! ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ।ਰਹਾਉ। (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ।੧। (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਹੇ ਦਾਸ ਕਬੀਰ! ਹੁਣ) ਆਖ-ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ।੨।੧੦। ਸ਼ਬਦ ਦਾ ਭਾਵ: ਜਦੋਂ ਗੁਰੂ ਮਨੁੱਖ ਨੂੰ ਸਮਝਾ ਦੇਂਦਾ ਹੈ ਕਿ ਵਿਕਾਰ ਕਿਵੇਂ ਹੱਲਾ ਆ ਕਰਦੇ ਹਨ, ਤੇ ਜਦੋਂ ਸਿਮਰਨ ਦੀ ਸਹਾਇਤਾ ਨਾਲ ਮਨੁੱਖ ਉਹਨਾਂ ਹੱਲਿਆਂ ਤੋਂ ਬਚਾਉ ਕਰ ਲੈਂਦਾ ਹੈ, ਤਾਂ ਮਨ ਚੰਚਲਤਾ ਵਲੋਂ ਹਟ ਕੇ ਆਤਮਕ ਸੁਖ ਵਿਚ ਟਿਕ ਜਾਂਦਾ ਹੈ।੧੦।

O Saints, my windy mind has now become peaceful and still. It seems that I have learned something of the science of Yoga. || Pause || The Guru has shown me the hole, through which the deer carefully enters. I have now closed off the doors, and the unstruck celestial sound current resounds. || 1 || The pitcher of my heart-lotus is filled with water; I have spilled out the water, and set it upright. Says Kabeer, the Lord’s humble servant, this I know. Now that I know this, my mind is pleased and appeased. || 2 || 10 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸੋਰਠਿ ਮਹਲਾ ੫ ਘਰੁ ੧ ਅਸਟਪਦੀਆ     ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥  ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧। ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨। ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ ਅਰਥ: ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩। ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪। ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ।੫। ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥  ਅਰਥ: ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਮਹਲਾ ੫ ਘਰੁ ੬ ਅਸਟਪਦੀ    ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ ॥੧॥੩॥ 

ਅਰਥ: ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ। ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ।੧।ਰਹਾਉ। ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ। ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ। ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ। ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ। ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ।੧। ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ। (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ।੨।ਅਰਥ: ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ। ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ।੩। ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ। (ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ।੪। ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ। ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ। ਹੇ ਭਾਈ! ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇ।੫।ਅਰਥ: ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ। ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ।੬। ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ। ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ।੭। ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ, (ਗੁਰੂ ਉਸ ਦ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ। (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨। ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩। ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦।

DHANAASAREE, FIFTH MEHL:

I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to God’s Mind. Chanting the Naam, all thirst and desire is satisfied; Nanak is satisfied and fulfilled. || 4 || 10 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ 

ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫। ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।

SOOHEE, FIRST MEHL, SIXTH HOUSE:

ONE UNIVERSAL CREATOR GOD. BY THE GRACE OF THE TRUE GURU:

Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio ਸੂਹੀ ਮਹਲਾ ੪ ॥ ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥ ਤੇ ਮੁਕਤ ਭਏ ਜਿਨ ਹਰਿ ਨਾਮੁ ਧਿਆਇਆ ਤਿਨ ਪਵਿਤੁ ਪਰਮ ਪਦੁ ਪਾਏ ॥੧॥ ਮੇਰੇ ਰਾਮ ਹਰਿ ਜਨ ਆਰੋਗ ਭਏ ॥ ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗ ਗਏ ॥੧॥ ਰਹਾਉ ॥ ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਰੋਗੀ ਵਿਚਿ ਹਉਮੈ ਕਾਰ ਕਮਾਈ ॥ ਜਿਨਿ ਕੀਏ ਤਿਸਹਿ ਨ ਚੇਤਹਿ ਬਪੁੜੇ ਹਰਿ ਗੁਰਮੁਖਿ ਸੋਝੀ ਪਾਈ ॥੨॥ ਹਉਮੈ ਰੋਗਿ ਸਭੁ ਜਗਤੁ ਬਿਆਪਿਆ ਤਿਨ ਕਉ ਜਨਮ ਮਰਣ ਦੁਖੁ ਭਾਰੀ ॥ ਗੁਰ ਪਰਸਾਦੀ ਕੋ ਵਿਰਲਾ ਛੂਟੈ ਤਿਸੁ ਜਨ ਕਉ ਹਉ ਬਲਿਹਾਰੀ ॥੩॥ ਜਿਨਿ ਸਿਸਟਿ ਸਾਜੀ ਸੋਈ ਹਰਿ ਜਾਣੈ ਤਾ ਕਾ ਰੂਪੁ ਅਪਾਰੋ ॥ ਨਾਨਕ ਆਪੇ ਵੇਖਿ ਹਰਿ ਬਿਗਸੈ ਗੁਰਮੁਖਿ ਬ੍ਰਹਮ ਬੀਚਾਰੋ ॥੪॥੩॥੧੪॥ ਅਰਥ: ਹੇ ਭਾਈ! ਮੇਰੇ ਰਾਮ ਦੇ, ਮੇਰੇ ਹਰੀ ਦੇ, ਦਾਸ (ਹਉਮੈ ਆਦਿਕ ਤੋਂ) ਨਰੋਏ ਹੋ ਗਏ ਹਨ। ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਉੱਤੇ ਤੁਰ ਕੇ ਮੇਰੇ ਹਰਿ ਪ੍ਰਭੂ ਦਾ ਨਾਮ ਜਪਿਆ ਉਹਨਾਂ ਦੇ ਹਉਮੈ (ਆਦਿਕ) ਰੋਗ ਦੂਰ ਹੋ ਗਏ।੧।ਰਹਾਉ। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਮੇਰਾ ਹਰਿ-ਪ੍ਰਭੂ ਆ ਵੱਸਦਾ ਹੈ, ਉਹਨਾਂ ਦੇ ਉਹ ਹਰੀ ਸਾਰੇ ਰੋਗ ਦੂਰ ਕਰ ਦੇਂਦਾ ਹੈ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ, ਉਹ (ਹਉਮੈ ਆਦਿਕ ਰੋਗਾਂ ਤੋਂ) ਸੁਤੰਤਰ ਹੋ ਗਏ, ਉਹਨਾਂ ਨੇ ਸਭ ਤੋਂ ਉੱਚਾ ਤੇ ਪਵਿਤ੍ਰ ਆਤਮਕ ਦਰਜਾ ਪ੍ਰਾਪਤ ਕਰ ਲਿਆ।੧। (ਹੇ ਭਾਈ! ਪੁਰਾਣਾਂ ਦੀਆਂ ਦੱਸੀਆਂ ਸਾਖੀਆਂ ਅਨੁਸਾਰ) ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਦੇ ਕਾਰਨ (ਵੱਡੇ ਦੇਵਤੇ) ਬ੍ਰਹਮਾ, ਵਿਸ਼ਨੂੰ, ਸ਼ਿਵ (ਭੀ) ਰੋਗੀ ਹੀ ਰਹੇ, (ਕਿਉਂਕਿ ਉਹਨਾਂ ਨੇ ਭੀ) ਹਉਮੈ ਵਿਚ ਹੀ ਕਾਰ ਕੀਤੀ। ਜਿਸ ਪਰਮਾਤਮਾ ਨੇ ਉਹਨਾਂ ਨੂੰ ਪੈਦਾ ਕੀਤਾ ਸੀ, ਉਸ ਨੂੰ ਉਹ ਵਿਚਾਰੇ ਚੇਤਦੇ ਨਾਹ ਰਹੇ। ਹੇ ਭਾਈ! ਪਰਮਾਤਮਾ ਦੀ ਸੂਝ (ਤਾਂ) ਗੁਰੂ ਦੀ ਸਰਨ ਪਿਆਂ ਹੀ ਪੈਂਦੀ ਹੈ।੨। ਹੇ ਭਾਈ! ਸਾਰਾ ਜਗਤ ਹਉਮੈ ਦੇ ਰੋਗ ਵਿਚ ਫਸਿਆ ਰਹਿੰਦਾ ਹੈ (ਤੇ, ਹਉਮੈ ਵਿਚ ਫਸੇ ਹੋਏ) ਉਹਨਾਂ ਮਨੁੱਖਾਂ ਨੂੰ ਜਨਮ ਮਰਨ ਦੇ ਗੇੜ ਦਾ ਭਾਰਾ ਦੁੱਖ ਲੱਗਾ ਰਹਿੰਦਾ ਹੈ। ਕੋਈ ਵਿਰਲਾ ਮਨੁੱਖ ਗੁਰੂ ਦੀ ਕਿਰਪਾ ਨਾਲ (ਇਸ ਹਉਮੈ ਰੋਗ ਤੋਂ) ਖ਼ਲਾਸੀ ਪਾਂਦਾ ਹੈ। ਮੈਂ (ਅਜੇਹੇ) ਉਸ ਮਨੁੱਖ ਤੋਂ ਸਦਕੇ ਜਾਂਦਾ ਹਾਂ।੩। ਹੇ ਭਾਈ! ਜਿਸ ਪਰਮਾਤਮਾ ਨੇ ਇਹ ਸਾਰੀ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਆਪ ਹੀ (ਇਸ ਦੇ ਰੋਗ ਨੂੰ) ਜਾਣਦਾ ਹੈ (ਤੇ, ਦੂਰ ਕਰਦਾ ਹੈ) । ਉਸ ਪਰਮਾਤਮਾ ਦਾ ਸਰੂਪ ਹੱਦ ਬੰਨੇ ਤੋਂ ਪਰੇ ਹੈ। ਹੇ ਨਾਨਕ! ਉਹ ਪਰਮਾਤਮਾ ਆਪ ਹੀ (ਆਪਣੀ ਰਚੀ ਸ੍ਰਿਸ਼ਟੀ ਨੂੰ) ਵੇਖ ਕੇ ਖ਼ੁਸ਼ ਹੁੰਦਾ ਹੈ। ਗੁਰੂ ਦੀ ਸਰਨ ਪੈ ਕੇ ਹੀ ਪਰਮਾਤਮਾ ਦੇ ਗੁਣਾਂ ਦੀ ਸੂਝ ਆਉਂਦੀ ਹੈ।੪।੩।੧੪।

SOOHEE, FOURTH MEHL:

Those beings, within whose inner selves my Lord, Har, Har, dwells — all their diseases are cured. They alone become liberated, who meditate on the Name of the Lord; they obtain the supreme status. || 1 || O my Lord, the Lord’s humble servants become healthy. Those who meditate on my Lord, Har, Har, through the Word of the Guru’s Teachings, are rid of the disease of ego. || 1 || Pause || Brahma, Vishnu and Shiva suffer from the disease of the three gunas — the three qualities; they do their deeds in egotism. The poor fools do not remember the One who created them; this understanding of the Lord is only obtained by those who become Gurmukh. || 2 || The entire world is afflicted by the disease of egotism. They suffer the terrible pains of birth and death. By Guru’s Grace, a few rare ones are saved; I am a sacrifice to those humble beings. || 3 || The One who created the Universe, that Lord alone knows. His beauty is incomparable. O Nanak, the Lord Himself gazes upon it, and is pleased. The Gurmukh contemplates God. || 4 || 3 || 14 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH 6ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥  ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

JAITSREE, FOURTH MEHL, FIRST HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥  ਅਰਥ: (ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ। ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥  ਅਰਥ: ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ; (ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ।੧। ਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥  ਅਰਥ: ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ। ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥  ਅਰਥ: ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ (ਹਿਰਦੇ-ਰੂਪ) ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ, ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, (ਇਸ ਲਈ) ਉਹ ਕਦੇ ਦੁਖੀ ਨਹੀਂ ਹੁੰਦੀ। ਹੇ ਨਾਨਕ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਆਪਣੇ ਨਾਲ ਮਿਲਾਇਆ ਹੈ।੨। ਪਉੜੀ ॥ ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥

ਅਰਥ: ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ, ਰੱਬ ਮਿਹਰ ਹੀ ਕਰੇ! ਹੇ ਭਾਈ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ; ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ ਘਰ ਫਿਰਦੇ ਹਨ। ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥ ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥  ਅਰਥ: ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ। ਹੇ ਹਰੀ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰ ਤੇ ਸਤਿਗੁਰੂ ਨੂੰ ਮਿਲਾ।੨੩।

SHALOK, THIRD MEHL:

O man, you have been tormented by a nightmare, and you have passed your life in sleep. You did not wake to hear the Word of the True Guru’s Shabad; you have no inspiration within yourself. That body burns, which has no virtue, and which does not serve the Guru. I have seen that the world is burning, in egotism and the love of duality. O Nanak, those who seek the Guru’s Sanctuary are saved; within their minds, they meditate on the True Word of the Shabad. || 1 || THIRD MEHL: Attuned to the Word of the Shabad, the soul-bride is rid of egotism, and she is glorified. If she walks steadily in the way of His Will, then she is adorned with decorations. Her couch becomes beautiful, and she constantly enjoys her Husband Lord; she obtains the Lord as her Husband. The Lord does not die, and she never suffers pain; she is a happy soul-bride forever. O Nanak, the Lord God unites her with Himself; she enshrines love and affection for the Guru. || 2 || PAUREE: Those who conceal and deny their Guru, are the most evil people. O Dear Lord, let me not even see them; they are the worst sinners and murderers. They wander from house to house, with impure minds, like wicked, forsaken women. But by great good fortune, they may meet the Company of the Holy; as Gurmukhs, they are reformed. O Lord, please be kind and let me meet the True Guru; I am a sacrifice to the Guru. || 23 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The sangrand Hukamnama Sahib from Sri DARBAR SAHIB AMRITSAR INCLUDING translations in PUNJABI and English audioਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥ ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥ ਪਕੜਿ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥ ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ॥ ਹਥ ਮਰੋੜੈ ਤਨੁ ਕਪੇ ਸਿਆਹਹੁ ਹੋਆ ਸੇਤੁ ॥ ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ ਪ੍ਰਭ ਦੇਤੁ ॥ ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ ॥੭॥  ਅਰਥ: (ਜਿਵੇਂ) ਭਾਦਰੋਂ (ਦੇ ਤ੍ਰਾਟਕੇ ਤੇ ਘੁੰਮੇ) ਵਿਚ (ਮਨੁੱਖ ਬਹੁਤ ਘਬਰਾਂਦਾ ਹੈ, ਤਿਵੇਂ) ਜਿਸ ਜੀਵ-ਇਸਤ੍ਰੀ ਦਾ ਪਿਆਰ ਪ੍ਰਭੂ-ਪਤੀ ਤੋਂ ਬਿਨਾ ਕਿਸੇ ਹੋਰ ਨਾਲ ਲੱਗਦਾ ਹੈ ਉਹ ਭਟਕਣਾ ਦੇ ਕਾਰਨ ਜੀਵਨ ਦੇ ਸਹੀ ਰਸਤੇ ਤੋਂ ਖੁੰਝ ਜਾਂਦੀ ਹੈ, ਉਹ ਭਾਵੇਂ ਲੱਖਾਂ ਹਾਰ ਸਿੰਗਾਰ ਕਰੇ, (ਉਸ ਦੇ) ਕਿਸੇ ਕੰਮ ਨਹੀਂ ਆਉਂਦੇ। ਜਿਸ ਦਿਨ ਮਨੁੱਖ ਦਾ ਸਰੀਰ ਨਾਸ ਹੋਵੇਗਾ (ਜਦੋਂ ਮਨੁੱਖ ਮਰ ਜਾਇਗਾ) ਉਸ ਵੇਲੇ (ਸਾਰੇ ਸਾਕ-ਅੰਗ) ਆਖਣਗੇ ਕਿ ਇਹ ਹੁਣ ਗੁਜ਼ਰ ਗਿਆ ਹੈ। (ਲੋਥ ਅਪਵਿਤ੍ਰ ਪਈ ਹੈ, ਇਸ ਨੂੰ ਛੇਤੀ ਬਾਹਰ ਲੈ ਚੱਲੋ) । ਜਮਦੂਤ (ਜਿੰਦ ਨੂੰ) ਫੜ ਕੇ ਅੱਗੇ ਲਾ ਲੈਂਦੇ ਹਨ, ਕਿਸੇ ਨੂੰ (ਇਹ) ਭੇਤ ਨਹੀਂ ਦੱਸਦੇ (ਕਿ ਕਿੱਥੇ ਲੈ ਚੱਲੇ ਹਾਂ) । (ਜਿਨ੍ਹਾਂ ਸੰਬੰਧੀਆਂ ਨਾਲ (ਸਾਰੀ ਉਮਰ ਬੜਾ) ਪਿਆਰ ਬਣਿਆ ਰਹਿੰਦਾ ਹੈ ਉਹ ਪਲ ਵਿਚ ਹੀ ਸਾਥ ਛੱਡ ਬੈਠਦੇ ਹਨ। (ਮੌਤ ਆਈ ਵੇਖ ਕੇ ਮਨੁੱਖ) ਬੜਾ ਪਛੁਤਾਂਦਾ ਹੈ, ਉਸ ਦਾ ਸਰੀਰ ਔਖਾ ਹੁੰਦਾ ਹੈ, ਉਹ ਕਾਲੁ ਤੋਂ ਚਿੱਟਾ ਪਿਆ ਹੁੰਦਾ ਹੈ (ਘਬਰਾਹਟ ਨਾਲ ਇਕ ਰੰਗ ਆਉਂਦਾ ਹੈ ਇਕ ਜਾਂਦਾ ਹੈ) । ਇਹ ਸਰੀਰ ਮਨੁੱਖ ਦੇ ਕੀਤੇ ਕਰਮਾਂ ਦਾ ਖੇਤ ਹੈ, ਜੋ ਕੁਝ ਮਨੁੱਖ ਇਸ ਵਿਚ ਬੀਜਦਾ ਹੈ ਉਹੀ ਫ਼ਸਲ ਵੱਢਦਾ ਹੈ (ਜੇਹੇ ਕਰਮ ਕਰਦਾ ਹੈ, ਤੇਹਾ ਫਲ ਪਾਂਦਾ ਹੈ) । ਹੇ ਨਾਨਕ! ਜਿਨ੍ਹਾਂ ਦਾ ਰਾਖਾ ਤੇ ਹਿਤੂ ਗੁਰੂ ਬਣਦਾ ਹੈ, ਉਹ ਨਰਕ ਵਿਚ ਨਹੀਂ ਪਾਏ ਜਾਂਦੇ, (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹ ਪ੍ਰਭੂ ਦੀ ਸਰਨ ਵਿਚ ਆ ਜਾਂਦੇ ਹਨ, ਗੁਰੂ ਉਹਨਾਂ ਨੂੰ ਪ੍ਰਭੂ ਦੇ ਚਰਨ-ਰੂਪ ਜਹਾਜ਼ (ਵਿਚ ਚੜ੍ਹਾ) ਦੇਂਦਾ ਹੈ।7।

BAARAH MAAHAA ~ THE TWELVE MONTHS: MAAJH, FIFTH MEHL, FOURTH HOUSE:

ONE UNIVERSAL CREATOR GOD. BY THE GRACE OF THE TRUE GURU:

In the month of Bhaadon, she is deluded by doubt, because of her attachment to duality. She may wear thousands of ornaments, but they are of no use at all. On that day when the body perishes-at that time, she becomes a ghost. The Messenger of Death seizes and holds her, and does not tell anyone his secret. And her loved ones-in an instant, they move on, leaving her all alone. She wrings her hands, her body writhes in pain, and she turns from black to white. As she has planted, so does she harvest; such is the field of karma. Nanak seeks God’s Sanctuary; God has given him the Boat of His Feet. Those who love the Guru, the Protector and Savior, in Bhaadon, shall not be thrown down into hell. || 7 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥  ਅਰਥ: ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ। ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ) । ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ। ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ।੧। ਹੇ ਨਾਨਕ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ) ।੧।ਰਹਾਉ। ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ। ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ। ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ। (ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ।੨। ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ। ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ। ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ, ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ।੩। ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ। ਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ। ਉਹੀ ਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ।੪।

DHANAASAREE, FIRST MEHL:

The body is the paper, and the mind is the inscription written upon it. The ignorant fool does not read what is written on his forehead. In the Court of the Lord, three inscriptions are recorded. Behold, the counterfeit coin is worthless there. || 1 || O Nanak, if there is silver in it, then everyone proclaims, “It is genuine, it is genuine.” || 1 || Pause || The Qazi tells lies and eats filth; the Brahmin kills and then takes cleansing baths. The Yogi is blind, and does not know the Way. The three of them devise their own destruction. || 2 || He alone is a Yogi, who understands the Way. By Guru’s Grace, he knows the One Lord. He alone is a Qazi, who turns away from the world, and who, by Guru’s Grace, remains dead while yet alive. He alone is a Brahmin, who contemplates God. He saves himself, and saves all his generations as well. || 3 || One who cleanses his own mind is wise. One who cleanses himself of impurity is a Muslim. One who reads and understands is acceptable. Upon his forehead is the Insignia of the Court of the Lord. || 4 || 5 || 7 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥  ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ) । (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧। ਹੇ ਨਾਨਕ! ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨।

TODEE, FIFTH MEHL:

Forgetting the Lord, one is ruined forever. How can anyone be deceived, who has Your Support, O Lord? || Pause || Without meditating in remembrance on the Lord, life is like a burning fire, even if one lives long, like a snake. One may rule over the nine regions of the earth, but in the end, he shall have to depart, losing the game of life. || 1 || He alone sings the Glorious Praises of the Lord, the treasure of virtue, upon whom the Lord showers His Grace. He is at peace, and his birth is blessed; Nanak is a sacrifice to him. || 2 || 2 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਜੈਤਸਰੀ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥ ਅਰਥ: ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।੧। ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ) , ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ।੨। ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ) ! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ। ਹੇ ਹਰੀ! ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ।੩। ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ। ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ। ਹੇ ਨਾਨਕ! ਆਖ-) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ। ਹੇ ਗੁਰੂ! ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ।੪।੧।੭।

JAITSREE, FOURTH MEHL, SECOND HOUSE:

ONE UNIVERSAL CREATOR GOD. BY THE GRACE OF THE TRUE GURU:

Remember in meditation the Lord, Har, Har, the unfathomable, infinite Lord. Remembering Him in meditation, pains are dispelled. O Lord, Har, Har, lead me to meet the True Guru; meeting the Guru, I am at peace. || 1 || Sing the Glorious Praises of the Lord, O my friend. Cherish the Name of the Lord, Har, Har, in your heart. Read the Ambrosial Words of the Lord, Har, Har; meeting with the Guru, the Lord is revealed. || 2 || The Lord, the Slayer of demons, is my breath of life. His Ambrosial Amrit is so sweet to my mind and body. O Lord, Har, Har, have mercy upon me, and lead me to meet the Guru, the immaculate Primal Being. || 3 || The Name of the Lord, Har, Har, is forever the Giver of peace. My mind is imbued with the Lord’s Love. O Lord Har, Har, lead me to meet the Guru, the Greatest Being; through the Name of Guru Nanak, I have found peace. || 4 || 1 || 7 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI and English audio.ਸੂਹੀ ਮਹਲਾ ੪ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥  ਅਰਥ: ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ।੧।ਰਹਾਉ। ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ। ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ।੧। ਹੇ ਭਾਈ! ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ। ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ। ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ।੨। ਹੇ ਭਾਈ! ਭਗਤ) ਨਾਮਦੇਵ ਦੀ ਪਰਮਾਤਮਾ ਨਾਲ ਪ੍ਰੀਤਿ ਬਣ ਗਈ। ਜਗਤ ਉਸ ਨੂੰ ਛੀਂਬਾ ਆਖ ਕੇ ਸੱਦਿਆ ਕਰਦਾ ਸੀ। ਪਰਮਾਤਮਾ ਨੇ ਖਤ੍ਰੀਆਂ ਬ੍ਰਾਹਮਣਾਂ ਨੂੰ ਪਿੱਠ ਦੇ ਦਿੱਤੀ, ਤੇ, ਨਾਮਦੇਵ ਨੂੰ ਮੱਥੇ ਲਾਇਆ ਸੀ।੩। ਹੇ ਭਾਈ! ਪਰਮਾਤਮਾ ਦੇ ਜਿਤਨੇ ਭੀ ਭਗਤ ਹਨ, ਸੇਵਕ ਹਨ, ਉਹਨਾਂ ਦੇ ਮੱਥੇ ਉਤੇ ਅਠਾਹਠ ਤੀਰਥ ਤਿਲਕ ਲਾਂਦੇ ਹਨ (ਸਾਰੇ ਹੀ ਤੀਰਥ ਭੀ ਉਹਨਾਂ ਦਾ ਆਦਰ-ਮਾਣ ਕਰਦੇ ਹਨ) । ਹੇ ਭਾਈ! ਜੇ ਪ੍ਰਭੂ-ਪਾਤਿਸ਼ਾਹ ਮੇਹਰ ਕਰੇ, ਤਾਂ ਦਾਸ ਨਾਨਕ ਹਰ ਵੇਲੇ ਉਹਨਾਂ (ਭਗਤਾਂ ਸੇਵਕਾਂ) ਦੇ ਚਰਨ ਛੁੰਹਦਾ ਰਹੇ।੪।੧।੮। Soohee, Fourth Mehl, Sixth House One Universal Creator God. By The Grace Of The True Guru: Go and ask Bidar, the son of a maid; Krishna himself stayed in his house. ||1|| Listen, O humble Siblings of Destiny, to the Unspoken Speech of the Lord; it removes all anxiety, pain and hunger. ||1||Pause||

Ravi Daas, the leather-worker, praised the Lord, and sang the Kirtan of His Praises each and every instant. Although he was of low social status, he was exalted and elevated, and people of all four castes came and bowed at his feet. ||2|| Naam Dayv loved the Lord; the people called him a fabric dyer.

The Lord turned His back on the high-class Kh'shaatriyas and Brahmins, and showed His face to Naam Dayv. ||3||

All of the devotees and servants of the Lord have the tilak, the ceremonial mark, applied to their foreheads at the sixty-eight sacred shrines of pilgrimage.

Servant Nanak shall touch their feet night and day, if the Lord, the King, grants His Grace. ||4||1||8||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI and Englishਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥ ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ। (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧। (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨। (ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩। ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।

DHANAASAREE, FIFTH MEHL:

The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. || 1 || Come back to your home, O my friend. The Lord Himself has eliminated your enemies, and your misfortunes are past. || Pause || God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. || 2 || Remain firm and steady, and do not ever waver; take the Guru’s Word as your Support. You shall be applauded and congratulated all over the world, and your face shall be radiant in the Court of the Lord. || 3 || All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. || 4 || 4 || 28 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥  ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ। ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨। ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।

RAAG DHANAASAREE, THIRD MEHL, FOURTH HOUSE:

ONE UNIVERSAL CREATOR GOD. BY THE GRACE OF THE TRUE GURU:

I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥

ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ। ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧। ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩।

ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪।

ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬।

ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕ) ਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI and English audioਸੋਰਠਿ ਮਹਲਾ ੫ ਘਰੁ ੧ ਅਸਟਪਦੀਆ     ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥  ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧। ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨। ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ ਅਰਥ: ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩। ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪। ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ।੫। ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥  ਅਰਥ: ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ। ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।

SORAT’H, FIFTH MEHL:

He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI and English audio.ਸੂਹੀ ਮਹਲਾ ੫ ॥ ਸਾਜਨੁ ਪੁਰਖੁ ਸਤਿਗੁਰੁ ਮੇਰਾ ਪੂਰਾ ਤਿਸੁ ਬਿਨੁ ਅਵਰੁ ਨ ਜਾਣਾ ਰਾਮ ॥ ਮਾਤ ਪਿਤਾ ਭਾਈ ਸੁਤ ਬੰਧਪ ਜੀਅ ਪ੍ਰਾਣ ਮਨਿ ਭਾਣਾ ਰਾਮ ॥ ਜੀਉ ਪਿੰਡੁ ਸਭੁ ਤਿਸ ਕਾ ਦੀਆ ਸਰਬ ਗੁਣਾ ਭਰਪੂਰੇ ॥ ਅੰਤਰਜਾਮੀ ਸੋ ਪ੍ਰਭੁ ਮੇਰਾ ਸਰਬ ਰਹਿਆ ਭਰਪੂਰੇ ॥ ਤਾ ਕੀ ਸਰਣਿ ਸਰਬ ਸੁਖ ਪਾਏ ਹੋਏ ਸਰਬ ਕਲਿਆਣਾ ॥ ਸਦਾ ਸਦਾ ਪ੍ਰਭ ਕਉ ਬਲਿਹਾਰੈ ਨਾਨਕ ਸਦ ਕੁਰਬਾਣਾ ॥੧॥ ਅਰਥ: ਹੇ ਭਾਈ! ਗੁਰੂ ਮਹਾ ਪੁਰਖ ਹੀ ਮੇਰਾ (ਅਸਲ) ਸੱਜਣ ਹੈ, ਉਸ (ਗੁਰੂ) ਤੋਂ ਬਿਨਾ ਮੈਂ ਕਿਸੇ ਹੋਰ ਨੂੰ ਨਹੀਂ ਜਾਣਦਾ (ਜੋ ਮੈਨੂੰ ਪਰਮਾਤਮਾ ਦੀ ਸੂਝ ਦੇ ਸਕੇ) । ਹੇ ਭਾਈ! ਗੁਰੂ ਮੈਨੂੰ) ਮਨ ਵਿਚ (ਇਉਂ) ਪਿਆਰਾ ਲੱਗ ਰਿਹਾ ਹੈ (ਜਿਵੇਂ) ਮਾਂ, ਪਿਉ, ਪੁੱਤਰ, ਸਨਬੰਧੀ, ਜਿੰਦ, ਪ੍ਰਾਣ (ਪਿਆਰੇ ਲੱਗਦੇ ਹਨ) । ਹੇ ਭਾਈ! ਗੁਰੂ ਨੇ ਹੀ ਇਹ ਸੂਝ ਬਖ਼ਸ਼ੀ ਹੈ ਕਿ) ਜਿੰਦ ਸਰੀਰ ਸਭ ਕੁਝ ਉਸ (ਪਰਮਾਤਮਾ) ਦਾ ਦਿੱਤਾ ਹੋਇਆ ਹੈ, (ਉਹ ਪਰਮਾਤਮਾ) ਸਾਰੇ ਗੁਣਾਂ ਨਾਲ ਭਰਪੂਰ ਹੈ। (ਗੁਰੂ ਨੇ ਹੀ ਮਤਿ ਦਿੱਤੀ ਹੈ ਕਿ) ਹਰੇਕ ਦੇ ਦਿਲ ਦੀ ਜਾਣਨ ਵਾਲਾ ਮੇਰਾ ਉਹ ਪ੍ਰਭੂ ਸਭ ਥਾਈਂ ਵਿਆਪਕ ਹੈ। ਉਸ ਦੀ ਸਰਨ ਪਿਆਂ ਸਾਰੇ ਸੁਖ ਆਨੰਦ ਮਿਲਦੇ ਹਨ। ਹੇ ਨਾਨਕ! ਆਖ-ਗੁਰੂ ਦੀ ਕਿਰਪਾ ਨਾਲ ਹੀ) ਮੈਂ ਪਰਮਾਤਮਾ ਤੋਂ ਸਦਾ ਹੀ ਸਦਾ ਹੀ ਸਦਾ ਹੀ ਸਦਕੇ ਕੁਰਬਾਨ ਜਾਂਦਾ ਹਾਂ।੧। ਐਸਾ ਗੁਰੁ ਵਡਭਾਗੀ ਪਾਈਐ ਜਿਤੁ ਮਿਲਿਐ ਪ੍ਰਭੁ ਜਾਪੈ ਰਾਮ ॥ ਜਨਮ ਜਨਮ ਕੇ ਕਿਲਵਿਖ ਉਤਰਹਿ ਹਰਿ ਸੰਤ ਧੂੜੀ ਨਿਤ ਨਾਪੈ ਰਾਮ ॥ ਹਰਿ ਧੂੜੀ ਨਾਈਐ ਪ੍ਰਭੂ ਧਿਆਈਐ ਬਾਹੁੜਿ ਜੋਨਿ ਨ ਆਈਐ ॥ ਗੁਰ ਚਰਣੀ ਲਾਗੇ ਭ੍ਰਮ ਭਉ ਭਾਗੇ ਮਨਿ ਚਿੰਦਿਆ ਫਲੁ ਪਾਈਐ ॥ ਹਰਿ ਗੁਣ ਨਿਤ ਗਾਏ ਨਾਮੁ ਧਿਆਏ ਫਿਰਿ ਸੋਗੁ ਨਾਹੀ ਸੰਤਾਪੈ ॥ ਨਾਨਕ ਸੋ ਪ੍ਰਭੁ ਜੀਅ ਕਾ ਦਾਤਾ ਪੂਰਾ ਜਿਸੁ ਪਰਤਾਪੈ ॥੨॥ ਅਰਥ: ਹੇ ਭਾਈ! ਅਜਿਹਾ ਗੁਰੂ ਵੱਡੇ ਭਾਗਾਂ ਨਾਲ ਮਿਲਦਾ ਹੈ, ਜਿਸ ਦੇ ਮਿਲਿਆਂ (ਹਿਰਦੇ ਵਿਚ) ਪਰਮਾਤਮਾ ਦੀ ਸੂਝ ਪੈਣ ਲੱਗ ਪੈਂਦੀ ਹੈ, ਅਨੇਕਾਂ ਜਨਮਾਂ ਦੇ (ਸਾਰੇ) ਪਾਪ ਦੂਰ ਹੋ ਜਾਂਦੇ ਹਨ, ਅਤੇ ਹਰੀ ਦੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਵਿਚ ਸਦਾ ਇਸ਼ਨਾਨ ਹੁੰਦਾ ਰਹਿੰਦਾ ਹੈ। (ਜਿਸ ਗੁਰੂ ਦੇ ਮਿਲਣ ਨਾਲ) ਪ੍ਰਭੂ ਦੇ ਸੰਤ ਜਨਾਂ ਦੀ ਚਰਨ-ਧੂੜ ਵਿਚ ਇਸ਼ਨਾਨ ਹੋ ਸਕਦਾ ਹੈ, ਪ੍ਰਭੂ ਦਾ ਸਿਮਰਨ ਹੋ ਸਕਦਾ ਹੈ ਅਤੇ ਮੁੜ ਜਨਮਾਂ ਦੇ ਗੇੜ ਵਿਚ ਨਹੀਂ ਪਈਦਾ। ਹੇ ਭਾਈ! ਗੁਰੂ ਦੇ ਚਰਨੀਂ ਲੱਗ ਕੇ ਭਰਮ ਡਰ ਨਾਸ ਹੋ ਜਾਂਦੇ ਹਨ, ਮਨ ਵਿਚ ਚਿਤਾਰਿਆ ਹੋਇਆ ਹਰੇਕ ਫਲ ਪ੍ਰਾਪਤ ਹੋ ਜਾਂਦਾ ਹੈ। (ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਸਦਾ ਪਰਮਾਤਮਾ ਦੇ ਗੁਣ ਗਾਏ ਹਨ; ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਸ ਨੂੰ ਫਿਰ ਕੋਈ ਗ਼ਮ ਕੋਈ ਦੁੱਖ-ਕਲੇਸ਼ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ ਸਮਝ ਪੈਂਦੀ ਹੈ ਕਿ) ਜਿਸ ਪਰਮਾਤਮਾ ਦਾ ਪੂਰਾ ਪਰਤਾਪ ਹੈ, ਉਹੀ ਜਿੰਦ ਦੇਣ ਵਾਲਾ ਹੈ।੨। ਹਰਿ ਹਰੇ ਹਰਿ ਗੁਣ ਨਿਧੇ ਹਰਿ ਸੰਤਨ ਕੈ ਵਸਿ ਆਏ ਰਾਮ ॥ ਸੰਤ ਚਰਣ ਗੁਰ ਸੇਵਾ ਲਾਗੇ ਤਿਨੀ ਪਰਮ ਪਦ ਪਾਏ ਰਾਮ ॥ ਪਰਮ ਪਦੁ ਪਾਇਆ ਆਪੁ ਮਿਟਾਇਆ ਹਰਿ ਪੂਰਨ ਕਿਰਪਾ ਧਾਰੀ ॥ ਸਫਲ ਜਨਮੁ ਹੋਆ ਭਉ ਭਾਗਾ ਹਰਿ ਭੇਟਿਆ ਏਕੁ ਮੁਰਾਰੀ ॥ ਜਿਸ ਕਾ ਸਾ ਤਿਨ ਹੀ ਮੇਲਿ ਲੀਆ ਜੋਤੀ ਜੋਤਿ ਸਮਾਇਆ ॥ ਨਾਨਕ ਨਾਮੁ ਨਿਰੰਜਨ ਜਪੀਐ ਮਿਲਿ ਸਤਿਗੁਰ ਸੁਖੁ ਪਾਇਆ ॥੩॥  ਅਰਥ: ਹੇ ਭਾਈ! ਸਾਰੇ ਗੁਣਾਂ ਦਾ ਖ਼ਜ਼ਾਨਾ ਪਰਮਾਤਮਾ ਸੰਤ ਜਨਾਂ ਦੇ (ਪਿਆਰ ਦੇ) ਵੱਸ ਵਿਚ ਟਿਕਿਆ ਰਹਿੰਦਾ ਹੈ। ਜਿਹੜੇ ਮਨੁੱਖ ਸੰਤ ਜਨਾਂ ਦੀ ਚਰਨੀਂ ਪੈ ਕੇ ਗੁਰੂ ਦੀ ਸੇਵਾ ਵਿਚ ਲੱਗੇ, ਉਹਨਾਂ ਨੇ ਸਭ ਤੋਂ ਉੱਚੇ ਆਤਮਕ ਦਰਜੇ ਪ੍ਰਾਪਤ ਕਰ ਲਏ। ਹੇ ਭਾਈ! ਜਿਸ ਮਨੁੱਖ ਉੱਤੇ ਪੂਰਨ ਪ੍ਰਭੂ ਨੇ ਮਿਹਰ ਕੀਤੀ, (ਉਸ ਨੇ ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲਿਆ, ਉਸ ਨੇ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲਿਆ। ਉਸ ਦੀ ਜ਼ਿੰਦਗੀ ਕਾਮਯਾਬ ਹੋ ਗਈ, ਉਸ ਦਾ (ਹਰੇਕ) ਡਰ ਦੂਰ ਹੋ ਗਿਆ, ਉਸ ਨੂੰ ਉਹ ਪਰਮਾਤਮਾ ਮਿਲ ਪਿਆ ਜੋ ਇਕ ਆਪ ਹੀ ਆਪ ਹੈ। ਜਿਸ ਪਰਮਾਤਮਾ ਦਾ ਉਹ ਪੈਦਾ ਕੀਤਾ ਹੋਇਆ ਸੀ, ਉਸ ਨੇ ਹੀ (ਉਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲਿਆ, ਉਸ ਮਨੁੱਖ ਦੀ ਜਿੰਦ ਪਰਮਾਤਮਾ ਦੀ ਜੋਤਿ ਵਿਚ ਇਕ-ਮਿਕ ਹੋ ਗਈ। ਹੇ ਨਾਨਕ! ਨਿਰਲੇਪ ਪ੍ਰਭੂ ਦਾ ਨਾਮ (ਸਦਾ) ਜਪਣਾ ਚਾਹੀਦਾ ਹੈ, (ਜਿਸ ਨੇ) ਗੁਰੂ ਨੂੰ ਮਿਲ ਕੇ (ਨਾਮ ਜਪਿਆ, ਉਸ ਨੇ) ਆਤਮਕ ਆਨੰਦ ਪ੍ਰਾਪਤ ਕਰ ਲਿਆ।੩। ਗਾਉ ਮੰਗਲੋ ਨਿਤ ਹਰਿ ਜਨਹੁ ਪੁੰਨੀ ਇਛ ਸਬਾਈ ਰਾਮ ॥ ਰੰਗਿ ਰਤੇ ਅਪੁਨੇ ਸੁਆਮੀ ਸੇਤੀ ਮਰੈ ਨ ਆਵੈ ਜਾਈ ਰਾਮ ॥ ਅਬਿਨਾਸੀ ਪਾਇਆ ਨਾਮੁ ਧਿਆਇਆ ਸਗਲ ਮਨੋਰਥ ਪਾਏ ॥ ਸਾਂਤਿ ਸਹਜ ਆਨੰਦ ਘਨੇਰੇ ਗੁਰ ਚਰਣੀ ਮਨੁ ਲਾਏ ॥ ਪੂਰਿ ਰਹਿਆ ਘਟਿ ਘਟਿ ਅਬਿਨਾਸੀ ਥਾਨ ਥਨੰਤਰਿ ਸਾਈ ॥ ਕਹੁ ਨਾਨਕ ਕਾਰਜ ਸਗਲੇ ਪੂਰੇ ਗੁਰ ਚਰਣੀ ਮਨੁ ਲਾਈ ॥੪॥੨॥੫॥ ਅਰਥ: ਹੇ ਸੰਤ ਜਨੋ! ਸਦਾ (ਪਰਮਾਤਮਾ ਦੀ) ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਕਰੋ, (ਸਿਫ਼ਤਿ-ਸਾਲਾਹ ਦੇ ਪਰਤਾਪ ਨਾਲ) ਹਰੇਕ ਮੁਰਾਦ ਪੂਰੀ ਹੋ ਜਾਂਦੀ ਹੈ। ਜਿਹੜਾ ਪ੍ਰਭੂ ਕਦੇ ਜਨਮ ਮਰਨ ਦੇ ਗੇੜ ਵਿਚ ਨਹੀਂ ਆਉਂਦਾ (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਮਨੁੱਖ) ਉਸ ਮਾਲਕ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ। ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਸਿਮਰਿਆ ਉਸ ਨੇ ਨਾਸ-ਰਹਿਤ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ, ਉਸ ਨੇ ਸਾਰੀਆਂ ਮੁਰਾਦਾਂ ਹਾਸਲ ਕਰ ਲਈਆਂ। ਹੇ ਭਾਈ! ਗੁਰੂ ਦੇ ਚਰਨਾਂ ਵਿਚ ਮਨ ਜੋੜ ਕੇ ਮਨੁੱਖ ਸ਼ਾਂਤੀ ਪ੍ਰਾਪਤ ਕਰਦਾ ਹੈ, ਆਤਮਕ ਅਡੋਲਤਾ ਦੇ ਅਨੇਕਾਂ ਆਨੰਦ ਮਾਣਦਾ ਹੈ। ਹੇ ਨਾਨਕ! ਆਖ-(ਹੇ ਭਾਈ!) ਗੁਰੂ ਦੇ ਚਰਨਾਂ ਵਿਚ ਮਨ ਲਾ ਕੇ ਸਾਰੇ ਕੰਮ ਸਫਲ ਜੋ ਜਾਂਦੇ ਹਨ, (ਸਿਮਰਨ ਦੀ ਬਰਕਤਿ ਨਾਲ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਨਾਸ-ਰਹਿਤ ਪਰਮਾਤਮਾ ਹੀ ਹਰੇਕ ਥਾਂ ਵਿਚ ਹਰੇਕ ਸਰੀਰ ਵਿਚ ਵਿਆਪ ਰਿਹਾ ਹੈ।੪।੨।੫।

Soohee, Fifth Mehl:

My Perfect True Guru is my Best Friend, the Primal Being. I do not know any other than Him, Lord.

He is my mother, father, sibling, child, relati

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI and English audioਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥ ਅਰਥ: ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ।੧।ਰਹਾਉ। (ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੧। (ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੨। (ਹੇ ਭਾਈ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, (ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ।੩। ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ।੪।੭।

WADAHANS, THIRD MEHL:

My tongue is intuitively attracted to the taste of the Lord. My mind is satisfied, meditating on the Name of the Lord. || 1 || Lasting peace is obtained, contemplating the True Word of the Shabad. I am forever a sacrifice to my True Guru. || 1 || Pause || My eyes are content, lovingly focused on the One Lord. My mind is content, having forsaken the love of duality. || 2 || The frame of my body is at peace, through the Shabad, and the Name of the Lord. The fragrance of the Naam permeates my heart. || 3 || O Nanak, one who has such great destiny written upon his forehead, through the Word of the Guru’s Bani, easily and intuitively becomes free of desire. || 4 || 7 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI and English audioਧਨਾਸਰੀ ਮਹਲਾ ੪ ਘਰੁ ੧ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥

ਅਰਥ: ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ।ਰਹਾਉ। ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧। ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ। (ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ।੩। ਹੇ ਨਾਨਕ! ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ।੪।੧।

DHANAASAREE, FOURTH MEHL, FIRST HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

Those Saints and devotees who serve the Lord have all their sins washed away. Have Mercy on me, O Lord and Master, and keep me in the Sangat, the Congregation that You love. || 1 || I cannot even speak the Praises of the Lord, the Gardener of the world. We are sinners, sinking like stones in water; grant Your Grace, and carry us stones across. || Pause || The rust of poison and corruption from countless incarnations sticks to us; joining the Saadh Sangat, the Company of the Holy, it is cleaned away. It is just like gold, which is heated in the fire, to remove the impurities from it. || 2 || I chant the chant of the Name of the Lord, day and night; I chant the Name of the Lord, Har, Har, Har, and enshrine it within my heart. The Name of the Lord, Har, Har, Har, is the most perfect medicine in this world; chanting the Name of the Lord, Har, Har, I have conquered my ego. || 3 || The Lord, Har, Har, is unapproachable, of unfathomable wisdom, unlimited, all-powerful and infinite. Show Mercy to Your humble servant, O Life of the world, and save the honor of servant Nanak. || 4 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI and Englishਰਾਗੁ ਸੂਹੀ ਮਹਲਾ ੪ ਛੰਤ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥  ਅਰਥ: ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। ਮੈਨੂੰ ਗੁਰੂ-ਪੁਰਖ ਮਿਲਾ (ਜਿਸ ਦੀ ਰਾਹੀਂ) ਮੈਂ (ਤੇਰੇ) ਗੁਣ ਯਾਦ ਕਰਾਂ, ਅਤੇ (ਇਹਨਾਂ ਗੁਣਾਂ ਦੇ ਵੱਟੇ) ਔਗੁਣ ਵੇਚ ਦਿਆਂ (ਦੂਰ ਕਰ ਦਿਆਂ) । ਹੇ ਹਰੀ! ਤੇਰਾ ਨਾਮ ਸਿਮਰ ਸਿਮਰ ਕੇ ਮੈਂ ਸਦਾ ਹੀ ਗੁਰੂ ਦੀ ਬਾਣੀ ਉਚਾਰਾਂ। ਜਿਸ ਜੀਵ-ਇਸਤ੍ਰੀ ਨੂੰ ਗੁਰੂ ਦੀ ਬਾਣੀ ਸਦਾ ਪਿਆਰੀ ਲੱਗਦੀ ਹੈ, ਉਹ (ਆਪਣੇ ਅੰਦਰੋਂ) ਪਾਪ ਵਿਕਾਰ ਦੂਰ ਕਰ ਲੈਂਦੀ ਹੈ, ਉਸ ਦਾ ਹਉਮੈ ਦਾ ਰੋਗ ਮੁੱਕ ਜਾਂਦਾ ਹੈ, ਹਰੇਕ ਕਿਸਮ ਦਾ ਡਰ-ਸਹਿਮ ਭੱਜ ਜਾਂਦਾ ਹੈ, ਉਹ ਸਦਾ ਸਦਾ ਹੀ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ ਸੇਜ ਸੁਖ ਨਾਲ ਭਰਪੂਰ ਹੋ ਜਾਂਦੀ ਹੈ (ਸੁਖ ਦਾ ਘਰ ਬਣ ਜਾਂਦੀ ਹੈ) , ਆਤਮਕ ਜੀਵਨ ਦੀ ਸੂਝ ਦੇ ਮੂਲ-ਪ੍ਰਭੂ ਵਿਚ ਜੁੜ ਕੇ ਉਹ ਪ੍ਰਭੂ ਦੇ ਮਿਲਾਪ ਦਾ ਸੁਖ ਮਾਣਦੀ ਹੈ। ਹੇ ਨਾਨਕ! ਧੁਰ ਦਰਗਾਹ ਤੋਂ ਜਿਸ ਦੇ ਭਾਗਾਂ ਵਿਚ ਸੰਜੋਗ ਲਿਖਿਆ ਹੁੰਦਾ ਹੈ, ਉਹ ਹਰ ਵੇਲੇ ਆਨੰਦ ਵਿਚ ਟਿਕੀ ਰਹਿ ਕੇ ਸਦਾ (ਪ੍ਰਭੂ-ਮਿਲਾਪ ਦਾ) ਸੁਖ ਮਾਣਦੀ ਹੈ।੧। ਸਤੁ ਸੰਤੋਖੁ ਕਰਿ ਭਾਉ ਕੁੜਮੁ ਕੁੜਮਾਈ ਆਇਆ ਬਲਿ ਰਾਮ ਜੀਉ ॥ ਸੰਤ ਜਨਾ ਕਰਿ ਮੇਲੁ ਗੁਰਬਾਣੀ ਗਾਵਾਈਆ ਬਲਿ ਰਾਮ ਜੀਉ ॥ ਬਾਣੀ ਗੁਰ ਗਾਈ ਪਰਮ ਗਤਿ ਪਾਈ ਪੰਚ ਮਿਲੇ ਸੋਹਾਇਆ ॥ ਗਇਆ ਕਰੋਧੁ ਮਮਤਾ ਤਨਿ ਨਾਠੀ ਪਾਖੰਡੁ ਭਰਮੁ ਗਵਾਇਆ ॥ ਹਉਮੈ ਪੀਰ ਗਈ ਸੁਖੁ ਪਾਇਆ ਆਰੋਗਤ ਭਏ ਸਰੀਰਾ ॥ ਗੁਰ ਪਰਸਾਦੀ ਬ੍ਰਹਮੁ ਪਛਾਤਾ ਨਾਨਕ ਗੁਣੀ ਗਹੀਰਾ ॥੨॥ : ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। (ਜਿਸ ਜੀਵ-ਇਸਤ੍ਰੀ ਨੂੰ) ਪ੍ਰਭੂ-ਪਤੀ ਨਾਲ ਮਿਲਾਣ ਵਾਸਤੇ ਵਿਚੋਲਾ-ਗੁਰੂ ਆ ਕੇ ਮਿਲ ਪਿਆ (ਉਸ ਦੇ ਹਿਰਦੇ ਵਿਚ) ਸੇਵਾ ਸੰਤੋਖ ਪ੍ਰੇਮ ਆਦਿਕ ਗੁਣ ਪੈਦਾ ਕਰ ਕੇ, ਸਾਧਸੰਗਤਿ ਦਾ (ਉਸ ਨਾਲ) ਮੇਲ ਕਰ ਕੇ ਗੁਰੂ ਨੇ (ਉਸ ਨੂੰ) ਸਿਫ਼ਤਿ-ਸਾਲਾਹ ਦੀ ਬਾਣੀ ਗਾਵਣ ਦੀ ਪ੍ਰੇਰਨਾ ਕੀਤੀ। ਜਦੋਂ ਜੀਵ-ਇਸਤ੍ਰੀ ਨੇ ਗੁਰੂ ਦੀ ਉਚਾਰੀ ਹੋਈ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ ਗਾਣੀ ਸ਼ੁਰੂ ਕੀਤੀ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲਈ, ਉਸ ਦੇ ਗਿਆਨ-ਇੰਦ੍ਰੇ (ਵਿਕਾਰਾਂ ਵਲ ਦੌੜਨ ਦੇ ਥਾਂ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਵਿਚ) ਮਿਲ ਬੈਠੇ, ਤੇ ਸੋਹਣੇ ਲੱਗਣ ਲੱਗ ਪਏ। ਉਸ ਦੇ ਅੰਦਰੋਂ ਕ੍ਰੋਧ ਦੂਰ ਹੋ ਗਿਆ, ਉਸ ਦੇ ਸਰੀਰ ਵਿਚ ਵੱਸਦੀ ਮਮਤਾ ਨੱਸ ਗਈ, ਉਸ ਦਾ ਪਖੰਡ ਦੂਰ ਹੋ ਗਿਆ, ਭਟਕਣਾ ਦੂਰ ਹੋ ਗਈ। (ਉਸ ਦੇ ਅੰਦਰੋਂ) ਹਉਮੈ ਦੀ ਪੀੜ ਚਲੀ ਗਈ, ਉਸ ਦਾ ਸਾਰਾ ਸਰੀਰ ਨਿਰੋਆ ਹੋ ਗਿਆ, ਤੇ ਉਸ ਨੂੰ ਆਤਮਕ ਆਨੰਦ ਪ੍ਰਾਪਤ ਹੋ ਗਿਆ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਉਸ ਜੀਵ-ਇਸਤ੍ਰੀ ਨੇ ਗੁਣਾਂ ਦੇ ਮਾਲਕ ਡੂੰਘੇ ਜਿਗਰੇ ਵਾਲੇ ਪਰਮਾਤਮਾ ਨਾਲ ਸਾਂਝ ਪਾ ਲਈ।੨। ਮਨਮੁਖਿ ਵਿਛੁੜੀ ਦੂਰਿ ਮਹਲੁ ਨ ਪਾਏ ਬਲਿ ਗਈ ਬਲਿ ਰਾਮ ਜੀਉ ॥ ਅੰਤਰਿ ਮਮਤਾ ਕੂਰਿ ਕੂੜੁ ਵਿਹਾਝੇ ਕੂੜਿ ਲਈ ਬਲਿ ਰਾਮ ਜੀਉ ॥ ਕੂੜੁ ਕਪਟੁ ਕਮਾਵੈ ਮਹਾ ਦੁਖੁ ਪਾਵੈ ਵਿਣੁ ਸਤਿਗੁਰ ਮਗੁ ਨ ਪਾਇਆ ॥ ਉਝੜ ਪੰਥਿ ਭ੍ਰਮੈ ਗਾਵਾਰੀ ਖਿਨੁ ਖਿਨੁ ਧਕੇ ਖਾਇਆ ॥ ਆਪੇ ਦਇਆ ਕਰੇ ਪ੍ਰਭੁ ਦਾਤਾ ਸਤਿਗੁਰੁ ਪੁਰਖੁ ਮਿਲਾਏ ॥ ਜਨਮ ਜਨਮ ਕੇ ਵਿਛੁੜੇ ਜਨ ਮੇਲੇ ਨਾਨਕ ਸਹਜਿ ਸੁਭਾਏ ॥੩॥ ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਪ੍ਰਭੂ-ਪਤੀ ਨਾਲੋਂ ਵਿਛੁੜੀ ਰਹਿੰਦੀ ਹੈ, (ਉਸ ਦੇ ਚਰਨਾਂ ਤੋਂ) ਦੂਰ ਰਹਿੰਦੀ ਹੈ, ਉਸ ਦੀ ਹਜ਼ੂਰੀ ਪ੍ਰਾਪਤ ਨਹੀਂ ਕਰ ਸਕਦੀ, (ਤ੍ਰਿਸ਼ਨਾ ਦੀ ਅੱਗ ਵਿਚ) ਸੜੀ ਰਹਿੰਦੀ ਹੈ। ਉਸ ਦੇ ਅੰਦਰ ਝੂਠੀ ਮਮਤਾ ਬਣੀ ਰਹਿੰਦੀ ਹੈ, ਉਹ ਸਦਾ ਨਾਸਵੰਤ ਮਾਇਆ ਹੀ ਇਕੱਠੀ ਕਰਦੀ ਹੈ, ਮਾਇਆ ਉਸ ਨੂੰ ਸਦਾ ਗ੍ਰਸੀ ਰੱਖਦੀ ਹੈ। ਉਹ ਜੀਵ-ਇਸਤ੍ਰੀ (ਮਾਇਆ ਦੀ ਖ਼ਾਤਰ ਸਦਾ) ਝੂਠ ਠੱਗੀ (ਆਦਿਕ ਦੀ) ਕਾਰ ਕਰਦੀ ਹੈ, ਬੜਾ ਦੁੱਖ ਸਹਾਰਦੀ ਰਹਿੰਦੀ ਹੈ, ਗੁਰੂ ਦੀ ਸਰਨ ਪੈਣ ਤੋਂ ਬਿਨਾ ਉਸ ਨੂੰ (ਜ਼ਿੰਦਗੀ ਦਾ ਸਹੀ) ਰਸਤਾ ਨਹੀਂ ਲੱਭਦਾ। ਉਹ ਮੂਰਖ ਜੀਵ-ਇਸਤ੍ਰੀ ਉਜਾੜ ਦੇ ਰਸਤੇ ਵਿਚ (ਜਿਥੇ ਕਾਮਾਦਿਕ ਲੁਟੇਰੇ ਲੁੱਟ ਲੈਂਦੇ ਹਨ) ਭਟਕਦੀ ਫਿਰਦੀ ਹੈ, ਤੇ ਹਰ ਵੇਲੇ ਧੱਕੇ ਖਾਂਦੀ ਹੈ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਉਤੇ ਦਾਤਾਰ ਪ੍ਰਭੂ ਆਪ ਹੀ ਦਇਆ ਕਰਦਾ ਹੈ, ਉਹਨਾਂ ਨੂੰ ਸਮਰੱਥ ਗੁਰੂ ਮਿਲਾ ਦੇਂਦਾ ਹੈ, ਗੁਰੂ ਉਹਨਾਂ ਅਨੇਕਾਂ ਜਨਮਾਂ ਦੇ ਵਿਛੁੜੇ ਹੋਇਆਂ ਨੂੰ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਟਿਕਾ ਕੇ ਪ੍ਰਭੂ ਨਾਲ ਮਿਲਾ ਦੇਂਦਾ ਹੈ।੩। ਆਇਆ ਲਗਨੁ ਗਣਾਇ ਹਿਰਦੈ ਧਨ ਓਮਾਹੀਆ ਬਲਿ ਰਾਮ ਜੀਉ ॥ ਪੰਡਿਤ ਪਾਧੇ ਆਣਿ ਪਤੀ ਬਹਿ ਵਾਚਾਈਆ ਬਲਿ ਰਾਮ ਜੀਉ ॥ ਪਤੀ ਵਾਚਾਈ ਮਨਿ ਵਜੀ ਵਧਾਈ ਜਬ ਸਾਜਨ ਸੁਣੇ ਘਰਿ ਆਏ ॥ ਗੁਣੀ ਗਿਆਨੀ ਬਹਿ ਮਤਾ ਪਕਾਇਆ ਫੇਰੇ ਤਤੁ ਦਿਵਾਏ ॥ ਵਰੁ ਪਾਇਆ ਪੁਰਖੁ ਅਗੰਮੁ ਅਗੋਚਰੁ ਸਦ ਨਵਤਨੁ ਬਾਲ ਸਖਾਈ ॥ ਨਾਨਕ ਕਿਰਪਾ ਕਰਿ ਕੈ ਮੇਲੇ ਵਿਛੁੜਿ ਕਦੇ ਨ ਜਾਈ ॥੪॥੧॥  (ਜਿਵੇਂ ਜਦੋਂ ਲਾੜਾ) ਮੁਹੂਰਤ ਕਢਾ ਕੇ (ਜੰਞ ਲੈ ਕੇ) ਆਉਂਦਾ ਹੈ (ਤਾਂ,) ਇਸਤ੍ਰੀ ਆਪਣੇ ਹਿਰਦੇ ਵਿਚ ਖ਼ੁਸ਼ ਹੁੰਦੀ ਹੈ, ਪਾਂਧੇ ਪੰਡਿਤ ਪੱਤ੍ਰੀ ਲਿਆ ਕੇ ਬੈਠ ਕੇ (ਫੇਰੇ ਦੇਣ ਦਾ ਵੇਲਾ) ਵਿਚਾਰਦੇ ਹਨ। (ਪਾਂਧੇ ਪੰਡਿਤ) ਪੱਤ੍ਰੀ ਵਿਚਾਰਦੇ ਹਨ (ਉਧਰ) ਜਦੋਂ (ਵਿਆਹ ਵਾਲੀ ਕੰਨਿਆ) ਸੱਜਣ ਘਰ ਵਿਚ ਆਏ ਸੁਣਦੀ ਹੈ, ਤਾਂ ਉਸ ਦੇ ਮਨ ਵਿਚ ਖ਼ੁਸ਼ੀ ਦੀ ਲਹਿਰ ਚੱਲ ਪੈਂਦੀ ਹੈ, ਗੁਣਵਾਨ ਬੈਠ ਕੇ ਫ਼ੈਸਲਾ ਕਰਦੇ ਹਨ, ਤੇ, ਤੁਰਤ ਫੇਰੇ ਦੇ ਦੇਂਦੇ ਹਨ (ਤਿਵੇਂ, ਗੁਰੂ ਦੀ ਕਿਰਪਾ ਨਾਲ ਪ੍ਰਭੂ ਜੀਵ-ਇਸਤ੍ਰੀ ਦੇ ਅੰਦਰ ਪਰਗਟ ਹੁੰਦਾ ਹੈ, ਜੀਵ-ਇਸਤ੍ਰੀ ਦੇ ਹਿਰਦੇ ਵਿਚ ਆਤਮਕ ਆਨੰਦ ਦੀ ਲਹਿਰ ਚੱਲ ਪੈਂਦੀ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI and Englishਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧। ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ। ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨। ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩। ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥  ਅਰਥ: ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ।੫। ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ।੬। ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ।੭। ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਹੇ ਨਾਨਕ! ਆਖ-ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ।੮। ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ।੧।੩।

SORAT’H, FIFTH MEHL, SECOND HOUSE, ASHTAPADEES:

ONE UNIVERSAL CREATOR GOD. BY THE GRACE OF THE TRUE GURU:

They read scriptures, and contemplate the Vedas; they practice the inner cleansing techniques of Yoga, and control of the breath. But they cannot escape from the company of the five passions; they are increasingly bound to egotism. || 1 || O Beloved, this is not the way to meet the Lord; I have performed these rituals so many times. I have collapsed, exhausted, at the

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISHਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ 

ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।

BAIRAAREE, FOURTH MEHL:

The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. || 1 || Pause || Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. || 1 || The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. || 2 || 3 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI and Englishਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ 

ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।

ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨। ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।

ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩। ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।

(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪। ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।

DHANAASAREE, FIRST MEHL, FIRST HOUSE, CHAU-PADAS:

ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:

My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 |

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥  ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

SHALOK:

The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily hukamnama Sahib from Sri Darbar Sahib Amritsar including audio translation in Punjabi and English.ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥ 

ਅਰਥ: ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ! ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼) ।੧। ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ) । ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ। ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ। ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ। ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ। ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ। (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ।੨। ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ। ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ। (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ। ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ। (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ। ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ। ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ।੩। ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ। ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily hukamnama Sahib from Sri Darbar Sahib Amritsar including audio translation in Punjabi and English ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥  ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ। ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨। ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।

RAAG DHANAASAREE, THIRD MEHL, FOURTH HOUSE:

ONE UNIVERSAL CREATOR GOD. BY THE GRACE OF THE TRUE GURU:

I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily hukamnama Sahib from Sri Darbar Sahib Amritsar including audio translation in Punjabi and English ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥ ਅਰਥ: ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ। ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧। ਪਰ, ਹੇ ਭਾਈ! ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯।

SORAT’H, FIFTH MEHL:

The True Guru is the Giver of all peace and comfort — seek His Sanctuary. Beholding the Blessed Vision of His Darshan, bliss ensues, pain is dispelled, and one sings the Lord’s Praises. || 1 || Drink in the sublime essence of the Lord, O Siblings of Destiny. Chant the Naam, the Name of the Lord; worship the Naam in adoration, and enter the Sanctuary of the Perfect Guru. || Pause || Only one who has such pre-ordained destiny receives it; he alone becomes perfect, O Siblings of Destiny. Nanak’s prayer, O Dear God, is to remain lovingly absorbed in the Naam. || 2 || 25 || 89 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily hukamnama Sahib from Sri Darbar Sahib Amritsar including audio translation in Punjabi and English ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥  ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧।

ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ।੧।

ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ 

ਅਰਥ: ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ। ਨਾਨਕ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿਆਸਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ।੨।

ਛੰਤੁ। ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀ ਹੋਰ ਕਿਸ ਦੇ ਪਾਸ ਜਾ ਸਕਦੇ ਹਾਂ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂ) ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। (ਆਪਣੇ ਅੰਦਰੋਂ) ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ (ਆਪਣੇ ਅੰਦਰੋਂ) ਸਾਰਾ ਆਪਾ-ਭਾਵ ਮਿਟਾ ਦੇਣਾ ਚਾਹੀਦਾ ਹੈ। ਨਾਨਕ (ਤਾਂ ਪ੍ਰਭੂ ਦੇ ਦਰ ਤੇ ਹੀ) ਬੇਨਤੀ ਕਰਦਾ ਹੈ (ਤੇ ਆਖਦਾ ਹੈ-ਹੇ ਪ੍ਰਭੂ!) ਮੇਹਰ ਕਰ (ਤੇਰੀ ਮੇਹਰ ਨਾਲ ਹੀ ਤੇਰੇ) ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ।੨।

ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥ ਅਰਥ: ਹੇ (ਮੇਰੇ) ਮਨ! ਜਿਸ ਪਰਮਾਤਮਾ ਦੇ ਹੱਥ ਵਿਚ (ਸਾਡੀ) ਹਰੇਕ (ਜੀਵਨ-) ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, (ਇਹੀ ਧਨ) ਸਾਡੇ ਨਾਲ ਸਾਥ ਕਰਦਾ ਹੈ।੩। ਛੰਤੁ। ਹੇ ਭਾਈ! ਸਿਰਫ਼ ਪਰਮਾਤਮਾ ਹੀ (ਸਦਾ ਨਾਲ ਨਿਭਣ ਵਾਲਾ) ਸਾਥੀ ਹੈ, ਉਸ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀਹ ਗਿਣ ਸਕਦਾ ਹਾਂ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ (ਅਸਾਂ ਜੀਵਾਂ ਦਾ) ਹੋਰ ਕੋਈ (ਸਹਾਰਾ) ਨਹੀਂ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ, ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ।੩।

ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥  ਅਰਥ: ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਉਸ ਦੇ ਦਰ ਤੋਂ) ਸਾਰੇ ਸੁਖ (ਮਿਲ ਜਾਂਦੇ ਹਨ) , ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ (ਉਸ ਪਾਸੋਂ) ਮੰਗੀ ਹੈ, ਉਹ ਮੈਨੂੰ (ਸਦਾ) ਮਿਲ ਗਈ ਹੈ।੪। ਛੰਤੁ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ (ਮੇਰਾ) ਮਨ (ਮਾ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily hukamnama Sahib from Sri Darbar Sahib Amritsar including audio translation in Punjabi and English

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ। (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨। ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩। ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦।

DHANAASAREE, FIFTH MEHL:

I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to God’s Mind. Chanting the Naam, all thirst and desire is satisfied; Nanak is satisfied and fulfilled. || 4 || 10 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily hukamnama Sahib from Sri Darbar Sahib Amritsar including audio translation in Punjabi and English. ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥  ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥  ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ।

ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩।

SHALOK

He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI and English audio ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥  ਅਰਥ: (ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ। ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥  ਅਰਥ: ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ; (ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ।੧। ਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥  ਅਰਥ: ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ। ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥  ਅਰਥ: ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ (ਹਿਰਦੇ-ਰੂਪ) ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ, ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, (ਇਸ ਲਈ) ਉਹ ਕਦੇ ਦੁਖੀ ਨਹੀਂ ਹੁੰਦੀ। ਹੇ ਨਾਨਕ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਆਪਣੇ ਨਾਲ ਮਿਲਾਇਆ ਹੈ।੨। ਪਉੜੀ ॥ ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥

ਅਰਥ: ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ, ਰੱਬ ਮਿਹਰ ਹੀ ਕਰੇ! ਹੇ ਭਾਈ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ; ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ ਘਰ ਫਿਰਦੇ ਹਨ। ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥ ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥  ਅਰਥ: ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ। ਹੇ ਹਰੀ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰ ਤੇ ਸਤਿਗੁਰੂ ਨੂੰ ਮਿਲਾ।੨੩।

SHALOK, THIRD MEHL:

O man, you have been tormented by a nightmare, and you have passed your life in sleep. You did not wake to hear the Word of the True Guru’s Shabad; you have no inspiration within yourself. That body burns, which has no virtue, and which does not serve the Guru. I have seen that the world is burning, in egotism and the love of duality. O Nanak, those who seek the Guru’s Sanctuary are saved; within their minds, they meditate on the True Word of the Shabad. || 1 || THIRD MEHL: Attuned to the Word of the Shabad, the soul-bride is rid of egotism, and she is glorified. If she walks steadily in the way of His Will, then she is adorned with decorations. Her couch becomes beautiful, and she constantly enjoys her Husband Lord; she obtains the Lord as her Husband. The Lord does not die, and she never suffers pain; she is a happy soul-bride forever. O Nanak, the Lord God unites her with Himself; she enshrines love and affection for the Guru. || 2 || PAUREE: Those who conceal and deny their Guru, are the most evil people. O Dear Lord, let me not even see them; they are the worst sinners and murderers. They wander from house to house, with impure minds, like wicked, forsaken women. But by great good fortune, they may meet the Company of the Holy; as Gurmukhs, they are reformed. O Lord, please be kind and let me meet the True Guru; I am a sacrifice to the Guru. || 23 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥ ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧। ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ) , ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।੨। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।੩। ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕ! ਆਖ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ।੪।੧।੫੧।

SORAT’H, FIFTH MEHL, THIRD HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 || Now, I do not go searching anywhere else, because I have met the Guru, the Lord of the Universe. || Pause || When I came to God’s Darbaar, His Holy Court, then all of my cries and complaints were settled. Now that I have attained what I had sought, where should I come and where should I go? || 2 || There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 || He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio

ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ 

ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫। ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।

SOOHEE, FIRST MEHL, SIXTH HOUSE:

ONE UNIVERSAL CREATOR GOD. BY THE GRACE OF THE TRUE GURU:

Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ 

ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ। ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨। ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

TILANG, SECOND HOUSE, FIFTH MEHL:

There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥  ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

SHALOK:

The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ 

ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥

ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥

ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥

ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥

ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।

ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨।

(ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ 'ਹਾਇ ਹਾਇ' ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥ {ਪੰਨਾ 713}

ਅਰਥ: ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ) ।੧।ਰਹਾਉ।

ਹੇ ਪ੍ਰਭੂ! ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ। ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ। ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ।੧।

ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ। ਹੇ ਦਾਸ ਨਾਨਕ! ਤੂੰ ਭੀ ਅਰਜ਼ੋਈ ਕਰ ਤੇ ਆਖ-) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ।੨।੪।੯।

TODEE, FIFTH MEHL:

O True Guru, I have come to Your Sanctuary. Grant me the peace and glory of the Lord’s Name, and remove my anxiety. || 1 || Pause || I cannot see any other place of shelter; I have grown weary, and collapsed at Your door. Please ignore my account; only then may I be saved. I am worthless — please, save me! || 1 || You are always forgiving, and always merciful; You give support to all. Slave Nanak follows the Path of the Saints; save him, O Lord, this time. || 2 || 4 || 9 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥

ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥

ਅਰਥ: (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧।

ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ?।੧।ਰਹਾਉ।

ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ) । ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨।

ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩।

ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ) । ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ।੪।੨।

ਸ਼ਬਦ ਦਾ ਭਾਵ: ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ। ਮਾਇਆ ਦਾ ਮੋਹ ਸਗੋਂ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੋਤਾ ਬਿਗਾਨੀ ਕੈਦ ਵਿਚ ਫਸਦਾ ਹੈ।

RAAG SORAT’H, THE WORD OF DEVOTEE KABEER JEE, FIRST HOUSE:

ONE UNIVERSAL CREATOR GOD. BY THE GRACE OF THE TRUE GURU:

When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. || 1 || Why, O Siblings of Destiny, do you strut around, all puffed up with pride? Have you forgotten those days, when you were hanging, face down, for ten months? || 1 || Pause || Like the bee which collects honey, the fool eagerly gathers and collects wealth. At the time of death, they shout, “Take him away, take him away! Why leave a ghost lying around?” || 2 || His wife accompanies his to the threshold, and his friends and companions beyond. All the people and relatives go as far as the cremation grounds, and then, the soul-swan goes on alone. || 3 || Says Kabeer, listen, O mortal being: you have been seized by Death, and you have fallen into the deep, dark pit. You have entangled yourself in the false wealth of Maya, like the parrot caught in the trap. || 4 || 2 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The sangrand Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥ ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥ ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ॥ ਵਣੁ ਤਿਣੁ ਪ੍ਰਭ ਸੰਗਿ ਮਉਲਿਆ ਸੰਮ੍ਰਥ ਪੁਰਖ ਅਪਾਰੁ ॥ ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰੁ ॥ ਜਿਨੀ ਸਖੀਏ ਪ੍ਰਭੁ ਪਾਇਆ ਹੰਉ ਤਿਨ ਕੈ ਸਦ ਬਲਿਹਾਰ ॥ ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਣਹਾਰੁ ॥ ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ ॥੬॥ ਅਰਥ: ਜਿਵੇਂ ਸਾਵਣ ਵਿਚ (ਵਰਖਾ ਨਾਲ ਬਨਸਪਤੀ ਹਰਿਆਵਲੀ ਹੋ ਜਾਂਦੀ ਹੈ, ਤਿਵੇਂ ਉਹ) ਜੀਵ-ਇਸਤ੍ਰੀ ਹਰਿਆਵਲੀ ਹੋ ਜਾਂਦੀ ਹੈ (ਭਾਵ, ਉਸ ਜੀਵ ਦਾ ਹਿਰਦਾ ਖਿੜ ਪੈਂਦਾ ਹੈ) ਜਿਸ ਦਾ ਪਿਆਰ ਪ੍ਰਭੂ ਦੇ ਸੁਹਣੇ ਚਰਨਾਂ ਨਾਲ ਬਣ ਜਾਂਦਾ ਹੈ। ਉਸ ਦਾ ਮਨ ਉਸ ਦਾ ਤਨ ਪਰਮਾਤਮਾ ਦੇ ਪਿਆਰ ਵਿਚ ਰੰਗਿਆ ਜਾਂਦਾ ਹੈ, ਪਰਮਾਤਮਾ ਦਾ ਨਾਮ ਹੀ (ਉਸ ਦੀ ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ, ਮਾਇਆ ਦੇ ਨਾਸਵੰਤ ਕੌਤਕ ਉਸ ਨੂੰ ਸਾਰੇ ਸੁਆਹ (ਨਿਕੰਮੇ) ਦਿਸਦੇ ਹਨ। (ਸਾਵਣ ਵਿਚ ਜਿਵੇਂ ਵਰਖਾ ਦੀ ਬੂੰਦ ਸੋਹਣੀ ਲੱਗਦੀ ਹੈ, ਤਿਵੇਂ ਪ੍ਰਭੂ-ਚਰਨਾਂ ਦੇ ਪਿਆਰ ਵਾਲੇ ਬੰਦੇ ਨੂੰ) ਹਰੀ ਦੇ ਨਾਮ ਦੀ ਆਤਮਕ ਜੀਵਨ ਦੇਣ ਵਾਲੀ ਬੂੰਦ ਪਿਆਰੀ ਲੱਗਦੀ ਹੈ, ਗੁਰੂ ਨੂੰ ਮਿਲ ਕੇ ਉਹ ਮਨੁੱਖ ਉਸ ਬੂੰਦ ਨੂੰ ਪੀਣ ਜੋਗਾ ਹੋ ਪੈਂਦਾ ਹੈ (ਪ੍ਰਭੂ ਦੀ ਵਡਿਆਈ ਦੀਆਂ ਨਿੱਕੀਆਂ ਨਿੱਕੀਆਂ ਗੱਲਾਂ ਭੀ ਉਸ ਨੂੰ ਮਿੱਠੀਆਂ ਲੱਗਦੀਆਂ ਹਨ, ਗੁਰੂ ਨੂੰ ਮਿਲ ਕੇ ਬੜੇ ਸ਼ੌਕ ਨਾਲ ਸੁਣਦਾ ਹੈ) । ਜਿਸ ਪ੍ਰਭੂ ਦੇ ਮੇਲ ਨਾਲ ਸਾਰਾ ਜਗਤ (ਬਨਸਪਤੀ ਆਦਿਕ) ਹਰਿਆ-ਭਰਿਆ ਹੋਇਆ ਹੈ, ਜੋ ਪ੍ਰਭੂ ਸਭ ਕੁਝ ਕਰਨ ਜੋਗਾ ਹੈ ਵਿਆਪਕ ਹੈ ਤੇ ਬੇਅੰਤ ਹੈ, ਉਸ ਨੂੰ ਮਿਲਣ ਵਾਸਤੇ ਮੇਰਾ ਮਨ ਭੀ ਤਾਂਘਦਾ ਹੈ, ਪਰ ਉਹ ਪ੍ਰਭੂ ਆਪ ਹੀ ਆਪਣੀ ਮਿਹਰ ਨਾਲ ਮਿਲਾਣ ਦੇ ਸਮਰੱਥ ਹੈ। ਮੈਂ ਉਹਨਾਂ ਗੁਰਮੁਖ ਸਹੇਲੀਆਂ ਤੋਂ ਸਦਕੇ ਹਾਂ, ਸਦਾ ਕੁਰਬਾਨ ਹਾਂ ਜਿਨ੍ਹਾਂ ਨੇ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ ਹੈ। ਹੇ ਨਾਨਕ! (ਬੇਨਤੀ ਕਰ ਤੇ ਆਖ–) ਹੇ ਪ੍ਰਭੂ! ਮੇਰੇ ਉੱਤੇ ਮਿਹਰ ਕਰ, ਤੂੰ ਆਪ ਹੀ ਗੁਰੂ ਦੇ ਸ਼ਬਦ ਦੀ ਰਾਹੀਂ (ਮੇਰੀ ਜਿੰਦ ਨੂੰ) ਸਵਾਰਨ ਜੋਗਾ ਹੈਂ। ਸਾਵਣ ਦਾ ਮਹੀਨਾ ਉਹਨਾਂ ਭਾਗਾਂ ਵਾਲੀਆਂ (ਜੀਵ-ਇਸਤ੍ਰੀਆਂ) ਵਾਸਤੇ (ਖੇੜਾ ਤੇ ਠੰਡ ਲਿਆਉਣ ਵਾਲਾ) ਹੈ ਜਿਨ੍ਹਾਂ ਨੇ ਆਪਣੇ ਹਿਰਦੇ (ਰੂਪ ਗਲ) ਵਿਚ ਪਰਮਾਤਮਾ ਦਾ ਨਾਮ (-ਰੂਪ) ਹਾਰ ਪਾਇਆ ਹੋਇਆ ਹੈ।6। the month of Saawan, the soul-bride is happy, if she falls in love with the Lotus Feet of the Lord.

Her mind and body are imbued with the Love of the True One; His Name is her only Support.

The pleasures of corruption are false. All that is seen shall turn to ashes.

The drops of the Lord's Nectar are so beautiful! Meeting the Holy Saint, we drink these in.

The forests and the meadows are rejuvenated and refreshed with the Love of God, the All-powerful, Infinite Primal Being.

My mind yearns to meet the Lord. If only He would show His Mercy, and unite me with Himself!

Those brides who have obtained God-I am forever a sacrifice to them.

O Nanak, when the Dear Lord shows kindness, He adorns His bride with the Word of His Shabad.

Saawan is delightful for those happy soul-brides whose hearts are adorned with the Necklace of the Lord's Name. ||6||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥  ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ। ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧। ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।

DHANAASAREE, FIFTH MEHL:

One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ 

ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ। ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨। ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

TILANG, SECOND HOUSE, FIFTH MEHL:

There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥  ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio track the daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥  ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।

DHANAASAREE, FOURTH MEHL:

The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio track the daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥  ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ। ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ bkਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨। ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ।੩। ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ।੪। ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ।੫। ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ।੬। ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ।੭। ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ।੮। ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ।੯। ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ।੧੦। ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥  ਅਰਥ: ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੨। ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨। ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ।੧੦।

SHALOK:

Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go along with him in the end. || 1 || Beholding the bitter melon, he is deceived, since it appears so pretty. But it is not worth even a shell, O Nanak; the riches of Maya will not go along with anyone. || 2 || PAUREE: It shall not go along with you when you depart — why do you bother to collect it? Tell me, why do you try so hard to acquire that which you must leave behind in the end? Forgetting the Lord, how can you be satisfied? Your mind cannot be pleased. One who forsakes God, and attaches himself to another, shall be immersed in hell. Be kind and compassionate to Nanak, O Lord, and dispel his fear. || 10 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio

ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ 

ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫। ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।

SOOHEE, FIRST MEHL, SIXTH HOUSE:

ONE UNIVERSAL CREATOR GOD. BY THE GRACE OF THE TRUE GURU:

Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗਪਾਲਾ ॥੪॥੧੦॥ ਅਰਥ: ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ।ਰਹਾਉ। ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ।੧। ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ) , ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ।੨। ਹੇ ਭਾਈ! ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ, ਉਸ (ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ।੩। ਹੇ ਗੋਪਾਲ! ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ।੪।੧੦।

Sorat'h, Fifth Mehla:

I have searched and searched and searched, and found that the Lord's Name is the most sublime reality.

Contemplating it for even an instant, sins are erased; the Gurmukh is carried across and saved. ||1||

Drink in the sublime essence of the Lord's Name, O man of spiritual wisdom.

Listening to the Ambrosial Words of the Holy Saints, the mind finds absolute fulfillment and satisfaction. ||Pause||

Liberation, pleasures, and the true way of life are obtained from the Lord, the Giver of all peace.

The Perfect Lord, the Architect of Destiny, blesses His slave with the gift of devotional worship. ||2||

Hear with your ears, and sing with your tongue, and meditate within your heart on Him.

The Lord and Master is all-powerful, the Cause of causes; without Him, there is nothing at all. ||3||

By great good fortune, I have obtained the jewel of human life; have mercy on me, O Merciful Lord.

In the Saadh Sangat, the Company of the Holy, Nanak sings the Glorious Praises of the Lord, and contemplates Him forever in meditation. ||4||10||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥  ਅਰਥ: ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ।ਰਹਾਉ। ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ 'ਗੋਬਿੰਦ ਦਾ ਭਗਤ' ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ।੧। ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ।੧। ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ। (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ। (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ। ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ।੩। ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮੇਲ ਦੇਂਦਾ ਹੈ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ। ਹੇ ਦਾਸ ਨਾਨਕ! ਆਖ-ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ।੪।੧੨।੬੨।

SORAT’H, FIFTH MEHL:

The Restorer of what was taken away, the Liberator from captivity; the Formless Lord, the Destroyer of pain. I do not know about karma and good deeds; I do not know about Dharma and righteous living. I am so greedy, chasing after Maya. I go by the name of God’s devotee; please, save this honor of Yours. || 1 || O Dear Lord, You are the honor of the dishonored. You make the unworthy ones worthy, O my Lord of the Universe; I am a sacrifice to Your almighty creative power. || Pause || Like the child, innocently making thousands of mistakes — his father teaches him, and scolds him so many times, but still, he hugs him close in his embrace. Please forgive my past actions, God, and place me on Your path for the future. || 2 || The Lord, the Inner-knower, the Searcher of hearts, knows all about my state of mind; so who else should I go to and speak to? The Lord, the Lord of the Universe, is not pleased by mere recitation of words; if it is pleasing to His Will, He preserves our honor. I have seen all other shelters, but Yours alone remains for me. || 3 || Becoming kind and compassionate, God the Lord and Master Himself listens to my prayer. He unites me in Union with the Perfect True Guru, and all the cares and anxieties of my mind are dispelled. The Lord, Har, Har, has placed the medicine of the Naam into my mouth; servant Nanak abides in peace. || 4 || 12 || 62 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥ 

ਅਰਥ: ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ! ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼) ।੧। ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ) । ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ। ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ। ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ। ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ। ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ। (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ।੨। ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ। ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ। (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ। ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ। (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ। ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ। ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ।੩। ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ। ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥  ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

SHALOK:

The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥  ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧।

ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ।੧।

ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ 

ਅਰਥ: ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ। ਨਾਨਕ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿਆਸਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ।੨।

ਛੰਤੁ। ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀ ਹੋਰ ਕਿਸ ਦੇ ਪਾਸ ਜਾ ਸਕਦੇ ਹਾਂ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂ) ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। (ਆਪਣੇ ਅੰਦਰੋਂ) ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ (ਆਪਣੇ ਅੰਦਰੋਂ) ਸਾਰਾ ਆਪਾ-ਭਾਵ ਮਿਟਾ ਦੇਣਾ ਚਾਹੀਦਾ ਹੈ। ਨਾਨਕ (ਤਾਂ ਪ੍ਰਭੂ ਦੇ ਦਰ ਤੇ ਹੀ) ਬੇਨਤੀ ਕਰਦਾ ਹੈ (ਤੇ ਆਖਦਾ ਹੈ-ਹੇ ਪ੍ਰਭੂ!) ਮੇਹਰ ਕਰ (ਤੇਰੀ ਮੇਹਰ ਨਾਲ ਹੀ ਤੇਰੇ) ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ।੨।

ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥ ਅਰਥ: ਹੇ (ਮੇਰੇ) ਮਨ! ਜਿਸ ਪਰਮਾਤਮਾ ਦੇ ਹੱਥ ਵਿਚ (ਸਾਡੀ) ਹਰੇਕ (ਜੀਵਨ-) ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, (ਇਹੀ ਧਨ) ਸਾਡੇ ਨਾਲ ਸਾਥ ਕਰਦਾ ਹੈ।੩। ਛੰਤੁ। ਹੇ ਭਾਈ! ਸਿਰਫ਼ ਪਰਮਾਤਮਾ ਹੀ (ਸਦਾ ਨਾਲ ਨਿਭਣ ਵਾਲਾ) ਸਾਥੀ ਹੈ, ਉਸ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀਹ ਗਿਣ ਸਕਦਾ ਹਾਂ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ (ਅਸਾਂ ਜੀਵਾਂ ਦਾ) ਹੋਰ ਕੋਈ (ਸਹਾਰਾ) ਨਹੀਂ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ, ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ।੩।

ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥  ਅਰਥ: ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਉਸ ਦੇ ਦਰ ਤੋਂ) ਸਾਰੇ ਸੁਖ (ਮਿਲ ਜਾਂਦੇ ਹਨ) , ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ (ਉਸ ਪਾਸੋਂ) ਮੰਗੀ ਹੈ, ਉਹ ਮੈਨੂੰ (ਸਦਾ) ਮਿਲ ਗਈ ਹੈ।੪। ਛੰਤੁ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ (ਮੇਰਾ) ਮਨ (ਮ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥  ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

JAITSREE, FOURTH MEHL, FIRST HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR in PUNJABI AND ENGLISH audio

ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥ {ਪੰਨਾ 672}

ਅਰਥ: ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ। ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ। ਰਹਾਉ। (ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ।੧। ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ।੨। ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ।੩। ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ।੪।੬।

DHANAASAREE, FIFTH MEHL:

The desires of the greatest of the great kings and landlords cannot be satisfied. They remain engrossed in Maya, intoxicated with the pleasures of their wealth; their eyes see nothing else at all. || 1 || No one has ever found satisfaction in sin and corruption. The flame is not satisfied by more fuel; how can one be satisfied without the Lord? || Pause || Day after day, he eats his meals with many different foods, but his hunger is not eradicated. He runs around like a dog, searching in the four directions. || 2 || The lustful, lecherous man desires many women, and he never stops peeking into the homes of others. Day after day, he commits adultery again and again, and then he regrets his actions; he wastes away in misery and greed. || 3 || The Name of the Lord, Har, Har, is incomparable and priceless; it is the treasure of Ambrosial Nectar. The Saints abide in peace, poise and bliss; O Nanak, through the Guru, this is known. || 4 || 6 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥  ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧। ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬।

SHALOK, FOURTH MEHL:

He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. || 1 || FOURTH MEHL: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru’s feet. || 2 || PAUREE: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. || 26 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioRAAG SORAT’H, THE WORD OF DEVOTEE KABEER JEE, FIRST HOUSE:

ONE UNIVERSAL CREATOR GOD. BY THE GRACE OF THE TRUE GURU:

ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥

ਅਰਥ: ਹੇ ਸੰਤ ਜਨੋ! ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ।ਰਹਾਉ। (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ।੧। (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਹੇ ਦਾਸ ਕਬੀਰ! ਹੁਣ) ਆਖ-ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ।੨।੧੦। ਸ਼ਬਦ ਦਾ ਭਾਵ: ਜਦੋਂ ਗੁਰੂ ਮਨੁੱਖ ਨੂੰ ਸਮਝਾ ਦੇਂਦਾ ਹੈ ਕਿ ਵਿਕਾਰ ਕਿਵੇਂ ਹੱਲਾ ਆ ਕਰਦੇ ਹਨ, ਤੇ ਜਦੋਂ ਸਿਮਰਨ ਦੀ ਸਹਾਇਤਾ ਨਾਲ ਮਨੁੱਖ ਉਹਨਾਂ ਹੱਲਿਆਂ ਤੋਂ ਬਚਾਉ ਕਰ ਲੈਂਦਾ ਹੈ, ਤਾਂ ਮਨ ਚੰਚਲਤਾ ਵਲੋਂ ਹਟ ਕੇ ਆਤਮਕ ਸੁਖ ਵਿਚ ਟਿਕ ਜਾਂਦਾ ਹੈ।੧੦।

O Saints, my windy mind has now become peaceful and still. It seems that I have learned something of the science of Yoga. || Pause || The Guru has shown me the hole, through which the deer carefully enters. I have now closed off the doors, and the unstruck celestial sound current resounds. || 1 || The pitcher of my heart-lotus is filled with water; I have spilled out the water, and set it upright. Says Kabeer, the Lord’s humble servant, this I know. Now that I know this, my mind is pleased and appeased. || 2 || 10 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨। ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩। ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।

DHANAASAREE, FOURTH MEHL:

O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨। ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩। ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।

DHANAASAREE, FOURTH MEHL:

O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ੍ਹ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥ ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥

ਅਰਥ: ਹੇ ਪਿਆਰੇ ਪ੍ਰਭੂ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ, ਤੇਰਾ ਹੀ ਆਸਰਾ ਹੈ। ਹੇ ਪਿਆਰੇ ਪ੍ਰਭੂ! ਸਿਰਫ਼ ਤੂੰ ਹੀ (ਅਸਾਂ ਜੀਵਾਂ ਦੀ) ਰੱਖਿਆ ਕਰਨ ਜੋਗਾ ਹੈਂ। (ਤੈਨੂੰ ਭੁਲਾ ਕੇ ਰੱਖਿਆ ਵਾਸਤੇ) ਹੋਰ ਹੋਰ ਚਤੁਰਾਈਆਂ (ਸੋਚਣੀਆਂ) ਕਿਸੇ ਵੀ ਕੰਮ ਨਹੀਂ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਏ, ਉਹ ਸਦਾ ਖਿੜਿਆ ਰਹਿੰਦਾ ਹੈ। ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਜਿਸ ਉਤੇ (ਪ੍ਰਭੂ ਆਪ) ਦਇਆਵਾਨ ਹੁੰਦਾ ਹੈ। ਹੇ ਭਾਈ! ਗੁਰੂ ਸੁਆਮੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰਨ ਦੇ ਸਮਰੱਥ ਹੈ (ਕਿਉਂਕਿ) ਉਹ ਸਾਰੀਆਂ ਤਾਕਤਾਂ ਦਾ ਮਾਲਕ ਹੈ। ਹੇ ਨਾਨਕ! ਗੁਰੂ ਪਰਮਾਤਮਾ ਦਾ ਰੂਪ ਹੈ। (ਆਪਣੇ ਸੇਵਕਾਂ ਦੇ) ਸਦਾ ਹੀ ਅੰਗ-ਸੰਗ ਰਹਿੰਦਾ ਹੈ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ, ਉਹਨਾਂ ਦੀ ਸੋਭਾ ਸੁਣ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ। (ਉਹ ਵਡ-ਭਾਗੀ ਮਨੁੱਖ ਸਦਾ) ਪਰਮਾਤਮਾ ਦਾ ਨਾਮ ਸਿਮਰਦੇ ਹਨ, ਪਰਮਾਤਮਾ ਦਾ ਨਾਮ ਉਚਾਰਦੇ ਹਨ, ਪਰਮਾਤਮਾ ਦੇ ਨਾਮ ਵਿਚ ਹੀ ਉਹਨਾਂ ਦਾ ਮਨ ਰੰਗਿਆ ਰਹਿੰਦਾ ਹੈ। ਹੇ ਪ੍ਰਭੂ! ਤੇਰਾ ਇਹ) ਸੇਵਕ (ਤੇਰੇ ਉਹਨਾਂ) ਸੇਵਕਾਂ ਦੀ ਸੇਵਾ (ਦੀ ਦਾਤਿ ਤੇਰੇ ਪਾਸੋਂ) ਮੰਗਦਾ ਹੈ, (ਤੇਰੀ) ਪੂਰਨ ਬਖ਼ਸ਼ਸ਼ ਨਾਲ (ਹੀ) ਮੈਂ (ਉਹਨਾਂ ਦੀ) ਸੇਵਾ ਦੀ ਕਾਰ ਕਰ ਸਕਦਾ ਹਾਂ। ਹੇ ਮਾਲਕ-ਪ੍ਰਭੂ! ਤੇਰੇ ਸੇਵਕ) ਨਾਨਕ ਦੀ (ਤੇਰੇ ਦਰ ਤੇ) ਅਰਦਾਸ ਹੈ, (-ਮੇਹਰ ਕਰ) ਮੈਂ ਤੇਰੇ ਸੇਵਕਾਂ ਦਾ ਦਰਸਨ ਕਰ ਸਕਾਂ।੨। ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਬਹਿਣ-ਖਲੋਣ ਸਦਾ ਗੁਰਮੁਖਾਂ ਦੀ ਸੰਗਤਿ ਵਿਚ ਹੈ, ਉਹ ਮਨੁੱਖ ਵੱਡੇ ਭਾਗਾਂ ਵਾਲੇ ਆਖੇ ਜਾ ਸਕਦੇ ਹਨ। (ਗੁਰਮੁਖਾਂ ਦੀ ਸੰਗਤਿ ਵਿਚ ਹੀ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਪਵਿੱਤਰ ਨਾਮ ਸਿਮਰਿਆ ਜਾ ਸਕਦਾ ਹੈ, ਅਤੇ ਮਨ ਵਿਚ (ਉੱਚੇ ਆਤਮਕ ਜੀਵਨ ਦਾ) ਚਾਨਣ (ਗਿਆਨ) ਪੈਦਾ ਹੁੰਦਾ ਹੈ। ਹੇ ਭਾਈ! ਗੁਰਮੁਖਾਂ ਦੀ ਸੰਗਤਿ ਵਿਚ ਹੀ) ਸਾਰੀ ਉਮਰ ਦਾ ਦੁੱਖ ਕੱਟਿਆ ਜਾ ਸਕਦਾ ਹੈ, ਅਤੇ ਜਮਰਾਜ ਦੀ ਧੌਂਸ ਭੀ ਮੁੱਕ ਜਾਂਦੀ ਹੈ। ਪਰ, ਹੇ ਨਾਨਕ! ਗੁਰਮੁਖਾਂ ਦਾ) ਦਰਸਨ ਉਹਨਾਂ ਮਨੁੱਖਾਂ ਨੂੰ ਹੀ ਨਸੀਬ ਹੁੰਦਾ ਹੈ ਜੋ ਆਪਣੇ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ।੩। ਹੇ ਸਭ ਤੋਂ ਉੱਚੇ, ਅਪਾਰ ਅਤੇ ਬੇਅੰਤ ਮਾਲਕ-ਪ੍ਰਭੂ! ਕੋਈ ਭੀ ਮਨੁੱਖ ਤੇਰੇ (ਸਾਰੇ) ਗੁਣ ਨਹੀਂ ਜਾਣ ਸਕਦਾ। ਜੇਹੜੇ ਮਨੁੱਖ (ਤੇਰੇ ਗੁਣ) ਗਾਂਦੇ ਹਨ, ਉਹ ਵਿਕਾਰਾਂ ਤੋਂ ਬਚ ਨਿਕਲਦੇ ਹਨ। ਜੇਹੜੇ ਮਨੁੱਖ (ਤੇਰੀਆਂ ਸਿਫ਼ਤਾਂ) ਸੁਣਦੇ ਹਨ, ਉਹਨਾਂ ਦੇ ਅਨੇਕਾਂ ਪਾਪ ਨਾਸ ਹੋ ਜਾਂਦੇ ਹਨ। ਹੇ ਭਾਈ! ਪਰਮਾਤਮਾ ਪਸ਼ੂ-ਸੁਭਾਵ ਬੰਦਿਆਂ ਨੂੰ, ਅਤੇ ਮਹਾ ਮੂਰਖਾਂ ਨੂੰ (ਸੰਸਾਰ-ਸਮੁੰਦਰ ਤੋਂ) ਤਾਰ ਦੇਂਦਾ ਹੈ, ਬੜੇ ਬੜੇ ਕਠੋਰ-ਚਿੱਤ ਮਨੁੱਖਾਂ ਨੂੰ ਪਾਰ ਲੰਘਾ ਲੈਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ!) ਤੇਰੇ ਦਾਸ ਤੇਰੀ ਸਰਨ ਪਏ ਰਹਿੰਦੇ ਹਨ, ਅਤੇ ਸਦਾ ਹੀ ਤੈਥੋਂ ਸਦਕੇ ਹੁੰਦੇ ਹਨ।੪।੧।੪।

RAAG BILAAVAL, FIFTH MEHL, SECOND HOUSE, TO BE SUNG TO THE TUNE OF YAAN-REE-AY:

ONE UNIVERSAL CREATOR GOD. BY THE GRACE OF THE TRUE GURU:

You are the Support of my mind, O my Beloved, You are the Support of my mind. All other clever tricks are useless, O Beloved; You alone are my Protector. || 1 || Pause || One who meets with the Perfect True Guru, O Beloved, that humble person is enraptured. He alone serves the Guru, O Beloved, unto whom the Lord becomes merciful. Fruitful is the form of the Divine Guru, O Lord and Master; He is overflowing with all powers. O Nanak, the Guru is the Supreme Lord God, the Transcendent Lord; He is ever-present, forever and ever. || 1 || I live by hearing, hearing of those who know their God. They contemplate the Lord’s Name, they chant the Lord’s Name, and their minds are imbued with the Lord’s Name. I am Your servant; I beg to serve Your humble servants. By the karma of perfect destiny, I do this. This is Nanak’s prayer: O my Lord and Master, may I obtain the Blessed Vision of Your humble servants. || 2 || The

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥  ਅਰਥ: ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ।੧।ਰਹਾਉ। (ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੧। (ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੨। (ਹੇ ਭਾਈ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, (ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ।੩। ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ।੪।੭।

WADAHANS, THIRD MEHL:

My tongue is intuitively attracted to the taste of the Lord. My mind is satisfied, meditating on the Name of the Lord. || 1 || Lasting peace is obtained, contemplating the True Word of the Shabad. I am forever a sacrifice to my True Guru. || 1 || Pause || My eyes are content, lovingly focused on the One Lord. My mind is content, having forsaken the love of duality. || 2 || The frame of my body is at peace, through the Shabad, and the Name of the Lord. The fragrance of the Naam permeates my heart. || 3 || O Nanak, one who has such great destiny written upon his forehead, through the Word of the Guru’s Bani, easily and intuitively becomes free of desire. || 4

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio

ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ 

ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫। ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।

SOOHEE, FIRST MEHL, SIXTH HOUSE:

ONE UNIVERSAL CREATOR GOD. BY THE GRACE OF THE TRUE GURU:

Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio lਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸੂਹੀ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਗੁਰਮਤਿ ਨਗਰੀ ਖੋਜਿ ਖੋਜਾਈ ॥ ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥ ਮੇਰੈ ਮਨਿ ਹਰਿ ਹਰਿ ਸਾਂਤਿ ਵਸਾਈ ॥ ਤਿਸਨਾ ਅਗਨਿ ਬੁਝੀ ਖਿਨ ਅੰਤਰਿ ਗੁਰਿ ਮਿਲਿਐ ਸਭ ਭੁਖ ਗਵਾਈ ॥੧॥ ਰਹਾਉ ॥ ਹਰਿ ਗੁਣ ਗਾਵਾ ਜੀਵਾ ਮੇਰੀ ਮਾਈ ॥ ਸਤਿਗੁਰਿ ਦਇਆਲਿ ਗੁਣ ਨਾਮੁ ਦ੍ਰਿੜਾਈ ॥੨॥ ਹਉ ਹਰਿ ਪ੍ਰਭੁ ਪਿਆਰਾ ਢੂਢਿ ਢੂਢਾਈ ॥ ਸਤਸੰਗਤਿ ਮਿਲਿ ਹਰਿ ਰਸੁ ਪਾਈ ॥੩॥ ਧੁਰਿ ਮਸਤਕਿ ਲੇਖ ਲਿਖੇ ਹਰਿ ਪਾਈ ॥ ਗੁਰੁ ਨਾਨਕੁ ਤੁਠਾ ਮੇਲੈ ਹਰਿ ਭਾਈ ॥੪॥੧॥੫॥ ਅਰਥ: ਹੇ ਭਾਈ! ਗੁਰੂ ਨੇ ਮੈਨੂੰ ਹਰਿ-ਨਾਮ ਦੀ ਦਾਤਿ ਦੇ ਕੇ) ਮੇਰੇ ਮਨ ਵਿਚ ਠੰਢ ਪਾ ਦਿੱਤੀ ਹੈ। (ਮੇਰੇ ਅੰਦਰੋਂ) ਇਕ ਛਿਨ ਵਿਚ (ਮਾਇਆ ਦੀ) ਤ੍ਰਿਸ਼ਨਾ ਦੀ ਅੱਗ ਬੁੱਝ ਗਈ ਹੈ। ਗੁਰੂ ਦੇ ਮਿਲਣ ਨਾਲ ਮੇਰੀ ਸਾਰੀ (ਮਾਇਆ ਦੀ) ਭੁੱਖ ਦੂਰ ਹੋ ਗਈ ਹੈ।੧।ਰਹਾਉ। ਹੇ ਭਾਈ! ਗੁਰੂ ਦੀ ਮਤਿ ਲੈ ਕੇ ਮੈਂ ਆਪਣੇ ਸਰੀਰ-ਨਗਰ ਦੀ ਚੰਗੀ ਤਰ੍ਹਾਂ ਖੋਜ ਕੀਤੀ ਹੈ, ਅਤੇ, (ਸਰੀਰ ਦੇ ਵਿਚੋਂ ਹੀ) ਪਰਮਾਤਮਾ ਦਾ ਕੀਮਤੀ ਨਾਮ ਮੈਂ ਲੱਭ ਲਿਆ ਹੈ।੧। ਹੇ ਮੇਰੀ ਮਾਂ! ਹੁਣ ਜਿਉਂ ਜਿਉਂ) ਮੈਂ ਪਰਮਾਤਮਾ ਦੇ ਗੁਣ ਗਾਂਦਾ ਹਾਂ, ਮੈਨੂੰ ਆਤਮਕ ਜੀਵਨ ਮਿਲ ਰਿਹਾ ਹੈ। ਦਇਆ ਦੇ ਘਰ ਸਤਿਗੁਰੂ ਨੇ ਮੇਰੇ ਹਿਰਦੇ ਵਿਚ ਪ੍ਰਭੂ ਦੇ ਗੁਣ ਪੱਕੇ ਕਰ ਦਿੱਤੇ ਹਨ, ਪਰਮਾਤਮਾ ਦਾ ਨਾਮ ਪੱਕਾ ਕਰ ਦਿੱਤਾ ਹੈ।੨। ਹੇ ਭਾਈ! ਹੁਣ ਮੈਂ ਪਿਆਰੇ ਹਰਿ-ਪ੍ਰਭੂ ਦੀ ਭਾਲ ਕਰਦਾ ਹਾਂ, (ਸਤਸੰਗੀਆਂ ਪਾਸੋਂ) ਭਾਲ ਕਰਾਂਦਾ ਹਾਂ। ਸਾਧ ਸੰਗਤਿ ਵਿਚ ਮਿਲ ਕੇ ਮੈਂ ਪਰਮਾਤਮਾ ਦੇ ਨਾਮ ਦਾ ਸੁਆਦ ਮਾਣਦਾ ਹਾਂ।੩। ਹੇ ਭਾਈ! ਧੁਰ ਦਰਗਾਹ ਤੋਂ (ਜਿਸ ਮਨੁੱਖ ਦੇ) ਮੱਥੇ ਉੱਤੇ ਪ੍ਰਭੂ-ਮਿਲਾਪ ਦਾ ਲਿਖਿਆ ਲੇਖ ਉੱਘੜਦਾ ਹੈ, ਉਸ ਉਤੇ ਗੁਰੂ ਨਾਨਕ ਪ੍ਰਸੰਨ ਹੁੰਦਾ ਹੈ ਅਤੇ, ਉਸ ਨੂੰ ਪਰਮਾਤਮਾ ਮਿਲਾ ਦੇਂਦਾ ਹੈ।੪।੧।੫।

RAAG SOOHEE, FOURTH MEHL, SECOND HOUSE:

ONE UNIVERSAL CREATOR GOD. BY THE GRACE OF THE TRUE GURU:

Following the Guru’s Teachings, I searched and searched the body-village; I found the wealth of the Name of the Lord, Har, Har. || 1 || The Lord, Har, Har, has enshrined peace within my mind. The fire of desire was extinguished in an instant, when I met the Guru; all my hunger has been satisfied. || 1 || Pause || Singing the Glorious Praises of the Lord, I live, O my mother. The Merciful True Guru implanted the Glorious Praises of the Naam within me. || 2 || I search for and seek out my Beloved Lord God, Har, Har. Joining the Sat Sangat, the True Congregation, I have obtained the subtle essence of the Lord. || 3 || By the pre-ordained destiny inscribed upon my forehead, I have found the Lord. Guru Nanak, pleased and satisfied, has united me with the Lord, O Siblings of Destiny. || 4 || 1 || 5 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥ {ਪੰਨਾ 609} ਪਦਅਰਥ: ਭੇਟਿਓ = ਮਿਲਿਆ ਹੈ। ਵਡ ਭਾਗੀ = ਵੱਡੇ ਭਾਗਾਂ ਨਾਲ। ਮਨਹਿ = ਮਨ ਵਿਚ। ਪਰਗਾਸਾ = (ਆਤਮਕ ਜੀਵਨ ਦਾ) ਚਾਨਣ। ਸਾਹਿਬ = ਮਾਲਕ। ਭਰਵਾਸਾ = ਭਰੋਸਾ, ਸਹਾਰਾ।੧। ਕੈ = ਤੋਂ। ਬਲਿਹਾਰੈ = ਸਦਕੇ। ਆਗੈ ਪਾਛੈ = ਲੋਕ ਪਰਲੋਕ ਵਿਚ, ਹਰ ਥਾਂ। ਸਹਜਾ = ਆਤਮਕ ਅਡੋਲਤਾ। ਘਰਿ = ਹਿਰਦੇ = ਘਰ ਵਿਚ।ਰਹਾਉ। ਅੰਤਰਜਾਮੀ = ਸਭ ਦੇ ਦਿਲ ਦੀ ਜਾਣਨ ਵਾਲਾ। ਕਰਣੈਹਾਰਾ = ਪੈਦਾ ਕਰਨ ਵਾਲਾ। ਸੋਈ = ਉਹ ਹੀ। ਆਧਾਰਾ = ਆਸਰਾ।੨। ਸਫਲ ਦਰਸਨੁ = ਜਿਸ (ਪ੍ਰਭੂ) ਦਾ ਦਰਸਨ ਜੀਵਨ = ਮਨੋਰਥ ਪੂਰਾ ਕਰਦਾ ਹੈ। ਅਕਾਲ ਮੂਰਤਿ = ਜਿਸ ਦੀ ਹਸਤੀ ਮੌਤ ਤੋਂ ਰਹਿਤ ਹੈ। ਹੋਵਨਹਾਰਾ = ਸਦਾ ਹੀ ਜੀਊਂਦਾ ਰਹਿਣ ਵਾਲਾ। ਕੰਠਿ = ਗਲ ਨਾਲ। ਲਗਾਇ = ਲਾ ਕੇ।੩। ਕਾਰਜੁ = ਜ਼ਿੰਦਗੀ ਦਾ ਮਨੋਰਥ। ਆਇਆ ਰਾਸੇ = ਰਾਸਿ ਆਇਆ, ਸਿਰੇ ਚੜ੍ਹ ਗਿਆ ਹੈ। ਸਗਲੇ = ਸਾਰੇ।੪। ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ। ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧। ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨। (ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩। ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।

SORAT’H, FIFTH MEHL:

I met the True Guru, by great good fortune, and my mind has been enlightened. No one else can equal me, because I have the loving support of my Lord and Master. || 1 || I am a sacrifice to my True Guru. I am at peace in this world, and I shall be in celestial peace in the next; my home is filled with bliss. || Pause || He is the Inner-knower, the Searcher of hearts, the Creator, my Lord and Master. I have become fearless, attached to the Guru’s feet; I take the Support of the Name of the One Lord. || 2 || Fruitful is the Blessed Vision of His Darshan; the Form of God is deathless; He is and shall always be. He hugs His humble servants close, and protects and preserves them; their love for Him is sweet to Him. || 3 || Great is His glorious greatness, and wondrous is His magnificence; through Him, all affairs are resolved. Nanak has met with the Perfect Guru; all his sorrows have been dispelled. || 4 || 5 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥  ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

JAITSREE, FOURTH MEHL, FIRST HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥  ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

SHALOK:

The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸੂਹੀ ਮਹਲਾ ੪ ਘਰੁ ੭    ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥ ਅਰਥ: ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ।੧।ਰਹਾਉ। ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਮਾਲਕ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ? ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ।੧। ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ।੨। ਹੇ ਮੇਰੇ ਮਨ! ਵੇਖ, (ਪਾਣੀ ਦੇ) ਵਿਚ ਹੀ ਧਰਤੀ ਹੈ, (ਧਰਤੀ ਦੇ) ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, (ਮਾਲਕ-ਪ੍ਰਭੂ ਨੇ, ਮਾਨੋ) ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। ਹੇ ਮਨ! ਤੂੰ ਕਿਉਂ ਡਰਦਾ ਹੈਂ? ਅਜੇਹੀ ਸ਼ਕਤੀ ਵਾਲੇ) ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਡਰ ਭਰਮ ਦੂਰ ਕਰ ਲਿਆ ਕਰ।੩। ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੱਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਂਦਾ ਹੈ, ਜਿਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ। ਹੇ ਨਾਨਕ! ਜਿਵੇਂ ਧਰਤੀ (ਮਨੁੱਖ ਦੇ) ਪੈਰਾਂ ਹੇਠੋਂ (ਮੌਤ ਆਉਣ ਤੇ ਉਸ ਦੇ) ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ।੪।੧।੧੨। ਨੋਟ: 'ਘਰੁ ੭' ਦੇ ਨਵੇਂ ਸੰਗ੍ਰਹਿ ਦਾ ਇਹ ਪਹਿਲਾ ਸ਼ਬਦ ਹੈ।

SOOHEE, FOURTH MEHL, SEVENTH HOUSE:

ONE UNIVERSAL CREATOR GOD. BY THE GRACE OF THE TRUE GURU:

Which, which of Your Glorious Virtues should I sing and recount, Lord? You are my Lord and Master, the treasure of excellence. I cannot express Your Glorious Praises. You are my Lord and Master, lofty and benevolent. || 1 || The Name of the Lord, Har, Har, is my only support. If it pleases You, please save me, O my Lord and Master; without You, I have no other at all. || 1 || Pause || You alone are my strength, and my Court, O my Lord and Master; unto You alone I pray. There is no other place where I can offer my prayers; I can tell my pains and pleasures only to You. || 2 || Water is locked up in the earth, and fire is locked up in wood. The sheep and the lions are kept in one place; O mortal, meditate on the Lord, and your doubts and fears shall be removed. || 3 || So behold the glorious greatness of the Lord, O Saints; the Lord blesses the dishonored with honor. As dust rises from underfoot, O Nanak, so does the Lord make all people fall at the feet of the Holy. || 4 || 1 || 12 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥ ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ। (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧। (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨। (ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩। ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।

DHANAASAREE, FIFTH MEHL:

The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. || 1 || Come back to your home, O my friend. The Lord Himself has eliminated your enemies, and your misfortunes are past. || Pause || God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. || 2 || Remain firm and steady, and do not ever waver; take the Guru’s Word as your Support. You shall be applauded and congratulated all over the world, and your face shall be radiant in the Court of the Lord. || 3 || All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. || 4 || 4 || 28 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥  ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧।

ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ।੧।

ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ 

ਅਰਥ: ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ। ਨਾਨਕ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿਆਸਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ।੨।

ਛੰਤੁ। ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀ ਹੋਰ ਕਿਸ ਦੇ ਪਾਸ ਜਾ ਸਕਦੇ ਹਾਂ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂ) ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। (ਆਪਣੇ ਅੰਦਰੋਂ) ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ (ਆਪਣੇ ਅੰਦਰੋਂ) ਸਾਰਾ ਆਪਾ-ਭਾਵ ਮਿਟਾ ਦੇਣਾ ਚਾਹੀਦਾ ਹੈ। ਨਾਨਕ (ਤਾਂ ਪ੍ਰਭੂ ਦੇ ਦਰ ਤੇ ਹੀ) ਬੇਨਤੀ ਕਰਦਾ ਹੈ (ਤੇ ਆਖਦਾ ਹੈ-ਹੇ ਪ੍ਰਭੂ!) ਮੇਹਰ ਕਰ (ਤੇਰੀ ਮੇਹਰ ਨਾਲ ਹੀ ਤੇਰੇ) ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ।੨।

ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥ ਅਰਥ: ਹੇ (ਮੇਰੇ) ਮਨ! ਜਿਸ ਪਰਮਾਤਮਾ ਦੇ ਹੱਥ ਵਿਚ (ਸਾਡੀ) ਹਰੇਕ (ਜੀਵਨ-) ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, (ਇਹੀ ਧਨ) ਸਾਡੇ ਨਾਲ ਸਾਥ ਕਰਦਾ ਹੈ।੩। ਛੰਤੁ। ਹੇ ਭਾਈ! ਸਿਰਫ਼ ਪਰਮਾਤਮਾ ਹੀ (ਸਦਾ ਨਾਲ ਨਿਭਣ ਵਾਲਾ) ਸਾਥੀ ਹੈ, ਉਸ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀਹ ਗਿਣ ਸਕਦਾ ਹਾਂ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ (ਅਸਾਂ ਜੀਵਾਂ ਦਾ) ਹੋਰ ਕੋਈ (ਸਹਾਰਾ) ਨਹੀਂ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ, ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ।੩।

ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥  ਅਰਥ: ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਉਸ ਦੇ ਦਰ ਤੋਂ) ਸਾਰੇ ਸੁਖ (ਮਿਲ ਜਾਂਦੇ ਹਨ) , ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ (ਉਸ ਪਾਸੋਂ) ਮੰਗੀ ਹੈ, ਉਹ ਮੈਨੂੰ (ਸਦਾ) ਮਿਲ ਗਈ ਹੈ।੪। ਛੰਤੁ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ (ਮੇਰਾ) ਮਨ (ਮਾ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥  ਅਰਥ: ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ।੧। (ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤਿ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ।੧। (ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ, ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ। ਹੇ ਨਾਨਕ! ਆਖ-) ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ) । ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ।੨।੨੧।੪੯।

SORAT’H, FIFTH MEHL:

My True Guru is my Savior and Protector. Showering us with His Mercy and Grace, God extended His Hand, and saved Hargobind, who is now safe and secure. || 1 || Pause || The fever is gone — God Himself eradicated it, and preserved the honor of His servant. I have obtained all blessings from the Saadh Sangat, the Company of the Holy; I am a sacrifice to the True Guru. || 1 || God has saved me, both here and hereafter. He has not taken my merits and demerits into account. Your Word is eternal, O Guru Nanak; You placed Your Hand of blessing upon my forehead. || 2 || 21 || 49 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥ ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ। (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧। (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨। (ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩। ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।

DHANAASAREE, FIFTH MEHL:

The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. || 1 || Come back to your home, O my friend. The Lord Himself has eliminated your enemies, and your misfortunes are past. || Pause || God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. || 2 || Remain firm and steady, and do not ever waver; take the Guru’s Word as your Support. You shall be applauded and congratulated all over the world, and your face shall be radiant in the Court of the Lord. || 3 || All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. || 4 || 4 || 28 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The sangrand Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥ ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥ ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥ ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥ ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥ ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫॥  ਅਰਥ: ਹਾੜ ਦਾ ਮਹੀਨਾ ਉਸ ਜੀਵ ਨੂੰ ਤਪਦਾ ਪ੍ਰਤੀਤ ਹੁੰਦਾ ਹੈ (ਉਹ ਬੰਦੇ ਹਾੜ ਦੇ ਮਹੀਨੇ ਵਾਂਗ ਤਪਦੇ-ਕਲਪਦੇ ਰਹਿੰਦੇ ਹਨ) ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ-ਪਤੀ ਨਹੀਂ ਵੱਸਦਾ, ਜੇਹੜੇ ਜਗਤ-ਦੇ-ਸਹਾਰੇ ਪਰਮਾਤਮਾ (ਦਾ ਆਸਰਾ) ਛੱਡ ਕੇ ਬੰਦਿਆਂ ਦੀਆਂ ਆਸਾਂ ਬਣਾਈ ਰੱਖਦੇ ਹਨ। (ਪ੍ਰਭੂ ਤੋਂ ਬਿਨਾ) ਕਿਸੇ ਹੋਰ ਦੇ ਆਸਰੇ ਰਿਹਾਂ ਖ਼ੁਆਰ ਹੀ ਹੋਈਦਾ ਹੈ, (ਜੋ ਭੀ ਕੋਈ ਹੋਰ ਸਹਾਰਾ ਤੱਕਦਾ ਹੈ) ਉਸ ਦੇ ਗਲ ਵਿਚ ਜਮ ਦੀ ਫਾਹੀ ਪੈਂਦੀ ਹੈ (ਉਸ ਦਾ ਜੀਵਨ ਸਦਾ ਸਹਮ ਵਿਚ ਬੀਤਦਾ ਹੈ) । (ਕੁਦਰਤਿ ਦਾ ਨਿਯਮ ਹੀ ਐਸਾ ਹੈ ਕਿ) ਮਨੁੱਖ ਜੇਹਾ ਬੀਜ ਬੀਜਦਾ ਹੈ, (ਕੀਤੇ ਕਰਮਾਂ ਅਨੁਸਾਰ) ਜੇਹੜਾ ਲੇਖ ਉਸਦੇ ਮੱਥੇ ਉੱਤੇ ਲਿਖਿਆ ਜਾਂਦਾ ਹੈ, ਉਹੋ ਜਿਹਾ ਫਲ ਉਹ ਪ੍ਰਾਪਤ ਕਰਦਾ ਹੈ। (ਜਗਜੀਵਨ ਪੁਰਖ ਨੂੰ ਵਿਸਾਰਨ ਵਾਲੀ ਜੀਵ-ਇਸਤ੍ਰੀ ਦੀ) ਸਾਰੀ ਜ਼ਿੰਦਗੀ ਪਛੁਤਾਵਿਆਂ ਵਿਚ ਹੀ ਗੁਜ਼ਰਦੀ ਹੈ, ਉਹ ਜਗਤ ਤੋਂ ਟੁੱਟੇ ਹੋਏ ਦਿਲ ਨਾਲ ਹੀ ਤੁਰ ਪੈਂਦੀ ਹੈ। ਜਿਨ੍ਹਾਂ ਬੰਦਿਆਂ ਨੂੰ ਗੁਰੂ ਮਿਲ ਪੈਂਦਾ ਹੈ, ਉਹ ਪਰਮਾਤਮਾ ਦੀ ਹਜ਼ੂਰੀ ਵਿਚ ਸੁਰਖ਼ਰੂ ਹੁੰਦੇ ਹਨ (ਆਦਰ-ਮਾਣ ਪਾਂਦੇ ਹਨ) । ਹੇ ਪ੍ਰਭੂ! (ਤੇਰੇ ਅੱਗੇ) ਨਾਨਕ ਦੀ ਬੇਨਤੀ ਹੈ– ਆਪਣੀ ਮਿਹਰ ਕਰ, (ਮੇਰੇ ਮਨ ਵਿਚ) ਤੇਰੇ ਦਰਸਨ ਦੀ ਤਾਂਘ ਬਣੀ ਰਹੇ, (ਕਿਉਂਕਿ) ਹੇ ਪ੍ਰਭੂ! ਤੈਥੋਂ ਬਿਨਾ ਮੇਰਾ ਕੋਈ ਹੋਰ ਆਸਰਾ-ਪਰਨਾ ਨਹੀਂ ਹੈ। ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦੇ ਚਰਨਾਂ ਦਾ ਨਿਵਾਸ ਬਣਿਆ ਰਹੇ, ਉਸ ਨੂੰ (ਤਪਦਾ) ਹਾੜ (ਭੀ) ਸੁਹਾਵਣਾ ਜਾਪਦਾ ਹੈ (ਉਸ ਨੂੰ ਦੁਨੀਆ ਦੇ ਦੁੱਖ-ਕਲੇਸ਼ ਭੀ ਦੁਖੀ ਨਹੀਂ ਕਰ ਸਕਦੇ) ।5। English The month of Aasaarh seems burning hot, to those who are not close to their Husband Lord. They have forsaken God the Primal Being, the Life of the World, and they have come to rely upon mere mortals. In the love of duality, the soul-bride is ruined; around her neck she wears the noose of Death. As you plant, so shall you harvest; your destiny is recorded on your forehead. The life-night passes away, and in the end, one comes to regret and repent, and then depart with no hope at all. Those who meet with the Holy Saints are liberated in the Court of the Lord. Show Your Mercy to me, O God; I am thirsty for the Blessed Vision of Your Darshan. Without You, God, there is no other at all. This is Nanak's humble prayer. The month of Aasaarh is pleasant, when the Feet of the Lord abide in the mind. ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥  ਅਰਥ: ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ। ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ) । ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ। ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ।੧। ਹੇ ਨਾਨਕ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ) ।੧।ਰਹਾਉ। ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ। ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ। ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ। (ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ।੨। ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ। ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ। ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ, ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ।੩। ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ। ਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ। ਉਹੀ ਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ।੪।

DHANAASAREE, FIRST MEHL:

The body is the paper, and the mind is the inscription written upon it. The ignorant fool does not read what is written on his forehead. In the Court of the Lord, three inscriptions are recorded. Behold, the counterfeit coin is worthless there. || 1 || O Nanak, if there is silver in it, then everyone proclaims, “It is genuine, it is genuine.” || 1 || Pause || The Qazi tells lies and eats filth; the Brahmin kills and then takes cleansing baths. The Yogi is blind, and does not know the Way. The three of them devise their own destruction. || 2 || He alone is a Yogi, who understands the Way. By Guru’s Grace, he knows the One Lord. He alone is a Qazi, who turns away from the world, and who, by Guru’s Grace, remains dead while yet alive. He alone is a Brahmin, who contemplates God. He saves himself, and saves all his generations as well. || 3 || One who cleanses his own mind is wise. One who cleanses himself of impurity is a Muslim. One who reads and understands is acceptable. Upon his forehead is the Insignia of the Court of the Lord. || 4 || 5 || 7 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥ ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧। ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ) , ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।੨। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।੩। ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕ! ਆਖ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ।੪।੧।੫੧।

SORAT’H, FIFTH MEHL, THIRD HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 || Now, I do not go searching anywhere else, because I have met the Guru, the Lord of the Universe. || Pause || When I came to God’s Darbaar, His Holy Court, then all of my cries and complaints were settled. Now that I have attained what I had sought, where should I come and where should I go? || 2 || There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 || He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING audio translations in Punjabi and English.ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ 

ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥

ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥

ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥

ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥

ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।

ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨।

(ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ 'ਹਾਇ ਹਾਇ' ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING audio translations in PUNJABI AND ENGLISH.ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥  ਅਰਥ: ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ; ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; (ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ। ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥  ਅਰਥ: ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ; ਹੇ ਨਾਨਕ! ਆਖ-) ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ।੧। ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ 

ਅਰਥ: ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾਹਰ ਹੈ, ਕਿਉਂਕਿ ਉਹ ਮਾਇਆ ਵਿਚ ਜਾ ਕੇ ਲੱਗਾ ਹੋਇਆ ਹੈ; (ਸਿੱਟਾ ਇਹ ਕਿ) ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ, (ਉਸ ਦੀ ਉਮਰ) ਸਦਾ ਦੁੱਖ ਵਿਚ ਹੀ ਗੁਜ਼ਰਦੀ ਹੈ। ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥ ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ 

ਅਰਥ: ਅਨੇਕਾਂ ਪੰਡਿਤ ਲੋਕ ਪੜ੍ਹ ਪੜ੍ਹ ਕੇ ਤੇ ਸਿੱਧ ਸਮਾਧੀਆਂ ਲਾ ਲਾ ਕੇ ਥੱਕ ਗਏ ਹਨ, ਕਈ ਕਰਮ ਕਰ ਕੇ ਥੱਕ ਗਏ ਹਨ; (ਪੜ੍ਹਨ ਨਾਲ ਤੇ ਸਮਾਧੀਆਂ ਨਾਲ) ਇਹ ਮਨ ਕਾਬੂ ਨਹੀਂ ਆਉਂਦਾ। ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥ ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥  ਅਰਥ: ਭੇਖ ਕਰਨ ਵਾਲੇ ਮਨੁੱਖ (ਭਾਵ, ਸਾਧੂ ਲੋਕ) ਕਈ ਭੇਖ ਕਰ ਕੇ ਤੇ ਅਠਾਹਠ ਤੀਰਥਾਂ ਤੇ ਨ੍ਹਾ ਕੇ ਥੱਕ ਗਏ ਹਨ; ਹਉਮੈ ਤੇ ਭਰਮ ਵਿਚ ਭੁੱਲੇ ਹੋਇਆਂ ਨੂੰ ਮਨ ਦੀ ਸਾਰ ਨਹੀਂ ਆਈ। ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥ ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥  ਅਰਥ: ਵੱਡੇ ਭਾਗ ਨਾਲ ਸਤਿਗੁਰੂ ਦੀ ਕਿਰਪਾ ਰਾਹੀਂ ਭਉ ਉਪਜਦਾ ਹੈ ਤੇ ਮਨ ਵਿਚ ਆ ਕੇ ਵੱਸਦਾ ਹੈ; (ਹਰੀ ਦਾ) ਭਉ ਉਪਜਿਆਂ ਹੀ, ਤੇ ਹਉਮੈ ਸਤਿਗੁਰੂ ਦੇ ਸ਼ਬਦ ਨਾਲ ਸਾੜ ਕੇ ਹੀ ਮਨ ਵੱਸ ਵਿਚ ਆਉਂਦਾ ਹੈ। ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥ ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥੨॥  ਅਰਥ: ਜੋ ਮਨੁੱਖ ਜੋਤੀ-ਪ੍ਰਭੂ ਵਿਚ ਆਪਣੀ ਬ੍ਰਿਤੀ ਮਿਲਾ ਕੇ ਸੱਚੇ ਵਿਚ ਰੰਗੇ ਗਏ ਹਨ, ਉਹ ਨਿਰਮਲ ਹੋ ਗਏ ਹਨ; (ਪਰ) ਹੇ ਨਾਨਕ! ਸਤਿਗੁਰੂ ਦੇ ਮਿਲਿਆਂ ਹੀ ਨਾਮ ਮਿਲਦਾ ਹੈ ਤੇ ਸੁਖ ਵਿਚ ਸਮਾਈ ਹੁੰਦੀ ਹੈ।੨। ਪਉੜੀ ॥ ਏਹ ਭੂਪਤਿ ਰਾਣੇ ਰੰਗ ਦਿਨ ਚਾਰਿ ਸੁਹਾਵਣਾ ॥ ਏਹੁ ਮਾਇਆ ਰੰਗੁ ਕਸੁੰਭ ਖਿਨ ਮਹਿ ਲਹਿ ਜਾਵਣਾ ॥ ਚਲਦਿਆ ਨਾਲਿ ਨ ਚਲੈ ਸਿਰਿ ਪਾਪ ਲੈ ਜਾਵਣਾ ॥ ਅਰਥ: ਰਾਜਿਆਂ ਤੇ ਰਾਣਿਆਂ ਦੇ ਇਹ ਰੰਗ ਚਾਰ ਦਿਨਾਂ (ਭਾਵ, ਥੋੜੇ ਚਿਰ) ਲਈ ਸੋਭਨੀਕ ਹੁੰਦੇ ਹਨ; ਮਾਇਆ ਦਾ ਇਹ ਰੰਗ ਕਸੁੰਭੇ ਦਾ ਰੰਗ ਹੈ (ਭਾਵ, ਕਸੁੰਭੇ ਵਾਂਗ ਛਿਨ-ਭੰਗੁਰ ਹੈ) , ਛਿਨ ਮਾਤ੍ਰ ਵਿਚ ਲਹਿ ਜਾਏਗਾ, (ਸੰਸਾਰ ਤੋਂ) ਤੁਰਨ ਵੇਲੇ ਮਾਇਆ ਨਾਲ ਨਹੀਂ ਜਾਂਦੀ, (ਪਰ ਇਸ ਦੇ ਕਾਰਨ ਕੀਤੇ) ਪਾਪ ਆਪਣੇ ਸਿਰ ਤੇ ਲੈ ਜਾਈਦੇ ਹਨ। ਜਾਂ ਪਕੜਿ ਚਲਾਇਆ ਕਾਲਿ ਤਾਂ ਖਰਾ ਡਰਾਵਣਾ ॥ ਓਹ ਵੇਲਾ ਹਥਿ ਨ ਆਵੈ ਫਿਰਿ ਪਛੁਤਾਵਣਾ ॥੬॥  ਅਰਥ: ਜਦੋਂ ਜਮ-ਕਾਲ ਨੇ ਫੜ ਕੇ ਅੱਗੇ ਲਾ ਲਿਆ, ਤਾਂ (ਜੀਵ) ਡਾਢਾ ਭੈ-ਭੀਤ ਹੁੰਦਾ ਹੈ; (ਮਨੁੱਖ-ਜਨਮ ਵਾਲਾ) ਉਹ ਸਮਾ ਫੇਰ ਮਿਲਦਾ ਨਹੀਂ, ਇਸ ਵਾਸਤੇ ਪਛੁਤਾਉਂਦਾ ਹੈ।੬।

SHALOK, THIRD MEHL:

Service to the True Guru is fruitful and rewarding, if one performs it with his mind focused on it. The fruits of the mind’s desires are obtained, and egotism departs from within. His bonds are broken, and he is liberated; he remains absorbed in the True Lord. It is so difficult to obtain the Naam in this world; it comes to dwell in the mind of the Gurmukh. O Nanak, I am a sacrifice to one who serves his True Guru. || 1 || THIRD MEHL: The mind of the self-willed manmukh is so very stubborn; it is stuck in the love of duality. He does not find peace, even in dreams; he passes his life in misery and suffering. The Pandits have grown weary of going door to door, reading and reciting their scriptures; the Siddhas have gone into their trances of Samaadhi. This mind cannot be controlled; they are tired of performing religious rituals. The impersonators have grown weary of wearing false costumes, and bathing at the sixty-eight sacred shrines. They do not know the state of their own minds; they are deluded by doubt and egotism. By Guru’s Grace, the Fear of God is obtained; by great good fortune, the Lord comes to abide in the mind. When the Fear of God comes, the mind is restrained, and through the Word of the Shabad, the ego is burnt away. Those who are imbued with Truth are immaculate; their light merges in the Light. Meeting the True Guru, one obtains the Name; O Nanak, he is absorbed in peace. || 2 || PAUREE: The pleasures of kings and e

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING audio translations in PUNJABI AND ENGLISH.ਰਾਗੁ ਸੂਹੀ ਮਹਲਾ ੧ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਆਵਹੁ ਸਜਣਾ ਹਉ ਦੇਖਾ ਦਰਸਨੁ ਤੇਰਾ ਰਾਮ ॥ ਘਰਿ ਆਪਨੜੈ ਖੜੀ ਤਕਾ ਮੈ ਮਨਿ ਚਾਉ ਘਨੇਰਾ ਰਾਮ ॥ ਮਨਿ ਚਾਉ ਘਨੇਰਾ ਸੁਣਿ ਪ੍ਰਭ ਮੇਰਾ ਮੈ ਤੇਰਾ ਭਰਵਾਸਾ ॥ ਦਰਸਨੁ ਦੇਖਿ ਭਈ ਨਿਹਕੇਵਲ ਜਨਮ ਮਰਣ ਦੁਖੁ ਨਾਸਾ ॥ ਸਗਲੀ ਜੋਤਿ ਜਾਤਾ ਤੂ ਸੋਈ ਮਿਲਿਆ ਭਾਇ ਸੁਭਾਏ ॥ ਨਾਨਕ ਸਾਜਨ ਕਉ ਬਲਿ ਜਾਈਐ ਸਾਚਿ ਮਿਲੇ ਘਰਿ ਆਏ ॥੧॥ ਘਰਿ ਆਇਅੜੇ ਸਾਜਨਾ ਤਾ ਧਨ ਖਰੀ ਸਰਸੀ ਰਾਮ ॥ ਹਰਿ ਮੋਹਿਅੜੀ ਸਾਚ ਸਬਦਿ ਠਾਕੁਰ ਦੇਖਿ ਰਹੰਸੀ ਰਾਮ ॥ ਗੁਣ ਸੰਗਿ ਰਹੰਸੀ ਖਰੀ ਸਰਸੀ ਜਾ ਰਾਵੀ ਰੰਗਿ ਰਾਤੈ ॥ ਅਵਗਣ ਮਾਰਿ ਗੁਣੀ ਘਰੁ ਛਾਇਆ ਪੂਰੈ ਪੁਰਖਿ ਬਿਧਾਤੈ ॥ ਤਸਕਰ ਮਾਰਿ ਵਸੀ ਪੰਚਾਇਣਿ ਅਦਲੁ ਕਰੇ ਵੀਚਾਰੇ ॥ ਨਾਨਕ ਰਾਮ ਨਾਮਿ ਨਿਸਤਾਰਾ ਗੁਰਮਤਿ ਮਿਲਹਿ ਪਿਆਰੇ ॥੨॥ ਵਰੁ ਪਾਇਅੜਾ ਬਾਲੜੀਏ ਆਸਾ ਮਨਸਾ ਪੂਰੀ ਰਾਮ ॥ ਪਿਰਿ ਰਾਵਿਅੜੀ ਸਬਦਿ ਰਲੀ ਰਵਿ ਰਹਿਆ ਨਹ ਦੂਰੀ ਰਾਮ ॥ ਪ੍ਰਭੁ ਦੂਰਿ ਨ ਹੋਈ ਘਟਿ ਘਟਿ ਸੋਈ ਤਿਸ ਕੀ ਨਾਰਿ ਸਬਾਈ ॥ ਆਪੇ ਰਸੀਆ ਆਪੇ ਰਾਵੇ ਜਿਉ ਤਿਸ ਦੀ ਵਡਿਆਈ ॥ ਅਮਰ ਅਡੋਲੁ ਅਮੋਲੁ ਅਪਾਰਾ ਗੁਰਿ ਪੂਰੈ ਸਚੁ ਪਾਈਐ ॥ ਨਾਨਕ ਆਪੇ ਜੋਗ ਸਜੋਗੀ ਨਦਰਿ ਕਰੇ ਲਿਵ ਲਾਈਐ ॥੩॥ ਪਿਰੁ ਉਚੜੀਐ ਮਾੜੜੀਐ ਤਿਹੁ ਲੋਆ ਸਿਰਤਾਜਾ ਰਾਮ ॥ ਹਉ ਬਿਸਮ ਭਈ ਦੇਖਿ ਗੁਣਾ ਅਨਹਦ ਸਬਦ ਅਗਾਜਾ ਰਾਮ ॥ ਸਬਦੁ ਵੀਚਾਰੀ ਕਰਣੀ ਸਾਰੀ ਰਾਮ ਨਾਮੁ ਨੀਸਾਣੋ ॥ ਨਾਮ ਬਿਨਾ ਖੋਟੇ ਨਹੀ ਠਾਹਰ ਨਾਮੁ ਰਤਨੁ ਪਰਵਾਣੋ ॥ ਪਤਿ ਮਤਿ ਪੂਰੀ ਪੂਰਾ ਪਰਵਾਨਾ ਨਾ ਆਵੈ ਨਾ ਜਾਸੀ ॥ ਨਾਨਕ ਗੁਰਮੁਖਿ ਆਪੁ ਪਛਾਣੈ ਪ੍ਰਭ ਜੈਸੇ ਅਵਿਨਾਸੀ ॥੪॥੧॥੩॥ ਅਰਥ: ਹੇ ਸੱਜਣ-ਪ੍ਰਭੂ! ਆ, ਮੈਂ ਤੇਰਾ ਦਰਸਨ ਕਰ ਸਕਾਂ। (ਹੇ ਸੱਜਣ!) ਮੈਂ ਆਪਣੇ ਹਿਰਦੇ ਵਿਚ ਪੂਰੀ ਸਾਵਧਾਨਤਾ ਨਾਲ ਤੇਰੀ ਉਡੀਕ ਕਰ ਰਹੀ ਹਾਂ, ਮੇਰੇ ਮਨ ਵਿਚ ਬੜਾ ਹੀ ਚਾਉ ਹੈ (ਕਿ ਮੈਨੂੰ ਤੇਰਾ ਦਰਸਨ ਹੋਵੇ) । ਹੇ ਮੇਰੇ ਪ੍ਰਭੂ! ਮੇਰੀ ਬੇਨਤੀ) ਸੁਣ, ਮੇਰੇ ਮਨ ਵਿਚ (ਤੇਰੇ ਦਰਸਨ ਲਈ) ਬੜਾ ਹੀ ਚਾਉ ਹੈ, ਮੈਨੂੰ ਆਸਰਾ ਭੀ ਤੇਰਾ ਹੀ ਹੈ। (ਹੇ ਪ੍ਰਭੂ!) ਜਿਸ ਜੀਵ-ਇਸਤ੍ਰੀ ਨੇ ਤੇਰਾ ਦਰਸਨ ਕਰ ਲਿਆ, ਉਹ ਪਵਿੱਤ੍ਰ-ਆਤਮਾ ਹੋ ਗਈ, ਉਸ ਦਾ ਜਨਮ ਮਰਨ ਦਾ ਦੁੱਖ ਦੂਰ ਹੋ ਗਿਆ। ਉਸ ਨੇ ਸਾਰੇ ਜੀਵਾਂ ਵਿਚ ਤੈਨੂੰ ਹੀ ਵੱਸਦਾ ਪਛਾਣ ਲਿਆ, ਉਸ ਦੇ ਪ੍ਰੇਮ (ਦੀ ਖਿੱਚ) ਦੀ ਰਾਹੀਂ ਤੂੰ ਉਸ ਨੂੰ ਮਿਲ ਪਿਆ। ਹੇ ਨਾਨਕ! ਸੱਜਣ ਪ੍ਰਭੂ ਤੋਂ ਸਦਕੇ ਹੋਣਾ ਚਾਹੀਦਾ ਹੈ। ਜੇਹੜੀ ਜੀਵ-ਇਸਤ੍ਰੀ ਉਸ ਦੇ ਸਦਾ-ਥਿਰ ਨਾਮ ਵਿਚ ਜੁੜਦੀ ਹੈ, ਉਸ ਦੇ ਹਿਰਦੇ ਵਿਚ ਉਹ ਆ ਪ੍ਰਗਟਦਾ ਹੈ।੧। ਜਦੋਂ ਸੱਜਣ-ਪ੍ਰਭੂ ਜੀ ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ ਪਰਗਟਦੇ ਹਨ, ਤਾਂ ਜੀਵ-ਇਸਤ੍ਰੀ ਬਹੁਤ ਪ੍ਰਸੰਨ-ਚਿੱਤ ਹੋ ਜਾਂਦੀ ਹੈ। ਜਦੋਂ ਸਦਾ-ਥਿਰ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਸ਼ਬਦ ਨੇ ਉਸ ਨੂੰ ਖਿੱਚ ਪਾਈ, ਤਾਂ ਠਾਕੁਰ ਜੀ ਦਾ ਦਰਸਨ ਕਰ ਕੇ ਉਹ ਅਡੋਲ-ਚਿੱਤ ਹੋ ਗਈ। ਜਦੋਂ ਪ੍ਰੇਮ-ਰੰਗ ਵਿਚ ਰੱਤੇ ਪਰਮਾਤਮਾ ਨੇ ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਿਆ ਤਾਂ ਉਹ ਪ੍ਰਭੂ ਦੇ ਗੁਣਾਂ (ਦੀ ਯਾਦ) ਵਿਚ ਅਡੋਲ-ਆਤਮਾ ਹੋ ਗਈ ਤੇ ਬਹੁਤ ਪ੍ਰਸੰਨ-ਚਿੱਤ ਹੋ ਗਈ। ਪੂਰਨ ਪੁਰਖ ਨੇ ਸਿਰਜਣਹਾਰ ਨੇ (ਉਸ ਦੇ ਅੰਦਰੋਂ) ਔਗੁਣ ਦੂਰ ਕਰ ਕੇ ਉਸ ਦੇ ਹਿਰਦੇ ਨੂੰ ਗੁਣਾਂ ਨਾਲ ਭਰਪੂਰ ਕਰ ਦਿੱਤਾ ਕਾਮਾਦਿਕ ਚੋਰਾਂ ਨੂੰ ਮਾਰ ਕੇ ਉਹ ਜੀਵ-ਇਸਤ੍ਰੀ ਉਸ ਪਰਮਾਤਮਾ (ਦੇ ਚਰਨਾਂ) ਵਿਚ ਟਿਕ ਗਈ ਜੋ ਸਦਾ ਪੂਰੀ ਵਿਚਾਰ ਨਾਲ ਨਿਆਂ ਕਰਦਾ ਹੈ। ਹੇ ਨਾਨਕ! ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ, ਗੁਰੂ ਦੀ ਸਿੱਖਿਆ ਤੇ ਤੁਰਿਆਂ ਪਿਆਰੇ ਪ੍ਰਭੂ ਜੀ ਮਿਲ ਪੈਂਦੇ ਹਨ।੨। ਜਿਸ ਜੀਵ-ਇਸਤ੍ਰੀ ਨੇ ਖਸਮ-ਪ੍ਰਭੂ ਲੱਭ ਲਿਆ, ਉਸ ਦੀ ਹਰੇਕ ਆਸ ਉਸ ਦੀ ਹਰੇਕ ਇੱਛਾ ਪੂਰੀ ਹੋ ਜਾਂਦੀ ਹੈ (ਭਾਵ, ਉਸ ਦਾ ਮਨ ਦੁਨੀਆ ਦੀਆਂ ਆਸਾਂ ਆਦਿਕ ਵਲ ਨਹੀਂ ਦੌੜਦਾ ਭੱਜਦਾ) । ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨੇ ਆਪਣੇ ਚਰਨਾਂ ਵਿਚ ਜੋੜ ਲਿਆ, ਜੋ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਵਿਚ ਲੀਨ ਹੋ ਗਈ, ਉਸ ਨੂੰ ਪ੍ਰਭੂ ਹਰ ਥਾਂ ਵਿਆਪਕ ਦਿੱਸਦਾ ਹੈ, ਉਸ ਨੂੰ ਆਪਣੇ ਤੋਂ ਦੂਰ ਨਹੀਂ ਜਾਪਦਾ। ਉਸ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ ਪ੍ਰਭੂ ਕਿਤੇ ਦੂਰ ਨਹੀਂ ਹਰੇਕ ਸਰੀਰ ਵਿਚ ਉਹੀ ਮੌਜੂਦ ਹੈ, ਸਾਰੀਆਂ ਜੀਵ-ਇਸਤ੍ਰੀਆਂ ਉਸੇ ਦੀਆਂ ਹੀ ਹਨ। ਉਹ ਆਪ ਹੀ ਆਨੰਦ ਦਾ ਸੋਮਾ ਹੈ, ਜਿਵੇਂ ਉਸ ਦੀ ਰਜ਼ਾ ਹੁੰਦੀ ਹੈ ਉਹ ਆਪ ਹੀ ਆਪਣੇ ਮਿਲਾਪ ਦਾ ਆਨੰਦ ਦੇਂਦਾ ਹੈ। ਉਹ ਪਰਮਾਤਮਾ ਮੌਤ-ਰਹਿਤ ਹੈ, ਮਾਇਆ ਵਿਚ ਡੋਲਦਾ ਨਹੀਂ ਉਸ ਦਾ ਮੁੱਲ ਨਹੀਂ ਪੈ ਸਕਦਾ (ਭਾਵ, ਕੋਈ ਪਦਾਰਥ ਉਸ ਦੇ ਬਰਾਬਰ ਦਾ ਨਹੀਂ) ਉਹ ਸਦਾ-ਥਿਰ ਰਹਿਣ ਵਾਲਾ ਹੈ, ਉਹ ਬੇਅੰਤ ਹੈ, ਪੂਰੇ ਗੁਰੂ ਦੀ ਰਾਹੀਂ ਉਸ ਦੀ ਪ੍ਰਾਪਤੀ ਹੁੰਦੀ ਹੈ। ਹੇ ਨਾਨਕ! ਪ੍ਰਭੂ ਆਪ ਹੀ ਜੀਵਾਂ ਦੇ ਆਪਣੇ ਨਾਲ ਮੇਲ ਦੇ ਢੋ ਢੁਕਾਂਦਾ ਹੈ, ਜਦੋਂ ਉਹ ਮੇਹਰ ਦੀ ਨਜ਼ਰ ਕਰਦਾ ਹੈ, ਤਦੋਂ ਜੀਵ ਉਸ ਵਿਚ ਸੁਰਤਿ ਜੋੜਦਾ ਹੈ।੩। ਪ੍ਰਭੂ-ਪਤੀ ਇਕ ਸੋਹਣੇ ਉੱਚੇ ਮਹਲ ਵਿਚ ਵੱਸਦਾ ਹੈ (ਜਿੱਥੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ) ਉਹ ਤਿੰਨਾਂ ਲੋਕਾਂ ਦਾ ਨਾਥ ਹੈ। ਉਸ ਦੇ ਗੁਣ ਵੇਖ ਕੇ ਮੈਂ ਹੈਰਾਨ ਹੋ ਰਹੀ ਹਾਂ। ਚੌਹੀਂ ਪਾਸੀਂ (ਸਾਰੇ ਸੰਸਾਰ ਵਿਚ) ਉਸ ਦੀ ਜੀਵਨ-ਰੌ ਇਕ-ਰਸ ਰੁਮਕ ਰਹੀ ਹੈ। ਜੇਹੜਾ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਨੂੰ ਵਿਚਾਰਦਾ ਹੈ (ਭਾਵ, ਆਪਣੇ ਮਨ ਵਿਚ ਵਸਾਂਦਾ ਹੈ) ਜਿਸ ਨੇ ਇਹ ਸ੍ਰੇਸ਼ਟ ਕਰਤੱਬ ਬਣਾ ਲਿਆ ਹੈ, ਜਿਸ ਦੇ ਪਾਸ ਪਰਮਾਤਮਾ ਦਾ ਨਾਮ (ਰੂਪ) ਰਾਹਦਾਰੀ ਹੈ (ਉਸ ਨੂੰ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲ ਜਾਂਦੀ ਹੈ, ਪਰ) ਨਾਮ-ਹੀਣੇ ਖੋਟੇ ਮਨੁੱਖ ਨੂੰ (ਉਸ ਦੀ ਦਰਗਾਹ ਵਿਚ) ਥਾਂ ਨਹੀਂ ਮਿਲਦੀ। (ਪ੍ਰਭੂ ਦੇ ਦਰ ਤੇ) ਪ੍ਰਭੂ ਦਾ ਨਾਮ-ਰਤਨ ਹੀ ਕਬੂਲ ਹੁੰਦਾ ਹੈ। ਜਿਸ ਮਨੁੱਖ ਦੇ ਪਾਸ (ਪ੍ਰਭੂ-ਨਾਮ ਦਾ) ਅ-ਰੁਕ ਪਰਵਾਨਾ ਹੈ, ਉਸ ਨੂੰ (ਪ੍ਰਭੂ-ਦਰ ਤੇ) ਪੂਰੀ ਇੱਜ਼ਤ ਮਿਲਦੀ ਹੈ ਉਸ ਦੀ ਅਕਲ ਉਕਾਈ-ਹੀਣ ਹੋ ਜਾਂਦੀ ਹੈ, ਉਹ ਜਨਮ ਮਰਨ ਦੇ ਗੇੜ ਤੋਂ ਬਚ ਜਾਂਦਾ ਹੈ। ਹੇ ਨਾਨਕ! ਗੁਰ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING audio translations in Punjabi and English.ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥

ਅਰਥ: ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ।ਰਹਾਉ।

ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ।੧। ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ। ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ। (ਭਗਤੀ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ (ਉਹਨਾਂ ਦੇ ਅੰਦਰੋਂ) ਚਿੰਤਾ ਨਾਸ ਹੋ ਜਾਂਦੀ ਹੈ।੨। ਹੇ ਭਾਈ! ਸਾਧ ਸੰਤ ਜਿੱਥੇ (ਭੀ) ਇਕੱਠੇ ਹੁੰਦੇ ਹਨ ਉਥੇ ਉਹ ਸਾਜ ਵਰਤ ਕੇ ਬਾਣੀ ਪੜ੍ਹ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ (ਹੀ) ਗਾਂਦੇ ਹਨ। ਹੇ ਭਾਈ! ਸੰਤਾਂ ਦੀ ਸੰਗਤਿ ਵਿਚ ਬੈਠਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਸ਼ਾਂਤੀ ਹਾਸਲ ਹੁੰਦੀ ਹੈ। ਪਰ, ਉਹਨਾਂ ਦੀ ਸੰਗਤਿ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉੱਤੇ ਬਖ਼ਸ਼ਸ਼ (ਦਾ ਲੇਖ ਲਿਖਿਆ ਹੋਵੇ) ।੩। ਹੇ ਭਾਈ! ਮੈਂ ਆਪਣੇ ਦੋਵੇਂ ਹੱਥ ਜੋੜ ਕੇ ਅਰਦਾਸ ਕਰਦਾ ਹਾਂ ਕਿ ਮੈਂ ਸੰਤ ਜਨਾਂ ਦੇ ਚਰਨ ਧੋ ਕੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਉਚਾਰਦਾ ਰਹਾਂ। ਹੇ ਭਾਈ! ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਤੋਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ ਜੇਹੜੇ ਦਇਆਲ ਕਿਰਪਾਲ ਪ੍ਰਭੂ ਦੀ ਹਜ਼ੂਰੀ ਵਿਚ (ਸਦਾ ਟਿਕੇ ਰਹਿੰਦੇ ਹਨ) ।੪।੨।੨੩।

DHANASREE, FIFTH MEHL:

I am meek and poor; the Name of God is my only Support. The Name of the Lord, Har, Har, is my occupation and earnings. I gather only the Lord’s Name. It is useful in both this world and the next. || 1 || Imbued with the Love of the Lord God’s Infinite Name, the Holy Saints sing the Glorious Praises of the One Lord, the Formless Lord. || Pause || The Glory of the Holy Saints comes from their total humility. The Saints realize that their greatness rests in the Praises of the Lord. Meditating on the Lord of the Universe, the Saints are in bliss. The Saints find peace, and their anxieties are dispelled. || 2 || Wherever the Holy Saints gather, there they sing the Praises of the Lord, in music and poetry. In the Society of the Saints, there is bliss and peace. They alone obtain this Society, upon whose foreheads such destiny is written. || 3 || With my palms pressed together, I offer my prayer. I wash their feet, and chant the Praises of the Lord, the treasure of virtue. O God, merciful and compassionate, let me remain in Your Presence. Nanak lives, in the dust of the Saints. || 4 || 2 || 23 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING audio translations in PUNJABI and English.ਰਾਗੁ ਸੂਹੀ ਛੰਤ ਮਹਲਾ ੧ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥ ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥ ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥ ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂਤੀ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਤਿਲੰਗ ਬਾਣੀ ਭਗਤਾ ਕੀ ਕਬੀਰ ਜੀ    ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥  ਅਰਥ: ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧। ਹੇ ਭਾਈ! ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ। ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ) , ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ।੨। (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ) , ਉਹ ਹਰ ਥਾਂ ਮੌਜੂਦ ਹੈ।੩। ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ) , ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ! ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ।੪।੧।

TILANG, THE WORD OF DEVOTEE KABEER JEE:

ONE UNIVERSAL CREATOR GOD. BY THE GRACE OF THE TRUE GURU:

The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 || O human being, search your own heart every day, and do not wander around in confusion. This world is just a magic-show; no one will be holding your hand. || 1 || Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 || Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 || The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥ {ਪੰਨਾ 628} ਅਰਥ: ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ। (ਪਰ, ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ।੧। ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨। ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤਿ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ।੩। (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਹੇ ਨਾਨਕ! ਆਖ-ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ।੪।੧੫।੭੯।

SORAT’H, FIFTH MEHL:

When it was pleasing to the Perfect True Guru, then I chanted the Naam, the Name of the Pervading Lord. The Lord of the Universe extended His Mercy to me, and God saved my honor. || 1 || The Lord’s feet are forever peace-giving. Whatever fruit one desires, he receives; his hopes shall not go in vain. || 1 || Pause || That Saint, unto whom the Lord of Life, the Great Giver, extends His Mercy — he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. || 2 || Twenty-four hours a day, he chants the Praises of the Lord, and the bitter poison does not affect him. My Creator Lord has united me with Himself, and the Holy Saints have become my companions. || 3 || Taking me by the hand, He has given me everything, and blended me with Himself. Says Nanak, everything has been perfectly resolved; I have found the Perfect True Guru. || 4 || 15 || 79 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥  ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ) । (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧। ਹੇ ਨਾਨਕ! ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨।

TODEE, FIFTH MEHL:

Forgetting the Lord, one is ruined forever. How can anyone be deceived, who has Your Support, O Lord? || Pause || Without meditating in remembrance on the Lord, life is like a burning fire, even if one lives long, like a snake. One may rule over the nine regions of the earth, but in the end, he shall have to depart, losing the game of life. || 1 || He alone sings the Glorious Praises of the Lord, the treasure of virtue, upon whom the Lord showers His Grace. He is at peace, and his birth is blessed; Nanak is a sacrifice to him. || 2 || 2 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily hukamnama Sahib from Sri Darbar Sahib Amritsar including audio translation in Punjabi and English ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ।੧। ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ।੨। ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ। ਨਾਨਕ ਆਖਦਾ ਹੈ-(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ।੩।੪।

SORAT’H, NINTH MEHL:

O mind, contemplate the Sanctuary of God. Meditating on Him in remembrance, Ganika the prostitute was saved; enshrine His Praises within your heart. || 1 || Pause || Meditating on Him in remembrance, Dhroo became immortal, and obtained the state of fearlessness. The Lord and Master removes suffering in this way — why have you forgotten Him? || 1 || As soon as the elephant took to the protective Sanctuary of the Lord, the ocean of mercy, he escaped from the crocodile. How much can I describe the Glorious Praises of the Naam? Whoever chants the Lord’s Name, his bonds are broken. || 2 || Ajaamal, known throughout the world as a sinner, was redeemed in an instant. Says Nanak, remember the Chintaamani, the jewel which fulfills all desires, and you too shall be carried across and saved. || 3 || 4 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily hukamnama Sahib from Sri Darbar Sahib Amritsar including audio translation in Punjabi and English ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨। ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩। ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।

DHANAASAREE, FOURTH MEHL:

O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily hukamnama Sahib from Sri Darbar Sahib Amritsar including audio translation in Punjabi and English ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥  ਅਰਥ: ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ) ।੧।ਰਹਾਉ। ਹੇ ਪ੍ਰਭੂ! ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ। ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ। ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ।੧। ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ। ਹੇ ਦਾਸ ਨਾਨਕ! ਤੂੰ ਭੀ ਅਰਜ਼ੋਈ ਕਰ ਤੇ ਆਖ-) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ।੨।੪।੯।

TODEE, FIFTH MEHL:

O True Guru, I have come to Your Sanctuary. Grant me the peace and glory of the Lord’s Name, and remove my anxiety. || 1 || Pause || I cannot see any other place of shelter; I have grown weary, and collapsed at Your door. Please ignore my account; only then may I be saved. I am worthless — please, save me! || 1 || You are always forgiving, and always merciful; You give support to all. Slave Nanak follows the Path of the Saints; save him, O Lord, this time. || 2 || 4 || 9 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

Deep Sidhu praised Sardar SimranjitSingh Mann and appeal to be United...

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily hukamnama Sahib from Sri Darbar Sahib Amritsar including audio translation in Punjabi and English ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥  ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।

DHANAASAREE, FOURTH MEHL:

The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

01 ਜੂਨ ਨੂੰ ਬਰਗਾੜੀ ਵਿਖੇ ਹੋਣ ਵਾਲੀ ਅਰਦਾਸ ਵਿਚ ਸਮੁੱਚੀ ਸਿੱਖ ਕੌਮ, ਸਿੱਖ ਧਿਰਾਂ, ਸਖਸ਼ੀਅਤਾਂ ਸਮੂਲੀਅਤ ਕਰਨ : ਮਾਨ ਫ਼ਤਹਿਗੜ੍ਹ ਸਾਹਿਬ, 31 ਮਈ ( ) “ਕਿਉਂਕਿ ਸੈਂਟਰ ਤੇ ਪੰਜਾਬ ਦੀਆਂ ਸਰਕਾਰਾਂ ਪੰਜਾਬ ਸੂਬੇ ਤੇ ਸਿੱਖ ਕੌਮ ਦੇ ਅਤਿ ਗੰਭੀਰ ਮਸਲਿਆ ਦਾ ਹੱਲ ਕਰਨ ਲਈ ਨਾ ਤਾਂ ਪਹਿਲੇ ਸੰਜ਼ੀਦਾ ਸਨ ਅਤੇ ਨਾ ਹੀ ਅੱਜ ਹਨ । ਇਥੋਂ ਤੱਕ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆ ਅਪਮਾਨਿਤ ਕਾਰਵਾਈਆ ਉਤੇ ਵੀ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਜਿ਼ੰਮੇਵਾਰੀ ਨਹੀਂ ਨਿਭਾਅ ਰਹੀਆ । ਬਲਕਿ ਦੋਸ਼ੀਆਂ ਨੂੰ ਬਚਾਉਣ ਲਈ ਉਹ ਹਰ ਹੀਲਾ ਵਰਤ ਰਹੀਆ ਹਨ ਜਿਸ ਦੀ ਇਖਲਾਕ, ਕਾਨੂੰਨ ਅਤੇ ਇਨਸਾਫ਼ ਦਾ ਤਕਾਜਾ ਬਿਲਕੁਲ ਇਜਾਜਤ ਨਹੀਂ ਦਿੰਦਾ । ਜਿਵੇਂ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਬਚਾਉਣ ਲਈ ਹੁਕਮਰਾਨਾਂ ਨੇ ਕੋਈ 9 ਦੇ ਕਰੀਬ ਸਮੇਂ-ਸਮੇਂ ਤੇ ਜਾਂਚ ਕਮੇਟੀਆ ਤੇ ਕਮਿਸ਼ਨ ਬਣਾਏ, ਪਰ ਕਿਸੇ ਵੀ ਜਾਂਚ ਕਮੇਟੀ ਜਾਂ ਕਮਿਸਨ ਨੇ ਸਿੱਖ ਕੌਮ ਨੂੰ ਇਨਸਾਫ਼ ਨਹੀਂ ਦਿੱਤਾ, ਜਿਸਦੀ ਬਦੌਲਤ ਸਿੱਖ ਕੌਮ ਦੇ ਕਾਤਲ ਅੱਜ ਵੀ ਦਨਦਨਾਉਦੇ ਫਿਰਦੇ ਹਨ । ਉਸੇ ਤਰ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਅਪਮਾਨਿਤ ਕਰਨ ਵਾਲੇ ਦੋਸ਼ੀਆਂ ਅਤੇ ਕੋਟਕਪੂਰਾ, ਬਹਿਬਲ ਕਲਾਂ ਵਿਖੇ ਸ਼ਾਂਤਮਈ ਢੰਗ ਨਾਲ ਰੋਸ਼ ਕਰ ਰਹੇ ਸਿੱਖਾਂ ਉਤੇ ਗੋਲੀਆਂ ਚਲਾਕੇ ਸ਼ਹੀਦ ਕਰਨ ਅਤੇ ਵੱਡੀ ਗਿਣਤੀ ਵਿਚ ਸਿੱਖਾਂ ਨੂੰ ਜਖ਼ਮੀ ਕਰਨ ਵਾਲੇ ਦੋਸ਼ੀ ਪੁਲਿਸ ਅਧਿਕਾਰੀਆਂ ਅਤੇ ਸਿਆਸਤਦਾਨਾਂ ਵਿਰੁੱਧ ਕਾਨੂੰਨੀ ਅਮਲ ਕਰਨ ਦੀ ਬਜਾਇ ਉਸੇ ਤਰ੍ਹਾਂ ਦਾ ਇਕ ਤੋਂ ਬਾਅਦ ਇਕ ਜਾਂਚ ਕਮੇਟੀਆ ਬਣਾਉਣ ਦਾ ਗੁੰਮਰਾਹਕੁੰਨ ਸਿਲਸਿਲਾ ਜਾਰੀ ਹੈ । ਅਜਿਹੇ ਅਮਲ ਤਾਂ ਅਸਲੀਅਤ ਵਿਚ ਦੋਸ਼ੀਆਂ ਨੂੰ ਕਾਨੂੰਨੀ ਮਾਰ ਤੋਂ ਬਚਾਉਣ ਲਈ ਸਾਜ਼ਸੀ ਢੰਗ ਨਾਲ ਭੰਬਲਭੂਸਾ ਹੀ ਪਾਇਆ ਜਾ ਰਿਹਾ ਹੈ । ਜਦੋਂਕਿ ਸਿੱਖ ਕੌਮ ਨੂੰ ਹਰ ਕੀਮਤ ਤੇ ਇਨਸਾਫ਼ ਚਾਹੀਦਾ ਹੈ।” ਇਹ ਵਿਚਾਰ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸਮੁੱਚੀ ਸਿੱਖ ਕੌਮ, ਸਭ ਸਿੱਖ ਧਿਰਾਂ, ਸਖਸ਼ੀਅਤਾਂ, ਆਗੂਆਂ ਜਥੇਬੰਦੀਆਂ ਸੰਗਠਨਾਂ, ਸੁਸਾਇਟੀਆ, ਕਿਸਾਨ ਯੂਨੀਅਨਾਂ, ਟਰਾਸਪੋਰਟ ਯੂਨੀਅਨ, ਆੜਤੀ ਯੂਨੀਅਨਾਂ, ਮਜ਼ਦੂਰਾਂ ਆਦਿ ਨੂੰ 01 ਜੂਨ ਨੂੰ ਬਰਗਾੜੀ ਵਿਖੇ ਹੋਣ ਵਾਲੀ ਅਰਦਾਸ ਵਿਚ ਸਮੂਲੀਅਤ ਕਰਨ ਦੀ ਅਤੇ ਹੋਣ ਵਾਲੇ ਅਹਿਮ ਫੈਸਲਿਆ ਵਿਚ ਆਪਣੇ ਕੀਮਤੀ ਵਿਚਾਰਾਂ ਰਾਹੀ ਯੋਗਦਾਨ ਪਾਉਣ ਦੀ ਅਪੀਲ ਕਰਦੇ ਹੋਏ ਪ੍ਰਗਟ ਕੀਤੇ । ਉਨ੍ਹਾਂ ਸਿੱਖ ਕੌਮ ਨਾਲ ਸੰਬੰਧਤ ਸਭ ਧਿਰਾਂ, ਆਗੂਆਂ, ਸਖਸ਼ੀਅਤਾਂ, ਸੰਗਠਨਾਂ ਨੂੰ ਕੌਮ ਦੀ ਬਿਹਤਰੀ ਦੇ ਬਿਨ੍ਹਾਂ ਤੇ ਕਿਹਾ ਕਿ ਛੋਟੇ-ਮੋਟੇ ਸਿਆਸੀ ਵਿਚਾਰਾਂ ਦੇ ਵਖਰੇਵਿਆ ਨੂੰ ਪਾਸੇ ਰੱਖਕੇ ਕੌਮ ਦੇ ਇਸ ਵੱਡੇ ਉਦਮ ਵਿਚ ਸੰਜ਼ੀਦਗੀ ਢੰਗ ਨਾਲ ਅਗਲੇ ਉਲੀਕੇ ਜਾਣ ਵਾਲੇ ਪ੍ਰੋਗਰਾਮ ਨੂੰ ਕਾਮਯਾਬ ਕਰਨ ਲਈ ਅੱਗੇ ਹੋ ਕੇ ਉਦਮ ਕਰਨੇ ਬਣਦੇ ਹਨ । ਤਾਂ ਕਿ ਅਸੀਂ ਸਭ ਗੁਰਬਾਣੀ ਦੇ ਉਸ ਮਹਾਵਾਕ ”ਹੋਇ ਇਕੱਤਰ ਮਿਲਹੁ ਮੇਰੇ ਭਾਈ, ਦੁਬਿਧਾ ਦੂਰਿ ਕਰੋ ਲਿਵ ਲਾਇ” ਅਨੁਸਾਰ ਇਕ-ਮਨ, ਇਕ-ਆਤਮਾ ਹੋ ਕੇ ਜਿਥੇ ਇਸ ਸਮੂਹਿਕ ਅਰਦਾਸ ਕਰਦੇ ਹੋਏ ਕੌਮੀ ਤਾਕਤ ਨੂੰ ਬਲ ਦੇਣਾ ਚਾਹੀਦਾ ਹੈ, ਉਥੇ ਅਗਲੇ ਮੋਰਚੇ ਦੀ ਰੂਪ-ਰੇਖਾ ਤਿਆਰ ਕਰਨ ਵਿਚ ਸਹਿਯੋਗ ਵੀ ਕਰਨਾ ਚਾਹੀਦਾ ਹੈ ਤਾਂ ਕਿ ਅਸੀਂ ਮੁਕਰਤਾ, ਧੋਖੇ-ਫਰੇਬਾਂ ਨਾਲ ਭਰੇ ਇੰਡੀਅਨ ਅਤੇ ਪੰਜਾਬ ਦੇ ਹੁਕਮਰਾਨਾਂ ਨੂੰ ਮਜ਼ਬੂਰ ਕਰ ਸਕੀਏ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਅਪਮਾਨਿਤ ਕਰਨ ਵਾਲੇ ਦੋਸ਼ੀਆਂ ਅਤੇ ਸਿੱਖ ਕੌਮ ਦੇ ਕਾਤਲਾਂ ਨੂੰ ਕਾਨੂੰਨ ਅਨੁਸਾਰ ਜਲਦੀ ਹੀ ਸਜ਼ਾ ਦਿਵਾਉਣ ਦੇ ਅਮਲ ਨੂੰ ਯਕੀਨੀ ਬਣਾ ਸਕੀਏ । ਸਿੱਖ ਕੌਮ ਦੁਸ਼ਮਣ ਅਤੇ ਦੋਸਤ ਤਾਕਤਾਂ ਨੂੰ ਪਹਿਚਾਨਣ ਦੇ ਸਮਰੱਥ ਬਣਕੇ ਸਿੱਖ ਕੌਮ ਦੀਆਂ ਸਭ ਮੁਸ਼ਕਿਲਾਂ, ਮਸਲਿਆ ਦਾ ਹੱਲ ”ਆਜ਼ਾਦ ਬਾਦਸ਼ਾਹੀ ਸਿੱਖ ਰਾਜ” ਦੀ ਸਥਾਪਨਾ ਕਰਨ ਵਿਚ ਆਪਣੀਆ ਜਿ਼ੰਮੇਵਾਰੀਆਂ ਪੂਰੀਆ ਕਰ ਸਕੀਏ । ਸ. ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਸਭ ਧਿਰਾਂ ਹਰ ਤਰ੍ਹਾਂ ਦੇ ਵਖਰੇਵਿਆ ਨੂੰ ਤੁੱਛ ਸਮਝਕੇ ਉਪਰੋਕਤ ਕੌਮੀ ਮਿਸ਼ਨ ਦੀ ਪ੍ਰਾਪਤੀ ਲਈ ਆਪੋ-ਆਪਣੇ ਸਾਧਨਾਂ ਅਤੇ ਇਲਾਕਾ ਨਿਵਾਸੀਆ ਨੂੰ ਵੱਡੀ ਗਿਣਤੀ ਵਿਚ ਲੈਕੇ 01 ਜੂਨ ਨੂੰ ਬਰਗਾੜੀ ਵਿਖੇ ਪਹੁੰਚਕੇ ਕੌਮੀ ਮਕਸਦ ਨੂੰ ਸਫ਼ਲ ਕਰਨ ਵਿਚ ਭੂਮਿਕਾ ਨਿਭਾਉਣਗੇ ।

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily hukamnama Sahib from Sri Darbar Sahib Amritsar including audio translation in Punjabi and English ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥  ਅਰਥ: ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ) ।੧।ਰਹਾਉ। ਹੇ ਪ੍ਰਭੂ! ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ। ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ। ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ।੧। ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ। ਹੇ ਦਾਸ ਨਾਨਕ! ਤੂੰ ਭੀ ਅਰਜ਼ੋਈ ਕਰ ਤੇ ਆਖ-) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ।੨।੪।੯।

TODEE, FIFTH MEHL:

O True Guru, I have come to Your Sanctuary. Grant me the peace and glory of the Lord’s Name, and remove my anxiety. || 1 || Pause || I cannot see any other place of shelter; I have grown weary, and collapsed at Your door. Please ignore my account; only then may I be saved. I am worthless — please, save me! || 1 || You are always forgiving, and always merciful; You give support to all. Slave Nanak follows the Path of the Saints; save him, O Lord, this time. || 2 || 4 || 9 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily hukamnama Sahib from Sri Darbar Sahib Amritsar including audio translation in Punjabi and English ਧਨਾਸਰੀ ਮਹਲਾ ੫ ਘਰੁ ੬ ਅਸਟਪਦੀ    ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ ॥੧॥੩॥ {ਪੰਨਾ 687}

ਅਰਥ: ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ। ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ।੧।ਰਹਾਉ। ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ। ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ। ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ। ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ। ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ।੧। ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ। (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ।੨।ਅਰਥ: ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ। ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ।੩। ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ। (ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ।੪। ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ। ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ। ਹੇ ਭਾਈ! ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇ।੫।ਅਰਥ: ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ। ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ।੬। ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ। ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ।੭। ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ, (

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily hukamnama Sahib from Sri Darbar Sahib Amritsar including audio translation in Punjabi and English ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ। (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨। ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩। ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦।

DHANAASAREE, FIFTH MEHL:

I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to God’s Mind. Chanting the Naam, all thirst and desire is satisfied; Nanak is satisfied and fulfilled. || 4 || 10 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily hukamnama Sahib from Sri Darbar Sahib Amritsar including audio translation in Punjabi and English ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ    ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥ ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥ ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥ ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥ ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥ ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥ ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥ ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥ ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥ ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥ ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥ ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥ ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥ ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥ 

ਅਰਥ: ਹੇ ਮੇਰੀ ਮਾਂ! ਮੇਰਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਗਿਆ ਹੈ (ਪ੍ਰੋਤਾ ਗਿਆ ਹੈ। ਸ਼ਬਦ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਪੈਦਾ ਹੋ ਗਿਆ ਹੈ) । ਉਹੀ ਮਨੁੱਖ (ਅਸਲ) ਤਿਆਗੀ ਹੈ ਜਿਸ ਦਾ ਮਨ ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਰੰਗਿਆ ਗਿਆ ਹੈ। ਉਸ (ਬੈਰਾਗੀ) ਦੇ ਅੰਦਰ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਵਿਚ (ਮਸਤ ਰਹਿੰਦਾ ਹੈ) , ਸਦਾ ਕਾਇਮ ਰਹਿਣ ਵਾਸਤੇ ਮਾਲਕ-ਪ੍ਰਭੂ (ਦੇ ਚਰਨਾਂ ਵਿਚ) ਉਸ ਦੀ ਸੁਰਤਿ ਜੁੜੀ ਰਹਿੰਦੀ ਹੈ।੧।ਰਹਾਉ। ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ। ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ। ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ। ਹੇ ਮੇਰੇ ਸਾਈਂ! ਇਹ ਸਭ ਤੇਰੀ ਹੀ ਮੇਹਰ ਹੈ) ਤੂੰ ਆਪ ਹੀ (ਮੇਰੇ ਦਿਲ ਦੀ) ਜਾਣਨ-ਵਾਲਾ ਹੈਂ; ਆਪ ਹੀ ਪਛਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਚੰਗੀ) ਮਤਿ ਦੇਂਦਾ ਹੈਂ (ਜਿਸ ਕਰਕੇ ਤੇਰਾ ਦਰ ਛੱਡ ਕੇ ਹੋਰ ਪਾਸੇ ਨਹੀਂ ਭਟਕਦਾ) ।੧। ਅਨੇਕਾਂ ਹੀ ਵੈਰਾਗੀ ਵੈਰਾਗ ਦੀਆਂ ਗੱਲਾਂ ਕਰਦੇ ਹਨ, ਪਰ ਅਸਲ ਵੈਰਾਗ ਉਹ ਹੈ ਜੋ (ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਇਤਨਾ ਰੰਗਿਆ ਹੋਇਆ ਹੈ ਕਿ ਉਹ) ਖਸਮ-ਪ੍ਰਭੂ ਨੂੰ ਪਿਆਰਾ ਲੱਗਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ (ਪਰਮਾਤਮਾ ਦੀ ਯਾਦ ਨੂੰ ਵਸਾਂਦਾ ਹੈ ਤੇ) ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਮਸਤ (ਰਹਿ ਕੇ) ਗੁਰੂ ਦੀ ਦੱਸੀ ਹੋਈ ਕਾਰ ਕਰਦਾ ਹੈ। ਉਹ ਬੈਰਾਗੀ ਸਿਰਫ਼ ਪਰਮਾਤਮਾ ਨੂੰ ਚੇਤਦਾ ਹੈ (ਜਿਸ ਕਰਕੇ ਉਸ ਦਾ) ਮਨ (ਮਾਇਆ ਵਾਲੇ ਪਾਸੇ) ਨਹੀਂ ਡੋਲਦਾ, ਉਹ ਬੈਰਾਗੀ (ਮਾਇਆ ਵਲ) ਦੌੜਦੇ ਮਨ ਨੂੰ ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ। ਅਡੋਲ ਅਵਸਥਾ ਵਿਚ ਮਸਤ ਉਹ ਬੈਰਾਗੀ ਸਦਾ (ਪ੍ਰਭੂ ਦੇ ਨਾਮ-) ਰੰਗ ਵਿਚ ਰੰਗਿਆ ਰਹਿੰਦਾ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ।੨। ਹੇ ਭਾਈ! ਜਿਸ ਮਨੁੱਖ ਦਾ) ਚੰਚਲ ਮਨ ਰਤਾ ਭਰ ਭੀ ਆਤਮਕ ਆਨੰਦ ਵਿਚ ਨਿਵਾਸ ਦੇਣ ਵਾਲੇ ਨਾਮ ਵਿਚ ਵੱਸਦਾ ਹੈ (ਉਹ ਮਨੁੱਖ ਅਸਲ ਬੈਰਾਗੀ ਹੈ, ਤੇ ਉਹ ਬੈਰਾਗੀ) ਆਤਮਕ ਆਨੰਦ (ਮਾਣਦਾ ਹੈ) । ਹੇ ਪ੍ਰਭੂ! ਤੂੰ ਆਪ (ਉਸ ਬੈਰਾਗੀ ਨੂੰ ਜੀਵਨ ਦੇ ਸਹੀ ਰਸਤੇ ਦੀ) ਸਮਝ ਦਿੱਤੀ ਹੈ, (ਜਿਸ ਦੀ ਬਰਕਤਿ ਨਾਲ ਉਸ ਦੀ ਤ੍ਰਿਸ਼ਨਾ-) ਅੱਗ ਬੁਝ ਗਈ ਹੈ, ਤੇ ਉਸ ਦੀ ਜੀਭ ਉਸ ਦੀਆਂ ਅੱਖਾਂ (ਆਦਿਕ) ਇੰਦ੍ਰੇ ਸਦਾ-ਥਿਰ (ਹਰਿ-ਨਾਮ) ਵਿਚ ਰੰਗੇ ਰਹਿੰਦੇ ਹਨ। ਉਹ ਬੈਰਾਗੀ ਦੁਨੀਆ ਦੀਆਂ ਆਸਾਂ ਤੋਂ ਨਿਰਮੋਹ ਹੋ ਕੇ ਜੀਵਨ ਬਿਤੀਤ ਕਰਦਾ ਹੈ, ਉਹ (ਦੁਨੀਆ ਵਾਲੇ ਘਰ-ਘਾਟ ਦੀ ਅਪਣੱਤ ਛੱਡ ਕੇ) ਉਸ ਘਰ ਵਿਚ ਸੁਰਤਿ ਜੋੜੀ ਰੱਖਦਾ ਹੈ ਜੋ ਸਚ ਮੁਚ ਉਸ ਦਾ ਆਪਣਾ ਹੀ ਰਹੇਗਾ। ਅਜੇਹੇ ਬੈਰਾਗੀ (ਗੁਰੂ-ਦਰ ਤੋਂ ਮਿਲੀ) ਨਾਮ-ਭਿੱਛਿਆ ਨਾਲ ਰੱਜੇ ਰਹਿੰਦੇ ਹਨ, ਸੰਤੋਖੀ ਰਹਿੰਦੇ ਹਨ, (ਕਿਉਂਕਿ ਉਹਨਾਂ ਨੂੰ ਗੁਰੂ ਨੇ) ਅਡੋਲ ਆਤਮਕ ਅਵਸਥਾ ਵਿਚ ਟਿਕਾ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪਿਲਾ ਦਿੱਤਾ ਹੈ।੩। ਜਦ ਤਕ (ਮਨ ਵਿਚ) ਰਤਾ ਭਰ ਭੀ ਕੋਈ ਹੋਰ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily hukamnama Sahib from Sri Darbar Sahib Amritsar including audio translation in Punjabi and English ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥ ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥ ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥੪॥੭॥੫੭॥  ਅਰਥ: ਹੇ ਸੰਤ ਜਨੋ! ਸਾਧ ਸੰਗਤਿ (ਇਕ) ਸੁੰਦਰ (ਅਸਥਾਨ) ਹੈ। ਜੇਹੜਾ ਮਨੁੱਖ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ (ਮਨ ਨੂੰ ਨਾਮ-ਜਲ ਨਾਲ ਪਵਿਤ੍ਰ ਕਰਦਾ ਹੈ) , ਉਸ ਦੀ ਜਿੰਦ ਦਾ (ਵਿਕਾਰਾਂ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ, ਉਹ ਆਪਣੀ ਸਾਰੀ ਕੁਲ ਨੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੧।ਰਹਾਉ। (ਹੇ ਭਾਈ! ਸਾਧ ਸੰਗਤਿ ਵਿਚ ਜਿਸ ਮਨੁੱਖ ਦਾ) ਆਤਮਕ ਇਸ਼ਨਾਨ ਗੁਰੂ ਨੇ ਸਫਲ ਕਰ ਦਿੱਤਾ, ਉਹ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪ ਜਪ ਕੇ (ਆਪਣੇ ਸਾਰੇ) ਪਾਪ ਨਾਸ ਕਰ ਲੈਂਦਾ ਹੈ। ਸਰਬ-ਵਿਆਪਕ ਕਰਤਾਰ ਆਪ ਉਸ ਦੀ ਸਹੈਤਾ ਕਰਦਾ ਹੈ, (ਉਸ ਦੀ ਆਤਮਕ ਰਾਸਿ-ਪੂੰਜੀ ਦਾ) ਰਤਾ ਭਰ ਭੀ ਨੁਕਸਾਨ ਨਹੀਂ ਹੁੰਦਾ।੧। ਹੇ ਭਾਈ! ਜੇਹੜਾ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ ਟਿਕ ਕੇ) ਆਪਣੇ ਪਰਮਾਤਮਾ ਦਾ ਆਰਾਧਨ ਕਰਦਾ ਹੈ, (ਉਹ ਮਨੁੱਖ ਇਸ ਸਤਸੰਗ-ਸਰੋਵਰ ਵਿਚ ਆਤਮਕ) ਇਸ਼ਨਾਨ ਕਰ ਕੇ ਆਪਣੀ ਆਤਮਕ ਜੀਵਨ ਦੀ ਰਾਸਿ-ਪੂੰਜੀ ਨੂੰ ਪੂਰਨ ਤੌਰ ਤੇ ਬਚਾ ਲੈਂਦਾ ਹੈ। ਸਾਰਾ ਜਗਤ ਉਸ ਦੀ ਸੋਭਾ ਦਾ ਗੀਤ ਗਾਂਦਾ ਹੈ, ਉਹ ਮਨੁੱਖ ਮਨ-ਚਿਤਵੇ ਫਲ ਹਾਸਲ ਕਰ ਲੈਂਦਾ ਹੈ।੨। ਹੇ ਭਾਈ! ਜੇਹੜਾ ਮਨੁੱਖ ਸੰਤਾਂ ਦੇ ਸਰੋਵਰ ਵਿਚ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ, ਉਹ ਮਨੁੱਖ ਸਭ ਤੋਂ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ।੩। ਹੇ ਭਾਈ! ਪਰਮਾਤਮਾ ਨਾਲ ਮਿਲਾਪ ਦੀ ਇਸ ਵਿਚਾਰ ਨੂੰ ਉਹ ਮਨੁੱਖ ਸਮਝਦਾ ਹੈ, ਜਿਸ ਉੱਤੇ ਪਰਮਾਤਮਾ ਆਪ ਦਇਆਵਾਨ ਹੁੰਦਾ ਹੈ। ਹੇ ਨਾਨਕ! (ਆਖ-) ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੀ ਸ਼ਰਨ ਪਿਆ ਰਹਿੰਦਾ ਹੈ, ਉਹ ਆਪਣਾ ਹਰੇਕ ਕਿਸਮ ਦਾ ਚਿੰਤਾ-ਫ਼ਿਕਰ ਦੂਰ ਕਰ ਲੈਂਦਾ ਹੈ।੪।੭।੫੭।

SORATH, FIFTH MEHL:

The Creator Lord Himself stood between us, and not a hair upon my head was touched. The Guru made my cleansing bath successful; meditating on the Lord, Har, Har, my sins were erased. || 1 || O Saints, the purifying pool of Ram Das is sublime. Whoever bathes in it, his family and ancestry are saved, and his soul is saved as well. || 1 || Pause || The world sings cheers of victory, and the fruits of his mind痴 desires are obtained. Whoever comes and bathes here, and meditates on his God, is safe and sound. || 2 || One who bathes in the healing pool of the Saints, that humble being obtains the supreme status. He does not die, or come and go in reincarnation; he meditates on the Name of the Lord, Har, Har. || 3 || He alone knows this about God, whom God blesses with His kindness. Baba Nanak seeks the Sanctuary of God; all his worries and anxieties are dispelled. || 4 || 7 || 57 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily hukamnama Sahib from Sri Darbar Sahib Amritsar including audio translation in Punjabi and English ਸੋਰਠਿ ਮਹਲਾ ੫ ॥ ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥ ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥ ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥ ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥ ਅਰਥ: ਹੇ ਪ੍ਰਭੂ ਜੀ! ਤੂੰ ਮੇਰਾ ਪਾਲਣਹਾਰਾ ਮਾਲਕ ਹੈਂ, ਮੇਰੇ ਅੰਗ-ਸੰਗ ਵੱਸਦਾ ਹੈਂ। ਹੇ ਹਰੀ! ਮੈਨੂੰ ਆਪਣੇ ਚਰਨਾਂ ਦੀ ਸਰਣ ਵਿਚ ਰੱਖ, ਮੈਨੂੰ ਆਪਣਾ ਦਾਸ ਬਣਾਈ ਰੱਖ।੧।ਰਹਾਉ। ਹੇ ਮੇਰੇ ਆਪਣੇ ਮਾਲਕ ਪ੍ਰਭੂ! ਮੇਰੇ ਦਿਲ ਦੀ ਹਾਲਤ ਤੂੰ ਹੀ ਜਾਣਦਾ ਹੈਂ, ਤੇਰੀ ਸਰਣ ਪਿਆਂ ਹੀ (ਮੇਰੀ ਅੰਦਰਲੀ ਮੰਦੀ ਹਾਲਤ ਦਾ) ਖ਼ਾਤਮਾ ਹੋ ਸਕਦਾ ਹੈ। ਮੈਂ ਲੱਖਾਂ ਪਾਪ ਕਰਦਾ ਫਿਰਦਾ ਹਾਂ। ਹੇ ਮੇਰੇ ਮਾਲਕ! ਮੈਨੂੰ ਬਖ਼ਸ਼ ਲੈ।੧। ਹੇ ਬੇਸ਼ੁਮਾਰ ਪ੍ਰਭੂ! ਹੇ ਬੇਅੰਤ! ਹੇ ਮੇਰੇ ਮਾਲਕ! ਤੂੰ ਉੱਚੀ ਆਤਮਕ ਅਵਸਥਾ ਵਾਲਾ ਹੈਂ, ਤੂੰ ਸਾਰੇ ਗੁਣਾਂ ਦਾ ਮਾਲਕ ਹੈਂ, ਤੂੰ ਡੂੰਘਾ ਹੈਂ। ਹੇ ਨਾਨਕ! (ਆਖ-ਹੇ ਪ੍ਰਭੂ! ਜਦੋਂ ਤੂੰ ਕਿਸੇ ਮਨੁੱਖ ਦੀ ਵਿਕਾਰਾਂ ਦੀ) ਫਾਹੀ ਕੱਟ ਕੇ ਉਸ ਨੂੰ ਆਪਣਾ ਦਾਸ ਬਣਾ ਲੈਂਦਾ ਹੈਂ, ਤਦੋਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ।੨।੭।੩੫।

SORAT’H, FIFTH MEHL:

Only You know the state of my innermost self; You alone can judge me. Please forgive me, O Lord God Master; I have committed thousands of sins and mistakes. || 1 || O my Dear Lord God Master, You are always near me. O Lord, please bless Your disciple with the shelter of Your feet. || 1 || Pause || Infinite and endless is my Lord and Master; He is lofty, virtuous and profoundly deep. Cutting away the noose of death, the Lord has made Nanak His slave, and now, what does he owe to anyone else? || 2 || 7 || 35 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥ ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥ ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥

ਅਰਥ: ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈ, ਆਤਮਕ ਅਨੰਦ ਬਣਿਆ ਰਹਿੰਦਾ ਹੈ। ਪਰ ਜਿਸ ਮਨੁੱਖ ਨੂੰ ਮੇਰਾ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਸ ਉਤੇ (ਇਉਂ) ਜਾਣੋ (ਜਿਵੇਂ) ਲੱਖਾਂ ਤਕਲਫ਼ਿਾਂ ਆ ਪੈਂਦੀਆਂ ਹਨ।ਰਹਾਉ। ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ। ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿੰਦੇ ਹਨ।੧। ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੇ ਤੇਰਾ ਆਸਰਾ ਲਿਆ, ਉਹ ਤੇਰੀ ਸ਼ਰਨ ਵਿਚ ਰਹਿ ਕੇ ਸੁਖ ਮਾਣਦੇ ਹਨ। ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਸਰਬ-ਵਿਆਪਕ ਕਰਤਾਰ ਭੁੱਲ ਜਾਂਦਾ ਹੈ, ਉਹ ਮਨੁੱਖ ਦੁਖੀਆਂ ਵਿਚ ਗਿਣੇ ਜਾਂਦੇ ਹਨ।੨। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਆਗਿਆ ਮੰਨ ਕੇ ਪਰਮਾਤਮਾ ਵਿਚ ਸੁਰਤਿ ਜੋੜ ਲਈ, ਉਹਨਾਂ ਨੇ ਬੜਾ ਆਨੰਦ ਬੜਾ ਰਸ ਮਾਣਿਆ। ਪਰ ਜੇਹੜੇ ਮਨੁੱਖ ਪਰਮਾਤਮਾ ਨੂੰ ਭੁਲਾ ਕੇ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ ਉਹ ਭਿਆਨਕ ਨਰਕ ਵਿਚ ਪਏ ਰਹਿੰਦੇ ਹਨ।੩। ਹੇ ਨਾਨਕ! ਜੀਵਾਂ ਦੇ ਕੀਹ ਵੱਸ?) ਜਿਸ ਕੰਮ ਵਿਚ ਪਰਮਾਤਮਾ ਕਿਸੇ ਜੀਵ ਨੂੰ ਲਾਂਦਾ ਹੈ ਉਸੇ ਕੰਮ ਵਿਚ ਹੀ ਉਹ ਲੱਗਾ ਰਹਿੰਦਾ ਹੈ, ਹਰੇਕ ਜੀਵ ਉਹੋ ਜਿਹੀ ਵਰਤੋਂ ਹੀ ਕਰਦਾ ਹੈ। ਜਿਨ੍ਹਾਂ ਮਨੁੱਖਾਂ ਨੇ (ਪ੍ਰਭੂ ਦੀ ਪ੍ਰੇਰਨਾ ਨਾਲ) ਸੰਤ ਜਨਾਂ ਦਾ ਆਸਰਾ ਲਿਆ ਹੈ ਉਹ ਅੰਦਰੋਂ ਪ੍ਰਭੂ ਦੇ ਚਰਨਾਂ ਵਿਚ ਹੀ ਮਸਤ ਰਹਿੰਦੇ ਹਨ।੪।੪।੧੫।

SORAT’H, FIFTH MEHL:

Those whose minds are attached to the lotus feet of the Lord — those humble beings are satisfied and fulfilled. But those, within whose hearts the priceless virtue does not abide — those men remain thirsty and unsatisfied. || 1 || Worshipping the Lord in adoration, one becomes happy, and free of disease. But one who forgets my Dear Lord — know him to be afflicted with tens of thousands of illnesses. || Pause || Those who hold tightly to Your Support, God, are happy in Your Sanctuary. But those humble beings who forget the Primal Lord, the Architect of Destiny, are counted among the most miserable beings. || 2 || One who has faith in the Guru, and who is lovingly attached to God, enjoys the delights of supreme ecstasy. One who forgets God and forsakes the Guru, falls into the most horrible hell. || 3 || As the Lord engages someone, so he is engaged, and so does he perform. Nanak has taken to the Shelter of the Saints; his heart is absorbed in the Lord’s feet. || 4 || 4 || 15 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥

ਅਰਥ: ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧। ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ, ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ।੨। (ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ। (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ।੩। ਹੇ ਨਾਨਕ! ਆਖ-) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ।੪।੧੫।੨੬।

SORAT’H, FIFTH MEHL:

Infatuated with the darkness of emotional attachment to Maya, he does not know the Lord, the Great Giver. The Lord created his body and fashioned his soul, but he claims that his power is his, weighed down by the chains of egotism. || 2 || Behind closed doors, hidden by many screensown. || 1 || O foolish mind, God, your Lord and Master is watching over you. Whatever you do, He knows; nothing can remain concealed from Him. || Pause || You are intoxicated with the tastes of the tongue, with greed and pride; countless sins spring from these. You wandered in pain through countless incarnations, the man takes his pleasure with another man’s wife. When Chitr and Gupt, the celestial accountants of the conscious and subconscious, call for your account, who will screen you then? || 3 || O Perfect Lord, Merciful to the meek, Destroyer of pain, without You, I have no shelter at all. Please, lift me up out of the world-ocean; O God, I have come to Your Sanctuary. || 4 || 15 || 26 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including audio translation in Punjabi and Englishਸੋਰਠਿ ਮਹਲਾ ੫ ਘਰੁ ੧ ਅਸਟਪਦੀਆ     ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥  ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧। ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨। ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ ਅਰਥ: ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩। ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪। ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ।੫। ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥  ਅਰਥ: ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ,

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including audio translation in Punjabi and Englishਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥

ਅਰਥ: ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ।੧। ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ।੨। ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ। (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ।੩। ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ। ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ।੪।੩।

DHANAASAREE, THIRD MEHL:

Gather in and cherish forever the wealth of the Lord’s Name, deep within; He cherishes and nurtures all beings and creatures. They alone obtain the treasure of Liberation, who are lovingly imbued with, and focused on the Lord’s Name. || 1 || Serving the Guru, one obtains the wealth of the Lord’s Name. He is illumined and enlightened within, and he meditates on the Lord’s Name. || Pause || This love for the Lord is like the love of the bride for her husband. God ravishes and enjoys the soul-bride who is adorned with peace and tranquility. No one finds God through egotism. Wandering away from the Primal Lord, the root of all, one wastes his life in vain. || 2 || Tranquility, celestial peace, pleasure and the Word of His Bani come from the Guru. True is that service, which leads one to merge in the Naam. Blessed with the Word of the Shabad, he meditates forever on the Lord, the Beloved. Through the True Name, glorious greatness is obtained. || 3 || The Creator Himself abides throughout the ages. If He casts His Glance of Grace, then we meet Him. Through the Word of Gurbani, the Lord comes to dwell in the mind. O Nanak, God unites with Himself those who are imbued with Truth. || 4 || 3 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ ਦਰਸਨੁ ਹਰਿ ਦੇਖਣ ਕੈ ਤਾਈ ॥ ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥ ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥੨॥ ਜੇ ਭੁਖ ਦੇਹਿ ਤ ਇਤ ਹੀ ਰਾਜਾ ਦੁਖ ਵਿਚਿ ਸੂਖ ਮਨਾਈ ॥੩॥ ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਚਿ ਅਗਨੀ ਆਪੁ ਜਲਾਈ ॥੪॥ ਪਖਾ ਫੇਰੀ ਪਾਣੀ ਢੋਵਾ ਜੋ ਦੇਵਹਿ ਸੋ ਖਾਈ ॥੫॥ ਨਾਨਕੁ ਗਰੀਬੁ ਢਹਿ ਪਇਆ ਦੁਆਰੈ ਹਰਿ ਮੇਲਿ ਲੈਹੁ ਵਡਿਆਈ ॥੬॥  ਅਰਥ: ਹੇ ਪ੍ਰਭੂ! ਜੇ ਤੂੰ (ਮੇਰੇ ਉਤੇ) ਮੇਹਰ ਕਰੇਂ, (ਮੈਨੂੰ) ਗੁਰੂ ਮਿਲਾ ਦੇਵੇਂ, ਤਾਂ ਤੇਰਾ ਦਰਸਨ ਕਰਨ ਵਾਸਤੇ ਮੈਂ ਸਦਾ ਤੇਰਾ ਨਾਮ ਸਿਮਰਦਾ ਰਹਾਂਗਾ।੧।ਰਹਾਉ। ਹੇ ਭਾਈ! ਜੇ ਕੋਈ (ਸੱਜਣ) ਮੇਰਾ ਪ੍ਰੀਤਮ ਲਿਆ ਕੇ ਮੈਨੂੰ ਮਿਲਾ ਦੇਵੇ, ਤਾਂ ਮੈਂ ਉਸ ਦੇ ਅੱਗੇ ਆਪਣਾ ਆਪ ਵੇਚ ਦਿਆਂ।੧। ਹੇ ਪ੍ਰਭੂ! ਮੇਹਰ ਕਰ) ਜੇ ਤੂੰ ਮੈਨੂੰ ਸੁਖ ਦੇਵੇਂ, ਤਾਂ ਮੈਂ ਤੈਨੂੰ ਹੀ ਸਿਮਰਦਾ ਰਹਾਂ, ਦੁਖ ਵਿਚ ਭੀ ਮੈਂ ਤੇਰੀ ਹੀ ਆਰਾਧਨਾ ਕਰਦਾ ਰਹਾਂ।੨। ਹੇ ਪ੍ਰਭੂ! ਜੇ ਤੂੰ ਮੈਨੂੰ ਭੁੱਖਾ ਰੱਖੇਂ, ਤਾਂ ਮੈਂ ਇਸ ਭੁਖ ਵਿਚ ਹੀ ਰੱਜਿਆ ਰਹਾਂਗਾ, ਦੁੱਖਾਂ ਵਿਚ ਮੈਂ ਸੁਖ ਪ੍ਰਤੀਤ ਕਰਾਂਗਾ (ਤੇਰੀ ਇਹ ਮੇਹਰ ਜ਼ਰੂਰ ਹੋ ਜਾਏ ਕਿ ਮੈਨੂੰ ਤੇਰਾ ਦਰਸਨ ਹੋ ਜਾਏ) ।੩। ਹੇ ਪ੍ਰਭੂ! ਤੇਰਾ ਦਰਸਨ ਕਰਨ ਦੀ ਖ਼ਾਤਰ ਜੇ ਲੋੜ ਪਏ ਤਾਂ) ਮੈਂ ਆਪਣਾ ਸਰੀਰ ਆਪਣਾ ਮਨ ਕੱਟ ਕੱਟ ਕੇ ਸਾਰਾ ਭੇਟਾ ਕਰ ਦਿਆਂਗਾ, ਅੱਗ ਵਿਚ ਆਪਣੇ ਆਪ ਨੂੰ ਸਾੜ (ਭੀ) ਦਿਆਂਗਾ।੪। ਹੇ ਪ੍ਰਭੂ! ਤੇਰੇ ਦੀਦਾਰ ਦੀ ਖ਼ਾਤਰ, ਤੇਰੀਆਂ ਸੰਗਤਾਂ ਨੂੰ) ਮੈਂ ਪੱਖਾਂ ਝਲਾਂਗਾ, ਪਾਣੀ ਢੋਵਾਂਗਾ, ਜੋ ਕੁਝ ਤੂੰ ਮੈਨੂੰ (ਖਾਣ ਲਈ) ਦੇਵੇਂਗਾ ਉਹੀ (ਖ਼ੁਸ਼ ਹੋ ਕੇ) ਖਾ ਲਵਾਂਗਾ।੫। ਹੇ ਪ੍ਰਭੂ! ਤੇਰਾ ਦਾਸ) ਗਰੀਬ ਨਾਨਕ ਤੇਰੇ ਦਰ ਤੇ ਆ ਡਿੱਗਾ ਹੈ, ਮੈਨੂੰ ਆਪਣੇ ਚਰਨਾਂ ਵਿਚ ਜੋੜ ਲੈ, ਤੇਰਾ ਇਹ ਉਪਕਾਰ ਹੋਵੇਗਾ।੬। ਅਖੀ ਕਾਢਿ ਧਰੀ ਚਰਣਾ ਤਲਿ ਸਭ ਧਰਤੀ ਫਿਰਿ ਮਤ ਪਾਈ ॥੭॥ ਜੇ ਪਾਸਿ ਬਹਾਲਹਿ ਤਾ ਤੁਝਹਿ ਅਰਾਧੀ ਜੇ ਮਾਰਿ ਕਢਹਿ ਭੀ ਧਿਆਈ ॥੮॥ ਜੇ ਲੋਕੁ ਸਲਾਹੇ ਤਾ ਤੇਰੀ ਉਪਮਾ ਜੇ ਨਿੰਦੈ ਤ ਛੋਡਿ ਨ ਜਾਈ ॥੯॥ ਜੇ ਤੁਧੁ ਵਲਿ ਰਹੈ ਤਾ ਕੋਈ ਕਿਹੁ ਆਖਉ ਤੁਧੁ ਵਿਸਰਿਐ ਮਰਿ ਜਾਈ ॥੧੦॥ ਵਾਰਿ ਵਾਰਿ ਜਾਈ ਗੁਰ ਊਪਰਿ ਪੈ ਪੈਰੀ ਸੰਤ ਮਨਾਈ ॥੧੧॥ ਨਾਨਕੁ ਵਿਚਾਰਾ ਭਇਆ ਦਿਵਾਨਾ ਹਰਿ ਤਉ ਦਰਸਨ ਕੈ ਤਾਈ ॥੧੨॥  ਅਰਥ: ਹੇ ਪ੍ਰਭੂ! ਜੇ ਲੋੜ ਪਏ ਤਾਂ) ਮੈਂ ਆਪਣੀਆਂ ਅੱਖਾਂ ਕੱਢ ਕੇ (ਗੁਰੂ ਦੇ) ਪੈਰਾਂ ਹੇਠ ਰੱਖ ਦਿਆਂ, ਮੈਂ ਸਾਰੀ ਧਰਤੀ ਉਤੇ ਭਾਲ ਕਰਾਂ ਕਿ ਸ਼ਾਇਦ ਕਿਤੇ ਗੁਰੂ ਲੱਭ ਪਏ।੭। ਹੇ ਪ੍ਰਭੂ! ਜੇ ਤੂੰ ਮੈਨੂੰ ਆਪਣੇ ਕੋਲ ਬਿਠਾਲ ਲਏਂ, ਤਾਂ ਤੈਨੂੰ ਆਰਾਧਦਾ ਰਹਾਂ, ਜੇ ਤੂੰ ਮੈਨੂੰ (ਧੱਕੇ) ਮਾਰ ਕੇ (ਆਪਣੇ ਦਰ ਤੋਂ) ਕੱਢ ਦੇਵੇਂ, ਤਾਂ ਭੀ ਮੈਂ ਤੇਰਾ ਹੀ ਧਿਆਨ ਧਰਦਾ ਰਹਾਂਗਾ।੮। ਹੇ ਪ੍ਰਭੂ! ਜੇ ਜਗਤ ਮੈਨੂੰ ਚੰਗਾ ਆਖੇਗਾ, ਤਾਂ (ਅਸਲ ਵਿਚ) ਇਹ ਤੇਰੀ ਹੀ ਵਡਿਆਈ ਹੋਵੇਗੀ, ਜੇ (ਤੇਰੀ ਸਿਫ਼ਤਿ-ਸਾਲਾਹ ਕਰਨ ਤੇ) ਦੁਨੀਆ ਮੇਰੀ ਨਿੰਦਾ ਕਰੇਗੀ, ਤਾਂ ਭੀ ਮੈਂ (ਤੈਨੂੰ) ਛੱਡ ਕੇ ਨਹੀਂ ਜਾਵਾਂਗਾ।੯। ਹੇ ਪ੍ਰਭੂ! ਜੇ ਮੇਰੀ ਪ੍ਰੀਤਿ ਤੇਰੇ ਪਾਸੇ ਬਣੀ ਰਹੇ, ਤਾਂ ਬੇਸ਼ੱਕ ਕੋਈ ਕੁਝ ਭੀ ਮੈਨੂੰ ਪਿਆ ਆਖੇ। ਪਰ, ਤੇਰੇ ਵਿਸਰਿਆਂ, ਹੇ ਪ੍ਰਭੂ! ਮੈਂ ਆਤਮਕ ਮੌਤੇ ਮਰ ਜਾਵਾਂਗਾ।੧੦। ਹੇ ਪ੍ਰਭੂ! ਤੇਰਾ ਦਰਸਨ ਕਰਨ ਦੀ ਖ਼ਾਤਰ) ਮੈਂ ਗੁਰੂ ਉਤੋਂ ਕੁਰਬਾਨ ਕੁਰਬਾਨ ਜਾਵਾਂਗਾ, ਮੈਂ ਸੰਤ-ਗੁਰੂ ਦੀ ਚਰਨੀਂ ਪੈ ਕੇ ਉਸ ਨੂੰ ਪ੍ਰਸੰਨ ਕਰਾਂਗਾ।੧੧। ਹੇ ਹਰੀ! ਤੇਰਾ ਦਰਸਨ ਕਰਨ ਦੀ ਖ਼ਾਤਰ (ਤੇਰਾ ਦਾਸ) ਵਿਚਾਰਾ ਨਾਨਕ ਕਮਲਾ ਹੋਇਆ ਫਿਰਦਾ ਹੈ।੧੨। ਝਖੜੁ ਝਾਗੀ ਮੀਹੁ ਵਰਸੈ ਭੀ ਗੁਰੁ ਦੇਖਣ ਜਾਈ ॥੧੩॥ ਸਮੁੰਦੁ ਸਾਗਰੁ ਹੋਵੈ ਬਹੁ ਖਾਰਾ ਗੁਰਸਿਖੁ ਲੰਘਿ ਗੁਰ ਪਹਿ ਜਾਈ ॥੧੪॥ ਜਿਉ ਪ੍ਰਾਣੀ ਜਲ ਬਿਨੁ ਹੈ ਮਰਤਾ ਤਿਉ ਸਿਖੁ ਗੁਰ ਬਿਨੁ ਮਰਿ ਜਾਈ ॥੧੫॥ ਜਿਉ ਧਰਤੀ ਸੋਭ ਕਰੇ ਜਲੁ ਬਰਸੈ ਤਿਉ ਸਿਖੁ ਗੁਰ ਮਿਲਿ ਬਿਗਸਾਈ ॥੧੬॥ ਸੇਵਕ ਕਾ ਹੋਇ ਸੇਵਕੁ ਵਰਤਾ ਕਰਿ ਕਰਿ ਬਿਨਉ ਬੁਲਾਈ ॥੧੭॥ ਨਾਨਕ ਕੀ ਬੇਨੰਤੀ ਹਰਿ ਪਹਿ ਗੁਰ ਮਿਲਿ ਗੁਰ ਸੁਖੁ ਪਾਈ ॥੧੮॥  ਅਰਥ: ਹੇ ਪ੍ਰਭੂ! ਤੇਰਾ ਮਿਲਾਪ ਪ੍ਰਾਪਤ ਕਰਨ ਦੀ ਖ਼ਾਤਰ) ਮੈਂ ਗੁਰੂ ਦਾ ਦਰਸਨ ਕਰਨ ਲਈ ਝੱਖੜ-ਹਨੇਰੀ (ਆਪਣੇ ਸਿਰ ਉਤੇ) ਝੱਲਣ ਨੂੰ ਭੀ ਤਿਆਰ ਹਾਂ, ਜੇ ਮੀਂਹ ਵਰ੍ਹਨ ਲੱਗ ਪਏ ਤਾਂ ਭੀ (ਵਰ੍ਹਦੇ ਮੀਂਹ ਵਿਚ ਹੀ) ਮੈਂ ਗੁਰੂ ਨੂੰ ਵੇਖਣ ਲਈ ਜਾਣ ਨੂੰ ਤਿਆਰ ਹਾਂ।੧੩। ਹੇ ਭਾਈ! ਖਾਰਾ ਸਮੁੰਦਰ ਭੀ ਲੰਘਣਾ ਪਏ, ਤਾਂ ਭੀ ਉਸ ਨੂੰ ਲੰਘ ਕੇ ਗੁਰੂ ਦਾ ਸਿੱਖ ਗੁਰੂ ਦੇ ਕੋਲ ਪਹੁੰਚਦਾ ਹੈ।੧੪। ਜਿਵੇਂ ਪ੍ਰਾਣੀ ਪਾਣੀ ਤੋਂ ਮਿਲਣ ਤੋਂ ਬਿਨਾ ਮਰਨ ਲੱਗ ਪੈਂਦਾ ਹੈ, ਤਿਵੇਂ ਸਿੱਖ ਗੁਰੂ ਨੂੰ ਮਿਲਣ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ।੧੫। ਜਿਵੇਂ ਜਦੋਂ ਮੀਂਹ ਪੈਂਦਾ ਹੈ ਤਾਂ ਧਰਤੀ ਸੋਹਣੀ ਲੱਗਣ ਲੱਗ ਪੈਂਦੀ ਹੈ, ਤਿਵੇਂ ਸਿੱਖ ਗੁਰੂ ਨੂੰ ਮਿਲ ਕੇ ਪ੍ਰਸੰਨ ਹੁੰਦਾ ਹੈ।੧੬। ਹੇ ਭਾਈ! ਮੈਂ ਗੁਰੂ ਦੇ ਸੇਵਕ ਦਾ ਸੇਵਕ ਬਣ ਕੇ ਉਸ ਦੀ ਕਾਰ ਕਰਨ ਨੂੰ ਤਿਆਰ ਹਾਂ ਮੈਂ ਉਸ ਨੂੰ ਬੇਨਤੀਆਂ ਕਰ ਕਰ ਕੇ (ਖ਼ੁਸ਼ੀ ਨਾਲ) ਸੱਦਾਂਗਾ।੧੭। ਨਾਨਕ ਦੀ ਪਰਮਾਤਮਾ ਪਾਸ ਬੇਨਤੀ ਹੈ (-ਹੇ ਪ੍ਰਭੂ! ਮੈਨੂੰ ਗੁਰੂ ਮਿਲਾ) ਗੁਰੂ ਨੂੰ ਮਿਲ ਕੇ ਮੈਨੂੰ ਵੱਡਾ ਆਨੰਦ ਪ੍ਰਾਪਤ ਹੁੰਦਾ ਹੈ।੧੮। ਤੂ ਆਪੇ ਗੁਰੁ ਚੇਲਾ ਹੈ ਆਪੇ ਗੁਰ ਵਿਚੁ ਦੇ ਤੁਝਹਿ ਧਿਆਈ ॥੧੯॥ ਜੋ ਤੁਧੁ ਸੇਵਹਿ ਸੋ ਤੂਹੈ ਹੋਵਹਿ ਤੁਧੁ ਸੇਵਕ ਪੈਜ ਰਖਾਈ ॥੨੦॥ ਭੰਡਾਰ ਭਰੇ ਭਗਤੀ ਹਰਿ ਤੇਰੇ ਜਿਸੁ ਭਾਵੈ ਤਿਸੁ ਦੇਵਾਈ ॥੨੧॥ ਜਿਸੁ ਤੂੰ ਦੇਹਿ ਸੋਈ ਜਨੁ ਪਾਏ ਹੋਰ ਨਿਹਫਲ ਸਭ ਚਤੁਰਾਈ ॥੨੨॥ ਸਿਮਰਿ ਸਿਮਰਿ ਸਿਮਰਿ ਗੁਰੁ ਅਪੁਨਾ ਸੋਇਆ ਮਨੁ ਜਾਗਾਈ ॥੨੩॥ ਇਕੁ ਦਾਨੁ ਮੰਗੈ ਨਾਨਕੁ ਵੇਚਾਰਾ ਹਰਿ ਦਾਸਨਿ ਦਾਸੁ ਕਰਾਈ ॥੨੪॥ ਅਰਥ: ਹੇ ਪ੍ਰਭੂ! ਤੂੰ ਆਪ ਹੀ ਗੁਰੂ ਹੈਂ, ਤੂੰ ਆਪ ਹੀ ਸਿੱਖ ਹੈਂ। ਮੈਂ ਗੁਰੂ ਦੀ ਰਾਹੀ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥  ਅਰਥ: ਹੇ ਮਿੱਤਰ! ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ। ਹੇ ਮਿੱਤਰ! ਜਦੋਂ ਮਨੁੱਖ) ! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ।੨। ਹੇ ਨਾਨਕ! ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯।

SORAT’H, NINTH MEHL:

O dear friend, know this in your mind. The world is entangled in its own pleasures; no one is for anyone else. || 1 || Pause || In good times, many come and sit together, surrounding you on all four sides. But when hard times come, they all leave, and no one comes near you. || 1 || Your wife, whom you love so much, and who has remained ever attached to you, runs away crying, “Ghost! Ghost!”, as soon as the swan-soul leaves this body. || 2 || This is the way they act — those whom we love so much. At the very last moment, O Nanak, no one is any use at all, except the Dear Lord. || 3 || 12 || 139 |

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਰਾਗੁ ਸੂਹੀ ਮਹਲਾ ੧ ਕੁਚਜੀ    ੴ ਸਤਿਗੁਰ ਪ੍ਰਸਾਦਿ ॥ ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨ੍ਹ੍ਹੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥ ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥ ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ ॥ ਇਕਤੁ ਟੋਲਿ ਨ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥ ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ ॥ ਸੇ ਵਸਤੂ ਸਹਿ ਦਿਤੀਆ ਮੈ ਤਿਨ੍ਹ੍ਹ ਸਿਉ ਲਾਇਆ ਚਿਤੁ ਜੀਉ ॥ ਮੰਦਰ ਮਿਟੀ ਸੰਦੜੇ ਪਥਰ ਕੀਤੇ ਰਾਸਿ ਜੀਉ ॥ ਹਉ ਏਨੀ ਟੋਲੀ ਭੁਲੀਅਸੁ ਤਿਸੁ ਕੰਤ ਨ ਬੈਠੀ ਪਾਸਿ ਜੀਉ ॥ ਅੰਬਰਿ ਕੂੰਜਾ ਕੁਰਲੀਆ ਬਗ ਬਹਿਠੇ ਆਇ ਜੀਉ ॥ ਸਾ ਧਨ ਚਲੀ ਸਾਹੁਰੈ ਕਿਆ ਮੁਹੁ ਦੇਸੀ ਅਗੈ ਜਾਇ ਜੀਉ ॥ ਸੁਤੀ ਸੁਤੀ ਝਾਲੁ ਥੀਆ ਭੁਲੀ ਵਾਟੜੀਆਸੁ ਜੀਉ ॥ ਤੈ ਸਹ ਨਾਲਹੁ ਮੁਤੀਅਸੁ ਦੁਖਾ ਕੂੰ ਧਰੀਆਸੁ ਜੀਉ ॥ ਤੁਧੁ ਗੁਣ ਮੈ ਸਭਿ ਅਵਗਣਾ ਇਕ ਨਾਨਕ ਕੀ ਅਰਦਾਸਿ ਜੀਉ ॥ ਸਭਿ ਰਾਤੀ ਸੋਹਾਗਣੀ ਮੈ ਡੋਹਾਗਣਿ ਕਾਈ ਰਾਤਿ ਜੀਉ ॥੧॥

ਅਰਥ: (ਹੇ ਸਹੇਲੀਏ!) ਮੈਂ ਸਹੀ ਜੀਵਨ ਦਾ ਚੱਜ ਨਹੀਂ ਸਿੱਖਿਆ, ਮੇਰੇ ਅੰਦਰ ਇਤਨੇ ਐਬ ਹਨ ਕਿ ਅੰਦਰ ਸਮਾ ਹੀ ਨਹੀਂ ਸਕਦੇ (ਇਸ ਹਾਲਤ ਵਿਚ) ਮੈਂ ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਲਈ ਕਿਵੇਂ ਜਾ ਸਕਦੀ ਹਾਂ? (ਉਸ ਦੇ ਦਰ ਤੇ ਤਾਂ) ਇਕ ਦੂਜੀ ਤੋਂ ਵਧੀਆ ਤੋਂ ਵਧੀਆ ਹਨ, ਮੇਰਾ ਤਾਂ ਉਥੇ ਕੋਈ ਨਾਮ ਭੀ ਨਹੀਂ ਜਾਣਦਾ। ਜਿਨ੍ਹਾਂ ਸਹੇਲੀਆਂ ਨੇ ਪ੍ਰਭੂ-ਪਤੀ ਨੂੰ ਪ੍ਰਸੰਨ ਕਰ ਲਿਆ ਹੈ ਉਹ, ਮਾਨੋ, (ਚੁਮਾਸੇ ਵਿਚ) ਅੰਬਾਂ ਦੀਆਂ (ਠੰਢੀਆਂ) ਛਾਵਾਂ ਵਿਚ ਬੈਠੀਆਂ ਹੋਈਆਂ ਹਨ। ਮੇਰੇ ਅੰਦਰ ਤਾਂ ਉਹ ਗੁਣ ਹੀ ਨਹੀਂ ਹਨ (ਜਿਨ੍ਹਾਂ ਉਤੇ ਪ੍ਰਭੂ-ਪਤੀ ਰੀਝਦਾ ਹੈ) ਮੈਂ (ਆਪਣੀ ਇਸ ਅਭਾਗਤਾ ਦਾ) ਦੋਸ ਹੋਰ ਕਿਸ ਨੂੰ ਦੇ ਸਕਦੀ ਹਾਂ? ਹੇ ਪ੍ਰਭੂ-ਪਤੀ! ਤੂੰ ਬੇਅੰਤ ਗੁਣਾਂ ਦਾ ਮਾਲਕ ਹੈਂ) ਮੈਂ ਤੇਰੇ ਕੇਹੜੇ ਕੇਹੜੇ ਗੁਣ ਵਿਸਥਾਰ ਨਾਲ ਦੱਸਾਂ? ਤੇ ਮੈਂ ਤੇਰਾ ਕੇਹੜਾ ਕੇਹੜਾ ਨਾਮ ਲਵਾਂ? (ਤੇਰੇ ਅਨੇਕਾਂ ਗੁਣਾਂ ਨੂੰ ਵੇਖ ਕੇ ਤੇਰੇ ਅਨੇਕਾਂ ਹੀ ਨਾਮ ਜੀਵ ਲੈ ਰਹੇ ਹਨ) । ਤੇਰੇ ਬਖ਼ਸ਼ੇ ਹੋਏ ਕਿਸੇ ਇੱਕ ਸੁੰਦਰ ਪਦਾਰਥ ਦੀ ਰਾਹੀਂ ਭੀ (ਤੇਰੀਆਂ ਦਾਤਾਂ ਦੇ ਲੇਖੇ ਤਕ) ਨਹੀਂ ਪਹੁੰਚ ਸਕਦੀ (ਬਸ!) ਮੈਂ ਤੈਥੋਂ ਕੁਰਬਾਨ ਹੀ ਕੁਰਬਾਨ ਜਾਂਦੀ ਹਾਂ। (ਹੇ ਸਹੇਲੀਏ! ਵੇਖ ਮੇਰੀ ਅਭਾਗਤਾ!) ਸੋਨਾ, ਚਾਂਦੀ, ਮੋਤੀ ਤੇ ਹੀਰਾ ਆਦਿਕ ਸੋਹਣੇ ਕੀਮਤੀ ਪਦਾਰਥ-ਇਹ ਚੀਜ਼ਾਂ ਪ੍ਰਭੂ-ਪਤੀ ਨੇ ਮੈਨੂੰ ਦਿੱਤੀਆਂ, ਮੈਂ (ਉਸ ਨੂੰ ਭੁਲਾ ਕੇ ਉਸ ਦੀਆਂ ਦਿੱਤੀਆਂ) ਇਹਨਾਂ ਚੀਜ਼ਾਂ ਨਾਲ ਪਿਆਰ ਪਾ ਲਿਆ। ਮਿੱਟੀ ਪੱਥਰ ਆਦਿਕ ਦੇ ਬਣਾਏ ਹੋਏ ਸੋਹਣੇ ਘਰ-ਇਹੀ ਮੈਂ ਆਪਣੀ ਰਾਸ-ਪੂੰਜੀ ਬਣਾ ਲਏ। ਮੈਂ ਇਹਨਾਂ ਸੋਹਣੇ ਪਦਾਰਥਾਂ ਵਿਚ ਹੀ (ਫਸ ਕੇ) ਗ਼ਲਤੀ ਖਾ ਗਈ, (ਇਹ ਪਦਾਰਥ ਦੇਣ ਵਾਲੇ) ਉਸ ਖਸਮ-ਪ੍ਰਭੂ ਦੇ ਪਾਸ ਮੈਂ ਨਾਹ ਬੈਠੀ। ਮਾਇਆ ਦੇ ਮੋਹ ਵਿਚ ਫਸ ਕੇ ਜਿਸ ਜੀਵ-ਇਸਤ੍ਰੀ ਦੇ ਸ਼ੁਭ ਗੁਣ ਉਸ ਤੋਂ ਦੂਰ ਪਰੇ ਚਲੇ ਜਾਣ, ਤੇ ਉਸ ਦੇ ਅੰਦਰ ਨਿਰੇ ਪਖੰਡ ਹੀ ਇਕੱਠੇ ਹੋ ਜਾਣ, ਉਹ ਜਦੋਂ ਇਸ ਹਾਲ ਵਿਚ ਪਰਲੋਕ ਜਾਵੇ ਤਾਂ ਜਾ ਕੇ ਪਰਲੋਕ ਵਿਚ (ਪ੍ਰਭੂ ਦੀ ਹਜ਼ੂਰੀ ਵਿਚ) ਕੀਹ ਮੂੰਹ ਵਿਖਾਵੇਗੀ? ਹੇ ਪ੍ਰਭੂ! ਮਾਇਆ ਦੇ ਮੋਹ ਦੀ ਨੀਂਦ ਵਿਚ ਗ਼ਾਫ਼ਿਲ ਪਏ ਰਿਹਾਂ ਮੈਨੂੰ ਬੁਢੇਪਾ ਆ ਗਿਆ ਹੈ, ਜੀਵਨ ਦੇ ਸਹੀ ਰਸਤੇ ਤੋਂ ਮੈਂ ਖੁੰਝੀ ਹੋਈ ਹਾਂ। ਹੇ ਪਤੀ! ਮੈਂ ਤੇਰੇ ਨਾਲੋਂ ਵਿਛੁੜੀ ਹੋਈ ਹਾਂ, ਮੈਂ ਨਿਰੇ ਦੁੱਖ ਹੀ ਦੁੱਖ ਸਹੇੜੇ ਹੋਏ ਹਨ। ਹੇ ਪ੍ਰਭੂ! ਤੂੰ ਬੇਅੰਤ ਗੁਣਾਂ ਵਾਲਾ ਹੈਂ, ਮੇਰੇ ਅੰਦਰ ਸਾਰੇ ਔਗੁਣ ਹੀ ਔਗੁਣ ਹਨ, ਫਿਰ ਭੀ ਨਾਨਕ ਦੀ ਬੇਨਤੀ (ਤੇਰੇ ਹੀ ਦਰ ਤੇ) ਹੈ ਕਿ ਭਾਗਾਂ ਵਾਲੀਆਂ ਜੀਵ-ਇਸਤ੍ਰੀਆਂ ਤਾਂ ਸਦਾ ਹੀ ਤੇਰੇ ਨਾਮ-ਰੰਗ ਵਿਚ ਰੰਗੀਆਂ ਹੋਈਆਂ ਹਨ, ਮੈਨੂੰ ਅਭਾਗਣ ਨੂੰ ਭੀ ਕੋਈ ਇਕ ਰਾਤ ਬਖ਼ਸ਼ (ਮੇਰੇ ਉਤੇ ਭੀ ਕਦੇ ਮੇਹਰ ਦੀ ਨਿਗਾਹ ਕਰ) ।੧।

RAAG SOOHEE, FIRST MEHL, KUCHAJEE ~ THE UNGRACEFUL BRIDE:

ONE UNIVERSAL CREATOR GOD. BY THE GRACE OF THE TRUE GURU:

I am ungraceful and ill-mannered, full of endless faults. How can I go to enjoy my Husband Lord? Each of His soul-brides is better than the rest — who even knows my name? Those brides who enjoy their Husband Lord are very blessed, resting in the shade of the mango tree. I do not have their virtue — who can I blame for this? Which of Your Virtues, O Lord, should I speak of? Which of Your Names should I chant? I cannot even reach one of Your Virtues. I am forever a sacrifice to You. Gold, silver, pearls and rubies are pleasing. My Husband Lord has blessed me with these things, and I have focused my thoughts on them. Palaces of brick and mud are built and decorated with stones; I have been fooled by these decorations, and I do not sit near my Husband Lord. The cranes shriek overhead in the sky, and the herons have come to rest. The bride has gone to her father-in-law’s house; in the world hereafter, what face will she show? She kept sleeping as the day dawned; she forgot all about her journey. She separated herself from her Husband Lord, and now she suffers in pain. Virtue is in You, O Lord; I am totally without virtue. This is Nanak’s only prayer: You give all Your nights to the virtuous so

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ 

ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥

ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥

ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥

ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥

ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।

ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨।

(ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ 'ਹਾਇ ਹਾਇ' ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਤਿਲੰਗ ਬਾਣੀ ਭਗਤਾ ਕੀ ਕਬੀਰ ਜੀ    ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥  ਅਰਥ: ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧। ਹੇ ਭਾਈ! ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ। ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ) , ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ।੨। (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ) , ਉਹ ਹਰ ਥਾਂ ਮੌਜੂਦ ਹੈ।੩। ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ) , ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ! ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ।੪।੧।

TILANG, THE WORD OF DEVOTEE KABEER JEE:

ONE UNIVERSAL CREATOR GOD. BY THE GRACE OF THE TRUE GURU:

The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 || O human being, search your own heart every day, and do not wander around in confusion. This world is just a magic-show; no one will be holding your hand. || 1 || Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 || Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 || The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

Nitnem SAHIB

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ। ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।

SORAT’H, FIFTH MEHL:

He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ 

ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥

ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥

ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥

ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥

ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।

ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨।

(ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ 'ਹਾਇ ਹਾਇ' ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥ {ਪੰਨਾ 609} ਪਦਅਰਥ: ਭੇਟਿਓ = ਮਿਲਿਆ ਹੈ। ਵਡ ਭਾਗੀ = ਵੱਡੇ ਭਾਗਾਂ ਨਾਲ। ਮਨਹਿ = ਮਨ ਵਿਚ। ਪਰਗਾਸਾ = (ਆਤਮਕ ਜੀਵਨ ਦਾ) ਚਾਨਣ। ਸਾਹਿਬ = ਮਾਲਕ। ਭਰਵਾਸਾ = ਭਰੋਸਾ, ਸਹਾਰਾ।੧। ਕੈ = ਤੋਂ। ਬਲਿਹਾਰੈ = ਸਦਕੇ। ਆਗੈ ਪਾਛੈ = ਲੋਕ ਪਰਲੋਕ ਵਿਚ, ਹਰ ਥਾਂ। ਸਹਜਾ = ਆਤਮਕ ਅਡੋਲਤਾ। ਘਰਿ = ਹਿਰਦੇ = ਘਰ ਵਿਚ।ਰਹਾਉ। ਅੰਤਰਜਾਮੀ = ਸਭ ਦੇ ਦਿਲ ਦੀ ਜਾਣਨ ਵਾਲਾ। ਕਰਣੈਹਾਰਾ = ਪੈਦਾ ਕਰਨ ਵਾਲਾ। ਸੋਈ = ਉਹ ਹੀ। ਆਧਾਰਾ = ਆਸਰਾ।੨। ਸਫਲ ਦਰਸਨੁ = ਜਿਸ (ਪ੍ਰਭੂ) ਦਾ ਦਰਸਨ ਜੀਵਨ = ਮਨੋਰਥ ਪੂਰਾ ਕਰਦਾ ਹੈ। ਅਕਾਲ ਮੂਰਤਿ = ਜਿਸ ਦੀ ਹਸਤੀ ਮੌਤ ਤੋਂ ਰਹਿਤ ਹੈ। ਹੋਵਨਹਾਰਾ = ਸਦਾ ਹੀ ਜੀਊਂਦਾ ਰਹਿਣ ਵਾਲਾ। ਕੰਠਿ = ਗਲ ਨਾਲ। ਲਗਾਇ = ਲਾ ਕੇ।੩। ਕਾਰਜੁ = ਜ਼ਿੰਦਗੀ ਦਾ ਮਨੋਰਥ। ਆਇਆ ਰਾਸੇ = ਰਾਸਿ ਆਇਆ, ਸਿਰੇ ਚੜ੍ਹ ਗਿਆ ਹੈ। ਸਗਲੇ = ਸਾਰੇ।੪। ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ। ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧। ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨। (ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩। ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।

SORAT’H, FIFTH MEHL:

I met the True Guru, by great good fortune, and my mind has been enlightened. No one else can equal me, because I have the loving support of my Lord and Master. || 1 || I am a sacrifice to my True Guru. I am at peace in this world, and I shall be in celestial peace in the next; my home is filled with bliss. || Pause || He is the Inner-knower, the Searcher of hearts, the Creator, my Lord and Master. I have become fearless, attached to the Guru’s feet; I take the Support of the Name of the One Lord. || 2 || Fruitful is the Blessed Vision of His Darshan; the Form of God is deathless; He is and shall always be. He hugs His humble servants close, and protects and preserves them; their love for Him is sweet to Him. || 3 || Great is His glorious greatness, and wondrous is His magnificence; through Him, all affairs are resolved. Nanak has met with the Perfect Guru; all his sorrows have been dispelled. || 4 || 5 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Jeth Sangrand Hukamnama SAHIB.ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥ ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥ ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥ ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥ ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥ ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥ ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ ॥ ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥ ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥  ਅਰਥ: ਜਿਸ ਹਰੀ ਦੇ ਅੱਗੇ ਸਾਰੇ ਜੀਵ ਸਿਰ ਨਿਵਾਂਦੇ ਹਨ, ਜੇਠ ਦੇ ਮਹੀਨੇ ਵਿਚ ਉਸ ਦੇ ਚਰਨਾਂ ਵਿਚ ਜੁੜਨਾ ਚਾਹੀਦਾ ਹੈ। ਜੇ ਹਰੀ ਸੱਜਣ ਦੇ ਲੜ ਲੱਗੇ ਰਹੀਏ ਤਾਂ ਉਹ ਕਿਸੇ (ਜਮ ਆਦਿਕ) ਨੂੰ ਆਗਿਆ ਨਹੀਂ ਦੇਂਦਾ ਕਿ ਬੰਨ੍ਹ ਕੇ ਅੱਗੇ ਲਾ ਲਏ (ਭਾਵ, ਪ੍ਰਭੂ ਦੇ ਲੜ ਲੱਗਿਆਂ ਜਮਾਂ ਦਾ ਡਰ ਨਹੀਂ ਰਹਿ ਜਾਂਦਾ) । (ਲੋਕ ਹੀਰੇ ਮੋਤੀ ਲਾਲ ਆਦਿਕ ਕੀਮਤੀ ਧਨ ਇਕੱਠਾ ਕਰਨ ਲਈ ਦੌੜ-ਭੱਜ ਕਰਦੇ ਹਨ, ਪਰ ਉਸ ਧਨ ਦੇ ਚੋਰੀ ਹੋ ਜਾਣ ਦਾ ਭੀ ਤੌਖ਼ਲਾ ਰਹਿੰਦਾ ਹੈ) ਪਰਮਾਤਮਾ ਦਾ ਨਾਮ ਹੀਰੇ ਮੋਤੀ ਆਦਿਕ ਐਸਾ ਕੀਮਤਿ ਧਨ ਹੈ ਕਿ ਉਹ ਚੁਰਾਇਆ ਨਹੀਂ ਜਾ ਸਕਦਾ। ਪਰਮਾਤਮਾ ਦੇ ਜਿਤਨੇ ਭੀ ਕੌਤਕ ਹੋ ਰਹੇ ਹਨ, (ਨਾਮ-ਧਨ ਦੀ ਬਰਕਤਿ ਨਾਲ) ਉਹ ਸਾਰੇ ਮਨ ਵਿਚ ਪਿਆਰੇ ਲੱਗਦੇ ਹਨ। (ਇਹ ਭੀ ਸਮਝ ਆ ਜਾਂਦੀ ਹੈ ਕਿ) ਪ੍ਰਭੂ ਆਪ ਤੇ ਉਸ ਦੇ ਪੈਦਾ ਕੀਤੇ ਜੀਵ ਉਹੀ ਕੁਝ ਕਰਦੇ ਹਨ ਜੋ ਉਸ ਪ੍ਰਭੂ ਨੂੰ ਚੰਗਾ ਲੱਗਦਾ ਹੈ। ਜਿਨ੍ਹਾਂ ਬੰਦਿਆਂ ਨੂੰ ਪ੍ਰਭੂ ਨੇ (ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇ ਕੇ) ਆਪਣਾ ਬਣਾ ਲਿਆ ਹੈ, ਉਹਨਾਂ ਨੂੰ ਹੀ (ਜਗਤ ਵਿਚ) ਸ਼ਾਬਾਸ਼ੇ ਮਿਲਦੀ ਹੈ। (ਪਰ ਪਰਮਾਤਮਾ ਜੀਵਾਂ ਦੇ ਆਪਣੇ ਉੱਦਮ ਨਾਲ ਨਹੀਂ ਮਿਲ ਸਕਦਾ) ਜੇ ਜੀਵਾਂ ਦੇ ਆਪਣੇ ਉੱਦਮ ਨਾਲ ਮਿਲ ਸਕਦਾ ਹੋਵੇ, ਤਾਂ ਜੀਵ ਉਸ ਤੋਂ ਵਿੱਛੁੜ ਕੇ ਦੁਖੀ ਕਿਉਂ ਹੋਣ? ਹੇ ਨਾਨਕ! (ਪ੍ਰਭੂ ਦੇ ਮਿਲਾਪ ਦੇ) ਆਨੰਦ (ਉਹੀ ਬੰਦੇ) ਮਾਣਦੇ ਹਨ, ਜਿਨ੍ਹਾਂ ਨੂੰ ਗੁਰੂ ਦਾ ਸਾਥ ਮਿਲ ਜਾਏ। ਜਿਸ ਮਨੁੱਖ ਦੇ ਮੱਥੇ ਉੱਤੇ ਭਾਗ ਜਾਗੇ, ਉਸ ਨੂੰ ਜੇਠ ਮਹੀਨਾ ਸੁਹਾਵਣਾ ਲੱਗਦਾ ਹੈ, ਉਸੇ ਨੂੰ ਪ੍ਰਭੂ-ਮਾਲਕ ਮਿਲਦਾ ਹੈ।4।

BAARAH MAAHAA ~ THE TWELVE MONTHS: MAAJH, FIFTH MEHL, FOURTH HOUSE:

ONE UNIVERSAL CREATOR GOD. BY THE GRACE OF THE TRUE GURU:

In the month of Jayt’h, the bride longs to meet with the Lord. All bow in humility before Him. One who has grasped the hem of the robe of the Lord, the True Friend-no one can keep him in bondage. God’s Name is the Jewel, the Pearl. It cannot be stolen or taken away. In the Lord are all pleasures which please the mind. As the Lord wishes, so He acts, and so His creatures act. They alone are called blessed, whom God has made His Own. If people could meet the Lord by their own efforts, why would they be crying out in the pain of separation? Meeting Him in the Saadh Sangat, the Company of the Holy, O Nanak, celestial bliss is enjoyed. In the month of Jayt’h, the playful Husband Lord meets her, upon whose forehead such good destiny is recorded. || 4 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ। ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।

SORAT’H, FIFTH MEHL:

He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ। ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨। (ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪। (ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫। ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬। (ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) । ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ 

ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫। ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।

SOOHEE, FIRST MEHL, SIXTH HOUSE:

ONE UNIVERSAL CREATOR GOD. BY THE GRACE OF THE TRUE GURU:

Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥  ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

SHALOK:

The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥  ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

JAITSREE, FOURTH MEHL, FIRST HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ {ਪੰਨਾ 636}

ਅਰਥ: ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ। ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧। ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ।੨। ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ।੩। ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ) । ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।੪। ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ) । ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ।੫। ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ। ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ)

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.DHANAASAREE, FIRST MEHL:

That union with the Lord is acceptable, which is united in intuitive poise. Thereafter, one does not die, and does not come and go in reincarnation. The Lord’s slave is in the Lord, and the Lord is in His slave. Wherever I look, I see none other than the Lord. || 1 || The Gurmukhs worship the Lord, and find His celestial home. Without meeting the Guru, they die, and come and go in reincarnation. || 1 || Pause || So make Him your Guru, who implants the Truth within you, who leads you to speak the Unspoken Speech, and who merges you in the Word of the Shabad. God’s people have no other work to do; they love the True Lord and Master, and they love the Truth. || 2 || The mind is in the body, and the True Lord is in the mind. Merging into the True Lord, one is absorbed into Truth. God’s servant bows at His feet. Meeting the True Guru, one meets with the Lord. || 3 || He Himself watches over us, and He Himself makes us see. He is not pleased by stubborn-mindedness, nor by various religious robes. He fashioned the body-vessels, and infused the Ambrosial Nectar into them; God’s Mind is pleased only by loving devotional worship. || 4 || Reading and studying, one becomes confused, and suffers punishment. By great cleverness, one is consigned to coming and going in reincarnation. One who chants the Naam, the Name of the Lord, and eats the food of the Fear of God becomes Gurmukh, the Lord’s servant, and remains absorbed in the Lord. || 5 || He worships stones, dwells at sacred shrines of pilgrimage and in the jungles, wanders, roams around and becomes a renunciate. But his mind is still filthy — how can he become pure? One who meets the True Lord obtains honor. || 6 || One who embodies good conduct and contemplative meditation, his mind abides in intuitive poise and contentment, since the beginning of time, and throughout the ages. In the twinkling of an eye, he saves millions. Have mercy on me, O my Beloved, and let me meet the Guru. || 7 || Unto whom, O God, should I praise You? Without You, there is no other at all. As it pleases You, keep me under Your Will. Nanak, with intuitive poise and natural love, sings Your Glorious Praises. || 8 || 2 || ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥ ਤਨ ਮਹਿ ਮਨੂਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥ ਸੇਵਕੁ ਪ੍ਰਭ ਕੈ ਲਾਗੈ ਪਾਇ ॥ ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥ ਆਪਿ ਦਿਖਾਵੈ ਆਪੇ ਦੇਖੈ ॥ ਹਠਿ ਨ ਪਤੀਜੈ ਨਾ ਬਹੁ ਭੇਖੈ ॥ ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥ ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥ ਪੜਿ ਪੜਿ ਭੂਲਹਿ ਚੋਟਾ ਖਾਹਿ ॥ ਬਹੁਤੁ ਸਿਆਣਪ ਆਵਹਿ ਜਾਹਿ ॥ ਨਾਮੁ ਜਪੈ ਭਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ ਸਮਾਇ ॥੫॥ ਪੂਜਿ ਸਿਲਾ ਤੀਰਥ ਬਨ ਵਾਸਾ ॥ ਭਰਮਤ ਡੋਲਤ ਭਏ ਉਦਾਸਾ ॥ ਮਨਿ ਮੈਲੈ ਸੂਚਾ ਕਿਉ ਹੋਇ ॥ ਸਾਚਿ ਮਿਲੈ ਪਾਵੈ ਪਤਿ ਸੋਇ ॥੬॥ ਆਚਾਰਾ ਵੀਚਾਰੁ ਸਰੀਰਿ ॥ ਆਦਿ ਜੁਗਾਦਿ ਸਹਜਿ ਮਨੁ ਧੀਰਿ ॥ ਪਲ ਪੰਕਜ ਮਹਿ ਕੋਟਿ ਉਧਾਰੇ ॥ ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥ ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥ ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥ ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥ ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥ ਅਰਥ: ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ।੧।ਰਹਾਉ। ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ।੧। ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ। ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ 

ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ। ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨। ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

TILANG, SECOND HOUSE, FIFTH MEHL:

There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨। ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩। ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।

DHANAASAREE, FOURTH MEHL:

O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

Gurbani Path

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ। ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

DHANAASAREE, FIFTH MEHL:

People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 || They believe that You are far away, but You, O God, are near at hand. Looking around, this way and that, the greedy people come and go. || Pause || As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥  ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ।੧। ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥  ਅਰਥ: ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ। ਨਾਨਕ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿਆਸਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ।੨। ਛੰਤੁ। ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀ ਹੋਰ ਕਿਸ ਦੇ ਪਾਸ ਜਾ ਸਕਦੇ ਹਾਂ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂ) ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। (ਆਪਣੇ ਅੰਦਰੋਂ) ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ (ਆਪਣੇ ਅੰਦਰੋਂ) ਸਾਰਾ ਆਪਾ-ਭਾਵ ਮਿਟਾ ਦੇਣਾ ਚਾਹੀਦਾ ਹੈ। ਨਾਨਕ (ਤਾਂ ਪ੍ਰਭੂ ਦੇ ਦਰ ਤੇ ਹੀ) ਬੇਨਤੀ ਕਰਦਾ ਹੈ (ਤੇ ਆਖਦਾ ਹੈ-ਹੇ ਪ੍ਰਭੂ!) ਮੇਹਰ ਕਰ (ਤੇਰੀ ਮੇਹਰ ਨਾਲ ਹੀ ਤੇਰੇ) ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ।੨। ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥ ਅਰਥ: ਹੇ (ਮੇਰੇ) ਮਨ! ਜਿਸ ਪਰਮਾਤਮਾ ਦੇ ਹੱਥ ਵਿਚ (ਸਾਡੀ) ਹਰੇਕ (ਜੀਵਨ-) ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, (ਇਹੀ ਧਨ) ਸਾਡੇ ਨਾਲ ਸਾਥ ਕਰਦਾ ਹੈ।੩। ਛੰਤੁ। ਹੇ ਭਾਈ! ਸਿਰਫ਼ ਪਰਮਾਤਮਾ ਹੀ (ਸਦਾ ਨਾਲ ਨਿਭਣ ਵਾਲਾ) ਸਾਥੀ ਹੈ, ਉਸ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀਹ ਗਿਣ ਸਕਦਾ ਹਾਂ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ (ਅਸਾਂ ਜੀਵਾਂ ਦਾ) ਹੋਰ ਕੋਈ (ਸਹਾਰਾ) ਨਹੀਂ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ, ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ।੩।

ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥  ਅਰਥ: ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਉਸ ਦੇ ਦਰ ਤੋਂ) ਸਾਰੇ ਸੁਖ (ਮਿਲ ਜਾਂਦੇ ਹਨ) , ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ (ਉਸ ਪਾਸੋਂ) ਮੰਗੀ ਹੈ, ਉਹ ਮੈਨੂੰ (ਸਦਾ) ਮਿਲ ਗਈ ਹੈ।੪। ਛੰਤੁ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ (ਮੇਰਾ) ਮਨ (ਮਾਇਆ ਦ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥  ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

SHALOK:

The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily hukamnama Sahib from Sri Darbar Sahib Amritsar including Punjabi and English.ਧਨਾਸਰੀ ਮਹਲਾ ੩ ਘਰੁ ੨ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥  ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ। ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧।(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨।ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩।(ਹੇ ਭਾਈ! ਭਾਵੇਂ) ਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰ) ਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇ) ਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ।੪।

DHANAASAREE, THIRD MEHL, SECOND HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

This wealth is inexhaustible. It shall never be exhausted, and it shall never be lost. The Perfect True Guru has revealed it to me. I am forever a sacrifice to my True Guru. By Guru’s Grace, I have enshrined the Lord within my mind. || 1 || They alone are wealthy, who lovingly attune themselves to the Lord’s Name. The Perfect Guru has revealed to me the Lord’s treasure; by the Lord’s Grace, it has come to abide in my mind. || Pause || He is rid of his demerits, and his heart is permeated with merit and virtue. By Guru’s Grace, he naturally dwells in celestial peace. True is the Word of the Perfect Guru’s Bani. They bring peace to the mind, and celestial peace is absorbed within. || 2 || O my humble Siblings of Destiny, behold this strange and wonderful thing: duality is overcome, and the Lord dwells within his mind. The Naam, the Name of the Lord, is priceless; it cannot be taken. By Guru’s Grace, it comes to abide in the mind. || 3 || He is the One God, abiding within all. Through the Guru’s Teachings, He is revealed in the heart. One who intuitively knows and realizes God, O Nanak, obtains the Naam; his mind is pleased and appeased. || 4 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including audio translation in Punjabi and English. ਵਡਹੰਸੁ ਮਃ ੩ ॥ ਰੋਵਹਿ ਪਿਰਹਿ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥ ਜਿਨੀ ਚਲਣੁ ਸਹੀ ਜਾਣਿਆ ਸਤਿਗੁਰੁ ਸੇਵਹਿ ਨਾਮੁ ਸਮਾਲੇ ॥ ਸਦਾ ਨਾਮੁ ਸਮਾਲੇ ਸਤਿਗੁਰੁ ਹੈ ਨਾਲੇ ਸਤਿਗੁਰੁ ਸੇਵਿ ਸੁਖੁ ਪਾਇਆ ॥ ਸਬਦੇ ਕਾਲੁ ਮਾਰਿ ਸਚੁ ਉਰਿ ਧਾਰਿ ਫਿਰਿ ਆਵਣ ਜਾਣੁ ਨ ਹੋਇਆ ॥ ਸਚਾ ਸਾਹਿਬੁ ਸਚੀ ਨਾਈ ਵੇਖੈ ਨਦਰਿ ਨਿਹਾਲੇ ॥ ਰੋਵਹਿ ਪਿਰਹੁ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥੧॥ ਅਰਥ: ਪ੍ਰਭੂ-ਪਤੀ ਤੋਂ ਵਿਛੁੜੀਆਂ ਹੋਈਆਂ ਜੀਵ-ਇਸਤ੍ਰੀਆਂ ਸਦਾ ਦੁਖੀ ਰਹਿੰਦੀਆਂ ਹਨ (ਉਹ ਨਹੀਂ ਜਾਣਦੀਆਂ ਕਿ) ਮੇਰਾ ਪ੍ਰਭੂ-ਪਤੀ ਸਦਾ ਜੀਊਂਦਾ-ਜਾਗਦਾ ਹੈ, ਤੇ, ਸਦਾ (ਸਾਡੇ) ਨਾਲ ਵੱਸਦਾ ਹੈ। ਹੇ ਭਾਈ! ਜਿਨ੍ਹਾਂ ਜੀਵਾਂ ਨੇ (ਜਗਤ ਤੋਂ ਆਖ਼ਰ) ਚਲੇ ਜਾਣ ਨੂੰ ਠੀਕ ਮੰਨ ਲਿਆ ਹੈ, ਉਹ ਪਰਮਾਤਮਾ ਦਾ ਨਾਮ ਹਿਰਦੇ ਵਿਚ ਵਸਾ ਕੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ। ਹੇ ਭਾਈ! ਜੇਹੜਾ ਮਨੁੱਖ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਸਦਾ ਵਸਾਈ ਰੱਖਦਾ ਹੈ, ਗੁਰੂ ਉਸ ਦੇ ਅੰਗ-ਸੰਗ ਵੱਸਦਾ ਹੈ, ਉਹ ਗੁਰੂ ਦੀ ਦੱਸੀ ਸੇਵਾ ਕਰ ਕੇ ਸੁਖ ਮਾਣਦਾ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮੌਤ ਦੇ ਡਰ ਨੂੰ ਦੂਰ ਕਰ ਕੇ ਉਹ ਮਨੁੱਖ ਸਦਾ-ਥਿਰ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ, ਉਸ ਨੂੰ ਮੁੜ ਜਨਮ ਮਰਨ ਦਾ ਗੇੜ ਨਹੀਂ ਵਿਆਪਦਾ। ਹੇ ਭਾਈ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ, ਉਹ ਮੇਹਰ ਦੀ ਨਿਗਾਹ ਕਰ ਕੇ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਪਰ) ਪ੍ਰਭੂ-ਪਤੀ ਤੋਂ ਵਿਛੁੜੀਆਂ ਹੋਈਆਂ ਜੀਵ-ਇਸਤ੍ਰੀਆਂ ਸਦਾ ਦੁਖੀ ਰਹਿੰਦੀਆਂ ਹਨ (ਉਹ ਨਹੀਂ ਜਾਣਦੀਆਂ ਕਿ) ਮੇਰਾ ਪ੍ਰਭੂ-ਪਤੀ ਸਦਾ ਜੀਊਂਦਾ-ਜਾਗਦਾ ਹੈ, ਤੇ, ਸਦਾ ਸਾਡੇ ਨਾਲ ਵੱਸਦਾ ਹੈ।੧। ਪ੍ਰਭੁ ਮੇਰਾ ਸਾਹਿਬੁ ਸਭ ਦੂ ਊਚਾ ਹੈ ਕਿਵ ਮਿਲਾਂ ਪ੍ਰੀਤਮ ਪਿਆਰੇ ॥ ਸਤਿਗੁਰਿ ਮੇਲੀ ਤਾਂ ਸਹਜਿ ਮਿਲੀ ਪਿਰੁ ਰਾਖਿਆ ਉਰ ਧਾਰੇ ॥ ਸਦਾ ਉਰ ਧਾਰੇ ਨੇਹੁ ਨਾਲਿ ਪਿਆਰੇ ਸਤਿਗੁਰ ਤੇ ਪਿਰੁ ਦਿਸੈ ॥ ਮਾਇਆ ਮੋਹ ਕਾ ਕਚਾ ਚੋਲਾ ਤਿਤੁ ਪੈਧੈ ਪਗੁ ਖਿਸੈ ॥ ਪਿਰ ਰੰਗਿ ਰਾਤਾ ਸੋ ਸਚਾ ਚੋਲਾ ਤਿਤੁ ਪੈਧੈ ਤਿਖਾ ਨਿਵਾਰੇ ॥ ਪ੍ਰਭੁ ਮੇਰਾ ਸਾਹਿਬੁ ਸਭ ਦੂ ਊਚਾ ਹੈ ਕਿਉ ਮਿਲਾ ਪ੍ਰੀਤਮ ਪਿਆਰੇ ॥੨॥  ਅਰਥ: ਹੇ ਭਾਈ! ਮੇਰਾ ਮਾਲਕ-ਪ੍ਰਭੂ ਸਭਨਾਂ ਨਾਲੋਂ ਉੱਚਾ ਹੈ (ਪਰ ਮੈਂ ਜੀਵ-ਇਸਤ੍ਰੀ ਬੜੇ ਨੀਵੇਂ ਜੀਵਨ ਵਾਲੀ ਹਾਂ) ਮੈਂ ਉਸ ਪਿਆਰੇ ਪ੍ਰੀਤਮ ਨੂੰ ਕਿਵੇਂ ਮਿਲ ਸਕਦੀ ਹਾਂ? ਜਦੋਂ ਗੁਰੂ ਨੇ (ਕਿਸੇ ਜੀਵ-ਇਸਤ੍ਰੀ ਨੂੰ ਉਸ ਪ੍ਰਭੂ ਵਿਚ) ਮਿਲਾਇਆ, ਤਾਂ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰਭੂ ਨਾਲ ਮਿਲ ਗਈ ਉਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ। ਉਹ ਜੀਵ-ਇਸਤ੍ਰੀ ਪ੍ਰਭੂ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ ਉਹ ਸਦਾ ਪਿਆਰੇ ਪ੍ਰਭੂ ਨਾਲ ਪਿਆਰ ਬਣਾਈ ਰੱਖਦੀ ਹੈ। ਹੇ ਭਾਈ! ਗੁਰੂ ਦੀ ਰਾਹੀਂ ਹੀ ਪ੍ਰਭੂ-ਪਤੀ ਦਾ ਦਰਸਨ ਹੁੰਦਾ ਹੈ। ਮਾਇਆ ਦਾ ਮੋਹ, ਮਾਨੋ ਕੱਚੇ ਰੰਗ ਵਾਲਾ ਚੋਲਾ ਹੈ, ਜੇ ਇਹ ਚੋਲਾ ਪਹਿਨੀ ਰੱਖੀਏ, (ਆਤਮਕ ਜੀਵਨ ਦੇ ਪੈਂਡੇ ਵਿਚ ਮਨੁੱਖ ਦਾ) ਪੈਰ ਡੋਲਦਾ ਹੀ ਰਹਿੰਦਾ ਹੈ। ਪ੍ਰਭੂ-ਪਤੀ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ ਚੋਲਾ ਪੱਕੇ ਰੰਗ ਵਾਲਾ ਹੈ, ਜੇ ਇਹ ਚੋਲਾ ਪਹਿਨ ਲਈਏ, ਤਾਂ (ਪ੍ਰਭੂ ਦਾ ਪਿਆਰ ਮਨੁੱਖ ਦੇ ਹਿਰਦੇ ਵਿਚੋਂ ਮਾਇਆ ਦੀ) ਤ੍ਰਿਸ਼ਨਾ ਦੂਰ ਕਰ ਦੇਂਦਾ ਹੈ। ਹੇ ਭਾਈ! ਮੇਰਾ ਮਾਲਕ-ਪ੍ਰਭੂ ਸਭਨਾਂ ਨਾਲੋਂ ਉੱਚਾ ਹੈ (ਪਰ ਮੈਂ ਜੀਵ-ਇਸਤ੍ਰੀ ਬੜੇ ਨੀਵੇਂ ਜੀਵਨ ਵਾਲੀ ਹਾਂ) ਮੈਂ ਉਸ ਪਿਆਰੇ ਪ੍ਰੀਤਮ ਨੂੰ ਕਿਵੇਂ ਮਿਲ ਸਕਦੀ ਹਾਂ?।੨। ਮੈ ਪ੍ਰਭੁ ਸਚੁ ਪਛਾਣਿਆ ਹੋਰ ਭੂਲੀ ਅਵਗਣਿਆਰੇ ॥ ਮੈ ਸਦਾ ਰਾਵੇ ਪਿਰੁ ਆਪਣਾ ਸਚੜੈ ਸਬਦਿ ਵੀਚਾਰੇ ॥ ਸਚੈ ਸਬਦਿ ਵੀਚਾਰੇ ਰੰਗਿ ਰਾਤੀ ਨਾਰੇ ਮਿਲਿ ਸਤਿਗੁਰ ਪ੍ਰੀਤਮੁ ਪਾਇਆ ॥ ਅੰਤਰਿ ਰੰਗਿ ਰਾਤੀ ਸਹਜੇ ਮਾਤੀ ਗਇਆ ਦੁਸਮਨੁ ਦੂਖੁ ਸਬਾਇਆ ॥ ਅਪਨੇ ਗੁਰ ਕੰਉ ਤਨੁ ਮਨੁ ਦੀਜੈ ਤਾਂ ਮਨੁ ਭੀਜੈ ਤ੍ਰਿਸਨਾ ਦੂਖ ਨਿਵਾਰੇ ॥ ਮੈ ਪਿਰੁ ਸਚੁ ਪਛਾਣਿਆ ਹੋਰ ਭੂਲੀ ਅਵਗਣਿਆਰੇ ॥੩॥ ਅਰਥ: (ਗੁਰੂ ਨੇ ਮੇਰੇ ਉਤੇ ਮੇਹਰ ਕੀਤੀ, ਤਾਂ) ਮੈਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਸਾਂਝ ਪਾ ਲਈ। ਜਿਸ ਨੂੰ ਗੁਰੂ ਦਾ ਮਿਲਾਪ ਨਸੀਬ ਨਾਹ ਹੋਇਆ ਉਹ ਔਗੁਣਾਂ ਵਿਚ ਫਸੀ ਰਹੀ ਤੇ ਪ੍ਰਭੂ-ਚਰਨਾਂ ਤੋਂ ਖੁੰਝੀ ਰਹੀ। ਗੁਰੂ ਦੇ ਸ਼ਬਦ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਗੁਣਾਂ ਦੀ ਵਿਚਾਰ ਕਰਨ ਕਰਕੇ ਮੇਰਾ ਪ੍ਰਭੂ-ਪਤੀ ਮੈਨੂੰ ਸਦਾ ਆਪਣੇ ਚਰਨਾਂ ਵਿਚ ਜੋੜੀ ਰੱਖਦਾ ਹੈ। ਜੇਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਰਾਹੀਂ ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ ਆਪਣੇ ਮਨ ਵਿਚ ਵਸਾਂਦੀ ਹੈ, ਉਹ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਰਹਿੰਦੀ ਹੈ, ਗੁਰੂ ਨੂੰ ਮਿਲ ਕੇ ਉਹ ਪ੍ਰੀਤਮ-ਪ੍ਰਭੂ ਨੂੰ (ਆਪਣੇ ਅੰਦਰ ਹੀ) ਲੱਭ ਲੈਂਦੀ ਹੈ, ਉਹ ਆਪਣੇ ਅੰਤਰ ਆਤਮੇ ਪਰਮਾਤਮਾ ਦੇ ਪਿਆਰ-ਰੰਗ ਵਿਚ ਰੰਗੀ ਰਹਿੰਦੀ ਹੈ, ਉਹ ਸਦਾ ਆਤਮਕ ਅਡੋਲਤਾ ਵਿਚ ਮਸਤ ਰਹਿੰਦੀ ਹੈ, (ਵਿਕਾਰ ਆਦਿਕ ਉਸ ਦਾ) ਹਰੇਕ ਵੈਰੀ ਤੇ ਦੁੱਖ ਦੂਰ ਹੋ ਜਾਂਦਾ ਹੈ। ਹੇ ਭਾਈ! ਇਹ ਸਰੀਰ ਤੇ ਇਹ ਮਨ ਆਪਣੇ ਗੁਰੂ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ (ਜਦੋਂ ਤਨ ਮਨ ਗੁਰੂ ਨੂੰ ਦੇ ਦੇਈਏ) ਤਦੋਂ ਮਨ (ਹਰਿ-ਨਾਮ-ਰਸ ਨਾਲ) ਰਸ ਜਾਂਦਾ ਹੈ (ਗੁਰੂ ਮਨੁੱਖ ਦੇ) ਤ੍ਰਿਸ਼ਨਾ ਆਦਿਕ ਦੁੱਖ ਦੂਰ ਕਰ ਦੇਂਦਾ ਹੈ। (ਗੁਰੂ ਨੇ ਮੇਰੇ ਉਤੇ ਮੇਹਰ ਕੀਤੀ, ਤਾਂ) ਮੈਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਸਾਂਝ ਪਾ ਲਈ। ਜਿਸ ਨੂੰ ਗੁਰੂ ਦਾ ਮਿਲਾਪ ਨਸੀਬ ਨਾਹ ਹੋਇਆ ਉਹ ਔਗੁਣਾਂ ਵਿਚ ਫਸੀ ਰਹੀ ਤੇ ਪ੍ਰਭੂ-ਚਰਨਾਂ ਤੋਂ ਖੁੰਝੀ ਰਹੀ।੩। ਸਚੜੈ ਆਪਿ ਜਗਤੁ ਉਪਾਇਆ ਗੁਰ ਬਿਨੁ ਘੋਰ ਅੰਧਾਰੋ ॥ ਆਪਿ ਮਿਲਾਏ ਆਪਿ ਮਿਲੈ ਆਪੇ ਦੇਇ ਪਿਆਰੋ ॥ ਆਪੇ ਦੇਇ ਪਿਆਰੋ ਸਹਜਿ ਵਾਪਾਰੋ ਗੁਰਮੁਖਿ ਜਨਮੁ ਸਵਾਰੇ ॥ ਧਨੁ ਜਗ ਮਹਿ ਆਇਆ ਆਪੁ ਗਵਾਇਆ ਦਰਿ ਸਾਚੈ ਸਚਿਆਰੋ ॥ ਗਿਆਨਿ ਰਤਨਿ ਘਟਿ ਚਾਨਣੁ ਹੋਆ ਨਾਨਕ ਨਾਮ ਪਿਆਰੋ ॥ ਸਚੜੈ ਆਪਿ ਜਗਤੁ ਉਪਾਇਆ ਗੁਰ ਬਿਨੁ ਘੋਰ ਅੰਧਾਰੋ ॥੪॥੩॥ ਅਰਥ: ਹੇ ਭਾਈ! ਸਦਾ ਕਾਇਮ ਰ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Dahib Amritsar includes Audio translation in Punjabi and English.

ਰਾਗੁ ਸੂਹੀ ਛੰਤ ਮਹਲਾ ੧ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥ ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥ ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥ ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂਤੀ ਰੈਣਿ ਵਿਹਾਣੀ ॥ ਨਾਨਕ ਬਾਲਤਣਿ ਰਾਡੇਪਾ ਬਿਨੁ ਪਿਰ ਧਨ ਕੁਮਲਾਣੀ ॥੧॥ ਬਾਬਾ ਮੈ ਵਰੁ ਦੇਹਿ ਮੈ ਹਰਿ ਵਰੁ ਭਾਵੈ ਤਿਸ ਕੀ ਬਲਿ ਰਾਮ ਜੀਉ ॥ ਰਵਿ ਰਹਿਆ ਜੁਗ ਚਾਰਿ ਤ੍ਰਿਭਵਣ ਬਾਣੀ ਜਿਸ ਕੀ ਬਲਿ ਰਾਮ ਜੀਉ ॥ ਤ੍ਰਿਭਵਣ ਕੰਤੁ ਰਵੈ ਸੋਹਾਗਣਿ ਅਵਗਣਵੰਤੀ ਦੂਰੇ ॥ ਜੈਸੀ ਆਸਾ ਤੈਸੀ ਮਨਸਾ ਪੂਰਿ ਰਹਿਆ ਭਰਪੂਰੇ ॥ ਹਰਿ ਕੀ ਨਾਰਿ ਸੁ ਸਰਬ ਸੁਹਾਗਣਿ ਰਾਂਡ ਨ ਮੈਲੈ ਵੇਸੇ ॥ ਨਾਨਕ ਮੈ ਵਰੁ ਸਾਚਾ ਭਾਵੈ ਜੁਗਿ ਜੁਗਿ ਪ੍ਰੀਤਮ ਤੈਸੇ ॥੨॥ ਬਾਬਾ ਲਗਨੁ ਗਣਾਇ ਹੰ ਭੀ ਵੰਞਾ ਸਾਹੁਰੈ ਬਲਿ ਰਾਮ ਜੀਉ ॥ ਸਾਹਾ ਹੁਕਮੁ ਰਜਾਇ ਸੋ ਨ ਟਲੈ ਜੋ ਪ੍ਰਭੁ ਕਰੈ ਬਲਿ ਰਾਮ ਜੀਉ ॥ ਕਿਰਤੁ ਪਇਆ ਕਰਤੈ ਕਰਿ ਪਾਇਆ ਮੇਟਿ ਨ ਸਕੈ ਕੋਈ ॥ ਜਾਞੀ ਨਾਉ ਨਰਹ ਨਿਹਕੇਵਲੁ ਰਵਿ ਰਹਿਆ ਤਿਹੁ ਲੋਈ ॥ ਮਾਇ ਨਿਰਾਸੀ ਰੋਇ ਵਿਛੁੰਨੀ ਬਾਲੀ ਬਾਲੈ ਹੇਤੇ ॥ ਨਾਨਕ ਸਾਚ ਸਬਦਿ ਸੁਖ ਮਹਲੀ ਗੁਰ ਚਰਣੀ ਪ੍ਰਭੁ ਚੇਤੇ ॥੩॥ ਬਾਬੁਲਿ ਦਿਤੜੀ ਦੂਰਿ ਨਾ ਆਵੈ ਘਰਿ ਪੇਈਐ ਬਲਿ ਰਾਮ ਜੀਉ ॥ ਰਹਸੀ ਵੇਖਿ ਹਦੂਰਿ ਪਿਰਿ ਰਾਵੀ ਘਰਿ ਸੋਹੀਐ ਬਲਿ ਰਾਮ ਜੀਉ ॥ ਸਾਚੇ ਪਿਰ ਲੋੜੀ ਪ੍ਰੀਤਮ ਜੋੜੀ ਮਤਿ ਪੂਰੀ ਪਰਧਾਨੇ ॥ ਸੰਜੋਗੀ ਮੇਲਾ ਥਾਨਿ ਸੁਹੇਲਾ ਗੁਣਵੰਤੀ ਗੁਰ ਗਿਆਨੇ ॥ ਸਤੁ ਸੰਤੋਖੁ ਸਦਾ ਸਚੁ ਪਲੈ ਸਚੁ ਬੋਲੈ ਪਿਰ ਭਾਏ ॥ ਨਾਨਕ ਵਿਛੁੜਿ ਨਾ ਦੁਖੁ ਪਾਏ ਗੁਰਮਤਿ ਅੰਕਿ ਸਮਾਏ ॥੪॥੧॥ ਅਰਥ: ਹੇ ਪ੍ਰਭੂ ਜੀ! ਮੈਂ ਤੈਥੋਂ ਸਦਕੇ ਹਾਂ (ਤੂੰ ਕੈਸੀ ਅਚਰਜ ਲੀਲਾ ਰਚਾਈ ਹੈ!) ਜੀਵ-ਇਸਤ੍ਰੀ (ਤੇਰੀ ਰਚੀ ਮਾਇਆ ਦੇ ਪ੍ਰਭਾਵ ਹੇਠ) ਜਵਾਨੀ ਦੇ ਸਮੇ ਇਉਂ ਮਸਤ ਹੈ ਜਿਵੇਂ ਸ਼ਰਾਬ ਪੀ ਕੇ ਮਦ ਹੋਸ਼ ਹੈ, (ਇਹ ਭੀ ਨਹੀਂ ਸਮਝਦੀ ਕਿ) ਇਸ ਪੇਕੇ-ਘਰ ਵਿਚ (ਇਸ ਜਗਤ ਵਿਚ) ਉਹ ਇਕ ਪ੍ਰਾਹੁਣੀ ਹੀ ਹੈ। ਵਿਕਾਰਾਂ ਦੀ ਕਮਾਈ ਨਾਲ ਚਿੱਤ ਵਿਚ ਉਹ ਮੈਲੀ ਰਹਿੰਦੀ ਹੈ (ਗੁਰੂ ਦੀ ਸਰਨ ਨਹੀਂ ਆਉਂਦੀ, ਤੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ (ਹਿਰਦੇ ਵਿਚ) ਗੁਣ ਟਿਕ ਨਹੀਂ ਸਕਦੇ। (ਮਾਇਆ ਦੀ) ਭਟਕਣਾ ਵਿਚ ਪੈ ਕੇ ਜੀਵ-ਇਸਤ੍ਰੀ ਨੇ (ਪ੍ਰਭੂ ਦੇ) ਗੁਣਾਂ ਦੀ ਕੀਮਤ ਨਾਹ ਸਮਝੀ, ਕੁਰਾਹੇ ਪਈ ਰਹੀ, ਤੇ ਜਵਾਨੀ ਦਾ ਸਮਾ ਵਿਅਰਥ ਗਵਾ ਲਿਆ। ਨਾਹ ਉਸ ਨੇ ਖਸਮ-ਪ੍ਰਭੂ ਨਾਲ ਸਾਂਝ ਪਾਈ, ਨਾਹ ਉਸ ਦੇ ਦਰ ਨਾਹ ਉਸ ਦੇ ਘਰ ਤੇ ਨਾਹ ਹੀ ਉਸ ਦੇ ਦਰਸਨ ਦੀ ਕਦਰ ਪਛਾਣੀ। (ਭਟਕਣਾ ਵਿਚ ਹੀ ਰਹਿ ਕੇ) ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਦਾ ਸੁਭਾਉ ਭੀ ਪਸੰਦ ਨਾਹ ਆਇਆ। ਮਾਇਆ ਦੇ ਮੋਹ ਵਿਚ ਸੁੱਤੀ ਹੋਈ ਜੀਵ-ਇਸਤ੍ਰੀ ਦੀ ਜ਼ਿੰਦਗੀ ਦੀ ਸਾਰੀ ਰਾਤ ਬੀਤ ਗਈ, ਸਤਿਗੁਰੂ ਦੀ ਸਿੱਖਿਆ ਲੈ ਕੇ ਜੀਵਨ ਦੇ ਠੀਕ ਰਸਤੇ ਉਤੇ ਕਦੇ ਭੀ ਨਾਹ ਤੁਰੀ। ਹੇ ਨਾਨਕ! ਅਜੇਹੀ ਜੀਵ-ਇਸਤ੍ਰੀ ਨੇ ਤਾਂ ਬਾਲ-ਉਮਰੇ ਹੀ ਰੰਡੇਪਾ ਸਹੇੜ ਲਿਆ, ਤੇ ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਉਸ ਦਾ ਹਿਰਦਾ-ਕਮਲ ਕੁਮਲਾਇਆ ਹੀ ਰਿਹਾ।੧। ਹੇ ਪਿਆਰੇ ਸਤਿਗੁਰੂ! ਮੈਨੂੰ ਖਸਮ-ਪ੍ਰਭੂ ਮਿਲਾ। (ਮੇਹਰ ਕਰ) ਮੈਨੂੰ ਉਹ ਪ੍ਰਭੂ-ਪਤੀ ਪਿਆਰਾ ਲੱਗੇ, ਮੈਂ ਉਸ ਤੋਂ ਸਦਕੇ ਜਾਵਾਂ, ਜੋ ਸਦਾ ਹੀ ਹਰ ਥਾਂ ਵਿਆਪਕ ਹੈ, ਤਿੰਨਾਂ ਹੀ ਭਵਨਾਂ ਵਿਚ ਜਿਸ ਦਾ ਹੁਕਮ ਚੱਲ ਰਿਹਾ ਹੈ। ਤਿੰਨਾਂ ਭਵਨਾਂ ਦਾ ਮਾਲਕ ਪ੍ਰਭੂ ਭਾਗਾਂ ਵਾਲੀ ਜੀਵ-ਇਸਤ੍ਰੀ ਨਾਲ ਪਿਆਰ ਕਰਦਾ ਹੈ, ਪਰ ਜਿਸ ਨੇ ਔਗੁਣ ਹੀ ਔਗੁਣ ਸਹੇੜੇ ਉਹ ਉਸ ਦੇ ਚਰਨਾਂ ਤੋਂ ਵਿਛੁੜੀ ਰਹਿੰਦੀ ਹੈ। ਉਹ ਮਾਲਕ ਹਰੇਕ ਦੇ ਹਿਰਦੇ ਵਿਚ ਵਿਆਪਕ ਹੈ (ਉਹ ਹਰੇਕ ਦੇ ਦਿਲ ਦੀ ਜਾਣਦਾ ਹੈ) ਜਿਹੋ ਜਿਹੀ ਆਸ ਧਾਰ ਕੇ ਕੋਈ ਉਸ ਦੇ ਦਰ ਤੇ ਆਉਂਦੀ ਹੈ ਉਹੋ ਜਿਹੀ ਇੱਛਾ ਉਹ ਪੂਰੀ ਕਰ ਦੇਂਦਾ ਹੈ। ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਦੀ ਬਣੀ ਰਹਿੰਦੀ ਹੈ ਉਹ ਸਦਾ ਸੁਹਾਗ-ਭਾਗ ਵਾਲੀ ਹੈ, ਉਹ ਕਦੇ ਰੰਡੀ ਨਹੀਂ ਹੁੰਦੀ, ਉਸ ਦਾ ਵੇਸ ਕਦੇ ਮੈਲਾ ਨਹੀਂ ਹੁੰਦਾ (ਉਸ ਦਾ ਹਿਰਦਾ ਕਦੇ ਵਿਕਾਰਾਂ ਨਾਲ ਮੈਲਾ ਨਹੀਂ ਹੁੰਦਾ) । ਹੇ ਨਾਨਕ! ਅਰਦਾਸ ਕਰ ਤੇ ਆਖ-ਹੇ ਸਤਿਗੁਰੂ! ਤੇਰੀ ਮੇਹਰ ਹੋਵੇ ਤਾਂ) ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ-ਪਤੀ ਮੈਨੂੰ (ਸਦਾ) ਪਿਆਰਾ ਲੱਗਦਾ ਰਹੇ ਜੇਹੜਾ ਪ੍ਰੀਤਮ ਹਰੇਕ ਜੁਗ ਵਿਚ ਇਕ-ਸਮਾਨ ਰਹਿਣ ਵਾਲਾ ਹੈ।੨। ਹੇ ਸਤਿਗੁਰੂ! ਉਹ) ਮੁਹੂਰਤ ਕਢਾ (ਉਹ ਅਵਸਰ ਪੈਦਾ ਕਰ, ਜਿਸ ਦੀ ਬਰਕਤਿ ਨਾਲ) ਮੈਂ ਭੀ ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜ ਸਕਾਂ। (ਹੇ ਗੁਰੂ! ਤੇਰੀ ਕਿਰਪਾ ਨਾਲ) ਰਜ਼ਾ ਦੇ ਮਾਲਕ ਪ੍ਰਭੂ ਜੋ ਹੁਕਮ ਕਰਦਾ ਹੈ ਉਹ ਮੇਲ ਦਾ ਅਵਸਰ ਬਣ ਜਾਂਦਾ ਹੈ, ਉਸ ਨੂੰ ਕੋਈ ਅਗਾਂਹ ਪਿਛਾਂਹ ਨਹੀਂ ਕਰ ਸਕਦਾ (ਉਸ ਵਿਚ ਕੋਈ ਵਿਘਨ ਨਹੀਂ ਪਾ ਸਕਦਾ) । ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਕਰਤਾਰ ਨੇ (ਉਹਨਾਂ ਦੇ ਮਿਲਾਪ ਜਾਂ ਵਿਛੋੜੇ ਦਾ) ਜੋ ਭੀ ਹੁਕਮ ਦਿੱਤਾ ਹੈ ਉਸ ਨੂੰ ਕੋਈ ਉਲੰਘ ਨਹੀਂ ਸਕਦਾ। (ਗੁਰੂ ਵਿਚੋਲੇ ਦੀ ਕਿਰਪਾ ਨਾਲ) ਉਹ ਪਰਮਾਤਮਾ ਜੋ ਤਿੰਨਾਂ ਲੋਕਾਂ ਵਿਚ ਵਿਆਪਕ ਹੈ ਤੇ (ਫਿਰ ਭੀ ਆਪਣੇ ਪੈਦਾ ਕੀਤੇ) ਬੰਦਿਆਂ ਤੋਂ ਸੁਤੰਤਰ ਹੈ (ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਨ ਲਈ) ਲਾੜਾ ਬਣ ਕੇ ਆਉਂਦਾ ਹੈ। (ਜਿਵੇਂ ਧੀ ਨੂੰ ਤੋਰਨ ਲੱਗੀ ਮਾਂ ਮੁੜ ਮਿਲਣ ਦੀਆਂ ਆਸਾਂ ਲਾਹ ਕੇ ਰੋ ਕੇ ਵਿਛੁੜਦੀ ਹੈ, ਤਿਵੇਂ) ਮਾਇਆ ਜੀਵ-ਇਸਤ੍ਰੀ ਦੇ ਪ੍ਰਭੂ-ਪਤੀ ਨਾਲ ਪ੍ਰੇਮ ਦੇ ਕਾਰਨ ਜੀਵ-ਇਸਤ੍ਰੀ ਨੂੰ ਆਪਣੇ ਕਾਬੂ ਵਿਚ ਰੱਖ ਸਕਣ ਦੀਆਂ ਆਸਾਂ ਲਾਹ ਕੇ (ਮਾਨੋ) ਰੋ ਕੇ ਵਿਛੁੜਦੀ ਹੈ। ਹੇ ਨਾਨਕ! ਜੀਵ-ਇਸਤ੍ਰੀ ਗੁਰੂ ਦੇ ਚਰਨਾਂ ਦੀ ਬਰਕਤਿ ਨਾਲ ਪ੍ਰਭੂ-ਪਤੀ ਨੂੰ ਹਿਰਦੇ ਵਿਚ ਵਸਾਂਦੀ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਦੀ ਰਾਹੀਂ ਪ੍ਰਭੂ ਦੀ ਹਜ਼ੂਰੀ ਵਿਚ ਆਨੰਦ ਮਾਣਦੀ ਹੈ।੩। ਸਤਿਗੁਰੂ ਨੇ (ਮੇਹਰ ਕਰ ਕੇ ਜੀਵ-ਇਸਤ੍ਰੀ ਮਾਇਆ ਦੇ ਪ੍ਰਭਾਵ ਤੋਂ ਇਤਨੀ) ਦੂਰ ਅਪੜਾ ਦਿੱਤੀ ਕਿ ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥  ਅਰਥ: ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ! ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼) ।੧। ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ) । ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ। ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ। ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ। ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ। ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ। (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ।੨। ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ। ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ। (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ। ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ। (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ। ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ। ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ।੩। ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ। ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਰਾਗੁ ਸੂਹੀ ਛੰਤ ਮਹਲਾ ੪ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਆਵਹੋ ਸੰਤ ਜਨਹੁ ਗੁਣ ਗਾਵਹ ਗੋਵਿੰਦ ਕੇਰੇ ਰਾਮ ॥ ਗੁਰਮੁਖਿ ਮਿਲਿ ਰਹੀਐ ਘਰਿ ਵਾਜਹਿ ਸਬਦ ਘਨੇਰੇ ਰਾਮ ॥ ਸਬਦ ਘਨੇਰੇ ਹਰਿ ਪ੍ਰਭ ਤੇਰੇ ਤੂ ਕਰਤਾ ਸਭ ਥਾਈ ॥ ਅਹਿਨਿਸਿ ਜਪੀ ਸਦਾ ਸਾਲਾਹੀ ਸਾਚ ਸਬਦਿ ਲਿਵ ਲਾਈ ॥ ਅਨਦਿਨੁ ਸਹਜਿ ਰਹੈ ਰੰਗਿ ਰਾਤਾ ਰਾਮ ਨਾਮੁ ਰਿਦ ਪੂਜਾ ॥ ਨਾਨਕ ਗੁਰਮੁਖਿ ਏਕੁ ਪਛਾਣੈ ਅਵਰੁ ਨ ਜਾਣੈ ਦੂਜਾ ॥੧॥

ਸਭ ਮਹਿ ਰਵਿ ਰਹਿਆ ਸੋ ਪ੍ਰਭੁ ਅੰਤਰਜਾਮੀ ਰਾਮ ॥ ਗੁਰ ਸਬਦਿ ਰਵੈ ਰਵਿ ਰਹਿਆ ਸੋ ਪ੍ਰਭੁ ਮੇਰਾ ਸੁਆਮੀ ਰਾਮ ॥ ਪ੍ਰਭੁ ਮੇਰਾ ਸੁਆਮੀ ਅੰਤਰਜਾਮੀ ਘਟਿ ਘਟਿ ਰਵਿਆ ਸੋਈ ॥ ਗੁਰਮਤਿ ਸਚੁ ਪਾਈਐ ਸਹਜਿ ਸਮਾਈਐ ਤਿਸੁ ਬਿਨੁ ਅਵਰੁ ਨ ਕੋਈ ॥ ਸਹਜੇ ਗੁਣ ਗਾਵਾ ਜੇ ਪ੍ਰਭ ਭਾਵਾ ਆਪੇ ਲਏ ਮਿਲਾਏ ॥ ਨਾਨਕ ਸੋ ਪ੍ਰਭੁ ਸਬਦੇ ਜਾਪੈ ਅਹਿਨਿਸਿ ਨਾਮੁ ਧਿਆਏ ॥੨॥

ਇਹੁ ਜਗੋ ਦੁਤਰੁ ਮਨਮੁਖੁ ਪਾਰਿ ਨ ਪਾਈ ਰਾਮ ॥ ਅੰਤਰੇ ਹਉਮੈ ਮਮਤਾ ਕਾਮੁ ਕ੍ਰੋਧੁ ਚਤੁਰਾਈ ਰਾਮ ॥ ਅੰਤਰਿ ਚਤੁਰਾਈ ਥਾਇ ਨ ਪਾਈ ਬਿਰਥਾ ਜਨਮੁ ਗਵਾਇਆ ॥ ਜਮ ਮਗਿ ਦੁਖੁ ਪਾਵੈ ਚੋਟਾ ਖਾਵੈ ਅੰਤਿ ਗਇਆ ਪਛੁਤਾਇਆ ॥ ਬਿਨੁ ਨਾਵੈ ਕੋ ਬੇਲੀ ਨਾਹੀ ਪੁਤੁ ਕੁਟੰਬੁ ਸੁਤੁ ਭਾਈ ॥ ਨਾਨਕ ਮਾਇਆ ਮੋਹੁ ਪਸਾਰਾ ਆਗੈ ਸਾਥਿ ਨ ਜਾਈ ॥੩॥

ਹਉ ਪੂਛਉ ਅਪਨਾ ਸਤਿਗੁਰੁ ਦਾਤਾ ਕਿਨ ਬਿਧਿ ਦੁਤਰੁ ਤਰੀਐ ਰਾਮ ॥ ਸਤਿਗੁਰ ਭਾਇ ਚਲਹੁ ਜੀਵਤਿਆ ਇਵ ਮਰੀਐ ਰਾਮ ॥ ਜੀਵਤਿਆ ਮਰੀਐ ਭਉਜਲੁ ਤਰੀਐ ਗੁਰਮੁਖਿ ਨਾਮਿ ਸਮਾਵੈ ॥ ਪੂਰਾ ਪੁਰਖੁ ਪਾਇਆ ਵਡਭਾਗੀ ਸਚਿ ਨਾਮਿ ਲਿਵ ਲਾਵੈ ॥ ਮਤਿ ਪਰਗਾਸੁ ਭਈ ਮਨੁ ਮਾਨਿਆ ਰਾਮ ਨਾਮਿ ਵਡਿਆਈ ॥ ਨਾਨਕ ਪ੍ਰਭੁ ਪਾਇਆ ਸਬਦਿ ਮਿਲਾਇਆ ਜੋਤੀ ਜੋਤਿ ਮਿਲਾਈ ॥੪॥੧॥੪॥

ਅਰਥ: ਹੇ ਸੰਤ ਜਨੋ! ਆਓ, (ਸਾਧ ਸੰਗਤਿ ਵਿਚ ਮਿਲ ਕੇ) ਪਰਮਾਤਮਾ ਦੇ ਗੁਣ ਗਾਂਦੇ ਰਹੀਏ। (ਹੇ ਸੰਤ ਜਨੋ!) ਗੁਰੂ ਦੀ ਸਰਨ ਪੈ ਕੇ (ਪ੍ਰਭੂ-ਚਰਨਾਂ ਵਿਚ) ਜੁੜੇ ਰਹਿਣਾ ਚਾਹੀਦਾ ਹੈ (ਪ੍ਰਭੂ-ਚਰਨਾਂ ਵਿਚ ਜੁੜਨ ਦੀ ਬਰਕਤ ਨਾਲ) ਹਿਰਦੇ-ਘਰ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਆਪਣਾ ਪ੍ਰਭਾਵ ਪਾਈ ਰੱਖਦੇ ਹਨ। ਹੇ ਪ੍ਰਭੂ! ਜਿਉਂ ਜਿਉਂ) ਤੇਰੀ ਸਿਫ਼ਤਿ-ਸਾਲਾਹ ਦੇ ਸ਼ਬਦ (ਮਨੁੱਖ ਦੇ ਹਿਰਦੇ ਵਿਚ) ਪ੍ਰਭਾਵ ਪਾਂਦੇ ਹਨ, (ਤਿਉਂ ਤਿਉਂ ਤੂੰ) ਉਸ ਨੂੰ ਸਭ ਥਾਈਂ ਵੱਸਦਾ ਦਿੱਸਦਾ ਹੈਂ। (ਹੇ ਪ੍ਰਭੂ! ਮੇਰੇ ਉੱਤੇ ਭੀ ਮਿਹਰ ਕਰ) ਮੈਂ ਦਿਨ ਰਾਤ ਤੇਰਾ ਨਾਮ ਜਪਦਾ ਰਹਾਂ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ, ਮੈਂ ਤੇਰੀ ਸਦਾ-ਥਿਰ ਸਿਫ਼ਤਿ-ਸਾਲਾਹ ਵਿਚ ਸੁਰਤਿ ਜੋੜੀ ਰੱਖਾਂ। ਹੇ ਨਾਨਕ! ਜਿਹੜਾ ਮਨੁੱਖ ਪਰਮਾਤਮਾ ਦੇ ਨਾਮ ਨੂੰ ਆਪਣੇ ਹਿਰਦੇ ਦੀ ਪੂਜਾ ਬਣਾਂਦਾ ਹੈ (ਭਾਵ, ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦਾ ਹੈ) ਉਹ ਮਨੁੱਖ ਹਰ ਵੇਲੇ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ। ਗੁਰੂ ਦੀ ਸਰਨ ਪੈ ਕੇ ਉਹ ਇਕ ਪ੍ਰਭੂ ਨਾਲ ਹੀ ਸਾਂਝ ਪਾਈ ਰੱਖਦਾ ਹੈ, ਕਿਸੇ ਹੋਰ ਦੂਜੇ ਨਾਲ ਡੂੰਘੀ ਸਾਂਝ ਨਹੀਂ ਪਾਂਦਾ।੧।ਹੇ ਭਾਈ! ਉਹ ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਅਤੇ ਸਭ ਜੀਵਾਂ ਵਿਚ ਵਿਆਪਕ ਹੈ। (ਪਰ ਜਿਹੜਾ ਮਨੁੱਖ) ਗੁਰੂ ਦੇ ਸ਼ਬਦ ਦੀ ਰਾਹੀਂ (ਉਸ ਨੂੰ) ਸਿਮਰਦਾ ਹੈ, ਉਸ ਨੂੰ ਹੀ ਉਹ ਮਾਲਕ-ਪ੍ਰਭੂ (ਸਭ ਥਾਈਂ) ਵਿਆਪਕ ਦਿੱਸਦਾ ਹੈ। (ਉਸ ਮਨੁੱਖ ਨੂੰ ਹੀ ਇਹ ਨਿਸ਼ਚਾ ਬਣਦਾ ਹੈ ਕਿ) ਮਾਲਕ-ਪ੍ਰਭੂ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਅਤੇ ਹਰੇਕ ਸਰੀਰ ਵਿਚ ਮੌਜੂਦ ਹੈ।

ਹੇ ਭਾਈ! ਗੁਰੂ ਦੀ ਮਤਿ ਉਤੇ ਤੁਰਿਆਂ ਸਦਾ-ਥਿਰ ਪ੍ਰਭੂ ਮਿਲ ਪੈਂਦਾ ਹੈ, (ਗੁਰੂ ਦੀ ਮਤਿ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਲੀਨ ਰਹਿ ਸਕੀਦਾ ਹੈ (ਅਤੇ ਇਹ ਨਿਸ਼ਚਾ ਬਣਦਾ ਹੈ ਕਿ ਕਿਤੇ ਭੀ) ਉਸ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ। ਹੇ ਭਾਈ! ਪ੍ਰਭੂ ਦੀ ਆਪਣੀ ਹੀ ਮਿਹਰ ਨਾਲ) ਜੇ ਮੈਂ ਉਸ ਪ੍ਰਭੂ ਨੂੰ ਚੰਗਾ ਲੱਗ ਪਵਾਂ, ਤਾਂ ਆਤਮਕ ਅਡੋਲਤਾ ਵਿਚ ਟਿਕ ਕੇ ਮੈਂ ਉਸ ਦੇ ਗੁਣ ਗਾ ਸਕਦਾ ਹਾਂ, ਉਹ ਆਪ ਹੀ (ਜੀਵ ਨੂੰ ਆਪਣੇ ਨਾਲ) ਮਿਲਾਂਦਾ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਉਸ ਪ੍ਰਭੂ ਨਾਲ ਡੂੰਘੀ ਸਾਂਝ ਪੈ ਸਕਦੀ ਹੈ (ਜਿਹੜਾ ਮਨੁੱਖ ਸ਼ਬਦ ਵਿਚ) ਜੁੜਦਾ ਹੈ, (ਉਹ) ਦਿਨ ਰਾਤ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ।੨। ਹੇ ਭਾਈ! ਇਹ ਜਗਤ (ਇਕ ਅਜਿਹਾ ਸਮੁੰਦਰ ਹੈ, ਜਿਸ ਤੋਂ) ਪਾਰ ਲੰਘਣਾ ਔਖਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਇਸ ਦੇ) ਪਾਰਲੇ ਪਾਸੇ ਨਹੀਂ ਪਹੁੰਚ ਸਕਦਾ, (ਕਿਉਂਕਿ ਉਸ ਦੇ) ਅੰਦਰ ਹੀ ਅਹੰਕਾਰ, ਅਸਲੀਅਤ ਦੀ ਲਾਲਸਾ, ਕਾਮ, ਕ੍ਰੋਧ, ਚਤੁਰਾਈ (ਆਦਿਕ ਭੈੜ) ਟਿਕੇ ਰਹਿੰਦੇ ਹਨ। ਹੇ ਭਾਈ! ਜਿਸ ਮਨੁੱਖ ਦੇ) ਅੰਦਰ ਆਪਣੀ ਸਿਆਣਪ ਦਾ ਮਾਣ ਟਿਕਿਆ ਰਹਿੰਦਾ ਹੈ ਉਹ ਮਨੁੱਖ (ਪ੍ਰਭੂ-ਦਰ ਤੇ) ਪਰਵਾਨ ਨਹੀਂ ਹੁੰਦਾ, ਉਹ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਲੈਂਦਾ ਹੈ। (ਉਹ ਮਨੁੱਖ ਸਾਰੀ ਉਮਰ) ਜਮਰਾਜ ਦੇ ਰਸਤੇ ਉਤੇ ਤੁਰਦਾ ਹੈ, ਦੁੱਖ ਸਹਾਰਦਾ ਹੈ, (ਆਤਮਕ ਮੌਤ ਦੀਆਂ) ਚੋਟਾਂ ਖਾਂਦਾ ਰਹਿੰਦਾ ਹੈ, ਅੰਤ ਵੇਲੇ ਇਥੋਂ ਹੱਥ ਮਲਦਾ ਜਾਂਦਾ ਹੈ। ਹੇ ਭਾਈ! ਜੀਵਨ-ਸਫ਼ਰ ਵਿਚ ਇੱਥੇ) ਪੁੱਤਰ, ਪਰਵਾਰ, ਭਰਾ-ਇਹਨਾਂ ਵਿਚੋਂ ਕੋਈ ਭੀ ਮਦਦਗਾਰ ਨਹੀਂ, ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਬੇਲੀ ਨਹੀਂ ਬਣਦਾ। ਹੇ ਨਾਨਕ! ਇਹ ਸਾਰਾ ਮਾਇਆ ਦੇ ਮੋਹ ਦਾ (ਹੀ) ਖਿਲਾਰਾ ਹੈ, ਪਰਲੋਕ ਵਿਚ (ਭੀ ਮਨੁੱਖ ਦੇ) ਨਾਲ ਨਹੀਂ ਜਾਂਦਾ।੩। ਹੇ ਭਾਈ! ਜਦੋਂ) ਮੈਂ (ਨਾਮ ਦੀ) ਦਾਤਿ ਦੇਣ ਵਾਲੇ ਆਪਣੇ ਗੁਰੂ ਨੂੰ ਪੁੱਛਦਾ ਹਾਂ ਕਿ ਇਹ ਦੁੱਤਰ ਸੰਸਾਰ-ਸਮੁੰਦਰ ਕਿਸ ਤਰੀਕੇ ਨਾਲ ਲੰਘਿਆ ਜਾ ਸਕਦਾ ਹੈ (ਤਾਂ ਅੱਗੋਂ ਉੱਤਰ ਮਿਲਦਾ ਹੈ ਕਿ) ਗੁਰੂ ਦੀ ਰਜ਼ਾ ਵਿਚ (ਜੀਵਨ-ਤੋਰ) ਤੁਰਦੇ ਰਹੋ, ਇਸ ਤਰ੍ਹਾਂ ਦੁਨੀਆ ਦੀ ਕਿਰਤ-ਕਾਰ ਕਰਦਿਆਂ ਹੀ ਵਿਕਾਰਾਂ ਵਲੋਂ ਬਚੇ ਰਹੀਦਾ ਹੈ। (ਗੁਰੂ ਦੀ ਰਜ਼ਾ ਵਿਚ ਤੁਰਿਆਂ) ਦੁਨੀਆ ਦੀ ਕਾਰ ਕਰਦਿਆਂ ਵਿਕਾਰਾਂ ਵਲੋਂ ਮਰੇ ਰਹੀਦਾ ਹੈ, ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। (ਕਿਉਂਕਿ) ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਪਰਮਾਤਮਾ ਦੇ ਨਾਮ ਵਿਚ ਲੀਨ ਰ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio. ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ 

ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫। ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।

SOOHEE, FIRST MEHL, SIXTH HOUSE:

ONE UNIVERSAL CREATOR GOD. BY THE GRACE OF THE TRUE GURU:

Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਤਿਲੰਗ ਮਹਲਾ ੧ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥  ਅਰਥ: ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ।੧।ਰਹਾਉ। ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ।੧। (ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ।੨। ਹੇ ਪਿਆਰੇ (ਸੱਜਣ!) ਜਿਨ੍ਹਾਂ ਜੀਵ-ਇਸਤ੍ਰੀਆਂ ਦੇ (ਸਰੀਰ-) ਚੋਲੇ (ਜੀਵਨ ਨਾਮ-ਰੰਗ ਨਾਲ) ਰੰਗੇ ਗਏ ਹਨ, ਖਸਮ-ਪ੍ਰਭੂ (ਸਦਾ) ਉਹਨਾਂ ਦੇ ਕੋਲ (ਵੱਸਦਾ) ਹੈ। ਹੇ ਸੱਜਣ! ਨਾਨਕ ਵਲੋਂ ਉਹਨਾਂ ਪਾਸ ਬੇਨਤੀ ਕਰ, ਭਲਾ ਕਿਤੇ ਨਾਨਕ ਨੂੰ ਉਹਨਾਂ ਦੇ ਚਰਨਾਂ ਦੀ ਧੂੜ ਮਿਲ ਜਾਏ।੩। ਹੇ ਨਾਨਕ! ਜਿਸ ਜੀਵ-ਇਸਤ੍ਰੀ ਉਤੇ ਪ੍ਰਭੂ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਉਹ ਆਪ ਹੀ ਸੰਵਾਰਦਾ ਹੈ ਆਪ ਹੀ (ਨਾਮ ਦਾ) ਰੰਗ ਚਾੜ੍ਹਦਾ ਹੈ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਸ ਨੂੰ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ।੪।੧।੩।

TILANG, FIRST MEHL, THIRD HOUSE:

ONE UNIVERSAL CREATOR GOD. BY THE GRACE OF THE TRUE GURU:

This body fabric is conditioned by Maya, O beloved; this cloth is dyed in greed. My Husband Lord is not pleased by these clothes, O Beloved; how can the soul-bride go to His bed? || 1 || I am a sacrifice, O Dear Merciful Lord; I am a sacrifice to You. I am a sacrifice to those who take to Your Name. Unto those who take to Your Name, I am forever a sacrifice. || 1 || Pause || If the body becomes the dyer’s vat, O Beloved, and the Name is placed within it as the dye, and if the Dyer who dyes this cloth is the Lord Master — O, such a color has never been seen before! || 2 || Those whose shawls are so dyed, O Beloved, their Husband Lord is always with them. Bless me with the dust of those humble beings, O Dear Lord. Says Nanak, this is my prayer. || 3 || He Himself creates, and He Himself imbues us. He Himself bestows His Glance of Grace. O Nanak, if the soul-bride becomes pleasing to her Husband Lord, He Himself enjoys her. || 4 || 1 || 3 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨। ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩। ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।

DHANAASAREE, FOURTH MEHL:

O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib From Sri darbar sahib Amritsar including audio translations Punjabi and English ਧਨਾਸਰੀ ਮਹਲਾ ੧ ਘਰੁ ੧ ਚਉਪਦੇ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ 

ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧।

(ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।

ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨।

ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।

ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩।

ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।

(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪।

ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।

DHANAASAREE, FIRST MEHL, FIRST HOUSE, CHAU-PADAS:

ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:

My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 |

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥

ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) ।ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧।

SHALOK, THIRD MEHL:ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ।ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ।ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।

Great men speak the teachings by relating them to individual situations, but the whole world shares in them. One who becomes Gurmukh knows the Fear of God, and realizes his own self. If, by Guru’s Grace, one remains dead while yet alive, the mind becomes content in itself. Those who have no faith in their own minds, O Nanak — how can they speak of spiritual wisdom? || 1 || THIRD MEHL: Those who do not focus their consciousness on the Lord, as Gurmukh, suffer pain and grief in the end. They are blind, inwardly and outwardly, and they do not understand anything. O Pandit, O religious scholar, the whole world is fed for the sake of those who are attuned to the Lord’s Name. Those who praise the Word of the Guru’s Shabad, remain blended with the Lord. O Pandit, O religious scholar, no one is satisfied, and no one finds true wealth through the love of duality. They have grown weary of reading scriptures, but still, they do not find contentment, and they pass their lives burning, night and day. Their cries and complaints never end, and doubt does not depart from within them. O Nanak, without the Naam, the Name of the Lord, they rise up and depart with blackened faces. || 2 || PAUREE: O Beloved, lead me to meet my True Friend; meeting with Him, I shall ask Him to show me the Path. I am a sacrifice to that Friend, who shows it to me. I share His Virtues with Him, and meditate on the Lord’s Name. I serve my Beloved Lord forever; serving the Lord, I have found peace. I am a sacrifice to the True Guru, who has imparted this understanding to me. || 12 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਅਰਥ: ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨। ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥  ਅਰਥ: ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।

SHALOK THIRD MEHL:

Those who turn their faces away from the True Guru, suffer in sorrow and bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak, if the Gracious Lord forgives, then one is united in Union with the Word of the Shabad. || 1 || THIRD MEHL: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak, the Gurmukhs are forgiven, and united in Union with the True Guru. || 2 || PAUREE: Those who serve the True Lord, the Destroyer of ego, cross over the terrifying world-ocean. Those who chant the Name of the Lord, Har, Har, are passed over by the Messenger of Death. Those who meditate on the Lord, go to His Court in robes of honor. They alone serve You, O Lord, whom You bless with Grace. I sing continually Your Glorious Praises, O Beloved; as Gurmukh, my doubts and fears have been dispelled. || 7 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨। ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩। ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।

DHANAASAREE, FOURTH MEHL:

O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ 

ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥

ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥

ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥

ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥

ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।

ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨।

(ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ 'ਹਾਇ ਹਾਇ' ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥  ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

SHALOK:

The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥  ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ। ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ bkਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨। ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ।੩। ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ।੪। ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ।੫। ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ।੬। ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ।੭। ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ।੮। ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ।੯। ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ।੧੦। ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ। ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨੇ ਉ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥  ਅਰਥ: ਹੇ ਭਾਈ! ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ। (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ।ਰਹਾਉ। ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਕਿਰਪਾ ਕਰ ਕੇ ਆਪ ਹੀ ਉਹ ਸਾਰੇ ਸੁਖ ਆਨੰਦ ਬਖ਼ਸ਼ ਦਿੱਤੇ।੧। ਹੇ ਪ੍ਰਭੂ! ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ। (ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ) ਹੇ ਦਾਸ ਨਾਨਕ! ਆਖ-) ਮੈਂ ਤਾਂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹਾਂ।੨।੬।੭੦।

SORATH, FIFTH MEHL:

The Perfect Guru has dispelled the fever. The unstruck melody of the sound current resounds. God has bestowed all comforts. In His Mercy, He Himself has given them. || 1 || The True Guru Himself has eradicated the disease. All the Sikhs and Saints are filled with joy, meditating on the Name of the Lord, Har, Har. || Pause || They obtain that which they ask for. God gives to His Saints. God saved Hargobind. Servant Nanak speaks the Truth. || 2 || 6 || 70 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib From Sri darbar sahib Amritsar including audio translations Punjabi and English ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ 

ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥

ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥

ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥

ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥

ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।

ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨।

(ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ 'ਹਾਇ ਹਾਇ' ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਟੋਡੀ ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥

ਅਰਥ: ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ।੧।ਰਹਾਉ। ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ) । ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ।੧। ਹੇ ਨਾਨਕ! ਆਖ-(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ। ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ।੨।੧।੯।

TODEE, FIFTH MEHL, SECOND HOUSE, DU-PADAS:

ONE UNIVERSAL CREATOR GOD. BY THE GRACE OF THE TRUE GURU:

I beg for the Gift of Your Name, O my Lord and Master. Nothing else shall go along with me in the end; by Your Grace, please allow me to sing Your Glorious Praises. || 1 || Pause || Power, wealth, various pleasures and enjoyments, all are just like the shadow of a tree. He runs, runs, runs around in many directions, but all of his pursuits are useless. || 1 || Except for the Lord of the Universe, everything he desires appears transitory. Says Nanak, I beg for the dust of the feet of the Saints, so that my mind may find peace and tranquility. || 2 || 1 || 6 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ 

ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥

ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥

ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥

ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥

ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।

ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨।

(ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ 'ਹਾਇ ਹਾਇ' ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Vaisakh Sangrand hukamnama Sahib ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥ ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ ॥ ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ ॥ ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ ॥ ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ ਅਵਰੁ ਨ ਕੋਇ ॥ ਪ੍ਰੀਤਮ ਚਰਣੀ ਜੋ ਲਗੇ ਤਿਨ ਕੀ ਨਿਰਮਲ ਸੋਇ ॥ ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ ॥ ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ ॥੩॥  ਅਰਥ: (ਵੈਸਾਖੀ ਵਾਲਾ ਦਿਨ ਹਰੇਕ ਇਸਤ੍ਰੀ ਮਰਦ ਵਾਸਤੇ ਰੀਝਾਂ ਵਾਲਾ ਦਿਨ ਹੁੰਦਾ ਹੈ, ਪਰ) ਵੈਸਾਖ ਵਿਚ ਉਹਨਾਂ ਇਸਤ੍ਰੀਆਂ ਦਾ ਦਿਲ ਕਿਵੇਂ ਖਲੋਵੇ ਜੋ ਪਤੀ ਤੋਂ ਵਿੱਛੁੜੀਆਂ ਪਈਆਂ ਹਨ, ਜਿਨ੍ਹਾਂ ਦੇ ਅੰਦਰ ਪਿਆਰ (ਦੇ ਪ੍ਰਗਟਾਵੇ) ਦੀ ਅਣਹੋਂਦ ਹੈ, (ਇਸ ਤਰ੍ਹਾਂ ਉਸ ਜੀਵ ਨੂੰ ਧੀਰਜ ਕਿਵੇਂ ਆਵੇ ਜਿਸ ਨੂੰ) ਸੱਜਣ-ਪ੍ਰਭੂ ਵਿਸਾਰ ਕੇ ਮਨ-ਮੋਹਣੀ ਮਾਇਆ ਚੰਬੜੀ ਹੋਈ ਹੈ? ਨਾਹ ਪੁਤ੍ਰ, ਨਾਹ ਇਸਤ੍ਰੀ, ਨਾਹ ਧਨ, ਕੋਈ ਭੀ ਮਨੁੱਖ ਦੇ ਨਾਲ ਨਹੀਂ ਨਿਭਦਾ ਇਕ ਅਬਿਨਾਸੀ ਪਰਮਾਤਮਾ ਹੀ ਅਸਲ ਸਾਥੀ ਹੈ। ਨਾਸਵੰਤ ਧੰਧੇ ਦਾ ਮੋਹ (ਸਾਰੀ ਲੁਕਾਈ ਨੂੰ ਹੀ) ਵਿਆਪ ਰਿਹਾ ਹੈ, (ਮਾਇਆ ਦੇ ਮੋਹ ਵਿਚ) ਮੁੜ ਮੁੜ ਫਸ ਕੇ ਸਾਰੀ ਲੁਕਾਈ ਹੀ (ਆਤਮਕ ਮੌਤੇ) ਮਰ ਰਹੀ ਹੈ। ਇਕ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਹੋਰ ਜਿਤਨੇ ਭੀ ਕਰਮ ਇਥੇ ਕਰੀਦੇ ਹਨ, ਉਹ ਸਾਰੇ ਮਰਨ ਤੋਂ ਪਹਿਲਾਂ ਹੀ ਖੋਹ ਲਏ ਜਾਂਦੇ ਹਨ (ਭਾਵ, ਉਹ ਉੱਚੇ ਆਤਮਕ ਜੀਵਨ ਦਾ ਅੰਗ ਨਹੀਂ ਬਣ ਸਕਦੇ) । ਪਿਆਰ-ਸਰੂਪ ਪ੍ਰਭੂ ਨੂੰ ਵਿਸਾਰ ਕੇ ਖ਼ੁਆਰੀ ਹੀ ਹੁੰਦੀ ਹੈ, ਪਰਮਾਤਮਾ ਤੋਂ ਬਿਨਾ ਜਿੰਦ ਦਾ ਹੋਰ ਕੋਈ ਸਾਥੀ ਹੀ ਨਹੀਂ ਹੁੰਦਾ। ਪ੍ਰਭੂ ਪ੍ਰੀਤਮ ਦੀ ਚਰਨੀਂ ਜੇਹੜੇ ਬੰਦੇ ਲਗਦੇ ਹਨ, ਉਹਨਾਂ ਦੀ (ਲੋਕ ਪਰਲੋਕ ਵਿਚ) ਭਲੀ ਸੋਭਾ ਹੁੰਦੀ ਹੈ।

ਹੇ ਪ੍ਰਭੂ! (ਤੇਰੇ ਦਰ ਤੇ) ਮੇਰੀ ਬੇਨਤੀ ਹੈ ਕਿ ਮੈਨੂੰ ਤੇਰਾ ਦਿਲ-ਰੱਜਵਾਂ ਮਿਲਾਪ ਨਸੀਬ ਹੋਵੇ। (ਰੁੱਤ ਫਿਰਨ ਨਾਲ ਚੁਫੇਰੇ ਬਨਸਪਤੀ ਪਈ ਸੁਹਾਵਣੀ ਹੋ ਜਾਏ, ਪਰ) ਜਿੰਦ ਨੂੰ ਵੈਸਾਖ ਦਾ ਮਹੀਨਾ ਤਦੋਂ ਹੀ ਸੋਹਣਾ ਲੱਗ ਸਕਦਾ ਹੈ ਜੇ ਹਰੀ ਸੰਤ-ਪ੍ਰਭੂ ਮਿਲ ਪਏ।3।

BAARAH MAAHAA ~ THE TWELVE MONTHS: MAAJH, FIFTH MEHL, FOURTH HOUSE:

ONE UNIVERSAL CREATOR GOD. BY THE GRACE OF THE TRUE GURU:

In the month of Vaisaakh, how can the bride be patient? She is separated from her Beloved. She has forgotten the Lord, her Life-companion, her Master; she has become attached to Maya, the deceitful one. Neither son, nor spouse, nor wealth shall go along with you—only the Eternal Lord. Entangled and enmeshed in the love of false occupations, the whole world is perishing. Without the Naam, the Name of the One Lord, they lose their lives in the hereafter. Forgetting the Merciful Lord, they are ruined. Without God, there is no other at all. Pure is the reputation of those who are attached to the Feet of the Beloved Lord. Nanak makes this prayer to God: “Please, come and unite me with Yourself.” The month of Vaisaakh is beautiful and pleasant, when the Saint causes me to meet the Lord. || 3 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ ਅਰਥ: ਹੇ ਪ੍ਰਭੂ ਜੀ! ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ। ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।੨। ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩। ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੪।੬।

DHANAASAREE, FOURTH MEHL:

Tell me, O Siblings of Destiny, the religion for this Dark Age of Kali Yuga. I seek emancipation — how can I be emancipated? Meditation on the Lord, Har, Har, is the boat, the raft; meditating on the Lord, the swimmer swims across. || 1 || O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause || The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased. || 2 || The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. || 3 || You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. || 4 || 6 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ 

ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥

ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥

ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥

ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥

ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।

ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨।

(ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ 'ਹਾਇ ਹਾਇ' ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥

ਅਰਥ: ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ।੧। ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ।੨। ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ। (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ।੩। ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ। ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ।੪।੩।

DHANAASAREE, THIRD MEHL:

Gather in and cherish forever the wealth of the Lord’s Name, deep within; He cherishes and nurtures all beings and creatures. They alone obtain the treasure of Liberation, who are lovingly imbued with, and focused on the Lord’s Name. || 1 || Serving the Guru, one obtains the wealth of the Lord’s Name. He is illumined and enlightened within, and he meditates on the Lord’s Name. || Pause || This love for the Lord is like the love of the bride for her husband. God ravishes and enjoys the soul-bride who is adorned with peace and tranquility. No one finds God through egotism. Wandering away from the Primal Lord, the root of all, one wastes his life in vain. || 2 || Tranquility, celestial peace, pleasure and the Word of His Bani come from the Guru. True is that service, which leads one to merge in the Naam. Blessed with the Word of the Shabad, he meditates forever on the Lord, the Beloved. Through the True Name, glorious greatness is obtained. || 3 || The Creator Himself abides throughout the ages. If He casts His Glance of Grace, then we meet Him. Through the Word of Gurbani, the Lord comes to dwell in the mind. O Nanak, God unites with Himself those who are imbued with Truth. || 4 || 3 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ ਅਰਥ: ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ। ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧। ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ।੨। ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ।੩। ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ) । ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।੪। ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ) । ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ।੫। ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ। ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH.ਸੋਰਠਿ ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥ ਅਰਥ: ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ। ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧। ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ।੨।੧।੨੯।

SORAT’H, FIFTH MEHL, SECOND HOUSE, DU-PADAS:

ONE UNIVERSAL CREATOR GOD. BY THE GRACE OF THE TRUE GURU:

Fire is contained in all firewood, and butter is contained in all milk. God’s Light is contained in the high and the low; the Lord is in the hearts of all beings. || 1 || O Saints, He is pervading and permeating each and every heart. The Perfect Lord is completely permeating everyone, everywhere; He is diffused in the water and the land. || 1 || Pause || Nanak sings the Praises of the Lord, the treasure of excellence; the True Guru has dispelled his doubt. The Lord is pervading everywhere, permeating all, and yet, He is unattached from all. || 2 || 1 || 29 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING audio translation in Punjabi and English.ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥  ਅਰਥ: ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ। ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ) । ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ। ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ।੧। ਹੇ ਨਾਨਕ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ) ।੧।ਰਹਾਉ। ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ। ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ। ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ। (ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ।੨। ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ। ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ। ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ, ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ।੩। ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ। ਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ। ਉਹੀ ਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ।੪।

DHANAASAREE, FIRST MEHL:

The body is the paper, and the mind is the inscription written upon it. The ignorant fool does not read what is written on his forehead. In the Court of the Lord, three inscriptions are recorded. Behold, the counterfeit coin is worthless there. || 1 || O Nanak, if there is silver in it, then everyone proclaims, “It is genuine, it is genuine.” || 1 || Pause || The Qazi tells lies and eats filth; the Brahmin kills and then takes cleansing baths. The Yogi is blind, and does not know the Way. The three of them devise their own destruction. || 2 || He alone is a Yogi, who understands the Way. By Guru’s Grace, he knows the One Lord. He alone is a Qazi, who turns away from the world, and who, by Guru’s Grace, remains dead while yet alive. He alone is a Brahmin, who contemplates God. He saves himself, and saves all his generations as well. || 3 || One who cleanses his own mind is wise. One who cleanses himself of impurity is a Muslim. One who reads and understands is acceptable. Upon his forehead is the Insignia of the Court of the Lord. || 4 || 5 || 7 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.SOOHEE, FOURTH MEHL:

I chant and vibrate the Name of the Lord God, the Supreme Being, Har, Har; my poverty and problems have all been eradicated. The fear of birth and death has been erased, through the Word of the Guru’s Shabad; serving the Unmoving, Unchanging Lord, I am absorbed in peace. || 1 || O my mind, vibrate the Name of the most Beloved, Darling Lord. I have dedicated my mind and body, and placed them in offering before the Guru; I have sold my head to the Guru, for a very dear price. || 1 || Pause || The kings and the rulers of men enjoy pleasures and delights, but without the Name of the Lord, death seizes and dispatches them all. The Righteous Judge of Dharma strikes them over the heads with his staff, and when the fruits of their actions come into their hands, then they regret and repent. || 2 || Save me, save me, Lord; I am Your humble servant, a mere worm. I seek the Protection of Your Sanctuary, O Primal Lord, Cherisher and Nourisher. Please bless me with the Blessed Vision of the Saint’s Darshan, that I may find peace. O God, please fulfill the desires of Your humble servant. || 3 || You are the All-powerful, Great, Primal God, my Lord and Master. O Lord, please bless me with the gift of humility. Servant Nanak has found the Naam, the Name of the Lord, and is at peace; I am forever a sacrifice to the Naam. || 4 || 2 || ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥  ਅਰਥ: ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ।੧। ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ। ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ।੨। ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ। ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ।੩। ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ। ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ। ਹੇ ਦਾਸ ਨਾਨਕ! ਆਖ-) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ। ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ।੪।੨।

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥  ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ।੧। ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥  ਅਰਥ: ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ। ਨਾਨਕ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿਆਸਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ।੨। ਛੰਤੁ। ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀ ਹੋਰ ਕਿਸ ਦੇ ਪਾਸ ਜਾ ਸਕਦੇ ਹਾਂ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂ) ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। (ਆਪਣੇ ਅੰਦਰੋਂ) ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ (ਆਪਣੇ ਅੰਦਰੋਂ) ਸਾਰਾ ਆਪਾ-ਭਾਵ ਮਿਟਾ ਦੇਣਾ ਚਾਹੀਦਾ ਹੈ। ਨਾਨਕ (ਤਾਂ ਪ੍ਰਭੂ ਦੇ ਦਰ ਤੇ ਹੀ) ਬੇਨਤੀ ਕਰਦਾ ਹੈ (ਤੇ ਆਖਦਾ ਹੈ-ਹੇ ਪ੍ਰਭੂ!) ਮੇਹਰ ਕਰ (ਤੇਰੀ ਮੇਹਰ ਨਾਲ ਹੀ ਤੇਰੇ) ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ।੨। ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥ ਅਰਥ: ਹੇ (ਮੇਰੇ) ਮਨ! ਜਿਸ ਪਰਮਾਤਮਾ ਦੇ ਹੱਥ ਵਿਚ (ਸਾਡੀ) ਹਰੇਕ (ਜੀਵਨ-) ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, (ਇਹੀ ਧਨ) ਸਾਡੇ ਨਾਲ ਸਾਥ ਕਰਦਾ ਹੈ।੩। ਛੰਤੁ। ਹੇ ਭਾਈ! ਸਿਰਫ਼ ਪਰਮਾਤਮਾ ਹੀ (ਸਦਾ ਨਾਲ ਨਿਭਣ ਵਾਲਾ) ਸਾਥੀ ਹੈ, ਉਸ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀਹ ਗਿਣ ਸਕਦਾ ਹਾਂ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ (ਅਸਾਂ ਜੀਵਾਂ ਦਾ) ਹੋਰ ਕੋਈ (ਸਹਾਰਾ) ਨਹੀਂ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ, ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ।੩।

ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥  ਅਰਥ: ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਉਸ ਦੇ ਦਰ ਤੋਂ) ਸਾਰੇ ਸੁਖ (ਮਿਲ ਜਾਂਦੇ ਹਨ) , ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ (ਉਸ ਪਾਸੋਂ) ਮੰਗੀ ਹੈ, ਉਹ ਮੈਨੂੰ (ਸਦਾ) ਮਿਲ ਗਈ ਹੈ।੪। ਛੰਤੁ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ (ਮੇਰਾ) ਮਨ (ਮਾਇਆ ਦੇ ਮੋਹ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Hukamnama Sahib from Sri DARBAR SAHIB AMRITSAR INCLUDING translations in PUNJABI AND ENGLISH.ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਅਰਥ: ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ ਵਿਚ ਲੀਨ ਰਹਿੰਦੀ ਹੈ; ਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈ; ਨਾਮ (ਰੂਪ) ਸੁੰਦਰ ਵਸਤ ਲੱਭ ਕੇ ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ। ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥ ਅਰਥ: ਜੇ ਗੁਰੂ ਮਿਲ ਪਏ ਤਾਂ ਨਾਮ (ਹਿਰਦੇ ਵਿਚ) ਪੁੰਗਰਦਾ ਹੈ, ਤ੍ਰਿਸ਼ਨਾ ਦੂਰ ਹੋ ਜਾਂਦੀ ਹੈ (ਮਾਇਆ ਦੀ) ਭੁੱਖ ਸਾਰੀ ਦੂਰ ਹੋ ਜਾਂਦੀ ਹੈ। ਹੇ ਨਾਨਕ! ਨਾਮ ਵਿਚ ਰੰਗੇ ਜਾਣ ਕਰਕੇ ਨਾਮ ਹੀ (ਹਿਰਦੇ-ਰੂਪ) ਪੱਲੇ ਵਿਚ ਉੱਕਰਿਆ ਜਾਂਦਾ ਹੈ।੧। ਮਃ ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥ ਅਰਥ: ਜੋ ਮਨੁੱਖ ਗੁਰੂ ਪਰਮੇਸਰ ਵਲੋਂ ਮਾਰਿਆ ਹੋਇਆ ਹੈ (ਭਾਵ, ਜਿਸਨੂੰ ਰੱਬ ਵਾਲੇ ਪਾਸੇ ਤੋਂ ਉੱਕਾ ਹੀ ਨਫ਼ਰਤ ਹੈ) ਉਹ ਭਰਮ ਵਿਚ ਭਟਕਦਾ ਹੋਇਆ ਆਪਣੇ ਟਿਕਾਣੇ ਤੋਂ ਹਿੱਲ ਜਾਂਦਾ ਹੈ। ਉਸ ਦੇ ਪਿੱਛੇ ਲੋਕ ਫੱਕੜੀ ਵਜਾਂਦੇ ਹਨ, ਤੇ ਅੱਗੇ (ਜਿਥੇ ਜਾਂਦਾ ਹੈ) ਮੁਕਾਲਖ ਖੱਟਦਾ ਹੈ। ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥ ਕਿਆ ਹੋਵੈ ਕਿਸੈ ਹੀ ਦੈ ਕੀਤੈ ਜਾਂ ਧੁਰਿ ਕਿਰਤੁ ਓਸ ਦਾ ਏਹੋ ਜੇਹਾ ਪਇਆ ॥ ਅਰਥ: ਉਸ ਦੇ ਮੂੰਹੋਂ ਨਿਰਾ ਬਕਵਾਸ ਹੀ ਨਿਕਲਦਾ ਹੈ ਉਹ ਸਦਾ ਨਿੰਦਾ ਕਰ ਕੇ ਹੀ ਦੁੱਖੀ ਹੁੰਦਾ ਰਹਿੰਦਾ ਹੈ। ਕਿਸੇ ਦੇ ਭੀ ਕੀਤਿਆਂ ਕੁਝ ਨਹੀਂ ਹੋ ਸਕਦਾ (ਭਾਵ, ਕੋਈ ਉਸ ਨੂੰ ਸੁਮੱਤ ਨਹੀਂ ਦੇ ਸਕਦਾ) , ਕਿਉਂਕਿ ਮੁੱਢ ਤੋਂ (ਕੀਤੇ ਮੰਦੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੁਣ ਭੀ) ਇਹੋ ਜਿਹੀ (ਭਾਵ, ਨਿੰਦਾ ਦੀ ਮੰਦੀ) ਕਮਾਈ ਕਰਨੀ ਪਈ ਹੈ। ਜਿਥੈ ਓਹੁ ਜਾਇ ਤਿਥੈ ਓਹੁ ਝੂਠਾ ਕੂੜੁ ਬੋਲੇ ਕਿਸੈ ਨ ਭਾਵੈ ॥ ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥ ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਚੈ ਅਗੋ ਦੇ ਜਨੁ ਨਾਨਕੁ ਆਖਿ ਸੁਣਾਵੈ ॥੨॥ {ਪੰਨਾ 653} ਅਰਥ: ਉਹ (ਮਨਮੁਖ) ਜਿਥੇ ਜਾਂਦਾ ਹੈ ਉਥੇ ਹੀ ਝੂਠਾ ਹੁੰਦਾ ਹੈ, ਝੂਠ ਬੋਲਦਾ ਹੈ ਤੇ ਕਿਸੇ ਨੂੰ ਚੰਗਾ ਨਹੀਂ ਲੱਗਦਾ। ਹੇ ਸੰਤ ਜਨੋਂ! ਪਿਆਰੇ ਮਾਲਕ ਪ੍ਰਭੂ ਦੀ ਵਡਿਆਈ ਵੇਖੋ, ਕਿ ਜਿਹੋ ਜਿਹੀ ਕੋਈ ਕਮਾਈ ਕਰਦਾ ਹੈ, ਉਹੋ ਜਿਹਾ ਉਸ ਨੂੰ ਫਲ ਮਿਲਦਾ ਹੈ। ਇਹ ਸੱਚੀ ਵਿਚਾਰ ਸੱਚੀ ਦਰਗਾਹ ਵਿਚ ਹੁੰਦੀ ਹੈ, ਦਾਸ ਨਾਨਕ ਪਹਿਲਾਂ ਹੀ ਤੁਹਾਨੂੰ ਆਖ ਕੇ ਸੁਣਾ ਰਿਹਾ ਹੈ (ਤਾਂ ਜੁ ਭਲਾ ਬੀਜ ਬੀਜ ਕੇ ਭਲੇ ਫਲ ਦੀ ਆਸ ਹੋ ਸਕੇ) ।੨। ਪਉੜੀ ॥ ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥ ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥ ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥ ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥ ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥੨੭॥ ਅਰਥ: ਸੱਚੇ ਸਤਿਗੁਰੂ ਨੇ (ਸਤਸੰਗ-ਰੂਪ) ਪਿੰਡ ਵਸਾਇਆ ਹੈ, (ਉਸ ਪਿੰਡ ਲਈ ਸਤਸੰਗੀ) ਰਾਖੇ ਭੀ ਸਤਿਗੁਰੂ ਨੇ ਹੀ ਦਿੱਤੇ ਹਨ, ਜਿਨ੍ਹਾਂ ਦੇ ਮਨ ਗੁਰੂ ਦੇ ਚਰਨਾਂ ਵਿਚ ਜੁੜੇ ਹਨ, ਉਹਨਾਂ ਦੀ ਆਸ ਪੂਰਨ ਹੋ ਗਈ ਹੈ (ਭਾਵ, ਤ੍ਰਿਸ਼ਨਾ ਮਿਟ ਗਈ ਹੈ) ; ਦਿਆਲ ਤੇ ਬੇਅੰਤ ਗੁਰੂ ਨੇ ਉਹਨਾਂ ਦੇ ਸਾਰੇ ਪਾਪ ਨਾਸ ਕਰ ਦਿੱਤੇ ਹਨ; ਆਪਣੀ ਮੇਹਰ ਕਰ ਕੇ ਸਤਿਗੁਰੂ ਨੇ ਉਹਨਾਂ ਨੂੰ ਆਪਣਾ ਬਣਾ ਲਿਆ ਹੈ। ਹੇ ਨਾਨਕ! ਮੈਂ ਸਦਾ ਉਸ ਸਤਿਗੁਰੂ ਤੋਂ ਸਦਕੇ ਹਾਂ, ਜਿਸ ਵਿਚ ਇਤਨੇ ਗੁਣ ਹਨ।੨੭।

SHALOK, FOURTH MEHL:

Within the Gurmukh is peace and tranquility; his mind and body are absorbed in the Naam, the Name of the Lord. He contemplates the Naam, he studies the Naam, and he remains lovingly absorbed in the Naam. He obtains the treasure of the Naam, and his anxiety is dispelled. Meeting with the Guru, the Naam wells up, and his thirst and hunger are completely relieved. O Nanak, imbued with the Naam, he gathers in the Naam. || 1 || FOURTH MEHL: One who is cursed by the True Guru, abandons his home, and wanders around aimlessly. He is jeered at, and his face is blackened in the world hereafter. He babbles incoherently, and foaming at the mouth, he dies. What can anyone do? Such is his destiny, according to his past deeds. Wherever he goes, he is a liar, and by telling lies, he not liked by anyone. O Siblings of Destiny, behold this, the glorious greatness of our Lord and Master, O Saints; as one behaves, so does he receive. This shall be God’s determination in His True Court; servant Nanak predicts and proclaims this. || 2 || PAUREE: The True Guru has established the village; the Guru has appointed its guards and protectors. My hopes are fulfilled, and my mind is imbued with the love of the Guru’s Feet. The Guru is infinitely merciful; He has erased all my sins. The Guru has showered me with His Mercy, and He has made me His own. Nanak is forever a sacrifice to the Guru, who has countless virtues. || 27 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib From Sri darbar sahib Amritsar including audio translations Punjabi and English ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥

ਅਰਥ: ਹੇ ਬਹੁਤ ਅੰਞਾਣ ਜਿੰਦੇ! ਇਤਨਾ ਕੋਝਾ ਮਾਣ ਤੂੰ ਕਿਉਂ ਕਰਦੀ ਹੈਂ? ਪਰਮਾਤਮਾ ਤੇਰੇ ਆਪਣੇ ਹੀ ਹਿਰਦੇ-ਘਰ ਵਿਚ ਹੈ, ਤੂੰ ਉਸ (ਦੇ ਮਿਲਾਪ) ਦਾ ਆਨੰਦ ਕਿਉਂ ਨਹੀਂ ਮਾਣਦੀ? ਹੇ ਭੋਲੀ ਜੀਵ-ਇਸਤ੍ਰੀਏ! ਪਤੀ-ਪ੍ਰਭੂ (ਤੇਰੇ ਅੰਦਰ ਹੀ ਤੇਰੇ) ਨੇੜੇ ਵੱਸ ਰਿਹਾ ਹੈ, ਤੂੰ (ਜੰਗਲ ਆਦਿਕ) ਬਾਹਰਲਾ ਸੰਸਾਰ ਕਿਉਂ ਭਾਲਦੀ ਫਿਰਦੀ ਹੈਂ? (ਜੇ ਤੂੰ ਉਸ ਦਾ ਦੀਦਾਰ ਕਰਨਾ ਹੈ, ਤਾਂ ਆਪਣੀਆਂ ਗਿਆਨ ਦੀਆਂ) ਅੱਖਾਂ ਵਿਚ (ਪ੍ਰਭੂ ਦੇ) ਡਰ-ਅਦਬ (ਦੇ ਸੁਰਮੇ) ਦੀਆਂ ਸਲਾਈਆਂ ਪਾ, ਪ੍ਰਭੂ ਦੇ ਪਿਆਰ ਦਾ ਹਾਰ-ਸਿੰਗਾਰ ਕਰ।

ਜੀਵ-ਇਸਤ੍ਰੀ ਤਦੋਂ ਹੀ ਸੋਹਾਗ ਭਾਗ ਵਾਲੀ ਤੇ ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਸਮਝੀ ਜਾਂਦੀ ਹੈ, ਜਦੋਂ ਪ੍ਰਭੂ-ਪਤੀ ਉਸ ਨਾਲ ਪਿਆਰ ਕਰੇ।੧।

(ਪਰ) ਅੰਞਾਣ ਜੀਵ-ਇਸਤ੍ਰੀ ਭੀ ਕੀਹ ਕਰ ਸਕਦੀ ਹੈ ਜੇ ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਚੰਗੀ ਹੀ ਨਾਹ ਲੱਗੇ? ਅਜੇਹੀ ਜੀਵ-ਇਸਤ੍ਰੀ ਭਾਵੇਂ ਕਿਤਨੇ ਹੀ ਤਰਲੇ ਪਈ ਕਰੇ, ਉਹ ਪਤੀ-ਪ੍ਰਭੂ ਦਾ ਮਹਲ-ਘਰ ਲੱਭ ਹੀ ਨਹੀਂ ਸਕਦੀ। (ਅਸਲ ਗੱਲ ਇਹ ਹੈ ਕਿ) ਜੀਵ-ਇਸਤ੍ਰੀ ਭਾਵੇਂ ਕਿਤਨੀ ਹੀ ਦੌੜ-ਭੱਜ ਕਰੇ, ਪ੍ਰਭੂ ਦੀ ਮੇਹਰ ਦੀ ਨਜ਼ਰ ਤੋਂ ਬਿਨਾ ਕੁਝ ਭੀ ਹਾਸਲ ਨਹੀਂ ਹੁੰਦਾ।

ਜੇ ਜੀਵ-ਇਸਤ੍ਰੀ ਜੀਭ ਦੇ ਚਸਕੇ ਲਾਲਚ ਤੇ ਅਹੰਕਾਰ (ਆਦਿਕ) ਵਿਚ ਹੀ ਮਸਤ ਰਹੇ, ਅਤੇ ਸਦਾ ਮਾਇਆ (ਦੇ ਮੋਹ) ਵਿਚ ਡੁੱਬੀ ਰਹੇ, ਤਾਂ ਇਹਨੀਂ ਗੱਲੀਂ ਖਸਮ ਪ੍ਰਭੂ ਨਹੀਂ ਮਿਲਦਾ। ਉਹ ਜੀਵ-ਇਸਤ੍ਰੀ ਅੰਞਾਣ ਹੀ ਰਹੀ (ਜੋ ਵਿਕਾਰਾਂ ਵਿਚ ਭੀ ਮਸਤ ਰਹੇ ਤੇ ਫਿਰ ਭੀ ਸਮਝੇ ਕਿ ਉਹ ਪਤੀ-ਪ੍ਰਭੂ ਨੂੰ ਪ੍ਰਸੰਨ ਕਰ ਸਕਦੀ ਹੈ) ।੨।

(ਜਿਨ੍ਹਾਂ ਨੂੰ ਪਤੀ-ਪ੍ਰਭੂ ਮਿਲ ਪਿਆ ਹੈ, ਬੇਸ਼ਕ) ਉਹਨਾਂ ਸੁਹਾਗ ਭਾਗ ਵਾਲੀਆਂ ਨੂੰ ਜਾ ਕੇ ਪੁੱਛ ਵੇਖੋ ਕਿ ਕਿਹਨੀਂ ਗੱਲੀਂ ਖਸਮ-ਪ੍ਰਭੂ ਮਿਲਦਾ ਹੈ, (ਉਹ ਇਹੀ ਉੱਤਰ ਦੇਂਦੀਆਂ ਹਨ ਕਿ) ਚਲਾਕੀ ਤੇ ਧੱਕਾ ਛੱਡ ਦਿਉ, ਜੋ ਕੁਝ ਪ੍ਰਭੂ ਕਰਦਾ ਹੈ ਉਸ ਨੂੰ ਚੰਗਾ ਸਮਝ ਕੇ (ਸਿਰ ਮੱਥੇ ਤੇ) ਮੰਨੋ, ਜਿਸ ਪ੍ਰਭੂ ਦੇ ਪ੍ਰੇਮ ਦਾ ਸਦਕਾ ਨਾਮ-ਵਸਤ ਮਿਲਦੀ ਹੈ ਉਸ ਦੇ ਚਰਨਾਂ ਵਿਚ ਮਨ ਜੋੜੋ, ਖਸਮ-ਪ੍ਰਭੂ ਜੋ ਹੁਕਮ ਕਰਦਾ ਹੈ ਉਹ ਕਰੋ, ਆਪਣਾ ਸਰੀਰ ਤੇ ਮਨ ਉਸ ਦੇ ਹਵਾਲੇ ਕਰੋ, ਬੱਸ! ਇਹ ਸੁਗੰਧੀ (ਜਿੰਦ ਵਾਸਤੇ) ਵਰਤੋ। ਸੋਹਾਗ ਭਾਗ ਵਾਲੀਆਂ ਇਹੀ ਆਖਦੀਆਂ ਹਨ ਕਿ ਹੇ ਭੈਣ! ਇਹਨੀਂ ਗੱਲੀਂ ਹੀ ਖਸਮ-ਪ੍ਰਭੂ ਮਿਲਦਾ ਹੈ।੩।

ਖਸਮ-ਪ੍ਰਭੂ ਤਦੋਂ ਹੀ ਮਿਲਦਾ ਹੈ ਜਦੋਂ ਆਪਾ-ਭਾਵ ਦੂਰ ਕਰੀਏ। ਇਸ ਤੋਂ ਬਿਨਾ ਕੋਈ ਹੋਰ ਉੱਦਮ ਵਿਅਰਥ ਚਲਾਕੀ ਹੈ। (ਜ਼ਿੰਦਗੀ ਦਾ) ਉਹ ਦਿਨ ਸਫਲ ਜਾਣੋ ਜਦੋਂ ਪਤੀ-ਪ੍ਰਭੂ ਮੇਹਰ ਦੀ ਨਿਹਾਗ ਨਾਲ ਤੱਕੇ, (ਜਿਸ) ਜੀਵ-ਇਸਤ੍ਰੀ (ਵਲ ਮੇਹਰ ਦੀ) ਨਿਗਾਹ ਕਰਦਾ ਹੈ ਉਹ ਮਾਨੋ ਨੌ ਖ਼ਜ਼ਾਨੇ ਲੱਭ ਲੈਂਦੀ ਹੈ।

ਹੇ ਨਾਨਕ! ਜੇਹੜੀ ਜੀਵ-ਇਸਤ੍ਰੀ ਆਪਣੇ ਖਸਮ-ਪ੍ਰਭੂ ਨੂੰ ਪਿਆਰੀ ਹੈ ਉਹ ਸੁਹਾਗ ਭਾਗ ਵਾਲੀ ਹੈ ਉਹ (ਜਗਤ-) ਪਰਵਾਰ ਵਿਚ ਆਦਰ-ਮਾਣ ਪ੍ਰਾਪਤ ਕਰਦੀ ਹੈ। ਜੇਹੜੀ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੀ ਰਹਿੰਦੀ ਹੈ, ਜੇਹੜੀ ਅਡੋਲਤਾ ਵਿਚ ਮਸਤ ਰਹਿੰਦੀ ਹੈ, ਜੇਹੜੀ ਦਿਨ ਰਾਤ ਪ੍ਰਭੂ ਦੇ ਪ੍ਰੇਮ ਵਿਚ ਮਗਨ ਰਹਿੰਦੀ ਹੈ, ਉਹੀ ਸੋਹਣੀ ਹੈ ਸੋਹਣੇ ਰੂਪ ਵਾਲੀ ਹੈ ਅਕਲ ਵਾਲੀ ਹੈ ਤੇ ਸਿਆਣੀ ਕਹੀ ਜਾਂਦੀ ਹੈ।੪।੨।੪।

TILANG, FIRST MEHL:

O foolish and ignorant soul-bride, why are you so proud? Within the home of your own self, why do you not enjoy the Love of your Lord? Your Husband Lord is so very near, O foolish bride; why do you search for Him outside? Apply the Fear of God as the maascara to adorn your eyes, and make the Love of the Lord your ornament. Then, you shall be known as a devoted and committed soul-bride, when you enshrine love for your Husband Lord. || 1 || What can the silly young bride do, if she is not pleasing to her Husband Lord? She may plead and implore so many times, but still, such a bride shall not obtain the Mansion of the Lord’s Presence. Without the karma of good deeds, nothing is obtained, although she may run around frantically. She is intoxicated with greed, pride and egotism, and engrossed in Maya. She cannot obtain her Husband Lord in these ways; the young bride is so foolish! || 2 || Go and ask the happy, pure soul-bride

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਅਰਥ: ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ ਵਿਚ ਲੀਨ ਰਹਿੰਦੀ ਹੈ; ਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈ; ਨਾਮ (ਰੂਪ) ਸੁੰਦਰ ਵਸਤ ਲੱਭ ਕੇ ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ। ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥ ਅਰਥ: ਜੇ ਗੁਰੂ ਮਿਲ ਪਏ ਤਾਂ ਨਾਮ (ਹਿਰਦੇ ਵਿਚ) ਪੁੰਗਰਦਾ ਹੈ, ਤ੍ਰਿਸ਼ਨਾ ਦੂਰ ਹੋ ਜਾਂਦੀ ਹੈ (ਮਾਇਆ ਦੀ) ਭੁੱਖ ਸਾਰੀ ਦੂਰ ਹੋ ਜਾਂਦੀ ਹੈ। ਹੇ ਨਾਨਕ! ਨਾਮ ਵਿਚ ਰੰਗੇ ਜਾਣ ਕਰਕੇ ਨਾਮ ਹੀ (ਹਿਰਦੇ-ਰੂਪ) ਪੱਲੇ ਵਿਚ ਉੱਕਰਿਆ ਜਾਂਦਾ ਹੈ।੧। ਮਃ ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥ ਅਰਥ: ਜੋ ਮਨੁੱਖ ਗੁਰੂ ਪਰਮੇਸਰ ਵਲੋਂ ਮਾਰਿਆ ਹੋਇਆ ਹੈ (ਭਾਵ, ਜਿਸਨੂੰ ਰੱਬ ਵਾਲੇ ਪਾਸੇ ਤੋਂ ਉੱਕਾ ਹੀ ਨਫ਼ਰਤ ਹੈ) ਉਹ ਭਰਮ ਵਿਚ ਭਟਕਦਾ ਹੋਇਆ ਆਪਣੇ ਟਿਕਾਣੇ ਤੋਂ ਹਿੱਲ ਜਾਂਦਾ ਹੈ। ਉਸ ਦੇ ਪਿੱਛੇ ਲੋਕ ਫੱਕੜੀ ਵਜਾਂਦੇ ਹਨ, ਤੇ ਅੱਗੇ (ਜਿਥੇ ਜਾਂਦਾ ਹੈ) ਮੁਕਾਲਖ ਖੱਟਦਾ ਹੈ। ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥ ਕਿਆ ਹੋਵੈ ਕਿਸੈ ਹੀ ਦੈ ਕੀਤੈ ਜਾਂ ਧੁਰਿ ਕਿਰਤੁ ਓਸ ਦਾ ਏਹੋ ਜੇਹਾ ਪਇਆ ॥ ਅਰਥ: ਉਸ ਦੇ ਮੂੰਹੋਂ ਨਿਰਾ ਬਕਵਾਸ ਹੀ ਨਿਕਲਦਾ ਹੈ ਉਹ ਸਦਾ ਨਿੰਦਾ ਕਰ ਕੇ ਹੀ ਦੁੱਖੀ ਹੁੰਦਾ ਰਹਿੰਦਾ ਹੈ। ਕਿਸੇ ਦੇ ਭੀ ਕੀਤਿਆਂ ਕੁਝ ਨਹੀਂ ਹੋ ਸਕਦਾ (ਭਾਵ, ਕੋਈ ਉਸ ਨੂੰ ਸੁਮੱਤ ਨਹੀਂ ਦੇ ਸਕਦਾ) , ਕਿਉਂਕਿ ਮੁੱਢ ਤੋਂ (ਕੀਤੇ ਮੰਦੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੁਣ ਭੀ) ਇਹੋ ਜਿਹੀ (ਭਾਵ, ਨਿੰਦਾ ਦੀ ਮੰਦੀ) ਕਮਾਈ ਕਰਨੀ ਪਈ ਹੈ। ਜਿਥੈ ਓਹੁ ਜਾਇ ਤਿਥੈ ਓਹੁ ਝੂਠਾ ਕੂੜੁ ਬੋਲੇ ਕਿਸੈ ਨ ਭਾਵੈ ॥ ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥ ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਚੈ ਅਗੋ ਦੇ ਜਨੁ ਨਾਨਕੁ ਆਖਿ ਸੁਣਾਵੈ ॥੨॥ {ਪੰਨਾ 653} ਅਰਥ: ਉਹ (ਮਨਮੁਖ) ਜਿਥੇ ਜਾਂਦਾ ਹੈ ਉਥੇ ਹੀ ਝੂਠਾ ਹੁੰਦਾ ਹੈ, ਝੂਠ ਬੋਲਦਾ ਹੈ ਤੇ ਕਿਸੇ ਨੂੰ ਚੰਗਾ ਨਹੀਂ ਲੱਗਦਾ। ਹੇ ਸੰਤ ਜਨੋਂ! ਪਿਆਰੇ ਮਾਲਕ ਪ੍ਰਭੂ ਦੀ ਵਡਿਆਈ ਵੇਖੋ, ਕਿ ਜਿਹੋ ਜਿਹੀ ਕੋਈ ਕਮਾਈ ਕਰਦਾ ਹੈ, ਉਹੋ ਜਿਹਾ ਉਸ ਨੂੰ ਫਲ ਮਿਲਦਾ ਹੈ। ਇਹ ਸੱਚੀ ਵਿਚਾਰ ਸੱਚੀ ਦਰਗਾਹ ਵਿਚ ਹੁੰਦੀ ਹੈ, ਦਾਸ ਨਾਨਕ ਪਹਿਲਾਂ ਹੀ ਤੁਹਾਨੂੰ ਆਖ ਕੇ ਸੁਣਾ ਰਿਹਾ ਹੈ (ਤਾਂ ਜੁ ਭਲਾ ਬੀਜ ਬੀਜ ਕੇ ਭਲੇ ਫਲ ਦੀ ਆਸ ਹੋ ਸਕੇ) ।੨। ਪਉੜੀ ॥ ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥ ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥ ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥ ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥ ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥੨੭॥ ਅਰਥ: ਸੱਚੇ ਸਤਿਗੁਰੂ ਨੇ (ਸਤਸੰਗ-ਰੂਪ) ਪਿੰਡ ਵਸਾਇਆ ਹੈ, (ਉਸ ਪਿੰਡ ਲਈ ਸਤਸੰਗੀ) ਰਾਖੇ ਭੀ ਸਤਿਗੁਰੂ ਨੇ ਹੀ ਦਿੱਤੇ ਹਨ, ਜਿਨ੍ਹਾਂ ਦੇ ਮਨ ਗੁਰੂ ਦੇ ਚਰਨਾਂ ਵਿਚ ਜੁੜੇ ਹਨ, ਉਹਨਾਂ ਦੀ ਆਸ ਪੂਰਨ ਹੋ ਗਈ ਹੈ (ਭਾਵ, ਤ੍ਰਿਸ਼ਨਾ ਮਿਟ ਗਈ ਹੈ) ; ਦਿਆਲ ਤੇ ਬੇਅੰਤ ਗੁਰੂ ਨੇ ਉਹਨਾਂ ਦੇ ਸਾਰੇ ਪਾਪ ਨਾਸ ਕਰ ਦਿੱਤੇ ਹਨ; ਆਪਣੀ ਮੇਹਰ ਕਰ ਕੇ ਸਤਿਗੁਰੂ ਨੇ ਉਹਨਾਂ ਨੂੰ ਆਪਣਾ ਬਣਾ ਲਿਆ ਹੈ। ਹੇ ਨਾਨਕ! ਮੈਂ ਸਦਾ ਉਸ ਸਤਿਗੁਰੂ ਤੋਂ ਸਦਕੇ ਹਾਂ, ਜਿਸ ਵਿਚ ਇਤਨੇ ਗੁਣ ਹਨ।੨੭।

SHALOK, FOURTH MEHL:

Within the Gurmukh is peace and tranquility; his mind and body are absorbed in the Naam, the Name of the Lord. He contemplates the Naam, he studies the Naam, and he remains lovingly absorbed in the Naam. He obtains the treasure of the Naam, and his anxiety is dispelled. Meeting with the Guru, the Naam wells up, and his thirst and hunger are completely relieved. O Nanak, imbued with the Naam, he gathers in the Naam. || 1 || FOURTH MEHL: One who is cursed by the True Guru, abandons his home, and wanders around aimlessly. He is jeered at, and his face is blackened in the world hereafter. He babbles incoherently, and foaming at the mouth, he dies. What can anyone do? Such is his destiny, according to his past deeds. Wherever he goes, he is a liar, and by telling lies, he not liked by anyone. O Siblings of Destiny, behold this, the glorious greatness of our Lord and Master, O Saints; as one behaves, so does he receive. This shall be God’s determination in His True Court; servant Nanak predicts and proclaims this. || 2 || PAUREE: The True Guru has established the village; the Guru has appointed its guards and protectors. My hopes are fulfilled, and my mind is imbued with the love of the Guru’s Feet. The Guru is infinitely merciful; He has erased all my sins. The Guru has showered me with His Mercy, and He has made me His own. Nanak is forever a sacrifice to the Guru, who has countless virtues. || 27 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations.ਸੋਰਠਿ ਮਹਲਾ ੩ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥ ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥ ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥ ਜਾਗਤ ਰਹੇ ਤਿਨੀ ਪ੍ਰਭੁ ਪਾਇਆ ਸਬਦੇ ਹਉਮੈ ਮਾਰੀ ॥ ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਰਾਖਿਆ ਉਰ ਧਾਰੀ ॥੨॥ ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥ ਮਨਮੁਖ ਮੁਗਧੁ ਹਰਿ ਨਾਮੁ ਨ ਚੇਤੈ ਬਿਰਥਾ ਜਨਮੁ ਗਵਾਇਆ ॥ ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ ਚੁਕਾਇਆ ॥੩॥ ਹਰਿ ਜਨ ਸਾਚੇ ਸਾਚੁ ਕਮਾਵਹਿ ਗੁਰ ਕੈ ਸਬਦਿ ਵੀਚਾਰੀ ॥ ਆਪੇ ਮੇਲਿ ਲਏ ਪ੍ਰਭਿ ਸਾਚੈ ਸਾਚੁ ਰਖਿਆ ਉਰ ਧਾਰੀ ॥ ਨਾਨਕ ਨਾਵਹੁ ਗਤਿ ਮਤਿ ਪਾਈ ਏਹਾ ਰਾਸਿ ਹਮਾਰੀ ॥੪॥੧॥  ਅਰਥ: ਹੇ ਮੇਰੇ ਮਾਲਕ-ਪ੍ਰਭੂ! ਅਸੀ (ਜੀਵ) ਤੇਰੇ ਬੱਚੇ ਹਾਂ, ਤੇਰੀ ਸਰਨ ਆਏ ਹਾਂ। ਸਿਰਫ਼ ਇਕ ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ, (ਜੀਵ ਮਾਇਆ ਵਿਚ ਡੋਲ ਜਾਂਦੇ ਹਨ) ।ਰਹਾਉ। ਹੇ ਪ੍ਰਭੂ! ਤੇਰੇ ਜਿਨ੍ਹਾਂ ਸੇਵਕਾਂ ਨੂੰ ਗੁਰੂ ਦੇ ਸ਼ਬਦ ਦਾ ਰਸ ਆ ਜਾਂਦਾ ਹੈ, ਉਹੀ ਸਾਰੇ ਤੇਰੀ ਸੇਵਾ-ਭਗਤੀ ਕਰਦੇ ਹਨ। (ਹੇ ਭਾਈ!) ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ। ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ।੧। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਮੁਕਾ ਲੈਂਦੇ ਹਨ, ਉਹ (ਮਾਇਆ ਦੇ ਮੋਹ ਆਦਿਕ ਵਲੋਂ) ਸੁਚੇਤ ਰਹਿੰਦੇ ਹਨ, ਉਹਨਾਂ ਨੇ ਹੀ ਪਰਮਾਤਮਾ ਦਾ ਮਿਲਾਪ ਪ੍ਰਾਪਤ ਕੀਤਾ ਹੈ। ਪਰਮਾਤਮਾ ਦੇ ਭਗਤ ਗੁਰੂ ਦੇ ਬਖ਼ਸ਼ੇ ਅਸਲ ਗਿਆਨ ਦੀ ਰਾਹੀਂ ਵਿਚਾਰਵਾਨ ਹੋ ਕੇ ਗ੍ਰਿਹਸਤ ਵਿਚ ਰਹਿੰਦੇ ਹੋਏ ਹੀ ਮਾਇਆ ਵਲੋਂ ਵਿਰਕਤ ਰਹਿੰਦੇ ਹਨ। ਉਹ ਭਗਤ ਗੁਰੂ ਦੀ ਦੱਸੀ ਸੇਵਾ ਕਰ ਕੇ ਸਦਾ ਆਤਮਕ ਆਨੰਦ ਮਾਣਦੇ ਹਨ, ਤੇ, ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ।੨। ਹੇ ਭਾਈ! ਇਹ ਅੱਲ੍ਹੜ ਮਨ ਮਾਇਆ ਦੇ ਮੋਹ ਵਿਚ ਫਸ ਕੇ ਦਸੀਂ ਪਾਸੀਂ ਦੌੜਦਾ ਰਹਿੰਦਾ ਹੈ, ਤੇ, (ਜੀਵਨ ਦੇ ਸਹੀ ਰਸਤੇ ਤੋਂ) ਖੁੰਝਿਆ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ ਪਰਮਾਤਮਾ ਦਾ ਨਾਮ ਚੇਤੇ ਨਹੀਂ ਕਰਦਾ, ਆਪਣਾ ਜੀਵਨ ਵਿਅਰਥ ਗਵਾ ਜਾਂਦਾ ਹੈ। ਪਰ ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਹਰਿ-ਨਾਮ ਦੀ ਦਾਤਿ ਹਾਸਲ ਕਰਦਾ ਹੈ, ਤੇ, ਆਪਣੇ ਅੰਦਰੋਂ ਮਾਇਆ ਦਾ ਮੋਹ ਅਤੇ ਹਉਮੈ ਦੂਰ ਕਰ ਲੈਂਦਾ ਹੈ।੩। ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰਵਾਨ ਹੋ ਕੇ ਪਰਮਾਤਮਾ ਦੇ ਦਾਸ ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਨਾਮ ਸਿਮਰਨ ਦੀ ਕਮਾਈ ਕਰਦੇ ਰਹਿੰਦੇ ਹਨ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਰੱਖਿਆ ਹੁੰਦਾ ਹੈ। ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ। ਹੇ ਨਾਨਕ! ਆਖ-) ਪਰਮਾਤਮਾ ਦੇ ਨਾਮ ਤੋਂ ਹੀ ਉੱਚੀ ਆਤਮਕ ਅਵਸਥਾ ਤੇ (ਚੰਗੀ) ਅਕਲ ਪ੍ਰਾਪਤ ਹੁੰਦੀ ਹੈ। ਪਰਮਾਤਮਾ ਦਾ ਨਾਮ ਹੀ ਸਾਡਾ (ਜੀਵਾਂ) ਦਾ ਸਰਮਾਇਆ ਹੈ।੪।੧।

SORAT’H, THIRD MEHL, FIRST HOUSE:

ONE UNIVERSAL CREATOR GOD. BY THE GRACE OF THE TRUE GURU:

All of Your servants, who relish the Word of Your Shabad, serve You. By Guru’s Grace, they become pure, eradicating self-conceit from within. Night and day, they continually sing the Glorious Praises of the True Lord; they are adorned with the Word of the Guru’s Shabad. || 1 || O my Lord and Master, I am Your child; I seek Your Sanctuary. You are the One and Only Lord, the Truest of the True; You Yourself are the Destroyer of ego. || Pause || Those who remain wakeful obtain God; through the Word of the Shabad, they conquer their ego. Immersed in family life, the Lord’s humble servant ever remains detached; he reflects upon the essence of spiritual wisdom. Serving the True Guru, he finds eternal peace, and he keeps the Lord enshrined in his heart. || 2 || This mind wanders in the ten directions; it is consumed by the love of duality. The foolish self-willed manmukh does not remember the Lord’s Name; he wastes away his life in vain. But when he meets the True Guru, then he obtains the Name; he sheds egotism and emotional attachment. || 3 || The Lord’s humble servants are True — they practice Truth, and reflect upon the Word of the Guru’s Shabad. The True Lord God unites them with Himself, and they keep the True Lord enshrined in their hearts. O Nanak, through the Name, I have obtained salvation and understanding; this alone is my wealth. || 4 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ 

ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ। ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨। ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

TILANG, SECOND HOUSE, FIFTH MEHL:

There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ 

ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥  ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧। ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646} ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨। ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥  ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥  ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।

SHALOK, THIRD MEHL:

O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib From Sri darbar sahib Amritsar including audio translations Punjabi and English ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥ 

ਅਰਥ: ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ।੧।ਰਹਾਉ।

(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੧।

(ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੨।

(ਹੇ ਭਾਈ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, (ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ।੩।

ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ।੪।੭।

WADAHANS, THIRD MEHL:

My tongue is intuitively attracted to the taste of the Lord. My mind is satisfied, meditating on the Name of the Lord. || 1 || Lasting peace is obtained, contemplating the True Word of the Shabad. I am forever a sacrifice to my True Guru. || 1 || Pause || My eyes are content, lovingly focused on the One Lord. My mind is content, having forsaken the love of duality. || 2 || The frame of my body is at peace, through the Shabad, and the Name of the Lord. The fragrance of the Naam permeates my heart. || 3 || O Nanak, one who has such great destiny written upon his forehead, through the Word of the Guru’s Bani, easily and intuitively becomes free of desire. || 4

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥ ਅਰਥ: ਹੇ ਮੇਰੇ ਮਨ! ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ। ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ। ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ।ਰਹਾਉ। (ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ।੧। (ਹੇ ਭਾਈ!) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ। ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ। (ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂ, ਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ।੨। (ਹੇ ਭਾਈ!) ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭ? ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ।੩। (ਹੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ। ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ। ਹੇ ਦਾਸ ਨਾਨਕ! ਪ੍ਰਭੂ-ਦਰ ਤੇ ਅਰਦਾਸ ਕਰ ਕੇ ਆਖ-) ਹੇ ਹਰੀ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ।੪।੯।

SORAT’H, FIRST MEHL:

The treasure of the Name, for which you have come into the world — that Ambrosial Nectar is with the Guru. Renounce costumes, disguises and clever tricks; this fruit is not obtained by duplicity. || 1 || O my mind, remain steady, and do not wander away. By searching around on the outside, you shall only suffer great pain; the Ambrosial Nectar is found within the home of your own being. || Pause || Renounce corruption, and seek virtue; committing sins, you shall only come to regret and repent. You do not know the difference between good and evil; again and again, you sink into the mud. || 2 || Within you is the great filth of greed and falsehood; why do you bother to wash your body on the outside? Chant the Immaculate Naam, the Name of the Lord always, under Guru’s Instruction; only then will your innermost being be emancipated. || 3 || Let greed and slander be far away from you, and renounce falsehood; through the True Word of the Guru’s Shabad, you shall obtain the true fruit. As it pleases You, You preserve me, Dear Lord; servant Nanak sings the Praises of Your Shabad. || 4 || 9 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਸੋਰਠਿ ਮਹਲਾ ੫ ॥ ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥ ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥ ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥ ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥ ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥  ਅਰਥ: ਹੇ ਮਨੁੱਖ! ਨਿਰਾ ਇਸ) ਸਰੀਰ ਨੂੰ ਹੀ ਕਿਉਂ ਲਾਡਾਂ ਨਾਲ ਪਾਲਦਾ ਰਹਿੰਦਾ ਹੈਂ? (ਜਿਵੇਂ) ਧੂਆਂ, (ਜਿਵੇਂ) ਬੱਦਲ (ਉੱਡ ਜਾਂਦਾ ਹੈ, ਤਿਵੇਂ ਇਹ ਸਰੀਰ) ਨਾਸ ਹੋ ਜਾਇਗਾ। ਸਿਰਫ਼ ਪਰਮਾਤਮਾ ਦਾ ਭਜਨ ਕਰਿਆ ਕਰ, ਉਹੀ ਅਸਲ ਪਿਆਰ ਕਰਨ ਵਾਲਾ ਹੈ।ਰਹਾਉ। ਹੇ ਭਾਈ! ਪ੍ਰਤ੍ਰ, ਇਸਤ੍ਰੀ, ਘਰ ਦੇ ਹੋਰ ਬੰਦੇ ਤੇ ਜ਼ਨਾਨੀਆਂ (ਸਾਰੇ) ਮਾਇਆ ਦੇ ਹੀ ਸਾਕ ਹਨ। ਅਖ਼ੀਰ ਵੇਲੇ (ਇਹਨਾਂ ਵਿਚੋਂ) ਕੋਈ ਭੀ ਤੇਰਾ ਮਦਦਗਾਰ ਨਹੀਂ ਬਣੇਗਾ, ਸਾਰੇ ਝੂਠਾ ਹੀ ਪਿਆਰ ਕਰਨ ਵਾਲੇ ਹਨ।੧। ਹੇ ਭਾਈ! ਪਰਮਾਤਮਾ ਨੇ) ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲਾ ਤੇਰਾ ਸਰੀਰ ਬਣਾ ਦਿੱਤਾ, (ਇਹ ਅੰਤ ਨੂੰ) ਪਾਣੀ ਦੇ, ਕੁੱਤਿਆਂ ਦੇ, ਜਾਂ, ਮਿੱਟੀ ਦੇ ਹਵਾਲੇ ਹੋ ਜਾਂਦਾ ਹੈ। ਤੂੰ ਇਸ ਸਰੀਰ-ਘਰ ਵਿਚ (ਆਪਣੇ ਆਪ ਨੂੰ) ਅਮਰ ਸਮਝ ਕੇ ਬੈਠਾ ਰਹਿੰਦਾ ਹੈਂ, ਤੇ ਜਗਤ ਦੇ ਮੂਲ ਪਰਮਾਤਮਾ ਨੂੰ ਭੁਲਾ ਰਿਹਾ ਹੈਂ।੨। ਹੇ ਭਾਈ! ਅਨੇਕਾਂ ਤਰੀਕਿਆਂ ਨਾਲ (ਪਰਮਾਤਮਾ ਨੇ ਤੇਰੇ ਸਾਰੇ ਅੰਗ) ਮਣਕੇ ਬਣਾਏ ਹਨ; (ਪਰ ਸੁਆਸਾਂ ਦੇ) ਕੱਚੇ ਧਾਗੇ ਵਿਚ ਪਰੋਏ ਹੋਏ ਹਨ। ਹੇ ਨਿਮਾਣੇ ਜੀਵ! ਇਹ ਧਾਗਾ (ਆਖ਼ਰ) ਟੁੱਟ ਜਾਇਗਾ, (ਹੁਣ ਇਸ ਸਰੀਰ ਦੇ ਮੋਹ ਵਿਚ ਪ੍ਰਭੂ ਨੂੰ ਵਿਸਾਰੀ ਬੈਠਾ ਹੈਂ) ਫਿਰ ਸਮਾ ਵਿਹਾ ਜਾਣ ਤੇ ਹੱਥ ਮਲੇਂਗਾ।੩। ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਪੈਦਾ ਕੀਤਾ ਹੈ, ਪੈਦਾ ਕਰ ਕੇ ਤੈਨੂੰ ਸੋਹਣਾ ਬਣਾਇਆ ਹੈ ਉਸ ਨੂੰ ਦਿਨ ਰਾਤ (ਹਰ ਵੇਲੇ) ਸਿਮਰਦਾ ਰਿਹਾ ਕਰ। ਹੇ ਦਾਸ ਨਾਨਕ! ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਂ ਗੁਰੂ ਦਾ ਆਸਰਾ ਫੜੀ ਰੱਖਾਂ।੪।੪।

SORAT’H, FIFTH MEHL:

Children, spouses, men and women in one’s household, are all bound by Maya. At the very last moment, none of them shall stand by you; their love is totally false. || 1 || O man, why do you pamper your body so? It shall disperse like a cloud of smoke; vibrate upon the One, the Beloved Lord. || Pause || There are three ways in which the body can be consumed — it can be thrown into water, given to the dogs, or cremated to ashes. He considers himself to be immortal; he sits in his home, and forgets the Lord, the Cause of causes. || 2 || In various ways, the Lord has fashioned the beads, and strung them on a slender thread. The thread shall break, O wretched man, and then, you shall repent and regret. || 3 || He created you, and after creating you, He adorned you — meditate on Him day and night. God has showered His Mercy upon servant Nanak; I hold tight to the Support of the True Guru. || 4 || 4||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including audio translation in Punjabi and English.ਸੂਹੀ ਮਹਲਾ ੪ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥

ਅਰਥ: ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ।੧।ਰਹਾਉ। ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ। ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ।੧। ਹੇ ਭਾਈ! ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ। ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ। ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ।੨। ਹੇ ਭਾਈ! ਭਗਤ) ਨਾਮਦੇਵ ਦੀ ਪਰਮਾਤਮਾ ਨਾਲ ਪ੍ਰੀਤਿ ਬਣ ਗਈ। ਜਗਤ ਉਸ ਨੂੰ ਛੀਂਬਾ ਆਖ ਕੇ ਸੱਦਿਆ ਕਰਦਾ ਸੀ। ਪਰਮਾਤਮਾ ਨੇ ਖਤ੍ਰੀਆਂ ਬ੍ਰਾਹਮਣਾਂ ਨੂੰ ਪਿੱਠ ਦੇ ਦਿੱਤੀ, ਤੇ, ਨਾਮਦੇਵ ਨੂੰ ਮੱਥੇ ਲਾਇਆ ਸੀ।੩। ਹੇ ਭਾਈ! ਪਰਮਾਤਮਾ ਦੇ ਜਿਤਨੇ ਭੀ ਭਗਤ ਹਨ, ਸੇਵਕ ਹਨ, ਉਹਨਾਂ ਦੇ ਮੱਥੇ ਉਤੇ ਅਠਾਹਠ ਤੀਰਥ ਤਿਲਕ ਲਾਂਦੇ ਹਨ (ਸਾਰੇ ਹੀ ਤੀਰਥ ਭੀ ਉਹਨਾਂ ਦਾ ਆਦਰ-ਮਾਣ ਕਰਦੇ ਹਨ) । ਹੇ ਭਾਈ! ਜੇ ਪ੍ਰਭੂ-ਪਾਤਿਸ਼ਾਹ ਮੇਹਰ ਕਰੇ, ਤਾਂ ਦਾਸ ਨਾਨਕ ਹਰ ਵੇਲੇ ਉਹਨਾਂ (ਭਗਤਾਂ ਸੇਵਕਾਂ) ਦੇ ਚਰਨ ਛੁੰਹਦਾ ਰਹੇ।੪।੧।੮। ਨੋਟ: 'ਘਰੁ ੨' ਦੇ ਸ਼ਬਦਾਂ ਦਾ ਸੰਗ੍ਰਹਿ ਖ਼ਤਮ ਹੋ ਗਿਆ ਹੈ। ਅਗਾਂਹ 'ਘਰੁ ੬' ਦੇ ਸੰਗ੍ਰਹਿ ਦਾ ਇਹ ਪਹਿਲਾ ਸ਼ਬਦ ਹੈ। ਕੁੱਲ ਜੋੜ ੮ ਹੈ।

SOOHEE, FOURTH MEHL, SIXTH HOUSE:

ONE UNIVERSAL CREATOR GOD. BY THE GRACE OF THE TRUE GURU:

When someone of low social class chants the Lord’s Name, he obtains the state of highest dignity. Go and ask Bidar, the son of a maid; Krishna himself stayed in his house. || 1 || Listen, O humble Siblings of Destiny, to the Unspoken Speech of the Lord; it removes all anxiety, pain and hunger. || 1 || Pause || Ravi Daas, the leather-worker, praised the Lord, and sang the Kirtan of His Praises each and every instant. Although he was of low social status, he was exalted and elevated, and people of all four castes came and bowed at his feet. || 2 || Naam Dayv loved the Lord; the people called him a fabric dyer. The Lord turned His back on the high-class Kh’shaatriyas and Brahmins, and showed His face to Naam Dayv. || 3 || All of the devotees and servants of the Lord have the tilak, the ceremonial mark, applied to their foreheads at the sixty-eight sacred shrines of pilgrimage. Servant Nanak shall touch their feet night and day, if the Lord, the King, grants His Grace. || 4 || 1 || 8 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including audio translation in English and Punjabi.ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥  ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧। ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬।

SHALOK, FOURTH MEHL:

He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. || 1 || FOURTH MEHL: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru’s feet. || 2 || PAUREE: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. || 26 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including audio translation in English and Punjabi.ਸੂਹੀ ਮਹਲਾ ੪ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥

ਅਰਥ: ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ।੧।ਰਹਾਉ। ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ। ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ।੧। ਹੇ ਭਾਈ! ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ। ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ। ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ।੨। ਹੇ ਭਾਈ! ਭਗਤ) ਨਾਮਦੇਵ ਦੀ ਪਰਮਾਤਮਾ ਨਾਲ ਪ੍ਰੀਤਿ ਬਣ ਗਈ। ਜਗਤ ਉਸ ਨੂੰ ਛੀਂਬਾ ਆਖ ਕੇ ਸੱਦਿਆ ਕਰਦਾ ਸੀ। ਪਰਮਾਤਮਾ ਨੇ ਖਤ੍ਰੀਆਂ ਬ੍ਰਾਹਮਣਾਂ ਨੂੰ ਪਿੱਠ ਦੇ ਦਿੱਤੀ, ਤੇ, ਨਾਮਦੇਵ ਨੂੰ ਮੱਥੇ ਲਾਇਆ ਸੀ।੩। ਹੇ ਭਾਈ! ਪਰਮਾਤਮਾ ਦੇ ਜਿਤਨੇ ਭੀ ਭਗਤ ਹਨ, ਸੇਵਕ ਹਨ, ਉਹਨਾਂ ਦੇ ਮੱਥੇ ਉਤੇ ਅਠਾਹਠ ਤੀਰਥ ਤਿਲਕ ਲਾਂਦੇ ਹਨ (ਸਾਰੇ ਹੀ ਤੀਰਥ ਭੀ ਉਹਨਾਂ ਦਾ ਆਦਰ-ਮਾਣ ਕਰਦੇ ਹਨ) । ਹੇ ਭਾਈ! ਜੇ ਪ੍ਰਭੂ-ਪਾਤਿਸ਼ਾਹ ਮੇਹਰ ਕਰੇ, ਤਾਂ ਦਾਸ ਨਾਨਕ ਹਰ ਵੇਲੇ ਉਹਨਾਂ (ਭਗਤਾਂ ਸੇਵਕਾਂ) ਦੇ ਚਰਨ ਛੁੰਹਦਾ ਰਹੇ।੪।੧।੮। ਨੋਟ: 'ਘਰੁ ੨' ਦੇ ਸ਼ਬਦਾਂ ਦਾ ਸੰਗ੍ਰਹਿ ਖ਼ਤਮ ਹੋ ਗਿਆ ਹੈ। ਅਗਾਂਹ 'ਘਰੁ ੬' ਦੇ ਸੰਗ੍ਰਹਿ ਦਾ ਇਹ ਪਹਿਲਾ ਸ਼ਬਦ ਹੈ। ਕੁੱਲ ਜੋੜ ੮ ਹੈ।

SOOHEE, FOURTH MEHL, SIXTH HOUSE:

ONE UNIVERSAL CREATOR GOD. BY THE GRACE OF THE TRUE GURU:

When someone of low social class chants the Lord’s Name, he obtains the state of highest dignity. Go and ask Bidar, the son of a maid; Krishna himself stayed in his house. || 1 || Listen, O humble Siblings of Destiny, to the Unspoken Speech of the Lord; it removes all anxiety, pain and hunger. || 1 || Pause || Ravi Daas, the leather-worker, praised the Lord, and sang the Kirtan of His Praises each and every instant. Although he was of low social status, he was exalted and elevated, and people of all four castes came and bowed at his feet. || 2 || Naam Dayv loved the Lord; the people called him a fabric dyer. The Lord turned His back on the high-class Kh’shaatriyas and Brahmins, and showed His face to Naam Dayv. || 3 || All of the devotees and servants of the Lord have the tilak, the ceremonial mark, applied to their foreheads at the sixty-eight sacred shrines of pilgrimage. Servant Nanak shall touch their feet night and day, if the Lord, the King, grants His Grace. || 4 || 1 || 8 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including audio translation in Punjabi and English.ਵਡਹੰਸੁ ਮਹਲਾ ੪ ਘੋੜੀਆ    ੴ ਸਤਿਗੁਰ ਪ੍ਰਸਾਦਿ ॥ ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥੧॥ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ ॥ ਚੜਿ ਲੰਘਾ ਜੀ ਬਿਖਮੁ ਭੁਇਅੰਗਾ ਰਾਮ ॥ ਬਿਖਮੁ ਭੁਇਅੰਗਾ ਅਨਤ ਤਰੰਗਾ ਗੁਰਮੁਖਿ ਪਾਰਿ ਲੰਘਾਏ ॥ ਹਰਿ ਬੋਹਿਥਿ ਚੜਿ ਵਡਭਾਗੀ ਲੰਘੈ ਗੁਰੁ ਖੇਵਟੁ ਸਬਦਿ ਤਰਾਏ ॥ ਅਨਦਿਨੁ ਹਰਿ ਰੰਗਿ ਹਰਿ ਗੁਣ ਗਾਵੈ ਹਰਿ ਰੰਗੀ ਹਰਿ ਰੰਗਾ ॥ ਜਨ ਨਾਨਕ ਨਿਰਬਾਣ ਪਦੁ ਪਾਇਆ ਹਰਿ ਉਤਮੁ ਹਰਿ ਪਦੁ ਚੰਗਾ ॥੨॥ਕੜੀਆਲੁ ਮੁਖੇ ਗੁਰਿ ਗਿਆਨੁ ਦ੍ਰਿੜਾਇਆ ਰਾਮ ॥ ਤਨਿ ਪ੍ਰੇਮੁ ਹਰਿ ਚਾਬਕੁ ਲਾਇਆ ਰਾਮ ॥ ਤਨਿ ਪ੍ਰੇਮੁ ਹਰਿ ਹਰਿ ਲਾਇ ਚਾਬਕੁ ਮਨੁ ਜਿਣੈ ਗੁਰਮੁਖਿ ਜੀਤਿਆ ॥ ਅਘੜੋ ਘੜਾਵੈ ਸਬਦੁ ਪਾਵੈ ਅਪਿਉ ਹਰਿ ਰਸੁ ਪੀਤਿਆ ॥ ਸੁਣਿ ਸ੍ਰਵਣ ਬਾਣੀ ਗੁਰਿ ਵਖਾਣੀ ਹਰਿ ਰੰਗੁ ਤੁਰੀ ਚੜਾਇਆ ॥ ਮਹਾ ਮਾਰਗੁ ਪੰਥੁ ਬਿਖੜਾ ਜਨ ਨਾਨਕ ਪਾਰਿ ਲੰਘਾਇਆ ॥੩॥ ਘੋੜੀ ਤੇਜਣਿ ਦੇਹ ਰਾਮਿ ਉਪਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧਨੁ ਧੰਨੁ ਤੁਖਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧੰਨੁ ਸਾਬਾਸੈ ਧੁਰਿ ਪਾਇਆ ਕਿਰਤੁ ਜੁੜੰਦਾ ॥ ਚੜਿ ਦੇਹੜਿ ਘੋੜੀ ਬਿਖਮੁ ਲਘਾਏ ਮਿਲੁ ਗੁਰਮੁਖਿ ਪਰਮਾਨੰਦਾ ॥ ਹਰਿ ਹਰਿ ਕਾਜੁ ਰਚਾਇਆ ਪੂਰੈ ਮਿਲਿ ਸੰਤ ਜਨਾ ਜੰਞ ਆਈ ॥ ਜਨ ਨਾਨਕ ਹਰਿ ਵਰੁ ਪਾਇਆ ਮੰਗਲੁ ਮਿਲਿ ਸੰਤ ਜਨਾ ਵਾਧਾਈ ॥੪॥੧॥੫॥ 

ਅਰਥ: ਹੇ ਭਾਈ! ਮਨੁੱਖ ਦੀ) ਇਹ ਕਾਂਇਆਂ (ਮਾਨੋ) ਘੋੜੀ ਹੈ (ਇਸ ਨੂੰ) ਪਰਮਾਤਮਾ ਨੇ ਪੈਦਾ ਕੀਤਾ ਹੈ। ਮਨੁੱਖਾ ਜਨਮ ਭਾਗਾਂ ਵਾਲਾ ਹੈ (ਜਿਸ ਵਿਚ ਇਹ ਕਾਂਇਆਂ ਮਿਲਦੀ ਹੈ) ਚੰਗੀ ਕਿਸਮਤਿ ਨਾਲ ਹੀ (ਜੀਵ ਨੇ ਇਹ ਕਾਂਇਆਂ) ਲੱਭੀ ਹੈ। ਹੇ ਭਾਈ! ਮਨੁੱਖਾ ਜਨਮ ਵੱਡੀ ਕਿਸਮਤਿ ਨਾਲ ਹੀ ਲੱਭਦਾ ਹੈ। ਪਰ ਉਸੇ ਮਨੁੱਖ ਦੀ ਕਾਂਇਆਂ ਸੋਨੇ ਵਰਗੀ ਹੈ ਤੇ ਸੋਹਣੀ ਹੈ, ਜੇਹੜਾ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਦਾ ਗੂੜ੍ਹਾ ਰੰਗ ਹਾਸਲ ਕਰਦਾ ਹੈ, ਉਸ ਮਨੁੱਖ ਦੀ ਕਾਂਇਆਂ ਹਰਿ-ਨਾਮ ਦੇ ਨਵੇਂ ਰੰਗ ਨਾਲ ਰੰਗੀ ਜਾਂਦੀ ਹੈ। ਹੇ ਭਾਈ! ਇਹ ਕਾਂਇਆਂ ਸੋਹਣੀ ਹੈ ਕਿਉਂਕਿ ਇਸ ਕਾਂਇਆਂ ਨਾਲ ਮੈਂ ਪਰਮਾਤਮਾ ਦਾ ਨਾਮ ਜਪ ਸਕਦਾ ਹਾਂ, ਹਰਿ-ਨਾਮ ਦੀ ਬਰਕਤਿ ਨਾਲ ਇਹ ਕਾਂਇਆਂ ਸੋਹਣੀ ਬਣ ਜਾਂਦੀ ਹੈ। ਹੇ ਭਾਈ! ਉਸੇ ਵੱਡੇ ਭਾਗਾਂ ਵਾਲੇ ਮਨੁੱਖ ਨੇ ਹੀ ਇਹ ਕਾਂਇਆਂ ਪ੍ਰਾਪਤ ਕੀਤੀ ਸਮਝ, ਪਰਮਾਤਮਾ ਦਾ ਨਾਮ ਜਿਸ ਮਨੁੱਖ ਦਾ ਮਿੱਤਰ ਬਣ ਜਾਂਦਾ ਹੈ। ਹੇ ਦਾਸ ਨਾਨਕ! ਨਾਮ ਸਿਮਰਨ ਵਾਸਤੇ ਹੀ ਇਹ ਕਾਂਇਆਂ) ਪਰਮਾਤਮਾ ਨੇ ਪੈਦਾ ਕੀਤੀ ਹੈ।੧।ਹੇ ਭਾਈ! ਪਰਮਾਤਮਾ ਦੇ ਗੁਣਾਂ ਨੂੰ ਵਿਚਾਰ ਕੇ ਮੈਂ (ਆਪਣੇ ਸਰੀਰ-ਘੋੜੀ ਉਤੇ, ਸਿਫ਼ਤਿ-ਸਾਲਾਹ ਦੀ) ਕਾਠੀ ਪਾਂਦਾ ਹਾਂ, (ਉਸ ਕਾਠੀ ਵਾਲੀ ਘੋੜੀ ਉਤੇ) ਚੜ੍ਹ ਕੇ (ਕਾਂਇਆਂ ਨੂੰ ਵੱਸ ਵਿਚ ਕਰ ਕੇ) ਮੈਂ ਇਸ ਔਖੇ (ਤਰੇ ਜਾਣ ਵਾਲੇ) ਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹਾਂ। (ਹੇ ਭਾਈ! ਕੋਈ ਵਿਰਲਾ) ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਹੀ) ਇਸ ਔਖੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾਂਦਾ ਹੈ (ਕਿਉਂਕਿ ਇਸ ਵਿਚ ਵਿਕਾਰਾਂ ਦੀਆਂ) ਬੇਅੰਤ ਲਹਿਰਾਂ ਪੈ ਰਹੀਆਂ ਹਨ। ਕੋਈ ਵਿਰਲਾ ਵੱਡੇ ਭਾਗਾਂ ਵਾਲਾ ਮਨੁੱਖ ਹਰਿ-ਨਾਮ ਦੇ ਜਹਾਜ਼ ਵਿਚ ਚੜ੍ਹ ਕੇ ਪਾਰ ਲੰਘਦਾ ਹੈ, ਗੁਰੂ-ਮਲਾਹ ਆਪਣੇ ਸ਼ਬਦ ਵਿਚ ਜੋੜ ਕੇ ਪਾਰ ਲੰਘਾ ਲੈਂਦਾ ਹੈ। ਹੇ ਨਾਨਕ! ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਟਿਕ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਹ ਹਰਿ ਨਾਮ-ਰੰਗ ਵਿਚ ਰੰਗਿਆ ਜਾਂਦਾ ਹੈ, ਉਹ ਮਨੁੱਖ ਉਹ ਉੱਚਾ ਤੇ ਸੁੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ ਜਿਥੇ ਵਾਸਨਾ ਪੋਹ ਨਹੀਂ ਸਕਦੀ।੨।ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਆਤਮਕ ਜੀਵਨ ਦੀ ਸੂਝ ਪੱਕੀ ਕਰ ਦਿੱਤੀ, ਉਸ ਨੇ ਇਹ ਸੂਝ (ਆਪਣੀ ਕਾਂਇਆਂ-ਘੋੜੀ ਦੇ) ਮੂੰਹ ਵਿਚ (ਮਾਨੋ) ਲਗਾਮ ਦੇ ਦਿੱਤੀ ਹੈ। ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਪਿਆਰ ਪੈਦਾ ਹੁੰਦਾ ਹੈ, ਇਹ ਪਿਆਰ ਉਹ ਮਨੁੱਖ ਆਪਣੀ ਕਾਂਇਆਂ-ਘੋੜੀ ਨੂੰ (ਮਾਨੋ) ਚਾਬੁਕ ਮਾਰਦਾ ਰਹਿੰਦਾ ਹੈ। ਹਿਰਦੇ ਵਿਚ ਪੈਦਾ ਹੋਇਆ ਹਰਿ-ਨਾਮ ਦਾ ਪ੍ਰੇਮ ਉਹ ਮਨੁੱਖ ਆਪਣੀ ਕਾਂਇਆਂ-ਘੋੜੀ ਨੂੰ ਚਾਬੁਕ ਮਾਰਦਾ ਰਹਿੰਦਾ ਹੈ, ਤੇ, ਆਪਣੇ ਮਨ ਨੂੰ ਵੱਸ ਵਿਚ ਕਰੀ ਰੱਖਦਾ ਹੈ। ਪਰ, ਇਹ ਮਨ ਗੁਰੂ ਦੀ ਸਰਨ ਪਿਆਂ ਹੀ ਜਿੱਤਿਆ ਜਾ ਸਕਦਾ ਹੈ। ਉਹ ਮਨੁੱਖ ਗੁਰੂ ਦਾ ਸ਼ਬਦ ਪ੍ਰਾਪਤ ਕਰਦਾ ਹੈ, ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਪੀਂਦਾ ਰਹਿੰਦਾ ਹੈ, ਤੇ (ਜਤ, ਧੀਰਜ ਆਦਿਕ ਦੀ ਕੁਠਾਲੀ ਵਿਚ) ਅੱਲ੍ਹੜ ਮਨ ਨੂੰ ਘੜ ਲੈਂਦਾ ਹੈ (ਸੁਚੱਜਾ ਬਣਾ ਲੈਂਦਾ ਹੈ) । ਗੁਰੂ ਦੀ ਜਿਹੜੀ ਬਾਣੀ ਉਚਾਰੀ ਹੋਈ ਹੈ ਇਸ ਨੂੰ ਆਪਣੇ ਕੰਨਾਂ ਨਾਲ ਸੁਣ ਕੇ (ਭਾਵ, ਗਹੁ ਨਾਲ ਸੁਣ ਕੇ ਉਹ ਮਨੁੱਖ ਆਪਣੇ ਅੰਦਰ) ਪਰਮਾਤਮਾ ਦਾ ਪਿਆਰ ਪੈਦਾ ਕਰਦਾ ਹੈ, ਤੇ ਇਸ ਤਰ੍ਹਾਂ ਕਾਂਇਆਂ-ਘੋੜੀ ਉਤੇ ਸਵਾਰ ਹੁੰਦਾ ਹੈ (ਕਾਂਇਆਂ ਨੂੰ ਵੱਸ ਕਰਦਾ ਹੈ) । ਹੇ ਦਾਸ ਨਾਨਕ! ਇਹ ਮਨੁੱਖਾ ਜੀਵਨ) ਬੜਾ ਔਖਾ ਪੈਂਡਾ ਹੈ, (ਗੁਰੂ ਸਰਨ ਪਏ ਮਨੁੱਖ ਨੂੰ) ਪਾਰ ਲੰਘਾ ਲੈਂਦਾ ਹੈ।੩।ਹੇ ਭਾਈ! ਇਹ ਮਨੁੱਖਾ ਸਰੀਰ-ਘੋੜੀ ਪਰਮਾਤਮਾ ਨੇ ਪੈਦਾ ਕੀਤੀ ਹੈ (ਕਿ ਇਸ ਘੋੜੀ ਉਤੇ ਚੜ੍ਹ ਕੇ ਜੀਵ ਜੀਵਨ-ਸਫ਼ਰ ਨੂੰ ਸਫਲਤਾ ਨਾਲ ਤੈ ਕਰੇ, ਸੋ) ਜਿਸ (ਸਰੀਰ-ਘੋੜੀ) ਦੀ ਰਾਹੀਂ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਹੈ, ਉਹ ਧੰਨ ਹੈ, ਉਸ ਨੂੰ ਸ਼ਾਬਾਸ਼ ਮਿਲਦੀ ਹੈ, (ਇਸ ਦੀ ਰਾਹੀਂ) ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ ਉੱਘੜ ਪੈਂਦਾ ਹੈ। ਹੇ ਭਾਈ! ਇਸ ਸੋਹਣੀ ਕਾਂਇਆਂ-ਘੋੜੀ ਉਤੇ ਚੜ੍ਹ, (ਇਹ ਘੋੜੀ) ਔਖੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦੀ ਹੈ, (ਇਸ ਦੀ ਰਾਹੀਂ) ਗੁਰੂ ਦੀ ਸਰਨ ਪੈ ਕੇ ਪਰਮ ਆਨੰਦ ਦੇ ਮਾਲਕ ਪਰਮਾਤਮਾ ਨੂੰ ਮਿਲ। ਪੂਰਨ ਪਰਮਾਤਮਾ ਨੇ ਜਿਸ ਜੀਵ-ਇਸਤ੍ਰੀ ਦਾ ਵਿਆਹ ਰਚਾ ਦਿੱਤਾ (ਜਿ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including audio translation in English and Punjabi.ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ। ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

DHANAASAREE, FIFTH MEHL:

People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 || They believe that You are far away, but You, O God, are near at hand. Looking around, this way and that, the greedy people come and go. || Pause || As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including audio Translations in Punjabi and English.ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥  ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ। ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ bkਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨। ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ।੩। ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ।੪। ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ।੫। ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ।੬। ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ।੭। ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ।੮। ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ।੯। ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ।੧੦। ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ। ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨੇ ਉ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar in Punjabi audio and transportation in English.ਟੋਡੀ ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥

ਅਰਥ: ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ।੧।ਰਹਾਉ। ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ) । ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ।੧। ਹੇ ਨਾਨਕ! ਆਖ-(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ। ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ।੨।੧।੯।

TODEE, FIFTH MEHL, SECOND HOUSE, DU-PADAS:

ONE UNIVERSAL CREATOR GOD. BY THE GRACE OF THE TRUE GURU:

I beg for the Gift of Your Name, O my Lord and Master. Nothing else shall go along with me in the end; by Your Grace, please allow me to sing Your Glorious Praises. || 1 || Pause || Power, wealth, various pleasures and enjoyments, all are just like the shadow of a tree. He runs, runs, runs around in many directions, but all of his pursuits are useless. || 1 || Except for the Lord of the Universe, everything he desires appears transitory. Says Nanak, I beg for the dust of the feet of the Saints, so that my mind may find peace and tranquility. || 2 || 1 || 6 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including audio translation in Punjabi and English.ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥  ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

JAITSREE, FOURTH MEHL, FIRST HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib From Sri darbar sahib Amritsar including audio translations Punjabi and English .ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ 

ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib form Sri DARBAR SAHIB AMRITSAR INCLUDING translations of the Punjabi and English audio.ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ ਅਰਥ: ਹੇ ਪ੍ਰਭੂ ਜੀ! ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ। ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।੨। ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩। ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੪।੬।

DHANAASAREE, FOURTH MEHL:

Tell me, O Siblings of Destiny, the religion for this Dark Age of Kali Yuga. I seek emancipation — how can I be emancipated? Meditation on the Lord, Har, Har, is the boat, the raft; meditating on the Lord, the swimmer swims across. || 1 || O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause || The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased. || 2 || The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. || 3 || You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. || 4 || 6 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING the audio translation in Punjabi and English.ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥ ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧। ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ) , ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।੨। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।੩। ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕ! ਆਖ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ।੪।੧।੫੧।

SORAT’H, FIFTH MEHL, THIRD HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 || Now, I do not go searching anywhere else, because I have met the Guru, the Lord of the Universe. || Pause || When I came to God’s Darbaar, His Holy Court, then all of my cries and complaints were settled. Now that I have attained what I had sought, where should I come and where should I go? || 2 || There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 || He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib From Sri darbar sahib Amritsar including audio translations Punjabi and English ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥

ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ।

ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧।

ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ) , ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।੨।

ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।੩।

ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕ! ਆਖ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ।੪।੧।੫੧।

SORAT’H, FIFTH MEHL, THIRD HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 || Now, I do not go searching anywhere else, because I have met the Guru, the Lord of the Universe. || Pause || When I came to God’s Darbaar, His Holy Court, then all of my cries and complaints were settled. Now that I have attained what I had sought, where should I come and where should I go? || 2 || There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 || He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib From Sri darbar sahib Amritsar including audio translations Punjabi and English. ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥

ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।

ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧।

ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨।

ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩।

ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।

DHANAASAREE, FIFTH MEHL:

I am satisfied and satiated, eating the food of Truth. With my mind, body and tongue, I meditate on the Naam, the Name of the Lord. || 1 || Life, spiritual life, is in the Lord. Spiritual life consists of chanting the Lord’s Name in the Saadh Sangat, the Company of the Holy. || 1 || Pause || He is dressed in robes of all sorts, if he sings the Kirtan of the Lord’s Glorious Praises, day and night. || 2 || He rides upon elephants, chariots and horses, if he sees the Lord’s Path within his own heart. || 3 || Meditating on the Lord’s Feet, deep within his mind and body, slave Nanak has found the Lord, the treasure of peace. || 4 || 2 || 56 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The chet month HUKAMNAMA sahib. HAPPY NEW SIKH YEAR. INCLUDING PUNJABI AND EÑGLIDH TRANSLATIONS ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਕਿਰਤਿ ਕਰਮ ਕੇ ਵੀਛੁੜੇ ਕਰਿ ਕਿਰਪਾ ਮੇਲਹੁ ਰਾਮ ॥ ਚਾਰਿ ਕੁੰਟ ਦਹ ਦਿਸ ਭ੍ਰਮੇ ਥਕਿ ਆਏ ਪ੍ਰਭ ਕੀ ਸਾਮ ॥ ਧੇਨੁ ਦੁਧੈ ਤੇ ਬਾਹਰੀ ਕਿਤੈ ਨ ਆਵੈ ਕਾਮ ॥ ਜਲ ਬਿਨੁ ਸਾਖ ਕੁਮਲਾਵਤੀ ਉਪਜਹਿ ਨਾਹੀ ਦਾਮ ॥ ਹਰਿ ਨਾਹ ਨ ਮਿਲੀਐ ਸਾਜਨੈ ਕਤ ਪਾਈਐ ਬਿਸਰਾਮ ॥ ਜਿਤੁ ਘਰਿ ਹਰਿ ਕੰਤੁ ਨ ਪ੍ਰਗਟਈ ਭਠਿ ਨਗਰ ਸੇ ਗ੍ਰਾਮ ॥ ਸ੍ਰਬ ਸੀਗਾਰ ਤੰਬੋਲ ਰਸ ਸਣੁ ਦੇਹੀ ਸਭ ਖਾਮ ॥ ਪ੍ਰਭ ਸੁਆਮੀ ਕੰਤ ਵਿਹੂਣੀਆ ਮੀਤ ਸਜਣ ਸਭਿ ਜਾਮ ॥ ਨਾਨਕ ਕੀ ਬੇਨੰਤੀਆ ਕਰਿ ਕਿਰਪਾ ਦੀਜੈ ਨਾਮੁ ॥ ਹਰਿ ਮੇਲਹੁ ਸੁਆਮੀ ਸੰਗਿ ਪ੍ਰਭ ਜਿਸ ਕਾ ਨਿਹਚਲ ਧਾਮ ॥੧॥

ਅਰਥ: ਹੇ ਪ੍ਰਭੂ! ਅਸੀਂ ਆਪਣੇ ਕਰਮਾਂ ਦੀ ਕਮਾਈ ਅਨੁਸਾਰ (ਤੈਥੋਂ) ਵਿੱਛੁੜੇ ਹੋਏ ਹਾਂ (ਤੈਨੂੰ ਵਿਸਾਰੀ ਬੈਠੇ ਹਾਂ) , ਮਿਹਰ ਕਰ ਕੇ ਸਾਨੂੰ ਆਪਣੇ ਨਾਲ ਮਿਲਾਵੋ। (ਮਾਇਆ ਦੇ ਮੋਹ ਵਿਚ ਫਸ ਕੇ) ਚੁਫੇਰੇ ਹਰ ਪਾਸੇ (ਸੁਖਾਂ ਦੀ ਖ਼ਾਤਰ) ਭਟਕਦੇ ਰਹੇ ਹਾਂ, ਹੁਣ, ਹੇ ਪ੍ਰਭੂ! ਥੱਕ ਕੇ ਤੇਰੀ ਸਰਨ ਆਏ ਹਾਂ।

(ਜਿਵੇਂ) ਦੁੱਧ ਤੋਂ ਸੱਖਣੀ ਗਾਂ ਕਿਸੇ ਕੰਮ ਨਹੀਂ ਆਉਂਦੀ, (ਜਿਵੇਂ) ਪਾਣੀ ਤੋਂ ਬਿਨਾ ਖੇਤੀ ਸੁੱਕ ਜਾਂਦੀ ਹੈ (ਫ਼ਸਲ ਨਹੀਂ ਪੱਕਦੀ, ਤੇ ਉਸ ਖੇਤੀ ਵਿਚੋਂ) ਧਨ ਦੀ ਕਮਾਈ ਨਹੀਂ ਹੋ ਸਕਦੀ (ਤਿਵੇਂ ਪ੍ਰਭੂ ਦੇ ਨਾਮ ਤੋਂ ਬਿਨਾ ਸਾਡਾ ਜੀਵਨ ਵਿਅਰਥ ਚਲਾ ਜਾਂਦਾ ਹੈ) । ਸੱਜਣ ਖਸਮ-ਪ੍ਰਭੂ ਨੂੰ ਮਿਲਣ ਤੋਂ ਬਿਨਾ ਕਿਸੇ ਹੋਰ ਥਾਂ ਸੁਖ ਭੀ ਨਹੀਂ ਮਿਲਦਾ। (ਸੁਖ ਮਿਲੇ ਭੀ ਕਿਵੇਂ?) ਜਿਸ ਹਿਰਦੇ-ਘਰ ਵਿਚ ਪਤੀ ਪ੍ਰਭੂ ਆ ਵੱਸੇ, ਉਸ ਦੇ ਭਾ ਦੇ (ਵੱਸਦੇ) ਪਿੰਡ ਤੇ ਸ਼ਹਰ ਤੱਪਦੀ ਭੱਠੀ ਵਰਗੇ ਹੁੰਦੇ ਹਨ। (ਇਸਤ੍ਰੀ ਨੂੰ ਪਤੀ ਤੋਂ ਬਿਨਾ) ਸਰੀਰ ਦੇ ਸਾਰੇ ਸ਼ਿੰਗਾਰ ਪਾਨਾਂ ਦੇ ਬੀੜੇ ਤੇ ਹੋਰ ਰਸ (ਆਪਣੇ) ਸਰੀਰ ਸਮੇਤ ਹੀ ਵਿਅਰਥ ਦਿੱਸਦੇ ਹਨ, (ਤਿਵੇਂ) ਮਾਲਕ ਖਸਮ-ਪ੍ਰਭੂ (ਦੀ ਯਾਦ) ਤੋਂ ਬਿਨਾ ਸਾਰੇ ਸੱਜਣ ਮਿਤ੍ਰ ਜਿੰਦ ਦੇ ਵੈਰੀ ਹੋ ਢੁਕਦੇ ਹਨ।

(ਤਾਹੀਏਂ) ਨਾਨਕ ਦੀ ਬੇਨਤੀ ਹੈ ਕਿ (ਹੇ ਪ੍ਰਭੂ!) ਕਿਰਪਾ ਕਰ ਕੇ ਆਪਣੇ ਨਾਮ ਦੀ ਦਾਤਿ ਬਖ਼ਸ਼। ਹੇ ਹਰੀ! ਆਪਣੇ ਚਰਨਾਂ ਵਿਚ (ਮੈਨੂੰ) ਜੋੜੀ ਰੱਖ, (ਹੋਰ ਸਾਰੇ ਆਸਰੇ-ਪਰਨੇ ਨਾਸਵੰਤ ਹਨ) ਇਕ ਤੇਰਾ ਘਰ ਸਦਾ ਅਟੱਲ ਰਹਿਣ ਵਾਲਾ ਹੈ।1।

ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥ ਜਿਨਿ ਪਾਇਆ ਪ੍ਰਭੁ ਆਪਣਾ ਆਏ ਤਿਸਹਿ ਗਣਾ ॥ ਇਕੁ ਖਿਨੁ ਤਿਸੁ ਬਿਨੁ ਜੀਵਣਾ ਬਿਰਥਾ ਜਨਮੁ ਜਣਾ ॥ ਜਲਿ ਥਲਿ ਮਹੀਅਲਿ ਪੂਰਿਆ ਰਵਿਆ ਵਿਚਿ ਵਣਾ ॥ ਸੋ ਪ੍ਰਭੁ ਚਿਤਿ ਨ ਆਵਈ ਕਿਤੜਾ ਦੁਖੁ ਗਣਾ ॥ ਜਿਨੀ ਰਾਵਿਆ ਸੋ ਪ੍ਰਭੂ ਤਿੰਨਾ ਭਾਗੁ ਮਣਾ ॥ ਹਰਿ ਦਰਸਨ ਕੰਉ ਮਨੁ ਲੋਚਦਾ ਨਾਨਕ ਪਿਆਸ ਮਨਾ ॥ ਚੇਤਿ ਮਿਲਾਏ ਸੋ ਪ੍ਰਭੂ ਤਿਸ ਕੈ ਪਾਇ ਲਗਾ ॥੨॥

ਅਰਥ: ਚੇਤ ਵਿਚ (ਬਸੰਤ ਰੁੱਤ ਆਉਂਦੀ ਹੈ, ਹਰ ਪਾਸੇ ਖਿੜੀ ਫੁਲਵਾੜੀ ਮਨ ਨੂੰ ਆਨੰਦ ਦੇਂਦੀ ਹੈ, ਜੇ) ਪਰਮਾਤਮਾ ਨੂੰ ਸਿਮਰੀਏ (ਤਾਂ ਸਿਮਰਨ ਦੀ ਬਰਕਤਿ ਨਾਲ) ਬਹੁਤ ਆਤਮਕ ਆਨੰਦ ਹੋ ਸਕਦਾ ਹੈ। ਪਰ ਜੀਭ ਨਾਲ ਪ੍ਰਭੂ ਦਾ ਨਾਮ ਜਪਣ ਦੀ ਦਾਤਿ ਸੰਤ ਜਨਾਂ ਨੂੰ ਮਿਲ ਕੇ ਹੀ ਪ੍ਰਾਪਤ ਹੁੰਦੀ ਹੈ। ਉਸੇ ਬੰਦੇ ਨੂੰ ਜਗਤ ਵਿਚ ਜੰਮਿਆ ਜਾਣੋ (ਉਸੇ ਦਾ ਜਨਮ ਸਫਲਾ ਸਮਝੋ) ਜਿਸ ਨੇ (ਸਿਮਰਨ ਦੀ ਸਹਾਇਤਾ ਨਾਲ) ਆਪਣੇ ਪਰਮਾਤਮਾ ਦਾ ਮਿਲਾਪ ਹਾਸਲ ਕਰ ਲਿਆ (ਕਿਉਂਕਿ) ਪਰਮਾਤਮਾ ਦੀ ਯਾਦ ਤੋਂ ਬਿਨਾ ਇਕ ਖਿਨ ਮਾਤ੍ਰ ਸਮਾ ਗੁਜ਼ਾਰਿਆਂ ਭੀ ਜ਼ਿੰਦਗੀ ਵਿਅਰਥ ਬੀਤਦੀ ਜਾਣੋ।

ਜੇਹੜਾ ਪ੍ਰਭੂ ਪਾਣੀ ਵਿਚ ਧਰਤੀ ਵਿਚ ਅਕਾਸ਼ ਵਿਚ ਜੰਗਲਾਂ ਵਿਚ ਹਰ ਥਾਂ ਵਿਅਪਕ ਹੈ, ਜੇ ਐਸਾ ਪ੍ਰਭੂ ਕਿਸੇ ਮਨੁੱਖ ਦੇ ਹਿਰਦੇ ਵਿਚ ਨਾਹ ਵੱਸੇ, ਤਾਂ ਉਸ ਮਨੁੱਖ ਦਾ (ਮਾਨਸਕ) ਦੁੱਖ ਬਿਆਨ ਨਹੀਂ ਹੋ ਸਕਦਾ। (ਪਰ) ਜਿਨ੍ਹਾਂ ਬੰਦਿਆਂ ਨੇ ਉਸ (ਸਰਬ ਵਿਆਪਕ) ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ, ਉਹਨਾਂ ਦਾ ਬੜਾ ਭਾਗ ਜਾਗ ਪੈਂਦਾ ਹੈ।

ਨਾਨਕ ਦਾ ਮਨ (ਭੀ ਹਰੀ ਦੇ ਦੀਦਾਰ ਨੂੰ ਤਾਂਘਦਾ ਹੈ, ਨਾਨਕ ਦੇ ਮਨ ਵਿਚ ਹਰੀ-ਦਰਸਨ ਦੀ ਪਿਆਸ ਹੈ। ਜੇਹੜਾ ਮਨੁੱਖ ਮੈਨੂੰ ਹਰੀ ਦਾ ਮਿਲਾਪ ਕਰਾ ਦੇਵੇ ਮੈਂ ਉਸ ਦੀ ਚਰਨੀਂ ਲੱਗਾਂਗਾ।2।

BAARAH MAAHAA ~ THE TWELVE MONTHS: MAAJH, FIFTH MEHL, FOURTH HOUSE:

ONE UNIVERSAL CREATOR GOD. BY THE GRACE OF THE TRUE GURU:

By the actions we have committed, we are separated from You. Please show Your Mercy, and unite us with Yourself, Lord. We have grown weary of wandering to the four corners of the earth and in the ten directions. We have come to Your Sanctuary, God. Without milk, a cow serves no purpose. Without water, the crop withers, and it will not bring a good price. If we do not meet the Lord, our Friend, how can we find our place of rest? Those homes, those hearts, in which the Husband Lord is not manifest-those towns and villages are like burning furnaces. All decorations, the chewing of betel to sweeten the breath, and the body itself, are all useless and vain. Without God, our Husband, our Lord and Master, all friends and companions are like the Messenger of Death. This is Nanak’s prayer: “Please show Your Mercy, and bestow Your Name. O my Lord and Master, please unite me with Yourself, O God, in the Eternal Mansion of Your Presence”. || 1 || In the month of Chayt, by meditating on the Lord of the Universe, a deep and profound joy arises. Meeting with the humble Saints, the Lord is found, as we chant His Name w

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib From Sri darbar sahib Amritsar including audio translations Punjabi and English  ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥

ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।

(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।

(ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨।

(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩।

ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।

DHANAASAREE, FIFTH MEHL:

The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. || 1 || Come back to your home, O my friend. The Lord Himself has eliminated your enemies, and your misfortunes are past. || Pause || God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. || 2 || Remain firm and steady, and do not ever waver; take the Guru’s Word as your Support. You shall be applauded and congratulated all over the world, and your face shall be radiant in the Court of the Lord. || 3 || All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. || 4 || 4 || 28 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translation in English and Punjabi ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨। ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩। ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।

DHANAASAREE, FOURTH MEHL:

O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib From Sri darbar sahib Amritsar including audio translations Punjabi and English. ਰਾਗੁ ਸੂਹੀ ਛੰਤ ਮਹਲਾ ੩ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਸੁਖ ਸੋਹਿਲੜਾ ਹਰਿ ਧਿਆਵਹੁ ॥ ਗੁਰਮੁਖਿ ਹਰਿ ਫਲੁ ਪਾਵਹੁ ॥ ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਕਾਰਜ ਸਭਿ ਸਵਾਰੇ ॥ ਹਰਿ ਪ੍ਰਭੁ ਕ੍ਰਿਪਾ ਕਰੇ ਹਰਿ ਜਾਪਹੁ ਸੁਖ ਫਲ ਹਰਿ ਜਨ ਪਾਵਹੁ ॥ ਨਾਨਕੁ ਕਹੈ ਸੁਣਹੁ ਜਨ ਭਾਈ ਸੁਖ ਸੋਹਿਲੜਾ ਹਰਿ ਧਿਆਵਹੁ ॥੧॥ 

ਅਰਥ: ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਕਰੋ। ਗੁਰੂ ਦੀ ਸਰਨ ਪੈ ਕੇ (ਸਿਫ਼ਤਿ-ਸਾਲਾਹ ਦਾ ਗੀਤ ਗਾਇਆਂ) ਪਰਮਾਤਮਾ ਦੇ ਦਰ ਤੋਂ (ਇਸ ਦਾ) ਫਲ ਪ੍ਰਾਪਤ ਕਰੋਗੇ।

ਹੇ ਭਾਈ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰੋ, (ਇਸ ਦਾ) ਫਲ ਹਾਸਲ ਕਰੋਗੇ, ਪਰਮਾਤਮਾ ਦਾ ਨਾਮ ਅਨੇਕਾਂ ਜਨਮਾਂ ਦੇ ਦੁੱਖ ਦੂਰ ਕਰ ਦੇਂਦਾ ਹੈ। ਜਿਸ ਗੁਰੂ ਨੇ ਤੁਹਾਡੇ (ਲੋਕ ਪਰਲੋਕ ਦੇ) ਸਾਰੇ ਕੰਮ ਸਵਾਰ ਦਿੱਤੇ ਹਨ, ਉਸ ਆਪਣੇ ਗੁਰੂ ਤੋਂ ਸਦਕੇ ਜਾਵੋ।

ਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰੋ। ਹਰੀ-ਪ੍ਰਭੂ ਕਿਰਪਾ ਕਰੇਗਾ, (ਉਸ ਦੇ ਦਰ ਤੋਂ) ਆਤਮਕ ਆਨੰਦ ਦਾ ਫਲ ਪ੍ਰਾਪਤ ਕਰ ਲਵੋਗੇ। ਨਾਨਕ ਆਖਦਾ ਹੈ-ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਿਹਾ ਕਰੋ।੧।

ਸੁਣਿ ਹਰਿ ਗੁਣ ਭੀਨੇ ਸਹਜਿ ਸੁਭਾਏ ॥ ਗੁਰਮਤਿ ਸਹਜੇ ਨਾਮੁ ਧਿਆਏ ॥ ਜਿਨ ਕਉ ਧੁਰਿ ਲਿਖਿਆ ਤਿਨ ਗੁਰੁ ਮਿਲਿਆ ਤਿਨ ਜਨਮ ਮਰਣ ਭਉ ਭਾਗਾ ॥ ਅੰਦਰਹੁ ਦੁਰਮਤਿ ਦੂਜੀ ਖੋਈ ਸੋ ਜਨੁ ਹਰਿ ਲਿਵ ਲਾਗਾ ॥ ਜਿਨ ਕਉ ਕ੍ਰਿਪਾ ਕੀਨੀ ਮੇਰੈ ਸੁਆਮੀ ਤਿਨ ਅਨਦਿਨੁ ਹਰਿ ਗੁਣ ਗਾਏ ॥ ਸੁਣਿ ਮਨ ਭੀਨੇ ਸਹਜਿ ਸੁਭਾਏ ॥੨॥ 

ਅਰਥ: ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ ਕੇ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਭਿੱਜ ਜਾਈਦਾ ਹੈ। ਹੇ ਭਾਈ! ਤੂੰ ਭੀ ਗੁਰੂ ਦੀ ਮਤਿ ਉਤੇ ਤੁਰ ਕੇ ਪ੍ਰਭੂ ਦਾ ਨਾਮ ਸਿਮਰ ਦੇ ਆਤਮਕ ਅਡੋਲਤਾ ਵਿਚ ਟਿਕ। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖਿਆ ਲੇਖ ਉੱਘੜਦਾ ਹੈ ਉਹਨਾਂ ਨੂੰ ਗੁਰੂ ਮਿਲਦਾ ਹੈ (ਤੇ, ਨਾਮ ਦੀ ਬਰਕਤਿ ਨਾਲ) ਉਹਨਾਂ ਦਾ ਜਨਮ ਮਰਨ (ਦੇ ਗੇੜ) ਦਾ ਡਰ ਦੂਰ ਹੋ ਜਾਂਦਾ ਹੈ। (ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਆਪਣੇ) ਹਿਰਦੇ ਵਿਚੋਂ ਮਾਇਆ ਵਲ ਲੈ ਜਾਣ ਵਾਲੀ ਖੋਟੀ ਮਤਿ ਦੂਰ ਕਰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜਦਾ ਹੈ।

ਹੇ ਭਾਈ! ਮੇਰੇ ਮਾਲਕ-ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ, ਉਹਨਾਂ ਹਰ ਵੇਲੇ ਪਰਮਾਤਮਾ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇ। ਹੇ ਮਨ! ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਕੇ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਭਿੱਜ ਜਾਈਦਾ ਹੈ।੨।

ਜੁਗ ਮਹਿ ਰਾਮ ਨਾਮੁ ਨਿਸਤਾਰਾ ॥ ਗੁਰ ਤੇ ਉਪਜੈ ਸਬਦੁ ਵੀਚਾਰਾ ॥ ਗੁਰ ਸਬਦੁ ਵੀਚਾਰਾ ਰਾਮ ਨਾਮੁ ਪਿਆਰਾ ਜਿਸੁ ਕਿਰਪਾ ਕਰੇ ਸੁ ਪਾਏ ॥ ਸਹਜੇ ਗੁਣ ਗਾਵੈ ਦਿਨੁ ਰਾਤੀ ਕਿਲਵਿਖ ਸਭਿ ਗਵਾਏ ॥ ਸਭੁ ਕੋ ਤੇਰਾ ਤੂ ਸਭਨਾ ਕਾ ਹਉ ਤੇਰਾ ਤੂ ਹਮਾਰਾ ॥ ਜੁਗ ਮਹਿ ਰਾਮ ਨਾਮੁ ਨਿਸਤਾਰਾ ॥੩॥ 

ਅਰਥ: ਹੇ ਭਾਈ! ਜਗਤ ਵਿਚ ਪਰਮਾਤਮਾ ਦਾ ਨਾਮ ਹੀ (ਹਰੇਕ ਜੀਵ ਦਾ) ਪਾਰ-ਉਤਾਰਾ ਕਰਦਾ ਹੈ। ਜੇਹੜਾ ਮਨੁੱਖ ਗੁਰੂ ਪਾਸੋਂ ਨਵਾਂ ਆਤਮਕ ਜੀਵਨ ਲੈਂਦਾ ਹੈ, ਉਹ ਗੁਰੂ ਦੇ ਸ਼ਬਦ ਨੂੰ ਵਿਚਾਰਦਾ ਹੈ। ਉਹ ਮਨੁੱਖ ਗੁਰੂ ਦੇ ਸ਼ਬਦ ਨੂੰ (ਜਿਉਂ ਜਿਉਂ) ਵਿਚਾਰਦਾ ਹੈ ਤਿਉਂ ਤਿਉਂ) ਪਰਮਾਤਮਾ ਦਾ ਨਾਮ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਪਰ, ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ ਕਿਰਪਾ ਕਰਦਾ ਹੈ, ਉਹੀ ਮਨੁੱਖ (ਇਹ ਦਾਤਿ) ਪ੍ਰਾਪਤ ਕਰਦਾ ਹੈ।

ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਦਿਨ ਰਾਤ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਅਤੇ ਆਪਣੇ ਸਾਰੇ ਪਾਪ ਦੂਰ ਕਰ ਲੈਂਦਾ ਹੈ।

ਹੇ ਪ੍ਰਭੂ! ਹਰੇਕ ਜੀਵ ਤੇਰਾ (ਪੈਦਾ ਕੀਤਾ ਹੋਇਆ ਹੈ) , ਤੂੰ ਸਾਰੇ ਜੀਵਾਂ ਦਾ ਖਸਮ ਹੈਂ। ਹੇ ਪ੍ਰਭੂ! ਮੈਂ ਤੇਰਾ (ਸੇਵਕ) ਹਾਂ, ਤੂੰ ਸਾਡਾ ਮਾਲਕ ਹੈਂ (ਸਾਨੂੰ ਆਪਣਾ ਨਾਮ ਬਖ਼ਸ਼) । ਹੇ ਭਾਈ! ਸੰਸਾਰ ਵਿਚ ਪਰਮਾਤਮਾ ਦਾ ਨਾਮ (ਹੀ ਹਰੇਕ ਜੀਵ ਦਾ ਪਾਰ-ਉਤਾਰਾ ਕਰਦਾ ਹੈ।੩।

ਸਾਜਨ ਆਇ ਵੁਠੇ ਘਰ ਮਾਹੀ ॥ ਹਰਿ ਗੁਣ ਗਾਵਹਿ ਤ੍ਰਿਪਤਿ ਅਘਾਹੀ ॥ ਹਰਿ ਗੁਣ ਗਾਇ ਸਦਾ ਤ੍ਰਿਪਤਾਸੀ ਫਿਰਿ ਭੂਖ ਨ ਲਾਗੈ ਆਏ ॥ ਦਹ ਦਿਸਿ ਪੂਜ ਹੋਵੈ ਹਰਿ ਜਨ ਕੀ ਜੋ ਹਰਿ ਹਰਿ ਨਾਮੁ ਧਿਆਏ ॥ ਨਾਨਕ ਹਰਿ ਆਪੇ ਜੋੜਿ ਵਿਛੋੜੇ ਹਰਿ ਬਿਨੁ ਕੋ ਦੂਜਾ ਨਾਹੀ ॥ ਸਾਜਨ ਆਇ ਵੁਠੇ ਘਰ ਮਾਹੀ ॥੪॥੧॥ 

ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ-ਘਰ ਵਿਚ ਸੱਜਣ ਪ੍ਰਭੂ ਜੀ ਆ ਵੱਸਦੇ ਹਨ, ਉਹ ਮਨੁੱਖ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਮਾਇਆ ਵਲੋਂ ਉਹਨਾਂ ਨੂੰ ਸੰਤੋਖ ਆ ਜਾਂਦਾ ਹੈ, ਉਹ ਰੱਜ ਜਾਂਦੇ ਹਨ।

ਹੇ ਭਾਈ! ਜੇਹੜੀ ਜਿੰਦ ਸਦਾ ਪ੍ਰਭੂ ਦੇ ਗੁਣ ਗਾ ਗਾ ਕੇ (ਮਾਇਆ ਵਲੋਂ) ਤ੍ਰਿਪਤ ਹੋ ਜਾਂਦੀ ਹੈ, ਉਸ ਨੂੰ ਮੁੜ ਮਾਇਆ ਦੀ ਭੁੱਖ ਆ ਕੇ ਨਹੀਂ ਚੰਬੜਦੀ। ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਸ ਸੇਵਕ ਦੀ ਹਰ ਥਾਂ ਇੱਜ਼ਤ ਹੁੰਦੀ ਹੈ।

ਹੇ ਨਾਨਕ! ਪਰਮਾਤਮਾ ਆਪ ਹੀ (ਕਿਸੇ ਨੂੰ ਮਾਇਆ ਵਿਚ) ਜੋੜ ਕੇ (ਆਪਣੇ ਚਰਨਾਂ) ਨਾਲੋਂ ਵਿਛੋੜਦਾ ਹੈ। ਪਰਮਾਤਮਾ ਤੋਂ ਬਿਨਾ ਹੋਰ (ਐਸੀ ਸਮਰਥਾ ਵਾਲਾ) ਨਹੀਂ ਹੈ। (ਜਿਸ ਉਤੇ ਮੇਹਰ ਕਰਦੇ ਹਨ) ਉਸ ਦੇ ਹਿਰਦੇ-ਘਰ ਵਿਚ ਸੱਜਣ ਪ੍ਰਭੂ ਜੀ ਆ ਨਿਵਾਸ ਕਰਦੇ ਹਨ।੪।੧।

RAAG SOOHEE, CHHANT, THIRD MEHL, SECOND HOUSE:

ONE UNIVERSAL CREATOR GOD. BY THE GRACE OF THE TRUE GURU:

Meditate on the Lord, and find peace and pleasure. As Gurmukh, obtain the Lord’s fruitful rewards. As Gurmukh, obtain the fruit of the Lord, and meditate on the Lord’s Name; the pains of countless lifetimes shall be erased. I am a sacrifice to my Guru, who has arranged and resolved all my affairs. The Lor

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH.ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥  ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥ ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧। ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨।  (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ 'ਹਾਇ ਹਾਇ' ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING translation in Punjabi and English.ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥  ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

JAITSREE, FOURTH MEHL, FIRST HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib From Sri darbar sahib Amritsar including Punjabi and English translations. ਸੋਰਠਿ ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥

ਅਰਥ: ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ।

ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧।

ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ।੨।੧।੨੯।

SORAT’H, FIFTH MEHL, SECOND HOUSE, DU-PADAS:

ONE UNIVERSAL CREATOR GOD. BY THE GRACE OF THE TRUE GURU:

Fire is contained in all firewood, and butter is contained in all milk. God’s Light is contained in the high and the low; the Lord is in the hearts of all beings. || 1 || O Saints, He is pervading and permeating each and every heart. The Perfect Lord is completely permeating everyone, everywhere; He is diffused in the water and the land. || 1 || Pause || Nanak sings the Praises of the Lord, the treasure of excellence; the True Guru has dispelled his doubt. The Lord is pervading everywhere, permeating all, and yet, He is unattached from all. || 2 || 1 || 29 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib From Sri darbar sahib Amritsar including audio translations ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ 

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ 

ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।

ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।

:ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

SHALOK:

The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE daily Hukamnama Sahib from Sri DARBAR SAHIB AMRITSAR INCLUDING the old PUNJABI AND ENGLISH TRANSLATION.ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ 

ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥  ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧। ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646} ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨। ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥  ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥  ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।

SHALOK, THIRD MEHL:

O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

DHANAASAREE, FIRST MEHL, FIRST HOUSE, CHAU-PADAS:

ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:

My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATIONS.ਧਨਾਸਰੀ ਮਹਲਾ ੫ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥  ਅਰਥ: ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ।ਰਹਾਉ। ਹੇ ਮਨ! ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ। (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ। ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ-ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ।੧। ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ਨਹੀਂ। ਉਹ (ਧਨ-ਪਦਾਰਥ) ਅਖ਼ੀਰ ਵੇਲੇ ਨਾਲ ਨਹੀਂ ਜਾਂਦਾ। ਆਪਣੇ ਮਨ ਵਿਚ ਹਿਰਦੇ ਵਿਚ ਤੂੰ ਪਰਮਾਤਮਾ ਦਾ ਨਾਮ ਸਿਮਰਿਆ ਕਰ। ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨਾਂ (ਦੀ ਸੰਗਤਿ ਕਰਿਆ ਕਰ) , ਕਿਉਂਕਿ ਉਹਨਾਂ (ਸੰਤ ਜਨਾਂ ਦੀ) ਸੰਗਤਿ ਵਿਚ ਤੇਰੇ (ਮਾਇਆ ਦੇ) ਬੰਧਨ ਮੁੱਕ ਸਕਦੇ ਹਨ।੨। ਹੇ ਭਾਈ! ਪਰਮਾਤਮਾ ਦਾ ਆਸਰਾ ਫੜ, (ਆਪਣੇ) ਹਿਰਦੇ ਵਿਚ (ਪਰਮਾਤਮਾ ਦੇ) ਕੋਮਲ ਚਰਨ (ਵਸਾ) (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ, ਕੋਈ ਹੋਰ ਆਸਰਾ ਨਹੀਂ ਢੂੰਢਣਾ ਚਾਹੀਦਾ। ਹੇ ਨਾਨਕ! ਉਹੀ ਮਨੁੱਖ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਸੁਰਤਿ-ਅਭਿਆਸੀ ਹੈ, ਉਹੀ ਤਪਸ੍ਵੀ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ।੩।੧।੨੯।

DHANAASAREE, FIFTH MEHL, SIXTH HOUSE:

ONE UNIVERSAL CREATOR GOD. BY THE GRACE OF THE TRUE GURU:

Listen, O Dear Beloved Saints, to my prayer. Without the Lord, no one is liberated. || Pause || O mind, do only deeds of purity; the Lord is the only boat to carry you across. Other entanglements shall be of no use to you. True living is serving the Divine, Supreme Lord God; the Guru has imparted this teaching to me. || 1 || Do not fall in love with trivial things; in the end, they shall not go along with you. Worship and adore the Lord with your mind and body, O Beloved Saint of the Lord; in the Saadh Sangat, the Company of the Holy, you shall be released from bondage. || 2 || In your heart, hold fast to the Sanctuary of the lotus feet of the Supreme Lord God; do not place your hopes in any other support. He alone is a devotee, spiritually wise, a meditator, and a penitent, O Nanak, who is blessed by the Lord’s Mercy. || 3 || 1 || 29 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥  ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ। ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ bkਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨। ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ।੩। ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ।੪। ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ।੫। ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ।੬। ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ।੭। ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ।੮। ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ।੯। ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ।੧੦। ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ। ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨੇ ਉਹਨਾਂ ਨੂੰ ਆਪ ਆਪਣੇ ਗਲ ਨਾਲ (ਸਦਾ) ਲਾ ਲਿਆ ਹੈ।੧੧। ਹੇ ਪ੍ਰਭੂ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਤੇਰਾ) ਨਾਮ ਸਿਮਰਦੇ ਹਨ, ਉਹਨ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATIONS.ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ 

ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥  ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧। ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646} ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨। ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥  ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥  ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।

SHALOK, THIRD MEHL:

O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATIONS.ਸੋਰਠਿ ਮਹਲਾ ੫ ਘਰੁ ੧ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾunkਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥  ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧। ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥  ਅਰਥ: ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩। ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪। ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ।੫। ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥  ਅਰਥ: ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATIONS ਜੈਤਸਰੀ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥ ਅਰਥ: ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।੧। ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ) , ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ।੨। ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ) ! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ। ਹੇ ਹਰੀ! ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ।੩। ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ। ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ। ਹੇ ਨਾਨਕ! ਆਖ-) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ। ਹੇ ਗੁਰੂ! ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ।੪।੧।੭।

JAITSREE, FOURTH MEHL, SECOND HOUSE:

ONE UNIVERSAL CREATOR GOD. BY THE GRACE OF THE TRUE GURU:

Remember in meditation the Lord, Har, Har, the unfathomable, infinite Lord. Remembering Him in meditation, pains are dispelled. O Lord, Har, Har, lead me to meet the True Guru; meeting the Guru, I am at peace. || 1 || Sing the Glorious Praises of the Lord, O my friend. Cherish the Name of the Lord, Har, Har, in your heart. Read the Ambrosial Words of the Lord, Har, Har; meeting with the Guru, the Lord is revealed. || 2 || The Lord, the Slayer of demons, is my breath of life. His Ambrosial Amrit is so sweet to my mind and body. O Lord, Har, Har, have mercy upon me, and lead me to meet the Guru, the immaculate Primal Being. || 3 || The Name of the Lord, Har, Har, is forever the Giver of peace. My mind is imbued with the Lord’s Love. O Lord Har, Har, lead me to meet the Guru, the Greatest Being; through the Name of Guru Nanak, I have found peace. || 4 || 1 || 7 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਨਾਮ ਜਪਦਿਆਂ-੨ ਮਨੁੱਖ ਪੂਰਨ ਰੂਪ ਵਿਚ,ਹੋਸ਼ ਦੇ ਵਿਚ ਆ ਜਾਂਦਾ ਹੈ।ਅੱਖਾਂ ਜਾਗ ਪੈਂਦੀਆਂ ਨੇ,ਜ਼ੁਬਾਨ ਜਾਗ ਪੈਂਦੀ ਏ। ਜ਼ੁਬਾਨ ਨੂੰ ਭੋਜਨ ਦੇ ਰਸ ਦੇ ਨਾਲ ਨਾਲ ਭਜਨ ਦਾ ਰਸ ਵੀ ਆਉਣ ਲੱਗ ਪੈਂਦਾ ਹੈ।ਅੱਖਾਂ ਸੰਸਾਰ ਨੂੰ ਵੇਖਦਿਆਂ-੨,ਨਿਰੰਕਾਰ ਨੂੰ ਵੀ ਵੇਖਣ ਲੱਗ ਪੈਂਦੀਆਂ ਨੇ।ਇਹ ਕੰਨ ਸੰਸਾਰ ਨੂੰ ਸੁਣਦਿਆਂ-੨ ਕਰਤਾਰ ਨੂੰ ਵੀ ਸੁਣਨ ਲੱਗ ਪੈਂਦੇ ਨੇ। ਹਲਟ ਚਲ ਰਿਹਾ ਸੀ,ਪੰਜਾਬ ਵਿਚ ਜਿਹੜੇ ਖੂਹ ਨੇ,ਗੇੜਵੇਂ ਖੂਹ।ਮਰਦਾਨੇ ਨੂੰ ਤ੍ਰਿਖਾ ਲੱਗੀ,ਉਹ ਪਾਣੀ ਪੀਣ ਲੱਗਾ ਖੂਹ ਤੋਂ,ਤੇ ਸਾਹਿਬ ਕਹਿਣ ਲੱਗੇ, "ਇਹ ਜਿਹੜਾ ਗੇੜਵਾਂ ਖੂਹ ਅੈ,ਮਰਦਾਨਿਆਂ ਇਹ ਕੀ ਪਿਆ ਬੋਲਦੈ।" ਤੋ ਮਰਦਾਨਾਂ ਕਹਿਣ ਲੱਗਾ, "ਪਾਤਿਸ਼ਾਹ ! ਇੰਝ ਆਵਾਜ਼ ਆ ਰਹੀ ਏ,ਜਿਵੇਂ ਕੋਈ ਮਾਸੂਮ ਬੱਚਾ ਰੋਂਦਾ ਹੋਵੇ,ਇਸ ਤਰ੍ਹਾਂ ਦੀ ਆਵਾਜ਼ ਹੈ।" ਗੇੜਵੇਂ ਖੂਹ ਦੀ ਇਸ ਤਰ੍ਹਾਂ ਦੀ ਆਵਾਜ ਹੁੰਦੀ ਏ। ਸਾਹਿਬ ਕਹਿੰਦੇ ਨੇ,ਨਈਂ,

"ਹਰਹਟ ਭੀ ਤੂੰ ਤੂੰ ਕਰਹਿ ਬੋਲਹਿ ਭਲੀ ਬਾਣਿ॥" {ਮ: ੧,ਅੰਗ ੧੪੨੦} ਮਰਦਾਨਿਆਂ ਇਥੋਂ ਵੀ ਤੂੰ ਤੂੰ ਦੀ ਆਵਾਜ ਆ ਰਹੀ ਏ,ਅੈਥੇ ਵੀ ਭਜਨ ਹੋ ਰਿਹੈ,ਅੈਥੇ ਵੀ ਬੰਦਗੀ ਹੋ ਰਹੀ ਏ।

"ਜੋ ਬੋਲਤ ਹੈ ਮ੍ਰਿਗ ਮੀਨ ਪੰਖੇਰੂ ਸੁ ਬਿਨੁ ਹਰਿ ਜਾਪਤ ਹੈ ਨਹੀ ਹੋਰ॥" {ਮ: ੪,ਅੰਗ ੧੨੬੫} ਇਹ ਕੰਨ ਕੋਈ ਹੋਰ ਨੇ,ਜੋ ਅੱਠੇ ਪਹਿਰ ਪਰਮਾਤਮਾ ਦੀ ਆਵਾਜ਼ ਸੁਣਦੇ ਨੇ।ਇਹ ਅੱਖਾਂ ਕੁਝ ਹੋਰ ਨੇ,ਜਿੱਥੇ ਤੱਕ ਵੇਖਦੀਆਂ ਨੇ,ਕਰਤਾਰ ਨੂੰ ਵੇਖਦੀਆਂ ਨੇ।ਅੌਰ ਇਹ ਜ਼ੁਬਾਨ ਕੁਝ ਹੋਰ ਅੈ,ਜੋ ਕੁਝ ਵੀ ਬੋਲਦੀ ਏ,ਉਹ ਗਿਆਨ ਹੀ ਹੈ। ਜਿਤਨਾ ਬੋਲਣੈ,ਗਿਆਨ ਹੀ ਅੈ,ਜਿਤਨਾ ਬੋਲਣੈ,ਨਾਮ ਹੀ ਹੈ,ਔਰ ਜਿਤਨਾ ਕਹਿਣੈ,ਉਹਦੇ 'ਚ ਕੋਈ ਸਰੂਰ ਹੈ,ਉਹਦੇ 'ਚ ਕੁਛ ਮਸਤੀ ਹੈ। ___ ਗਿ: ਸੰਤ ਸਿੰਘ ਜੀ ਮਸਕੀਨ।

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATIONS.ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ 

ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।

BAIRAAREE, FOURTH MEHL:

The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. || 1 || Pause || Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. || 1 || The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. || 2 || 3 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATIONS.ਸੂਹੀ ਮਹਲਾ ੫ ॥ ਅਨਿਕ ਬੀਂਗ ਦਾਸ ਕੇ ਪਰਹਰਿਆ ॥ ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ ਤੁਮਹਿ ਛਡਾਇ ਲੀਓ ਜਨੁ ਅਪਨਾ ॥ ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥ ਪਰਬਤ ਦੋਖ ਮਹਾ ਬਿਕਰਾਲਾ ॥ ਖਿਨ ਮਹਿ ਦੂਰਿ ਕੀਏ ਦਇਆਲਾ ॥੨॥ ਸੋਗ ਰੋਗ ਬਿਪਤਿ ਅਤਿ ਭਾਰੀ ॥ ਦੂਰਿ ਭਈ ਜਪਿ ਨਾਮੁ ਮੁਰਾਰੀ ॥੩॥ ਦ੍ਰਿਸਟਿ ਧਾਰਿ ਲੀਨੋ ਲੜਿ ਲਾਇ ॥ ਹਰਿ ਚਰਣ ਗਹੇ ਨਾਨਕ ਸਰਣਾਇ ॥੪॥੨੨॥੨੮॥ ਅਰਥ: ਹੇ ਪ੍ਰਭੂ! ਸੁਪਨੇ ਵਰਗੇ ਜਗਤ (ਦਾ ਮੋਹ-) ਜਾਲ (ਤੇਰੇ ਸੇਵਕ ਦੇ ਦੁਆਲੇ) ਚੀੜ੍ਹਾ ਹੋ ਗਿਆ ਸੀ, ਪਰ ਤੂੰ ਆਪਣੇ ਸੇਵਕ ਨੂੰ (ਉਸ ਵਿਚੋਂ) ਆਪ ਕੱਢ ਲਿਆ।੧।ਰਹਾਉ। ਹੇ ਭਾਈ! ਪ੍ਰਭੂ ਨੇ ਆਪਣੇ ਸੇਵਕ ਦੇ ਅਨੇਕਾਂ ਵਿੰਗ ਦੂਰ ਕਰ ਦਿੱਤੇ, ਤੇ ਕਿਰਪਾ ਕਰ ਕੇ ਉਸ ਨੂੰ ਆਪਣਾ ਬਣਾ ਲਿਆ ਹੈ।੧। ਹੇ ਭਾਈ! ਸਰਨ ਆਏ ਮਨੁੱਖ ਦੇ) ਪਹਾੜਾਂ ਜੇਡੇ ਵੱਡੇ ਤੇ ਭਿਆਨਕ ਐਬ ਦੀਨਾਂ ਉਤੇ ਦਇਆ ਕਰਨ ਵਾਲੇ ਪਰਮਾਤਮਾ ਨੇ ਇਕ ਛਿਨ ਵਿਚ ਦੂਰ ਕਰ ਦਿੱਤੇ।੨। ਹੇ ਭਾਈ! ਸੇਵਕ ਦੇ) ਅਨੇਕਾਂ ਗ਼ਮ ਤੇ ਰੋਗ ਵੱਡੀਆਂ ਭਾਰੀਆਂ ਮੁਸੀਬਤਾਂ ਪਰਮਾਤਮਾ ਦਾ ਨਾਮ ਜਪ ਕੇ ਦੂਰ ਹੋ ਗਈਆਂ।੩। ਹੇ ਨਾਨਕ! ਆਖ-ਹੇ ਭਾਈ!) ਜਿਸ ਮਨੁੱਖ ਨੇ ਪਰਮਾਤਮਾ ਦੇ ਚਰਨ ਫੜ ਲਏ, ਜੋ ਮਨੁੱਖ ਪ੍ਰਭੂ ਦੀ ਸਰਨ ਆ ਪਿਆ, ਪਰਮਾਤਮਾ ਨੇ ਮੇਹਰ ਦੀ ਨਿਗਾਹ ਕਰ ਕੇ ਉਸ ਨੂੰ ਆਪਣੇ ਲੜ ਲਾ ਲਿਆ।੪।੨੨।੨੮। ਨੋਟ: ਸਾਰਾ ਸ਼ਬਦ "ਭੂਤ ਕਾਲ" ਵਿਚ ਹੈ, ਇਸ ਦਾ ਭਾਵ 'ਸਦਾ ਵਾਸਤੇ' ਸਮਝਣਾ ਹੈ। ਅਰਥ 'ਵਰਤਮਾਨ ਕਾਲ' ਵਿਚ ਕਰ ਲੈਣਾ ਹੈ।

SOOHEE, FIFTH MEHL:

God covers the many shortcomings of His slaves. Granting His Mercy, God makes them His own. || 1 || You emancipate Your humble servant, and rescue him from the noose of the world, which is just a dream. || 1 || Pause || Even huge mountains of sin and corruption are removed in an instant by the Merciful Lord. || 2 || Sorrow, disease and the most terrible calamities are removed by meditating on the Naam, the Name of the Lord. || 3 || Bestowing His Glance of Grace, He attaches us to the hem of His robe. Grasping the Lord’s Feet, O Nanak, we enter His Sanctuary. || 4 || 22 || 28 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATIONS.ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ।੧। ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ।੨। ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ। ਨਾਨਕ ਆਖਦਾ ਹੈ-(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ।੩।੪।

SORAT’H, NINTH MEHL:

O mind, contemplate the Sanctuary of God. Meditating on Him in remembrance, Ganika the prostitute was saved; enshrine His Praises within your heart. || 1 || Pause || Meditating on Him in remembrance, Dhroo became immortal, and obtained the state of fearlessness. The Lord and Master removes suffering in this way — why have you forgotten Him? || 1 || As soon as the elephant took to the protective Sanctuary of the Lord, the ocean of mercy, he escaped from the crocodile. How much can I describe the Glorious Praises of the Naam? Whoever chants the Lord’s Name, his bonds are broken. || 2 || Ajaamal, known throughout the world as a sinner, was redeemed in an instant. Says Nanak, remember the Chintaamani, the jewel which fulfills all desires, and you too shall be carried across and saved. || 3 || 4 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATIONS.RAAG SOOHEE, CHHANT, FIRST MEHL, FIRST HOUSE:

ONE UNIVERSAL CREATOR GOD. BY THE GRACE OF THE TRUE GURU:

Intoxicated with the wine of youth, I did not realize that I was only a guest at my parents’ home (in this world). My consciousness is polluted with faults and mistakes; without the Guru, virtue does not even enter into me. I have not known the value of virtue; I have been deluded by doubt. I have wasted away my youth in vain. I have not known my Husband Lord, His celestial home and gate, or the Blessed Vision of His Darshan. I have not had the pleasure of my Husband Lord’s celestial peace. After consulting the True Guru, I have not walked on the Path; the night of my life is passing away in sleep. O Nanak, in the prime of my youth, I am a widow; without my Husband Lord, the soul-bride is wasting away. || 1 || O father, give me in marriage to the Lord; I am pleased with Him as my Husband. I belong to Him. He is pervading throughout the four ages, and the Word of His Bani permeates the three worlds. The Husband Lord of the three worlds ravishes and enjoys His virtuous brides, but He keeps the ungraceful and unvirtuous ones far away. As are our hopes, so are our minds’ desires, which the All-pervading Lord brings to fulfillment. The bride of the Lord is forever happy and virtuous; she shall never be a widow, and she shall never have to wear dirty clothes. O Nanak, I love my True Husband Lord; my Beloved is the same, age after age. || 2 || O Baba, calculate that auspicious moment, when I too shall be going to my in-laws’ house. The moment of that marriage will be set by the Hukam of God’s Command; His Will cannot be changed. The karmic record of past deeds, written by the Creator Lord, cannot be erased by anyone. The most respected member of the marriage party, my Husband, is the independent Lord of all beings, pervading and permeating the three worlds. Maya, crying out in pain, leaves, seeing that the bride and the groom are in love. O Nanak, the peace of the Mansion of God’s Presence comes through the True Word of the Shabad; the bride keeps the Guru’s Feet enshrined in her mind. || 3 || My father has given me in marriage far away, and I shall not return to my parents’ home. I am delighted to see my Husband Lord near at hand; in His Home, I am so beautiful. My True Beloved Husband Lord desires me; He has joined me to Himself, and made my intellect pure and sublime. By good destiny I met Him, and was given a place of rest; through the Guru’s Wisdom, I have become virtuous. I gather lasting Truth and contentment in my lap, and my Beloved is pleased with my truthful speech. O Nanak, I shall not suffer the pain of separation; through the Guru’s Teachings, I merge into the loving embrace of the Lord’s Being. || 4 || 1 ||

ਰਾਗੁ ਸੂਹੀ ਛੰਤ ਮਹਲਾ ੧ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥ ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥ ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥ ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂਤੀ ਰੈਣਿ ਵਿਹਾਣੀ ॥ ਨਾਨਕ ਬਾਲਤਣਿ ਰਾਡੇਪਾ ਬਿਨੁ ਪਿਰ ਧਨ ਕੁਮਲਾਣੀ ॥੧॥ ਬਾਬਾ ਮੈ ਵਰੁ ਦੇਹਿ ਮੈ ਹਰਿ ਵਰੁ ਭਾਵੈ ਤਿਸ ਕੀ ਬਲਿ ਰਾਮ ਜੀਉ ॥ ਰਵਿ ਰਹਿਆ ਜੁਗ ਚਾਰਿ ਤ੍ਰਿਭਵਣ ਬਾਣੀ ਜਿਸ ਕੀ ਬਲਿ ਰਾਮ ਜੀਉ ॥ ਤ੍ਰਿਭਵਣ ਕੰਤੁ ਰਵੈ ਸੋਹਾਗਣਿ ਅਵਗਣਵੰਤੀ ਦੂਰੇ ॥ ਜੈਸੀ ਆਸਾ ਤੈਸੀ ਮਨਸਾ ਪੂਰਿ ਰਹਿਆ ਭਰਪੂਰੇ ॥ ਹਰਿ ਕੀ ਨਾਰਿ ਸੁ ਸਰਬ ਸੁਹਾਗਣਿ ਰਾਂਡ ਨ ਮੈਲੈ ਵੇਸੇ ॥ ਨਾਨਕ ਮੈ ਵਰੁ ਸਾਚਾ ਭਾਵੈ ਜੁਗਿ ਜੁਗਿ ਪ੍ਰੀਤਮ ਤੈਸੇ ॥੨॥ ਬਾਬਾ ਲਗਨੁ ਗਣਾਇ ਹੰ ਭੀ ਵੰਞਾ ਸਾਹੁਰੈ ਬਲਿ ਰਾਮ ਜੀਉ ॥ ਸਾਹਾ ਹੁਕਮੁ ਰਜਾਇ ਸੋ ਨ ਟਲੈ ਜੋ ਪ੍ਰਭੁ ਕਰੈ ਬਲਿ ਰਾਮ ਜੀਉ ॥ ਕਿਰਤੁ ਪਇਆ ਕਰਤੈ ਕਰਿ ਪਾਇਆ ਮੇਟਿ ਨ ਸਕੈ ਕੋਈ ॥ ਜਾਞੀ ਨਾਉ ਨਰਹ ਨਿਹਕੇਵਲੁ ਰਵਿ ਰਹਿਆ ਤਿਹੁ ਲੋਈ ॥ ਮਾਇ ਨਿਰਾਸੀ ਰੋਇ ਵਿਛੁੰਨੀ ਬਾਲੀ ਬਾਲੈ ਹੇਤੇ ॥ ਨਾਨਕ ਸਾਚ ਸਬਦਿ ਸੁਖ ਮਹਲੀ ਗੁਰ ਚਰਣੀ ਪ੍ਰਭੁ ਚੇਤੇ ॥੩॥ ਬਾਬੁਲਿ ਦਿਤੜੀ ਦੂਰਿ ਨਾ ਆਵੈ ਘਰਿ ਪੇਈਐ ਬਲਿ ਰਾਮ ਜੀਉ ॥ ਰਹਸੀ ਵੇਖਿ ਹਦੂਰਿ ਪਿਰਿ ਰਾਵੀ ਘਰਿ ਸੋਹੀਐ ਬਲਿ ਰਾਮ ਜੀਉ ॥ ਸਾਚੇ ਪਿਰ ਲੋੜੀ ਪ੍ਰੀਤਮ ਜੋੜੀ ਮਤਿ ਪੂਰੀ ਪਰਧਾਨੇ ॥ ਸੰਜੋਗੀ ਮੇਲਾ ਥਾਨਿ ਸੁਹੇਲਾ ਗੁਣਵੰਤੀ ਗੁਰ ਗਿਆਨੇ ॥ ਸਤੁ ਸੰਤੋਖੁ ਸਦਾ ਸਚੁ ਪਲੈ ਸਚੁ ਬੋਲੈ ਪਿਰ ਭਾਏ ॥ ਨਾਨਕ ਵਿਛੁੜਿ ਨਾ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATIONS. DHANAASAREE, FIFTH MEHL:

Wandering and roaming around, I met the Holy Perfect Guru, who has taught me. All other devices did not work, so I meditate on the Name of the Lord, Har, Har. || 1 || For this reason, I sought the Protection and Support of my Lord, the Cherisher of the Universe. I sought the Sanctuary of the Perfect Transcendent Lord, and all my entanglements were dissolved. || Pause || Paradise, the earth, the nether regions of the underworld, and the globe of the world ó all are engrossed in Maya. To save your soul, and liberate all your ancestors, meditate on the Name of the Lord, Har, Har. || 2 || O Nanak, singing the Naam, the Name of the Immaculate Lord, all treasures are obtained. Only that rare person, whom the Lord and Master blesses with His Grace, comes to know this. || 3 || 3 || 21 || ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥  ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ। ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨। ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ।੩।੩।੨੧।

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATIONS. DHANAASAREE, FIRST MEHL:

That union with the Lord is acceptable, which is united in intuitive poise. Thereafter, one does not die, and does not come and go in reincarnation. The Lord’s slave is in the Lord, and the Lord is in His slave. Wherever I look, I see none other than the Lord. || 1 || The Gurmukhs worship the Lord, and find His celestial home. Without meeting the Guru, they die, and come and go in reincarnation. || 1 || Pause || So make Him your Guru, who implants the Truth within you, who leads you to speak the Unspoken Speech, and who merges you in the Word of the Shabad. God’s people have no other work to do; they love the True Lord and Master, and they love the Truth. || 2 || The mind is in the body, and the True Lord is in the mind. Merging into the True Lord, one is absorbed into Truth. God’s servant bows at His feet. Meeting the True Guru, one meets with the Lord. || 3 || He Himself watches over us, and He Himself makes us see. He is not pleased by stubborn-mindedness, nor by various religious robes. He fashioned the body-vessels, and infused the Ambrosial Nectar into them; God’s Mind is pleased only by loving devotional worship. || 4 || Reading and studying, one becomes confused, and suffers punishment. By great cleverness, one is consigned to coming and going in reincarnation. One who chants the Naam, the Name of the Lord, and eats the food of the Fear of God becomes Gurmukh, the Lord’s servant, and remains absorbed in the Lord. || 5 || He worships stones, dwells at sacred shrines of pilgrimage and in the jungles, wanders, roams around and becomes a renunciate. But his mind is still filthy — how can he become pure? One who meets the True Lord obtains honor. || 6 || One who embodies good conduct and contemplative meditation, his mind abides in intuitive poise and contentment, since the beginning of time, and throughout the ages. In the twinkling of an eye, he saves millions. Have mercy on me, O my Beloved, and let me meet the Guru. || 7 || Unto whom, O God, should I praise You? Without You, there is no other at all. As it pleases You, keep me under Your Will. Nanak, with intuitive poise and natural love, sings Your Glorious Praises. || 8 || 2 || ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥ ਤਨ ਮਹਿ ਮਨੂਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥ ਸੇਵਕੁ ਪ੍ਰਭ ਕੈ ਲਾਗੈ ਪਾਇ ॥ ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥ ਆਪਿ ਦਿਖਾਵੈ ਆਪੇ ਦੇਖੈ ॥ ਹਠਿ ਨ ਪਤੀਜੈ ਨਾ ਬਹੁ ਭੇਖੈ ॥ ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥ ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥ ਪੜਿ ਪੜਿ ਭੂਲਹਿ ਚੋਟਾ ਖਾਹਿ ॥ ਬਹੁਤੁ ਸਿਆਣਪ ਆਵਹਿ ਜਾਹਿ ॥ ਨਾਮੁ ਜਪੈ ਭਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ ਸਮਾਇ ॥੫॥ ਪੂਜਿ ਸਿਲਾ ਤੀਰਥ ਬਨ ਵਾਸਾ ॥ ਭਰਮਤ ਡੋਲਤ ਭਏ ਉਦਾਸਾ ॥ ਮਨਿ ਮੈਲੈ ਸੂਚਾ ਕਿਉ ਹੋਇ ॥ ਸਾਚਿ ਮਿਲੈ ਪਾਵੈ ਪਤਿ ਸੋਇ ॥੬॥ ਆਚਾਰਾ ਵੀਚਾਰੁ ਸਰੀਰਿ ॥ ਆਦਿ ਜੁਗਾਦਿ ਸਹਜਿ ਮਨੁ ਧੀਰਿ ॥ ਪਲ ਪੰਕਜ ਮਹਿ ਕੋਟਿ ਉਧਾਰੇ ॥ ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥ ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥ ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥ ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥ ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥ ਅਰਥ: ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ।੧।ਰਹਾਉ। ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ।੧। ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ। ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily HUKAMNAMA SAHIB from Sri Darbar SAHIB Amritsar including Punjabi and English AUDIO TRANSLATION 

ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥  ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ। ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨। ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ। ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩। ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ। (ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪। ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।

DHANAASAREE, FIRST MEHL, FIRST HOUSE, CHAU-PADAS:

ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:

My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 |

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATIONS.ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥  ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

JAITSREE, FOURTH MEHL, FIRST HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib From Sri darbar sahib Amritsar ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।

ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।

SORAT’H, FIFTH MEHL:

He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib From Sri Darbar Sahib Amritsar including Punjabi and English transportation ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥ 

ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ।

ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ bkਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧।

ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨।

ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ।੩।

ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ।੪।

ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ।੫।

ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ।੬।

ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ।੭।

ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ।੮।

ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ।੯।

ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ।੧੦।

ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ। ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib From Sri darbar sahib Amritsar including audio translations Punjabi and English transportation ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ।

ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।

ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।

(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।

ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।

(ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫।

ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬।

(ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) ।

ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATIONS.ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥  ਅਰਥ: ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।ਰਹਾਉ। ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ।੧। ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ।੨। (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ।੩। (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਹੇ ਨਾਨਕ! ਆਖ-ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ।੪।੫।

DHANAASAREE, FIFTH MEHL:

Body, mind, wealth and everything belong to Him; He alone is all-wise and all-knowing. He listens to my pains and pleasures, and then my condition improves. || 1 || My soul is satisfied with the One Lord alone. People make all sorts of other efforts, but they have no value at all. || Pause || The Ambrosial Naam, the Name of the Lord, is a priceless jewel. The Guru has given me this advice. It cannot be lost, and it cannot be shaken off; it remains steady, and I am perfectly satisfied with it. || 2 || Those things which tore me away from You, Lord, are now gone. When golden ornaments are melted down into a lump, they are still said to be gold. || 3 || The Divine Light has illuminated me, and I am filled with celestial peace and glory; the unstruck melody of the Lord’s Bani resounds within me. Says Nanak, I have built my eternal home; the Guru has constructed it for me. || 4 || 5 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

WhatsApp 001 5106578205 for support The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATIONS. ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ। ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।

SORAT’H, FIFTH MEHL:

He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATIONS.ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ। ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

DHANAASAREE, FIFTH MEHL:

People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 || They believe that You are far away, but You, O God, are near at hand. Looking around, this way and that, the greedy people come and go. || Pause || As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATIONS.ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥  ਅਰਥ: ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੨। ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨। ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ।੧੦।

SHALOK:

Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go along with him in the end. || 1 || Beholding the bitter melon, he is deceived, since it appears so pretty. But it is not worth even a shell, O Nanak; the riches of Maya will not go along with anyone. || 2 || PAUREE: It shall not go along with you when you depart — why do you bother to collect it? Tell me, why do you try so hard to acquire that which you must leave behind in the end? Forgetting the Lord, how can you be satisfied? Your mind cannot be pleased. One who forsakes God, and attaches himself to another, shall be immersed in hell. Be kind and compassionate to Nanak, O Lord, and dispel his fear. || 10 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATION

ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥  ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ। ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨। ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ। ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩। ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ। (ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪। ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।

DHANAASAREE, FIRST MEHL, FIRST HOUSE, CHAU-PADAS:

ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:

My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 |

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Falgun Sangrand HUKAMNAMA sahib from sri darbar sahib Amritsar including audio translations Punjabi and English transslations.ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ ॥ ਸੰਤ ਸਹਾਈ ਰਾਮ ਕੇ ਕਰਿ ਕਿਰਪਾ ਦੀਆ ਮਿਲਾਇ ॥ ਸੇਜ ਸੁਹਾਵੀ ਸਰਬ ਸੁਖ ਹੁਣਿ ਦੁਖਾ ਨਾਹੀ ਜਾਇ ॥ ਇਛ ਪੁਨੀ ਵਡਭਾਗਣੀ ਵਰੁ ਪਾਇਆ ਹਰਿ ਰਾਇ ॥ ਮਿਲਿ ਸਹੀਆ ਮੰਗਲੁ ਗਾਵਹੀ ਗੀਤ ਗੋਵਿੰਦ ਅਲਾਇ ॥ ਹਰਿ ਜੇਹਾ ਅਵਰੁ ਨ ਦਿਸਈ ਕੋਈ ਦੂਜਾ ਲਵੈ ਨ ਲਾਇ ॥ ਹਲਤੁ ਪਲਤੁ ਸਵਾਰਿਓਨੁ ਨਿਹਚਲ ਦਿਤੀਅਨੁ ਜਾਇ ॥ ਸੰਸਾਰ ਸਾਗਰ ਤੇ ਰਖਿਅਨੁ ਬਹੁੜਿ ਨ ਜਨਮੈ ਧਾਇ ॥ ਜਿਹਵਾ ਏਕ ਅਨੇਕ ਗੁਣ ਤਰੇ ਨਾਨਕ ਚਰਣੀ ਪਾਇ ॥ ਫਲਗੁਣਿ ਨਿਤ ਸਲਾਹੀਐ ਜਿਸ ਨੋ ਤਿਲੁ ਨ ਤਮਾਇ ॥੧੩॥

ਅਰਥ: (ਸਿਆਲੀ ਰੁੱਤ ਦੀ ਕਰੜੀ ਸਰਦੀ ਪਿੱਛੋਂ ਬਹਾਰ ਫਿਰਨ ਤੇ ਫੱਗਣ ਦੇ ਮਹੀਨੇ ਵਿਚ ਲੋਕ ਹੋਲੀਆਂ ਦੇ ਰੰਗ-ਤਮਾਸ਼ਿਆਂ ਦੀ ਰਾਹੀਂ ਖ਼ੁਸ਼ੀਆਂ ਮਨਾਂਦੇ ਹਨ, ਪਰ) ਫੱਗਣ ਵਿਚ (ਉਹਨਾਂ ਜੀਵ-ਇਸਤ੍ਰੀਆਂ ਦੇ ਅੰਦਰ) ਆਤਮਕ ਆਨੰਦ ਪੈਦਾ ਹੁੰਦਾ ਹੈ, ਜਿਨ੍ਹਾਂ ਦੇ ਹਿਰਦੇ ਵਿਚ ਸੱਜਣ-ਹਰੀ ਪਰਤੱਖ ਆ ਵੱਸਦਾ ਹੈ, ਪਰਮਾਤਮਾ ਨਾਲ ਮਿਲਣ ਵਿਚ ਸਹਾਇਤਾ ਕਰਨ ਵਾਲੇ ਸੰਤ ਜਨ ਮਿਹਰ ਕਰ ਕੇ ਉਹਨਾਂ ਨੂੰ ਪ੍ਰਭੂ ਨਾਲ ਜੋੜ ਦੇਂਦੇ ਹਨ, ਉਹਨਾਂ ਦੀ ਹਿਰਦਾ-ਸੇਜ ਸੁੰਦਰ ਬਣ ਜਾਂਦੀ ਹੈ, ਉਹਨਾਂ ਨੂੰ ਸਾਰੇ ਹੀ ਸੁੱਖ ਪ੍ਰਾਪਤ ਹੋ ਜਾਂਦੇ ਹਨ, ਫਿਰ ਦੁੱਖਾਂ ਲਈ (ਉਹਨਾਂ ਦੇ ਹਿਰਦੇ ਵਿਚ) ਕਿਤੇ ਰਤਾ ਥਾਂ ਨਹੀਂ ਰਹਿ ਜਾਂਦੀ। ਉਹਨਾਂ ਵਡ-ਭਾਗਣ ਜੀਵ-ਇਸਤ੍ਰੀਆਂ ਦੀ ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ, ਉਹਨਾਂ ਨੂੰ ਹਰੀ-ਪ੍ਰਭੂ ਖਸਮ ਮਿਲ ਪੈਂਦਾ ਹੈ, ਉਹ ਸਤ-ਸੰਗੀ ਸਹੇਲੀਆਂ ਨਾਲ ਰਲ ਕੇ ਗੋਵਿੰਦ ਦੀ ਸਿਫ਼ਤਿ-ਸਾਲਾਹ ਦੇ ਗੀਤ ਅਲਾਪ ਕੇ ਆਤਮਕ ਆਨੰਦ ਪੈਦਾ ਕਰਨ ਵਾਲੀ ਗੁਰਬਾਣੀ ਗਾਂਦੀਆਂ ਹਨ। ਪਰਮਾਤਮਾ ਵਰਗਾ ਕੋਈ ਹੋਰ, ਉਸ ਦੀ ਬਰਾਬਰੀ ਕਰ ਸਕਣ ਵਾਲਾ ਕੋਈ ਦੂਜਾ ਉਹਨਾਂ ਨੂੰ ਕਿਤੇ ਦਿੱਸਦਾ ਹੀ ਨਹੀਂ।

ਉਸ ਪਰਮਾਤਮਾ ਨੇ (ਉਹਨਾਂ ਸਤ-ਸੰਗੀਆਂ ਦਾ) ਲੋਕ ਪਰਲੋਕ ਸਵਾਰ ਦਿੱਤਾ ਹੈ, ਉਹਨਾਂ ਨੂੰ (ਆਪਣੇ ਚਰਨਾਂ ਵਿਚ ਲਿਵ-ਲੀਨਤਾ ਵਾਲੀ) ਐਸੀ ਥਾਂ ਬਖ਼ਸ਼ੀ ਹੈ ਜੋ ਕਦੇ ਡੋਲਦੀ ਹੀ ਨਹੀਂ। ਪ੍ਰਭੂ ਨੇ ਸੰਸਾਰ-ਸਮੁੰਦਰ ਤੋਂ ਉਹਨਾਂ ਨੂੰ (ਹੱਥ ਦੇ ਕੇ) ਰੱਖ ਲਿਆ ਹੈ, ਜਨਮਾਂ ਦੇ ਗੇੜ ਵਿਚ ਮੁੜ ਉਹਨਾਂ ਦੀ ਦੌੜ ਭੱਜ ਨਹੀਂ ਹੁੰਦੀ।

ਹੇ ਨਾਨਕ! (ਆਖ–) ਸਾਡੀ ਇਕ ਜੀਭ ਹੈ, ਪ੍ਰਭੂ ਦੇ ਅਨੇਕਾਂ ਹੀ ਗੁਣ ਹਨ (ਅਸੀਂ ਉਹਨਾਂ ਨੂੰ ਬਿਆਨ ਕਰਨ ਜੋਗੇ ਨਹੀਂ ਹਾਂ, ਪਰ) ਜੇਹੜੇ ਜੀਵ ਉਸ ਦੀ ਚਰਨੀਂ ਪੈਂਦੇ ਹਨ (ਉਸ ਦਾ ਆਸਰਾ ਤੱਕਦੇ ਹਨ) ਉਹ (ਸੰਸਾਰ-ਸਮੁੰਦਰ ਤੋਂ) ਤਰ ਜਾਂਦੇ ਹਨ।

ਫੱਗਣ ਦੇ ਮਹੀਨੇ ਵਿਚ (ਹੋਲੀਆਂ ਆਦਿਕ ਵਿਚੋਂ ਅਨੰਦ ਲੱਭਣ ਦੇ ਥਾਂ) ਸਦਾ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਜਿਸ ਨੂੰ (ਆਪਣੀ ਵਡਿਆਈ ਕਰਾਣ ਦਾ) ਰਤਾ ਭਰ ਭੀ ਲਾਲਚ ਨਹੀਂ ਹੈ (ਇਸ ਵਿਚ ਸਾਡਾ ਹੀ ਭਲਾ ਹੈ) ।13

ਜਿਨਿ ਜਿਨਿ ਨਾਮੁ ਧਿਆਇਆ ਤਿਨ ਕੇ ਕਾਜ ਸਰੇ ॥ ਹਰਿ ਗੁਰੁ ਪੂਰਾ ਆਰਾਧਿਆ ਦਰਗਹ ਸਚਿ ਖਰੇ ॥ ਸਰਬ ਸੁਖਾ ਨਿਧਿ ਚਰਣ ਹਰਿ ਭਉਜਲੁ ਬਿਖਮੁ ਤਰੇ ॥ ਪ੍ਰੇਮ ਭਗਤਿ ਤਿਨ ਪਾਈਆ ਬਿਖਿਆ ਨਾਹਿ ਜਰੇ ॥ ਕੂੜ ਗਏ ਦੁਬਿਧਾ ਨਸੀ ਪੂਰਨ ਸਚਿ ਭਰੇ ॥ ਪਾਰਬ੍ਰਹਮੁ ਪ੍ਰਭੁ ਸੇਵਦੇ ਮਨ ਅੰਦਰਿ ਏਕੁ ਧਰੇ ॥ ਮਾਹ ਦਿਵਸ ਮੂਰਤ ਭਲੇ ਜਿਸ ਕਉ ਨਦਰਿ ਕਰੇ ॥ ਨਾਨਕੁ ਮੰਗੈ ਦਰਸ ਦਾਨੁ ਕਿਰਪਾ ਕਰਹੁ ਹਰੇ ॥੧੪॥੧॥

ਅਰਥ: ਜਿਸ ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਹਨਾਂ ਦੇ ਸਾਰੇ ਕਾਰਜ ਸਫਲ ਹੋ ਜਾਂਦੇ ਹਨ, ਜਿਨ੍ਹਾਂ ਨੇ ਪ੍ਰਭੂ ਨੂੰ ਪੂਰੇ ਗੁਰੂ ਨੂੰ ਆਰਾਧਿਆ ਹੈ, ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਹਜ਼ੂਰੀ ਵਿਚ ਸੁਰਖ਼ਰੂ ਹੁੰਦੇ ਹਨ। ਪ੍ਰਭੂ ਦੇ ਚਰਨ ਹੀ ਸਾਰੇ ਸੁੱਖਾਂ ਦਾ ਖ਼ਜ਼ਾਨਾ ਹਨ, (ਜਿਹੜੇ ਜੀਵ ਚਰਨੀਂ ਲੱਗਦੇ ਹਨ, ਉਹ) ਔਖੇ ਸੰਸਾਰ-ਸਮੁੰਦਰ ਵਿਚੋਂ (ਸਹੀ-ਸਲਾਮਤ) ਪਾਰ ਲੰਘ ਜਾਂਦੇ ਹਨ, ਉਹਨਾਂ ਨੂੰ ਪ੍ਰਭੂ ਦਾ ਪਿਆਰ ਪ੍ਰਭੂ ਦੀ ਭਗਤੀ ਪ੍ਰਾਪਤ ਹੁੰਦੀ ਹੈ, ਮਾਇਆ ਦੀ ਤ੍ਰਿਸ਼ਨਾ-ਅੱਗ ਵਿਚ ਉਹ ਨਹੀਂ ਸੜਦੇ। ਉਹਨਾਂ ਦੇ ਵਿਅਰਥ ਝੂਠੇ ਲਾਲਚ ਖ਼ਤਮ ਹੋ ਜਾਂਦੇ ਹਨ, ਉਹਨਾਂ ਦੇ ਮਨ ਦੀ ਭਟਕਣਾ ਦੂਰ ਹੋ ਜਾਂਦੀ ਹੈ, ਉਹ ਮੁਕੰਮਲ ਤੌਰ ਤੇ ਸਦਾ-ਥਿਰ ਹਰੀ ਵਿਚ ਟਿਕੇ ਰਹਿੰਦੇ ਹਨ, ਉਹ ਆਪਣੇ ਮਨ ਵਿਚ ਇਕੋ ਪਰਮ ਜੋਤਿ ਪਰਮਾਤਮਾ ਨੂੰ ਵਸਾ ਕੇ ਸਦਾ ਉਸ ਨੂੰ ਸਿਮਰਦੇ ਹਨ।

ਜਿਨ੍ਹਾਂ ਉੱਤੇ ਪ੍ਰਭੂ ਮਿਹਰ ਦੀ ਨਜ਼ਰ ਕਰਦਾ ਹੈ (ਆਪਣੇ ਨਾਮ ਦੀ ਦਾਤਿ ਦੇਂਦਾ ਹੈ) ਉਹਨਾਂ ਵਾਸਤੇ ਸਾਰੇ ਮਹੀਨੇ ਸਾਰੇ ਦਿਹਾੜੇ ਸਾਰੇ ਹੀ ਮੁਹੂਰਤ ਸੁਲੱਖਣੇ ਹਨ (ਸੰਗ੍ਰਾਂਦ ਆਦਿਕ ਦੀ ਪਵਿਤ੍ਰਤਾ ਦੇ ਭਰਮ-ਭੁਲੇਖੇ ਉਹਨਾਂ ਨੂੰ ਨਹੀਂ ਪੈਂਦੇ) । ਹੇ ਹਰੀ! (ਮੇਰੇ ਉੱਤੇ) ਮਿਹਰ ਕਰ, ਮੈਂ ਨਾਨਕ (ਤੇਰੇ ਦਰ ਤੋਂ ਤੇਰੇ) ਦੀਦਾਰ ਦੀ ਦਾਤਿ ਮੰਗਦਾ ਹਾਂ।14।

Translation :

BAARAH MAAHAA ~ THE TWELVE MONTHS: MAAJH, FIFTH MEHL, FOURTH HOUSE:

ONE UNIVERSAL CREATOR GOD. BY THE GRACE OF THE TRUE GURU:

In the month of Phalgun, bliss comes to those, unto whom the Lord, the Friend, has been revealed. The Saints, the Lord𠏋 helpers, in their mercy, have united me with Him. My bed is beautiful, and I have all comforts. I feel no sadness at all. My desires have been fulfilled-by great good fortune, I have obtained the Sovereign Lord as my Husband. Join with me, my sisters, and sing the songs of rejoicing and the Hymns of the Lord of the Universe. There is no other like the Lord-there is no equal to Him. He embellishes this world and the world hereafter, and He gives us our permanent home there. He rescues us from the world-ocean; never again do we have to run the cycle of reincarnation. I have only one tongue, but Your Glorious Virtues are

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATIONS.RAAG SORAT’H, THE WORD OF DEVOTEE KABEER JEE, FIRST HOUSE: ONE UNIVERSAL CREATOR GOD. BY THE GRACE OF THE TRUE GURU: ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ ਅਰਥ: ਹੇ ਸੰਤ ਜਨੋ! ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ।ਰਹਾਉ। (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ।੧। (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਹੇ ਦਾਸ ਕਬੀਰ! ਹੁਣ) ਆਖ-ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ।੨।੧੦। ਸ਼ਬਦ ਦਾ ਭਾਵ: ਜਦੋਂ ਗੁਰੂ ਮਨੁੱਖ ਨੂੰ ਸਮਝਾ ਦੇਂਦਾ ਹੈ ਕਿ ਵਿਕਾਰ ਕਿਵੇਂ ਹੱਲਾ ਆ ਕਰਦੇ ਹਨ, ਤੇ ਜਦੋਂ ਸਿਮਰਨ ਦੀ ਸਹਾਇਤਾ ਨਾਲ ਮਨੁੱਖ ਉਹਨਾਂ ਹੱਲਿਆਂ ਤੋਂ ਬਚਾਉ ਕਰ ਲੈਂਦਾ ਹੈ, ਤਾਂ ਮਨ ਚੰਚਲਤਾ ਵਲੋਂ ਹਟ ਕੇ ਆਤਮਕ ਸੁਖ ਵਿਚ ਟਿਕ ਜਾਂਦਾ ਹੈ।੧੦। O Saints, my windy mind has now become peaceful and still. It seems that I have learned something of the science of Yoga. || Pause || The Guru has shown me the hole, through which the deer carefully enters. I have now closed off the doors, and the unstruck celestial sound current resounds. || 1 || The pitcher of my heart-lotus is filled with water; I have spilled out the water, and set it upright. Says Kabeer, the Lord’s humble servant, this I know. Now that I know this, my mind is pleased and appeased. || 2 || 10 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib From Sri Darbar Sahib Amritsar including Punjabi and English transportation.ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ 

ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।

ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।

ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।

DHANAASAREE, FIFTH MEHL:

One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATIONS. ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥  ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ। ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ bkਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨। ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ।੩। ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ।੪। ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ।੫। ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ।੬। ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ।੭। ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ।੮। ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ।੯। ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ।੧੦। ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ। ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨੇ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATIONS.ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥ ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ। (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧। (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨। (ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩। ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।

DHANAASAREE, FIFTH MEHL:

The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. || 1 || Come back to your home, O my friend. The Lord Himself has eliminated your enemies, and your misfortunes are past. || Pause || God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. || 2 || Remain firm and steady, and do not ever waver; take the Guru’s Word as your Support. You shall be applauded and congratulated all over the world, and your face shall be radiant in the Court of the Lord. || 3 || All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. || 4 || 4 || 28 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATIONS.ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥

ਅਰਥ: ਹੇ ਬਹੁਤ ਅੰਞਾਣ ਜਿੰਦੇ! ਇਤਨਾ ਕੋਝਾ ਮਾਣ ਤੂੰ ਕਿਉਂ ਕਰਦੀ ਹੈਂ? ਪਰਮਾਤਮਾ ਤੇਰੇ ਆਪਣੇ ਹੀ ਹਿਰਦੇ-ਘਰ ਵਿਚ ਹੈ, ਤੂੰ ਉਸ (ਦੇ ਮਿਲਾਪ) ਦਾ ਆਨੰਦ ਕਿਉਂ ਨਹੀਂ ਮਾਣਦੀ? ਹੇ ਭੋਲੀ ਜੀਵ-ਇਸਤ੍ਰੀਏ! ਪਤੀ-ਪ੍ਰਭੂ (ਤੇਰੇ ਅੰਦਰ ਹੀ ਤੇਰੇ) ਨੇੜੇ ਵੱਸ ਰਿਹਾ ਹੈ, ਤੂੰ (ਜੰਗਲ ਆਦਿਕ) ਬਾਹਰਲਾ ਸੰਸਾਰ ਕਿਉਂ ਭਾਲਦੀ ਫਿਰਦੀ ਹੈਂ? (ਜੇ ਤੂੰ ਉਸ ਦਾ ਦੀਦਾਰ ਕਰਨਾ ਹੈ, ਤਾਂ ਆਪਣੀਆਂ ਗਿਆਨ ਦੀਆਂ) ਅੱਖਾਂ ਵਿਚ (ਪ੍ਰਭੂ ਦੇ) ਡਰ-ਅਦਬ (ਦੇ ਸੁਰਮੇ) ਦੀਆਂ ਸਲਾਈਆਂ ਪਾ, ਪ੍ਰਭੂ ਦੇ ਪਿਆਰ ਦਾ ਹਾਰ-ਸਿੰਗਾਰ ਕਰ। ਜੀਵ-ਇਸਤ੍ਰੀ ਤਦੋਂ ਹੀ ਸੋਹਾਗ ਭਾਗ ਵਾਲੀ ਤੇ ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਸਮਝੀ ਜਾਂਦੀ ਹੈ, ਜਦੋਂ ਪ੍ਰਭੂ-ਪਤੀ ਉਸ ਨਾਲ ਪਿਆਰ ਕਰੇ।੧। (ਪਰ) ਅੰਞਾਣ ਜੀਵ-ਇਸਤ੍ਰੀ ਭੀ ਕੀਹ ਕਰ ਸਕਦੀ ਹੈ ਜੇ ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਚੰਗੀ ਹੀ ਨਾਹ ਲੱਗੇ? ਅਜੇਹੀ ਜੀਵ-ਇਸਤ੍ਰੀ ਭਾਵੇਂ ਕਿਤਨੇ ਹੀ ਤਰਲੇ ਪਈ ਕਰੇ, ਉਹ ਪਤੀ-ਪ੍ਰਭੂ ਦਾ ਮਹਲ-ਘਰ ਲੱਭ ਹੀ ਨਹੀਂ ਸਕਦੀ। (ਅਸਲ ਗੱਲ ਇਹ ਹੈ ਕਿ) ਜੀਵ-ਇਸਤ੍ਰੀ ਭਾਵੇਂ ਕਿਤਨੀ ਹੀ ਦੌੜ-ਭੱਜ ਕਰੇ, ਪ੍ਰਭੂ ਦੀ ਮੇਹਰ ਦੀ ਨਜ਼ਰ ਤੋਂ ਬਿਨਾ ਕੁਝ ਭੀ ਹਾਸਲ ਨਹੀਂ ਹੁੰਦਾ। ਜੇ ਜੀਵ-ਇਸਤ੍ਰੀ ਜੀਭ ਦੇ ਚਸਕੇ ਲਾਲਚ ਤੇ ਅਹੰਕਾਰ (ਆਦਿਕ) ਵਿਚ ਹੀ ਮਸਤ ਰਹੇ, ਅਤੇ ਸਦਾ ਮਾਇਆ (ਦੇ ਮੋਹ) ਵਿਚ ਡੁੱਬੀ ਰਹੇ, ਤਾਂ ਇਹਨੀਂ ਗੱਲੀਂ ਖਸਮ ਪ੍ਰਭੂ ਨਹੀਂ ਮਿਲਦਾ। ਉਹ ਜੀਵ-ਇਸਤ੍ਰੀ ਅੰਞਾਣ ਹੀ ਰਹੀ (ਜੋ ਵਿਕਾਰਾਂ ਵਿਚ ਭੀ ਮਸਤ ਰਹੇ ਤੇ ਫਿਰ ਭੀ ਸਮਝੇ ਕਿ ਉਹ ਪਤੀ-ਪ੍ਰਭੂ ਨੂੰ ਪ੍ਰਸੰਨ ਕਰ ਸਕਦੀ ਹੈ) ।੨। (ਜਿਨ੍ਹਾਂ ਨੂੰ ਪਤੀ-ਪ੍ਰਭੂ ਮਿਲ ਪਿਆ ਹੈ, ਬੇਸ਼ਕ) ਉਹਨਾਂ ਸੁਹਾਗ ਭਾਗ ਵਾਲੀਆਂ ਨੂੰ ਜਾ ਕੇ ਪੁੱਛ ਵੇਖੋ ਕਿ ਕਿਹਨੀਂ ਗੱਲੀਂ ਖਸਮ-ਪ੍ਰਭੂ ਮਿਲਦਾ ਹੈ, (ਉਹ ਇਹੀ ਉੱਤਰ ਦੇਂਦੀਆਂ ਹਨ ਕਿ) ਚਲਾਕੀ ਤੇ ਧੱਕਾ ਛੱਡ ਦਿਉ, ਜੋ ਕੁਝ ਪ੍ਰਭੂ ਕਰਦਾ ਹੈ ਉਸ ਨੂੰ ਚੰਗਾ ਸਮਝ ਕੇ (ਸਿਰ ਮੱਥੇ ਤੇ) ਮੰਨੋ, ਜਿਸ ਪ੍ਰਭੂ ਦੇ ਪ੍ਰੇਮ ਦਾ ਸਦਕਾ ਨਾਮ-ਵਸਤ ਮਿਲਦੀ ਹੈ ਉਸ ਦੇ ਚਰਨਾਂ ਵਿਚ ਮਨ ਜੋੜੋ, ਖਸਮ-ਪ੍ਰਭੂ ਜੋ ਹੁਕਮ ਕਰਦਾ ਹੈ ਉਹ ਕਰੋ, ਆਪਣਾ ਸਰੀਰ ਤੇ ਮਨ ਉਸ ਦੇ ਹਵਾਲੇ ਕਰੋ, ਬੱਸ! ਇਹ ਸੁਗੰਧੀ (ਜਿੰਦ ਵਾਸਤੇ) ਵਰਤੋ। ਸੋਹਾਗ ਭਾਗ ਵਾਲੀਆਂ ਇਹੀ ਆਖਦੀਆਂ ਹਨ ਕਿ ਹੇ ਭੈਣ! ਇਹਨੀਂ ਗੱਲੀਂ ਹੀ ਖਸਮ-ਪ੍ਰਭੂ ਮਿਲਦਾ ਹੈ।੩। ਖਸਮ-ਪ੍ਰਭੂ ਤਦੋਂ ਹੀ ਮਿਲਦਾ ਹੈ ਜਦੋਂ ਆਪਾ-ਭਾਵ ਦੂਰ ਕਰੀਏ। ਇਸ ਤੋਂ ਬਿਨਾ ਕੋਈ ਹੋਰ ਉੱਦਮ ਵਿਅਰਥ ਚਲਾਕੀ ਹੈ। (ਜ਼ਿੰਦਗੀ ਦਾ) ਉਹ ਦਿਨ ਸਫਲ ਜਾਣੋ ਜਦੋਂ ਪਤੀ-ਪ੍ਰਭੂ ਮੇਹਰ ਦੀ ਨਿਹਾਗ ਨਾਲ ਤੱਕੇ, (ਜਿਸ) ਜੀਵ-ਇਸਤ੍ਰੀ (ਵਲ ਮੇਹਰ ਦੀ) ਨਿਗਾਹ ਕਰਦਾ ਹੈ ਉਹ ਮਾਨੋ ਨੌ ਖ਼ਜ਼ਾਨੇ ਲੱਭ ਲੈਂਦੀ ਹੈ। ਹੇ ਨਾਨਕ! ਜੇਹੜੀ ਜੀਵ-ਇਸਤ੍ਰੀ ਆਪਣੇ ਖਸਮ-ਪ੍ਰਭੂ ਨੂੰ ਪਿਆਰੀ ਹੈ ਉਹ ਸੁਹਾਗ ਭਾਗ ਵਾਲੀ ਹੈ ਉਹ (ਜਗਤ-) ਪਰਵਾਰ ਵਿਚ ਆਦਰ-ਮਾਣ ਪ੍ਰਾਪਤ ਕਰਦੀ ਹੈ। ਜੇਹੜੀ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੀ ਰਹਿੰਦੀ ਹੈ, ਜੇਹੜੀ ਅਡੋਲਤਾ ਵਿਚ ਮਸਤ ਰਹਿੰਦੀ ਹੈ, ਜੇਹੜੀ ਦਿਨ ਰਾਤ ਪ੍ਰਭੂ ਦੇ ਪ੍ਰੇਮ ਵਿਚ ਮਗਨ ਰਹਿੰਦੀ ਹੈ, ਉਹੀ ਸੋਹਣੀ ਹੈ ਸੋਹਣੇ ਰੂਪ ਵਾਲੀ ਹੈ ਅਕਲ ਵਾਲੀ ਹੈ ਤੇ ਸਿਆਣੀ ਕਹੀ ਜਾਂਦੀ ਹੈ।੪।੨।੪।

TILANG, FIRST MEHL:

O foolish and ignorant soul-bride, why are you so proud? Within the home of your own self, why do you not enjoy the Love of your Lord? Your Husband Lord is so very near, O foolish bride; why do you search for Him outside? Apply the Fear of God as the maascara to adorn your eyes, and make the Love of the Lord your ornament. Then, you shall be known as a devoted and committed soul-bride, when you enshrine love for your Husband Lord. || 1 || What can the silly young bride do, if she is not pleasing to her Husband Lord? She may plead and implore so many times, but still, such a bride shall not obtain the Mansion of the Lord’s Presence. Without the karma of good deeds, nothing is obtained, although she may run around frantically. She is intoxicated with greed, pride and egotism, and engrossed in Maya. She cannot obtain her Husband Lord in these ways; the young bride is so foolish! || 2 || Go and ask the happy, pure soul-brides,

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥

ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ।

ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧।

ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ) , ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।੨।

ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।੩।

ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕ! ਆਖ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ।੪।੧।੫੧।

SORAT’H, FIFTH MEHL, THIRD HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 || Now, I do not go searching anywhere else, because I have met the Guru, the Lord of the Universe. || Pause || When I came to God’s Darbaar, His Holy Court, then all of my cries and complaints were settled. Now that I have attained what I had sought, where should I come and where should I go? || 2 || There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 || He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATIONਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥ ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥ ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥  ਅਰਥ: ਹੇ ਭਾਈ! ਅਸੀ ਜੀਵ ਗੁਣਾਂ ਤੋਂ ਸੱਖਣੇ ਹਾਂ, ਵਿਕਾਰੀ ਹਾਂ। ਪੂਰੇ ਗੁਰੂ ਨੇ (ਜਿਨ੍ਹਾਂ ਨੂੰ ਆਪਣੀ ਸੰਗਤਿ ਵਿਚ) ਰਲਾ ਲਿਆ ਹੈ, ਉਹਨਾਂ ਨੂੰ ਪਰਮਾਤਮਾ ਆਪ ਹੀ ਮੇਹਰ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ।ਰਹਾਉ। ਹੇ ਭਾਈ! ਗੁਣਾਂ ਤੋਂ ਸੱਖਣੇ ਜੀਵਾਂ ਨੂੰ ਸਤਿਗੁਰੂ ਦੀ ਸੇਵਾ ਵਿਚ ਲਾ ਕੇ ਪਰਮਾਤਮਾ ਆਪ ਹੀ ਬਖ਼ਸ਼ ਲੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ-ਸੇਵਾ ਬੜੀ ਸ੍ਰੇਸ਼ਟ ਹੈ, ਗੁਰੂ (ਸ਼ਰਨ ਪਏ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੋੜ ਦੇਂਦਾ ਹੈ।੧। ਹੇ ਪਿਆਰੇ! ਪਰਮਾਤਮਾ ਨੇ ਅਨੇਕਾਂ ਹੀ ਅਪਰਾਧੀਆਂ ਨੂੰ ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਵਿਚਾਰ ਵਿਚ (ਜੋੜ ਕੇ) ਬਖ਼ਸ਼ਿਆ ਹੈ। ਹੇ ਭਾਈ! ਗੁਰੂ ਦੇ (ਸ਼ਬਦ-) ਜਹਾਜ਼ ਵਿਚ ਚਾੜ੍ਹ ਕੇ ਉਸ ਪਰਮਾਤਮਾ ਨੇ (ਅਨੇਕਾਂ ਜੀਵਾਂ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਇਆ ਹੈ।੨। ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਾਰਸ-ਗੁਰੂ (ਆਪਣੀ ਸੰਗਤਿ ਵਿਚ) ਮਿਲਾ ਕੇ (ਪ੍ਰਭੂ-ਚਰਨਾਂ ਵਿਚ) ਜੋੜ ਦੇਂਦਾ ਹੈ, ਉਹ ਮਨੁੱਖ ਸੜੇ ਹੋਏ ਲੋਹੇ ਤੋਂ ਸੋਨਾ ਬਣ ਜਾਂਦੇ ਹਨ। ਹੇ ਭਾਈ! ਆਪਾ-ਭਾਵ ਤਿਆਗ ਕੇ ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ। ਗੁਰੂ ਉਹਨਾਂ ਦੀ ਸੁਰਤਿ ਨੂੰ ਪ੍ਰਭੂ ਦੀ ਜੋਤਿ ਵਿਚ ਮਿਲਾ ਦੇਂਦਾ ਹੈ।੩। ਹੇ ਭਾਈ! ਮੈਂ ਕੁਰਬਾਨ ਜਾਂਦਾ ਹਾਂ, ਮੈਂ ਕੁਰਬਾਨ ਜਾਂਦਾ ਹਾਂ, ਮੈਂ ਗੁਰੂ ਤੋਂ ਸਦਾ ਹੀ ਕੁਰਬਾਨ ਜਾਂਦਾ ਹਾਂ। ਹੇ ਭਾਈ! ਜਿਸ ਗੁਰੂ ਨੇ (ਮੈਨੂੰ) ਪਰਮਾਤਮਾ ਦਾ ਨਾਮ-ਖ਼ਜ਼ਾਨਾ ਦਿੱਤਾ ਹੈ, ਉਸ ਗੁਰੂ ਦੀ ਮਤਿ ਲੈ ਕੇ ਮੈਂ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹਾਂ।੪। ਗੁਰ ਬਿਨੁ ਸਹਜੁ ਨ ਊਪਜੈ ਭਾਈ ਪੂਛਹੁ ਗਿਆਨੀਆ ਜਾਇ ॥ ਸਤਿਗੁਰ ਕੀ ਸੇਵਾ ਸਦਾ ਕਰਿ ਭਾਈ ਵਿਚਹੁ ਆਪੁ ਗਵਾਇ ॥੫॥ ਗੁਰਮਤੀ ਭਉ ਊਪਜੈ ਭਾਈ ਭਉ ਕਰਣੀ ਸਚੁ ਸਾਰੁ ॥ ਪ੍ਰੇਮ ਪਦਾਰਥੁ ਪਾਈਐ ਭਾਈ ਸਚੁ ਨਾਮੁ ਆਧਾਰੁ ॥੬॥ ਜੋ ਸਤਿਗੁਰੁ ਸੇਵਹਿ ਆਪਣਾ ਭਾਈ ਤਿਨ ਕੈ ਹਉ ਲਾਗਉ ਪਾਇ ॥ ਜਨਮੁ ਸਵਾਰੀ ਆਪਣਾ ਭਾਈ ਕੁਲੁ ਭੀ ਲਈ ਬਖਸਾਇ ॥੭॥ ਸਚੁ ਬਾਣੀ ਸਚੁ ਸਬਦੁ ਹੈ ਭਾਈ ਗੁਰ ਕਿਰਪਾ ਤੇ ਹੋਇ ॥ ਨਾਨਕ ਨਾਮੁ ਹਰਿ ਮਨਿ ਵਸੈ ਭਾਈ ਤਿਸੁ ਬਿਘਨੁ ਨ ਲਾਗੈ ਕੋਇ ॥੮॥੨॥ ਅਰਥ: ਹੇ ਭਾਈ! ਆਤਮਕ ਜੀਵਨ ਦੀ ਸੂਝ ਵਾਲੇ ਮਨੁੱਖਾਂ ਨੂੰ ਜਾ ਕੇ ਪੁੱਛ ਲਵੋ, (ਇਹੀ ਉੱਤਰ ਮਿਲੇਗਾ ਕਿ) ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਦੇ ਅੰਦਰ) ਆਤਮਕ ਅਡੋਲਤਾ ਪੈਦਾ ਨਹੀਂ ਹੋ ਸਕਦੀ। (ਇਸ ਵਾਸਤੇ,) ਹੇ ਭਾਈ! ਤੂੰ ਭੀ (ਆਪਣੇ) ਅੰਦਰੋਂ ਆਪਾ-ਭਾਵ ਦੂਰ ਕਰ ਕੇ ਸਦਾ ਗੁਰੂ ਦੀ ਸੇਵਾ ਕਰਿਆ ਕਰ।੫। ਹੇ ਭਾਈ! ਗੁਰੂ ਦੀ ਮਤਿ ਉਤੇ ਤੁਰਿਆਂ (ਮਨੁੱਖ ਦੇ ਅੰਦਰ ਪਰਮਾਤਮਾ ਵਾਸਤੇ) ਡਰ-ਅਦਬ ਪੈਦਾ ਹੁੰਦਾ ਹੈ। (ਆਪਣੇ ਅੰਦਰ) ਡਰ-ਅਦਬ (ਪੈਦਾ ਕਰਨਾ ਹੀ) ਕਰਨ-ਜੋਗ ਕੰਮ ਹੈ, ਇਹ ਕੰਮ ਸਦਾ-ਥਿਰ ਰਹਿਣ ਵਾਲਾ ਹੈ, ਇਹੀ ਕੰਮ (ਸਭ ਤੋਂ) ਸ੍ਰੇਸ਼ਟ ਹੈ। ਹੇ ਭਾਈ! ਇਸ ਡਰ-ਅਦਬ ਦੀ ਬਰਕਤਿ ਨਾਲ) ਪਰਮਾਤਮਾ ਦੇ ਪਿਆਰ ਦਾ ਕੀਮਤੀ ਧਨ ਲੱਭ ਪੈਂਦਾ ਹੈ, ਪਰਮਾਤਮਾ ਦਾ ਸਦਾ-ਥਿਰ ਨਾਮ (ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ।੬। ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦਾ ਆਸਰਾ ਲੈਂਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ। (ਇਸ ਤਰ੍ਹਾਂ) ਮੈਂ ਆਪਣਾ ਜੀਵਨ ਸੋਹਣਾ ਬਣਾ ਰਿਹਾ ਹਾਂ, ਮੈਂ ਆਪਣੇ ਸਾਰੇ ਖ਼ਾਨਦਾਨ ਵਾਸਤੇ ਭੀ ਪਰਮਾਤਮਾ ਦੀ ਬਖ਼ਸ਼ਸ਼ ਪ੍ਰਾਪਤ ਕਰ ਰਿਹਾ ਹਾਂ।੭। ਹੇ ਭਾਈ! ਗੁਰੂ ਦੀ ਕਿਰਪਾ ਨਾਲ ਸਦਾ-ਥਿਰ ਹਰਿ-ਨਾਮ (ਹਿਰਦੇ ਵਿਚ ਆ ਵੱਸਦਾ) ਹੈ, ਸਿਫ਼ਤਿ-ਸਾਲਾਹ ਦੀ ਬਾਣੀ (ਹਿਰਦੇ ਵਿਚ ਆ ਵੱਸਦੀ) ਹੈ, ਸਿਫ਼ਤਿ-ਸਾਲਾਹ ਦਾ ਸ਼ਬਦ ਪ੍ਰਾਪਤ ਹੋ ਜਾਂਦਾ ਹੈ। ਹੇ ਨਾਨਕ! ਆਖ-) ਹੇ ਭਾਈ! (ਗੁਰੂ ਦੀ ਕਿਰਪਾ ਨਾਲ) ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ, ਉਸ ਨੂੰ (ਜੀਵਨ-ਸਫ਼ਰ ਵਿਚ) ਕੋਈ ਔਕੜ ਨਹੀਂ ਵਾਪਰਦੀ।੮।੨।

SORAT’H, THIRD MEHL, DU-TUKAS:

He Himself forgives the worthless, O Siblings of Destiny; He commits them to the service of the True Guru. Service to the True Guru is sublime, O Siblings of Destiny; through it, one’s consciousness is attached to the Lord’s Name. || 1 || The Dear Lord forgives, and unites with Himself. I am a sinner, totally without virtue, O Siblings of Destiny; the Perfect True Guru has blended me. || Pause || So many, so many sinners have been forgiven, O beloved one, by contemplating the True Word of the Shabad. They got on board the boat of the True Guru, who carried them across the terrifying world-ocean, O Siblings of Destiny. || 2 || I have been transformed from rusty iron into gold, O Siblings of Destiny, united in Union with the Guru, the Philosopher’s Stone. Eliminating my self-conceit, the Name has come to dwell within my mind, O Siblings of Destiny; my light has merged in the Light. || 3 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including the audio TRANSLATIONS Punjabi and ENGLISH ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ 

ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ।

ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥

ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ।

ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ 

ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧।

ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646}

ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨।

ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ 

ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ।

ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥ 

ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।

SHALOK, THIRD MEHL:

O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATION.ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥  ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ। ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨। ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

TILANG, SECOND HOUSE, FIFTH MEHL:

There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATION.ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥ ਅਰਥ: ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ) , ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।੧।ਰਹਾਉ। (ਸੋ, ਹੇ ਮਾਧੋ!) ਜੇ ਅਸੀ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?। (ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ) ।੨। ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ। (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ।੩। ਰਵਿਦਾਸ ਆਖਦਾ ਹੈ-(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ) ।੪।੨। ਸ਼ਬਦ ਦਾ ਭਾਵ: ਮਾਇਆ ਦੇ ਮੋਹ ਦੀ ਫਾਹੀ ਨੂੰ ਤੋੜਨ ਦਾ ਇਕੋ ਇਕ ਤਰੀਕਾ ਹੈ-ਪ੍ਰਭੂ-ਚਰਨਾਂ ਵਿਚ ਪਿਆਰ।

RAAG SORAT’H, THE WORD OF DEVOTEE RAVI DAAS JEE:

ONE UNIVERSAL CREATOR GOD. BY THE GRACE OF THE TRUE GURU:

If I am bound by the noose of emotional attachment, then I shall bind You, Lord, with the bonds of love. Go ahead and try to escape, Lord; I have escaped by worshipping and adoring You. || 1 || O Lord, You know my love for You. Now, what will You do? || 1 || Pause || A fish is caught, cut up, and cooked it in many different ways. Bit by bit, it is eaten, but still, it does not forget the water. || 2 || The Lord, our King, is father to no one, except those who love Him. The veil of emotional attachment has been cast over the entire world, but it does not bother the Lord’s devotee. || 3 || Says Ravi Daas, my devotion to the One Lord is increasing; now, who can I tell this to? That which brought me to worship and adore You — I am still suffering that pain. || 4 || 2 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATION.ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ    ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥ ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥ ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥ ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥ ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥ ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥ ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥ ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥ ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥ ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥ ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥ ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥ ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥ ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥ 

ਅਰਥ: ਹੇ ਮੇਰੀ ਮਾਂ! ਮੇਰਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਗਿਆ ਹੈ (ਪ੍ਰੋਤਾ ਗਿਆ ਹੈ। ਸ਼ਬਦ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਪੈਦਾ ਹੋ ਗਿਆ ਹੈ) । ਉਹੀ ਮਨੁੱਖ (ਅਸਲ) ਤਿਆਗੀ ਹੈ ਜਿਸ ਦਾ ਮਨ ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਰੰਗਿਆ ਗਿਆ ਹੈ। ਉਸ (ਬੈਰਾਗੀ) ਦੇ ਅੰਦਰ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਵਿਚ (ਮਸਤ ਰਹਿੰਦਾ ਹੈ) , ਸਦਾ ਕਾਇਮ ਰਹਿਣ ਵਾਸਤੇ ਮਾਲਕ-ਪ੍ਰਭੂ (ਦੇ ਚਰਨਾਂ ਵਿਚ) ਉਸ ਦੀ ਸੁਰਤਿ ਜੁੜੀ ਰਹਿੰਦੀ ਹੈ।੧।ਰਹਾਉ। ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ। ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ। ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ। ਹੇ ਮੇਰੇ ਸਾਈਂ! ਇਹ ਸਭ ਤੇਰੀ ਹੀ ਮੇਹਰ ਹੈ) ਤੂੰ ਆਪ ਹੀ (ਮੇਰੇ ਦਿਲ ਦੀ) ਜਾਣਨ-ਵਾਲਾ ਹੈਂ; ਆਪ ਹੀ ਪਛਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਚੰਗੀ) ਮਤਿ ਦੇਂਦਾ ਹੈਂ (ਜਿਸ ਕਰਕੇ ਤੇਰਾ ਦਰ ਛੱਡ ਕੇ ਹੋਰ ਪਾਸੇ ਨਹੀਂ ਭਟਕਦਾ) ।੧। ਅਨੇਕਾਂ ਹੀ ਵੈਰਾਗੀ ਵੈਰਾਗ ਦੀਆਂ ਗੱਲਾਂ ਕਰਦੇ ਹਨ, ਪਰ ਅਸਲ ਵੈਰਾਗ ਉਹ ਹੈ ਜੋ (ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਇਤਨਾ ਰੰਗਿਆ ਹੋਇਆ ਹੈ ਕਿ ਉਹ) ਖਸਮ-ਪ੍ਰਭੂ ਨੂੰ ਪਿਆਰਾ ਲੱਗਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ (ਪਰਮਾਤਮਾ ਦੀ ਯਾਦ ਨੂੰ ਵਸਾਂਦਾ ਹੈ ਤੇ) ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਮਸਤ (ਰਹਿ ਕੇ) ਗੁਰੂ ਦੀ ਦੱਸੀ ਹੋਈ ਕਾਰ ਕਰਦਾ ਹੈ। ਉਹ ਬੈਰਾਗੀ ਸਿਰਫ਼ ਪਰਮਾਤਮਾ ਨੂੰ ਚੇਤਦਾ ਹੈ (ਜਿਸ ਕਰਕੇ ਉਸ ਦਾ) ਮਨ (ਮਾਇਆ ਵਾਲੇ ਪਾਸੇ) ਨਹੀਂ ਡੋਲਦਾ, ਉਹ ਬੈਰਾਗੀ (ਮਾਇਆ ਵਲ) ਦੌੜਦੇ ਮਨ ਨੂੰ ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ। ਅਡੋਲ ਅਵਸਥਾ ਵਿਚ ਮਸਤ ਉਹ ਬੈਰਾਗੀ ਸਦਾ (ਪ੍ਰਭੂ ਦੇ ਨਾਮ-) ਰੰਗ ਵਿਚ ਰੰਗਿਆ ਰਹਿੰਦਾ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ।੨। ਹੇ ਭਾਈ! ਜਿਸ ਮਨੁੱਖ ਦਾ) ਚੰਚਲ ਮਨ ਰਤਾ ਭਰ ਭੀ ਆਤਮਕ ਆਨੰਦ ਵਿਚ ਨਿਵਾਸ ਦੇਣ ਵਾਲੇ ਨਾਮ ਵਿਚ ਵੱਸਦਾ ਹੈ (ਉਹ ਮਨੁੱਖ ਅਸਲ ਬੈਰਾਗੀ ਹੈ, ਤੇ ਉਹ ਬੈਰਾਗੀ) ਆਤਮਕ ਆਨੰਦ (ਮਾਣਦਾ ਹੈ) । ਹੇ ਪ੍ਰਭੂ! ਤੂੰ ਆਪ (ਉਸ ਬੈਰਾਗੀ ਨੂੰ ਜੀਵਨ ਦੇ ਸਹੀ ਰਸਤੇ ਦੀ) ਸਮਝ ਦਿੱਤੀ ਹੈ, (ਜਿਸ ਦੀ ਬਰਕਤਿ ਨਾਲ ਉਸ ਦੀ ਤ੍ਰਿਸ਼ਨਾ-) ਅੱਗ ਬੁਝ ਗਈ ਹੈ, ਤੇ ਉਸ ਦੀ ਜੀਭ ਉਸ ਦੀਆਂ ਅੱਖਾਂ (ਆਦਿਕ) ਇੰਦ੍ਰੇ ਸਦਾ-ਥਿਰ (ਹਰਿ-ਨਾਮ) ਵਿਚ ਰੰਗੇ ਰਹਿੰਦੇ ਹਨ। ਉਹ ਬੈਰਾਗੀ ਦੁਨੀਆ ਦੀਆਂ ਆਸਾਂ ਤੋਂ ਨਿਰਮੋਹ ਹੋ ਕੇ ਜੀਵਨ ਬਿਤੀਤ ਕਰਦਾ ਹੈ, ਉਹ (ਦੁਨੀਆ ਵਾਲੇ ਘਰ-ਘਾਟ ਦੀ ਅਪਣੱਤ ਛੱਡ ਕੇ) ਉਸ ਘਰ ਵਿਚ ਸੁਰਤਿ ਜੋੜੀ ਰੱਖਦਾ ਹੈ ਜੋ ਸਚ ਮੁਚ ਉਸ ਦਾ ਆਪਣਾ ਹੀ ਰਹੇਗਾ। ਅਜੇਹੇ ਬੈਰਾਗੀ (ਗੁਰੂ-ਦਰ ਤੋਂ ਮਿਲੀ) ਨਾਮ-ਭਿੱਛਿਆ ਨਾਲ ਰੱਜੇ ਰਹਿੰਦੇ ਹਨ, ਸੰਤੋਖੀ ਰਹਿੰਦੇ ਹਨ, (ਕਿਉਂਕਿ ਉਹਨਾਂ ਨੂੰ ਗੁਰੂ ਨੇ) ਅਡੋਲ ਆਤਮਕ ਅਵਸਥਾ ਵਿਚ ਟਿਕਾ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪਿਲਾ ਦਿੱਤਾ ਹੈ।੩। ਜਦ ਤਕ (ਮਨ ਵਿਚ) ਰਤਾ ਭਰ ਭੀ ਕੋਈ ਹੋਰ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATION ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ।੧। ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ।੨। ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ। ਨਾਨਕ ਆਖਦਾ ਹੈ-(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ।੩।੪।

SORAT’H, NINTH MEHL:

O mind, contemplate the Sanctuary of God. Meditating on Him in remembrance, Ganika the prostitute was saved; enshrine His Praises within your heart. || 1 || Pause || Meditating on Him in remembrance, Dhroo became immortal, and obtained the state of fearlessness. The Lord and Master removes suffering in this way — why have you forgotten Him? || 1 || As soon as the elephant took to the protective Sanctuary of the Lord, the ocean of mercy, he escaped from the crocodile. How much can I describe the Glorious Praises of the Naam? Whoever chants the Lord’s Name, his bonds are broken. || 2 || Ajaamal, known throughout the world as a sinner, was redeemed in an instant. Says Nanak, remember the Chintaamani, the jewel which fulfills all desires, and you too shall be carried across and saved. || 3 || 4 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATION.ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥ ਅਰਥ: ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ। ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧। ਪਰ, ਹੇ ਭਾਈ! ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯।

SORAT’H, FIFTH MEHL:

The True Guru is the Giver of all peace and comfort — seek His Sanctuary. Beholding the Blessed Vision of His Darshan, bliss ensues, pain is dispelled, and one sings the Lord’s Praises. || 1 || Drink in the sublime essence of the Lord, O Siblings of Destiny. Chant the Naam, the Name of the Lord; worship the Naam in adoration, and enter the Sanctuary of the Perfect Guru. || Pause || Only one who has such pre-ordained destiny receives it; he alone becomes perfect, O Siblings of Destiny. Nanak’s prayer, O Dear God, is to remain lovingly absorbed in the Naam. || 2 || 25 || 89 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATIONਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥  ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

SHALOK:

The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATIONਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ 

ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।

BAIRAAREE, FOURTH MEHL:

The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. || 1 || Pause || Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. || 1 || The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. || 2 || 3 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri DARBAR SAHIB AMRITSAR INCLUDING THE AUDIO PUNJABI AND ENGLISH TRANSLATION.HUKAMNAMA SAHIB JAN 28,2021

ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥  ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING THE AUDIO PUNJABI AND ENGLISH TRANSLATIONਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥ ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ। (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧। (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨। (ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩। ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।

DHANAASAREE, FIFTH MEHL:

The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. || 1 || Come back to your home, O my friend. The Lord Himself has eliminated your enemies, and your misfortunes are past. || Pause || God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. || 2 || Remain firm and steady, and do not ever waver; take the Guru’s Word as your Support. You shall be applauded and congratulated all over the world, and your face shall be radiant in the Court of the Lord. || 3 || All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. || 4 || 4 || 28 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥ {ਪੰਨਾ 628}

ਅਰਥ: ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ।

(ਪਰ, ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ।੧।

ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨।

ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤਿ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ।੩।

(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਹੇ ਨਾਨਕ! ਆਖ-ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ।੪।੧੫।੭੯।

SORAT’H, FIFTH MEHL:

When it was pleasing to the Perfect True Guru, then I chanted the Naam, the Name of the Pervading Lord. The Lord of the Universe extended His Mercy to me, and God saved my honor. || 1 || The Lord’s feet are forever peace-giving. Whatever fruit one desires, he receives; his hopes shall not go in vain. || 1 || Pause || That Saint, unto whom the Lord of Life, the Great Giver, extends His Mercy — he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. || 2 || Twenty-four hours a day, he chants the Praises of the Lord, and the bitter poison does not affect him. My Creator Lord has united me with Himself, and the Holy Saints have become my companions. || 3 || Taking me by the hand, He has given me everything, and blended me with Himself. Says Nanak, everything has been perfectly resolved; I have found the Perfect True Guru. || 4 || 15 || 79 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO AUDIO ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥ 

ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ।

ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ bkਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧।

ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨।

ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ।੩।

ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ।੪।

ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ।੫।

ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ।੬।

ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ।੭।

ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ।੮।

ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ।੯।

ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ।੧੦।

ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ। ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATION.ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥ 

ਅਰਥ: ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ।੧।ਰਹਾਉ। ਵਹੁਟੀ, ਪੁੱਤਰ, ਸਰੀਰ, ਘਰ, ਦੌਲਤ-ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ।੧। ਅਜਾਮਲ, ਗਜ, ਗਨਿਕਾ-ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ।੨। (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ) । ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ?।੩। (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ-ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਹੇ ਦਾਸ ਕਬੀਰ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ।੪।੫। ਸ਼ਬਦ ਦਾ ਭਾਵ: ਪਰਮਾਤਮਾ ਦਾ ਨਾਮ ਸਿਮਰੋ-ਇਹੀ ਹੈ ਸਦਾ ਦਾ ਸਾਥੀ, ਤੇ ਇਸ ਦੀ ਬਰਕਤਿ ਨਾਲ ਬੜੇ ਬੜੇ ਵਿਕਾਰੀ ਭੀ ਤਰ ਜਾਂਦੇ ਹਨ। ਕਰਮ-ਕਾਂਡ ਦੇ ਭੁਲੇਖਿਆਂ ਵਿਚ ਨਾਹ ਪਵੋ।

RAAG DHANAASAREE, THE WORD OF DEVOTEE KABEER JEE:

ONE UNIVERSAL CREATOR GOD. BY THE GRACE OF THE TRUE GURU:

Remember the Lord, remember the Lord, remember the Lord in meditation, O Siblings of Destiny. Without remembering the Lord’s Name in meditation, a great many are drowned. || 1 || Pause || Your spouse, children, body, house and possessions — you think these will give you peace. But none of these shall be yours, when the time of death comes. || 1 || Ajaamal, the elephant, and the prostitute committed many sins, but still, they crossed over the world-ocean, by chanting the Lord’s Name. || 2 || You have wandered in reincarnation, as pigs and dogs — did you feel no shame? Forsaking the Ambrosial Name of the Lord, why do you eat poison? || 3 || Abandon your doubts about do’s and dont’s, and take to the Lord’s Name. By Guru’s Grace, O servant Kabeer, love the Lord. || 4 || 5 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO. ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥

ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।

ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ।

ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨।

ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩।

ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।

SORAT’H, FIFTH MEHL, SECOND HOUSE, ASHTAPADEES:

ONE UNIVERSAL CREATOR GOD. BY THE GRACE OF THE TRUE GURU:

They read scriptures, and contemplate the Vedas; they practice the inner cleansing techniques of Yoga, and control of the breath. But they cannot escape from the company of the five passions; they are increasingly bound to egotism. || 1 || O Beloved, this is not the way to meet the Lord; I have performed these rituals so many times. I have collapsed, exhausted, at the Door of my Lord Master; I pray that He may grant me a discerning intellect. || Pause || One may remain silent and use his hands as begging bowls, and wander naked in the forest. He may make pilgrimages to river banks and sacred shrines all over the world, but his sense of duality will not leave him. || 2 || His mind’s desires may lead him to go and dwell at sacred places of pilgrimage, and offer his head to be sawn off; but this will not cause the filth of his mind to depart, even though he may make thousands of efforts. || 3 || He may give gifts of all sorts — gold, women, horses and elephants. He may make offerings of corn, clothes and land in abundance, but this will not lead him to the Lord’s Door. || 4 || He may remain devoted to worship and adoration, bowing his forehead to the floor, practicing the six religious rituals. He indulges in egotism and pride, and falls into entanglements, but he does not meet the Lord by these devices. || 5 || He practices the eighty-four postures of Yoga, and acquires the supernatural powers of the Siddhas, but he gets tired of practicing these. He lives a long life, but is reincarnated again and again; he has not met with the Lord. || 6 || He may enjoy princely pleasures, and regal pomp and ceremony, and issue unchallenged commands. He may lie on beautiful beds, perfumed with sandalwood oil, but this will led him only to the gates of the most horrible hell. || 7 || Singing the Kirtan of the Lord’s Praises in the Saadh Sangat, the Company of the Holy, is the highest of all actions. Says Nanak, he alone obtains it, who is pre-destined to receive it. || 8 || Your sl

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 

ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

JAITSREE, FOURTH MEHL, FIRST HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

The Jewel of the Lord𠏋 Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord𠏋 Name, and all your affairs shall be resolved. The Perfect Guru has implanted the Lord𠏋 Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind O Guru, please let me grasp the hem of Your robe, so that servant Nanak may walk in harmony with You. || 4 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO.

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO. ਸੋਰਠਿ ਮਹਲਾ ੧ ਤਿਤੁਕੀ ॥ ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ ॥ ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਨਾਮੁ ਵਿਸਾਰੀ ॥ ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥੧॥ ਸੁਣਿ ਪੰਡਿਤ ਕਰਮਾ ਕਾਰੀ ॥ ਜਿਤੁ ਕਰਮਿ ਸੁਖੁ ਊਪਜੈ ਭਾਈ ਸੁ ਆਤਮ ਤਤੁ ਬੀਚਾਰੀ ॥ ਰਹਾਉ ॥ ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ ॥ ਪਾਖੰਡਿ ਮੈਲੁ ਨ ਚੂਕਈ ਭਾਈ ਅੰਤਰਿ ਮੈਲੁ ਵਿਕਾਰੀ ॥ ਇਨ ਬਿਧਿ ਡੂਬੀ ਮਾਕੁਰੀ ਭਾਈ ਊਂਡੀ ਸਿਰ ਕੈ ਭਾਰੀ ॥੨॥ ਦੁਰਮਤਿ ਘਣੀ ਵਿਗੂਤੀ ਭਾਈ ਦੂਜੈ ਭਾਇ ਖੁਆਈ ॥ ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ ਬਿਨੁ ਨਾਮੈ ਭਰਮੁ ਨ ਜਾਈ ॥ ਸਤਿਗੁਰੁ ਸੇਵੇ ਤਾ ਸੁਖੁ ਪਾਏ ਭਾਈ ਆਵਣੁ ਜਾਣੁ ਰਹਾਈ ॥੩॥ ਸਾਚੁ ਸਹਜੁ ਗੁਰ ਤੇ ਊਪਜੈ ਭਾਈ ਮਨੁ ਨਿਰਮਲੁ ਸਾਚਿ ਸਮਾਈ ॥ ਗੁਰੁ ਸੇਵੇ ਸੋ ਬੂਝੈ ਭਾਈ ਗੁਰ ਬਿਨੁ ਮਗੁ ਨ ਪਾਈ ॥ ਜਿਸੁ ਅੰਤਰਿ ਲੋਭੁ ਕਿ ਕਰਮ ਕਮਾਵੈ ਭਾਈ ਕੂੜੁ ਬੋਲਿ ਬਿਖੁ ਖਾਈ ॥੪॥ ਪੰਡਿਤ ਦਹੀ ਵਿਲੋਈਐ ਭਾਈ ਵਿਚਹੁ ਨਿਕਲੈ ਤਥੁ ॥ ਜਲੁ ਮਥੀਐ ਜਲੁ ਦੇਖੀਐ ਭਾਈ ਇਹੁ ਜਗੁ ਏਹਾ ਵਥੁ ॥ ਗੁਰ ਬਿਨੁ ਭਰਮਿ ਵਿਗੂਚੀਐ ਭਾਈ ਘਟਿ ਘਟਿ ਦੇਉ ਅਲਖੁ ॥੫॥ ਇਹੁ ਜਗੁ ਤਾਗੋ ਸੂਤ ਕੋ ਭਾਈ ਦਹ ਦਿਸ ਬਾਧੋ ਮਾਇ ॥ ਬਿਨੁ ਗੁਰ ਗਾਠਿ ਨ ਛੂਟਈ ਭਾਈ ਥਾਕੇ ਕਰਮ ਕਮਾਇ ॥ ਇਹੁ ਜਗੁ ਭਰਮਿ ਭੁਲਾਇਆ ਭਾਈ ਕਹਣਾ ਕਿਛੂ ਨ ਜਾਇ ॥੬॥ ਗੁਰ ਮਿਲਿਐ ਭਉ ਮਨਿ ਵਸੈ ਭਾਈ ਭੈ ਮਰਣਾ ਸਚੁ ਲੇਖੁ ॥ ਮਜਨੁ ਦਾਨੁ ਚੰਗਿਆਈਆ ਭਾਈ ਦਰਗਹ ਨਾਮੁ ਵਿਸੇਖੁ ॥ ਗੁਰੁ ਅੰਕਸੁ ਜਿਨਿ ਨਾਮੁ ਦ੍ਰਿੜਾਇਆ ਭਾਈ ਮਨਿ ਵਸਿਆ ਚੂਕਾ ਭੇਖੁ ॥੭॥ ਇਹੁ ਤਨੁ ਹਾਟੁ ਸਰਾਫ ਕੋ ਭਾਈ ਵਖਰੁ ਨਾਮੁ ਅਪਾਰੁ ॥ ਇਹੁ ਵਖਰੁ ਵਾਪਾਰੀ ਸੋ ਦ੍ਰਿੜੈ ਭਾਈ ਗੁਰ ਸਬਦਿ ਕਰੇ ਵੀਚਾਰੁ ॥ ਧਨੁ ਵਾਪਾਰੀ ਨਾਨਕਾ ਭਾਈ ਮੇਲਿ ਕਰੇ ਵਾਪਾਰੁ ॥੮॥੨॥ 

ਅਰਥ: (ਤੀਰਥ ਵਰਤ ਆਦਿਕ ਧਾਰਮਿਕ ਮਿਥੇ ਹੋਏ) ਕੰਮਾਂ ਦੇ ਵਿਸ਼ਵਾਸੀ ਹੇ ਪੰਡਿਤ! ਸੁਣ (ਇਹ ਕਰਮ ਧਰਮ ਆਤਮਕ ਆਨੰਦ ਨਹੀਂ ਪੈਦਾ ਕਰ ਸਕਦੇ) । ਹੇ ਭਾਈ! ਜਿਸ ਕੰਮ ਦੀ ਰਾਹੀਂ ਆਤਮਕ ਆਨੰਦ ਪੈਦਾ ਹੁੰਦਾ ਹੈ ਉਹ (ਇਹ) ਹੈ ਕਿ ਆਤਮਕ ਜੀਵਨ ਦੇਣ ਵਾਲੇ ਜਗਤ-ਮੂਲ (ਦੇ ਗੁਣਾਂ) ਨੂੰ ਆਪਣੇ ਵਿਚਾਰ-ਮੰਡਲ ਵਿਚ (ਲਿਆਂਦਾ ਜਾਏ) ।੧।ਰਹਾਉ।

ਹੇ ਭਾਈ! ਤੀਰਥ ਵਰਤ ਆਦਿਕ ਧਾਰਮਿਕ ਕਰਮ ਕਰਦਿਆਂ ਭੀ ਮਾਇਆ ਵਾਲੀਆਂ ਆਸਾਂ ਤੇ ਫੁਰਨੇ ਟਿਕੇ ਹੀ ਰਹਿੰਦੇ ਹਨ, ਇਹ) ਆਸਾਂ ਤੇ ਇਹ ਫੁਰਨੇ ਮਾਇਆ ਦੇ ਮੋਹ ਵਿਚ ਬੰਨ੍ਹਣ ਵਾਲੇ ਹਨ, (ਇਹ ਰਸਮੀ) ਧਾਰਮਿਕ ਕਰਮ (ਸਗੋਂ) ਮਾਇਆ ਦੇ ਬੰਦਨ ਪੈਦਾ ਕਰਨ ਵਾਲੇ ਹਨ। ਹੇ ਭਾਈ! ਰਸਮੀ ਤੌਰ ਤੇ ਮੰਨੇ ਹੋਏ) ਪਾਪ ਅਤੇ ਪੁੰਨ ਦੇ ਕਾਰਨ ਜਗਤ ਜੰਮਦਾ ਹੈ (ਜਨਮ ਮਰਨ ਦੇ ਗੇੜ ਵਿਚ ਆਉਂਦਾ ਹੈ) , ਪਰਮਾਤਮਾ ਦਾ ਨਾਮ ਭੁਲਾ ਕੇ ਆਤਮਕ ਮੌਤੇ ਮਰਦਾ ਹੈ। ਹੇ ਭਾਈ! ਇਹ ਮਾਇਆ ਜਗਤ ਵਿਚ (ਜੀਵਾਂ ਨੂੰ) ਮੋਹਣ ਦਾ ਕੰਮ ਕਰੀ ਜਾਂਦੀ ਹੈ, ਇਹ ਸਾਰੇ (ਧਾਰਮਿਕ ਮਿਥੇ ਹੋਏ) ਕਰਮ ਵਿਅਰਥ ਹੀ ਜਾਂਦੇ ਹਨ।੧।

ਹੇ ਪੰਡਿਤ ਜੀ! ਤੁਸੀ (ਲੋਕਾਂ ਨੂੰ ਸੁਣਾਣ ਵਾਸਤੇ) ਵੇਦ ਸ਼ਾਸਤ੍ਰ (ਆਦਿਕ ਧਰਮ-ਪੁਸਤਕ) ਖੋਲ੍ਹ ਕੇ ਉਚਾਰਦੇ ਰਹਿੰਦੇ ਹੋ, ਪਰ ਆਪ ਉਹੀ ਕਰਮ ਕਰਦੇ ਹੋ ਜੋ ਮਾਇਆ ਦੇ ਮੋਹ ਵਿਚ ਫਸਾਈ ਰੱਖਣ। ਹੇ ਪੰਡਿਤ! ਇਸ) ਪਖੰਡ ਨਾਲ (ਮਨ ਦੀ) ਮੈਲ ਦੂਰ ਨਹੀਂ ਹੋ ਸਕਦੀ, ਵਿਕਾਰਾਂ ਦੀ ਮੈਲ ਮਨ ਦੇ ਅੰਦਰ ਟਿਕੀ ਹੀ ਰਹਿੰਦੀ ਹੈ। ਇਸ ਤਰ੍ਹਾਂ ਤਾਂ ਮੱਕੜੀ ਭੀ (ਆਪਣਾ ਜਾਲਾ ਆਪ ਤਣ ਕੇ ਉਸੇ ਜਾਲੇ ਵਿਚ) ਉਲਟੀ ਸਿਰ-ਭਾਰ ਹੋ ਕੇ ਮਰਦੀ ਹੈ।੨।

ਹੇ ਭਾਈ! ਭੈੜੀ ਮਤਿ ਦੇ ਕਾਰਨ ਬੇਅੰਤ ਲੋਕਾਈ ਖ਼ੁਆਰ ਹੋ ਰਹੀ ਹੈ, ਪਰਮਾਤਮਾ ਨੂੰ ਵਿਸਾਰ ਕੇ ਹੋਰ ਦੇ ਮੋਹ ਵਿਚ ਖੁੰਝੀ ਹੋਈ ਹੈ। ਪਰਮਾਤਮਾ ਦਾ ਨਾਮ ਗੁਰੂ ਤੋਂ ਬਿਨਾ ਨਹੀਂ ਮਿਲ ਸਕਦਾ, ਤੇ ਪ੍ਰਭੂ ਦੇ ਨਾਮ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ। ਜਦੋਂ ਮਨੁੱਖ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ ਤਦੋਂ ਆਤਮਕ ਆਨੰਦ ਪ੍ਰਾਪਤ ਕਰਦਾ ਹੈ, ਤੇ, ਆਪਣਾ ਜਨਮ ਮਰਨ ਦਾ ਗੇੜ ਮੁਕਾ ਲੈਂਦਾ ਹੈ।੩।

ਹੇ ਪੰਡਿਤ! ਗੁਰੂ ਦੀ ਸ਼ਰਨ ਪਿਆਂ ਸਦਾ-ਟਿਕਵੀਂ ਆਤਮਕ ਅਡੋਲਤਾ ਪੈਦਾ ਹੁੰਦੀ ਹੈ (ਇਸ ਤਰ੍ਹਾਂ) ਪਵਿਤ੍ਰ (ਹੋਇਆ) ਮਨ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ। (ਜੀਵਨ ਦਾ ਇਹ ਰਸਤਾ) ਉਹ ਮਨੁੱਖ ਸਮਝਦਾ ਹੈ ਜੋ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ, ਗੁਰੂ ਤੋਂ ਬਿਨਾ (ਇਹ) ਰਸਤਾ ਨਹੀਂ ਲੱਭਦਾ। ਜਿਸ ਮਨੁੱਖ ਦੇ ਮਨ ਵਿਚ ਲੋਭ (ਦੀ ਲਹਿਰ) ਜ਼ੋਰ ਪਾ ਰਹੀ ਹੋਵੇ, ਇਹ ਰਸਮੀ ਧਾਰਮਿਕ ਕੰਮ ਕਰਨ ਦਾ ਉਸ ਨੂੰ ਕੋਈ (ਆਤਮਕ) ਲਾਭ ਨਹੀਂ ਹੋ ਸਕਦਾ। (ਮਾਇਆ ਦੀ ਖ਼ਾਤਰ) ਝੂਠ ਬੋਲ ਬੋਲ ਕੇ ਉਹ ਮਨੁੱਖ (ਆਤਮਕ ਮੌਤ ਲਿਆਉਣ ਵਾਲਾ ਇਹ ਝੂਠ-ਰੂਪ) ਜ਼ਹਿਰ ਖਾਂਦਾ ਰਹਿੰਦਾ ਹੈ।੪।

ਹੇ ਪੰਡਿਤ! ਜੇ ਦਹੀਂ ਰਿੜਕੀਏ ਤਾਂ ਉਸ ਵਿਚੋਂ ਮੱਖਣ ਨਿਕਲਦਾ ਹੈ, ਪਰ ਜੇ ਪਾਣੀ ਰਿੜਕੀਏ, ਤਾਂ ਪਾਣੀ ਹੀ ਵੇਖਣ ਵਿਚ ਆਉਂਦਾ ਹੈ। ਇਹ (ਮਾਇਆ-ਮੋਹਿਆ) ਜਗਤ (ਪਾਣੀ ਰਿੜਕ ਰਿੜਕ ਕੇ) ਇਹ ਪਾਣੀ ਹੀ ਹਾਸਲ ਕਰਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਾਇਆ ਦੀ) ਭਟਕਣਾ ਵਿਚ ਹੀ ਖ਼ੁਆਰ ਹੋਈਦਾ ਹੈ, ਘਟ ਘਟ ਵਿਚ ਵਿਆਪਕ ਅਲੱਖ ਪਰਮਾਤਮਾ ਤੋਂ ਖੁੰਝੇ ਰਹੀਦਾ ਹੈ।੫।

ਹੇ ਭਾਈ! ਇਹ ਜਗਤ ਸੂਤਰ ਦਾ ਧਾਗਾ (ਸਮਝ ਲਵੋ, ਜਿਵੇਂ ਧਾਗੇ ਨੂੰ ਗੰਢਾਂ ਪਈਆਂ ਹੋਈਆਂ ਹੋਣ, ਸੰਸਾਰਕ ਜੀਵਾਂ ਨੂੰ) ਮਾਇਆ ਦੇ ਮੋਹ ਦੀਆਂ ਦਸੀਂ ਪਾਸੀਂ ਗੰਢਾਂ ਪਈਆਂ ਹੋਈਆਂ ਹਨ (ਭਾਵ, ਮੋਹ ਵਿਚ ਫਸੇ ਜੀਵ ਦਸੀਂ ਪਾਸੀਂ ਖਿੱਚੇ ਜਾ ਰਹੇ ਹਨ) । (ਅਨੇਕਾਂ ਜੀਵ ਇਹ ਰਸਮੀ ਧਾਰਮਿਕ) ਕਰਮ ਕਰ ਕਰ ਕੇ ਹਾਰ ਗਏ, ਪਰ ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਮੋਹ ਦੀ ਗੰਢ ਖੁਲ੍ਹਦੀ ਨਹੀਂ। ਹੇ ਭਾਈ! ਇਹ ਜਗਤ (ਰਸਮੀ ਧਾਰਮਿਕ ਕਰਮ ਕਰਦਾ ਹੋਇਆ ਭੀ ਮੋਹ ਦੀ) ਭਟਕਣਾ ਵਿਚ ਇਤਨਾ ਖੁੰਝਿਆ ਹੋਇਆ ਹੈ ਕਿ ਬਿਆਨ ਨਹੀਂ ਕੀਤਾ ਜਾ ਸਕਦਾ।੬।

ਹੇ ਪੰਡਿਤ! ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਦਾ ਡਰ-ਅਦਬ ਮਨ ਵਿਚ ਵੱਸ ਪੈਂਦਾ ਹੈ। ਉਸ ਡਰ-ਅਦਬ ਵਿਚ ਰਹਿ ਕੇ (ਮਾਇਆ ਦੇ ਮੋਹ ਵਲੋਂ) ਮਰਨਾ (ਜੀਵ ਦੇ ਮਸਤਕ ਉਤੇ ਕੀਤੇ ਕਰਮਾਂ ਦਾ ਐਸਾ) ਲੇਖ (ਹੈ ਜੋ ਇਸ ਨੂੰ ਅਟੱਲ) (ਜੀਵਨ ਦੇਂਦਾ) ਹੈ। ਹੇ ਭਾਈ! ਤੀਰਥ ਇਸ਼ਨਾਨ ਦਾਨ-ਪ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO . ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ 

ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO.ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ 

ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ।

ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧।

ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨।

ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩।

ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।

DHANAASAREE, FOURTH MEHL:

The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO.ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ 

ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧।

ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬।

SHALOK, FOURTH MEHL:

He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. || 1 || FOURTH MEHL: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru’s feet. || 2 || PAUREE: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. || 26 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA FROM SRI DARBAR SAHIB AMRITSAR INCLUDING THE AUDIO PUNJABI AND ENGLISH TRANSLATION.ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥

ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ। ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧। ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩।

ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪।

ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬।

ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕ) ਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATION ਸੂਹੀ ਮਹਲਾ ੩ ॥ ਕਾਇਆ ਕਾਮਣਿ ਅਤਿ ਸੁਆਲ੍ਹ੍ਹਿਉ ਪਿਰੁ ਵਸੈ ਜਿਸੁ ਨਾਲੇ ॥ ਪਿਰ ਸਚੇ ਤੇ ਸਦਾ ਸੁਹਾਗਣਿ ਗੁਰ ਕਾ ਸਬਦੁ ਸਮ੍ਹ੍ਹਾਲੇ ॥ ਹਰਿ ਕੀ ਭਗਤਿ ਸਦਾ ਰੰਗਿ ਰਾਤਾ ਹਉਮੈ ਵਿਚਹੁ ਜਾਲੇ ॥੧॥ ਵਾਹੁ ਵਾਹੁ ਪੂਰੇ ਗੁਰ ਕੀ ਬਾਣੀ ॥ ਪੂਰੇ ਗੁਰ ਤੇ ਉਪਜੀ ਸਾਚਿ ਸਮਾਣੀ ॥੧॥ ਰਹਾਉ ॥ ਕਾਇਆ ਅੰਦਰਿ ਸਭੁ ਕਿਛੁ ਵਸੈ ਖੰਡ ਮੰਡਲ ਪਾਤਾਲਾ ॥ ਕਾਇਆ ਅੰਦਰਿ ਜਗਜੀਵਨ ਦਾਤਾ ਵਸੈ ਸਭਨਾ ਕਰੇ ਪ੍ਰਤਿਪਾਲਾ ॥ ਕਾਇਆ ਕਾਮਣਿ ਸਦਾ ਸੁਹੇਲੀ ਗੁਰਮੁਖਿ ਨਾਮੁ ਸਮ੍ਹ੍ਹਾਲਾ ॥੨॥ ਅਰਥ: ਹੇ ਭਾਈ! ਪੂਰੇ ਗੁਰੂ ਦੀ ਬਾਣੀ ਧੰਨ ਹੈ ਧੰਨ ਹੈ। ਇਹ ਬਾਣੀ ਪੂਰੇ ਗੁਰੂ ਦੇ ਹਿਰਦੇ ਵਿਚੋਂ ਪੈਦਾ ਹੁੰਦੀ ਹੈ, ਅਤੇ (ਜੇਹੜਾ ਮਨੁੱਖ ਇਸ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ ਉਸ ਨੂੰ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਕਰ ਦੇਂਦੀ ਹੈ।੧।ਰਹਾਉ। ਹੇ ਭਾਈ! ਗੁਰੂ ਦੀ ਬਾਣੀ ਦੀ ਬਰਕਤਿ ਨਾਲ) ਜਿਸ ਕਾਂਇਆਂ ਵਿਚ ਪ੍ਰਭੂ-ਪਤੀ ਆ ਵੱਸਦਾ ਹੈ, ਉਹ ਕਾਂਇਆਂ-ਇਸਤ੍ਰੀ ਬਹੁਤ ਸੁੰਦਰ ਬਣ ਜਾਂਦੀ ਹੈ। ਜੇਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਨੂੰ ਆਪਣੇ ਹਿਰਦੇ ਵਿਚ ਵਸਾਂਦੀ ਹੈ, ਸਦਾ-ਥਿਰ ਪ੍ਰਭੂ-ਪਤੀ ਦੇ ਮਿਲਾਪ ਦੇ ਕਾਰਨ ਉਹ ਸਦਾ ਲਈ ਸੁਹਾਗ ਭਾਗ ਵਾਲੀ ਬਣ ਜਾਂਦੀ ਹੈ। ਹੇ ਭਾਈ! ਬਾਣੀ ਦੀ ਬਰਕਤਿ ਨਾਲ ਜੇਹੜਾ ਮਨੁੱਖ) ਆਪਣੇ ਅੰਦਰੋਂ ਹਉਮੈ ਸਾੜ ਲੈਂਦਾ ਹੈ, ਉਹ ਸਦਾ ਵਾਸਤੇ ਪਰਮਾਤਮਾ ਦੀ ਭਗਤੀ ਦੇ ਰੰਗ ਵਿਚ ਰੰਗਿਆ ਜਾਂਦਾ ਹੈ।੧। ਹੇ ਭਾਈ! ਖੰਡਾਂ ਮੰਡਲਾਂ ਪਾਤਾਲਾਂ (ਸਾਰੇ ਜਗਤ) ਦਾ ਹਰੇਕ ਸੁਖ ਉਸ ਸਰੀਰ ਦੇ ਅੰਦਰ ਆ ਵੱਸਦਾ ਹੈ, ਜਿਸ ਸਰੀਰ ਵਿਚ ਜਗਤ ਦਾ ਜੀਵਨ ਉਹ ਦਾਤਾਰ-ਪ੍ਰਭੂ ਪਰਗਟ ਹੋ ਜਾਂਦਾ ਹੈ ਜੋ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਂਦਾ ਹੈ ਉਸ ਦੀ ਕਾਂਇਆਂ-ਇਸਤ੍ਰੀ ਸਦਾ ਸੁਖੀ ਰਹਿੰਦੀ ਹੈ।੨। ਕਾਇਆ ਅੰਦਰਿ ਆਪੇ ਵਸੈ ਅਲਖੁ ਨ ਲਖਿਆ ਜਾਈ ॥ ਮਨਮੁਖੁ ਮੁਗਧੁ ਬੂਝੈ ਨਾਹੀ ਬਾਹਰਿ ਭਾਲਣਿ ਜਾਈ ॥ ਸਤਿਗੁਰੁ ਸੇਵੇ ਸਦਾ ਸੁਖੁ ਪਾਏ ਸਤਿਗੁਰਿ ਅਲਖੁ ਦਿਤਾ ਲਖਾਈ ॥੩॥ ਕਾਇਆ ਅੰਦਰਿ ਰਤਨ ਪਦਾਰਥ ਭਗਤਿ ਭਰੇ ਭੰਡਾਰਾ ॥ ਇਸੁ ਕਾਇਆ ਅੰਦਰਿ ਨਉ ਖੰਡ ਪ੍ਰਿਥਮੀ ਹਾਟ ਪਟਣ ਬਾਜਾਰਾ ॥ ਇਸੁ ਕਾਇਆ ਅੰਦਰਿ ਨਾਮੁ ਨਉ ਨਿਧਿ ਪਾਈਐ ਗੁਰ ਕੈ ਸਬਦਿ ਵੀਚਾਰਾ ॥੪॥ ਅਰਥ: ਹੇ ਭਾਈ! ਇਸ ਸਰੀਰ ਵਿਚ ਪ੍ਰਭੂ ਆਪ ਹੀ ਵੱਸਦਾ ਹੈ, ਪਰ ਉਹ ਅਦ੍ਰਿਸ਼ਟ ਹੈ (ਸਧਾਰਨ ਤੌਰ ਤੇ) ਵੇਖਿਆ ਨਹੀਂ ਜਾ ਸਕਦਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ (ਇਹ ਭੇਤ) ਨਹੀਂ ਸਮਝਦਾ, (ਉਸ ਪ੍ਰਭੂ ਨੂੰ) ਬਾਹਰ (ਜੰਗਲ ਆਦਿਕ ਵਿਚ) ਲੱਭਣ ਤੁਰ ਪੈਂਦਾ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਉਹ ਸਦਾ ਆਤਮਕ ਆਨੰਦ ਮਾਣਦਾ ਹੈ (ਕਿਉਂਕਿ ਜੇਹੜਾ ਭੀ ਮਨੁੱਖ ਗੁਰੂ ਦੀ ਸਰਨ ਆ ਪਿਆ) ਗੁਰੂ ਨੇ (ਉਸ ਨੂੰ) ਅਦ੍ਰਿਸ਼ਟ ਪਰਮਾਤਮਾ (ਉਸ ਦੇ ਅੰਦਰ ਵੱਸਦਾ) ਵਿਖਾ ਦਿੱਤਾ।੩। ਹੇ ਭਾਈ! ਪਰਮਾਤਮਾ ਦੀ ਭਗਤੀ (ਮਾਨੋ) ਰਤਨ ਪਦਾਰਥ ਹੈ (ਇਹਨਾਂ ਰਤਨਾਂ ਪਦਾਰਥਾਂ ਦੇ) ਖ਼ਜ਼ਾਨੇ ਇਸ ਮਨੁੱਖ ਸਰੀਰ ਵਿਚ ਭਰੇ ਪਏ ਹਨ। ਇਸ ਸਰੀਰ ਦੇ ਅੰਦਰ ਹੀ (ਮਾਨੋ) ਸਾਰੀ ਧਰਤੀ ਦੇ ਹੱਟ ਬਾਜ਼ਾਰ ਤੇ ਸ਼ਹਰ (ਵੱਸ ਰਹੇ ਹਨ। ਗੁਰੂ ਦੀ ਬਾਣੀ ਦੀ ਬਰਕਤਿ ਨਾਲ ਮਨੁੱਖ ਅੰਦਰ ਹੀ ਨਾਮ ਧਨ ਵਿਹਾਝਦਾ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰ ਕਰ ਕੇ ਇਸ ਸਰੀਰ ਦੇ ਵਿਚੋਂ ਹੀ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ ਜੇਹੜਾ (ਮਾਨੋ ਧਰਤੀ ਦੇ) ਨੌ ਹੀ ਖ਼ਜ਼ਾਨੇ ਹੈ।੪। ਕਾਇਆ ਅੰਦਰਿ ਤੋਲਿ ਤੁਲਾਵੈ ਆਪੇ ਤੋਲਣਹਾਰਾ ॥ ਇਹੁ ਮਨੁ ਰਤਨੁ ਜਵਾਹਰ ਮਾਣਕੁ ਤਿਸ ਕਾ ਮੋਲੁ ਅਫਾਰਾ ॥ ਮੋਲਿ ਕਿਤ ਹੀ ਨਾਮੁ ਪਾਈਐ ਨਾਹੀ ਨਾਮੁ ਪਾਈਐ ਗੁਰ ਬੀਚਾਰਾ ॥੫॥ ਗੁਰਮੁਖਿ ਹੋਵੈ ਸੁ ਕਾਇਆ ਖੋਜੈ ਹੋਰ ਸਭ ਭਰਮਿ ਭੁਲਾਈ ॥ ਜਿਸ ਨੋ ਦੇਇ ਸੋਈ ਜਨੁ ਪਾਵੈ ਹੋਰ ਕਿਆ ਕੋ ਕਰੇ ਚਤੁਰਾਈ ॥ ਕਾਇਆ ਅੰਦਰਿ ਭਉ ਭਾਉ ਵਸੈ ਗੁਰ ਪਰਸਾਦੀ ਪਾਈ ॥੬॥ ਅਰਥ: ਹੇ ਭਾਈ! ਇਸ ਮਨੁੱਖਾ ਸਰੀਰ ਵਿਚ ਨਾਮ-ਰਤਨ ਦੀ ਪਰਖ ਕਰਨ ਵਾਲਾ ਪ੍ਰਭੂ ਆਪ ਹੀ ਵੱਸਦਾ ਹੈ, ਉਹ ਆਪ ਪਰਖ ਕਰ ਕੇ ਨਾਮ-ਰਤਨ ਦੀ ਪਰਖ ਦੀ ਜਾਚ ਸਿਖਾਂਦਾ ਹੈ, (ਜਿਸ ਮਨੁੱਖ ਨੂੰ ਜਾਚ ਦੇਂਦਾ ਹੈ, ਉਸ ਦਾ) ਇਹ ਮਨ (ਮਾਨੋ) ਰਤਨ ਜਵਾਹਰ ਮੋਤੀ (ਵਰਗਾ ਕੀਮਤੀ ਬਣ ਜਾਂਦਾ ਹੈ। ਇਤਨਾ ਕੀਮਤੀ ਬਣ ਜਾਂਦਾ ਹੈ ਕਿ) ਉਸ ਦਾ ਮੁੱਲ ਨਹੀਂ ਪੈ ਸਕਦਾ। (ਉਸ ਮਨੁੱਖ ਨੂੰ ਸਮਝ ਪੈ ਜਾਂਦੀ ਹੈ ਕਿ ਪਰਮਾਤਮਾ ਦਾ) ਨਾਮ ਕਿਸੇ (ਦੁਨੀਆਵੀ) ਕੀਮਤ ਨਾਲ ਨਹੀਂ ਮਿਲ ਸਕਦਾ। ਸਤਿਗੁਰੂ ਦੀ ਬਾਣੀ ਦੀ ਵਿਚਾਰ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਮਿਲਦਾ ਹੈ।੫। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ (ਪਰਮਾਤਮਾ ਦੇ ਨਾਮ ਦੀ ਪ੍ਰਾਪਤੀ ਵਾਸਤੇ) ਆਪਣੇ ਸਰੀਰ ਨੂੰ ਹੀ ਖੋਜਦਾ ਹੈ। ਬਾਕੀ ਦੀ ਲੁਕਾਈ ਭਟਕਣਾ ਵਿਚ ਪੈ ਕੇ ਕੁਰਾਹੇ ਪਈ ਰਹਿੰਦੀ ਹੈ। ਪਰਮਾਤਮਾ ਆਪ ਜਿਸ ਮਨੁੱਖ ਨੂੰ (ਆਪਣੇ ਨਾਮ ਦੀ ਦਾਤਿ) ਦੇਂਦਾ ਹੈ, ਉਹੀ ਮਨੁੱਖ ਪ੍ਰਾਪਤ ਕਰਦਾ ਹੈ। ਕੋਈ ਭੀ ਮਨੁੱਖ (ਗੁਰੂ ਦੀ ਸਰਨ ਤੋਂ ਬਿਨਾ) ਹੋਰ ਕੋਈ ਸਿਆਣਪ ਨਹੀਂ ਕਰ ਸਕਦਾ (ਜਿਸ ਨਾਲ ਨਾਮ ਪ੍ਰਾਪਤ ਕਰ ਸਕੇ। ਗੁਰੂ ਦੀ ਕਿਰਪਾ ਨਾਲ ਹੀ ਨਾਮ ਪ੍ਰਾਪਤ ਹੁੰਦਾ ਹੈ। ਜਿਸ ਨੂੰ ਪ੍ਰਾਪਤ ਹੁੰਦਾ ਹੈ ਉਸ ਦੇ ਸਰੀਰ ਵਿਚ ਪਰਮਾਤਮਾ ਦਾ ਡਰ-ਅਦਬ ਅਤੇ ਪਿਆਰ ਆ ਵੱਸਦਾ ਹੈ।੬। ਕਾਇਆ ਅੰਦਰਿ ਬ੍ਰਹਮਾ ਬਿਸਨੁ ਮਹੇਸਾ ਸਭ ਓਪਤਿ ਜਿਤੁ ਸੰਸਾਰਾ ॥ ਸਚੈ ਆਪਣਾ ਖੇਲੁ ਰਚਾਇਆ ਆਵਾ ਗਉਣੁ ਪਾਸਾਰਾ ॥ ਪੂਰੈ ਸਤਿਗੁਰਿ ਆਪਿ ਦਿਖਾਇਆ ਸਚਿ ਨਾਮਿ ਨਿਸਤਾਰਾ ॥੭॥ ਸਾ ਕਾਇਆ ਜੋ ਸਤਿਗੁਰੁ ਸੇਵੈ ਸਚੈ ਆਪਿ ਸਵਾਰੀ ॥ ਵਿਣੁ ਨਾਵੈ ਦਰਿ ਢੋਈ ਨਾਹੀ ਤਾ ਜਮੁ ਕਰੇ ਖੁਆਰੀ ॥ ਨਾਨਕ ਸਚੁ ਵਡਿਆਈ ਪਾਏ ਜਿਸ ਨੋ ਹਰਿ ਕਿਰਪਾ ਧਾਰੀ ॥੮॥੨॥ ਅਰਥ: ਹੇ ਭਾਈ! ਇਸ ਸਰੀਰ ਵਿਚ ਉਹ ਪਰਮਾਤਮਾ ਵੱਸ ਰਿਹਾ ਹੈ, ਜਿਸ ਤੋਂ ਬ੍ਰਹਮਾ, ਬਿਸ਼ਨ, ਸ਼ਿਵ ਅਤੇ ਹੋਰ ਸਾਰੀ ਸ੍ਰਿਸ਼ਟੀ ਦੀ ਉਤਪਤੀ ਹੋਈ ਹੈ। ਸਦਾ-ਥਿਰ ਪ੍ਰਭੂ ਨੇ (ਇਹ ਜਗਤ) ਆਪਣਾ ਇਕ ਤਮਾਸ਼ਾ ਰਚਿਆ ਹੋਇਆ ਹੈ ਇਹ ਜੰਮਣ ਮਰਨ ਇਕ ਖਿਲਾਰਾ ਖਿਲਾਰ ਦਿੱਤਾ ਹੈ। ਜਿਸ ਮਨੁੱਖ ਨੂੰ ਪੂਰੇ ਗੁਰੂ ਨੇ (ਇਹ ਅਸਲੀਅਤ)

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

SANGRAND HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO  ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ 

ੴ ਸਤਿਗੁਰ ਪ੍ਰਸਾਦਿ ॥

ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥ ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥ ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ ॥ ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ ॥ ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥ ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥ ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ ॥ ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ ॥ ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ ॥੧੨॥ 

ਅਰਥ: ਮਾਘ ਵਿਚ (ਮਾਘੀ ਵਾਲੇ ਦਿਨ ਲੋਕ ਪ੍ਰਯਾਗ ਆਦਿਕ ਤੀਰਥਾਂ ਤੇ ਇਸ਼ਨਾਨ ਕਰਨਾ ਬੜਾ ਪੁੰਨ ਸਮਝਦੇ ਹਨ, ਪਰ ਤੂੰ ਹੇ ਭਾਈ!) ਗੁਰਮੁਖਾਂ ਦੀ ਸੰਗਤਿ ਵਿਚ (ਬੈਠ, ਇਹੀ ਹੈ ਤੀਰਥਾਂ ਦਾ) ਇਸ਼ਨਾਨ, ਉਹਨਾਂ ਦੀ ਚਰਨ ਧੂੜ ਵਿਚ ਇਸ਼ਨਾਨ ਕਰ (ਨਿਮ੍ਰਤਾ-ਭਾਵ ਨਾਲ ਗੁਰਮੁਖਾਂ ਦੀ ਸੰਗਤਿ ਕਰ, ਉਥੇ) ਪਰਮਾਤਮਾ ਦਾ ਨਾਮ ਜਪ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ, ਹੋਰ ਸਭਨਾਂ ਨੂੰ ਇਹ ਨਾਮ ਦੀ ਦਾਤਿ ਵੰਡ, (ਇਸ ਤਰ੍ਹਾਂ) ਕਈ ਜਨਮਾਂ ਦੇ ਕੀਤੇ ਕਰਮਾਂ ਤੋਂ ਪੈਦਾ ਹੋਈ ਵਿਕਾਰਾਂ ਦੀ ਮੈਲ (ਤੇਰੇ ਮਨ ਤੋਂ) ਲਹਿ ਜਾਇਗੀ, ਤੇਰੇ ਮਨ ਵਿਚੋਂ ਅਹੰਕਾਰ ਦੂਰ ਹੋ ਜਾਇਗਾ।

(ਸਿਮਰਨ ਦੀ ਬਰਕਤਿ ਨਾਲ) ਕਾਮ ਵਿਚ ਕ੍ਰੋਧ ਵਿਚ ਨਹੀਂ ਫਸੀਦਾ, ਲੋਭ-ਕੁੱਤਾ ਭੀ ਮੁੱਕ ਜਾਂਦਾ ਹੈ (ਲੋਭ, ਜਿਸ ਦੇ ਅਸਰ ਹੇਠ ਮਨੁੱਖ ਕੁੱਤੇ ਵਾਂਗ ਦਰ ਦਰ ਤੇ ਭਟਕਦਾ ਹੈ) । ਇਸ ਸੱਚੇ ਰਸਤੇ ਉੱਤੇ ਤੁਰਿਆਂ ਜਗਤ ਦੀ ਸੋਭਾ ਕਰਦਾ ਹੈ। ਅਠਾਹਠ ਤੀਰਥਾਂ ਦਾ ਇਸ਼ਨਾਨ, ਸਾਰੇ ਪੁੰਨ ਕਰਮ, ਜੀਵਾਂ ਉੱਤੇ ਦਇਆ ਕਰਨੀ ਜੋ ਧਾਰਮਿਕ ਕੰਮ ਮੰਨੀ ਗਈ ਹੈ (ਇਹ ਸਭ ਕੁਝ ਸਿਮਰਨ ਦੇ ਵਿਚ ਹੀ ਆ ਜਾਂਦਾ ਹੈ) ।

ਪਰਮਾਤਮਾ ਕਿਰਪਾ ਕਰ ਕੇ ਜਿਸ ਮਨੁੱਖ ਨੂੰ (ਸਿਮਰਨ ਦੀ ਦਾਤਿ) ਦੇਂਦਾ ਹੈ, ਉਹ ਮਨੁੱਖ (ਜ਼ਿੰਦਗੀ ਦੇ ਸਹੀ ਰਸਤੇ ਦੀ ਪਛਾਣ ਵਾਲਾ) ਸਿਆਣਾ ਹੋ ਜਾਂਦਾ ਹੈ।

ਹੇ ਨਾਨਕ! (ਆਖ–) ਜਿਨ੍ਹਾਂ ਨੂੰ ਪਿਆਰਾ ਪ੍ਰਭੂ ਮਿਲ ਪਿਆ ਹੈ, ਮੈਂ ਉਹਨਾਂ ਤੋਂ ਸਦਕੇ ਹਾਂ। ਮਾਘ ਮਹੀਨੇ ਵਿਚ ਸਿਰਫ਼ ਉਹੀ ਸੁੱਚੇ ਬੰਦੇ ਆਖੇ ਜਾਂਦੇ ਹਨ, ਜਿਨ੍ਹਾਂ ਉੱਤੇ ਪੂਰਾ ਸਤਿਗੁਰੂ ਦਇਆਵਾਨ ਹੁੰਦਾ ਹੈ (ਤੇ ਜਿਨ੍ਹਾਂ ਨੂੰ ਸਿਮਰਨ ਦੀ ਦਾਤਿ ਦੇਂਦਾ ਹੈ) ।12।

BAARAH MAAHAA ~ THE TWELVE MONTHS: MAAJH, FIFTH MEHL, FOURTH HOUSE:

ONE UNIVERSAL CREATOR GOD. BY THE GRACE OF THE TRUE GURU:

In the month of Maagh, let your cleansing bath be the dust of the Saadh Sangat, the Company of the Holy. Meditate and listen to the Name of the Lord, and give it to everyone. In this way, the filth of lifetimes of karma shall be removed, and egotistical pride shall vanish from your mind. Sexual desire and anger shall not seduce you, and the dog of greed shall depart. Those who walk on the Path of Truth shall be praised throughout the world. Be kind to all beings—this is more meritorious than bathing at the sixty-eight sacred shrines of pilgrimage and the giving of charity. That person, upon whom the Lord bestows His Mercy, is a wise person. Nanak is a sacrifice to those who have merged with God. In Maagh, they alone are known as true, unto whom the Perfect Guru is Merciful. || 12 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO .ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 

ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

JAITSREE, FOURTH MEHL, FIRST HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATION. ਤਿਲੰਗ ਮਹਲਾ ੧ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥  ਅਰਥ: ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ।੧।ਰਹਾਉ। ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ।੧। (ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ।੨। ਹੇ ਪਿਆਰੇ (ਸੱਜਣ!) ਜਿਨ੍ਹਾਂ ਜੀਵ-ਇਸਤ੍ਰੀਆਂ ਦੇ (ਸਰੀਰ-) ਚੋਲੇ (ਜੀਵਨ ਨਾਮ-ਰੰਗ ਨਾਲ) ਰੰਗੇ ਗਏ ਹਨ, ਖਸਮ-ਪ੍ਰਭੂ (ਸਦਾ) ਉਹਨਾਂ ਦੇ ਕੋਲ (ਵੱਸਦਾ) ਹੈ। ਹੇ ਸੱਜਣ! ਨਾਨਕ ਵਲੋਂ ਉਹਨਾਂ ਪਾਸ ਬੇਨਤੀ ਕਰ, ਭਲਾ ਕਿਤੇ ਨਾਨਕ ਨੂੰ ਉਹਨਾਂ ਦੇ ਚਰਨਾਂ ਦੀ ਧੂੜ ਮਿਲ ਜਾਏ।੩। ਹੇ ਨਾਨਕ! ਜਿਸ ਜੀਵ-ਇਸਤ੍ਰੀ ਉਤੇ ਪ੍ਰਭੂ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਉਹ ਆਪ ਹੀ ਸੰਵਾਰਦਾ ਹੈ ਆਪ ਹੀ (ਨਾਮ ਦਾ) ਰੰਗ ਚਾੜ੍ਹਦਾ ਹੈ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਸ ਨੂੰ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ।੪।੧।੩।

TILANG, FIRST MEHL, THIRD HOUSE:

ONE UNIVERSAL CREATOR GOD. BY THE GRACE OF THE TRUE GURU:

This body fabric is conditioned by Maya, O beloved; this cloth is dyed in greed. My Husband Lord is not pleased by these clothes, O Beloved; how can the soul-bride go to His bed? || 1 || I am a sacrifice, O Dear Merciful Lord; I am a sacrifice to You. I am a sacrifice to those who take to Your Name. Unto those who take to Your Name, I am forever a sacrifice. || 1 || Pause || If the body becomes the dyer’s vat, O Beloved, and the Name is placed within it as the dye, and if the Dyer who dyes this cloth is the Lord Master — O, such a color has never been seen before! || 2 || Those whose shawls are so dyed, O Beloved, their Husband Lord is always with them. Bless me with the dust of those humble beings, O Dear Lord. Says Nanak, this is my prayer. || 3 || He Himself creates, and He Himself imbues us. He Himself bestows His Glance of Grace. O Nanak, if the soul-bride becomes pleasing to her Husband Lord, He Himself enjoys her. || 4 || 1 || 3 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO.HUKAMNAMA SAHIB

ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ 

ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।

ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।

ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।

ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।

RAAG DHANAASAREE, THIRD MEHL, FOURTH HOUSE:

ONE UNIVERSAL CREATOR GOD. BY THE GRACE OF THE TRUE GURU:

I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO. ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 

ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

JAITSREE, FOURTH MEHL, FIRST HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

Baba Moti Ram Singh ji Mehra parsang Shaheedi

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥ 

ਅਰਥ: ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ।ਰਹਾਉ।

ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧।

ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ, ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ।੨।

(ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ। (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ।੩।

ਹੇ ਨਾਨਕ! ਆਖ-) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ।੪।੧੫।੨੬।

SORAT’H, FIFTH MEHL:

Infatuated with the darkness of emotional attachment to Maya, he does not know the Lord, the Great Giver. The Lord created his body and fashioned his soul, but he claims that his power is his, weighed down by the chains of egotism. || 2 || Behind closed doors, hidden by many screensown. || 1 || O foolish mind, God, your Lord and Master is watching over you. Whatever you do, He knows; nothing can remain concealed from Him. || Pause || You are intoxicated with the tastes of the tongue, with greed and pride; countless sins spring from these. You wandered in pain through countless incarnations, the man takes his pleasure with another man’s wife. When Chitr and Gupt, the celestial accountants of the conscious and subconscious, call for your account, who will screen you then? || 3 || O Perfect Lord, Merciful to the meek, Destroyer of pain, without You, I have no shelter at all. Please, lift me up out of the world-ocean; O God, I have come to Your Sanctuary. || 4 || 15 || 26 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO HUKAMNAMA SAHIB

ਸਲੋਕੁ ਮਃ ੩ ॥ ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥

ਅਰਥ: ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ ਉਸ ਨੂੰ ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ। ਹੇ ਨਾਨਕ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ।੧।

ਮਃ ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥

ਅਰਥ: ਹੇ ਮੇਰੇ ਮਨ! ਇਹੋ ਜਿਹਾ ਸਤਿਗੁਰੂ ਖੋਜ ਕੇ ਲੱਭ, ਜਿਸ ਦੀ ਸੇਵਾ ਕੀਤਿਆਂ ਤੇਰਾ ਸਾਰੀ ਉਮਰ ਦਾ ਦੁਖ ਦੂਰ ਹੋ ਜਾਏ; ਕਦੇ ਉੱਕਾ ਹੀ ਚਿੰਤਾ ਨਾ ਹੋਵੇ ਤੇ (ਉਸ ਸਤਿਗੁਰੂ ਦੇ) ਸ਼ਬਦ ਨਾਲ ਤੇਰੀ ਹਉਮੈ ਸੜ ਜਾਏ; ਤੇਰੇ ਅੰਦਰੋਂ ਕੂੜ ਦੀ ਕੰਧ ਦੂਰ ਹੋ ਜਾਏ ਤੇ ਮਨ ਵਿਚ ਸੱਚਾ ਹਰੀ ਆ ਵੱਸੇ, ਅਤੇ ਹੇ ਮਨ! ਉਸ ਸਤਿਗੁਰੂ ਦੇ ਦੱਸੇ ਹੋਏ) ਸੰਜਮ ਵਿਚ ਸੱਚੀ ਕਾਰ ਕਰ ਕੇ ਤੇਰੇ ਅੰਦਰ ਸ਼ਾਂਤੀ ਤੇ ਸੁਖ ਹੋ ਜਾਏ।

ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥

ਅਰਥ: ਹੇ ਨਾਨਕ! ਜਦੋਂ ਹਰੀ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ਤਦੋਂ (ਇਹੋ ਜਿਹਾ) ਸਤਿਗੁਰੂ ਪੂਰੀ ਬਖ਼ਸ਼ਸ਼ ਨਾਲ ਹੀ ਮਿਲਦਾ ਹੈ।੨।

ਪਉੜੀ ॥ ਜਿਸ ਕੈ ਘਰਿ ਦੀਬਾਨੁ ਹਰਿ ਹੋਵੈ ਤਿਸ ਕੀ ਮੁਠੀ ਵਿਚਿ ਜਗਤੁ ਸਭੁ ਆਇਆ ॥ ਤਿਸ ਕਉ ਤਲਕੀ ਕਿਸੈ ਦੀ ਨਾਹੀ ਹਰਿ ਦੀਬਾਨਿ ਸਭਿ ਆਣਿ ਪੈਰੀ ਪਾਇਆ ॥ 

ਅਰਥ: ਜਿਸ ਮਨੁੱਖ ਦੇ ਹਿਰਦੇ ਵਿਚ (ਸਭ ਦਾ) ਹਾਕਮ ਪ੍ਰਭੂ ਵੱਸਦਾ ਹੋਵੇ, ਸਾਰਾ ਸੰਸਾਰ ਉਸ ਦੇ ਵੱਸ ਵਿਚ ਆ ਜਾਂਦਾ ਹੈ, ਉਸ ਨੂੰ ਕਿਸੇ ਦੀ ਕਾਣ ਨਹੀਂ ਹੁੰਦੀ, (ਸਗੋਂ) ਪਰਮਾਤਮਾ ਹਾਕਮ ਨੇ ਸਾਰਿਆਂ ਨੂੰ ਲਿਆ ਕੇ ਉਸ ਦੀ ਚਰਨੀਂ ਪਾਇਆ (ਹੁੰਦਾ) ਹੈ।

ਮਾਣਸਾ ਕਿਅਹੁ ਦੀਬਾਣਹੁ ਕੋਈ ਨਸਿ ਭਜਿ ਨਿਕਲੈ ਹਰਿ ਦੀਬਾਣਹੁ ਕੋਈ ਕਿਥੈ ਜਾਇਆ ॥ ਸੋ ਐਸਾ ਹਰਿ ਦੀਬਾਨੁ ਵਸਿਆ ਭਗਤਾ ਕੈ ਹਿਰਦੈ ਤਿਨਿ ਰਹਦੇ ਖੁਹਦੇ ਆਣਿ ਸਭਿ ਭਗਤਾ ਅਗੈ ਖਲਵਾਇਆ ॥ 

ਅਰਥ: ਮਨੁੱਖ ਦੀ ਕਚਹਿਰੀ ਵਿਚੋਂ ਤਾਂ ਮਨੁੱਖ ਨੱਸ ਭੱਜ ਕੇ ਭੀ ਕਿਤੇ ਖਿਸਕ ਸਕਦਾ ਹੈ, ਪਰ ਰੱਬ ਦੀ ਹਕੂਮਤਿ ਤੋਂ ਭੱਜ ਕੇ ਕੋਈ ਕਿੱਥੇ ਜਾ ਸਕਦਾ ਹੈ? ਇਹੋ ਜਿਹਾ ਹਾਕਮ ਹਰੀ ਭਗਤਾਂ ਦੇ ਹਿਰਦੇ ਵਿਚ ਵੱਸਿਆ ਹੋਇਆ ਹੈ, ਉਸ ਨੇ "ਰਹਿੰਦੇ ਖੁੰਹਦੇ" ਸਾਰੇ ਜੀਵਾਂ ਨੂੰ ਲਿਆ ਕੇ ਭਗਤ ਜਨਾਂ ਦੇ ਅੱਗੇ ਖੜੇ ਕਰ ਦਿੱਤਾ ਹੈ (ਭਾਵ, ਚਰਨੀਂ ਲਿਆ ਪਾਇਆ ਹੈ) ।

ਹਰਿ ਨਾਵੈ ਕੀ ਵਡਿਆਈ ਕਰਮਿ ਪਰਾਪਤਿ ਹੋਵੈ ਗੁਰਮੁਖਿ ਵਿਰਲੈ ਕਿਨੈ ਧਿਆਇਆ ॥੧੪॥ 

ਅਰਥ: ਪ੍ਰਭੂ ਦੀ ਖ਼ਾਸ ਮੇਹਰ ਨਾਲ ਹੀ ਪ੍ਰਭੂ ਦੇ ਨਾਮ ਦੀ ਵਡਿਆਈ (ਕਰਨ ਦਾ ਗੁਣ) ਪ੍ਰਾਪਤ ਹੁੰਦਾ ਹੈ; ਸਤਿਗੁਰੂ ਦੇ ਸਨਮੁਖ ਹੋ ਕੇ ਕੋਈ ਵਿਰਲਾ ਹੀ (ਨਾਮ) ਸਿਮਰਦਾ ਹੈ।੧੪।

SHALOK, THIRD MEHL:

One who has no faith in the True Guru, and who does not love the Word of the Shabad, shall find no peace, even though he may come and go hundreds of times. O Nanak, the Gurmukh meets the True Lord with natural ease; he is in love with the Lord. || 1 || THIRD MEHL: O mind, search for such a True Guru, by serving whom the pains of birth and death are dispelled. Doubt shall never afflict you, and your ego shall be burnt away through the Word of the Shabad. The veil of falsehood shall be torn down from within you, and Truth shall come to dwell in the mind. Peace and happiness shall fill your mind deep within, if you act according to truth and self-discipline. O Nanak, by perfect good karma, you shall meet the True Guru, and then the Dear Lord, by His Sweet Will, shall bless you with His Mercy. || 2 || PAUREE: The whole world comes under the control of one whose home is filled with the Lord, the King. He is subject to no one else’s rule, and the Lord, the King, causes everyone to fall at his feet. One may run away from the courts of other men, but where can one go to escape the Lord’s Kingdom? The Lord is such a King, who abides in the hearts of His devotees; He brings the others, and makes them stand before His devotees. The glorious greatness of the Lord’s Name is obtained only by His Grace; how few are the Gurmukhs who meditate on Him. || 14 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO ਧਨਾਸਰੀ ਮਹਲਾ ੧ ਘਰੁ ੧ ਚਉਪਦੇ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ 

ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧।

(ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।

ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨।

ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।

ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩।

ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।

(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪।

ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।

DHANAASAREE, FIRST MEHL, FIRST HOUSE, CHAU-PADAS:

ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:

My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 |

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO ਧਨਾਸਰੀ ਮਹਲਾ ੫ ਘਰੁ ੧੨    ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁAND ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥

ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।

ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।

ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।

ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।

ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ।੪।

ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।

DHANAASAREE, FIFTH MEHL, TWELFTH HOUSE:

ONE UNIVERSAL CREATOR GOD. BY THE GRACE OF THE TRUE GURU:

I bow in reverence to the Lord, I bow in reverence. I sing the Glorious Praises of the Lord, my King. || Pause || By great good fortune, one meets the Divine Guru. Millions of sins are erased by serving the Lord. || 1 || One whose mind is imbued with the Lord’s lotus feet is not afflicted by the fire of sorrow. || 2 || He crosses over the world-ocean in the Saadh Sangat, the Company of the Holy. He chants the Name of the Fearless Lord, and is imbued with the Lord’s Love. || 3 || One who does not steal the wealth of others, who does not commit evil deeds or sinful acts — the Messenger of Death does not even approach him. || 4 || God Himself quenches the fires of desire. O Nanak, in God’s Sanctuary, one is saved. || 5 || 1 || 55 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATION

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS. ਧਨਾਸਰੀ ਮਹਲਾ ੪ ਘਰੁ ੧ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥

ਅਰਥ: ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ।ਰਹਾਉ। ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧। ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ। (ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ।੩। ਹੇ ਨਾਨਕ! ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ।੪।੧।

DHANAASAREE, FOURTH MEHL, FIRST HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

Those Saints and devotees who serve the Lord have all their sins washed away. Have Mercy on me, O Lord and Master, and keep me in the Sangat, the Congregation that You love. || 1 || I cannot even speak the Praises of the Lord, the Gardener of the world. We are sinners, sinking like stones in water; grant Your Grace, and carry us stones across. || Pause || The rust of poison and corruption from countless incarnations sticks to us; joining the Saadh Sangat, the Company of the Holy, it is cleaned away. It is just like gold, which is heated in the fire, to remove the impurities from it. || 2 || I chant the chant of the Name of the Lord, day and night; I chant the Name of the Lord, Har, Har, Har, and enshrine it within my heart. The Name of the Lord, Har, Har, Har, is the most perfect medicine in this world; chanting the Name of the Lord, Har, Har, I have conquered my ego. || 3 || The Lord, Har, Har, is unapproachable, of unfathomable wisdom, unlimited, all-powerful and infinite. Show Mercy to Your humble servant, O Life of the world, and save the honor of servant Nanak. || 4 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

In the memory of Baba Zorawar Singh Baba Singh and Mata Gujjar Kaur ji kirtan katha in village Jhampur Gurdwara Sahib

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ 

ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ।

ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧।

ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨।

ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩।

ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।

DHANAASAREE, FOURTH MEHL:

The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਮੀਤਾ ਐਸੇ ਹਰਿ ਜੀਉ ਪਾਏ ॥ ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥ ਮਿਲਿਓ ਮਨੋਹਰੁ ਸਰਬ ਸੁਖੈਨਾ ਤਿਆਗਿ ਨ ਕਤਹੂ ਜਾਏ ॥ ਅਨਿਕ ਅਨਿਕ ਭਾਤਿ ਬਹੁ ਪੇਖੇ ਪ੍ਰਿਅ ਰੋਮ ਨ ਸਮਸਰਿ ਲਾਏ ॥੧॥ ਮੰਦਰਿ ਭਾਗੁ ਸੋਭ ਦੁਆਰੈ ਅਨਹਤ ਰੁਣੁ ਝੁਣੁ ਲਾਏ ॥ ਕਹੁ ਨਾਨਕ ਸਦਾ ਰੰਗੁ ਮਾਣੇ ਗ੍ਰਿਹ ਪ੍ਰਿਅ ਥੀਤੇ ਸਦ ਥਾਏ ॥੨॥੧॥੨੭॥

ਅਰਥ: ਹੇ ਭਾਈ! ਮੈਂ ਅਜੇਹੇ ਮਿੱਤਰ ਪ੍ਰਭੂ ਜੀ ਲੱਭ ਲਏ ਹਨ, ਜੋ ਮੈਨੂੰ ਛੱਡ ਕੇ ਨਹੀਂ ਜਾਂਦਾ, ਸਦਾ ਮੇਰੇ ਨਾਲ ਰਹਿੰਦਾ ਹੈ, ਗੁਰੂ ਨੂੰ ਮਿਲ ਕੇ ਮੈਂ ਹਰ ਵੇਲੇ ਉਸ ਦੇ ਗੁਣ ਗਾਂਦਾ ਰਹਿੰਦਾ ਹਾਂ।੧।ਰਹਾਉ।

ਹੇ ਭਾਈ! ਮੇਰੇ ਮਨ ਨੂੰ ਮੋਹ ਲੈਣ ਵਾਲਾ, ਮੈਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪਿਆ ਹੈ, ਮੈਨੂੰ ਛੱਡ ਕੇ ਉਹ ਹੋਰ ਕਿਤੇ ਭੀ ਨਹੀਂ ਜਾਂਦਾ, (ਸੁਖਾਂ ਦੇ ਇਕਰਾਰ ਕਰਨ ਵਾਲੇ) ਹੋਰ ਬਥੇਰੇ ਅਨੇਕਾਂ ਕਿਸਮਾਂ ਦੇ (ਵਿਅਕਤੀ) ਵੇਖ ਲਏ ਹਨ, ਪਰ ਕੋਈ ਭੀ ਪਿਆਰੇ ਪ੍ਰਭੂ ਦੇ ਇਕ ਵਾਲ ਦੀ ਭੀ ਬਰਾਬਰੀ ਨਹੀਂ ਕਰ ਸਕਦਾ।੧।

ਹੇ ਨਾਨਕ! ਆਖ-ਜਿਸ ਜੀਵ ਦੇ ਹਿਰਦੇ-ਘਰ ਵਿਚ ਪ੍ਰਭੂ ਜੀ ਸਦਾ ਲਈ ਆ ਟਿਕਦੇ ਹਨ, ਉਹ ਸਦਾ ਆਤਮਕ ਆਨੰਦ ਮਾਣਦਾ ਹੈ, ਉਸ ਦੇ ਹਿਰਦੇ-ਘਰ ਵਿਚ ਭਾਗ ਜਾਗ ਪੈਂਦਾ ਹੈ, ਉਸ ਦੇ ਹਿਰਦੇ ਵਿਚ ਇਕ ਰਸ ਧੀਮਾ ਧੀਮਾ ਖ਼ੁਸ਼ੀ ਦਾ ਗੀਤ ਹੁੰਦਾ ਰਹਿੰਦਾ ਹੈ, ਉਸ ਨੂੰ ਪ੍ਰਭੂ ਦੇ ਦਰ ਤੇ ਸੋਭਾ ਮਿਲਦੀ ਹੈ।੨।੧।੨੭।

ਨੋਟ: 'ਘਰੁ ੩' ਦੇ ਸੰਗ੍ਰਹਿ ਦਾ ਇਹ ਪਹਿਲਾ ਸ਼ਬਦ ਹੈ। ਵੇਖੋ ਅੰਕ ਨੰ: ੧। ਕੁੱਲ ਜੋੜ ੨੭ ਹੈ।

RAAG DAYV-GANDHAAREE, FIFTH MEHL, THIRD HOUSE:

ONE UNIVERSAL CREATOR GOD. BY THE GRACE OF THE TRUE GURU:

O friend, such is the Dear Lord whom I have obtained. He does not leave me, and He always keeps me company. Meeting the Guru, night and day, I sing His Praises. || 1 || Pause || I met the Fascinating Lord, who has blessed me with all comforts; He does not leave me to go anywhere else. I have seen the mortals of many and various types, but they are not equal to even a hair of my Beloved. || 1 || His palace is so beautiful! His gate is so wonderful! The celestial melody of the sound current resounds there. Says Nanak, I enjoy eternal bliss; I have obtained a permanent place in the home of my Beloved. || 2 || 1 || 27 |

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO ਜੈਤਸਰੀ ਮਹਲਾ ੫ ਘਰੁ ੩ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥

ਅਰਥ: ਹੇ ਸੁਹਾਗਵਤੀ ਸਹੇਲੀਹੋ! ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ। ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ।੧।ਰਹਾਉ।

ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ।੧।

ਨਾਨਕ ਆਖਦਾ ਹੈ-ਹੇ ਲੋਕੋ! ਸੁਣੋ। ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ) ।੨।੧।੨।

JAITSREE, FIFTH MEHL, THIRD HOUSE, DU-PADAS:

ONE UNIVERSAL CREATOR GOD. BY THE GRACE OF THE TRUE GURU:

Give me a message from my Beloved — tell me, tell me! I am wonder-struck, hearing the many reports of Him; tell them to me, O my happy sister soul-brides. || 1 || Pause || Some say that He is beyond the world — totally beyond it, while others say that He is totally within it. His color cannot be seen, and His pattern cannot be discerned. O happy soul-brides, tell me the truth! || 1 || He is pervading everywhere, and He dwells in each and every heart; He is not stained — He is unstained. Says Nanak, listen, O people: He dwells upon the tongues of the Saints. || 2 || 1 || 2 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।

ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।

ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

DHANAASAREE, FIFTH MEHL:

People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 || They believe that You are far away, but You, O God, are near at hand. Looking around, this way and that, the greedy people come and go. || Pause || As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥

ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।

ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧।

ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨।

ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩।

ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।

DHANAASAREE, FIFTH MEHL:

I am satisfied and satiated, eating the food of Truth. With my mind, body and tongue, I meditate on the Naam, the Name of the Lord. || 1 || Life, spiritual life, is in the Lord. Spiritual life consists of chanting the Lord’s Name in the Saadh Sangat, the Company of the Holy. || 1 || Pause || He is dressed in robes of all sorts, if he sings the Kirtan of the Lord’s Glorious Praises, day and night. || 2 || He rides upon elephants, chariots and horses, if he sees the Lord’s Path within his own heart. || 3 || Meditating on the Lord’s Feet, deep within his mind and body, slave Nanak has found the Lord, the treasure of peace. || 4 || 2 || 56 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥

ਅਰਥ: ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ।੧।ਰਹਾਉ।

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ।੧।

ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ। ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ।੨।

ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ। ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ।੩।

ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ। ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ। ਹੇ ਦਾਸ ਨਾਨਕ! ਆਖ-) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ। ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ।੪।੨।

OOHEE, FOURTH MEHL:

I chant and vibrate the Name of the Lord God, the Supreme Being, Har, Har; my poverty and problems have all been eradicated. The fear of birth and death has been erased, through the Word of the Guru’s Shabad; serving the Unmoving, Unchanging Lord, I am absorbed in peace. || 1 || O my mind, vibrate the Name of the most Beloved, Darling Lord. I have dedicated my mind and body, and placed them in offering before the Guru; I have sold my head to the Guru, for a very dear price. || 1 || Pause || The kings and the rulers of men enjoy pleasures and delights, but without the Name of the Lord, death seizes and dispatches them all. The Righteous Judge of Dharma strikes them over the heads with his staff, and when the fruits of their actions come into their hands, then they regret and repent. || 2 || Save me, save me, Lord; I am Your humble servant, a mere worm. I seek the Protection of Your Sanctuary, O Primal Lord, Cherisher and Nourisher. Please bless me with the Blessed Vision of the Saint’s Darshan, that I may find peace. O God, please fulfill the desires of Your humble servant. || 3 || You are the All-powerful, Great, Primal God, my Lord and Master. O Lord, please bless me with the gift of humility. Servant Nanak has found the Naam, the Name of the Lord, and is at peace; I am forever a sacrifice to the Naam. || 4 || 2 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATION. ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥

ਅਰਥ: ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ।੧। ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ। ਹੇ ਨਾਨਕ! ਆਖ-ਹੇ ਭਾਈ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਭੀ ਮਾਲਕ-ਪ੍ਰਭੂ ਦਾ ਆਸਰਾ ਲਿਆ ਹੈ, ਮੈਂ (ਉਸ ਦੇ ਦਰ ਤੇ) ਮੁੜ ਮੁੜ ਸਿਰ ਨਿਵਾਂਦਾ ਹਾਂ।੨।੯।੨੭।

TODEE, FIFTH MEHL:

In the Saadh Sangat, the Company of the Holy, I contemplate the Name of the Lord, Har, Har. I am in peaceful poise and bliss, day and night; the seed of my destiny has sprouted. || Pause || I have met the True Guru, by great good fortune; He has no end or limitation. Taking His humble servant by the hand, He pulls him out of the poisonous world-ocean. || 1 || Birth and death are ended for me, by the Word of the Guru’s Teachings; I shall no longer pass through the door of pain and suffering. Nanak holds tight to the Sanctuary of his Lord and Master; again and again, he bows in humility and reverence to Him. || 2 || 9 || 28 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATION ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ 

ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥

ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥

ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥

ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥

ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।

ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨।

(ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ 'ਹਾਇ ਹਾਇ' ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATION.ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥  ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥  ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ।

ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩।

SHALOK

He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO ਵਾਹਿਗੁਰੂ ਜੀ ਪ੍ਰਣਾਮ ਸ਼ਹੀਦਾਂ ਨੂੰ ਸੂਹੀ ਮਹਲਾ ੫ ॥ ਲਾਲਨੁ ਰਾਵਿਆ ਕਵਨ ਗਤੀ ਰੀ ॥ ਸਖੀ ਬਤਾਵਹੁ ਮੁਝਹਿ ਮਤੀ ਰੀ ॥੧॥ ਸੂਹਬ ਸੂਹਬ ਸੂਹਵੀ ॥ ਅਪਨੇ ਪ੍ਰੀਤਮ ਕੈ ਰੰਗਿ ਰਤੀ ॥੧॥ ਰਹਾਉ ॥ ਪਾਵ ਮਲੋਵਉ ਸੰਗਿ ਨੈਨ ਭਤੀਰੀ ॥ ਜਹਾ ਪਠਾਵਹੁ ਜਾਂਉ ਤਤੀ ਰੀ ॥੨॥ ਜਪ ਤਪ ਸੰਜਮ ਦੇਉ ਜਤੀ ਰੀ ॥ ਇਕ ਨਿਮਖ ਮਿਲਾਵਹੁ ਮੋਹਿ ਪ੍ਰਾਨਪਤੀ ਰੀ ॥੩॥ ਮਾਣੁ ਤਾਣੁ ਅਹੰਬੁਧਿ ਹਤੀ ਰੀ ॥ ਸਾ ਨਾਨਕ ਸੋਹਾਗਵਤੀ ਰੀ ॥੪॥੪॥੧੦॥ 

ਅਰਥ: ਹੇ ਸਖੀ! ਤੇਰੇ ਮੂੰਹ ਉਤੇ ਲਾਲੀ ਭਖ ਰਹੀ ਹੈ, ਤੂੰ ਆਪਣੇ ਪਿਆਰੇ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ ਹੈਂ।੧।ਰਹਾਉ।

ਹੇ ਸਖੀ! ਤੂੰ ਕਿਸ ਤਰੀਕੇ ਨਾਲ ਸੋਹਣੇ ਲਾਲ ਦਾ ਮਿਲਾਪ ਪ੍ਰਾਪਤ ਕੀਤਾ ਹੈ? ਹੇ ਸਖੀ! ਮੈਨੂੰ ਭੀ ਉਹ ਅਕਲ ਦੱਸ।੧।

ਹੇ ਸਖੀ! ਮੈਨੂੰ ਭੀ ਦੱਸ) ਮੈਂ ਤੇਰੇ ਪੈਰ ਆਪਣੀਆਂ ਅੱਖਾਂ ਦੀਆਂ ਪੁਤਲੀਆਂ ਨਾਲ ਮਲਾਂਗੀ, ਤੂੰ ਮੈਨੂੰ ਜਿਥੇ ਭੀ (ਕਿਸੇ ਕੰਮ) ਭੇਜੇਂਗੀ ਮੈਂ ਉਥੇ ਹੀ (ਖ਼ੁਸ਼ੀ ਨਾਲ) ਜਾਵਾਂਗੀ।੨।

ਹੇ ਸਖੀ! ਅੱਖ ਝਮਕਣ ਜਿਤਨੇ ਸਮੇ ਵਾਸਤੇ ਹੀ ਤੂੰ ਮੈਨੂੰ ਜਿੰਦ ਦਾ ਮਾਲਕ ਪ੍ਰਭੂ ਮਿਲਾ ਦੇ, ਮੈਂ ਉਸ ਦੇ ਇਵਜ਼ ਵਿਚ ਸਾਰੇ ਜਪ ਤਪ ਸੰਜਮ ਦੇ ਦਿਆਂਗੀ।੩।

ਹੇ ਨਾਨਕ! ਜੇਹੜੀ ਜੀਵ-ਇਸਤ੍ਰੀ (ਕਿਸੇ ਭੀ ਆਪਣੇ ਮਿਥੇ ਹੋਏ ਪਦਾਰਥ ਜਾਂ ਉੱਦਮ ਆਦਿਕ ਦਾ) ਮਾਣ ਤੇ ਆਸਰਾ ਛੱਡ ਦੇਂਦੀ ਹੈ, ਹਉਮੈ ਵਾਲੀ ਅਕਲ ਤਿਆਗ ਦੇਂਦੀ ਹੈ, ਉਹ ਸੁਹਾਗ-ਭਾਗ ਵਾਲੀ ਹੋ ਜਾਂਦੀ ਹੈ।੪।੪।੧੦।

SOOHEE, FIFTH MEHL:

How have you enjoyed your Dear Beloved? O sister, please teach me, please show me. || 1 || Crimson, crimson, crimson — this is the color of the soul-bride who is imbued with the Love of her Beloved. || 1 || Pause || I wash Your Feet with my eye-lashes. Wherever You send me, there I will go. || 2 || I would trade meditation, austerity, self-discipline and celibacy, if I could only meet the Lord of my life, for even an instant. || 3 || She who eradicates her self-conceit, power and arrogant intellect, O Nanak, is the true soul-bride. || 4 || 4 || 10

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO HUKAMNAMA SAHIB

ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥

ਅਰਥ: ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ।੧।ਰਹਾਉ।

ਵਹੁਟੀ, ਪੁੱਤਰ, ਸਰੀਰ, ਘਰ, ਦੌਲਤ-ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ।੧।

ਅਜਾਮਲ, ਗਜ, ਗਨਿਕਾ-ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ।੨।

(ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ) । ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ?।੩।

(ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ-ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਹੇ ਦਾਸ ਕਬੀਰ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ।੪।੫।

ਸ਼ਬਦ ਦਾ ਭਾਵ: ਪਰਮਾਤਮਾ ਦਾ ਨਾਮ ਸਿਮਰੋ-ਇਹੀ ਹੈ ਸਦਾ ਦਾ ਸਾਥੀ, ਤੇ ਇਸ ਦੀ ਬਰਕਤਿ ਨਾਲ ਬੜੇ ਬੜੇ ਵਿਕਾਰੀ ਭੀ ਤਰ ਜਾਂਦੇ ਹਨ। ਕਰਮ-ਕਾਂਡ ਦੇ ਭੁਲੇਖਿਆਂ ਵਿਚ ਨਾਹ ਪਵੋ।

Remember the Lord, remember the Lord, remember the Lord in meditation, O Siblings of Destiny.

Without remembering the Lord's Name in meditation, a great many are drowned. ||1||Pause||

Your spouse, children, body, house and possessions - you think these will give you peace.

But none of these shall be yours, when the time of death comes. ||1||

Ajaamal, the elephant, and the prostitute committed many sins,

but still, they crossed over the world-ocean, by chanting the Lord's Name. ||2||

You have wandered in reincarnation, as pigs and dogs - did you feel no shame?

Forsaking the Ambrosial Name of the Lord, why do you eat poison? ||3|

Abandon your doubts about do's and don'ts, and take to the Lord's Name.

By Guru's Grace, O servant Kabeer, love the Lord. ||4||5||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIOਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥ 

ਅਰਥ: ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ।੧।ਰਹਾਉ।

ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ।੧।

ਹੇ ਭਾਈ! ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ।੨।

ਹੇ ਨਾਨਕ! ਆਖ-ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਹੇ ਪ੍ਰਭੂ! ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ।੩।੨।

JAITSREE, NINTH MEHL:

O Dear Lord, please, save my honor! The fear of death has entered my heart; I cling to the Protection of Your Sanctuary, O Lord, ocean of mercy. || 1 || Pause || I am a great sinner, foolish and greedy; but now, at last, I have grown weary of committing sins. I cannot forget the fear of dying; this anxiety is consuming my body. || 1 || I have been trying to liberate myself, running around in the ten directions. The pure, immaculate Lord abides deep within my heart, but I do not understand the secret of His mystery. || 2 || I have no merit, and I know nothing about meditation or austerities; what should I do now? O Nanak, I am exhausted; I seek the shelter of Your Sanctuary; O God, please bless me with the gift of fearlessness. || 3 || 2 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।

ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।

ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।

ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।

DHANAASAREE, FOURTH MEHL:

O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO ਸਲੋਕੁ ਮਃ ੩ ॥ ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥

ਅਰਥ: ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈ; ਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ।

ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥

ਅਰਥ: ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ, ਹੇ ਨਾਨਕ! ਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁੰਆਂ ਜੁਗਾਂ ਵਿਚ (ਭਾਵ, ਸਦਾ) ਸੁਖ ਪਾਂਦਾ ਹੈ।੧।

ਮਃ ੩ ॥ ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥ ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥ 

ਅਰਥ: ਜਵਾਨ ਹੋਵੇ ਭਾਵੇਂ ਬੁੱਢਾ-ਮਨਮੁਖ ਦੀ ਤ੍ਰਿਸ਼ਨਾ ਭੁੱਖ ਦੂਰ ਨਹੀਂ ਹੁੰਦੀ, ਸਤਿਗੁਰੂ ਦੇ ਸਨਮੁਖ ਹੋਏ ਮਨੁੱਖ ਸ਼ਬਦ ਵਿਚ ਰੱਤੇ ਹੋਣ ਕਰ ਕੇ ਤੇ ਅਹੰਕਾਰ ਗਵਾ ਕੇ ਅੰਦਰੋਂ ਸੰਤੋਖੀ ਹੁੰਦੇ ਹਨ।

ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ ਨ ਲਗੈ ਆਇ ॥ ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥੨॥ 

ਅਰਥ: (ਉਹਨਾਂ ਦਾ) ਹਿਰਦਾ ਤ੍ਰਿਪਤੀ ਦੇ ਕਾਰਨ ਸੰਤੋਖੀ ਹੁੰਦਾ ਹੈ, ਤੇ ਫਿਰ (ਉਹਨਾਂ ਨੂੰ ਮਾਇਆ ਦੀ) ਭੁੱਖ ਨਹੀਂ ਲੱਗਦੀ। ਹੇ ਨਾਨਕ! ਗੁਰਮੁਖ ਮਨੁੱਖ ਜੋ ਕੁਝ ਕਰਦੇ ਹਨ, ਉਹ ਕਬੂਲ ਹੁੰਦਾ ਹੈ, ਕਿਉਂਕਿ ਉਹ ਨਾਮ ਵਿਚ ਬ੍ਰਿਤੀ ਜੋੜੀ ਰੱਖਦੇ ਹਨ।੨।

ਪਉੜੀ ॥ ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥ ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥ ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥ ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥ ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥੧੯॥ 

ਅਰਥ: ਜੋ ਸਿੱਖ ਸਤਿਗੁਰੂ ਦੇ ਸਨਮੁਖ ਹਨ, ਮੈਂ ਉਹਨਾਂ ਤੋਂ ਸਦਕੇ ਹਾਂ। ਜੋ ਹਰੀ-ਨਾਮ ਸਿਮਰਦੇ ਹਨ (ਜੀ ਚਾਹੁੰਦਾ ਹੈ) ਮੈਂ ਉਹਨਾਂ ਦਾ ਦਰਸ਼ਨ ਕਰਾਂ, (ਉਹਨਾਂ ਪਾਸੋਂ) ਕੀਰਤਨ ਸੁਣ ਕੇ ਹਰੀ ਦੇ ਗੁਣ ਗਾਵਾਂ ਤੇ ਹਰੀ-ਜਸ ਮਨ ਵਿਚ ਉੱਕਰ ਲਵਾਂ, ਪ੍ਰੇਮ ਨਾਲ ਹਰੀ-ਨਾਮ ਦੀ ਸਿਫ਼ਤਿ ਕਰਾਂ ਤੇ (ਆਪਣੇ) ਸਾਰੇ ਪਾਪ ਕੱਟ ਦਿਆਂ। ਉਹ ਸਰੀਰ-ਥਾਂ ਧੰਨ ਹੈ, ਸੁੰਦਰ ਹੈ ਜਿਥੇ ਪਿਆਰਾ ਸਤਿਗੁਰੂ ਪੈਰ ਰੱਖਦਾ ਹੈ (ਭਾਵ, ਆ ਵੱਸਦਾ ਹੈ) ।੧੯।

SHALOK, THIRD MEHL:

One who knows God, and who lovingly focuses his attention on the One Word of the Shabad, keeps his spirituality intact. The nine treasures and the eighteen spiritual powers of the Siddhas follow him, who keeps the Lord enshrined in his heart. Without the True Guru, the Name is not found; understand this, and reflect upon it. O Nanak, through perfect good destiny, one meets the True Guru, and finds peace, throughout the four ages. || 1 || THIRD MEHL: Whether he is young or old, the self-willed manmukh cannot escape hunger and thirst. The Gurmukhs are imbued with the Word of the Shabad; they are at peace, having lost their self-conceit. They are satisfied and satiated within; they never feel hungry again. O Nanak, whatever the Gurmukhs do is acceptable; they remain lovingly absorbed in the Naam, the Name of the Lord. || 2 || PAUREE: I am a sacrifice to those Sikhs who are Gurmukhs. I behold the Blessed Vision, the Darshan of those who meditate on the Lord’s Name. Listening to the Kirtan of the Lord’s Praises, I contemplate His virtues; I write His Praises on the fabric of my mind. I praise the Lord’s Name with love, and eradicate all my sins. Blessed, blessed and beauteous is that body and place, where my Guru places His feet. || 19 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥ 

ਅਰਥ: ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੨।

ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨।

ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ।੧੦।

SHALOK:

Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go along with him in the end. || 1 || Beholding the bitter melon, he is deceived, since it appears so pretty. But it is not worth even a shell, O Nanak; the riches of Maya will not go along with anyone. || 2 || PAUREE: It shall not go along with you when you depart — why do you bother to collect it? Tell me, why do you try so hard to acquire that which you must leave behind in the end? Forgetting the Lord, how can you be satisfied? Your mind cannot be pleased. One who forsakes God, and attaches himself to another, shall be immersed in hell. Be kind and compassionate to Nanak, O Lord, and dispel his fear. || 10 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ 

ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ 

ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧।

ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ।੧।

ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ 

ਅਰਥ: ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ। ਨਾਨਕ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿਆਸਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ।੨।

ਛੰਤੁ। ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀ ਹੋਰ ਕਿਸ ਦੇ ਪਾਸ ਜਾ ਸਕਦੇ ਹਾਂ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂ) ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। (ਆਪਣੇ ਅੰਦਰੋਂ) ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ (ਆਪਣੇ ਅੰਦਰੋਂ) ਸਾਰਾ ਆਪਾ-ਭਾਵ ਮਿਟਾ ਦੇਣਾ ਚਾਹੀਦਾ ਹੈ। ਨਾਨਕ (ਤਾਂ ਪ੍ਰਭੂ ਦੇ ਦਰ ਤੇ ਹੀ) ਬੇਨਤੀ ਕਰਦਾ ਹੈ (ਤੇ ਆਖਦਾ ਹੈ-ਹੇ ਪ੍ਰਭੂ!) ਮੇਹਰ ਕਰ (ਤੇਰੀ ਮੇਹਰ ਨਾਲ ਹੀ ਤੇਰੇ) ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ।੨।

ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥

ਅਰਥ: ਹੇ (ਮੇਰੇ) ਮਨ! ਜਿਸ ਪਰਮਾਤਮਾ ਦੇ ਹੱਥ ਵਿਚ (ਸਾਡੀ) ਹਰੇਕ (ਜੀਵਨ-) ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, (ਇਹੀ ਧਨ) ਸਾਡੇ ਨਾਲ ਸਾਥ ਕਰਦਾ ਹੈ।੩।

ਛੰਤੁ। ਹੇ ਭਾਈ! ਸਿਰਫ਼ ਪਰਮਾਤਮਾ ਹੀ (ਸਦਾ ਨਾਲ ਨਿਭਣ ਵਾਲਾ) ਸਾਥੀ ਹੈ, ਉਸ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀਹ ਗਿਣ ਸਕਦਾ ਹਾਂ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ (ਅਸਾਂ ਜੀਵਾਂ ਦਾ) ਹੋਰ ਕੋਈ (ਸਹਾਰਾ) ਨਹੀਂ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ, ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ।੩।

ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥ 

ਅਰਥ: ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਉਸ ਦੇ ਦਰ ਤੋਂ) ਸਾਰੇ ਸੁਖ (ਮਿਲ ਜਾਂਦੇ ਹਨ) , ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ (ਉਸ ਪਾਸੋਂ) ਮੰਗੀ ਹੈ, ਉਹ ਮੈਨੂੰ (ਸਦਾ) ਮਿਲ ਗਈ ਹੈ।੪।

ਛੰਤੁ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ (ਮੇਰਾ) ਮਨ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥ 

ਅਰਥ: ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ।ਰਹਾਉ।

ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ।੧।

ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯।

TODEE, FIFTH MEHL:

My foolish heart is in the grip of pride. By the Will of my Lord God, Maya, like a witch, has swallowed by soul. || Pause || More and more, he continually yearns for more; but unless he is destined to receive, how can he obtain it? He is entangled in wealth, bestowed by the Lord God; the unfortunate one attaches himself to the fire of desires. || 1 || Listen, O mind, to the Teachings of the Holy Saints, and all your sins shall be totally washed away. One who is destined to receive from the Lord, O servant Nanak, shall not be cast into the womb of reincarnation again. || 2 || 2 || 19 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily HUKAMNAMA SAHIB from Sri Darbar SAHIB Amritsar including Punjabi and English AUDIO translationਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥  ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ। ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨। ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ। ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩। ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ। (ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪। ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।

DHANAASAREE, FIRST MEHL, FIRST HOUSE, CHAU-PADAS:

ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:

My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 |

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily HUKAMNAMA SAHIB from Sri Darbar SAHIB Amritsar including Punjabi English translation AUDIO.ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥  ਅਰਥ: (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧। ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ?।੧।ਰਹਾਉ। ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ) । ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨। ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩। ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ) । ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ।੪।੨। ਸ਼ਬਦ ਦਾ ਭਾਵ: ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ। ਮਾਇਆ ਦਾ ਮੋਹ ਸਗੋਂ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੋਤਾ ਬਿਗਾਨੀ ਕੈਦ ਵਿਚ ਫਸਦਾ ਹੈ।

RAAG SORAT’H, THE WORD OF DEVOTEE KABEER JEE, FIRST HOUSE:

ONE UNIVERSAL CREATOR GOD. BY THE GRACE OF THE TRUE GURU:

When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. || 1 || Why, O Siblings of Destiny, do you strut around, all puffed up with pride? Have you forgotten those days, when you were hanging, face down, for ten months? || 1 || Pause || Like the bee which collects honey, the fool eagerly gathers and collects wealth. At the time of death, they shout, “Take him away, take him away! Why leave a ghost lying around?” || 2 || His wife accompanies his to the threshold, and his friends and companions beyond. All the people and relatives go as far as the cremation grounds, and then, the soul-swan goes on alone. || 3 || Says Kabeer, listen, O mortal being: you have been seized by Death, and you have fallen into the deep, dark pit. You have entangled yourself in the false wealth of Maya, like the parrot caught in the trap. || 4 || 2 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO.

ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ 

ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।

ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।

ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।

ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।

RAAG DHANAASAREE, THIRD MEHL, FOURTH HOUSE:

ONE UNIVERSAL CREATOR GOD. BY THE GRACE OF THE TRUE GURU:

I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH. ਸੂਹੀ ਮਹਲਾ ੧ ॥ ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥ ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥ ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥ ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥ ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥ ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥ ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥ ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥੪॥੨॥੯॥ 

ਅਰਥ: ਹੇ ਮੇਰੇ ਸੋਹਣੇ ਪ੍ਰਭੂ ਜੀ! ਮੈਂ ਤੇਰੇ ਗੁਣਾਂ ਦਾ ਅੰਤ ਨਹੀਂ ਜਾਣ ਸਕਦਾ (ਮੈਨੂੰ ਇਹ ਸਮਝ ਨਹੀਂ ਆ ਸਕਦੀ ਕਿ ਤੇਰੇ ਵਿਚ ਕਿਤਨੀਆਂ ਕੁ ਸਿਫ਼ਤਾਂ ਹਨ) । ਤੂੰ ਪਾਣੀ ਵਿਚ ਭਰਪੂਰ ਹੈਂ, ਤੂੰ ਧਰਤੀ ਦੇ ਅੰਦਰ ਵਿਆਪਕ ਹੈਂ, ਤੂੰ ਆਕਾਸ਼ ਵਿਚ ਹਰ ਥਾਂ ਮੌਜੂਦ ਹੈਂ, ਤੂੰ ਆਪ ਹੀ ਸਭ ਜੀਵਾਂ ਵਿਚ ਸਭ ਥਾਵਾਂ ਵਿਚ ਸਮਾਇਆ ਹੋਇਆ ਹੈਂ।੧।ਰਹਾਉ।

ਹੇ ਪ੍ਰਭੂ! ਕੋਈ ਐਸੀ ਤੱਕੜੀ ਨਹੀਂ ਕੋਈ ਐਸਾ ਵੱਟਾ ਨਹੀਂ (ਜੋ ਤੇਰੇ ਗੁਣਾਂ ਦਾ ਅੰਦਾਜ਼ਾ ਲਾ ਸਕਣ) , ਕੋਈ ਐਸਾ ਸਰਾਫ਼ ਨਹੀਂ ਜਿਸ ਨੂੰ ਮੈਂ (ਤੇਰੇ ਗੁਣਾਂ ਦਾ ਅੰਦਾਜ਼ਾ ਲਾਣ ਵਾਸਤੇ) ਸੱਦ ਸਕਾਂ। ਮੈਨੂੰ ਕੋਈ ਐਸਾ ਉਸਤਾਦ ਨਹੀਂ ਦਿੱਸਦਾ ਜਿਸ ਪਾਸੋਂ ਮੈਂ ਤੇਰਾ ਮੁੱਲ ਪਵਾ ਸਕਾਂ ਜਾਂ ਮੁੱਲ ਪਾਣ ਦੀ ਜਾਚ ਸਿੱਖ ਸਕਾਂ।੧।

ਹੇ ਪ੍ਰਭੂ! ਜੇ ਮੇਰਾ ਮਨ ਤੱਕੜੀ ਬਣ ਜਾਏ, ਜੇ ਮੇਰਾ ਚਿੱਤ ਤੋਲਣ ਵਾਲਾ ਵੱਟਾ ਬਣ ਜਾਏ, ਜੇ ਮੈਂ ਤੇਰੀ ਸੇਵਾ ਕਰ ਸਕਾਂ, ਤੇਰਾ ਸਿਮਰਨ ਕਰ ਸਕਾਂ (ਜੇ ਇਹ ਸੇਵਾ-ਸਿਮਰਨ ਮੇਰੇ ਵਾਸਤੇ) ਸਰਾਫ਼ ਬਣ ਜਾਏ (ਤੇਰੇ ਗੁਣਾਂ ਦਾ ਮੈਂ ਅੰਤ ਤਾਂ ਨਹੀਂ ਪਾ ਸਕਾਂਗਾ, ਪਰ) ਇਹਨਾਂ ਤਰੀਕਿਆਂ ਨਾਲ ਮੈਂ ਆਪਣੇ ਚਿੱਤ ਨੂੰ ਤੇਰੇ ਚਰਨਾਂ ਵਿਚ ਟਿਕਾ ਕੇ ਰੱਖ ਸਕਾਂਗਾ। (ਹੇ ਭਾਈ!) ਮੈਂ ਆਪਣੇ ਹਿਰਦੇ ਵਿਚ ਹੀ ਉਸ ਖਸਮ-ਪ੍ਰਭੂ ਨੂੰ ਬੈਠਾ ਜਾਚ ਸਕਾਂਗਾ।੨।

(ਹੇ ਭਾਈ! ਪ੍ਰਭੂ ਹਰੇਕ ਥਾਂ ਵਿਆਪਕ ਹੈ, ਆਪਣੀ ਵਡਿਆਈ ਭੀ ਉਹ ਆਪ ਹੀ ਜਾਣਦਾ ਹੈ ਤੇ ਜਾਚ ਸਕਦਾ ਹੈ ਉਹ) ਆਪ ਹੀ ਤੱਕੜੀ ਹੈ, ਤੱਕੜੀ ਦਾ ਵੱਟਾ ਹੈ, ਤੱਕੜੀ ਦੀ ਬੋਦੀ ਹੈ, ਉਹ ਆਪ ਹੀ (ਆਪਣੇ ਗੁਣਾਂ ਨੂੰ) ਤੋਲਣ ਵਾਲਾ ਹੈ। ਉਹ ਆਪ ਹੀ ਸਭ ਜੀਵਾਂ ਦੀ ਸੰਭਾਲ ਕਰਦਾ ਹੈ, ਆਪ ਹੀ ਸਭ ਦੇ ਦਿਲਾਂ ਦੀ ਸਮਝਦਾ ਹੈ, ਆਪ ਹੀ ਜੀਵ-ਰੂਪ ਹੋ ਕੇ ਜਗਤ ਵਿਚ (ਨਾਮ) ਵਣਜ ਕਰ ਰਿਹਾ ਹੈ।੩।

ਅੰਞਾਣ ਨਾਨਕ ਪਰਮਾਤਮਾ ਦੇ ਗੁਣਾਂ ਦੀ ਕਦਰ ਨਹੀਂ ਪਾ ਸਕਦਾ, ਕਿਉਂਕਿ ਇਸ ਦੀ ਸੰਗਤਿ ਸਦਾ ਉਸ ਮਨ ਨਾਲ ਹੈ ਜੋ (ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਪਿਆ ਹੈ ਜੋ (ਜਨਮਾਂ ਜਨਮਾਂਤਰਾਂ ਦੇ ਵਿਕਾਰਾਂ ਦੀ ਮੈਲ ਨਾਲ) ਨੀਵੀਂ ਜਾਤਿ ਦਾ ਬਣਿਆ ਹੋਇਆ ਹੈ, ਜੋ ਸਦਾ ਭਟਕਦਾ ਰਹਿੰਦਾ ਹੈ, ਰਤਾ ਮਾਤ੍ਰ ਭੀ ਕਿਤੇ ਇਕ ਥਾਂ ਟਿਕ ਨਹੀਂ ਸਕਦਾ।੪।੨।੯।

SOOHEE, FIRST MEHL:

What scale, what weights, and what assayer shall I call for You, Lord? From what guru should I receive instruction? By whom should I have Your value appraised? || 1 || O my Dear Beloved Lord, Your limits are not known. You pervade the water, the land, and the sky; You Yourself are All-pervading. || 1 || Pause || Mind is the scale, consciousness the weights, and the performance of Your service is the appraiser. Deep within my heart, I weigh my Husband Lord; in this way I focus my consciousness. || 2 || You Yourself are the balance, the weights and the scale; You Yourself are the weigher. You Yourself see, and You Yourself understand; You Yourself are the trader. || 3 || The blind, low class wandering soul, comes for a moment, and departs in an instant. In its company, Nanak dwells; how can the fool attain the Lord? || 4 || 2 || 9||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ 

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ 

ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।

ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।

:ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

SHALOK:

The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO  ਧਨਾਸਰੀ ਮਹਲਾ ੫ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥ 

ਅਰਥ: ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ।ਰਹਾਉ।

ਹੇ ਮਨ! ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ। (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ। ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ-ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ।੧।

ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ਨਹੀਂ। ਉਹ (ਧਨ-ਪਦਾਰਥ) ਅਖ਼ੀਰ ਵੇਲੇ ਨਾਲ ਨਹੀਂ ਜਾਂਦਾ। ਆਪਣੇ ਮਨ ਵਿਚ ਹਿਰਦੇ ਵਿਚ ਤੂੰ ਪਰਮਾਤਮਾ ਦਾ ਨਾਮ ਸਿਮਰਿਆ ਕਰ। ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨਾਂ (ਦੀ ਸੰਗਤਿ ਕਰਿਆ ਕਰ) , ਕਿਉਂਕਿ ਉਹਨਾਂ (ਸੰਤ ਜਨਾਂ ਦੀ) ਸੰਗਤਿ ਵਿਚ ਤੇਰੇ (ਮਾਇਆ ਦੇ) ਬੰਧਨ ਮੁੱਕ ਸਕਦੇ ਹਨ।੨।

ਹੇ ਭਾਈ! ਪਰਮਾਤਮਾ ਦਾ ਆਸਰਾ ਫੜ, (ਆਪਣੇ) ਹਿਰਦੇ ਵਿਚ (ਪਰਮਾਤਮਾ ਦੇ) ਕੋਮਲ ਚਰਨ (ਵਸਾ) (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ, ਕੋਈ ਹੋਰ ਆਸਰਾ ਨਹੀਂ ਢੂੰਢਣਾ ਚਾਹੀਦਾ। ਹੇ ਨਾਨਕ! ਉਹੀ ਮਨੁੱਖ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਸੁਰਤਿ-ਅਭਿਆਸੀ ਹੈ, ਉਹੀ ਤਪਸ੍ਵੀ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ।੩।੧।੨੯।

DHANAASAREE, FIFTH MEHL, SIXTH HOUSE:

ONE UNIVERSAL CREATOR GOD. BY THE GRACE OF THE TRUE GURU:

Listen, O Dear Beloved Saints, to my prayer. Without the Lord, no one is liberated. || Pause || O mind, do only deeds of purity; the Lord is the only boat to carry you across. Other entanglements shall be of no use to you. True living is serving the Divine, Supreme Lord God; the Guru has imparted this teaching to me. || 1 || Do not fall in love with trivial things; in the end, they shall not go along with you. Worship and adore the Lord with your mind and body, O Beloved Saint of the Lord; in the Saadh Sangat, the Company of the Holy, you shall be released from bondage. || 2 || In your heart, hold fast to the Sanctuary of the lotus feet of the Supreme Lord God; do not place your hopes in any other support. He alone is a devotee, spiritually wise, a meditator, and a penitent, O Nanak, who is blessed by the Lord’s Mercy. || 3 || 1 || 29 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO ਸੋਰਠਿ ਮਹਲਾ ੫ ॥ ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥ ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥ ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥ ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥

ਅਰਥ: ਹੇ ਪ੍ਰਭੂ ਜੀ! ਤੂੰ ਮੇਰਾ ਪਾਲਣਹਾਰਾ ਮਾਲਕ ਹੈਂ, ਮੇਰੇ ਅੰਗ-ਸੰਗ ਵੱਸਦਾ ਹੈਂ। ਹੇ ਹਰੀ! ਮੈਨੂੰ ਆਪਣੇ ਚਰਨਾਂ ਦੀ ਸਰਣ ਵਿਚ ਰੱਖ, ਮੈਨੂੰ ਆਪਣਾ ਦਾਸ ਬਣਾਈ ਰੱਖ।੧।ਰਹਾਉ।

ਹੇ ਮੇਰੇ ਆਪਣੇ ਮਾਲਕ ਪ੍ਰਭੂ! ਮੇਰੇ ਦਿਲ ਦੀ ਹਾਲਤ ਤੂੰ ਹੀ ਜਾਣਦਾ ਹੈਂ, ਤੇਰੀ ਸਰਣ ਪਿਆਂ ਹੀ (ਮੇਰੀ ਅੰਦਰਲੀ ਮੰਦੀ ਹਾਲਤ ਦਾ) ਖ਼ਾਤਮਾ ਹੋ ਸਕਦਾ ਹੈ। ਮੈਂ ਲੱਖਾਂ ਪਾਪ ਕਰਦਾ ਫਿਰਦਾ ਹਾਂ। ਹੇ ਮੇਰੇ ਮਾਲਕ! ਮੈਨੂੰ ਬਖ਼ਸ਼ ਲੈ।੧।

ਹੇ ਬੇਸ਼ੁਮਾਰ ਪ੍ਰਭੂ! ਹੇ ਬੇਅੰਤ! ਹੇ ਮੇਰੇ ਮਾਲਕ! ਤੂੰ ਉੱਚੀ ਆਤਮਕ ਅਵਸਥਾ ਵਾਲਾ ਹੈਂ, ਤੂੰ ਸਾਰੇ ਗੁਣਾਂ ਦਾ ਮਾਲਕ ਹੈਂ, ਤੂੰ ਡੂੰਘਾ ਹੈਂ। ਹੇ ਨਾਨਕ! (ਆਖ-ਹੇ ਪ੍ਰਭੂ! ਜਦੋਂ ਤੂੰ ਕਿਸੇ ਮਨੁੱਖ ਦੀ ਵਿਕਾਰਾਂ ਦੀ) ਫਾਹੀ ਕੱਟ ਕੇ ਉਸ ਨੂੰ ਆਪਣਾ ਦਾਸ ਬਣਾ ਲੈਂਦਾ ਹੈਂ, ਤਦੋਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ।੨।੭।੩੫।

SORAT’H, FIFTH MEHL:

Only You know the state of my innermost self; You alone can judge me. Please forgive me, O Lord God Master; I have committed thousands of sins and mistakes. || 1 || O my Dear Lord God Master, You are always near me. O Lord, please bless Your disciple with the shelter of Your feet. || 1 || Pause || Infinite and endless is my Lord and Master; He is lofty, virtuous and profoundly deep. Cutting away the noose of death, the Lord has made Nanak His slave, and now, what does he owe to anyone else? || 2 || 7 || 35 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

HUKAMNAMA sahib {ਪੰਨਾ 673}

ਪਦਅਰਥ: ਪੀਸਉ = ਪੀਸਉਂ, ਮੈਂ (ਆਟਾ) ਪੀਹਾਂ। ਸੰਤ ਆਗੈ = ਸੰਤਾਂ ਦੀ ਸੇਵਾ ਵਿਚ। ਜਸੁ = ਸਿਫ਼ਤਿ-ਸਾਲਾਹ। ਗਾਈ = ਗਈਂ, ਮੈਂ ਗਾਵਾਂ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ। ਸਮ੍ਹ੍ਹਾਰੈ = ਯਾਦ ਕਰਦਾ ਰਹੇ। ਬਿਸ੍ਰਾਮ ਨਿਧਿ = ਸੁਖ ਦਾ ਖ਼ਜ਼ਾਨਾ। ਪਾਈ = ਪਾਈਂ, ਮੈਂ ਹਾਸਲ ਕਰ ਲਵਾਂ।੧।

ਮੇਰੇ ਸਾਈ = ਹੇ ਮੇਰੇ ਸਾਈਂ! ਠਾਕੁਰ = ਹੇ ਮਾਲਕ! ਧਿਆਈ = ਧਿਆਈਂ, ਮੈਂ ਧਿਆਵਾਂ।੧।ਰਹਾਉ।

ਤੇ = ਤੋਂ, ਨਾਲ। ਛੁਟੈ = ਮੁੱਕ ਜਾਏ। ਭਰਮਾਈ = ਭਟਕਣਾ। ਅਨਦ = ਆਨੰਦ। ਰਵਿਓ = ਵਿਆਪਕ। ਮਧੇ = ਵਿਚ। ਜਤ ਕਤ = ਜਿੱਥੇ ਕਿੱਥੇ। ਪੇਖਉ = ਪੇਖਉਂ, ਮੈਂ ਵੇਖਾਂ। ਜਾਈ = ਜਾਇ, ਜਾ ਕੇ।੨।

ਨਿਧਿ = ਖ਼ਜ਼ਾਨਾ। ਪਤਿਤ ਪਾਵਨ = ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ ਪਵਿਤ੍ਰ ਕਰਨ ਵਾਲਾ। ਗੋਸਾਈ = ਹੇ ਧਰਤੀ ਦੇ ਖਸਮ! ਕੋਟਿ = ਕ੍ਰੋੜਾਂ। ਤੇ = ਤੋਂ, ਨਾਲ। ਮੁਖ ਤੇ = ਮੂੰਹੋਂ। ਨਿਮਖ = ਅੱਖ ਝਮਕਣ ਜਿਤਨੇ ਸਮੇ ਲਈ। ਬੁਲਾਈ = ਬੁਲਾਈਂ, ਮੈਂ (ਤੇਰਾ ਨਾਮ) ਉਚਾਰਾਂ।੩।

ਸਾ = ਉਹ {ਇਸਤ੍ਰੀ ਲਿੰਗ}। ਕੈ ਮਨਿ = ਦੇ ਮਨ ਵਿਚ। ਭਾਈ = ਪਸੰਦ ਆਉਂਦੀ ਹੈ। ਤ੍ਰਿਪਤਿ ਅਘਾਈ = ਪੂਰਨ ਤੌਰ ਤੇ ਰੱਜ ਜਾਈਦਾ ਹੈ।੪।

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB INCLUDING PUNJABI AND ENGLISH TRANSLATIONS AUDIO ਸੋਰਠਿ ਮਹਲਾ ੫ ॥ ਸੁਖੀਏ ਕਉ ਪੇਖੈ ਸਭ ਸੁਖੀਆ ਰੋਗੀ ਕੈ ਭਾਣੈ ਸਭ ਰੋਗੀ ॥ ਕਰਣ ਕਰਾਵਨਹਾਰ ਸੁਆਮੀ ਆਪਨ ਹਾਥਿ ਸੰਜੋਗੀ ॥੧॥ ਮਨ ਮੇਰੇ ਜਿਨਿ ਅਪੁਨਾ ਭਰਮੁ ਗਵਾਤਾ ॥ ਤਿਸ ਕੈ ਭਾਣੈ ਕੋਇ ਨ ਭੂਲਾ ਜਿਨਿ ਸਗਲੋ ਬ੍ਰਹਮੁ ਪਛਾਤਾ ॥ ਰਹਾਉ ॥ ਸੰਤ ਸੰਗਿ ਜਾ ਕਾ ਮਨੁ ਸੀਤਲੁ ਓਹੁ ਜਾਣੈ ਸਗਲੀ ਠਾਂਢੀ ॥ ਹਉਮੈ ਰੋਗਿ ਜਾ ਕਾ ਮਨੁ ਬਿਆਪਿਤ ਓਹੁ ਜਨਮਿ ਮਰੈ ਬਿਲਲਾਤੀ ॥੨॥ ਗਿਆਨ ਅੰਜਨੁ ਜਾ ਕੀ ਨੇਤ੍ਰੀ ਪੜਿਆ ਤਾ ਕਉ ਸਰਬ ਪ੍ਰਗਾਸਾ ॥ ਅਗਿਆਨਿ ਅੰਧੇਰੈ ਸੂਝਸਿ ਨਾਹੀ ਬਹੁੜਿ ਬਹੁੜਿ ਭਰਮਾਤਾ ॥੩॥ ਸੁਣਿ ਬੇਨੰਤੀ ਸੁਆਮੀ ਅਪੁਨੇ ਨਾਨਕੁ ਇਹੁ ਸੁਖੁ ਮਾਗੈ ॥ ਜਹ ਕੀਰਤਨੁ ਤੇਰਾ ਸਾਧੂ ਗਾਵਹਿ ਤਹ ਮੇਰਾ ਮਨੁ ਲਾਗੈ ॥੪॥੬॥

ਅਰਥ: ਹੇ ਮੇਰੇ ਮਨ! ਜਿਸ ਮਨੁੱਖ ਨੇ ਆਪਣੇ ਅੰਦਰੋਂ ਮੇਰ-ਤੇਰ ਗਵਾ ਲਈ ਜਿਸ ਨੇ ਸਭ ਜੀਵਾਂ ਵਿਚ ਪਰਮਾਤਮਾ ਵੱਸਦਾ ਪਛਾਣ ਲਿਆ, ਉਸ ਦੇ ਖ਼ਿਆਲ ਵਿਚ ਕੋਈ ਜੀਵ ਕੁਰਾਹੇ ਨਹੀਂ ਜਾ ਰਿਹਾ।ਰਹਾਉ।

ਹੇ ਭਾਈ! ਆਤਮਕ ਸੁਖ ਮਾਣਨ ਵਾਲੇ ਨੂੰ ਹਰੇਕ ਮਨੁੱਖ ਆਤਮਕ ਸੁਖ ਮਾਣਦਾ ਦਿਸਦਾ ਹੈ, (ਵਿਕਾਰਾਂ ਦੇ) ਰੋਗ ਵਿਚ ਫਸੇ ਹੋਏ ਦੇ ਖ਼ਿਆਲ ਵਿਚ ਸਾਰੀ ਲੁਕਾਈ ਹੀ ਵਿਕਾਰੀ ਹੈ। (ਆਪਣੇ ਅੰਦਰੋਂ ਮੇਰ-ਤੇਰ ਗਵਾ ਚੁਕੇ ਮਨੁੱਖ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ) ਮਾਲਕ-ਪ੍ਰਭੂ ਹੀ ਸਭ ਕੁਝ ਕਰਨ ਦੀ ਸਮਰਥਾ ਵਾਲਾ ਹੈ ਜੀਵਾਂ ਪਾਸੋਂ ਕਰਾਣ ਦੀ ਤਾਕਤ ਵਾਲਾ ਹੈ, (ਜੀਵਾਂ ਲਈ ਆਤਮਕ ਸੁਖ ਤੇ ਆਤਮਕ ਦੁੱਖ ਦਾ) ਮੇਲ ਉਸ ਨੇ ਆਪਣੇ ਹੱਥ ਵਿਚ ਰੱਖਿਆ ਹੋਇਆ ਹੈ।੧।

ਹੇ ਭਾਈ! ਸਾਧ ਸੰਗਤਿ ਵਿਚ ਰਹਿ ਕੇ ਜਿਸ ਮਨੁੱਖ ਦਾ ਮਨ (ਵਿਕਾਰਾਂ ਵਲੋਂ) ਸ਼ਾਂਤ ਹੋ ਜਾਂਦਾ ਹੈ, ਉਹ ਸਾਰੀ ਲੁਕਾਈ ਨੂੰ ਹੀ ਸ਼ਾਂਤ-ਚਿੱਤ ਸਮਝਦਾ ਹੈ। ਪਰ ਜਿਸ ਮਨੁੱਖ ਦਾ ਮਨ ਹਉਮੈ-ਰੋਗ ਵਿਚ ਫਸਿਆ ਰਹਿੰਦਾ ਹੈ, ਉਹ ਸਦਾ ਦੁੱਖੀ ਰਹਿੰਦਾ ਹੈ, ਉਹ (ਹਉਮੈ ਵਿਚ) ਜਨਮ ਲੈ ਕੇ ਆਤਮਕ ਮੌਤ ਸਹੇੜੀ ਰੱਖਦਾ ਹੈ।੨।

ਹੇ ਭਾਈ! ਆਤਮਕ ਜੀਵਨ ਦੀ ਸੂਝ ਦਾ ਸੁਰਮਾ ਜਿਸ ਮਨੁੱਖ ਦੀਆਂ ਅੱਖਾਂ ਵਿਚ ਪੈ ਜਾਂਦਾ ਹੈ, ਉਸ ਨੂੰ ਆਤਮਕ ਜੀਵਨ ਦੀ ਸਾਰੀ ਸਮਝ ਪੈ ਜਾਂਦੀ ਹੈ। ਪਰ ਗਿਆਨ-ਹੀਨ ਮਨੁੱਖ ਨੂੰ ਅਗਿਆਨਤਾ ਦੇ ਹਨੇਰੇ ਵਿਚ (ਸਹੀ ਜੀਵਨ ਬਾਰੇ) ਕੁਝ ਨਹੀਂ ਸੁੱਝਦਾ, ਉਹ ਮੁੜ ਮੁੜ ਭਟਕਦਾ ਰਹਿੰਦਾ ਹੈ।੩।

ਹੇ ਮੇਰੇ ਮਾਲਕ! ਮੇਰੀ) ਬੇਨਤੀ ਸੁਣ (ਤੇਰਾ ਦਾਸ) ਨਾਨਕ (ਤੇਰੇ ਦਰ ਤੋਂ) ਇਹ ਸੁਖ ਮੰਗਦਾ ਹੈ (ਕਿ) ਜਿੱਥੇ ਸੰਤ ਜਨ ਤੇਰੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਹੋਣ, ਉੱਥੇ ਮੇਰਾ ਮਨ ਪਰਚਿਆ ਰਹੇ।੪।੬।

SORAT’H, FIFTH MEHL:

To the happy person, everyone seems happy; to the sick person, everyone seems sick. The Lord and Master acts, and causes us to act; union is in His Hands. || 1 || O my mind, no one appears to be mistaken, to one who has dispelled his own doubts; he realizes that everyone is God. || Pause || One whose mind is comforted in the Society of the Saints, believes that all are joyful. One whose mind is afflicted by the disease of egotism, cries out in birth and death. || 2 || Everything is clear to one whose eyes are blessed with the ointment of spiritual wisdom. In the darkness of spiritual ignorance, he sees nothing at all; he wanders around in reincarnation, over and over again. || 3 || Hear my prayer, O Lord and Master; Nanak begs for this happiness: whereever Your Holy Saints sing the Kirtan of Your Praises, let my mind be attached to that place. || 4 || 6 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO ਸਲੋਕੁ ਮਃ ੩ ॥ ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥ 

ਅਰਥ: ਜਿਤਨਾ ਇਹ ਸਾਰਾ ਸੰਸਾਰ ਹੈ (ਇਸ ਵਿਚ) ਹਰੇਕ ਜੀਵ ਸਤਿਗੁਰੂ ਦੇ ਦਰਸਨ ਕਰਦਾ ਹੈ (ਪਰ) ਨਿਰਾ ਦਰਸ਼ਨ ਕੀਤਿਆਂ ਮੁਕਤੀ ਨਹੀਂ ਮਿਲਦੀ, ਜਦ ਤਾਈਂ ਜੀਵ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਨਹੀਂ ਕਰਦਾ, (ਕਿਉਂਕਿ ਵਿਚਾਰ ਕਰਨ ਤੋਂ ਬਿਨਾ) ਅਹੰਕਾਰ (-ਰੂਪ ਮਨ ਦੀ) ਮੈਲ ਨਹੀਂ ਉਤਰਦੀ ਤੇ ਨਾਮ ਵਿਚ ਪਿਆਰ ਨਹੀਂ ਬਣਦਾ।

ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥ ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥੧॥

ਅਰਥ: ਕਈ ਮਨੁੱਖਾਂ ਨੂੰ ਪ੍ਰਭੂ ਨੇ ਆਪ ਹੀ ਮੇਹਰ ਕਰ ਕੇ ਮਿਲਾ ਲਿਆ ਹੈ ਜਿਨ੍ਹਾਂ ਨੇ ਮੇਰ-ਤੇਰ ਤੇ ਵਿਕਾਰ ਛੱਡੇ ਹਨ। ਹੇ ਨਾਨਕ! ਕਈ ਮਨੁੱਖ (ਸਤਿਗੁਰੂ ਦਾ) ਦਰਸ਼ਨ ਕਰ ਕੇ ਸਤਿਗੁਰੂ ਦੇ ਪਿਆਰ ਵਿਚ ਬਿਰਤੀ ਜੋੜ ਕੇ ਮਰ ਕੇ (ਭਾਵ, ਆਪਾ ਗਵਾ ਕੇ) ਹਰੀ ਵਿਚ ਮਿਲ ਗਏ ਹਨ।੧।

ਮਃ ੩ ॥ ਸਤਿਗੁਰੂ ਨ ਸੇਵਿਓ ਮੂਰਖ ਅੰਧ ਗਵਾਰਿ ॥ ਦੂਜੈ ਭਾਇ ਬਹੁਤੁ ਦੁਖੁ ਲਾਗਾ ਜਲਤਾ ਕਰੇ ਪੁਕਾਰ ॥ ਜਿਨ ਕਾਰਣਿ ਗੁਰੂ ਵਿਸਾਰਿਆ ਸੇ ਨ ਉਪਕਰੇ ਅੰਤੀ ਵਾਰ ॥ 

ਅਰਥ: ਅੰਨ੍ਹੇ ਮੂਰਖ ਗਵਾਰ ਨੇ ਆਪਣੇ ਸਤਿਗੁਰੂ ਦੀ ਸੇਵਾ ਨਹੀਂ ਕੀਤੀ, ਮਾਇਆ ਦੇ ਪਿਆਰ ਵਿਚ ਜਦੋਂ ਬਹੁਤ ਦੁਖੀ ਹੋਇਆ ਤਦੋਂ ਸੜਦਾ ਹੋਇਆ ਹਾੜੇ ਘੱਤਦਾ ਹੈ; ਤੇ ਜਿਨ੍ਹਾਂ ਦੇ ਵਾਸਤੇ ਸਤਿਗੁਰੂ ਨੂੰ ਵਿਸਾਰਿਆ ਹੈ ਉਹ ਆਖ਼ਰੀ ਵੇਲੇ ਨਹੀਂ ਪੁੱਕਰਦੇ।

ਨਾਨਕ ਗੁਰਮਤੀ ਸੁਖੁ ਪਾਇਆ ਬਖਸੇ ਬਖਸਣਹਾਰ ॥੨॥ {

ਅਰਥ: ਹੇ ਨਾਨਕ! ਗੁਰੂ ਦੀ ਮਤਿ ਲਿਆਂ ਹੀ ਸੁਖ ਮਿਲਦਾ ਹੈ ਤੇ ਬਖ਼ਸ਼ਣ ਵਾਲਾ ਹਰੀ ਬਖ਼ਸ਼ਦਾ ਹੈ।੨।

ਪਉੜੀ ॥ ਤੂ ਆਪੇ ਆਪਿ ਆਪਿ ਸਭੁ ਕਰਤਾ ਕੋਈ ਦੂਜਾ ਹੋਇ ਸੁ ਅਵਰੋ ਕਹੀਐ ॥ ਹਰਿ ਆਪੇ ਬੋਲੈ ਆਪਿ ਬੁਲਾਵੈ ਹਰਿ ਆਪੇ ਜਲਿ ਥਲਿ ਰਵਿ ਰਹੀਐ ॥ 

ਅਰਥ: ਹੇ ਹਰੀ! ਤੂੰ ਆਪ ਹੀ ਆਪ ਹੈਂ ਤੇ ਆਪ ਹੀ ਸਭ ਕੁਝ ਪੈਦਾ ਕਰਦਾ ਹੈਂ, ਕਿਸੇ ਹੋਰ ਦੂਜੇ ਨੂੰ ਪੈਦਾ ਕਰਨ ਵਾਲਾ ਤਾਂ ਹੀ ਆਖੀਏ, ਜੇ ਕੋਈ ਹੋਰ ਹੋਵੇ ਹੀ। ਹਰੀ ਆਪ ਹੀ (ਸਭ ਜੀਵਾਂ ਵਿਚ) ਬੋਲਦਾ ਹੈ, ਆਪ ਹੀ ਸਭ ਨੂੰ ਬੁਲਾਉਂਦਾ ਹੈ ਅਤੇ ਆਪ ਹੀ ਜਲ ਵਿਚ ਥਲ ਵਿਚ ਵਿਆਪ ਰਿਹਾ ਹੈ।

ਹਰਿ ਆਪੇ ਮਾਰੈ ਹਰਿ ਆਪੇ ਛੋਡੈ ਮਨ ਹਰਿ ਸਰਣੀ ਪੜਿ ਰਹੀਐ ॥ ਹਰਿ ਬਿਨੁ ਕੋਈ ਮਾਰਿ ਜੀਵਾਲਿ ਨ ਸਕੈ ਮਨ ਹੋਇ ਨਿਚਿੰਦ ਨਿਸਲੁ ਹੋਇ ਰਹੀਐ ॥ 

ਅਰਥ: ਹੇ ਮਨ! ਹਰੀ ਆਪ ਹੀ ਮਾਰਦਾ ਹੈ ਤੇ ਆਪ ਹੀ ਬਖ਼ਸ਼ਦਾ ਹੈ, (ਇਸ ਵਾਸਤੇ) ਹਰੀ ਦੀ ਸ਼ਰਨ ਵਿਚ ਪਿਆ ਰਹੁ। ਹੇ ਮਨ! ਹਰੀ ਤੋਂ ਬਿਨਾ ਕੋਈ ਹੋਰ ਨਾ ਮਾਰ ਸਕਦਾ ਹੈ ਨਾ ਜਿਵਾਲ ਸਕਦਾ ਹੈ (ਇਸ ਵਾਸਤੇ) ਨਿਸਚਿੰਤ ਹੋ ਰਹੁ ਤੇ ਲੰਮੀਆਂ ਤਾਣ ਛੱਡ (ਭਾਵ, ਕਿਸੇ ਹੋਰ ਦੀ ਓਟ ਨਾ ਤੱਕ ਤੇ ਸਭ ਤੋਂ ਵੱਡੇ ਹਰੀ ਦੀ ਆਸ ਰੱਖ) ।

ਉਠਦਿਆ ਬਹਦਿਆ ਸੁਤਿਆ ਸਦਾ ਸਦਾ ਹਰਿ ਨਾਮੁ ਧਿਆਈਐ ਜਨ ਨਾਨਕ ਗੁਰਮੁਖਿ ਹਰਿ ਲਹੀਐ ॥੨੧॥੧॥ ਸੁਧੁ    

ਅਰਥ: ਹੇ ਦਾਸ ਨਾਨਕ! ਜੇ ਉਠਦਿਆਂ ਬਹਿੰਦਿਆਂ ਤੇ ਸੁੱਤਿਆਂ ਹਰ ਵੇਲੇ ਹਰੀ ਦਾ ਨਾਮ ਸਿਮਰੀਏ ਤਾਂ ਸਤਿਗੁਰੂ ਦੇ ਸਨਮੁਖ ਹੋ ਕੇ ਹਰਿ ਮਿਲ ਪੈਂਦਾ ਹੈ।੨੧।੧। ਸੁਧੁ।

SHALOK, THIRD MEHL:

All the living beings of the world behold the True Guru. One is not liberated by merely seeing Him, unless one contemplates the Word of His Shabad. The filth of ego is not removed, and he does not enshrine love for the Naam. The Lord forgives some, and unites them with Himself; they forsake their duality and sinful ways. O Nanak, some behold the Blessed Vision of the True Guru’s Darshan, with love and affection; conquering their ego, they meet with the Lord. || 1 || THIRD MEHL: The foolish, blind clown does not serve the True Guru. In love with duality, he endures terrible suffering, and burning, he cries out in pain. He forgets the Guru, for the sake of mere objects, but they will not come to his rescue in the end. Through the Guru’s Instructions, Nanak has found peace; the Forgiving Lord has forgiven him. || 2 || PAUREE: You Yourself, all by Yourself, are the Creator of all. If there were any other, then I would speak of another. The Lord Himself speaks, and causes us to speak; He Himself is pervading the water and the land. The Lord Himself destroys, and the Lord Himself saves. O mind, seek and remain in the Lord’s Sanctuary. Other than the Lord, no one can kill or rejuvenate. O mind, do not be anxious — remain fearless. While standing, sitting, and sleeping, forever and ever, meditate on the Lord’s Name; O servant Nanak, as Gurmukh, you shall attain the Lord. || 21 || 1 || SUDH ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH AUDIO TRANSLATIONS.ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥ 

ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ।

ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧।

ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ (ਇਸ ਨੇ) ਭੁਲਾਈ ਹੋਈ ਹੈ।੨।

ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯।

SORAT’H, NINTH MEHL:

In this world, I have not found any true friend. The whole world is attached to its own pleasures, and when trouble comes, no one is with you. || 1 || Pause || Wives, friends, children and relatives — all are attached to wealth. When they see a poor man, they all forsake his company and run away. || 1 || So what should I say to this crazy mind, which is affectionately attached to them? The Lord is the Master of the meek, the Destroyer of all fears, and I have forgotten to praise Him. || 2 || Like a dog’s tail, which will never straighten out, the mind will not change, no matter how many things are tried. Says Nanak, please, Lord, uphold the honor of Your innate nature; I chant Your Name. || 3 || 9 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਸੂਹੀ ਮਹਲਾ ੪ ਘਰੁ ੭    ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥

ਅਰਥ: ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ।੧।ਰਹਾਉ।

ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਮਾਲਕ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ? ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ।੧।

ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ।੨।

ਹੇ ਮੇਰੇ ਮਨ! ਵੇਖ, (ਪਾਣੀ ਦੇ) ਵਿਚ ਹੀ ਧਰਤੀ ਹੈ, (ਧਰਤੀ ਦੇ) ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, (ਮਾਲਕ-ਪ੍ਰਭੂ ਨੇ, ਮਾਨੋ) ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। ਹੇ ਮਨ! ਤੂੰ ਕਿਉਂ ਡਰਦਾ ਹੈਂ? ਅਜੇਹੀ ਸ਼ਕਤੀ ਵਾਲੇ) ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਡਰ ਭਰਮ ਦੂਰ ਕਰ ਲਿਆ ਕਰ।੩।

ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੱਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਂਦਾ ਹੈ, ਜਿਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ। ਹੇ ਨਾਨਕ! ਜਿਵੇਂ ਧਰਤੀ (ਮਨੁੱਖ ਦੇ) ਪੈਰਾਂ ਹੇਠੋਂ (ਮੌਤ ਆਉਣ ਤੇ ਉਸ ਦੇ) ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ।੪।੧।੧੨।

ਨੋਟ: 'ਘਰੁ ੭' ਦੇ ਨਵੇਂ ਸੰਗ੍ਰਹਿ ਦਾ ਇਹ ਪਹਿਲਾ ਸ਼ਬਦ ਹੈ।

SOOHEE, FOURTH MEHL, SEVENTH HOUSE:

ONE UNIVERSAL CREATOR GOD. BY THE GRACE OF THE TRUE GURU:

Which, which of Your Glorious Virtues should I sing and recount, Lord? You are my Lord and Master, the treasure of excellence. I cannot express Your Glorious Praises. You are my Lord and Master, lofty and benevolent. || 1 || The Name of the Lord, Har, Har, is my only support. If it pleases You, please save me, O my Lord and Master; without You, I have no other at all. || 1 || Pause || You alone are my strength, and my Court, O my Lord and Master; unto You alone I pray. There is no other place where I can offer my prayers; I can tell my pains and pleasures only to You. || 2 || Water is locked up in the earth, and fire is locked up in wood. The sheep and the lions are kept in one place; O mortal, meditate on the Lord, and your doubts and fears shall be removed. || 3 || So behold the glorious greatness of the Lord, O Saints; the Lord blesses the dishonored with honor. As dust rises from underfoot, O Nanak, so does the Lord make all people fall at the feet of the Holy. || 4 || 1 || 12 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥ 

ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ।

ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ bkਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧।

ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨।

ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ।੩।

ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ।੪।

ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ।੫।

ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ।੬।

ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ।੭।

ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ।੮।

ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ।੯।

ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ।੧੦।

ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ। ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨॥ ਗਰਬਿ ਗਹੇਲੀ ਮਹਲੁ ਨ ਪਾਵੈ ॥ ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥ ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥ ਬਿਨਉ ਕਰੀ ਜੇ ਜਾਣਾ ਦੂਰਿ ॥ ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥ ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥

ਅਰਥ: ਹੇ ਸਹੇਲੀਏ! ਪਰਮਾਤਮਾ ਨੂੰ ਮਿਲਣ ਦੀ ਨਿਸ਼ਾਨੀ (ਮੈਥੋਂ) ਸੁਣ ਲੈ। (ਉਹ ਨਿਸ਼ਾਨੀ ਉਹ ਤਰੀਕਾ ਇਹ ਹੈ ਕਿ) ਲੋਕ-ਲਾਜ ਦੀ ਖ਼ਾਤਰ ਕੰਮ ਕਰਨੇ ਛੱਡ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਹ।੧।ਰਹਾਉ।

ਹੇ ਸਹੇਲੀਏ! ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਸੁਹਾਗ-ਭਾਗ ਵਾਲੀ ਹੈ, ਜੇਹੜੀ ਪ੍ਰਭੂ-ਪਤੀ ਨਾਲ ਸਾਂਝ ਬਣਾਂਦੀ ਹੈ, ਜੇਹੜੀ ਅਹੰਕਾਰ ਛੱਡ ਕੇ ਪ੍ਰਭੂ-ਪਤੀ ਦਾ ਹੁਕਮ ਮੰਨਦੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਪਭੂ-ਪਤੀ (ਦੇ ਪਿਆਰ-ਰੰਗ) ਵਿਚ ਰੰਗੀ ਹੋਈ ਉਸ ਦੇ ਮਿਲਾਪ ਦਾ ਆਤਮਕ ਆਨੰਦ ਮਾਣਦੀ ਰਹਿੰਦੀ ਹੈ।੧।

(ਇਕ ਸਤਸੰਗੀ) ਸਹੇਲੀ (ਦੂਜੇ ਸਤਸੰਗੀ) ਸਹੇਲੀ ਨੂੰ (ਪ੍ਰਭੂ-ਪਤੀ ਦੇ ਮਿਲਾਪ ਦੇ ਤਰੀਕੇ ਬਾਰੇ) ਸਮਝਾਂਦੀ ਹੈ (ਤੇ ਆਖਦੀ ਹੈ ਕਿ) ਜੇਹੜੀ ਜੀਵ-ਇਸਤ੍ਰੀ ਉਹੀ ਕੁਝ ਕਰਦੀ ਹੈ ਜੋ ਪ੍ਰਭੂ-ਪਤੀ ਨੂੰ ਪਸੰਦ ਆ ਜਾਂਦਾ ਹੈ, ਉਹ ਸੁਹਾਗ-ਭਾਗ ਵਾਲੀ ਜੀਵ-ਇਸਤ੍ਰੀ ਉਸ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ।੨।

(ਪਰ) ਜੇਹੜੀ ਜੀਵ-ਇਸਤ੍ਰੀ ਅਹੰਕਾਰ ਵਿਚ ਫਸੀ ਰਹਿੰਦੀ ਹੈ, ਉਹ ਪ੍ਰਭੂ-ਪਤੀ ਦੇ ਚਰਨਾਂ ਵਿਚ ਥਾਂ ਪ੍ਰਾਪਤ ਨਹੀਂ ਕਰ ਸਕਦੀ। ਜਦੋਂ (ਜ਼ਿੰਦਗੀ ਦੀ) ਰਾਤ ਬੀਤ ਜਾਂਦੀ ਹੈ, ਤਦੋਂ ਉਹ ਪਛੁਤਾਂਦੀ ਹੈ। ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੀ ਉਹ ਮੰਦ-ਭਾਗਣ ਜੀਵ-ਇਸਤ੍ਰੀ ਸਦਾ ਦੁੱਖ ਪਾਂਦੀ ਰਹਿੰਦੀ ਹੈ।੩।

ਹੇ ਭਾਈ! ਲੋਕ-ਲਾਜ ਦੀ ਖ਼ਾਤਰ ਮੈਂ ਤਾਂ ਹੀ ਪਰਮਾਤਮਾ ਦੇ ਦਰ ਤੇ) ਅਰਦਾਸ ਕਰਾਂ, ਜੇ ਮੈਂ ਉਸ ਨੂੰ ਕਿਤੇ ਦੂਰ ਵੱਸਦਾ ਸਮਝਾਂ। ਉਹ ਨਾਸ-ਰਹਿਤ ਪਰਮਾਤਮਾ ਤਾਂ ਹਰ ਥਾਂ ਵਿਆਪਕ ਹੈ। ਦਾਸ ਨਾਨਕ (ਤਾਂ ਉਸ ਨੂੰ ਆਪਣੇ) ਅੰਗ-ਸੰਗ (ਵੱਸਦਾ) ਵੇਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ।੪।੩।

SOOHEE, FIFTH MEHL:

Blessed is that soul-bride, who realizes God. She obeys the Hukam of His Order, and abandons her self-conceit. Imbued with her Beloved, she celebrates in delight. || 1 || Listen, O my companions — these are the signs on the Path to meet God. Dedicate your mind and body to Him; stop living to please others. || 1 || Pause || One soul-bride counsels another, to do only that which pleases God. Such a soul-bride merges into the Being of God. || 2 || One who is in the grip of pride does not obtain the Mansion of the Lord’s Presence. She regrets and repents, when her life-night passes away. The unfortunate self-willed manmukhs suffer in pain. || 3 || I pray to God, but I think that He is far away. God is imperishable and eternal; He is pervading and permeating everywhere. Servant Nanak sings of Him; I see Him Ever-present everywhere. || 4 || 3 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO AUDIO.ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥

ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।

ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧।

ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨।

ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩।

ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।

DHANAASAREE, FIFTH MEHL:

I am satisfied and satiated, eating the food of Truth. With my mind, body and tongue, I meditate on the Naam, the Name of the Lord. || 1 || Life, spiritual life, is in the Lord. Spiritual life consists of chanting the Lord’s Name in the Saadh Sangat, the Company of the Holy. || 1 || Pause || He is dressed in robes of all sorts, if he sings the Kirtan of the Lord’s Glorious Praises, day and night. || 2 || He rides upon elephants, chariots and horses, if he sees the Lord’s Path within his own heart. || 3 || Meditating on the Lord’s Feet, deep within his mind and body, slave Nanak has found the Lord, the treasure of peace. || 4 || 2 || 56 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO.ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ 

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ 

ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।

ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।

:ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

SHALOK:

The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS  ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।

ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।

ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।

ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।

DHANAASAREE, FOURTH MEHL:

O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ 

ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧।

ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬।

SHALOK, FOURTH MEHL:

He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. || 1 || FOURTH MEHL: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru’s feet. || 2 || PAUREE: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. || 26 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH AUDIO TRANSLATIONਧਨਾਸਰੀ ਮਹਲਾ ੧ ਘਰੁ ੧ ਚਉਪਦੇ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ 

ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧।

(ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।

ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨।

ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ।

ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩।

ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।

(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪।

ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।

DHANAASAREE, FIRST MEHL, FIRST HOUSE, CHAU-PADAS:

ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:

My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 |

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI FARRAR SAHIB AMRITSAR INCLUDING AUDIO ENGLISH AND PUNJABI TRANSLATIONS.

HUKAMNAMA SAHIB OCTOBER 31, 2020 FROM SRI DARBAR SAHIB AMRITSAR INCLUDIN...

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ 

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ 

ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।

ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।

:ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

SHALOK:

The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDINH PUNJABI AND ENGLISH TRANSLATIONS THE DAILY HUKAMNAMA SAHIB FROM SRI DARBAR SAHIB AMRITSAR.

ਸੂਹੀ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਗੁਰਮਤਿ ਨਗਰੀ ਖੋਜਿ ਖੋਜਾਈ ॥ ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥ ਮੇਰੈ ਮਨਿ ਹਰਿ ਹਰਿ ਸਾਂਤਿ ਵਸਾਈ ॥ ਤਿਸਨਾ ਅਗਨਿ ਬੁਝੀ ਖਿਨ ਅੰਤਰਿ ਗੁਰਿ ਮਿਲਿਐ ਸਭ ਭੁਖ ਗਵਾਈ ॥੧॥ ਰਹਾਉ ॥ ਹਰਿ ਗੁਣ ਗਾਵਾ ਜੀਵਾ ਮੇਰੀ ਮਾਈ ॥ ਸਤਿਗੁਰਿ ਦਇਆਲਿ ਗੁਣ ਨਾਮੁ ਦ੍ਰਿੜਾਈ ॥੨॥ ਹਉ ਹਰਿ ਪ੍ਰਭੁ ਪਿਆਰਾ ਢੂਢਿ ਢੂਢਾਈ ॥ ਸਤਸੰਗਤਿ ਮਿਲਿ ਹਰਿ ਰਸੁ ਪਾਈ ॥੩॥ ਧੁਰਿ ਮਸਤਕਿ ਲੇਖ ਲਿਖੇ ਹਰਿ ਪਾਈ ॥ ਗੁਰੁ ਨਾਨਕੁ ਤੁਠਾ ਮੇਲੈ ਹਰਿ ਭਾਈ ॥੪॥੧॥੫॥

ਅਰਥ: ਹੇ ਭਾਈ! ਗੁਰੂ ਨੇ ਮੈਨੂੰ ਹਰਿ-ਨਾਮ ਦੀ ਦਾਤਿ ਦੇ ਕੇ) ਮੇਰੇ ਮਨ ਵਿਚ ਠੰਢ ਪਾ ਦਿੱਤੀ ਹੈ। (ਮੇਰੇ ਅੰਦਰੋਂ) ਇਕ ਛਿਨ ਵਿਚ (ਮਾਇਆ ਦੀ) ਤ੍ਰਿਸ਼ਨਾ ਦੀ ਅੱਗ ਬੁੱਝ ਗਈ ਹੈ। ਗੁਰੂ ਦੇ ਮਿਲਣ ਨਾਲ ਮੇਰੀ ਸਾਰੀ (ਮਾਇਆ ਦੀ) ਭੁੱਖ ਦੂਰ ਹੋ ਗਈ ਹੈ।੧।ਰਹਾਉ।

ਹੇ ਭਾਈ! ਗੁਰੂ ਦੀ ਮਤਿ ਲੈ ਕੇ ਮੈਂ ਆਪਣੇ ਸਰੀਰ-ਨਗਰ ਦੀ ਚੰਗੀ ਤਰ੍ਹਾਂ ਖੋਜ ਕੀਤੀ ਹੈ, ਅਤੇ, (ਸਰੀਰ ਦੇ ਵਿਚੋਂ ਹੀ) ਪਰਮਾਤਮਾ ਦਾ ਕੀਮਤੀ ਨਾਮ ਮੈਂ ਲੱਭ ਲਿਆ ਹੈ।੧।

ਹੇ ਮੇਰੀ ਮਾਂ! ਹੁਣ ਜਿਉਂ ਜਿਉਂ) ਮੈਂ ਪਰਮਾਤਮਾ ਦੇ ਗੁਣ ਗਾਂਦਾ ਹਾਂ, ਮੈਨੂੰ ਆਤਮਕ ਜੀਵਨ ਮਿਲ ਰਿਹਾ ਹੈ। ਦਇਆ ਦੇ ਘਰ ਸਤਿਗੁਰੂ ਨੇ ਮੇਰੇ ਹਿਰਦੇ ਵਿਚ ਪ੍ਰਭੂ ਦੇ ਗੁਣ ਪੱਕੇ ਕਰ ਦਿੱਤੇ ਹਨ, ਪਰਮਾਤਮਾ ਦਾ ਨਾਮ ਪੱਕਾ ਕਰ ਦਿੱਤਾ ਹੈ।੨।

ਹੇ ਭਾਈ! ਹੁਣ ਮੈਂ ਪਿਆਰੇ ਹਰਿ-ਪ੍ਰਭੂ ਦੀ ਭਾਲ ਕਰਦਾ ਹਾਂ, (ਸਤਸੰਗੀਆਂ ਪਾਸੋਂ) ਭਾਲ ਕਰਾਂਦਾ ਹਾਂ। ਸਾਧ ਸੰਗਤਿ ਵਿਚ ਮਿਲ ਕੇ ਮੈਂ ਪਰਮਾਤਮਾ ਦੇ ਨਾਮ ਦਾ ਸੁਆਦ ਮਾਣਦਾ ਹਾਂ।੩।

ਹੇ ਭਾਈ! ਧੁਰ ਦਰਗਾਹ ਤੋਂ (ਜਿਸ ਮਨੁੱਖ ਦੇ) ਮੱਥੇ ਉੱਤੇ ਪ੍ਰਭੂ-ਮਿਲਾਪ ਦਾ ਲਿਖਿਆ ਲੇਖ ਉੱਘੜਦਾ ਹੈ, ਉਸ ਉਤੇ ਗੁਰੂ ਨਾਨਕ ਪ੍ਰਸੰਨ ਹੁੰਦਾ ਹੈ ਅਤੇ, ਉਸ ਨੂੰ ਪਰਮਾਤਮਾ ਮਿਲਾ ਦੇਂਦਾ ਹੈ।੪।੧।੫।

RAAG SOOHEE, FOURTH MEHL, SECOND HOUSE:

ONE UNIVERSAL CREATOR GOD. BY THE GRACE OF THE TRUE GURU:

Following the Guru’s Teachings, I searched and searched the body-village; I found the wealth of the Name of the Lord, Har, Har. || 1 || The Lord, Har, Har, has enshrined peace within my mind. The fire of desire was extinguished in an instant, when I met the Guru; all my hunger has been satisfied. || 1 || Pause || Singing the Glorious Praises of the Lord, I live, O my mother. The Merciful True Guru implanted the Glorious Praises of the Naam within me. || 2 || I search for and seek out my Beloved Lord God, Har, Har. Joining the Sat Sangat, the True Congregation, I have obtained the subtle essence of the Lord. || 3 || By the pre-ordained destiny inscribed upon my forehead, I have found the Lord. Guru Nanak, pleased and satisfied, has united me with the Lord, O Siblings of Destiny. || 4 || 1 || 5 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS.ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥ ਅਰਥ: (ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧। (ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ।੧।ਰਹਾਉ। (ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ।੨। ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ।੩। (ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ। ਹੇ ਨਾਨਕ! ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਵਾ ਨਹੀਂ ਰੱਖਦਾ) ।੪।੩।੫।

DHANAASAREE, FIRST MEHL:

My soul burns, over and over again. Burning and burning, it is ruined, and it falls into evil. That body, which forgets the Word of the Guru’s Bani, cries out in pain, like a chronic patient. || 1 || To speak too much and babble is useless. Even without our speaking, He knows everything. || 1 || Pause || He created our ears, eyes and nose. He gave us our tongue to speak so fluently. He preserved the mind in the fire of the womb; at His Command, the wind blows everywhere.|| 2 ||These worldly attachments, loves and pleasurable tastes, all are just black stains. One who departs, with these black stains of sin on his face shall find no place to sit in the Court of the Lord. || 3 || By Your Grace, we chant Your Name. Becoming attached to it, one is saved; there is no other way. Even if one is drowning, still, he may be saved. O Nanak, the True Lord is the Giver of all. || 4 || 3 || 5 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS.ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥ ਅਰਥ: ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ) , ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।੧।ਰਹਾਉ। (ਸੋ, ਹੇ ਮਾਧੋ!) ਜੇ ਅਸੀ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?। (ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ) ।੨। ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ। (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ।੩। ਰਵਿਦਾਸ ਆਖਦਾ ਹੈ-(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ) ।੪।੨। ਸ਼ਬਦ ਦਾ ਭਾਵ: ਮਾਇਆ ਦੇ ਮੋਹ ਦੀ ਫਾਹੀ ਨੂੰ ਤੋੜਨ ਦਾ ਇਕੋ ਇਕ ਤਰੀਕਾ ਹੈ-ਪ੍ਰਭੂ-ਚਰਨਾਂ ਵਿਚ ਪਿਆਰ।

RAAG SORAT’H, THE WORD OF DEVOTEE RAVI DAAS JEE:

ONE UNIVERSAL CREATOR GOD. BY THE GRACE OF THE TRUE GURU:

If I am bound by the noose of emotional attachment, then I shall bind You, Lord, with the bonds of love. Go ahead and try to escape, Lord; I have escaped by worshipping and adoring You. || 1 || O Lord, You know my love for You. Now, what will You do? || 1 || Pause || A fish is caught, cut up, and cooked it in many different ways. Bit by bit, it is eaten, but still, it does not forget the water. || 2 || The Lord, our King, is father to no one, except those who love Him. The veil of emotional attachment has been cast over the entire world, but it does not bother the Lord’s devotee. || 3 || Says Ravi Daas, my devotion to the One Lord is increasing; now, who can I tell this to? That which brought me to worship and adore You — I am still suffering that pain. || 4 || 2 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama from Sri Darbar Sahib Amritsar including audio Punjabi and English translation.ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥  ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

SHALOK:

The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

Waheguru ji chardikla krn

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Sikh Mool Mantra

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama from Sri Darbar Sahib Amritsar including audio Punjabi and English translation. ਸੋਰਠਿ ਮਃ ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥ ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥ ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਪਾਇ ॥੨॥ ਗੁਰ ਮਿਲਿਐ ਨਾਮੁ ਮਨਿ ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥ ਸਦਾ ਹਰਿ ਕੇ ਗੁਣ ਰਵੈ ਭਾਈ ਗੁਰ ਕੈ ਹੇਤਿ ਅਪਾਰਿ ॥੩॥ ਆਇਆ ਸੋ ਪਰਵਾਣੁ ਹੈ ਭਾਈ ਜਿ ਗੁਰ ਸੇਵਾ ਚਿਤੁ ਲਾਇ ॥ ਨਾਨਕ ਨਾਮੁ ਹਰਿ ਪਾਈਐ ਭਾਈ ਗੁਰ ਸਬਦੀ ਮੇਲਾਇ ॥੪॥੮॥ ਅਰਥ: ਹੇ ਮਨ! ਸਦਾ ਪਰਮਾਤਮਾ ਨਾਲ ਸੁਰਤਿ ਜੋੜੀ ਰੱਖ। ਹੇ ਮਨ! ਮੁੜ ਮੁੜ ਜਪ ਜਪ ਕੇ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ (ਥਾਂ) ਲੱਭ ਲੈਂਦਾ ਹੈ।ਰਹਾਉ। ਹੇ ਭਾਈ! ਜੇ ਗੁਰੂ ਮਿਲ ਪਏ, ਤਾਂ ਮਨੁੱਖ ਆਤਮਕ ਜੀਵਨ ਦੀ ਸਮਝ ਹਾਸਲ ਕਰ ਲੈਂਦਾ ਹੈ, ਮਨੁੱਖ ਦੀ ਸੁਰਤਿ ਵਿਕਾਰਾਂ ਵਲੋਂ ਪਰਤ ਪੈਂਦੀ ਹੈ, ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ ਮਨੁੱਖ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ। ਹੇ ਭਾਈ! ਜਿਸ ਮਨੁੱਖ ਦੀ ਆਤਮਾ ਨੂੰ ਗੁਰੂ ਪਰਮਾਤਮਾ ਵਿਚ ਮਿਲਾ ਦੇਂਦਾ ਹੈ, ਉਹ (ਅਸਲ) ਸਿੱਖ ਬਣ ਜਾਂਦਾ ਹੈ।੧। ਹੇ ਭਾਈ! ਗੁਰੂ ਤੋਂ ਬਿਨਾ (ਮਨੁੱਖ ਦਾ ਪ੍ਰਭੂ ਵਿਚ) ਪਿਆਰ ਪੈਦਾ ਨਹੀਂ ਹੁੰਦਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪ੍ਰਭੂ ਨੂੰ ਛੱਡ ਕੇ) ਹੋਰ ਹੋਰ ਦੇ ਪਿਆਰ ਵਿਚ ਟਿਕਿਆ ਰਹਿੰਦਾ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਜੋ ਭੀ ਧਾਰਮਿਕ) ਕੰਮ ਕਰਦੇ ਹਨ ਉਹ (ਮਾਨੋ) ਤੁਹ ਹੀ ਕੁੱਟਦੇ ਹਨ, (ਉਹਨਾਂ ਨੂੰ ਉਹਨਾਂ ਕਰਮਾਂ ਵਿਚੋਂ) ਹਾਸਲ ਕੁਝ ਨਹੀਂ ਹੁੰਦਾ (ਜਿਵੇਂ ਤੁਹਾਂ ਵਿਚੋਂ ਕੁਝ ਨਹੀਂ ਮਿਲਦਾ) ।੨। ਹੇ ਭਾਈ! ਜੇ ਮਨੁੱਖ ਨੂੰ ਗੁਰੂ ਮਿਲ ਪਏ, ਤਾਂ ਪਰਮਾਤਮਾ ਦਾ ਨਾਮ ਉਸ ਦੇ ਮਨ ਵਿਚ ਸਦਾ ਵੱਸਿਆ ਰਹਿੰਦਾ ਹੈ, ਮਨੁੱਖ ਸਦਾ-ਥਿਰ ਪ੍ਰਭੂ ਦੀ ਪ੍ਰੀਤਿ ਵਿਚ ਪਿਆਰ ਵਿਚ ਮਗਨ ਰਹਿੰਦਾ ਹੈ। ਹੇ ਭਾਈ! ਗੁਰੂ ਦੇ ਬਖ਼ਸ਼ੇ ਅਤੁੱਟ ਪਿਆਰ ਦੀ ਬਰਕਤਿ ਨਾਲ ਉਹ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ।੩। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਦੱਸੀ ਸੇਵਾ ਵਿਚ ਚਿੱਤ ਜੋੜਦਾ ਹੈ ਉਸ ਦਾ ਜਗਤ ਵਿਚ ਆਉਣਾ ਸਫਲ ਹੋ ਜਾਂਦਾ ਹੈ। ਹੇ ਨਾਨਕ! ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਨਾਲ ਮਿਲਾਪ ਹੋ ਜਾਂਦਾ ਹੈ।੪।੮।

SORAT’H, THIRD MEHL, DU-TUKAS:

Meeting the True Guru, one turns away from the world, O Siblings of Destiny; when he remains dead while yet alive, he obtains true understanding. He alone is the Guru, and he alone is a Sikh, O Siblings of Destiny, whose light merges in the Light. || 1 || O my mind, be lovingly attuned to the Name of the Lord, Har, Har. Chanting the Name of the Lord, it seems so sweet to the mind, O Siblings of Destiny; the Gurmukhs obtain a place in the Court of the Lord. || Pause || Without the Guru, love for the Lord does not well up, O Siblings of Destiny; the self-willed manmukhs are engrossed in the love of duality. Actions performed by the manmukh are like the threshing of the chaff — they obtain nothing for their efforts. || 2 || Meeting the Guru, the Naam comes to permeate the mind, O Siblings of Destiny, with true love and affection. He always sings the Glorious Praises of the Lord, O Siblings of Destiny, with infinite love for the Guru. || 3 || How blessed and approved is his coming into the world, O Siblings of Destiny, who focuses his mind on serving the Guru. O Nanak, the Name of the Lord is obtained, O Siblings of Destiny, through the Word of the Guru’s Shabad, and we merge with the Lord. || 4 || 8 |

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily hukamnama from Sri Darbar Sahib Amritsar including Punjabi and English audio translation.ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥  ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।

DHANAASAREE, FOURTH MEHL:

The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS . ਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥  ਅਰਥ: ਜਿਨ੍ਹਾਂ ਨੂੰ ਸਤਿਗੁਰੂ ਮਿਲਿਆ ਹੈ, ਉਹ ਸਦਾ ਹਰੀ ਦੀ ਸਿਫ਼ਤਿ-ਸਾਲਾਹ ਕਰਦੇ ਹਨ; ਚਿੰਤਾ ਤੋਂ ਰਹਿਤ (ਕਰਨ ਵਾਲੇ) ਹਰੀ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਹੈ ਤੇ ਉਹ ਸਤਿਗੁਰੂ ਦੇ ਸੱਚੇ ਸ਼ਬਦ ਵਿਚ ਲੀਨ ਰਹਿੰਦੇ ਹਨ। ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥  ਅਰਥ: ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਭੀ ਮੁਕਤੀ ਦਾ ਦਰਜਾ ਹਾਸਲ ਕਰ ਲੈਂਦੇ ਹਨ। ਜੋ ਮਨੁੱਖ ਸਤਿਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਤੇ ਪਰਮਾਤਮਾ ਪ੍ਰਸੰਨ ਹੋ ਜਾਂਦਾ ਹੈ। ਜਨੁ ਨਾਨਕੁ ਹਰਿ ਕਾ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ ॥੧॥  ਅਰਥ: ਦਾਸ ਨਾਨਕ (ਭੀ) ਉਸ ਹਰੀ ਦਾ ਦਾਸ ਹੈ, ਹਰੀ ਮੇਹਰ ਕਰ ਕੇ (ਆਪਣੇ ਦਾਸ ਦੀ) ਲਾਜ ਰੱਖਦਾ ਹੈ।੧। ਮਃ ੩ ॥ ਹੰਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ ॥ ਹੰਉਮੈ ਵਡਾ ਰੋਗੁ ਹੈ ਮਰਿ ਜੰਮੈ ਆਵੈ ਜਾਇ ॥  ਅਰਥ: ਅਹੰਕਾਰ ਵਿਚ ਰਿਹਾਂ ਮਨੁੱਖ ਦੇ ਮਨ ਵਿਚ ਅਸ਼ਾਂਤੀ ਬਣੀ ਰਹਿੰਦੀ ਹੈ ਤੇ ਉਸ ਦੀ ਉਮਰ ਇਸ ਅਸ਼ਾਂਤੀ ਵਿਚ ਹੀ ਗੁਜ਼ਰ ਜਾਂਦੀ ਹੈ; ਅਹੰਕਾਰ (ਮਨੁੱਖ ਲਈ) ਇਕ ਤਗੜਾ ਰੋਗ ਹੈ (ਇਸ ਰੋਗ ਵਿਚ ਹੀ) ਮਨੁੱਖ ਮਰਦਾ ਹੈ, ਜੰਮਦਾ ਹੈ, ਆਉਂਦਾ ਹੈ ਫੇਰ ਜਾਂਦਾ ਹੈ (ਭਾਵ, ਜੰਮਣ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ) । ਜਿਨ ਕਉ ਪੂਰਬਿ ਲਿਖਿਆ ਤਿਨਾ ਸਤਗੁਰੁ ਮਿਲਿਆ ਪ੍ਰਭੁ ਆਇ ॥ ਨਾਨਕ ਗੁਰ ਪਰਸਾਦੀ ਉਬਰੇ ਹਉਮੈ ਸਬਦਿ ਜਲਾਇ ॥੨॥  ਅਰਥ: ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦਾ ਸੰਸਕਾਰ-ਰੂਪ ਲੇਖ) ਉੱਕਰਿਆ ਹੋਇਆ ਹੈ, ਉਹਨਾਂ ਨੂੰ ਸਤਿਗੁਰੂ ਮਿਲਦਾ ਹੈ (ਤੇ ਸਤਿਗੁਰੂ ਦੇ ਮਿਲਿਆਂ) ਪਰਮਾਤਮਾ (ਭੀ) ਆ ਮਿਲਦਾ ਹੈ; ਹੇ ਨਾਨਕ! ਉਹ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਉਮੈ ਦੂਰ ਕਰ ਕੇ ਸਤਿਗੁਰੂ ਦੀ ਕਿਰਪਾ ਨਾਲ ('ਹਉਮੈ ਰੋਗ' ਤੋਂ) ਬਚ ਜਾਂਦੇ ਹਨ।੨। ਪਉੜੀ ॥ ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ ਅਬਿਨਾਸੀ ਪੁਰਖੁ ਬਿਧਾਤਾ ॥ ਹਰਿ ਨਾਮੁ ਹਮ ਸ੍ਰੇਵਹ ਹਰਿ ਨਾਮੁ ਹਮ ਪੂਜਹ ਹਰਿ ਨਾਮੇ ਹੀ ਮਨੁ ਰਾਤਾ ॥ ਅਰਥ: ਜੋ ਹਰੀ ਅਦ੍ਰਿਸ਼ਟ ਹੈ, ਜੋ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਨਾਸ ਤੋਂ ਰਹਿਤ ਹੈ, ਹਰ ਥਾਂ ਵਿਆਪਕ ਹੈ ਤੇ ਸਿਰਜਣਹਾਰ ਹੈ, ਉਸ ਦਾ ਨਾਮ ਸਾਡਾ (ਰਾਖਾ) ਹੈ; ਅਸੀ ਉਸ ਹਰੀ-ਨਾਮ ਨੂੰ ਸੇਂਵਦੇ ਹਾਂ, ਨਾਮ ਨੂੰ ਪੂਜਦੇ ਹਾਂ, ਨਾਮ ਵਿਚ ਹੀ ਸਾਡਾ ਮਨ ਰੱਤਾ ਹੋਇਆ ਹੈ। ਹਰਿ ਨਾਮੈ ਜੇਵਡੁ ਕੋਈ ਅਵਰੁ ਨ ਸੂਝੈ ਹਰਿ ਨਾਮੋ ਅੰਤਿ ਛਡਾਤਾ ॥ ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ ਧੰਨੁ ਗੁਰੂ ਕਾ ਪਿਤਾ ਮਾਤਾ ॥ ਅਰਥ: ਹਰੀ ਦੇ ਨਾਮ ਜੇਡਾ ਮੈਨੂੰ ਕੋਈ ਹੋਰ ਸੁੱਝਦਾ ਨਹੀਂ, ਨਾਮ ਹੀ ਅਖ਼ੀਰ ਵੇਲੇ ਛਡਾਉਂਦਾ ਹੈ। ਧੰਨ ਹੈ ਉਸ ਪਰਉਪਕਾਰੀ ਸਤਿਗੁਰੂ ਦਾ ਮਾਂ ਪਿਉ, ਜਿਸ ਗੁਰੂ ਨੇ ਸਾਨੂੰ ਨਾਮ ਬਖ਼ਸ਼ਿਆ ਹੈ। ਹੰਉ ਸਤਿਗੁਰ ਅਪੁਣੇ ਕੰਉ ਸਦਾ ਨਮਸਕਾਰੀ ਜਿਤੁ ਮਿਲਿਐ ਹਰਿ ਨਾਮੁ ਮੈ ਜਾਤਾ ॥੧੬॥

SHALOK, THIRD MEHL:

Those who meet the True Guru, ever sing the Kirtan of the Lord’s Praises. The Lord’s Name naturally fills their minds, and they are absorbed in the Shabad, the Word of the True Lord. They redeem their generations, and they themselves obtain the state of liberation. The Supreme Lord God is pleased with those who fall at the Guru’s Feet. Servant Nanak is the Lord’s slave; by His Grace, the Lord preserves his honor. || 1 || THIRD MEHL: In egotism, one is assailed by fear; he passes his life totally troubled by fear. Egotism is such a terrible disease; he dies, to be reincarnated — he continues coming and going. Those who have such pre-ordained destiny meet with the True Guru, God Incarnate. O Nanak, by Guru’s Grace, they are redeemed; their egos are burnt away through the Word of the Shabad. || 2 || PAUREE: The Lord’s Name is my immortal, unfathomable, imperishable Creator Lord, the Architect of Destiny. I serve the Lord’s Name, I worship the Lord’s Name, and my soul is imbued with the Lord’s Name. I know of no other as great as the Lord’s Name; the Lord’s Name shall deliver me in the end. The Generous Guru has given me the Lord’s Name; blessed, blessed are the Guru’s mother and father. I ever bow in humble reverence to my True Guru; meeting Him, I have come to know the Lord’s Name. || 16 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Ji Amritsar including Punjabi and English audio translationਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥ {ਪੰਨਾ 672}

ਅਰਥ: ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ। ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ। ਰਹਾਉ। (ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ।੧। ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ।੨। ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ।੩। ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ।੪।੬।

DHANAASAREE, FIFTH MEHL:

The desires of the greatest of the great kings and landlords cannot be satisfied. They remain engrossed in Maya, intoxicated with the pleasures of their wealth; their eyes see nothing else at all. || 1 || No one has ever found satisfaction in sin and corruption. The flame is not satisfied by more fuel; how can one be satisfied without the Lord? || Pause || Day after day, he eats his meals with many different foods, but his hunger is not eradicated. He runs around like a dog, searching in the four directions. || 2 || The lustful, lecherous man desires many women, and he never stops peeking into the homes of others. Day after day, he commits adultery again and again, and then he regrets his actions; he wastes away in misery and greed. || 3 || The Name of the Lord, Har, Har, is incomparable and priceless; it is the treasure of Ambrosial Nectar. The Saints abide in peace, poise and bliss; O Nanak, through the Guru, this is known. || 4 || 6 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including Punjabi and English audio translation. ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥ ਅਰਥ: ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ।੧।ਰਹਾਉ। ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧। ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨। ਹੇ ਭਾਈ! ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ। ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ-ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ।੩। ਹੇ ਨਾਨਕ! ਆਖ-(ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ।੪।੧੨।੧੮।

SOOHEE, FIFTH MEHL:

Within my heart, I meditate on the Word of the Guru’s Teachings. With my tongue, I chant the Chant of the Lord. || 1 || The image of His vision is fruitful; I am a sacrifice to it. His Lotus Feet are the Support of the mind, the Support of the very breath of life. || 1 || Pause || In the Saadh Sangat, the Company of the Holy, the cycle of birth and death is ended. To hear the Ambrosial Sermon is the support of my ears. || 2 || I have renounced sexual desire, anger, greed and emotional attachment. I have enshrined the Naam within myself, with charity, true cleansing and righteous conduct. || 3 || Says Nanak, I have contemplated this essence of reality; chanting the Name of the Lord, I am carried across. || 4 || 12 || 18 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS.ਸਲੋਕੁ ਮਃ ੧ ॥ ਘਰ ਹੀ ਮੁੰਧਿ ਵਿਦੇਸਿ ਪਿਰੁ ਨਿਤ ਝੂਰੇ ਸੰਮ੍ਹਾਲੇ ॥ ਮਿਲਦਿਆ ਢਿਲ ਨ ਹੋਵਈ ਜੇ ਨੀਅਤਿ ਰਾਸਿ ਕਰੇ ॥੧॥ ਅਰਥ: ਪਤੀ ਤਾਂ ਘਰ (ਭਾਵ, ਹਿਰਦੇ) ਵਿਚ ਹੀ ਹੈ, (ਪਰ ਉਸ ਨੂੰ) ਪਰਦੇਸ ਵਿਚ (ਸਮਝਦੀ ਹੋਈ) ਕਮਲੀ ਇਸਤ੍ਰੀ ਸਦਾ ਝੂਰਦੀ ਹੈ ਤੇ (ਉਸ ਨੂੰ) ਯਾਦ ਕਰਦੀ ਹੈ; ਜੇ ਨੀਯਤ ਸਾਫ਼ ਕਰੇ ਤਾਂ ਮਿਲਦਿਆਂ ਢਿੱਲ ਨਹੀਂ ਲੱਗਦੀ।੧। ਮਃ ੧ ॥ ਨਾਨਕ ਗਾਲੀ ਕੂੜੀਆ ਬਾਝੁ ਪਰੀਤਿ ਕਰੇਇ ॥ ਤਿਚਰੁ ਜਾਣੈ ਭਲਾ ਕਰਿ ਜਿਚਰੁ ਲੇਵੈ ਦੇਇ ॥੨॥ ਅਰਥ: ਹੇ ਨਾਨਕ! ਹਰੀ ਨਾਲ) ਪਿਆਰ ਕਰਨ ਤੋਂ ਬਿਨਾ (ਭਾਵ, ਪਿਆਰ ਤੋਂ ਸੱਖਣਾ ਜਦ ਤਾਈਂ ਰਹੇ) ਹੋਰ ਗੱਲਾਂ (ਕਰਨੀਆਂ) ਝੂਠੀਆਂ ਹਨ; (ਕਿਉਂਕਿ ਏਸ ਤਰ੍ਹਾਂ) ਤਦ ਤਾਈਂ (ਹਰੀ ਨੂੰ ਜੀਵ) ਚੰਗਾ ਸਮਝਦਾ ਹੈ ਜਦ ਤਾਈਂ (ਹਰੀ) ਦੇਂਦਾ ਹੈ ਤੇ (ਜੀਵ) ਲੈਂਦਾ ਹੈ (ਭਾਵ, ਜਦ ਤਕ ਜੀਵ ਨੂੰ ਕੁਝ ਮਿਲਦਾ ਰਹਿੰਦਾ ਹੈ) ।੨। ਪਉੜੀ ॥ ਜਿਨਿ ਉਪਾਏ ਜੀਅ ਤਿਨਿ ਹਰਿ ਰਾਖਿਆ ॥ ਅੰਮ੍ਰਿਤੁ ਸਚਾ ਨਾਉ ਭੋਜਨੁ ਚਾਖਿਆ ॥ ਤਿਪਤਿ ਰਹੇ ਆਘਾਇ ਮਿਟੀ ਭਭਾਖਿਆ ॥ ਅਰਥ: ਜਿਸ ਹਰੀ ਨੇ ਜੀਵ ਪੈਦਾ ਕੀਤੇ ਹਨ, ਉਸੇ ਨੇ ਉਹਨਾਂ ਦੀ ਰੱਖਿਆ ਕੀਤੀ ਹੈ; ਜੋ ਜੀਵ ਉਸ ਹਰੀ ਦਾ ਆਤਮਕ ਜੀਵਨ ਦੇਣ ਵਾਲਾ ਸੱਚਾ ਨਾਮ (ਰੂਪ) ਭੋਜਨ ਛਕਦੇ ਹਨ ਤੇ (ਇਸ ਭੋਜਨ ਨਾਲ) ਉਹ ਬੜੇ ਰੱਜ ਜਾਂਦੇ ਹਨ ਉਹਨਾਂ ਦੀ ਹੋਰ ਖਾਣ ਦੀ ਇੱਛਾ ਮਿਟ ਜਾਂਦੀ ਹੈ। ਸਭ ਅੰਦਰਿ ਇਕੁ ਵਰਤੈ ਕਿਨੈ ਵਿਰਲੈ ਲਾਖਿਆ ॥ ਜਨ ਨਾਨਕ ਭਏ ਨਿਹਾਲੁ ਪ੍ਰਭ ਕੀ ਪਾਖਿਆ ॥੨੦॥

SHALOK, FIRST MEHL:

The soul-bride is at home, while the Husband Lord is away; she cherishes His memory, and mourns His absence. She shall meet Him without delay, if she rids herself of duality. || 1 || FIRST MEHL: O Nanak, false is the speech of one who acts without loving the Lord. He judges things to be good, only as long as the Lord gives and he receives. || 2 || PAUREE: The Lord, who created the creatures, also protects them. I have tasted the food of Ambrosial Nectar, the True Name. I am satisfied and satiated, and my hunger is appeased. The One Lord is pervading in all, but rare are those who realize this. Servant Nanak is enraptured, in the Protection of God. || 20 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS

HUKAMNAMA SAHIB

ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ ਦਰਸਨੁ ਹਰਿ ਦੇਖਣ ਕੈ ਤਾਈ ॥ ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥ ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥੨॥ ਜੇ ਭੁਖ ਦੇਹਿ ਤ ਇਤ ਹੀ ਰਾਜਾ ਦੁਖ ਵਿਚਿ ਸੂਖ ਮਨਾਈ ॥੩॥ ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਚਿ ਅਗਨੀ ਆਪੁ ਜਲਾਈ ॥੪॥ ਪਖਾ ਫੇਰੀ ਪਾਣੀ ਢੋਵਾ ਜੋ ਦੇਵਹਿ ਸੋ ਖਾਈ ॥੫॥ ਨਾਨਕੁ ਗਰੀਬੁ ਢਹਿ ਪਇਆ ਦੁਆਰੈ ਹਰਿ ਮੇਲਿ ਲੈਹੁ ਵਡਿਆਈ ॥੬॥  ਅਰਥ: ਹੇ ਪ੍ਰਭੂ! ਜੇ ਤੂੰ (ਮੇਰੇ ਉਤੇ) ਮੇਹਰ ਕਰੇਂ, (ਮੈਨੂੰ) ਗੁਰੂ ਮਿਲਾ ਦੇਵੇਂ, ਤਾਂ ਤੇਰਾ ਦਰਸਨ ਕਰਨ ਵਾਸਤੇ ਮੈਂ ਸਦਾ ਤੇਰਾ ਨਾਮ ਸਿਮਰਦਾ ਰਹਾਂਗਾ।੧।ਰਹਾਉ। ਹੇ ਭਾਈ! ਜੇ ਕੋਈ (ਸੱਜਣ) ਮੇਰਾ ਪ੍ਰੀਤਮ ਲਿਆ ਕੇ ਮੈਨੂੰ ਮਿਲਾ ਦੇਵੇ, ਤਾਂ ਮੈਂ ਉਸ ਦੇ ਅੱਗੇ ਆਪਣਾ ਆਪ ਵੇਚ ਦਿਆਂ।੧। ਹੇ ਪ੍ਰਭੂ! ਮੇਹਰ ਕਰ) ਜੇ ਤੂੰ ਮੈਨੂੰ ਸੁਖ ਦੇਵੇਂ, ਤਾਂ ਮੈਂ ਤੈਨੂੰ ਹੀ ਸਿਮਰਦਾ ਰਹਾਂ, ਦੁਖ ਵਿਚ ਭੀ ਮੈਂ ਤੇਰੀ ਹੀ ਆਰਾਧਨਾ ਕਰਦਾ ਰਹਾਂ।੨। ਹੇ ਪ੍ਰਭੂ! ਜੇ ਤੂੰ ਮੈਨੂੰ ਭੁੱਖਾ ਰੱਖੇਂ, ਤਾਂ ਮੈਂ ਇਸ ਭੁਖ ਵਿਚ ਹੀ ਰੱਜਿਆ ਰਹਾਂਗਾ, ਦੁੱਖਾਂ ਵਿਚ ਮੈਂ ਸੁਖ ਪ੍ਰਤੀਤ ਕਰਾਂਗਾ (ਤੇਰੀ ਇਹ ਮੇਹਰ ਜ਼ਰੂਰ ਹੋ ਜਾਏ ਕਿ ਮੈਨੂੰ ਤੇਰਾ ਦਰਸਨ ਹੋ ਜਾਏ) ।੩। ਹੇ ਪ੍ਰਭੂ! ਤੇਰਾ ਦਰਸਨ ਕਰਨ ਦੀ ਖ਼ਾਤਰ ਜੇ ਲੋੜ ਪਏ ਤਾਂ) ਮੈਂ ਆਪਣਾ ਸਰੀਰ ਆਪਣਾ ਮਨ ਕੱਟ ਕੱਟ ਕੇ ਸਾਰਾ ਭੇਟਾ ਕਰ ਦਿਆਂਗਾ, ਅੱਗ ਵਿਚ ਆਪਣੇ ਆਪ ਨੂੰ ਸਾੜ (ਭੀ) ਦਿਆਂਗਾ।੪। ਹੇ ਪ੍ਰਭੂ! ਤੇਰੇ ਦੀਦਾਰ ਦੀ ਖ਼ਾਤਰ, ਤੇਰੀਆਂ ਸੰਗਤਾਂ ਨੂੰ) ਮੈਂ ਪੱਖਾਂ ਝਲਾਂਗਾ, ਪਾਣੀ ਢੋਵਾਂਗਾ, ਜੋ ਕੁਝ ਤੂੰ ਮੈਨੂੰ (ਖਾਣ ਲਈ) ਦੇਵੇਂਗਾ ਉਹੀ (ਖ਼ੁਸ਼ ਹੋ ਕੇ) ਖਾ ਲਵਾਂਗਾ।੫। ਹੇ ਪ੍ਰਭੂ! ਤੇਰਾ ਦਾਸ) ਗਰੀਬ ਨਾਨਕ ਤੇਰੇ ਦਰ ਤੇ ਆ ਡਿੱਗਾ ਹੈ, ਮੈਨੂੰ ਆਪਣੇ ਚਰਨਾਂ ਵਿਚ ਜੋੜ ਲੈ, ਤੇਰਾ ਇਹ ਉਪਕਾਰ ਹੋਵੇਗਾ।੬। ਅਖੀ ਕਾਢਿ ਧਰੀ ਚਰਣਾ ਤਲਿ ਸਭ ਧਰਤੀ ਫਿਰਿ ਮਤ ਪਾਈ ॥੭॥ ਜੇ ਪਾਸਿ ਬਹਾਲਹਿ ਤਾ ਤੁਝਹਿ ਅਰਾਧੀ ਜੇ ਮਾਰਿ ਕਢਹਿ ਭੀ ਧਿਆਈ ॥੮॥ ਜੇ ਲੋਕੁ ਸਲਾਹੇ ਤਾ ਤੇਰੀ ਉਪਮਾ ਜੇ ਨਿੰਦੈ ਤ ਛੋਡਿ ਨ ਜਾਈ ॥੯॥ ਜੇ ਤੁਧੁ ਵਲਿ ਰਹੈ ਤਾ ਕੋਈ ਕਿਹੁ ਆਖਉ ਤੁਧੁ ਵਿਸਰਿਐ ਮਰਿ ਜਾਈ ॥੧੦॥ ਵਾਰਿ ਵਾਰਿ ਜਾਈ ਗੁਰ ਊਪਰਿ ਪੈ ਪੈਰੀ ਸੰਤ ਮਨਾਈ ॥੧੧॥ ਨਾਨਕੁ ਵਿਚਾਰਾ ਭਇਆ ਦਿਵਾਨਾ ਹਰਿ ਤਉ ਦਰਸਨ ਕੈ ਤਾਈ ॥੧੨॥ ਅਰਥ: ਹੇ ਪ੍ਰਭੂ! ਜੇ ਲੋੜ ਪਏ ਤਾਂ) ਮੈਂ ਆਪਣੀਆਂ ਅੱਖਾਂ ਕੱਢ ਕੇ (ਗੁਰੂ ਦੇ) ਪੈਰਾਂ ਹੇਠ ਰੱਖ ਦਿਆਂ, ਮੈਂ ਸਾਰੀ ਧਰਤੀ ਉਤੇ ਭਾਲ ਕਰਾਂ ਕਿ ਸ਼ਾਇਦ ਕਿਤੇ ਗੁਰੂ ਲੱਭ ਪਏ।੭। ਹੇ ਪ੍ਰਭੂ! ਜੇ ਤੂੰ ਮੈਨੂੰ ਆਪਣੇ ਕੋਲ ਬਿਠਾਲ ਲਏਂ, ਤਾਂ ਤੈਨੂੰ ਆਰਾਧਦਾ ਰਹਾਂ, ਜੇ ਤੂੰ ਮੈਨੂੰ (ਧੱਕੇ) ਮਾਰ ਕੇ (ਆਪਣੇ ਦਰ ਤੋਂ) ਕੱਢ ਦੇਵੇਂ, ਤਾਂ ਭੀ ਮੈਂ ਤੇਰਾ ਹੀ ਧਿਆਨ ਧਰਦਾ ਰਹਾਂਗਾ।੮। ਹੇ ਪ੍ਰਭੂ! ਜੇ ਜਗਤ ਮੈਨੂੰ ਚੰਗਾ ਆਖੇਗਾ, ਤਾਂ (ਅਸਲ ਵਿਚ) ਇਹ ਤੇਰੀ ਹੀ ਵਡਿਆਈ ਹੋਵੇਗੀ, ਜੇ (ਤੇਰੀ ਸਿਫ਼ਤਿ-ਸਾਲਾਹ ਕਰਨ ਤੇ) ਦੁਨੀਆ ਮੇਰੀ ਨਿੰਦਾ ਕਰੇਗੀ, ਤਾਂ ਭੀ ਮੈਂ (ਤੈਨੂੰ) ਛੱਡ ਕੇ ਨਹੀਂ ਜਾਵਾਂਗਾ।੯। ਹੇ ਪ੍ਰਭੂ! ਜੇ ਮੇਰੀ ਪ੍ਰੀਤਿ ਤੇਰੇ ਪਾਸੇ ਬਣੀ ਰਹੇ, ਤਾਂ ਬੇਸ਼ੱਕ ਕੋਈ ਕੁਝ ਭੀ ਮੈਨੂੰ ਪਿਆ ਆਖੇ। ਪਰ, ਤੇਰੇ ਵਿਸਰਿਆਂ, ਹੇ ਪ੍ਰਭੂ! ਮੈਂ ਆਤਮਕ ਮੌਤੇ ਮਰ ਜਾਵਾਂਗਾ।੧੦। ਹੇ ਪ੍ਰਭੂ! ਤੇਰਾ ਦਰਸਨ ਕਰਨ ਦੀ ਖ਼ਾਤਰ) ਮੈਂ ਗੁਰੂ ਉਤੋਂ ਕੁਰਬਾਨ ਕੁਰਬਾਨ ਜਾਵਾਂਗਾ, ਮੈਂ ਸੰਤ-ਗੁਰੂ ਦੀ ਚਰਨੀਂ ਪੈ ਕੇ ਉਸ ਨੂੰ ਪ੍ਰਸੰਨ ਕਰਾਂਗਾ।੧੧। ਹੇ ਹਰੀ! ਤੇਰਾ ਦਰਸਨ ਕਰਨ ਦੀ ਖ਼ਾਤਰ (ਤੇਰਾ ਦਾਸ) ਵਿਚਾਰਾ ਨਾਨਕ ਕਮਲਾ ਹੋਇਆ ਫਿਰਦਾ ਹੈ।੧੨। ਝਖੜੁ ਝਾਗੀ ਮੀਹੁ ਵਰਸੈ ਭੀ ਗੁਰੁ ਦੇਖਣ ਜਾਈ ॥੧੩॥ ਸਮੁੰਦੁ ਸਾਗਰੁ ਹੋਵੈ ਬਹੁ ਖਾਰਾ ਗੁਰਸਿਖੁ ਲੰਘਿ ਗੁਰ ਪਹਿ ਜਾਈ ॥੧੪॥ ਜਿਉ ਪ੍ਰਾਣੀ ਜਲ ਬਿਨੁ ਹੈ ਮਰਤਾ ਤਿਉ ਸਿਖੁ ਗੁਰ ਬਿਨੁ ਮਰਿ ਜਾਈ ॥੧੫॥ ਜਿਉ ਧਰਤੀ ਸੋਭ ਕਰੇ ਜਲੁ ਬਰਸੈ ਤਿਉ ਸਿਖੁ ਗੁਰ ਮਿਲਿ ਬਿਗਸਾਈ ॥੧੬॥ ਸੇਵਕ ਕਾ ਹੋਇ ਸੇਵਕੁ ਵਰਤਾ ਕਰਿ ਕਰਿ ਬਿਨਉ ਬੁਲਾਈ ॥੧੭॥ ਨਾਨਕ ਕੀ ਬੇਨੰਤੀ ਹਰਿ ਪਹਿ ਗੁਰ ਮਿਲਿ ਗੁਰ ਸੁਖੁ ਪਾਈ ॥੧੮॥  ਅਰਥ: ਹੇ ਪ੍ਰਭੂ! ਤੇਰਾ ਮਿਲਾਪ ਪ੍ਰਾਪਤ ਕਰਨ ਦੀ ਖ਼ਾਤਰ) ਮੈਂ ਗੁਰੂ ਦਾ ਦਰਸਨ ਕਰਨ ਲਈ ਝੱਖੜ-ਹਨੇਰੀ (ਆਪਣੇ ਸਿਰ ਉਤੇ) ਝੱਲਣ ਨੂੰ ਭੀ ਤਿਆਰ ਹਾਂ, ਜੇ ਮੀਂਹ ਵਰ੍ਹਨ ਲੱਗ ਪਏ ਤਾਂ ਭੀ (ਵਰ੍ਹਦੇ ਮੀਂਹ ਵਿਚ ਹੀ) ਮੈਂ ਗੁਰੂ ਨੂੰ ਵੇਖਣ ਲਈ ਜਾਣ ਨੂੰ ਤਿਆਰ ਹਾਂ।੧੩। ਹੇ ਭਾਈ! ਖਾਰਾ ਸਮੁੰਦਰ ਭੀ ਲੰਘਣਾ ਪਏ, ਤਾਂ ਭੀ ਉਸ ਨੂੰ ਲੰਘ ਕੇ ਗੁਰੂ ਦਾ ਸਿੱਖ ਗੁਰੂ ਦੇ ਕੋਲ ਪਹੁੰਚਦਾ ਹੈ।੧੪। ਜਿਵੇਂ ਪ੍ਰਾਣੀ ਪਾਣੀ ਤੋਂ ਮਿਲਣ ਤੋਂ ਬਿਨਾ ਮਰਨ ਲੱਗ ਪੈਂਦਾ ਹੈ, ਤਿਵੇਂ ਸਿੱਖ ਗੁਰੂ ਨੂੰ ਮਿਲਣ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ।੧੫। ਜਿਵੇਂ ਜਦੋਂ ਮੀਂਹ ਪੈਂਦਾ ਹੈ ਤਾਂ ਧਰਤੀ ਸੋਹਣੀ ਲੱਗਣ ਲੱਗ ਪੈਂਦੀ ਹੈ, ਤਿਵੇਂ ਸਿੱਖ ਗੁਰੂ ਨੂੰ ਮਿਲ ਕੇ ਪ੍ਰਸੰਨ ਹੁੰਦਾ ਹੈ।੧੬। ਹੇ ਭਾਈ! ਮੈਂ ਗੁਰੂ ਦੇ ਸੇਵਕ ਦਾ ਸੇਵਕ ਬਣ ਕੇ ਉਸ ਦੀ ਕਾਰ ਕਰਨ ਨੂੰ ਤਿਆਰ ਹਾਂ ਮੈਂ ਉਸ ਨੂੰ ਬੇਨਤੀਆਂ ਕਰ ਕਰ ਕੇ (ਖ਼ੁਸ਼ੀ ਨਾਲ) ਸੱਦਾਂਗਾ।੧੭। ਨਾਨਕ ਦੀ ਪਰਮਾਤਮਾ ਪਾਸ ਬੇਨਤੀ ਹੈ (-ਹੇ ਪ੍ਰਭੂ! ਮੈਨੂੰ ਗੁਰੂ ਮਿਲਾ) ਗੁਰੂ ਨੂੰ ਮਿਲ ਕੇ ਮੈਨੂੰ ਵੱਡਾ ਆਨੰਦ ਪ੍ਰਾਪਤ ਹੁੰਦਾ ਹੈ।੧੮।

SOOHEE, ASHTAPADEES, FOURTH MEHL, SECOND HOUSE:

ONE UNIVERSAL CREATOR GOD. BY THE GRACE OF THE TRUE GURU:

If only someone would come, and lead me to meet my Darling Beloved; I would sell myself to him. || 1 || I long for the Blessed Vision of the Lord’s Darshan. When the Lord shows Mercy unto me, then I meet the True Guru; I meditate on the Name of th

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS

HUKAMNAMA SAHIB

ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥

ਅਰਥ: ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ।ਰਹਾਉ।

ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ 'ਗੋਬਿੰਦ ਦਾ ਭਗਤ' ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ।੧।

ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ।੧।

ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ। (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ। (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ।

ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ।੩।

ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮੇਲ ਦੇਂਦਾ ਹੈ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ।

ਹੇ ਦਾਸ ਨਾਨਕ! ਆਖ-ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ।੪।੧੨।੬੨।

SORAT’H, FIFTH MEHL:

The Restorer of what was taken away, the Liberator from captivity; the Formless Lord, the Destroyer of pain. I do not know about karma and good deeds; I do not know about Dharma and righteous living. I am so greedy, chasing after Maya. I go by the name of God’s devotee; please, save this honor of Yours. || 1 || O Dear Lord, You are the honor of the dishonored. You make the unworthy ones worthy, O my Lord of the Universe; I am a sacrifice to Your almighty creative power. || Pause || Like the child, innocently making thousands of mistakes — his father teaches him, and scolds him so many times, but still, he hugs him close in his embrace. Please forgive my past actions, God, and place me on Your path for the future. || 2 || The Lord, the Inner-knower, the Searcher of hearts, knows all about my state of mind; so who else should I go to and speak to? The Lord, the Lord of the Universe, is not pleased by mere recitation of words; if it is pleasing to His Will, He preserves our honor. I have seen all other shelters, but Yours alone remains for me. || 3 || Becoming kind and compassionate, God the Lord and Master Himself listens to my prayer. He unites me in Union with the Perfect True Guru, and all the cares and anxieties of my mind are dispelled. The Lord, Har, Har, has placed the medicine of the Naam into my mouth; servant Nanak abides in peace. || 4 || 12 || 62 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥

ਅਰਥ: ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧। ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ, ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ।੨। (ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ। (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ।੩। ਹੇ ਨਾਨਕ! ਆਖ-) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ।੪।੧੫।੨੬।

SORAT’H, FIFTH MEHL:

Infatuated with the darkness of emotional attachment to Maya, he does not know the Lord, the Great Giver. The Lord created his body and fashioned his soul, but he claims that his power is his, weighed down by the chains of egotism. || 2 || Behind closed doors, hidden by many screensown. || 1 || O foolish mind, God, your Lord and Master is watching over you. Whatever you do, He knows; nothing can remain concealed from Him. || Pause || You are intoxicated with the tastes of the tongue, with greed and pride; countless sins spring from these. You wandered in pain through countless incarnations, the man takes his pleasure with another man’s wife. When Chitr and Gupt, the celestial accountants of the conscious and subconscious, call for your account, who will screen you then? || 3 || O Perfect Lord, Merciful to the meek, Destroyer of pain, without You, I have no shelter at all. Please, lift me up out of the world-ocean; O God, I have come to Your Sanctuary. || 4 || 15 || 26 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Sangrand Hukamnama audioGRACE OF THE TRUE GURU: 

ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥ ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥ ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥ ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥ ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥ ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥ ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥ ਅਰਥ: ਮੱਘਰ (ਦੇ ਠੰਢੇ-ਮਿੱਠੇ) ਮਹੀਨੇ ਵਿਚ ਉਹ ਜੀਵ-ਇਸਤ੍ਰੀਆਂ ਸੋਹਣੀਆਂ ਲੱਗਦੀਆਂ ਹਨ ਜੋ ਹਰੀ-ਪਤੀ ਦੇ ਨਾਲ ਬੈਠੀਆਂ ਹੁੰਦੀਆਂ ਹਨ। ਜਿਨ੍ਹਾਂ ਨੂੰ ਮਾਲਕ-ਪ੍ਰਭੂ ਨੇ ਆਪਣੇ ਨਾਲ ਮਿਲਾ ਲਿਆ, ਉਹਨਾਂ ਦੀ ਸੋਭਾ ਬਿਆਨ ਨਹੀਂ ਹੋ ਸਕਦੀ। ਸਤ-ਸੰਗੀ ਸਹੇਲੀਆਂ ਦੀ ਸੰਗਤਿ ਵਿਚ ਪ੍ਰਭੂ ਦੇ ਨਾਲ (ਚਿੱਤ ਜੋੜ ਕੇ) ਉਹਨਾਂ ਦਾ ਸਰੀਰ ਉਹਨਾਂ ਦਾ ਮਨ ਸਦਾ ਖਿੜਿਆ ਰਹਿੰਦਾ ਹੈ। ਪਰ ਜੇਹੜੀਆਂ ਜੀਵ-ਇਸਤ੍ਰੀਆਂ ਸਤਸੰਗੀਆਂ (ਦੀ ਸੰਗਤਿ) ਤੋਂ ਵਾਂਜੀਆਂ ਰਹਿੰਦੀਆਂ ਹਨ, ਉਹ ਇਕੱਲੀਆਂ (ਛੁੱਟੜ) ਹੀ ਰਹਿੰਦੀਆਂ ਹਨ (ਜਿਵੇਂ ਸੜੇ ਹੋਏ ਤਿਲਾਂ ਦਾ ਬੂਟਾ ਪੈਲੀ ਵਿਚ ਨਿਖਸਮਾ ਰਹਿੰਦਾ ਹੈ। ਇਕੱਲੀ ਨਿਖਸਮੀ ਜਿੰਦ ਨੂੰ ਵੇਖ ਕੇ ਕਾਮਾਦਿਕ ਕਈ ਵੈਰੀ ਆ ਕੇ ਘੇਰ ਲੈਂਦੇ ਹਨ, ਤੇ) ਉਹਨਾਂ ਦਾ (ਵਿਕਾਰਾਂ ਤੋਂ ਉਪਜਿਆ) ਦੁੱਖ ਕਦੇ ਲਹਿੰਦਾ ਨਹੀਂ, ਉਹ ਜਮਾਂ ਦੇ ਵੱਸ ਪਈਆਂ ਰਹਿੰਦੀਆਂ ਹਨ। ਜਿਨ੍ਹਾਂ ਜੀਵ-ਇਸਤ੍ਰੀਆਂ ਨੇ ਪਤੀ-ਪ੍ਰਭੂ ਦਾ ਸਾਥ ਮਾਣਿਆ ਹੈ, ਉਹ (ਵਿਕਾਰਾਂ ਦੇ ਹੱਲੇ ਵਲੋਂ) ਸਦਾ ਸੁਚੇਤ ਦਿੱਸਦੀਆਂ ਹਨ (ਵਿਕਾਰ ਉਹਨਾਂ ਉਤੇ ਚੋਟ ਨਹੀਂ ਕਰ ਸਕਦੇ, ਕਿਉਂਕਿ) ਪਰਮਾਤਮਾ ਦੇ ਗੁਣਾਨੁਵਾਦ ਉਹਨਾਂ ਦੇ ਹਿਰਦੇ ਵਿਚ ਪ੍ਰੋਤੇ ਰਹਿੰਦੇ ਹਨ, ਜਿਵੇਂ ਹੀਰੇ ਜਵਾਹਰ ਤੇ ਲਾਲਾਂ ਦਾ ਗਲ ਵਿਚ ਪਾਇਆ ਹੁੰਦਾ ਹੈ। ਨਾਨਕ ਉਹਨਾਂ ਸਤਸੰਗੀਆਂ ਦੇ ਚਰਨਾਂ ਦੀ ਧੂੜ ਮੰਗਦਾ ਹੈ ਜੋ ਪ੍ਰਭੂ ਦੇ ਦਰ ਤੇ ਪਏ ਰਹਿੰਦੇ ਹਨ ਜੋ ਪ੍ਰਭੂ ਦੀ ਸਰਨ ਵਿਚ ਰਹਿੰਦੇ ਹਨ। ਮੱਘਰ ਵਿਚ ਪਰਮਾਤਮਾ ਦਾ ਸਿਮਰਨ ਕੀਤਿਆਂ ਮੁੜ ਜਨਮ ਮਰਨ ਦਾ ਗੇੜ ਨਹੀਂ ਵਾਪਰਦਾ।10।

BAARAH MAAHAA ~ THE TWELVE MONTHS: MAAJH, FIFTH MEHL, FOURTH HOUSE:

ONE UNIVERSAL CREATOR GOD. BY THE GRACE OF THE TRUE GURU:

In the month of Maghar, those who sit with their Beloved Husband Lord are beautiful. How can their glory be measured? Their Lord and Master blends them with Himself. Their bodies and minds blossom forth in the Lord; they have the companionship of the Holy Saints. Those who lack the Company of the Holy, remain all alone. Their pain never departs, and they fall into the grip of the Messenger of Death. Those who have ravished and enjoyed their God, are seen to be continually exalted and uplifted. They wear the Necklace of the jewels, emeralds and rubies of the Lord’s Name. Nanak seeks the dust of the feet of those who take to the Sanctuary of the Lord’s Door. Those who worship and adore God in Maghar, do not suffer the cycle of reincarnation ever again.|| 10 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ 

ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥

ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥

ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥

ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥

ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।

ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨।

(ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ 'ਹਾਇ ਹਾਇ' ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE HUKAMNAMA FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS .ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ 

ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫। ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।

SOOHEE, FIRST MEHL, SIXTH HOUSE:

ONE UNIVERSAL CREATOR GOD. BY THE GRACE OF THE TRUE GURU:

Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily hukamnama from Sri Darbar Sahib Amritsar including Punjabi and English audio translation

Hukamnama Sahib

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾunkਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥

ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ।

ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧।

ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥

ਅਰਥ: ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩।

ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪।

ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ।੫।

ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥

ਅਰਥ: ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ    ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥

ਅਰਥ: ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧।

ਹੇ ਭਾਈ! ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ।

ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ) , ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ।੨।

(ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ) , ਉਹ ਹਰ ਥਾਂ ਮੌਜੂਦ ਹੈ।੩।

ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ) , ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ! ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ।੪।੧।

TILANG, THE WORD OF DEVOTEE KABEER JEE:

ONE UNIVERSAL CREATOR GOD. BY THE GRACE OF THE TRUE GURU:

The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 || O human being, search your own heart every day, and do not wander around in confusion. This world is just a magic-show; no one will be holding your hand. || 1 || Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 || Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 || The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama from Sri Darbar Sahib Amritsar including Punjabi and English translation.ਟੋਡੀ ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥

ਅਰਥ: ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ।੧।ਰਹਾਉ। ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ) । ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ।੧। ਹੇ ਨਾਨਕ! ਆਖ-(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ। ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ।੨।੧।੯।

TODEE, FIFTH MEHL, SECOND HOUSE, DU-PADAS:

ONE UNIVERSAL CREATOR GOD. BY THE GRACE OF THE TRUE GURU:

I beg for the Gift of Your Name, O my Lord and Master. Nothing else shall go along with me in the end; by Your Grace, please allow me to sing Your Glorious Praises. || 1 || Pause || Power, wealth, various pleasures and enjoyments, all are just like the shadow of a tree. He runs, runs, runs around in many directions, but all of his pursuits are useless. || 1 || Except for the Lord of the Universe, everything he desires appears transitory. Says Nanak, I beg for the dust of the feet of the Saints, so that my mind may find peace and tranquility. || 2 || 1 || 6 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily hukamnama from Sri Darbar Sahib Amritsar including audio Punjabi and English translation.ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥  ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Ji Amritsar including Punjabi and English translation.RAAG SORAT’H, THE WORD OF DEVOTEE RAVI DAAS JEE:

ONE UNIVERSAL CREATOR GOD. BY THE GRACE OF THE TRUE GURU:

ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥ {ਪੰਨਾ 658}

ਅਰਥ: (ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ।੧।ਰਹਾਉ। ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ; (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ।੧। (ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ, ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ।੨। ਅਸੀ ਆਖਦੇ ਹੋਰ ਹਾਂ ਤੇ ਕਰਦੇ ਕੁਝ ਹੋਰ ਹਾਂ, ਮਾਇਆ ਇਤਨੀ ਬਲਵਾਨ ਹੋ ਰਹੀ ਹੈ ਕਿ ਅਸਾਨੂੰ (ਆਪਣੀ ਮੂਰਖਤਾ ਦੀ) ਸਮਝ ਹੀ ਨਹੀਂ ਪੈਂਦੀ। (ਹੇ ਪ੍ਰਭੂ!) ਤੇਰਾ ਦਾਸ ਰਵਿਦਾਸ ਆਖਦਾ ਹੈ-ਮੈਂ ਹੁਣ ਇਸ (ਮੂਰਖ-ਪੁਣੇ) ਤੋਂ ਉਪਰਾਮ ਹੋ ਗਿਆ ਹਾਂ, (ਮੇਰੇ ਅੰਞਾਣਪੁਣੇ ਤੇ) ਗੁੱਸਾ ਨਾਹ ਕਰਨਾ ਤੇ ਮੇਰੀ ਆਤਮਾ ਉਤੇ ਮਿਹਰ ਕਰਨੀ।੩।੩।

RAAG SORAT’H, THE WORD OF DEVOTEE RAVI DAAS JEE:

ONE UNIVERSAL CREATOR GOD. BY THE GRACE OF THE TRUE GURU:

I obtained this precious human life as a reward for my past actions, but without discriminating wisdom, it is wasted in vain. Tell me, without devotional worship of the Lord, of what use are mansions and thrones like those of King Indra? || 1 || You have not considered the sublime essence of the Name of the Lord, our King; this sublime essence shall cause you to forget all other essences. || 1 || Pause || We do not know what we need to know, and we have become insane. We do not consider what we should consider; our days are passing away. Our passions are strong, and our discriminating intellect is weak; we have no access to the supreme objective. || 2 || We say one thing, and do something else; entangled in endless Maya, we do not understand anything. Says Ravi Daas, Your slave, O Lord, I am disillusioned and detached; please, spare me Your anger, and have mercy on myf soul. || 3 || 3 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily hukamnama Sahib from Sri Darbar Sahib Amritsar including Punjabi and English translation.DHANAASAREE, FIFTH MEHL:

I am satisfied and satiated, eating the food of Truth. With my mind, body and tongue, I meditate on the Naam, the Name of the Lord. || 1 || Life, spiritual life, is in the Lord. Spiritual life consists of chanting the Lord’s Name in the Saadh Sangat, the Company of the Holy. || 1 || Pause || He is dressed in robes of all sorts, if he sings the Kirtan of the Lord’s Glorious Praises, day and night. || 2 || He rides upon elephants, chariots and horses, if he sees the Lord’s Path within his own heart. || 3 || Meditating on the Lord’s Feet, deep within his mind and body, slave Nanak has found the Lord, the treasure of peace. || 4 || 2 || 56 || ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥ ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩। ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily hukamnama Sahib from Sri Darbar Sahib Amritsar including Punjabi and English translation.ਸੂਹੀ ਮਹਲਾ ੪ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥

ਅਰਥ: ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ।੧।ਰਹਾਉ। ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ। ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ।੧। ਹੇ ਭਾਈ! ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ। ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ। ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ।੨। ਹੇ ਭਾਈ! ਭਗਤ) ਨਾਮਦੇਵ ਦੀ ਪਰਮਾਤਮਾ ਨਾਲ ਪ੍ਰੀਤਿ ਬਣ ਗਈ। ਜਗਤ ਉਸ ਨੂੰ ਛੀਂਬਾ ਆਖ ਕੇ ਸੱਦਿਆ ਕਰਦਾ ਸੀ। ਪਰਮਾਤਮਾ ਨੇ ਖਤ੍ਰੀਆਂ ਬ੍ਰਾਹਮਣਾਂ ਨੂੰ ਪਿੱਠ ਦੇ ਦਿੱਤੀ, ਤੇ, ਨਾਮਦੇਵ ਨੂੰ ਮੱਥੇ ਲਾਇਆ ਸੀ।੩। ਹੇ ਭਾਈ! ਪਰਮਾਤਮਾ ਦੇ ਜਿਤਨੇ ਭੀ ਭਗਤ ਹਨ, ਸੇਵਕ ਹਨ, ਉਹਨਾਂ ਦੇ ਮੱਥੇ ਉਤੇ ਅਠਾਹਠ ਤੀਰਥ ਤਿਲਕ ਲਾਂਦੇ ਹਨ (ਸਾਰੇ ਹੀ ਤੀਰਥ ਭੀ ਉਹਨਾਂ ਦਾ ਆਦਰ-ਮਾਣ ਕਰਦੇ ਹਨ) । ਹੇ ਭਾਈ! ਜੇ ਪ੍ਰਭੂ-ਪਾਤਿਸ਼ਾਹ ਮੇਹਰ ਕਰੇ, ਤਾਂ ਦਾਸ ਨਾਨਕ ਹਰ ਵੇਲੇ ਉਹਨਾਂ (ਭਗਤਾਂ ਸੇਵਕਾਂ) ਦੇ ਚਰਨ ਛੁੰਹਦਾ ਰਹੇ।੪।੧।੮। ਨੋਟ: 'ਘਰੁ ੨' ਦੇ ਸ਼ਬਦਾਂ ਦਾ ਸੰਗ੍ਰਹਿ ਖ਼ਤਮ ਹੋ ਗਿਆ ਹੈ। ਅਗਾਂਹ 'ਘਰੁ ੬' ਦੇ ਸੰਗ੍ਰਹਿ ਦਾ ਇਹ ਪਹਿਲਾ ਸ਼ਬਦ ਹੈ। ਕੁੱਲ ਜੋੜ ੮ ਹੈ।

SOOHEE, FOURTH MEHL, SIXTH HOUSE:

ONE UNIVERSAL CREATOR GOD. BY THE GRACE OF THE TRUE GURU:

When someone of low social class chants the Lord’s Name, he obtains the state of highest dignity. Go and ask Bidar, the son of a maid; Krishna himself stayed in his house. || 1 || Listen, O humble Siblings of Destiny, to the Unspoken Speech of the Lord; it removes all anxiety, pain and hunger. || 1 || Pause || Ravi Daas, the leather-worker, praised the Lord, and sang the Kirtan of His Praises each and every instant. Although he was of low social status, he was exalted and elevated, and people of all four castes came and bowed at his feet. || 2 || Naam Dayv loved the Lord; the people called him a fabric dyer. The Lord turned His back on the high-class Kh’shaatriyas and Brahmins, and showed His face to Naam Dayv. || 3 || All of the devotees and servants of the Lord have the tilak, the ceremonial mark, applied to their foreheads at the sixty-eight sacred shrines of pilgrimage. Servant Nanak shall touch their feet night and day, if the Lord, the King, grants His Grace. || 4 || 1 || 8 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS. ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥  ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ) । (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧। ਹੇ ਨਾਨਕ! ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨।

TODEE, FIFTH MEHL:

Forgetting the Lord, one is ruined forever. How can anyone be deceived, who has Your Support, O Lord? || Pause || Without meditating in remembrance on the Lord, life is like a burning fire, even if one lives long, like a snake. One may rule over the nine regions of the earth, but in the end, he shall have to depart, losing the game of life. || 1 || He alone sings the Glorious Praises of the Lord, the treasure of virtue, upon whom the Lord showers His Grace. He is at peace, and his birth is blessed; Nanak is a sacrifice to him. || 2 || 2 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS . ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥  ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily hukamnama from Sri Darbar Sahib Amritsar including Punjabi and English translation. 

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥  ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧। ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬।

SHALOK, FOURTH MEHL:

He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. || 1 || FOURTH MEHL: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru’s feet. || 2 || PAUREE: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. || 26 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama from Sri Darbar Sahib Amritsar including Punjabi and English translation.ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥  ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧। ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬।

SHALOK, FOURTH MEHL:

He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. || 1 || FOURTH MEHL: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru’s feet. || 2 || PAUREE: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. || 26 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ਵਡਹੰਸੁ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥ ਅਰਥ: ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਹੇ ਹਰੀ! ਤੇਰਾ ਦਰਸਨ ਕਰ ਸਕਾਂ। (ਇਸ ਵਾਸਤੇ) ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ, ਤੇ, ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ। ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ, ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ।੧। ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭ ਸਾਚੇ ਭਾਵਾ ॥ ਸੋ ਪਿਰੁ ਪਿਆਰਾ ਮੈ ਨਦਰਿ ਨ ਦੇਖੈ ਹਉ ਕਿਉ ਕਰਿ ਧੀਰਜੁ ਪਾਵਾ ॥ ਜਿਸੁ ਕਾਰਣਿ ਹਉ ਸੀਗਾਰੁ ਸੀਗਾਰੀ ਸੋ ਪਿਰੁ ਰਤਾ ਮੇਰਾ ਅਵਰਾ ॥ ਨਾਨਕ ਧਨੁ ਧੰਨੁ ਧੰਨੁ ਸੋਹਾਗਣਿ ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥੨॥  ਅਰਥ: ਮੈਂ ਪ੍ਰਭੂ-ਪਤੀ ਮਿਲਣ ਦੀ ਖ਼ਾਤਰ ਸਾਰੇ ਵੇਸ (ਧਾਰਮਿਕ ਪਹਿਰਾਵੇ ਆਦਿਕ) ਕਰਦੀ ਹਾਂ, ਤਾਂ ਕਿ ਮੈਂ ਉਸ ਸਦਾ ਕਾਇਮ ਰਹਿਣ ਵਾਲੇ ਹਰੀ ਪ੍ਰਭੂ ਨੂੰ ਪਸੰਦ ਆ ਜਾਵਾਂ। ਪਰ ਉਹ ਪਿਆਰਾ ਪ੍ਰਭੂ ਮੇਰੇ ਵਲ (ਮੇਰੇ ਇਹਨਾਂ ਵੇਸਾਂ ਵਲ) ਨਿਗਾਹ ਕਰ ਕੇ ਭੀ ਨਹੀਂ ਤੱਕਦਾ, (ਤਾਂ ਫਿਰ ਇਹਨਾਂ ਬਾਹਰਲੇ ਵੇਸਾਂ ਨਾਲ) ਮੈਂ ਕਿਵੇਂ ਸ਼ਾਂਤੀ ਹਾਸਲ ਕਰ ਸਕਦੀ ਹਾਂ? ਜਿਸ ਪ੍ਰਭੂ-ਪਤੀ ਦੀ ਖ਼ਾਤਰ ਮੈਂ (ਇਹ ਬਾਹਰਲਾ) ਸਿੰਗਾਰ ਕਰਦੀ ਹਾਂ, ਮੇਰਾ ਉਹ ਪ੍ਰਭੂ-ਪਤੀ ਤਾਂ ਹੋਰਨਾਂ (ਅੰਦਰਲੇ ਆਤਮਕ ਸੁਹਜਾਂ) ਵਿਚ ਪ੍ਰਸੰਨ ਹੁੰਦਾ ਹੈ। ਹੇ ਨਾਨਕ! ਆਖ-) ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਭਾਗਾਂ ਵਾਲੀ ਹੈ ਜਿਸ ਨੇ ਉਸ ਸਦਾ ਕਾਇਮ ਰਹਿਣ ਵਾਲੇ ਸੁੰਦਰ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ।੨। ਹਉ ਜਾਇ ਪੁਛਾ ਸੋਹਾਗ ਸੁਹਾਗਣਿ ਤੁਸੀ ਕਿਉ ਪਿਰੁ ਪਾਇਅੜਾ ਪ੍ਰਭੁ ਮੇਰਾ ॥ ਮੈ ਊਪਰਿ ਨਦਰਿ ਕਰੀ ਪਿਰਿ ਸਾਚੈ ਮੈ ਛੋਡਿਅੜਾ ਮੇਰਾ ਤੇਰਾ ॥ ਸਭੁ ਮਨੁ ਤਨੁ ਜੀਉ ਕਰਹੁ ਹਰਿ ਪ੍ਰਭ ਕਾ ਇਤੁ ਮਾਰਗਿ ਭੈਣੇ ਮਿਲੀਐ ॥ ਆਪਨੜਾ ਪ੍ਰਭੁ ਨਦਰਿ ਕਰਿ ਦੇਖੈ ਨਾਨਕ ਜੋਤਿ ਜੋਤੀ ਰਲੀਐ ॥੩॥ ਅਰਥ: ਪ੍ਰਭੂ-ਖਸਮ ਦੀ ਪਿਆਰੀ (ਜੀਵ-ਇਸਤ੍ਰੀ) ਨੂੰ ਮੈਂ ਜਾ ਕੇ ਪੁੱਛਦੀ ਹਾਂ-(ਹੇ ਭੈਣ!) ਤੂੰ ਪਿਆਰਾ ਪ੍ਰਭੂ-ਪਤੀ ਕਿਵੇਂ ਲੱਭਾ? (ਉਹ ਉੱਤਰ ਦੇਂਦੀ ਹੈ-ਹੇ ਭੈਣ!) ਸਦਾ ਕਾਇਮ ਰਹਿਣ ਵਾਲੇ ਪ੍ਰਭੂ-ਪਤੀ ਨੇ ਮੇਰੇ ਉਤੇ ਮੇਹਰ ਦੀ ਨਜ਼ਰ ਕੀਤੀ, ਤਾਂ ਮੈਂ ਮੇਰ-ਤੇਰ (=ਵਿਤਕਰਾ) ਛੱਡ ਦਿੱਤੀ। ਹੇ ਭੈਣ! ਆਪਣਾ ਮਨ, ਆਪਣਾ ਸਰੀਰ, ਆਪਣੀ ਜਿੰਦ-ਸਭ ਕੁਝ ਪ੍ਰਭੂ ਦੇ ਹਵਾਲੇ ਕਰ ਦਿਉ-ਇਸ ਰਾਹ ਉਤੇ ਤੁਰਿਆਂ ਹੀ ਉਸ ਨੂੰ ਮਿਲ ਸਕੀਦਾ ਹੈ। ਹੇ ਨਾਨਕ! ਆਖ-ਹੇ ਭੈਣ!) ਪਿਆਰਾ ਪ੍ਰਭੂ ਜਿਸ ਜੀਵ ਨੂੰ ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦੀ ਜਿੰਦ ਪ੍ਰਭੂ ਦੀ ਜੋਤਿ ਨਾਲ ਇਕ-ਮਿਕ ਹੋ ਜਾਂਦੀ ਹੈ।੩। ਜੋ ਹਰਿ ਪ੍ਰਭ ਕਾ ਮੈ ਦੇਇ ਸਨੇਹਾ ਤਿਸੁ ਮਨੁ ਤਨੁ ਅਪਣਾ ਦੇਵਾ ॥ ਨਿਤ ਪਖਾ ਫੇਰੀ ਸੇਵ ਕਮਾਵਾ ਤਿਸੁ ਆਗੈ ਪਾਣੀ ਢੋਵਾਂ ॥ ਨਿਤ ਨਿਤ ਸੇਵ ਕਰੀ ਹਰਿ ਜਨ ਕੀ ਜੋ ਹਰਿ ਹਰਿ ਕਥਾ ਸੁਣਾਏ ॥ ਧਨੁ ਧੰਨੁ ਗੁਰੂ ਗੁਰ ਸਤਿਗੁਰੁ ਪੂਰਾ ਨਾਨਕ ਮਨਿ ਆਸ ਪੁਜਾਏ ॥੪॥ ਅਰਥ: ਜੇਹੜਾ (ਗੁਰਮੁਖਿ) ਮੈਨੂੰ ਹਰੀ-ਪ੍ਰਭੂ (ਦੀ ਸਿਫ਼ਤਿ-ਸਾਲਾਹ) ਦਾ ਸੁਨੇਹਾ ਦੇਵੇ, ਮੈਂ ਆਪਣਾ ਮਨ ਆਪਣਾ ਹਿਰਦਾ ਉਸ ਦੇ ਹਵਾਲੇ ਕਰਨ ਨੂੰ ਤਿਆਰ ਹਾਂ; ਮੈਂ ਸਦਾ ਉਸ ਨੂੰ ਪੱਖਾ ਝੱਲਣ ਨੂੰ ਤਿਆਰ ਹਾਂ, ਉਸ ਦੀ ਸੇਵਾ ਕਰਨ ਨੂੰ ਤਿਆਰ ਹਾਂ, ਤੇ, ਉਸ ਦੇ ਵਾਸਤੇ ਪਾਣੀ ਢੋਣ ਨੂੰ ਤਿਆਰ ਹਾਂ। ਪਰਮਾਤਮਾ ਦਾ ਜੇਹੜਾ ਭਗਤ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਏ, ਮੈਂ ਉਸ ਦੀ ਸੇਵਾ ਕਰਨ ਨੂੰ ਸਦਾ ਤਿਆਰ ਹਾਂ ਸਦਾ ਤਿਆਰ ਹਾਂ। ਹੇ ਨਾਨਕ! ਆਖ-) ਧੰਨ ਹੈ ਮੇਰਾ ਗੁਰੂ, ਸ਼ਾਬਾਸ਼ ਹੈ ਮੇਰੇ ਪੂਰੇ ਗੁਰੂ ਨੂੰ, ਜੇਹੜਾ ਮੇਰੇ ਮਨ ਵਿਚ (ਪ੍ਰਭੂ-ਮਿਲਾਪ ਦੀ ਟਿਕੀ ਹੋਈ) ਆਸ ਪੂਰੀ ਕਰਦਾ ਹੈ।੪। ਗੁਰੁ ਸਜਣੁ ਮੇਰਾ ਮੇਲਿ ਹਰੇ ਜਿਤੁ ਮਿਲਿ ਹਰਿ ਨਾਮੁ ਧਿਆਵਾ ॥ ਗੁਰ ਸਤਿਗੁਰ ਪਾਸਹੁ ਹਰਿ ਗੋਸਟਿ ਪੂਛਾਂ ਕਰਿ ਸਾਂਝੀ ਹਰਿ ਗੁਣ ਗਾਵਾਂ ॥ ਗੁਣ ਗਾਵਾ ਨਿਤ ਨਿਤ ਸਦ ਹਰਿ ਕੇ ਮਨੁ ਜੀਵੈ ਨਾਮੁ ਸੁਣਿ ਤੇਰਾ ॥ ਨਾਨਕ ਜਿਤੁ ਵੇਲਾ ਵਿਸਰੈ ਮੇਰਾ ਸੁਆਮੀ ਤਿਤੁ ਵੇਲੈ ਮਰਿ ਜਾਇ ਜੀਉ ਮੇਰਾ ॥੫॥ ਅਰਥ: ਹੇ ਹਰੀ! ਮੈਨੂੰ ਮੇਰਾ ਮਿੱਤਰ ਗੁਰੂ ਮਿਲਾ, ਜਿਸ (ਦੇ ਚਰਨਾਂ) ਵਿਚ ਲੀਨ ਹੋ ਕੇ ਮੈਂ ਹਰਿ-ਨਾਮ ਸਿਮਰਦਾ ਰਹਾਂ, ਗੁਰੂ ਪਾਸੋਂ ਮੈਂ ਹਰਿ-ਮਿਲਾਪ (ਦੀਆਂ ਗੱਲਾਂ) ਪੁੱਛਦਾ ਰਹਾਂ, ਗੁਰੂ ਦੀ ਸੰਗਤਿ ਕਰ ਕੇ ਮੈਂ ਹਰਿ-ਗੁਣ ਗਾਂਦਾ ਰਹਾਂ। (ਗੁਰੂ ਦੇ ਮਿਲਾਪ ਦੀ ਬਰਕਤਿ ਨਾਲ) ਮੈਂ ਸਦਾ ਹੀ ਸਦਾ ਹੀ ਹਰੀ ਦੇ ਗੁਣ ਗਾਂਦਾ ਰਹਾਂ। ਹੇ ਹਰੀ! ਤੇਰਾ ਨਾਮ ਸੁਣ ਕੇ ਮੇਰਾ ਮਨ ਆਤਮਕ ਜੀਵਨ ਪ੍ਰਾਪਤ ਕਰਦਾ ਹੈ। ਹੇ ਨਾਨਕ! ਆਖ-) ਜਦੋਂ ਮੈਨੂੰ ਮੇਰਾ ਮਾਲਕ-ਪ੍ਰਭੂ ਭੁੱਲ ਜਾਂਦਾ ਹੈ, ਉਸ ਵੇਲੇ ਮੇਰੀ ਜਿੰਦ ਆਤਮਕ ਮੌਤੇ ਮਰ ਜਾਂਦੀ ਹੈ।੫। ਹਰਿ ਵੇਖਣ ਕਉ ਸਭੁ ਕੋਈ ਲੋਚੈ ਸੋ ਵੇਖੈ ਜਿਸੁ ਆਪਿ ਵਿਖਾਲੇ ॥ ਜਿਸ ਨੋ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਹਰਿ ਸਦਾ ਸਮਾਲੇ ॥ ਸੋ ਹਰਿ ਹਰਿ ਨਾਮੁ ਸਦਾ ਸਦਾ ਸਮਾਲੇ ਜਿਸੁ ਸਤਗੁਰੁ ਪੂਰਾ ਮੇਰਾ ਮਿਲਿਆ ॥ ਨਾਨਕ ਹਰਿ ਜਨ ਹਰਿ ਇਕੇ ਹੋਏ ਹਰਿ ਜਪਿ ਹਰਿ ਸੇਤੀ ਰਲਿਆ ॥੬॥੧॥੩॥ ਅਰਥ: ਪਰਮਾਤਮਾ ਦਾ ਦਰਸਨ ਕਰਨ ਵਾਸਤੇ ਹਰੇਕ ਜੀਵ ਤਾਂਘ ਤਾਂ ਕਰ ਲੈਂਦਾ ਹੈ, ਪਰ ਉਹੀ ਮਨੁੱਖ ਦਰਸਨ ਕਰ ਸਕਦਾ ਹੈ ਜਿਸ ਨੂੰ ਪਰਮਾਤਮਾ ਆਪ ਦਰਸਨ ਕਰਾਂਦਾ ਹੈ। ਪਿਆਰਾ ਪ੍ਰਭੂ ਜਿਸ ਮਨੁੱਖ ਉੱਤੇ ਮੇਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਸਦਾ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ। (ਹੇ ਭਾਈ!) ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਮਨੁੱਖ ਪਰਮਾਤਮਾ ਦਾ ਨਾਮ ਸਦਾ ਆਪਣੇ ਹਿਰਦੇ ਵਿਚ ਵਸਾਂਦਾ ਹੈ। ਹੇ ਨਾਨਕ! ਮਨੁੱਖ ਪਰਮਾਤਮਾ ਦਾ ਨਾਮ ਜਪ ਜਪ ਕੇ ਪਰਮਾਤਮਾ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including Punjabi and English translation. ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥  ਅਰਥ: ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ।ਰਹਾਉ। ਹੇ ਭਾਈ! ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ। ਪਸ਼ੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ।੧। (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅੰਦਰ ਆਨੰਦ ਖ਼ੁਸ਼ੀਆਂ ਦਾ ਟਿਕਾਣਾ ਬਣਾ ਦੇਂਦਾ ਹੈ। ਉਸ ਮਨੁੱਖ ਨੂੰ ਅਚਨਚੇਤ ਮਨ-ਇੱਛਤ ਫਲ ਮਿਲ ਜਾਂਦੇ ਹਨ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ।੨। ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦੇ ਮਨ ਵਿਚ ਭਾ ਜਾਂਦੇ ਹਨ, ਉਹਨਾਂ ਨੂੰ ਇਸ ਲੋਕ ਵਿਚ ਸੁਖ ਪ੍ਰਾਪਤ ਰਹਿੰਦਾ ਹੈ, ਪਰਲੋਕ ਵਿਚ ਭੀ ਉਹ ਸੁਰਖ਼-ਰੂ ਹੋ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ, ਉਹਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ।੩। ਹੇ ਨਾਨਕ! ਆਖ-ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ, ਉਹ ਮਨੁੱਖ ਉੱਠਦਾ ਬੈਠਦਾ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਸ ਦੇ ਅੰਦਰੋਂ ਹਰੇਕ ਦੁੱਖ ਪੀੜ ਭਟਕਣਾ ਖ਼ਤਮ ਹੋ ਜਾਂਦੀ ਹੈ।੪।੧੦।੨੧।

SORAT’H, FIFTH MEHL:

He infuses the breath into the dead bodies, and he reunited the separated ones. Even beasts, demons and fools become attentive listeners, when He sings the Praises of the Lord’s Name. || 1 || Behold the glorious greatness of the Perfect Guru. His worth cannot be described. || Pause || He has demolished the abode of sorrow and disease, and brought bliss, joy and happiness. He effortlessly awards the fruits of the mind’s desire, and all works are brought to perfection. || 2 || He finds peace in this world, and his face is radiant in the world hereafter; his comings and goings are finished. He becomes fearless, and his heart is filled with the Naam, the Name of the Lord; his mind is pleasing to the True Guru. || 3 || Standing up and sitting down, he sings the Glorious Praises of the Lord; his pain, sorrow and doubt are dispelled. Says Nanak, his karma is perfect; his mind is attached to the Guru’s feet. || 4 || 10 || 21 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily hukamnama from Sri Darbar Sahib Amritsar including Punjabi and English translation. ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥  ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

SHALOK:

The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily hukamnama from Sri Darbar Sahib Amritsar including Punjabi and English translation.ਸੂਹੀ ਮਹਲਾ ੫ ॥ ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ ਨਾਮ ਬਿਨਾ ਸਭਿ ਕੂੜੁ ਗਾਲ੍ਹ੍ਹੀ ਹੋਛੀਆ ॥੧॥ ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥ ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥੧॥ ਰਹਾਉ ॥ ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥ ਸੁਖੁ ਨ ਪਾਇਨ੍ਹ੍ਹਿ ਮੂਲਿ ਨਾਮ ਵਿਛੁੰਨਿਆ ॥੨॥ ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥ ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥੩॥ ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥ ਨਾਮ ਬਿਨਾ ਸੁਖੁ ਨਾਹਿ ਸਰਪਰ ਹਾਰਿਆ ॥੪॥ ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥ ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥੫॥ ਜਿਨ੍ਹ੍ਹ ਕਉ ਭਏ ਦਇਆਲ ਤਿਨ੍ਹ੍ਹ ਸਾਧੂ ਸੰਗੁ ਭਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਤਿਨ੍ਹ੍ਹੀ ਜਨੀ ਜਪਿ ਲਇਆ ॥੬॥ ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥ ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥੭॥ ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥ ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥੮॥੨॥੫॥੧੬॥

ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਦਾ ਬੇਅੰਤ ਖ਼ਜ਼ਾਨਾ (ਪਰਮਾਤਮਾ ਦੇ) ਭਗਤਾਂ ਦੇ ਹਿਰਦੇ ਵਿਚ ਵੱਸਦਾ ਹੈ। ਗੁਰੂ ਦੀ ਸੰਗਤਿ ਵਿਚ (ਨਾਮ ਜਪਿਆਂ) ਜਨਮ ਮਰਨ ਦੇ ਦੁੱਖ ਅਤੇ ਮੋਹ ਆਦਿਕ ਹਰੇਕ ਕਲੇਸ਼ ਦੂਰ ਹੋ ਜਾਂਦਾ ਹੈ।੧।ਰਹਾਉ। ਹੇ ਭਾਈ! ਜੇਹੜੇ ਮਨੁੱਖ ਵੇਦ ਪੁਰਾਣ ਸਿੰਮ੍ਰਿਤੀਆਂ ਆਦਿਕ ਧਰਮ-ਪੁਸਤਕਾਂ ਪੜ੍ਹ ਕੇ (ਨਾਮ ਨੂੰ ਲਾਂਭੇ ਛੱਡ ਕੇ ਕਰਮ ਕਾਂਡ ਆਦਿਕ ਦਾ ਉਪਦੇਸ਼) ਉੱਚੀ ਉੱਚੀ ਸੁਣਾਂਦੇ ਹਨ, ਉਹ ਮਨੁੱਖ ਥੋਥੀਆਂ ਗੱਲਾਂ ਕਰਦੇ ਹਨ। ਪਰਮਾਤਮਾ ਦੇ ਨਾਮ ਤੋਂ ਬਿਨਾ ਝੂਠਾ ਪਰਚਾਰ ਹੀ ਇਹ ਸਾਰੇ ਲੋਕ ਕਰਦੇ ਹਨ।੧। ਹੇ ਭਾਈ! ਪ੍ਰਭੂ ਦੇ ਨਾਮ ਤੋਂ ਵਿਛੁੜੇ ਹੋਏ ਮਨੁੱਖ ਕਦੇ ਭੀ ਆਤਮਕ ਆਨੰਦ ਨਹੀਂ ਮਾਣਦੇ। ਉਹ ਮਨੁੱਖ ਮਾਇਆ ਦੇ ਮੋਹ ਵਿਚ, ਸ਼ਾਸਤ੍ਰਾਰਥ ਵਿਚ, ਅਹੰਕਾਰ ਵਿਚ ਫਸ ਕੇ ਜ਼ਰੂਰ ਦੁਖੀ ਹੁੰਦੇ ਹਨ।੨। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਖੁੰਝ ਕੇ) ਮਾਇਆ ਦੀ ਮਮਤਾ ਦਾ ਖ਼ਿਆਲ ਮਨ ਵਿਚ ਟਿਕਾ ਕੇ ਮੋਹ ਦੇ ਬੰਧਨ ਵਿਚ ਬੱਝੇ ਰਹਿੰਦੇ ਹਨ। ਨਿਰੀ ਮਾਇਆ ਦੇ ਝੰਬੇਲਿਆਂ ਦੇ ਕਾਰਨ ਉਹ ਲੋਕ ਦੁੱਖ ਸੁਖ ਭੋਗਦੇ ਰਹਿੰਦੇ ਹਨ।੩। ਹੇ ਭਾਈ! ਚੰਗੀ ਤਰ੍ਹਾਂ ਪੜਤਾਲ ਕਰ ਕੇ ਨਿਰਨਾ ਕਰ ਕੇ ਅਸੀ ਇਸ ਅਸਲੀਅਤ ਉਤੇ ਪਹੁੰਚੇ ਹਾਂ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲ ਸਕਦਾ। ਨਾਮ ਤੋਂ ਵਾਂਜੇ ਰਹਿਣ ਵਾਲੇ ਜ਼ਰੂਰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਕੇ ਜਾਂਦੇ ਹਨ।੪।(ਪਰਮਾਤਮਾ ਦੇ ਨਾਮ ਤੋਂ ਖੁੰਝ ਕੇ) ਅਨੇਕਾਂ ਪ੍ਰਾਣੀ (ਮੁੜ ਮੁੜ) ਜੰਮਦੇ ਹਨ ਮਰਦੇ ਹਨ। ਆਤਮਕ ਮੌਤ ਸਹੇੜ ਸਹੇੜ ਕੇ ਮੁੜ ਮੁੜ ਜਨਮ ਲੈਂਦੇ ਰਹਿੰਦੇ ਹਨ। (ਆਤਮਕ ਜੀਵਨ ਦੀ) ਸੂਝ ਤੋਂ ਬਿਨਾ ਉਹਨਾਂ ਦਾ ਸਾਰਾ ਹੀ ਉੱਦਮ ਵਿਅਰਥ ਰਹਿੰਦਾ ਹੈ, ਉਹ ਅਨੇਕਾਂ ਜੂਨਾਂ ਵਿਚ ਭਟਕਦੇ ਰਹਿੰਦੇ ਹਨ।੫। ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪਰਮਾਤਮਾ ਦਇਆਵਾਨ ਹੁੰਦਾ ਹੈ ਉਹਨਾਂ ਨੂੰ ਗੁਰੂ ਦੀ ਸੰਗਤਿ ਪ੍ਰਾਪਤ ਹੁੰਦੀ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦੇ ਰਹਿੰਦੇ ਹਨ।੬। ਹੇ ਭਾਈ! ਕ੍ਰੋੜਾਂ ਅਣਗਿਣਤ, ਬੇਅੰਤ, ਅਨੇਕਾਂ ਹੀ ਪ੍ਰਾਣੀ (ਪਰਮਾਤਮਾ ਦੀ) ਭਾਲ ਕਰਦੇ ਹਨ, ਪਰ ਪਰਮਾਤਮਾ ਆਪ ਜਿਸ ਮਨੁੱਖ ਨੂੰ ਸੂਝ ਬਖ਼ਸ਼ਦਾ ਹੈ, ਉਸ ਮਨੁੱਖ ਨੂੰ ਪ੍ਰਭੂ ਦੀ ਨੇੜਤਾ ਮਿਲ ਜਾਂਦੀ ਹੈ।੭। ਹੇ ਨਾਨਕ! ਪ੍ਰਭੂ-ਚਰਨਾਂ ਵਿਚ ਅਰਦਾਸ ਕਰ, ਤੇ ਆਖ-) ਹੇ ਦਾਤਾਰ! ਮੇਰੇ ਅੰਦਰ ਇਹ ਤਾਂਘ ਹੈ ਕਿ ਮੈਂ ਦਿਨ ਰਾਤ ਤੇਰੇ ਗੁਣ ਗਾਂਦਾ ਰਹਾਂ। ਮੈਨੂੰ ਆਪਣਾ ਨਾਮ ਬਖ਼ਸ਼। ਮੈਂ ਤੈਨੂੰ ਕਦੇ ਨਾਹ ਭੁਲਾਵਾਂ।੮।੨।੫।੧੬॥

SOOHEE, FIFTH MEHL:

The Simritees, the Vedas, the Puraanas and the other holy scriptures proclaim that without the Naam, everything is false and worthless. || 1 || The infinite treasure of the Naam abides within the minds of the devotees. Birth and death, attachment and suffering, are erased in the Saadh Sangat, the Company of the Holy. || 1 || Pause || Those who indulge in attachment, conflict and egotism shall surely weep and cry. Those who are separated from the Naam shall never find any peace. || 2 || Crying out, “Mine! Mine!”, he is bound in bondage. Entangled in Maya, he is reincarnated in heaven and hell. || 3 || Searching, searching, searching, I have come to understand the essence of reality. Without the Naam, there is no peace at all, and the mortal will surely fail. || 4 || Many come and go; they die, and die again, and are reincarnated. Without understanding, they are totally useless, and they wander in reincarnation. || 5 || They alone join the Saadh Sangat, unto whom the Lord becomes Merciful. They chant and meditate on the Ambrosial Name of the Lord. || 6 || Uncounted millions, so many they are endless, search for Him. But only that one, who understands his own self, sees God near at hand. || 7 || Never forget me, O Great Giver — please bless me with Your Naam.To sing Your Glorious Praises day and night — O Nanak, this is my heart-felt desire. || 8 || 2 || 5 || 16 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily hukamnama from Sri Darbar Sahib Amritsar including audio Punjabi and English translation.ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ 

ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫। ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।

SOOHEE, FIRST MEHL, SIXTH HOUSE:

ONE UNIVERSAL CREATOR GOD. BY THE GRACE OF THE TRUE GURU:

Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS.SORAT’H, THIRD MEHL, DU-TUKAS:

He Himself forgives the worthless, O Siblings of Destiny; He commits them to the service of the True Guru. Service to the True Guru is sublime, O Siblings of Destiny; through it, one’s consciousness is attached to the Lord’s Name. || 1 || The Dear Lord forgives, and unites with Himself. I am a sinner, totally without virtue, O Siblings of Destiny; the Perfect True Guru has blended me. || Pause || So many, so many sinners have been forgiven, O beloved one, by contemplating the True Word of the Shabad. They got on board the boat of the True Guru, who carried them across the terrifying world-ocean, O Siblings of Destiny. || 2 || I have been transformed from rusty iron into gold, O Siblings of Destiny, united in Union with the Guru, the Philosopher’s Stone. Eliminating my self-conceit, the Name has come to dwell within my mind, O Siblings of Destiny; my light has merged in the Light. || 3 || I am a sacrifice, I am a sacrifice, O Siblings of Destiny, I am forever a sacrifice to my True Guru. He has given me the treasure of the Naam; O Siblings of Destiny, through the Guru’s Teachings, I am absorbed in celestial bliss. || 4 || Without the Guru, celestial peace is not produced, O Siblings of Destiny; go and ask the spiritual teachers about this. Serve the True Guru forever, O Siblings of Destiny, and eradicate self-conceit from within. || 5 || Under Guru’s Instruction, the Fear of God is produced, O Siblings of Destiny; true and excellent are the deeds done in the Fear of God. Then, one is blessed with the treasure of the Lord’s Love, O Siblings of Destiny, and the Support of the True Name. || 6 || I fall at the feet of those who serve their True Guru, O Siblings of Destiny. I have fulfilled my life, O Siblings of Destiny, and my family has been saved as well. || 7 || The True Word of the Guru’s Bani, and the True Word of the Shabad, O Siblings of Destiny, are obtained only by Guru’s Grace. O Nanak, with the Name of the Lord abiding in one’s mind, no obstacles stand in one’s way, O Siblings of Destiny. || 8 || 2 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS.THE DAILY HUKAMNAMA SAHIB FROM SRI DARBAR SAHIB AMRITSAR  ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ। ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨। (ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪। (ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫। ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬। (ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) । ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS. ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ ਅਰਥ: ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ। ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧। ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ।੨। ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ।੩। ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ) । ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।੪। ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ) । ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ।੫। ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ। ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS.ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥  ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ। ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨। ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯।

RAAG DHANAASAREE, THIRD MEHL, FOURTH HOUSE:

ONE UNIVERSAL CREATOR GOD. BY THE GRACE OF THE TRUE GURU:

I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS AUDIO.ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥  ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ। ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ bkਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨। ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ।੩। ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ।੪। ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ।੫। ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ।੬। ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ।੭। ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ।੮। ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ।੯। ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ।੧੦। ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ। ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS. ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥  ਅਰਥ: ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ।ਰਹਾਉ। ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ।੧। ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯।

TODEE, FIFTH MEHL:

My foolish heart is in the grip of pride. By the Will of my Lord God, Maya, like a witch, has swallowed by soul. || Pause || More and more, he continually yearns for more; but unless he is destined to receive, how can he obtain it? He is entangled in wealth, bestowed by the Lord God; the unfortunate one attaches himself to the fire of desires. || 1 || Listen, O mind, to the Teachings of the Holy Saints, and all your sins shall be totally washed away. One who is destined to receive from the Lord, O servant Nanak, shall not be cast into the womb of reincarnation again. || 2 || 2 || 19 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS.ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥  ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

JAITSREE, FOURTH MEHL, FIRST HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS.ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥  ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ {ਪੰ ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ। ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨। ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

DHANAASAREE, FIFTH MEHL:

You are the Giver, O Lord, O Cherisher, my Master, my Husband Lord. Each and every moment, You cherish and nurture me; I am Your child, and I rely upon You alone. || 1 || I have only one tongue — which of Your Glorious Virtues can I describe? Unlimited, infinite Lord and Master — no one knows Your limits. || 1 || Pause || You destroy millions of my sins, and teach me in so many ways. I am so ignorant — I understand nothing at all. Please honor Your innate nature, and save me! || 2 || I seek Your Sanctuary — You are my only hope. You are my companion, and my best friend. Save me, O Merciful Saviour Lord; Nanak is the slave of Your home. || 3 || 12 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥  ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

SHALOK:

The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥  ਅਰਥ: ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ! ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼) ।੧। ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ) । ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ। ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ। ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ। ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ। ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ। (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ।੨। ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ। ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ। (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ। ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ। (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ। ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ। ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ।੩। ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ। ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE HUKAMNAMA SAHIB SANGRAND.HUKAMNAMA SANGRAND

ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥ ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥ ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥ ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥ ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥ ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥ ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥  ਅਰਥ: ਕੱਤਕ (ਦੀ ਸੁਹਾਵਣੀ ਰੁੱਤ) ਵਿਚ (ਭੀ ਜੇ ਪ੍ਰਭੂ-ਪਤੀ ਨਾਲੋਂ ਵਿਛੋੜਾ ਰਿਹਾ ਤਾਂ ਇਹ ਆਪਣੇ) ਕੀਤੇ ਕਰਮਾਂ ਦਾ ਸਿੱਟਾ ਹੈ, ਕਿਸੇ ਹੋਰ ਦੇ ਮੱਥੇ ਕੋਈ ਦੋਸ ਨਹੀਂ ਲਾਇਆ ਜਾ ਸਕਦਾ। ਪਰਮੇਸਰ (ਦੀ ਯਾਦ) ਤੋਂ ਖੁੰਝਿਆਂ (ਦੁਨੀਆ ਦੇ) ਸਾਰੇ ਦੁੱਖ-ਕਲੇਸ਼ ਜ਼ੋਰ ਪਾ ਲੈਂਦੇ ਹਨ। ਜਿਨ੍ਹਾਂ ਨੇ (ਇਸ ਜਨਮ ਵਿਚ) ਪਰਮਾਤਮਾ ਦੀ ਯਾਦ ਵੱਲੋਂ ਮੂੰਹ ਮੋੜੀ ਰੱਖਿਆ, ਉਹਨਾਂ ਨੂੰ (ਫਿਰ) ਲੰਮੇ ਵਿਛੋੜੇ ਪੈ ਜਾਂਦੇ ਹਨ। ਜੇਹੜੀਆਂ ਮਾਇਆ ਦੀਆਂ ਮੌਜਾਂ (ਦੀ ਖ਼ਾਤਰ ਪ੍ਰਭੂ ਨੂੰ ਭੁਲਾ ਦਿੱਤਾ ਸੀ, ਉਹ ਭੀ) ਇਕ ਪਲ ਵਿਚ ਦੁਖਦਾਈ ਹੋ ਜਾਂਦੀਆਂ ਹਨ, (ਉਸ ਦੁਖੀ ਹਾਲਤ ਵਿਚ) ਕਿਸੇ ਪਾਸ ਭੀ ਨਿਤ ਰੋਣੇ ਰੋਣ ਦਾ ਕੋਈ ਲਾਭ ਨਹੀਂ ਹੁੰਦਾ, (ਕਿਉਂਕਿ ਦੁੱਖ ਤਾਂ ਹੈ ਵਿਛੋੜੇ ਦੇ ਕਾਰਨ, ਤੇ ਵਿਛੋੜੇ ਨੂੰ ਦੂਰ ਕਰਨ ਲਈ) ਕੋਈ ਵਿਚੋਲਾ-ਪਨ ਨਹੀਂ ਕਰ ਸਕਦਾ। (ਦੁਖੀ ਜੀਵ ਦੀ ਆਪਣੀ) ਕੋਈ ਪੇਸ਼ ਨਹੀਂ ਜਾਂਦੀ, (ਪਿਛਲੇ ਕੀਤੇ ਕਰਮਾਂ ਅਨੁਸਾਰ) ਧੁਰੋਂ ਹੀ ਲਿਖੇ ਲੇਖਾਂ ਦੀ ਬਿਧ ਆ ਬਣਦੀ ਹੈ। (ਹਾਂ!) ਜੇ ਚੰਗੇ ਭਾਗਾਂ ਨੂੰ ਪ੍ਰਭੂ (ਆਪ) ਆ ਮਿਲੇ, ਤਾਂ ਵਿਛੋੜੇ ਤੋਂ ਪੈਦਾ ਹੋਏ ਸਾਰੇ ਦੁੱਖ ਮਿਟ ਜਾਂਦੇ ਹਨ। (ਨਾਨਕ ਦੀ ਤਾਂ ਇਹੀ ਬੇਨਤੀ ਹੈ–) ਹੇ ਮਾਇਆ ਦੇ ਬੰਧਨਾਂ ਤੋਂ ਛੁਡਾਵਣ ਵਾਲੇ ਮੇਰੇ ਮਾਲਕ! ਨਾਨਕ ਨੂੰ (ਮਾਇਆ ਦੇ ਮੋਹ ਤੋਂ) ਬਚਾ ਲੈ। ਕੱਤਕ (ਦੀ ਸੁਆਦਲੀ ਰੁੱਤ) ਵਿਚ ਜਿਨ੍ਹਾਂ ਨੂੰ ਸਾਧ ਸੰਗਤਿ ਮਿਲ ਜਾਏ, ਉਹਨਾਂ ਦੇ (ਵਿਛੋੜੇ ਵਾਲੇ) ਸਾਰੇ ਚਿੰਤਾ ਝੋਰੇ ਮੁੱਕ ਜਾਂਦੇ ਹਨ।9।

BAARAH MAAHAA ~ THE TWELVE MONTHS: MAAJH, FIFTH MEHL, FOURTH HOUSE:

ONE UNIVERSAL CREATOR GOD. BY THE GRACE OF THE TRUE GURU:

In the month of Katak, do good deeds. Do not try to blame anyone else. Forgetting the Transcendent Lord, all sorts of illnesses are contracted. Those who turn their backs on the Lord shall be separated from Him and consigned to reincarnation, over and over again. In an instant, all of Maya’s sensual pleasures turn bitter. No one can then serve as your intermediary. Unto whom can we turn and cry? By one’s own actions, nothing can be done; destiny was pre-determined from the very beginning. By great good fortune, I meet my God, and then all pain of separation departs. Please protect Nanak, God; O my Lord and Master, please release me from bondage. In Katak, in the Company of the Holy, all anxiety vanishes. || 9 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS THE DAILY HUKAMNAMA SAHIB FROM SRI DARBAR SAHIB AMRITSAR  ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧। ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ। ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨। ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩। ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥  ਅਰਥ: ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ।੫। ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ।੬। ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ।੭। ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਹੇ ਨਾਨਕ! ਆਖ-ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ।੮। ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ।੧।੩।

SORAT’H, FIFTH MEHL, SECOND HOUSE, ASHTAPADEES:

ONE UNIVERSAL CREATOR GOD. BY THE GRACE OF THE TRUE GURU:

They read scriptures, and contemplate the Vedas; they practice the inner cleansing techniques of Yoga, and control of the breath. But they cannot escape from the company of the five passions; they are increasingly bound to egotism. || 1 || O Beloved, this is not the way to meet the Lord; I have performed the

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥  ਅਰਥ: ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ; ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; (ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ। ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥  ਅਰਥ: ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ; ਹੇ ਨਾਨਕ! ਆਖ-) ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ।੧। ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ 

ਅਰਥ: ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾਹਰ ਹੈ, ਕਿਉਂਕਿ ਉਹ ਮਾਇਆ ਵਿਚ ਜਾ ਕੇ ਲੱਗਾ ਹੋਇਆ ਹੈ; (ਸਿੱਟਾ ਇਹ ਕਿ) ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ, (ਉਸ ਦੀ ਉਮਰ) ਸਦਾ ਦੁੱਖ ਵਿਚ ਹੀ ਗੁਜ਼ਰਦੀ ਹੈ। ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥ ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ 

ਅਰਥ: ਅਨੇਕਾਂ ਪੰਡਿਤ ਲੋਕ ਪੜ੍ਹ ਪੜ੍ਹ ਕੇ ਤੇ ਸਿੱਧ ਸਮਾਧੀਆਂ ਲਾ ਲਾ ਕੇ ਥੱਕ ਗਏ ਹਨ, ਕਈ ਕਰਮ ਕਰ ਕੇ ਥੱਕ ਗਏ ਹਨ; (ਪੜ੍ਹਨ ਨਾਲ ਤੇ ਸਮਾਧੀਆਂ ਨਾਲ) ਇਹ ਮਨ ਕਾਬੂ ਨਹੀਂ ਆਉਂਦਾ। ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥ ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥  ਅਰਥ: ਭੇਖ ਕਰਨ ਵਾਲੇ ਮਨੁੱਖ (ਭਾਵ, ਸਾਧੂ ਲੋਕ) ਕਈ ਭੇਖ ਕਰ ਕੇ ਤੇ ਅਠਾਹਠ ਤੀਰਥਾਂ ਤੇ ਨ੍ਹਾ ਕੇ ਥੱਕ ਗਏ ਹਨ; ਹਉਮੈ ਤੇ ਭਰਮ ਵਿਚ ਭੁੱਲੇ ਹੋਇਆਂ ਨੂੰ ਮਨ ਦੀ ਸਾਰ ਨਹੀਂ ਆਈ। ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥ ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥  ਅਰਥ: ਵੱਡੇ ਭਾਗ ਨਾਲ ਸਤਿਗੁਰੂ ਦੀ ਕਿਰਪਾ ਰਾਹੀਂ ਭਉ ਉਪਜਦਾ ਹੈ ਤੇ ਮਨ ਵਿਚ ਆ ਕੇ ਵੱਸਦਾ ਹੈ; (ਹਰੀ ਦਾ) ਭਉ ਉਪਜਿਆਂ ਹੀ, ਤੇ ਹਉਮੈ ਸਤਿਗੁਰੂ ਦੇ ਸ਼ਬਦ ਨਾਲ ਸਾੜ ਕੇ ਹੀ ਮਨ ਵੱਸ ਵਿਚ ਆਉਂਦਾ ਹੈ। ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥ ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥੨॥  ਅਰਥ: ਜੋ ਮਨੁੱਖ ਜੋਤੀ-ਪ੍ਰਭੂ ਵਿਚ ਆਪਣੀ ਬ੍ਰਿਤੀ ਮਿਲਾ ਕੇ ਸੱਚੇ ਵਿਚ ਰੰਗੇ ਗਏ ਹਨ, ਉਹ ਨਿਰਮਲ ਹੋ ਗਏ ਹਨ; (ਪਰ) ਹੇ ਨਾਨਕ! ਸਤਿਗੁਰੂ ਦੇ ਮਿਲਿਆਂ ਹੀ ਨਾਮ ਮਿਲਦਾ ਹੈ ਤੇ ਸੁਖ ਵਿਚ ਸਮਾਈ ਹੁੰਦੀ ਹੈ।੨। ਪਉੜੀ ॥ ਏਹ ਭੂਪਤਿ ਰਾਣੇ ਰੰਗ ਦਿਨ ਚਾਰਿ ਸੁਹਾਵਣਾ ॥ ਏਹੁ ਮਾਇਆ ਰੰਗੁ ਕਸੁੰਭ ਖਿਨ ਮਹਿ ਲਹਿ ਜਾਵਣਾ ॥ ਚਲਦਿਆ ਨਾਲਿ ਨ ਚਲੈ ਸਿਰਿ ਪਾਪ ਲੈ ਜਾਵਣਾ ॥ ਅਰਥ: ਰਾਜਿਆਂ ਤੇ ਰਾਣਿਆਂ ਦੇ ਇਹ ਰੰਗ ਚਾਰ ਦਿਨਾਂ (ਭਾਵ, ਥੋੜੇ ਚਿਰ) ਲਈ ਸੋਭਨੀਕ ਹੁੰਦੇ ਹਨ; ਮਾਇਆ ਦਾ ਇਹ ਰੰਗ ਕਸੁੰਭੇ ਦਾ ਰੰਗ ਹੈ (ਭਾਵ, ਕਸੁੰਭੇ ਵਾਂਗ ਛਿਨ-ਭੰਗੁਰ ਹੈ) , ਛਿਨ ਮਾਤ੍ਰ ਵਿਚ ਲਹਿ ਜਾਏਗਾ, (ਸੰਸਾਰ ਤੋਂ) ਤੁਰਨ ਵੇਲੇ ਮਾਇਆ ਨਾਲ ਨਹੀਂ ਜਾਂਦੀ, (ਪਰ ਇਸ ਦੇ ਕਾਰਨ ਕੀਤੇ) ਪਾਪ ਆਪਣੇ ਸਿਰ ਤੇ ਲੈ ਜਾਈਦੇ ਹਨ। ਜਾਂ ਪਕੜਿ ਚਲਾਇਆ ਕਾਲਿ ਤਾਂ ਖਰਾ ਡਰਾਵਣਾ ॥ ਓਹ ਵੇਲਾ ਹਥਿ ਨ ਆਵੈ ਫਿਰਿ ਪਛੁਤਾਵਣਾ ॥੬॥  ਅਰਥ: ਜਦੋਂ ਜਮ-ਕਾਲ ਨੇ ਫੜ ਕੇ ਅੱਗੇ ਲਾ ਲਿਆ, ਤਾਂ (ਜੀਵ) ਡਾਢਾ ਭੈ-ਭੀਤ ਹੁੰਦਾ ਹੈ; (ਮਨੁੱਖ-ਜਨਮ ਵਾਲਾ) ਉਹ ਸਮਾ ਫੇਰ ਮਿਲਦਾ ਨਹੀਂ, ਇਸ ਵਾਸਤੇ ਪਛੁਤਾਉਂਦਾ ਹੈ।੬।

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥  ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ।

DHANAASAREE, DEVOTEE RAVI DAAS JEE:

ONE UNIVERSAL CREATOR GOD. BY THE GRACE OF THE TRUE GURU:

There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਸੋਰਠਿ ਮਹਲਾ ੫ ॥ ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥ ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥ ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥ ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥  ਅਰਥ: ਹੇ ਪ੍ਰਭੂ ਜੀ! ਤੂੰ ਮੇਰਾ ਪਾਲਣਹਾਰਾ ਮਾਲਕ ਹੈਂ, ਮੇਰੇ ਅੰਗ-ਸੰਗ ਵੱਸਦਾ ਹੈਂ। ਹੇ ਹਰੀ! ਮੈਨੂੰ ਆਪਣੇ ਚਰਨਾਂ ਦੀ ਸਰਣ ਵਿਚ ਰੱਖ, ਮੈਨੂੰ ਆਪਣਾ ਦਾਸ ਬਣਾਈ ਰੱਖ।੧।ਰਹਾਉ। ਹੇ ਮੇਰੇ ਆਪਣੇ ਮਾਲਕ ਪ੍ਰਭੂ! ਮੇਰੇ ਦਿਲ ਦੀ ਹਾਲਤ ਤੂੰ ਹੀ ਜਾਣਦਾ ਹੈਂ, ਤੇਰੀ ਸਰਣ ਪਿਆਂ ਹੀ (ਮੇਰੀ ਅੰਦਰਲੀ ਮੰਦੀ ਹਾਲਤ ਦਾ) ਖ਼ਾਤਮਾ ਹੋ ਸਕਦਾ ਹੈ। ਮੈਂ ਲੱਖਾਂ ਪਾਪ ਕਰਦਾ ਫਿਰਦਾ ਹਾਂ। ਹੇ ਮੇਰੇ ਮਾਲਕ! ਮੈਨੂੰ ਬਖ਼ਸ਼ ਲੈ।੧। ਹੇ ਬੇਸ਼ੁਮਾਰ ਪ੍ਰਭੂ! ਹੇ ਬੇਅੰਤ! ਹੇ ਮੇਰੇ ਮਾਲਕ! ਤੂੰ ਉੱਚੀ ਆਤਮਕ ਅਵਸਥਾ ਵਾਲਾ ਹੈਂ, ਤੂੰ ਸਾਰੇ ਗੁਣਾਂ ਦਾ ਮਾਲਕ ਹੈਂ, ਤੂੰ ਡੂੰਘਾ ਹੈਂ। ਹੇ ਨਾਨਕ! (ਆਖ-ਹੇ ਪ੍ਰਭੂ! ਜਦੋਂ ਤੂੰ ਕਿਸੇ ਮਨੁੱਖ ਦੀ ਵਿਕਾਰਾਂ ਦੀ) ਫਾਹੀ ਕੱਟ ਕੇ ਉਸ ਨੂੰ ਆਪਣਾ ਦਾਸ ਬਣਾ ਲੈਂਦਾ ਹੈਂ, ਤਦੋਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ।੨।੭।੩੫।

SORAT’H, FIFTH MEHL:

Only You know the state of my innermost self; You alone can judge me. Please forgive me, O Lord God Master; I have committed thousands of sins and mistakes. || 1 || O my Dear Lord God Master, You are always near me. O Lord, please bless Your disciple with the shelter of Your feet. || 1 || Pause || Infinite and endless is my Lord and Master; He is lofty, virtuous and profoundly deep. Cutting away the noose of death, the Lord has made Nanak His slave, and now, what does he owe to anyone else? || 2 || 7 || 35 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS.ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥  ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

SHALOK:

The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਰਾਗੁ ਸੂਹੀ ਮਹਲਾ ੫ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥ ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥ ਅਰਥ: ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! ਹੇ ਨਾਰਾਇਣ! ਅਸੀ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ) ।੧।ਰਹਾਉ। ਹੇ ਸੋਹਣੇ ਹਰੀ! ਨਾਸਵੰਤ ਪਦਾਰਥਾਂ ਦੇ ਮੋਹ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ ਕਿਰਪਾ ਕਰ ਕੇ (ਸਾਨੂੰ) ਬਚਾ ਲੈ।੧। ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! ਮੈਨੂੰ ਗੁਰੂ ਦੀ ਸੰਗਤਿ ਬਖ਼ਸ਼) ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ) ।੨। ਹੇ ਜ਼ਿੰਦਗੀ ਦੇ ਸੋਮੇ! ਹੇ ਅਦੁੱਤੀ ਪ੍ਰਭੂ! ਹੇ ਦਇਆ ਦੇ ਘਰ! ਆਪਣੀ ਸਿਫ਼ਤਿ-ਸਾਲਾਹ ਬਖ਼ਸ਼) , ਤੇਰੇ ਗੁਣਾਂ ਨੂੰ ਯਾਦ ਕੀਤਿਆਂ ਮੌਤ ਦੀ ਫਾਹੀ ਕੱਟੀ ਜਾਂਦੀ ਹੈ।੩। ਹੇ ਭਾਈ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦਾ ਹੈ, ਉਸ ਉਤੇ ਇਹ ਮਾਇਆ ਜ਼ੋਰ ਨਹੀਂ ਪਾ ਸਕਦੀ, ਜੇਹੜੀ ਸਾਰੇ ਰੋਗਾਂ ਦਾ ਮੂਲ ਹੈ।੪। ਹੇ ਭਾਈ! ਸਦਾ ਪਰਾਮਤਮਾ ਦਾ ਨਾਮ ਜਪਿਆ ਕਰ (ਜੇਹੜਾ ਜਪਦਾ ਹੈ) ਉਹ (ਆਪਣੇ) ਸਾਰੇ ਸਾਥੀਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ਪੰਜੇ ਲੁਟੇਰੇ ਉਸ ਉਤੇ ਦਬਾਉ ਨਹੀਂ ਪਾ ਸਕਦੇ।੫। ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਨਾਲ, ਕੰਮਾਂ ਨਾਲ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈ, ਉਹੀ ਮਨੁੱਖ (ਮਨੁੱਖਾ ਜਨਮ ਦੇ) ਸਾਰੇ ਫਲ ਹਾਸਲ ਕਰ ਲੈਂਦਾ ਹੈ।੬। ਹੇ ਭਾਈ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਬਣਾ ਲਿਆ, ਉਸ ਨੂੰ ਉਸ ਨੇ ਆਪਣਾ ਨਾਮ ਬਖ਼ਸ਼ਿਆ, ਉਸ ਨੂੰ ਆਪਣੀ ਭਗਤੀ ਦਾ ਸੁਆਦ ਦਿੱਤਾ।੭। ਹੇ ਨਾਨਕ! ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ, ਜਗਤ ਦੇ ਅਖ਼ੀਰ ਵਿਚ ਭੀ ਹੋਵੇਗਾ। ਉਸ ਤੋਂ ਬਿਨਾ (ਉਸ ਦੇ ਵਰਗਾ) ਹੋਰ ਕੋਈ ਨਹੀਂ ਹੈ।੮।੧।੨।

RAAG SOOHEE, FIFTH MEHL, THIRD HOUSE:

ONE UNIVERSAL CREATOR GOD. BY THE GRACE OF THE TRUE GURU:

Attachment to sex is an ocean of fire and pain. By Your Grace, O Sublime Lord, please save me from it. || 1 || I seek the Sanctuary of the Lotus Feet of the Lord. He is the Master of the meek, the Support of His devotees. || 1 || Pause || Master of the masterless, Patron of the forlorn, Eradicator of fear of His devotees. In the Saadh Sangat, the Company of the Holy, the Messenger of Death cannot even touch them. || 2 || The Merciful, Incomparably Beautiful, Embodiment of Life. Vibrating the Glorious Virtues of the Lord, the noose of the Messenger of Death is cut away. || 3 || One who constantly chants the Ambrosial Nectar of the Naam with his tongue, is not touched or affected by Maya, the embodiment of disease. || 4 || Chant and meditate on God, the Lord of the Universe, and all of your companions shall be carried across; the five thieves will not even approach. || 5 || One who meditates on the One God in thought, word and deed — that humble being receives the fruits of all rewards. || 6 || Showering His Mercy, God has made me His own; He has blessed me with the unique and singular Naam, and the sublime essence of devotion. || 7 || In the beginning, in the middle, and in the end, He is God. O Nanak, without Him, there is no other at all. || 8 || 1 || 2 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥ {ਪੰਨਾ 672}

ਅਰਥ: ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ। ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ। ਰਹਾਉ। (ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ।੧। ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ।੨। ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ।੩। ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ।੪।੬।

DHANAASAREE, FIFTH MEHL:

The desires of the greatest of the great kings and landlords cannot be satisfied. They remain engrossed in Maya, intoxicated with the pleasures of their wealth; their eyes see nothing else at all. || 1 || No one has ever found satisfaction in sin and corruption. The flame is not satisfied by more fuel; how can one be satisfied without the Lord? || Pause || Day after day, he eats his meals with many different foods, but his hunger is not eradicated. He runs around like a dog, searching in the four directions. || 2 || The lustful, lecherous man desires many women, and he never stops peeking into the homes of others. Day after day, he commits adultery again and again, and then he regrets his actions; he wastes away in misery and greed. || 3 || The Name of the Lord, Har, Har, is incomparable and priceless; it is the treasure of Ambrosial Nectar. The Saints abide in peace, poise and bliss; O Nanak, through the Guru, this is known. || 4 || 6 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥  ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ। ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧। ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।

DHANAASAREE, FIFTH MEHL:

One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS  ਸੂਹੀ ਮਹਲਾ ੪ ਘਰੁ ੭    ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥ ਅਰਥ: ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ।੧।ਰਹਾਉ। ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਮਾਲਕ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ? ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ।੧। ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ।੨। ਹੇ ਮੇਰੇ ਮਨ! ਵੇਖ, (ਪਾਣੀ ਦੇ) ਵਿਚ ਹੀ ਧਰਤੀ ਹੈ, (ਧਰਤੀ ਦੇ) ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, (ਮਾਲਕ-ਪ੍ਰਭੂ ਨੇ, ਮਾਨੋ) ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। ਹੇ ਮਨ! ਤੂੰ ਕਿਉਂ ਡਰਦਾ ਹੈਂ? ਅਜੇਹੀ ਸ਼ਕਤੀ ਵਾਲੇ) ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਡਰ ਭਰਮ ਦੂਰ ਕਰ ਲਿਆ ਕਰ।੩। ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੱਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਂਦਾ ਹੈ, ਜਿਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ। ਹੇ ਨਾਨਕ! ਜਿਵੇਂ ਧਰਤੀ (ਮਨੁੱਖ ਦੇ) ਪੈਰਾਂ ਹੇਠੋਂ (ਮੌਤ ਆਉਣ ਤੇ ਉਸ ਦੇ) ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ।੪।੧।੧੨। ਨੋਟ: 'ਘਰੁ ੭' ਦੇ ਨਵੇਂ ਸੰਗ੍ਰਹਿ ਦਾ ਇਹ ਪਹਿਲਾ ਸ਼ਬਦ ਹੈ।

SOOHEE, FOURTH MEHL, SEVENTH HOUSE:

ONE UNIVERSAL CREATOR GOD. BY THE GRACE OF THE TRUE GURU:

Which, which of Your Glorious Virtues should I sing and recount, Lord? You are my Lord and Master, the treasure of excellence. I cannot express Your Glorious Praises. You are my Lord and Master, lofty and benevolent. || 1 || The Name of the Lord, Har, Har, is my only support. If it pleases You, please save me, O my Lord and Master; without You, I have no other at all. || 1 || Pause || You alone are my strength, and my Court, O my Lord and Master; unto You alone I pray. There is no other place where I can offer my prayers; I can tell my pains and pleasures only to You. || 2 || Water is locked up in the earth, and fire is locked up in wood. The sheep and the lions are kept in one place; O mortal, meditate on the Lord, and your doubts and fears shall be removed. || 3 || So behold the glorious greatness of the Lord, O Saints; the Lord blesses the dishonored with honor. As dust rises from underfoot, O Nanak, so does the Lord make all people fall at the feet of the Holy. || 4 || 1 || 12 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

This is THE Bani which may get you relief and help to win all your cases. Redress your grievances if you listen again and again 32 times daily for 40 days.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥  ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ।੧। ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥  ਅਰਥ: ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ। ਨਾਨਕ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿਆਸਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ।੨। ਛੰਤੁ। ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀ ਹੋਰ ਕਿਸ ਦੇ ਪਾਸ ਜਾ ਸਕਦੇ ਹਾਂ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂ) ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। (ਆਪਣੇ ਅੰਦਰੋਂ) ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ (ਆਪਣੇ ਅੰਦਰੋਂ) ਸਾਰਾ ਆਪਾ-ਭਾਵ ਮਿਟਾ ਦੇਣਾ ਚਾਹੀਦਾ ਹੈ। ਨਾਨਕ (ਤਾਂ ਪ੍ਰਭੂ ਦੇ ਦਰ ਤੇ ਹੀ) ਬੇਨਤੀ ਕਰਦਾ ਹੈ (ਤੇ ਆਖਦਾ ਹੈ-ਹੇ ਪ੍ਰਭੂ!) ਮੇਹਰ ਕਰ (ਤੇਰੀ ਮੇਹਰ ਨਾਲ ਹੀ ਤੇਰੇ) ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ।੨। ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥ ਅਰਥ: ਹੇ (ਮੇਰੇ) ਮਨ! ਜਿਸ ਪਰਮਾਤਮਾ ਦੇ ਹੱਥ ਵਿਚ (ਸਾਡੀ) ਹਰੇਕ (ਜੀਵਨ-) ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, (ਇਹੀ ਧਨ) ਸਾਡੇ ਨਾਲ ਸਾਥ ਕਰਦਾ ਹੈ।੩। ਛੰਤੁ। ਹੇ ਭਾਈ! ਸਿਰਫ਼ ਪਰਮਾਤਮਾ ਹੀ (ਸਦਾ ਨਾਲ ਨਿਭਣ ਵਾਲਾ) ਸਾਥੀ ਹੈ, ਉਸ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀਹ ਗਿਣ ਸਕਦਾ ਹਾਂ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ (ਅਸਾਂ ਜੀਵਾਂ ਦਾ) ਹੋਰ ਕੋਈ (ਸਹਾਰਾ) ਨਹੀਂ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ, ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ।੩।

ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥  ਅਰਥ: ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਉਸ ਦੇ ਦਰ ਤੋਂ) ਸਾਰੇ ਸੁਖ (ਮਿਲ ਜਾਂਦੇ ਹਨ) , ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ (ਉਸ ਪਾਸੋਂ) ਮੰਗੀ ਹੈ, ਉਹ ਮੈਨੂੰ (ਸਦਾ) ਮਿਲ ਗਈ ਹੈ।੪। ਛੰਤੁ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ (ਮੇਰਾ) ਮਨ (ਮਾਇਆ ਦੇ ਮੋਹ ਤੋਂ) ਸੁਤੰਤ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਅਰਥ: ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨। ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥  ਅਰਥ: ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।

SHALOK THIRD MEHL:

Those who turn their faces away from the True Guru, suffer in sorrow and bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak, if the Gracious Lord forgives, then one is united in Union with the Word of the Shabad. || 1 || THIRD MEHL: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak, the Gurmukhs are forgiven, and united in Union with the True Guru. || 2 || PAUREE: Those who serve the True Lord, the Destroyer of ego, cross over the terrifying world-ocean. Those who chant the Name of the Lord, Har, Har, are passed over by the Messenger of Death. Those who meditate on the Lord, go to His Court in robes of honor. They alone serve You, O Lord, whom You bless with Grace. I sing continually Your Glorious Praises, O Beloved; as Gurmukh, my doubts and fears have been dispelled. || 7 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥  ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।

DHANAASAREE, FOURTH MEHL:

The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥  ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ। ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ bkਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨। ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ।੩। ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ।੪। ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ।੫। ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ।੬। ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ।੭। ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ।੮। ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ।੯। ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ।੧੦। ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ। ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨੇ ਉਹਨਾ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਬਿਲਾਵਲੁ ਮਹਲਾ ੫ ਛੰਤ    ੴ ਸਤਿਗੁਰ ਪ੍ਰਸਾਦਿ ॥ ਸਖੀ ਆਉ ਸਖੀ ਵਸਿ ਆਉ ਸਖੀ ਅਸੀ ਪਿਰ ਕਾ ਮੰਗਲੁ ਗਾਵਹ ॥ ਤਜਿ ਮਾਨੁ ਸਖੀ ਤਜਿ ਮਾਨੁ ਸਖੀ ਮਤੁ ਆਪਣੇ ਪ੍ਰੀਤਮ ਭਾਵਹ ॥ ਤਜਿ ਮਾਨੁ ਮੋਹੁ ਬਿਕਾਰੁ ਦੂਜਾ ਸੇਵਿ ਏਕੁ ਨਿਰੰਜਨੋ ॥ ਲਗੁ ਚਰਣ ਸਰਣ ਦਇਆਲ ਪ੍ਰੀਤਮ ਸਗਲ ਦੁਰਤ ਬਿਖੰਡਨੋ ॥ ਹੋਇ ਦਾਸ ਦਾਸੀ ਤਜਿ ਉਦਾਸੀ ਬਹੁੜਿ ਬਿਧੀ ਨ ਧਾਵਾ ॥ ਨਾਨਕੁ ਪਇਅੰਪੈ ਕਰਹੁ ਕਿਰਪਾ ਤਾਮਿ ਮੰਗਲੁ ਗਾਵਾ ॥੧॥ ਅਰਥ: ਹੇ ਸਹੇਲੀਏ! ਆਓ (ਰਲ ਕੇ ਬੈਠੀਏ) ਹੇ ਸਹੇਲੀਏ! ਆਓ ਪ੍ਰਭੂ ਦੀ ਰਜ਼ਾ ਵਿਚ ਤੁਰੀਏ, ਅਤੇ ਪ੍ਰਭੂ-ਪਤੀ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵੀਏ। ਹੇ ਸਹੇਲੀਏ! ਆਪਣੇ ਅੰਦਰੋਂ) ਅਹੰਕਾਰ ਦੂਰ ਕਰ (ਆਪਣੇ ਅੰਦਰੋਂ) ਅਹੰਕਾਰ ਦੂਰ ਕਰ, ਸ਼ਾਇਦ (ਇਸ ਤਰ੍ਹਾਂ) ਅਸੀ ਆਪਣੇ ਪ੍ਰੀਤਮ ਪ੍ਰਭੂ-ਪਤੀ ਨੂੰ ਚੰਗੀਆਂ ਲੱਗ ਸਕੀਏ। ਹੇ ਸਹੇਲੀਏ! ਆਪਣੇ ਅੰਦਰੋਂ) ਅਹੰਕਾਰ ਦੂਰ ਕਰ, ਮੋਹ ਦੂਰ ਕਰ, ਮਾਇਆ ਦੇ ਪਿਆਰ ਵਾਲਾ ਵਿਕਾਰ ਦੂਰ ਕਰ, ਸਿਰਫ਼ ਨਿਰਲੇਪ ਪ੍ਰਭੂ ਦੀ ਸਰਨ ਪਈ ਰਹੁ, ਸਾਰੇ ਪਾਪਾਂ ਦੇ ਨਾਸ ਕਰਨ ਵਾਲੇ ਦਇਆ ਦੇ ਸੋਮੇ ਪ੍ਰੀਤਮ ਪ੍ਰਭੂ ਦੇ ਚਰਨਾਂ ਦੀ ਓਟ ਪਕੜੀ ਰੱਖ। ਨਾਨਕ ਬੇਨਤੀ ਕਰਦਾ ਹੈ-ਹੇ ਸਹੇਲੀਏ! ਮੇਰੇ ਉੱਤੇ ਭੀ) ਮਿਹਰ ਕਰ, ਮੈਂ (ਪ੍ਰਭੂ ਦੇ) ਦਾਸਾਂ ਦੀ ਦਾਸੀ ਬਣ ਕੇ (ਸਿਫ਼ਤਿ-ਸਾਲਾਹ ਵਲੋਂ) ਉਪਰਾਮਤਾ ਛੱਡ ਕੇ ਮੁੜ ਹੋਰ ਹੋਰ ਪਾਸੇ ਨਾਹ ਭਟਕਦਾ ਫਿਰਾਂ। (ਤੂੰ ਮਿਹਰ ਕਰੇਂ) , ਤਦੋਂ ਹੀ ਮੈਂ (ਭੀ) ਸਿਫ਼ਤਿ-ਸਾਲਾਹ ਦਾ ਗੀਤ ਗਾ ਸਕਾਂਗਾ।੧। ਅੰਮ੍ਰਿਤੁ ਪ੍ਰਿਅ ਕਾ ਨਾਮੁ ਮੈ ਅੰਧੁਲੇ ਟੋਹਨੀ ॥ ਓਹ ਜੋਹੈ ਬਹੁ ਪਰਕਾਰ ਸੁੰਦਰਿ ਮੋਹਨੀ ॥ ਮੋਹਨੀ ਮਹਾ ਬਚਿਤ੍ਰਿ ਚੰਚਲਿ ਅਨਿਕ ਭਾਵ ਦਿਖਾਵਏ ॥ ਹੋਇ ਢੀਠ ਮੀਠੀ ਮਨਹਿ ਲਾਗੈ ਨਾਮੁ ਲੈਣ ਨ ਆਵਏ ॥ ਗ੍ਰਿਹ ਬਨਹਿ ਤੀਰੈ ਬਰਤ ਪੂਜਾ ਬਾਟ ਘਾਟੈ ਜੋਹਨੀ ॥ ਨਾਨਕੁ ਪਇਅੰਪੈ ਦਇਆ ਧਾਰਹੁ ਮੈ ਨਾਮੁ ਅੰਧੁਲੇ ਟੋਹਨੀ ॥੨॥  ਅਰਥ: ਹੇ ਭਾਈ! ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਮੇਰੇ ਜੀਵਨ ਵਾਸਤੇ ਸਹਾਰਾ ਹੈ ਜਿਵੇਂ ਅੰਨ੍ਹੇ ਨੂੰ ਡੰਗੋਰੀ ਦਾ ਸਹਾਰਾ ਹੁੰਦਾ ਹੈ, (ਕਿਉਂਕਿ) ਉਹ ਮਨ ਨੂੰ ਫਸਾਣ ਵਾਲੀ ਸੁੰਦਰੀ ਮਾਇਆ ਕਈ ਤਰੀਕਿਆਂ ਨਾਲ (ਜੀਵਾਂ ਨੂੰ) ਤਾੜਦੀ ਰਹਿੰਦੀ ਹੈ (ਤੇ ਆਪਣੇ ਮੋਹ ਵਿਚ ਅੰਨ੍ਹਾ ਕਰ ਲੈਂਦੀ ਹੈ) । ਹੇ ਭਾਈ! ਕਈ ਰੰਗਾਂ ਵਾਲੀ ਅਤੇ ਮਨ ਨੂੰ ਮੋਹਣ ਵਾਲੀ ਚੰਚਲ ਮਾਇਆ (ਜੀਵਾਂ ਨੂੰ) ਅਨੇਕਾਂ ਨਖ਼ਰੇ ਵਿਖਾਂਦੀ ਰਹਿੰਦੀ ਹੈ, ਢੀਠ ਬਣ ਕੇ (ਭਾਵ, ਮੁੜ ਮੁੜ ਆਪਣੇ ਹਾਵ-ਭਾਵ ਵਿਖਾ ਕੇ, ਆਖ਼ਰ ਜੀਵਾਂ ਦੇ) ਮਨ ਵਿਚ ਪਿਆਰੀ ਲੱਗਣ ਲੱਗ ਪੈਂਦੀ ਹੈ, (ਇਸ ਮੋਹਣੀ ਮਾਇਆ ਦੇ ਅਸਰ ਹੇਠ ਪਰਮਾਤਮਾ ਦਾ) ਨਾਮ ਜਪਿਆ ਨਹੀਂ ਜਾ ਸਕਦਾ। ਹੇ ਭਾਈ! ਗ੍ਰਿਹਸਤ ਵਿਚ (ਗ੍ਰਿਹਸਤੀਆਂ ਨੂੰ) ਜੰਗਲਾਂ ਵਿਚ (ਤਿਆਗੀਆਂ ਨੂੰ) , ਤੀਰਥਾਂ ਦੇ ਕੰਢੇ (ਤੀਰਥ-ਇਸ਼ਨਾਨੀਆਂ ਨੂੰ) , ਵਰਤ (ਰੱਖਣ ਵਾਲਿਆਂ ਨੂੰ) ਦੇਵ-ਪੂਜਾ (ਕਰਨ ਵਾਲਿਆਂ ਨੂੰ) , ਰਾਹਾਂ ਵਿਚ, ਪੱਤਣਾਂ ਤੇ (ਹਰ ਥਾਂ ਇਹ ਮਾਇਆ ਆਪਣੀ) ਤਾੜ ਵਿਚ ਰੱਖਦੀ ਹੈ। ਨਾਨਕ ਬੇਨਤੀ ਕਰਦਾ ਹੈ-(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ (ਇਸ ਮਾਇਆ ਦੀ ਤੱਕ ਤੋਂ ਬਚਣ ਲਈ) ਮੈਨੂੰ ਆਪਣਾ ਨਾਮ (ਦਾ ਸਹਾਰਾ ਦੇਈ ਰੱਖ, ਜਿਵੇਂ) ਅੰਨ੍ਹੇ ਨੂੰ ਡੰਗੋਰੀ ਦਾ ਸਹਾਰਾ ਹੁੰਦਾ ਹੈ।੨। ਮੋਹਿ ਅਨਾਥ ਪ੍ਰਿਅ ਨਾਥ ਜਿਉ ਜਾਨਹੁ ਤਿਉ ਰਖਹੁ ॥ ਚਤੁਰਾਈ ਮੋਹਿ ਨਾਹਿ ਰੀਝਾਵਉ ਕਹਿ ਮੁਖਹੁ ॥ ਨਹ ਚਤੁਰਿ ਸੁਘਰਿ ਸੁਜਾਨ ਬੇਤੀ ਮੋਹਿ ਨਿਰਗੁਨਿ ਗੁਨੁ ਨਹੀ ॥ ਨਹ ਰੂਪ ਧੂਪ ਨ ਨੈਣ ਬੰਕੇ ਜਹ ਭਾਵੈ ਤਹ ਰਖੁ ਤੁਹੀ ॥ ਜੈ ਜੈ ਜਇਅੰਪਹਿ ਸਗਲ ਜਾ ਕਉ ਕਰੁਣਾਪਤਿ ਗਤਿ ਕਿਨਿ ਲਖਹੁ ॥ ਨਾਨਕੁ ਪਇਅੰਪੈ ਸੇਵ ਸੇਵਕੁ ਜਿਉ ਜਾਨਹੁ ਤਿਉ ਮੋਹਿ ਰਖਹੁ ॥੩॥  ਅਰਥ: ਹੇ ਪਿਆਰੇ ਖਸਮ-ਪ੍ਰਭੂ! ਜਿਵੇਂ ਹੋ ਸਕੇ, (ਇਸ ਮੋਹਣੀ ਮਾਇਆ ਦੇ ਪੰਜੇ ਤੋਂ) ਮੈਨੂੰ ਨਿਮਾਣੇ ਨੂੰ (ਬਚਾ ਕੇ) ਰੱਖ। ਮੇਰੇ ਅੰਦਰ ਕੋਈ ਸਿਆਣਪ ਨਹੀਂ ਕਿ ਮੈਂ (ਕੁਝ) ਮੂੰਹੋਂ ਆਖ ਕੇ ਤੈਨੂੰ ਪ੍ਰਸੰਨ ਕਰ ਸਕਾਂ। ਹੇ ਪਿਆਰੇ ਨਾਥ! ਮੈਂ ਚਤੁਰ ਨਹੀਂ, ਮੈਂ ਚੰਗੀ ਮਾਨਸਕ ਘਾੜਤ ਵਾਲੀ ਨਹੀਂ, ਮੈਂ ਸਿਆਣੀ ਨਹੀਂ, ਮੈਂ ਚੰਗੀ ਸੂਝ ਵਾਲੀ ਨਹੀਂ, ਮੈਂ ਗੁਣ-ਹੀਨ ਵਿਚ (ਕੋਈ ਭੀ) ਗੁਣ ਨਹੀਂ। ਨਾਹ ਮੇਰਾ ਸੋਹਣਾ ਰੂਪ ਹੈ, ਨਾਹ (ਮੇਰੇ ਅੰਦਰ ਚੰਗੇ ਗੁਣਾਂ ਵਾਲੀ) ਸੁਗੰਧੀ ਹੈ ਨਾਹ ਮੇਰੇ ਬਾਂਕੇ ਨੈਣ ਹਨ-ਜਿੱਥੇ ਤੇਰੀ ਰਜ਼ਾ ਹੈ ਉਥੇ ਹੀ ਮੈਨੂੰ (ਇਸ ਮੋਹਣੀ ਮਾਇਆ ਤੋਂ) ਬਚਾ ਲੈ। ਹੇ ਤਰਸ ਦੇ ਮਾਲਕ ਪ੍ਰਭੂ! ਤੂੰ ਐਸਾ ਹੈਂ) ਜਿਸ ਦੀ ਸਾਰੇ ਜੀਵ ਜੈ ਜੈਕਾਰ ਉਚਾਰਦੇ ਹਨ। ਤੂੰ ਕਿਹੋ ਜਿਹਾ ਹੈਂ-ਕਿਸੇ ਨੇ ਭੀ ਇਹ ਭੇਤ ਨਹੀਂ ਸਮਝਿਆ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਮੈਂ ਤੇਰਾ) ਸੇਵਕ ਹਾਂ (ਮੈਨੂੰ ਆਪਣੀ) ਸੇਵਾ-ਭਗਤੀ (ਬਖ਼ਸ਼) ਜਿਵੇਂ ਹੋ ਸਕੇ, ਤਿਵੇਂ ਮੈਨੂੰ (ਇਸ ਮੋਹਣੀ ਮਾਇਆ ਤੋਂ) ਬਚਾਈ ਰੱਖ।੩। ਮੋਹਿ ਮਛੁਲੀ ਤੁਮ ਨੀਰ ਤੁਝ ਬਿਨੁ ਕਿਉ ਸਰੈ ॥ ਮੋਹਿ ਚਾਤ੍ਰਿਕ ਤੁਮ੍ਹ੍ਹ ਬੂੰਦ ਤ੍ਰਿਪਤਉ ਮੁਖਿ ਪਰੈ ॥ ਮੁਖਿ ਪਰੈ ਹਰੈ ਪਿਆਸ ਮੇਰੀ ਜੀਅ ਹੀਆ ਪ੍ਰਾਨਪਤੇ ॥ ਲਾਡਿਲੇ ਲਾਡ ਲਡਾਇ ਸਭ ਮਹਿ ਮਿਲੁ ਹਮਾਰੀ ਹੋਇ ਗਤੇ ॥ ਚੀਤਿ ਚਿਤਵਉ ਮਿਟੁ ਅੰਧਾਰੇ ਜਿਉ ਆਸ ਚਕਵੀ ਦਿਨੁ ਚਰੈ ॥ ਨਾਨਕੁ ਪਇਅੰਪੈ ਪ੍ਰਿਅ ਸੰਗਿ ਮੇਲੀ ਮਛੁਲੀ ਨੀਰੁ ਨ ਵੀਸਰੈ ॥੪॥ । ਅਰਥ: ਹੇ ਪ੍ਰਭੂ! ਮੈਂ ਮੱਛੀ (ਵਾਸਤੇ) ਤੂੰ (ਤੇਰਾ ਨਾਮ) ਪਾਣੀ ਹੈ, ਤੈਥੋਂ ਬਿਨਾ (ਤੇਰੀ ਯਾਦ ਤੋਂ ਬਿਨਾ) ਮੇਰਾ ਜੀਊਣ ਨਹੀਂ ਹੋ ਸਕਦਾ। ਹੇ ਪ੍ਰਭੂ! ਮੈਂ ਪਪੀਹੇ (ਵਾਸਤੇ) ਤੂੰ (ਤੇਰਾ ਨਾਮ) ਵਰਖਾ ਦੀ ਬੂੰਦ ਹੈ, ਮੈਨੂੰ (ਤਦੋਂ) ਸ਼ਾਂਤੀ ਆਉਂਦੀ ਹੈ (ਜਦੋਂ ਨਾਮ-ਬੂੰਦ ਮੇਰੇ) ਮੂੰਹ ਵਿਚ ਪੈਂਦੀ ਹੈ। (ਜਿਵੇਂ ਵਰਖਾ ਦੀ ਬੂੰਦ ਪਪੀਹੇ ਦੇ ਮੂੰਹ ਵਿਚ ਪੈਂਦੀ ਹੈ ਤਾਂ ਉਹ ਬੂੰਦ ਉਸ ਦੀ ਪਿਆਸ ਦੂਰ ਕਰ ਦੇਂਦੀ ਹੈ, ਤਿਵੇਂ ਜਦੋਂ ਤੇਰਾ ਨਾਮ-ਬੂੰਦ ਮੇਰੇ) ਮੂੰਹ ਵਿਚ ਪੈਂਦੀ ਹੈ ਤਾਂ ਉਹ (ਮੇਰੇ ਅੰਦਰੋਂ ਮਾਇਆ ਦੀ) ਤ੍ਰਿਸ਼ਨਾ ਦੂਰ ਕਰ ਦੇਂਦੀ ਹੈ। ਹੇ ਮੇਰੀ ਜਿੰਦ ਦੇ ਮਾਲਕ! ਹੇ ਮੇਰੇ ਹਿਰਦੇ ਦੇ ਸਾਈਂ! ਹੇ ਮੇਰੇ ਪ੍ਰਾਣਾਂ ਦੇ ਨਾਥ! ਹੇ ਪਿਆਰੇ! ਪਿਆਰ-ਭਰੇ ਕੌਤਕ ਕਰ ਕੇ ਤੂੰ ਸਾਰੀ ਸ੍ਰਿਸ਼ਟੀ ਵਿਚ (ਵੱਸ ਰਿਹ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥  ਅਰਥ: ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ।੧।ਰਹਾਉ। (ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੧। (ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੨। (ਹੇ ਭਾਈ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, (ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ।੩। ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ।੪।੭।

WADAHANS, THIRD MEHL:

My tongue is intuitively attracted to the taste of the Lord. My mind is satisfied, meditating on the Name of the Lord. || 1 || Lasting peace is obtained, contemplating the True Word of the Shabad. I am forever a sacrifice to my True Guru. || 1 || Pause || My eyes are content, lovingly focused on the One Lord. My mind is content, having forsaken the love of duality. || 2 || The frame of my body is at peace, through the Shabad, and the Name of the Lord. The fragrance of the Naam permeates my heart. || 3 || O Nanak, one who has such great destiny written upon his forehead, through the Word of the Guru’s Bani, easily and intuitively becomes free of desire. || 4

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS  ਗੂਜਰੀ ਮਹਲਾ ੫ ॥ ਮਤਾ ਕਰੈ ਪਛਮ ਕੈ ਤਾਈ ਪੂਰਬ ਹੀ ਲੈ ਜਾਤ ॥ ਖਿਨ ਮਹਿ ਥਾਪਿ ਉਥਾਪਨਹਾਰਾ ਆਪਨ ਹਾਥਿ ਮਤਾਤ ॥੧॥ ਸਿਆਨਪ ਕਾਹੂ ਕਾਮਿ ਨ ਆਤ ॥ ਜੋ ਅਨਰੂਪਿਓ ਠਾਕੁਰਿ ਮੇਰੈ ਹੋਇ ਰਹੀ ਉਹ ਬਾਤ ॥੧॥ ਰਹਾਉ ॥ ਦੇਸੁ ਕਮਾਵਨ ਧਨ ਜੋਰਨ ਕੀ ਮਨਸਾ ਬੀਚੇ ਨਿਕਸੇ ਸਾਸ ॥ ਲਸਕਰ ਨੇਬ ਖਵਾਸ ਸਭ ਤਿਆਗੇ ਜਮ ਪੁਰਿ ਊਠਿ ਸਿਧਾਸ ॥੨॥ ਹੋਇ ਅਨੰਨਿ ਮਨਹਠ ਕੀ ਦ੍ਰਿੜਤਾ ਆਪਸ ਕਉ ਜਾਨਾਤ ॥ ਜੋ ਅਨਿੰਦੁ ਨਿੰਦੁ ਕਰਿ ਛੋਡਿਓ ਸੋਈ ਫਿਰਿ ਫਿਰਿ ਖਾਤ ॥੩॥ ਸਹਜ ਸੁਭਾਇ ਭਏ ਕਿਰਪਾਲਾ ਤਿਸੁ ਜਨ ਕੀ ਕਾਟੀ ਫਾਸ ॥ ਕਹੁ ਨਾਨਕ ਗੁਰੁ ਪੂਰਾ ਭੇਟਿਆ ਪਰਵਾਣੁ ਗਿਰਸਤ ਉਦਾਸ ॥੪॥੪॥੫॥ ਅਰਥ: (ਹੇ ਭਾਈ! ਮਨੁੱਖ ਦੀ ਆਪਣੀ) ਚਤੁਰਾਈ ਕਿਸੇ ਕੰਮ ਨਹੀਂ ਆਉਂਦੀ। ਜੋ ਗੱਲ ਮੇਰੇ ਠਾਕੁਰ ਨੇ ਮਿਥੀ ਹੁੰਦੀ ਹੈ ਉਹੀ ਹੋ ਕੇ ਰਹਿੰਦੀ ਹੈ।1। ਰਹਾਉ। ਹੇ ਭਾਈ! ਮਨੁੱਖ ਪੱਛਮ ਵਲ ਜਾਣ ਦੀ ਸਲਾਹ ਬਣਾਂਦਾ ਹੈ, ਪਰਮਾਤਮਾ ਉਸ ਨੂੰ ਚੜ੍ਹਦੇ ਪਾਸੇ ਲੈ ਤੁਰਦਾ ਹੈ। ਹੇ ਭਾਈ! ਪਰਮਾਤਮਾ ਇਕ ਖਿਨ ਵਿਚ ਪੈਦਾ ਕਰ ਕੇ ਨਾਸ ਕਰਨ ਦੀ ਤਾਕਤ ਰੱਖਣ ਵਾਲਾ ਹੈ। ਹਰੇਕ ਫ਼ੈਸਲਾ ਉਸ ਨੇ ਆਪਣੇ ਹੱਥ ਵਿਚ ਰੱਖਿਆ ਹੁੰਦਾ ਹੈ।1। (ਵੇਖ, ਹੇ ਭਾਈ!) ਹੋਰ ਦੇਸ ਮੱਲਣ ਤੇ ਧਨ ਇਕੱਠਾ ਕਰਨ ਦੀ ਲਾਲਸਾ ਦੇ ਵਿੱਚ ਹੀ ਮਨੁੱਖ ਦੇ ਪ੍ਰਾਣ ਨਿਕਲ ਜਾਂਦੇ ਹਨ, ਫ਼ੌਜਾਂ ਅਹਿਲਕਾਰ ਚੋਬਦਾਰ ਆਦਿਕ ਸਭ ਨੂੰ ਛੱਡ ਕੇ ਉਹ ਪਰਲੋਕ ਵਲ ਤੁਰ ਪੈਂਦਾ ਹੈ। (ਉਸ ਦੀ ਆਪਣੀ ਸਿਆਣਪ ਧਰੀ ਦੀ ਧਰੀ ਰਹਿ ਜਾਂਦੀ ਹੈ)।2। (ਦੂਜੇ ਪਾਸੇ ਵੇਖੋ ਉਸ ਦਾ ਹਾਲ ਜੋ ਆਪਣੇ ਵੱਲੋਂ ਦੁਨੀਆ ਛੱਡ ਚੁਕਾ ਹੈ) ਆਪਣੇ ਮਨ ਦੇ ਹਠ ਦੀ ਪਕਿਆਈ ਦੇ ਆਸਰੇ ਮਾਇਆ ਵਾਲਾ ਪਾਸਾ ਛੱਡ ਕੇ (ਗ੍ਰਿਹਸਤ ਤਿਆਗ ਕੇ, ਇਸ ਨੂੰ ਬੜਾ ਸ੍ਰੇਸ਼ਟ ਕੰਮ ਸਮਝ ਕੇ ਤਿਆਗੀ ਬਣਿਆ ਹੋਇਆ ਉਹ ਮਨੁੱਖ) ਆਪਣੇ ਆਪ ਨੂੰ ਵੱਡਾ ਜਤਾਂਦਾ ਹੈ ਇਹ ਗ੍ਰਿਹਸਤ ਨਿੰਦਣ-ਜੋਗ ਨਹੀਂ ਸੀ ਪਰ ਇਸ ਨੂੰ ਨਿੰਦਣ-ਜੋਗ ਮਿਥ ਕੇ ਇਸ ਨੂੰ ਛੱਡ ਦੇਂਦਾ ਹੈ (ਛੱਡ ਕੇ ਭੀ) ਮੁੜ ਮੁੜ (ਗ੍ਰਿਹਸਤੀਆਂ ਪਾਸੋਂ ਹੀ ਲੈ ਲੈ ਕੇ) ਖਾਂਦਾ ਹੈ।3। (ਸੋ, ਨਾਹ ਧਨ-ਪਦਾਰਥ ਇਕੱਠਾ ਕਰਨ ਵਾਲੀ ਚਤੁਰਾਈ ਕਿਸੇ ਕੰਮ ਹੈ ਤੇ ਨਾਹ ਹੀ ਤਿਆਗ ਦਾ ਮਾਣ ਕੋਈ ਲਾਭ ਪੁਚਾਂਦਾ ਹੈ) ਉਹ ਪਰਮਾਤਮਾ ਆਪਣੇ ਸੁਭਾਵਿਕ ਪਿਆਰ ਦੀ ਪ੍ਰੇਰਨਾ ਨਾਲ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ ਉਸ ਮਨੁੱਖ ਦੀ (ਮਾਇਆ ਦੇ ਮੋਹ ਦੀ) ਫਾਹੀ ਕੱਟ ਦੇਂਦਾ ਹੈ। ਹੇ ਨਾਨਕ! ਆਖ– ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਗ੍ਰਿਹਸਤ ਵਿਚ ਰਹਿੰਦਾ ਹੋਇਆ ਮਾਇਆ ਵਲੋਂ ਨਿਰਮੋਹ ਹੋ ਕੇ ਪਰਮਾਤਮਾ ਦੀ ਹਜ਼ੂਰੀ ਵਿਚ ਕਬੂਲ ਹੋ ਜਾਂਦਾ ਹੈ।4। 4।5।

GUJRI, FIFTH MEHL:

He decides to go to the west, but the Lord leads him away to the east. In an instant, He establishes and disestablishes; He holds all matters in His hands. || 1 || Cleverness is of no use at all. Whatever my Lord and Master deems to be right — that alone comes to pass. || 1 || Pause || In his desire to acquire land and accumulate wealth, one’s breath escapes him. He must leave all his armies, assistants and servants; rising up, he departs to the City of Death. || 2 || Believing himself to be unique, he clings to his stubborn mind, and shows himself off. That food, which the blameless people have condemned and discarded, he eats again and again. || 3 || One, unto whom the Lord shows His natural mercy, has the noose of Death cut away from him. Says Nanak, one who meets the Perfect Guru, is celebrated as a householder as well as a renunciate. || 4 || 4 || 5 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥ ਅਰਥ: ਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ (ਤੇ, ਉਸ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ। (ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧। ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ।੨।੧੭।

DHANAASAREE, FIFTH MEHL:

I have fallen in love with the Lord. My True Guru is always my help and support; He has torn down the banner of pain. || 1 || Pause || Giving me His hand, He has protected me as His own, and removed all my troubles. He has blackened the faces of the slanderers, and He Himself has become the help and support of His humble servant. || 1 || The True Lord and Master has become my Saviour; hugging me close in His embrace, He has saved me. Nanak has become fearless, and he enjoys eternal peace, singing the Glorious Praises of the Lord. || 2 || 17 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥ ਅਰਥ: ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ।੧।ਰਹਾਉ। ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧। ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨। ਹੇ ਭਾਈ! ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ। ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ-ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ।੩। ਹੇ ਨਾਨਕ! ਆਖ-(ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ।੪।੧੨।੧੮।

SOOHEE, FIFTH MEHL:

Within my heart, I meditate on the Word of the Guru’s Teachings. With my tongue, I chant the Chant of the Lord. || 1 || The image of His vision is fruitful; I am a sacrifice to it. His Lotus Feet are the Support of the mind, the Support of the very breath of life. || 1 || Pause || In the Saadh Sangat, the Company of the Holy, the cycle of birth and death is ended. To hear the Ambrosial Sermon is the support of my ears. || 2 || I have renounced sexual desire, anger, greed and emotional attachment. I have enshrined the Naam within myself, with charity, true cleansing and righteous conduct. || 3 || Says Nanak, I have contemplated this essence of reality; chanting the Name of the Lord, I am carried across. || 4 || 12 || 18 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS  ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥  ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ।

DHANAASAREE, DEVOTEE RAVI DAAS JEE:

ONE UNIVERSAL CREATOR GOD. BY THE GRACE OF THE TRUE GURU:

There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR  ਜੈਤਸਰੀ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥ ਅਰਥ: ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।੧। ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ) , ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ।੨। ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ) ! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ। ਹੇ ਹਰੀ! ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ।੩। ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ। ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ। ਹੇ ਨਾਨਕ! ਆਖ-) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ। ਹੇ ਗੁਰੂ! ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ।੪।੧।੭।

JAITSREE, FOURTH MEHL, SECOND HOUSE:

ONE UNIVERSAL CREATOR GOD. BY THE GRACE OF THE TRUE GURU:

Remember in meditation the Lord, Har, Har, the unfathomable, infinite Lord. Remembering Him in meditation, pains are dispelled. O Lord, Har, Har, lead me to meet the True Guru; meeting the Guru, I am at peace. || 1 || Sing the Glorious Praises of the Lord, O my friend. Cherish the Name of the Lord, Har, Har, in your heart. Read the Ambrosial Words of the Lord, Har, Har; meeting with the Guru, the Lord is revealed. || 2 || The Lord, the Slayer of demons, is my breath of life. His Ambrosial Amrit is so sweet to my mind and body. O Lord, Har, Har, have mercy upon me, and lead me to meet the Guru, the immaculate Primal Being. || 3 || The Name of the Lord, Har, Har, is forever the Giver of peace. My mind is imbued with the Lord’s Love. O Lord Har, Har, lead me to meet the Guru, the Greatest Being; through the Name of Guru Nanak, I have found peace. || 4 || 1 || 7 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥  ਅਰਥ: ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ।੧। (ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤਿ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ।੧। (ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ, ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ। ਹੇ ਨਾਨਕ! ਆਖ-) ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ) । ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ।੨।੨੧।੪੯।

SORAT’H, FIFTH MEHL:

My True Guru is my Savior and Protector. Showering us with His Mercy and Grace, God extended His Hand, and saved Hargobind, who is now safe and secure. || 1 || Pause || The fever is gone — God Himself eradicated it, and preserved the honor of His servant. I have obtained all blessings from the Saadh Sangat, the Company of the Holy; I am a sacrifice to the True Guru. || 1 || God has saved me, both here and hereafter. He has not taken my merits and demerits into account. Your Word is eternal, O Guru Nanak; You placed Your Hand of blessing upon my forehead. || 2 || 21 || 49 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਸਲੋਕੁ ਮਃ ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥  ਅਰਥ: ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ। ਮਃ ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥  ਅਰਥ: ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ) ।੨। ਪਉੜੀ ॥ ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥  ਅਰਥ: ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹ ਅੰਦਰੋਂ ਹਰੀ-ਨਾਮ ਵਿਚ ਰੰਗੇ ਜਾਂਦੇ ਹਨ; ਜਿਨ੍ਹਾਂ ਨੇ ਇਕਾਗ੍ਰ ਚਿੱਤ ਹੋ ਕੇ ਇਕ ਹਰੀ ਨੂੰ ਅਰਾਧਿਆ ਹੈ, ਉਹ ਉਸ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਜਾਣਦੇ। ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥ ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥  ਅਰਥ: (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਜਿਨ੍ਹਾਂ ਦੇ ਮੱਥੇ ਤੇ (ਸੰਸਕਾਰ-ਰੂਪ) ਲੇਖ ਉੱਕਰਿਆ ਹੋਇਆ ਹੈ, ਉਹ ਮਨੁੱਖ ਹਰੀ ਨੂੰ ਜਪਦੇ ਹਨ; ਉਹ ਸਦਾ ਹਰੀ ਦੇ ਗੁਣ ਗਾਉਂਦੇ ਹਨ, ਗੁਣ ਗਾ ਕੇ ਗੁਣਾਂ ਦੇ ਮਾਲਕ ਹਰੀ ਦੀ (ਹੋਰਨਾਂ ਨੂੰ) ਸਿੱਖਿਆ ਦੇਂਦੇ ਹਨ। ਗੁਰਮੁਖਾਂ ਵਿਚ ਇਹ ਵੱਡਾ ਗੁਣ ਹੈ ਕਿ ਪੂਰੇ ਸਤਿਗੁਰੂ ਦੀ ਰਾਹੀਂ ਹਰੀ ਦੇ ਨਾਮ ਵਿਚ ਲੀਨ ਹੁੰਦੇ ਹਨ।੧੭।

SHALOK, THIRD MEHL:

O Nanak, forsaking the Name, he loses everything, in this world and the next. Chanting, deep meditation and austere self-disciplined practices are all wasted; he is deceived by the love of duality. He is bound and gagged at the door of the Messenger of Death. He is beaten, and receives terrible punishment. || 1 || THIRD MEHL: They inflict their hatred upon the Saints, and they love the wicked sinners. They find no peace in either this world or the next; they are born only to die, again and again. Their hunger is never satisfied, and they are ruined by duality. The faces of these slanderers are blackened in the Court of the True Lord. O Nanak, without the Naam, they find no shelter on either this shore, or the one beyond. || 2 || PAUREE: Those who meditate on the Lord’s Name, are imbued with the Name of the Lord, Har, Har, in their minds. For those who worship the One Lord in their conscious minds, there is no other than the One Lord. They alone serve the Lord, upon whose foreheads such pre-ordained destiny is written. They continually sing the Glorious Praises of the Lord, and singing the Glories of the Glorious Lord, they are uplifted. Great is the greatness of the Gurmukhs, who, through the Perfect Guru, remain absorbed in the Lord’s Name. || 17 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥ ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ। (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧। (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨। (ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩। ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।

DHANAASAREE, FIFTH MEHL:

The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. || 1 || Come back to your home, O my friend. The Lord Himself has eliminated your enemies, and your misfortunes are past. || Pause || God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. || 2 || Remain firm and steady, and do not ever waver; take the Guru’s Word as your Support. You shall be applauded and congratulated all over the world, and your face shall be radiant in the Court of the Lord. || 3 || All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. || 4 || 4 || 28 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS  ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥  ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ।੧। ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥  ਅਰਥ: ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ। ਨਾਨਕ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿਆਸਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ।੨। ਛੰਤੁ। ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀ ਹੋਰ ਕਿਸ ਦੇ ਪਾਸ ਜਾ ਸਕਦੇ ਹਾਂ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂ) ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। (ਆਪਣੇ ਅੰਦਰੋਂ) ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ (ਆਪਣੇ ਅੰਦਰੋਂ) ਸਾਰਾ ਆਪਾ-ਭਾਵ ਮਿਟਾ ਦੇਣਾ ਚਾਹੀਦਾ ਹੈ। ਨਾਨਕ (ਤਾਂ ਪ੍ਰਭੂ ਦੇ ਦਰ ਤੇ ਹੀ) ਬੇਨਤੀ ਕਰਦਾ ਹੈ (ਤੇ ਆਖਦਾ ਹੈ-ਹੇ ਪ੍ਰਭੂ!) ਮੇਹਰ ਕਰ (ਤੇਰੀ ਮੇਹਰ ਨਾਲ ਹੀ ਤੇਰੇ) ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ।੨। ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥ ਅਰਥ: ਹੇ (ਮੇਰੇ) ਮਨ! ਜਿਸ ਪਰਮਾਤਮਾ ਦੇ ਹੱਥ ਵਿਚ (ਸਾਡੀ) ਹਰੇਕ (ਜੀਵਨ-) ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, (ਇਹੀ ਧਨ) ਸਾਡੇ ਨਾਲ ਸਾਥ ਕਰਦਾ ਹੈ।੩। ਛੰਤੁ। ਹੇ ਭਾਈ! ਸਿਰਫ਼ ਪਰਮਾਤਮਾ ਹੀ (ਸਦਾ ਨਾਲ ਨਿਭਣ ਵਾਲਾ) ਸਾਥੀ ਹੈ, ਉਸ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀਹ ਗਿਣ ਸਕਦਾ ਹਾਂ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ (ਅਸਾਂ ਜੀਵਾਂ ਦਾ) ਹੋਰ ਕੋਈ (ਸਹਾਰਾ) ਨਹੀਂ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ, ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ।੩।

ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥  ਅਰਥ: ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਉਸ ਦੇ ਦਰ ਤੋਂ) ਸਾਰੇ ਸੁਖ (ਮਿਲ ਜਾਂਦੇ ਹਨ) , ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ (ਉਸ ਪਾਸੋਂ) ਮੰਗੀ ਹੈ, ਉਹ ਮੈਨੂੰ (ਸਦਾ) ਮਿਲ ਗਈ ਹੈ।੪। ਛੰਤੁ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ (ਮੇਰਾ) ਮਨ (ਮਾਇਆ ਦੇ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥  ਅਰਥ: ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ।ਰਹਾਉ। ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ।੧। ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯।

TODEE, FIFTH MEHL:

My foolish heart is in the grip of pride. By the Will of my Lord God, Maya, like a witch, has swallowed by soul. || Pause || More and more, he continually yearns for more; but unless he is destined to receive, how can he obtain it? He is entangled in wealth, bestowed by the Lord God; the unfortunate one attaches himself to the fire of desires. || 1 || Listen, O mind, to the Teachings of the Holy Saints, and all your sins shall be totally washed away. One who is destined to receive from the Lord, O servant Nanak, shall not be cast into the womb of reincarnation again. || 2 || 2 || 19 |

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS HUKAMNAMA SAHIB

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥  ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ। ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨। ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

TILANG, SECOND HOUSE, FIFTH MEHL:

There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS  ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨। ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩। ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।

DHANAASAREE, FOURTH MEHL:

O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਟੋਡੀ ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥

ਅਰਥ: ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ।੧।ਰਹਾਉ। ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ) । ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ।੧। ਹੇ ਨਾਨਕ! ਆਖ-(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ। ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ।੨।੧।੯।

TODEE, FIFTH MEHL, SECOND HOUSE, DU-PADAS:

ONE UNIVERSAL CREATOR GOD. BY THE GRACE OF THE TRUE GURU:

I beg for the Gift of Your Name, O my Lord and Master. Nothing else shall go along with me in the end; by Your Grace, please allow me to sing Your Glorious Praises. || 1 || Pause || Power, wealth, various pleasures and enjoyments, all are just like the shadow of a tree. He runs, runs, runs around in many directions, but all of his pursuits are useless. || 1 || Except for the Lord of the Universe, everything he desires appears transitory. Says Nanak, I beg for the dust of the feet of the Saints, so that my mind may find peace and tranquility. || 2 || 1 || 6 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥  ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥  ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧। ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646} ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨। ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥  ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥  ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।

SHALOK, THIRD MEHL:

O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS. ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥  ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥  ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ।

ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩।

SHALOK

He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥

ਅਰਥ: ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ। ਮੈਂ ਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ। (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ।੧। ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ। ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ। (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ।ਰਹਾਉ। (ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਉਸ ਨੂੰ ਉਸ ਨੇ ਧਰਤੀ ਆਕਾਸ਼ ਪਾਤਾਲ (ਸਾਰਾ ਜਗਤ ਪਰਮਾਤਮਾ ਦੀ ਹੋਂਦ ਨਾਲ ਭਰਪੂਰ) ਵਿਖਾ ਦਿੱਤਾ। ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, (ਹੇ ਭਾਈ!) ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ।੨। ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀ ਭੁਲਾ ਦਿੱਤੀ ਹੈ। ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇ ਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ।੩। ਹੇ ਸਤਿਗੁਰੂ! ਮਾਇਆ ਦੇ ਬੰਧਨ ਤੋੜ ਕੇ ਜਿਨ੍ਹਾਂ ਬੰਦਿਆਂ ਨੂੰ ਤੂੰ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਅੰਦਰ ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇ ਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ।੪।੮।

SORAT’H, FIRST MEHL:

You, God, are the Giver of gifts, the Lord of perfect understanding; I am a mere beggar at Your Door. What should I beg for? Nothing remains permanent; O Lord, please, bless me with Your Beloved Name. || 1 || In each and every heart, the Lord, the Lord of the forest, is permeating and pervading. In the water, on the land, and in the sky, He is pervading but hidden; through the Word of the Guru’s Shabad, He is revealed. || Pause || In this world, in the nether regions of the underworld, and in the Akaashic Ethers, the Guru, the True Guru, has shown me the Lord; He has showered me with His Mercy. He is the unborn Lord God; He is, and shall ever be. Deep within your heart, behold Him, the Destroyer of ego. || 2 || This wretched world is caught in birth and death; in the love of duality, it has forgotten devotional worship of the Lord. Meeting the True Guru, the Guru’s Teachings are obtained; the faithless cynic loses the game of life. || 3 || Breaking my bonds, the True Guru has set me free, and I shall not be cast into the womb of reincarnation again. O Nanak, the jewel of spiritual wisdom shines forth, and the Lord, the Formless Lord, dwells within my mind. || 4 || 8 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

SANGRAND HUKAMNAMA

ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥ ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥ ਜਿੰਨ੍ਹ੍ਹੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥ ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥ ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥ ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥ ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥  ਅਰਥ: ਹੇ ਮਾਂ! (ਭਾਦਰੋਂ ਦੇ ਘੁੰਮੇ ਤੇ ਤ੍ਰਾਟਕੇ ਲੰਘਣ ਪਿੱਛੋਂ) ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ (ਮੇਰੇ ਅੰਦਰ ਪ੍ਰਭੂ-ਪਤੀ ਦੇ) ਪਿਆਰ ਦਾ ਉਛਾਲਾ ਆ ਰਿਹਾ ਹੈ (ਮਨ ਤੜਫਦਾ ਹੈ ਕਿ) ਕਿਸੇ ਨਾ ਕਿਸੇ ਤਰ੍ਹਾਂ ਚੱਲ ਕੇ ਪ੍ਰਭੂ-ਪਤੀ ਨੂੰ ਮਿਲਾਂ। ਮੇਰੇ ਮਨ ਵਿਚ ਮੇਰੇ ਤਨ ਵਿਚ ਪ੍ਰਭੂ ਦੇ ਦਰਸਨ ਦੀ ਬੜੀ ਪਿਆਸ ਲੱਗੀ ਹੋਈ ਹੈ (ਚਿੱਤ ਲੋਚਦਾ ਹੈ ਕਿ) ਕੋਈ (ਉਸ ਪਤੀ ਨੂੰ) ਲਿਆ ਕੇ ਮੇਲ ਕਰਾ ਦੇਵੇ। (ਇਹ ਸੁਣ ਕੇ ਕਿ) ਸੰਤ ਜਨ ਪ੍ਰੇਮ ਵਧਾਣ ਵਿਚ ਸਹੈਤਾ ਕਰਿਆ ਕਰਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗੀ ਹਾਂ। (ਹੇ ਮਾਂ!) ਪ੍ਰਭੂ ਤੋਂ ਬਿਨਾ ਸੁਖ ਆਨੰਦ ਨਹੀਂ ਮਿਲ ਸਕਦਾ (ਕਿਉਂਕਿ ਸੁਖ-ਆਨੰਦ ਦੀ) ਹੋਰ ਕੋਈ ਥਾਂ ਹੀ ਨਹੀਂ। ਜਿਨ੍ਹਾਂ (ਵਡ-ਭਾਗੀਆਂ) ਨੇ ਪ੍ਰਭੂ-ਪਿਆਰ ਦਾ ਸੁਆਦ (ਇਕ ਵਾਰੀ) ਚੱਖ ਲਿਆ ਹੈ (ਉਹਨਾਂ ਨੂੰ ਮਾਇਆ ਦੇ ਸੁਆਦ ਭੁੱਲ ਜਾਂਦੇ ਹਨ, ਮਾਇਆ ਵੱਲੋਂ) ਉਹ ਰੱਜ ਜਾਂਦੇ ਹਨ, ਆਪਾ-ਭਾਵ ਛੱਡ ਕੇ ਉਹ ਸਦਾ ਅਰਦਾਸਾਂ ਕਰਦੇ ਰਹਿੰਦੇ ਹਨ– ਹੇ ਪ੍ਰਭੂ! ਸਾਨੂੰ ਆਪਣੇ ਲੜ ਲਾਈ ਰੱਖ। ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ ਖਸਮ ਨੇ ਆਪਣੇ ਨਾਲ ਮਿਲਾ ਲਿਆ ਹੈ, ਉਹ (ਉਸ ਮਿਲਾਪ ਵਿਚੋਂ) ਵਿੱਛੁੜ ਕੇ ਹੋਰ ਕਿਸੇ ਥਾਂ ਨਹੀਂ ਜਾਂਦੀ, (ਕਿਉਂਕਿ) ਹੇ ਨਾਨਕ (ਉਸ ਨੂੰ ਨਿਸਚਾ ਆ ਜਾਂਦਾ ਹੈ ਕਿ ਸਦੀਵੀ ਸੁਖ ਵਾਸਤੇ) ਪ੍ਰਭੂ ਦੀ ਸਰਨ ਤੋਂ ਬਿਨਾ ਹੋਰ ਕੋਈ ਥਾਂ ਨਹੀਂ ਹੈ। ਉਹ ਸਦਾ ਪ੍ਰਭੂ ਦੀ ਸਰਨ ਪਈ ਰਹਿੰਦੀ ਹੈ। ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ ਉਹ ਜੀਵ-ਇਸਤ੍ਰੀਆਂ ਸੁਖ ਵਿਚ ਵੱਸਦੀਆਂ ਹਨ, ਜਿਨ੍ਹਾਂ ਉੱਤੇ ਪਰਮਾਤਮਾ ਦੀ ਕਿਰਪਾ ਹੁੰਦੀ ਹੈ।8।

BAARAH MAAHAA ~ THE TWELVE MONTHS: MAAJH, FIFTH MEHL, FOURTH HOUSE:

ONE UNIVERSAL CREATOR GOD. BY THE GRACE OF THE TRUE GURU:

In the month of Assu, my love for the Lord overwhelms me. How can I go and meet the Lord? My mind and body are so thirsty for the Blessed Vision of His Darshan. Won’t someone please come and lead me to him, O my mother. The Saints are the helpers of the Lord’s lovers; I fall and touch their feet. Without God, how can I find peace? There is nowhere else to go. Those who have tasted the sublime essence of His Love, remain satisfied and fulfilled. They renounce their selfishness and conceit, and they pray, “God, please attach me to the hem of Your robe.” Those whom the Husband Lord has united with Himself, shall not be separated from Him again. Without God, there is no other at all. Nanak has entered the Sanctuary of the Lord. In Assu, the Lord, the Sovereign King, has granted His Mercy, and they dwell in peace. || 8 || ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਸਲੋਕੁ ਮਃ ੩ ॥ ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥  ਅਰਥ: ਜਿਤਨਾ ਇਹ ਸਾਰਾ ਸੰਸਾਰ ਹੈ (ਇਸ ਵਿਚ) ਹਰੇਕ ਜੀਵ ਸਤਿਗੁਰੂ ਦੇ ਦਰਸਨ ਕਰਦਾ ਹੈ (ਪਰ) ਨਿਰਾ ਦਰਸ਼ਨ ਕੀਤਿਆਂ ਮੁਕਤੀ ਨਹੀਂ ਮਿਲਦੀ, ਜਦ ਤਾਈਂ ਜੀਵ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਨਹੀਂ ਕਰਦਾ, (ਕਿਉਂਕਿ ਵਿਚਾਰ ਕਰਨ ਤੋਂ ਬਿਨਾ) ਅਹੰਕਾਰ (-ਰੂਪ ਮਨ ਦੀ) ਮੈਲ ਨਹੀਂ ਉਤਰਦੀ ਤੇ ਨਾਮ ਵਿਚ ਪਿਆਰ ਨਹੀਂ ਬਣਦਾ। ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥ ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥੧॥ ਅਰਥ: ਕਈ ਮਨੁੱਖਾਂ ਨੂੰ ਪ੍ਰਭੂ ਨੇ ਆਪ ਹੀ ਮੇਹਰ ਕਰ ਕੇ ਮਿਲਾ ਲਿਆ ਹੈ ਜਿਨ੍ਹਾਂ ਨੇ ਮੇਰ-ਤੇਰ ਤੇ ਵਿਕਾਰ ਛੱਡੇ ਹਨ। ਹੇ ਨਾਨਕ! ਕਈ ਮਨੁੱਖ (ਸਤਿਗੁਰੂ ਦਾ) ਦਰਸ਼ਨ ਕਰ ਕੇ ਸਤਿਗੁਰੂ ਦੇ ਪਿਆਰ ਵਿਚ ਬਿਰਤੀ ਜੋੜ ਕੇ ਮਰ ਕੇ (ਭਾਵ, ਆਪਾ ਗਵਾ ਕੇ) ਹਰੀ ਵਿਚ ਮਿਲ ਗਏ ਹਨ।੧। ਮਃ ੩ ॥ ਸਤਿਗੁਰੂ ਨ ਸੇਵਿਓ ਮੂਰਖ ਅੰਧ ਗਵਾਰਿ ॥ ਦੂਜੈ ਭਾਇ ਬਹੁਤੁ ਦੁਖੁ ਲਾਗਾ ਜਲਤਾ ਕਰੇ ਪੁਕਾਰ ॥ ਜਿਨ ਕਾਰਣਿ ਗੁਰੂ ਵਿਸਾਰਿਆ ਸੇ ਨ ਉਪਕਰੇ ਅੰਤੀ ਵਾਰ ॥  ਅਰਥ: ਅੰਨ੍ਹੇ ਮੂਰਖ ਗਵਾਰ ਨੇ ਆਪਣੇ ਸਤਿਗੁਰੂ ਦੀ ਸੇਵਾ ਨਹੀਂ ਕੀਤੀ, ਮਾਇਆ ਦੇ ਪਿਆਰ ਵਿਚ ਜਦੋਂ ਬਹੁਤ ਦੁਖੀ ਹੋਇਆ ਤਦੋਂ ਸੜਦਾ ਹੋਇਆ ਹਾੜੇ ਘੱਤਦਾ ਹੈ; ਤੇ ਜਿਨ੍ਹਾਂ ਦੇ ਵਾਸਤੇ ਸਤਿਗੁਰੂ ਨੂੰ ਵਿਸਾਰਿਆ ਹੈ ਉਹ ਆਖ਼ਰੀ ਵੇਲੇ ਨਹੀਂ ਪੁੱਕਰਦੇ। ਨਾਨਕ ਗੁਰਮਤੀ ਸੁਖੁ ਪਾਇਆ ਬਖਸੇ ਬਖਸਣਹਾਰ ॥੨॥ { ਅਰਥ: ਹੇ ਨਾਨਕ! ਗੁਰੂ ਦੀ ਮਤਿ ਲਿਆਂ ਹੀ ਸੁਖ ਮਿਲਦਾ ਹੈ ਤੇ ਬਖ਼ਸ਼ਣ ਵਾਲਾ ਹਰੀ ਬਖ਼ਸ਼ਦਾ ਹੈ।੨। ਪਉੜੀ ॥ ਤੂ ਆਪੇ ਆਪਿ ਆਪਿ ਸਭੁ ਕਰਤਾ ਕੋਈ ਦੂਜਾ ਹੋਇ ਸੁ ਅਵਰੋ ਕਹੀਐ ॥ ਹਰਿ ਆਪੇ ਬੋਲੈ ਆਪਿ ਬੁਲਾਵੈ ਹਰਿ ਆਪੇ ਜਲਿ ਥਲਿ ਰਵਿ ਰਹੀਐ ॥  ਅਰਥ: ਹੇ ਹਰੀ! ਤੂੰ ਆਪ ਹੀ ਆਪ ਹੈਂ ਤੇ ਆਪ ਹੀ ਸਭ ਕੁਝ ਪੈਦਾ ਕਰਦਾ ਹੈਂ, ਕਿਸੇ ਹੋਰ ਦੂਜੇ ਨੂੰ ਪੈਦਾ ਕਰਨ ਵਾਲਾ ਤਾਂ ਹੀ ਆਖੀਏ, ਜੇ ਕੋਈ ਹੋਰ ਹੋਵੇ ਹੀ। ਹਰੀ ਆਪ ਹੀ (ਸਭ ਜੀਵਾਂ ਵਿਚ) ਬੋਲਦਾ ਹੈ, ਆਪ ਹੀ ਸਭ ਨੂੰ ਬੁਲਾਉਂਦਾ ਹੈ ਅਤੇ ਆਪ ਹੀ ਜਲ ਵਿਚ ਥਲ ਵਿਚ ਵਿਆਪ ਰਿਹਾ ਹੈ। ਹਰਿ ਆਪੇ ਮਾਰੈ ਹਰਿ ਆਪੇ ਛੋਡੈ ਮਨ ਹਰਿ ਸਰਣੀ ਪੜਿ ਰਹੀਐ ॥ ਹਰਿ ਬਿਨੁ ਕੋਈ ਮਾਰਿ ਜੀਵਾਲਿ ਨ ਸਕੈ ਮਨ ਹੋਇ ਨਿਚਿੰਦ ਨਿਸਲੁ ਹੋਇ ਰਹੀਐ ॥  ਅਰਥ: ਹੇ ਮਨ! ਹਰੀ ਆਪ ਹੀ ਮਾਰਦਾ ਹੈ ਤੇ ਆਪ ਹੀ ਬਖ਼ਸ਼ਦਾ ਹੈ, (ਇਸ ਵਾਸਤੇ) ਹਰੀ ਦੀ ਸ਼ਰਨ ਵਿਚ ਪਿਆ ਰਹੁ। ਹੇ ਮਨ! ਹਰੀ ਤੋਂ ਬਿਨਾ ਕੋਈ ਹੋਰ ਨਾ ਮਾਰ ਸਕਦਾ ਹੈ ਨਾ ਜਿਵਾਲ ਸਕਦਾ ਹੈ (ਇਸ ਵਾਸਤੇ) ਨਿਸਚਿੰਤ ਹੋ ਰਹੁ ਤੇ ਲੰਮੀਆਂ ਤਾਣ ਛੱਡ (ਭਾਵ, ਕਿਸੇ ਹੋਰ ਦੀ ਓਟ ਨਾ ਤੱਕ ਤੇ ਸਭ ਤੋਂ ਵੱਡੇ ਹਰੀ ਦੀ ਆਸ ਰੱਖ) । ਉਠਦਿਆ ਬਹਦਿਆ ਸੁਤਿਆ ਸਦਾ ਸਦਾ ਹਰਿ ਨਾਮੁ ਧਿਆਈਐ ਜਨ ਨਾਨਕ ਗੁਰਮੁਖਿ ਹਰਿ ਲਹੀਐ ॥੨੧॥੧॥ ਸੁਧੁ     ਅਰਥ: ਹੇ ਦਾਸ ਨਾਨਕ! ਜੇ ਉਠਦਿਆਂ ਬਹਿੰਦਿਆਂ ਤੇ ਸੁੱਤਿਆਂ ਹਰ ਵੇਲੇ ਹਰੀ ਦਾ ਨਾਮ ਸਿਮਰੀਏ ਤਾਂ ਸਤਿਗੁਰੂ ਦੇ ਸਨਮੁਖ ਹੋ ਕੇ ਹਰਿ ਮਿਲ ਪੈਂਦਾ ਹੈ।੨੧।੧। ਸੁਧੁ।

SHALOK, THIRD MEHL:

All the living beings of the world behold the True Guru. One is not liberated by merely seeing Him, unless one contemplates the Word of His Shabad. The filth of ego is not removed, and he does not enshrine love for the Naam. The Lord forgives some, and unites them with Himself; they forsake their duality and sinful ways. O Nanak, some behold the Blessed Vision of the True Guru’s Darshan, with love and affection; conquering their ego, they meet with the Lord. || 1 || THIRD MEHL: The foolish, blind clown does not serve the True Guru. In love with duality, he endures terrible suffering, and burning, he cries out in pain. He forgets the Guru, for the sake of mere objects, but they will not come to his rescue in the end. Through the Guru’s Instructions, Nanak has found peace; the Forgiving Lord has forgiven him. || 2 || PAUREE: You Yourself, all by Yourself, are the Creator of all. If there were any other, then I would speak of another. The Lord Himself speaks, and causes us to speak; He Himself is pervading the water and the land. The Lord Himself destroys, and the Lord Himself saves. O mind, seek and remain in the Lord’s Sanctuary. Other than the Lord, no one can kill or rejuvenate. O mind, do not be anxious — remain fearless. While standing, sitting, and sleeping, forever and ever, meditate on the Lord’s Name; O servant Nanak, as Gurmukh, you shall attain the Lord. || 21 || 1 || SUDH ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਟੋਡੀ ਮਹਲਾ ੪ ਘਰੁ ੧ ॥ ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥ ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥ ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥ ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥ ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥ ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥ ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥  ਅਰਥ: ਹੇ ਭਾਈ! ਮੇਰਾ ਮਨ ਪਰਮਾਤਮਾ ਦੀ ਯਾਦ ਤੋਂ ਬਿਨਾ ਰਹਿ ਨਹੀਂ ਸਕਦਾ। ਗੁਰੂ (ਜਿਸ ਮਨੁੱਖ ਨੂੰ) ਜਿੰਦ ਦਾ ਪਿਆਰਾ ਪ੍ਰਭੂ ਮਿਲਾ ਦੇਂਦਾ ਹੈ, ਉਸ ਨੂੰ ਸੰਸਾਰ-ਸਮੁੰਦਰ ਵਿਚ ਮੁੜ ਨਹੀਂ ਆਉਣਾ ਪੈਂਦਾ।੧।ਰਹਾਉ। ਹੇ ਭਾਈ! ਮੇਰੇ ਹਿਰਦੇ ਵਿਚ ਪ੍ਰਭੂ (ਦੇ ਮਿਲਾਪ) ਦੀ ਤਾਂਘ ਲੱਗੀ ਹੋਈ ਸੀ (ਮੇਰਾ ਜੀ ਕਰਦਾ ਸੀ ਕਿ) ਮੈਂ (ਆਪਣੀਆਂ) ਅੱਖਾਂ ਨਾਲ ਹਰੀ-ਪ੍ਰਭੂ ਨੂੰ ਵੇਖ ਲਵਾਂ। ਦਇਆਲ ਗੁਰੂ ਨੇ ਪਰਮਾਤਮਾ ਦਾ ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ-ਇਹੀ ਹੈ ਹਰੀ-ਪ੍ਰਭੂ (ਨੂੰ ਮਿਲਣ) ਦਾ ਪੱਧਰਾ ਰਸਤਾ।੧। ਹੇ ਭਾਈ! ਅਨੇਕਾਂ ਕੌਤਕਾਂ ਦੇ ਮਾਲਕ ਹਰੀ ਪ੍ਰਭੂ ਗੋਬਿੰਦ ਦਾ ਨਾਮ ਜਿਸ ਮਨੁੱਖ ਨੇ ਪ੍ਰਾਪਤ ਕਰ ਲਿਆ, ਉਸ ਦੇ ਹਿਰਦੇ ਵਿਚ, ਉਸ ਦੇ ਮਨ ਵਿਚ ਸਰੀਰ ਵਿਚ, ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਦੇ ਮੱਥੇ ਉੱਤੇ ਮੂੰਹ ਉੱਤੇ ਚੰਗਾ ਭਾਗ ਜਾਗ ਪੈਂਦਾ ਹੈ।੨। ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਲੋਭ ਆਦਿਕ ਵਿਕਾਰਾਂ ਵਿਚ ਮਸਤ ਰਹਿੰਦਾ ਹੈ, ਉਹਨਾਂ ਨੂੰ ਚੰਗਾ ਅਕਾਲ ਪੁਰਖ ਭੁੱਲਿਆ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਹ ਮਨੁੱਖ ਮੂਰਖ ਕਹੇ ਜਾਂਦੇ ਹਨ, ਆਤਮਕ ਜੀਵਨ ਵਲੋਂ ਬੇ-ਸਮਝ ਆਖੇ ਜਾਂਦੇ ਹਨ। ਉਹਨਾਂ ਦੇ ਮੱਥੇ ਉਤੇ ਮੰਦੀ ਕਿਸਮਤ (ਉੱਘੜੀ ਹੋਈ ਸਮਝ ਲਵੋ) ।੩। ਹੇ ਦਾਸ ਨਾਨਕ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰੋਂ ਲਿਖਿਆ ਚੰਗਾ ਭਾਗ ਉੱਘੜ ਪਿਆ, ਉਹਨਾਂ ਨੇ ਗੁਰੂ ਪਾਸੋਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਉਹਨਾਂ ਨੇ ਗੁਰੂ ਪਾਸੋਂ ਚੰਗੇ ਮੰਦੇ ਕੰਮ ਦੀ ਪਰਖ ਕਰਨ ਵਾਲੀ ਅਕਲ ਹਾਸਲ ਕਰ ਲਈ, ਉਹਨਾਂ ਨੇ ਪਰਮਾਤਮਾ ਦੇ ਮਿਲਾਪ ਵਾਸਤੇ ਗੁਰੂ ਪਾਸੋਂ ਆਤਮਕ ਜੀਵਨ ਦੀ ਸੂਝ ਪ੍ਰਾਪਤ ਕਰ ਲਈ।੪।੧।

RAAG TODEE, CHAU-PADAS, FOURTH MEHL, FIRST HOUSE:

Without the Lord, my mind cannot survive. If the Guru unites me with my Beloved Lord God, my breath of life, then I shall not have to face the wheel of reincarnation again in the terrifying world-ocean. || 1 || Pause || My heart is gripped by a yearning for my Lord God, and with my eyes, I behold my Lord God. The merciful True Guru has implanted the Name of the Lord within me; this is the Path leading to my Lord God. || 1 || Through the Lord’s Love, I have found the Naam, the Name of my Lord God, the Lord of the Universe, the Lord my God. The Lord seems so very sweet to my heart, mind and body; upon my face, upon my forehead, my good destiny is inscribed. || 2 || Those whose minds are attached to greed and corruption forget the Lord, the good Lord God. Those self-willed manmukhs are called foolish and ignorant; misfortune and bad destiny are written on their foreheads. || 3 || From the True Guru, I have obtained a discriminating intellect; the Guru has revealed the spiritual wisdom of God. Servant Nanak has obtained the Naam from the Guru; such is the destiny inscribed upon his forehead. || 4 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS

ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥  ਅਰਥ: ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ। ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ) । ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ। ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ।੧। ਹੇ ਨਾਨਕ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ) ।੧।ਰਹਾਉ। ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ। ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ। ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ। (ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ।੨। ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ। ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ। ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ, ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ।੩। ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ। ਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ। ਉਹੀ ਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ।੪।

DHANAASAREE, FIRST MEHL:

The body is the paper, and the mind is the inscription written upon it. The ignorant fool does not read what is written on his forehead. In the Court of the Lord, three inscriptions are recorded. Behold, the counterfeit coin is worthless there. || 1 || O Nanak, if there is silver in it, then everyone proclaims, “It is genuine, it is genuine.” || 1 || Pause || The Qazi tells lies and eats filth; the Brahmin kills and then takes cleansing baths. The Yogi is blind, and does not know the Way. The three of them devise their own destruction. || 2 || He alone is a Yogi, who understands the Way. By Guru’s Grace, he knows the One Lord. He alone is a Qazi, who turns away from the world, and who, by Guru’s Grace, remains dead while yet alive. He alone is a Brahmin, who contemplates God. He saves himself, and saves all his generations as well. || 3 || One who cleanses his own mind is wise. One who cleanses himself of impurity is a Muslim. One who reads and understands is acceptable. Upon his forehead is the Insignia of the Court of the Lord. || 4 || 5 || 7 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS HUKAMNAMA SAHIB

ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥ ਅਰਥ: ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ।੧। ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ। ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ।੨। ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ। ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ।੩। ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ। ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ। ਹੇ ਦਾਸ ਨਾਨਕ! ਆਖ-) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ। ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ।੪।੨। SUHI MAHALA 4  I chant and vibrate the Name of the Lord God, the Supreme Being, Har, Har; my poverty and problems have all been eradicated. The fear of birth and death has been erased, through the Word of the Guru's Shabad; serving the Unmoving, Unchanging Lord, I am absorbed in peace. O my mind, vibrate the Name of the most Beloved, Darling Lord. I have dedicated my mind and body, and placed them in offering before the Guru; I have sold my head to the Guru, for a very dear price.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥  ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।

BAIRAAREE, FOURTH MEHL:

The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. || 1 || Pause || Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. || 1 || The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. || 2 || 3 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥ 

ਅਰਥ: ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ।੧। ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ-ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ। ਪਰਮਾਤਮਾ ਦੇ ਦਰਸਨ ਨਾਲ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ।੨।੮।੧੨।

JAITSREE, FIFTH MEHL:

After wandering through so many incarnations, I have come to Your Sanctuary. Save me — lift my body up out of the deep, dark pit of the world, and attach me to Your feet. || 1 || Pause || I do not know anything about spiritual wisdom, meditation or karma, and my way of life is not clean and pure. Please attach me to the hem of the robe of the Saadh Sangat, the Company of the Holy; help me to cross over the terrible river. || 1 || Comforts, riches and the sweet pleasures of Maya — do not implant these within your mind. Slave Nanak is satisfied and satiated by the Blessed Vision of the Lord’s Darshan; his only ornamentation is the love of the Lord’s Name. || 2 || 8 || 12 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ {ਪੰ ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ। ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨। ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

DHANAASAREE, FIFTH MEHL:

You are the Giver, O Lord, O Cherisher, my Master, my Husband Lord. Each and every moment, You cherish and nurture me; I am Your child, and I rely upon You alone. || 1 || I have only one tongue — which of Your Glorious Virtues can I describe? Unlimited, infinite Lord and Master — no one knows Your limits. || 1 || Pause || You destroy millions of my sins, and teach me in so many ways. I am so ignorant — I understand nothing at all. Please honor Your innate nature, and save me! || 2 || I seek Your Sanctuary — You are my only hope. You are my companion, and my best friend. Save me, O Merciful Saviour Lord; Nanak is the slave of Your home. || 3 || 12 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥  ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।

DHANAASAREE, FOURTH MEHL:

The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS SORAT’H, FIFTH MEHL:

I have been blessed with peace, pleasure, bliss, and the celestial sound current, gazing upon the feet of God. The Savior has saved His child, and the True Guru has cured his fever. || 1 || I have been saved, in the True Guru’s Sanctuary; service to Him does not go in vain. || 1 || Pause || There is peace within the home of one’s heart, and there is peace outside as well, when God becomes kind and compassionate. O Nanak, no obstacles block my way; my God has become gracious and merciful to me. || 2 || 12 || 40 || ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥। ਅਰਥ: ਹੇ ਭਾਈ! ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ, ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ।ਰਹਾਉ। (ਹੇ ਭਾਈ! ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) । (ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ।੧। (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ। ਹੇ ਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ।੨।੧੨।੪੦।

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS HUKAMNAMA SAHIB

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥  ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ । ਅਰਥ: (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩।

SHALOK:

He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS HUKAMNAMA SAHIB

ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥ ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧। ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ) , ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।੨। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।੩। ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕ! ਆਖ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ।੪।੧।੫੧।

SORAT’H, FIFTH MEHL, THIRD HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 || Now, I do not go searching anywhere else, because I have met the Guru, the Lord of the Universe. || Pause || When I came to God’s Darbaar, His Holy Court, then all of my cries and complaints were settled. Now that I have attained what I had sought, where should I come and where should I go? || 2 || There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 || He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS HUKAMNAMA SAHIB

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ    ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥ { ਅਰਥ: ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧। ਹੇ ਭਾਈ! ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ। ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ) , ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ।੨। (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ) , ਉਹ ਹਰ ਥਾਂ ਮੌਜੂਦ ਹੈ।੩। ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ) , ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ! ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ।੪।੧। ਨੋਟ: ਇਸ ਸ਼ਬਦ ਦੇ ਦੂਜੇ ਬੰਦ ਦੇ ਲਫ਼ਜ਼ 'ਬਾਦੁ' ਤੇ 'ਸਿਆਮ ਮੂਰਤਿ' ਤੋਂ ਇਉਂ ਪ੍ਰਤੀਤ ਹੁੰਦਾ ਹੈ ਕਿ ਕਬੀਰ ਜੀ ਕਿਸੇ ਕਾਜ਼ੀ ਤੇ ਪੰਡਿਤ ਦੀ ਬਹਿਸ ਨੂੰ ਨਾ-ਪਸੰਦ ਕਰਦੇ ਹੋਏ ਇਹ ਸ਼ਬਦ ਉਚਾਰ ਰਹੇ ਹਨ। ਬਹਿਸਾਂ ਵਿਚ ਆਮ ਤੌਰ ਤੇ ਇਕ-ਦੂਜੇ ਦੇ ਧਰਮ-ਪੁਸਤਕਾਂ ਉੱਤੇ ਚਿੱਕੜ ਸੁੱਟਣ ਦੇ ਜਤਨ ਕੀਤੇ ਜਾਂਦੇ ਹਨ, ਦੂਜੇ ਮਤ ਨੂੰ ਝੂਠਾ ਸਾਬਤ ਕਰਨ ਦੀ ਕੋਸ਼ਸ਼ ਕੀਤੀ ਜਾਂਦੀ ਹੈ। ਪਰ ਬਹਿਸ ਕਰਨ ਵਾਲੇ ਨੂੰ ਪੁੱਛੋ ਕਿ ਕਦੇ ਇਸ ਵਿਚੋਂ ਦਿਲ ਨੂੰ ਭੀ ਕੋਈ ਸ਼ਾਂਤੀ ਹਾਸਲ ਹੋਈ ਹੈ? ਕੋਈ ਆਖਦਾ ਹੈ ਰੱਬ ਸਤਵੇਂ ਅਸਮਾਨ ਤੇ ਹੈ, ਕੋਈ ਆਖਦਾ ਹੈ ਕ੍ਰਿਸ਼ਨ ਜੀ ਦੀ ਮੂਰਤੀ ਹੀ ਪਰਮਾਤਮਾ ਹੈ; ਪਰ ਇਹ ਭੇਤ ਬੰਦਗੀ ਕਰਨ ਵਾਲੇ ਨੂੰ ਸਮਝ ਵਿਚ ਆਉਂਦਾ ਹੈ ਕਿ ਪਰਮਾਤਮਾ ਖ਼ਲਕਤ ਵਿਚ ਵੱਸਦਾ ਹੈ, ਪਰਮਾਤਮਾ ਹਰ ਥਾਂ ਮੌਜੂਦ ਹੈ।੪। ਸ਼ਬਦ ਦਾ ਭਾਵ: ਦੂਜਿਆਂ ਦੀਆਂ ਧਰਮ-ਪੁਸਤਕਾਂ ਉੱਤੇ ਚਿੱਕੜ ਸੁੱਟਿਆਂ ਮਨ ਵਿਚ ਸ਼ਾਂਤੀ ਨਹੀਂ ਹੋ ਸਕਦੀ। ਅੰਦਰ-ਵੱਸਦੇ ਰੱਬ ਦੀ ਬੰਦਗੀ ਕਰੋ, ਸਾਰੀ ਖ਼ਲਕਤ ਵਿਚ ਦਿੱਸ ਪਏਗਾ।

TILANG, THE WORD OF DEVOTEE KABEER JEE:

ONE UNIVERSAL CREATOR GOD. BY THE GRACE OF THE TRUE GURU:

The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 || O human being, search your own heart every day, and do not wander around in confusion. This world is just a magic-show; no one will be holding your hand. || 1 || Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 || Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 || The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 || 1 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥  ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ। ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨। ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

TILANG, SECOND HOUSE, FIFTH MEHL:

There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ ਅਰਥ: ਹੇ ਪ੍ਰਭੂ ਜੀ! ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ। ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।੨। ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩। ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੪।੬।

DHANAASAREE, FOURTH MEHL:

Tell me, O Siblings of Destiny, the religion for this Dark Age of Kali Yuga. I seek emancipation — how can I be emancipated? Meditation on the Lord, Har, Har, is the boat, the raft; meditating on the Lord, the swimmer swims across. || 1 || O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause || The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased. || 2 || The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. || 3 || You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. || 4 || 6 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS.

The sounds at midnight

THE monthly Sangrand Hukamnama of Bhadon month

Japuji sahib recitation.the morning essential meditation Part of DAILY Nitnem of Sikhs around the world if any others will recite listen carefully with devotion will be blessed by Guru Sahib to enjoy the pure life.

UNION IS STRENGTH.

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS AUDIO

THE DAILY HUKAMNAMA FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS

THE DAILY HUKAMNAMA SAHIB.FROM SRI DARBAR SAHIB INCLUDING PUNJABI AND ENGLISH TRANSLATIONS

THE DAILY HUKAMNAMA FROM SRI DARBAR SAHIB AMRITSAR INCLUDING AUDIO punjabi AND ENGLISH TRANSLATIONS

THE HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS

ਬਿਲਾਵਲੁ ॥ ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥ ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ ॥ ਕਾਸੀ ਤੇ ਧੁਨਿ ਊਪਜੈ ਧੁਨਿ ਕਾਸੀ ਜਾਈ ॥ ਕਾਸੀ ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥੧॥ ਤ੍ਰਿਕੁਟੀ ਸੰਧਿ ਮੈ ਪੇਖਿਆ ਘਟ ਹੂ ਘਟ ਜਾਗੀ ॥ ਐਸੀ ਬੁਧਿ ਸਮਾਚਰੀ ਘਟ ਮਾਹਿ ਤਿਆਗੀ ॥੨॥ ਆਪੁ ਆਪ ਤੇ ਜਾਨਿਆ ਤੇਜ ਤੇਜੁ ਸਮਾਨਾ ॥ ਕਹੁ ਕਬੀਰ ਅਬ ਜਾਨਿਆ ਗੋਬਿਦ ਮਨੁ ਮਾਨਾ ॥੩॥੧੧॥ 

ਅਰਥ: (ਮੇਰੇ ਅੰਦਰ) ਸਤਿਗੁਰੂ ਦੀ ਸਿੱਖਿਆ ਨਾਲ ਐਸੀ ਬੁੱਧ ਜਾਗ ਪਈ ਹੈ ਕਿ ਮੇਰੀ ਜਨਮ-ਮਰਨ ਦੀ ਭਟਕਣਾ ਮੁੱਕ ਗਈ ਹੈ, ਪ੍ਰਭੂ-ਚਰਨਾਂ ਵਿਚ ਮੇਰੀ ਸੁਰਤ ਜੁੜ ਗਈ ਹੈ, ਤੇ ਮੈਂ ਜਗਤ ਵਿਚ ਵਿਚਰਦਾ ਹੋਇਆ ਹੀ ਉਸ ਹਾਲਤ ਵਿਚ ਟਿਕਿਆ ਰਹਿੰਦਾ ਹਾਂ ਜਿੱਥੇ ਮਾਇਆ ਦੇ ਫੁਰਨੇ ਨਹੀਂ ਉਠਦੇ।੧।ਰਹਾਉ। ਹੇ ਪੰਡਿਤ! ਜਿਵੇਂ ਕੈਂਹ ਦੇ ਭਾਂਡੇ ਨੂੰ ਠਣਕਾਇਆਂ ਉਸ ਵਿਚੋਂ ਅਵਾਜ਼ ਨਿਕਲਦੀ ਹੈ, ਜੇ (ਠਣਕਾਣਾ) ਛੱਡ ਦੇਈਏ ਤਾਂ ਉਹ ਅਵਾਜ਼ ਕੈਂਹ ਵਿਚ ਹੀ ਮੁੱਕ ਜਾਂਦੀ ਹੈ, ਤਿਵੇਂ ਇਸ ਸਰੀਰਕ ਮੋਹ ਦਾ ਹਾਲ ਹੈ। (ਜਦੋਂ ਦੀ ਬੁੱਧ ਜਾਗੀ ਹੈ) ਮੇਰਾ ਸਰੀਰ ਨਾਲੋਂ ਮੋਹ ਮਿਟ ਗਿਆ ਹੈ (ਮੇਰਾ ਇਹ ਮਾਇਕ ਪਦਾਰਥਾਂ ਨਾਲ ਠਟਕਣ ਵਾਲਾ ਭਾਂਡਾ ਭੱਜ ਗਿਆ ਹੈ) , ਹੁਣ ਪਤਾ ਹੀ ਨਹੀਂ ਕਿ ਉਹ ਤ੍ਰਿਸ਼ਨਾ ਦੀ ਅਵਾਜ਼ ਕਿੱਥੇ ਜਾ ਗੁੰਮ ਹੋਈ ਹੈ।੧। (ਸਤਿਗੁਰੂ ਦੀ ਸਿੱਖਿਆ ਨਾਲ ਬੁੱਧ ਜਾਗਣ ਤੇ) ਮੈਂ ਅੰਦਰਲੀ ਖਿੱਝ ਦੂਰ ਕਰ ਲਈ ਹੈ, ਹੁਣ ਮੈਨੂੰ ਹਰੇਕ ਘਟ ਵਿਚ ਪ੍ਰਭੂ ਦੀ ਜੋਤ ਜਗਦੀ ਦਿੱਸ ਰਹੀ ਹੈ; ਮੇਰੇ ਅੰਦਰ ਐਸੀ ਮੱਤ ਪੈਦਾ ਹੋ ਗਈ ਹੈ ਕਿ ਮੈਂ ਅੰਦਰੋਂ ਵਿਰਕਤ ਹੋ ਗਿਆ ਹਾਂ।੨। ਹੁਣ ਅੰਦਰੋਂ ਹੀ ਮੈਨੂੰ ਆਪੇ ਦੀ ਸੂਝ ਪੈ ਗਈ ਹੈ, ਮੇਰੀ ਜੋਤ ਰੱਬੀ-ਜੋਤ ਵਿਚ ਰਲ ਗਈ ਹੈ। ਹੇ ਕਬੀਰ! ਆਖ-ਹੁਣ ਮੈਂ ਗੋਬਿੰਦ ਨਾਲ ਜਾਣ-ਪਛਾਣ ਪਾ ਲਈ ਹੈ, ਮੇਰਾ ਮਨ ਗੋਬਿੰਦ ਨਾਲ ਗਿੱਝ ਗਿਆ ਹੈ।੩।੧੧। ਸ਼ਬਦ ਦਾ ਭਾਵ: ਜਿਤਨਾ ਚਿਰ ਸਰੀਰ ਨਾਲ ਮੋਹ ਹੈ, ਦੇਹ-ਅੱਧਿਆਸ ਹੈ, ਉਤਨਾ ਚਿਰ ਮਨ ਵਿਚ ਖਿੱਝ ਪੈਦਾ ਹੋਣ ਦੇ ਕਾਰਨ ਬਣਦੇ ਹੀ ਰਹਿੰਦੇ ਹਨ, ਮੱਥੇ ਵੱਟ ਪੈਂਦੇ ਹੀ ਰਹਿੰਦੇ ਹਨ। ਪਰ ਗੁਰੂ ਦੀ ਸ਼ਰਨ ਪੈ ਕੇ ਨਾਮ ਜਪਿਆਂ ਇਹ ਤ੍ਰਿਊੜੀ ਮੁੱਕ ਜਾਂਦੀ ਹੈ।

BILAAVAL:

The illusion of birth and death is gone; I lovingly focus on the Lord of the Universe. In my life, I am absorbed in deep silent meditation; the Guru’s Teachings have awakened me. || 1 || Pause || The sound made from bronze, that sound goes into the bronze again. But when the bronze is broken, O Pandit, O religious scholar, where does the sound go then? || 1 || I gaze upon the world, the confluence of the three qualities; God is awake and aware in each and every heart. Such is the understanding revealed to me; within my heart, I have become a detached renunciate. || 2 || I have come to know my own self, and my light has merged in the Light. Says Kabeer, now I know the Lord of the Universe, and my mind is satisfied. || 3 || 11 ||

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE HUKAMNAMA FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE HUKAMNAMA FROM SRI DARBAR SAHIB AMRITSAR INCLUDING PUNJABI AND ENGLISH AUDIO TRANSLATIONS

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS.

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH AUDIO TRANSLATIONS

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO TRANSLATIONS IN PUNJABI AND ENGLISH

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA FROM SRI DARBAR SAHIB AMRITSAR INCLUDING AUDIO TRANSLATIONS IN PUNJABI AND ENGLISH.

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH AUDIO TRANSLATIONS.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA FROM SRI DARBAR SAHIB AMRITSAR INCLUDING PUNJABI AND ENGLISH TRANSLATIONS.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA FROM SRI DARBAR SAHIB AMRITSAR INCLUDING AUDIO TRANSLATIONS IN PUNJABI AND ENGLISH.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING PUNJABI AND ENGLISH TRANSLATIONS.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA SAHIB FROM SRI DARBAR SAHIB AMRITSAR INCLUDING AUDIO TRANSLATIONS IN PUNJABI AND ENGLISH

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

HUKAMNAMA SAHIB FROM SRI DARBAR SAHIB AMRITSAR 

ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ {ਪੰਨਾ 636}

ਅਰਥ: ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ। ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧। ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ।੨। ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ।੩। ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ) । ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।੪। ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ) । ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ।੫। ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ। ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ।੬। ਹੇ ਭਾਈ! ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

RAAG SORAT’H, THE WORD OF DEVOTEE RAVI DAAS JEE:

ONE UNIVERSAL CREATOR GOD. BY THE GRACE OF THE TRUE GURU:

ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥ {ਪੰਨਾ 658}

ਅਰਥ: (ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ।੧।ਰਹਾਉ। ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ; (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ।੧। (ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ, ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ।੨। ਅਸੀ ਆਖਦੇ ਹੋਰ ਹਾਂ ਤੇ ਕਰਦੇ ਕੁਝ ਹੋਰ ਹਾਂ, ਮਾਇਆ ਇਤਨੀ ਬਲਵਾਨ ਹੋ ਰਹੀ ਹੈ ਕਿ ਅਸਾਨੂੰ (ਆਪਣੀ ਮੂਰਖਤਾ ਦੀ) ਸਮਝ ਹੀ ਨਹੀਂ ਪੈਂਦੀ। (ਹੇ ਪ੍ਰਭੂ!) ਤੇਰਾ ਦਾਸ ਰਵਿਦਾਸ ਆਖਦਾ ਹੈ-ਮੈਂ ਹੁਣ ਇਸ (ਮੂਰਖ-ਪੁਣੇ) ਤੋਂ ਉਪਰਾਮ ਹੋ ਗਿਆ ਹਾਂ, (ਮੇਰੇ ਅੰਞਾਣਪੁਣੇ ਤੇ) ਗੁੱਸਾ ਨਾਹ ਕਰਨਾ ਤੇ ਮੇਰੀ ਆਤਮਾ ਉਤੇ ਮਿਹਰ ਕਰਨੀ।੩।੩।

RAAG SORAT’H, THE WORD OF DEVOTEE RAVI DAAS JEE:

ONE UNIVERSAL CREATOR GOD. BY THE GRACE OF THE TRUE GURU:

I obtained this precious human life as a reward for my past actions, but without discriminating wisdom, it is wasted in vain. Tell me, without devotional worship of the Lord, of what use are mansions and thrones like those of King Indra? || 1 || You have not considered the sublime essence of the Name of the Lord, our King; this sublime essence shall cause you to forget all other essences. || 1 || Pause || We do not know what we need to know, and we have become insane. We do not consider what we should consider; our days are passing away. Our passions are strong, and our discriminating intellect is weak; we have no access to the supreme objective. || 2 || We say one thing, and do something else; entangled in endless Maya, we do not understand anything. Says Ravi Daas, Your slave, O Lord, I am disillusioned and detached; please, spare me Your anger, and have mercy on myf soul. || 3 || 3 ||

Friday, 26th Vaisaakh (Samvat 552 Nanakshahi)(Page: 658)

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

HUKAMNAMA SAHIB FROM SRI DARBAR SAHIB AMRITSAR.

ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥ {ਪੰਨਾ 672}

ਅਰਥ: ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ। ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ। ਰਹਾਉ। (ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ।੧। ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ।੨। ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ।੩। ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ।੪।੬।

DHANAASAREE, FIFTH MEHL:

The desires of the greatest of the great kings and landlords cannot be satisfied. They remain engrossed in Maya, intoxicated with the pleasures of their wealth; their eyes see nothing else at all. || 1 || No one has ever found satisfaction in sin and corruption. The flame is not satisfied by more fuel; how can one be satisfied without the Lord? || Pause || Day after day, he eats his meals with many different foods, but his hunger is not eradicated. He runs around like a dog, searching in the four directions. || 2 || The lustful, lecherous man desires many women, and he never stops peeking into the homes of others. Day after day, he commits adultery again and again, and then he regrets his actions; he wastes away in misery and greed. || 3 || The Name of the Lord, Har, Har, is incomparable and priceless; it is the treasure of Ambrosial Nectar. The Saints abide in peace, poise and bliss; O Nanak, through the Guru, this is known. || 4 || 6 ||

Thursday, 25th Vaisaakh (Samvat 552 Nanakshahi)Page: 672

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

HUKAMNAMA SAHIB FROM SRI DARBAR SAHIIB AMRITSAR 

ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥ {ਪੰਨਾ 713} ਅਰਥ: ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ) ।੧।ਰਹਾਉ। ਹੇ ਪ੍ਰਭੂ! ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ। ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ। ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ।੧। ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ। ਹੇ ਦਾਸ ਨਾਨਕ! ਤੂੰ ਭੀ ਅਰਜ਼ੋਈ ਕਰ ਤੇ ਆਖ-) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ।੨।੪।੯।

TODEE, FIFTH MEHL:

O True Guru, I have come to Your Sanctuary. Grant me the peace and glory of the Lord’s Name, and remove my anxiety. || 1 || Pause || I cannot see any other place of shelter; I have grown weary, and collapsed at Your door. Please ignore my account; only then may I be saved. I am worthless — please, save me! || 1 || You are always forgiving, and always merciful; You give support to all. Slave Nanak follows the Path of the Saints; save him, O Lord, this time. || 2 || 4 || 9 ||

Wednesday, 24th Vaisaakh (Samvat 552 Nanakshahi)

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA FROM SRI DARBAR SAHIB AMRITSAR INCLUDING AUDIO TRANSLATIONS PUNJABI AND ENGLISH.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA FROM SRI DARBAR SAHIB AMRITSAR INCLUDING AUDIO TRANSLATIONS PUNJABI AND ENGLISH

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Daily Hukamnama Sahib from Sri Darbar Sahib Amritsar including audio Punjab and English translations. THANKS FOR LISTENING AND SUPPORTING.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Daily Hukamnama from Sri Darbar Sahib Amritsar including audio translations in Punjabi and English. SPONSORED by www.anchor.fm/gsjhampur

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Daily Hukamnama from Sri Darbar Sahib Amritsar

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

TODAY'S HUKAMNAMA FROM SRI DARBAR SAHIB AMRITSAR INCLUDING AUDIO TRANSLATIONS PUNJABI AND ENGLISH.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Hukamnama From Sri Darbar Sahib Amritsar including audio translations in Punjabi and English.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA FROM SRI DARBAR SAHIB AMRITSAR INCLUDING AUDIO TRANSLATIONS IN PUNJABI AND ENGLISH. DHAN DHAN SRI GURU GRANTH SAHIB JI.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

Dhan Guru Granth SAHIB ji

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

SEHAJ PATH OF SRI GURU GRANTH SAHIB JI

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA FROM SRI DARBAR SAHIB AMRITSAR INCLUDING AUDIO OF PUNJABI AND ENGLISH.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE HUKAMNAMA FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Daily Hukamnama Sahib from Sri Darbar Sahib Amritsar

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

TRANSLATIONS IN PUNJABI AND ENGLISH TODAY'S HUKAMNAMA FROM SRI DARBAR SAHIB AMRITSAR

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Daily Hukamnama Sahib from Sri Darbar Sahib Amritsar including Audio translations in Punjabi and English (extract of Story of Bhai Joga Singh ji)

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

CORONAVIRUS can be cure with will power and stay positive in mind. Says family doctor in New York what do you think about testings.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Daily Hukamnama from Sri Darbar Sahib Amritsar including audio translations Punjabi And English.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Daily Hukamnama from Sri Darbar Sahib Amritsar including Punjabi and English translations audio.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

ANCHOR INTRODUCES Audio Gurbani

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Daily Hukamnama from Sri Darbar Sahib Amritsar including Punjabi and English translations audio

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

This is the holy scripture recitation which is the Gurbani of the Fifth Master Guru Arjun Dev ji of the Sikh religion

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

THE DAILY HUKAMNAMA FROM SRI DARBAR SAHIB AMRITSAR INCLUDING PUNJABI AND ENGLISH TRANSLATIONS AUDIO

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The daily Hukamnama Sahib from Sri Darbar Sahib Amritsar including Punjabi And English audio translations.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Daily Hukamnama from Sri Darbar Sahib Amritsar including Punjabi and English translations Audio.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Daily hukamnama from SRI Darbar SAHIB AMRITSAR including audio Punjabi English translations

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Daily Hukamnama from Sri Darbar Sahib AMRITSAR including Punjabi and English translations audio.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Daily Hukamnama from Sri Darbar Sahib AMRITSAR including Punjabi and English audio.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Daily hukamnama from Sri Darbar Sahib AMRITSAR including Punjabi and English translations

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

Holy scripture of Sikh Gurus

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Daily Hukamnama from Sri Darbar Sahib Amritsar including Punjabi and English Translations

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

This holy scripture is of Sikh Gurus. Which is sung in the Sikh Gurdwaras every morning.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

I am pleased to announce that My Autobiography is almost completed. This segment is one chapter how many hours meditation required how many hours daily sleep and how many hours daily to work for livelihood. Those who are retired have golden chance to mediate perfectly.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

This holy scripture is Guru Tegh Bahadur Sahib ji

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

This the Today's Hukamnama from Sri Darbar Sahib AMRITSAR

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

These are words (shabads) of Guru Tegh Bahadur Sahib 9th Master of the Sikh religion. GURU TEGH BAHADUR JI SACRIFICE HIMSELF FOR PROTECTING HINDU RELIGION.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Fourth Master of the Sikh religion' Gurbani called LAAWAN. Actually these are compulsory to recite at marriage CEREMONY of every Sikh. These are also the union of Waheguru and the Sikh who totally devoted to the Guru.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

This holy scripture is of Fifth Master of the Sikh religion. The recitation great self well being.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

This is the holy scripture of Guru Arjun Dev Sahib ji Fifth Master Of Sikh religion. Who sacrificed his life.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

This holy scripture is Guru Gobind Singh ji Tenth Master of Sikh religion

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

This holy scripture is of Guru Gobind Singh ji 10 Master of Sikh religion.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

These are Sikh Masterd's Words called Thousands (Gurbani)

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The Sikhs are ordered by Guru Gobind Singh ji to recite every morning these holy scripures. Especially thosew are Amritdhari Sikhs.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

Chaupai Sahib is Sikh prayer. Which is very powerful eliminate all kind of diseases.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

The evening daily recitation of Sikh Gurbani called 'Rehras Sahib'. PRAISE OF WAHEGURU (GOD). It is required to every Sikh who is baptized [amritdhari] to recite or listen every evening.

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

Please listen share and sponsor to spread the Message of the Guru Granth Sahib ji to achieve the goals of the life. To recover from illness. To gain good spiritual power.to be strong to win the mind to win the world.please what'sapp your number to Receive the Daily HUKAMNAMA SAHIB Whatsapp Number +15106578205

Send in a voice message: https://anchor.fm/gsjhampur/message Support this podcast: https://anchor.fm/gsjhampur/support

View Details

Introducing pod casting. if you like this podcasting. Please send messages and share.